PSEB 10th Class Science Solutions Chapter 15 ਸਾਡਾ ਵਾਤਾਵਰਨ

Punjab State Board PSEB 10th Class Science Book Solutions Chapter 15 ਸਾਡਾ ਵਾਤਾਵਰਨ Textbook Exercise Questions and Answers.

PSEB Solutions for Class 10 Science Chapter 15 ਸਾਡਾ ਵਾਤਾਵਰਨ

PSEB 10th Class Science Guide ਸਾਡਾ ਵਾਤਾਵਰਨ Textbook Questions and Answers

ਪ੍ਰਸ਼ਨ 1.
ਹੇਠ ਲਿਖਿਆਂ ਵਿਚੋਂ ਕਿਹੜੇ ਸਮੂਹਾਂ ਵਿੱਚ ਕੇਵਲ ਜੈਵ-ਵਿਘਟਨਸ਼ੀਲ ਪਦਾਰਥ ਹਨ
(a) ਘਾਹ, ਫੁੱਲ ਅਤੇ ਚਮੜਾ
(b) ਘਾਹ, ਲੱਕੜੀ ਅਤੇ ਪਲਾਸਟਿਕ
(c) ਫਲਾਂ ਦੇ ਛਿੱਲੜ, ਕੇਕ ਅਤੇ ਨਿੰਬੂ ਦਾ ਰਸ
(d) ਕੇਕ, ਲੱਕੜੀ ਅਤੇ ਘਾਹ ।
ਉੱਤਰ-
(a), (c) ਅਤੇ (d) ।

ਪ੍ਰਸ਼ਨ 2.
ਹੇਠ ਦਿੱਤਿਆਂ ਵਿਚੋਂ ਕਿਹੜੇ ਭੋਜਨ-ਲੜੀ ਦਾ ਨਿਰਮਾਣ ਕਰਦੇ ਹਨ- (ਮਾਂਡਲ ਪੇਪਰ, 2020)
(a) ਘਾਹ, ਕਣਕ ਅਤੇ ਅੰਬ
(b) ਘਾਹ, ਬੱਕਰੀ ਅਤੇ ਮਨੁੱਖ
(c) ਬੱਕਰੀ, ਗਾਂ ਅਤੇ ਹਾਥੀ
(d) ਘਾਹ, ਮੱਛੀ ਅਤੇ ਬੱਕਰੀ ।
ਉੱਤਰ-
(b) ਘਾਹ, ਬੱਕਰੀ ਅਤੇ ਮੁਨੱਖ ।

ਪ੍ਰਸ਼ਨ 3.
ਹੇਠ ਲਿਖਿਆਂ ਵਿਚੋਂ ਕਿਹੜਾ ਵਾਤਾਵਰਨ ਪੱਖੀ ਵਿਵਹਾਰ ਦਰਸਾਉਂਦਾ ਹੈ-
(a) ਬਾਜ਼ਾਰ ਜਾਂਦੇ ਸਮੇਂ ਸਾਮਾਨ ਲਈ ਕੱਪੜੇ ਦਾ ਥੈਲਾ ਲੈ ਜਾਣਾ ।
(b) ਕਾਰਜ ਸਮਾਪਤ ਹੋਣ ਤੇ ਲਾਈਟ (ਬੱਲਬ) ਅਤੇ ਪੱਖੇ ਦਾ ਸਵਿੱਚ ਬੰਦ ਕਰਨਾ ।
(c) ਮਾਂ ਦੁਆਰਾ ਸਕੂਟਰ ਤੇ ਸਕੂਲ ਛੱਡਣ ਦੀ ਬਜਾਏ ਤੁਹਾਡਾ ਸਕੂਲ ਨੂੰ ਪੈਦਲ ਜਾਣਾ ।
(d) ਉਪਰੋਕਤ ਸਾਰੇ ।
ਉੱਤਰ-
(d) ਉਪਰੋਕਤ ਸਾਰੇ ।

PSEB 10th Class Science Solutions Chapter 15 ਸਾਡਾ ਵਾਤਾਵਰਨ

ਪ੍ਰਸ਼ਨ 4.
ਕੀ ਹੋਵੇਗਾ ਜੇ ਅਸੀਂ ਇੱਕ ਆਹਾਰੀ ਪੱਧਰ ਦੇ ਸਾਰੇ ਜੀਵਾਂ ਨੂੰ ਮਾਰ ਦੇਈਏ ?
ਉੱਤਰ-
ਜੇ ਇਕ ਆਹਾਰੀ ਪੱਧਰ ਦੇ ਸਾਰੇ ਜੀਵਾਂ ਨੂੰ ਮਾਰ ਦੇਈਏ ਤਾਂ ਪਰਿਸਥਿਤਿਕ ਸੰਤੁਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗਾ | ਕੁਦਰਤ ਦੀਆਂ ਸਾਰੀਆਂ ਭੋਜਨ-ਲੜੀਆਂ ਇੱਕ ਦੂਜੇ ਨਾਲ ਜੁੜੀਆਂ ਹੁੰਦੀਆਂ ਹਨ । ਜਦੋਂ ਕਿਸੇ ਇਕ ਕੁੜੀ ਨੂੰ ਪੂਰੀ ਤਰ੍ਹਾਂ ਸਮਾਪਤ ਕਰ ਦਿੱਤਾ ਜਾਵੇ ਤਾਂ ਉਸ ਲੜੀ ਦਾ ਸੰਬੰਧ ਕਿਸੇ ਦੂਜੀ ਲੜੀ ਨਾਲ ਜੁੜ ਜਾਂਦਾ ਹੈ । ਜੇ ਘਾਹ–> ਹਿਰਨ » ਸ਼ੇਰ ਭੋਜਨਲੜੀ ਵਿਚੋਂ ਸ਼ੇਰਾਂ ਨੂੰ ਮਾਰ ਦਿੱਤਾ ਜਾਵੇ ਤਾਂ ਘਾਹ ਚਰਣ ਵਾਲੇ ਹਿਰਨਾਂ ਦਾ ਵਾਧਾ ਬੇਕਾਬ ਹੋ ਜਾਵੇਗਾ | ਉਨ੍ਹਾਂ ਦੀ ਗਿਣਤੀ ਬਹੁਤ ਵੱਧ ਜਾਵੇਗੀ | ਉਨ੍ਹਾਂ ਦੀ ਵਧੀ ਹੋਈ ਗਿਣਤੀ ਘਾਹ ਅਤੇ ਬਨਸਪਤੀਆਂ ਨੂੰ ਖ਼ਤਮ ਕਰ ਦੇਵੇਗੀ ਜਿਸ ਨਾਲ ਉਹ ਖੇਤਰ ਰੇਗਿਸਥਾਨ ਬਣ ਜਾਵੇਗਾ | ਸਹਾਰਾ ਦਾ ਰੇਗਿਸਥਾਨ ਇਸੇ ਪ੍ਰਕਾਰ ਦੇ ਪਰਿਸਥਿਤਿਕ ਪਰਿਵਰਤਨ ਦਾ ਉਦਾਹਰਨ ਹੈ ।

ਪ੍ਰਸ਼ਨ 5.
ਕੀ ਕਿਸੀ ਆਹਾਰੀ ਪੱਧਰ ਦੇ ਸਾਰੇ ਮੈਂਬਰਾਂ ਨੂੰ ਹਟਾਉਣ ਦਾ ਪ੍ਰਭਾਵ ਭਿੰਨ-ਭਿੰਨ ਆਹਾਰੀ ਪੱਧਰਾਂ ਲਈ ਵੱਖਵੱਖ ਹੋਵੇਗਾ ? ਕੀ ਕਿਸੇ ਆਹਾਰੀ ਪੱਧਰ ਦੇ ਜੀਵਾਂ ਨੂੰ ਪਰਿਸਥਿਤਿਕ ਪ੍ਰਬੰਧ ਨੂੰ ਪ੍ਰਭਾਵਿਤ ਕੀਤੇ ਬਿਨਾਂ ਹਟਾਉਣਾ ਸੰਭਵ ਹੈ ?
ਉੱਤਰ-
ਕਿਸੇ ਆਹਾਰੀ ਪੱਧਰ ਦੇ ਸਾਰੇ ਮੈਂਬਰਾਂ ਨੂੰ ਹਟਾਉਣ ਦਾ ਅਸਰ ਭਿੰਨ-ਭਿੰਨ ਆਹਾਰੀ ਪੱਧਰਾਂ ਤੇ ਵੱਖ-ਵੱਖ ਹੋਵੇਗਾ ।

  • ਉਤਪਾਦਕਾਂ ਨੂੰ ਹਟਾਉਣ ਦਾ ਪ੍ਰਭਾਵ – ਜੇ ਉਤਪਾਦਕਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਜਾਵੇ ਤਾਂ ਸਾਰਾ ਪਰਿਸਥਿਤਿਕ ਪ੍ਰਬੰਧ ਹੀ ਨਸ਼ਟ ਹੋ ਜਾਵੇਗਾ । ਤਾਂ ਕਿਸੇ ਤਰ੍ਹਾਂ ਦਾ ਜੀਵਨ ਨਹੀਂ ਰਹੇਗਾ ।
  • (ii) ਸ਼ਾਕਾਹਾਰੀਆਂ ਨੂੰ ਹਟਾਉਣ ਦਾ ਪ੍ਰਭਾਵ – ਸ਼ਾਕਾਹਾਰੀਆਂ ਨੂੰ ਨਸ਼ਟ ਕਰਨ ਨਾਲ ਉਤਪਾਦਕਾਂ ਪੇੜ-ਪੌਦੇ ਬਨਸਪਤੀਆਂ) ਦੇ ਜਣਨ ਅਤੇ ਵਾਧੇ ਤੇ ਰੋਕ-ਟੋਕ ਸਮਾਪਤ ਹੋ ਜਾਵੇਗੀ ਅਤੇ ਮਾਸਾਹਾਰੀ ਭੁੱਖ ਨਾਲ ਮਰ ਜਾਣਗੇ ।
  • ਮਾਸਾਹਾਰੀਆਂ ਨੂੰ ਹਟਾਉਣ ਦਾ ਪ੍ਰਭਾਵ – ਮਾਸਾਹਾਰੀਆਂ ਨੂੰ ਹਟਾਉਣ ਤੇ ਸ਼ਾਕਾਹਾਰੀਆਂ ਦੀ ਗਿਣਤੀ ਇੰਨੀ ਵੱਧ ਜਾਂਦੀ ਹੈ ਕਿ ਖੇਤਰ ਦੀਆਂ ਸਾਰੀਆਂ ਬਨਸਪਤੀਆਂ ਸਮਾਪਤ ਹੋ ਜਾਣਗੀਆਂ ।
  • ਅਪਘਟਕਾਂ ਜਾਂ ਨਿਖੇੜਕਾਂ ਨੂੰ ਹਟਾਉਣ ਦਾ ਅਸਰ – ਅਪਘਟਕਾਂ ਜਾਂ ਨਿਖੇੜਕਾਂ ਨੂੰ ਹਟਾ ਦੇਣ ਨਾਲ ਮਰੇ ਹੋਏ ਜੀਵ ਜੰਤੂਆਂ ਦੇ ਢੇਰ ਲੱਗ ਜਾਣਗੇ । ਉਨ੍ਹਾਂ ਦੇ ਸੜੇ ਹੋਏ ਸਰੀਰਾਂ ਵਿੱਚ ਤਰ੍ਹਾਂ-ਤਰ੍ਹਾਂ ਦੇ ਜੀਵਾਣੁਆਂ ਦੇ ਪੈਦਾ ਹੋ ਜਾਣ ਨਾਲ ਬਿਮਾਰੀਆਂ ਫੈਲਣਗੀਆਂ । ਮਿੱਟੀ ਵਿੱਚ ਉਤਪਾਦਕਾਂ ਲਈ ਲੋੜੀਂਦੇ ਪੋਸ਼ਕ ਤੱਤਾਂ ਦੀ ਕਮੀ ਹੋ ਜਾਵੇਗੀ ।

ਕਿਸੇ ਆਹਾਰੀ ਪੱਧਰ ਦੇ ਜੀਵਾਂ ਨੂੰ ਪਰਿਸਥਿਤਿਕ ਪ੍ਰਬੰਧ ਨੂੰ ਪ੍ਰਭਾਵਿਤ ਕੀਤੇ ਬਿਨਾਂ ਹਟਾਉਣਾ ਸੰਭਵ ਨਹੀਂ ਹੈ । ਉਤਪਾਦਕਾਂ ਨੂੰ ਹਟਾਉਣ ਨਾਲ ਸ਼ਾਕਾਹਾਰੀ ਜੀਵਤ ਨਹੀਂ ਰਹਿ ਸਕਦੇ ਹਨ ਅਤੇ ਸ਼ਾਕਾਹਾਰੀਆਂ ਦੇ ਨਾ ਰਹਿਣ ਨਾਲ ਮਾਸਾਹਾਰੀ ਨਹੀਂ ਰਹਿ ਸਕਦੇ । ਅਪਘਟਕਾਂ ਨੂੰ ਹਟਾ ਦੇਣ ਨਾਲ ਉਤਪਾਦਕਾਂ ਨੂੰ ਆਪਣੇ ਵਾਧੇ ਦੇ ਲਈ ਪੋਸ਼ਕ ਤੱਤ ਪ੍ਰਾਪਤ ਨਹੀਂ ਹੋ ਪਾਉਣਗੇ ।

ਪ੍ਰਸ਼ਨ 6.
ਜੈਵਿਕ ਵਧਾਓ (Biological magnification) ਕੀ ਹੈ ? ਕੀ ਪਰਿਸਥਿਤਿਕ ਪ੍ਰਬੰਧ ਦੇ ਭਿੰਨ ਪੱਧਰਾਂ ਉੱਤੇ ਜੈਵਿਕ ਵਧਾਓ ਦਾ ਪ੍ਰਭਾਵ ਵੀ ਵੱਖ-ਵੱਖ ਹੋਵੇਗਾ ?
ਉੱਤਰ-
ਜੈਵਿਕ ਵਧਾਓ (Biological magnification) – ਵੱਖ-ਵੱਖ ਸਾਧਨਾਂ ਦੁਆਰਾ ਹਾਨੀਕਾਰਕ ਰਸਾਇਣਾਂ ਦਾ ਸਾਡੀ ਭੋਜਨ ਲੜੀ ਵਿਚ ਪ੍ਰਵੇਸ਼ ਕਰਨਾ ਅਤੇ ਉਨ੍ਹਾਂ ਦਾ ਸਾਡੇ ਸਰੀਰ ਵਿਚ ਗਾੜ੍ਹਾ ਹੋਣ ਦੀ ਪ੍ਰਕਿਰਿਆ ਨੂੰ ਜੈਵਿਕ-ਵਧਾਓ ਕਹਿੰਦੇ ਹਨ । ਇਨ੍ਹਾਂ ਰਸਾਇਣਾਂ ਦਾ ਸਾਡੇ ਸਰੀਰ ਵਿਚ ਪ੍ਰਵੇਸ਼ ਵੱਖ-ਵੱਖ ਢੰਗਾਂ ਰਾਹੀਂ ਹੋ ਸਕਦਾ ਹੈ ।

ਅਸੀਂ-ਫਸਲਾਂ ਨੂੰ ਰੋਗਾਂ ਤੋਂ ਬਚਾਉਣ ਲਈ ਕੀਟ ਨਾਸ਼ਕ, ਪੀੜਕ ਨਾਸ਼ਕ ਆਦਿ ਰਸਾਇਣਾਂ ਦਾ ਛਿੜਕਾਓ ਕਰਦੇ ਹਾਂ । ਇਨ੍ਹਾਂ ਦਾ ਕੁੱਝ ਭਾਗ ਮਿੱਟੀ ਦੁਆਰਾ ਭੂਮੀ ਵਿਚ ਰਿਸ ਜਾਂਦਾ ਹੈ ਜਿਸ ਨੂੰ ਪੌਦੇ ਜੜ੍ਹਾਂ ਦੁਆਰਾ ਖਣਿਜਾਂ ਦੇ ਨਾਲ ਗ੍ਰਹਿਣ ਕਰ ਲੈਂਦੇ ਹਨ । ਇਹੀ ਪੌਦਿਆਂ ਦੀ ਵਰਤੋਂ ਨਾਲ ਇਹ ਰਸਾਇਣ ਸਾਡੇ ਸਰੀਰ ਵਿੱਚ ਪ੍ਰਵੇਸ਼ ਕਰ ਜਾਂਦੇ ਹਨ ਅਤੇ ਪੌਦਿਆਂ ਦੇ ਲਗਾਤਾਰ ਸੇਵਨ ਨਾਲ ਸਾਂਦਰਤਾ ਵਧਦੀ ਜਾਂਦੀ ਹੈ ਜਿਸਦੇ ਨਤੀਜੇ ਵਜੋਂ ਜੈਵਿਕ ਵਧਾਓ ਦਾ ਵਿਸਥਾਰ ਹੁੰਦਾ ਹੈ ।

ਮਨੁੱਖ ਸਰਬ-ਆਹਾਰੀ ਹੈ । ਉਹ ਪੌਦਿਆਂ ਅਤੇ ਜੰਤੂਆਂ ਦੋਵਾਂ ਦੀ ਵਰਤੋਂ ਕਰਦਾ ਹੈ ਅਤੇ ਕਈ ਭੋਜਨ-ਲੜੀਆਂ ਵਿਚ ਸਥਾਨ ਗ੍ਰਹਿਣ ਕਰ ਸਕਦਾ ਹੈ । ਇਸ ਕਾਰਨ ਮਨੁੱਖ ਵਿੱਚ ਰਸਾਇਣਿਕ ਪਦਾਰਥਾਂ ਦਾ ਪ੍ਰਵੇਸ਼ ਅਤੇ ਗਾੜ੍ਹਾ ਹੋਣਾ ਬਹੁਤ ਜਲਦੀ ਹੁੰਦਾ ਹੈ ਅਤੇ ਜੈਵਿਕ ਵਧਾਓ ਦਾ ਵਿਸਥਾਰ ਹੁੰਦਾ ਹੈ ।
ਉਦਾਹਰਨ–ਉੱਤਰੀ ਅਮਰੀਕਾ ਵਿੱਚ ਮਿਸ਼ੀਗਨ ਝੀਲ ਦੇ ਆਸਪਾਸ ਮੱਛਰਾਂ ਨੂੰ ਮਾਰਨ ਲਈ ਬਹੁਤ ਜ਼ਿਆਦਾ ਡੀ.ਡੀ.ਟੀ. ਦਾ ਛਿੜਕਾਵ ਕੀਤਾ ਗਿਆ ਜਿਸ ਨਾਲ ਪੇਲੀਕਨ ਨਾਂ ਦੇ ਪੰਛੀਆਂ ਦੀ ਗਿਣਤੀ ਬਹੁਤ ਘੱਟ ਹੋ ਗਈ । ਵਾਤਾਵਰਨ ਦੇ ਜਾਣਕਾਰਾਂ ਦੁਆਰਾ ਪਾਇਆ ਗਿਆ ਕਿ ਪਾਣੀ ਵਿਚ ਪ੍ਰਤੀ ਦਸ ਲੱਖ ਕਣਾਂ ਵਿਚ 0.2 ਕਣ ਡੀ. ਡੀ. ਟੀ. (1ppm = \(\frac{1}{1000000}\)) ਹੈ । ਡੀ.ਡੀ.ਟੀ. ਦੇ ਉੱਚ ਪੱਧਰ ਕਾਰਨ ਪੇਲੀਕਨ ਪੰਛੀਆਂ ਦੇ ਅੰਡਿਆਂ ਦਾ ਛਿਲਕਾ ਪਤਲਾ ਹੋ ਗਿਆ ਜਿਸ ਨਾਲ ਬੱਚਿਆਂ ਦੇ ਨਿਕਲਣ ਤੋਂ ਪਹਿਲਾਂ ਹੀ ਅੰਡੇ ਟੁੱਟ ਜਾਂਦੇ ਸਨ ।

ਪ੍ਰਸ਼ਨ 7.
ਸਾਡੇ ਦੁਆਰਾ ਪੈਦਾ ਜੈਵ ਅਵਿਘਟਨਸ਼ੀਲ ਕਚਰੇ ਤੋਂ ਕਿਹੜੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ ?
ਉੱਤਰ-
ਸਾਡੇ ਦੁਆਰਾ ਪੈਦਾ ਪਲਾਸਟਿਕ, ਡੀ.ਡੀ.ਟੀ. ਆਦਿ ਤੋਂ ਯੁਕਤ ਜੈਵ ਅਵਿਘਟਨਸ਼ੀਲ ਕੱਚਰਾ ਕਈ ਸਮੱਸਿਆਵਾਂ ਪੈਦਾ ਕਰਦਾ ਹੈ-

  1. ਨਾਲੇ-ਨਾਲੀਆਂ ਵਿੱਚ ਰੁਕਾਵਟ ।
  2. ਮਿੱਟੀ ਦਾ ਪ੍ਰਦੂਸ਼ਣ ।
  3. ਪਲਾਸਟਿਕ ਵਰਗੇ ਪਦਾਰਥਾਂ ਨੂੰ ਨਿਗਲ ਲੈਣ ਤੇ ਸ਼ਾਕਾਹਾਰੀ ਜੰਤੂਆਂ ਦੀ ਮੌਤ !
  4. ਮਨੁੱਖੀ ਸਰੀਰ ਵਿਚ ਜੈਵਿਕ ਵਧਾਓ ।
  5. ਪਰਿਸਥਿਤਿਕ ਸੰਤੁਲਨ ਵਿੱਚ ਰੁਕਾਵਟ ।
  6. ਜਲ, ਹਵਾ ਅਤੇ ਮਿੱਟੀ ਪ੍ਰਦੂਸ਼ਣ ।
  7. ਸੁੰਦਰਤਾ ਦੇ ਪੱਖ ਤੋਂ ਹਾਨੀਕਾਰਨ ਅਤੇ ਬੁਰਾ ।

ਪ੍ਰਸ਼ਨ 8.
ਜੇਕਰ ਸਾਡੇ ਦੁਆਰਾ ਪੈਦਾ ਸਾਰਾ ਕੱਚਰਾ ਜੈਵ ਵਿਘਟਨਸ਼ੀਲ ਹੋਵੇ ਤਾਂ ਕੀ ਇਸ ਦਾ ਸਾਡੇ ਵਾਤਾਵਰਨ ਤੇ ਕੋਈ ਪ੍ਰਭਾਵ ਨਹੀਂ ਪਵੇਗਾ ?
ਉੱਤਰ-
ਜੇ ਸਾਡੇ ਦੁਆਰਾ ਉਤਪਾਦਿਤ ਸਾਰਾ ਕੱਚਰਾ ਜੈਵ ਵਿਘਟਨਸ਼ੀਲ ਹੋਵੇ ਅਤੇ ਉਸਦਾ ਨਿਪਟਾਰਾ ਠੀਕ ਢੰਗ ਨਾਲ ਕਰ ਦਿੱਤਾ ਜਾਵੇ ਤਾਂ ਸਾਡੇ ਵਾਤਾਵਰਨ ਤੇ ਕੋਈ ਉਲਟ ਪ੍ਰਭਾਵ ਨਹੀਂ ਪਵੇਗਾ ।

PSEB 10th Class Science Solutions Chapter 15 ਸਾਡਾ ਵਾਤਾਵਰਨ

ਪ੍ਰਸ਼ਨ 9.
ਓਜ਼ੋਨ ਪਰਤ ਦੀ ਹਾਨੀ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ । ਇਸ ਹਾਨੀ ਨੂੰ ਘੱਟ ਕਰਨ ਲਈ ਕੀ ਕਦਮ ਉਠਾਏ
ਉੱਤਰ-
ਵੱਖ-ਵੱਖ ਰਸਾਇਣ ਕਾਰਨਾਂ ਨਾਲ ਓਜ਼ੋਨ ਪਰਤ ਨੂੰ ਹਾਨੀ ਬਹੁਤ ਤੇਜ਼ੀ ਨਾਲ ਹੋ ਰਹੀ ਹੈ । ਕਲੋਰੋਫਲੋਰੋ ਕਾਰਬਨਾਂ ਦੇ ਵਾਧੇ ਦੇ ਕਾਰਨ ਓਜ਼ੋਨ ਪਰਤ ਵਿਚ ਛੇਦ ਪੈਦਾ ਹੋ ਗਏ ਹਨ ਜਿਸ ਨਾਲ ਸੂਰਜੀ ਪ੍ਰਕਾਸ਼ ਵਿਚ ਮੌਜੂਦ ਪਰਾਬੈਂਗਣੀ ਵਿਕਿਰਣਾਂ ਸਿੱਧੇ ਧਰਤੀ ਤੇ ਆਉਣ ਲੱਗ ਪਈਆਂ ਹਨ ਜੋ ਕੈਂਸਰ, ਮੋਤੀਆ ਬਿੰਦ ਅਤੇ ਚਮੜੀ ਰੋਗਾਂ ਦਾ ਕਾਰਨ ਬਣ ਰਹੇ ਹਨ । ਓਜ਼ੋਨ ਪਰਤ ਪਰਾਬੈਂਗਣੀ ਵਿਕਿਰਣਾਂ (UV-Rays) ਦਾ ਅਵਸ਼ੋਸ਼ਣ ਕਰ ਲੈਂਦੀਆਂ ਹਨ ।

ਇਸ ਹਾਨੀ ਨੂੰ ਘੱਟ ਕਰਨ ਲਈ 1987 ਵਿਚ ਸੰਯੁਕਤ ਰਾਸ਼ਟਰ ਪ੍ਰੋਗਰਾਮ (UHEP) ਵਿੱਚ ਇਹੀ ਸਰਬਸੰਮਤੀ ਬਣੀ ਹੈ ਕਿ ਕਲੋਰੋਫਲੋਰੋ-ਕਾਰਬਨ (CFCs) ਦੇ ਉਤਪਾਦਨ ਨੂੰ 1986 ਦੇ ਪੱਧਰ ਤੇ ਸੀਮਿਤ ਰੱਖਿਆ ਜਾਵੇ । ਮਾਂਟਰੀਅਲ ਪ੍ਰੋਟੋਕੋਲ ਵਿੱਚ 1987 ਵਿੱਚ ਸਾਲ 1998 ਤੱਕ ਕਲੋਰੋਫਲੋਰੋ ਕਾਰਬਨ ਦੇ ਪ੍ਰਯੋਗ ਵਿਚ 50% ਦੀ ਕਮੀ ਕਰਨ ਦੀ ਗੱਲ ਕਹੀ ਗਈ ਹੈ । ਸਾਲ 1992 ਵਿਚ ਮਾਂਟਰੀਅਲ ਪ੍ਰੋਟੋਕੋਲ ਦੀ ਮੀਟਿੰਗ ਵਿੱਚ 1996 ਵਿਚ (CFCs) ਤੇ ਹੌਲੀ-ਹੌਲੀ ਰੋਕ ਲਗਾਉਣ ਨੂੰ ਮੰਨਿਆ ਗਿਆ । ਹੁਣ ਕਲੋਰੋਫਲੋਰੋ-ਕਾਰਬਨ ਦੀ ਜਗਾ ਹਾਈਡਰੋਫਲੋਰੋ ਕਾਰਬਨਾਂ ਦਾ ਪ੍ਰਯੋਗ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਓਜ਼ੋਨ ਪਰਤ ਨੂੰ ਹਾਨੀ ਪਹੁੰਚਾਉਣ ਵਾਲੇ ਕਲੋਰੀਨ ਜਾਂ ਬੋਮੀਨ ਨਹੀਂ ਹਨ । ਆਮ ਲੋਕਾਂ ਵਿੱਚ ਵੀ ਇਸਦੇ ਪ੍ਰਤੀ ਜਾਗਰੂਕਤਾ ਲਗਭਗ ਨਹੀਂ ਹੈ ।

ਜਾਗਰੂਕਤਾ ਨੂੰ ਵਧਾਉਣ ਦੀ ਬਹੁਤ ਲੋੜ ਹੈ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਹੇਠ ਲਿਖੇ ਕਾਰਜ ਤੇਜ਼ੀ ਨਾਲ ਕਰਨੇ ਚਾਹੀਦੇ ਹਨ-

  1. ਸੁਪਰ ਸੱਨਿਕ (Supersonic) ਜਹਾਜ਼ਾਂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ ।
  2. ਪਰਮਾਣੂ ਵਿਸਫੋਟਾਂ ਤੇ ਕਾਬੂ ਰੱਖਣਾ ਚਾਹੀਦਾ ।
  3. ਕਲੋਰੋਫਲੋਰੋ-ਕਾਰਬਨ ਦੇ ਪ੍ਰਯੋਗ ਨੂੰ ਸੀਮਿਤ ਕਰਨਾ ਚਾਹੀਦਾ ਹੈ ।
  4. CFCs ਦੇ ਵਿਕਲਪ ਦੀ ਤਲਾਸ਼ ਕਰਨੀ ਚਾਹੀਦੀ ਹੈ ।

Science Guide for Class 10 PSEB ਸਾਡਾ ਵਾਤਾਵਰਨ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਕੀ ਕਾਰਨ ਹੈ ਕਿ ਕੁੱਝ ਪਦਾਰਥ ਜੈਵ ਵਿਘਟਨਸ਼ੀਲ ਹੁੰਦੇ ਹਨ ਅਤੇ ਕੁੱਝ ਜੈਵ ਅਵਿਘਟਨਸ਼ੀਲ ?
ਉੱਤਰ-
ਜੈਵ ਵਿਘਟਨਸ਼ੀਲ ਪਦਾਰਥ ਜੈਵਿਕ ਪ੍ਰਮਾਂ ਨਾਲ ਅਪਘਟਿਤ ਹੁੰਦੇ ਹਨ । ਉਹ ਜੀਵਾਣੂਆਂ ਅਤੇ ਹੋਰ ਪ੍ਰਾਣੀਆਂ ਦੁਆਰਾ ਪੈਦਾ ਐਂਜ਼ਾਈਮਾਂ ਦੀ ਸਹਾਇਤਾ ਨਾਲ ਸਮੇਂ ਦੇ ਨਾਲ ਆਪਣੇ ਆਪ ਅਪਘਟਿਤ ਹੋ ਕੇ ਵਾਤਾਵਰਨ ਦਾ ਹਿੱਸਾ ਬਣ ਜਾਂਦੇ ਹਨ | ਪਰ ਜੈਵ ਅਵਿਘਟਨਸ਼ੀਲ ਪਦਾਰਥ ਜੈਵਿਕ ਮਾਂ ਦੁਆਰਾ ਅਪਘਟਿਤ ਨਹੀਂ ਹੁੰਦੇ । ਆਪਣੀ ਸੰਸ਼ਲਿਸ਼ਟ ਰਚਨਾ ਦੇ ਕਾਰਨ ਉਨ੍ਹਾਂ ਦੇ ਬੰਧਨ ਮਜ਼ਬੂਤੀ ਨਾਲ ਆਪਸ ਵਿਚ ਜੁੜੇ ਰਹਿੰਦੇ ਹਨ ਅਤੇ ਐਂਜ਼ਾਈਮ ਉਨ੍ਹਾਂ ਤੇ ਆਪਣਾ ਅਸਰ ਨਹੀਂ ਪਾ ਸਕਦੇ ।

ਪ੍ਰਸ਼ਨ 2.
ਅਜਿਹੇ ਦੋ ਢੰਗ ਦੱਸੋ ਜਿਨ੍ਹਾਂ ਨਾਲ ਜੈਵ ਵਿਘਟਨਸ਼ੀਲ ਪਦਾਰਥ ਵਾਤਾਵਰਨ ਨੂੰ ਪ੍ਰਭਾਵਿਤ ਕਰਦੇ ਹਨ ।
ਉੱਤਰ-

  1. ਜੈਵ ਵਿਘਟਨਸ਼ੀਲ ਪਦਾਰਥ ਵੱਡੀ ਮਾਤਰਾ ਵਿਚ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ । ਇਨ੍ਹਾਂ ਨਾਲ ਬਦਬੂ ਅਤੇ ਗੰਦਗੀ ਫੈਲਦੀ ਹੈ ।
  2. ਜੈਵ ਵਿਘਟਨਸ਼ੀਲ ਪਦਾਰਥ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਨੂੰ ਫੈਲਾਉਣ ਦੇ ਕਾਰਨ ਬਣਦੇ ਹਨ । ਇਨ੍ਹਾਂ ਨਾਲ ਵਾਤਾਵਰਨ ਵਿਚ ਹਾਨੀਕਾਰਕ ਜੀਵਾਣੂ ਵੱਧਦੇ ਹਨ ।

ਪ੍ਰਸ਼ਨ 3.
ਅਜਿਹੇ ਦੋ ਢੰਗ ਦੱਸੋ ਜਿਨ੍ਹਾਂ ਦੁਆਰਾ ਜੈਵ ਅਵਿਘਟਨਸ਼ੀਲ ਪਦਾਰਥ ਵਾਤਾਵਰਨ ਨੂੰ ਪ੍ਰਭਾਵਿਤ ਕਰਦੇ ਹਨ ।
ਉੱਤਰ-

  1. ਜੈਵ ਅਵਿਘਟਨਸ਼ੀਲ ਪਦਾਰਥਾਂ ਦਾ ਅਪਘਟਨ ਨਹੀਂ ਹੋ ਪਾਉਂਦਾ ਹੈ। ਇਹ ਉਦਯੋਗਾਂ ਵਿਚ ਤਰ੍ਹਾਂ-ਤਰ੍ਹਾਂ ਦੇ ਰਸਾਇਣਿਕ ਪਦਾਰਥਾਂ ਤੋਂ ਤਿਆਰ ਹੋ ਕੇ ਬਾਅਦ ਵਿੱਚ ਮਿੱਟੀ ਵਿੱਚ ਅਤੀ ਸੂਖ਼ਮ ਕਣਾਂ ਦੇ ਰੂਪ ਵਿੱਚ ਮਿਲ ਕੇ ਵਾਤਾਵਰਨ ਨੂੰ ਹਾਨੀ ਪਹੁੰਚਾਉਂਦੇ ਹਨ ।
  2. ਇਹ ਭੋਜਨ ਲੜੀ ਵਿੱਚ ਮਿਲ ਕੇ ਜੈਵਿਕ ਵਧਾਓ ਕਰਦੇ ਹਨ ਅਤੇ ਮਨੁੱਖਾਂ ਨੂੰ ਤਰ੍ਹਾਂ-ਤਰ੍ਹਾਂ ਦੀ ਹਾਨੀ ਪਹੁੰਚਾਉਂਦੇ ਹਨ ।

ਪ੍ਰਸ਼ਨ 4.
ਆਹਾਰੀ ਪੱਧਰ ਕੀ ਹੈ ? ਇੱਕ ਭੋਜਨ ਲੜੀ ਦੀ ਉਦਾਹਰਨ ਦਿਓ ਅਤੇ ਇਸ ਵਿੱਚ ਭਿੰਨ ਆਹਾਰੀ ਪੱਧਰ ਦੱਸੋ ।
ਉੱਤਰ-
ਆਹਾਰੀ ਪੱਧਰ – ਭੋਜਨ ਲੜੀ ਵਿਚ ਉਤਪਾਦਨ ਅਤੇ ਉਪਭੋਗਤਾ ਦਾ ਸਥਾਨ ਹਿਣ ਕਰਨ ਵਾਲੇ ਜੀਵ ਜੀਵਮੰਡਲ ਨੂੰ ਕੋਈ ਵਿਸ਼ੇਸ਼ ਸੰਰਚਨਾ ਪ੍ਰਦਾਨ ਕਰਦੇ ਹਨ, ਜਿਸ ਨੂੰ ਆਹਾਰੀ ਪੱਧਰ ਕਹਿੰਦੇ ਹਨ । ਭੋਜਨ-ਲੜੀ ਵਿਚ ਉਤਪਾਦਨ ਦਾ ਪਹਿਲਾਂ ਸਥਾਨ ਹੁੰਦਾ ਹੈ । ਜੇ ਅਸੀਂ ਪੌਦਿਆਂ ਦਾ ਸੇਵਨ ਕਰੀਏ ਤਾਂ ਭੋਜਨ-ਲੜੀ ਵਿਚ ਸਿਰਫ਼ ਉਤਪਾਦਕ ਅਤੇ ਉਪਭੋਗਤਾ ਪੱਧਰ ਹੀ ਹੁੰਦੇ ਹਨ । ਮਾਸਾਹਾਰੀਆਂ ਦੀ ਭੋਜਨ ਲੜੀ ਵਿੱਚ ਵਧੇਰੇ ਖਪਤਕਾਰ ਹੁੰਦੇ ਹਨ ।
ਭੋਜਨ ਲੜੀ ਦੀ ਉਦਾਹਰਨ-
PSEB 10th Class Science Solutions Chapter 15 ਸਾਡਾ ਵਾਤਾਵਰਨ 1

ਪ੍ਰਸ਼ਨ 5.
ਪਰਿਸਥਿਤਿਕ ਪ੍ਰਬੰਧ ਵਿਚ ਨਿਖੇੜਕਾਂ ਦੀ ਕੀ ਭੂਮਿਕਾ ਹੈ ?
ਉੱਤਰ-
ਪਰਿਸਥਿਤਿਕ ਪ੍ਰਬੰਧ ਵਿੱਚ ਨਿਖੇੜਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਜੀਵਾਣੁ ਮਿਤ ਉਪਜੀਵੀ, ਕਵਕ ਵਰਗੇ ਬਹੁਤ ਸੂਖ਼ਮ ਜੀਵ ਮਿਤ ਜੀਵ ਅਵਸ਼ੇਸ਼ਾਂ ਦਾ ਨਿਖੇੜਨ ਕਰਦੇ ਹਨ । ਇਹ ਮ੍ਰਿਤ ਸਰੀਰਾਂ ਦਾ ਆਪਣੇ ਭੋਜਨ ਲਈ ਉਪਯੋਗ ਕਰਦੇ ਹਨ । ਇਹੇ ਗੁੰਝਲਦਾਰ ਕਾਰਬਨਿਕ ਪਦਾਰਥਾਂ ਨੂੰ ਸਰਲ ਪਦਾਰਥਾਂ ਵਿੱਚ ਬਦਲ ਦਿੰਦੇ ਹਨ | ਫਲਾਂ ਸਬਜ਼ੀਆਂ ਦੇ ਛਿਲਕੇ, ਗਲੇ-ਸੜੇ ਫਲ, ਜੈਵਿਕ ਕਚਰਾ, ਗਾਂਵਾਂ ਮੱਝਾਂ ਦਾ ਗੋਬਰ, ਪੇੜ-ਪੌਦਿਆਂ ਦੇ ਗਲੇ-ਸੜੇ ਭਾਗ ਆਦਿ ਨਿਖੇੜਕਾਂ ਦੁਆਰਾ ਅਪਘਟਿਤ ਕਰ ਦਿੱਤੇ ਜਾਂਦੇ ਹਨ ਅਤੇ ਇਹ ਆਸਾਨੀ ਨਾਲ ਕੁਦਰਤ ਵਿਚ ਮੁੜ ਮਿਲ ਜਾਂਦੇ ਹਨ । ਨਿਖੇੜਕ ਗੁੰਝਲਦਾਰ ਕਾਰਬਨਿਕ ਪਦਾਰਥਾਂ ਨੂੰ ਸਰਲ ਅਕਾਰਬਨਿਕ ਪਦਾਰਥਾਂ ਵਿੱਚ ਬਦਲ ਦਿੰਦੇ ਹਨ ਜੋ ਮਿੱਟੀ ਵਿੱਚ ਮਿਲ ਕੇ ਪੌਦਿਆਂ ਦੁਆਰਾ ਮੁੜ ਉਪਯੋਗ ਵਿੱਚ ਲਿਆਂਏ ਜਾਂਦੇ ਹਨ ।

ਪ੍ਰਸ਼ਨ 6.
ਓਜ਼ੋਨ ਕੀ ਹੈ ਅਤੇ ਇਹ ਪਰਿਸਥਿਤਿਕ ਪ੍ਰਬੰਧ ਨੂੰ ਕਿਵੇਂ ਪ੍ਰਭਾਵਿਤ ਕਰਦੀ ਹੈ ?
ਉੱਤਰ-
ਆਕਸੀਜਨ (O2) ਦੇ ਤਿੰਨ ਪਰਮਾਣੂਆਂ ਤੋਂ ਬਣੀ ਓਜ਼ੋਨ (O3) ਦਾ ਵਾਯੂਮੰਡਲ ਦੇ ਓਪਰੀ ਪੱਧਰ (ਸਟਰੈਟੋਸਫੀਅਰ) ਵਿਚ ਲਗਭਗ 16 ਕਿਲੋਮੀਟਰ ਉੱਪਰ ਇੱਕ ਆਵਰਨ (ਲਿਹਾਫ਼ ਹੈ ਜੋ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਵਿਕਿਰਣਾਂ ਤੋਂ ਧਰਤੀ ਦੀ ਸੁਰੱਖਿਆ ਕਰਦਾ ਹੈ । ਪਰਾਬੈਂਗਣੀ ਵਿਕਿਰਣ ਜੀਵਾਂ ਦੇ ਲਈ ਬਹੁਤ ਹਾਨੀਕਾਰਨ ਹੈ । ਇਹ ਚਮੜੀ ਦਾ ਕੈਂਸਰ ਕਰਦੀ ਹੈ । ਧਰਤੀ ਦੇ ਚਾਰੋਂ ਪਾਸੇ ਓਜ਼ੋਨ ਪਰਤ ਸਮਾਪਤ ਹੋ ਜਾਣ ਤੇ ਸੂਰਜ ਦੇ ਪ੍ਰਕਾਸ਼ ਤੋਂ ਆਉਣ ਵਾਲੀਆਂ ਪਰਾਬੈਂਗਣੀ ਵਿਕਿਰਣਾਂ ਧਰਤੀ ਤੇ ਬਿਨਾਂ ਰੋਕ ਟੋਕ ਪਹੁੰਚਣ ਲੱਗ ਜਾਣਗੀਆਂ ਅਤੇ ਪਰਿਸਥਿਤਿਕ ਪ੍ਰਬੰਧ ਤੇ ਬੁਰਾ ਪ੍ਰਭਾਵ ਪਾਉਣਗੀਆਂ । ਸਾਲ 1980 ਤੋਂ ਵਾਯੂਮੰਡਲ ਵਿੱਚ ਓਜ਼ੋਨ ਦੀ ਮਾਤਰਾ ਵਿੱਚ ਤੇਜ਼ੀ ਨਾਲ ਗਿਰਾਵਟ ਆਉਣ ਲੱਗੀ ਹੈ ।

ਓਜ਼ੋਨ ਪਰਿਸਥਿਤਿਕ ਪ੍ਰਬੰਧ ਨੂੰ ਹੇਠ ਲਿਖੇ ਆਧਾਰਾਂ ਤੇ ਵੀ ਪ੍ਰਭਾਵਿਤ ਕਰਦੀ ਹੈ-

  1. ਤਾਪਮਾਨ ਵਿਚ ਪਰਿਵਰਤਨ ਦੇ ਕਾਰਨ ਧਰਤੀ ਤੇ ਵਰਖਾ ਵਿੱਚ ਕਮੀ ।
  2. ਚਾਵਲ ਵਰਗੀਆਂ ਫਸਲਾਂ ਤੇ ਅਸਰ ।
  3. ਜਲੀ ਜੀਵਾਂ ਅਤੇ ਪਦਾਰਥਾਂ ਤੇ ਅਸਰ ।
  4. ਮਨੁੱਖਾਂ ਵਿਚ ਪ੍ਰਤੀਰੋਧ ਸਮਰੱਥਾ ਦੀ ਕਮੀ ਅਤੇ ਚਮੜੀ ਦੇ ਕੈਂਸਰ ਵਿਚ ਵਾਧਾ ।
  5. ਪਰਿਸਥਿਤਿਕ ਅਸੰਤੁਲਨ ਪੈਦਾ ਹੋਣ ਦੀ ਸੰਭਾਵਨਾ ।
  6. ਸੂਖ਼ਮਜੀਵਾਂ ਵਿਚ ਉਤਪਰਿਵਰਤਨ ਅਤੇ ਉਨ੍ਹਾਂ ਦੀ ਮੌਤ ਦਾ ਕਾਰਨ ।

PSEB 10th Class Science Solutions Chapter 15 ਸਾਡਾ ਵਾਤਾਵਰਨ

ਪ੍ਰਸ਼ਨ 7.
ਤੁਸੀਂ ਕੂੜੇ-ਕਰਕਟ ਦੇ ਨਿਪਟਾਰੇ ਦੀ ਸਮੱਸਿਆ ਘੱਟ ਕਰਨ ਵਿੱਚ ਕੀ ਯੋਗਦਾਨ ਪਾ ਸਕਦੇ ਹੋ ? ਕੋਈ ਦੋ ਤਰੀਕਿਆਂ ਦਾ ਵਰਣਨ ਕਰੋ ।
ਉੱਤਰ-
ਕੂੜਾ-ਕਰਕਟ ਵਿਅਕਤੀ ਅਤੇ ਸਮਾਜ ਦੋਨਾਂ ਲਈ ਬਹੁਤ ਹਾਨੀਕਾਰਕ ਹੈ ਕਿਉਂਕਿ ਇਸ ਨਾਲ ਸਿਰਫ਼ ਗੰਦਗੀ ਹੀ ਨਹੀਂ ਫੈਲਦੀ ਬਲਕਿ ਇਹ ਕਈ ਪ੍ਰਕਾਰ ਦੀਆਂ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ । ਇਸ ਦੇ ਨਿਪਟਾਰੇ ਲਈ ਹੇਠ ਲਿਖੇ ਦੋ ਤਰੀਕਿਆਂ ਨੂੰ ਅਪਣਾਇਆ ਜਾ ਸਕਦਾ ਹੈ-

  • ਮੁੜ ਚੱਕਰਣ – ਕਚਰੇ ਜਾਂ ਕੂੜੇ ਕਰਕਟ ਵਿਚੋਂ ਕਾਗਜ਼, ਪਲਾਸਟਿਕ, ਧਾਤਾਂ, ਚੀਥੜੇ ਆਦਿ ਚੁਣ ਕੇ ਅਲੱਗ ਕਰਕੇ ਉਨ੍ਹਾਂ ਦਾ ਮੁੜ ਚੱਕਰਣ ਕੀਤਾ ਜਾਣਾ ਚਾਹੀਦਾ ਹੈ । ਪੁਰਾਣੇ ਕੱਪੜੇ ਅਤੇ ਕਾਗ਼ਜ਼ਾਂ ਦੇ ਮੁੜ ਚੱਕਰਣ ਨਾਲ ਦਰੱਖ਼ਤਾਂ ਨੂੰ ਕੱਟਣ ਤੋਂ ਬਚਾਇਆ ਜਾ ਸਕਦਾ ਹੈ । ਪਲਾਸਟਿਕ ਦਾ ਬਾਰ-ਬਾਰ ਉਪਯੋਗ ਕੀਤਾ ਜਾ ਸਕਦਾ ਹੈ ।
  • ਮਿੱਟੀ ਵਿਚ ਦਬਾਉਣਾ – ਜੈਵ ਵਿਘਟਨਸ਼ੀਲ ਪਦਾਰਥਾਂ ਨੂੰ ਮਿੱਟੀ ਵਿੱਚ ਦਬਾ ਕੇ ਕੂੜੇ-ਕਰਕਟ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ । ਉਸ ਨਾਲ ਖਾਦ ਪ੍ਰਾਪਤ ਕਰ ਕੇ ਖੇਤਾਂ ਵਿਚ ਵਰਤੀ ਜਾ ਸਕਦੀ ਹੈ ।

PSEB 10th Class Science Solutions Chapter 14 ਊਰਜਾ ਦੇ ਸੋਮੇ

Punjab State Board PSEB 10th Class Science Book Solutions Chapter 14 ਊਰਜਾ ਦੇ ਸੋਮੇ Textbook Exercise Questions and Answers.

PSEB Solutions for Class 10 Science Chapter 14 ਊਰਜਾ ਦੇ ਸੋਮੇ

PSEB 10th Class Science Guide ਊਰਜਾ ਦੇ ਸੋਮੇ Textbook Questions and Answers

ਪ੍ਰਸ਼ਨ 1.
ਗਰਮ ਪਾਣੀ ਪ੍ਰਾਪਤ ਕਰਨ ਲਈ ਸੂਰਜੀ ਪਾਣੀ ਹੀਟਰ ਦਾ ਉਪਯੋਗ ਕਿਸ ਦਿਨ ਨਹੀਂ ਕਰ ਸਕਦੇ ?
(a) ਧੁੱਪ ਵਾਲੇ ਦਿਨ
(b) ਬੱਦਲਾਂ ਵਾਲੇ ਦਿਨ
(c) ਗਰਮ ਦਿਨ
(d) ਪੌਣ ਵਾਲੇ ਦਿਨ ।
ਉੱਤਰ-
(b) ਬੱਦਲਾਂ ਵਾਲੇ ਦਿਨ ।

ਪ੍ਰਸ਼ਨ 2.
ਹੇਠ ਲਿਖਿਆਂ ਵਿੱਚੋਂ ਕਿਹੜਾ ਬਾਇਓ ਪੁੰਜ ਦਾ ਸਰੋਤ ਨਹੀਂ ਹੈ-
(a) ਲੱਕੜ
(b) ਗੋਬਰ ਗੈਸ
(c) ਨਿਊਕਲੀਅਰ ਊਰਜਾ
(d) ਕੋਲਾ ।
ਉੱਤਰ-
(c) ਨਿਊਕਲੀਅਰ ਊਰਜਾ ।

ਪ੍ਰਸ਼ਨ 3.
ਜਿੰਨੇ ਊਰਜਾ ਸੋਮੇ ਅਸੀਂ ਉਪਯੋਗ ਵਿੱਚ ਲਿਆਉਂਦੇ ਹਾਂ ਉਹਨਾਂ ਵਿੱਚੋਂ ਬਹੁਤੇ ਸਟੋਰ ਕੀਤੀ ਸੂਰਜੀ ਊਰਜਾ ਨੂੰ ਦਰਸਾਉਂਦੇ ਹਨ ।
ਹੇਠ ਲਿਖਿਆਂ ਵਿੱਚੋਂ ਕਿਹੜਾ ਊਰਜਾ ਸੋਮਾ ਆਖਿਰਕਾਰ ਸੂਰਜੀ ਊਰਜਾ ਨਹੀਂ ਲੈਂਦਾ-
(a) ਭੂ-ਤਾਪ ਊਰਜਾ
(b) ਪੌਣ ਊਰਜਾ
(c) ਨਿਊਕਲੀਅਰ ਊਰਜਾ
(d) ਬਾਇਓ ਪੁੰਜ ।
ਉੱਤਰ-
(a) ਭੂ-ਤਾਪ ਊਰਜਾ ।

PSEB 10th Class Science Solutions Chapter 14 ਊਰਜਾ ਦੇ ਸੋਮੇ

ਪ੍ਰਸ਼ਨ 4.
ਊਰਜਾ ਸੋਮੇ ਦੇ ਰੂਪ ਵਿੱਚ ਪਥਰਾਟ ਬਾਲਣ ਅਤੇ ਸੂਰਜ ਦੀ ਤੁਲਨਾ ਕਰੋ ਅਤੇ ਇਹਨਾਂ ਵਿੱਚ ਅੰਤਰ ਲਿਖੋ ।
ਉੱਤਰ-

ਪਥਰਾਟ ਬਾਲਣ ਸੂਰਜ
(1) ਇਹ ਊਰਜਾ ਦਾ ਨਾ-ਨਵਿਆਉਣਯੋਗ (ਸਮਾਪਤ ਯੋਗ) ਸੋਮਾ ਹੈ । (1) ਇਹ ਊਰਜਾ ਦਾ ਵਿਕਿਰਣ ਸੋਮਾ ਹੈ ।
(2) ਇਹ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਾਉਂਦਾ ਹੈ । (2) ਇਹ ਪ੍ਰਦੂਸ਼ਣ ਨਹੀ ਫੈਲਾਉਂਦਾ ।
(3) ਰਸਾਇਣਿਕ ਕਿਰਿਆਵਾਂ ਦੇ ਫਲਸਰੂਪ ਊਸ਼ਮਾ ਅਤੇ ਪ੍ਰਕਾਸ਼ ਊਰਜਾ ਉਤਪੰਨ ਹੁੰਦੇ ਹਨ । (3) ਨਿਊਕਲੀਅਰ ਸੰਯੋਜਨ ਕਾਰਨ ਬਹੁਤ ਅਧਿਕ ਮਾਤਰਾ ਵਿੱਚ ਊਸ਼ਮਾ ਅਤੇ ਪ੍ਰਕਾਸ਼ ਉਤਪੰਨ ਕਰਦਾ ਹੈ ।
(4) ਇਹ ਹਮੇਸ਼ਾ (ਨਿਰੰਤਰ) ਊਰਜਾ ਪ੍ਰਦਾਨ ਨਹੀਂ ਕਰਦਾ ਹੈ । (4) ਇਹ ਨਿਰੰਤਰ ਊਰਜਾ ਪ੍ਰਦਾਨ ਕਰਦਾ ਹੈ ।
(5) ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ । (5) ਮਨਚਾਹੇ ਢੰਗ ਨਾਲ ਊਰਜਾ ਉਤਪੰਨ ਕੰਟਰੋਲ ਨਹੀਂ ਕੀਤੀ ਜਾ ਸਕਦੀ ।

ਪ੍ਰਸ਼ਨ 5.
ਊਰਜਾ ਸਰੋਤਾਂ ਦੇ ਰੂਪ ਵਿੱਚ ਜੀਵ ਪੁੰਜ ਅਤੇ ਪਣ-ਬਿਜਲੀ ਦੀ ਤੁਲਨਾ ਕਰੋ ਅਤੇ ਇਨ੍ਹਾਂ ਵਿੱਚ ਅੰਤਰ ਲਿਖੋ ।
ਉੱਤਰ-
ਜੀਵ-ਪੁੰਜ ਅਤੇ ਪਣ-ਬਿਜਲੀ ਵਿੱਚ ਅੰਤਰ-

ਜੀਵ-ਪੁੰਜ ਪਣ-ਬਿਜਲੀ
(1) ਜੀਵ ਪੁੰਜ ਕੇਵਲ ਸੀਮਿਤ ਮਾਤਰਾ ਵਿੱਚ ਹੀ ਊਰਜਾ ਪ੍ਰਦਾਨ ਕਰ ਸਕਦੀ ਹੈ । (1) ਪਣ-ਬਿਜਲੀ ਉਰਜਾ ਦਾ ਇੱਕ ਵੱਡਾ ਸੋਮਾ ਹੈ ।
(2) ਜੀਵ ਪੁੰਜ ਤੋਂ ਊਰਜਾ ਪ੍ਰਾਪਤ ਕਰਨ ਦੀ ਕਿਰਿਆ ਵਿੱਚ ਪ੍ਰਦੂਸ਼ਣ ਹੁੰਦਾ ਹੈ । (2) ਪਣ-ਬਿਜਲੀ ਊਰਜਾ ਦਾ ਸਵੱਛ ਸੋਮਾ ਹੈ ।
(3) ਜੀਵ ਪੁੰਜ ਤੋਂ ਪ੍ਰਾਪਤ ਊਰਜਾ ਨੂੰ ਸੀਮਿਤ ਸਥਾਨ ਤੇ ਹੀ ਪ੍ਰਯੋਗ ਕੀਤਾ ਜਾ ਸਕਦਾ ਹੈ । (3) ਪਣ-ਬਿਜਲੀ ਊਰਜਾ ਨੂੰ ਇੱਕ ਥਾਂ ਤੋਂ ਦੂਜੀ ਥਾਂ ਤੇ ਫਾਂਸਮਿਸ਼ਨ ਲਾਈਨ (ਤਾਰ) ਦੁਆਰਾ ਲਿਜਾਇਆ ਜਾ ਸਕਦਾ ਹੈ ।

ਪ੍ਰਸ਼ਨ 6.
ਨਿਮਨਲਿਖਿਤ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ (Limitations) ਲਿਖੋ-
(a) ਪੌਣ
(b) ਤਰੰਗਾਂ
(c) ਜਵਾਰ ਭਾਟਾ ।
ਉੱਤਰ-
(a) ਪੌਣ ਉਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ-

  1. ਪੌਣ ਊਰਜਾ ਨਿਸ਼ਕਰਸ਼ਣ ਲਈ ਪੌਣ ਊਰਜਾ ਫਾਰਮ ਦੀ ਸਥਾਪਨਾ ਲਈ ਬਹੁਤ ਵੱਡੇ ਖੇਤਰ ਲੋੜ ਹੁੰਦੀ ਹੈ । MW ਜੈਨਰੇਟਰ ਦੇ ਲਈ 2 ਹੈਕਟੇਅਰ ਥਾਂ ਦੀ ਲੋੜ ਹੁੰਦੀ ਹੈ ।
  2. ਪੌਣ ਊਰਜਾ ਤਾਂ ਹੀ ਪੈਦਾ ਹੋ ਸਕਦੀ ਹੈ ਜੇਕਰ ਪੌਣ ਦਾ ਘੱਟੋ ਘੱਟ ਵੇਗ 15 km/h ਹੋਵੇ ।
  3. ਹਵਾ ਦੀ ਤੀਬਰ ਗਤੀ ਕਾਰਨ ਟੁੱਟ ਭੱਜ ਅਤੇ ਨੁਕਸਾਨ ਦੀਆਂ ਸੰਭਾਵਨਾਵਾਂ ਵੱਧ ਹੁੰਦੀਆਂ ਹਨ ।
  4. ਸਾਰਾ ਸਾਲ ਪੌਣਾਂ ਨਹੀਂ ਚਲਦੀਆਂ ਹਨ ।

(b) ਤਰੰਗਾਂ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ – ਸਮੁੰਦਰੀ ਪਣ-ਤਰੰਗਾਂ ਦੇ ਵੇਗ ਕਾਰਨ ਉਨ੍ਹਾਂ ਵਿੱਚ ਊਰਜਾ ਸਮਾਹਿਤ ਹੁੰਦੀ ਹੈ ਜਿਸ ਕਰਕੇ ਉਰਜਾ ਨਿਸ਼ਕਰਸ਼ਣ ਲਈ ਹੇਠ ਲਿਖੀਆਂ ਸੀਮਾਵਾਂ ਹਨ :-

  1. ਤਰੰਗ ਉਰਜਾ ਉਦੋਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਜਦੋਂ ਤਰੰਗਾਂ ਪਰਬਲ ਹੋਣ ।
  2. ਇਸ ਦੇ ਸਮੇਂ ਅਤੇ ਸਥਿਤੀ ਦੀਆਂ ਬਹੁਤ ਖਾਮੀਆਂ ਹਨ ।

(c) ਜਵਾਰ ਭਾਟਾ ਤੋਂ ਊਰਜਾ ਪ੍ਰਾਪਤ ਕਰਨ ਦੀਆਂ ਸੀਮਾਵਾਂ – ਜਵਾਰ-ਭਾਟਾ ਕਾਰਨ ਸਮੁੰਦਰ ਦੀਆਂ ਲਹਿਰਾਂ ਦਾ ਚੜ੍ਹਨਾ ਅਤੇ ਡਿੱਗਣਾ ਘੁੰਮਣ-ਗਤੀ ਕਰ ਰਹੀ ਧਰਤੀ ਮੁੱਖ ਰੂਪ ਨਾਲ ਚੰਨ ਦੇ ਗੁਰੂਤਾ ਆਕਰਸ਼ਣ ਦੇ ਕਾਰਨ ਹੁੰਦਾ ਹੈ । ਤਰੰਗ ਦੀ ਉੱਚਾਈ ਅਤੇ ਬੰਨ੍ਹ ਬਣਾਉਣ ਦੀ ਸਥਿਤੀ ਇਸ ਦੀਆਂ ਪ੍ਰਮੁੱਖ ਸੀਮਾਵਾਂ ਹਨ ।

ਪ੍ਰਸ਼ਨ 7.
ਉਰਜਾ ਸੋਮਿਆਂ ਦਾ ਵਰਗੀਕਰਨ ਹੇਠ ਲਿਖੇ ਵਰਗਾਂ ਵਿੱਚ ਕਿਸ ਆਧਾਰ ਤੇ ਕਰੋਗੇ-
(ਉ) ਨਵਿਆਉਣਯੋਗ ਅਤੇ ਨਾ-ਨਵਿਆਉਣਯੋਗ ।
(ਅ) ਮੁੱਕਣ ਯੋਗ ਅਤੇ ਨਾ-ਮੁੱਕਣਯੋਗ ।
ਕੀ (ਉ) ਅਤੇ (ਅ) ਵਿੱਚ ਦਿੱਤੇ ਵਿਕਲਪ ਸਮਾਨ ਹਨ ?
ਉੱਤਰ-
(ੳ) ਨਵਿਆਉਣਯੋਗ ਅਤੇ ਨਾ-ਨਵਿਆਉਣਯੋਗ-

  • ਨਵਿਆਉਣਯੋਗ ਸੋਮੇ – ਇਹ ਸੋਮੇ ਊਰਜਾ ਉਤਪਾਦ ਕਰਨ ਦੀ ਯੋਗਤਾ ਉਸ ਸਮੇਂ ਤਕ ਰੱਖਦੇ ਹਨ ਜਦੋਂ ਤੱਕ ਅਸੀਂ ਅਤੇ ਸੂਰਜੀ ਪਰਿਵਾਰ ਹੈ । ਪੌਣ ਊਰਜਾ ਪਣ-ਊਰਜਾ, ਸਮੁੰਦਰੀ ਤਰੰਗ ਊਰਜਾ ਅਤੇ ਪਰਮਾਣੂ ਊਰਜਾ ਪੂਰਤੀ ਯੋਗ ਸੋਮੇ ਹਨ ।
  • ਨਾ-ਨਵਿਆਉਣਯੋਗ ਸੋਮੇ – ਊਰਜਾ ਦੇ ਇਹ ਸੋਮੇ ਲੱਖਾਂ ਸਾਲ ਪਹਿਲੇ ਵਿਸ਼ਿਸ਼ਟ ਸਥਿਤੀਆਂ ਵਿੱਚ ਬਣੇ ਸੀ । ਇੱਕ ਵਾਰੀ ਉਪਯੋਗ ਕਰ ਲੈਣ ਤੋਂ ਬਾਅਦ ਇਨ੍ਹਾਂ ਨੂੰ ਬਹੁਤ ਲੰਬੇ ਸਮੇਂ ਤੱਕ ਦੁਬਾਰਾ ਉਪਯੋਗ ਵਿੱਚ ਨਹੀਂ ਲਿਆਇਆ ਜਾ ਸਕਦਾ । ਪਥਰਾਟ ਬਾਲਣ ਕੋਲਾ, ਪੈਟਰੋਲੀਅਮ ਅਤੇ ਪ੍ਰਕਿਰਤਿਕ ਗੈਸਾਂ ਊਰਜਾ ਦੇ ਨਾ-ਮੁੱਕਣ ਯੋਗ ਸੋਮੇ ਹਨ ।

(ਅ) ਮੁੱਕਣ ਯੋਗ ਅਤੇ ਨਾ-ਮੁੱਕਣਯੋਗ ਸੋਮੇ – ਊਰਜਾ ਦੇ ਮੁੱਕਣ ਯੋਗ ਸੋਮੇ ਨਾ-ਨਵਿਆਉਣਯੋਗ ਹਨ ਜਦਕਿ ਨਾ-ਮੁੱਕਣ ਯੋਗ ਸੋਮੇ ਨਵਿਆਉਣਯੋਗ ਸੋਮੇ ਹਨ ।

ਪ੍ਰਸ਼ਨ 8.
ਊਰਜਾ ਦੇ ਆਦਰਸ਼ ਸੋਮੇ ਵਿੱਚ ਕੀ ਗੁਣ ਹੁੰਦੇ ਹਨ ?
ਉੱਤਰ-

  1. ਕਾਫ਼ੀ ਮਾਤਰਾ ਵਿੱਚ ਊਰਜਾ ਪ੍ਰਦਾਨ ਕਰਨ ਦੀ ਸਮਰੱਥਾ ਹੋਣੀ ਚਾਹੀਦੀ ਹੈ ।
  2. ਸਰਲਤਾ ਨਾਲ ਪ੍ਰਯੋਗ ਕਰਨ ਦੀ ਸੁਵਿਧਾ ਨਾਲ ਸੰਪੰਨ ਹੋਣੀ ਚਾਹੀਦੀ ਹੈ ।
  3. ਸਮਾਨ ਦਰ ਨਾਲ ਊਰਜਾ ਉਤਪੰਨ ਹੋਣੀ ਚਾਹੀਦੀ ਹੈ ।
  4. ਪ੍ਰਤੀ ਇਕਾਈ ਪੁੰਜ ਵਧੇਰੇ ਕਾਰਜ ਕਰ ਸਕੇ ।
  5. ਸੌਖ ਨਾਲ ਸਟੋਰ ਕੀਤੀ ਜਾ ਸਕੇ ।
  6. ਇਸ ਨੂੰ ਇੱਕ ਥਾਂ ਤੋਂ ਦੂਜੀ ਥਾਂ ਤੇ ਲਿਜਾਣਾ ਆਸਾਨ ਹੋਵੇ ।
  7. ਇਹ ਸਸਤਾ ਪ੍ਰਾਪਤ ਹੋ ਸਕਣ ਵਾਲਾ ਹੋਣਾ ਚਾਹੀਦਾ ਹੈ ।

PSEB 10th Class Science Solutions Chapter 14 ਊਰਜਾ ਦੇ ਸੋਮੇ

ਪ੍ਰਸ਼ਨ 9.
ਸੁਰਜੀ ਕੁੱਕਰ ਦਾ ਉਪਯੋਗ ਕਰਨ ਦੇ ਕੀ ਲਾਭ ਅਤੇ ਹਾਨੀਆਂ ਹਨ ? ਕੀ ਅਜਿਹੇ ਵੀ ਖੇਤਰ ਹਨ ਜਿੱਥੇ ਸੁਰਜੀ ਕੁੱਕਰਾਂ ਦੀ ਸੀਮਿਤ ਉਪਯੋਗਤਾ ਹੈ ?
ਉੱਤਰ-
ਸੂਰਜੀ ਕੁੱਕਰ ਦੇ ਲਾਭ-

  1. ਬਾਲਣ ਦਾ ਕੋਈ ਖ਼ਰਚ ਨਹੀਂ ਹੁੰਦਾ ਹੈ ਅਰਥਾਤ ਬਾਲਣ ਅਤੇ ਬਿਜਲੀ ਦੀ ਖਪਤ ਨਹੀਂ ਹੁੰਦੀ ਹੈ ।
  2. ਪੂਰਨ ਰੂਪ ਨਾਲ ਪਦੂਸ਼ਣ ਰਹਿਤ ਹੈ । ਹੌਲੀ ਗਤੀ ਨਾਲ ਭੋਜਨ ਪਕਾਉਣ ਨਾਲ ਭੋਜਨ ਦੇ ਪੋਸ਼ਕ ਤੱਤਾਂ ਦੀ ਹਾਨੀ ਨਹੀਂ ਹੁੰਦੀ ਹੈ ।
  3. ਕਿਸੇ ਕਿਸਮ ਦੀ ਗੰਦਗੀ ਨਹੀਂ ਫੈਲਦੀ ਹੈ ।
  4. ਭੋਜਨ ਪਕਾਉਣ ਸਮੇਂ ਨਿਰੰਤਰ ਦੇਖਭਾਲ ਕਰਨ ਦੀ ਲੋੜ ਨਹੀਂ ਹੁੰਦੀ ਹੈ ।

ਸੂਰਜੀ ਕੁੱਕਰ ਦੀਆਂ ਹਾਨੀਆਂ-

  1. ਬਹੁਤ ਅਧਿਕ ਤਾਪਮਾਨ ਨਹੀਂ ਪੈਦਾ ਕਰ ਸਕਦਾ ਹੈ ।
  2. ਰਾਤ ਸਮੇਂ ਉਪਯੋਗ ਨਹੀਂ ਕੀਤਾ ਜਾ ਸਕਦਾ ਹੈ ।
  3. ਮੀਂਹ ਅਤੇ ਬੱਦਲਾਂ ਵਾਲੇ ਦਿਨ ਵੀ ਇਸ ਦਾ ਉਪਯੋਗ ਨਹੀਂ ਕੀਤਾ ਜਾ ਸਕਦਾ ਹੈ ।
  4. ਇਹ 100°C ਤੋਂ 140°C ਤੱਕ ਦਾ ਤਾਪਮਾਨ ਪ੍ਰਾਪਤ ਕਰਨ ਲਈ 2-3 ਘੰਟੇ ਲੈ ਲੈਂਦਾ ਹੈ ।

ਧਰਤੀ ਤੇ ਕੁੱਝ ਅਜਿਹੇ ਖੇਤਰ ਹਨ ਜਿੱਥੇ ਸੋਲਰ ਕੁੱਕਰ ਦਾ ਉਪਯੋਗ ਬਹੁਤ ਹੀ ਸੀਮਿਤ ਹੈ । ਉਦਾਰਹਨ ਵਜੋਂ ਚਹੁੰ ਪਾਸਿਓ ਪਰਬਤ ਨਾਲ ਘਿਰੀ ਹੋਈ ਘਾਟੀ ਜਿੱਥੇ ਸੂਰਜ ਦੀ ਧੁੱਪ ਪੂਰੇ ਦਿਨ ਵਿੱਚ ਬਹੁਤ ਘੱਟ ਸਮੇਂ ਲਈ ਮਿਲਦੀ ਹੈ । ਪਹਾੜੀ ਢਲਾਨਾਂ ਤੇ ਇਕਾਈ ਖੇਤਰਫਲ ਤੇ ਆਪਾਤੀ ਸੂਰਜੀ ਉਰਜਾ ਦੀ ਮਾਤਰਾ ਵੀ ਘੱਟ ਹੁੰਦੀ ਹੈ । ਇਸ ਤੋਂ ਛੋਟ ਭੁਮੱਧ ਰੇਖਾ ਤੋਂ ਦੂਰੀ ਵਾਲੇ ਖੇਤਰਾਂ ਵਿੱਚ ਸੂਰਜ ਦੀਆਂ ਕਿਰਨਾਂ ਧਰਤੀ ਦੇ ਤਲ ਤੇ ਲੰਬ ਰੂਪ ਵਿੱਚ ਆਪਾਤੀ ਨਹੀ ਹੁੰਦੀਆਂ ਹਨ । ਇਸ ਲਈ ਅਜਿਹੇ ਖੇਤਰਾਂ ਵਿੱਚ ਸੋਲਰ ਕੁੱਕਰ ਦਾ ਉਪਯੋਗ ਕਰਨ ਲਈ ਸੂਰਜੀ ਉਰਜਾ ਦੀ ਲੋੜੀਂਦੀ ਮਾਤਰਾ ਨਹੀਂ ਮਿਲਦੀ ਹੈ ।

ਪ੍ਰਸ਼ਨ 10.
ਊਰਜਾ ਦੀ ਵਧਦੀ ਮੰਗ ਦੇ ਵਾਤਾਵਰਨੀ ਨਤੀਜੇ ਕੀ ਹਨ ? ਊਰਜਾ ਦੀ ਖ਼ਪਤ ਘੱਟ ਕਰਨ ਦੇ ਉਪਾਅ ਲਿਖੋ ।
ਉੱਤਰ-
ਊਰਜਾ ਦੀ ਮੰਗ ਜਨਸੰਖਿਆ ਦੀ ਵਿਧੀ ਨਾਲ ਲਗਾਤਾਰ ਹੀ ਵਧਦੀ ਜਾਵੇਗੀ ।ਉਰਜਾ ਕਿਸੇ ਪ੍ਰਕਾਰ ਦੀ ਵੀ ਕਿਉਂ ਨਾ ਹੋਵੇ ਵਿਧਰ ਇਸ ਦਾ ਪਰਿਆਵਰਣ ਤੇ ਨਿਸਚਿਤ ਰੂਪ ਨਾਲ ਬੁਰਾ ਪ੍ਰਭਾਵ ਪਵੇਗਾ । ਊਰਜਾ ਦੀ ਖ਼ਪਤ ਘੱਟ ਨਹੀਂ ਹੋ ਸਕਦੀ ਹੈ । ਉਦਯੋਗ, ਵਾਹਨ, ਰੋਜ਼ ਦੀਆਂ ਜ਼ਰੂਰਤਾਂ ਆਦਿ ਸਭ ਦੇ ਲਈ ਊਰਜਾ ਦੀ ਲੋੜ ਤਾਂ ਰਹੇਗੀ । ਇਹ ਅਲੱਗ ਗੱਲ ਹੈ ਕਿ ਉਹ ਪ੍ਰਦੂਸ਼ਣ ਫੈਲਾਵੇਗਾ ਜਾਂ ਪਰਿਆਵਰਣ ਵਿੱਚ ਪਰਿਵਰਤਨ ਉਤਪੰਨ ਕਰੇਗਾ |

ਉਰਜਾ ਦੀ ਵੱਧਦੀ ਮੰਗ ਦੇ ਕਾਰਨ ਪਥਰਾਟ ਬਾਲਣ ਧਰਤੀ ਦੀਆਂ ਪਰਤਾਂ ਹੇਠਾਂ ਸਮਾਪਤ ਹੋਣ ਦੇ ਕੰਢੇ ਤੇ ਪਹੁੰਚ ਗਿਆ ਹੈ । ਲਗਭਗ 200 ਸਾਲ ਦੇ ਬਾਅਦ ਇਹ ਪੂਰੀ ਤਰ੍ਹਾਂ ਸਮਾਪਤ ਹੋ ਜਾਵੇਗਾ | ਪਰ ਬਿਜਲੀ ਊਰਜਾ ਦੇ ਲਈ ਵੱਡੇ-ਵੱਡੇ ਬੰਨ ਬਣਾਏ ਗਏ ਹਨ ਜਿਸ ਕਾਰਨ ਪਰਿਆਵਰਣ ਤੇ ਗਹਿਰਾ ਪ੍ਰਭਾਵ ਪਿਆ ਹੈ । ਇਸ ਲਈ ਉਰਜਾ ਦੇ ਵਿਭਿੰਨ ਨਵੇਂ ਸੋਮੇ ਖੋਜਦੇ ਸਮੇਂ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਉਸ ਬਾਲਣ ਦਾ ਕੈਲੋਰੀਮਾਨ ਅਧਿਕ ਹੋਵੇ, ਸਹਿਜ ਹੀ ਉਪਲੱਬਧ ਹੋਵੇ, ਮੁੱਲ ਵੀ ਘੱਟ ਹੋਵੇ ਅਤੇ ਪਰਿਆਵਰਣ ਤੇ ਕੋਈ ਭੈੜਾ ਅਸਰ ਨਾ ਪਏ ।

ਊਰਜਾ ਦੀ ਖ਼ਪਤ ਘੱਟ ਕਰਨ ਦੇ ਉਪਾਅ – ਇਸ ਕੰਮ ਲਈ ਹੇਠ ਲਿਖੇ ਉਪਾਅ ਉਪਯੋਗ ਵਿੱਚ ਲਿਆਂਦੇ ਜਾ ਸਕਦੇ ਹਨ-

  1. ਘਰ ਵਿੱਚ ਬਿਜਲੀ ਉਪਕਰਨਾਂ ਦੀ ਬੇਲੋੜ ਵਰਤੋਂ ਨਹੀਂ ਕਰਨੀ ਚਾਹੀਦੀ ਹੈ
  2. ਪੱਖੇ, ਕੂਲਰ ਅਤੇ ਏ. ਸੀ. ਪ੍ਰਯੋਗ ਕਰਦੇ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਇੱਕ ਕਮਰੇ ਵਿੱਚ ਰਹਿਣ ਦਾ ਯਤਨ ਕਰਨ ।
  3. ਸਾਂਝੀ ਪਰਿਵਹਨ ਪ੍ਰਣਾਲੀ ਨੂੰ ਵਿਕਸਿਤ ਕੀਤਾ ਜਾਵੇ ਅਤੇ ਪ੍ਰਾਈਵੇਟ ਗੱਡੀਆਂ ਨੂੰ ਪ੍ਰਯੋਗ ਨਾ ਕਰਨ ਦੀ ਸਲਾਹ ਦਿੱਤੀ ਜਾਵੇ ।
  4. ਗਲੀਆਂ ਦੀਆਂ ਬੱਤੀਆਂ ਬੰਦ ਕਰਨ ਦੀ ਉੱਚਿਤ ਵਿਵਸਥਾ ਹੋਣੀ ਚਾਹੀਦੀ ਹੈ ।
  5. ਪਰੰਪਾਰਿਕ ਉਤਸਵ ਜਿਵੇਂ ਦੀਵਾਲੀ, ਵਿਆਹ ਸਮਾਰੋਹ ਆਦਿ ਤੇ ਊਰਜਾ ਦੀ ਬਰਬਾਦੀ ਤੇ ਰੋਕ ਲੱਗਣੀ ਚਾਹੀਦੀ ਹੈ ।

Science Guide for Class 10 PSEB ਊਰਜਾ ਦੇ ਸੋਮੇ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਊਰਜਾ ਦਾ ਵਧੀਆ ਸੋਮਾ ਕਿਸ ਨੂੰ ਕਹਿੰਦੇ ਹਨ ?
ਉੱਤਰ-
ਊਰਜਾ ਦਾ ਉੱਤਮ ਸੋਮਾ ਉਹ ਹੈ ਜਿਸ ਵਿੱਚ ਹੇਠ ਲਿਖੀਆਂ ਵਿਸ਼ੇਸ਼ਤਾਈਆਂ ਹੋਣ-

  1. ਜਿਸਦਾ ਪ੍ਰਤੀ ਇਕਾਈ ਮਾਨ ਅਧਿਕ ਕਾਰਜ ਕਰੇ ।
  2. ਜਿਸਦਾ ਭੰਡਾਰਨ ਅਤੇ ਪਰਿਵਹਣ ਆਸਾਨ ਅਤੇ ਸੁਰੱਖਿਅਤ ਹੋਵੇ ।
  3. ਅਸਾਨੀ ਨਾਲ ਪ੍ਰਾਪਤ ਹੋ ਜਾਵੇ ।
  4. ਸਸਤਾ ਹੋਣਾ ਚਾਹੀਦਾ ਹੈ ।

ਪ੍ਰਸ਼ਨ 2.
ਵਧੀਆ ਬਾਲਣ ਕਿਸ ਨੂੰ ਕਹਿੰਦੇ ਹਨ ?
ਉੱਤਰ-
ਵਧੀਆ ਬਾਲਣ ਦੀਆਂ ਵਿਸ਼ੇਸ਼ਤਾਈਆਂ-
ਵਧੀਆ ਬਾਲ – ਅਜਿਹਾ ਬਾਲਣ ਜਿਸ ਵਿੱਚ ਹੇਠ ਲਿਖੀਆਂ ਵਿਸ਼ੇਸ਼ਤਾਈਆਂ ਹੋਣ ਉਸ ਨੂੰ ਵਧੀਆ ਬਾਲਣ ਕਿਹਾ ਜਾਂਦਾ ਹੈ ।

  1. ਇਸ ਦਾ ਉੱਚ ਕੈਲੋਰੀਮਾਨ ਹੋਣਾ ਚਾਹੀਦਾ ਹੈ ।
  2. ਬਾਲਣ ਦਾ ਜਲਣ-ਤਾਪ ਉੱਚਿਤ ਹੋਣਾ ਚਾਹੀਦਾ ਹੈ ।
  3. ਬਾਲਣ ਦੇ ਦਿਨ ਦੀ ਦਰ ਸੰਤੁਲਿਤ ਹੋਣੀ ਚਾਹੀਦੀ ਹੈ ਅਰਥਾਤ ਨਾ ਅਧਿਕ ਹੋਵੇ ਅਤੇ ਨਾ ਹੀ ਘੱਟ ਹੋਵੇ ।
  4. ਬਾਲਣ ਵਿੱਚ ਨਾ-ਜਲਣਸ਼ੀਲ ਪਦਾਰਥਾਂ ਦੀ ਮਾਤਰਾ ਜਿੰਨੀ ਹੀ ਘੱਟ ਹੋਵੇ ਓਨਾ ਹੀ ਚੰਗਾ ਹੈ ।
  5. ਦਹਿਨ ਤੋਂ ਬਾਅਦ ਜ਼ਹਿਰੀਲੇ ਪਦਾਰਥਾਂ ਦਾ ਉਤਪਾਦਨ ਘੱਟ ਤੋਂ ਘੱਟ ਹੋਣਾ ਚਾਹੀਦਾ ਹੈ ।
  6. ਬਾਲਣ ਦੀ ਉਪਲੱਬਧਤਾ ਕਾਫ਼ੀ ਅਤੇ ਆਸਾਨ ਹੋਣੀ ਚਾਹੀਦਾ ਹੈ ।
  7. ਬਾਲਣ ਘੱਟ ਕੀਮਤ ਤੇ ਪ੍ਰਾਪਤ ਹੋ ਸਕੇ ।
  8. ਬਾਲਣ ਦਾ ਭੰਡਾਰਨ ਅਤੇ ਪਰਿਵਹਨ ਸੁਰੱਖਿਅਤ ਹੋਣਾ ਚਾਹੀਦਾ ਹੈ ।

ਪ੍ਰਸ਼ਨ 3.
ਜੇਕਰ ਤੁਸੀਂ ਆਪਣੇ ਭੋਜਨ ਨੂੰ ਗਰਮ ਕਰਨ ਲਈ ਕਿਸੇ ਵੀ ਊਰਜਾ ਸੋਮੇ ਦਾ ਉਪਯੋਗ ਕਰ ਸਕਦੇ ਹੋ ਤਾਂ ਤੁਸੀਂ ਕਿਸ ਦੀ ਵਰਤੋਂ ਕਰੋਗੇ ਅਤੇ ਕਿਉਂ ?
ਉੱਤਰ-
ਅਸੀਂ ਆਪਣਾ ਭੋਜਨ ਗਰਮ ਕਰਨ ਲਈ L.P.G. ਦਾਵਿਤ ਪੈਟਰੋਲੀਅਮ ਗੈਸ ਦਾ ਉਪਯੋਗ ਕਰਨਾ ਪਸੰਦ ਕਰਾਂਗੇ, ਕਿਉਂਕਿ ਇਸ ਦਾ ਜਲਣ-ਤਾਪ ਅਧਿਕ ਨਹੀਂ ਹੈ, ਕੈਲੋਰੀਮਾਨ ਅਧਿਕ ਹੈ, ਦਹਿਨ ਸੰਤੁਲਿਤ ਦਰ ਨਾਲ ਹੁੰਦਾ ਹੈ। ਅਤੇ ਇਹ ਦਹਿਨ ਤੋਂ ਬਾਅਦ ਜ਼ਹਿਰੀਲੇ ਪਦਾਰਥ ਉਤਪੰਨ ਨਹੀਂ ਕਰਦੀ ਹੈ ।

ਪ੍ਰਸ਼ਨ 4.
ਪਥਰਾਟ ਬਾਲਣਾਂ ਦੀਆਂ ਕੀ ਹਾਨੀਆਂ ਹਨ ?
ਉੱਤਰ-
ਪਥਰਾਟ ਬਾਲਣਾਂ ਦੀਆਂ ਹਾਨੀਆਂ-ਪਥਰਾਟ ਬਾਲਣ ਤੋਂ ਹੋਣ ਵਾਲੀਆਂ ਪ੍ਰਮੁੱਖ ਹਾਨੀਆਂ ਹੇਠ ਲਿਖੀਆਂ ਹਨ-

  1. ਧਰਤੀ ਤੇ ਪਥਰਾਟ ਬਾਲਣ ਦਾ ਸੀਮਿਤ ਭੰਡਾਰ ਹੀ ਮੌਜੂਦ ਹੈ ਜਿਹੜਾ ਥੋੜ੍ਹੇ ਹੀ ਸਮੇਂ ਵਿੱਚ ਸਮਾਪਤ ਹੋ ਜਾਵੇਗਾ ।
  2. ਪਥਰਾਟ ਬਾਲਣ ਜਲਾਉਣ ਤੇ ਜ਼ਹਿਰੀਲੀਆਂ ਗੈਸਾਂ ਮੁਕਤ ਹੋਣ ਕਰਕੇ ਹਵਾ ਪ੍ਰਦੂਸ਼ਣ ਫੈਲਾਉਂਦੇ ਹਨ ।
  3. ਪਥਰਾਟ ਬਾਲਣ ਨੂੰ ਜਲਾਉਣ ਨਾਲ ਨਿਕਲਣ ਵਾਲੀਆਂ ਗੈਸਾਂ ਕਾਰਬਨ-ਡਾਈਆਕਸਾਈਡ ਅਤੇ ਕਾਰਬਨ ਮੋਨੋਆਕਸਾਈਡ ਆਦਿ ਸ੍ਰੀਨ ਹਾਊਸ ਪ੍ਰਭਾਵ ਉਤਪੰਨ ਕਰਦੀਆਂ ਹਨ ਜਿਸ ਦੇ ਸਿੱਟੇ ਵਜੋਂ ਧਰਤੀ ਦਾ ਤਾਪਮਾਨ ਵੱਧਦਾ ਹੈ ।
  4. ਪਥਰਾਟ ਬਾਲਣ ਦੇ ਦਿਨ ਤੋਂ ਉਤਸਰਜਿਤ ਗੈਸਾਂ ਤੇਜ਼ਾਬੀ ਵਰਖਾ ਦਾ ਕਾਰਨ ਬਣਦੀਆਂ ਹਨ ।

PSEB 10th Class Science Solutions Chapter 14 ਊਰਜਾ ਦੇ ਸੋਮੇ

ਪ੍ਰਸ਼ਨ 5.
ਅਸੀਂ ਊਰਜਾ ਦੇ ਬਦਲਵੇਂ ਸੋਮਿਆਂ ਵੱਲ ਕਿਉਂ ਧਿਆਨ ਦੇ ਰਹੇ ਹਾਂ ?
ਉੱਤਰ-
ਬਦਲਵੇਂ ਸੋਮਿਆਂ ਵੱਲ ਧਿਆਨ ਦੇਣ ਦਾ ਕਾਰਨ – ਅਸੀਂ ਆਪਣੀ ਰੋਜ਼ਾਨਾ ਜੀਵਨ ਦੇ ਵਿਭਿੰਨ ਕਾਰਜਾਂ ਜਿਵੇਂ ਭੋਜਨ ਪਕਾਉਣਾ, ਉਦਯੋਗਿਕ ਯੰਤਰਾਂ ਅਤੇ ਵਾਹਨਾਂ ਨੂੰ ਚਲਾਉਣਾ ਆਦਿ ਲਈ ਪਰੰਪਰਾਗਤ (ਅਨਵੀਕਰਨੀ) ਬਾਲਣਾਂ ਕੋਲਾ, ਪੈਟਰੋਲੀਅਮ ਤੇ ਨਿਰਭਰ ਕਰਦੇ ਹਾਂ । ਅਜਿਹਾ ਜਾਪਦਾ ਹੈ ਕਿ ਜਿਸ ਦਰ ਨਾਲ ਅਸੀਂ ਪਥਰਾਟ ਬਾਲਣ ਦੀ ਵਰਤੋਂ ਕਰ ਰਹੇ ਹਾਂ ਬਹੁਤ ਛੇਤੀ ਹੀ ਪਥਰਾਟ ਬਾਲਣ ਦਾ ਭੰਡਾਰ ਸਮਾਪਤ ਹੋ ਜਾਵੇਗਾ । ਬਦਲਵੇਂ ਸੋਮੇ ਜਲ ਤੋਂ ਉਤਪਾਦਿਤ ਬਿਜਲੀ ਊਰਜਾ ਦੀਆਂ ਵੀ ਆਪਣੀਆਂ ਖਾਮੀਆਂ ਹਨ । ਇਸ ਲਈ ਛੇਤੀ ਹੀ ਭਿਆਨਕ ਊਰਜਾ ਸੰਕਟ ਹੋਣ ਦਾ ਖ਼ਤਰਾ ਹੈ । ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਊਰਜਾ ਦੀ ਲੋੜ ਨੂੰ ਪੂਰਾ ਕਰਨ ਲਈ ਊਰਜਾ ਦੇ ਬਦਲਵੇਂ ਸੋਮਿਆਂ ਵੱਲ ਧਿਆਨ ਦਿੱਤਾ ਜਾ ਰਿਹਾ ਹੈ ।

ਪ੍ਰਸ਼ਨ 6.
ਸਾਡੀ ਸੁਵਿਧਾ ਲਈ ਪੌਣ ਅਤੇ ਪਣ ਊਰਜਾ ਦੇ ਪਰੰਪਰਿਕ ਉਪਯੋਗਾਂ ਵਿੱਚ ਕਿਸ ਤਰ੍ਹਾਂ ਦੇ ਸੁਧਾਰ ਕੀਤੇ ਗਏ ਹਨ ?
ਉੱਤਰ-
ਪੌਣ ਅਤੇ ਪਣ ਊਰਜਾ ਦਾ ਲੰਬੇ ਸਮੇਂ ਤੋਂ ਪ੍ਰਯੋਗ ਮਨੁੱਖ ਦੁਆਰਾ ਪਰੰਪਰਿਕ ਰੂਪ ਵਿੱਚ ਕੀਤਾ ਜਾ ਰਿਹਾ ਹੈ । ਅੱਜ-ਕੱਲ੍ਹ ਇਨ੍ਹਾਂ ਵਿੱਚ ਕੁੱਝ ਸੁਧਾਰ ਕੀਤੇ ਗਏ ਹਨ ਤਾਂ ਜੋ ਇਨ੍ਹਾਂ ਤੋਂ ਊਰਜਾ ਦੀ ਪ੍ਰਾਪਤੀ, ਸੌਖੀ ਅਤੇ ਆਸਾਨੀ ਨਾਲ ਹੋਵੇ ।

(1) ਪੌਣ ਊਰਜਾ – ਪ੍ਰਾਚੀਨ ਕਾਲ ਵਿੱਚ ਪੌਣ ਊਰਜਾ ਨਾਲ ਪੌਣ ਚੱਕੀਆਂ ਚਲਾ ਕੇ ਖੂਹਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਹੁੰਦਾ ਸੀ, ਪਰੰਤੂ ਹੁਣ ਪੌਣ ਊਰਜਾ ਦਾ ਉਪਯੋਗ ਬਿਜਲੀ ਉਤਪੰਨ ਕਰਨ ਲਈ ਕੀਤਾ ਜਾਣ ਲੱਗਿਆ ਹੈ । ਬਿਜਲੀ ਉਤਪੰਨ ਕਰਨ ਲਈ ਅਨੇਕ ਪੌਣ ਚੱਕੀਆਂ ਨੂੰ ਸਮੁੰਦਰੀ ਤੱਟ ਦੇ ਸਮੀਪ ਵੱਡੇ ਖੇਤਰ ਵਿੱਚ ਲਗਾਇਆ ਜਾਂਦਾ ਹੈ । ਅਜਿਹੇ ਖੇਤਰ ਨੂੰ ਪੌਣ-ਫਾਰਮ ਕਹਿੰਦੇ ਹਨ ।

(2) ਪਣ ਉਰਜਾ – ਪਾਚੀਨ ਕਾਲ ਵਿੱਚ ਪਣ ਉਰਜਾ ਦਾ ਉਪਯੋਗ ਜਲ ਪਰਿਵਹਨ ਵਿੱਚ ਕੀਤਾ ਜਾਂਦਾ ਰਿਹਾ ਹੈ । ਜਲ ਨੂੰ ਬਿਜਲੀ ਊਰਜਾ ਦੇ ਰੂਪ ਵਿੱਚ ਪ੍ਰਯੋਗ ਕਰਨ ਲਈ ਪਹਾੜਾਂ ਦੀਆਂ ਢਲਾਨਾਂ ਤੇ ਬੰਨ੍ਹ ਬਣਾ ਕੇ ਜਲ ਦੀ ਸਥਿਤਿਜ ਊਰਜਾ ਦਾ ਉਪਯੋਗ ਕੀਤਾ ਜਾਂਦਾ ਹੈ । ਜਲ ਬਿਜਲੀ ਉਤਪੰਨ ਕਰਨ ਲਈ ਨਦੀਆਂ ਦੇ ਬਹਾਓ ਨੂੰ ਰੋਕ ਕੇ ਵੱਡੀਆਂ ਬਣਾਉਟੀ ਝੀਲਾਂ ਵਿੱਚ ਜਲ ਨੂੰ ਇਕੱਠਾ ਕਰ ਲਿਆ ਜਾਂਦਾ ਹੈ। ਇਸ ਪ੍ਰਕਿਰਿਆ ਵਿੱਚ ਜਲ ਦੀ ਗਤਿਜ ਊਰਜਾ ਨੂੰ ਸਥਿਤਿਜ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾਂਦਾ ਹੈ । ਬੰਨ੍ਹ ਦੇ ਓਪਰੀ ਭਾਗ ਤੋਂ ਪਾਈਪਾਂ ਰਾਹੀਂ ਜਲ ਨੂੰ ਬੰਨ੍ਹ ਦੇ ਆਧਾਰ ਤੇ ਸਥਾਪਿਤ ਟਰਬਾਈਨ ਦੇ ਬਲੇਡਾਂ ਉੱਪਰ ਸੁੱਟਿਆ ਜਾਂਦਾ ਹੈ ਜਿਸ ਤੋਂ ਬਿਜਲੀ ਊਰਜਾ ਨੂੰ ਉਤਪੰਨ ਕੀਤਾ ਜਾਂਦਾ ਹੈ ।

ਪ੍ਰਸ਼ਨ 7.
ਸੂਰਜੀ ਕੁੱਕਰ ਲਈ ਕਿਹੜਾ ਦਰਪਣ-ਅਵਤਲ, ਉੱਤਲ ਜਾਂ ਸਮਤਲ ਵਧੇਰੇ ਢੁਕਵਾਂ ਹੁੰਦਾ ਹੈ ?
ਉੱਤਰ-
ਸੋਲਰ ਕੁੱਕਰ ਵਿੱਚ ਅਵਤਲ ਦਰਪਣ ਸਭ ਤੋਂ ਅਧਿਕ ਢੁੱਕਵਾਂ ਹੁੰਦਾ ਹੈ ਕਿਉਂਕਿ ਇਹ ਪ੍ਰਕਾਸ਼ ਦੀਆਂ ਸਾਰੀਆਂ ਕਿਰਨਾਂ ਨੂੰ ਲੋੜੀਂਦੀ ਥਾਂ ਵੱਲ ਪਰਾਵਰਤਿਤ ਕਰ ਕੇ ਫੋਕਸ ਕਰਦਾ ਹੈ, ਜਿਸ ਤੋਂ ਸੋਲਰ ਕੁੱਕਰ ਦਾ ਤਾਪਮਾਨ ਵੱਧ ਜਾਂਦਾ ਹੈ ।

ਪ੍ਰਸ਼ਨ 8.
ਮਹਾਂਸਾਗਰਾਂ ਤੋਂ ਪ੍ਰਾਪਤ ਹੋ ਸਕਣ ਵਾਲੀ ਊਰਜਾ ਦੀਆਂ ਕੀ ਕਮੀਆਂ ਹਨ ?
ਉੱਤਰ-
ਮਹਾਂਸਾਗਰਾਂ ਤੋਂ ਬਹੁਤ ਜ਼ਿਆਦਾ ਮਾਤਰਾ ਵਿੱਚ ਊਰਜਾ ਦੀ ਪ੍ਰਾਪਤੀ ਹੋ ਸਕਦੀ ਹੈ । ਅਜਿਹਾ ਹਮੇਸ਼ਾ ਸੰਭਵ ਨਹੀਂ ਹੋ ਸਕਦਾ ਕਿਉਂਕਿ ਮਹਾਂਸਾਗਰਾਂ ਤੋਂ ਉਰਜਾ ਰੁਪਾਂਤਰਨ ਦੀਆਂ ਤਿੰਨ ਵਿਧੀਆਂ-ਜਵਾਰ ਉਰਜਾ, ਤਰੰਗ ਉਰਜਾ ਅਤੇ ਸਮੁੰਦਰੀ ਤਾਪ ਊਰਜਾ ਦੀਆਂ ਆਪਣੀਆਂ-ਆਪਣੀਆਂ ਕਮੀਆਂ ਹਨ ।

  • ਜਵਾਰ ਊਰਜਾ – ਜੁਆਰ ਊਰਜਾ ਦਾ ਦੋਹਨ ਸਾਗਰ ਦੇ ਕਿਸੇ ਤੰਗ ਖੇਤਰ ਤੇ ਬੰਨ੍ਹ ਬਣਾ ਕੇ ਕੀਤਾ ਜਾਂਦਾ ਹੈ । ਬੰਨ੍ਹ ਦੇ ਦਰਵਾਜ਼ੇ ਉੱਤੇ ਸਥਾਪਿਤ ਟਰਬਾਈਨ, ਜੁਆਰ ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕਰ ਦਿੰਦੀ ਹੈ । ਪਰੰਤੂ ਸਾਗਰ ਦੇ ਤੰਗ ਖੇਤਰ ਤੇ ਬੰਨ੍ਹ ਨਿਰਮਿਤ ਕੀਤੇ ਜਾ ਸਕਣ ਵਾਲੇ ਸਥਾਨ ਸੀਮਿਤ ਹੁੰਦੇ ਹਨ ।
  • ਤਰੰਗ ਊਰਜਾ – ਤਰੰਗ ਊਰਜਾ ਦਾ ਵਿਵਹਾਰਿਕ ਉਪਯੋਗ ਕੇਵਲ ਉੱਥੇ ਹੀ ਹੋ ਸਕਦਾ ਹੈ ਜਿੱਥੇ ਤਰੰਗਾਂ ਅਤੇ ਪ੍ਰਬਲ ਹੁੰਦੀਆਂ ਹਨ । ਸਾਰੀ ਦੁਨੀਆ ਵਿੱਚ ਅਜਿਹੇ ਸਥਾਨ ਬਹੁਤ ਘੱਟ ਹਨ ਜਿੱਥੇ ਸਮੁੰਦਰ ਦੇ ਤੱਟਾਂ ਤੇ ਤਰੰਗਾਂ ਇੰਨੀਆਂ ਪ੍ਰਬਲਤਾ ਨਾਲ ਟਕਰਾਉਂਦੀਆਂ ਹਨ ਕਿ ਉਨ੍ਹਾਂ ਦੀ ਊਰਜਾ ਨੂੰ ਬਿਜਲੀ ਊਰਜਾ ਵਿੱਚ ਰੂਪਾਂਤਰਿਤ ਕੀਤਾ ਜਾ ਸਕੇ ।
  • ਸਮੁੰਦਰੀ ਉਰਜਾ – ਸਮੁੰਦਰੀ ਤਾਪ ਉਰਜਾ ਦੀ ਪ੍ਰਾਪਤੀ ਦੇ ਲਈ ਪਲਾਂਟ (OTEC) ਕੇਵਲ ਤਦ ਹੀ ਕੰਮ ਕਰ ਸਕਦਾ ਹੈ ਜਦੋਂ ਸਮੁੰਦਰ ਤੇ ਤਲ ਦੇ ਗਰਮ ਪਾਣੀ ਦਾ ਤਾਪਮਾਨ 2 km ਤੱਕ ਦੀ ਗਹਿਰਾਈ ਤੇ ਪਾਣੀ ਦੇ ਤਾਪ ਵਿੱਚ 20°C ਜਾਂ ਇਸ ਤੋਂ ਵੱਧ ਦਾ ਅੰਤਰ ਹੋਵੇ । ਇਸ ਪ੍ਰਕਾਰ ਬਿਜਲੀ ਊਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ, ਪਰੰਤੂ ਇਹ ਪ੍ਰਣਾਲੀ ਬਹੁਤ ਮਹਿੰਗੀ ਹੈ ।

ਪ੍ਰਸ਼ਨ 9.
ਭੂ-ਤਾਪ ਊਰਜਾ ਕੀ ਹੁੰਦੀ ਹੈ ?
ਉੱਤਰ-
ਭੂ-ਤਾਪ ਊਰਜਾ – ਧਰਤੀ ਅੰਦਰਲੇ ਪਰਿਵਰਤਨਾਂ ਕਾਰਨ ਧਰਤੀ ਦੀ ਪੇਪੜੀ ਵਿੱਚ ਗਹਿਰਾਈ ਤੇ ਗਰਮ ਖੇਤਰਾਂ ਵਿੱਚ ਪਿਘਲੀਆਂ ਹੋਈਆਂ ਚੱਟਾਨਾਂ ਉੱਪਰ ਧਕੇਲ ਦਿੱਤੀਆਂ ਜਾਂਦੀਆਂ ਹਨ । ਜਦੋਂ ਧਰਤੀ ਅੰਦਰਲਾ ਪਾਣੀ ਇਨਾਂ ਗਰਮ ਥਾਂਵਾਂ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਭਾਫ਼ ਉਤਪੰਨ ਹੁੰਦੀ ਹੈ । ਕਦੇ-ਕਦੇ ਇਸ ਗਰਮ ਪਾਣੀ ਨੂੰ ਧਰਤੀ ਤੇ ਤਲ ਤੋਂ ਬਾਹਰ ਨਿਕਲਣ ਨੂੰ ਨਿਕਾਸ ਮਾਰਗ ਮਿਲ ਜਾਂਦਾ ਹੈ । ਇਨ੍ਹਾਂ ਨਿਕਾਸ ਮਾਰਗਾਂ ਨੂੰ ਗਰਮ ਚਸ਼ਮਾ ਕਹਿੰਦੇ ਹਨ । ਕਦੇ-ਕਦੇ ਇਹ ਭਾਫ਼ ਚੱਟਾਨਾਂ ਵਿੱਚ ਫਸ ਜਾਂਦੀ ਹੈ ਅਤੇ ਉਸ ਥਾਂ ਤੇ ਜ਼ਿਆਦਾ ਦਬਾਓ ਹੋ ਜਾਂਦਾ ਹੈ । ਗਰਮ ਸਥਾਨਾਂ ਤੱਕ ਪਾਈਪ ਪਾ ਕੇ ਇਸ ਭਾਫ਼ ਨੂੰ ਬਾਹਰ ਕੱਢ ਲਿਆ ਜਾਂਦਾ ਹੈ । ਉੱਚ ਦਬਾਓ ਉੱਤੇ ਨਿਕਲੀ ਇਹ ਭਾਫ਼ ਦੁਆਰਾ ਟਰਬਾਈਨ ਨੂੰ ਘੁੰਮਾਉਣ ਨਾਲ ਬਿਜਲੀ ਉਤਪਾਦਨ ਹੁੰਦਾ ਹੈ ।

ਇਸ ਲਈ ਧਰਤੀ ਅੰਦਰਲੇ ਪਰਿਵਰਤਨਾਂ ਕਾਰਨ ਧਰਤੀ ਦੀ ਪੇਪੜੀ ਦੀਆਂ ਗਹਿਰਾਈਆਂ ਤੇ ਗਰਮ ਥਾਂਵਾਂ ਅਤੇ ਭੂਮੀ ਹੇਠਾਂ ਜਲ ਤੋਂ ਬਣੀ ਭਾਫ਼ ਤੋਂ ਉਤਪੰਨ ਹੋਈ ਊਰਜਾ ਨੂੰ ਭੂ-ਊਰਜਾ ਕਹਿੰਦੇ ਹਨ ।

ਪ੍ਰਸ਼ਨ 10.
ਨਿਊਕਲੀਅਰ ਊਰਜਾ ਦਾ ਕੀ ਮਹੱਤਵ ਹੈ ?
ਉੱਤਰ-
ਨਿਊਕਲੀਅਰ ਊਰਜਾ ਦੀ ਮਹੱਤਤਾ – ਨਿਊਕਲੀਅਰ ਊਰਜਾ ਕਿਸੇ ਭਾਰੀ ਪਰਮਾਣੂ (ਜਿਵੇਂ ਯੂਰੇਨੀਅਮ, ਬੋਰੀਅਮ, ਪਲੂਟੋਨੀਅਮ) ਦੇ ਨਿਊਕਲੀਅਸ ਨੂੰ ਘੱਟ ਊਰਜਾ ਵਾਲੇ ਨਿਊਟਰਾਨ ਨਾਲ ਬੰਬਾਰੀ ਕਰਕੇ ਉਨ੍ਹਾਂ ਨੂੰ ਹਲਕੇ ਨਿਊਕਲੀਆਂ ਵਿੱਚ ਤੋੜਿਆ ਜਾ ਸਕਦਾ ਹੈ ਜਿਸ ਤੋਂ ਵਿਸ਼ਾਲ ਮਾਤਰਾ ਵਿੱਚ ਉਰਜਾ ਮੁਕਤ ਹੁੰਦੀ ਹੈ । ਉਦਾਹਰਨ ਲਈ ਯੂਰੇਨੀਅਮ ਦੇ ਇੱਕ ਪਰਮਾਣੂ ਦੇ ਵਿਖੰਡਨ ਤੋਂ ਜੋ ਊਰਜਾ ਪ੍ਰਾਪਤ ਹੁੰਦੀ ਹੈ ਉਹ ਕੋਲੇ ਤੇ ਕਿਸੇ ਪਰਮਾਣੂ ਦੇ ਜਲਣ ਨਾਲ ਉਤਪੰਨ ਹੋਈ ਊਰਜਾ ਦੇ ਤੁਲਨਾ ਵਿੱਚ ਕਰੋੜ ਗੁਣਾ ਵੱਧ ਹੁੰਦੀ ਹੈ । ਇਸ ਲਈ ਬਦਲਵੇਂ ਊਰਜਾ ਸਰੋਤਾਂ ਦੀ ਤੁਲਨਾ ਵਿੱਚ ਨਿਊਕਲੀਅਸ ਵਿਖੰਡਨ ਤੋਂ ਬਹੁਤ ਜ਼ਿਆਦਾ ਮਾਤਰਾ ਵਿੱਚ ਉਰਜਾ ਪ੍ਰਾਪਤ ਕੀਤੀ ਜਾ ਸਕਦੀ ਹੈ । ਇਸ ਲਈ ਵਿਕਸਿਤ ਅਤੇ ਵਿਕਾਸਸ਼ੀਲ ਦੇਸ਼ ਨਿਊਕਲੀਅਰ ਊਰਜਾ ਤੋਂ ਬਿਜਲੀ ਊਰਜਾ ਦਾ ਰੂਪਾਂਤਰਨ ਕਰ ਰਹੇ ਹਨ ।

ਇਸ ਦੇ ਹੇਠ ਲਿਖੇ ਲਾਭ ਹਨ-

  1. ਅਧਿਕ ਊਰਜਾ ਪ੍ਰਾਪਤੀ ਲਈ ਘੱਟ ਬਾਲਣ ਦੀ ਲੋੜ ਪੈਂਦੀ ਹੈ ।
  2. ਇਹ ਊਰਜਾ ਪ੍ਰਾਪਤੀ ਦਾ ਭਰੋਸੇਯੋਗ ਸੋਮਾ ਅਤੇ ਲੰਬੇ ਸਮੇਂ ਤੱਕ ਬਿਜਲੀ ਊਰਜਾ ਪ੍ਰਦਾਨ ਕਰਨ ਵਿੱਚ ਸਮਰੱਥ ਹੈ ।
  3. ਹੋਰ ਊਰਜਾ ਸੋਮਿਆਂ ਦੀ ਤੁਲਨਾ ਵਿੱਚ ਘੱਟ ਖ਼ਰਚੇ ਤੇ ਊਰਜਾ ਪ੍ਰਦਾਨ ਕਰਦਾ ਹੈ ।

PSEB 10th Class Science Solutions Chapter 14 ਊਰਜਾ ਦੇ ਸੋਮੇ

ਪ੍ਰਸ਼ਨ 11.
ਕੀ ਕੋਈ ਊਰਜਾ ਸੋਮਾ ਪ੍ਰਦੂਸ਼ਣ ਰਹਿਤ ਹੋ ਸਕਦਾ ਹੈ ? ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਨਹੀਂ, ਕੋਈ ਵੀ ਊਰਜਾ ਸੋਮੇ ਪੂਰਨ ਰੂਪ ਵਿੱਚ ਪ੍ਰਦੂਸ਼ਣ ਰਹਿਤ ਨਹੀਂ ਹੋ ਸਕਦਾ ਹੈ । ਕੁੱਝ ਸੋਮੇ ਊਰਜਾ ਉਤਪੰਨ ਕਰਦੇ ਸਮੇਂ ਪ੍ਰਦੂਸ਼ਣ ਉਤਪੰਨ ਕਰਦੇ ਹਨ ਅਤੇ ਕੁੱਝ ਊਰਜਾ ਸੋਮਿਆਂ ਦੇ ਨਿਰਮਾਣ ਵਿੱਚ ਪ੍ਰਦੂਸ਼ਣ ਹੁੰਦਾ ਹੈ। ਉਦਾਹਰਨ ਲਈ ਸੂਰਜੀ ਸੈੱਲ ਨੂੰ ਪ੍ਰਦੂਸ਼ਣ ਮੁਕਤ ਊਰਜਾ ਸੋਮਾ ਕਿਹਾ ਜਾ ਸਕਦਾ ਹੈ, ਪਰੰਤੂ ਇਸ ਜੁਗਤ ਦੇ ਨਿਰਮਾਣ ਸਮੇਂ ਪ੍ਰਦੂਸ਼ਣ ਹੁੰਦਾ ਹੈ ਜਿਸ ਤੋਂ ਪਰਿਆਵਰਣ ਨੂੰ ਨੁਕਸਾਨ ਹੁੰਦਾ ਹੈ ।

ਪ੍ਰਸ਼ਨ 12.
ਰਾਕੇਟ ਬਾਲਣ ਦੇ ਰੂਪ ਵਿੱਚ ਹਾਈਡਰੋਜਨ ਦਾ ਉਪਯੋਗ ਕੀਤਾ ਜਾਂਦਾ ਰਿਹਾ ਹੈ। ਕੀ ਤੁਸੀਂ ਇਸ ਨੂੰ ਸੀ.ਐੱਨ. ਜੀ. (C.N.G.) ਦੀ ਤੁਲਨਾ ਵਿੱਚ ਵਧੇਰੇ ਸਾਫ਼-ਸੁਥਰਾ ਬਾਲਣ ਮੰਨਦੇ ਹੋ ? ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਹਾਈਡਰੋਜਨ ਨਿਸ਼ਚਿਤ ਰੂਪ ਵਿੱਚ CNG ਦੀ ਤੁਲਨਾ ਵਿੱਚ ਸਵੱਛ ਬਾਲਣ ਹੈ ਕਿਉਂਕਿ ਨਾ ਤਾਂ ਇਸ ਦਾ ਅਪੂਰਨ ਦਹਿਨ ਹੁੰਦਾ ਹੈ ਅਤੇ ਨਾ ਹੀ ਹਾਈਡਰੋਜਨ ਜਲਣ ਤੇ ਕੋਈ ਜ਼ਹਿਰੀਲੀ ਗੈਸ ਉਤਪੰਨ ਕਰਦੀ ਹੈ ਜਦਕਿ CNG ਦੁਆਰਾ CO2 ਅਤੇ SO2 ਜਿਹੀਆਂ ਗ੍ਰੀਨ ਹਾਊਸ ਗੈਸਾਂ ਉਤਪੰਨ ਹੁੰਦੀਆਂ ਹਨ ।

ਪ੍ਰਸ਼ਨ 13.
ਅਜਿਹੇ ਦੋ ਊਰਜਾ ਸੋਮਿਆਂ ਦੇ ਨਾਂ ਲਓ ਜਿਨ੍ਹਾਂ ਨੂੰ ਤੁਸੀਂ ਨਵਿਆਉਣਯੋਗ ਮੰਨਦੇ ਹੋ। ਆਪਣੀ ਚੋਣ ਲਈ ਤਰਕ (ਕਾਰਨ) ਦਿਓ ।
ਉੱਤਰ-
ਜੈਵ ਪਦਾਰਥ ਅਤੇ ਵਹਿੰਦੇ ਹੋਏ ਪਾਣੀ ਦੀ ਊਰਜਾ, ਊਰਜਾ ਦੇ ਦੋ ਪੂਰਤੀਯੋਗ ਸੋਮੇ ਹਨ ਕਿਉਂਕਿ ਜੀਵ ਪਦਾਰਥ (ਜੰਗਲਾਂ ਤੋਂ ਪ੍ਰਾਪਤ ਲੱਕੜ) ਨੂੰ ਦੁਬਾਰਾ ਪ੍ਰਾਪਤ ਕੀਤਾ ਜਾ ਸਕਦਾ ਹੈ । ਇਸ ਲਈ ਇਨ੍ਹਾਂ ਨੂੰ ਨਵਿਆਉਣਯੋਗ ਸੋਮਾ ਮੰਨਿਆ ਜਾ ਸਕਦਾ ਹੈ । ਵਹਿੰਦੇ ਹੋਏ ਜਲ ਦੀ ਉਰਜਾ ਅਸਲ ਵਿੱਚ ਸੂਰਜੀ ਉਰਜਾ ਦਾ ਹੀ ਇੱਕ ਰੂਪ ਹੈ। ਇਸ ਲਈ ਇਹ ਵੀ ਊਰਜਾ ਦਾ ਇਕ ਨਵਿਆਉਣਯੋਗ ਸੋਮਾ ਹੈ ।

ਪ੍ਰਸ਼ਨ 14.
ਅਜਿਹੇ ਦੋ ਊਰਜਾ ਸੋਮਿਆਂ ਦੇ ਨਾਂ ਲਓ ਜਿਨ੍ਹਾਂ ਨੂੰ ਤੁਸੀਂ ਮੁੱਕਣ ਯੋਗ ਸਮਝਦੇ ਹੋ। ਆਪਣੀ ਚੋਣ ਲਈ ਦਲੀਲ ਦਿਓ ।
ਉੱਤਰ-
ਕੋਲਾ ਅਤੇ ਪੈਟਰੋਲੀਅਮ ਦੋਨੋਂ ਊਰਜਾ ਦੇ ਮੁੱਕਣ ਯੋਗ (ਨਾ-ਨਵਿਆਉਯੋਗ) ਸੋਮੇ ਹਨ ।
ਕੋਲੇ ਅਤੇ ਪੈਟਰੋਲੀਅਮ ਦੋਨੋਂ ਊਰਜਾ ਦੇ ਉਪਲੱਬਧ ਭੰਡਾਰ ਛੇਤੀ ਹੀ ਮੁੱਕਣ ਵਾਲੇ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਦੁਬਾਰਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ ਹੈ । ਇਸ ਲਈ ਇਹ ਦੋਨੋਂ ਉਰਜਾ ਦੇ ਮੁੱਕਣ ਯੋਗ (ਨਾ-ਨਵਿਆਉਣਯੋਗ) ਸੋਮੇ ਹਨ ।

PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

Punjab State Board PSEB 10th Class Science Book Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ Textbook Exercise Questions and Answers.

PSEB Solutions for Class 10 Science Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

PSEB 10th Class Science Guide ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ Textbook Questions and Answers

ਪ੍ਰਸ਼ਨ 1.
ਹੇਠ ਲਿਖਿਆਂ ਵਿਚੋਂ ਕਿਹੜਾ ਕਿਸੇ ਲੰਬੀ ਸਿੱਧੀ ਤਾਰ ਦੇ ਨੇੜੇ ਚੁੰਬਕੀ ਖੇਤਰ ਦਾ ਸਹੀ ਵਰਣਨ ਕਰਦਾ ਹੈ ?
(a) ਤਾਰ ਦੇ ਉੱਪਰ ਸਿੱਧੀਆਂ ਲੰਬ ਰੂਪੀ ਰੇਖਾਵਾਂ ਦਾ ਬਣਦਾ ਖੇਤਰ ।
(b) ਤਾਰ ਦੇ ਸਮਾਨਾਂਤਰ ਸਿੱਧੀਆਂ ਰੇਖਾਵਾਂ ਦਾ ਬਣਦਾ ਖੇਤਰ ।
(c) ਤਾਰ ਤੋਂ ਪੈਦਾ ਅਰਧ-ਵਿਆਸੀ ਰੇਖਾਵਾਂ ਦਾ ਬਣਦਾ ਖੇਤਰ ।
(d) ਤਾਰ ਦੇ ਦੁਆਲੇ ਸਮਕੇਂਦਰੀ ਚੱਕਰਾਂ ਦਾ ਬਣਦਾ ਖੇਤਰ ।
ਉੱਤਰ-
(d) ਤਾਰ ਦੇ ਦੁਆਲੇ ਸਮਕੇਂਦਰੀ ਚੱਕਰਾਂ ਦਾ ਬਣਦਾ ਖੇਤਰ ।

ਪ੍ਰਸ਼ਨ 2.
ਬਿਜਲ-ਚੁੰਬਕੀ ਰਣ ਦੀ ਘਟਨਾ- .
(a) ਕਿਸੇ ਵਸਤੂ ਨੂੰ ਚਾਰਜ ਕਰਨ ਦੀ ਪ੍ਰਕਿਰਿਆ ਹੈ ?
(b) ਕਿਸੇ ਕੁੰਡਲੀ ਤੋਂ ਬਿਜਲਈ ਧਾਰਾ ਪ੍ਰਵਾਹਿਤ ਹੋਣ ਦੇ ਕਾਰਨ ਚੁੰਬਕੀ ਖੇਤਰ ਉਤਪੰਨ ਕਰਨ ਦੀ ਪ੍ਰਕਿਰਿਆ ਹੈ ।
(c) ਕੁੰਡਲੀ ਅਤੇ ਚੁੰਬਕੇ ਦੇ ਵਿੱਚ ਸਾਪੇਖਿਕ ਗਤੀ ਦੇ ਕਾਰਨ ਕੁੰਡਲੀ ਵਿੱਚ ਪੇਰਿਤ ਬਿਜਲੀ ਧਾਰਾ ਪੈਦਾ ਕਰਨਾ ।
(d) ਕਿਸੇ ਬਿਜਲੀ ਮੋਟਰ ਦੀ ਕੁੰਡਲੀ ਨੂੰ ਘੁੰਮਾਉਣ ਦੀ ਪ੍ਰਕਿਰਿਆ ਹੈ ।
ਉੱਤਰ-
(c) ਕੁੰਡਲੀ ਅਤੇ ਚੁੰਬਕ ਦੇ ਵਿੱਚ ਸਾਪੇਖਿਕ ਗਤੀ ਦੇ ਕਾਰਨ ਕੁੰਡਲੀ ਵਿੱਚ ਪ੍ਰੇਮ੍ਰਿਤ ਬਿਜਲੀ ਧਾਰਾ ਪੈਦਾ ਕਰਨਾ ।

PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

ਪ੍ਰਸ਼ਨ 3.
ਬਿਜਲਈ ਧਾਰਾ ਪੈਦਾ ਕਰਨ ਦੀ ਵਿਉਂਤ ਕਹਿੰਦੇ ਹਨ :
(a) ਜਨਰੇਟਰ
(b) ਗੈਲਵੈਨੋਮੀਟਰ
(c) ਐਮਮੀਟਰ
(d) ਮੋਟਰ ।
ਉੱਤਰ-
(a) ਜਨਰੇਟਰ ।

ਪ੍ਰਸ਼ਨ 4.
ਕਿਸੇ AC ਜਨਰੇਟਰ ਅਤੇ DC ਜਨਰੇਟਰ ਵਿੱਚ ਇੱਕ ਮੂਲ ਅੰਤਰ ਹੈ ਕਿ-
(a) AC ਜਨਰੇਟਰ ਵਿੱਚ ਬਿਜਲੀ ਚੁੰਬਕ ਹੁੰਦਾ ਹੈ ਜਦੋਂ ਕਿ DC ਜਨਰੇਟਰ ਵਿੱਚ ਸਥਾਈ ਚੁੰਬਕ ਹੁੰਦਾ ਹੈ ।
(b) DC ਜਨਰੇਟਰ ਉੱਚੀ ਵੋਲਟਤਾ ਪੈਦਾ ਕਰਦਾ ਹੈ ।
(c) AC ਜਨਰੇਟਰ ਉੱਚੀ ਵੋਲਟਤਾ ਪੈਦਾ ਕਰਦਾ ਹੈ
(d) AC ਜਨਰੇਟਰ ਵਿੱਚ ਵਿਭੇਦਿਤ ਰਿੰਗ ਹੁੰਦੇ ਹਨ ਜਦੋਂ ਕਿ DC ਜਨਰੇਟਰ ਵਿਚ ਦਿਸ਼ਾ ਪਰਾਵਰਤਕ (Commutator) ਹੁੰਦਾ ਹੈ ।
ਉੱਤਰ-
(d) AC ਜਨਰੇਟਰ ਵਿੱਚ ਵਿਭੇਦਿਤ ਰਿੰਗ ਹੁੰਦੇ ਹਨ ਜਦੋਂ ਕਿ DC ਜਨਰੇਟਰ ਵਿਚ ਦਿਸ਼ਾ ਪਰਾਵਰਤਕ (Commutator) ਹੁੰਦਾ ਹੈ ।

ਪ੍ਰਸ਼ਨ 5.
ਸਾਰਟ ਸਰਕਟ ਸਮੇਂ ਸਰਕਟ ਵਿੱਚ ਬਿਜਲਈ ਧਾਰਾ ਦਾ ਮਾਨ-
(a) ਬਹੁਤ ਘੱਟ ਹੋ ਜਾਂਦਾ ਹੈ
(b) ਪਰਿਵਰਤਿਤ ਨਹੀਂ ਹੁੰਦਾ ।
(c) ਬਹੁਤ ਅਧਿਕ ਵੱਧ ਜਾਂਦਾ ਹੈ
(d) ਨਿਰੰਤਰ ਪਰਿਵਰਤਿਤ ਹੁੰਦਾ ਹੈ ।
ਉੱਤਰ-
(c) ਬਹੁਤ ਅਧਿਕ ਵੱਧ ਜਾਂਦਾ ਹੈ ।

ਪ੍ਰਸ਼ਨ 6.
ਹੇਠ ਲਿਖੇ ਕਥਨਾਂ ਵਿਚੋਂ ਕਿਹੜਾ ਸਹੀ ਹੈ ਅਤੇ ਕਿਹੜਾ ਗਲਤ ਹੈ-
(a) ਬਿਜਲੀ ਮੋਟਰ ਯੰਤਰਿਕ ਉਰਜਾ ਨੂੰ ਬਿਜਲੀ ਉਰਜਾ ਵਿੱਚ ਪਰਿਵਰਤਿਤ ਕਰਦੀ ਹੈ ।
(b) ਬਿਜਲੀ ਜਨਰੇਟਰ ਬਿਜਲ-ਚੁੰਬਕੀ ਪ੍ਰੇਰਣ ਦੇ ਸਿਧਾਂਤ ‘ਤੇ ਕਾਰਜ ਕਰਦਾ ਹੈ ।
(c) ਕਿਸੇ ਲੰਬੀ ਗੋਲਾਕਾਰ ਬਿਜਲੀ ਧਾਰਾ ਵਾਲੀ ਕੁੰਡਲੀ ਦੇ ਕੇਂਦਰ ਉੱਤੇ ਚੁੰਬਕੀ ਖੇਤਰ ਸਮਾਨਾਂਤਰ ਸਿੱਧੀਆਂ ਖੇਤਰੀ ਰੇਖਾਵਾਂ ਹੁੰਦਾ ਹੈ !
(d) ਹਰੇ ਬਿਜਲ ਰੋਧਕ ਵਾਲੀ ਤਾਰ ਆਮ ਕਰਕੇ ਬਿਜਲੀ ਸਪਲਾਈ ਦੀ ਲਾਇਵ ਤਾਰ ਹੁੰਦੀ ਹੈ ।
ਉੱਤਰ-
(a) ਗ਼ਲਤ
(b) ਸਹੀ
(c) ਸਹੀ
(d) ਗ਼ਲਤ ।

ਪ੍ਰਸ਼ਨ 7.
ਚੁੰਬਕੀ ਖੇਤਰ ਉਤਪੰਨ ਕਰਨ ਦੇ ਤਿੰਨ ਢੰਗਾਂ ਦੀ ਸੂਚੀ ਬਣਾਓ ।
ਉੱਤਰ-
ਚੁੰਬਕੀ ਖੇਤਰ ਉਤਪੰਨ ਕਰਨ ਦੇ ਢੰਗ-

  1. ਸਥਾਈ ਛੜ ਚੁੰਬਕ
  2. ਬਿਜਲੀ ਚੁੰਬਕ
  3. ਬਿਜਲੀ ਪ੍ਰੇਣ ਚੁੰਬਕ ।

ਪ੍ਰਸ਼ਨ 8.
ਸੋਲੀਨਾਇਡ ਚੁੰਬਕ ਦੀ ਤਰ੍ਹਾਂ ਕਿਵੇਂ ਵਿਵਹਾਰ ਕਰਦੀ ਹੈ ? ਕੀ ਤੁਸੀਂ ਛੜ ਚੁੰਬਕ ਦੀ ਸਹਾਇਤਾ ਨਾਲ ਕਿਸੇ ਬਿਜਲੀ ਧਾਰਾ ਵਾਲੇ ਸੋਲਨਾਇਡ ਦੇ ਉੱਤਰੀ ਧਰੁਵ ਦਾ ਪਤਾ ਕਰ ਸਕਦੇ ਹੋ ?
ਉੱਤਰ-

  1. ਛੜ ਚੁੰਬਕ ਅਤੇ ਸੋਲੀਨਾਇਡ ਦੋਨਾਂ ਨੂੰ ਸੁਤੰਤਰਤਾਪੂਰਵਕ ਲਟਕਾਉਣ ਤੇ ਦੋਨਾਂ ਦੇ ਉੱਤਰ-ਦੱਖਣ ਦਿਸ਼ਾ ਵਿੱਚ ਠਹਿਰਦੇ ਹਨ ।
  2. ਛੜ ਚੁੰਬਕ ਅਤੇ ਸੋਲੀਨਾਇਡ ਸਮਾਨ ਧਰੁਵਾਂ ਨੂੰ ਪ੍ਰਤਿਕਰਸ਼ਿਤ (ਆਕਰਸ਼ਿਤ) ਅਤੇ ਅਸਮਾਨ ਵਿਪਰੀਤ) ਧਰੁਵਾਂ ਨੂੰ ਆਕਰਸ਼ਿਤ ਕਰਦੇ ਹਨ
  3. ਛੜ ਚੁੰਬਕ ਅਤੇ ਸੋਲੀਨਾਇਡ ਦੋਨੋਂ ਚੁੰਬਕੀ ਪਦਾਰਥਾਂ (ਜਿਵੇਂ ਲੋਹਾ, ਕੋਬਾਲਟ ਅਤੇ ਨਿਕਲ) ਨੂੰ ਆਪਣੇ ਵੱਲ ਆਕਰਸ਼ਿਤ ਕਰਦੇ ਹਨ ।
  4. ਛੜ ਚੁੰਬਕ ਅਤੇ ਸੋਲੀਨਾਇਡ ਦੋਨਾਂ ਦੇ ਨੇੜੇ ਦਿਸ਼ਾ ਸੂਚਕ ਸੂਈ ਲਿਆਉਣ ‘ਤੇ ਸੂਈ ਵਿਖੇਪਿਤ ਹੋ ਜਾਂਦੀ ਹੈ ।
  5. ਸੁਤੰਤਰਤਾਪੂਰਵਕ ਲਟਕ ਰਹੇ ਚੁੰਬਕ ਜਾਂ ਸੋਲੀਨਾਇਡ ਦੇ ਨੇੜੇ ਇੱਕ ਹੋਰ ਧਾਰਾਵਾਹੀ ਤਾਰ ਲਿਆਉਣ ਨਾਲ ਦੋਨੋਂ ਵਿਖੇਪਿਤ ਹੋ ਜਾਂਦੇ ਹਨ ।

ਛੜ ਚੁੰਬਕ ਦੁਆਰਾ ਸੋਲੀਨਾਇਡ ਦੇ ਧਰੁਵ ਨਿਰਧਾਰਨ ਕਰਨਾ-

  1. ਇੱਕ ਸੁਤੰਤਰਤਾ ਪੂਰਵਕ ਖਿਤਿਜ ਅਵਸਥਾ ਵਿੱਚ ਲਟਕ ਰਹੀ ਧਾਰਾਵਾਹੀ ਸੋਲੀਨਾਇਡ ਦੇ ਇੱਕ ਸਿਰੇ ਦੇ ਨੇੜੇ ਛੜ ਚੁੰਬਕ ਦਾ ਉੱਤਰੀ ਧਰੁਵ ਲਿਆਓ । ਜੇਕਰ ਧਾਰਾਵਾਹੀ ਸੋਲੀਨਾਇਡ ਆਕਰਸ਼ਿਤ ਹੁੰਦੀ ਹੈ ਤਾਂ ਇਹ ਸਿਰਾ ਸੋਲੀਨਾਇਡ ਦਾ ਦੱਖਣੀ ਧਰੁਵ ਹੋਵੇਗਾ ਅਤੇ ਦੂਜਾ ਸਿਰਾ ਉੱਤਰੀ ਧਰੁਵ ਹੋਵੇਗਾ ।
  2. ਜੇਕਰ ਛੜ ਚੁੰਬਕ ਦਾ ਉੱਤਰੀ ਧਰੁਵ ਸੋਲੀਨਾਇਡ ਦੇ ਨੇੜੇ ਲਿਆਉਣ ਨਾਲ ਸੋਲੀਨਾਇਡ ਵਿਖੇਪਿਤ ਹੋ ਜਾਂਦੀ ਹੈ ਤਾਂ ਛੜ ਚੁੰਬਕ ਦੇ ਉੱਤਰੀ ਧਰੁਵ ਦੇ ਸਾਹਮਣੇ ਵਾਲਾ ਸੋਲੀਨਾਇਡ ਦਾ ਸਿਰਾ ਉੱਤਰੀ ਧਰੁਵ ਅਤੇ ਦੂਜਾ ਸਿਰਾ ਦੱਖਣੀ ਧਰੁਵ ਹੋਵੇਗਾ ।

PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

ਪ੍ਰਸ਼ਨ 9.
ਕਿਸੇ ਚੁੰਬਕੀ ਖੇਤਰ ਵਿੱਚ ਸਥਿਤ ਬਿਜਲੀ ਧਾਰਾ ਵਾਲੇ ਚਾਲਕ ਉੱਤੇ ਲੱਗ ਰਿਹਾ ਬਲ ਕਦੋਂ ਅਧਿਕਤਮ ਹੁੰਦਾ ਹੈ ?
ਉੱਤਰ-
ਕਿਸੇ ਚੰਬਕੀ ਖੇਤਰ ਵਿੱਚ ਸਥਿਤ ਬਿਜਲੀ ਧਾਰਾਵਾਹੀ ਚਾਲਕ ਉੱਤੇ ਲੱਗ ਰਿਹਾ ਬਲ ਉਸ ਸਮੇਂ ਅਧਿਕਤਮ ਹੁੰਦਾ ਹੈ ਜਦੋਂ ਬਿਜਲੀ ਧਾਰਾ ਦੀ ਦਿਸ਼ਾ ਚੁੰਬਕੀ ਖੇਤਰ ਦੀ ਦਿਸ਼ਾ ਦੇ ਲੰਬ ਹੋਵੇ ।

ਪ੍ਰਸ਼ਨ 10.
ਮੰਨ ਲਓ ਤੁਸੀਂ ਕਿਸੇ ਚੈਂਬਰ ਵਿੱਚ ਆਪਣੀ ਪਿੱਠ ਨੂੰ ਕਿਸੇ ਇੱਕ ਕੰਧ ਨਾਲ ਲਗਾ ਕੇ ਬੈਠੇ ਹੋ । ਕੋਈ ਇਲੈੱਕਟਰਾਨ ਪੁੰਜ ਤੁਹਾਡੇ ਪਿੱਛੇ ਦੀ ਕੰਧ ਤੋਂ ਸਾਹਮਣੇ ਵਾਲੀ ਕੰਧ ਵੱਲ ਖਤਿਜ ਗਤੀ ਕਰਦਾ ਹੋਇਆ ਕਿਸੇ ਪ੍ਰਬਲ ਚੁੰਬਕੀ ਖੇਤਰ ਦੁਆਰਾ ਤੁਹਾਡੇ ਸੱਜੇ ਪਾਸੇ ਵਿਖੇਪਿਤ ਹੋ ਜਾਂਦਾ ਹੈ । ਚੁੰਬਕੀ ਖੇਤਰ ਦੀ ਦਿਸ਼ਾ ਕੀ ਹੈ ?
ਉੱਤਰ-
ਫਲੇਮਿੰਗ ਦੇ ਖੱਬੇ ਹੱਥ ਦੇ ਨਿਯਮ ਅਨੁਸਾਰ ਲੱਗ ਰਹੇ ਬਲ ਦੀ ਦਿਸ਼ਾ ਚੁੰਬਕੀ ਖੇਤਰ ਅਤੇ ਬਿਜਲਈ ਧਾਰਾ ਦੋਨਾਂ ਦੀ ਦਿਸ਼ਾਵਾਂ ਦੇ ਲੰਬ ਹੁੰਦੀ ਹੈ । ਬਿਜਲਈ ਧਾਰਾ ਦੀ ਦਿਸ਼ਾ ਇਲੈੱਕਟ੍ਰਾਨ ਦੀ ਗਤੀ ਦੀ ਦਿਸ਼ਾ ਦੇ ਉਲਟ ਦਿਸ਼ਾ ਵਿੱਚ ਹੁੰਦੀ ਹੈ । ਇਸ ਲਈ ਚੁੰਬਕੀ ਖੇਤਰ ਦੀ ਦਿਸ਼ਾ ਹੇਠਾਂ ਵੱਲ ਹੋਵੇਗੀ ।

ਪ੍ਰਸ਼ਨ 11.
ਬਿਜਲੀ ਮੋਟਰ ਦਾ ਅੰਕਿਤ ਚਿੱਤਰ ਖਿੱਚੋ । ਇਸ ਦਾ ਸਿਧਾਂਤ ਅਤੇ ਕਾਰਜ ਵਿਧੀ ਸਪੱਸ਼ਟ ਕਰੋ । ਬਿਜਲੀ ਮੋਟਰ ਵਿੱਚ ਵਿਭੇਦਿਤ ਰਿੰਗ ਦਾ ਕੀ ਮਹੱਤਵ ਹੈ ?
ਜਾਂ
ਅੰਕਿਤ ਚਿੱਤਰ ਦੀ ਸਹਾਇਤਾ ਨਾਲ ਬਿਜਲੀ ਦੀ ਮੋਟਰ ਦਾ ਸਿਧਾਂਤ, ਰਚਨਾ ਅਤੇ ਕਾਰਜ ਵਿਧੀ ਸਮਝਾਓ ।
ਉੱਤਰ-
ਬਿਜਲੀ ਮੋਟਰ – ਬਿਜਲੀ ਮੋਟਰ, ਬਿਜਲ ਉਰਜਾ (ਬਿਜਲਈ ਧਾਰਾ) ਨੂੰ ਯੰਤਰਿਕ ਉਰਜਾ (ਗਤੀ) ਵਿੱਚ ਪਰਿਵਰਤਿਤ ਕਰ ਦਿੰਦੀ ਹੈ । ਰੋਜ਼ਾਨਾ ਜੀਵਨ ਵਿੱਚ ਬਿਜਲੀ ਮੋਟਰਾਂ ਦਾ ਕਈ ਸਥਾਨਾਂ ‘ਤੇ ਪ੍ਰਯੋਗ ਕੀਤਾ ਜਾਂਦਾ ਹੈ-ਜਿਵੇਂ ਕਿ ਵਾਲ ਸੁਕਾਉਣ ਵਾਲਾ ਯੰਤਰ (ਡਰਾਇਰ), ਪੱਖੇ, ਪਾਣੀ ਦੇ ਪੰਪ ਅਤੇ ਕਈ ਵਾਹਨ ਅਤੇ ਉਦਯੋਗ ।

ਸਿਧਾਂਤ-ਜਦੋਂ ਕਿਸੇ ਕਰੰਟ ਵਾਹਕ ਕੁੰਡਲੀ ਨੂੰ ਚੁੰਬਕੀ ਖੇਤਰ ਵਿੱਚ ਰੱਖਿਆ ਜਾਂਦਾ ਹੈ ਤਾਂ ਇਸ ਕੁੰਡਲੀ ਦੀਆਂ ਭੁਜਾਵਾਂ ‘ਤੇ ਵਾਹਕ ਬਲ ਕਿਰਿਆ ਕਰਦਾ ਹੈ ਜੋ ਕੁੰਡਲੀ ਨੂੰ ਘੁਮਾਉਣ ਦਾ ਯਤਨ ਕਰਦਾ ਹੈ ।

ਬਨਾਵਟ-ਬਿਜਲੀ ਮੋਟਰ ਦੇ ਹੇਠ ਲਿਖੇ ਭਾਗ ਹਨ-

  1. ਆਰਮੇਚਰ ਕੁੰਡਲੀ – ਆਰਮੇਚਰ ਕੁੰਡਲੀ ABCD ਇੱਕ ਨਰਮ ਲੋਹੇ ਦੀ ਛੜ ਦੇ ਗਿਰਦ ਲਪੇਟੀ ਇੱਕ ਕੁੰਡਲੀ ਆਪਣੇ ਧੁਰੇ ਦੇ ਗਿਰਦ ਘੁੰਮਣ ਲਈ ਸੁਤੰਤਰ ਹੁੰਦੀ ਹੈ ।
  2. ਦਿਸ਼ਾ ਪਰਿਵਰਤਕ – ਦਿਸ਼ਾ ਪਰਿਵਰਤਕ ਕੁੰਡਲੀ, ਵਿਭਾਜਿਤ ਛੱਲਿਆਂ ਨਾਲ S1 ਅਤੇ S2 ਨੂੰ ਜੁੜੀ ਹੁੰਦੀ ਹੈ ।
  3. ਹਾਰਸ-ਸੂ ਚੁੰਬਕ – ਕੁੰਡਲੀ ਨੂੰ ਹਾਰਸ-ਸੂ (ਘੋੜੇ ਦੀ ਨਾਲ ਜਿਹੇ) ਚੁੰਬਕ ਦੇ ਸ਼ਕਤੀਸ਼ਾਲੀ ਧਰੁਵਾਂ ਦੇ ਵਿਚਕਾਰ ਰੱਖਿਆ ਜਾਂਦਾ ਹੈ !
  4. ਕਾਰਬਨ ਬੁਰਸ਼ – ਕਾਰਬਨ ਬਰੁਸ਼ B1 ਅਤੇ B2 ਦਾ ਜੋੜਾ ਵਿਭਾਜਿਤ ਛੱਲਿਆਂ ਨੂੰ ਦਬਾ ਕੇ ਰੱਖਦਾ ਹੈ । D.C. ਧਾਰਾ ਦਾ ਇੱਕ ਸਰੋਤ ਇਨ੍ਹਾਂ ਕਾਰਬਨ ਬਰੁਸ਼ਾਂ ਨਾਲ ਜੁੜਿਆ ਹੁੰਦਾ ਹੈ ।

ਕਾਰਜ ਵਿਧੀ – ਮੰਨ ਲਓ ਕੁੰਡਲੀ ABCD ਦਾ ਤਲ ਖਿਤਿਜ ਹੈ ਅਤੇ ਵਿਭਾਜਿਤ ਛੱਲੇ S1 ਅਤੇ S2 ਬੁਰਸ਼ B1 ਅਤੇ B2 ਨੂੰ ਛੂਹ ਰਹੇ ਹਨ । ਜਿਵੇਂ ਕਿ ਚਿੱਤਰ ਵਿੱਚ ਦਰਸਾਇਆ ਗਿਆ ਹੈ । ਧਾਰਾ ਘੜੀ ਦੀ ਦਿਸ਼ਾ ਦੇ ਉਲਟ ਦਿਸ਼ਾ ਵਿੱਚ ਪ੍ਰਵਾਹਿਤ ਕੀਤੀ ਜਾਂਦੀ ਹੈ ।

ਫਲੈਮਿੰਗ ਦੇ ਖੱਬੇ ਹੱਥ ਦੇ ਨਿਯਮ ਅਨੁਸਾਰ AB ਬਾਹਰ ਵੱਲ ਕਾਗ਼ਜ਼ ਦੇ ਤਲ ਦੇ ਲੰਬ ਦਿਸ਼ਾ ਵਿੱਚ ਇੱਕ ਬਲ F ਮਹਿਸੂਸ ਕਰਦੀ ਹੈ । ਭੁਜਾ DC ਅੰਦਰ ਵੱਲ ਕਾਗ਼ਜ਼ ਦੇ ਤਲ ਤੇ ਸਮਾਨਾਂਤਰ ਬਲ Fਮਹਿਸੂਸ ਕਰਦੀ ਹੈ ।
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 1
ਕਿਉਂਕਿ CB ਅਤੇ AD ਭੁਜਾਵਾਂ ਚੁੰਬਕੀ ਖੇਤਰ ਦੇ ਸਮਾਨੰਤਰ ਹਨ, ਇਸ ਲਈ ਕੋਈ ਬਲ ਮਹਿਸੂਸ ਨਹੀਂ ਕਰਦੀਆਂ । ਭੁਜਾਵਾਂ AB ਅਤੇ CD ਤੇ ਕਿਰਿਆ ਕਰ ਰਹੇ ਬਲ ਬਰਾਬਰ ਪਰੰਤੂ ਉਲਟ ਦਿਸ਼ਾਈ ਹਨ ਜਿਹੜੇ ਵਿਭਿੰਨ ਬਿੰਦੂਆਂ ਤੇ ਕਿਰਿਆ ਕਰਕੇ ਇੱਕ ਜੋੜਾ ਬਲ ਬਣਾਉਂਦਾ ਹੈ ਜਿਸ ਦੇ ਸਿੱਟੇ ਵਜੋਂ ਕੁੰਡਲੀ ਘੜੀ ਵਾਲੀ ਦਿਸ਼ਾ ਵਿੱਚ ਘੁੰਮਣ ਲਗਦੀ ਹੈ । ਜਦੋਂ ਕੁੰਡਲੀ ਕਾਗ਼ਜ਼ ਦੇ ਤਲ ਦੇ ਲੰਬ ਦਿਸ਼ਾ ਵਿੱਚ ਆ ਜਾਂਦੀ ਹੈ ਅਤੇ ਭੁਜਾ AB ਅਤੇ CD ਹੇਠਾਂ ਹੋ ਜਾਂਦੀ ਹੈ ਤਾਂ ਜੋੜਾ ਬਲ ਸਿਫਰ ਹੋ ਜਾਂਦਾ ਹੈ, ਪਰੰਤੁ ਜਤਾ ਦੇ ਕਾਰਨ ਕੁੰਡਲੀ ਘੁੰਮਦੀ ਰਹਿੰਦੀ ਹੈ । ਵਿਭਾਜਿਤ ਛੱਲਾ S1 ਅਤੇ ਬਰੁਸ਼ B2 ਪਰਸਪਰ ਸੰਪਰਕ ਵਿੱਚ ਅਤੇ ਵਿਭਾਜਿਤ ਛੱਲਾ S2 ਬਰੁਸ਼ B1 ਦੇ ਸੰਪਰਕ ਵਿੱਚ ਆ ਜਾਂਦਾ ਹੈ ।

ਵਿਭਾਜਿਤ ਛੱਲੇ ਆਪਣੀ ਸਥਿਤੀ ਬਦਲਦੇ ਹਨ ਨਾ ਕਿ ਬਰੁਸ਼ B1 ਅਤੇ B2 – ਫਿਰ ਜਦੋਂ ਬਿਜਲਈ ਧਾਰਾ ਕੁੰਡਲੀ ਵਿਚੋਂ ਦਿਸ਼ਾ ABCD ਵਿਚੋਂ ਲੰਘਦੀ ਹੈ ਤਾਂ ਕੁੰਡਲੀ ਦੀਆਂ ਭੁਜਾਵਾਂ ਤੇ ਕਿਰਿਆ ਕਰਕੇ ਬਲ ਉਸ ਦਿਸ਼ਾ ਵਿੱਚ ਬਾਹਰ ਵੱਲ ਜੋੜਾ ਬਲ ਬਣਾਉਂਦਾ ਹੈ । ਇਸ ਦੇ ਸਿੱਟੇ ਵਜੋਂ ਕੁੰਡਲੀ ਉਸੇ ਦਿਸ਼ਾ ਵਿੱਚ ਘੁੰਮਣਾ ਜਾਰੀ ਰੱਖਦੀ ਹੈ ।

ਇਸ ਤਰ੍ਹਾਂ ਮੋਟਰ ਦੀ ਕੁੰਡਲੀ ਦੇ ਧੁਰੇ ਤੇ ਜੇਕਰ ਕੋਈ ਪਹੀਆ ਲੱਗਾ ਹੋਵੇ ਤਾਂ ਪਹੀਆ ਕੋਈ ਮਸ਼ੀਨਾਂ ਨੂੰ ਚਲਾ ਸਕਦਾ ਹੈ ।

ਪ੍ਰਸ਼ਨ 12.
ਅਜਿਹੇ ਕੁੱਝ ਯੰਤਰਾਂ ਦੇ ਨਾਂ ਲਿਖੋ ਜਿਨ੍ਹਾਂ ਵਿੱਚ ਬਿਜਲੀ ਮੋਟਰ ਦਾ ਉਪਯੋਗ ਹੁੰਦਾ ਹੈ ।
ਉੱਤਰ-
ਬਿਜਲੀ ਮੋਟਰ ਦਾ ਉਪਯੋਗ ਬਿਜਲੀ ਪੱਖੇ, ਰੇਫਰੀਜਰੇਟਰਾਂ, ਬਿਜਲੀ ਮਿਕਸਰਾਂ, ਵਾਸ਼ਿੰਗ ਮਸ਼ੀਨਾਂ, ਕੰਪਿਊਟਰਾਂ, ਐੱਮ. ਪੀ. 3 ਪਲੇਅਰ, ਜਲ ਪੰਪ, ਆਟਾ ਪੀਸਣ ਵਾਲੀ ਮਸ਼ੀਨ ਵਿੱਚ ਕੀਤਾ ਜਾਂਦਾ ਹੈ ।

PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

ਪ੍ਰਸ਼ਨ 13.
ਬਿਜਲਰੋਧੀ ਤਾਂਬੇ ਦੀ ਤਾਰ ਦੀ ਕੁੰਡਲੀ ਕਿਸੇ ਗੈਲਵੈਨੋਮੀਟਰ ਨਾਲ ਜੁੜੀ ਹੋਈ ਹੈ । ਕੀ ਹੋਵੇਗਾ ਜੇਕਰ ਕੋਈ ਛੜ ਚੁੰਬਕ :
(i) ਕੁੰਡਲੀ ਵਿੱਚ ਧਕੇਲਿਆ ਜਾਂਦਾ ਹੈ ?
(ii) ਕੁੰਡਲੀ ਦਾ ਅੰਦਰ ਤੋਂ ਬਾਹਰ ਖਿੱਚਿਆ ਜਾਂਦਾ ਹੈ ?
(iii) ਕੁੰਡਲੀ ਦੇ ਅੰਦਰ ਸਥਿਤ ਰੱਖਿਆ ਜਾਂਦਾ ਹੈ ?
ਉੱਤਰ-
(i) ਜਿਵੇਂ ਹੀ ਛੜ ਚੁੰਬਕ ਨੂੰ ਕੁੰਡਲੀ ਵਿੱਚ ਧਕੇਲਿਆ ਜਾਂਦਾ ਹੈ ਉਸੇ ਵੇਲੇ ਗੈਲਵੈਨੋਮੀਟਰ ਦੀ ਸੂਈ ਵਿੱਚ ਥੋੜ੍ਹੇ ਸਮੇਂ ਲਈ ਵਿਖੇਪਣ ਹੁੰਦਾ ਹੈ । ਇਸ ਕੁੰਡਲੀ ਵਿੱਚ ਬਿਜਲਈ ਧਾਰਾ ਦੀ ਉਪਸਥਿਤੀ ਦਾ ਸੰਕੇਤ ਦਿੰਦਾ ਹੈ ।

(ii) ਜਦੋਂ ਚੁੰਬਕ ਨੂੰ ਕੁੰਡਲੀ ਵਿੱਚੋਂ ਬਾਹਰ ਖਿੱਚਿਆ ਜਾਂਦਾ ਹੈ ਤਾਂ ਗੈਲਵੈਨੋਮੀਟਰ ਦੀ ਸੂਈ ਦਾ ਥੋੜੇ ਸਮੇਂ ਲਈ ਵਿਪਰੀਤ (ਉਲਟ ਦਿਸ਼ਾ ਵਿੱਚ ਵਿਖੇਪਣ ਹੁੰਦਾ ਹੈ ।

(iii) ਜੇਕਰ ਚੁੰਬਕ ਨੂੰ ਕੁੰਡਲੀ ਅੰਦਰ ਸਥਿਰ ਰੱਖਿਆ ਜਾਂਦਾ ਹੈ ਤਾਂ ਕੁੰਡਲੀ ਵਿੱਚ ਕੋਈ ਬਿਜਲਈ ਧਾਰਾ ਉਤਪੰਨ ਨਹੀਂ ਹੁੰਦੀ ਹੈ ਅਤੇ ਗੈਲਵੈਨੋਮੀਟਰ ਦੀ ਸੂਈ ਦਾ ਵਿਖੇਪਣ ਨਹੀਂ ਹੁੰਦਾ ਹੈ ।

ਪ੍ਰਸ਼ਨ 14.
ਦੋ ਗੋਲਾਕਾਰ ਕੁੰਡਲੀਆਂ A ਅਤੇ B ਇੱਕ ਦੂਜੇ ਦੇ ਨੇੜੇ ਸਥਿਤ ਹਨ । ਜੇਕਰ ਕੁੰਡਲੀ A ਵਿੱਚ ਬਿਜਲੀ ਧਾਰਾ ਵਿੱਚ ਕੋਈ ਪਰਿਵਰਤਨ ਕਰੀਏ ਤਾਂ ਕੀ ਕੁੰਡਲੀ B ਵਿੱਚ ਕੋਈ ਬਿਜਲਈ ਧਾਰਾ ਪ੍ਰੇਰਿਤ ਹੋਵੇਗੀ ? ਕਾਰਨ ਲਿਖੋ ।
ਉੱਤਰ-
ਹਾਂ, ਜਦੋਂ ਕੁੰਡਲੀ A ਵਿੱਚ ਬਿਜਲੀ ਧਾਰਾ ਵਿੱਚ ਕੋਈ ਪਰਿਵਰਤਨ ਕੀਤਾ ਜਾਂਦਾ ਹੈ ਤਾਂ ਕੁੰਡਲੀ B ਵਿੱਚ ਬਿਜਲਈ ਧਾਰਾ ਪ੍ਰੇਰਿਤ ਹੋ ਜਾਂਦੀ ਹੈ । ਕੁੰਡਲੀ A ਵਿੱਚ ਬਿਜਲਈ ਧਾਰਾ ਵਿੱਚ ਪਰਿਵਰਤਨ ਦੇ ਕਾਰਨ ਇਸ ਦੀਆਂ ਚੁੰਬਕੀ ਬਲ ਰੇਖਾਵਾਂ ਦਾ ਕੁੰਡਲੀ B ਨਾਲ ਸੰਬੰਧਤ ਰੇਖਾਵਾਂ ਵਿੱਚ ਪਰਿਵਰਤਨ ਹੋਣ ਕਾਰਨ ਕੁੰਡਲੀ B ਵਿੱਚ ਬਿਜਲਈ ਧਾਰਾ ਉਤਪੰਨ ਕਰਦੀਆਂ ਹਨ ।

ਪ੍ਰਸ਼ਨ 15.
ਨਿਮਨਲਿਖਿਤ ਦੀ ਦਿਸ਼ਾ ਨਿਰਧਾਰਿਤ ਕਰਨ ਵਾਲਾ ਨਿਯਮ ਲਿਖੋ :
(i) ਕਿਸੇ ਸਿੱਧੇ ਬਿਜਲੀ ਧਾਰਾ ਵਾਲੇ ਚਾਲਕ ਦੇ ਆਲੇ-ਦੁਆਲੇ ਉਤਪੰਨ ਚੁੰਬਕੀ ਖੇਤਰ ।
(ii) ਕਿਸੇ ਚੰਬਕੀ ਖੇਤਰ ਵਿੱਚ ਖੇਤਰ ਦੇ ਲੰਬ ਵੱਲ ਸਥਿਤ ਬਿਜਲੀ ਧਾਰਾ ਵਾਲੇ ਸਿੱਧੇ ਚਾਲਕ ਤੇ ਲੱਗਿਆ ਬਲ ਅਤੇ
(iii) ਕਿਸੇ ਚੁੰਬਕੀ ਖੇਤਰ ਵਿੱਚ ਕਿਸੇ ਕੁੰਡਲੀ ਘੁੰਮਣ ਤੇ ਉਸ ਕੁੰਡਲੀ ਵਿੱਚ ਉਤਪੰਨ ਪ੍ਰੇਤ ਬਿਜਲੀ ਧਾਰਾ ।
ਉੱਤਰ-
(i) ਧਾਰਾਵਾਹੀ ਸਿੱਧੇ ਚਾਲਕ ਦੇ ਆਲੇ-ਦੁਆਲੇ ਪੈਦਾ ਹੋਏ ਚੁੰਬਕੀ ਖੇਤਰ ਦੀ ਦਿਸ਼ਾ ਸੱਜਾ ਹੱਥ ਅੰਗੁਠਾ ਨਿਯਮ ਨਿਰਧਾਰਿਤ ਕਰਦਾ ਹੈ ।

ਸੱਜਾ ਹੱਥ ਅੰਗੂਠਾ ਨਿਯਮ – ਜੇਕਰ ਤੁਸੀਂ ਬਿਜਲਈ ਧਾਰਾਂ ਲੰਘ ਰਹੇ ਚਾਲਕ ਨੂੰ ਇਸ ਤਰ੍ਹਾਂ ਫੜੋ ਕਿ ਤੁਹਾਡਾ ਅੰਗੂਠਾ ਬਿਜਲਈ ਧਾਰਾ ਦੀ ਦਿਸ਼ਾ ਵਿੱਚ ਸੰਕੇਤ ਕਰੇ, ਤਾਂ ਤੁਹਾਡੀਆਂ ਉਂਗਲੀਆਂ ਚਾਲਕ ਦੇ ਚਾਰੋਂ ਪਾਸੇ ਚੁੰਬਕੀ ਖੇਤਰ ਦੀਆਂ ਖੇਤਰੀ ਰੇਖਾਵਾਂ ਦੀ ਦਿਸ਼ਾ ਨੂੰ ਦਰਸਾਉਣਗੀਆਂ । ਇਸ ਨੂੰ ਸੱਜਾ ਹੱਥ ਅੰਗੂਠਾ ਨਿਯਮ ਆਖਦੇ ਹਨ ।
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 2

(ii) ਚੁੰਬਕੀ ਖੇਤਰ ਵਿੱਚ ਰੱਖੇ ਬਿਜਲਈ ਧਾਰਾ ਵਾਲੇ ਚਾਲਕ ਤੇ ਲੱਗਣ ਵਾਲੇ ਬਲ ਦੀ ਦਿਸ਼ਾ ਫਲੇਮਿੰਗ ਦੇ ਖੱਬੇ ਹੱਥ ਦੇ ਨਿਯਮ ਦੁਆਰਾ ਨਿਰਧਾਰਿਤ ਕੀਤੀ ਜਾਂਦੀ ਹੈ ।

ਫਲੇਮਿੰਗ ਦਾ ਖੱਬੇ-ਹੱਥ ਨਿਯਮ – ਆਪਣੇ ਖੱਬੇ ਹੱਥ ਦੀ ਪਹਿਲੀ ਉਂਗਲੀ ਵਿਚਕਾਰਲੀ ਉਂਗਲੀ ਅਤੇ ਅੰਗੂਠੇ ਨੂੰ ਇਸ ਤਰ੍ਹਾਂ ਫੈਲਾਓ ਕਿ ਇਹ ਤਿਨੋਂ ਇੱਕ ਦੂਜੇ ਦੇ ਪਰਸਪਰ ਲੰਬ ਰੂਪ ਵਿੱਚ ਹੋਣ । ਜੇਕਰ ਪਹਿਲੀ ਉਂਗਲੀ ਚੁੰਬਕੀ ਖੇਤਰ ਦੀ ਦਿਸ਼ਾ, ਵਿਚਕਾਰਲੀ ਉਂਗਲੀ ਚਾਲਕ ਵਿੱਚ ਪ੍ਰਵਾਹਿਤ ਹੋ ਰਹੀ ਬਿਜਲਈ ਧਾਰਾ ਦੀ ਦਿਸ਼ਾ ਵਿੱਚ ਸੰਕੇਤ ਕਰਦੀ ਹੋਵੇ, ਤਾਂ ਅੰਗੂਠਾ ਚਾਲਕ ਦੀ ਗਤੀ ਦੀ ਦਿਸ਼ਾ ਜਾਂ ਚਾਲਕ ਉੱਤੇ ਲੱਗੇ ਬਲ ਦੀ ਦਿਸ਼ਾ ਵੱਲ ਸੰਕੇਤ ਕਰੇਗਾ |
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 3

(iii) ਚੁੰਬਕੀ ਖੇਤਰ ਵਿੱਚ ਕਿਸੇ ਕੁੰਡਲੀ ਦੀ ਗਤੀ ਕਾਰਨ ਉਸ ਵਿੱਚ ਪ੍ਰੇਰਿਤ ਹੋ ਰਹੀ ਬਿਜਲਈ ਧਾਰਾ ਦੀ ਦਿਸ਼ਾ ਫਲੇਮਿੰਗ ਦੇ ਸੱਜਾ ਹੱਥ ਨਿਯਮ ਦੁਆਰਾ ਗਿਆਤ ਹੁੰਦੀ ਹੈ ।

ਫਲੇਮਿੰਗ ਦਾ ਸੱਜਾ – ਹੱਥ ਨਿਯਮ-ਆਪਣੇ ਸੱਜੇ ਹੱਥ ਦੀ ਪਹਿਲੀ ਉਂਗਲੀ, ਵਿਚਕਾਰਲੀ ਉਂਗਲੀ ਅਤੇ ਅੰਗੂਠੇ ਨੂੰ ਇਸ ਤਰ੍ਹਾਂ ਫੈਲਾਓ ਕਿ ਇਹ ਤਿੰਨੋਂ ਇੱਕ ਦੂਜੇ ਦੇ ਪਰਸਪਰ ਲੰਬ ਰੂਪ ਹੋਣ । ਜੇਕਰ ਪਹਿਲੀ ਉਂਗਲੀ , ਚੁੰਬਕੀ ਖੇਤਰ ਚੁੰਬਕੀ ਖੇਤਰ ਦੀ ਦਿਸ਼ਾ ਵੱਲ ਸੰਕੇਤ ਕਰੇ ਅਤੇ ਅੰਗੂਠਾ ਚਾਲਕ ਦੀ ਗਤੀ ਦੀ ਦਿਸ਼ਾ ਵੱਲ ਸੰਕੇਤ ਕਰੇ, ਤਾਂ ਵਿਚਕਾਰਲੀ ਉਂਗਲੀ ਚਾਲਕ ਵਿੱਚ ਪ੍ਰੇਮ੍ਰਿਤ ਬਿਜਲਈ ਮ੍ਰਿਤ ਬਿਜਲਈ ਧਾਰਾ ਧਾਰਾ ਦੀ ਦਿਸ਼ਾ ਦਰਸਾਏਗੀ ।
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 4

ਪ੍ਰਸ਼ਨ 16.
ਅੰਕਿਤ ਰੇਖਾ ਚਿੱਤਰ ਖਿੱਚ ਕੇ ਕਿਸੇ ਬਿਜਲੀ ਜਨਰੇਟਰ ਦਾ ਮੂਲ ਸਿਧਾਂਤ ਅਤੇ ਕਾਰਜ ਵਿਧੀ ਸਪੱਸ਼ਟ ਕਰੋ । ਇਸ ਵਿੱਚ ਬੁਰਸ਼ਾਂ ਦਾ ਕੀ ਕੰਮ ਹੈ ?
ਜਾਂ
ਅੰਕਿਤ ਚਿੱਤਰ ਦੀ ਸਹਾਇਤਾ ਨਾਲ ਬਿਜਲੀ ਜਨਰੇਟਰ ਦਾ ਸਿਧਾਂਤ, ਰਚਨਾ ਤੇ ਕਾਰਜ ਵਿਧੀ ਸਮਝਾਓ ।
ਉੱਤਰ-
ਪਰਤਵੀਂ ਧਾਰਾ ਡਾਇਨਮੋ ਜਾਂ ਬਿਜਲੀ ਜਨਰੇਟਰ- ਬਿਜਲੀ ਜਨਰੇਟਰ ਇੱਕ ਅਜਿਹਾ ਯੰਤਰ ਹੈ ਜਿਹੜਾ ਯੰਤਰਿਕ ਊਰਜਾ ਨੂੰ ਬਿਜਲੀ ਊਰਜਾ ਵਿੱਚ ਬਦਲਦਾ ਹੈ । ਇਸ ਦਾ ਕਾਰਜ ਫੈਰਾਡੇ ਦੇ ਬਿਜਲੀ ਚੁੰਬਕੀ ਪ੍ਰੇਰਣ ਦੇ ਸਿਧਾਂਤ ਤੇ ਨਿਰਭਰ ਹੈ ।
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 5
ਸਿਧਾਂਤ – ਜਦੋਂ ਕਿਸੇ ਬੰਦ ਕੁੰਡਲੀ (ਚਾਲਕ) ਨੂੰ ਕਿਸੇ ਸ਼ਕਤੀਸ਼ਾਲੀ ਚੁੰਬਕੀ ਖੇਤਰ ਵਿੱਚ ਤੇਜ਼ੀ ਨਾਲ ਘੁਮਾਇਆ ਜਾਂਦਾ ਹੈ ਤਾਂ ਉਸ ਵਿਚੋਂ ਗੁਜ਼ਰਨ ਵਾਲੀਆਂ ਚੁੰਬਕੀ ਬਲ ਰੇਖਾਵਾਂ (ਚੁੰਬਕੀ ਫਲੈਕਸ) ਵਿੱਚ ਲਗਾਤਾਰ ਪਰਿਵਰਤਨ ਹੁੰਦਾ ਹੈ ਜਿਸ ਦੇ ਸਿੱਟੇ ਵਜੋਂ ਕੁੰਡਲੀ ਵਿੱਚ ਬਿਜਲੀ ਧਾਰਾ ਪ੍ਰਮ੍ਰਿਤ ਹੋ ਜਾਂਦੀ ਹੈ । ਕੁੰਡਲੀ ਨੂੰ ਘੁਮਾਉਣ ਲਈ ਕੀਤਾ ਗਿਆ ਯੰਤਰਿਕ ਕਾਰਜ ਕੁੰਡਲੀ ਵਿੱਚ ਬਿਜਲੀ ਉਰਜਾ ਦੇ ਰੂਪ ਵਿੱਚ ਵਿਖਾਈ ਦਿੰਦਾ ਹੈ ।

ਫਲੇਮਿੰਗ ਦਾ ਸੱਜੇ ਹੱਥ ਦਾ ਨਿਯਮ – ਆਪਣੇ ਸੱਜੇ ਹੱਥ ਦੇ ਅੰਗੂਠੇ, ਪਹਿਲੀ ਉਂਗਲੀ, ਦੂਜੀ ਵਿਚਕਾਰਲੀ ਉਂਗਲੀ ਨੂੰ ਇਸ ਤਰ੍ਹਾਂ ਫੈਲਾਓ ਕਿ ਤਿੰਨੋਂ ਇੱਕ-ਦੂਜੇ ਨਾਲ ਸਮਕੋਣ ਬਣਾਉਣ ਤਾਂ ਪਹਿਲੀ ਉਂਗਲੀ ਚੁੰਬਕੀ ਖੇਤਰ ਵੱਲ ਸੰਕੇਤ ਕਰਦੀ ਹੈ, ਅੰਗੁਠਾ ਚਾਲਕ ਦੀ ਗਤੀ ਦੀ ਦਿਸ਼ਾ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਦੂਜੀ ਉੱਗਲੀ ਕੁੰਡਲੀ ਵਿੱਚ ਉਤਪੰਨ ਹੋਈ ਬਿਜਲਈ ਧਾਰਾ ਦੀ ਦਿਸ਼ਾ ਦਰਸਾਉਂਦੀ ਹੈ ।

ਰਚਨਾ (ਬਨਾਵਟ)- ਕਿਸੇ ਸਾਧਾਰਨ ਪਰਤਵੀਂ ਜੈਨਰੇਟਰ ਦੇ ਹੇਠ ਲਿਖੇ ਮੁੱਖ ਭਾਗ ਹੁੰਦੇ ਹਨ :-

  • ਆਰਮੇਚਰ (Armature) – ਇਸ ਵਿੱਚ ਨਰਮ ਲੋਹੇ ਦੀ ਕੋਰ ਤੇ ਤਾਂਬੇ ਦੀ ਰੋਧਕ ਤਾਰ ਦੇ ਬਹੁਤ ਲਪੇਟਾਂ ਵਾਲੀ ਆਇਤਾਕਾਰ ਕੁੰਡਲੀ ABCD ਹੁੰਦੀ ਹੈ ਜਿਸ ਨੂੰ ਆਰਮੇਚਰ ਕਹਿੰਦੇ ਹਨ । ਇਸ ਨੂੰ ਧੂਰੀ ਤੇ ਲਗਾਇਆ ਜਾਂਦਾ ਹੈ ਜਿਹੜੀ ਘੁਮਾਈ ਜਾ ਸਕਦੀ ਹੈ ।
  • ਖੇਤਰ ਚੁੰਬਕ (Field Magnet) – ਕੁੰਡਲੀ ਨੂੰ ਸ਼ਕਤੀਸ਼ਾਲੀ ਚੁੰਬਕੀ ਧਰੁਵਾਂ ਵਿੱਚ ਸਥਾਪਿਤ ਕੀਤਾ ਜਾਂਦਾ ਹੈ । ਛੋਟੇ ਜੈਨਰੇਟਰਾਂ ਵਿੱਚ ਸਥਾਈ ਚੁੰਬਕ ਲਗਾਏ ਜਾਂਦੇ ਹਨ, ਪਰੰਤੂ ਵੱਡੇ ਜੈਨਰੇਟਰਾਂ ਵਿੱਚ ਬਿਜਲੀ ਚੁੰਬਕ ਦਾ ਪ੍ਰਯੋਗ ਕੀਤਾ ਜਾਂਦਾ ਹੈ ਜਿਹੜਾ ਚੁੰਬਕੀ ਖੇਤਰ ਉਤਪੰਨ ਕਰਦਾ ਹੈ ।
  • ਸਲਿੱਪ ਰਿੰਗ (Slip Rings) – ਧਾਤੂ ਦੇ ਦੋ ਖੋਖਲੇ ਰਿੰਗ R1 ਅਤੇ R2 ਨੂੰ ਕੁੰਡਲੀ ਨੂੰ ਧੂਰੀ ਉੱਪਰ ਲਗਾਇਆ ਜਾਂਦਾ ਹੈ । ਕੁੰਡਲੀ ਦੀਆਂ ਭੁਜਾਵਾਂ A B ਅਤੇ CD ਨੂੰ ਕ੍ਰਮਵਾਰ ਇਨ੍ਹਾਂ ਨਾਲ ਜੋੜ ਦਿੱਤਾ ਜਾਂਦਾ ਹੈ । ਆਰਮੇਚਰ ਦੇ ਘੁੰਮਣ ਨਾਲ R1 ਅਤੇ R2 ਵੀ ਇਸ ਨਾਲ ਘੁੰਮਦੇ ਹਨ ।
  • ਕਾਰਬਨ ਬੁਰਸ਼ (Carbon Brush) – ਦੋ ਕਾਰਬਨ ਬਰੁਸ਼ B1 ਅਤੇ B2 ਦੁਆਰਾ ਬਿਜਲਈ ਧਾਰਾ ਨੂੰ ਲੋਡ ਤੱਕ ਲਿਜਾਇਆ ਜਾਂਦਾ ਹੈ । ਚਿੱਤਰ ਵਿੱਚ ਇਸ ਨੂੰ ਗੈਲਵੈਨੋਮੀਟਰ ਨਾਲ ਜੋੜਿਆ ਗਿਆ ਹੈ ਜਿਹੜਾ ਬਿਜਲਈ ਧਾਰਾ ਨੂੰ ਮਾਪਦਾ ਹੈ !

ਕਾਰਜ ਵਿਧੀ (Working) – ਜਦੋਂ ਕੁੰਡਲੀ ਨੂੰ ਚੁੰਬਕ ਦੇ ਧਰੁਵਾਂ N ਅਤੇ S ਦੇ ਵਿੱਚ ਘੜੀ ਦੀ ਸੂਈ ਦੇ ਵਿਪਰੀਤ ਦਿਸ਼ਾ (Anticlockwise) ਵਿੱਚ ਘੁਮਾਇਆ ਜਾਂਦਾ ਹੈ ਤਾਂ AB ਅਤੇ CD ਉੱਪਰ ਵੱਲ ਗਤੀ ਕਰਦੀ ਹੈ । ਉੱਤਰੀ ਧਰੁਵ ਦੇ ਨੇੜੇ ਜਾ AB ਚੁੰਬਕੀ ਰੇਖਾਵਾਂ ਨੂੰ ਕੱਟਦੀ ਹੈ ਅਤੇ CD ਤੇ ਦੱਖਣੀ ਧਰੁਵ ਦੇ ਨੇੜੇ ਚੁੰਬਕੀ ਬਲ ਰੇਖਾਵਾਂ ਨੂੰ ਕੱਟਦੀ ਹੈ । ਇਸ ਤੋਂ AB ਅਤੇ DC ਵਿੱਚ ਕ੍ਰਿਤ ਬਿਜਲਈ ਧਾਰਾ ਉਤਪੰਨ ਹੁੰਦੀ ਹੈ । ਫਲੇਮਿੰਗ ਦੇ ਸੱਜੇ ਹੱਥ ਦੇ ਨਿਯਮ ਅਨੁਸਾਰ ਬਿਜਲਈ ਧਾਰਾ 8 ਤੋਂ A ਅਤੇ D ਤੋਂ c ਵੱਲ ਪ੍ਰਵਾਹ ਕਰਦੀ ਹੈ । ਪ੍ਰਭਾਵੀ ਬਿਜਲਈ ਧਾਰਾ DCBA ਦੀ ਦਿਸ਼ਾ ਵਿੱਚ ਵਹਿੰਦੀ ਹੈ । ਅੱਧੇ ਚੱਕਰ ਤੋਂ ਬਾਅਦ ਕੁੰਡਲੀ ਦੀਆਂ ਭੁਜਾਵਾਂ AB ਅਤੇ DC ਆਪਣੀ ਸਥਿਤੀ ਬਦਲ ਲੈਂਦੀਆਂ ਹਨ । AB ਸੱਜੇ ਪਾਸੇ ਅਤੇ DC ਖੱਬੇ ਪਾਸੇ ਹੋ ਜਾਂਦੀ ਹੈ ਜਿਸ ਕਰਕੇ AB ਉੱਪਰ ਵੱਲ ਅਤੇ DC ਹੇਠਾਂ ਵੱਲ ਜਾਂਦੀਆਂ ਹਨ ।
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 6
ਇਸ ਵਿਵਸਥਾ ਵਿੱਚ ਇੱਕ ਬੁਰਸ਼ ਹਮੇਸ਼ਾ ਉਸ ਬਾਜੂ ਨਾਲ ਸੰਪਰਕ ਵਿੱਚ ਰਹਿੰਦਾ ਹੈ ਜਿਹੜੀ ਚੁੰਬਕੀ ਖੇਤਰ ਵਿੱਚ ਉੱਪਰ ਵੱਲ਼ ਗਤੀ ਕਰਦੀ ਹੈ ਅਤੇ ਦੂਜਾ ਬਰੁਸ਼ ਹਮੇਸ਼ਾ ਹੇਠਾਂ ਵੱਲ ਗਤੀ ਕਰਨ ਵਾਲੀ ਬਾਜੂ ਦੇ ਸੰਪਰਕ ਵਿੱਚ ਰਹਿੰਦਾ ਹੈ ।

PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

ਪ੍ਰਸ਼ਨ 17.
ਬਿਜਲੀ-ਸ਼ਾਰਟ ਸਰਕਟ ਕਦੋਂ ਹੁੰਦਾ ਹੈ ?
ਉੱਤਰ-
ਜਦੋਂ ਕਿਸੇ ਘਰੇਲੂ ਜਾਂ ਉਦਯੋਗਿਕ ਸਰਕਟ ਵਿੱਚ ਲਾਈਵ ਤਾਰ (ਜੀਵਤ ਜਾਂ ਫੇਜ਼ ਤਾਰ) ਅਤੇ ਨਿਊਟਰਲ ਤਾਰਾਂ ਆਪਸ ਵਿੱਚ ਜੁੜ ਜਾਂਦੀਆਂ ਹਨ ਤਾਂ ਸਰਕਟ ਸ਼ਾਰਟ ਹੋ (ਟੁੱਟ) ਜਾਂਦਾ ਹੈ । ਇਸ ਅਵਸਥਾ ਵਿੱਚ ਸਰਕਟ ਦਾ ਪ੍ਰਤਿਰੋਧ ਸਮਾਪਤ (ਜ਼ੀਰੋ) ਹੋ ਜਾਂਦਾ ਹੈ ਜਿਸ ਕਰਕੇ ਬਿਜਲਈ ਧਾਰਾ ਦੀ ਸਮਰੱਥਾ ਅਚਾਨਕ ਬਹੁਤ ਜ਼ਿਆਦਾ ਹੋ ਜਾਂਦੀ ਹੈ ।

ਪ੍ਰਸ਼ਨ 18.
ਭੋ-ਤਾਰ ਦਾ ਕੀ ਕਾਰਜ ਹੈ ? ਧਾਤ ਵਾਲੇ ਯੰਤਰਾਂ ਨੂੰ ਭੋ-ਸੰਪਰਕ ਕਰਨਾ ਕਿਉਂ ਜ਼ਰੂਰੀ ਹੈ ?
ਉੱਤਰ-
ਤੋਂ-ਤਾਰ ਤਾਰ – ਘਰੇਲੁ ਬਿਜਲੀ ਸਰਕਟ ਵਿੱਚ ਲਾਈਵ ਅਤੇ ਨਿਊਟਰਲ ਤਾਰਾਂ ਦੇ ਨਾਲ ਤੀਸਰੀ ਤਾਰ ਵੀ ਲੱਗੀ ਹੁੰਦੀ ਹੈ । ਇਸ ਤਾਰ ਦਾ ਸੰਪਰਕ ਘਰ ਦੇ ਨੇੜੇ ਧਰਤੀ ਹੇਠਾਂ ਗਹਿਰਾਈ ਤੇ ਦੱਬੀ ਹੋਈ ਧਾਤ ਦੀ ਪਲੇਟ ਨਾਲ ਹੁੰਦਾ ਹੈ । ਇਸ ਤਾਰ ਦਾ ਕਵਰ ਹਰੇ ਰੰਗ ਦਾ ਹੁੰਦਾ ਹੈ । ਇਸ ਤਾਰ ਨੂੰ ਭੋ-ਸੰਪਰਕ ਤਾਰ ਕਹਿੰਦੇ ਹਨ । ਇਹ ਤਾਰ ਬਿਜਲਈ ਧਾਰਾ ਨੂੰ ਘੱਟ ਤਿਰੋਧ ਵਾਲਾ ਚਾਲਨ ਪੱਥ ਪ੍ਰਦਾਨ ਕਰਦੀ ਹੈ ।

ਧਾਤ ਦੇ ਉਪਕਰਨਾਂ ਜਿਵੇਂ ਬਿਜਲੀ ਸ, ਫਰਿਜ਼, ਟੋਸਟਰ ਆਦਿ ਨੂੰ ਭੋ-ਸੰਪਰਕ ਤਾਰ ਨਾਲ ਜੋੜ ਦਿੱਤਾ ਜਾਂਦਾ ਹੈ। ਇਸ ਨਾਲ ਇਹ ਯਕੀਨੀ ਹੋ ਜਾਂਦਾ ਹੈ ਕਿ ਉਪਕਰਨ ਦੀ ਬਾਡੀ ਵਿੱਚੋਂ ਬਿਜਲੀ ਧਾਰਾ ਗੁਜ਼ਰਨ ਨਾਲ ਬਾਡੀ ਦਾ ਟੈਂਸ਼ਲ ਧਰਤੀ ਦੇ ਪੁਟੈਂਸ਼ਲ ਦੇ ਬਰਾਬਰ ਬਣਾ ਦਿੱਤਾ ਗਿਆ ਹੈ । ਇਸ ਨਾਲ ਉਪਕਰਨ ਦੀ ਵਰਤੋਂ ਕਰ ਰਹੇ ਵਿਅਕਤੀ ਨੂੰ ਬਿਜਲੀ ਦਾ ਝੱਟਕਾ ਲੱਗਣ ਦਾ ਖ਼ਤਰਾ ਨਹੀਂ ਰਹਿੰਦਾ ਹੈ ।

Science Guide for Class 10 PSEB ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਚੁੰਬਕ ਦੇ ਨੇੜੇ ਲਿਆਉਣ ਤੇ ਦਿਸ਼ਾ ਸੂਚਕ ਦੀ ਸੂਈ ਵਿਖੇਪਿਤ ਕਿਉਂ ਹੋ ਜਾਂਦੀ ਹੈ ?
ਉੱਤਰ-
ਚੁੰਬਕ ਦੇ ਨੇੜੇ ਲਿਆਉਣ ‘ਤੇ ਚੁੰਬਕ ਦਾ ਚੁੰਬਕੀ ਖੇਤਰ ਦਿਸ਼ਾ ਸੂਚਕ ਦੀ ਸੂਈ ਜੋ ਇੱਕ ਪ੍ਰਕਾਰ ਦਾ ਛੋਟਾ ਚੁੰਬਕ ਹੈ, ਤੇ ਬਲ ਦਾ ਜੋੜਾ (ਬਲ-ਯੁਗਮ ਲਗਾਉਂਦਾ ਹੈ ਜਿਸ ਤੋਂ ਸੂਈ ਵਿਖੇਪਿਤ ਹੋ ਜਾਂਦੀ ਹੈ ।

ਪ੍ਰਸ਼ਨ 2.
ਕਿਸੇ ਛੜ ਚੁੰਬਕ ਦੇ ਚਾਰੋਂ ਪਾਸੇ ਚੁੰਬਕੀ ਖੇਤਰ ਰੇਖਾਵਾਂ ਖਿੱਚੋ ।
ਉੱਤਰ-
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 7

ਪ੍ਰਸ਼ਨ 3.
ਚੁੰਬਕੀ ਖੇਤਰ ਰੇਖਾਵਾਂ ਦੇ ਗੁਣਾਂ ਦੀ ਸੂਚੀ ਬਣਾਓ ।
ਉੱਤਰ-
ਚੁੰਬਕੀ ਖੇਤਰ ਰੇਖਾਵਾਂ ਦੇ ਗੁਣ-

  1. ਚੁੰਬਕ ਦੇ ਬਾਹਰ ਚੁੰਬਕੀ ਖੇਤਰ ਰੇਖਾਵਾਂ ਉੱਤਰੀ ਧਰੁਵ ਤੋਂ ਦੱਖਣੀ ਧਰੁਵ ਵੱਲ ਅਤੇ ਚੁੰਬਕ ਦੇ ਅੰਦਰ ਦੱਖਣੀ ਧਰੁਵ ਤੋਂ ਉੱਤਰੀ ਧਰੁਵ ਵੱਲ ਜਾਂਦੀਆਂ ਹਨ ।
  2. ਚੁੰਬਕੀ ਖੇਤਰ ਦੀ ਬਲ ਰੇਖਾ ਦੇ ਕਿਸੇ ਬਿੰਦੂ ਤੇ ਖਿੱਚੀ ਗਈ ਸਪੱਰਸ਼ ਰੇਖਾ (ਟੇਜੇਂਟ) ਉਸ ਬਿੰਦੂ ਤੇ ਚੁੰਬਕੀ ਖੇਤਰ ਦੀ ਦਿਸ਼ਾ ਦਰਸਾਉਂਦੀ ਹੈ ।
  3. ਕੋਈ ਦੋ ਚੁੰਬਕੀ ਖੇਤਰ ਬਲ ਰੇਖਾਵਾਂ ਆਪਸ ਵਿੱਚ ਇੱਕ-ਦੂਜੇ ਨੂੰ ਨਹੀਂ ਕੱਟਦੀਆਂ ਕਿਉਂਕਿ ਇਸ ਬਿੰਦੂ ਤੇ ਚੁੰਬਕੀ ਖੇਤਰ ਦੀਆਂ ਦੋ ਦਿਸ਼ਾਂਵਾਂ ਸੰਭਵ ਨਹੀਂ ਹਨ ।
  4. ਕਿਸੇ ਥਾਂ ਤੇ ਚੁੰਬਕੀ ਖੇਤਰ ਰੇਖਾਵਾਂ ਦੀ ਸੰਘਣਤਾ ਉਸ ਥਾਂ ‘ਤੇ ਚੁੰਬਕੀ ਖੇਤਰ ਦੀ ਤੀਬਰਤਾ ਦੇ ਸਿੱਧਾ ਅਨੁਪਾਤੀ ਹੁੰਦੀ ਹੈ ।
  5. ਇੱਕ-ਸਮਾਨ ਚੁੰਬਕੀ ਖੇਤਰ ਦੀਆਂ ਚੁੰਬਕੀ ਰੇਖਾਵਾਂ ਇੱਕ-ਦੂਜੇ ਦੇ ਸਮਾਨ-ਅੰਤਰ ਅਤੇ ਸਮਾਨ ਦੂਰੀ ‘ਤੇ ਹੁੰਦੀਆਂ ਹਨ ।

ਪ੍ਰਸ਼ਨ 4.
ਦੋ ਚੁੰਬਕੀ ਖੇਤਰ ਰੇਖਾਵਾਂ ਇੱਕ ਦੂਜੇ ਨੂੰ ਕਿਉਂ ਨਹੀਂ ਕੱਟਦੀਆਂ ?
ਉੱਤਰ-
ਜੇਕਰ ਦੋ ਚੁੰਬਕੀ ਖੇਤਰ ਰੇਖਾਵਾਂ ਇੱਕ ਦੂਜੇ ਨੂੰ ਕੱਟਣਗੀਆਂ ਤਾਂ ਉਸ ਬਿੰਦੂ ਤੇ ਖੇਤਰ ਦੀਆਂ ਦੋ ਦਿਸ਼ਾਵਾਂ ਹੋਣਗੀਆਂ ਜੋ ਅਸੰਭਵ ਹੈ ਅਤੇ ਦਿਸ਼ਾ ਸੂਚਕ ਸੂਈ ਇਸ ਬਿੰਦੂ ‘ਤੇ ਰੱਖਣ ਨਾਲ ਚੁੰਬਕੀ ਸੂਈ ਦੋ ਦਿਸ਼ਾਵਾਂ ਵੱਲ ਸੰਕੇਤ ਕਰੇਗੀ ਜੋ ਸੰਭਵ ਨਹੀਂ ਹੈ ।

ਪ੍ਰਸ਼ਨ 5.
ਮੇਜ਼ ਦੇ ਤਲ ਤੇ ਪਏ ਤਾਰ ਦੇ ਗੋਲਾਕਾਰ ਲੂਪ ਤੇ ਵਿਚਾਰ ਕਰੋ । ਮੰਨ ਲਓ ਇਸ ਲੂਪ ਵਿੱਚ ਕਲਾਕਵਾਈਜ਼ ਬਿਜਲੀ ਧਾਰਾ ਪ੍ਰਵਾਹਿਤ ਹੋ ਰਹੀ ਹੈ । ਸੱਜੇ ਹੱਥ ਅੰਗੂਠਾ ਨਿਯਮ ਲਾਗੂ ਕਰਕੇ ਲੂਪ ਦੇ ਅੰਦਰ ਅਤੇ ਬਾਹਰ ਚੁੰਬਕੀ ਖੇਤਰ ਦੀ ਦਿਸ਼ਾ ਗਿਆਤ ਕਰੋ ।
ਉੱਤਰ-
ਚਿੱਤਰ ਅਨੁਸਾਰ ਮੇਜ਼ ਦੇ ਤਲ ਤੇ ਤਾਰ ਦਾ ਗੋਲਾਕਾਰ ਲੂਪ ਜਿਸ ਵਿੱਚ ਕਲਾਕਵਾਈਜ਼ (ਸੱਜੇ ਗੇੜ ਵਾਲੀ) ਬਿਜਲੀ ਧਾਰਾ ਪ੍ਰਵਾਹਿਤ ਹੋ ਰਹੀ ਹੈ । ਇਹ ਸੱਜੇ ਹੱਥ ਅੰਗੁਠਾ ਨਿਯਮ ਲਾਗੂ ਕਰਕੇ ਉਂਗਲੀਆਂ ਦੇ ਮੁੜਨ ਦੀ ਦਿਸ਼ਾ ਚੁੰਬਕੀ ਖੇਤਰ ਦੀ ਦਿਸ਼ਾ ਦਰਸਾਏਗੀ । ਚਿੱਤਰ ਤੋਂ ਸਪੱਸ਼ਟ ਹੈ ਕਿ ਲੂਪ ਦੇ ਅੰਦਰ ਚੁੰਬਕੀ ਖੇਤਰ ਲੂਪ ਦੇ ਤਲ ਦੇ ਲੰਬੇ-ਦਾਅ ਉੱਪਰ ਤੋਂ ਹੇਠਾਂ ਵੱਲ ਹੋਵੇਗੀ ।
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 8

PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

ਪ੍ਰਸ਼ਨ 6.
ਕਿਸੇ ਦਿੱਤੇ ਗਏ ਖੇਤਰ ਵਿੱਚ ਚੁੰਬਕੀ ਖੇਤਰ ਇੱਕ ਸਮਾਨ ਹੈ । ਇਸ ਨੂੰ ਵਿਖਾਉਣ ਲਈ ਰੇਖਾ-ਚਿੱਤਰ ਖਿੱਚੋ !
ਉੱਤਰ-
ਇੱਕ ਸਮਾਨ ਚੁੰਬਕੀ ਖੇਤਰ ਨੂੰ ਸਮਾਨ-ਅੰਤਰ ਬਲ ਰੇਖਾਵਾਂ ਦੁਆਰਾ ਦਰਸਾਇਆ ਜਾਂਦਾ ਹੈ । ਇਸ ਲਈ ਇਸ ਨੂੰ ਹੇਠਾਂ ਦਿੱਤੇ ਚਿੱਤਰ ਵਾਂਗ ਦਰਸਾਇਆ ਜਾਵੇਗਾ ।
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 9

ਪ੍ਰਸ਼ਨ 7.
ਠੀਕ ਵਿਕਲਪ ਚੁਣੋ : ਕਿਸੇ ਬਿਜਲੀ ਧਾਰਾ ਵਾਲੀ ਸਿੱਧੀ, ਲੰਬੀ ਸੋਲੀਨਾਇਡ ਦੇ ਅੰਦਰ ਚੁੰਬਕੀ ਖੇਤਰ :
(a) ਜ਼ੀਰੋ ਹੁੰਦਾ ਹੈ ।
(b) ਇਸ ਦੇ ਸਿਰੇ ਵੱਲ ਜਾਣ ਨਾਲ ਘੱਟਦਾ ਹੈ ।
(c) ਇਸ ਦੇ ਸਿਰੇ ਵੱਲ ਜਾਣ ਨਾਲ ਵਧਦਾ ਹੈ ।
(d) ਸਾਰੇ ਬਿੰਦੁਆਂ ਉੱਤੇ ਬਰਾਬਰ ਹੁੰਦਾ ਹੈ ।
ਉੱਤਰ-
(c) ਇਸ ਦੇ ਸਿਰੇ ਵੱਲ ਜਾਣ ਨਾਲ ਵਧਦਾ ਹੈ ।

ਪ੍ਰਸ਼ਨ 8.
ਕਿਸੇ ਪ੍ਰੋਟਾਨ ਦਾ ਹੇਠ ਲਿਖਿਆਂ ਵਿੱਚੋਂ ਕਿਹੜਾ ਗੁਣ ਕਿਸੇ ਚੁੰਬਕੀ ਖੇਤਰ ਵਿੱਚ ਸੁਤੰਤਰ ਗਤੀ ਕਰਦੇ ਸਮੇਂ । ਪਰਿਵਰਤਿਤ ਹੋ ਜਾਂਦਾ ਹੈ ? (ਇੱਥੇ ਇੱਕ ਤੋਂ ਵੱਧ ਉੱਤਰ ਹੋ ਸਕਦੇ ਹਨ ।)
(a) ਪੁੰਜ
(b) ਚਾਲ
(c) ਵੇਗ
(d) ਮੋਮੈਂਟਮ ।
ਉੱਤਰ-
(c) ਵੇਗ ਅਤੇ (d) ਮੋਮੈਂਟਮ ।

ਪ੍ਰਸ਼ਨ 9.
ਕਿਰਿਆ 13.7 ਵਿੱਚ ਤੁਹਾਡੇ ਵਿਚਾਰ ਵਿੱਚ ਛੜ AB ਦਾ ਵਿਸਥਾਪਨ ਕਿਸ ਪ੍ਰਕਾਰ ਪ੍ਰਭਾਵਿਤ ਹੋਵੇਗਾ ਜੇਕਰ :
(i) ਛੜ AB ਵਿੱਚ ਪ੍ਰਵਾਹਿਤ ਬਿਜਲੀ ਧਾਰਾ ਵਿੱਚ ਵਾਧਾ ਜਾਵੇ ।
(ii) ਵਾਧਾ ਇੱਕ ਪ੍ਰਬਲ ਨਾਲ ਚੁੰਬਕ ਪ੍ਰਯੋਗ ਕੀਤਾ ਜਾਵੇ ।
(ii) ਛੜ AB ਦੀ ਲੰਬਾਈ ਵਿੱਚ ਵਾਧਾ ਕਰ ਦਿੱਤਾ ਜਾਵੇ ।
ਉੱਤਰ-
(i) ਛੜ ਦਾ ਵਿਸਥਾਪਨ ਵੱਧ ਜਾਵੇਗਾ ਕਿਉਂਕਿ ਛੜ ਤੇ ਲੱਗ ਰਿਹਾ ਬਲ ਪ੍ਰਵਾਹਿਤ ਬਿਜਲਈ ਧਾਰਾ ਦੇ ਸਿੱਧਾ ਅਨੁਪਾਤੀ ਹੁੰਦਾ ਹੈ ।
(ii) ਛੜ ਦਾ ਵਿਸਥਾਪਨ ਵੱਧ ਜਾਵੇਗਾ, ਕਿਉਂਕਿ ਛੜ ਤੇ ਲੱਗ ਰਿਹਾ ਬਲ ਚੁੰਬਕੀ ਖੇਤਰ ਦੇ ਸਿੱਧਾ ਅਨੁਪਾਤੀ ਹੁੰਦਾ ਹੈ ।
(iii) ਛੜ ਦਾ ਵਿਸਥਾਪਨ ਵੱਧ ਜਾਵੇਗਾ, ਕਿਉਂਕਿ ਇਸ ਤੇ ਲੱਗ ਰਿਹਾ ਬਲ ਛੜ ਦੀ ਲੰਬਾਈ ਦੇ ਸਿੱਧਾ ਅਨੁਪਾਤੀ ਹੁੰਦਾ ਹੈ ।
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 10

ਪ੍ਰਸ਼ਨ 10.
ਪੱਛਮ ਦੇ ਵੱਲ ਪਰਖੇਪਿਤ ਕੋਈ ਧਨਚਾਰਜਿਤ ਕਣ (ਐਲਫਾ ਕਣ ਕਿਸੇ ਚੁੰਬਕੀ ਖੇਤਰ ਦੁਆਰਾ ਉੱਤਰ ਵੱਲ ਵਿਖੇਪਿਤ ਹੋ ਜਾਂਦਾ ਹੈ । ਚੁੰਬਕੀ ਖੇਤਰ ਦੀ ਦਿਸ਼ਾ ਹੈ :
(a) ਦੱਖਣ ਵੱਲ
(b) ਪੂਰਬ ਵੱਲ
(c) ਹੇਠਾਂ ਵੱਲ
(d) ਉੱਪਰ ਵੱਲ ।
ਉੱਤਰ-
(d) ਉੱਪਰ ਵੱਲ (ਅਜਿਹਾ ਫਲੇਮਿੰਗ ਦੇ ਖੱਬੇ ਹੱਥ ਦੇ ਨਿਯਮ ਅਨੁਸਾਰ ਹੈ ।)

ਪ੍ਰਸ਼ਨ 11.
ਫਲੇਮਿੰਗ ਦਾ ਖੱਬਾ ਹੱਥ ਨਿਯਮ ਲਿਖੋ ।
ਜਾਂ
ਬਲ
ਫਲੇਮਿੰਗ ਦਾ ਖੱਬੇ ਹੱਥ ਦਾ ਨਿਯਮ ਲਿਖੋ । ਚਿੱਤਰ ਵੀ ਬਣਾਓ ।
ਉੱਤਰ-
ਫਲੇਮਿੰਗ ਦਾ ਖੱਬਾ ਹੱਥ ਨਿਯਮ-ਇਸ ਨਿਯਮ ਦੇ ਅਨੁਸਾਰ “ਆਪਣੇ ਖੱਬੇ ਹੱਥ ਦੀ ਪਹਿਲੀ ਉਂਗਲੀ, ਵਿਚਕਾਰਲੀ ਉਂਗਲੀ ਅਤੇ ਅੰਗੂਠੇ ਨੂੰ ਇਸ ਪ੍ਰਕਾਰ ਫੈਲਾਓ ਕਿ ਇਹ ਤਿੰਨੋਂ ਇੱਕ ਦੂਜੇ ਦੇ ਪਰਸਪਰ ਲੰਬ ਰੂਪ ਵਿੱਚ ਹੋਣ, ਜੇਕਰ ਪਹਿਲੀ ਉਂਗਲੀ ਚੁੰਬਕੀ ਖੇਤਰ ਦੀ ਦਿਸ਼ਾ, ਵਿਚਕਾਰਲੀ ਉਂਗਲੀ ਚਾਲਕ ਵਿੱਚ ਪ੍ਰਵਾਹਿਤ ਬਿਜਲਈ ਧਾਰਾ ਦੀ ਦਿਸ਼ਾ ਵਿੱਚ ਸੰਕੇਤ ਕਰਦੀ ਹੈ ਤਾਂ ਅੰਗੂਠਾ ਚਾਲਕ ਦੀ ਗਤੀ ਦੀ ਦਿਸ਼ਾ ਜਾਂ ਚਾਲਕ ਉੱਤੇ ਲੱਗ ਰਹੇ ਬਲ ਦੀ ਦਿਸ਼ਾ ਵੱਲ ਸੰਕੇਤ ਕਰੇਗਾ ।”
PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ 11

PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

ਪ੍ਰਸ਼ਨ 12.
ਬਿਜਲਈ ਮੋਟਰ ਦਾ ਕੀ ਸਿਧਾਂਤ ਹੈ ?
ਉੱਤਰ-
ਬਿਜਲਈ ਮੋਟਰ ਦਾ ਸਿਧਾਂਤ-ਜਦੋਂ ਕਿਸੇ ਕੁੰਡਲੀ ਨੂੰ ਚੁੰਬਕੀ ਖੇਤਰ ਵਿੱਚ ਰੱਖ ਕੇ ਉਸ ਵਿਚੋਂ ਬਿਜਲਈ ਧਾਰਾ ਪ੍ਰਵਾਹਿਤ ਕੀਤੀ ਜਾਂਦੀ ਹੈ ਤਾਂ ਕੁੰਡਲੀ ਉੱਪਰ ਇੱਕ ਬਲ ਦਾ ਜੋੜਾ (ਬਲ ਯੁਗਮ) ਕਾਰਜ ਕਰਨ ਲਗਦਾ ਹੈ ਜਿਹੜਾ ਕੁੰਡਲੀ ਨੂੰ ਉਸ ਦੇ ਧੁਰੇ ਦੁਆਲੇ ਘੁਮਾਉਣ ਲੱਗ ਪੈਂਦਾ ਹੈ, ਜੇਕਰ ਕੁੰਡਲੀ ਘੁੰਮਣ ਲਈ ਸੁਤੰਤਰ ਹੋਵੇ ।

ਪ੍ਰਸ਼ਨ 13.
ਬਿਜਲਈ ਮੋਟਰ ਵਿੱਚ ਸਪਲਿਟ ਰਿੰਗ ਦੀ ਕੀ ਮਹੱਤਤਾ ਹੈ ?
ਉੱਤਰ-
ਬਿਜਲਈ ਮੋਟਰ ਵਿੱਚ ਸਪਲਿਟ ਰਿੰਗ ਦੀ ਮਹੱਤਤਾ – ਬਿਜਲਈ ਮੋਟਰ ਵਿੱਚ ਸਪਲਿਟ ਰਿੰਗ (ਛੱਲੇ) ਦਾ ਕੰਮ ਕੁੰਡਲੀ ਵਿਚੋਂ ਪ੍ਰਵਾਹਿਤ ਬਿਜਲੀ ਧਾਰਾ ਦੀ ਦਿਸ਼ਾ ਨੂੰ ਬਦਲਣਾ ਹੈ (ਅਰਥਾਤ ਦਿਸ਼ਾ ਪਰਿਵਰਤਨ ਦਾ ਕੰਮ ਕਰਦੇ ਹਨ) । ਜਦੋਂ ਕੁੰਡਲੀ ਅੱਧਾ ਚੱਕਰ ਪੂਰਾ ਕਰ ਲੈਂਦੀ ਹੈ ਤਾਂ ਸਪਲਿਟ ਰਿੰਗ ਦਾ ਇੱਕ ਪਾਸਿਓਂ ਬੁਰਸ਼ ਨਾਲ ਸੰਪਰਕ ਸਮਾਪਤ ਹੋ ਕੇ ਦੂਜੇ ਪਾਸੇ ਜੁੜ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਕੁੰਡਲੀ ਵਿੱਚ ਬਿਜਲਈ ਧਾਰਾ ਦੀ ਦਿਸ਼ਾ ਹਮੇਸ਼ਾ ਇਸ ਤਰ੍ਹਾਂ ਬਣੀ ਰਹਿੰਦੀ ਹੈ ਕਿ ਕੁੰਡਲੀ ਇੱਕ ਹੀ ਦਿਸ਼ਾ ਵਿੱਚ ਚੱਕਰ ਲਾਉਂਦੀ ਰਹਿੰਦੀ ਹੈ । ਜੇਕਰ ਬਿਜਲਈ ਮੋਟਰ ਵਿੱਚ ਸਪਲਿਟ ਰਿੰਗ ਨਾ ਲੱਗੇ ਹੋਣ ਤਾਂ ਮੋਟਰ ਅੱਧਾ ਚੱਕਰ ਲਗਾ ਕੇ ਰੁੱਕ ਜਾਵੇਗੀ ।

ਪ੍ਰਸ਼ਨ 14.
ਕਿਸੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਕਰਨ ਦੇ ਢੰਗ ਸਪੱਸ਼ਟ ਕਰੋ ।
ਉੱਤਰ-
ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਕਰਨ ਦੇ ਵਿਭਿੰਨ ਢੰਗ-

  1. ਕੁੰਡਲੀ ਨੂੰ ਇੱਕ ਥਾਂ ‘ਤੇ ਸਥਿਰ ਰੱਖ ਕੇ, ਛੜ ਚੁੰਬਕ ਨੂੰ ਕੁੰਡਲੀ ਵੱਲ ਲਿਆ ਕੇ ਜਾਂ ਫਿਰ ਕੁੰਡਲੀ ਤੋਂ ਦੂਰ ਲਿਜਾ ‘ ਕੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਕੀਤੀ ਜਾ ਸਕਦੀ ਹੈ ।
  2. ਚੁੰਬਕ ਨੂੰ ਸਥਿਰ ਰੱਖ ਕੇ ਕੁੰਡਲੀ ਨੂੰ ਚੁੰਬਕ ਵੱਲ ਜਾਂ ਇਸ ਤੋਂ ਦੂਰ ਲਿਜਾ ਕੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਮ੍ਰਿਤ ਕੀਤੀ ਜਾ ਸਕਦੀ ਹੈ ।
  3. ਕੁੰਡਲੀ ਨੂੰ ਕਿਸੇ ਚੁੰਬਕੀ ਖੇਤਰ ਵਿੱਚ ਘੁਮਾ ਕੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਕੀਤੀ ਜਾ ਸਕਦੀ ਹੈ ।
  4. ਇੱਕ ਕੁੰਡਲੀ ਦੇ ਨੇੜੇ ਰੱਖੀ ਹੋਈ ਕਿਸੇ ਦੂਜੀ ਕੁੰਡਲੀ ਵਿੱਚ ਬਿਜਲਈ ਧਾਰਾ ਦੀ ਮਾਤਰਾ ਵਿੱਚ ਪਰਿਵਰਤਨ ਲਿਆਉਣ ਨਾਲ ਪਹਿਲੀ ਕੁੰਡਲੀ ਵਿੱਚ ਬਿਜਲਈ ਧਾਰਾ ਪੇਰਿਤ ਕੀਤੀ ਜਾ ਸਕਦੀ ਹੈ ।

 

ਪ੍ਰਸ਼ਨ 15.
ਬਿਜਲੀ ਜਨਰੇਟਰ ਦਾ ਸਿਧਾਂਤ ਲਿਖੋ ।
ਉੱਤਰ-
ਬਿਜਲੀ ਜਨਰੇਟਰ ਦਾ ਸਿਧਾਂਤ – “ਜਦੋਂ ਕਿਸੇ ਬੰਦ ਕੁੰਡਲੀ ਨੂੰ ਕਿਸੇ ਸ਼ਕਤੀਸ਼ਾਲੀ ਚੁੰਬਕੀ ਖੇਤਰ ਵਿੱਚ ਤੇਜ਼ ਗਤੀ ਨਾਲ ਘੁੰਮਾਇਆ ਜਾਂਦਾ ਹੈ ਤਾਂ ਉਸ ਵਿਚੋਂ ਗੁਜਰਨ ਵਾਲੇ ਚੁੰਬਕੀ-ਫਲੱਕਸ ਵਿੱਚ ਲਗਾਤਾਰ ਪਰਿਵਰਤਨ ਹੁੰਦਾ ਰਹਿੰਦਾ ਹੈ, ਜਿਸ ਕਰਕੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਹੋ ਜਾਂਦੀ ਹੈ । ਕੁੰਡਲੀ ਨੂੰ ਘੁੰਮਾਉਣ ਲਈ ਕੀਤਾ ਗਿਆ ਕਾਰਜ ਹੀ ਕੁੰਡਲੀ ਅੰਦਰ ਬਿਜਲੀ ਊਰਜਾ ਦੇ ਰੂਪ ਵਿੱਚ ਵਿਖਾਈ ਦਿੰਦਾ ਹੈ ।”

ਪ੍ਰਸ਼ਨ 16.
ਸਿੱਧੀ ਧਾਰਾ DC ਦੇ ਕੁੱਝ ਤਾਂ ਦੇ ਨਾਂ ਲਿਖੋ ।
ਉੱਤਰ-
ਸਿੱਧੀ ਧਾਰਾ ਦੇ ਸੋਤ-

  1. ਬਿਜਲਈ ਸੈੱਲ ਜਾਂ ਬੈਟਰੀ
  2. ਅਪਰਤਵੀਂ ਧਾਰਾ ਜੈਨਰੇਟਰ ਡਾਇਨਮੋ)
  3. ਬਟਨ ਸੈਲ ।

ਪ੍ਰਸ਼ਨ 17.
ਪਤਵੀਂ ਸਿੱਧੀ ਬਿਜਲੀ ਧਾਰਾ (AC) ਉਤਪੰਨ ਕਰਨ ਵਾਲੇ ਤਾਂ ਦੇ ਨਾਂ ਲਿਖੋ ।
ਉੱਤਰ-
ਪਰਤਵੀਂ ਸਿੱਧੀ ਬਿਜਲੀ ਧਾਰਾ ਦੇ ਸੋਤ-

  1. ਜੈਨਰੇਟਰ
  2. ਪਣ-ਬਿਜਲਈ ਪਲਾਂਟ
  3. ਪਰਤਵੀਂ ਬਿਜਲੀ ਧਾਰਾ ਉਤਪੰਨ ਕਰਦਾ ਹੈ ।

ਪ੍ਰਸ਼ਨ 18.
ਠੀਕ ਵਿਕਲਪ ਦੀ ਚੋਣ ਕਰੋ :
ਤਾਂਬੇ ਦੀ ਤਾਰ ਦੀ ਇੱਕ ਆਇਤਾਕਾਰ ਕੁੰਡਲੀ ਕਿਸੇ ਚੁੰਬਕੀ ਖੇਤਰ ਵਿੱਚ ਘੁੰਮਣ ਗਤੀ ਕਰ ਰਹੀ ਹੈ । ਇਸ ਕੁੰਡਲੀ ਵਿੱਚ. ਪ੍ਰੇਰਿਤ ਬਿਜਲੀ ਧਾਰਾ ਦੀ ਦਿਸ਼ਾ ਵਿੱਚ ਕਿੰਨੇ ਘੁੰਮਣ-ਚੱਕਰਾਂ ਦੇ ਪਿੱਛੋਂ ਪਰਿਵਰਤਨ ਹੁੰਦਾ ਹੈ ?
(a) ਦੋ
(b) ਇੱਕ
(c) ਅੱਧੇ
(d) ਚੌਥਾਈ ।
ਉੱਤਰ-
(c) ਅੱਧੇ ।

PSEB 10th Class Science Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ

ਪ੍ਰਸ਼ਨ 19.
ਬਿਜਲੀ ਸਰਕਟਾਂ ਅਤੇ ਉਪਕਰਨਾਂ ਵਿੱਚ ਆਮ ਵਰਤੇ ਜਾਂਦੇ ਦੋ ਸੁਰੱਖਿਆ ਉਪਾਵਾਂ ਦੇ ਨਾਂ ਲਿਖੋ ।
ਉੱਤਰ-

  1. ਫਿਉਜ਼ ਤਾਰ ਅਤੇ
  2. ਭੂ-ਸੰਪਰਕ ਤਾਰ ।

ਪ੍ਰਸ਼ਨ 20.
2KW ਸ਼ਕਤੀ ਅੰਕਿਤ ਦੀ ਬਿਜਲੀ ਓਵਨ ਕਿਸੇ ਘਰੇਲੂ ਬਿਜਲੀ ਸਰਕਟ (220V) ਵਿੱਚ ਚਲਾਇਆ ਗਿਆ ਹੈ ਜਿਸ ਦਾ ਬਿਜਲਈ ਧਾਰਾ ਅੰਕ 5A ਹੈ। ਇਸ ਤੋਂ ਤੁਸੀਂ ਕਿਸ ਸਿੱਟੇ ਦੀ ਆਸ ਕਰਦੇ ਹੋ ? ਸਪੱਸ਼ਟ ਕਰੋ ।
ਹੱਲ :
∵ ਘਰੇਲੂ ਸਰਕਟ ਦੀ ਬਿਜਲੀ ਧਾਰਾ ਦਾ ਅੰਕ. 5A ਹੈ । ਇਸ ਦਾ ਇਹ ਅਰਥ ਹੈ ਕਿ ਘਰ ਦੀ ਮੁੱਖ ਲਾਇਨ ਵਿੱਚ 5A ਦਾ ਫਿਉਜ਼ ਤਾਰ ਲੱਗਿਆ ਹੋਇਆ ਹੈ ।
ਬਿਜਲੀ ਓਵਨ (ਤੰਦੂਰ) ਦੀ ਸ਼ਕਤੀ (P) = 2 KW= 2000W
ਜਦੋਂ ਪੁਟੈਸ਼ਲ ਅੰਤਰੇ (V) = 220V
ਮੰਨ ਲਓ ਕਿ ਬਿਜਲੀ ਓਵਨ (ਤੰਦੂਰ) ਦੁਆਰਾ ਲਈ ਜਾਣ ਵਾਲੀ ਧਾਰਾ I ਹੈ, ਤਾਂ
P = V × I ਤੋਂ
I = \(\frac{\mathrm{P}}{\mathrm{V}}\)
= \(\frac{2000 \mathrm{~W}}{220 \mathrm{~V}}\)
= 9.09 A
ਅਰਥਾਤ ਬਿਜਲੀ ਓਵਨ ਮੁੱਖ ਲਾਇਨ ਤੋਂ 9.09 A ਦੀ ਧਾਰਾ ਲਵੇਗਾ ਜੋ ਫਿਊਜ਼ ਤਾਰ ਦੀ ਸਮਰੱਥਾ ਤੋਂ ਵੱਧ ਹੈ । ਇਸ ਲਈ ਵਿਉਜ਼ ਦੀ ਤਾਰ ਪਿਘਲ ਜਾਵੇਗੀ ਅਤੇ ਬਿਜਲੀ ਸਰਕਟ ਟੁੱਟ ਜਾਵੇਗਾ ।

ਪ੍ਰਸ਼ਨ 21.
ਘਰੇਲੂ ਬਿਜਲਈ ਸਰਕਟਾਂ ਵਿੱਚ ਓਵਰ ਲੋਡਿੰਗ ਦੇ ਬਚਾਓ ਲਈ ਤੁਸੀਂ ਕੀ ਸਾਵਧਾਨੀਆਂ ਵਰਤੋਗੇ ?
ਉੱਤਰ-
ਓਵਰ ਲੋਡਿੰਗ ਦੇ ਬਚਾਓ ਲਈ ਸਾਵਧਾਨੀਆਂ-

  1. ਬਿਜਲਈ ਪ੍ਰਵਾਹ ਲਈ ਵਰਤੋਂ ਵਿੱਚ ਲਿਆਉਣ ਵਾਲੀਆਂ ਤਾਰਾਂ ਵਧੀਆ ਪ੍ਰਤਿਰੋਧਨ ਪਦਾਰਥ ਨਾਲ ਢੱਕੀਆਂ ਹੋਣੀਆਂ ਚਾਹੀਦੀਆਂ ਹਨ ।
  2. ਬਿਜਲਈ ਸਰਕਟ ਵੱਖ-ਵੱਖ ਭਾਗਾਂ ਵਿੱਚ ਵੰਡੇ ਹੋਣੇ ਚਾਹੀਦੇ ਹਨ ਅਤੇ ਹਰੇਕ ਉਪਕਰਨ ਦਾ ਵੱਖ ਫਿਊਜ਼ ਹੋਣਾ ਚਾਹੀਦਾ ਹੈ ।
  3. ਉੱਚ ਸ਼ਕਤੀ ਪ੍ਰਾਪਤ ਕਰਨ ਵਾਲੇ ਏਅਰ ਕੰਡੀਸ਼ਨਰ, ਫਰਿੱਜ਼, ਵਾਟਰ ਹੀਟਰ, ਹੀਟਰ, ਐੱਸ ਆਦਿ ਸਾਰੇ ਇੱਕ ਸਮੇਂ ਨਹੀਂ ਵਰਤੋਂ ਵਿੱਚ ਲਿਆਉਣੇ ਚਾਹੀਦੇ ।
  4. ਇੱਕ ਸਾਕਟ ਨਾਲ ਬਹੁਤ ਸਾਰੇ ਉਪਕਰਨ ਨਹੀਂ ਚਲਾਉਣੇ ਚਾਹੀਦੇ ।

PSEB 10th Class Science Solutions Chapter 12 ਬਿਜਲੀ

Punjab State Board PSEB 10th Class Science Book Solutions Chapter 12 ਬਿਜਲੀ Textbook Exercise Questions and Answers.

PSEB Solutions for Class 10 Science Chapter 12 ਬਿਜਲੀ

PSEB 10th Class Science Guide ਬਿਜਲੀ Textbook Questions and Answers

ਪ੍ਰਸ਼ਨ 1.
ਪ੍ਰਤਿਰੋਧ R ਦੇ ਕਿਸੇ ਤਾਰ ਦੇ ਟੁਕੜੇ ਨੂੰ ਪੰਜ ਬਰਾਬਰ ਭਾਗਾਂ ਵਿੱਚ ਕੱਟਿਆ ਗਿਆ ਹੈ। ਇਨ੍ਹਾਂ ਟੁਕੜਿਆਂ ਨੂੰ ਫਿਰ ਸਮਾਨਾਂਤਰ ਵਿੱਚ ਜੋੜਿਆ ਗਿਆ ਹੈ ਜੇਕਰ ਸੰਯੋਗ ਦਾ ਡੁੱਲ-ਪ੍ਰਤਿਰੋਧ R’ ਹੈ ਤਾਂ \(\frac{\mathbf{R}}{\mathbf{R}^{\prime}}\) ਅਨੁਪਾਤ ਦਾ ਮਾਨ ਹੈ :
(a) \(\frac {1}{25}\)
(b) \(\frac {1}{5}\)
(c) 5
(d) 25.
ਹੱਲ :
ਹਰੇਕ ਕੱਟੇ ਹੋਏ ਭਾਗ ਦਾ ਪ੍ਰਤਿਰੋਧ \(\frac{R}{5}\)
ਤਿਰੋ
∴ R1 = R2 = R3 = R4 = R5 = \(\frac{R}{5}\) ਹੋਵੇਗਾ
ਪੰਜਾਂ ਕੱਟੇ ਹੋਏ ਟੁਕੜਿਆਂ ਨੂੰ ਸਮਾਨਾਂਤਰ ਵਿੱਚ ਜੋੜਨ ਤੇ
PSEB 10th Class Science Solutions Chapter 12 ਬਿਜਲੀ 1
∴ R’ = \(\frac{\mathrm{R}}{25}\)
ਜਾਂ = \(\frac{\mathrm{R}}{\mathrm{R}^{\prime}}\) = 25
∴ ਸਹੀ ਉੱਤਰ (d) 25 ਹੈ ।

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 2.
ਹੇਠ ਲਿਖਿਆਂ ਵਿੱਚੋਂ ਕਿਹੜਾ ਪਦ ਬਿਜਲਈ ਸਰਕਟ ਵਿੱਚ ਬਿਜਲਈ ਸ਼ਕਤੀ ਨੂੰ ਨਹੀਂ ਦਰਸਾਉਂਦਾ ?
(a) I2R
(b) IR2
(c) VI
(d) V2/R.
ਹੱਲ :
ਬਿਜਲਈ ਸ਼ਕਤੀ P = V × I
= (IR) × I
= I2R
= (\(\frac{\mathrm{V}}{\mathrm{R}}\))2 × R (∵\(\frac{\mathrm{V}}{\mathrm{I}}\) = R)
= \(\frac{V^{2}}{R}\)
ਸਿਰਫ਼ IR2 ਬਿਜਲਈ ਸਰਕਟ ਵਿੱਚ ਬਿਜਲਈ ਸ਼ਕਤੀ ਨੂੰ ਨਹੀਂ ਦਰਸਾਉਂਦਾ ਹੈ ।
∴ ਸਹੀ ਉੱਤਰ ਹੋਵੇਗਾ (b) IR2

ਪ੍ਰਸ਼ਨ 3.
ਕਿਸੇ ਬਿਜਲਈ ਬੱਲਬ ਉੱਤੇ 220 V ਅਤੇ 100 ਅੰਕਿਤ ਹੈ। ਜਦੋਂ ਇਸਨੂੰ 110V ਉੱਤੇ ਚਾਲੂ ਕਰਦੇ ਹਨ ਤਾਂ ਇਸ ਦੁਆਰਾ ਵਰਤੀ ਸ਼ਕਤੀ ਹੋਵੇਗੀ :
(a) 100W
(b) 75W
(c) 50W
(d) 25 W.
ਹੱਲ :
ਸੂਤਰ P = \(\frac{\mathrm{V}^{2}}{\mathrm{R}}\) miss
ਬੱਲਬ ਦਾ ਪ੍ਰਤਿਰੋਧ R = \(\frac{\mathrm{V}^{2}}{\mathrm{P}}\)
= \(\frac{(220)^{2}}{100}\)
= \(\frac{220 \times 220}{100}\)
= 484Ω
∴ ਦੂਜੀ ਅਵਸਥਾ ਵਿੱਚ 110v ਤੇ ਚਾਲੂ ਕਰਨ ਨਾਲ ਬੱਲਬ ਦੁਆਰਾ ਖ਼ਪਤ ਕੀਤੀ ਗਈ ਸ਼ਕਤੀ
p1 = \(\frac{\mathrm{V}_{1}^{2}}{\mathrm{R}}\)
= \(\frac{(110)^{2}}{484}\)
= \(\frac{110 \times 110}{484}\)
= 25 W
ਇਸ ਲਈ ਸਹੀ ਉੱਤਰ (d) 25 ਹੈ ।

ਪ੍ਰਸ਼ਨ 4.
ਦੋ ਚਾਲਕ ਤਾਰਾਂ ਜਿਨ੍ਹਾਂ ਦੇ ਪਦਾਰਥ, ਲੰਬਾਈ ਅਤੇ ਵਿਆਸ ਬਰਾਬਰ ਹਨ ਕਿਸੇ ਬਿਜਲਈ ਸਰਕਟ ਵਿੱਚ ਜਿਸਦੇ ਸਿਰਿਆਂ ਤੇ ਟੈਂਸ਼ਲ ਅੰਤਰ ਉਹੀ ਹੋਵੇ, ਪਹਿਲਾਂ ਲੜੀ ਵਿੱਚ ਅਤੇ ਫਿਰ ਸਮਾਨਾਂਤਰ ਵਿੱਚ ਜੋੜੀਆਂ ਗਈਆਂ । ਲੜੀ ਅਤੇ ਸਮਾਨਾਂਤਰ ਸੰਯੋਗ ਵਿੱਚ ਉਤਪੰਨ ਤਾਪ ਦਾ ਅਨੁਪਾਤ ਹੋਵੇਗਾ :
(a) 1 : 2
(b) 2 : 1
(c) 1 : 4
(d) 4 : 1.
ਹੱਲ :
ਕਿਉਂਕਿ ਸਾਰੇ ਚਾਲਕ ਇੱਕ ਸਮਾਨ ਪਦਾਰਥ, ਲੰਬਾਈ ਅਤੇ ਵਿਆਸ ਦੇ ਹਨ, ਇਸ ਲਈ ਸਾਰਿਆਂ ਦਾ ਪ੍ਰਤਿਰੋਧ ਬਰਾਬਰ ਹੋਵੇਗਾ। ਮੰਨ ਲਓ ਇਹ R ਹੈ।
ਦੋਨਾਂ ਚਾਲਕ ਤਾਰਾਂ ਨੂੰ ਲੜੀਕਮ ਵਿੱਚ ਸੰਯੋਜਿਤ ਕਰਨ ‘ਤੇ ਪ੍ਰਤਿਰੋਧ Rs = R + R = 2R
ਦੋਨਾਂ ਚਾਲਕ ਤਾਰਾਂ ਨੂੰ ਸਮਾਨਾਂਤਰ ਕ੍ਰਮ ਵਿੱਚ ਸੰਯੋਜਿਤ ਕਰਨ ‘ਤੇ ਪ੍ਰਤਿਰੋਧ \(\frac{1}{R_{p}}=\frac{1}{R}+\frac{1}{R}=\frac{2}{R}\)
ਲੜੀਕਮ ਵਿੱਚ ਸੰਯੋਜਿਤ ਹੋਣ ‘ਤੇ ਉਤਪੰਨ ਹੋਇਆ ਤਾਪ H1 = Ps = \(\frac{\mathrm{V}^{2}}{\mathrm{R}_{s}}\)
ਸਮਾਨਾਂਤਰ ਕੂਮ ਵਿੱਚ ਸੰਯੋਜਿਤ ਹੋਣ ‘ਤੇ ਉਤਪੰਨ ਹੋਇਆ ਤਾਪ H2 = pp = \(\frac{\mathrm{V}^{2}}{\mathrm{R}_{p}}\)
ਜੇਕਰ ਪੁਟੈਂਸ਼ਲ ਅੰਤਰ V ਹੈ ਤਾਂ ਦੋਨਾਂ ਸੰਯੋਜਨਾਂ ਵਿੱਚ ਉਤਪੰਨ ਤਾਪ ਦਾ ਅਨੁਪਾਤ
\(\frac{\mathrm{H}_{1}}{\mathrm{H}_{2}}\) = \(\frac{\mathrm{V}^{2} / \mathbf{R}_{s}}{\mathrm{~V}^{2} / \mathbf{R}_{p}}=\frac{\mathbf{R}_{p}}{\mathbf{R}_{s}}=\frac{\mathbf{R} / 2}{2 \mathbf{R}}\) = \(\frac{1}{4}\)
ਇਸ ਲਈ ਸਹੀ ਉੱਤਰ (c) 1 : 4 ਹੈ ।

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 5.
ਕਿਸੇ ਬਿਜਲਈ ਸਰਕਟ ਵਿੱਚ ਦੋ ਬਿੰਦੂਆਂ ਦੇ ਵਿੱਚ ਪੁਟੈਂਸ਼ਲ ਅੰਤਰ ਮਾਪਣ ਲਈ ਵੋਲਟਮੀਟਰ ਨੂੰ ਕਿਸ ਪ੍ਰਕਾਰ ਜੋੜਿਆ ਜਾਂਦਾ ਹੈ ?
ਉੱਤਰ-
ਕਿਸੇ ਬਿਜਲਈ ਸਰਕਟ ਦੇ ਦੋ ਬਿੰਦੂਆਂ ਵਿੱਚ ਪੁਟੈਂਸ਼ਲ ਅੰਤਰ ਮਾਪਣ ਲਈ ਵੋਲਟਮੀਟਰ ਨੂੰ ਦੋ ਬਿੰਦੂਆਂ ਵਿਚਲੇ ਸਮਾਨਅੰਤਰ ਵਿੱਚ ਜੋੜਿਆ ਜਾਂਦਾ ਹੈ ।

ਪ੍ਰਸ਼ਨ 6.
ਇੱਕ ਤਾਂਬੇ ਦੀ ਤਾਰ ਦਾ ਵਿਆਸ 0.5 mm ਅਤੇ ਪ੍ਰਤਿਰੋਧਕਤਾ 1.6 × 10-8Ωm ਹੈ। 10Ω ਪ੍ਰਤਿਰੋਧ ਦਾ ਪ੍ਰਤਿਰੋਧਕ ਬਣਾਉਣ ਲਈ ਕਿੰਨੀ ਲੰਬੀ ਤਾਰ ਦੀ ਜ਼ਰੂਰਤ ਹੋਵੇਗੀ ? ਜੇਕਰ ਇਸ ਤੋਂ ਦੁੱਗਣੇ ਵਿਆਸ ਦੀ ਤਾਰ ਲਈ ਜਾਵੇ ਤਾਂ ਪ੍ਰਤਿਰੋਧ ਵਿੱਚ ਕੀ ਅੰਤਰ ਆਵੇਗਾ ?
ਹੱਲ :
ਦਿੱਤਾ ਹੈ, ਤਾਰ ਦੀ ਪ੍ਰਤਿਰੋਧਕਤਾ (ρ) = 1.6 × 10-8Ωm
ਤਾਰ ਦਾ ਪ੍ਰਤਿਰੋਧ (R) = 10Ω
ਤਾਰ ਦਾ ਵਿਆਸ (2r) = 0.5 mm
= 5 × 10-4m
∴ ਤਾਰ ਦਾ ਅਰਧ-ਵਿਆਸ (r) = 25 × 10-4 m
ਤਾਰ ਦੇ ਪਰਿਖੇਤਰ ਕਾਟ ਦਾ ਖੇਤਰਫਲ (A) = πr2
= 3.14 × (2.5 × 10-4)2 m2
= 19.625 × 10-8 m2
:: ਸੂਤਰ R = ρ\(\frac{l}{\mathrm{~A}}\) ਤੋਂ
ਤਾਰ ਦੀ ਲੰਬਾਈ (l) = \(\frac{\mathrm{R} \times \mathrm{A}}{\rho}\)
= = \(\frac{10 \times 19.625 \times 10^{-8}}{1.6 \times 10^{-8}}\)
= 12.26 × 103 m
= 12260m
ਵਿਆਸ ਦੁੱਗਣਾ ਕਰਨ ਨਾਲ ਤਾਰ ਦਾ ਅਰਧ-ਵਿਆਸ ਵੀ ਦੁਗਣਾ ਅਤੇ ਪਰਿਖੇਤਰ ਕਾਟ ਦਾ ਖੇਤਰਫਲ (A = πr2). ਚੌਗੁਣਾ ਹੋ ਜਾਵੇਗਾ ।
∴ R ∝ \(\frac{1}{\mathrm{~A}}\)
∴ ਖੇਤਰਫਲ ਚੌਗੁਣਾ ਹੋਣ ਕਾਰਨ ਤਾਰ ਦਾ ਪ੍ਰਤਿਰੋਧ \(\frac{1}{4}\) ਰਹਿ ਜਾਏਗਾ।
ਅਰਥਾਤ ਪ੍ਰਤਿਰੋਧ R’ = \(\frac{1}{4}\)R
= \(\frac{1}{4}\) × 10
= 2.5Ω

ਪ੍ਰਸ਼ਨ 7.
ਕਿਸੇ ਤਿਰੋਧਕ ਦੇ ਸਿਰਿਆਂ ਤੇ ਪੁਟੈਂਸ਼ਲ ਅੰਤਰ vਦੇ ਭਿੰਨ ਮਾਨਾਂ ਲਈ ਉਸ ਤੋਂ ਪ੍ਰਭਾਵਿਤ ਬਿਜਲਈ ਧਾਰਾਵਾਂ V ਦੇ ਸੰਗਤ ਮਾਨ ਹੇਠ ਦਿੱਤੇ ਗਏ
ਹਨ :
PSEB 10th Class Science Solutions Chapter 12 ਬਿਜਲੀ 2
V ਅਤੇ I ਦੇ ਵਿੱਚ ਗ੍ਰਾਫ਼ ਖਿੱਚ ਕੇ ਇਸ ਪ੍ਰਤਿਰੋਧਕ ਦਾ ਤਿਰੋਧ ਗਿਆਤ ਕਰੋ ।
ਹੱਲ :
ਲੋੜੀਂਦੇ ਗ੍ਰਾਫ਼ ਦੇ ਲਈ ਨਾਲ ਦਿੱਤਾ ਹੋਇਆ ਚਿੱਤਰ ਵੇਖੋ ।
PSEB 10th Class Science Solutions Chapter 12 ਬਿਜਲੀ 3
ਪ੍ਰਤਿਰੋਧਕ ਦਾ ਪ੍ਰਤਿਰੋਧ = ਗ੍ਰਾਫ਼ ਦੀ ਢਲਾਨ
ਅਰਥਾਤ R = \(\frac{\Delta V}{\Delta I}\)
ਦਿੱਤੇ ਹੋਏ ਅੰਕੜਿਆਂ ਤੋਂ
V1 = 3.4V, V2 = 10.2 V
ਸੰਗਤ I1 = 1.0A, I2 = 3.4
∴ ΔV = V2 – V1
= 10.2 – 3.4
= 6.8V
ਅਤੇ ΔI = I2 – I1
= 3.0A – 1.0A
= 2.0 A
∴ ਪ੍ਰਤਿਰੋਧ R = \(\frac{\Delta \mathrm{V}}{\Delta \mathrm{I}}\)
= \(\frac{6.8 \mathrm{~V}}{2.0 \mathrm{~A}}\)
= 3.4Ω

ਪ੍ਰਸ਼ਨ 8.
ਕਿਸੇ ਅਗਿਆਤ ਪ੍ਰਤਿਰੋਧਕ ਦੇ ਸਿਰਿਆਂ ਤੇ 12V ਦੀ ਬੈਟਰੀ ਜੋੜਨ ਤੇ ਸਰਕਟ ਵਿੱਚ 2.5mA ਬਿਜਲਈ ਧਾਰਾ ਪ੍ਰਵਾਹਿਤ ਹੁੰਦੀ ਹੈ। ਤਿਰੋਧਕ ਦੇ ਪ੍ਰਤਿਰੋਧ ਦੀ ਗਣਨਾ ਕਰੋ ।
ਹੱਲ :
ਦਿੱਤਾ ਹੈ, ਪੁਟੈਂਸ਼ਲ ਅੰਤਰ V = 12V
ਪ੍ਰਵਾਹਿਤ ਧਾਰਾ I = 2.5 mA
= 2.5 × 10-3 A
ਪ੍ਰਤਿਰੋਧਕ ਦਾ ਪ੍ਰਤਿਰੋਧ R = \(\frac{\mathrm{V}}{\mathrm{I}}\)
= \(\frac{12}{2.5 \times 10^{-3}}\)
= \(\frac{12 \times 10^{3}}{2.5}\)
= 4.8 × 103
= 4.8KΩ

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 9.
9V ਦੀ ਬੈਟਰੀ ਨੂੰ 0.2Ω, 0.3Ω, 0.4Ω, 0.5Ω ਅਤੇ 12Ω ਪ੍ਰਤਿਰੋਧਕਾਂ ਨਾਲ ਲੜੀ ਵਿੱਚ ਜੋੜਿਆ ਗਿਆ ਹੈ। 12Ω ਦੇ ਤਿਰੋਧਕ ਵਿੱਚ ਕਿੰਨੀ ਬਿਜਲਈ ਧਾਰਾ ਪ੍ਰਵਾਹਿਤ ਹੋਵੇਗੀ ?
ਹੱਲ :
ਦਿੱਤਾ ਹੈ, R1 = 0.2Ω, R2 = 0.3Ω, R3 = 0.4Ω, R4 = 0.5Ω, R5 = 12Ω
ਲੜੀ ਸੰਯੋਜਨ ਦਾ ਕੁੱਲ ਪ੍ਰਤਿਰੋਧ R = R1 + R2 + R3 + R4 + R5
= 0.2 + 0.3 + 0.4 + 0.5 + 12
= 13.4Ω
ਬਿਜਲਈ ਸਰਕਟ ਵਿੱਚ ਪ੍ਰਵਾਹਿਤ ਹੋ ਰਹੀ ਕੁੱਲ ਧਾਰਾ I = \(\frac{\mathrm{V}}{\mathrm{R}}\)
= \(\frac{9 \mathrm{~V}}{13.4 \Omega}\)
= 0.67A
ਲੜੀ ਸੰਯੋਜਨ ਵਿੱਚ ਹਰੇਕ ਪ੍ਰਤਿਰੋਧ ਵਿੱਚੋਂ 0.67A ਦੀ ਧਾਰਾ ਹੀ ਪ੍ਰਵਾਹਿਤ ਹੋਵੇਗੀ।
∴ 12Ω ਦੇ ਤਿਰੋਧਕ ਵਿੱਚ ਪ੍ਰਵਾਹਿਤ ਹੋਣ ਵਾਲੀ ਧਾਰਾ = 0.67A

ਪ੍ਰਸ਼ਨ 10.
176Ω ਪ੍ਰਤਿਰੋਧ ਦੇ ਕਿੰਨੇ ਪ੍ਰਤਿਰੋਧਕਾਂ ਨੂੰ ਸਮਾਨਾਂਤਰ ਕੂਮ ਵਿੱਚ ਜੋੜਿਆ ਜਾਵੇ ਤਾਂ ਕਿ 220v ਦੇ ਬਿਜਲਈ ਸਰੋਤ ਤੋਂ 5A ਬਿਜਲਈ ਧਾਰਾ ਪ੍ਰਵਾਹਿਤ ਹੋਵੇ ।
ਹੱਲ :
ਦਿੱਤਾ ਹੈ, ਸਰੋਤ ਦਾ ਪੁਟੈਂਸ਼ਲ ਅੰਤਰ V = 220 V
ਪ੍ਰਵਾਹਿਤ ਬਿਜਲਈ ਧਾਰਾ ਦੀ ਮਾਤਰਾ I = 5A
∴ ਸੰਯੋਜਨ ਦਾ ਤੁੱਲ-ਪ੍ਰਤਿਰੋਧ R = \(\frac{\mathrm{V}}{\mathrm{I}}\)
= \(\frac{220 \mathrm{~V}}{5 \mathrm{~A}}\)
ਜਾਂ R = 44Ω
R1 = R2 = R3 ……………….. = Rn = 176Ω
ਮੰਨ ਲਓ ਅਜਿਹੇ n ਪ੍ਰਤਿਰੋਧਕ ਸਮਾਨਾਂਤਰ ਜੋੜੇ ਗਏ ਹਨ, ਤਾਂ
PSEB 10th Class Science Solutions Chapter 12 ਬਿਜਲੀ 4
= \(\frac{176}{44}\) = 4
ਇਸ ਲਈ 4 ਪ੍ਰਤਿਰੋਧਕ ਹੀ ਸਮਾਨਾਂਤਰ ਜੋੜੇ ਜਾਣਗੇ ।

ਪ੍ਰਸ਼ਨ 11.
ਇਹ ਦਰਸਾਓ ਕਿ ਤੁਸੀਂ 6Ω ਪ੍ਰਤਿਰੋਧ ਦੇ ਤਿੰਨ ਪ੍ਰਤਿਰੋਧਕਾਂ ਨੂੰ ਕਿਸ ਪ੍ਰਕਾਰ ਜੋੜੋਗੇ ਕਿ ਸੰਯੋਗ ਦਾ ਤਿਰੋਧ : (i) 9Ω (ii) 4Ω ਹੋਵੇ।
ਹੱਲ :
(i) 9Ω ਦਾ ਪ੍ਰਤਿਰੋਧ ਪ੍ਰਾਪਤ ਕਰਨ ਲਈ ਪਹਿਲੇ ਦੋ ਪ੍ਰਤਿਰੋਧਕਾਂ ਨੂੰ ਸਮਾਨਾਂਤਰ ਵਿੱਚ ਅਤੇ ਤੀਸਰੇ ਪ੍ਰਤਿਰੋਧ ਨੂੰ ਇਸ ਸੰਯੋਜਨ ਨਾਲ ਲੜੀ ਵਿੱਚ ਜੋੜਨਾ ਹੋਵੇਗਾ ।
PSEB 10th Class Science Solutions Chapter 12 ਬਿਜਲੀ 5
ਮੰਨ ਲਓ ਸਮਾਨਾਂਤਰ ਸੰਯੋਗ ਦਾ ਪ੍ਰਤਿਰੋਧ R ਹੈ ।
∴ = \(\frac{1}{\mathrm{R}}=\frac{1}{r_{1}}+\frac{1}{r_{2}}\)
= \(\frac{1}{6}+\frac{1}{6}\)
= \(\frac{2}{6}\)
∴ R = \(\frac{6}{2}\) = 3Ω
ਇਹ 3Ω ਦਾ ਤੁੱਲ-ਪ੍ਰਤਿਰੋਧ, 6Ω ਦੇ ਤੀਸਰੇ ਪ੍ਰਤਿਰੋਧ ਨਾਲ ਲੜੀ ਵਿੱਚ ਜੁੜ ਕੇ ਕੁੱਲ ਪ੍ਰਤਿਰੋਧ = r3 + R
= 6Ω + 3Ω
= 92 ਹੋ ਜਾਵੇਗਾ ਉੱਤਰ

(ii) ਸੰਯੋਜਨ ਦਾ ਤੁੱਲ-ਪ੍ਰਤਿਰੋਧ 4Ω ਪ੍ਰਾਪਤ ਕਰਨ ਲਈ ਪਹਿਲੇ 6Ω ਦੇ ਦੋ ਪ੍ਰਤਿਰੋਧਕਾਂ ਨੂੰ ਲੜੀ ਵਿੱਚ ਜੋੜਨਾ ਹੋਵੇਗਾ ਅਤੇ ਉਸ ਤੋਂ ਬਾਅਦ ਇਸ ਨਾਲ ਤੀਸਰਾ ਤਿਰੋਧਕ ਸਮਾਨਾਂਤਰ ਜੋੜਿਆ ਜਾਵੇਗਾ ।
PSEB 10th Class Science Solutions Chapter 12 ਬਿਜਲੀ 6
6Ω ਤੇ 6Ω ਦੇ ਦੋ ਪ੍ਰਤਿਰੋਧਕਾਂ ਨੂੰ ਲੜੀ ਵਿੱਚ ਜੋੜਨ ਤੇ
ਸੰਯੋਜਨ ਦਾ ਤੁੱਲ-ਪ੍ਰਤਿਰੋਧ R = r1 + r2
= 6 + 6
= 12Ω ਹੋਵੇਗਾ |
ਇਹ 12Ω ਦਾ ਪ੍ਰਤਿਰੋਧ ਤੀਸਰੇ 6Ω ਦੇ ਪ੍ਰਤਿਰੋਧ ਨਾਲ ਸਮਾਨਅੰਤਰ ਵਿੱਚ ਜੋੜਨ ਨਾਲ ਕੁੱਲ ਪ੍ਰਤਿਰੋਧ R’ ਪ੍ਰਾਪਤ ਹੋਵੇਗਾ ।
∴ \(\frac{1}{\mathrm{R}^{\prime}}=\frac{1}{6}+\frac{1}{12}\)
= \(\frac{2+1}{12}\)
= \(\frac{3}{12}\)
= \(\frac{1}{4}\)
∴ R’ = 4Ω

ਪ੍ਰਸ਼ਨ 12.
220 v ਦੀ ਬਿਜਲਈ ਲਾਇਨ ਉੱਤੇ ਉਪਯੋਗ ਕੀਤੇ ਜਾਣ ਵਾਲੇ ਬਹੁਤ ਸਾਰੇ ਬਲਬਾਂ ਨੂੰ 10W ਅੰਕਿਤ ਕੀਤਾ ਗਿਆ ਹੈ। ਜੇਕਰ 220v ਲਾਇਨ ਵਿੱਚ ਅਨੁਮਾਨਤ ਅਧਿਕਤਮ ਬਿਜਲਈ ਧਾਰਾ 5A ਹੈ ਤਦ ਇਸ ਲਾਇਨ ਦੀਆਂ ਦੋ ਤਾਰਾਂ ਵਿੱਚ ਕਿੰਨੇ ਬੱਲਬ ਸਮਾਨਾਂਤਰ ਵਿੱਚ ਜੋੜੇ ਜਾ ਸਕਦੇ ਹਨ ?
ਹੱਲ :
ਮੰਨ ਲਓ n ਬੱਲਦਾਂ ਨੂੰ ਸਮਾਨਾਂਤਰ ਵਿੱਚ ਜੋੜਿਆ ਹੈ,
ਤਾਂ ਬਿਜਲਈ ਸਰਕਟ ਦੀ ਸ਼ਕਤੀ p = n × ਇੱਕ ਬੱਲਬ ਦੀ ਸ਼ਕਤੀ
n × 10
= 10n ਵਾਟ (W)
ਦਿੱਤਾ ਹੈ, V = 220V
I = 5A
P = V × 1 ਤੋਂ
10n = 220 × 5
∴ n = \(\frac{220 \times 5}{10}\)
= 110
ਅਰਥਾਤ 110 ਬੱਲਦਾਂ ਨੂੰ ਸਮਾਨਾਂਤਰ ਵਿੱਚ ਜੋੜਿਆ ਜਾ ਸਕਦਾ ਹੈ

ਵਿਕਲਪਿਕ ਤਰੀਕਾ
ਹਰੇਕ ਬੱਲਬ ਦਾ ਪ੍ਰਤਿਰੋਧ (r) = \(\frac{V^{2}}{P}\)
= \(\frac{(220)^{2}}{10}\)
= \(\frac{220 \times 220}{10}\)
= 4840Ω
ਸਰਕਟ ਦੀ ਕੁੱਲ ਤਿਰੋਧਕਤਾ (R) =\(\frac{220 \mathrm{~V}}{5 \mathrm{~V}}\)
= 44Ω
ਮੰਨ ਲਓ ਬੱਲਬਾਂ ਦੀ ਕੁੱਲ ਸੰਖਿਆ n ਹੈ, ਤਾਂ
ਪ੍ਰਤਿਰੋਧਕਤਾ (R) = \(\frac{r}{n}\)
⇒ ਬੱਲਬਾਂ ਦੀ ਸੰਖਿਆ n = \(\frac{r}{\mathrm{R}}\)
= \(\frac{4840}{44}\)
= 110

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 13.
ਇੱਕ ਬਿਜਲਈ ਭੱਠੀ ਦੀ ਤਪਤ ਪਲੇਟ ਦੀਆਂ ਪ੍ਰਤਿਰੋਧਕ ਕੁੰਡਲੀਆਂ A ਅਤੇ B ਦੀਆਂ ਬਣੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਹਰ ਇੱਕ ਦਾ ਤਿਰੋਧ 24Ω ਹੈ। ਇਨ੍ਹਾਂ ਨੂੰ ਵੱਖ-ਵੱਖ ਲੜੀ ਵਿੱਚ ਜਾਂ ਸਮਾਨਾਂਤਰ ਵਿੱਚ ਜੋੜ ਕੇ ਉਪਯੋਗ ਕੀਤਾ ਜਾ ਸਕਦਾ ਹੈ। ਜੇਕਰ ਇਹ ਭੱਠੀ 220 V ਬਿਜਲਈ ਸਰੋਤ ਨਾਲ ਜੋੜੀ ਜਾਵੇ ਤਾਂ ਤਿੰਨਾਂ ਕੇਸਾਂ ਵਿੱਚ ਪ੍ਰਵਾਹਿਤ ਬਿਜਲਈ ਧਾਰਾਵਾਂ ਕੀ ਹਨ ?
ਹੱਲ :
ਦਿੱਤਾ ਹੈ, ਪੁਟੈਂਸ਼ਲ V = 220 V
ਕੁੰਡਲੀਆਂ ਦਾ ਪ੍ਰਤਿਰੋਧ R1 = R2 = 24Ω
ਪਹਿਲੀ ਅਵਸਥਾ ਵਿੱਚ-ਜਦੋਂ ਕਿਸੇ ਇੱਕ ਕੁੰਡਲੀ ਨੂੰ ਲਗਾਇਆ ਜਾਂਦਾ ਹੈ ਤਾਂ
ਕੁੱਲ ਤਿਰੋਧ
R = R1 = 24Ω
∴ ਪ੍ਰਵਾਹਿਤ ਬਿਜਲਈ ਧਾਰਾ I = \(\frac{V}{R}\)
= \(\frac{220}{24}\)
= 9.17A

ਦੂਜੀ ਅਵਸਥਾ ਵਿੱਚ – ਜਦੋਂ ਦੋਨਾਂ ਕੁੰਡਲੀਆਂ ਨੂੰ ਲੜੀਬੱਧ ਲਗਾਇਆ ਜਾਂਦਾ ਹੈ, ਤਾਂ
ਕੁੱਲ ਤਿਰੋਧ R = R1 + R2
= 24 + 24 = 48Ω
ਲੜੀਬੱਧ ਵਿੱਚ ਜੁੜੀਆਂ ਹੋਈਆਂ ਕੁੰਡਲੀਆਂ ਵਿੱਚੋਂ ਪ੍ਰਵਾਹਿਤ ਧਾਰਾ I = \(\frac{V}{R}\)
= \(\frac{220}{48}\)
= 4.58A

ਤੀਸਰੀ ਅਵਸਥਾ ਵਿੱਚ – ਜਦੋਂ ਕੁੰਡਲੀਆਂ ਨੂੰ ਸਮਾਨਾਂਤਰ ਜੋੜਿਆ ਜਾਂਦਾ ਹੈ, ਤਾਂ
PSEB 10th Class Science Solutions Chapter 12 ਬਿਜਲੀ 7
I = 18.3A

ਪ੍ਰਸ਼ਨ 14.
ਹੇਠ ਲਿਖੇ ਸਰਕਟਾਂ ਵਿੱਚ ਹਰ ਇੱਕ ਵਿੱਚ 2Ω ਪ੍ਰਤਿਰੋਧਕ ਦੁਆਰਾ ਖਪਤ ਸ਼ਕਤੀਆਂ ਦੀ ਤੁਲਨਾ ਕਰੋ-
(i) 6V ਦੀ ਬੈਟਰੀ ਨਾਲ ਲੜੀ ਵਿੱਚ ਜੋੜੇ ਗਏ 1Ω ਅਤੇ 2Ω ਦੇ ਤਿਰੋਧਕ
(ii) 4V ਦੀ ਬੈਟਰੀ ਨਾਲ ਸਮਾਨਾਂਤਰ ਜੋੜੇ ਗਏ 12Ω ਅਤੇ 2Ω ਦੇ ਪ੍ਰਤਿਰੋਧਕ ॥
ਹੱਲ :
(i) ਦਿੱਤਾ ਹੈ, V = 6V
1Ω ਅਤੇ 2Ω ਦੇ ਲੜੀ ਸੰਯੋਜਨ ਦਾ ਪ੍ਰਤਿਰੋਧ R = 1Ω + 2Ω
= 3Ω
ਬਿਜਲਈ ਸਰਕਟ ਵਿੱਚੋਂ ਗੁਜ਼ਰ ਰਹੀ ਬਿਜਲਈ ਧਾਰਾ I = \(\frac{V}{R}\)
= \(\frac{6}{3}\)
∴ I = 2A
ਲੜੀ ਵਿੱਚ ਜੋੜੇ ਗਏ ਹਰੇਕ ਪ੍ਰਤਿਰੋਧ ਵਿੱਚੋਂ 2A ਦੀ ਧਾਰਾ ਪ੍ਰਵਾਹਿਤ ਹੋਵੇਗੀ।
∴ 2Ω ਦੇ ਪ੍ਰਤਿਰੋਧਕ ਦੁਆਰਾ ਖ਼ਪਤ ਸ਼ਕਤੀ P1 = I2R
= (2)2 × 2
= 4 × 2
∴ P1 = 8 ਵਾਟ (W)

(ii) ∵ ਦੋਨੋਂ ਪ੍ਰਤਿਰੋਧ ਸਮਾਨਾਂਤਰ ਕੂਮ ਵਿੱਚ ਜੁੜੇ ਹੋਏ ਹਨ। ਇਸ ਲਈ ਹਰੇਕ ਪ੍ਰਤਿਰੋਧ ਦੇ ਸਿਰਿਆਂ ਵਿਚਾਲੇ ਇੱਕ ਸਮਾਨ ਪੁਟੈਂਸ਼ਲ ਅੰਤਰ 4V ਹੋਵੇਗਾ ।
∴ 2Ω ਦੇ ਪ੍ਰਤਿਰੋਧ ਦੁਆਰਾ ਖ਼ਪਤ ਹੋਈ ਸ਼ਕਤੀ p2 = \(\frac{\mathrm{V}^{2}}{\mathrm{R}}\)
= \(\frac{(4)^{2}}{2}\)
= \(\frac{16}{2}\)
P2= 8 ਵਾਟ (W)
ਇਸ ਲਈ ਦੋਨਾਂ ਅਵਸਥਾਵਾਂ ਵਿੱਚ 2Ω ਪ੍ਰਤਿਰੋਧਕ ਵਿੱਚ ਇੱਕ ਸਮਾਨ ਸ਼ਕਤੀ ਖ਼ਰਚ ਹੋਵੇਗੀ ।

ਪ੍ਰਸ਼ਨ 15.
ਦੋ ਬਿਜਲਈ ਲੈਂਪ ਜਿਨ੍ਹਾਂ ਵਿੱਚੋਂ ਇੱਕ ਤੇ 100w; 220V ਅੰਕਿਤ ਹੈ ਅਤੇ ਦੂਜੇ ਤੇ 60W, 220V ਹੈ, ਬਿਜਲਈ ਮੁੱਖ ਲਾਇਨ ਨਾਲ ਸਮਾਨਾਂਤਰ ਵਿੱਚ ਜੋੜੇ ਗਏ ਹਨ। ਜੇਕਰ ਬਿਜਲੀ ਦੀ ਪੂਰਤੀ ਦੀ ਵੋਲਟਤਾ 220 V ਹੈ ਤਾਂ ਬਿਜਲੀ ਦੀ ਮੁੱਖ ਲਾਇਨ ਤੋਂ ਕਿੰਨੀ ਧਾਰਾ ਲਈ ਜਾਂਦੀ ਹੈ ?
ਹੱਲ :
ਪਹਿਲੇ ਬਿਜਲਈ ਲੈਂਪ ਲਈ, ਟੈਂਸ਼ਲ ਅੰਤਰ V1 = 220 V,
ਲੈਂਪ ਦੀ ਸ਼ਕਤੀ P1 = 100W
ਮੰਨ ਲਓ ਇਸ ਦਾ ਪ੍ਰਤਿਰੋਧ R1 ਹੈ, ਤਾਂ P = \(\frac{\mathrm{V}^{2}}{\mathrm{R}}\) ਤੋਂ
ਪਹਿਲੇ ਲੈਂਪ ਦਾ ਪ੍ਰਤਿਰੋਧ R1 = \(\frac{V_{1}^{2}}{P_{1}}\)
= \(\frac{(220)^{2}}{100}\)
= \(\frac{220 \times 220}{100}\)
∴ R1 = 484Ω
ਦੂਜੇ ਲੈਂਪ ਲਈ, ਪੁਟੈਂਸ਼ਲ ਅੰਤਰ V2 = 220V,
ਲੈਂਪ ਦੀ ਸ਼ਕਤੀ P2 = 60W
ਦੂਜੇ ਲੈਂਪ ਦਾ ਪ੍ਰਤਿਰੋਧ R2 = \(\frac{\mathrm{V}_{2}^{2}}{\mathrm{p}_{2}}\)
= \(\frac{(220)^{2}}{60}\)
= \(\frac{220 \times 220}{60}\)
∴ R1 = \(\frac{2420}{3}\)Ω
ਦੋਨਾਂ ਲੈਂਪਾਂ ਨੂੰ ਸਮਾਨਾਂਤਰ ਜੋੜਨ ਨਾਲ ਸੰਯੋਜਨ ਦਾ ਪ੍ਰਤਿਰੋਧ R ਹੋਵੇ, ਤਾਂ
PSEB 10th Class Science Solutions Chapter 12 ਬਿਜਲੀ 8
∵ ਲਾਇਨ ਵੋਲਟਤਾ V = 220V
∴ ਲਾਇਨ ਤੋਂ ਲਈ ਜਾਣ ਵਾਲੀ ਬਿਜਲਈ ਧਾਰਾ I = \(\frac{\mathrm{V}}{\mathrm{R}}\)
= \(\frac{220}{302.5}\)
∴ I = 0.73A

ਪ੍ਰਸ਼ਨ 16.
ਕਿਸ ਵਿੱਚ ਵਧੇਰੇ ਬਿਜਲਈ ਊਰਜਾ ਵਰਤੀ ਜਾਂਦੀ ਹੈ :
250W ਦਾ ਟੀ. ਵੀ. ਸੈਂਟ (TV) ਜੋ ਇੱਕ ਘੰਟੇ ਤੱਕ ਚਲਾਇਆ ਜਾਂਦਾ ਹੈ ਜਾਂ 1200W ਦਾ ਬਿਜਲਈ ਟੋਸਟਰ ਜੋ 10 ਮਿੰਟ ਲਈ ਚਲਾਇਆ ਜਾਂਦਾ ਹੈ ?
ਹੱਲ :
ਟੀ.ਵੀ. ਸੈਂਟ (TV) ਲਈ P1 = 250W
= 250 JS-1
t1 = 1h
= 60 × 60s
ਟੀ.ਵੀ. ਸੈਂਟ ਦੁਆਰਾ ਵਰਤੀ ਗਈ ਊਰਜਾ = P1 × t1
= 250 × (60 × 60)
= 900000 J
= 9 × 105 J ਟੋਸਟਰ ਲਈ, …………… (i)
P2 = 1200W
= 1200 JS-1
t2 = 10 ਮਿੰਟ
= 10 × 60s
ਟੋਸਟਰ ਦੁਆਰਾ ਵਰਤੀ ਗਈ ਊਰਜਾ = P2 × t2
= 1200 × (10 × 60)
= 720000 J
= 7.2 × 105J ………..(ii)
ਸਮੀਕਰਨ (i) ਅਤੇ (ii) ਤੋਂ ਸਪੱਸ਼ਟ ਹੈ ਕਿ T.V. ਸੈਂਟ ਦੁਆਰਾ ਖ਼ਪਤ ਹੋਈ ਊਰਜਾ ਵੱਧ ਹੈ ।

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 17.
8Ω ਪ੍ਰਤਿਰੋਧ ਦਾ ਇੱਕ ਬਿਜਲਈ ਹੀਟਰ ਬਿਜਲਈ ਮੁੱਖ ਲਾਇਨ ਤੋਂ 2 ਘੰਟੇ ਤੱਕ 15A ਬਿਜਲਈ ਧਾਰਾ ਲੈਂਦਾ ਹੈ। ਹੀਟਰ ਵਿੱਚ ਉਤਪੰਨ ਤਾਪ ਦੀ ਦਰ ਦੀ ਗਣਨਾ ਕਰੋ।
ਹੱਲ :
ਦਿੱਤਾ ਹੈ, . R = 8 Ω
I = 15A
ਬਿਜਲਈ ਹੀਟਰ ਵਿਚ ਤਾਪ ਉਤਪੰਨ ਹੋਣ ਦੀ ਦਰ ਅਰਥਾਤ ਬਿਜਲਈ ਹੀਟਰ ਦੀ ਸ਼ਕਤੀ
P = I2R
= (15)2 × 8
= 225 × 8
= 1800 W

ਪ੍ਰਸ਼ਨ 18.
ਹੇਠ ਲਿਖਿਆਂ ਦੀ ਵਿਆਖਿਆ ਕਰੋ :
(a) ਬਿਜਲੀ-ਲੈਂਪਾਂ ਦੇ ਫਿਲਾਮੈਂਟ ਦੇ ਨਿਰਮਾਣ ਵਿੱਚ ਇੱਕ ਮਾਤਰ ਟੰਗਸਟਨ ਦਾ ਹੀ ਉਪਯੋਗ ਕਿਉਂ ਕੀਤਾ ਜਾਂਦਾ ਹੈ ?
(b) ਬਿਜਲਈ ਤਾਪਨ ਯੰਤਰਾਂ ਜਿਵੇਂ ਕਿ ਬੈਂਡ ਟੋਸਟਰ ਅਤੇ ਬਿਜਲਈ ਪ੍ਰੈੱਸ ਦੇ ਚਾਲਕ ਸ਼ੁੱਧ ਧਾਤੁਆਂ ਦੇ ਸਥਾਨ ਤੇ ਮਿਸ਼ਰਤ ਧਾਤਾਂ ਦੇ ਕਿਉਂ ਬਣਾਏ ਜਾਂਦੇ ਹਨ ?
(c) ਘਰੇਲੂ ਬਿਜਲਈ ਸਰਕਟਾਂ ਵਿੱਚ ਲੜੀ ਸੰਯੋਜਨ ਦਾ ਉਪਯੋਗ ਕਿਉਂ ਨਹੀਂ ਕੀਤਾ ਜਾਂਦਾ ?
(d) ਇੱਕ ਤਾਰ ਦਾ ਪ੍ਰਤਿਰੋਧ ਉਸਦੀ ਪਰਿਖੇਤਰ ਕਾਟ ਦੇ ਖੇਤਰਫਲ ਵਿੱਚ ਪਰਿਵਰਤਨ ਨਾਲ ਕਿਸ ਪ੍ਰਕਾਰ ਬਦਲਦਾ ਹੈ ?
(e) ਬਿਜਲੀ ਸੰਚਾਰਣ ਦੇ ਲਈ ਕਾਪਰ ਅਤੇ ਐਲੂਮੀਨੀਅਮ ਦੀਆਂ ਤਾਰਾਂ ਦਾ ਉਪਯੋਗ ਕਿਉਂ ਕੀਤਾ ਜਾਂਦਾ ਹੈ ?
ਉੱਤਰ-
(a) ਕਿਉਂਕਿ ਟੰਗਸਟਨ ਦੀ ਉੱਚ ਪ੍ਰਤਿਰੋਧਕਤਾ (5.2 × 10-8 ਓਹਮ-ਮੀਟਰ) ਹੈ ਅਤੇ ਟੰਗਸਟਨ ਦਾ ਪਿਘਲਾਓ ਦਰਜਾ ਵੀ ਹੋਰਨਾਂ ਧਾਤਾਂ ਦੀ ਤੁਲਨਾ ਵਿੱਚ ਬਹੁਤ ਉੱਚਾ (3400°C) ਹੈ, ਇਸ ਲਈ ਬਿਜਲਈ ਲੈਪਾਂ ਦੇ ਫਿਲਾਮੈਂਟ ਦੇ ਨਿਰਮਾਣ ਲਈ ਆਮ ਤੌਰ ਤੇ ਸਿਰਫ ਟੰਗਸਟਨ ਧਾਤੂ ਦਾ ਉਪਯੋਗ ਕੀਤਾ ਜਾਂਦਾ ਹੈ ।

(b) ਮਿਸ਼ਰਤ ਧਾਤਾਂ ਦੀ ਪ੍ਰਤਿਰੋਧਕਤਾ ਸ਼ੁੱਧ ਧਾਤੂਆਂ ਦੀ ਤੁਲਨਾ ਵਿੱਚ ਜ਼ਿਆਦਾ ਹੈ ਅਤੇ ਤਪ ਵੱਧਣ ਨਾਲ ਇਸ ਦੀ ਤਿਰੋਧਕਤਾ ਵਿੱਚ ਨਾਂ ਦੇ ਬਰਾਬਰ ਪਰਿਵਰਤਨ ਹੁੰਦਾ ਹੈ। ਇਸ ਤੋਂ ਛੁਟ ਮਿਸ਼ਰਤ ਧਾਤਾਂ ਦਾ ਆਕਸੀਕਰਨ ਵੀ ਬਹੁਤ ਘੱਟ ਹੁੰਦਾ ਹੈ ਜਿਸਦੇ ਪਰਿਣਾਮਸਰੂਪ ਮਿਸ਼ਰਤ ਧਾਤਾਂ ਤੋਂ ਬਣੇ ਚਾਲਕਾਂ ਦੀ ਉਮਰ ਸ਼ੁੱਧ ਧਾਤ ਚਾਲਕਾਂ ਦੀ ਉਮਰ ਦੀ ਤੁਲਨਾ ਤੋਂ ਵੱਧ ਹੁੰਦੀ ਹੈ। ਇਸੇ ਲਈ ਬੈਂਡ ਟੋਸਟਰ ਅਤੇ ਬਿਜਲਈ ਪੈਂਸਾਂ ਦੇ ਫ਼ਿਲਾਮੈਂਟ ਮਿਸ਼ਰਤ ਧਾਤਾਂ ਦੇ ਬਣਾਏ ਜਾਂਦੇ ਹਨ ।

(c) ਲੜੀਕਮ ਸੰਯੋਜਨ ਵਿੱਚ ਜਿਵੇਂ-ਜਿਵੇਂ ਹੋਰ ਪ੍ਰਤਿਰੋਧਕ ਜੁੜਦੇ ਹਨ, ਸਰਕਟ ਦਾ ਕੁੱਲ ਪ੍ਰਤਿਰੋਧ ਵੱਧਦਾ ਜਾਂਦਾ ਹੈ ਅਤੇ ਵੱਖ-ਵੱਖ ਪਤਿਰੋਧਕਾਂ ਦੇ ਸਿਰਿਆਂ ਵਿਚਕਾਰ ਪ੍ਰਾਪਤ ਪੁਟੈਂਸ਼ਲ ਘੱਟਦਾ ਜਾਂਦਾ ਹੈ। ਇਸ ਲਈ ਸਰਕਟ ਵਿਚ ਧਾਰਾ ਦੀ ਮਾਤਰਾ ਵੀ ਘੱਟ ਜਾਂਦੀ ਹੈ। ਜੇਕਰ ਘਰਾਂ ਨੂੰ ਪ੍ਰਕਾਸ਼ਿਤ ਕਰਨ ਲਈ ਲੜੀਮ ਵਿੱਚ ਵਿਵਸਥਾ ਕਰੀਏ ਤਾਂ ਸਰਕਟ ਵਿੱਚ ਜਿੰਨੇ ਜ਼ਿਆਦਾ ਲੈਂਪ ਸੰਯੋਜਿਤ ਹੋਣਗੇ, ਓਨਾ ਹੀ ਉਨ੍ਹਾਂ ਦਾ ਪ੍ਰਕਾਸ਼ ਘੱਟ ਜਾਵੇਗਾ। ਇਸ ਤੋਂ ਇਲਾਵਾ ਲੜੀਮ ਵਿਵਸਥਾ ਦੀ ਵਰਤੋਂ ਕਰਨ ਨਾਲ ਸਵਿੱਚ ਆਂਨ ਕਰਨ ਤੇ ਸਾਰੇ ਬਲਬ ਇੱਕੋ ਸਮੇਂ ਚਮਕਣਗੇ ਅਤੇ ਸਵਿੱਚ ਆਫ’ ਕਰਨ ਤੇ ਵੀ ਸਾਰੇ ਬਲਬ ਇਕੱਠੇ ਬੁਝ ਜਾਣਗੇ ਜਦੋਂ ਕਿ ਸਮਾਨੰਤਰ ਕੂਮ ਵਿਵਸਥਾ ਕਰਨ ਤੇ ਸੁਤੰਤਰਤਾ ਪੂਰਵਕ ਕਿਸੇ ਵੀ ਬਲਬ ਨੂੰ ਜਗਾਇਆ ਜਾਂ ਬੁਝਾਇਆ ਜਾ ਸਕਦਾ ਹੈ ।

(d) ਤਾਰ ਦਾ ਤਿਰੋਧ ਉਸਦੀ ਪਰਿਖੇਤਰ ਕਾਟ ਦੇ ਖੇਤਰਫਲ ਦੇ ਉਲਟ ਹੁੰਦਾ ਹੈ (R ∝ \(\frac{1}{\mathrm{~A}}\)) ਅਰਥਾਤ ਮੋਟੀ ਤਾਰ ਦਾ ਪਰਿਖੇਤਰ ਕਾਟ ਦਾ ਖੇਤਰਫਲ ਵੱਧ ਹੋਵੇਗਾ ਅਤੇ ਉਸਦਾ ਪ੍ਰਤਿਰੋਧ ਘੱਟ ਹੋਵੇਗਾ ।

(e) ਬਿਜਲੀ ਦੇ ਸਭ ਤੋਂ ਵਧੀਆ ਚਾਲਕਾਂ ਵਿੱਚ ਪਹਿਲੀ ਥਾਂ ਤੇ ਚਾਂਦੀ, ਦੁਸਰੀ ਥਾਂ ਤੇ ਤਾਂਬਾ ਅਤੇ ਤੀਸਰੀ ਥਾਂ ਤੇ ਐਲੂਮੀਨੀਅਮ ਹੈ। ਚਾਂਦੀ ਇੱਕ ਕੀਮਤੀ ਧਾਤ ਹੈ, ਪਰੰਤੂ ਤੁਲਨਾ ਵਿੱਚ ਬਹੁਤ ਘੱਟ ਮਾਤਰਾ ਵਿੱਚ ਉਪਲੱਬਧ ਹੈ। ਇਸ ਲਈ ਬਿਜਲੀ ਚਾਲਨ ਵਿਵਸਥਾ ਵਿੱਚ ਚਾਂਦੀ ਦੀ ਜਗ੍ਹਾ ਤੇ ਸਸਤੀ ਅਤੇ ਕਾਫ਼ੀ ਮਾਤਰਾ ਵਿੱਚ ਮਿਲਣ ਵਾਲੀਆਂ ਧਾਤਾਂ ਤਾਂਬਾ ਅਤੇ ਐਲੂਮੀਨੀਅਮ ਪ੍ਰਯੋਗ ਕੀਤੀਆਂ ਜਾਂਦੀਆਂ ਹਨ ।

Science Guide for Class 10 PSEB ਬਿਜਲੀ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਬਿਜਲਈ ਸਰਕਟ ਤੋਂ ਕੀ ਭਾਵ ਹੈ ?
ਉੱਤਰ-
ਬਿਜਲਈ ਸਰਕਟ – ਬਿਜਲੀ ਸਰੋਤ ਤੋਂ ਵੱਖ-ਵੱਖ ਘਟਕਾਂ ਤੋਂ ਹੋ ਕੇ ਬਿਜਲਈ ਧਾਰਾ ਦੇ ਲਗਾਤਾਰ ਅਤੇ ਬੰਦ ਪੱਥ ਨੂੰ ਬਿਜਲਈ ਸਰਕਟ ਕਹਿੰਦੇ ਹਨ ।
ਬਿਜਲਈ ਧਾਰਾ ਦੇ ਘਟਕ – ਬਿਜਲਈ ਧਾਰਾ ਦੇ ਹੇਠ ਲਿਖੇ ਮੁੱਖ ਘਟਕ ਹਨ-

  1. ਬਿਜਲੀ ਸਰੋਤ (ਬੈਟਰੀ ਜਾਂ ਸੈੱਲ)
  2. ਚਾਲਕ ਤਾਰ
  3. ਸਵਿੱਚ (ਕੁੰਜੀ)
  4. ਕੋਈ ਹੋਰ ਉਪਕਰਨ ਜਿਹੜਾ ਬਿਜਲਈ ਸਰਕਟ ਵਿੱਚ ਜੋੜਿਆ ਗਿਆ ਹੋਵੇ ।

ਪ੍ਰਸ਼ਨ 2.
ਬਿਜਲਈ ਧਾਰਾ ਦੀ ਇਕਾਈ ਦੀ ਪਰਿਭਾਸ਼ਾ ਦਿਓ ।
ਜਾਂ
ਬਿਜਲੀ ਧਾਰਾ ਦੀ ਇਕਾਈ ਦਾ ਨਾਂ ਅਤੇ ਪਰਿਭਾਸ਼ਾ ਦਿਓ ।
ਉੱਤਰ-
ਬਿਜਲਈ ਧਾਰਾ ਦਾ S.I ਮਾਤ੍ਰਿਕ ਐਮਪੀਅਰ ਹੈ ਜਿਸਨੂੰ ‘A’ ਨਾਲ ਪ੍ਰਗਟਾਇਆ ਜਾਂਦਾ ਹੈ ।
ਐਮਪੀਅਰ-ਜਦੋਂ ਕਿਸੇ ਚਾਲਕ ਵਿੱਚੋਂ 1 ਸੈਕਿੰਡ ਵਿੱਚ 1 ਭੂਲਾਂਮ ਚਾਰਜ ਪ੍ਰਵਾਹਿਤ ਹੁੰਦਾ ਹੈ ਤਾਂ ਪ੍ਰਯੋਗ ਕੀਤੀ ਗਈ ਬਿਜਲਈ ਧਾਰਾ ਦੀ ਮਾਤਰਾ ਨੂੰ 1 ਐਮਪੀਅਰ ਕਿਹਾ ਜਾਂਦਾ ਹੈ ।
∴ 1A= \(\frac{1 \mathrm{C}}{1 s}\)

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 3.
ਇੱਕ ਕੂਲਾਂਮ ਚਾਰਜ ਦੀ ਰਚਨਾ ਕਰਨ ਵਾਲੇ ਇਲੈੱਕਟ੍ਰਾਨਾਂ ਦੀ ਸੰਖਿਆ ਦੀ ਗਣਨਾ ਕਰੋ ।
ਹੱਲ :
ਅਸੀਂ ਜਾਣਦੇ ਹਾਂ, 1 ਇਲੈਂਕਨ ਚਾਰਜ = 1.6 × 10-19C
ਮੰਨ ਲਓ 1 ਕੂਮ ਰਚਨਾ ਕਰਨ ਵਾਲੇ ਇਲੈਕਟ੍ਰਾਨਾਂ ਦੀ ਸੰਖਿਆ = n
∴ n × 1.6 × 10-19C = 1C
ਜਾਂ n = \(\frac{1}{1.6 \times 10^{-19}}\)
= \(\frac{1 \times 10^{19}}{1.6}\)
= \(\frac{10}{16}\) × 1019
= 0.625 × 1019
= 6.25 × 1018
ਇਸ ਲਈ 1 ਕੂਲਾਂਮ ਚਾਰਜ (C) = 6.25 × 1018 ਇਲੈੱਕਟੂਨ ਉੱਤਰ

ਪ੍ਰਸ਼ਨ 4.
ਉਸ ਯੁਕਤੀ ਦਾ ਨਾਂ ਲਿਖੋ ਜੋ ਕਿਸੇ ਚਾਲਕ ਦੇ ਸਿਰਿਆਂ ਉੱਤੇ ਪੁਟੈਂਸ਼ਲ ਅੰਤਰ ਬਣਾਏ ਰੱਖਣ ਵਿੱਚ ਸਹਾਇਤਾ ਕਰਦੀ ਹੈ।
ਉੱਤਰ-
ਸੈੱਲ ਇੱਕ ਅਜਿਹੀ ਯੁਕਤੀ (ਜੁਗਤ) ਹੈ ਜੋ ਕਿਸੇ ਚਾਲਕ ਦੇ ਸਿਰਿਆਂ ਉੱਤੇ ਪੁਟੈਂਸ਼ਲ ਅੰਤਰ ਬਣਾਏ ਰੱਖਣ ਵਿੱਚ ਸਹਾਇਤਾ ਕਰਦੀ ਹੈ ।

ਪ੍ਰਸ਼ਨ 5.
ਇਹ ਕਹਿਣ ਦਾ ਕੀ ਭਾਵ ਹੈ ਕਿ ਦੋ ਬਿੰਦੁਆਂ ਵਿਚਕਾਰ ਟੈਂਸ਼ਲ ਅੰਤਰ 1v ਹੈ ?
ਉੱਤਰ-
ਦੋ ਬਿੰਦੂਆਂ ਵਿਚਕਾਰ ਟੈਂਸ਼ਲ ਅੰਤਰ 1 ਵੋਲਟ (V) ਤੋਂ ਭਾਵ ਹੈ ਕਿ ਦੋ ਬਿੰਦੂਆਂ ਵਿਚਕਾਰ 1 ਕੂਲਾਮ ਚਾਰਜ ਲਿਜਾਣ ਵਿੱਚ 1 ਜੂਲ ਕਾਰਜ ਹੁੰਦਾ ਹੈ ।

ਪ੍ਰਸ਼ਨ 6.
6 v ਵੋਲਟ ਬੈਟਰੀ ਵਿੱਚੋਂ ਲੰਘਣ ਵਾਲੇ ਹਰ ਇੱਕ ਕੂਲਾਂਮ ਚਾਰਜ ਨੂੰ ਕਿੰਨੀ ਊਰਜਾ ਦਿੱਤੀ ਜਾਂਦੀ ਹੈ ?
ਹੱਲ :
ਇੱਥੇ ਪੁਟੈਂਸ਼ਲ ਅੰਤਰ (V) = 6 ਵੋਲਟ
ਚਾਰਜ ਦੀ ਮਾਤਰਾ (Q) = 1 ਕੂਲਾਂਮ
ਦਿੱਤੀ ਗਈ ਊਰਜਾ (ਕੀਤਾ ਗਿਆ ਕਾਰਜ) (W) = ?
PSEB 10th Class Science Solutions Chapter 12 ਬਿਜਲੀ 9
ਅਰਥਾਤ V = \(\frac{\mathrm{W}}{\mathrm{Q}}\)
:: ਦਿੱਤੀ ਗਈ ਊਰਜਾ W = V × Q
= 6 ਵੋਲਟ × 1 ਕੂਲਾਂਮ
= 6 ਜੂਲ (J)

ਪ੍ਰਸ਼ਨ 7.
ਕਿਸੇ ਚਾਲਕ ਦਾ ਤਿਰੋਧ ਕਿਹੜੇ ਕਾਰਕਾਂ ਉੱਤੇ ਨਿਰਭਰ ਕਰਦਾ ਹੈ ?
ਉੱਤਰ-
ਚਾਲਕ ਦੇ ਪ੍ਰਤਿਰੋਧ ਦੀ ਨਿਰਭਰਤਾ – ਕਿਸੇ ਚਾਲਕ ਦਾ ਤਿਰੋਧ ਹੇਠ ਲਿਖੇ ਕਾਰਕਾਂ ਤੇ ਨਿਰਭਰ ਕਰਦਾ ਹੈ-
(i) ਚਾਲਕ ਦੀ ਲੰਬਾਈ (l)-ਕਿਸੇ ਚਾਲਕ ਦਾ ਪ੍ਰਤਿਰੋਧ ਚਾਲਕ ਦੀ ਲੰਬਾਈ (l) ਦੇ ਸਿੱਧਾ ਅਨੁਪਾਤੀ ਹੁੰਦਾ ਹੈ ।
ਅਰਥਾਤ R ∝ l ………(1)

(ii) ਚਾਲਕ ਦੀ ਪਰਿਖੇਤਰ ਕਾਟ ਦਾ ਖੇਤਰਫਲ (A)-ਕਿਸੇ ਚਾਲਕ ਦਾ ਤਿਰੋਧ ਉਸਦੀ ਪਰਿਖੇਤਰ ਕਾਟ (A) ਦੇ ਖੇਤਰਫਲ ਦਾ ਉਲਟ ਅਨੁਪਾਤੀ ਹੁੰਦਾ ਹੈ ।
ਅਰਥਾਤ R ∝ \(\frac{1}{\mathrm{~A}}\) ………(2)

(iii) ਚਾਲਕ ਦੇ ਪਦਾਰਥ ਦੀ ਪ੍ਰਕਿਰਤੀ-ਕਿਸੇ ਚਾਲਕ ਦਾ ਪ੍ਰਤਿਰੋਧ ਉਸ ਚਾਲਕ ਦੇ ਪਦਾਰਥ ਦੀ ਪ੍ਰਕਿਰਤੀ ਤੇ ਨਿਰਭਰ ਕਰਦਾ ਹੈ ।
ਇਨ੍ਹਾਂ ਸਾਰੇ ਕਾਰਕਾਂ ਨੂੰ ਜੋੜਨ (ਸੰਯੋਜਿਤ) ਨਾਲ ਪ੍ਰਾਪਤ ਹੁੰਦਾ ਹੈ :
R ∝ \(\frac{l}{\mathrm{~A}}\)
ਜਾਂ R = ρ × \(\frac{l}{\mathrm{~A}}\) ਜਿੱਥੇ ਏ ਅਨੁਪਾਤੀ ਸਥਿਰ ਅੰਕ ਹੈ ।

ਪ੍ਰਸ਼ਨ 8.
ਸਮਾਨ ਪਦਾਰਥ ਦੀਆਂ ਦੋ ਤਾਰਾਂ ਵਿੱਚ ਜੇਕਰ ਇੱਕ ਪਤਲੀ ਅਤੇ ਦੂਜੀ ਮੋਟੀ ਹੋਵੇ ਤਾਂ ਇਨ੍ਹਾਂ ਵਿੱਚੋਂ ਕਿਸ ਵਿੱਚ ਬਿਜਲੀ ਦੀ ਧਾਰਾ ਆਸਾਨੀ ਨਾਲ ਪ੍ਰਵਾਹਿਤ ਹੋਵੇਗੀ, ਜਦੋਂ ਇਨ੍ਹਾਂ ਨੂੰ ਸਮਾਨ ਬਿਜਲਈ ਸਰੋਤ ਨਾਲ ਜੋੜਿਆ ਜਾਂਦਾ ਹੈ ਕਿਉਂ ?
ਉੱਤਰ-
ਅਸੀਂ ਜਾਣਦੇ ਹਾਂ ਕਿ ਚਾਲਕ ਤਾਰ ਦਾ ਪ੍ਰਤਿਰੋਧ ਉਸ ਤਾਰ ਦੀ ਪਰਿਖੇਤਰ ਕਾਟ (Area of cross-section) ਦੇ ਉਲਟ ਅਨੁਪਾਤੀ ਹੁੰਦਾ ਹੈ ਅਰਥਾਤ ਮੋਟੀ ਤਾਰ ਦਾ ਪ੍ਰਤਿਰੋਧ ਘੱਟ ਅਤੇ ਪਤਲੀ ਤਾਰ ਦਾ ਪ੍ਰਤਿਰੋਧ ਵੱਧ ਹੋਵੇਗਾ।
ਹੁਣ R ∝ \(\frac{1}{l}\)
ਇਸ ਲਈ ਮੋਟੀ ਤਾਰ ਦਾ ਪ੍ਰਤਿਰੋਧ ਪਤਲੀ ਤਾਰ ਦੀ ਤੁਲਨਾ ਵਿੱਚ ਘੱਟ ਹੋਣ ਦੇ ਕਾਰਨ ਉਸ ਵਿੱਚੋਂ ਬਿਜਲਈ ਧਾਰਾ ਦਾ ਬਹਾਓ ਅਧਿਕ ਅਤੇ ਸੌਖ ਨਾਲ ਹੁੰਦਾ ਹੈ ।

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 9.
ਮੰਨ ਲਓ ਕਿਸੇ ਬਿਜਲਈ ਪਦਾਰਥ ਦੇ ਘਟਕ ਦੇ ਦੋ ਸਿਰਿਆਂ ਵਿੱਚ ਪੁਟੈਂਸ਼ਲ ਅੰਤਰ ਨੂੰ ਉਸ ਦੇ ਪਹਿਲੇ ਟੈਂਸ਼ਲ ਅੰਤਰ ਦੀ ਤੁਲਨਾ ਵਿੱਚ ਘਟਾ ਕੇ ਅੱਧਾ ਕਰ ਦੇਣ ਤੇ ਵੀ ਉਸ ਦਾ ਪ੍ਰਤਿਰੋਧ ਨਿਸਚਿਤ ਰਹਿੰਦਾ ਹੈ। ਤਾਂ ਉਸ ਪਦਾਰਥ ਵਿੱਚ ਪ੍ਰਵਾਹਿਤ ਹੋਣ ਵਾਲੀ ਬਿਜਲਈ ਧਾਰਾ ਵਿੱਚ ਕੀ ਪਰਿਵਰਤਨ ਹੋਵੇਗਾ ?
ਉੱਤਰ-
ਮੰਨ ਲਓ ਪਹਿਲੀ ਅਵਸਥਾ ਵਿੱਚ ਬਿਜਲਈ ਪਦਾਰਥ ਦੇ ਦੋ ਸਿਰਿਆਂ ਵਿੱਚ ਪੁਟੈਂਸ਼ਲ ਅੰਤਰ V, ਤਿਰੋਧ R ਅਤੇ Q ਗੁਜ਼ਰ ਰਹੀ ਬਿਜਲਈ ਧਾਰਾ I ਹੈ, ਤਾਂ
ਓਮ ਦੇ ਨਿਯਮ ਅਨੁਸਾਰ I = \(\frac{\mathrm{V}}{\mathrm{R}}\) ………..(1)
ਜੇਕਰ ਬਿਜਲਈ ਪਦਾਰਥ ਦੇ ਦੋਨਾਂ ਸਿਰਿਆਂ ਵਿਚਾਲੇ ਪੁਟੈਂਸ਼ਲ ਅੰਤਰ ਪਹਿਲੀ ਅਵਸਥਾ ਤੋਂ ਅੱਧਾ ਕਰ ਦੇਈਏ (ਅਰਥਾਤ \(\frac{\mathrm{V}}{2}\) ਕਰੀਏ) ਜਦੋਂ ਕਿ ਤਿਰੋਧ ਨੀਯਤ (ਸਥਿਰ ਰਹੇ ਤਾਂ ਬਿਜਲਈ ਧਾਰਾ ਦੀ ਮਾਤਰਾ ਪਰਿਵਰਤਿਤ ਹੋ ਕੇ I’ ਹੋ ਜਾਵੇਗੀ ।
PSEB 10th Class Science Solutions Chapter 12 ਬਿਜਲੀ 10
ਅਰਥਾਤ ਬਿਜਲਈ ਧਾਰਾ ਪਹਿਲੀ ਅਵਸਥਾ ਤੋਂ ਅੱਧੀ ਰਹਿ ਜਾਵੇਗੀ ।

ਪ੍ਰਸ਼ਨ 10.
ਬਿਜਲਈ ਟੋਸਟਰਾਂ ਅਤੇ ਬਿਜਲਈ ਪ੍ਰੈੱਸਾਂ ਦੇ ਤਾਪਨ ਫਿਲਾਮੈਂਟ ਬੁੱਧ ਧਾਤ ਦੇ ਨਾ ਬਣਾ ਕੇ ਮਿਸ਼ਰਤ ਧਾਤ ਦੇ ਕਿਉਂ ਬਣਾਏ ਜਾਂਦੇ ਹਨ ?
ਉੱਤਰ-
ਬਿਜਲਈ ਟੋਸਟਰਾਂ ਅਤੇ ਬਿਜਲਈ ਪ੍ਰੈੱਸਾਂ ਦੇ ਤਾਪਨ ਫਿਲਾਮੈਂਟ ਸ਼ੁੱਧ ਧਾਤ ਦੇ ਨਾ ਬਣਾ ਕੇ ਕਿਸੇ ਮਿਸ਼ਰਤ ਧਾਤ ਦੇ ਬਣਾਏ ਜਾਂਦੇ ਹਨ। ਇਸਦੇ ਹੇਠ ਲਿਖੇ ਕਾਰਨ ਹਨ-

  1. ਮਿਸ਼ਰਤ ਧਾਤ ਦੀ ਪ੍ਰਤਿਰੋਧਕਤਾ ਸ਼ੁੱਧ ਧਾਤ ਦੀ ਤੁਲਨਾ ਵਿੱਚ ਅਧਿਕ ਹੁੰਦੀ ਹੈ ।
  2. ਮਿਸ਼ਰਤ ਧਾਤ ਦਾ ਉੱਚ ਤਾਪ ਤੇ ਦਹਿਨ (ਆਕਸੀਕਨ) ਨਹੀਂ ਹੁੰਦਾ ਹੈ ।
  3. ਮਿਸ਼ਰਤ ਧਾਤ ਦਾ ਪਿਘਲਾਓ ਦਰਜਾ ਉੱਚਾ ਹੁੰਦਾ ਹੈ ।

ਪ੍ਰਸ਼ਨ 11.
ਹੇਠ ਲਿਖੇ ਪ੍ਰਸ਼ਨਾਂ ਦੇ ਉੱਤਰ ਸਾਰਨੀ 12:2 ਵਿੱਚ ਦਿੱਤੇ ਅੰਕੜਿਆਂ ਦੇ ਆਧਾਰ ਤੇ ਦਿਓ :
(a) ਆਇਰਨ (Fe) ਅਤੇ ਮਰਕਰੀ (Hg) ਵਿੱਚੋਂ ਕਿਹੜਾ ਚੰਗਾ ਚਾਲਕ ਹੈ ?
(b) ਕਿਹੜਾ ਪਦਾਰਥ ਸਭ ਤੋਂ ਵਧੀਆ ਚਾਲਕ ਹੈ ?
ਉੱਤਰ-
(a) ਆਇਰਨ (Fe), ਮਰਕਰੀ (Hg) ਦੀ ਤੁਲਨਾ ਵਿੱਚ ਚੰਗਾ ਚਾਲਕ ਹੈ, ਕਿਉਂਕਿ ਆਇਰਨ ਦੀ ਪ੍ਰਤਿਰੋਧਕਤਾ ਮਰਕਰੀ ਦੇ ਮੁਕਾਬਲੇ ਵਿੱਚ ਘੱਟ ਹੈ।
(b) ਚਾਂਦੀ (ਸਿਲਵਰ) ਸਭ ਤੋਂ ਵਧੀਆ ਚਾਲਕ ਹੈ ਕਿਉਂਕਿ ਇਸ ਦੀ ਪ੍ਰਤਿਰੋਧਕਤਾ (16.0 × 10-8Ω m) ਸਭ ਤੋਂ ਘੱਟ ਹੈ ।

ਪ੍ਰਸ਼ਨ 12.
ਕਿਸੇ ਬਿਜਲਈ ਸਰਕਟ ਦਾ ਯੋਜਨਾਬੱਧ ਚਿੱਤਰ ਖਿੱਚੋ ਜਿਸ ਵਿੱਚ 2 – 2v ਦੇ ਤਿੰਨ ਸੈੱਲਾਂ ਦੀ ਬੈਟਰੀ, ਇੱਕ 5Ω ਪ੍ਰਤਿਰੋਧਕ, ਇੱਕ 8Ω ਪ੍ਰਤਿਰੋਧਕ, ਇੱਕ 12Ω ਪ੍ਰਤਿਰੋਧਕ ਅਤੇ ਇੱਕ ਪਲੱਗ ਕੁੰਜੀ ਸਾਰੇ ਲੜੀ ਵਿੱਚ ਸੰਯੋਜਿਤ ਹੋਣ ।
ਹੱਲ :
ਬਿਜਲਈ ਸਰਕਟ ਦਾ ਯੋਜਨਾਬੱਧ ਚਿੱਤਰ-
PSEB 10th Class Science Solutions Chapter 12 ਬਿਜਲੀ 11

ਪ੍ਰਸ਼ਨ 13.
ਪ੍ਰਸ਼ਨ 1 ਦਾ ਸਰਕਟ ਦੁਬਾਰਾ ਖਿੱਚੋ ਅਤੇ ਇਸ ਵਿੱਚ ਪ੍ਰਤਿਰੋਧਕਾਂ ਤੋਂ ਪ੍ਰਵਾਹਿਤ ਬਿਜਲਈ ਧਾਰਾ ਨੂੰ ਮਾਪਣ ਲਈ ਐਮਮੀਟਰ ਅਤੇ 12Ω ਦੇ ਪ੍ਰਤਿਰੋਧਕ ਦੇ ਸਿਰਿਆਂ ਵਿੱਚ ਪੁਟੈਂਸ਼ਲ ਅੰਤਰ ਮਾਪਣ ਲਈ ਵੋਲਟਮੀਟਰ ਲਗਾਓ। ਐਮਮੀਟਰ ਅਤੇ ਵੋਲਟਮੀਟਰ ਦੇ ਕੀ ਮਾਨ ਹੋਣਗੇ ?
ਹੱਲ :
PSEB 10th Class Science Solutions Chapter 12 ਬਿਜਲੀ 12
r1 = 5Ω
r2 = 8Ω
r3 = 12Ω
ਸਰਕਟ ਦਾ ਕੁੱਲ ਪ੍ਰਤਿਰੋਧ (R) = ?
ਅਸੀਂ ਜਾਣਦੇ ਹਾਂ ਪ੍ਰਤਿਰੋਧਕਾਂ ਨੂੰ ਲੜੀ ਵਿੱਚ ਸੰਯੋਜਿਤ ਕਰਨ ਨਾਲ ਸਰਕਟ ਦਾ ਕੁੱਲ ਤਿਰੋਧ
R = r1 + r2 + r3
R = 5Ω + 8Ω + 12Ω
∴ R = 25Ω
ਬੈਟਰੀ ਦੇ ਟਰਮੀਨਲਾਂ ਦੇ ਵਿਚਕਾਰ ਕੁੱਲ ਪੁਟੈਂਸ਼ਲ ਅੰਤਰ V = 6V
ਹੁਣ ਓਹਮ ਦੇ ਨਿਯਮ ਅਨੁਸਾਰ I = \(\frac{V}{R}\)
I = \(\frac{6 V}{25 \Omega}\)
∴ I = 0.24 ਐਮਪੀਅਰ (A)
12Ω ਦੇ ਪ੍ਰਤਿਰੋਧਕ ਦੇ ਸਿਰਿਆਂ ਵਿਚਕਾਰ ਪੁਟੈਂਸ਼ਲ ਅੰਤਰ = I × r3
= 0.24 × 12
= 2.88 ਵੋਲਟ (V)
ਇਸ ਲਈ ਐਮਮੀਟਰ ਅਤੇ ਵੋਲਟਮੀਟਰ ਦੀ ਪੜ੍ਹਤ ਦਾ ਮਾਨ ਕ੍ਰਮਵਾਰ 0.24A ਅਤੇ 2.88v ਹੋਵੇਗਾ ।

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 14.
ਜਦੋਂ
(a) 1Ω ਅਤੇ 106
(b) 1Ω, 103Ω ਅਤੇ 106Ω ਦੇ ਪ੍ਰਤਿਰੋਧਾਂ ਨੂੰ ਸਮਾਨਾਂਤਰ ਵਿੱਚ ਜੋੜਿਆ ਜਾਂਦਾ ਹੈ ਤਾਂ ਇਨ੍ਹਾਂ ਦੇ ਕੁੱਲ ਤਿਰੋਧ ਦੇ ਸੰਬੰਧ ਵਿੱਚ ਤੁਸੀਂ ਕੀ ਨਿਰਣਾ ਕਰੋਗੇ ?
ਹੱਲ :
ਦਿੱਤਾ ਹੈ, r1 = 1Ω
ਅਤੇ r2 = 106
ਮੰਨ ਲਓ ਇਨ੍ਹਾਂ ਦਾ ਤੁੱਲ-ਤਿਰੋਧ R ਹੈ ਜਦੋਂ ਇਨ੍ਹਾਂ ਤਿਰੋਧਾਂ ਨੂੰ ਸਮਾਨਾਂਤਰ ਬੱਧ ਵਿਵਸਥਾ ਵਿੱਚ ਸੰਯੋਜਿਤ ਕੀਤਾ ਜਾਂਦਾ ਹੈ, ਤਾਂ
PSEB 10th Class Science Solutions Chapter 12 ਬਿਜਲੀ 13
∴ R = 0.9Ω (ਲਗਪਗ)

(b) ਇੱਥੇ,
r1 = 1Ω
r2 = 103
r3 = 106
ਮੰਨ ਲਓ ਇਨ੍ਹਾਂ ਦਾ ਤੁੱਲ-ਪ੍ਰਤਿਰੋਧ R ਹੈ ਜਦੋਂ ਇਨ੍ਹਾਂ ਤਿਰੋਧਾਂ ਨੂੰ ਸਮਾਨਾਂਤਰ ਬੱਧ ਜੋੜਿਆ ਜਾਂਦਾ ਹੈ, ਤਾਂ
PSEB 10th Class Science Solutions Chapter 12 ਬਿਜਲੀ 14
∴ R = 0.9Ω (ਲਗਪਗ)

ਪ੍ਰਸ਼ਨ 15.
100Ω ਦਾ ਇੱਕ ਬਿਜਲਈ ਬੱਲਬ, 50Ω ਦਾ ਇੱਕ ਬਿਜਲਈ ਟੋਸਟਰ, 500Ω ਦਾ ਇੱਕ ਪਾਣੀ ਫਿਲਟਰ 220v ਦੇ ਬਿਜਲਈ ਸਰੋਤ ਨਾਲ ਸਮਾਨਾਂਤਰ ਕੂਮ ਵਿੱਚ ਜੋੜੇ ਗਏ ਹਨ । ਉਸ ਬਿਜਲਈ ਪੈਂਸ ਦਾ ਪਤਿਰੋਧ ਕੀ ਹੈ, ਜਿਸ ਨੂੰ ਜੇਕਰ ਸਮਾਨ ਸਰੋਤ ਦੇ ਨਾਲ ਜੋੜ ਦੇਈਏ ਉਹ ਓਨੀ ਹੀ ਬਿਜਲਈ ਧਾਰਾ ਲੈਂਦੀ ਹੈ ਜਿੰਨੀ ਤਿੰਨੋਂ ਯੰਤਰ ਲੈਂਦੇ ਹਨ। ਇਹ ਵੀ ਗਿਆਤ ਕਰੋ ਕਿ ਇਸ ਬਿਜਲਈ ਪੈਂਸ ਤੋਂ ਕਿੰਨੀ ਬਿਜਲਈ ਧਾਰਾ ਪ੍ਰਵਾਹਿਤ ਹੁੰਦੀ ਹੈ ?
ਹੱਲ :
100Ω ਦਾ ਬਿਜਲਈ ਬੱਲਬ, 50Ω ਦਾ ਬਿਜਲਈ ਟੋਸਟਰ ਅਤੇ 500Ω ਦਾ ਪਾਣੀ ਫ਼ਿਲਟਰ ਸਮਾਨਾਂਤਰ ਕੁਮ ਵਿੱਚ ਜੋੜਿਆ ਗਿਆ ਹੈ ਅਤੇ R ਉਨ੍ਹਾਂ ਦਾ ਤੱਲ-ਤਿਰੋਧ ਹੈ, ਤਾਂ
ਓਹਮ ਦੇ ਨਿਯਮ ਅਨੁਸਾਰ, \(\frac{1}{R}\) = \(\frac{1}{100}+\frac{1}{50}+\frac{1}{500}\)
= \(\frac{5+10+1}{500}\)
= \(\frac{16}{500}\)
R = \(\frac{500}{16}\)
= 31.25Ω
ਇਸ ਲਈ ਬਿਜਲਈ ਐੱਸ ਦਾ ਡੁੱਲ-ਪ੍ਰਤਿਰੋਧ, (R) = 31.25Ω
ਟੈਂਸ਼ਲ ਅੰਤਰ (V) = 220V
ਬਿਜਲਈ ਧਾਰਾ ਦੀ ਮਾਤਰਾ (I) = ?
ਅਸੀਂ ਜਾਣਦੇ ਹਾਂ, I = \(\frac{V}{R}\)
= \(\frac{200}{\frac{500}{16}}\)
= \(\frac{220 \times 16}{500}\)
= \(\frac{352}{50}\)
∴ I = 7.04 A

ਪ੍ਰਸ਼ਨ 16.
ਲੜੀ ਵਿੱਚ ਜੋੜਨ ਦੀ ਥਾਂ, ਬਿਜਲਈ ਯੰਤਰਾਂ ਨੂੰ ਸਮਾਨਾਂਤਰ ਵਿੱਚ ਜੋੜਨ ਤੇ ਕੀ ਲਾਭ ਹਨ ?
ਉੱਤਰ-
ਬਿਜਲਈ ਯੁਕਤੀਆਂ ਨੂੰ ਲੜੀ ਕੁਮ ਦੀ ਤੁਲਨਾ ਵਿੱਚ ਸਮਾਨਾਂਤਰ ਕੂਮ ਵਿੱਚ ਜੋੜਨ ਦੇ ਲਾਭ
(1) ਕਿਸੇ ਲੜੀਕੂਮ ਵਿੱਚ ਜੋੜੇ ਗਏ ਬਿਜਲਈ ਸਰਕਟ ਵਿੱਚ ਸ਼ੁਰੂ ਤੋਂ ਅੰਤ ਤਕ ਬਿਜਲਈ ਧਾਰਾ ਸਥਿਰ ਨੀਯਤ) ਰਹਿੰਦੀ ਹੈ ਜਿਹੜਾ ਕਿ ਵਿਵਹਾਰਿਕ ਨਹੀਂ ਹੈ। ਜੇਕਰ ਅਸੀਂ ਕਿਸੇ ਬਿਜਲਈ ਸਰਕਟ ਵਿੱਚ ਬਿਜਲਈ ਬੱਲਬ ਅਤੇ ਬਿਜਲਈ ਹੀਟਰ ਨੂੰ ਲੜੀਕਮ ਵਿੱਚ ਜੋੜਾਂਗੇ ਤਾਂ ਇਹ ਸਹੀ ਢੰਗ ਨਾਲ ਕਾਰਜ ਨਹੀਂ ਕਰ ਸਕਣਗੇ। ਕਿਉਂਕਿ ਇਨ੍ਹਾਂ ਨੂੰ ਵੱਖ-ਵੱਖ ਮਾਨ ਦੀ ਬਿਜਲਈ ਧਾਰਾ ਵੱਖ-ਵੱਖ ਬਿਜਲਈ ਧਾਰਾ ਦੀ ਲੋੜ ਪੈਂਦੀ ਹੈ। ਇਸ ਤੋਂ ਉਲਟ ਸਮਾਨਾਂਤਰ ਕੂਮ ਵਿਵਸਥਿਤ ਸਰਕਟ ਵਿੱਚ ਬਿਜਲਈ ਧਾਰਾ ਵਿਭਿੰਨ ਜੁਗਤਾਂ ਵਿੱਚ ਵੰਡੀ ਜਾਂਦੀ ਹੈ ।

(2) ਲੜੀਬੱਧ ਸੰਯੋਜਨ ਬਿਜਲਈ ਸਰਕਟ ਵਿੱਚ ਜੇਕਰ ਇੱਕ ਬਿਜਲੀ ਦੀ ਜੁਗਤਾਂ ਕਾਰਜ ਕਰਨਾ ਬੰਦ ਕਰ ਦਿੰਦੀ ਹੈ ਤਾਂ ਬਿਜਲਈ ਪੱਥ ਟੁੱਟ ਜਾਂਦਾ ਹੈ ਤਾਂ ਹੋਰ ਜੁਗਤਾਂ ਕੰਮ ਕਰਨਾ ਬੰਦ ਕਰ ਦਿੰਦੀਆਂ ਹਨ। ਇਸ ਤੋਂ ਵਿਪਰੀਤ ਸਮਾਨਾਂਤਰ ਕੂਮ ਵਾਲੇ ਸਰਕਟ ਵਿੱਚ ਬਿਜਲਈ ਧਾਰਾ ਵਿਭਿੰਨ ਬਿਜਲਈ ਜੁਗਤਾਂ ਵਿਚ ਵਿਭਾਜਿਤ ਹੋਣ ਤੇ ਵੀ ਹੋਰ ਬਿਜਲਈ ਜੁਗਤਾਂ ਕੰਮ ਕਰਦੀਆਂ ਰਹਿੰਦੀਆਂ ਹਨ ।

(3) ਪ੍ਰਤਿਰੋਧਕਾਂ ਨੂੰ ਸਮਾਨਾਂਤਰ ਵਿੱਚ ਜੋੜਨ ਨਾਲ ਕਿਸੇ ਵੀ ਚਾਲਕ ਵਿੱਚ ਸਵਿੱਚ ਦੀ ਸਹਾਇਤਾ ਨਾਲ ਬਿਜਲਈ ਧਾਰਾ ਸੁਤੰਤਰਤਾ ਪੁਰਵਕ ਪ੍ਰਵਾਹਿਤ ਹੋਣ ਦਿੱਤੀ ਜਾਂ ਰੋਕੀ ਜਾ ਸਕਦੀ ਹੈ ਜਿਸ ਕਰਕੇ ਬਿਜਲਈ ਜੁਗਤਾਂ ਨੂੰ ਸੁਤੰਤਰਤਾ ਪੂਰਵਕ ਕੰਮ ਵਿੱਚ ਲਿਆਇਆ ਜਾ ਸਕਦਾ ਹੈ ।

ਪ੍ਰਸ਼ਨ 17.
2Ω, 3Ω ਅਤੇ 6Ω ਦੇ ਤਿੰਨ ਪ੍ਰਤਿਰੋਧਕਾਂ ਨੂੰ ਕਿਸ ਪ੍ਰਕਾਰ ਜੋੜਿਆ ਜਾਵੇ ਕਿ ਕੁੱਲ ਤਿਰੋਧ :
(a) 4Ω
(b) 1Ω ਹੋਵੇ ।
ਹੱਲ :
(a) ਕੁੱਲ ਪ੍ਰਤਿਰੋਧ 4Ω ਪ੍ਰਾਪਤ ਕਰਨ ਲਈ- ਅਜਿਹਾ ਕਰਨ ਲਈ 3Ω ਅਤੇ 6Ω ਦੇ ਪ੍ਰਤਿਰੋਧਕਾਂ ਨੂੰ ਸਮਾਨਾਂਤਰ ਜੋੜ ਕੇ 2Ω ਦੇ ਪ੍ਰਤਿਰੋਧਕ ਨਾਲ ਲੜੀਬੱਧ ਵਿੱਚ ਜੋੜਿਆ ਜਾਂਦਾ ਹੈ ।
PSEB 10th Class Science Solutions Chapter 12 ਬਿਜਲੀ 15
ਮੰਨ ਲਓ r2 = 3Ω ਅਤੇ r3 = 6Ω ਨੂੰ ਸਮਾਨਾਂਤਰ ਵਿੱਚ ਜੋੜਨ ਤੇ ਕੁੱਲ ਤਿਰੋਧ ਪ੍ਰਾਪਤ ਹੁੰਦਾ ਹੈ, ਤਾਂ
PSEB 10th Class Science Solutions Chapter 12 ਬਿਜਲੀ 16
∴ r = 2Ω

ਹੁਣ = r1 = 2Ω ਅਤੇ r2 ਅਤੇ r3 ਦਾ ਕੁੱਲ ਪ੍ਰਤਿਰੋਧ r = 2Ω ਨੂੰ ਲੜੀਬੱਧ ਜੋੜਨ ਨਾਲ ਕੁੱਲ ਪ੍ਰਤਿਰੋਧ R ਹੈ, ਤਾਂ
PSEB 10th Class Science Solutions Chapter 12 ਬਿਜਲੀ 17
R = r1 + r
= 2Ω + 2Ω
∴ R = 4Ω

(b) ਕੁੱਲ ਤਿਰੋਧ 1Ω ਪ੍ਰਾਪਤ ਕਰਨ ਲਈ ਸੰਯੋਜਨ-1Ω ਦਾ ਕੁੱਲ ਪ੍ਰਤਿਰੋਧ ਪ੍ਰਾਪਤ ਕਰਨ ਲਈ r1 = 2Ω, r2 = 3Ω ਅਤੇ r3 = 6Ω ਨੂੰ ਸਮਾਨਾਂਤਰ ਵਿੱਚ ਜੋੜਨਾ ਹੋਵੇਗਾ ।
PSEB 10th Class Science Solutions Chapter 12 ਬਿਜਲੀ 18
ਮੰਨ ਲਓ ਕੁੱਲ ਤਿਰੋਧ R ਹੈ, ਤਾਂ ਸਮਾਨਾਂਤਰ ਸੰਯੋਜਨ ਦੇ ਸੂਤਰ ਤੋਂ
\(\frac{1}{R}\) = \(\frac{1}{r_{1}}+\frac{1}{r_{2}}+\frac{1}{r_{3}}\)
= \(\frac{1}{2}+\frac{1}{3}+\frac{1}{6}\)
= \(\frac{3+2+1}{6}\)
= \(\frac{6}{6}\)
= 1
∴ R = 1Ω

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 18.
4Ω, 8Ω, 12Ω ਅਤੇ 24Ω ਪ੍ਰਤਿਰੋਧ ਦੀਆਂ ਚਾਰ ਕੁੰਡਲੀਆਂ ਨੂੰ ਜੋੜਨ ਤੇ (a) ਅਧਿਕਤਮ (b) ਨਿਊਨਤਮ ਪ੍ਰਤਿਰੋਧ ਕਿੰਨਾ ਪ੍ਰਾਪਤ ਕੀਤਾ ਜਾ ਸਕਦਾ ਹੈ ?
ਹੱਲ :
(a) ਅਧਿਕਤਮ ਪ੍ਰਤਿਰੋਧ ਪ੍ਰਾਪਤ ਕਰਨ ਲਈ ਸੰਯੋਜਨ – ਜੇਕਰ ਇਨ੍ਹਾਂ ਚਹੁੰ ਤਿਰੋਧਕਾਂ ਨੂੰ ਲੜੀਬੱਧ ਜੋੜਿਆ ਜਾਵੇ ਤਾਂ ਅਧਿਕਤਮ ਕੁੱਲ ਪ੍ਰਤਿਰੋਧ ਪ੍ਰਾਪਤ ਹੋਵੇਗਾ ।
RS = r1 + r2 + r3 + r4
= 4Ω + 8Ω + 12Ω + 24Ω
= 48Ω

(b) ਨਿਊਨਤਮ ਪ੍ਰਤਿਰੋਧ ਪ੍ਰਾਪਤ ਕਰਨ ਲਈ ਸੰਯੋਜਨ ਵਿਵਸਥਾ – ਜੇਕਰ ਦਿੱਤੇ ਗਏ ਚਹੁੰ ਪ੍ਰਤਿਰੋਧਕਾਂ ਨੂੰ ਸਮਾਨਾਂਤਰ ਵਿਚ ਜੋੜਿਆ ਜਾਵੇ ਤਾਂ ਨਿਊਨਤਮ ਕੁੱਲ ਪ੍ਰਤਿਰੋਧ ਪ੍ਰਾਪਤ ਹੋਵੇਗਾ ।
PSEB 10th Class Science Solutions Chapter 12 ਬਿਜਲੀ 19
∴ Rp = 2Ω

ਪ੍ਰਸ਼ਨ 19.
ਬਿਜਲੀ ਲੰਘਾਉਣ ਨਾਲ ਕਿਸੇ ਬਿਜਲਈ ਹੀਟਰ ਦੀ ਡੋਰੀ ਕਿਉਂ ਨਹੀਂ ਚਮਕਦੀ ਜਦੋਂ ਕਿ ਉਸ ਦੀ ਕੁੰਡਲੀ ਚਮਕਦੀ ਹੈ ?
ਉੱਤਰ-
ਅਸੀਂ ਜਾਣਦੇ ਹਾਂ, H = I2Rt
⇒ H = R
ਤਾਪਨ ਕੁੰਡਲੀ ਦਾ ਉੱਚ ਪ੍ਰਤਿਰੋਧ ਹੁੰਦਾ ਹੈ ਜਿਸ ਕਾਰਨ ਅਧਿਕ ਬਿਜਲਈ ਊਰਜਾ, ਤਾਪ ਊਰਜਾ ਵਿੱਚ ਪਰਿਵਰਤਿਤ ਹੋ ਜਾਂਦੀ ਹੈ ਜਿਸ ਕਾਰਨ ਤਾਪਨ ਕੁੰਡਲੀ ਚਮਕਣ ਲੱਗ ਪੈਂਦੀ ਹੈ। ਦੂਜੇ ਪਾਸੇ ਬਿਜਲਈ ਹੀਟਰ ਦੀ ਡੋਰੀ ਦਾ ਤਿਰੋਧ ਬਹੁਤ ਘੱਟ ਹੁੰਦਾ ਹੈ ਜਿਸ ਕਰਕੇ ਉਹ ਨਹੀਂ ਚਮਕਦੀ ਹੈ ।

ਪ੍ਰਸ਼ਨ 20.
ਇੱਕ ਘੰਟੇ ਵਿੱਚ 50v. ਦੇ ਪੁਟੈਂਸ਼ਲ ਅੰਤਰ ਤੇ 96000 ਕੂਲਾਂਮ ਚਾਰਜ ਭੇਜਣ ਨਾਲ ਉਤਪੰਨ ਹੁੰਦੇ ਤਾਪ ਦੀ ਗਣਨਾ ਕਰੋ ।
ਹੱਲ :
ਦਿੱਤਾ ਹੈ, Q = 96000 ਕੂਲਾਮ
t = 1 ਘੰਟਾ
= 60 × 60 ਸੈਕਿੰਡ
V = 50 ਵੋਲਟ
H = Q × V
= 96000 × 50
= 4.825 × 106 ਜੂਲ
= 4.825 × 103 ਕਿਲੋ-ਜੂਲ ਉੱਤਰ

ਪ੍ਰਸ਼ਨ 21.
20Ω ਤਿਰੋਧ ਦੀ ਕੋਈ ਬਿਜਲਈ ਐੱਸ 5A ਬਿਜਲਈ ਧਾਰਾ ਲੈਂਦੀ ਹੈ।30s ਵਿੱਚ ਉਤਪੰਨ ਤਾਪ ਦੀ ਗਣਨਾ ਕਰੋ ।
ਹੱਲ :
ਦਿੱਤਾ ਹੈ, ਤਿਰੋਧ (R) = 20Ω
ਬਿਜਲਈ ਧਾਰਾ (I) = 5A
ਸਮਾਂ (t) = 30s
ਉਤਪੰਨ ਹੋਈ ਊਰਜਾ (H) = ?
ਅਸੀਂ ਜਾਣਦੇ ਹਾਂ, ਉਤਪੰਨ ਹੋਈ ਤਾਪ ਊਰਜਾ (H) = I2Rt
= (5)2 × 20 × 30
= 25 × 20 × 30 J
= 15000 J (ਜੂਲ)
= 1.5 × 104

ਪ੍ਰਸ਼ਨ 22.
ਬਿਜਲਈ ਧਾਰਾ ਦੁਆਰਾ ਦਿੱਤੀ ਊਰਜਾ ਦੀ ਦਰ ਦਾ ਨਿਰਧਾਰਨ ਕਿਵੇਂ ਕੀਤਾ ਜਾਂਦਾ ਹੈ ?
ਉੱਤਰ-
ਬਿਜਲਈ ਧਾਰਾ ਦੁਆਰਾ ਦਿੱਤੀ ਊਰਜਾ ਦੀ ਦਰ ਦਾ ਨਿਰਧਾਰਨ ਬਿਜਲਈ ਸਮਰੱਥਾ (ਸ਼ਕਤੀ ਦੁਆਰਾ ਕੀਤਾ ਜਾਂਦਾ ਹੈ ।

PSEB 10th Class Science Solutions Chapter 12 ਬਿਜਲੀ

ਪ੍ਰਸ਼ਨ 23.
ਇੱਕ ਬਿਜਲਈ ਮੋਟਰ 220v ਦੇ ਬਿਜਲਈ ਸਰੋਤ ਤੋਂ 5.0 A ਬਿਜਲਈ ਧਾਰਾ ਲੈਂਦੀ ਹੈ। ਮੋਟਰ ਦੀ ਸ਼ਕਤੀ ਨਿਰਧਾਰਿਤ ਕਰੋ ਅਤੇ 2 ਘੰਟੇ ਵਿੱਚ ਮੋਟਰ ਦੁਆਰਾ ਖ਼ਪਤ ਊਰਜਾ ਦੀ ਗਣਨਾ ਕਰੋ ।
ਹੱਲ :
ਦਿੱਤਾ ਹੈ, ਬਿਜਲਈ ਧਾਰਾ (I) = 5.0 A
ਬਿਜਲਈ ਪੁਟੈਂਸ਼ਲ ਅੰਤਰ (V) = 220 V
ਸਮਾਂ (t) = 2 ਘੰਟੇ
= 2 × 60 × 60 ਸੈਕਿੰਡ
ਮੋਟਰ ਦੀ ਸ਼ਕਤੀ (P) = V × I
ਖ਼ਪਤ ਹੋਈ ਊਰਜਾ (E) = ?
ਅਸੀਂ ਜਾਣਦੇ ਹਾਂ, ਸ਼ਕਤੀ (P) = V × I
= 220 × 5
= 1100 W (ਵਾਟ) ਉੱਤਰ
2 ਘੰਟੇ ਵਿੱਚ ਖ਼ਪਤ ਹੋਈ ਊਰਜਾ (E) = P × t
= 1100 ਵਾਟ × 2 ਘੰਟੇ
= 2200 ਵਾਟ ਘੰਟੇ (Wh)
= 2.2 ਕਿਲੋਵਾਟ ਘੰਟਾ (Kwh)

PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ

Punjab State Board PSEB 10th Class Science Book Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ Textbook Exercise Questions and Answers.

PSEB Solutions for Class 10 Science Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ

PSEB 10th Class Science Guide ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ Textbook Questions and Answers

ਪ੍ਰਸ਼ਨ 1.
ਮਨੁੱਖੀ ਅੱਖ, ਨੇਤਰ ਲੈੱਨਜ਼ ਦੀ ਫੋਕਸ ਦੂਰੀ ਨੂੰ ਵਿਵਸਥਿਤ ਕਰਕੇ ਭਿੰਨ-ਭਿੰਨ ਦੂਰੀਆਂ ਉੱਤੇ ਰੱਖੀਆਂ ਵਸਤੂਆਂ ਨੂੰ ਫੋਕਸਿਤ ਕਰ ਸਕਦਾ ਹੈ । ਅਜਿਹਾ ਹੋ ਸਕਣ ਦਾ ਕਾਰਨ ਹੈ :
(a) ਜਰਾ-ਦ੍ਰਿਸ਼ਟਤਾ
(b) ਅਨੁਕੂਲਣ ਸਮਰੱਥਾ
(c) ਨਿਕਟ-ਦ੍ਰਿਸ਼ਟਤਾ
(d) ਦੂਰ-ਦ੍ਰਿਸ਼ਟਤਾ ।
ਉੱਤਰ-
(b) ਅਨੁਕੂਲਣ ਸਮਰੱਥਾ ।

ਪ੍ਰਸ਼ਨ 2.
ਮਨੁੱਖੀ ਅੱਖ ਜਿਸ ਭਾਗ ਉੱਤੇ ਕਿਸੇ ਵਸਤੂ ਦਾ ਪ੍ਰਤਿਬਿੰਬ ਬਣਾਉਂਦੀ ਹੈ, ਉਹ ਹੈ :-
(a) ਕਾਰਨੀਆ
(b) ਆਇਰਿਸ
(c) ਪੁਤਲੀ
(d) ਰੈਟਿਨਾ ।
ਉੱਤਰ-
(d) ਰੈਟਿਨਾ ।

PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ

ਪ੍ਰਸ਼ਨ 3.
ਸਾਧਾਰਨ ਦ੍ਰਿਸ਼ਟੀ ਦੇ ਵਿਅਕਤੀ ਲਈ ਸਪਸ਼ਟ ਦਰਸ਼ਨ ਦੀ ਅਲਪਤਮ ਦੂਰੀ ਹੁੰਦੀ ਹੈ, ਲਗਭਗ :-
(a) 25 m
(b) 2.5 cm
(c) 25 cm
(d) 2.5 m.
ਉੱਤਰ-
(c) 25 ਸਮ ।

ਪ੍ਰਸ਼ਨ 4.
ਨੇਤਰ ਲੈੱਨਜ਼ ਦੀ ਫੋਕਸ ਦੂਰੀ ਵਿੱਚ ਪਰਿਵਰਤਨ ਕੀਤਾ ਜਾਂਦਾ ਹੈ :-
(a) ਪੁਤਲੀ ਦੁਆਰਾ
(b) ਰੈਟਿਨਾ ਦੁਆਰਾ
(c) ਸਿਲੀਅਰੀ ਪੇਸ਼ੀ ਦੁਆਰਾ
(d) ਆਇਰਿਸ ਦੁਆਰਾ ।
ਉੱਤਰ-
(c) ਸਿਲੀਅਰੀ ਪੇਸ਼ੀ ਦੁਆਰਾ ।

ਪ੍ਰਸ਼ਨ 5.
ਕਿਸੇ ਵਿਅਕਤੀ ਨੂੰ ਆਪਣੀ ਦੂਰ ਦੀ ਦ੍ਰਿਸ਼ਟੀ ਨੂੰ ਸੋਧਣ ਲਈ -5.5 ਡਾਈਆਟਰ ਸਮਰੱਥਾ ਦੇ ਲੈੱਨਜ਼ ਦੀ ਲੋੜ ਹੈ । ਆਪਣੀ ਨਿਕਟ ਦੀ ਦ੍ਰਿਸ਼ਟੀ ਦੇ ਸੋਧਣ ਲਈ +1.5 ਡਾਈਆਪਟਰ ਸਮਰੱਥਾ ਵਾਲੇ ਲੈੱਨਜ਼ ਨੂੰ ਸੋਧਣ ਲਈ ਲੋੜੀਂਦੇ ਲੈੱਨਜ਼ ਦੀ ਫੋਕਸ ਦੂਰੀ ਕੀ ਹੋਵੇਗੀ :-
(i) ਦੂਰ ਦੀ ਦ੍ਰਿਸ਼ਟੀ ਲਈ
(i) ਨਿਕਟ ਦੀ ਦ੍ਰਿਸ਼ਟੀ ਲਈ
ਹੱਲ :
(i) ਦਿੱਤਾ ਹੈ, ਦੂਰ ਪਈਆਂ ਵਸਤੂਆਂ ਨੂੰ ਸਪੱਸ਼ਟ ਵੇਖਣ ਲਈ ਦੂਰ ਦ੍ਰਿਸ਼ਟੀ ਨੂੰ ਸੰਬੋਧਿਤ ਕਰਨ ਲਈ ਲੈੱਨਜ਼ ਦੀ ਸਮਰੱਥਾ (P) = -5.5D
PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ 1
ਜਾਂ f = \(\frac{1}{P}\)
∴ ਫੋਕਸ ਦੂਰੀ (f) = \(\frac{1}{-5.5}\) m
= \(\frac{-100}{5.5}\) cm
= \(\frac{-200}{11}\) cm

(ii) ਦਿੱਤਾ ਹੈ, ਨਿਕਟ ਪਈਆਂ ਵਸਤੂਆਂ ਨੂੰ ਸਪੱਸ਼ਟ ਵੇਖਣ ਲਈ ਨਿਕਟ ਦ੍ਰਿਸ਼ਟੀ ਸੰਸ਼ੋਧਿਤ ਕਰਨ ਲਈ ਲੋੜੀਂਦੇ ਲੈੱਨਜ਼ ਦੀ ਸਮਰੱਥਾ (P) = + 1.5 D
PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ 2
ਜਾਂ ਫੋਕਸ ਦੂਰੀ f = \(\frac{1}{P}\)
= \(\frac{1}{+1.5}\) m
= \(\frac{10}{15}\) m
= \(\frac{1000}{15}\) m
= \(\frac{200}{3}\) cm

ਪ੍ਰਸ਼ਨ 6.
ਕਿਸੇ ਨਿਕਟ-ਦ੍ਰਿਸ਼ਟੀ ਦੋਸ਼ ਵਾਲੇ ਵਿਅਕਤੀ ਦਾ ਦੂਰ-ਬਿੰਦੂ ਅੱਖ ਦੇ ਸਾਹਮਣੇ 80 cm ਦੂਰੀ ਉੱਤੇ ਹੈ । ਇਸ ਦੋਸ਼ ਨੂੰ ਸੋਧਣ ਲਈ ਲੋੜੀਂਦੇ ਲੈੱਨਜ਼ ਦੀ ਪ੍ਰਕਿਰਤੀ ਅਤੇ ਸਮਰੱਥਾ ਕੀ ਹੋਵੇਗੀ ?
ਹੱਲ :
ਕਿਉਂਕਿ ਨਿਕਟ-ਦ੍ਰਿਸ਼ਟੀ ਦੋਸ਼ ਨਾਲ ਪੀੜਤ ਵਿਅਕਤੀ ਦਾ ਦੂਰ ਬਿੰਦੂ 80 cm ਦੀ ਦੂਰੀ ‘ਤੇ ਹੈ । ਇਸ ਲਈ ਉਸ ਵਿਅਕਤੀ ਨੂੰ ਇੱਕ ਅਜਿਹੇ ਲੈੱਨਜ਼ ਦੀ ਲੋੜ ਹੈ ਜੋ ਅਨੰਤ (ਬਹੁਤ ਦੂਰ) ਪਈ ਹੋਈ ਵਸਤੂ ਦਾ ਪ੍ਰਤਿਬਿੰਬ ਅੱਖ ਦੇ ਸਾਹਮਣੇ 80 cm ਦੀ ਦੂਰੀ ਤੇ ਬਣਾ ਸਕੇ ।
∴ ਵਸਤੂ ਦੀ ਦੁਰੀ (u) = – ∝
ਪ੍ਰਤਿਬਿੰਬ ਦੀ ਨੇਤਰ ਲੈਂਨਜ਼ ਤੋਂ ਦੂਰੀ (0) = – 80 cm
ਲੈੱਨਜ਼ ਦੀ ਫੋਕਸ ਦੂਰੀ (f) = ?
PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ 3
PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ 4
= -1.25 D
ਕਿਉਂਕਿ ਲੈੱਨਜ਼ ਦੀ ਸਮਰੱਥਾ ਰਿਣਾਤਮਕ ਹੈ, ਇਸ ਲਈ ਲੋੜੀਂਦੇ ਲੈੱਨਜ਼ ਦੀ ਪ੍ਰਕਿਰਤੀ ਅਵਤਲ (ਅਪਸਾਰੀ ਹੈ, ਜਿਸ ਦੀ ਸਮਰੱਥਾ = – 1.25D ਹੈ ।

PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ

ਪ੍ਰਸ਼ਨ 7.
ਚਿੱਤਰ ਬਣਾ ਕੇ ਦਰਸਾਓ ਕਿ ਦੂਰ-ਦ੍ਰਿਸ਼ਟੀ ਦੋਸ਼ ਸੰਸ਼ੋਧਿਤ (ਠੀਕ ਕੀਤਾ ਜਾਂਦਾ ਹੈ । ਇੱਕ ਦੁਰ-ਦ੍ਰਿਸ਼ਟੀ ਦੋਸ਼ ਵਾਲੀ ਅੱਖ ਦਾ ਨਿਕਟ ਬਿੰਦੂ 1m ਹੈ । ਇਸ ਦੋਸ਼ ਨੂੰ ਠੀਕ ਕਰਨ ਲਈ ਲੈੱਨਜ਼ ਦੀ ਸਮਰੱਥਾ ਕੀ ਹੋਵੇਗੀ ? ਇਹ ਮੰਨ ਲਓ ਕਿ ਆਮ ਅੱਖ ਦਾ ਨਿਕਟ ਬਿੰਦੂ 25 cm ਹੈ ।
ਉੱਤਰ-
ਦੂਰ ਦ੍ਰਿਸ਼ਟੀ ਦੋਸ਼ ਤੋਂ ਪੀੜਤ ਵਿਅਕਤੀ ਦਾ ਨਿਕਟ ਬਿੰਦੂ ਸਾਧਾਰਨ ਦ੍ਰਿਸ਼ਟੀ ਵਾਲੀ ਅੱਖ ਦੀ ਤੁਲਨਾ ਵਿੱਚ ਥੋੜਾ ਦੂਰ ਖਿਸਕ ਜਾਂਦਾ ਹੈ ਜਿਸਦੇ ਸਿੱਟੇ ਵਜੋਂ ਵਿਅਕਤੀ ਨੇੜੇ ਪਈਆਂ ਵਸਤੂਆਂ ਨੂੰ ਸਪੱਸ਼ਟ ਨਹੀਂ ਵੇਖ ਸਕਦਾ ਹੈ । ਇਸ ਦੋਸ਼ ਨੂੰ ਦੂਰ ਕਰਨ ਲਈ ਉੱਤਲ ਲੈੱਨਜ਼ (ਅਭਿਸਾਰੀ ਲੈੱਨਜ਼) ਦੀ ਵਰਤੋਂ ਕੀਤੀ ਜਾਂਦੀ ਹੈ ਜਿਵੇਂ ਕਿ ਹੇਠਾਂ ਚਿੱਤਰ ਵਿੱਚ ਦਰਸਾਇਆ ਗਿਆ ਹੈ ।
PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ 5
ਪ੍ਰਸ਼ਨ ਅਨੁਸਾਰ, ਸਾਧਾਰਨ ਅੱਖ ਦਾ ਨਿਕਟ ਬਿੰਦੂ 25 cm ਹੈ ਜੋ ਨੇਤਰ ਦੋਸ਼ ਕਾਰਨ ਖਿਸਕ ਕੇ 1 m (= 100 cm) ਦੂਰ ਪਹੁੰਚ ਗਿਆ ਹੈ । ਇਸ ਲਈ ਦ੍ਰਿਸ਼ਟੀ ਦੋਸ਼ ਤੋਂ ਪੀੜਤ ਵਿਅਕਤੀ ਨੂੰ ਇੱਕ ਅਜਿਹੇ ਲੈੱਨਜ਼ ਦੀ ਲੋੜ ਹੈ ਜੋ 25 cm ਦੇ ਰੱਖੀ ਹੋਈ ਵਸਤੂ ਦਾ ਪ੍ਰਤਿਬਿੰਬ 1 m ਅਰਥਾਤ 100 cm ’ਤੇ ਬਣਾਏ ।
ਇਸ ਲਈ u = – 25 cm
υ = -100 cm
PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ 6
= +3 ਡਾਈਆਪਟਰ (D)
ਇਸ ਲਈ ਦ੍ਰਿਸ਼ਟੀ ਦੋਸ਼ ਨੂੰ ਦੂਰ ਕਰਨ ਲਈ +3D ਸਮਰੱਥਾ ਵਾਲੇ ਉੱਤਲ ਲੈੱਨਜ਼ ਦੀ ਲੋੜ ਹੋਵੇਗੀ । ਯ

ਪ੍ਰਸ਼ਨ 8.
ਸਾਧਾਰਨ ਅੱਖ 25 cm ਤੋਂ ਨੇੜੇ ਰੱਖੀਆਂ ਵਸਤੂਆਂ ਨੂੰ ਸਪੱਸ਼ਟ ਕਿਉਂ ਨਹੀਂ ਵੇਖ ਸਕਦੀ ?
ਉੱਤਰ-
ਜਦੋਂ ਵਸਤੁ ਸਾਧਾਰਨ ਅੱਖ ਤੋਂ 25 cm ਦੀ ਦੂਰੀ ‘ਤੇ ਰੱਖੀ ਹੁੰਦੀ ਹੈ ਤਾਂ ਅੱਖ ਆਪਣੀ ਸੰਪੂਰਨ ਅਨੁਕੂਲਣ ਸਮਰੱਥਾ ਦਾ ਪ੍ਰਯੋਗ ਕਰਕੇ ਵਸਤੂ ਦਾ ਪ੍ਰਤਿਬਿੰਬ ਰੈਟੀਨਾ ‘ਤੇ ਬਣਾ ਦਿੰਦੀ ਹੈ ਜਿਸ ਕਰਕੇ ਵਸਤੂ ਸਪੱਸ਼ਟ ਦਿਖਾਈ ਦਿੰਦੀ ਹੈ । ਜੇਕਰ ਉਸੇ ਵਸਤੂ ਨੂੰ 25 cm ਤੋਂ ਘੱਟ ਦੂਰੀ ‘ਤੇ ਰੱਖਿਆ ਜਾਂਦਾ ਹੈ ਤਾਂ ਨੇਤਰ ਲੈੱਨਜ਼ ਦੁਆਰਾ ਉਸ ਵਸਤੂ ਦਾ ਪ੍ਰਤਿਬਿੰਬ ਰੈਟੀਨਾ ‘ਤੇ ਬਣਦਾ ਹੈ ਜਿਸ ਕਰਕੇ ਵਸਤੂ ਸਪੱਸ਼ਟ ਵਿਖਾਈ ਨਹੀਂ ਦਿੰਦੀ ।

ਪ੍ਰਸ਼ਨ 9.
ਜਦੋਂ ਅਸੀਂ ਅੱਖ ਤੋਂ ਕਿਸੇ ਵਸਤੂ ਦੀ ਦੂਰੀ ਵਧਾ ਦਿੰਦੇ ਹਾਂ ਤਾਂ ਅੱਖ ਵਿੱਚ ਪ੍ਰਤਿਬਿੰਬ-ਦੂਰੀ ਨੂੰ ਕੀ ਹੁੰਦਾ ਹੈ ?
ਉੱਤਰ-
ਸਾਧਾਰਨ ਦ੍ਰਿਸ਼ਟੀ ਵਾਲੇ ਮਨੁੱਖ ਲਈ ਵਸਤੂ ਦੀ ਅੱਖ ਤੋਂ ਦੂਰੀ ਵਧਾਉਣ ਨਾਲ ਵੀ ਨੇਤਰ ਦੁਆਰਾ ਬਣੇ ਪ੍ਰਤਿਬਿੰਬ ਦੀ ਦੂਰੀ ‘ਤੇ ਕੋਈ ਪ੍ਰਭਾਵ ਨਹੀਂ ਪੈਂਦਾ ਹੈ ਕਿਉਂਕਿ ਨੇਤਰ ਲੈੱਨਜ਼ ਵਸਤੂ ਦੀ ਹਰੇਕ ਸਥਿਤੀ ਲਈ ਅਨੁਕੂਲਣ ਸਮਰੱਥਾ ਦਾ ਪ੍ਰਯੋਗ ਕਰਕੇ ਵਸਤੂ ਦਾ ਪ੍ਰਤਿਬਿੰਬ ਰੈਟੀਨਾ ‘ਤੇ ਹੀ ਬਣਾਉਂਦਾ ਹੈ ।

ਪ੍ਰਸ਼ਨ 10.
ਤਾਰੇ ਕਿਉਂ ਟਿਮਟਿਮਾਉਂਦੇ ਹਨ ?
ਉੱਤਰ-

ਤਾਰਿਆਂ ਦਾ ਟਿਮਟਿਮਾਉਣਾ – ਤਾਰਿਆਂ ਦਾ ਟਿਮਟਿਮਾਉਣਾ ਵਿਖਾਈ ਦੇਣਾ ਤਾਰਿਆਂ ਦੇ ਪ੍ਰਕਾਸ਼ ਦਾ ਵਾਯੂਮੰਡਲੀ ਅਪਵਰਤਨ ਦੇ ਕਾਰਨ ਹੁੰਦਾ ਹੈ । ਵਾਯੂਮੰਡਲ
ਆਭਾਸੀ ਸਥਿਤੀ ਵਿੱਚ ਪ੍ਰਵੇਸ਼ ਕਰਨ ਪਿੱਛੋਂ ਪ੍ਰਿਥਵੀ ਦੀ ਸਤਹਿ ਉੱਤੇ ਪਹੁੰਚਣ ਤੱਕ ਤਾਰੇ ਦਾ ਪ੍ਰਕਾਸ਼ ਵਾਯੂਮੰਡਲੀ ਮਾਧਿਅਮ ਦੇ ਲਗਾਤਾਰ ਵੱਧ ਰਹੇ ਅਪਵਰਤਨਾਂ ਦੁਆਰਾ ਅਪਵਰਤਨ ਹੁੰਦਾ ਹੈ। ਜਿਸ ਤੋਂ ਪ੍ਰਕਾਸ਼ ਨੂੰ ਅਭਿਲੰਬ ਵੱਲ ਮੋੜ ਦਿੰਦਾ ਹੈ । ਖਿਤਿਜ ਵੱਲ ਦੇਖਣ ਨਾਲ ਤਾਰੇ ਦੀ ਆਭਾਸੀ ਸਥਿਤੀ ਉਸ
ਵਧਦਾ ਹੋਇਆ ਅਪਵਰਤਨ ਦੀ ਵਾਸਤਵਿਕ ਸਥਿਤੀ ਤੋਂ ਕੁੱਝ ਉੱਚਾਈ ਉੱਤੇ ਪ੍ਰਤੀਤ ਹੁੰਦੀ ਹੈ । ਵਾਯੂਮੰਡਲ ਦੀਆਂ ਭੌਤਿਕ ਅਵਸਥਾਵਾਂ ਸਥਾਈ ਨਾ ਹੋਣ ਕਾਰਨ ਇਹ ਆਭਾਸੀ ਸਥਿਤੀ ਥੋੜ੍ਹਾ ਬਦਲਦੀ ਰਹਿੰਦੀ ਹੈ ਅਤੇ ਅੱਖਾਂ ਵਿੱਚ ਪ੍ਰਵੇਸ਼ ਕਰਨ ਵਾਲੇ ਤਾਰਿਆਂ ਦੇ ਪ੍ਰਕਾਸ਼ ਦੀ ਮਾਤਰਾ ਪਰਿਵਰਤਿਤ ਹੁੰਦੀ ਹੈ ਜਿਸ ਕਾਰਨ ਕੋਈ ਤਾਰਾ ਕਦੀ ਚਮਕੀਲਾ ਅਤੇ ਕਦੀ ਧੁੰਦਲਾ ਜਾਪਦਾ ਹੈ । ਜੋ ਟਿਮਟਿਮਾਉਣ ਦਾ ਪ੍ਰਭਾਵ ਹੈ ।

PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ

ਪ੍ਰਸ਼ਨ 11.
ਵਿਆਖਿਆ ਕਰੋ ਕਿ ਗ੍ਰਹਿ ਕਿਉਂ ਨਹੀਂ ਟਿਮਟਿਮਾਉਂਦੇ ?
ਉੱਤਰ-
ਹਿ, ਤਾਰਿਆਂ ਦੀ ਤੁਲਨਾ ਵਿੱਚ ਬਹੁਤ ਨੇੜੇ ਹਨ ਅਤੇ ਉਨ੍ਹਾਂ ਨੂੰ ਵਿਸਤਰਿਤ ਸਰੋਤ ਮੰਨਿਆ ਜਾ ਸਕਦਾ ਹੈ । ਜੇਕਰ ਅਸੀਂ ਰ੍ਹਿਆਂ ਨੂੰ ਬਿੰਦੂ ਆਕਾਰ ਦੇ ਕਈ ਸਰੋਤਾਂ ਦਾ ਸਮੂਹ ਮੰਨ ਲਈਏ ਤਾਂ ਹਰੇਕ ਬਿੰਦੂ ਸਰੋਤ ਦਾ ਪ੍ਰਕਾਸ਼ ਸਾਡੀਆਂ ਅੱਖਾਂ ਵਿੱਚ ਪ੍ਰਵੇਸ਼ ਕਰਨ ਵਾਲੇ ਪ੍ਰਕਾਸ਼ ਦੀ ਮਾਤਰਾ ਵਿੱਚ ਕੁੱਲ ਪਰਿਵਰਤਨ ਦਾ ਔਸਤ ਮਾਨ ਜ਼ੀਰੋ ਹੋਵੇਗਾ ਜਿਸ ਕਾਰਨ ਲ੍ਹਿਆਂ ਦੀ ਆਭਾਸੀ ਸਥਿਤੀ ਰਹੇਗੀ ਅਤੇ ਟਿਮਟਿਮਾਉਣ ਦਾ ਪ੍ਰਭਾਵ ਸਮਾਪਤ ਹੋ ਜਾਏਗਾ ।

ਪ੍ਰਸ਼ਨ 12.
ਸੂਰਜ ਚੜ੍ਹਨ ਸਮੇਂ ਸੂਰਜ ਲਾਲ ਕਿਉਂ ਪ੍ਰਤੀਤ ਹੁੰਦਾ ਹੈ ?
ਉੱਤਰ-
PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ 8
ਸੂਰਜ ਚੜ੍ਹਨ ਸਮੇਂ ਸੂਰਜ ਲਾਲ ਵਿਖਾਈ ਦੇਣਾ-ਸੂਰਜ ਚੜ੍ਹਨ (ਸੂਰਜ ਡੁੱਬਣ) ਸਮੇਂ ਸੂਰਜ ਤੋਂ ਆਉਣ ਵਾਲੇ ਪ੍ਰਕਾਸ਼ ਨੂੰ ਸਾਡੀਆਂ ਅੱਖਾਂ ਵਿੱਚ ਪਹੁੰਚਣ
ਤੋਂ ਪਹਿਲਾਂ ਵਾਯੂਮੰਡਲ ਦੀ ਹਵਾ ਦੀਆਂ ਮੋਟੀਆਂ ਪਰਤਾਂ ਵਿੱਚੋਂ ਹੋ ਕੇ ਲੰਘਣਾ ਹੁੰਦਾ ਹੈ । ਇੱਥੇ ਧੂੜ-ਕਣਾਂ ਅਤੇ ਜਲ-ਕਣਾਂ ਦੀ ਉਪਸਥਿਤੀ ਕਾਰਨ ਘੱਟ ਤਰੰਗ ਲੰਬਾਈ ਵਾਲੇ ਰੰਗ (ਜਿਵੇਂ ਨੀਲਾ, ਬੈਂਗਣੀ ਆਦਿ) ਦਾ ਖੰਡਰਾਓ ਹੁੰਦਾ ਹੈ ਅਤੇ ਸਿਰਫ ਅਧਿਕ ਤਰੰਗ ਲੰਬਾਈ ਵਾਲੀਆਂ ਲਾਲ ਪ੍ਰਕਾਸ਼ ਤਰੰਗਾਂ ਸਿੱਧੀਆਂ ਸਾਡੀਆਂ ਅੱਖਾਂ ਤੱਕ ਪੁੱਜਦੀਆਂ ਹਨ । ਇਸ ਤਰ੍ਹਾਂ ਸੂਰਜ ਚੜ੍ਹਨ (ਜਾਂ ਸੂਰਜ ਡੁੱਬਣ ਸਮੇਂ ਸੂਰਜ ਲਾਲ ਪ੍ਰਤੀਤ ਹੁੰਦਾ ਹੈ ।

ਪ੍ਰਸ਼ਨ 13.
ਕਿਸੇ ਪੁਲਾੜ ਯਾਤਰੀ ਨੂੰ ਆਕਾਸ਼ ਨੀਲੇ ਦੀ ਥਾਂ ਕਾਲਾ ਕਿਉਂ ਪ੍ਰਤੀਤ ਹੁੰਦਾ ਹੈ ? (ਮਾਡਲ ਪੇਪਰ, 2020)
ਉੱਤਰ-
ਬਹੁਤ ਉੱਚਾਈ ਤੇ ਉੱਡਦੇ ਸਮੇਂ ਪੁਲਾੜ ਯਾਤਰੀ ਦੇ ਲਈ ਕੋਈ ਵਾਯੂਮੰਡਲ ਨਹੀਂ ਹੁੰਦਾ ਹੈ । ਇਸ ਲਈ ਹਵਾ ਦੇ ਅਣੂਆਂ ਜਾਂ ਹੋਰ ਬਹੁਤ ਸੂਖ਼ਮ ਕਣਾਂ ਦੀ ਅਣਹੋਂਦ ਕਾਰਨ ਪ੍ਰਕਾਸ਼ ਦਾ ਭਿੰਡਰਾਓ ਨਹੀਂ ਹੁੰਦਾ ਹੈ, ਜਿਸ ਕਾਰਨ ਪੁਲਾੜ ਯਾਤਰੀ ਨੂੰ ਆਕਾਸ਼ ਕਾਲਾ ਵਿਖਾਈ ਦਿੰਦਾ ਹੈ ।

Science Guide for Class 10 PSEB ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਅੱਖ ਦੀ ਅਨੁਕੂਲਣ ਸਮਰੱਥਾ ਤੋਂ ਕੀ ਭਾਵ ਹੈ ?
ਉੱਤਰ-
ਅੱਖ ਦੀ ਅਨੁਕੂਲਣ ਸਮਰੱਥਾ-ਨੇਤਰ ਲੈਨਜ਼ ਰੇਸ਼ੇਦਾਰ ਜੈਲੀ ਵਰਗੇ ਪਦਾਰਥ ਦਾ ਬਣਿਆ ਹੁੰਦਾ ਹੈ । ਇਸ ਦੀ ਵਕਰਤਾ ਵਿੱਚ ਕੁੱਝ ਸੀਮਾ ਤਕ ਸਿਲੀਆਮਈ ਪੇਸ਼ੀਆਂ (Ciliary muscles) ਦੁਆਰਾ ਪਰਿਵਰਤਨ ਕੀਤਾ ਜਾ ਸਕਦਾ ਹੈ । ਨੇਤਰ ਲੈੱਨਜ਼ ਦੀ ਵਕਤਾ ਵਿੱਚ ਪਰਿਵਰਤਨ ਹੋਣ ਨਾਲ ਇਸ ਦੀ ਫੋਕਸ ਦੂਰੀ ਵੀ ਪਰਿਵਰਤਿਤ ਹੋ ਜਾਂਦੀ ਹੈ । ਜਦੋਂ ਪੇਸ਼ੀਆਂ ਢਿੱਲੀਆਂ ਹੋ ਜਾਂਦੀਆਂ ਹਨ ਤਾਂ ਨੇਤਰ ਲੈੱਨਜ਼ ਪਤਲਾ ਹੋ ਜਾਂਦਾ ਹੈ ਅਤੇ ਇਸ ਦੀ ਫੋਕਸ ਦੁਰੀ ਵੱਧ ਜਾਂਦੀ ਹੈ । ਇਸ ਸਥਿਤੀ ਵਿੱਚ ਅਸੀਂ ਦੂਰ ਰੱਖੀਆਂ ਵਸਤੂਆਂ ਨੂੰ ਸਪੱਸ਼ਟ ਵੇਖਣ ਦੇ ਸਮਰੱਥ ਹੋ ਜਾਂਦੇ ਹਾਂ । ਜਦੋਂ ਤੁਸੀਂ ਨੇੜੇ ਪਈਆਂ ਵਸਤੁਆਂ ਨੂੰ ਵੇਖਦੇ ਹੋ ਤਾਂ ਸਿਲੀਆਮਈ ਪੇਸ਼ੀਆਂ ਸੁੰਗੜ ਜਾਂਦੀਆਂ ਹਨ । ਇਸ ਨਾਲ ਨੇਤਰ ਲੈੱਨਜ਼ ਦੀ ਵਕਤਾ ਵੱਧ ਜਾਂਦੀ ਹੈ ਅਤੇ ਨੇਤਰ ਲੈੱਨਜ਼ ਮੋਟਾ ਹੋ ਜਾਂਦਾ ਹੈ । ਇਸ ਦੇ ਨਤੀਜੇ ਵਜੋਂ ਨੇਤਰ ਲੈੱਨਜ਼ ਦੀ ਫੋਕਸ ਦੂਰੀ ਘੱਟ ਹੋ ਜਾਂਦੀ ਹੈ ਜਿਸ ਕਰਕੇ ਤੁਸੀਂ ਨੇੜੇ ਪਈਆਂ ਵਸਤੂਆਂ ਨੂੰ ਸਪੱਸ਼ਟ ਤੌਰ ‘ਤੇ ਵੇਖ ਸਕਦੇ ਹੋ । ਨੇਤਰ ਲੈੱਨਜ਼ ਦੀ ਉਹ ਸਮਰੱਥਾ ਜਿਸ ਦੇ ਕਾਰਨ ਉਹ ਆਪਣੀ ਫੋਕਸ ਦੂਰੀ ਨੂੰ ਸਮਾਯੋਜਿਤ ਕਰ ਲੈਂਦਾ ਹੈ ਅਨੁਕੂਲਣ ਕਹਾਉਂਦਾ ਹੈ ।

ਪ੍ਰਸ਼ਨ 2.
ਨਿਕਟ-ਦ੍ਰਿਸ਼ਟੀ ਦੋਸ਼ ਦਾ ਕੋਈ ਵਿਅਕਤੀ 1.2m ਤੋਂ ਵੱਧ ਦੂਰੀ ਉੱਤੇ ਰੱਖੀਆਂ ਵਸਤੂਆਂ ਨੂੰ ਸਪੱਸ਼ਟ ਨਹੀਂ ਦੇਖ ਸਕਦਾ । ਇਸ ਦੋਸ਼ ਨੂੰ ਦੂਰ ਕਰਨ ਲਈ ਸਹੀ ਸੋਧਿਆ ਹੋਇਆ ਲੈਂਨਜ਼ ਕਿਸ ਪ੍ਰਕਾਰ ਦਾ ਹੋਣਾ ਚਾਹੀਦਾ ਹੈ ? (ਮਾਂਡਲ ਪੇਪਰ)
ਉੱਤਰ-
ਨਿਕਟ-ਦ੍ਰਿਸ਼ਟੀ ਦੋਸ਼ ਯੁਕਤ ਅੱਖ 1.2 m ਤੋਂ ਵੱਧ ਦੂਰੀ ‘ਤੇ ਰੱਖੀ ਹੋਈ ਵਸਤੂਆਂ ਨੂੰ ਨਹੀਂ ਦੇਖ ਸਕਦੀ ਕਿਉਂਕਿ ਵਸਤੁਆਂ ਦਾ ਪ੍ਰਤਿਬਿੰਬ ਰੈਟੀਨਾ ਤੇ ਨਾ ਬਣ ਕੇ ਰੈਟੀਨਾ ਦੇ ਸਾਹਮਣੇ ਬਣਦਾ ਹੈ । ਇਸ ਦੋਸ਼ ਨੂੰ ਸਹੀ ਸ਼ਕਤੀ ਵਾਲੇ ਅਵਤਲ ਲੈੱਨਜ਼ (ਅਭਿਸਾਰੀ ਲੈਂਨਜ਼) ਦੇ ਉਪਯੋਗ ਦੁਆਰਾ ਸੋਧਿਆ ਜਾਂ ਸਕਦਾ ਹੈ ।

PSEB 10th Class Science Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ

ਪ੍ਰਸ਼ਨ 3.
ਮਨੁੱਖੀ ਅੱਖ ਦੀ ਸਾਧਾਰਨ ਦ੍ਰਿਸ਼ਟੀ ਦੇ ਲਈ ਦੂਰ ਬਿੰਦੂ ਅਤੇ ਨਿਕਟ ਬਿੰਦੂ ਅੱਖ ਤੋਂ ਕਿੰਨੀ ਦੂਰੀ ਉੱਤੇ ਹੁੰਦੇ ਹਨ ?
ਉੱਤਰ-
ਮਨੁੱਖੀ ਅੱਖ ਦੀ ਸਾਧਾਰਨ ਦ੍ਰਿਸ਼ਟੀ ਦੇ ਲਈ ਨਿਕਟ ਬਿੰਦੂ ਦੀ ਅੱਖ ਤੋਂ ਦੂਰੀ 25 cm ਅਤੇ ਦੂਰ ਬਿੰਦੂ ਦੀ ਅੱਖ ਤੋਂ ਦੂਰੀ ਅਨੰਤ ਹੁੰਦੀ ਹੈ । ਅਰਥਾਤ ਨੀਰੋਗ ਅੱਖ 25 cm ਅਤੇ ਅਨੰਤ ਵਿਚਾਲੇ ਕਿਸੇ ਥਾਂ ‘ਤੇ ਵੀ ਸਥਿਤ ਵਸਤੂ ਨੂੰ ਸਾਫ਼ਸਾਫ਼ ਵੇਖ ਸਕਦੀ ਹੈ ।

ਪ੍ਰਸ਼ਨ 4.
ਆਖਰੀ ਕਤਾਰ ਵਿੱਚ ਬੈਠੇ ਕਿਸੇ ਵਿਦਿਆਰਥੀ ਨੂੰ ਬਲੈਕ ਬੋਰਡ ਪੜ੍ਹਨ ਵਿੱਚ ਕਠਿਨਾਈ ਹੁੰਦੀ ਹੈ । ਇਹ ਵਿਦਿਆਰਥੀ ਕਿਸ ਦ੍ਰਿਸ਼ਟੀ ਰੋਗ ਤੋਂ ਪੀੜਤ ਹੈ । ਇਸਨੂੰ ਕਿਸ ਪ੍ਰਕਾਰ ਠੀਕ ਕੀਤਾ ਜਾ ਸਕਦਾ ਹੈ ?
ਉੱਤਰ-
ਵਿਦਿਆਰਥੀ ਨਿਕਟ ਦ੍ਰਿਸ਼ਟੀ ਦੋਸ਼ ਤੋਂ ਪੀੜਤ ਹੈ ਜਿਸ ਨੂੰ ਸਹੀ ਸ਼ਕਤੀ ਵਾਲੇ ਅਵਤਲ ਲੈੱਨਜ਼ ਦੁਆਰਾ ਠੀਕ ਕੀਤਾ ਜਾ ਸਕਦਾ ਹੈ ।

PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ

Punjab State Board PSEB 10th Class Science Book Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ Textbook Exercise Questions and Answers.

PSEB Solutions for Class 10 Science Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ

PSEB 10th Class Science Guide ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ Textbook Questions and Answers

ਪ੍ਰਸ਼ਨ 1.
ਹੇਠ ਲਿਖਿਆਂ ਵਿੱਚੋਂ ਕਿਹੜਾ ਪਦਾਰਥ ਲੈੱਨਜ਼ ਬਣਾਉਣ ਲਈ ਨਹੀਂ ਵਰਤਿਆ ਜਾ ਸਕਦਾ ?
(a) ਪਾਣੀ
(b) ਕੱਚ
(c) ਪਲਾਸਟਿਕ
d) ਮਿੱਟੀ ।
ਉੱਤਰ-
(d) ਮਿੱਟੀ ।

ਪ੍ਰਸ਼ਨ 2.
ਕਿਸੇ ਵਸਤੂ ਦਾ ਅਵਤਲ ਦਰਪਣ ਦੁਆਰਾ ਬਣਿਆ ਪ੍ਰਤਿਬਿੰਬ, ਸਿੱਧਾ ਅਤੇ ਬਿੰਬ ਤੋਂ ਵੱਡਾ ਸੀ । ਵਸਤੁ (ਬਿਬ) ਦੀ ਸਥਿਤੀ ਹੋਣੀ ਚਾਹੀਦੀ ਹੈ ?
(a) ਮੁੱਖ ਫੋਕਸ ਅਤੇ ਵਤਾ ਕੇਂਦਰ ਦੇ ਵਿਚਕਾਰ
(b) ਵਕ੍ਰਤਾ ਕੇਂਦਰ ਉੱਤੇ
(c) ਵਕਤਾ ਕੇਂਦਰ ਤੋਂ ਪਰੇ
(d) ਦਰਪਣ ਦੇ ਧਰੁਵ ਅਤੇ ਮੁੱਖ ਫੋਕਸ ਦੇ ਵਿਚਕਾਰ ।
ਉੱਤਰ-
(d) ਦਰਪਣ ਦੇ ਧਰੁਵ ਅਤੇ ਮੁੱਖ ਫੋਕਸ ਦੇ ਵਿਚਕਾਰ ।

ਪ੍ਰਸ਼ਨ 3.
ਕਿਸੇ ਵਸਤੂ ਦਾ ਵਾਸਤਵਿਕ ਅਤੇ ਸਮਾਨ ਆਕਾਰ ਪ੍ਰਤਿਬਿੰਬ ਪ੍ਰਾਪਤ ਕਰਨ ਲਈ ਵਸਤੂ ਨੂੰ ਉੱਤਲ ਲੈੱਨਜ਼ ਦੇ ਸਾਹਮਣੇ ਕਿੱਥੇ ਰੱਖਿਆ ਜਾਵੇ ?
(a) ਲੈੱਨਜ਼ ਦੇ ਮੁੱਖ ਫੋਕਸ ਉੱਤੇ
(b) ਫੋਕਸ ਦੂਰੀ ਦੀ ਦੁੱਗਣੀ ਦੂਰੀ ਉੱਤੇ
(c) ਅਨੰਤ ਉੱਤੇ
(d) ਲੈੱਨਜ਼ ਦੇ ਪ੍ਰਕਾਸ਼ ਕੇਂਦਰ ਅਤੇ ਮੁੱਖ ਫੋਕਸ ਦੇ ਵਿਚਕਾਰ ।
ਉੱਤਰ-
(b) ਫੋਕਸ ਦੂਰੀ ਦੀ ਦੁੱਗਣੀ ਦੂਰੀ ਉੱਤੇ ।

PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ

ਪ੍ਰਸ਼ਨ 4.
ਕਿਸੇ ਗੋਲਾਕਾਰ ਦਰਪਣ ਅਤੇ ਕਿਸੇ ਪਤਲੇ ਗੋਲਾਕਾਰ ਲੈੱਨਜ਼ ਦੋਵਾਂ ਦੀਆਂ ਫੋਕਸ ਦੂਰੀਆਂ – 15cm ਹਨ । ਦਰਪਣ ਅਤੇ ਲੈੱਨਜ਼ ਸੰਭਾਵਿਤ ਹਨ :
(a) ਦੋਵੇਂ ਅਵਤਲ
(b) ਦੋਵੇਂ ਉੱਤਲ
(c) ਦਰਪਣ ਅਵਤਲ ਅਤੇ ਲੈੱਨਜ਼ ਉੱਤਲ
(d) ਦਰਪਣ ਉੱਤਲ ਅਤੇ ਲੈੱਨਜ਼ ਅਵਤਲ ।
ਉੱਤਰ-
(a) ਦੋਵੇਂ ਅਵਤਲ ।

ਪ੍ਰਸ਼ਨ 5.
ਕਿਸੇ ਦਰਪਣ ਤੋਂ ਤੁਸੀਂ ਕਿੰਨੀ ਵੀ ਦੂਰੀ ਉੱਤੇ ਖੜ੍ਹੇ ਹੋਵੇ; ਤੁਹਾਡਾ ਪ੍ਰਤਿਬਿੰਬ ਹਮੇਸ਼ਾ ਹੀ ਸਿੱਧਾ ਪ੍ਰਤੀਤ ਹੁੰਦਾ ਹੈ ਸੰਭਵ ਤੌਰ ਤੇ ਦਰਪਣ ਹੈ :
(a) ਕੇਵਲ ਸਮਤਲ
(b) ਕੇਵਲ ਅਵਤਲ
(c) ਕੇਵਲ ਉੱਤਲ
(d) ਜਾਂ ਤਾਂ ਸਮਤਲ ਜਾਂ ਉੱਤਲ ।
ਉੱਤਰ-
(d) ਜਾਂ ਤਾਂ ਸਮਤਲ ਅਤੇ ਜਾਂ ਉੱਤਲ ।

ਪ੍ਰਸ਼ਨ 6.
ਕਿਸੇ ਸ਼ਬਦਕੋਸ਼ (dictionary) ਵਿੱਚ ਛੋਟੇ ਅੱਖਰਾਂ ਨੂੰ ਪੜ੍ਹਨ ਸਮੇਂ ਤੁਸੀਂ ਹੇਠ ਦਿੱਤੀਆਂ ਵਿੱਚੋਂ ਕਿਹੜੇ ਲੈੱਨਜ਼ ਨੂੰ ਪਹਿਲ ਦਿਓਗੇ ?
(a) 5 cm ਫੋਕਸ ਦੂਰੀ ਦਾ ਇੱਕ ਉੱਤਲ ਲੈੱਨਜ਼
(b) 50 cm ਫੋਕਸ ਦੁਰੀ ਦਾ ਇੱਕ ਅਵਤਲ ਲੈੱਨਜ਼
(c) 5 cm ਫੋਕਸ ਦੂਰੀ ਦਾ ਇੱਕ ਉੱਤਲ ਲੈੱਨਜ਼
(4) 5 cm ਫੋਕਸ ਦੂਰੀ ਦਾ ਇੱਕ ਅਵਤਲ ਲੈੱਨਜ਼ ।
ਉੱਤਰ-
(a) 50 cm ਫੋਕਸ ਦੂਰੀ ਦਾ ਇੱਕ ਉੱਤਲ ਲੈੱਨਜ਼ ।

ਪ੍ਰਸ਼ਨ 7.
15cm ਫੋਕਸ ਦੂਰੀ ਦੇ ਇੱਕ ਅਵਤਲ ਦਰਪਣ ਦਾ ਉਪਯੋਗ ਕਰਕੇ ਅਸੀਂ ਕਿਸੇ ਵਸਤੂ ਦਾ ਸਿੱਧਾ ਪ੍ਰਤਿਬਿੰਬ ਬਨਾਉਣਾ ਚਾਹੁੰਦੇ ਹਾਂ । ਵਸਤੂ ਦੇ ਦਰਪਣ ਦੀ ਦੂਰੀ ਦਾ ਰੇਂਜ (range) ਕੀ ਹੋਣਾ ਚਾਹੀਦਾ ਹੈ ? ਪ੍ਰਤਿਬਿੰਬ ਦੀ ਪ੍ਰਕਿਰਤੀ ਕਿਹੋ ਜਿਹੀ ਹੈ ? ਪ੍ਰਤਿਬਿੰਬ, ਵਸਤੂ ਤੋਂ ਵੱਡਾ ਹੈ ਜਾਂ ਛੋਟਾ ? ਇਸ ਸਥਿਤੀ ਵਿੱਚ ਪ੍ਰਤਿਬਿੰਬ ਬਣਨ ਦਾ ਕਿਰਨ ਰੇਖਾ ਚਿੱਤਰ ਬਣਾਓ ।
ਉੱਤਰ-
ਅਵਤਲ ਦਰਪਣ ਦੁਆਰਾ ਸਿੱਧਾ ਪ੍ਰਤਿਬਿੰਬ ਪ੍ਰਾਪਤ ਕਰਨ ਲਈ ਵਸਤੂ ਨੂੰ ਅਵਤਲ ਦਰਪਣ ਦੇ ਧਰੁਵ ਅਤੇ ਫੋਕਸ ਦੇ ਵਿੱਚ ਰੱਖਣਾ ਚਾਹੀਦਾ ਹੈ । ਇਸ ਲਈ ਵਸਤੂ ਦੀ ਧਰੁਵ ਤੋਂ ਦੂਰੀ 6 cm ਤੋਂ ਵੱਧ ਅਤੇ 15 cm ਤੋਂ ਘੱਟ ਹੋਣੀ ਚਾਹੀਦੀ ਹੈ | ਅਜਿਹਾ ਕਰਨ ਨਾਲ ਵਸਤੂ ਦਾ ਪ੍ਰਤਿਬਿੰਬ ਆਭਾਸੀ, ਸਿੱਧਾ ਅਤੇ ਆਕਾਰ ਵਿੱਚ ਵਸਤੂ ਤੋਂ ਵੱਡਾ ਹੋਵੇਗਾ ।
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 1

ਪ੍ਰਸ਼ਨ 8.
ਨਿਮਨ ਸਥਿਤੀਆਂ ਵਿੱਚ ਵਰਤੇ ਗਏ ਦਰਪਣ ਦੀ ਕਿਸਮ ਦੱਸੋ ।
(a) ਕਿਸੇ ਕਾਰ ਦੀ ਹੈੱਡ ਲਾਈਟ
(b) ਕਿਸੇ ਵਾਹਨ ਦਾ ਪਾਸਾ/ਪਿੱਛੇ-ਦਰਸ਼ੀ ਦਰਪਣ
(c) ਸੋਲਰ ਭੱਠੀ
ਆਪਣੇ ਉੱਤਰ ਦੀ ਕਾਰਨ ਸਹਿਤ ਪੁਸ਼ਟੀ ਕਰੋ ।
ਉੱਤਰ-
(a) ਕਾਰ ਦੀ ਹੈੱਡ ਲਾਈਟ ਵਿੱਚ ਅਵਤਲ ਦਰਪਣ ਦੀ ਵਰਤੋਂ ਕੀਤੀ ਜਾਂਦੀ ਹੈ । ਬਲਬ ਨੂੰ ਅਵਤਲ ਦਰਪਣ ਦੇ ਮੁੱਖ ਫੋਕਸ ਤੇ ਰੱਖਿਆ ਜਾਂਦਾ ਹੈ । ਬਲਬ ਤੋਂ ਨਿਕਲਣ ਵਾਲੀਆਂ ਪ੍ਰਕਾਸ਼ ਕਿਰਣਾਂ ਦਰਪਣ ਤੋਂ ਪਰਾਵਰਤਨ ਹੋਣ ਮਗਰੋਂ ਸਮਾਂਤਰ ਹੋ ਜਾਂਦੀਆਂ ਹਨ । ਇਸ ਤੋਂ ਇੱਕ ਸ਼ਕਤੀਸ਼ਾਲੀ ਸਮਾਨੰਤਰ ਪ੍ਰਕਾਸ਼ ਕਿਰਣ ਪੰਜ ਪ੍ਰਾਪਤ ਹੁੰਦਾ ਹੈ ।

(b) ਵਾਹਨਾਂ ਵਿੱਚ ਪਾਸਾ (ਸਾਈਡ) ਦਰਪਣ ਦੇ ਰੂਪ ਵਿੱਚ ਉੱਤਲ ਦਰਪਣ ਨੂੰ ਪਹਿਲ ਦਿੱਤੀ ਜਾਂਦੀ ਹੈ, ਕਿਉਂਕਿ ਉੱਤਲ ਦਰਪਣ ਹਮੇਸ਼ਾ ਵਸਤੂ ਦਾ ਸਿੱਧਾ ਅਤੇ ਵਸਤੂ ਦੀ ਤੁਲਨਾ ਵਿੱਚ ਛੋਟੇ ਸਾਇਜ਼ ਦਾ ਪ੍ਰਤਿਬਿੰਬ ਬਣਾਉਂਦਾ ਹੈ ਜਿਸ ਕਾਰਨ ਇਸ ਦਾ ਦ੍ਰਿਸ਼ਟੀ-ਖੇਤਰ ਵੱਧ ਜਾਂਦਾ ਹੈ । ਅਜਿਹਾ ਕਰਨ ਨਾਲ ਵਾਹਨ-ਚਾਲਕ (driver) ਛੋਟੇ ਜਿਹੇ ਦਰਪਣ ਵਿੱਚ ਹੀ ਸਾਰਾ ਖੇਤਰ , ਵੇਖ ਪਾਉਂਦਾ ਹੈ ।

(c) ਸੂਰਜੀ ਭੱਠੀ (Solar furnace) ਵਿੱਚ ਅਵਤਲ ਦਰਪਣ ਦੀ ਵਰਤੋਂ ਕੀਤੀ ਜਾਂਦੀ ਹੈ । ਗਰਮ ਕੀਤੇ ਜਾਣ ਵਾਲੇ ਬਰਤਨ ਨੂੰ ਦਰਪਣ ਦੇ ਮੁੱਖ-ਫੋਕਸ ਤੇ ਰੱਖਿਆ ਜਾਂਦਾ ਹੈ । ਸੂਰਜ ਤੋਂ ਆ ਰਹੀਆਂ ਸਮਾਨੰਤਰ ਕਿਰਨਾਂ ਦਰਪਣ ਤੋਂ ਪਰਾਵਰਤਨ ਹੋਣ ਤੋਂ ਬਾਅਦ ਫੋਕਸ ਤੇ ਰੱਖੇ ਬਰਤਨ ਤੇ ਸਾਰੀ ਤਾਪ ਊਰਜਾ ਨੂੰ ਕੇਂਦ੍ਰਿਤ ਕਰ ਦਿੰਦੀਆਂ ਹਨ ।

PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ

ਪ੍ਰਸ਼ਨ 9.
ਕਿਸੇ ਉੱਤਲ ਲੈੱਨਜ਼ ਦਾ ਅੱਧਾ ਭਾਗ ਕਾਲੇ ਕਾਗ਼ਜ਼ ਨਾਲ ਢੱਕ ਦਿੱਤਾ ਗਿਆ ਹੈ । ਕੀ ਇਹ ਲੈੱਨਜ਼ ਕਿਸੇ ਵਸਤੂ ਦਾ ਪੂਰਾ ਪ੍ਰਤਿਬਿੰਬ ਬਣਾ ਲਏਗਾ ? ਆਪਣੇ ਉੱਤਰ ਦੀ ਪ੍ਰਯੋਗ ਦੁਆਰਾ ਜਾਂਚ ਕਰੋ । ਆਪਣੇ ਪ੍ਰੇਖਣਾਂ ਦੀ ਵਿਆਖਿਆ ਕਰੋ ।
ਉੱਤਰ-
ਹਾਂ, ਇਹ ਲੈਂਨਜ਼ ਵਸਤੂ ਦਾ ਪੂਰਾ ਪ੍ਰਤਿਬਿੰਬ ਬਣਾਏਗਾ ।
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 2
ਪ੍ਰਯੋਗਿਕ ਪੜਤਾਲ-
ਵਿਧੀ-

  • ਇੱਕ ਪ੍ਰਕਾਸ਼ੀ ਬੈਂਚ (Optical bench) ਉੱਪਰ ਇੱਕ ਸਟੈਂਡ ਵਿੱਚ ਉੱਤਲ ਲੈਂਜ਼ ਲਗਾਓ ।
  • ਇੱਕ ਸਟੈਂਡ ਵਿੱਚ ਜਲਦੀ ਹੋਈ ਮੋਮਬੱਤੀ ਲਗਾ ਕੇ ਲੈੱਨਜ਼ ਦੀ ਫੋਕਸ ਦੂਰੀ ਤੋਂ ਥੋੜ੍ਹੀ ਜ਼ਿਆਦਾ ਦੂਰੀ ਤੇ ਪ੍ਰਕਾਸ਼ੀ ਬੈਂਚ ਤੇ ਰੱਖੋ ।
  • ਹੁਣ ਲੈਂਨਜ਼ ਦੇ ਦੂਜੇ ਪਾਸੇ ਪਕਾਸ਼ੀ ਬੈਂਚ ਤੇ ਸਟੈਂਡ ਵਿੱਚ ਪਰਦਾ (Screen) ਲਗਾ ਕੇ ਉਸਨੂੰ ਅੱਗੇ-ਪਿੱਛੇ ਲਿਜਾਓ ਅਤੇ ਅਜਿਹੀ ਥਾਂ ‘ਤੇ ਰੱਖੋ ਕਿ ਉਸ ਉੱਪਰ ਮੋਮਬੱਤੀ ਦਾ ਤਿੱਖਾ ਪ੍ਰਤਿਬਿੰਬ ਬਣ ਜਾਵੇ ।
  • ਹੁਣ ਲੈਂਨਜ਼ ਦੇ ਹੇਠਲੇ ਅੱਧੇ ਭਾਗ ਤੇ ਕਾਲਾ ਕਾਗ਼ਜ਼ ਚਿਪਕਾ ਕੇ ਢੱਕ ਦਿਓ ਤਾਂ ਜੋ ਲੈਨਜ਼ ਦੇ ਉੱਪਰਲੇ ਅੱਧੇ ਭਾਗ ਤੋਂ ਪ੍ਰਕਾਸ਼ ਦਾ ਅਪਵਰਤਨ ਹੋਣ ਕਾਰਨ ਪ੍ਰਤਿਬਿੰਬ ਬਣੇ । ਇਸ ਹਾਲਤ ਵਿੱਚ ਤੁਸੀਂ ਵੇਖੋਗੇ ਕਿ ਮੋਮਬੱਤੀ ਦਾ ਪਹਿਲਾਂ ਵਰਗਾ ਪੁਰਾ ਤਿਬਿੰਬ ਪ੍ਰਾਪਤ ਹੋਵੇਗਾ, ਪਰੰਤੁ ਇਸ ਦੀ ਤੀਬ੍ਰਤਾ ਪਹਿਲੇ ਪ੍ਰਤਿਬਿੰਬ ਦੀ ਤੁਲਨਾ ਵਿੱਚ ਘੱਟ ਹੋ ਜਾਂਦੀ ਹੈ ।

ਵਿਆਖਿਆ – ਮੋਮਬੱਤੀ ਦੇ ਕਿਸੇ ਬਿੰਦੂ ਤੋਂ ਚਲਣ ਵਾਲੀਆਂ ਪ੍ਰਕਾਸ਼ ਕਿਰਨਾਂ ਲੈੱਨਜ਼ ਦੇ ਵੱਖ-ਵੱਖ ਭਾਗਾਂ ਤੋਂ ਅਪਵਰਤਿਤ ਹੋ ਕੇ ਇੱਕ ਬਿੰਦੂ ਤੇ ਮਿਲਣਗੀਆਂ । ਲੈੱਨਜ਼ ਦੇ ਹੇਠਲੇ ਅੱਧੇ ਭਾਗ ਨੂੰ ਕਾਲਾ ਕਰਨ ‘ਤੇ ਵੀ ਉਸ ਬਿੰਦੂ ਤੇ ਪ੍ਰਕਾਸ਼ ਕਿਰਨਾਂ ਆਉਣਗੀਆਂ । ਜਿਸ ਕਰਕੇ ਮੋਮਬੱਤੀ ਦਾ ਪੂਰਾ ਪ੍ਰਤਿਬਿੰਬ ਪ੍ਰਾਪਤ ਹੋਵੇਗਾ, ਪਰੰਤੂ ਕਿਰਨਾਂ ਦੀ ਸੰਖਿਆ ਘੱਟ ਹੋਣ ਕਾਰਨ ਪ੍ਰਤਿਬਿੰਬ ਦੀ ਤੀਬ੍ਰਤਾ (ਤਿੱਖਾਪਣ ਹੋ ਜਾਵੇਗੀ ।

ਪ੍ਰਸ਼ਨ 10.
5cm ਲੰਬੀ ਵਸਤੂ 10cm ਫੋਕਸ ਦੂਰੀ ਦੇ ਕਿਸੇ ਅਭਿਸਾਰੀ ਲੈੱਨਜ਼ ਤੋਂ 25cm ਦੂਰੀ ਉੱਤੇ ਰੱਖਿਆ ਗਿਆ ਹੈ । ਪ੍ਰਕਾਸ਼ ਕਿਰਨ ਰੇਖਾ ਚਿੱਤਰ ਖਿੱਚ ਕੇ ਬਣਨ ਵਾਲੇ ਪ੍ਰਤਿਬਿੰਬ ਦੀ ਸਥਿਤੀ, ਸਾਈਜ਼ ਅਤੇ ਪ੍ਰਕਿਰਤੀ ਗਿਆਤ ਕਰੋ ।
ਹੱਲ :
ਇੱਥੇ ਵਸਤੂ ਦੀ ਅਭਿਸਾਰੀ ਲੈਂਨਜ਼ ਤੋਂ ਦੂਰੀ (u) = – 25cm
ਅਭਿਸਾਰੀ ਲੈੱਨਜ਼ ਦੀ ਫੋਕਸ ਦੂਰੀ (f) = + 10cm
ਬਿੰਬ (ਵਸਤੂ ਦੀ ਲੰਬਾਈ (ਉੱਚਾਈ) (O) = + 5cm
ਪ੍ਰਤਿਬਿੰਬ ਦਾ ਸਾਈਜ਼ (I) = ?
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 3
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 4
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 5
ਅਰਥਾਤ ਪ੍ਰਤਿਬਿੰਬ ਦਾ ਸਾਇਜ਼ = \(\frac {10}{3}\) cm ਹੋਵੇਗੀ । ਰਿਣ ਚਿੰਨ੍ਹ ਦਰਸਾਉਂਦਾ ਹੈ ਕਿ ਪ੍ਰਤਿਬਿੰਬ ਮੁੱਖ-ਧੁਰੇ ਦੇ ਹੇਠਾਂ ਵੱਲ ਹੋਵੇਗਾ ਜਿਹੜਾ ਕਿ ਵਾਸਤਵਿਕ ਅਤੇ ਉਲਟਾ ਹੋਵੇਗਾ ।

ਪ੍ਰਸ਼ਨ 11.
15cm ਫੋਕਸ ਦੂਰੀ ਦਾ ਕੋਈ ਅਵਤਲ ਲੈੱਨਜ਼ ਕਿਸੇ ਵਸਤੂ ਦਾ ਪ੍ਰਤਿਬਿੰਬ ਲੈਂਨਜ਼ ਤੋਂ 10cm ਦੂਰੀ ਉੱਤੇ ਬਣਾਉਂਦਾ ਹੈ । ਵਸਤੂ ਲੈੱਨਜ਼ ਤੋਂ ਕਿੰਨੀ ਦੂਰੀ ਉੱਤੇ ਸਥਿਤ ਹੈ ? ਕਿਰਨ ਰੇਖਾ ਚਿੱਤਰ ਬਣਾਓ ।
ਹੱਲ :
ਦਿੱਤਾ ਗਿਆ ਹੈ, ਅਵਤਲ ਲੈੱਨਜ਼ ਦੀ ਫੋਕਸ ਦੁਰੀ (f) = -15 cm ਕਿਉਂਕਿ ਅਵਤਲ ਲੈੱਨਜ਼ ਦੁਆਰਾ ਬਣਿਆ ਪ੍ਰਤਿਬਿੰਬ ਹਮੇਸ਼ਾ ਆਭਾਸੀ ਹੁੰਦਾ ਹੈ ਅਤੇ ਲੈੱਨਜ਼ ਦੇ ਸਾਹਮਣੇ ਉਸੇ ਪਾਸੇ ਬਣਦਾ ਹੈ ਜਿਸ ਪਾਸੇ ਵਸਤੂ ਹੁੰਦੀ ਹੈ ।
υ = -10 cm
ਹੁਣ ਲੈਂਨਜ਼ ਸੂਤਰ ਤੋਂ \(\frac{1}{v}-\frac{1}{u}\) = \(\frac{1}{f}\)
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 6
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 7
∴ u = -30 cm
ਅਰਥਾਤ ਵਸਤੂ ਲੈੱਨਜ਼ ਦੇ ਸਾਹਮਣੇ 30 cm ਦੀ ਦੂਰੀ ਤੇ ਹੈ ।

PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ

ਪ੍ਰਸ਼ਨ 12.
15cm ਫੋਕਸ ਦੂਰੀ ਦੇ ਕਿਸੇ ਉੱਤਲ ਦਰਪਣ ਤੋਂ ਕੋਈ ਵਸਤੂ 10cm ਦੂਰੀ ਉੱਤੇ ਰੱਖਿਆ ਗਿਆ ਹੈ । ਪ੍ਰਤਿਬਿੰਬ ਦੀ ਸਥਿਤੀ ਅਤੇ ਪ੍ਰਕਿਰਤੀ ਗਿਆਤ ਕਰੋ ।
ਹੱਲ :
ਦਿੱਤਾ ਹੈ : ਉੱਤਲ ਦਰਪਣ ਦੀ ਫੋਕਸ ਦੂਰੀ (f) = + 15 cm
ਵਸਤੂ ਦੀ ਦਰਪਣ ਤੋਂ ਦੂਰੀ (u) = – 10cm
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 8
∴ υ = + 6cm
ਧਨ ਚਿੰਨ੍ਹ ਇਹ ਦਰਸਾਉਂਦਾ ਹੈ ਕਿ ਤਿਬਿੰਬ ਦਰਪਣ ਦੇ ਪਿੱਛੇ 6cm ਦੀ ਦੂਰੀ ਤੇ ਬਣੇਗਾ ।
ਧਨ ਚਿੰਨ੍ਹ ਇਹ ਵੀ ਦਰਸਾਉਂਦਾ ਹੈ ਕਿ ਪ੍ਰਤਿਬਿੰਬ ਸਿੱਧਾ ਅਤੇ ਆਭਾਸੀ ਹੈ ।

ਪ੍ਰਸ਼ਨ 13.
ਇੱਕ ਸਮਤਲ ਦਰਪਣ ਦੁਆਰਾ ਪੈਦਾ ਹੋਇਆ ਵੱਡਦਰਸ਼ਨ +1 ਹੈ । ਇਸਦਾ ਕੀ ਅਰਥ ਹੈ ?
ਉੱਤਰ-
ਇੱਕ ਸਮਤਲ ਦੁਆਰਾ ਉਤਪੰਨ ਹੋਇਆ ਵੱਡਦਰਸ਼ਨ m = +1 ਇਹ ਦਰਸਾਉਂਦਾ ਹੈ ਕਿ ਦਰਪਣ ਦੁਆਰਾ ਬਣਾਏ ਗਏ ਪ੍ਰਤਿਬਿੰਬ ਦਾ ਆਕਾਰ ਵਸਤੂ ਦੇ ਆਕਾਰ (Size) ਦੇ ਬਰਾਬਰ ਹੈ ਅਤੇ ਧਨਾਤਮਕ ਚਿੰਨ੍ਹ (+) ਇਹ ਦਰਸਾਉਂਦਾ ਹੈ ਕਿ ਸਮਤਲ ਦਰਪਣ ਦੁਆਰਾ ਬਣਾਇਆ ਗਿਆ ਪ੍ਰਤਿਬਿੰਬ ਦਰਪਣ ਦੇ ਪਿੱਛੇ ਬਣ ਰਿਹਾ ਹੈ ਅਤੇ ਇਹ ਆਭਾਸੀ ਅਤੇ ਸਿੱਧਾ ਹੈ ।

ਪ੍ਰਸ਼ਨ 14.
5.0 cm ਲੰਬਾਈ ਦੀ ਕੋਈ ਵਸਤੂ 30cm ਵਰ੍ਹਾ ਅਰਧ-ਵਿਆਸ ਦੇ ਕਿਸੇ ਉੱਤਲ ਦਰਪਣ ਦੇ ਸਾਹਮਣੇ 20cm ਦੂਰੀ ਉੱਤੇ ਰੱਖੀ ਗਈ ਹੈ । ਪ੍ਰਤਿਬਿੰਬ ਦੀ ਸਥਿਤੀ ਅਤੇ ਆਕਾਰ ਗਿਆਤ ਕਰੋ ।
ਹੱਲ :
ਦਿੱਤਾ ਹੈ : ਵਸਤੂ ਦੀ ਉੱਤਲ ਦਰਪਣ ਤੋਂ ਦੂਰੀ (u) = – 20 cm
ਉੱਤਲ ਦਰਪਣ ਦਾ ਵਕਤਾ ਅਰਧ-ਵਿਆਸ (R) = + 30 cm
∴ ਉੱਤਲ ਦਰਪਣ ਦੀ ਫੋਕਸ ਦੂਰੀ (f) = \(\frac{R}{2}\)
= \(\frac{+30}{2}\) cm
= + 15cm
ਵਸਤੂ ਦੀ ਲੰਬਾਈ (O) = + 5.0 cm
ਦਰਪਣ ਸੂਤਰ \(\frac{1}{u}+\frac{1}{v}=\frac{1}{f}\) ਤੋਂ
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 9
ਇਸ ਲਈ ਪ੍ਰਤਿਬਿੰਬ ਦੀ ਦਰਪਣ ਤੋਂ ਦੂਰੀ (0) = + \(\frac{60}{7}\) cm ਅਰਥਾਤ ਧਨਾਤਮਕ ਚਿੰਨ੍ਹ ਇਹ ਦਰਸਾਉਂਦਾ ਹੈ ਕਿ ਪ੍ਰਤਿਬਿੰਬ ਦਰਪਣ ਦੇ ਦੂਜੇ ਪਾਸੇ \(\frac{60}{7}\) cm ਦੀ ਦੂਰੀ ‘ਤੇ ਬਣੇਗਾ ।
ਜੇਕਰ ਤਿਬਿੰਬ ਦੀ ਉੱਚਾਈ ਆਕਾਰ ‘I’ ਹੈ, ਤਾਂ ਵੱਡਦਰਸ਼ਨ ਸੂਤਰ ਦੁਆਰਾ m = \(-\frac{v}{u}=\frac{\mathrm{I}}{\mathrm{O}}\) ਤੋਂ
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 10
ਧਨਾਤਮਕ ਚਿੰਨ੍ਹ (+) ਇਹ ਸਪੱਸ਼ਟ ਕਰਦਾ ਹੈ ਕਿ ਪ੍ਰਤਿਬਿੰਬ ਸਿੱਧਾ ਅਤੇ ਆਭਾਸੀ ਹੋਵੇਗਾ ਅਤੇ ਦਰਪਣ ਦੇ ਪਿੱਛੇ \(\frac{15}{7}\) cm ਦੀ ਦੂਰੀ ਤੇ ਬਣੇਗਾ ।

ਪ੍ਰਸ਼ਨ 15.
7.0cm ਸਾਈਜ਼ ਦੀ ਕੋਈ ਵਸਤੂ 18 cm ਫੋਕਸ ਦੂਰੀ ਦੇ ਕਿਸੇ ਅਵਤਲ ਦਰਪਣ ਦੇ ਸਾਹਮਣੇ 27cm ਦੂਰੀ ਉੱਤੇ ਰੱਖਿਆ ਗਿਆ ਹੈ । ਦਰਪਣ ਤੋਂ ਕਿੰਨੀ ਦੂਰੀ ਤੇ ਕਿਸੇ ਪਰਦੇ ਨੂੰ ਰੱਖੀਏ ਕਿ ਉਸ ਉੱਤੇ ਵਸਤੂ ਦਾ ਸਪਸ਼ਟ ਫੋਕਸ ਕੀਤਾ ਪ੍ਰਤਿਬਿੰਬ ਪ੍ਰਾਪਤ ਕੀਤਾ ਜਾ ਸਕੇ । ਪ੍ਰਤਿਬਿੰਬ ਦਾ ਆਕਾਰ ਅਤੇ ਕਿਰਤੀ ਗਿਆਤ ਕਰੋ ।
ਹੱਲ :
ਦਿੱਤਾ ਹੈ : ਵਸਤੂ ਦਾ ਆਕਾਰ (ਸਾਈਜ਼) (O) = + 7.0 cm
ਅਵਤਲ ਦਰਪਣ ਦੀ ਫੋਕਸ ਦੂਰੀ (f) = -18cm
ਵਸਤੂ ਦੀ ਦਰਪਣ ਤੋਂ ਦੂਰੀ (u) = -27cm
ਪ੍ਰਤਿਬਿੰਬ ਦੀ ਦਰਪਣ ਤੋਂ ਦੂਰੀ (υ) = ?
ਪ੍ਰਤਿਬਿੰਬ ਦਾ ਆਕਾਰ (I) = ?
ਦਰਪਣ ਸੂਤਰ \(\frac{1}{u}+\frac{1}{v}=\frac{1}{f}\) ਤੋਂ
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 11
∴ υ = – 54 cm

ਰਿਣਾਤਮਕ ਚਿੰਨ੍ਹ (-) ਇਹ ਦਰਸਾਉਂਦਾ ਹੈ ਕਿ ਤਿਬਿੰਬ ਦਰਪਣ ਦੇ ਸਾਹਮਣੇ 54cm ਦੀ ਦੂਰੀ ‘ਤੇ ਬਣੇਗਾ । ਇਸ ਲਈ ਪਰਦੇ (Screen) ਨੂੰ ਦਰਪਣ ਦੇ ਸਾਹਮਣੇ 54cm ਦੀ ਦੂਰੀ ਤੇ ਰੱਖਣਾ ਚਾਹੀਦਾ ਹੈ ।
ਹੁਣ ਦਰਪਣ ਦੇ ਵੱਡਦਰਸ਼ਨ ਸੂਤਰ ਤੋਂ,
m = \(\frac{-v}{u}=\frac{\mathrm{I}}{\mathrm{O}}\)
= \(\frac{-(-54)}{(-27)}=\frac{I}{7}\)
I = \(\frac{-54 \times 7}{27}\)
∴ I = -14 cm
ਅਰਥਾਤ ਪ੍ਰਤਿਬਿੰਬ ਦਾ ਸਾਇਜ਼ (ਉੱਚਾਈ) 14cm ਹੋਵੇਗੀ । ਰਿਣਾਤਮਕ ਚਿੰਨ੍ਹ (-) ਇਹ ਦਰਸਾਉਂਦਾ ਹੈ ਕਿ ਪ੍ਰਤਿਬਿੰਬ ਵਾਸਤਵਿਕ ਅਤੇ ਉਲਟਾ ਹੋਵੇਗਾ ।

PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ

ਪ੍ਰਸ਼ਨ 16.
ਉਸ ਲੈੱਨਜ਼ ਦੀ ਫੋਕਸ ਦੂਰੀ ਗਿਆਤ ਕਰੋ ਜਿਸ ਦੀ ਸ਼ਕਤੀ -2.0 ) ਹੈ । ਇਹ ਕਿਸ ਪ੍ਰਕਾਰ ਦਾ ਲੈੱਨਜ਼ ਹੈ ?
ਹੱਲ :
ਦਿੱਤਾ ਹੈ : ਐੱਨਜ਼ ਦੀ ਸ਼ਕਤੀ (P) – 2.0 D
ਲੈੱਨਜ਼ ਦੀ ਫੋਕਸ ਦੂਰੀ (f) = ?
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 12
= -50 cm
ਦੇ ਅਤੇ ਨਾ ਰਿਣਾਤਮਕ (-) ਚਿੰਨ੍ਹ ਇਹ ਦਰਸਾਉਂਦਾ ਹੈ ਕਿ ਲੈੱਨਜ਼ ਅਵਤਲ ਲੈੱਨਜ਼ ਹੈ ।

ਪ੍ਰਸ਼ਨ 17.
ਕੋਈ ਡਾਕਟਰ +1.5 D ਸ਼ਕਤੀ ਦਾ ਸੰਸ਼ੋਧਿਤ ਲੈਂਨਜ਼ ਨਿਰਧਾਰਿਤ ਕਰਦਾ ਹੈ । ਲੈੱਨਜ਼ ਦੀ ਫੋਕਸ ਦੂਰੀ ਗਿਆਤ ਕਰੋ । ਕੀ ਨਿਰਧਾਰਿਤ ਲੈੱਨਜ਼ ਅਭਿਸਾਰੀ ਜਾਂ ਅਪਸਾਰੀ ਹੈ ?
ਹੱਲ : ਦਿੱਤਾ ਹੈ : ਐੱਨਜ਼ ਦੀ ਸ਼ਕਤੀ (P) = + 1.5 D
ਲੈੱਨਜ਼ ਦੀ ਫੋਕਸ ਦੂਰੀ (f) = ?
ਲੈੱਨਜ਼ ਦੇ ਸ਼ਕਤੀ ਸੂਤਰ ਤੋਂ, p = \(\frac{1}{f}\)
1.5 = \(\frac{1}{f}\)
∴ f = \(\frac{1}{1.5}\)
= \(\frac{10}{15}\)
= \(\frac{2}{3}\) cm
= +9.67 m
∴ f = +67 cm
ਧਨਾਤਮਕ ਚਿੰਨ੍ਹ (+) ਇਹ ਦਰਸਾਉਂਦਾ ਹੈ ਕਿ ਲੈੱਨਜ਼ ਅਭਿਸਾਰੀ ਲੈਂਨਜ਼ ਉੱਤਲ ਲੈੱਨਜ਼) ਹੈ ।

Science Guide for Class 10 PSEB ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਅਵਤਲ ਦਰਪਣ ਦੇ ਮੁੱਖ ਫੋਕਸ ਦੀ ਪਰਿਭਾਸ਼ਾ ਦਿਓ ।
ਉੱਤਰ-
ਅਵਤਲ ਦਰਪਣ ਦਾ ਮੁੱਖ-ਫੋਕਸ – ਮੁੱਖ-ਫੋਕਸ ਉਹ ਬਿੰਦੁ ਹੈ ਜਿੱਥੇ ਅਵਤਲ ਦਰਪਣ ਦੇ ਮੁੱਖ ਧੁਰੇ ਦੇ ਸਮਾਨੰਤਰ ਆ ਰਹੀਆਂ ਆਪਾਤੀ ਕਿਰਨਾਂ ਦਰਪਣ ਤੋਂ ਪਰਾਵਰਤਿਤ ਹੋਣ ਤੋਂ ਬਾਅਦ ਮਿਲਦੀਆਂ ਹਨ ।
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 13

ਪ੍ਰਸ਼ਨ 2.
ਇੱਕ ਗੋਲਾਕਾਰ ਦਰਪਣ ਦਾ ਵਕਤਾ ਅਰਧ-ਵਿਆਸ 20cm ਹੈ । ਉਸਦੀ ਫੋਕਸ ਦੂਰੀ ਕੀ ਹੋਵੇਗੀ ?
ਹੱਲ :
ਦਿੱਤਾ ਹੈ : ਗੋਲਾਕਾਰ ਦਰਪਣ ਦਾ ਵਕਤਾ ਅਰਧ-ਵਿਆਸ (R) = 20cm
∴ ਗੋਲਾਕਾਰ ਦਰਪਣ ਦੀ ਫੋਕਸ ਦੂਰੀ f = \(\frac{\mathrm{R}}{2}\)
= \(\frac{20}{2}\) cm
= 10 cm

ਪ੍ਰਸ਼ਨ 3.
ਉਸ ਦਰਪਣ ਦਾ ਨਾਂ ਦੱਸੋ ਜੋ ਵਸਤੁ ਦਾ ਸਿੱਧਾ ਅਤੇ ਵੱਡਾ ਪ੍ਰਤਿਬਿੰਬ ਬਣਾ ਸਕੇ ।
ਉੱਤਰ-
ਅਵਤਲ ਦਰਪਣ ਵਸਤੂ ਦਾ ਸਿੱਧਾ ਅਤੇ ਵੱਡਾ ਪ੍ਰਤਿਬਿੰਬ ਬਣਾਉਂਦਾ ਹੈ ਜਦੋਂ ਵਸਤੂ ਨੂੰ ਦਰਪਣ ਦੇ ਫੋਕਸ ਅਤੇ ਧਰੁਵ ਦੇ ਵਿਚਕਾਰ ਰੱਖਿਆ ਜਾਂਦਾ ਹੈ ।

ਪ੍ਰਸ਼ਨ 4.
ਅਸੀਂ ਵਾਹਨਾਂ ਵਿੱਚ ਉੱਤਲ ਦਰਪਣ ਨੂੰ ਪਿੱਛੇ ਦੀ ਆਵਾਜਾਈ ਦੇਖਣ ਵਾਲੇ ਦਰਪਣ ਦੇ ਰੂਪ ਵਿੱਚ ਪਹਿਲ ਕਿਉਂ ਦਿੰਦੇ ਹਾਂ ?
ਉੱਤਰ-
ਵਾਹਨਾਂ ਵਿੱਚ ਉੱਤਲ ਦਰਪਣ ਨੂੰ ਪਿੱਛੇ ਦੀ ਆਵਾਜਾਈ ਦੇਖਣ ਵਾਲੇ ਦਰਪਣ ਦੇ ਰੂਪ ਵਿੱਚ ਪਹਿਲ ਦੇਣ ਦੇ ਹੇਠ ਲਿਖੇ ਕਾਰਨ ਹਨ-

  1. ਉੱਤਲੇ ਦਰਪਣ ਹਮੇਸ਼ਾ ਵਸਤੂ ਦਾ ਸਿੱਧਾ ਪ੍ਰਤਿਬਿੰਬ ਬਣਾਉਂਦਾ ਹੈ ।
  2. ਉੱਤਲ ਦਰਪਣ ਵਸਤੂ ਦੀ ਤੁਲਨਾ ਵਿੱਚ ਛੋਟਾ ਪ੍ਰਤਿਬਿੰਬ ਬਣਾਉਂਦਾ ਹੈ ਜਿਸ ਕਰਕੇ ਵਿਖਾਈ ਦੇਣ ਵਾਲਾ ਦਿਸ਼ਟੀ ਖੇਤਰ ਵੱਧ ਜਾਂਦਾ ਹੈ ਅਤੇ ਵਾਹਨ-ਚਾਲਕ (ਡਰਾਈਵਰ) ਟਰੈਫ਼ਿਕ ਵਾਲੇ ਸਾਰੇ ਖੇਤਰ ਨੂੰ ਵੇਖ ਸਕਦਾ ਹੈ ।

ਪ੍ਰਸ਼ਨ 5.
ਉਸ ਉੱਤਲ ਦਰਪਣ ਦੀ ਫੋਕਸ ਦੂਰੀ ਗਿਆਤ ਕਰੋ ਜਿਸ ਦਾ ਵਰ੍ਹਾ ਅਰਧ-ਵਿਆਸ 32 cm ਹੈ ।
ਹੱਲ :
ਦਿੱਤਾ ਹੈ, ਉੱਤਲ ਦਰਪਣ ਦਾ ਵਕੁਤਾ ਅਰਧ-ਵਿਆਸ (R) = + 32 cm
ਉੱਤਲ ਦਰਪਣ ਦੀ ਫੋਕਸ ਦੂਰੀ (f) = ?
ਅਸੀਂ ਜਾਣਦੇ ਹਾਂ, f = \(\frac{R}{2}\)
= \(\frac{+32}{2}\)
∴ ਉੱਤਲ ਦਰਪਣ ਦੀ ਫੋਕਸ ਦੂਰੀ (f) = 16 cm

ਪ੍ਰਸ਼ਨ 6.
ਇੱਕ ਅਵਤਲ ਦਰਪਣ ਆਪਣੇ ਸਾਹਮਣੇ 10 cm ਦੂਰੀ ਉੱਤੇ ਰੱਖੇ ਇੱਕ ਬਿੰਬ ਦਾ ਤਿੰਨ ਗੁਣਾ ਵੱਡਾ ਵਾਸਤਵਿਕ ਪ੍ਰਤਿਬਿੰਬ ਬਣਾਉਂਦਾ ਹੈ । ਪ੍ਰਤਿਬਿੰਬ ਦਰਪਣ ਤੋਂ ਕਿੰਨੀ ਦੂਰੀ ਉੱਤੇ ਹੈ ?
ਹੱਲ :
ਦਿੱਤਾ ਹੈ, ਵਸਤੂ ਦੀ ਅਵਤਲ ਦਰਪਣ ਤੋਂ ਦੂਰੀ (u) = -10cm
ਪ੍ਰਤਿਬਿੰਬ ਦਾ ਵੱਡਦਰਸ਼ਨ (m) = \(\frac{-v}{u}[latex] = -3
ਜਾਂ [latex]\frac{v}{u}[latex] = 3
ਜਾਂ υ = 3 × u
= 3 × (10)
∴ υ = -30 cm
ਅਰਥਾਤ ਪ੍ਰਤਿਬਿੰਬ ਦੀ ਦਰਪਣ ਤੋਂ ਦੂਰੀ 30 cm ਹੈ । ਰਿਣਾਤਮਕ ਚਿੰਨ੍ਹ ਇਹ ਦਰਸਾਉਂਦਾ ਹੈ ਕਿ ਪ੍ਰਤਿਬਿੰਬ ਦਰਪਣ ਦੇ ਸਾਹਮਣੇ ਵਸਤੂ ਵਾਲੇ ਪਾਸੇ ਹੀ ਬਣੇਗੀ ।

ਪ੍ਰਸ਼ਨ 7.
ਹਵਾ ਵਿੱਚ ਜਾਂਦੀ ਇੱਕ ਕਿਰਨ ਪਾਣੀ ਵਿੱਚ ਤਿਰਛੀ ਪ੍ਰਵੇਸ਼ ਕਰਦੀ ਹੈ । ਕੀ ਪ੍ਰਕਾਸ਼ ਕਰਨ ਲੰਬ ਵੱਲ ਝੁਕੇਗੀ ਜਾਂ ਲੰਬ ਤੋਂ ਦੂਰ ਹਟੇਗੀ ? ਦੱਸੋ ਕਿਉਂ ?
ਉੱਤਰ-
ਹਵਾ ਵਿੱਚ ਗਮਨ ਕਰ ਰਹੀ ਪ੍ਰਕਾਸ਼ ਦੀ ਇੱਕ ਕਿਰਨ ਜਦੋਂ ਪਾਣੀ ਵਿੱਚ ਤਿਰਛੀ ਦਾਖਲ ਹੋਵੇਗੀ ਤਾਂ ਇਹ ਕਿਰਨ ਲੰਬ ਵੱਲ ਝੁਕੇਗੀ ਕਿਉਂਕਿ ਪਾਣੀ, ਹਵਾ ਦੀ ਤੁਲਨਾ ਵਿੱਚ ਸੰਘਣਾ ਮਾਧਿਅਮ ਹੈ ਅਤੇ ਪਾਣੀ ਅੰਦਰ ਪ੍ਰਕਾਸ਼ ਦੀ ਚਾਲ ਵਿੱਚ ਕਮੀ ਆ ਜਾਵੇਗੀ ।
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 14

ਪ੍ਰਸ਼ਨ 8.
ਪ੍ਰਕਾਸ਼ ਹਵਾ ਤੋਂ 1.50 ਅਪਵਰਤਨ-ਅੰਕ ਦੀ ਕੱਚ ਦੀ ਪਲੇਟ ਵਿੱਚ ਪ੍ਰਵੇਸ਼ ਕਰਦਾ ਹੈ । ਕੱਚ ਵਿੱਚ ਪ੍ਰਕਾਸ਼ ਦੀ ਚਾਲ ਕਿੰਨੀ ਹੈ ? ਨਿਰਵਾਯੂ ਵਿੱਚ ਪ੍ਰਕਾਸ਼ ਦੀ ਚਾਲ 3 × 108 m/s ਹੈ ।
ਹੱਲ:
ਦਿੱਤਾ ਹੈ, ਕੱਚ ਦਾ ਅਪਵਰਤਨ-ਅੰਕ (aμg) = 1.50
ਨਿਰਵਾਤ (ਹਵਾ) ਵਿੱਚ ਪ੍ਰਕਾਸ਼ ਦੀ ਚਾਲ (c) = 3 × 108 m/s
ਕੱਚ ਵਿੱਚ ਪ੍ਰਕਾਸ਼ ਦੀ ਚਾਲ (Vg) = ?
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 15
∴ ਕੱਚ ਵਿੱਚ ਪ੍ਰਕਾਸ਼ ਦੀ ਚਾਲ (Vg) = [latex]\frac{3 \times 10^{8} m s}{1.50}\)
= 2 × 108 m/s

ਪ੍ਰਸ਼ਨ 9.
ਸਾਰਨੀ 10.3 ਵਿੱਚ ਸਭ ਤੋਂ ਵੱਧ ਪ੍ਰਕਾਸ਼ੀ ਘਣਤਾ ਵਾਲਾ ਮਾਧਿਅਮ ਪਤਾ ਕਰੋ । ਸਭ ਤੋਂ ਘੱਟ ਪ੍ਰਕਾਸ਼ੀ ਘਣਤਾ ਵਾਲੇ ਮਾਧਿਅਮ ਦਾ ਵੀ ਪਤਾ ਕਰੋ ।
ਉੱਤਰ-
ਸਾਰਣੀ 10.3 ਤੋਂ ਸਪੱਸ਼ਟ ਹੈ ਕਿ ਹੀਰੇ ਦਾ ਅਪਵਰਤਨ-ਅੰਕ 2.42 ਹੈ ਜਿਹੜਾ ਸਭ ਤੋਂ ਵੱਧ ਅਤੇ ਹਵਾ ਦਾ ਅਪਵਰਤਨ-ਅੰਕ 1.0003 ਹੈ, ਜਿਹੜਾ ਸਭ ਤੋਂ ਘੱਟ ਹੈ । ਇਸ ਲਈ ਹੀਰੇ ਦੀ ਪ੍ਰਕਾਸ਼ੀ ਘਣਤਾ ਸਭ ਤੋਂ ਵੱਧ ਅਤੇ ਹਵਾ ਦੀ ਪਕਾਸ਼ੀ ਘਣਤਾ ਸਭ ਤੋਂ ਘੱਟ ਹੈ ।

ਪ੍ਰਸ਼ਨ 10.
ਤੁਹਾਨੂੰ ਕੈਰੋਸੀਨ, ਤਾਰਪੀਨ ਦਾ ਤੇਲ ਅਤੇ ਪਾਣੀ ਦਿੱਤੇ ਗਏ ਹਨ । ਇਨ੍ਹਾਂ ਵਿੱਚੋਂ ਕਿਸ ਵਿੱਚ ਪ੍ਰਕਾਸ਼ ਸਭ ਤੋਂ ਯਤੀਬਰ ਗਤੀ ਨਾਲ ਚਲਦਾ ਹੈ । ਸਾਰਨੀ 0.3 ਵਿੱਚ ਦਿੱਤੇ ਹੋਏ ਅੰਕੜਿਆਂ ਦਾ ਪ੍ਰਯੋਗ ਕਰੋ ।
ਉੱਤਰ-
ਅਸੀਂ ਜਾਣਦੇ ਹਾਂ ਕਿ ਵੱਧ ਅਪਵਰਤਨ-ਅੰਕ ਵਾਲਾ ਮਾਧਿਅਮ ਪ੍ਰਕਾਸ਼ੀ ਸੰਘਣਤਾ ਵਾਲਾ ਮਾਧਿਅਮ ਹੁੰਦਾ ਹੈ ਅਤੇ ਘੱਟ ਅਪਵਰਤਨ-ਅੰਕ ਵਾਲਾ ਮਾਧਿਅਮ ਪ੍ਰਕਾਸ਼ੀ ਵਿਰਲ ਮਾਧਿਅਮ ਹੁੰਦਾ ਹੈ ਜਿਸ ਵਿੱਚ ਪ੍ਰਕਾਸ਼ ਦੀ ਚਾਲ ਘੱਟ ਹੁੰਦੀ ਹੈ । ਸਾਰਣੀ 10.3 ਤੋਂ ਸਪੱਸ਼ਟ ਹੁੰਦਾ ਹੈ ਕਿ ਕੈਰੋਸੀਨ (ਮਿੱਟੀ ਦਾ ਤੇਲ) ਦਾ ਅਪਵਰਤਨ-ਅੰਕ 1.44, ਤਾਰਪੀਨ ਦੇ ਤੇਲ ਦਾ ਅਪਵਰਤਨ-ਅੰਕ 1.47 ਅਤੇ ਪਾਣੀ ਦਾ ਅਪਵਰਤਨ-ਅੰਕ ਨਿਊਨਤਮ 1.33 ਹੈ । ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਪਾਣੀ ਦਾ ਅਪਵਰਤਨ ਅੰਕ ਨਿਊਨਤਮ ਹੈ, ਇਸ ਲਈ ਪਾਣੀ ਵਿੱਚ ਪ੍ਰਕਾਸ਼ ਸਭ ਤੋਂ ਤੇਜ਼ ਗਤੀ ਨਾਲ ਚਲਦਾ ਹੈ ।

ਪ੍ਰਸ਼ਨ 11.
ਹੀਰੇ ਦਾ ਅਪਵਰਤਨ-ਅੰਕ 2.42 ਹੈ । ਇਸ ਕਥਨ ਦਾ ਕੀ ਭਾਵ ਹੈ ?
ਉੱਤਰ-
ਹੀਰੇ ਦਾ ਅਪਵਰਤਨ-ਅੰਕ 2.42 ਹੈ । ਇਸ ਕਥਨ ਦਾ ਮਤਲਬ ਇਹ ਹੈ ਕਿ ਹੀਰੇ ਵਿੱਚ ਪ੍ਰਕਾਸ਼ ਦੀ ਚਾਲ,
ਖਲਾਅ (ਨਿਰਵਾਤ) ਵਿੱਚ ਪ੍ਰਕਾਸ਼ ਦੀ ਚਾਲ ਦੀ ਤੁਲਨਾ ਵਿੱਚ \(\frac{1}{2 \cdot 42}\) ਗੁਣਾ ਹੈ ।

ਪ੍ਰਸ਼ਨ 12.
ਕਿਸੇ ਲੈੱਨਜ਼ ਦੀ ਇੱਕ ਡਾਈਆਪਟਰ ਸਮਰੱਥਾ ਦੀ ਪਰਿਭਾਸ਼ਾ ਦਿਓ ।
ਉੱਤਰ-
ਇੱਕ (1) ਡਾਈਆਪਟਰ ਉਸ ਲੈਂਨਜ਼ ਦੀ ਸਮਰੱਥਾ ਹੈ ਜਿਸਦੀ ਫੋਕਸ ਦੂਰੀ 1 ਮੀਟਰ (= 100 ਸੈਂਟੀਮੀਟਰ) ਹੈ । ਉੱਤਲ ਲੈੱਨਜ਼ ਦੀ ਸਮਰੱਥਾ ਧਨਾਤਮਕ ਅਤੇ ਅਵਤਲ ਲੈੱਨਜ਼ ਦੀ ਸਮਰੱਥਾ ਰਿਣਾਤਮਕ ਮੰਨੀ ਜਾਂਦੀ ਹੈ ।

ਪ੍ਰਸ਼ਨ 13.
ਕੋਈ ਉੱਤਲ ਲੈੱਨਜ਼ ਇੱਕ ਸੂਈ ਦਾ ਵਾਸਤਵਿਕ ਅਤੇ ਉਲਟਾ ਪ੍ਰਤਿਬਿੰਬ ਉਸ ਲੈਂਨਜ਼ ਤੋਂ 50 cm ਦੂਰ ਬਣਾਉਂਦਾ ਹੈ । ਇਹ ਸੂਈ ਉੱਤਲ ਲੈੱਨਜ਼ ਦੇ ਸਾਹਮਣੇ ਕਿੱਥੇ ਰੱਖੀ ਹੋਈ ਹੈ ? ਲੈੱਨਜ਼ ਦੀ ਸਮਰੱਥਾ ਵੀ ਗਿਆਤ ਕਰੋ ।
ਹੱਲ :
ਦਿੱਤਾ ਹੈ, ਉੱਤਲ ਲੈਨਜ਼ ਤੋਂ ਪ੍ਰਤਿਬਿੰਬ ਦੀ ਦੂਰੀ (υ) = +50 cm
[ υ ਦਾ ਚਿੰਨ੍ਹ + ਹੈ ਕਿਉਂਕਿ ਤਿਬਿੰਬ ਵਾਸਤਵਿਕ ਅਤੇ ਉਲਟਾ ਹੈ]
ਪ੍ਰਤਿਬਿੰਬ ਦਾ ਸਾਇਜ਼ ਜਾਂ ਉੱਚਾਈ (I) = ਵਸਤੂ ਦਾ ਸਾਇਜ਼ (O)
∴ ਵੱਡਦਰਸ਼ਨ (m) = \(\frac{\mathrm{I}}{\mathrm{O}}\) = -1
[ਵਾਸਤਵਿਕ ਪ੍ਰਤਿਬਿੰਬ ਲਈ ਵੱਡਦਰਸ਼ਨ ਰਿਣਾਤਮਕ ਹੁੰਦਾ ਹੈ]
ਪਰੰਤੂ ਲੈੱਨਜ਼ ਦੇ ਲਈ ਵੱਡਦਰਸ਼ਨ, m = \(-\frac{v}{u}\)
:: \(-\frac{v}{u}\) = -1
ਜਾਂ υ = -u
ਜਾਂ u = -υ
= -50 cm
ਇਸ ਲਈ ਸੂਈ (ਬਿਬ) ਉੱਤਲ ਲੈੱਨਜ਼ ਦੇ ਸਾਹਮਣੇ 50 cm ਦੀ ਦੂਰੀ ‘ਤੇ ਰੱਖੀ ਗਈ ਹੈ ।
ਲੈੱਨਜ਼ ਸੂਤਰ \(\frac{1}{v}-\frac{1}{u}\) = \(\frac{1}{f}\) ਤੋਂ
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 16
= \(\frac{1}{0.25}\)D
∴ ਲੈੱਨਜ਼ ਦੀ ਸਮਰੱਥਾ (P) = +4D

ਪ੍ਰਸ਼ਨ 14.
ਦੋ ਮੀਟਰ ਫੋਕਸ ਦੂਰੀ ਵਾਲੇ ਕਿਸੇ ਅਵਤਲ ਲੈੱਨਜ਼ ਦੀ ਸ਼ਕਤੀ ਗਿਆਤ ਕਰੋ ।
ਹੱਲ :
ਦਿੱਤਾ ਹੈ, ਅਵਤਲ ਲੈੱਨਜ਼ ਦੀ ਫੋਕਸ ਦੂਰੀ (f) = -2m
[ਅਵਤਲ ਲੈੱਨਜ਼ ਦੀ ਫੋਕਸ ਦੂਰੀ ਰਿਣਾਤਮਕ ਮੰਨੀ ਜਾਂਦੀ ਹੈ]
ਅਵਤਲ ਲੈੱਨਜ਼ ਦੀ ਸ਼ਕਤੀ (P) = ?
PSEB 10th Class Science Solutions Chapter 10 ਪ੍ਰਕਾਸ਼-ਪਰਾਵਰਤਨ ਅਤੇ ਅਪਵਰਤਨ 17
= \(\frac{1}{-2}\) D ਇਸ ਲਈ ਅਵਤਲ ਲੈੱਨਜ਼ ਦੀ ਸ਼ਕਤੀ (P) = -0.5 D

PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ

Punjab State Board PSEB 10th Class Science Book Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ Textbook Exercise Questions and Answers.

PSEB Solutions for Class 10 Science Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ

PSEB 10th Class Science Guide ਅਨੁਵੰਸ਼ਿਕਤਾ ਅਤੇ ਜੀਵ ਵਿਕਾਸ Textbook Questions and Answers

ਪ੍ਰਸ਼ਨ 1.
ਮੈਂਡਲ ਦੇ ਇੱਕ ਪ੍ਰਯੋਗ ਵਿੱਚ ਲੰਬੇ ਮਟਰ ਦੇ ਪੌਦੇ ਜਿਨ੍ਹਾਂ ਦੇ ਬੈਂਗਣੀ ਫੁੱਲ ਸਨ, ਦਾ ਸੰਕਰਣ ਬੌਣੇ ਪੌਦਿਆਂ ਜਿਨ੍ਹਾਂ ਦੇ ਸਫੈਦ ਫੁੱਲ ਸਨ, ਨਾਲ ਕਰਾਇਆ ਗਿਆ । ਇਨ੍ਹਾਂ ਦੀ ਸੰਤਾਨ ਦੇ ਸਾਰੇ ਪੌਦਿਆਂ ਵਿੱਚ ਫੁੱਲ ਬੈਂਗਣੀ ਰੰਗ ਦੇ ਸਨ । ਪਰ ਉਨ੍ਹਾਂ ਵਿਚੋਂ ਲਗਭਗ ਅੱਧੇ ਬੌਣੇ ਸਨ । ਇਸ ਤੋਂ ਕਿਹਾ ਜਾ ਸਕਦਾ ਹੈ ਲੰਬੇ ਜਨਕ ਪੌਦਿਆਂ ਦੀ ਅਨੁਵੰਸ਼ਿਕ ਰਚਨਾ ਨਿਮਨ ਸੀ-
(ਉ) TTWW
(ਅ) TTww
(ੲ) TtWW
(ਸ) TtWw
ਉੱਤਰ-
(ੲ) TtWW.

ਪ੍ਰਸ਼ਨ 2.
ਸਮਜਾਤ ਅੰਗਾਂ ਦਾ ਉਦਾਹਰਣ ਹੈ-
(ੳ) ਸਾਡਾ ਹੱਥ ਅਤੇ ਕੁੱਤੇ ਦਾ ਅਗਲਾ ਪੈਰ
(ਅ ਸਾਡੇ ਦੰਦ ਅਤੇ ਹਾਥੀ ਦੇ ਦੰਦ
(ੲ) ਆਲੂ ਅਤੇ ਘਾਹ ਦੀਆਂ ਤਿੜਾਂ
(ਸ) ਉਪਰੋਕਤ ਸਾਰੇ ।
ਉੱਤਰ-
(ਸ) ਉਪਰੋਕਤ ਸਾਰੇ ।

ਪ੍ਰਸ਼ਨ 3.
ਵਿਕਾਸ ਦ੍ਰਿਸ਼ਟੀਕੋਣ ਤੋਂ ਸਾਡੀ ਕਿਸ ਨਾਲ ਵਧੇਰੇ ਸਮਾਨਤਾ ਹੈ-
(ਉ) ਚੀਨ ਦੇ ਵਿਦਿਆਰਥੀ
(ਅ) ਚਿਮਪੈਂਜੀ
(ੲ) ਮੱਕੜੀ
(ਸ) ਬੈਕਟੀਰੀਆ ।
ਉੱਤਰ-
(ੳ) ਚੀਨ ਦੇ ਵਿਦਿਆਰਥੀ ।

PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ

ਪ੍ਰਸ਼ਨ 4.
ਇੱਕ ਅਧਿਐਨ ਤੋਂ ਪਤਾ ਲੱਗਿਆ ਕਿ ਹਲਕੇ ਰੰਗ ਦੀਆਂ ਅੱਖਾਂ ਵਾਲੇ ਬੱਚਿਆਂ ਦੇ ਮਾਤਾ-ਪਿਤਾ ਦੀਆਂ ਅੱਖਾਂ ਵੀ ਹਲਕੇ ਰੰਗ ਦੀਆਂ ਹੁੰਦੀਆਂ ਹਨ । ਇਸਦੇ ਆਧਾਰ ਉੱਤੇ ਅਸੀਂ ਕਹਿ ਸਕਦੇ ਹਾਂ ਕਿ ਅੱਖਾਂ ਦੇ ਹਲਕੇ ਰੰਗ ਦਾ ਲੱਛਣ ਪ੍ਰਭਾਵੀ ਹੈ ਜਾਂ ਅਪ੍ਰਭਾਵੀ ? ਆਪਣੇ ਉੱਤਰ ਦੀ ਵਿਆਖਿਆ ਕਰੋ ।
ਉੱਤਰ-
ਸਾਰੇ ਬੱਚਿਆਂ ਵਿਚ ਆਪਣੇ ਮਾਤਾ-ਪਿਤਾ ਦੇ ਲੱਛਣ ਪ੍ਰਕਟ ਹੁੰਦੇ ਹਨ । ਮਾਤਾ-ਪਿਤਾ ਤੋਂ ਹਲਕੇ ਰੰਗ ਦੀਆਂ ਅੱਖਾਂ ਦਾ ਬੱਚਿਆਂ ਵਿੱਚ ਆ ਜਾਣਾ ਸੁਭਾਵਿਕ ਹੈ ਇਸ ਅਵਸਥਾ ਵਿੱਚ ਤਾਂ ਅੱਖਾਂ ਦੇ ਹਲਕੇ ਰੰਗ ਦਾ ਲੱਛਣ ਪ੍ਰਭਾਵੀ ਹੈ ਪਰ ਇਸ ਨੂੰ ਹਰ ਬੱਚੇ ਦੀ ਅਵਸਥਾ ਵਿਚ ਪ੍ਰਭਾਵੀ ਨਹੀਂ ਕਹਿ ਸਕਦੇ । ਇਹ ਅਪ੍ਰਭਾਵੀ ਵੀ ਹੋ ਸਕਦਾ ਹੈ ।

ਪ੍ਰਸ਼ਨ 5.
ਜੀਵ ਵਿਕਾਸ ਅਤੇ ਵਰਗੀਕਰਨ ਦੇ ਅਧਿਐਨ ਖੇਤਰ ਆਪਸ ਵਿੱਚ ਕਿਸ ਤਰ੍ਹਾਂ ਸੰਬੰਧਿਤ ਹਨ ?
ਉੱਤਰ-
ਜੀਵਾਂ ਵਿਚ ਵਰਗੀਕਰਨ ਦਾ ਅਧਿਐਨ ਉਨ੍ਹਾਂ ਵਿਚ ਮੌਜੂਦ ਸਮਾਨਤਾਵਾਂ ਅਤੇ ਭਿੰਨਤਾ ਦੇ ਆਧਾਰ ਤੇ ਕੀਤਾ ਜਾਂਦਾ ਹੈ । ਉਨ੍ਹਾਂ ਵਿੱਚ ਸਮਾਨਤਾ ਇਸ ਲਈ ਪ੍ਰਕਟ ਹੁੰਦੀ ਹੈ ਕਿ ਉਹ ਕਿਸੇ ਸਮਾਨ ਪੂਰਵਜ ਤੋਂ ਪੈਦਾ ਹੋਏ ਹਨ ਅਤੇ ਉਨ੍ਹਾਂ ਵਿੱਚ ਭਿੰਨਤਾ ਵਿਭਿੰਨ ਪ੍ਰਕਾਰ ਦੇ ਵਾਤਾਵਰਨਾਂ ਵਿੱਚ ਕੀਤੀ ਜਾਣ ਵਾਲੀ ਅਨੁਕੂਲਤਾ ਦੇ ਕਾਰਨ ਹੁੰਦਾ ਹੈ । ਉਨ੍ਹਾਂ ਵਿਚ ਵੱਧਦੀ ਜਟਿਲਤਾ ਨੂੰ ਜੀਵ-ਵਿਕਾਸ ਦੇ ਉੱਤਰੋਤਰ ਮਿਕ ਆਧਾਰ ਤੇ ਸਥਾਪਿਤ ਕਰਕੇ ਆਪਸੀ ਸੰਬੰਧਾਂ ਦਾ ਗਿਆਨ ਪ੍ਰਾਪਤ ਕੀਤਾ ਜਾ ਸਕਦਾ ਹੈ ।

ਪ੍ਰਸ਼ਨ 6.
ਸਮਜਾਤ ਅਤੇ ਸਮਰੂਪ ਅੰਗਾਂ ਦੀ ਉਦਾਹਰਣ ਦੇ ਕੇ ਸਮਝਾਓ ।
ਉੱਤਰ-
ਸਮਜਾਤ ਅੰਗ – ਪੌਦਿਆਂ ਅਤੇ ਪ੍ਰਾਣੀਆਂ ਦੇ ਉਹ ਅੰਗ ਜਿਨ੍ਹਾਂ ਦੀ ਮੁੱਢਲੀ ਰਚਨਾ ਇਕ ਸਮਾਨ ਹੁੰਦੀ ਹੈ ਪਰ ਉਨ੍ਹਾਂ ਦੇ ਕਾਰਜ ਵੱਖ-ਵੱਖ ਹੁੰਦੇ ਹਨ, ਉਨ੍ਹਾਂ ਨੂੰ ਸਮਜਾਤ ਅੰਗ ਕਹਿੰਦੇ ਹਨ , ਜਿਵੇਂ-ਪੰਛੀਆਂ ਦੇ ਪੰਖ, ਮਨੁੱਖ ਦੀਆਂ ਭੁਜਾਵਾਂ, ਕੁੱਤੇ ਦੀਆਂ ਅਗਲੀਆਂ ਲੱਤਾਂ, ਡੱਡੂਆਂ ਦੇ ਅਗਲੇ ਪੈਰ, ਗਾਂ, ਘੋੜੇ ਆਦਿ ਦੇ ਅਗਲੇ ਪੈਰ । ਇਹ ਸਾਰੇ ਅੰਗ ਰਚਨਾ ਦੇ ਆਧਾਰ ਤੇ ਇੱਕ ਸਮਾਨ ਹਨ ਪਰ ਇਨ੍ਹਾਂ ਦਾ ਜੀਵਾਂ ਵਿਚ ਕਾਰਜ ਵੱਖ-ਵੱਖ ਹੈ ।
PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ 1

ਸਮਰੂਪ ਅੰਗ – ਜੀਵਾਂ ਦੇ ਉਹ ਅੰਗ ਜੋ ਦੇਖਣ ਵਿਚ ਇੱਕ ਸਮਾਨ ਹੋਣ, ਪਰ ਉਨ੍ਹਾਂ ਦੀ ਰਚਨਾ ਅਤੇ ਕਾਰਜ ਵੱਖ-ਵੱਖ ਹੋਣ, ਉਨ੍ਹਾਂ ਨੂੰ ਸਮਰੂਪ ਅੰਗ ਕਹਿੰਦੇ ਹਨ ; ਜਿਵੇਂ ਕੀਟਾਂ ਦੇ ਪੰਖ, ਪੰਛੀਆਂ ਦੇ ਪੰਖ, ਚਮਗਿੱਦੜ ਦੇ ਪੰਖ । ਇਨ੍ਹਾਂ ਸਾਰੇ ਜੀਵਾਂ ਵਿੱਚ ਪੰਖ ਦੇਖਣ ਨੂੰ ਇੱਕ ਸਮਾਨ ਦਿਖਾਈ ਦਿੰਦੇ ਹਨ, ਪਰੰਤੂ ਉਨ੍ਹਾਂ ਦੀ ਰਚਨਾ ਅਤੇ ਕਾਰਜ ਭਿੰਨ ਹਨ । ਮਟਰ, ਅੰਗੂਰ ਆਦਿ ਪੌਦਿਆਂ ਵਿਚ ਤੰਦੜੇ (Tendrils) ਵੀ ਇਸੇ ਦੀ ਉਦਾਹਰਨ ਹੈ ।
PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ 2

ਪ੍ਰਸ਼ਨ 7.
ਕੁੱਤੇ ਦੀ ਚਮੜੀ ਦਾ ਪ੍ਰਭਾਵੀ ਰੰਗ ਗਿਆਤ ਕਰਨ ਦੇ ਉਦੇਸ਼ ਨੂੰ ਮੁੱਖ ਰੱਖ ਕੇ ਇੱਕ ਪ੍ਰੋਜੈਕਟ ਤਿਆਰ ਕਰੋ ।
ਉੱਤਰ-
PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ 3
ਕਾਲੇ ਰੰਗ ਦੇ ਨਰ ਅਤੇ ਸਫੈਦ ਰੰਗ ਦੀ ਮਾਦਾ ਦੇ ਸੰਯੋਗ ਨਾਲ ਪੈਦਾ ਹੋਏ ਸਾਰੇ ਪਿੱਲੇ ਕਾਲੇ ਰੰਗ ਦੇ ਹੋਣ ਤਾਂ ਕੁੱਤੇ ਦੀ ਚਮੜੀ ਦਾ ਪ੍ਰਭਾਵੀ ਰੰਗ ਕਾਲਾ ਹੀ ਹੋਵੇਗਾ । ਤਿੰਨ ਕੁੱਤੇ ਕਾਲੇ ਅਤੇ ਇੱਕ ਕੁੱਤਾ ਸਫ਼ੈਦ ਹੋਵੇਗਾ, ਸਾਰੇ ਕਾਲੀ ਚਮੜੀ ਵਾਲੇ ਲੱਛਣ ਇਹ ਦਰਸਾਉਂਦਾ ਹੈ ਕਿ ਕਾਲਾ ਰੰਗ ਪ੍ਰਭਾਵੀ ਰੰਗ ਹੈ ।

ਕੁੱਤਿਆਂ ਦੇ ਵੱਖ-ਵੱਖ ਰੰਗਾਂ ਦਾ ਕਾਰਨ ਡਿਜ਼ਾਈਨ ਜੀਨਾਂ ਦੀ ਆਪਸੀ ਕਿਰਿਆ ਦੇ ਕਾਰਨ ਹੁੰਦਾ ਹੈ ਜਿਸ ਵਿਚ F, ਅਨੁਪਾਤ 12 : 3 : 1 ਹੁੰਦਾ ਹੈ । ਇਸ ਲਈ ਸ਼ੁੱਧ ਨਸਲਾਂ ਦੇ ਵਿੱਚ ਸਕਰਨ ਕਰਵਾਏ ਬਿਨਾਂ ਕਿਸੇ ਸਹੀ ਸਟੀਕ ਫੈਸਲੇ ਤੱਕ ਨਹੀਂ ਪਹੁੰਚਿਆ ਜਾ ਸਕਦਾ ।

ਪ੍ਰਸ਼ਨ 8.
ਵਿਕਾਸੀ ਸੰਬੰਧ ਸਥਾਪਿਤ ਕਰਨ ਵਿੱਚ ਪਥਰਾਟਾਂ ਦਾ ਕੀ ਮਹੱਤਵ ਹੈ ?
ਉੱਤਰ-
PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ 4
ਵਿਕਾਸੀ ਸੰਬੰਧ ਸਥਾਪਿਤ ਕਰਨ ਵਿਚ ਪਥਰਾਟ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਯੁਗਾਂ ਪਹਿਲਾਂ ਜੋ ਜੀਵ ਅਜਿਹੇ ਵਾਤਾਵਰਨ ਵਿਚ ਚਲੇ ਗਏ ਸਨ, ਉਨ੍ਹਾਂ ਦਾ ਪੂਰਾ ਅਪਘਟਨ ਨਹੀਂ ਹੋਇਆ ਸੀ ਅਤੇ ਉਨ੍ਹਾਂ ਦੇ ਸਰੀਰ ਦੀ ਛਾਪ ਚਟਾਨਾਂ ਤੇ ਸੁਰੱਖਿਅਤ ਰਹਿ ਗਈ । ਇਹ ਸੁਰੱਖਿਅਤ ਅਵਸ਼ੇਸ਼ ਹੀ ਪਥਰਾਟ (Fossil) ਕਹਾਉਂਦੇ ਹਨ । ਜਦੋਂ ਪਥਰਾਟਾਂ ਦੀ ਖੁਦਾਈ ਕਰਕੇ ਪ੍ਰਾਪਤੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੀ ਪ੍ਰਾਪਤੀ ਦੀ ਡੂੰਘਾਈ ਤੋਂ ਪਤਾ ਲੱਗ ਜਾਂਦਾ ਹੈ ਕਿ ਇਹ ਲਗਭਗ ਇੰਨਾ ਪੁਰਾਣਾ ਹੈ । ‘ਫਾਸਿਲ ਡੇਟਿੰਗ` (Fossil dating) ਇਸ ਕੰਮ ਵਿੱਚ ਸਹਾਇਕ ਸਿੱਧ ਹੁੰਦੀ ਹੈ । ਜੋ ਪਥਰਾਟ ਜਿੰਨੀ ਵੱਧ ਡੂੰਘਾਈ ਤੋਂ ਪ੍ਰਾਪਤ ਹੋਵੇਗਾ ਉਹ ਓਨਾ ਹੀ ਪੁਰਾਣਾ ਹੋਵੇਗਾ । ਲਗਭਗ 10 ਕਰੋੜ ਸਾਲ ਪਹਿਲਾਂ ਸਮੁੰਦਰ ਤਲ ਵਿੱਚ ਅਰੀਧਾਰੀ ਜੀਵਾਂ ਦੇ ਜੋ ਪਥਰਾਟ ਪ੍ਰਾਪਤ ਹੁੰਦੇ ਹਨ, ਉਹ ਸਭ ਤੋਂ ਪੁਰਾਣੇ ਹਨ । ਇਸਦੇ ਕੁੱਝ ਮਿਲੀਅਨ ਸਾਲਾਂ ਬਾਅਦ ਜਦੋਂ ਡਾਇਨਾਸੋਰ ਮਰੇ ਤਾਂ ਉਨ੍ਹਾਂ ਦੇ ਪਥਰਾਟ ਅਰੀਧਾਰੀ ਜੀਵਾਂ ਦੇ ਪਥਰਾਟਾਂ ਤੋਂ ਉੱਪਰਲੀ ਸਤਹਿ ਤੇ ਬਣੇ । ਇਸਦੇ ਕੁਝ ਮਿਲੀਅਨ ਸਾਲ ਬਾਅਦ ਜਦੋਂ ਘੋੜੇ ਦੇ ਸਮਾਨ ਜੀਵ ਪਥਰਾਟ ਵਿੱਚ ਬਦਲੇ ਤਾਂ ਉਨ੍ਹਾਂ ਨੂੰ ਡਾਇਨਾਸੋਰਾਂ ਦੇ ਪਥਰਾਟਾਂ ਤੋਂ ਉੱਪਰ ਸਥਾਨ ਮਿਲਿਆ । ਇਸ ਨਾਲ ਉਨ੍ਹਾਂ ਦਾ ਵਿਕਾਸੀ ਸੰਬੰਧ ਸਥਾਪਿਤ ਹੁੰਦਾ ਹੈ ।

PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ

ਪਸ਼ਨ 9.
ਕਿਹੜੇ ਪ੍ਰਮਾਣਾਂ ਦੇ ਆਧਾਰ ਤੇ ਅਸੀਂ ਕਹਿ ਸਕਦੇ ਹਾਂ ਕਿ ਜੀਵਨ ਦੀ ਉਤਪੱਤੀ ਅਜੈਵਿਕ ਪਦਾਰਥਾਂ ਤੋਂ ਹੋਈ ਹੈ ?
ਉੱਤਰ-
ਵੱਖ-ਵੱਖ ਜਾਤੀਆਂ ਦੇ ਵਿਕਾਸੀ ਸੰਬੰਧਾਂ ਦਾ ਅਧਿਐਨ ਇਹੀ ਦਰਸਾਉਂਦਾ ਹੈ ਕਿ ਜੀਵਨ ਦੀ ਉਤਪੱਤੀ ਇੱਕ ਹੀ ਜਾਤੀ ਤੋਂ ਹੋਈ ਹੈ । ਇੱਕ ਬ੍ਰਿਟਿਸ਼ ਵਿਗਿਆਨੀ ਜੇ.ਬੀ.ਐੱਸ. ਹਾਲਨ ਨੇ ਸਭ ਤੋਂ ਪਹਿਲਾਂ ਇਹ ਸੁਝਾਅ ਦਿੱਤਾ ਸੀ ਕਿ ਜੀਵਾਂ ਦੀ ਉਤਪੱਤੀ ਉਨ੍ਹਾਂ ਅਜੈਵਿਕ ਪਦਾਰਥਾਂ ਤੋਂ ਹੋਈ ਹੋਵੇਗੀ ਜੋ ਧਰਤੀ ਦੀ ਉਤਪੱਤੀ ਦੇ ਸਮੇਂ ਬਣੇ ਸਨ । ਸਾਲ 1953 ਵਿਚ ਸਟੇਨਲ ਐਲ. ਮਿਲਰ ਅਤੇ ਹੇਰਾਲਡ ਸੀ. ਡਰੇ ਨੇ ਅਜਿਹੇ ਬਣਾਵਟੀ ਵਾਤਾਵਰਨ ਦਾ ਨਿਰਮਾਣ ਕੀਤਾ ਸੀ ਜੋ ਪ੍ਰਾਚੀਨ ਵਾਤਾਵਰਨ ਦੇ ਸਮਾਨ ਸੀ । ਇਸ ਵਾਤਾਵਰਨ ਵਿਚ ਆਕਸੀਜਨ ਨਹੀਂ ਸੀ । ਇਸ ਵਿਚ ਆਕਸੀਜਨ ਨਹੀਂ ਸੀ । ਇਸ ਵਿਚ ਅਮੋਨੀਆ, ਮੀਥੇਨ ਅਤੇ ਹਾਈਡਰੋਜਨ ਸਲਫਾਈਡ ਸਨ । ਉਸ ਵਿੱਚ ਇਕ ਪਾਤਰ ਵਿਚ ਪਾਣੀ ਵੀ ਸੀ ਜਿਸ ਦਾ ਤਾਪਮਾਨ 100°C ਤੋਂ ਘੱਟ ਰੱਖਿਆ ਗਿਆ ਸੀ । ਗੈਸਾਂ ਦੇ ਮਿਸ਼ਰਣ ਵਿਚੋਂ ਚਿੰਗਾਰੀਆਂ ਪੈਦਾ ਕੀਤੀਆਂ ਗਈਆਂ ਜੋ ਆਕਾਸ਼ੀ ਬਿਜਲੀਆਂ ਦੇ ਸਮਾਨ ਸਨ । ਮੀਥੇਨ ਤੋਂ 15% ਕਾਰਬਨ ਸਰਲ ਕਾਰਬਨ ਸਰਲ ਯੌਗਿਕ ਯੌਗਿਕਾਂ ਵਿਚ ਬਦਲ ਗਏ । ਇਨ੍ਹਾਂ ਵਿਚ ਅਮੀਨੋ ਐਸਿਡ ਵੀ ਸੰਸਲੇਸ਼ਿਤ ਹੋਏ ਜੋ ਪ੍ਰੋਟੀਨ ਦੇ ਅਣੂਆਂ ਦਾ ਨਿਰਮਾਣ ਕਰਦੇ ਹਨ । ਇਸੇ ਆਧਾਰ ਤੇ ਅਸੀਂ ਕਹਿ ਸਕਦੇ ਹਾਂ ਕਿ ਜੀਵਨ ਦੀ ਉਤਪੱਤੀ ਅਜੈਵਿਕ ਪਦਾਰਥਾਂ ਤੋਂ ਹੋਈ ਸੀ ।

ਪ੍ਰਸ਼ਨ 10.
ਅਲਿੰਗੀ ਜਣਨ ਦੇ ਟਾਕਰੇ ਵਿੱਚ ਲਿੰਗੀ ਜਣਨ ਦੁਆਰਾ ਪੈਦਾ ਭਿੰਨਤਾਵਾਂ ਵਧੇਰੇ ਸਥਾਈ ਹੁੰਦੀਆਂ ਹਨ, ਵਿਆਖਿਆ ਕਰੋ । ਇਹ ਲਿੰਗੀ ਜਣਨ ਕਰਨ ਵਾਲੇ ਜੀਵਾਂ ਦੇ ਵਿਕਾਸ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕਰਦਾ ਹੈ ?
ਉੱਤਰ-
ਅਲਿੰਗੀ ਜਣਨ ਦੀ ਤੁਲਨਾ ਵਿਚ ਲਿੰਗੀ ਜਣਨ ਦੁਆਰਾ ਪੈਦਾ ਭਿੰਨਤਾਵਾਂ ਵਧੇਰੇ ਸਥਾਈ ਹੁੰਦੀਆਂ ਹਨ । ਅਲਿੰਗੀ ਜਣਨ ਇੱਕ ਹੀ ਜੀਵ ਤੋਂ ਹੋਣ ਦੇ ਕਾਰਨ ਸਿਰਫ਼ ਉਸੇ ਦੇ ਗੁਣ ਉਸਦੀ ਸੰਤਾਨ ਵਿਚ ਜਾਂਦੇ ਹਨ ਅਤੇ ਇਹ ਬਿਨਾਂ ਪਰਿਵਰਤਨ ਪੀੜੀ-ਦਰ-ਪੀੜੀ ਸਮਾਨ ਹੀ ਰਹਿੰਦੇ ਹਨ ।ਲਿੰਗੀ ਜਣਨ ਨਰ ਅਤੇ ਮਾਦਾ ਦੇ ਯੁਗਮਤਾਂ ਦੇ ਸੰਯੋਗ ਨਾਲ ਹੁੰਦਾ ਹੈ ਜਿਨ੍ਹਾਂ ਵਿਚ ਵੱਖ-ਵੱਖ ਜੀਨ ਹੋਣ ਦੇ ਕਾਰਨ ਸੰਕਰਨ ਦੇ ਸਮੇਂ ਵਿਭਿੰਨਤਾ ਵਾਲੀ ਸੰਤਾਨ ਪੈਦਾ ਹੁੰਦੀ ਹੈ । ਉਦਾਹਰਨ ਦੇ ਲਈ ਸਾਰੇ ਮਨੁੱਖ ਯੁਗਾਂ ਪਹਿਲਾਂ ਅਫ਼ਰੀਕਾ ਵਿਚ ਪੈਦਾ ਹੋਏ ਸਨ ਪਰ ਜਦੋਂ ਉਨ੍ਹਾਂ ਵਿੱਚੋਂ ਕਈਆਂ ਨੇ ਅਫ਼ਰੀਕਾ ਛੱਡ ਦਿੱਤਾ ਅਤੇ ਹੌਲੀ-ਹੌਲੀ ਸਾਰੇ ਸੰਸਾਰ ਵਿਚ ਫੈਲ ਗਏ ਤਾਂ ਲਿੰਗੀ ਜਣਨ ਤੋਂ ਪੈਦਾ ਵਿਭਿੰਨਤਾਵਾਂ ਦੇ ਕਾਰਨ ਉਨ੍ਹਾਂ ਦੀ ਚਮੜੀ ਦਾ ਰੰਗ, ਕਦ, ਆਕਾਰ ਆਦਿ ਵਿੱਚ ਪਰਿਵਰਤਨ ਆ ਗਿਆ ।

ਪ੍ਰਭਾਵਿਤ ਕਰਨ ਦੇ ਕਾਰਨ/ਆਧਾਰ-

  1. ਲਿੰਗੀ ਜਣਨ ਵਿਚ DNA ਦੀ ਕਾਪੀ ਵਿੱਚ ਹੋਈਆਂ ਤਰੁੱਟੀਆਂ ਦੇ ਕਾਰਨ ਵਿਭਿੰਨਤਾਵਾਂ ਪੈਦਾ ਹੋ ਜਾਂਦੀਆਂ ਹਨ ।
  2. ਨਰ ਅਤੇ ਮਾਦਾ ਦੇ ਫ਼ਾਸਿੰਗ ਔਵਰ ਦੇ ਸਮੇਂ ਸਮਜਾਤ ਗੁਣ ਸੂਤਰ ਦੇ ਸਮਾਨ ਭਾਗ ਆਪਸ ਵਿਚ ਬਦਲ ਜਾਂਦੇ ਹਨ ।
  3. ਸੰਤਾਨ ਨੂੰ ਆਪਣੇ ਮਾਤਾ-ਪਿਤਾ ਤੋਂ ਬਰਾਬਰ ਅਨੁਵੰਸ਼ਿਕ ਪਦਾਰਥ ਪ੍ਰਾਪਤ ਹੁੰਦੇ ਹਨ ਜਿਸ ਵਿਚ ਜੀਨ ਪਰਸਪਰ ਕਿਰਿਆ ਕਰ ਕੇ ਕਈ ਨਵੇਂ ਵਿਕਲਪਾਂ ਨੂੰ ਜਨਮ ਦੇ ਸਕਦੇ ਹਨ ।
  4. ਸੰਤਾਨ ਦੇ ਲਿੰਗ ਅਤੇ ਭਿੰਨਤਾਵਾਂ ਸਦਾ ਇਸ ਸੰਯੋਗ ਤੇ ਨਿਰਭਰ ਕਰਦੀ ਹੈ ਕਿ ਮਾਤਾ-ਪਿਤਾ ਦਾ ਕਿਹੜਾ ਯੁਗਮਕ ਨਰ ਸ਼ੁਕਰਾਣੂ ਦੇ ਨਾਲ ਸੰਯੋਜਿਤ ਹੋਵੇਗਾ ।

ਪ੍ਰਸ਼ਨ 11.
ਸੰਤਾਨ ਵਿੱਚ ਨਰ ਅਤੇ ਮਾਦਾ ਜਨਕ ਦੁਆਰਾ ਅਨੁਵੰਸ਼ਿਕ ਯੋਗਦਾਨ ਵਿੱਚ ਬਰਾਬਰ ਦੀ ਭਾਗਦਾਰੀ ਕਿਸ ਪ੍ਰਕਾਰ ਨਿਸਚਿਤ ਕੀਤੀ ਜਾਂਦੀ ਹੈ ?
ਉੱਤਰ-
ਹਰ ਸੈੱਲ ਵਿੱਚ ਗੁਣ ਸੂਤਰਾਂ ਦਾ ਇੱਕ ਜੋੜਾ ਹੁੰਦਾ ਹੈ-ਇੱਕ ਨਰ ਅਤੇ ਇੱਕ ਮਾਦਾ ਤੋਂ । ਜਦੋਂ ਗਮਕ ਬਣਦੇ ਹਨ ਤਾਂ ਗੁਣ ਸੂਤਰਾਂ ਦੇ ਜੋੜੇ ਤੋਂ ਅੱਧੇ-ਅੱਧੇ ਗੁਣ ਸੂਤਰ ਉਸ ਨੂੰ ਪ੍ਰਾਪਤ ਹੁੰਦੇ ਹਨ । ਯੁਗਮਕਾਂ ਦੇ ਮੇਲ ਨਾਲ ਗੁਣ ਸੂਤਰ ਫਿਰ ਤੋਂ ਮਿਲ ਜਾਂਦੇ ਹਨ । ਇਸ ਲਈ ਸੰਤਾਨ ਵਿਚ ਨਰ ਅਤੇ ਮਾਦਾ ਜਨਕਾਂ ਦੁਆਰਾ ਅਨੁਵੰਸ਼ਿਕ ਯੋਗਦਾਨ ਵਿੱਚ ਬਰਾਬਰ ਦੀ ਹਿੱਸੇਦਾਰੀ ਹੁੰਦੀ ਹੈ । ਉਦਾਹਰਨ-ਮਨੁੱਖ ਵਿਚ 23 ਜੋੜੇ ਅਰਥਾਤ 46 ਗੁਣ ਸੂਤਰ ਪਾਏ ਜਾਂਦੇ ਹਨ । ਇਨ੍ਹਾਂ ਵਿਚੋਂ 22 ਜੋੜੇ ਅਲਿੰਗੀ ਗੁਣ ਸੂਤਰ ਅਤੇ 23ਵਾਂ ਜੋੜਾ ਲਿੰਗੀ ਗੁਣ ਸੂਤਰ ਕਹਾਉਂਦਾ ਹੈ । ਨਰ ਵਿਚ ‘XY” ਗੁਣ ਸੂਤਰ ਅਤੇ ਮਾਦਾ ਵਿਚ ‘XX’ ਗੁਣ ਸੂਤਰ ਹੁੰਦੇ ਹਨ । ਪ੍ਰਜਣਨ ਸੈੱਲ ਦੇ ਲਗਾਤਾਰ ਵਿਭਾਜਨ ਨਾਲ ਹੀ ਜਣਨ ਸੰਭਵ ਹੋ ਸਕਦਾ ਹੈ । ਜਦੋਂ ਲਿੰਗੀ ਜਣਨ ਦੀ ਪ੍ਰਕਿਰਿਆ ਵਿੱਚ ਸੰਤਾਨ ਦੀ ਰਚਨਾ ਹੁੰਦੀ ਹੈ ਤਾਂ ਨਰ ਅਤੇ ਮਾਦਾ ਉਸਨੂੰ ਸਮਾਨ ਰੂਪ ਵਿਚ ਅਨੁਵੰਸ਼ਿਕ ਪਦਾਰਥ ਪ੍ਰਦਾਨ ਕਰਦੇ ਹਨ । ਇਸੇ ਕਾਰਨ ਸੰਤਾਨ ਵਿਚ ਨਰ ਅਤੇ ਮਾਦਾ ਜਨਕਾਂ ਦੁਆਰਾ ਅਨੁਵੰਸ਼ਿਕ ਯੋਗਦਾਨ ਵਿਚ ਬਰਾਬਰ ਦੀ ਹਿੱਸੇਦਾਰੀ ਨਿਸਚਿਤ ਕੀਤੀ ਜਾਂਦੀ ਹੈ ।

ਪ੍ਰਸ਼ਨ 12.
ਕੇਵਲ ਉਹ ਭਿੰਨਤਾਵਾਂ ਜੋ ਕਿਸੇ ਇਕੱਲੇ ਜੀਵ ਦੇ ਲਈ ਉਪਯੋਗੀ ਹੁੰਦੀਆਂ ਹਨ, ਜਨਸੰਖਿਆ ਵਿੱਚ ਆਪਣੀ ਹੋਂਦ ਬਣਾਈ ਰੱਖਦੀਆਂ ਹਨ । ਕੀ ਤੁਸੀਂ ਇਸ ਕਥਨ ਨਾਲ ਸਹਿਮਤ ਹੋ ? ਕਿਉਂ ਅਤੇ ਕਿਉਂ ਨਹੀਂ ?
ਉੱਤਰ-
ਹਾਂ, ਲਿੰਗੀ ਜਣਨ ਦੇ ਨਤੀਜੇ ਵਜੋਂ ਜੀਵ ਵਿਚ ਅਨੇਕ ਪ੍ਰਕਾਰ ਦੀਆਂ ਵਿਭਿੰਨਤਾਵਾਂ ਪੈਦਾ ਹੁੰਦੀਆਂ ਹਨ ਪਰ ਉਹ ਸਾਰੀਆਂ ਭਿੰਨਤਾਵਾਂ ਆਪਣੀ ਹੋਂਦ ਬਣਾ ਕੇ ਨਹੀਂ ਰੱਖ ਸਕਦੀਆਂ । ਜੀਵ ਦੇ ਸਮਾਜਿਕ ਵਿਵਹਾਰ ਦੇ ਕਾਰਨ ਉਨ੍ਹਾਂ ਵਿਭਿੰਨਤਾਵਾਂ ਵਿੱਚ ਅੰਤਰ ਆ ਜਾਂਦਾ ਹੈ । ਇਹ ਸੰਭਵ ਹੈ ਕਿ ਸਮਾਜਿਕ ਜੀਵ ਕੀੜੀ ਦੀ ਹੋਂਦ ਨੂੰ ਉਸਦੀ ਵਿਭਿੰਨਤਾ ਪ੍ਰਭਾਵਿਤ ਕਰੇ ਅਤੇ ਉਹ ਜੀਵਤ ਨਹੀਂ ਰਹਿ ਸਕੇ ਪਰ ਸ਼ੇਰ ਵਰਗੇ ਪਾਣੀ ਦੀ ਹੋਂਦ ਨੂੰ ਸ਼ਾਇਦ ਇਹ ਪ੍ਰਭਾਵਿਤ ਨਾ ਕਰੇ ਅਤੇ ਉਸਦੀ ਹੋਂਦ ਬਣੀ ਰਹੇ ।

Science Guide for Class 10 PSEB ਅਨੁਵੰਸ਼ਿਕਤਾ ਅਤੇ ਜੀਵ ਵਿਕਾਸ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਜੇਕਰ ਇੱਕ ‘ਲੱਛਣ A’ ਅਲਿੰਗੀ ਪ੍ਰਜਣਨ ਵਾਲੀ ਜਨਸੰਖਿਆ ਦੇ 10% ਜੀਵਾਂ ਵਿੱਚ ਮਿਲਦਾ ਹੈ ਅਤੇ ‘ਲੱਛਣ B’ ਉਸੇ ਜਨਸੰਖਿਆ ਵਿੱਚ 60% ਜੀਵਾਂ ਵਿੱਚ ਮਿਲਦਾ ਹੈ ਤਾਂ ਕਿਹੜਾ ਲੱਛਣ ਪਹਿਲਾਂ ਪੈਦਾ ਹੋਇਆ ਹੋਵੇਗਾ ?
ਉੱਤਰ-
‘ਲੱਛਣ B’ ਅਲਿੰਗੀ ਪ੍ਰਜਣਨ ਵਾਲੀ ਜਨਸੰਖਿਆ ਵਿਚ 60 ਪ੍ਰਤੀਸ਼ਤ ਜੀਵਾਂ ਵਿਚ ਮਿਲਦਾ ਹੈ ਜਦੋਂ ਕਿ ‘ਲੱਛਣ A’ ਪ੍ਰਜਣਨ ਵਾਲੀ ਜਨਸੰਖਿਆ ਵਿਚ 50% ਤੋਂ ਵੱਧ ਹੈ । ਇਸ ਲਈ ‘ਲੱਛਣ B’ ਪਹਿਲਾਂ ਪੈਦਾ ਹੋਇਆ ਸੀ ।

PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ

ਪ੍ਰਸ਼ਨ 2.
ਭਿੰਨਤਾਵਾਂ ਦੇ ਪੈਦਾ ਹੋਣ ਨਾਲ ਕਿਸੇ ਸਪੀਸ਼ੀਜ਼ ਦੀ ਹੋਂਦ ਕਿਵੇਂ ਵੱਧ ਜਾਂਦੀ ਹੈ ? (ਮਾਂਡਲ ਪੇਪਰ, 2020)
ਉੱਤਰ-
ਭਿੰਨਤਾਵਾਂ ਦੇ ਪੈਦਾ ਹੋਣ ਨਾਲ ਕਿਸੇ ਸਪੀਸ਼ੀਜ਼ ਦੀ ਉੱਤਰਜੀਵੜਾ ਦੀ ਸੰਭਾਵਨਾ ਵੱਧ ਜਾਂਦੀ ਹੈ । ਕੁਦਰਤੀ ਚੋਣ ਹੀ ਕਿਸੇ ਸਪੀਸ਼ੀਜ਼ ਦੀ ਉਤਰਜੀਵਤਾ ਦਾ ਆਧਾਰ ਬਣਦੀ ਹੈ ਜੋ ਵਾਤਾਵਰਨ ਵਿਚ ਵਾਪਰਦਾ ਹੈ । ਸਮੇਂ ਦੇ ਨਾਲ ਉਨ੍ਹਾਂ ਵਿੱਚ ਜੋ ਉੱਨਤੀ ਦੀ ਪ੍ਰਵਿਰਤੀ ਦਿਖਾਈ ਦਿੰਦੀ ਹੈ ਉਸਦੇ ਨਾਲ ਉਨ੍ਹਾਂ ਦੇ ਸਰੀਰਕ ਰਚਨਾ ਵਿਚ ਜਟਿਲਤਾ ਦਾ ਵਾਧਾ ਵੀ ਹੋ ਜਾਂਦਾ ਹੈ । ਤਾਪ ਨੂੰ ਸਹਿਣ ਕਰਨ ਦੀ ਸਮਰੱਥਾ ਵਾਲੇ ਜੀਵਾਣੂਆਂ ਦੀ ਵਧੇਰੇ ਗਰਮੀ ਤੋਂ ਬਚਾਓ ਦੀ ਸੰਭਾਵਨਾ ਵਧੇਰੇ ਹੁੰਦੀ ਹੈ । ਵਾਤਾਵਰਨ ਦੁਆਰਾ ਸਭ ਤੋਂ ਵਧੀਆ ਪਰਿਵਰਤਨ ਦੀ ਚੋਣ ਜੀਵ-ਵਿਕਾਸ ਪ੍ਰਮ ਦਾ ਆਧਾਰ ਬਣਦਾ ਹੈ । ਭਿੰਨਤਾਵਾਂ ਕੁਦਰਤੀ ਵਰਣ ਵਿਚ ਸਹਾਇਤਾ ਦਿੰਦੀ ਹੈ ਅਤੇ ਪ੍ਰਤੀਕੂਲ ਹਾਲਤਾਂ ਨਾਲ ਲੜਨ ਵਿਚ ਸਹਾਇਕ ਹੁੰਦੀ ਹੈ । ਇਹ ਅਨੁਕੂਲਣ ਨੂੰ ਵਧਾਉਂਦੀ ਹੈ ।

ਪ੍ਰਸ਼ਨ 3.
ਮੈਂਡਲ ਦੇ ਪ੍ਰਯੋਗ ਦੁਆਰਾ ਕਿਵੇਂ ਪਤਾ ਲੱਗਿਆ ਕਿ ਲੱਛਣ ਪ੍ਰਭਾਵੀ ਅਤੇ ਅਪ੍ਰਭਾਵੀ ਹੁੰਦੇ ਹਨ ?
ਉੱਤਰ-
ਜਦੋਂ ਮੈਂਡਲ ਨੇ ਮਟਰ ਦੇ ਲੰਬੇ ਪੌਦਿਆਂ ਅਤੇ ਬੌਨੇ ਪੌਦਿਆਂ ਦਾ ਸੰਕਰਨ ਕਰਵਾਇਆ ਤਾਂ ਉਸਨੂੰ ਪਹਿਲੀ ਸੰਤਾਨ ਪੀੜ੍ਹੀ F1 ਵਿਚ ਸਾਰੇ ਪੌਦੇ ਲੰਬੇ ਪ੍ਰਾਪਤ ਹੋਏ ਸਨ । ਇਸਦਾ ਅਰਥ ਸੀ ਕਿ ਦੋ ਲੱਛਣਾਂ ਵਿਚੋਂ ਸਿਰਫ਼ ਇੱਕ ਹੀ ਪਿਤਰੀ ਲੱਛਣ ਦਿਖਾਈ ਦਿੱਤਾ । ਉਨ੍ਹਾਂ ਦੋਨਾਂ ਦਾ ਮਿਸ਼ਰਿਤ ਪ੍ਰਮਾਣ ਦਿਖਾਈ ਨਹੀਂ ਦਿੱਤਾ । ਉਸਨੇ ਪਿਤਰੀ ਪੌਦਿਆਂ ਅਤੇ F1 ਪੀੜ੍ਹੀ ਦੇ ਪੌਦਿਆਂ ਨੂੰ ਸਵੈ-ਪਰਾਗਣ ਨਾਲ ਉਗਾਇਆ । ਇਸ ਦੂਸਰੀ ਪੀੜ੍ਹੀ F2 ਵਿਚ ਸਾਰੇ ਪੌਦੇ ਲੰਬੇ ਨਹੀਂ ਸਨ । ਇਸ ਵਿਚ ਇਕ ਚੌਥਾਈ ਪੌਦੇ ਬੌਣੇ ਸਨ । ਮੈਂਡਲ ਨੇ ਲੰਬੇ ਪੌਦਿਆਂ ਦੇ ਲੱਛਣ ਨੂੰ ਪ੍ਰਭਾਵੀ ਅਤੇ ਬੌਣੇ ਪੌਦਿਆਂ ਦੇ ਲੱਛਣ ਨੂੰ ਅਪ੍ਰਭਾਵੀ ਕਿਹਾ ।
PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ 5

ਪ੍ਰਸ਼ਨ 4.
ਮੈਂਡਲ ਦੇ ਪ੍ਰਯੋਗਾਂ ਤੋਂ ਕਿਵੇਂ ਪਤਾ ਲੱਗ ਸਕਦਾ ਹੈ ਕਿ ਭਿੰਨ ਲੱਛਣ ਸੁਤੰਤਰ ਰੂਪ ਵਿੱਚ ਅਨੁਵੰਸ਼ਿਕ ਹੁੰਦੇ ਹਨ ?
ਉੱਤਰ-
ਮੈਂਡਲ ਨੇ ਦੋ ਭਿੰਨ ਲੱਛਣਾਂ ਵਾਲੇ ਮਟਰ ਦੇ ਪੌਦਿਆਂ ਦੀ ਚੋਣ ਕਰ ਕੇ ਉਨ੍ਹਾਂ ਤੋਂ ਪੌਦਿਆਂ ਨੂੰ ਉਗਾਇਆ । ਲੰਬੇ ਪੌਦੇ ਅਤੇ ਬੌਣੇ ਪੌਦਿਆਂ ਦਾ ਸੰਕਰਨ ਕਰਵਾ ਕੇ ਪ੍ਰਾਪਤ ਸੰਤਾਨ ਵਿਚ ਲੰਬੇ ਅਤੇ ਬੌਣੇ ਪੌਦਿਆਂ ਦੀ ਗਣਨਾ ਕੀਤੀ । ਪਹਿਲੀ ਸੰਤਾਨ ਪੀੜੀ (F1 ) ਵਿਚ ਕੋਈ ਪੌਦਾ ਵਿਚਕਾਰਲੀ ਉਚਾਈ ਦਾ ਨਹੀਂ ਸੀ । ਸਾਰੇ ਪੌਦੇ ਲੰਬੇ ਸਨ । ਦੋ ਲੱਛਣਾਂ ਵਿਚੋਂ ਸਿਰਫ਼ ਇੱਕ ਪਿਤਰੀ ਲੱਛਣ ਹੀ ਦਿਖਾਈ ਦਿੰਦਾ ਸੀ ਪਰ ਦੁਸਰੀ ਪੀੜੀ (F2) ਵਿਚ ਸਾਰੇ ਪੌਦੇ ਲੰਬੇ ਨਹੀਂ ਸਨ ਬਲਕਿ ਉਨ੍ਹਾਂ ਵਿਚੋਂ ਇੱਕ ਚੌਥਾਈ ਪੌਦੇ ਬੌਣੇ ਸਨ । ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਸੇ ਵੀ ਲੱਛਣ ਦੇ ਦੋ ਵਿਕਲਪ ਲਿੰਗੀ ਜਣਨ ਦੁਆਰਾ ਉਤਪੰਨ ਹੋਣ ਵਾਲੇ ਜੀਵਾਂ ਵਿੱਚ ਕਿਸੇ ਵੀ ਲੱਛਣ ਦੇ ਦੋ ਵਿਕਲਪਾਂ ਦੀ ਸੁਤੰਤਰ ਰੂਪ ਵਿੱਚ ਅਨੁਵੰਸ਼ਿਕੀ ਹੁੰਦੀ ਹੈ ।

ਪ੍ਰਸ਼ਨ 5.
ਇੱਕ ‘A’ ਲਹੂ ਵਰਗ ਵਾਲਾ ਪੁਰਸ਼ ਇੱਕ ਇਸਤਰੀ ਜਿਸ ਦਾ ਲਹੂ ਵਰਗ ‘O’ ਹੈ, ਨਾਲ ਵਿਆਹ ਕਰਵਾਉਂਦਾ ਹੈ ਉਨ੍ਹਾਂ ਦੀ ਪੁੱਤਰੀ ਦਾ ਲਹੂ ਵਰਗ ‘O’ ਹੈ । ਕੀ ਇਹ ਸੂਚਨਾ ਪੂਰੀ ਹੈ ਜੇਕਰ ਤੁਹਾਨੂੰ ਕਿਹਾ ਜਾਵੇ ਕਿ ਲਹੂ ਗਰੁੱਪ ‘A’ ਜਾਂ ‘O’ ਵਿੱਚ ਕਿਹੜਾ ਪ੍ਰਭਾਵੀ ਲੱਛਣ ਹੈ ? ਆਪਣੇ ਉੱਤਰ ਦੇ ਪੱਖ ਵਿੱਚ ਕਾਰਨ ਦਿਓ ।
ਉੱਤਰ-
ਲਹੂ ਵਰਗ ‘O’ ਪ੍ਰਭਾਵੀ ਲੱਛਣ ਹੈ ਕਿਉਂਕਿ ਇਹ F1 ਪੀੜ੍ਹੀ ਵਿਚ ਲਹੂ ਵਰਗ ‘O’ ਪ੍ਰਕਟ ਹੋਇਆ ਹੈ । ਇਹ ਸੂਚਨਾ ਪ੍ਰਭਾਵੀ ਅਤੇ ਪ੍ਰਭਾਵੀ ਲੱਛਣਾਂ ਨੂੰ ਪ੍ਰਕਟ ਕਰਨ ਲਈ ਕਾਫ਼ੀ ਹੈ ।

ਲਹੂ ਵਰਗ-A ਤੀਜਨ-A) ਦੇ ਲਈ ਜੀਨ ਪ੍ਰਭਾਵੀ ਹੈ ਅਤੇ ਜੀਨ ਪ੍ਰਾਰੂਪ IA IA ਜਾਂ IA i.e. ਹੈ । ਇਸਤਰੀ ਦਾ ਲਹੂ ਵਰਗ ‘O’ ਹੈ । ਇਸ ਲਈ ਉਸਦਾ ਜੀਨ ਪ੍ਰਾਰੂਪ ‘ii’ ਸਮਯੁਗਮੀ ਹੈ । ਪੁੱਤਰੀ ਦੇ ਲਹੂ ਵਰਗ ‘O’ ਨੂੰ ਖ਼ਾਸ ਇਸ ਤਰ੍ਹਾਂ ਦਿਖਾਇਆ ਜਾ ਸਕਦਾ ਹੈ ।
PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ 6
ਲਹੂ ਵਰਗ ‘O’ ਉਸੇ ਸਥਿਤੀ ਵਿਚ ਹੁੰਦਾ ਹੈ ਜਦੋਂ ਲਹੂ ਵਿਚ ਤੀਜਨ ‘A’ ਅਤੇ ਤੀਜਨ ‘B’ ਨਹੀਂ ਹੁੰਦਾ ।

ਪ੍ਰਸ਼ਨ 6.
ਮਨੁੱਖ ਵਿੱਚ ਬੱਚੇ ਦਾ ਲਿੰਗ ਨਿਰਧਾਰਣ ਕਿਵੇਂ ਹੁੰਦਾ ਹੈ ?
ਉੱਤਰ-
ਮਨੁੱਖ ਵਿੱਚ ਬੱਚੇ ਦਾ ਲਿੰਗ ਨਿਰਧਾਰਣ-ਮਨੁੱਖ ਵਿਚ ਬੱਚੇ ਦਾ ਨਿਰਧਾਰਨ ਵਿਸ਼ੇਸ਼ ਗੁਣ ਸੂਤਰਾਂ ਦੇ ਆਧਾਰ ਤੇ ਹੁੰਦਾ ਹੈ । ਨਰ ਵਿਚ ‘XY’ ਗੁਣ ਸੂਤਰ ਹੁੰਦੇ ਹਨ ਅਤੇ ਮਾਦਾ ਵਿਚ ‘XX’ ਗੁਣ ਸੂਤਰ ਮੌਜੂਦ ਹੁੰਦੇ ਹਨ । ਇਸ ਤੋਂ ਸਪੱਸ਼ਟ ਹੈ ਕਿ ਮਾਦਾ ਦੇ ਕੋਲ Y-ਗੁਣ ਸੂਤਰ ਹੁੰਦਾ ਹੀ ਨਹੀਂ । ਜਦੋਂ ਨਰ-ਮਾਦਾ ਦੇ ਸੰਯੋਗ ਨਾਲ ਸੰਤਾਨ ਪੈਦਾ ਹੁੰਦੀ ਹੈ ਤਾਂ ਮਾਦਾ ਕਿਸੇ ਵੀ ਤਰ੍ਹਾਂ ਨਾਲ ਨਰ ਬੱਚੇ ਨੂੰ ਪੈਦਾ ਕਰਨ ਵਿਚ ਸਮਰੱਥ ਹੋ ਹੀ ਨਹੀਂ ਸਕਦੀ ਕਿਉਂਕਿ ਨਰ ਬੱਚੇ ਵਿਚ ‘XY’ ਗੁਣ ਸੂਤਰ ਹੋਣੇ ਚਾਹੀਦੇ ਹਨ ।
PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ 7

ਨਿਰਧਾਰਨ ਨਿਸ਼ੇਚਨ ਕਿਰਿਆ ਵਿਚ ਜੇ ਪੁਰਸ਼ ਦਾ ‘X’ ਲਿੰਗ ਗੁਣ ਸੂਤਰ ਇਸਤਰੀ ਦੇ ‘X’ ਲਿੰਗ ਗੁਣ ਸੂਤਰ ਨਾਲ ਮਿਲਦਾ ਹੈ ਤਾਂ ਇਸ ਨਾਲ ‘XX’ ਜੋੜਾ ਬਣੇਗਾ । ਇਸ ਲਈ ਸੰਤਾਨ ਲੜਕੀ ਦੇ ਰੂਪ ਵਿਚ ਹੋਵੇਗੀ, ਪਰ ਜਦੋਂ ਪੁਰਸ਼ ਦਾ ‘Y’ ਲਿੰਗ ਗੁਣ ਸੂਤਰ ਇਸਤਰੀ ਦੇ ‘X’ ਲਿੰਗ ਗੁਣ ਸੂਤਰ ਨਾਲ ਮਿਲ ਕੇ ਨਿਸ਼ੇਚਨ ਕਰੇਗਾ ਤਾਂ ‘XY’ ਬਣੇਗਾ । ਇਸ ਨਾਲ ਲੜਕੇ ਦਾ ਜਨਮ ਹੋਵੇਗਾ । ਕਿਸੇ ਵੀ ਪਰਿਵਾਰ ਵਿਚ ਲੜਕੇ ਜਾਂ ਲੜਕੀ ਦਾ ਜਨਮ ਪੁਰਸ਼ ਦੇ ਗੁਣ ਸੂਤਰਾਂ ਤੇ ਨਿਰਭਰ ਕਰਦਾ ਹੈ । ਕਿਉਂਕਿ ‘Y’ ਗੁਣ ਸੂਤਰ ਤਾਂ ਸਿਰਫ਼ ਪੁਰਸ਼ ਕੋਲ ਹੁੰਦਾ ਹੈ ।
PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ 8

PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ

ਪ੍ਰਸ਼ਨ 7.
ਉਹ ਕਿਹੜੇ ਭਿੰਨ ਢੰਗ ਹਨ ਜਿਨ੍ਹਾਂ ਦੁਆਰਾ ਵਿਸ਼ੇਸ਼ ਲੱਛਣਾਂ ਵਾਲੇ ਅਨੁਵੰਸ਼ਿਕ ਜੀਵਾਂ ਦੀ ਗਿਣਤੀ ਉਸ ਖ਼ਾਸ ਜਨਸੰਖਿਆ ਵਿੱਚ ਵੱਧ ਸਕਦੀ ਹੈ ?
ਉੱਤਰ-
ਜੋ ਜਨਸੰਖਿਆ ਵਿਚ ਪਰਿਵਰਤਨ ਪੈਦਾ ਹੁੰਦੇ ਹਨ ਅਤੇ ਉਹ ਪਰਿਵਰਤਨ ਵਿਸ਼ੇਸ਼ ਲੱਛਣਾਂ ਦੀ ਸੁਰੱਖਿਆ ਅਤੇ ਪੋਸ਼ਕ ਦੇ ਪ੍ਰਤੀ ਅਨੁਕੂਲ ਕੁਦਰਤੀ ਅਵਸਥਾਵਾਂ ਪੈਦਾ ਕਰਦੇ ਹਨ ਤਾਂ ਵਿਸ਼ੇਸ਼ ਲੱਛਣਾਂ ਵਾਲੇ ਵਿਅਕਤੀਗਤ ਜੀਵਾਂ ਦੀ ਜਨਸੰਖਿਆ ਵੱਧ ਜਾਵੇਗੀ : ਕੁਦਰਤੀ ਚੋਣ ਅਤੇ ਅਨੁਵੰਸ਼ਿਕ ਅਨੁਕੂਲਤਾ ਇਸ ਕਾਰਜ ਵਿਚ ਵਿਸ਼ੇਸ਼ ਸਹਿਯੋਗ ਪ੍ਰਦਾਨ ਕਰਦੇ ਹਨ ।

ਪ੍ਰਸ਼ਨ 8.
ਇੱਕ ਜੀਵ ਦੁਆਰਾ ਜੀਵ ਕਾਲ ਵਿੱਚ ਹਿਣ ਕੀਤੇ ਲੱਛਣ ਆਮ ਕਰਕੇ ਅਗਲੀ ਪੀੜ੍ਹੀ ਵਿੱਚ ਅਨੁਵੰਸ਼ਿਕ ਕਿਉਂ ਨਹੀਂ ਹੁੰਦੇ ?
ਉੱਤਰ-
ਇੱਕ ਵਿਅਕਤੀਗਤ ਜੀਵ ਦੁਆਰਾ ਜੀਵ ਕਾਲ ਵਿੱਚ ਗ੍ਰਹਿਣ ਕੀਤੇ ਲੱਛਣ ਉਸਦੇ ਜਣਨ ਸੈੱਲਾਂ ਦੀ ਜੀਨ ਤੇ ਅਸਰ ਨਹੀਂ ਪਾਉਂਦੇ । ਇਸ ਲਈ ਉਹ ਆਮ ਕਰਕੇ ਅਗਲੀ ਪੀੜ੍ਹੀ ਵਿਚ ਅਨੁਵੰਸ਼ਿਕ ਨਹੀਂ ਹੁੰਦੇ ।

ਪ੍ਰਸ਼ਨ 9.
ਸ਼ੇਰਾਂ ਦੀ ਸੰਖਿਆ ਵਿੱਚ ਕਮੀ ਅਨੁਵੰਸ਼ਿਕਤਾ ਦੇ ਦ੍ਰਿਸ਼ਟੀਕੋਣ ਤੋਂ ਚਿੰਤਾ ਦਾ ਵਿਸ਼ਾ ਕਿਉਂ ਹੈ ?
ਉੱਤਰ-
ਸ਼ੇਰਾਂ ਵਿੱਚ ਅਨੁਵੰਸ਼ਿਕ ਵਿਭਿੰਨਤਾ ਲਗਭਗ ਨਹੀਂ ਦੇ ਬਰਾਬਰ ਹੈ । ਜੇ ਬਹੁਤ ਤੇਜ਼ੀ ਨਾਲ ਬਦਲਦੀਆਂ ਵਾਤਾਵਰਨੀ ਹਾਲਾਤਾਂ ਵਿਚ ਬਦਲਾਵ ਨਹੀਂ ਆਇਆ ਤਾਂ ਸਾਰੇ ਸ਼ੇਰ ਨਾਟਕੀ ਰੂਪ ਵਿੱਚ ਸਮਾਪਤ ਹੋ ਜਾਣਗੇ ।

ਉਦਾਹਰਨ ਲਈ – ਜੇ ਕਿਸੇ ਸ਼ੇਰ ਵਿੱਚ ਕਿਸੇ ਭਿਆਨਕ ਰੋਗ ਦਾ ਸੰਕ੍ਰਮਣ ਹੋ ਜਾਵੇ ਤਾਂ ਸਾਰੇ ਸ਼ੇਰ ਉਸੇ ਨਾਲ ਮਰ ਜਾਣਗੇ ਕਿਉਂਕਿ ਸੰਕ੍ਰਮਣ ਉਨ੍ਹਾਂ ਦੀ ਜੀਨ ਦੀ ਆਵਿਰਤੀ ਨੂੰ ਪ੍ਰਭਾਵਿਤ ਕਰੇਗਾ । ਸ਼ੇਰਾਂ ਦੀ ਘੱਟਦੀ ਗਿਣਤੀ ਵੀ ਇਹੀ ਸੰਕੇਤ ਕਰਦੀ ਹੈ ਕਿ ਵਾਤਾਵਰਨ ਵਿਚ ਆਇਆ ਪਰਿਵਰਤਨ ਉਨ੍ਹਾਂ ਦੇ ਅਨੁਕੂਲ ਨਹੀਂ ਰਿਹਾ ਹੈ ਅਤੇ ਉਹ ਜਲਦੀ ਹੀ ਸਮਾਪਤ ਹੋ ਜਾਣਗੇ ।

ਪ੍ਰਸ਼ਨ 10.
ਉਹ ਕਿਹੜੇ ਕਾਰਕ ਹਨ ਜੋ ਨਵੀਂ ਸਪੀਸ਼ੀਜ਼ ਪੈਦਾ ਕਰਨ ਵਿੱਚ ਸਹਾਇਕ ਹਨ ?
ਉੱਤਰ-
ਨਵੀਂ ਸਪੀਸ਼ੀਜ਼ ਉਤਪੰਨ ਕਰਨ ਵਿਚ ਹੇਠ ਲਿਖੇ ਕਾਰਕ ਸਹਾਇਕ ਹੁੰਦੇ ਹਨ-

  1. ਅਨੁਵੰਸ਼ਿਕ ਅਪਵਹਿਣ
  2. ਲਿੰਗੀ ਪ੍ਰਜਣਨ ਦੇ ਨਤੀਜੇ ਵਜੋਂ ਪੈਦਾ ਉਤਪਰਿਵਰਤਨ ।
  3. ਦੋ ਜਨਸੰਖਿਆਵਾਂ ਦੀ ਇੱਕ-ਦੂਸਰੇ ਨਾਲ ਭੂਗੋਲਿਕ ਵਿਭਿੰਨਤਾ ਜਿਸ ਕਾਰਨ ਜਨਸੰਖਿਆਵਾਂ ਦੇ ਮੈਂਬਰ ਆਪਸ ਵਿਚ ਇੱਕ ਲਿੰਗੀ ਪ੍ਰਜਣਨ ਨਹੀਂ ਕਰ ਪਾਉਂਦੇ ।
  4. ਕੁਦਰਤੀ ਚੋਣ ।

ਪ੍ਰਸ਼ਨ 11.
ਕੀ ਭੂਗੋਲਿਕ ਵਖਰੇਵਾਂ ਸਵੈ-ਪਰਾਗਣ ਕਰਨ ਵਾਲੇ ਪੌਦਿਆਂ ਦੇ ਸਪੀਸ਼ੀਜ਼ ਦੀ ਸਪੀਸ਼ੀਏਸ਼ਨ ਕਰਨ ਦਾ ਮੁੱਖ ਕਾਰਕ ਹੈ ? ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਹਾਂ । ਵੱਖ-ਵੱਖ ਭੂਗੋਲਿਕ ਸਥਿਤੀਆਂ ਦੇ ਕਾਰਨ ਵੱਖ-ਵੱਖ ਪੌਦਿਆਂ ਵਿਚ ਵੱਖਰੇਵਾਂ ਹੋਵੇਗਾ । ਲੱਛਣ ਦੋ ਪ੍ਰਕਾਰ ਦੇ ਹੁੰਦੇ ਹਨ-ਜਣਕੀ ਲੱਛਣ ਅਤੇ ਵਾਤਾਵਰਨੀ ਲੱਛਣ ਸਵੈ-ਪਰਾਗਿਤ ਪ੍ਰਜਾਤੀ ਦੀ ਜੀਨ ਸੰਰਚਨਾ ਵਿਚ ਕੋਈ ਪਰਿਵਰਤਨ ਨਾ ਹੋਣ ਦੇ ਕਾਰਨ ਵੱਖਰੇਵਾਂ ਪੈਦਾ ਨਹੀਂ ਹੁੰਦਾ ਅਤੇ ਵਾਤਾਵਰਨੀ ਲੱਛਣਾਂ ਦੇ ਕਾਰਨ ਇਹ ਖੁਦ ਨੂੰ ਇੱਕ ਜਾਤੀ ਦੇ ਰੂਪ ਵਿਚ ਸਥਾਪਿਤ ਕਰ ਲੈਂਦੇ ਹਨ ।

PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ

ਪ੍ਰਸ਼ਨ 12.
ਕੀ ਭੂਗੋਲਿਕ ਵਖਰੇਵਾਂ ਅਲਿੰਗੀ ਜਣਨ ਵਾਲੇ ਜੀਵਾਂ ਦੀ ਸਪੀਸ਼ੀਏਸ਼ਨ ਦਾ ਮੁੱਖ ਕਾਰਕ ਹੋ ਸਕਦਾ ਹੈ । ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਨਹੀਂ । ਅਲਿੰਗੀ ਜਣਨ ਕਰਨ ਵਾਲੇ ਜੀਵਾਂ ਵਿੱਚ ਪੀੜੀਆਂ ਤੱਕ ਵੱਖਰੇਵਾਂ ਪੈਦਾ ਨਹੀਂ ਹੁੰਦਾ । ਭੂਗੋਲਿਕ ਵਖਰੇਵੇਂ ਨਾਲ ਕਈ ਪੀੜੀਆਂ ਤੱਕ ਉਨ੍ਹਾਂ ਤੇ ਕੋਈ ਅਸਰ ਨਹੀਂ ਪਵੇਗਾ । ਕਿਉਂਕਿ ਬਹੁਤ ਘੱਟ ਵੱਖਰੇਵਾਂ ਸਪੀਸ਼ੀਜ ਕਾਫ਼ੀ ਨਹੀਂ ਹੋਵੇਗਾ ।

ਪ੍ਰਸ਼ਨ 13.
ਉਨ੍ਹਾਂ ਲੱਛਣਾਂ ਦਾ ਇੱਕ ਉਦਾਹਰਣ ਦਿਓ ਜਿਨ੍ਹਾਂ ਦਾ ਉਪਯੋਗ ਅਸੀਂ ਦੋ ਸਪੀਸ਼ੀਜ਼ ਦੇ ਵਿਕਾਸ ਸੰਬੰਧਾਂ ਦੇ ਨਿਰਧਾਰਨ ਲਈ ਕਰਦੇ ਹਾਂ ।
ਉੱਤਰ-
ਪੰਛੀ, ਡੱਡੂ, ਛਿਪਕਲੀ, ਘੋੜਾ ਅਤੇ ਮਨੁੱਖਾਂ ਵਿਚ ਚਾਰ ਪੈਰ ਹਨ ਅਤੇ ਉਨ੍ਹਾਂ ਸਾਰਿਆਂ ਦੀ ਮੁੱਢਲੀ ਸੰਰਚਨਾ ਇੱਕ ਸਮਾਨ ਹੈ । ਚਾਹੇ ਇਹ ਸਾਰੇ ਪ੍ਰਾਣੀ ਇਨ੍ਹਾਂ ਤੋਂ ਵੱਖ-ਵੱਖ ਕੰਮ ਲੈਂਦੇ ਹਨ । ਅਜਿਹੇ ਸਮਜਾਤ ਲੱਛਣਾਂ ਤੋਂ ਵੱਖ ਦਿਖਾਈ ਦੇਣ ਵਾਲੇ ਅਲੱਗ-ਅਲੱਗ ਸਪੀਸ਼ੀਜ਼ ਦੇ ਵਿਚ ਵਿਕਾਸੀ ਸੰਬੰਧ ਦਾ ਨਿਰਧਾਰਨ ਕਰਦੇ ਹਨ ।

ਪ੍ਰਸ਼ਨ 14.
ਕੀ ਇੱਕ ਤਿੱਤਲੀ ਅਤੇ ਚਮਗਿੱਦੜ ਦੇ ਖੰਭਾਂ ਨੂੰ ਸਮਜਾਤ ਅੰਗ ਕਿਹਾ ਜਾ ਸਕਦਾ ਹੈ ? ਕਿਉਂ ਜਾਂ ਕਿਉਂ ਨਹੀਂ ?
ਉੱਤਰ-
ਤਿੱਤਲੀ ਅਤੇ ਚਮਗਿੱਦੜ ਦੋਨਾਂ ਜੀਵਾਂ ਦੇ ਖੰਭ ਉੱਡਣ ਦਾ ਕੰਮ ਕਰਦੇ ਹਨ ਪਰ ਇਨ੍ਹਾਂ ਨੂੰ ਸਮਜਾਤ ਅੰਗ ਨਹੀਂ ਕਿਹਾ ਜਾ ਸਕਦਾ ਕਿਉਂਕਿ ਇਨ੍ਹਾਂ ਦੇ ਪੰਖਾਂ ਦੀ ਮੂਲ ਰਚਨਾ ਅਤੇ ਉਤਪੱਤੀ ਇੱਕ ਸਮਾਨ ਨਹੀਂ ਹੁੰਦੀ ਚਾਹੇ ਇਨ੍ਹਾਂ ਦੇ ਕਾਰਜ ਇੱਕ ਸਮਾਨ ਹੁੰਦੇ ਹਨ । ਇਹ ਇਨ੍ਹਾਂ ਦੇ ਸਮਰੂਪ ਅੰਗ ਹਨ ।

ਪ੍ਰਸ਼ਨ 15.
ਪਥਰਾਟ ਕੀ ਹਨ ? ਇਹ ਜੀਵ ਵਿਕਾਸ ਦੀ ਪ੍ਰਕਿਰਿਆ ਦੇ ਵਿਸ਼ੇ ਵਿੱਚ ਕੀ ਦਰਸਾਉਂਦੇ ਹਨ ?
ਉੱਤਰ-
ਪਥਰਾਟ (Fossil) – ਜੀਵਾਂ ਦੇ ਚੱਟਾਨਾਂ ਵਿੱਚ ਦੱਬੋ ਅਵਸ਼ੇਸ਼ਾਂ ਨੂੰ ਪਥਰਾਟ ਕਹਿੰਦੇ ਹਨ | ਕਈ ਯੁਗ ਪਹਿਲਾਂ ਜਿਹੜੇ ਜੀਵਾਂ ਦਾ ਅਪਘਟਨ ਨਹੀਂ ਹੋ ਸਕਿਆ ਸੀ ਉਹ ਮਿੱਟੀ ਵਿੱਚ ਮਿਲ ਗਏ ਸਨ । ਉਨ੍ਹਾਂ ਦੇ ਸਰੀਰ ਦੀ ਛਾਪ ਗਿੱਲੀ ਮਿੱਟੀ ਤੇ ਰਹਿ ਗਈ ਸੀ ਅਤੇ ਉਹ ਮਿੱਟੀ ਬਾਅਦ ਵਿਚ ਚੱਟਾਨ ਵਿਚ ਬਦਲ ਗਈ ਸੀ । ਪਥਰਾਟ ਪੌਦਿਆਂ ਜਾਂ ਜੰਤੂਆਂ ਦੇ ਅਵਸ਼ੇਸ਼ ਹਨ ।

ਪਥਰਾਟ ਤੋਂ ਪ੍ਰਾਪਤ ਜੀਵ ਵਿਕਾਸ ਦੀ ਪ੍ਰਕਿਰਿਆ ਦੀਆਂ ਜਾਣਕਾਰੀਆਂ-

  1. ਅੱਜ ਮਿਲਣ ਵਾਲੇ ਜੀਵ-ਜੰਤੂਆਂ ਤੋਂ ਪੁਰਾਤਨ-ਕਾਲ ਵਿਚ ਮਿਲਣ ਵਾਲੇ ਜੀਵ-ਜੰਤੂ ਬਹੁਤ ਵੱਖ ਸਨ ।
  2. ਪੰਛੀਆਂ ਦਾ ਵਿਕਾਸ ਰੀਂਗਣ ਵਾਲੇ ਜੀਵਾਂ ਤੋਂ ਹੋਇਆ ਹੈ ।
  3. ਟੈਰੀਡੋਫਾਈਟ ਅਤੇ ਜਿਮਨੋਸਪਰਮ ਤੋਂ ਐਂਜੀਓਸਪਰਮ ਵਿਕਸਿਤ ਹੋਏ ।
  4. ਸਰਲ ਜੀਵਾਂ ਤੋਂ ਹੀ ਜਟਿਲ ਜੀਵਾਂ ਦਾ ਵਿਕਾਸ ਹੋਇਆ ।
  5. ਵੱਖ-ਵੱਖ ਪੌਦਿਆਂ ਅਤੇ ਜੰਤੂਆਂ ਦੇ ਵਰਗਾਂ ਦੇ ਵਿਕਾਸਕੂਮ ਦਾ ਪਤਾ ਚਲਦਾ ਹੈ ।
  6. ਮਨੁੱਖੀ ਵਿਕਾਸ ਦੀ ਪ੍ਰਕਿਰਿਆ ਦਾ ਪਤਾ ਚਲਦਾ ਹੈ ।

ਪ੍ਰਸ਼ਨ 16.
ਕੀ ਕਾਰਨ ਹੈ ਕਿ ਆਕਾਰ, ਰੰਗ-ਰੂਪ ਅਤੇ ਦਿੱਖ ਇੰਨੇ ਭਿੰਨ ਵਿਖਾਈ ਦੇਣ ਵਾਲੇ ਮਨੁੱਖ ਇੱਕ ਹੀ ਸਪੀਸ਼ੀਜ਼ ਦੇ ਮੈਂਬਰ ਹਨ ?
ਉੱਤਰ-
ਵੱਖ-ਵੱਖ ਸਥਾਨਾਂ ਤੇ ਮਿਲਣ ਵਾਲੇ ਮਨੁੱਖਾਂ ਦੀ ਆਕ੍ਰਿਤੀ, ਆਕਾਰ, ਰੰਗ-ਰੂਪ ਵਿੱਚ ਵੱਖਰੇਂਵਾਂ ਅਸਲ ਵਿਚ ਆਭਾਸੀ ਹੈ । ਇਨ੍ਹਾਂ ਦੀ ਭਿੰਨਤਾ ਦਾ ਜੈਵਿਕ ਆਧਾਰ ਤਾਂ ਹੈ ਪਰ ਸਾਰੇ ਮਨੁੱਖ ਇੱਕ ਹੀ ਸਪੀਸ਼ੀਜ਼ ਦੇ ਮੈਂਬਰ ਹਨ । ਉਨ੍ਹਾਂ ਵਿੱਚ ਕਿਸੇ ਪ੍ਰਕਾਰ ਦਾ ਅਨੁਵੰਸ਼ਿਕ ਵਿਚਲਨ ਨਹੀਂ ਹੈ । ਅਨੁਵੰਸ਼ਿਕ ਵਿਚਲਨ ਹੀ ਕਿਸੇ ਸਪੀਸ਼ੀਜ਼ ਨੂੰ ਦੂਸਰੇ ਤੋਂ ਭਿੰਨ ਕਰਦਾ ਹੈ ।

PSEB 10th Class Science Solutions Chapter 9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ

ਪ੍ਰਸ਼ਨ 17.
ਵਿਕਾਸ ਦੇ ਆਧਾਰ ਤੇ ਕੀ ਤੁਸੀਂ ਦੱਸ ਸਕਦੇ ਹੋ ਕਿ ਬੈਕਟੀਰੀਆ, ਮੱਕੜੀ, ਮੱਛੀ ਅਤੇ ਚਿਮਪੈਂਜੀ ਵਿੱਚੋਂ ਕਿਸ ਦੀ ਸਰੀਰਕ ਬਣਤਰ ਉੱਤਮ ਹੈ ? ਆਪਣੇ ਉੱਤਰ ਦੀ ਵਿਆਖਿਆ ਕਰੋ ।
ਉੱਤਰ-
ਜਦੋਂ ਧਰਤੀ ਤੇ ਜੀਵਨ ਦਾ ਵਿਕਾਸ ਹੋਇਆ ਸੀ ਅਤੇ ਬੈਕਟੀਰੀਆ ਸਭ ਤੋਂ ਪਹਿਲਾਂ ਬਣਨ ਵਾਲੇ ਜੀਵ ਹਨ । ਯੁਗਾਂ ਤੋਂ ਬਾਅਦ ਉਹ ਅਜੇ ਵੀ ਆਪਣੀ ਹੋਂਦ ਕਾਇਮ ਰੱਖੇ ਹੋਏ ਹਨ । ਉਨ੍ਹਾਂ ਨੇ ਵਾਤਾਵਰਨ ਵਿਚ ਆਉਣ ਵਾਲੇ ਸਾਰੇ ਪਰਿਵਰਤਨਾਂ ਨੂੰ ਸਫਲਤਾਪੂਰਵਕ ਸਹਿਣ ਕੀਤਾ ਹੈ ਅਤੇ ਉਨ੍ਹਾਂ ਅਨੁਸਾਰ ਅਨੁਕੂਲ ਕੀਤਾ ਹੈ । ਇਸ ਲਈ ਉਹ ਵਿਸਤਾਰ ਦੇ ਆਧਾਰ ਤੇ ਪੂਰਨ ਰੂਪ ਵਿਚ ਸਫ਼ਲ ਅਤੇ ਸਮਰੱਥ ਹਨ । ਇਸੇ ਤਰ੍ਹਾਂ ਮੱਕੜੀ, ਮੱਛੀ, ਅਤੇ ਚਿਮਪੈਂਜੀ ਨੇ ਵੀ ਆਪਣੇ-ਆਪਣੇ ਜੀਵਨ ਨੂੰ ਪ੍ਰਤੀਕੂਲ ਹਾਲਾਤਾਂ ਵਿਚ ਢਾਲਣ ਲਈ ਅਨੁਕੂਲ ਕੀਤਾ ਹੈ । ਇਸ ਲਈ ਸਾਰਿਆਂ ਦੀ ਸਰੀਰਕ ਬਣਤਰ ਉੱਤਮ ਹੈ ।

PSEB 10th Class Science Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ?

Punjab State Board PSEB 10th Class Science Book Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ? Textbook Exercise Questions and Answers.

PSEB Solutions for Class 10 Science Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ?

PSEB 10th Class Science Guide ਜੀਵ ਪ੍ਰਜਣਨ ਕਿਵੇਂ ਕਰਦੇ ਹਨ? Textbook Questions and Answers

ਪ੍ਰਸ਼ਨ 1.
ਅਲਿੰਗੀ ਜਣਨ ਬਡਿੰਗ ਦੁਆਰਾ ਜਿਸ ਵਿੱਚ ਹੁੰਦਾ ਹੈ ਉਹ ਹੈ :
(ਉ) ਅਮੀਬਾ
(ਅ) ਯੀਸਟ
(ੲ) ਪਲਾਜਮੋਡੀਅਮ
(ਸ) ਲੇਸ਼ਮਾਨੀਆ ।
ਉੱਤਰ-
(ਅ) ਯੀਸਟ (Yeast) ।

ਪ੍ਰਸ਼ਨ 2.
ਹੇਠ ਲਿਖਿਆਂ ਵਿਚੋਂ ਕਿਹੜਾ ਮਨੁੱਖ ਵਿੱਚ ਮਾਦਾ ਜਣਨ ਪ੍ਰਣਾਲੀ ਦਾ ਭਾਗ ਨਹੀਂ :
(ਉ) ਅੰਡਕੋਸ਼
(ਅ) ਗਰਭਕੋਸ਼
(ੲ) ਸ਼ੁਕਰਾਣੂ ਵਾਹਿਣੀ
(ਸ) ਫੈਲੋਪੀਅਨ ਟਿਊਬ ।
ਉੱਤਰ-
(ੲ) ਸ਼ੁਕਰਾਣੂ ਵਾਹਿਣੀ ।

ਪ੍ਰਸ਼ਨ 3.
ਪਰਾਗ ਕੋਸ਼ ਵਿੱਚ ਹੁੰਦਾ ਹੈ :-
(ਉ) ਹਰੀਆਂ ਪੱਤੀਆਂ
(ਅ) ਬੀਜ ਅੰਡ
(ਏ) ਇਸਤਰੀ ਕੇਸਰ
(ਸ) ਪਰਾਗ ਕਣ ।
ਉੱਤਰ-
(ਸ) ਪਰਾਗ ਕਣ ।

PSEB 10th Class Science Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ?

ਪ੍ਰਸ਼ਨ 4.
ਅਲਿੰਗੀ ਜਣਨ ਦੇ ਟਾਕਰੇ ਵਿੱਚ ਲਿੰਗੀ ਜਣਨ ਦੇ ਕੀ ਲਾਭ ਹਨ ?
ਉੱਤਰ-
ਲਿੰਗੀ ਜਣਨ ਹੇਠ ਲਿਖੇ ਕਾਰਨਾਂ ਤੋਂ ਅਲਿੰਗੀ ਜਣਨ ਦੀ ਤੁਲਨਾ ਵਿੱਚ ਲਾਭਕਾਰੀ ਹੈ-

  • ਲਿੰਗੀ ਜਣਨ ਵਿਚ ਨਰ ਅਤੇ ਮਾਦਾ ਤੋਂ ਪ੍ਰਾਪਤ ਹੋਣ ਵਾਲੇ ਨਰ ਯੁਗਮਕ ਅਤੇ ਮਾਦਾ ਯੁਗਮਕ ਦੇ ਨਿਸ਼ੇਚਨ ਤੋਂ ਲਿੰਗੀ ਜਣਨ ਹੁੰਦਾ ਹੈ ਕਿਉਂਕਿ ਇਹ ਦੋ ਭਿੰਨ ਪਾਣੀਆਂ ਤੋਂ ਪ੍ਰਾਪਤ ਹੁੰਦੇ ਹਨ ਇਸ ਲਈ ਸੰਤਾਨ ਵਿਸ਼ੇਸ਼ਤਾਵਾਂ ਦੀ ਵਿਵਿਧਤਾ ਨੂੰ ਪ੍ਰਗਟ ਕਰਦੇ ਹਨ ।
  • ਲਿੰਗੀ ਜਣਨ ਤੋਂ ਗੁਣ ਸੂਤਰਾਂ ਦੇ ਨਵੇਂ ਜੋੜੇ ਬਣਦੇ ਹਨ । ਇਸ ਨਾਲ ਵਿਕਾਸਵਾਦ ਦੀ ਦਿਸ਼ਾ ਨੂੰ ਨਵੇਂ ਆਯਾਮ ਪ੍ਰਾਪਤ ਹੁੰਦੇ ਹਨ । ਇਸ ਨਾਲ ਜੀਵਾਂ ਵਿਚ ਵਧੀਆ ਗੁਣਾਂ ਦੇ ਪੈਦਾ ਹੋਣ ਦੇ ਅਵਸਰ ਵੱਧ ਜਾਂਦੇ ਹਨ ।

ਪ੍ਰਸ਼ਨ 5.
ਮਨੁੱਖ ਵਿੱਚ ਪਤਾਲੂਆਂ ਦੇ ਕੀ ਕਾਰਜ ਹਨ ?
ਉੱਤਰ-
ਮਨੁੱਖ ਵਿੱਚ ਪਤਾਲੂਆਂ ਦੇ ਕਾਰਜ-ਪਤਾਲ ਵਿਚ ਨਰ ਜਣਨ-ਸੈੱਲ ਸ਼ੁਕਰਾਣੂ ਦਾ ਨਿਰਮਾਣ ਹੁੰਦਾ ਹੈ । ਟੈਸਟੋਸਟੀਰੋਨ ਹਾਰਮੋਨ ਦੇ ਉਤਪਾਦਨ ਅਤੇ ਰਿਸਾਓ ਵਿਚ ਪਤਾਲੂ ਦੀ ਮਹੱਤਵਪੂਰਨ ਭੂਮਿਕਾ ਹੈ ।

ਪ੍ਰਸ਼ਨ 6.
ਮਾਹਵਾਰੀ ਕਿਉਂ ਹੁੰਦੀ ਹੈ ?
ਉੱਤਰ-
ਜੇ ਮਾਦਾ ਸਰੀਰ ਵਿਚ ਨਿਸ਼ੇਚਨ ਨਹੀਂ ਹੁੰਦਾ ਤਾਂ ਅੰਡਾ-ਸੈੱਲ ਲਗਭਗ ਇਕ ਦਿਨ ਤਕ ਜੀਵਤ ਰਹਿੰਦਾ ਹੈ । ਅੰਡਕੋਸ਼ ਹਰ ਮਹੀਨੇ ਇਕ ਅੰਡੇ ਦਾ ਨਿਰਮਾਣ ਕਰਦਾ ਹੈ ਅਤੇ ਨਿਸ਼ੇਚਿਤ ਅੰਡੇ ਦੀ ਪ੍ਰਾਪਤੀ ਲਈ ਗਰਭਕੋਸ਼ ਵੀ ਹਰ ਮਹੀਨੇ ਤਿਆਰੀ ਕਰਦਾ ਹੈ । ਇਸ ਲਈ ਇਸਦੀ ਆਂਤਰਿਕ ਵਿੱਤੀ ਮਾਂਸਲ ਅਤੇ ਸਪੰਜੀ ਹੋ ਜਾਂਦੀ ਹੈ । ਇਹ ਅੰਡਾ-ਸੈੱਲ ਦੇ ਨਿਸ਼ੇਚਨ ਹੋਣ ਦੀ ਅਵਸਥਾ ਵਿਚ ਉਸਦੇ ਪੋਸ਼ਣ ਦੇ ਲਈ ਜ਼ਰੂਰੀ ਹੈ । ਪਰ ਨਿਸ਼ੇਚਨ ਦੀ ਅਵਸਥਾ ਵਿਚ ਇਸ ਪਰਤ ਦੀ ਵੀ ਲੋੜ ਨਹੀਂ ਰਹਿੰਦੀ । ਇਸ ਲਈ ਇਹ ਪਰਤ ਹੌਲੀ-ਹੌਲੀ ਟੁੱਟ ਕੇ ਯੋਨੀ ਮਾਰਗ ਵਿਚੋਂ ਲਹੂ ਅਤੇ ਮਿਉਕਸ ਦੇ ਰੂਪ ਵਿਚ ਬਾਹਰ ਨਿਕਲ ਜਾਂਦੀ ਹੈ । ਇਸ ਚੱਕਰ ਵਿਚ ਲਗਭਗ ਇਕ ਮਹੀਨੇ ਦਾ ਸਮਾਂ ਲਗਦਾ ਹੈ । ਇਸ ਨੂੰ ਮਾਸਿਕ ਧਰਮ ਜਾਂ ਮਾਹਵਾਰੀ (Menstruation) ਕਹਿੰਦੇ ਹਨ । ਇਸਦਾ ਸਮਾਂ ਲਗਭਗ 2 ਤੋਂ 8 ਦਿਨਾਂ ਦਾ ਹੁੰਦਾ ਹੈ ।

ਪ੍ਰਸ਼ਨ 7.
ਫੁੱਲ ਦੀ ਲੰਬਾਤਮਕ ਕਾਟ ਦਾ ਅੰਕਿਤ ਕੀਤਾ ਚਿੱਤਰ ਬਣਾਓ ।
ਉੱਤਰ-
PSEB 10th Class Science Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ 1

ਪ੍ਰਸ਼ਨ 8.
ਗਰਭ ਨਿਰੋਧਨ ਦੀਆਂ ਭਿੰਨ-ਭਿੰਨ ਵਿਧੀਆਂ ਕਿਹੜੀਆਂ ਹਨ ?
ਉੱਤਰ-
ਬੱਚਿਆਂ ਦੇ ਜਨਮ ਨੂੰ ਨਿਯਮਿਤ ਜਾਂ ਕੰਟਰੋਲ ਕਰਨ ਲਈ ਲੋੜ ਹੈ ਕਿ ਮਾਦਾ ਵਿੱਚ ਨਿਸ਼ੇਚਨ ਨਾ ਹੋਵੇ । ਇਸਦੇ ਲਈ ਮੁੱਖ ਗਰਭ ਨਿਰੋਧਕ ਵਿਧੀਆਂ ਅੱਗੇ ਲਿਖੀਆਂ ਹਨ-

(i) ਰਸਾਇਣਿਕ ਵਿਧੀ – ਕਈ ਪ੍ਰਕਾਰ ਦੇ ਰਸਾਇਣਿਕ ਪਦਾਰਥ ਮਾਦਾ ਨਿਸ਼ੇਚਨ ਨੂੰ ਰੋਕ ਸਕਦੇ ਹਨ । ਔਰਤਾਂ ਦੁਆਰਾ ਗਰਭ ਨਿਰੋਧਕ ਗੋਲੀਆਂ ਦੀ ਵਰਤੋਂ ਕੀਤੀ ਜਾਂਦੀ ਹੈ । ਝੱਗ ਦੀ ਗੋਲੀ, ਜੈਲੀ, ਵੱਖ-ਵੱਖ ਪ੍ਰਕਾਰ ਦੀਆਂ ਕਰੀਮਾਂ ਆਦਿ ਇਹ ਕਾਰਜ ਕਰਦੀਆਂ ਹਨ ।
PSEB 10th Class Science Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ 2

(ii) ਸਰਜਰੀ – ਨਰ ਵਿਚ ਨਸਬੰਦੀ (Vasectomy) ਅਤੇ ਮਾਦਾ ਵਿਚ ਵੀ ਨਲਬੰਦੀ (Tubectomy) ਦੁਆਰਾ ਨਿਸ਼ੇਚਨ ਰੋਕਿਆ ਜਾਂਦਾ ਹੈ | ਪੁਰਸ਼ਾਂ ਦੀ ਸਰਜਰੀ ਵਿਚ ਸ਼ੁਕਰਾਣੂ ਵਹਿਣੀਆਂ ਨੂੰ ਕੱਟ ਕੇ ਬੰਨ੍ਹ ਦਿੱਤਾ ਜਾਂਦਾ ਹੈ ਜਿਸ ਨਾਲ ਪੀਨਸ ਵਿਚ ਬਣਨ ਵਾਲੇ ਸ਼ੁਕਰਾਣੂ ਬਾਹਰ ਨਹੀਂ ਆ ਸਕਦੇ । ਇਸਤਰੀਆਂ ਵਿਚ ਅੰਡ ਵਾਹਿਣੀ ਨੂੰ ਕੱਟ ਕੇ ਬੰਨ੍ਹ ਦਿੱਤਾ ਜਾਂਦਾ ਹੈ ਜਿਸ ਨਾਲ ਅੰਡਕੋਸ਼ ਵਿਚ ਬਣੇ ਅੰਡੇ ਗਰਭਕੋਸ਼ ਵਿਚ ਨਹੀਂ ਆ ਪਾਉਂਦੇ ।
PSEB 10th Class Science Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ 3

(iii) ਭੌਤਿਕ ਵਿਧੀ – ਵੱਖ-ਵੱਖ ਭੌਤਿਕ ਵਿਧੀਆਂ ਨਾਲ ਸ਼ੁਕਰਾਣੂਆਂ ਨੂੰ ਇਸਤਰੀ ਦੇ ਗਰਭਕੋਸ਼ ਵਿਚ ਜਾਣ ਤੋਂ ਰੋਕ ਦਿੱਤਾ ਜਾਂਦਾ ਹੈ । ਲਿੰਗੀ ਸੰਪਰਕ ਵਿਚ ਨਿਰੋਧ ਆਦਿ ਤਰੀਕਿਆਂ ਦੀ ਵਰਤੋਂ ਇਸਦੇ ਅਧੀਨ ਆਉਂਦਾ ਹੈ । ਗਰਭ ਧਾਰਨ ਨੂੰ ਰੋਕਣ ਲਈ ਲੂਪ ਜਾਂ ਕਾਪਰ-ਟੀ (Copper-T) ਨੂੰ ਗਰਭਕੋਸ਼ ਵਿਚ ਸਥਾਪਿਤ ਕੀਤਾ ਜਾਂਦਾ ਹੈ ।

PSEB 10th Class Science Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ?

ਪ੍ਰਸ਼ਨ 9.
ਇਕ ਸੈੱਲੀ ਅਤੇ ਬਹੁਸੈੱਲੀ ਜੀਵਾਂ ਦੀ ਜਣਨ ਵਿਧੀਆਂ ਵਿੱਚ ਕੀ ਅੰਤਰ ਹੈ ?
ਉੱਤਰ-
ਇਕ ਸੈੱਲੀ ਜੀਵ ਅਕਸਰ ਵਿਖੰਡਨ, ਬਡਿੰਗ, ਜੀਵ ਪੁਨਰਜਣਨ, ਬਹੁ-ਖੰਡਨ ਆਦਿ ਵਿਧੀਆਂ ਰਾਹੀਂ ਜਣਨ ਕਰਦੇ ਹਨ । ਉਨ੍ਹਾਂ ਵਿਚ ਸਿਰਫ਼ ਇਕ ਹੀ ਸੈੱਲ ਹੁੰਦਾ ਹੈ । ਇਹ ਸਰਲਤਾ ਨਾਲ ਸੈੱਲ ਵਿਭਾਜਨ ਦੁਆਰਾ ਤੇਜ਼ੀ ਨਾਲ ਜਣਨ ਕਰ ਸਕਦੇ ਹਨ । ਬਹੁ-ਸੈੱਲੀ ਜੀਵਾਂ ਵਿਚ ਜਣਨ ਕਿਰਿਆ ਜਟਿਲ ਜਾਂ ਗੁੰਝਲਦਾਰ ਹੁੰਦੀ ਹੈ ਅਤੇ ਇਹ ਮੁੱਖ ਰੂਪ ਵਿਚ ਲਿੰਗੀ ਜਣਨ ਕਿਰਿਆ ਹੀ ਹੁੰਦੀ ਹੈ ।

ਪ੍ਰਸ਼ਨ 10.
ਜਣਨ ਕਿਸੇ ਪ੍ਰਜਾਤੀ ਦੀ ਜਨਸੰਖਿਆ ਦੇ ਸਥਾਈਪਣ ਵਿੱਚ ਕਿਵੇਂ ਸਹਾਇਕ ਹੈ ?
ਉੱਤਰ-
ਕਿਸੇ ਵੀ ਜਾਤੀ ਦੀ ਜਨਸੰਖਿਆ ਦੇ ਸਥਾਈਪਨ ਵਿਚ ਜਣਨ ਅਤੇ ਮੌਤ ਦਾ ਬਰਾਬਰ ਮਹੱਤਵ ਹੈ । ਜੇ ਜਣਨ ਅਤੇ ਮੌਤ ਦਰ ਵਿਚ ਲਗਭਗ ਬਰਾਬਰੀ ਦੀ ਦਰ ਹੋਵੇ ਤਾਂ ਸਥਾਈਪਨ ਬਣਿਆ ਰਹਿੰਦਾ ਹੈ । ਇਸ ਜਨਸੰਖਿਆ ਵਿੱਚ ਜਨਮ ਦਰ ਅਤੇ ਮੌਤ ਦਰ ਹੀ ਉਸਦਾ ਆਧਾਰ ਦਾ ਨਿਰਧਾਰਨ ਕਰਦੇ ਹਨ ।

ਪ੍ਰਸ਼ਨ 11.
ਗਰਭ ਨਿਰੋਧਕ ਯੁਕਤੀਆਂ ਅਪਨਾਉਣ ਦੇ ਕੀ ਕਾਰਨ ਹੋ ਸਕਦੇ ਹਨ ?
ਉੱਤਰ-
ਗਰਭ ਨਿਰੋਧਕ ਯੁਕਤੀਆਂ ਮੁੱਖ ਰੂਪ ਵਿਚ ਬੇਲੋੜੇ ਗਰਭ ਰੋਕਣ ਲਈ ਅਪਣਾਈਆਂ ਜਾਂਦੀਆਂ ਹਨ । ਇਨ੍ਹਾਂ ਨਾਲ ਬੱਚਿਆਂ ਵਿਚ ਉਮਰ ਦਾ ਅੰਤਰ ਵਧਾਉਣ ਵਿਚ ਵੀ ਸਹਿਯੋਗ ਲਿਆ ਜਾ ਸਕਦਾ ਹੈ । ਕੰਡੋਮ ਦੀ ਵਰਤੋਂ ਨਾਲ ਏਡਜ਼ (AIDS), ਸਿਫਲਿਸ (Siphlis), ਗੋਨੋਰੀਆ (Goriorrhoea) ਵਰਗੇ ਯੌਨ ਸੰਬੰਧੀ ਰੋਗਾਂ ਦੇ ਲਾਗ ਤੋਂ ਵੀ ਬਚਿਆ ਜਾ ਸਕਦਾ ਹੈ ।

Science Guide for Class 10 PSEB ਜੀਵ ਪ੍ਰਜਣਨ ਕਿਵੇਂ ਕਰਦੇ ਹਨ? InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਡੀ. ਐੱਨ. ਏ. ਦੀ ਨਕਲ ਬਣਾਉਣ ਦੀ ਜਣਨ ਵਿੱਚ ਕੀ ਮਹੱਤਤਾ ਹੈ ? |
ਉੱਤਰ-
ਜਣਨ ਵਿਚ ਡੀ. ਐੱਨ. ਏ. ਕਾਪੀ ਕਰਨਾ ਪਾਣੀ ਦੀ ਹੋਂਦ ਦੇ ਲਈ ਬਹੁਤ ਜ਼ਰੂਰੀ ਹੈ । ਇਹ ਸਪੀਸ਼ੀਜ ਵਿਚ ਪਾਈ ਜਾਣ ਵਾਲੀਆਂ ਵਿਭਿੰਨ ਵਿਸ਼ੇਸ਼ਤਾਵਾਂ ਦੀ ਹੋਂਦ ਨੂੰ ਬਣਾ ਕੇ ਰੱਖਣ ਵਿਚ ਸਹਾਇਕ ਹੈ । ਡੀ. ਐੱਨ. ਏ. ਦੀ ਕਾਪੀ ਪੀੜ੍ਹੀਆਂ ਤੱਕ ਗੁਣਾਂ ਨੂੰ ਅੱਗੇ ਲੈ ਕੇ ਚਲਦੀ ਹੈ । ਇਸ ਨਾਲ ਸਰੀਰਕ ਡਿਜ਼ਾਈਨ ਵਿਚ ਸਮਤਾ ਬਣੀ ਰਹਿੰਦੀ ਹੈ ਪਰ ਨਵੀਆਂ ਵਿਭਿੰਨਤਾਵਾਂ ਦੇ ਕਾਰਨ ਇਸ ਵਿਚ ਪਰਿਵਰਤਨ ਆਉਂਦੇ ਰਹਿੰਦੇ ਹਨ । ਇਸ ਨਾਲ ਪਾਣੀ ਦੀ ਹੋਂਦ ਬਣੀ ਰਹਿੰਦੀ ਹੈ ਚਾਹੇ ਉਸ ਵਿਚ ਕੁਝ ਅੰਤਰ ਆ ਜਾਣ ।

ਡੀ. ਐੱਨ. ਏ. ਅਨੁਵੰਸ਼ਿਕ ਗੁਣਾਂ ਦਾ ਸੰਦੇਸ਼ ਹੈ ਜੋ ਜਨਮ ਤੋਂ ਹੀ ਸੰਤਾਨ ਨੂੰ ਪ੍ਰਾਪਤ ਹੁੰਦਾ ਹੈ । ਇਸਦੇ ਕੇਂਦਰਕ ਵਿਚ ਪ੍ਰੋਟੀਨ ਸੰਸ਼ਲੇਸ਼ਣ ਦੇ ਲਈ ਸੂਚਨਾ ਮੌਜੂਦ ਹੁੰਦੀ ਹੈ । ਸੂਚਨਾ ਦੇ ਬਦਲ ਜਾਣ ਤੇ ਪ੍ਰੋਟੀਨ ਵੀ ਬਦਲ ਜਾਣਗੇ ਜਿਸ ਕਾਰਨ ਸਰੀਰਕ ਰਚਨਾ ਵਿਚ ਵੀ ਵਿਭਿੰਨਤਾ ਆ ਜਾਵੇਗੀ । ਡੀ. ਐਨ. ਏ. ਕਾਪੀ ਬਣਨ ਦੇ ਨਾਲ-ਨਾਲ ਦੁਸਰੀ ਸੈਂਲੀ ਸੰਰਚਨਾ ਦਾ ਸਿਰਜਨ ਵੀ ਹੁੰਦਾ ਹੈ । ਜੈਵ ਰਸਾਇਣਿਕ ਕਿਰਿਆਵਾਂ ਦੇ ਕਾਰਨ ਡੀ. ਐਨ. ਏ. ਦੀ ਕਾਪੀ ਵਿਚ ਕੁਝ ਵਿਭਿੰਨਤਾ ਪੈਦਾ ਹੋ ਜਾਂਦੀ ਹੈ ।

ਪ੍ਰਸ਼ਨ 2.
ਜੀਵਾਂ ਵਿਚ ਵਿਭਿੰਨਤਾਵਾਂ ਪ੍ਰਜਾਤੀਆਂ ਦੇ ਲਈ ਲਾਭਦਾਇਕ ਹਨ ਪਰ ਵਿਅਕਤੀਆਂ ਲਈ ਜ਼ਰੂਰੀ ਨਹੀਂ । ਕਿਉਂ ?
ਉੱਤਰ-
ਜੀਵਾਂ ਤੇ ਪਰਿਸਥਿਤਿਕ ਸਿਸਟਮ ਵਿੱਚ ਨਿਸਚਿਤ ਸਥਾਨ ਜਾਂ ਨਿੱਚ (Niche) ਦਾ ਸਿੱਧਾ ਪ੍ਰਭਾਵ ਪੈਂਦਾ ਹੈ । ਕਿਸੇ ਪ੍ਰਜਾਤੀ ਦੀ ਜਨਸੰਖਿਆ ਦੀ ਸਥਿਰਤਾ ਦਾ ਸੰਬੰਧ ਜਣਨ ਨਾਲ ਹੈ । ਜਦੋਂ ਨਿੱਚ (Niche) ਵਿੱਚ ਅਜਿਹੇ ਪਰਿਵਰਤਨ ਆ ਜਾਂਦੇ ਹਨ ਜੋ ਜੀਵਾਂ ਦੇ ਨਿਯੰਤਰਨ ਤੋਂ ਬਾਹਰ ਹੁੰਦੇ ਹਨ ਜੋ ਉਗਰ ਪਰਿਵਰਤਨ ਦਿਖਾਈ ਦਿੰਦੇ ਹਨ । ਇਨ੍ਹਾਂ ਦੇ ਨਤੀਜੇ ਵਜੋਂ ਜਨਸੰਖਿਆ ਦਾ ਸਮੂਲ ਵਿਨਾਸ਼ ਸੰਭਵ ਹੁੰਦਾ ਹੈ । ਜੇ ਜਨਸੰਖਿਆ ਦੇ ਜੀਵਾਂ ਵਿੱਚ ਵਿਭਿੰਨਤਾ ਹੋਵੇਗੀ ਤਾਂ ਉਨ੍ਹਾਂ ਦੇ ਜੀਵਤ ਰਹਿਣ ਦੀ ਕੁਝ ਸੰਭਾਵਨਾ ਹੈ । ਵਿਸ਼ਵ ਤਾਪਮਾਨ ਵਿਚ ਵਾਧੇ ਦੇ ਕਾਰਨ ਜੇ ਪਾਣੀ ਦਾ ਤਾਪਮਾਨ ਵਧੇਰੇ ਵੱਧ ਜਾਵੇ ਤਾਂ ਠੰਡੇ ਪਾਣੀ ਵਿਚ ਮਿਲਣ ਵਾਲੇ ਜੀਵਾਣੂਆਂ ਦਾ ਨਾਸ਼ ਹੋ ਜਾਵੇਗਾ ਪਰ ਗਰਮੀ ਨੂੰ ਸਹਿਣ ਵਾਲੇ ਜੀਵਾਣੁ ਜੀਵਤ ਰਹਿਣਗੇ ਅਤੇ ਵਾਧਾ ਕਰਨਗੇ । ਇਸ ਲਈ ਵਿਭਿੰਨਤਾ ਪਜਾਤੀਆਂ ਨੂੰ ਲੰਬੇ ਸਮੇਂ ਤੱਕ ਜਿਉਂਦਾ ਰੱਖਣ ਲਈ ਉਪਯੋਗੀ ਹਨ । ਵਿਭਿੰਨਤਾ ਪ੍ਰਜਾਤੀਆਂ ਲਈ ਤਾਂ ਲਾਭਦਾਇਕ ਹੈ ਪਰ ਵਿਅਕਤੀਆਂ ਦੇ ਲਈ ਜ਼ਰੂਰੀ ਨਹੀਂ ਹੈ ।

PSEB 10th Class Science Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ?

ਪ੍ਰਸ਼ਨ 3.
ਦੋ ਖੰਡਨ ਬਹੁਖੰਡਨ ਨਾਲੋਂ ਕਿਵੇਂ ਭਿੰਨ ਹੈ ?
ਉੱਤਰ-
ਦੋ ਖੰਡਨ ਵਿਚ ਕੋਈ ਇਕ ਸੈੱਲ ਦੋ ਛੋਟੇ ਅਤੇ ਲਗਭਗ ਸਮਾਨ ਭਾਗਾਂ ਵਿਚ ਵੰਡਿਆ ਜਾਂਦਾ ਹੈ । ਦੋ ਖੰਡਨ ਇਕ ਨਿਰਧਾਰਿਤ ਤਲ ਤੇ ਹੁੰਦਾ ਹੈ । ਪਰ ਬਹੁਖੰਡਨ ਵਿਚ ਇਕ ਸੈੱਲ ਜੀਵ ਨਾਲੋਂ ਨਾਲ ਕਈ ਸੰਤਾਨ ਸੈੱਲਾਂ ਵਿਚ ਵਿਭਾਜਿਤ ਹੋ ਜਾਂਦੇ ਹਨ । ਦੋ ਖੰਡਨ ਵਿਚ ਸਿਸਟ (cyst) ਨਹੀਂ ਬਣਦਾ ਪਰ ਬਹੁਖੰਡਨ ਵਿੱਚ ਸਿਸਟ (cyst) ਬਣਦਾ ਹੈ । ਅਮੀਬਾ ਅਤੇ ਪੈਰਾਮੀਸ਼ੀਅਮ ਵਿਚ ਦੋ ਖੰਡਨ ਹੁੰਦਾ ਹੈ । ਕਾਲਾਜ਼ਾਰ ਦੇ ਰੋਗਾਣੁ ਲੇਸ਼ਮਾਨੀਆਂ ਅਤੇ ਮਲੇਰੀਆ ਪਰਜੀਵੀ ਪਲਾਜ਼ਮੋਡੀਅਮ ਵਿਚ ਬਹੁਖੰਡਨ ਹੁੰਦਾ ਹੈ ।

ਪ੍ਰਸ਼ਨ 4.
ਬੀਜਾਣੂ ਦੁਆਰਾ ਜਣਨ ਨਾਲ ਜੀਵ ਕਿਸ ਤਰ੍ਹਾਂ ਲਾਹੇਵੰਦ ਰਹਿੰਦਾ ਹੈ ?
ਉੱਤਰ-
ਬੀਜਾਣੂ ਵਾਧਾ ਕਰਕੇ ਰਾਈਜ਼ੋਪਸ (Phizopus) ਦੇ ਨਵੇਂ ਜੀਵ ਪੈਦਾ ਕਰਦੇ ਹਨ । ਬੀਜਾਣੂ ਦੇ ਚਾਰੇ ਪਾਸੇ ਇੱਕ ਮੋਟੀ ਝਿੱਲੀ ਹੁੰਦੀ ਹੈ ਜੋ ਪ੍ਰਤੀਕੂਲ ਹਾਲਾਤਾਂ ਵਿਚ ਉਸਦੀ ਰੱਖਿਆ ਕਰਦੀ ਹੈ । ਇਨ੍ਹਾਂ ਵਿਚ ਪੈਦਾ ਬੀਜਾਣੂਆਂ ਦੀ ਗਿਣਤੀ ਵੱਧ ਹੁੰਦੀ ਹੈ । ਇਸ ਲਈ ਉਨ੍ਹਾਂ ਦੇ ਬਚਣ ਦੀ ਸੰਭਾਵਨਾ ਵਧੇਰੇ ਹੁੰਦੀ ਹੈ । ਉਹ ਸੌਖਿਆਂ ਹੀ ਵਿਪਰੀਤ ਹਾਲਾਤਾਂ ਵਿਚ ਵੀ ਮਿਲ ਸਕਦੇ ਹਨ । ਨਮ ਸਤਹਿ ਦੇ ਸੰਪਰਕ ਵਿਚ ਆਉਣ ਤੇ ਇਹ ਵਾਧਾ ਕਰਨ ਲਗਦੇ ਹਨ ।

ਪ੍ਰਸ਼ਨ 5.
ਕੀ ਤੁਸੀਂ ਕੁੱਝ ਕਾਰਨ ਸੋਚ ਸਕਦੇ ਹੋ ਜਿਨ੍ਹਾਂ ਤੋਂ ਪਤਾ ਲਗਦਾ ਹੋਵੇ ਕਿ ਜਟਿਲ ਰਚਨਾ ਵਾਲੇ ਜੀਵ ਪੁਨਰਜਣਨ ਦੁਆਰਾ ਨਵੀਂ ਸੰਤਾਨ ਪੈਦਾ ਨਹੀਂ ਕਰ ਸਕਦੇ ?
ਉੱਤਰ-
ਜਟਿਲ ਸੰਰਚਨਾ ਵਾਲੇ ਜੀਵਾਂ ਵਿਚ ਜਣਨ ਵੀ ਗੁੰਝਲਦਾਰ ਜਾਂ ਜਟਿਲ ਹੁੰਦਾ ਹੈ । ਪੁਨਰਜਣਨ ਇਕ ਪ੍ਰਕਾਰ ਦਾ ਪਰਿਵਰਤਨ ਹੈ ਜਿਸ ਵਿਚ ਜੀਵ ਦੇ ਗੁਣਾਂ ਵਿਚ ਅੰਤਰ ਨਹੀਂ ਆਉਂਦਾ । ਇਹ ਜਣਨ ਦੇ ਸਮਾਨ ਨਹੀਂ ਹੈ । ਜਟਿਲ ਸੰਰਚਨਾ ਵਾਲੇ ਜੀਵ ਪੁਨਰਜਣਨ ਦੁਆਰਾ ਕਿਸੇ ਵੀ ਭਾਗ ਨੂੰ ਕੱਟ ਕੇ ਆਮ ਕਰਕੇ ਉਸੇ ਤਰ੍ਹਾਂ ਦਾ ਜੀਵ ਪੈਦਾ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਦਾ ਸਰੀਰ ਅੰਗਾਂ ਅਤੇ ਅੰਗ ਪ੍ਰਣਾਲੀਆਂ ਵਿਚ ਵਿਭਾਜਿਤ ਹੁੰਦਾ ਹੈ ।

ਪ੍ਰਸ਼ਨ 6.
ਕੁੱਝ ਪੌਦਿਆਂ ਨੂੰ ਉਗਾਉਣ ਲਈ ਇਕ ਪ੍ਰਜਣਨ ਦਾ ਉਪਯੋਗ ਕਿਉਂ ਕੀਤਾ ਜਾਂਦਾ ਹੈ ?
ਉੱਤਰ-
ਆਮ ਕਰਕੇ ਜੋ ਪੌਦੇ ਬੀਜ ਪੈਦਾ ਨਹੀਂ ਕਰਦੇ ਉਨ੍ਹਾਂ ਦੀਆਂ ਜੜ੍ਹਾਂ, ਤਣਾ, ਪੱਤੀਆਂ ਆਦਿ ਨੂੰ ਢੁੱਕਵੇਂ ਹਾਲਾਤਾਂ ਵਿਚ ਵਿਕਸਿਤ ਕਰਕੇ ਨਵਾਂ ਪੌਦਾ ਪ੍ਰਾਪਤ ਕਰ ਲਿਆ ਜਾਂਦਾ ਹੈ । ਅਕਸਰ ਏਕਲ ਪੌਦੇ ਇਸ ਸਮਰੱਥਾ ਦੀ ਵਰਤੋਂ ਜਣਨਵਿਧੀ ਦੇ ਰੂਪ ਵਿਚ ਕਰਦੇ ਹਨ । ਉਨ੍ਹਾਂ ਨੂੰ ਉਗਾਉਣ ਦੇ ਲਈ ਕਾਇਕ ਪ੍ਰਜਣਨ ਕੀਤਾ ਜਾਂਦਾ ਹੈ ।

ਪ੍ਰਸ਼ਨ 7.
ਡੀ. ਐੱਨ. ਏ. ਦੀ ਕਾਪੀ ਬਣਾਉਣਾ ਜਣਨ ਦੇ ਲਈ ਕਿਉਂ ਜ਼ਰੂਰੀ ਹੈ ?
ਉੱਤਰ-
ਜਣਨ ਦੀ ਪ੍ਰਕਿਰਿਆ ਨਾਲ ਉਸ ਤਰ੍ਹਾਂ ਦੀ ਹੀ ਸੰਤਾਨ ਦੀ ਪ੍ਰਾਪਤੀ ਕੀਤੀ ਜਾਂਦੀ ਹੈ ਜਿਹੋ ਜਿਹੇ ਜਨਮ ਦੇਣ ਵਾਲੇ ਹੋਣ । ਡੀ. ਐੱਨ. ਏ. ਦੀ ਕਾਪੀ ਦੇ ਪਰਿਣਾਮ ਵਜੋਂ ਹੀ ਵੰਸ਼ਾਨੁਰਾਤ ਗੁਣਾਂ ਤੋਂ ਯੁਕਤ ਸੰਤਾਨ ਪ੍ਰਾਪਤ ਹੁੰਦੀ ਹੈ । ਇਸ ਲਈ ਡੀ. ਐੱਨ. ਏ. ਦੀ ਕਾਪੀ ਬਣਾਉਣਾ ਜਣਨ ਦੇ ਲਈ ਜ਼ਰੂਰੀ ਹੈ । ਇਹ ਜੀਵਨ ਦੀ ਲਗਾਤਾਰਤਾ ਨੂੰ ਬਣਾਈ ਰੱਖਦਾ ਹੈ ਅਤੇ ਜੀਵਾਂ ਵਿਚ ਜਾਤੀ ਵਿਸ਼ੇਸ਼ ਦੇ ਗੁਣ ਬਣੇ ਰਹਿੰਦੇ ਹਨ ।

ਪ੍ਰਸ਼ਨ 8.
ਪਰਾਗਣ ਕਿਰਿਆ ਨਿਸ਼ੇਚਨ ਤੋਂ ਕਿਵੇਂ ਭਿੰਨ ਹੈ ?
ਉੱਤਰ-

ਪਰਾਗਣ ਕਿਰਿਆ (Pollination) ਨਿਸ਼ੇਚਨ ਕਿਰਿਆ (Fertilization)
(1) ਉਹ ਕਿਰਿਆ ਜਿਸ ਵਿਚ ਪਰਾਗਕਣ ਇਸਤਰੀ-ਕੇਸਰ ਦੇ ਸਟਿਗਮਾ ਤੱਕ ਪੁੱਜਦੇ ਹਨ, ਪਰਾਗਣ ਕਹਾਉਂਦੀ ਹੈ । (1) ਉਹ ਕਿਰਿਆ ਜਿਸ ਵਿਚ ਨਰ ਯੁਗਮਕ ਅਤੇ ਮਾਦਾ ਯੁਗਮਕ ਮਿਲ ਕੇ ਯੁਗਮਜ ਬਣਾਉਂਦੇ ਹਨ, ਨਿਸ਼ੇਚਨ ਕਹਾਉਂਦੀ ਹੈ ।
(2) ਇਹ ਜਣਨ ਕਿਰਿਆ ਦਾ ਪਹਿਲਾ ਚਰਨ ਹੈ । (2) ਇਹ ਜਣਨ ਕਿਰਿਆ ਦਾ ਦੂਸਰਾ ਚਰਨ ਹੈ ।
(3) ਪਰਾਗਣ ਕਿਰਿਆ ਦੋ ਪ੍ਰਕਾਰ ਦੀ ਹੁੰਦੀ ਹੈ-ਸਵੈ-ਪਰਾਗਣ ਅਤੇ ਪਰ-ਪਰਾਗਣ । (3) ਨਿਸ਼ੇਚਨ ਕਿਰਿਆ ਵੀ ਦੋ ਪ੍ਰਕਾਰ ਦੀ ਹੁੰਦੀ ਹੈ-ਬਾਹਰੀ ਅਤੇ ਅੰਦਰੂਨੀ ਨਿਸ਼ੇਚਨ ਕਿਰਿਆ ।
(4) ਪਰਾਗਕਣਾਂ ਦੇ ਸਥਾਨਾਂਤਰਨ ਦੇ ਲਈ ਵਾਹਕਾਂ ਦੀ ਲੋੜ ਹੁੰਦੀ ਹੈ । (4) ਇਸ ਕਿਰਿਆ ਵਿਚ ਵਾਹਕਾਂ ਦੀ ਕੋਈ ਲੋੜ ਨਹੀਂ ਹੁੰਦੀ ।
(5) ਅਨੇਕ ਪਰਾਗਕਣਾਂ ਦਾ ਨੁਕਸਾਨ ਹੁੰਦਾ ਹੈ । (5) ਇਸ ਵਿਚ ਪਰਾਗਕਣਾਂ ਦਾ ਨੁਕਸਾਨ ਨਹੀਂ ਹੁੰਦਾ ।
(6) ਇਸ ਕਿਰਿਆ ਵਿਚ ਖ਼ਾਸ ਲੱਛਣਾਂ ਦੀ ਲੋੜ ਹੁੰਦੀ ਹੈ । (6) ਇਸ ਕਿਰਿਆ ਵਿਚ ਖ਼ਾਸ ਲੱਛਣਾਂ ਦੀ ਲੋੜ ਨਹੀਂ ਹੁੰਦੀ ।

ਪ੍ਰਸ਼ਨ 9.
ਵੀਰਜ ਥੈਲੀਆਂ ਅਤੇ ਪ੍ਰੋਸਟੇਟ ਗੰਥੀ ਦੀ ਕੀ ਭੂਮਿਕਾ ਹੈ ?
ਉੱਤਰ-
ਵੀਰਜ ਥੈਲੀ ਅਤੇ ਪ੍ਰੋਸਟੇਟ ਗੰਥੀ ਆਪੋ-ਆਪਣੇ ਰਿਸਾਓ ਸ਼ੁਕਰਾਣੂ ਵਹਿਣੀ ਵਿਚ ਪਾਉਂਦੇ ਹਨ ਜਿਸ ਨਾਲ ਸ਼ੁਕਰਾਣੂ ਇਕ ਤਰਲ ਮਾਧਿਅਮ ਵਿਚ ਆ ਜਾਂਦੇ ਹਨ । ਇਸ ਦੇ ਕਾਰਨ ਇਨ੍ਹਾਂ ਦਾ ਸਥਾਨਾਂਤਰਨ ਸਰਲਤਾ ਨਾਲ ਹੁੰਦਾ ਹੈ । ਨਾਲ ਹੀ ਇਹ ਰਿਸਾਓ ਉਨ੍ਹਾਂ ਨੂੰ ਪੋਸ਼ਣ ਵੀ ਪ੍ਰਦਾਨ ਕਰਦਾ ਹੈ ।

ਵੀਰਜ ਥੈਲੀ ਵਿਚੋਂ ਰਿਸਾਓ ਤਰਲ ਵਿਚ ਫਰਕਟੋਜ਼, ਸਿਟਰੇਟ ਅਤੇ ਕਈ ਪ੍ਰੋਟੀਨ ਹੁੰਦੇ ਹਨ । ਇਹ ਦੋਵੇਂ ਵੀਰਜ ਦੀ ਵਾਰੀ-ਵਾਰੀ ਪ੍ਰਤੀਸ਼ਤਤਾ 60 : 30 ਵਿਚ ਬਣਾਉਂਦੇ ਹਨ । ਵੀਰਜ ਥੈਲੀ ਯੋਨੀ ਵਿਚ ਸੁਗੜਨ ਨੂੰ ਉਦੀਮਤ ਕਰਦਾ ਹੈ ਅਤੇ ਪ੍ਰੋਸਟੇਟ ਮੂਤਰ ਦੀ ਅਮਲਤਾ ਨੂੰ ਉਦਾਸੀਨ ਕਰਦਾ ਹੈ ।

PSEB 10th Class Science Solutions Chapter 8 ਜੀਵ ਪ੍ਰਜਣਨ ਕਿਵੇਂ ਕਰਦੇ ਹਨ?

ਪ੍ਰਸ਼ਨ 10.
ਪਿਊਬਰਟੀ ਸਮੇਂ ਲੜਕੀਆਂ ਵਿੱਚ ਕਿਹੜੇ-ਕਿਹੜੇ ਪਰਿਵਰਤਨ ਵਿਖਾਈ ਦਿੰਦੇ ਹਨ ? ਉੱਤਰ-ਪਿਉਬਰਟੀ ਸਮੇਂ ਲੜਕੀਆਂ ਵਿਚ ਵਿਖਾਈ ਦੇਣ ਵਾਲੇ ਪਰਿਵਰਤਨ-

  1. ਸਰੀਰ ਵਿਚ ਕੁਝ ਨਵੇਂ ਭਾਗਾਂ ਜਿਵੇਂ ਬਾਹਾਂ ਦੇ ਅੰਦਰਲੇ ਜੋੜ ਜਣਨ ਅੰਗਾਂ ਦੇ ਖੇਤਰ ਵਿਚ ਵਾਲਾਂ ਦੇ ਗੁੱਛੇ ਨਿਕਲ ਆਉਂਦੇ ਹਨ ।
  2. ਹੱਥਾਂ, ਪੈਰਾਂ ਤੇ ਮਹੀਨ ਸੁਰਾਖ ਜਾਂ ਰੋਮ ਆ ਜਾਂਦੇ ਹਨ ।
  3. ਚਮੜੀ ਤੇਲ ਯੁਕਤ ਹੋ ਜਾਂਦੀ ਹੈ ਤੇ ਕਦੇ-ਕਦੇ ਮੂੰਹ ਤੇ ਕਿੱਲ ਨਿਕਲਣ ਲਗਦੇ ਹਨ ।
  4. ਛਾਤੀਆਂ ਦੇ ਆਕਾਰ ਵਿਚ ਵਾਧਾ ਹੁੰਦਾ ਹੈ ।
  5. ਛਾਤੀ ਦੇ ਅੰਤਲੇ ਸਿਰੇ ਤੇ ਨਿੱਪਲ ਅਤੇ ਉਸਦੇ ਆਸ-ਪਾਸ ਦੀ ਚਮੜੀ ਦਾ ਰੰਗ ਗੂੜ੍ਹਾ ਹੋਣ ਲਗਦਾ ਹੈ ।
  6. ਮਾਹਵਾਰੀ (Menstruation) ਆਉਣੀ ਸ਼ੁਰੂ ਹੋ ਜਾਂਦੀ ਹੈ ।
  7. ਅੰਡਕੋਸ਼ ਵਿਚ ਅੰਡੇ ਤਿਆਰ ਹੋਣ ਲਗਦੇ ਹਨ |
  8. ਆਵਾਜ਼ ਸੁਰੀਲੀ ਹੋ ਜਾਂਦੀ ਹੈ ।
  9. ਉਲਟ ਲਿੰਗ ਪ੍ਰਤੀ ਖਿੱਚ ਹੋਣ ਲਗਦੀ ਹੈ ।

ਪ੍ਰਸ਼ਨ 11.
ਮਾਂ ਦੇ ਸਰੀਰ ਵਿੱਚ ਭਰੂਣ ਪੋਸ਼ਣ ਕਿਵੇਂ ਪ੍ਰਾਪਤ ਕਰਦਾ ਹੈ ?
ਜਾਂ
ਮਾਂ ਦੇ ਗਰਭ ਵਿਚ ਪਲ ਰਿਹਾ ਭਰੂਣ ਆਪਣਾ ਪੋਸ਼ਣ ਕਿਵੇਂ ਪ੍ਰਾਪਤ ਕਰਦਾ ਹੈ ?
ਉੱਤਰ-
ਗਰਭਕੋਸ਼ ਵਿਚ ਸਥਾਪਿਤ ਭਰੂਣ ਨੂੰ ਮਾਂ ਦੇ ਲਹੂ ਤੋਂ ਪੋਸ਼ਣ ਪ੍ਰਾਪਤ ਹੁੰਦਾ ਹੈ । ਇਸਦੇ ਲਈ ਪਲੇਸੈਂਟਾ ਦੀ ਸੰਰਚਨਾ ਕੁਦਰਤ ਦੁਆਰਾ ਕੀਤੀ ਗਈ ਹੈ । ਇਹ ਇੱਕ ਤਸ਼ਤਰੀ ਨੁਮਾ ਸੰਰਚਨਾ ਹੈ ਜੋ ਬੱਚੇਦਾਨੀ ਦੀ ਕੰਧ ਵਿਚ ਧਸੀ ਹੁੰਦੀ ਹੈ । ਇਸ ਵਿਚ ਭਰੂਣ ਦੇ ਪਾਸੇ ਵਾਲੇ ਟਿਸ਼ੂ ਉੱਤੇ ਵਿਲਾਈ(Villi) ਹੁੰਦੇ ਹਨ । ਮਾਂ ਵਾਲੇ ਪਾਸੇ ਹੂ ਸਥਾਨ (Blood Spaces) ਹੁੰਦੇ ਹਨ ਜੋ ਵਿਲਾਈ ਨੂੰ ਘੇਰਦੇ ਹਨ । ਇਹ ਮਾਂ ਤੋਂ ਭਰੂਣ ਨੂੰ ਗੁਲੂਕੋਜ਼, ਆਕਸੀਜਨ ਅਤੇ ਹੋਰ ਪਦਾਰਥ ਪ੍ਰਦਾਨ ਕਰਦੇ ਹਨ ।

ਪ੍ਰਸ਼ਨ 12.
ਜੇਕਰ ਕੋਈ ਇਸਤਰੀ ਕਾਪਰ-ਟੀ ਦਾ ਪ੍ਰਯੋਗ ਕਰ ਰਹੀ ਹੈ ਤਾਂ ਕੀ ਇਹ ਲਿੰਗੀ ਸੰਪਰਕ ਰੋਗਾਂ ਦੁਆਰਾ ਸੰਚਾਰਿਤ ਰੋਗਾਂ ਤੋਂ ਉਸਦੀ ਰੱਖਿਆ ਕਰੇਗਾ ?
ਉੱਤਰ-
ਨਹੀਂ, ਕਾਪਰਟੀ ਕਿਸੇ ਵੀ ਹਾਲਤ ਵਿਚ ਮਹਿਲਾ ਦੀ ਲਿੰਗੀ ਸੰਚਾਰਿਤ ਰੋਗਾਂ ਤੋਂ ਰੱਖਿਆ ਨਹੀਂ ਕਰੇਗਾ ।

PSEB 10th Class Science Solutions Chapter 7 ਕਾਬੂ ਅਤੇ ਤਾਲਮੇਲ

Punjab State Board PSEB 10th Class Science Book Solutions Chapter 7 ਕਾਬੂ ਅਤੇ ਤਾਲਮੇਲ Textbook Exercise Questions and Answers.

PSEB Solutions for Class 10 Science Chapter 7 ਕਾਬੂ ਅਤੇ ਤਾਲਮੇਲ

PSEB 10th Class Science Guide ਕਾਬੂ ਅਤੇ ਤਾਲਮੇਲ Textbook Questions and Answers

ਪ੍ਰਸ਼ਨ 1.
ਹੇਠ ਲਿਖਿਆਂ ਵਿਚੋਂ ਕਿਹੜਾ ਪੌਦਾ ਹਾਰਮੋਨ ਹੈ ?
(a) ਇੰਸੂਲਿਨ
(b) ਥਾਇਰਾਕਸਿਨ
(c) ਈਸਟਰੋਜਨ
(d) ਸਾਈਟੋਕਾਇਨਿਨ ।
ਉੱਤਰ-
(d) ਸਾਈਟੋਕਾਇਨਿਨ ।

ਪ੍ਰਸ਼ਨ 2.
ਦੋ ਨਾੜੀ ਸੈੱਲਾਂ ਵਿਚਕਾਰਲੀ ਖਾਲੀ ਥਾਂ ਨੂੰ ਕਹਿੰਦੇ ਹਨ :
(a) ਡੈਂਡਰਾਈਟ
(b) ਸਾਈਨੈਪਸ
(c) ਐਕਸਾਨ
(d) ਆਵੇ ।
ਉੱਤਰ-
(b) ਸਾਈਨੈਪਸ ।

ਪ੍ਰਸ਼ਨ 3.
ਦਿਮਾਗ਼ ਉੱਤਰਦਾਈ ਹੈ :
(a) ਸੋਚਣ ਲਈ
(b) ਦਿਲ ਦੀ ਧੜਕਨ ਨੂੰ ਇਕਸਾਰ ਰੱਖਣ ਲਈ
(c) ਸਰੀਰ ਦਾ ਸੰਤੁਲਨ ਕਾਇਮ ਰੱਖਣ ਲਈ
(d) ਉਕਤ ਸਾਰੇ ।
ਉੱਤਰ-
(d) ਉਕਤ ਸਾਰੇ ।

PSEB 10th Class Science Solutions Chapter 7 ਕਾਬੂ ਅਤੇ ਤਾਲਮੇਲ

ਪ੍ਰਸ਼ਨ 4.
ਸਾਡੇ ਸਰੀਰ ਵਿੱਚ ਗਾਹੀ ਦਾ ਕੀ ਕੰਮ ਹੈ ? ਅਜਿਹੀ ਸਥਿਤੀ ਤੇ ਵਿਚਾਰ ਕਰੋ ਜਿੱਥੇ ਗਾਹੀ ਉੱਚਿਤ ਪ੍ਰਕਾਰ ਨਾਲ ਕਾਰਜ ਨਹੀਂ ਕਰਦੀ । ਇਸ ਨਾਲ ਕੀ ਸਮੱਸਿਆਵਾਂ ਉਤਪੰਨ ਹੋ ਸਕਦੀਆਂ ਹਨ ?
ਉੱਤਰ-
ਵਾਤਾਵਰਨ ਵਿਚ ਹਰ ਪਰਿਵਰਤਨ ਦੀ ਅਨੁਕਿਰਿਆ ਤੋਂ ਇਕ ਗਤੀ ਪੈਦਾ ਹੁੰਦੀ ਹੈ ਜੋ ਸਾਡੇ ਆਸਪਾਸ ਹੋਣ ਦੀ ਸਥਿਤੀ ਵਿਚ ਸਾਨੂੰ ਪ੍ਰਭਾਵਿਤ ਕਰਦੀ ਹੈ । ਸਾਡੇ ਸਰੀਰ ਦੇ ਹੀ ਉਨ੍ਹਾਂ ਸੂਚਨਾਵਾਂ ਨੂੰ ਇਕੱਠਾ ਕਰਦੇ ਹਨ ਅਤੇ ਉਨ੍ਹਾਂ ਨੂੰ ਕੇਂਦਰੀ ਨਾੜੀ-ਪ੍ਰਣਾਲੀ ਤੱਕ ਭੇਜ ਦਿੰਦੇ ਹਨ । ਨਾੜੀ-ਪ੍ਰਣਾਲੀ ਵਿਚ ਦਿਮਾਗ ਅਤੇ ਸੁਸ਼ਮਨਾ ਠੀਕ ਸੁਨੇਹਾ ਸਰੀਰ ਦੇ ਵੱਖਵੱਖ ਅੰਗਾਂ ਅਤੇ ਗ੍ਰੰਥੀਆਂ ਨੂੰ ਪ੍ਰਦਾਨ ਕਰ ਦਿੰਦੇ ਹਨ । ਜੇ ਗ੍ਰਾਹੀ ਠੀਕ ਢੰਗ ਨਾਲ ਕੰਮ ਨਾ ਕਰਨ ਤਾਂ ਅਸੀਂ ਵਾਤਾਵਰਨ ਵਿਚ ਹੋਣ ਵਾਲੇ ਪਰਿਵਰਤਨਾਂ ਨੂੰ ਨਾ ਤਾਂ ਸਮਝਾ ਸਕਾਂਗੇ ਅਤੇ ਨਾ ਹੀ ਉਨ੍ਹਾਂ ਦੇ ਪਤੀ ਠੀਕ ਢੰਗ ਨਾਲ ਕੋਈ ਪ੍ਰਤੀਕਿਰਿਆ ਕਰ ਸਕਾਂਗੇ ।

ਪ੍ਰਸ਼ਨ 5.
ਇੱਕ ਨਿਊਰਾਨ ਦੀ ਰਚਨਾ ਦਰਸਾਓ ਅਤੇ ਉਸ ਦੇ ਕਾਰਜ ਦਾ ਵਰਣਨ ਕਰੋ ।
ਉੱਤਰ-
ਨਿਊਰਾਨ (Neuron) ਸੰਦੇਸ਼ਾਂ ਦਾ ਸੰਵਹਿਨ ਕਰਨ ਵਾਲੀ ਮੂਲ ਇਕਾਈ ਹੈ । ਇਹ ਵਿਸ਼ੇਸ਼ ਰੂਪ ਵਿਚ ਲੰਬੀ ਹੁੰਦੀ ਹੈ । ਇਸ ਵਿਚ ਜੀਵ ਪੁੰਜ ਜਾਂ ਸੈੱਲ ਬਾਡੀ ਤੋਂ ਘਿਰਿਆ ਹੋਇਆ ਕੇਂਦਰਕ ਹੁੰਦਾ ਹੈ । ਸੈੱਲ ਬਾਡੀ ਤੋਂ ਡੈਂਡਰਾਈਟਸ ਨਾਮਕ ਕਈ ਛੋਟੀਆਂ-ਛੋਟੀਆਂ ਸ਼ਾਖਾਵਾਂ ਨਿਕਲਦੀਆਂ ਹਨ । ਇਨ੍ਹਾਂ ਸ਼ਾਖਾਵਾਂ ਵਿਚੋਂ ਇਕ ਸ਼ਾਖਾ ਵੱਧ ਲੰਬੀ ਹੁੰਦੀ ਹੈ । ਇਸ ਨੂੰ ਐਕਸਾਨ ਕਹਿੰਦੇ ਹਨ । ਇਹ ਸੰਦੇਸ਼ਾਂ ਨੂੰ ਸੈੱਲ ਤੋਂ ਦੂਰ ਲੈ ਜਾਂਦਾ ਹੈ । ਕੋਈ ਵੀ ਨਿਊਰਾਨ ਸਿੱਧੀ ਹੀ ਦੂਸਰੀ ਨਿਊਰਾਨ
PSEB 10th Class Science Solutions Chapter 7 ਕਾਬੂ ਅਤੇ ਤਾਲਮੇਲ 1

ਨਾੜੀ ਪੇਸ਼ੀ ਜੋੜ ਨਾਲ ਜੁੜੀ ਨਹੀਂ ਹੁੰਦੀ । ਇਨ੍ਹਾਂ ਦੇ ਅੰਦਰ ਖ਼ਾਲੀ ਥਾਂ ਹੁੰਦੀ ਹੈ ਜਿਸ ਵਿਚ ਨੇੜੇ ਦਾ ਸੰਵਹਿਨ ਹੁੰਦਾ ਹੈ ਇਸ ਨੂੰ ਸਿਨੈਪਸ ਕਹਿੰਦੇ ਹਨ । ਜੇ ਸਾਡੇ ਪੈਰਾਂ ਵਿਚ ਦਰਦ ਹੈ ਤਾਂ ਇਸਦੀ ਸੂਚਨਾ ਪੈਰ ਵਿਚ ਮੌਜੂਦ ਸੰਵੇਦੀ ਨਿਊਰਾਨ ਦੇ ਡੈਂਡਰਾਈਟ ਹਿਣ ਕਰਦੇ ਹਨ । ਨਿਉਰਾਨ ਉਸ ਨੂੰ ਬਿਜਲੀ ਸੰਕੇਤ ਵਿਚ ਬਦਲ ਦਿੰਦੀ ਹੈ । ਇਹ ਬਿਜਲੀ ਸੰਕੇਤ ਸੈਂਲ ਬਾਡੀ ਦੁਆਰਾ ਪ੍ਰਵਾਹਿਤ ਹੁੰਦਾ ਹੈ । ਸਿਨੈਪਸ ਵਿਚ ਹੁੰਦਾ ਹੋਇਆ ਇਹ ਦਿਮਾਗ਼ ਤੱਕ ਪੁੱਜਦਾ ਹੈ । ਦਿਮਾਗ਼ ਸੰਦੇਸ਼ ਹਿਣ ਕਰ ਉਸ ਤੇ ਅਨੁਕਿਰਿਆ ਕਰਦਾ ਹੈ । ਪ੍ਰੇਰਤ ਨਾੜੀ ਇਸ ਅਨੁਕਿਰਿਆ ਨੂੰ ਪੈਰ ਦੀਆਂ ਪੇਸ਼ੀਆਂ ਤੱਕ ਪਹੁੰਚਾਉਂਦੀ ਹੈ ਅਤੇ ਪੈਰ ਦੀਆਂ ਪੇਸ਼ੀਆਂ ਉੱਚਿਤ ਅਕਿਰਿਆ ਕਰਦੀਆਂ ਹਨ ।

ਨਿਉਰਾਨ (Neuron) ਤਿੰਨ ਪ੍ਰਕਾਰ ਦੇ ਹਨ-

  1. ਸੰਵੇਦੀ ਨਿਊਰਾਨ-ਸਰੀਰ ਦੇ ਵੱਖ-ਵੱਖ ਭਾਗਾਂ ਵਿਚੋਂ ਇਹ ਸੰਵੇਦਨਾਵਾਂ ਨੂੰ ਦਿਮਾਗ਼ ਵਲ ਲੈ ਜਾਂਦੀ ਹੈ ।
  2. ਪ੍ਰੇਰਕ ਨਿਊਰਾਨ-ਇਹ ਦਿਮਾਗ਼ ਤੋਂ ਆਦੇਸ਼ਾਂ ਨੂੰ ਪੇਸ਼ੀਆਂ ਤੱਕ ਪਹੁੰਚਾਉਂਦੀ ਹੈ ।
  3. ਬਹੁ-ਧਰੁਵੀ ਨਿਊਰਾਨ-ਇਹ ਸੰਵੇਦਨਾਵਾਂ ਨੂੰ ਦਿਮਾਗ਼ ਵੱਲ ਅਤੇ ਦਿਮਾਗ਼ ਤੋਂ ਪੇਸ਼ੀਆਂ ਵਲ ਲੈ ਜਾਣ ਦਾ ਕਾਰਜ ਕਰਦੀ ਹੈ ।

ਪ੍ਰਸ਼ਨ 6.
ਪੌਦਿਆਂ ਵਿੱਚ ਪ੍ਰਕਾਸ਼ ਅਨੁਵਰਤਨ ਕਿਸ ਪ੍ਰਕਾਰ ਹੁੰਦਾ ਹੈ ?
ਉੱਤਰ-
ਪੌਦਿਆਂ ਦੇ ਕਰੂੰਬਲਾਂ ਦੁਆਰਾ ਪ੍ਰਕਾਸ਼ ਸਰੋਤ ਦੀ ਦਿਸ਼ਾ ਵੱਲ ਗਤੀ ਕਰਨ ਨੂੰ ਪ੍ਰਕਾਸ਼ ਅਨੁਵਰਤਨ ਕਹਾਉਂਦਾ ਹੈ । ਕਰੂੰਬਲਾਂ ਦਾ ਪ੍ਰਕਾਸ਼ ਦੇ ਪ੍ਰਤੀ ਧਨਾਤਮਕ ਅਨੁਵਰਤਨ ਹੁੰਦਾ ਹੈ ।
PSEB 10th Class Science Solutions Chapter 7 ਕਾਬੂ ਅਤੇ ਤਾਲਮੇਲ 2
ਜੇ ਕਿਸੇ ਪੌਦੇ ਨੂੰ ਗਮਲੇ ਵਿਚ ਲਗਾ ਕੇ ਕਿਸੇ ਹਨੇਰੇ ਕਮਰੇ ਵਿਚ ਰੱਖ ਦਿੱਤਾ ਜਾਵੇ ਤਾਂ ਪ੍ਰਕਾਸ਼ ਕਿਸੇ ਖਿੜਕੀ ਜਾਂ ਦਰਵਾਜ਼ੇ ਵੱਲੋਂ ਅੰਦਰ ਆਉਂਦਾ ਹੋਵੇ ਤਾਂ ਕੁਝ ਦਿਨਾਂ ਦੇ ਬਾਅਦ ਹੀ ਤਣੇ ਦਾ ਅਗਲਾ ਭਾਗ ਖੁਦ ਉਸੀ ਦਿਸ਼ਾ ਵਿਚ ਮੁੜ ਜਾਂਦਾ ਹੈ ਜਿਸ ਪਾਸੇ ਤੋਂ ਪ੍ਰਕਾਸ਼ ਕਮਰੇ ਵਿਚ ਪਾ ਰਿਹਾ ਸੀ ।

ਅਜਿਹਾ ਇਸ ਲਈ ਹੁੰਦਾ ਹੈ ਕਿ ਤਣੇ ਦਾ ਸਿਰਾ ਸਿਰਫ ਉਸੀ ਦਿਸ਼ਾ ਵਿਚ ਰਿਸਾਓ ਹੋਣ ਵਾਲੇ ਵਧੇਰੇ ਆਕਸਿਨ ਦੇ ਪ੍ਰਭਾਵ ਨਾਲ ਨਸ਼ਟ ਹੋ ਜਾਂਦਾ ਹੈ । ਜਦੋਂ ਕਿ ਉਲਟ ਦਿਸ਼ਾ ਵੱਲ ਹਾਰਮੋਨ ਮੌਜੂਦ ਰਹਿੰਦਾ ਹੈ । ਇਸ ਕਾਰਨ ਤਣੇ ਦੀ ਦਿਸ਼ਾ ਵਿਚ ਮੁੜ ਜਾਂਦਾ ਹੈ ।

ਪ੍ਰਸ਼ਨ 7.
ਸੁਖਮਨਾ ਨਾੜੀ ਤੇ ਸੱਟ ਲੱਗਣ ਨਾਲ ਕਿਹੜੇ ਸੰਕੇਤਾਂ ਵਿੱਚ ਰੁਕਾਵਟ ਆਵੇਗੀ ?
ਉੱਤਰ-
ਸੁਖਮਨਾ ਨਾੜੀ ਜਾਂ ਮੇਰੁਰਜੁ ਨੂੰ ਸੱਟ ਲੱਗਣ ਨਾਲ ਪ੍ਰਤਿਵਰਤੀ ਕਿਰਿਆਵਾਂ ਅਤੇ ਅਣਇੱਛਤ ਕਿਰਿਆਵਾਂ ਲਈ ਆਉਣ ਵਾਲੇ ਸੰਕੇਤਾਂ ਵਿਚ ਰੁਕਾਵਟ ਹੋਵੇਗੀ । ਵਾਤਾਵਰਨ ਦੀ ਕੋਈ ਵੀ ਸੂਚਨਾ ਆਉਣ ਜਾਣ ਵਾਲੀਆਂ ਨਾੜੀਆਂ ਦੇ ਬੰਡਲ ਵਿਚ ਹੁੰਦੀ ਹੋਈ ਦਿਮਾਗ਼ ਵਿਚ ਪਹੁੰਚ ਜਾਵੇਗੀ । ਇਹ ਤੁਰੰਤ ਪ੍ਰਭਾਵਿਤ ਅੰਗਾਂ ਵਿਚ ਨਾ ਪੁੱਜ ਕੇ ਦਿਮਾਗ ਦੁਆਰਾ ਉਸ ਅੰਗ ਤਕ ਪੁੱਜ ਜਾਵੇਗੀ । ਅਜਿਹਾ ਹੋਣ ਨਾਲ ਵਧੇਰੇ ਦੇਰ ਲਗੇਗੀ ਅਤੇ ਉਦੋਂ ਤੱਕ ਅੰਗ ਤੇ ਬੁਰਾ ਅਸਰ ਹੋ ਚੁੱਕਾ ਹੋਵੇਗਾ ।

ਪ੍ਰਸ਼ਨ 8.
ਪੌਦਿਆਂ ਵਿੱਚ ਰਸਾਇਣਿਕ ਤਾਲਮੇਲ ਕਿਸ ਤਰ੍ਹਾਂ ਹੁੰਦਾ ਹੈ ?
ਉੱਤਰ-
ਪੌਦਿਆਂ ਵਿਚ ਰਸਾਇਣਿਕ ਤਾਲਮੇਲ-ਪੌਦਿਆਂ ਵਿਚ ਰਸਾਇਣਿਕ ਤਾਲਮੇਲ ਪੌਦਿਆਂ ਦੇ ਹਾਰਮੋਨਾਂ ਦੇ ਕਾਰਨ ਹੁੰਦਾ ਹੈ । ਪੌਦੇ ਖ਼ਾਸ ਹਾਰਮੋਨਾਂ ਨੂੰ ਪੈਦਾ ਕਰਦੇ ਹਨ ਜੋ ਉਸ ਦੇ ਖ਼ਾਸ ਭਾਗਾਂ ਨੂੰ ਪ੍ਰਭਾਵਿਤ ਕਰਦੇ ਹਨ । ਪੌਦਿਆਂ ਵਿਚ ਤਣੇ ਦਾ ਸਿਰਾ ਪ੍ਰਕਾਸ਼ ਦੇ ਆਉਣ ਵਾਲੀ ਦਿਸ਼ਾ ਵੱਲ ਵਧਦਾ ਹੈ । ਗੁਰੂਤਵਾਨੁਵਰਤਨ ਜੜਾਂ ਨੂੰ ਹੇਠਾਂ ਵੱਲ ਮੋੜ ਕੇ ਅਨੁਕਰਿਆ ਕਰਦਾ ਹੈ । ਇਸ ਤਰ੍ਹਾਂ ਜਲਾ ਅਨੁਵਰਤਨ ਅਤੇ ਰਸਾਇਣ ਅਨੁਵਰਤਨ ਹੁੰਦਾ ਹੈ । ਪਰਾਗ ਨਲਿਕਾ ਦਾ ਬੀਜ ਅੰਡ ਵਲ ਵਾਧਾ ਕਰਨਾ ਰਸਾਇਣ ਅਨੁਵਰਤਨ ਦਾ ਉਦਾਹਰਨ ਹੈ । ਵੱਖ ਵੱਖ ਪੋਦੇ ਹਾਰਮੋਨ ਸੈੱਲਾਂ ਦੁਆਰਾ ਸੰਸ਼ਲੇਸ਼ਣ ਦੇ ਬਾਅਦ ਪੌਦਿਆਂ ਦੇ ਹੋਰ ਭਾਗਾਂ ਵਿਚ ਵਿਸਰਿਤ ਹੋ ਕੇ ਉਸ ਨੂੰ ਪ੍ਰਭਾਵਿਤ ਕਰਦੇ ਹਨ | ਸਾਈਟੋਕਾਈਨਿਨ ਹਾਰਮੋਨ ਪੌਦਿਆਂ ਦੀ ਜੀਰਣਤਾ ਨੂੰ ਰੋਕਦੇ ਹਨ | ਆਕਸਿਨ ਹਾਰਮੋਨ ਵਾਧਾ, ਅਨੁਵਰਤਨ ਗਤੀਆਂ, ਜੜ੍ਹ ਵਿਭੇਦਨ ਆਦਿ ਨੂੰ ਨਿਯੰਤਰਿਤ ਕਰਦੇ ਹਨ । ਐਬਸੈਸਿਕ ਤੇਜ਼ਾਬ ਵਾਧਾ ਰੋਕਣ ਵਾਲਾ ਪੌਦਾ ਹਾਰਮੋਨ ਹੈ । ਪੱਤਿਆਂ ਦਾ ਮੁਰਝਾਉਣਾ ਵੀ ਇਸ ਦੇ ਪ੍ਰਭਾਵਾਂ ਵਿੱਚ ਸ਼ਾਮਿਲ ਹੈ ।

PSEB 10th Class Science Solutions Chapter 7 ਕਾਬੂ ਅਤੇ ਤਾਲਮੇਲ

ਪ੍ਰਸ਼ਨ 9.
ਇੱਕ ਜੀਵ ਵਿੱਚ ਕੰਟਰੋਲ ਅਤੇ ਤਾਲਮੇਲ ਦੇ ਸਿਸਟਮ ਦੀ ਕਿਉਂ ਲੋੜ ਹੈ ? ਉੱਤਰ-ਬਹੁਕੋਸ਼ੀ ਜੀਵਾਂ ਦੀ ਰਚਨਾ ਬਹੁਤ ਗੁੰਝਲਦਾਰ ਹੁੰਦੀ ਹੈ । ਉਨ੍ਹਾਂ ਦੇ ਸਰੀਰ ਦੇ ਬਾਹਰੀ ਅਤੇ ਅੰਦਰਲੇ ਅੰਗਾਂ ਦੀ ਖ਼ਾਸ ਕਾਰਜ-ਪ੍ਰਣਾਲੀ ਅਤੇ ਗਤੀਵਿਧੀਆਂ ਵਿਚ ਤਾਲਮੇਲ ਦੀ ਬਹੁਤ ਹੀ ਲੋੜ ਹੁੰਦੀ ਹੈ । ਅੰਗਾਂ ਵਿਚ ਨਿਯੰਤਰਨ ਜਾਂ ਕੰਟਰੋਲ ਅਤੇ ਤਾਲਮੇਲ ਦੁਆਰਾ ਹੀ ਉਨ੍ਹਾਂ ਦੀਆਂ ਲੋੜਾਂ ਦੀ ਪੂਰਤੀ ਸੰਭਵ ਹੋ ਸਕਦੀ ਹੈ । ਜੀਵਾਂ ਦੀ ਗੁੰਝਲਦਾਰ ਪ੍ਰਕਿਰਤੀ ਕਾਰਨ ਹੀ ਉਹ ਉਨ੍ਹਾਂ ਨਾੜੀਆਂ ਦੀ ਵਰਤੋਂ ਕਰਦੇ ਹਨ ਜੋ ਨਿਯੰਤਰਨ ਅਤੇ ਤਾਲਮੇਲ ਕਾਰਜ ਕਰਦੇ ਹਨ । ਖ਼ਾਸ ਕੰਮਾਂ ਲਈ ਟਿਸ਼ੂਆਂ ਦੀ ਵਰਤੋਂ ਨਿਯੰਤਰਨ ਅਤੇ ਤਾਲਮੇਲ ਵਿਚ ਸਹਾਇਕ ਸਿੱਧ ਹੁੰਦੀ ਹੈ ।

ਪ੍ਰਸ਼ਨ 10.
ਅਣਇੱਛਤ ਕਿਰਿਆਵਾਂ ਅਤੇ ਪ੍ਰਤਿਵਰਤੀ ਕਿਰਿਆਵਾਂ ਇੱਕ ਦੂਜੇ ਤੋਂ ਕਿਸ ਪ੍ਰਕਾਰ ਭਿੰਨ ਹਨ ?
ਉੱਤਰ-
ਪ੍ਰਤਿਵਰਤੀ ਕਿਰਿਆਵਾਂ ਉਹ ਕਿਰਿਆਵਾਂ ਹਨ ਜੋ ਬਾਹਰੀ ਸੰਵੇਦਨਾਂ ਦੇ ਉੱਤਰ ਵਿਚ ਤੁਰੰਤ ਅਤੇ ਆਪਣੇ ਆਪ ਹੋ ਜਾਂਦੀਆਂ ਹਨ । ਇਸ ਤੇ ਦਿਮਾਗ ਦਾ ਕੋਈ ਨਿਯੰਤਰਨ ਨਹੀਂ ਹੁੰਦਾ । ਇਹ ਮੇਰੂਰਜੂ ਜਾਂ ਸੁਖਮਨਾ ਦੁਆਰਾ ਨਿਯੰਤਰਿਤ ਜਾਂ ਕੰਟਰੋਲ ਹੋ ਜਾਂਦੀ ਹੈ । ਪ੍ਰਤਿਵਰਤੀ ਕਿਰਿਆਵਾਂ ਆਪਣੇ ਆਪ ਪ੍ਰੇਰਕ ਦੇ ਪ੍ਰਤੀਉੱਤਰ ਵਿਚ ਹੁੰਦੀਆਂ ਹਨ । ਉਦਾਹਰਨ ਲਹੂ ਦਬਾਅ, ਦਿਲ ਦੇ ਧੜਕਨ ਦੀ ਦਰ, ਸਾਹ ਦਰ ਆਦਿ ।

ਅਣਇੱਛਤ ਕਿਰਿਆਵਾਂ ਵੀ ਪ੍ਰਾਣੀਆਂ ਦੀ ਇੱਛਾ ਦੁਆਰਾ ਚਾਲਿਤ ਨਹੀਂ ਹੁੰਦੀਆਂ ਪਰ ਇਨ੍ਹਾਂ ਦਾ ਚਾਲਨ ਮੱਧ ਦਿਮਾਗ਼ ਅਤੇ ਪਿਛਲੇ ਦਿਮਾਗ਼ ਦੁਆਰਾ ਕੀਤਾ ਜਾਂਦਾ ਹੈ । ਉਦਾਹਰਨ-ਗਰਮ ਧਾਤੁ ਤੇ ਹੱਥ ਲਗਾਉਣ ਤੇ ਹੱਥ ਪਰੇ ਹਟਣਾ, ਪਲਕ ਝਪਕਨਾ ਅਤੇ ਖਾਂਸੀ ਕਰਨਾ ਆਦਿ ।

ਪ੍ਰਸ਼ਨ 11.
ਜੰਤੂਆਂ ਵਿਚ ਕੰਟਰੋਲ ਅਤੇ ਤਾਲਮੇਲ ਦੇ ਲਈ ਨਾੜੀ ਅਤੇ ਹਾਰਮੋਨ ਕਿਰਿਆ ਵਿਧੀਆਂ ਦੀ ਤੁਲਨਾ ਅਤੇ ਟਾਕਰਾ ਕਰੋ ।
ਉੱਤਰ-

ਨਾੜੀ ਕਿਰਿਆ ਵਿਧੀ ਹਾਰਮੋਨ ਕਿਰਿਆ ਵਿਧੀ
(1) ਇਹ ਐਕਸਾਨ ਦੇ ਅੰਤ ਵਿਚ ਬਿਜਲੀ ਆਵੇਗ ਦਾ ਨਤੀਜਾ ਹੈ । (1) ਇਹ ਲਹੂ ਦੁਆਰਾ ਭੇਜਿਆ ਗਿਆ ਰਸਾਇਣਿਕ ਸੰਦੇਸ਼ ਹੈ ।
(2) ਸੂਚਨਾ ਬਹੁਤ ਤੇਜ਼ ਗਤੀ ਨਾਲ ਅੱਗੇ ਵੱਧਦੀ ਹੈ । (2) ਸੂਚਨਾ ਹੌਲੀ-ਹੌਲੀ ਗਤੀ ਕਰਦੀ ਹੈ ।
(3) ਸੂਚਨਾ ਵਿਸ਼ਿਸ਼ਟ ਇਕ ਜਾਂ ਅਨੇਕ ਨਾੜੀ, ਸੈੱਲਾਂ, ਨਿਊਰਾਨਾਂ ਆਦਿ ਨੂੰ ਪ੍ਰਾਪਤ ਹੁੰਦੀ ਹੈ । (3) ਸੂਚਨਾ ਸਾਰੇ ਸਰੀਰ ਨੂੰ ਲਹੂ ਦੁਆਰਾ ਪ੍ਰਾਪਤ ਹੋ ਜਾਂਦੀ ਹੈ ਜਿਸ ਨੂੰ ਕੋਈ ਖ਼ਾਸ ਸੈੱਲ ਜਾਂ ਨਾੜੀ ਖੁਦ ਪ੍ਰਾਪਤ ਕਰ ਲੈਂਦਾ ਹੈ ।
(4) ਇਸ ਨੂੰ ਉੱਤਰ ਜਲਦੀ ਪ੍ਰਾਪਤ ਹੋ ਜਾਂਦਾ ਹੈ । (4) ਇਸ ਨੂੰ ਉੱਤਰ ਹੌਲੀ-ਹੌਲੀ ਪ੍ਰਾਪਤ ਹੁੰਦਾ ਹੈ ।
(5) ਇਸਦਾ ਪ੍ਰਭਾਵ ਘੱਟ ਸਮੇਂ ਤਕ ਰਹਿੰਦਾ ਹੈ । (5) ਇਸਦਾ ਪ੍ਰਭਾਵ ਅਕਸਰ ਦੇਰ ਤਕ ਰਹਿੰਦਾ ਹੈ ।

ਪ੍ਰਸ਼ਨ 12.
ਛੂਈ-ਮੂਈ ਪੌਦੇ ਵਿੱਚ ਗਤੀ ਅਤੇ ਸਾਡੀ ਲੱਤ ਦੀ ਗਤੀ ਦੇ ਤਰੀਕਿਆਂ ਵਿੱਚ ਕੀ ਅੰਤਰ ਹੈ ?
ਉੱਤਰ-
ਛੂਈ-ਮੂਈ ਪੌਦਾ ਸਪਰਸ਼ ਕਰਦੇ ਹੀ ਪੱਤਿਆਂ ਨੂੰ ਝੁਕਾ ਕੇ ਜਾਂ ਬੰਦ ਕਰ ਕੇ ਸੰਵੇਦਨਸ਼ੀਲਤਾ ਦੀ ਜਾਣਕਾਰੀ ਦਿੰਦਾ ਹੈ । ਪੌਦੇ ਹਾਰਮੋਨ ਦੇ ਅਸਰ ਕਾਰਨ ਦਾ ਸੈੱਲਾਂ ਵਿਚ ਇਹ ਪਰਿਵਰਤਿਤ ਕਰ ਦਿੰਦੀਆਂ ਹਨ । ਜਦੋਂ ਕਿ ਸਾਡੀਆਂ ਲੱਤਾਂ ਵਿਚ ਹੋਣ ਵਾਲੀ ਇੱਛਤ ਕਿਰਿਆ ਦਾ ਪਰਿਣਾਮ ਹੈ ਜੋ ਮੱਧ ਦਿਮਾਗ਼ ਦੁਆਰਾ ਸੰਚਾਲਿਤ ਹੁੰਦੀ ਹੈ । ਇਸ ਵਿਚ ਨਾੜੀ ਕੰਟਰੋਲ ਦਾ ਸਹਿਯੋਗ ਪ੍ਰਾਪਤ ਕੀਤਾ ਜਾਂਦਾ ਹੈ ।

Science Guide for Class 10 PSEB ਕਾਬੂ ਅਤੇ ਤਾਲਮੇਲ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਪ੍ਰਤਿਵਰਤੀ ਕਿਰਿਆ ਅਤੇ ਚੱਲਣ ਵਿੱਚ ਕੀ ਅੰਤਰ ਹੈ ?
ਉੱਤਰ-
ਪ੍ਰਤਿਵਰਤੀ ਕਿਰਿਆ ਦਿਮਾਗ਼ ਦੀ ਇੱਛਾ ਦੇ ਬਿਨਾਂ ਹੋਣ ਵਾਲੀ ਅਣਇੱਛਕ ਕਿਰਿਆ ਹੈ । ਇਹ ਸਵਾਇਤ ਪ੍ਰੇਰਕ ਦੀ ਪ੍ਰਤੀਉੱਤਰ ਹੈ । ਇਹ ਬਹੁਤ ਸਪੱਸ਼ਟ ਅਤੇ ਯਾਂਤਰਿਕ ਪ੍ਰਕਾਰ ਦੀ ਹੈ । ਇਹ ਸੁਖਮਨਾ ਦੁਆਰਾ ਨਿਯੰਤਰਿਤ ਪੇਸ਼ੀਆਂ ਦੁਆਰਾ ਕਰਾਈ ਜਾਂਦੀ ਹੈ ।

‘ਚੱਲਣ’ ਇਕ ਇੱਛਤ ਕਿਰਿਆ ਹੈ ਜੋ ਮਨੁੱਖ ਸੋਚ-ਵਿਚਾਰ ਕਰ ਕੇ ਹੀ ਕਰਦਾ ਹੈ ਅਤੇ ਇਸਦਾ ਨਿਯੰਤਰਨ ਦਿਮਾਗ਼ ਦੁਆਰਾ ਹੁੰਦਾ ਹੈ । ਪ੍ਰਤਿਵਰਤੀ ਕਿਰਿਆ ਵਿਚ ਸਰੀਰ ਦਾ ਸਿਰਫ ਇਕ ਭਾਗ ਪ੍ਰਤੀਕਿਰਿਆ ਕਰਦਾ ਹੈ ਜਦੋਂ ਕਿ ਚਲਣ ਵਿਚ ਪੂਰਾ ਸਰੀਰ ਇਕ ਸਥਾਨ ਤੋਂ ਦੂਸਰੇ ਸਥਾਨ ਤੇ ਜਾਂਦਾ ਹੈ ।

PSEB 10th Class Science Solutions Chapter 7 ਕਾਬੂ ਅਤੇ ਤਾਲਮੇਲ

ਪ੍ਰਸ਼ਨ 2.
ਦੋ ਨਿਉਰਾਨਾਂ ਵਿਚਕਾਰ ਡੈਂਡਰਾਈਟ ਤੇ ਕੀ ਹੁੰਦਾ ਹੈ ?
ਉੱਤਰ-
ਪ੍ਰਾਣੀਆਂ ਦੇ ਸਰੀਰ ਵਿਚ ਦੋ ਨਿਊਰਾਨ ਇਕ ਦੂਸਰੇ ਨਾਲ ਜੁੜ ਕੇ ਲੜੀ ਬਣਾਉਂਦੇ ਹਨ ਅਤੇ ਸੂਚਨਾ ਅੱਗੇ ਭੇਜਦੇ ਹਨ । ਸੂਚਨਾ ਇਕ ਨਿਊਰਾਨ ਦੇ ਡੈਂਡਰਾਈਟ (Dendite) ਸਿਰੇ ਦੀ ਨੋਕ ਦੁਆਰਾ ਪ੍ਰਾਪਤ ਕੀਤੀ ਜਾਂਦੀ ਹੈ ਅਤੇ ਇਕ ਰਸਾਇਣਿਕ ਕਿਰਿਆ ਦੁਆਰਾ ਇਕ ਬਿਜਲੀ ਆਵੇਗ ਪੈਦਾ ਕਰਦੀ ਹੈ । ਇਹ ਆਵੇਗ ਡੈਂਡਰਾਈਟ ਤੋਂ ਸੈੱਲਾਂ ਤਕ ਪੁੱਜਦਾ ਹੈ ਅਤੇ ਸੈੱਲ ਬਾਡੀ ਵਿਚ ਹੁੰਦਾ ਹੋਇਆ ਇਸਦੇ ਅੰਤਿਮ ਸਿਰੇ ਤੱਕ ਪੁੱਜ ਜਾਂਦਾ ਹੈ । ਸੈੱਲ ਬਾਡੀ ਦੇ ਅੰਤ ਵਿਚ ਬਿਜਲੀ ਆਵੇਗ ਦੁਆਰਾ ਕੁਝ ਰਸਾਇਣਾਂ ਨੂੰ ਪੈਦਾ ਕਰਵਾਇਆ ਜਾਂਦਾ ਹੈ ਜੋ ਖਾਲੀ ਥਾਂਵਾਂ ਨੂੰ ਪਾਰ ਕਰ ਆਪਣੇ ਤੋਂ ਅਗਲੀ ਨਾੜੀ ਸੈੱਲ ਜਾਂ ਨਿਊਰਾਨ ਦੀ ਡੈਂਡਰਾਈਟ ਵਿਚ ਇਸ ਪ੍ਰਕਾਰ ਬਿਜਲੀ ਆਵੇਸ਼ ਨੂੰ ਸ਼ੁਰੂ ਕਰਵਾਉਂਦੇ ਹਨ । ਇਹ ਸਰੀਰ ਵਿੱਚ ਨਾੜੀ ਆਵੇਗ ਦੀ ਯਾਤਰਾ ਦਾ ਸਾਧਾਰਨ ਪ੍ਰਬੰਧ ਹੈ ।

ਪ੍ਰਸ਼ਨ 3.
ਦਿਮਾਗ਼ ਦਾ ਕਿਹੜਾ ਭਾਗ ਸਰੀਰ ਦੀ ਸਥਿਤੀ ਅਤੇ ਸੰਤੁਲਨ ਨੂੰ ਬਣਾਈ ਰੱਖਦਾ ਹੈ ?
ਉੱਤਰ-
ਪਿਛਲੇ ਦਿਮਾਗ਼ ਵਿਚ ਸਥਿਤ ਸੈਰੀਬੈਲਮ (Cerebellum) ਇੱਛੁਕ ਕਿਰਿਆਵਾਂ ਦੇ ਸਹੀ ਹੋਣ ਅਤੇ ਸਰੀਰ ਦੇ ਆਸਣ ਤੇ ਸੰਤੁਲਨ ਲਈ ਉੱਤਰਦਾਈ ਹੈ । ਸਰੀਰ ਦੀ ਸਥਿਤੀ ਅਤੇ ਸੰਤੁਲਨ ਦਾ ਅਨੁਰੱਖਿਅਣ ਕਰਦਾ ਹੈ । ਇਹ ਪਿਛਲੇ ਦਿਮਾਗ਼ ਵਿਚ ਹੇਠਾਂ ਵੱਲ ਸਥਿਤ ਹੁੰਦਾ ਹੈ । ਇਹ ਇੱਛਤ ਪੇਸ਼ੀਆਂ ਦੀ ਗਤੀ ਨੂੰ ਨਿਯੰਤਰਿਤ ਕਰਦਾ ਹੈ ।

ਪ੍ਰਸ਼ਨ 4.
ਅਸੀਂ ਅਗਰਬੱਤੀ ਦੀ ਗੰਧ ਦਾ ਪਤਾ ਕਿਵੇਂ ਕਰਦੇ ਹਾਂ ?
ਉੱਤਰ-
ਸਾਡੀ ਨੱਕ ਵਿਚ ਗੰਧ ਹੀ ਹੁੰਦੇ ਹਨ । ਇਨ੍ਹਾਂ ਦੇ ਸੰਵੇਦੀ ਨਿਊਰਾਨ ਅਗਰਬੱਤੀ ਦੀ ਗੰਧ ਨੂੰ ਪ੍ਰਾਪਤ ਕਰਦੇ ਹਨ ਅਤੇ ਅਨੁਕਿਰਿਆ ਨੂੰ ਪ੍ਰੇਰਕ ਖੇਤਰ ਤਕ ਪਹੁੰਚਾਉਂਦੇ ਹਨ । ਅਗਲੇ ਦਿਮਾਗ਼ (Cerebrun) ਵਿਚ ਹੀ ਨਾਲ ਸੰਵੇਦੀ ਆਵੇਗ ਪ੍ਰਾਪਤ ਕਰਨ ਦਾ ਖੇਤਰ ਹੁੰਦਾ ਹੈ ਜੋ ਸੁੰਘਣ ਦੇ ਲਈ ਹੀ ਖ਼ਾਸ ਬਣੇ ਹੁੰਦੇ ਹਨ । ਇਹੀ ਗੰਧ ਦੇ ਪ੍ਰਤੀ ਫੈਸਲਾ ਲੈ ਕੇ ਅਗਰਬੱਤੀ ਦੀ ਸੁਗੰਧ ਦਾ ਸਾਨੂੰ ਅਨੁਭਵ ਕਰਵਾਉਂਦੇ ਹਨ ।

ਪ੍ਰਸ਼ਨ 5.
ਪ੍ਰਤਿਵਰਤੀ ਕਿਰਿਆ ਵਿੱਚ ਦਿਮਾਗ਼ ਦੀ ਕੀ ਭੂਮਿਕਾ ਹੈ ?
ਉੱਤਰ-
ਪ੍ਰਤਿਵਰਤੀ ਕਿਰਿਆਵਾਂ ਦਿਮਾਗ਼ ਦੁਆਰਾ ਪਰਿਚਲਿਤ ਨਹੀਂ ਹੁੰਦੀਆਂ । ਇਹ ਸੁਖਮਨਾ ਦੁਆਰਾ ਨਿਯੰਤਰਿਤ ਪੇਸ਼ੀਆਂ ਦੀ ਅਣਇੱਛਤ ਕਿਰਿਆਵਾਂ ਹੁੰਦੀਆਂ ਹਨ ਜੋ ਪ੍ਰੇਰਤ ਦੀ ਪ੍ਰਤੀਕਿਰਿਆ ਵਿਚ ਹੁੰਦੀ ਹੈ । ਇਹ ਕਿਰਿਆਵਾਂ ਚਾਹੇ ਦਿਮਾਗ਼ ਦੀ ਇੱਛਾ ਦੇ ਬਿਨਾਂ ਹੁੰਦੀਆਂ ਹਨ ਪਰ ਦਿਮਾਗ਼ ਤਕ ਇਸਦੀ ਸੂਚਨਾ ਪਹੁੰਚਦੀ ਹੈ ਜਿੱਥੇ ਸੋਚਣ ਵਿਚਾਰਨ ਦੀ ਪ੍ਰਕਿਰਿਆ ਹੁੰਦੀ ਹੈ ।

ਪ੍ਰਸ਼ਨ 6.
ਪੌਦਾ ਹਾਰਮੋਨ ਕੀ ਹੈ ?
ਉੱਤਰ-
ਪੌਦਾ ਹਾਰਮੋਨ (Plant Harmones) – ਇਹ ਵੱਖ-ਵੱਖ ਪ੍ਰਕਾਰ ਦੇ ਰਸਾਇਣਿਕ ਪਦਾਰਥ ਹਨ ਜੋ ਪੌਦਿਆਂ ਦੇ ਵਾਧੇ ਅਤੇ ਵਿਭੇਦਨ ਸੰਬੰਧੀ ਕਿਰਿਆਵਾਂ ਤੇ ਨਿਯੰਤਰਨ ਕਰਦੇ ਹਨ ਉਨ੍ਹਾਂ ਨੂੰ ਪੌਦਾ ਹਾਰਮੋਨ ਕਹਿੰਦੇ ਹਨ । ਪੌਦਾ ਹਾਰਮੋਨ ਕਈ ਪ੍ਰਕਾਰ ਦੇ ਹੁੰਦੇ ਹਨ । ਆਂਕਸਿਨ (Auxin), ਜਿੱਥੇਰੇਲਿਨ (Gibberllins), ਸਾਈਟੋਕਾਈਨਿਨ (Cytokinins), ਐਬਸਿਲਿਕ ਐਸਿਡ (Abscisic acid) ਆਦਿ ਪੌਦਾ ਹਾਰਮੋਨ ਹਨ ।

PSEB 10th Class Science Solutions Chapter 7 ਕਾਬੂ ਅਤੇ ਤਾਲਮੇਲ

ਪ੍ਰਸ਼ਨ 7.
ਛੂਈ-ਮੂਈ ਪੌਦੇ ਦੀਆਂ ਪੱਤੀਆਂ ਦੀ ਗਤੀ, ਪ੍ਰਕਾਸ਼ ਵਲ ਕਰੂੰਬਲਾਂ ਦੀ ਗਤੀ ਤੋਂ ਕਿਵੇਂ ਭਿੰਨ ਹੈ ?
ਉੱਤਰ-
ਛੂਈ-ਮੂਈ ਪੌਦਿਆਂ ਤੇ ਪ੍ਰਕਾਸ਼ ਅਨੁਵਰਤਨੀ ਗਤੀ ਦਾ ਅਸਰ ਪੈਂਦਾ ਹੈ । ਪੌਦੇ ਦਾ ਕਰੂੰਬਲ ਬਹੁਤ ਧੀਮੀ ਗਤੀ ਨਾਲ ਪ੍ਰਕਾਸ਼ ਆਉਣ ਵਾਲੀ ਦਿਸ਼ਾ ਵਿਚ ਵਾਧਾ ਕਰਦਾ ਹੈ ਪਰ ਇਸਦੇ ਪੱਤੇ ਛੂ ਲੈਣ ਦੀ ਅਨੁਕਿਰਿਆ ਦੇ ਪ੍ਰਤੀ ਬਹੁਤ ਹੀ ਸੰਵੇਦਨਸ਼ੀਲ ਹਨ । ਛੂਹਣ ਦੀ ਸੂਚਨਾ ਇਸਦੇ ਵੱਖ-ਵੱਖ ਭਾਗਾਂ ਨੂੰ ਬਹੁਤ ਤੇਜ਼ੀ ਨਾਲ ਪ੍ਰਾਪਤ ਹੋ ਜਾਂਦੀ ਹੈ । ਪੋਦੇ ਇਸ ਸੂਚਨਾ ਨੂੰ ਇਕ ਸੈੱਲ ਤੋਂ ਦੂਸਰੇ ਸੈੱਲ ਤਕ ਸੰਚਾਰਿਤ ਕਰਨ ਲਈ ਬਿਜਲੀ ਰਸਾਇਣ ਸਾਧਨ ਦੀ ਵਰਤੋਂ ਕਰਦੇ ਹਨ । ਇਸ ਵਿਚ ਸੂਚਨਾਵਾਂ ਦੇ ਚਲਣ ਦੇ ਲਈ ਕੋਈ ਖ਼ਾਸ ਕਿਸਮ ਦੇ ਟਿਸ਼ ਨਹੀਂ ਹੁੰਦੇ । ਇਸ ਲਈ ਇਹ ਪਾਣੀ ਦੀ ਮਾਤਰਾ ਵਿਚ ਪਰਿਵਰਤਨ ਕਰਕੇ ਆਪਣੇ ਪੱਤਿਆਂ ਨੂੰ ਸੁੰਗੜ ਕੇ ਆਕਾਰ ਬਦਲ ਲੈਂਦੇ ਹਨ ।
PSEB 10th Class Science Solutions Chapter 7 ਕਾਬੂ ਅਤੇ ਤਾਲਮੇਲ 3

ਪ੍ਰਸ਼ਨ 8.
ਇਕ ਪੌਦਾ ਹਾਰਮੋਨ ਦਾ ਉਦਾਹਰਨ ਦਿਓ ਜੋ ਵਾਧੇ ਲਈ ਉਤੇਜਿਤ ਕਰਦਾ ਹੈ ।
ਉੱਤਰ-
ਆਕਸਿਨ (Auxin)-ਇਕ ਪੌਦਾ ਹਾਰਮੋਨ ਹੈ ਜੋ ਪੌਦਿਆਂ ਵਿੱਚ ਵਾਧੇ ਨੂੰ ਉਤੇਜਿਤ ਕਰਦਾ ਹੈ ।

ਪ੍ਰਸ਼ਨ 9.
ਕਿਸੇ ਸਹਾਰੇ ਦੇ ਚੌਹਾਂ ਪਾਸੇ ਵੱਲ ਤੰਦੜਿਆਂ ਦੇ ਵਾਧੇ ਵਿੱਚ ਆਕਸਿਨ ਕਿਵੇਂ ਸਹਾਇਤਾ ਕਰਦਾ ਹੈ ?
ਉੱਤਰ-
ਜਦੋਂ ਵਾਧਾ ਕਰਦਾ ਪੌਦਾ ਪ੍ਰਕਾਸ਼ ਵੱਲ ਜਾਂਦਾ ਹੈ ਤਾਂ ਆਂਕਸਿਨ ਨਾਮ ਦਾ ਪੌਦਾ ਹਾਰਮੋਨ ਤਣੇ ਦੇ ਅਗਲੇ ਭਾਗ ਵਿਚ ਸੰਸਲੇਸ਼ਿਤ ਹੁੰਦਾ ਹੈ ਅਤੇ ਸੈੱਲਾਂ ਦੀ ਲੰਬਾਈ ਵਿਚ ਵਾਧਾ ਕਰਦਾ ਹੈ । ਜਦੋਂ ਪੌਦੇ ਤੇ ਇਕ ਪਾਸੇ ਪ੍ਰਕਾਸ਼ ਆ ਰਿਹਾ ਹੋਵੇ ਤਾਂ ਆਕਸਿਨ ਵਿਸਰਿਤ ਹੋ ਕੇ ਤਣੇ ਤੋਂ ਦੂਰ ਵਾਲੀ ਦਿਸ਼ਾ ਵਿਚ
ਸਹਾਰਾ ਆਕਸਿਨ ਦਾ ਸਾਂਦਰਨ ਸੈੱਲਾਂ ਨੂੰ ਲੰਬਾਈ ਵਿਚ ਵੱਧਣ ਲਈ ਉਦੈਪਤ ਕਰਦਾ ਹੈ ਅਤੇ ਉਹ ਤੰਦੜੇ ਦੀ ਸਹਾਇਤਾ ਨਾਲ ਕਿਸੇ ਦੂਸਰੇ ਪੌਦੇ ਜਾਂ ਬਾੜ ਦੇ ਉੱਪਰ ਚੜਦਾ ਹੈ । ਇਹ ਤੰਦੜਾ ਸਪਰਸ਼ ਦੇ ਲਈ ਸੰਵੇਦਨਸ਼ੀਲ ਹੈ । ਜਦੋਂ ਇਹ ਕਿਸੇ ਆਧਾਰ ਦੇ ਸੰਪਰਕ ਵਿਚ ਆਉਂਦੇ ਹਨ ਤਾਂ ਤੰਦੜੇ ਦਾ ਉਹ ਭਾਗ ਤੇਜ਼ੀ ਨਾਲ ਵਾਧਾ ਕਰਦਾ ਹੈ ਜੋ ਵਸਤੂ ਤੋਂ ਦੂਰ ਰਹਿੰਦਾ ਹੈ ਅਤੇ ਉਹ ਵਸਤੂ ਨੂੰ ਚਾਰੋਂ ਪਾਸੇ ਤੋਂ ਜਕੜ ਲੈਂਦਾ ਹੈ ।
PSEB 10th Class Science Solutions Chapter 7 ਕਾਬੂ ਅਤੇ ਤਾਲਮੇਲ 4

ਪ੍ਰਸ਼ਨ 10.
ਜਲ ਅਨੁਵਰਤਨ ਦਰਸਾਉਣ ਲਈ ਇੱਕ ਪ੍ਰਯੋਗ ਸੈੱਟ ਕਰੋ ।
ਉੱਤਰ-
ਲੱਕੜੀ ਦਾ ਬਣਿਆ ਇਕ ਲੰਬਾ ਡੱਬਾ ਲਓ । ਇਸ ਵਿਚ ਮਿੱਟੀ ਅਤੇ ਖਾਦ ਦਾ ਮਿਸ਼ਰਨ ਭਰੋ । ਇਸਦੇ ਇਕ ਸਿਰੇ ਤੇ ਇਕ
ਪੌਦਾ ਲਗਾਓ । ਡੱਬੇ ਵਿਚ ਪੌਦੇ ਦੇ ਉਲਟ ਦਿਸ਼ਾ ਵਿਚ ਇਕ ਕੀਪ ਮਿੱਟੀ ਵਿਚ ਗੱਡ ਦਿਓ । ਪੌਦੇ ਨੂੰ ਉਸੇ ਕੀਪ ਦੇ ਦੁਆਰਾ ਰੋਜ਼ ਪਾਣੀ ਦਿਓ । ਲਗਭਗ ਇਕ ਹਫਤੇ ਬਾਅਦ ਪੌਦੇ ਦੇ ਨੇੜੇ ਦੀ ਮਿੱਟੀ ਹਟਾ ਕੇ ਧਿਆਨ ਨਾਲ ਦੇਖੋ । ਪੌਦੇ ਦੀਆਂ ਜੜਾਂ ਦਾ ਵਾਧਾ ਉਸੇ ਦਿਸ਼ਾ ਵਿਚ ਦਿਖਾਈ ਦੇਵੇਗੀ ਜਿਸ ਦਿਸ਼ਾ ਵਿਚ ਕੀਪ
ਚਿੱਤਰ-ਜਲ ਅਨੁਵਰਤਨ ਦਰਸਾਉਣ ਦਾ ਪ੍ਰਯੋਗ ਦੁਆਰਾ ਪੌਦੇ ਦੀ ਸਿੰਚਾਈ ਕੀਤੀ ਸੀ ।
PSEB 10th Class Science Solutions Chapter 7 ਕਾਬੂ ਅਤੇ ਤਾਲਮੇਲ 5

ਪ੍ਰਸ਼ਨ 11.
ਜੰਤੂਆਂ ਵਿੱਚ ਰਸਾਇਣਿਕ ਤਾਲਮੇਲ ਕਿਵੇਂ ਹੁੰਦਾ ਹੈ ?
ਉੱਤਰ-
ਜੰਤੂਆਂ ਵਿਚ ਅੰਦਰ-ਰਿਸਾਵੀ ਗੰਥੀਆਂ ਖ਼ਾਸ ਰਸਾਇਣਾਂ ਨੂੰ ਪੈਦਾ ਕਰਦੀਆਂ ਹਨ । ਇਹ ਰਸਾਇਣ ਜਾਂ ਹਾਰਮੋਨ ਜੰਤੂਆਂ ਨੂੰ ਸੂਚਨਾਵਾਂ ਸੰਚਰਿਤ ਕਰਨ ਦੇ ਸਾਧਨ ਦੇ ਰੂਪ ਵਿਚ ਵਰਤੇ ਜਾਂਦੇ ਹਨ । ਐਨਲ ਰੰਥੀ ਤੋਂ ਨਿਕਲੇ ਐਡਰੀਨਲਿਨ ਹਾਰਮੋਨ ਸਿੱਧਾ ਲਹੂ ਵਿਚ ਮਿਲ ਜਾਂਦਾ ਹੈ ਅਤੇ ਸਰੀਰ ਦੇ ਵੱਖ-ਵੱਖ ਭਾਗਾਂ ਤੱਕ ਪਹੁੰਚ ਜਾਂਦਾ ਹੈ । ਟਿਸ਼ੂਆਂ ਵਿਚ ਖ਼ਾਸ ਗੁਣ ਹੁੰਦੇ ਹਨ ਜੋ ਆਪਣੇ ਲਈ ਜ਼ਰੂਰੀ ਹਾਰਮੋਨਾਂ ਨੂੰ ਪਹਿਚਾਣ ਕੇ ਉਨ੍ਹਾਂ ਦੀ ਵਰਤੋਂ ਬਾਹਰੀ ਜਾਂ ਅੰਦਰਲੀ ਪੱਧਰ ‘ਤੇ ਕਰਦੇ ਹਨ । ਖ਼ਾਸ ਤਰ੍ਹਾਂ ਦੇ ਕੰਮਾਂ ਨੂੰ ਕਰਨ ਵਾਲੇ ਅੰਗਾਂ ਨਾਲ ਤਾਲਮੇਲ ਕਰ ਕੇ ਹਾਰਮੋਨ ਆਪਣਾ ਖ਼ਾਸ ਅਸਰ ਦਿਖਾ ਦਿੰਦੇ ਹਨ ।

PSEB 10th Class Science Solutions Chapter 7 ਕਾਬੂ ਅਤੇ ਤਾਲਮੇਲ

ਪ੍ਰਸ਼ਨ 12.
ਆਇਓਡੀਨ ਯੁਕਤ ਲੂਣ ਦੇ ਉਪਯੋਗ ਦੀ ਸਲਾਹ ਕਿਉਂ ਦਿੱਤੀ ਜਾਂਦੀ ਹੈ ?
ਉੱਤਰ-
ਥਾਇਰਾਇਡ ਗ੍ਰੰਥੀ (Thyroid Gland) – ਥਾਇਰਾਈਡ ਗ੍ਰੰਥੀ ਨੂੰ ਹਾਰਮੋਨ ਬਣਾਉਣ ਲਈ ਆਇਓਡੀਨ ਦੀ ਲੋੜ ਹੁੰਦੀ ਹੈ | ਸਾਡੇ ਸਰੀਰ ਵਿਚ ਪ੍ਰੋਟੀਨ ਅਤੇ ਵਸਾ ਦੇ ਢਾਹ-ਉਸਾਰੂ ਨੂੰ ਥਾਇਰਾਕਸਿਨ ਹਾਰਮੋਨ ਨਿਯੰਤਰਿਤ ਕਰਦਾ ਹੈ । ਇਹ ਵਾਧੇ ਦੇ ਸੰਤੁਲਨ ਲਈ ਜ਼ਰੂਰੀ ਹੁੰਦਾ ਹੈ । ਜੋ ਸਾਡੇ ਭੋਜਨ ਵਿਚ ਆਇਓਡੀਨ ਦੀ ਕਮੀ ਰਹੇਗੀ ਤਾਂ ਸਾਨੂੰ ਗਿੱਲੜ ਰੋਗ (Goitre) ਹੋ ਜਾਵੇਗਾ । ਇਸ ਬਿਮਾਰੀ ਦੇ ਲੱਛਣ ਫੁੱਲੀ ਹੋਈ ਗਰਦਨ ਜਾਂ ਬਾਹਰ ਵਲ ਉੱਭਰੇ ਹੋਏ ਨੇਤਰ ਗੋਲਕ ਨਮਕ ਦੀ ਵਰਤੋਂ ਦੀ ਸਲਾਹ ਦਿੱਤੀ ਜਾਂਦੀ ਹੈ ।

ਪ੍ਰਸ਼ਨ 13.
ਜਦੋਂ ਐਡਰੀਨਾਲਿਨ ਦਾ ਲਹੂ ਵਿੱਚ ਰਿਸਾਓ ਹੁੰਦਾ ਹੈ ਤਾਂ ਸਾਡੇ ਸਰੀਰ ਵਿੱਚ ਕੀ ਪ੍ਰਤੀਕਿਰਿਆ ਹੁੰਦੀ ਹੈ ? ਉੱਤਰ-ਐਡਰੀਨਾਲਿਨ ਨੂੰ ਆਪਾਤਕਾਲ ਹਾਰਮੋਨ ਵੀ ਕਹਿੰਦੇ ਹਨ । ਜਦੋਂ ਕੋਈ ਵਿਅਕਤੀ ਡਰ ਜਾਂ ਤਣਾਅ ਦੀ ਸਥਿਤੀ ਵਿਚ ਹੁੰਦਾ ਹੈ ਤਾਂ ਸਰੀਰ ਖੁਦ ਹੀ ਐਡਰੀਨਾਲਿਨ ਹਾਰਮੋਨ ਨੂੰ ਵੱਡੀ ਮਾਤਰਾ ਵਿਚ ਰਿਸਾਓ ਕਰ ਦਿੰਦਾ ਹੈ ਤਾਂਕਿ ਵਿਅਕਤੀ ਆਪਾਤਕਾਲ ਦਾ ਸਾਹਮਣਾ ਕਰ ਸਕੇ । ਇਸ ਨਾਲ ਦਿਲ ਦੀ ਧੜਕਨ ਵਧ ਜਾਂਦੀ ਹੈ ਤਾਂਕਿ ਸਾਡੀਆਂ ਪੇਸ਼ੀਆਂ ਨੂੰ ਵੱਧ ਆਕਸੀਜਨ ਦੀ ਆਪੂਰਤੀ ਹੋ ਸਕੇ । ਪਾਚਨ ਪ੍ਰਣਾਲੀ ਅਤੇ ਚਮੜੀ ਵਿਚ ਲਹੂ ਦੀ ਆਪੂਰਤੀ ਘੱਟ ਹੋ ਜਾਂਦੀ ਹੈ । ਇਨ੍ਹਾਂ ਅੰਗਾਂ ਦੇ ਸਿਰੇ ਦੀਆਂ ਧਮਣੀਆਂ ਦੇ ਆਸ-ਪਾਸ ਦੀ ਪੇਸ਼ੀ ਸੁੰਗੜ ਜਾਂਦੀ ਹੈ । ਇਹ ਲਹੁ ਦੀ ਦਿਸ਼ਾ ਨੂੰ ਸਾਡੀਆਂ ਕੰਕਾਲ ਪੇਸ਼ੀਆਂ ਵੱਲ ਕਰ ਦਿੰਦੀ ਹੈ । ਡਾਇਆਫਰਾਮ ਅਤੇ ਪਸਲੀਆਂ ਦੀ ਪੇਸ਼ੀਆਂ ਦੇ ਸੁੰਗੜਨ ਨਾਲ ਸਾਹ ਤੇਜ਼ ਚਲਣ ਲਗਦੀ ਹੈ । ਇਹ ਸਾਰੀਆਂ ਕਿਰਿਆਵਾਂ ਮਿਲ ਕੇ ਜੰਤੁ ਸਰੀਰ ਨੂੰ ਸਥਿਤੀ ਨਾਲ ਨਿਪਟਨ ਲਈ ਤਿਆਰ ਕਰਦੀਆਂ ਹਨ ।

ਪ੍ਰਸ਼ਨ 14.
ਸ਼ੱਕਰ ਰੋਗ ਦੇ ਕੁਝ ਰੋਗੀਆਂ ਦਾ ਇਲਾਜ ਇੰਸੁਲਿਨ ਦਾ ਇੰਜੈਕਸ਼ਨ ਲਗਾ ਕੇ ਕਿਉਂ ਕੀਤਾ ਜਾਂਦਾ ਹੈ ?
ਉੱਤਰ-
ਇੰਸੁਲਿਨ (Insulin)-ਉਹ ਹਾਰਮੋਨ ਹੈ ਜੋ ਪੈਨਕਰੀਆਜ਼ ਵਿਚ ਪੈਦਾ ਹੁੰਦਾ ਹੈ । ਇਹ ਲਹੂ ਵਿਚ ਸ਼ਕਰ ਦੇ ਪੱਧਰ ਨੂੰ ਨਿਯੰਤਰਿਤ ਕਰਨ ਵਿਚ ਸਹਾਇਤਾ ਦਿੰਦਾ ਹੈ । ਜੇ ਇਹ ਠੀਕ ਮਾਤਰਾ ਵਿਚ ਪੈਦਾ ਨਾ ਹੋਵੇ ਤਾਂ ਲਹੂ ਵਿਚ ਸ਼ੱਕਰ ਦਾ ਪੱਧਰ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਤੇ ਕਈ ਹਾਨੀਕਾਰਕ ਪ੍ਰਭਾਵ ਪੈਂਦੇ ਹਨ । ਇਸ ਲਈ ਸ਼ਕਰ ਰੋਗ ਨਾਲ ਪੀੜਤ ਰੋਗੀਆਂ ਦਾ ਇਲਾਜ ਇੰਸੁਲਿਨ ਦਾ ਇੰਜੈਕਸ਼ਨ ਲਾ ਕੇ ਕੀਤਾ ਜਾਂਦਾ ਹੈ । ਇਸ ਨਾਲ ਉਨ੍ਹਾਂ ਦੇ ਲਹੂ ਵਿਚ ਸ਼ਕਰ ਦਾ ਪੱਧਰ ਕਾਬੂ ਵਿਚ ਰਹਿੰਦਾ ਹੈ ।

PSEB 10th Class Science Solutions Chapter 6 ਜੈਵਿਕ ਕਿਰਿਆਵਾਂ

Punjab State Board PSEB 10th Class Science Book Solutions Chapter 6 ਜੈਵਿਕ ਕਿਰਿਆਵਾਂ Textbook Exercise Questions and Answers.

PSEB Solutions for Class 10 Science Chapter 6 ਜੈਵਿਕ ਕਿਰਿਆਵਾਂ

PSEB 10th Class Science Guide ਜੈਵਿਕ ਕਿਰਿਆਵਾਂ Textbook Questions and Answers

ਪ੍ਰਸ਼ਨ 1.
ਮਨੁੱਖ ਵਿਚ ਗੁਰਦੇ ਇੱਕ ਤੰਤਰ ਦਾ ਭਾਗ ਹਨ ਜੋ ਸੰਬੰਧਿਤ ਹੈ :
(a) ਪੋਸ਼ਣ
(b) ਸਾਹ ਕਿਰਿਆ
(c) ਮਲ-ਤਿਆਗ
(d) ਪਰਿਵਹਿਨ ।
ਉੱਤਰ-
(c) ਮਲ-ਤਿਆਗ ।

ਪ੍ਰਸ਼ਨ 2.
ਪੌਦਿਆਂ ਵਿੱਚ ਜ਼ਾਈਲਮ ਦਾ ਕੰਮ ਹੈ :
(a) ਪਾਣੀ ਦਾ ਪਰਿਵਹਿਨ
(b) ਭੋਜਨ ਦਾ ਪਰਿਵਹਿਨ
(c) ਅਮੀਨੋ ਤੇਜ਼ਾਬ ਦਾ ਪਰਿਵਹਿਨ
(d) ਆਕਸੀਜਨ ਦਾ ਪਰਿਵਹਿਨ ।
ਉੱਤਰ-
(a) ਪਾਣੀ ਦਾ ਪਰਿਵਹਿਨ ।

ਪ੍ਰਸ਼ਨ 3.
ਸਵੈਪੋਸ਼ੀ ਪੋਸ਼ਣ ਲਈ ਜ਼ਰੂਰੀ ਹੈ :
(a) ਕਾਰਬਨ-ਡਾਈਆਕਸਾਈਡ ਅਤੇ ਪਾਣੀ
(b) ਕਲੋਰੋਫਿਲ
(c) ਸੂਰਜ ਦਾ ਪ੍ਰਕਾਸ਼
(d) ਉਪਰੋਕਤ ਸਾਰੇ ।
ਉੱਤਰ-
(d) ਉਪਰੋਕਤ ਸਾਰੇ ।

PSEB 10th Class Science Solutions Chapter 6 ਜੈਵਿਕ ਕਿਰਿਆਵਾਂ

ਪ੍ਰਸ਼ਨ 4.
ਪਾਇਰੂਵੇਟ ਦੇ ਵਿਖੰਡਨ ਨਾਲ ਕਾਰਬਨ-ਡਾਈਆਕਸਾਈਡ, ਪਾਣੀ ਅਤੇ ਤਾਪ ਊਰਜਾ ਦੇਣ ਦੀ ਪ੍ਰਤੀਕਿਰਿਆ ਵਾਪਰਦੀ ਹੈ :
(a) ਸਾਈਟੋਪਲਾਜ਼ਮ ਵਿੱਚ
(b) ਮਾਈਟੋਕਾਨਡਰੀਆ ਵਿੱਚ
(c) ਕਲੋਰੋਪਲਾਸਟ ਵਿੱਚ ।
(d) ਨਿਊਕਲੀਅਸ ਵਿੱਚ ।
ਉੱਤਰ-
(b) ਮਾਈਟੋਕਾਨਡਰੀਆ ਵਿੱਚ ।

ਪ੍ਰਸ਼ਨ 5.
ਸਾਡੇ ਸਰੀਰ ਵਿੱਚ ਫੈਟਸ (ਚਰਬੀ) ਦਾ ਪਾਚਨ ਕਿਵੇਂ ਹੁੰਦਾ ਹੈ ? ਇਹ ਪ੍ਰਕਿਰਿਆ ਕਿੱਥੇ ਹੁੰਦੀ ਹੈ ?
ਉੱਤਰ-
ਮਿਹਦੇ ਤੋਂ ਪ੍ਰਾਪਤ ਤੇਜ਼ਾਬੀ ਅਤੇ ਅੱਧਪਚੇ ਫੈਟਸ ਦਾ ਪਾਚਨ ਛੋਟੀ ਆਂਦਰ ਵਿਚ ਹੁੰਦਾ ਹੈ । ਇਹ ਭਾਗ ਜਿਗਰ ਤੋਂ ਪਿੱਤ ਰਸ ਪ੍ਰਾਪਤ ਕਰਦਾ ਹੈ । ਇਸਨੂੰ ਪੈਂਕਰਿਆਟਿਕ ਰਸ ਤੋਂ ਲਾਈਪੇਜ਼ ਪ੍ਰਾਪਤ ਹੋ ਜਾਂਦੀ ਹੈ । ਪੈਂਕਰਿਆਟਿਕ ਐਂਜ਼ਾਈਮ ਦੀ ਕਿਰਿਆ ਲਈ ਪਿੱਤ ਰਸ ਇਸ ਨੂੰ ਖਾਰੀ ਬਣਾਉਂਦਾ ਹੈ । ਛੋਟੀ ਵਸਾ ਵਿਚ ਵਸਾ ਵੱਡੀਆਂ ਗੋਲੀਕਾਵਾਂ ਦੇ ਰੂਪ ਵਿਚ ਹੁੰਦਾ ਹੈ ਜਿਸ ਕਾਰਨ ਉਸ ਵਿੱਚ ਐਂਜਾਈਮ ਦਾ ਕੰਮ ਮੁਸ਼ਕਿਲ ਹੋ ਜਾਂਦਾ ਹੈ । ਪਿੱਤ ਰਸ ਉਨ੍ਹਾਂ ਨੂੰ ਛੋਟੀਆਂ-ਛੋਟੀਆਂ ਗੋਲੀਕਾਵਾਂ ਵਿਚ ਤੋੜ ਦਿੰਦਾ ਹੈ । ਜਿਸ ਨਾਲ ਐਂਜ਼ਾਈਮ ਦੀ ਕਿਰਿਆਸ਼ੀਲਤਾ ਵੱਧ ਜਾਂਦੀ ਹੈ । ਪੈਂਕਰੀਆਸ ਤੋਂ ਪ੍ਰਾਪਤ ਹੋਣ ਵਾਲੇ ਪੈਂਕਰਿਆਟਿਕ ਰਸ ਵਿੱਚ ਇਮਲਸੀਕ੍ਰਿਤ ਵਸਾ ਦਾ ਪਾਚਨ ਕਰਨ ਲਈ ਲਾਈਪੇਜ਼ ਐਂਜ਼ਾਈਮ ਹੁੰਦਾ ਹੈ । ਛੋਟੀ ਆਂਦਰ ਦੀ ਭਿੱਤੀ ਵਿੱਚ ਗ੍ਰੰਥੀ ਹੁੰਦੀ ਹੈ ਜੋ ਆਂਦਰ ਰਸ ਦਾ ਰਿਸਾਓ ਕਰਦੀ ਹੈ ਜੋ ਵਸਾ ਨੂੰ ਵਸਾ ਐਸਿਡ ਅਤੇ ਗਲਿਸਰਾਲ ਵਿਚ ਬਦਲ ਦਿੰਦੀ ਹੈ ।

ਪ੍ਰਸ਼ਨ 6.
ਭੋਜਨ ਦੇ ਪਾਚਨ ਵਿੱਚ ਲਾਰ ਦੀ ਕੀ ਮਹੱਤਤਾ ਹੈ ? (ਮਾਂਡਲ ਪੇਪਰੇ)
ਉੱਤਰ-
ਲਾਰ ਦੀ ਮਹੱਤਤਾ-ਭੋਜਨ ਦੇ ਪਾਚਨ ਵਿੱਚ ਲਾਰ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੈ । ਲਾਰ ਇਕ ਰਸ ਹੈ ਜੋ ਤਿੰਨ ਜੋੜੀ ਲਾਰ ਗੰਥੀਆਂ ਤੋਂ ਮੂੰਹ ਵਿਚ ਪੈਦਾ ਹੁੰਦਾ ਹੈ । ਲਾਰ ਵਿਚ ਅਮਾਈਲੋਜ਼ (Amylase) ਨਾਮ ਦਾ ਐਂਜ਼ਾਈਮ ਹੁੰਦਾ ਹੈ ਜੋ ਸਟਾਰਚ ਦੇ ਗੁੰਝਲਦਾਰ ਅਣੂ ਨੂੰ ਲਾਰ ਦੇ ਨਾਲ ਪੂਰੀ ਤਰ੍ਹਾਂ ਮਿਲਾ ਦਿੰਦਾ ਹੈ । ਲਾਰ ਦੇ ਮੁੱਖ ਕਾਰਜ ਹਨ-

  1. ਇਹ ਮੂੰਹ ਦੇ ਖੋਲ ਨੂੰ ਸਾਫ਼ ਰੱਖਦੀ ਹੈ ।
  2. ਇਹ ਮੂੰਹ ਦੇ ਖੋਲ ਵਿਚ ਚਿਕਨਾਈ ਪੈਦਾ ਕਰਦੀ ਹੈ, ਜਿਸ ਨਾਲ ਚਬਾਉਂਦੇ ਸਮੇਂ ਰਗੜ ਘੱਟ ਹੁੰਦੀ ਹੈ ।
  3. ਇਹ ਭੋਜਨ ਨੂੰ ਚੀਕਣਾ ਅਤੇ ਮੁਲਾਇਮ ਬਣਾਉਂਦੀ ਹੈ ।
  4. ਇਹ ਭੋਜਨ ਨੂੰ ਪਚਾਉਣ ਵਿਚ ਮੱਦਦ ਕਰਦੀ ਹੈ ।

ਪ੍ਰਸ਼ਨ 7.
ਸਵੈਪੋਸ਼ੀ ਪੋਸ਼ਨ ਲਈ ਜ਼ਰੂਰੀ ਪਰਸਥਿਤੀਆਂ ਕਿਹੜੀਆਂ ਹਨ ਅਤੇ ਇਸਦੇ ਸਹਿ-ਉਪਜ ਕੀ ਹਨ ?
ਉੱਤਰ-
ਸਵੈਪੋਸ਼ੀ ਪੋਸ਼ਨ ਦੇ ਲਈ ਪ੍ਰਕਾਸ਼ ਸੰਸ਼ਲੇਸ਼ਣ ਜ਼ਰੂਰੀ ਹੈ । ਹਰੇ ਪੌਦੇ ਸੂਰਜ ਦੇ ਪ੍ਰਕਾਸ਼ ਦੀ ਮੌਜੂਦਗੀ ਵਿਚ ਕਲੋਰੋਫਿਲ ਨਾਮਕ ਵਰਣਕ ਤੋਂ O2 ਅਤੇ ਪਾਣੀ ਦੁਆਰਾ ਕਾਰਬੋਹਾਈਡਰੇਟ ਦਾ ਨਿਰਮਾਣ ਕਰਦੇ ਹਨ । ਇਸ ਕਿਰਿਆ ਵਿਚ ਆਕਸੀਜਨ ਗੈਸ ਬਾਹਰ ਨਿਕਲਦੀ ਹੈ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 1
ਸਵੈਪੋਸ਼ੀ ਪੋਸ਼ਣ ਲਈ ਜ਼ਰੂਰੀ ਹਾਲਤਾਂ ਹਨ-ਸੂਰਜੀ ਪ੍ਰਸ਼, ਕਲੋਰੋਫਿਲ, ਕਾਰਬਨ-ਡਾਈਆਕਸਾਈਡ ਅਤੇ ਪਾਣੀ ॥ ਇਸਦੇ ਉਤਪਾਦ ਪਾਣੀ ਅਤੇ ਆਕਸੀਜਨ ਹਨ ।

ਪ੍ਰਸ਼ਨ 8.
ਆਕਸੀ-ਸੁਆਸ ਕਿਰਿਆ ਅਤੇ ਅਣ-ਆਕਸੀ ਸੁਆਸ ਕਿਰਿਆ ਵਿਚਕਾਰ ਕੀ ਅੰਤਰ ਹਨ ?
ਉੱਤਰ-
ਆਕਸੀ-ਸੁਆਸ ਕਿਰਿਆ (Aerobic Respiration) ਅਤੇ ਅਣ-ਆਕਸੀ ਸੁਆਸ ਕਿਰਿਆ (Anaerobic Respiration) ਵਿਚ ਅੰਤਰ

ਆਕਸੀ-ਸੁਆਸ ਕਿਰਿਆ ਅਣ-ਆਕਸੀ ਸੁਆਸ ਕਿਰਿਆ
(1) ਇਹ ਕਿਰਿਆ ਆਕਸੀਜਨ ਦੀ ਮੌਜੂਦਗੀ ਵਿਚ ਹੁੰਦੀ ਹੈ । (1) ਇਹ ਕਿਰਿਆ ਆਕਸੀਜਨ ਦੀ ਗੈਰ-ਮੌਜੂਦਗੀ ਵਿਚ ਹੁੰਦੀ ਹੈ ।
(2) ਇਹ ਕਿਰਿਆ ਸੈੱਲਾਂ ਦੇ ਜੀਵ ਤ੍ਰ ਅਤੇ ਮਾਈਟੋ-ਕਾਂਡਰੀਆ ਦੋਵਾਂ ਵਿਚ ਪੂਰਨ ਹੁੰਦੀ ਹੈ । (2) ਇਹ ਕਿਰਿਆ ਸਿਰਫ਼ ਜੀਵ ਤ੍ਰ ਵਿਚ ਹੀ ਪੂਰੀ ਹੁੰਦੀ ਹੈ ।
(3) ਇਸ ਕਿਰਿਆ ਵਿਚ ਗੁਲੂਕੋਜ਼ ਦਾ ਪੂਰੀ ਤਰ੍ਹਾਂ ਆਕਸੀਕਰਨ ਹੁੰਦਾ ਹੈ । (3) ਇਸ ਕਿਰਿਆ ਵਿਚ ਗੁਲੂਕੋਜ਼ ਦਾ ਅਪੂਰਣ ਆਕਸੀਕਰਨ ਹੁੰਦਾ ਹੈ ।
(4) ਇਸ ਕਿਰਿਆ ਵਿਚ CO2 ਅਤੇ H2O ਬਣਦਾ ਹੈ । (4) ਇਸ ਕਿਰਿਆ ਵਿਚ ਐਲਕੋਹਲ ਅਤੇ CO2 ਬਣਦੀ ਹੈ ।
(5) ਇਸ ਕਿਰਿਆ ਵਿਚ ਲਕੋਜ਼ ਦੇ ਇਕ ਅਣ ਵਿਚ ਵਿਚ 38 ATP ਅਣੁ ਮੁਕਤ ਹੁੰਦੇ ਹਨ । (5) ਇਸ ਕਿਰਿਆ ਵਿਚ ਗੁਲੂਕੋਜ਼ ਦੇ ਇਕ ਅਣੂ 2 ATP ਅਣੂ ਮੁਕਤ ਹੁੰਦੇ ਹਨ ।
(6) ਗਲੂਕੋਜ਼ ਦੇ ਇਕ ਅਣੂ ਦੇ ਪੂਰੀ ਤਰ੍ਹਾਂ ਆਕਸੀਕਰਨ ਤੋਂ 673 ਕਿਲੋ ਕੈਲੋਰੀ ਊਰਜਾ ਮੁਕਤ ਹੁੰਦੀ ਹੈ । (6) ਗੁਲੂਕੋਜ਼ ਦੇ ਅਣੁ ਅਧੂਰੇ ਆਕਸੀਕਰਨ ਨਾਲ 21 ਕਿਲੋ ਕੈਲੋਰੀ ਊਰਜਾ ਮੁਕਤ ਹੁੰਦੀ ਹੈ ।
(7) ਇਸ ਕਿਰਿਆ ਨੂੰ ਹੇਠ ਲਿਖੇ ਸਮੀਕਰਨ ਦੁਆਰਾ ਦਿਖਾਇਆ ਜਾ ਸਕਦਾ ਹੈ- C6H12O6 + 6O2 → 6CO2 + 6H2O + 673 Kcal (7) ਇਸ ਕਿਰਿਆ ਨੂੰ ਹੇਠ ਲਿਖੇ ਸਮੀਕਰਨ ਦੁਆਰਾ ਦਿਖਾਇਆ ਜਾ ਸਕਦਾ ਹੈ- C6H12O6 → 2C2H5OH +2CO2 + 21 Kcal

ਕੁਝ ਜੀਵ ਹਵਾ ਦੀ ਗੈਰ-ਮੌਜੂਦਗੀ ਵਿਚ ਸਾਹ ਲੈਂਦੇ ਹਨ, ਜਿਵੇਂ-ਯੀਸਟ (Yeast) ।

PSEB 10th Class Science Solutions Chapter 6 ਜੈਵਿਕ ਕਿਰਿਆਵਾਂ

ਪ੍ਰਸ਼ਨ 9.
ਗੈਸਾਂ ਦੇ ਵਧੇਰੇ ਵਟਾਂਦਰੇ ਲਈ ਐਲਵਿਓਲਾਈ ਦੀ ਬਣਤਰ ਕਿਵੇਂ ਹੈ ?
ਉੱਤਰ-
ਸਾਹ ਤੰਤਰ ਵਿਚ ਫੇਫੜੇ ਦੇ ਅੰਦਰ ਕਈ ਛੋਟੀਆਂ-ਛੋਟੀਆਂ ਨਲੀਆਂ ਦਾ ਵਿਭਾਜਿਤ ਰੂਪ ਹੁੰਦਾ ਹੈ ਜੋ ਅੰਤ ਵਿਚ ਗੁਬਾਰਿਆਂ ਵਰਗੀ ਰਚਨਾ ਵਿਚ ਬਦਲ ਜਾਂਦਾ ਹੈ, ਜਿਸ ਨੂੰ ਐਲਵਿਓਲਾਈ (Alveoli) ਕਹਿੰਦੇ ਹਨ । ਇਹ ਇਕ ਸਤਹਿ ਉਪਲੱਬਧ ਕਰਦੀ ਹੈ ਜਿਸ ਨਾਲ ਗੈਸਾਂ ਦਾ ਐਲਵਿਓਲਾਈ ਹੋ ਸਕੇ । ਜੇ ਐਲਵਿਓਲਾਈ ਦੀ ਸਤਹਿ ਨੂੰ ਫੈਲਾਅ ਦਿੱਤਾ ਜਾਵੇ ਤਾਂ ਇਹ ਲਗਭਗ 80 ਵਰਗ ਮੀਟਰ ਖੇਤਰ ਨੂੰ ਢੱਕ ਸਕਦੀਆਂ ਹਨ । ਐਲਵਿਓਲਾਈ ਦੀ ਭਿੱਤੀ ਵਿਚ ਲਹੂ ਵਹਿਕਾਵਾਂ ਦਾ ਬਹੁਤ ਫੈਲਿਆ ਜਾਲ ਹੁੰਦਾ ਹੈ । ਜਦੋਂ ਅਸੀਂ ਸਾਹ ਅੰਦਰ ਲੈਂਦੇ ਹਾਂ ਤਾਂ ਪਸਲੀਆਂ ਉੱਪਰ ਉੱਠ ਜਾਂਦੀਆਂ ਹਨ ਅਤੇ ਸਾਡਾ ਡਾਇਆਫਰਾਮ ਚਪਟਾ ਹੋ ਜਾਂਦਾ ਹੈ ਜਿਸ ਨਾਲ ਛਾਤੀ ਗੁਹਾ ਵੱਡੀ ਹੋ ਜਾਂਦੀ ਹੈ । ਇਸ ਕਾਰਨ ਹਵਾ ਫੇਫੜੇ ਦੇ ਅੰਦਰ ਸੋਖ ਲਈ ਜਾਂਦੀ ਹੈ । ਲਹੁ ਸਰੀਰ ਵਿਚੋਂ ਲਿਆਂਦੀ ਗਈ CO2 ਐਲਵਿਓਲਾਈ ਨੂੰ ਦੇ ਦਿੰਦਾ ਹੈ | ਐਲਵਿਓਲਾਈ ਲਹੁ ਵਾਹਿਕਾ ਵਿਚੋਂ ਆਕਸੀਜਨ ਲੈ ਕੇ ਸਰੀਰ ਦੀਆਂ ਸਾਰੇ ਸੈੱਲਾਂ ਤੱਕ ਪਹੁੰਚਾ ਦਿੰਦੇ ਹਨ ।

ਪ੍ਰਸ਼ਨ 10.
ਸਾਡੇ ਸਰੀਰ ਵਿੱਚ ਹੀਮੋਗਲੋਬਿਨ ਦੀ ਘਾਟ ਦੇ ਕੀ ਸਿੱਟੇ ਹੋ ਸਕਦੇ ਹਨ ?
ਉੱਤਰ-
ਸਾਡੇ ਸਰੀਰ ਵਿਚ ਹੀਮੋਗਲੋਬੀਨ ਦੀ ਕਮੀ ਨਾਲ ਲਹੂ ਦੀ ਕਮੀ (anaemia) ਹੋ ਜਾਂਦੀ ਹੈ । ਸਾਨੂੰ ਸਾਹ ਲਈ ਲੋੜੀਂਦੀ ਆਕਸੀਜਨ ਦੀ ਪ੍ਰਾਪਤੀ ਨਹੀਂ ਹੋਵੇਗੀ ਜਿਸ ਕਾਰਨ ਅਸੀਂ ਜਲਦੀ ਥੱਕ ਜਾਵਾਂਗੇ | ਸਾਡਾ ਭਾਰ ਘੱਟ ਜਾਵੇਗਾ । ਰੰਗ ਪੀਲਾ ਪੈ ਜਾਵੇਗਾ । ਸਾਨੂੰ ਕਮਜ਼ੋਰੀ ਦਾ ਅਹਿਸਾਸ ਹੋਵੇਗਾ ।

ਪ੍ਰਸ਼ਨ 11.
ਮਨੁੱਖ ਵਿੱਚ ਲਹੂ ਗੇੜ ਪ੍ਰਣਾਲੀ ਵਿੱਚ ਦੂਹਰੇ ਚੱਕਰ ਦੀ ਵਿਆਖਿਆ ਕਰੋ । ਇਹ ਕਿਉਂ ਜ਼ਰੂਰੀ ਹੈ ?
ਉੱਤਰ-
ਦਿਲ ਦੋ ਭਾਗਾਂ ਵਿਚ ਵੰਡਿਆ ਹੁੰਦਾ ਹੈ, ਇਸ ਦਾ ਸੱਜਾ ਅਤੇ ਖੱਬਾ ਭਾਗ ਜੋ ਆਕਸੀਜਨਿਤ ਅਤੇ ਅਣਆਕਸੀਜਨਿਤ ਲਹੂ ਨੂੰ ਆਪਸ ਵਿਚ ਮਿਲਣ ਤੋਂ ਰੋਕਣ ਵਿਚ ਉਪਯੋਗੀ ਸਿੱਧ ਹੁੰਦਾ ਹੈ । ਇਸ ਤਰ੍ਹਾਂ ਦਾ ਵਟਾਂਦਰਾ ਸਰੀਰ ਨੂੰ ਵੱਡੇ ਪੱਧਰ ਤੇ ਆਕਸੀਜਨ ਦੀ ਪੂਰਤੀ ਕਰਾਉਂਦਾ ਹੈ । ਜਦੋਂ ਇੱਕ ਹੀ ਚੱਕਰ ਵਿੱਚ ਲਹੂ ਦੁਆਰਾ ਦਿਲ ਵਿਚ ਜਾਂਦਾ ਹੈ ਤਾਂ ਉਸ ਨੂੰ ਦੂਹਰਾ ਚੱਕਰ ਕਹਿੰਦੇ ਹਨ । ਇਸਨੂੰ ਇਸ ਪ੍ਰਕਾਰ ਸਮਝਿਆ ਜਾ ਸਕਦਾ ਹੈ-

ਆਕਸੀਜਨ ਨੂੰ ਪ੍ਰਾਪਤ ਕਰਕੇ ਲਹੂ ਫੇਫੜੇ ਵਿੱਚ ਆ ਜਾਂਦਾ ਹੈ । ਇਸ ਲਹੂ ਨੂੰ ਪ੍ਰਾਪਤ ਕਰਦੇ ਸਮੇਂ ਖੱਬਾ ਆਰੀਕਲ ਸਥਿਰ ਰਹਿੰਦਾ ਹੈ । ਫਿਰ ਇਹ ਸੁੰਗੜਦਾ ਹੈ ਤਾਂ ਖੱਬਾ ਵੈਂਟਰੀਕਲ ਫੈਲਦਾ ਹੈ ਅਤੇ ਲਹੂ ਉਸ ਵਿੱਚ ਦਾਖ਼ਲ ਹੋ ਜਾਂਦਾ ਹੈ । ਆਪਣੀ ਵਾਰੀ ਤੇ ਜਦੋਂ ਖੱਬਾ ਵੈਂਟਰੀਕਲ ਸੁੰਗੜਦਾ ਹੈ ਤਾਂ ਲਹੂ ਸਰੀਰ ਵਿਚ ਪੰਪ ਹੋ ਜਾਂਦਾ ਹੈ । ਜਦੋਂ ਸੱਜਾ ਆਰੀਕਲ ਫੈਲਦਾ ਹੈ ਤਾਂ ਸਰੀਰ ਵਿੱਚੋਂ ਬਿਨਾਂ ਆਕਸੀਜਨ ਵਾਲਾ ਲਹੂ ਇਸ ਵਿਚ ਆ ਜਾਂਦਾ ਹੈ, ਜਿਵੇਂ ਹੀ ਸੱਜਾ ਆਰੀਕਲ ਸੁੰਗੜਦਾ ਹੈ, ਹੇਠਾਂ ਵਾਲਾ ਸੱਜਾ ਵੈਂਟਰੀਕਲ ਫੈਲ ਜਾਂਦਾ ਹੈ । ਇਹ ਲਹੁ ਨੂੰ ਸੱਜੇ ਕੈਂਟਰੀਕਲ ਵਿਚ ਭੇਜ ਦਿੰਦਾ ਹੈ ਜੋ ਲਹੁ ਨੂੰ ਆਕਸੀਜਨ ਪ੍ਰਾਪਤ ਕਰਨ ਲਈ ਫੇਫੜੇ ਵਿੱਚ ਪੰਪ ਕਰ ਦਿੰਦਾ ਹੈ । ਆਰੀਕਲ ਦੇ ਮੁਕਾਬਲੇ ਵੈਂਟਰੀਕਲ ਦੀ ਪੇਸ਼ੀ ਛਿੱਤੀ ਮੋਟੀ ਹੁੰਦੀ ਹੈ ਕਿਉਂਕਿ ਵੈਂਟਰੀਕਲ ਨੇ ਪੂਰੇ ਸਰੀਰ ਵਿਚ ਲਹੂ ਭੇਜਣਾ ਹੁੰਦਾ ਹੈ । ਜਦੋਂ ਆਰੀਕਲ ਜਾਂ ਵੈਂਟਰੀਕਲ ਸੁੰਗੜਦੇ ਹਨ ਤਾਂ ਵਾਲਣ ਉਲਟੀ ਦਿਸ਼ਾ ਵਿਚ ਲਹੂ ਦੇ ਪ੍ਰਵਾਹ ਨੂੰ ਰੋਕਣਾ ਯਕੀਨੀ ਬਣਾਉਂਦਾ ਹੈ ।

ਦੋਹਰੇ ਪਰਿਵਹਿਨ ਦਾ ਸੰਬੰਧ ਲਹੁ ਪਰਿਵਹਿਣ ਨਾਲ ਹੈ । ਪਰਿਵਹਿਨ ਦੇ ਸਮੇਂ ਲਹੁ ਦੋ ਵਾਰ ਦਿਲ ਵਿੱਚੋਂ ਲੰਘਦਾ ‘ ਹੈ । ਅਸ਼ੁੱਧ ਲਹੂ ਸੱਜੇ ਕੈਂਟਰੀਕਲ ਤੋਂ ਫੇਫੜਿਆਂ ਵਿੱਚ ਜਾਂਦਾ ਹੈ ਅਤੇ ਸ਼ੁੱਧ ਹੋ ਕੇ ਖੱਬੇ ਆਰੀਕਲ ਵਿੱਚ ਜਾਂਦਾ ਹੈ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 2
PSEB 10th Class Science Solutions Chapter 6 ਜੈਵਿਕ ਕਿਰਿਆਵਾਂ 3
ਇਸ ਨੂੰ ਪਲਮੋਨਰੀ ਪਰਿਸੰਚਰਣ ਕਹਿੰਦੇ ਹਨ ।

ਸ਼ੁੱਧ ਹੋਣ ਤੋਂ ਬਾਅਦ ਲਹੂ ਸੱਜੇ ਆਰੀਕਲ ਤੋਂ ਪੂਰੇ ਸਰੀਰ ਵਿਚ ਚਲਾ ਜਾਂਦਾ ਹੈ ਅਤੇ ਫਿਰ ਅਸ਼ੁੱਧ ਹੋ ਕੇ ਖੱਬੇ ਵੈਂਟਰੀਕਲ ਵਿਚ ਪ੍ਰਵੇਸ਼ ਕਰ ਜਾਂਦਾ ਹੈ । ਇਸ ਨੂੰ ਦੋਹਰਾ ਲਹੂ ਚੱਕਰ
PSEB 10th Class Science Solutions Chapter 6 ਜੈਵਿਕ ਕਿਰਿਆਵਾਂ 4
ਦੋਹਰੀ ਲਹੂ ਚੱਕਰ ਪ੍ਰਣਾਲੀ ਨੂੰ ਹੇਠ ਦਿੱਤੇ ਚਿੱਤਰਾਂ ਵਿੱਚ ਸਾਫ਼ ਰੂਪ ਵਿਚ ਦੇਖਿਆ ਜਾ ਸਕਦਾ ਹੈ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 5

ਦੂਹਰੇ ਲਹੂ ਚੱਕਰ ਦੇ ਕਾਰਨ ਸਰੀਰ ਨੂੰ ਕਾਫ਼ੀ ਮਾਤਰਾ ਵਿਚ ਆਕਸੀਜਨ ਮਿਲ ਜਾਂਦੀ ਹੈ । ਉੱਚ ਊਰਜਾ ਦੀ ਪ੍ਰਾਪਤੀ ਹੁੰਦੀ ਹੈ ਜਿਸ ਨਾਲ ਸਰੀਰ ਦਾ ਉੱਚਿਤ ਤਾਪਮਾਨ ਬਣਿਆ ਰਹਿੰਦਾ ਹੈ ।

ਜ਼ਰੂਰਤ ਦਾ ਕਾਰਨ – ਸਾਡੇ ਦਿਲ ਵਿਚ ਚਾਰ ਖਾਨੇ ਹੁੰਦੇ ਹਨ । ਇਸ ਨਾਲ ਸਾਡੇ ਅੰਗਾਂ ਨੂੰ ਆਕਸੀਜਨ ਯੁਕਤ ਲਹੁ ਦੀ ਪ੍ਰਾਪਤੀ ਸੰਭਵ ਹੋ ਜਾਂਦੀ ਹੈ ਇਸ ਤਰ੍ਹਾਂ ਸਰੀਰ ਦਾ ਸਹੀ ਤਾਪਮਾਨ ਬਣਿਆ ਰਹਿੰਦਾ ਹੈ ।

ਪ੍ਰਸ਼ਨ 12.
ਜ਼ਾਇਲਮ ਅਤੇ ਫਲੋਇਮ ਵਿੱਚ ਪਦਾਰਥਾਂ ਦੇ ਪਰਿਵਹਿਨ ਵਿੱਚ ਕੀ ਅੰਤਰ ਹੈ ?
ਉੱਤਰ-
ਜ਼ਾਈਲਮ ਨਿਰਜੀਵ ਟਿਸ਼ੂ ਹੈ । ਇਹ ਜੜ੍ਹਾਂ ਅਤੇ ਘੁਲੇ ਹੋਏ ਲੂਣਾਂ ਨੂੰ ਪੱਤਿਆਂ ਵਿਚ ਪਹੁੰਚਾਉਂਦਾ ਹੈ । ਫਲੋਇਮ ਸਜੀਵ ਟਿਸ਼ੂ ਹੈ । ਇਹ ਪੱਤਿਆਂ ਵਿਚ ਤਿਆਰ ਕਾਰਬੋਹਾਈਡੇਟਾਂ ਨੂੰ ਪੌਦੇ ਦੇ ਸਾਰੇ ਭਾਗਾਂ ਤੱਕ ਪਹੁੰਚਾਉਂਦਾ ਹੈ । ਜ਼ਾਈਲਮ ਉੱਪਰ ਵੱਲ ਗਤੀ ਕਰਨ ਵਿਚ ਸਹਾਇਤਾ ਕਰਦਾ ਹੈ ਅਤੇ ਫਲੋਇਮ ਹੇਠਾਂ ਵੱਲ ਗਤੀ ਕਰਨ ਵਿਚ ।

PSEB 10th Class Science Solutions Chapter 6 ਜੈਵਿਕ ਕਿਰਿਆਵਾਂ

ਪ੍ਰਸ਼ਨ 13.
ਫੇਫੜਿਆਂ ਵਿੱਚ ਐਲਵਿਓਲਾਈ ਅਤੇ ਗੁਰਦਿਆਂ ਵਿਚ ਨੈਫ਼ਾਨਜ਼ ਦੇ ਕੰਮ ਦੀ ਤੁਲਨਾ ਬਣਤਰ ਅਤੇ ਕਾਰਜ ਦੇ ਅਧਾਰ ਤੇ ਕਰੋ ।
ਉੱਤਰ-

ਫੇਫੜਿਆਂ ਵਿੱਚ ਐਲਵਿਓਲਾਈ ਗੁਰਦਿਆਂ ਵਿੱਚ ਨੈਫ਼ਾਨਜ਼
(1) ਮਨੁੱਖੀ ਸਰੀਰ ਵਿੱਚ ਮੌਜੂਦ ਦੋਵੇਂ ਫੇਫੜਿਆਂ ਵਿਚ ਬਹੁਤ ਮਾਤਰਾ ਵਿਚ ਐਲਵਿਓਲਾਈ ਹੁੰਦੀਆਂ ਹਨ । (1) ਮਨੁੱਖੀ ਸਰੀਰ ਵਿਚ ਦੋ ਗੁਰਦੇ ਹੁੰਦੇ ਹਨ । ਹਰ ਗੁਰਦੇ ਵਿਚ ਲਗਭਗ 10 ਲੱਖ ਨੇ ਫਰਾਨ (Nephrons) ਹੁੰਦੇ ਹਨ ।
(2) ਹਰ ਐਲਵਿਓਲਾਈ ਪਿਆਲੇ ਦੇ ਆਕਾਰ ਦੀ ਹੁੰਦੀ ਹੈ । (2) ਹਰ ਨੇਫਰਾਨ ਬਾਰੀਕ ਧਾਗੇ ਦੀ ਆਕ੍ਰਿਤੀ ਵਰਗਾ ਹੁੰਦਾ ਹੈ ।
(3) ਐਲਵਿਓਲਾਈ ਦੂਹਰੀ ਦੀਵਾਰ ਤੋਂ ਬਣੀ ਹੁੰਦੀ ਹੈ । (3) ਨੇਫਰਾਨ ਦੇ ਇੱਕ ਸਿਰੇ ਤੇ ਪਿਆਲੇ ਦੇ ਆਕਾਰ ਦੀ ਰਚਨਾ (ਬੋਮੈਨਕੈਪਸਿਊਲ) ਮੌਜੂਦ ਹੁੰਦੀ ਹੈ ।
(4) ਐਲਵਿਓਲਾਈ ਦੀਆਂ ਦੋਵੇਂ ਦੀਵਾਰਾਂ ਵਿਚ ਲਹੂ ਕੋਸ਼ਕਾਵਾਂ ਦਾ ਸਘਨ ਜਾਲ ਵਿਛਿਆ ਰਹਿੰਦਾ ਹੈ । (4) ਬੋਮੈਨ ਕੈਪਸਿਉਲ ਵਿਚ ਲਹੁ ਕੋਸ਼ਿਕਾਵਾਂ ਦਾ ਗੁੱਛਾ ਮੌਜੂਦ ਹੁੰਦਾ ਹੈ ਜਿਸ ਨੂੰ ਸੈਲੀ ਗੁੱਛਾ ਕਹਿੰਦੇ ਹਨ ।
(5) ਐਲਵਿਓਲਾਈ ਹਵਾ ਭਰਨ ਤੇ ਫੈਲ ਜਾਂਦੀਆਂ ਹਨ । (5) ਨੇਫਰਾਨ ਵਿਚ ਅਜਿਹੀ ਕਿਰਿਆ ਨਹੀਂ ਹੁੰਦੀ ।
(6) ਇੱਥੇ ਲਹੂ ਦੀਆਂ ਲਾਲ ਲਹੂ ਕਣਿਕਾਵਾਂ ਵਿੱਚ ਹਿਮੋਗਲੋਬਿਨ ਆਕਸੀਜਨ ਪ੍ਰਾਪਤ ਕਰ ਲੈਂਦੀਆਂ ਹਨ ਅਤੇ ਪਲਾਜ਼ਮਾ ਵਿਚ ਮੌਜੂਦ ਕਾਰਬਨ-ਡਾਈਆਕਸਾਈਡ ਐਲਵਿਓਲਾਈ ਵਿੱਚ ਚਲੀ ਜਾਂਦੀ ਹੈ । (6) ਸੈਲੀ ਗੁੱਛੇ ਵਿੱਚ ਮੌਜੂਦ ਫਾਲਤੂ ਪਦਾਰਥ ਛਾਣੇ ਜਾਂਦੇ ਹਨ ।
(7) ਐਲਵਿਓਲਾਈ ਵਿੱਚ ਗੈਸਾਂ ਦੀ ਅਦਲਾ-ਬਦਲੀ ਦੇ ਬਾਅਦ ਫੇਫੜਿਆਂ ਦੇ ਸੁੰਗੜਨ ਨਾਲ ਐਲਵਿਓਲਾਈ ਵਿੱਚ ਭਰੀ ਹਵਾ ਸਰੀਰ ਤੋਂ ਬਾਹਰ ਨਿਕਲ ਜਾਂਦੀ ਹੈ । (7) ਮੂਤਰ ਵਹਿਣੀਆਂ ਵਿਚੋਂ ਨਾਲ ਮੂਤਰ ਵਹਿਕੇ ਮੂਤਰ ਮਸਾਨੇ ਵਿੱਚ ਇਕੱਠਾ ਹੋ ਜਾਂਦਾ ਹੈ ਅਤੇ ਉੱਥੇ ਮੂਤਰ-ਮਾਰਗ ਦੁਆਰਾ ਸਰੀਰ ਵਿਚੋਂ ਬਾਹਰ ਕੱਢ ਦਿੱਤਾ

ਜਾਂਦਾ ਹੈ ।

Science Guide for Class 10 PSEB ਜੈਵਿਕ ਕਿਰਿਆਵਾਂ InText Questions and Answers

ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ

ਪ੍ਰਸ਼ਨ 1.
ਮਨੁੱਖਾਂ ਜਿਹੇ ਬਹੁਸੈੱਲੀ ਜੀਵਾਂ ਨੂੰ ਆਕਸੀਜਨ ਦੀ ਲੋੜ ਪੂਰੀ ਕਰਨ ਵਿੱਚ ਵਿਸਰਣ ਕਿਉਂ ਕਾਫ਼ੀ ਨਹੀਂ ?
ਉੱਤਰ-
ਬਸੈੱਲੀ ਜੀਵਾਂ ਵਿੱਚ ਉਨ੍ਹਾਂ ਦੀ ਸਿਰਫ਼ ਬਾਹਰੀ ਚਮੜੀ ਦੇ ਸੈੱਲ ਅਤੇ ਛੇਦ ਹੀ ਆਸ-ਪਾਸ ਦੇ ਵਾਤਾਵਰਨ ਨਾਲ ਸਿੱਧੇ ਸੰਬੰਧਿਤ ਹੁੰਦੇ ਹਨ । ਉਨ੍ਹਾਂ ਸਾਰੇ ਸੈੱਲ ਅਤੇ ਅੰਦਰਲੇ ਅੰਗ ਸਿੱਧੇ ਆਪਣੇ ਆਸ-ਪਾਸ ਦੇ ਵਾਤਾਵਰਨ ਨਾਲ ਸੰਬੰਧਿਤ ਨਹੀਂ ਰਹਿ ਸਕਦੇ । ਇਹ ਆਕਸੀਜਨ ਦੀ ਆਪਣੀ ਜ਼ਰੂਰਤ ਪੂਰੀ ਕਰਨ ਲਈ ਵਿਸਰਣ ਤੇ ਨਿਰਭਰ ਨਹੀਂ ਕਰ ਸਕਦੇ । ਸਾਹ, ਗੈਸਾਂ ਦੀ ਅਦਲੀ-ਬਦਲੀ ਅਤੇ ਹੋਰ ਕਾਰਜਾਂ ਲਈ ਪਸਰਨ ਬਹੁਕੈਸ਼ੀ ਜੀਵਾਂ ਦੀਆਂ ਜ਼ਰੂਰਤਾਂ ਦੇ ਲਈ ਬਹੁਤ ਘੱਟ ਅਤੇ ਹੌਲੀ ਹੈ । ਜੇ ਸਾਡੇ ਸਰੀਰ ਵਿੱਚ ਵਿਸ਼ਰਣ ਦੁਆਰਾ ਆਕਸੀਜਨ ਗਤੀ ਕਰਦੀ ਹੈ ਤਾਂ ਸਾਡੇ ਫੇਫੜਿਆਂ ਤੋਂ ਆਕਸੀਜਨ ਦੇ ਇਕ ਅਣੂ ਨੂੰ ਪੈਰ ਦੇ ਅੰਗੂਠੇ ਤੱਕ ਪੁੱਜਣ ਲਈ ਲਗਭਗ 3 ਸਾਲ ਲੱਗ ਜਾਂਦੇ ।

ਪ੍ਰਸ਼ਨ 2.
ਕੋਈ ਵਸਤੂ ਜੀਵਤ ਹੈ, ਇਸਦਾ ਨਿਰਣਾ ਕਰਨ ਲਈ ਅਸੀਂ ਕਿਹੜੇ ਮਾਪਦੰਡ ਦਾ ਉਪਯੋਗ ਕਰਦੇ ਹਾਂ ?
ਉੱਤਰ-
ਸਾਰੀਆਂ ਜਿਉਂਦੀਆਂ ਵਸਤਾਂ ਸਜੀਵ ਹੁੰਦੀਆਂ ਹਨ । ਇਹ ਰੂਪ-ਆਕਾਰ, ਰੰਗ ਆਦਿ ਦੇ ਨਜ਼ਰੀਏ ਵਿਚ ਇੱਕੋ ਜਿਹੇ ਵੀ ਹੁੰਦੇ ਹਨ ਅਤੇ ਵੱਖ-ਵੱਖ ਵੀ । ਪਸ਼ੁ ਗਤੀ ਕਰਦੇ ਹਨ, ਬੋਲਦੇ ਹਨ, ਸਾਹ ਲੈਂਦੇ ਹਨ, ਖਾਂਦੇ ਹਨ, ਵੰਸ਼ ਵਾਧਾ ਕਰਦੇ ਹਨ ਅਤੇ ਮਲ-ਤਿਆਗ ਕਰਦੇ ਹਨ । ਪੇੜ-ਪੌਦੇ ਬੋਲਦੇ ਨਹੀਂ ਹਨ, ਭੁੱਜਦੇ-ਦੌੜਦੇ ਨਹੀਂ ਹਨ ਪਰ ਫਿਰ ਵੀ ਸਜੀਵ ਹਨ | ਵਧੇਰੇ ਸੂਖ਼ਮ ਪੱਧਰ ‘ਤੇ ਹੋਣ ਵਾਲੀਆਂ ਗਤੀਆਂ ਦਿਖਾਈ ਨਹੀਂ ਦਿੰਦੀਆਂ । ਅਣੂਆਂ ਦੀ ਗਤੀ ਨਾ ਹੋਣ ਦੀ ਅਵਸਥਾ ਵਿਚ ਵਸਤੂ ਨੂੰ ਨਿਰਜੀਵ ਮੰਨਿਆ ਜਾਂਦਾ ਹੈ । ਜੇ ਵਸਤੂ ਵਿਚ ਅਣੂ ਗਤੀ ਕਰਦੇ ਹੋਣ ਤਾਂ ਵਸਤੂ ਸਜੀਵ ਮੰਨੀ ਜਾਂਦੀ ਹੈ ।
ਇਸ ਲਈ ਕੋਈ ਵਸਤੂ ਸਜੀਵ ਹੈ, ਇਸਦਾ ਨਿਰਣਾ ਕਰਨ ਲਈ ਸਭ ਤੋਂ ਵਧੇਰੇ ਮਾਪਦੰਡ ਗਤੀ ਹੈ ।

PSEB 10th Class Science Solutions Chapter 6 ਜੈਵਿਕ ਕਿਰਿਆਵਾਂ

ਪ੍ਰਸ਼ਨ 3.
ਕਿਸੇ ਜੀਵ ਦੁਆਰਾ ਕਿਹੜੀ ਬਾਹਰਲੀ ਕੱਚੀ ਸਮੱਗਰੀ ਦੀ ਵਰਤੋਂ ਕੀਤੀ ਜਾਂਦੀ ਹੈ ?
ਉੱਤਰ-
ਕਿਸੇ ਜੀਵ ਦੁਆਰਾ ਜਿਹੜੀ ਕੱਚੀ ਸਮੱਗਰੀ ਦੀ ਵਰਤੋਂ ਕੀਤੀ ਜਾਂਦੀ ਹੈ, ਉਹ ਹੈ-

  1. ਊਰਜਾ ਪ੍ਰਾਪਤੀ ਲਈ ਉੱਚਿਤ ਪੋਸ਼ਣ
  2. ਸਾਹ ਲਈ ਉੱਚਿਤ ਮਾਤਰਾ ਵਿਚ ਆਕਸੀਜਨ ।
  3. ਭੋਜਨ ਦੇ ਸਹੀ ਪਾਚਨ ਅਤੇ ਹੋਰ ਜੈਵ-ਪ੍ਰਕਿਰਿਆਵਾਂ ਲਈ ਪਾਣੀ ।

ਪ੍ਰਸ਼ਨ 4.
ਜੀਵਨ ਦੀ ਰੱਖਿਆ ਲਈ ਤੁਸੀਂ ਕਿਹੜੀਆਂ ਕਿਰਿਆਵਾਂ ਨੂੰ ਜ਼ਰੂਰੀ ਸਮਝਦੇ ਹੋ ?
ਉੱਤਰ-
ਜੀਵਨ-ਰੱਖਿਆ ਲਈ ਜੋ ਪ੍ਰਕਿਰਿਆਵਾਂ ਜ਼ਰੂਰੀ ਮੰਨੀਆਂ ਜਾਣੀਆਂ ਚਾਹੀਦੀਆਂ ਹਨ, ਉਹ ਹਨ-ਪੋਸ਼ਣ, ਸਾਹ, ਪਰਿਵਹਿਣ ਅਤੇ ਉਤਸਰਜਨ ।

ਪ੍ਰਸ਼ਨ 5.
ਸਵੈਪੋਸ਼ੀ ਪੋਸ਼ਣ ਅਤੇ ਪਰਪੋਸ਼ੀ ਪੋਸ਼ਣ ਵਿੱਚ ਕੀ ਅੰਤਰ ਹਨ ?
ਉੱਤਰ-
ਸਵੈਪੋਸ਼ੀ ਪੋਸ਼ਣ ਅਤੇ ਪਰਪੋਸ਼ੀ (ਪਰਪੋਸ਼ੀ) ਪੋਸ਼ਣ ਵਿਚ ਅੰਤਰ-

ਸਵੈਪੋਸ਼ੀ ਪੋਸ਼ਣ ਪਰਪੋਸ਼ੀ ਪੋਸ਼ਣ
ਉਹ ਜੀਵ ਜੋ ਪ੍ਰਕਾਸ਼ ਸੰਸ਼ਲੇਸ਼ਣ ਦੀ ਕਿਰਿਆ ਦੁਆਰਾ ਸਰਲ ਅਕਾਰਬਨਿਕ ਤੋਂ ਗੁੰਝਲਦਾਰ ਕਾਰਬਨਿਕ ਪਦਾਰਥਾਂ ਦਾ ਨਿਰਮਾਣ ਕਰਕੇ ਆਪਣਾ ਪੋਸ਼ਣ ਕਰਦੇ ਹਨ, ਸਵੈਪੋਸ਼ੀ ਜੀਵ (autotrophs) ਕਹਾਉਂਦੇ ਹਨ ।

ਉਦਾਹਰਨ-ਹਰੇ ਪੌਦੇ, ਯੁਗਲੀਨਾ ।

ਉਹ ਜੀਵ ਜੋ ਕਾਰਬਨਿਕ ਪਦਾਰਥ ਅਤੇ ਊਰਜਾ ਨੂੰ ਆਪਣੇ ਭੋਜਨ ਪਦਾਰਥ ਦੇ ਰੂਪ ਵਿਚ ਹੋਰ ਜੀਵਤ ਜਾਂ ਮ੍ਰਿਤ ਪੌਦਿਆਂ ਜਾਂ ਜੰਤੂਆਂ ਤੋਂ ਪ੍ਰਾਪਤ ਕਰਦੇ ਹਨ, ਪਰਪੋਸ਼ੀ ਜੀਵ (Heterotrophs) ਕਹਾਉਂਦੇ ਹਨ ।

ਉਦਾਹਰਨ-ਯੁਗਲੀਨਾ ਨੂੰ ਛੱਡ ਕੇ ਬਾਕੀ ਸਾਰੇ ਜੰਤੂ, ਅਮਰਬੇਲ, ਜੀਵਾਣੁ, ਫੰਗਸ ਆਦਿ ।

ਪ੍ਰਸ਼ਨ 6.
ਪੌਦਾ ਪ੍ਰਕਾਸ਼ ਸੰਸ਼ਲੇਸ਼ਣ ਲਈ ਜ਼ਰੂਰੀ ਕੱਚੀ ਸਮੱਗਰੀ ਕਿੱਥੋਂ ਲੈਂਦਾ ਹੈ ?
ਉੱਤਰ-
ਪੌਦਿਆਂ ਲਈ ਪ੍ਰਕਾਸ਼ ਸੰਸ਼ਲੇਸ਼ਣ ਲਈ ਜ਼ਰੂਰੀ ਕੱਚੀ ਸਮੱਗਰੀ ਕਾਰਬਨ-ਡਾਈਆਕਸਾਈਡ, ਊਰਜਾ, ਖਣਿਜ ਲੂਣ ਅਤੇ ਪਾਣੀ ਹੈ । ਪੌਦੇ ਕਾਰਬਨ-ਡਾਈਆਕਸਾਈਡ ਵਾਤਾਵਰਨ ਤੋਂ ਪ੍ਰਾਪਤ ਕਰਦੇ ਹਨ ਅਤੇ ਪਾਣੀ ਮਿੱਟੀ ਵਿੱਚੋਂ ਲੈਂਦੇ ਹਨ ।

ਪ੍ਰਸ਼ਨ 7.
ਸਾਡੇ ਮਿਹਦੇ ਵਿੱਚ ਤੇਜ਼ਾਬ ਦੀ ਕੀ ਮਹੱਤਤਾ ਹੈ ?
ਉੱਤਰ-
ਮਿਹਦੇ ਦੀ ਮਿਊਕਸ ਵਿੱਚ ਮੌਜੂਦ ਮਿਹਦਾ ਗੰਥੀਆਂ ਤੋਂ ਹਾਈਡਰੋਕਲੋਰਿਕ ਤੇਜ਼ਾਬ ਪੈਦਾ ਹੁੰਦਾ ਹੈ । ਇਹ ਤੇਜ਼ਾਬੀ ਮਾਧਿਅਮ ਤਿਆਰ ਕਰਦਾ ਹੈ ਜੋ ਪੈਪਸਿਨ ਐਂਜ਼ਾਈਮ ਦੀ ਕਿਰਿਆ ਵਿਚ ਸਹਾਇਕ ਹੁੰਦਾ ਹੈ । ਇਹ ਭੋਜਨ ਨੂੰ ਸੜਨ ਤੋਂ ਰੋਕਦਾ ਹੈ । ਇਹ ਭੋਜਨ ਦੇ ਨਾਲ ਆਏ ਜੀਵਾਣੂਆਂ ਨੂੰ ਨਸ਼ਟ ਕਰ ਦਿੰਦਾ ਹੈ । ਭੋਜਨ ਵਿਚ ਮੌਜੂਦ ਕੈਲਸ਼ੀਅਮ ਨੂੰ ਕੋਮਲ ਬਣਾਉਂਦਾ ਹੈ । ਇਹ ਪਾਇਲੋਰਿਕ ਛੇਦ ਦੇ ਖੁੱਲ੍ਹਣ ਅਤੇ ਬੰਦ ਹੋਣ ‘ਤੇ ਕਾਬੂ ਰੱਖਦਾ ਹੈ । ਇਹ ਅਕਿਰਿਆਸ਼ੀਲ ਐਂਜ਼ਾਈਮਾਂ ਨੂੰ ਕਿਰਿਆਸ਼ੀਲ ਅਵਸਥਾ ਵਿੱਚ ਲਿਆਉਂਦਾ ਹੈ ।

ਪ੍ਰਸ਼ਨ 8.
ਪਾਚਕ ਐਂਜ਼ਾਈਮਾਂ ਦਾ ਕੀ ਕਾਰਜ ਹੈ ?
ਉੱਤਰ-
ਐਂਜ਼ਾਈਮ ਉਹ ਜੈਵ ਉਤਪੇਕ ਹੁੰਦੇ ਹਨ ਜੋ ਗੁੰਝਲਦਾਰ ਪਦਾਰਥਾਂ ਨੂੰ ਸਰਲ ਪਦਾਰਥਾਂ ਵਿੱਚ ਖੰਡਿਤ ਕਰਨ ਵਿਚ ਸਹਾਇਤਾ ਪ੍ਰਦਾਨ ਕਰਦੇ ਹਨ । ਇਹ ਪਾਚਨ ਕਿਰਿਆ ਵਿੱਚ ਕਾਰਬੋਹਾਈਡਰੇਟ, ਪ੍ਰੋਟੀਨ ਅਤੇ ਵਸਾ ਦੇ ਪਾਚਨ ਵਿੱਚ ਸਹਾਇਕ ਬਣਦੇ ਹਨ । ਲਾਈਪੇਜ਼ ਨਾਮਕ ਐਂਜ਼ਾਈਮ ਵਸਾ ਨੂੰ ਫੈਟੀ ਤੇਜ਼ਾਬਾਂ ਅਤੇ ਗਲਿਸਰਾਲ ਵਿੱਚ ਬਦਲਦਾ ਹੈ । ਰੇਨਿਨ ਨਾਮ ਦਾ ਐਂਜ਼ਾਈਮ ਕਿਰਿਆ ਕਰਕੇ ਪੇਪਸਿਨ ਦੀ ਸਹਾਇਤਾ ਕਰਦਾ ਹੈ ਅਤੇ ਇਸ ਵਿੱਚ ਦੁੱਧ ਪ੍ਰੋਟੀਨ ਤੇ ਪੇਪਸਿਨ ਦੀ ਕਿਰਿਆਂ ਸੀਮਾ ਵੱਧ ਜਾਂਦੀ ਹੈ । ਪਿੱਤ ਰਸ ਭੋਜਨ ਦੇ ਮਾਧਿਅਮ ਨੂੰ ਖਾਰੀ ਬਣਾ ਕੇ ਵਸਾ ਨੂੰ ਛੋਟੇ-ਛੋਟੇ ਟੁਕੜਿਆਂ ਵਿਚ ਤੋੜ ਦਿੰਦਾ ਹੈ ਅਤੇ ਇਨ੍ਹਾਂ ਦਾ ਇਮਲਸੀਕਰਨ ਕਰਦਾ ਹੈ । ਲੁੱਬਾ ਰਸ ਇਮਲਸ਼ਨ ਬਣੇ ਵਸੀ ਪਦਾਰਥ ਨੂੰ ਵਸਾ ਤੇਜ਼ਾਬ ਅਤੇ ਗਲਿਸਰਾਲ ਵਿਚ ਬਦਲ ਦਿੰਦਾ ਹੈ । ਐਮਾਈਲੇਜ਼ ਭੋਜਨ ਦੇ ਕਾਰਬੋਹਾਈਡਰੇਟਜੇ ਨੂੰ ਮਾਲਟੋਜ ਵਿਚ ਬਦਲ ਦਿੰਦਾ ਹੈ । ਛੋਟੀ ਆਂਦਰ ਦੀਆਂ ਕੰਧਾਂ ਵਿਚ ਪੈਪਟੀਡੇਸ, ਆਂਦਰ ਲਾਈਪੇਜ਼ ਸੁਕਰੇਜ਼, ਮਾਲਟੋਜ਼ ਅਤੇ ਲੈਕਟੋਜ਼ ਨਿਕਲ ਕੇ ਭੋਜਨ ਨੂੰ ਪਚਣ ਵਿਚ ਸਹਾਇਕ ਬਣਦਾ ਹੈ । ਇਹ ਐਂਜ਼ਾਈਮ ਪ੍ਰੋਟੀਨ ਨੂੰ ਅਮੀਨੋ ਐਸਿਡ, ਗੁੰਝਲਦਾਰ ਕਾਰਬੋਹਾਈਡਰੇਟ ਨੂੰ ਗੁਲੂਕੋਜ਼ ਵਿਚ ਅਤੇ ਵਸਾ ਨੂੰ ਵਸਾ ਤੇਜ਼ਾਬ ਅਤੇ ਗਲਿਸਰਾਲ ਵਿੱਚ ਬਦਲ ਦਿੰਦੇ ਹਨ ।

PSEB 10th Class Science Solutions Chapter 6 ਜੈਵਿਕ ਕਿਰਿਆਵਾਂ

ਪ੍ਰਸ਼ਨ 9.
ਪਚੇ ਹੋਏ ਭੋਜਨ ਨੂੰ ਜ਼ਜ਼ਬ ਕਰਨ ਲਈ ਛੋਟੀ ਆਂਦਰ ਨੂੰ ਕਿਵੇਂ ਡਿਜ਼ਾਈਨ ਕੀਤਾ ਗਿਆ ਹੈ ?
ਉੱਤਰ-
ਪਚੇ ਹੋਏ ਭੋਜਨ ਨੂੰ ਛੋਟੀ ਆਂਦਰ ਦੀ ਭਿੱਤੀ ਅਵਸ਼ੋਸ਼ਿਤ ਕਰ ਲੈਂਦੀ ਹੈ । ਛੋਟੀ ਆਂਦਰ ਦੀ ਅੰਦਰਲੀ ਪਰਤ ਤੇ ਉਂਗਲੀ ਵਰਗੇ ਕਈ ਉਭਾਰ ਹੁੰਦੇ ਹਨ, ਜਿਨ੍ਹਾਂ ਨੂੰ ਦੀਰਘ ਰੋਮ ਜਾਂ ਐਲਵਿਓਲਾਈ (Alveoli) ਕਹਿੰਦੇ ਹਨ । ਇਹ ਸੋਖਣ ਦੇ ਸਤਹਿ ਖੇਤਰਫਲ ਨੂੰ ਵਧਾ ਦਿੰਦੇ ਹਨ ।

ਇਨ੍ਹਾਂ ਵਿਚ ਲਹੂ ਵਹਿਣੀਆਂ ਦੀ ਬਹੁਲਤਾ ਹੁੰਦੀ ਹੈ ਜੋ ਭੋਜਨ ਨੂੰ ਅਵਸ਼ੋਸ਼ਿਤ ਜਾਂ ਜ਼ਜ਼ਬ ਕਰਕੇ ਸਰੀਰ ਦੀ ਹਰ ਸੈੱਲ ਤੱਕ ਪਹੁੰਚਾਉਣ ਦਾ ਕਾਰਜ ਕਰਦੇ ਹਨ । ਇੱਥੇ ਇਸਦਾ ਉਪਯੋਗ ਊਰਜਾ ਪ੍ਰਾਪਤ ਕਰਨ, ਨਵੇਂ ਟਿਸ਼ੂਆਂ ਦੇ ਨਿਰਮਾਣ ਕਰਨ ਅਤੇ ਪੁਰਾਣੇ ਟਿਸ਼ੂਆਂ ਦੀ ਮੁਰੰਮਤ ਲਈ ਕੀਤਾ ਜਾਂਦਾ ਹੈ ।

ਪ੍ਰਸ਼ਨ 10.
ਸਾਹ ਕਿਰਿਆ ਲਈ ਆਕਸੀਜਨ ਪ੍ਰਾਪਤ ਕਰਨ ਦੀ ਪੱਖ ਤੋਂ ਇੱਕ ਜਲੀ ਜੀਵ ਦੇ ਟਾਕਰੇ ਵਿੱਚ ਸਥਲੀ ਜੀਵ ਕਿਸ ਪ੍ਰਕਾਰ ਲਾਭ ਵਿੱਚ ਹੈ ?
ਉੱਤਰ-
ਜਲੀ ਜੀਵ ਪਾਣੀ ਵਿਚ ਘੁਲੀ ਹੋਈ ਆਕਸੀਜਨ ਨੂੰ ਸਾਹ ਲਈ ਵਰਤਦੇ ਹਨ । ਪਾਣੀ ਵਿਚ ਘੁਲੀ ਹੋਈ ਆਕਸੀਜਨ ਦੀ ਮਾਤਰਾ ਹਵਾ ਵਿੱਚ ਮੌਜੂਦ ਆਕਸੀਜਨ ਦੀ ਮਾਤਰਾ ਦੀ ਤੁਲਨਾ ਵਿੱਚ ਬਹੁਤ ਘੱਟ ਹੈ । ਇਸ ਲਈ ਜਲੀ ਜੀਵਾਂ ਦੇ ਸਾਹ ਦੀ ਦਰ ਸਥਲੀ ਜੀਵਾਂ ਦੀ ਤੁਲਨਾ ਵਿੱਚ ਵਧੇਰੇ ਤੇਜ਼ ਹੁੰਦੀ ਹੈ । ਮੱਛੀਆਂ ਆਪਣੇ ਮੁੰਹ ਦੁਆਰਾ ਪਾਣੀ ਲੈਂਦੀਆਂ ਹਨ ਅਤੇ ਬਲ ਪੂਰਵਕ ਇਸ ਨੂੰ ਗਲਫੜੇ ਤਕ ਪਹੁੰਚਾਉਂਦੀਆਂ ਹਨ, ਜਿੱਥੇ ਪਾਣੀ ਵਿੱਚ ਘੁਲੀ ਹੋਈ ਆਕਸੀਜਨ ਨੂੰ ਲਹੂ ਪ੍ਰਾਪਤ ਕਰ ਲੈਂਦਾ ਹੈ ।

ਪ੍ਰਸ਼ਨ 11.
ਜੀਵਾਂ ਵਿੱਚ ਗੁਲੂਕੋਜ਼ ਦੇ ਆਕਸੀਕਰਨ ਤੋਂ ਊਰਜਾ ਪ੍ਰਾਪਤ ਕਰਨ ਦੇ ਭਿੰਨ-ਭਿੰਨ ਪੱਥ ਕੀ ਹਨ ?
ਉੱਤਰ-
ਸਾਹ ਇਕ ਗੁੰਝਲਦਾਰ ਅਤੇ ਬਹੁਤ ਜ਼ਰੂਰੀ ਪ੍ਰਕਿਰਿਆ ਹੈ । ਇਸ ਵਿੱਚ ਆਕਸੀਜਨ ਅਤੇ ਕਾਰਬਨ-ਡਾਈਆਕਸਾਈਡ ਦੀ ਅਦਲਾ-ਬਦਲੀ ਹੁੰਦੀ ਹੈ ਅਤੇ ਊਰਜਾ ਮੁਕਤ ਕਰਨ ਲਈ ਭੋਜਨ ਪਦਾਰਥ ਦਾ ਆਕਸੀਕਰਨ ਹੁੰਦਾ ਹੈ ।
C6H12O6 + 6O2 → 6CO2 + 6H2O + ਊਰਜਾ
ਸਾਹ ਇਕ ਜੈਵ ਰਸਾਇਣਿਕ ਕਿਰਿਆ ਹੈ । ਸਾਹ ਕਿਰਿਆ ਦੋ ਪ੍ਰਕਾਰ ਦੀ ਹੁੰਦੀ ਹੈ-

(ੳ) ਆਕਸੀ ਸਾਹ ਕਿਰਿਆ – ਇਸ ਪ੍ਰਕਾਰ ਦੇ ਸਾਹ ਵਿਚ ਵਧੇਰੇ ਪ੍ਰਾਣੀ ਆਕਸੀਜਨ ਦੀ ਵਰਤੋਂ ਕਰਕੇ ਸਾਹ ਲੈਂਦੇ ਹਨ । ਇਸ ਪ੍ਰਕਿਰਿਆ ਵਿਚ ਗੁਲੂਕੋਜ਼ ਪੂਰੀ ਤਰ੍ਹਾਂ ਨਾਲ ਕਾਰਬਨ-ਡਾਈਆਕਸਾਈਡ ਅਤੇ ਪਾਣੀ ਵਿਚ ਵਿਖੰਡਿਤ ਹੋ ਜਾਂਦਾ ਹੈ । ਇਹ ਮਾਈਟੋਕਾਂਡਰੀਆ ਵਿਚ ਹੁੰਦੀ ਹੈ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 6
ਕਿਉਂਕਿ ਇਹ ਪ੍ਰਕਿਰਿਆ ਹਵਾ ਦੀ ਮੌਜੂਦਗੀ ਵਿੱਚ ਹੁੰਦੀ ਹੈ ਇਸ ਲਈ ਇਸ ਨੂੰ ਆਕਸੀ ਸਾਹ ਕਿਰਿਆ ਕਹਿੰਦੇ ਹਨ ।

(ਅ) ਅਣ-ਆਕਸੀ ਸਾਹ ਕਿਰਿਆ – ਇਹ ਸਾਹ ਕਿਰਿਆ ਆਕਸੀਜਨ ਦੀ ਗੈਰ-ਮੌਜੂਦਗੀ ਵਿੱਚ ਹੁੰਦੀ ਹੈ । ਜੀਵਾਣੂ ਅਤੇ ਯੀਸਟ ਇਸ ਕਿਰਿਆ ਰਾਹੀਂ ਸਾਹ ਕਿਰਿਆ ਕਰਦੇ ਹਨ । ਇਸ ਕਿਰਿਆ ਵਿਚ ਈਥਾਈਲ ਅਲਕੋਹਲ, CO2 ਅਤੇ ਊਰਜਾ ਪੈਦਾ ਹੁੰਦੀ ਹੈ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 7

(ੲ) ਆਕਸੀਜਨ ਦੀ ਕਮੀ ਹੋ ਜਾਣ ਤੇ-ਕਈ ਵਾਰ ਸਾਡੇ ਪੇਸ਼ੀ ਸੈੱਲਾਂ ਵਿਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ । ਪਾਉਰੂਵੇਟ ਦੇ ਵਿਖੰਡਨ ਲਈ ਦੂਸਰਾ ਰਸਤਾ ਅਪਣਾਇਆ ਜਾਂਦਾ ਹੈ ਤਾਂ ਪਾਉਰੂਵੇਟ ਇੱਕ ਹੋਰ ਤਿੰਨ ਕਾਰਬਨ ਵਾਲੇ ਅਣੁ ਲੈਕਟਿਕ ਅਮਲ ਵਿਚ ਬਦਲ ਜਾਂਦਾ ਹੈ । ਇਸ ਕਾਰਨ ਅਕੜਾਅ (Cramps) ਹੋ ਜਾਂਦੇ ਹਨ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 8

ਪ੍ਰਸ਼ਨ 12.
ਮਨੁੱਖਾਂ ਵਿੱਚ ਆਕਸੀਜਨ ਅਤੇ ਕਾਰਬਨ-ਡਾਈਆਕਸਾਈਡ ਦਾ ਪਰਿਵਹਿਨ ਕਿਵੇਂ ਹੁੰਦਾ ਹੈ ?
ਉੱਤਰ-
ਜਦੋਂ ਅਸੀਂ ਸਾਹ ਅੰਦਰ ਲੈਂਦੇ ਹਾਂ ਤਾਂ ਸਾਡੀਆਂ ਪਸਲੀਆਂ ਉੱਪਰ ਉੱਠਦੀਆਂ ਹਨ ਅਤੇ ਡਾਇਆਫਰਾਮ ਚਪਟਾ ਹੋ ਜਾਂਦਾ ਹੈ । ਇਸ ਕਾਰਨ ਛਾਤੀ ਦੀ ਖੋੜ ਵੱਡੀ ਹੋ ਜਾਂਦੀ ਹੈ ਅਤੇ ਹਵਾ ਫੇਫੜੇ ਦੇ ਅੰਦਰ ਚਲੀ ਜਾਂਦੀ ਹੈ । ਇਹ ਐਲਵਿਓਲਾਈ ਨੂੰ ਭਰ ਲੈਂਦੀ ਹੈ । ਲਹੁ ਸਾਰੇ ਸਰੀਰ ਵਿੱਚ CO2 ਨੂੰ ਐਲਵਿਓਲਾਈ ਵਿਚ ਛੱਡਣ ਲਈ ਲਿਆਉਂਦਾ ਹੈ । ਐਲਵਿਓਲਾਈ ਲਹੂ ਵਹਿਣੀ ਵਿੱਚੋਂ ਆਕਸੀਜਨ ਲੈ ਕੇ ਸਰੀਰ ਦੇ ਸਾਰੇ ਸੈੱਲਾਂ ਤਕ ਪੁੱਜਦਾ ਹੈ । ਸਾਹ ਚੱਕਰ ਦੇ ਸਮੇਂ ਜਦੋਂ ਹਵਾ ਅੰਦਰ ਅਤੇ ਬਾਹਰ ਹੁੰਦੀ ਹੈ ਤਾਂ ਫੇਫੜਾ ਹਵਾ ਦਾ ਅਵਸ਼ਿਸ਼ਟ ਆਇਤਨ ਰੱਖਦੇ ਹਨ । ਇਸ ਵਿਚ ਆਕਸੀਜਨ ਦੇ ਸੋਖਣ ਅਤੇ ਕਾਰਬਨ-ਡਾਈਆਕਸਾਈਡ ਦੇ ਬਾਹਰ ਨਿਕਲਣ ਲਈ ਕਾਫ਼ੀ ਸਮਾਂ ਮਿਲ ਜਾਂਦਾ ਹੈ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 9

ਪ੍ਰਸ਼ਨ 13.
ਗੈਸਾਂ ਦੇ ਵਟਾਂਦਰੇ ਲਈ ਵਧੇਰੇ ਖੇਤਰਫਲ ਪ੍ਰਾਪਤ ਕਰਨ ਲਈ ਮਨੁੱਖੀ ਫੇਫੜਿਆਂ ਦੀ ਬਣਤਰ ਵਿੱਚ ਕੀ ਖ਼ਾਸ ਗੁਣ ਹੈ ? ਕਿਵੇਂ ਡਿਜ਼ਾਈਨ ਕੀਤਾ ਗਿਆ ਹੈ ?
ਉੱਤਰ-
ਜਦੋਂ ਅਸੀਂ ਸਾਹ ਅੰਦਰ ਲੈਂਦੇ ਹਾਂ ਤਾਂ ਸਾਡੀਆਂ ਪਸਲੀਆਂ ਉੱਪਰ ਉੱਠਦੀਆਂ ਹਨ । ਇਹ ਬਾਹਰ ਵੱਲ ਝੁਕ ਜਾਂਦੀ ਹੈ । ਇਸ ਸਮੇਂ ਡਾਇਆਫਰਾਮ ਦੀਆਂ ਪੇਸ਼ੀਆਂ ਸੁੰਗੜਦੀਆਂ ਹਨ ਅਤੇ ਪੇਟ ਦੀਆਂ ਪੇਸ਼ੀਆਂ ਸਥਿਲ ਹੋ ਜਾਂਦੀਆਂ ਹਨ । ਇਸ ਨਾਲ ਛਾਤੀ ਦੀ ਗੁਹਾ ਦਾ ਖੇਤਰਫਲ ਵੱਧ ਜਾਂਦਾ ਹੈ ਅਤੇ ਨਾਲ ਹੀ ਫੇਫੜਿਆਂ ਦਾ ਖੇਤਰਫਲ ਵੀ ਵੱਧ ਜਾਂਦਾ ਹੈ ਜਿਸ ਦੇ ਨਤੀਜੇ ਵਜੋਂ ਸਾਹ ਪੱਥ ਤੋਂ ਹਵਾ ਅੰਦਰ ਆ ਕੇ ਫੇਫੜਿਆਂ ਵਿਚ ਭਰ ਜਾਂਦੀ ਹੈ ।

PSEB 10th Class Science Solutions Chapter 6 ਜੈਵਿਕ ਕਿਰਿਆਵਾਂ

ਪ੍ਰਸ਼ਨ 14.
ਮਨੁੱਖ ਵਿੱਚ ਪਰਿਵਹਿਨ ਪ੍ਰਣਾਲੀ ਦੇ ਘਟਕ ਕਿਹੜੇ ਹਨ ? ਇਨ੍ਹਾਂ ਘਟਕਾਂ ਦੇ ਕੀ ਕਾਰਜ ਹਨ ?
ਉੱਤਰ-
ਮਨੁੱਖ ਵਿਚ ਪਰਿਵਹਿਨ ਪ੍ਰਣਾਲੀ ਦੇ ਪ੍ਰਮੁੱਖ ਘਟਕ ਹਨ-ਦਿਲ, ਧਮਨੀਆਂ, ਸ਼ਿਰਾਵਾਂ, ਕੋਸ਼ਕਾਵਾਂ, ਲਹੂ, ਲਸੀਕਾ । ਇਨ੍ਹਾਂ ਦੇ ਕੰਮ ਇਸ ਪ੍ਰਕਾਰ ਹਨ-

  1. ਦਿਲ ਇਕ ਪੰਪ ਹੁੰਦਾ ਹੈ ਜੋ ਲਗਾਤਾਰ ਪੂਰੇ ਸਰੀਰ ਨੂੰ ਹੂ ਦੀ ਸਪਲਾਈ ਕਰਦਾ ਹੈ ।
  2. ਧਮਨੀਆਂ (Arteries) ਮੋਟੀ ਕਿੱਤੀ ਵਾਲੀਆਂ ਲਹੁ ਨਾਲੀਆਂ ਹੁੰਦੀਆਂ ਹਨ ਜੋ ਦਿਲ ਦੇ ਸਾਰੇ ਅੰਗਾਂ ਨੂੰ ਲਹੂ ਪਹੁੰਚਾਉਂਦੀਆਂ ਹਨ ।
  3. ਸ਼ਿਰਾਵਾਂ (Veins) ਪਤਲੀ ਛਿੱਤੀ ਵਾਲੀਆਂ ਲਹੂ ਨਾਲੀਆਂ ਹਨ ਜੋ ਲਹੂ ਨੂੰ ਸਰੀਰ ਦੇ ਸਾਰੇ ਭਾਗਾਂ ਤੋਂ ਦਿਲ ਤਕ ਵਾਪਸ ਲਿਆਉਂਦੀਆਂ ਹਨ ।
  4. ਕੇਸ਼ਕਾਵਾਂ (Cappilaries) ਬਹੁਤ ਹੀ ਪਤਲੀਆਂ ਤੇ ਤੰਗ ਨਾਲੀਆਂ ਹਨ ਜੋ ਧਮਨੀਆਂ ਨੂੰ ਸ਼ਿਰਾਵਾਂ ਨਾਲ ਜੋੜਦੀਆਂ ਹਨ ।
  5. ਲਹੂ (Blood) ਇਕ ਤਰਲ ਸੰਯੋਜੀ ਉੱਤਕ ਹੈ ਜੋ ਭੋਜਨ ਆਕਸੀਜਨ, ਫੋਕਟ ਪਦਾਰਥਾਂ ਜਿਵੇਂ ਕਾਰਬਨ-ਡਾਈਆਕਸਾਈਡ ਅਤੇ ਯੂਰੀਆ, ਲੂਣ, ਐਂਜ਼ਾਈਮ ਅਤੇ ਹਾਰਮੋਨਾਂ ਨੂੰ ਸਰੀਰ ਦੇ ਇਕ ਭਾਗ ਤੋਂ ਦੂਜੇ ਭਾਗ ਤਕ ਲੈ ਜਾਂਦੇ ਹਨ ।
  6. ਲਸੀਕਾ (lymph) ਇਕ ਤਰਲ ਪਦਾਰਥ ਹੈ ਜੋ ਹੇਠ ਲਿਖੇ ਕੰਮ ਕਰਦਾ ਹੈ
    • ਲਸੀਕਾ ਟਿਸ਼ੂਆਂ ਤੱਕ ਭੋਜਨ ਪਦਾਰਥਾਂ ਦਾ ਸੰਵਹਿਣ ਕਰਦੀ ਹੈ ।
    • ਟਿਸ਼ੂਆਂ ਤੋਂ ਉਤਸਰਜੀ ਪਦਾਰਥਾਂ ਨੂੰ ਇਕੱਠਾ ਕਰਦੀ ਹੈ ।
    • ਹਾਨੀਕਾਰਕ ਜੀਵਾਣੂਆਂ ਨੂੰ ਨਸ਼ਟ ਕਰਕੇ ਸਰੀਰ ਦੀ ਰੱਖਿਆ ਕਰਦੀ ਹੈ ।
    • ਸਰੀਰ ਦੇ ਜ਼ਖ਼ਮ ਭਰਨ ਵਿਚ ਸਹਾਇਤਾ ਕਰਦੀ ਹੈ ।
    • ਪਚੇ ਵਸਾ ਦਾ ਸੋਖਣ ਕਰਕੇ ਸਰੀਰ ਦੇ ਵੱਖ-ਵੱਖ ਭਾਗਾਂ ਤਕ ਲੈ ਜਾਂਦੀ ਹੈ ।

ਪ੍ਰਸ਼ਨ 15.
ਥਣਧਾਰੀਆਂ ਅਤੇ ਪੰਛੀਆਂ ਵਿੱਚ ਆਕਸੀਜਨ ਯੁਕਤ ਅਤੇ ਆਕਸੀਜਨ ਰਹਿਤ ਲਹੂ ਨੂੰ ਵੱਖ ਰੱਖਣਾ ਕਿਉਂ ਜ਼ਰੂਰੀ ਹੈ ?
ਉੱਤਰ-
ਥਣਧਾਰੀਆਂ ਅਤੇ ਪੰਛੀਆਂ ਵਿਚ ਉੱਚ ਤਾਪਮਾਨ ਨੂੰ ਬਣਾਈ ਰੱਖਣ ਲਈ ਹੋਰਾਂ ਦੀ ਤੁਲਨਾ ਵਿੱਚ ਵਧੇਰੇ ਉਰਜਾ ਦੀ ਜ਼ਰੂਰਤ ਹੁੰਦੀ ਹੈ । ਆਕਸੀਜਨ ਯੁਕਤ ਅਤੇ ਆਕਸੀਜਨ ਰਹਿਤ ਲਹੂ ਨੂੰ ਦਿਲ ਦੇ ਸੱਜੇ ਅਤੇ ਖੱਬੇ ਪਾਸੇ ਵਿਚ ਆਪਸ ਵਿਚ ਮਿਲਣ ਤੋਂ ਰੋਕਣਾ ਬਹੁਤ ਹੀ ਜ਼ਰੂਰੀ ਹੈ । ਇਸ ਪ੍ਰਕਾਰ ਦਾ ਵਟਾਂਦਰਾ ਸਰੀਰ ਨੂੰ ਆਕਸੀਜਨ ਦੀ ਪੂਰਤੀ ਕਰਦਾ ਹੈ ।

ਪ੍ਰਸ਼ਨ 16.
ਉੱਚ ਸੰਗਠਿਤ ਪੌਦਿਆਂ ਵਿਚ ਪਰਿਵਹਿਨ ਪ੍ਰਣਾਲੀ ਦੇ ਕਿਹੜੇ ਘਟਕ ਹਨ ?
ਉੱਤਰ-
ਉੱਚ ਸੰਗਠਿਤ ਪੌਦਿਆਂ ਵਿਚ ਪਰਿਵਹਿਨ ਪ੍ਰਣਾਲੀ ਦੇ ਘਟਕ ਹੇਠ ਲਿਖੇ ਹਨ

  1. ਜਾਈਮ (Xylem) – ਇਹ ਘਟਕ ਪੌਦਿਆਂ ਦੀਆਂ ਜੜ੍ਹਾਂ ਤੋਂ ਪੱਤਿਆਂ ਤੱਕ ਪਾਣੀ ਅਤੇ ਖਣਿਜ ਲੂਣਾਂ ਦਾ ਸੰਵਹਿਣ ਕਰਦਾ ਹੈ ।
  2. ਫਲੋਇਮ (Phloem) – ਇਹ ਘਟਕ ਪ੍ਰਕਾਸ਼ ਸੰਸ਼ਲੇਸ਼ਣ ਪ੍ਰਕਿਰਿਆ ਦੇ ਨਤੀਜੇ ਵਜੋਂ ਪੱਤਿਆਂ ਵਿਚ ਬਣੇ ਕਾਰਬਨਿਕ ਭੋਜਨ ਪਦਾਰਥਾਂ ਅਤੇ ਪੌਦੇ ਹਾਰਮੋਨਸ (Plant harmones) ਦਾ ਪੌਦਿਆਂ ਦੇ ਹੋਰ ਭਾਗਾਂ ਤਕ ਵਹਿਣ ਕਰਦਾ ਹੈ ।

ਪ੍ਰਸ਼ਨ 17.
ਪੌਦਿਆਂ ਵਿੱਚ ਪਾਣੀ ਅਤੇ ਖਣਿਜੀ ਲੂਣਾਂ ਦਾ ਵਹਿਨ ਕਿਵੇਂ ਹੁੰਦਾ ਹੈ ?
ਉੱਤਰ-
ਪੌਦੇ ਸਰੀਰ ਦੇ ਨਿਰਮਾਣ ਲਈ ਜ਼ਰੂਰੀ ਪਾਣੀ ਅਤੇ ਹੋਰ ਜ਼ਰੂਰੀ ਖਣਿਜ ਲੂਣਾਂ ਨੂੰ ਆਪਣੇ ਨੇੜਲੀ ਮਿੱਟੀ ਵਿਚੋਂ ਪ੍ਰਾਪਤ ਕਰਦੇ ਹਨ ।

(1) ਪਾਣੀ – ਹਰ ਪਾਣੀ ਲਈ ਪਾਣੀ ਜੀਵਨ ਦਾ ਆਧਾਰ ਹੈ | ਪੌਦਿਆਂ ਵਿਚ ਪਾਣੀ ਜਾਈਮ ਟਿਸ਼ੂਆਂ ਦੁਆਰਾ ਸਾਰੇ ਭਾਗਾਂ ਵਿਚ ਜਾਂਦਾ ਹੈ । ਜੜਾਂ ਵਿੱਚ ਧਾਗੇ ਵਰਗੀਆਂ ਬਾਰੀਕ ਰਚਨਾਵਾਂ ਦੀ ਬਹੁ-ਗਿਣਤੀ ਹੁੰਦੀ ਹੈ । ਇਨ੍ਹਾਂ ਨੂੰ ਮੁਲਰੋਮ (Root hair) ਕਿਹਾ ਜਾਂਦਾ ਹੈ । ਇਹ ਮਿੱਟੀ ਵਿਚ ਮੌਜੂਦ ਪਾਣੀ ਨਾਲ ਸਿੱਧੇ ਸੰਬੰਧਿਤ ਹੁੰਦੇ ਹਨ | ਮਰੋਮ ਵਿਚ ਜੀਵ ਪਦਾਰਥਾਂ ਦੀ ਸਾਂਦਰਤਾ ਮਿੱਟੀ ਵਿਚ ਪਾਣੀ ਦੇ ਘੋਲ ਦੀ ਤੁਲਨਾ ਵਿੱਚ ਵਧੇਰੇ ਹੁੰਦੀ ਹੈ । ਪਰਾਸਰਣ ਦੇ
ਗੁਰੂਤਵ ਦਾ ਕਾਰਨ ਪਾਣੀ ਮੂਲਰੋਮਾਂ ਵਿੱਚ ਚਲਿਆ ਜਾਂਦਾ ਹੈ ਪਰ ਇਸ ਪਾਣੀ ਤੇ ਖਿਚਾਓ : ਨਾਲ ਮਲਰੋਮ ਦੇ ਜੀਵ ਪਦਾਰਥ ਦੀ ਸਾਂਦਰਤਾ ਵਿਚ ਕਮੀ ਆ ਜਾਂਦੀ ਹੈ ਅਤੇ ਉਹ ਸੈੱਲ ਵਿਚ ਚਲਿਆ ਜਾਂਦਾ ਹੈ । ਇਹ ਕੂਮ ਲਗਾਤਾਰ ਚਲਦਾ ਰਹਿੰਦਾ ਹੈ ਜਿਸ ਕਾਰਨ ਪਾਣੀ ਜ਼ਾਈਲਮ ਨਾਲੀਆਂ ਵਿਚ ਪੁੱਜ ਜਾਂਦਾ ਹੈ । ਕੁੱਝ ਪੌਦਿਆਂ ਵਿਚ ਪਾਣੀ 10 ਤੋਂ 100 ਮੀ. ਪ੍ਰਤੀ ਮਿੰਟ ਦੀ ਗਤੀ ਨਾਲ ਉੱਪਰ ਚੜ੍ਹ ਜਾਂਦਾ ਹੈ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 10

(2) ਖਣਿਜ – ਪੇੜ-ਪੌਦਿਆਂ ਨੂੰ ਖਣਿਜਾਂ ਦੀ ਪੂਰਤੀ ਅਜੈਵਿਕ ਰੂਪ ਵਿਚ ਕਰਨੀ ਹੁੰਦੀ ਹੈ । ਨਾਈਟਰੇਟ, ਫਾਸਫੇਟ ਆਦਿ ਪਾਣੀ ਵਿਚ ਘੁਲ ਜਾਂਦੇ ਹਨ ਅਤੇ ਜੜ੍ਹਾਂ ਦੇ ਮਾਧਿਅਮ ਤੋਂ ਪੌਦਿਆਂ ਵਿਚ ਪ੍ਰਵੇਸ਼ ਹੋ ਜਾਂਦੇ ਹਨ । ਇਹ ਪਾਣੀ ਦੇ ਮਾਧਿਅਮ ਰਾਹੀਂ ਸਿੱਧੇ ਜੜ੍ਹਾਂ ਦੇ ਸੰਪਰਕ ਵਿਚ ਰਹਿੰਦੇ ਹਨ । ਪਾਣੀ ਅਤੇ ਖਣਿਜ ਮਿਲ ਕੇ ਜਾਈਲਮ ਟਿਸ਼ੂ ਤੱਕ ਪੁੱਜ ਜਾਂਦੇ ਹਨ ਅਤੇ ਉੱਥੋਂ ਬਾਕੀ ਭਾਗਾਂ ਤੱਕ ਪੁੱਜ ਜਾਂਦੇ ਹਨ ।

ਪਾਣੀ ਤੇ ਹੋਰ ਖਣਿਜ ਲੂਣ ਜ਼ਾਈਲਮ ਦੇ ਦੋ ਪ੍ਰਕਾਰ ਦੇ ਅਣੂਆਂ ਵਹਿਣੀਆਂ ਅਤੇ ਵਹਿਕਾਵਾਂ ਰਾਹੀਂ ਜੜਾਂ ਤੋਂ ਪੱਤਿਆਂ ਤਕ ਪਹੁੰਚਾਏ ਜਾਂਦੇ ਹਨ । ਇਹ ਦੋਵੇਂ ਮ੍ਰਿਤ ਅਤੇ ਸਥੂਲ ਸੈੱਲ ਕੰਧ ਨਾਲ ਯੁਕਤ ਹੁੰਦੇ ਹਨ | ਵਹਿਣੀਆਂ ਲੰਬੀਆਂ, ਪਤਲੀਆਂ, ਵੇਲਨਾਕਾਰ ਹਨ ਜਿਨ੍ਹਾਂ ਵਿਚ ਗਰਤ ਹੁੰਦੇ ਹਨ | ਪਾਣੀ ਇਨ੍ਹਾਂ ਵਿਚੋਂ ਹੋ ਕੇ ਇਕ ਵਾਹਿਣੀ ਤੋਂ ਦੂਸਰੀ ਵਾਹਿਣੀ · ਵਿੱਚ ਜਾਂਦਾ ਹੈ । ਪੌਦਿਆਂ ਲਈ ਜ਼ਰੂਰੀ ਖਣਿਜ, ਨਾਈਟਰੇਟ ਅਤੇ ਫਾਸਫੇਟ ਅਕਾਰਬਨਿਕ ਲੂਣਾਂ ਦੇ ਰੂਪ ਵਿਚ ਮੂਲਰੋਮ ਦੁਆਰਾ ਘੁਲਿਤ ਅਵਸਥਾ ਵਿਚ ਸੋਖਿਤ ਕਰ ਕੇ ਜੜ੍ਹਾਂ ਤੱਕ ਪਹੁੰਚਾਏ ਜਾਂਦੇ ਹਨ । ਇਹ ਜੜ੍ਹਾਂ ਜ਼ਾਈਲਮ ਟਿਸ਼ੂਆਂ ਤੋਂ ਉਨ੍ਹਾਂ ਨੂੰ ਪੱਤਿਆਂ ਤਕ ਪਹੁੰਚਾਉਂਦੀਆਂ ਹਨ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 11

ਪ੍ਰਸ਼ਨ 18.
ਪੌਦਿਆਂ ਵਿਚ ਖ਼ੁਰਾਕ ਦਾ ਸਥਾਨਾਂਤਰਣ ਕਿਵੇਂ ਹੁੰਦਾ ਹੈ ?
ਉੱਤਰ-
ਪੌਦਿਆਂ ਦੀਆਂ ਪੱਤੀਆਂ ਪ੍ਰਕਾਸ਼ ਸੰਸ਼ਲੇਸ਼ਣ ਕਿਰਿਆ ਦੁਆਰਾ ਆਪਣਾ ਭੋਜਨ ਤਿਆਰ ਕਰਦੀਆਂ ਹਨ । ਪ੍ਰਕਾਸ਼ ਸੰਸ਼ਲੇਸ਼ਣ ਦੇ ਘੁਲੇ ਉਤਪਾਦਾਂ ਦਾ ਵਹਿਣ ਸਥਾਨਅੰਤਰਣ ਕਹਾਉਂਦਾ ਹੈ । ਇਹ ਕਾਰਜ ਸੰਵਹਿਣ ਟਿਸ਼ੂ ਦੇ ਫਲੋਇਮ ਨਾਮਕ ਭਾਗ ਦੁਆਰਾ ਕੀਤਾ ਜਾਂਦਾ ਹੈ । ਫਲੋਇਮ ਇਸ ਕਾਰਜ ਤੋਂ ਇਲਾਵਾ ਅਮੀਨੋ ਐਸਿਡ ਅਤੇ ਹੋਰ ਪਦਾਰਥਾਂ ਦਾ ਪਰਿਵਹਿਣ ਵੀ ਕਰਦਾ ਹੈ । ਇਨ੍ਹਾਂ ਪਦਾਰਥਾਂ ਨੂੰ ਖ਼ਾਸ ਤੌਰ ‘ਤੇ ਜੜ ਦੇ ਭੰਡਾਰਨ ਅੰਗਾਂ, ਫਲਾਂ, ਬੀਜ਼ਾਂ ਅਤੇ ਵਾਧੇ ਵਾਲੇ ਅੰਗਾਂ ਵਿਚ ਲਿਜਾਏ ਜਾਂਦੇ ਹਨ । ਭੋਜਨ ਅਤੇ ਹੋਰ ਪਦਾਰਥਾਂ ਦਾ ਸਥਾਨਅੰਤਰਣ ਨਾਲ ਦੇ ਸਾਥੀ ਸੈੱਲ ਦੀ ਸਹਾਇਤਾ ਨਾਲ ਚਾਲਨੀ ਨਾਲੀ ਦੇ ਉੱਪਰ ਵੱਲ ਅਤੇ ਪਾਸਿਆਂ ਦੋਵੇਂ ਦਿਸ਼ਾਵਾਂ ਵਿੱਚ ਹੁੰਦਾ ਹੈ ।

ਫਲੋਇਮ ਵਿਚ ਸਥਾਨ ਅੰਤਰਨ ਦਾ ਕਾਰਜ ਜਾਈਲਮ ਦੇ ਉਲਟ ਹੁੰਦਾ ਹੈ । ਇਹ ਉਰਜਾ ਦੀ ਵਰਤੋਂ ਨਾਲ ਪੂਰਾ ਹੁੰਦਾ ਹੈ । ਸ਼ੁਕਰੋਜ਼ ਵਰਗੇ ਪਦਾਰਥੇ ਫਲੋਇਮ ਟਿਸ਼ੂ ਵਿਚ ਏ. ਟੀ. ਪੀ. ਤੋਂ ਪ੍ਰਾਪਤ ਉਰਜਾ ਤੋਂ ਹੀ ਸਥਾਨ ਅੰਤਰਿਤ ਹੁੰਦੇ ਹਨ । ਇਹ ਦਬਾਅ ਪਦਾਰਥਾਂ ਨੂੰ ਫਲੋਇਮ ਤੋਂ ਉਸ ਟਿਸ਼ੂ ਤੱਕ ਲੈ ਜਾਂਦਾ ਹੈ ਜਿੱਥੇ ਦਬਾਅ ਘੱਟ ਹੋਵੇ । ਇਹ ਪੌਦਿਆਂ ਦੀ ਲੋੜ ਅਨੁਸਾਰ ਪਦਾਰਥਾਂ ਦਾ ਸਥਾਨ ਅੰਤਰਨ ਹੈ । ਬਸੰਤ ਰੁੱਤ ਆਉਣ ਤੇ ਇਹੀ ਜੜ੍ਹ ਅਤੇ ਤਣੇ ਦੇ ਟਿਸ਼ੂਆਂ ਵਿਚ ਭੰਡਾਰਿਤ ਸ਼ਕਲਾਂ ਦਾ ਸਥਾਨ ਅੰਤਰਨ ਕਲੀਆਂ ਵਿਚ ਕਰਾਉਂਦਾ ਹੈ ਜਿਸ ਨੂੰ ਵਾਧੇ ਲਈ ਊਰਜਾ ਦੀ ਜ਼ਰੂਰਤ ਹੁੰਦੀ ਹੈ ।

PSEB 10th Class Science Solutions Chapter 6 ਜੈਵਿਕ ਕਿਰਿਆਵਾਂ

ਪ੍ਰਸ਼ਨ 19.
ਨੈਫ਼ਰਾਨ ਦੀ ਰਚਨਾ ਅਤੇ ਕਾਰਜ ਵਿਧੀ ਦੀ ਵਿਆਖਿਆ ਕਰੋ ।
ਉੱਤਰ-
ਗੁਰਦਿਆਂ ਵਿਚ ਆਧਾਰੀ ਫਿਲਟਰੀਕਰਨ ਇਕਾਈ ਬਹੁਤ ਬਾਰੀਕ ਕਿੱਤੀ ਲਹੁ ਕੋਸ਼ਿਕਾਵਾਂ ਦਾ ਗੁੱਛਾ ਹੁੰਦਾ ਹੈ । ਗੁਰਦੇ ਵਿੱਚ ਹਰ ਕੇਸ਼ਿਕਾ ਗੁੱਛਾ ਇੱਕ ਨਾਲੀ ਦੇ
ਕਪ ਦੇ ਆਕਾਰ ਦੇ ਸਿਰੇ ਦੇ ਅੰਦਰ ਹੁੰਦਾ ਹੈ । ਇਹ ਸ਼ਾਖਾ ਨਾਲੀਆਂ ਛੁਣੇ ਹੋਏ ਮੂਤਰ ਨੂੰ ਫਿਲਟਰੀਕਰਨ ਕਰਦੀਆਂ ਹਨ । ਹਰ ਗੁਰਦੇ ਵਿਚ ਅਜਿਹੇ ਕਈ ਫਿਲਟਰੀਕਰਨ ਇਕਾਈਆਂ ਹੁੰਦੀਆਂ ਜਿਨ੍ਹਾਂ ਨੂੰ ਨੈਫਰਾਨ ਕਹਿੰਦੇ ਹਨ । ਇਹ ਆਪਸ ਵਿੱਚ ਨੇੜੇ-ਨੇੜੇ ਪੈਕ ਰਹਿੰਦੇ ਹਨ । ਸ਼ੁਰੂ ਵਿਚ ਅਮੀਨੋ ਐਸਿਡ, ਗੁਲੂਕੋਜ਼, ਲੂਣ, ਪਾਣੀ ਆਦਿ ਕੁਝ ਪਦਾਰਥ ਫਿਲਟਰੀਕਰਨ ਵਿਚ ਰਹਿ ਜਾਂਦੇ ਹਨ, ਪਰ ਜਿਵੇਂ-ਜਿਵੇਂ ਮੂਤਰ ਇਸ ਵਿੱਚ ਪ੍ਰਵਾਹਿਤ ਹੁੰਦਾ ਹੈ ਇਨ੍ਹਾਂ ਪਦਾਰਥਾਂ ਦਾ ਚੁਣਿਆ ਹੋਇਆ ਛਾਣਨ ਹੁੰਦਾ ਹੈ, ਗੁਰਦਿਆਂ ਨੂੰ ਡਾਇਆਸਿਸ ਦਾ ਥੈਲਾ ਵੀ ਕਹਿੰਦੇ ਹਨ । ਲਹੂ ਵਿਚ ਮੌਜੂਦ ਪ੍ਰੋਟੀਨ ਦੇ ਅਣੂ ਵੱਡੇ ਹੋਣ ਦੇ ਕਾਰਨ ਛਾਣ ਨਹੀਂ ਹੁੰਦੇ । ਗੁਲੂਕੋਜ਼ ਅਤੇ ਲੂਣ ਦੇ ਅਣੂ ਛੋਟੇ ਹੋਣ ਦੇ ਕਾਰਨ ਛਣ ਜਾਂਦੇ ਹਨ ।
PSEB 10th Class Science Solutions Chapter 6 ਜੈਵਿਕ ਕਿਰਿਆਵਾਂ 12

ਪ੍ਰਸ਼ਨ 20.
ਮਲ ਉਤਪਾਦਾਂ ਤੋਂ ਛੁਟਕਾਰਾ ਪਾਉਣ ਲਈ ਪੌਦੇ ਕਿਹੜੀਆਂ ਵਿਧੀਆਂ ਵਰਤਦੇ ਹਨ ?
ਉੱਤਰ-
ਪੌਦਿਆਂ ਵਿਚ, ਉਤਸਰਜੀ ਉਤਪਾਦ ਹਨ-ਕਾਰਬਨ-ਡਾਈਆਕਸਾਈਡ, ਆਕਸੀਜਨ, ਜਲਵਾਸ਼ਪਾਂ ਦੀ ਵੱਧ ਮਾਤਰਾ, ਤਰ੍ਹਾਂ-ਤਰ੍ਹਾਂ ਦੇ ਲੂਣ, ਰੇਜ਼ੀਨ, ਟੇਨੀਨ, ਲੈਟੇਕਸ ਆਦਿ ।

ਪੌਦਿਆਂ ਵਿੱਚ ਉਤਸਰਜਨ ਦੇ ਲਈ ਕੋਈ ਵਿਸ਼ੇਸ਼ ਅੰਗ ਨਹੀਂ ਹੁੰਦਾ । ਉਨ੍ਹਾਂ ਵਿੱਚ ਅਪਸ਼ਿਸ਼ਟ ਪਦਾਰਥ ਰਵਿਆਂ ਦੇ ਰੂਪ ਵਿੱਚ ਇਕੱਠੇ ਹੋ ਜਾਂਦੇ ਹਨ ਜੋ ਕਿ ਪੌਦਿਆਂ ਨੂੰ ਕੋਈ ਹਾਨੀ ਨਹੀਂ ਪਹੁੰਚਾਉਂਦੇ । ਪੌਦਿਆਂ ਦੇ ਸਰੀਰ ਤੋਂ ਛਾਲ ਵੱਖ ਹੋਣ ਤੇ ਅਤੇ ਪੱਤਿਆਂ ਦੇ ਡਿੱਗਣ ਤੇ ਇਹ ਪਦਾਰਥ ਨਿਕਲ ਜਾਂਦੇ ਹਨ | ਕਾਰਬਨ-ਡਾਈਆਕਸਾਈਡ ਸਾਹ ਕਿਰਿਆ ਦਾ ਉਤਸਰਜੀ ਉਤਪਾਦ ਹੈ ਜਿਸ ਦਾ ਪ੍ਰਯੋਗ ਪ੍ਰਕਾਸ਼ ਸੰਸ਼ਲੇਸ਼ਣ ਕਿਰਿਆ ਵਿਚ ਕਰ ਲਿਆ ਜਾਂਦਾ ਹੈ । ਵਾਧੂ ਜਲ-ਵਾਸ਼ਪ ਵਾਸ਼ਪ ਉਸਰਜਨ ਦੁਆਰਾ ਬਾਹਰ ਕੱਢ ਦਿੱਤਾ ਜਾਂਦਾ ਹੈ । ਆਕਸੀਜਨ ਨੂੰ ਸਟੋਮੇਟਾ ਦੁਆਰਾ ਵਾਤਾਵਰਨ ਵਿਚ ਛੱਡ ਦਿੱਤਾ ਜਾਂਦਾ ਹੈ । ਵਧੇਰੇ ਲੂਣ ਜਲ ਵਾਸ਼ਪਾਂ ਦੇ ਮਾਧਿਅਮ ਦੁਆਰਾ ਉਤਸਰਜਿਤ ਕਰ ਦਿੱਤੇ ਜਾਂਦੇ ਹਨ | ਕੁਝ ਉਤਸਰਜੀ ਪਦਾਰਥ ਫਲਾਂ, ਫੁੱਲਾਂ ਅਤੇ ਬੀਜਾਂ ਦੁਆਰਾ ਉਤਸਰਜਿਤ ਕਰ ਦਿੱਤੇ ਜਾਂਦੇ ਹਨ । ਜਲੀ ਪੌਦੇ ਉਤਸਰਜੀ ਪਦਾਰਥਾਂ ਨੂੰ ਸਿੱਧੇ ਪਾਣੀ ਵਿਚ ਹੀ ਉਤਸਰਜਿਤ ਕਰ ਦਿੰਦੇ ਹਨ ।

ਪ੍ਰਸ਼ਨ 21.
ਮੂਤਰ ਬਣਨ ਦੀ ਮਾਤਰਾ ਕਿਵੇਂ ਨਿਯਮਿਤ ਹੁੰਦੀ ਹੈ ?
ਉੱਤਰ-
ਮੂਤਰ ਬਣਨ ਦੀ ਮਾਤਰਾ ਇਸ ਪ੍ਰਕਾਰ ਨਿਯੰਤਰਿਤ ਕੀਤੀ ਜਾਂਦੀ ਹੈ ਕਿ ਜਲ ਦੀ ਮਾਤਰਾ ਦਾ ਸਰੀਰ ਵਿੱਚ ਸੰਤੁਲਨ ਬਣਿਆ ਰਹੇ । ਪਾਣੀ ਦੀ ਬਾਹਰ ਕੱਢਣ ਵਾਲੀ ਮਾਤਰਾ ਇਸ ਆਧਾਰ ‘ਤੇ ਨਿਰਭਰ ਕਰਦੀ ਹੈ ਕਿ ਉਸ ਨੂੰ ਕਿੰਨਾ ਘੁਲਿਆ ਫਾਲਤੂ ਪਦਰਾਥ ਉਤਸਰਜਿਤ ਕਰਨਾ ਹੈ । ਫਾਲਤੂ ਪਾਣੀ ਦਾ ਗੁਰਦੇ ਵਿੱਚ ਮੁੜ ਸੋਖਿਤ ਕਰ ਲਿਆ ਜਾਂਦਾ ਹੈ ਅਤੇ ਉਸਦਾ ਮੁੜ ਉਪਯੋਗ ਹੋ ਜਾਂਦਾ ਹੈ ।