ਟੇਬਲ ਟੈਨਿਸ (Table Tennis) Game Rules – PSEB 10th Class Physical Education

Punjab State Board PSEB 10th Class Physical Education Book Solutions ਟੇਬਲ ਟੈਨਿਸ (Table Tennis) Game Rules.

ਟੇਬਲ ਟੈਨਿਸ (Table Tennis) Game Rules – PSEB 10th Class Physical Education

ਯਾਦ ਰੱਖਣ ਵਾਲੀਆਂ ਗੱਲਾਂ
(Points to Remember)

  • ਟੇਬਲ ਟੈਨਿਸ ਖੇਡ ਦੇ ਪ੍ਰਕਾਰ = ਦੋ ਸਿੰਗਲ ਅਤੇ ਡਬਲਜ਼
  • ਮੇਜ਼ ਦੀ ਲੰਬਾਈ ਅਤੇ ਚੌੜਾਈ = 274 x 152.2 ਸੈਂਟੀ. ਮੀ.
  • ਖੇਡਣ ਵਾਲੇ ਫਰਸ਼ ਦੀ ਉੱਚਾਈ = 76 ਸੈਂਟੀ ਮੀ.
  • ਖੇਡਣ ਵਾਲੇ ਫਰਸ਼ ਤੋਂ ਜਾਲ ਦੀ ਉੱਚਾਈ = 15. 25 ਸੈਂਟੀ ਮੀ.
  • ਜਾਲ ਦੀ ਲੰਬਾਈ = 183 ਸੈਂਟੀ. ਮੀ.
  • ਗੇਂਦ ਦਾ ਭਾਰ = 2.55 ਗ੍ਰਾਮ – 2.70 ਗ੍ਰਾਮ
  • ਗੇਂਦ ਦਾ ਘੇਰਾ = 40 ਮਿ. ਮੀ.
  • ਗੇਂਦ ਦਾ ਰੰਗ = ਸਫ਼ੈਦ
  • ਗੇਂਦ ਕਿਸ ਚੀਜ਼ ਦੀ ਬਣੀ ਹੁੰਦੀ ਹੈ : ਸੈਲਲਾਈਡ ਜਾਂ ਪਲਾਸਟਿਕ
  • ਮੈਚ ਦੇ ਅਧਿਕਾਰੀ = 1 ਫ਼ਰੀ, 1 ਅੰਪਾਇਰ, 1 ਸਹਾਇਕ ਅੰਪਾਇਰ ॥
  • ਗੇਮਾਂ ਵਿਚਕਾਰ ਆਰਾਮ = 1 ਮਿੰਟ
  • ਮੈਚਾਂ ਸਮੇਂ ਟਾਈਮ ਆਊਟ = 1 ਮਿੰਟ
  • ਰੇਖਾਵਾਂ ਦੀ ਚੌੜਾਈ = 2 ਸੈਂ.ਮੀ.
  • ਸਤਹਿ ਨੂੰ ਵੰਡਣ ਵਾਲੀ ਰੇਖਾ ਦੀ ਚੌੜਾਈ = 3 ਸੈਂ.ਮੀ. ।

ਖੇਡ ਸੰਬੰਧੀ ਵਪੂਰਨ ਜਾਣਕਾਰੀ

  1. ਟੇਬਲ ਟੈਨਿਸ ਦੇ ਮੇਜ਼ ਦੀ ਲੰਬਾਈ 2.74 ਮੀਟਰ ਅਤੇ ਚੌੜਾਈ 1.52 ਮੀਟਰ ਹੁੰਦੀ ਹੈ ।
  2. ਟੇਬਲ ਟੈਨਿਸ ਦੀ ਖੇਡ ਦੋ ਤਰ੍ਹਾਂ ਦੀ ਹੁੰਦੀ ਹੈ-ਸਿੰਗਲਜ਼ ਅਤੇ ਡਬਲਜ਼ । ਸਿੰਗਲਜ਼

ਵਿਚ ਕੁੱਲ ਖਿਡਾਰੀ ਦੇ ਹੁੰਦੇ ਹਨ । ਇਕ ਖਿਡਾਰੀ ਖੇਡਦਾ ਹੈ ਅਤੇ ਇਕ ਖਿਡਾਰੀ ਬਦਲਵਾਂ (Substitutes) ਹੁੰਦਾ ਹੈ । ਡਬਲਜ਼-ਇਸ ਵਿਚ 4 ਖਿਡਾਰੀ ਹੁੰਦੇ ਹਨ, ਜਿਨ੍ਹਾਂ ਵਿਚੋਂ 2 ਖੇਡਦੇ ਹਨ ਅਤੇ ਦੋ ਬਦਲਵੇਂ (Substitute) ਹੁੰਦੇ ਹਨ ।

3. ਡਬਲਜ਼ ਖੇਡ ਲਈ ਖੇਡਣ ਦੀ ਸੜਾ (Playing Surface) ਨੂੰ 3 ਸਮ ਚੌੜੀ ਸਫ਼ੈਦ ਲਾਈਨ ਨਾਲ ਦੋ ਹਿੱਸਿਆਂ ਵਿਚ ਵੰਡਿਆ ਜਾਵੇਗਾ ।
4. ਟੇਬਲ ਟੈਨਿਸ ਦੀ ਖੇਡ ਵਿਚ ਸਿਰਿਆਂ ‘ਤੇ ਸਰਵਿਸ ਆਦਿ ਦੀ ਚੋਣ ਦਾ ਫ਼ੈਸਲਾ ਟਾਸ | ਦੁਆਰਾ ਕੀਤਾ ਜਾਂਦਾ ਹੈ ।
5. ਟਾਸ ਜਿੱਤਣ ਵਾਲਾ ਸਰਵਿਸ ਕਰਨ ਦਾ ਫ਼ੈਸਲਾ ਕਰਦਾ ਹੈ ਤੇ ਟਾਸ ਹਾਰਨ ਵਾਲਾ . ਸਿਰੇ ਦੀ ਚੋਣ ਕਰਦਾ ਹੈ ।
ਟੇਬਲ ਟੈਨਿਸ (Table Tennis) Game Rules – PSEB 10th Class Physical Education 1
6. ਸਿੰਗਲਜ਼ ਖੇਡ ਵਿਚ 2 ਪੁਆਇੰਟਾਂ ਮਗਰੋਂ ਸਰਵਿਸ ਬਦਲ ਦਿੱਤੀ ਜਾਂਦੀ ਹੈ ।
7. ਮੈਚ ਦੀ ਆਖਰੀ ਸੰਭਵ ਗੇਮ ਵਿਚ ਜਦੋਂ ਕੋਈ ਖਿਡਾਰੀ ਜਾਂ ਜੋੜੀ ਪਹਿਲੇ 5. ਪੁਆਇੰਟ ਪੂਰੇ ਕਰ ਲਵੇ ਤਾਂ ਸਿਰੇ ਬਦਲ ਲਏ ਜਾਂਦੇ ਹਨ ।
8. ਇਕ ਮੈਚ ਪੰਜ ਜਾਂ ਸੱਤ ਗੇਮਾਂ ਵਿਚੋਂ ਸਰਵਉੱਤਮ ਗਮ ਦਾ ਹੁੰਦਾ ਹੈ ।
9. ਟੇਬਲ ਟੈਨਿਸ ਦੇ ਟੇਬਲ ਦੀਆਂ ਲਾਈਨਾਂ ਚਿੱਟੀਆਂ ਹੋਣੀਆਂ ਚਾਹੀਦੀਆਂ ਹਨ ।
10. ਟੇਬਲ ਟੈਨਿਸ ਦਾ ਬਾਕੀ ਸਾਰਾ ਹਿੱਸਾ ਹਰਾ ਤੇ ਨੀਲਾ ਹੁੰਦਾ ਹੈ ।

ਟੇਬਲ ਟੈਨਿਸ (Table Tennis) Game Rules – PSEB 10th Class Physical Education

ਪ੍ਰਸ਼ਨ 2.
ਟੇਬਲ ਟੈਨਿਸ ਦੀ ਖੇਡ ਦੇ ਸਾਮਾਨ ਦਾ ਵਰਣਨ ਕਰੋ ।
ਉੱਤਰ-
ਮੇਜ਼ (Table)-ਮੇਜ਼ ਆਇਤਾਕਾਰ ਹੁੰਦਾ ਹੈ । ਇਸ ਦੀ ਲੰਬਾਈ 2.74 ਮੀਟਰ ਅਤੇ ਚੌੜਾਈ 1.52 ਮੀਟਰ ਹੁੰਦੀ ਹੈ । ਜ਼ਮੀਨ ਤੋਂ ਉਚਾਈ 76 ਸੈਂਟੀਮੀਟਰ ਹੋਵੇਗੀ | ਮੇਜ਼ ਕਿਸੇ ਵੀ ਪਦਾਰਥ ਦਾ ਬਣਿਆ ਹੋ ਸਕਦਾ ਹੈ, ਪਰ ਉਸ ਦੇ ਧਰਾਤਲ ਤੇ 30.8 ਸੈਂਟੀਮੀਟਰ ਦੀ ਉਚਾਈ ਤੋਂ ਕੋਈ ਪ੍ਰਮਾਣਿਕ ਗੇਂਦ ਸੁੱਟਣ ਤੇ ਇਕ ਸਾਰ ਠੱਪਾ ਖਾਵੇਗੀ ਜੋ 22 ਸੈਂਟੀਮੀਟਰ ਤੋਂ ਘੱਟ ਅਤੇ 25 ਸੈਂਟੀਮੀਟਰ ਤੋਂ ਵੱਧ ਉੱਚਾ ਨਹੀਂ ਹੋਣਾ ਚਾਹੀਦਾ |

ਮੇਜ਼ ਦੇ ਉੱਪਰਲੇ ਧਰਾਤਲ ਨੂੰ ਖੇਡ ਤਲ ਕਹਿੰਦੇ ਹਨ । ਇਹ ਗੁੜੇ ਹਲਕੇ ਰੰਗ ਦਾ ਹੁੰਦਾ ਹੈ । ਇਸ ਦੇ ਹਰੇਕ ਕਿਨਾਰੇ ਤੇ 2 ਸੈਂਟੀਮੀਟਰ ਚੌੜੀ ਸਫੈਦ ਰੇਖਾ ਹੋਵੇਗੀ 152.5 ਸੈਂਟੀਮੀਟਰ ਦੇ ਕਿਨਾਰੇ ਵਾਲੀਆਂ ਰੇਖਾਵਾਂ ਅੰਤ ਰੇਖਾਵਾਂ ਅਤੇ 274 ਸੈਂਟੀਮੀਟਰ ਕਿਨਾਰੇ ਵਾਲੀਆਂ ਰੇਖਾਵਾਂ ਅਖਵਾਉਂਦੀਆਂ ਹਨ । ਡਬਲਜ਼ ਖੇਡ ਵਿਚ ਮੇਜ਼ ਦੀ ਸਤਾ 3 ਮਿਲੀਮੀਟਰ ਚੌੜੀ ਸਫ਼ੈਦ ਰੇਖਾ ਦੁਆਰਾ ਦੋ ਭਾਗਾਂ ਵਿਚ ਵੰਡੀ ਹੁੰਦੀ ਹੈ, ਜੋ ਸਾਈਡ ਰੇਖਾ ਦੇ ਸਮਾਨਾਂਤਰ ਅਤੇ ਹਰੇਕ ਤੋਂ ਸਮਾਨ ਦੂਰੀ ਤੇ ਹੁੰਦੀ ਹੈ । ਇਸ ਨੂੰ ਕੇਂਦਰ ਰੇਖਾ ਕਹਿੰਦੇ ਹਨ ।

ਜਾਲ-ਜਾਲ ਦੀ ਲੰਬਾਈ 183 ਸੈਂਟੀਮੀਟਰ ਹੁੰਦੀ ਹੈ । ਇਸ ਦਾ ਉੱਪਰਲਾ ਭਾਗ ਖੇਡ ਸੜਾ (Playing Surface) ਤੋਂ 15.25 ਸੈਂਟੀਮੀਟਰ ਉੱਚਾ ਹੁੰਦਾ ਹੈ । ਇਹ ਰੱਸੀ ਦੁਆਰਾ 15.25 ਸੈਂਟੀਮੀਟਰ ਉੱਚੇ ਸਿੱਧੇ ਖੜੇ ਡੰਡਿਆਂ ਨਾਲ ਬੰਨ੍ਹਿਆ ਹੁੰਦਾ ਹੈ । ਹਰੇਕ ਡੰਡੇ ਦੀ ਬਾਹਰੀ ਸੀਮਾ ਉਸ ਸਾਈਡ ਰੇਖਾ ਅਰਥਾਤ 15.25 ਸੈਂਟੀਮੀਟਰ ਤੋਂ ਬਾਹਰ ਵਲ ਹੁੰਦੀ ਹੈ । ਗੇਂਦ-ਗੇਂਦ ਗੋਲਾਕਾਰ ਹੁੰਦੀ ਹੈ । ਇਹ ਸੈਲੂਲਾਈਡ ਜਾਂ ਪਲਾਸਟਿਕ ਦੀ ਸਫੈਦ ਪਰ ਪ੍ਰਤੀਬਿੰਬਹੀਨ ਹੁੰਦੀ ਹੈ ।

ਇਸ ਦਾ ਵਿਆਸ 37.2 ਮਿਲੀਮੀਟਰ ਤੋਂ ਘੱਟ ਅਤੇ 38.2 ਮਿਲੀਮੀਟਰ ਤੋਂ ਵੱਧ ਨਹੀਂ ਹੁੰਦਾ। ਇਸ ਦਾ ਭਾਰ 2.40 ਗਰਾਮ ਤੋਂ ਘੱਟ ਅਤੇ 2.53 ਗਰਾਮ ਤੋਂ ਵੱਧ ਨਹੀਂ ਹੁੰਦਾ । ‘ਰੈਕਟ (Racket)-ਰੈਕਟ ਕਿਸੇ ਵੀ ਆਕਾਰ ਜਾਂ ਭਾਰ ਦਾ ਹੋ ਸਕਦਾ ਹੈ । ਇਸ ਦਾ ਤਲ ਗੁੜੇ ਰੰਗ ਦਾ ਹੋਣਾ ਚਾਹੀਦਾ ਹੈ । ਇਹ ਖੇਡ 21 ਨੰਬਰਾਂ ਦੀ ਹੁੰਦੀ ਹੈ ।

ਪ੍ਰਸ਼ਨ 3.
ਟੇਬਲ ਟੈਨਿਸ ਦੀ ਖੇਡ ਵਿਚ ਹੇਠ ਲਿਖਿਆਂ ਤੋਂ ਤੁਹਾਡਾ ਕੀ ਭਾਵ ਹੈ
(1) ਖੇਡ ਦਾ ਕੁਮ
(2) ਗੇਂਦ ਖੇਡ ਵਿਚ
(3) ਚੰਗੀ ਸਰਵਿਸ
(4) ਚੰਗੀ ਰਿਟਰਨ (ਵਾਪਸੀ
(5) ਲੈਟ ।
ਉੱਤਰ-
1. ਖੇਡ ਦਾ ਕੂਮ (Order of Play)-ਸਿੰਗਲ (Single) ਖੇਡ ਵਿਚ ਸਰਵਿਸ ਕਰਨ ਵਾਲਾ (ਸਰਵਰ ਲਗਾਤਾਰ ਪੰਜ ਸਰਵਿਸਾਂ ਕਰਦਾ ਹੈ ।
ਭਾਵੇਂ ਉਸ ਦਾ ਅੰਕ ਬਣੇ ਜਾਂ ਨਾ, ਉਸ ਤੋਂ ਬਾਅਦ ਸਰਵਿਸ ਦੂਜੇ ਖਿਡਾਰੀ ਨੂੰ ਮਿਲਦੀ ਹੈ । ਇਸ ਤਰ੍ਹਾਂ ਉਸ ਨੂੰ ਵੀ ਪੰਜ ਸਰਵਿਸਾਂ ਕਰਨ ਦਾ ਹੱਕ ਮਿਲਦਾ ਹੈ ।
ਇਸ ਤਰ੍ਹਾਂ ਹਰ ਪੰਜ ਸਰਵਿਸਾਂ ਕਰਨ ਮਗਰੋਂ ਸਰਵਿਸ ਵਿਚ ਤਬਦੀਲੀ ਹੁੰਦੀ ਹੈ ।

ਡਬਲਜ਼ (Doubles)-ਖੇਡ ਵਿਚ ਸਰਵਰ ਸਰਵਿਸ ਕਰਦਾ ਹੈ ਅਤੇ ਰਿਸੀਵਰ ਚੰਗੀ ਵਾਪਸੀ ਕਰੇਗਾ | ਸਰਵਰ ਦਾ ਸਾਥੀ ਫਿਰ ਵਧੀਆ ਸਰਵਿਸ ਕਰੇਗਾ ਅਤੇ ਫਿਰ ਵਾਰੀ-ਵਾਰੀ ਹਰੇਕ ਖਿਡਾਰੀ ਉਸੇ ਤਰਤੀਬ ਨਾਲ ਵਧੀਆ ਵਾਪਸੀ ਕਰੇਗਾ !

ਚੰਗੀ ਸਰਵਿਸ (Good Service) -ਸਰਵਿਸ ਵਿਚ ਗੇਂਦ ਦਾ ਸੰਪਰਕ ਕਰਦਾ ਹੋਇਆ ਮੁਕਤ ਹੱਥ ਖੁੱਲਾ, ਉਂਗਲੀਆਂ ਜੁੜੀਆਂ ਹੋਈਆਂ ਅਤੇ ਅੰਗੁਠਾ ਮੁਕਤ ਰਹੇਗਾ ਅਤੇ ਖੇਡ ਤਲ ਦੇ ਲੇਵਲ ਤੇ ਰਾਹੀਂ ਸਰਵਰ ਗੇਂਦ ਨੂੰ ਲਿਆ ਕੇ ਹਵਾ ਵਿਚ ਇਸ ਤਰ੍ਹਾਂ ਸਰਵਿਸ ਸ਼ੁਰੂ ਕਰੇਗਾ ਕਿ ਗੇਂਦ ਹਰ ਸਮੇਂ ਨਿਰਣਾਇਕ ਨੂੰ ਨਜ਼ਰ ਆਵੇ । ਗੇਂਦ ‘ਤੇ ਫਿਰ ਇਸ ਤਰ੍ਹਾਂ ਵਾਰ ਕੀਤਾ ਜਾਵੇਗਾ ਕਿ ਸਭ ਤੋਂ ਪਹਿਲਾਂ ਸਰਵਰ ਦਾ ਸਪਰਸ਼ ਕਰਕੇ ਸਿੱਧੇ ਜਾਲ ਦੇ ਉੱਪਰ ਜਾਂ ਆਸਪਾਸ ਪਾਰ ਕਰਦੀ ਹੋਈ ਮੁੜ ਵਾਰ ਕਰਨ ਵਾਲੇ ਦੇ ਖੇਤਰ ਦਾ ਸਪਰਸ਼ ਕਰ ਲਵੇ ।

ਡਬਲਜ਼ (Doubles)-ਖੇਡ ਵਿਚ ਗੇਂਦ ਪਹਿਲੇ ਸਰਵਰ ਦਾ ਸੱਜਾ ਅੱਧ ਜਾਂ ਉਸ ਦੇ ਜਾਲ ਵਲ ਕੇਂਦਰ ਰੇਖਾ ਸਪਰਸ਼ ਕਰਕੇ ਜਾਲ ਦੇ ਆਸ-ਪਾਸ ਜਾਂ ਸਿੱਧੇ ਉਪਰੋਂ ਲੰਘ ਕੇ ਵਾਰ ਕਰਨ ਵਾਲੇ ਦੇ ਸੱਜੇ ਅੱਧ ਜਾਂ ਉਸ ਦੇ ਜਾਲ ਦੇ ਵੱਲ ਕੇਂਦਰ ਰੇਖਾ ਤੇ ਸਪਰਸ਼ ਕਰੇ ।

  • ਚੰਗੀ ਵਾਪਸੀ (A Good Return)-ਸਰਵਿਸ ਜਾਂ ਵਾਪਸ (Return) ਕੀਤੀ ਹੋਈ ਦ ਖਿਡਾਰੀ ਦੁਆਰਾ ਇਸ ਤਰ੍ਹਾਂ ਮਾਰੀ ਜਾਵੇਗੀ ਕਿ ਉਹ ਸਿੱਧੇ ਜਾਲ ਨੂੰ ਪਾਰ ਕਰਕੇ ਜਾਂ ਵਿਰੋਧੀ ਦੇ ਖੇਤਰ ਨੂੰ ਛੂਹ ਲਵੇ ।
    ਟੇਬਲ ਟੈਨਿਸ (Table Tennis) Game Rules – PSEB 10th Class Physical Education 2

2. ਗੇਂਦ ਖੇਡ ਵਿਚ (The ball in the Play-ਗੇਂਦ ਖੇਡ ਵਿਚ ਹੁੰਦੀ ਹੈ, ਜਦ ਕਿ ਇਹ ਹੱਥ ਨਾਲ ਸਰਵਿਸ ਲਈ ਛੱਡ ਦਿੱਤਾ ਜਾਵੇ । ਗੇਂਦ ਖੇਡ ਵਿਚ (Ball in Play) ਤਦ ਤਕ ਹੋਵੇਗਾ ਜਦ ਤਕ –

  • ਗੇਂਦ ਇਕ ਕੋਰਟ ਨੂੰ ਦੋ ਵਾਰ ਲਗਾਤਾਰ ਛੂਹ ਨਹੀਂ ਲੈਂਦੀ ।
  • ਸਰਵਿਸ ਤੋਂ ਇਲਾਵਾ ਹਰੇਕ ਕੋਰਟ ਦੇ ਬਿਨਾਂ ਰੈਕਟ ਦੇ ਚੋਟ ਖਾਏ ਵਾਰੀ-ਵਾਰੀ ਨਾ ਛੂਹੇ ।
  • ਕਿਸੇ ਖਿਡਾਰੀ ਦੁਆਰਾ ਲਗਾਤਾਰ ਇਕ ਤੋਂ ਵਧੇਰੇ ਵਾਰ ਗੇਂਦ ‘ਤੇ ਚੋਟ ਨਾ ਲਗਾਈ ਜਾਵੇ ।
  • ਕਿਸੇ ਖਿਡਾਰੀ ਜਾਂ ਉਸ ਦੁਆਰਾ ਪਹਿਲੀ ਫੜੀ ਚੀਜ਼ ਨੂੰ ਨਾ ਛੂਹ ਜਾਵੇ ।
  • ਡਬਲਜ਼ ਸਰਵਿਸ ਵਿਚ ਸਰਵਿਸ ਜਾਂ ਰਿਸੀਵਰ ਦੇ ਸੱਜੇ ਅੱਧੇ ਹਿੱਸੇ ਨੂੰ ਨਾ ਛੂਹ ਜਾਵੇ ।

3. ਚੰਗੀ ਸਰਵਿਸ (Good Service) -ਚੰਗੀ ਸਰਵਿਸ ਲਈ ਗੇਂਦ ਨੂੰ ਸੁਤੰਤਰ ਹੱਥ (Free hand) ਦੀ ਸਥਿਰ ਹਥੇਲੀ ‘ਤੇ ਰੱਖਿਆ ਹੋਣਾ ਚਾਹੀਦਾ ਹੈ, ਹੱਥ ਖੁੱਲ੍ਹਿਆ ਅਤੇ ਟੇਬਲ ਟੈਨਿਸ ਚਪਟਿਆ ਹੋਵੇ, ਉਂਗਲੀਆਂ ਇਕੱਠੀਆਂ ਅਤੇ ਅੰਗੂਠਾ ਇਕ ਪਾਸੇ ਹੋਣਾ ਚਾਹੀਦਾ ਹੈ ।

ਸੁਤੰਤਰ ਹੱਥ (Free hand) ਜਦ ਕਿ ਗੇਂਦ ਦੇ ਸੰਪਰਕ ਵਿਚ ਹੋਵੇ ਤਾਂ ਖੇਡਣ ਦੀ ਸੜਾ (Playing Surface) ਤੋਂ ਉੱਚਾ ਉੱਠਿਆ ਹੋਣਾ ਚਾਹੀਦਾ ਹੈ । ਫਿਰ ਸਰਵਰ ਸਰਵਿਸ ਸ਼ੁਰੂ ਕਰੇਗਾ ਕੇਵਲ ਗੇਂਦ ਨੂੰ ਹੱਥ ਤੋਂ ਛੱਡ ਕੇ ਅਤੇ ਗੇਂਦ ਨੂੰ ਕੋਈ ਸਪਿਨ (Spin) ਨਹੀਂ ਦੇਵੇਗਾ ।

4. ਚੰਗੀ ਰਿਟਰਨ (Good Return)-ਸਰਵਿਸ ਕੀਤੇ ਗਏ ਗੇਂਦ ਤੇ ਚੋਟ ਲਗਾਈ ਜਾਵੇਗੀ ਤਾਂ ਜੋ ਜਾਲ (Net) ਦੇ ਉੱਪਰੋਂ ਗੁਜ਼ਰ ਕੇ ਸਿੱਧੀ ਵਿਰੋਧੀ ਦੇ ਕੋਰਟ ਨੂੰ ਛੁਹੇ । ਜੇਕਰ ਗੇਂਦ ਜਾਲ ਤੋਂ ਪਾਰ ਕਰਦੇ ਹੋਏ ਇਸ ਦੀਆਂ ਸਪੋਰਟਾਂ (Supports) ਨੂੰ ਛੂਹ ਜਾਵੇ, ਉਸ ਨੂੰ ਸਿੱਧੀ ਗੁਜ਼ਰੀ (Passed directly) ਮੰਨਿਆ ਜਾਵੇਗਾ ।

5. ਲੈਟ (A let) ਗੇਂਦ ਖੇਡ ਵਿਚ (Ball in Play) ਨੂੰ ਰੈਲੀ (rally) ਕਹਿੰਦੇ ਹਨ । ਰੈਲੀ ਲੈਟ (Let) ਹੋ ਜਾਂਦੀ ਹੈ ਜਦ|

  • ਸਰਵਿਸ ਕੀਤਾ ਹੋਇਆ ਬਾਲ ਜਾਲ ਜਾਂ ਉਸ ਦੀ ਸਪੋਰਟ (Support) ਨੂੰ ਛੂਹ ਜਾਵੇ ।
  • ਜਦ ਕਿਸੇ ਰਿਸੀਵਰ ਜਾਂ ਉਸ ਦਾ ਸਾਥੀ (Partner) ਤਿਆਰ ਨਾ ਹੋਵੇ ਅਤੇ ਸਰਵਿਸ ਕਰ ਦਿੱਤੀ ਜਾਵੇ ।
  • ਜੇ ਕਿਸੇ ਦੁਰਘਟਨਾ ਵਿਚ ਇਕ ਖਿਡਾਰੀ ਚੰਗੀ ਸਰਵਿਸ ਜਾਂ ਚੰਗੀ ਰਿਟਰਨ ਨਾ ਕਰ ਸਕੇ ।
  • ਜੇ ਖੇਡਣ ਦੀ ਤਰਤੀਬ ਜਾਂ ਸਿਰਿਆਂ ਦੀ ਗਲਤੀ ਨੂੰ ਠੀਕ ਕਰਨ ਲਈ ਖੇਡ ਰੋਕਿਆ ਜਾਵੇ ।

ਟੇਬਲ ਟੈਨਿਸ (Table Tennis) Game Rules – PSEB 10th Class Physical Education

ਪ੍ਰਸ਼ਨ 4.
ਟੇਬਲ ਟੈਨਿਸ ਦੀ ਖੇਡ ਵਿਚ ਪੁਆਇੰਟ ਕਿਵੇਂ ਮਿਲਦੇ ਹਨ ਅਤੇ ਖਿਡਾਰੀ ਕਿਵੇਂ ਜਿੱਤਦਾ ਹੈ ।
ਉੱਤਰ-
ਪੁਆਇੰਟ (Point)-ਇਕ ਖਿਡਾਰੀ ਇਕ ਪੁਆਇੰਟ ਦੇ ਦੇਵੇਗਾ ਜੇਕਰ –

  • ਉਹ ਚੰਗੀ ਸਰਵਿਸ ਕਰਨ ਵਿਚ ਅਸਫਲ ਰਹੇ ।
  • ਜੇਕਰ ਉਸ ਦੇ ਵਿਰੋਧੀ ਨੇ ਚੰਗੀ ਸਰਵਿਸ ਜਾਂ ਚੰਗੀ ਰਿਟਰਨ ਕੀਤੀ ਹੈ ਅਤੇ ਉਹ ਆਪ ਚੰਗੀ ਰਿਟਰਨ ਕਰਨ ਵਿਚ ਅਸਫਲ ਹੋ ਜਾਵੇ ।
  • ਜੇਕਰ ਉਹ ਜਾਂ ਉਸ ਦੀ ਰੈਕਟ ਜਾਲ ਨੂੰ ਛੂਹ ਜਾਵੇ, ਜਦ ਕਿ ਗੇਂਦ ਖੇਡ ਵਿਚ (Ball in play) ਹੋਵੇ ।
  • ਜੇਕਰ ਉਸ ਦਾ ਸੁਤੰਤਰ ਹੱਥ (Free hand) ਖੇਡ ਦੀ ਸੜਾ (Playing Surface) ਨੂੰ ਛੂਹ ਜਾਵੇ, ਜਦ ਕਿ ਗੇਂਦ ਖੇਡ ਵਿਚ (Ball in Play) ਹੋਵੇ ।
  • ਜੇਕਰ ਉਹ ਗੇਂਦ ਨੂੰ ਵਾਲੀ (Volley) ਮਾਰਦਾ ਹੈ ।
  • ਡਬਲਜ਼ ਵਿਚ ਆਪਣੀ ਵਾਰੀ ਦੇ ਬਿਨਾਂ ਗੇਂਦ ‘ਤੇ ਚੋਟ ਕਰਦਾ ਹੈ ।

ਗੇਮ (A Game)-ਇਕ ਖਿਡਾਰੀ ਜਾਂ ਜੋੜਾ (Game) ਜਿੱਤ ਜਾਵੇਗਾ ਜੇਕਰ ਉਹ ਪਹਿਲੇ 1 ਪੁਆਇੰਟ ਸਕੋਰ ਕਰ ਲੈਂਦਾ ਹੈ । ਜਦ ਦੋਨਾਂ ਖਿਡਾਰੀਆਂ ਦੇ ਜੋੜੇ ਨੇ 11 ਪੁਆਇੰਟ ਸਕੋਰ ਕਰ ਲਏ ਹੋਣ ਤਾਂ ਉਹ ਖਿਡਾਰੀ ਜਾਂ ਜੋੜਾ ਜੇਤੂ ਹੋਵੇਗਾ, ਜੋ ਦੂਸਰੇ ਤੋਂ ਪਹਿਲਾਂ 2 ਪੁਆਇੰਟ ਪ੍ਰਾਪਤ ਕਰ ਲਵੇਗਾ ।

ਪ੍ਰਸ਼ਨ 5.
ਟੇਬਲ ਟੈਨਿਸ ਵਿਚ ਸਿਰਿਆਂ ਦੀ ਚੋਣ ਅਤੇ ਸਰਵਿਸ ਕਿਸ ਤਰ੍ਹਾਂ ਚੁਣਦੇ ਹਨ ? ਸਿਰਿਆਂ ਦਾ ਬਦਲ ਕਿਵੇਂ ਹੁੰਦਾ ਹੈ ? ਸਰਵਿਸ ਅਤੇ ਰਿਸੀਵ ਕਰਨ ਦੀਆਂ ਗਲਤੀਆਂ ਦੱਸੋ ।
ਉੱਤਰ-
ਸਿਰਿਆਂ ਅਤੇ ਸਰਵਿਸ ਦੀ ਚੋਣ (THE CHOICE OF ENDS AND SERVICE) ਟੇਬਲ ਟੈਨਿਸ ਦੀ ਖੇਡ ਵਿਚ ਸਿਰਿਆਂ (Ends) ਅਤੇ ਸਰਵਿਸ ਦੀ ਚੋਣ ਦਾ ਫ਼ੈਸਲਾ ਟਾਸ ਦੁਆਰਾ ਕੀਤਾ ਜਾਂਦਾ ਹੈ । ਟਾਸ ਜਿੱਤਣ ਵਾਲਾ ਸਰਵਿਸ ਕਰਨ ਜਾਂ ਸਰਵਿਸ ਨਾ ਕਰਨ ਦਾ ਫ਼ੈਸਲਾ ਕਰਦਾ ਹੈ ਅਤੇ ਟਾਸ ਹਾਰਨ ਵਾਲਾ ਸਿਰੇ ਦੀ ਚੋਣ ਕਰਦਾ ਹੈ ।

ਸਿਰਿਆਂ ਅਤੇ ਸਰਵਿਸ ਵਿਚ ਤਬਦੀਲੀ (The Change of Ends and Service) -ਇਕ ਖਿਡਾਰੀ ਜਾਂ ਜੋੜਾ ਜੋ ਇਕ ਗੇਮ ਵਿਚ ਇਕ ਸਿਰੇ ਤੇ ਹੁੰਦਾ ਹੈ, ਦੂਜੀ ਗੇਮ ਵਿਚ ਦੂਜੇ ਸਿਰੇ ਤੇ ਹੋਵੇਗਾ ਤੇ ਇਸ ਤਰ੍ਹਾਂ ਜਦ ਤਕ ਮੈਚ ਖ਼ਤਮ ਨਹੀਂ ਹੋ ਜਾਂਦਾ ਇਕ ਮੈਚ, ਇਕ ਗੇਮ ਜਾਂ ਤਿੰਨ ਜਾਂ ਪੰਜ ਗੇਮਾਂ ਵਿਚੋਂ ਸਰਵਉੱਤਮ ਗੇਮ ਦਾ ਹੁੰਦਾ ਹੈ ।

ਮੈਚ ਦੀ ਆਖਰੀ ਸੰਭਵ ਗੇਮ ਵਿਚ ਜਦੋਂ ਕੋਈ ਵੀ ਖਿਡਾਰੀ ਜਾਂ ਜੋੜਾ ਪਹਿਲੇ ਦਸ ਪੁਆਇੰਟ ਪੂਰੇ ਕਰ ਲਵੇ, ਤਾਂ ਸਿਰੇ ਬਦਲੇ ਜਾਂਦੇ ਹਨ । ਸਿੰਗਲਜ਼ (Singles) ਵਿਚ 2 ਪੁਆਇੰਟਾਂ ਤੋਂ ਮਗਰੋਂ ਸਰਵਿਸ ਬਦਲ ਦਿੱਤੀ ਜਾਂਦੀ ਹੈ ਅਰਥਾਤ ਸਰਵਰ ਰਿਸੀਵਰ ਸਰਵਿਸ ਬਣ ਜਾਂਦਾ ਹੈ ।

ਡਬਲਜ਼ (Doubles) ਵਿਚ ਪਹਿਲੀਆਂ ਦੋ ਸਰਵਿਸਾਂ ਕਿਸੇ ਜੋੜੇ ਦੇ ਇਕ ਜਿੱਤੇ ਹੋਏ ਸਾਥੀ ਦੁਆਰਾ ਕੀਤੀਆਂ ਜਾਣਗੀਆਂ ਤੇ ਦੂਜੇ ਜੋੜੇ ਦੇ ਉਸ ਦੇ ਮੁਕਾਬਲੇ ਹਾਰੇ ਸਾਥੀ ਦੁਆਰਾ ਪ੍ਰਾਪਤ ਕੀਤੀਆਂ ਜਾਣਗੀਆਂ ।

ਦੂਜੀਆਂ 2 ਸਰਵਿਸਾਂ ਪਹਿਲੇ 2 ਸਰਵਿਸਾਂ ਪ੍ਰਾਪਤ ਕਰਨ ਵਾਲੇ ਦੇ ਸਾਥੀ ਦੁਆਰਾ ਕੀਤੀਆਂ ਜਾਣਗੀਆਂ । ਤੀਜੀਆਂ 2 ਸਰਵਿਸਾਂ ਪਹਿਲੀਆਂ ਦੋ ਸਰਵਿਸਾਂ ਪ੍ਰਾਪਤ ਕਰਨ ਵਾਲੇ ਦੇ ਸਾਥੀ ਦੁਆਰਾ ਕੀਤੀਆਂ ਜਾਣਗੀਆਂ ।

ਚੌਥੀਆਂ 2 ਸਰਵਿਸਾਂ ਪਹਿਲੇ ਰਿਸੀਵਰ ਦੇ ਸਾਥੀ ਦੁਆਰਾ ਕੀਤੀਆਂ ਜਾਣਗੀਆਂ ਤੇ ਪਹਿਲੇ ਰਿਸੀਵਰ ਦੇ ਸਾਥੀ ਦੁਆਰਾ ਪ੍ਰਾਪਤ ਕੀਤੀਆਂ ਜਾਣਗੀਆਂ | ਪੰਜਵੀਆਂ 2 ਸਰਵਿਸਾਂ ਪਹਿਲੀਆਂ 2 ਸਰਵਿਸਾਂ ਪ੍ਰਾਪਤ ਕਰਨ ਵਾਲੇ ਨੂੰ ਕੀਤੀਆਂ ਜਾਣਗੀਆਂ ਤੇ ਇਸੇ ਤਰਤੀਬ ਨਾਲ ਜਦ ਤਕ ਕਿ ਮੈਚ ਖ਼ਤਮ ਨਹੀਂ ਹੋ ਜਾਂਦਾ । ਸਿਰਿਆਂ, ਸਰਵਿਸ ਜਾਂ ਰਿਸੀਵ ਕਰਨ ਦੀ ਅਨਿਯਮਿਤਤਾ (Out of Order of Ends, Serving or Receiving)-ਜਦੋਂ ਸਿਰਿਆਂ (Ends) ਨੂੰ ਬਦਲਣਾ ਹੋਵੇ ਤੇ ਉਹਨਾਂ ਦੇ ਸਿਰੇ ਨਾ ਬਦਲੇ ਹੋਣ, ਤਾਂ ਉਹਨਾਂ ਨੂੰ ਗ਼ਲਤੀ ਦਾ ਪਤਾ ਲੱਗਣ ਮਗਰੋਂ ਤੁਰੰਤ ਸਿਰੇ ਬਦਲਣੇ ਪੈਣਗੇ, ਪਰ ਸ਼ਰਤ ਇਹ ਹੈ ਕਿ ਗੇਮ ਪੂਰੀ ਨਾ ਹੋ ਗਈ ਹੋਵੇ ।

ਇਸ ਅਵਸਥਾ ਵਿਚ ਸਾਰੇ ਸਕੋਰ ਕੀਤੇ ਗਏ ਪੁਆਇੰਟ ਮੰਨੇ ਜਾਣਗੇ । ਜੇਕਰ ਕੋਈ ਖਿਡਾਰੀ ਬਿਨਾਂ ਆਪਣੀ ਵਾਰੀ ਦੇ ਸਰਵਿਸ ਕਰਦਾ ਹੈ ਜਾਂ ਸਰਵਿਸ ਪ੍ਰਾਪਤ ਕਰਦਾ ਹੈ, ਤਾਂ ਖੇਡ ਗ਼ਲਤੀ ਦਾ ਪਤਾ ਲੱਗਣ ਉੱਤੇ ਰੋਕ ਦਿੱਤੀ ਜਾਵੇਗੀ ਅਤੇ ਖੇਡ ਦੁਬਾਰਾ ਉਸੇ ਖਿਡਾਰੀ ਦੀ ਸਰਵਿਸ ਤੋਂ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਸਰਵਿਸ ਕਰਨ ਦੀ ਵਾਰੀ ਖੇਡ ਸ਼ੁਰੂ ਹੋਣ ਜਾਂ 5 ਸਕੋਰ ਉੱਤੇ ਸੀ । ਇਸ ਹਾਲਤ ਵਿਚ ਵੀ ਗ਼ਲਤੀ ਤੋਂ ਪਹਿਲਾਂ ਸਕੋਰ ਕੀਤੇ ਗਏ ਪੁਆਇੰਟ ਮੰਨੇ ਜਾਣਗੇ |

PSEB 11th Class Environmental Education Book Solutions Guide in Punjabi English Medium

Punjab State Board Syllabus PSEB 11th Class Environmental Education Book Solutions Guide Pdf in English Medium & Punjabi Medium & Hindi Medium are part of PSEB Solutions for Class 11.

PSEB 11th Class Environmental Education Guide | Environmental Education Guide for Class 11 PSEB in English Medium

PSEB 11th Class Environmental Education Book Solutions in Punjabi Medium

PSEB 12th Class Environmental Education Important Questions in Punjabi English Medium

Punjab State Board Syllabus PSEB 12th Class Environmental Education Important Questions Pdf in English Medium and Punjabi Medium are part of PSEB Solutions for Class 12.

PSEB 12th Class Environmental Education Important Questions in Punjabi English Medium

PSEB 11th Class Environmental Education Important Questions in Punjabi English Medium

Punjab State Board Syllabus PSEB 11th Class Environmental Education Important Questions Pdf in English Medium and Punjabi Medium are part of PSEB Solutions for Class 11.

PSEB 11th Class Environmental Education Important Questions in Punjabi English Medium

PSEB 12th Class Environmental Education Notes in Punjabi English Medium

Punjab State Board Syllabus PSEB 12th Class Environmental Education Notes Pdf in English Medium and Punjabi Medium are part of PSEB Solutions for Class 12.

PSEB 12th Class Environmental Education Notes in Punjabi Medium

PSEB 11th Class Environmental Education Notes in Punjabi English Medium

Punjab State Board Syllabus PSEB 11th Class Environmental Education Notes Pdf in English Medium and Punjabi Medium are part of PSEB Solutions for Class 11.

PSEB 11th Class Environmental Education Notes in Punjabi Medium

PSEB 11th Class Sociology Notes in Punjabi English Medium

Punjab State Board Syllabus PSEB 11th Class Sociology Notes Pdf in English Medium and Punjabi Medium are part of PSEB Solutions for Class 11.

PSEB 11th Class Sociology Notes in English Medium

Unit 1 Origin and Emergence of Sociology

Unit 2 Basic Concepts in Sociology

Unit 3 Culture, Socialization and Social Institutions

Unit 4 Social Structure, Social Stratification, Social Change and Founding Fathers of Sociology

PSEB 11th Class Sociology Notes in Punjabi Medium

PSEB 12th Class Maths Solutions Chapter 6 Application of Derivatives Ex 6.4

Punjab State Board PSEB 12th Class Maths Book Solutions Chapter 6 Application of Derivatives Ex 6.4 Textbook Exercise Questions and Answers.

PSEB Solutions for Class 12 Maths Chapter 6 Application of Derivatives Ex 6.4

(i) \(\sqrt{\mathbf{2 5 . 3}}\)

(ii) \(\sqrt{49.5}\)

(iii) \(\sqrt{0.6}\)

(iv) \((0.009)^{\frac{1}{3}}\)

(v) \((0.999)^{\frac{1}{10}}\)

(vi) \((15)^{\frac{1}{4}}\)

(vii) \((26)^{\frac{1}{3}}\)

(viii) \((255)^{\frac{1}{4}}\)

(ix) \((82)^{\frac{1}{4}}\)

(x) \((401)^{\frac{1}{2}}\)

(xi) \((0.0037)^{\frac{1}{2}}\)

(xii) \((\mathbf{2 6 . 5 7})^{\frac{1}{3}}\)

(xiii) \((81.5)^{\frac{1}{4}}\)

(xiv) \((3.968)^{\frac{3}{2}}\)

(xv) \((32.15)^{\frac{1}{5}}\)

PSEB 12th Class Maths Solutions Chapter 6 Application of Derivatives Ex 6.4

Solution.
(i) \(\sqrt{25.3}\)
Consider y = √x. Let x = 25 and ∆x = 0.3.
Then ∆y = \(\sqrt{x+\Delta x}-\sqrt{x}\)

= \(\sqrt{25.3}-\sqrt{25}=\sqrt{25.3}-5\)

⇒ √253 = ∆y + 5
Now, dy is approximately equal to ∆y and is given by
dy = \(\left(\frac{d y}{d x}\right)\) ∆x

= \(\frac{1}{2 \sqrt{x}}\) (0.3) = 0.03
Hence, the approximate value of √25.3 is 0.03 + 5 = 5.03.

(ii) √49.5
Consider y = √x.
Let x = 49 and ∆x = 0.5
Then, ∆y = \(\sqrt{x+\Delta x}-\sqrt{x}\)
= \(\sqrt{49.5}-\sqrt{49}=\sqrt{49.5}-7\)
⇒ √49.5 = 7 + ∆y
Now, dy is approximately equal to ∆y and is given by
dy = \(\left(\frac{d y}{d x}\right) \Delta x=\frac{1}{2 \sqrt{x}}(0.5)\) [as y = √x]

= \(\frac{1}{2 \sqrt{49}}\) (0.5)

= \(\frac{1}{14}\) (0.5) = 7.035.

PSEB 12th Class Maths Solutions Chapter 6 Application of Derivatives Ex 6.4

(iii) √0.6
Consider y = √x.
Let x = 1 and ∆x = – 0.4.
Then, ∆y = \(\sqrt{x+\Delta x}-\sqrt{x}=\sqrt{0.6}-1\)
⇒ √0.6 = 1 + ∆y
Now, dy is approximately equal to ∆y and is given by
dy = (\(\frac{d y}{d x}\)) ∆x = \(\frac{1}{2 \sqrt{x}}\) (∆x) [as y = √x]
= \(\frac{1}{2}\) (- 0.4) = – 0.2
Hence, the approximate value of √0.6 is 1 + (- 0.2) = 1 – 0.2 = 0.8.

(iv) \((0.009)^{\frac{1}{3}}\)
Consider y = \((x)^{\frac{1}{3}}\).
Let x = 0.008 and ∆x = 0.001.
Then, ∆y = (x + ∆x)\(\frac{1}{3}\) – (x)\(\frac{1}{3}\)
= (0.009)\(\frac{1}{3}\) – (0.008)\(\frac{1}{3}\)
= (0.009)\(\frac{1}{3}\) – 0.2
⇒ (0.009)\(\frac{1}{3}\) = 0.2 + ∆Y
Now, dy is approximately equal ∆y and is given by
dy = \(\frac{d y}{d x}\) ∆x

= \(\frac{1}{3(x)^{\frac{2}{3}}}\) ∆x [as y = x\(\frac{1}{3}\)]

= \(\frac{1}{3 \times 0.04}(0.001)=\frac{0.001}{0.12}\) = 0.008

Hence, the approximate value of \((0.009)^{\frac{1}{3}}\) is 0.2 + 0.008 = 0.208.

PSEB 12th Class Maths Solutions Chapter 6 Application of Derivatives Ex 6.4

(v) \((0.999)^{\frac{1}{10}}\)
Consider y = \((x^{\frac{1}{10}}\).
Let x = 1 and ∆x = – 0.001.
Then, ∆y = (x + ∆x)\(\frac{1}{10}\) – (x)\(\frac{1}{10}\)
= (0.999)\(\frac{1}{10}\) – 1
= (0.999)\(\frac{1}{10}\)
=1 + ∆y
Now, dy is approximately equal to ∆y and is given by

dy = \(\frac{d y}{d x}\) ∆x [as y = x\(\frac{1}{10}\)]

= \(\frac{1}{10(x)^{\frac{9}{10}}}\) (∆x)

= \(\frac{1}{10}\) (- 0.001)
= – 0.0001
Hence, the approximate value of (0.999)\(\frac{1}{10}\) is 1 + (- 0.0001) = 0.0999.

(vi) \((15)^{\frac{1}{4}}\)
Consider y = (x)\(\frac{1}{4}\).
Let x = 16 and ∆x = – 1.
Then, ∆y = (x + ∆x)\(\frac{1}{4}\) – (x)\(\frac{1}{4}\)
= (15)\(\frac{1}{4}\) – (16)\(\frac{1}{4}\)
= (15)\(\frac{1}{4}\) – 2
⇒ (15)\(\frac{1}{4}\) = 2 + ∆y
Now, dy is approximately equal to ∆y and is given by
dy = \(\frac{d y}{d x}\) ∆x [as y = x\(\frac{1}{4}\)]

= \(\frac{1}{4(16)^{\frac{3}{4}}}(-1)=\frac{-1}{4 \times 8}=\frac{-1}{32}\)

= – 0.03125
Hence, the approximate value of \((15)^{\frac{1}{4}}\) is 2 + (- 0.03125) = 1.96875.

PSEB 12th Class Maths Solutions Chapter 6 Application of Derivatives Ex 6.4

(vii) \((26)^{\frac{1}{3}}\)
Consider y = (x)\(\frac{1}{3}\).
Let x = 27 and ∆x = – 1
Then, ∆y= (x + ∆x)\(\frac{1}{3}\) – (x)\(\frac{1}{3}\)
= (26)\(\frac{1}{3}\) – (27)\(\frac{1}{3}\)
= (26)\(\frac{1}{3}\) – 3
⇒ (26)\(\frac{1}{3}\) = 3 + ∆y
Now, dy is approximately equal to ∆y and is given by
dy = \(\frac{d y}{d x}\) ∆x [as y = x\(\frac{1}{3}\)]

= \(\frac{1}{3(x)^{\frac{2}{3}}}\) (∆x)

= \(\frac{1}{3(27)^{\frac{2}{3}}}(-1)=\frac{-1}{27}\)
= – 0.0370.
Hence, the approximate value of \((26)^{\frac{1}{3}}\) is 3 + (- 0.03125) = 2.9629.

(viii) \((255)^{\frac{1}{4}}\)
Consider y = (x)\(\frac{1}{4}\).
Let x = 256 and ∆x = – 1.
Then, ∆y = (x + ∆x)\(\frac{1}{4}\) – (x)\(\frac{1}{4}\)
= (255)\(\frac{1}{4}\) – (256)\(\frac{1}{4}\)
= (255)\(\frac{1}{4}\) – 4
⇒ (255)\(\frac{1}{4}\) = 4 + ∆y
Now, dy is approximately equal to zy and is given by
dy = \(\frac{d y}{d x}\) ∆x [as y = x\(\frac{1}{4}\)]

= \(\frac{1}{4(x)^{\frac{3}{4}}}(\Delta x)\)

= \(\frac{1}{4(256)^{\frac{3}{4}}}(-1)=\frac{-1}{4 \times 4^{3}}\)

= – 0.0039.
Hence, the approximate value of (255)\(\frac{1}{4}\) is 4 + (- 00039) = 3.9961.

PSEB 12th Class Maths Solutions Chapter 6 Application of Derivatives Ex 6.4

(ix) \((82)^{\frac{1}{4}}\)
Consider y = (x)\(\frac{1}{4}\).
Let x = 81 and ∆x = 1.
Then, ∆y = (x + ∆x)\(\frac{1}{4}\) – (x)\(\frac{1}{4}\)
= (82)\(\frac{1}{4}\) – (81)\(\frac{1}{4}\)
= (82)\(\frac{1}{4}\) – 3
(82)\(\frac{1}{4}\) = 3 + ∆y
Now, dy is approximately equal to ∆y and is given by
dy = \(\frac{d y}{d x}\) ∆x [as y = x\(\frac{1}{4}\)]

= \(\frac{1}{4(x)^{\frac{3}{4}}}\) (∆x)

= \(\frac{1}{4(81)^{\frac{3}{4}}}(1)=\frac{1}{4(3)^{3}}=\frac{1}{108}\)
= 0.009
Hence, the approximate value of \((82)^{\frac{1}{4}}\) is 3 + 0.009 = 3.009.

(x) \((401)^{\frac{1}{2}}\)
Consider y = (x)\(\frac{1}{4}\).
Let x = 400 and ∆x = 1.
Then, ∆y = \(\sqrt{x+\Delta x}-\sqrt{x}\)

= \(\sqrt{401}-\sqrt{400}=\sqrt{401}-20\)
⇒ √401 = 20 + ∆y
Now, dy is approximately equal to ∆y and is given by
dy = \(\left(\frac{d y}{d x}\right) \Delta x=\frac{1}{2 \sqrt{x}}(\Delta x)\) [as y = x\(\frac{1}{4}\)]

= \(\frac{1}{2 \times 20}(1)=\frac{1}{40}\)
= 0.025
Hence, the approximate value of √401 is 20 + 0.025 = 20.025.

PSEB 12th Class Maths Solutions Chapter 6 Application of Derivatives Ex 6.4

(xi) \((0.0037)^{\frac{1}{2}}\)
Consider y = (x)\(\frac{1}{2}\).
Let x = 0.0036 and ∆x = 0.0001.
Then,
∆y = (x + ∆x)\(\frac{1}{2}\) – (x)\(\frac{1}{2}\)
= (0.0037)\(\frac{1}{2}\) – (0.0036)\(\frac{1}{2}\)
= (0.0037)\(\frac{1}{2}\) – 0.06
(0.0037)\(\frac{1}{2}\) = 0.06 + ∆y
Now, dy is approximately equal to ∆y and is given by
dy = \(\frac{d y}{d x}\) ∆x [as y = x\(\frac{1}{4}\)]

= \(\frac{1}{2 \sqrt{x}}(\Delta x)\)

= \(\frac{1}{2 \times 0.06}(0.0001)\)

= \(\frac{0.0001}{0.12}\) = 0.00083

Hence, the approximate value of \((0.0037)^{\frac{1}{2}}\) is 0.06 + 0.00083 = 0.06083.

(xii) (26.57)\(\frac{1}{3}\)
Consider y = (x)\(\frac{1}{3}\).
Let x = 27 and ∆x = – 0.43.
Then, ∆y = (x + ∆x)\(\frac{1}{3}\) – (x)\(\frac{1}{3}\)
= (26.57)\(\frac{1}{3}\) – (27)\(\frac{1}{3}\)
= (26.57)\(\frac{1}{3}\) – 3
⇒ (26.57)\(\frac{1}{3}\) = 3 + ∆y
Now, dy is approximately equal to ∆y and is given by
dy = \(\frac{d y}{d x}\) ∆x [as y = x\(\frac{1}{4}\)]

= \(\frac{1}{3(x)^{\frac{2}{3}}}(\Delta x)\)

= \(\frac{1}{3(9)}(-0.43)=\frac{-0.43}{27}\) = – 0.016
Hence, the approximate value of (26.57)\(\frac{1}{3}\) is 3 + (- 0.0 16) = 2.984.

PSEB 12th Class Maths Solutions Chapter 6 Application of Derivatives Ex 6.4

(xiii) \((81.5)^{\frac{1}{4}}\)
Consider y = (x)\(\frac{1}{4}\).
Let x = 81 and Ax 0.5.
Then, Ay = (x + &)\(\frac{1}{4}\) – (x)\(\frac{1}{4}\)
= (81.5)\(\frac{1}{4}\) – (81)\(\frac{1}{4}\)
= (81.5)\(\frac{1}{4}\) – 3
⇒ \((81.5)^{\frac{1}{4}}\) = 3 + ∆y
Now, dy is approximately equal to ∆y and is given by
dy = \(\frac{d y}{d x}\) ∆x [as y = x\(\frac{1}{4}\)]

= \(\frac{1}{4(x)^{4}}(\Delta x)\)

= \(\frac{1}{4(3)^{3}}(0.5)=\frac{0.5}{108}\)

= 0.0046
Hence, the approximate value of (81.5)\(\frac{1}{4}\) is 3 + (0.0046) = 3.0046.

(xiv) \((3.968)^{\frac{3}{2}}\)
Consider y = (x)\(\frac{3}{2}\).
Let x = 4 and ∆x = – 0.032.
Then, ∆y = (x + ∆x)\(\frac{3}{2}\) – (x)\(\frac{3}{2}\)
= (3.968)\(\frac{3}{2}\) – (4)\(\frac{3}{2}\)
= (3.968)\(\frac{3}{2}\) – 8
⇒ (3.968)\(\frac{3}{2}\) = 8 + ∆y
Now, dy is approximately equal ∆y and is given by
dy = \(\frac{d y}{d x}\) ∆x [as y = x\(\frac{1}{4}\)]
= \(\frac{3}{2}\) (2) (- 0.032)
= – 0.096
Hence, the approximate value of \((3.968)^{\frac{3}{2}}\) is 8 + (- 0.096) = 7.904.

PSEB 12th Class Maths Solutions Chapter 6 Application of Derivatives Ex 6.4

(xv) \((32.15)^{\frac{1}{5}}\)
Consider y = (x)\(\frac{1}{5}\).
Let x = 32 and ∆x = 0.15
Then, ∆y = \((x+\Delta x)^{\frac{1}{5}}-(x)^{\frac{1}{5}}\)

= \((32.15)^{\frac{1}{5}}-(32)^{\frac{1}{5}}=(32.15)^{\frac{1}{5}}-2\)
⇒ (32.15)\(\frac{1}{5}\) = 2 + ∆y
Now, dy is approximately equal to ∆y and is given by
dy = \(\frac{d y}{d x}\) ∆x [as y = x\(\frac{1}{5}\)]

= \(\frac{1}{5(x)^{\frac{4}{5}}}(\Delta x)\)

= \(\frac{1}{5 \times(2)^{4}}(0.15)=\frac{0.15}{80}\)

= 0.00187
Hence, the approximate value of \((32.15)^{\frac{1}{5}}\) is 2 + 0.00187 = 2.00187.

Question 2.
Find the approximate value of f(2.01), where f(x) = 4x2 + 5x + 2.
Solution.
Let x = 2 and ∆x = 0.01
Then, we have f(2.01) = f(x + ∆x)
= 4(x + ∆x)2 + 5(x + ∆x) + 2
Now, ∆y = f(x + ∆x) – f(x)
⇒ f(x + ∆x) = f(x) + ∆y
~ f(x) + f'(x) . ∆x [as dx = ∆x]
⇒ f(2.01) = (4x2 + 5x + 2) + (8x + 5)∆x
= [4(2)2 + 5(2) + 2] + [8(2) + 5] (0.01) [as x = 2, ∆x = 0.01]
= (16 + 10 + 2) + (16 + 5) (0.01)
= 28 + (21) (0.01)
= 28 + 0.21 = 28.21
Hence, the approximate value of f(2.01) is 28.21.

PSEB 12th Class Maths Solutions Chapter 6 Application of Derivatives Ex 6.4

Question 3.
Find the approximate value of f(5.001), where f(x) = x3 – 7x2 +15. ,
Solution.
Let x = 5 and ∆x = 0.001
Then, we have f(5.001) = f(x + ∆x)
= (x + ∆x)3 – 7(x + ∆x)2 + 15
Now, ∆y = f(x + ∆x) – f(x)
⇒ f(x + ∆x) = f(x) + ∆y
~ f(x) + f'(x) . ∆x [as dx = ∆x]
⇒ f(5.001) = (x3 – 7x2 + 15) + (3x2 – 14x)∆x
= [(5)3 – 7(5)2 + 15] + [3(5)2 – 14(5)] (0.001) [as x = 5, ∆x = 0.001]
= (125 – 175 + 15) + (75 – 70) (0.001)
= – 35 + (5) (0.001)
= – 35 + 0.005
= – 34.995
Hence, the approximate value of f(5.001) is – 34.995.

Question 4.
Find the approximate change in the volume V of a cube of side x metres caused by increasing the side by 1%.
Solution.
The volume of a cube (V) of side x is given by V = x3.
dV = (\(\frac{d V}{d x}\)) ∆x
= (3x2) ∆x
= (3x2) (0.01 x) [as 1% of x = 0.01 x]
= 0.03 x3
Hence, the approximate change in the volume of the cube is 0.03 x3 m3.

PSEB 12th Class Maths Solutions Chapter 6 Application of Derivatives Ex 6.4

Question 5.
Find the approximate change in the surface area of a cube of side x metres caused by decreasing the side by 1%.
Solution.
The surface area of a cube (S) of side x is given by S = 6x2.
∴ \(\frac{d S}{d x}=\left(\frac{d S}{d x}\right) \Delta x\)
= (12 x) ∆x
= (12 x) (- 0.01 x)[as 1% of x = 0.01 x]
= – 0.12 x2
Hence, the approximate change in the surface area of the cube is 0.12x2 m2.

Question 6.
If the radius of a sphere is measured as 7 m with an error of 0.02 m, then find the approximate error in calculating its
volume.
Solution.
Let r be the radius of the sphere and ∆r be the error in measuring the radius.
Then, r = 7 m and ∆r = 0.02 m
Now, the volume V of the sphere is given by

V = \(\frac{4}{3}\) πr3
⇒ \(\frac{d V}{d r}\) = 4πr2
⇒ dV = (\(\frac{d V}{d r}\)) ∆r
= (4πr2) ∆r
= 4π(7)2 (0.02) m3
= 3.92 π m3
Hence, the approximate error in calculating the volume is 3.92 π m3.

PSEB 12th Class Maths Solutions Chapter 6 Application of Derivatives Ex 6.4

Question 7.
If the radius of a sphere is measured as 9 m with an error of 0.03 m, then find the approximate error in calculating its surface area.
Solution.
Let r be the radius of the sphere and ∆r be the error in measuring the radius.
Then, r = 9 m and ∆r = 0.03 m
Now, the surface area of the sphere (S) is given by
S = 4πr2
⇒ \(\frac{d S}{d r}\) = 8πr
⇒ dS = (\(\frac{d S}{d r}\)) ∆r
= (8πr) ∆r
= 8π (9) (0.03) m2
= 2.16K m2
Hence, the approximate error in calculating the surface area is 2.16 π m2.

Question 8.
If fix) = 3x2 + 15x + 5, then the approximate value of f(3.02) is
(A) 47.66
(B) 57.66
(C) 67.66
(D) 77.66
Solution.
Let x = 3 and ∆x = 0.02. Then, we have
f(3.02) = f(x + ∆x)
= 3(x + ∆x)2 + 15(x + ∆x) + 5
Now, ∆y = f(x + ∆x) – f(x)
⇒ f(x + ∆x) = f(x) + ∆y
≈ f(x) + f'(x)∆x [as dx = ∆x]
⇒ f(3.02) = (3x2 + 15x + 5) + (6x + 15) ∆x
= [3(3)2 +15(3) + 5] + [6(3) +15] (0.02) [as x = 3, ∆x = 0.02]
= (27 + 45 + 5) + (18 +15) (0.02)
= 77 + (33) (0.02) = 77 + 0.66 = 77.66
Hence, the approximate value of f(3.02) is 77.66.
The correct answer is (D).

PSEB 12th Class Maths Solutions Chapter 6 Application of Derivatives Ex 6.4

Question 9.
The approximate change in the volume of a cube of side x metres caused by increasing the side of 3% is
(A) 0.06 x3 m3
(B) 0.6 x3 m3
(C) 0.09 x3 m3
(D) 0.9 x3 m3
Solution.
The volume of a cube (V) is side x is given by V = x3.
∴ dV = (\(\frac{d V}{d x}\)) ∆x
= (3x2) ∆x
= (3x2) (0.03 x) [as 3% of x = 0.03x]
= 0.09 x3 m3.
Hence, the approximate change in the volume of the cube is 0.09 x3 m33.
The correct answer is (C).

ਕਬੱਡੀ (Kabaddi) Game Rules – PSEB 10th Class Physical Education

Punjab State Board PSEB 10th Class Physical Education Book Solutions ਕਬੱਡੀ (Kabaddi) Game Rules.

ਕਬੱਡੀ (Kabaddi) Game Rules – PSEB 10th Class Physical Education

ਯਾਦ ਰੱਖਣ ਵਾਲੀਆਂ ਗੱਲਾਂ
(Points to Remember)

  1. ਪੁਰਸ਼ਾਂ ਲਈ ਗਰਾਉਂਡ ਦੀ ਲੰਬਾਈ =13 ਮੀਟਰ
  2. ਪੁਰਸ਼ਾਂ ਲਈ ਗਰਾਉਂਡ ਦੀ ਚੌੜਾਈ = 10 ਮੀਟਰ
  3. ਔਰਤਾਂ ਲਈ ਗਰਾਉਂਡ ਦੀ ਲੰਬਾਈ = 12 ਮੀਟਰ
  4. ਔਰਤਾਂ ਲਈ ਗਰਾਉਂਡ ਦੀ ਚੌੜਾਈ =8 ਮੀਟਰ
  5. ਜੂਨੀਅਰ ਲੜਕੇ ਅਤੇ ਲੜਕੀਆਂ ਲਈ =11 ਮੀਟਰ × 8 ਮੀਟਰ
  6. ਟੀਮ ਦੇ ਕੁੱਲ ਖਿਡਾਰੀ = 12
  7. ਮੈਚ ਦਾ ਸਮਾਂ ਮਰਦਾਂ ਲਈ = 20-5-20
  8. ਔਰਤਾਂ ਲਈ ਮੈਚ ਦਾ ਸਮਾਂ = 15-5-15
  9. ਮੈਚ ਦੇ ਅਧਿਕਾਰੀ = 1 ਰੈਫਰੀ, 2 ਅੰਪਾਇਰ 1 ਸਕੋਰਰ, 1 ਟਾਈਮ ਕੀਪਰ, 2 ਲਾਈਨਮੈਨ
  10. ਲੋਨੇ ਦੇ ਅੰਕ = 2
  11. ਲਾਈਨ ਦੀ ਚੌੜਾਈ = 5 ਸੈਂ:ਮੀ:
  12. ਬਲਾਕ ਦਾ ਆਕਾਰ ਪੁਰਸ਼ਾਂ ਲਈ = 1 x 8 ਮੀ:
  13. ਔਰਤਾਂ ਲਈ ਬਲਾਕ ਦਾ ਆਕਾਰ = x 6 ਮੀ
  14. ਲਾਬੀ ਦੀ ਚੌੜਾਈ = 1 ਮੀ.
  15. ਸੈਂਟਰਲ ਰੇਖਾ ਤੋਂ ਬਲਾਕ ਰੇਖਾ ਦੀ ਦੂਰੀ = 2.75 ਮੀ.
  16. ਰੇਖਾਵਾਂ ਦੀ ਚੌੜਾਈ = 5 ਸੈਂ.ਮੀ.
  17. ਮੈਚ ਵਿਚ ਖਿਡਾਰੀਆਂ ਦੀ ਗਿਣਤੀ = 7
  18. ਆਰਾਮ ਦਾ ਸਮਾਂ = 5 ਮਿੰਟ |

ਖੇਡ ਸੰਬੰਧੀ ਮਹੱਤਵਪੂਰਨ ਜਾਣਕਾਰੀ –

  • ਹਰੇਕ ਟੀਮ ਵਿਚ 12 ਖਿਡਾਰੀ ਹੁੰਦੇ ਹਨ, ਪਰ ਇਕ ਵੇਲੇ ਸੱਤ ਖਿਡਾਰੀ ਹੀ ਮੈਦਾਨ ਵਿਚ ਆਉਣਗੇ ਅਤੇ 5 ਖਿਡਾਰੀ ਬਦਲਵੇਂ (Substitutes) ਹੁੰਦੇ ਹਨ ।
  • ਟਾਸ ਜਿੱਤਣ ਵਾਲੀ ਟੀਮ ਆਪਣੀ ਪਸੰਦ ਦਾ ਖੇਤਰ ਜਾਂ ਦਮ ਚੁਣਦੀ ਹੈ ਤੇ ਹਮਲਾ ਕਰਨ ਦਾ ਮੌਕਾ ਪ੍ਰਾਪਤ ਕਰਦੀ ਹੈ ।
  • ਖੇਡ ਦਾ ਸਮਾਂ 20-5-20 ਮਿੰਟਾਂ ਦਾ ਹੁੰਦਾ ਹੈ ਅਤੇ ਔਰਤਾਂ ਤੇ ਜੂਨੀਅਰ ਲਈ 15(5-15 ਮਿੰਟਾਂ ਦਾ ਹੁੰਦਾ ਹੈ, ਜਿਸ ਵਿਚ 5 ਮਿੰਟ ਦਾ ਸਮਾਂ ਆਰਾਮ ਦਾ ਹੁੰਦਾ ਹੈ ।
  • ਜੇਕਰ ਕੋਈ ਖਿਡਾਰੀ ਖੇਡ ਦੇ ਦੌਰਾਨ ਮੈਦਾਨ ਵਿਚੋਂ ਬਾਹਰ ਜਾਂਦਾ ਹੈ ਤਾਂ ਉਹ ਆਉਟ ਹੋ ਜਾਵੇਗਾ ।
  • ਜੇਕਰ ਕਿਸੇ ਖਿਡਾਰੀ ਦੇ ਸਰੀਰ ਦਾ ਕੋਈ ਅੰਗ ਸੀਮਾ ਦੇ ਬਾਹਰਲੇ ਹਿੱਸੇ ਨੂੰ ਛੂਹ | ਜਾਵੇ, ਤਾਂ ਉਹ ਆਉਟ ਮੰਨਿਆ ਜਾਵੇਗਾ ।
  • ਜੇਕਰ ਕਿਸੇ ਕਾਰਨ ਮੈਚ ਪੂਰਾ ਨਹੀਂ ਖੇਡਿਆ ਜਾਂਦਾ, ਤਾਂ ਮੈਚ ਦੁਬਾਰਾ ਖੇਡਿਆ ਜਾਵੇਗਾ ।
  • ਖਿਡਾਰੀ ਆਪਣੇ ਸਰੀਰ ‘ਤੇ ਤੇਲ ਜਾਂ ਕੋਈ ਚਿਕਨੀ ਚੀਜ਼ ਨਹੀਂ ਮਲ ਸਕਦਾ ।
  • ਖੇਡ ਦੇ ਦਰਮਿਆਨ ਕੋਈ ਖਿਡਾਰੀ ਦੂਸਰੇ ਖਿਡਾਰੀ ਨੂੰ ਕੈਂਚੀ (Scissors) ਨਹੀਂ ਮਾਰ ਸਕਦਾ ।
  • ਖਿਡਾਰੀ ਦੇ ਸੱਟ ਲੱਗਣ ਦੀ ਹਾਲਤ ਵਿਚ ਦੁਸਰਾ ਖਿਡਾਰੀ ਉਸ ਦੀ ਥਾਂ ‘ਤੇ ਆ ਸਕਦਾ ਹੈ ।
  • ਗਰਾਊਂਡ ਤੋਂ ਬਾਹਰ ਖੜ੍ਹੇ ਹੋ ਕੇ ਖਿਡਾਰੀ ਨੂੰ ਪਾਣੀ ਦਿੱਤਾ ਜਾ ਸਕਦਾ ਹੈ । ਗਰਾਊਂਡ ਦੇ ਅੰਦਰ ਆ ਕੇ ਦੇਣਾ ਫਾਊਲ ਹੈ ।
  • ਕੈਪਟਨ ਰੈਫਰੀ ਦੀ ਸਲਾਹ ਨਾਲ ਟਾਈਮ ਆਊਟ ਲੈ ਸਕਦਾ ਹੈ ਪਰ ਟਾਈਮ ਆਊਟ ਦਾ ਸਮਾਂ ਦੋ ਮਿੰਟ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ ।
  • ਇਕ ਟੀਮ ਤਿੰਨ ਖਿਡਾਰੀ ਬਦਲ ਸਕਦੀ ਹੈ ।
  • ਜੇਕਰ ਕੋਈ ਟੀਮ ਦੂਸਰੀ ਟੀਮ ਤੋਂ ਲੋਨਾ ਲੈ ਜਾਂਦੀ ਹੈ ਤਾਂ ਉਸ ਟੀਮ ਨੂੰ ਦੋ ਨੰਬਰ ਹੋਰ ਦਿੱਤੇ ਜਾਂਦੇ ਹਨ ।
  • ਬਦਲੇ ਹੋਏ ਖਿਡਾਰੀਆਂ ਨੂੰ ਦੁਬਾਰਾ ਨਹੀਂ ਬਦਲਿਆ ਜਾ ਸਕਦਾ ।

ਕਬੱਡੀ (Kabaddi)Game Rules – PSEB 10th Class Physical Education

ਪ੍ਰਸ਼ਨ 1.
ਕਬੱਡੀ ਦੇ ਖੇਡ ਦਾ ਮੈਦਾਨ, ਖੇਡ ਅਧਿਕਾਰੀ ਅਤੇ ਖੇਡ ਦੇ ਮੁੱਖ ਨਿਯਮਾਂ ਦਾ ਵਰਣਨ ਕਰੋ ।
ਉੱਤਰ-
ਕਬੱਡੀ ਦੇ ਖੇਡ ਦਾ ਮੈਦਾਨ, ਖੇਡ ਅਧਿਕਾਰੀ ਅਤੇ ਖੇਡ ਦੇ ਨਿਯਮ ਖੇਡ ਦਾ ਮੈਦਾਨ (Play Ground-ਖੇਡ ਦਾ ਮੈਦਾਨ ਆਇਤਾਕਾਰ, ਸਮਤਲ ਅਤੇ ਨਰਮ ਹੋਵੇਗਾ । ਇਹ ਮਿੱਟੀ, ਖਾਦ ਜਾਂ ਬੁਰਾਦੇ ਦਾ ਹੋਣਾ ਚਾਹੀਦਾ ਹੈ । ਪੁਰਸ਼ਾਂ ਲਈ ਇਸ ਦੀ ਲੰਬਾਈ 12.50 ਮੀਟਰ ਅਤੇ ਚੌੜਾਈ 10 ਮੀਟਰ ਹੁੰਦੀ ਹੈ । ਇਸਤਰੀਆਂ ਅਤੇ ਬੱਚਿਆਂ ਲਈ 12 ਮੀਟਰ ਲੰਬਾਈ ਅਤੇ 8 ਮੀਟਰ ਚੌੜਾਈ ਹੋਵੇਗੀ । ਕੇਂਦਰੀ ਰੇਖਾ ਦੁਆਰਾ ਇਸ ਨੂੰ ਦੋ ਹਿੱਸਿਆਂ ਵਿਚ ਵੰਡਿਆ ਜਾਂਦਾ ਹੈ । ਮੈਦਾਨ ਦੇ ਦੋਵੇਂ ਪਾਸੇ ਇਕ ਮੀਟਰ ਚੌੜੀ ਪੱਟੀ ਹੋਵੇਗੀ, ਜਿਸ ਨੂੰ ਲਾਬੀ (Lobby) ਕਹਿੰਦੇ ਹਨ । ਹਰੇਕ ਖੇਤਰ ਵਿਚ ਕੇਂਦਰੀ ਰੇਖਾ ਤੋਂ ਤਿੰਨ ਮੀਟਰ ਦੂਰ ਉਸ ਦੇ ਸਮਾਨੰਤਰ ਮੈਦਾਨ ਦੀ ਪੂਰੀ ਚੌੜਾਈ ਦੇ ਬਰਾਬਰ ਰੇਖਾਵਾਂ ਖਿੱਚੀਆਂ ਜਾਣਗੀਆਂ । ਇਨ੍ਹਾਂ ਰੇਖਾਵਾਂ ਨੂੰ ਬਾਕ ਰੇਖਾਵਾਂ (Baulk Lines) ਕਹਿੰਦੇ ਹਨ । ਕੇਂਦਰੀ ਰੇਖਾ
ਕਬੱਡੀ (Kabaddi)Game Rules – PSEB 10th Class Physical Education 1
ਸਪੱਸ਼ਟ ਰੂਪ ਨਾਲ ਅੰਕਿਤ ਕੀਤੀ ਜਾਣੀ ਚਾਹੀਦੀ ਹੈ । ਕੇਂਦਰੀ ਰੇਖਾ ਅਤੇ ਹੋਰ ਰੇਖਾਵਾਂ ਦੀ ਵੱਧ ਤੋਂ ਵੱਧ ਚੌੜਾਈ 5 ਸੈਂਟੀਮੀਟਰ ਜਾਂ 2′ ਹੋਣੀ ਚਾਹੀਦੀ ਹੈ | ਸਾਈਡ ਰੇਖਾ ਅਤੇ ਅੰਤ ਰੇਖਾ ਦੇ ਬਾਹਰ ਵੱਲ 4 ਮੀਟਰ ਥਾਂ ਖੁੱਲੀ ਛੱਡੀ ਜਾਣੀ ਚਾਹੀਦੀ ਹੈ । ਬੈਠਣ ਦਾ ਬਲਾਕ ਅੰਤ ਰੇਖਾ ਤੋਂ ਦੋ ਮੀਟਰ ਦੂਰ ਹੋਵੇਗਾ | ਮਰਦਾਂ ਲਈ ਬੈਠਣ ਦਾ ਬਲਾਕ 2 ਮੀਟਰ x 8 ਮੀਟਰ ਅਤੇ ਔਰਤਾਂ ਅਤੇ ਜੂਨੀਅਰਜ਼ ਲਈ 2 ਮੀਟਰ X 6 ਮੀਟਰ ਹੋਵੇਗਾ ।

ਜੇਕਰ ਕੋਈ ਟੀਮ ਲਗਾਤਾਰ ਤਿੰਨ ਰੇਡ ਕਰਨ ਉੱਪਰ ਵਿਰੋਧੀ ਖਿਡਾਰੀ ਨੂੰ ਮਾਰਨ ਵਿਚ ਸਫਲ ਨਹੀਂ ਹੁੰਦੀ ਤਾਂ ਉਸ ਟੀਮ ਵਿਰੁੱਧ ਇਕ ਅੰਕ ਦਿੱਤਾ ਜਾਂਦਾ ਹੈ ।
ਅਧਿਕਾਰੀ (Officials)-

  1. ਇਕ ਰੈਫ਼ਰੀ
  2. ਦੋ ਅੰਪਾਇਰ
  3. ਦੋ ਲਾਈਨ ਮੈਨ
  4. ਇਕ ਸਕੋਰਰ।

ਅੰਪਾਇਰ ਦਾ ਫੈਸਲਾ ਅੰਤਿਮ ਹੁੰਦਾ ਹੈ । ਖ਼ਾਸ ਹਾਲਤਾਂ ਵਿਚ ਬਦਲਿਆ ਵੀ ਜਾ ਸਕਦਾ ਹੈ । ਜਦੋਂ ਰੈਫ਼ਰੀ ਫੈਸਲੇ ਨੂੰ ਠੀਕ ਨਾ ਸਮਝੇ ਤਾਂ ਬਾਅਦ ਵਿਚ ਰੈਫ਼ਰੀ ਆਪਣਾ ਫੈਸਲਾ ਦੇ ਦਿੰਦਾ ਹੈ । ਖਿਡਾਰੀਆਂ ਦੀ ਵਰਦੀ-ਖਿਡਾਰੀ ਦੀ ਵਰਦੀ ਬੁਨੈਣ ਤੇ ਨਿੱਕਰ ਹੁੰਦੀ ਹੈ । ਇਸ ਦੇ ਥੱਲੇ ਜਾਂਘੀਆ ਜਾਂ ਲੰਗੋਟਾ ਹੁੰਦਾ ਹੈ । ਬਕਸੂਇਆਂ ਤੇ ਮੁੰਦਰੀਆਂ ਦੀ ਮਨਾਹੀ ਹੈ ਅਤੇ ਨਹੁੰ ਕੱਟੇ ਹੋਣੇ ਚਾਹੀਦੇ ਹਨ ।

ਪ੍ਰਸ਼ਨ 2.
ਕਬੱਡੀ ਮੈਚ ਖੇਡਣ ਦੇ ਨਿਯਮਾਂ ਬਾਰੇ ਲਿਖੋ ।
ਉੱਤਰ-
ਖੇਡ ਦੇ ਨਿਯਮ (Rules of the Games)-
1. ਟਾਸ ਜਿੱਤਣ ਵਾਲੇ ਪੱਖ ਨੂੰ ਇਸ ਗੱਲ ਦੀ ਚੋਣ ਕਰਨ ਦਾ ਅਧਿਕਾਰ ਹੋਵੇਗਾ ਕਿ ਉਸ ਨੇ ਸਾਈਡ ਲੈਣੀ ਹੈ ਜਾਂ ਦਮ ਪਾਉਣਾ ਹੈ ।

2. ਖੇਡ ਦੇ ਸਮੇਂ ਖਿਡਾਰੀ ਸੀਮਾ ਤੋਂ ਬਾਹਰ ਚਲਿਆ ਜਾਵੇ, ਤਾਂ ਉਹ ਆਉਟ ਮੰਨਿਆ ਜਾਵੇਗਾ । ਅਧਿਕਾਰੀ ਉਸ ਨੂੰ ਉਸ ਦਾ ਨੰਬਰ ਦੱਸ ਕੇ ਖੇਡ ਤੋਂ ਬਾਹਰ ਕੱਢ ਦੇਵੇਗਾ ।

3. ਵਿਰੋਧੀ ਦਲ ਦਾ ਕੋਈ ਖਿਡਾਰੀ ਸੀਮਾ ਤੋਂ ਬਾਹਰ ਚਲਿਆ ਜਾਵੇ ਅਤੇ ਹਮਲਾਵਰ ਨੂੰ ਫੜ ਲਵੇ ਤਾਂ ਹਮਲਾਵਰ ਆਉਟ ਨਹੀਂ ਮੰਨਿਆ ਜਾਵੇਗਾ, ਉਸ ਨੂੰ ਫੜਨ ਵਾਲੇ ਸਭ ਖਿਡਾਰੀ ਆਊਟ ਹੋ ਜਾਣਗੇ । ਉਹ ਆਪਣੇ ਖੇਤਰ ਵਿਚ ਸੁਰੱਖਿਅਤ ਮੁੜ ਆਏਗਾ ਅਤੇ ਖੇਡ ਵਿਚ ਹਿੱਸਾ ਲਏਗਾ ।

4. ਖੇਡ ਦੇ ਆਰੰਭ ਹੋਣ ‘ਤੇ ਲਾਬੀ ਨੂੰ ਵੀ ਖੇਡ ਦੀ ਸੀਮਾ ਮੰਨਿਆ ਜਾਵੇਗਾ | ਖੇਡ ਦੇ ਸਮਾਪਤ ਹੋਣ ‘ਤੇ ਖੇਡਣ ਵਾਲੇ ਖਿਡਾਰੀ ਆਪਣੀ-ਆਪਣੀ ਲਾਬੀ ਵਿਚ ਦਾਖਲ ਹੋ ਸਕਦੇ ਹਨ ।

5. ਹਮਲਾ ਕਰਨ ਵਾਲੇ ਖਿਡਾਰੀ ਨੂੰ ਕਬੱਡੀ-ਕਬੱਡੀ ਸ਼ਬਦ ਬੋਲਦੇ ਹੋਏ ਵਿਰੋਧੀ ਕੋਰਟ ਵਿਚ ਦਾਖ਼ਲ ਹੋਣਾ ਚਾਹੀਦਾ ਹੈ । ਜੇ ਉਹ ਵਿਰੋਧੀ ਕੋਰਟ ਵਿਚ ਦਾਖ਼ਲ ਹੋਣ ਤੋਂ ਬਾਅਦ ‘ਕਬੱਡੀ’ ਸ਼ਬਦ ਦਾ ਉਚਾਰਨ ਕਰਦਾ ਹੈ, ਤਾਂ ਅੰਪਾਇਰ ਉਸ ਨੂੰ ਵਾਪਸ ਭੇਜ ਦੇਵੇਗਾ ਅਤੇ ਦੂਸਰੀ ਟੀਮ ਦੇ ਖਿਡਾਰੀ ਨੂੰ ਫਿਰ ਹਮਲਾ ਕਰਨ ਦਾ ਮੌਕਾ ਦਿੱਤਾ ਜਾਵੇਗਾ ।

6. ਜੇਕਰ ਕੋਈ ਖਿਡਾਰੀ ਸੁਚੇਤ ਕੀਤੇ ਜਾਣ ‘ਤੇ ਵੀ ਉੱਪਰ ਦਿੱਤੇ ਗਏ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਨਿਰਣਾਇਕ ਉਸ ਦੀ ਵਾਰੀ ਸਮਾਪਤ ਕਰਨ ਦਾ ਐਲਾਨ ਕਰ ਦੇਵੇਗਾ ਅਤੇ ਉਸ ਦੇ ਵਿਰੋਧੀ ਨੂੰ ਇਕ ਨੰਬਰ ਦਿੱਤਾ ਜਾਵੇਗਾ, ਪਰ ਹਮਲਾਵਰ ਨੂੰ ਆਊਟ ਨਹੀਂ ਕੀਤਾ ਜਾਵੇਗਾ ।

7. ਹਮਲਾਵਰ ਦੇ ਆਪਣੇ ਕੋਰਟ ਵਿਚ ਮੁੜਨ ਦੇ ਤੁਰੰਤ ਬਾਅਦ ਵਿਰੋਧੀ ਦਲ ਆਪਣਾ ਹਮਲਾਵਰ ਭੇਜੇਗਾ । ਸੋ ਹਰੇਕ ਪੱਖ ਆਪਣਾ-ਆਪਣਾ ਖਿਡਾਰੀ ਵਾਰੀ-ਵਾਰੀ ਖੇਡ ਦੇ ਅੰਤ ਤਕ ਭੇਜੇਗਾ !

8. ਜੇਕਰ ਵਿਰੋਧੀਆਂ ਵਲੋਂ ਫੜਿਆ ਗਿਆ ਕੋਈ ਹਮਲਾਵਰ ਉਨ੍ਹਾਂ ਤੋਂ ਬਚ ਕੇ ਆਪਣੇ ਕੋਰਟ ਵਿਚ ਸੁਰੱਖਿਅਤ ਪਹੁੰਚ ਜਾਂਦਾ ਹੈ ਤਾਂ ਉਸ ਦਾ ਪਿੱਛਾ ਨਹੀਂ ਕੀਤਾ ਜਾਵੇਗਾ ।

9. ਵਿਰੋਧੀਆਂ ਦੇ ਕੋਰਟ ਵਿਚ ਇਕ ਵਾਰ ਵਿਚ ਕੇਵਲ ਇਕ ਹੀ ਹਮਲਾਵਰ ਜਾਵੇਗਾ । ਜੇਕਰ ਇਕ ਤੋਂ ਵਧੇਰੇ ਹਮਲਾਵਰ ਇਕੱਠੇ ਵਿਰੋਧੀ ਦੇ ਕੋਰਟ ਵਿਚ ਪਹੁੰਚ ਜਾਣ ਤਾਂ ਨਿਰਣਾਇਕ ਉਹਨਾਂ ਨੂੰ ਵਾਪਸ ਆ ਜਾਣ ਦੀ ਆਗਿਆ ਦੇਵੇਗਾ ਅਤੇ ਉਹਨਾਂ ਦੀ ਹਮਲਾ ਕਰਨ ਦੀ ਵਾਰੀ ਸਮਾਪਤ ਹੋ ਜਾਵੇਗੀ । ਜਿਨ੍ਹਾਂ ਵਿਰੋਧੀਆਂ ਨੇ ਉਹਨਾਂ ਨੂੰ ਛੂਹ ਲਿਆ ਹੋਵੇ ਉਹ ਆਊਟ ਨਹੀਂ ਮੰਨੇ ਜਾਣਗੇ । ਵਿਰੋਧੀ ਇਹਨਾਂ ਹਮਲਾਵਰਾਂ ਨੂੰ ਬਾਹਰ ਕੱਢਣ ਲਈ ਇਹਨਾਂ ਦਾ ਪਿੱਛਾ ਨਹੀਂ ਕਰਨਗੇ ।

10. ਜੇ ਚੇਤਾਵਨੀ ਦੇ ਬਾਅਦ ਵੀ ਕੋਈ ਹਮਲਾਵਰ ਖਿਡਾਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਨਿਰਣਾਇਕ ਉਸ ਦੀ ਵਾਰੀ ਖ਼ਤਮ ਕਰ ਦੇਵੇਗਾ ਅਤੇ ਵਿਰੋਧੀ ਟੀਮ ਨੂੰ ਇਕ ਅੰਕ ਦੇਵੇਗਾ ਪਰ ਉਸ ਨੂੰ ਆਉਟ ਨਹੀਂ ਕੀਤਾ ਜਾਵੇਗਾ ।

11. ਕੋਈ ਹਮਲਾਵਰ ਜੇਕਰ ਕਿਸੇ ਵਿਰੋਧੀ ਦੇ ਕੋਰਟ ਵਿਚ ਦਮ ਤੋੜ ਦੇਵੇ ਤਾਂ ਉਸ ਨੂੰ ਆਉਟ ਮੰਨ ਲਿਆ ਜਾਵੇਗਾ | ਪਰੰਤੂ ਅਜਿਹਾ ਜੇਕਰ ਵਿਰੋਧੀਆਂ ਦੁਆਰਾ ਕਿਸੇ ਅਨੁਚਿਤ ਸਾਧਨ ਦੀ ਵਰਤੋਂ ਕੀਤੇ ਜਾਣ ਦੇ ਕਾਰਨ ਹੋਇਆ ਹੋਵੇ ਤਾਂ ਉਹ ਆਪਣੀ ਕੋਰਟ ਵਿਚ ਸੁਰੱਖਿਅਤ ਵਾਪਸ ਹੋਇਆ ਮੰਨਿਆ ਜਾਂਦਾ ਹੈ ।

12. ਕੋਈ ਵੀ ਖਿਡਾਰੀ ਆਪਣੇ ਵਿਰੋਧੀ ਨੂੰ ਜ਼ੋਰ ਨਾਲ ਆਪਣੀ ਸੀਮਾ ਤੋਂ ਬਾਹਰ ਧੱਕਾ ਨਹੀਂ ਦੇਵੇਗਾ | ਅਜਿਹਾ ਕਰਨ ਵਾਲੇ ਨੂੰ ਆਉਟ ਮੰਨਿਆ ਜਾਵੇਗਾ ਅਤੇ ਹਮਲਾਵਰ ਆਪਣੇ ਖੇਤਰ ਵਿਚ ਸੁਰੱਖਿਅਤ ਮੁੜ ਆਵੇਗਾ ।

13. ਹਮਲਾਵਰ ਜਦ ਤਕ ਵਿਰੋਧੀ ਕੋਰਟ ਵਿਚ ਰਹੇਗਾ, ਤਦ ਤਕ ਕੋਈ ਵੀ ਵਿਰੋਧੀ ਖਿਡਾਰੀ ਕੇਂਦਰੀ ਰੇਖਾ ਤੋਂ ਪਾਰ ਹਮਲਾਵਰ ਦੇ ਖੇਤਰ ਦੇ ਕਿਸੇ ਹਿੱਸੇ ਨੂੰ ਆਪਣੇ ਸਰੀਰ ਦੇ ਕਿਸੇ ਹਿੱਸੇ ਨਾਲ ਨਹੀਂ ਛੂਹੇਗਾ ।

14. ਨਿਯਮ 12 ਦੀ ਉਲੰਘਣਾ ਕਰਨ ਵਾਲਾ ਕੋਈ ਖਿਡਾਰੀ ਜੇਕਰ ਹਮਲਾਵਰ ਨੂੰ ਫੜੇ ਜਾਂ ਉਸਦੇ ਫੜੇ ਜਾਣ ਵਿਚ ਸਹਾਇਤਾ ਕਰੇ ਤੇ ਹਮਲਾਵਰ ਆਪਣੇ ਕੋਰਟ ਵਿਚ ਮੁੜ ਆਵੇ ਤਾਂ ਸੰਘਰਸ਼ ਦਲ ਦੇ ਸਭ ਵਿਰੋਧੀ ਮੈਂਬਰ ਆਊਟ ਮੰਨੇ ਜਾਣਗੇ ।

15. ਕੋਈ ਹਮਲਾਵਰ ਜੇਕਰ ਆਪਣੀ ਵਾਰੀ ਦੇ ਬਿਨਾਂ ਵਿਰੋਧੀ ਦੇ ਕੋਰਟ ਵਿਚ ਜਾਵੇ ਤਾਂ ਨਿਰਣਾਇਕ ਉਸ ਨੂੰ ਵਾਪਸ ਆਉਣ ਦੀ ਆਗਿਆ ਦੇ ਦੇਵੇਗਾ । ਜੇਕਰ ਉਹ ਨਿਰਣਾਇਕ ਦੀ ਚਿਤਾਵਨੀ ਦੇ ਬਾਅਦ ਦੂਸਰੀ ਵਾਰ ਅਜਿਹਾ ਕਰੇ, ਤਾਂ ਵਿਰੋਧੀਆਂ ਨੂੰ ਇਕ ਨੰਬਰ ਦਿੱਤਾ · ਜਾਵੇਗਾ ।

16. ਨਵੇਂ ਨਿਯਮਾਂ ਅਨੁਸਾਰ ਬਾਹਰੋਂ ਫੜ ਕੇ ਪਾਣੀ ਪੀਣਾ ਫਾਊਲ ਨਹੀਂ ਹੈ ।

17. ਕੋਈ ਦਲ ਜਦ ਪੂਰਨ ਵਿਰੋਧੀ ਦਲ ਨੂੰ ਨਿਸ਼ਕ੍ਰਿਤ ਕਰਨ ਵਿਚ ਸਫਲ ਹੋ ਜਾਵੇ, ਤਾਂ ਉਸ ਨੂੰ ਸਫਲਤਾ ਮਿਲੇਗੀ | ਸਾਰੇ ਖਿਡਾਰੀਆਂ ਨੂੰ ਆਉਟ ਕਰਨ ‘ਤੇ ਪ੍ਰਾਪਤ ਨੰਬਰਾਂ ਵਿਚ ਦੋ ਨੰਬਰਾਂ ਦਾ ਜੋੜ ਕੀਤਾ ਜਾਵੇਗਾ । ਦੋਵੇਂ ਪੱਖ ਦੇ ਸਭ ਖਿਡਾਰੀ ਆਪਣੇ ਅੱਧ ਵਿਚ ਦਾਖ਼ਲ ਹੋਣਗੇ ਅਤੇ ਇਸ ਪ੍ਰਕਾਰ ਖੇਡ ਸਮੇਂ ਦੇ ਅੰਤ ਤਕ ਚਲਦੀ ਰਹੇਗੀ ।

18. ਕੋਈ ਖਿਡਾਰੀ ਜੇਕਰ ਆਪਣੇ ਪੱਖ ਦੇ ਹਮਲੇ ਨੂੰ ਵਿਰੋਧੀ ਦੇ ਪ੍ਰਤੀ ਸੁਚੇਤ ਕਰੇ ਤਾਂ ਨਿਰਣਾਇਕ ਉਸ ਦੇ ਵਿਰੁੱਧ ਇਕ ਨੰਬਰ ਦੇਵੇਗਾ ।

19. ਕਿਸੇ ਵੀ ਹਮਲਾਵਰ ਜਾਂ ਵਿਰੋਧੀ ਨੂੰ ਲੱਕ ਜਾਂ ਹੱਥ-ਪੈਰ ਤੋਂ ਇਲਾਵਾ ਸਰੀਰ ਦੇ ਕਿਸੇ ਹਿੱਸੇ ਤੋਂ ਨਹੀਂ ਫੜਿਆ ਜਾ ਸਕਦਾ । ਇਸ ਨਿਯਮ ਦੀ ਉਲੰਘਣਾ ਕਰਨ ਵਾਲਾ ਆਉਟ ਘੋਸ਼ਿਤ ਕੀਤਾ ਜਾਵੇਗਾ ।

20. ਖੇਡ ਦੇ ਦੌਰਾਨ ਜੇ ਇਕ ਜਾਂ ਦੋ ਖਿਡਾਰੀ ਰਹਿ ਜਾਣ ਅਤੇ ਵਿਰੋਧੀ ਟੀਮ ਦਾ ਕਪਤਾਨ ਆਪਣੀ ਪੂਰੀ ਟੀਮ ਨੂੰ ਖੇਡ ਵਿਚ ਲਿਆਉਣ ਲਈ ਉਨ੍ਹਾਂ ਨੂੰ ਆਊਟ ਘੋਸ਼ਿਤ ਕਰ ਦੇਵੇ ਤਾਂ ਵਿਰੋਧੀਆਂ ਨੂੰ ਇਸ ਐਲਾਨ ਤੋਂ ਪਹਿਲਾਂ ਬਾਕੀ ਖਿਡਾਰੀਆਂ ਦੀ ਗਿਣਤੀ ਦੇ ਬਰਾਬਰ ਅੰਕਾਂ ਤੋਂ ਇਲਾਵਾ “ਲੋਨਾ’ ਦੇ ਦੋ ਨੰਬਰ ਹੋਰ ਮਿਲਣਗੇ ।

21. ਵਿਰੋਧੀ ਦੇ ਆਉਟ ਹੋਣ ਨਾਲ ਆਪਣੇ ਪੱਖ ਦੇ ਆਉਟ ਖਿਡਾਰੀਆਂ ਨੂੰ ਤਰਤੀਬ ਅਨੁਸਾਰ ਖੇਡ ਵਿਚ ਸ਼ਾਮਲ ਕੀਤਾ ਜਾਵੇਗਾ, ਜਿਸ ਤਰਤੀਬ ਅਨੁਸਾਰ ਉਹ ਆਉਟ ਹੋਏ ਹੋਣਗੇ

22. New Rules- ਜੇਕਰ ਕਿਸੇ ਸੱਟ ਕਾਰਨ ਮੈਚ 20 ਮਿੰਟ ਰੁਕਿਆ ਰਹੇ ਤਾਂ ਮੈਚ Re-play ਕਰਵਾ ਸਕਦੇ ਹਨ ।

23. 5 ਖਿਡਾਰੀਆਂ ਨਾਲ ਵੀ ਮੈਚ ਸ਼ੁਰੂ ਕੀਤਾ ਜਾ ਸਕਦਾ ਹੈ ਪਰ ਜਦੋਂ 5 ਖਿਡਾਰੀ ਆਊਟ ਹੋ ਜਾਣ ਤਾਂ ਅਸੀਂ ਪੂਰਾ ਲੋਨਾ ਮੰਨਾਂਗੇ, ਭਾਵ 5 + 2 ਨੰਬਰ ਖਿਡਾਰੀਆਂ ਦੇ ਅਤੇ 2 ਨੰਬਰ ਲੋਨੇ ਦੇ । ਜਦੋਂ ਦੋ ਖਿਡਾਰੀ ਆ ਜਾਣ ‘ਤੇ ਉਹ ਟੀਮ ਵਿਚ ਪਾਏ ਜਾ ਸਕਦੇ ਹਨ ।

24. ਲੋਨਾ ਦੇ ਦੋ ਨੰਬਰ ਹੁੰਦੇ ਹਨ ।

ਕਬੱਡੀ (Kabaddi)Game Rules – PSEB 10th Class Physical Education

ਪ੍ਰਸ਼ਨ 3.
ਕਬੱਡੀ ਖੇਡ ਦੇ ਨਿਯਮ ਲਿਖੋ ।
ਉੱਤਰ-
1. ਹਰੇਕ ਟੀਮ ਵਿਚ ਖਿਡਾਰੀਆਂ ਦੀ ਗਿਣਤੀ 12 ਹੋਵੇਗੀ, ਜਿਨ੍ਹਾਂ ਵਿਚੋਂ ਸੱਤ ਇਕੱਠੇ ਖੇਤਰ ਵਿਚ ਆਉਣਗੇ । ਬਾਕੀ ਖਿਡਾਰੀ ਰਿਜ਼ਰਵ ਵਿਚ ਰਹਿਣਗੇ !

2. ਖੇਡਾਂ ਦੀ ਮਿਆਦ ਮਰਦਾਂ ਲਈ 20 ਮਿੰਟ ਦੀਆਂ ਦੋ ਮਿਆਦਾਂ ਅਤੇ ਔਰਤਾਂ ਲਈ 15 ਮਿੰਟ ਦੀਆਂ ਦੋ ਮਿਆਦਾਂ ਹੋਣਗੀਆਂ । ਇਹਨਾਂ ਦੋਹਾਂ ਮਿਆਦਾਂ ਦਰਮਿਆਨ 5 ਮਿੰਟ ਦਾ ਆਰਾਮ ਹੋਵੇਗਾ । ਇੰਟਰਵਲ ਦੇ ਬਾਅਦ ਕੋਰਟ ਬਦਲ ਲਏ ਜਾਣਗੇ ।

3. ਹਰੇਕ ਆਉਟ ਹੋਣ ਵਾਲੇ ਵਿਰੋਧੀ ਲਈ ਦੂਸਰੀ ਟੀਮ ਨੂੰ ਇਕ ਅੰਕ ਮਿਲੇਗਾ । ਲੋਨਾ ਪ੍ਰਾਪਤ ਕਰਨ ਵਾਲੀ ਟੀਮ ਨੂੰ ਦੋ ਅੰਕ ਮਿਲਣਗੇ ।

4. ਖੇਡ ਦੀ ਸਮਾਪਤੀ ਉੱਤੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀ ਟੀਮ ਨੂੰ ਜੇਤੂ ਘੋਸ਼ਿਤ ਕੀਤਾ ਜਾਂਦਾ ਹੈ ।

5. ਜੇਕਰ ਖੇਡ ਬਰਾਬਰ ਰਹੇ ਤਾਂ ਖੇਡ ਪੰਜ-ਪੰਜ ਮਿੰਟ ਵਾਧੂ ਸਮੇਂ ਲਈ ਹੋਵੇਗੀ । ਇਸ ਫਾਲਤੂ ਸਮੇਂ ਵਿਚ ਇਸ ਖੇਡ ਨੂੰ ਦੁਸਰੇ ਪੱਖ ਦੇ ਅੰਤ ਵਾਲੇ ਖਿਡਾਰੀ ਜਾਰੀ ਰੱਖਣਗੇ । ਪੁਰਖਾਂ ਲਈ 50 ਮਿੰਟ ਅਤੇ ਇਸਤਰੀਆਂ ਲਈ 40 ਮਿੰਟ ਰੇ ਹੋਣ ਦੇ ਬਾਅਦ ਵੀ ਜੇਕਰ ਫ਼ੈਸਲਾ ਨਾ ਹੋਵੇ, ਤਾਂ ਉਹ ਜੇਤੁ ਅੰਕ ਪ੍ਰਾਪਤ ਕਰੇਗਾ !

6. ਜੇਕਰ 50 ਮਿੰਟ (ਪੁਰਖਾਂ ਲਈ ਜਾਂ 40 ਮਿੰਟ ਇਸਤਰੀਆਂ ਲਈ) ਦੇ ਪੂਰੇ ਖੇਡ ਦੇ ਅੰਤ ਵਿਚ ਕੋਈ ਸਕੋਰ ਨਹੀ ਹੁੰਦਾ , ਤਾਂ ਟਾਸ ਜਿੱਤਣ ਵਾਲੀ ਟੀਮ ਨੂੰ ਜੇ ਘੋਸ਼ਿਤ ਕਰ ਦਿੱਤਾ ਜਾਵੇਗਾ ।

7. ਜੇਕਰ ਮੈਚ ਕਿਸੇ ਕਾਰਨ ਪੂਰਾ ਨਾ ਹੋ ਸਕੇ ਤਾਂ ਉਸ ਨੂੰ ਦੁਬਾਰਾ ਖੇਡਿਆ ਜਾਵੇਗਾ ।

8. ਜੇਕਰ ਕਿਸੇ ਖਿਡਾਰੀ ਨੂੰ ਸੱਟ ਲੱਗ ਜਾਏ ਤਾਂ ਉਸ ਟੀਮ ਦਾ ਕਪਤਾਨ ‘ਸਮਾਂ ਆਰਾਮ ਮੰਗੇ, ਪਰ ਸਮਾਂ ਆਰਾਮ’ ਦੀ ਮਿਆਦ ਦੋ ਮਿੰਟ ਤੋਂ ਵੱਧ ਨਹੀਂ ਹੋਵੇਗੀ |ਸੱਟ ਲੱਗਣ ਵਾਲਾ ਖਿਡਾਰੀ ਬਦਲਿਆ ਜਾ ਸਕਦਾ ਹੈ । ਖੇਡ ਦੀ ਦੂਜੀ ਵਾਰੀ ਸ਼ੁਰੂ ਹੋਣ ਤੋਂ ਪਹਿਲਾਂ ਦੋ ਖਿਡਾਰੀ ਬਦਲੇ ਜਾ ਸਕਦੇ ਹਨ, ਖੇਡ ਸ਼ੁਰੂ ਹੋਣ ਵੇਲੇ ਕੋਈ ਟੀਮ ਇਕ ਜਾਂ ਦੋ ਘੱਟ ਖਿਡਾਰੀਆਂ ਨਾਲ ਵੀ ਖੇਡ ਸ਼ੁਰੂ ਕਰ ਸਕਦੀ ਹੈ । ਜਿਹੜੇ ਖਿਡਾਰੀ ਖੇਡ ਸ਼ੁਰੂ ਹੋਣ ਸਮੇਂ ਹਾਜ਼ਰ ਨਹੀਂ ਹੁੰਦੇ, ਖੇਡ ਦੇ ਦੌਰਾਨ ਕਿਸੇ ਵਕਤ ਰਲ ਸਕਦੇ ਹਨ, ਰੈਫ਼ਰੀ ਨੂੰ ਸੂਚਿਤ ਕਰਨਾ ਜ਼ਰੂਰੀ ਹੈ । ਸੱਟ ਗੰਭੀਰ ਹੋਵੇ ਤਾਂ ਉਸ ਦੀ ਥਾਂ ਦੂਜਾ ਖਿਡਾਰੀ ਖੇਡ ਸਕਦਾ ਹੈ, ਪਰ ਪਹਿਲੀ ਖੇਡ ਦੇ ਅੰਤ ਤਕ ਸਿਰਫ਼ ਦੋ ਖਿਡਾਰੀ ਬਦਲੇ ਜਾ ਸਕਦੇ ਹਨ ।

9. ਕਿਸੇ ਵੀ ਟੀਮ ਵਿਚ ਪੰਜ ਖਿਡਾਰੀ ਹੋਣ ਦੀ ਦਿਸ਼ਾ ਵਿਚ ਖੇਡ ਸ਼ੁਰੂ ਕੀਤੀ ਜਾ ਸਕਦੀ ਹੈ ਪਰ –

  • ਟੀਮ ਦੇ ਸੱਤ ਖਿਡਾਰੀ ਆਊਟ ਹੋਣ ਉੱਤੇ ਗ਼ੈਰ-ਹਾਜ਼ਰ ਖਿਡਾਰੀ ਵੀ ਆਉਟ ਹੋ ਜਾਣਗੇ ਅਤੇ ਵਿਰੋਧੀ ਟੀਮ ਨੂੰ “ਲੋਨਾ’ ਦਿੱਤਾ ਜਾਵੇਗਾ ।
  • ਜੇ ਗ਼ੈਰ-ਹਾਜ਼ਰ ਖਿਡਾਰੀ ਆ ਜਾਣ, ਤਾਂ ਉਹ ਰੈਫਰੀ ਤੋਂ ਇਜਾਜ਼ਤ ਲੈ ਕੇ ਖੇਡ ਵਿਚ ਸ਼ਾਮਿਲ ਹੋ ਸਕਦੇ ਹਨ ।
  • ਗੈਰਹਾਜ਼ਰ ਖਿਡਾਰੀਆਂ ਦੇ ਬਦਲਵੇਂ ਖਿਡਾਰੀ ਕਦੀ ਵੀ ਲਏ ਜਾ ਸਕਦੇ ਹਨ । ਪਰ ਜਦ ਉਹ ਇਸ ਤਰ੍ਹਾਂ ਲਏ ਜਾਂਦੇ ਹਨ ਤਾਂ ਮੈਚ ਦੇ ਅੰਤ ਤਕ ਕਿਸੇ ਖਿਡਾਰੀ ਨੂੰ ਬਦਲਿਆ ਨਹੀਂ ਜਾ ਸਕਦਾ
  • ਮੈਚ ਦੁਬਾਰਾ ਖੇਡੇ ਜਾਣ ਉੱਤੇ ਕਿਸੇ ਵੀ ਖਿਡਾਰੀ ਨੂੰ ਬਦਲਿਆ ਜਾ ਸਕਦਾ ਹੈ ।

10. ਸਰੀਰ ਨੂੰ ਤੇਲ ਮਲ ਕੇ ਖੇਡਣ ਦੀ ਆਗਿਆ ਨਹੀਂ ਹੈ । ਖਿਡਾਰੀਆਂ ਦੇ ਨਹੁੰ ਚੰਗੀ ਤਰ੍ਹਾਂ ਕੱਟੇ ਹੋਣੇ ਚਾਹੀਦੇ ਹਨ । ਖਿਡਾਰੀ ਬਨੈਣ, ਜਾਂਘੀਆ (Under wear) ਅਤੇ ਨਿੱਕਰ ਪਹਿਣਨਗੇ । ਰਬੜ ਦੇ ਸੋਲ ਵਾਲਾ ਟੈਨਸ ਬੂਟ ਅਤੇ ਜ਼ੁਰਾਬਾਂ ਲੋੜ ਅਨੁਸਾਰ ਪਹਿਨੇ ਜਾ ਸਕਦੇ ਹਨ ।

11 . ਖੇਡ ਦੌਰਾਨ ਕਪਤਾਨ ਜਾਂ ਨੇਤਾ ਤੋਂ ਇਲਾਵਾ ਕੋਈ ਵੀ ਖਿਡਾਰੀ ਹੁਕਮ ਨਹੀਂ ਦੇਵੇਗਾ | ਕਪਤਾਨ ਆਪਣੇ ਅੱਧ ਵਿੱਚ ਹੀ ਹੁਕਮ ਜਾਂ ਸਲਾਹ ਦੇ ਸਕਦਾ ਹੈ ।
12. ਜੂਨੀਅਰ ਲੜਕੇ ਅਤੇ ਲੜਕੀਆਂ ਲਈ ਸਮਾਂ 15-5-15 ਹੁੰਦਾ ਹੈ, ਜਿਸ ਵਿਚ ਪੰਜ ਮਿੰਟ ਦਾ ਆਰਾਮ ਹੁੰਦਾ ਹੈ ।

ਪ੍ਰਸ਼ਨ 3.
ਕਬੱਡੀ ਦੇ ਵੱਖ-ਵੱਖ ਫਾਉਲ ਅਤੇ ਉਲੰਘਣਾਵਾਂ ਦਾ ਵਰਣਨ ਕਰੋ ।
ਉੱਤਰ-
ਕਬੱਡੀ ਦੇ ਵੱਖ-ਵੱਖ ਫਾਊਲ ਅਤੇ ਉਲੰਘਣਾਵਾਂਫਾਊਲ (Fouls)

  • ਹਮਲਾਵਰ ਦਾ ਮੂੰਹ ਬੰਦ ਕਰਕੇ ਜਾਂ ਗਲਾ ਦਬਾ ਕੇ ਉਸ ਦਾ ਸਾਹ ਤੋੜਨ ਦੀ ਕੋਸ਼ਿਸ਼ ਕਰਨਾ |
  • ਕਿਸੇ ਵੀ ਖਿਡਾਰੀ ਦੁਆਰਾ ਦੂਸਰੇ ਖਿਡਾਰੀ ‘ਤੇ ਘਾਤਕ ਹਮਲਾ ਕਰਨਾ ।
  • ਜਦ ਕੋਈ ਆਰਾਮ (Rest) ਕਰ ਰਿਹਾ ਖਿਡਾਰੀ ਪੰਜ ਸੈਕਿੰਡ (Five Seconds) ਤੋਂ ਵੱਧ ਸਮਾਂ ਲਵੇ ।
  • ਬਾਹਰ ਤੋਂ ਨਿਰਦੇਸ਼ ਜਾਂ ਕੋਚਿੰਗ ਨਹੀਂ ਕੀਤੀ ਜਾ ਸਕਦੀ ਹੈ !
  • ਹਮਲਾਵਰ ਖਿਡਾਰੀ ਨੂੰ ਲੱਤਾਂ ਨਾਲ ਕੈਂਚੀ ਮਾਰਨਾ ।
  • ਕਿਸੇ ਟੀਮ ਦੁਆਰਾ ਹਮਲਾਵਰ ਦੇ ਭੇਜਣ ਵਿਚ ਪੰਜ ਸੈਕਿੰਡ ਤੋਂ ਵੱਧ ਸਮਾਂ ਲਗਾਉਣਾ }
  • ਅਜਿਹੇ ਵਿਅਕਤੀਆਂ ਨੂੰ ਰੈਫ਼ਰੀ ਨੰਬਰ ਕੱਟ ਕੇ ਬਾਹਰ ਕੱਢ ਸਕਦਾ ਹੈ । ਹਮਲਾ ਜਾਰੀ ਹੋਣ ਦੌਰਾਨ ਸੀਟੀ ਨਹੀਂ ਵਜਾਈ ਜਾਵੇਗੀ ।
  • ਜਾਣ ਬੁੱਝ ਕੇ ਵਾਲਾਂ ਤੋਂ ਜਾਂ ਕੱਪੜੇ ਤੋਂ ਫੜਨਾ ਜਾਂ ਧੱਕਾ ਦੇਣਾ ਫਾਊਲ ਹੈ ।

ਉਲੰਘਣਾ (Violations) –

  1. ਫੈਸਲਿਆਂ ਦੀ ਵਾਰ-ਵਾਰ ਉਲੰਘਣਾ ਕਰਨਾ ।
  2. ਅਧਿਕਾਰੀਆਂ ਲਈ ਅਪਮਾਨ ਭਰੇ ਸ਼ਬਦ ਕਹਿਣਾ ।
  3. ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਕਰਨਾ ਜਾਂ ਉਨ੍ਹਾਂ ਦੇ ਫੈਸਲੇ ਨੂੰ ਪ੍ਰਭਾਵਿਤ ਕਰਨ ਲਈ ਯਤਨ ਕਰਨਾ ।
  4. ਵਿਰੋਧੀ ਖਿਡਾਰੀ ਨੂੰ ਅਪਮਾਨ ਦੇ ਸ਼ਬਦ ਕਹਿਣਾ ।

ਕਬੱਡੀ (Kabaddi)Game Rules – PSEB 10th Class Physical Education

ਫਾਊਲ
(FOULS)

ਅਧਿਕਾਰੀ ਮੈਚ ਦੌਰਾਨ ਖਿਡਾਰੀਆਂ ਨੂੰ ਜਾਣ-ਬੁੱਝ ਕੇ ਫਾਊਲ ਤਰੀਕੇ ਅਪਨਾਉਣ ਤੇ ਤਿੰਨ ਤਰ੍ਹਾਂ ਦੇ ਕਾਰਡ ਦਿਖਾ ਕੇ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕ ਸਕਦੇ ਹਨ ।

ਹਰਾ ਕਾਰਡ (Green Card-ਇਹ ਕਾਰਡ ਚੇਤਾਵਨੀ ਲਈ ਦਿਖਾਇਆ ਜਾਂਦਾ ਹੈ ।
ਪੀਲਾ ਕਾਰਡ (Yellow Card)ਇਹ ਕਾਰਡ ਦੋ ਮਿੰਟ ਲਈ, ਮੈਦਾਨ ਵਿਚੋਂ ਬਾਹਰ ਕੱਢਣ ਲਈ ਦਿਖਾਇਆ ਜਾਂਦਾ ਹੈ ।
ਲਾਲ ਕਾਰਡ (Red Card)-ਇਹ ਕਾਰਡ ਮੈਚ ਜਾਂ ਟੂਰਨਾਮੈਂਟ ਤੋਂ ਬਾਹਰ ਕੱਢਣ ਲਈ ਦਿਖਾਇਆ ਜਾਂਦਾ ਹੈ ।

ਖੋ-ਖੋ (Kho-Kho) Game Rules – PSEB 10th Class Physical Education

Punjab State Board PSEB 10th Class Physical Education Book Solutions ਖੋ-ਖੋ (Kho-Kho) Game Rules.

ਖੋ-ਖੋ (Kho-Kho) Game Rules – PSEB 10th Class Physical Education

ਯਾਦ ਰੱਖਣ ਵਾਲੀਆਂ ਗੱਲਾਂ
(Points to Remember)

  1. ਖੋ-ਖੋ ਮੈਦਾਨ ਦੀ ਲੰਬਾਈ ਅਤੇ ਚੌੜਾਈ ਪੁਰਸ਼ਾਂ ਲਈ = 29 ਮੀਟਰ × 16 ਮੀਟਰ
  2. ਕੇਂਦਰੀ ਲੇਨ ਵਿਚ ਵਰਗਾਂ ਦੀ ਸੰਖਿਆ = 8
  3. ਮੈਦਾਨ ਦੇ ਅੰਤ ਵਿਚ ਆਇਤਕਾਰ ਦਾ ਮਾਪ = 16 ਮੀਟਰ × 2.75 ਮੀਟਰ
  4. ਇਕ ਵਰਗ ਤੋਂ ਦੁਸਰੇ ਵਰਗ ਦੀ ਦੁਰੀ = 2.50 ਮੀਟਰ
  5. ਕੇਂਦਰੀ ਗਲੀ ਦੀ ਚੌੜਾਈ, ਲੰਬਾਈ = ਚੌੜਾਈ 30 ਸੈਂ.ਮੀ., ਲੰਬਾਈ 23.50 ਮੀ.
  6. ਵਰਗ ਦਾ ਆਕਾਰ = 30 ਸੈ.ਮੀ. × 30 ਸੈਂ.ਮੀ.
  7. ਖੋ-ਖੋ ਦੇ ਖਿਡਾਰੀਆਂ ਦੀ ਸੰਖਿਆ = 9
  8. ਬਦਲਵੇਂ ਖਿਡਾਰੀ = 3
  9. ਮੈਚ ਦਾ ਸਮਾਂ = 9-5-9 (7) 9.5-9
  10. ਖੋ-ਖੋ ਮੈਚ ਵਿਚ ਇਨਿੰਗਜ਼ = 2
  11. ਫਰੀ ਜੋਨ ਦਾ ਮਾਪ = 2.75 × 16 ਮੀਟਰ
  12. ਲਾਬੀ = 1.5 ਮੀਟਰ
  13. ਵਰਗਾਂ ਵਿਚ ਬੈਠੇ ਖਿਡਾਰੀ = ਚੇਜ਼ਰ
  14. ਵਰਗਾਂ ਦੇ ਵਿਰੋਧੀ ਖਿਡਾਰੀ = ਰਨਰ
  15. ਔਰਤਾਂ ਲਈ ਸਮਾਂ = 7-5-7 (5) 7-5-7
  16. ਅਧਿਕਾਰੀਆਂ ਦੀ ਗਿਣਤੀ : = 1 ਰੈਫ਼ਰੀ. 2 ਅੰਪਾਇਰ, ਇਕ ਟਾਈਮ ਕੀਪਰ, ਇਕ ਸਕੋਰਰ ।
  17. ਖੋ-ਖੋ ਵਿਚ ਕਰਾਸ ਲੇਨ = 16 ਮੀ. × 30 ਸੈਂ.ਮੀ.
  18. ਆਖਰੀ ਲੇਨ ਦੀ ਲਾਈਨ ਤੋਂ ਦੂਰੀ = 2.50 ਮੀ.
  19. ਵਿਚਲੀ ਰੇਖਾ ਨਾਲ ਵੰਡੀ ਹਰੇਕ ਕੋਰਟ = 7.88 ਮੀ.
  20. ਫਾਲੋਅਪ = 9 ਅੰਕ ਜਾਂ ਇਸ ਤੋਂ ਵੱਧ ।

ਜੇਕਰ ਇਕ ਐਕਟਿਵ ਚੇਜ਼ਰ ਲਗਾਤਾਰ ਤਿੰਨ ਰਨਰਜ਼ ਨੂੰ ਆਊਟ ਕਰ ਦੇਵੇ ਤਾਂ ਉਹ ਚੌਥੇ ਰਨਰ ਨੂੰ ਛੂਹ ਨਹੀਂ ਸਕਦਾ । ਉਹ ਬੈਠੇ ਹੋਏ ਚੇਜ਼ਰ ਨੂੰ ਖੋ ਦੇਵੇਗਾ ।

ਖੋ-ਖੋ (Kho-Kho) Game Rules – PSEB 10th Class Physical Education

ਖੇਡ ਸੰਬੰਧੀ ਮਰੰਡਵਪੂਰਨ ਜਾਣਕਾਰੀ

  1. ਖੋ-ਖੋ ਦਾ ਮੈਦਾਨ ਆਇਤਾਕਾਰ ਸ਼ਕਲ ਦਾ ਹੁੰਦਾ ਹੈ । ਇਹ 29 ਮੀਟਰ ਲੰਬਾ ਤੇ 16 ਮੀਟਰ ਚੌੜਾ ਹੁੰਦਾ ਹੈ ।
  2. ਖੋ-ਖੋ ਦੀ ਖੇਡ ਵਿਚ ਇਕ ਟੀਮ 12 ਖਿਡਾਰੀਆਂ ਦੀ ਹੁੰਦੀ ਹੈ, ਜਿਨ੍ਹਾਂ ਵਿਚੋਂ 9 ਖਿਡਾਰੀ ਖੇਡਦੇ ਹਨ ਅਤੇ ਤਿੰਨ ਖਿਡਾਰੀ ਬਦਲਵੇਂ ਹੁੰਦੇ ਹਨ ।
  3. ਖੇਡ ਦਾ ਆਰੰਭ ਟਾਸ ਦੁਆਰਾ ਹੁੰਦਾ ਹੈ । ਟਾਸ ਜਿੱਤਣ ਵਾਲੀ ਟੀਮ ਦਾ ਕਪਤਾਨ ਚੇਜ਼ਰ ਜਾਂ ਰਨਰ ਬਣਨ ਦਾ ਫੈਸਲਾ ਕਰਦਾ ਹੈ ।
  4. ਇਕ ਚੇਜ਼ਰ ਨੂੰ ਛੱਡ ਕੇ ਬਾਕੀ ਸਾਰੇ ਚੇਜ਼ਰ ਵਰਗ ਵਿਚ ਇਸ ਤਰੀਕੇ ਨਾਲ ਬੈਠਦੇ ਹਨ ਕਿ ਕਿਸੇ ਕੋਲ-ਕੋਲ ਬੈਠੇ ਚੇਜ਼ਰਾਂ ਦਾ ਮੁੰਹ ਇਕ ਦਿਸ਼ਾ ਵਿਚ ਨਹੀਂ ਹੁੰਦਾ ।
  5. ਖੋ ਬੈਠੇ ਹੋਏ ਚੇਜ਼ਰ ਨੂੰ ਪਿੱਛੇ ਤੋਂ ਦੇਣੀ ਚਾਹੀਦੀ ਹੈ । ਬਗੈਰ ਖੋ ਪ੍ਰਾਪਤ ਕੀਤੇ ਬੈਠਾ ਹੋਇਆ ਚੇਜ਼ਰ ਨਹੀਂ ਉੱਠ ਸਕਦਾ ।
  6. ਖੋ-ਖੋ ਦੇ ਮੈਚ ਦੀਆਂ 2-2 ਇਨਿੰਗਜ਼ ਹੁੰਦੀਆਂ ਹਨ । ਸਾਰੀਆਂ ਇਨਿੰਗਜ਼ ਵਿਚ ਵਧੇਰੇ ਪੁਆਇੰਟ ਹਾਸਲ ਕਰਨ ਵਾਲੀ ਟੀਮ ਨੂੰ ਜੇਤੂ ਐਲਾਨ ਕੀਤਾ ਜਾਂਦਾ ਹੈ ।
  7. ਖੇਡ ਦੇ ਦੌਰਾਨ ਕਿਸੇ ਖਿਡਾਰੀ ਨੂੰ ਸੱਟ ਲੱਗ ਜਾਣ ਦੀ ਹਾਲਤ ਵਿਚ ਰੈਫ਼ਰੀ ਦੀ ਆਗਿਆ ਨਾਲ ਕੋਈ ਹੋਰ ਖਿਡਾਰੀ ਉਸ ਦੀ ਥਾਂ ਖੇਡ ਵਿਚ ਹਿੱਸਾ ਲੈ ਸਕਦਾ ਹੈ ।
  8. ਕਾਰਜਸ਼ੀਲ ਚੇਜ਼ਰ ਦੇ ਸਰੀਰ ਦਾ ਕੋਈ ਵੀ ਹਿੱਸਾ ਕੇਂਦਰੀ ਪੱਟੀ ਨੂੰ ਨਹੀਂ ਛੂਹਣਾ ਚਾਹੀਦਾ ।
  9. ਜੇਕਰ ਕੋਈ ਟੀਮ ਬਰਾਬਰ ਰਹਿ ਜਾਂਦੀ ਹੈ ਤਾਂ ਫਿਰ ਇਕ-ਇਕ ਹੋਰ ਇਨਿੰਗਜ਼ ਲਾਈ ਜਾਂਦੀ ਹੈ । ਜੇਕਰ ਫਿਰ ਵੀ ਬਰਾਬਰ ਰਹਿ ਜਾਵੇ ਤਾਂ ਇਕ ਇਨਿੰਗਜ਼ ਹੋਰ ਲਾਈ ਜਾਂਦੀ ਹੈ ।
  10. ਜੇਕਰ ਕਿਸੇ ਖਿਡਾਰੀ ਦੇ ਸੱਟ ਲੱਗ ਜਾਵੇ ਤਾਂ ਉਸ ਦੀ ਥਾਂ ਬਦਲਵੇਂ (Substitutes) ਖਿਡਾਰੀਆਂ ਵਿਚੋਂ ਲੈ ਲਿਆ ਜਾਂਦਾ ਹੈ ।
  11. ਖੇਡ ਦਾ ਸਮਾਂ 9.5-9, 7, 9.5-9 ਦਾ ਹੁੰਦਾ ਹੈ ।

ਪ੍ਰਸ਼ਨ 1.
ਖੋ-ਖੋ ਦਾ ਮੈਦਾਨ, ਪਰਿਭਾਸ਼ਿਕ ਸ਼ਬਦ, ਖੇਡ ਦਾ ਆਰੰਭ, ਖੇਡ ਦੇ ਨਿਯਮ ਅਤੇ ਖੇਡ ਅਧਿਕਾਰੀ ਦਾ ਵਰਣਨ ਕਰੋ ।
ਉੱਤਰ-
ਖੇਡ ਦਾ ਮੈਦਾਨ
(PLAY GROUND)
ਖੋ-ਖੋ ਦਾ ਖੇਡ ਦਾ ਮੈਦਾਨ ਆਇਤਾਕਾਰ ਹੁੰਦਾ ਹੈ । ਇਹ 29 ਮੀਟਰ ਲੰਬਾ ਤੇ 16 ਮੀਟਰ ਚੌੜਾ ਹੁੰਦਾ ਹੈ । ਮੈਦਾਨ ਦੇ ਅੰਤ ਵਿਚ ਦੋ ਆਇਤਾਕਾਰ ਹੁੰਦੇ ਹਨ । ਆਇਤਾਕਾਰ ਦੀ
ਖੋ-ਖੋ (Kho-Kho) Game Rules – PSEB 10th Class Physical Education 1
ਇਕ ਭੁਜਾ 15 ਮੀਟਰ ਅਤੇ ਦੂਸਰੀ ਭੁਜਾ 2.75 ਮੀਟਰ ਹੁੰਦੀ ਹੈ । ਇਨ੍ਹਾਂ ਦੋਹਾਂ ਆਇਤਾਕਾਰਾਂ ਦੇ ਵਿਚਕਾਰ ਦੋ ਲੱਕੜੀ ਦੇ ਖੰਭੇ ਹੁੰਦੇ ਹਨ ! ਮੈਦਾਨ ਦੇ ਵਿਚਕਾਰ 210 ਮੀਟਰ ਲੰਬੀ ਅਤੇ 30 ਸੈਂਟੀਮੀਟਰ ਚੌੜੀ ਪੱਟੀ ਹੁੰਦੀ ਹੈ । ਇਸ ਵਿਚ 30 ਸਮ x 30 ਸਮ ਦੇ ਅੱਠ ਵਰਗ ਹੋਣਗੇ ! ਪੋਲ ਜ਼ਮੀਨ ਤੋਂ 1.20 ਸੈਂਟੀਮੀਟਰ ਉੱਚਾ ਹੁੰਦਾ ਹੈ । ਹਰ ਪੋਲ ’ਤੇ ਚੌੜਾਈ ਵੱਲ ਇਕ ਰੇਖਾ ਖਿੱਚੀ ਜਾਂਦੀ ਹੈ । ਇਸ ਰੇਖਾ ਦੇ ਸਮਾਨਾਂਤਰ 8 ਪੱਟੀਆਂ ਬਣਾਈਆਂ ਜਾਂਦੀਆਂ ਹਨ । ਹਰ ਪੱਟੀ ਦੀ ਲੰਬਾਈ 16 ਮੀਟਰ ਅਤੇ ਚੌੜਾਈ 30 ਸੈਂਟੀਮੀਟਰ ਹੁੰਦੀ ਹੈ । ਕੇਂਦਰੀ ਗਲੀ ਦੁਆਰਾ ਇਹ ਗਲੀ 7.10 ਮੀਟਰ ਦੇ ਦੋ ਬਰਾਬਰ ਹਿੱਸਿਆਂ ਵਿਚ ਵੰਡੀ ਹੁੰਦੀ ਹੈ । ਹਰ ਇਕ ਲਾਈਨ ਦੀ ਮੋਟਾਈ 2 ਸੈਂਟੀਮੀਟਰ ਹੁੰਦੀ ਹੈ । ਪਰ ਪੱਟੀ 2.70 ਮੀਟਰ ਹੁੰਦੀ ਹੈ । ਹਰ ਇਕ ਬਾਹਰਲੀ ਪੱਟੀ ਅਤੇ ਪੋਲ ਰੇਖਾ ਇਕ-ਦੂਜੇ ਤੋਂ 2.25 ਮੀਟਰ ਹੁੰਦੀ ਹੈ, ਹਰ ਪੋਲ ਰੇਖਾ ਬਾਹਰਲੀ ਸੀਮਾ ਤੋਂ 2.75 ਮੀਟਰ ਦੂਰ ਹੁੰਦੀ ਹੈ । ਖੇਡ ਦੇ ਮੈਦਾਨ ਦੇ ਚਾਰੇ ਪਾਸੇ 3 ਮੀਟਰ ਚੌੜੀ ਲਾਬੀ ਹੁੰਦੀ ਹੈ ।

ਪਰਿਭਾਸ਼ਿਕ ਸ਼ਬਦ (Definitions)

  • ਖੰਭਾ ਜਾਂ ਸਤੰਭ (Posts) – ਮੱਧ ਰੇਖਾ ਦੇ ਅੰਤ ਵਿਚ ਦੋ ਖੰਭੇ ਗੱਡੇ ਜਾਂਦੇ ਹਨ ਜੋ ਜ਼ਮੀਨ ਤੋਂ 120 ਸੈਂਟੀਮੀਟਰ ਉੱਚੇ ਹੁੰਦੇ ਹਨ । ਇਹਨਾਂ ਦੀ ਪਰਿਧੀ 30 ਸੈਂਟੀਮੀਟਰ ਤੋਂ ਘੱਟ ਜਾਂ 40 ਸੈਂਟੀਮੀਟਰ ਤੋਂ ਜ਼ਿਆਦਾ ਨਹੀਂ ਹੋ ਸਕਦੀ ।

ਖੋ-ਖੋ (Kho-Kho) Game Rules – PSEB 10th Class Physical Education 2

  • ਕੇਂਦਰੀ ਗਲੀ ਜਾਂ ਲੇਨ (Central lane) – ਦੋਹਾਂ ਖੰਭਿਆਂ ਦੇ ਵਿਚਕਾਰ ਇਕ ਕੇਂਦਰੀ ਗਲੀ ਹੁੰਦੀ ਹੈ । ਇਹ 23.50 ਮੀਟਰ ਲੰਬੀ ਅਤੇ 30 ਸਮ ਚੌੜੀ ਹੁੰਦੀ ਹੈ ।
  • ਕਰਾਸ ਨੇ (Cirss lade) – ਹਰੇਕ ਆਇਤਾਕਾਰ 16 ਮੀਟਰ ਲੰਬਾ ਅਤੇ 30 ਸੈਂਟੀਮੀਟਰ ਚੌੜਾ ਹੁੰਦਾ ਹੈ । ਇਹ ਕੇਂਦਰੀ ਰੇਖਾ ਨੂੰ ਸਮਕੋਣ (90°) ‘ਤੇ ਕੱਟਦਾ ਹੈ । ਇਹ ਆਪ ਵੀ ਦੋ ਅਰਧਕਾਂ ਵਿਚ ਵੰਡਿਆ ਹੁੰਦਾ ਹੈ । ਇਸ ਨੂੰ ਕਰਾਸ-ਲੇਨ ਕਹਿੰਦੇ ਹਨ ।
  • ਵਰਗ (Square) – ਕੇਂਦਰੀ ਰੇਖਾ ਅਤੇ ਕਰਾਸ-ਲੇਨ ਦੇ ਆਪਸ ਵਿਚ ਕੱਟਣ ਨਾਲ ਬਣਿਆ 30 ਸਮ × 30 ਸਮ ਦਾ ਖੇਤਰ ਵਰਗ ਅਖਵਾਉਂਦਾ ਹੈ ।
  • ਸਤੰਭ ਰੇਖਾ (The line of the post) – ਪੋਲ ਦੇ ਕੋਲੋਂ ਲੰਘਦੀ ਹੋਈ ਕਰਾਸ-ਲੇਨ ਅਤੇ ਕੇਂਦਰੀ ਰੇਖਾ ਦੇ ਸਮਾਨ ਅੰਤਰ ਰੇਖਾ ਨੂੰ ਸਤੰਭ ਰੇਖਾ ਕਹਿੰਦੇ ਹਨ ।
  • ਆਇਤਾਕਾਰ (Rectange) – ਸਤੰਭ ਰੇਖਾ ਦਾ ਬਾਹਰੀ ਖੇਤਰ ਆਇਤਾਕਾਰ ਅਖਵਾਉਂਦਾ ਹੈ ।
  • ਪਰਿਧੀਆਂ (Limits) – ਕੇਂਦਰੀ ਰੇਖਾ ਤੋਂ ਬਾਹਰੀ ਸੀਮਾਂ ਨਿਸਚਿਤ ਕਰਨ ਵਾਲੇ ਦੋਵੇਂ ਆਇਤਾਕਾਰਾਂ ਦੀਆਂ ਰੇਖਾਵਾਂ ਤੋਂ 7.30 ਮੀਟਰ ਦੂਰ ਦੋਵੇਂ ਛੂੰਹਦੀਆਂ ਰੇਖਾਵਾਂ ਨੂੰ ਰਿਧੀਆਂ ਕਹਿੰਦੇ ਹਨ ।
  • ਚੇਜ਼ਰ (Chasers) – ਵਰਗਾਂ ਵਿਚ ਬੈਠੇ ਖਿਡਾਰੀ ਚੇਜ਼ ਅਖਵਾਉਂਦੇ ਹਨ । ਵਿਰੋਧੀ ਖਿਡਾਰੀਆਂ ਨੂੰ ਫੜਨ ਜਾਂ ਨੱਠਣ ਵਾਲਾ ਚੇਜ਼ਰ ਸਰਗਰਮ ਚੇਜ਼ਰ ਅਖਵਾਉਂਦਾ ਹੈ ।
  • ਧਾਵਕ (Runners) – ਚੇਜ਼ਰਾਂ ਜਾਂ ਅਨੁਧਾਵਕਾਂ ਦੇ ਵਿਰੋਧੀ ਖਿਡਾਰੀ ਧਾਕ ਜਾਂ ਰਨਰ ਕਹਾਉਂਦੇ ਹਨ ।
  • ਖੋ-ਦੇਣਾ (To give kho) – ਚੰਗੀ ਖੋ ਦੇਣ ਲਈ ਸਰਗਰਮ ਚੇਜ਼ਰ ਨੂੰ ਬੈਠੇ ਹੋਏ ਚੇਜ਼ਰ ਦੇ ਪਿੱਛੋਂ ਦੀ ਹੱਥ ਨਾਲ ਛੂਹ ਕੇ ਖੋ ਸ਼ਬਦ ਉੱਚੀ ਅਤੇ ਸਪੱਸ਼ਟ ਆਵਾਜ਼ ਵਿਚ ਕਹਿਣਾ ਚਾਹੀਦਾ ਹੈ । ਛੂਹਣ ਅਤੇ ਖੋ ਦੇਣ ਦਾ ਕੰਮ ਇਕੱਠਾ ਹੋਣਾ ਚਾਹੀਦਾ ਹੈ।
  • ਫਾਊਲ (Foul) – ਜੇਕਰ ਬੈਠਿਆ ਹੋਇਆ ਜਾਂ ਸਰਗਰਮ ਚੇਜ਼ਰ ਕਿਸੇ ਨਿਯਮ ਦਾ ਉਲੰਘਣ ਕਰੇ ਤਾਂ ਉਹ ਫਾਉਲ ਹੁੰਦਾ ਹੈ ।
  • ਦਿਸ਼ਾ ਹਿਣ ਕਰਨਾ (To take a direction) – ਇਕ ਖੰਭੇ ਤੋਂ ਦੂਸਰੇ ਖੰਭੇ ਵੱਲ ਜਾਣਾ ਦਿਸ਼ਾ ਗ੍ਰਹਿਣ ਕਰਨਾ ਕਹਾਉਂਦਾ ਹੈ ।
  • ਮੂੰਹ ਮੋੜਨਾ (To turn the face) – ਜਦੋਂ ਸਰਗਰਮ ਚੇਜ਼ਰ ਇਕ ਖ਼ਾਸ ਦਿਸ਼ਾ ਵੱਲ ਜਾਂਦੇ ਸਮੇਂ ਆਪਣੇ ਮੋਢੇ ਦੀ ਰੇਖਾ (90) ਦੇ ਕੋਣ ਤੋਂ ਵੱਧ ਦਿਸ਼ਾ ਵੱਲ ਮੋੜ ਲੈਂਦਾ ਹੈ, ਤਾਂ ਉਸ ਨੂੰ ਮੁੰਹ ਮੋੜਨਾ ਕਹਿੰਦੇ ਹਨ । ਇਹ ਫਾਉਲ ਹੁੰਦਾ ਹੈ ।
  • ਪਲਟਨਾ (Returning) – ਕਿਸੇ ਵਿਸ਼ੇਸ਼ ਦਿਸ਼ਾ ਵੱਲ ਜਾਂਦਾ ਹੋਇਆ ਸਰਗਰਮ ਚੇਜ਼ਰ ਜਦੋਂ ਉਲਟ ਦਿਸ਼ਾ ਵੱਲ ਜਾਂਦਾ ਹੈ ਤਾਂ ਇਸ ਨੂੰ ਪਲਟਨਾ ਕਹਿੰਦੇ ਹਨ ।
  • ਸਤੰਭ ਰੇਖਾ ਤੋਂ ਹਟਣਾ (To Leave the past line)-ਜਦੋਂ ਕੋਈ ਸਰਗਰਮ ਚੇਜ਼ਰ ਖੰਭੇ ਦਾ ਅਧਿਕਾਰ ਛੱਡ ਦੇਵੇ ਜਾਂ ਆਇਤਾਕਾਰ ਤੋਂ ਪਰ੍ਹਾਂ ਚਲਾ ਜਾਵੇ, ਤਾਂ ਇਸ ਨੂੰ ਸਤੰਭ ਰੇਖਾ ਤੋਂ ਹਟਣਾ ਕਹਿੰਦੇ ਹਨ ।
  • ਪੈਰ ਬਾਹਰ (Foot out) – ਜਦੋਂ ਰਨਰ ਦੇ ਦੋਵੇਂ ਪੈਰ ਸੀਮਾਵਾਂ ਤੋਂ ਬਾਹਰ ਭੂਮੀ ਨੂੰ ਛੂਹ ਲੈਣ, ਤਾਂ ਉਸ ਨੂੰ ਪੈਰ ਬਾਹਰ ਮੰਨਦੇ ਹਨ । ਉਸ ਨੂੰ ਆਉਟ ਮੰਨਿਆ ਜਾਂਦਾ ਹੈ ।
  • ਲੋਨਾ (Lona) – ਜਦੋਂ ਸਾਰੇ ਰਨਰ 7 ਮਿੰਟਾਂ ਦੇ ਅੰਦਰ-ਅੰਦਰ ਆਉਟ ਹੋ ਜਾਣ, ਤਾਂ ਚੇਜ਼ਰ ਦੁਆਰਾ ਰਨਰਾਂ ਦੇ ਵਿਰੁੱਧ ‘ਲੋਨਾ’ ਅੰਕਿਤ ਕੀਤਾ ਜਾਵੇਗਾ | ਪਰ ਲੋਨੇ ਦਾ ਅੰਕ ਨਹੀਂ ਮਿਲਦਾ ।

ਖੇਡ ਆਰੰਭ ਕਰਨਾ ( To begin the play )- ਖੇਡ ਟਾਸ ਦੁਆਰਾ ਆਰੰਭ ਕੀਤੀ ਜਾਂਦੀ ਹੈ । ਦਾੜ ਜਿੱਤਣ ਵਾਲੀ ਟੀਮ ਦਾ ਕਪਤਾਨ ਛੂਹਣ ਜਾਂ ਛੂਹੇ ਜਾਣ ਦਾ ਫੈਸਲਾ ਕਰੇ ਅਤੇ ਆਪਣੇ ਫੈਸਲੇ ਦੀ ਰੈਵਰੀ ਨੂੰ ਸੂਚਨਾ ਦੇਵੇਗਾ। ਇਸ ਵਿਚ ਬੈਠੇ ਖਿਡਾਰੀ ਦੇ ਹੁੰਦੇ ਹਨ ।

ਚੇਜ਼ਰ ਦੇ ਵਿਰੋਧੀ ਪੱਖ ਦੇ ਖਿਡਾਰੀ ਰਨਰਜ਼ ਅਖਵਾਉਂਦੇ ਹਨ । ਇਸ ਚੇਜ਼ਰ ਨੂੰ ਛੱਡ ਕੇ ਸਾਰੇ ਚੇਜ਼ਰ ਵਰਗ ਇਸ ਪ੍ਰਕਾਰ ਬੈਠ ਜਾਂਦੇ ਹਨ ਕਿ ਕਿਸੇ ਕੋਲ-ਕੋਲ ਬੈਠੇ ਦੋ ਚੇਜ਼ਰਾਂ ਦਾ ਮੂੰਹ ਇਕ ਦਿਸ਼ਾ ਵਿਚ ਨਹੀਂ ਹੁੰਦਾ । ਖੇਡ ਆਰੰਭ ਕਰਦੇ ਸਮੇਂ ਨੌਵਾਂ ਚੇਜ਼ਰ ਕਿਸੇ ਇਕ ਪੋਲ ਦੇ ਕੋਲ ਖੜਾ ਹੁੰਦਾ ਹੈ । ਫਿਰ ਰੈਫਰੀ ਰਾਹੀਂ ਸੀਟੀ ਮਾਰ ਕੇ ਆਗਿਆ ਦੇਣ ਨਾਲ ਛੁਹਣ ਦਾ ਕੰਮ ਸ਼ੁਰੂ ਹੋ ਜਾਂਦਾ ਹੈ ।

ਖੇਡ ਦੇ ਨਿਯਮ (Rules of the Play)

  • ਕਾਰਜਸ਼ੀਲ ਚੇਜ਼ਰ (Active chaser) ਦੇ ਸਰੀਰ ਦਾ ਕੋਈ ਵੀ ਹਿੱਸਾ ਕੇਂਦਰੀ ਪੱਟੀ ਦੀ ਜ਼ਮੀਨ ਨੂੰ ਨਹੀਂ ਛੂਹਣਾ ਚਾਹੀਦਾ । ਇਸ ਤੋਂ ਇਲਾਵਾ ਇਹ ਕੇਂਦਰੀ ਪੱਟੀ ਨੂੰ ਪੋਸਟਾਂ ਦੇ ਅੰਦਰ ਤੋਂ ਕੁੱਦ ਕੇ ਪਾਰ ਨਹੀਂ ਕਰ ਸਕਦਾ ।
  • ਖੇਡ ਦੇ ਮੈਦਾਨ ਨੂੰ ਆਕਾਰ ਵਿਚ ਵਰਣਨ ਕੀਤੇ ਅਨੁਸਾਰ ਚਿੰਨ੍ਹ ਲਗਾਏ ਜਾਣਗੇ ।
  • ਦੌੜਨ ਜਾਂ ਚੇਜ਼ਰ ਬਣਨ ਦਾ ਫੈਸਲਾ ਟਾਸ ਦੁਆਰਾ ਕੀਤਾ ਜਾਵੇਗਾ ।
  • ਜੇਕਰ ਖੋ ਦੇਣੀ ਹੋਵੇ ਤਾਂ ਇਹ ਦੂਰ ਬੈਠੇ ਹੋਏ ਚੇਜ਼ਰ ਨੂੰ ਪਿੱਛੋਂ ਤੋਂ ਦੇਣੀ ਹੋਵੇਗੀ । ਖੋ ਪ੍ਰਾਪਤ ਕੀਤੇ ਬਿਨਾਂ ਬੈਠਾ ਹੋਇਆ ਚੇਜ਼ਰ ਉਠ ਨਹੀਂ ਸਕਦਾ | ਕਾਰਜਸ਼ੀਲ ਚੇਜ਼ਰ ਬੈਠੇ ਹੋਏ ਚੇਜ਼ਰ ਦੀ ਫੈਲਾਈ ਹੋਈ ਬਾਂਹ ਜਾਂ ਟੰਗ ਨੂੰ ਛੂ ਕੇ ਖੋ ਨਹੀਂ ਦੇਵੇਗਾ । ਜੇਕਰ ਚੇਜ਼ਰ ਨਿਯਮ ਨੰ: 1 ਅਤੇ 2 ਦੀ ਉਲੰਘਣਾ ਕਰੇਗਾ ਤਾਂ ਰੈਫਰੀ ਫਾਉਲ ਦੇ ਦੇਵੇਗਾ ।
  • ਖੇਡਣ ਤੋਂ ਬਾਅਦ ਕਾਰਜਸ਼ੀਲ ਚੇਜ਼ਰ ਬੈਠੇ ਹੋਏ ਚੇਜ਼ਰ ਜਿਸ ਨੂੰ ਕਿ ਉਸ ਨੇ ਖੋ ਦਿੱਤੀ ਹੋਵੇ, ਉਸ ਦੀ ਥਾਂ ਸੰਭਾਲ ਲਵੇਗਾ।
  • ਖੋ ਮਿਲਣ ਦੇ ਬਾਅਦ ਭੱਜਣ ਵਾਲਾ ਚੇਜ਼ਰ ਉਸ ਦਿਸ਼ਾ ਵਿਚ ਜਾਵੇਗਾ, ਜੋ ਦਿਸ਼ਾ ਆਪਣੇ ਵਰਗ ਤੋਂ ਉੱਠ ਕੇ ਕੇਂਦਰੀ ਪੱਟੀ ਨੂੰ ਪਾਰ ਕਰਕੇ ਅਪਣਾਈ ਹੋਵੇ ।
  • ਜਦ ਤਕ ਉਹ ਕਿਸੇ ਹੋਰ ਬੈਠੇ ਹੋਏ ਚੇਜ਼ਰ ਨੂੰ ਨਾ ਕਹਿ ਦੇਵੇ ਤਾਂ ਉਹ ਕੇਂਦਰੀ ਪੱਟੀ ਦੇ ਦੂਸਰੇ ਪਾਸੇ ਪੋਲ ਦੇ ਉੱਪਰ ਤੋਂ ਹੋ ਕੇ ਹੀ ਆ ਸਕਦਾ ਹੈ ।
  • ਭੱਜਣ ਵਾਲੇ ਦਾ ਮੂੰਹ ਉਸ ਦੇ ਭੱਜਣ ਦੀ ਦਿਸ਼ਾ ਵਿਚ ਹੀ ਹੋਣਾ ਚਾਹੀਦਾ ਹੈ ।
  • ਚੇਜ਼ਰ ਇਸ ਪ੍ਰਕਾਰ ਬੈਠੇ ਕਿ ਉਸ ਨਾਲ ਭੱਜਣ ਵਾਲਿਆਂ ਨੂੰ ਰੋਕ ਨਾ ਪਵੇ । ਜੇਕਰ ਕੋਈ ਭੱਜਣ ਵਾਲਾ ਇਸ ਪ੍ਰਕਾਰ ਦੀ ਰੋਕ ਨਾਲ ਆਉਟ ਹੋ ਜਾਵੇ ਤਾਂ ਉਸ ਨੂੰ ਆਉਟ ਐਲਾਨ ਕੀਤਾ ਜਾਵੇਗਾ ।
  • ਕਾਰਜਸ਼ੀਲ ਚੇਜ਼ਰ. (Active Chaser) ਸੀਮਾਂ ਤੋਂ ਬਾਹਰ ਨਿਕਲ ਸਕਦਾ ਹੈ । ਪਰੰਤੁ ਉਸ ਨੂੰ ਦਿਸ਼ਾ ਗ੍ਰਹਿਣ ਕਰਨ ਅਤੇ ਮੂੰਹ ਘੁੰਮਾਉਣ ਆਦਿ ਦੇ ਸਾਰੇ ਨਿਯਮਾਂ ਦਾ ਪਾਲਣ ਕਰਨਾ ਪਵੇਗਾ |
  • ਡਾਇਰੈਕਸ਼ਨ ਲੈਣ ਤੋਂ ਬਾਅਦ ਐਕਟਿਵ ਚੇਜ਼ਰ ਦੁਬਾਰਾ ਕਰਾਸ ਲਾਈਨ ਵਿਚ ਅਟੈਕ ਕਰ ਸਕਦਾ ਹੈ ਅਤੇ ਇਸ ਨੂੰ ਫਾਊਲ ਨਹੀਂ ਮੰਨਿਆ ਜਾਵੇਗਾ ।
  • ਭੱਜਣ ਵਾਲਾ ਬੈਠੇ ਚੇਜ਼ਰ ਨੂੰ ਨਹੀਂ ਛੂਹੇਗਾ । ਜੇਕਰ ਉਹ ਅਜਿਹਾ ਕਰ ਲਵੇ, ਤਾਂ ਉਸ ਨੂੰ ਇਕ ਵਾਰ ਚਿਤਾਵਨੀ ਦਿੱਤੀ ਜਾਵੇਗੀ । ਜੇਕਰ ਚਿਤਾਵਨੀ ਦੇ ਬਾਅਦ ਵੀ ਅਜਿਹਾ ਕਰੇ ਤਾਂ ਉਸ ਨੂੰ ਆਊਟ ਐਲਾਨ ਕਰ ਦਿੱਤਾ ਜਾਵੇਗਾ ।
  • ਭੱਜਣ ਵਾਲਾ ਆਊਟ ਸਮਝਿਆ ਜਾਵੇਗਾ, ਜੇਕਰ ਕੋਰਟ ਤੋਂ ਬਾਹਰ ਚਲਾ ਜਾਵੇ ।
  • ਭੱਜਣ ਵਾਲਾ ਜੇਕਰ ਚੇਜ਼ਰ ਦੁਆਰਾ ਹੱਥ ਨਾਲ ਛੂਹ ਦਿੱਤਾ ਜਾਵੇ ਤਾਂ ਉਹ ਆਊਟ ਸਮਝਿਆ ਜਾਵੇਗਾ ।
  • ਦਿਸ਼ਾ ਹਿਣ ਕਰਨ ਵਾਲੇ ਅਤੇ ਦਿਸ਼ਾ ਮੋੜਨ ਵਾਲੇ ਨਿਯਮ ਆਇਤਾਕਾਰ ਖੇਤਰ ਵਿਚ ਲਾਗੂ ਨਹੀਂ ਹੋਣਗੇ ।

ਮੈਚ ਦੇ ਨਿਯਮ (Rules about the Match)-
1. ਹਰੇਕ ਟੀਮ ਵਿਚ ਖਿਡਾਰੀਆਂ ਦੀ ਗਿਣਤੀ 9 ਹੋਵੇਗੀ ਅਤੇ ਤਿੰਨ ਖਿਡਾਰੀ ਵਾਧੂ ਹੁੰਦੇ ਹਨ ।

2. ਹਰੇਕ ਪਾਰੀ ਵਿਚ 7-7 ਮਿੰਟ ਛੁਹਣ ਅਤੇ ਦੌੜਨ ਦਾ ਕੰਮ ਵਾਰੀ-ਵਾਰੀ ਹੋਵੇਗਾ | ਹਰੇਕ ਮੈਚ ਵਿਚ ਚਾਰ ਇਨਿੰਗਜ਼ ਹੁੰਦੀਆਂ ਹਨ । ਦੋ ਪਾਰੀਆਂ ਛੂਹਣ ਅਤੇ ਦੋ ਪਾਰੀਆਂ ਦੌੜਨ ਦੀਆਂ ਹੁੰਦੀਆਂ ਹਨ ।

3. ਮੈਚ ਸ਼ੁਰੂ ਕਰਨ ਤੋਂ ਪਹਿਲਾਂ ਦੋਵੇਂ ਟੀਮਾਂ ਦੇ ਕਪਤਾਨ ਟਾਸ ਕਰਕੇ ਚੇਜ਼ਰ ਜਾਂ ਰਨਰ ਦੀ ਵਾਰੀ ਦਾ ਫੈਸਲਾ ਕਰਦੇ ਹਨ ।

4. ਰਨਰ ਖੇਡਣ ਦੇ ਕ੍ਰਮ ਦੇ ਅਨੁਸਾਰ ਸਕੋਰਰ ਦੇ ਕੋਲ ਆਪਣੇ ਨਾਂ ਦਰਜ ਕਰਾਉਣਗੇ । ਵਾਰੀ ਦੇ ਆਰੰਭ ਵਿਚ ਪਹਿਲੇ ਤਿੰਨ ਖਿਡਾਰੀ ਸੀਮਾ ਦੇ ਅੰਦਰ ਹੋਣਗੇ । ਇਨ੍ਹਾਂ ਤਿੰਨਾਂ ਦੇ ਆਊਟ ਹੋਣ ਦੇ ਬਾਅਦ ਤਿੰਨ ਹੋਰ ਖਿਡਾਰੀ ਖੋ ਦੇਣ ਤੋਂ ਪਹਿਲਾਂ ਅੰਦਰ ਆ ਜਾਣਗੇ । ਜਿਹੜੇ ਇਸ ਮਿਆਦ ਵਿਚ ਅੰਦਰ ਦਾਖ਼ਲ ਨਾ ਹੋ ਸਕਣਗੇ, ਉਨ੍ਹਾਂ ਨੂੰ ਆਊਟ ਕਰਾਰ ਦਿੱਤਾ ਜਾਵੇਗਾ । ਆਪਣੀ ਵਾਰੀ ਦੇ ਬਿਨਾਂ ਦਾਖ਼ਲ ਹੋਣ ਵਾਲਾ ਖਿਡਾਰੀ ਵੀ ਆਉਟ ਕਰਾਰ ਦਿੱਤਾ ਜਾਵੇਗਾ । ਇਹ ਖੇਡ ਵਾਰੀ ਦੇ ਅੰਤ ਤਕ ਜਾਰੀ ਰਹੇਗੀ ।ਤੀਜੇ ਰਨਰ ਨੂੰ ਕੱਢਣ ਵਾਲਾ ਸਰਗਰਮ ਚੇਜ਼ਰ ਨਵੇਂ ਦਾਖ਼ਲ ਹੋਣ ਵਾਲੇ ਰਨਰ ਦਾ ਪਿੱਛਾ ਨਹੀਂ ਕਰੇਗਾ । ਉਹ ਖੋ ਦੇਵੇਗਾ | ਹਰੇਕ ਟੀਮ ਖੇਡ ਦੇ ਮੈਦਾਨ ਦੇ ਸਿਰਫ ਇਕ ਪਾਸਿਓਂ ਹੀ ਆਪਣੇ ਰਨਰ ਅੰਦਰ ਭੇਜੇਗੀ ।

5. ਚੇਜ਼ਰ ਜਾਂ ਰਨਰ ਆਪਣੀ ਟਰਨ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਵੀ ਸਮਾਪਤ ਕਰ ਸਕਦੇ ਹਨ | ਰਨਰ ਜਾਂ ਚੇਜ਼ਰ ਟੀਮ ਦਾ ਕਪਤਾਨ ਆਪਣੇ ਫ਼ੈਸਲੇ ਦੀ ਸੂਚਨਾ ਰੈਫਰੀ ਨੂੰ ਦੇ ਦੇਵੇਗਾ ਅਤੇ ਉਸ ਨੂੰ ਵਾਰੀ ਦੇ ਬੰਦ ਕਰਨ ਦੀ ਪ੍ਰਾਰਥਨਾ ਕਰੇਗਾ । ਇਸ ਪ੍ਰਕਾਰ ਦੀ ਪਾਰਥਨਾ ਤੇ ਰੈਫਰੀ ਖੇਡ ਰੋਕ ਕੇ ਵਾਰੀ ਬੰਦ ਕਰ ਦੇਵੇਗਾ । ਇਸ ਵਾਰੀ ਦੇ ਬਾਅਦ ਦੋ ਮਿੰਟ ਅਤੇ ਦੋ ਪਾਰੀਆਂ ਦੇ ਵਿਚਕਾਰ ਪੰਜ ਮਿੰਟ ਦਾ ਆਰਾਮ ਹੋਵੇਗਾ ।

6. ਚੇਜ਼ਰ ਟੀਮ ਨੂੰ ਹਰੇਕ ਰਨਰ ਦੇ ਆਊਟ ਹੋਣ ਉੱਤੇ ਇਕ ਨੰਬਰ ਮਿਲੇਗਾ | ਸਾਰੇ ਰਨਰਾਂ ਦੇ ਸਮੇਂ ਤੋਂ ਪਹਿਲਾਂ ਹੀ ਆਊਟ ਹੋ ਜਾਣ ਉੱਤੇ ਉਨ੍ਹਾਂ ਦੇ ਵਿਰੁੱਧ ਇਕ ‘ਲੋਨਾ’ ਦੇ ਦਿੱਤਾ ਜਾਂਦਾ ਹੈ । ਇਸ ਦੇ ਬਾਅਦ ਉਹ ਟੀਮ ਉਸੇ ਕੂਮ ਨਾਲ ਆਪਣੇ ਰਨਰ ਭੇਜੇਗੀ । “ਲੋਨਾ’ ਪ੍ਰਾਪਤ ਕਰਨ ਲਈ ਕੋਈ ਵਾਧੂ ਨੰਬਰ ਨਹੀਂ ਦਿੱਤਾ ਜਾਂਦਾ ਪਾਰੀ ਖ਼ਤਮ ਹੋਣ ਤਕ ਇਸੇ ਢੰਗ ਨਾਲ ਖੇਡ ਜਾਰੀ ਰਹੇਗੀ | ਪਾਰੀ ਦੇ ਦੌਰਾਨ ਰਨਰਾਂ ਦੇ ਕੂਮ ਵਿਚ ਤਬਦੀਲੀ ਕੀਤੀ ਜਾ ਸਕਦੀ ਹੈ ।

7.ਨਾਕ ਆਉਟ (Knock out) ਪ੍ਰਣਾਲੀ ਵਿਚ ਮੈਚ ਦੇ ਅੰਤ ਵਿਚ ਵਧੇਰੇ ਅੰਕ ਪ੍ਰਾਪਤ ਕਰਨ ਵਾਲੀ ਟੀਮ ਨੂੰ ਜੇਤੁ ਘੋਸ਼ਿਤ ਕੀਤਾ ਜਾਵੇਗਾ । ਜੇ ਅੰਕ ਬਰਾਬਰ ਹੋਣ, ਤਾਂ ਇਕ ਹੋਰ ਵਾਰੀ ਦੇ ਲਈ ਚੇਜ਼ਰ ਅਤੇ ਰਨਰ ਦੀ ਖੇਡ ਹੋਵੇਗੀ । ਜੇ ਫਿਰ ਵੀ ਅੰਕ ਬਰਾਬਰ ਰਹਿਣ ਤਾਂ ਬੇਕਰ ਰੂਲ ਨਿਯਮ 29 ਦੀ ਵਰਤੋਂ ਕੀਤੀ ਜਾਂਦੀ ਹੈ । ਇਸ ਸਥਿਤੀ ਵਿਚ ਇਹ ਜ਼ਰੂਰੀ ਨਹੀਂ ਕਿ ਟੀਮਾਂ ਵਿਚ ਉਹ ਖਿਡਾਰੀ ਹੋਣ । ਲੀਗ ਪ੍ਰਣਾਲੀ ਵਿਚ ਜੇਤੂ ਟੀਮ ਨੂੰ ਦੋ ਅੰਕ ਪ੍ਰਾਪਤ ਹੋਣਗੇ । ਹਾਰੀ ਟੀਮ ਨੂੰ ਜ਼ੀਰੋ ਅੰਕ ਅਤੇ ਬਰਾਬਰ ਰਹਿਣ ਦੀ ਹਾਲਤ ਵਿਚ ਹਰੇਕ ਟੀਮ ਨੂੰ ਇਕ-ਇਕ ਅੰਕ ਦਿੱਤਾ ਜਾਵੇਗਾ । ਜੇ ਲੀਗ ਪ੍ਰਣਾਲੀ ਉੱਪਰ ਲੀਗ ਅੰਕ ਬਰਾਬਰ ਹੋਣ ਤਾਂ ਟੀਮ ਜਾਂ ਟੀਮਾਂ ਪਰਚੀਆਂ ਰਾਹੀਂ ਦੁਬਾਰਾ ਮੈਚ ਖੇਡਣਗੀਆਂ । ਅਜਿਹੇ ਮੈਚ ਨਾਕ ਆਉਟ ਪ੍ਰਣਾਲੀ ਦੇ ਆਧਾਰ ਉੱਤੇ ਖੇਡੇ ਜਾਣਗੇ ।

8. ਜੇ ਕਿਸੇ ਕਾਰਨ ਮੈਚ ਪੂਰਾ ਨਹੀਂ ਹੁੰਦਾ, ਤਾਂ ਇਹ ਕਿਸੇ ਹੋਰ ਸਮੇਂ ਖੇਡਿਆ ਜਾਵੇਗਾ | ਅਤੇ ਪਿਛਲੇ ਅੰਕ ਨਹੀਂ ਗਿਣੇ ਜਾਣਗੇ । ਮੈਚ ਸ਼ੁਰੂ ਤੋਂ ਹੀ ਖੇਡਿਆ ਜਾਵੇਗਾ ।

9. ਜੇ ਕਿਸੇ ਇਕ ਟੀਮ ਦੇ ਅੰਕ ਦੂਸਰੀ ਟੀਮ ਤੋਂ 12 ਜਾਂ ਇਸ ਤੋਂ ਵੱਧ ਜ਼ਿਆਦਾ ਹੋ ਜਾਣ ਤਾਂ ਪਹਿਲੀ ਟੀਮ ਦੁਸਰੀ ਟੀਮ ਨੂੰ ਚੇਜ਼ਰ ਦੇ ਰੂਪ ਵਿਚ ਪਿੱਛਾ ਕਰਨ ਲਈ ਕਹਿ ਸਕਦੀ ਹੈ । ਜੇ ਦੂਜੀ ਟੀਮ ਇਸ ਵਾਰੀ ਵਧੇਰੇ ਅੰਕ ਲੈ ਲੈਂਦੀ ਹੈ, ਤਾਂ ਵੀ ਉਸ ਦਾ ਚੇਜ਼ਰ ਬਣਨ ਦਾ ਹੱਕ ਬਣਿਆ ਰਹਿੰਦਾ ਹੈ ।

10. ਖੇਡ ਦੇ ਦੌਰਾਨ ਕਿਸੇ ਖਿਡਾਰੀ ਨੂੰ ਚੋਟ ਲੱਗ ਜਾਵੇ, ਤਾਂ ਰੈਫਰੀ ਦੀ ਆਗਿਆ ਮਿਲਣ ਤੇ ਕੋਈ ਹੋਰ ਖਿਡਾਰੀ ਉਸ ਦੀ ਥਾਂ ‘ਤੇ ਖੇਡ ਸਕਦਾ ਹੈ ।

ਖੋ-ਖੋ (Kho-Kho) Game Rules – PSEB 10th Class Physical Education

ਮੈਚ ਲਈ ਅਧਿਕਾਰੀ (Officials) – ਮੈਚ ਦਾ ਪ੍ਰਬੰਧ ਕਰਨ ਲਈ ਹੇਠ ਲਿਖੇ ਅਧਿਕਾਰੀ ਨਿਯੁਕਤ ਕੀਤੇ ਜਾਂਦੇ ਹਨ-

  1. ਦੋ ਅੰਪਾਇਰ (Two Umpire)
  2. ਇਕ ਰੈਫਰੀ (One Referee)
  3. ਇਕ ਟਾਈਮ ਕੀਪਰ (One Time keeper)
  4. ਇਕ ਸਕੋਰਰ (One Scorer).

1. ਅੰਪਾਇਰ (Umpire) – ਅੰਪਾਇਰ ਲੌਬੀ ਮੈਦਾਨ ਤੋਂ ਬਾਹਰ ਖੜ੍ਹਾ ਹੋਵੇਗਾ ਅਤੇ ਕੇਂਦਰੀ ਗਲੀ ਰਾਹੀਂ ਵੰਡੀ ਹੋਈ ਆਪਣੀ ਥਾਂ ਤੋਂ ਖੇਡ ਦੀ ਦੇਖ-ਰੇਖ ਕਰੇਗਾ । ਉਹ ਆਪਣੇ | ਅੱਧ ਵਿਚ ਸਾਰੇ ਫੈਸਲੇ ਦੇਵੇਗਾ ਅਤੇ ਦੂਜੇ ਅੱਧ ਦੇ ਅੰਪਾਇਰ ਨੂੰ ਫ਼ੈਸਲੇ ਦੇਣ ਵਿਚ ਸਹਾਇਤਾ ਕਰੇਗਾ |

2. ਰੈਫਰੀ (Referee) – ਖੋ-ਖੋ ਖੇਡ ਵਿਚ ਇਕ ਰੈਫਰੀ ਹੁੰਦਾ ਹੈ । ਉਸ ਦੇ ਹੇਠ ਲਿਖੇ ਕਰਤੱਵ ਇਸ ਤਰ੍ਹਾਂ ਹਨ-

  • ਉਹ ਅੰਪਾਇਰਾਂ ਦੀ ਉਨ੍ਹਾਂ ਦੇ ਹਰੇਕ ਕਰਤੱਵ ਪਾਲਣ ਵਿਚ ਸਹਾਇਤਾ ਕਰੇਗਾ ਅਤੇ ਉਨ੍ਹਾਂ ਵਿਚ ਮਤ-ਭੇਦ ਹੋਣ ਦੀ ਦਸ਼ਾ ਵਿਚ ਆਪਣਾ ਫੈਸਲਾ ਦੋਵੇਗਾ ?
  • ਜੇ ਖਿਡਾਰੀ ਜਾਣ-ਬੁਝ ਕੇ ਖੇਡ ਵਿਚ ਰੁਕਾਵਟ ਪੈਦਾ ਕਰਦਾ ਹੈ ਜਾਂ ਬੁਰੇ ਢੰਗ ਨਾਲ ਵਿਵਹਾਰ ਕਰਦਾ ਹੈ, ਤਾਂ ਉਸ ਨੂੰ ਰੈਫ਼ਰੀ ਸਜ਼ਾ ਦਿੰਦਾ ਹੈ ।
  • ਇਨਿੰਗਜ਼ ਦੇ ਅੰਤ ਵਿਚ ਉਹ ਸਕੋਰ ਦੱਸਦਾ ਹੈ ਅਤੇ ਨਤੀਜੇ ਦਾ ਐਲਾਨ ਕਰਦਾ ਹੈ ।
  • ਉਹ ਖੇਡ ਅਤੇ ਮੈਚ ਨੂੰ ਠੀਕ ਢੰਗ ਨਾਲ ਚਲਾਉਣ ਦਾ ਜਵਾਬਦੇਹ ਹੁੰਦਾ ਹੈ ।

3. ਟਾਈਮ ਕੀਪਰ (Time Keeper) – ਟਾਈਮ ਕੀਪਰ ਦਾ ਕੰਮ ਸਮੇਂ ਦਾ ਰਿਕਾਰਡ | ਰੱਖਣਾ ਹੈ । ਉਹ ਵਿਸਲ ਦੇ ਕੇ ਵਾਰੀ ਦੇ ਆਰੰਭ ਜਾਂ ਸਮਾਪਤੀ ਦਾ ਸੰਕੇਤ ਦਿੰਦਾ ਹੈ ।

4. ਸਕੋਰਰ (Scorer) – ਸਕੋਰਰ ਇਸ ਗੱਲ ਦਾ ਧਿਆਨ ਰੱਖਦਾ ਹੈ ਕਿ ਖਿਡਾਰੀ ਨਿਸਚਿਤ ਕੂਮ ਨਾਲ ਮੈਦਾਨ ਵਿਚ ਉਤਰਨ । ਉਹ ਆਊਟ ਹੋਏ ਰਨਰਾਂ ਦਾ ਰਿਕਾਰਡ ਰੱਖਦਾ | ਹੈ । ਹਰੇਕ ਵਾਰੀ ਦੇ ਅੰਤ ਵਿਚ ਉਹ ਸਕੋਰ ਸ਼ੀਟ ਉੱਤੇ ਅੰਕ ਦਰਜ ਕਰਦਾ ਹੈ ਅਤੇ ਚੇਜ਼ਰਾਂ ਦੇ ਸਕੋਰ ਤਿਆਰ ਕਰਦਾ ਹੈ । ਮੈਚ ਦੇ ਅੰਤ ਵਿਚ ਉਹ ਨਤੀਜੇ ਤਿਆਰ ਕਰਦਾ ਹੈ ਅਤੇ | ਰੈਫ਼ਰੀ ਨੂੰ ਸੁਣਾਉਣ ਲਈ ਦਿੰਦਾ ਹੈ ।
ਖੋ-ਖੋ (Kho-Kho) Game Rules – PSEB 10th Class Physical Education 3
ਖੋ-ਖੋ (Kho-Kho) Game Rules – PSEB 10th Class Physical Education 4