PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

Punjab State Board PSEB 12th Class History Book Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ Textbook Exercise Questions and Answers.

PSEB Solutions for Class 12 History Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

Long Answer Type Questions

ਪ੍ਰਸ਼ਨ 1.
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਹਰਿ ਰਾਏ ਜੀ ਦਾ ਸਮਾਂ ਕਿਉਂ ਮਹੱਤਵਪੂਰਨ ਹੈ ? (Why is pontificate of Guru Har Rai Ji considered important in the development of Sikhism ?)
ਜਾਂ
ਗੁਰੂ ਹਰਿ ਰਾਏ ਜੀ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Guru Har Rai Ji.)
ਜਾਂ
ਗੁਰੂ ਹਰਿ ਰਾਏ ਜੀ ਦੇ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Guru Har Rai Ji ?)
ਉੱਤਰ-
ਗੁਰੂ ਹਰਿ ਰਾਏ ਜੀ 1645 ਈ. ਤੋਂ ਲੈ ਕੇ 1661 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਇਸ ਸਮੇਂ ਦੌਰਾਨ ਉਨ੍ਹਾਂ ਨੇ ਸਿੱਖ ਧਰਮ ਦੇ ਵਿਕਾਸ ਲਈ ਹੇਠ ਲਿਖੇ ਕਾਰਜ ਕੀਤੇ-

1. ਗੁਰੂ ਹਰਿ ਰਾਏ ਜੀ ਅਧੀਨ ਸਿੱਖ ਧਰਮ ਦਾ ਵਿਕਾਸ – ਗਰ ਹਰਿ ਰਾਏ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਤਿੰਨ ਪ੍ਰਸਿੱਧ ਕੇਂਦਰ ਸਥਾਪਿਤ ਕੀਤੇ, ਜਿਨ੍ਹਾਂ ਨੂੰ ਬਖ਼ਸ਼ੀਸ਼ਾਂ ਕਹਿੰਦੇ ਸਨ । ਪਹਿਲੀ ਬਖ਼ਸ਼ੀਸ਼ ਭਗਤ ਗੀਰ ਦੀ ਸੀ । ਉਸ ਨੇ ਪੂਰਬੀ ਭਾਰਤ ਵਿੱਚ ਸਿੱਖੀ ਦੇ ਪ੍ਰਚਾਰ ਦੇ ਬਹੁਤ ਸਾਰੇ ਕੇਂਦਰ ਸਥਾਪਿਤ ਕੀਤੇ । ਇਨ੍ਹਾਂ ਵਿੱਚੋਂ ਪਟਨਾ, ਬਰੇਲੀ ਅਤੇ ਰਾਜਗਿਰੀ ਦੇ ਕੇਂਦਰ ਪ੍ਰਸਿੱਧ ਹਨ । ਇਸੇ ਤਰ੍ਹਾਂ ਸੁਥਰਾ ਸ਼ਾਹ ਨੂੰ ਦਿੱਲੀ, ਭਾਈ ਫੇਰੂ ਨੂੰ ਰਾਜਸਥਾਨ, ਭਾਈ ਨੱਥਾ ਜੀ ਨੂੰ ਢਾਕਾ, ਭਾਈ ਜੋਧ ਜੀ ਨੂੰ ਮੁਲਤਾਨ ਭੇਜਿਆ ਗਿਆ ਅਤੇ ਆਪ ਪੰਜਾਬ ਦੀਆਂ ਕਈ ਥਾਂਵਾਂ ਜਿਵੇਂ : ਜਲੰਧਰ, ਕਰਤਾਰਪੁਰ, ਹਕੀਮਪੁਰ, ਗੁਰਦਾਸਪੁਰ, ਅੰਮ੍ਰਿਤਸਰ, ਪਟਿਆਲਾ, ਅੰਬਾਲਾ, ਹਿਸਾਰ ਆਦਿ ਗਏ ।

2. ਫੂਲ ਨੂੰ ਅਸ਼ੀਰਵਾਦ – ਇਕ ਦਿਨ ਕਾਲਾ ਨਾਮੀ ਸ਼ਰਧਾਲੂ ਆਪਣੇ ਭਤੀਜਿਆਂ ਸੰਦਲੀ ਅਤੇ ਫੂਲ ਨੂੰ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਲਿਆਇਆ । ਉਨ੍ਹਾਂ ਦੀ ਤਰਸਯੋਗ ਹਾਲਤ ਵੇਖਦੇ ਹੋਏ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਕਿ ਇੱਕ ਦਿਨ ਉਹ ਬਹੁਤ ਅਮੀਰ ਬਣਨਗੇ । ਗੁਰੂ ਜੀ ਦੀ ਇਹ ਭਵਿੱਖਬਾਣੀ ਸੱਚ ਨਿਕਲੀ । ਫੂਲ ਨੇ ਫੂਲਕੀਆਂ ਰਿਆਸਤ ਦੀ ਸਥਾਪਨਾ ਕੀਤੀ ।

3. ਦਾਰਾ ਦੀ ਸਹਾਇਤਾ – ਗੁਰੂ ਹਰਿ ਰਾਏ ਜੀ ਦੇ ਸਮੇਂ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਸੀ । ਉਹ ਔਰੰਗਜ਼ੇਬ ਦਾ ਵੱਡਾ ਭਰਾ ਸੀ । ਸੱਤਾ ਪ੍ਰਾਪਤ ਕਰਨ ਦੇ ਯਤਨ ਵਿੱਚ ਔਰੰਗਜ਼ੇਬ ਨੇ ਉਸ ਨੂੰ ਜ਼ਹਿਰ ਦੇ ਦਿੱਤਾ । ਇਸ ਕਰਕੇ ਉਹ ਬਹੁਤ ਬਿਮਾਰ ਹੋ ਗਿਆ । ਦਾਰਾ ਨੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਮੰਗਿਆ | ਗੁਰੂ ਸਾਹਿਬ ਨੇ ਅਣਮੋਲ ਜੜੀਆਂਬਟੀਆਂ ਦੇ ਕੇ ਦਾਰਾ ਦਾ ਇਲਾਜ ਕੀਤਾ । ਇਸ ਕਰਕੇ ਉਹ ਗੁਰੂ ਸਾਹਿਬ ਦਾ ਅਹਿਸਾਨਮੰਦ ਹੋ ਗਿਆ । ਉਹ ਅਕਸਰ ਉਨ੍ਹਾਂ ਦੇ ਦਰਸ਼ਨਾਂ ਲਈ ਆਇਆ ਕਰਦਾ ਸੀ ।

4. ਗੁਰੂ ਹਰਿ ਰਾਏ ਜੀ ਨੂੰ ਦਿੱਲੀ ਬੁਲਾਇਆ ਗਿਆ – ਔਰੰਗਜ਼ੇਬ ਨੂੰ ਸ਼ੱਕ ਸੀ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਕੁਝ ਸਲੋਕ ਇਸਲਾਮ ਧਰਮ ਦੇ ਵਿਰੁੱਧ ਹਨ । ਇਸ ਗੱਲ ਦੀ ਪੁਸ਼ਟੀ ਕਰਨ ਲਈ ਉਸ ਨੇ ਆਪ ਜੀ ਨੂੰ ਆਪਣੇ ਦਰਬਾਰ ਵਿੱਚ ਹਾਜ਼ਰ ਹੋਣ ਲਈ ਕਿਹਾ । ਗੁਰੂ ਸਾਹਿਬ ਨੇ ਆਪਣੇ ਪੁੱਤਰ ਰਾਮ ਰਾਏ ਨੂੰ ਔਰੰਗਜ਼ੇਬ ਕੋਲ ਭੇਜਿਆ । ਔਰੰਗਜ਼ੇਬ ਦੇ ਕ੍ਰੋਧ ਤੋਂ ਬਚਣ ਲਈ ਰਾਮ ਰਾਏ ਨੇ ਗੁਰਬਾਣੀ ਦੀ ਗਲਤ ਵਿਆਖਿਆ ਕੀਤੀ । ਇਸ ਕਾਰਨ ਗੁਰੂ ਸਾਹਿਬ ਨੇ ਰਾਮ ਰਾਏ ਨੂੰ ਹਮੇਸ਼ਾਂ ਲਈ ਗੁਰਗੱਦੀ ਤੋਂ ਬੇਦਖ਼ਲ ਕਰ ਦਿੱਤਾ ।

5. ਉੱਤਰਾਧਿਕਾਰੀ ਦੀ ਨਿਯੁਕਤੀ – ਗੁਰੂ ਹਰਿ ਰਾਏ ਜੀ ਨੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰਗੱਦੀ ਆਪਣੇ ਛੋਟੇ ਪੁੱਤਰ ਹਰਿ ਕ੍ਰਿਸ਼ਨ ਨੂੰ ਸੌਂਪ ਦਿੱਤੀ । 6 ਅਕਤੂਬਰ, 1661 ਈ. ਨੂੰ ਗੁਰੂ ਹਰਿ ਰਾਏ ਜੀ ਕੀਰਤਪੁਰ ਸਾਹਿਬ ਵਿਖੇ ਜੋਤੀਜੋਤ ਸਮਾ ਗਏ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਪ੍ਰਸ਼ਨ 2.
ਧੀਰ ਮਲ ਸੰਬੰਧੀ ਇੱਕ ਸੰਖੇਪ ਨੋਟ ਲਿਖੋ । (Write a short note about Dhirmal.)
ਉੱਤਰ-
ਧੀਰ ਮਲ ਗੁਰੂ ਹਰਿ ਰਾਏ ਜੀ ਦਾ ਵੱਡਾ ਭਰਾ ਸੀ ।ਉਹ ਕਾਫ਼ੀ ਸਮੇਂ ਤੋਂ ਗੁਰਗੱਦੀ ਲੈਣ ਦੇ ਯਤਨ ਕਰ ਰਿਹਾ ਸੀ । ਬਕਾਲਾ ਵਿਖੇ ਜੋ ਵੱਖ-ਵੱਖ 22 ਮੰਜੀਆਂ ਸਥਾਪਿਤ ਹੋਈਆਂ ਉਨ੍ਹਾਂ ਵਿੱਚੋਂ ਇੱਕ ਧੀਰ ਮਲ ਦੀ ਵੀ ਸੀ । ਜਦੋਂ ਧੀਰ ਮਲ ਨੂੰ ਇਹ ਖ਼ਬਰ ਮਿਲੀ ਕਿ ਸਿੱਖ ਸੰਗਤਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਮੰਨ ਲਿਆ ਹੈ ਤਾਂ ਉਸ ਦੇ ਗੁੱਸੇ ਦੀ ਕੋਈ ਹੱਦ ਨਾ ਰਹੀ । ਉਸ ਨੇ ਸ਼ੀਹ ਨਾਮੀ ਇੱਕ ਮਸੰਦ ਨਾਲ ਮਿਲ ਕੇ ਗੁਰੂ ਜੀ ਨੂੰ ਮਾਰਨ ਦੀ ਯੋਜਨਾ ਬਣਾਈ । ਇੱਕ ਦਿਨ ਮੀਂਹ ਅਤੇ ਉਸ ਦੇ ਹਥਿਆਰਬੰਦ ਗੁੰਡਿਆਂ ਨੇ ਗੁਰੂ ਸਾਹਿਬ ‘ਤੇ ਹਮਲਾ ਕਰ ਦਿੱਤਾ । ਇਸ ਹਮਲੇ ਦੇ ਦੌਰਾਨ ਗੁਰੂ ਸਾਹਿਬ ਦੇ ਮੋਢੇ ‘ਤੇ ਇੱਕ ਗੋਲੀ ਲੱਗੀ ਜਿਸ ਕਾਰਨ ਉਹ ਜ਼ਖਮੀ ਹੋ ਗਏ ਪਰ ਉਹ ਸ਼ਾਂਤ ਬਣੇ ਰਹੇ ।

ਮੀਂਹ ਦੇ ਸਾਥੀਆਂ ਨੇ ਗੁਰੂ ਸਾਹਿਬ ਦੇ ਘਰ ਦਾ ਬਹੁਤ ਸਾਰਾ ਸਾਮਾਨ ਲੁੱਟ ਲਿਆ । ਇਸ ਘਟਨਾ ਕਾਰਨ ਸਿੱਖ ਬੜੇ ਰੋਹ ਵਿੱਚ ਆਏ ਅਤੇ ਉਨ੍ਹਾਂ ਨੇ ਮੱਖਣ ਸ਼ਾਹ ਦੀ ਅਗਵਾਈ ਵਿੱਚ ਧੀਰ ਮਲ ਦੇ ਘਰ ਹਮਲਾ ਕਰ ਦਿੱਤਾ ।ਉਨ੍ਹਾਂ ਨੇ ਨਾ ਸਿਰਫ ਧੀਰ ਮਲ ਅਤੇ ਸ਼ੀਹ ਨੂੰ ਗ੍ਰਿਫ਼ਤਾਰ ਕਰਕੇ ਗੁਰੂ ਸਾਹਿਬ ਪਾਸ ਲਿਆਂਦਾ ਸਗੋਂ ਗੁਰੂ ਸਾਹਿਬ ਦਾ ਲੁੱਟਿਆ ਹੋਇਆ ਸਾਮਾਨ ਵੀ ਵਾਪਸ ਲੈ ਆਂਦਾ । ਧੀਰ ਮਲ ਅਤੇ ਮੀਂਹ ਦੁਆਰਾ ਮਾਫ਼ੀ ਮੰਗਣ ‘ਤੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ।

ਪ੍ਰਸ਼ਨ 3.
ਗੁਰੂ ਹਰਿ ਕ੍ਰਿਸ਼ਨ ਜੀ ‘ਤੇ ਇੱਕ ਸੰਖੇਪ ਨੋਟ ਲਿਖੋ ।ਉਨ੍ਹਾਂ ਨੂੰ ‘ਬਾਲ’ ਗੁਰੂ ਕਿਉਂ ਕਿਹਾ ਜਾਂਦਾ ਸੀ ? (Write a brief note on Guru Harkrishan Ji. Why was he called Bal Guru ?)
ਜਾਂ
ਗੁਰੂ ਹਰਿ ਕ੍ਰਿਸ਼ਨ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Guru Harkrishan Ji.)
ਜਾਂ
ਗੁਰੂ ਹਰਿਕ੍ਰਿਸ਼ਨ ਜੀ ਦੇ ਬਾਰੇ ਇੱਕ ਵਿਸਥਾਰ ਪੂਰਵਕ ਨੋਟ ਲਿਖੋ । (Explain in detail about Guru Har Krishan Ji) ਉੱਤਰ-
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ । ਆਪ ਜੀ ਦੇ ਗੁਰੂਕਾਲ (1661-1664 ਈ.) ਸਮੇਂ ਸਿੱਖ ਪੰਥ ਨੇ ਜੋ ਵਿਕਾਸ ਕੀਤਾ ਉਸ ਦਾ ਸੰਖੇਪ ਵੇਰਵਾ ਹੇਠ ਲਿਖਿਆ ਹੈ :-

1. ਗੁਰਗੱਦੀ ਦੀ ਪ੍ਰਾਪਤੀ – ਗੁਰੂ ਹਰਿ ਰਾਏ ਜੀ ਨੇ ਆਪਣੇ ਵੱਡੇ ਪੁੱਤਰ ਰਾਮ ਰਾਏ ਨੂੰ ਉਸ ਦੀ ਅਯੋਗਤਾ, ਜੋ ਉਸ ਨੇ ਔਰੰਗਜ਼ੇਬ ਦੇ ਦਰਬਾਰ ਵਿਚ ਗੁਰਬਾਣੀ ਦਾ ਗ਼ਲਤ ਅਰਥ ਕੱਢ ਕੇ ਦਿਖਾਈ ਸੀ, ਦੇ ਕਾਰਨ ਗੁਰਗੱਦੀ ਤੋਂ ਬੇਦਖ਼ਲ ਕਰ ਦਿੱਤਾ ਸੀ । ਗੁਰੂ ਹਰਿ ਰਾਏ ਜੀ ਨੇ 6 ਅਕਤੂਬਰ, 1661 ਈ. ਨੂੰ ਹਰਿ ਕ੍ਰਿਸ਼ਨ ਜੀ ਨੂੰ ਗੱਦੀ ਸੌਂਪ ਦਿੱਤੀ । ਉਸ ਸਮੇਂ ਹਰਿ ਕ੍ਰਿਸ਼ਨ ਜੀ ਦੀ ਉਮਰ ਸਿਰਫ਼ ਪੰਜ ਸਾਲ ਸੀ । ਇਸੇ ਕਾਰਨ ਸਿੱਖ ਇਤਿਹਾਸ ਵਿਚ ਆਪ ਜੀ ਨੂੰ ਬਾਲ ਗੁਰੂ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ । ਆਪ 1664 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ ।

2. ਰਾਮ ਰਾਏ ਦੀ ਵਿਰੋਧਤਾ – ਰਾਮ ਰਾਏ ਗੁਰੂ ਹਰਿ ਰਾਏ ਜੀ ਦਾ ਵੱਡਾ ਪੁੱਤਰ ਹੋਣ ਦੇ ਨਾਤੇ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ । ਪਰ ਗੁਰੂ ਹਰਿ ਰਾਏ ਜੀ ਉਸ ਨੂੰ ਪਹਿਲਾਂ ਹੀ ਗੁਰਗੱਦੀ ਤੋਂ ਬੇਦਖ਼ਲ ਕਰ ਚੁੱਕੇ ਸਨ । ਜਦੋਂ ਉਸ ਨੂੰ ਪਤਾ ਲੱਗਾ ਕਿ ਗੁਰਗੱਦੀ ਹਰਿ ਕ੍ਰਿਸ਼ਨ ਜੀ ਨੂੰ ਸੌਂਪੀ ਗਈ ਹੈ ਤਾਂ ਉਹ ਇਹ ਬਰਦਾਸ਼ਤ ਨਾ ਕਰ ਸਕਿਆ । ਉਸ ਨੇ ਗੱਦੀ ਹਥਿਆਉਣ ਲਈ ਸਾਜ਼ਸ਼ਾਂ ਰਚਨੀਆਂ ਸ਼ੁਰੂ ਕਰ ਦਿੱਤੀਆਂ ।

3. ਗੁਰੂ ਸਾਹਿਬ ਦਾ ਦਿੱਲੀ ਜਾਣਾ – ਗੁਰੂ ਹਰਿ ਕ੍ਰਿਸ਼ਨ ਜੀ ਨੂੰ ਦਿੱਲੀ ਲਿਆਉਣ ਦਾ ਕੰਮ ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਸੌਂਪਿਆ । ਰਾਜਾ ਜੈ ਸਿੰਘ ਨੇ ਆਪਣੇ ਦੀਵਾਨ ਪਰਸ ਰਾਮ ਨੂੰ ਗੁਰੂ ਜੀ ਪਾਸ ਭੇਜਿਆ | ਗੁਰੂ ਸਾਹਿਬ ਨੇ ਔਰੰਗਜ਼ੇਬ ਨੂੰ ਮਿਲਣ ਤੋਂ ਅਤੇ ਦਿੱਲੀ ਜਾਣ ਤੋਂ ਇਨਕਾਰ ਕਰ ਦਿੱਤਾ | ਪਰ ਪਰਸ ਰਾਮ ਦੇ ਇਹ ਕਹਿਣ ‘ਤੇ ਕਿ ਦਿੱਲੀ ਦੀਆਂ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਬੇਤਾਬ ਹਨ, ਗੁਰੂ ਜੀ ਨੇ ਦਿੱਲੀ ਜਾਣਾ ਤਾਂ ਮੰਨ ਲਿਆ ਪਰ ਔਰੰਗਜ਼ੇਬ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ । ਗੁਰੂ ਜੀ 1664 ਈ. ਵਿੱਚ ਦਿੱਲੀ ਚਲੇ ਗਏ ਅਤੇ ਰਾਜਾ ਜੈ ਸਿੰਘ ਦੇ ਘਰ ਠਿਕਾਣਾ ਕਰਨ ਲਈ ਮੰਨ ਗਏ । ਗੁਰੂ ਸਾਹਿਬ ਦੀ ਔਰੰਗਜ਼ੇਬ ਨਾਲ ਮੁਲਾਕਾਤ ਹੋਈ ਜਾਂ ਨਹੀਂ ਇਸ ਸੰਬੰਧੀ ਇਤਿਹਾਸਕਾਰਾਂ ਵਿਚ ਬਹੁਤ ਮਤਭੇਦ ਪਾਏ ਜਾਂਦੇ ਹਨ ।

4. ਜੋਤੀ – ਜੋਤ ਸਮਾਉਣਾ-ਉਨ੍ਹਾਂ ਦਿਨਾਂ ਵਿੱਚ ਦਿੱਲੀ ਵਿਚ ਚੇਚਕ ਅਤੇ ਹੈਜ਼ਾ ਫੈਲਿਆ ਹੋਇਆ ਸੀ । ਗੁਰੂ ਹਰਿ ਕ੍ਰਿਸ਼ਨ ਜੀ ਨੇ ਇਨ੍ਹਾਂ ਬਿਮਾਰਾਂ, ਗ਼ਰੀਬਾਂ ਅਤੇ ਅਨਾਥਾਂ ਦੀ ਤਨ, ਮਨ ਅਤੇ ਧਨ ਨਾਲ ਅਣਥੱਕ ਸੇਵਾ ਕੀਤੀ ! ਪਰ ਇਸ ਨਾਮੁਰਾਦ ਬਿਮਾਰੀ ਦਾ ਉਹ ਆਪ ਸ਼ਿਕਾਰ ਹੋ ਗਏ । ਇਸ ਕਾਰਨ ਉਹ ਆਪ 30 ਮਾਰਚ, 1664 ਈ. ਨੂੰ ਦਿੱਲੀ ਵਿਖੇ ਜੋਤੀ-ਜੋਤ ਸਮਾ ਗਏ । ਆਪ ਜੀ ਦੀ ਯਾਦ ਵਿਚ ਇੱਥੇ ਗੁਰਦੁਆਰਾ ਬਾਲਾ ਸਾਹਿਬ ਦਾ ਨਿਰਮਾਣ ਕੀਤਾ ਗਿਆ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਗੁਰੂ ਹਰਿ ਰਾਏ ਜੀ (Guru Har Rai Ji)

ਪ੍ਰਸ਼ਨ 1.
ਗੁਰੂ ਹਰਿ ਰਾਏ ਜੀ ਦੇ ਜੀਵਨ ਅਤੇ ਪ੍ਰਾਪਤੀਆਂ ਦੇ ਸੰਬੰਧ ਵਿੱਚ ਤੁਸੀਂ ਕੀ ਜਾਣਦੇ ਹੋ ? (What do you know about life and achievements of Guru Har Rai Ji ?)
ਉੱਤਰ-
ਗੁਰੂ ਹਰਿ ਰਾਏ ਜੀ ਸਿੱਖਾਂ ਦੇ ਸੱਤਵੇਂ ਗੁਰੂ ਸਨ । ਉਨ੍ਹਾਂ ਦੇ ਗੁਰੂ ਕਾਲ (1645 ਈ. ਤੋਂ 1661 ਈ.) ਨੂੰ ਸਿੱਖ ਪੰਥ ਦਾ ਸ਼ਾਂਤੀਕਾਲ ਕਿਹਾ ਜਾ ਸਕਦਾ ਹੈ । ਗੁਰੂ ਹਰਿ ਰਾਏ ਜੀ ਦੇ ਆਰੰਭਿਕ ਜੀਵਨ ਅਤੇ ਉਨ੍ਹਾਂ ਦੇ ਅਧੀਨ ਸਿੱਖ ਪੰਥ ਦੇ ਵਿਕਾਸ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ-

1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੂ ਹਰਿ ਰਾਏ ਜੀ ਦਾ ਜਨਮ 30 ਜਨਵਰੀ, 1630 ਈ. ਨੂੰ ਕੀਰਤਪੁਰ ਸਾਹਿਬ ਨਾਂ ਦੇ ਸਥਾਨ ‘ਤੇ ਹੋਇਆ । ਉਨ੍ਹਾਂ ਦੇ ਮਾਤਾ ਜੀ ਦਾ ਨਾਮ ਬੀਬੀ ਨਿਹਾਲ ਕੌਰ ਸੀ । ਆਪ ਗੁਰੂ ਹਰਿਗੋਬਿੰਦ ਸਾਹਿਬ ਦੇ ਪੋਤਰੇ ਅਤੇ ਬਾਬਾ ਗੁਰਦਿੱਤਾ ਜੀ ਦੇ ਪੁੱਤਰ ਸਨ ।

2. ਬਚਪਨ ਅਤੇ ਵਿਆਹ (Childhood and Marriage) – ਆਪ ਜੀ ਬਚਪਨ ਤੋਂ ਹੀ ਸੰਤ ਸਭਾ, ਮਿੱਠ ਬੋਲੜੇ ਅਤੇ ਕੋਮਲ ਹਿਰਦੇ ਦੇ ਮਾਲਕ ਸਨ । ਕਿਹਾ ਜਾਂਦਾ ਹੈ ਕਿ ਇੱਕ ਵਾਰ ਗੁਰੂ ਹਰਿ ਰਾਏ ਸਾਹਿਬ ਬਾਗ਼ ਵਿੱਚ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਦੇ ਚੋਲੇ ਨਾਲ ਅੜ ਕੇ ਕੁਝ ਫੁੱਲ ਥੱਲੇ ਡਿੱਗ ਪਏ । ਇਹ ਦੇਖ ਕੇ ਆਪ ਦੀਆਂ ਅੱਖਾਂ ਵਿੱਚ ਹੰਝੂ ਆ ਗਏ । ਆਪ ਜੀ ਕਿਸੇ ਦਾ ਵੀ ਦੁੱਖ ਸਹਿਣ ਨਹੀਂ ਕਰ ਸਕਦੇ ਸਨ । ਜਦੋਂ, ਆਪ ਜੀ ਦਸ ਵਰ੍ਹਿਆਂ ਦੇ ਹੋਏ ਤਾਂ ਆਪ ਜੀ ਦਾ ਵਿਆਹ ਅਨੂਪ ਸ਼ਹਿਰ ਯੂ. ਪੀ.) ਦੇ ਦਇਆ ਰਾਮ ਦੀ ਸਪੁੱਤਰੀ ਸੁਲੱਖਣੀ ਜੀ ਨਾਲ ਹੋਇਆ ! ਆਪ ਦੇ ਘਰ ਦੋ ਪੁੱਤਰਾਂ ਰਾਮ ਰਾਏ ਅਤੇ ਹਰਿ ਕ੍ਰਿਸ਼ਨ ਨੇ ਜਨਮ ਲਿਆ ।

3. ਗੁਰਗੱਦੀ ਦੀ ਪ੍ਰਾਪਤੀ (Assumption of Guruship) – ਗੁਰੂ ਹਰਿਗੋਬਿੰਦ ਜੀ ਦੇ ਪੰਜ ਪੁੱਤਰ ਸਨ । ਬਾਬਾ ਗੁਰਦਿੱਤਾ, ਅਣੀ ਰਾਏ ਅਤੇ ਬਾਬਾ ਅਟੱਲ ਰਾਏ ਜੀ ਆਪਣੇ ਪਿਤਾ ਦੇ ਜੀਵਨ ਸਮੇਂ ਹੀ ਅਕਾਲ ਚਲਾਣਾ ਕਰ ਗਏ ਸਨ | ਬਾਕੀ ਦੋਹਾਂ ਵਿੱਚੋਂ ਸੂਰਜ ਮਲ ਜ਼ਰੂਰਤ ਤੋਂ ਵੱਧ ਸੰਸਾਰਿਕ ਮਾਮਲਿਆਂ ਵਿੱਚ ਰੁੱਝੇ ਹੋਏ ਸਨ ਅਤੇ ਤੇਗ਼ ਬਹਾਦਰ ਜੀ ਬਿਲਕੁਲ ਨਹੀਂ । ਇਸ ਲਈ ਗੁਰੂ ਹਰਿਗੋਬਿੰਦ ਜੀ ਨੇ ਬਾਬਾ ਗੁਰਦਿੱਤਾ ਜੀ ਦੇ ਛੋਟੇ ਪੁੱਤਰ ਹਰਿ ਰਾਏ ਜੀ ਨੂੰ ਆਪਣਾ ਵਾਰਸ ਥਾਪਿਆ । ਆਪ 8 ਮਾਰਚ, 1645 ਈ. ਨੂੰ ਗੁਰਗੱਦੀ ‘ਤੇ ਬਿਰਾਜਮਾਨ ਹੋਏ । ਇਸ ਤਰ੍ਹਾਂ ਆਪ ਸਿੱਖਾਂ ਦੇ ਸੱਤਵੇਂ ਗੁਰੂ ਬਣੇ ।

4. ਗੁਰੂ ਹਰਿ ਰਾਏ ਜੀ ਅਧੀਨ ਸਿੱਖ ਧਰਮ ਦਾ ਵਿਕਾਸ (Development of Sikhism under Guru Har Rai Ji) – ਗੁਰੂ ਹਰਿ ਰਾਏ ਜੀ 1645 ਈ. ਤੋਂ 1661 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਆਪ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਤਿੰਨ ਪ੍ਰਸਿੱਧ ਕੇਂਦਰ ਸਥਾਪਿਤ ਕੀਤੇ, ਜਿਨ੍ਹਾਂ ਨੂੰ ਬਖ਼ਸ਼ੀਸ਼ਾਂ ਕਹਿੰਦੇ ਸਨ । ਪਹਿਲੀ ਬਖ਼ਸ਼ੀਸ਼ ਇੱਕ ਭਗਤ ਗੀਰ ਦੀ ਸੀ ਜਿਸ ਦੀ ਭਗਤੀ ਤੋਂ ਖ਼ੁਸ਼ ਹੋ ਕੇ ਗੁਰੂ ਸਾਹਿਬ ਨੇ ਉਸ ਦਾ ਨਾਂ ਭਗਤ ਭਗਵਾਨ ਰੱਖ ਦਿੱਤਾ । ਉਸ ਨੇ ਪੂਰਬੀ ਭਾਰਤ ਵਿੱਚ ਸਿੱਖੀ ਦੇ ਪ੍ਰਚਾਰ ਦੇ ਬਹੁਤ ਸਾਰੇ ਕੇਂਦਰ ਸਥਾਪਿਤ ਕੀਤੇ । ਇਨ੍ਹਾਂ ਵਿੱਚੋਂ ਪਟਨਾ, ਬਰੇਲੀ ਅਤੇ ਰਾਜਗਿਰੀ ਦੇ ਕੇਂਦਰ ਪ੍ਰਸਿੱਧ ਹਨ । ਦੂਸਰੀ ਬਖ਼ਸ਼ੀਸ਼ ਸੁਥਰਾ ਸ਼ਾਹ ਦੀ ਸੀ । ਉਸ ਨੂੰ ਸਿੱਖੀ ਦੇ ਪ੍ਰਚਾਰ ਲਈ ਦਿੱਲੀ ਭੇਜਿਆ ਗਿਆ । ਤੀਸਰੀ ਬਖ਼ਸ਼ੀਸ਼ ਭਾਈ ਫੇਰੂ ਦੀ ਸੀ । ਉਸ ਨੂੰ ਰਾਜਸਥਾਨ ਭੇਜਿਆ ਗਿਆ । ਇਸੇ ਤਰ੍ਹਾਂ ਭਾਈ ਨੱਥਾ ਜੀ ਨੂੰ ਢਾਕਾ, ਭਾਈ ਜੋਧ ਜੀ ਨੂੰ ਮੁਲਤਾਨ ਭੇਜਿਆ ਗਿਆ ਅਤੇ ਆਪ ਪੰਜਾਬ ਦੀਆਂ ਕਈ ਥਾਂਵਾਂ ਜਿਵੇਂ : ਜਲੰਧਰ, ਕਰਤਾਰਪੁਰ, ਹਕੀਮਪੁਰ, ਗੁਰਦਾਸਪੁਰ, ਅੰਮ੍ਰਿਤਸਰ, ਪਟਿਆਲਾ, ਅੰਬਾਲਾ, ਹਿਸਾਰ ਆਦਿ ਗਏ ।

5. ਫੂਲ ਨੂੰ ਅਸ਼ੀਰਵਾਦ (Blessings to Phul) – ਇਕ ਦਿਨ ਕਾਲਾ ਨਾਮੀ ਸ਼ਰਧਾਲੂ ਆਪਣੇ ਭਤੀਜਿਆਂ ਸੰਦਲੀ ਅਤੇ ਫੂਲ ਨੂੰ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਲਿਆਇਆ । ਉਨ੍ਹਾਂ ਦੀ ਤਰਸਯੋਗ ਹਾਲਤ ਵੇਖਦੇ ਹੋਏ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਅਸ਼ੀਰਵਾਦ ਦਿੱਤਾ ਕਿ ਇੱਕ ਦਿਨ ਉਹ ਬਹੁਤ ਅਮੀਰ ਬਣਨਗੇ । ਗੁਰੂ ਜੀ ਦੀ ਇਹ ਭਵਿੱਖਬਾਣੀ ਸੱਚ ਨਿਕਲੀ । ਫੂਲ ਦੀ ਔਲਾਦ ਨੇ ਫੂਲਕੀਆਂ ਰਿਆਸਤ ਦੀ ਸਥਾਪਨਾ ਕੀਤੀ ।

6. ਦਾਰਾ ਦੀ ਸਹਾਇਤਾ (Help to Prince Dara) – ਗੁਰੂ ਹਰਿ ਰਾਏ ਸਾਹਿਬ ਦੇ ਸਮੇਂ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਸੀ । ਉਹ ਔਰੰਗਜ਼ੇਬ ਦਾ ਵੱਡਾ ਭਰਾ ਸੀ । ਸੱਤਾ ਪ੍ਰਾਪਤ ਕਰਨ ਦੇ ਯਤਨ ਵਿੱਚ ਔਰੰਗਜ਼ੇਬ ਨੇ ਉਸ ਨੂੰ ਜ਼ਹਿਰ ਦੇ ਦਿੱਤਾ । ਇਸ ਕਰਕੇ ਉਹ ਬਹੁਤ ਬੀਮਾਰ ਹੋ ਗਿਆ । ਦਾਰਾ ਨੇ ਗੁਰੂ ਸਾਹਿਬ ਤੋਂ ਅਸ਼ੀਰਵਾਦ ਮੰਗਿਆ । ਗੁਰੂ ਸਾਹਿਬ ਨੇ ਅਣਮੋਲ ਜੜੀਆਂ ਬੂਟੀਆਂ ਦੇ ਕੇ ਦਾਰਾ ਦਾ ਇਲਾਜ ਕੀਤਾ । ਇਸ ਕਰਕੇ ਉਹ ਗੁਰੂ ਸਾਹਿਬ ਦਾ ਅਹਿਸਾਨਮੰਦ ਹੋ ਗਿਆ । ਉਹ ਅਕਸਰ ਉਨ੍ਹਾਂ ਦੇ ਦਰਸ਼ਨਾਂ ਲਈ ਆਇਆ ਕਰਦਾ ਸੀ ।

7. ਗੁਰੂ ਹਰਿ ਰਾਏ ਸਾਹਿਬ ਨੂੰ ਦਿੱਲੀ ਬੁਲਾਇਆ ਗਿਆ (Guru Har Rai Sahib was Summoned to Delhi) – ਔਰੰਗਜ਼ੇਬ ਨੂੰ ਸ਼ੱਕ ਸੀ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਕੁਝ ਸਲੋਕ ਇਸਲਾਮ ਧਰਮ ਦੇ ਵਿਰੁੱਧ ਹਨ | ਇਸ ਗੱਲ ਦੀ ਪੁਸ਼ਟੀ ਕਰਨ ਲਈ ਉਸ ਨੇ ਆਪ ਜੀ ਨੂੰ ਆਪਣੇ ਦਰਬਾਰ ਵਿੱਚ ਹਾਜ਼ਰ ਹੋਣ ਲਈ ਕਿਹਾ । ਗੁਰੂ ਸਾਹਿਬ ਨੇ ਆਪਣੇ ਪੁੱਤਰ ਰਾਮ ਰਾਇ ਨੂੰ ਔਰੰਗਜ਼ੇਬ ਕੋਲ ਭੇਜਿਆ | ਔਰੰਗਜ਼ੇਬ ਨੇ “ਆਸਾ ਦੀ ਵਾਰ` ਵਿੱਚੋਂ ਇੱਕ ਪੰਕਤੀ ਵੱਲ ਇਸ਼ਾਰਾ ਕਰਦਿਆਂ ਉਸ ਤੋਂ ਪੁੱਛਿਆ ਕਿ ਇਸ ਪੰਕਤੀ ਵਿੱਚ ਮੁਸਲਮਾਨਾਂ ਦੀ ਵਿਰੋਧਤਾ ਕਿਉਂ ਕੀਤੀ ਹੋਈ ਹੈ । ਇਹ ਪੰਕਤੀ ਸੀ,

ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ ॥
ਘੜ ਭਾਂਡੇ ਇੱਟਾ ਕੀਆ ਜਲਦੀ ਕਰੇ ਪੁਕਾਰ ॥

ਇਸ ਦਾ ਅਰਥ ਸੀ, ‘ਮੁਸਲਮਾਨ ਦੀ ਮਿੱਟੀ ਘੁਮਿਆਰ ਦੇ ਭੱਠੇ ਵਿੱਚ ਚਲੀ ਜਾਏਗੀ ਜੋ ਉਸ ਤੋਂ ਬਰਤਨ ਤੇ ਇੱਟਾਂ ਬਣਾਏਗਾ । ਜਿਉਂ-ਜਿਉਂ ਉਹ ਜਲੇਗੀ ਤਿਉਂ-ਤਿਉਂ ਮਿੱਟੀ ਚਿੱਲਾਏਗੀ ।’ ਔਰੰਗਜ਼ੇਬ ਦੇ ਕ੍ਰੋਧ ਤੋਂ ਬਚਣ ਲਈ ਰਾਮ ਰਾਏ ਨੇ ਕਿਹਾ ਕਿ ਇਸ ਤੁਕ ਵਿੱਚ ਗਲਤੀ ਨਾਲ ਬੇਈਮਾਨ’ ਸ਼ਬਦ ਦੀ ਥਾਂ ਮੁਸਲਮਾਨ ਸ਼ਬਦ ਲਿਖਿਆ ਗਿਆ ਹੈ । ਗੁਰੂ ਗ੍ਰੰਥ ਸਾਹਿਬ ਦੀ ਇਸ ਹੱਤਕ ਕਾਰਨ ਗੁਰੂ ਸਾਹਿਬ ਨੇ ਰਾਮ ਰਾਏ ਨੂੰ ਹਮੇਸ਼ਾਂ ਲਈ ਗੁਰਗੱਦੀ ਤੋਂ ਬੇਦਖ਼ਲ ਕਰ ਦਿੱਤਾ ।

8. ਉੱਤਰਾਧਿਕਾਰੀ ਦੀ ਨਿਯੁਕਤੀ (Nomination of the Successor) – ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਆਪ ਨੇ ਗੁਰਗੱਦੀ ਆਪਣੇ ਛੋਟੇ ਪੁੱਤਰ ਹਰਿ ਕ੍ਰਿਸ਼ਨ ਨੂੰ ਸੌਂਪ ਦਿੱਤੀ । 6 ਅਕਤੂਬਰ, 1661 ਈ. ਨੂੰ ਗੁਰੂ ਹਰਿ ਰਾਏ ਜੀ ਜੋਤੀ-ਜੋਤ ਸਮਾ ਗਏ ।

9. ਗੁਰੂ ਹਰਿ ਰਾਏ ਜੀ ਦੇ ਕੰਮਾਂ ਦਾ ਮੁੱਲਾਂਕਣ (Estimate of the works of Guru Har Rai Ji) – ਗੁਰੂ ਹਰਿ ਰਾਏ ਜੀ ਹਾਲਾਂਕਿ ਛੋਟੀ ਉਮਰ ਵਿੱਚ ਹੀ ਜੋਤੀ-ਜੋਤ ਸਮਾ ਗਏ ਪਰ ਉਨ੍ਹਾਂ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਦਿੱਤਾ । ਆਪ ਜੀ ਨੇ ਮਾਝੇ, ਦੁਆਬੇ ਅਤੇ ਮਾਲਵੇ ਵਿੱਚ ਸਿੱਖ ਧਰਮ ਦਾ ਪ੍ਰਚਾਰ ਕੀਤਾ | ਆਪ ਜੀ ਨੇ ਸੰਗਤ ਅਤੇ ਪੰਗਤ ਦੀ ਮਰਿਆਦਾ ਨੂੰ ਜ਼ੋਰ-ਸ਼ੋਰ ਨਾਲ ਜਾਰੀ ਰੱਖਿਆ । ਆਪ ਜੀ ਦੇ ਦਵਾਖ਼ਾਨੇ ਵਿੱਚ ਬਿਨਾਂ ਕਿਸੇ ਭੇਦ-ਭਾਵ ਦੇ ਮੁਫ਼ਤ ਇਲਾਜ ਅਤੇ ਸੇਵਾ ਪ੍ਰਦਾਨ ਕੀਤੀ ਜਾਂਦੀ ਸੀ । ਇਸ ਤਰ੍ਹਾਂ ਆਪ ਨੇ ਸਿੱਖ ਧਰਮ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਗੁਰੂ ਹਰਿ ਕ੍ਰਿਸ਼ਨ ਜੀ (Guru Har Krishan Ji)

ਪ੍ਰਸ਼ਨ 2.
ਗੁਰੂ ਹਰਿ ਕ੍ਰਿਸ਼ਨ ਜੀ ਦੇ ਸਮੇਂ ਹੋਏ ਸਿੱਖ ਪੰਥ ਦੇ ਵਿਕਾਸ ਦਾ ਸੰਖੇਪ ਵੇਰਵਾ ਦਿਓ ।
(Give a brief account of the development of Sikhism during the pontificate of Guru Har Krishan Ji.)
ਉੱਤਰ-
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ । ਆਪ ਜੀ ਨੂੰ ਸਿੱਖ ਇਤਿਹਾਸ ਵਿੱਚ ‘ਬਾਲ ਗੁਰੂ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ | ਆਪ 1661 ਈ. ਤੋਂ 1664 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਆਪ ਜੀ ਦੇ ਗੁਰੂਕਾਲ ਸਮੇਂ ਸਿੱਖ ਪੰਥ ਨੇ ਜੋ ਵਿਕਾਸ ਕੀਤਾ ਉਸ ਦਾ ਸੰਖੇਪ ਵੇਰਵਾ ਹੇਠ ਲਿਖਿਆ ਹੈ :-

1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੂ ਹਰਿ ਕ੍ਰਿਸ਼ਨ ਜੀ ਦਾ ਜਨਮ 7 ਜੁਲਾਈ, 1656 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ । ਆਪ ਗੁਰੂ ਹਰਿ ਰਾਏ ਸਾਹਿਬ ਜੀ ਦੇ ਛੋਟੇ ਪੁੱਤਰ ਸਨ । ਆਪ ਜੀ ਦੀ ਮਾਤਾ ਜੀ ਦਾ ਨਾਂ ਸੁਲੱਖਣੀ ਜੀ ਸੀ । ਰਾਮ ਰਾਏ ਆਪ ਜੀ ਦੇ ਵੱਡੇ ਭਰਾ ਸਨ ।

2. ਗੁਰਗੱਦੀ ਦੀ ਪ੍ਰਾਪਤੀ (Assumption of Guruship) – ਗੁਰੂ ਹਰਿ ਰਾਏ ਸਾਹਿਬ ਨੇ ਆਪਣੇ ਵੱਡੇ ਪੁੱਤਰ ਰਾਮ ਰਾਏ ਨੂੰ ਉਸ ਦੀ ਅਯੋਗਤਾ ਜੋ ਉਸ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਗੁਰਬਾਣੀ ਦਾ ਗਲਤ ਅਰਥ ਕੱਢ ਕੇ ਦਿਖਾਈ ਸੀ, ਦੇ ਕਾਰਨ ਗੁਰਗੱਦੀ ਤੋਂ ਬੇਦਖ਼ਲ ਕਰ ਦਿੱਤਾ ਸੀ । 6 ਅਕਤੂਬਰ, 1661 ਈ. ਨੂੰ ਗੁਰੂ ਹਰਿ ਰਾਏ ਸਾਹਿਬ ਨੇ ਹਰਿ ਕ੍ਰਿਸ਼ਨ ਜੀ ਨੂੰ ਗੱਦੀ ਸੌਂਪ ਦਿੱਤੀ । ਉਸ ਸਮੇਂ ਹਰਿ ਕ੍ਰਿਸ਼ਨ ਸਾਹਿਬ ਦੀ ਉਮਰ ਸਿਰਫ਼ ਪੰਜ ਸਾਲ ਸੀ । ਇਸੇ ਕਾਰਨ ਸਿੱਖ ਇਤਿਹਾਸ ਵਿੱਚ ਆਪ ਜੀ ਨੂੰ ਬਾਲ ਗੁਰੂ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ । ਭਾਵੇਂ ਆਪ ਉਮਰ ਵਿੱਚ ਬਹੁਤ ਛੋਟੇ ਸਨ ਪਰ ਫਿਰ ਵੀ ਆਪ ਬੜੀ ਉੱਚ ਕਰਨੀ ਦੇ ਮਾਲਕ ਸਨ । ਉਨ੍ਹਾਂ ਵਿੱਚ ਅਦੁੱਤੀ ਸੇਵਾ ਭਾਵਨਾ, ਵੱਡਿਆਂ ਪ੍ਰਤੀ ਆਦਰ ਮਾਣ, ਮਿੱਠਾ ਬੋਲਣਾ, ਦੂਜਿਆਂ ਪ੍ਰਤੀ ਹਮਦਰਦੀ ਅਤੇ ਅਟੁੱਟ ਭਗਤੀ ਭਾਵਨਾ ਆਦਿ ਗੁਣ ਕੁੱਟ-ਕੁੱਟ ਕੇ ਭਰੇ ਹੋਏ ਸਨ । ਇਨ੍ਹਾਂ ਗੁਣਾਂ ਸਦਕਾ ਹੀ ਗੁਰੂ ਸਾਹਿਬ ਨੇ ਆਪ ਨੂੰ ਗੁਰਗੱਦੀ ਸੌਂਪੀ । ਇਸ ਤਰ੍ਹਾਂ ਆਪ ਸਿੱਖਾਂ ਦੇ ਅੱਠਵੇਂ ਗੁਰੂ ਬਣੇ । ਆਪ 1664 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ ।

3. ਰਾਮ ਰਾਏ ਦੀ ਵਿਰੋਧਤਾ (Opposition of Ram Raj) – ਰਾਮ ਰਾਏ ਗੁਰੂ ਹਰਿ ਰਾਏ ਸਾਹਿਬ ਦਾ ਵੱਡਾ ਪੁੱਤਰ ਹੋਣ ਦੇ ਨਾਤੇ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ । ਪਰ ਗੁਰੂ ਹਰਿ ਰਾਏ ਸਾਹਿਬ ਉਸ ਨੂੰ ਪਹਿਲਾਂ ਹੀ ਗੁਰਗੱਦੀ ਤੋਂ ਬੇਦਖ਼ਲ ਕਰ ਚੁੱਕੇ ਸਨ | ਜਦੋਂ ਉਸ ਨੂੰ ਪਤਾ ਲੱਗਾ ਕਿ ਗੁਰਗੱਦੀ ਹਰਿ ਕ੍ਰਿਸ਼ਨ ਸਾਹਿਬ ਨੂੰ ਸੌਂਪੀ ਗਈ ਹੈ ਤਾਂ ਉਹ ਇਹ ਬਰਦਾਸ਼ਤ ਨਾ ਕਰ ਸਕਿਆ । ਉਸ ਨੇ ਗੱਦੀ ਹਥਿਆਉਣ ਲਈ ਸਾਜ਼ਸ਼ਾਂ ਰਚਨੀਆਂ ਸ਼ੁਰੂ ਕਰ ਦਿੱਤੀਆਂ । ਉਸ ਨੇ ਬਹੁਤ ਸਾਰੇ ਬੇਈਮਾਨ ਅਤੇ ਸੁਆਰਥੀ ਮਸੰਦਾਂ ਨੂੰ ਆਪਣੇ ਵੱਲ ਕਰ ਲਿਆ । ਇਨ੍ਹਾਂ ਮਸੰਦਾਂ ਦੁਆਰਾ ਉਸ ਨੇ ਇਹ ਘੋਸ਼ਿਤ ਕਰਵਾਇਆ ਕਿ ਅਸਲੀ ਗੁਰੂ ਰਾਮ ਰਾਏ ਹੈ ਅਤੇ ਸਾਰੇ ਸਿੱਖ ਉਸ ਨੂੰ ਆਪਣਾ ਗੁਰੂ ਮੰਨਣ । ਪਰ ਉਹ ਇਸ ਵਿੱਚ ਸਫਲ ਨਾ ਹੋ ਸਕਿਆ । ਫਿਰ ਉਸ ਨੇ ਔਰੰਗਜ਼ੇਬ ਕੋਲੋਂ ਮਦਦ ਲੈਣ ਦੀ ਕੋਸ਼ਿਸ਼ ਕੀਤੀ । ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾਇਆ ਤਾਂ ਕਿ ਦੋਹਾਂ ਧੜਿਆਂ ਦੀ ਗੱਲ ਸੁਣ ਕੇ ਆਪਣਾ ਫ਼ੈਸਲਾ ਦੇ ਸਕੇ ।

4. ਗੁਰੂ ਸਾਹਿਬ ਦਾ ਦਿੱਲੀ ਜਾਣਾ (Guru Sahib’s Visit to Delhi) – ਗੁਰੂ ਹਰਿ ਕ੍ਰਿਸ਼ਨ ਸਾਹਿਬ ਨੂੰ ਦਿੱਲੀ ਲਿਆਉਣ ਦਾ ਕੰਮ ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਸੌਂਪਿਆ । ਰਾਜਾ ਜੈ ਸਿੰਘ ਨੇ ਆਪਣੇ ਦੀਵਾਨ ਪਰਸ ਰਾਮ ਨੂੰ ਗੁਰੂ ਜੀ ਪਾਸ ਭੇਜਿਆ । ਗੁਰੂ ਜੀ ਨੇ ਔਰੰਗਜ਼ੇਬ ਨੂੰ ਮਿਲਣ ਤੋਂ ਅਤੇ ਦਿੱਲੀ ਜਾਣ ਤੋਂ ਇਨਕਾਰ ਕਰ ਦਿੱਤਾ । ਪਰ ਪਰਸ ਰਾਮ ਦੇ ਇਹ ਕਹਿਣ ‘ਤੇ ਕਿ ਦਿੱਲੀ ਦੀਆਂ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਬੇਤਾਬ ਹਨ, ਗੁਰੂ ਸਾਹਿਬ ਨੇ ਦਿੱਲੀ ਜਾਣਾ ਤਾਂ ਮੰਨ ਲਿਆ ਪਰ ਔਰੰਗਜ਼ੇਬ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ । ਆਪ 1664 ਈ. ਵਿੱਚ ਦਿੱਲੀ ਚਲੇ ਗਏ ਅਤੇ ਰਾਜਾ ਜੈ ਸਿੰਘ ਦੇ ਘਰ ਠਿਕਾਣਾ ਕਰਨ ਲਈ ਮੰਨ ਗਏ । ਗੁਰੂ ਸਾਹਿਬ ਦੀ ਔਰੰਗਜ਼ੇਬ ਨਾਲ ਮੁਲਾਕਾਤ ਹੋਈ ਜਾਂ ਨਹੀਂ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਬਹੁਤ ਮਤਭੇਦ ਪਾਏ ਜਾਂਦੇ ਸਨ ।

5. ਜੋਤੀ-ਜੋਤ ਸਮਾਉਣਾ (Immersed in Eternal Light) – ਉਨ੍ਹਾਂ ਦਿਨਾਂ ਵਿੱਚ ਦਿੱਲੀ ਵਿੱਚ ਚੇਚਕ ਅਤੇ ਹੈਜ਼ਾ ਫੈਲਿਆ ਹੋਇਆ ਸੀ । ਗੁਰੂ ਹਰਿ ਕ੍ਰਿਸ਼ਨ ਜੀ ਨੇ ਇੱਥੇ ਬੀਮਾਰਾਂ, ਗਰੀਬਾਂ ਅਤੇ ਅਨਾਥਾਂ ਦੀ ਤਨ, ਮਨ ਅਤੇ ਧਨ ਨਾਲ ਅਣਥੱਕ ਸੇਵਾ ਕੀਤੀ । ਚੇਚਕ ਅਤੇ ਹੈਜ਼ੇ ਦੇ ਸੈਂਕੜੇ ਮਰੀਜ਼ਾਂ ਨੂੰ ਰਾਜ਼ੀ ਕੀਤਾ । ਪਰ ਇਸ ਨਾਮੁਰਾਦ ਬੀਮਾਰੀ ਦਾ ਉਹ ਆਪ ਸ਼ਿਕਾਰ ਹੋ ਗਏ । ਇਹ ਬੀਮਾਰੀ ਉਨ੍ਹਾਂ ਲਈ ਮਾਰੂ ਸਿੱਧ ਹੋਈ । ਉਨਾਂ ਨੂੰ ਬਹੁਤ ਗੰਭੀਰ ਹਾਲਤ ਵਿੱਚ ਦੇਖਦੇ ਹੋਏ ਸ਼ਰਧਾਲੂਆਂ ਨੇ ਸਵਾਲ ਕੀਤਾ ਕਿ ਉਨ੍ਹਾਂ ਤੋਂ ਬਾਅਦ ਸਿੱਖਾਂ ਦੀ ਅਗਵਾਈ ਕੌਣ ਕਰੇਗਾ ਤਾਂ ਆਪ ਜੀ ਨੇ ਇੱਕ ਨਾਰੀਅਲ ਮੰਗਵਾਇਆ 1 ਨਾਰੀਅਲ ਅਤੇ ਪੰਜ ਪੈਸੇ ਰੱਖ ਕੇ ਮੱਥਾ ਟੇਕਿਆ ਅਤੇ ‘ਬਾਬਾ ਬਕਾਲਾ’ ਦਾ ਉੱਚਾਰਨ ਕਰਦੇ ਹੋਏ ਜੋਤੀ-ਜੋਤ ਸਮਾਂ ਗਏ । ਇਸ ਤਰ੍ਹਾਂ ਆਪ 30 ਮਾਰਚ, 1664 ਈ. ਨੂੰ ਦਿੱਲੀ ਵਿਖੇ ਜੋਤੀ-ਜੋਤ ਸਮਾ ਗਏ । ਆਪ ਦੀ ਯਾਦ ਵਿੱਚ ਇੱਥੇ ਗੁਰਦੁਆਰਾ ਬਾਲਾ ਸਾਹਿਬ ਦਾ ਨਿਰਮਾਣ ਕੀਤਾ ਗਿਆ ।

ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਕੋਈ ਢਾਈ ਕੁ ਸਾਲ ਗੁਰਗੱਦੀ ਸੰਭਾਲੀ ਅਤੇ ਗੁਰੂ ਦੇ ਰੂਪ ਵਿੱਚ ਆਪਣੇ ਸਾਰੇ ਫ਼ਰਜ਼ ਸੂਝ-ਬੂਝ ਨਾਲ ਨਿਭਾਏ | ਆਪ ਇੰਨੀ ਛੋਟੀ ਉਮਰ ਵਿੱਚ ਵੀ ਤੀਖਣ ਬੁੱਧੀ, ਉੱਚ ਵਿਚਾਰ ਅਤੇ ਅਲੌਕਿਕ ਗਿਆਨ ਦੇ ਮਾਲਕ ਸਨ ।

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਹਰਿ ਰਾਏ ਜੀ ਦਾ ਸਮਾਂ ਕਿਉਂ ਮਹੱਤਵਪੂਰਨ ਹੈ ? (Why is pontificate of Guru Har Rai Ji considered important in the development of Sikhism ?).
ਜਾਂ
ਗੁਰੂ ਹਰਿ ਰਾਏ ਜੀ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Guru Har Rai Ji.)
ਜਾਂ
ਸਿੱਖ ਧਰਮ ਵਿੱਚ ਗੁਰੂ ਹਰਿ ਰਾਏ ਜੀ ਦਾ ਕੀ ਯੋਗਦਾਨ ਹੈ ? (What is the contribution of Guru Har Rai Ji for the development of Sikh religion ?)
ਜਾਂ
ਗੁਰੂ ਹਰਿ ਰਾਏ ਜੀ ਦੇ ਜੀਵਨ ਅਤੇ ਕਾਰਜਾਂ ਨੂੰ ਸੰਖਿਪਤ ਵਿੱਚ ਲਿਖੋ । (Write in short about the Life and Works of Guru Har Rai Ji.)
ਉੱਤਰ-
ਗੁਰੂ ਹਰਿ ਰਾਏ ਜੀ ਦਾ ਜਨਮ 30 ਜਨਵਰੀ, 1630 ਈ. ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ । ਆਪ ਬਚਪਨ ਤੋਂ ਹੀ ਸੰਤ ਸਭਾ ਦੇ ਮਾਲਕ ਸਨ । ਆਪ ਜੀ 1645 ਈ. ਤੋਂ ਲੈ ਕੇ 1661 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਉਨ੍ਹਾਂ ਦਾ ਗੁਰੂਕਾਲ ਸਿੱਖ ਧਰਮ ਦੇ ਸ਼ਾਂਤੀਪੂਰਵਕ ਵਿਕਾਸ ਦਾ ਸਮਾਂ ਸੀ । ਗੁਰੂ ਹਰਿ ਰਾਏ ਸਾਹਿਬ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਦੀਆਂ ਕਈ ਥਾਂਵਾਂ ‘ਤੇ ਗਏ । ਇਸ ਤੋਂ ਇਲਾਵਾ ਗੁਰੂ ਸਾਹਿਬ ਨੇ ਪੰਜਾਬ ਤੋਂ ਬਾਹਰ ਆਪਣੇ ਪ੍ਰਚਾਰਕ ਭੇਜੇ । ਸਿੱਟੇ ਵਜੋਂ ਸਿੱਖ ਧਰਮ ਦਾ ਕਾਫ਼ੀ ਪ੍ਰਸਾਰ ਹੋਇਆ । ਗੁਰੂ ਜੀ ਨੇ ਆਪਣੇ ਛੋਟੇ ਪੁੱਤਰ ਹਰਿ ਕ੍ਰਿਸ਼ਨ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ।

ਪ੍ਰਸ਼ਨ 2.
ਧੀਰ ਮਲ ਸੰਬੰਧੀ ਇੱਕ ਸੰਖੇਪ ਨੋਟ ਲਿਖੋ । (Write a short note about Dhirmal.)
ਉੱਤਰ-
ਧੀਰ ਮਲ ਗੁਰੂ ਹਰਿ ਰਾਏ ਜੀ ਦਾ ਵੱਡਾ ਭਰਾ ਸੀ । ਉਹ ਕਾਫ਼ੀ ਸਮੇਂ ਤੋਂ ਗੁਰਗੱਦੀ ਲੈਣ ਦਾ ਯਤਨ ਕਰ ਰਿਹਾ ਸੀ । ਜਦੋਂ ਧੀਰ ਮਲ ਨੂੰ ਇਹ ਖ਼ਬਰ ਮਿਲੀ ਕਿ ਸਿੱਖ ਸੰਗਤਾਂ ਨੇ ਤੇਗ਼ ਬਹਾਦਰ ਜੀ ਨੂੰ ਆਪਣਾ ਗੁਰੂ ਮੰਨ ਲਿਆ ਹੈ ਤਾਂ ਉਸ ਦੇ ਗੁੱਸੇ ਦੀ ਕੋਈ ਹੱਦ ਨਾ ਰਹੀ । ਉਸ ਨੇ ਸ਼ੀਹ ਨਾਮੀ ਇੱਕ ਮਸੰਦ ਨਾਲ ਮਿਲ ਕੇ ਗੁਰੂ ਜੀ ਨੂੰ ਮਾਰਨ ਦੀ ਯੋਜਨਾ ਬਣਾਈ । ਸ਼ੀਹ ਦੇ ਸਾਥੀਆਂ ਨੇ ਗੁਰੂ ਸਾਹਿਬ ਦੇ ਘਰ ਦਾ ਬਹੁਤ ਸਾਰਾ ਸਾਮਾਨ ਲੁੱਟ ਲਿਆ । ਬਾਅਦ ਵਿੱਚ ਧੀਰ ਮਲ ਅਤੇ ਸ਼ੀਹ ਦੁਆਰਾ ਮਾਫ਼ੀ ਮੰਗਣ ‘ਤੇ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ।

ਪ੍ਰਸ਼ਨ 3.
ਗੁਰੂ ਹਰਿ ਕ੍ਰਿਸ਼ਨ ਜੀ ‘ਤੇ ਇੱਕ ਸੰਖੇਪ ਨੋਟ ਲਿਖੋ । ਉਨ੍ਹਾਂ ਨੂੰ ‘ਬਾਲ ਗੁਰੂ’ ਕਿਉਂ ਕਿਹਾ ਜਾਂਦਾ ਸੀ ? (Write a brief note on Guru Har krishan Ji. Why was he called Bal Guru ?)
ਜਾਂ
ਗੁਰੂ ਹਰਿ ਕ੍ਰਿਸ਼ਨ ਜੀ ਨੂੰ ਬਾਲ ਗੁਰੂ ਕਿਉਂ ਕਿਹਾ ਜਾਂਦਾ ਹੈ ? (Why Guru Har Krishan Ji is called Bal Guru ?)
ਜਾਂ
ਗੁਰੂ ਹਰਿ ਕ੍ਰਿਸ਼ਨ ਜੀ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note on Guru Har Krishan Ji.)
ਜਾਂ
ਸਿੱਖ ਧਰਮ ਵਿੱਚ ਗੁਰੂ ਹਰਿ ਕ੍ਰਿਸ਼ਨ ਜੀ ਦਾ ਕੀ ਯੋਗਦਾਨ ਸੀ ? (What was the contribution of Guru Har Krishan Ji in the development of Sikhism ?)
ਉੱਤਰ-
ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ ।ਉਹ 1661 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ਸਨ । ਉਸ ਸਮੇਂ ਆਪ ਜੀ ਕੇਵਲ ਪੰਜ ਵਰ੍ਹਿਆਂ ਦੇ ਸਨ । ਇਸ ਕਾਰਨ ਆਪ ਨੂੰ ‘ਬਾਲ ਗੁਰੂ’ ਦੇ ਨਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ । ਗੁਰੂ ਹਰਿ ਕ੍ਰਿਸ਼ਨ ਜੀ ਦੇ ਵੱਡੇ ਭਰਾ ਰਾਮ ਰਾਏ ਦੇ ਉਕਸਾਉਣ ’ਤੇ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾਇਆ । ਉਨ੍ਹਾਂ ਦਿਨਾਂ ਵਿੱਚ ਦਿੱਲੀ ਵਿੱਚ ਚੇਚਕ ਅਤੇ ਹੈਜ਼ਾ ਫੈਲਿਆ ਹੋਇਆ ਸੀ । ਗੁਰੂ ਜੀ ਨੇ ਉੱਥੇ ਅਨੇਕਾਂ ਗ਼ਰੀਬਾਂ ਅਤੇ ਮਰੀਜ਼ਾਂ ਦੀ ਬਹੁਤ ਸੇਵਾ ਕੀਤੀ । ਉਹ 30 ਮਾਰਚ, 1664 ਈ. ਨੂੰ ਜੋਤੀਜੋਤ ਸਮਾ ਗਏ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one word to one Sentence)

ਪ੍ਰਸ਼ਨ 1.
ਗੁਰੂ ਹਰਿਗੋਬਿੰਦ ਜੀ ਦਾ ਉੱਤਰਾਧਿਕਾਰੀ ਕੌਣ ਸੀ ?
ਜਾਂ
ਗੁਰੂ ਹਰਿਗੋਬਿੰਦ ਜੀ ਨੇ ਕਿਸ ਨੂੰ ਆਪਣਾ ਉੱਤਰਾਧਿਕਾਰੀ ਬਣਾਇਆ ?
ਉੱਤਰ-
ਗੁਰੂ ਹਰਿ ਰਾਏ ਜੀ ।

ਪ੍ਰਸ਼ਨ 2.
ਗੁਰੂ ਹਰਿ ਰਾਏ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ-
ਕੀਰਤਪੁਰ ਸਾਹਿਬ ।

ਪ੍ਰਸ਼ਨ 3.
ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਦਾ ਨਾਂ ਦੱਸੋ ।
ਉੱਤਰ-
ਬਾਬਾ ਗੁਰਦਿੱਤਾ ਜੀ ।

ਪ੍ਰਸ਼ਨ 4.
ਸਿੱਖਾਂ ਦੇ ਸੱਤਵੇਂ ਗੁਰੂ ਕੌਣ ਸਨ ?
ਜਾਂ
ਸਿੱਖਾਂ ਦੇ ਸੱਤਵੇਂ ਗੁਰੂ ਦਾ ਕੀ ਨਾਂ ਸੀ ?
ਉੱਤਰ-
ਗੁਰੂ ਹਰਿ ਰਾਏ ਜੀ ।

ਪ੍ਰਸ਼ਨ 5.
ਗੁਰੂ ਹਰਿ ਰਾਏ ਜੀ ਕਦੋਂ ਗੁਰਗੱਦੀ ‘ਤੇ ਬਿਰਾਜਮਾਨ ਹੋਏ ?
ਉੱਤਰ-
1645 ਈ. ।

ਪ੍ਰਸ਼ਨ 6.
ਦਾਰਾ ਸ਼ਿਕੋਹ ਕੌਣ ਸੀ ?
ਉੱਤਰ-
ਸ਼ਾਹਜਹਾਂ ਦਾ ਸਭ ਤੋਂ ਵੱਡਾ ਪੁੱਤਰ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਪ੍ਰਸ਼ਨ 7.
ਗੁਰੂ ਹਰਿ ਰਾਏ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਕਾਬਲ ਕਿਸ ਨੂੰ ਭੇਜਿਆ ਸੀ ?
ਉੱਤਰ-
ਭਾਈ ਗੋਂਦਾ ਜੀ ਨੂੰ ।

ਪ੍ਰਸ਼ਨ 8.
ਗੁਰੂ ਹਰਿ ਰਾਏ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਢਾਕਾ ਕਿਸ ਨੂੰ ਭੇਜਿਆ ਸੀ ?
ਉੱਤਰ-
ਭਾਈ ਨੱਥਾ ਜੀ ਨੂੰ ।

ਪ੍ਰਸ਼ਨ 9.
ਗੁਰੂ ਹਰਿ ਰਾਏ ਜੀ ਕਦੋਂ ਜੋਤੀ-ਜੋਤ ਸਮਾਏ ?
ਉੱਤਰ-
1661 ਈ. ।

ਪ੍ਰਸ਼ਨ 10.
ਸਿੱਖਾਂ ਦੇ ਅੱਠਵੇਂ ਗੁਰੂ ਕੌਣ ਸਨ ?
ਉੱਤਰ-
ਗੁਰੂ ਹਰਿ ਕ੍ਰਿਸ਼ਨ ਜੀ ।

ਪ੍ਰਸ਼ਨ 11.
ਗੁਰੂ ਹਰਿ ਕ੍ਰਿਸ਼ਨ ਜੀ ਦਾ ਜਨਮ ਕਿੱਥੇ ਹੋਇਆ ਸੀ ?
ਉੱਤਰ-
ਕੀਰਤਪੁਰ ਸਾਹਿਬ ।

ਪ੍ਰਸ਼ਨ 12.
ਗੁਰੂ ਹਰਿ ਕ੍ਰਿਸ਼ਨ ਜੀ ਦਾ ਜਨਮ ਕਦੋਂ ਹੋਇਆ ਸੀ ?
ਉੱਤਰ-
7 ਜੁਲਾਈ, 1656 ਈ. ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਪ੍ਰਸ਼ਨ 13.
ਗੁਰੂ ਹਰਿ ਕ੍ਰਿਸ਼ਨ ਜੀ ਗੁਰਗੱਦੀ ‘ਤੇ ਕਦੋਂ ਬੈਠੇ ?
ਉੱਤਰ-
1661 ਈ. ।

ਪ੍ਰਸ਼ਨ 14.
ਬਾਲ ਗੁਰੂ ਕਿਸ ਨੂੰ ਕਿਹਾ ਜਾਂਦਾ ਹੈ ?
ਜਾਂ
ਸਿੱਖਾਂ ਦੇ ਬਾਲ ਗੁਰੂ ਕੌਣ ਸਨ ?
ਉੱਤਰ-
ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ।

ਪ੍ਰਸ਼ਨ 15.
ਗੁਰੂ ਹਰਿ ਕ੍ਰਿਸ਼ਨ ਜੀ ਦਾ ਗੁਰੂਕਾਲ ਦੱਸੋ ।
ਉੱਤਰ-
1661 ਈ. ਤੋਂ 1664 ਈ. ।

ਪ੍ਰਸ਼ਨ 16.
ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਕਿਸ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ?
ਉੱਤਰ-
ਰਾਮ ਰਾਏ ।

ਪ੍ਰਸ਼ਨ 17.
ਗੁਰੂ ਹਰਿ ਕ੍ਰਿਸ਼ਨ ਜੀ ਕਦੋਂ ਜੋਤੀ-ਜੋਤ ਸਮਾਏ ?
ਉੱਤਰ-
1664 ਈ. 1

ਪ੍ਰਸ਼ਨ 18.
ਗੁਰੂ ਹਰਿ ਕ੍ਰਿਸ਼ਨ ਜੀ ਕਿੱਥੇ ਜੋਤੀ-ਜੋਤ ਸਮਾ ਗਏ ਸਨ ?
ਉੱਤਰ-
ਦਿੱਲੀ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ-

1. ……………………… ਸਿੱਖਾਂ ਦੇ ਸੱਤਵੇਂ ਗੁਰੂ ਸਨ ।
ਉੱਤਰ-
(ਗੁਰੂ ਹਰਿ ਰਾਏ ਜੀ)

2. ਗੁਰੂ ਹਰਿ ਰਾਏ ਜੀ ਦਾ ਜਨਮ …………………….. ਵਿੱਚ ਹੋਇਆ ।
ਉੱਤਰ-
(1630 ਈ. )

3. ਗੁਰੂ ਹਰਿ ਰਾਏ ਜੀ ਦਾ ਜਨਮ …………………… ਨਾਂ ਦੇ ਸਥਾਨ ‘ਤੇ ਹੋਇਆ ।
ਉੱਤਰ-
(ਕੀਰਤਪੁਰ ਸਾਹਿਬ)

4. ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਦਾ ਨਾਂ ………………………… ਸੀ ।
ਉੱਤਰ-
(ਬਾਬਾ ਗੁਰਦਿੱਤਾ ਜੀ)

5. ਗੁਰੂ ਹਰਿ ਰਾਏ ਜੀ ………………… ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1645 ਈ. )

6. ……………………. ਸਿੱਖਾਂ ਦੇ ਅੱਠਵੇਂ ਗੁਰੂ ਸਨ ।
ਉੱਤਰ-
(ਗੁਰੂ ਹਰਿ ਕ੍ਰਿਸ਼ਨ ਜੀ)

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

7. ਗੁਰੂ ਹਰਿ ਕ੍ਰਿਸ਼ਨ ਜੀ …………………….. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1661 ਈ.)

8. ਗੁਰੂ ਹਰਿ ਕ੍ਰਿਸ਼ਨ ਜੀ ਦਿੱਲੀ ਵਿੱਚ ……………………… ਦੇ ਬੰਗਲੇ ਵਿੱਚ ਠਹਿਰੇ ।
ਉੱਤਰ-
(ਰਾਜਾ ਜੈ ਸਿੰਘ)

9. …………………….. ਨੂੰ ਬਾਲ ਗੁਰੂ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ ।
ਉੱਤਰ-
(ਗੁਰੂ ਹਰਿ ਕ੍ਰਿਸ਼ਨ ਜੀ)

ਠੀਕ ਜਾਂ ਗ਼ਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਗੁਰੂ ਹਰਿ ਰਾਏ ਜੀ ਸਿੱਖਾਂ ਦੇ ਸੱਤਵੇਂ ਗੁਰੂ ਸਨ ।
ਉੱਤਰ-
ਠੀਕ

2. ਗੁਰੂ ਹਰਿ ਰਾਏ ਜੀ ਦਾ ਜਨਮ 1630 ਈ. ਵਿੱਚ ਹੋਇਆ ਸੀ ।
ਉੱਤਰ-
ਠੀਕ

3. ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਦਾ ਨਾਂ ਬਾਬਾ ਬੁੱਢਾ ਜੀ ਸੀ ।
ਉੱਤਰ-
ਗ਼ਲਤ

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

4. ਗੁਰੂ ਹਰਿ ਰਾਏ ਜੀ ਦੀ ਮਾਤਾ ਜੀ ਦਾ ਨਾਂ ਬੀਬੀ ਨਿਹਾਲ ਕੌਰ ਸੀ ।
ਉੱਤਰ-
ਠੀਕ

5. ਗੁਰੂ ਹਰਿ ਰਾਏ ਜੀ 1661 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
ਗ਼ਲਤ

6. ਗੁਰੂ ਹਰਿ ਕ੍ਰਿਸ਼ਨ ਜੀ ਸਿੱਖਾਂ ਦੇ ਅੱਠਵੇਂ ਗੁਰੂ ਸਨ ।
ਉੱਤਰ-
ਠੀਕ

7. ਗੁਰੂ ਹਰਿ ਕ੍ਰਿਸ਼ਨ ਜੀ ਨੂੰ ਬਾਲ ਗੁਰੂ ਦੇ ਨਾਂ ਨਾਲ ਜਾਣਿਆ ਜਾਂਦਾ ਹੈ ।
ਉੱਤਰ-
ਠੀਕ

8. ਗੁਰੂ ਹਰਿ ਕ੍ਰਿਸ਼ਨ ਜੀ 1664 ਈ. ਵਿੱਚ ਜੋਤੀ-ਜੋਤ ਸਮਾਏ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸਿੱਖਾਂ ਦੇ ਸੱਤਵੇਂ ਗੁਰੂ ਕੌਣ ਸਨ ?
(i) ਗੁਰੂ ਹਰਿਗੋਬਿੰਦ ਜੀ
(ii) ਗੁਰੂ ਹਰਿ ਰਾਏ ਜੀ
(iii) ਗੁਰੂ ਹਰਿ ਕ੍ਰਿਸ਼ਨ ਜੀ
(iv) ਗੁਰੂ ਤੇਗ ਬਹਾਦਰ ਜੀ ।
ਉੱਤਰ-
(ii) ਗੁਰੂ ਹਰਿ ਰਾਏ ਜੀ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਪ੍ਰਸ਼ਨ 2.
ਗੁਰੂ ਹਰਿ ਰਾਏ ਜੀ ਦਾ ਜਨਮ ਕਦੋਂ ਹੋਇਆ ?
(i) 1627 ਈ. ਵਿੱਚ
(ii) 1628 ਈ. ਵਿੱਚ
(iii) 1629 ਈ. ਵਿੱਚ
(iv) 1630 ਈ. ਵਿੱਚ ।
ਉੱਤਰ-
(iv) 1630 ਈ. ਵਿੱਚ ।

ਪ੍ਰਸ਼ਨ 3.
ਗੁਰੂ ਹਰਿ ਰਾਏ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
(i) ਗੁਰਦਿੱਤਾ ਜੀ
(ii) ਅਟੱਲ ਰਾਏ ਜੀ
(iii) ਮਨੀ ਰਾਏ ਜੀ
(iv) ਸੂਰਜ ਮਲ ਜੀ ।
ਉੱਤਰ-
(i) ਗੁਰਦਿੱਤਾ ਜੀ ।

ਪ੍ਰਸ਼ਨ 4.
ਗੁਰੂ ਹਰਿ ਰਾਏ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
(i) 1635 ਈ. ਵਿੱਚ
(ii) 1637 ਈ. ਵਿੱਚ
(iii) 1645 ਈ. ਵਿੱਚ
(iv) 1655 ਈ. ਵਿੱਚ ।
ਉੱਤਰ-
(iii) 1645 ਈ. ਵਿੱਚ

ਪ੍ਰਸ਼ਨ 5.
ਸ੍ਰੀ ਗੁਰੂ ਹਰਿ ਰਾਏ ਜੀ ਦੇ ਧਾਰਮਿਕ ਕਾਰਜਾਂ ਦਾ ਕੇਂਦਰ ਕਿਹੜਾ ਸੀ ?
(i) ਰਾਮਦਾਸਪੁਰਾ
(ii) ਤਰਨਤਾਰਨ
(iii) ਕਰਤਾਰਪੁਰ
(iv) ਕੀਰਤਪੁਰ ਸਾਹਿਬ ।
ਉੱਤਰ-
(iv) ਕੀਰਤਪੁਰ ਸਾਹਿਬ ।

ਪ੍ਰਸ਼ਨ 6.
ਦਾਰਾ ਸ਼ਿਕੋਹ ਕੌਣ ਸੀ ?
(i) ਸ਼ਾਹਜਹਾਂ ਦਾ ਵੱਡਾ ਪੁੱਤਰ
(ii) ਸ਼ਾਹਜਹਾਂ ਦਾ ਛੋਟਾ ਪੁੱਤਰ
(iii) ਜਹਾਂਗੀਰ ਦਾ ਵੱਡਾ ਪੁੱਤਰ
(iv) ਔਰੰਗਜ਼ੇਬ ਦਾ ਵੱਡਾ ਪੁੱਤਰ ।
ਉੱਤਰ-
(i) ਸ਼ਾਹਜਹਾਂ ਦਾ ਵੱਡਾ ਪੁੱਤਰ ।

ਪ੍ਰਸ਼ਨ 7.
ਗੁਰੂ ਹਰਿ ਰਾਏ ਜੀ ਨੇ ਆਪਣਾ ਉੱਤਰਾਧਿਕਾਰੀ ਕਿਸ ਨੂੰ ਨਿਯੁਕਤ ਕੀਤਾ ?
(i) ਹਰਿ ਕ੍ਰਿਸ਼ਨ ਜੀ ਨੂੰ
(ii) ਤੇਗ ਬਹਾਦਰ ਜੀ ਨੂੰ
(iii) ਰਾਮ ਰਾਏ ਨੂੰ
(iv) ਗੁਰਦਿੱਤਾ ਜੀ ਨੂੰ ।
ਉੱਤਰ-
(i) ਹਰਿ ਕ੍ਰਿਸ਼ਨ ਜੀ ਨੂੰ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਪ੍ਰਸ਼ਨ 8.
ਗੁਰੂ ਹਰਿ ਰਾਏ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
(i) 1645 ਈ. ਵਿੱਚ
(ii) 1660 ਈ. ਵਿੱਚ
(iii) 1661 ਈ. ਵਿੱਚ
(iv) 1664 ਈ. ਵਿੱਚ ।
ਉੱਤਰ-
(iii) 1661 ਈ. ਵਿੱਚ ।

ਪ੍ਰਸ਼ਨ 9.
ਸਿੱਖਾਂ ਦੇ ਅੱਠਵੇਂ ਗੁਰੂ ਕੌਣ ਸਨ ?
(i) ਗੁਰੂ ਹਰਿ ਕ੍ਰਿਸ਼ਨ ਜੀ
(ii) ਗੁਰੂ ਤੇਗ਼ ਬਹਾਦਰ ਜੀ ।
(iii) ਗੁਰੂ ਹਰਿ ਰਾਏ ਜੀ ।
(iv) ਗੁਰੂ ਗੋਬਿੰਦ ਸਿੰਘ ਜੀ ।
ਉੱਤਰ-
(i) ਗੁਰੂ ਹਰਿ ਕ੍ਰਿਸ਼ਨ ਜੀ

ਪ੍ਰਸ਼ਨ 10.
ਗੁਰੂ ਹਰਿ ਕ੍ਰਿਸ਼ਨ ਜੀ ਦਾ ਜਨਮ ਕਦੋਂ ਹੋਇਆ ?
(i) 1630 ਈ. ਵਿੱਚ
(ii) 1635 ਈ. ਵਿੱਚ
(iii) 1636 ਈ. ਵਿੱਚ
(iv) 1656 ਈ. ਵਿੱਚ ।
ਉੱਤਰ-
(iv) 1656 ਈ. ਵਿੱਚ ।

ਪ੍ਰਸ਼ਨ 11.
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦਾ ਜਨਮ ਕਿੱਥੇ ਹੋਇਆ ਸੀ ?
(i) ਕੀਰਤਪੁਰ ਸਾਹਿਬ
(ii) ਸ੍ਰੀ ਅਨੰਦਪੁਰ ਸਾਹਿਬ
(iii) ਕਰਤਾਰਪੁਰ ਸਾਹਿਬ
(iv) ਗੋਇੰਦਵਾਲ ਸਾਹਿਬ ।
ਉੱਤਰ-
(i) ਕੀਰਤਪੁਰ ਸਾਹਿਬ

ਪ੍ਰਸ਼ਨ 12.
ਗੁਰੂ ਹਰਿ ਕ੍ਰਿਸ਼ਨ ਜੀ ਦੇ ਪਿਤਾ ਜੀ ਕੌਣ ਸਨ ?
(i) ਗੁਰੂ ਹਰਿਗੋਬਿੰਦ ਸਾਹਿਬ ਜੀ
(ii) ਗੁਰੂ ਹਰਿ ਰਾਏ ਜੀ
(iii) ਬਾਬਾ ਗੁਰਦਿੱਤਾ ਜੀ
(iv) ਬਾਬਾ ਬੁੱਢਾ ਜੀ ।
ਉੱਤਰ-
(ii) ਗੁਰੂ ਹਰਿ ਰਾਏ ਜੀ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

ਪ੍ਰਸ਼ਨ 13.
ਸਿੱਖ ਇਤਿਹਾਸ ਵਿੱਚ ‘ਬਾਲ ਗੁਰੂ ਦੇ ਨਾਂ ਨਾਲ ਕਿਸ ਨੂੰ ਜਾਣਿਆ ਜਾਂਦਾ ਹੈ ?
(i) ਗੁਰੂ ਰਾਮਦਾਸ ਜੀ ਨੂੰ
(ii) ਗੁਰੂ ਹਰਿ ਰਾਏ ਜੀ ਨੂੰ
(iii) ਗੁਰੂ ਹਰਿ ਕ੍ਰਿਸ਼ਨ ਜੀ ਨੂੰ
(iv) ਗੁਰੂ ਗੋਬਿੰਦ ਸਿੰਘ ਜੀ ਨੂੰ ।
ਉੱਤਰ-
(iii) ਗੁਰੂ ਹਰਿ ਕ੍ਰਿਸ਼ਨ ਜੀ ਨੂੰ ।

ਪ੍ਰਸ਼ਨ 14.
ਗੁਰੂ ਹਰਿ ਕ੍ਰਿਸ਼ਨ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
(i) 1645 ਈ. ਵਿੱਚ ।
(ii) 1656 ਈ. ਵਿੱਚ
(iii) 1661 ਈ. ਵਿੱਚ
(iv) 1664 ਈ. ਵਿੱਚ ।
ਉੱਤਰ-
(iii) 1661 ਈ. ਵਿੱਚ ।

ਪ੍ਰਸ਼ਨ 15.
ਗੁਰੂ ਹਰਿ ਕ੍ਰਿਸ਼ਨ ਜੀ ਕਦੋਂ ਜੋਤੀ-ਜੋਤ ਸਮਾਏ ?
(i) 1661 ਈ. ਵਿੱਚ
(ii) 1662 ਈ. ਵਿੱਚ
(iii) 1663 ਈ. ਵਿੱਚ
(iv) 1664 ਈ. ਵਿੱਚ ।
ਉੱਤਰ-
(iv) 1664 ਈ. ਵਿੱਚ ।

ਪ੍ਰਸ਼ਨ 16.
ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਕਿੱਥੇ ਜੋਤੀ-ਜੋਤ ਸਮਾਏ ਸਨ ?
(i) ਦਿੱਲੀ
(ii) ਆਗਰਾ
(iii) ਲਾਹੌਰ
(iv) ਬਕਾਲਾ ।
ਉੱਤਰ-
(i) ਦਿੱਲੀ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਗੁਰੂ ਹਰਿ ਰਾਏ ਜੀ 1645 ਈ. ਤੋਂ ਲੈ ਕੇ 1661 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ। ਉਨ੍ਹਾਂ ਦੀ ਗੁਰਿਆਈ ਦਾ ਸਮਾਂ ਸਿੱਖ ਇਤਿਹਾਸ ਵਿੱਚ ਸ਼ਾਂਤੀ ਦਾ ਕਾਲ ਕਿਹਾ ਜਾ ਸਕਦਾ ਹੈ । ਗੁਰੂ ਹਰਿ ਰਾਏ ਸਾਹਿਬ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਦੀਆਂ ਕਈ ਥਾਂਵਾਂ ਜਿਵੇਂ ਜਲੰਧਰ, ਅੰਮ੍ਰਿਤਸਰ, ਕਰਤਾਰਪੁਰ, ਗੁਰਦਾਸਪੁਰ, ਫ਼ਿਰੋਜ਼ਪੁਰ, ਪਟਿਆਲਾ, ਅੰਬਾਲਾ, ਕਰਨਾਲ ਅਤੇ ਹਿਸਾਰ ਆਦਿ ਵਿੱਚ ਗਏ । ਇਸ ਤੋਂ ਇਲਾਵਾ ਗੁਰੂ ਸਾਹਿਬ ਨੇ ਪੰਜਾਬ ਤੋਂ ਬਾਹਰ ਆਪਣੇ ਪ੍ਰਚਾਰਕ ਭੇਜੇ । ਆਪਣੇ ਪ੍ਰਚਾਰ ਦੇ ਦੌਰਾਨ ਗੁਰੂ ਸਾਹਿਬ ਨੇ ਆਪਣੇ ਇੱਕ ਸ਼ਰਧਾਲੁ ਫੁਲ ਨੂੰ ਇਹ ਅਸ਼ੀਰਵਾਦ ਦਿੱਤਾ ਕਿ ਉਸ ਦੀ ਸੰਤਾਨ ਰਾਜ ਕਰੇਗੀ । ਗੁਰੂ ਸਾਹਿਬ ਦੀ ਇਹ ਭਵਿੱਖਬਾਣੀ ਸੱਚ ਨਿਕਲੀ । ਸ਼ਾਹਜਹਾਂ ਦਾ ਵੱਡਾ ਪੁੱਤਰ ਦਾਰਾ ਗੁਰੂ ਘਰ ਦਾ ਬੜਾ ਪ੍ਰੇਮੀ ਸੀ ।

1658 ਈ. ਵਿੱਚ ਰਾਜਗੱਦੀ ਦੀ ਪ੍ਰਾਪਤੀ ਲਈ ਉੱਤਰਾਧਿਕਾਰ ਯੁੱਧ ਛਿੜ ਪਿਆ । ਇਸ ਯੁੱਧ ਵਿੱਚ ਦਾਰਾ ਦੀ ਹਾਰ ਹੋਈ ਤੇ ਉਹ ਗੁਰੂ ਹਰਿ ਰਾਏ ਸਾਹਿਬ ਕੋਲ ਅਸ਼ੀਰਵਾਦ ਲੈਣ ਲਈ ਆਇਆ । ਗੁਰੂ ਸਾਹਿਬ ਨੇ ਉਸ ਦਾ ਹੌਸਲਾ ਬੁਲੰਦ ਕੀਤਾ । ਬਾਦਸ਼ਾਹ ਬਣਨ ਤੋਂ ਬਾਅਦ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾਇਆ । ਗੁਰੂ ਸਾਹਿਬ ਨੇ ਆਪਣੇ ਵੱਡੇ ਪੁੱਤਰ ਰਾਮ ਰਾਏ ਨੂੰ ਦਿੱਲੀ ਭੇਜਿਆ । ਗੁਰਬਾਣੀ ਦਾ ਗਲਤ ਅਰਥ ਦੱਸਣ ਕਾਰਨ ਗੁਰੂ ਹਰਿ ਰਾਏ ਸਾਹਿਬ ਨੇ ਉਸ ਨੂੰ ਗੁਰਗੱਦੀ ਤੋਂ ਬੇਦਖਲ ਕਰ ਦਿੱਤਾ ਅਤੇ ਆਪਣੇ ਛੋਟੇ ਪੁੱਤਰ ਹਰਿ ਕ੍ਰਿਸ਼ਨ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ।

1. ਗੁਰੂ ਹਰਿ ਰਾਏ ਜੀ ਗੁਰਗੱਦੀ ਤੇ ਕਦੋਂ ਬਿਰਾਜਮਾਨ ਹੋਏ ਸਨ ?
2. ਗੁਰੂ ਹਰਿ ਰਾਏ ਜੀ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਦੀਆਂ ਕਿਹੜੀਆਂ ਥਾਂਵਾਂ ‘ਤੇ ਗਏ ? ਕਿਸੇ ਦੋ ਦੇ ਨਾਂ ਲਿਖੋ ।
3. ਗੁਰੂ ਹਰਿ ਰਾਏ ਜੀ ਨੇ ਆਪਣੇ ਕਿਸ ਸ਼ਰਧਾਲੂ ਨੂੰ ਇਹ ਵਰਦਾਨ ਦਿੱਤਾ ਕਿ ਉਸ ਦੀ ਸੰਤਾਨ ਰਾਜ ਕਰੇਗੀ ?
4. ਗੁਰੂ ਹਰਿ ਰਾਏ ਜੀ ਨੇ ਆਪਣਾ ਉੱਤਰਾਧਿਕਾਰੀ ਕਿਸ ਨੂੰ ਨਿਯੁਕਤ ਕੀਤਾ ?
5. ਸ਼ਾਹਜਹਾਂ ਦੇ ਵੱਡੇ ਪੁੱਤਰ ਦਾ ਨਾਂ ਕੀ ਸੀ ?
(i) ਦਾਰਾ
(ii) ਸ਼ੁਜਾ
(iii) ਔਰੰਗਜ਼ੇਬ
(iv) ਮੁਰਾਦੇ ।
ਉੱਤਰ-
1. ਗੁਰੂ ਹਰਿ ਰਾਏ ਜੀ 1645 ਈ. ਵਿੱਚ ਗੁਰਗੱਦੀ ‘ਤੇ ਬੈਠੇ ।
2. ਗੁਰੂ ਹਰਿ ਰਾਏ ਜੀ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਵਿੱਚ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਗਏ ।
3. ਗੁਰੂ ਹਰਿ ਰਾਏ ਜੀ ਨੇ ਆਪਣੇ ਇਕ ਸ਼ਰਧਾਲੂ ਫੂਲ ਨੂੰ ਇਹ ਅਸ਼ੀਰਵਾਦ ਦਿੱਤਾ ਕਿ ਉਸ ਦੀ ਸੰਤਾਨ ਰਾਜ ਕਰੇਗੀ ।
4. ਗੁਰੂ ਹਰਿ ਰਾਏ ਜੀ ਨੇ ਹਰਿ ਕ੍ਰਿਸ਼ਨ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ।
5. ਦਾਰਾ ।

PSEB 12th Class History Solutions Chapter 8 ਗੁਰੂ ਹਰਿ ਰਾਏ ਜੀ ਅਤੇ ਗੁਰੂ ਹਰਿ ਕ੍ਰਿਸ਼ਨ ਜੀ

2. ਗੁਰੂ ਹਰਿ ਕ੍ਰਿਸ਼ਨ ਜੀ ਗੁਰੂ ਹਰਿ ਰਾਏ ਜੀ ਦੇ ਛੋਟੇ ਪੁੱਤਰ ਸਨ । ਉਹ 1661 ਈ. ਵਿੱਚ ਗੁਰਗੱਦੀ ‘ਤੇ ਬੈਠੇ । ਉਹ ਸਿੱਖਾਂ ਦੇ ਅੱਠਵੇਂ ਗੁਰੂ ਸਨ । ਜਿਸ ਸਮੇਂ ਉਹ ਗੁਰਗੱਦੀ ‘ਤੇ ਬਿਰਾਜਮਾਨ ਹੋਏ ਤਾਂ ਉਸ ਸਮੇਂ ਆਪ ਜੀ ਕੇਵਲ ਪੰਜ ਵਰਿਆਂ ਦੇ ਸਨ । ਇਸ ਕਾਰਨ ਆਪ ਨੂੰ ‘ਬਾਲ ਗੁਰੂ ਦੇ ਨਾਂ ਨਾਲ ਵੀ ਯਾਦ ਕੀਤਾ ਜਾਂਦਾ ਹੈ । ਗੁਰੂ ਹਰਿ ਕ੍ਰਿਸ਼ਨ ਜੀ ਦੇ ਵੱਡੇ ਭਰਾ ਰਾਮ ਰਾਏ ਨੇ ਆਪ ਜੀ ਨੂੰ ਗੁਰਗੱਦੀ ਦਿੱਤੇ ਜਾਣ ਦਾ ਭਾਰੀ ਵਿਰੋਧ ਕੀਤਾ ਕਿਉਂਕਿ ਉਹ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ । ਜਦੋਂ ਉਹ ਆਪਣੀਆਂ ਚਾਲਾਂ ਵਿੱਚ ਕਾਮਯਾਬ ਨਾ ਹੋ ਸਕਿਆ ਤਾਂ . ਉਸ ਨੇ ਔਰੰਗਜ਼ੇਬ ਤੋਂ ਮਦਦ ਮੰਗੀ । ਇਸ ਸੰਬੰਧੀ ਔਰੰਗਜ਼ੇਬ ਨੇ ਗੁਰੂ ਸਾਹਿਬ ਨੂੰ ਦਿੱਲੀ ਬੁਲਾਇਆ | ਗੁਰੂ ਸਾਹਿਬ 1664 ਈ. ਵਿੱਚ ਦਿੱਲੀ ਗਏ । ਇੱਥੇ ਉਹ ਰਾਜਾ ਜੈ ਸਿੰਘ ਦੇ ਘਰ ਠਹਿਰੇ । ਉਨ੍ਹਾਂ ਦਿਨਾਂ ਵਿੱਚ ਦਿੱਲੀ ਵਿੱਚ ਚੇਚਕ ਅਤੇ ਹੈਜ਼ਾ ਫੈਲਿਆ ਹੋਇਆ ਸੀ । ਗੁਰੂ ਜੀ ਨੇ ਇਨ੍ਹਾਂ ਬੀਮਾਰਾਂ, ਗ਼ਰੀਬਾਂ ਅਤੇ ਅਨਾਥਾਂ ਦੀ ਬਹੁਤ ਸੇਵਾ ਕੀਤੀ । ਉਹ ਆਪ ਵੀ ਚੇਚਕ ਕਾਰਨ ਬਹੁਤ ਬੀਮਾਰ ਪੈ ਗਏ ।ਉਹ 30 ਮਾਰਚ, 1664 ਈ. ਨੂੰ ਜੋਤੀ-ਜੋਤ ਸਮਾ ਗਏ । ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਆਪ ਦੇ ਮੁੱਖ ‘ਚੋਂ “ਬਾਬਾ ਬਕਾਲਾ’ ਸ਼ਬਦ ਨਿਕਲਿਆ ਜਿਸ ਤੋਂ ਭਾਵ ਸੀ ਕਿ ਸਿੱਖਾਂ ਦਾ ਅਗਲਾ ਉੱਤਰਾਧਿਕਾਰੀ ਬਾਬਾ ਬਕਾਲਾ ਵਿੱਚ ਹੈ ।

1. ਸਿੱਖਾਂ ਦੇ ਅੱਠਵੇਂ ਗੁਰੂ ਕੌਣ ਸਨ?
2. ਗੁਰੂ ਹਰਿ ਕ੍ਰਿਸ਼ਨ ਜੀ ……………….. ਵਿੱਚ ਗੁਰਗੱਦੀ ‘ਤੇ ਬੈਠੇ ਸਨ ।
3. ਗੁਰੂ ਹਰਿ ਕ੍ਰਿਸ਼ਨ ਜੀ ਨੂੰ ਬਾਲ ਗੁਰੂ ਕਿਉਂ ਕਿਹਾ ਜਾਂਦਾ ਹੈ ?
4. ਰਾਮ ਰਾਏ ਕੌਣ ਸੀ?
5. ਗੁਰੂ ਹਰਿ ਕ੍ਰਿਸ਼ਨ ਜੀ ਨੇ ਦਿੱਲੀ ਵਿਖੇ ਕਿਹੜੀ ਸੇਵਾ ਨਿਭਾਈ ?
ਉੱਤਰ-
1. ਸਿੱਖਾਂ ਦੇ ਅੱਠਵੇਂ ਗੁਰੂ, ਗੁਰੂ ਹਰਿ ਕ੍ਰਿਸ਼ਨ ਜੀ ਸਨ ।
2. 1661 ਈ. ।
3. ਕਿਉਂਕਿ ਗੁਰਗੁੱਦੀ ‘ਤੇ ਬੈਠਣ ਸਮੇਂ ਉਨ੍ਹਾਂ ਦੀ ਉਮਰ ਕੇਵਲ ਪੰਜ ਵਰੇ ਸੀ ।
4. ਰਾਮ ਰਾਏ ਗੁਰੂ ਹਰਿ ਕ੍ਰਿਸ਼ਨ ਜੀ ਦਾ ਵੱਡਾ ਭਰਾ ਸੀ ।
5. ਗੁਰੂ ਹਰਿ ਕ੍ਰਿਸ਼ਨ ਜੀ ਜਿਸ ਸਮੇਂ ਦਿੱਲੀ ਵਿੱਚ ਸਨ ਉਸ ਸਮੇਂ ਉੱਥੇ ਚੇਚਕ ਅਤੇ ਹੈਜਾ ਨਾਂ ਦੀਆਂ ਬੀਮਾਰੀਆਂ ਫੈਲੀਆਂ ਹੋਈਆਂ ਸਨ । ਗੁਰੂ ਜੀ ਨੇ ਇਨ੍ਹਾਂ ਬੀਮਾਰਾਂ, ਗਰੀਬਾਂ ਅਤੇ ਅਨਾਥਾਂ ਦੀ ਬਹੁਤ ਸੇਵਾ ਕੀਤੀ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

Punjab State Board PSEB 12th Class History Book Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ Textbook Exercise Questions and Answers.

PSEB Solutions for Class 12 History Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

Long Answer Type Questions

ਪ੍ਰਸ਼ਨ 1.
ਸਿੱਖ ਪੰਥ ਦੇ ਰੂਪਾਂਤਰਣ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਨੇ ਕੀ ਯੋਗਦਾਨ ਦਿੱਤਾ ? (What contribution was made by Guru Hargobind Ji in transformation of Sikhism ?)
ਜਾਂ
ਗੁਰੂ ਹਰਿਗੋਬਿੰਦ ਜੀ ਦੇ ਗੁਰੂ ਕਾਲ ਦੀਆਂ ਸਫਲਤਾਵਾਂ ਦਾ ਸੰਖੇਪ ਵਰਣਨ ਕਰੋ । (Briefly describe the achievements of Guru Hargobind Ji’s pontificate.)
ਉੱਤਰ-
ਗੁਰੂ ਹਰਿਗੋਬਿੰਦ ਜੀ 1606 ਈ. ਤੋਂ 1645 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਸਿੱਖ ਪੰਥ ਦੇ ਰੁਪਾਂਤਰਣ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਯੋਗਦਾਨ ਬੜਾ ਸ਼ਲਾਘਾਯੋਗ ਸੀ । ਉਹ ਬੜੇ ਰਾਜਸੀ ਠਾਠ-ਬਾਠ ਨਾਲ ਗੁਰਗੱਦੀ ‘ਤੇ ਬੈਠੇ । ਉਨ੍ਹਾਂ ਨੇ ਸੱਚਾ ਪਾਤਸ਼ਾਹ ਦੀ ਉਪਾਧੀ ਅਤੇ ਮੀਰੀ ਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ । ਮੀਰੀ ਤਲਵਾਰ ਦੁਨਿਆਵੀ ਸੱਤਾ ਦੀ ਅਤੇ ਪੀਰੀ ਤਲਵਾਰ ਧਾਰਮਿਕ ਸੱਤਾ ਦੀ ਪ੍ਰਤੀਕ ਸੀ । ਗੁਰੂ ਜੀ ਨੇ ਮੁਗ਼ਲਾਂ ਕੋਲੋਂ ਸਿੱਖ ਪੰਥ ਦੀ ਸੁਰੱਖਿਆ ਲਈ ਸੈਨਾ ਦਾ ਗਠਨ ਕਰਨ ਦਾ ਨਿਰਣਾ ਕੀਤਾ । ਉਨ੍ਹਾਂ ਨੇ ਸਿੱਖਾਂ ਨੂੰ ਸਿੱਖ ਸੈਨਾ ਵਿੱਚ ਭਰਤੀ ਹੋਣ, ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਹੁਕਮਨਾਮੇ ਜਾਰੀ ਕੀਤੇ । ਅੰਮ੍ਰਿਤਸਰ ਦੀ ਸੁਰੱਖਿਆ ਲਈ ਗੁਰੂ ਸਾਹਿਬ ਨੇ ਲੋਹਗੜ੍ਹ ਨਾਂ ਦੇ ਇੱਕ ਕਿਲ੍ਹੇ ਦੀ ਉਸਾਰੀ ਕਰਵਾਈ । ਸਿੱਖਾਂ ਦੀ ਸੰਸਾਰਿਕ ਮਾਮਲਿਆਂ ਵਿੱਚ ਅਗਵਾਈ ਕਰਨ ਲਈ ਗੁਰੂ ਹਰਿਗੋਬਿੰਦ ਜੀ ਨੇ ਹਰਿਮੰਦਰ ਸਾਹਿਬ ਦੇ ਸਾਹਮਣੇ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕਰਵਾਈ । ਗੁਰੂ ਸਾਹਿਬ ਦੇ ਵਧਦੇ ਹੋਏ ਪ੍ਰਭਾਵ ਨੂੰ ਵੇਖ ਕੇ ਜਹਾਂਗੀਰ ਨੇ ਉਨ੍ਹਾਂ ਨੂੰ ਕੁਝ ਸਮੇਂ ਲਈ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਕਰ ਦਿੱਤਾ ਸੀ । ਬਾਅਦ ਵਿੱਚ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ।

ਗੁਰੂ ਜੀ ਨੇ ਉਦੋਂ ਤਕ ਰਿਹਾਅ ਹੋਣ ਤੋਂ ਇਨਕਾਰ ਕਰ ਦਿੱਤਾ ਜਦੋਂ ਤਕ ਉੱਥੇ ਕੈਦ 52 ਹੋਰ ਰਾਜਿਆਂ ਨੂੰ ਵੀ ਰਿਹਾਅ ਨਹੀਂ ਕਰ ਦਿੱਤਾ ਜਾਂਦਾ । ਸਿੱਟੇ ਵਜੋਂ ਜਹਾਂਗੀਰ ਨੇ ਇਨ੍ਹਾਂ 52 ਰਾਜਿਆਂ ਨੂੰ ਵੀ ਰਿਹਾਅ ਕਰ ਦਿੱਤਾ । ਇਸ ਕਾਰਨ ਗੁਰੂ ਹਰਿਗੋਬਿੰਦ ਜੀ ਨੂੰ ਬੰਦੀ ਛੋੜ ਬਾਬਾ ਕਿਹਾ ਜਾਣ ਲੱਗਾ | 1628 ਈ. ਵਿੱਚ ਸ਼ਾਹਜਹਾਂ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ । ਉਸ ਬੜੇ ਕੱਟੜ ਵਿਚਾਰਾਂ ਦਾ ਸੀ । ਸ਼ਾਹਜਹਾਂ ਦੇ ਸਮੇਂ ਗੁਰੂ ਹਰਿਗੋਬਿੰਦ ਜੀ ਦੀਆਂ ਮੁਗ਼ਲਾਂ ਨਾਲ ਚਾਰ ਲੜਾਈ ਅੰਮ੍ਰਿਤਸਰ, ਲਹਿਰਾ, ਕਰਤਾਰਪੁਰ ਅਤੇ ਫਗਵਾੜਾ ਵਿਖੇ ਹੋਈਆਂ । ਇਨ੍ਹਾਂ ਲੜਾਈਆਂ ਵਿੱਚ ਗੁਰੂ ਸਾਹਿਬ ਨੂੰ ਪ੍ਰਾਪਤ ਹੋਈ । ਗੁਰੂ ਸਾਹਿਬ ਨੇ ਕੀਰਤਪੁਰ ਸਾਹਿਬ ਨਾਂ ਦੇ ਇੱਕ ਨਵੇਂ ਨਗਰ ਦੀ ਸਥਾਪਨਾ ਕੀਤੀ । ਇੱਥੇ ਰਾਂ ਗੁਰੂ ਹਰਿਗੋਬਿੰਦ ਜੀ ਨੇ ਸਿੱਖ ਧਰਮ ਦੇ ਪ੍ਰਸਾਰ ਲਈ ਉਲੇਖਯੋਗ ਕਦਮ ਚੁੱਕੇ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 2.
ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਜਾਂ ‘ਮੀਰੀ ਅਤੇ ਪੀਰੀ ਨੀਤੀ ਨੂੰ ਕਿਉਂ ਧਾਰਨ ਕੀਤਾ ? (What were the main causes of adoption of New Policy or Miri and Piri by Guru Hargobind Ji?).
ਉੱਤਰ-
ਗੁਰੂ ਹਰਿਗੋਬਿੰਦ ਜੀ ਨੂੰ ਹੇਠ ਲਿਖੇ ਕਾਰਨਾਂ ਕਰਕੇ ਨਵੀਂ ਨੀਤੀ ਜਾਂ ਮੀਰੀ ਅਤੇ ਪੀਰੀ ਨੀਤੀ ਨੂੰ ਅਪਣਾਉਣਾ ਪਿਆ-

1. ਮੁਗਲਾਂ ਦੀ ਧਾਰਮਿਕ ਨੀਤੀ ਵਿੱਚ ਤਬਦੀਲੀ – ਜਹਾਂਗੀਰ ਤੋਂ ਪਹਿਲਾਂ ਦੇ ਮੁਗ਼ਲ ਸ਼ਾਸਕਾਂ ਨਾਲ ਸਿੱਖਾਂ ਦੇ ਸੰਬੰਧ ਸੁਹਿਰਦ ਸਨ । ਪਰ 1605 ਈ. ਵਿੱਚ ਬਣਿਆ ਬਾਦਸ਼ਾਹ, ਜਹਾਂਗੀਰ ਬਹੁਤ ਕੱਟੜ ਸੁੰਨੀ ਮੁਸਲਮਾਨ ਸੀ । ਉਹ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਪ੍ਰਫੁੱਲਿਤ ਹੁੰਦੇ ਨਹੀਂ ਵੇਖ ਸਕਦਾ ਸੀ । ਇਸ ਤਰ੍ਹਾਂ ਇਸ ਬਦਲੇ ਹੋਏ ਹਾਲਾਤ ਵਿੱਚ ਗੁਰੂ ਸਾਹਿਬ ਨੂੰ ਵੀ ਨਵੀਂ ਨੀਤੀ ਅਪਣਾਉਣੀ ਪਈ ।

2. ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ – ਜਹਾਂਗੀਰ ਲਈ ਸਿੱਖਾਂ ਦੀ ਵੱਧ ਰਹੀ ਲੋਕਪ੍ਰਿਯਤਾ ਅਸਹਿ ਸੀ । ਸਿੱਖ ਲਹਿਰ ਨੂੰ ਕੁਚਲਣ ਲਈ ਉਸ ਨੇ 1606 ਈ. ਵਿੱਚ ਗੁਰੂ ਅਰਜਨ ਸਾਹਿਬ ਨੂੰ ਸ਼ਹੀਦ ਕਰ ਦਿੱਤਾ ਗਿਆ । ਗੁਰੂ ਸਾਹਿਬ ਦੀ ਇਸ ਬਹਾਦਤ ਨੇ ਸਿੱਖਾਂ ਨੂੰ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਜੇ ਉਹ ਜਿਊਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸ਼ਸਤਰਧਾਰੀ ਹੋ ਕੇ ਮੁਗਲਾਂ ਨਾਲ ਟੱਕਰ ਲੈਣੀ ਪਵੇਗੀ । ਇਸ ਤਰ੍ਹਾਂ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਗੁਰੂ ਹਰਿਗੋਬਿੰਦ ਜੀ ਦੁਆਰਾ ਨਵੀਂ ਨੀਤੀ ਅਪਣਾਉਣ ਲਈ ਕਾਫ਼ੀ ਹੱਦ ਤਕ ਜ਼ਿੰਮੇਵਾਰ ਸੀ ।

3. ਗੁਰੂ ਅਰਜਨ ਦੇਵ ਜੀ ਦਾ ਆਖ਼ਰੀ ਸੁਨੇਹਾ – ਗੁਰੂ ਅਰਜਨ ਦੇਵ ਜੀ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਆਪਣੇ ਪੁੱਤਰ ਹਰਿਗੋਬਿੰਦ ਜੀ ਲਈ ਇਹ ਸੁਨੇਹਾ ਭੇਜਿਆ, ਉਸ ਨੂੰ ਪੂਰੀ ਤਰ੍ਹਾਂ ਸ਼ਸਤਰਾਂ ਨਾਲ ਸੁਸ਼ੋਭਤ ਹੋ ਕੇ ਗੱਦੀ ‘ਤੇ ਬੈਠਣਾ ਚਾਹੀਦਾ ਹੈ ਅਤੇ ਆਪਣੀ ਪੂਰੀ ਯੋਗਤਾ ਅਨੁਸਾਰ ਸੈਨਾ ਰੱਖਣੀ ਚਾਹੀਦੀ ਹੈ ।” ਇਸ ਤਰ੍ਹਾਂ ਗੁਰੂ ਸਾਹਿਬ ਦੇ ਇਨ੍ਹਾਂ ਸ਼ਬਦਾਂ ਨੂੰ ਵਿਹਾਰਕ ਰੂਪ ਦੇਣ ਦਾ ਗੁਰੂ ਹਰਿਗੋਬਿੰਦ ਜੀ ਨੇ ਨਿਸ਼ਚਾ ਕੀਤਾ ।

ਪ੍ਰਸ਼ਨ 3.
ਗੁਰੂ ਹਰਿਗੋਬਿੰਦ ਜੀ ਵਲੋਂ ਅਪਣਾਈ ਗਈ ਨਵੀਂ ਨੀਤੀ ਦੀਆਂ ਵਿਸ਼ੇਸ਼ਤਾਵਾਂ ਦੀ ਵਿਆਖਿਆ ਕਰੋ । (Explain the features of New Policy adopted by Guru Hargobind Ji.)
ਜਾਂ
ਗੁਰੂ ਹਰਿਗੋਬਿੰਦ ਜੀ ਵੱਲੋਂ ਅਪਣਾਈ ਗਈ ਨਵੀਂ ਨੀਤੀ ਕੀ ਸੀ ? ਇਸ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿਉ । (What do you know about the New Policy of Guru Hargobind Ji ? Explain its features.)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਜਾਂ ਮੀਰੀ-ਪੀਰੀ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the New Policy or Miri-Piri of Guru Hargobind Ji ?)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਦੀਆਂ ਵਿਸ਼ੇਸ਼ਤਾਵਾਂ ਦੱਸੋ । (Tell the features of New Policy of Guru Hargobind Ji.)
ਉੱਤਰ-
1. ਮੀਰੀ ਅਤੇ ਪੀਰੀ ਤਲਵਾਰਾਂ ਧਾਰਨ ਕਰਨੀਆਂ – ਗੁਰੂ ਹਰਿਗੋਬਿੰਦ ਸਾਹਿਬ ਨੇ ਗੁਰਗੱਦੀ ਉੱਤੇ ਬੈਠਣ ਸਮੇਂ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ । ਮੀਰੀ ਤਲਵਾਰ ਦੁਨਿਆਵੀ ਸੱਤਾ ਦੀ ਅਤੇ ਪੀਰੀ ਤਲਵਾਰ ਧਾਰਮਿਕ ਅਗਵਾਈ ਦੀ ਪ੍ਰਤੀਕ ਸੀ । ਗੁਰੂ ਹਰਿਗੋਬਿੰਦ ਸਾਹਿਬ ਨੇ ਇੱਕ ਪਾਸੇ ਸਿੱਖਾਂ ਨੂੰ ਸਤਿਨਾਮ ਦਾ ਜਾਪ ਕਰਨ ਅਤੇ ਦੂਜੇ ਪਾਸੇ ਆਪਣੂੰ ਰੱਖਿਆ ਲਈ ਹਥਿਆਰ ਧਾਰਨ ਕਰਨ ਦਾ ਸੰਦੇਸ਼ ਦਿੱਤਾ । ਇਸ ਤਰ੍ਹਾਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਸੰਤ-ਸਿਪਾਹੀ ਬਣਾ ਦਿੱਤਾ ।

2. ਸੈਨਾ ਦਾ ਸੰਗਠਨ – ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਿੱਖ ਪੰਥ ਦੀ ਰੱਖਿਆ ਲਈ ਇੱਕ ਸੈਨਾ ਦਾ ਸੰਗਠਨ ਕਰਨ ਦਾ ਨਿਰਣਾ ਕੀਤਾ ਗਿਆ । ਉਨ੍ਹਾਂ ਨੇ ਸਿੱਖਾਂ ਨੂੰ ਇਹ ਆਦੇਸ਼ ਦਿੱਤਾ ਕਿ ਉਹ ਗੁਰੂ ਸਾਹਿਬ ਦੀ ਫ਼ੌਜ ਵਿੱਚ ਭਰਤੀ ਹੋਣ । ਸਿੱਟੇ ਵਜੋਂ 500 ਯੋਧੇ ਆਪ ਜੀ ਦੀ ਸੈਨਾ ਵਿੱਚ ਭਰਤੀ ਹੋਏ । ਹੌਲੀ-ਹੌਲੀ ਗੁਰੂ ਸਾਹਿਬ ਦੀ ਫ਼ੌਜ ਦੀ ਗਿਣਤੀ ਵੱਧ ਕੇ 2500 ਹੋ ਗਈ । ਗੁਰੂ ਜੀ ਦੀ ਫ਼ੌਜ ਵਿੱਚ ਪਠਾਣਾਂ ਦੀ ਇੱਕ ਵੱਖਰੀ ਪਲਟਨ ਬਣਾਈ ਗਈ । ਇਸ ਦਾ ਸੈਨਾਪਤੀ ਪੈਂਦਾ ਮਾਂ ਨੂੰ ਨਿਯੁਕਤ ਕੀਤਾ ਗਿਆ ।

3. ਸ਼ਸਤਰ ਅਤੇ ਘੋੜੇ ਇਕੱਠੇ ਕਰਨੇ – ਗੁਰੂ ਹਰਗੋਬਿੰਦ ਜੀ ਨੇ ਮਸੰਦਾਂ ਨੂੰ ਇਹ ਨਿਰਦੇਸ਼ ਦਿੱਤਾ ਕਿ ਉਹ ਸਿੱਖਾਂ ਤੋਂ ਮਾਇਆ ਦੀ ਬਜਾਏ ਸ਼ਸਤਰ ਅਤੇ ਘੋੜੇ ਇਕੱਠੇ ਕਰਨ । ਸਿੱਖਾਂ ਨੂੰ ਵੀ ਕਿਹਾ ਗਿਆ ਕਿ ਉਹ ਮਸੰਦਾਂ ਨੂੰ ਸ਼ਸਤਰ ਅਤੇ ਘੋੜੇ ਭੇਟ ਕਰਨ । ਗੁਰੂ ਜੀ ਦੇ ਇਸ ਹੁਕਮ ਦਾ ਮਸੰਦਾਂ ਅਤੇ ਸਿੱਖਾਂ ਦੁਆਰਾ ਬੜੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ । ਸਿੱਟੇ ਵਜੋਂ ਗੁਰੂ ਜੀ ਦੀ ਸੈਨਿਕ ਸ਼ਕਤੀ ਵਧੇਰੇ ਮਜ਼ਬੂਤ ਹੋ ਗਈ ।

4. ਅਕਾਲ ਤਖ਼ਤ ਸਾਹਿਬ ਦੀ ਉਸਾਰੀ – ਗੁਰੂ ਹਰਿਗੋਬਿੰਦ ਜੀ ਦੁਆਰਾ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਉਨ੍ਹਾਂ ਦੀ ਨਵੀਂ ਨੀਤੀ ਦਾ ਹੀ ਮਹੱਤਵਪੂਰਨ ਹਿੱਸਾ ਸੀ । ਅਕਾਲ ਤਖ਼ਤ ਸਾਹਿਬ ਦੀ ਉਸਾਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਹਰਿਮੰਦਰ ਸਾਹਿਬ ਦੇ ਸਾਹਮਣੇ ਕਰਵਾਈ ਸੀ । ਇਸ ਤਖ਼ਤ ‘ਤੇ ਬੈਠ ਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਸਿੱਖਾਂ ਨੂੰ ਸੈਨਿਕ ਸਿੱਖਿਆ ਦਿੰਦੇ, ਉਨ੍ਹਾਂ ਦੇ ਸੈਨਿਕ ਕਰਤਬ ਦੇਖਦੇ, ਮਸੰਦਾਂ ਤੋਂ ਘੋੜੇ ਅਤੇ ਸ਼ਸਤਰ ਪ੍ਰਵਾਨ ਕਰਦੇ, ਢਾਡੀ ਵੀਰ-ਰਸੀ ਵਾਰਾਂ ਸੁਣਾਉਂਦੇ ਅਤੇ ਸਿੱਖਾਂ ਦੇ ਆਪਸੀ ਝਗੜਿਆਂ ਨੂੰ ਵੀ ਨਜਿੱਠਦੇ ਸਨ ।

5. ਰਾਜਸੀ ਚਿੰਨ੍ਹਾਂ ਨੂੰ ਅਪਣਾਉਣਾ – ਗੁਰੂ ਹਰਿਗੋਬਿੰਦ ਜੀ ਨਵੀਂ ਨੀਤੀ ‘ਤੇ ਚਲਦੇ ਹੋਏ ਰਾਜਸੀ ਠਾਠ-ਬਾਠ ਨਾਲ ਰਹਿਣ ਲੱਗੇ । ਉਨ੍ਹਾਂ ਨੇ ਹੁਣ ਸੇਲੀ (ਉੱਨ ਦੀ ਮਾਲਾ) ਦੀ ਥਾਂ ਕਮਰ ਵਿੱਚ ਦੋ ਤਲਵਾਰਾਂ ਲਟਕਾਈਆਂ । ਇੱਕ ਸ਼ਾਨਦਾਰ ਦਰਬਾਰ ਦੀ ਸਥਾਪਨਾ ਕੀਤੀ ਗਈ । ਉਨ੍ਹਾਂ ਨੇ ਹੁਣ ਰਾਜਿਆਂ ਵਾਂਗ ਦਸਤਾਰ ਉੱਪਰ ਕਲਗੀ ਸਜਾਉਣੀ ਸ਼ੁਰੂ ਕਰ ਦਿੱਤੀ । ਉਨ੍ਹਾਂ ਨੇ “ਸੱਚਾ ਪਾਤਸ਼ਾਹ ਦੀ ਉਪਾਧੀ ਵੀ ਧਾਰਨ ਕੀਤੀ ।

6. ਅੰਮ੍ਰਿਤਸਰ ਦੀ ਕਿਲੂਬੰਦੀ – ਗੁਰੂ ਹਰਿਗੋਬਿੰਦ ਜੀ ਅੰਮ੍ਰਿਤਸਰ ਦੀ ਮਹੱਤਤਾ ਤੋਂ ਚੰਗੀ ਤਰ੍ਹਾਂ ਜਾਣੂ ਸਨ । ਇਸ ਲਈ ਉਨ੍ਹਾਂ ਨੇ ਇਸ ਸਥਾਨ ਦੀ ਸੁਰੱਖਿਆ ਲਈ ਚਾਰੇ ਪਾਸੇ ਇੱਕ ਦੀਵਾਰ ਬਣਵਾ ਦਿੱਤੀ । ਇਸ ਤੋਂ ਇਲਾਵਾ ਇੱਥੇ 1609 ਈ. ਵਿੱਚ ਇੱਕ ਕਿਲ੍ਹੇ ਦੀ ਉਸਾਰੀ ਕਰਵਾਈ ਗਈ, ਜਿਸ ਦਾ ਨਾਂ ਲੋਹਗੜ੍ਹ ਰੱਖਿਆ ਗਿਆ । ਇਸ ਕਿਲ੍ਹੇ ਦੇ ਨਿਰਮਾਣ ਨਾਲ ਸਿੱਖਾਂ ਦੇ ਹੌਸਲੇ ਬੁਲੰਦ ਹੋ ਗਏ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 4.
ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਨਵੀਂ ਨੀਤੀ ਕੀ ਸੀ ? ਇਸ ਨਵੀਂ ਨੀਤੀ ਨੂੰ ਧਾਰਨ ਕਰਨ ਦੇ ਕੀ ਕਾਰਨ ਸਨ ? (What was the New Policy of Guru Hargobind Sahib Ji ? What were the causes of adoption of New Policy ?)
ਉੱਤਰ-
(i) ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਨਵੀਂ ਨੀਤੀ-

1. ਮੀਰੀ ਅਤੇ ਪੀਰੀ ਤਲਵਾਰਾਂ ਧਾਰਨ ਕਰਨੀਆਂ – ਗੁਰੂ ਹਰਿਗੋਬਿੰਦ ਸਾਹਿਬ ਨੇ ਗੁਰਗੱਦੀ ਉੱਤੇ ਬੈਠਣ ਸਮੇਂ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ । ਮੀਰੀ ਤਲਵਾਰ ਦੁਨਿਆਵੀ ਸੱਤਾ ਦੀ ਅਤੇ ਪੀਰੀ ਤਲਵਾਰ ਧਾਰਮਿਕ ਅਗਵਾਈ ਦੀ ਪ੍ਰਤੀਕ ਸੀ । ਗੁਰੂ ਹਰਿਗੋਬਿੰਦ ਸਾਹਿਬ ਨੇ ਇੱਕ ਪਾਸੇ ਸਿੱਖਾਂ ਨੂੰ ਸਤਿਨਾਮ ਦਾ ਜਾਪ ਕਰਨ ਅਤੇ ਦੂਜੇ ਪਾਸੇ ਆਪਣੂੰ ਰੱਖਿਆ ਲਈ ਹਥਿਆਰ ਧਾਰਨ ਕਰਨ ਦਾ ਸੰਦੇਸ਼ ਦਿੱਤਾ । ਇਸ ਤਰ੍ਹਾਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਸੰਤ-ਸਿਪਾਹੀ ਬਣਾ ਦਿੱਤਾ ।

2. ਸੈਨਾ ਦਾ ਸੰਗਠਨ – ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਿੱਖ ਪੰਥ ਦੀ ਰੱਖਿਆ ਲਈ ਇੱਕ ਸੈਨਾ ਦਾ ਸੰਗਠਨ ਕਰਨ ਦਾ ਨਿਰਣਾ ਕੀਤਾ ਗਿਆ । ਉਨ੍ਹਾਂ ਨੇ ਸਿੱਖਾਂ ਨੂੰ ਇਹ ਆਦੇਸ਼ ਦਿੱਤਾ ਕਿ ਉਹ ਗੁਰੂ ਸਾਹਿਬ ਦੀ ਫ਼ੌਜ ਵਿੱਚ ਭਰਤੀ ਹੋਣ । ਸਿੱਟੇ ਵਜੋਂ 500 ਯੋਧੇ ਆਪ ਜੀ ਦੀ ਸੈਨਾ ਵਿੱਚ ਭਰਤੀ ਹੋਏ । ਹੌਲੀ-ਹੌਲੀ ਗੁਰੂ ਸਾਹਿਬ ਦੀ ਫ਼ੌਜ ਦੀ ਗਿਣਤੀ ਵੱਧ ਕੇ 2500 ਹੋ ਗਈ । ਗੁਰੂ ਜੀ ਦੀ ਫ਼ੌਜ ਵਿੱਚ ਪਠਾਣਾਂ ਦੀ ਇੱਕ ਵੱਖਰੀ ਪਲਟਨ ਬਣਾਈ ਗਈ । ਇਸ ਦਾ ਸੈਨਾਪਤੀ ਪੈਂਦਾ ਮਾਂ ਨੂੰ ਨਿਯੁਕਤ ਕੀਤਾ ਗਿਆ ।

3. ਸ਼ਸਤਰ ਅਤੇ ਘੋੜੇ ਇਕੱਠੇ ਕਰਨੇ – ਗੁਰੂ ਹਰਗੋਬਿੰਦ ਜੀ ਨੇ ਮਸੰਦਾਂ ਨੂੰ ਇਹ ਨਿਰਦੇਸ਼ ਦਿੱਤਾ ਕਿ ਉਹ ਸਿੱਖਾਂ ਤੋਂ ਮਾਇਆ ਦੀ ਬਜਾਏ ਸ਼ਸਤਰ ਅਤੇ ਘੋੜੇ ਇਕੱਠੇ ਕਰਨ । ਸਿੱਖਾਂ ਨੂੰ ਵੀ ਕਿਹਾ ਗਿਆ ਕਿ ਉਹ ਮਸੰਦਾਂ ਨੂੰ ਸ਼ਸਤਰ ਅਤੇ ਘੋੜੇ ਭੇਟ ਕਰਨ । ਗੁਰੂ ਜੀ ਦੇ ਇਸ ਹੁਕਮ ਦਾ ਮਸੰਦਾਂ ਅਤੇ ਸਿੱਖਾਂ ਦੁਆਰਾ ਬੜੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ । ਸਿੱਟੇ ਵਜੋਂ ਗੁਰੂ ਜੀ ਦੀ ਸੈਨਿਕ ਸ਼ਕਤੀ ਵਧੇਰੇ ਮਜ਼ਬੂਤ ਹੋ ਗਈ ।

4. ਅਕਾਲ ਤਖ਼ਤ ਸਾਹਿਬ ਦੀ ਉਸਾਰੀ – ਗੁਰੂ ਹਰਿਗੋਬਿੰਦ ਜੀ ਦੁਆਰਾ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਉਨ੍ਹਾਂ ਦੀ ਨਵੀਂ ਨੀਤੀ ਦਾ ਹੀ ਮਹੱਤਵਪੂਰਨ ਹਿੱਸਾ ਸੀ । ਅਕਾਲ ਤਖ਼ਤ ਸਾਹਿਬ ਦੀ ਉਸਾਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਹਰਿਮੰਦਰ ਸਾਹਿਬ ਦੇ ਸਾਹਮਣੇ ਕਰਵਾਈ ਸੀ । ਇਸ ਤਖ਼ਤ ‘ਤੇ ਬੈਠ ਕੇ ਗੁਰੂ ਹਰਿਗੋਬਿੰਦ ਸਾਹਿਬ ਜੀ ਸਿੱਖਾਂ ਨੂੰ ਸੈਨਿਕ ਸਿੱਖਿਆ ਦਿੰਦੇ, ਉਨ੍ਹਾਂ ਦੇ ਸੈਨਿਕ ਕਰਤਬ ਦੇਖਦੇ, ਮਸੰਦਾਂ ਤੋਂ ਘੋੜੇ ਅਤੇ ਸ਼ਸਤਰ ਪ੍ਰਵਾਨ ਕਰਦੇ, ਢਾਡੀ ਵੀਰ-ਰਸੀ ਵਾਰਾਂ ਸੁਣਾਉਂਦੇ ਅਤੇ ਸਿੱਖਾਂ ਦੇ ਆਪਸੀ ਝਗੜਿਆਂ ਨੂੰ ਵੀ ਨਜਿੱਠਦੇ ਸਨ ।

5. ਰਾਜਸੀ ਚਿੰਨ੍ਹਾਂ ਨੂੰ ਅਪਣਾਉਣਾ – ਗੁਰੂ ਹਰਿਗੋਬਿੰਦ ਜੀ ਨਵੀਂ ਨੀਤੀ ‘ਤੇ ਚਲਦੇ ਹੋਏ ਰਾਜਸੀ ਠਾਠ-ਬਾਠ ਨਾਲ ਰਹਿਣ ਲੱਗੇ । ਉਨ੍ਹਾਂ ਨੇ ਹੁਣ ਸੇਲੀ (ਉੱਨ ਦੀ ਮਾਲਾ) ਦੀ ਥਾਂ ਕਮਰ ਵਿੱਚ ਦੋ ਤਲਵਾਰਾਂ ਲਟਕਾਈਆਂ । ਇੱਕ ਸ਼ਾਨਦਾਰ ਦਰਬਾਰ ਦੀ ਸਥਾਪਨਾ ਕੀਤੀ ਗਈ । ਉਨ੍ਹਾਂ ਨੇ ਹੁਣ ਰਾਜਿਆਂ ਵਾਂਗ ਦਸਤਾਰ ਉੱਪਰ ਕਲਗੀ ਸਜਾਉਣੀ ਸ਼ੁਰੂ ਕਰ ਦਿੱਤੀ । ਉਨ੍ਹਾਂ ਨੇ “ਸੱਚਾ ਪਾਤਸ਼ਾਹ ਦੀ ਉਪਾਧੀ ਵੀ ਧਾਰਨ ਕੀਤੀ ।

6. ਅੰਮ੍ਰਿਤਸਰ ਦੀ ਕਿਲੂਬੰਦੀ – ਗੁਰੂ ਹਰਿਗੋਬਿੰਦ ਜੀ ਅੰਮ੍ਰਿਤਸਰ ਦੀ ਮਹੱਤਤਾ ਤੋਂ ਚੰਗੀ ਤਰ੍ਹਾਂ ਜਾਣੂ ਸਨ । ਇਸ ਲਈ ਉਨ੍ਹਾਂ ਨੇ ਇਸ ਸਥਾਨ ਦੀ ਸੁਰੱਖਿਆ ਲਈ ਚਾਰੇ ਪਾਸੇ ਇੱਕ ਦੀਵਾਰ ਬਣਵਾ ਦਿੱਤੀ । ਇਸ ਤੋਂ ਇਲਾਵਾ ਇੱਥੇ 1609 ਈ. ਵਿੱਚ ਇੱਕ ਕਿਲ੍ਹੇ ਦੀ ਉਸਾਰੀ ਕਰਵਾਈ ਗਈ, ਜਿਸ ਦਾ ਨਾਂ ਲੋਹਗੜ੍ਹ ਰੱਖਿਆ ਗਿਆ । ਇਸ ਕਿਲ੍ਹੇ ਦੇ ਨਿਰਮਾਣ ਨਾਲ ਸਿੱਖਾਂ ਦੇ ਹੌਸਲੇ ਬੁਲੰਦ ਹੋ ਗਏ ।

(ii) ਨਵੀਂ ਨੀਤੀ ਨੂੰ ਧਾਰਨ ਕਰਨ ਦੇ ਕਾਰਨ-
ਗੁਰੂ ਹਰਿਗੋਬਿੰਦ ਜੀ ਨੂੰ ਹੇਠ ਲਿਖੇ ਕਾਰਨਾਂ ਕਰਕੇ ਨਵੀਂ ਨੀਤੀ ਜਾਂ ਮੀਰੀ ਅਤੇ ਪੀਰੀ ਨੀਤੀ ਨੂੰ ਅਪਣਾਉਣਾ ਪਿਆ-

1. ਮੁਗਲਾਂ ਦੀ ਧਾਰਮਿਕ ਨੀਤੀ ਵਿੱਚ ਤਬਦੀਲੀ – ਜਹਾਂਗੀਰ ਤੋਂ ਪਹਿਲਾਂ ਦੇ ਮੁਗ਼ਲ ਸ਼ਾਸਕਾਂ ਨਾਲ ਸਿੱਖਾਂ ਦੇ ਸੰਬੰਧ ਸੁਹਿਰਦ ਸਨ । ਪਰ 1605 ਈ. ਵਿੱਚ ਬਣਿਆ ਬਾਦਸ਼ਾਹ, ਜਹਾਂਗੀਰ ਬਹੁਤ ਕੱਟੜ ਸੁੰਨੀ ਮੁਸਲਮਾਨ ਸੀ । ਉਹ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਪ੍ਰਫੁੱਲਿਤ ਹੁੰਦੇ ਨਹੀਂ ਵੇਖ ਸਕਦਾ ਸੀ । ਇਸ ਤਰ੍ਹਾਂ ਇਸ ਬਦਲੇ ਹੋਏ ਹਾਲਾਤ ਵਿੱਚ ਗੁਰੂ ਸਾਹਿਬ ਨੂੰ ਵੀ ਨਵੀਂ ਨੀਤੀ ਅਪਣਾਉਣੀ ਪਈ ।

2. ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ – ਜਹਾਂਗੀਰ ਲਈ ਸਿੱਖਾਂ ਦੀ ਵੱਧ ਰਹੀ ਲੋਕਪ੍ਰਿਯਤਾ ਅਸਹਿ ਸੀ । ਸਿੱਖ ਲਹਿਰ ਨੂੰ ਕੁਚਲਣ ਲਈ ਉਸ ਨੇ 1606 ਈ. ਵਿੱਚ ਗੁਰੂ ਅਰਜਨ ਸਾਹਿਬ ਨੂੰ ਸ਼ਹੀਦ ਕਰ ਦਿੱਤਾ ਗਿਆ । ਗੁਰੂ ਸਾਹਿਬ ਦੀ ਇਸ ਬਹਾਦਤ ਨੇ ਸਿੱਖਾਂ ਨੂੰ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਜੇ ਉਹ ਜਿਊਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸ਼ਸਤਰਧਾਰੀ ਹੋ ਕੇ ਮੁਗਲਾਂ ਨਾਲ ਟੱਕਰ ਲੈਣੀ ਪਵੇਗੀ । ਇਸ ਤਰ੍ਹਾਂ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਗੁਰੂ ਹਰਿਗੋਬਿੰਦ ਜੀ ਦੁਆਰਾ ਨਵੀਂ ਨੀਤੀ ਅਪਣਾਉਣ ਲਈ ਕਾਫ਼ੀ ਹੱਦ ਤਕ ਜ਼ਿੰਮੇਵਾਰ ਸੀ ।

3. ਗੁਰੂ ਅਰਜਨ ਦੇਵ ਜੀ ਦਾ ਆਖ਼ਰੀ ਸੁਨੇਹਾ – ਗੁਰੂ ਅਰਜਨ ਦੇਵ ਜੀ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਆਪਣੇ ਪੁੱਤਰ ਹਰਿਗੋਬਿੰਦ ਜੀ ਲਈ ਇਹ ਸੁਨੇਹਾ ਭੇਜਿਆ, ਉਸ ਨੂੰ ਪੂਰੀ ਤਰ੍ਹਾਂ ਸ਼ਸਤਰਾਂ ਨਾਲ ਸੁਸ਼ੋਭਤ ਹੋ ਕੇ ਗੱਦੀ ‘ਤੇ ਬੈਠਣਾ ਚਾਹੀਦਾ ਹੈ ਅਤੇ ਆਪਣੀ ਪੂਰੀ ਯੋਗਤਾ ਅਨੁਸਾਰ ਸੈਨਾ ਰੱਖਣੀ ਚਾਹੀਦੀ ਹੈ ।” ਇਸ ਤਰ੍ਹਾਂ ਗੁਰੂ ਸਾਹਿਬ ਦੇ ਇਨ੍ਹਾਂ ਸ਼ਬਦਾਂ ਨੂੰ ਵਿਹਾਰਕ ਰੂਪ ਦੇਣ ਦਾ ਗੁਰੂ ਹਰਿਗੋਬਿੰਦ ਜੀ ਨੇ ਨਿਸ਼ਚਾ ਕੀਤਾ ।

ਪ੍ਰਸ਼ਨ 5.
ਮੀਰੀ ਅਤੇ ਪੀਰੀ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Miri and Piri ?).
ਜਾਂ
ਮੀਰੀ ਤੇ ਪੀਰੀ ਤੋਂ ਕੀ ਭਾਵ ਹੈ ? ਇਸ ਦੀ ਇਤਿਹਾਸਿਕ ਮਹੱਤਤਾ ਦੱਸੋ । (What is ‘Miri’ and ‘Piri’ ? Describe its historical importance.)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Briefly describe the importance of the New Policy of Guru Hargobind Ji.)
ਉੱਤਰ-
ਗੁਰੂ ਹਰਿਗੋਬਿੰਦ ਜੀ ਨੇ ਗੁਰਗੱਦੀ ‘ਤੇ ਬੈਠਣ ਸਮੇਂ ਬਦਲੇ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕਰਨ ਦਾ ਫੈਸਲਾ ਕੀਤਾ | ਮੀਰੀ ਤਲਵਾਰ ਦੁਨਿਆਵੀ ਅਗਵਾਈ ਦੀ ਪ੍ਰਤੀਕ ਸੀ, ਜਦਕਿ ਪੀਰੀ ਤਲਵਾਰ ਧਾਰਮਿਕ ਅਗਵਾਈ ਦੀ ਪ੍ਰਤੀਕ ਸੀ । ਗੁਰੂ ਸਾਹਿਬ ਦੁਆਰਾ ਇਹ ਦੋਵੇਂ ਤਲਵਾਰਾਂ ਧਾਰਨ ਕਰਨ ਤੋਂ ਭਾਵ ਇਹ ਸੀ ਕਿ ਉਹ ਅੱਗੇ ਤੋਂ ਆਪਣੇ ਪੈਰੋਕਾਰਾਂ ਦੀ ਧਾਰਮਿਕ ਅਗਵਾਈ ਕਰਨ ਤੋਂ ਇਲਾਵਾ ਸੰਸਾਰਿਕ ਮਾਮਲਿਆਂ ਵਿੱਚ ਵੀ ਅਗਵਾਈ ਕਰਨਗੇ । ਗੁਰੂ ਹਰਿਗੋਬਿੰਦ ਸਾਹਿਬ ਨੇ ਇੱਕ ਪਾਸੇ ਸਿੱਖਾਂ ਨੂੰ ਸਤਿਨਾਮ ਦਾ ਜਾਪ ਕਰਨ ਅਤੇ ਦੂਜੇ ਪਾਸੇ ਆਪਣੀ ਰੱਖਿਆ ਲਈ ਹਥਿਆਰ ਧਾਰਨ ਕਰਨ ਦਾ ਹੁਕਮ ਦਿੱਤਾ ।

ਇਸ ਤਰ੍ਹਾਂ ਗੁਰੂ ਹਰਿਗੋਬਿੰਦ ਸਾਹਿਬ ਨੇ ਸਿੱਖਾਂ ਨੂੰ ਸੰਤ ਸਿਪਾਹੀ ਬਣਾ ਦਿੱਤਾ । ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਅਪਣਾਈ ਗਈ ਇਸ ਮੀਰੀ ਅਤੇ ਪੀਰੀ ਦੀ ਨੀਤੀ ਦਾ ਸਿੱਖ ਇਤਿਹਾਸ ‘ਤੇ ਬੜਾ ਡੂੰਘਾ ਪ੍ਰਭਾਵ ਪਿਆ । ਇਸ ਕਾਰਨ ਪਹਿਲਾ, ਸਿੱਖਾਂ ਵਿੱਚ ਇੱਕ ਨਵਾਂ ਜੋਸ਼ ਪੈਦਾ ਹੋਇਆ । ਦੂਜਾ, ਹੁਣ ਉਨ੍ਹਾਂ ਨੇ ਧਰਮ ਦੀ ਰੱਖਿਆ ਲਈ ਹਥਿਆਰ ਚੁੱਕਣ ਦਾ ਫੈਸਲਾ ਕੀਤਾ । ਤੀਜਾ, ਗੁਰੂ ਗੋਬਿੰਦ ਸਿੰਘ ਜੀ ਨੇ ਇਸ ਨੀਤੀ ‘ਤੇ ਚਲਦਿਆਂ ਹੋਇਆਂ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ । ਚੌਥਾ, ਇਸ ਨੀਤੀ ਕਾਰਨ ਸਿੱਖਾਂ ਅਤੇ ਮੁਗ਼ਲਾਂ ਤੇ ਅਫ਼ਗਾਨਾਂ ਵਿਚਾਲੇ ਇੱਕ ਲੰਬਾ ਸੰਘਰਸ਼ ਸ਼ੁਰੂ ਹੋਇਆ ਜਿਸ ਵਿੱਚ ਅੰਤ ਵਿੱਚ ਸਿੱਖ ਜੇਤੂ ਰਹੇ ।

ਪਸ਼ਨ 6.
ਗੁਰੂ ਹਰਿਗੋਬਿੰਦ ਜੀ ਦੇ ਗਵਾਲੀਅਰ ਵਿੱਚ ਕੈਦ ਕੀਤੇ ਜਾਣ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the imprisonment of Guru Hargobind Ji at Gwalior.)
ਜਾਂ
ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਕੈਦੀ ਕਿਉਂ ਬਣਾਇਆ ? (Why did Jahangir arrest Guru Hargobind Ji ?)
ਉੱਤਰ-
ਗੁਰੂ ਹਰਿਗੋਬਿੰਦ ਜੀ ਦੇ ਗੁਰਗੱਦੀ ‘ਤੇ ਬੈਠਣ ਤੋਂ ਕੁਝ ਸਮੇਂ ਬਾਅਦ ਹੀ ਉਹ ਮੁਗ਼ਲ ਬਾਦਸ਼ਾਹ ਜਹਾਂਗੀਰ ਦੁਆਰਾ ਕੈਦੀ ਬਣਾ ਕੇ ਗਵਾਲੀਅਰ ਦੇ ਕਿਲ੍ਹੇ ਵਿੱਚ ਭੇਜ ਦਿੱਤੇ ਗਏ । ਗੁਰੂ ਸਾਹਿਬ ਨੂੰ ਕੈਦੀ ਕਿਉਂ ਬਣਾਇਆ ਗਿਆ ? ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਕੁਝ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਇਸ ਲਈ ਚੰਦੂ ਸ਼ਾਹ ਦੀ ਸਾਜ਼ਸ਼ ਜ਼ਿੰਮੇਵਾਰ ਸੀ । ਗੁਰੂ ਜੀ ਦੁਆਰਾ ਉਸ ਦੀ ਪੁੱਤਰੀ ਨਾਲ ਵਿਆਹ ਕਰਨ ਦਾ ਇਨਕਾਰ ਕਰਨ ‘ਤੇ ਉਸ ਨੇ ਜਹਾਂਗੀਰ ਨੂੰ ਗੁਰੂ ਸਾਹਿਬ ਦੇ ਵਿਰੁੱਧ ਭੜਕਾਇਆ । ਸਿੱਟੇ ਵਜੋਂ ਜਹਾਂਗੀਰ ਨੇ ਉਨ੍ਹਾਂ ਨੂੰ ਕੈਦ ਕਰ ਲਿਆ ।

ਦੂਜੇ ਪਾਸੇ ਜ਼ਿਆਦਾਤਰ ਇਤਿਹਾਸਕਾਰ ਇਸ ਮਤ ਨਾਲ ਸਹਿਮਤ ਹਨ ਕਿ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਉਨ੍ਹਾਂ ਦੁਆਰਾ ਅਪਣਾਈ ਗਈ ਨਵੀਂ ਨੀਤੀ ਕਾਰਨ ਕੈਦੀ ਬਣਾਇਆ । ਇਸ ਨੀਤੀ ਦੇ ਉਸ ਦੇ ਮਨ ਵਿੱਚ ਅਨੇਕਾਂ ਸ਼ੰਕੇ ਪੈਦਾ ਹੋ ਗਏ ਸਨ । ਗੁਰੂ ਸਾਹਿਬ ਦੇ ਵਿਰੋਧੀਆਂ ਨੇ ਵੀ ਜਹਾਂਗੀਰ ਦੇ ਕੰਨ ਭਰੇ ਕਿ ਗੁਰੂ ਜੀ ਵਿਦਰੋਹ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ । ਇਸ ਸੰਬੰਧ ਵਿੱਚ ਇਤਿਹਾਸਕਾਰਾਂ ਵਿੱਚ ਮਤਭੇਦ ਹੈ ਕਿ ਗੁਰੂ ਹਰਿਗੋਬਿੰਦ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿੱਚ ਕਿੰਨਾ ਸਮਾਂ ਕੈਦ ਰਹੇ | ਵਧੇਰੇ ਇਤਿਹਾਸਕਾਰਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬ 1606 ਈ. ਤੋਂ 1608 ਈ. ਤਕ ਦੋ ਸਾਲ ਗਵਾਲੀਅਰ ਵਿਖੇ ਕੈਦ ਰਹੇ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 7.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲ ਸਮਰਾਟ ਜਹਾਂਗੀਰ ਦੇ ਸੰਬੰਧਾਂ ‘ਤੇ ਸੰਖੇਪ ਨੋਟ ਲਿਖੋ । (Write a short note on relations between Guru Hargobind Ji and Mughal emperor Jahangir.)
ਉੱਤਰ-
1606 ਈ. ਵਿੱਚ ਮੁਗ਼ਲ ਸਮਰਾਟ ਜਹਾਂਗੀਰ ਦੇ ਸਿੰਘਾਸਨ ‘ਤੇ ਬੈਠਣ ਦੇ ਨਾਲ ਹੀ ਮੁਗ਼ਲ-ਸਿੱਖ ਸੰਬੰਧਾਂ ਵਿੱਚ ਇੱਕ ਨਵਾਂ ਮੋੜ ਆਇਆ । ਜਹਾਂਗੀਰ ਬੜਾ ਕੱਟੜ ਸੁੰਨੀ ਮੁਸਲਮਾਨ ਸੀ । ਸਿੰਘਾਸਣ ‘ਤੇ ਬੈਠਣ ਦੇ ਛੇਤੀ ਪਿੱਛੋਂ ਉਸ ਨੇ ਗੁਰੂ ਅਰਜਨ ਸਾਹਿਬ ਨੂੰ ਸ਼ਹੀਦ ਕਰਵਾ ਦਿੱਤਾ ਸੀ । ਇਸ ਕਾਰਨ ਮੁਗ਼ਲ-ਸਿੱਖ ਸੰਬੰਧਾਂ ਵਿੱਚ ਤਣਾਉ ਪੈਦਾ ਹੋ ਗਿਆ । ਮੁਗ਼ਲ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਦੇ ਉਦੇਸ਼ ਨਾਲ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਨਵੀਂ ਨੀਤੀ ਧਾਰਨ ਕੀਤੀ । ਉਨ੍ਹਾਂ ਨੇ ਆਪਣੀ ਯੋਗਤਾ ਅਨੁਸਾਰ ਕੁਝ ਸੈਨਾ ਵੀ ਰੱਖ ਲਈ । ਜਹਾਂਗੀਰ ਇਹ ਸਹਿਣ ਕਰਨ ਲਈ ਤਿਆਰ ਨਹੀਂ ਸੀ । ਚੰਦੂ ਸ਼ਾਹ ਨੇ ਵੀ ਗੁਰੂ ਹਰਿਗੋਬਿੰਦ ਸਾਹਿਬ ਵਿਰੁੱਧ ਕਾਰਵਾਈ ਕਰਨ ਲਈ ਜਹਾਂਗੀਰ ਨੂੰ ਭੜਕਾਇਆ ।

ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਕੈਦੀ ਬਣਾ ਕੇ ਗਵਾਲੀਅਰ ਦੇ ਕਿਲ੍ਹੇ ਵਿੱਚ ਭੇਜ ਦਿੱਤਾ । ਗੁਰੂ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿੱਚ ਕਿੰਨਾ ਸਮਾਂ ਕੈਦ ਰਹੇ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ | ਭਾਈ ਜੇਠਾ ਜੀ ਅਤੇ ਸੂਫ਼ੀ ਸੰਤ ਮੀਆਂ ਮੀਰ ਦੇ ਕਹਿਣ ‘ਤੇ ਜਹਾਂਗੀਰ ਨੇ ਗੁਰੂ ਜੀ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ । ਗੁਰੂ ਜੀ ਦੇ ਕਹਿਣ ‘ਤੇ ਜਹਾਂਗੀਰ ਨੇ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦੀ ਬਣਾਏ 52 ਹੋਰ ਰਾਜਿਆਂ ਨੂੰ ਵੀ ਰਿਹਾਅ ਕਰਨ ਦਾ ਹੁਕਮ ਦਿੱਤਾ । ਇਸ ਕਾਰਨ ਗੁਰੂ ਹਰਿਗੋਬਿੰਦ ਸਾਹਿਬ ਨੂੰ ‘ਬੰਦੀ ਛੋੜ ਬਾਬਾ ਕਿਹਾ ਜਾਣ ਲੱਗਾ। ਇਸ ਤੋਂ ਬਾਅਦ ਗੁਰੂ ਹਰਿਗੋਬਿੰਦ ਸਾਹਿਬ ਅਤੇ ਜਹਾਂਗੀਰ ਵਿਚਾਲੇ ਮਿੱਤਰਤਾਪੂਰਨ ਸੰਬੰਧ ਸਥਾਪਿਤ ਹੋ ਗਏ ।

ਪ੍ਰਸ਼ਨ 8.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦੇ ਕੀ ਕਾਰਨ ਸਨ ? (What were the causes of battles between Guru Hargobind Ji and the Mughals ?) .
ਉੱਤਰ-
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ (ਸ਼ਾਹਜਹਾਂ) ਵਿਚਾਲੇ ਲੜਾਈਆਂ ਦੇ ਪ੍ਰਮੁੱਖ ਕਾਰਨ ਹੇਠ ਲਿਖੇ ਸਨ-

  • ਮੁਗ਼ਲ ਬਾਦਸ਼ਾਹ ਸ਼ਾਹਜਹਾਂ ਇੱਕ ਕੱਟੜ ਸੁੰਨੀ ਮੁਸਲਮਾਨ ਸੀ ਉਸ ਨੇ ਗੁਰੂ ਅਰਜਨ ਸਾਹਿਬ ਜੀ ਦੁਆਰਾ ਲਾਹੌਰ ਵਿੱਚ ਬਣਵਾਈ ਬਾਉਲੀ ਨੂੰ ਗੰਦਗੀ ਨਾਲ ਭਰਵਾ ਦਿੱਤਾ ਸੀ । ਸਿੱਖ ਇਸ ਅਪਮਾਨ ਨੂੰ ਕਿਸੇ ਵੀ ਹਾਲਤ ਵਿੱਚ ਸਹਿਣ ਕਰਨ ਲਈ ਤਿਆਰ ਨਹੀਂ ਸਨ ।
  • ਸ਼ਾਹਜਹਾਂ ਦੇ ਸਮੇਂ ਨਕਸ਼ਬੰਦੀਆਂ ਦੇ ਨੇਤਾ ਸ਼ੇਖ ਮਾਸੁਮ ਨੇ ਬਾਦਸ਼ਾਹ ਨੂੰ ਸਿੱਖਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਭੜਕਾਇਆ ।
  • ਗੁਰੂ ਜੀ ਨੇ ਆਪਣੀ ਸੈਨਾ ਵਿੱਚ ਬਹੁਤ ਸਾਰੇ ਮੁਗ਼ਲ ਸੈਨਾ ਦੇ ਭਗੌੜਿਆਂ ਨੂੰ ਭਰਤੀ ਕਰ ਲਿਆ ਸੀ ।ਇਸ ਤੋਂ ਇਲਾਵਾ ਗੁਰੂ ਸਾਹਿਬ ਨੇ ਕਈ ਰਾਜਸੀ ਚਿੰਨ੍ਹਾਂ ਨੂੰ ਧਾਰਨ ਕਰ ਲਿਆ ਸੀ । ਸਿੱਖ ਸ਼ਰਧਾਲੂਆਂ ਨੇ ਗੁਰੂ ਜੀ ਨੂੰ ‘ਸੱਚਾ ਪਾਤਸ਼ਾਹ’ ਕਹਿਣਾ ਸ਼ੁਰੂ ਕਰ ਦਿੱਤਾ ਸੀ । ਨਿਰਸੰਦੇਹ ਸ਼ਾਹਜਹਾਂ ਭਲਾ ਇਹ ਕਿਵੇਂ ਬਰਦਾਸ਼ਤ ਕਰਦਾ ।
  • ਕੌਲਾਂ ਲਾਹੌਰ ਦੇ ਕਾਜ਼ੀ ਰੁਸਤਮ ਖਾਂ ਦੀ ਧੀ ਸੀ । ਉਹ ਗੁਰੂ ਅਰਜਨ ਸਾਹਿਬ ਦੀ ਬਾਣੀ ਤੋਂ ਪ੍ਰਭਾਵਿਤ ਹੋ ਕੇ ਗੁਰੂ ਜੀ ਦੀ ਸ਼ਰਨ ਵਿੱਚ ਚਲੀ ਗਈ ਸੀ । ਇਸ ਕਾਜ਼ੀ ਦੁਆਰਾ ਭੜਕਾਉਣ ’ਤੇ ਸ਼ਾਹਜਹਾਂ ਨੇ ਗੁਰੂ ਜੀ ਵਿਰੁੱਧ ਕਾਰਵਾਈ ਕਰਨ ਦਾ ਨਿਰਣਾ ਕੀਤਾ ।

ਪ੍ਰਸ਼ਨ 9.
ਗੁਰੂ ਹਰਿਗੋਬਿੰਦ ਜੀ ਦੇ ਸਮੇਂ ਮੁਗਲਾਂ ਅਤੇ ਸਿੱਖਾਂ ਵਿਚਾਲੇ ਲੜੀ ਗਈ ਅੰਮ੍ਰਿਤਸਰ ਦੀ ਲੜਾਈ ਦਾ ਸੰਖੇਪ ਵੇਰਵਾ ਦਿਓ । (Give a brief account of the battle of Amritsar fought between Guru Hargobind Sahib and the Mughals.)
ਉੱਤਰ-
ਗੁਰੂ ਹਰਿਗੋਬਿੰਦ ਜੀ ਦੇ ਸਮੇਂ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਅੰਮ੍ਰਿਤਸਰ ਵਿਖੇ 1634 ਈ. ਵਿੱਚ ਪਹਿਲੀ ਲੜਾਈ ਲੜੀ ਗਈ ਸੀ । ਇਸ ਲੜਾਈ ਦਾ ਮੁੱਖ ਕਾਰਨ ਇੱਕ ਬਾਜ਼ ਸੀ । ਕਿਹਾ ਜਾਂਦਾ ਹੈ ਕਿ ਉਸ ਸਮੇਂ ਮੁਗਲ ਬਾਦਸ਼ਾਹ ਸ਼ਾਹਜਹਾਂ ਆਪਣੇ ਕੁਝ ਸੈਨਿਕਾਂ ਨਾਲ ਅੰਮ੍ਰਿਤਸਰ ਦੇ ਨੇੜੇ ਇੱਕ ਜੰਗਲ ਵਿੱਚ ਸ਼ਿਕਾਰ ਖੇਡ ਰਿਹਾ ਸੀ । ਦੂਜੇ ਪਾਸੇ ਗੁਰੁ ਹਰਿਗੋਬਿੰਦ ਸਾਹਿਬ ਅਤੇ ਉਨ੍ਹਾਂ ਦੇ ਕੁਝ ਸਿੱਖ ਵੀ ਉਸੇ ਜੰਗਲ ਵਿੱਚ ਸ਼ਿਕਾਰ ਖੇਡ ਰਹੇ ਸਨ । ਸ਼ਿਕਾਰ ਖੇਡਦੇ ਸਮੇਂ ਸ਼ਾਹਜਹਾਂ ਦਾ ਇੱਕ ਖ਼ਾਸ ਬਾਜ਼ ਜੋ ਉਸ ਨੂੰ ਈਰਾਨ ਦੇ ਬਾਦਸ਼ਾਹ ਨੇ ਭੇਟ ਕੀਤਾ ਸੀ, ਉੱਡ ਗਿਆ । ਸਿੱਖਾਂ ਨੇ ਇਸ ਬਾਜ਼ ਨੂੰ ਫੜ ਲਿਆ । ਉਨ੍ਹਾਂ ਨੇ ਇਹ ਬਾਜ਼ ਮੁਗ਼ਲਾਂ ਨੂੰ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ । ਸਿੱਟੇ ਵਜੋਂ ਸ਼ਾਹਜਹਾਂ ਨੇ ਸਿੱਖਾਂ ਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਮੁਖਲਿਸ ਖ਼ਾਂ ਦੀ ਅਗਵਾਈ ਹੇਠ 7000 ਸੈਨਿਕ ਭੇਜੇ । ਸਿੱਖ ਸੈਨਿਕਾਂ ਨੇ ਮੁਗ਼ਲ ਸੈਨਿਕਾਂ ਦਾ ਡਟ ਕੇ ਮੁਕਾਬਲਾ ਕੀਤਾ । ਇਸ ਲੜਾਈ ਵਿੱਚ ਮੁਖਲਿਸ ਖ਼ਾਂ ਮਾਰਿਆ ਗਿਆ । ਇਸ ਕਾਰਨ ਮੁਗਲ ਸੈਨਿਕਾਂ ਵਿੱਚ ਭਾਜੜ ਪੈ ਗਈ । ਇਸ ਤਰ੍ਹਾਂ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਹੋਈ ਇਸ ਪਹਿਲੀ ਲੜਾਈ ਵਿੱਚ ਸਿੱਖ ਜੇਤੂ ਰਹੇ । ਇਸ ਜਿੱਤ ਕਾਰਨ ਸਿੱਖਾਂ ਦੇ ਹੌਸਲੇ ਬੁਲੰਦ ਹੋ ਗਏ ।

ਪ੍ਰਸ਼ਨ 10.
ਗੁਰੂ ਹਰਿਗੋਬਿੰਦ ਜੀ ਦੇ ਸਮੇਂ ਹੋਈ ਲਹਿਰਾ ਦੀ ਲੜਾਈ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note on the battle of Lahira fought in the times of Guru Hargobind Ji.)
ਉੱਤਰ-
ਅੰਮ੍ਰਿਤਸਰ ਦੀ ਲੜਾਈ ਦੇ ਛੇਤੀ ਮਗਰੋਂ ਮੁਗ਼ਲਾਂ ਅਤੇ ਸਿੱਖਾਂ ਵਿਚਕਾਰ ਲਹਿਰਾ (ਬਠਿੰਡਾ ਦੇ ਨੇੜੇ ਨਾਮੀ ਸਥਾਨ ‘ਤੇ ਦੂਜੀ ਲੜਾਈ ਹੋਈ । ਇਸ ਲੜਾਈ ਦਾ ਕਾਰਨ ਦੋ ਘੋੜੇ ਸਨ ਜਿਨ੍ਹਾਂ ਦੇ ਨਾਂ ਦਿਲਬਾਗ ਅਤੇ ਗੁਲਬਾਗ ਸਨ । ਇਨ੍ਹਾਂ ਦੋਹਾਂ ਘੋੜਿਆਂ ਨੂੰ ਜੋ ਕਿ ਬਹੁਤ ਵਧੀਆ ਨਸਲ ਦੇ ਸਨ ਬਖਤ ਮਲ ਅਤੇ ਤਾਰਾ ਚੰਦ ਨਾਂ ਦੇ ਦੋ ਮਸੰਦ ਕਾਬਲ ਤੋਂ ਗੁਰੂ ਸਾਹਿਬ ਨੂੰ ਭੇਟ ਕਰਨ ਲਈ ਲਿਆ ਰਹੇ ਸਨ । ਰਾਹ ਵਿੱਚ ਇਨ੍ਹਾਂ ਦੋਹਾਂ ਘੋੜਿਆਂ ਨੂੰ ਮੁਗ਼ਲਾਂ ਨੇ ਖੋਹ ਲਿਆ ਤੇ ਉਨ੍ਹਾਂ ਨੂੰ ਸ਼ਾਹੀ ਅਸਤਬਲ ਵਿੱਚ ਪਹੁੰਚਾ ਦਿੱਤਾ । ਇਹ ਗੱਲ ਗੁਰੂ ਜੀ ਦਾ ਇੱਕ ਸ਼ਰਧਾਲੂ ਭਾਈ ਬਿਧੀ ਚੰਦ ਬਰਦਾਸ਼ਤ ਨਾ ਕਰ ਸਕਿਆ ।ਉਹ ਭੇਸ ਬਦਲ ਕੇ ਦੋਹਾਂ ਘੋੜਿਆਂ ਨੂੰ ਸ਼ਾਹੀ ਅਸਤਬਲ ਵਿੱਚੋਂ ਕੱਢ ਲਿਆਇਆ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਕੋਲ ਪਹੁੰਚਾ ਦਿੱਤਾ ।

ਜਦੋਂ ਸ਼ਾਹਜਹਾਂ ਨੇ ਇਸ ਘਟਨਾ ਦੀ ਖ਼ਬਰ ਸੁਣੀ ਤਾਂ ਉਹ ਅੱਗ ਬਬੂਲਾ ਹੋ ਉੱਠਿਆ । ਉਸ ਨੇ ਫੌਰਨ ਲੱਲਾ ਬੇਗ ਅਤੇ ਕਮਰ ਬੇਗ ਦੇ ਅਧੀਨ ਇੱਕ ਵੱਡੀ ਫ਼ੌਜ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਲਈ ਭੇਜੀ । ਲਹਿਰਾ ਨਾਮੀ ਸਥਾਨ ‘ਤੇ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਬੜੀ ਘਮਸਾਣ ਦੀ ਲੜਾਈ ਹੋਈ । ਇਸ ਲੜਾਈ ਵਿੱਚ ਮੁਗ਼ਲਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ਤੇ ਉਨ੍ਹਾਂ ਦੇ ਦੋਨੋਂ ਸੈਨਾਪਤੀ ਲੱਲਾ ਬੇਗ ਅਤੇ ਕਮਰ ਬੇਗ ਵੀ ਮਾਰੇ ਗਏ । ਇਸ ਲੜਾਈ ਵਿੱਚ ਭਾਈ ਜੇਠਾ ਜੀ ਵੀ ਸ਼ਹੀਦ ਹੋ ਗਏ । ਇਸ ਲੜਾਈ ਵਿੱਚ ਅੰਤ ਸਿੱਖ ਜੇਤੂ ਰਹੇ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 11.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਹੋਈ ਕਰਤਾਰਪੁਰ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the battle of Kartarpur fought between Guru Hargobind Ji and the Mughals ?).
ਉੱਤਰ-
1635 ਈ. ਵਿੱਚ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਕਰਤਾਰਪੁਰ ਵਿਖੇ ਤੀਸਰੀ ਲੜਾਈ ਹੋਈ । ਇਹ ਲੜਾਈ ਪੈਂਦਾ ਮਾਂ ਕਾਰਨ ਹੋਈ ।ਉਹ ਗੁਰੂ ਹਰਿਗੋਬਿੰਦ ਸਾਹਿਬ ਦੀ ਫ਼ੌਜ ਵਿੱਚ ਪਠਾਣ ਟੁਕੜੀ ਦਾ ਸੈਨਾਪਤੀ ਸੀ । ਅੰਮ੍ਰਿਤਸਰ ਦੀ ਲੜਾਈ ਵਿੱਚ ਉਸ ਨੇ ਆਪਣੀ ਬਹਾਦਰੀ ਦਾ ਸਬੂਤ ਦਿੱਤਾ ਸੀ । ਪਰ ਹੁਣ ਉਹ ਬੜਾ ਘਮੰਡੀ ਹੋ ਗਿਆ ਸੀ । ਉਸ ਨੇ ਗੁਰੂ ਸਾਹਿਬ ਦਾ ਇੱਕ ਬਾਜ਼ ਚੁਰਾ ਕੇ ਆਪਣੇ ਜਵਾਈ ਨੂੰ ਦੇ ਦਿੱਤਾ । ਗੁਰੂ ਸਾਹਿਬ ਦੇ ਪੁੱਛਣ ‘ਤੇ ਉਸ ਨੇ ਉਸ ਗੱਲ ਤੋਂ ਇਨਕਾਰ ਕਰ ਦਿੱਤਾ ਕਿ ਉਸ ਨੂੰ ਬਾਜ਼ ਬਾਰੇ ਕੋਈ ਜਾਣਕਾਰੀ ਹੈ । ਬਾਅਦ ਵਿੱਚ ਜਦੋਂ ਗੁਰੂ ਸਾਹਿਬ ਨੂੰ ਪੈਂਦਾ ਦੇ ਝੂਠ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਨੇ ਪੈਂਦਾ ਮਾਂ ਨੂੰ ਨੌਕਰੀ ਵਿੱਚੋਂ ਕੱਢ ਦਿੱਤਾ | ਪੈਂਦਾ ਖਾਂ ਨੇ ਇਸ ਅਪਮਾਨ ਦਾ ਬਦਲਾ ਲੈਣ ਦਾ ਫੈਸਲਾ ਕੀਤਾ ।

ਉਹ ਮੁਗ਼ਲ ਬਾਦਸ਼ਾਹ ਸ਼ਾਹਜਹਾਂ ਦੀ ਸ਼ਰਨ ਵਿੱਚ ਚਲਾ ਗਿਆ । ਉਸ ਨੇ ਸ਼ਾਹਜਹਾਂ ਨੂੰ ਗੁਰੂ ਸਾਹਿਬ ਵਿਰੁੱਧ ਸੈਨਿਕ ਕਾਰਵਾਈ ਕਰਨ ਲਈ ਬਹੁਤ ਉਕਸਾਇਆ । ਸਿੱਟੇ ਵਜੋਂ ਸ਼ਾਹਜਹਾਂ ਨੇ ਪੈਂਦਾ ਮਾਂ ਅਤੇ ਕਾਲੇ ਖਾਂ ਅਧੀਨ ਇੱਕ ਵਿਸ਼ਾਲ ਸੈਨਾ ਗੁਰੂ ਹਰਿਗੋਬਿੰਦ ਜੀ ਦੇ ਵਿਰੁੱਧ ਭੇਜੀ । ਕਰਤਾਰਪੁਰ ਵਿਖੇ ਦੋਹਾਂ ਫ਼ੌਜਾਂ ਵਿਚਾਲੇ ਬੜੀ ਘਮਸਾਣ ਦੀ ਲੜਾਈ ਹੋਈ । ਇਸ ਲੜਾਈ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਦੇ ਦੋ ਪੁੱਤਰਾਂ ਭਾਈ ਗੁਰਦਿੱਤਾ ਜੀ ਅਤੇ ਤੇਗ ਬਹਾਦਰ ਜੀ ਨੇ ਵੀ ਆਪਣੇ ਬਹਾਦਰੀ ਦੇ ਜੌਹਰ ਵਿਖਾਏ। ਇਸ ਲੜਾਈ ਵਿੱਚ ਗੁਰੂ ਸਾਹਿਬ ਨਾਲ ਲੜਦੇ ਹੋਏ ਕਾਲੇ ਖਾਂ, ਪੈਂਦਾ ਅਤੇ ਉਸ ਦਾ ਪੁੱਤਰ ਕੁਤਬ ਖ਼ਾਂ ਮਾਰੇ ਗਏ । ਮੁਗ਼ਲ ਫ਼ੌਜਾਂ ਦਾ ਵੀ ਭਾਰੀ ਗਿਣਤੀ ਵਿੱਚ ਨੁਕਸਾਨ ਹੋਇਆ ਅਤੇ ਅੰਤ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ । ਇਸ ਤਰ੍ਹਾਂ ਗੁਰੂ ਜੀ ਨੂੰ ਇੱਕ ਹੋਰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ।

ਪ੍ਰਸ਼ਨ 12.
ਗੁਰੂ ਹਰਿਗੋਬਿੰਦ ਜੀ ਦੀਆਂ ਮੁਗਲਾਂ ਨਾਲ ਹੋਈਆਂ ਲੜਾਈਆਂ ਦਾ ਵਰਣਨ ਕਰੋ ਅਤੇ ਉਨ੍ਹਾਂ ਦੀ ਇਤਿਹਾਸਕ ਮਹੱਤਤਾ ਵੀ ਦੱਸੋ । (Write briefly Guru Hargobind’s battles with the Mughals. What is their significance in Sikh History ?)
ਉੱਤਰ-
ਗੁਰੂ ਹਰਿਗੋਬਿੰਦ ਜੀ ਦੀਆਂ ਮੁਗਲਾਂ ਸ਼ਾਹਜਹਾਂ ਦੇ ਸਮੇਂ ਨਾਲ 1634-35 ਈ. ਵਿੱਚ ਚਾਰ ਲੜਾਈਆਂ ਹੋਈਆਂ । ਪਹਿਲੀ ਲੜਾਈ 1634 ਈ. ਵਿੱਚ ਅੰਮ੍ਰਿਤਸਰ ਵਿਖੇ ਹੋਈ । ਇੱਕ ਸ਼ਾਹੀ ਬਾਜ਼ ਇਸ ਲੜਾਈ ਦਾ ਤੱਤਕਾਲੀ ਕਾਰਨ ਸਿੱਧ ਹੋਇਆ । ਇਸ ਬਾਜ਼ ਨੂੰ ਸਿੱਖਾਂ ਨੇ ਫੜ ਲਿਆ ਅਤੇ ਉਨ੍ਹਾਂ ਨੇ ਮੁਗਲਾਂ ਨੂੰ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ ਸੀ । ਸ਼ਾਹਜਹਾਂ ਨੇ ਮੁਖਲਿਸ ਖ਼ਾਂ ਅਧੀਨ ਇੱਕ ਵਿਸ਼ਾਲ ਸੈਨਾ ਸਿੱਖਾਂ ਨੂੰ ਸਬਕ ਸਿਖਾਉਣ ਲਈ ਅੰਮ੍ਰਿਤਸਰ ਭੇਜੀ । ਇਸ ਲੜਾਈ ਵਿੱਚ ਸਿੱਖ ਬਹੁਤ ਬਹਾਦਰੀ ਨਾਲ ਲੜੇ ਅਤੇ ਅੰਤ ਜੇਤੂ ਰਹੇ । ਦੂਜੀ ਲੜਾਈ 1634 ਈ. ਵਿੱਚ ਲਹਿਰਾ ਵਿਖੇ ਹੋਈ । ਇਸ ਲੜਾਈ ਦਾ ਕਾਰਨ ਦੋ ਘੋੜੇ ਬਣੇ ਜਿਨ੍ਹਾਂ ਦੇ ਨਾਂ ਦਿਲਬਾਗ ਅਤੇ ਗੁਲਬਾਗ ਸਨ । ਇਸ ਲੜਾਈ ਵਿੱਚ ਮੁਗ਼ਲਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ । 1635 ਈ. ਵਿੱਚ ਗੁਰੂ ਹਰਿਗੋਬਿੰਦ ਜੀ ਅਤੇ ਮੁਗਲਾਂ ਵਿਚਾਲੇ ਤੀਸਰੀ ਲੜਾਈ ਹੋਈ । ਇਸ ਲੜਾਈ ਵਿੱਚ ਗੁਰੂ ਸਾਹਿਬ ਦੇ ਦੋ ਪੁੱਤਰਾਂ ਗੁਰਦਿੱਤਾ ਜੀ ਅਤੇ ਤੇਗ ਬਹਾਦਰ ਜੀ ਨੇ ਬਹਾਦਰੀ ਦੇ ਜੌਹਰ ਵਿਖਾਏ ।ਇਸੇ ਹੀ ਵਰੇ ਫਗਵਾੜਾ ਵਿਖੇ ਮੁਗ਼ਲਾਂ ਅਤੇ ਹਰਿਗੋਬਿੰਦ ਸਾਹਿਬ ਜੀ ਵਿਚਾਲੇ ਆਖਰੀ ਲੜਾਈ ਹੋਈ । ਇਨ੍ਹਾਂ ਲੜਾਈਆਂ ਵਿੱਚ ਸਿੱਖ ਆਪਣੇ ਸੀਮਿਤ ਸਾਧਨਾਂ ਦੇ ਬਾਵਜੂਦ ਜੇਤੂ ਰਹੇ । ਇਸ ਕਾਰਨ ਉਨ੍ਹਾਂ ਦੀ ਪ੍ਰਸਿੱਧੀ ਬਹੁਤ ਵੱਧ ਗਈ । ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਗਏ ।

ਪ੍ਰਸ਼ਨ 13.
ਗੁਰੂ ਹਰਿਗੋਬਿੰਦ ਜੀ ਨੂੰ ‘ਬੰਦੀ ਛੋੜ ਬਾਬਾ ਕਿਉਂ ਕਿਹਾ ਜਾਂਦਾ ਹੈ ? (Why is Guru Hargobind Ji known as ‘Bandi Chhor Baba’?)
ਉੱਤਰ-
1605 ਈ. ਵਿੱਚ ਮੁਗ਼ਲ ਸਮਰਾਟ ਜਹਾਂਗੀਰ ਦੇ ਸਿੰਘਾਸਨ ‘ਤੇ ਬੈਠਣ ਦੇ ਨਾਲ ਹੀ ਮੁਗ਼ਲ-ਸਿੱਖ ਸੰਬੰਧਾਂ ਵਿੱਚ ਇੱਕ ਨਵਾਂ ਮੋੜ ਆਇਆ । ਜਹਾਂਗੀਰ ਬੜਾ ਕੱਟੜ ਸੁੰਨੀ ਮੁਸਲਮਾਨ ਸੀ । ਸਿੰਘਾਸਨ ‘ਤੇ ਬੈਠਣ ਦੇ ਛੇਤੀ ਪਿੱਛੋਂ ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰਵਾ ਦਿੱਤਾ ਸੀ । ਇਸ ਕਾਰਨ ਮੁਗ਼ਲ-ਸਿੱਖ ਸੰਬੰਧਾਂ ਵਿੱਚ ਤਣਾਓ ਪੈਦਾ ਹੋ ਗਿਆ । ਮੁਗ਼ਲ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਦੇ ਉਦੇਸ਼ ਨਾਲ ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਧਾਰਨ ਕੀਤੀ । ਉਨ੍ਹਾਂ ਨੇ ਆਪਣੀ ਯੋਗਤਾ ਅਨੁਸਾਰ ਕੁਝ ਸੈਨਾ ਵੀ ਰੱਖ ਲਈ । ਜਹਾਂਗੀਰ ਭਲਾ ਇਸ ਨੂੰ ਕਿਵੇਂ ਸਹਿਣ ਕਰਦਾ । ਇਸ ਤੋਂ ਇਲਾਵਾ ਚੰਦੂ ਸ਼ਾਹ ਨੇ ਵੀ ਗੁਰੂ ਹਰਿਗੋਬਿੰਦ ਜੀ ਵਿਰੁੱਧ ਕਾਰਵਾਈ ਕਰਨ ਲਈ ਜਹਾਂਗੀਰ ਦੇ ਕੰਨਾਂ ਵਿੱਚ ਜ਼ਹਿਰ ਘੋਲਿਆ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਕੈਦੀ ਬਣਾ ਕੇ ਗਵਾਲੀਅਰ ਦੇ ਕਿਲ੍ਹੇ ਵਿੱਚ ਭੇਜ ਦਿੱਤਾ ।

ਗੁਰੂ ਸਾਹਿਬ ਗਵਾਲੀਅਰ ਦੇ ਕਿਲ੍ਹੇ ਵਿੱਚ ਕਿੰਨਾਂ ਸਮਾਂ ਕੈਦ ਰਹੇ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਭਾਈ ਜੇਠਾ ਜੀ ਅਤੇ ਸੂਫ਼ੀ ਸੰਤ ਮੀਆਂ ਮੀਰ ਜੀ ਦੇ ਕਹਿਣ ‘ਤੇ ਜਹਾਂਗੀਰ ਨੇ ਗੁਰੂ ਜੀ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ। ਜਹਾਂਗੀਰ ਨੇ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਵੀ ਰਾਜਨੀਤਿਕ ਕਾਰਨਾਂ ਕਰਕੇ ਕੈਦੀ ਬਣਾ ਕੇ ਰੱਖਿਆ ਗਿਆ ਸੀ । ਇਹ ਰਾਜੇ ਗੁਰੂ ਹਰਿਗੋਬਿੰਦ ਜੀ ਦੀ ਸ਼ਖ਼ਸੀਅਤ ਤੋਂ ਬਹੁਤ ਪ੍ਰਭਾਵਿਤ ਹੋਏ । ਗੁਰੂ ਸਾਹਿਬ ਦੇ ਹੁੰਦਿਆਂ ਉਨ੍ਹਾਂ ਨੂੰ ਆਪਣੀ ਦੁੱਖ-ਤਕਲੀਫ਼ ਦਾ ਕੋਈ ਅਹਿਸਾਸ ਨਾ ਰਿਹਾ । ਪਰ ਜਦੋਂ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਤਾਂ ਇਹ ਰਾਜੇ ਗੁਰੂ ਸਾਹਿਬ ਦੇ ਵਿਯੋਗ ਦੀ ਕਲਪਨਾ ਮਾਤਰ ਨਾਲ ਹੀ ਤੜਫ ਉੱਠੇ ।

ਗੁਰੂ ਸਾਹਿਬ ਨੂੰ ਵੀ ਇਨ੍ਹਾਂ ਰਾਜਿਆਂ ਨਾਲ ਕਾਫ਼ੀ ਹਮਦਰਦੀ ਗਈ ਸੀ । ਇਸ ਲਈ ਗੁਰੂ ਸਾਹਿਬ ਨੇ ਜਹਾਂਗੀਰ ਨੂੰ ਇਹ ਸੁਨੇਹਾ ਭੇਜਿਆ ਕਿ ਉਹ ਤਦ ਤਕ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਨਹੀਂ ਹੋਣਗੇ ਜਦੋਂ ਤਕ ਉਸ ਕਿਲ੍ਹੇ ਵਿੱਚ ਬੰਦੀ 52 ਹੋਰ ਰਾਜਿਆਂ ਨੂੰ ਵੀ ਰਿਹਾਅ ਨਹੀਂ ਕਰ ਦਿੱਤਾ ਜਾਂਦਾ । ਸਿੱਟੇ ਵਜੋਂ ਜਹਾਂਗੀਰ ਨੂੰ ਇਨ੍ਹਾਂ 52 ਰਾਜਿਆਂ ਨੂੰ ਵੀ ਰਿਹਾਅ ਕਰਨ ਦਾ ਆਦੇਸ਼ ਦੇਣਾ ਪਿਆ। ਇਸ ਕਾਰਨ ਗੁਰੂ ਹਰਿਗੋਬਿੰਦ ਜੀ ਨੂੰ ‘ਬੰਦੀ ਛੋੜ ਬਾਬਾ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ ।

ਪ੍ਰਸ਼ਨ 14.
ਅਕਾਲ ਤਖ਼ਤ ਉੱਪਰ ਇੱਕ ਸੰਖੇਪ ਨੋਟ ਲਿਖੋ । (Write a short note on Akal Takht.)
ਜਾਂ
ਅਕਾਲ ਤਖ਼ਤ ਸਾਹਿਬ ਦੇ ਨਿਰਮਾਣ ਦਾ ਸਿੱਖ ਇਤਿਹਾਸ ਵਿੱਚ ਕੀ ਮਹੱਤਵ ਸੀ ? ਬਿਆਨ ਕਰੋ । (Explain briefly the importance of building of Akal Takht in Sikh History ?)
ਉੱਤਰ-
ਗੁਰੂ ਹਰਿਗੋਬਿੰਦ ਜੀ ਦੁਆਰਾ ਅਪਣਾਈ ਗਈ ਨਵੀਂ ਨੀਤੀ ਦੇ ਵਿਕਾਸ ਵਿੱਚ ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਬਹੁਤ ਲਾਹੇਵੰਦ ਸਿੱਧ ਹੋਇਆ । ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਗੁਰੂ ਹਰਿਗੋਬਿੰਦ ਜੀ ਦਾ ਇੱਕ ਮਹਾਨ ਕਾਰਜ ਸੀ । ਅਕਾਲ ਤਖ਼ਤ (ਪਰਮਾਤਮਾ ਦੀ ਗੱਦੀ) ਸਾਹਿਬ ਦੀ ਉਸਾਰੀ ਗੁਰੂ ਹਰਿਗੋਬਿੰਦ ਜੀ ਨੇ ਹਰਿਮੰਦਰ ਸਾਹਿਬ ਦੇ ਸਾਹਮਣੇ 1606 ਈ. ਵਿੱਚ ਸ਼ੁਰੂ ਕਰਵਾਈ ਸੀ । ਇਹ ਕਾਰਜ 1609 ਈ. ਵਿੱਚ ਸੰਪੂਰਨ ਹੋਇਆ । ਇਸ ਦੇ ਅੰਦਰ ਇੱਕ 12 ਫੁੱਟ ਉੱਚੇ ਥੜੇ ਦਾ ਨਿਰਮਾਣ ਕੀਤਾ ਗਿਆ ਜੋ ਇੱਕ ਤਖ਼ਤ ਸਮਾਨ ਸੀ । ਇਸ ਦਾ ਨੀਂਹ ਪੱਥਰ ਗੁਰੁ ਹਰਿਗੋਬਿੰਦ ਜੀ ਨੇ ਰੱਖਿਆ । ਇਸ ਦੇ ਨਿਰਮਾਣ ਕਾਰਜ ਵਿੱਚ ਬਾਬਾ ਬੁੱਢਾ ਜੀ ਅਤੇ ਭਾਈ ਗੁਰਦਾਸ ਜੀ ਨੇ ਗੁਰੂ ਹਰਿਗੋਬਿੰਦ ਜੀ ਦਾ ਸਾਥ ਦਿੱਤਾ । ਇਸ ਤਖ਼ਤ ‘ਤੇ ਬੈਠ ਕੇ ਗੁਰੂ ਹਰਿਗੋਬਿੰਦ ਜੀ ਸਿੱਖਾਂ ਦੇ ਰਾਜਨੀਤਿਕ ਅਤੇ ਸੰਸਾਰਿਕ ਮਾਮਲਿਆਂ ਦੀ ਅਗਵਾਈ ਕਰਦੇ ਸਨ ।

ਇੱਥੇ ਉਹ ਸਿੱਖਾਂ ਨੂੰ ਸੈਨਿਕ ਸਿੱਖਿਆ ਦਿੰਦੇ ਸਨ ਅਤੇ ਉਨ੍ਹਾਂ ਦੀਆਂ ਕੁਸ਼ਤੀਆਂ ਅਤੇ ਹੋਰ ਸੈਨਿਕ ਕਰਤੱਬ ਦੇਖਦੇ ਸਨ । ਇੱਥੇ ਹੀ ਉਹ ਮਸੰਦਾਂ ਤੋਂ ਘੋੜੇ ਅਤੇ ਸ਼ਸਤਰ ਪ੍ਰਵਾਨ ਕਰਦੇ ਸਨ । ਸਿੱਖਾਂ ਵਿੱਚ ਜੋਸ਼ ਪੈਦਾ ਕਰਨ ਲਈ ਇੱਥੇ ਢਾਡੀ ਵੀਰ-ਰਸੀ ਵਾਰਾਂ ਸੁਣਾਉਂਦੇ ਸਨ । ਇੱਥੇ ਬੈਠ ਕੇ ਹੀ ਗੁਰੂ ਹਰਿਗੋਬਿੰਦ ਜੀ ਸਿੱਖਾਂ ਦੇ ਆਪਸੀ ਝਗੜਿਆਂ ਨੂੰ ਵੀ ਨਜਿੱਠਦੇ ਸਨ । ਇੱਥੇ ਬੈਠ ਕੇ ਹੀ ਗੁਰੂ ਜੀ ਸਿੱਖਾਂ ਨੂੰ ਇਨਾਮ ਵੀ ਦਿੰਦੇ ਸਨ ਅਤੇ ਸਜ਼ਾਵਾਂ ਵੀ । ਇੱਥੋਂ ਹੀ ਗੁਰੂ ਜੀ ਨੇ ਸਿੱਖ ਸੰਗਤਾਂ ਦੇ ਨਾਂ ‘ਤੇ ਆਪਣਾ ਪਹਿਲਾ ਹੁਕਮਨਾਮਾ ਜਾਰੀ ਕੀਤਾ । ਇਸ ਵਿੱਚ ਗੁਰੂ ਜੀ ਨੇ ਸਿੱਖਾਂ ਨੂੰ ਘੋੜੇ ਅਤੇ ਹਥਿਆਰ ਭੇਂਟ ਕਰਨ ਲਈ ਕਿਹਾ ਸੀ । ਬਾਅਦ ਵਿੱਚ ਇਸ ਥਾਂ ਤੋਂ ਹੁਕਮਨਾਮੇ ਜਾਰੀ ਕਰਨ ਦੀ ਪ੍ਰਥਾ ਚਲ ਪਈ । ਇਸ ਤਰ੍ਹਾਂ ਗੁਰੂ ਹਰਿਗੋਬਿੰਦ ਜੀ ਨੇ ਅਕਾਲ ਤਖ਼ਤ ਦਾ ਨਿਰਮਾਣ ਕਰਕੇ ਸਿੱਖਾਂ ਦੀ ਜੀਵਨ ਸ਼ੈਲੀ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਲਿਆਂਦੀ । ਛੇਤੀ ਹੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀਆਂ ਰਾਜਨੀਤਿਕ ਗਤੀਵਿਧੀਆਂ ਦਾ ਇੱਕ ਪ੍ਰਸਿੱਧ ਕੇਂਦਰ ਬਣ ਗਿਆ ।

ਪ੍ਰਸ਼ਨ 15.
ਗੁਰੂ ਹਰਿਗੋਬਿੰਦ ਜੀ ਦੇ ਮੁਗਲ ਸਮਰਾਟ ਸ਼ਾਹਜਹਾਂ ਨਾਲ ਸੰਬੰਧਾਂ ਦਾ ਵੇਰਵਾ ਦਿਓ । (Give a brief account of the relations of Guru Hargobind with the Mughal emperor Shah Jahan.)
ਉੱਤਰ-
ਸ਼ਾਹਜਹਾਂ 1628 ਈ. ਵਿੱਚ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ । ਉਸ ਦੇ ਸ਼ਾਸਨ ਕਾਲ ਵਿੱਚ ਮੁਗ਼ਲ-ਸਿੱਖ ਸੰਬੰਧਾਂ ਵਿੱਚ ਬਹੁਤ ਤਣਾਉ ਪੈਦਾ ਹੋ ਗਿਆ ਸੀ | ਪਹਿਲਾ, ਸ਼ਾਹਜਹਾਂ ਬੜਾ ਕੱਟੜ ਬਾਦਸ਼ਾਹ ਸੀ ।ਉਸ ਨੇ ਗੁਰੂ ਅਰਜਨ ਦੇਵ ਜੀ ਦੁਆਰਾ ਲਾਹੌਰ ਵਿਖੇ ਬਣਵਾਈ ਬਾਉਲੀ ਨੂੰ ਗੰਦਗੀ ਨਾਲ ਭਰਵਾ ਦਿੱਤਾ ਸੀ ਅਤੇ ਲੰਗਰ ਲਈ ਬਣਾਈ ਇਮਾਰਤ ਨੂੰ ਮਸਜਿਦ ਵਿੱਚ ਤਬਦੀਲ ਕਰ ਦਿੱਤਾ ਸੀ । ਦੂਜਾ, ਨਕਸ਼ਬੰਦੀਆਂ ਨੇ ਸਿੱਖਾਂ ਵਿਰੁੱਧ ਸ਼ਾਹਜਹਾਂ ਦੇ ਕੰਨ ਭਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ।ਤੀਸਰਾ, ਗੁਰੂ ਹਰਿਗੋਬਿੰਦ ਜੀ ਦੁਆਰਾ ਇੱਕ ਸੈਨਾ ਤਿਆਰ ਕਰਨ ਅਤੇ ਉਨ੍ਹਾਂ ਦੇ ਸ਼ਰਧਾਲੂਆਂ ਦੁਆਰਾ ਉਨ੍ਹਾਂ ਨੂੰ “ਸੱਚਾ ਪਾਤਸ਼ਾਹ ਕਹਿ ਕੇ ਸੰਬੋਧਨ ਕਰਨਾ ਸ਼ਾਹਜਹਾਂ ਨੂੰ ਇੱਕ ਅੱਖ ਨਹੀਂ ਭਾਉਂਦਾ ਸੀ ।

ਚੌਥਾ, ਲਾਹੌਰ ਦੇ ਇੱਕ ਕਾਜ਼ੀ ਦੀ ਧੀ ਕੌਲਾਂ ਗੁਰੂ ਹਰਿਗੋਬਿੰਦ ਜੀ ਦੀ ਚੇਲੀ ਬਣ ਗਈ ਸੀ । ਇਸ ਕਾਰਨ ਉਸ ਕਾਜ਼ੀ ਨੇ ਸ਼ਾਹਜਹਾਂ ਨੂੰ ਸਿੱਖਾਂ ਦੇ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਭੜਕਾਇਆ । 1634-35 ਈ. ਦੇ ਸਮੇਂ ਦੇ ਦੌਰਾਨ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਅੰਮ੍ਰਿਤਸਰ, ਲਹਿਰਾ, ਕਰਤਾਰਪੁਰ ਅਤੇ ਫਗਵਾੜਾ ਨਾਂ ਦੀਆਂ ਲੜਾਈਆਂ ਹੋਈਆਂ । ਇਨ੍ਹਾਂ ਲੜਾਈਆਂ ਵਿੱਚ ਸਿੱਖ ਜੇਤੂ ਰਹੇ ਅਤੇ ਮੁਗ਼ਲਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ । ਸਿੱਟੇ ਵਜੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪ੍ਰਸਿੱਧੀ ਦੂਰ-ਦੂਰ ਤਕ ਫੈਲ ਗਈ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 16.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲ ਬਾਦਸ਼ਾਹਾਂ ਦੇ ਸੰਬੰਧਾਂ ਦਾ ਸੰਖੇਪ ਵਰਣਨ ਕਰੋ ।
(Write a short note on the relations between Guru Hargobind Ji and the Mughal emperors.)
ਉੱਤਰ-
ਗੁਰੂ ਹਰਿਗੋਬਿੰਦ ਜੀ ਦੇ ਦੋ ਸਮਕਾਲੀਨ ਮੁਗ਼ਲ ਬਾਦਸ਼ਾਹ ਜਹਾਂਗੀਰ ਅਤੇ ਸ਼ਾਹਜਹਾਂ ਸਨ । ਇਹ ਦੋਵੇਂ ਬਾਦਸ਼ਾਹ ਬੜੇ ਕੱਟੜ ਵਿਚਾਰਾਂ ਦੇ ਸਨ। 1606 ਈ. ਵਿੱਚ ਜਹਾਂਗੀਰ ਦੁਆਰਾ ਗੁਰੂ ਹਰਿਗੋਬਿੰਦ ਜੀ ਦੇ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਲਾਹੌਰ ਵਿਖੇ ਸ਼ਹੀਦ ਕਰਵਾ ਦਿੱਤਾ ਗਿਆ ਸੀ । ਇਸ ਕਾਰਨ ਮੁਗਲਾਂ ਅਤੇ ਸਿੱਖਾਂ ਦੇ ਆਪਸੀ ਸੰਬੰਧਾਂ ਵਿੱਚ ਇੱਕ ਦਰਾਰ ਆ ਗਈ । ਗੁਰੂ ਹਰਿਗੋਬਿੰਦ ਸਾਹਿਬ ਨੇ ਮੁਗ਼ਲ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਲਈ ਮੀਰੀ ਅਤੇ ਪੀਰੀ ਦੀ ਨੀਤੀ ਅਪਣਾਈ । ਛੇਤੀ ਹੀ ਮਗਰੋਂ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦ ਕਰ ਲਿਆ ।ਉਨ੍ਹਾਂ ਨੂੰ ਕਿਉਂ ਕੈਦ ਕੀਤਾ ਗਿਆ ਅਤੇ ਕਿੰਨਾ ਸਮਾਂ ਕੈਦ ਵਿੱਚ ਰੱਖਿਆ ਗਿਆ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ ।

ਬਾਅਦ ਵਿੱਚ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਸਾਹਿਬ ਨੂੰ ਕੈਦ ਵਿੱਚੋਂ ਰਿਹਾਅ ਕਰ ਦਿੱਤਾ ਅਤੇ ਉਨ੍ਹਾਂ ਨਾਲ ਮਿੱਤਰਤਾਪੂਰਨ ਸੰਬੰਧ ਸਥਾਪਿਤ ਕਰ ਲਏ । 1628 ਈ. ਵਿੱਚ ਸ਼ਾਹਜਹਾਂ ਮੁਗਲਾਂ ਦਾ ਨਵਾਂ ਬਾਦਸ਼ਾਹ ਬਣਿਆ । ਕਿਉਂਕਿ ਉਹ ਬੜੇ ਕੱਟੜ ਖ਼ਿਆਲਾਂ ਦਾ ਸੀ ਇਸ ਕਾਰਨ ਇੱਕ ਵਾਰ ਫਿਰ ਮੁਗ਼ਲਾਂ ਅਤੇ ਸਿੱਖਾਂ ਦੇ ਸੰਬੰਧਾਂ ਵਿੱਚ ਆਪਸੀ ਪਾੜਾ ਹੋਰ ਵੱਧ ਗਿਆ । ਸਿੱਟੇ ਵਜੋਂ ਸ਼ਾਹਜਹਾਂ ਦੇ ਸ਼ਾਸਨ ਕਾਲ ਵਿੱਚ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਚਾਰ ਲੜਾਈਆਂ-ਅੰਮ੍ਰਿਤਸਰ, ਲਹਿਰਾ, ਕਰਤਾਰਪੁਰ ਅਤੇ ਫਗਵਾੜਾ ਵਿਖੇ ਹੋਈਆਂ । ਇਨ੍ਹਾਂ ਸਾਰੀਆਂ ਲੜਾਈਆਂ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਜੇਤੂ ਰਹੇ । ਇਨ੍ਹਾਂ ਜਿੱਤਾਂ ਕਾਰਨ ਸਿੱਖਾਂ ਦੇ ਹੌਸਲੇ ਬੁਲੰਦ ਹੋ ਗਏ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਗੁਰੂ ਹਰਿਗੋਬਿੰਦ ਜੀ ਦਾ ਜੀਵਨ (Lite of Guru Hargobind Ji)

ਪ੍ਰਸ਼ਨ 1.
ਗੁਰੂ ਹਰਿਗੋਬਿੰਦ ਜੀ ਦੇ ਜੀਵਨ ਬਾਰੇ ਵਿਸਤਾਰਪੂਰਵਕ ਨੋਟ ਲਿਖੋ । (Write a detailed note on the life of Guru Hargobind Ji.)
ਜਾਂ
ਗੁਰੂ ਹਰਿਗੋਬਿੰਦ ਜੀ ਦੇ ਜੀਵਨ ਦਾ ਵਰਣਨ ਕਰੋ । (Describe the life of Guru Hargobind Ji.)
ਉੱਤਰ-
1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੂ ਹਰਿਗੋਬਿੰਦ ਜੀ ਦਾ ਜਨਮ 14 ਜੂਨ, 1595 ਈ. ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਵਡਾਲੀ ਵਿਖੇ ਹੋਇਆ ਸੀ । ਉਹ ਗੁਰੂ ਅਰਜਨ ਦੇਵ ਜੀ ਦੇ ਇਕਲੌਤੇ ਪੁੱਤਰ ਸਨ । ਆਪ ਦੀ ਮਾਤਾ ਜੀ ਦਾ ਨਾਂ ਗੰਗਾ ਦੇਵੀ ਜੀ ਸੀ ।

2. ਬਚਪਨ ਅਤੇ ਵਿਆਹ (Childhood and Marriage) – ਗੁਰੂ ਹਰਿਗੋਬਿੰਦ ਜੀ ਬਚਪਨ ਤੋਂ ਹੀ ਬੜੇ ਹੋਣਹਾਰ ਸਨ । ਆਪ ਨੂੰ ਪੰਜਾਬੀ, ਸੰਸਕ੍ਰਿਤ ਅਤੇ ਪ੍ਰਾਕ੍ਰਿਤ ਸਾਹਿਤ ਦਾ ਬੜਾ ਡੂੰਘਾ ਗਿਆਨ ਪ੍ਰਾਪਤ ਸੀ । ਬਾਬਾ ਬੁੱਢਾ ਜੀ ਨੇ ਆਪ ਜੀ ਨੂੰ ਨਾ ਸਿਰਫ ਧਾਰਮਿਕ ਸਿੱਖਿਆ ਹੀ ਦਿੱਤੀ ਸਗੋਂ ਘੋੜਸਵਾਰੀ ਅਤੇ ਸ਼ਸਤਰਾਂ ਦੀ ਵਰਤੋਂ ਕਰਨ ਵਿੱਚ ਨਿਪੁੰਨ ਬਣਾ ਦਿੱਤਾ । ਵਿਆਹ ਦੇ ਪਿੱਛੋਂ ਗੁਰੂ ਹਰਿਗੋਬਿੰਦ ਜੀ ਦੇ ਘਰ ਪੰਜ ਪੁੱਤਰਾਂ-ਬਾਬਾ ਗੁਰਦਿੱਤਾ ਜੀ, ਅਨੀ ਰਾਏ, ਸੂਰਜ ਮਲ, ਅਟੱਲ ਰਾਏ ਅਤੇ ਤੇਗ ਬਹਾਦਰ ਜੀ ਤੇ ਇੱਕ ਧੀ-ਬੀਬੀ ਵੀਰੋ ਨੇ ਜਨਮ ਲਿਆ ।

3. ਗੁਰਗੱਦੀ ਦੀ ਪ੍ਰਾਪਤੀ (Assumption of Guruship) – 1606 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਲਾਹੌਰ ਵਿਖੇ ਜਾਣ ਤੋਂ ਪਹਿਲਾਂ, ਜਿੱਥੇ ਉਨ੍ਹਾਂ ਨੇ ਆਪਣੀ ਸ਼ਹਾਦਤ ਦਿੱਤੀ ਸੀ, ਗੁਰੂ ਹਰਿਗੋਬਿੰਦ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਉਸ ਸਮੇਂ ਹਰਿਗੋਬਿੰਦ ਜੀ ਦੀ ਉਮਰ ਕੇਵਲ 11 ਵਰਿਆਂ ਦੀ ਸੀ । ਇਸ ਤਰ੍ਹਾਂ ਗੁਰੂ ਹਰਿਗੋਬਿੰਦ ਜੀ ਸਿੱਖਾਂ ਦੇ ਛੇਵੇਂ ਗੁਰੂ ਬਣੇ । ਉਹ 1606 ਈ. ਤੋਂ ਲੈ ਕੇ 1645 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ ।

4. ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ (New Policy of Guru Hargobind Ji.) – ਨੋਟ-ਇਸ ਭਾਗ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 2 ਦਾ ਉੱਤਰ ਵੇਖਣ ।

5. ਗੁਰੂ ਹਰਿਗੋਬਿੰਦ ਜੀ ਦੇ ਮੁਗ਼ਲਾਂ ਨਾਲ ਸੰਬੰਧ (Relations of Guru Hargobind Ji with the Mughals) – ਨੋਟ-ਇਸ ਭਾਗ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 3 ਦਾ ਉੱਤਰ ਵੇਖਣ ।

ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ‘ (New Policy of Guru Hargobind Ji)

ਪ੍ਰਸ਼ਨ 2.
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਕੀ ਪੜਚੋਲ ਕਰੋ । (Examine the New Policy of Guru Hergobind Ji.)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਬਾਰੇ ਤੁਸੀਂ ਕੀ ਜਾਣਦੇ ਹੋ ? ਇਸ ਦੀਆਂ ਮੁੱਖ ਵਿਸ਼ੇਸ਼ਤਾਈਆਂ ਅਤੇ ਇਸ ਦੇ ਸਿੱਖ ਧਰਮ ਵਿੱਚ ਰੂਪ ਬਦਲੀ ਸੰਬੰਧੀ ਮਹੱਤਵ ਦਾ ਵਰਣਨ ਕਰੋ । (What do you know about the New Policy of Guru Hargobind Ji ? Describe its features and significance towards the transformation of Sikhism.)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਬਾਰੇ ਤੁਸੀਂ ਕੀ ਜਾਣਦੇ ਹੋ ? ਇਸ ਦੀਆਂ ਪ੍ਰਮੁੱਖ ਵਿਸ਼ੇਸ਼ਤਾਈਆਂ ਦਾ ਵਰਣਨ ਕਰੋ । (What do you know about the New Policy of Guru Hargobind Ji ? Explain its main features.)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ‘ਤੇ ਇੱਕ ਆਲੋਚਨਾਤਮਕ ਲੇਖ ਲਿਖੋ । (Write a critical note on the New Policy of Guru Hargobind Ji.)
ਜਾਂ
ਉਨ੍ਹਾਂ ਹਾਲਤਾਂ ਦਾ ਵਰਣਨ ਕਰੋ ਜਿਨ੍ਹਾਂ ਕਰਕੇ ਗੁਰੂ ਹਰਿਗੋਬਿੰਦ ਜੀ ਨੂੰ ਨਵੀਂ ਨੀਤੀ ਅਪਣਾਉਣੀ ਪਈ । ਇਸ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਕੀ ਸਨ ?
(Describe the circumstances leading to the adoption of New Policy by Guru Hargobind Ji. What were the main features of this policy ?)
ਜਾਂ
ਮੀਰੀ ਤੇ ਪੀਰੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਵਰਣਨ ਕਰੋ । (Explain the main features of Miri and Piri.)
ਜਾਂ
ਮੀਰੀ ਅਤੇ ਪੀਰੀ ਤੋਂ ਤੁਹਾਡਾ ਕੀ ਭਾਵ ਹੈ ? ਨਵੀਂ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਵਰਣਨ ਕਰੋ । (What do you understand by Miri and Piri ? Explain its main features.)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਮੀਰੀ ਤੇ ਪੀਰੀ ਦੀ ਨੀਤੀ ‘ਤੇ ਚਰਚਾ ਕਰੋ । (Discuss the Policy of ‘Miri’ and ‘Piri’ of Guru Hargobind Ji.)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਦੀਆਂ ਕੀ ਵਿਸ਼ੇਸ਼ਤਾਵਾਂ ਸਨ ? (What were the features of New Policy of Guru Hargobind Ji ?)
ਜਾਂ
ਮੀਰੀ ਅਤੇ ਪੀਰੀ ਤੋਂ ਕੀ ਭਾਵ ਹੈ ? ਇਸ ਦੀਆਂ ਕੀ ਵਿਸ਼ੇਸ਼ਤਾਵਾਂ ਸਨ ? (What do you mean by Miri and Piri ? What were its features ?)
ਉੱਤਰ-
ਗੁਰੂ ਹਰਿਗੋਬਿੰਦ ਜੀ ਦੁਆਰਾ 1606 ਈ. ਵਿੱਚ ਗੁਰਗੱਦੀ ‘ਤੇ ਬੈਠਣ ਦੇ ਨਾਲ ਹੀ ਸਿੱਖ ਪੰਥ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਸੰਬੰਧ ਤਣਾਉਪੂਰਨ ਹੋ ਗਏ ਸਨ । ਅਜਿਹੇ ਹਾਲਾਤ ਵਿੱਚ ਗੁਰੂ ਹਰਿਗੋਬਿੰਦ ਜੀ ਨੇ ਇਹ ਸਿੱਟਾ ਕੱਢਿਆ ਕਿ ਉਨ੍ਹਾਂ ਨੂੰ ਆਪਣੇ ਧਰਮ ਦੀ ਰੱਖਿਆ ਖ਼ਾਤਰ ਸ਼ਸਤਰ ਧਾਰਨ ਕਰਨੇ ਪੈਣਗੇ । ਸਿੱਟੇ ਵਜੋਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਸੰਤ ਸਿਪਾਹੀ ਬਣਾਉਣ ਦੀ ਨਵੀਂ ਨੀਤੀ ਧਾਰਨ ਕੀਤੀ । ਇਸ ਨੀਤੀ ਨੂੰ ਅਪਣਾਉਣ ਦੇ ਮੁੱਖ ਕਾਰਨ ਇਸ ਤਰ੍ਹਾਂ ਸਨ-

1. ਮੁਗ਼ਲਾਂ ਦੀ ਧਾਰਮਿਕ ਨੀਤੀ ਵਿੱਚ ਤਬਦੀਲੀ (Change in the Religious Policy of the Mughals) – ਜਹਾਂਗੀਰ ਤੋਂ ਪਹਿਲਾਂ ਦੇ ਸ਼ਾਸਕਾਂ ਨਾਲ ਸਿੱਖਾਂ ਦੇ ਸੰਬੰਧ ਸੁਹਿਰਦ ਸਨ । ਬਾਬਰ ਨੇ ਗੁਰੂ ਨਾਨਕ ਦੇਵ ਜੀ ਪ੍ਰਤੀ ਸਨਮਾਨ ਪ੍ਰਗਟ ਕੀਤਾ ਸੀ । ਹੁਮਾਯੂੰ ਨੇ ਰਾਜਗੱਦੀ ਦੀ ਮੁੜ ਪ੍ਰਾਪਤੀ ਲਈ ਗੁਰੂ ਅੰਗਦ ਦੇਵ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ | ਮੁਗ਼ਲ ਬਾਦਸ਼ਾਹ ਅਕਬਰ ਨੇ ਗੁਰੂ ਅਮਰਦਾਸ ਜੀ ਦੇ ਸਮੇਂ ਆਪ ਗੋਇੰਦਵਾਲ ਸਾਹਿਬ ਵਿਖੇ ਆ ਕੇ ਲੰਗਰ ਛਕਿਆ ਸੀ । ਉਸ ਨੇ ਗੁਰੂ ਰਾਮਦਾਸ ਜੀ ਨੂੰ 500 ਬੀਘੇ ਜ਼ਮੀਨ ਦਾਨ ਵਿੱਚ ਦਿੱਤੀ ਅਤੇ ਪੰਜਾਬ ਦੇ ਕਿਸਾਨਾਂ ਦਾ ਇੱਕ ਸਾਲ ਲਈ ਲਗਾਨ ਵੀ ਮੁਆਫ਼ ਕਰ ਦਿੱਤਾ ਸੀ | ਪਰ 1605 ਈ. ਵਿੱਚ ਬਣਿਆ ਬਾਦਸ਼ਾਹ, ਜਹਾਂਗੀਰ ਬਹੁਤ ਕੱਟੜ ਸੁੰਨੀ ਮੁਸਲਮਾਨ ਸੀ । ਉਹ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਪ੍ਰਫੁੱਲਿਤ ਹੁੰਦੇ ਨਹੀਂ ਵੇਖ ਸਕਦਾ ਸੀ । ਇਸ ਤਰ੍ਹਾਂ ਇਸ ਬਦਲੇ ਹੋਏ ਹਾਲਾਤ ਵਿੱਚ ਗੁਰੂ ਸਾਹਿਬ ਨੂੰ ਵੀ ਨਵੀਂ ਨੀਤੀ ਅਪਣਾਉਣੀ ਪਈ ।

2. ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ (Martyrdom of Guru Arjan Dev Ji) – ਜਹਾਂਗੀਰ ਲਈ ਸਿੱਖਾਂ ਦੀ ਵੱਧ ਰਹੀ ਲੋਕਪ੍ਰਿਯਤਾ ਅਸਹਿ ਸੀ । ਸਿੱਖ ਲਹਿਰ ਨੂੰ ਕੁਚਲਣ ਲਈ ਉਸ ਨੇ 1606 ਈ. ਵਿੱਚ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ । ਗੁਰੂ ਸਾਹਿਬ ਦੀ ਇਸ ਸ਼ਹਾਦਤ ਨੇ ਸਿੱਖਾਂ ਨੂੰ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਜੇ ਉਹ ਜਿਊਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸ਼ਸਤਰਧਾਰੀ ਹੋ ਕੇ ਮੁਗ਼ਲਾਂ ਨਾਲ ਟੱਕਰ ਲੈਣੀ ਪਵੇਗੀ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਗੁਰੂ ਹਰਿਗੋਬਿੰਦ ਜੀ ਦੁਆਰਾ ਨਵੀਂ ਨੀਤੀ ਅਪਣਾਉਣ ਲਈ ਕਾਫ਼ੀ ਹੱਦ ਤਕ ਜ਼ਿੰਮੇਵਾਰ ਸੀ ।

3. ਗੁਰੂ ਅਰਜਨ ਦੇਵ ਜੀ ਦਾ ਆਖ਼ਰੀ ਸੁਨੇਹਾ (Last Message of Guru Arjan Dev Ji) – ਗੁਰੂ ਅਰਜਨ ਦੇਵ ਜੀ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਆਪਣੇ ਪੁੱਤਰ ਹਰਿਗੋਬਿੰਦ ਜੀ ਲਈ ਇਹ ਸੁਨੇਹਾ ਭੇਜਿਆ, ਉਸ ਨੂੰ ਪੂਰੀ ਤਰ੍ਹਾਂ ਸ਼ਸਤਰਾਂ ਨਾਲ ਸੁਸ਼ੋਭਤ ਹੋ ਕੇ ਗੱਦੀ ‘ਤੇ ਬੈਠਣਾ ਚਾਹੀਦਾ ਹੈ ਅਤੇ ਆਪਣੀ ਪੂਰੀ ਯੋਗਤਾ ਅਨੁਸਾਰ ਸੈਨਾ ਰੱਖਣੀ ਚਾਹੀਦੀ ਹੈ । ਇਸ ਤਰ੍ਹਾਂ ਗੁਰੂ ਸਾਹਿਬ ਦੇ ਇਨ੍ਹਾਂ ਸ਼ਬਦਾਂ ਨੂੰ ਵਿਹਾਰਿਕ ਰੂਪ ਦੇਣ ਦਾ ਗੁਰੂ ਹਰਿਗੋਬਿੰਦ ਜੀ ਨੇ ਨਿਸ਼ਚਾ ਕੀਤਾ ।

ਨਵੀਂ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ (Main Features of the New Policy)

1. ਮੀਰੀ ਅਤੇ ਪੀਰੀ ਤਲਵਾਰਾਂ ਧਾਰਨ ਕਰਨੀਆਂ (Wearing of Miri and Piri Swords) – ਗੁਰੂ ਹਰਿਗੋਬਿੰਦ ਜੀ ਨੇ ਗੁਰਗੱਦੀ ਉੱਤੇ ਬੈਠਣ ਸਮੇਂ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ । ਮੀਰੀ ਤਲਵਾਰ ਦੁਨਿਆਵੀ ਸੱਤਾ ਦੀ ਪ੍ਰਤੀਕ ਸੀ ਅਤੇ ਪੀਰੀ ਤਲਵਾਰ ਧਾਰਮਿਕ ਅਗਵਾਈ ਦੀ ਪ੍ਰਤੀਕ ਸੀ । ਗੁਰੂ ਹਰਿਗੋਬਿੰਦ ਜੀ ਨੇ ਇੱਕ ਪਾਸੇ ਸਿੱਖਾਂ ਨੂੰ ਸਤਿਨਾਮ ਦਾ ਜਾਪ ਕਰਨ ਅਤੇ ਦੂਜੇ ਪਾਸੇ ਆਪਣੀ ਰੱਖਿਆ ਲਈ ਹਥਿਆਰ ਧਾਰਨ ਕਰਨ ਦਾ ਸੰਦੇਸ਼ ਦਿੱਤਾ । ਇਸ ਤਰ੍ਹਾਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਸੰਤ ਸਿਪਾਹੀ ਬਣਾ ਦਿੱਤਾ । ਗੁਰੂ ਹਰਿਗੋਬਿੰਦ ਜੀ ਦੁਆਰਾ ਅਪਣਾਈ ਗਈ ਇਸ ਨੀਤੀ ਦਾ ਸਿੱਖ ਇਤਿਹਾਸ ‘ਤੇ ਬੜਾ ਡੂੰਘਾ ਪ੍ਰਭਾਵ ਪਿਆ ।

2. ਸੈਨਾ ਦਾ ਸੰਗਠਨ (Organisation of Army) – ਗੁਰੂ ਹਰਿਗੋਬਿੰਦ ਜੀ ਦੁਆਰਾ ਸਿੱਖ ਪੰਥ ਦੀ ਰੱਖਿਆ ਲਈ ਸੈਨਾ ਦਾ ਸੰਗਠਨ ਕਰਨ ਦਾ ਨਿਰਣਾ ਕੀਤਾ ਗਿਆ | ਉਨ੍ਹਾਂ ਨੇ ਸਿੱਖਾਂ ਨੂੰ ਇਹ ਆਦੇਸ਼ ਦਿੱਤਾ ਕਿ ਉਹ ਗੁਰੂ ਸਾਹਿਬ ਦੀ ਫ਼ੌਜ ਵਿੱਚ ਭਰਤੀ ਹੋਣ । ਸਿੱਟੇ ਵਜੋਂ 500 ਯੋਧੇ ਆਪ ਜੀ ਦੀ ਸੈਨਾ ਵਿੱਚ ਭਰਤੀ ਹੋਏ । ਇਨ੍ਹਾਂ ਸੈਨਿਕਾਂ ਨੂੰ ਸੌ-ਸੌ ਦੇ ਪੰਜ ਜੱਥਿਆਂ ਵਿੱਚ ਵੰਡਿਆ ਗਿਆ । ਹਰੇਕ ਜੱਥਾ ਇੱਕ ਜੱਥੇਦਾਰ ਦੇ ਅਧੀਨ ਰੱਖਿਆ ਗਿਆ ਸੀ । ਇਨ੍ਹਾਂ ਤੋਂ ਇਲਾਵਾ ਗੁਰੂ ਸਾਹਿਬ ਨੇ 52 ਅੰਗ ਰੱਖਿਅਕ ਵੀ ਭਰਤੀ ਕੀਤੇ ਹੌਲੀ-ਹੌਲੀ ਗੁਰੂ ਸਹਿਬ ਦੀ ਫ਼ੌਜ ਦੀ ਗਿਣਤੀ ਵੱਧ ਕੇ 2500 ਹੋ ਗਈ । ਗੁਰੂ ਜੀ ਦੀ ਫ਼ੌਜ ਵਿੱਚ ਪਠਾਣਾਂ ਦੀ ਇੱਕ ਵੱਖਰੀ ਪਲਟਨ ਬਣਾਈ ਗਈ । ਇਸ ਦਾ ਸੈਨਾਪਤੀ ਪੈਂਦਾ ਖਾਂ ਨੂੰ ਨਿਯੁਕਤ ਕੀਤਾ ਗਿਆ ।

3. ਸ਼ਸਤਰ ਅਤੇ ਘੋੜੇ ਇਕੱਠੇ ਕਰਨੇ (Collection of Arms and Horses) – ਗੁਰੂ ਹਰਗੋਬਿੰਦ ਜੀ ਨੇ ਮਸੰਦਾਂ ਨੂੰ ਇਹ ਨਿਰਦੇਸ਼ ਦਿੱਤਾ ਕਿ ਉਹ ਸਿੱਖਾਂ ਤੋਂ ਮਾਇਆ ਦੀ ਬਜਾਏ ਸ਼ਸਤਰ ਅਤੇ ਘੋੜੇ ਇਕੱਠੇ ਕਰਨ । ਸਿੱਖਾਂ ਨੂੰ ਵੀ ਕਿਹਾ ਗਿਆ ਕਿ ਉਹ ਮਸੰਦਾਂ ਨੂੰ ਸ਼ਸਤਰ ਅਤੇ ਘੋੜੇ ਭੇਟ ਕਰਨ । ਗੁਰੂ ਜੀ ਦੇ ਇਸ ਹੁਕਮ ਦਾ ਮਸੰਦਾਂ ਅਤੇ ਸਿੱਖਾਂ ਦੁਆਰਾ ਬੜੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ । ਸਿੱਟੇ ਵਜੋਂ ਗੁਰੂ ਜੀ ਦੀ ਸੈਨਿਕ ਸ਼ਕਤੀ ਵਧੇਰੇ ਮਜ਼ਬੂਤ ਹੋ ਗਈ ।

4. ਅਕਾਲ ਤਖ਼ਤ ਸਾਹਿਬ ਦੀ ਉਸਾਰੀ (Construction of Akal Takhat Sahib) – ਗੁਰੂ ਹਰਿਗੋਬਿੰਦ ਜੀ ਦੁਆਰਾ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਉਨ੍ਹਾਂ ਦੀ ਨਵੀਂ ਨੀਤੀ ਦਾ ਹੀ ਮਹੱਤਵਪੂਰਨ ਹਿੱਸਾ ਸੀ | ਅਕਾਲ ਤਖ਼ਤ ਸਾਹਿਬ ਦੀ ਉਸਾਰੀ ਗੁਰੂ ਹਰਿਗੋਬਿੰਦ ਜੀ ਨੇ ਹਰਿਮੰਦਰ ਸਾਹਿਬ ਦੇ ਸਾਹਮਣੇ ਕਰਵਾਈ ਸੀ । ਇਸ ਦੇ ਅੰਦਰ ਇੱਕ 12 ਫੁੱਟ ਉੱਚੇ ਥੜੇ ਦਾ ਨਿਰਮਾਣ ਕੀਤਾ ਗਿਆ ਜੋ ਇੱਕ ਤਖ਼ਤ ਸਮਾਨ ਸੀ । ਇਸ ਤਖ਼ਤ ‘ਤੇ ਬੈਠ ਕੇ ਗੁਰੂ ਹਰਿਗੋਬਿੰਦ ਜੀ ਸਿੱਖਾਂ ਨੂੰ ਸੈਨਿਕ ਸਿੱਖਿਆ ਦਿੰਦੇ, ਉਨ੍ਹਾਂ ਦੇ ਸੈਨਿਕ ਕਰਤਬ ਦੇਖਦੇ, ਮਸੰਦਾਂ ਤੋਂ ਘੋੜੇ ਅਤੇ ਸ਼ਸਤਰ ਪ੍ਰਵਾਨ ਕਰਦੇ, ਢਾਡੀ ਵੀਰ-ਰਸੀ ਵਾਰਾਂ ਸੁਣਾਉਂਦੇ ਅਤੇ ਸਿੱਖਾਂ ਦੇ ਆਪਸੀ ਝਗੜਿਆਂ ਨੂੰ ਵੀ ਨਜਿੱਠਦੇ ਸਨ ।

ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਖ਼ਸ਼ੀ ਅਨੁਸਾਰ,
“ਅਕਾਲ ਤਖ਼ਤ ਸਿੱਖਾਂ ਦੀ ਸਭ ਤੋਂ ਪਵਿੱਤਰ ਸੰਸਥਾ ਹੈ । ਇਸ ਨੇ ਸਿੱਖ ਸਮੁਦਾਇ ਦੇ ਸਮਾਜਿਕ-ਰਾਜਨੀਤਿਕ ਪਰਿਵਰਤਨ ਵਿੱਚ ਇਤਿਹਾਸਿਕ ਭੂਮਿਕਾ ਨਿਭਾਈ ।”1

5. ਰਾਸਜੀ ਚਿੰਨ੍ਹਾਂ ਨੂੰ ਅਪਣਾਉਣਾ (Adoption of Royal Symbols) – ਗੁਰੂ ਹਰਿਗੋਬਿੰਦ ਜੀ ਨਵੀਂ ਨੀਤੀ ‘ਤੇ ਚਲਦੇ ਹੋਏ ਰਾਜਸੀ ਠਾਠ-ਬਾਠ ਨਾਲ ਰਹਿਣ ਲੱਗੇ । ਉਨ੍ਹਾਂ ਨੇ ਹੁਣ ਸੇਲੀ (ਉੱਨ ਦੀ ਮਾਲਾ) ਦੀ ਥਾਂ ਕਮਰ ਵਿੱਚ ਦੋ ਤਲਵਾਰਾਂ ਲਟਕਾਈਆਂ । ਇੱਕ ਸ਼ਾਨਦਾਰ ਦਰਬਾਰ ਦੀ ਸਥਾਪਨਾ ਕੀਤੀ ਗਈ । ਉਨ੍ਹਾਂ ਨੇ ਹੁਣ ਰਾਜਿਆਂ ਵਾਂਗ ਦਸਤਾਰ ਉੱਪਰ ਕਲਗੀ ਸਜਾਉਣੀ ਸ਼ੁਰੂ ਕਰ ਦਿੱਤੀ । ਉਨ੍ਹਾਂ ਨੇ ‘ਸੱਚਾ ਪਾਤਸ਼ਾਹ ਦੀ ਉਪਾਧੀ ਵੀ ਧਾਰਨ ਕੀਤੀ । ਗੁਰੂ ਹਰਿਗੋਬਿੰਦ ਜੀ ਹੁਣ ਕੀਮਤੀ ਕੱਪੜੇ ਪਹਿਨਦੇ ਸਨ ਅਤੇ ਆਪਣੇ ਅੰਗ ਰੱਖਿਅਕਾਂ ਨਾਲ ਚਲਦੇ ਸਨ ।

6. ਅੰਮ੍ਰਿਤਸਰ ਦੀ ਕਿਲ੍ਹੇਬੰਦੀ (Fortification of Amritsar) – ਅੰਮ੍ਰਿਤਸਰ ਨਾ ਸਿਰਫ਼ ਸਿੱਖਾਂ ਦਾ ਸਭ ਤੋਂ ਵੱਧ ਪਵਿੱਤਰ ਧਾਰਮਿਕ ਸਥਾਨ ਹੀ ਸੀ ਸਗੋਂ ਇਹ ਉਨ੍ਹਾਂ ਦਾ ਪ੍ਰਸਿੱਧ ਸੈਨਿਕ ਸਿਖਲਾਈ ਕੇਂਦਰ ਵੀ ਸੀ । ਇਸ ਲਈ
PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ 1
ਗੁਰੂ ਹਰਿਗੋਬਿੰਦ ਜੀ ਨੇ ਇਸ ਮਹੱਤਵਪੂਰਨ ਸਥਾਨ ਦੀ ਸੁਰੱਖਿਆ ਲਈ ਅੰਮ੍ਰਿਤਸਰ ਸ਼ਹਿਰ ਦੇ ਚਾਰੇ ਪਾਸੇ ਇੱਕ ਦੀਵਾਰ ਬਣਵਾ ਦਿੱਤੀ । ਇਸ ਤੋਂ ਇਲਾਵਾ ਇੱਥੇ ਇੱਕ ਕਿਲ੍ਹੇ ਦੀ ਉਸਾਰੀ ਵੀ ਕਰਵਾਈ ਗਈ ਜਿਸ ਦਾ ਨਾਂ ਲੋਹਗੜ੍ਹ ਰੱਖਿਆ। ਗਿਆ |

7. ਗੁਰੁ ਜੀ ਦੇ ਰੋਜ਼ਾਨਾ ਜੀਵਨ ਵਿੱਚ ਤਬਦੀਲੀ (Changes in the daily life of the Guru) – ਆਪਣੀ ਨਵੀਂ ਨੀਤੀ ਦੇ ਕਾਰਨ ਗੁਰੂ ਹਰਿਗੋਬਿੰਦ ਜੀ ਦੇ ਰੋਜ਼ਾਨਾ ਜੀਵਨ ਵਿੱਚ ਵੀ ਕਈ ਤਬਦੀਲੀਆਂ ਆ ਗਈਆਂ ਸਨ । ਉਨ੍ਹਾਂ ਨੇ ਆਪਣੇ ਦਰਬਾਰ ਵਿੱਚ ਅਬਦੁੱਲਾ ਅਤੇ ਨੱਥਾ ਮਲ ਨੂੰ ਵੀਰ ਰਸੀ ਵਾਰਾਂ ਗਾਉਣ ਲਈ ਭਰਤੀ ਕੀਤਾ । ਇੱਕ ਵਿਸ਼ੇਸ਼ ਸੰਗੀਤ ਮੰਡਲੀ ਵੀ ਕਾਇਮ ਕੀਤੀ ਗਈ ਜੋ ਰਾਤ ਨੂੰ ਉੱਚੀ ਆਵਾਜ਼ ਵਿੱਚ ਜੋਸ਼ੀਲੇ ਸ਼ਬਦ ਗਾਉਂਦੀ ਹੋਈ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਕਰਦੀ ਸੀ । ਗੁਰੂ ਸਾਹਿਬ ਨੇ ਆਪਣੇ ਜੀਵਨ ਵਿੱਚ ਇਹ ਤਬਦੀਲੀਆਂ ਸਿਰਫ਼ ਸਿੱਖਾਂ ਵਿੱਚ ਬਹਾਦਰੀ ਦਾ ਜ਼ਜਬਾ ਪੈਦਾ ਕਰਨ ਲਈ ਕੀਤੀਆਂ ਸਨ ।

ਨਵੀਂ ਨੀਤੀ ਦੀ ਪੜਚੋਲ (Critical Estimate of the New Policy)

ਜਦੋਂ ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਅਪਣਾਈ ਤਾਂ ਇਸ ਨੀਤੀ ਨੇ ਕਈ ਸ਼ੰਕੇ ਪੈਦਾ ਕਰ ਦਿੱਤੇ । ਅਸਲ ਵਿੱਚ ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਦੀ ਗਲਤ ਪੜਚੋਲ ਕੀਤੀ ਗਈ ਹੈ । ਗੁਰੂ ਸਾਹਿਬ ਨੇ ਪੁਰਾਣੀ ਸਿੱਖ ਮਰਯਾਦਾ ਦਾ ਤਿਆਗ ਨਹੀਂ ਸੀ ਕੀਤਾ । ਉਨ੍ਹਾਂ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਪੰਜਾਬ ਦੀਆਂ ਵੱਖ-ਵੱਖ ਥਾਂਵਾਂ ਵਿੱਚ ਆਪਣੇ ਪ੍ਰਚਾਰਕ ਭੇਜੇ । ਜੇ ਗੁਰੂ ਸਾਹਿਬ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਕੁਝ ਤਬਦੀਲੀਆਂ ਕੀਤੀਆਂ ਤਾਂ ਉਸ ਦਾ ਉਦੇਸ਼ ਸਿਰਫ਼ ਸਿੱਖਾਂ ਵਿੱਚ ਇੱਕ ਨਵਾਂ ਜੋਸ਼ ਪੈਦਾ ਕਰਨਾ ਸੀ । ਸਮੇਂ ਦੇ ਨਾਲ-ਨਾਲ ਗੁਰੂ ਸਾਹਿਬ ਦੇ ਸਿੱਖਾਂ ਨੂੰ ਨਵੀਂ ਨੀਤੀ ਬਾਰੇ ਪੈਦਾ ਹੋਏ ਸ਼ੰਕੇ ਦੂਰ ਹੋਣੇ ਸ਼ੁਰੂ ਹੋ ਗਏ ਸਨ । ਭਾਈ ਗੁਰਦਾਸ ਜੀ ਗੁਰੂ ਹਰਿਗੋਬਿੰਦ ਸਾਹਿਬ ਦੀ ਨਵੀਂ ਨੀਤੀ ਦੀ ਸ਼ਲਾਘਾ ਕਰਦੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਜਿਵੇਂ ਮਣੀ ਪ੍ਰਾਪਤ ਕਰਨ ਲਈ ਸੱਪ ਨੂੰ ਮਾਰਨਾ ਜ਼ਰੂਰੀ ਹੈ । ਕਸਰੀ ਲੈਣ ਲਈ ਹਿਰਨ ਨੂੰ ਮਾਰਨਾ ਪੈਂਦਾ ਹੈ ।

ਗਰੀ ਪ੍ਰਾਪਤ ਕਰਨ ਲਈ ਨਾਰੀਅਲ ਨੂੰ ਭੰਨਣਾ ਪੈਂਦਾ ਹੈ। ਬਾਗ਼ ਦੀ ਸੁਰੱਖਿਆ ਲਈ ਕੰਡਿਆਲੀ ਵਾੜ ਦੀ ਲੋੜ ਹੁੰਦੀ ਹੈ । ਠੀਕ ਉਸੇ ਤਰ੍ਹਾਂ ਗੁਰੂ ਨਾਨਕ ਸਾਹਿਬ ਦੁਆਰਾ ਸਥਾਪਿਤ ਸਿੱਖ ਪੰਥ ਦੀ ਸੁਰੱਖਿਆ ਲਈ ਹੁਣ ਗੁਰੂ ਸਾਹਿਬ ਦੁਆਰਾ ਨਵੀਂ ਨੀਤੀ ਨੂੰ ਅਪਣਾਉਣਾ ਬਹੁਤ ਜ਼ਰੂਰੀ ਸੀ। ਅਸਲ ਵਿੱਚ ਗੁਰੂ ਹਰਗੋਬਿੰਦ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਹੀ ਅਮਲੀ ਰੂਪ ਦਿੱਤਾ ਸੀ । ਪ੍ਰਸਿੱਧ ਇਤਿਹਾਸਕਾਰ ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਖ਼ਸ਼ੀ ਦੇ ਸ਼ਬਦਾਂ ਵਿੱਚ,
“ਭਾਵੇਂ ਬਾਹਰੀ ਤੌਰ ‘ਤੇ ਅਜਿਹਾ ਲਗਦਾ ਸੀ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਅਲੱਗ ਰਸਤਾ ਅਪਣਾਇਆ, ਪਰ ਇਹ ਮੁੱਖ ਤੌਰ ‘ਤੇ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ’ ਤੇ ਹੀ ਆਧਾਰਿਤ ਸੀ ।” 1

ਨਵੀਂ ਨੀਤੀ ਦੀ ਮਹੱਤਤਾ (Importance of the New Policy)

ਗੁਰੂ ਹਰਿਗੋਬਿੰਦ ਜੀ ਦੁਆਰਾ ਅਪਣਾਈ ਗਈ ਨੀਵੀਂ ਨੀਤੀ ਦੇ ਮਹੱਤਵਪੂਰਨ ਸਿੱਟੇ ਨਿਕਲੇ । ਸਿੱਖ ਹੁਣ ਸੰਤ ਸਿਪਾਹੀ ਬਣ ਗਏ । ਉਹ ਪਰਮਾਤਮਾ ਦੀ ਭਗਤੀ ਦੇ ਨਾਲ-ਨਾਲ ਸ਼ਸਤਰਾਂ ਦੀ ਵਰਤੋਂ ਵੀ ਕਰਨ ਲੱਗ ਪਏ । ਇਸ ਨੀਤੀ ਦੀ ਅਣਹੋਂਦ ਵਿੱਚ ਸਿੱਖਾਂ ਦਾ ਪਵਿੱਤਰ ਭਾਈਚਾਰਾ ਖ਼ਤਮ ਹੋ ਗਿਆ ਹੁੰਦਾ ਅਤੇ ਜਾਂ ਫਿਰ ਉਹ ਫ਼ਕੀਰਾਂ ਅਤੇ ਸੰਤਾਂ ਦੀ ਇੱਕ ਜਮਾਤ ਬਣ ਕੇ ਰਹਿ ਜਾਂਦਾ । ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਸਦਕਾ ਪੰਜਾਬ ਦੇ ਜੱਟ ਵੱਡੀ ਗਿਣਤੀ ਵਿੱਚ ਸਿੱਖ ਪੰਥ ਵਿੱਚ ਸ਼ਾਮਲ ਹੋ ਗਏ । ਇਸ ਨਵੀਂ ਨੀਤੀ ਕਾਰਨ ਸਿੱਖਾਂ ਅਤੇ ਮੁਗ਼ਲਾਂ ਦੇ ਸੰਬੰਧਾਂ ਵਿਚਾਲੇ ਆਪਸੀ ਪਾੜਾ ਹੋਰ ਵੱਧ ਗਿਆ । ਸ਼ਾਹਜਹਾਂ ਦੇ ਸਮੇਂ ਗੁਰੂ ਸਾਹਿਬ ਨੂੰ ਮੁਗ਼ਲਾਂ ਨਾਲ ਚਾਰ ਯੁੱਧ ਲੜਨੇ ਪਏ । ਇਨ੍ਹਾਂ ਵਿੱਚ ਸਿੱਖਾਂ ਦੀ ਜਿੱਤ ਨਾਲ ਮੁਗ਼ਲ ਸਾਮਰਾਜ ਦੇ ਗੌਰਵ ਨੂੰ ਭਾਰੀ ਸੱਟ ਵੱਜੀ । ਅੰਤ ਵਿੱਚ ਅਸੀਂ ਕੇ. ਐੱਸ. ਦੁੱਗਲ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,

“ਗੁਰੂ ਹਰਿਗੋਬਿੰਦ ਜੀ ਦਾ ਸਭ ਤੋਂ ਮਹਾਨ ਯੋਗਦਾਨ ਸਿੱਖਾਂ ਦੇ ਜੀਵਨ ਮਾਰਗ ਨੂੰ ਇੱਕ ਨਵੀਂ ਦਿਸ਼ਾ ਦੇਣਾ ਸੀ । ਉਸ ਨੇ ਸੰਤਾਂ ਨੂੰ ਸਿਪਾਹੀ ਬਣਾ ਦਿੱਤਾ ਪਰ ਆਪ ਪਰਮਾਤਮਾ ਦੇ ਭਗਤ ਰਹੇ ।” 1

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਗੁਰੂ ਹਰਿਗੋਬਿੰਦ ਜੀ ਦੇ ਮੁਗਲਾਂ ਨਾਲ ਸੰਬੰਧ (Guru Hargobind Ji’s Relations with the Mughals)

ਪ੍ਰਸ਼ਨ 3.
ਗੁਰੂ ਹਰਿਗੋਬਿੰਦ ਜੀ ਦੇ ਜਹਾਂਗੀਰ ਅਤੇ ਸ਼ਾਹਜਹਾਂ ਨਾਲ ਸੰਬੰਧਾਂ ਦਾ ਸੰਖੇਪ ਵੇਰਵਾ ਦਿਓ । (Describe briefly the relationship of Guru Hargobind Ji with Jahangir and Shah Jahan.)
ਜਾਂ
ਗੁਰੂ ਹਰਿਗੋਬਿੰਦ ਜੀ ਤੇ ਮੁਗਲ ਸਰਕਾਰ ਦੇ ਸੰਬੰਧਾਂ ਉੱਤੇ ਵਿਸਥਾਰਮਈ ਲੇਖ ਲਿਖੋ । (Write a detailed note on relations between Guru Hargobind Ji and the Mughals.)
ਜਾਂ
ਗੁਰੂ ਹਰਿਗੋਬਿੰਦ ਜੀ ਦੇ ਮੁਗ਼ਲਾਂ ਨਾਲ ਸੰਬੰਧਾਂ ਦੀ ਚਰਚਾ ਕਰੋ । (Examine the relations of Guru Hargobind Ji with the Mughals.)
ਉੱਤਰ-
ਗੁਰੂ ਹਰਿਗੋਬਿੰਦ ਜੀ 1606 ਈ. ਤੋਂ 1645 ਈ. ਤਕ ਗੁਰਗੱਦੀ ‘ਤੇ ਰਹੇ । ਉਨ੍ਹਾਂ ਦੇ ਗੁਰਿਆਈ ਕਾਲ ਦੇ ਦੌਰਾਨ ਉਨ੍ਹਾਂ ਦੇ ਮੁਗਲਾਂ ਨਾਲ ਸੰਬੰਧਾਂ ਨੂੰ ਦੋ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ-

ਪਹਿਲਾ ਕਾਲ 1606-27 ਈ. (First Period 1606-27 A.D.)

1.ਗੁਰੂ ਹਰਿਗੋਬਿੰਦ ਜੀ ਗਵਾਲੀਅਰ ਵਿਖੇ ਕੈਦ (Imprisonment of Guru Hargobind Ji at Gwalior) – ਗੁਰੂ ਹਰਿਗੋਬਿੰਦ ਜੀ ਦੇ ਗੁਰਗੱਦੀ ‘ਤੇ ਬੈਠਣ ਤੋਂ ਕੁਝ ਸਮੇਂ ਬਾਅਦ ਹੀ ਉਹ ਮੁਗ਼ਲ ਬਾਦਸ਼ਾਹ ਜਹਾਂਗੀਰ ਦੁਆਰਾ ਕੈਦੀ ਬਣਾ ਕੇ ਗਵਾਲੀਅਰ ਦੇ ਕਿਲ੍ਹੇ ਵਿੱਚ ਭੇਜ ਦਿੱਤੇ ਗਏ । ਗੁਰੂ ਹਰਿਗੋਬਿੰਦ ਜੀ ਨੂੰ ਕੈਦੀ ਕਿਉਂ ਬਣਾਇਆ ਗਿਆ ? ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਕੁਝ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਇਸ ਲਈ ਚੰਦੁ ਸ਼ਾਹ ਦੀ ਸਾਜ਼ਸ਼ ਜ਼ਿੰਮੇਵਾਰ ਸੀ । ਗੁਰੂ ਜੀ ਦੁਆਰਾ ਉਸ ਦੀ ਪੁੱਤਰੀ ਨਾਲ ਵਿਆਹ ਕਰਨ ਦਾ ਇਨਕਾਰ ਕਰਨ ‘ਤੇ ਉਸ ਨੇ ਜਹਾਂਗੀਰ ਨੂੰ ਗੁਰੂ ਸਾਹਿਬ ਦੇ ਵਿਰੁੱਧ ਭੜਕਾਇਆ । ਸਿੱਟੇ ਵਜੋਂ ਜਹਾਂਗੀਰ ਨੇ ਉਨ੍ਹਾਂ ਨੂੰ ਕੈਦ ਕਰ . ਲਿਆ । ਦੂਜੇ ਪਾਸੇ ਜ਼ਿਆਦਾਤਰ ਇਤਿਹਾਸਕਾਰ ਇਸ ਮਤ ਨਾਲ ਸਹਿਮਤ ਹਨ ਕਿ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਉਨ੍ਹਾਂ ਦੁਆਰਾ ਅਪਣਾਈ ਗਈ ਨਵੀਂ ਨੀਤੀ ਕਾਰਨ ਕੈਦੀ ਬਣਾਇਆ । ਇਸ ਨੀਤੀ ਦੇ ਉਸ ਦੇ ਮਨ ਵਿੱਚ | ਅਨੇਕਾਂ ਸ਼ੰਕੇ ਪੈਦਾ ਹੋ ਗਏ ਸਨ । ਗੁਰੁ ਸਾਹਿਬ ਦੇ ਵਿਰੋਧੀਆਂ ਨੇ ਵੀ ਜਹਾਂਗੀਰ ਦੇ ਕੰਨ ਭਰੇ ਕਿ ਗੁਰੂ ਜੀ ਵਿਦਰੋਹ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ ।

2. ਕੈਦ ਦੀ ਮਿਆਦ (fferiod of Imprisonment) – ਇਸ ਸੰਬੰਧ ਵਿੱਚ ਇਤਿਹਾਸਕਾਰਾਂ ਵਿੱਚ ਮਤਭੇਦ ਹੈ ਕਿ ਗੁਰੂ ਹਰਿਗੋਬਿੰਦ ਜੀ ਗਵਾਲੀਅਰ ਦੇ ਕਿਲੇ ਵਿੱਚ ਕਿੰਨਾ ਸਮਾਂ ਕੈਦ ਰਹੇ । ਦਾਬਿਸਤਾਨ-ਏ-ਮਜ਼ਾਹਿਬ ਦੇ ਲੇਖਕ ਅਨੁਸਾਰ ਗੁਰੂ ਸਾਹਿਬ 12 ਸਾਲ ਕੈਦ ਰਹੇ । ਡਾਕਟਰ ਇੰਦੂ ਭੂਸ਼ਨ ਬੈਨਰਜੀ ਇਹ ਸਮਾਂ ਪੰਜ ਸਾਲ, ਤੇਜਾ ਸਿੰਘ ਅਤੇ ਗੰਡਾ ਸਿੰਘ ਇਹ ਸਮਾਂ ਦੋ ਸਾਲ ਅਤੇ ਸਿੱਖ ਸਾਖੀਕਾਰ ਇਹ ਸਮਾਂ ਚਾਲੀ ਦਿਨ ਦੱਸਦੇ ਹਨ ਵਧੇਰੇ ਇਤਿਹਾਸਕਾਰਾਂ ਦਾ ਕਹਿਣਾ ਹੈ ਕਿ ਗੁਰੂ ਸਾਹਿਬ 1606 ਈ. ਤੋਂ 1608 ਈ. ਤਕ ਦੋ ਸਾਲ ਗਵਾਲੀਅਰ ਵਿਖੇ ਕੈਦ ਰਹੇ ।

3. ਗੁਰੂ ਹਰਿਗੋਬਿੰਦ ਜੀ ਦੀ ਰਿਹਾਈ (Release of the Guru Hargobind Ji) – ਗੁਰੂ ਹਰਿਗੋਬਿੰਦ ਜੀ ਦੀ ਰਿਹਾਈ ਬਾਰੇ ਵੀ ਇਤਿਹਾਸਕਾਰਾਂ ਨੇ ਕਈ ਮਤ ਪ੍ਰਗਟ ਕੀਤੇ ਹਨ । ਸਿੱਖ ਸਾਖੀਕਾਰਾਂ ਦਾ ਕਹਿਣਾ ਹੈ ਕਿ ਗੁਰੂ ਜੀ ਨੂੰ ਕੈਦ ਕਰਨ ਤੋਂ ਬਾਅਦ ਜਹਾਂਗੀਰ ਬੜਾ ਬੇਚੈਨ ਰਹਿਣ ਲੱਗ ਪਿਆ ਸੀ । ਭਾਈ ਜੇਠਾ ਜੀ ਨੇ ਜਹਾਂਗੀਰ ਨੂੰ ਬਿਲਕੁਲ ਠੀਕ ਕਰ ਦਿੱਤਾ | ਉਨ੍ਹਾਂ ਦੀ ਬੇਨਤੀ ‘ਤੇ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਰਿਹਾਅ ਕਰ ਦਿੱਤਾ । ਕੁਝ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਜਹਾਂਗੀਰ ਨੇ ਇਹ ਫ਼ੈਸਲਾ ਸੂਫ਼ੀ ਸੰਤ ਮੀਆਂ ਮੀਰ ਜੀ ਦੀ ਬੇਨਤੀ ‘ਤੇ ਲਿਆ ਸੀ । ਕੁਝ ਹੋਰਨਾਂ ਇਤਿਹਾਸਕਾਰਾਂ ਦੇ ਵਿਚਾਰ ਅਨੁਸਾਰ ਜਹਾਂਗੀਰ ਗੁਰੂ ਹਰਿਗੋਬਿੰਦ ਜੀ ਦੇ ਬੰਦੀ ਕਾਲ ਦੌਰਾਨ ਸਿੱਖਾਂ ਦੀ ਗੁਰੁ ਜੀ ਪ੍ਰਤੀ ਇੰਨੀ ਸ਼ਰਧਾ ਵੇਖ ਕੇ ਬਹੁਤ ਪ੍ਰਭਾਵਿਤ ਹੋਇਆ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਦੀ ਰਿਹਾਈ ਦਾ ਹੁਕਮ ਦਿੱਤਾ । ਗੁਰੂ ਜੀ ਦੀ ਜਿੱਦ ‘ਤੇ ਗਵਾਲੀਅਰ ਦੇ ਕਿਲ੍ਹੇ ਵਿੱਚ ਹੀ ਕੈਦ 52 ਹੋਰ ਰਾਜਿਆਂ ਨੂੰ ਵੀ ਰਿਹਾਅ ਕਰਨਾ ਪਿਆ। ਇਸ ਕਾਰਨ ਗੁਰੂ ਹਰਿਗੋਬਿੰਦ ਜੀ ਨੂੰ ‘ਬੰਦੀ ਛੋੜ ਬਾਬਾ’ ਵੀ ਕਿਹਾ ਜਾਣ ਲੱਗਾ ।

4. ਜਹਾਂਗੀਰ ਦੇ ਨਾਲ ਮਿੱਤਰਤਾਪੂਰਨ ਸੰਬੰਧ (Friendly Relations with Jahangr) – ਛੇਤੀ ਹੀ ਜਹਾਂਗੀਰ ਨੂੰ ਇਹ ਯਕੀਨ ਹੋ ਗਿਆ ਸੀ ਕਿ ਗੁਰੂ ਹਰਿਗੋਬਿੰਦ ਜੀ ਨਿਰਦੋਸ਼ ਸਨ ਅਤੇ ਗੁਰੂ ਸਾਹਿਬ ਦੀਆਂ ਮੁਸੀਬਤਾਂ ਪਿੱਛੇ ਚੰਦੂ ਸ਼ਾਹ ਦਾ ਵੱਡਾ ਹੱਥ ਸੀ । ਇਸ ਲਈ ਜਹਾਂਗੀਰ ਨੇ ਚੰਦੂ ਸ਼ਾਹ ਨੂੰ ਸਜ਼ਾ ਦੇਣ ਲਈ ਸਿੱਖਾਂ ਦੇ ਹਵਾਲੇ ਕਰ ਦਿੱਤਾ । ਇੱਥੋਂ ਤਕ ਕਿ ਜਹਾਂਗੀਰ ਨੇ ਅਕਾਲ ਤਖ਼ਤ ਸਾਹਿਬ ਦੇ ਨਿਰਮਾਣ ਕਾਰਜ ਲਈ ਸਾਰਾ ਖ਼ਰਚਾ ਦੇਣ ਦੀ ਪੇਸ਼ਕਸ਼ ਕੀਤੀ ਪਰ ਗੁਰੂ ਜੀ ਨੇ ਇਨਕਾਰ ਕਰ ਦਿੱਤਾ । ਇਸ ਤਰ੍ਹਾਂ ਗੁਰੂ ਜੀ ਦੀ ਗਵਾਲੀਅਰ ਤੋਂ ਰਿਹਾਈ ਦੇ ਬਾਅਦ ਅਤੇ ਜਹਾਂਗੀਰ ਦੀ ਮੌਤ ਤਕ ਜਹਾਂਗੀਰ ਤੇ ਗੁਰੂ ਹਰਿਗੋਬਿੰਦ ਜੀ ਵਿਚਾਲੇ ਮਿੱਤਰਤਾਪੂਰਨ ਸੰਬੰਧ ਬਣੇ ਰਹੇ ।

ਦੂਜਾ ਕਾਲ 1628-35 ਈ. (Second Period 1628–35 A.D.)

1628 ਈ. ਵਿੱਚ ਸ਼ਾਹਜਹਾਂ ਮੁਗਲਾਂ ਦਾ ਨਵਾਂ ਬਾਦਸ਼ਾਹ ਬਣਿਆ । ਉਸ ਦੇ ਸ਼ਾਸਨਕਾਲ ਵਿੱਚ ਇੱਕ ਵਾਰੀ ਫਿਰ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਹੇਠ ਲਿਖੇ ਕਾਰਨਾਂ ਕਰਕੇ ਸੰਬੰਧ ਵਿਗੜ ਗਏ-

1. ਸ਼ਾਹਜਹਾਂ ਦੀ ਧਾਰਮਿਕ ਕੱਟੜਤਾ (Shah Jahan’s Fanaticism) – ਸ਼ਾਹਜਹਾਂ ਬੜਾ ਕੱਟੜ ਸੁੰਨੀ ਮੁਸਲਮਾਨ ਸੀ । ਉਸ ਨੇ ਹਿੰਦੂਆਂ ਦੇ ਕਈ ਮੰਦਰਾਂ ਨੂੰ ਨਸ਼ਟ ਕਰਵਾ ਦਿੱਤਾ । ਉਸ ਨੇ ਗੁਰੂ ਅਰਜਨ ਸਾਹਿਬ ਦੁਆਰਾ ਲਾਹੌਰ ਵਿਖੇ ਬਣਵਾਈ ਗਈ ਬਾਉਲੀ ਦੀ ਥਾਂ ਇੱਕ ਮਸਜਿਦ ਦਾ ਨਿਰਮਾਣ ਕਰਵਾ ਦਿੱਤਾ ਸੀ । ਸਿੱਟੇ ਵਜੋਂ ਸਿੱਖਾਂ ਵਿੱਚ ਉਸ ਪ੍ਰਤੀ ਬਹੁਤ ਜ਼ਿਆਦਾ ਗੁੱਸਾ ਸੀ ।

2. ਨਕਸ਼ਬੰਦੀਆਂ ਦਾ ਵਿਰੋਧ (Opposition of Naqashbandis) – ਨਕਸ਼ਬੰਦੀ ਕੱਟੜ ਸੁੰਨੀ ਮੁਸਲਮਾਨਾਂ ਦੀ ਇੱਕ ਲਹਿਰ ਸੀ । ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰਵਾਉਣ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਸੀ । ਸ਼ਾਹਜਹਾਂ ਦੇ ਸਿੰਘਾਸਨ ‘ਤੇ ਬੈਠਣ ਤੋਂ ਬਾਅਦ ਇੱਕ ਵਾਰੀ ਫਿਰ ਨਕਸ਼ਬੰਦੀਆਂ ਨੇ ਸ਼ਾਹਜਹਾਂ ਨੂੰ ਗੁਰੂ ਜੀ ਵਿਰੁੱਧ ਭੜਕਾਇਆ ! ਸਿੱਟੇ ਵਜੋਂ ਸ਼ਾਹਜਹਾਂ ਗੁਰੂ ਸਾਹਿਬ ਦੇ ਵਿਰੁੱਧ ਹੋ ਗਿਆ ।

3. ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ (New Policy of Guru Hargobind Ji) – ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਵੀ ਸਿੱਖਾਂ ਅਤੇ ਮੁਗਲਾਂ ਵਿਚਾਲੇ ਸੰਬੰਧਾਂ ਨੂੰ ਵਿਗਾੜਨ ਦਾ ਇੱਕ ਪ੍ਰਮੁੱਖ ਕਾਰਨ ਬਣੀ । ਇਸ ਨੀਤੀ ਕਾਰਨ ਗੁਰੂ ਸਾਹਿਬ ਨੇ ਸੈਨਿਕ ਸ਼ਕਤੀ ਦਾ ਸੰਗਠਨ ਕਰ ਲਿਆ ਸੀ । ਸਿੱਖ ਸ਼ਰਧਾਲੂਆਂ ਨੇ ਉਨ੍ਹਾਂ ਨੂੰ ‘ਸੱਚਾ ਪਾਤਸ਼ਾਹ’ ਕਹਿ ਕੇ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ ਸੀ । ਸ਼ਾਹਜਹਾਂ ਇਸ ਨੀਤੀ ਨੂੰ ਮੁਗਲ ਸਾਮਰਾਜ ਲਈ ਇੱਕ ਗੰਭੀਰ ਖ਼ਤਰਾ ਸਮਝਦਾ ਸੀ । ਇਸ ਲਈ ਉਸ ਨੇ ਗੁਰੂ ਸਾਹਿਬ ਵਿਰੁੱਧ ਕਾਰਵਾਈ ਕਰਨ ਦਾ ਨਿਰਣਾ ਕੀਤਾ ।

4. ਕੌਲਾਂ ਦਾ ਮਾਮਲਾ (Kaulans Affair) – ਗੁਰੂ ਹਰਿਗੋਬਿੰਦ ਜੀ ਅਤੇ ਸ਼ਾਹਜਹਾਂ ਵਿਚਾਲੇ ਕੌਲਾਂ ਦੇ ਮਾਮਲੇ ਕਾਰਨ ਤਣਾਉ ਵਿੱਚ ਹੋਰ ਵਾਧਾ ਹੋਇਆ । ਕੌਲਾਂ ਲਾਹੌਰ ਦੇ ਕਾਜ਼ੀ ਰੁਸਤਮ ਖਾਂ ਦੀ ਧੀ ਸੀ । ਉਹ ਗੁਰੂ ਅਰਜਨ ਦੇਵ ਜੀ ਦੀ ਬਾਣੀ ਨੂੰ ਬੜੇ ਚਾਅ ਨਾਲ ਪੜ੍ਹਦੀ ਸੀ |।ਕਾਜ਼ੀ ਭਲਾ ਇਹ ਕਿਵੇਂ ਬਰਦਾਸ਼ਤ ਕਰ ਸਕਦਾ ਸੀ । ਸਿੱਟੇ ਵਜੋਂ ਉਸ ਨੇ ਆਪਣੀ ਧੀ ‘ਤੇ ਬੜੀਆਂ ਪਾਬੰਦੀਆਂ ਲਗਾ ਦਿੱਤੀਆਂ । ਕੌਲਾਂ ਤੰਗ ਆ ਕੇ ਗੁਰੂ ਸਾਹਿਬ ਦੀ ਸ਼ਰਨ ਵਿੱਚ ਚਲੀ ਗਈ । ਜਦੋਂ ਕਾਜ਼ੀ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਸ ਨੇ ਗੁਰੂ ਸਾਹਿਬ ਵਿਰੁੱਧ ਸ਼ਾਹਜਹਾਂ ਦੇ ਬਹੁਤ ਕੰਨ ਭਰੇ ।

ਸਿੱਖਾਂ ਅਤੇ ਮੁਗਲਾਂ ਦੀਆਂ ਲੜਾਈਆਂ (Battles Between the Sikhs and Mughals)

ਮੁਗ਼ਲਾਂ ਤੇ ਸਿੱਖਾਂ ਵਿਚਾਲੇ 1634-35 ਈ. ਵਿੱਚ ਹੋਈਆਂ ਲੜਾਈਆਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਅੰਮ੍ਰਿਤਸਰ ਦੀ ਲੜਾਈ 1634 ਈ. (Battle of Amritsar 1634 A.D.) – 1634 ਈ. ਵਿੱਚ ਅੰਮ੍ਰਿਤਸਰ ਵਿਖੇ ਮੁਗਲਾਂ ਅਤੇ ਸਿੱਖਾਂ ਵਿਚਾਲੇ ਪਹਿਲੀ ਲੜਾਈ ਹੋਈ । ਸ਼ਾਹਜਹਾਂ ਆਪਣੇ ਸੈਨਿਕਾਂ ਨਾਲ ਅੰਮ੍ਰਿਤਸਰ ਨੇੜੇ ਸ਼ਿਕਾਰ ਖੇਡ ਰਿਹਾ ਸੀ । ਸ਼ਿਕਾਰ ਖੇਡਦੇ ਸਮੇਂ ਸ਼ਾਹਜਹਾਂ ਦਾ ਇੱਕ ਖ਼ਾਸ ਬਾਜ਼ ਉੱਡ ਗਿਆ । ਸਿੱਖਾਂ ਨੇ ਇਸ ਬਾਜ਼ ਨੂੰ ਫੜ ਲਿਆ ਨੇ ਮੁਗ਼ਲ ਸੈਨਿਕਾਂ ਨੇ ਬਾਜ਼ ਨੂੰ ਵਾਪਿਸ ਕਰਨ ਦੀ ਮੰਗ ਕੀਤੀ । ਸਿੱਖਾਂ ਦੇ ਇਨਕਾਰ ਕਰਨ ‘ਤੇ ਦੋਹਾਂ ਵਿਚਾਲੇ ਝੜਪ ਹੋ ਗਈ । ਇਸ ਵਿੱਚ ਕੁਝ ਮੁਗ਼ਲ ਸੈਨਿਕ ਮਾਰੇ ਗਏ । ਗੁੱਸੇ ਵਿੱਚ ਆ ਕੇ ਸ਼ਾਹਜਹਾਂ ਨੇ ਲਾਹੌਰ ਤੋਂ ਮੁਖਲਿਸ ਮਾਂ ਦੀ ਅਗਵਾਈ ਹੇਠ 7000 ਸੈਨਿਕਾਂ ਦੀ ਇੱਕ ਟੁਕੜੀ ਅੰਮ੍ਰਿਤਸਰ ਭੇਜੀ । ਇਸ ਲੜਾਈ ਵਿੱਚ ਗੁਰੂ ਸਾਹਿਬ ਤੋਂ ਇਲਾਵਾ ਪੈਂਦਾ ਖਾਂ ਨੇ ਆਪਣੀ ਬਹਾਦਰੀ ਦੇ ਜੌਹਰ ਵਿਖਾਏ । ਮੁਖਲਿਸ ਖ਼ਾਂ ਗੁਰੂ ਸਾਹਿਬ ਨਾਲ ਲੜਦਾ ਹੋਇਆ ਮਾਰਿਆ ਗਿਆ । ਸਿੱਟੇ ਵਜੋਂ ਮੁਗ਼ਲ ਸੈਨਿਕਾਂ ਵਿੱਚ ਭਾਜੜ ਪੈ ਗਈ । ਇਸ ਲੜਾਈ ਵਿੱਚ ਜਿੱਤ ਕਾਰਨ ਸਿੱਖ ਫ਼ੌਜਾਂ ਦੇ ਹੌਸਲੇ ਬਹੁਤ ਵਧ ਗਏ ਇਸ ਲੜਾਈ ਸੰਬੰਧੀ ਪ੍ਰੋਫ਼ੈਸਰ ਹਰਬੰਸ ਸਿੰਘ ਦਾ ਕਹਿਣਾ ਹੈ,
“ਅੰਮ੍ਰਿਤਸਰ ਦੀ ਇਹ ਲੜਾਈ ਭਾਵੇਂ ਇੱਕ ਛੋਟੀ ਘਟਨਾ ਸੀ ਪਰ ਇਸ ਦੇ ਦੁਰਗਾਮੀ ਸਿੱਟੇ ਨਿਕਲੇ ।”

2. ਲਹਿਰਾ ਦੀ ਲੜਾਈ 1634 ਈ. (Battle of Lahira 1634 A.D.) – ਛੇਤੀ ਹੀ ਮੁਗ਼ਲਾਂ ਅਤੇ ਸਿੱਖਾਂ ਵਿਚਕਾਰ ਲਹਿਰਾ ਬਠਿੰਡਾ ਦੇ ਨੇੜੇ ਨਾਮੀ ਸਥਾਨ ‘ਤੇ ਦੂਜੀ ਲੜਾਈ ਹੋਈ । ਇਸ ਲੜਾਈ ਦਾ ਕਾਰਨ ਦੋ ਘੋੜੇ ਸਨ ਜਿਨ੍ਹਾਂ ਦੇ ਨਾਂ ਦਿਲਬਾਗ ਅਤੇ ਗੁਲਬਾਗ ਸਨ । ਇਨ੍ਹਾਂ ਦੋਹਾਂ ਘੋੜਿਆਂ ਨੂੰ ਬਖਤ ਮਲ ਅਤੇ ਤਾਰਾ ਚੰਦ ਨਾਂ ਦੇ ਦੋ ਮਸੰਦ ਕਾਬਲ ਤੋਂ ਗੁਰੂ ਸਾਹਿਬ ਨੂੰ ਭੇਂਟ ਕਰਨ ਲਈ ਲਿਆ ਰਹੇ ਸਨ । ਰਾਹ ਵਿੱਚ ਇਨ੍ਹਾਂ ਦੋਹਾਂ ਘੋੜਿਆਂ ਨੂੰ ਮੁਗ਼ਲਾਂ ਨੇ ਖੋਹ ਲਿਆ । ਗੁਰੂ ਜੀ ਦਾ ਇੱਕ ਸ਼ਰਧਾਲੂ ਭਾਈ ਬਿਧੀ ਚੰਦ ਭੇਸ ਬਦਲ ਕੇ ਦੋਹਾਂ ਘੋੜਿਆਂ ਨੂੰ ਸ਼ਾਹੀ ਅਸਤਬਲ ਵਿੱਚੋਂ ਕੱਢ ਲਿਆਇਆ । ਸ਼ਾਹਜਹਾਂ ਨੇ ਗੁੱਸੇ ਵਿੱਚ ਆ ਕੇ ਫੌਰਨ ਲੱਲਾ ਬੇਗ ਅਤੇ ਕਮਰ ਬੇਗ ਦੇ ਅਧੀਨ ਇੱਕ ਵੱਡੀ ਫ਼ੌਜ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਲਈ ਭੇਜੀ । ਲਹਿਰਾ ਨਾਮੀ ਸਥਾਨ ‘ਤੇ ਬੜੀ ਘਮਸਾਨ ਦੀ ਲੜਾਈ ਹੋਈ । ਇਸ ਲੜਾਈ ਵਿੱਚ ਮੁਗ਼ਲਾਂ ਦੇ ਦੋਨੋਂ ਸੈਨਾਪਤੀ ਲੱਲਾ ਬੇਗ ਅਤੇ ਕਮਰ ਬੇਗ ਵੀ ਮਾਰੇ ਗਏ । ਇਸ ਲੜਾਈ ਵਿੱਚ ਭਾਈ ਜੇਠਾ ਜੀ ਵੀ ਸ਼ਹੀਦ ਹੋ ਗਏ । ਅਖ਼ੀਰ ਵਿੱਚ ਸਿੱਖ ਜੇਤੂ ਰਹੇ ।

3. ਕਰਤਾਰਪੁਰ ਦੀ ਲੜਾਈ 1635 ਈ. (Battle of Kartarpur 1635 A.D.) – ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਤੀਸਰੀ ਲੜਾਈ 1635 ਈ. ਵਿੱਚ ਕਰਤਾਰਪੁਰ ਵਿਖੇ ਹੋਈ। ਇਹ ਲੜਾਈ ਪੈਂਦਾ ਖਾਂ ਕਾਰਨ ਹੋਈ । ਉਹ ਗੁਰੂ ਹਰਿਗੋਬਿੰਦ ਜੀ ਦੀ ਫ਼ੌਜ ਵਿੱਚ ਪਠਾਣ ਟੁਕੜੀ ਦਾ ਸੈਨਾਪਤੀ ਸੀ । ਉਸ ਨੇ ਗੁਰੂ ਸਾਹਿਬ ਦਾ ਇੱਕ ਬਾਜ਼ ਚੁਰਾ ਕੇ ਆਪਣੇ ਜਵਾਈ ਨੂੰ ਦੇ ਦਿੱਤਾ । ਗੁਰੂ ਸਾਹਿਬ ਦੇ ਪੁੱਛਣ ‘ਤੇ ਉਸ ਨੇ ਇਸ ਗੱਲ ਤੋਂ ਇਨਕਾਰ ਕਰ ਦਿੱਤਾ | ਜਦੋਂ ਗੁਰੂ ਸਾਹਿਬ ਨੂੰ ਪੈਂਦਾ ਦੇ ਝੂਠ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਨੇ ਪੈਂਦਾ ਮਾਂ ਨੂੰ ਨੌਕਰੀ ਵਿੱਚੋਂ ਕੱਢ ਦਿੱਤਾ । ਪੈਂਦਾ ਮੁਗ਼ਲ ਬਾਦਸ਼ਾਹ ਸ਼ਾਹਜਹਾਂ ਦੀ ਸ਼ਰਨ ਚਲਾ ਗਿਆ । ਪੈਂਦਾ ਮਾਂ ਦੇ ਉਕਸਾਉਣ ‘ਤੇ ਸ਼ਾਹਜਹਾਂ ਨੇ ਪੈਂਦਾ ਮਾਂ ਅਤੇ ਕਾਲੇ ਖਾਂ ਅਧੀਨ ਇੱਕ ਵਿਸ਼ਾਲ ਸੈਨਾ ਸਿੱਖਾਂ ਦੇ ਵਿਰੁੱਧ ਭੇਜੀ । ਕਰਤਾਰਪੁਰ ਵਿਖੇ ਦੋਹਾਂ ਫ਼ੌਜਾਂ ਵਿਚਾਲੇ ਬੜੀ ਘਮਸਾਨ ਦੀ ਲੜਾਈ ਹੋਈ । ਇਸ ਲੜਾਈ ਵਿੱਚ ਤੇਗ਼ ਬਹਾਦਰ ਜੀ ਨੇ ਆਪਣੀ ਸੂਰਬੀਰਤਾ ਦੇ ਜੌਹਰ ਦਿਖਾਏ । ਇਸ ਲੜਾਈ ਵਿੱਚ ਗੁਰੂ ਸਾਹਿਬ ਨਾਲ ਲੜਦੇ ਹੋਏ ਕਾਲੇ ਖਾਂ, ਪੈਂਦਾ ਖਾਂ ਅਤੇ ਉਸ ਦਾ ਪੁੱਤਰ ਕੁਤਬ ਖਾਂ ਮਾਰੇ ਗਏ । ਇਸ ਤਰ੍ਹਾਂ ਗੁਰੂ ਜੀ ਨੂੰ ਇੱਕ ਹੋਰ ਸ਼ਾਨਦਾਰ ਜਿੱਤ ਪ੍ਰਾਪਤ ਹੋਈ ।

4. ਫਗਵਾੜਾ ਦੀ ਲੜਾਈ 1635 ਈ. (Battle of Phagwara 1635 A.D.) – ਕਰਤਾਰਪੁਰ ਦੀ ਲੜਾਈ ਤੋਂ ਬਾਅਦ ਗੁਰੂ ਹਰਿਗੋਬਿੰਦ ਜੀ ਜੀ ਕੁਝ ਸਮੇਂ ਲਈ ਫਗਵਾੜਾ ਆ ਗਏ। ਇੱਥੇ ਅਹਿਮਦ ਖਾਂ ਦੀ ਕਮਾਨ ਹੇਠ ਕੁਝ ਮੁਗ਼ਲ ਸੈਨਿਕਾਂ ਨੇ ਗੁਰੂ ਸਾਹਿਬ ‘ਤੇ ਹਮਲਾ ਕਰ ਦਿੱਤਾ | ਕਿਉਂਕਿ ਮੁਗ਼ਲ ਸੈਨਿਕਾਂ ਦੀ ਗਿਣਤੀ ਵੀ ਬਹੁਤ ਥੋੜ੍ਹੀ ਸੀ ਇਸ ਲਈ ਫਗਵਾੜਾ ਵਿਖੇ ਦੋਹਾਂ ਫ਼ੌਜਾਂ ਵਿਚਾਲੇ ਮਾਮਲੀ ਜਿਹੀ ਝੜਪ ਹੋਈ । ਫਗਵਾੜਾ ਦੀ ਲੜਾਈ ਗੁਰੂ ਸਾਹਿਬ ਦੇ ਸਮੇਂ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਲੜੀ ਗਈ ਆਖ਼ਰੀ ਲੜਾਈ ਸੀ ।

ਲੜਾਈਆਂ ਦੀ ਮਹੱਤਤਾ (Importance of the Battles)

ਗੁਰੂ ਹਰਿਗੋਬਿੰਦ ਜੀ ਦੇ ਕਾਲ ਵਿੱਚ ਮੁਗਲਾਂ ਅਤੇ ਸਿੱਖਾਂ ਵਿਚਾਲੇ ਲੜੀਆਂ ਗਈਆਂ ਵੱਖ-ਵੱਖ ਲੜਾਈਆਂ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ । ਇਨ੍ਹਾਂ ਲੜਾਈਆਂ ਵਿੱਚ ਸਿੱਖ ਜੇਤੂ ਰਹੇ । ਇਨ੍ਹਾਂ ਲੜਾਈਆਂ ਵਿੱਚ ਜਿੱਤ . ਕਾਰਨ ਸਿੱਖਾਂ ਦੇ ਹੌਸਲੇ ਬੁਲੰਦ ਹੋ ਗਏ । ਸਿੱਖਾਂ ਨੇ ਆਪਣੇ ਸੀਮਿਤ ਸਾਧਨਾਂ ਦੇ ਬਲਬੂਤੇ ‘ਤੇ ਇਨ੍ਹਾਂ ਲੜਾਈਆਂ ਵਿੱਚ ਜਿੱਤ ਪ੍ਰਾਪਤ ਕੀਤੀ ਸੀ । ਇਨਾਂ ਜਿੱਤਾਂ ਕਾਰਨ ਗੁਰੂ ਹਰਿਗੋਬਿੰਦ ਜੀ ਦੀ ਪ੍ਰਸਿੱਧੀ ਦੂਰ-ਦੂਰ ਤਕ ਫੈਲ ਗਈ | ਬਹੁਤ ਸਾਰੇ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋ ਗਏ । ਸਿੱਟੇ ਵਜੋਂ ਸਿੱਖ ਪੰਥ ਦਾ ਬੜੀ ਤੇਜ਼ੀ ਨਾਲ ਵਿਕਾਸ ਹੋਣ ਲੱਗਾ । ਪ੍ਰਸਿੱਧ ਇਤਿਹਾਸਕਾਰ ਪਤਵੰਤ ਸਿੰਘ ਦੇ ਅਨੁਸਾਰ,
“ਇਨ੍ਹਾਂ ਲੜਾਈਆਂ ਦਾ ਇਤਿਹਾਸਿਕ ਮਹੱਤਵ ਇਨ੍ਹਾਂ ਗੱਲਾਂ ਵਿੱਚ ਨਹੀਂ ਸੀ ਕਿ ਇਹ ਕਿੰਨੀਆਂ ਵੱਡੀਆਂ ਸਨ ਬਲਕਿ ਇਸ ਗੱਲ ਵਿੱਚ ਸੀ ਕਿ ਇਨ੍ਹਾਂ ਨੇ ਹਮਲਾਵਰਾਂ ਦੀ ਗਤੀ ਨੂੰ ਰੋਕਿਆ ਅਤੇ ਉਨ੍ਹਾਂ ਦੀ ਸ਼ਕਤੀ ਨੂੰ ਚੁਣੌਤੀ ਦਿੱਤੀ । ਇਸ ਨੇ ਮੁਗ਼ਲਾਂ ਦੇ ਵਿਰੁੱਧ ਚੇਤਨਾ ਦਾ ਸੰਚਾਰ ਕੀਤਾ ਅਤੇ ਦੂਸਰਿਆਂ ਲਈ ਇੱਕ ਮਿਸਾਲ ਪੇਸ਼ ਕੀਤੀ ।’ 1

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਸਿੱਖ ਪੰਥ ਦੇ ਰੂਪਾਂਤਰਣ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਨੇ ਕੀ ਯੋਗਦਾਨ ਦਿੱਤਾ ? (What contribution was made by Guru Hargobind Sahib in transformation of Sikhism ?)
ਜਾਂ
ਗੁਰੂ ਹਰਿਗੋਬਿੰਦ ਜੀ ਦੇ ਗੁਰੂ ਕਾਲ ਦੀਆਂ ਸਫ਼ਲਤਾਵਾਂ ਦਾ ਸੰਖੇਪ ਵਰਣਨ ਕਰੋ (Briefly describe the achievements of Guru Hargobind Ji’s pontificate.)
ਉੱਤਰ-
ਗੁਰੂ ਹਰਿਗੋਬਿੰਦ ਜੀ 1606 ਈ. ਤੋਂ 1645 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ। ਉਨ੍ਹਾਂ ਨੇ ਮੀਰੀ ਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ । ਗੁਰੂ ਜੀ ਨੇ ਮੁਗ਼ਲ ਜ਼ਾਲਮਾਂ ਦਾ ਮੁਕਾਬਲਾ ਕਰਨ ਲਈ ਇੱਕ ਸੈਨਾ ਦਾ ਗਠਨ ਕੀਤਾ ਉਨ੍ਹਾਂ ਨੇ ਅੰਮ੍ਰਿਤਸਰ ਦੀ ਸੁਰੱਖਿਆ ਲਈ ਲੋਹਗੜ ਨਾਂ ਦੇ ਇੱਕ ਕਿਲ੍ਹੇ ਦੀ ਉਸਾਰੀ ਕਰਵਾਈ । ਸਿੱਖਾਂ ਦੀ ਸੰਸਾਰਿਕ ਮਾਮਲਿਆਂ ਵਿੱਚ ਅਗਵਾਈ ਕਰਨ ਲਈ ਗੁਰੂ ਹਰਿਗੋਬਿੰਦ ਜੀ ਨੇ ਹਰਿਮੰਦਰ ਸਾਹਿਬ ਦੇ ਸਾਹਮਣੇ ਅਕਾਲ ਤਖ਼ਤ ਸਾਹਿਬ ਦੀ ਉਸਾਰੀ ਕਰਵਾਈ । ਗੁਰੂ ਹਰਿਗੋਬਿੰਦ ਦੇਵ ਜੀ ਨੇ ਸ਼ਾਹਜਹਾਂ ਦੇ ਸਮੇਂ ਮੁਗ਼ਲਾਂ ਨਾਲ ਚਾਰ ਲੜਾਈਆਂ ਲੜੀਆਂ, ਜਿਨ੍ਹਾਂ ਵਿੱਚ ਗੁਰੂ ਸਾਹਿਬ ਨੂੰ ਜਿੱਤ ਪ੍ਰਾਪਤ ਹੋਈ ।

ਪ੍ਰਸ਼ਨ 2.
ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਜਾਂ ‘ਮੀਰੀ ਅਤੇ ਪੀਰੀਂ ਨੀਤੀ ਨੂੰ ਕਿਉਂ ਧਾਰਨ ਕੀਤਾ ? (What were the main causes of adoption of New Policy or Miri and Piri by Guru Hargobind Ji ?)
ਜਾਂ
ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਕਿਉਂ ਧਾਰਨ ਕੀਤੀ ? (Why did Guru Hargobind Ji adopt the ‘New Policy’ ?)
ਜਾਂ
ਗੁਰੂ ਹਰਿਗੋਬਿੰਦ ਜੀ ਦੁਆਰਾ ਨਵੀਂ ਨੀਤੀ ਧਾਰਨ ਕਰਨ ਦੇ ਕੋਈ ਤਿੰਨ ਕਾਰਨ ਦੱਸੋ । (Describe any three causes of adoption of New Policy by Guru Hargobind Ji.)
ਉੱਤਰ-

  1. ਮੁਗ਼ਲ ਬਾਦਸ਼ਾਹ ਜਹਾਂਗੀਰ ਬੜਾ ਕੱਟੜ ਸੁੰਨੀ ਮੁਸਲਮਾਨ ਸੀ । ਉਹ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਵੱਧਦਾ ਨਹੀਂ ਵੇਖ ਸਕਦਾ ਸੀ । ਇਸ ਬਦਲੇ ਹੋਏ ਹਾਲਾਤ ਵਿੱਚ ਗੁਰੂ ਸਾਹਿਬ ਨੂੰ ਨਵੀਂ ਨੀਤੀ ਅਪਣਾਉਣੀ ਪਈ ।
  2. 1606 ਈ. ਵਿੱਚ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਨੂੰ ਲਾਹੌਰ ਵਿਖੇ ਸ਼ਹੀਦ ਕਰ ਦਿੱਤਾ । ਸਿੱਟੇ ਵਜੋਂ ਗੁਰੂ ਹਰਿਗੋਬਿੰਦ ਸਾਹਿਬ ਨੇ ਸਿੱਖਾਂ ਨੂੰ ਮੁਗ਼ਲਾਂ ਦੇ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਲਈ ਹਥਿਆਰਬੰਦ ਕਰਨ ਦਾ ਨਿਸ਼ਚਾ ਕੀਤਾ ।
  3. ਗੁਰੂ ਅਰਜਨ ਦੇਵ ਜੀ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਆਪਣੇ ਪੁੱਤਰ ਹਰਿਗੋਬਿੰਦ ਜੀ ਨੂੰ ਇਹ ਸੁਨੇਹਾ ਭੇਜਿਆ ਕਿ ਉਹ ਸ਼ਸਤਰ ਧਾਰਨ ਕਰਕੇ ਗੁਰਗੱਦੀ ‘ਤੇ ਬੈਠੇ ਅਤੇ ਆਪਣੀ ਯੋਗਤਾ ਅਨੁਸਾਰ ਸੈਨਾ ਵੀ ਰੱਖੇ ।

ਪ੍ਰਸ਼ਨ 3.
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਈਆਂ ਕੀ ਸਨ ? (What were the main features of Guru Hargobind Ji ‘s New Policy ?)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਜਾਂ ਮੀਰੀ-ਪੀਰੀ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the New Policy or Miri-Piri of Guru Hargobind Ji ?)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਕੀ ਸੀ ? ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਵਰਣਨ ਕਰੋ ।
(What was the ‘New Policy’ of Guru Hargobind Ji ? Explain its main features.)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਦੀਆਂ ਕੋਈ ਤਿੰਨ ਵਿਸ਼ੇਸ਼ਤਾਵਾਂ ਲਿਖੋ । (Write any three features of New Policy of Guru Hargobind Ji.)
ਉੱਤਰ-

  1. ਗੁਰੂ ਹਰਿਗੋਬਿੰਦ ਜੀ ਬੜੇ ਰਾਜਸੀ ਠਾਠ-ਬਾਠ ਨਾਲ ਗੁਰਗੱਦੀ ‘ਤੇ ਬੈਠੇ ।ਉਨ੍ਹਾਂ ਨੇ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ।
  2. ਸਿੱਖ ਪੰਥ ਦੀ ਰੱਖਿਆ ਲਈ ਗੁਰੂ ਸਾਹਿਬ ਨੇ ਇੱਕ ਸੈਨਾ ਦਾ ਗਠਨ ਕੀਤਾ ।
  3. ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਸਿੱਖ ਉਨ੍ਹਾਂ ਨੂੰ ਧਨ ਦੀ ਥਾਂ ਸ਼ਸਤਰ ਅਤੇ ਘੋੜੇ ਭੇਟ ਕਰਨ ।

ਪ੍ਰਸ਼ਨ 4.
ਮੀਰੀ ਅਤੇ ਪੀਰੀ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Miri and Piri ?)
ਜਾਂ
ਮੀਰੀ ਤੇ ਪੀਰੀ ਤੋਂ ਕੀ ਭਾਵ ਹੈ ? ਇਸ ਦੀ ਇਤਿਹਾਸਿਕ ਮਹੱਤਤਾ ਦੱਸੋ । (What is ‘Miri’ and ‘Piri’ ? Describe its historical importance.)
ਜਾਂ
ਮੀਰੀ ਅਤੇ ਪੀਰੀ ਤੋਂ ਕੀ ਭਾਵ ਹੈ ? (What is meant by Miri and Piri ?)
ਜਾਂ
ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Briefly describe the importance of the New Policy of Guru Hargobind Ji.)
ਉੱਤਰ-
ਗੁਰੂ ਹਰਿਗੋਬਿੰਦ ਜੀ ਨੇ ਗੁਰਗੱਦੀ ‘ਤੇ ਬਿਰਾਜਮਾਨ ਹੁੰਦੇ ਸਮੇਂ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ । ਮੀਰੀ ਤਲਵਾਰ ਦੁਨਿਆਵੀ ਅਗਵਾਈ ਦਾ ਪ੍ਰਤੀਕ ਸੀ, ਜਦਕਿ ਪੀਰੀ ਤਲਵਾਰ ਧਾਰਮਿਕ ਅਗਵਾਈ ਦੀ ਪ੍ਰਤੀਕ ਸੀ । ਇਸ ਤਰ੍ਹਾਂ ਗੁਰੂ ਹਰਿਗੋਬਿੰਦ ਜੀ ਨੇ ਸਿੱਖਾਂ ਨੂੰ ਸੰਤ ਸਿਪਾਹੀ ਬਣਾ ਦਿੱਤਾ । ਇਸ ਕਾਰਨ ਸਿੱਖਾਂ ਵਿੱਚ ਜੋਸ਼ੀਲੀ ਭਾਵਨਾ ਦਾ ਸੰਚਾਰ ਹੋਇਆ । ਦੂਜਾ, ਹੁਣ ਉਨ੍ਹਾਂ ਨੇ ਧਰਮ ਦੀ ਰੱਖਿਆ ਲਈ ਹਥਿਆਰ ਚੁੱਕਣ ਦਾ ਫ਼ੈਸਲਾ ਕੀਤਾ । ਤੀਜਾ, ਗੁਰੂ ਗੋਬਿੰਦ ਸਿੰਘ ਜੀ ਨੇ ਇਸ ਨੀਤੀ ‘ਤੇ ਚਲਦਿਆਂ ਹੋਇਆਂ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ ।

ਪ੍ਰਸ਼ਨ 5.
ਗੁਰੂ ਹਰਿਗੋਬਿੰਦ ਜੀ ਦੇ ਗਵਾਲੀਅਰ ਵਿੱਚ ਕੈਦ ਕੀਤੇ ਜਾਣ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the imprisonment of Guru Hargobind Ji at Gwalior.)
ਜਾਂ
ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਕੈਦੀ ਕਿਉਂ ਬਣਾਇਆ ? (Why did Jahangir arrest Guru Hargobind Ji ?)
ਉੱਤਰ-
ਗੁਰੂ ਹਰਿਗੋਬਿੰਦ ਜੀ ਦੇ ਗੁਰਗੱਦੀ ‘ਤੇ ਬੈਠਣ ਤੋਂ ਕੁਝ ਸਮੇਂ ਬਾਅਦ ਹੀ ਉਹ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਕੈਦੀ ਬਣਾ ਕੇ ਗਵਾਲੀਅਰ ਦੇ ਕਿਲੇ ਵਿੱਚ ਭੇਜ ਦਿੱਤੇ ਗਏ | ਗੁਰੂ ਸਾਹਿਬ ਨੂੰ ਕੈਦੀ ਕਿਉਂ ਬਣਾਇਆ ਗਿਆ ? ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਕੁਝ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਇਸ ਲਈ ਚੰਦੂ ਸ਼ਾਹ ਦੀ ਸਾਜ਼ਸ਼ ਜ਼ਿੰਮੇਵਾਰ ਸੀ । ਦੂਜੇ ਪਾਸੇ ਜ਼ਿਆਦਾਤਰ ਇਤਿਹਾਸਕਾਰ ਇਸ ਮਤ ਨਾਲ ਸਹਿਮਤ ਹਨ ਕਿ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਉਨ੍ਹਾਂ ਦੁਆਰਾ ਅਪਣਾਈ ਗਈ ਨਵੀਂ ਨੀਤੀ ਕਾਰਨ ਕੈਦੀ ਬਣਾਇਆ | ਗੁਰੂ ਸਾਹਿਬ 1606 ਈ. ਤੋਂ 1608 ਈ. ਤਕ ਦੋ ਸਾਲ ਗਵਾਲੀਅਰ ਵਿਖੇ ਕੈਦ ਰਹੇ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 6.
ਗੁਰੂ ਹਰਿਗੋਬਿੰਦ ਜੀ ਅਤੇ ਮੁਗਲ ਸਮਰਾਟ ਜਹਾਂਗੀਰ ਦੇ ਸੰਬੰਧਾਂ ‘ਤੇ ਸੰਖੇਪ ਨੋਟ ਲਿਖੋ । (Write a short note on relations between Guru Hargobind Ji and Mughal emperor Jahangir.)
ਉੱਤਰ-
1605 ਈ. ਵਿੱਚ ਮੁਗਲ ਸਮਰਾਟ ਜਹਾਂਗੀਰ ਦੇ ਸਿੰਘਾਸਨ ‘ਤੇ ਬੈਠਣ ਦੇ ਨਾਲ ਹੀ ਮੁਗਲ-ਸਿੱਖ ਸੰਬੰਧਾਂ ਵਿੱਚ ਇੱਕ ਨਵਾਂ ਮੋੜ ਆਇਆ । ਜਹਾਂਗੀਰ ਬੜਾ ਕੱਟੜ ਸੁੰਨੀ ਮੁਸਲਮਾਨ ਸੀ । ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਕਰ ਦਿੱਤਾ ਸੀ | ਮੁਗ਼ਲ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਦੇ ਉਦੇਸ਼ ਨਾਲ ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਧਾਰਨ ਕੀਤੀ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਕੈਦੀ ਬਣਾ ਕੇ ਗਵਾਲੀਅਰ ਦੇ ਕਿਲ੍ਹੇ ਵਿੱਚ ਭੇਜ ਦਿੱਤਾ । ਬਾਅਦ ਵਿੱਚ ਜਹਾਂਗੀਰ ਨੇ ਗੁਰੂ ਜੀ ਨੂੰ ਰਿਹਾਅ ਕਰਨ ਦਾ ਫ਼ੈਸਲਾ ਕੀਤਾ । ਇਸ ਤੋਂ ਬਾਅਦ ਗੁਰੂ ਹਰਿਗੋਬਿੰਦ ਜੀ ਅਤੇ ਜਹਾਂਗੀਰ ਵਿਚਾਲੇ ਮਿੱਤਰਤਾਪੂਰਨ ਸੰਬੰਧ ਸਥਾਪਿਤ ਹੋ ਗਏ ।

ਪ੍ਰਸ਼ਨ 7.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦੇ ਕੀ ਕਾਰਨ ਸਨ ? (What were the causes of battles between Guru Hargobind Ji and the Mughals ?)
ਜਾਂ
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਲੜਾਈਆਂ ਦੇ ਕੋਈ ਤਿੰਨ ਕਾਰਨ ਲਿਖੋ । (Write any three causes of battles between Guru Hargobind Ji and the Mughals.)
ਉੱਤਰ-

  1. ਮੁਗ਼ਲ ਬਾਦਸ਼ਾਹ ਸ਼ਾਹਜਹਾਂ ਇੱਕ ਕੱਟੜ ਸੁੰਨੀ ਮੁਸਲਮਾਨ ਸੀ ਉਸ ਨੇ ਗੁਰੂ ਅਰਜਨ ਦੇਵ ਜੀ ਦੁਆਰਾ ਲਾਹੌਰ ਵਿੱਚ ਬਣਵਾਈ ਬਾਉਲੀ ਨੂੰ ਗੰਦਗੀ ਨਾਲ ਭਰਵਾ ਦਿੱਤਾ ਸੀ ।
  2. ਸ਼ਾਹਜਹਾਂ ਦੇ ਸਮੇਂ ਨਕਸ਼ਬੰਦੀਆਂ ਦੇ ਨੇਤਾ ਸ਼ੇਖ਼ ਮਾਸੂਮ ਨੇ ਬਾਦਸ਼ਾਹ ਨੂੰ ਸਿੱਖਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਭੜਕਾਇਆ ।
  3. ਗੁਰੂ ਜੀ ਨੇ ਆਪਣੀ ਸੈਨਾ ਵਿੱਚ ਬਹੁਤ ਸਾਰੇ ਮੁਗ਼ਲ ਸੈਨਾ ਦੇ ਭਗੌੜਿਆਂ ਨੂੰ ਭਰਤੀ ਕਰ ਲਿਆ ਸੀ ।
  4. ਸਿੱਖ ਸ਼ਰਧਾਲੂਆਂ ਨੇ ਗੁਰੂ ਜੀ ਨੂੰ ‘ਸੱਚਾ ਪਾਤਸ਼ਾਹ’ ਕਹਿਣਾ ਸ਼ੁਰੂ ਕਰ ਦਿੱਤਾ ਸੀ ।

ਪ੍ਰਸ਼ਨ 8.
ਗੁਰੂ ਹਰਿਗੋਬਿੰਦ ਜੀ ਦੇ ਸਮੇਂ ਮੁਗਲਾਂ ਅਤੇ ਸਿੱਖਾਂ ਵਿਚਾਲੇ ਲੜੀ ਗਈ ਅੰਮ੍ਰਿਤਸਰ ਦੀ ਲੜਾਈ ਦਾ ਸੰਖੇਪ ਵੇਰਵਾ ਦਿਓ । (Give a brief account of the battle of Amritsar fought between Guru Hargobind Ji and the Mughals.) .
ਉੱਤਰ-
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਅੰਮ੍ਰਿਤਸਰ ਵਿਖੇ ਪਹਿਲੀ ਲੜਾਈ 1634 ਈ. ਵਿੱਚ ਹੋਈ । ਇਸ ਲੜਾਈ ਦਾ ਮੁੱਖ ਕਾਰਨ ਇੱਕ ਬਾਜ਼ ਸੀ । ਉਸ ਸਮੇਂ ਮੁਗ਼ਲ ਬਾਦਸ਼ਾਹ ਸ਼ਾਹਜਹਾਂ ਦਾ ਇੱਕ ਖ਼ਾਸ ਬਾਜ਼ ਸਿੱਖਾਂ ਨੇ ਫੜ ਲਿਆ । ਸਿੱਟੇ ਵਜੋਂ ਸ਼ਾਹਜਹਾਂ ਨੇ ਸਿੱਖਾਂ ਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਮੁਖਲਿਸ ਖ਼ਾਂ ਦੀ ਅਗਵਾਈ ਹੇਠ 7000 ਸੈਨਿਕ ਭੇਜੇ । ਸਿੱਖਾਂ ਨੇ ਮੁਗ਼ਲ ਸੈਨਿਕਾਂ ਦਾ ਡਟ ਕੇ ਮੁਕਾਬਲਾ ਕੀਤਾ । ਇਸ ਲੜਾਈ ਵਿੱਚ ਮੁਖਲਿਸ ਖਾਂ ਮਾਰਿਆ ਗਿਆ । ਸਿੱਟੇ ਵਜੋਂ ਮੁਗ਼ਲ ਸੈਨਿਕਾਂ ਵਿੱਚ ਭਾਜੜ ਪੈ ਗਈ । ਇਸ ਤਰ੍ਹਾਂ ਇਸ ਪਹਿਲੀ ਲੜਾਈ ਵਿੱਚ ਸਿੱਖ ਜੇਤੂ ਰਹੇ ।

ਪ੍ਰਸ਼ਨ 9.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਹੋਈ ਕਰਤਾਰਪੁਰ ਦੀ ਲੜਾਈ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the battle of Kartarpur fought between Guru Hargobind Ji and the Mughals ?)
ਉੱਤਰ-
1635 ਈ. ਵਿੱਚ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਕਰਤਾਰਪੁਰ ਵਿਖੇ ਲੜਾਈ ਹੋਈ । ਇਹ ਲੜਾਈ ਪੈਂਦਾ ਮਾਂ ਕਾਰਨ ਹੋਈ । ਗੁਰੂ ਹਰਿਗੋਬਿੰਦ ਜੀ ਨੇ ਉਸ ਨੂੰ ਘਮੰਡੀ ਹੋਣ ਕਾਰਨ ਆਪਣੀ ਫ਼ੌਜ ਵਿੱਚੋਂ ਕੱਢ ਦਿੱਤਾ ਸੀ । ਪੈਂਦਾ ਖਾਂ ਨੇ ਇਸ ਅਪਮਾਨ ਦਾ ਬਦਲਾ ਲੈਣ ਲਈ ਸ਼ਾਹਜਹਾਂ ਨੂੰ ਗੁਰੁ ਸਾਹਿਬ ਵਿਰੁੱਧ ਉਕਸਾਇਆ । ਸਿੱਟੇ ਵਜੋਂ ਸ਼ਾਹਜਹਾਂ ਨੇ ਇੱਕ ਸੈਨਾ ਗੁਰੂ ਹਰਿਗੋਬਿੰਦ ਜੀ ਦੇ ਵਿਰੁੱਧ ਭੇਜੀ ( ਕਰਤਾਰਪੁਰ ਵਿਖੇ ਦੋਹਾਂ ਫ਼ੌਜਾਂ ਵਿਚਾਲੇ ਬੜੀ ਭਿਆਨਕ ਲੜਾਈ ਹੋਈ । ਇਸ ਲੜਾਈ ਵਿੱਚ ਮੁਗ਼ਲ ਫ਼ੌਜਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ।

ਪ੍ਰਸ਼ਨ 10.
ਗੁਰੂ ਹਰਿਗੋਬਿੰਦ ਜੀ ਦੀਆਂ ਮੁਗਲਾਂ ਨਾਲ ਹੋਈਆਂ ਲੜਾਈਆਂ ਦਾ ਵਰਣਨ ਕਰੋ ਅਤੇ ਉਨ੍ਹਾਂ ਦੀ ਇਤਿਹਾਸਕ ਮਹੱਤਤਾ ਵੀ ਦੱਸੋ । (Write briefly Guru Hargobind Ji’s battles with the Mughals. What is their significance in Sikh History ?)
ਉੱਤਰ-
ਗੁਰੂ ਹਰਿਗੋਬਿੰਦ ਜੀ ਦੀਆਂ ਮੁਗ਼ਲਾਂ (ਸ਼ਾਹਜਹਾਂ ਦੇ ਸਮੇਂ ਨਾਲ 1634-35 ਈ. ਵਿੱਚ ਚਾਰ ਲੜਾਈਆਂ ਹੋਈਆਂ । ਪਹਿਲੀ ਲੜਾਈ 1634 ਈ. ਵਿੱਚ ਅੰਮ੍ਰਿਤਸਰ ਵਿਖੇ ਹੋਈ । ਦੂਜੀ ਲੜਾਈ 1634 ਈ. ਵਿੱਚ ਲਹਿਰਾ ਵਿਖੇ ਹੋਈ । 1635 ਈ. ਵਿੱਚ ਗੁਰੂ ਹਰਿਗੋਬਿੰਦ ਜੀ ਅਤੇ ਮੁਗਲਾਂ ਵਿਚਾਲੇ ਤੀਸਰੀ ਲੜਾਈ ਕਰਤਾਰਪੁਰ ਵਿੱਚ ਹੋਈ । ਇਸੇ ਹੀ ਵਰੇ ਫਗਵਾੜਾ ਵਿਖੇ ਮੁਗਲਾਂ ਅਤੇ ਗੁਰੂ ਹਰਿਗੋਬਿੰਦ ਜੀ ਵਿਚਾਲੇ ਆਖਰੀ ਲੜਾਈ ਹੋਈ । ਇਨ੍ਹਾਂ ਲੜਾਈਆਂ ਵਿੱਚ ਸਿੱਖ ਆਪਣੇ ਸੀਮਿਤ ਸਾਧਨਾਂ ਦੇ ਬਾਵਜੂਦ ਜੇਤੂ ਰਹੇ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 11.
ਗੁਰੂ ਹਰਿਗੋਬਿੰਦ ਜੀ ਨੂੰ ਬੰਦੀ ਛੋੜ ਬਾਬਾ ਕਿਉਂ ਕਿਹਾ ਜਾਂਦਾ ਹੈ ? (Why is Guru Hargobind Ji known as Bandi Chhor Baba ?)
ਉੱਤਰ-
ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਕੈਦ ਕਰਕੇ ਉਨ੍ਹਾਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਭੇਜ ਦਿੱਤਾ ਸੀ । ਇਸ ਕਿਲ੍ਹੇ ਵਿੱਚ 52 ਰਾਜਿਆਂ ਨੂੰ ਵੀ ਕੈਦੀ ਬਣਾ ਕੇ ਰੱਖਿਆ ਗਿਆ ਸੀ । ਇਹ ਰਾਜੇ ਗੁਰੂ ਹਰਿਗੋਬਿੰਦ ਜੀ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ । ਜਦੋਂ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਨਿਰਣਾ ਲਿਆ ਤਾਂ ਗੁਰੂ ਜੀ ਨੇ ਕਿਹਾ ਕਿ ਉਹ ਤਦ ਤਕ ਰਿਹਾਅ ਨਹੀਂ ਹੋਣਗੇ ਜਦ ਤਕ 52 ਰਾਜਿਆਂ ਨੂੰ ਨਹੀਂ ਛੱਡਿਆ ਜਾਂਦਾ । ਸਿੱਟੇ ਵਜੋਂ ਜਹਾਂਗੀਰ ਨੇ ਇਨ੍ਹਾਂ 52 ਰਾਜਿਆਂ ਨੂੰ ਵੀ ਰਿਹਾਅ ਕਰ ਦਿੱਤਾ । ਇਸ ਕਾਰਨ ਗੁਰੂ ਹਰਿਗੋਬਿੰਦ ਜੀ ਨੂੰ ‘ਬੰਦੀ ਛੋੜ ਬਾਬਾ’ ਦੇ ਨਾਂ ਨਾਲ ਯਾਦ ਕੀਤਾ ਜਾਂਦਾ ਹੈ ।

ਪ੍ਰਸ਼ਨ 12.
ਅਕਾਲ ਤਖ਼ਤ ਸਾਹਿਬ ਉੱਪਰ ਨੋਟ ਲਿਖੋ । (Write a note on Akal Takht Sahib.)
ਜਾਂ
ਅਕਾਲ ਤਖ਼ਤ ਸਾਹਿਬ ਦੇ ਨਿਰਮਾਣ ਦਾ ਸਿੱਖ ਇਤਿਹਾਸ ਵਿੱਚ ਕੀ ਮਹੱਤਵ ਸੀ ? ਬਿਆਨ ਕਰੋ । (Explain briefly the importance of building of Akal Takht Sahib in Sikh History ?)
ਉੱਤਰ-
ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਗੁਰੂ ਹਰਿਗੋਬਿੰਦ ਜੀ ਦਾ ਮਹਾਨ ਕਾਰਜ ਸੀ ਨੇ ਸਿੱਖਾਂ ਦੀ ਰਾਜਨੀਤਿਕ ਅਤੇ ਦੁਨਿਆਵੀ ਰਹਿਨੁਮਾਈ ਲਈ ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੀ ਨੀਂਹ ਰੱਖੀ । ਅਕਾਲ ਤਖ਼ਤ ਸਾਹਿਬ ਦੀ ਉਸਾਰੀ ਗੁਰੂ ਹਰਿਗੋਬਿੰਦ ਜੀ ਨੇ ਹਰਿਮੰਦਿਰ ਸਾਹਿਬ ਦੇ ਸਾਹਮਣੇ 1606 ਈ. ਵਿੱਚ ਸ਼ੁਰੂ ਕਰਵਾਈ ਸੀ । ਇਹ ਕਾਰਜ 1609 ਈ. ਵਿੱਚ ਸੰਪੂਰਨ ਹੋਇਆ । ਇਸ ਤਖ਼ਤ ‘ਤੇ ਬੈਠ ਕੇ ਗੁਰੂ ਹਰਿਗੋਬਿੰਦ ਜੀ ਸਿੱਖਾਂ ਦੇ ਰਾਜਨੀਤਿਕ ਅਤੇ ਸੈਨਿਕ ਮਾਮਲਿਆਂ ਦੀ ਅਗਵਾਈ ਕਰਦੇ ਸਨ ।

ਪ੍ਰਸ਼ਨ 13.
ਗੁਰੂ ਹਰਿਗੋਬਿੰਦ ਜੀ ਦੇ ਮੁਗ਼ਲ ਸਮਰਾਟ ਸ਼ਾਹਜਹਾਂ ਨਾਲ ਸੰਬੰਧਾਂ ਦਾ ਵੇਰਵਾ ਦਿਓ । (Give a brief account of the relations of Guru Hargobind Ji with the Mughal emperor Shah Jahan.)
ਉੱਤਰ-
ਸ਼ਾਹਜਹਾਂ ਬੜਾ ਕੱਟੜ ਬਾਦਸ਼ਾਹ ਸੀ । ਉਸ ਨੇ ਗੁਰੂ ਅਰਜਨ ਦੇਵ ਜੀ ਦੁਆਰਾ ਲਾਹੌਰ ਵਿਖੇ ਬਣਵਾਈ ਬਾਉਲੀ ਨੂੰ ਗੰਦਗੀ ਨਾਲ ਭਰਵਾ ਦਿੱਤਾ ਸੀ । ਦੂਜਾ, ਗੁਰੂ ਹਰਿਗੋਬਿੰਦ ਜੀ ਦੁਆਰਾ ਇੱਕ ਸੈਨਾ ਤਿਆਰ ਕਰਨ ਅਤੇ ਉਨ੍ਹਾਂ ਦੇ ਸ਼ਰਧਾਲੂਆਂ ਦੁਆਰਾ ਉਨ੍ਹਾਂ ਨੂੰ ‘ਸੱਚਾ ਪਾਤਸ਼ਾਹ’ ਕਹਿ ਕੇ ਸੰਬੋਧਨ ਕਰਨਾ ਸ਼ਾਹਜਹਾਂ ਨੂੰ ਇੱਕ ਅੱਖ ਨਹੀਂ ਭਾਉਂਦਾ ਸੀ । 1634-1635 ਈ. ਦੇ ਸਮੇਂ ਦੇ ਦੌਰਾਨ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਅੰਮ੍ਰਿਤਸਰ, ਲਹਿਰਾ, ਕਰਤਾਰਪੁਰ ਅਤੇ ਫਗਵਾੜਾ ਨਾਂ ਦੀਆਂ ਲੜਾਈਆਂ ਹੋਈਆਂ । ਇਨ੍ਹਾਂ ਲੜਾਈਆਂ ਵਿੱਚ ਸਿੱਖ ਜੇਤੂ ਰਹੇ ਅਤੇ ਮੁਗ਼ਲਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ |

ਪ੍ਰਸ਼ਨ 14.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲ ਬਾਦਸ਼ਾਹਾਂ ਦੇ ਸੰਬੰਧਾਂ ਦਾ ਸੰਖੇਪ ਵਰਣਨ ਕਰੋ । (Write a short note on the relations between Guru Hargobind Ji and the Mughal emperors.)
ਉੱਤਰ-
ਗੁਰੂ ਹਰਿਗੋਬਿੰਦ ਜੀ ਦੇ ਦੋ ਸਮਕਾਲੀਨ ਮੁਗ਼ਲ ਬਾਦਸ਼ਾਹ ਜਹਾਂਗੀਰ ਅਤੇ ਸ਼ਾਹਜਹਾਂ ਸਨ । ਇਹ ਦੋਵੇਂ ਬਾਦਸ਼ਾਹ ਬੜੇ ਕੱਟੜ ਵਿਚਾਰਾਂ ਦੇ ਸਨ । ਗੁਰੂ ਹਰਿਗੋਬਿੰਦ ਜੀ ਨੇ ਮੁਗ਼ਲ ਅੱਤਿਆਚਾਰਾਂ ਦਾ ਮੁਕਾਬਲਾ ਕਰਨ ਲਈ ਮੀਰੀ ਅਤੇ ਪੀਰੀ ਦੀ ਨੀਤੀ ਅਪਣਾਈ । ਇਸ ਕਾਰਨ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੁਝ ਸਮੇਂ ਲਈ ਕੈਦ ਕਰ ਲਿਆ | ਬਾਅਦ ਵਿੱਚ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨਾਲ ਮਿੱਤਰਤਾਪੂਰਨ ਸੰਬੰਧ ਸਥਾਪਿਤ ਕਰ ਲਏ 1634-35 ਈ. ਦੇ ਸਮੇਂ ਵਿੱਚ ਸ਼ਾਹਜਹਾਂ ਦੇ ਸ਼ਾਸਨ ਕਾਲ ਵਿੱਚ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਚਾਰ ਲੜਾਈਆਂ-ਅੰਮ੍ਰਿਤਸਰ, ਲਹਿਰਾ, ਕਰਤਾਰਪੁਰ ਅਤੇ ਫਗਵਾੜਾ ਵਿਖੇ ਹੋਈਆਂ । ਇਨ੍ਹਾਂ ਸਾਹਿਬ ਸਾਰੀਆਂ ਲੜਾਈਆਂ ਵਿੱਚ ਗੁਰੂ ਹਰਿਗੋਬਿੰਦ ਸਾਹਿਬ ਜੇਤੂ ਰਹੇ ।

ਪ੍ਰਸ਼ਨ 15.
ਗੁਰੂ ਹਰਿਗੋਬਿੰਦ ਜੀ ਨੇ ਕੀਰਤਪੁਰ ਸਾਹਿਬ ਵਿੱਚ ਵੱਸਣ ਦਾ ਫ਼ੈਸਲਾ ਕਿਉਂ ਕੀਤਾ ? (Why did Guru Hargobind Ji choose to settle down at Kiratpur Sahib ?)
ਉੱਤਰ-
ਗੁਰੂ ਹਰਿਗੋਬਿੰਦ ਜੀ ਨੇ ਕੀਰਤਪੁਰ ਸਾਹਿਬ ਵਿੱਚ ਵੱਸਣ ਦਾ ਫ਼ੈਸਲਾ ਹੇਠ ਲਿਖੇ ਕਾਰਨਾਂ ਕਰਕੇ ਕੀਤਾ-

  1. ਇਹ ਦੇਸ਼ ਮੁਗ਼ਲ ਅਧਿਕਾਰੀਆਂ ਦੇ ਸਿੱਧੇ ਅਧਿਕਾਰ ਖੇਤਰ ਵਿੱਚ ਨਹੀ ਸੀ ।
  2. ਇਹ ਦੇਸ਼ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਘਿਰੇ ਹੋਣ ਕਾਰਨ ਵਧੇਰੇ ਸੁਰੱਖਿਅਤ ਸੀ ।
  3. ਗੁਰੂ ਸਾਹਿਬ ਇੱਥੇ ਸ਼ਾਂਤੀ ਨਾਲ ਰਹਿ ਸਕਦੇ ਹਨ । ਇਸ ਲਈ ਉਹ ਆਪਣਾ ਸਮਾਂ ਸਿੱਖ ਧਰਮ ਦੇ ਪ੍ਰਚਾਰ ਵਿੱਚ ਬਤੀਤ ਕਰ ਸਕਦੇ ਸਨ ।
  4. ਇਹ ਪ੍ਰਦੇਸ਼ ਸੈਨਿਕਾਂ ਦੀ ਸਿਖਲਾਈ ਪੱਖੋਂ ਵੀ ਵਧੀਆ ਸੀ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਵਸਤੂਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one word to one Sentence)

ਪ੍ਰਸ਼ਨ 1.
ਸਿੱਖਾਂ ਦੇ ਛੇਵੇਂ ਗਰ ਕੌਣ ਸਨ ?
ਉੱਤਰ-
ਗੁਰੂ ਹਰਿਗੋਬਿੰਦ ਜੀ ।

ਪ੍ਰਸ਼ਨ 2.
ਗੁਰੂ ਹਰਿਗੋਬਿੰਦ ਜੀ ਦਾ ਗੁਰੂ ਕਾਲ ਦੱਸੋ ।
ਉੱਤਰ-
1606 ਈ. ਤੋਂ 1645 ਈ. ।

ਪ੍ਰਸ਼ਨ 3.
ਗੁਰੂ ਹਰਿਗੋਬਿੰਦ ਜੀ ਗੁਰਗੱਦੀ ‘ਤੇ ਕਦੋਂ ਬੈਠੇ ਸਨ ?
ਉੱਤਰ-
1606 ਈ. ।

ਪ੍ਰਸ਼ਨ 4.
ਗੁਰੂ ਹਰਿਗੋਬਿੰਦ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 5.
ਗੁਰੂ ਹਰਿਗੋਬਿੰਦ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
ਉੱਤਰ-
ਗੰਗਾ ਦੇਵੀ ਜੀ ।

ਪ੍ਰਸ਼ਨ 6.
ਬੀਬੀ ਵੀਰੋ ਕੌਣ ਸੀ ?
ਉੱਤਰ-
ਗੁਰੂ ਹਰਿਗੋਬਿੰਦ ਜੀ ਦੀ ਸਪੁੱਤਰੀ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 7.
ਗੁਰੂ ਹਰਿਗੋਬਿੰਦ ਜੀ ਦੇ ਸਭ ਤੋਂ ਵੱਡੇ ਪੁੱਤਰ ਦਾ ਕੀ ਨਾਂ ਸੀ ?
ਉੱਤਰ-
ਬਾਬਾ ਗੁਰਦਿੱਤਾ ਜੀ ।

ਪ੍ਰਸ਼ਨ 8.
ਬਾਬਾ ਗੁਰਦਿੱਤਾ ਜੀ ਕਿਸਦੇ ਪੁੱਤਰ ਸਨ ?
ਜਾਂ
ਸੂਰਜ ਮਲ ਜੀ ਕਿਸਦੇ ਪੁੱਤਰ ਸਨ ?
ਉੱਤਰ-
ਗੁਰੂ ਹਰਿਗੋਬਿੰਦ ਜੀ ਦੇ ।

ਪ੍ਰਸ਼ਨ 9.
ਬਾਬਾ ਅਟੱਲ ਰਾਏ ਜੀ ਕਿਸਦੇ ਪੁੱਤਰ ਸਨ ?
ਉੱਤਰ-
ਗੁਰੂ ਹਰਿਗੋਬਿੰਦ ਜੀ ਦੇ ।

ਪ੍ਰਸ਼ਨ 10.
ਬਾਬਾ ਅਟੱਲ ਰਾਏ ਜੀ ਦਾ ਗੁਰਦੁਆਰਾ ਕਿੱਥੇ ਸਥਿਤ ਹੈ ?
ਉੱਤਰ-
ਅੰਮ੍ਰਿਤਸਰ ਵਿਖੇ ।

ਪ੍ਰਸ਼ਨ 11.
ਗੁਰੂ ਹਰਿਗੋਬਿੰਦ ਜੀ ਦੁਆਰਾ ਨਵੀਂ ਨੀਤੀ ਅਪਣਾਉਣ ਦਾ ਕੋਈ ਇੱਕ ਕਾਰਨ ਦੱਸੋ ।
ਉੱਤਰ-
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ।

ਪ੍ਰਸ਼ਨ 12.
ਮੀਰੀ ਅਤੇ ਪੀਰੀ ਦੀ ਪ੍ਰਥਾ ਕਿਸ ਗੁਰੂ ਸਾਹਿਬ ਨੇ ਸ਼ੁਰੂ ਕੀਤੀ ?
ਜਾਂ
ਕਿਸ ਗੁਰੂ ਸਾਹਿਬ ਨੇ ਦੋ ਤਲਵਾਰਾਂ ਧਾਰਨ ਕੀਤੀਆਂ ?
ਉੱਤਰ-
ਗੁਰੂ ਹਰਿਗੋਬਿੰਦ ਜੀ ਨੇ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 13.
‘ਮੀਰੀ’ ਅਤੇ ‘ਪੀਰੀ’ ਤੋਂ ਕੀ ਭਾਵ ਹੈ ?
ਉੱਤਰ-
ਮੀਰੀ ਤੋਂ ਭਾਵ ਦੁਨਿਆਵੀ ਸੱਤਾ ਅਤੇ ਪੀਰੀ ਤੋਂ ਭਾਵ ਰੂਹਾਨੀ ਸੱਤਾ ਤੋਂ ਸੀ ।

ਪ੍ਰਸ਼ਨ 14.
ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਿਸ ਗੁਰੂ ਸਾਹਿਬ ਨੇ ਕਰਵਾਇਆ ?
ਉੱਤਰ-
ਗੁਰੂ ਹਰਿਗੋਬਿੰਦ ਜੀ ।

ਪ੍ਰਸ਼ਨ 15.
ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਿੱਥੇ ਕੀਤਾ ਗਿਆ ?
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 16.
ਅਕਾਲ ਤਖ਼ਤ ਸਾਹਿਬ ਦੀ ਨੀਂਹ ਕਦੋਂ ਰੱਖੀ ਗਈ ?
ਉੱਤਰ-
1606 ਈ. ਵਿੱਚ ।

ਪ੍ਰਸ਼ਨ 17.
ਅਕਾਲ ਤਖ਼ਤ ਸਾਹਿਬ ਤੋਂ ਕੀ ਭਾਵ ਹੈ ?
ਉੱਤਰ-
ਈਸ਼ਵਰ ਦੀ ਗੱਦੀ ।

ਪ੍ਰਸ਼ਨ 18.
ਅਕਾਲ ਤਖ਼ਤ ਸਾਹਿਬ ਕਿਸ ਇਤਿਹਾਸਿਕ ਤੱਥ ’ਤੇ ਪ੍ਰਕਾਸ਼ ਪਾਉਂਦਾ ਹੈ ?
ਉੱਤਰ-
ਸਿੱਖ ਧਰਮ ਅਤੇ ਸਿੱਖ ਰਾਜਨੀਤੀ ਦਾ ਸੁਮੇਲ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 19.
ਲੋਹਗੜ ਦਾ ਕਿਲਾ ਕਿਸ ਨੇ ਬਣਵਾਇਆ ?
ਉੱਤਰ-
ਗੁਰੂ ਹਰਿਗੋਬਿੰਦ ਜੀ ਨੇ ।

ਪ੍ਰਸ਼ਨ 20.
ਗੁਰੂ ਹਰਿਗੋਬਿੰਦ ਜੀ ਨੇ ਲੋਹਗੜ੍ਹ ਕਿਲ੍ਹੇ ਦਾ ਨਿਰਮਾਣ ਕਿੱਥੇ ਕੀਤਾ ਸੀ ?
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 21.
ਗੁਰੂ ਹਰਿਗੋਬਿੰਦ ਜੀ ਦੀ ਪਠਾਣਾਂ ਦੀ ਸੈਨਿਕ ਟੁਕੜੀ ਦਾ ਸੈਨਾਨਾਇਕ ਕੌਣ ਸੀ ?
ਉੱਤਰ-
ਪੈਂਦਾ ਮਾਂ ।

ਪ੍ਰਸ਼ਨ 22.
ਗੁਰੂ ਹਰਿਗੋਬਿੰਦ ਜੀ ਨੂੰ ਕਿਹੜੇ ਮੁਗ਼ਲ ਬਾਦਸ਼ਾਹ ਨੇ ਬੰਦੀ ਬਣਾਇਆ ?
ਉੱਤਰ-
ਜਹਾਂਗੀਰ ਨੇ ।

ਪ੍ਰਸ਼ਨ 23.
ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਕਿੱਥੇ ਬੰਦੀ ਬਣਾਇਆ ਸੀ ?
ਉੱਤਰ-
ਗਵਾਲੀਅਰ ਦੇ ਕਿਲ੍ਹੇ ਵਿੱਚ ।

ਪ੍ਰਸ਼ਨ 24.
‘ਬੰਦੀ ਛੋੜ ਬਾਬਾ’ ਕਿਸ ਨੂੰ ਕਿਹਾ ਜਾਂਦਾ ਹੈ ?
ਜਾਂ
ਸਿੱਖਾਂ ਦੇ ਕਿਸੇ ਗੁਰੂ ਨੂੰ ‘ਬੰਦੀ ਛੋੜ’ ਆਖਿਆ ਜਾਂਦਾ ਹੈ ?
ਉੱਤਰ-
ਗੁਰੂ ਹਰਿਗੋਬਿੰਦ ਜੀ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 25.
ਸ਼ਾਹਜਹਾਂ ਅਤੇ ਸਿੱਖਾਂ ਵਿਚਾਲੇ ਸੰਬੰਧ ਵਿਗੜਨ ਦਾ ਕੋਈ ਇੱਕ ਕਾਰਨ ਦੱਸੋ ।
ਜਾਂ
ਗੁਰੂ ਹਰਿਗੋਬਿੰਦ ਜੀ ਅਤੇ ਮੁਗਲਾਂ ਵਿਚਾਲੇ ਲੜਾਈਆਂ ਦਾ ਕੋਈ ਇੱਕ ਕਾਰਨ ਦੱਸੋ ।
ਉੱਤਰ-
ਸ਼ਾਹਜਹਾਂ ਦਾ ਧਾਰਮਿਕ ਕੱਟੜਪੁਣਾ ।

ਪ੍ਰਸ਼ਨ 26.
ਕੌਲਾਂ ਕੌਣ ਸੀ ?
ਉੱਤਰ-
ਕਾਜ਼ੀ ਰੁਸਤਮ ਖਾਂ ਦੀ ਪੁੱਤਰੀ ।

ਪ੍ਰਸ਼ਨ 27.
ਦਲ ਭੰਜਨ ਗੁਰ ਸੂਰਮਾ ਕਿਹੜੇ ਗੁਰੂ ਸਾਹਿਬ ਨੂੰ ਕਿਹਾ ਜਾਂਦਾ ਹੈ ?
ਉੱਤਰ-
ਗੁਰੂ ਹਰਿਗੋਬਿੰਦ ਜੀ ਨੂੰ ।

ਪ੍ਰਸ਼ਨ 28.
ਗੁਰੂ ਹਰਿਗੋਬਿੰਦ ਜੀ ਅਤੇ ਮੁਗਲਾਂ ਵਿਚਾਲੇ ਪਹਿਲੀ ਲੜਾਈ ਕਿੱਥੇ ਹੋਈ ?
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 29.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਅੰਮ੍ਰਿਤਸਰ ਦੀ ਲੜਾਈ ਕਦੋਂ ਹੋਈ ਸੀ ?
ਉੱਤਰ-
1634 ਈ.

ਪ੍ਰਸ਼ਨ 30.
ਉਨ੍ਹਾਂ ਦੋ ਘੋੜਿਆਂ ਦੇ ਨਾਂ ਦੱਸੋ ਜੋ ਲਹਿਰਾ ਦੀ ਲੜਾਈ ਦਾ ਕਾਰਨ ਬਣੇ ।
ਉੱਤਰ-
ਦਿਲਬਾਗ ਅਤੇ ਗੁਲਬਾਗ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 31.
ਗੁਲਬਾਗ ਕਿਸਦਾ ਨਾਂ ਸੀ ?
ਉੱਤਰ-
ਗੁਲਬਾਗ ਗੁਰੂ ਹਰਿਗੋਬਿੰਦ ਜੀ ਨੂੰ ਭੇਂਟ ਕੀਤੇ ਗਏ ਘੋੜੇ ਦਾ ਨਾਂ ਸੀ ।

ਪ੍ਰਸ਼ਨ 32.
ਦਿਲਬਾਗ ਕਿਸਦਾ ਨਾਂ ਸੀ ?
ਉੱਤਰ-
ਦਿਲਬਾਗ ਗੁਰੂ ਹਰਿਗੋਬਿੰਦ ਜੀ ਨੂੰ ਭੇਂਟ ਕੀਤੇ ਗਏ ਘੋੜੇ ਦਾ ਨਾਂ ਸੀ ।

ਪ੍ਰਸ਼ਨ 33.
ਬਿਧੀ ਚੰਦ ਕੌਣ ਸੀ ?
ਉੱਤਰ-
ਗੁਰੂ ਹਰਿਗੋਬਿੰਦ ਜੀ ਦਾ ਇੱਕ ਸ਼ਰਧਾਲੂ ।

ਪ੍ਰਸ਼ਨ 34.
ਕਰਤਾਰਪੁਰ ਦੀ ਲੜਾਈ ਕਦੋਂ ਹੋਈ ?
ਉੱਤਰ-
1635 ਈ. ।

ਪ੍ਰਸ਼ਨ 35.
ਕਰਤਾਰਪੁਰ ਦੀ ਲੜਾਈ ਵਿੱਚ ਕਿਹੜੇ ਗੁਰੂ ਸਾਹਿਬ ਨੇ ਬਹਾਦਰੀ ਦੇ ਜੌਹਰ ਵਿਖਾਏ ਸਨ ?
ਉੱਤਰ-
ਗੁਰੂ ਤੇਗ਼ ਬਹਾਦਰ ਜੀ ।

ਪ੍ਰਸ਼ਨ 36.
ਗੁਰੂ ਹਰਿਗੋਬਿੰਦ ਜੀ ਨੇ ਕਿਸ ਨਗਰ ਦੀ ਸਥਾਪਨਾ ਕੀਤੀ ਸੀ ?
ਉੱਤਰ-
ਕੀਰਤਪੁਰ ਸਾਹਿਬ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 37.
ਗੁਰੂ ਹਰਿਗੋਬਿੰਦ ਜੀ ਨੇ ਆਪਣੇ ਜੀਵਨ ਦੇ ਆਖਰੀ ਦਸ ਸਾਲ ਕਿੱਥੇ ਬਿਤਾਏ ?
ਉੱਤਰ-
ਕੀਰਤਪੁਰ ਸਾਹਿਬ ।

ਪ੍ਰਸ਼ਨ 38.
ਗੁਰੂ ਹਰਿਗੋਬਿੰਦ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
ਉੱਤਰ-
1645 ਈ. ।

ਪ੍ਰਸ਼ਨ 39.
ਗੁਰੂ ਹਰਿਗੋਬਿੰਦ ਜੀ ਕਿੱਥੇ ਜੋਤੀ-ਜੋਤ ਸਮਾਏ ?
ਉੱਤਰ-
ਕੀਰਤਪੁਰ ਸਾਹਿਬ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ-

1. ਗੁਰੂ ਹਰਿਗੋਬਿੰਦ ਜੀ ਦਾ ਜਨਮ ………………………….. ਵਿੱਚ ਹੋਇਆ ।
ਉੱਤਰ-
(1595 ਈ. )

2. ਗੁਰੂ ਹਰਿਗੋਬਿੰਦ ਜੀ ਦੇ ਪਿਤਾ ਜੀ ਦਾ ਨਾਂ …………………………… ਸੀ ।
ਉੱਤਰ-
(ਗੁਰੁ ਅਰਜਨ ਦੇਵ ਜੀ)

3. ਗੁਰੂ ਹਰਿਗੋਬਿੰਦ ਜੀ ਦੀ ਮਾਤਾ ਦਾ ਨਾਂ ……………………. ਸੀ ।
ਉੱਤਰ-
(ਗੰਗਾ ਦੇਵੀ ਜੀ)

4. ਬਾਬਾ ਗੁਰਦਿੱਤਾ ਜੀ ਦੇ ਪਿਤਾ ਜੀ ਦਾ ਨਾਂ ………………………….
ਉੱਤਰ-
(ਗੁਰੂ ਹਰਿਗੋਬਿੰਦ ਜੀ)

5. ਗੁਰੂ ਹਰਿਗੋਬਿੰਦ ਜੀ ਦੀ ਪੁੱਤਰੀ ਦਾ ਨਾਂ ……………………. ਸੀ ।
ਉੱਤਰ-
(ਬੀਬੀ ਵੀਰੋ ਜੀ)

6. ਗੁਰੂ ਹਰਿਗੋਬਿੰਦ ਜੀ ……………………….. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1606 ਈ.)

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

7. ਗੁਰਗੱਦੀ ਮਿਲਣ ਸਮੇਂ ਗੁਰੂ ਹਰਿਗੋਬਿੰਦ ਜੀ ਦੀ ਉਮਰ…………………… ਸਾਲ ਸੀ ।
ਉੱਤਰ-
(11)

8. ਗੁਰੂ ਹਰਿਗੋਬਿੰਦ ਜੀ ਨੇ …………………. ਤਲਵਾਰਾਂ ਧਾਰਨ ਕੀਤੀਆਂ ।
ਉੱਤਰ-
(ਮੀਰੀ ਅਤੇ ਪੀਰੀ)

9. ਅਕਾਲ ਤਖ਼ਤ ਸਾਹਿਬ ਦੀ ਉਸਾਰੀ ………………………. ਨੇ ਕਰਵਾਈ ।
ਉੱਤਰ-
(ਗੁਰੂ ਹਰਿਗੋਬਿੰਦ ਜੀ)

10. ………………………. ਵਿੱਚ ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਸੀ ।
ਉੱਤਰ-
(1606 ਈ. )

11. ਜਹਾਂਗੀਰ ਦੀ ਮੌਤ ਤੋਂ ਬਾਅਦ ਮੁਗ਼ਲ ਬਾਦਸ਼ਾਹ ………. ਬਣਿਆ ਸੀ ।
ਉੱਤਰ-
(ਸ਼ਾਹਜਹਾਂ)

12. . …………………… ਨੂੰ ਬੰਦੀ ਛੋੜ ਬਾਬਾ ਕਿਹਾ ਜਾਂਦਾ ਹੈ ।
ਉੱਤਰ-
(ਗੁਰੂ ਹਰਿਗੋਬਿੰਦ ਜੀ)

13. ਅੰਮ੍ਰਿਤਸਰ ਦੀ ਲੜਾਈ ……………………… ਵਿੱਚ ਹੋਈ ।
ਉੱਤਰ-
(1634 ਈ. )

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

14. ਲਹਿਰਾ ਦੀ ਲੜਾਈ ਦਾ ਮੁੱਖ ਕਾਰਨ ……………………. ਅਤੇ ……………………….. ਨਾਂ ਦੇ ਦੋ ਘੋੜੇ ਸਨ ।
ਉੱਤਰ-
(ਦਿਲਬਾਗ, ਗੁਲਬਾਗ)

15. ਗੁਰੂ ਹਰਿਗੋਬਿੰਦ ਜੀ ਨੇ ……………………. ਨਾਂ ਦੇ ਨਗਰ ਦੀ ਸਥਾਪਨਾ ਕੀਤੀ ।
ਉੱਤਰ-
ਕੀਰਤਪੁਰ ਸਾਹਿਬ

16. ਗੁਰੂ ਹਰਿਗੋਬਿੰਦ ਜੀ …………………… ਵਿੱਚ ਜੋਤੀ-ਜੋਤ ਸਮਾਏ ਸੀ ।
ਉੱਤਰ-
(1645 ਈ. )

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਗੁਰੂ ਹਰਿਗੋਬਿੰਦ ਜੀ ਸਿੱਖਾਂ ਦੇ ਸੱਤਵੇਂ ਗੁਰੂ ਸਨ ।
ਉੱਤਰ-
ਗ਼ਲਤ

2. ਗੁਰੂ ਹਰਿਗੋਬਿੰਦ ਜੀ ਦਾ ਜਨਮ 1595 ਈ. ਵਿੱਚ ਹੋਇਆ ਸੀ ।
ਉੱਤਰ-
ਠੀਕ

3. ਗੁਰੂ ਹਰਿਗੋਬਿੰਦ ਜੀ ਦੇ ਪਿਤਾ ਜੀ ਦਾ ਨਾਂ ਗੁਰੂ ਅਰਜਨ ਦੇਵ ਜੀ ਸੀ ।
ਉੱਤਰ-
ਠੀਕ

4. ਗੁਰੂ ਹਰਿਗੋਬਿੰਦ ਜੀ ਦੇ ਸਭ ਤੋਂ ਵੱਡੇ ਪੁੱਤਰ ਦਾ ਨਾਂ ਬਾਬਾ ਗੁਰਦਿੱਤਾ ਜੀ ਸੀ ।
ਉੱਤਰ-
ਠੀਕ

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

5. ਗੁਰੂ ਹਰਿਗੋਬਿੰਦ ਜੀ ਦੀ ਧੀ ਦਾ ਨਾਂ ਬੀਬੀ ਵੀਰੋ ਸੀ ।
ਉੱਤਰ-
ਠੀਕ

6. ਗੁਰੂ ਹਰਿਗੋਬਿੰਦ ਜੀ 1606 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
ਠੀਕ

7. ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਦਾ ਪ੍ਰਚਲਨ ਕੀਤਾ !
ਉੱਤਰ-
ਠੀਕ

8. ਗੁਰੂ ਹਰਿਗੋਬਿੰਦ ਜੀ ਨੇ ਮੀਰੀ ਅਤੇ ਪੀਰੀ ਨੀਤੀ ਦਾ ਪ੍ਰਚਲਨ ਕੀਤਾ ।
ਉੱਤਰ-
ਠੀਕ

9. ਗੁਰੂ ਅਰਜਨ ਜੀ ਨੇ ਅਕਾਲ ਤਖ਼ਤ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ।
ਉੱਤਰ-
ਗਲਤ

10. ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਗੁਰੂ ਹਰਿਗੋਬਿੰਦ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਬੰਦੀ ਬਣਾ ਲਿਆ । ਸੀ ।
ਉੱਤਰ-
ਠੀਕ

11. ਗੁਰੂ ਹਰਿਗੋਬਿੰਦ ਜੀ ਨੂੰ ਬੰਦੀ ਛੋੜ ਬਾਬਾ’ ਕਿਹਾ ਜਾਂਦਾ ਹੈ ।
ਉੱਤਰ-
ਠੀਕ

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

12. ਸ਼ਾਹਜਹਾਂ 1628 ਈ. ਵਿੱਚ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ।
ਉੱਤਰ-
ਠੀਕ

13. ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਪਹਿਲੀ ਲੜਾਈ ਅੰਮ੍ਰਿਤਸਰ ਵਿਖੇ 1634 ਈ. ਵਿੱਚ ਹੋਈ ।
ਉੱਤਰ-
ਠੀਕ

14. ਗੁਰੂ ਹਰਿਗੋਬਿੰਦ ਜੀ ਨੇ ਕੀਰਤਪੁਰ ਸਾਹਿਬ ਨਾਂ ਦੇ ਨਗਰ ਦੀ ਸਥਾਪਨਾ ਕੀਤੀ ਸੀ ।
ਉੱਤਰ-
ਠੀਕ

15. ਗੁਰੂ ਹਰਿਗੋਬਿੰਦ ਜੀ 1635 ਈ. ਵਿੱਚ ਜੋਤੀ ਜੋਤ ਸਮਾਏ ।
ਉੱਤਰ-
ਗ਼ਲਤ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸਿੱਖਾਂ ਦੇ ਛੇਵੇਂ ਗੁਰੂ ਕੌਣ ਸਨ ?
(i) ਗੁਰੂ ਅਰਜਨ ਦੇਵ ਜੀ
(ii) ਗੁਰੂ ਹਰਿਗੋਬਿੰਦ ਜੀ
(iii) ਗੁਰੂ ਹਰਿ ਰਾਏ ਜੀ
(iv) ਗੁਰੂ ਹਰਿਕ੍ਰਿਸ਼ਨ ਜੀ ।
ਉੱਤਰ-
(ii) ਗੁਰੂ ਹਰਿਗੋਬਿੰਦ ਜੀ ।

ਪ੍ਰਸ਼ਨ 2.
ਗੁਰੂ ਹਰਿਗੋਬਿੰਦ ਜੀ ਦਾ ਜਨਮ ਕਦੋਂ ਹੋਇਆ ?
(i) 1590 ਈ. ਵਿੱਚ
(ii) 1593 ਈ. ਵਿੱਚ
(iii) 1595 ਈ. ਵਿੱਚ
(iv) 1597 ਈ. ਵਿੱਚ ।
ਉੱਤਰ-
(iii) 1595 ਈ. ਵਿੱਚ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 3.
ਗੁਰੂ ਹਰਿਗੋਬਿੰਦ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
(i) ਗੁਰੁ ਅਰਜਨ ਦੇਵ ਜੀ
(ii) ਗੁਰੂ ਰਾਮਦਾਸ ਜੀ
(iii) ਗੁਰੂ ਹਰਿ ਰਾਏ ਜੀ
(iv) ਗੁਰੂ ਅਮਰਦਾਸ ਜੀ ।
ਉੱਤਰ-
(i) ਗੁਰੁ ਅਰਜਨ ਦੇਵ ਜੀ ।

ਪ੍ਰਸ਼ਨ 4.
ਗੁਰੂ ਹਰਿਗੋਬਿੰਦ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
(i) ਲਖਸ਼ਮੀ ਦੇਵੀ ਜੀ
(ii) ਗੰਗਾ ਦੇਵੀ ਜੀ
(iii) ਸੁਲੱਖਣੀ ਜੀ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(ii) ਗੰਗਾ ਦੇਵੀ ਜੀ ।

ਪ੍ਰਸ਼ਨ 5.
ਬੀਬੀ ਵੀਰੋ ਕੌਣ ਸੀ ?
(i) ਗੁਰੂ ਹਰਿਗੋਬਿੰਦ ਜੀ ਦੀ ਪਤਨੀ
(ii) ਗੁਰੂ ਹਰਿਗੋਬਿੰਦ ਜੀ ਦੀ ਸਪੁੱਤਰੀ
(iii) ਗੁਰੂ ਹਰਿ ਰਾਏ ਜੀ ਦੀ ਸਪੁੱਤਰੀ
(iv) ਬਾਬਾ ਗੁਰਦਿੱਤਾ ਜੀ ਦੀ ਪਤਨੀ ।
ਉੱਤਰ-
(ii) ਗੁਰੂ ਹਰਿਗੋਬਿੰਦ ਜੀ ਦੀ ਸਪੁੱਤਰੀ ।

ਪ੍ਰਸ਼ਨ 6.
ਗੁਰੂ ਹਰਿਗੋਬਿੰਦ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
(i) 1506 ਈ. ਵਿੱਚ
(ii) 1556 ਈ. ਵਿੱਚ
(iii) 1605 ਈ. ਵਿੱਚ
(iv) 1606 ਈ. ਵਿੱਚ ।
ਉੱਤਰ-
(iv) 1606 ਈ. ਵਿੱਚ ।

ਪ੍ਰਸ਼ਨ 7.
ਕਿੰਨੇ ਗੁਰੂ ਸਾਹਿਬਾਨ ਦੀ ਉਮਰ ਗੁਰਗੱਦੀ ਦੀ ਪ੍ਰਾਪਤੀ ਸਮੇਂ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਗੁਰਗੱਦੀ ਉੱਤੇ ਬੈਠਣ ਵੇਲੇ ਦੀ ਉਮਰ ਨਾਲੋਂ ਘੱਟ ਸੀ ?
(i) ਇੱਕ
(ii) ਦੇ
(iii) ਤਿੰਨ
(iv) ਚਾਰ ।
ਉੱਤਰ-
(i) ਇੱਕ ।

ਪ੍ਰਸ਼ਨ 8.
ਮੀਰੀ ਅਤੇ ਪੀਰੀ ਦੀ ਪ੍ਰਥਾ ਕਿਸ ਗੁਰੂ ਸਾਹਿਬ ਨੇ ਸ਼ੁਰੂ ਕੀਤੀ ?
(i) ਗੁਰੂ ਅਰਜਨ ਦੇਵ ਜੀ ਨੇ
(ii) ਗੁਰੂ ਹਰਿਗੋਬਿੰਦ ਜੀ ਨੇ
(iii) ਗੁਰੁ ਤੇਗ ਬਹਾਦਰ ਜੀ ਨੇ
(iv) ਗੁਰੂ ਗੋਬਿੰਦ ਸਿੰਘ ਜੀ ਨੇ ।
ਉੱਤਰ-
(ii) ਗੁਰੂ ਹਰਿਗੋਬਿੰਦ ਜੀ ਨੇ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 9.
ਅਕਾਲ ਤਖ਼ਤ ਦਾ ਨਿਰਮਾਣ ਕਿਸ ਗੁਰੂ ਸਾਹਿਬ ਨੇ ਕਰਵਾਇਆ ਸੀ ?
(i) ਗੁਰੂ ਅਮਰਦਾਸ ਜੀ ਨੇ
(ii) ਗੁਰੁ ਅਰਜਨ ਦੇਵ ਜੀ ਨੇ
(iii) ਗੁਰੂ ਹਰਿਗੋਬਿੰਦ ਜੀ ਨੇ
(iv) ਗੁਰੂ ਤੇਗ ਬਹਾਦਰ ਜੀ ਨੇ
ਉੱਤਰ-
(iii) ਗੁਰੂ ਹਰਿਗੋਬਿੰਦ ਜੀ ਨੇ ।

ਪ੍ਰਸ਼ਨ 10.
ਅਕਾਲ ਤਖ਼ਤ ਦਾ ਨਿਰਮਾਣ ਕਦੋਂ ਪੂਰਾ ਹੋਇਆ ਸੀ ?
(i) 1606 ਈ. ਵਿੱਚ
(ii) 1607 ਈ. ਵਿੱਚ
(iii) 1609 ਈ. ਵਿੱਚ
(iv) 1611 ਈ. ਵਿੱਚ ।
ਉੱਤਰ-
(iii) 1609 ਈ. ਵਿੱਚ ।

ਪ੍ਰਸ਼ਨ 11.
‘ਬੰਦੀ ਛੋੜ ਬਾਬਾ ਕਿਸ ਨੂੰ ਕਿਹਾ ਜਾਂਦਾ ਹੈ ?
(i) ਬੰਦਾ ਸਿੰਘ ਬਹਾਦਰ
(ii) ਭਾਈ ਮਨੀ ਸਿੰਘ ਜੀ
(iii) ਗੁਰੂ ਹਰਿਗੋਬਿੰਦ ਜੀ
(iv) ਗੁਰੂ ਤੇਗ ਬਹਾਦਰ ਜੀ ।
ਉੱਤਰ-
(iii) ਗੁਰੂ ਹਰਿਗੋਬਿੰਦ ਜੀ ।

ਪ੍ਰਸ਼ਨ 12.
ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਲੜੀ ਗਈ ਪਹਿਲੀ ਲੜਾਈ ਕਿਹੜੀ ਸੀ ?
(i) ਫਗਵਾੜਾ
(ii) ਅੰਮ੍ਰਿਤਸਰ
(iii) ਕਰਤਾਰਪੁਰ
(iv) ਲਹਿਰਾ ।
ਉੱਤਰ-
(ii) ਅੰਮ੍ਰਿਤਸਰ ।

ਪ੍ਰਸ਼ਨ 13.
ਗੁਰੂ ਹਰਿਗੋਬਿੰਦ ਜੀ ਅਤੇ ਮੁਗਲਾਂ ਵਿਚਾਲੇ ਲੜੀ ਗਈ ਅੰਮ੍ਰਿਤਸਰ ਦੀ ਲੜਾਈ ਕਦੋਂ ਹੋਈ ਸੀ ?
(i) 1606 ਈ. ਵਿੱਚ
(ii) 1624 ਈ. ਵਿੱਚ
(iii) 1630 ਈ. ਵਿੱਚ
(iv) 1634 ਈ. ਵਿੱਚ ।
ਉੱਤਰ-
(iv) 1634 ਈ. ਵਿੱਚ ।

ਪ੍ਰਸ਼ਨ 14.
ਗੁਰੂ ਤੇਗ਼ ਬਹਾਦਰ ਜੀ ਨੇ ਹੇਠ ਲਿਖੀ ਕਿਸ ਲੜਾਈ ਵਿੱਚ ਬਹਾਦਰੀ ਦੇ ਜੌਹਰ ਵਿਖਾਏ ?
(i) ਅੰਮ੍ਰਿਤਸਰ
(ii) ਲਹਿਰਾ
(iii) ਕਰਤਾਰਪੁਰ
(iv) ਫਗਵਾੜਾ ।
ਉੱਤਰ-
(iii) ਕਰਤਾਰਪੁਰ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

ਪ੍ਰਸ਼ਨ 15.
ਨੌਵੇਂ ਗੁਰੂ ਸਾਹਿਬ ਜੀ ਦਾ ਨਾਮ ਕਿਸ ਲੜਾਈ ਵਿੱਚ ਦਿਖਾਈ ਗਈ ਬਹਾਦਰੀ ਕਾਰਨ ਬਦਲ ਗਿਆ ਸੀ ?
(i) ਸ੍ਰੀ ਅੰਮ੍ਰਿਤਸਰ ਸਾਹਿਬ
(ii) ਲਹਿਰਾ
(iii) ਫਗਵਾੜਾ
(iv) ਕਰਤਾਰਪੁਰ ਸਾਹਿਬ ।
ਉੱਤਰ-
(iv) ਕਰਤਾਰਪੁਰ ਸਾਹਿਬ ।

ਪ੍ਰਸ਼ਨ 16.
ਗੁਰੂ ਹਰਿਗੋਬਿੰਦ ਜੀ ਨੇ ਕਿਸ ਨਗਰ ਦੀ ਸਥਾਪਨਾ ਕੀਤੀ ਸੀ ?
(i) ਕਰਤਾਰਪੁਰ
(ii) ਕੀਰਤਪੁਰ ਸਾਹਿਬ
(iii) ਅੰਮ੍ਰਿਤਸਰ
(iv) ਤਰਨ ਤਾਰਨ ।
ਉੱਤਰ-
(ii) ਕੀਰਤਪੁਰ ਸਾਹਿਬ ।

ਪ੍ਰਸ਼ਨ 17.
ਕਿਸ ਪਹਾੜੀ ਰਾਜੇ ਨੇ ਸ੍ਰੀ ਗੁਰੂ ਹਰਿਗੋਬਿੰਦ ਜੀ ਨੂੰ ਸ੍ਰੀ ਕੀਰਤਪੁਰ ਸਾਹਿਬ ਵਸਾਉਣ ਲਈ ਜ਼ਮੀਨ ਭੇਂਟ ਕੀਤੀ ?
(i) ਕਹਿਲੂਰ ਦਾ ਕਲਿਆਣ ਚੰਦ
(ii) ਬਿਲਾਸਪੁਰ ਦਾ ਦੀਪ ਚੰਦ
(iii) ਬਿਲਾਸਪੁਰ ਦਾ ਭੀਮ ਚੰਦ
(iv) ਕਾਂਗੜਾ ਦਾ ਸੰਸਾਰ ਚੰਦ ।
ਉੱਤਰ-
(i) ਕਹਿਲੂਰ ਦਾ ਕਲਿਆਣ ਚੰਦ ।

ਪ੍ਰਸ਼ਨ 18.
ਕਿਹੜਾ ਸਿੱਖ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਸਮਕਾਲੀ ਨਹੀਂ ਸੀ ?
(i) ਭਾਈ ਨੰਦ ਲਾਲ ਜੀ
(ii) ਭਾਈ ਗੁਰਦਾਸ ਜੀ
(iii) ਬਾਬਾ ਸ੍ਰੀਚੰਦ ਜੀ
(iv) ਬਾਬਾ ਬੁੱਢਾ ਜੀ ।
ਉੱਤਰ-
(i) ਭਾਈ ਨੰਦ ਲਾਲ ਜੀ ।

ਪ੍ਰਸ਼ਨ 19.
ਗੁਰੂ ਹਰਿਗੋਬਿੰਦ ਜੀ ਨੇ ਆਪਣਾ ਉੱਤਰਾਧਿਕਾਰੀ ਕਿਸ ਨੂੰ ਨਿਯੁਕਤ ਕੀਤਾ ?
(i) ਹਰਿ ਰਾਏ ਜੀ ਨੂੰ
(ii) ਹਰਿ ਕ੍ਰਿਸ਼ਨ ਜੀ ਨੂੰ
(iii) ਤੇਗ਼ ਬਹਾਦਰ ਜੀ ਨੂੰ
(iv) ਗੋਬਿੰਦ ਰਾਏ ਜੀ ਨੂੰ ।
ਉੱਤਰ-
(i) ਹਰਿ ਰਾਏ ਜੀ ਨੂੰ ।

ਪ੍ਰਸ਼ਨ 20.
ਗੁਰੂ ਹਰਿਗੋਬਿੰਦ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
(i) 1628 ਈ. ਵਿੱਚ
(ii) 1635 ਈ. ਵਿੱਚ
(iii) 1638 ਈ. ਵਿੱਚ
(iv) 1645 ਈ. ਵਿੱਚ ।
ਉੱਤਰ-
(iv) 1645 ਈ. ਵਿੱਚ ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਗੁਰੂ ਹਰਿਗੋਬਿੰਦ ਜੀ ਨੇ ਗੁਰਗੱਦੀ ਉੱਤੇ ਬੈਠਣ ਸਮੇਂ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕਰਨ ਦਾ ਨਿਰਣਾ ਕੀਤਾ | ਮੀਰੀ ਤਲਵਾਰ ਦੁਨਿਆਵੀ ਸੱਤਾ ਦੀ ਪਤੀਕ ਸੀ ਅਤੇ ਪੀਰੀ ਤਲਵਾਰ ਧਾਰਮਿਕ ਅਗਵਾਈ ਦੀ ਪਤੀਕ, ਸੀ । ਇਸ ਤੋਂ ਭਾਵ ਇਹ ਸੀ ਕਿ ਅੱਗੋਂ ਤੋਂ ਗੁਰੂ ਸਾਹਿਬ ਆਪਣੇ ਸ਼ਰਧਾਲੂਆਂ ਦੀ ਧਾਰਮਿਕ ਅਗਵਾਈ ਕਰਨ ਤੋਂ ਇਲਾਵਾ ਸੰਸਾਰਿਕ ਮਾਮਲਿਆਂ ਵਿੱਚ ਵੀ ਮਾਰਗ ਦਰਸ਼ਨ ਕਰਨਗੇ । ਗੁਰੂ ਹਰਿਗੋਬਿੰਦ ਜੀ ਨੇ ਇੱਕ ਪਾਸੇ ਸਿੱਖਾਂ ਨੂੰ ਸਤਿਨਾਮ ਦਾ ਜਾਪ ਕਰਨ ਅਤੇ ਦੂਜੇ ਪਾਸੇ ਆਪਣੀ ਰੱਖਿਆ ਲਈ ਹਥਿਆਰ ਧਾਰਨ ਕਰਨ ਦਾ ਸੰਦੇਸ਼ ਦਿੱਤਾ । ਉਨ੍ਹਾਂ ਦਾ ਕਹਿਣਾ ਸੀ ਕਿ ਜਿੱਥੇ ਦੀਨ-ਦੁਖੀਆਂ ਦੀ ਸਹਾਇਤਾ ਲਈ ‘ਦੇਗ’ ਹੋਵੇਗੀ ਉੱਥੇ ਅੱਤਿਆਚਾਰੀਆਂ ਨੂੰ ਯਮਲੋਕ ਪਹੁੰਚਾਉਣ ਲਈ ‘ਤੇਗ਼’ ਹੋਵੇਗੀ । ਇਸ ਤਰ੍ਹਾਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਸੰਤ ਸਿਪਾਹੀ ਬਣਾ ਦਿੱਤਾ ।

1. ਗੁਰੂ ਹਰਿਗੋਬਿੰਦ ਜੀ ਗੁਰਗੱਦੀ ‘ਤੇ ਕਦੋਂ ਬੈਠੇ ਸਨ ?
2. ਗੁਰੂ ਹਰਿਗੋਬਿੰਦ ਜੀ ਨੇ ਕਿਹੜੀ ਉਪਾਧੀ ਧਾਰਨ ਕੀਤੀ ਸੀ ?
3. ਮੀਰੀ ਤਲਵਾਰ ਕਿਹੜੀ ਸੱਤਾ ਦੀ ਪ੍ਰਤੀਕ ਸੀ ?
4. ਪੀਰੀ ਤਲਵਾਰ …………. ਅਗਵਾਈ ਦੀ ਪ੍ਰਤੀਕ ਸੀ ।
5. ਕਿਹੜੇ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਸੰਤ ਸਿਪਾਹੀ ਬਣਾ ਦਿੱਤਾ ?
ਉੱਤਰ-
1. ਗੁਰੂ ਹਰਿਗੋਬਿੰਦ ਜੀ 1606 ਈ. ਵਿੱਚ ਗੁਰਗੱਦੀ ਤੇ ਬਿਰਾਜਮਾਨ ਹੋਏ ।
2. ਗੁਰੂ ਹਰਿਗੋਬਿੰਦ ਜੀ ਨੇ ਸੱਚਾ ਪਾਤਸ਼ਾਹ ਦੀ ਉਪਾਧੀ ਧਾਰਨ ਕੀਤੀ ।
3. ਮੀਰੀ ਤਲਵਾਰ ਦੁਨਿਆਵੀ ਸੱਤਾ ਦੀ ਪ੍ਰਤੀਕ ਸੀ ।
4. ਧਾਰਮਿਕ ।
5. ਗੁਰੂ ਹਰਿਗੋਬਿੰਦ ਜੀ ਨੇ ਸਿੱਖਾਂ ਨੂੰ ਸੰਤ ਸਿਪਾਹੀ ਬਣਾ ਦਿੱਤਾ ।

2. ਗੁਰੂ ਹਰਿਗੋਬਿੰਦ ਜੀ ਦੁਆਰਾ ਅਪਣਾਈ ਗਈ ਨਵੀਂ ਨੀਤੀ ਦੇ ਵਿਕਾਸ ਵਿੱਚ ਅਕਾਲ ਤਖ਼ਤ ਸਾਹਿਬ ਦੀ ਉਸਾਰੀ । ਬੜੀ ਸਹਾਇਕ ਸਿੱਧ ਹੋਈ । ਅਸਲ ਵਿੱਚ ਇਹ ਗੁਰੂ ਸਾਹਿਬ ਦਾ ਇੱਕ ਮਹਾਨ ਕਾਰਜ ਸੀ । ਅਕਾਲ ਤਖ਼ਤ ਸਾਹਿਬ ਦੀ ਉਸਾਰੀ ਗੁਰੂ ਹਰਿਗੋਬਿੰਦ ਜੀ ਨੇ ਹਰਿਮੰਦਰ ਸਾਹਿਬ ਦੇ ਸਾਹਮਣੇ 1606 ਈ. ਵਿੱਚ ਸ਼ੁਰੂ ਕਰਵਾਈ ਸੀ । ਇਹ ਕਾਰਜ 1609 ਈ. ਵਿੱਚ ਸੰਪੂਰਨ ਹੋਇਆ ਇਸ ਦੇ ਅੰਦਰ ਇੱਕ 12 ਫੁੱਟ ਉੱਚੇ ਥੜੇ ਦਾ ਨਿਰਮਾਣ ਕੀਤਾ ਗਿਆ ਜੋ ਇੱਕ ਤਖ਼ਤ ਸਮਾਨੇ ਸੀ । ਇਸ ਤਖ਼ਤ ‘ਤੇ ਬੈਠ ਕੇ ਗੁਰੂ ਹਰਿਗੋਬਿੰਦ ਜੀ ਸਿੱਖਾਂ ਦੇ ਰਾਜਨੀਤਿਕ ਅਤੇ ਸੰਸਾਰਿਕ ਮਾਮਲਿਆਂ ਦੀ ਅਗਵਾਈ ਕਰਦੇ ਸਨ । ਇੱਥੇ ਉਹ ਸਿੱਖਾਂ ਨੂੰ ਸੈਨਿਕ ਸਿੱਖਿਆ ਦਿੰਦੇ ਸਨ ਅਤੇ ਉਨ੍ਹਾਂ ਦੀਆਂ ਕੁਸ਼ਤੀਆਂ ਅਤੇ ਹੋਰ ਸੈਨਿਕ ਕਰਤਬ ਦੇਖਦੇ ਸਨ । ਇੱਥੇ ਹੀ ਉਹ ਮਸੰਦਾਂ ਤੋਂ ਘੋੜੇ ਅਤੇ ਸ਼ਸਤਰ ਪ੍ਰਵਾਨ ਕਰਦੇ ਸਨ ।

1. ਅਕਾਲ ਤਖ਼ਤ ਤੋਂ ਕੀ ਭਾਵ ਹੈ ?
2. ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਿਹੜੇ ਸ਼ਹਿਰ ਵਿੱਚ ਕੀਤਾ ਗਿਆ ਸੀ ?
3. ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਿਉਂ ਕੀਤਾ ਗਿਆ ਸੀ ?
4. ਗੁਰੂ ਹਰਿਗੋਬਿੰਦ ਜੀ ਅਕਾਲ ਤਖ਼ਤ ਸਾਹਿਬ ਵਿਖੇ ਕਿਹੜੇ ਕੰਮ ਕਰਦੇ ਸਨ ? ਕੋਈ ਇੱਕ ਲਿਖੋ ।
5. ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਕਦੋਂ ਸ਼ੁਰੂ ਕੀਤਾ ਗਿਆ ?
(i) 1605 ਈ.
(ii) 1606 ਈ.
(iii) 1607 ਈ.
(iv) 1609 ਈ. ।
ਉੱਤਰ-
1. ਅਕਾਲ ਤਖ਼ਤ ਤੋਂ ਭਾਵ ਹੈ ਪਰਮਾਤਮਾ ਦੀ ਗੱਦੀ ।
2. ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਅੰਮ੍ਰਿਤਸਰ ਵਿੱਚ ਕੀਤਾ ਗਿਆ ਸੀ ।
3. ਅਕਾਲ ਤਖ਼ਤ ਸਾਹਿਬ ਦਾ ਨਿਰਮਾਣ ਸਿੱਖਾਂ ਦੇ ਰਾਜਨੀਤਿਕ ਅਤੇ ਸੰਸਾਰਿਕ ਮਾਮਲਿਆਂ ਦੀ ਅਗਵਾਈ ਲਈ ਕੀਤਾ ਗਿਆ ਸੀ ।
4. ਗੁਰੂ ਹਰਿਗੋਬਿੰਦ ਜੀ ਇੱਥੇ ਸਿੱਖਾਂ ਨੂੰ ਸੈਨਿਕ ਸਿੱਖਿਆ ਦਿੰਦੇ ਸਨ ।
5. 1606 ਈ. ।

PSEB 12th Class History Solutions Chapter 7 ਗੁਰੂ ਹਰਿਗੋਬਿੰਦ ਜੀ ਅਤੇ ਸਿੱਖ ਪੰਥ ਦਾ ਰੂਪਾਂਤਰਣ

3. ਅੰਮ੍ਰਿਤਸਰ ਦੀ ਲੜਾਈ ਦੇ ਛੇਤੀ ਮਗਰੋਂ ਮੁਗ਼ਲਾਂ ਅਤੇ ਸਿੱਖਾਂ ਵਿਚਕਾਰ ਲਹਿਰਾ ਨਾਮੀ ਸਥਾਨ ‘ਤੇ ਦੂਜੀ ਲੜਾਈ ਹੋਈ । ਇਸ ਲੜਾਈ ਦਾ ਕਾਰਨ ਦੋ ਘੋੜੇ ਸਨ । ਇਨ੍ਹਾਂ ਦੋਹਾਂ ਘੋੜਿਆਂ ਨੂੰ ਜੋ ਕਿ ਬਹੁਤ ਵਧੀਆ ਨਸਲ ਦੇ ਸਨ ਬਖਤ ਮਲ ਅਤੇ ਤਾਰਾ ਚੰਦ ਨਾਂ ਦੇ ਦੋ ਮਸੰਦ ਕਾਬਲ ਤੋਂ ਗੁਰੂ ਸਾਹਿਬ ਨੂੰ ਭੇਟ ਕਰਨ ਲਈ ਲਿਆ ਰਹੇ ਸਨ । ਰਾਹ ਵਿੱਚ ਇਨ੍ਹਾਂ ਦੋਹਾਂ ਘੋੜਿਆਂ ਨੂੰ ਮੁਗ਼ਲਾਂ ਨੇ ਖੋਹ ਲਿਆ ਤੇ ਉਨ੍ਹਾਂ ਨੂੰ ਸ਼ਾਹੀ ਅਸਤਬਲ ਵਿੱਚ ਪਹੁੰਚਾ ਦਿੱਤਾ । ਇਹ ਗੱਲ ਗੁਰੂ ਜੀ ਦਾ ਇੱਕ ਸ਼ਰਧਾਲੂ ਭਾਈ ਬਿਧੀ ਚੰਦ ਬਰਦਾਸ਼ਤ ਨਾ ਕਰ ਸਕਿਆ । ਉਹ ਭੇਸ ਬਦਲ ਕੇ ਦੋਹਾਂ ਘੋੜਿਆਂ ਨੂੰ ਸ਼ਾਹੀ ਅਸਤਬਲ ਵਿੱਚੋਂ ਕੱਢ ਲਿਆਇਆ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਕੋਲ ਪਹੁੰਚਾ ਦਿੱਤਾ । ਜਦੋਂ ਸ਼ਾਹਜਹਾਂ ਨੇ ਇਸ ਘਟਨਾ ਦੀ ਖ਼ਬਰ ਸੁਣੀ ਤਾਂ ਉਹ ਅੱਗ ਬਬੂਲਾ ਹੋ ਉੱਠਿਆ । ਉਸ ਨੇ ਫੌਰਨ ਲੱਲਾ ਬੇਗ਼ ਅਤੇ ਕਮਰ ਬੇਗ਼ ਦੇ ਅਧੀਨ ਇੱਕ ਵੱਡੀ ਫ਼ੌਜ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਲਈ ਭੇਜੀ । ਬਠਿੰਡਾ ਦੇ ਨੇੜੇ ਲਹਿਰਾ ਨਾਮੀ ਸਥਾਨ ‘ਤੇ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਬੜੀ ਭਿਆਨਕ ਲੜਾਈ ਹੋਈ । ਇਸ ਲੜਾਈ ਵਿੱਚ ਮੁਗ਼ਲਾਂ ਦਾ ਭਾਰੀ ਜਾਨੀ ਨੁਕਸਾਨ ਹੋਇਆ ।

1. ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਲਹਿਰਾ ਦੀ ਲੜਾਈ ਕਦੋਂ ਹੋਈ ਸੀ ?
2. ਉਨ੍ਹਾਂ ਦੋ ਘੋੜਿਆਂ ਦੇ ਨਾਂ ਦੱਸੋ ਜਿਸ ਕਾਰਨ ਲਹਿਰਾ ਦੀ ਲੜਾਈ ਹੋਈ ਸੀ ।
3. ਕਿਹੜਾ ਸਿੱਖ ਸ਼ਰਧਾਲੂ ਸ਼ਾਹੀ ਅਸਤਬਲ ਵਿਚੋਂ ਘੋੜਿਆਂ ਨੂੰ ਕੱਢ ਲਿਆਇਆ ਸੀ ?
4. ਲਹਿਰਾ ਦੀ ਲੜਾਈ ਵਿਚ ਮੁਗ਼ਲਾਂ ਦੇ ਕਿਹੜੇ ਦੋ ਸੈਨਾਪਤੀ ਮਾਰੇ ਗਏ ਸਨ ?
5. ਲਹਿਰਾ ਦੀ ਲੜਾਈ ਵਿੱਚ ਮੁਗ਼ਲਾਂ ਦਾ ਭਾਰੀ ……………………. ਹੋਇਆ ।
ਉੱਤਰ-
1. ਗੁਰੂ ਹਰਿਗੋਬਿੰਦ ਜੀ ਅਤੇ ਮੁਗ਼ਲਾਂ ਵਿਚਾਲੇ ਲਹਿਰਾ ਦੀ ਲੜਾਈ 1634 ਈ. ਵਿੱਚ ਹੋਈ ।
2. ਉਨ੍ਹਾਂ ਦੋ ਘੋੜਿਆਂ ਦੇ ਨਾਂ ਦਿਲਬਾਗ ਅਤੇ ਗੁਲਬਾਗ ਸਨ ਜਿਸ ਕਾਰਨ ਲਹਿਰਾ ਦੀ ਲੜਾਈ ਹੋਈ ।
3. ਭਾਈ ਬਿਧੀ ਚੰਦ ਜੀ ਉਹ ਸਿੱਖ ਸ਼ਰਧਾਲੂ ਸਨ ਜੋ ਸ਼ਾਹੀ ਅਸਤਬਲ ਵਿਚੋਂ ਘੋੜਿਆਂ ਨੂੰ ਕੱਢ ਲਿਆਇਆ ਸੀ ।
4. ਲਹਿਰਾ ਦੀ ਲੜਾਈ ਵਿੱਚ ਮੁਗ਼ਲਾਂ ਦੇ ਮਾਰੇ ਗਏ ਦੋ ਸੈਨਾਪਤੀਆਂ ਦੇ ਨਾਂ ਲੱਲਾ ਬੇਗ ਅਤੇ ਕਮਰ ਬੇਗ ਸਨ ।
5. ਨੁਕਸਾਨ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

Punjab State Board PSEB 12th Class History Book Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ Textbook Exercise Questions and Answers.

PSEB Solutions for Class 12 History Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

Long Answer Type Questions

ਪ੍ਰਸ਼ਨ 1.
ਗੁਰਗੱਦੀ ਉੱਤੇ ਬੈਠਣ ਤੋਂ ਬਾਅਦ ਗੁਰੁ ਅਰਜਨ ਦੇਵ ਜੀ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ? (What were the difficulties faced by Guru Arjan Dev Ji after he ascended the Gurgaddi ?)
ਜਾਂ
ਗੁਰੂ ਅਰਜਨ ਦੇਵ ਜੀ ਨੂੰ ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ? (What were the difficulties faced by Guru Arjan Dev Ji after his accession to Gurgaddi ?)
ਉੱਤਰ-
ਗੁਰਗੱਦੀ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਅਰਜਨ ਦੇਵ ਜੀ ਨੂੰ ਅਨੇਕਾਂ ਔਕੜਾਂ ਦਾ ਸਾਹਮਣਾ ਕਰਨਾ ਪਿਆ । ਇਨ੍ਹਾਂ ਔਕੜਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਪ੍ਰਿਥੀ ਚੰਦ ਦਾ ਵਿਰੋਧ – ਪ੍ਰਿਥੀ ਚੰਦ ਜਾਂ ਪ੍ਰਿਥੀਆ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਵੱਡਾ ਭਰਾ ਸੀ । ਉਹ ਵੱਡਾ ਹੋਣ ਦੇ ਨਾਤੇ ਗੁਰਗੱਦੀ ‘ਤੇ ਆਪਣਾ ਹੱਕ ਸਮਝਦਾ ਸੀ । ਪਰ ਗੁਰੂ ਰਾਮਦਾਸ ਜੀ ਨੇ ਉਸ ਦੇ ਸੁਆਰਥੀ ਸੁਭਾਓ ਨੂੰ ਦੇਖਦੇ ਹੋਏ ਅਰਜਨ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਇਸ ‘ਤੇ ਉਸ ਨੇ ਆਪਣੇ ਪਿਤਾ ਜੀ ਦੀ ਸ਼ਾਨ ਵਿੱਚ ਦਰਬਚਨ ਬੋਲੇ ।ਉਸ ਨੇ ਲਾਹੌਰ ਦੇ ਮੁਗ਼ਲ ਕਰਮਚਾਰੀ ਸੁਲਹੀ ਖਾਂ ਨਾਲ ਮਿਲ ਕੇ ਅਕਬਰ ਨੂੰ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਭੜਕਾਉਣ ਦਾ ਹਰ ਸੰਭਵ ਯਤਨ ਕੀਤਾ ।

2. ਕੱਟੜ ਮੁਸਲਮਾਨਾਂ ਦਾ ਵਿਰੋਧ – ਗੁਰੁ ਅਰਜਨ ਦੇਵ ਜੀ ਨੂੰ ਕੱਟੜ ਮੁਸਲਮਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ । ਇਹ ਮੁਸਲਮਾਨ ਸਿੱਖਾਂ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਉਨ੍ਹਾਂ ਦੇ ਦੁਸ਼ਮਣ ਬਣ ਗਏ । ਕੱਟੜਪੰਥੀ ਮੁਸਲਮਾਨਾਂ ਨੇ ਸਰਹਿੰਦ ਵਿਖੇ ਨਕਸ਼ਬੰਦੀ ਲਹਿਰ ਦੀ ਸਥਾਪਨਾ ਕੀਤੀ । ਇਸ ਲਹਿਰ ਦਾ ਨੇਤਾ ਸ਼ੇਖ ਅਹਿਮਦ ਸਰਹਿੰਦੀ ਸੀ । 1605 ਈ. ਵਿੱਚ ਜਹਾਂਗੀਰ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ।ਉਹ ਬੜੇ ਕੱਟੜ ਵਿਚਾਰਾਂ ਦਾ ਸੀ । ਨਕਸ਼ਬੰਦੀਆਂ ਨੇ ਜਹਾਂਗੀਰ ਨੂੰ ਸਿੱਖਾਂ ਦੇ ਵਿਰੁੱਧ ਭੜਕਾਇਆ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਦਾ ਮਨ ਬਣਾ ਲਿਆ ।

3. ਪੁਜਾਰੀ ਵਰਗ ਦਾ ਵਿਰੋਧ – ਗੁਰੂ ਅਰਜਨ ਦੇਵ ਜੀ ਨੂੰ ਪੰਜਾਬ ਦੇ ਪੁਜਾਰੀ ਵਰਗ ਭਾਵ ਬ੍ਰਾਹਮਣਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ । ਇਸ ਦਾ ਕਾਰਨ ਇਹ ਸੀ ਕਿ ਸਿੱਖ ਧਰਮ ਦੇ ਪ੍ਰਚਾਰ ਕਾਰਨ ਬਾਹਮਣਾਂ ਦਾ ਸਮਾਜ ਵਿੱਚ ਪ੍ਰਭਾਵ ਬਹੁਤ ਘੱਟਦਾ ਜਾ ਰਿਹਾ ਸੀ । ਗੁਰੂ ਅਰਜਨ ਦੇਵ ਜੀ ਨੇ ਜਦੋਂ ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਕੀਤਾ ਤਾਂ ਬ੍ਰਾਹਮਣਾਂ ਨੇ ਮੁਗ਼ਲ ਬਾਦਸ਼ਾਹ ਅਕਬਰ ਪਾਸ ਇਹ ਸ਼ਿਕਾਇਤ ਕੀਤੀ ਕਿ ਇਸ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦੇ ਵਿਰੁੱਧ ਬਹੁਤ ਕੁਝ ਲਿਖਿਆ ਹੈ । ਪੜਤਾਲ ਕਰਨ ‘ਤੇ ਅਕਬਰ ਦਾ ਕਹਿਣਾ ਸੀ ਕਿ ਇਹ ਗ੍ਰੰਥ ਤਾਂ ਪੂਜਣ ਦੇ ਯੋਗ ਹੈ ।

4. ਚੰਦੂ ਸ਼ਾਹ ਦਾ ਵਿਰੋਧ-ਚੰਦੂ ਸ਼ਾਹ ਜੋ ਕਿ ਲਾਹੌਰ ਦਾ ਦੀਵਾਨ ਸੀ, ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਚੰਦੂ ਸ਼ਾਹ ਦੇ ਆਦਮੀਆਂ ਨੇ ਚੰਦੂ ਸ਼ਾਹ ਨੂੰ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਹਰਿਗੋਬਿੰਦ ਨਾਲ ਰਿਸ਼ਤਾ ਕਰਨ ਦਾ ਸੁਝਾਅ ਦਿੱਤਾ । ਇਸ ‘ਤੇ ਉਸ ਨੇ ਗੁਰੂ ਜੀ ਨੂੰ ਅਪਸ਼ਬਦ ਕਹੇ | ਬਾਅਦ ਵਿੱਚ ਉਹ ਆਪਣੀ ਪਤਨੀ ਦੇ ਮਜਬੂਰ ਕਰਨ ‘ਤੇ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਪਰ ਗੁਰੂ ਸਾਹਿਬ ਨੇ ਇਹ ਰਿਸ਼ਤਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਇਸ ਕਾਰਨ ਚੰਦੂ ਸ਼ਾਹ ਗੁਰੂ ਅਰਜਨ ਦੇਵ ਜੀ ਦਾ ਜਾਨੀ ਦੁਸ਼ਮਣ ਬਣ ਗਿਆ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 2.
ਗੁਰੁ ਅਰਜਨ ਦੇਵ ਜੀ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਕੀ ਯੋਗਦਾਨ ਦਿੱਤਾ ? (What was Guru Arjan Dev Ji’s contribution to the development of Sikhism ?)
ਜਾਂ
ਗੁਰੂ ਅਰਜਨ ਦੇਵ ਜੀ ਦੀਆਂ ਛੇ ਮਹੱਤਵਪੂਰਨ ਸਫਲਤਾਵਾਂ ‘ਤੇ ਸੰਖੇਪ ਚਾਨਣਾ ਪਾਓ । (Throw a brief light on six important achievements of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਵੱਲੋਂ ਸਿੱਖ ਧਰਮ ਦੇ ਵਿਕਾਸ ਲਈ ਪਾਏ ਯੋਗਦਾਨ ਬਾਰੇ ਚਰਚਾ ਕਰੋ । (Describe the contribution of Guru Arjan Dev Ji for the development of Sikhism.)
ਉੱਤਰ-
ਗੁਰੂ ਅਰਜਨ ਦੇਵ ਜੀ ਦਾ ਗੁਰੂਕਾਲ 1581 ਈ. ਤੋਂ 1606 ਈ. ਤਕ ਸੀ । ਗੁਰੂ ਸਾਹਿਬ ਨੇ ਸਿੱਖ ਪੰਥ ਦੇ ਵਿਕਾਸ ਲਈ ਅਨੇਕਾਂ ਮਹੱਤਵਪੂਰਨ ਕਾਰਜ ਕੀਤੇ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਹਰਿਮੰਦਰ ਸਾਹਿਬ ਦਾ ਨਿਰਮਾਣ – ਗੁਰੂ ਅਰਜਨ ਸਾਹਿਬ ਦਾ ਸਿੱਖ ਪੰਥ ਦੇ ਵਿਕਾਸ ਲਈ ਸਭ ਤੋਂ ਪਹਿਲਾਂ ਮਹਾਨ ਕਾਰਜ ਹਰਿਮੰਦਰ ਸਾਹਿਬ ਦਾ ਨਿਰਮਾਣ ਸੀ । ਇਸ ਦੀ ਨੀਂਹ 13 ਜਨਵਰੀ, 1588 ਈ. ਵਿੱਚ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਨੇ ਰੱਖੀ ਸੀ । 1601 ਈ. ਵਿੱਚ ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਸੰਪੂਰਨ ਹੋਇਆ । ਹਰਿਮੰਦਰ ਸਾਹਿਬ ਦਾ ਨਿਰਮਾਣ ਸਿੱਖ ਪੰਥ ਦੇ ਵਿਕਾਸ ਵਿਚ ਇੱਕ ਮੀਲ ਪੱਥਰ ਸਿੱਧ ਹੋਇਆ ।

2. ਤਰਨ ਤਾਰਨ ਦੀ ਸਥਾਪਨਾ – 1590 ਈ. ਵਿੱਚ ਗੁਰੂ ਅਰਜਨ ਸਾਹਿਬ ਨੇ ਮਾਝੇ ਦੇ ਇਲਾਕੇ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਤੋਂ 24 ਕਿਲੋਮੀਟਰ ਦੱਖਣ ਵੱਲ ਤਰਨ ਤਾਰਨ ਨਗਰ ਦੀ ਸਥਾਪਨਾ ਕੀਤੀ । ਇੱਥੇ ਤਰਨ ਤਾਰਨ ਨਾਂ ਦਾ ਇੱਕ ਸਰੋਵਰ ਵੀ ਖੁਦਵਾਇਆ ਗਿਆ । ਤਰਨ ਤਾਰਨ ਤੋਂ ਭਾਵ ਸੀ ਕਿ ਇਸ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਾ ਯਾਤਰੂ ਇਸ ਭਵ ਸਾਗਰ ਤੋਂ ਤਰ ਜਾਵੇਗਾ ।

3. ਕਰਤਾਰਪੁਰ ਅਤੇ ਹਰਿਗੋਬਿੰਦਪੁਰ ਦੀ ਸਥਾਪਨਾ – 1593 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਜਲੰਧਰ ਜ਼ਿਲ੍ਹੇ ਵਿੱਚ ਕਰਤਾਰਪੁਰ ਨਗਰ ਦੀ ਸਥਾਪਨਾ ਕੀਤੀ । ਕਰਤਾਰਪੁਰ ਤੋਂ ਭਾਵ ਸੀ ਈਸ਼ਵਰ ਦਾ ਸ਼ਹਿਰ । 1595 ਈ. ਵਿੱਚ ਗੁਰੂ ਸਾਹਿਬ ਨੇ ਆਪਣੇ ਪੁੱਤਰ ਹਰਿਗੋਬਿੰਦ ਜੀ ਨੇ ਜਨਮ ਦੀ ਖ਼ੁਸ਼ੀ ਵਿੱਚ ਬਿਆਸ ਨਦੀ ਦੇ ਕੰਢੇ ਹਰਿਗੋਬਿੰਦਪੁਰ ਨਗਰ ਦੀ ਸਥਾਪਨਾ ਕੀਤੀ ।

4. ਮਸੰਦ ਪ੍ਰਥਾ ਦਾ ਵਿਕਾਸ – ਮਸੰਦ ਪ੍ਰਥਾ ਦਾ ਵਿਕਾਸ ਬਿਨਾਂ ਸ਼ੱਕ ਗੁਰੂ ਅਰਜਨ ਸਾਹਿਬ ਦੇ ਮਹਾਨ ਕੰਮਾਂ ਵਿੱਚੋਂ ਇੱਕ ਸੀ । ਸਿੱਖਾਂ ਦੀ ਗਿਣਤੀ ਵਿੱਚ ਹੋਏ ਵਾਧੇ ਕਾਰਨ ਗੁਰੂ ਸਾਹਿਬ ਨੂੰ ਲੰਗਰ ਅਤੇ ਹੋਰ ਵਿਕਾਸ ਕਾਰਜਾਂ ਵਾਸਤੇ ਮਾਇਆ ਦੀ ਲੋੜ ਸੀ । ਇਸ ਲਈ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰੇਕ ਸਿੱਖ ਆਪਣੀ ਆਮਦਨ ਵਿੱਚੋਂ ਦਸਵੰਧ (ਦਸਵਾਂ ਹਿੱਸਾ) ਗੁਰੂ ਸਾਹਿਬ ਨੂੰ ਭੇਟ ਕਰੇ । ਇਸ ਮਾਇਆ ਨੂੰ ਇਕੱਠਾ ਕਰਨ ਲਈ ਗੁਰੂ ਸਾਹਿਬ ਨੇ ਮਸੰਦ ਨਿਯੁਕਤ ਕੀਤੇ । ਮਸੰਦ ਪ੍ਰਥਾ ਦੇ ਕਾਰਨ ਸਿੱਖ ਧਰਮ ਦਾ ਪ੍ਰਸਾਰ ਦੂਰ-ਦੂਰ ਦੇ ਖੇਤਰਾਂ ਵਿੱਚ ਵੀ ਸੰਭਵ ਹੋ ਸਕਿਆ ।

5. ਆਦਿ ਗੰਥ ਸਾਹਿਬ ਜੀ ਦਾ ਸੰਕਲਨ – ਸਿੱਖ ਪੰਥ ਦੇ ਵਿਕਾਸ ਲਈ ਗੁਰੂ ਅਰਜਨ ਸਾਹਿਬ ਦਾ ਸਭ ਤੋਂ ਮਹਾਨ ਕਾਰਜ ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਸੀ । ਭਾਈ ਗੁਰਦਾਸ ਜੀ ਨੇ ਬਾਣੀ ਨੂੰ ਲਿਖਣ ਦਾ ਕੰਮ ਕੀਤਾ । ਇਹ ਮਹਾਨ ਕਾਰਜ 1604 ਈ. ਵਿੱਚ ਸੰਪੂਰਨ ਹੋਇਆ । ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਅਰਜਨ ਸਾਹਿਬ ਨੇ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਦੀ ਅਤੇ ਆਪਣੀ ਬਾਣੀ ਸ਼ਾਮਲ ਕੀਤੀ । ਇਨ੍ਹਾਂ ਤੋਂ ਇਲਾਵਾ ਇਸ ਵਿੱਚ ਕਈ ਭਗਤਾਂ, ਸੂਫ਼ੀ ਸੰਤਾਂ ਤੇ ਭੱਟਾਂ ਆਦਿ ਦੀ ਬਾਣੀ ਵੀ ਦਰਜ ਕੀਤੀ ਗਈ । ਬਾਅਦ ਵਿੱਚ ਇਸ ਗ੍ਰੰਥ ਸਾਹਿਬ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਸ਼ਾਮਲ ਕਰ ਲਈ ਗਈ । ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਨਾਲ ਸਿੱਖਾਂ ਨੂੰ ਇੱਕ ਪਵਿੱਤਰ ਧਾਰਮਿਕ ਗ੍ਰੰਥ ਪ੍ਰਾਪਤ ਹੋਇਆ ।

6. ਘੋੜਿਆਂ ਦੇ ਵਪਾਰ – ਗੁਰੂ ਅਰਜਨ ਦੇਵ ਜੀ ਸਿੱਖਾਂ ਨੂੰ ਆਰਥਿਕ ਪੱਖ ਤੋਂ ਖੁਸ਼ਹਾਲ ਬਣਾਉਣਾ ਚਾਹੁੰਦੇ ਸਨ । ਇਸ ਉਦੇਸ਼ ਨਾਲ ਉਨ੍ਹਾਂ ਨੇ ਸਿੱਖਾਂ ਨੂੰ ਅਰਬ ਦੇਸ਼ਾਂ ਨਾਲ ਘੋੜਿਆਂ ਦਾ ਵਪਾਰ ਕਰਨ ਲਈ ਉਤਸ਼ਾਹ ਦਿੱਤਾ । ਇਸ ਦੇ ਦੂਰਗਾਮੀ ਪ੍ਰਭਾਵ ਪਏ ।

ਪ੍ਰਸ਼ਨ 3.
ਗੁਰੂ ਅਰਜਨ ਦੇਵ ਜੀ ਦੇ ਰਾਹੀਂ ਹਰਿਮੰਦਰ ਸਾਹਿਬ ਦੀ ਸਥਾਪਨਾ ਅਤੇ ਇਸ ਦੇ ਮਹੱਤਵ ਬਾਰੇ ਦੱਸੋ । (Describe briefly the importance of the foundation of Harmandir Sahib by Guru Arjan Dev Ji.)
ਜਾਂ
ਹਰਿਮੰਦਰ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Harmandir Sahib.)
ਜਾਂ
ਹਰਿਮੰਦਰ ਸਾਹਿਬ ਦੀ ਸਥਾਪਨਾ ਅਤੇ ਮਹੱਤਵ ਦਾ ਸੰਖੇਪ ਵਰਣਨ ਕਰੋ । (Give a brief account of the foundation and importance of Harmandir Sahib.)
ਉੱਤਰ-
ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਗੁਰੂ ਅਰਜਨ ਦੇਵ ਜੀ ਦੇ ਮਹਾਨ ਕਾਰਜਾਂ ਵਿੱਚੋਂ ਇੱਕ ਸੀ । ਇਸ ਦਾ ਨਿਰਮਾਣ ਅੰਮ੍ਰਿਤ ਸਰੋਵਰ ਵਿਚਕਾਰ ਸ਼ੁਰੂ ਕੀਤਾ ਗਿਆ । ਗੁਰੂ ਅਰਜਨ ਦੇਵ ਜੀ ਨੇ ਇਸ ਦੀ ਨੀਂਹ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਤੋਂ 13 ਜਨਵਰੀ, 1588 ਈ. ਨੂੰ ਰਖਵਾਈ । ਇਸ ਸਮੇਂ ਕੁਝ ਸਿੱਖਾਂ ਨੇ ਗੁਰੂ ਸਾਹਿਬ ਨੂੰ ਇਹ ਸੁਝਾਅ ਦਿੱਤਾ ਕਿ ਹਰਿਮੰਦਰ ਸਾਹਿਬ ਦੀ ਇਮਾਰਤ ਆਲੇ-ਦੁਆਲੇ ਦੀਆਂ ਸਾਰੀਆਂ ਇਮਾਰਤਾਂ ਨਾਲੋਂ ਉੱਚੀ ਹੋਣੀ ਚਾਹੀਦੀ ਹੈ । ਪਰ ਗੁਰੂ ਸਾਹਿਬ ਦਾ ਕਹਿਣਾ ਸੀ ਕਿ ਜੋ ਨੀਵਾਂ ਹੋਵੇਗਾ ਉਹ ਹੀ ਉੱਚਾ ਕਹਾਉਣ ਦੇ ਯੋਗ ਹੋਵੇਗਾ । ਇਸ ਲਈ ਇਸ ਦੀ ਇਮਾਰਤ ਹੋਰਨਾਂ ਇਮਾਰਤਾਂ ਨਾਲੋਂ ਨੀਵੀਂ ਰੱਖੀ ਗਈ । ਹਰਿਮੰਦਰ ਸਾਹਿਬ ਦੀ ਇੱਕ ਹੋਰ ਵਿਸ਼ੇਸ਼ਤਾ ਇਹ ਹੈ ਕਿ ਇਸ ਦੀਆਂ ਚਾਰੇ ਦਿਸ਼ਾਵਾਂ ਵੱਲ ਇੱਕ-ਇੱਕ ਦਰਵਾਜ਼ਾ ਬਣਾਇਆ ਗਿਆ ਹੈ । ਇਸ ਦਾ ਭਾਵ ਇਹ ਹੈ ਕਿ ਸੰਸਾਰ ਦੀਆਂ ਚਾਰੇ ਦਿਸ਼ਾਵਾਂ ਤੋਂ ਲੋਕ ਬਿਨਾਂ ਕਿਸੇ ਜਾਤ-ਪਾਤ ਜਾਂ ਹੋਰ ਵਿਤਕਰੇ ਦੇ ਇੱਥੇ ਆ ਸਕਦੇ ਸਨ । 1601 ਈ. ਵਿੱਚ ਹਰਿਮੰਦਰ ਸਾਹਿਬ ਦੇ ਨਿਰਮਾਣ ਦਾ ਕਾਰਜ ਸੰਪੂਰਨ ਹੋਇਆ | ਹਰਿਮੰਦਰ ਸਾਹਿਬ ਦੀ ਸ਼ਾਨ ਨੂੰ ਵੇਖ ਕੇ ਗੁਰੂ ਅਰਜਨ ਦੇਵ ਜੀ ਨੇ ਇਹ ਸ਼ਬਦ ਉਚਾਰਿਆ,
ਡਿਠੇ ਸਭੇ ਥਾਵ ਨਹੀਂ ਤੁਧ ਜੇਹਿਆ ॥

ਇਸੇ ਸਮੇਂ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰਿਮੰਦਰ ਸਾਹਿਬ ਦੀ ਯਾਤਰਾ ਕਰਨ ਵਾਲੇ ਨੂੰ ਹਿੰਦੂਆਂ ਦੇ 68 ਤੀਰਥ ਸਥਾਨਾਂ ਦੀ ਯਾਤਰਾਂ ਦੇ ਬਰਾਬਰ ਫਲ ਪ੍ਰਾਪਤ ਹੋਵੇਗਾ । ਜੇ ਕੋਈ ਯਾਤਰੂ ਸੱਚੀ ਸ਼ਰਧਾ ਨਾਲ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰੇਗਾ ਉਸ ਨੂੰ ਇਸ ਭਵਸਾਗਰ ਤੋਂ ਮੁਕਤੀ ਪ੍ਰਾਪਤ ਹੋਵੇਗੀ । ਇਸ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਪ੍ਰਭਾਵ ਪਿਆ । ਉਹ ਵੱਡੀ ਗਿਣਤੀ ਵਿੱਚ ਇੱਥੇ ਪੁੱਜਣ ਲੱਗ ਪਏ । ਇਸ ਨਾਲ ਸਿੱਖ ਧਰਮ ਦੇ ਪ੍ਰਚਾਰ ਵਿੱਚ ਬੜੀ ਸਹਾਇਤਾ ਮਿਲੀ । 16 ਅਗਸਤ, 1604 ਈ. ਨੂੰ ਇੱਥੇ ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਅਤੇ ਬਾਬਾ ਬੁੱਢਾ ਜੀ ਨੂੰ ਪਹਿਲਾ ਮੁੱਖ ਗ੍ਰੰਥੀ ਥਾਪਿਆ ਗਿਆ । ਇਸ ਤਰ੍ਹਾਂ ਹਰਿਮੰਦਰ ਸਾਹਿਬ ਸੇਵਾ, ਸਿਮਰਨ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਬਣ ਗਿਆ ।

ਪ੍ਰਸ਼ਨ 4.
ਮਸੰਦ ਵਿਵਸਥਾ ਅਤੇ ਇਸ ਦੇ ਮਹੱਤਵ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note on Masand System and its importance.)
ਜਾਂ
ਮਸੰਦ ਪ੍ਰਥਾ ਦੇ ਵਿਕਾਸ ਅਤੇ ਸੰਗਠਨ ਦਾ ਵਰਣਨ ਕਰੋ । (Examine the organisation and development of Masand System.)
ਜਾਂ
ਮਸੰਦ ਪ੍ਰਥਾ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Masand System ?)
ਜਾਂ
ਮਸੰਦ ਪ੍ਰਥਾ ਦੇ ਸੰਗਠਨ ਅਤੇ ਵਿਕਾਸ ਦੀ ਚਰਚਾ ਕਰੋ । (Examine the organisation and development of Masand System.)
ਜਾਂ
ਮਸੰਦ ਪ੍ਰਥਾ ਨੂੰ ਕਿਸ ਨੇ ਸ਼ੁਰੂ ਕੀਤਾ ? ਇਸ ਦੇ ਕੀ ਉਦੇਸ਼ ਸਨ ? (Who started Masand System ? What were its aims ?)
ਜਾਂ
ਮਸੰਦ ਪ੍ਰਥਾ ‘ਤੇ ਸੰਖੇਪ ਨੋਟ ਲਿਖੋ । (Write a short note on ‘Masand System’.)
ਉੱਤਰ-
ਸਿੱਖ ਪੰਥ ਦੇ ਵਿਕਾਸ ਵਿੱਚ ਜਿਨ੍ਹਾਂ ਸੰਸਥਾਵਾਂ ਨੇ ਬੜਾ ਸ਼ਲਾਘਾਯੋਗ ਯੋਗਦਾਨ ਦਿੱਤਾ ਮਸੰਦ ਪ੍ਰਥਾ ਉਨ੍ਹਾਂ ਵਿੱਚੋਂ ਇੱਕ ਸੀ । ਇਸ ਪ੍ਰਥਾ ਦੇ ਵਿਭਿੰਨ ਪੱਖਾਂ ਦਾ ਸੰਖੇਪ ਇਤਿਹਾਸ ਹੇਠ ਲਿਖੇ ਅਨੁਸਾਰ ਹੈ-

1. ਮਸੰਦ ਪ੍ਰਥਾ ਤੋਂ ਭਾਵ – ਮਸੰਦ ਸ਼ਬਦ ਫ਼ਾਰਸੀ ਦੇ ਸ਼ਬਦ ਮਸਨਦ ਤੋਂ ਲਿਆ ਗਿਆ ਹੈ । ਮਸਨਦ ਤੋਂ ਭਾਵ ਹੈ ਉੱਚ ਸਥਾਨ ਕਿਉਂਕਿ ਸੰਗਤ ਵਿੱਚ ਗੁਰੂ ਸਾਹਿਬਾਨ ਦੇ ਪ੍ਰਤੀਨਿਧੀਆਂ ਨੂੰ ਉੱਚੇ ਆਸਣ ‘ਤੇ ਬਿਠਾਇਆ ਜਾਂਦਾ ਸੀ ਇਸ ਲਈ ਉਨ੍ਹਾਂ ਨੂੰ ਮਸੰਦ ਕਿਹਾ ਜਾਣ ਲੱਗਾ ਪਿਆ ।

2. ਆਰੰਭ – ਮਸੰਦ ਪ੍ਰਥਾ ਦਾ ਆਰੰਭ ਕਦੋਂ ਹੋਇਆ ਇਸ ਬਾਰੇ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਕੁੱਝ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਮਸੰਦ ਪ੍ਰਥਾ ਦਾ ਆਰੰਭ ਗੁਰੂ ਰਾਮਦਾਸ ਜੀ ਦੇ ਸਮੇਂ ਹੋਇਆ ਸੀ । ਇਸੇ ਕਾਰਨ ਆਰੰਭ ਵਿੱਚ ਮਸੰਦਾਂ ਨੂੰ ਰਾਮਦਾਸੀਏ ਵੀ ਕਿਹਾ ਜਾਂਦਾ ਸੀ । ਬਹੁਤੇ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਮਸੰਦ ਪ੍ਰਥਾ ਦਾ ਆਰੰਭ ਤਾਂ ਭਾਵੇਂ ਗੁਰੂ ਰਾਮਦਾਸ ਜੀ ਨੇ ਕੀਤਾ ਸੀ ਪਰ ਇਸ ਦਾ ਅਸਲ ਵਿਕਾਸ ਗੁਰੂ ਅਰਜਨ ਦੇਵ ਜੀ ਦੇ ਸਮੇਂ ਹੋਇਆ ।

3. ਮਸੰਦ ਪ੍ਰਥਾ ਦੀ ਲੋੜ – ਮਸੰਦ ਪ੍ਰਥਾ ਨੂੰ ਸ਼ੁਰੂ ਕਰਨ ਦਾ ਮੁੱਖ ਕਾਰਨ ਇਹ ਸੀ ਕਿ ਗੁਰੂ ਰਾਮਦਾਸ ਜੀ ਨੂੰ ਅੰਮ੍ਰਿਤਸਰ ਸ਼ਹਿਰ ਨੂੰ ਆਬਾਦ ਕਰਨ ਲਈ ਅਤੇ ਇੱਥੇ ਆਰੰਭ ਕੀਤੇ ਗਏ ਅੰਮ੍ਰਿਤਸਰ ਅਤੇ ਸੰਤੋਖਸਰ ਨਾਂ ਦੇ ਸਰੋਵਰਾਂ ਦੀ ਖੁਦਵਾਈ ਲਈ ਮਾਇਆ ਦੀ ਲੋੜ ਪਈ । ਦੂਸਰਾ, ਕਿਉਂਕਿ ਇਸ ਸਮੇਂ ਤਕ ਸਿੱਖ ਸੰਗਤ ਦੀ ਗਿਣਤੀ ਵੀ ਕਾਫ਼ੀ ਵੱਧ ਗਈ ਸੀ ਇਸ ਲਈ ਵੱਡੀ ਪੱਧਰ ‘ਤੇ ਲੰਗਰ ਦੇ ਪ੍ਰਬੰਧ ਲਈ ਵੀ ਮਾਇਆ ਦੀ ਲੋੜ ਸੀ । ਤੀਸਰਾ, ਮਸੰਦ ਪ੍ਰਥਾ ਨੂੰ ਸ਼ੁਰੂ ਕਰਨ ਦਾ ਉਦੇਸ਼ ਇਹ ਸੀ ਕਿ ਸਿੱਖ ਪੰਥ ਦਾ ਯੋਜਨਾਬੱਧ ਢੰਗ ਨਾਲ ਦੂਰ-ਦੁਰਾਡੇ ਇਲਾਕਿਆਂ ਵਿੱਚ ਪ੍ਰਚਾਰ ਕੀਤਾ ਜਾ ਸਕੇ ।

4. ਮਸੰਦਾਂ ਦੀ ਨਿਯੁਕਤੀ – ਮਸੰਦ ਦੇ ਅਹੁਦੇ ‘ਤੇ ਉਨ੍ਹਾਂ ਵਿਅਕਤੀਆਂ ਨੂੰ ਨਿਯੁਕਤ ਕੀਤਾ ਜਾਂਦਾ ਸੀ ਜੋ ਬੜਾ ਸਾਦਾ ਅਤੇ ਪਵਿੱਤਰ ਜੀਵਨ ਬਤੀਤ ਕਰਦੇ ਸਨ । ਇਲਾਕੇ ਦੇ ਲੋਕਾਂ ਵਿੱਚ ਉਨ੍ਹਾਂ ਦਾ ਬੜਾ ਸਤਿਕਾਰ ਹੁੰਦਾ ਸੀ । ਉਹ ਆਪਣੇ ਗੁਜ਼ਾਰੇ ਲਈ ਕਿਰਤ ਕਮਾਈ ਕਰਦੇ ਸਨ ਅਤੇ ਗੁਰੂ ਘਰ ਲਈ ਇਕੱਠੀ ਕੀਤੀ ਹੋਈ ਮਾਇਆ ਵਿੱਚੋਂ ਇੱਕ ਪੈਸਾ ਲੈਣਾ ਵੀ ਪਾਪ ਸਮਝਦੇ ਸਨ । ਮਸੰਦਾਂ ਦਾ ਅਹੁਦਾ ਜੱਦੀ ਨਹੀਂ ਹੁੰਦਾ ਸੀ ।

5. ਮਸੰਦ ਪ੍ਰਥਾ ਦਾ ਮਹੱਤਵ – ਮਸੰਦ ਪ੍ਰਥਾ ਨੇ ਆਰੰਭ ਵਿੱਚ ਸਿੱਖ ਪੰਥ ਦੇ ਵਿਕਾਸ ਵਿੱਚ ਬੜੀ ਮਹੱਤਵਪੂਰਨ ਭੂਮਿਕਾ ਅਦਾ ਕੀਤੀ । ਇਸ ਕਾਰਨ ਸਿੱਖ ਧਰਮ ਦਾ ਦੂਰ-ਦੁਰਾਡੇ ਇਲਾਕਿਆਂ ਵਿੱਚ ਪ੍ਰਚਾਰ ਸੰਭਵ ਹੋ ਸਕਿਆ । ਇਸ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ । ਦੂਸਰਾ, ਇਸ ਨਾਲ ਗੁਰੂ ਘਰ ਦੀ ਆਮਦਨ ਨਿਸ਼ਚਿਤ ਹੋ ਗਈ । ਤੀਸਰਾ, ਆਮਦਨ ਵਿੱਚ ਵਾਧੇ ਕਾਰਨ ਲੰਗਰ ਸੰਸਥਾ ਨੂੰ ਵਧੇਰੇ ਚੰਗੇ ਢੰਗ ਨਾਲ ਚਲਾਇਆ ਜਾ ਸਕਿਆ । ਚੌਥਾ, ਮਸੰਦ ਪ੍ਰਥਾ ਸਿੱਖਾਂ ਨੂੰ ਸੰਗਠਿਤ ਕਰਨ ਵਿੱਚ ਵੀ ਬੜੀ ਸਹਾਇਕ ਸਿੱਧ ਹੋਈ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 5.
ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਅਤੇ ਮਹੱਤਵ ਬਾਰੇ ਦੱਸੋ ।
[Write a note on the compilation and importance of Adi Granth (Guru Granth Sahib Ji).]
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਮਹੱਤਵ ਦੀ ਸੰਖੇਪ ਵਰਣਨ ਕਰੋ । (Briefly explain the significance of Adi Granth Sahib Ji.)
ਜਾਂ
ਆਦਿ ਗ੍ਰੰਥ ਸਾਹਿਬ ਜੀ `ਤੇ ਇੱਕ ਸੰਖੇਪ ਨੋਟ ਲਿਖੋ । (Write a note on the Adi Granth Sahib Ji.)
ਉੱਤਰ-
ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਮਹਾਨ ਕਾਰਜ ਸੀ ।

1. ਸੰਕਲਨ ਦੀ ਲੋੜ – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਲਈ ਕਈ ਕਾਰਨ ਜ਼ਿੰਮੇਵਾਰ ਸਨ । ਪਹਿਲਾ, ਸਿੱਖਾਂ ਦੀ ਰਹਿਨੁਮਾਈ ਦੇ ਲਈ ਇੱਕ ਪਵਿੱਤਰ ਧਾਰਮਿਕ ਗ੍ਰੰਥ ਦੀ ਲੋੜ ਸੀ । ਦੂਸਰਾ, ਗੁਰੂ ਅਰਜਨ ਦੇਵ ਜੀ ਦੇ ਭਰਾ ਪ੍ਰਿਥੀਆ ਨੇ ਆਪਣੀਆਂ ਰਚਨਾਵਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਕਹਿ ਕੇ ਪ੍ਰਚਲਿਤ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਸੀ । ਇਸ ਲਈ ਗੁਰੂ ਅਰਜਨ ਦੇਵ ਜੀ ਗੁਰੂ ਸਾਹਿਬਾਨ ਦੀ ਬਾਣੀ ਸ਼ੁੱਧ ਰੂਪ ਵਿੱਚ ਅੰਕਿਤ ਕਰਨਾ ਚਾਹੁੰਦੇ ਸਨ । ਤੀਸਰਾ, ਗੁਰੂ ਅਮਰਦਾਸ ਜੀ ਨੇ ਵੀ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਸੱਚੀ ਬਾਣੀ ਪੜ੍ਹਨ ਲਈ ਆਦੇਸ਼ ਦਿੱਤਾ ਸੀ ।

2. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਦਾ ਕੰਮ ਅੰਮ੍ਰਿਤਸਰ ਦੇ ਰਾਮਸਰ ਨਾਂ ਦੇ ਸਥਾਨ ‘ਤੇ ਕੀਤਾ ਗਿਆ । ਗੁਰੂ ਅਰਜਨ ਦੇਵ ਜੀ ਬਾਣੀ ਲਿਖਵਾਉਂਦੇ ਗਏ ਅਤੇ ਭਾਈ ਗੁਰਦਾਸ ਜੀ ਇਸ ਨੂੰ ਲਿਖਦੇ ਗਏ । ਇਹ ਮਹਾਨ ਕਾਰਜ ਅਗਸਤ 1604 ਈ. ਵਿੱਚ ਸੰਪੂਰਨ ਹੋਇਆ । ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਹਰਿਮੰਦਰ ਸਾਹਿਬ ਵਿੱਚ 16 ਅਗਸਤ, 1604 ਈ. ਨੂੰ ਕੀਤਾ ਗਿਆ । ਬਾਬਾ ਬੁੱਢਾ ਜੀ ਨੂੰ ਪਹਿਲਾ ਮੁੱਖ ਗ੍ਰੰਥੀ ਥਾਪਿਆ ਗਿਆ ।

3. ਆਦਿ ਗ੍ਰੰਥ ਸਾਹਿਬ ਜੀ ਵਿੱਚ ਯੋਗਦਾਨ ਦੇਣ ਵਾਲੇ – ਆਦਿ ਗ੍ਰੰਥ ਸਾਹਿਬ ਜੀ ਇੱਕ ਵਿਸ਼ਾਲ ਗੰਥ ਹੈ । ਇਸ ਵਿੱਚ ਯੋਗਦਾਨ ਦੇਣ ਵਾਲਿਆਂ ਦਾ ਵੇਰਵਾ ਹੇਠ ਲਿਖਿਆ ਹੈ-
(ਉ) ਸਿੱਖ ਗੁਰੂ – ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੇ 976, ਗੁਰੂ ਅੰਗਦ ਦੇਵ ਜੀ ਦੇ 62, ਗੁਰੂ ਅਮਰਦਾਸ ਜੀ ਦੇ 907, ਗੁਰੁ ਰਾਮਦਾਸ ਜੀ ਦੇ 679 ਅਤੇ ਗੁਰੂ ਅਰਜਨ ਦੇਵ ਜੀ ਦੇ 2216 ਸ਼ਬਦ ਅੰਕਿਤ ਹਨ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇਸ ਵਿੱਚ ਗੁਰੂ ਤੇਗ਼ ਬਹਾਦਰ ਜੀ ਦੇ 116 ਸ਼ਬਦ ਅਤੇ ਸ਼ਲੋਕ (59 ਸ਼ਬਦ ਅਤੇ 57 ਸ਼ਲੋਕ) ਸ਼ਾਮਲ ਕੀਤੇ ਗਏ ।

(ਅ) ਭਗਤ ਤੇ ਸੰਤ – ਆਦਿ ਗ੍ਰੰਥ ਸਾਹਿਬ ਜੀ ਵਿੱਚ 15 ਹਿੰਦੂ ਭਗਤਾਂ ਤੇ ਸੂਫ਼ੀ ਸੰਤਾਂ ਦੀ ਬਾਣੀ ਅੰਕਿਤ ਕੀਤੀ ਗਈ ਹੈ । ਪਮੁੱਖ ਭਗਤਾਂ ਤੇ ਸੰਤਾਂ ਦੇ ਨਾਂ ਇਹ ਹਨ-ਕਬੀਰ ਜੀ, ਫ਼ਰੀਦ ਜੀ, ਨਾਮਦੇਵ ਜੀ, ਗੁਰੂ ਰਵਿਦਾਸ ਜੀ, ਧੰਨਾ ਜੀ, ਰਾਮਾਨੰਦ ਜੀ ਅਤੇ ਜੈਦੇਵ ਜੀ । ਇਨ੍ਹਾਂ ਵਿੱਚੋਂ ਭਗਤ ਕਬੀਰ ਜੀ ਦੇ ਸਭ ਤੋਂ ਜ਼ਿਆਦਾ 541 ਸ਼ਬਦ ਹਨ ।

(ੲ) ਭੱਟ – ਆਦਿ ਗ੍ਰੰਥ ਸਾਹਿਬ ਜੀ ਵਿੱਚ 11 ਭੱਟਾਂ ਦੇ 123 ਸਵੱਯੇ ਵੀ ਅੰਕਿਤ ਕੀਤੇ ਗਏ ਹਨ । ਕੁਝ ਪ੍ਰਮੁੱਖ ਭੱਟਾਂ ਦੇ ਨਾਂ ਇਹ ਹਨ-ਕਲ੍ਹਸਹਾਰ ਜੀ, ਨਲ ਜੀ, ਬਲ ਜੀ, ਭਿਖਾ ਜੀ ਤੇ ਹਰਬੰਸ ਜੀ ।

4. ਆਦਿ ਗ੍ਰੰਥ ਸਾਹਿਬ ਜੀ ਦਾ ਮਹੱਤਵ – ਆਦਿ ਗ੍ਰੰਥ ਸਾਹਿਬ ਜੀ ਨੇ ਮਨੁੱਖੀ ਜੀਵਨ ਦੇ ਹਰੇਕ ਪੱਖ ਵਿੱਚ ਅਗਵਾਈ ਦੇਣ ਵਾਲੇ ਸੁਨਹਿਰੀ ਸਿਧਾਂਤ ਦਿੱਤੇ ਹਨ । ਇਸ ਦੀ ਬਾਣੀ ਪਰਮਾਤਮਾ ਦੀ ਏਕਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ ।

ਪ੍ਰਸ਼ਨ 6.
ਪ੍ਰਿਥੀ ਚੰਦ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note a Prithi Chand.)
ਜਾਂ
ਪ੍ਰਿਥੀ ਚੰਦ ਕੌਣ ਸੀ ? ਉਸ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Who was Prithi Chand ? Why did he oppose Guru Arjan Dev Ji ?)
ਉੱਤਰ-
ਪ੍ਰਿਥੀ ਚੰਦ ਜਾਂ ਪ੍ਰਿਥੀਆ ਗੁਰੂ ਰਾਮਦਾਸ ਜੀ ਦਾ ਸਭ ਤੋਂ ਵੱਡਾ ਪੁੱਤਰ ਅਤੇ ਗੁਰੂ ਅਰਜਨ ਸਾਹਿਬ ਜੀ ਦਾ ਵੱਡਾ ਭਰਾ ਸੀ । ਉਸ ਨੇ ਮੀਣਾ ਸੰਪਰਦਾਇ ਦੀ ਸਥਾਪਨਾ ਕੀਤੀ ਸੀ ਉਹ ਬੜਾ ਸੁਆਰਥੀ ਅਤੇ ਲਾਲਚੀ ਸੁਭਾਅ ਦਾ ਸੀ । ਇਸ ਕਾਰਨ ਗੁਰੂ ਰਾਮਦਾਸ ਜੀ ਨੇ ਉਸ ਨੂੰ ਗੁਰਗੱਦੀ ਸੌਂਪਣ ਦੀ ਬਜਾਏ ਅਰਜਨ ਸਾਹਿਬ ਨੂੰ ਗੁਰਗੱਦੀ ਸੌਂਪੀ । ਪ੍ਰਿਥੀ ਚੰਦ ਇਹ ਸੁਣ ਕੇ ਗੁੱਸੇ ਨਾਲ ਤਿਲਮਿਲਾ ਉੱਠਿਆ ।ਉਹ ਤਾਂ ਗੁਰਗੱਦੀ ‘ਤੇ ਬੈਠਣ ਲਈ ਕਾਫ਼ੀ ਸਮੇਂ ਤੋਂ ਸੁਪਨੇ ਲੈ ਰਿਹਾ ਸੀ । ਸਿੱਟੇ ਵਜੋਂ ਗੁਰਗੱਦੀ ਨੂੰ ਪ੍ਰਾਪਤ ਕਰਨ ਲਈ ਉਸ ਨੇ ਗੁਰੂ ਅਰਜਨ ਸਾਹਿਬ ਦਾ ਖੁੱਲ੍ਹ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ । ਉਸ ਨੇ ਐਲਾਨ ਕੀਤਾ ਕਿ ਉਹ ਤਦ ਤਕ ਚੈਨ ਨਾਲ ਨਹੀਂ ਬੈਠੇਗਾ ਜਦ ਤਕ ਉਸ ਨੂੰ ਗੁਰਗੱਦੀ ਨਹੀਂ ਪ੍ਰਾਪਤ ਹੋ ਜਾਂਦੀ ।

ਉਸ ਦਾ ਖ਼ਿਆਲ ਸੀ ਕਿ ਗੁਰੂ ਅਰਜਨ ਸਾਹਿਬ ਤੋਂ ਬਾਅਦ ਗੁਰਗੱਦੀ ਉਸ ਦੇ ਪੁੱਤਰ ਮੇਹਰਬਾਨ ਨੂੰ ਜ਼ਰੂਰ ਮਿਲੇਗੀ ਪਰ ਜਦੋਂ ਗੁਰੁ ਸਾਹਿਬ ਦੇ ਘਰ ਹਰਿਗੋਬਿੰਦ ਦਾ ਜਨਮ ਹੋਇਆ ਤਾਂ ਉਸ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ । ਇਸ ਲਈ ਉਹ ਗੁਰੂ ਅਰਜਨ ਸਾਹਿਬ ਦਾ ਜਾਨੀ ਦੁਸ਼ਮਣ ਬਣ ਗਿਆ । ਉਸ ਨੇ ਮੁਗਲ ਅਧਿਕਾਰੀਆਂ ਨਾਲ ਮਿਲ ਕੇ ਗੁਰੂ ਅਰਜਨ ਸਾਹਿਬ ਵਿਰੁੱਧ ਸਾਜ਼ਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ । ਉਸ ਦੀਆਂ ਇਹ ਸਾਜ਼ਸ਼ਾਂ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਦਾ ਇੱਕ ਮੁੱਖ ਕਾਰਨ ਬਣੀਆਂ ।

ਪ੍ਰਸ਼ਨ 7.
ਚੰਦੂ ਸ਼ਾਹ ਕੌਣ ਸੀ ? ਉਸ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Who was Chandu Shah ? Why did he oppose Guru Arjan Dev Ji ?)
ਜਾਂ
ਚੰਦੂ ਸ਼ਾਹ ’ਤੇ ਇੱਕ ਸੰਖੇਪ ਨੋਟ ਲਿਖੋ । (Write a short note on Chandu Shah.)
ਉੱਤਰ-
ਚੰਦੂ ਸ਼ਾਹ ਲਾਹੌਰ ਦਾ ਦੀਵਾਨ ਸੀ ।ਉਹ ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਚੰਦ ਸ਼ਾਹ ਦੇ ਸਲਾਹਕਾਰਾਂ ਨੇ ਉਸ ਨੂੰ ਆਪਣੀ ਲੜਕੀ ਦਾ ਵਿਆਹ ਗੁਰੂ ਅਰਜਨ ਸਾਹਿਬ ਜੀ ਦੇ ਲੜਕੇ ਹਰਿਗੋਬਿੰਦ ਨਾਲ ਕਰਨ ਦੀ ਸਲਾਹ ਦਿੱਤੀ । ਇਸ ਨਾਲ ਚੰਦੂ ਸ਼ਾਹ ਤਿਲਮਿਲਾ ਉੱਠਿਆ । ਉਸ ਨੇ ਗੁਰੂ ਜੀ ਦੀ ਸ਼ਾਨ ਵਿੱਚ ਬਹੁਤ ਅਪਮਾਨਜਨਕ ਸ਼ਬਦ ਕਹੇ । ਬਾਅਦ ਵਿੱਚ ਚੰਦੂ ਸ਼ਾਹ ਦੀ ਪਤਨੀ ਦੁਆਰਾ ਮਜਬੂਰ ਕਰਨ ‘ਤੇ ਉਹ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ ।

ਉਸ ਨੇ ਇਸ ਰਿਸ਼ਤੇ ਨੂੰ ਸਵੀਕਾਰ ਕਰਨ ਲਈ ਗੁਰੂ ਅਰਜਨ ਸਾਹਿਬ ਨੂੰ ਸ਼ਗਨ ਭੇਜਿਆ ! ਕਿਉਂਕਿ ਹੁਣ ਤਕ ਗੁਰੂ ਸਾਹਿਬ ਨੂੰ ਚੰਦੂ ਸ਼ਾਹ ਦੁਆਰਾ ਉਨ੍ਹਾਂ ਬਾਰੇ ਕਹੇ ਗਏ ਅਪਮਾਨ ਭਰੇ ਸ਼ਬਦਾਂ ਦਾ ਪਤਾ ਲੱਗ ਚੁੱਕਿਆ ਸੀ ਇਸ ਲਈ ਉਨ੍ਹਾਂ ਨੇ ਇਸ ਸ਼ਗਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਜਦੋਂ ਚੰਦੂ ਸ਼ਾਹ ਨੂੰ ਇਸ ਬਾਰੇ ਪਤਾ ਚਲਿਆ ਤਾਂ ਉਸ ਨੇ ਗੁਰੂ ਸਾਹਿਬ ਤੋਂ ਆਪਣੇ ਇਸ ਅਪਮਾਨ ਦਾ ਬਦਲਾ ਲੈਣ ਦਾ ਫੈਸਲਾ ਕੀਤਾ । ਉਸ ਨੇ ਪਹਿਲਾਂ ਮੁਗ਼ਲ ਬਾਦਸ਼ਾਹ ਅਕਬਰ ਅਤੇ ਉਸ ਦੀ ਮੌਤ ਤੋਂ ਬਾਅਦ ਜਹਾਂਗੀਰ ਨੂੰ ਗੁਰੂ ਸਾਹਿਬ ਵਿਰੁੱਧ ਭੜਕਾਇਆ ।ਇਸ ਦਾ ਜਹਾਂਗੀਰ ‘ਤੇ ਲੋੜੀਂਦਾ ਅਸਰ ਹੋਇਆ ਤੇ ਉਸ ਨੇ ਗੁਰੂ ਜੀ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕਰ ਲਿਆ । ਇਸ ਤਰ੍ਹਾਂ ਚੰਦੂ ਸ਼ਾਹ ਦਾ ਵਿਰੋਧ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਇੱਕ ਮਹੱਤਵਪੂਰਨ ਕਾਰਨ ਸਿੱਧ ਹੋਇਆ ।

ਪ੍ਰਸ਼ਨ 8.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਛੇ ਮੁੱਖ ਕਾਰਨ ਦੱਸੋ । (Mention six main causes for the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਈ ਜ਼ਿੰਮੇਵਾਰ ਕਾਰਨਾਂ ਦਾ ਸੰਖੇਪ ਵਰਣਨ ਕਰੋ । (Briefly explain the causes responsible for the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? (What were the causes of the martyrdom of Guru Arjan Dev Ji ?)
ਉੱਤਰ-
ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨਾਂ ਦਾ ਵਰਣਨ ਇਸ ਤਰਾਂ ਹੈ-

1. ਜਹਾਂਗੀਰ ਦੀ ਧਾਰਮਿਕ ਕੱਟੜਤਾ – ਜਹਾਂਗੀਰ ਬੜਾ ਕੱਟੜ ਸੁੰਨੀ ਮੁਸਲਮਾਨ ਸੀ ਅਤੇ ਉਸ ਦੀ ਇਹ ਕੱਟੜਤਾ ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਦਾ ਪ੍ਰਮੁੱਖ ਕਾਰਨ ਬਣੀ । ਉਹ ਇਸਲਾਮ ਧਰਮ ਨੂੰ ਛੱਡ ਕੇ ਕਿਸੇ ਹੋਰ ਧਰਮ ਦੀ ਹੋਂਦ ਨੂੰ ਕਦੇ ਸਹਿਣ ਨਹੀਂ ਕਰ ਸਕਦਾ ਸੀ । ਉਹ ਪੰਜਾਬ ਵਿੱਚ ਸਿੱਖਾਂ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ ।

2. ਸਿੱਖ ਪੰਥ ਦਾ ਵਿਕਾਸ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਸਿੱਖ ਪੰਥ ਦੀ ਵਧਦੀ ਲੋਕਪ੍ਰਿਯਤਾ ਦਾ ਵੀ ਯੋਗਦਾਨ ਹੈ । ਹਰਿਮੰਦਰ ਸਾਹਿਬ ਦੇ ਨਿਰਮਾਣ, ਤਰਨ ਤਾਰਨ, ਕਰਤਾਰਪੁਰ ਅਤੇ ਹਰਿਗੋਬਿੰਦਪੁਰ ਆਦਿ ਨਗਰਾਂ ਅਤੇ ਮਸੰਦ ਪ੍ਰਥਾ ਦੀ ਸਥਾਪਨਾ ਕਾਰਨ ਸਿੱਖ ਪੰਥ ਦਿਨੋ-ਦਿਨ ਹਰਮਨ-ਪਿਆਰਾ ਹੁੰਦਾ ਚਲਾ ਗਿਆ । ਆਦਿ ਗ੍ਰੰਥ ਸਾਹਿਬ ਦੀ ਰਚਨਾ ਕਾਰਨ ਸਿੱਖ ਧਰਮ ਦੇ ਪ੍ਰਸਾਰ ਵਿੱਚ ਬਹੁਤ ਸਹਾਇਤਾ ਮਿਲੀ । ਮੁਗ਼ਲਾਂ ਲਈ ਇਹ ਗੱਲ ਅਸਹਿ ਸੀ । ਇਸ ਲਈ ਉਨ੍ਹਾਂ ਨੇ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਦਾ ਨਿਰਣਾ ਕੀਤਾ ।

3. ਪ੍ਰਿਥੀ ਚੰਦ ਦੀ ਦੁਸ਼ਮਣੀ – ਪ੍ਰਿਥੀ ਚੰਦ ਗੁਰੂ ਅਰਜਨ ਸਾਹਿਬ ਦਾ ਵੱਡਾ ਭਰਾ ਸੀ । ਉਹ ਬੜਾ ਲਾਲਚੀ ਅਤੇ ਖ਼ੁਦਗਰਜ਼ ਇਨਸਾਨ ਸੀ । ਕਿਉਂਕਿ ਉਸ ਨੂੰ ਗੁਰਗੱਦੀ ਨਹੀਂ ਮਿਲੀ ਇਸ ਲਈ ਉਹ ਗੁਰੂ ਸਾਹਿਬ ਨਾਲ ਨਾਰਾਜ਼ ਸੀ । ਉਸ ਨੇ ਮੁਗ਼ਲ ਅਧਿਕਾਰੀਆਂ ਨਾਲ ਮਿਲ ਕੇ ਗੁਰੂ ਜੀ ਵਿਰੁੱਧ ਸਾਜ਼ਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ । ਇਨ੍ਹਾਂ ਸਾਜ਼ਸ਼ਾਂ ਨੇ ਮੁਗ਼ਲਾਂ ਵਿੱਚ ਗੁਰੂ ਜੀ ਵਿਰੁੱਧ ਹੋਰ ਨਫ਼ਰਤ ਪੈਦਾ ਕਰ ਦਿੱਤੀ ।

4. ਚੰਦੂ ਸ਼ਾਹ ਦੀ ਦੁਸ਼ਮਣੀ – ਚੰਦੂ ਸ਼ਾਹ ਲਾਹੌਰ ਦਾ ਦੀਵਾਨ ਸੀ । ਉਹ ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਚੰਦੂ ਸ਼ਾਹ ਨੂੰ ਗੁਰੂ ਸਾਹਿਬ ਦੇ ਪੁੱਤਰ ਹਰਿਗੋਬਿੰਦ ਦਾ ਨਾਂ ਸੁਝਾਇਆ ਗਿਆ । ਇਸ ‘ਤੇ ਉਸ ਨੇ ਗੁਰੂ ਜੀ ਦੀ ਸ਼ਾਨ ਵਿੱਚ ਅਨੇਕਾਂ ਅਪਮਾਨਜਨਕ ਸ਼ਬਦ ਕਹੇ | ਪਰ ਪਤਨੀ ਦੁਆਰਾ ਮਜਬੂਰ ਕਰਨ ‘ਤੇ ਉਹ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਗੁਰੂ ਸਾਹਿਬ ਨੇ ਇਸ ਰਿਸ਼ਤੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਚੰਦੂ ਸ਼ਾਹ ਨੇ ਆਪਣੀ ਬੇਇੱਜ਼ਤੀ ਦਾ ਬਦਲਾ ਲੈਣ ਲਈ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਜੀ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਨ ਬਣਾਇਆ ।

5. ਨਕਸ਼ਬੰਦੀਆਂ ਦਾ ਵਿਰੋਧ – ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਮਹੱਤਵਪੂਰਨ ਭੂਮਿਕਾ ਸੀ । ਉਸ ਸਮੇਂ ਇਸ ਲਹਿਰ ਦਾ ਨੇਤਾ ਸ਼ੇਖ ਅਹਿਮਦ ਸਰਹਿੰਦੀ ਸੀ । ਉਹ ਸਿੱਖਾਂ ਦੇ ਵੱਧਦੇ ਹੋਏ ਪ੍ਰਭਾਵ ਨੂੰ ਸਹਿਣ ਕਰਨ ਲਈ ਤਿਆਰ ਨਹੀਂ ਸੀ । ਸਿੱਟੇ ਵਜੋਂ ਉਸ ਨੇ ਜਹਾਂਗੀਰ ਨੂੰ ਸਿੱਖਾਂ ਵਿਰੁੱਧ ਕਾਰਵਾਈ ਲਈ ਭੜਕਾਇਆ ।

6. ਖੁਸਰੋ ਦੀ ਸਹਾਇਤਾ – ਗੁਰੂ ਅਰਜਨ ਸਾਹਿਬ ਦੁਆਰਾ ਸ਼ਹਿਜ਼ਾਦਾ ਖੁਸਰੋ ਦੀ ਸਹਾਇਤਾ ਉਨ੍ਹਾਂ ਦੀ ਸ਼ਹਾਦਤ ਦਾ ਫੌਰੀ ਕਾਰਨ ਬਣਿਆ । ਸ਼ਹਿਜ਼ਾਦਾ ਖੁਸਰੋ ਗੁਰੂ ਅਰਜਨ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਰਨ ਤਾਰਨ ਵਿਖੇ ਪਹੁੰਚਿਆ । ਗੁਰੂ ਸਾਹਿਬ ਨੇ ਖੁਸਰੋ ਦੇ ਮੱਥੇ ‘ਤੇ ਤਿਲਕ ਲਗਾਇਆ ਅਤੇ ਕੁਝ ਲੋੜੀਂਦੀ ਆਰਥਿਕ ਸਹਾਇਤਾ ਵੀ ਕੀਤੀ । ਜਦੋਂ ਜਹਾਂਗੀਰ ਨੂੰ ਇਸ ਬਾਰੇ ਪਤਾ ਚਲਿਆ ਤਾਂ ਉਸ ਨੇ ਲਾਹੌਰ ਦੇ ਗਵਰਨਰ, ਮੁਰਤਜਾ ਮਾਂ ਨੂੰ ਹੁਕਮ ਦਿੱਤਾ ਕਿ ਉਹ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਵੇ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 9.
ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦਾ ਵਰਣਨ ਕਰੋ । (Describe the role of Naqashbandis in the martyrdom of Guru Arjan Sahib.)
ਉੱਤਰ-
ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦਾ ਵੱਡਾ ਹੱਥ ਸੀ । ਨਕਸ਼ਬੰਦੀ ਕੱਟੜਪੰਥੀ ਮੁਸਲਮਾਨਾਂ ਦੁਆਰਾ ਸ਼ੁਰੂ ਕੀਤੀ ਗਈ ਇੱਕ ਲਹਿਰ ਸੀ । ਇਸ ਲਹਿਰ ਦਾ ਮੁੱਖ ਕੇਂਦਰ ਸਰਹਿੰਦ ਵਿਖੇ ਸੀ । ਇਹ ਲਹਿਰ ਪੰਜਾਬ ਵਿੱਚ ਸਿੱਖਾਂ ਦੇ ਤੇਜ਼ੀ ਨਾਲ ਵਧਦੇ ਹੋਏ ਪ੍ਰਭਾਵ ਨੂੰ ਵੇਖ ਕੇ ਬੌਖਲਾ ਉੱਠੀ ਸੀ । ਇਸ ਦਾ ਕਾਰਨ ਇਹ ਸੀ ਕਿ ਇਹ ਲਹਿਰ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਪ੍ਰਫੁੱਲਿਤ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੀ ਸੀ । ਸ਼ੇਖ਼ ਅਹਿਮਦ ਸਰਹਿੰਦੀ ਜੋ ਉਸ ਸਮੇਂ ਨਕਸ਼ਬੰਦੀਆਂ ਦਾ ਨੇਤਾ ਸੀ, ਬਹੁਤ ਕੱਟੜ ਵਿਚਾਰਾਂ ਦਾ ਸੀ । ਉਸ ਦਾ ਮੁਗ਼ਲ ਦਰਬਾਰ ਵਿੱਚ ਕਾਫ਼ੀ ਅਸਰ ਰਸੂਖ ਸੀ । ਇਸ ਲਈ ਉਸ ਨੇ ਜਹਾਂਗੀਰ ਨੂੰ ਗੁਰੂ ਅਰਜਨ ਸਾਹਿਬ ਜੀ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਉਸ ਦਾ ਕਹਿਣਾ ਸੀ ਕਿ ਜੇਕਰ ਸਮਾਂ ਰਹਿੰਦੇ ਸਿੱਖਾਂ ਦਾ ਮਨ ਨਾ ਕੀਤਾ ਗਿਆ ਤਾਂ ਇਸ ਦਾ ਇਸਲਾਮ ਉੱਤੇ ਤਬਾਹਕੁੰਨ ਪ੍ਰਭਾਵ ਪਵੇਗਾ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਸਾਹਿਬ ਦੇ ਵਿਰੁੱਧ ਕਾਰਵਾਈ ਕਰਨ ਦਾ ਨਿਸ਼ਚਾ ਕੀਤਾ ।

ਪ੍ਰਸ਼ਨ 10.
ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਦਾ ਫੌਰੀ ਕਾਰਨ ਕੀ ਸੀ ? (What was the immediate cause of the martyrdom of Guru Arjan Sahib.)
ਉੱਤਰ-
ਗੁਰੂ ਅਰਜਨ ਸਾਹਿਬ ਦੁਆਰਾ ਸ਼ਹਿਜ਼ਾਦਾ ਖੁਸਰੋ ਦੀ ਸਹਾਇਤਾ ਉਨ੍ਹਾਂ ਦੀ ਸ਼ਹਾਦਤ ਦਾ ਫੌਰੀ ਕਾਰਨ ਬਣਿਆ । ਸ਼ਹਿਜ਼ਾਦਾ ਖੁਸਰੋ ਜਹਾਂਗੀਰ ਦਾ ਸਭ ਤੋਂ ਵੱਡਾ ਪੁੱਤਰ ਸੀ ।ਉਸ ਨੇ ਆਪਣੇ ਪਿਤਾ ਵਿਰੁੱਧ ਰਾਜਗੱਦੀ ਪ੍ਰਾਪਤ ਕਰਨ ਲਈ ਵਿਦਰੋਹ ਕਰ ਦਿੱਤਾ ਸੀ । ਜਦੋਂ ਸ਼ਾਹੀ ਫ਼ੌਜਾਂ ਨੇ ਖੁਸਰੋ ਨੂੰ ਫੜਨ ਦਾ ਯਤਨ ਕੀਤਾ ਤਾਂ ਉਹ ਭੱਜ ਕੇ ਪੰਜਾਬ ਆ ਗਿਆ । ਪੰਜਾਬ ਪਹੁੰਚ ਕੇ ਖੁਸਰੋ ਗੁਰੂ ਅਰਜਨ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਰਨ ਤਾਰਨ ਵਿਖੇ ਪਹੁੰਚਿਆ । ਅਕਬਰ ਦਾ ਪੋਤਰਾ ਹੋਣ ਦੇ ਨਾਤੇ ਜਿਸ ਦੇ ਸਿੱਖ ਗੁਰੂਆਂ ਨਾਲ ਬੜੇ ਚੰਗੇ ਸੰਬੰਧ ਸਨ ਇਹ ਕੁਦਰਤੀ ਸੀ ਕਿ ਗੁਰੂ ਸਾਹਿਬ ਉਸ ਨਾਲ ਹਮਦਰਦੀ ਕਰਦੇ । ਨਾਲੇ ਗੁਰੂ ਘਰ ਵਿੱਚ ਆ ਕੇ ਕੋਈ ਵੀ ਵਿਅਕਤੀ ਗੁਰੂ ਸਾਹਿਬ ਨੂੰ ਅਸ਼ੀਰਵਾਦ ਦੇਣ ਦੀ ਅਰਦਾਸ ਕਰ ਸਕਦਾ ਸੀ । ਕਿਹਾ ਜਾਂਦਾ ਹੈ ਕਿ ਗੁਰੂ ਸਾਹਿਬ ਨੇ ਖੁਸਰੋ ਦੇ ਮੱਥੇ ‘ਤੇ ਤਿਲਕ ਲਗਾਇਆ ਅਤੇ ਉਸ ਨੂੰ ਕਾਬਲ ਜਾਣ ਲਈ ਕੁਝ ਲੋੜੀਂਦੀ ਆਰਥਿਕ ਸਹਾਇਤਾ ਵੀ ਕੀਤੀ । ਜਦੋਂ ਜਹਾਂਗੀਰ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਸ ਨੂੰ ਗੁਰੂ ਜੀ ਵਿਰੁੱਧ ਕਾਰਵਾਈ ਕਰਨ ਦਾ ਸੁਨਹਿਰੀ ਮੌਕਾ ਮਿਲ ਗਿਆ । ਉਸ ਨੇ ਲਾਹੌਰ ਦੇ ਗਵਰਨਰ ਮੁਰਤਜਾ ਮਾਂ ਨੂੰ ਹੁਕਮ ਦਿੱਤਾ ਕਿ ਉਹ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਵੇ । ਉਨ੍ਹਾਂ ਨੂੰ ਘੋਰ ਤਸੀਹੇ ਦੇ ਕੇ ਮਾਰ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਵੇ ।

ਪ੍ਰਸ਼ਨ 11.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮਹੱਤਵ ਲਿਖੋ । (Write the importance of Guru Arjan Dev Ji’s martyrdom.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Briefly describe the importance of martyrdom of Guru Arjan Dev Ji.)
ਉੱਤਰ-
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਸਿੱਧ ਹੋਈ ।ਇਸ ਸ਼ਹੀਦੀ ਦੇ ਹੇਠ ਲਿਖੇ ਮਹੱਤਵਪੂਰਨ ਸਿੱਟੇ ਨਿਕਲੇ-

1. ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਗੁਰੂ ਹਰਿਗੋਬਿੰਦ ਜੀ ’ਤੇ ਬੜਾ ਡੂੰਘਾ ਅਸਰ ਪਿਆ । ਉਨ੍ਹਾਂ ਨੇ ਸਿੱਖਾਂ ਨੂੰ ਹਥਿਆਰਬੰਦ ਕਰਨ ਦਾ ਨਿਸ਼ਚਾ ਕੀਤਾ । ਉਨ੍ਹਾਂ ਨੇ ਅਕਾਲ ਤਖ਼ਤ ਦੀ ਉਸਾਰੀ ਕਰਵਾਈ । ਇੱਥੇ ਸਿੱਖਾਂ ਨੂੰ ਹਥਿਆਰਾਂ ਦੀ ਵਰਤੋਂ ਕਰਨੀ ਸਿਖਾਈ ਜਾਂਦੀ ਸੀ । ਇਸ ਤਰ੍ਹਾਂ ਸਿੱਖ ਸੰਤ ਸਿਪਾਹੀ ਬਣ ਕੇ ਉਭਰਨ ਲੱਗੇ ।

2. ਸਿੱਖਾਂ ਵਿੱਚ ਏਕਤਾ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨਾਲ ਸਿੱਖ ਇਹ ਮਹਿਸੂਸ ਕਰਨ ਲੱਗੇ ਕਿ ਮੁਗ਼ਲਾਂ ਦੇ ਅੱਤਿਆਚਾਰ ਵਿਰੁੱਧ ਉਨ੍ਹਾਂ ਵਿੱਚ ਏਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ । ਸਿੱਟੇ ਵਜੋਂ ਉਹ ਬੜੀ ਤੇਜ਼ੀ ਨਾਲ ਇੱਕ ਹੋਣ ਲੱਗੇ ।

3. ਸਿੱਖਾਂ ਤੇ ਮੁਗ਼ਲਾਂ ਦੇ ਸੰਬੰਧਾਂ ਵਿੱਚ ਪਰਿਵਰਤਨ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਪਹਿਲਾਂ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਸੰਬੰਧ ਸੁਹਿਰਦ ਸਨ । ਪਰ ਹੁਣ ਸਥਿਤੀ ਵਿੱਚ ਪੂਰਨ ਤੌਰ ‘ਤੇ ਪਰਿਵਰਤਨ ਆ ਚੁੱਕਾ ਸੀ । ਸਿੱਖਾਂ ਦੇ ਦਿਲਾਂ ਵਿੱਚ ਮੁਗ਼ਲਾਂ ਤੋਂ ਬਦਲਾ ਲੈਣ ਦੀ ਭਾਵਨਾ ਪੈਦਾ ਹੋ ਗਈ ਸੀ । ਮੁਗ਼ਲਾਂ ਨੂੰ ਵੀ ਸਿੱਖਾਂ ਦਾ ਹਥਿਆਰਬੰਦ ਹੋਣਾ ਬੰਦ ਨਹੀਂ ਸੀ । ਇਸ ਤਰ੍ਹਾਂ ਸਿੱਖਾਂ ਅਤੇ ਮੁਗ਼ਲਾਂ ਵਿੱਚਾਲੇ ਆਪਸੀ ਪਾੜਾ ਹੋਰ ਵੱਧ ਗਿਆ ।

4. ਸਿੱਖਾਂ ਉੱਤੇ ਅੱਤਿਆਚਾਰ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਨਾਲ ਹੀ ਮੁਗ਼ਲਾਂ ਨੇ ਸਿੱਖਾਂ ਉੱਤੇ ਅੱਤਿਆਚਾਰਾਂ ‘ਕ ਦੌਰ ਸ਼ੁਰੂ ਕਰ ਦਿੱਤਾ । ਸਿੱਖਾਂ ਨੇ ਗੁਰੂ ਗੋਬਿੰਦ ਸਿੰਘ, ਬੰਦਾ ਸਿੰਘ ਬਹਾਦਰ ਅਤੇ ਹੋਰ ਸਿੱਖ ਨੇਤਾਵਾਂ ਦੇ ਅਧੀਨ
ਤਿਆਚਾਰਾਂ ਦਾ ਡਟ ਕੇ ਸਾਹਮਣਾ ਕੀਤਾ ਅਤੇ ਸ਼ਹੀਦੀਆਂ ਦਿੱਤੀਆਂ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਦੀ ਤਾਂ ਲਈ ਇੱਕ ਪ੍ਰੇਰਣਾ ਦਾ ਸੋਮਾ ਬਣ ਗਈ ।

5. ਸਿੱਖ ਧਰਮ ਦੀ ਲੋਕਪ੍ਰਿਯਤਾ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਸਿੱਖ ਧਰਮ ਪਹਿਲਾਂ ਨਾਲੋਂ ਵਧੇਰੇ ਲੋਕਪ੍ਰਿਯ ਹੋ ਗਿਆ | ਇਸ ਘਟਨਾ ਨਾਲ ਨਾ ਸਿਰਫ ਹਿੰਦੁ, ਸਗੋਂ ਬਹੁਤ ਸਾਰੇ ਮੁਸਲਮਾਨਾਂ ਦੇ ਦਿਲਾਂ ਵਿੱਚ ਗੁਰੂ ਸਾਹਿਬ ਲਈ ਅਥਾਹ ਪ੍ਰੇਮ ਅਤੇ ਭਗਤੀ ਦੀ ਭਾਵਨਾ ਪੈਦਾ ਹੋ ਗਈ । ਉਹ ਵੱਡੀ ਗਿਣਤੀ ਵਿੱਚ ਸਿੱਖ ਧਰਮ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਗਏ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦਾ ਆਰੰਭ ਕੀਤਾ ।

6. ਸੁਤੰਤਰ ਸਿੱਖ ਰਾਜ ਦੀ ਸਥਾਪਨਾ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਸਿੱਖਾਂ ਨੇ ਇਹ ਪ੍ਰਣ ਕੀਤਾ ਕਿ ਜਦੋਂ ਤਕ ਉਹ ਮੁਗ਼ਲਾਂ ਦੇ ਸ਼ਾਸਨ ਦਾ ਅੰਤ ਨਹੀਂ ਕਰ ਲੈਂਦੇ ਉਹ ਸੁੱਖ ਦਾ ਸਾਹ ਨਹੀਂ ਲੈਣਗੇ । ਇਸ ਲਈ ਉਨ੍ਹਾਂ ਨੇ ਸ਼ਸਤਰ ਚੁੱਕ ਲਏ । ਇਸ ਤਰ੍ਹਾਂ ਅਖ਼ੀਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਿੱਖਾਂ ਦਾ ਸੁਤੰਤਰ ਰਾਜ ਸਥਾਪਿਤ ਕਰਨ ਦਾ ਸੁਪਨਾ ਸਾਕਾਰ ਹੋਇਆ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਗੁਰੂ ਅਰਜਨ ਦੇਵ ਜੀ ਦਾ ਮੁੱਢਲਾ ਜੀਵਨ ਅਤੇ ਔਕੜਾਂ (Early Career and Ditficultles of Guru Arjan Dev Ji)

ਪ੍ਰਸ਼ਨ 1.
ਗੁਰੂ ਅਰਜਨ ਦੇਵ ਜੀ ਦੇ ਮੁੱਢਲੇ ਜੀਵਨ ਦਾ ਸੰਖੇਪ ਵਰਣਨ ਕਰੋ । ਗੁਰਗੱਦੀ ‘ਤੇ ਬੈਠਦੇ ਸਮੇਂ ਉਨ੍ਹਾਂ ਨੂੰ ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ?
(Describe briefly the early life of Guru Arjan Dev Ji. What difficulties he had to face at the time of his accession to Guruship ?)
ਉੱਤਰ-
ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ । ਉਨ੍ਹਾਂ ਦਾ ਗੁਰੂਕਾਲ 1581 ਈ. ਤੋਂ 1606 ਈ. ਤਕ ਸੀ । ਗੁਰੂ ਅਰਜਨ ਦੇਵ ਜੀ ਦੇ ਗੁਰੂਕਾਲ ਵਿੱਚ ਜਿੱਥੇ ਸਿੱਖ ਪੰਥ ਦਾ ਅਦੁੱਤਾ ਵਿਕਾਸ ਹੋਇਆ, ਉੱਥੇ ਹੀ ਉਨ੍ਹਾਂ ਦੀ ਸ਼ਹੀਦੀ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦਾ ਆਰੰਭ ਹੋਇਆ । ਗੁਰੂ ਜੀ ਦੇ ਮੁੱਢਲੇ ਜੀਵਨ ਅਤੇ ਔਕੜਾਂ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ-

I. ਗੁਰੂ ਅਰਜਨ ਦੇਵ ਜੀ ਦਾ ਮੁੱਢਲਾ ਜੀਵਨ (Early Career of Guru Arjan Dev Ji)

1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, 1563 ਈ. ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ ਸੀ । ਆਪ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ ਅਤੇ ਸੋਢੀ ਜਾਤ ਦੇ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸਨ । ਆਪ ਦੇ ਮਾਤਾ ਜੀ ਦਾ ਨਾਂ ਬੀਬੀ ਭਾਨੀ ਸੀ ।

2. ਬਚਪਨ ਅਤੇ ਵਿਆਹ (Childhood and Marriage) – ਗੁਰੁ ਅਰਜਨ ਦੇਵ ਜੀ ਬਚਪਨ ਤੋਂ ਹੀ ਸਭ ਦੇ, ਖ਼ਾਸ ਕਰਕੇ ਆਪਣੇ ਨਾਨਾ ਗੁਰੂ ਅਮਰਦਾਸ ਜੀ ਦੇ ਬਹੁਤ ਲਾਡਲੇ ਸਨ । ਗੁਰੂ ਅਮਰਦਾਸ ਜੀ ਨੇ ਇੱਕ ਵਾਰ ਭਵਿੱਖਬਾਣੀ ਕੀਤੀ ਕਿ, “ਇਹ ਮੇਰਾ ਦੋਹਤਾ ਬਾਣੀ ਕਾ ਬੋਹਿਥਾ ਹੋਵੇਗਾ ।” ਅਰਥਾਤ ਮੇਰਾ ਇਹ ਦੋਹਤਾ ਇੱਕ ਅਜਿਹੀ ਕਿਸ਼ਤੀ ਬਣੇਗਾ ਜੋ ਮਨੁੱਖਤਾ ਨੂੰ ਸੰਸਾਰ ਰੂਪੀ ਮਹਾਂਸਾਗਰ ਤੋਂ ਪਾਰ ਉਤਾਰੇਗੀ । ਉਨ੍ਹਾਂ ਦੀ ਇਹ ਭਵਿੱਖਬਾਣੀ ਸੱਚੀ ਨਿਕਲੀ । ਅਰਜਨ ਦੇਵ ਜੀ ਸ਼ੁਰੂ ਤੋਂ ਹੀ ਬੜੇ ਧਾਰਮਿਕ ਵਿਚਾਰਾਂ ਦੇ ਸਨ । ਉਨ੍ਹਾਂ ਨੇ ਮਾਤਾ-ਪਿਤਾ ਅਤੇ ਨਾਨਾ ਜੀ ਤੋਂ ਗੁਰਬਾਣੀ ਸੰਬੰਧੀ ਕਾਫ਼ੀ ਗਿਆਨ ਹਾਸਲ ਕੀਤਾ ਸੀ । ਆਪ ਜੀ ਦਾ ਵਿਆਹ ਮਉ ਪਿੰਡ ਦੇ ਨਿਵਾਸੀ ਕ੍ਰਿਸ਼ਨ ਚੰਦ ਦੀ ਸਪੁੱਤਰੀ ਗੰਗਾ ਦੇਵੀ ਜੀ ਨਾਲ ਹੋਇਆ । 1595 ਈ. ਵਿੱਚ ਆਪ ਜੀ ਦੇ ਘਰ ਹਰਿਗੋਬਿੰਦ ਜੀ ਦਾ ਜਨਮ ਹੋਇਆ ।

3. ਗੁਰਗੱਦੀ ਦੀ ਪ੍ਰਾਪਤੀ (Assumption of Guruship) – ਗੁਰੁ ਰਾਮਦਾਸ ਜੀ ਦੇ ਤਿੰਨ ਪੁੱਤਰ ਸਨ | ਸਭ ਤੋਂ ਵੱਡਾ ਪੁੱਤਰ ਪ੍ਰਿਥੀ ਚੰਦ ਬੜਾ ਬੇਈਮਾਨ ਤੇ ਸੁਆਰਥੀ ਸੀ । ਦੂਜਾ ਪੁੱਤਰ ਮਹਾਂਦੇਵ ਬੈਰਾਗੀ ਸੁਭਾਅ ਦਾ ਸੀ । ਉਸ ਦੀ ਸੰਸਾਰਿਕ ਕੰਮਾਂ ਵਿੱਚ ਕੋਈ ਰੁਚੀ ਨਹੀਂ ਸੀ । ਤੀਜੇ ਅਤੇ ਸਭ ਤੋਂ ਛੋਟੇ ਪੁੱਤਰ ਅਰਜਨ ਦੇਵ ਜੀ ਸਨ। ਉਨ੍ਹਾਂ ਵਿੱਚ ਗੁਰੂ ਭਗਤੀ, ਸੇਵਾ ਅਤੇ ਨਿਮਰਤਾ ਆਦਿ ਗੁਣ ਪ੍ਰਮੁੱਖ ਸਨ । ਇਸੇ ਕਾਰਨ ਗੁਰੂ ਰਾਮਦਾਸ ਜੀ ਨੇ ਅਰਜਨ ਦੇਵ ਜੀ ਨੂੰ 1581 ਈ. ਵਿੱਚ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਬਣੇ ।

II. ਗੁਰੂ ਅਰਜਨ ਦੇਵ ਜੀ ਦੀਆਂ ਔਕੜਾਂ (Difficulties of Guru Arjan Dev Ji)

ਗੁਰਗੱਦੀ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਅਰਜਨ ਸਾਹਿਬ ਨੂੰ ਅਨੇਕਾਂ ਔਕੜਾਂ ਦਾ ਸਾਹਮਣਾ ਕਰਨਾ ਪਿਆ । ਇਨ੍ਹਾਂ ਔਕੜਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਪ੍ਰਿਥੀ ਚੰਦ ਦਾ ਵਿਰੋਧ (Opposition of Prithi Chand) – ਪ੍ਰਿਥੀ ਚੰਦ ਜਾਂ ਪ੍ਰਿਥੀਆ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਵੱਡਾ ਭਰਾ ਸੀ । ਉਸ ਨੇ ਮੀਣਾ ਸੰਪਰਦਾਇ ਦੀ ਸਥਾਪਨਾ ਕੀਤੀ ਸੀ । ਉਹ ਵੱਡਾ ਹੋਣ ਦੇ ਨਾਤੇ ਗੁਰਗੱਦੀ ‘ਤੇ ਆਪਣਾ ਹੱਕ ਸਮਝਦਾ ਸੀ । ਪਰ ਗੁਰੂ ਰਾਮਦਾਸ ਜੀ ਨੇ ਉਸ ਦੇ ਸੁਆਰਥੀ ਸੁਭਾਓ ਨੂੰ ਦੇਖਦੇ ਹੋਏ ਅਰਜਨ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਇਸ ‘ਤੇ ਉਸ ਨੇ ਆਪਣੇ ਪਿਤਾ ਜੀ ਦੀ ਸ਼ਾਨ ਵਿੱਚ ਦੁਰਬਚਨ ਬੋਲੇ । ਉਸ ਨੇ ਗੁਰੂ ਰਾਮਦਾਸ ਜੀ ਦੇ ਜੋਤੀ-ਜੋਤ ਸਮਾਉਣ ਸਮੇਂ ਇਹ ਅਫਵਾਹ ਫੈਲਾ ਦਿੱਤੀ ਕਿ ਅਰਜਨ ਦੇਵ ਜੀ ਨੇ ਉਨ੍ਹਾਂ ਨੂੰ ਜ਼ਹਿਰ ਦੇ ਦਿੱਤਾ ਹੈ । ਉਸ ਨੇ ਗੁਰੂ ਅਰਜਨ ਸਾਹਿਬ ਤੋਂ ਜਾਇਦਾਦ ਵੀ ਲੈ ਲਈ । ਉਸ ਨੇ ਲੰਗਰ ਲਈ ਆਈ ਮਾਇਆ ਵੀ ਹੜੱਪਣੀ ਸ਼ੁਰੂ ਕਰ ਦਿੱਤੀ । ਜਦੋਂ 1595 ਈ. ਵਿੱਚ ਗੁਰੂ ਸਾਹਿਬ ਦੇ ਘਰ ਹਰਿਗੋਬਿੰਦ ਦਾ ਜਨਮ ਹੋਇਆ ਤਾਂ ਉਸ ਨੇ ਇਸ ਬਾਲਕ ਨੂੰ ਮਾਰਨ ਦੇ ਕਈ ਯਤਨ ਕੀਤੇ । ਉਸ ਨੇ ਲਾਹੌਰ ਦੇ ਮੁਗ਼ਲ ਕਰਮਚਾਰੀ ਸੁਲਹੀ ਖਾਂ ਨਾਲ ਮਿਲ ਕੇ ਅਕਬਰ ਨੂੰ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਭੜਕਾਉਣ ਦਾ ਹਰ ਸੰਭਵ ਯਤਨ ਕੀਤਾ । ਇਸ ਤਰ੍ਹਾਂ ਪ੍ਰਿਥੀਆ ਨੇ ਗੁਰੂ ਅਰਜਨ ਸਾਹਿਬ ਨੂੰ ਪਰੇਸ਼ਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ।

2. ਕੱਟੜ ਮੁਸਲਮਾਨਾਂ ਦਾ ਵਿਰੋਧ (Opposition of Orthodox Muslims) – ਗੁਰੂ ਅਰਜਨ ਦੇਵ ਜੀ ਨੂੰ ਕੱਟੜ ਮੁਸਲਮਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ । ਇਹ ਮੁਸਲਮਾਨ ਸਿੱਖਾਂ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਉਨ੍ਹਾਂ ਦੇ ਦੁਸ਼ਮਣ ਬਣ ਗਏ । ਕੱਟੜਪੰਥੀ ਮੁਸਲਮਾਨਾਂ ਨੇ ਆਪਣੇ ਧਰਮ ਦੀ ਰੱਖਿਆ ਲਈ ਸਰਹਿੰਦ ਵਿਖੇ ਨਕਸ਼ਬੰਦੀ ਲਹਿਰ ਦੀ ਸਥਾਪਨਾ ਕੀਤੀ । ਇਸ ਲਹਿਰ ਦਾ ਨੇਤਾ ਸ਼ੇਖ਼ ਅਹਿਮਦ ਸਰਹਿੰਦੀ ਸੀ । 1605 ਈ. ਵਿੱਚ ਜਹਾਂਗੀਰ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ । ਉਹ ਬੜੇ ਕੱਟੜ ਵਿਚਾਰਾਂ ਦਾ ਸੀ । ਨਕਸ਼ਬਾਦੀਆਂ ਨੇ ਜਹਾਂਗੀਰ ਨੂੰ ਸਿੱਖਾਂ ਦੇ ਵਿਰੁੱਧ ਭੜਕਾਇਆ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਦਾ ਮਨ ਬਣਾ ਲਿਆ ।

3. ਬਾਹਮਣਾਂ ਦਾ ਵਿਰੋਧ (Opposition of Brahmans) – ਗੁਰੁ ਅਰਜਨ ਦੇਵ ਜੀ ਨੂੰ ਪੰਜਾਬ ਦੇ ਹਿੰਦੂਆਂ ਦੇ ਮੁੱਖ ਪੁਜਾਰੀ ਵਰਗ ਭਾਵ ਬਾਹਮਣਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ । ਇਸ ਦਾ ਕਾਰਨ ਇਹ ਸੀ ਕਿ ਸਿੱਖ ਧਰਮ ਦੇ ਪ੍ਰਚਾਰ ਕਾਰਨ ਬਾਹਮਣਾਂ ਦਾ ਸਮਾਜ ਵਿੱਚ ਪ੍ਰਭਾਵ ਬਹੁਤ ਘੱਟਦਾ ਜਾ ਰਿਹਾ ਸੀ । ਸਿੱਖਾਂ ਨੇ ਬਾਹਮਣਾਂ ਦੇ ਬਿਨਾਂ ਹੀ ਆਪਣੇ ਰੀਤੀ-ਰਿਵਾਜ ਮਨਾਉਣੇ ਸ਼ੁਰੂ ਕਰ ਦਿੱਤੇ ਸਨ । ਗੁਰੂ ਅਰਜਨ ਦੇਵ ਜੀ ਨੇ ਜਦੋਂ ਆਦਿ ਗ੍ਰੰਥ ਸਾਹਿਬ ਦਾ ਸੰਕਲਨ ਕੀਤਾ ਤਾਂ ਬ੍ਰਾਹਮਣਾਂ ਨੇ ਮੁਗ਼ਲ ਬਾਦਸ਼ਾਹ ਅਕਬਰ ਪਾਸ ਇਹ ਸ਼ਿਕਾਇਤ ਕੀਤੀ ਕਿ ਇਸ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦੇ ਵਿਰੁੱਧ ਬਹੁਤ ਕੁਝ ਲਿਖਿਆ ਹੈ । ਪੜਤਾਲ ਕਰਨ ‘ਤੇ ਅਕਬਰ ਦਾ ਕਹਿਣਾ ਸੀ ਕਿ ਇਹ ਗੰਥ ਤਾਂ ਪੂਜਣ ਦੇ ਯੋਗ ਹੈ ।

4. ਚੰਦੂ ਸ਼ਾਹ ਦਾ ਵਿਰੋਧ (Opposition of Chandu Shah) – ਚੰਦੂ ਸ਼ਾਹ ਜੋ ਕਿ ਲਾਹੌਰ ਦਾ ਦੀਵਾਨ ਸੀ, ਆਪਣੀ ਲੜਕੀ ਲਈ ਕਿਸੇ ਯੋਗ ਵਰ ਵੀ ਤਲਾਸ਼ ਵਿੱਚ ਸੀ । ਚੰਦੂ ਸ਼ਾਹ ਦੇ ਆਦਮੀਆਂ ਨੇ ਚੰਦੂ ਸ਼ਾਹ ਨੂੰ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਹਰਿਗੋਬਿੰਦ ਨਾਲ ਰਿਸ਼ਤਾ ਕਰਨ ਦਾ ਸੁਝਾਅ ਦਿੱਤਾ । ਇਸ ‘ਤੇ ਉਸ ਨੇ ਗੁਰੂ ਜੀ ਨੂੰ ਅਪਸ਼ਬਦ ਕਹੇ । ਬਾਅਦ ਵਿੱਚ ਉਹ ਆਪਣੀ ਪਤਨੀ ਦੇ ਮਜਬੂਰ ਕਰਨ ‘ਤੇ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਕਿਉਂਕਿ ਇਸ ਸਮੇਂ ਤਕ ਸਿੱਖਾਂ ਨੂੰ ਚੰਦੂ ਸ਼ਾਹ ਦੁਆਰਾ ਕਹੇ ਗਏ ਗੁਰੂ ਜੀ ਪ੍ਰਤੀ ਨਿਰਾਦਰੀ ਭਰੇ ਸ਼ਬਦਾਂ ਬਾਰੇ ਪਤਾ ਚਲ ਗਿਆ ਸੀ, ਇਸ ਲਈ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਇਹ ਰਿਸ਼ਤਾ ਮਨਜ਼ੂਰ ਨਾ ਕਰਨ ਲਈ ਬੇਨਤੀ ਕੀਤੀ । ਸਿੱਟੇ ਵਜੋਂ ਗੁਰੂ ਸਾਹਿਬ ਨੇ ਇਹ ਰਿਸ਼ਤਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਹੁਣ ਚੰਦੂ ਇੱਕ ਲੱਖ ਰੁਪਿਆ ਲੈ ਕੇ ਗੁਰੂ ਸਾਹਿਬ ਕੋਲ ਪਹੁੰਚਿਆ ਅਤੇ ਗੁਰੂ ਜੀ ਨੂੰ ਦਾਜ ਦਾ ਲਾਲਚ ਦੇਣ ਲੱਗਾ | ਗੁਰੂ ਸਾਹਿਬ ਨੇ ਚੰਦੂ ਸ਼ਾਹ ਨੂੰ ਕਿਹਾ, “ਮੇਰੇ ਸ਼ਬਦ ਪੱਥਰ ‘ਤੇ ਲਕੀਰ ਹਨ । ਜੇ ਤੂੰ ਸਾਰੀ ਦੁਨੀਆਂ ਵੀ ਦਾਜ ਵਿੱਚ ਦੇ ਦੇਵੇਂ ਤਾਂ ਵੀ ਮੇਰਾ ਲੜਕਾ ਤੇਰੀ ਲੜਕੀ ਨਾਲ ਸ਼ਾਦੀ ਨਹੀਂ ਕਰੇਗਾ ।” ਇਸ ਕਾਰਨ ਚੰਦੂ ਸ਼ਾਹ ਗੁਰੂ ਅਰਜਨ ਦੇਵ ਜੀ ਦਾ ਜਾਨੀ ਦੁਸ਼ਮਣ ਬਣ ਗਿਆ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਗੁਰੂ ਅਰਜਨ ਦੇਵ ਜੀ ਅਧੀਨ ਸਿੱਖ ਪੰਥ ਦਾ ਵਿਕਾਸ (Development of Sikhism under Guru Arjan Dev Ji).

ਪ੍ਰਸ਼ਨ 2.
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਨੇ ਕੀ ਯੋਗਦਾਨ ਦਿੱਤਾ ? (What was Guru Arjan Dev Ji’s Contribution in the evolution of Sikhism ?)
ਜਾਂ
ਗੁਰੂ ਅਰਜਨ ਦੇਵ ਜੀ ਦੇ ਸਿੱਖ ਧਰਮ ਲਈ ਕੀਤੇ ਸੰਗਠਨਾਤਮਕ ਕੰਮਾਂ ਦਾ ਵਰਣਨ ਕਰੋ । (Describe the various organisational works done by Guru Arjan Dev Ji for the development of Sikhism.)
ਜਾਂ
ਗੁਰੂ ਅਰਜਨ ਦੇਵ ਜੀ ਦੀਆਂ ਵਿਭਿੰਨ ਪ੍ਰਾਪਤੀਆਂ ਦਾ ਵੇਰਵਾ ਦਿਓ । (Give an account of various achievements of Guru Arjan Dev Ji.)
ਜਾਂ
ਸਿੱਖ ਧਰਮ ਦੇ ਸੰਗਠਨ ਅਤੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਦੇ ਯੋਗਦਾਨ ਦਾ ਵਰਣਨ ਕਰੋ । (Describe the Guru Arjan Dev Ji’s contribution to the organisation and development of Sikhism.)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਦਾ ਯੋਗਦਾਨ ਦੀ ਚਰਚਾ ਕਰੋ । (Discuss the contribution of Guru Arjan Dev Ji for the development of Sikhism.)
ਉੱਤਰ-
ਗੁਰੂ ਅਰਜਨ ਦੇਵ ਜੀ ਦਾ ਗੁਰੂਕਾਲ 1581 ਈ. ਤੋਂ 1606 ਈ. ਤਕ ਸੀ ਉਨ੍ਹਾਂ ਦੇ ਗੁਰਗੱਦੀ ‘ਤੇ ਬੈਠਣ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦਾ ਆਰੰਭ ਹੁੰਦਾ ਹੈ । ਗੁਰੂ ਸਾਹਿਬ ਨੇ ਸਿੱਖ ਪੰਥ ਦੇ ਵਿਕਾਸ ਲਈ ਅਨੇਕਾਂ ਮਹੱਤਵਪੂਰਨ ਕਾਰਜ ਕੀਤੇ । ਗੁਰੂ ਅਰਜਨ ਸਾਹਿਬ ਦੇ ਮਹਾਨ ਕੰਮਾਂ ਦਾ ਵੇਰਵਾ ਅੱਗੇ ਲਿਖੇ ਅਨੁਸਾਰ ਹੈ-
PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ 1

1. ਹਰਿਮੰਦਰ ਸਾਹਿਬ ਦਾ ਨਿਰਮਾਣ (Construction of Harmandir Sahib) – ਗੁਰੂ ਅਰਜਨ ਦੇਵ ਜੀ ਦਾ ਸਿੱਖ ਪੰਥ ਦੇ ਵਿਕਾਸ ਲਈ ਸਭ ਤੋਂ ਪਹਿਲਾਂ ਮਹਾਨ ਕਾਰਜ ਹਰਿਮੰਦਰ ਸਾਹਿਬ ਦਾ ਨਿਰਮਾਣ ਸੀ । ਸਭ ਤੋਂ ਪਹਿਲਾਂ ਗੁਰੂ ਅਰਜਨ ਦੇਵ ਜੀ ਨੇ ਗੁਰੂ ਰਾਮਦਾਸ ਜੀ ਦੁਆਰਾ ਕਰਾਏ ਗਏ ਅੰਮ੍ਰਿਤ ਸਰੋਵਰ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਵਾਇਆ । ਇਸ ਤੋਂ ਬਾਅਦ ਗੁਰੂ ਅਰਜਨ ਸਾਹਿਬ ਨੇ ਅੰਮ੍ਰਿਤ ਸਰੋਵਰ ਦੇ ਵਿਚਕਾਰ ਹਰਿਮੰਦਰ ਈਸ਼ਵਰ ਦਾ ਮੰਦਰ ਸਾਹਿਬ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ । ਇਸ ਦੀ ਨੀਂਹ 13 ਜਨਵਰੀ, 1588 ਈ. ਵਿੱਚ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਨੇ ਰੱਖੀ ਸੀ । ਸਿੱਖ ਸ਼ਰਧਾਲੂਆਂ ਨੇ ਗੁਰੂ ਜੀ ਨੂੰ ਸੁਝਾਅ ਦਿੱਤਾ ਕਿ ਹਰਿਮੰਦਰ ਸਾਹਿਬ ਦੀ ਇਮਾਰਤ ਆਲੇ-ਦੁਆਲੇ ਦੀਆਂ ਇਮਾਰਤਾਂ ਤੋਂ ਉੱਚੀ ਹੋਣੀ ਚਾਹੀਦੀ ਹੈ । ਪਰ ਗੁਰੂ ਸਾਹਿਬ ਦਾ ਕਹਿਣਾ ਸੀ ਕਿ ਜੋ ਨੀਵਾਂ ਹੋਵੇਗਾ ਉਹ ਹੀ ਉੱਚਾ ਕਹਾਉਣ ਦੇ ਯੋਗ ਹੋਵੇਗਾ । ਇਸ ਲਈ ਇਸ ਦੀ ਇਮਾਰਤ ਹੋਰਨਾਂ ਇਮਾਰਤਾਂ ਨਾਲੋਂ ਨੀਵੀਂ ਰੱਖੀ ਗਈ । ਹਰਿਮੰਦਰ ਸਾਹਿਬ ਦੀ ਇੱਕ ਹੋਰ ਵਿਸ਼ੇਸ਼ਤਾ ਇਸ ਦੀਆਂ ਚਾਰੇ ਦਿਸ਼ਾਵਾਂ ਵੱਲ ਬਣਵਾਇਆ ਗਿਆ ਇੱਕ-ਇੱਕ ਦਰਵਾਜ਼ਾ ਹੈ ਇਸ ਦਾ ਭਾਵ ਇਹ ਹੈ ਕਿ ਸੰਸਾਰ ਦੀਆਂ ਚਾਰੇ ਦਿਸ਼ਾਵਾਂ ਤੋਂ ਲੋਕ ਬਿਨਾਂ ਕਿਸੇ ਵਿਤਕਰੇ ਦੇ ਇੱਥੇ ਆ ਸਕਦੇ ਹਨ | 1601 ਈ. ਨੂੰ ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਸੰਪੂਰਨ ਹੋਇਆ ।

ਇਸ ਸਮੇਂ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰਿਮੰਦਰ ਸਾਹਿਬ ਦੀ ਯਾਤਰਾ ਕਰਨ ਵਾਲੇ ਨੂੰ ਹਿੰਦੁਆਂ ਦੇ 68 ਤੀਰਥ ਸਥਾਨਾਂ ਦੀ ਯਾਤਰਾ ਦੇ ਬਰਾਬਰ ਫਲ ਪ੍ਰਾਪਤ ਹੋਵੇਗਾ । ਸਿੱਖ ਉੱਥੇ ਵੱਡੀ ਗਿਣਤੀ ਵਿੱਚ ਆਉਣ ਲੱਗੇ । ਸਿੱਟੇ ਵਜੋਂ ਛੇਤੀ ਹੀ ਹਰਿਮੰਦਰ ਸਿੱਖਾਂ ਦਾ ਸਭ ਤੋਂ ਪ੍ਰਸਿੱਧ ਤੀਰਥ ਅਸਥਾਨ ਬਣ ਗਿਆ । ਸਿੱਧ ਲੇਖਕ ਜੀ. ਐੱਸ. ਤਾਲਿਬ ਦੇ ਅਨੁਸਾਰ,
‘‘ਇਸ ਮੰਦਰ ਅਤੇ ਸਰੋਵਰ ਦਾ ਸਿੱਖਾਂ ਲਈ ਉਹੀ ਸਥਾਨ ਹੈ ਜੋ ਮੱਕੇ ਦਾ ਮੁਸਲਮਾਨਾਂ ਲਈ, ਜੇਰੂਸਲੇਮ ਦਾ ਯਹੂਦੀਆਂ ਅਤੇ ਈਸਾਈਆਂ ਲਈ ਅਤੇ ਬੋਧ ਗਯਾ ਦਾ ਬੋਧੀਆਂ ਲਈ ’’ 1

2. ਤਰਨ ਤਾਰਨ ਦੀ ਸਥਾਪਨਾ (Foundation of Tarn Taran) – 1590 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਮਾਝੇ ਦੇ ਇਲਾਕੇ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਤੋਂ 24 ਕਿਲੋਮੀਟਰ ਦੱਖਣ ਵੱਲ ਤਰਨ ਤਾਰਨ ਨਗਰ ਦੀ ਸਥਾਪਨਾ ਕੀਤੀ । ਇੱਥੇ ਤਰਨ ਤਾਰਨ ਨਾਂ ਦਾ ਇੱਕ ਸਰੋਵਰ ਵੀ ਖੁਦਵਾਇਆ ਗਿਆ | ਤਰਨ ਤਾਰਨ ਤੋਂ ਭਾਵ ਸੀ ਕਿ ਇਸ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਾ ਯਾਤਰੂ ਇਸ ਭਵ ਸਾਗਰ ਤੋਂ ਤਰ ਜਾਵੇਗਾ । ਤਰਨ ਤਾਰਨ ਛੇਤੀ ਹੀ ਸਿੱਖਾਂ ਦਾ ਇੱਕ ਹੋਰ ਪ੍ਰਸਿੱਧ ਤੀਰਥ ਸਥਾਨ ਬਣ ਗਿਆ । ਇਸ ਦੇ ਪ੍ਰਭਾਵ ਸਦਕਾ ਮਾਝੇ ਦੇ ਬਹੁਤ ਸਾਰੇ ਜੱਟਾਂ ਨੇ ਸਿੱਖ ਧਰਮ ਨੂੰ ਅਪਣਾ ਲਿਆ । ਇਨ੍ਹਾਂ ਨੇ ਬਾਅਦ ਵਿੱਚ ਸਿੱਖ ਪੰਥ ਦੀ ਬਹੁਮੁੱਲੀ ਸੇਵਾ ਕੀਤੀ ।

3. ਕਰਤਾਰਪੁਰ ਅਤੇ ਹਰਿਗੋਬਿੰਦਪੁਰ ਦੀ ਸਥਾਪਨਾ (Foundation of Kartarpur and Hargobindpur) – 1593 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਜਲੰਧਰ ਜ਼ਿਲ੍ਹੇ ਵਿੱਚ ਕਰਤਾਰਪੁਰ ਨਗਰ ਦੀ ਸਥਾਪਨਾ ਕੀਤੀ । ਕਰਤਾਰਪੁਰ ਤੋਂ ਭਾਵ ਸੀ “ਈਸ਼ਵਰ ਦਾ ਸ਼ਹਿਰ । ਇਹ ਸ਼ਹਿਰ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਦਰਮਿਆਨ ਸਥਿਤ ਹੈ । ਕਰਤਾਰਪੁਰ ਵਿਖੇ ਗੁਰੂ ਸਾਹਿਬ ਨੇ ਗੰਗਸਰ ਨਾਂ ਦਾ ਇੱਕ ਸਰੋਵਰ ਵੀ ਬਣਵਾਇਆ । ਇਸ ਤਰ੍ਹਾਂ ਕਰਤਾਰਪੁਰ ਜਲੰਧਰ ਦੁਆਬ ਵਿੱਚ ਇੱਕ ਪ੍ਰਸਿੱਧ ਪ੍ਰਚਾਰ ਕੇਂਦਰ ਬਣ ਗਿਆ । 1595 ਈ. ਵਿੱਚ ਗੁਰੂ ਸਾਹਿਬ ਨੇ ਆਪਣੇ ਪੁੱਤਰ ਹਰਿਗੋਬਿੰਦ ਜੀ ਨੇ ਜਨਮ ਦੀ ਖ਼ੁਸ਼ੀ ਵਿੱਚ ਬਿਆਸ ਨਦੀ ਦੇ ਠੰਢੇ ਹਰਿਗੋਬਿੰਦਪੁਰ ਨਗਰ ਦੀ ਸਥਾਪਨਾ ਕੀਤੀ ।

4. ਲਾਹੌਰ ਵਿੱਚ ਬਾਉਲੀ ਦਾ ਨਿਰਮਾਣ (Construction of a Baoli at Lahore) – ਗੁਰੁ ਅਰਜਨ ਦੇਵ ਜੀ ਇੱਕ ਵਾਰੀ ਸਿੱਖ ਸੰਗਤਾਂ ਦੀ ਬੇਨਤੀ ‘ਤੇ ਲਾਹੌਰ ਗਏ । ਇੱਥੇ ਉਨ੍ਹਾਂ ਨੇ ਡੱਬੀ ਬਾਜ਼ਾਰ ਵਿਖੇ ਇੱਕ ਬਾਉਲੀ ਦਾ ਨਿਰਮਾਣ ਕਰਵਾਇਆ । ਇਸ ਤਰ੍ਹਾਂ ਉਸ ਇਲਾਕੇ ਦੇ ਸਿੱਖਾਂ ਨੂੰ ਵੀ ਇੱਕ ਤੀਰਥ ਸਥਾਨ ਮਿਲ ਗਿਆ ।

5. ਮਸੰਦ ਪ੍ਰਥਾ ਦਾ ਵਿਕਾਸ (Development of Masand System) – ਮਸੰਦ ਪ੍ਰਥਾ ਦਾ ਵਿਕਾਸ ਬਿਨਾਂ ਸ਼ੱਕ ਗੁਰੂ ਅਰਜਨ ਦੇਵ ਜੀ ਦੇ ਮਹਾਨ ਕੰਮਾਂ ਵਿੱਚੋਂ ਇੱਕ ਸੀ । ਮਸੰਦ ਫ਼ਾਰਸੀ ਭਾਸ਼ਾ ਦੇ ਸ਼ਬਦ ‘ਮਸਨਦ ਤੋਂ ਲਿਆ ਗਿਆ ਹੈ ਜਿਸਦਾ ਸ਼ਾਬਦਿਕ ਅਰਥ ਹੈ “ਉੱਚਾ ਸਥਾਨ । ਗੁਰੂ ਸਾਹਿਬਾਨ ਦੇ ਪ੍ਰਤੀਨਿਧੀ ਸੰਗਤ ਵਿੱਚ ਉੱਚੇ ਸਥਾਨ ‘ਤੇ ਬੈਠਦੇ ਸਨ ਇਸ ਲਈ ਉਨ੍ਹਾਂ ਨੂੰ ਮਸੰਦ ਕਿਹਾ ਜਾਣ ਲੱਗਾ । ਸਿੱਖਾਂ ਦੀ ਗਿਣਤੀ ਵਿੱਚ ਹੋਏ ਵਾਧੇ ਕਾਰਨ ਗੁਰੂ ਸਾਹਿਬ ਨੂੰ ਲੰਗਰ ਅਤੇ ਹੋਰ ਵਿਕਾਸ ਕਾਰਜਾਂ ਵਾਸਤੇ ਮਾਇਆ ਦੀ ਲੋੜ ਸੀ । ਇਸ ਲਈ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰੇਕ ਸਿੱਖ ਆਪਣੀ ਆਮਦਨ ਵਿੱਚੋਂ ਦਸਵੰਧ ਦਸਵਾਂ ਹਿੱਸਾ) ਗੁਰੂ ਸਾਹਿਬ ਨੂੰ ਭੇਟ ਕਰੇ ।

ਇਸ ਮਾਇਆ ਨੂੰ ਇਕੱਠਾ ਕਰਨ ਲਈ ਗੁਰੂ ਸਾਹਿਬ ਨੇ ਮਸੰਦ ਨਿਯੁਕਤ ਕੀਤੇ । ਇਹ ਮਸੰਦ ਆਪਣੇ ਇਲਾਕੇ ਵਿੱਚ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਇਆ ਵੀ ਇਕੱਠੀ ਕਰਦੇ ਸਨ । ਉਹ ਇਸ ਮਾਇਆ ਨੂੰ ਵਿਸਾਖੀ ਅਤੇ ਦੀਵਾਲੀ ਦੇ ਮੌਕਿਆਂ ‘ਤੇ ਗੁਰੂ ਸਾਹਿਬ ਕੋਲ ਅੰਮ੍ਰਿਤਸਰ ਵਿੱਚ ਆ ਕੇ ਜਮਾਂ ਕਰਵਾਉਂਦੇ ਸਨ । ਮਸੰਦ ਪ੍ਰਥਾ ਦੇ ਕਾਰਨ ਸਿੱਖ ਧਰਮ ਦਾ ਪ੍ਰਸਾਰ ਦੂਰ-ਦੂਰ ਦੇ ਖੇਤਰਾਂ ਵਿੱਚ ਵੀ ਸੰਭਵ ਹੋ ਸਕਿਆ । ਦੂਜਾ ਇਸ ਪ੍ਰਥਾ ਕਾਰਨ ਗੁਰੂ ਘਰ ਦੀ ਆਮਦਨ ਨਿਸ਼ਚਿਤ ਹੋ ਗਈ ।

6. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ (Compilation of Adi Granth Sahib Ji) – ਸਿੱਖ ਪੰਥ ਦੇ ਵਿਕਾਸ ਲਈ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਮਹਾਨ ਕਾਰਜ ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਸੀ । ਇਸ ਦਾ ਮੁੱਖ ਉਦੇਸ਼ ਇਨ੍ਹਾਂ ਤੋਂ ਪਹਿਲਾਂ ਦੇ ਗੁਰੂਆਂ ਦੀ ਬਾਣੀ ਨੂੰ ਅਸਲ ਰੂਪ ਵਿੱਚ ਅੰਕਿਤ ਕਰਨਾ ਅਤੇ ਸਿੱਖਾਂ ਨੂੰ ਇੱਕ ਵੱਖਰਾ ਧਾਰਮਿਕ ਗ੍ਰੰਥ ਦੇਣਾ ਸੀ । ਆਦਿ ਗ੍ਰੰਥ ਸਾਹਿਬ ਦੇ ਸੰਕਲਨ ਦਾ ਕਾਰਜ ਰਾਮਸਰ ਨਾਂ ਦੇ ਸਰੋਵਰ ਦੇ ਕੰਢੇ ਸ਼ੁਰੂ ਕੀਤਾ ਗਿਆ | ਭਾਈ ਗੁਰਦਾਸ ਜੀ ਨੇ ਬਾਣੀ ਨੂੰ ਲਿਖਣ ਦਾ ਕੰਮ ਕੀਤਾ । ਇਹ ਮਹਾਨ ਕਾਰਜ 1604 ਈ. ਵਿੱਚ ਸੰਪੂਰਨ ਹੋਇਆ ।

ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਅਰਜਨ ਸਾਹਿਬ ਨੇ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਦੀ ਅਤੇ ਆਪਣੀ ਬਾਣੀ ਸ਼ਾਮਲ ਕੀਤੀ । ਇਨ੍ਹਾਂ ਤੋਂ ਇਲਾਵਾ ਇਸ ਵਿੱਚ ਕਈ ਭਗਤਾਂ, ਸੂਫ਼ੀ ਸੰਤਾਂ ਤੇ ਭੱਟਾਂ ਆਦਿ ਦੀ ਬਾਣੀ ਵੀ ਦਰਜ ਕੀਤੀ ਗਈ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਆਦਿ ਗ੍ਰੰਥ ਸਾਹਿਬ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਸ਼ਾਮਲ ਕਰ ਲਈ ਗਈ ਅਤੇ ਆਦਿ ਗ੍ਰੰਥ ਸਾਹਿਬ ਜੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਦਰਜਾ ਦਿੱਤਾ ਗਿਆ । ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਨਾਲ ਸਿੱਖਾਂ ਨੂੰ ਇੱਕ ਪਵਿੱਤਰ ਧਾਰਮਿਕ ਗ੍ਰੰਥ ਪ੍ਰਾਪਤ ਹੋਇਆ | ਇਸ ਨੇ ਸਿੱਖਾਂ ਵਿੱਚ ਵੀ ਜਾਗ੍ਰਿਤੀ ਲਿਆਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ । ਇਸ ਤੋਂ ਇਲਾਵਾ ਆਦਿ ਗ੍ਰੰਥ ਸਾਹਿਬ ਤੋਂ ਸਾਨੂੰ ਉਸ ਸਮੇਂ ਦੇ ਪੰਜਾਬ ਦੀ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਦਸ਼ਾ ਬਾਰੇ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੁੰਦੀ ਹੈ । ਡਾਕਟਰ ਹਰੀ ਰਾਮ ਗੁਪਤਾ ਦਾ ਇਹ ਕਹਿਣਾ ਬਿਲਕੁਲ ਠੀਕ ਹੈ,
‘‘ਗੁਰੂ ਗ੍ਰੰਥ ਸਾਹਿਬ ਦਾ ਸੰਕਲਨ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਸਥਾਨ ਰੱਖਦਾ ਹੈ ।’’

7. ਘੋੜਿਆਂ ਦਾ ਵਪਾਰ (Trade of Horses) – ਗੁਰੁ ਅਰਜਨ ਦੇਵ ਜੀ ਸਿੱਖਾਂ ਦੀ ਅਧਿਆਤਮਿਕ ਤਰੱਕੀ ਦੇ ਨਾਲ-ਨਾਲ ਆਰਥਿਕ ਤਰੱਕੀ ਵੀ ਚਾਹੁੰਦੇ ਸਨ । ਇਸ ਲਈ ਉਨ੍ਹਾਂ ਨੇ ਸਿੱਖਾਂ ਨੂੰ ਅਰਬ ਦੇਸ਼ਾਂ ਨਾਲ ਘੋੜਿਆਂ ਦਾ ਵਪਾਰ ਕਰਨ ਲਈ ਉਤਸ਼ਾਹ ਦਿੱਤਾ । ਇਸ ਦੇ ਤਿੰਨ ਲਾਭ ਹੋਏ । ਪਹਿਲਾ, ਸਿੱਖ ਚੰਗੇ ਵਪਾਰੀ ਸਿੱਧ ਹੋਏ ਜਿਸ ਕਾਰਨ ਉਨ੍ਹਾਂ ਦੀ ਆਰਥਿਕ ਦਸ਼ਾ ਸੁਧਰ ਗਈ । ਦੂਸਰਾ, ਉਹ ਚੰਗੇ ਘੋੜਸਵਾਰ ਬਣ ਗਏ । ਤੀਸਰਾ, ਇਸ ਨੇ ਸਮਾਜ ਵਿੱਚ ਪ੍ਰਚਲਿਤ ਇਸ ਵਹਿਮ ‘ਤੇ ਕਰਾਰੀ ਸੱਟ ਮਾਰੀ ਕਿ ਸਮੁੰਦਰ ਪਾਰ ਕਰਨ ਨਾਲ ਹੀ ਕਿਸੇ ਵਿਅਕਤੀ ਦਾ ਧਰਮ ਭ੍ਰਿਸ਼ਟ ਹੋ ਜਾਂਦਾ ਹੈ ।

8. ਅਕਬਰ ਨਾਲ ਮਿੱਤਰਤਾਪੂਰਨ ਸੰਬੰਧ (Friendly relations with Akbar) – ਗੁਰੂ ਅਰਜਨ ਦੇਵ ਜੀ ਅਤੇ ਮੁਗਲ ਬਾਦਸ਼ਾਹ ਅਕਬਰ ਵਿਚਾਲੇ ਦੋਸਤਾਨਾ ਸੰਬੰਧ ਰਹੇ । ਗੁਰੂ ਅਰਜਨ ਦੇਵ ਜੀ ਦੇ ਵਿਰੋਧੀਆਂ ਪ੍ਰਿਥੀਆ, ਚੰਦੂ ਸ਼ਾਹ, ਬਾਹਮਣਾਂ ਅਤੇ ਕੱਟੜ ਪੰਥੀ ਮੁਸਲਮਾਨਾਂ ਨੇ ਅਕਬਰ ਨੂੰ ਗੁਰੂ ਸਾਹਿਬ ਜੀ ਦੇ ਵਿਰੁੱਧ ਭੜਕਾਉਣ ਦਾ ਯਤਨ ਕੀਤਾ, ਪਰ ਉਨ੍ਹਾਂ ਦੀਆਂ ਚਾਲਾਂ ਬੇਕਾਰ ਗਈਆਂ । ਕਈ ਮੁਸਲਮਾਨਾਂ ਨੇ ਅਕਬਰ ਨੂੰ ਇਹ ਕਹਿ ਕੇ ਭੜਕਾਉਣ ਦੀ ਕੋਸ਼ਿਸ਼ ਕੀਤੀ ਕਿ ਆਦਿ ਗ੍ਰੰਥ ਸਾਹਿਬ ਵਿੱਚ ਬਹੁਤ ਸਾਰੀਆਂ ਇਸਲਾਮ ਵਿਰੋਧੀ ਗੱਲਾਂ ਲਿਖੀਆਂ ਹਨ । ਪਰ ਅਕਬਰ ਇਸ ਗੰਥ ਨੂੰ ਪੂਜਣਯੋਗ ਮੰਨਦਾ ਸੀ । ਗੁਰੂ ਅਰਜਨ ਦੇਵ ਜੀ ਦੇ ਕਹਿਣ ‘ਤੇ ਅਕਬਰ ਨੇ ਪੰਜਾਬ ਦੇ ਕਿਸਾਨਾਂ ਦੇ ਲੋਗਾਨ ਵਿੱਚ 10% ਦੀ ਕਮੀ ਕਰ ਦਿੱਤੀ । ਇਸ ਕਾਰਨ ਜਿੱਥੇ ਗੁਰੂ ਸਾਹਿਬ ਦੀ ਪ੍ਰਸਿੱਧੀ ਵਿੱਚ ਵਾਧਾ ਹੋਇਆ, ਉੱਥੇ ਸਿੱਖ ਪੰਥ ਦੇ ਵਿਕਾਸ ਵਿੱਚ ਵੀ ਕਾਫ਼ੀ ਸਹਾਇਤਾ ਮਿਲੀ ।

9. ਉੱਤਰਾਧਿਕਾਰੀ ਦੀ ਨਿਯੁਕਤੀ (Nomination of the successor) – ਗੁਰੁ ਅਰਜਨ ਦੇਵ ਜੀ ਨੇ ਆਪਣੀ ਸ਼ਹੀਦੀ ਦੇਣ ਤੋਂ ਪਹਿਲਾਂ ਆਪਣੇ ਪੁੱਤਰ ਹਰਿਗੋਬਿੰਦ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਗੁਰੂ ਸਾਹਿਬ ਨੇ ਉਸ ਨੂੰ ਪੂਰੀ ਤਰ੍ਹਾਂ ਹਥਿਆਰਬੰਦ ਹੋ ਕੇ ਗੁਰਗੱਦੀ ‘ਤੇ ਬੈਠਣ ਅਤੇ ਫ਼ੌਜ ਰੱਖਣ ਦਾ ਵੀ ਹੁਕਮ ਦਿੱਤਾ । ਇਸ ਤਰ੍ਹਾਂ ਗੁਰੂ ਸਾਹਿਬ ਨੇ ਨਾ ਕੇਵਲ ਗੁਰਗੱਦੀ ਦੀ ਪਰੰਪਰਾ ਨੂੰ ਹੀ ਕਾਇਮ ਰੱਖਿਆ, ਸਗੋਂ ਇਸ ਦੇ ਸਰੂਪ ਨੂੰ ਵੀ ਬਦਲ ਦਿੱਤਾ ।

10. ਗੁਰੂ ਅਰਜਨ ਸਾਹਿਬ ਦੀਆਂ ਸਫਲਤਾਵਾਂ ਦਾ ਮੁੱਲਾਂਕਣ (Estimate of Guru Arjan Sahibs Achievements) – ਇਸ ਤਰ੍ਹਾਂ ਅਸੀਂ ਦੇਖਦੇ ਹਾਂ, ਕਿ ਗੁਰੂ ਅਰਜਨ ਦੇਵ ਜੀ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਬਹੁਤ ਮਹੱਤਵਪੂਰਨ ਯੋਗਦਾਨ ਦਿੱਤਾ । ਹਰਿਮੰਦਰ ਸਾਹਿਬ, ਤਰਨ ਤਾਰਨ, ਹਰਿਗੋਬਿੰਦਪੁਰ, ਕਰਤਾਰਪੁਰ ਅਤੇ ਲਾਹੌਰ ਵਿਖੇ ਬਾਉਲੀ ਦੀ ਸਥਾਪਨਾ, ਮਸੰਦ ਪ੍ਰਥਾ ਦੇ ਵਿਕਾਸ ਅਤੇ ਆਦਿ ਗ੍ਰੰਥ ਸਾਹਿਬ ਦੇ ਸੰਕਲਨ ਨਾਲ ਸਿੱਖ ਧਰਮ ਨੂੰ ਇੱਕ ਨਵੀਂ ਦਿਸ਼ਾ ਮਿਲੀ । ਸਿੱਟੇ ਵਜੋਂ ਇਹ ਇੱਕ ਸ਼ਕਤੀਸ਼ਾਲੀ ਸੰਗਠਨ ਦੇ ਰੂਪ ਵਿੱਚ ਉਭਰ ਕੇ ਸਾਹਮਣੇ ਆਇਆ ।
ਪ੍ਰੋਫੈਸਰ ਹਰਬੰਸ ਸਿੰਘ ਦੇ ਸ਼ਬਦਾਂ ਵਿੱਚ,
“ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਦੇ ਅਧੀਨ ਸਿੱਖ ਧਰਮ ਚੰਗੀ ਤਰ੍ਹਾਂ ਦ੍ਰਿੜ ਹੋ ਗਿਆ ਸੀ ।” 1
ਇੱਕ ਹੋਰ ਪ੍ਰਸਿੱਧ ਇਤਿਹਾਸਕਾਰ ਜੀ. ਐੱਸ. ਮਨਸੁਖਾਨੀ ਅਨੁਸਾਰ,
“ਗੁਰੂ ਅਰਜਨ ਜੀ ਦੇ ਗੁਰੂਕਾਲ ਵਿੱਚ ਸਿੱਖ ਧਰਮ ਦਾ ਤੇਜ਼ੀ ਨਾਲ ਵਿਕਾਸ ਹੋਇਆ ।” 2

ਪ੍ਰਸ਼ਨ 3.
ਗੁਰੂ ਅਰਜਨ ਦੇਵ ਜੀ ਦੇ ਮੁੱਢਲੇ ਜੀਵਨ ਦਾ ਵਰਣਨ ਕਰੋ । ਉਨ੍ਹਾਂ ਦੀ ਸਿੱਖ ਧਰਮ ਨੂੰ ਕੀ ਦੇਣ ਹੈ ? (Give an account of the early career of Guru Arjan Dev Ji. What was his contribution to Sikhism ?)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 1 ਅਤੇ ਪ੍ਰਸ਼ਨ ਨੰ: 2 ਦੇ ਉੱਤਰ ਸੰਯੁਕਤ ਰੂਪ ਵਿੱਚ ਦੇਣ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਆਦਿ ਗ੍ਰੰਥ ਸਾਹਿਬ ਜੀ (Adi Granth Sahib Ji)

ਪ੍ਰਸ਼ਨ 4.
ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਅਤੇ ਇਸ ਦੇ ਇਤਿਹਾਸਿਕ ਮਹੱਤਵ ਸੰਬੰਧੀ ਇੱਕ ਵਿਸਥਾਰ ਪੂਰਵਕ ਨੋਟ ਲਿਖੋ । (Write a detailed note on the compilation and historic importance of Adi Granth Sahib Ji.)
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ, ਭਾਸ਼ਾ, ਵਿਸ਼ਾ-ਵਸਤੂ ਅਤੇ ਮਹੱਤਵ ‘ਤੇ ਇੱਕ ਆਲੋਚਨਾਤਮਕ ਨੋਟ ਲਿਖੋ । (Write a critical note on compilation, language, contents and significance of the Adi Granth Sahib Ji.)
ਉੱਤਰ-
ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਮਹਾਨ ਕਾਰਜ ਸੀ । ਸਿੱਖਾਂ ਦੇ ਮਨ ਵਿੱਚ ਇਸ ਗ੍ਰੰਥ ਸਾਹਿਬ ਪ੍ਰਤੀ ਉਹੀ ਸ਼ਰਧਾ ਹੈ ਜੋ ਬਾਈਬਲ ਲਈ ਈਸਾਈਆਂ, ਕੁਰਾਨ ਲਈ ਮੁਸਲਮਾਨਾਂ ਅਤੇ ਗੀਤਾ ਦੇ ਲਈ ਹਿੰਦੂਆਂ ਦੇ ਮਨ ਵਿੱਚ ਹੈ । ਅਸਲ ਵਿੱਚ ਆਦਿ ਗ੍ਰੰਥ ਸਾਹਿਬ ਸਾਰੀ ਮਨੁੱਖ ਜਾਤੀ ਲਈ ਇੱਕ ਚਾਨਣ ਮੁਨਾਰਾ ਹੈ ।

1. ਸੰਕਲਨ ਦੀ ਲੋੜ (Need for its Compilation) – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਲਈ ਕਈ ਕਾਰਨ ਜ਼ਿੰਮੇਵਾਰ ਸਨ । ਪਹਿਲਾ, ਸਿੱਖਾਂ ਦੀ ਰਹਿਨੁਮਾਈ ਦੇ ਲਈ ਇੱਕ ਪਵਿੱਤਰ ਧਾਰਮਿਕ ਗ੍ਰੰਥ ਦੀ ਲੋੜ ਸੀ । ਦੂਸਰਾ, ਗੁਰੂ ਅਰਜਨ ਦੇਵ ਜੀ ਦੇ ਭਰਾ ਪ੍ਰਿਥੀਆ ਨੇ ਆਪਣੀਆਂ ਰਚਨਾਵਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਕਹਿ ਕੇ ਪ੍ਰਚਲਿਤ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਸੀ । ਗੁਰੂ ਅਰਜਨ ਦੇਵ ਜੀ ਗੁਰੂ ਸਾਹਿਬਾਨ ਦੀ ਬਾਣੀ ਸ਼ੁੱਧ ਰੂਪ ਵਿੱਚ ਅੰਕਿਤ ਕਰਨਾ ਚਾਹੁੰਦੇ ਸਨ । ਤੀਸਰਾ, ਗੁਰੂ ਅਮਰਦਾਸ ਜੀ ਨੇ ਵੀ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਸੱਚੀ ਬਾਣੀ ਪੜ੍ਹਨ ਲਈ ਆਦੇਸ਼ ਦਿੱਤਾ ਸੀ ।

2. ਬਾਣੀ ਨੂੰ ਇਕੱਠਾ ਕਰਨਾ (Collection of Hymns) – ਗੁਰੁ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਲਈ ਵੱਖ-ਵੱਖ ਸਰੋਤਾਂ ਤੋਂ ਬਾਣੀ ਇਕੱਠੀ ਕੀਤੀ । ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ ਅਤੇ ਗੁਰੂ ਅਮਰਦਾਸ ਜੀ ਦੀ ਬਾਣੀ ਗੁਰੂ ਅਮਰਦਾਸ ਜੀ ਦੇ ਵੱਡੇ ਸਪੁੱਤਰ ਬਾਬਾ ਮੋਹਨ ਜੀ ਪਾਸ ਪਈ ਸੀ । ਇਸ ਲਈ ਗੁਰੂ ਸਾਹਿਬ ਆਪ ਅੰਮ੍ਰਿਤਸਰ ਤੋਂ ਗੋਇੰਦਵਾਲ ਸਾਹਿਬ ਨੰਗੇ ਪੈਰੀਂ ਗਏ । ਗੁਰੂ ਜੀ ਦੀ ਨਿਮਰਤਾ ਤੋਂ ਪ੍ਰਭਾਵਿਤ ਹੋ ਕੇ ਬਾਬਾ ਮੋਹਨ ਜੀ ਨੇ ਸਾਰੀ ਬਾਣੀ ਗੁਰੂ ਜੀ ਦੇ ਹਵਾਲੇ ਕਰ ਦਿੱਤੀ । ਗੁਰੂ ਰਾਮਦਾਸ ਜੀ ਦੀ ਬਾਣੀ ਗੁਰੂ ਅਰਜਨ ਦੇਵ ਜੀ ਦੇ ਕੋਲ ਹੀ ਸੀ । ਇਸ ਤੋਂ ਬਾਅਦ ਗੁਰੂ ਸਾਹਿਬ ਨੇ ਹਿੰਦੂ ਭਗਤਾਂ ਤੇ ਮੁਸਲਿਮ ਸੰਤਾਂ ਦੇ ਸ਼ਰਧਾਲੂਆਂ ਤੋਂ ਉਨ੍ਹਾਂ ਦੇ ਗੁਰੂਆਂ ਦੀ ਸਹੀ ਬਾਣੀ ਮੰਗੀ । ਇਸ ਤਰ੍ਹਾਂ ਵੱਖ-ਵੱਖ ਸੋਮਿਆਂ ਤੋਂ ਬਾਣੀ ਦਾ ਸੰਗ੍ਰਹਿ ਕੀਤਾ ਗਿਆ ।

3. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ (Compilation of Adi Granth Sahib Ji) – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਦਾ ਕੰਮ ਅੰਮ੍ਰਿਤਸਰ ਦੇ ਰਾਮਸਰ ਨਾਂ ਦੇ ਸਥਾਨ ‘ਤੇ ਕੀਤਾ ਗਿਆ । ਗੁਰੂ ਅਰਜਨ ਦੇਵ ਜੀ ਬਾਣੀ ਲਿਖਵਾਉਂਦੇ ਗਏ ਅਤੇ ਭਾਈ ਗੁਰਦਾਸ ਜੀ ਇਸ ਨੂੰ ਲਿਖਦੇ ਗਏ । ਇਹ ਮਹਾਨ ਕਾਰਜ ਅਗਸਤ, 1604 ਈ. ਵਿੱਚ ਸੰਪੂਰਨ ਹੋਇਆ । ਆਦਿ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਹਰਿਮੰਦਰ ਸਾਹਿਬ ਵਿੱਚ ਕੀਤਾ ਗਿਆ । ਬਾਬਾ ਬੁੱਢਾ ਜੀ ਨੂੰ ਪਹਿਲਾ ਮੁੱਖ ਗ੍ਰੰਥੀ ਥਾਪਿਆ ਗਿਆ ।

4. ਆਦਿ ਰੀਥ ਸਾਹਿਬ ਜੀ ਵਿੱਚ ਯੋਗਦਾਨ ਦੇਣ ਵਾਲੇ (The Contributors of the Adi Granth Sahib Ji) – ਆਦਿ ਗ੍ਰੰਥ ਸਾਹਿਬ ਜੀ ਇੱਕ ਵਿਸ਼ਾਲ ਗੰਥ ਹੈ । ਇਸ ਵਿੱਚ ਯੋਗਦਾਨ ਦੇਣ ਵਾਲਿਆਂ ਦਾ ਵੇਰਵਾ ਹੇਠ ਲਿਖਿਆ ਹੈ-

(ੳ) ਸਿੱਖ ਗੁਰੂ (Sikh Gurus) – ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੇ 976, ਗੁਰੂ ਅੰਗਦ ਦੇਵ ਜੀ ਦੇ 62, ਗੁਰੂ ਅਮਰਦਾਸ ਜੀ ਦੇ 907, ਗੁਰੂ ਰਾਮਦਾਸ ਜੀ ਦੇ 679 ਅਤੇ ਗੁਰੂ ਅਰਜਨ ਦੇਵ ਜੀ ਦੇ 2216 ਸ਼ਬਦ ਅੰਕਿਤ ਹਨ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇਸ ਵਿੱਚ ਗੁਰੂ ਤੇਗ ਬਹਾਦਰ ਜੀ ਦੇ 116 ਸ਼ਬਦ ਅਤੇ ਸ਼ਲੋਕ (59 ਸ਼ਬਦ ਅਤੇ 57 ਸ਼ਲੋਕ ਸ਼ਾਮਲ ਕੀਤੇ ਗਏ ਅਤੇ ਇਸ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਦਰਜਾ ਦਿੱਤਾ ਗਿਆ ।

(ਅ) ਭਗਤ ’ਤੇ ਸੰਤ (Bhagats and Saints) – ਆਦਿ ਗ੍ਰੰਥ ਸਾਹਿਬ ਜੀ ਵਿੱਚ 15 ਹਿੰਦੂ ਭਗਤਾਂ ਤੇ ਸੂਫ਼ੀ ਸੰਤਾਂ ਦੀ ਬਾਣੀ ਅੰਕਿਤ ਕੀਤੀ ਗਈ ਹੈ । ਪ੍ਰਮੁੱਖ ਭਗਤਾਂ ਤੇ ਸੂਫ਼ੀ ਸੰਤਾਂ ਦੇ ਨਾਂ ਇਹ ਹਨ-ਭਗਤ ਕਬੀਰ ਜੀ, ਸ਼ੇਖ ਫ਼ਰੀਦ ਜੀ, ਭਗਤ ਨਾਮਦੇਵ ਜੀ, ਭਗਤ ਰਵਿਦਾਸ ਜੀ, ਭਗਤ ਧੰਨਾ ਜੀ, ਭਗਤ ਰਾਮਾਨੰਦ ਜੀ ਅਤੇ ਭਗਤ ਜੈਦੇਵ ਜੀ । ਇਨ੍ਹਾਂ ਵਿੱਚੋਂ ਭਗਤ ਕਬੀਰ ਜੀ ਦੇ ਸਭ ਤੋਂ ਜ਼ਿਆਦਾ 541 ਸ਼ਬਦ ਹਨ ।

(ੲ) ਭੱਟ (Bhatts) – ਆਦਿ ਗ੍ਰੰਥ ਸਾਹਿਬ ਜੀ ਵਿੱਚ 11 ਭੱਟਾਂ ਦੇ 123 ਸਵੱਯੇ ਵੀ ਅੰਕਿਤ ਕੀਤੇ ਗਏ ਹਨ । ਕੁਝ ਪ੍ਰਮੁੱਖ ਭੱਟਾਂ ਦੇ ਨਾਂ ਇਹ ਹਨ-ਕਲ੍ਹਸਹਾਰ ਜੀ, ਨਲ ਜੀ, ਬਲ ਜੀ, ਭਿਖਾ ਜੀ ਤੇ ਹਰਬੰਸ ਜੀ ।

5. ਬਾਣੀ ਦੀ ਤਰਤੀਬ (Arrangement of the Matter) – ਆਦਿ ਗ੍ਰੰਥ ਸਾਹਿਬ ਜੀ ਵਿੱਚ ਦਰਜ ਕੀਤੀ ਗਈ ਬਾਣੀ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ । ਪਹਿਲੇ ਹਿੱਸੇ ਵਿੱਚ ਜਪੁਜੀ ਸਾਹਿਬ, ਰਹਰਾਸਿ ਸਾਹਿਬ ਅਤੇ ਸੋਹਿਲਾ ਆਉਂਦੇ ਹਨ । ਦੂਸਰੇ ਭਾਗ ਵਿੱਚ ਵਰਣਿਤ ਬਾਣੀ ਨੂੰ 31 ਰਾਗਾਂ ਅਨੁਸਾਰ 31 ਭਾਗਾਂ ਵਿੱਚ ਵੰਡਿਆ ਗਿਆ ਹੈ । ਸਾਰੇ ਹੀ ਗੁਰੂਆਂ ਦੇ ਸ਼ਬਦਾਂ ਵਿੱਚ ‘ਨਾਨਕ’ ਦਾ ਨਾਂ ਵਰਤਿਆ ਗਿਆ ਹੈ । ਇਸ ਲਈ ਉਨ੍ਹਾਂ ਦੇ ਸ਼ਬਦਾਂ ਵਿੱਚ ਅੰਤਰ ਪ੍ਰਗਟ ਕਰਨ ਲਈ ਮਹਲਾ ਦੀ ਵਰਤੋਂ ਕੀਤੀ ਗਈ ਹੈ । ਤੀਸਰੇ ਭਾਗ ਵਿੱਚ ਭੱਟਾਂ ਦੇ ਸਵੈਯੇ, ਸਿੱਖ ਗੁਰੂਆਂ ਅਤੇ ਭਗਤਾਂ ਦੇ ਉਹ ਸਲੋਕ ਹਨ ਜਿਨ੍ਹਾਂ ਨੂੰ ਰਾਗਾਂ ਵਿੱਚ ਨਹੀਂ ਵੰਡਿਆ ਜਾ ਸਕਿਆ । ਆਦਿ ਗ੍ਰੰਥ ਸਾਹਿਬ ਜੀ ‘ਮੁੰਦਾਵਣੀ’ ਨਾਂ ਦੇ ਦੋ ਸਲੋਕਾਂ ਨਾਲ ਸਮਾਪਤ ਹੁੰਦਾ ਹੈ । ਆਦਿ ਗ੍ਰੰਥ ਸਾਹਿਬ ਜੀ ਵਿੱਚ ਕੁੱਲ 1430 ਅੰਗ (ਸਫ਼ੇ) ਹਨ ।

6. ਵਿਸ਼ਾ (Subject) – ਆਦਿ ਗ੍ਰੰਥ ਸਾਹਿਬ ਜੀ ਵਿੱਚ ਪਰਮਾਤਮਾ ਦੀ ਭਗਤੀ, ਨਾਮ ਜਾਪ, ਸੱਚ ਖੰਡ ਦੀ ਪ੍ਰਾਪਤੀ ਅਤੇ ਗੁਰੂ ਦੇ ਮਹੱਤਵ ਸੰਬੰਧੀ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ । ਇਸ ਤੋਂ ਇਲਾਵਾ ਇਸ ਵਿੱਚ ਮਨੁੱਖਤਾ ਦੀ ਭਲਾਈ, ਪਰਮਾਤਮਾ ਦੀ ਏਕਤਾ ਅਤੇ ਵਿਸ਼ਵ ਭਾਈਚਾਰੇ ਦਾ ਸੁਨੇਹਾ ਦਿੱਤਾ ਗਿਆ ਹੈ ।

7. ਭਾਸ਼ਾ (Language) – ਆਦਿ ਗ੍ਰੰਥ ਸਾਹਿਬ ਜੀ ਗੁਰਮੁੱਖੀ ਲਿਪੀ ਵਿੱਚ ਲਿਖਿਆ ਗਿਆ ਹੈ । ਇਸ ਤੋਂ ਇਲਾਵਾ ਇਸ ਵਿੱਚ ਪੰਜਾਬੀ, ਹਿੰਦੀ, ਮਰਾਠੀ, ਗੁਜਰਾਤੀ, ਸੰਸਕ੍ਰਿਤ ਅਤੇ ਫ਼ਾਰਸੀ ਆਦਿ ਭਾਸ਼ਾਵਾਂ ਦੇ ਸ਼ਬਦਾਂ ਦੀ ਵੀ ਵਰਤੋਂ ਕੀਤੀ ਗਈ ਹੈ ।

ਆਦਿ ਗ੍ਰੰਥ ਸਾਹਿਬ ਜੀ ਦਾ ਮਹੱਤਵ (Significance of Adi Granth Sahib Ji)

ਆਦਿ ਗ੍ਰੰਥ ਸਾਹਿਬ ਜੀ ਨੇ ਮਨੁੱਖੀ ਸਮੁਦਾਇ ਨੂੰ ਜੀਵਨ ਦੇ ਹਰੇਕ ਪੱਖ ਵਿੱਚ ਅਗਵਾਈ ਦੇਣ ਵਾਲੇ ਸੁਨਹਿਰੀ ਸਿਧਾਂਤ ਦਿੱਤੇ ਹਨ । ਇਸ ਦੀ ਬਾਣੀ ਪਰਮਾਤਮਾ ਦੀ ਏਕਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ ।

1. ਸਿੱਖਾਂ ਲਈ ਮਹੱਤਤਾ (Importance for the Sikhs) – ਆਦਿ ਗ੍ਰੰਥ ਸਾਹਿਬ ਜੀ ਦਾ ਸਿੱਖ ਇਤਿਹਾਸ ਵਿੱਚ ਇੱਕ ਵਿਸ਼ੇਸ਼ ਸਥਾਨ ਹੈ । ਹਰ ਸਿੱਖ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਬੜੇ ਆਦਰ ਤੇ ਸਤਿਕਾਰ ਸਹਿਤ ਉੱਚ ਸਥਾਨ ‘ਤੇ ਰੇਸ਼ਮੀ ਰੁਮਾਲਿਆਂ ਵਿੱਚ ਲਪੇਟ ਕੇ ਰੱਖਿਆ ਜਾਂਦਾ ਹੈ ਅਤੇ ਇਸ ਦਾ ਪ੍ਰਕਾਸ਼ ਕੀਤਾ ਜਾਂਦਾ ਹੈ । ਸਿੱਖ ਸੰਗਤਾਂ ਇਸ ਦੇ ਸਾਹਮਣੇ ਬੜੇ ਸਤਿਕਾਰ ਨਾਲ ਮੱਥਾ ਟੇਕ ਕੇ ਬੈਠਦੀਆਂ ਹਨ । ਸਿੱਖਾਂ ਦੀਆਂ ਜਨਮ ਤੋਂ ਲੈ ਕੇ ਮੌਤ ਤਕ ਦੀਆਂ ਸਾਰੀਆਂ ਰਸਮਾਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸੰਪੂਰਨ ਕੀਤੀਆਂ ਜਾਂਦੀਆਂ ਹਨ । ਇਹ ਗੰਥ ਅੱਜ ਵੀ ਇਨ੍ਹਾਂ ਦੀ ਪ੍ਰੇਰਨਾ ਦਾ ਮੁੱਖ ਸੋਮਾ ਹੈ । ਡਾਕਟਰ ਵਜ਼ੀਰ ਸਿੰਘ ਦੇ ਅਨੁਸਾਰ,
‘‘ਆਦਿ ਗ੍ਰੰਥ ਸਾਹਿਬ ਜੀ ਅਸਲ ਵਿੱਚ ਉਨ੍ਹਾਂ ਗੁਰੂ ਅਰਜਨ ਸਾਹਿਬ ਦਾ ਸਿੱਖਾਂ ਲਈ ਸਭ ਤੋਂ ਕੀਮਤੀ ਤੋਹਫ਼ਾ ਸੀ ” 1

2. ਸਾਂਝੀਵਾਲਤਾ ਦਾ ਸੰਦੇਸ਼ (Message of Brotherhood) – ਆਦਿ ਗ੍ਰੰਥ ਸਾਹਿਬ ਜੀ ਵਿੱਚ ਬਿਨਾਂ ਕਿਸੇ ਜਾਤਪਾਤ, ਊਚ-ਨੀਚ, ਧਰਮ ਜਾਂ ਕੌਮ ਦੇ ਵਿਤਕਰੇ ਦੇ ਬਾਣੀ ਸ਼ਾਮਲ ਕੀਤੀ ਗਈ ਹੈ | ਅਜਿਹਾ ਕਰਕੇ ਗੁਰੂ ਅਰਜਨ ਸਾਹਿਬ ਨੇ ਸਾਰੀ ਮਨੁੱਖ ਜਾਤੀ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ ।

3. ਸਾਹਿਤਕ ਮਹੱਤਤਾ (Literary Importance) – ਆਦਿ ਗ੍ਰੰਥ ਸਾਹਿਬ ਜੀ ਸਾਹਿਤਕ ਪੱਖ ਤੋਂ ਇੱਕ ਉੱਚਕੋਟੀ ਦਾ ਗ੍ਰੰਥ ਹੈ । ਇਸ ਵਿੱਚ ਸੁੰਦਰ ਉਪਮਾਵਾਂ ਅਤੇ ਅਲੰਕਾਰਾਂ ਦੀ ਵਰਤੋਂ ਕੀਤੀ ਗਈ ਹੈ | ਪੰਜਾਬੀ ਦਾ ਜੋ ਉੱਤਮ ਰੂਪ ਗ੍ਰੰਥ ਸਾਹਿਬ ਵਿੱਚ ਪੇਸ਼ ਕੀਤਾ ਗਿਆ ਹੈ ਉਸ ਦੀ ਤੁਲਨਾ ਬਾਅਦ ਦੇ ਲਿਖਾਰੀ ਵੀ ਨਹੀਂ ਕਰ ਸਕੇ ।

4. ਇਤਿਹਾਸਿਕ ਮਹੱਤਤਾ (Historical Importance) – ਜੇਕਰ ਇਤਿਹਾਸਿਕ ਮਹੱਤਵ ਦੇ ਪੱਖੋਂ ਦੇਖੀਏ ਤਾਂ ਆਦਿ ਗ੍ਰੰਥ ਦੇ ਡੂੰਘੇ ਅਧਿਐਨ ਤੋਂ ਅਸੀਂ 15ਵੀਂ ਤੋਂ 17ਵੀਂ ਸਦੀਆਂ ਦੇ ਪੰਜਾਬ ਦੀ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਦਸ਼ਾ ਬਾਰੇ ਬੜੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਦੇ ਹਾਂ । ਬਾਬਰ ਦੇ ਹਮਲੇ ਸਮੇਂ ਪੰਜਾਬ ਦੇ ਲੋਕਾਂ ਦੀ ਦੁਰਦਸ਼ਾ ਦਾ ਅੱਖੀਂ ਡਿੱਠਾ ਹਾਲ ਗੁਰੂ ਨਾਨਕ ਸਾਹਿਬ ਨੇ ਬਾਬਰ ਬਾਣੀ ਵਿੱਚ ਕੀਤਾ ਹੈ । ਸਮਾਜਿਕ ਖੇਤਰ ਵਿੱਚ ਇਸਤਰੀਆਂ ਨੂੰ ਬਹੁਤ ਨੀਵਾਂ ਦਰਜਾ ਪ੍ਰਾਪਤ ਸੀ । ਵਿਧਵਾ ਇਸਤਰੀ ਦਾ ਬਹੁਤ ਨਿਰਾਦਰ ਕੀਤਾ ਜਾਂਦਾ ਸੀ । ਸਮਾਜ ਕਈ ਜਾਤਾਂ ਅਤੇ ਉਪਜਾਤਾਂ ਵਿੱਚ ਵੰਡਿਆ ਹੋਇਆ ਸੀ । ਉਸ ਸਮੇਂ ਦੀ ਖੇਤੀਬਾੜੀ ਅਤੇ ਵਪਾਰ ਸੰਬੰਧੀ ਵੀ ਗੁਰੂ ਗ੍ਰੰਥ ਸਾਹਿਬ ਵਿੱਚ ਕਾਫ਼ੀ ਰੌਸ਼ਨੀ ਪਾਈ ਗਈ ਹੈ । ਡਾਕਟਰ ਡੀ. ਐੱਸ. ਢਿੱਲੋਂ ਦੇ ਅਨੁਸਾਰ,
“ਇਸ ਦਾ (ਆਦਿ ਗ੍ਰੰਥ ਸਾਹਿਬ ਦਾ ਸੰਕਲਨ ਨਿਰਸੰਦੇਹ ਸਿੱਖ ਇਤਿਹਾਸ ਦੀ ਇੱਕ ਮਹੱਤਵਪੂਰਨ ਇਤਿਹਾਸਿਕ ਘਟਨਾ ਹੈ ।” 2

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ (Martyrdom of Guru Arjan Dev Ji)

ਪ੍ਰਸ਼ਨ 5.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਇਸ ਸ਼ਹੀਦੀ ਦੇ ਕੀ ਪ੍ਰਭਾਵ ਪਏ ? (What were the causes of the martyrdom of Guru Arjan Dev Ji ? What were the significance of this martyrdom ?)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਈ ਜ਼ਿੰਮੇਵਾਰ ਹਾਲਾਤਾਂ ਦਾ ਵਰਣਨ ਕਰੋ । (Explain the circumstances responsible for the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਇਸ ਸ਼ਹੀਦੀ ਦਾ ਕੀ ਮਹੱਤਵ ਸੀ ? (What were the causes of the martyrdom of Guru Arjan Dev Ji ? What was its importance ?)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨਾਂ ਦੀ ਵਿਆਖਿਆ ਕਰੋ । ਉਨ੍ਹਾਂ ਦੀ ਸ਼ਹੀਦੀ ਦਾ ਕੀ ਮਹੱਤਵ ਸੀ ? (Examine the circumstances leading to the martyrdom of Guru Arjan Dev Ji. What was the significance of his martyrdom ?)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਅਤੇ ਮਹੱਤਵ ਦੱਸੋ । (Discuss the causes and importance of the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? (What were the causes of martyrdom of Guru Arjan Dev Ji ?)
ਉੱਤਰ-
1606 ਈ. ਵਿੱਚ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਦੀ ਬਹੁਤ ਹੀ ਮਹੱਤਵਪੂਰਨ ਘਟਨਾ ਹੈ । ਇਸ ਘਟਨਾ ਨਾਲ ਸਿੱਖ ਪੰਥ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨਾਂ ਅਤੇ ਮਹੱਤਵ ਦਾ ਵਰਣਨ ਇਸ ਤਰ੍ਹਾਂ ਹੈ-

I. ਸ਼ਹੀਦੀ ਦੇ ਕਾਰਨ (Causes of Martyrdom)

1. ਜਹਾਂਗੀਰ ਦੀ ਧਾਰਮਿਕ ਕੱਟੜਤਾ (Fanaticism of the Jahangir) – ਜਹਾਂਗੀਰ ਬੜਾ ਕੱਟੜ ਸੁੰਨੀ ਮੁਸਲਮਾਨ ਸੀ ਅਤੇ ਉਸ ਦੀ ਇਹ ਕੱਟੜਤਾ ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਦਾ ਪ੍ਰਮੁੱਖ ਕਾਰਨ ਬਣੀ । ਉਹ ਇਸਲਾਮ ਧਰਮ ਨੂੰ ਛੱਡ ਕੇ ਕਿਸੇ ਹੋਰ ਧਰਮ ਦੀ ਹੋਂਦ ਨੂੰ ਕਦੇ ਸਹਿਣ ਨਹੀਂ ਕਰ ਸਕਦਾ ਸੀ । ਉਹ ਪੰਜਾਬ ਵਿੱਚ ਸਿੱਖਾਂ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ । ਇਸ ਸੰਬੰਧੀ ਉਸ ਨੇ ਆਪਣੀ ਆਤਮ-ਕਥਾ ਤੁਜ਼ਕ-ਏ-ਜਹਾਂਗੀਰੀ ਵਿੱਚ ਸਪੱਸ਼ਟ ਲਿਖਿਆ ਹੈ ।

2. ਸਿੱਖ ਪੰਥ ਦਾ ਵਿਕਾਸ (Development of Sikh Panth) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਸਿੱਖ ਪੰਥ ਦੀ ਵਧਦੀ ਲੋਕਪ੍ਰਿਯਤਾ ਦਾ ਵੀ ਯੋਗਦਾਨ ਹੈ । ਹਰਿਮੰਦਰ ਸਾਹਿਬ ਦੇ ਨਿਰਮਾਣ, ਤਰਨ ਤਾਰਨ, ਕਰਤਾਰਪੁਰ ਅਤੇ ਹਰਿਗੋਬਿੰਦਪੁਰ ਆਦਿ ਨਗਰਾਂ ਅਤੇ ਮਸੰਦ ਪ੍ਰਥਾ ਦੀ ਸਥਾਪਨਾ ਕਾਰਨ ਸਿੱਖ ਪੰਥ ਦਿਨੋ-ਦਿਨ ਹਰਮਨ-ਪਿਆਰਾ ਹੁੰਦਾ ਚਲਾ ਗਿਆ । ਆਦਿ ਗ੍ਰੰਥ ਸਾਹਿਬ ਦੀ ਰਚਨਾ ਕਾਰਨ ਸਿੱਖ ਧਰਮ ਦੇ ਪ੍ਰਸਾਰ ਵਿੱਚ ਬਹੁਤ ਸਹਾਇਤਾ ਮਿਲੀ । ਮੁਗ਼ਲਾਂ ਲਈ ਇਹ ਗੱਲ ਅਸਹਿ ਸੀ । ਇਸ ਲਈ ਉਨ੍ਹਾਂ ਨੇ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਦਾ ਨਿਰਣਾ ਕੀਤਾ ।

3. ਪ੍ਰਿਥੀ ਚੰਦ ਦੀ ਦੁਸ਼ਮਣੀ (Enmity of Prithi Chand) – ਪ੍ਰਿਥੀ ਚੰਦ ਗੁਰੂ ਅਰਜਨ ਦੇਵ ਜੀ ਦਾ ਵੱਡਾ ਭਰਾ ਸੀ । ਉਹ ਬੜਾ ਲਾਲਚੀ ਅਤੇ ਖ਼ੁਦਗਰਜ਼ ਇਨਸਾਨ ਸੀ । ਕਿਉਂਕਿ ਉਸ ਨੂੰ ਗੁਰਗੱਦੀ ਨਹੀਂ ਮਿਲੀ ਇਸ ਲਈ ਉਹ ਗੁਰੂ ਸਾਹਿਬ ਨਾਲ ਨਾਰਾਜ਼ ਸੀ । ਉਸ ਨੇ ਇਹ ਐਲਾਨ ਕੀਤਾ ਕਿ ਉਹ ਤਦ ਤਕ ਚੈਨ ਨਾਲ ਨਹੀਂ ਬੈਠੇ ਜਦ ਤਕ ਉਸ ਨੂੰ ਗੁਰਗੱਦੀ ਪ੍ਰਾਪਤ ਨਹੀਂ ਹੋ ਜਾਂਦੀ । ਉਸ ਨੇ ਮਸੰਦਾਂ ਦੁਆਰਾ ਗੁਰੂ ਘਰ ਦੇ ਲੰਗਰ ਲਈ ਲਿਆਂਦੀ ਮਾਇਆ ਨੂੰ ਹੜੱਪਣਾ ਸ਼ੁਰੂ ਕਰ ਦਿੱਤਾ । ਉਸ ਨੇ ਆਪਣੀਆਂ ਰਚਨਾਵਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਕਹਿ ਕੇ ਪ੍ਰਚਲਿਤ ਕਰਨਾ ਸ਼ੁਰੂ ਕਰ ਦਿੱਤਾ । ਉਸ ਨੇ ਮੁਗ਼ਲ ਅਧਿਕਾਰੀਆਂ ਨਾਲ ਮਿਲ ਕੇ ਗੁਰੂ ਜੀ ਵਿਰੁੱਧ ਸਾਜ਼ਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ । ਇਨ੍ਹਾਂ ਸਾਜ਼ਸ਼ਾਂ ਨੇ ਮੁਗ਼ਲਾਂ ਵਿੱਚ ਗੁਰੂ ਜੀ ਵਿਰੁੱਧ ਹੋਰ ਨਫ਼ਰਤ ਪੈਦਾ ਕਰ ਦਿੱਤੀ ।

4. ਚੰਦੂ ਸ਼ਾਹ ਦੀ ਦੁਸ਼ਮਣੀ (Enmity of Chandu Shah) – ਚੰਦੂ ਸ਼ਾਹ ਲਾਹੌਰ ਦਾ ਦੀਵਾਨ ਸੀ । ਉਹ ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਚੰਦੂ ਸ਼ਾਹ ਨੂੰ ਗੁਰੂ ਸਾਹਿਬ ਦੇ ਪੁੱਤਰ ਹਰਿਗੋਬਿੰਦ ਦਾ ਨਾਂ ਸੁਝਾਇਆ ਗਿਆ । ਇਸ ‘ਤੇ ਉਸ ਨੇ ਗੁਰੂ ਜੀ ਦੀ ਸ਼ਾਨ ਵਿੱਚ ਬਹੁਤ ਅਪਮਾਨਜਨਕ ਸ਼ਬਦ ਕਹੇ । ਪਰ ਪਤਨੀ ਦੁਆਰਾ ਮਜਬੂਰ ਕਰਨ ‘ਤੇ ਉਹ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਗੁਰੂ ਸਾਹਿਬ ਨੂੰ ਚੰਦੂ ਸ਼ਾਹ ਦੁਆਰਾ ਕਹੇ ਗਏ ਅਪਮਾਨ ਭਰੇ ਸ਼ਬਦਾਂ ਦਾ ਪਤਾ ਲੱਗ ਚੁੱਕਿਆ ਸੀ ਇਸ ਲਈ ਉਨ੍ਹਾਂ ਨੇ ਇਸ ਸ਼ਗਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਇਸ ’ਤੇ ਚੰਦੂ ਸ਼ਾਹ ਨੇ ਆਪਣੀ ਬੇਇੱਜ਼ਤੀ ਦਾ ਬਦਲਾ ਲੈਣ ਲਈ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ । ਜਹਾਂਗੀਰ ’ਤੇ ਇਸ ਦਾ ਅਸਰ ਹੋਇਆ ਤੇ ਉਸ ਨੇ ਗੁਰੂ ਜੀ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਨ ਬਣਾਇਆ ।

5. ਨਕਸ਼ਬੰਦੀਆਂ ਦਾ ਵਿਰੋਧ (Opposition of Naqashbandis) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦਾ ਵੀ ਵੱਡਾ ਹੱਥ ਸੀ । ਨਕਸ਼ਬੰਦੀ ਕੱਟੜਪੰਥੀ ਮੁਸਲਮਾਨਾਂ ਦੀ ਇੱਕ ਲਹਿਰ ਸੀ । ਇਸ ਲਹਿਰ ਦੇ ਪਮੁੱਖ ਨੇਤਾ ਦਾ ਨਾਂ ਸ਼ੇਖ਼ ਅਹਿਮਦ ਸਰਹਿੰਦੀ ਸੀ । ਇਹ ਲਹਿਰ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਪ੍ਰਫੁੱਲਿਤ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੀ ਸੀ । ਸ਼ੇਖ਼ ਅਹਿਮਦ ਸਰਹਿੰਦੀ ਦਾ ਮੁਗਲ ਦਰਬਾਰ ਵਿੱਚ ਕਾਫ਼ੀ ਅਸਰ ਰਸੂਖ ਸੀ । ਉਸ ਨੇ ਜਹਾਂਗੀਰ ਨੂੰ ਗੁਰੂ ਅਰਜਨ ਸਾਹਿਬ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਇਸ ਲਈ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ।

6. ਆਦਿ ਗ੍ਰੰਥ ਸਾਹਿਬ ਦਾ ਸੰਕਲਨ (Compilation of Adi Granth Sahib) – ਆਦਿ ਗ੍ਰੰਥ ਸਾਹਿਬ ਦਾ ਸੰਕਲਨ ਵੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਇੱਕ ਮੁੱਖ ਕਾਰਨ ਬਣਿਆ । ਗੁਰੂ ਸਾਹਿਬ ਦੇ ਵਿਰੋਧੀਆਂ ਨੇ ਜਹਾਂਗੀਰ ਨੂੰ ਕਿਹਾ ਕਿ ਇਸ ਗੰਥ ਵਿੱਚ ਬਹੁਤ ਸਾਰੀਆਂ ਇਸਲਾਮ ਵਿਰੋਧੀ ਗੱਲਾਂ ਲਿਖੀਆਂ ਹਨ । ਗੁਰੂ ਜੀ ਦਾ ਕਹਿਣਾ ਸੀ ਕਿ ਇਸ ਗ੍ਰੰਥ ਵਿੱਚ ਕੋਈ ਵੀ ਅਜਿਹੀ ਗੱਲ ਨਹੀਂ ਲਿਖੀ ਗਈ ਜੋ ਕਿਸੇ ਵੀ ਧਰਮ ਦੇ ਵਿਰੁੱਧ ਹੋਵੇ । ਜਹਾਂਗੀਰ ਨੇ ਗੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਸਾਹਿਬ ਬਾਰੇ ਵੀ ਕੁਝ ਲਿਖਣ ਲਈ ਕਿਹਾ । ਗੁਰੂ ਸਾਹਿਬ ਦਾ ਕਹਿਣਾ ਸੀ ਕਿ ਉਹ ਪਰਮਾਤਮਾ ਦੇ ਆਦੇਸ਼ ਤੋਂ ਬਗੈਰ ਅਜਿਹਾ ਨਹੀਂ ਕਰ ਸਕਦੇ । ਨਿਰਸੰਦੇਹ,, ਜਹਾਂਗੀਰ ਲਈ ਇਹ ਗੱਲ ਅਸਹਿ ਸੀ ।

7. ਖੁਸਰੋ ਦੀ ਸਹਾਇਤਾ (Help of Khusrau) – ਗੁਰੂ ਅਰਜਨ ਦੇਵ ਜੀ ਦੁਆਰਾ ਸ਼ਹਿਜ਼ਾਦਾ ਖੁਸਰੋ ਦੀ ਸਹਾਇਤਾ ਉਨ੍ਹਾਂ ਦੀ ਸ਼ਹਾਦਤ ਦਾ ਫੌਰੀ ਕਾਰਨ ਬਣਿਆ ਸ਼ਹਿਜ਼ਾਦਾ ਖੁਸਰੋ ਆਪਣੇ ਪਿਤਾ ਦੇ ਵਿਰੁੱਧ ਅਸਫਲ ਵਿਦਰੋਹ ਦੇ ਬਾਅਦ ਭੱਜ ਕੇ ਪੰਜਾਬ ਆ ਗਿਆ ਸੀ । ਪੰਜਾਬ ਪਹੁੰਚ ਕੇ ਖੁਸਰੋ ਗੁਰੂ ਅਰਜਨ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਰਨ ਤਾਰਨ ਵਿਖੇ ਪਹੁੰਚਿਆ | ਗੁਰੂ ਸਾਹਿਬ ਨੇ ਖੁਸਰੋ ਦੇ ਮੱਥੇ ‘ਤੇ ਤਿਲਕ ਲਗਾਇਆ ਅਤੇ ਉਸ ਨੂੰ ਕਾਬਲ ਜਾਣ ਲਈ ਕੁਝ ਲੋੜੀਂਦੀ ਆਰਥਿਕ ਸਹਾਇਤਾ ਵੀ ਕੀਤੀ । ਜਦੋਂ ਜਹਾਂਗੀਰ ਨੂੰ ਇਸ ਬਾਰੇ ਪਤਾ ਚਲਿਆ ਤਾਂ ਉਸ ਨੇ ਲਾਹੌਰ ਦੇ ਗਵਰਨਰ, ਮੁਰਤਜਾ ਸ਼ਾਂ ਨੂੰ ਹੁਕਮ ਦਿੱਤਾ ਕਿ ਉਹ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਵੇ ।

II. ਸ਼ਹਾਦਤ ਕਿਵੇਂ ਹੋਈ ? (How was Guru Martyred ?)

ਜਹਾਂਗੀਰ ਦੇ ਹੁਕਮ ‘ਤੇ ਗੁਰੂ ਅਰਜਨ ਸਾਹਿਬ ਨੂੰ 24 ਮਈ, 1606 ਈ. ਨੂੰ ਗ੍ਰਿਫ਼ਤਾਰ ਕਰ ਕੇ ਲਾਹੌਰ ਲਿਆਂਦਾ । ਗਿਆ । ਜਹਾਂਗੀਰ ਨੇ ਗੁਰੂ ਜੀ ਨੂੰ ਮੌਤ ਦੇ ਬਦਲੇ 2 ਲੱਖ ਰੁਪਏ ਜੁਰਮਾਨਾ ਦੇਣ ਲਈ ਕਿਹਾ । ਗੁਰੂ ਜੀ ਨੇ ਇਹ ਜੁਰਮਾਨਾ ਦੇਣ ਤੋਂ ਇਨਕਾਰ ਕਰ ਦਿੱਤਾ। ਸਿੱਟੇ ਵਜੋਂ ਮੁਗ਼ਲ ਜ਼ਾਲਮਾਂ ਨੇ ਗੁਰੂ ਸਾਹਿਬ ਨੂੰ ਤੱਤੀ ਲੋਹ ਉੱਤੇ ਬਿਠਾਇਆ ਅਤੇ ਸਰੀਰ ਉੱਤੇ ਗਰਮ ਰੇਤ ਦੇ ਕੜਛੇ ਪਾਏ । ਗੁਰੂ ਸਾਹਿਬ ਨੇ ਇਨ੍ਹਾਂ ਤਸੀਹਿਆਂ ਨੂੰ ਰੱਬ ਦਾ ਭਾਣਾ ਸਮਝ ਕੇ ਇਹ ਕਹਿੰਦੇ ਹੋਏ ਆਪਣੀ ਸ਼ਹਾਦਤ ਦੇ ਦਿੱਤੀ,

ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥

ਇਸ ਤਰ੍ਹਾਂ 30 ਮਈ, 1606 ਈ. ਵਿੱਚ ਗੁਰੂ ਅਰਜਨ ਦੇਵ ਜੀ ਲਾਹੌਰ ਵਿਖੇ ਸ਼ਹੀਦ ਹੋ ਗਏ ।

II. ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੀ ਮਹੱਤਤਾ (Importance of the Martyrdom of Guru Arjan Dev Ji)

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਸਿੱਧ ਹੋਈ । ਇਸ ਸ਼ਹੀਦੀ ਦੇ ਹੇਠ ਲਿਖੇ ਮਹੱਤਵਪੂਰਨ ਸਿੱਟੇ ਨਿਕਲੇ-
1. ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ (New Policy of Guru Hargobind Ji) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਗੁਰੂ ਹਰਿਗੋਬਿੰਦ ਜੀ ‘ਤੇ ਬੜਾ ਡੂੰਘਾ ਅਸਰ ਪਿਆ । ਉਨ੍ਹਾਂ ਨੇ ਸਿੱਖਾਂ ਨੂੰ ਹਥਿਆਰਬੰਦ ਕਰਨ ਦਾ ਨਿਸ਼ਚਾ ਕੀਤਾ । ਉਨ੍ਹਾਂ ਨੇ ਅਕਾਲ ਤਖ਼ਤ ਦੀ ਉਸਾਰੀ ਕਰਵਾਈ । ਇੱਥੇ ਸਿੱਖਾਂ ਨੂੰ ਹਥਿਆਰਾਂ ਦੀ ਵਰਤੋਂ ਕਰਨੀ ਸਿਖਾਈ ਜਾਂਦੀ ਸੀ । ਇਸ ਤਰ੍ਹਾਂ ਸਿੱਖ ਸੰਤ ਸਿਪਾਹੀ ਬਣ ਕੇ ਉਭਰਨ ਲੱਗੇ । ਪ੍ਰਸਿੱਧ ਇਤਿਹਾਸਕਾਰ ਕੇ. ਐੱਸ. ਦੁੱਗਲ ਦੇ ਅਨੁਸਾਰ,
“ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਨੇ ਸਮੱਸਿਆ ਨੂੰ ਮਜ਼ਬੂਤ ਕੀਤਾ । ਇਸ ਨੇ ਪੰਜਾਬ ਅਤੇ ਸਿੱਖ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ ।”

2. ਸਿੱਖਾਂ ਵਿੱਚ ਏਕਤਾ (Unity among the Sikhs) – ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਨਾਲ ਸਿੱਖ ਇਹ ਮਹਿਸੂਸ ਕਰਨ ਲੱਗੇ ਕਿ ਮੁਗ਼ਲਾਂ ਦੇ ਅੱਤਿਆਚਾਰ ਵਿਰੁੱਧ ਉਨ੍ਹਾਂ ਵਿੱਚ ਏਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ । ਸਿੱਟੇ ਵਜੋਂ ਉਹ ਬੜੀ ਤੇਜ਼ੀ ਨਾਲ ਇੱਕ ਹੋਣ ਲੱਗੇ ।

3. ਸਿੱਖਾਂ ਤੇ ਮੁਗ਼ਲਾਂ ਦੇ ਸੰਬੰਧਾਂ ਵਿੱਚ ਪਰਿਵਰਤਨ (Change in the relationship between Mughals and the Sikhs) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਪਹਿਲਾਂ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਸੰਬੰਧ ਸੁਹਿਰਦ ਸਨ । ਪਰ ਹੁਣ ਸਥਿਤੀ ਵਿੱਚ ਪੂਰਨ ਤੌਰ ‘ਤੇ ਪਰਿਵਰਤਨ ਆ ਚੁੱਕਾ ਸੀ । ਸਿੱਖਾਂ ਦੇ ਦਿਲਾਂ ਵਿੱਚ ਮੁਗਲਾਂ ਤੋਂ ਬਦਲਾ ਲੈਣ ਦੀ ਭਾਵਨਾ ਪੈਦਾ ਹੋ ਗਈ ਸੀ । ਮੁਗਲਾਂ ਨੂੰ ਵੀ ਸਿੱਖਾਂ ਦਾ ਹਥਿਆਰਬੰਦ ਹੋਣਾ ਪਸੰਦ ਨਹੀਂ ਸੀ । ਇਸ ਤਰਾਂ , ਸਿੱਖਾਂ ਅਤੇ ਮੁਗਲਾਂ ਵਿਚਾਲੇ ਆਪਸੀ ਪਾੜਾ ਹੋਰ ਵੱਧ ਗਿਆ ।

4. ਸਿੱਖਾਂ ਉੱਤੇ ਅੱਤਿਆਚਾਰ (Persecution of the Sikhs) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਨਾਲ ਹੀ ਮੁਗ਼ਲਾਂ ਦੇ ਸਿੱਖਾਂ ਉੱਤੇ ਅੱਤਿਆਚਾਰ ਸ਼ੁਰੂ ਹੋ ਗਏ । ਜਹਾਂਗੀਰ ਦੇ ਸਮੇਂ ਗੁਰੂ ਹਰਿਗੋਬਿੰਦ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦੀ ਬਣਾ ਕੇ ਰੱਖਿਆ ਗਿਆ ਸੀ । ਸ਼ਾਹਜਹਾਂ ਦੇ ਸਮੇਂ ਗੁਰੂ ਜੀ ਨੂੰ ਮੁਗ਼ਲਾਂ ਨਾਲ ਲੜਾਈਆਂ ਲੜਨੀਆਂ ਪਈਆਂ । 1675 ਈ. ਵਿੱਚ ਔਰੰਗਜ਼ੇਬ ਨੇ ਗੁਰੂ ਤੇਗ ਬਹਾਦਰ ਜੀ ਨੂੰ ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਸੀ । ਉਸ ਦੇ ਸ਼ਾਸਨ ਕਾਲ ਵਿੱਚ ਸਿੱਖਾਂ ‘ਤੇ ਘੋਰ ਅੱਤਿਆਚਾਰ ਕੀਤੇ ਗਏ । ਸਿੱਖਾਂ ਨੇ ਗੁਰੂ ਗੋਬਿੰਦ ਸਿੰਘ ਜੀ, ਬੰਦਾ ਬਹਾਦਰ ਅਤੇ ਹੋਰ ਸਿੱਖ ਨੇਤਾਵਾਂ ਦੇ ਅਧੀਨ ਮੁਗ਼ਲ ਅੱਤਿਆਚਾਰਾਂ ਦਾ ਡਟ ਕੇ ਸਾਹਮਣਾ ਕੀਤਾ ਅਤੇ ਹੱਸਦੇ-ਹੱਸਦੇ ਸ਼ਹੀਦੀਆਂ ਦਿੱਤੀਆਂ ।

5. ਸਿੱਖ ਧਰਮ ਦੀ ਲੋਕਪ੍ਰਿਯਤਾ (Popularity of Sikhism) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਸਿੱਖ ਧਰਮ ਪਹਿਲਾਂ ਨਾਲੋਂ ਵਧੇਰੇ ਲੋਕਪ੍ਰਿਯ ਹੋ ਗਿਆ । ਇਸ ਘਟਨਾ ਨਾਲ ਨਾ ਸਿਰਫ ਹਿੰਦੂ ਸਗੋਂ ਬਹੁਤ ਸਾਰੇ ਮੁਸਲਮਾਨਾਂ ਦੇ ਦਿਲਾਂ ਵਿੱਚ ਗੁਰੂ ਸਾਹਿਬ ਲਈ ਅਥਾਹ ਪ੍ਰੇਮ ਅਤੇ ਭਗਤੀ ਦੀ ਭਾਵਨਾ ਪੈਦਾ ਹੋ ਗਈ । ਉਹ ਵੱਡੀ ਗਿਣਤੀ ਵਿੱਚ ਸਿੱਖ ਧਰਮ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਗਏ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦਾ ਆਰੰਭ ਕੀਤਾ । ਪ੍ਰਸਿੱਧ ਇਤਿਹਾਸਕਾਰ ਡਾਕਟਰ ਜੀ. ਐੱਸ. ਮਨਸੁਖਾਨੀ ਦਾ ਇਹ ਕਹਿਣਾ ਬਿਲਕੁਲ ਠੀਕ ਹੈ,
“ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਧਰਮ ਦੇ ਵਿਕਾਸ ਵਿੱਚ ਇੱਕ ਨਵਾਂ ਮੋੜ ਸੀ ।” 1

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਗੁਰਗੱਦੀ ਉੱਤੇ ਬੈਠਣ ਤੋਂ ਬਾਅਦ ਗੁਰੂ ਅਰਜਨ ਦੇਵ ਜੀ ਨੂੰ ਕਿਹੜੀਆਂ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ ? (What were the difficulties faced by Guru Arjan Dev Ji after he ascended the Gurgaddi ?)
ਜਾਂ
ਗੁਰੂ ਬਣਨ ‘ਤੇ ਗੁਰੂ ਅਰਜਨ ਦੇਵ ਜੀ ਨੂੰ ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ? ਸੰਖੇਪ ਵਰਣਨ ਕਰੋ । (What were the difficulties faced by Guru Arjan Dev Ji when he became the Guru ? Explain briefly.)
ਉੱਤਰ-
ਗੁਰੂ ਅਰਜਨ ਦੇਵ ਜੀ ਨੂੰ ਸਭ ਤੋਂ ਪਹਿਲਾਂ ਆਪਣੇ ਵੱਡੇ ਭਰਾ ਪ੍ਰਿਥੀ ਚੰਦ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ । ਉਹ ਵੱਡਾ ਹੋਣ ਦੇ ਨਾਤੇ ਗੁਰਗੱਦੀ ‘ਤੇ ਆਪਣਾ ਹੱਕ ਸਮਝਦਾ ਸੀ । ਉਸ ਨੇ ਮੁਗ਼ਲ ਬਾਦਸ਼ਾਹ ਜਹਾਂਗੀਰ ਨੂੰ ਗੁਰੂ ਸਾਹਿਬ ਵਿਰੁੱਧ ਭੜਕਾਉਣ ਦਾ ਵੀ ਹਰ ਸੰਭਵ ਯਤਨ ਕੀਤਾ । ਪੰਜਾਬ ਦੇ ਕੱਟੜ ਮੁਸਲਮਾਨ ਪੰਜਾਬ ਵਿੱਚ ਸਿੱਖਾਂ ਦੇ ਵੱਧਦੇ ਹੋਏ ਪ੍ਰਭਾਵ ਤੋਂ ਘਬਰਾ ਰਹੇ ਸਨ । ਉਨ੍ਹਾਂ ਨੇ ਗੁਰੂ ਜੀ ਦੇ ਵਿਰੁੱਧ ਜਹਾਂਗੀਰ ਦੇ ਕੰਨ ਭਰੇ । ਚੰਦੁ ਸ਼ਾਹ ਲਾਹੌਰ ਦਾ ਦੀਵਾਨ ਸੀ । ਉਸ ਦੀ ਲੜਕੀ ਲਈ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਹਰਿਗੋਬਿੰਦ ਨਾਲ ਰਿਸ਼ਤਾ ਕਰਨ ਤੋਂ ਇਨਕਾਰ ਕਰਨ ਕਰਕੇ ਚੰਦੂ ਸ਼ਾਹ ਗੁਰੂ ਅਰਜਨ ਦੇਵ ਜੀ ਦਾ ਜਾਨੀ ਦੁਸ਼ਮਣ ਬਣ ਗਿਆ ।

ਪ੍ਰਸ਼ਨ 2.
ਗੁਰੂ ਅਰਜਨ ਦੇਵ ਜੀ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਕੀ ਯੋਗਦਾਨ ਦਿੱਤਾ ? (What was Guru Arjan Dev Ji’s contribution to the development of Sikhism ?)
ਜਾਂ
ਗੁਰੂ ਅਰਜਨ ਦੇਵ ਜੀ ਦੇ ਸੰਗਠਨਾਤਮਕ ਕੰਮਾਂ ਦਾ ਸੰਖੇਪ ਵਰਣਨ ਕਰੋ । (Give a brief account of the organizational works of Guru Arjan Dev Ji.)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਦੇ ਯੋਗਦਾਨ ਦਾ ਸੰਖੇਪ ਵੇਰਵਾ ਦਿਓ । (Describe briefly the contribution of Guru Arjan Dev Ji in the development of Sikhism.)
ਉੱਤਰ-

  1. ਗੁਰੂ ਅਰਜਨ ਦੇਵ ਜੀ ਨੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦਾ ਨਿਰਮਾਣ ਕਰ ਕੇ ਸਿੱਖਾਂ ਨੂੰ ਇੱਕ ਪਵਿੱਤਰ ਤੀਰਥ ਸਥਾਨ ਦਿੱਤਾ ।
  2. ਗੁਰੂ ਸਾਹਿਬ ਨੇ ਲਾਹੌਰ ਵਿੱਚ ਇੱਕ ਬਾਉਲੀ ਦਾ ਨਿਰਮਾਣ ਕਰਵਾਇਆ ।
  3. ਮਸੰਦ ਪ੍ਰਥਾ ਦਾ ਵਿਕਾਸ ਗੁਰੁ ਅਰਜਨ ਦੇਵ ਜੀ ਦੇ ਮਹੱਤਵਪੂਰਨ ਕੰਮਾਂ ਵਿੱਚੋਂ ਇੱਕ ਸੀ । ਇਸ ਪ੍ਰਥਾ ਨਾਲ ਸਿੱਖ ਧਰਮ ਦਾ ਪ੍ਰਸਾਰ ਦੂਰ-ਦੂਰ ਤਕ ਹੋਇਆ ।

ਪ੍ਰਸ਼ਨ 3.
ਹਰਿਮੰਦਰ ਸਾਹਿਬ ਦੀ ਸਥਾਪਨਾ ਤੇ ਮਹੱਤਵ ਬਾਰੇ ਸੰਖੇਪ ਵਿੱਚ ਲਿਖੋ । (Give a brief account of the foundation and importance of Harmandir Sahib.)
ਜਾਂ
ਗੁਰੂ ਅਰਜਨ ਦੇਵ ਜੀ ਦੇ ਰਾਹੀਂ ਹਰਿਮੰਦਰ ਸਾਹਿਬ ਦੀ ਸਥਾਪਨਾ ਅਤੇ ਇਸ ਦੇ ਮਹੱਤਵ ਬਾਰੇ ਦੱਸੋ । (Describe briefly the importance of the foundation of Harmandir Sahib by Guru Arjan Dev Ji.)
ਜਾਂ
ਹਰਿਮੰਦਰ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Harmandir Sahib.)
ਜਾਂ
ਹਰਿਮੰਦਰ ਸਾਹਿਬ ਦੀ ਸਥਾਪਨਾ ਅਤੇ ਮਹੱਤਵ ਦਾ ਸੰਖੇਪ ਵਰਣਨ ਕਰੋ । (Give a brief account of the foundation and importance of Harmandir Sahib.)
ਉੱਤਰ-
ਹਰਿਮੰਦਰ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਥਾਂ ਹੈ । ਇਸ ਦੀ ਸਥਾਪਨਾ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਕੀਤੀ ਸੀ । ਗੁਰੂ ਅਰਜਨ ਦੇਵ ਜੀ ਨੇ ਇਸ ਦੀ ਨੀਂਹ 1588 ਈ. ਵਿੱਚ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਤੋਂ ਰਖਵਾਈ ਸੀ । ਹਰਿਮੰਦਰ ਤੋਂ ਭਾਵ ਸੀ ਈਸ਼ਵਰ ਦਾ ਮੰਦਰ ਘਰ । ਗੁਰੂ ਸਾਹਿਬ ਨੇ ਹਰਿਮੰਦਰ ਸਾਹਿਬ ਦੀ ਇਮਾਰਤ ਆਲੇ-ਦੁਆਲੇ ਦੀਆਂ ਸਾਰੀਆਂ ਇਮਾਰਤਾਂ ਤੋਂ ਨੀਵੀਂ ਰਖਵਾਈ ਕਿਉਂਕਿ ਗੁਰੂ ਸਾਹਿਬ ਦਾ ਕਹਿਣਾ ਸੀ ਕਿ ਜੋ ਨੀਵਾਂ ਹੋਵੇਗਾ ਉਹ ਹੀ ਉੱਚਾ ਕਹਾਉਣ ਦਾ ਯੋਗ ਹੋਵੇਗਾ । ਛੇਤੀ ਹੀ ਹਰਿਮੰਦਰ ਸਾਹਿਬ ਸਿੱਖਾਂ ਦਾ ਸਭ ਤੋਂ ਪਵਿੱਤਰ ਤੀਰਥ ਸਥਾਨ ਬਣ ਗਿਆ ।

ਪ੍ਰਸ਼ਨ 4.
ਮਸੰਦ ਵਿਵਸਥਾ ਅਤੇ ਇਸ ਦੇ ਮਹੱਤਵ ‘ਤੇ ਇੱਕ ਸੰਖੇਪ ਨੋਟ ਲਿਖੋ ।
(Write a short note on Masand system and its importance.)
ਜਾਂ
ਮਸੰਦ ਪ੍ਰਥਾ ਦੇ ਵਿਕਾਸ ਅਤੇ ਸੰਗਠਨ ਦਾ ਵਰਣਨ ਕਰੋ । (Examine the organisation and development of Masand system.)
ਜਾਂ
ਮਸੰਦ ਪ੍ਰਥਾ ਬਾਰੇ ਤੁਸੀਂ ਕੀ ਜਾਣਦੇ ਹੋ ? ਬਿਆਨ ਕਰੋ । (What do you know about Masand system ? Explain.)
ਜਾਂ
ਮਸੰਦ ਪ੍ਰਥਾ ਬਾਰੇ ਜਾਣਕਾਰੀ ਦਿਓ । (Write a brief description of the Masand system.)
ਜਾਂ
ਮਸੰਦ ਪ੍ਰਥਾ ਨੂੰ ਕਿਸ ਨੇ ਸ਼ੁਰੂ ਕੀਤਾ ? ਇਸ ਦੇ ਕੀ ਉਦੇਸ਼ ਸਨ ? (Who started Masand system ? What were its aims ?)
ਜਾਂ
ਮਸੰਦ ਪ੍ਰਥਾ ‘ਤੇ ਸੰਖੇਪ ਨੋਟ ਲਿਖੋ । (Write a short note on Masand system.)
ਜਾਂ
ਮਸੰਦ ਪ੍ਰਥਾ ਤੋਂ ਕੀ ਭਾਵ ਹੈ ? (What do you mean by Masand System ?)
ਉੱਤਰ-
ਮਸੰਦ ਫ਼ਾਰਸੀ ਭਾਸ਼ਾ ਦੇ ਸ਼ਬਦ ‘ਮਸਨਦ’ ਤੋਂ ਬਣਿਆ ਹੈ । ਇਸ ਤੋਂ ਭਾਵ ਹੈ ‘ਉੱਚਾ ਸਥਾਨ’ । ਇਸ ਪ੍ਰਥਾ ਦੀ ਸਥਾਪਨਾ ਗੁਰੂ ਰਾਮਦਾਸ ਜੀ ਨੇ ਕੀਤੀ ਸੀ । ਇਸ ਦਾ ਅਸਲ ਵਿਕਾਸ ਗੁਰੂ ਅਰਜਨ ਦੇਵ ਜੀ ਦੇ ਸਮੇਂ ਹੋਇਆ । ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰੇਕ ਸਿੱਖ ਆਪਣੀ ਆਮਦਨ ਵਿੱਚੋਂ ਦਸਵੰਧ (ਦਸਵਾਂ ਹਿੱਸਾ) ਗੁਰੂ ਸਾਹਿਬ ਨੂੰ ਭੇਟ ਕਰੇ । ਮਸੰਦਾਂ ਦਾ ਮੁੱਖ ਕੰਮ ਇਸੇ ਮਾਇਆ ਨੂੰ ਇਕੱਠਾ ਕਰਨਾ ਸੀ । ਇਹ ਮਸੰਦ ਮਾਇਆ ਇਕੱਠੀ ਕਰਨ ਦੇ ਨਾਲ-ਨਾਲ ਸਿੱਖ ਧਰਮ ਦਾ ਪ੍ਰਚਾਰ ਵੀ ਕਰਦੇ ਸਨ । ਮਸੰਦ ਪ੍ਰਥਾ ਸਿੱਖ ਪੰਥ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਿੱਧ ਹੋਈ ।

ਪ੍ਰਸ਼ਨ 5.
ਮਸੰਦਾਂ ਦੇ ਕੀ ਕੰਮ ਸਨ ? (What were the functions of the Masands ?)
ਉੱਤਰ-

  1. ਮਸੰਦ ਆਪਣੇ ਇਲਾਕੇ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਦੇ ਸਨ ।
  2. ਉਹ ਸਿੱਖ ਧਰਮ ਦੇ ਵਿਕਾਸ ਕਾਰਜਾਂ ਵਾਸਤੇ ਸਿੱਖਾਂ ਤੋਂ ਦਸਵੰਧ ਆਮਦਨੀ ਦਾ ਦਸਵਾਂ ਹਿੱਸਾ) ਇਕੱਠਾ ਕਰਦੇ ਸਨ ।
  3. ਮਸੰਦ ਹਰ ਵਰੇ ਇਕੱਠੀ ਹੋਈ ਮਾਇਆ ਨੂੰ ਵਿਸਾਖੀ ਅਤੇ ਦੀਵਾਲੀ ਦੇ ਮੌਕਿਆਂ ‘ਤੇ ਗੁਰੂ ਸਾਹਿਬ ਕੋਲ ਅੰਮ੍ਰਿਤਸਰ ਵਿਖੇ ਆ ਕੇ ਜਮਾਂ ਕਰਵਾਉਂਦੇ ਸਨ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 6.
ਤਰਨ ਤਾਰਨ ‘ਤੇ ਇੱਕ ਸੰਖੇਪ ਨੋਟ ਲਿਖੋ ਅਤੇ ਇਸ ਦਾ ਮਹੱਤਵ ਵੀ ਦੱਸੋ । (Write a short note on Tarn Taran and its importance.)
ਉੱਤਰ-
ਗੁਰੂ ਅਰਜਨ ਦੇਵ ਜੀ ਨੇ 1590 ਈ. ਵਿੱਚ ਤਰਨ ਤਾਰਨ ਨਗਰ ਦੀ ਸਥਾਪਨਾ ਕੀਤੀ । ਇੱਥੇ ਤਰਨ ਤਾਰਨ ਨਾਂ ਦੇ ਇੱਕ ਸਰੋਵਰ ਦੀ ਖੁਦਵਾਈ ਵੀ ਸ਼ੁਰੂ ਕਰਵਾਈ ਗਈ । ਤਰਨ ਤਾਰਨ ਤੋਂ ਭਾਵ ਸੀ ਕਿ ਇਸ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਾ ਯਾਤਰੂ ਇਸ ਭਵ ਸਾਗਰ ਤੋਂ ਤਰ ਜਾਵੇਗਾ । ਤਰਨ ਤਾਰਨ ਛੇਤੀ ਹੀ ਸਿੱਖਾਂ ਦਾ ਇੱਕ ਹੋਰ ਪ੍ਰਸਿੱਧ ਤੀਰਥ ਸਥਾਨ ਬਣ ਗਿਆ । ਇਸ ਦੇ ਪ੍ਰਭਾਵ ਸਦਕਾ ਮਾਝੇ ਦੇ ਬਹੁਤ ਸਾਰੇ ਜੱਟਾਂ ਨੇ ਸਿੱਖ ਧਰਮ ਨੂੰ ਅਪਣਾ ਲਿਆ । ਇਨ੍ਹਾਂ ਜੱਟਾਂ ਨੇ ਬਾਅਦ ਵਿੱਚ ਸਿੱਖ ਪੰਥ ਦੀ ਬਹੁਮੁੱਲੀ ਸੇਵਾ ਕੀਤੀ ।

ਪ੍ਰਸ਼ਨ 7.
ਆਦਿ ਗ੍ਰੰਥ ਸਾਹਿਬ ਦੇ ਸੰਕਲਨ ਅਤੇ ਮਹੱਤਵ ਬਾਰੇ ਦੱਸੋ । (Write a note on the compilation and importance of Adi Granth Sahib.)
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਇਤਿਹਾਸਿਕ ਮਹੱਤਵ ਦੀ ਸੰਖੇਪ ਵਿਆਖਿਆ ਕਰੋ । (Briefly explain the historical significance of Adi Granth Sahib.)
ਜਾਂ
ਆਦਿ ਗ੍ਰੰਥ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the Adi Granth Sahib.)
ਉੱਤਰ-
ਆਦਿ ਗ੍ਰੰਥ ਸਾਹਿਬ ਦਾ ਸੰਕਲਨ ਗੁਰੂ ਅਰਜਨ ਦੇਵ ਜੀ ਦੇ ਸਮੇਂ ਦਾ ਸਭ ਤੋਂ ਮਹੱਤਵਪੂਰਨ ਕਾਰਜ ਸੀ । ਇਸ ਦਾ ਉਦੇਸ਼ ਗੁਰੂਆਂ ਦੀ ਬਾਣੀ ਨੂੰ ਇੱਕ ਥਾਂ ਇਕੱਠਾ ਕਰਨਾ ਸੀ । ਗੁਰੂ ਅਰਜਨ ਦੇਵ ਜੀ ਨੇ ਇਹ ਕਾਰਜ ਰਾਮਸਰ ਵਿਖੇ ਆਰੰਭਿਆ । ਆਦਿ ਗ੍ਰੰਥ ਸਾਹਿਬ ਨੂੰ ਲਿਖਣ ਦਾ ਕੰਮ ਭਾਈ ਗੁਰਦਾਸ ਜੀ ਨੇ ਕੀਤਾ । ਇਸ ਵਿੱਚ ਪਹਿਲੇ ਪੰਜ ਗੁਰੂ ਸਾਹਿਬਾਨ, ਕੁਝ ਹੋਰ ਭਗਤਾਂ ਤੇ ਸੰਤਾਂ ਦੀ ਬਾਣੀ ਨੂੰ ਸ਼ਾਮਲ ਕੀਤਾ । ਇਸ ਦਾ ਸੰਕਲਨ 1604 ਈ. ਵਿੱਚ ਸੰਪੂਰਨ ਹੋਇਆ । ਬਾਅਦ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਇਸ ਵਿੱਚ ਸ਼ਾਮਲ ਕੀਤੀ ਗਈ । ਆਦਿ ਗ੍ਰੰਥ ਸਾਹਿਬ ਜੀ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ ।

ਪ੍ਰਸ਼ਨ 8.
ਆਦਿ ਗ੍ਰੰਥ ਸਾਹਿਬ ਜੀ ਦਾ ਕੀ ਮਹੱਤਵ ਹੈ ? (What is the significance of Adi Granth Sahib ?)
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Give a brief account of the importance of Adi Granth Sahib.)
ਉੱਤਰ-

  1. ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਨਾਲ ਸਿੱਖਾਂ ਨੂੰ ਇੱਕ ਵੱਖਰੇ ਪਵਿੱਤਰ ਧਾਰਮਿਕ ਗ੍ਰੰਥ ਦੀ ਪ੍ਰਾਪਤੀ ਹੋਈ ।
  2. ਇਸ ਨੇ ਸਿੱਖਾਂ ਵਿੱਚ ਇੱਕ ਨਵੀਂ ਚੇਤਨਾ ਪੈਦਾ ਕੀਤੀ ।
  3. ਇਸ ਵਿੱਚ ਗੁਰੂ ਅਰਜਨ ਦੇਵ ਜੀ ਨੇ ਸਾਰੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ।
  4. ਇਸ ਵਿੱਚ ਕਿਰਤ ਕਰਨ, ਨਾਮ ਜਪਣ ਤੇ ਵੰਡ ਛੱਕਣ ਦਾ ਸੰਦੇਸ਼ ਦਿੱਤਾ ਗਿਆ ਹੈ ।
  5. ਇਹ 15ਵੀਂ ਤੋਂ 17ਵੀਂ ਸਦੀ ਦੇ ਪੰਜਾਬ ਦੀ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਦਸ਼ਾ ਨੂੰ ਜਾਣਨ ਬਾਰੇ ਸਾਡਾ ਇੱਕ ਬਹੁਮੁੱਲਾ ਸੋਮਾ ਹੈ ।

ਪ੍ਰਸ਼ਨ 9.
ਪ੍ਰਿਥੀ ਚੰਦ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Prithi Chand.)
ਜਾਂ
ਪ੍ਰਿਥੀ ਚੰਦ ਕੌਣ ਸੀ ? ਉਸ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Who was Prithi Chand ? Why did he oppose Guru Arjan Dev Ji ?)
ਉੱਤਰ-ਪ੍ਰਿਥੀ ਚੰਦ ਗੁਰੂ ਅਰਜਨ ਸਾਹਿਬ ਦਾ ਵੱਡਾ ਭਰਾ ਸੀ । ਉਸ ਨੇ ਮੀਣਾ ਸੰਪਰਦਾਇ ਦੀ ਸਥਾਪਨਾ ਕੀਤੀ ਸੀ । ਉਹ ਬੜਾ ਸੁਆਰਥੀ ਸੁਭਾਅ ਦਾ ਸੀ । ਇਸੇ ਕਾਰਨ ਗੁਰੂ ਰਾਮਦਾਸ ਜੀ ਨੇ ਗੁਰੂ ਅਰਜਨ ਸਾਹਿਬ ਨੂੰ ਗੁਰਗੱਦੀ ਸੌਂਪੀ । ਇਸ ’ਤੇ ਪ੍ਰਿਥੀ ਚੰਦ ਗੁੱਸੇ ਨਾਲ ਤਿਲਮਿਲਾ ਉੱਠਿਆ । ਪ੍ਰਿਥੀ ਚੰਦ ਨੇ ਗੁਰਗੱਦੀ ਨੂੰ ਪ੍ਰਾਪਤ ਕਰਨ ਲਈ ਗੁਰੁ ਅਰਜਨ ਦੇਵ ਜੀ ਦਾ ਖੁੱਲ੍ਹ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ । ਉਹ ਇਹ ਆਸ ਲਾਈ ਬੈਠਾ ਸੀ ਕਿ ਗੁਰੂ ਅਰਜਨ ਸਾਹਿਬ ਤੋਂ ਬਾਅਦ ਗੁਰਗੱਦੀ ਉਸ ਦੇ ਪੁੱਤਰ ਮੇਹਰਬਾਨ ਨੂੰ ਜ਼ਰੂਰ ਮਿਲੇਗੀ ਪਰ ਜਦੋਂ ਹਰਿਗੋਬਿੰਦ ਦਾ ਜਨਮ ਹੋਇਆ, ਤਾਂ ਉਸ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ । ਇਸ ਲਈ ਉਹ ਗੁਰੂ ਅਰਜਨ ਦੇਵ ਜੀ ਦਾ ਜਾਨੀ ਦੁਸ਼ਮਣ ਬਣ ਗਿਆ ।

ਪ੍ਰਸ਼ਨ 10.
ਚੰਦੂ ਸ਼ਾਹ ਕੌਣ ਸੀ ? ਉਸ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Who was Chandu Shah ? Why did he oppose Guru Arjan Dev Ji ?)
ਜਾਂ
ਚੰਦੂ ਸ਼ਾਹ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Why Chandu Shah opposed Guru Arjan Dev Ji ?)
ਜਾਂ
ਚੰਦੂ ਸ਼ਾਹ ’ਤੇ ਇੱਕ ਸੰਖੇਪ ਨੋਟ ਲਿਖੋ । (Write a short note on Chandu Shah.)
ਉੱਤਰ-
ਚੰਦੂ ਸ਼ਾਹ ਲਾਹੌਰ ਦਾ ਦੀਵਾਨ ਸੀ । ਉਹ ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਉਸ ਦੇ ਸਲਾਹਕਾਰਾਂ ਨੇ ਉਸ ਨੂੰ ਆਪਣੀ ਲੜਕੀ ਦਾ ਵਿਆਹ ਗੁਰੂ ਅਰਜਨ ਸਾਹਿਬ ਦੇ ਲੜਕੇ ਹਰਿਗੋਬਿੰਦ ਨਾਲ ਕਰਨ ਦੀ ਸਲਾਹ ਦਿੱਤੀ । ਇਸ ’ਤੇ ਚੰਦੂ ਨੇ ਗੁਰੂ ਜੀ ਦੀ ਸ਼ਾਨ ਵਿੱਚ ਕੁਝ ਅਪਮਾਨਜਨਕ ਸ਼ਬਦ ਕਹੇ । ਬਾਅਦ ਵਿੱਚ ਉਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਗਨ ਭੇਜਿਆ ਜੋ ਗੁਰੂ ਸਾਹਿਬ ਨੇ ਲੈਣ ਤੋਂ ਇਨਕਾਰ ਕਰ ਦਿੱਤਾ । ਸਿੱਟੇ ਵਜੋਂ ਚੰਦੂ ਸ਼ਾਹ ਨੇ ਮੁਗ਼ਲ ਬਾਦਸ਼ਾਹ ਅਕਬਰ ਅਤੇ ਜਹਾਂਗੀਰ ਨੂੰ ਗੁਰੂ ਸਾਹਿਬ ਵਿਰੁੱਧ ਭੜਕਾਇਆ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 11.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਤਿੰਨ ਮੁੱਖ ਕਾਰਨ ਦੱਸੋ । ( Mention three main causes for the martyrdom of Guru Arjan Dev Ji.)
मां
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਈ ਜ਼ਿੰਮੇਵਾਰ ਕਿਸੇ ਤਿੰਨ ਕਾਰਨਾਂ ਦਾ ਸੰਖੇਪ ਵਰਣਨ ਕਰੋ । (Briefly explain any three causes responsible for the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? (What were any three causes of the martyrdom of Guru Arjan Dev Ji ?)
ਉੱਤਰ-

  1. ਮੁਗ਼ਲ ਬਾਦਸ਼ਾਹ ਜਹਾਂਗੀਰ ਪੰਜਾਬ ਵਿੱਚ ਸਿੱਖਾਂ ਦੇ ਤੇਜ਼ੀ ਨਾਲ ਵੱਧ ਰਹੇ ਪ੍ਰਭਾਵ ਨੂੰ ਸਹਿਣ ਕਰਨ ਲਈ ਤਿਆਰ ਨਹੀਂ ਸੀ ।
  2. ਲਾਹੌਰ ਦਾ ਦੀਵਾਨ ਚੰਦੂ ਸ਼ਾਹ ਗੁਰੂ ਜੀ ਦਾ ਕੱਟੜ ਦੁਸ਼ਮਣ ਬਣ ਗਿਆ ਕਿਉਂਕਿ ਗੁਰੂ ਸਾਹਿਬ ਨੇ ਉਸ ਦੀ ਲੜਕੀ ਦਾ ਰਿਸ਼ਤਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ।
  3. ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਵਿੱਚ ਪ੍ਰਿਥੀ ਚੰਦ ਦਾ ਬਹੁਤ ਵੱਡਾ ਹੱਥ ਸੀ ।
  4. ਗੁਰੂ ਅਰਜਨ ਸਾਹਿਬ ਦੁਆਰਾ ਜਹਾਂਗੀਰ ਦੇ ਵੱਡੇ ਪੁੱਤਰ ਖੁਸਰੋ ਨੂੰ ਦਿੱਤੀ ਗਈ ਸਹਾਇਤਾ ਉਨ੍ਹਾਂ ਦੀ ਸ਼ਹੀਦੀ ਦਾ ਫੌਰੀ ਕਾਰਨ ਬਣਿਆ |

ਪ੍ਰਸ਼ਨ 12.
ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦਾ ਵਰਣਨ ਕਰੋ । (Describe the role of Naqashbandis in the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਕੀ ਭੂਮਿਕਾ ਸੀ ? (What was the role of Naqashbandis in the martyrdom of Guru Arjan Dev. Ji.)
ਉੱਤਰ-
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦਾ ਵੱਡਾ ਹੱਥ ਸੀ । ਨਕਸ਼ਬੰਦੀ ਕੱਟੜਪੰਥੀ ਮੁਸਲਮਾਨਾਂ ਦੁਆਰਾ ਸ਼ੁਰੂ ਕੀਤੀ ਗਈ ਇੱਕ ਲਹਿਰ ਸੀ । ਸ਼ੇਖ਼ ਅਹਿਮਦ ਸਰਹਿੰਦੀ ਜੋ ਉਸ ਸਮੇਂ ਨਕਸ਼ਬੰਦੀਆਂ ਦਾ ਨੇਤਾ ਸੀ, ਬਹੁਤ ਕੱਟੜ ਵਿਚਾਰਾਂ ਦਾ ਸੀ । ਉਸ ਦਾ ਮੁਗ਼ਲ ਦਰਬਾਰ ਵਿੱਚ ਕਾਫ਼ੀ ਅਸਰ ਰਸੂਖ ਸੀ । ਇਸ ਲਈ ਉਸ ਨੇ ਜਹਾਂਗੀਰ ਨੂੰ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਸਾਹਿਬ ਦੇ ਵਿਰੁੱਧ ਕਾਰਵਾਈ ਕਰਨ ਦਾ ਨਿਸਚਾ ਕੀਤਾ ।

ਪ੍ਰਸ਼ਨ 13.
ਜਹਾਂਗੀਰ ਦੀ ਗੁਰੂ ਅਰਜਨ ਦੇਵ ਜੀ ਪ੍ਰਤੀ ਵੈਰ ਭਾਵਨਾ ਦਾ ਕੀ ਕਾਰਨ ਸੀ ? (Why was Jahangir hostile to Guru Arjan Dev Ji ?)
ਉੱਤਰ-

  1. ਜਹਾਂਗੀਰ ਗੁਰੂ ਅਰਜਨ ਦੇਵ ਜੀ ਦੇ ਅਧੀਨ ਸਿੱਖਾਂ ਦੇ ਵੱਧਦੇ ਹੋਏ ਪ੍ਰਭਾਵ ਨੂੰ ਸਹਿਣ ਕਰਨ ਨੂੰ ਤਿਆਰ ਨਹੀਂ ਸੀ ।
  2. ਕੁੱਝ ਮੁਸਲਮਾਨਾਂ ਦੁਆਰਾ ਸਿੱਖ ਧਰਮ ਨੂੰ ਅਪਨਾਉਣ ਕਾਰਨ ਵੀ ਉਸ ਦਾ ਖੂਨ ਖੌਲ ਰਿਹਾ ਸੀ ।
  3. ਗੁਰੂ ਅਰਜਨ ਦੇਵ ਜੀ ਦੁਆਰਾ ਬਾਗੀ ਸ਼ਹਿਜ਼ਾਦੇ ਖੁਸਰੋ ਦੀ ਮਦਦ ਕਾਰਨ ਜਹਾਂਗੀਰ ਭੜਕ ਉੱਠਿਆ ਸੀ ।

ਪ੍ਰਸ਼ਨ 14.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਫੌਰੀ ਕਾਰਨ ਕੀ ਸੀ ? (What was the immediate cause of martyrdom of Guru Arjan Dev Ji ?)
ਉੱਤਰ-
ਗੁਰੂ ਅਰਜਨ ਦੇਵ ਜੀ ਦੁਆਰਾ ਸ਼ਹਿਜ਼ਾਦਾ ਖੁਸਰੋ ਦੀ ਸਹਾਇਤਾ ਉਨ੍ਹਾਂ ਦੀ ਸ਼ਹਾਦਤ ਦਾ ਫੌਰੀ ਕਾਰਨ ਬਣਿਆ । ਸ਼ਹਿਜ਼ਾਦਾ ਖੁਸਰੋ ਜਹਾਂਗੀਰ ਦਾ ਸਭ ਤੋਂ ਵੱਡਾ ਪੁੱਤਰ ਸੀ । ਉਸ ਨੇ ਆਪਣੇ ਪਿਤਾ ਵਿਰੁੱਧ ਰਾਜਗੱਦੀ ਪ੍ਰਾਪਤ ਕਰਨ ਲਈ ਵਿਦਰੋਹ ਕਰ ਦਿੱਤਾ ਸੀ । ਉਹ ਗੁਰੂ ਅਰਜਨ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਰਨ ਤਾਰਨ ਵਿਖੇ ਪਹੁੰਚਿਆ । ਕਿਹਾ ਜਾਂਦਾ ਹੈ ਕਿ ਗੁਰੂ ਸਾਹਿਬ ਨੇ ਖੁਸਰੋ ਦੇ ਮੱਥੇ ‘ਤੇ ਤਿਲਕ ਲਗਾਇਆ । ਜਦੋਂ ਜਹਾਂਗੀਰ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਸ ਨੂੰ ਗੁਰੂ ਜੀ ਵਿਰੁੱਧ ਕਾਰਵਾਈ ਕਰਨ ਦਾ ਸੁਨਹਿਰੀ ਮੌਕਾ ਮਿਲ ਗਿਆ ।

ਪ੍ਰਸ਼ਨ 15.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮਹੱਤਵ ਲਿਖੋ । (Write the importance of Guru Arjan Dev Ji’s martyrdom.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Briefly describe the importance of martyrdom of Guru Arjan Dev Ji.)
मां
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਪ੍ਰਭਾਵ ਦੱਸੋ । (Write down the impact of martyrdom of Guru Arjan Dev Ji.)
मां
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੀ ਮਹੱਤਵ ਹੈ ? (What is the significance of martyrdom of Guru Arjan Dev Ji ?)
ਉੱਤਰ-
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਾਰਨ ਸ਼ਾਂਤੀ ਨਾਲ ਰਹਿ ਰਹੇ ਸਿੱਖ ਭੜਕ ਉੱਠੇ ।ਉਨ੍ਹਾਂ ਨੂੰ ਇਹ ਸਪੱਸ਼ਟ ਹੋ ਗਿਆ ਕਿ ਹੁਣ ਸ਼ਸਤਰ ਚੁੱਕਣੇ ਬਹੁਤ ਜ਼ਰੂਰੀ ਹਨ । ਇਸੇ ਕਾਰਨ ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਅਪਣਾਈ । ਉਨ੍ਹਾਂ ਨੇ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕਰ ਲਈਆਂ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਾਰਨ ਸਿੱਖਾਂ ਅਤੇ ਮੁਗਲਾਂ ਵਿਚਕਾਰ ਚਲੇ ਆ ਰਹੇ ਮਿੱਤਰਤਾ-ਪੂਰਵਕ ਸੰਬੰਧਾਂ ਦਾ ਅੰਤ ਹੋ ਗਿਆ । ਇਸ ਤੋਂ ਬਾਅਦ ਸਿੱਖਾਂ ਅਤੇ ਮੁਗਲਾਂ ਵਿਚਕਾਰ ਇੱਕ ਲੰਬੇ ਸੰਘਰਸ਼ ਦੀ ਸ਼ੁਰੂਆਤ ਹੋਈ । ਇਸ ਸ਼ਹੀਦੀ ਨੇ ਸਿੱਖਾਂ ਨੂੰ ਸੰਗਠਿਤ ਕਰਨ ਲਈ ਸ਼ਲਾਘਾਯੋਗ ਯੋਗਦਾਨ ਦਿੱਤਾ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਸਿੱਖਾਂ ਦੇ ਪੰਜਵੇਂ ਗੁਰੂ ਕੌਣ ਸਨ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 2.
ਗੁਰੂ ਅਰਜਨ ਦੇਵ ਜੀ ਦਾ ਜਨਮ ਕਦੋਂ ਹੋਇਆ ?
ਉੱਤਰ-
1563 ਈ. ।

ਪ੍ਰਸ਼ਨ 3.
ਗੁਰੂ ਅਰਜਨ ਦੇਵ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ-
ਗੋਇੰਦਵਾਲ ਸਾਹਿਬ ।

ਪ੍ਰਸ਼ਨ 4.
ਗੁਰੂ ਅਰਜਨ ਦੇਵ ਜੀ ਦੇ ਮਾਤਾ ਜੀ ਦਾ ਕੀ ਨਾਂ ਸੀ ?
ਉੱਤਰ-
ਬੀਬੀ ਭਾਨੀ ਜੀ ।

ਪ੍ਰਸ਼ਨ 5.
ਗੁਰੂ ਅਰਜਨ ਦੇਵ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
ਉੱਤਰ-
ਗੁਰੂ ਰਾਮਦਾਸ ਜੀ ।

ਪ੍ਰਸ਼ਨ 6.
ਗੁਰੂ ਅਰਜਨ ਸਾਹਿਬ ਕਦੋਂ ਤੋਂ ਲੈ ਕੇ ਕਦੋਂ ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ ?
ਜੋ
ਗੁਰੂ ਅਰਜਨ ਦੇਵ ਜੀ ਦਾ ਗੁਰੂ ਕਾਲ ਲਿਖੋ ।
ਉੱਤਰ-
1581 ਈ. ਤੋਂ 1606 ਈ. ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 7.
ਪ੍ਰਿਥੀਆ ਕੌਣ ਸੀ ?
ਉੱਤਰ-
ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਵੱਡਾ ਭਰਾ ।

ਪ੍ਰਸ਼ਨ 8.
ਪ੍ਰਿਥੀ ਚੰਦ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ?
ਉੱਤਰ-
ਕਿਉਂਕਿ ਉਹ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ ।

ਪ੍ਰਸ਼ਨ 9.
ਪ੍ਰਿਥੀ ਚੰਦ ਨੇ ਕਿਹੜੇ ਸੰਪ੍ਰਦਾਇ ਦੀ ਸਥਾਪਨਾ ਕੀਤੀ ?
ਉੱਤਰ-
ਮੀਣਾ ।

ਪ੍ਰਸ਼ਨ 10.
ਮਿਹਰਬਾਨ ਦੇ ਪਿਤਾ ਦਾ ਕੀ ਨਾਂ ਸੀ ?
ਉੱਤਰ-
ਪ੍ਰਿਥੀ ਚੰਦ ।

ਪ੍ਰਸ਼ਨ 11.
ਚੰਦੂ ਸ਼ਾਹ ਕੌਣ ਸੀ ?
ਉੱਤਰ-
ਲਾਹੌਰ ਦਾ ਦੀਵਾਨ ।

ਪ੍ਰਸ਼ਨ 12.
ਗੁਰੂ ਅਰਜਨ ਸਾਹਿਬ ਦੀ ਕਿਸੇ ਇੱਕ ਮਹੱਤਵਪੂਰਨ ਪ੍ਰਾਪਤੀ ਦਾ ਵਰਣਨ ਕਰੋ ।
ਉੱਤਰ-
ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਦੀ ਸਥਾਪਨਾ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 13.
‘ਹਰਿਮੰਦਰ ਸਾਹਿਬ ਤੋਂ ਕੀ ਭਾਵ ਹੈ ?
ਉੱਤਰ-
ਪਰਮਾਤਮਾ ਦਾ ਘਰ ।

ਪ੍ਰਸ਼ਨ 14.
ਹਰਿਮੰਦਰ ਸਾਹਿਬ ਦੀ ਉਸਾਰੀ ਕਿਹੜੇ ਗੁਰੂ ਸਾਹਿਬ ਨੇ ਕਰਵਾਈ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 15.
ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਕਿਸ ਨੇ ਰੱਖਿਆ ?
ਉੱਤਰ-
ਸੂਫ਼ੀ ਸੰਤ ਮੀਆਂ ਮੀਰ ਜੀ ।

ਪ੍ਰਸ਼ਨ 16.
ਹਰਿਮੰਦਰ ਸਾਹਿਬ ਦੀ ਸਥਾਪਨਾ ਕਦੋਂ ਕੀਤੀ ਗਈ ਸੀ ?
ਉੱਤਰ-
1588 ਈ. ਨੂੰ ।

ਪ੍ਰਸ਼ਨ 17.
ਹਰਿਮੰਦਰ ਸਾਹਿਬ ਦੀ ਉਸਾਰੀ ਕਦੋਂ ਪੂਰੀ ਹੋਈ ?
ਉੱਤਰ-
1601 ਈ. ।

ਪ੍ਰਸ਼ਨ 18.
ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਕੌਣ ਸਨ ?
ਉੱਤਰ-
ਬਾਬਾ ਬੁੱਢਾ ਜੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 19.
ਹਰਿਮੰਦਰ ਸਾਹਿਬ ਦੇ ਕਿੰਨੇ ਦਰਵਾਜ਼ੇ ਰੱਖੇ ਗਏ ਸਨ ?
ਉੱਤਰ-
ਚਾਰ ।

ਪ੍ਰਸ਼ਨ 20.
ਹਰਿਮੰਦਰ ਸਾਹਿਬ ਦੇ ਦਰਵਾਜ਼ੇ ਚਾਰੇ ਪਾਸੇ ਕਿਉਂ ਰੱਖੇ ਗਏ ?
ਜਾਂ
ਹਰਿਮੰਦਰ ਸਾਹਿਬ ਦੇ ਚਾਰ ਦਰਵਾਜ਼ੇ ਕਿਸ ਉਦੇਸ਼ ਦਾ ਸੰਕੇਤ ਕਰਦੇ ਹਨ ?
ਉੱਤਰ-
ਇਹ ਮੰਦਰ ਚਾਰੇ ਜਾਤੀਆਂ ਅਤੇ ਚਾਰੇ ਦਿਸ਼ਾਵਾਂ ਤੋਂ ਆਉਣ ਵਾਲੇ ਲੋਕਾਂ ਲਈ ਖੁੱਲਾ ਹੈ ।

ਪ੍ਰਸ਼ਨ 21.
ਤਰਨ ਤਾਰਨ ਤੋਂ ਕੀ ਭਾਵ ਹੈ ?
ਉੱਤਰ-
ਇਸ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਾ ਵਿਅਕਤੀ ਇਸ ਭਵਸਾਗਰ ਤੋਂ ਤਰ ਜਾਂਦਾ ਹੈ ।

ਪ੍ਰਸ਼ਨ 22.
ਤਰਨ ਤਾਰਨ ਨਗਰ ਦਾ ਨਿਰਮਾਣ ਕਿਸ ਨੇ ਕੀਤਾ ?
ਉੱਤਰ-
ਗੁਰੂ ਅਰਜਨ ਦੇਵ ਜੀ ਨੇ ।

ਪ੍ਰਸ਼ਨ 23.
ਲਾਹੌਰ ਵਿਖੇ ਬਾਉਲੀ ਦਾ ਨਿਰਮਾਣ ਕਿਸ ਗੁਰੂ ਸਾਹਿਬ ਨੇ ਕਰਵਾਇਆ ?
ਉੱਤਰ-
ਗੁਰੂ ਅਰਜਨ ਦੇਵ ਜੀ ਨੇ ।

ਪ੍ਰਸ਼ਨ 24.
ਮਸੰਦ ਸ਼ਬਦ ਤੋਂ ਕੀ ਭਾਵ ਹੈ ?
ਉੱਤਰ-
ਉੱਚਾ ਸਥਾਨ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 25.
ਦਸਵੰਧ ਤੋਂ ਕੀ ਭਾਵ ਹੈ ?
ਉੱਤਰ-
ਦਸਵੰਧ ਤੋਂ ਭਾਵ ਦਸਵੇਂ ਹਿੱਸੇ ਤੋਂ ਹੈ ਜੋ ਕਿ ਸਿੱਖ ਮਸੰਦਾਂ ਨੂੰ ਆਪਣੀ ਆਮਦਨ ਵਿੱਚੋਂ ਦਿੰਦੇ ਸਨ ।

ਪ੍ਰਸ਼ਨ 26.
ਆਦਿ ਗ੍ਰੰਥ ਸਾਹਿਬ ਦਾ ਸੰਕਲਨ ਕਦੋਂ ਕੀਤਾ ਗਿਆ ਸੀ ?
ਉੱਤਰ-
1604 ਈ. ।

ਪ੍ਰਸ਼ਨ 27.
ਆਦਿ ਗ੍ਰੰਥ ਸਾਹਿਬ ਜੀ ਦੀ ਰਚਨਾ ਕਿਸ ਨੇ ਕੀਤੀ ਸੀ ?
ਜਾਂ
ਆਦਿ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਕਿਸ ਗੁਰੂ ਨੇ ਕਰਵਾਇਆ ਸੀ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 28.
ਆਦਿ ਗ੍ਰੰਥ ਸਾਹਿਬ ਜੀ ਨੂੰ ਲਿਖਣ ਲਈ ਗੁਰੂ ਅਰਜਨ ਦੇਵ ਜੀ ਨੇ ਕਿਸ ਦੀ ਸਹਾਇਤਾ ਲਈ ?
ਉੱਤਰ-
ਭਾਈ ਗੁਰਦਾਸ ਜੀ ।

ਪ੍ਰਸ਼ਨ 29.
ਹਰਿਮੰਦਰ ਸਾਹਿਬ ਵਿੱਚ ਆਦਿ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਦੋਂ ਕੀਤਾ ਗਿਆ ਸੀ ?
ਉੱਤਰ-
16 ਅਗਸਤ, 1604 ਈ. ।

ਪ੍ਰਸ਼ਨ 30.
ਆਦਿ ਗ੍ਰੰਥ ਸਾਹਿਬ ਜੀ ਵਿੱਚ ਸਭ ਤੋਂ ਵੱਧ ਸ਼ਬਦ ਕਿਸ ਦੇ ਹਨ ?
ਉੱਤਰ-
ਗੁਰੂ ਅਰਜਨ ਦੇਵ ਜੀ ਦੇ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 31.
ਗੁਰੂ ਅਰਜਨ ਦੇਵ ਜੀ ਨੇ ਕਿੰਨੇ ਸ਼ਬਦ ਲਿਖੇ ਸਨ ?
ਉੱਤਰ-
2216.

ਪ੍ਰਸ਼ਨ 32.
ਆਦਿ ਗ੍ਰੰਥ ਸਾਹਿਬ ਜੀ ਵਿੱਚ ਕਿੰਨੇ ਭਗਤਾਂ ਦੀ ਬਾਣੀ ਸ਼ਾਮਲ ਕੀਤੀ ਗਈ ਹੈ ?
ਉੱਤਰ-
15.

ਪ੍ਰਸ਼ਨ 33.
ਕਿਸੇ ਇੱਕ ਭਗਤ ਦਾ ਨਾਂ ਲਿਖੋ ਜਿਸ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਗਿਆ ਹੈ ?
ਉੱਤਰ-
ਭਗਤ ਕਬੀਰ ਜੀ ।

ਪ੍ਰਸ਼ਨ 34.
ਆਦਿ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਕੁੱਲ ਕਿੰਨੇ ਰਾਗਾਂ ਵਿੱਚ ਵੰਡਿਆ ਗਿਆ ਹੈ ?
ਉੱਤਰ-
31 ਰਾਗਾਂ ਵਿੱਚ ।

ਪ੍ਰਸ਼ਨ 35.
ਆਦਿ ਗ੍ਰੰਥ ਸਾਹਿਬ ਜੀ ਦੇ ਸਫ਼ਿਆਂ (ਅੰਗਾਂ) ਦੀ ਕੁੱਲ ਗਿਣਤੀ ਦੱਸੋ
ਉੱਤਰ-
1430.

ਪ੍ਰਸ਼ਨ 36.
ਆਦਿ ਗ੍ਰੰਥ ਸਾਹਿਬ ਜੀ ਦੀ ਲਿਪੀ ਦਾ ਨਾਂ ਦੱਸੋ ।
ਉੱਤਰ-
ਗੁਰਮੁੱਖੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 37.
ਸਿੱਖਾਂ ਦੀ ਕੇਂਦਰੀ ਧਾਰਮਿਕ ਪੁਸਤਕ (ਗ੍ਰੰਥ ਸਾਹਿਬ) ਦਾ ਨਾਂ ਦੱਸੋ ?
ਉੱਤਰ-
ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ।

ਪ੍ਰਸ਼ਨ 38.
ਆਦਿ ਗ੍ਰੰਥ ਸਾਹਿਬ ਜੀ ਕਿਸ ਬਾਣੀ ਨਾਲ ਸ਼ੁਰੂ ਹੁੰਦਾ ਹੈ ?
ਉੱਤਰ-
ਜਪੁਜੀ ਸਾਹਿਬ ਜੀ ।

ਪ੍ਰਸ਼ਨ 39.
ਜਪੁਜੀ ਸਾਹਿਬ ਦਾ ਪਾਠ ਕਦੋਂ ਕੀਤਾ ਜਾਂਦਾ ਹੈ ?
ਉੱਤਰ-
ਸਵੇਰ ਵੇਲੇ ।

ਪ੍ਰਸ਼ਨ 40.
ਆਦਿ ਗ੍ਰੰਥ ਸਾਹਿਬ ਜੀ ਦਾ ਕੀ ਮਹੱਤਵ ਹੈ ?
ਉੱਤਰ-
ਇਸ ਵਿੱਚ ਸਾਰੀ ਮਨੁੱਖ ਜਾਤੀ ਲਈ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਗਿਆ ਹੈ ।

ਪ੍ਰਸ਼ਨ 41.
ਬਾਬਾ ਬੁੱਢਾ ਜੀ ਕੌਣ ਸਨ ?
ਉੱਤਰ-
ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ।

ਪ੍ਰਸ਼ਨ 42.
ਸਿੱਖਾਂ ਦੇ ਕੇਂਦਰੀ ਧਾਰਮਿਕ ਗੁਰਦੁਆਰੇ ਦਾ ਨਾਂ ਦੱਸੋ ।
ਉੱਤਰ-
ਹਰਿਮੰਦਰ ਸਾਹਿਬ (ਅੰਮ੍ਰਿਤਸਰ) ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 43.
ਚੰਦੂ ਸ਼ਾਹ ਕੌਣ ਸੀ ?
ਉੱਤਰ-
ਲਾਹੌਰ ਦਾ ਦੀਵਾਨ ।

ਪ੍ਰਸ਼ਨ 44.
ਸ਼ੇਖ਼ ਅਹਿਮਦ ਸਰਹਿੰਦੀ ਕੌਣ ਸੀ ?
ਉੱਤਰ-
ਨਕਸ਼ਬੰਦੀ ਸੰਪਰਦਾਇ ਦਾ ਨੇਤਾ ।

ਪ੍ਰਸ਼ਨ 45.
ਜਹਾਂਗੀਰ ਦੇ ਸਭ ਤੋਂ ਵੱਡੇ ਪੁੱਤਰ ਦਾ ਕੀ ਨਾਂ ਸੀ ?
ਉੱਤਰ-
ਖੁਸਰੋ ।

ਪ੍ਰਸ਼ਨ 46.
ਸ਼ਹੀਦੀ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਕੌਣ ਸਨ ?
ਜਾਂ
ਸ਼ਹੀਦਾਂ ਦੇ ਸਰਤਾਜ ਕਿਹੜੇ ਗੁਰੂ ਸਾਹਿਬ ਨੂੰ ਕਿਹਾ ਜਾਂਦਾ ਹੈ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 47.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਿਸ ਮੁਗਲ ਬਾਦਸ਼ਾਹ ਦੇ ਆਦੇਸ਼ ‘ਤੇ ਹੋਈ ?
ਉੱਤਰ-
ਜਹਾਂਗੀਰ ।

ਪ੍ਰਸ਼ਨ 48.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਦੋਂ ਹੋਈ ?
मां
ਗੁਰੂ ਅਰਜਨ ਦੇਵ ਜੀ ਕਦੋਂ ਸ਼ਹੀਦ ਹੋਏ ?
ਉੱਤਰ-
30 ਮਈ, 1606 ਈ. ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 49.
ਗੁਰੂ ਅਰਜਨ ਦੇਵ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
ਉੱਤਰ-
ਲਾਹੌਰ ਵਿਖੇ ।

ਪ੍ਰਸ਼ਨ 50.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੋਈ ਇੱਕ ਪ੍ਰਭਾਵ ਲਿਖੋ ।
ਉੱਤਰ-
ਇਸ ਸ਼ਹੀਦੀ ਕਾਰਨ ਸਿੱਖਾਂ ਦੇ ਜਜ਼ਬਾਤ ਭੜਕ ਉੱਠੇ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ-

1. ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ……………………… ਗੁਰੂ ਸਨ ।
ਉੱਤਰ-
(ਪੰਜਵੇਂ)

2. ਗੁਰੁ ਅਰਜਨ ਦੇਵ ਜੀ ਦੇ ਪਿਤਾ ਜੀ ਦਾ ਨਾਂ …………………….. ਸੀ ।
ਉੱਤਰ-
(ਗੁਰੂ ਰਾਮਦਾਸ ਜੀ)

3. ਗੁਰੂ ਅਰਜਨ ਦੇਵ ਜੀ ਦੀ ਮਾਤਾ ਜੀ ਦਾ ਨਾਂ ……………………. ਸੀ ।
ਉੱਤਰ-
(ਬੀਬੀ ਭਾਨੀ)

4. ਗੁਰੂ ਅਰਜਨ ਦੇਵ ਜੀ ਦੇ ਪੁੱਤਰ ਦਾ ਨਾਂ ………………….. ਸੀ ।
ਉੱਤਰ-
(ਹਰਿਗੋਬਿੰਦ)

5. ਗੁਰੂ ਅਰਜਨ ਦੇਵ ਜੀ ………………… ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1581 ਈ.)

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

6. ਪ੍ਰਿਥੀਆ ਨੇ …………………….. ਸਥਾਪਨਾ ਕੀਤੀ ।
ਉੱਤਰ-
(ਮੀਣਾ ਸੰਪ੍ਰਦਾਇ ਦੀ)

7. ਸ਼ੇਖ਼ ਅਹਿਮਦ ਸਰਹੰਦੀ ਨੇ ……………………. ਲਹਿਰ ਦੀ ਸਥਾਪਨਾ ਕੀਤੀ ।
ਉੱਤਰ-
(ਨਕਸ਼ਬੰਦੀ)

8. ਨਕਸ਼ਬੰਦੀਆਂ ਨੇ ਆਪਣਾ ਮੁੱਖ ਕੇਂਦਰ ……………………. ਵਿਖੇ ਸਥਾਪਿਤ ਕੀਤਾ ਸੀ ।
ਉੱਤਰ-
(ਸਰਹਿੰਦ)

9. ਚੰਦੂ ਸ਼ਾਹ …………………….. ਦਾ ਦੀਵਾਨ ਸੀ ।
ਉੱਤਰ-
(ਲਾਹੌਰ)

10. ਹਰਿਮੰਦਰ ਸਾਹਿਬ ਦਾ ਨਿਰਮਾਣ ……………….. ਨੇ ਕਰਵਾਇਆ ।
ਉੱਤਰ-
(ਗੁਰੂ ਅਰਜਨ ਸਾਹਿਬ)

11. ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ……….. ….. ਨੇ ਰੱਖਿਆ ।
ਉੱਤਰ-
(ਮੀਆਂ ਮੀਰ)

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

12. ਤਰਨ ਤਾਰਨ ਦੀ ਸਥਾਪਨਾ ……………………. ਨੇ ਕੀਤੀ ।
ਉੱਤਰ-
(ਗੁਰੂ ਅਰਜਨ ਸਾਹਿਬ)

13. ………………………… ਨੇ ਲਾਹੌਰ ਵਿਖੇ ਬਾਉਲੀ ਦਾ ਨਿਰਮਾਣ ਕਰਵਾਇਆ ।
ਉੱਤਰ-
(ਗੁਰੂ ਅਰਜਨ ਸਾਹਿਬ)

14. ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ …………………….. ਨੇ ਕੀਤਾ ਸੀ ।
ਉੱਤਰ-
(ਗੁਰੂ ਅਰਜਨ ਸਾਹਿਬ)

15. ਆਦਿ ਗ੍ਰੰਥ ਸਾਹਿਬ ਜੀ ਨੂੰ ਲਿਖਣ ਦਾ ਮਹਾਨ ਕਾਰਜ …………………… ਵਿੱਚ ਸੰਪੂਰਨ ਹੋਇਆ ।
ਉੱਤਰ-
(1604 ਈ.)

16. ਹਰਿਮੰਦਰ ਸਾਹਿਬ ਦੇ ਵਿੱਚ ਪਹਿਲੇ ਮੁੱਖ ਗ੍ਰੰਥੀ …………………… ਨੂੰ ਥਾਪਿਆ ਗਿਆ ।
ਉੱਤਰ-
(ਬਾਬਾ ਬੁੱਢਾ ਜੀ)

17. ਜਹਾਂਗੀਰ ਦੀ ਆਤਮ-ਕਥਾ ਦਾ ਨਾਂ ………………….. ਹੈ ।
ਉੱਤਰ-
(ਤੁਜ਼ਕ-ਏ-ਜਹਾਂਗੀਰੀ)

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

18. ਦਾਰਾ ਸ਼ਿਕੋਹ ਦੇ ਪਿਤਾ ਦਾ ਨਾਂ …………………… ਸੀ ।
ਉੱਤਰ-
(ਜਹਾਂਗੀਰ)

19. ਗੁਰੂ ਅਰਜਨ ਦੇਵ ਜੀ ਨੂੰ ……………………. ਵਿੱਚ ਸ਼ਹੀਦ ਕੀਤਾ ਗਿਆ ।
ਉੱਤਰ-
(1606 ਈ.)

20. ਗੁਰੂ ਅਰਜਨ ਦੇਵ ਜੀ ਨੂੰ ……………………… ਵਿਖੇ ਸ਼ਹੀਦ ਕੀਤਾ ਗਿਆ ।
ਉੱਤਰ-
(ਲਾਹੌਰ)

21. ਗੁਰੂ ਅਰਜਨ ਦੇਵ ਜੀ ਨੂੰ ਮੁਗ਼ਲ ਬਾਦਸ਼ਾਹ ………………………. ਨੇ ਸ਼ਹੀਦ ਕੀਤਾ ।
ਉੱਤਰ-
(ਜਹਾਂਗੀਰ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-.

1. ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ ।
ਉੱਤਰ-
ਠੀਕ

2. ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ, 1563 ਈ. ਵਿੱਚ ਗੋਇੰਦਵਾਲ ਸਾਹਿਬ ਵਿਖੇ ਹੋਇਆ ਸੀ ।
ਉੱਤਰ-
ਠੀਕ

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

3. ਗੁਰੂ ਅਰਜਨ ਦੇਵ ਜੀ ਦੀ ਮਾਤਾ ਦਾ ਨਾਂ ਤ੍ਰਿਪਤਾ ਦੇਵੀ ਸੀ ।
ਉੱਤਰ-
ਗ਼ਲਤ

4. ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਦਾ ਨਾਂ ਹਰਿਗੋਬਿੰਦ ਜੀ ਸੀ ।
ਉੱਤਰ-
ਠੀਕ

5. ਮੀਣਾ ਸੰਪਰਦਾਇ ਦੀ ਸਥਾਪਨਾ ਪ੍ਰਿਥੀ ਚੰਦ ਨੇ ਕੀਤੀ ਸੀ ।
ਉੱਤਰ-
ਠੀਕ

6. ਚੰਦੂ ਸ਼ਾਹ ਗੁਰੂ ਅਰਜਨ ਦੇਵ ਜੀ ਦਾ ਦੋਸਤ ਬਣ ਗਿਆ.
ਉੱਤਰ-
ਗਲਤ

7. ਹਰਿਮੰਦਰ ਸਾਹਿਬ ਦਾ ਨਿਰਮਾਣ ਗੁਰੂ ਅਰਜਨ ਸਾਹਿਬ ਨੇ ਕਰਵਾਇਆ ।
ਉੱਤਰ-
ਠੀਕ

8. ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ 1688 ਈ. ਵਿੱਚ ਆਰੰਭ ਕੀਤਾ ਗਿਆ ਸੀ ।
ਉੱਤਰ-
ਗ਼ਲਤ

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

9. ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਸੂਫ਼ੀ ਸੰਤ ਮੀਆਂ ਮੀਰ ਜੀ ਨੇ ਰੱਖਿਆ ਸੀ ।
ਉੱਤਰ-
ਠੀਕ

10. ਮਸੰਦ ਪ੍ਰਥਾ ਦੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਮਹੱਤਵਪੂਰਨ ਯੋਗਦਾਨ ਦਿੱਤਾ ।
ਉੱਤਰ-
ਠੀਕ

11. ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਦਾ ਸੰਕਲਨ 1604 ਈ. ਵਿੱਚ ਕੀਤਾ ।
ਉੱਤਰ-
ਠੀਕ

12. ਬਾਬਾ ਬੁੱਢਾ ਜੀ ਨੇ ਆਦਿ ਗ੍ਰੰਥ ਸਾਹਿਬ ਦੀ ਬਾਣੀ ਨੂੰ ਲਿਖਣ ਦਾ ਕੰਮ ਕੀਤਾ ।
ਉੱਤਰ-
ਗ਼ਲਤ

13. ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਸਨ ।
ਉੱਤਰ-
ਠੀਕ

14. ਆਦਿ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ 33 ਰਾਗਾਂ ਅਨੁਸਾਰ ਵੰਡਿਆ ਗਿਆ ਹੈ ।
ਉੱਤਰ-
ਗ਼ਲਤ

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

15. ਆਦਿ ਗ੍ਰੰਥ ਸਾਹਿਬ ਜੀ ਵਿੱਚ ਕੁੱਲ 1430 ਪੰਨੇ (ਅੰਗ) ਹਨ ।
ਉੱਤਰ-
ਠੀਕ

16. ਗੁਰੁ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਾਹਿਬਾਨ ਦੀ ਬਾਣੀ ਸ਼ਾਮਲ ਹੈ
ਉੱਤਰ-
ਠੀਕ

17. ਤੁਜ਼ਕ-ਏ-ਜਹਾਂਗੀਰੀ ਦਾ ਲੇਖਕ ਬਾਬਰ ਸੀ ।
ਉੱਤਰ-
ਗ਼ਲਤ

18. ਗੁਰੂ ਅਰਜਨ ਦੇਵ ਜੀ ਨੂੰ 1606 ਈ. ਵਿੱਚ ਸ਼ਹੀਦ ਕੀਤਾ ਗਿਆ ਸੀ ।
ਉੱਤਰ-ਠੀਕ

19. ਗੁਰੂ ਅਰਜਨ ਦੇਵ ਜੀ ਨੂੰ ਔਰੰਗਜ਼ੇਬ ਦੇ ਆਦੇਸ਼ ਤੇ ਸ਼ਹੀਦ ਕੀਤਾ ਗਿਆ ਸੀ ।
ਉੱਤਰ-
ਗ਼ਲਤ

20. ਗੁਰੂ ਅਰਜਨ ਦੇਵ ਜੀ ਨੂੰ ਲਾਹੌਰ ਵਿਖੇ ਸ਼ਹੀਦ ਕੀਤਾ ਗਿਆ ਸੀ ।
ਉੱਤਰ-
ਠੀਕ

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸਿੱਖਾਂ ਦੇ ਪੰਜਵੇਂ ਗੁਰੂ ਕੌਣ ਸਨ ?
(i) ਗੁਰੂ ਰਾਮਦਾਸ ਜੀ
(ii) ਗੁਰੂ ਅਰਜਨ ਦੇਵ ਜੀ
(iii) ਗੁਰੂ ਹਰਿਗੋਬਿੰਦ ਜੀ
(iv) ਗੁਰੂ ਹਰਿਕ੍ਰਿਸ਼ਨ ਜੀ ।
ਉੱਤਰ-
(ii) ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 2.
ਗੁਰੂ ਅਰਜਨ ਦੇਵ ਜੀ ਦਾ ਜਨਮ ਕਦੋਂ ਹੋਇਆ ਸੀ ?
(i) 1539 ਈ. ਵਿੱਚ
(ii) 1560 ਈ. ਵਿੱਚ
(iii) 1563 ਈ. ਵਿੱਚ
(iv) 1574 ਈ. ਵਿੱਚ ।
ਉੱਤਰ-
(iii) 1563 ਈ. ਵਿੱਚ ।

ਪ੍ਰਸ਼ਨ 3.
ਗੁਰੂ ਅਰਜਨ ਦੇਵ ਜੀ ਦਾ ਜਨਮ ਕਿੱਥੇ ਹੋਇਆ ਸੀ ?
(i) ਅੰਮ੍ਰਿਤਸਰ
(ii) ਖਡੂਰ ਸਾਹਿਬ
(iii) ਗੋਇੰਦਵਾਲ ਸਾਹਿਬ
(iv) ਤਰਨ ਤਾਰਨ ।
ਉੱਤਰ-
(iii) ਗੋਇੰਦਵਾਲ ਸਾਹਿਬ ।

ਪ੍ਰਸ਼ਨ 4.
ਗੁਰੂ ਅਰਜਨ ਦੇਵ ਜੀ ਦੇ ਪਿਤਾ ਜੀ ਕੌਣ ਸਨ ?
(i) ਗੁਰੂ ਅਮਰਦਾਸ ਜੀ
(ii) ਗੁਰੂ ਰਾਮਦਾਸ ਜੀ
(iii) ਭਾਈ ਗੁਰਦਾਸ ਜੀ
(iv) ਹਰੀਦਾਸ ਜੀ ।
ਉੱਤਰ-
(ii) ਗੁਰੂ ਰਾਮਦਾਸ ਜੀ ।

ਪ੍ਰਸ਼ਨ 5.
ਗੁਰੂ ਅਰਜਨ ਦੇਵ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
(i) ਬੀਬੀ ਭਾਨੀ ਜੀ
(ii) ਬੀਬੀ ਅਮਰੋ ਜੀ
(iii) ਬੀਬੀ ਅਨੋਖੀ ਜੀ
(iv) ਬੀਬੀ ਦਾਨੀ ਜੀ ।
ਉੱਤਰ-
(i) ਬੀਬੀ ਭਾਨੀ ਜੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 6.
ਪ੍ਰਿਥੀਆ ਨੇ ਕਿਸ ਸੰਪਰਦਾ ਦੀ ਸਥਾਪਨਾ ਕੀਤੀ ਸੀ ?
(i) ਮੀਣਾ
(ii) ਉਦਾਸੀ
(iii) ਹਰਜਸ
(iv) ਨਿਰੰਜਨਿਆ ।
ਉੱਤਰ-
(i) ਮੀਣਾ ।

ਪ੍ਰਸ਼ਨ 7.
ਮਿਹਰਬਾਨ ਕਿਸ ਦਾ ਪੁੱਤਰ ਸੀ ?
(i) ਗੁਰੂ ਅਰਜਨ ਦੇਵ ਜੀ ਦਾ
(ii) ਸ੍ਰੀ ਚੰਦ ਜੀ ਦਾ
(iii) ਭਾਈ ਮੋਹਨ ਜੀ ਦਾ
(iv) ਪ੍ਰਿਥੀ ਚੰਦ ਦਾ ।
ਉੱਤਰ-
(iv) ਪ੍ਰਿਥੀ ਚੰਦ ਦਾ ।

ਪ੍ਰਸ਼ਨ 8.
ਗੁਰੂ ਅਰਜਨ ਦੇਵ ਜੀ ਕਦੋਂ ਗੁਰਗੱਦੀ ‘ਤੇ ਬਿਰਾਜਮਾਨ ਹੋਏ ?
(i) 1580 ਈ. ਵਿੱਚ
(ii) 1581 ਈ. ਵਿੱਚ
(iii) 1585 ਈ. ਵਿੱਚ
(iv) 1586 ਈ. ਵਿੱਚ ।
ਉੱਤਰ-
(ii) 1581 ਈ. ਵਿੱਚ ।

ਪ੍ਰਸ਼ਨ 9.
ਨਕਸ਼ਬੰਦੀ ਲਹਿਰ ਦਾ ਹੈਡਕੁਆਟਰ ਕਿੱਥੇ ਸੀ ?
(t) ਮਾਲੇਰਕੋਟਲਾ
(ii) ਲੁਧਿਆਣਾ
(iii) ਜਲੰਧਰ
(iv) ਸਰਹਿੰਦ ।
ਉੱਤਰ-
(iv) ਸਰਹਿੰਦ ।

ਪ੍ਰਸ਼ਨ 10.
ਨਕਸ਼ਬੰਦੀ ਲਹਿਰ ਦਾ ਮੁੱਖ ਨੇਤਾ ਕੌਣ ਸੀ ?
(i) ਕਾਜ਼ੀ ਨੂਰ ਮੁਹੰਮਦ
(ii) ਸ਼ੇਖ ਅਹਿਮਦ ਸਰਹਿੰਦੀ
(iii) ਮੀਆਂ ਮੀਰ
(iv) ਅਤਾ ਮੁਹੰਮਦ ਖ਼ਾਂ ।
ਉੱਤਰ-
(ii) ਸ਼ੇਖ ਅਹਿਮਦ ਸਰਹਿੰਦੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 11.
ਚੰਦੂ ਸ਼ਾਹ ਕੌਣ ਸੀ ?
(i) ਲਾਹੌਰ ਦਾ ਦੀਵਾਨ
(ii) ਜਲੰਧਰ ਦਾ ਫ਼ੌਜਦਾਰ
(iii) ਪੰਜਾਬ ਦਾ ਸੂਬੇਦਾਰ
(iv) ਮੁਲਤਾਨ ਦਾ ਦੀਵਾਨ ।
ਉੱਤਰ-
(i) ਲਾਹੌਰ ਦਾ ਦੀਵਾਨ ।

ਪ੍ਰਸ਼ਨ 12.
ਗੁਰੂ ਅਰਜਨ ਦੇਵ ਜੀ ਨੇ ਹਰਿਮੰਦਰ ਸਾਹਿਬ ਦੀ ਨੀਂਹ ਕਦੋਂ ਰੱਖੀ ਸੀ ?
(i) 1581 ਈ. ਵਿੱਚ ।
(ii) 1585 ਈ. ਵਿੱਚ
(iii) 1587 ਈ. ਵਿੱਚ
(iv) 1588 ਈ. ਵਿੱਚ ।
ਉੱਤਰ-
(iv) 1588 ਈ. ਵਿੱਚ ।

ਪ੍ਰਸ਼ਨ 13.
ਹਰਿਮੰਦਰ ਸਾਹਿਬ ਦੀ ਨੀਂਹ ਕਿਸ ਨੇ ਰੱਖੀ ਸੀ ?
(i) ਗੁਰੂ ਅਰਜਨ ਦੇਵ ਜੀ ਨੇ
(ii) ਬਾਬਾ ਫ਼ਰੀਦ ਜੀ ਨੇ
(iii) ਸੰਤ ਮੀਆਂ ਮੀਰ ਜੀ ਨੇ
(iv) ਬਾਬਾ ਬੁੱਢਾ ਜੀ ਨੇ ।
ਉੱਤਰ-
(iii) ਸੰਤ ਮੀਆਂ ਮੀਰ ਜੀ ਨੇ ।

ਪ੍ਰਸ਼ਨ 14.
ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਦਾ ਕਾਰਜ ਕਿੱਥੇ ਆਰੰਭ ਕੀਤਾ ?
(i) ਰਾਮਸਰ
(ii) ਗੋਇੰਦਵਾਲ ਸਾਹਿਬ
(iii) ਖਡੂਰ ਸਾਹਿਬ
(iv) ਬਾਬਾ ਬਕਾਲਾ ।
ਉੱਤਰ-
(i) ਰਾਮਸਰ ।

ਪ੍ਰਸ਼ਨ 15.
ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਜੀ ਨੂੰ ਲਿਖਣ ਦਾ ਕਾਰਜ ਕਿਸ ਨੂੰ ਸੌਂਪਿਆ ?
(i) ਬਾਬਾ ਬੁੱਢਾ ਜੀ ਨੂੰ
(ii) ਭਾਈ ਗੁਰਦਾਸ ਜੀ ਨੂੰ
(iii) ਭਾਈ ਮੋਹਕਮ ਚੰਦ ਨੂੰ
(iv) ਭਾਈ ਮਨੀ ਸਿੰਘ ਜੀ ਨੂੰ ।
ਉੱਤਰ-
(ii) ਭਾਈ ਗੁਰਦਾਸ ਜੀ ਨੂੰ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 16.
ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਦੋਂ ਪੂਰਾ ਹੋਇਆ ?
(i) 1600 ਈ. ਵਿੱਚ
(ii) 1601 ਈ. ਵਿੱਚ
(iii) 1602 ਈ. ਵਿੱਚ
(iv) 1604 ਈ. ਵਿੱਚ ।
ਉੱਤਰ-
(iv) 1604 ਈ. ਵਿੱਚ ।

ਪ੍ਰਸ਼ਨ 17.
ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਿੱਥੇ ਹੋਇਆ ?
(i) ਹਰਿਮੰਦਰ ਸਾਹਿਬ
(ii) ਖਡੂਰ ਸਾਹਿਬ
(iii) ਗੋਇੰਦਵਾਲ ਸਾਹਿਬ
(iv), ਨਨਕਾਣਾ ਸਾਹਿਬ ।
ਉੱਤਰ-
(i) ਹਰਿਮੰਦਰ ਸਾਹਿਬ

ਪ੍ਰਸ਼ਨ 18.
ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਦੋਂ ਹੋਇਆ ?
(i) 1602 ਈ. ਵਿੱਚ
(ii) 1604 ਈ. ਵਿੱਚ
(iii) 1605 ਈ. ਵਿੱਚ
(iv) 1606 ਈ. ਵਿੱਚ ।
ਉੱਤਰ-
(ii) 1604 ਈ. ਵਿੱਚ

ਪ੍ਰਸ਼ਨ 19.
ਹਰਿਮੰਦਰ ਸਾਹਿਬ ਵਿਖੇ ਪਹਿਲਾ ਮੁੱਖ ਗ੍ਰੰਥੀ ਕਿਸ ਨੂੰ ਨਿਯੁਕਤ ਕੀਤਾ ਗਿਆ ਸੀ ?
(i) ਭਾਈ ਗੁਰਦਾਸ ਜੀ
(ii) ਭਾਈ ਮਨੀ ਸਿੰਘ ਜੀ
(iii) ਬਾਬਾ ਬੁੱਢਾ ਜੀ
(iv) ਬਾਬਾ ਦੀਪ ਸਿੰਘ ਜੀ ।
ਉੱਤਰ-
(iii) ਬਾਬਾ ਬੁੱਢਾ ਜੀ

ਪ੍ਰਸ਼ਨ 20.
ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਕੌਣ ਸਨ ?
(i) ਬਾਬਾ ਬੁੱਢਾ ਜੀ
(ii) ਭਾਈ ਗੁਰਦਾਸ ਜੀ
(iii) ਭਾਈ ਬਾਲਾ ਜੀ
(iv) ਭਾਈ ਮੰਝ ਜੀ ।
ਉੱਤਰ-
(i) ਬਾਬਾ ਬੁੱਢਾ ਜੀ

ਪ੍ਰਸ਼ਨ 21.
ਆਦਿ ਗ੍ਰੰਥ ਸਾਹਿਬ ਜੀ ਵਿੱਚ ਬਾਣੀ ਨੂੰ ਕਿੰਨੇ ਰਾਗਾਂ ਦੇ ਅਨੁਸਾਰ ਵੰਡਿਆ ਗਿਆ ਹੈ ?
(i) 10
(ii) 15
(iii) 21
(iv) 31.
ਉੱਤਰ-
(iv) 31.

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 22.
ਆਦਿ ਗ੍ਰੰਥ ਸਾਹਿਬ ਜੀ ਨੂੰ ਕਿਸ ਲਿਪੀ ਵਿੱਚ ਲਿਖਿਆ ਗਿਆ ਹੈ ?
(i) ਹਿੰਦੀ
(ii) ਫ਼ਾਰਸੀ
(iii) ਮਰਾਠੀ
(iv) ਗੁਰਮੁੱਖੀ ।
ਉੱਤਰ-
(iv) ਗੁਰਮੁੱਖੀ ।

ਪ੍ਰਸ਼ਨ 23.
ਕਿਸ ਭਗਤ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਨਹੀਂ ਹੈ ?
(i) ਭਗਤ ਧੰਨਾ ਜੀ
(ii) ਭਗਤ ਨਾਮਦੇਵ ਜੀ
(iii) ਭਗਤ ਸਧਨਾ ਜੀ
(iv) ਮੀਰਾਂ ਬਾਈ ਜੀ ।
ਉੱਤਰ-
(iv) ਮੀਰਾਂ ਬਾਈ ਜੀ ।

ਪ੍ਰਸ਼ਨ 24.
ਬਾਬਾ ਬੁੱਢਾ ਜੀ ਕੌਣ ਸਨ ?
(i) ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ
(ii) ਆਦਿ ਗ੍ਰੰਥ ਸਾਹਿਬ ਦੀ ਬਾਣੀ ਲਿਖਣ ਵਾਲੇ
(iii) ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਵਾਲੇ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(i) ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ।

ਪ੍ਰਸ਼ਨ 25.
ਸਿੱਖਾਂ ਦੇ ਕੇਂਦਰੀ ਧਾਰਮਿਕ ਗ੍ਰੰਥ ਦਾ ਨਾਂ ਦੱਸੋ ।
(i) ਆਦਿ ਗ੍ਰੰਥ ਸਾਹਿਬ ਜੀ
(ii) ਦਸਮ ਗ੍ਰੰਥ ਸਾਹਿਬ ਜੀ
(iii) ਜ਼ਫ਼ਰਨਾਮਾ
(iv) ਰਹਿਤਨਾਮਾ ।
ਉੱਤਰ-
(i) ਆਦਿ ਗ੍ਰੰਥ ਸਾਹਿਬ ਜੀ ।

ਪ੍ਰਸ਼ਨ 26.
ਸਿੱਖਾਂ ਦੇ ਕੇਂਦਰੀ ਧਾਰਮਿਕ ਗੁਰਦੁਆਰੇ ਦਾ ਨਾਂ ਦੱਸੋ ।
(i) ਹਰਿਮੰਦਰ ਸਾਹਿਬ
(ii) ਸੀਸ ਗੰਜ
(iii) ਰਕਾਬ ਗੰਜ
(iv) ਕੇਸਗੜ੍ਹ ਸਾਹਿਬ ।
ਉੱਤਰ-
(i) ਹਰਿਮੰਦਰ ਸਾਹਿਬ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 27.
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਿਆਸ ਨਦੀ ਦੇ ਕੰਢੇ ਕਿਹੜਾ ਨਗਰ ਵਸਾਇਆ ?
(i) ਸ੍ਰੀ ਹਰਗੋਬਿੰਦਪੁਰ ਸਾਹਿਬ
(ii) ਤਰਨਤਾਰਨ ਸਾਹਿਬ
(iii) ਕਰਤਾਰਪੁਰ ਸਾਹਿਬ
(iv) ਸ੍ਰੀ ਕੀਰਤਪੁਰ ਸਾਹਿਬ ।
ਉੱਤਰ-
(i) ਸ੍ਰੀ ਹਰਗੋਬਿੰਦਪੁਰ ਸਾਹਿਬ ।

ਪ੍ਰਸ਼ਨ 28.
ਜਹਾਂਗੀਰ ਦੀ ਆਤਮਕਥਾ ਦਾ ਕੀ ਨਾਂ ਸੀ ?
(i) ਤੁਜ਼ਕ-ਏ-ਬਾਬਰੀ ,
(ii) ਤੁਜ਼ਕ-ਏ-ਜਹਾਂਗੀਰੀ
(iii) ਜਹਾਂਗੀਰਨਾਮਾ
(iv) ਆਲਮਗੀਰਨਾਮਾ ।
ਉੱਤਰ-
(ii) ਤੁਜ਼ਕ-ਏ-ਜਹਾਂਗੀਰੀ ।

ਪ੍ਰਸ਼ਨ 29.
ਸ਼ਹੀਦੀ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਕੌਣ ਸਨ ?
(i) ਗੁਰੁ ਨਾਨਕ ਦੇਵ ਜੀ
(ii) ਗੁਰੂ ਅਮਰਦਾਸ ਜੀ
(iii) ਗੁਰੁ ਅਰਜਨ ਦੇਵ ਜੀ
(iv) ਗੁਰੂ ਤੇਗ਼ ਬਹਾਦਰ ਜੀ ।
ਉੱਤਰ-
(iii) ਗੁਰੁ ਅਰਜਨ ਦੇਵ ਜੀ ।

ਪ੍ਰਸ਼ਨ 30.
ਗੁਰੂ ਅਰਜਨ ਦੇਵ ਜੀ ਨੂੰ ਕਿਸ ਮੁਗ਼ਲ ਬਾਦਸ਼ਾਹ ਦੇ ਆਦੇਸ਼ ‘ਤੇ ਸ਼ਹੀਦ ਕੀਤਾ ਗਿਆ ਸੀ ?
(i) ਜਹਾਂਗੀਰ
(ii) ਬਾਬਰ
(iii) ਸ਼ਾਹਜਹਾਂ
(iv) ਔਰੰਗਜ਼ੇਬ ।
ਉੱਤਰ-
(i) ਜਹਾਂਗੀਰ ।

ਪ੍ਰਸ਼ਨ 31.
ਗੁਰੂ ਅਰਜਨ ਦੇਵ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
(i) ਦਿੱਲੀ
(ii) ਅੰਮ੍ਰਿਤਸਰ
(iii) ਲਾਹੌਰ
(iv) ਮੁਲਤਾਨ ।
ਉੱਤਰ-
(iii) ਲਾਹੌਰ ।

ਪ੍ਰਸ਼ਨ 32.
ਗੁਰੂ ਅਰਜਨ ਦੇਵ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
(i) 1604 ਈ. ਵਿੱਚ
(ii) 1605 ਈ. ਵਿੱਚ
(iii) 1606 ਈ. ਵਿੱਚ
(iv) 1609 ਈ. ਵਿੱਚ ।
ਉੱਤਰ-
(iii) 1606 ਈ. ਵਿੱਚ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਗੁਰੂ ਅਰਜਨ ਦੇਵ ਜੀ ਦਾ ਸਿੱਖ ਪੰਥ ਦੇ ਵਿਕਾਸ ਲਈ ਸਭ ਤੋਂ ਪਹਿਲਾ ਮਹਾਨ ਕਾਰਜ ਹਰਿਮੰਦਰ ਸਾਹਿਬ ਦਾ ਨਿਰਮਾਣ ਸੀ । ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਵਿਖੇ ਅੰਮ੍ਰਿਤ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ ਸੀ । ਇਸ ਕਾਰਜ ਨੂੰ ਗੁਰੂ ਅਰਜਨ ਦੇਵ ਜੀ ਨੇ ਮੁਕੰਮਲ ਕਰਵਾਇਆ ਸੀ । ਇਸ ਤੋਂ ਬਾਅਦ ਗੁਰੂ ਅਰਜਨ ਦੇਵ ਜੀ ਨੇ ਅੰਮ੍ਰਿਤ ਸਰੋਵਰ ਦੇ ਵਿਚਕਾਰ ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ । ਇਸ ਦੀ ਨੀਂਹ 1588 ਈ. ਵਿੱਚ ਪ੍ਰਸਿੱਧ ਸੂਫ਼ੀ ਸੰਤ ਨੇ ਰੱਖੀ ਸੀ । ਸਿੱਖਾਂ ਨੇ ਗੁਰੂ ਸਾਹਿਬ ਨੂੰ ਇਹ ਸੁਝਾਅ ਦਿੱਤਾ ਕਿ ਹਰਿਮੰਦਰ ਸਾਹਿਬ ਦੀ ਇਮਾਰਤ ਆਲੇ-ਦੁਆਲੇ ਦੀਆਂ ਸਾਰੀਆਂ ਇਮਾਰਤਾਂ ਨਾਲੋਂ ਉੱਚੀ ਹੋਣੀ ਚਾਹੀਦੀ ਹੈ । ਪਰ ਗੁਰੂ ਸਾਹਿਬ ਦਾ ਕਹਿਣਾ ਸੀ ਕਿ ਜੋ ਨੀਵਾਂ ਹੋਵੇਗਾ ਉਹ ਹੀ ਉੱਚਾ ਕਹਾਉਣ ਦੇ ਯੋਗ ਹੋਵੇਗਾ । ਇਸ ਲਈ ਇਸ ਦੀ ਇਮਾਰਤ ਹੋਰਨਾਂ ਇਮਾਰਤਾਂ ਨਾਲੋਂ ਨੀਵੀਂ ਰੱਖੀ ਗਈ । ਹਰਿਮੰਦਰ ਸਾਹਿਬ ਦੀ ਇੱਕ ਹੋਰ ਵਿਸ਼ੇਸ਼ਤਾ ਇਹ ਹੈ ਕਿ ਇਸ ਦੀਆਂ ਚਾਰੇ ਦਿਸ਼ਾਵਾਂ ਵੱਲ ਇੱਕਇੱਕ ਦਰਵਾਜ਼ਾ ਬਣਾਇਆ ਗਿਆ ਸੀ ।

1. ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਕਿਸ ਗੁਰੂ ਸਾਹਿਬ ਨੇ ਕੀਤਾ ਸੀ ?
2. ਹਰਿਮੰਦਰ ਸਾਹਿਬ ਦੀ ਨੀਂਹ ਕਿਸਨੇ ਰੱਖੀ ਸੀ ?
3. ਹਰਿਮੰਦਰ ਸਾਹਿਬ ਦੀ ਨੀਂਹ …………………. ਵਿੱਚ ਰੱਖੀ ਗਈ ਸੀ ।
4. ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਲਈ ਕਿੰਨੇ ਦਰਵਾਜ਼ੇ ਰੱਖੇ ਗਏ ਸੀ ?
5. ਹਰਿਮੰਦਰ ਸਾਹਿਬ ਦਾ ਕੀ ਮਹੱਤਵ ਸੀ ?
ਉੱਤਰ-
1. ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਗੁਰੂ ਅਰਜਨ ਦੇਵ ਜੀ ਨੇ ਕੀਤਾ ਸੀ ।
2. ਹਰਿਮੰਦਰ ਸਾਹਿਬ ਦੀ ਨੀਂਹ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਨੇ ਰੱਖੀ ਸੀ ।
3. 1588 ਈ. ।
4. ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਲਈ ਚਾਰ ਦਰਵਾਜ਼ੇ ਰੱਖੇ ਗਏ ਸੀ ।
5. ਇਸ ਕਾਰਨ ਸਿੱਖਾਂ ਨੂੰ ਉਨ੍ਹਾਂ ਦਾ ਸਭ ਤੋਂ ਪ੍ਰਸਿੱਧ ਤੀਰਥ ਸਥਾਨ ਮਿਲਿਆ ।

2. ਮਸੰਦ ਪ੍ਰਥਾ ਦਾ ਵਿਕਾਸ ਗੁਰੂ ਅਰਜਨ ਦੇਵ ਜੀ ਦੇ ਮਹਾਨ ਕੰਮਾਂ ਵਿੱਚੋਂ ਇੱਕ ਸੀ । ਇਸ ਸੰਸਥਾ ਦੀ ਸਥਾਪਨਾ ਗੁਰੂ ਰਾਮਦਾਸ ਜੀ ਨੇ ਕੀਤੀ ਸੀ । ਮਸੰਦ ਫ਼ਾਰਸੀ ਭਾਸ਼ਾ ਦੇ ਸ਼ਬਦ ‘ਮਸਨਦ’ ਤੋਂ ਲਿਆ ਗਿਆ ਹੈ ਜਿਸ ਦਾ ਸ਼ਾਬਦਿਕ ਅਰਥ ਹੈ ‘ਉੱਚਾ ਸਥਾਨ’ । ਕਿਉਂਕਿ ਗੁਰੂ ਸਾਹਿਬਾਨ ਦੇ ਪ੍ਰਤੀਨਿਧੀ ਸੰਗਤ ਵਿੱਚ ਉੱਚੇ ਸਥਾਨ ‘ਤੇ ਬੈਠਦੇ ਸਨ ਇਸ ਲਈ ਉਨ੍ਹਾਂ ਨੂੰ ਮਸੰਦ ਕਿਹਾ ਜਾਣ ਲੱਗਾ । ਗੁਰੂ ਅਰਜਨ ਦੇਵ ਜੀ ਦੇ ਸਮੇਂ ਸਿੱਖਾਂ ਦੀ ਗਿਣਤੀ ਕਾਫ਼ੀ ਵੱਧ ਗਈ ਸੀ ਇਸ ਲਈ ਉਨ੍ਹਾਂ ਨੂੰ ਲੰਗਰ ਵਾਸਤੇ ਅਤੇ ਹੋਰ ਵਿਕਾਸ ਕਾਰਜਾਂ ਵਾਸਤੇ ਮਾਇਆ ਦੀ ਲੋੜ ਸੀ । ਇਸ ਲਈ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰੇਕ ਸਿੱਖ ਆਪਣੀ ਆਮਦਨ ਵਿੱਚੋਂ ਦਸਵੰਧ ਗੁਰੂ ਸਾਹਿਬ ਨੂੰ ਭੇਟ ਕਰੇ ।

1. ਮਸੰਦ ਪ੍ਰਥਾ ਦੀ ਸਥਾਪਨਾ ਕਿਸ ਗੁਰੂ ਸਾਹਿਬ ਨੇ ਕੀਤੀ ਸੀ ?
2. ਮਸੰਦ ਕਿਸ ਭਾਸ਼ਾ ਦਾ ਸ਼ਬਦ ਹੈ ?
3. ਦਸਵੰਧ ਤੋਂ ਕੀ ਭਾਵ ਹੈ?
4. ਮਸੰਦ ਪ੍ਰਥਾ ਦਾ ਕੀ ਮਹੱਤਵ ਸੀ ?
5. ਮਸੰਦ ਪ੍ਰਥਾ ਦਾ ਵਿਕਾਸ ਕਿਸ ਗੁਰੂ ਸਾਹਿਬ ਦੇ ਸਮੇਂ ਹੋਇਆ ?
(i) ਗੁਰੂ ਰਾਮਦਾਸ ਜੀ
(ii) ਗੁਰੂ ਅਰਜਨ ਦੇਵ ਜੀ
(ii) ਗੁਰੂ ਹਰਿਗੋਬਿੰਦ ਜੀ
(iv) ਗੁਰੂ ਗੋਬਿੰਦ ਸਿੰਘ ਜੀ ।
ਉੱਤਰ-
1. ਮਸੰਦ ਪ੍ਰਥਾ ਦੀ ਸਥਾਪਨਾ ਗੁਰੂ ਰਾਮਦਾਸ ਜੀ ਨੇ ਕੀਤੀ ਸੀ ।
2. ਮਸੰਦ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ ।
3. ਦਸਵੰਧ ਤੋਂ ਭਾਵ ਹੈ ਆਮਦਨੀ ਦਾ ਦੱਸਵਾਂ ਹਿੱਸਾ ।
4. ਇਸ ਕਾਰਨ ਸਿੱਖ ਧਰਮ ਦਾ ਪ੍ਰਸਾਰ ਦੂਰ-ਦੂਰ ਤੇ ਖੇਤਰਾਂ ਵਿੱਚ ਸੰਭਵ ਹੋ ਸਕਿਆ ।
5. ਗੁਰੂ ਅਰਜਨ ਦੇਵ ਜੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

3. ਜਹਾਂਗੀਰ ਨੇ ਆਪਣੀ ਆਤਮ-ਕਥਾ ਵਿੱਚ ਸਪੱਸ਼ਟ ਲਿਖਿਆ ਹੈ-
‘‘ਦਰਿਆ ਬਿਆਸ ਦੇ ਕੰਢੇ ਗੋਇੰਦਵਾਲ ਸਾਹਿਬ ਵਿੱਚ ਅਰਜਨ ਨਾਮੀ ਹਿੰਦੂ, ਪੀਰ ਜਾਂ ਸ਼ੇਖ਼ ਦੇ ਲਿਬਾਸ ਵਿੱਚ ਰਹਿੰਦਾ ਸੀ । ਉਸ ਨੇ ਆਪਣੇ ਤੌਰ-ਤਰੀਕਿਆਂ ਨਾਲ ਬਹੁਤ ਸਾਰੇ ਸਰਲ ਸੁਭਾਅ ਵਾਲੇ ਹਿੰਦੂਆਂ ਅਤੇ ਮੂਰਖ ਤੇ ਬੇਸਮਝ ਮੁਸਲਮਾਨਾਂ ਉੱਤੇ ਆਪਣੇ ਡੋਰੇ ਪਾ ਰੱਖੇ ਸਨ । ਉਸ ਨੇ ਆਪਣੇ ਪੀਰ ਅਤੇ ਵਲੀ ਹੋਣ ਦਾ ਉੱਚਾ ਡੰਕਾ ਵਜਾਇਆ ਹੋਇਆ ਸੀ । ਲੋਕ ਉਸ ਨੂੰ ਗੁਰੂ ਕਹਿੰਦੇ ਸਨ | ਸਭ ਪਾਸਿਆਂ ਤੋਂ ਭੋਲੇ ਅਤੇ ਅਣਜਾਣ ਲੋਕ ਉਸ ਪਾਸ ਆ ਕੇ ਆਪਣੀ ਪੂਰਨ ਸ਼ਰਧਾ ਪ੍ਰਗਟ ਕਰਦੇ ਸਨ । ਤਿੰਨ-ਚਾਰ ਪੁਸ਼ਤਾਂ ਤੋਂ ਉਨ੍ਹਾਂ ਨੇ ਇਹ ਦੁਕਾਨ ਗਰਮ ਰੱਖੀ ਸੀ । ਕਿੰਨੇ ਚਿਰਾਂ ਤੋਂ ਮੇਰੇ ਮਨ ਵਿੱਚ ਇਹ ਖ਼ਿਆਲ ਆਉਂਦਾ ਰਿਹਾ ਸੀ ਕਿ ਇਸ ਝੂਠ ਦੀ ਦੁਕਾਨ ਨੂੰ ਬੰਦ ਕਰਨਾ ਚਾਹੀਦਾ ਹੈ ਜਾਂ ਫਿਰ ਉਸ ਨੂੰ ਇਸਲਾਮ ਵਿੱਚ ਲੈ ਆਉਣਾ ਚਾਹੀਦਾ ਹੈ ।”

1. ਜਹਾਂਗੀਰ ਦੀ ਆਤਮ-ਕਥਾ ਦਾ ਨਾਂ ਕੀ ਸੀ ?
2. ਜਹਾਂਗੀਰ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਕਿਉਂ ਸੀ ?
3. ਜਹਾਂਗੀਰ ਕਿਸ ਨੂੰ ਝੂਠ ਦੀ ਦੁਕਾਨ ਕਹਿੰਦਾ ਹੈ ?
4. ਗੁਰੂ ਅਰਜਨ ਦੇਵ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
5. ਗੁਰੂ ਅਰਜਨ ਦੇਵ ਜੀ ਨੂੰ ………………………. ਵਿਖੇ ਸ਼ਹੀਦ ਕੀਤਾ ਗਿਆ ਸੀ ।
ਉੱਤਰ-
1. ਜਹਾਂਗੀਰ ਦੀ ਆਤਮ-ਕਥਾ ਦਾ ਨਾਂ ਤੁਜ਼ਕ-ਏ-ਜਹਾਂਗੀਰੀ ਸੀ ।
2. ਉਹ ਗੁਰੂ ਅਰਜਨ ਦੇਵ ਜੀ ਅਧੀਨ ਸਿੱਖ ਧਰਮ ਦੇ ਤੇਜ਼ੀ ਨਾਲ ਵੱਧ ਰਹੇ ਪ੍ਰਸਾਰ ਨੂੰ ਸਹਿਣ ਕਰਨ ਨੂੰ ਤਿਆਰ
ਨਹੀਂ ਸੀ ।
3. ਜਹਾਂਗੀਰ ਗੁਰੂ ਅਰਜਨ ਦੇਵ ਜੀ ਦੁਆਰਾ ਕੀਤੇ ਜਾ ਰਹੇ ਪ੍ਰਚਾਰ ਨੂੰ ਝੂਠ ਦੀ ਦੁਕਾਨ ਕਹਿੰਦਾ ਹੈ ।
4. ਗੁਰੂ ਅਰਜਨ ਦੇਵ ਜੀ ਨੂੰ 30 ਮਈ, 1606 ਈ. ਨੂੰ ਸ਼ਹੀਦ ਕੀਤਾ ਗਿਆ ਸੀ ।
5. ਲਾਹੌਰ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

Punjab State Board PSEB 12th Class History Book Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ Textbook Exercise Questions and Answers.

PSEB Solutions for Class 12 History Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

Long Answer Type Questions

ਪ੍ਰਸ਼ਨ 1.
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅੰਗਦ ਦੇਵ ਜੀ ਵੱਲੋਂ ਪਾਏ ਗਏ ਯੋਗਦਾਨ ਬਾਰੇ ਚਰਚਾ ਕਰੋ । (Give description about Guru Angad Dev Ji’s contribution to the development of Sikhism.)
ਜਾਂ
ਸਿੱਖ ਪੰਥ ਦੇ ਵਿਕਾਸ ਲਈ ਗੁਰੂ ਅੰਗਦ ਦੇਵ ਜੀ ਨੇ ਕੀ-ਕੀ ਕੰਮ ਕੀਤੇ ? (What did Guru Angad Dev Ji do for the development of Sikhism ?)
ਜਾਂ
ਗੁਰੂ ਅੰਗਦ ਦੇਵ ਜੀ ਦੀਆਂ ਛੇ ਸਫਲਤਾਵਾਂ ਦਾ ਵਰਣਨ ਕਰੋ ਜਿਨ੍ਹਾਂ ਦੇ ਕਾਰਨ ਸਿੱਖ ਧਰਮ ਦਾ ਵਿਕਾਸ ਹੋਇਆ । (Write six achievements of Guru Angad Dev Ji for the development of Sikhism.)
ਜਾਂ
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅੰਗਦ ਦੇਵ ਜੀ ਦੇ ਕਾਰਜਾਂ ਦਾ ਮੁੱਲਾਂਕਣ ਕਰੋ । (Form an estimate of the works of Guru Angad Dev Ji for the spread of Sikhism.)
ਜਾਂ
ਗੁਰੂ ਅੰਗਦ ਦੇਵ ਜੀ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note on Guru Angad Dev Ji.)
ਉੱਤਰ-
ਗੁਰੂ ਅੰਗਦ ਦੇਵ ਜੀ 1539 ਈ. ਵਿੱਚ ਸਿੱਖਾਂ ਦੇ ਦੂਜੇ ਗੁਰੂ ਬਣੇ ਉਹ 1552 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਇਸ ਸਮੇਂ ਦੇ ਦੌਰਾਨ ਗੁਰੂ ਅੰਗਦ ਦੇਵ ਜੀ ਨੇ ਸਿੱਖ ਧਰਮ ਦੇ ਵਿਕਾਸ ਲਈ ਹੇਠ ਲਿਖੇ ਮੁੱਖ ਕੰਮ ਕੀਤੇ-

1. ਗੁਰਮੁੱਖੀ ਨੂੰ ਹਰਮਨ – ਪਿਆਰਾ ਬਣਾਉਣਾ-ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਨੂੰ ਹਰਮਨ-ਪਿਆਰਾ ਬਣਾ ਕੇ ਸਿੱਖ ਪੰਥ ਦੇ ਵਿਕਾਸ ਵੱਲ ਪਹਿਲਾ ਮਹੱਤਵਪੂਰਨ ਕਦਮ ਚੁੱਕਿਆ । ਉਨ੍ਹਾਂ ਨੇ ਇਸ ਦੇ ਰੂਪ ਵਿੱਚ ਇੱਕ ਨਵਾਂ ਨਿਖਾਰ ਲਿਆਂਦਾ । ਸਿੱਟੇ ਵਜੋਂ ਇਸ ਲਿਪੀ ਨੂੰ ਸਮਝਣਾ ਆਮ ਲੋਕਾਂ ਲਈ ਆਸਾਨ ਹੋ ਗਿਆ ਸੀ । ਇਸ ਲਿਪੀ ਦੇ ਪ੍ਰਸਾਰ ਕਾਰਨ ਸਿੱਖਾਂ ਵਿੱਚ ਤੇਜ਼ੀ ਨਾਲ ਵਿੱਦਿਆ ਦਾ ਪ੍ਰਸਾਰ ਵੀ ਹੋਣ ਲੱਗਾ ।

2. ਲੰਗਰ ਪ੍ਰਥਾ ਦਾ ਵਿਸਥਾਰ-ਲੰਗਰ ਪ੍ਰਥਾ ਦੇ ਵਿਕਾਸ ਦਾ ਸਿਹਰਾ ਗੁਰੂ ਅੰਗਦ ਦੇਵ ਜੀ ਨੂੰ ਪ੍ਰਾਪਤ ਹੈ । ਲੰਗਰ ਦਾ ਸਾਰਾ ਪ੍ਰਬੰਧ ਉਨ੍ਹਾਂ ਦੀ ਧਰਮ ਪਤਨੀ ਮਾਤਾ ਖੀਵੀ ਜੀ ਕਰਦੇ ਸਨ । ਲੰਗਰ ਵਿੱਚ ਸਾਰੇ ਵਿਅਕਤੀ ਬਿਨਾਂ ਕਿਸੇ ਊਚ-ਨੀਚ, ਜਾਤ-ਪਾਤ ਦੇ ਵਿਤਕਰੇ ਦੇ ਇਕੱਠੇ ਮਿਲ ਕੇ ਛਕਦੇ ਸਨ । ਇਸ ਪ੍ਰਥਾ ਦੇ ਕਾਰਨ ਸਿੱਖਾਂ ਵਿੱਚ ਆਪਸੀ ਸਹਿਯੋਗ ਦੀ ਭਾਵਨਾ ਵਧੀ ।

3. ਸੰਗਤ ਦਾ ਸੰਗਠਨ – ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਿਤ ਸੰਗਤ ਸੰਸਥਾ ਨੂੰ ਵੀ ਸੰਗਠਿਤ ਕੀਤਾ | ਸੰਗਤ ਤੋਂ ਭਾਵ ਸੀ ਇਕੱਠੇ ਮਿਲ ਬੈਠਣਾ । ਸੰਗਤ ਵਿੱਚ ਸਾਰੇ ਧਰਮਾਂ ਦੇ ਲੋਕ-ਇਸਤਰੀ ਅਤੇ ਪੁਰਸ਼ ਹਿੱਸਾ ਲੈ ਸਕਦੇ ਸਨ ।ਇਹ ਸੰਗਤ ਸਵੇਰੇ ਸ਼ਾਮ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਇਕੱਠੀ ਹੁੰਦੀ ਸੀ । ਇਸ ਸੰਸਥਾ ਨੇ ਸਮਾਜਿਕ ਨਾ-ਬਰਾਬਰੀ ਨੂੰ ਦੂਰ ਕਰਨ ਅਤੇ ਸਿੱਖਾਂ ਨੂੰ ਸੰਗਠਿਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ।

4. ਉਦਾਸੀ ਮਤ ਦਾ ਖੰਡ – ਉਦਾਸੀ ਮਤ ਦੀ ਸਥਾਪਨਾ ਗੁਰੂ ਨਾਨਕ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਨੇ ਕੀਤੀ ਸੀ । ਇਹ ਮਤ ਸੰਨਿਆਸ ਜਾਂ ਤਿਆਗ ਦੇ ਜੀਵਨ ‘ਤੇ ਜ਼ੋਰ ਦਿੰਦਾ ਸੀ | ਬਹੁਤ ਸਾਰੇ ਸਿੱਖ ਉਦਾਸੀ ਮਤ ਨੂੰ ਮਾਨਤਾ ਦੇਣ ਲੱਗ ਪਏ ਸਨ । ਇੱਥੋਂ ਤਕ ਕਿ ਇਹ ਖ਼ਤਰਾ ਪੈਦਾ ਹੋ ਗਿਆ ਕਿ ਕਿਤੇ ਸਿੱਖ ਗੁਰੁ ਨਾਨਕ ਸਾਹਿਬ ਦੇ ਉਪਦੇਸ਼ਾਂ ਨੂੰ ਭੁੱਲ ਕੇ ਉਦਾਸੀ ਮਤ ਨਾ ਅਪਣਾ ਲੈਣ । ਇਸ ਲਈ ਗੁਰੂ ਅੰਗਦ ਦੇਵ ਜੀ ਨੇ ਉਦਾਸੀ ਮਤ ਦਾ ਕਰੜਾ ਵਿਰੋਧ ਕਰ ਕੇ ਸਿੱਖ ਮਤ ਦੀ ਵੱਖਰੀ ਹੋਂਦ ਨੂੰ ਕਾਇਮ ਰੱਖਿਆ ।

5. ਗੋਇੰਦਵਾਲ ਸਾਹਿਬ ਦੀ ਸਥਾਪਨਾ-1546 ਈ. ਵਿੱਚ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਦੇ ਨੇੜੇ ਗੋਇੰਦਵਾਲ ਸਾਹਿਬ ਨਾਂ ਦੇ ਇੱਕ ਨਵੇਂ ਨਗਰ ਦੀ ਸਥਾਪਨਾ ਕੀਤੀ । ਇਹ ਨਗਰ ਛੇਤੀ ਹੀ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਬਣ ਗਿਆ ।

6. ਉੱਤਰਾਧਿਕਾਰੀ ਦੀ ਨਾਮਜ਼ਦਗੀ-ਗੁਰੂ ਅੰਗਦ ਦੇਵ ਜੀ ਦਾ ਸਿੱਖ ਪੰਥ ਦੇ ਵਿਕਾਸ ਲਈ ਸਭ ਤੋਂ ਮਹਾਨ ਕੰਮ ਆਪਣਾ ਉੱਤਰਾਧਿਕਾਰੀ ਨਾਮਜ਼ਦ ਕਰਨਾ ਸੀ । ਇਸ ਲਈ ਉਨ੍ਹਾਂ ਨੇ ਆਪਣੇ ਇੱਕ ਸ਼ਰਧਾਲੂ ਅਮਰਦਾਸ ਜੀ ਦੀ ਚੋਣ ਕੀਤੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 2.
ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਨੂੰ ਹਰਮਨ-ਪਿਆਰਾ ਬਣਾਉਣ ਵਿੱਚ ਕੀ ਯੋਗਦਾਨ ਦਿੱਤਾ ? (What contribution was made by Guru Angad Dev Ji to improve Gurumukhi script ?)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅੰਗਦ ਦੇਵ ਜੀ ਦੁਆਰਾ ਗੁਰਮੁੱਖੀ ਨੂੰ ਲੋਕਪ੍ਰਿਯ ਬਣਾਉਣ ਦਾ ਕੀ ਪ੍ਰਭਾਵ ਪਿਆ ?
(What impact did the popularisation of Gurmukhi by Guru Angad Dev Ji leave on the growth of Sikhism ?)
ਉੱਤਰ-
ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਨੂੰ ਹਰਮਨ-ਪਿਆਰਾ ਬਣਾ ਕੇ ਸਿੱਖ ਪੰਥ ਦੇ ਵਿਕਾਸ ਵੱਲ ਪਹਿਲਾ ਮਹੱਤਵਪੂਰਨ ਕਦਮ ਚੁੱਕਿਆ | ਗੁਰਮੁੱਖੀ ਲਿਪੀ ਦੀ ਕਾਢ ਕਿਸ ਨੇ ਕੱਢੀ ? ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹੈ । ਇਹ ਠੀਕ ਹੈ ਕਿ ਗੁਰਮੁੱਖੀ ਲਿਪੀ ਗੁਰੂ ਅੰਗਦ ਦੇਵ ਜੀ ਤੋਂ ਪਹਿਲਾਂ ਹੋਂਦ ਵਿੱਚ ਆ ਚੁੱਕੀ ਸੀ । ਇਸ ਨੂੰ ਉਸ ਸਮੇਂ ਲੰਡੇ ਲਿਪੀ ਕਿਹਾ ਜਾਂਦਾ ਸੀ । ਇਸ ਨੂੰ ਪੜ੍ਹ ਕੇ ਕੋਈ ਵੀ ਵਿਅਕਤੀ ਬੜੀ ਆਸਾਨੀ ਨਾਲ ਭੁਲੇਖੇ ਵਿੱਚ ਪੈ ਸਕਦਾ ਸੀ । ਇਸ ਲਈ ਗੁਰੂ ਅੰਗਦ ਦੇਵ ਜੀ ਨੇ ਇਸ ਦੇ ਰੂਪ ਵਿੱਚ ਇੱਕ ਨਵਾਂ ਨਿਖਾਰ ਲਿਆਂਦਾ । ਹੁਣ ਇਸ ਲਿਪੀ ਨੂੰ ਸਮਝਣਾ ਆਮ ਲੋਕਾਂ ਲਈ ਵੀ ਬੜਾ ਆਸਾਨ ਹੋ ਗਿਆ ਸੀ ।

ਸਿੱਖਾਂ ਦੇ ਸਾਰੇ ਧਾਰਮਿਕ ਗ੍ਰੰਥਾਂ ਦੀ ਰਚਨਾ ਇਸ ਲਿਪੀ ਵਿੱਚ ਹੋਈ । ਇਸ ਲਿਪੀ ਦਾ ਨਾਂ ਗੁਰਮੁੱਖੀ (ਭਾਵ ਗੁਰੂਆਂ ਦੇ ਮੁੱਖ ਵਿੱਚੋਂ ਨਿਕਲੀ ਹੋਈ ਹੋਣ ਕਾਰਨ ਇਹ ਸਿੱਖਾਂ ਨੂੰ ਗੁਰੁ ਦੇ ਪ੍ਰਤੀ ਆਪਣੇ ਕਰਤੱਵ ਦੀ ਯਾਦ ਕਰਵਾਉਂਦੀ ਰਹੀ । ਇਸ ਤਰ੍ਹਾਂ ਇਹ ਲਿਪੀ ਸਿੱਖਾਂ ਨੂੰ ਆਪਣੀ ਵੱਖਰੀ ਪਹਿਚਾਣ ਬਣਾਈ ਰੱਖਣ ਵਿੱਚ ਸਹਾਇਕ ਸਿੱਧ ਹੋਈ । ਇਸ ਲਿਪੀ ਦੇ ਪ੍ਰਸਾਰ ਕਾਰਨ ਸਿੱਖਾਂ ਵਿੱਚ ਤੇਜ਼ੀ ਨਾਲ ਵਿੱਦਿਆ ਦਾ ਪ੍ਰਸਾਰ ਹੋਣ ਲੱਗਾ । ਇਨ੍ਹਾਂ ਤੋਂ ਇਲਾਵਾ ਇਸ ਲਿਪੀ ਦੇ ਪ੍ਰਚਲਿਤ ਹੋਣ ਕਾਰਨ ਬਾਹਮਣ ਵਰਗ ਨੂੰ ਕਰਾਰੀ ਸੱਟ ਵੱਜੀ ਕਿਉਂਕਿ ਉਹ ਸੰਸਕ੍ਰਿਤ ਨੂੰ ਹੀ ਧਰਮ ਦੀ ਭਾਸ਼ਾ ਮੰਨਦੇ ਸਨ । ਨਿਰਸੰਦੇਹ ਗੁਰਮੁੱਖੀ ਲਿਪੀ ਦਾ ਪ੍ਰਚਾਰ ਸਿੱਖ ਪੰਥ ਦੇ ਵਿਕਾਸ ਲਈ ਅਤਿਅੰਤ ਮਹੱਤਵਪੂਰਨ ਸਿੱਧ ਹੋਇਆ ।

ਪ੍ਰਸ਼ਨ 3.
ਸੰਗਤ ਤੇ ਪੰਗਤ ਦੇ ਮਹੱਤਵ ‘ਤੇ ਇੱਕ ਨੋਟ ਲਿਖੋ । (Write a short note on the importance of Sangat and Pangat.)
ਜਾਂ
ਸੰਗਤ ਅਤੇ ਪੰਗਤ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Sangat and Pangat ?)
ਉੱਤਰ-
1. ਸੰਗਤ – ਸੰਗਤ ਸੰਸਥਾ ਤੋਂ ਭਾਵ ਇਕੱਠੇ ਮਿਲ ਬੈਠਣ ਤੋਂ ਸੀ । ਇਹ ਸੰਗਤ ਸਵੇਰੇ ਸ਼ਾਮ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਇਕੱਠੀ ਹੁੰਦੀ ਸੀ । ਇਸ ਸੰਗਤ ਦੀ ਸਥਾਪਨਾ ਗੁਰੂ ਨਾਨਕ ਸਾਹਿਬ ਨੇ ਕੀਤੀ ਸੀ। ਗੁਰੂ ਅੰਗਦ ਸਾਹਿਬ ਨੇ ਇਸ ਸੰਸਥਾ ਨੂੰ ਵਧੇਰੇ ਸੰਗਠਿਤ ਕੀਤਾ । ਸੰਗਤ ਵਿੱਚ ਕੋਈ ਵੀ ਇਸਤਰੀ ਜਾਂ ਪੁਰਸ਼ ਬਿਨਾਂ ਕਿਸੇ ਜਾਤ-ਪਾਤ ਜਾਂ ਧਰਮ ਦੇ ਵਿਤਕਰੇ ਦੇ ਸ਼ਾਮਲ ਹੋ ਸਕਦਾ ਸੀ । ਸੰਗਤ ਨੂੰ ਰੱਬ ਦਾ ਰੂਪ ਸਮਝਿਆ ਜਾਂਦਾ ਸੀ । ਸੰਗਤ ਵਿੱਚ ਜਾਣ ਵਾਲੇ ਵਿਅਕਤੀ ਦੀ ਕਾਇਆ ਪਲਟ ਜਾਂਦੀ ਸੀ । ਉਸ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਸਨ ।ਉਹ ਭਵਸਾਗਰ ਤੋਂ ਪਾਰ ਹੋ ਜਾਂਦਾ ਸੀ । ਨਿਰਸੰਦੇਹ ਇਹ ਸੰਸਥਾ ਸਿੱਖ ਪੰਥ ਦੇ ਵਿਕਾਸ ਲਈ ਅਤਿਅੰਤ ਮਹੱਤਵਪੂਰਨ ਸਿੱਧ ਹੋਈ ।

2. ਪੰਗਤ – ਪੰਗਤ (ਲੰਗਰ) ਸੰਸਥਾ ਦੀ ਸਥਾਪਨਾ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ । ਗੁਰੂ ਅੰਗਦ ਦੇਵ ਜੀ ਨੇ ਇਸ ਨੂੰ ਜਾਰੀ ਰੱਖਿਆ ਅਤੇ ਗੁਰੂ ਅਮਰਦਾਸ ਜੀ ਨੇ ਇਸ ਸੰਸਥਾ ਨੂੰ ਵਧੇਰੇ ਵਿਕਸਿਤ ਕੀਤਾ । ਪਹਿਲੇ ਪੰਗਤ ਤੇ ਪਿੱਛੇ ਸੰਗਤ ਦਾ ਨਾਅਰਾ ਦਿੱਤਾ ਗਿਆ | ਮੁਗ਼ਲ ਬਾਦਸ਼ਾਹ ਅਕਬਰ ਅਤੇ ਹਰੀਪੁਰ ਦੇ ਰਾਜੇ ਨੇ ਵੀ ਗੁਰੂ ਅਮਰਦਾਸ ਜੀ ਦੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਛਕਿਆ ਸੀ ਲੰਗਰ ਹਰ ਧਰਮ ਅਤੇ ਜਾਤੀ ਦੇ ਲੋਕਾਂ ਲਈ ਖੁੱਲਾ ਸੀ । ਸਿੱਖ ਧਰਮ ਦੇ ਪ੍ਰਸਾਰ ਵਿੱਚ ਲੰਗਰ ਪ੍ਰਥਾ ਦਾ ਯੋਗਦਾਨ ਬੜਾ ਮਹੱਤਵਪੂਰਨ ਸੀ । ਇਸ ਸੰਸਥਾ ਨੇ ਸਮਾਜ ਵਿੱਚ ਜਾਤੀ ਪ੍ਰਥਾ ਅਤੇ ਛੂਆ-ਛੂਤ ਦੀਆਂ ਭਾਵਨਾਵਾਂ ਨੂੰ ਸਮਾਪਤ ਕਰਨ ਵਿੱਚ ਵੀ ਬੜੀ ਸਹਾਇਤਾ ਕੀਤੀ । ਇਸ ਸੰਸਥਾ ਕਾਰਨ ਸਿੱਖਾਂ ਵਿੱਚ ਆਪਸੀ ਭਾਈਚਾਰੇ ਦੀ ਭਾਵਨਾ ਦਾ ਵਿਕਾਸ ਹੋਇਆ ।

ਪ੍ਰਸ਼ਨ 4.
ਗੁਰਗੱਦੀ ਸੰਭਾਲਦੇ ਸਮੇਂ ਮੁੱਢਲੇ ਸਾਲਾਂ ਵਿੱਚ ਗੁਰੂ ਅਮਰਦਾਸ ਜੀ ਨੂੰ ਕਿਹੜੀਆਂ-ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ? (What problems did Guru Amar Das Ji face in the early years of his pontificate ?)
ਉੱਤਰ-
ਗੁਰਗੱਦੀ ਸੰਭਾਲਦੇ ਸਮੇਂ ਮੁੱਢਲੇ ਸਾਲਾਂ ਵਿੱਚ ਗੁਰੂ ਅਮਰਦਾਸ ਜੀ ਨੂੰ ਹੇਠ ਲਿਖੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ।
1. ਦਾਸੂ ਅਤੇ ਦਾਤੂ ਦਾ ਵਿਰੋਧ – ਗੁਰੂ ਅਮਰਦਾਸ ਜੀ ਨੂੰ ਆਪਣੇ ਗੁਰੂਕਾਲ ਦੇ ਸ਼ੁਰੂ ਵਿੱਚ ਗੁਰੂ ਅੰਗਦ ਦੇਵ ਜੀ ਦੇ ਪੁੱਤਰਾਂ ਦਾਸੂ ਅਤੇ ਦਾਤੂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ । ਉਨ੍ਹਾਂ ਨੇ ਗੁਰੂ ਜੀ ਨੂੰ ਗੁਰੂ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣੇ ਆਪ ਨੂੰ ਅਸਲੀ ਉੱਤਰਾਧਿਕਾਰੀ ਐਲਾਨ ਕੀਤਾ । ਸਿੱਖ ਸੰਗਤਾਂ ਨੇ ਦਾਤੂ ਨੂੰ ਆਪਣਾ ਗੁਰੂ ਮੰਨਣ ਤੋਂ ਇਨਕਾਰ ਕਰ ਦਿੱਤਾ । ਇਸ ਸਮੇਂ ਦਾਸੁ ਨੇ ਵੀ ਮਾਤਾ ਖੀਵੀ ਜੀ ਦੇ ਕਹਿਣ ‘ਤੇ ਆਪਣਾ ਵਿਰੋਧ ਛੱਡ ਦਿੱਤਾ ਸੀ ।

2. ਬਾਬਾ ਸ੍ਰੀ ਚੰਦ ਦਾ ਵਿਰੋਧ – ਬਾਬਾ ਸ੍ਰੀ ਚੰਦ ਜੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਹੋਣ ਕਾਰਨ ਗੁਰਗੱਦੀ ਉੱਤੇ ਆਪਣਾ ਹੱਕ ਸਮਝਦੇ ਸਨ । ਬਾਬਾ ਸ੍ਰੀ ਚੰਦ ਜੀ ਦੇ ਅਨੇਕਾਂ ਸਮਰਥਕ ਸਨ । ਗੁਰੂ ਅਮਰਦਾਸ ਜੀ ਨੇ ਅਜਿਹੇ ਸਮੇਂ ਦ੍ਰਿੜ੍ਹਤਾ ਤੋਂ ਕੰਮ ਲੈਂਦੇ ਹੋਏ ਸਿੱਖਾਂ ਨੂੰ ਸਪੱਸ਼ਟ ਕੀਤਾ ਕਿ ਉਦਾਸੀ ਮਤ ਦੇ ਸਿਧਾਂਤ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੋਂ ਉਲਟ ਹਨ । ਉਨ੍ਹਾਂ ਦੀਆਂ ਦਲੀਲਾਂ ਤੋਂ ਪ੍ਰਭਾਵਿਤ ਹੋ ਕੇ ਸਿੱਖਾਂ ਨੇ ਬਾਬਾ ਸ੍ਰੀ ਚੰਦ ਜੀ ਦਾ ਸਾਥ ਛੱਡ ਦਿੱਤਾ ।

3. ਗੋਇੰਦਵਾਲ ਸਾਹਿਬ ਦੇ ਮੁਸਲਮਾਨਾਂ ਦਾ ਵਿਰੋਧ-ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੀ ਵਧਦੀ ਹੋਈ ਪ੍ਰਸਿੱਧੀ ਵੇਖ ਕੇ ਉੱਥੋਂ ਦੇ ਮੁਸਲਮਾਨਾਂ ਨੇ ਸਿੱਖਾਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ । ਉਹ ਸਿੱਖਾਂ ਦਾ ਸਾਮਾਨ ਚੋਰੀ ਕਰ ਲੈਂਦੇ । ਉਹ ਬਿਆਸ ਦਰਿਆ ਤੋਂ ਪਾਣੀ ਭਰ ਕੇ ਲਿਆਉਣ ਵਾਲੇ ਸਿੱਖਾਂ ਦੇ ਘੜੇ ਪੱਥਰ ਮਾਰ ਕੇ ਤੋੜ ਦਿੰਦੇ । ਸਿੱਖਾਂ ਨੇ ਇਸ ਸੰਬੰਧੀ ਗੁਰੂ ਜੀ ਨੂੰ ਸ਼ਿਕਾਇਤ ਕੀਤੀ । ਗੁਰੂ ਅਮਰਦਾਸ ਜੀ ਨੇ ਸਿੱਖਾਂ ਨੂੰ ਸ਼ਾਂਤ ਰਹਿਣ ਦਾ ਉਪਦੇਸ਼ ਦਿੱਤਾ ।

4. ਹਿੰਦੂਆਂ ਦਾ ਵਿਰੋਧ – ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਲੋਕ ਸਿੱਖ ਮਤ ਵਿੱਚ ਸ਼ਾਮਲ ਹੋ ਰਹੇ ਸਨ । ਸਿੱਖ ਮਤ ਵਿੱਚ ਊਚ-ਨੀਚ ਦਾ ਵਿਤਕਰਾ ਨਹੀਂ ਕੀਤਾ ਜਾਂਦਾ ਸੀ । ਬਾਉਲੀ ਦਾ ਨਿਰਮਾਣ ਹੋਣ ਕਾਰਨ ਸਿੱਖਾਂ ਨੂੰ ਇੱਕ ਵੱਖਰਾ ਤੀਰਥ ਅਸਥਾਨ ਵੀ ਮਿਲ ਗਿਆ ਸੀ । ਗੋਇੰਦਵਾਲ ਸਾਹਿਬ ਦੇ ਉੱਚ ਜਾਤੀਆਂ ਦੇ ਹਿੰਦੂ ਇਹ ਗੱਲ ਸਹਿਣ ਨਾ ਕਰ ਸਕੇ । ਉਨ੍ਹਾਂ ਨੇ ਆਪਣੇ ਬਾਦਸ਼ਾਹ ਅਕਬਰ ਪਾਸ ਇਹ ਝੂਠੀ ਸ਼ਿਕਾਇਤ ਕੀਤੀ ਕਿ ਗੁਰੂ ਜੀ ਹਿੰਦੂ ਧਰਮ ਵਿਰੋਧੀ ਪ੍ਰਚਾਰ ਕਰ ਰਹੇ ਹਨ । ਅਕਬਰ ਨੇ ਗੁਰੂ ਜੀ ਨੂੰ ਨਿਰਦੋਸ਼ ਕਰਾਰ ਦਿੱਤਾ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 5.
ਗੁਰੂ ਅਮਰਦਾਸ ਜੀ ਦੇ ਸਮੇਂ ਹੋਣ ਵਾਲੇ ਸਿੱਖ ਧਰਮ ਦੇ ਵਿਕਾਸ ਦਾ ਵੇਰਵਾ ਦਿਓ । (Give an account of the development of Sikhism under Guru Amar Das Ji.)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਦੁਆਰਾ ਕੀਤੀਆਂ ਗਈਆਂ ਛੇ ਮੁੱਖ ਸੇਵਾਵਾਂ ਦਾ ਵਰਣਨ ਕਰੋ । (Write down the six services done by Guru Amar Das Ji for the development of Sikh religion.)
ਜਾਂ
ਗੁਰੂ ਅਮਰਦਾਸ ਜੀ ਦੁਆਰਾ ਸਿੱਖ ਧਰਮ ਦੇ ਵਿਕਾਸ ਵਿੱਚ ਪਾਏ ਵੱਡਮੁੱਲੇ ਯੋਗਦਾਨ ਦਾ ਜ਼ਿਕਰ ਕਰੋ । (Model Test Paper) (Explain the contribution of Guru Amar Das Ji for the development of Sikhism.)
मां
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਦੇ ਕਾਰਜਾਂ ਦੇ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the works of Guru Amar Das Ji for the spread of Sikhism ?)
ਜਾਂ
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਦੇ ਯੋਗਦਾਨ ਦਾ ਅਧਿਐਨ ਕਰੋ । (Study the contribution of Guru Amar Das Ji to the growth of Sikhism.)
ਉੱਤਰ-
ਗੁਰੂ ਅਮਰਦਾਸ ਜੀ 1552 ਈ. ਤੋਂ 1574 ਈ. ਤਕ ਗੁਰਗੱਦੀ ‘ਤੇ ਰਹੇ । ਇਸ ਸਮੇਂ ਦੇ ਦੌਰਾਨ ਗੁਰੂ ਅਮਰਦਾਸ ਜੀ ਨੇ ਸਿੱਖ ਪੰਥ ਦੇ ਸੰਗਠਨ ਲਈ ਹੇਠ ਲਿਖੇ ਸ਼ਲਾਘਾਯੋਗ ਕੰਮ ਕੀਤੇ ।
1. ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ – ਗੁਰੂ ਅਮਰਦਾਸ ਜੀ ਦਾ ਸਿੱਖ ਪੰਥ ਦੇ ਵਿਕਾਸ ਵੱਲ ਪਹਿਲਾ ਮਹਾਨ ਕੰਮ ਗੋਇੰਦਵਾਲ ਸਾਹਿਬ ਵਿਖੇ ਇੱਕ ਬਾਉਲੀ ਦਾ ਨਿਰਮਾਣ ਕਰਨਾ ਸੀ । ਇਸ ਬਾਉਲੀ ਦਾ ਨਿਰਮਾਣ ਕਾਰਜ 1552 ਈ. ਤੋਂ 1559 ਈ. ਤਕ ਚਲਿਆ । ਇਸ ਬਾਉਲੀ ਤਕ ਪਹੁੰਚਣ ਲਈ 84 ਪੌੜੀਆਂ ਬਣਾਈਆਂ ਗਈਆਂ । ਬਾਉਲੀ ਦੇ ਨਿਰਮਾਣ ਨਾਲ ਸਿੱਖਾਂ ਨੂੰ ਇੱਕ ਪਵਿੱਤਰ ਤੀਰਥ ਸਥਾਨ ਮਿਲ ਗਿਆ ।

2. ਲੰਗਰ ਸੰਸਥਾ ਦਾ ਵਿਸਥਾਰ – ਗੁਰੂ ਅਮਰਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਿਤ ਲੰਗਰ ਸੰਸਥਾ ਦਾ ਹੋਰ ਵਿਸਥਾਰ ਕੀਤਾ | ਗੁਰੂ ਜੀ ਨੇ ਇਹ ਐਲਾਨ ਕੀਤਾ ਕਿ ਕੋਈ ਵੀ ਯਾਤਰੁ ਲੰਗਰ ਛਕੇ ਬਿਨਾਂ ਉਨ੍ਹਾਂ ਦੇ ਦਰਸ਼ਨ ਨਹੀਂ ਕਰ ਸਕਦਾ । ਇਸ ਲੰਗਰ ਵਿੱਚ ਵੱਖ-ਵੱਖ ਧਰਮਾਂ ਅਤੇ ਜਾਤਾਂ ਦੇ ਲੋਕ ਮਿਲ ਕੇ ਖਾਣਾ ਖਾਂਦੇ ਸਨ ।ਲੰਗਰ ਸੰਸਥਾ ਸਿੱਖ ਧਰਮ ਦੇ ਪ੍ਰਚਾਰ ਲਈ ਬੜੀ ਸਹਾਇੱਕ ਸਿੱਧ ਹੋਈ । ਇਸ ਨਾਲ ਜਾਤੀ ਪ੍ਰਥਾ ਨੂੰ ਬੜਾ ਧੱਕਾ ਲੱਗਾ ।

3. ਮੰਜੀ ਪ੍ਰਥਾ – ਮੰਜੀ ਪ੍ਰਥਾ ਦੀ ਸਥਾਪਨਾ ਗੁਰੂ ਅਮਰਦਾਸ ਜੀ ਦੇ ਸਭ ਤੋਂ ਮਹੱਤਵਪੂਰਨ ਕਾਰਜਾਂ ਵਿੱਚੋਂ ਇੱਕ ਸੀ । ਸਿੱਖਾਂ ਦੀ ਸੰਖਿਆ ਵਿੱਚ ਵਾਧਾ ਹੋਣ ਕਾਰਨ ਗੁਰੂ ਸਾਹਿਬ ਲਈ ਹਰ ਸਿੱਖ ਤਕ ਨਿੱਜੀ ਰੂਪ ਵਿੱਚ ਪਹੁੰਚਣਾ ਸੰਭਵ ਨਹੀਂ ਸੀ । ਇਸ ਲਈ ਉਨ੍ਹਾਂ ਨੇ ਆਪਣੇ ਉਪਦੇਸ਼ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿੰਦੇ ਸਿੱਖਾਂ ਤਕ ਪਹੁੰਚਾਉਣ ਦੇ ਲਈ 22 ਮੰਜੀਆਂ ਦੀ ਸਥਾਪਨਾ ਕੀਤੀ । ਮੰਜੀ ਪ੍ਰਥਾ ਦੀ ਸਥਾਪਨਾ ਦੇ ਸਿੱਟੇ ਵਜੋਂ ਸਿੱਖ ਧਰਮ ਦੀ ਪ੍ਰਸਿੱਧੀ ਦੂਰ-ਦੂਰ ਤਾਈਂ ਫੈਲ ਗਈ ।

4. ਉਦਾਸੀ ਮਤ ਦਾ ਖੰਡਨ – ਗੁਰੂ ਅਮਰਦਾਸ ਜੀ ਦੇ ਸਮੇਂ ਉਦਾਸੀ ਮਤ ਸਿੱਖ ਮਤ ਦੀ ਹੋਂਦ ਲਈ ਖ਼ਤਰਾ ਬਣਿਆ ਹੋਇਆ ਸੀ । ਬਹੁਤ ਸਾਰੇ ਸਿੱਖ ਬਾਬਾ ਸ੍ਰੀ ਚੰਦ ਤੋਂ ਪ੍ਰਭਾਵਿਤ ਹੋ ਕੇ ਉਦਾਸੀ ਮਤ ਵਿੱਚ ਸ਼ਾਮਲ ਹੋਣ ਲੱਗ ਪਏ ਸਨ । ਅਜਿਹੇ ਸਮੇਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਸਮਝਾਇਆ ਕਿ ਸਿੱਖ ਮਤ ਉਦਾਸੀ ਮਤ ਨਾਲੋਂ ਬਿਲਕੁਲ ਵੱਖਰਾ ਹੈ । ਇਸ ਤਰ੍ਹਾਂ ਗੁਰੂ ਅਮਰਦਾਸ ਜੀ ਨੇ ਸਿੱਖ ਪੰਥ ਨੂੰ ਹਿੰਦੂ ਧਰਮ ਵਿੱਚ ਲੋਪ ਹੋਣ ਤੋਂ ਬਚਾ ਲਿਆ ।

5. ਸਮਾਜਿਕ ਸੁਧਾਰ – ਗੁਰੂ ਅਮਰਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਸਨ । ਉਨ੍ਹਾਂ ਨੇ ਜਾਤੀ ਪ੍ਰਥਾ, ਸਤੀ ਪ੍ਰਥਾ, ਬਾਲ ਵਿਆਹ ਅਤੇ ਪਰਦਾ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਵਿਧਵਾ ਵਿਆਹ ਦਾ ਸਮਰਥਨ ਕੀਤਾ । ਇਨ੍ਹਾਂ ਤੋਂ ਇਲਾਵਾ ਗੁਰੂ ਅਮਰਦਾਸ ਜੀ ਨੇ ਸਿੱਖਾਂ ਦੇ ਜਨਮ, ਵਿਆਹ ਅਤੇ ਮਰਨ ਦੇ ਮੌਕਿਆਂ ਲਈ ਵਿਸ਼ੇਸ਼ ਰਸਮਾਂ ਬਣਾਈਆਂ । ਇਸ ਤਰ੍ਹਾਂ ਗੁਰੂ ਅਮਰਦਾਸ ਜੀ ਨੇ ਇੱਕ ਆਦਰਸ਼ ਸਮਾਜ ਦਾ ਨਿਰਮਾਣ ਕੀਤਾ ।

6. ਬਾਣੀ ਦਾ ਸੰਗ੍ਰਹਿ-ਗੁਰੂ ਅਮਰਦਾਸ ਜੀ ਦਾ ਇੱਕ ਹੋਰ ਮਹੱਤਵਪੂਰਨ ਕਾਰਜ ਗੁਰੂ ਨਾਨਕ ਦੇਵ ਜੀ ਅਤੇ ਗਰ ਅੰਗਦ ਦੇਵ ਜੀ ਦੀ ਬਾਣੀ ਨੂੰ ਇਕੱਠਾ ਕਰਨਾ ਸੀ । ਗੁਰੂ ਸਾਹਿਬ ਨੇ ਆਪ 907 ਸ਼ਬਦਾਂ ਦੀ ਰਚਨਾ ਕੀਤੀ । ਇਸ ਨਾਲ ਆਦਿ ਗ੍ਰੰਥ ਸਾਹਿਬ ਜੀ ਦੀ ਰਚਨਾ ਦਾ ਆਧਾਰ ਤਿਆਰ ਹੋਇਆ ।

ਪ੍ਰਸ਼ਨ 6.
ਸਿੱਖ ਇਤਿਹਾਸ ਵਿੱਚ ਗੋਇੰਦਵਾਲ ਸਾਹਿਬ ਦੀ ਬਾਉਲੀ ਦੇ ਨਿਰਮਾਣ ਦਾ ਕੀ ਮਹੱਤਵ ਹੈ ? (What is the importance of the construction of the Baoli of Goindwal Sahib in Sikh History ?)
ਉੱਤਰ-
ਗੁਰੂ ਅਮਰਦਾਸ ਜੀ ਦਾ ਸਿੱਖ ਪੰਥ ਦੇ ਵਿਕਾਸ ਵੱਲ ਪਹਿਲਾ ਮਹਾਨ ਕੰਮ ਗੋਇੰਦਵਾਲ ਸਾਹਿਬ ਵਿਖੇ ਇੱਕ ਬਾਉਲੀ ਦਾ ਨਿਰਮਾਣ ਕਰਨਾ ਸੀ । ਇਸ ਬਾਉਲੀ ਦਾ ਨਿਰਮਾਣ ਕਾਰਜ 1552 ਈ. ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਇਹ 1559 ਈ. ਵਿੱਚ ਮੁਕੰਮਲ ਹੋਇਆ ਸੀ । ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਰਨ ਪਿੱਛੇ ਗੁਰੂ ਅਮਰਦਾਸ ਜੀ ਦੇ ਦੋ ਉਦੇਸ਼ ਸਨ । ਪਹਿਲਾ, ਉਹ ਸਿੱਖਾਂ ਨੂੰ ਇੱਕ ਵੱਖਰਾ ਤੀਰਥ ਸਥਾਨ ਦੇਣਾ ਚਾਹੁੰਦੇ ਸਨ ਤਾਂ ਕਿ ਉਨ੍ਹਾਂ ਨੂੰ ਹਿੰਦੂ ਮਤ ਤੋਂ ਵੱਖਰਾ ਕੀਤਾ ਜਾ ਸਕੇ । ਦੂਜਾ, ਉਹ ਇੱਥੋਂ ਦੇ ਲੋਕਾਂ ਦੀ ਪਾਣੀ ਸੰਬੰਧੀ ਔਕੜ ਨੂੰ ਦੂਰ ਕਰਨਾ ਚਾਹੁੰਦੇ ਸਨ । ਇਸ ਬਾਉਲੀ ਤਕ ਪਹੁੰਚਣ ਲਈ 84 ਪੌੜੀਆਂ ਬਣਾਈਆਂ ਗਈਆਂ ਸਨ । ਬਾਉਲੀ ਦਾ ਨਿਰਮਾਣ ਕਾਰਜ ਪੂਰਾ ਹੋਣ ‘ਤੇ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਜੋ ਕੋਈ ਯਾਤਰੂ ਹਰ ਪੌੜੀ ‘ਤੇ ਸੱਚੇ ਮਨ ਤੇ ਸ਼ਰਧਾ ਨਾਲ ਜਪੁਜੀ ਸਾਹਿਬ ਦਾ ਪਾਠ ਕਰੇਗਾ ਅਤੇ ਪਾਠ ਦੇ ਬਾਅਦ ਬਾਉਲੀ ਵਿੱਚ ਇਸ਼ਨਾਨ ਕਰੇਗਾ ਉਹ 84 ਲੱਖ ਜੂਨਾਂ ਵਿੱਚੋਂ ਮੁਕਤ ਹੋ ਜਾਵੇਗਾ ।

ਬਾਉਲੀ ਦਾ ਨਿਰਮਾਣ ਸਿੱਖ ਪੰਥ ਦੇ ਵਿਕਾਸ ਵੱਲ ਇੱਕ ਬੜਾ ਮਹੱਤਵਪੂਰਨ ਕਾਰਜ ਸਿੱਧ ਹੋਇਆ । ਇਸ ਨਾਲ ਸਿੱਖਾਂ ਨੂੰ ਇੱਕ ਪਵਿੱਤਰ ਤੀਰਥ ਸਥਾਨ ਮਿਲ ਗਿਆ । ਸਿੱਖਾਂ ਨੂੰ ਹਿੰਦੂਆਂ ਦੇ ਤੀਰਥ ਸਥਾਨਾਂ ‘ਤੇ ਜਾਣ ਦੀ ਜ਼ਰੂਰਤ ਨਹੀਂ ਰਹੀ ਸੀ । ਦੂਸਰਾ, ਬਾਉਲੀ ਕਾਰਨ ਇੱਥੋਂ ਦੇ ਲੋਕਾਂ ਦੀ ਸਾਫ਼ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਹੋ ਗਈ । ਇਸ ਤੋਂ ਪਹਿਲਾਂ ਇੱਥੋਂ ਦੇ ਲੋਕ ਦਰਿਆ ਬਿਆਸ ਤੋਂ ਪਾਣੀ ਲੈਂਦੇ ਸਨ । ਇਹ ਪਾਣੀ ਬਰਸਾਤ ਦੇ ਦਿਨਾਂ ਵਿੱਚ ਬਹੁਤ ਗੰਦਾ ਹੋਣ ਕਾਰਨ ਪੀਣ ਦੇ ਯੋਗ ਨਹੀਂ ਰਹਿੰਦਾ ਸੀ । ਵੱਡੀ ਗਿਣਤੀ ਵਿੱਚ ਸਿੱਖਾਂ ਦੇ ਗੋਇੰਦਵਾਲ ਸਾਹਿਬ ਪਹੁੰਚਣ ‘ਤੇ ਗੁਰੂ ਅਮਰਦਾਸ ਜੀ ਦੀ ਪ੍ਰਸਿੱਧੀ ਦੂਰ-ਦੂਰ ਤੱਕ ਫੈਲ ਗਈ ।ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਜਾਤਾਂ ਦੇ ਲੋਕਾਂ ਦੁਆਰਾ ਬਾਉਲੀ ਵਿੱਚ ਇਸ਼ਨਾਨ ਕਰਨ ਕਰਕੇ ਜਾਤੀ ਪ੍ਰਥਾ ਨੂੰ ਇੱਕ ਤਕੜਾ ਧੱਕਾ ਲੱਗਿਆ ।

ਪ੍ਰਸ਼ਨ 7.
ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰਾਂ ਦਾ ਸੰਖੇਪ ਵਰਣਨ ਕਰੋ । (Briefly throw light on social reforms of Guru Amar Das Ji.)
ਜਾਂ
ਗੁਰੂ ਅਮਰਦਾਸ ਜੀ ਦੇ ਕੋਈ ਛੇ ਸਮਾਜਿਕ ਸੁਧਾਰਾਂ ਦਾ ਵਰਣਨ ਕਰੋ । (Describe any six social reforms of Guru Amar Das Ji.)
ਜਾਂ
ਗੁਰੂ ਅਮਰਦਾਸ ਜੀ ਨੂੰ ਸਮਾਜ ਸੁਧਾਰਕ ਕਿਉਂ ਕਿਹਾ ਜਾਂਦਾ ਹੈ ? (Why is Guru Amar Das called a Social Reformer ?)
ਜਾਂ
ਸਮਾਜ ਸੁਧਾਰਕ ਦੇ ਰੂਪ ਵਿੱਚ ਗੁਰੂ ਅਮਰਦਾਸ ਜੀ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Guru Amar Das Ji as a social reformer.)
ਉੱਤਰ-
ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

  • ਜਾਤੀ ਭੇਦਭਾਵ ਅਤੇ ਛੂਤ – ਛਾਤ ਦਾ ਖੰਡਨ-ਗੁਰੂ ਅਮਰਦਾਸ ਜੀ ਨੇ ਜਾਤ-ਪਾਤ ਅਤੇ ਛੂਤ-ਛਾਤ ਦੀਆਂ ਕੁਰੀਤਿਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਸੰਗਤਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਉਨ੍ਹਾਂ ਦੇ ਦਰਸ਼ਨ ਕਰਨਾ ਚਾਹੁੰਦਾ ਹੈ ਉਸ ਨੂੰ ਪਹਿਲਾਂ ਪੰਗਤ ਵਿੱਚ ਲੰਗਰ ਛਕਣਾ ਪਵੇਗਾ। ਇਸ ਤਰ੍ਹਾਂ ਗੁਰੂ ਅਮਰਦਾਸ ਜੀ ਨੇ ਆਪਸੀ ਭਾਈਚਾਰੇ ਦਾ ਪ੍ਰਚਾਰ ਕੀਤਾ ।
  • ਜੰਮਦੀਆਂ ਕੁੜੀਆਂ ਨੂੰ ਮਾਰਨ ਦਾ ਖੰਡਨ – ਉਸ ਸਮੇਂ ਕੁੜੀਆਂ ਦੇ ਜਨਮ ਨੂੰ ਚੰਗਾ ਨਹੀਂ ਸਮਝਿਆ ਜਾਂਦਾ ਸੀ । ਇਸ ਕਰਕੇ ਕੁਝ ਲੋਕ ਕੁੜੀਆਂ ਨੂੰ ਜਨਮ ਲੈਂਦੇ ਸਾਰ ਹੀ ਮਾਰ ਦਿੰਦੇ ਸਨ । ਗੁਰੂ ਅਮਰਦਾਸ ਜੀ ਨੇ ਇਸ ਕੁਰੀਤੀ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਦਾ ਕਹਿਣਾ ਸੀ ਕਿ ਜੋ ਵਿਅਕਤੀ ਅਜਿਹਾ ਕਰਦਾ ਹੈ ਉਹ ਘੋਰ ਪਾਪ ਦਾ ਭਾਗੀ ਬਣੇਗਾ । ਉਨ੍ਹਾਂ ਨੇ ਸਿੱਖਾਂ ਨੂੰ ਇਸ ਅਪਰਾਧ ਤੋਂ ਦੂਰ ਰਹਿਣ ਦਾ ਉਪਦੇਸ਼ ਦਿੱਤਾ ।
  • ਬਾਲ-ਵਿਆਹ ਦਾ ਖੰਡਨ-ਉਸ ਸਮੇਂ ਸਮਾਜ ਵਿੱਚ ਪ੍ਰਚਲਿਤ ਪਰੰਪਰਾਵਾਂ ਦੇ ਅਨੁਸਾਰ ਲੜਕੀਆਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਕਰ ਦਿੱਤਾ ਜਾਂਦਾ ਸੀ । ਇਸ ਕਾਰਨ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਹੋ ਗਈ ਸੀ । ਗੁਰੂ ਅਮਰਦਾਸ ਜੀ ਨੇ ਬਾਲ-ਵਿਆਹ ਦੇ ਵਿਰੁੱਧ ਪ੍ਰਚਾਰ ਕੀਤਾ ।
  • ਸਤੀ ਪ੍ਰਥਾ ਦਾ ਖੰਡਨ-ਉਸ ਸਮੇਂ ਸਮਾਜ ਵਿੱਚ ਪ੍ਰਚਲਿਤ ਕੁਰੀਤਿਆਂ ਵਿੱਚੋਂ ਸਭ ਤੋਂ ਨਫ਼ਰਤ ਯੋਗ ਕਰੀਤੀ ਸਤੀ ਪ੍ਰਥਾ ਦੀ ਸੀ । ਇਸ ਅਣਮਨੁੱਖੀ ਪ੍ਰਥਾ ਦੇ ਅਨੁਸਾਰ ਜੇਕਰ ਕਿਸੇ ਇਸਤਰੀ ਦੇ ਪਤੀ ਦੀ ਮੌਤ ਹੋ ਜਾਂਦੀ ਸੀ ਤਾਂ ਉਸ ਨੂੰ ਜਬਰਨ ਪਤੀ ਦੀ ਚਿਤਾ ਨਾਲ ਜਿਉਂਦੇ ਜਲਾ ਦਿੱਤਾ ਜਾਂਦਾ ਸੀ । ਗੁਰੂ ਅਮਰਦਾਸ ਜੀ ਨੇ ਸਦੀਆਂ ਤੋਂ ਚਲੀ ਆ ਰਹੀ ਇਸ ਕੁਰੀਤੀ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਚਲਾਈ ।
  • ਪਰਦਾ ਪ੍ਰਥਾ ਦਾ ਖੰਡਨ-ਉਸ ਸਮੇਂ ਸਮਾਜ ਵਿੱਚ ਪਰਦਾ ਪ੍ਰਥਾ ਦਾ ਪ੍ਰਚਲਨ ਵੀ ਕਾਫ਼ੀ ਵੱਧ ਗਿਆ ਸੀ । ਇਹ ਪ੍ਰਥਾ ਇਸਤਰੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਇੱਕ ਵੱਡੀ ਰੁਕਾਵਟ ਸੀ । ਇਸ ਲਈ ਗੁਰੂ ਅਮਰਦਾਸ ਜੀ ਨੇ ਇਸ ਪ੍ਰਥਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਆਲੋਚਨਾ ਕੀਤੀ । ਉਨ੍ਹਾਂ ਨੇ ਇਹ ਆਦੇਸ਼ ਦਿੱਤਾ ਕਿ ਸੰਗਤ ਜਾਂ ਲੰਗਰ ਵਿੱਚ ਸੇਵਾ ਕਰਦੇ ਸਮੇਂ ਕੋਈ ਵੀ ਇਸਤਰੀ ਪਰਦਾ ਨਾ ਕਰੇ ।
  • ਨਸ਼ੀਲੀਆਂ ਵਸਤਾਂ ਦਾ ਖੰਡਨ-ਉਸ ਸਮੇਂ ਕੁੱਝ ਲੋਕ ਨਸ਼ੀਲੀਆਂ ਵਸਤਾਂ ਦੀ ਵਰਤੋਂ ਕਰਨ ਲੱਗ ਪਏ ਸਨ । ਗੁਰੂ ਅਮਰਦਾਸ ਜੀ ਨੇ ਇਨ੍ਹਾਂ ਵਸਤਾਂ ਦੀ ਵਰਤੋਂ ਕਰਨ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 8.
ਮੰਜੀ ਪ੍ਰਥਾ ਕੀ ਸੀ ? ਸਿੱਖ ਪੰਥ ਦੇ ਵਿਕਾਸ ਵਿੱਚ ਇਸ ਨੇ ਕੀ ਯੋਗਦਾਨ ਦਿੱਤਾ ? (What was the Manji System ? How did it contribute to the development of Sikhism ?)
ਜਾਂ
ਮੰਜੀ ਵਿਵਸਥਾ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Manji System ?)
ਜਾਂ
ਮੰਜੀ ਵਿਵਸਥਾ ਉੱਪਰ ਇੱਕ ਨੋਟ ਲਿਖੋ । (Write a note on Manji System.)
ਉੱਤਰ-
ਸਿੱਖ ਧਰਮ ਦੇ ਵਿਕਾਸ ਵਿੱਚ ਮੰਜੀ ਪ੍ਰਥਾ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ । ਇਸ ਮਹੱਤਵਪੂਰਨ ਸੰਸਥਾ ਦੇ ਮੋਢੀ ਗੁਰੂ ਅਮਰਦਾਸ ਜੀ ਸਨ । ਮੰਜੀ ਪ੍ਰਥਾ ਦੇ ਆਰੰਭ ਅਤੇ ਵਿਕਾਸ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਲੋੜ – ਗੁਰੂ ਅਮਰਦਾਸ ਜੀ ਦੇ ਨਿਰੰਤਰ ਯਤਨਾਂ ਅਤੇ ਉਨ੍ਹਾਂ ਦੀ ਜਾਦੂਈ ਸ਼ਖ਼ਸੀਅਤ ਦੇ ਕਾਰਨ ਵੱਡੀ ਸੰਖਿਆ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋ ਗਏ ਸਨ । ਕਿਉਂਕਿ ਸਿੱਖਾਂ ਦੀ ਸੰਖਿਆ ਬਹੁਤ ਵੱਧ ਗਈ ਸੀ ਅਤੇ ਉਹ ਪੰਜਾਬ ਤੇ ਪੰਜਾਬ ਤੋਂ ਬਾਹਰ ਦੇ ਦੇਸ਼ਾਂ ਵਿੱਚ ਫੈਲੇ ਹੋਏ ਸਨ ਇਸ ਲਈ ਗੁਰੂ ਸਾਹਿਬ ਲਈ ਨਿੱਜੀ ਰੂਪ ਵਿੱਚ ਇਨ੍ਹਾਂ ਤਕ ਪਹੁੰਚਣਾ ਮੁਸ਼ਕਿਲ ਹੋ ਗਿਆ ਸੀ । ਦੂਸਰਾ, ਇਸ ਸਮੇਂ ਗੁਰੂ ਅਮਰਦਾਸ ਜੀ ਬਹੁਤ ਬਿਰਧ ਹੋ ਗਏ ਸਨ । ਇਸ ਲਈ ਗੁਰੂ ਅਮਰਦਾਸ ਜੀ ਨੇ ਮੰਜੀ ਪ੍ਰਥਾ ਨੂੰ ਸ਼ੁਰੂ ਕਰਨ ਦੀ ਲੋੜ ਮਹਿਸੂਸ ਕੀਤੀ ।

2. ਮੰਜੀ ਪ੍ਰਥਾ ਤੋਂ ਭਾਵ-ਗੁਰੂ ਅਮਰਦਾਸ ਜੀ ਆਪਣੇ ਸਿੱਖਾਂ ਨੂੰ ਉਪਦੇਸ਼ ਦਿੰਦੇ ਸਮੇਂ ਇੱਕ ਵਿਸ਼ਾਲ ਮੰਜੀ ਉੱਤੇ ਬੈਠਦੇ ਸਨ । ਇਸ ਨੂੰ ਮੰਜਾ ਕਿਹਾ ਜਾਂਦਾ ਸੀ । ਬਾਕੀ ਸਿੱਖ ਜ਼ਮੀਨ ਜਾਂ ਦਰੀ ਉੱਤੇ ਬੈਠ ਕੇ ਉਨ੍ਹਾਂ ਦੇ ਉਪਦੇਸ਼ ਸੁਣਦੇ ਸਨ | ਗੁਰੂ ਜੀ ਨੇ ਆਪਣੇ ਜੀਵਨ ਕਾਲ ਵਿੱਚ 22 ਮੰਜੀਆਂ ਦੀ ਸਥਾਪਨਾ ਕੀਤੀ ਸੀ । ਇਨ੍ਹਾਂ ਦੇ ਮੁਖੀ ਮੰਜੀਦਾਰ ਕਹਾਉਂਦੇ ਸਨ । ਇਹ ਮੰਜੀਦਾਰ ਗੁਰੂ ਜੀ ਪ੍ਰਤੀ ਆਪਣਾ ਸਨਮਾਨ ਪ੍ਰਗਟ ਕਰਨ ਲਈ ਇੱਕ ਛੋਟੀ ਮੰਜੀ ਉੱਤੇ ਬੈਠਦੇ ਸਨ । ਇਸ ਕਾਰਨ ਇਹ ਸੰਸਥਾ ਮੰਜੀ ਪ੍ਰਥਾ ਕਹਾਉਣ ਲੱਗੀ ।

3. ਮੰਜੀਦਾਰ ਦੇ ਕੰਮ-ਮੰਜੀਦਾਰ ਆਪਣੇ ਅਧੀਨ ਦੇਸ਼ ਵਿੱਚ ਗੁਰੂ ਸਾਹਿਬ ਦੀ ਪ੍ਰਤੀਨਿਧਤਾ ਕਰਦਾ ਸੀ । ਉਹ ਅਨੇਕਾਂ ਤਰ੍ਹਾਂ ਦੇ ਕੰਮਾਂ ਲਈ ਜ਼ਿੰਮੇਵਾਰ ਸੀ ।

  • ਉਹ ਸਿੱਖ ਧਰਮ ਦੇ ਪ੍ਰਚਾਰ ਲਈ ਅਣਥੱਕ ਯਤਨ ਕਰਦਾ ਸੀ ।
  • ਉਹ ਗੁਰੂ ਸਾਹਿਬ ਦੇ ਹੁਕਮਾਂ ਨੂੰ ਸਿੱਖ ਸੰਗਤ ਤਕ ਪਹੁੰਚਾਉਂਦਾ ਸੀ ।
  • ਉਹ ਲੋਕਾਂ ਨੂੰ ਧਾਰਮਿਕ ਸਿੱਖਿਆ ਦਿੰਦਾ ਸੀ ।
  • ਉਹ ਲੋਕਾਂ ਨੂੰ ਗੁਰਮੁੱਖੀ ਭਾਸ਼ਾ ਪੜ੍ਹਾਉਂਦਾ ਸੀ ।
  • ਉਹ ਆਪਣੇ ਦੇਸ਼ ਦੀਆਂ ਸੰਗਤਾਂ ਨਾਲ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਗੁਰੂ ਜੀ ਦੇ ਦਰਸ਼ਨਾਂ ਲਈ ਗੋਇੰਦਵਾਲ ਸਾਹਿਬ ਆਉਂਦੇ ਸਨ ।

4. ਮੰਜੀ ਪ੍ਰਥਾ ਦਾ ਮਹੱਤਵ-ਸਿੱਖ ਧਰਮ ਦੇ ਵਿਕਾਸ ਅਤੇ ਸੰਗਠਨ ਵਿੱਚ ਮੰਜੀ ਪ੍ਰਥਾ ਨੇ ਬਹੁਮੁੱਲਾ ਯੋਗਦਾਨ ਦਿੱਤਾ | ਮੰਜੀਦਾਰਾਂ ਦੇ ਪ੍ਰਭਾਵ ਨਾਲ ਵੱਡੀ ਸੰਖਿਆ ਵਿੱਚ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਣ ਲੱਗੇ । ਇਸ ਦੇ ਦੂਰਰਸੀ ਪ੍ਰਭਾਵ ਪਏ ! ਮੰਜੀਦਾਰ ਧਰਮ ਪ੍ਰਚਾਰ ਤੋਂ ਇਲਾਵਾ ਸੰਗਤ ਕੋਲੋਂ ਲੰਗਰ ਅਤੇ ਹੋਰ ਕਾਰਜਾਂ ਲਈ ਮਾਇਆ ਵੀ ਇਕੱਠੀ ਕਰਦੇ ਸਨ । ਗੁਰੂ ਅਮਰਦਾਸ ਜੀ ਨੇ ਇਹ ਮਾਇਆ ਸਿੱਖ ਧਰਮ ਦੇ ਵਿਕਾਸ ਕਾਰਜਾਂ ਉੱਤੇ ਖ਼ਰਚ ਕੀਤੀ । ਇਸ ਨਾਲ ਸਿੱਖ ਧਰਮ ਦੀ ਲੋਕਪ੍ਰਿਅਤਾ ਵਿੱਚ ਕਾਫ਼ੀ ਵਾਧਾ ਹੋਇਆ ।

ਪ੍ਰਸ਼ਨ 9.
ਗੁਰੂ ਅਮਰਦਾਸ ਜੀ ਦੇ ਮੁਗਲਾਂ ਨਾਲ ਕਿਹੋ ਜਿਹੇ ਸੰਬੰਧ ਸਨ ? (What type of relations did Guru Amar Das Ji have with the Mughals ?)
ਜਾਂ
ਮੁਗ਼ਲ ਬਾਦਸ਼ਾਹ ਅਕਬਰ ਅਤੇ ਗੁਰੂ ਅਮਰਦਾਸ ਜੀ ਵਿਚਾਲੇ ਸੰਬੰਧਾਂ ਦਾ ਉਲੇਖ ਕਰੋ । (Describe the relations between Mughal emperor Akbar and Guru Amar Das Ji.)
ਜਾਂ
ਮੁਗਲ ਬਾਦਸ਼ਾਹ ਅਕਬਰ ਅਤੇ ਗੁਰੂ ਅਮਰਦਾਸ ਜੀ ਵਿਚਕਾਰ ਸੰਬੰਧਾਂ ਦਾ ਉਲੇਖ ਕਰੋ । (Explain the relations between the Mughal emperor Akbar and Guru Amar Das Ji.)
ਉੱਤਰ-
ਗੁਰੂ ਅਮਰਦਾਸ ਜੀ ਦੇ ਮੁਗਲਾਂ ਨਾਲ ਸੰਬੰਧ ਬਹੁਤ ਚੰਗੇ ਸਨ ਉਸ ਸਮੇਂ ਭਾਰਤ ਵਿੱਚ ਮੁਗ਼ਲ ਬਾਦਸ਼ਾਹ ਅਕਬਰ ਦਾ ਸ਼ਾਸਨ ਸੀ । ਗੁਰੂ ਅਮਰਦਾਸ ਜੀ ਦੀ ਅਰਦਾਸ ਸਦਕਾ ਅਕਬਰ ਨੂੰ ਚਿਤੌੜ ਦੀ ਮੁਹਿੰਮ ਵਿੱਚ ਸਫਲਤਾ ਪ੍ਰਾਪਤ ਹੋਈ ਸੀ । ਇਸ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਅਕਬਰ 1568 ਈ. ਵਿੱਚ ਗੋਇੰਦਵਾਲ ਸਾਹਿਬ ਵਿਖੇ ਆਇਆ ਸੀ । ਉਸ ਨੇ ਗੁਰੂ ਸਾਹਿਬ ਦੇ ਦਰਸ਼ਨਾਂ ਤੋਂ ਪਹਿਲਾਂ ਮਰਯਾਦਾ ਅਨੁਸਾਰ ਬਾਕੀ ਸੰਗਤ ਨਾਲ ਮਿਲ ਕੇ ਲੰਗਰ ਛਕਿਆ ।ਉਹ ਗੁਰੂ ਸਾਹਿਬ ਦੀ ਸ਼ਖ਼ਸੀਅਤ ਅਤੇ ਲੰਗਰ ਪ੍ਰਬੰਧ ਤੋਂ ਬਹੁਤ ਪ੍ਰਭਾਵਿਤ ਹੋਇਆ ।ਉਸ ਨੇ ਲੰਗਰ ਪ੍ਰਬੰਧ ਨੂੰ ਚਲਾਉਣ ਦੇ ਲਈ ਕੁਝ ਪਿੰਡਾਂ ਦੀ ਜਾਗੀਰ ਦੀ ਪੇਸ਼ਕਸ਼ ਕੀਤੀ । ਗੁਰੂ ਜੀ ਨੇ ਇਹ ਜਾਗੀਰ ਲੈਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦੇ ਸਿੱਖ ਲੰਗਰ ਲਈ ਬਹੁਤ ਕੁਝ ਦਿੰਦੇ ਹਨ । ਅਕਬਰ ਦੀ ਇਸ ਯਾਤਰਾ ਕਾਰਨ ਗੁਰੂ ਅਮਰਦਾਸ ਜੀ ਦੀ ਪ੍ਰਸਿੱਧੀ ਬਹੁਤ ਦੂਰ-ਦੂਰ ਤਕ ਫੈਲ ਗਈ ਅਤੇ ਬਹੁਤ ਸਾਰੇ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋ ਗਏ ।

ਪ੍ਰਸ਼ਨ 10.
ਗੁਰੂ ਰਾਮਦਾਸ ਜੀ ਦੁਆਰਾ ਸਿੱਖ ਧਰਮ ਦੇ ਵਿਕਾਸ ਵਿੱਚ ਪਾਏ ਛੇ ਮਹੱਤਵਪੂਰਨ ਯੋਗਦਾਨਾਂ ਦੀ ਚਰਚਾ ਕਰੋ । (Give the six important contributions of Guru Ram Das Ji in the development of Sikhism.)
ਜਾਂ
ਗੁਰੂ ਰਾਮਦਾਸ ਜੀ ਦਾ ਸਿੱਖ ਧਰਮ ਪ੍ਰਤੀ ਕੀ ਯੋਗਦਾਨ ਸੀ ? (What was the contribution of Guru Ram Das Ji to Sikh religion ?)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਰਾਮਦਾਸ ਜੀ ਦੁਆਰਾ ਦਿੱਤੇ ਗਏ ਯੋਗਦਾਨ ਦਾ ਵਰਣਨ ਕਰੋ । (Explain the contribution of Guru Ram Das Ji to the development of Sikhism.)
ਉੱਤਰ-
ਗੁਰੂ ਰਾਮਦਾਸ ਜੀ ਦਾ ਗੁਰੂਕਾਲ 1574 ਈ. ਤੋਂ 1581 ਈ. ਤਕ ਸੀ । ਉਨ੍ਹਾਂ ਦੀ ਗੁਰਿਆਈ ਦਾ ਸਮਾਂ ਬਹੁਤ ਥੋੜਾ ਸੀ ਫਿਰ ਵੀ ਉਨ੍ਹਾਂ ਨੇ ਸਿੱਖ ਪੰਥ ਦੇ ਵਿਕਾਸ ਅਤੇ ਸੰਗਠਨ ਵਿੱਚ ਸ਼ਲਾਘਾਯੋਗ ਯੋਗਦਾਨ ਦਿੱਤਾ ।

1. ਰਾਮਦਾਸਪੁਰਾ ਦੀ ਸਥਾਪਨਾ – ਗੁਰੂ ਰਾਮਦਾਸ ਜੀ ਦੀ ਸਿੱਖ ਪੰਥ ਨੂੰ ਸਭ ਤੋਂ ਮਹੱਤਵਪੂਰਨ ਦੇਣ ਰਾਮਦਾਸਪੁਰਾ ਜਾਂ ਅੰਮ੍ਰਿਤਸਰ ਦੀ ਸਥਾਪਨਾ ਕਰਨਾ ਸੀ । ਰਾਮਦਾਸਪੁਰਾ ਦੀ ਸਥਾਪਨਾ 1577 ਈ. ਵਿੱਚ ਹੋਈ । ਇਸ ਸ਼ਹਿਰ ਨੂੰ ਆਬਾਦ ਕਰਨ ਲਈ ਗੁਰੂ ਸਾਹਿਬ ਨੇ ਵੱਖ-ਵੱਖ ਧੰਦਿਆਂ ਨਾਲ ਸੰਬੰਧਿਤ 52 ਵਪਾਰੀਆਂ ਨੂੰ ਵਸਾਇਆ । ਇਨ੍ਹਾਂ ਵਪਾਰੀਆਂ ਨੇ ਜਿਹੜਾ ਬਾਜ਼ਾਰ ਵਸਾਇਆ ਉਹ “ਗੁਰੂ ਕਾ ਬਾਜ਼ਾਰ’ ਨਾਂ ਦੇ ਨਾਲ ਪ੍ਰਸਿੱਧ ਹੋਇਆ । ਅੰਮ੍ਰਿਤਸਰ ਦੀ ਸਥਾਪਨਾ ਨਾਲ ਸਿੱਖਾਂ ਨੂੰ ਉਨ੍ਹਾਂ ਦਾ ਮੱਕਾ ਮਿਲ ਗਿਆ । ਇਹ ਛੇਤੀ ਹੀ ਸਿੱਖਾਂ ਦਾ ਸਭ ਤੋਂ ਪ੍ਰਸਿੱਧ ਧਰਮ ਪ੍ਰਚਾਰ ਦਾ ਕੇਂਦਰ ਬਣ ਗਿਆ ।

2. ਮਸੰਦ ਪ੍ਰਥਾ ਦਾ ਆਰੰਭ – ਗੁਰੁ ਰਾਮਦਾਸ ਜੀ ਨੂੰ ਰਾਮਦਾਸਪੁਰਾ ਵਿਖੇ ਅੰਮਿਤਸਰ ਅਤੇ ਸੰਤੋਖਸਰ ਨਾਂ ਦੇ ਦੋ ਸਰੋਵਰਾਂ ਦੀ ਖੁਦਵਾਈ ਲਈ ਮਾਇਆ ਦੀ ਲੋੜ ਪਈ । ਇਸ ਲਈ ਗੁਰੂ ਸਾਹਿਬ ਨੇ ਆਪਣੇ ਪ੍ਰਤੀਨਿਧਾਂ ਨੂੰ ਵੱਖ-ਵੱਖ ਥਾਂਵਾਂ ‘ਤੇ ਭੇਜਿਆ ਤਾਂ ਜੋ ਉਹ ਸਿੱਖ ਮਤ ਦਾ ਪ੍ਰਚਾਰ ਕਰ ਸਕਣ ਅਤੇ ਸੰਗਤਾਂ ਤੋਂ ਮਾਇਆ ਇਕੱਠੀ ਕਰ ਸਕਣ । ਇਹ ਸੰਸਥਾ ਮਸੰਦ ਪ੍ਰਥਾ ਦੇ ਨਾਂ ਨਾਲ ਪ੍ਰਸਿੱਧ ਹੋਈ । ਮਸੰਦ ਪ੍ਰਥਾ ਦੇ ਕਾਰਨ ਹੀ ਸਿੱਖ ਮਤ ਦਾ ਦੂਰ-ਦੂਰ ਤਕ ਪ੍ਰਚਾਰ ਹੋਇਆ ।

3. ਉਦਾਸੀਆਂ ਨਾਲ ਸਮਝੌਤਾ – ਗੁਰੂ ਰਾਮਦਾਸ ਜੀ ਦੇ ਕਾਲ ਦੀ ਇੱਕ ਹੋਰ ਮਹੱਤਵਪੂਰਨ ਘਟਨਾ ਉਦਾਸੀਆਂ ਅਤੇ ਸਿੱਖਾਂ ਵਿੱਚਾਲੇ ਸਮਝੌਤਾ ਸੀ । ਇੱਕ ਵਾਰੀ ਉਦਾਸੀ ਮਤ ਦੇ ਮੋਢੀ ਬਾਬਾ ਸ੍ਰੀ ਚੰਦ ਜੀ ਗੁਰੂ ਰਾਮਦਾਸ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਏ । ਉਹ ਗੁਰੂ ਸਾਹਿਬ ਦੀ ਨਿਮਰਤਾ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਉਸ ਦਿਨ ਤੋਂ ਬਾਅਦ ਸਿੱਖ ਮਤ ਦਾ ਵਿਰੋਧ ਨਹੀਂ ਕੀਤਾ | ਇਹ ਸਮਝੌਤਾ ਸਿੱਖ ਪੰਥ ਦੇ ਵਿਕਾਸ ਲਈ ਬੜਾ ਮਹੱਤਵਪੂਰਨ ਸਿੱਧ ਹੋਇਆ ।

4. ਕੁਝ ਹੋਰ ਮਹੱਤਵਪੂਰਨ ਕਾਰਜ – ਗੁਰੂ ਰਾਮਦਾਸ ਜੀ ਦੇ ਹੋਰ ਮਹੱਤਵਪੂਰਨ ਕੰਮਾਂ ਵਿੱਚ ਬਾਣੀ ਦੀ ਰਚਨਾ (679 ਸ਼ਬਦ) ਕਰਨਾ ਸੀ । ਉਨ੍ਹਾਂ ਨੇ ਚਾਰ ਲਾਵਾਂ ਦੁਆਰਾ ਵਿਆਹ ਦੀ ਪ੍ਰਥਾ ਨੂੰ ਉਤਸ਼ਾਹਿਤ ਕੀਤਾ । ਗੁਰੂ ਸਾਹਿਬ ਨੇ ਪਹਿਲਾਂ ਤੋਂ ਚਲੀਆਂ ਆ ਰਹੀਆਂ ਸੰਗਤ, ਪੰਗਤ ਤੇ ਮੰਜੀ ਨਾਂ ਦੀਆਂ ਸੰਸਥਾਵਾਂ ਨੂੰ ਜਾਰੀ ਰੱਖਿਆ । ਗੁਰੂ ਸਾਹਿਬ ਨੇ ਸਮਾਜ ਵਿੱਚ ਪ੍ਰਚਲਿਤ ਕੁਰੀਤੀਆਂ ਜਿਵੇਂ-ਜਾਤੀ ਪ੍ਰਥਾ, ਸਤੀ ਪ੍ਰਥਾ, ਬਾਲ ਵਿਵਾਹ ਆਦਿ ਦਾ ਵੀ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ।

5. ਅਕਬਰ ਨਾਲ ਮਿੱਤਰਤਾਪੂਰਨ ਸੰਬੰਧ – ਗੁਰੂ ਰਾਮਦਾਸ ਜੀ ਦੇ ਸਮੇਂ ਵਿੱਚ ਵੀ ਸਿੱਖਾਂ ਦੇ ਬਾਦਸ਼ਾਹ ਅਕਬਰ ਨਾਲ ਮਿੱਤਰਤਾਪੂਰਨ ਸੰਬੰਧ ਕਾਇਮ ਰਹੇ । ਅਕਬਰ ਗੁਰੁ ਰਾਮਦਾਸ ਜੀ ਨੂੰ ਲਾਹੌਰ ਵਿਖੇ ਮਿਲਿਆ ਸੀ । ਗੁਰੂ ਸਾਹਿਬ ਦੇ ਕਹਿਣ ‘ਤੇ ਉਸ ਨੇ ਪੰਜਾਬ ਦਾ ਇੱਕ ਸਾਲ ਲਈ ਲਗਾਨ ਮੁਆਫ਼ ਕਰ ਦਿੱਤਾ । ਸਿੱਟੇ ਵਜੋਂ ਗੁਰੂ ਸਾਹਿਬ ਜੀ ਦੀ ਪ੍ਰਸਿੱਧੀ ਵਿੱਚ ਹੋਰ ਵਾਧਾ ਹੋਇਆ ।

6. ਉੱਤਰਾਧਿਕਾਰੀ ਦੀ ਨਿਯੁਕਤੀ – ਗੁਰੂ ਰਾਮਦਾਸ ਜੀ ਨੇ 1581 ਈ. ਵਿੱਚ ਅਰਜਨ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਕੇ ਇੱਕ ਹੋਰ ਮਹਾਨ ਕਾਰਜ ਕੀਤਾ । ਇਸ ਕਾਰਨ ਸਿੱਖ ਪੰਥ ਦੇ ਵਿਕਾਸ ਦਾ ਕਾਰਜ ਜਾਰੀ ਰਿਹਾ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 11.
ਰਾਮਦਾਸਪੁਰਾ ਦੀ ਸਥਾਪਨਾ ਦਾ ਸਿੱਖ ਇਤਿਹਾਸ ਵਿੱਚ ਕੀ ਮਹੱਤਵ ਹੈ ? [What is the importance of the foundation of Ramdaspura (Amritsar) in Sikh history ?]
ਉੱਤਰ-
ਗੁਰੁ ਰਾਮਦਾਸ ਜੀ ਦੀ ਸਿੱਖ ਪੰਥ ਨੂੰ ਸਭ ਤੋਂ ਮਹੱਤਵਪੂਰਨ ਦੇਣ ਰਾਮਦਾਸਪੁਰਾ ਜਾਂ ਅੰਮ੍ਰਿਤਸਰ ਦੀ ਸਥਾਪਨਾ ਕਰਨਾ ਸੀ । ਗੁਰਗੱਦੀ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਸਾਹਿਬ ਆਪ ਇੱਥੇ ਆ ਗਏ ਸਨ । ਉਨ੍ਹਾਂ ਨੇ 1577 ਈ. ਵਿੱਚ ਰਾਮਦਾਸਪੁਰਾ ਦੀ ਸਥਾਪਨਾ ਕੀਤੀ । ਇਸ ਸ਼ਹਿਰ ਨੂੰ ਆਬਾਦ ਕਰਨ ਲਈ ਗੁਰੂ ਸਾਹਿਬ ਨੇ ਵੱਖ-ਵੱਖ ਧੰਦਿਆਂ ਨਾਲ ਸੰਬੰਧਿਤ 52 ਵਪਾਰੀਆਂ ਨੂੰ ਵਸਾਇਆ । ਇਨ੍ਹਾਂ ਵਪਾਰੀਆਂ ਨੇ ਜਿਹੜਾ ਬਾਜ਼ਾਰ ਵਸਾਇਆ ਉਹ ‘ਗੁਰੂ ਕਾ ਬਾਜ਼ਾਰ’ ਨਾਂ ਦੇ ਨਾਲ ਪ੍ਰਸਿੱਧ ਹੋਇਆ । ਛੇਤੀ ਹੀ ਇਹ ਇੱਕ ਪ੍ਰਸਿੱਧ ਵਪਾਰਿਕ ਕੇਂਦਰ ਬਣ ਗਿਆ । ਗੁਰੂ ਸਾਹਿਬ ਨੇ ਰਾਮਦਾਸਪੁਰਾ ਵਿਖੇ ਦੋ ਸਰੋਵਰਾਂ ਅੰਮ੍ਰਿਤਸਰ ਅਤੇ ਸੰਤੋਖਸਰ ਦੀ ਖੁਦਵਾਈ ਦਾ ਵਿਚਾਰ ਬਣਾਇਆ । ਪਹਿਲਾਂ ਅੰਮ੍ਰਿਤ ਸਰੋਵਰ ਦੀ ਖੁਦਵਾਈ ਦਾ ਕੰਮ ਆਰੰਭਿਆ ਗਿਆ । ਬਾਅਦ ਵਿੱਚ ਅੰਮ੍ਰਿਤ ਸਰੋਵਰ ਦੇ ਨਾਂ ‘ਤੇ ਹੀ ਰਾਮਦਾਸਪੁਰਾ ਦਾ ਨਾਂ ਅੰਮ੍ਰਿਤਸਰ ਪੈ ਗਿਆ । ਅੰਮ੍ਰਿਤਸਰ ਦੀ ਸਥਾਪਨਾ ਸਿੱਖ ਪੰਥ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਸਥਾਨ ਰੱਖਦੀ ਹੈ । ਇਸ ਨਾਲ ਸਿੱਖਾਂ ਨੂੰ ਇੱਕ ਵੱਖਰਾ ਤੀਰਥ ਸਥਾਨ ਮਿਲ ਗਿਆ ਜਿਹੜਾ ਛੇਤੀ ਹੀ ਉਨ੍ਹਾਂ ਦਾ ਸਭ ਤੋਂ ਪ੍ਰਸਿੱਧ ਧਰਮ ਪ੍ਰਚਾਰ ਕੇਂਦਰ ਬਣ ਗਿਆ । ਇਸ ਨੂੰ ਸਿੱਖਾਂ ਦਾ ਮੱਕਾ ਕਿਹਾ ਜਾਣ ਲੱਗਾ । ਇਸ ਤੋਂ ਇਲਾਵਾ ਇਹ ਸਿੱਖਾਂ ਦੀ ਏਕਤਾ ਅਤੇ ਸੁਤੰਤਰਤਾ ਦਾ ਵੀ ਪ੍ਰਤੀਕ ਬਣ ਗਿਆ ।

ਪ੍ਰਸ਼ਨ 12.
ਉਦਾਸੀ ਮਤ ’ਤੇ ਇੱਕ ਸੰਖੇਪ ਨੋਟ ਲਿਖੋ । (Write a short note on Udasi Sect.)
ਜਾਂ
ਉਦਾਸੀ ਪ੍ਰਥਾ ਦੇ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Udasi System ?)
ਜਾਂ
ਬਾਬਾ ਸ੍ਰੀ ਚੰਦ ਜੀ ‘ ਤੇ ਇੱਕ ਸੰਖੇਪ ਨੋਟ ਲਿਖੋ । (Write a brief note on Baba Sri Chand Ji.)
ਉੱਤਰ-
1. ਬਾਬਾ ਸ੍ਰੀ ਚੰਦ ਜੀ – ਉਦਾਸੀ ਮਤ ਦੀ ਸਥਾਪਨਾ ਗੁਰੁ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਨੇ ਕੀਤੀ ਸੀ । ਇਹ ਮਤ ਸੰਨਿਆਸ ਜਾਂ ਤਿਆਗ ਦੇ ਜੀਵਨ ‘ਤੇ ਜ਼ੋਰ ਦਿੰਦਾ ਸੀ ਜਦਕਿ ਗੁਰੂ ਨਾਨਕ ਦੇਵ ਜੀ ਹਿਸਥ ਜੀਵਨ ਦੇ ਹੱਕ ਵਿੱਚ ਸਨ । ਉਦਾਸੀ ਮਤ ਦੇ ਬਾਕੀ ਸਾਰੇ ਸਿਧਾਂਤ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨਾਲ ਮਿਲਦੇ ਸਨ। ਇਸ ਕਾਰਨ ਬਹੁਤ ਸਾਰੇ ਸਿੱਖ ਉਦਾਸੀ ਮਤ ਨੂੰ ਮਾਨਤਾ ਦੇਣ ਲੱਗ ਪਏ ਸਨ । ਅਜਿਹੇ ਹਾਲਾਤ ਵਿੱਚ ਇਹ ਖ਼ਤਰਾ ਪੈਦਾ ਹੋ ਗਿਆ ਕਿ ਕਿਤੇ ਸਿੱਖ ਗੁਰੁ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਭੁੱਲ ਕੇ ਉਦਾਸੀ ਮਤ ਨਾ ਅਪਣਾ ਲੈਣ । ਇਸ ਸੰਬੰਧੀ ਇੱਕ ਤਕੜੇ ਅਤੇ ਤੁਰੰਤ ਨਿਰਣੇ ਦੀ ਲੋੜ ਸੀ ।

2. ਗੁਰੂ ਅੰਗਦ ਦੇਵ ਜੀ – ਗੁਰੂ ਅੰਗਦ ਦੇਵ ਜੀ ਨੇ ਉਦਾਸੀ ਮਤ ਦਾ ਕਰੜਾ ਵਿਰੋਧ ਕੀਤਾ । ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਦਾਸੀ ਮਤ ਦੇ ਸਿਧਾਂਤ ਸਿੱਖ ਧਰਮ ਦੇ ਸਿਧਾਂਤਾਂ ਤੋਂ ਉਲਟ ਹਨ ਅਤੇ ਜਿਹੜਾ ਸਿੱਖ ਇਸ ਮਤ ਵਿੱਚ ਵਿਸ਼ਵਾਸ ਰੱਖਦਾ ਹੈ ਉਹ ਸੱਚਾ ਸਿੱਖ ਨਹੀਂ ਹੋ ਸਕਦਾ ।

3. ਗੁਰੂ ਅਮਰਦਾਸ ਜੀ – ਗੁਰੂ ਅਮਰਦਾਸ ਜੀ ਨੇ ਸਿੱਖਾਂ ਨੂੰ ਇਹ ਸਮਝਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਕਿ ਸਿੱਖ ਮਤ ਉਦਾਸੀ ਮਤ ਨਾਲੋਂ ਬਿਲਕੁਲ ਵੱਖਰਾ ਹੈ । ਗੁਰੂ ਸਾਹਿਬ ਦੇ ਅਣਥੱਕ ਯਤਨਾਂ ਸਦਕਾ ਸਿੱਖਾਂ ਨੇ ਉਦਾਸੀ ਮਤ ਤੋਂ ਆਪਣੇ ਸੰਬੰਧ ਤੋੜ ਲਏ ।

4. ਗੁਰੂ ਰਾਮਦਾਸ ਜੀ – ਗੁਰੂ ਰਾਮਦਾਸ ਜੀ ਦੀ ਗੁਰਿਆਈ ਕਾਲ ਦੀ ਇੱਕ ਹੋਰ ਮਹੱਤਵਪੂਰਨ ਘਟਨਾ ਉਦਾਸੀਆਂ ਦਾ ਸਿੱਖਾਂ ਨਾਲ ਸਮਝੌਤਾ ਕਰਨਾ ਸੀ । ਇੱਕ ਵਾਰੀ ਉਦਾਸੀ ਮਤ ਦੇ ਮੋਢੀ ਬਾਬਾ ਸ੍ਰੀ ਚੰਦ ਜੀ ਗੁਰੂ ਰਾਮਦਾਸ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਏ । ਸ੍ਰੀ ਚੰਦ ਜੀ ਗੁਰੂ ਸਾਹਿਬ ਦੀ ਨਿਮਰਤਾ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਉਸ ਦਿਨ ਤੋਂ ਬਾਅਦ ਸਿੱਖ ਮਤ ਦਾ ਵਿਰੋਧ ਕਰਨਾ ਬੰਦ ਕਰ ਦਿੱਤਾ । ਸਿੱਖਾਂ ਦਾ ਉਦਾਸੀਆਂ ਨਾਲ ਇਹ ਸਮਝੌਤਾ ਸਿੱਖ ਪੰਥ ਲਈ ਬੜਾ ਲਾਹੇਵੰਦ ਸਿੱਧ ਹੋਇਆ । ਇਸ ਨਾਲ ਇੱਕ ਤਾਂ ਸਿੱਖਾਂ ਅਤੇ ਉਦਾਸੀਆਂ ਵਿਚਕਾਰ ਚਲਿਆ ਆ ਰਿਹਾ ਆਪਸੀ ਤਣਾਅ ਦੂਰ ਹੋ ਗਿਆ । ਦੂਜਾ, ਉਦਾਸੀਆਂ ਨੇ ਸਿੱਖ ਮਤ ਦੇ ਪ੍ਰਚਾਰ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਗੁਰੂ ਅੰਗਦ ਦੇਵ ਜੀ ਦਾ ਮੁੱਢਲਾ ਜੀਵਨ (Early Career of Guru Angad Dev Ji)

ਪ੍ਰਸ਼ਨ 1.
ਗੁਰੂ ਅੰਗਦ ਦੇਵ ਜੀ ਦੇ ਮੁੱਢਲੇ ਜੀਵਨ ਬਾਰੇ ਤੁਸੀਂ ਕੀ ਜਾਣਦੇ ਹੋ ? ਸੰਖੇਪ ਵਰਣਨ ਕਰੋ । (What do you know about the early career of Guru Angad Dev Ji ? Explain briefly.)
ਉੱਤਰ-
ਗੁਰੂ ਅੰਗਦ ਦੇਵ ਜੀ ਜਾਂ ਭਾਈ ਲਹਿਣਾ ਜੀ ਸਿੱਖਾਂ ਦੇ ਦੂਸਰੇ ਗੁਰੂ ਸਨ । ਉਨ੍ਹਾਂ ਦਾ ਗੁਰੂ ਕਾਲ 1539 ਈ. ਤੋਂ 1552 ਈ. ਤਕ ਰਿਹਾ । ਗੁਰੂ ਅੰਗਦ ਦੇਵ ਜੀ ਦੇ ਮੁੱਢਲੇ ਜੀਵਨ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ-

1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੂ ਅੰਗਦ ਦੇਵ ਜੀ ਦਾ ਮੁੱਢਲਾ ਨਾਂ ਭਾਈ ਲਹਿਣਾ ਜੀ ਸੀ । ਉਨ੍ਹਾਂ ਦਾ ਜਨਮ 31 ਮਾਰਚ, 1504 ਈ. ਨੂੰ ਮੱਤੇ ਦੀ ਸਰਾਏ ਨਾਮੀ ਪਿੰਡ ਵਿੱਚ ਹੋਇਆ । ਆਪ ਦੇ ਪਿਤਾ ਜੀ ਦਾ ਨਾਂ ਫੇਰੂਮਲ ਸੀ ਅਤੇ ਉਹ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸਨ । ਲਹਿਣਾ ਜੀ ਦੀ ਮਾਤਾ ਜੀ ਦਾ ਨਾਂ ਸਭਰਾਈ ਦੇਵੀ ਜੀ ਸੀ ।ਉਹ ਬੜੀ ਧਾਰਮਿਕ ਵਿਚਾਰਾਂ ਵਾਲੀ ਇਸਤਰੀ ਸੀ । ਭਾਈ ਲਹਿਣਾ ਜੀ ’ਤੇ ਉਨ੍ਹਾਂ ਦੇ ਧਾਰਮਿਕ ਵਿਚਾਰਾਂ ਦਾ ਕਾਫ਼ੀ ਡੂੰਘਾ ਪ੍ਰਭਾਵ ਪਿਆ ।

2. ਬਚਪਨ ਅਤੇ ਵਿਆਹ (Childhood and Marriage) – ਭਾਈ ਲਹਿਣਾ ਜੀ ਜਦੋਂ ਜਵਾਨ ਹੋਏ ਤਾਂ ਉਹ ਆਪਣੇ ਪਿਤਾ ਜੀ ਦੇ ਕੰਮ ਵਿੱਚ ਹੱਥ ਵਟਾਉਣ ਲੱਗੇ 15 ਵਰਿਆਂ ਦੇ ਹੋਣ ‘ਤੇ ਉਨ੍ਹਾਂ ਦਾ ਵਿਆਹ ਉਸ ਪਿੰਡ ਦੇ ਨਿਵਾਸੀ ਸ੍ਰੀ ਦੇਵੀ ਚੰਦ ਦੀ ਸਪੁੱਤਰੀ ਬੀਬੀ ਖੀਵੀ ਨਾਲ ਕਰ ਦਿੱਤਾ ਗਿਆ । ਆਪ ਦੇ ਘਰ ਦੋ ਪੁੱਤਰਾਂ ਦਾਤੂ ਅਤੇ ਦਾਸੁ ਅਤੇ ਦੋ ਪੁੱਤਰੀਆਂ ਬੀਬੀ ਅਮਰੋ ਅਤੇ ਬੀਬੀ ਅਨੋਖੀ ਨੇ ਜਨਮ ਲਿਆ | 1526 ਈ. ਬਾਬਰ ਦੇ ਪੰਜਾਬ ’ਤੇ ਹਮਲੇ ਸਮੇਂ ਫੇਰੂਮਲ ਜੀ ਆਪਣੇ ਪਰਿਵਾਰ ਨੂੰ ਨਾਲ ਲੈ ਕੇ ਖਡੂਰ ਸਾਹਿਬ ਨਾਮੀ ਪਿੰਡ ਵਿਖੇ ਆ ਗਏ । ਛੇਤੀ ਹੀ ਫੇਰੂਮਲ ਜੀ ਅਕਾਲ ਚਲਾਣਾ ਕਰ ਗਏ ਜਿਸ ਕਾਰਨ ਪਰਿਵਾਰ ਦੀ ਸਾਰੀ ਜ਼ਿੰਮੇਵਾਰੀ ਭਾਈ ਲਹਿਣਾ ਜੀ ਦੇ ਮੋਢਿਆਂ ‘ਤੇ ਆ ਪਈ ।

3. ਲਹਿਣਾ ਜੀ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰ ਬਣੇ (Lehna Ji became the disciple of Guru Nanak Dev Ji) – ਭਾਈ ਲਹਿਣਾ ਜੀ ਗੁਰੂ ਨਾਨਕ ਦੇਵ ਜੀ ਨੂੰ ਮਿਲਣ ਤੋਂ ਪਹਿਲਾਂ ਦੁਰਗਾ ਮਾਤਾ ਜੀ ਦੇ ਭਗਤ ਸਨ । ਉਹ ਹਰ ਸਾਲ ਆਪਣੇ ਭਗਤਾਂ ਦਾ ਇੱਕ ਜੱਥਾ ਲੈ ਕੇ ਜਵਾਲਾਮੁਖੀ (ਜ਼ਿਲ੍ਹਾ ਕਾਂਗੜਾ) ਦੇਵੀ ਦੇ ਦਰਸ਼ਨਾਂ ਲਈ ਜਾਂਦੇ ਸਨ । ਇੱਕ ਦਿਨ ਉਨ੍ਹਾਂ ਨੇ ਖਡੂਰ ਸਾਹਿਬ ਵਿਖੇ ਭਾਈ ਜੋਧਾ ਜੀ ਦੇ ਮੁੱਖੋਂ ‘ਆਸਾ ਦੀ ਵਾਰ ਦਾ ਪਾਠ ਸੁਣਿਆਂ । ਇਹ ਪਾਠ ਸੁਣ ਕੇ ਭਾਈ ਲਹਿਣਾ ਜੀ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰਨ ਦਾ ਪੱਕਾ ਫੈਸਲਾ ਕਰ ਲਿਆ | ਅਗਲੇ ਵਰੇ ਜਦੋਂ ਭਾਈ ਲਹਿਣਾ ਜੀ ਜਵਾਲਾਮੁਖੀ ਦੀ ਯਾਤਰਾ ਲਈ ਨਿਕਲੇ ਤਾਂ ਉਹ ਰਸਤੇ ਵਿੱਚ ਕਰਤਾਰਪੁਰ ਵਿਖੇ ਗੁਰੁ ਨਾਨਕ ਦੇਵ ਜੀ ਦੇ ਦਰਸ਼ਨਾਂ ਲਈ ਰੁਕੇ । ਉਹ ਗੁਰੂ ਸਾਹਿਬ ਦੀ ਮਹਾਨ ਸ਼ਖ਼ਸੀਅਤ ਅਤੇ ਮਿੱਠੀ ਬਾਣੀ ਨੂੰ ਸੁਣ ਕੇ ਬਹੁਤ ਪ੍ਰਭਾਵਿਤ ਹੋਏ । ਸਿੱਟੇ ਵਜੋਂ ਭਾਈ ਲਹਿਣਾ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰ ਬਣਨ ਅਤੇ ਗੁਰੂ ਚਰਨਾਂ ਵਿੱਚ ਹੀ ਆਪਣਾ ਜੀਵਨ ਬਤੀਤ ਕਰਨ ਦਾ ਫੈਸਲਾ ਕਰ ਲਿਆ ।

4. ਗੁਰਗੱਦੀ ਦੀ ਪ੍ਰਾਪਤੀ (Assumption of Guruship) – ਭਾਈ ਲਹਿਣਾ ਜੀ ਨੇ ਪੂਰਨ ਸ਼ਰਧਾ ਨਾਲ ਗੁਰੂ ਨਾਨਕ ਸਾਹਿਬ ਦੀ ਸੇਵਾ ਕੀਤੀ । ਭਾਈ ਲਹਿਣਾ ਦੀ ਸੱਚੀ ਭਗਤੀ ਅਤੇ ਅਥਾਹ ਪਿਆਰ ਨੂੰ ਦੇਖ ਕੇ ਗੁਰੂ ਨਾਨਕ ਦੇਵ ਜੀ ਨੇ ਗੁਰਗੱਦੀ ਉਨ੍ਹਾਂ ਦੇ ਸਪੁਰਦ ਕਰਨ ਦਾ ਫੈਸਲਾ ਕੀਤਾ । ਗੁਰੂ ਨਾਨਕ ਸਾਹਿਬ ਨੇ ਇੱਕ ਨਾਰੀਅਲ ਤੇ ਪੰਜ ਪੈਸੇ ਭਾਈ ਲਹਿਣਾ ਜੀ ਅੱਗੇ ਰੱਖ ਕੇ ਆਪਣਾ ਸੀਸ ਨਿਵਾਇਆ | ਇਸ ਤਰ੍ਹਾਂ ਗੁਰੂ ਨਾਨਕ ਸਾਹਿਬ ਨੇ ਭਾਈ ਲਹਿਣਾ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ | ਭਾਈ ਲਹਿਣਾ ਜੀ ਨੂੰ ਅੰਗਦ ਦਾ ਨਾਂ ਦਿੱਤਾ ਗਿਆ । ਇਹ ਘਟਨਾ 7 ਸਤੰਬਰ, 1539 ਈ. ਦੀ ਹੈ । ਗੁਰੂ ਨਾਨਕ ਸਾਹਿਬ ਦੁਆਰਾ ਗੁਰੂ ਅੰਗਦ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਨਾ ਸਿੱਖ ਇਤਿਹਾਸ ਦੀ ਇੱਕ ਅਤਿ ਮਹੱਤਵਪੂਰਨ ਘਟਨਾ ਮੰਨੀ ਜਾਂਦੀ ਹੈ । ਗੁਰੂ ਅੰਗਦ ਦੇਵ ਜੀ ਦੀ ਨਿਯੁਕਤੀ ਨਾਲ ਸਿੱਖ ਲਹਿਰ ਨੂੰ ਇੱਕ ਨਿਸਚਿਤ ਦਿਸ਼ਾ ਪ੍ਰਾਪਤ ਹੋਈ ਅਤੇ ਇਸ ਦਾ ਆਧਾਰ ਮਜ਼ਬੂਰ ਹੋਇਆ । ਜੀ. ਸੀ. ਨਾਰੰਗ ਦਾ ਇਹ ਕਹਿਣਾ ਬਿਲਕੁਲ ਠੀਕ ਹੈ,
“ਜੇਕਰ ਗੁਰੂ ਨਾਨਕ ਦੇਵ ਜੀ ਉੱਤਰਾਧਿਕਾਰੀ ਦੀ ਨਿਯੁਕਤੀ ਤੋਂ ਬਿਨਾ ਹੀ ਜੋਤੀ-ਜੋਤ ਸਮਾ ਜਾਂਦੇ ਤਾਂ ਅੱਜ ਸਿੱਖ ਧਰਮ ਨਹੀਂ ਹੋਣਾ ਸੀ ।”

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਗੁਰੂ ਅੰਗਦ ਦੇਵ ਜੀ ਅਧੀਨ ਸਿੱਖ ਧਰਮ ਦਾ ਵਿਕਾਸ (Development of Sikhism under Guru Angad Dev Ji)

ਪ੍ਰਸ਼ਨ 2.
ਸਿੱਖ ਧਰਮ ਦੇ ਆਰੰਭਿਕ ਵਿਕਾਸ ਵਿੱਚ ਗੁਰੂ ਅੰਗਦ ਦੇਵ ਜੀ ਦਾ ਕੀ ਯੋਗਦਾਨ ਹੈ ? ਵਰਣਨ ਕਰੋ । (What is the contribution of Guru Angad Dev Ji to the development of Sikhism ? Explain.)
ਜਾਂ
ਸਿੱਖ ਧਰਮ ਦੇ ਆਰੰਭਿਕ ਵਿਕਾਸ ਵਿੱਚ ਗੁਰੂ ਅੰਗਦ ਦੇਵ ਜੀ ਦਾ ਕੀ ਯੋਗਦਾਨ ਸੀ ? (What was the contribution of Guru Angad Dev Ji to the early developmnent of Sikhism ?)
ਉੱਤਰ-
ਗੁਰੂ ਅੰਗਦ ਦੇਵ ਜੀ 1539 ਈ. ਵਿੱਚ ਸਿੱਖਾਂ ਦੇ ਦੂਜੇ ਗੁਰੂ ਬਣੇ ।ਉਹ 1552 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਜਿਸ ਸਮੇਂ ਗੁਰੂ ਅੰਗਦ ਦੇਵ ਜੀ ਗੁਰਗੱਦੀ ‘ਤੇ ਬੈਠੇ ਸਨ ਤਾਂ ਉਸ ਸਮੇਂ ਸਿੱਖ ਪੰਥ ਦੇ ਸਾਹਮਣੇ ਕਈ ਖ਼ਤਰੇ, ਮੌਜੂਦ ਸਨ | ਪਹਿਲਾ ਸਿੱਖ ਪੈਰੋਕਾਰਾਂ ਦੀ ਘੱਟ ਗਿਣਤੀ ਹੋਣ ਕਾਰਨ ਸਿੱਖ ਧਰਮ ਦਾ ਹਿੰਦੂ ਧਰਮ ਵਿੱਚ ਲੀਨ ਹੋ ਜਾਣ ਦਾ ਖ਼ਤਰਾ ਸੀ । ਦੁਜਾ ਖ਼ਤਰਾ ਉਦਾਸੀਆਂ ਤੋਂ ਸੀ । ਇਸ ਮਤ ਦੀ ਸਥਾਪਨਾ ਗੁਰੁ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਨੇ ਕੀਤੀ ਸੀ । ਇਸ ਲਈ ਬਹੁਤ ਸਾਰੇ ਸਿੱਖ ਉਦਾਸੀ ਮਤ ਵਿੱਚ ਸ਼ਾਮਲ ਹੁੰਦੇ ਜਾ ਰਹੇ ਸਨ । ਗੁਰੂ ਅੰਗਦ ਦੇਵ ਜੀ ਨੇ ਆਪਣੇ ਯਤਨਾਂ ਸਦਕਾ ਨਾ ਸਿਰਫ ਸਿੱਖ ਪੰਥ ਦੇ ਸਾਹਮਣੇ ਮੌਜੂਦ ਇਨ੍ਹਾਂ ਖ਼ਤਰਿਆਂ ਨੂੰ ਹੀ ਦੂਰ ਕੀਤਾ, ਸਗੋਂ ਉਸ ਨੂੰ ਮਜ਼ਬੂਤੀ ਵੀ ਪ੍ਰਦਾਨ ਕੀਤੀ । ਗੁਰੂ ਅੰਗਦ ਸਾਹਿਬ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਜੋ ਮਹੱਤਵਪੂਰਨ ਭੂਮਿਕਾ ਨਿਭਾਈ ਉਸ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ :-

1. ਗੁਰਮੁੱਖੀ ਨੂੰ ਹਰਮਨ-ਪਿਆਰਾ ਬਣਾਉਣਾ (Popularisation of Gurmukhi) – ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਨੂੰ ਹਰਮਨ-ਪਿਆਰਾ ਬਣਾ ਕੇ ਸਿੱਖ ਪੰਥ ਦੇ ਵਿਕਾਸ ਵੱਲ ਪਹਿਲਾ ਮਹੱਤਵਪੂਰਨ ਕਦਮ ਚੁੱਕਿਆ । ਉਨ੍ਹਾਂ ਨੇ ਇਸ ਦੇ ਰੂਪ ਵਿੱਚ ਇੱਕ ਨਵਾਂ ਨਿਖਾਰ ਲਿਆਂਦਾ । ਸਿੱਟੇ ਵਜੋਂ ਇਸ ਲਿਪੀ ਨੂੰ ਸਮਝਣਾ ਆਮ ਲੋਕਾਂ ਲਈ ਆਸਾਨ ਹੋ ਗਿਆ ਸੀ । ਸਿੱਖਾਂ ਦੇ ਸਾਰੇ ਧਾਰਮਿਕ ਗ੍ਰੰਥਾਂ ਦੀ ਰਚਨਾ ਇਸ ਲਿਪੀ ਵਿੱਚ ਹੋਈ । ਇਸ ਲਿਪੀ ਦਾ ਨਾਂ ਗੁਰਮੁੱਖੀ (ਭਾਵ ਗੁਰੂਆਂ ਦੇ ਮੁੱਖ ਵਿਚੋਂ ਨਿਕਲੀ ਹੋਈ) ਹੋਣ ਕਾਰਨ ਇਹ ਸਿੱਖਾਂ ਨੂੰ ਗੁਰੂ ਦੇ ਪਤੀ ਆਪਣੇ ਕਰਤੱਵ ਦੀ ਯਾਦ ਕਰਵਾਉਂਦੀ ਰਹੀ । ਇਸ ਤਰ੍ਹਾਂ ਇਹ ਲਿਪੀ ਸਿੱਖਾਂ ਨੂੰ ਆਪਣੀ ਵੱਖਰੀ ਪਹਿਚਾਣ ਬਣਾਈ ਰੱਖਣ ਵਿੱਚ ਸਹਾਇਕ ਸਿੱਧ ਹੋਈ । ਇਸ ਲਿਪੀ ਦੇ ਪ੍ਰਸਾਰ ਕਾਰਨ ਸਿੱਖਾਂ ਵਿੱਚ ਤੇਜ਼ੀ ਨਾਲ ਵਿੱਦਿਆ ਦਾ ਪ੍ਰਸਾਰ ਵੀ ਹੋਣ ਲੱਗਾ । ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਕਸ਼ੀ ਅਨੁਸਾਰ,

‘‘ਗੁਰੂ ਅੰਗਦ ਦੇਵ ਜੀ ਨੇ ਸਿੱਖਾਂ ਨੂੰ ਹਿੰਦੂਆਂ ਅਤੇ ਮੁਸਲਮਾਨਾਂ ਤੋਂ ਇੱਕ ਵੱਖਰੀ ਭਾਸ਼ਾ ਦਿੱਤੀ ਅਤੇ ਉਨ੍ਹਾਂ ਨੂੰ ਇਹ ਅਨੁਭਵ ਕਰਾਇਆ ਕਿ ਉਹ ਵੱਖ ਲੋਕ ਹਨ ।’’ 2

2. ਬਾਣੀ ਦਾ ਸੰਗ੍ਰਹਿ (Collection of Hymns) – ਗੁਰੂ ਅੰਗਦ ਦੇਵ ਜੀ ਦਾ ਦੂਜਾ ਮਹਾਨ ਕੰਮ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਇਕੱਠਾ ਕਰਨਾ ਸੀ । ਇਹ ਬਾਣੀ ਇੱਕ ਥਾਂ ‘ਤੇ ਨਾ ਹੋ ਕੇ ਵੱਖ-ਵੱਖ ਥਾਂਵਾਂ ‘ਤੇ ਖਿਲਰੀ ਪਈ ਸੀ । ਗੁਰੂ ਅੰਗਦ ਸਾਹਿਬ ਜੀ ਨੇ ਇੱਕ ਸ਼ਰਧਾਲੂ ਸਿੱਖ ਭਾਈ ਬਾਲਾ ਜੀ ਨੂੰ ਬੁਲਾ ਕੇ ਭਾਈ ਪੈੜਾ ਮੋਖਾ ਜੀ ਤੋਂ ਗੁਰੂ ਨਾਨਕ ਸਾਹਿਬ ਦੇ ਜੀਵਨ ਸੰਬੰਧੀ ਇੱਕ ਜਨਮ ਸਾਖੀ ਲਿਖਵਾਈ । ਇਸ ਜਨਮ ਸਾਖੀ ਨੂੰ ਭਾਈ ਬਾਲੇ ਦੀ ਜਨਮ ਸਾਖੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ । ਕੁਝ ਵਿਦਵਾਨ ਇਸ ਤੱਥ ਨਾਲ ਸਹਿਮਤ ਨਹੀਂ ਹਨ ਕਿ ਭਾਈ ਬਾਲਾ ਜੀ ਦੀ ਜਨਮ ਸਾਖੀ ਗੁਰੂ ਅੰਗਦ ਦੇਵ ਜੀ ਵੇਲੇ ਲਿਖੀ ਗਈ ਸੀ । ਗੁਰੂ ਅੰਗਦ ਸਾਹਿਬ ਜੀ ਨੇ ਆਪ ‘ਨਾਨਕ’ ਦੇ ਨਾਂ ਹੇਠ ਬਾਣੀ ਰਚੀ । ਇਸ ਤਰ੍ਹਾਂ ਗੁਰੂ ਅੰਗਦ ਦੇਵ ਜੀ ਨੇ ਬਾਣੀ ਦੇ ਅਸਲ ਰੂਪ ਨੂੰ ਵਿਗੜਨ ਤੋਂ ਬਚਾਇਆ । ਦੂਸਰਾ, ਇਸ ਨੇ ਆਦਿ ਗ੍ਰੰਥ ਸਾਹਿਬ ਜੀ ਦੀ ਤਿਆਰੀ ਲਈ ਮਹੱਤਵਪੂਰਨ ਆਧਾਰ ਤਿਆਰ ਕੀਤਾ ।

3. ਲੰਗਰ ਪ੍ਰਥਾ ਦਾ ਵਿਸਥਾਰ (Expansion of Langar System) – ਲੰਗਰ ਪ੍ਰਥਾ ਦਾ ਵਿਕਾਸ ਦਾ ਸਿਹਰਾ ਗੁਰੂ ਅੰਗਦ ਦੇਵ ਜੀ ਨੂੰ ਪ੍ਰਾਪਤ ਹੈ । ਲੰਗਰ ਦਾ ਸਾਰਾ ਪ੍ਰਬੰਧ ਉਨ੍ਹਾਂ ਦੀ ਧਰਮ ਪਤਨੀ ਬੀਬੀ ਖੀਵੀ ਜੀ ਕਰਦੇ ਸਨ । ਲੰਗਰ ਵਿੱਚ ਸਾਰੇ ਵਿਅਕਤੀ ਬਿਨਾਂ ਕਿਸੇ ਊਚ-ਨੀਚ, ਜਾਤ-ਪਾਤ ਦੇ ਵਿਤਕਰੇ ਦੇ ਇਕੱਠੇ ਮਿਲ ਕੇ ਛਕਦੇ ਸਨ । ਇਸ ਪ੍ਰਥਾ ਦੇ ਕਾਰਨ ਸਿੱਖਾਂ ਵਿੱਚ ਆਪਸੀ ਸਹਿਯੋਗ ਦੀ ਭਾਵਨਾ ਵਧੀ । ਇਸ ਨੇ ਹਿੰਦੂ ਸਮਾਜ ਵਿੱਚ ਫੈਲੀ ਜਾਤੀ ਪ੍ਰਥਾ ‘ਤੇ ਕਰੜਾ ਵਾਰ ਕੀਤਾ । ਇਸ ਤਰ੍ਹਾਂ ਇਸ ਸੰਸਥਾ ਨੇ ਸਮਾਜ ਵਿੱਚ ਪ੍ਰਚੱਲਿਤ ਸਮਾਜਿਕ ਅਤੇ ਆਰਥਿਕ ਨਾ-ਬਰਾਬਰੀ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ । ਇਸ ਕਾਰਨ ਸਿੱਖ ਧਰਮ ਦੀ ਪ੍ਰਸਿੱਧੀ ਦੂਰ-ਦੂਰ ਤਾਈਂ ਫੈਲ ਗਈ । ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਹਰਬੰਸ ਸਿੰਘ ਦਾ ਇਹ ਕਹਿਣਾ ਬਿਲਕੁਲ ਠੀਕ ਹੈ,
“ਸਮਾਜਿਕ ਕ੍ਰਾਂਤੀ ਲਿਆਉਣ ਵਿੱਚ ਇਹ (ਲੰਗਰ) ਸੰਸਥਾ ਮਹੱਤਵਪੂਰਨ ਸਾਧਨ ਸਿੱਧ ਹੋਈ ।” 1

4. ਸੰਗਤ ਦਾ ਸੰਗਠਨ (Organisation of Sangat) – ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਿਤ ਸੰਗਤ ਸੰਸਥਾ ਨੂੰ ਵੀ ਸੰਗਠਿਤ ਕੀਤਾ । ਸੰਗਤ ਤੋਂ ਭਾਵ ਸੀ ਇਕੱਠੇ ਮਿਲ ਬੈਠਣਾ 1 ਸੰਗਤ ਵਿੱਚ ਸਾਰੇ ਧਰਮਾਂ ਦੇ ਲੋਕ-ਇਸਤਰੀ ਅਤੇ ਪੁਰਸ਼-ਹਿੱਸਾ ਲੈ ਸਕਦੇ ਸਨ । ਇਹ ਸੰਗਤ ਸਵੇਰੇ ਸ਼ਾਮ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਇਕੱਠੀ ਹੁੰਦੀ ਸੀ । ਇਸ ਸੰਸਥਾ ਨੇ ਸਮਾਜਿਕ ਨਾ-ਬਰਾਬਰੀ ਨੂੰ ਦੂਰ ਕਰਨ ਅਤੇ ਸਿੱਖਾਂ ਨੂੰ ਸੰਗਠਿਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ।

5. ਉਦਾਸੀ ਮਤ ਦਾ ਖੰਡਨ (Denunciation of the Udasi Sect) – ਉਦਾਸੀ ਮਤੇ ਦੀ ਸਥਾਪਨਾ ਗੁਰੂ ਨਾਨਕ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਨੇ ਕੀਤੀ ਸੀ । ਇਹ ਮਤ ਸੰਨਿਆਸ ਜਾਂ ਤਿਆਗ ਦੇ ਜੀਵਨ ‘ਤੇ ਜ਼ੋਰ ਦਿੰਦਾ ਸੀ । ਬਹੁਤ ਸਾਰੇ ਸਿੱਖ ਉਦਾਸੀ ਮਤ ਨੂੰ ਮਾਨਤਾ ਦੇਣ ਲੱਗ ਪਏ ਸਨ । ਇੱਥੋਂ ਤਕ ਕਿ ਇਹ ਖ਼ਤਰਾ ਪੈਦਾ ਹੋ ਗਿਆ ਕਿ ਕਿਤੇ ਸਿੱਖ ਗੁਰੂ ਨਾਨਕ ਸਾਹਿਬ ਦੇ ਉਪਦੇਸ਼ਾਂ ਨੂੰ ਭੁੱਲ ਕੇ ਉਦਾਸੀ ਮਤ ਨਾ ਅਪਣਾ ਲੈਣ । ਇਸ ਲਈ ਗੁਰੂ ਅੰਗਦ ਸਾਹਿਬ ਨੇ ਉਦਾਸੀ ਮਤ ਦਾ ਕਰੜਾ ਵਿਰੋਧ ਕੀਤਾ ਅਤੇ ਸਪੱਸ਼ਟ ਕੀਤਾ ਕਿ ਉਦਾਸੀ ਮਤ ਦੇ ਸਿਧਾਂਤ ਗੁਰੂ ਨਾਨਕ ਸਾਹਿਬ ਦੇ ਉਪਦੇਸ਼ਾਂ ਤੋਂ ਉਲਟ ਹਨ ਅਤੇ ਜਿਹੜਾ ਸਿੱਖ ਇਸ ਮਤ ਵਿੱਚ ਵਿਸ਼ਵਾਸ ਰੱਖਦਾ ਹੈ ਉਹ ਸੱਚਾ ਸਿੱਖ ਨਹੀਂ ਹੋ ਸਕਦਾ । ਇਸ ਤਰ੍ਹਾਂ ਗੁਰੂ ਅੰਗਦ ਸਾਹਿਬ ਜੀ ਨੇ ਸਿੱਖ ਮਤ ਦੀ ਵੱਖਰੀ ਹੋਂਦ ਨੂੰ ਕਾਇਮ ਰੱਖਿਆ ।

6. ਸਰੀਰਕ ਸਿੱਖਿਆ (Physical Training) – ਗੁਰੂ ਅੰਗਦ ਸਾਹਿਬ ਇਹ ਮੰਨਦੇ ਸਨ ਕਿ ਜਿਵੇਂ ਆਤਮਿਕ ਉੱਨਤੀ ਲਈ ਨਾਮ ਦਾ ਜਾਪ ਕਰਨਾ ਅਤਿ ਜ਼ਰੂਰੀ ਹੈ ਠੀਕ ਉਸੇ ਤਰ੍ਹਾਂ ਸਰੀਰਕ ਤੰਦਰੁਸਤੀ ਲਈ ਕਸਰਤ ਕਰਨਾ ਵੀ ਜ਼ਰੂਰੀ ਹੈ । ਇਸੇ ਉਦੇਸ਼ ਨਾਲ ਗੁਰੂ ਜੀ ਨੇ ਖਡੂਰ ਸਾਹਿਬ ਵਿਖੇ ਇੱਕ ਅਖਾੜਾ ਬਣਵਾਇਆ । ਇੱਥੇ ਸਿੱਖ ਰੋਜ਼ਾਨਾ ਸਵੇਰੇ ਕੁਸ਼ਤੀਆਂ ਅਤੇ ਹੋਰ ਸਰੀਰਕ ਕਸਰਤਾਂ ਕਰਦੇ ਸਨ ।

7.ਗੋਇੰਦਵਾਲ ਸਾਹਿਬ ਦੀ ਸਥਾਪਨਾ (Foundation of Goindwal Sahib) – 1546 ਈ. ਵਿੱਚ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਦੇ ਨੇੜੇ ਗੋਇੰਦਵਾਲ ਸਾਹਿਬ ਨਾਂ ਦੇ ਇੱਕ ਨਵੇਂ ਨਗਰ ਦੀ ਸਥਾਪਨਾ ਕੀਤੀ । ਇਹ ਨਗਰ ਛੇਤੀ ਹੀ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਬਣ ਗਿਆ ।

8. ਹੁਮਾਯੂੰ ਨਾਲ ਮੁਲਾਕਾਤ (Meeting with Humayun) – ਮੁਗ਼ਲ ਬਾਦਸ਼ਾਹ ਹੁਮਾਯੂੰ ਸ਼ੇਰਸ਼ਾਹ ਸੂਰੀ ਦੇ ਹੱਥੋਂ ਹਾਰ ਤੋਂ ਬਾਅਦ ਪੰਜਾਬ ਪਹੁੰਚਿਆ । ਉਹ ਖਡੂਰ ਸਾਹਿਬ ਗੁਰੂ ਅੰਗਦ ਸਾਹਿਬ ਜੀ ਪਾਸੋਂ ਅਸ਼ੀਰਵਾਦ ਲੈਣ ਲਈ ਗਿਆ । ਉਸ ਸਮੇਂ ਗੁਰੂ ਜੀ ਸਮਾਧੀ ਵਿੱਚ ਲੀਨ ਸਨ । ਹੁਮਾਯੂ ਨੇ ਇਸ ਨੂੰ ਆਪਣੀ ਬੇਇੱਜ਼ਤੀ ਸਮਝ ਕੇ ਤਲਵਾਰ ਕੱਢ ਲਈ । ਉਸੇ ਸਮੇਂ ਗੁਰੂ ਜੀ ਨੇ ਆਪਣੀ ਅੱਖ ਖੋਲ੍ਹੀ ਤੇ ਹੁਮਾਯੂੰ ਨੂੰ ਆਖਿਆ ਕਿ ਇਹ ਤਲਵਾਰ ਜਿਹੜੀ ਤੂੰ ਮੇਰੇ ‘ਤੇ ਵਰਤਣ ਲੱਗਾ ਹੈਂ ਉਹ ਤਲਵਾਰ ਸ਼ੇਰਸ਼ਾਹ ਸੂਰੀ ਦੇ ਵਿਰੁੱਧ ਲੜਦੇ ਸਮੇਂ ਕਿੱਥੇ ਸੀ । ਇਹ ਸ਼ਬਦ ਸੁਣ ਕੇ ਹੁਮਾਯੂੰ ਅਤਿਅੰਤ ਸ਼ਰਮਿੰਦਾ ਹੋਇਆ ਅਤੇ ਉਸ ਨੇ ਗੁਰੂ ਜੀ ਤੋਂ ਮੁਆਫ਼ੀ ਮੰਗੀ । ਗੁਰੂ ਜੀ ਨੇ ਹੁਮਾਯੂੰ ਨੂੰ ਅਸ਼ੀਰਵਾਦ ਦਿੰਦਿਆਂ ਹੋਇਆਂ ਕਿਹਾ ਕਿ ਤੈਨੂੰ ਕੁਝ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਰਾਜਗੱਦੀ ਪ੍ਰਾਪਤ ਹੋਵੇਗੀ । ਗੁਰੂ ਜੀ ਦੀ ਇਹ ਭਵਿੱਖਬਾਣੀ ਸੱਚੀ ਨਿਕਲੀ । ਇਸ ਮੁਲਾਕਾਤ ਕਾਰਨ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਦੋਸਤਾਨਾ ਸੰਬੰਧ ਸਥਾਪਿਤ
ਹੋਏ ।

9. ਉੱਤਰਾਧਿਕਾਰੀ ਦੀ ਨਿਯੁਕਤੀ (Nomination of the Successor) – ਗੁਰੂ ਅੰਗਦ ਦੇਵ ਜੀ ਦਾ ਸਿੱਖ ਪੰਥ ਦੇ ਵਿਕਾਸ ਲਈ ਸਭ ਤੋਂ ਮਹਾਨ ਕੰਮ ਅਮਰਦਾਸ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਨਾ ਸੀ । ਗੁਰੂ ਅੰਗਦ ਦੇਵ ਜੀ ਨੇ ਕਾਫ਼ੀ ਸੋਚ ਅਤੇ ਪਰਖ ਤੋਂ ਬਾਅਦ ਇਸ ਉੱਚੇ ਅਹੁਦੇ ਲਈ ਅਮਰਦਾਸ ਜੀ ਦੀ ਚੋਣ ਕੀਤੀ । ਗੁਰੂ ਜੀ ਨੇ ਅਮਰਦਾਸ ਜੀ ਅੱਗੇ ਇੱਕ ਨਾਰੀਅਲ ਅਤੇ ਪੰਜ ਪੈਸੇ ਰੱਖ ਕੇ ਆਪਣਾ ਸੀਸ ਨਿਵਾਇਆ । ਇਸ ਤਰ੍ਹਾਂ ਅਮਰਦਾਸ ਜੀ ਸਿੱਖਾਂ ਦੇ ਤੀਸਰੇ ਗੁਰੂ ਨਿਯੁਕਤ ਹੋਏ । ਗੁਰੂ ਅੰਗਦ ਦੇਵ ਜੀ 29 ਮਾਰਚ, 1552 ਈ. ਨੂੰ ਜੋਤੀ-ਜੋਤ ਸਮਾ ਗਏ ।

10. ਗੁਰੂ ਅੰਗਦ ਦੇਵ ਜੀ ਦੀਆਂ ਸਫਲਤਾਵਾਂ ਦਾ ਮੁੱਲਾਂਕਣ (Estimate of Guru Angad Dev Ji’s Achievements) – ਇਸ ਤਰ੍ਹਾਂ ਅਸੀਂ ਦੇਖਦੇ ਹਾਂ ਕਿ ਗੁਰੂ ਅੰਗਦ ਦੇਵ ਜੀ ਨੇ ਆਪਣੇ ਗੁਰੂਕਾਲ ਵਿੱਚ ਸਿੱਖ ਪੰਥ ਦੇ ਵਿਕਾਸ ਵਿੱਚ ਬੜਾ ਸ਼ਲਾਘਾਯੋਗ ਯੋਗਦਾਨ ਦਿੱਤਾ । ਗੁਰੂ ਜੀ ਨੇ ਗੁਰਮੁੱਖੀ ਲਿਪੀ ਦਾ ਪ੍ਰਚਾਰ ਕਰਕੇ, ਗੁਰੂ ਨਾਨਕ ਸਾਹਿਬ ਜੀ ਦੀ ਬਾਣੀ ਇਕੱਠੀ ਕਰ ਕੇ, ਸੰਗਤ ਅਤੇ ਪੰਗਤ ਸੰਸਥਾਵਾਂ ਦਾ ਵਿਸਥਾਰ ਕਰ ਕੇ, ਸਿੱਖ ਪੰਥ ਨੂੰ ਉਦਾਸੀ ਮਤ ਤੋਂ ਵੱਖ ਕਰ ਕੇ, ਗੋਇੰਦਵਾਲ ਸਾਹਿਬ ਦੀ ਸਥਾਪਨਾ ਕਰ ਕੇ ਅਤੇ ਆਪਣਾ ਉੱਤਰਾਧਿਕਾਰੀ ਨਿਯੁਕਤ ਕਰ ਕੇ ਸਿੱਖ ਪੰਥ ਦੀ ਨੀਂਹ ਨੂੰ ਹੋਰ ਮਜ਼ਬੂਤ ਕੀਤਾ । ਗੁਰੂ ਅੰਗਦ ਦੇਵ ਜੀ ਦੀਆਂ ਸਫਲਤਾਵਾਂ ਦਾ ਮੁੱਲਾਂਕਣ ਕਰਦੇ ਹੋਏ ਪ੍ਰਸਿੱਧ ਇਤਿਹਾਸਕਾਰ ਕੇ. ਐੱਸ. ਦੁੱਗਲ ਦਾ ਕਹਿਣਾ ਹੈ,
“ਇਹ ਹੈਰਾਨੀ ਵਾਲੀ ਗੱਲ ਹੈ ਕਿ ਗੁਰੂ ਅੰਗਦ ਸਾਹਿਬ ਨੇ ਆਪਣੇ ਥੋੜ੍ਹੇ ਸਮੇਂ ਦੇ ਦੌਰਾਨ ਕਿੰਨੀ ਜ਼ਿਆਦਾ ਸਫਲਤਾ ਪ੍ਰਾਪਤ ਕਰ ਲਈ ।” 1
ਇੱਕ ਹੋਰ ਪ੍ਰਸਿੱਧ ਇਤਿਹਾਸਕਾਰ ਐੱਸ. ਐੱਸ. ਜੌਹਰ ਦੇ ਅਨੁਸਾਰ,
“ਗੁਰੂ ਅੰਗਦ ਦੇਵ ਜੀ ਦਾ ਗੁਰਕਾਲ ਸਿੱਖ ਪੰਥ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੋੜ ਸੀ ।” 2

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 3.
ਗੁਰੂ ਅੰਗਦ ਦੇਵ ਜੀ ਦੇ ਜੀਵਨ ਅਤੇ ਸਫਲਤਾਵਾਂ ਦਾ ਸੰਖੇਪ ਵਰਣਨ ਕਰੋ । (Describe the brief the life and achievements of Guru Angad Dev Ji.)
ਜਾਂ
ਗੁਰੂ ਅੰਗਦ ਦੇਵ ਜੀ ਦੇ ਜੀਵਨ ਅਤੇ ਸਿੱਖ ਪੰਥ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਚਰਚਾ ਕਰੋ ।
(Discuss the life and contribution of Guru Angad Dev Ji to the development of Sikhism.)
ਨੋਟ :-ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 1 ਅਤੇ 2 ਦਾ ਉੱਤਰ ਸੰਯੁਕਤ ਰੂਪ ਵਿੱਚ ਲਿਖਣ ।

ਗੁਰੂ ਅਮਰਦਾਸ ਜੀ ਦਾ ਮੁੱਢਲਾ ਜੀਵਨ ਅਤੇ ਔਕੜਾਂ (Early Career and Difficulties of Guru Amar Das JI)

ਪ੍ਰਸ਼ਨ 4.
ਗੁਰੂ ਅਮਰਦਾਸ ਜੀ ਦੇ ਆਰੰਭਿਕ ਜੀਵਨ ਅਤੇ ਔਕੜਾਂ ਦਾ ਸੰਖੇਪ ਵਰਣਨ ਕਰੋ । (Give a brief account of the early career and difficulties of Guru Amar Das Ji.)
ਉੱਤਰ-
ਸਿੱਖਾਂ ਦੇ ਤੀਸਰੇ ਗੁਰੂ ਅਮਰਦਾਸ ਜੀ ਦੇ ਆਰੰਭਿਕ ਜੀਵਨ ਅਤੇ ਔਕੜਾਂ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ-
1.ਜਨਮ ਅਤੇ ਮਾਤਾ-ਪਿਤਾ (Birth and Parentage) – ਸਿੱਖਾਂ ਦੇ ਤੀਸਰੇ ਗੁਰੂ, ਗੁਰੂ ਅਮਰਦਾਸ ਜੀ ਦਾ ਜਨਮ 5 ਮਈ, 1479 ਈ. ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿਖੇ ਹੋਇਆ । ਆਪ ਦੇ ਪਿਤਾ ਜੀ ਦਾ ਨਾਂ ਤੇਜ ਭਾਨ ਸੀ । ਗੁਰੂ ਜੀ ਦੇ ਪਿਤਾ ਜੀ ਕਾਫ਼ੀ ਅਮੀਰ ਸਨ । ਉਹ ਭੱਲਾ ਜਾਤੀ ਦੇ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸਨ । ਗੁਰੂ ਅਮਰਦਾਸ ਜੀ ਦੇ ਮਾਤਾ ਜੀ ਦੇ ਨਾਂ ਬਾਰੇ ਕੋਈ ਨਿਸਚਿਤ ਜਾਣਕਾਰੀ ਨਹੀਂ ਮਿਲਦੀ । ਵੱਖ-ਵੱਖ ਇਤਿਹਾਸਿਕ ਗ੍ਰੰਥਾਂ ਵਿੱਚ ਉਨ੍ਹਾਂ ਦਾ ਨਾਂ ਸੁਲੱਖਣੀ, ਰੂਪ ਕੌਰ, ਬਖਤ ਕੌਰ ਅਤੇ ਲਕਸ਼ਮੀ ਆਦਿ ਦੱਸੇ ਗਏ ਹਨ ।

2. ਬਚਪਨ ਅਤੇ ਵਿਆਹ (Childhood and Marriage) – ਅਮਰਦਾਸ ਜੀ ਬਚਪਨ ਤੋਂ ਹੀ ਧਾਰਮਿਕ ਵਿਚਾਰਾਂ ਦੇ ਸਨ | ਆਪ ਜੀ ਨੇ ਵੱਡੇ ਹੋ ਕੇ ਆਪਣੇ ਪਿਤਾ ਜੀ ਦਾ ਕੰਮ ਸੰਭਾਲ ਲਿਆ । ਕਿਉਂਕਿ ਆਪ ਜੀ ਦੇ ਮਾਤਾ-ਪਿਤਾ ਵਿਸ਼ਣੂ ਦੇ ਪੁਜਾਰੀ ਸਨ ਇਸ ਲਈ ਆਪ ਵੀ ਵੈਸ਼ਨਵ ਮਤ ਦੇ ਅਨੁਯਾਈ ਬਣ ਗਏ । 24 ਸਾਲਾਂ ਦੀ ਉਮਰ ਵਿੱਚ ਆਪ ਜੀ ਦਾ ਵਿਆਹ ਦੇਵੀ ਚੰਦ ਦੀ ਸਪੁੱਤਰੀ ਮਨਸਾ ਦੇਵੀ ਨਾਲ ਕਰ ਦਿੱਤਾ ਗਿਆ | ਆਪ ਦੇ ਘਰ ਦੋ ਪੁੱਤਰਾਂ ਬਾਬਾ ਮੋਹਨ ਅਤੇ ਬਾਬਾ ਮੋਹਰੀ ਅਤੇ ਦੋ ਧੀਆਂ ਬੀਬੀ ਦਾਨੀ ਅਤੇ ਬੀਬੀ ਭਾਨੀ ਨੇ ਜਨਮ ਲਿਆ ।

3. ਗੁਰੂ ਅੰਗਦ ਸਾਹਿਬ ਦਾ ਸਿੱਖ ਬਣਨਾ (To become Guru Angad Sahib’s Disciple) – ਇਕ ਵਾਰ ਜਦੋਂ ਅਮਰਦਾਸ ਜੀ ਹਰਿਦੁਆਰ ਦੀ ਯਾਤਰਾ ਤੋਂ ਵਾਪਸ ਆ ਰਹੇ ਸਨ ਤਾਂ ਉਹ ਰਸਤੇ ਵਿੱਚ ਇੱਕ ਸਾਧੂ ਨੂੰ ਮਿਲੇ । ਉਨ੍ਹਾਂ ਦੋਹਾਂ ਨੇ ਇਕੱਠੇ ਭੋਜਨ ਕੀਤਾ | ਭੋਜਨ ਛੱਕਣ ਤੋਂ ਬਾਅਦ ਉਸ ਸਾਧੂ ਨੇ ਅਮਰਦਾਸ ਜੀ ਤੋਂ ਪੁੱਛਿਆ ਕਿ ਉਨ੍ਹਾਂ ਦਾ ਗੁਰੂ ਕੌਣ ਹੈ ? ਅਮਰਦਾਸ ਜੀ ਨੇ ਉੱਤਰ ਦਿੱਤਾ ਕਿ ਉਨ੍ਹਾਂ ਦਾ ਗੁਰੁ ਕੋਈ ਨਹੀਂ ਹੈ । ਉਸ ਸਾਧੂ ਨੇ ਕਿਹਾ, “ਮੈਂ ਕਿਸ ਨਿਗੁਰੇ ਦੇ ਹੱਥੋਂ ਭੋਜਨ ਛੱਕ ਕੇ ਪਾਪ ਕੀਤਾ ਹੈ ਅਤੇ ਆਪਣਾ ਜਨਮ ਭਿਸ਼ਟ ਕਰ ਲਿਆ ਹੈ । ਮੈਨੂੰ ਪ੍ਰਾਸ਼ਚਿਤ ਵਜੋਂ ਮੁੜ ਜਾ ਕੇ ਗੰਗਾ ਇਸ਼ਨਾਨ ਕਰਨਾ ਪਵੇਗਾ ।” ਇਸ ਦਾ ਆਪ ਜੀ ਦੇ ਮਨ ‘ਤੇ ਡੂੰਘਾ ਪ੍ਰਭਾਵ ਪਿਆ ਤੇ ਆਪ ਨੇ ਗੁਰੂ ਧਾਰਨ ਕਰਨ ਦਾ ਪੱਕਾ ਨਿਸ਼ਚਾ ਕਰ ਲਿਆ । ਇੱਕ ਦਿਨ ਅਮਰਦਾਸ ਜੀ ਨੇ ਬੀਬੀ ਅਮਰੋ ਦੇ ਮੂੰਹੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਸੁਣੀ ਤਾਂ ਬਹੁਤ ਪ੍ਰਭਾਵਿਤ ਹੋਏ । ਇਸ ਲਈ ਆਪ ਨੇ ਗੁਰੂ ਅੰਗਦ ਦੇਵ ਜੀ ਦੇ ਦਰਸ਼ਨ ਕਰਨ ਦਾ ਫ਼ੈਸਲਾ ਕੀਤਾ । ਇੱਕ ਦਿਨ ਉਹ ਗੁਰੂ ਜੀ ਦੇ ਦਰਸ਼ਨਾਂ ਲਈ ਖਡੂਰ ਸਾਹਿਬ ਗਏ ਅਤੇ ਉਨ੍ਹਾਂ ਦੇ ਪੈਰੋਕਾਰ ਬਣ ਰਏ । ਉਸ ਸਮੇਂ ਉਨ੍ਹਾਂ ਦੀ ਉਮਰ 62 ਵਰਿਆਂ ਦੀ ਸੀ ।

4. ਗੁਰਿਆਈ ਦੀ ਪ੍ਰਾਪਤੀ (Assumption of Guruship) – ਅਮਰਦਾਸ ਜੀ ਨੇ ਖਡੂਰ ਸਾਹਿਬ ਵਿੱਚ ਹੀ ਰਹਿ ਕੇ 11 ਸਾਲਾਂ ਤਕ ਗੁਰੂ ਅੰਗਦ ਸਾਹਿਬ ਜੀ ਦੀ ਅਣਥੱਕ ਸੇਵਾ ਕੀਤੀ | ਆਪ ਰੋਜ਼ਾਨਾ ਗੁਰੂ ਸਾਹਿਬ ਜੀ ਦੇ ਇਸ਼ਨਾਨ ਲਈ ਬਿਆਸ ਦਰਿਆ ਤੋਂ ਜੋ ਉੱਥੋਂ ਤਿੰਨ ਮੀਲ ਦੇ ਫ਼ਾਸਲੇ ‘ਤੇ ਸੀ ਪਾਣੀ ਦਾ ਘੜਾ ਆਪਣੇ ਸਿਰ ‘ਤੇ ਚੁੱਕ ਕੇ ਲਿਆਉਂਦੇ ਅਤੇ ਗੁਰੂ ਘਰ ਵਿੱਚ ਆਈਆਂ ਸੰਗਤਾਂ ਦੀ ਤਨੋਂ ਮਨੋਂ ਸੇਵਾ ਕਰਦੇ । 1552 ਈ. ਦੀ ਗੱਲ ਹੈ ਕਿ ਅਮਰਦਾਸ ਜੀ ਹਮੇਸ਼ਾਂ ਵਾਂਗ ਬਿਆਸ ਤੋਂ ਪਾਣੀ ਲੈ ਕੇ ਵਾਪਸ ਮੁੜ ਰਹੇ ਸਨ | ਹਨ੍ਹੇਰਾ ਹੋਣ ਕਾਰਨ ਅਮਰਦਾਸ ਜੀ ਨੂੰ ਠੁਡਾ ਲੱਗਾ ਤੇ ਉਹ ਡਿੱਗ ਪਏ । ਨਾਲ ਹੀ ਇੱਕ ਜੁਲਾਹੇ ਦਾ ਘਰ ਸੀ । ਖੜਾਕ ਦੀ ਆਵਾਜ਼ ਸੁਣ ਕੇ ਜੁਲਾਹਾ ਉੱਠ ਪਿਆ ਤੇ ਉਸ ਨੇ ਪੁੱਛਿਆ ਕਿ ਕੌਣ ਹੈ ? ਜੁਲਾਹੀ ਨੇ ਕਿਹਾ ਕਿ ਇਹ ਜ਼ਰੂਰ ਅਮਰੂ ਨਿਥਾਵਾਂ ਹੋਣਾ ਹੈ । ਹੌਲੀਹੌਲੀ ਇਹ ਗੱਲ ਗੁਰੂ ਅੰਗਦ ਦੇਵ ਜੀ ਤਕ ਪਹੁੰਚੀ । ਉਨ੍ਹਾਂ ਨੇ ਬਚਨ ਕੀਤਾ ਕਿ ਅੱਜ ਤੋਂ ਅਮਰਦਾਸ ਨਿਥਾਵਾਂ ਨਹੀਂ ਹੋਵੇਗਾ ਸਗੋਂ ਨਿਥਾਵਿਆਂ ਨੂੰ ਥਾਂ ਦੇਵੇਗਾ 16 ਮਾਰਚ, 1552 ਈ. ਨੂੰ ਗੁਰੂ ਅੰਗਦ ਸਾਹਿਬ ਨੇ ਅਮਰਦਾਸ ਜੀ ਅੱਗੇ ਇੱਕ ਨਾਰੀਅਲ ਤੇ ਪੰਜ ਪੈਸੇ ਰੱਖ ਕੇ ਆਪਣਾ ਸੀਸ ਨਿਵਾਇਆ ਅਤੇ ਉਨ੍ਹਾਂ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਇਸ ਤਰ੍ਹਾਂ ਅਮਰਦਾਸ ਜੀ 73 ਵਰਿਆਂ ਦੀ ਉਮਰ ਵਿੱਚ ਸਿੱਖਾਂ ਦੇ ਤੀਸਰੇ ਗੁਰੂ ਬਣੇ ।

ਗੁਰੂ ਅਮਰਦਾਸ ਜੀ ਦੀਆਂ ਮੁੱਢਲੀਆਂ ਔਕੜਾਂ (Early Difficulties of Guru Amar Das Ji)

ਗੁਰਗੱਦੀ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਅਮਰਦਾਸ ਜੀ ਗੁਰੂ ਅੰਗਦ ਸਾਹਿਬ ਜੀ ਦੇ ਹੁਕਮ ਨਾਲ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਵਿਖੇ ਆ ਗਏ। ਇੱਥੇ ਗੁਰੂ ਜੀ ਨੂੰ ਸ਼ੁਰੂ ਵਿੱਚ ਕੁਝ ਔਕੜਾਂ ਦਾ ਸਾਹਮਣਾ ਕਰਨਾ ਪਿਆ । ਇਨ੍ਹਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਦਾਸੂ ਅਤੇ ਦਾਤੂ ਦਾ ਵਿਰੋਧ (Opposition of Dassu and Dattu) – ਗੁਰੂ ਅਮਰਦਾਸ ਜੀ ਨੂੰ ਆਪਣੇ ਗੁਰੂਕਾਲ ਦੇ ਸ਼ੁਰੂ ਵਿੱਚ ਗੁਰੂ ਅੰਗਦ ਦੇਵ ਜੀ ਦੇ ਪੁੱਤਰਾਂ ਦਾਸੂ ਅਤੇ ਦਾਤੂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ । ਉਨ੍ਹਾਂ ਨੇ ਗੁਰੂ ਜੀ ਨੂੰ ਗੁਰੂ ਮੰਨਣ ਤੋਂ ਇਨਕਾਰ ਕਰ ਦਿੱਤਾ ਅਤੇ ਆਪਣੇ ਆਪ ਨੂੰ ਅਸਲੀ ਉੱਤਰਾਧਿਕਾਰੀ ਐਲਾਨ ਕੀਤਾ । ਦਾਤੂ ਦਾ ਕਹਿਣਾ ਸੀ ਕਿ ਕਲ਼ ਤੇ ਸਾਡੇ ਘਰ ਦਾ ਪਾਣੀ ਭਰਨ ਵਾਲਾ ਅੱਜ ਗੁਰੂ ਕਿਵੇਂ ਹੋ ਸਕਦਾ ਹੈ । ਇੱਕ ਦਿਨ ਦਾਤੂ ਨੇ ਗੁੱਸੇ ਵਿੱਚ ਆ ਕੇ ਗੋਇੰਦਵਾਲ ਸਾਹਿਬ ਜਾ ਕੇ ਭਰੇ ਦਰਬਾਰ ਵਿੱਚ ਗੁਰੂ ਜੀ ਨੂੰ ਫੁੱਡਾ ਮਾਰਿਆ ਜਿਸ ਕਾਰਨ ਉਹ ਗੱਦੀ ਤੋਂ ਹੇਠਾਂ ਆਣ ਡਿੱਗੇ । ਇਸ ਦੇ ਬਾਵਜੂਦ ਗੁਰੂ ਸਾਹਿਬ ਨੇ ਬਹੁਤ ਹੀ ਨਿਮਰਤਾ ਨਾਲ ਦਾਤ ਤੋਂ ਖਿਮਾ ਮੰਗੀ । ਇਸ ਤੋਂ ਬਾਅਦ ਗੁਰੂ ਜੀ ਗੋਇੰਦਵਾਲ ਸਾਹਿਬ ਨੂੰ ਛੱਡ ਕੇ ਆਪਣੇ ਪਿੰਡ ਬਾਸਰਕੇ ਚਲੇ ਗਏ । ਸਿੱਖ ਸੰਗਤਾਂ ਨੇ ਦਾਤੂ ਨੂੰ ਆਪਣਾ ਗੁਰੂ ਮੰਨਣ ਤੋਂ ਇਨਕਾਰ ਕਰ ਦਿੱਤਾ | ਅੰਤ ਨਿਰਾਸ਼ ਹੋ ਕੇ ਉਹ ਖਡੂਰ ਸਾਹਿਬ ਵਾਪਸ ਚਲਾ ਗਿਆ | ਭਾਈ ਬੁੱਢਾ ਜੀ ਅਤੇ ਹੋਰ ਸੰਗਤਾਂ ਦੇ ਕਹਿਣ ‘ਤੇ ਗੁਰੂ ਅਮਰਦਾਸ ਜੀ ਮੁੜ ਗੋਇੰਦਵਾਲ ਸਾਹਿਬ ਆ ਗਏ । ਇਸ ਸਮੇਂ ਦਾਸੁ ਨੇ ਵੀ ਮਾਤਾ ਖੀਵੀ ਜੀ ਦੇ ਕਹਿਣ ‘ਤੇ ਆਪਣਾ ਵਿਰੋਧ ਛੱਡ ਦਿੱਤਾ ਸੀ ।

2. ਬਾਬਾ ਸ੍ਰੀ ਚੰਦ ਦਾ ਵਿਰੋਧ (Opposition of Baba Sri Chand) – ਬਾਬਾ ਸ੍ਰੀ ਚੰਦ ਜੀ ਗੁਰੂ ਨਾਨਕ ਸਾਹਿਬ ਦੇ ਵੱਡੇ ਸਪੁੱਤਰ ਹੋਣ ਕਾਰਨ ਗੁਰਗੱਦੀ ਉੱਤੇ ਆਪਣਾ ਹੱਕ ਸਮਝਦੇ ਸਨ । ਉਨ੍ਹਾਂ ਨੇ ਗੁਰੂ ਅੰਗਦ ਸਾਹਿਬ ਦਾ ਵਿਰੋਧ ਇਸ ਲਈ ਨਹੀਂ ਕੀਤਾ ਸੀ ਕਿਉਂਕਿ ਉਨ੍ਹਾਂ ਨੂੰ ਗੁਰਗੱਦੀ ਗੁਰੂ ਨਾਨਕ ਸਾਹਿਬ ਨੇ ਆਪ ਸੌਂਪੀ ਸੀ । ਪਰ ਗੁਰੂ ਅੰਗਦ ਦੇਵ ਜੀ ਦੇ ਜੋਤੀ-ਜੋਤ ਸਮਾਉਣ ਪਿੱਛੋਂ ਉਨ੍ਹਾਂ ਨੇ ਆਪਣੇ ਪਿਤਾ ਦੀ ਗੱਦੀ ਨੂੰ ਪ੍ਰਾਪਤ ਕਰਨ ਦਾ ਯਤਨ ਕੀਤਾ | ਬਾਬਾ ਸ੍ਰੀ ਚੰਦ ਜੀ ਦੇ ਅਨੇਕਾਂ ਸਮਰਥਕ ਸਨ । ਗੁਰੂ ਅਮਰਦਾਸ ਜੀ ਨੇ ਅਜਿਹੇ ਸਮੇਂ ਦਿਤਾ ਤੋਂ ਕੰਮ ਲੈਂਦੇ ਹੋਏ ਸਿੱਖਾਂ ਨੂੰ ਸਪੱਸ਼ਟ ਕੀਤਾ ਕਿ ਉਦਾਸੀ ਮਤ ਦੇ ਸਿਧਾਂਤ ਗੁਰੂ ਨਾਨਕ ਸਾਹਿਬ ਦੇ ਉਪਦੇਸ਼ਾਂ ਤੋਂ ਉਲਟ ਹਨ । ਉਨ੍ਹਾਂ ਦੀਆਂ ਦਲੀਲਾਂ ਤੋਂ ਪ੍ਰਭਾਵਿਤ ਹੋ ਕੇ ਸਿੱਖਾਂ ਨੇ ਬਾਬਾ ਸ੍ਰੀ ਚੰਦ ਜੀ ਦਾ ਸਾਥ ਛੱਡ ਦਿੱਤਾ । ਇਸ ਤਰ੍ਹਾਂ ਗੁਰੂ ਅਮਰਦਾਸ ਜੀ ਨੇ ਸਿੱਖਾਂ ਨੂੰ ਉਦਾਸੀ ਮੱਤ ਤੋਂ ਸਦਾ ਲਈ ਨਿਖੇੜ ਦਿੱਤਾ ।

3. ਗੋਇੰਦਵਾਲ ਸਾਹਿਬ ਦੇ ਮੁਸਲਮਾਨਾਂ ਦਾ ਵਿਰੋਧ (Opposition by the Muslims of Goindwal Sahib) – ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੀ ਵਧਦੀ ਹੋਈ ਪ੍ਰਸਿੱਧੀ ਵੇਖ ਕੇ ਉੱਥੋਂ ਦੇ ਮੁਸਲਮਾਨਾਂ ਨੇ ਸਿੱਖਾਂ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ ! ਉਹ ਸਿੱਖਾਂ ਦਾ ਸਾਮਾਨ ਚੋਰੀ ਕਰ ਲੈਂਦੇ । ਉਹ ਬਿਆਸ ਦਰਿਆ ਤੋਂ ਪਾਣੀ ਭਰ ਕੇ ਲਿਆਉਣ ਵਾਲੇ ਸਿੱਖਾਂ ਦੇ ਘੜੇ ਪੱਥਰ ਮਾਰ ਕੇ ਤੋੜ ਦਿੰਦੇ । ਸਿੱਖਾਂ ਨੇ ਇਸ ਸੰਬੰਧੀ ਗੁਰੂ ਜੀ ਨੂੰ ਸ਼ਿਕਾਇਤ ਕੀਤੀ । ਗੁਰੂ ਅਮਰਦਾਸ ਜੀ ਨੇ ਸਿੱਖਾਂ ਨੂੰ ਸ਼ਾਂਤ ਰਹਿਣ ਦਾ ਉਪਦੇਸ਼ ਦਿੱਤਾ ਹੈ। ਇੱਕ ਵਾਰੀ ਪਿੰਡ ਵਿੱਚ ਕੁਝ ਹਥਿਆਰਬੰਦ ਵਿਅਕਤੀ ਆ ਗਏ । ਉਨ੍ਹਾਂ ਨੇ ਬਹੁਤ ਸਾਰੇ ਮੁਸਲਮਾਨਾਂ ਨੂੰ ਯਮਲੋਕ ਪਹੁੰਚਾ ਦਿੱਤਾ । ਲੋਕ ਇਹ ਸੋਚਣ ਲੱਗ ਪਏ ਕਿ ਮੁਸਲਮਾਨਾਂ ਨੂੰ ਪਰਮਾਤਮਾ ਵੱਲੋਂ ਇਹ ਸਜ਼ਾ ਮਿਲੀ ਹੈ । ਇਸ ਕਾਰਨ ਉਨ੍ਹਾਂ ਦਾ ਸਿੱਖੀ ਵਿੱਚ ਵਿਸ਼ਵਾਸ ਹੋਰ ਵੱਧ ਗਿਆ ।

4. ਹਿੰਦੂਆਂ ਦਾ ਵਿਰੋਧ (Opposition by the Hindus) – ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰਾਂ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਲੋਕ ਸਿੱਖ ਮਤ ਵਿੱਚ ਸ਼ਾਮਲ ਹੋ ਰਹੇ ਸਨ । ਸਿੱਖ ਮਤ ਵਿੱਚ ਊਚ-ਨੀਚ ਦਾ ਵਿਤਕਰਾ ਨਹੀਂ ਕੀਤਾ ਜਾਂਦਾ ਸੀ । ਲੰਗਰ ਵਿੱਚ ਸਾਰੇ ਇਕੱਠੇ ਮਿਲ ਕੇ ਭੋਜਨ ਛਕਦੇ ਸਨ । ਇਸ ਤੋਂ ਇਲਾਵਾ ਬਾਉਲੀ ਦਾ ਨਿਰਮਾਣ ਹੋਣ ਕਾਰਨ ਸਿੱਖਾਂ ਨੂੰ ਇੱਕ ਵੱਖਰਾ ਤੀਰਥ ਸਥਾਨ ਵੀ ਮਿਲ ਗਿਆ ਸੀ । ਗੋਇੰਦਵਾਲ ਸਾਹਿਬ ਦੇ ਉੱਚ ਜਾਤੀਆਂ ਦੇ ਹਿੰਦੂ ਇਹ ਗੱਲ ਸਹਿਣ ਨਾ ਕਰ ਸਕੇ । ਉਨ੍ਹਾਂ ਨੇ ਮੁਗ਼ਲ ਬਾਦਸ਼ਾਹ ਅਕਬਰ ਪਾਸ ਇਹ ਝੂਠੀ ਸ਼ਿਕਾਇਤ ਕੀਤੀ ਕਿ ਗੁਰੂ ਜੀ ਹਿੰਦੂ ਧਰਮ ਵਿਰੋਧੀ ਪ੍ਰਚਾਰ ਕਰ ਰਹੇ ਹਨ । ਇਸ ਇਲਜ਼ਾਮ ਦੀ ਪੜਤਾਲ ਕਰਨ ਲਈ ਅਕਬਰ ਨੇ ਗੁਰੂ ਸਾਹਿਬ ਨੂੰ ਆਪਣੇ ਦਰਬਾਰ ਵਿੱਚ ਬੁਲਾਇਆ । ਗੁਰੂ ਅਮਰਦਾਸ ਜੀ ਨੇ ਆਪਣੇ ਸ਼ਰਧਾਲੂ ਭਾਈ ਜੇਠਾ ਜੀ ਨੂੰ ਭੇਜਿਆ । ਭਾਈ ਜੇਠਾ ਜੀ ਨੂੰ ਮਿਲਣ ਤੋਂ ਬਾਅਦ ਅਕਬਰ ਨੇ ਗੁਰੂ ਜੀ ਨੂੰ ਨਿਰਦੋਸ਼ ਕਰਾਰ ਦਿੱਤਾ । ਇਸ ਨਾਲ ਸਿੱਖ ਲਹਿਰ ਨੂੰ ਹੋਰ ਉਤਸ਼ਾਹ ਮਿਲਿਆ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਗੁਰੂ ਅਮਰਦਾਸ ਜੀ ਦੇ ਸਮੇਂ ਸਿੱਖ ਧਰਮ ਦੀ ਉੱਨਤੀ (Development of Sikhism under Guru Amar Das JI)

ਪ੍ਰਸ਼ਨ 5.
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਦੇ ਯੋਗਦਾਨ ਦਾ ਵਰਣਨ ਕਰੋ । (Describe the contribution of Guru Amar Das Ji for the development of Sikhism.)
ਜਾਂ
ਸਿੱਖ ਧਰਮ ਦੇ ਸੰਗਠਨ ਅਤੇ ਵਿਕਾਸ ਲਈ ਗੁਰੂ ਅਮਰਦਾਸ ਜੀ ਨੇ ਕੀ-ਕੀ ਕਾਰਜ ਕੀਤੇ ? (What were the measures taken by Guru Amar Das Ji for the consolidation and expansion of Sikhism ?)
ਜਾਂ
ਗੁਰੂ ਅਮਰਦਾਸ ਜੀ ਦੀਆਂ ਸਿੱਖ ਧਰਮ ਦੇ ਵਿਕਾਸ ਵਿੱਚ ਕੀਤੀਆਂ ਗਈਆਂ ਸੇਵਾਵਾਂ ਦਾ ਵਰਣਨ ਕਰੋ ।
(Describe the services rendered by Guru Amar Das Ji for the development of Sikh Religion.)
ਜਾਂ
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਨੇ ਕੀ ਯੋਗਦਾਨ ਦਿੱਤਾ ? (What were the contribution of Guru Amardas Ji in the development of Sikhism ?)
ਜਾਂ
ਗੁਰੂ ਅਮਰਦਾਸ ਜੀ ਦੇ ਸਿੱਖ ਪੰਥ ਦਾ ਸੰਗਠਨ ਅਤੇ ਪ੍ਰਸਾਰ ਲਈ ਕੀਤੇ ਗਏ ਕੰਮਾਂ ਦਾ ਸੰਖੇਪ ਵਰਣਨ ਕਰੋ ।
(Describe in brief the organisational development and spread of Sikhism by Guru Amar Das Ji.)
ਉੱਤਰ-
ਸਿੱਖਾਂ ਦੇ ਤੀਸਰੇ ਗੁਰੂ, ਗੁਰੂ ਅਮਰਦਾਸ ਜੀ 1552 ਈ. ਤੋਂ 1574 ਈ. ਤਕ ਗੁਰਗੱਦੀ ‘ਤੇ ਰਹੇ । ਉਨ੍ਹਾਂ ਨੂੰ ਕਈ ਮੁਸ਼ਕਿਲਾਂ ਤੋਂ ਗੁਜ਼ਰਨਾ ਪਿਆ ਕਿਉਂਕਿ ਸਿੱਖ ਧਰਮ ਅਜੇ ਪੂਰੀ ਤਰ੍ਹਾਂ ਸੰਗਠਿਤ ਅਤੇ ਵਿਕਸਿਤ ਨਹੀਂ ਹੋਇਆ ਸੀ । ਇਸ ਨੂੰ ਸੰਗਠਿਤ ਅਤੇ ਵਿਕਸਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਜੀ ਨੇ ਅਨੇਕਾਂ ਕਦਮ ਚੁੱਕੇ । ਗੁਰੂ ਅਮਰਦਾਸ ਜੀ ਨੇ ਗੁਰੂ ਅੰਗਦ ਸਾਹਿਬ ਜੀ ਦੇ ਕੰਮਾਂ ਨੂੰ ਜਾਰੀ ਰੱਖਿਆ ਅਤੇ ਬਹੁਤ ਸਾਰੀਆਂ ਨਵੀਆਂ ਪ੍ਰਥਾਵਾਂ ਅਤੇ ਸੰਸਥਾਵਾਂ ਦੀ ਸਥਾਪਨਾ ਕੀਤੀ ।

1. ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ (Construction of the Baoli at Goindwal Sahib) – ਗੁਰੂ ਅਮਰਦਾਸ ਜੀ ਦਾ ਸਿੱਖ ਪੰਥ ਦੇ ਵਿਕਾਸ ਵੱਲ ਪਹਿਲਾ ਮਹਾਨ ਕੰਮ ਗੋਇੰਦਵਾਲ ਸਾਹਿਬ ਵਿਖੇ ਇੱਕ ਬਾਉਲੀ ਦਾ ਨਿਰਮਾਣ ਕਰਨਾ ਸੀ । ਇਸ ਬਾਉਲੀ ਦਾ ਨਿਰਮਾਣ ਕਾਰਜ 1552 ਈ. ਤੋਂ 1559 ਈ. ਤਕ ਚਲਿਆ । ਇਸ ਬਾਉਲੀ ਤਕ ਪਹੁੰਚਣ ਲਈ 84 ਪੌੜੀਆਂ ਬਣਾਈਆਂ ਗਈਆਂ । ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਜੋ ਕੋਈ ਯਾਤਰੁ ਹਰ ਪੌੜੀ ‘ਤੇ ਸੱਚੇ ਮਨ ਤੇ ਸ਼ਰਧਾ ਨਾਲ ਜਪੁਜੀ ਸਾਹਿਬ ਦਾ ਪਾਠ ਕਰੇਗਾ ਅਤੇ ਪਾਠ ਦੇ ਬਾਅਦ ਬਾਉਲੀ ਵਿੱਚ ਇਸ਼ਨਾਨ ਕਰੇਗਾ, ਤਾਂ ਉਹ 84 ਲੱਖ ਜੂਨਾਂ ਤੋਂ ਮੁਕਤ ਹੋ ਜਾਵੇਗਾ | ਬਾਉਲੀ ਦੇ ਨਿਰਮਾਣ ਨਾਲ ਸਿੱਖਾਂ ਨੂੰ ਇੱਕ ਪਵਿੱਤਰ ਤੀਰਥ ਸਥਾਨ ਮਿਲ ਗਿਆ । ਲੋਕ ਵੱਡੀ ਗਿਣਤੀ ਵਿੱਚ ਗੋਇੰਦਵਾਲ ਸਾਹਿਬ ਆਉਣ ਲੱਗੇ । ਹੁਣ ਉਨ੍ਹਾਂ ਨੂੰ ਹਿੰਦੁਆਂ ਦੇ ਤੀਰਥ ਸਥਾਨਾਂ ‘ਤੇ ਜਾਣ ਦੀ ਲੋੜ ਨਾ ਰਹੀ । ਇਸ ਦੇ ਨਾਲ ਉੱਥੇ ਦੇ ਲੋਕਾਂ ਦੇ ਪਾਣੀ ਦੀ ਸਮੱਸਿਆ ਵੀ ਹੱਲ ਹੋ ਗਈ । ਇਸ ਨਾਲ ਸਿੱਖ ਧਰਮ ਦੇ ਪ੍ਰਸਾਰ ਨੂੰ ਉਤਸ਼ਾਹ ਮਿਲਿਆ । ਐੱਚ. ਐੱਸ. ਭਾਟੀਆ ਅਤੇ ਐੱਸ. ਆਰ. ਬਕਸ਼ੀ ਦੇ ਸ਼ਬਦਾਂ ਵਿੱਚ,
“ਗੁਰੂ ਅਮਰਦਾਸ ਜੀ ਦਾ ਗੁਰਗੱਦੀ ਕਾਲ, ਸਿੱਖ ਅੰਦੋਲਨ ਦੇ ਇਤਿਹਾਸ ਵਿੱਚ ਇੱਕ ਨਵਾਂ ਮੋੜ ਪ੍ਰਮਾਣਿਤ ਹੋਇਆ ।” 1

2. ਲੰਗਰ ਸੰਸਥਾ ਦਾ ਵਿਸਥਾਰ (Expansion of Langar Institution) – ਗੁਰੂ ਅਮਰਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੁਆਰਾ ਸਥਾਪਿਤ ਲੰਗਰ ਸੰਸਥਾ ਦਾ ਹੋਰ ਵਿਸਥਾਰ ਕੀਤਾ । ਗੁਰੂ ਜੀ ਨੇ ਇਹ ਐਲਾਨ ਕੀਤਾ ਕਿ ਕੋਈ ਵੀ ਯਾਤਰ ਲੰਗਰ ਛਕੇ ਬਿਨਾਂ ਉਨ੍ਹਾਂ ਦੇ ਦਰਸ਼ਨ ਨਹੀਂ ਕਰ ਸਕਦਾ | ਪਹਿਲੇ ਪੰਗਤ ਤੇ ਪਿੱਛੇ ਸੰਗਤ ਦਾ ਨਾਹਰਾ ਦਿੱਤਾ ਗਿਆ । ਇੱਥੋਂ ਤਕ ਕਿ ਮੁਗ਼ਲ ਬਾਦਸ਼ਾਹ ਅਕਬਰ ਅਤੇ ਹਰੀਪੁਰ ਦੇ ਰਾਜੇ ਨੇ ਵੀ ਗੁਰੂ ਜੀ ਨੂੰ ਮਿਲਣ ਤੋਂ ਪਹਿਲਾਂ ਪੰਗਤ ਵਿੱਚ ਲੰਗਰ ਛਕਿਆ ਸੀ । ਇਸ ਲੰਗਰ ਵਿੱਚ ਵੱਖ-ਵੱਖ ਧਰਮਾਂ ਅਤੇ ਜਾਤਾਂ ਦੇ ਲੋਕ ਮਿਲ ਕੇ ਖਾਣਾ ਖਾਂਦੇ ਸਨ ਅਤੇ ਇਹ ਲੰਗਰ ਰਾਤ ਦੇਰ ਤਕ ਚਲਦਾ ਰਹਿੰਦਾ ਸੀ । ਲੰਗਰ ਸੰਸਥਾ ਸਿੱਖ ਧਰਮ ਦੇ ਪ੍ਰਚਾਰ ਲਈ ਬੜੀ ਸਹਾਇਕ ਸਿੱਧ ਹੋਈ । ਇਸ ਨਾਲ ਜਾਤੀ ਪ੍ਰਥਾ ਨੂੰ ਬੜਾ ਧੱਕਾ ਲੱਗਾ । ਇਸ ਨੇ ਨੀਵੀਆਂ ਜਾਤੀਆਂ ਨੂੰ ਸਮਾਜ ਵਿੱਚ ਇੱਕ ਨਵਾਂ ਮਾਣ ਬਖ਼ਸ਼ਿਆ । ਇਸ ਨਾਲ ਸਿੱਖਾਂ ਵਿੱਚ ਆਪਸੀ ਭਾਈਚਾਰੇ ਦੀ ਭਾਵਨਾ ਦਾ ਵਿਕਾਸ ਹੋਇਆ । ਡਾਕਟਰ ਫ਼ੌਜਾ ਸਿੰਘ ਦੇ ਅਨੁਸਾਰ,
‘‘ਇਸ (ਲੰਗਰ) ਸੰਸਥਾ ਨੇ ਜਾਤੀ ਪ੍ਰਥਾ ਨੂੰ ਡੂੰਘੀ ਸੱਟ ਮਾਰੀ ਅਤੇ ਸਮਾਜਿਕ ਏਕਤਾ ਲਈ ਰਸਤਾ ਸਾਫ਼ ਕੀਤਾ ” 2

3. ਬਾਣੀ ਦਾ ਸੰਹਿ (Collection of Hymns) – ਗੁਰੂ ਅਮਰਦਾਸ ਜੀ ਦਾ ਅਗਲਾ ਮਹੱਤਵਪੂਰਨ ਕਾਰਜ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਅੰਗਦ ਦੇਵ ਜੀ ਦੀ ਬਾਣੀ ਨੂੰ ਇਕੱਠਾ ਕਰਨਾ ਸੀ । ਗੁਰੂ ਸਾਹਿਬ ਨੇ ਆਪ 907 ਸ਼ਬਦਾਂ ਦੀ ਰਚਨਾ ਕੀਤੀ । ਅਜਿਹਾ ਕਰਨ ਨਾਲ ਆਦਿ ਗ੍ਰੰਥ ਸਾਹਿਬ ਦੇ ਸੰਕਲਨ ਲਈ ਆਧਾਰ ਤਿਆਰ ਹੋ ਗਿਆ ।

4. ਮੰਜੀ ਪ੍ਰਥਾ (Manji System) – ਮੰਜੀ ਪ੍ਰਥਾ ਦੀ ਸਥਾਪਨਾ ਗੁਰੂ ਅਮਰਦਾਸ ਜੀ ਦੇ ਸਭ ਤੋਂ ਮਹੱਤਵਪੂਰਨ ਕਾਰਜਾਂ ਵਿੱਚੋਂ ਇੱਕ ਸੀ। ਸਿੱਖਾਂ ਦੀ ਸੰਖਿਆ ਵਿੱਚ ਵਾਧਾ ਹੋਣ ਕਾਰਨ ਗੁਰੂ ਸਾਹਿਬ ਲਈ ਹਰ ਸਿੱਖ ਤਕ ਨਿੱਜੀ ਰੂਪ ਵਿੱਚ ਪਹੁੰਚਣਾ ਸੰਭਵ ਨਹੀਂ ਸੀ । ਇਸ ਲਈ ਉਨ੍ਹਾਂ ਨੇ ਆਪਣੇ ਉਪਦੇਸ਼ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿੰਦੇ ਸਿੱਖਾਂ ਤਕ ਪਹੁੰਚਾਉਣ ਦੇ ਲਈ 22 ਮੰਜੀਆਂ ਦੀ ਸਥਾਪਨਾ ਕੀਤੀ । ਇਨ੍ਹਾਂ ਮੰਜੀਆਂ ਦੀ ਸਥਾਪਨਾ ਇੱਕੋ ਸਮੇਂ ਨਹੀਂ ਬਲਕਿ ਅਲੱਗ-ਅਲੱਗ ਸਮੇਂ ‘ਤੇ ਕੀਤੀ ਗਈ । ਹਰ ਮੰਜੀ ਦੇ ਮੁਖੀ ਨੂੰ ਮੰਜੀਦਾਰ ਕਹਿੰਦੇ ਸਨ । ਇਹ ਮੰਜੀਦਾਰ ਵੱਧ ਤੋਂ ਵੱਧ ਲੋਕਾਂ ਨੂੰ ਸਿੱਖ ਧਰਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦੇ ਸਨ । ਕਿਉਂਕਿ ਮੰਜੀਦਾਰ ਮੰਜੀ ‘ਤੇ ਬੈਠ ਕੇ ਧਾਰਮਿਕ ਉਪਦੇਸ਼ ਦਿੰਦੇ ਸਨ ਇਸ ਲਈ ਇਹ ਪ੍ਰਥਾ ਇਤਿਹਾਸ ਵਿੱਚ ਮੰਜੀ ਪ੍ਰਥਾ ਦੇ ਨਾਂ ਨਾਲ ਪ੍ਰਸਿੱਧ ਹੋਈ । ਮੰਜੀ ਪ੍ਰਥਾ ਦੀ ਸਥਾਪਨਾ ਦੇ ਸਿੱਟੇ ਵਜੋਂ ਸਿੱਖ ਧਰਮ ਦੀ ਪ੍ਰਸਿੱਧੀ ਦੂਰ-ਦੂਰ ਤਾਈਂ ਫੈਲ ਗਈ । ਡਾਕਟਰ ਡੀ. ਐੱਸ. ਢਿੱਲੋਂ ਦੇ ਅਨੁਸਾਰ,
‘‘ਮੰਜੀ ਪ੍ਰਥਾ ਦੀ ਸਥਾਪਨਾ ਨੇ ਸਿੱਖ ਪੰਥ ਦੀਆਂ ਪ੍ਰਸਾਰ ਗਤੀਵਿਧੀਆਂ ਵਿੱਚ ਸ਼ਲਾਘਾਯੋਗ ਯੋਗਦਾਨ ਦਿੱਤਾ ।” 3

5. ਉਦਾਸੀ ਮਤ ਦਾ ਖੰਡਨ (Denunciation of the Udasi Sect) – ਗੁਰੂ ਅਮਰਦਾਸ ਜੀ ਦੇ ਸਮੇਂ ਉਦਾਸੀ ਮਤ ਸਿੱਖ ਮਤ ਦੀ ਹੋਂਦ ਲਈ ਖ਼ਤਰਾ ਬਣਿਆ ਹੋਇਆ ਸੀ । ਬਹੁਤ ਸਾਰੇ ਸਿੱਖ ਬਾਬਾ ਸ੍ਰੀ ਚੰਦ ਤੋਂ ਪ੍ਰਭਾਵਿਤ ਹੋ ਕੇ ਉਦਾਸੀ ਮਤ ਵਿੱਚ ਸ਼ਾਮਲ ਹੋਣ ਲੱਗ ਪਏ ਸਨ । ਅਜਿਹੇ ਸਮੇਂ ਗੁਰੂ ਸਾਹਿਬ ਨੇ ਬੜੇ ਹੌਸਲੇ ਤੋਂ ਕੰਮ ਲਿਆ । ਉਨ੍ਹਾਂ ਨੇ ਸਿੱਖਾਂ ਨੂੰ ਸਮਝਾਇਆ ਕਿ ਸਿੱਖ ਮਤ ਉਦਾਸੀ ਮਤ ਨਾਲੋਂ ਬਿਲਕੁਲ ਵੱਖਰਾ ਹੈ । ਉਨ੍ਹਾਂ ਦਾ ਕਹਿਣਾ ਸੀ ਕਿ ਸਿੱਖ ਮਤ ਗ੍ਰਹਿਸਥ ਮਾਰਗ ਅਪਨਾਉਣ ਅਤੇ ਸੰਸਾਰ ਵਿੱਚ ਰਹਿ ਕੇ ਕਿਰਤ ਕਰਨ ਦੀ ਸਿੱਖਿਆ ਦਿੰਦਾ ਹੈ । ਦੂਜੇ ਪਾਸੇ ਉਦਾਸੀ ਮਤ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਤੋਂ ਭੱਜ ਕੇ ਮੁਕਤੀ ਦੀ ਭਾਲ ਵਿੱਚ ਜੰਗਲਾਂ ਵਿੱਚ ਮਾਰੇਮਾਰੇ ਫਿਰਨ ਦੀ ਸਿੱਖਿਆ ਦਿੰਦਾ ਹੈ । ਗੁਰੂ ਸਾਹਿਬ ਦੇ ਆਦੇਸ਼ ‘ਤੇ ਸਿੱਖਾਂ ਨੇ ਉਦਾਸੀ ਮਤ ਤੋਂ ਆਪਣੇ ਸੰਬੰਧ ਹਮੇਸ਼ਾਂ ਲਈ ਤੋੜ ਲਏ । ਇਸ ਤਰ੍ਹਾਂ ਗੁਰੂ ਅਮਰਦਾਸ ਜੀ ਨੇ ਸਿੱਖ ਪੰਥ ਨੂੰ ਹਿੰਦੂ ਧਰਮ ਵਿੱਚ ਲੋਪ ਹੋਣ ਤੋਂ ਬਚਾ ਲਿਆ ।

6. ਸਮਾਜਿਕ ਸੁਧਾਰ (Social Reforms) – ਗੁਰੂ ਅਮਰਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਸਨ । ਉਸ ਸਮੇਂ ਸਮਾਜ ਵਿੱਚ ਜਾਤੀ ਬੰਧਨ ਕਠੋਰ ਰੂਪ ਧਾਰਨ ਕਰ ਚੁੱਕਾ ਸੀ । ਨੀਵੀਆਂ ਜਾਤਾਂ ਦੇ ਲੋਕਾਂ ’ਤੇ ਬੜੇ ਜ਼ੁਲਮ ਹੁੰਦੇ ਸਨ । ਗੁਰੂ ਅਮਰਦਾਸ ਜੀ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ | ਉਨ੍ਹਾਂ ਨੇ ਜਾਤੀ ਦਾ ਹੰਕਾਰ ਕਰਨ ਵਾਲੇ ਨੂੰ ਮੁਰਖ ਅਤੇ ਗੰਵਾਰ ਦੱਸਿਆ । ਗੁਰੂ ਅਮਰਦਾਸ ਜੀ ਨੇ ਸਮਾਜ ਵਿੱਚ ਪ੍ਰਚਲਿਤ ਸਤੀ ਪ੍ਰਥਾ ਦਾ ਵੀ ਡਟ ਕੇ ਵਿਰੋਧ ਕੀਤਾ । ਇਸ ਪ੍ਰਥਾ ਅਨੁਸਾਰ ਜੇ ਕਿਸੇ ਇਸਤਰੀ ਦੇ ਪਤੀ ਦੀ ਮੌਤ ਹੋ ਜਾਂਦੀ ਸੀ ਤਾਂ ਉਸ ਇਸਤਰੀ ਨੂੰ ਵੀ ਜ਼ਬਰਦਸਤੀ ਉਸ ਦੇ ਪਤੀ ਦੀ ਚਿਤਾ ਨਾਲ ਜ਼ਿੰਦਾ ਜਲਾ ਦਿੱਤਾ ਜਾਂਦਾ ਸੀ । ਗੁਰੂ ਸਾਹਿਬ ਦਾ ਕਹਿਣਾ ਸੀ,

ਸਤੀਆ ਇਹ ਨਾ ਆਖੀਅਨ ਜੋ ਮੜੀਆਂ ਲਗ ਜਲੰਨਿ ॥
ਸਤੀਆ ਸੋਈ ਨਾਨਕਾ, ਜੋ ਬਿਰਹਾ ਚੋਟ ਮਰੰਨਿ ॥

ਭਾਵ ਉਨ੍ਹਾਂ ਇਸਤਰੀਆਂ ਨੂੰ ਸਤੀ ਨਹੀਂ ਕਿਹਾ ਜਾ ਸਕਦਾ ਜੋ ਪਤੀ ਦੀ ਚਿਤਾ ਵਿੱਚ ਸੜ ਕੇ ਮਰ ਜਾਂਦੀਆਂ ਹਨ । ਅਸਲ ਸਤੀਆਂ ਉਹ ਹਨ ਜੋ ਪਤੀ ਦੇ ਵਿਛੋੜੇ ਨੂੰ ਨਾ ਸਹਾਰਦੀਆਂ ਹੋਈਆਂ ਵਿਛੋੜੇ ਦੀ ਚੋਟ ਨਾਲ ਮਰਨ ।

ਗੁਰੂ ਅਮਰਦਾਸ ਜੀ ਨੇ ਬਾਲ ਵਿਆਹ ਅਤੇ ਪਰਦਾ ਪ੍ਰਥਾ ਦਾ ਵਿਰੋਧ ਕੀਤਾ । ਉਨ੍ਹਾਂ ਨੇ ਵਿਧਵਾ ਵਿਆਹ ਅਤੇ ਅੰਤਰਜਾਤੀ ਵਿਆਹ ਦਾ ਸਮਰਥਨ ਕੀਤਾ । ਉਨ੍ਹਾਂ ਨੇ ਨਸ਼ੀਲੀਆਂ ਵਸਤਾਂ ਦੀ ਵਰਤੋਂ ਕਰਨ ਦੀ ਵੀ ਜ਼ੋਰਦਾਰ ਸ਼ਬਦਾਂ ਵਿੱਚ ਮਨਾਹੀ ਕੀਤੀ । ਇਨ੍ਹਾਂ ਤੋਂ ਇਲਾਵਾ ਗੁਰੂ ਅਮਰਦਾਸ ਜੀ ਨੇ ਸਿੱਖਾਂ ਦੇ ਜਨਮ, ਵਿਆਹ ਅਤੇ ਮਰਨ ਦੇ ਮੌਕਿਆਂ ਲਈ ਵਿਸ਼ੇਸ਼ ਰਸਮਾਂ ਬਣਾਈਆਂ । ਇਹ ਰਸਮਾਂ ਬਿਲਕੁਲ ਸਾਦੀਆਂ ਸਨ । ਸੰਖੇਪ ਵਿੱਚ ਗੁਰੂ ਅਮਰਦਾਸ ਜੀ ਨੇ ਇੱਕ ਆਦਰਸ਼ ਸਮਾਜ ਦਾ ਨਿਰਮਾਣ ਕੀਤਾ ।

7. ਅਕਬਰ ਦਾ ਗੋਇੰਦਵਾਲ ਸਾਹਿਬ ਆਉਣਾ (Akbar’s visit to Goindwal Sahib) – ਮੁਗ਼ਲ ਸਮਰਾਟ ਅਕਬਰ 1568 ਈ. ਵਿੱਚ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਗੋਇੰਦਵਾਲ ਸਾਹਿਬ ਵਿਖੇ ਆਇਆ । ਉਸ ਨੇ ਗੁਰੂ ਅਮਰਦਾਸ ਜੀ ਨੂੰ ਮਿਲਣ ਤੋਂ ਪਹਿਲਾਂ ਸਾਰੀ ਸੰਗਤ ਨਾਲ ਮਿਲ ਕੇ ਲੰਗਰ ਛਕਿਆ ।ਉਹ ਗੁਰੂ ਸਾਹਿਬ ਦੀ ਸ਼ਖ਼ਸੀਅਤ ਅਤੇ ਲੰਗਰ ਪ੍ਰਬੰਧ ਤੋਂ ਬਹੁਤ ਪ੍ਰਭਾਵਿਤ ਹੋਇਆ । ਉਸ ਨੇ ਕੁਝ ਪਿੰਡਾਂ ਦੀ ਜਾਗੀਰ ਦੀ ਪੇਸ਼ਕਸ਼ ਕੀਤੀ ਪਰ ਗੁਰੂ ਜੀ ਨੇ ਇਸ ਜਾਗੀਰ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ | ਅਕਬਰ ਦੀ ਇਸ ਯਾਤਰਾ ਦਾ ਲੋਕਾਂ ਦੇ ਮਨਾਂ ‘ਤੇ ਬੜਾ ਡੂੰਘਾ ਅਸਰ ਪਿਆ । ਉਹ ਵੱਡੀ ਗਿਣਤੀ ਵਿੱਚ ਸਿੱਖ ਧਰਮ ਵਿੱਚ ਸ਼ਾਮਲ ਹੋਣ ਲੱਗੇ ! ਇਸ ਕਾਰਨ ਸਿੱਖ ਧਰਮ ਵਧੇਰੇ ਹਰਮਨ-ਪਿਆਰਾ ਹੋ ਗਿਆ ।

8. ਉੱਤਰਾਧਿਕਾਰੀ ਦੀ ਨਿਯੁਕਤੀ (Nomination of the Successor) – ਗੁਰੂ ਅਮਰਦਾਸ ਜੀ ਨੇ 1574 ਈ. ਵਿੱਚ ਆਪਣੇ ਜਵਾਈ ਭਾਈ ਜੇਠਾ ਜੀ ਦੀ ਨਿਮਰਤਾ ਅਤੇ ਸੇਵਾਭਾਵ, ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ । ਗੁਰੂ ਜੀ ਨੇ ਨਾ ਸਿਰਫ ਭਾਈ ਜੇਠਾ ਜੀ ਨੂੰ ਆਪਣਾ ਉੱਤਰਾਧਿਕਾਰੀ ਹੀ ਨਿਯੁਕਤ ਕੀਤਾ, ਸਗੋਂ ਗੁਰਗੱਦੀ ਨੂੰ ਉਨ੍ਹਾਂ ਦੇ ਘਰਾਣੇ ਵਿੱਚ ਹੀ ਰਹਿਣ ਦਾ ਵੀ ਅਸ਼ੀਰਵਾਦ ਦਿੱਤਾ । ਗੁਰੂ ਅਮਰਦਾਸ ਜੀ 1 ਸਤੰਬਰ, 1574 ਈ. ਨੂੰ ਗੋਇੰਦਵਾਲ ਸਾਹਿਬ ਵਿਖੇ ਜੋਤੀ-ਜੋਤ ਸਮਾ ਗਏ ।

9. ਗੁਰੂ ਅਮਰਦਾਸ ਜੀ ਦੀਆਂ ਸਫਲਤਾਵਾਂ ਦਾ ਮੁੱਲਾਂਕਣ (Estimate of Guru Amar Das Ji’s Achievements) – ਗੁਰੂ ਅਮਰਦਾਸ ਜੀ ਦੀ ਯੋਗ ਅਗਵਾਈ ਹੇਠ ਸਿੱਖ ਪੰਥ ਨੇ ਮਹੱਤਵਪੂਰਨ ਵਿਕਾਸ ਕੀਤਾ । ਗੁਰੂ ਜੀ ਨੇ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਰਕੇ, ਲੰਗਰ ਪ੍ਰਥਾ ਦਾ ਵਿਸਥਾਰ ਕਰਕੇ, ਆਪਣੇ ਤੋਂ ਪਹਿਲਾਂ ਦੇ ਗੁਰੂਆਂ ਦੀ ਬਾਣੀ ਇਕੱਠੀ ਕਰਕੇ, ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਕੇ ਅਤੇ ਉਦਾਸੀ ਮਤ ਦਾ ਖੰਡਨ ਕਰਕੇ ਸਿੱਖ ਪੰਥ ਦੇ ਇਤਿਹਾਸ ਵਿੱਚ ਇੱਕ ਮੀਲ-ਪੱਥਰ ਦਾ ਕੰਮ ਕੀਤਾ । ਪ੍ਰਸਿੱਧ ਇਤਿਹਾਸਕਾਰ ਸੰਗਤ ਸਿੰਘ ਦੇ ਅਨੁਸਾਰ,
‘‘ਗੁਰੂ ਅਮਰਦਾਸ ਜੀ ਅਧੀਨ ਸਿੱਖ ਪੰਥ ਦਾ ਤੇਜ਼ੀ ਨਾਲ ਵਿਕਾਸ ਹੋਇਆ ) 1 ਇੱਕ ਹੋਰ ਪ੍ਰਸਿੱਧ ਇਤਿਹਾਸਕਾਰ ਡਾਕਟਰ ਡੀ. ਐੱਸ. ਢਿੱਲੋਂ ਦੇ ਅਨੁਸਾਰ,
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਨੇ ਸ਼ਲਾਘਾਯੋਗ ਯੋਗਦਾਨ ਦਿੱਤਾ ’’ 2

ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰ (Social Reforms of Guru Amar Das JI) 

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 6.
ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰਾਂ ਦੀ ਪੜਚੋਲ ਕਰੋ । (Examine the social reforms of the Guru Amar Das Ji.)
ਜਾਂ
“ਗੁਰੂ ਅਮਰਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਸਨ” ਦੱਸੋ । (“Guru Amar Das Ji was a great social reformer.” Discuss.)
ਉੱਤਰ-
ਗੁਰੂ ਅਮਰਦਾਸ ਜੀ ਦਾ ਨਾਂ ਸਿੱਖ ਇਤਿਹਾਸ ਵਿੱਚ ਇੱਕ ਮਹਾਨ ਸਮਾਜ ਸੁਧਾਰਕ ਦੇ ਰੂਪ ਵਿੱਚ ਪ੍ਰਸਿੱਧ ਹੈ । ਉਹ ਸਿੱਖਾਂ ਦੀ ਸਮਾਜਿਕ ਸੰਰਚਨਾ ਨੂੰ ਇੱਕ ਨਵਾਂ ਰੂਪ ਦੇਣਾ ਚਾਹੁੰਦੇ ਸਨ । ਉਹ ਸਿੱਖਾਂ ਨੂੰ ਤਤਕਾਲੀਨ ਸਮਾਜ ਦੇ ਗੁੰਝਲਦਾਰ ਨਿਯਮਾਂ ਤੋਂ ਮੁਕਤ ਕਰਨਾ ਚਾਹੁੰਦੇ ਸਨ ਤਾਂ ਕਿ ਉਨ੍ਹਾਂ ਵਿੱਚ ਆਪਸੀ ਭਾਈਚਾਰਾ ਸਥਾਪਿਤ ਹੋਵੇ । ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਜਾਤੀ ਭੇਦਭਾਵ ਅਤੇ ਛੂਤ-ਛਾਤ ਦਾ ਖੰਡਨ (Denunciation of Caste Distinctions and Untouchabilities) – ਗੁਰੂ ਅਮਰਦਾਸ ਜੀ ਨੇ ਜਾਤ-ਪਾਤ ਅਤੇ ਛੂਤ-ਛਾਤ ਦੀਆਂ ਕੁਰੀਤਿਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਦਾ ਕਹਿਣਾ ਸੀ ਕਿ ਜਾਤ ਦੇ ਘਮੰਡ ਕਰਨ ਵਾਲੇ ਮੂਰਖ ਅਤੇ ਗੰਵਾਰ ਹਨ । ਉਨ੍ਹਾਂ ਨੇ ਸੰਗਤਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਉਨ੍ਹਾਂ ਦੇ ਦਰਸ਼ਨ ਕਰਨਾ ਚਾਹੁੰਦਾ ਹੈ ਉਸ ਨੂੰ ਪਹਿਲਾਂ ਪੰਗਤ ਵਿੱਚ ਲੰਗਰ ਛਕਣਾ ਪਵੇਗਾ । ਇਸ ਤੋਂ ਇਲਾਵਾ ਗੁਰੂ ਜੀ ਨੇ ਕੁਝ ਖੂਹ ਪੁਟਵਾਏ । ਇਨ੍ਹਾਂ ਖੂਹਾਂ ਤੋਂ ਹਰ ਜਾਤ ਦੇ ਲੋਕਾਂ ਨੂੰ ਪਾਣੀ ਭਰਨ ਦਾ ਅਧਿਕਾਰ ਸੀ । ਇਸ ਤਰ੍ਹਾਂ ਗੁਰੂ ਅਮਰਦਾਸ ਜੀ ਨੇ ਆਪਸੀ ਭਾਈਚਾਰੇ ਦਾ ਪ੍ਰਚਾਰ ਕੀਤਾ ।

2. ਲੜਕੀਆਂ ਦੇ ਕਤਲ ਦਾ ਖੰਡਨ (Denunciation of Female Infanticide) – ਉਸ ਸਮੇਂ ਲੜਕੀਆਂ ਦੇ ਜਨਮ ਨੂੰ ਚੰਗਾ ਨਹੀਂ ਸਮਝਿਆ ਜਾਂਦਾ ਸੀ । ਲੜਕੀਆਂ ਨੂੰ ਜਨਮ ਲੈਂਦੇ ਸਾਰ ਹੀ ਮਾਰ ਦਿੱਤਾ ਜਾਂਦਾ ਸੀ । ਗੁਰੂ ਅਮਰਦਾਸ ਜੀ ਨੇ ਇਸ ਕੁਰੀਤੀ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਦਾ ਕਹਿਣਾ ਸੀ ਕਿ ਜੋ ਵਿਅਕਤੀ ਅਜਿਹਾ ਕਰਦਾ ਹੈ ਉਹ ਘੋਰ ਪਾਪ ਦਾ ਭਾਗੀ ਬਣੇਗਾ । ਉਨ੍ਹਾਂ ਨੇ ਸਿੱਖਾਂ ਨੂੰ ਇਸ ਅਪਰਾਧ ਤੋਂ ਦੂਰ ਰਹਿਣ ਦਾ ਉਪਦੇਸ਼ ਦਿੱਤਾ ।

3. ਬਾਲ-ਵਿਆਹ ਦਾ ਖੰਡਨ (Denunciation of Child Marriage) – ਉਸ ਸਮੇਂ ਸਮਾਜ ਵਿੱਚ ਪ੍ਰਚਲਿਤ ਪਰੰਪਰਾਵਾਂ ਦੇ ਅਨੁਸਾਰ ਲੜਕੀਆਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਕਰ ਦਿੱਤਾ ਜਾਂਦਾ ਸੀ । ਇਸ ਕਾਰਨ ਸਮਾਜ ਵਿੱਚ ਇਸਤਰੀਆਂ ਦੀ ਹਾਲੈਂਤ ਬਹੁਤ ਤਰਸਯੋਗ ਹੋ ਗਈ ਸੀ । ਗੁਰੂ ਅਮਰਦਾਸ ਜੀ ਨੇ ਬਾਲ-ਵਿਆਹ ਦੇ ਵਿਰੁੱਧ ਪ੍ਰਚਾਰ ਕੀਤਾ ।

4. ਸਤੀ ਪ੍ਰਥਾ ਦਾ ਖੰਡਨ (Denunciation of Sati System) – ਉਸ ਸਮੇਂ ਸਮਾਜ ਵਿੱਚ ਪ੍ਰਚਲਿਤ ਕੁਰੀਤਿਆਂ ਵਿਚੋਂ ਸਭ ਤੋਂ ਨਫ਼ਰਤ ਯੋਗ ਕੁਰੀਤੀ ਸਤੀ ਪ੍ਰਥਾ ਦੀ ਸੀ । ਇਸ ਅਣਮਨੁੱਖੀ ਪ੍ਰਥਾ ਦੇ ਅਨੁਸਾਰ ਜੇਕਰ ਕਿਸੇ ਇਸਤਰੀ ਦੇ ਪਤੀ ਦੀ ਮੌਤ ਹੋ ਜਾਂਦੀ ਸੀ ਤਾਂ ਉਸ ਨੂੰ ਜਬਰਨ ਪਤੀ ਦੀ ਚਿਤਾ ਨਾਲ ਜਿਊਂਦੇ ਜਲਾ ਦਿੱਤਾ ਜਾਂਦਾ ਸੀ । ਗੁਰੂ ਅਮਰਦਾਸ ਜੀ ਨੇ ਸਦੀਆਂ ਤੋਂ ਚਲੀ ਆ ਰਹੀ ਇਸ ਕੁਰੀਤੀ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਚਲਾਈ । ਗੁਰੁ ਸਾਹਿਬ ਦਾ ਕਹਿਣਾ ਸੀ-

ਸਤੀਆ ਇਹ ਨਾ ਆਖੀਅਨ ਜੋ ਮੜੀਆਂ ਲਗ ਜਲੰਨਿ ॥
‘ਸਤੀਆ ਸੇਈ ਨਾਨਕਾ, ਜੋ ਬਿਰਹਾ ਚੋਟਿ ਮਰੰਨਿ ॥

ਭਾਵ ਉਸ ਇਸਤਰੀ ਨੂੰ ਸਤੀ ਨਹੀਂ ਕਿਹਾ ਜਾ ਸਕਦਾ ਜੋ ਪਤੀ ਦੀ ਚਿਤਾ ਵਿੱਚ ਜਲ ਕੇ ਮਰ ਜਾਂਦੀ ਹੈ । ਅਸਲ ਵਿੱਚ ਸਤੀ ਤਾਂ ਉਹ ਹੈ ਜੋ ਆਪਣੇ ਪਤੀ ਦੇ ਵਿਯੋਗ ਦੇ ਦੁੱਖ ਵਿੱਚ ਪ੍ਰਾਣ ਤਿਆਗ ਦੇਵੇ ।

5. ਪਰਦਾ ਪ੍ਰਥਾ ਦਾ ਖੰਡਨ (Denunciation of Purdah System) – ਉਸ ਸਮੇਂ ਸਮਾਜ ਵਿੱਚ ਪਰਦਾ ਪ੍ਰਥਾ ਦਾ ਪ੍ਰਚਲਨ ਵੀ ਕਾਫ਼ੀ ਵੱਧ ਗਿਆ ਸੀ । ਇਹ ਪ੍ਰਥਾ ਇਸਤਰੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਇੱਕ ਵੱਡੀ ਰੁਕਾਵਟ ਸੀ । ਇਸ ਲਈ ਗੁਰੂ ਅਮਰਦਾਸ ਜੀ ਨੇ ਇਸ ਪ੍ਰਥਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਆਲੋਚਨਾ ਕੀਤੀ । ਉਨ੍ਹਾਂ ਨੇ ਇਹ ਆਦੇਸ਼ ਦਿੱਤਾ ਕਿ ਸੰਗਤ ਜਾਂ ਲੰਗਰ ਵਿੱਚ ਸੇਵਾ ਕਰਦੇ ਸਮੇਂ ਕੋਈ ਵੀ ਇਸਤਰੀ ਪਰਦਾ ਨਾ ਕਰੇ ।

6. ਨਸ਼ੀਲੀਆਂ ਵਸਤਾਂ ਦੀ ਮਨਾਹੀ (Prohibition of Intoxicants) – ਉਸ ਸਮੇਂ ਸਮਾਜ ਵਿੱਚ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਬਹੁਤ ਵੱਧ ਗਈ ਸੀ । ਇਸ ਕਾਰਨ ਸਮਾਜ ਦਾ ਦਿਨ-ਪ੍ਰਤੀਦਿਨ ਨੈਤਿਕ ਪਤਨ ਹੁੰਦਾ ਜਾ ਰਿਹਾ ਸੀ । ਇਸ ਲਈ ਗੁਰੂ ਅਮਰਦਾਸ ਜੀ ਨੇ ਇਨ੍ਹਾਂ ਨਸ਼ਿਆਂ ਵਿਰੁੱਧ ਜ਼ੋਰਦਾਰ ਪ੍ਰਚਾਰ ਕੀਤਾ । ਉਨ੍ਹਾਂ ਦਾ ਕਹਿਣਾ ਸੀ ਕਿ ਜੋ ਮਨੁੱਖ ਸ਼ਰਾਬ ਪੀਂਦਾ ਹੈ ਉਸ ਦੀ ਬੁੱਧੀ ਭ੍ਰਿਸ਼ਟ ਜਾਂਦੀ ਹੈ । ਉਹ ਆਪਣੇ ਪਰਾਏ ਦਾ ਫ਼ਰਕ ਭੁੱਲ ਜਾਂਦਾ ਹੈ । ਮਨੁੱਖ ਨੂੰ ਅਜਿਹੀ ਝੂਠੀ ਸ਼ਰਾਬ ਨਹੀਂ ਪੀਣੀ ਚਾਹੀਦੀ ਜਿਸ ਕਾਰਨ ਉਹ ਪਰਮਾਤਮਾ ਨੂੰ ਭੁੱਲ ਜਾਵੇ ।

7. ਵਿਧਵਾ ਵਿਆਹ ਦੇ ਪੱਖ ਵਿੱਚ (Favoured Widow Marriage) – ਜੋ ਇਸਤਰੀਆਂ ਸਤੀ ਹੋਣ ਤੋਂ ਬਚ ਜਾਂਦੀਆਂ ਸਨ ਉਨ੍ਹਾਂ ਨੂੰ ਸਦਾ ਵਿਧਵਾ ਦਾ ਜੀਵਨ ਬਤੀਤ ਕਰਨਾ ਪੈਂਦਾ ਸੀ । ਸਮਾਜ ਵੱਲੋਂ ਵਿਧਵਾ ਦੇ ਵਿਆਹ ‘ਤੇ ਰੋਕ ਲੱਗੀ ਹੋਈ ਸੀ । ਵਿਧਵਾ ਦਾ ਜੀਵਨ ਨਰਕ ਸਮਾਨ ਸੀ । ਗੁਰੂ ਅਮਰਦਾਸ ਜੀ ਨੇ ਇਸ ਪ੍ਰਥਾ ਨੂੰ ਅਫ਼ਸੋਸਨਾਕ ਦੱਸਿਆ । ਉਨ੍ਹਾਂ ਦਾ ਕਹਿਣਾ ਸੀ ਕਿ ਸਾਨੂੰ ਵਿਧਵਾ ਦਾ ਪੂਰਾ ਸਨਮਾਨ ਕਰਨਾ ਚਾਹੀਦਾ ਹੈ । ਗੁਰੂ ਜੀ ਨੇ ਬਾਲਵਿਧਵਾ ਦੇ ਦੋਬਾਰਾ ਵਿਆਹ ਦੇ ਪੱਖ ਵਿੱਚ ਪ੍ਰਚਾਰ ਕੀਤਾ ।

8. ਜਨਮ, ਵਿਆਹ ਅਤੇ ਮੌਤ ਦੇ ਸਮੇਂ ਦੇ ਨਵੇਂ ਨਿਯਮ (New Ceremonies related to Birth, Marriage and Death) – ਉਸ ਸਮੇਂ ਸਮਾਜ ਵਿੱਚ ਜਨਮ ਵਿਆਹ ਅਤੇ ਮੌਤ ਨਾਲ ਸੰਬੰਧਿਤ ਜੋ ਰੀਤੀ-ਰਿਵਾਜ ਪ੍ਰਚਲਿਤ ਸਨ ਉਹ ਬਹੁਤ ਗੁੰਝਲਦਾਰ ਸਨ । ਗੁਰੂ ਸਾਹਿਬ ਨੇ ਸਿੱਖਾਂ ਲਈ ਇਨ੍ਹਾਂ ਮੌਕਿਆਂ ‘ਤੇ ਖ਼ਾਸ ਨਿਯਮ ਬਣਾਏ । ਇਹ ਨਿਯਮ ਪੂਰੀ ਤਰ੍ਹਾਂ ਸਰਲ ਸਨ । ਗੁਰੂ ਸਾਹਿਬ ਨੇ ਜਨਮ, ਵਿਆਹ ਅਤੇ ਹੋਰ ਮੌਕਿਆਂ ‘ਤੇ ਗਾਉਣ ਲਈ ਆਨੰਦੁ ਸਾਹਿਬ ਦੀ ਰਚਨਾ ਕੀਤੀ । ਇਸ ਵਿੱਚ 40 ਪੌੜੀਆਂ ਹਨ, ਇਸ ਤੋਂ ਇਲਾਵਾ ਵਿਆਹ ਸਮੇਂ ਲਾਵਾਂ ਦੀ ਨਵੀਂ ਪ੍ਰਥਾ ਸ਼ੁਰੂ ਕੀਤੀ ਗਈ ।

9. ਤਿਉਹਾਰ ਮਨਾਉਣ ਦੇ ਨਵੇਂ ਢੰਗ (New mode of celebrating Festivals) – ਗੁਰੂ ਅਮਰਦਾਸ ਜੀ ਨੇ ਸਿੱਖਾਂ ਨੂੰ ਵਿਸਾਖੀ, ਮਾਘੀ ਅਤੇ ਦੀਵਾਲੀ ਦੇ ਤਿਉਹਾਰਾਂ ਨੂੰ ਨਵੇਂ ਢੰਗ ਨਾਲ ਮਨਾਉਣ ਲਈ ਕਿਹਾ । ਇਨ੍ਹਾਂ ਤਿੰਨੇ ਤਿਉਹਾਰਾਂ ਦੇ ਮੌਕਿਆਂ ‘ਤੇ ਸਿੱਖ ਵੱਡੀ ਗਿਣਤੀ ਵਿੱਚ ਗੋਇੰਦਵਾਲ ਸਾਹਿਬ ਪਹੁੰਚਦੇ ਸਨ । ਗੁਰੂ ਸਾਹਿਬ ਦਾ ਇਹ ਕਦਮ ਸਿੱਖ ਪੰਥ ਦੇ ਪ੍ਰਚਾਰ ਵਿੱਚ ਬੜਾ ਸਹਾਇਕ ਸਿੱਧ ਹੋਇਆ । ਪ੍ਰਸਿੱਧ ਇਤਿਹਾਸਕਾਰ ਡਾਕਟਰ ਬੀ. ਐੱਸ. ਨਿੱਝਰ ਦੇ ਅਨੁਸਾਰ,
‘‘ਗੁਰੂ ਅਮਰਦਾਸ ਜੀ ਦੁਆਰਾ ਆਰੰਭ ਕੀਤੇ ਗਏ ਇਨ੍ਹਾਂ ਸਮਾਜਿਕ ਸੁਧਾਰਾਂ ਨੂੰ ਸਿੱਖ ਪੰਥ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਮੋੜ ਲਿਆਉਣ ਵਾਲੇ ਸਮਝੇ ਜਾਣਾ ਚਾਹੀਦਾ ਹੈ ।”1 .

ਪ੍ਰਸ਼ਨ 7.
ਗੁਰੂ ਅਮਰਦਾਸ ਜੀ ਦੇ ਜੀਵਨ ਅਤੇ ਸਫਲਤਾਵਾਂ ਦਾ ਵਰਣਨ ਕਰੋ । (Describe the life and achievements of Guru Amar Das Ji.)
ਜਾਂ
ਗੁਰੂ ਅਮਰਦਾਸ ਜੀ ਨੂੰ ਗੁਰਗੱਦੀ ‘ਤੇ ਬਿਰਾਜਮਾਨ ਹੁੰਦੇ ਸਮੇਂ ਕਿਹੜੀਆਂ-ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ? ਸਿੱਖ ਮਤ ਦੇ ਸੰਗਠਨ ਅਤੇ ਵਿਸਥਾਰ ਲਈ ਉਨ੍ਹਾਂ ਦੁਆਰਾ ਚੁੱਕੇ ਗਏ ਕਦਮਾਂ ਦੀ ਚਰਚਾ ਕਰੋ ।
(What were the difficulties faced by Guru Amar Das Ji at the time of his accession ? Discuss the steps taken by him to consolidate and expand Sikhism.)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 5 ਅਤੇ 6 ਦਾ ਉੱਤਰ ਸੰਯੁਕਤ ਰੂਪ ਵਿੱਚ ਲਿਖਣ ।

ਪ੍ਰਸ਼ਨ 8.
1539 ਈ. ਤੋਂ 1574 ਈ. ਤਕ ਸਿੱਖ ਪੰਥ ਦੇ ਵਿਕਾਸ ਦੀ ਚਰਚਾ ਕਰੋ । (Discuss the development of Sikhism from 1539 A.D. to 1574 A.D.)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅੰਗਦ ਦੇਵ ਜੀ ਅਤੇ ਗੁਰੂ ਅਮਰਦਾਸ ਜੀ ਦੇ ਯੋਗਦਾਨ ਦਾ ਵਰਣਨ ਕਰੋ ।
(Describe the contribution of Guru Angad Dev Ji and Guru Amar Das Ji in the developement of Sikhism.)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 2 ਅਤੇ 5 ਦਾ ਉੱਤਰ ਸੰਯੁਕਤ ਰੂਪ ਵਿੱਚ ਲਿਖਣ ।

ਗੁਰੂ ਰਾਮਦਾਸ ਜੀ ਦਾ ਜੀਵਨ ਅਤੇ ਸਫਲਤਾਵਾਂ (Lite and Achievements of Guru Ram Das JI)

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 9.
ਗੁਰੂ ਰਾਮਦਾਸ ਜੀ ਦੇ ਜੀਵਨ ਤੇ ਸਫਲਤਾਵਾਂ ਦਾ ਵਰਣਨ ਕਰੋ । (Describe the life and achievements of Guru Ram Das Ji.)
ਜਾਂ
ਗੁਰੂ ਰਾਮਦਾਸ ਜੀ ਦੇ ਅਧੀਨ ਸਿੱਖ ਪੰਥ ਦੇ ਵਿਕਾਸ ਦਾ ਵਰਣਨ ਕਰੋ । (Write a detailed note on the development of Sikhism Under Guru Ram Das Ji.)
ਜਾਂ
ਸਿੱਖ ਪੰਥ ਵਿੱਚ ਗੁਰੂ ਰਾਮਦਾਸ ਜੀ ਦਾ ਕੀ ਯੋਗਦਾਨ ਹੈ ? (What was the Contribution of Guru Ram Das Ji in the development of Sikhism ?)
ਜਾਂ
ਸਿੱਖ ਇਤਿਹਾਸ ਵਿੱਚ ਗੁਰੂ ਰਾਮਦਾਸ ਜੀ ਦਾ ਕੀ ਯੋਗਦਾਨ ਹੈ ? (What was the Contribution of Guru Ram Das Ji to the development of Sikh history ?)
ਉੱਤਰ-
ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਸਨ । ਉਹ 1574 ਈ. ਤੋਂ ਲੈ ਕੇ 1581 ਈ. ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ । ਉਨ੍ਹਾਂ ਦੇ ਗੁਰੂ ਕਾਲ ਵਿੱਚ ਸਿੱਖ ਪੰਥ ਦੇ ਸੰਗਠਨ ਅਤੇ ਵਿਕਾਸ ਵਿੱਚ ਮਹੱਤਵਪੂਰਨ ਤਰੱਕੀ ਹੋਈ । ਗੁਰੂ ਰਾਮਦਾਸ ਜੀ ਦੇ ਆਰੰਭਿਕ ਜੀਵਨ ਅਤੇ ਉਨ੍ਹਾਂ ਅਧੀਨ ਸਿੱਖ ਪੰਥ ਦੇ ਵਿਕਾਸ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

ਗੁਰੂ ਰਾਮਦਾਸ ਜੀ ਦਾ ਮੁੱਢਲਾ ਜੀਵਨ (Early Career of Guru Ram Das Ji)

1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੂ ਰਾਮਦਾਸ ਜੀ ਦਾ ਜਨਮ 4 ਸਤੰਬਰ, 1534 ਈ. ਨੂੰ ਚੂਨਾ ਮੰਡੀ, ਲਾਹੌਰ ਵਿਖੇ ਹੋਇਆ ਸੀ । ਆਪ ਜੀ ਨੂੰ ਪਹਿਲਾਂ ਭਾਈ ਜੇਠਾ ਜੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ । ਆਪ ਦੇ ਪਿਤਾ ਜੀ ਦਾ ਨਾਂ ਹਰੀਦਾਸ ਅਤੇ ਮਾਤਾ ਜੀ ਦਾ ਨਾਂ ਦਇਆ ਕੌਰ ਸੀ । ਉਹ ਸੋਢੀ ਜਾਤ ਦੇ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸਨ ।

2. ਬਚਪਨ ਅਤੇ ਵਿਆਹ (Childhood and Marriage-ਭਾਈ ਜੇਠਾ ਜੀ ਬਚਪਨ ਤੋਂ ਹੀ ਧਾਰਮਿਕ ਵਿਚਾਰਾਂ ਦੇ ਸਨ । ਇੱਕ ਵਾਰੀ ਆਪ ਦੇ ਮਾਤਾ ਜੀ ਨੇ ਆਪ ਨੂੰ ਘੁੰਗਣੀਆਂ (ਉਬਲੇ ਹੋਏ ਛੋਲੇ) ਵੇਚ ਕੇ ਕੁਝ ਪੈਸੇ ਕਮਾਉਣ ਲਈ ਕਿਹਾ । ਬਾਹਰ ਜਾਂਦੇ ਸਮੇਂ ਉਨ੍ਹਾਂ ਨੂੰ ਕੁਝ ਭੁੱਖੇ ਸਾਧੂ ਮਿਲ ਗਏ । ਜੇਠਾ ਜੀ ਨੇ ਆਪਣੇ ਸਾਰੇ ਛੋਲੇ ਇਨ੍ਹਾਂ ਭੁੱਖੇ ਸਾਧੂਆਂ ਨੂੰ ਖਵਾ ਦਿੱਤੇ ਅਤੇ ਆਪ ਖਾਲੀ ਹੱਥ ਵਾਪਸ ਆ ਗਏ । ਆਪ ਲੋਕਾਂ ਦੀ ਸੇਵਾ ਕਰਨ ਲਈ ਹਰ ਸਮੇਂ ਤਿਆਰ ਰਹਿੰਦੇ ਸਨ । ਇੱਕ ਵਾਰ ਆਪ ਨੂੰ ਇੱਕ ਸਿੱਖ ਜੱਥੇ ਨਾਲ ਗੋਇੰਦਵਾਲ ਸਾਹਿਬ ਜਾਣ ਦਾ ਮੌਕਾ ਮਿਲਿਆ । ਇੱਥੇ ਆਪ ਜੀ ‘ਤੇ ਗੁਰੂ ਅਮਰਦਾਸ ਜੀ ਦੀ ਸ਼ਖ਼ਸੀਅਤ ਦਾ ਇੰਨਾ ਪ੍ਰਭਾਵ ਪਿਆ ਕਿ ਉਨ੍ਹਾਂ ਦੇ ਸਿੱਖ ਬਣ ਗਏ । ਗੁਰੂ ਅਮਰਦਾਸ ਜੀ ਭਾਈ ਜੇਠਾ ਜੀ ਦੀ ਭਗਤੀ ਅਤੇ ਗੁਣਾਂ ਨੂੰ ਵੇਖ ਕੇ ਬਹੁਤ ਪ੍ਰਭਾਵਿਤ ਹੋਏ । ਇਸ ਲਈ ਗੁਰੂ ਸਾਹਿਬ ਨੇ 1553 ਈ. ਵਿੱਚ ਆਪਣੀ ਛੋਟੀ ਲੜਕੀ ਬੀਬੀ ਭਾਨੀ ਜੀ ਦਾ ਵਿਆਹ ਉਨ੍ਹਾਂ ਨਾਲ ਕਰ ਦਿੱਤਾ । ਭਾਈ ਜੇਠਾ ਜੀ ਦੇ ਘਰ ਤਿੰਨ ਲੜਕੇ ਪੈਦਾ ਹੋਏ । ਉਨ੍ਹਾਂ ਦੇ ਨਾਂ ਪ੍ਰਿਥੀ ਚੰਦ (ਪ੍ਰਿਥੀਆ), ਮਹਾਂਦੇਵ ਅਤੇ ਅਰਜਨ ਦੇਵ ਸਨ ।

3. ਗੁਰਗੱਦੀ ਦੀ ਪ੍ਰਾਪਤੀ (Assumption of Guruship) – ਵਿਆਹ ਤੋਂ ਬਾਅਦ ਵੀ ਭਾਈ ਜੇਠਾ ਜੀ ਗੋਇੰਦਵਾਲ ਸਾਹਿਬ ਵਿਖੇ ਹੀ ਰਹੇ ਅਤੇ ਪਹਿਲਾਂ ਵਾਂਗ ਗੁਰੂ ਅਮਰਦਾਸ ਜੀ ਦੀ ਸੇਵਾ ਵਿੱਚ ਜੁਟੇ ਰਹੇ । ਭਾਈ ਜੇਠਾ ਜੀ ਦੀ ਨਿਸ਼ਕਾਮ ਸੇਵਾ, ਨਿਮਰਤਾ ਅਤੇ ਮਿੱਠੇ ਸੁਭਾਅ ਨੇ ਗੁਰੂ ਅਮਰਦਾਸ ਜੀ ਦਾ ਮਨ ਮੋਹ ਲਿਆ ਸੀ । ਇਸ ਲਈ 1 ਸਤੰਬਰ, 1574 ਈ. ਨੂੰ ਗੁਰੂ ਅਮਰਦਾਸ ਜੀ ਨੇ ਆਪਣੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਭਾਈ ਜੇਠਾ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਇਸ ਸਮੇਂ ਤੋਂ ਭਾਈ ਜੇਠਾ ਜੀ ਨੂੰ ਰਾਮਦਾਸ ਜੀ ਕਿਹਾ ਜਾਣ ਲੱਗਾ । ਇਸ ਤਰ੍ਹਾਂ ਗੁਰੂ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਬਣੇ ।

ਗੁਰੁ ਰਾਮਦਾਸ ਜੀ ਦੇ ਸਮੇਂ ਸਿੱਖ ਪੰਥ ਦਾ ਵਿਕਾਸ (Development of Sikhism under Guru Ram Das Ji )

ਗੁਰੂ ਰਾਮਦਾਸ ਜੀ ਦਾ ਗੁਰੂਕਾਲ 1574 ਈ. ਤੋਂ 1581 ਈ. ਤਕ ਸੀ । ਉਨ੍ਹਾਂ ਦੀ ਗੁਰਿਆਈ ਦਾ ਸਮਾਂ ਬਹੁਤ ਥੋੜਾ ਸੀ ਫਿਰ ਵੀ ਉਨ੍ਹਾਂ ਨੇ ਸਿੱਖ ਪੰਥ ਦੇ ਵਿਕਾਸ ਅਤੇ ਸੰਗਠਨ ਵਿੱਚ ਸ਼ਲਾਘਾਯੋਗ ਯੋਗਦਾਨ ਦਿੱਤਾ ।

1. ਰਾਮਦਾਸਪੁਰਾ ਦੀ ਸਥਾਪਨਾ (Foundation of Ramdaspura) – ਗੁਰੂ ਰਾਮਦਾਸ ਜੀ ਦੀ ਸਿੱਖ ਪੰਥ ਨੂੰ ਸਭ ਤੋਂ ਮਹੱਤਵਪੂਰਨ ਦੇਣ ਰਾਮਦਾਸਪੁਰਾ ਜਾਂ ਅੰਮ੍ਰਿਤਸਰ ਦੀ ਸਥਾਪਨਾ ਕਰਨਾ ਸੀ । ਰਾਮਦਾਸਪੁਰਾ ਦੀ ਸਥਾਪਨਾ 1577 ਈ. ਵਿੱਚ ਹੋਈ । ਇਸ ਸ਼ਹਿਰ ਨੂੰ ਆਬਾਦ ਕਰਨ ਲਈ ਗੁਰੂ ਸਾਹਿਬ ਨੇ ਵੱਖ-ਵੱਖ ਧੰਦਿਆਂ ਨਾਲ ਸੰਬੰਧਿਤ 52 ਵਪਾਰੀਆਂ ਨੂੰ ਵਸਾਇਆਂ’। ਇਨ੍ਹਾਂ ਵਪਾਰੀਆਂ ਨੇ ਜਿਹੜਾ ਬਾਜ਼ਾਰ ਵਸਾਇਆ ਉਹ ‘ਗੁਰੂ ਕਾ ਬਾਜ਼ਾਰ ਨਾਂ ਦੇ ਨਾਲ ਪ੍ਰਸਿੱਧ ਹੋਇਆ । ਗੁਰੂ ਸਾਹਿਬ ਨੇ ਰਾਮਦਾਸਪੁਰਾ ਵਿਖੇ ਦੋ ਸਰੋਵਰਾਂ ਅੰਮ੍ਰਿਤਸਰ ਅਤੇ ਸੰਤੋਖਸਰ ਦੀ ਖੁਦਵਾਈ ਦਾ ਵਿਚਾਰ ਬਣਾਇਆ । ਅੰਮ੍ਰਿਤ ਸਰੋਵਰ ਦਾ ਨਿਰਮਾਣ ਕਾਰਜ ਬਾਬਾ ਬੁੱਢਾ ਜੀ ਦੀ ਦੇਖ-ਰੇਖ ਵਿੱਚ ਹੋਇਆ । ਛੇਤੀ ਹੀ ਅੰਮ੍ਰਿਤ ਸਰੋਵਰ ਦੇ ਨਾਂ ‘ਤੇ ਹੀ ਰਾਮਦਾਸਪੁਰਾ ਦਾ ਨਾਂ ਅੰਮ੍ਰਿਤਸਰ ਪੈ ਗਿਆ । ਅੰਮ੍ਰਿਤਸਰ ਦੀ ਸਥਾਪਨਾ ਨਾਲ ਸਿੱਖਾਂ ਨੂੰ ਉਨ੍ਹਾਂ ਦਾ ਮੱਕਾ ਮਿਲ ਗਿਆ । ਇਹ ਛੇਤੀ ਹੀ ਸਿੱਖਾਂ ਦਾ ਸਭ ਤੋਂ ਪ੍ਰਸਿੱਧ ਧਰਮ ਪ੍ਰਚਾਰ ਦਾ ਕੇਂਦਰ ਬਣ ਗਿਆ ।

2. ਮਸੰਦ ਪ੍ਰਥਾ ਦਾ ਆਰੰਭ (Introduction of Masand system) – ਗੁਰੂ ਰਾਮਦਾਸ ਜੀ ਨੂੰ ਰਾਮਦਾਸਪੁਰਾ ਵਿਖੇ ਅੰਮ੍ਰਿਤਸਰ ਅਤੇ ਸੰਤੋਖਸਰ ਨਾਂ ਦੇ ਦੋ ਸਰੋਵਰਾਂ ਦੀ ਖੁਦਵਾਈ ਲਈ ਮਾਇਆ ਦੀ ਲੋੜ ਪਈ । ਇਸ ਲਈ ਗੁਰੂ ਸਾਹਿਬ ਨੇ ਆਪਣੇ ਪ੍ਰਤੀਨਿਧਾਂ ਨੂੰ ਵੱਖ-ਵੱਖ ਥਾਂਵਾਂ ‘ਤੇ ਭੇਜਿਆ ਤਾਂ ਜੋ ਉਹ ਸਿੱਖ ਮਤ ਦਾ ਪ੍ਰਚਾਰ ਕਰ ਸਕਣ ਅਤੇ ਸੰਗਤਾਂ ਤੋਂ ਮਾਇਆ ਇਕੱਠੀ ਕਰ ਸਕਣ । ਇਹ ਸੰਸਥਾ ਮਸੰਦ ਪ੍ਰਥਾ ਦੇ ਨਾਂ ਨਾਲ ਪ੍ਰਸਿੱਧ ਹੋਈ । ਮਸੰਦ ਪ੍ਰਥਾ ਦੇ ਕਾਰਨ ਹੀ ਸਿੱਖ ਮਤ ਦਾ ਦੂਰ-ਦੂਰ ਤਕ ਪ੍ਰਚਾਰ ਹੋਇਆ | ਐੱਸ. ਐੱਸ. ਗਾਂਧੀ ਦੇ ਅਨੁਸਾਰ,
“ਮਸੰਦ ਪ੍ਰਥਾ ਨੇ ਸਿੱਖ ਪੰਥ ਨੂੰ ਸੰਗਠਿਤ ਕਰਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ ” ।

3. ਉਦਾਸੀਆਂ ਨਾਲ ਸਮਝੌਤਾ (Reconciliation with the Udasis) – ਗੁਰੁ ਰਾਮਦਾਸ ਜੀ ਦੇ ਕਾਲ ਦੀ ਇੱਕ ਹੋਰ ਮਹੱਤਵਪੂਰਨ ਘਟਨਾ ਉਦਾਸੀਆਂ ਅਤੇ ਸਿੱਖਾਂ ਵਿਚਾਲੇ ਸਮਝੌਤਾ ਸੀ । ਇੱਕ ਵਾਰੀ ਉਦਾਸੀ ਮਤ ਦੇ ਮੋਢੀ ਬਾਬਾ ਸ੍ਰੀ ਚੰਦ ਜੀ ਗੁਰੂ ਰਾਮਦਾਸ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਆਏ । ਉਹ ਗੁਰੂ ਸਾਹਿਬ ਦੀ ਨਿਮਰਤਾ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਉਸ ਦਿਨ ਤੋਂ ਬਾਅਦ ਸਿੱਖ ਮਤ ਦਾ ਵਿਰੋਧ ਨਹੀਂ ਕੀਤਾ । ਇਹ ਸਮਝੌਤਾ ਸਿੱਖ ਪੰਥ ਦੇ ਵਿਕਾਸ ਲਈ ਬੜਾ ਮਹੱਤਵਪੂਰਨ ਸਿੱਧ ਹੋਇਆ ।

4. ਕੁਝ ਹੋਰ ਮਹੱਤਵਪੂਰਨ ਕਾਰਜ (Some other Important Works) – ਗੁਰੁ ਰਾਮਦਾਸ ਜੀ ਦੇ ਹੋਰ ਮਹੱਤਵਪੂਰਨ ਕੰਮਾਂ ਵਿੱਚ ਬਾਣੀ ਦੀ ਰਚਨਾ 679 ਸ਼ਬਦ) ਕਰਨਾ ਸੀ । ਉਨ੍ਹਾਂ ਨੇ ਚਾਰ ਲਾਵਾਂ ਦੁਆਰਾ ਵਿਆਹ ਦੀ ਪ੍ਰਥਾ ਨੂੰ ਉਤਸਾਹਿਤ ਕੀਤਾ । ਗੁਰੂ ਸਾਹਿਬ ਨੇ ਪਹਿਲਾਂ ਤੋਂ ਚਲੀਆਂ ਆ ਰਹੀਆਂ ਸੰਗਤ, ਪੰਗਤ ਤੇ ਮੰਜੀ ਨਾਂ ਦੀਆਂ ਸੰਸਥਾਵਾਂ ਨੂੰ ਜਾਰੀ ਰੱਖਿਆ | ਗੁਰੂ ਸਾਹਿਬ ਨੇ ਸਮਾਜ ਵਿੱਚ ਪ੍ਰਚਲਿਤ ਕੁਰੀਤੀਆਂ ਜਿਵੇਂ-ਜਾਤੀ ਪ੍ਰਥਾ, ਸਤੀ ਪ੍ਰਥਾ, ਬਾਲ ਵਿਵਾਹ ਆਦਿ ਦਾ ਵੀ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ।

5. ਅਕਬਰ ਨਾਲ ਮਿੱਤਰਤਾਪੂਰਨ ਸੰਬੰਧ (Friendly Relations with Akbar) – ਗੁਰੁ ਰਾਮਦਾਸ ਜੀ ਦੇ ਸਮੇਂ ਵਿੱਚ ਵੀ ਸਿੱਖਾਂ ਦੇ ਬਾਦਸ਼ਾਹ ਅਕਬਰ ਨਾਲ ਮਿੱਤਰਤਾਪੂਰਨ ਸੰਬੰਧ ਕਾਇਮ ਰਹੇ । ਅਕਬਰ ਗੁਰੁ ਰਾਮਦਾਸ ਜੀ ਨੂੰ ਲਾਹੌਰ ਵਿਖੇ ਮਿਲਿਆ ਸੀ । ਗੁਰੂ ਸਾਹਿਬ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਉਸ ਨੇ ਗੁਰੂ ਸਾਹਿਬ ਦੇ ਕਹਿਣ ‘ਤੇ ਪੰਜਾਬ ਦਾ ਇੱਕ ਸਾਲ ਲਈ ਲਗਾਨ ਮੁਆਫ਼ ਕਰ ਦਿੱਤਾ । ਸਿੱਟੇ ਵਜੋਂ ਗੁਰੂ ਸਾਹਿਬ ਜੀ ਦੀ ਸਿੱਧੀ ਵਿੱਚ ਹੋਰ ਵਾਧਾ ਹੋਇਆ ।

6. ਉੱਤਰਾਧਿਕਾਰੀ ਦੀ ਨਾਮਜ਼ਦਗੀ (Nomination of the successor) – 1581 ਈ. ਵਿੱਚ ਗੁਰੂ ਰਾਮਦਾਸ ਜੀ ਨੇ ਆਪਣੇ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਆਪਣੇ ਸਭ ਤੋਂ ਛੋਟੇ ਪੁੱਤਰ ਅਰਜਨ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਾਮਜ਼ਦ ਕੀਤਾ । ਇਸ ਦਾ ਕਾਰਨ ਇਹ ਸੀ ਕਿ ਗੁਰੂ ਸਾਹਿਬ ਦੇ ਸਭ ਤੋਂ ਵੱਡੇ ਪੁੱਤਰ ਪ੍ਰਿਥੀਆ ਨੇ ਆਪਣੀਆਂ ਕਰਤੂਤਾਂ ਕਾਰਨ ਉਨ੍ਹਾਂ ਨੂੰ ਨਾਰਾਜ਼ ਕਰ ਲਿਆ ਸੀ । ਦੂਸਰੇ ਪੁੱਤਰ ਮਹਾਂਦੇਵ ਨੂੰ ਸੰਸਾਰਿਕ ਕੰਮਾਂ ਵਿੱਚ ਕੋਈ ਦਿਲਚਸਪੀ ਨਹੀਂ ਸੀ, ਅਰਜਨ ਸਾਹਿਬ ਹਰ ਪੱਖ ਤੋਂ ਗੁਰਗੱਦੀ ਦੇ ਯੋਗ ਸਨ । ਗੁਰੁ ਰਾਮਦਾਸ ਜੀ 1 ਸਤੰਬਰ, 1581 ਈ. ਨੂੰ ਜੋਤੀ-ਜੋਤ ਸਮਾ ਗਏ ।

7. ਗੁਰੂ ਰਾਮਦਾਸ ਜੀ ਦੀਆਂ ਸਫਲਤਾਵਾਂ ਦਾ ਮੁੱਲਾਂਕਣ (Estimate of Guru Ram Das Ji’s Achievements) – ਗੁਰੂ ਰਾਮਦਾਸ ਜੀ ਆਪਣੇ ਗੁਰਗੱਦੀ ਕਾਲ ਵਿੱਚ ਸਿੱਖ ਪੰਥ ਨੂੰ ਇੱਕ ਨਵਾਂ ਸਰੂਪ ਦੇਣ ਵਿੱਚ ਸਫਲ ਹੋਏ । ਗੁਰੂ ਜੀ ਦੁਆਰਾ ਰਾਮਦਾਸਪੁਰਾ ਅਤੇ ਮਸੰਦ ਪ੍ਰਥਾ ਦੀ ਸਥਾਪਨਾ ਨਾਲ, ਉਦਾਸੀਆਂ ਨਾਲ ਸਮਝੌਤਾ ਕਰ ਕੇ, ਆਪਣੀ ਬਾਣੀ ਦੀ ਰਚਨਾ ਕਰ ਕੇ, ਸਮਾਜ ਵਿੱਚ ਪ੍ਰਚਲਿਤ ਕੁਰੀਤੀਆਂ ਦਾ ਖੰਡਨ ਕਰ ਕੇ, ਸੰਗਤ, ਪੰਗਤ ਅਤੇ ਮੰਜੀ ਨਾਂ ਦੀਆਂ ਸੰਸਥਾਵਾਂ ਨੂੰ ਜਾਰੀ ਰੱਖ ਕੇ ਅਤੇ ਅਕਬਰ ਨਾਲ ਮਿੱਤਰਤਾਪੂਰਨ ਸੰਬੰਧ ਸਥਾਪਿਤ ਕਰ ਕੇ ਸਿੱਖ ਧਰਮ ਦੀ ਨੀਂਹ ਨੂੰ ਹੋਰ ਮਜ਼ਬੂਤ ਕੀਤਾ । ਅੰਤ ਵਿੱਚ ਅਸੀਂ ਇਤਿਹਾਸਕਾਰ ਡਾ: ਡੀ.ਐੱਸ. ਢਿੱਲੋਂ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
‘‘ਗੁਰੂ ਰਾਮਦਾਸ ਜੀ ਨੇ ਆਪਣੇ ਲਗਭਗ 7 ਸਾਲਾਂ ਦੇ ਗੁਰੂਕਾਲ ਵਿੱਚ ਸਿੱਖ ਪੰਥ ਨੂੰ ਦ੍ਰਿੜ੍ਹ ਢਾਂਚਾ ਅਤੇ ਦਿਸ਼ਾ ਪ੍ਰਦਾਨ ਕੀਤੀ ।”

ਪ੍ਰਸ਼ਨ 10.
1539 ਈ. ਤੋਂ 1581 ਈ. ਤਕ ਸਿੱਖ ਪੰਥ ਦੇ ਵਿਕਾਸ ਦਾ ਸੰਖੇਪ ਵਰਣਨ ਕਰੋ । (Describe briefly the development of Sikhism from 1539 to 1581 A.D.)
ਉੱਤਰ-
ਨੋਟ-ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 2, 5, ਅਤੇ 9 ਦੇਖਣ ।

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਸਿੱਖ ਪੰਥ ਦੇ ਵਿਕਾਸ ਲਈ ਗੁਰੂ ਅੰਗਦ ਦੇਵ ਜੀ ਦੇ ਯੋਗਦਾਨ ਦਾ ਵਰਣਨ ਕਰੋ । (Explain the contribution of Guru Angad Dev Ji to the development of Sikhism.)
ਜਾਂ
ਸਿੱਖ ਪੰਥ ਦੇ ਵਿਕਾਸ ਲਈ ਗੁਰੂ ਅੰਗਦ ਦੇਵ ਜੀ ਨੇ ਕੀ-ਕੀ ਕੰਮ ਕੀਤੇ ? (What did Guru Angad Dev Ji do for the development of Sikhism ?)
ਜਾਂ
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅੰਗਦ ਦੇਵ ਜੀ ਦੇ ਕਾਰਜਾਂ ਦਾ ਮੁੱਲਾਂਕਣ ਕਰੋ । (Form an estimate of the works of Guru Angad Dev Ji for the spread of Sikhism.)
ਜਾਂ
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅੰਗਦ ਦੇਵ ਜੀ ਦੇ ਕੋਈ ਤਿੰਨ ਕਾਰਜ ਦੱਸੋ । (Mention any three achievements of Guru Angad Dev Ji for the development of Sikhism.)
ਉੱਤਰ-

  1. ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਨੂੰ ਆਪਣੇ ਪ੍ਰਚਾਰ ਦਾ ਮੁੱਖ ਕੇਂਦਰ ਬਣਾਇਆ ।
  2. ਉਨ੍ਹਾਂ ਨੇ ਗੁਰਮੁੱਖੀ ਲਿਪੀ ਨੂੰ ਇੱਕ ਨਵਾਂ ਨਿਖਾਰ ਦਿੱਤਾ ।
  3. ਗੁਰੂ ਅੰਗਦ ਦੇਵ ਜੀ ਨੇ ਸੰਗਤ ਤੇ ਪੰਗਤ ਸੰਸਥਾਵਾਂ ਨੂੰ ਵਧੇਰੇ ਵਿਕਸਿਤ ਕੀਤਾ ।
  4. ਉਨ੍ਹਾਂ ਨੇ ਆਪਣੇ ਪੈਰੋਕਾਰਾਂ ਵਿੱਚ ਸਖ਼ਤ ਅਨੁਸ਼ਾਸਨ ਲਾਗੂ ਕੀਤਾ ।
  5. ਉਨ੍ਹਾਂ ਨੇ ਸਿੱਖ ਪੰਥ ਨੂੰ ਉਦਾਸੀ ਮਤ ਤੋਂ ਵੱਖ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ।
  6. ਉਨ੍ਹਾਂ ਨੇ ਗੋਇੰਦਵਾਲ ਸਾਹਿਬ ਨਾਂ ਦੇ ਇੱਕ ਨਵੇਂ ਨਗਰ ਦੀ ਸਥਾਪਨਾ ਕੀਤੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 2.
ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਨੂੰ ਹਰਮਨ-ਪਿਆਰਾ ਬਣਾਉਣ ਵਿੱਚ ਕੀ ਯੋਗਦਾਨ ਦਿੱਤਾ ?
(What contribution was made by Guru Angad Dev Ji to improve Gurmukhi script ?)
ਜਾਂ
ਗੁਰਮੁੱਖੀ ਲਿਪੀ ਨੂੰ ਪ੍ਰਚਲਿਤ ਕਰਨ ਲਈ ਗੁਰੂ ਅੰਗਦ ਦੇਵ ਜੀ ਨੇ ਕੀ ਯੋਗਦਾਨ ਪਾਇਆ ? (What contribution was made by Guru Angad Dev Ji to popularise Gurumukhi script ?)
ਉੱਤਰ-
ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਨੂੰ ਸੰਸ਼ੋਧਿਤ ਕਰ ਕੇ ਇੱਕ ਨਵਾਂ ਰੂਪ ਪ੍ਰਦਾਨ ਕੀਤਾ । ਸਿੱਟੇ ਵਜੋਂ ਇਸ ਲਿਪੀ ਨੂੰ ਸਮਝਣਾ ਆਮ ਲੋਕਾਂ ਲਈ ਬੜਾ ਆਸਾਨ ਹੋ ਗਿਆ । ਇਸ ਲਿਪੀ ਵਿੱਚ ਸਿੱਖਾਂ ਦੇ ਸਾਰੇ ਧਾਰਮਿਕ ਗੰਥਾਂ ਦੀ ਰਚਨਾ ਹੋਈ । ਇਸ ਲਿਪੀ ਦੇ ਪ੍ਰਚਲਿਤ ਹੋਣ ਕਾਰਨ ਬਾਹਮਣ ਵਰਗ ਨੂੰ ਕਰਾਰੀ ਸੱਟ ਵੱਜੀ ਕਿਉਂਕਿ ਉਹ ਸੰਸਕ੍ਰਿਤ ਨੂੰ ਹੀ ਧਰਮ ਦੀ ਭਾਸ਼ਾ ਮੰਨਦੇ ਸਨ । ਇਸ ਲਿਪੀ ਦੇ ਹਰਮਨ-ਪਿਆਰਾ ਹੋਣ ਕਾਰਨ ਸਿੱਖ ਮਤ ਦੇ ਪ੍ਰਚਾਰ ਵਿੱਚ ਬੜੀ ਸਹਾਇਤਾ ਮਿਲੀ ।

ਪ੍ਰਸ਼ਨ 3.
ਗੁਰੂ ਅੰਗਦ ਦੇਵ ਜੀ ਨੇ ਉਦਾਸੀ ਮਤ ਦਾ ਖੰਡਨ ਕਿਸ ਤਰ੍ਹਾਂ ਕੀਤਾ ? (How did Guru Angad Dev Ji denounce the Udasi sect ?)
ਉੱਤਰ-
ਉਦਾਸੀ ਮਤ ਦੀ ਸਥਾਪਨਾ ਗੁਰੁ ਨਾਨਕ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਨੇ ਕੀਤੀ ਸੀ । ਇਹ ਮਤ ਸੰਨਿਆਸ ਜਾਂ ਤਿਆਗ ਦੇ ਜੀਵਨ ‘ਤੇ ਜ਼ੋਰ ਦਿੰਦਾ ਸੀ ਜਦਕਿ ਗੁਰੂ ਨਾਨਕ ਸਾਹਿਬ ਹਿਸਥ ਜੀਵਨ ਦੇ ਹੱਕ ਵਿੱਚ ਸਨ । ਉਦਾਸੀ ਮਤ ਦੇ ਬਾਕੀ ਸਾਰੇ ਸਿਧਾਂਤ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨਾਲ ਮਿਲਦੇ ਸਨ । ਇਸ ਕਾਰਨ ਬਹੁਤ ਸਾਰੇ ਸਿੱਖ ਉਦਾਸੀ ਮਤ ਨੂੰ ਮਾਨਤਾ ਦੇਣ ਲੱਗ ਪਏ ਸਨ । ਅਜਿਹੇ ਹਾਲਾਤ ਵਿੱਚ ਗੁਰੂ ਅੰਗਦ ਸਾਹਿਬ ਨੇ ਉਦਾਸੀ ਮਤ ਦਾ ਕਰੜਾ ਵਿਰੋਧ ਕੀਤਾ । ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜਿਹੜਾ ਸਿੱਖ ਇਸ ਮਤ ਵਿੱਚ ਵਿਸ਼ਵਾਸ ਰੱਖਦਾ ਹੈ ਉਹ ਸੱਚਾ ਸਿੱਖ ਨਹੀਂ ਹੋ ਸਕਦਾ ।

ਪ੍ਰਸ਼ਨ 4.
ਗੁਰੂ ਅੰਗਦ ਦੇਵ ਜੀ ਅਤੇ ਹੁਮਾਯੂੰ ਵਿਚਾਲੇ ਹੋਈ ਮੁਲਾਕਾਤ ਦੀ ਸੰਖੇਪ ਜਾਣਕਾਰੀ ਦਿਓ । (Give a brief account of the meeting between Guru Angad Dev Ji and Humayun.)
ਉੱਤਰ-
1540 ਈ. ਵਿੱਚ ਮੁਗ਼ਲ ਬਾਦਸ਼ਾਹ ਹੁਮਾਯੂੰ ਨੂੰ ਸ਼ੇਰਸ਼ਾਹ ਸੂਰੀ ਦੇ ਹੱਥੋਂ ਕਨੌਜ ਦੇ ਸਥਾਨ ‘ਤੇ ਕਰਾਰੀ ਹਾਰ ਹੋਈ ਸੀ । ਇਸ ਹਾਰ ਤੋਂ ਬਾਅਦ ਉਹ ਖਡੂਰ ਸਾਹਿਬ ਗੁਰੂ ਅੰਗਦ ਦੇਵ ਜੀ ਪਾਸੋਂ ਆਸ਼ੀਰਵਾਦ ਲੈਣ ਲਈ ਪਹੁੰਚਿਆ । ਉਸ ਸਮੇਂ ਗੁਰੂ ਜੀ ਸਮਾਧੀ ਵਿੱਚ ਇੰਨੇ ਲੀਨ ਸਨ ਕਿ ਉਨ੍ਹਾਂ ਨੇ ਅੱਖ ਖੋਲ ਕੇ ਨਾ ਦੇਖਿਆ । ਹੁਮਾਯੂ ਨੇ ਗੁੱਸੇ ਵਿੱਚ ਆ ਕੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਈ । ਉਸ ਸਮੇਂ ਗੁਰੂ ਜੀ ਨੇ ਆਪਣੀ ਅੱਖ ਖੋਲ੍ਹੀ ਤੇ ਹੁਮਾਯੂੰ ਨੂੰ ਆਖਿਆ ਕਿ ਇਹ ਤਲਵਾਰ ਸ਼ੇਰਸ਼ਾਹ ਸੂਰੀ ਦੇ ਵਿਰੁੱਧ ਲੜਦਿਆਂ ਸਮੇਂ ਕਿੱਥੇ ਸੀ । ਇਹ ਸ਼ਬਦ ਸੁਣ ਕੇ ਹੁਮਾਯੂੰ ਅਤਿਅੰਤ ਸ਼ਰਮਿੰਦਾ ਹੋਇਆ ਅਤੇ ਉਸ ਨੇ ਗੁਰੂ ਜੀ ਤੋਂ ਮੁਆਫ਼ੀ ਮੰਗ ਲਈ ।

ਪ੍ਰਸ਼ਨ 5.
ਸੰਗਤ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Sangat ?)
ਉੱਤਰ-
ਸੰਗਤ ਸੰਸਥਾ ਦੀ ਸਥਾਪਨਾ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ । ਸੰਗਤ ਸੰਸਥਾ ਤੋਂ ਭਾਵ ਇਕੱਠੇ ਮਿਲ ਬੈਠਣ ਤੋਂ ਸੀ । ਇਹ ਸੰਗਤ ਸਵੇਰ-ਸ਼ਾਮ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਅਤੇ ਸਤਿਨਾਮ ਦਾ ਜਾਪ ਕਰਨ ਲਈ ਇਕੱਠੀ ਹੁੰਦੀ ਸੀ । ਗੁਰੂ ਅੰਗਦ ਸਾਹਿਬ ਨੇ ਇਸ ਸੰਸਥਾ ਨੂੰ ਵਧੇਰੇ ਸੰਗਠਿਤ ਕੀਤਾ । ਸੰਗਤ ਵਿੱਚ ਕੋਈ ਵੀ ਬਿਨਾਂ ਕਿਸੇ ਜਾਤ-ਪਾਤ ਜਾਂ ਧਰਮ ਦੇ ਵਿਤਕਰੇ ਦੇ ਆ ਸਕਦਾ ਸੀ । ਸੰਗਤ ਨੂੰ ਰੱਬ ਦਾ ਰੂਪ ਸਮਝਿਆ ਜਾਂਦਾ ਸੀ ।

ਪ੍ਰਸ਼ਨ 6.
ਪੰਗਤ ਜਾਂ ਲੰਗਰ ਤੋਂ ਤੁਹਾਡਾ ਕੀ ਭਾਵ ਹੈ ? (What do you mean by Pangat or Langar ?)
ਜਾਂ
ਪੰਗਤ ਜਾਂ ਲੰਗਰ ਵਿਵਸਥਾ ‘ਤੇ ਇੱਕ ਨੋਟ ਲਿਖੋ । (Write a note on Pangat or Langar.)
ਜਾਂ
ਲੰਗਰ ਪ੍ਰਥਾ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Langar System ?)
ਉੱਤਰ-ਪੰਗਤ (ਲੰਗਰ) ਸੰਸਥਾ ਦੀ ਸਥਾਪਨਾ ਵੀ ਗੁਰੂ ਨਾਨਕ ਦੇਵ ਜੀ ਨੇ ਕੀਤੀ ਸੀ । ਇਸ ਅਧੀਨ ਸਭ ਧਰਮਾਂ ਅਤੇ ਵਰਗਾਂ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਇੱਕ ਥਾਂ ਬੈਠ ਕੇ ਲੰਗਰ ਛਕਦੇ ਸਨ । ਗੁਰੂ ਅੰਗਦ ਦੇਵ ਜੀ ਨੇ ਇਸ ਨੂੰ ਜਾਰੀ ਰੱਖਿਆ ਅਤੇ ਗੁਰੂ ਅਮਰਦਾਸ ਜੀ ਨੇ ਇਸ ਸੰਸਥਾ ਨੂੰ ਵਧੇਰੇ ਵਿਕਸਿਤ ਕੀਤਾ । ਇਸ ਸੰਸਥਾ ਨੇ ਸਮਾਜ ਵਿੱਚ ਜਾਤੀ ਪ੍ਰਥਾ ਅਤੇ ਅਸਮਾਨਤਾ ਦੀਆਂ ਭਾਵਨਾਵਾਂ ਨੂੰ ਸਮਾਪਤ ਕਰਨ ਵਿੱਚ ਵੀ ਬੜੀ ਸਹਾਇਤਾ ਕੀਤੀ ।

ਪ੍ਰਸ਼ਨ 7.
ਸੰਗਤ ਅਤੇ ਪੰਗਤ ‘ਤੇ ਨੋਟ ਲਿਖੋ । (Write a short note on Sangat and Pangat.)
ਜਾਂ
ਸੰਗਤ ਅਤੇ ਪੰਗਤ ਤੋਂ ਤੁਹਾਡਾ ਕੀ ਭਾਵ ਹੈ ? (What do you mean by Sangat and Pangat ?)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 5 ਅਤੇ 6 ਦਾ ਉੱਤਰ ਸਾਂਝੇ ਰੂਪ ਵਿੱਚ ਲਿਖਣ ।

ਪ੍ਰਸ਼ਨ 8.
ਗੁਰਗੱਦੀ ਸੰਭਾਲਦੇ ਸਮੇਂ ਮੁੱਢਲੇ ਸਾਲਾਂ ਵਿੱਚ ਗੁਰੂ ਅਮਰਦਾਸ ਜੀ ਨੂੰ ਕਿਹੜੀਆਂ-ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ?
(What problems did Guru Amar Das Ji face in the early years of his pontificate ?)
ਉੱਤਰ-

  • ਗੁਰਗੱਦੀ ‘ਤੇ ਬਿਰਾਜਮਾਨ ਹੋਣ ਸਮੇਂ ਗੁਰੂ ਅਮਰਦਾਸ ਜੀ ਨੂੰ ਸਭ ਤੋਂ ਪਹਿਲਾਂ ਗੁਰੂ ਅੰਗਦ ਦੇਵ ਜੀ ਦੇ ਪੁੱਤਰਾਂ ਦਾਤੂ ਅਤੇ ਦਾਸੂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ । ਉਨ੍ਹਾਂ ਨੇ ਗੁਰੂ ਪੁੱਤਰ ਹੋਣ ਦੇ ਨਾਤੇ ਗੁਰਗੱਦੀ ‘ਤੇ ਆਪਣਾ ਅਧਿਕਾਰ ਜਤਾਇਆ |
  • ਗੁਰੂ ਨਾਨਕ ਸਾਹਿਬ ਦੇ ਪੁੱਤਰ ਬਾਬਾ ਸ੍ਰੀ ਚੰਦ ਵੀ ਗੁਰਗੱਦੀ ਉੱਤੇ ਆਪਣਾ ਹੱਕ ਸਮਝਦੇ ਸਨ । ਉਨ੍ਹਾਂ ਨੇ ਵੀ ਗੁਰੂ ਅਮਰਦਾਸ ਜੀ ਦਾ ਵਿਰੋਧ ਸ਼ੁਰੂ ਕਰ ਦਿੱਤਾ ।
  • ਗੁਰੂ ਅਮਰਦਾਸ ਜੀ ਦੀ ਵਧਦੀ ਹੋਈ ਪ੍ਰਸਿੱਧੀ ਨੂੰ ਵੇਖ ਕੇ ਗੋਇੰਦਵਾਲ ਸਾਹਿਬ ਦੇ ਮੁਸਲਮਾਨ ਸਿੱਖਾਂ ਨਾਲ ਈਰਖਾ ਕਰਨ ਲੱਗ ਪਏ । ਉਨ੍ਹਾਂ ਨੇ ਸਿੱਖਾਂ ਨੂੰ ਕਈ ਢੰਗਾਂ ਨਾਲ ਤੰਗ ਕਰਨਾ ਸ਼ੁਰੂ ਕਰ ਦਿੱਤਾ ਸੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 9.
ਸਿੱਖ ਮਤ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਦਾ ਯੋਗਦਾਨ ਦੱਸੋ । (Give the contribution of Guru Amar Das Ji for the development of Sikhism.)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਦੁਆਰਾ ਕੀਤੀਆਂ ਗਈਆਂ ਤਿੰਨ ਮੁੱਖ ਸੇਵਾਵਾਂ ਦਾ ਵਰਣਨ ਕਰੋ । (Write down the three services done by Guru Amar Das Ji for the development of Sikh religion.)
ਜਾਂ
ਗੁਰੂ ਅਮਰਦਾਸ ਜੀ ਦੇ ਕਾਰਜਾਂ ਦਾ ਮੁੱਲਾਂਕਣ ਕਰੋ । (Form an estimate of the works of Guru Amar Das Ji.)
ਜਾਂ
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਦੇ ਕੋਈ ਤਿੰਨ ਕਾਰਜ ਦੱਸੋ । (Write any three works of Guru Amar Das Ji for the spread of Sikhism.)
ਜਾਂ
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅਮਰਦਾਸ ਜੀ ਦੇ ਯੋਗਦਾਨ ਦਾ ਅਧਿਐਨ ਕਰੋ । (Study the contribution of Guru Amar Das Ji to the growth of Sikhism.)
ਉੱਤਰ-

  1. ਗੁਰੂ ਅਮਰਦਾਸ ਜੀ ਨੇ ਸਭ ਤੋਂ ਪਹਿਲਾਂ ਗੋਇੰਦਵਾਲ ਸਾਹਿਬ ਵਿਖੇ ਇੱਕ ਬਾਉਲੀ ਦਾ ਨਿਰਮਾਣ ਕੀਤਾ । ਛੇਤੀ ਹੀ ਇਹ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਬਣ ਗਿਆ ।
  2. ਉਨ੍ਹਾਂ ਨੇ ਲੰਗਰ ਸੰਸਥਾ ਦਾ ਵਧੇਰੇ ਵਿਸਥਾਰ ਕੀਤਾ ।
  3. ਉਨ੍ਹਾਂ ਨੇ ਸਿੱਖ ਪੰਥ ਦੇ ਪ੍ਰਚਾਰ ਲਈ ਮੰਜੀ ਪ੍ਰਥਾ ਦੀ ਸਥਾਪਨਾ ਕੀਤੀ ।
  4. ਗੁਰੂ ਸਾਹਿਬ ਨੇ ਸਿੱਖ ਮਤ ਨੂੰ ਉਦਾਸੀ ਮਤ ਤੋਂ ਵੱਖ ਰੱਖ ਕੇ ਅਲੋਪ ਹੋਣ ਤੋਂ ਬਚਾ ਲਿਆ ।
  5. ਗੁਰੂ ਅਮਰਦਾਸ ਜੀ ਨੇ ਸਮਾਜ ਵਿੱਚ ਪ੍ਰਚਲਿਤ ਬੁਰਾਈਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ।

ਪ੍ਰਸ਼ਨ 10.
ਸਿੱਖ ਇਤਿਹਾਸ ਵਿੱਚ ਗੋਇੰਦਵਾਲ ਸਾਹਿਬ ਦੀ ਬਾਉਲੀ ਦੇ ਨਿਰਮਾਣ ਦਾ ਕੀ ਮਹੱਤਵ ਹੈ ? (What is the importance of the construction of the Baoli of Goindwal Sahib in the Sikh History ?)
ਜਾਂ
ਗੋਇੰਦਵਾਲ ਸਾਹਿਬ ਨੂੰ ਸਿੱਖੀ ਦਾ ਧੁਰਾ ਕਿਉਂ ਕਿਹਾ ਜਾਂਦਾ ਹੈ ? (Why is Goindwal Sahib called the centre of Sikhism ?)
ਉੱਤਰ-
ਗੁਰੂ ਅਮਰਦਾਸ ਜੀ ਦਾ ਸਿੱਖ ਪੰਥ ਦੇ ਵਿਕਾਸ ਵੱਲ ਪਹਿਲਾ ਮਹਾਨ ਕੰਮ ਗੋਇੰਦਵਾਲ ਸਾਹਿਬ ਵਿਖੇ ਇੱਕ ਬਾਉਲੀ ਦਾ ਨਿਰਮਾਣ ਕਰਨਾ ਸੀ । ਇਸ ਪਵਿੱਤਰ ਬਾਉਲੀ ਦਾ ਨਿਰਮਾਣ ਕਾਰਜ 1552 ਈ. ਤੋਂ 1559 ਈ. ਤਕ ਚਲਿਆ । ਇਸ ਬਾਉਲੀ ਦਾ ਨਿਰਮਾਣ ਕਰਨ ਪਿੱਛੇ ਗੁਰੂ ਸਾਹਿਬ ਜੀ ਦੇ ਦੋ ਉਦੇਸ਼ ਸਨ | ਪਹਿਲਾ, ਉਹ ਸਿੱਖਾਂ ਨੂੰ ਹਿੰਦੁਆਂ ਤੋਂ ਵੱਖਰਾ ਤੀਰਥ ਸਥਾਨ ਦੇਣਾ ਚਾਹੁੰਦੇ ਸਨ । ਦੂਜਾ, ਉਹ ਇੱਥੋਂ ਦੇ ਲੋਕਾਂ ਦੀ ਪਾਣੀ ਸੰਬੰਧੀ ਔਕੜ ਨੂੰ ਦੂਰ ਕਰਨਾ ਚਾਹੁੰਦੇ ਸਨ । ਬਾਉਲੀ ਦੇ ਨਿਰਮਾਣ ਨਾਲ ਸਿੱਖਾਂ ਨੂੰ ਇੱਕ ਪਵਿੱਤਰ ਤੀਰਥ ਸਥਾਨ ਮਿਲ ਗਿਆ ।

ਪ੍ਰਸ਼ਨ 11.
ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰਾਂ ਦਾ ਸੰਖੇਪ ਵਰਣਨ ਕਰੋ । (Briefly throw light on social reforms of Guru Amar Das Ji.)
ਜਾਂ
ਗੁਰੂ ਅਮਰਦਾਸ ਜੀ ਦੇ ਸਮਾਜਿਕ ਸੁਧਾਰਾਂ ਦਾ ਵਰਣਨ ਕਰੋ । (Describe social reforms of Guru Amar Das Ji.)
ਜਾਂ
ਗੁਰੂ ਅਮਰਦਾਸ ਜੀ ਨੂੰ ਸਮਾਜ ਸੁਧਾਰਕ ਕਿਉਂ ਕਿਹਾ ਜਾਂਦਾ ਹੈ ? 08, July 09, (Why is Guru Amar Das Ji called a social reformer ?)
ਜਾਂ
ਗੁਰੂ ਅਮਰਦਾਸ ਜੀ ਕਿਹੜੇ ਕਾਰਨਾਂ ਲਈ ਸਮਾਜ ਸੁਧਾਰਕ ਵਜੋਂ ਜਾਣੇ ਜਾਂਦੇ ਹਨ ? (Why is Guru Amar Das Ji called a social reformer ?)
ਉੱਤਰ-

  1. ਗੁਰੂ ਅਮਰਦਾਸ ਜੀ ਨੇ ਸਤੀ ਪ੍ਰਥਾ ਦਾ ਡਟ ਕੇ ਵਿਰੋਧ ਕੀਤਾ ।
  2. ਗੁਰੂ ਸਾਹਿਬ ਨੇ ਬਾਲ ਵਿਆਹ ਅਤੇ ਪਰਦਾ ਪ੍ਰਥਾ ਦਾ ਵੀ ਵਿਰੋਧ ਕੀਤਾ ।
  3. ਉਨ੍ਹਾਂ ਨੇ ਸਮਾਜ ਵਿੱਚ ਪ੍ਰਚਲਿਤ ਜਾਤੀ ਪ੍ਰਥਾ ਦੀ ਬੜੇ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਿਆ ਕੀਤੀ ।
  4. ਗੁਰੂ ਅਮਰਦਾਸ ਜੀ ਨਸ਼ੀਲੀਆਂ ਵਸਤਾਂ ਦੀ ਵਰਤੋਂ ਕਰਨ ਦੇ ਵਿਰੁੱਧ ਸਨ ।
  5. ਉਨ੍ਹਾਂ ਨੇ ਸਿੱਖਾਂ ਦੇ ਜਨਮ, ਵਿਆਹ ਅਤੇ ਮਰਨ ਦੇ ਮੌਕਿਆਂ ਲਈ ਵਿਸ਼ੇਸ਼ ਰਸਮਾਂ ਬਣਾਈਆਂ ।

ਪ੍ਰਸ਼ਨ 12.
ਗੁਰੂ ਅਮਰਦਾਸ ਜੀ ਨੇ ਇਸਤਰੀ ਜਾਤੀ ਦੀ ਭਲਾਈ ਲਈ ਕਿਹੜੇ ਸੁਧਾਰ ਕੀਤੇ ? (What reforms were made by Guru Amar Das Ji for the welfare of women ?)
ਉੱਤਰ-

  1. ਗੁਰੂ ਅਮਰਦਾਸ ਜੀ ਨੇ ਜੰਮਦੀਆਂ ਕੁੜੀਆਂ ਨੂੰ ਮਾਰਨ ਦਾ ਵਿਰੋਧ ਕੀਤਾ ।
  2. ਗੁਰੂ ਜੀ ਨੇ ਬਾਲ ਵਿਆਹ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । (iii) ਉਨ੍ਹਾਂ ਨੇ ਸਤੀ ਪ੍ਰਥਾ ਦਾ ਡਟ ਕੇ ਵਿਰੋਧ ਕੀਤਾ ।
  3. ਉਨ੍ਹਾਂ ਨੇ ਪਰਦਾ ਪ੍ਰਥਾ ਦੀ ਵੀ ਨਿੰਦਾ ਕੀਤੀ ।

ਪ੍ਰਸ਼ਨ 13.
ਮੰਜੀ ਪ੍ਰਥਾ ਕੀ ਸੀ ? ਸਿੱ” ਪੰਥ ਦੇ ਵਿਕਾਸ ਵਿੱਚ ਇਸ ਨੇ ਕੀ ਭੂਮਿਕਾ ਨਿਭਾਈ ? (What was the Manji System ? How did it contribute to the development of Sikhism ?)
ਜਾਂ
ਮੰਜੀ ਪ੍ਰਥਾ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Manji system ?)
ਜਾਂ
ਮੰਜੀ ਪ੍ਰਥਾ ‘ਤੇ ਇੱਕ ਨੋਟ ਲਿਖੋ । (Write a note on Manji System.)
ਉੱਤਰ-
ਗੁਰੂ ਅਮਰਦਾਸ ਜੀ ਦਾ ਇੱਕ ਹੋਰ ਮਹਾਨ ਕਾਰਜ ਮੰਜੀ ਪ੍ਰਥਾ ਦੀ ਸਥਾਪਨਾ ਕਰਨਾ ਸੀ । ਉਨ੍ਹਾਂ ਦੇ ਸਮੇਂ ਵਿੱਚ ਸਿੱਖਾਂ ਦੀ ਸੰਖਿਆ ਇੰਨੀ ਵੱਧ ਗਈ ਸੀ ਕਿ ਗੁਰੂ ਜੀ ਲਈ ਹਰੇਕ ਤਕ ਪਹੁੰਚਣਾ ਅਸੰਭਵ ਸੀ । ਇਸ ਕਾਰਨ ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਨੂੰ ਦੂਰ-ਦੁਰਾਡੇ ਇਲਾਕਿਆਂ ਤੱਕ ਪਹੁੰਚਾਉਣ ਦੇ ਲਈ 22 ਮੰਜੀਆਂ ਦੀ ਸਥਾਪਨਾ ਕੀਤੀ । ਹਰ ਮੰਜੀ ਦੇ ਮੁਖੀ ਨੂੰ ਮੰਜੀਦਾਰ ਕਹਿੰਦੇ ਸਨ । ਮੰਜੀਦਾਰ ਵੱਧ ਤੋਂ ਵੱਧ ਲੋਕਾਂ ਨੂੰ ਸਿੱਖ ਧਰਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦੇ ਸਨ । ਇਸ ਤੋਂ ਇਲਾਵਾ ਉਹ ਸਿੱਖਾਂ ਤੋਂ ਮਾਇਆ ਇਕੱਠੀ ਕਰ ਕੇ ਗੁਰੂ ਸਾਹਿਬ ਤਕ ਪਹੁੰਚਾਉਂਦੇ ਸਨ ।

ਪ੍ਰਸ਼ਨ 14.
ਮੰਜੀਦਾਰ ਦੇ ਪ੍ਰਮੁੱਖ ਕੰਮ ਕੀ ਸਨ ? (What were the main functions of the Manjidar ?)
ਉੱਤਰ-

  1. ਉਹ ਸਿੱਖ ਧਰਮ ਦੇ ਪ੍ਰਚਾਰ ਲਈ ਅਣਥੱਕ ਯਤਨ ਕਰਦਾ ਸੀ ।
  2. ਉਹ ਗੁਰੂ ਸਾਹਿਬ ਦੇ ਹੁਕਮਾਂ ਨੂੰ ਸਿੱਖ ਸੰਗਤ ਤੱਕ ਪਹੁੰਚਾਉਦਾ ਸੀ ।
  3. ਉਹ ਲੋਕਾਂ ਨੂੰ ਧਾਰਮਿਕ ਸਿੱਖਿਆ ਦਿੰਦੇ ਸਨ ਅਤੇ ਗੁਰਮੁੱਖੀ ਭਾਸ਼ਾ ਨੂੰ ਪੜ੍ਹਾਉਂਦੇ ਸਨ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 15.
ਗੁਰੂ ਅਮਰਦਾਸ ਜੀ ਦੇ ਮੁਗਲਾਂ ਨਾਲ ਕਿਹੋ ਜਿਹੇ ਸੰਬੰਧ ਸਨ ? (What type of relations did Guru Amar Das Ji have with the Mughals ?)
ਜਾਂ
ਮੁਗ਼ਲ ਬਾਦਸ਼ਾਹ ਅਕਬਰ ਅਤੇ ਗੁਰੂ ਅਮਰਦਾਸ ਜੀ ਵਿਚਾਲੇ ਸੰਬੰਧਾਂ ਦਾ ਉਲੇਖ ਕਰੋ । (Describe the relations between Mughal emperor Akbar and Guru Amar Das Ji.)
ਜਾਂ
ਮੁਗ਼ਲ ਬਾਦਸ਼ਾਹ ਅਕਬਰ ਅਤੇ ਗੁਰੂ ਅਮਰਦਾਸ ਜੀ ਵਿਚਕਾਰ ਸੰਬੰਧਾਂ ਦਾ ਉਲੇਖ, ਕਰੋ । (Explain the relations between the Mughal emperor Akbar and Guru Amar Das Ji.)
ਉੱਤਰ-
ਗੁਰੂ ਅਮਰਦਾਸ ਜੀ ਦੇ ਮੁਗਲਾਂ ਨਾਲ ਸੰਬੰਧ ਮਿੱਤਰਤਾਪੂਰਨ ਸਨ । ਮੁਗਲ ਬਾਦਸ਼ਾਹ ਅਕਬਰ 1568 ਈ. ਵਿੱਚ ਗੋਇੰਦਵਾਲ ਸਾਹਿਬ ਵਿਖੇ ਆਇਆ । ਉਸ ਨੇ ਗੁਰੂ ਸਾਹਿਬ ਦੇ ਦਰਸ਼ਨਾਂ ਤੋਂ ਪਹਿਲਾਂ ਮਰਯਾਦਾ ਅਨੁਸਾਰ ਲੰਗਰ ਛਕਿਆ । ਉਹ ਗੁਰੂ ਸਾਹਿਬ ਦੀ ਸ਼ਖ਼ਸੀਅਤ ਅਤੇ ਲੰਗਰ ਪਬੰਧ ਤੋਂ ਪ੍ਰਭਾਵਿਤ ਹੋਇਆ । ਉਸ ਨੇ ਲੰਗਰ ਪ੍ਰਬੰਧ ਨੂੰ ਚਲਾਉਣ ਲਈ ਕੁਝ ਪਿੰਡਾਂ ਦੀ ਜਾਗੀਰ ਗੁਰੁ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੇ ਨਾਂ ਲਗਾ ਦਿੱਤੀ । ਅਕਬਰ ਦੀ ਇਸ ਯਾਤਰਾ ਕਾਰਨ ਗੁਰੂ ਅਮਰਦਾਸ ਜੀ ਦੀ ਸਿੱਧੀ ਬਹੁਤ ਦੂਰ-ਦੂਰ ਤਕ ਫੈਲ ਗਈ । ਇਸ ਨਾਲ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਵਧਿਆ ।

ਪ੍ਰਸ਼ਨ 16.
ਗੁਰੂ ਰਾਮਦਾਸ ਜੀ ਦਾ ਸਿੱਖ ਧਰਮ ਪ੍ਰਤੀ ਕੀ ਯੋਗਦਾਨ ਸੀ ? (What was the contribution of Guru Ram Das Ji to Sikh religion ?)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਰਾਮਦਾਸ ਜੀ ਦੁਆਰਾ ਦਿੱਤੇ ਗਏ ਯੋਗਦਾਨ ਦਾ ਵਰਣਨ ਕਰੋ । (Explain the contribution of Guru Ram Das Ji to the development of Sikhism.)
ਉੱਤਰ-
ਗੁਰੁ ਰਾਮਦਾਸ ਜੀ ਦਾ ਗੁਰੂ ਕਾਲ 1574 ਈ. ਤੋਂ 1581 ਈ. ਤਕ ਰਿਹਾ । ਗੁਰੂ ਸਾਹਿਬ ਨੇ ਸਭ ਤੋਂ ਪਹਿਲਾਂ ਰਾਮਦਾਸਪੁਰਾ (ਅੰਮ੍ਰਿਤਸਰ) ਦੀ ਸਥਾਪਨਾ ਕੀਤੀ । ਗੁਰੂ ਸਾਹਿਬ ਨੇ ਇੱਥੇ ਦੋ ਸਰੋਵਰਾਂ ਅੰਮਿਤਸਰ ਅਤੇ ਸੰਤੋਖਸਰ ਦੀ ਖੁਦਵਾਈ ਦਾ ਕੰਮ ਵੀ ਆਰੰਭਿਆ | ਗੁਰੂ ਸਾਹਿਬ ਨੇ ਸਿੱਖ ਧਰਮ ਦੇ ਪ੍ਰਚਾਰ ਅਤੇ ਉਸਦੇ ਵਿਕਾਸ ਲਈ ਮਾਇਆ ਇਕੱਠੀ ਕਰਨ ਲਈ ਮਸੰਦ ਪ੍ਰਥਾ ਦੀ ਸਥਾਪਨਾ ਕੀਤੀ । ਗੁਰੂ ਰਾਮਦਾਸ ਜੀ ਨੇ ਸਿੱਖਾਂ ਅਤੇ ਉਦਾਸੀਆਂ ਵਿਚਾਲੇ ਲੰਬੇ ਸਮੇਂ ਤੋਂ ਚਲੇ ਆ ਰਹੇ ਮਤਭੇਦਾਂ ਨੂੰ ਖ਼ਤਮ ਕੀਤਾ । ਗੁਰੂ ਸਾਹਿਬ ਨੇ ਸੰਗਤ ਤੇ ਪੰਗਤ ਸੰਸਥਾਵਾਂ ਨੂੰ ਜਾਰੀ ਰੱਖਿਆ ।

ਪ੍ਰਸ਼ਨ 17.
ਰਾਮਦਾਸਪੁਰਾ (ਅੰਮ੍ਰਿਤਸਰ) ਦੀ ਸਥਾਪਨਾ ਦਾ ਸਿੱਖ ਇਤਿਹਾਸ ਵਿੱਚ ਕੀ ਮਹੱਤਵ ਹੈ ? [What is the importance of the foundation of Ramdaspura (Amritsar) in Sikh History ?]
ਉੱਤਰ-
ਗੁਰੂ ਰਾਮਦਾਸ ਜੀ ਦੀ ਸਿੱਖ ਪੰਥ ਨੂੰ ਸਭ ਤੋਂ ਮਹੱਤਵਪੂਰਨ ਦੇਣ ਰਾਮਦਾਸਪੁਰਾ ਜਾਂ ਅੰਮ੍ਰਿਤਸਰ ਦੀ ਸਥਾਪਨਾ ਕਰਨਾ ਸੀ । ਗੁਰਗੱਦੀ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਸਾਹਿਬ ਆਪ ਇੱਥੇ ਆ ਗਏ ਸਨ । ਉਨ੍ਹਾਂ ਨੇ 1577 ਈ. ਵਿੱਚ ਰਾਮਦਾਸਪੁਰਾ ਦੀ ਸਥਾਪਨਾ ਕੀਤੀ । ਇਸ ਸ਼ਹਿਰ ਨੂੰ ਆਬਾਦ ਕਰਨ ਲਈ ਗੁਰੂ ਸਾਹਿਬ ਨੇ ਵੱਖਵੱਖ ਧੰਦਿਆਂ ਨਾਲ ਸੰਬੰਧਿਤ 52 ਵਪਾਰੀਆਂ ਨੂੰ ਵਸਾਇਆ । ਅੰਮ੍ਰਿਤਸਰ ਦੀ ਸਥਾਪਨਾ ਸਿੱਖ ਪੰਥ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਸਥਾਨ ਰੱਖਦੀ ਹੈ । ਇਸ ਨਾਲ ਸਿੱਖਾਂ ਨੂੰ ਇੱਕ ਵੱਖਰਾ ਤੀਰਥ ਸਥਾਨ ਮਿਲ ਗਿਆ ।

ਪ੍ਰਸ਼ਨ 18.
ਉਦਾਸੀ ਮਤ ਬਾਰੇ ਸੰਖੇਪ ਨੋਟ ਲਿਖੋ । (Write a short note on Udasi sect.)
ਜਾਂ
ਉਦਾਸੀ ਮਤ ਦੇ ਤਿੰਨ ਮੁੱਖ ਸਿਧਾਂਤ ਲਿਖੋ । (Discuss the three principles of Udasi Sect.)
ਜਾਂ
ਬਾਬਾ ਸ੍ਰੀ ਚੰਦ ਜੀ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Baba Sri Chand Ji.)
ਉੱਤਰ-
ਉਦਾਸੀ ਮਤ ਦੀ ਸਥਾਪਨਾ ਗੁਰੁ ਨਾਨਕ ਸਾਹਿਬ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਜੀ ਨੇ ਕੀਤੀ ਸੀ । ਇਹ ਮਤ ਤਿਆਗ ਅਤੇ ਵੈਰਾਗ ‘ਤੇ ਜ਼ੋਰ ਦਿੰਦਾ ਸੀ । ਇਹ ਯੋਗ ਅਤੇ ਕੁਦਰਤੀ ਪੂਜਾ ਕਰਨ ਵਿੱਚ ਵੀ ਵਿਸ਼ਵਾਸ ਰੱਖਦਾ ਸੀ । ਬਹੁਤ ਸਾਰੇ ਸਿੱਖ ਬਾਬਾ ਸ੍ਰੀ ਚੰਦ ਦੇ ਜੀਵਨ ਤੋਂ ਪ੍ਰਭਾਵਿਤ ਹੋ ਕੇ ਉਦਾਸੀ ਮਤ ਵਿੱਚ ਸ਼ਾਮਲ ਹੋਣ ਲੱਗ ਪਏ ਸਨ । ਇਸ ਲਈ ਗੁਰੂ ਅੰਗਦ ਸਾਹਿਬ ਅਤੇ ਗੁਰੂ ਅਮਰਦਾਸ ਜੀ ਨੇ ਜ਼ੋਰਦਾਰ ਸ਼ਬਦਾਂ ਵਿੱਚ ਉਦਾਸੀ ਮਤ ਦਾ ਖੰਡਨ ਕੀਤਾ । ਉਨ੍ਹਾਂ ਦਾ ਕਹਿਣਾ ਸੀ ਕਿ ਕੋਈ ਵੀ ਸੱਚਾ ਸਿੱਖ ਉਦਾਸੀ ਨਹੀਂ ਹੋ ਸਕਦਾ । ਗੁਰੂ ਰਾਮਦਾਸ ਜੀ ਦੇ ਸਮੇਂ ਉਦਾਸੀਆਂ ਅਤੇ ਸਿੱਖਾਂ ਵਿਚਾਲੇ ਸਮਝੌਤਾ ਹੋ ਗਿਆ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਵਸਤੂਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਸਿੱਖਾਂ ਦੇ ਦੂਜੇ ਗੁਰੂ ਕੌਣ ਸਨ ?
ਉੱਤਰ-
ਗੁਰੂ ਅੰਗਦ ਦੇਵ ਜੀ ।

ਪ੍ਰਸ਼ਨ 2.
ਗੁਰੂ ਅੰਗਦ ਦੇਵ ਜੀ ਦਾ ਜਨਮ ਕਦੋਂ ਹੋਇਆ ?
ਉੱਤਰ-
1504 ਈ. ।

ਪ੍ਰਸ਼ਨ 3.
ਗੁਰੂ ਅੰਗਦ ਦੇਵ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ-
ਮੱਤੇ ਦੀ ਸਰਾਇ (ਸ੍ਰੀ ਮੁਕਤਸਰ ਸਾਹਿਬ) ।

ਪ੍ਰਸ਼ਨ 4.
ਗੁਰੂ ਅੰਗਦ ਸਾਹਿਬ ਜੀ ਦੇ ਮਾਤਾ ਜੀ ਦਾ ਨਾਂ ਦੱਸੋ ।
ਉੱਤਰ-
ਸਭਰਾਈ ਦੇਵੀ ਜੀ ।

ਪ੍ਰਸ਼ਨ 5.
ਗੁਰੂ ਅੰਗਦ ਦੇਵ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
ਉੱਤਰ-
ਫੇਰੂਮਲ ਜੀ ।

ਪ੍ਰਸ਼ਨ 6.
ਗੁਰੂ ਅੰਗਦ ਦੇਵ ਜੀ ਦਾ ਮੁੱਢਲਾ ਨਾਂ ਕੀ ਸੀ ?
ਉੱਤਰ-
ਭਾਈ ਲਹਿਣਾ ਜੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 7.
ਗੁਰੂ ਅੰਗਦ ਦੇਵ ਜੀ ਨੇ ਗੁਰਗੱਦੀ ਕਦੋਂ ਪ੍ਰਾਪਤ ਕੀਤੀ ?
ਉੱਤਰ-
1539 ਈ. ।

ਪ੍ਰਸ਼ਨ 8.
ਭਾਈ ਲਹਿਣਾ ਜੀ ਨੂੰ ਗੁਰੂ ਅੰਗਦ ਦਾ ਨਾਂ ਕਿਸ ਨੇ ਦਿੱਤਾ ?
ਉੱਤਰ-
ਗੁਰੂ ਨਾਨਕ ਸਾਹਿਬ ਨੇ ।

ਪ੍ਰਸ਼ਨ 9.
ਗੁਰੂ ਅੰਗਦ ਦੇਵ ਜੀ ਦਾ ਵਿਆਹ ਕਿਸ ਨਾਲ ਹੋਇਆ ?
ਉੱਤਰ-
ਬੀਬੀ ਖੀਵੀ ਜੀ ਨਾਲ ।

ਪ੍ਰਸ਼ਨ 10.
ਗੁਰੂ ਅੰਗਦ ਦੇਵ ਜੀ ਦੇ ਪੁੱਤਰਾਂ ਦੇ ਨਾਂ ਲਿਖੋ ।
ਜਾਂ
ਗੁਰੂ ਅੰਗਦ ਦੇਵ ਜੀ ਦੇ ਪੁੱਤਰਾਂ ਦੇ ਨਾਂ ਦੱਸੋ ।
ਉੱਤਰ-
ਦਾਤੂ ਅਤੇ ਦਾਸੂ ।

ਪ੍ਰਸ਼ਨ 11.
ਗੁਰੂ ਅੰਗਦ ਦੇਵ ਜੀ ਦੀਆਂ ਪੁੱਤਰੀਆਂ ਦੇ ਨਾਂ ਲਿਖੋ ।
ਉੱਤਰ-
ਬੀਬੀ ਅਮਰੋ ਅਤੇ ਬੀਬੀ ਅਨੋਖੀ ।

ਪ੍ਰਸ਼ਨ 12.
ਗੁਰੂ ਅੰਗਦ ਦੇਵ ਜੀ ਦਾ ਧਾਰਮਿਕ ਸਰਗਰਮੀਆਂ ਦਾ ਕੇਂਦਰ ਕਿਹੜਾ ਸੀ ?
ਉੱਤਰ-
ਖਡੂਰ ਸਾਹਿਬ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 13.
ਗੁਰਮੁੱਖੀ ਲਿਪੀ ਨੂੰ ਕਿਸ ਗੁਰੂ ਸਾਹਿਬ ਨੇ ਲੋਕਪ੍ਰਿਯ ਬਣਾਇਆ ?
ਉੱਤਰ-
ਗੁਰੂ ਅੰਗਦ ਦੇਵ ਜੀ ਨੇ ।

ਪ੍ਰਸ਼ਨ 14.
ਗੋਇੰਦਵਾਲ ਸਾਹਿਬ ਦੀ ਨੀਂਹ ਕਿਸ ਗੁਰੂ ਸਾਹਿਬ ਨੇ ਰੱਖੀ ?
ਜਾਂ
ਗੋਇੰਦਵਾਲ ਸਾਹਿਬ ਦੀ ਸਥਾਪਨਾ ਕਿਸ ਗੁਰੂ ਜੀ ਨੇ ਕੀਤੀ ਸੀ ?
ਉੱਤਰ-
ਗੁਰੂ ਅੰਗਦ ਦੇਵ ਜੀ ਨੇ ।

ਪ੍ਰਸ਼ਨ 15.
ਗੋਇੰਦਵਾਲ ਸਾਹਿਬ ਦੀ ਨੀਂਹ ਕਦੋਂ ਰੱਖੀ ਗਈ ਸੀ ?
ਉੱਤਰ-
1546 ਈ. ।

ਪ੍ਰਸ਼ਨ 16.
ਸਿੱਖ ਪੰਥ ਦੇ ਵਿਕਾਸ ਵਿੱਚ ਗੁਰੂ ਅੰਗਦ ਸਾਹਿਬ ਜੀ ਦਾ ਇੱਕ ਮਹੱਤਵਪੂਰਨ ਯੋਗਦਾਨ ਦੱਸੋ ।
ਜਾਂ
ਗੁਰੂ ਅੰਗਦ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਸਾਰ ਲਈ ਕੀ ਕੀਤਾ ?
ਉੱਤਰ-
ਉਨ੍ਹਾਂ ਨੇ ਗੁਰਮੁੱਖੀ ਲਿਪੀ ਨੂੰ ਹਰਮਨ-ਪਿਆਰਾ ਬਣਾਇਆ ।

ਪ੍ਰਸ਼ਨ 17.
ਉਦਾਸੀ ਮਤ ਦਾ ਸੰਸਥਾਪਕ ਕੌਣ ਸੀ ?
ਉੱਤਰ-
ਬਾਬਾ ਸ੍ਰੀ ਚੰਦ ਜੀ ।

ਪ੍ਰਸ਼ਨ 18.
ਉਦਾਸੀ ਮਤ ਤੋਂ ਤੁਹਾਡਾ ਕੀ ਭਾਵ ਹੈ ?
ਉੱਤਰ-
ਉਦਾਸੀ ਮਤ ਵਿੱਚ ਸੰਨਿਆਸੀ ਜੀਵਨ ‘ਤੇ ਜ਼ੋਰ ਦਿੱਤਾ ਜਾਂਦਾ ਸੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 19.
ਕਿਹੜਾ ਮੁਗ਼ਲ ਬਾਦਸ਼ਾਹ ਗੁਰੂ ਅੰਗਦ ਦੇਵ ਜੀ ਨੂੰ ਖਡੂਰ ਸਾਹਿਬ ਵਿੱਚ ਮਿਲਣ ਆਇਆ ?
ਜਾਂ
ਕਿਹੜਾ ਮੁਗ਼ਲ ਬਾਦਸ਼ਾਹ ਗੁਰੂ ਅੰਗਦ ਦੇਵ ਜੀ ਨੂੰ ਮਿਲਣ ਆਇਆ ਸੀ ?
ਉੱਤਰ-
ਹੁਮਾਯੂੰ ।

ਪ੍ਰਸ਼ਨ 20.
ਮੁਗ਼ਲ ਬਾਦਸ਼ਾਹ ਹੁਮਾਯੂੰ ਨੇ ਕਿਹੜੇ ਸਿੱਖ ਗੁਰੂ ਸਾਹਿਬ ਤੋਂ ਅਸ਼ੀਰਵਾਦ ਲਿਆ ਸੀ ?
ਉੱਤਰ-
ਗੁਰੂ ਅੰਗਦ ਦੇਵ ਜੀ ।

ਪ੍ਰਸ਼ਨ 21.
ਸਿੱਖਾਂ ਦੇ ਤੀਸਰੇ ਗੁਰੂ ਕੌਣ ਸਨ ?
ਉੱਤਰ-
ਗੁਰੂ ਅਮਰਦਾਸ ਜੀ ।

ਪ੍ਰਸ਼ਨ 22.
ਗੁਰੂ ਅਮਰਦਾਸ ਜੀ ਦਾ ਜਨਮ ਕਦੋਂ ਹੋਇਆ ?
ਉੱਤਰ-
1479 ਈ. ਵਿੱਚ ।

ਪ੍ਰਸ਼ਨ 23.
ਗੁਰੂ ਅਮਰਦਾਸ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ-
ਬਾਸਰਕੇ ਵਿਖੇ ।

ਪ੍ਰਸ਼ਨ 24.
ਗੁਰੂ ਅਮਰਦਾਸ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
ਉੱਤਰ-
ਸੁਲੱਖਣੀ ਜੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 25.
ਗੁਰੂ ਅਮਰਦਾਸ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
ਉੱਤਰ-
ਤੇਜਭਾਨ ਜੀ ।

ਪ੍ਰਸ਼ਨ 26.
ਗੁਰੂ ਅਮਰਦਾਸ ਜੀ ਕਿਸ ਜਾਤੀ ਨਾਲ ਸੰਬੰਧਿਤ ਸਨ ?
ਉੱਤਰ-
ਭੁੱਲਾ ।

ਪ੍ਰਸ਼ਨ 27.
ਬੀਬੀ ਭਾਨੀ ਕੌਣ ਸੀ ?
ਉੱਤਰ-
ਗੁਰੂ ਅਮਰਦਾਸ ਜੀ ਦੀ ਸਪੁੱਤਰੀ ।

ਪ੍ਰਸ਼ਨ 28.
ਬਾਬਾ ਮੋਹਰੀ ਜੀ ਕਿਸ ਗੁਰੂ ਸਾਹਿਬ ਜੀ ਦੇ ਸਪੁੱਤਰ ਸਨ ?
ਜਾਂ
ਬਾਬਾ ਮੋਹਨ ਸਿੰਘ ਜੀ ਕਿਸ ਗੁਰੂ ਸਾਹਿਬ ਦੇ ਸਪੁੱਤਰ ਸਨ ?
ਉੱਤਰ-
ਬਾਬਾ ਮੋਹਰੀ ਜੀ ਗੁਰੂ ਅਮਰਦਾਸ ਜੀ ਦੇ ਸਪੁੱਤਰ ਸਨ ।

ਪ੍ਰਸ਼ਨ 29.
ਗੁਰੂ ਅਮਰਦਾਸ ਜੀ ਜਿਸ ਸਮੇਂ ਗੁਰਗੱਦੀ ‘ਤੇ ਬੈਠੇ ਤਾਂ ਉਸ ਸਮੇਂ ਉਨ੍ਹਾਂ ਦੀ ਉਮਰ ਕਿੰਨੀ ਸੀ ?
ਉੱਤਰ-
73 ਵਰੇ ।

ਪ੍ਰਸ਼ਨ 30.
ਗੁਰੂ ਅਮਰਦਾਸ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
ਉੱਤਰ-
1552 ਈ. ਵਿੱਚ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 31.
ਗੁਰੂ ਅਮਰਦਾਸ ਜੀ ਦਾ ਗੁਰੂਕਾਲ ਦੱਸੋ ।
ਉੱਤਰ-
1552 ਈ. ਤੋਂ ਲੈ ਕੇ 1574 ਈ. ਤੱਕ ।

ਪ੍ਰਸ਼ਨ 32.
ਗੋਇੰਦਵਾਲ ਸਾਹਿਬ ਵਿੱਚ ਬਾਉਲੀ ਦਾ ਨਿਰਮਾਣ ਕਿਸ ਗੁਰੂ ਸਾਹਿਬ ਨੇ ਕਰਵਾਇਆ ?
ਉੱਤਰ-
ਗੁਰੂ ਅਮਰਦਾਸ ਜੀ ਨੇ ।

ਪ੍ਰਸ਼ਨ 33.
ਗੋਇੰਦਵਾਲ ਸਾਹਿਬ ਵਿਖੇ ਪਵਿੱਤਰ ਬਾਉਲੀ ਦਾ ਨਿਰਮਾਣ ਕਦੋਂ ਹੋਇਆ ?
ਉੱਤਰ-
3552 ਈ. ਵਿੱਚ ।

ਪ੍ਰਸ਼ਨ 34.
ਗੋਇੰਦਵਾਲ ਸਾਹਿਬ ਦੀ ਬਾਉਲੀ ਵਿੱਚ ਕਿੰਨੀਆਂ ਪੌੜੀਆਂ ਬਣਾਈਆਂ ਗਈਆਂ ਸਨ ?
ਉੱਤਰ-
84.

ਪ੍ਰਸ਼ਨ 35.
ਗੁਰੂ ਅਮਰਦਾਸ ਜੀ ਦੀ ਕੋਈ ਇੱਕ ਸਫਲਤਾ ਲਿਖੋ ।
ਉੱਤਰ-
ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ।

ਪ੍ਰਸ਼ਨ 36.
ਕਿਸ ਗੁਰੂ ਸਾਹਿਬ ਨੇ ਮੰਜੀ ਪ੍ਰਥਾ ਦੀ ਸਥਾਪਨਾ ਕੀਤੀ ਸੀ ?
ਜਾਂ
ਮੰਜੀ ਪ੍ਰਥਾ ਦੀ ਸਥਾਪਨਾ ਕਿਸਨੇ ਕੀਤੀ ਸੀ ?
ਉੱਤਰ-
ਗੁਰੂ ਅਮਰਦਾਸ ਜੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 37.
ਗੁਰੂ ਅਮਰਦਾਸ ਜੀ ਨੇ ਕਿੰਨੀਆਂ ਮੰਜੀਆਂ ਦੀ ਸਥਾਪਨਾ ਕੀਤੀ ?
ਉੱਤਰ-
22 ਮੰਜੀਆਂ ਦੀ ।

ਪ੍ਰਸ਼ਨ 38.
ਮੰਜੀ ਪ੍ਰਥਾ ਦਾ ਉਦੇਸ਼ ਕੀ ਸੀ ?
ਉੱਤਰ-
ਸਿੱਖ ਮਤ ਦਾ ਪ੍ਰਚਾਰ ਕਰਨਾ ।

ਪ੍ਰਸ਼ਨ 39.
ਮੰਜੀ ਪ੍ਰਥਾ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਕੀ ਯੋਗਦਾਨ ਦਿੱਤਾ ?
ਉੱਤਰ-
ਮੰਜੀ ਪ੍ਰਥਾ ਨੇ ਸਿੱਖ ਮਤ ਨੂੰ ਹਰਮਨ-ਪਿਆਰਾ ਬਣਾਇਆ ।

ਪ੍ਰਸ਼ਨ 40.
ਗੁਰੂ ਅਮਰਦਾਸ ਜੀ ਨੇ ਕਿੰਨੇ ਸ਼ਬਦਾਂ ਦੀ ਰਚਨਾ ਕੀਤੀ ?
ਉੱਤਰ-
907 ਸ਼ਬਦਾਂ ਦੀ ।

ਪ੍ਰਸ਼ਨ 41.
ਅਨੰਦੁ ਸਾਹਿਬ ਬਾਣੀ ਦੀ ਰਚਨਾ ਕਿਸ ਗੁਰੂ ਸਾਹਿਬ ਨੇ ਕੀਤੀ ?
ਉੱਤਰ-
ਗੁਰੂ ਅਮਰਦਾਸ ਜੀ ਨੇ ।

ਪ੍ਰਸ਼ਨ 42.
ਗੁਰੂ ਅਮਰਦਾਸ ਜੀ ਦਾ ਕੋਈ ਇੱਕ ਮਹੱਤਵਪੂਰਨ ਸਮਾਜਿਕ ਸੁਧਾਰ ਦੱਸੋ ।
ਉੱਤਰ-
ਗੁਰੂ ਅਮਰਦਾਸ ਜੀ ਨੇ ਸਤੀ ਪ੍ਰਥਾ ਦਾ ਖੰਡਨ ਕੀਤਾ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 43.
ਗੁਰੂ ਅਮਰਦਾਸ ਜੀ ਨੂੰ ਮਿਲਣ ਵਾਸਤੇ ਕਿਹੜਾ ਮੁਗ਼ਲ ਬਾਦਸ਼ਾਹ ਗੋਇੰਦਵਾਲ ਸਾਹਿਬ ਆਇਆ ਸੀ ?
ਉੱਤਰ-
ਅਕਬਰ ।

ਪ੍ਰਸ਼ਨ 44.
ਮੁਗ਼ਲ ਬਾਦਸ਼ਾਹ ਅਕਬਰ ਗੋਇੰਦਵਾਲ ਸਾਹਿਬ ਕਦੋਂ ਆਇਆ ?
ਉੱਤਰ-
1568 ਈ. ।

ਪ੍ਰਸ਼ਨ 45.
ਗੁਰੂ ਅਮਰਦਾਸ ਜੀ ਨੇ ਆਪਣਾ ਉੱਤਰਾਧਿਕਾਰੀ ਕਿਸ ਨੂੰ ਨਿਯੁਕਤ ਕੀਤਾ ?
ਉੱਤਰ-
ਗੁਰੂ ਰਾਮਦਾਸ ਜੀ ਨੂੰ ।

ਪ੍ਰਸ਼ਨ 46.
ਗੁਰੂ ਅਮਰਦਾਸ ਜੀ ਕਦੋਂ ਜੋਤੀ-ਜੋਤ ਸਮਾਏ ?
ਉੱਤਰ-
1574 ਈ. ।

ਪ੍ਰਸ਼ਨ 47.
ਸਿੱਖਾਂ ਦੇ ਚੌਥੇ ਗੁਰੂ ਕੌਣ ਸਨ ?
ਉੱਤਰ-
ਗੁਰੂ ਰਾਮਦਾਸ ਜੀ ।

ਪ੍ਰਸ਼ਨ 48.
ਗੁਰੂ ਰਾਮਦਾਸ ਜੀ ਦਾ ਗੁਰੂ ਕਾਲ ਕਿਹੜਾ ਸੀ ?
ਉੱਤਰ-
1574 ਈ. ਤੋਂ ਲੈ ਕੇ 1581 ਈ. ਤਕ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 49.
ਗੁਰੂ ਰਾਮਦਾਸ ਜੀ ਦਾ ਜਨਮ ਕਦੋਂ ਹੋਇਆ ?
ਉੱਤਰ-
1534 ਈ. ।

ਪ੍ਰਸ਼ਨ 50.
ਗੁਰੂ ਰਾਮਦਾਸ ਜੀ ਦਾ ਮੁੱਢਲਾ ਨਾਂ ਕੀ ਸੀ ?
ਜਾਂ
ਗੁਰੂ ਰਾਮਦਾਸ ਜੀ ਦਾ ਪਹਿਲਾ ਨਾਂ ਕੀ ਸੀ ?
ਉੱਤਰ-
ਭਾਈ ਜੇਠਾ ਜੀ ।

ਪ੍ਰਸ਼ਨ 51.
ਗੁਰੂ ਰਾਮਦਾਸ ਜੀ ਦੇ ਮਾਤਾ ਜੀ ਦਾ ਕੀ ਨਾਂ ਸੀ ?
ਉੱਤਰ-
ਦਇਆ ਕੌਰ ।

ਪ੍ਰਸ਼ਨ 52.
ਗੁਰੂ ਰਾਮਦਾਸ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
ਉੱਤਰ-
ਹਰੀਦਾਸ ।

ਪ੍ਰਸ਼ਨ 53.
ਗੁਰੂ ਰਾਮਦਾਸ ਜੀ ਕਿਸ ਜਾਤੀ ਨਾਲ ਸੰਬੰਧ ਰੱਖਦੇ ਸਨ ?
ਉੱਤਰ-
ਸੋਢੀ ।

ਪ੍ਰਸ਼ਨ 54.
ਸੋਢੀ ਸੁਲਤਾਨ ਕਿਹੜੇ ਗੁਰੂ ਸਾਹਿਬ ਨੂੰ ਕਿਹਾ ਜਾਂਦਾ ਹੈ ?
ਉੱਤਰ-
ਗੁਰੂ ਰਾਮਦਾਸ ਜੀ ਨੂੰ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 55.
ਗੁਰੂ ਰਾਮਦਾਸ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
ਜਾਂ
ਗੁਰੂ ਰਾਮਦਾਸ ਜੀ ਦੀ ਪਤਨੀ ਦਾ ਨਾਂ ਕੀ ਸੀ ?
ਉੱਤਰ-
ਬੀਬੀ ਭਾਨੀ ਜੀ ।

ਪ੍ਰਸ਼ਨ 56.
ਬੀਬੀ ਭਾਨੀ ਕੌਣ ਸੀ ?
ਉੱਤਰ-
ਗੁਰੁ ਰਾਮਦਾਸ ਜੀ ਦੀ ਪਤਨੀ ।

ਪ੍ਰਸ਼ਨ 57.
ਗੁਰੂ ਰਾਮਦਾਸ ਜੀ ਦੇ ਪੁੱਤਰਾਂ ਦੇ ਨਾਂ ਕੀ ਸਨ ?
ਉੱਤਰ-
ਪ੍ਰਿਥੀ ਚੰਦ, ਮਹਾਂਦੇਵ ਅਤੇ ਅਰਜਨ ਦੇਵ ਜੀ ।

ਪ੍ਰਸ਼ਨ 58.
ਪ੍ਰਿਥੀ ਚੰਦ ਕੌਣ ਸੀ ?
ਉੱਤਰ-
ਗੁਰੂ ਰਾਮਦਾਸ ਜੀ ਦਾ ਸਭ ਤੋਂ ਵੱਡਾ ਪੁੱਤਰ ।

ਪ੍ਰਸ਼ਨ 59.
ਗੁਰੂ ਰਾਮਦਾਸ ਜੀ ਕਦੋਂ ਗੁਰਗੱਦੀ ‘ਤੇ ਬੈਠੇ ?
ਉੱਤਰ-
1574 ਈ. ।

ਪ੍ਰਸ਼ਨ 60.
ਸਿੱਖ ਪੰਥ ਦੇ ਵਿਕਾਸ ਲਈ ਗੁਰੂ ਰਾਮਦਾਸ ਜੀ ਦੁਆਰਾ ਕੀਤੇ ਗਏ ਕਿਸੇ ਇੱਕ ਕਾਰਜ ਦਾ ਵਰਣਨ ਕਰੋ ।
ਜਾਂ
ਗੁਰੁ ਰਾਮਦਾਸ ਜੀ ਦੀ ਕੋਈ ਇੱਕ ਮਹੱਤਵਪੂਰਨ ਸਫਲਤਾ ਦਾ ਉਲੇਖ ਕਰੋ ।
ਉੱਤਰ-
ਰਾਮਦਾਸਪੁਰਾ ਸ਼ਹਿਰ ਦੀ ਸਥਾਪਨਾ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 61.
ਰਾਮਦਾਸਪੁਰਾ ਦੀ ਸਥਾਪਨਾ ਕਦੋਂ ਕੀਤੀ ਗਈ ਸੀ ?
ਉੱਤਰ-
1577 ਈ. ਵਿੱਚ ।

ਪ੍ਰਸ਼ਨ 62.
ਰਾਮਦਾਸਪੁਰਾ ਕਿਸ ਨਾਂ ਨਾਲ ਪ੍ਰਸਿੱਧ ਹੋਇਆ ?
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 63.
ਅੰਮ੍ਰਿਤਸਰ ਦਾ ਪਹਿਲਾ ਨਾਂ ਕੀ ਸੀ ?
ਉੱਤਰ-
ਰਾਮਦਾਸਪੁਰਾ ।

ਪ੍ਰਸ਼ਨ 64.
ਅੰਮ੍ਰਿਤਸਰ ਦੀ ਨੀਂਹ ਕਦੋਂ ਰੱਖੀ ਗਈ ਸੀ ?
ਉੱਤਰ-
1577 ਈ. ।

ਪ੍ਰਸ਼ਨ 65.
ਅੰਮ੍ਰਿਤਸਰ ਦੀ ਸਥਾਪਨਾ ਕਿਸ ਗੁਰੂ ਸਾਹਿਬ ਨੇ ਕੀਤੀ ਸੀ ?
ਉੱਤਰ-
ਗੁਰੂ ਰਾਮਦਾਸ ਜੀ ਨੇ ।

ਪ੍ਰਸ਼ਨ 66.
ਸਿੱਖਾਂ ਅਤੇ ਉਦਾਸੀਆਂ ਵਿਚਕਾਰ ਸਮਝੌਤਾ ਕਿਹੜੇ ਗੁਰੂ ਦੇ ਸਮੇਂ ਹੋਇਆ ?
ਉੱਤਰ-
ਗੁਰੂ ਰਾਮਦਾਸ ਜੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 67.
ਮਸੰਦ ਪ੍ਰਥਾ ਕਿਸ ਨੇ ਚਲਾਈ ਸੀ ?
ਜਾਂ
ਮਸੰਦ ਪ੍ਰਥਾ ਕਿਸ ਗੁਰੂ ਨੇ ਸ਼ੁਰੂ ਕੀਤੀ ਸੀ ?
ਉੱਤਰ-
ਗੁਰੂ ਰਾਮਦਾਸ ਜੀ ਨੇ ।

ਪ੍ਰਸ਼ਨ 68.
ਮਸੰਦ ਪ੍ਰਥਾ ਦੇ ਉਦੇਸ਼ ਕੀ ਸਨ ? ਕੋਈ ਇੱਕ ਦੱਸੋ ।
ਉੱਤਰ-
ਸਿੱਖ ਧਰਮ ਦਾ ਪ੍ਰਚਾਰ ਕਰਨਾ ।

ਪ੍ਰਸ਼ਨ 69.
‘ਚਾਰ ਲਾਵਾਂ’ ਦਾ ਉਚਾਰਨ ਕਿਸ ਗੁਰੂ ਸਾਹਿਬ ਨੇ ਕੀਤਾ ਸੀ ?
ਉੱਤਰ-
ਗੁਰੁ ਰਾਮਦਾਸ ਜੀ ਨੇ ।

ਪ੍ਰਸ਼ਨ 70.
ਗੁਰੂ ਰਾਮਦਾਸ ਜੀ ਨੇ ਕਿੰਨੇ ਸ਼ਬਦਾਂ ਦੀ ਰਚਨਾ ਕੀਤੀ ?
ਉੱਤਰ-
679 ਸ਼ਬਦਾਂ ਦੀ ।

ਪ੍ਰਸ਼ਨ 71.
ਗੁਰੂ ਰਾਮਦਾਸ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
ਉੱਤਰ-
1581 ਈ. ਵਿੱਚ ।

ਪ੍ਰਸ਼ਨ 72.
ਗੁਰੂ ਰਾਮਦਾਸ ਜੀ ਦੇ ਉੱਤਰਾਧਿਕਾਰੀ ਕੌਣ ਸਨ ?
ਉੱਤਰ-
ਗੁਰੂ ਅਰਜਨ ਦੇਵ ਜੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ :

1. ਸਿੱਖਾਂ ਦੇ ਦੂਸਰੇ ਗੁਰੂ ……………………… ਸਨ ।
ਉੱਤਰ-
(ਅੰਗਦ ਦੇਵ ਜੀ)

2. ਗੁਰੂ ਅੰਗਦ ਦੇਵ ਜੀ ਦਾ ਮੁੱਢਲਾ ਨਾਂ …………………….. ਸੀ ।
ਉੱਤਰ-
(ਭਾਈ ਲਹਿਣਾ ਜੀ)

3. ਗੁਰੂ ਅੰਗਦ ਦੇਵ ਜੀ ਦਾ ਜਨਮ ………………………. ਨੂੰ ਹੋਇਆ |
ਉੱਤਰ-
(1504 ਈ.)

4. ਗੁਰੂ ਅੰਗਦ ਦੇਵ ਜੀ ਦੇ ਪਿਤਾ ਜੀ ਦਾ ਨਾਂ ……………………… ਸੀ ।
ਉੱਤਰ-
(ਫੇਰੂਮਲ)

5. ਗੁਰੂ ਅੰਗਦ ਦੇਵ ਜੀ …………………… ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1539 ਈ.)

6. ਗੁਰਮੁੱਖੀ ਲਿਪੀ ਨੂੰ …………………….. ਨੇ ਹਰਮਨ-ਪਿਆਰਾ ਬਣਾਇਆ ।
ਉੱਤਰ-
(ਗੁਰੂ ਅੰਗਦ ਦੇਵ ਜੀ)

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

7. …………………………… ਉਦਾਸੀ ਮਤ ਦੇ ਸੰਸਥਾਪਕ ਸਨ ।
ਉੱਤਰ-
(ਬਾਬਾ ਸ੍ਰੀ ਚੰਦ ਜੀ)

8. ਗੁਰੂ ਅੰਗਦ ਦੇਵ ਜੀ ਨੇ ਗੋਇੰਦਵਾਲ ਸਾਹਿਬ ਦੀ ਸਥਾਪਨਾ ……………………. ਵਿੱਚ ਕੀਤੀ ।
ਉੱਤਰ-
(1546 ਈ.)

9. ਗੁਰੂ ਅੰਗਦ ਦੇਵ ਜੀ………………… ਵਿੱਚ ਜੋਤੀ ਜੋਤ ਸਮਾ ਗਏ ।
ਉੱਤਰ-
(1552 ਈ.)

10. ਸਿੱਖਾਂ ਦੇ ਤੀਸਰੇ ਗੁਰੂ …………………… ਸਨ ।
ਉੱਤਰ-
(ਗੁਰੂ ਅਮਰਦਾਸ ਜੀ)

11. ਗੁਰੂ ਅਮਰਦਾਸ ਜੀ ਦਾ ਜਨਮ …………………… ਵਿੱਚ ਹੋਇਆ ।
ਉੱਤਰ-
(1479 ਈ.)

12. ਗੁਰੂ ਅਮਰਦਾਸ ਜੀ ………………………. ਜਾਤੀ ਨਾਲ ਸੰਬੰਧਿਤ ਸਨ ।
ਉੱਤਰ-
(ਭੱਲਾ)

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

13. ਗੁਰੂ ਅਮਰਦਾਸ ਜੀ ……………………… ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1552 ਈ.)

14. ਗੁਰੂ ਅਮਰਦਾਸ ਜੀ ………………. ਦੀ ਉਮਰ ਵਿੱਚ ਸਿੱਖਾਂ ਦੇ ਤੀਸਰੇ ਗੁਰੂ ਬਣੇ ।
ਉੱਤਰ-
(73 ਵਰਿਆਂ)

15. ਗੁਰੂ ਅਮਰਦਾਸ ਜੀ ਨੇ ………………….. ਵਿਖੇ ਬਾਉਲੀ ਦਾ ਨਿਰਮਾਣ ਕਰਵਾਇਆ ।
ਉੱਤਰ-
(ਗੋਇੰਦਵਾਲ ਸਾਹਿਬ)

16. ਗੁਰੂ ਅਮਰਦਾਸ ਜੀ ਨੇ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ …………………. ਵਿੱਚ ਸ਼ੁਰੂ ਕੀਤਾ ।
ਉੱਤਰ-
(1552 ਈ.)

17. ਮੰਜੀ ਪ੍ਰਥਾ ਦੀ ਸਥਾਪਨਾ ………………………….. ਨੇ ਕੀਤੀ ਸੀ ।
ਉੱਤਰ-
(ਗੁਰੂ ਅਮਰਦਾਸ ਜੀ)

18. ਮੁਗ਼ਲ ਬਾਦਸ਼ਾਹ ……………………… ਗੁਰੂ ਅਮਰਦਾਸ ਜੀ ਨੂੰ ਮਿਲਣ ਗੋਇੰਦਵਾਲ ਸਾਹਿਬ ਆਇਆ ਸੀ ।
ਉੱਤਰ-
(ਅਕਬਰ)

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

19. ਗੁਰੂ ਅਮਰਦਾਸ ਜੀ …………………….. ਵਿੱਚ ਜੋਤੀ ਜੋਤ ਸਮਾ ਗਏ ।
ਉੱਤਰ-
(1574 ਈ.)

20.. ………………….. ਸਿੱਖਾਂ ਦੇ ਚੌਥੇ ਗੁਰੂ ਸਨ ।
ਉੱਤਰ-
(ਗੁਰੂ ਰਾਮਦਾਸ ਜੀ)

21. ਗੁਰੂ ਰਾਮਦਾਸ ਜੀ ਦਾ ਮੁੱਢਲਾ ਨਾਂ ………………….. ਸੀ
ਉੱਤਰ-
(ਭਾਈ ਜੇਠਾ ਜੀ)

22. ਗੁਰੂ ਰਾਮਦਾਸ ਜੀ ……………………… ਜਾਤੀ ਨਾਲ ਸੰਬੰਧਿਤ ਸਨ ।
ਉੱਤਰ-
(ਸੋਢੀ)

23. ਗੁਰੂ ਰਾਮਦਾਸ ਜੀ ਦਾ ਵਿਆਹ …………………… ਨਾਲ ਹੋਇਆ ਸੀ ।
ਉੱਤਰ-
(ਬੀਬੀ ਭਾਨੀ)

24. ਗੁਰੂ ਰਾਮਦਾਸ ਜੀ ………………………. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1574 ਈ.)

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

25. ਗੁਰੂ ਰਾਮਦਾਸ ਜੀ ਨੇ ………………………. ਵਿੱਚ ਰਾਮਦਾਸਪੁਰਾ ਦੀ ਸਥਾਪਨਾ ਕੀਤੀ ।
ਉੱਤਰ-
(1577 ਈ.)

26. ………………………… ਨੇ ਮਸੰਦ ਪ੍ਰਥਾ ਦੀ ਸਥਾਪਨਾ ਕੀਤੀ ।
ਉੱਤਰ-
(ਗੁਰੂ ਰਾਮਦਾਸ ਜੀ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਗੁਰੂ ਅੰਗਦ ਦੇਵ ਜੀ ਸਿੱਖਾਂ ਦੇ ਤੀਸਰੇ ਗੁਰੁ ਨ ।
ਉੱਤਰ-
ਗਲਤ

2. ਗੁਰੂ ਅੰਗਦ ਦੇਵ ਜੀ ਦਾ ਮੁੱਢਲਾ ਨਾਂ ਭਾਈ ਲਹਿਣਾ ਜੀ ਸੀ !
ਉੱਤਰ-
ਠੀਕ

3. ਗੁਰੂ ਅੰਗਦ ਦੇਵ ਜੀ ਦੇ ਪਿਤਾ ਦਾ ਨਾਂ ਤੇਜ ਭਾਨ ਸੀ ।
ਉੱਤਰ-
ਗਲਤ

4. ਗੁਰੂ ਅੰਗਦ ਦੇਵ ਜੀ ਦੀ ਮਾਤਾ ਦਾ ਨਾਂ ਸਭਰਾਈ ਦੇਵੀ ਸੀ ।
ਉੱਤਰ-
ਠੀਕ

5. ਗੁਰੂ ਅੰਗਦ ਦੇਵ ਜੀ ਦਾ ਵਿਆਹ ਬੀਬੀ ਖੀਵੀ ਨਾਲ ਹੋਇਆ ਸੀ ।
ਉੱਤਰ-
ਠੀਕ

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

6. ਗੁਰੂ ਅੰਗਦ ਦੇਵ ਜੀ 1539 ਈ. ਵਿੱਚ ਸਿੱਖਾਂ ਦੇ ਦੂਜੇ ਗੁਰੂ ਬਣੇ ।
ਉੱਤਰ-
ਠੀਕ

7. ਗੁਰੂ ਅੰਗਦ ਦੇਵ ਜੀ ਨੇ ਫ਼ਾਰਸੀ ਨੂੰ ਹਰਮਨ-ਪਿਆਰਾ ਬਣਾਉਣ ਲਈ ਮਹੱਤਵਪੂਰਨ ਯੋਗਦਾਨ ਦਿੱਤਾ ।
ਉੱਤਰ-
ਗ਼ਲਤ

8. ਉਦਾਸੀ ਮਤ ਦੀ ਸਥਾਪਨਾ ਬਾਬਾ ਸ੍ਰੀ ਚੰਦ ਜੀ ਨੇ ਕੀਤੀ ਸੀ ।
ਉੱਤਰ-
ਠੀਕ

9. ਗੁਰੂ ਅੰਗਦ ਦੇਵ ਜੀ ਦੀ ਮੁਗ਼ਲ ਬਾਦਸ਼ਾਹ ਅਕਬਰ ਨਾਲ ਮੁਲਾਕਾਤ ਹੋਈ ਸੀ ।
ਉੱਤਰ-
ਗਲਤ

10. ਗੁਰੂ ਅੰਗਦ ਦੇਵ ਜੀ 1539 ਈ. ਵਿੱਚ ਜੋਤੀ-ਜੋਤ ਸਮਾਏ ਸਨ ।
ਉੱਤਰ-
ਗ਼ਲਤ

11. ਗੁਰੂ ਅਮਰਦਾਸ ਜੀ ਸਿੱਖਾਂ ਦੇ ਤੀਸਰੇ ਗੁਰੂ ਸਨ ।
ਉੱਤਰ-
ਠੀਕ

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

12. ਗੁਰੂ ਅਮਰਦਾਸ ਜੀ ਦਾ ਜਨਮ 1479 ਈ. ਵਿੱਚ ਹੋਇਆ ।
ਉੱਤਰ-
ਠੀਕ

13. ਗੁਰੂ ਅਮਰਦਾਸ ਜੀ ਦੇ ਪਿਤਾ ਜੀ ਦਾ ਨਾਂ ਤੇਜ ਭਾਨ ਸੀ ।
ਉੱਤਰ-
ਠੀਕ

14. ਬੀਬੀ ਭਾਨੀ ਗੁਰੂ ਅਮਰਦਾਸ ਜੀ ਦੀ ਪੁੱਤਰੀ ਦਾ ਨਾਂ ਸੀ ।
ਉੱਤਰ-
ਠੀਕ

15. ਗੁਰੂ ਅਮਰਦਾਸ ਜੀ 1552 ਈ. ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
ਠੀਕ

16. ਗੁਰੂ ਅਮਰਦਾਸ ਜੀ ਨੇ ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕੀਤਾ ।
ਉੱਤਰ-
ਠੀਕ

17. ਗੁਰੂ ਰਾਮਦਾਸ ਜੀ ਨੇ ਮੰਜੀ ਪ੍ਰਥਾ ਦੀ ਸਥਾਪਨਾ ਕੀਤੀ ਸੀ ।
ਉੱਤਰ-
ਗ਼ਲਤ

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

18. ਗੁਰੂ ਅਮਰਦਾਸ ਜੀ ਨੇ ਸਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ।
ਉੱਤਰ-
ਠੀਕ

19. ਗੁਰੁ ਰਾਮਦਾਸ ਜੀ ਸਿੱਖਾਂ ਦੇ ਚੌਥੇ ਗੁਰੂ ਸਨ ।
ਉੱਤਰ-
ਠੀਕ

20. ਗੁਰੂ ਰਾਮਦਾਸ ਜੀ ਦਾ ਮੁੱਢਲਾ ਨਾਂ ਭਾਈ ਜੇਠਾ ਜੀ ਸੀ ।
ਉੱਤਰ-
ਠੀਕ

21. ਗੁਰੁ ਰਾਮਦਾਸ ਜੀ ਸੋਢੀ ਜਾਤ ਨਾਲ ਸੰਬੰਧਿਤ ਸਨ ।
ਉੱਤਰ-
ਠੀਕ

22. ਗੁਰੁ ਰਾਮਦਾਸ ਜੀ ਦੀ ਪਤਨੀ ਦਾ ਨਾਂ ਬੀਬੀ ਭਾਨੀ ਸੀ ।
ਉੱਤਰ-
ਠੀਕ

23. ਗੁਰੁ ਰਾਮਦਾਸ ਜੀ 1574 ਈ. ਨੂੰ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
ਠੀਕ

24. ਰਾਮਦਾਸਪੁਰਾ ਦੀ ਸਥਾਪਨਾ 1577 ਈ. ਵਿੱਚ ਕੀਤੀ ਗਈ ।
ਉੱਤਰ-
ਠੀਕ

25. ਗੁਰੂ ਅਮਰਦਾਸ ਜੀ ਨੇ ਮਸੰਦ ਪ੍ਰਥਾ ਦੀ ਸ਼ੁਰੂਆਤ ਕੀਤੀ ਸੀ ।
ਉੱਤਰ-
ਗ਼ਲਤ

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

26. ਗੁਰੂ ਰਾਮਦਾਸ ਜੀ ਦੇ ਸਮੇਂ ਸਿੱਖਾਂ ਅਤੇ ਉਦਾਸੀਆਂ ਵਿਚਾਲੇ ਸਮਝੌਤਾ ਹੋ ਗਿਆ ਸੀ ।
ਉੱਤਰ-
ਠੀਕ

27. ਗੁਰੂ ਰਾਮਦਾਸ ਜੀ ਨੇ ਸਿੱਖਾਂ ਵਿੱਚ ਚਾਰ ਲਾਵਾਂ ਰਾਹੀਂ ਵਿਆਹ ਕਰਨ ਦੀ ਮਰਿਆਦਾ ਸ਼ੁਰੂ ਕੀਤੀ ।
ਉੱਤਰ-
ਠੀਕ

28. ਗੁਰੂ ਰਾਮਦਾਸ ਜੀ 1581 ਈ. ਵਿੱਚ ਜੋਤੀ-ਜੋਤ ਸਮਾਏ ਸਨ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸਿੱਖਾਂ ਦੇ ਦੂਜੇ ਗੁਰੂ ਕੌਣ ਸਨ ?
(i) ਗੁਰੂ ਅਮਰਦਾਸ ਜੀ
(ii) ਗੁਰੁ ਰਾਮਦਾਸ ਜੀ
(iii) ਗੁਰੂ ਅੰਗਦ ਦੇਵ ਜੀ
(iv) ਗੁਰੁ ਅਰਜਨ ਦੇਵ ਜੀ ।
ਉੱਤਰ-
(iii) ਗੁਰੂ ਅੰਗਦ ਦੇਵ ਜੀ ।

ਪ੍ਰਸ਼ਨ 2.
ਗੁਰੂ ਅੰਗਦ ਦੇਵ ਜੀ ਦਾ ਜਨਮ ਕਦੋਂ ਹੋਇਆ ?
(i) 1469 ਈ. ਵਿੱਚ
(ii) 1479 ਈ. ਵਿੱਚ
(iii) 1501 ਈ. ਵਿੱਚ
(iv) 1504 ਈ. ਵਿੱਚ ।
ਉੱਤਰ-
(iv) 1504 ਈ. ਵਿੱਚ ।

ਪ੍ਰਸ਼ਨ 3.
ਗੁਰੂ ਅੰਗਦ ਦੇਵ ਜੀ ਦਾ ਜਨਮ ਕਿੱਥੇ ਹੋਇਆ ?
(i) ਮੱਤੇ ਦੀ ਸਰਾਇ
(i) ਕੀਰਤਪੁਰ ਸਾਹਿਬ
(iii) ਗੋਇੰਦਵਾਲ ਸਾਹਿਬ
(iv) ਹਰੀਕੇ ।
ਉੱਤਰ-
(i) ਮੱਤੇ ਦੀ ਸਰਾਇ ।

ਪ੍ਰਸ਼ਨ 4.
ਕਿਸ ਗੁਰੂ ਸਾਹਿਬਾਨ ਦਾ ਜਨਮ ਸਥਾਨ ਆਧੁਨਿਕ ਭਾਰਤੀ ਪੰਜਾਬੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਸਥਿਤ ਹੈ ?
(i) ਸ੍ਰੀ ਗੁਰੂ ਅੰਗਦ ਦੇਵ ਜੀ
(ii) ਸ੍ਰੀ ਗੁਰੂ ਅਮਰਦਾਸ ਜੀ
(iii) ਸ੍ਰੀ ਗੁਰੂ ਰਾਮਦਾਸ ਜੀ
(iv) ਸ੍ਰੀ ਗੁਰੂ ਅਰਜਨ ਦੇਵ ਜੀ ।
ਉੱਤਰ-
(i) ਸ੍ਰੀ ਗੁਰੂ ਅੰਗਦ ਦੇਵ ਜੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 5.
ਗੁਰੂ ਅੰਗਦ ਦੇਵ ਜੀ ਦਾ ਮੁੱਢਲਾ ਨਾਂ ਕੀ ਸੀ ?
(i) ਭਾਈ ਜੇਠਾ ਜੀ
(ii) ਭਾਈ ਲਹਿਣਾ ਜੀ
(iii) ਭਾਈ ਗੁਰਦਿੱਤਾ ਜੀ
(iv) ਭਾਈ ਦਾਸੁ ਜੀ ।
ਉੱਤਰ-
(ii) ਭਾਈ ਲਹਿਣਾ ਜੀ ।

ਪ੍ਰਸ਼ਨ 6.
ਗੁਰੂ ਅੰਗਦ ਦੇਵ ਜੀ ਦੇ ਪਿਤਾ ਜੀ ਕੌਣ ਸਨ ?
(i) ਤਿਆਗ ਮਲ ਜੀ
(ii) ਫੇਰੂਮਲ ਜੀ
(iii) ਤੇਜ ਭਾਨ ਜੀ
(iv) ਮਿਹਰਬਾਨ ਜੀ ।
ਉੱਤਰ-
(ii) ਫੇਰੂਮਲ ਜੀ ।

ਪ੍ਰਸ਼ਨ 7.
ਗੁਰੂ ਅੰਗਦ ਦੇਵ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
(i) ਲਕਸ਼ਮੀ ਦੇਵੀ ਜੀ।
(ii) ਸਭਰਾਈ ਦੇਵੀ ਜੀ
(iii) ਮਨਸਾ ਦੇਵੀ ਜੀ
(iv) ਸੁਭਾਗ ਦੇਵੀ ਜੀ ।
ਉੱਤਰ-
(ii) ਸਭਰਾਈ ਦੇਵੀ ਜੀ ।

ਪ੍ਰਸ਼ਨ 8.
ਗੁਰੂ ਅੰਗਦ ਦੇਵ ਜੀ ਦੀ ਪਤਨੀ ਕੌਣ ਸੀ ?
(i) ਬੀਬੀ ਖੀਵੀ ਜੀ
(ii) ਬੀਬੀ ਨਾਨਕੀ ਜੀ
(iii) ਬੀਬੀ ਅਮਰੋ ਜੀ
(iv) ਬੀਬੀ ਭਾਨੀ ਜੀ ।
ਉੱਤਰ-
(i) ਬੀਬੀ ਖੀਵੀ ਜੀ ।

ਪ੍ਰਸ਼ਨ 9.
ਮਾਤਾ ਖੀਵੀ ਜੀ ਕੌਣ ਸਨ ?
(i) ਸ੍ਰੀ ਗੁਰੂ ਅੰਗਦ ਦੇਵ ਜੀ ਦੀ ਸੁਪਤਨੀ
(ii) ਦਾਸੁ ਜੀ ਤੇ ਦਾਤੂ ਜੀ ਦੇ ਮਾਤਾ ਜੀ
(iii) ਬੀਬੀ ਅਮਰੋ ਜੀ ਤੇ ਬੀਬੀ ਅਨੋਖੀ ਜੀ ਦੇ ਮਾਤਾ ਜੀ
(iv) ਸਾਰੇ ਹੀ ।
ਉੱਤਰ-
(iv) ਸਾਰੇ ਹੀ ।

ਪ੍ਰਸ਼ਨ 10.
ਗੁਰੂ ਅੰਗਦ ਦੇਵ ਜੀ ਕਦੋਂ ਗੁਰਗੱਦੀ ‘ਤੇ ਬਿਰਾਜਮਾਨ ਹੋਏ ?
(i) 1529 ਈ. ਵਿੱਚ
(ii) 1538 ਈ. ਵਿੱਚ
(iii) 1539 ਈ. ਵਿੱਚ
(iv) 1552 ਈ. ਵਿੱਚ
ਉੱਤਰ-
(iii) 1539 ਈ. ਵਿੱਚ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 11.
ਸ੍ਰੀ ਗੁਰੂ ਅੰਗਦ ਦੇਵ ਜੀ ਦੀਆਂ ਧਾਰਮਿਕ ਸਰਗਰਮੀਆਂ ਦਾ ਕੇਂਦਰ ਕਿਹੜਾ ਸਥਾਨ ਸੀ ?
(i) ਖਡੂਰ ਸਾਹਿਬ
(ii) ਨਨਕਾਣਾ ਸਾਹਿਬ
(iii) ਕਰਤਾਰਪੁਰ ਸਾਹਿਬ
(iv) ਗੋਇੰਦਵਾਲ ਸਾਹਿਬ ।
ਉੱਤਰ-
(i) ਖਡੂਰ ਸਾਹਿਬ ।

ਪ੍ਰਸ਼ਨ 12.
ਕਿਸ ਗੁਰੂ ਸਾਹਿਬ ਨੇ ਗੁਰਮੁੱਖੀ ਲਿਪੀ ਨੂੰ ਹਰਮਨ-ਪਿਆਰਾ ਬਣਾਇਆ ?
(i) ਗੁਰੂ ਨਾਨਕ ਦੇਵ ਜੀ ਨੇ
(ii) ਗੁਰੂ ਅੰਗਦ ਦੇਵ ਜੀ ਨੇ
(iii) ਗੁਰੂ ਅਮਰਦਾਸ ਜੀ ਨੇ
(iv) ਗੁਰੂ ਗੋਬਿੰਦ ਸਿੰਘ ਜੀ ਨੇ ।
ਉੱਤਰ-
(ii) ਗੁਰੂ ਅੰਗਦ ਦੇਵ ਜੀ ਨੇ ।

ਪ੍ਰਸ਼ਨ 13.
ਉਦਾਸੀ ਮਤ ਦਾ ਸੰਸਥਾਪਕ ਕੌਣ ਸੀ ?
(i) ਬਾਬਾ ਸ੍ਰੀ ਚੰਦ ਜੀ
(ii) ਬਾਬਾ ਲਖਮੀ ਦਾਸ ਜੀ
(iii) ਬਾਬਾ ਮੋਹਨ ਜੀ
(iv) ਬਾਬਾ ਮੋਹਰੀ ਜੀ ।
ਉੱਤਰ-
(i) ਬਾਬਾ ਸ੍ਰੀ ਚੰਦ ਜੀ ।

ਪ੍ਰਸ਼ਨ 14.
ਗੁਰੂ ਅੰਗਦ ਦੇਵ ਜੀ ਨੇ ਕਿਸ ਨਗਰ ਦੀ ਸਥਾਪਨਾ ਕੀਤੀ ਸੀ ?
(i) ਕਰਤਾਰਪੁਰ
(ii) ਤਰਨਤਾਰਨ
(iii) ਕੀਰਤਪੁਰ ਸਾਹਿਬ
(iv) ਗੋਇੰਦਵਾਲ ਸਾਹਿਬ ।
ਉੱਤਰ-
(iv) ਗੋਇੰਦਵਾਲ ਸਾਹਿਬ ।

ਪ੍ਰਸ਼ਨ 15.
ਕਿਹੜਾ ਮੁਗਲ ਬਾਦਸ਼ਾਹ ਗੁਰੂ ਅੰਗਦ ਸਾਹਿਬ ਨੂੰ ਮਿਲਣ ਖਡੂਰ ਸਾਹਿਬ ਆਇਆ ਸੀ ?
(i) ਬਾਬਰ
(ii) ਹੁਮਾਯੂੰ
(iii) ਅਕਬਰ
(iv) ਜਹਾਂਗੀਰ ।
ਉੱਤਰ-
(ii) ਹੁਮਾਯੂੰ

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 16.
ਸ਼ੇਰਸ਼ਾਹ ਸੂਰੀ ਨੇ ਹੁਮਾਯੂੰ ਨੂੰ ਕਿਸ ਲੜਾਈ ਵਿੱਚ ਹਰਾ ਦਿੱਤਾ ਸੀ ?
(i) ਪਾਣੀਪਤ
(ii) ਤਰਾਇਣ
(iii) ਦਿੱਲੀ
(iv) ਕਨੌਜ ।
ਉੱਤਰ-
(iv) ਕਨੌਜ ।

ਪ੍ਰਸ਼ਨ 17.
ਗੁਰੂ ਅੰਗਦ ਦੇਵ ਜੀ ਕਦੋਂ ਜੋਤੀ-ਜੋਤ ਸਮਾਏ ?
(i) 1550 ਈ. ਵਿੱਚ
(ii) 1551 ਈ. ਵਿੱਚ
(iii) 1552 ਈ. ਵਿੱਚ
(iv) 1554 ਈ. ਵਿੱਚ ।
ਉੱਤਰ-
(iii) 1552 ਈ. ਵਿੱਚ ।

ਪ੍ਰਸ਼ਨ 18.
ਸਿੱਖਾਂ ਦੇ ਤੀਸਰੇ ਗੁਰੂ ਕੌਣ ਸਨ ?
(i) ਗੁਰੂ ਅੰਗਦ ਦੇਵ ਜੀ
(ii) ਗੁਰੂ ਰਾਮਦਾਸ ਜੀ
(iii) ਗੁਰੂ ਅਮਰਦਾਸ ਜੀ
(iv) ਗੁਰੂ ਅਰਜਨ ਦੇਵ ਜੀ ।
ਉੱਤਰ-
(iii) ਗੁਰੂ ਅਮਰਦਾਸ ਜੀ ।

ਪ੍ਰਸ਼ਨ 19.
ਗੁਰੂ ਅਮਰਦਾਸ ਜੀ ਦਾ ਜਨਮ ਕਦੋਂ ਹੋਇਆ ?
(i) 1458 ਈ. ਵਿੱਚ
(ii) 1465 ਈ. ਵਿੱਚ
(iii) 1469 ਈ. ਵਿੱਚ
(iv) 1479 ਈ. ਵਿੱਚ ।
ਉੱਤਰ-
(iv) 1479 ਈ. ਵਿੱਚ ।

ਪ੍ਰਸ਼ਨ 20.
ਗੁਰੂ ਅਮਰਦਾਸ ਜੀ ਦਾ ਜਨਮ ਕਿੱਥੇ ਹੋਇਆ ਸੀ ?
(i) ਖਡੂਰ ਸਾਹਿਬ
(ii) ਹਰੀਕੇ
(iii) ਬਾਸਰਕੇ
(iv) ਗੋਇੰਦਵਾਲ ਸਾਹਿਬ ।
ਉੱਤਰ-
(iii) ਬਾਸਰਕੇ ।

ਪ੍ਰਸ਼ਨ 21.
ਗੁਰੂ ਅਮਰਦਾਸ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
(i) ਤੇਜਭਾਨ ਭੱਲਾ
(ii) ਮਿਹਰਬਾਨ
(iii) ਮੋਹਨ ਦਾਸ
(iv) ਫੇਰੂਮਲ ।
ਉੱਤਰ-
(i) ਤੇਜਭਾਨ ਭੱਲਾ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 22.
ਬੀਬੀ ਭਾਨੀ ਜੀ ਦੇ ਪਿਤਾ ਦਾ ਨਾਂ ਕੀ ਸੀ ?
(i) ਗੁਰੂ ਅਮਰਦਾਸ ਜੀ ।
(ii) ਗੁਰੂ ਰਾਮਦਾਸ ਜੀ
(iii) ਗੁਰੂ ਗੋਬਿੰਦ ਸਿੰਘ ਜੀ
(iv) ਗੁਰੂ ਹਰਿਗੋਬਿੰਦ ਜੀ ।
ਉੱਤਰ-
(i) ਗੁਰੂ ਅਮਰਦਾਸ ਜੀ ।

ਪ੍ਰਸ਼ਨ 23.
ਗੁਰੂ ਅਮਰਦਾਸ ਜੀ ਗੁਰਗੱਦੀ ‘ਤੇ ਕਦੋਂ ਬੈਠੇ ?
(i) 1539 ਈ. ਵਿੱਚ
(ii) 1550 ਈ. ਵਿੱਚ
(iii) 1551 ਈ. ਵਿੱਚ
(iv) 1552 ਈ. ਵਿੱਚ ।
ਉੱਤਰ-
(iv) 1552 ਈ. ਵਿੱਚ ।

ਪ੍ਰਸ਼ਨ 24.
ਗੋਇੰਦਵਾਲ ਸਾਹਿਬ ਵਿੱਚ ਬਾਉਲੀ ਦਾ ਨਿਰਮਾਣ ਕਿਸ ਨੇ ਕਰਵਾਇਆ ?
(i) ਗੁਰੂ ਅੰਗਦ ਦੇਵ ਜੀ ਨੇ
(ii) ਗੁਰੂ ਅਮਰਦਾਸ ਜੀ ਨੇ
(iii) ਗੁਰੁ ਰਾਮਦਾਸ ਜੀ ਨੇ
(iv) ਗੁਰੂ ਅਰਜਨ ਦੇਵ ਜੀ ਨੇ ।
ਉੱਤਰ-
(ii) ਗੁਰੂ ਅਮਰਦਾਸ ਜੀ ਨੇ ।

ਪ੍ਰਸ਼ਨ 25.
ਭਾਈ ਜੇਠਾ ਜੀ ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਅਮਰਦਾਸ ਜੀ ਦੇ ਕਿੱਥੇ ਦਰਸ਼ਨ ਕੀਤੇ ?
(i) ਖਡੂਰ ਸਾਹਿਬ
(ii) ਕਰਤਾਰਪੁਰ ਸਾਹਿਬ
(iii) ਗੋਇੰਦਵਾਲ ਸਾਹਿਬ
(iv) ਬਾਸਰਕੇ ।
ਉੱਤਰ-
(iii) ਗੋਇੰਦਵਾਲ ਸਾਹਿਬ ।

ਪ੍ਰਸ਼ਨ 26.
ਗੋਇੰਦਵਾਲ ਸਾਹਿਬ ਦੀ ਬਾਉਲੀ ਵਿੱਚ ਕਿੰਨੀਆਂ ਪੌੜੀਆਂ ਬਣਾਈਆਂ ਗਈਆਂ ਸਨ ?
(i) 62
(ii) 72
(iii) 73
(iv) 84.
ਉੱਤਰ-
(iv) 84.

ਪ੍ਰਸ਼ਨ 27.
ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਾਰਜ ਕਦੋਂ ਪੂਰਾ ਹੋਇਆ ?
(i) 1546 ਈ.
(ii) 1552 ਈ.
(iii) 1559 ਈ.
(iv) 1567 ਈ. ।
ਉੱਤਰ-
(iii) 1559 ਈ. ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 28.
ਅਨੰਦੁ ਸਾਹਿਬ ਦੀ ਰਚਨਾ ਕਿਹੜੇ ਗੁਰੂ ਸਾਹਿਬਾਨ ਨੇ ਕੀਤੀ ਸੀ ?
(i) ਗੁਰੂ ਨਾਨਕ ਦੇਵ ਜੀ ਨੇ
(ii) ਗੁਰੂ ਅੰਗਦ ਦੇਵ ਜੀ ਨੇ
(iii) ਗੁਰੂ ਅਮਰਦਾਸ ਜੀ ਨੇ
(iv) ਗੁਰੂ ਰਾਮਦਾਸ ਜੀ ਨੇ
ਉੱਤਰ-
(iii) ਗੁਰੂ ਅਮਰਦਾਸ ਜੀ ਨੇ ।

ਪ੍ਰਸ਼ਨ 29.
ਕਿਸ ਗੁਰੂ ਸਾਹਿਬ ਨੇ ਮੰਜੀ ਪ੍ਰਥਾ ਦੀ ਸਥਾਪਨਾ ਕੀਤੀ ਸੀ ?
(i) ਗੁਰੂ ਅੰਗਦ ਦੇਵ ਜੀ ਨੇ
(ii) ਗੁਰੂ ਅਮਰਦਾਸ ਜੀ ਨੇ
(iii) ਗੁਰੁ ਰਾਮਦਾਸ ਜੀ ਨੇ
(iv) ਗੁਰੁ ਅਰਜਨ ਦੇਵ ਜੀ ਨੇ ।
ਉੱਤਰ-
(ii) ਗੁਰੂ ਅਮਰਦਾਸ ਜੀ ਨੇ ।

ਪ੍ਰਸ਼ਨ 30.
‘ਅਨੰਦੁ ਸਾਹਿਬ’ ਬਾਣੀ ਵਿੱਚ ਕਿੰਨੀਆਂ ਪੌੜੀਆਂ ਹਨ ?
(i) 84
(ii) 35
(iii) 36
(iv) 40.
ਉੱਤਰ-
(iv) 40.

ਪ੍ਰਸ਼ਨ 31.
ਮੰਜੀ ਪ੍ਰਥਾ ਦੀ ਸਥਾਪਨਾ ਦਾ ਮੁੱਖ ਉਦੇਸ਼ ਕੀ ਸੀ ?
(i) ਸਿੱਖ ਧਰਮ ਦਾ ਪ੍ਰਚਾਰ
(ii) ਲੰਗਰ ਲਈ ਰਸਦ ਇਕੱਤਰ ਕਰਨੀ
(iii) ਗੁਰਦੁਆਰਿਆਂ ਦਾ ਨਿਰਮਾਣ ਕਰਨਾ
(iv) ਉੱਪਰ ਲਿਖੇ ਸਾਰੇ ।
ਉੱਤਰ-
(i) ਸਿੱਖ ਧਰਮ ਦਾ ਪ੍ਰਚਾਰ ।

ਪ੍ਰਸ਼ਨ 32.
ਗੁਰੂ ਅਮਰਦਾਸ ਜੀ ਨੇ ਕੁੱਲ ਕਿੰਨੀਆਂ ਮੰਜੀਆਂ ਦੀ ਸਥਾਪਨਾ ਕੀਤੀ ?
(i) 20
(ii) 24
(iii) 26
(iv) 22.
ਉੱਤਰ-
(iv) 22.

ਪ੍ਰਸ਼ਨ 33.
ਗੁਰੂ ਅਮਰਦਾਸ ਜੀ ਨੇ ਹੇਠ ਲਿਖਿਆਂ ਵਿੱਚੋਂ ਕਿਸ ਕੁਰੀਤੀ ਦਾ ਖੰਡਨ ਕੀਤਾ ਸੀ ?
(i) ਬਾਲ ਵਿਆਹ
(ii) ਸਤੀ ਪ੍ਰਥਾ
(iii) ਪਰਦਾ ਪ੍ਰਥਾ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 34.
ਗੁਰੂ ਅਮਰਦਾਸ ਜੀ ਦੀਆਂ ਧਾਰਮਿਕ ਸਰਗਰਮੀਆਂ ਦਾ ਕੇਂਦਰ ਕਿਹੜਾ ਸੀ ?
(i) ਅੰਮ੍ਰਿਤਸਰ
(ii) ਗੋਇੰਦਵਾਲ ਸਾਹਿਬ
(iii) ਖਡੂਰ ਸਾਹਿਬ
(iv) ਲਾਹੌਰ ।
ਉੱਤਰ-
(ii) ਗੋਇੰਦਵਾਲ ਸਾਹਿਬ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 35.
ਗੁਰੂ ਅਮਰਦਾਸ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
(i) 1552 ਈ. ਵਿੱਚ
(ii) 1564 ਈ. ਵਿੱਚ
(iii) 1568 ਈ. ਵਿੱਚ
(iv) 1574 ਈ. ਵਿੱਚ ।
ਉੱਤਰ-
(iv) 1574 ਈ. ਵਿੱਚ ।

ਪ੍ਰਸ਼ਨ 36.
ਸਿੱਖਾਂ ਦੇ ਚੌਥੇ ਗੁਰੂ ਕੌਣ ਸਨ ?
(i) ਗੁਰੂ ਰਾਮਦਾਸ ਜੀ
(ii) ਗੁਰੂ ਅਮਰਦਾਸ ਜੀ
(iii) ਗੁਰੁ ਅਰਜਨ ਦੇਵ ਜੀ
(iv) ਗੁਰੂ ਹਰਿਕ੍ਰਿਸ਼ਨ ਜੀ ।
ਉੱਤਰ-
(i) ਗੁਰੂ ਰਾਮਦਾਸ ਜੀ ।

ਪ੍ਰਸ਼ਨ 37.
ਗੁਰੂ ਰਾਮਦਾਸ ਜੀ ਦਾ ਜਨਮ ਕਦੋਂ ਹੋਇਆ ਸੀ ?
(i) 1479 ਈ. ਵਿੱਚ
(ii) 1524 ਈ. ਵਿੱਚ
(iii) 1534 ਈ. ਵਿੱਚ
(iv) 1539 ਈ. ਵਿੱਚ ।
ਉੱਤਰ-
(iii) 1534 ਈ. ਵਿੱਚ ।

ਪ੍ਰਸ਼ਨ 38.
ਗੁਰੁ ਰਾਮਦਾਸ ਜੀ ਦਾ ਮੁੱਢਲਾ ਨਾਂ ਕੀ ਸੀ ?
(i) ਭਾਈ ਬਾਲਾ ਜੀ
(ii) ਭਾਈ ਜੇਠਾ ਜੀ
(iii) ਭਾਈ ਲਹਿਣਾ ਜੀ
(iv) ਭਾਈ ਮਰਦਾਨਾ ਜੀ ।
ਉੱਤਰ-
(ii) ਭਾਈ ਜੇਠਾ ਜੀ ।

ਪ੍ਰਸ਼ਨ 39.
ਗੁਰੂ ਰਾਮਦਾਸ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
(i) ਹਰੀਦਾਸ
(ii) ਅਮਰਦਾਸ
(iii) ਤੇਜਭਾਨ
(iv) ਫੇਰੂਮਲ ।
ਉੱਤਰ-
(i) ਹਰੀਦਾਸ ।

ਪ੍ਰਸ਼ਨ 40.
ਗੁਰੂ ਰਾਮਦਾਸ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
(i) ਦਇਆ ਕੌਰ ਜੀ
(ii) ਰੂਪ ਕੌਰ ਜੀ
(iii) ਸੁਲੱਖਣੀ ਜੀ
(iv) ਲਖਸ਼ਮੀ ਜੀ ।
ਉੱਤਰ-
(i) ਦਇਆ ਕੌਰ ਜੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 41.
ਗੁਰੂ ਰਾਮਦਾਸ ਜੀ ਕਿਹੜੀ ਜਾਤੀ ਨਾਲ ਸੰਬੰਧਿਤ ਸਨ ?
(i) ਬੇਦੀ
(ii) ਭੱਲਾ
(iii) ਸੋਢੀ
(iv) ਸੇਠੀ ।
ਉੱਤਰ-
(iii) ਸੋਢੀ ।

ਪ੍ਰਸ਼ਨ 42.
ਗੁਰੂ ਰਾਮਦਾਸ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
(i) ਬੀਬੀ ਦਾਨੀ ਜੀ
(ii) ਬੀਬੀ ਭਾਨੀ ਜੀ
(iii) ਬੀਬੀ ਅਮਰੋ ਜੀ
(iv) ਬੀਬੀ ਅਨੋਖੀ ਜੀ ।
ਉੱਤਰ-
(ii) ਬੀਬੀ ਭਾਨੀ ਜੀ ।

ਪ੍ਰਸ਼ਨ 43.
ਪ੍ਰਿਥੀ ਚੰਦ ਕੌਣ ਸੀ ?
(i) ਗੁਰੁ ਰਾਮਦਾਸ ਜੀ ਦਾ ਵੱਡਾ ਭਰਾ
(ii) ਗੁਰੂ ਅਰਜਨ ਦੇਵ ਜੀ ਦਾ ਵੱਡਾ ਭਰਾ
(iii) ਗੁਰੂ ਅਰਜਨ ਦੇਵ ਜੀ ਦਾ ਪੁੱਤਰ
(iv) ਗੁਰੂ ਹਰਿਗੋਬਿੰਦ ਜੀ ਦਾ ਪੁੱਤਰ ।
ਉੱਤਰ-
(ii) ਗੁਰੂ ਅਰਜਨ ਦੇਵ ਜੀ ਦਾ ਵੱਡਾ ਭਰਾ ।

ਪ੍ਰਸ਼ਨ 44.
ਗੁਰੂ ਰਾਮਦਾਸ ਜੀ ਗੁਰਗੱਦੀ ‘ਤੇ ਕਦੋਂ ਬਿਰਾਜਮਾਨ ਹੋਏ ?
(i) 1534 ਈ. ਵਿੱਚ
(ii) 1552 ਈ. ਵਿੱਚ .
(iii) 1554 ਈ. ਵਿੱਚ
(iv) 1574 ਈ. ਵਿੱਚ ।
ਉੱਤਰ-
(iv) 1574 ਈ. ਵਿੱਚ ।

ਪ੍ਰਸ਼ਨ 45.
ਰਾਮਦਾਸਪੁਰਾ ਜਾਂ ਅੰਮ੍ਰਿਤਸਰ ਦੀ ਸਥਾਪਨਾ ਕਿਸ ਗੁਰੂ ਸਾਹਿਬਾਨ ਨੇ ਕੀਤੀ ਸੀ ?
(i) ਗੁਰੂ ਅਮਰਦਾਸ ਜੀ ਨੇ
(ii) ਗੁਰੁ ਰਾਮਦਾਸ ਜੀ ਨੇ
(iii) ਗੁਰੁ ਅਰਜਨ ਦੇਵ ਜੀ ਨੇ
(iv) ਗੁਰੂ ਹਰਿਗੋਬਿੰਦ ਸਾਹਿਬ ਨੇ
ਉੱਤਰ-
(ii) ਗੁਰੁ ਰਾਮਦਾਸ ਜੀ ਨੇ ।

ਪ੍ਰਸ਼ਨ 46.
‘ਰਾਮਦਾਸਪੁ’ ਨਗਰ ਕਿਸ ਗੁਰੂ ਸਾਹਿਬ ਨੇ ਵਸਾਇਆ ?
(i) ਸ੍ਰੀ ਗੁਰੂ ਅਮਰਦਾਸ ਜੀ
(ii) ਸ੍ਰੀ ਗੁਰੂ ਰਾਮਦਾਸ ਜੀ
(iii) ਸ੍ਰੀ ਗੁਰੂ ਅਰਜਨ ਦੇਵ ਜੀ
(iv) ਸ੍ਰੀ ਗੁਰੂ ਤੇਗ ਬਹਾਦਰ ਜੀ ।
ਉੱਤਰ-
(ii) ਸ੍ਰੀ ਗੁਰੂ ਰਾਮਦਾਸ ਜੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 47.
ਗੁਰੂ ਰਾਮਦਾਸ ਜੀ ਨੇ ਰਾਮਦਾਸਪੁਰਾ ਦੀ ਨੀਂਹ ਕਦੋਂ ਰੱਖੀ ਸੀ ?
(i) 1574 ਈ. ਵਿੱਚ
(ii) 1575 ਈ. ਵਿੱਚ
(iii) 1576 ਈ. ਵਿੱਚ
(iv) 1577 ਈ. ਵਿੱਚ ।
ਉੱਤਰ-
(iv) 1577 ਈ. ਵਿੱਚ ।

ਪ੍ਰਸ਼ਨ 48.
ਮਸੰਦ ਪ੍ਰਥਾ ਦੀ ਸ਼ੁਰੂਆਤ ਕਿਸ ਗੁਰੂ ਸਾਹਿਬਾਨ ਨੇ ਕੀਤੀ ਸੀ ?
(i) ਗੁਰੂ ਰਾਮਦਾਸ ਜੀ
(ii) ਗੁਰੂ ਅਰਜਨ ਦੇਵ ਜੀ
(iii) ਗੁਰੂ ਅਮਰਦਾਸ ਜੀ
(iv) ਗੁਰੂ ਤੇਗ਼ ਬਹਾਦਰ ਜੀ ।
ਉੱਤਰ-
(i) ਗੁਰੂ ਰਾਮਦਾਸ ਜੀ ।

ਪ੍ਰਸ਼ਨ 49.
ਕਿਸ ਗੁਰੁ ਸਾਹਿਬਾਨ ਦੇ ਸਮੇਂ ਉਦਾਸੀਆਂ ਅਤੇ ਸਿੱਖਾਂ ਵਿਚਾਲੇ ਸਮਝੌਤਾ ਹੋਇਆ ਸੀ ?
(i) ਗੁਰੂ ਅੰਗਦ ਦੇਵ ਜੀ
(ii) ਗੁਰੂ ਅਮਰਦਾਸ ਜੀ
(iii) ਗੁਰੂ ਰਾਮਦਾਸ ਜੀ
(iv) ਗੁਰੂ ਅਰਜਨ ਦੇਵ ਜੀ ।
ਉੱਤਰ-
(iii) ਗੁਰੂ ਰਾਮਦਾਸ ਜੀ ।

ਪ੍ਰਸ਼ਨ 50.
ਚਾਰ ਲਾਵਾਂ ਦੀ ਪ੍ਰਥਾ ਕਿਸ ਗੁਰੂ ਸਾਹਿਬਾਨ ਨੇ ਸ਼ੁਰੂ ਕੀਤੀ ?
(i) ਗੁਰੂ ਅਮਰਦਾਸ ਜੀ ਨੇ
(ii) ਗੁਰੂ ਰਾਮਦਾਸ ਜੀ ਨੇ ।
(iii) ਗੁਰੂ ਅਰਜਨ ਦੇਵ ਜੀ ਨੇ
(iv) ਗੁਰੂ ਹਰਿਗੋਬਿੰਦ ਜੀ ਨੇ ।
ਉੱਤਰ-
(ii) ਗੁਰੂ ਰਾਮਦਾਸ ਜੀ ਨੇ ।

ਪ੍ਰਸ਼ਨ 51.
ਕਿਹੜਾ ਮੁਗ਼ਲ ਬਾਦਸ਼ਾਹ ਗੁਰੂ ਰਾਮਦਾਸ ਜੀ ਨੂੰ ਮਿਲਣ ਆਇਆ ਸੀ ?
(i) ਬਾਬਰ
(ii) ਹੁਮਾਯੂੰ
(iii) ਅਕਬਰ
(iv) ਔਰੰਗਜ਼ੇਬ ।
ਉੱਤਰ-
(iii) ਅਕਬਰ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

ਪ੍ਰਸ਼ਨ 52.
ਮੁਗ਼ਲ ਬਾਦਸ਼ਾਹ ਅਕਬਰ ਦੀ ਸ੍ਰੀ ਗੁਰੂ ਰਾਮਦਾਸ ਜੀ ਨਾਲ ਜਿੱਥੇ ਮੁਲਾਕਾਤ ਹੋਈ ?
(i) ਰਾਮਦਾਸਪੁਰਾ ।
(ii) ਲਾਹੌਰ
(iii) ਗੋਇੰਦਵਾਲ ਸਾਹਿਬ
(iv) ਦਿੱਲੀ ।
ਉੱਤਰ-
(ii) ਲਾਹੌਰ ।

ਪ੍ਰਸ਼ਨ 53.
ਗੁਰੁ ਰਾਮਦਾਸ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
(i) 1565 ਈ. ਵਿੱਚ
(ii) 1571 ਈ. ਵਿੱਚ ।
(iii) 1575 ਈ. ਵਿੱਚ
(iv) 1581 ਈ. ਵਿੱਚ ।
ਉੱਤਰ-
(iv) 1581 ਈ. ਵਿੱਚ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਭਾਈ ਲਹਿਣਾ ਜੀ ਗੁਰੂ ਨਾਨਕ ਦੇਵ ਜੀ ਨੂੰ ਮਿਲਣ ਤੋਂ ਪਹਿਲਾਂ ਹਰ ਸਾਲ ਆਪਣੇ ਭਗਤਾਂ ਦਾ ਇੱਕ ਜੱਥਾ ਲੈ ਕੇ ਜਵਾਲਾਮੁਖੀ (ਜ਼ਿਲ੍ਹਾ ਕਾਂਗੜਾ) ਦੇਵੀ ਦੇ ਦਰਸ਼ਨਾਂ ਲਈ ਜਾਂਦੇ ਸਨ । ਪਰ ਜਿਸ ਸੱਚ ਦੀ ਉਨ੍ਹਾਂ ਨੂੰ ਤਲਾਸ਼ ਸੀ ਉਸ ਦੀ ਪ੍ਰਾਪਤੀ ਨਾ ਹੋ ਸਕੀ । ਇੱਕ ਦਿਨ ਖਡੂਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਇੱਕ ਸ਼ਰਧਾਲੂ ਸਿੱਖ ਦੇ ਮੁੱਖੋਂ ‘ਆਸਾ ਦੀ ਵਾਰ’ ਦਾ ਪਾਠ ਸੁਣਿਆ । ਇਹ ਪਾਠ ਸੁਣ ਕੇ ਭਾਈ ਲਹਿਣਾ ਜੀ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰਨ ਦਾ ਪੱਕਾ ਫੈਸਲਾ ਕਰ ਲਿਆ | ਅਗਲੇ ਵਰ੍ਹੇ ਜਦੋਂ ਭਾਈ ਲਹਿਣਾ ਜੀ ਆਪਣੇ ਜੱਥੇ ਨੂੰ ਨਾਲ ਲੈ ਕੇ ਜਵਾਲਾਮੁਖੀ ਦੀ ਯਾਤਰਾ ਲਈ ਨਿਕਲੇ ਤਾਂ ਉਹ ਰਸਤੇ ਵਿੱਚ ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨਾਂ ਲਈ ਰੁਕੇ । ਉਹ ਗੁਰੂ ਸਾਹਿਬ ਦੀ ਮਹਾਨ ਸ਼ਖ਼ਸੀਅਤ ਅਤੇ ਮਿੱਠੀ ਬਾਣੀ ਨੂੰ ਸੁਣ ਕੇ ਇੰਨੇ ਪ੍ਰਭਾਵਿਤ ਹੋਏ ਕਿ ਉਨ੍ਹਾਂ ਮਹਿਸੂਸ ਕੀਤਾ ਕਿ ਜਿਸ ਮੰਜ਼ਿਲ ਦੀ ਉਨ੍ਹਾਂ ਨੂੰ ਵਰਿਆਂ ਤੋਂ ਤਲਾਸ਼ ਸੀ ਅੱਜ ਉਹ ਮੰਜ਼ਿਲ ਉਨ੍ਹਾਂ ਦੇ ਸਾਹਮਣੇ ਹੈ ।

1. ਭਾਈ ਲਹਿਣਾ ਜੀ ਗੁਰੂ ਨਾਨਕ ਦੇਵ ਜੀ ਨੂੰ ਮਿਲਣ ਤੋਂ ਪਹਿਲਾਂ ਕਿਸ ਦੇਵੀ ਦੇ ਭਗਤ ਸਨ ?
2. ਭਾਈ ਲਹਿਣਾ ਜੀ ਨੇ ਖਡੂਰ ਸਾਹਿਬ ਵਿਖੇ ਕਿਸ ਦੇ ਮੁੱਖੋਂ ‘ਆਸਾ ਦੀ ਵਾਰ ਦਾ ਪਾਠ ਸੁਣਿਆ ?
3. “ਆਸਾ ਦੀ ਵਾਰ ਦਾ ਪਾਠ ਸੁਣ ਕੇ ਭਾਈ ਲਹਿਣਾ ਜੀ ਨੇ ਕੀ ਫ਼ੈਸਲਾ ਕੀਤਾ ?
4. ਭਾਈ ਲਹਿਣਾ ਜੀ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰ ਕਿਉਂ ਬਣੇ ?
5. ਭਾਈ ਲਹਿਣਾ ਜੀ ਗੁਰੂ ਨਾਨਕ ਦੇਵ ਜੀ ਨੂੰ ਕਿੱਥੇ ਮਿਲੇ ਸਨ ?
(i) ਕਰਤਾਰਪੁਰ ਵਿਖੇ
(ii) ਜਵਾਲਾਮੁਖੀ ਵਿਖੇ
(iii) ਕੀਰਤਪੁਰ ਵਿਖੇ
(iv) ਅੰਮ੍ਰਿਤਸਰ ਵਿਖੇ ।
ਉੱਤਰ-
1. ਭਾਈ ਲਹਿਣਾ ਜੀ ਗੁਰੂ ਨਾਨਕ ਦੇਵ ਜੀ ਦੇ ਭਗਤ ਬਣਨ ਤੋਂ ਪਹਿਲਾਂ ਦੇਵੀ ਦੁਰਗਾ ਦੇ ਭਗਤ ਸਨ ।
2. ਭਾਈ ਲਹਿਣਾ ਜੀ ਨੇ ਖਡੂਰ ਸਾਹਿਬ ਵਿਖੇ ਭਾਈ ਜੋਧਾ ਜੀ ਦੇ ਮੁੱਖੋਂ ‘ਆਸਾ ਦੀ ਵਾਰ ਦਾ ਪਾਠ ਸੁਣਿਆ ।
3. ਆਸਾ ਦੀ ਵਾਰ` ਦਾ ਪਾਠ ਸੁਣ ਕੇ ਭਾਈ ਲਹਿਣਾ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰਨ ਦਾ ਫ਼ੈਸਲਾ ਕੀਤਾ ।
4. ਉਹ ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ ਅਤੇ ਬਾਣੀ ਤੋਂ ਬਹੁਤ ਪ੍ਰਭਾਵਿਤ ਹੋਏ ।
5. ਕਰਤਾਰਪੁਰ ਵਿਖੇ ।

2. ਗੁਰਮੁੱਖੀ ਲਿਪੀ ਗੁਰੂ ਅੰਗਦ ਦੇਵ ਜੀ ਤੋਂ ਪਹਿਲਾਂ ਹੋਂਦ ਵਿੱਚ ਆ ਚੁੱਕੀ ਸੀ, ਪਰ ਇਸ ਨੂੰ ਪੜ੍ਹ ਕੇ ਕੋਈ ਵੀ ਵਿਅਕਤੀ ਬੜੀ ਆਸਾਨੀ ਨਾਲ ਭੁਲੇਖੇ ਵਿੱਚ ਪੈ ਸਕਦਾ ਸੀ । ਇਸ ਲਈ ਗੁਰੂ ਅੰਗਦ ਦੇਵ ਜੀ ਨੇ ਇਸ ਦੇ ਰੂਪ ਵਿੱਚ ਇੱਕ ਨਵਾਂ ਨਿਖਾਰ ਲਿਆਂਦਾ । ਹੁਣ ਇਸ ਲਿਪੀ ਨੂੰ ਸਮਝਣਾ ਆਮ ਲੋਕਾਂ ਲਈ ਵੀ ਬੜਾ ਆਸਾਨ ਹੋ ਗਿਆ ਸੀ । ਸਿੱਖਾਂ ਦੇ ਸਾਰੇ ਧਾਰਮਿਕ ਗ੍ਰੰਥਾਂ ਦੀ ਰਚਨਾ ਇਸ ਲਿਪੀ ਵਿੱਚ ਹੋਈ । ਇਸ ਲਿਪੀ ਦਾ ਨਾਂ ਗੁਰਮੁੱਖੀ ਹੋਣ ਕਾਰਨ ਇਹ ਸਿੱਖਾਂ ਨੂੰ ਗੁਰੂ ਦੇ ਪ੍ਰਤੀ ਆਪਣੇ ਕਰਤੱਵ ਦੀ ਯਾਦ ਕਰਵਾਉਂਦੀ ਰਹੀ । ਇਸ ਤਰ੍ਹਾਂ ਇਹ ਲਿਪੀ ਸਿੱਖਾਂ ਨੂੰ ਆਪਣੀ ਵੱਖਰੀ ਪਹਿਚਾਣ ਬਣਾਈ ਰੱਖਣ ਵਿੱਚ ਸਹਾਇਕ ਸਿੱਧ ਹੋਈ । ਇਸ ਲਿਪੀ ਦੇ ਪ੍ਰਸਾਰ ਕਾਰਨ ਸਿੱਖਾਂ ਵਿੱਚ ਤੇਜ਼ੀ ਨਾਲ ਵਿੱਦਿਆ ਦਾ ਪ੍ਰਸਾਰ ਹੋਣ ਲੱਗਾ । ਇਨ੍ਹਾਂ ਤੋਂ ਇਲਾਵਾ ਇਸ ਲਿਪੀ ਦੇ ਪ੍ਰਚਲਿਤ ਹੋਣ ਕਾਰਨ ਬਾਹਮਣ ਵਰਗ ਨੂੰ ਕਰਾਰੀ ਸੱਟ ਵੱਜੀ ਕਿਉਂਕਿ ਉਹ ਸੰਸਕ੍ਰਿਤ ਨੂੰ ਹੀ ਧਰਮ ਦੀ ਭਾਸ਼ਾ ਮੰਨਦੇ ਸਨ ।

1. ਕਿਸ ਗੁਰੁ ਸਾਹਿਬਾਨ ਨੇ ਗੁਰਮੁੱਖੀ ਲਿਪੀ ਦਾ ਪ੍ਰਚਲਨ ਕੀਤਾ ?
2. ਗੁਰਮੁੱਖੀ ਲਿਪੀ ਤੋਂ ਪਹਿਲਾਂ ਕਿਹੜੀ ਲਿਪੀ ਦਾ ਪ੍ਰਚਲਨ ਸੀ ?
3. ਗੁਰਮੁੱਖੀ ਤੋਂ ਕੀ ਭਾਵ ਹੈ ?
4. ਗੁਰਮੁੱਖੀ ਲਿਪੀ ਦਾ ਕੀ ਮਹੱਤਵ ਸੀ ?
5. ਸਿੱਖਾਂ ਦੇ ਸਾਰੇ ਧਾਰਮਿਕ ਗ੍ਰੰਥਾਂ ਦੀ ਰਚਨਾ ……………………. ਲਿਪੀ ਵਿੱਚ ਹੋਈ ।
ਉੱਤਰ-
1. ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਦਾ ਪ੍ਰਚਲਨ ਕੀਤਾ ।
2. ਗੁਰਮੁੱਖੀ ਲਿਪੀ ਤੋਂ ਪਹਿਲਾਂ ਲੰਡੇ ਮਹਾਜਨੀ ਲਿਪੀ ਦਾ ਪ੍ਰਚਲਨ ਸੀ ।
3. ਗੁਰਮੁੱਖੀ ਤੋਂ ਭਾਵ ਹੈ ਗੁਰੂਆਂ ਦੇ ਮੁੱਖ ਤੋਂ ਨਿਕਲੀ ਹੋਈ ।
4. ਇਸ ਦੇ ਪ੍ਰਸਾਰ ਕਾਰਨ ਬ੍ਰਾਹਮਣ ਵਰਗ ਨੂੰ ਕਰਾਰੀ ਸੱਟ ਵਜੀ ਕਿਉਂਕਿ ਉਹ ਸਿਰਫ਼ ਸੰਸਕ੍ਰਿਤ ਨੂੰ ਹੀ ਪਵਿੱਤਰ ਭਾਸ਼ਾ ਮੰਨਦੇ ਸਨ ।
5. ਗੁਰਮੁੱਖੀ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

3. ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਾਰਜ 1552 ਈ. ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਇਹ 1559 ਈ. ਵਿੱਚ ਮੁਕੰਮਲ ਹੋਇਆ ਸੀ । ਇਸ ਬਾਉਲੀ ਦਾ ਨਿਰਮਾਣ ਕਰਨ ਪਿੱਛੇ ਗੁਰੂ ਸਾਹਿਬ ਜੀ ਦੇ ਦੋ ਉਦੇਸ਼ ਸਨ । ਪਹਿਲਾ, ਉਹ ਸਿੱਖਾਂ ਨੂੰ ਇੱਕ ਵੱਖਰਾ ਤੀਰਥ ਸਥਾਨ ਦੇਣਾ ਚਾਹੁੰਦੇ ਸਨ ਤਾਂ ਕਿ ਉਨ੍ਹਾਂ ਨੂੰ ਹਿੰਦੂ ਮਤ ਤੋਂ ਵੱਖਰਾ ਕੀਤਾ ਜਾ ਸਕੇ । ਦੂਜਾ, ਉਹ ਇੱਥੋਂ ਦੇ ਲੋਕਾਂ ਦੀ ਪਾਣੀ ਸੰਬੰਧੀ ਔਕੜ ਨੂੰ ਦੂਰ ਕਰਨਾ ਚਾਹੁੰਦੇ ਸਨ । ਇਸ ਬਾਉਲੀ ਤਕ ਪਹੁੰਚਣ ਲਈ 84 ਪੌੜੀਆਂ ਬਣਾਈਆਂ ਗਈਆਂ ਸਨ । ਬਾਉਲੀ ਦਾ ਨਿਰਮਾਣ ਕਾਰਜ ਪੂਰਾ ਹੋਣ ‘ਤੇ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਜੋ ਕੋਈ ਯਾਤਰੂ ਹਰ ਪੌੜੀ ‘ਤੇ ਸੱਚੇ ਮਨ ਤੇ ਸ਼ਰਧਾ ਨਾਲ ਜਪੁਜੀ ਸਾਹਿਬ ਦਾ ਪਾਠ ਕਰੇਗਾ ਅਤੇ ਪਾਠ ਦੇ ਬਾਅਦ ਬਾਉਲੀ ਵਿੱਚ ਇਸ਼ਨਾਨ ਕਰੇਗਾ ਉਹ 84 ਲੱਖ ਜੂਨਾਂ ਵਿੱਚੋਂ ਮੁਕਤ ਹੋ ਜਾਵੇਗਾ । ਬਾਉਲੀ ਦਾ ਨਿਰਮਾਣ ਸਿੱਖ ਪੰਥ ਦੇ ਵਿਕਾਸ ਵੱਲ ਇੱਕ ਬੜਾ ਮਹੱਤਵਪੂਰਨ ਕਾਰਜ ਸਿੱਧ ਹੋਇਆ ।

1. ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਿਸ ਗੁਰੂ ਸਾਹਿਬ ਨੇ ਕੀਤਾ ਸੀ ?
2. ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਕਾਰਜ ਕਦੋਂ ਸ਼ੁਰੂ ਹੋਇਆ ?
(i) 1552 ਈ.
(ii) 1559 ਈ.
(iii) 1562 ਈ.
(iv) 1569 ਈ. ।
3. ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦੇ ਨਿਰਮਾਣ ਕਾਰਜ ਨੂੰ ਕੁੱਲ ਕਿੰਨਾ ਸਮਾਂ ਲੱਗਿਆ ?
4. ਗੋਇੰਦਵਾਲ ਸਾਹਿਬ ਦੀ ਬਾਉਲੀ ਤਕ ਪਹੁੰਚਣ ਲਈ ਕੁੱਲ ਕਿੰਨੀਆਂ ਪੌੜੀਆਂ ਬਣਾਈਆਂ ਗਈਆਂ ਹਨ ?
5. ਬਾਉਲੀ ਦਾ ਨਿਰਮਾਣ ਸਿੱਖ ਪੰਥ ਲਈ ਕਿਵੇਂ ਮਹੱਤਵਪੂਰਨ ਸਿੱਧ ਹੋਇਆ ?
ਉੱਤਰ-
1. ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦਾ ਨਿਰਮਾਣ ਗੁਰੂ ਅਮਰਦਾਸ ਜੀ ਨੇ ਕੀਤਾ ।
2. 1552 ਈ. ।
3. ਗੋਇੰਦਵਾਲ ਸਾਹਿਬ ਵਿਖੇ ਬਾਉਲੀ ਦੇ ਨਿਰਮਾਣ ਕਾਰਜ ਨੂੰ ਕੁੱਲ 7 ਵਰੇ ਲੱਗੇ ।
4. ਗੋਇੰਦਵਾਲ ਸਾਹਿਬ ਦੀ ਬਾਉਲੀ ਤਕ ਪਹੁੰਚਣ ਲਈ ਕੁੱਲ 84 ਪੌੜੀਆਂ ਬਣਾਈਆਂ ਗਈਆਂ ਸਨ ।
5. ਇਸ ਕਾਰਨ ਸਿੱਖ ਧਰਮ ਨੂੰ ਇੱਕ ਨਵਾਂ ਉਤਸ਼ਾਹ ਮਿਲਿਆ ।

4. ਮੰਜੀ ਪ੍ਰਥਾ ਦੀ ਸਥਾਪਨਾ ਗੁਰੂ ਅਮਰਦਾਸ ਜੀ ਦੇ ਸਭ ਤੋਂ ਮਹੱਤਵਪੂਰਨ ਕਾਰਜਾਂ ਵਿੱਚੋਂ ਇੱਕ ਸੀ । ਗੁਰੂ ਅਮਰਦਾਸ ਜੀ ਦੇ ਸਮੇਂ ਸਿੱਖਾਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਗਿਆ ਸੀ । ਇਸ ਲਈ ਗੁਰੂ ਸਾਹਿਬ ਲਈ ਹਰ ਸਿੱਖ ਤਕ ਨਿਜੀ ਰੂਪ ਵਿੱਚ ਪਹੁੰਚਣਾ ਸੰਭਵ ਨਹੀਂ ਸੀ । ਉਨ੍ਹਾਂ ਨੇ ਆਪਣੇ ਉਪਦੇਸ਼ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿੰਦੇ ਸਿੱਖਾਂ ਤਕ ਪਹੁੰਚਾਉਣ ਦੇ ਲਈ 22 ਮੰਜੀਆਂ ਦੀ ਸਥਾਪਨਾ ਕੀਤੀ । ਹਰ ਮੰਜੀ ਦੇ ਮੁਖੀ ਨੂੰ ਮੰਜੀਦਾਰ ਕਹਿੰਦੇ ਸਨ । ਮੰਜੀਦਾਰ ਦਾ ਅਹੁਦਾ ਕੇਵਲ ਬਹੁਤ ਹੀ ਕਰਨੀ ਪਵਿੱਤਰ ਵਿਚਾਰਾਂ ਵਾਲੇ) ਵਾਲੇ ਸਿੱਖ ਨੂੰ ਦਿੱਤਾ ਜਾਂਦਾ ਸੀ । ਮੰਜੀਦਾਰ ਦਾ ਪ੍ਰਚਾਰ ਖੇਤਰ ਕਿਸੇ ਵਿਸ਼ੇਸ਼ ਇਲਾਕੇ ਤਕ ਸੀਮਿਤ ਨਹੀਂ ਸੀ । ਉਹ ਆਪਣੀ ਮਰਜ਼ੀ ਅਨੁਸਾਰ ਆਪਣੇ ਪ੍ਰਚਾਰ ਦੇ ਸੰਬੰਧ ਵਿੱਚ ਕਿਸੇ ਥਾਂ ਵੀ ਜਾ ਸਕਦੇ ਸਨ । ਇਹ ਮੰਜੀਦਾਰ ਵੱਧ ਤੋਂ ਵੱਧ ਲੋਕਾਂ ਨੂੰ ਸਿੱਖ ਧਰਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਦੇ ਸਨ ਅਤੇ ਸਿੱਖਾਂ ਤੋਂ ਮਾਇਆ ਇਕੱਠੀ ਕਰਕੇ ਗੁਰੂ ਸਾਹਿਬ ਤਕ ਪਹੁੰਚਾਉਂਦੇ ਸਨ ।.
1. ਮੰਜੀ ਪ੍ਰਥਾ ਦੀ ਸਥਾਪਨਾ ਕਿਸ ਗੁਰੁ ਸਾਹਿਬਾਨ ਨੇ ਕੀਤੀ ਸੀ ?
2. ਕੁੱਲ ਕਿੰਨੀਆਂ ਮੰਜੀਆਂ ਦੀ ਸਥਾਪਨਾ ਕੀਤੀ ਗਈ ਸੀ ?
3. ਮੰਜੀ ਦਾ ਮੁੱਖੀ ਕੌਣ ਹੁੰਦਾ ਸੀ ?
4. ਮੰਜੀਦਾਰ ਦਾ ਕੋਈ ਇੱਕ ਮੁੱਖ ਕੰਮ ਲਿਖੋ ।
5. ਮੰਜੀਦਾਰ ਦਾ ਪ੍ਰਚਾਰ ਖੇਤਰ ਕਿਸੇ ਵਿਸ਼ੇਸ਼ ……………….. ਤਕ ਸੀਮਿਤ ਨਹੀਂ ਸੀ ।
ਉੱਤਰ-
1. ਮੰਜੀ ਪ੍ਰਥਾ ਦੀ ਸਥਾਪਨਾ ਗੁਰੂ ਅਮਰਦਾਸ ਜੀ ਨੇ ਕੀਤੀ ਸੀ ।
2. ਕੁੱਲ 22 ਮੰਜੀਆਂ ਦੀ ਸਥਾਪਨਾ ਕੀਤੀ ਗਈ ਸੀ । ‘
3. ਮੰਜੀ ਦਾ ਮੁੱਖੀ ਮੰਜੀਦਾਰ ਹੁੰਦਾ ਸੀ ।
4. ਉਹ ਸਿੱਖ ਧਰਮ ਦਾ ਪ੍ਰਚਾਰ ਕਰਦੇ ਸਨ ।
5. ਇਲਾਕੇ ।

PSEB 12th Class History Solutions Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

5. ਗੁਰੂ ਰਾਮਦਾਸ ਜੀ ਦੀ ਸਿੱਖ ਪੰਥ ਨੂੰ ਸਭ ਤੋਂ ਮਹੱਤਵਪੂਰਨ ਦੇਣ ਰਾਮਦਾਸਪੁਰਾ ਦੀ ਸਥਾਪਨਾ ਕਰਨਾ ਸੀ । ਗੁਰਗੱਦੀ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਸਾਹਿਬ ਆਪ ਇੱਥੇ ਆ ਗਏ ਸਨ । ਉਨ੍ਹਾਂ ਨੇ 1577 ਈ. ਵਿੱਚ ਰਾਮਦਾਸਪੁਰਾ ਦੀ ਸਥਾਪਨਾ ਕੀਤੀ । ਇਸ ਸ਼ਹਿਰ ਨੂੰ ਆਬਾਦ ਕਰਨ ਲਈ ਗੁਰੂ ਸਾਹਿਬ ਨੇ ਵੱਖ-ਵੱਖ ਧੰਦਿਆਂ ਨਾਲ ਸੰਬੰਧਿਤ 52 ਹੋਰ ਵਪਾਰੀਆਂ ਨੂੰ ਵਸਾਇਆ । ਛੇਤੀ ਹੀ ਇਹ ਇੱਕ ਪ੍ਰਸਿੱਧ ਵਪਾਰਿਕ ਕੇਂਦਰ ਬਣ ਗਿਆ । ਗੁਰੂ ਸਾਹਿਬ ਨੇ ਰਾਮਦਾਸਪੁਰਾ ਵਿਖੇ ਦੋ ਸਰੋਵਰਾਂ ਅੰਮ੍ਰਿਤਸਰ ਅਤੇ ਸੰਤੋਖਸਰ ਦੀ ਖੁਦਵਾਈ ਦਾ ਵਿਚਾਰ ਬਣਾਇਆ । ਪਹਿਲਾਂ ਅੰਮ੍ਰਿਤਸਰ ਸਰੋਵਰ ਦੀ ਖੁਦਵਾਈ ਦਾ ਕੰਮ ਆਰੰਭਿਆ ਗਿਆ । ਇਸ ਕੰਮ ਦੀ ਦੇਖਭਾਲ ਲਈ ਬਾਬਾ ਬੁੱਢਾ ਜੀ ਨੂੰ ਨਿਯੁਕਤ ਕੀਤਾ ਗਿਆ । ਬਾਅਦ ਵਿੱਚ ਅੰਮ੍ਰਿਤ ਸਰੋਵਰ ਦੇ ਨਾਂ ‘ਤੇ ਹੀ ਰਾਮਦਾਸਪੁਰਾ ਦਾ ਨਾਂ ਅੰਮ੍ਰਿਤਸਰ ਪੈ ਗਿਆ ।

1. ਰਾਮਦਾਸਪੁਰਾ ਕੀ ਸਥਾਪਨਾ ਕਿਸ ਗੁਰੂ ਸਾਹਿਬ ਨੇ ਕੀਤੀ ਸੀ ?
2. ਰਾਮਦਾਸਪੁਰਾ ਨੂੰ ਬਾਅਦ ਵਿੱਚ ਕਿਸ ਨਾਂ ਨਾਲ ਜਾਣਿਆ ਗਿਆ ?
3. ਰਾਮਦਾਸਪੁਰਾ ਵਿਖੇ ਵਪਾਰੀਆਂ ਲਈ ਬਣਾਏ ਗਏ ਬਾਜ਼ਾਰ ਦਾ ਨਾਂ ਕੀ ਸੀ ?
4. ਰਾਮਦਾਸਪੁਰਾ ਦੀ ਸਥਾਪਨਾ ਦਾ ਕੀ ਮਹੱਤਵ ਸੀ ?
5. ਰਾਮਦਾਸਪੁਰਾ ਦੀ ਸਥਾਪਨਾ ਕਦੋਂ ਕੀਤੀ ਗਈ ਸੀ ?
(i) 1571 ਈ.
(ii) 1573 ਈ.
(iii) 1575 ਈ.
(iv) 1577 ਈ. ।
ਉੱਤਰ-
1. ਰਾਮਦਾਸਪੁਰਾ ਦੀ ਸਥਾਪਨਾ ਗੁਰੁ ਰਾਮਦਾਸ ਜੀ ਨੇ ਕੀਤੀ ਸੀ ।
2. ਰਾਮਦਾਸਪੁਰਾ ਨੂੰ ਬਾਅਦ ਵਿੱਚ ਅੰਮ੍ਰਿਤਸਰ ਦੇ ਨਾਂ ਨਾਲ ਜਾਣਿਆ ਗਿਆ ।
3. ਰਾਮਦਾਸਪੁਰਾ ਵਿਖੇ ਵਪਾਰੀਆਂ ਲਈ ਬਣਾਏ ਗਏ ਬਾਜ਼ਾਰਾਂ ਦਾ ਨਾਂ “ਗੁਰੂ ਕਾ ਬਾਜ਼ਾਰ` ਸੀ ।
4. ਇਸ ਕਾਰਨ ਸਿੱਖਾਂ ਨੂੰ ਉਨ੍ਹਾਂ ਦਾ ਸਭ ਤੋਂ ਪਵਿੱਤਰ ਤੀਰਥ ਸਥਾਨ ਮਿਲਿਆ ।
5. 1577 ਈ. ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

Punjab State Board PSEB 12th Class History Book Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ Textbook Exercise Questions and Answers.

PSEB Solutions for Class 12 History Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

Long Answer Type Questions

ਪ੍ਰਸ਼ਨ 1.
ਗੁਰੂ ਨਾਨਕ ਦੇਵ ਜੀ ਦੀ ਸਿੱਖ ਪੰਥ ਨੂੰ ਦੇਣ ਸੰਬੰਧੀ ਜਾਣਕਾਰੀ ਦਿਓ । (Give a brief account of the contribution of Guru Nanak Dev Ji to Sikhism.)
ਉੱਤਰ-
15ਵੀਂ ਸਦੀ ਵਿੱਚ ਜਦੋਂ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਸਮੇਂ ਭਾਰਤ ਦੀ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਹਾਲਤ ਬੜੀ ਤਰਸਯੋਗ ਸੀ । ਮੁਸਲਮਾਨ ਸ਼ਾਸਕ ਵਰਗ ਨਾਲ ਸੰਬੰਧਿਤ ਸਨ । ਉਹ ਹਿੰਦੂਆਂ ਨਾਲ ਬਹੁਤ ਨਫ਼ਰਤ ਕਰਦੇ ਸਨ ਅਤੇ ਉਨ੍ਹਾਂ ‘ਤੇ ਭਾਰੀ ਅੱਤਿਆਚਾਰ ਕਰਦੇ ਸਨ | ਧਰਮ ਕੇਵਲ ਇੱਕ ਬਾਹਰੀ ਦਿਖਾਵਾ ਬਣ ਕੇ ਰਹਿ ਗਿਆ ਸੀ । ਲੋਕ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਖ਼ਰਾਬ ਸੀ। ਗੁਰੂ ਨਾਨਕ ਦੇਵ ਜੀ ਨੇ ਲੋਕਾਂ ਵਿੱਚ ਪ੍ਰਚਲਿਤ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨ ਲਈ ਅਤੇ ਉਨ੍ਹਾਂ ਵਿੱਚ ਨਵੀਂ ਜਾਗ੍ਰਿਤੀ ਲਿਆਉਣ ਦੇ ਉਦੇਸ਼ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਦੌਰਾਨ ਗੁਰੂ ਜੀ ਨੇ ਲੋਕਾਂ ਨੂੰ ਇੱਕ ਪਰਮਾਤਮਾ ਦੀ ਪੂਜਾ ਕਰਨ, ਆਪਸੀ ਭਾਈਚਾਰੇ, ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦੇਣ ਬਾਰੇ, ਸੱਚਾ ਤੇ ਪਵਿੱਤਰ ਜੀਵਨ ਬਤੀਤ ਕਰਨ ਅਤੇ ਅੰਧ-ਵਿਸ਼ਵਾਸਾਂ ਨੂੰ ਛੱਡਣ ਦਾ ਪ੍ਰਚਾਰ ਕੀਤਾ ।

ਗੁਰੂ ਜੀ ਜਿੱਥੇ ਵੀ ਗਏ ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਲੋਕਾਂ ‘ਤੇ ਡੂੰਘਾ ਪ੍ਰਭਾਵ ਪਾਇਆ । ਗੁਰੂ ਜੀ ਨੇ ਸ਼ਾਸਕ ਵਰਗ ਤੇ ਉਨ੍ਹਾਂ ਦੇ ਕਰਮਚਾਰੀਆਂ ਦੁਆਰਾ ਕੀਤੇ ਜਾ ਰਹੇ ਅਨਿਆਂ ਵਿਰੁੱਧ ਆਵਾਜ਼ ਉਠਾਈ । ਉਨ੍ਹਾਂ ਨੇ ਸੰਗਤ ਤੇ ਪੰਗਤ ਨਾਂ ਦੀਆਂ ਦੋ ਸੰਸਥਾਵਾਂ ਦੀ ਨੀਂਹ ਰੱਖੀ । ਗੁਰੂ ਜੀ ਦੇ ਜਿਊਂਦਿਆਂ ਹੀ ਇੱਕ ਨਵਾਂ ਧਾਰਮਿਕ ਭਾਈਚਾਰਾ ਹੋਂਦ ਵਿੱਚ ਆ ਚੁੱਕਾ ਸੀ । ਗੁਰੂ ਨਾਨਕ ਦੇਵ ਜੀ ਨੇ 1539 ਈ. ਵਿੱਚ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ) ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਗੁਰੂ ਅੰਗਦ ਸਾਹਿਬ ਦੀ ਨਿਯੁਕਤੀ ਸਿੱਖ ਪੰਥ ਦੇ ਵਿਕਾਸ ਲਈ ਬੜੀ ਮਹੱਤਵਪੁਰਨ ਸਿੱਧ ਹੋਈ ।

ਪ੍ਰਸ਼ਨ 2.
ਉਦਾਸੀਆਂ ਤੋਂ ਕੀ ਭਾਵ ਹੈ ? ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀ ਉਦੇਸ਼ ਸਨ ? (What do you mean by Udasis ? What were the aims of Guru Nanak Dev Ji’s Udasis ?)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀ ਉਦੇਸ਼ ਸਨ ? (What were the aims of the Udasis of Guru Nanak Dev Ji ?)
ਉੱਤਰ-
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਭਾਵ ਉਨ੍ਹਾਂ ਦੀਆਂ ਯਾਤਰਾਵਾਂ ਤੋਂ ਸੀ । ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਪ੍ਰਮੁੱਖ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸ ਨੂੰ ਦੂਰ ਕਰਨਾ ਸੀ । ਉਹ ਇੱਕ ਪਰਮਾਤਮਾ ਦੀ ਪੂਜਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਆਮ ਲੋਕਾਂ ਤਕ ਪਹੁੰਚਾਉਣਾ ਚਾਹੁੰਦੇ ਸਨ ।ਉਸ ਸਮੇਂ ਹਿੰਦੂ ਅਤੇ ਮੁਸਲਮਾਨ ਦੋਵੇਂ ਹੀ ਧਰਮ ਦੇ ਅਸਲੀ ਸਿਧਾਂਤਾਂ ਨੂੰ ਭੁੱਲ ਕੇ ਆਪਣੇ ਮਾਰਗ ਤੋਂ ਭਟਕ ਚੁੱਕੇ ਸਨ । ਪੁਜਾਰੀ ਵਰਗ ਜਿਸ ਦਾ ਪ੍ਰਮੁੱਖ ਕੰਮ ਭਟਕੇ ਹੋਏ ਲੋਕਾਂ ਨੂੰ ਠੀਕ ਮਾਰਗ ਵਿਖਾਉਣਾ ਸੀ, ਉਹ ਆਪ ਹੀ ਭ੍ਰਿਸ਼ਟ ਹੋ ਚੁੱਕਿਆ ਸੀ। ਜਦ ਧਰਮ ਦੇ ਠੇਕੇਦਾਰ ਆਪ ਹੀ ਹਨ੍ਹੇਰੇ ਵਿੱਚ ਭਟਕ ਰਹੇ ਹੋਣ ਤਾਂ ਆਮ ਲੋਕਾਂ ਦੀ ਸਥਿਤੀ ਬਾਰੇ ਆਸਾਨੀ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ । ਲੋਕਾਂ ਨੇ ਅਣਗਿਣਤ ਦੇਵੀ-ਦੇਵਤਿਆਂ, ਕਬਰਾਂ, ਰੁੱਖਾਂ, ਸੱਪਾਂ ਅਤੇ ਪੱਥਰਾਂ ਆਦਿ ਦੀ ਪੂਜਾ ਸ਼ੁਰੂ ਕਰ ਦਿੱਤੀ ਸੀ । ਇਸ ਤਰ੍ਹਾਂ ਧਰਮ ਦੀ ਸੱਚੀ ਭਾਵਨਾ ਖ਼ਤਮ ਹੋ ਚੁੱਕੀ ਸੀ । ਸਮਾਜ ਕਈ ਜਾਤਾਂ ਅਤੇ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ । ਇੱਕ ਜਾਤੀ ਦੇ ਲੋਕ ਦੂਜੀ ਜਾਤੀ ਦੇ ਲੋਕਾਂ ਨਾਲ ਨਫ਼ਰਤ ਕਰਦੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ ।ਉਨ੍ਹਾਂ ਨੂੰ ਪੁਰਸ਼ਾਂ ਦੇ ਬਰਾਬਰ ਨਹੀਂ ਸਮਝਿਆ ਜਾਂਦਾ ਸੀ । ਗੁਰੂ ਨਾਨਕ ਸਾਹਿਬ ਨੇ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਇਨ੍ਹਾਂ ਲੋਕਾਂ ਨੂੰ ਰੌਸ਼ਨੀ ਦਾ ਇੱਕ ਨਵਾਂ ਮਾਰਗ ਦੱਸਣ ਲਈ ਆਪਣੀਆਂ ਯਾਤਰਾਵਾਂ ਕੀਤੀਆਂ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 3.
ਗੁਰੂ ਨਾਨਕ ਦੇਵ ਜੀ ਦੀਆਂ ਪ੍ਰਮੁੱਖ ਉਦਾਸੀਆਂ ਦਾ ਸੰਖੇਪ ਵਰਣਨ ਕਰੋ । (Give a brief account of the main Udasis of Guru Nanak Dev Ji.)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਕਿਸੇ ਛੇ ਮਹੱਤਵਪੂਰਨ ਉਦਾਸੀਆਂ ਦੀ ਸੰਖੇਪ ਜਾਣਕਾਰੀ ਦਿਓ । (Give a brief account of any six important Udasis of Guru Nanak Dev Ji.)
ਉੱਤਰ-
1. ਸੈਦਪੁਰ – ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਸਭ ਤੋਂ ਪਹਿਲਾਂ ਸੈਦਪੁਰ ਵਿਖੇ ਪਹੁੰਚੇ । ਇੱਥੇ ਪਹੁੰਚਣ ‘ਤੇ ਮਲਿਕ ਭਾਗੋ ਨੇ ਗੁਰੂ ਸਾਹਿਬ ਨੂੰ ਇੱਕ ਬ੍ਰਹਮ ਭੋਜ ’ਤੇ ਸੱਦਾ ਦਿੱਤਾ ਪਰ ਗੁਰੂ ਸਾਹਿਬ ਇੱਕ ਗ਼ਰੀਬ ਤਰਖਾਣ ਭਾਈ ਲਾਲੋ ਦੇ ਘਰ ਠਹਿਰੇ । ਜਦੋਂ ਇਸ ਸੰਬੰਧੀ ਮਲਿਕ ਭਾਗੋ ਨੇ ਗੁਰੁ ਨਾਨਕ ਦੇਵ ਜੀ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਇੱਕ ਹੱਥ ਵਿੱਚ ਮਲਿਕ ਭਾਗੋ ਦੇ ਭੋਜ ਅਤੇ ਦੂਸਰੇ ਹੱਥ ਵਿੱਚ ਭਾਈ ਲਾਲੋ ਦੀ ਸੁੱਕੀ ਰੋਟੀ ਲੈ ਕੇ ਜ਼ੋਰ ਦੀ ਘੱਟਿਆ । ਮਲਿਕ ਭਾਗੋ ਦੇ ਭੋਜ ਵਿੱਚੋਂ ਲਹੂ ਅਤੇ ਲਾਲੋ ਦੀ ਰੋਟੀ ਵਿੱਚੋਂ ਦੁੱਧ ਨਿਕਲਿਆ । ਇਸ ਤਰ੍ਹਾਂ ਗੁਰੂ ਸਾਹਿਬ ਨੇ ਉਸ ਨੂੰ ਦੱਸਿਆ ਕਿ ਸਾਨੂੰ ਦਸਾਂ ਨਹੁੰਆਂ ਦੀ ਕਿਰਤ ਕਰਨੀ ਚਾਹੀਦੀ ਹੈ ।

2. ਤਾਲੰਬਾ – ਤਾਲੰਬਾ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਸੱਜਣ ਠੱਗ ਨਾਲ ਹੋਈ । ਉਸ ਨੇ ਯਾਤਰੀਆਂ ਲਈ ਆਪਣੀ ਹਵੇਲੀ ਵਿੱਚ ਇੱਕ ਮੰਦਰ ਅਤੇ ਮਸਜਿਦ ਬਣਾਈ ਹੋਈ ਸੀ । ਉਹ ਦਿਨ ਵੇਲੇ ਤਾਂ ਇਨ੍ਹਾਂ ਯਾਤਰੀਆਂ ਦੀ ਖੂਬ ਸੇਵਾ ਕਰਦਾ ਪਰ ਰਾਤ ਵੇਲੇ ਉਨ੍ਹਾਂ ਨੂੰ ਲੁੱਟ ਕੇ ਖੂਹ ਵਿੱਚ ਸੁੱਟ ਦਿੰਦਾ । ਉਹ ਗੁਰੂ ਨਾਨਕ ਦੇਵ ਜੀ ਅਤੇ ਮਰਦਾਨਾ ਨਾਲ ਵੀ ਕੁਝ ਅਜਿਹਾ ਹੀ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਸੀ । ਪਰ ਰਾਤ ਸਮੇਂ ਜਦੋਂ ਗੁਰੂ ਨਾਨਕ ਦੇਵ ਜੀ ਨੇ ਬਾਣੀ ਪੜੀ ਤਾਂ ਸੱਜਣ ਠੱਗ ਗੁਰੁ ਸਾਹਿਬ ਦੇ ਚਰਨੀਂ ਪੈ ਗਿਆ | ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਮੁਆਫ਼ ਕਰ ਦਿੱਤਾ ।

3. ਗੋਰਖਮਤਾ – ਹਰਿਦੁਆਰ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਗੋਰਖਮਤਾ ਪਹੁੰਚੇ । ਗੁਰੂ ਨਾਨਕ ਦੇਵ ਜੀ ਨੇ ਇੱਥੋਂ ਦੇ ਸਿੱਧ ਜੋਗੀਆਂ ਨੂੰ ਦੱਸਿਆ ਕਿ ਕੰਨਾਂ ਵਿੱਚ ਮੁੰਦਰਾਂ ਪਾਉਣ, ਸਰੀਰ ‘ਤੇ ਸੁਆਹ ਮਲਣ, ਸੰਖ ਵਜਾਉਣ ਨਾਲ ਜਾਂ ਸਿਰ ਮੁੰਡਵਾ ਦੇਣ ਨਾਲ ਮੁਕਤੀ ਪ੍ਰਾਪਤ ਨਹੀਂ ਹੁੰਦੀ | ਮੁਕਤੀ ਤਾਂ ਆਤਮਾ ਦੀ ਸ਼ੁੱਧੀ ਨਾਲ ਪ੍ਰਾਪਤ ਹੁੰਦੀ ਹੈ । ਇਹ ਜੋਗੀ ਗੁਰੁ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਏ । ਉਸ ਸਮੇਂ ਤੋਂ ਹੀ ਗੋਰਖਮਤਾ ਦਾ ਨਾਂ ਨਾਨਕਮਤਾ ਪੈ ਗਿਆ ।

4. ਹਸਨ ਅਬਦਾਲ – ਗੁਰੂ ਨਾਨਕ ਦੇਵ ਜੀ ਪੰਜਾਬ ਦੀ ਵਾਪਸੀ ਯਾਤਰਾ ਸਮੇਂ ਹਸਨ ਅਬਦਾਲ ਵਿਖੇ ਠਹਿਰੇ । ਇੱਥੇ ਇੱਕ ਹੰਕਾਰੀ ਫ਼ਕੀਰ ਵਲੀ ਕੰਧਾਰੀ ਨੇ ਗੁਰੂ ਨਾਨਕ ਦੇਵ ਨੂੰ ਕੁਚਲਣ ਦੇ ਉਦੇਸ਼ ਨਾਲ ਇੱਕ ਵੱਡਾ ਪੱਥਰ ਪਹਾੜੀ ਤੋਂ ਹੇਠਾਂ ਵੱਲ ਨੂੰ ਸੁੱਟਿਆ । ਗੁਰੂ ਸਾਹਿਬ ਨੇ ਇਸ ਨੂੰ ਆਪਣੇ ਪੰਜੇ ਨਾਲ ਰੋਕ ਦਿੱਤਾ । ਇਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।

5. ਮੱਕਾ – ਮੁੱਕਾ ਹਜ਼ਰਤ ਮੁਹੰਮਦ ਸਾਹਿਬ ਦਾ ਜਨਮ ਸਥਾਨ ਹੈ । ਸਿੱਖ ਪਰੰਪਰਾ ਦੇ ਅਨੁਸਾਰ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ ਪਹੁੰਚੇ ਤਾਂ ਉਹ ਕਾਅਬੇ ਵੱਲ ਪੈਰ ਕਰਕੇ ਸੌਂ ਗਏ । ਜਦੋਂ ਕਾਜ਼ੀ ਰੁਕਨੁੱਦੀਨ ਨੇ ਇਹ ਵੇਖਿਆ ਤਾਂ ਉਹ ਗੁਰੂ ਜੀ ਨੂੰ ਗੁੱਸੇ ਹੋਇਆ । ਗੁਰੂ ਸਾਹਿਬ ਨੇ ਉਸ ਨੂੰ ਸਮਝਾਇਆ ਕਿ ਅੱਲ੍ਹਾ ਸਰਬਵਿਆਪਕ ਹੈ ।

6. ਜਗਨਨਾਥ ਪੁਰੀ – ਆਸਾਮ ਦੀ ਯਾਤਰਾ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਉੜੀਸਾ ਵਿੱਚ ਜਗਨਨਾਥ ਪੁਰੀ ਪਹੁੰਚੇ | ਪੰਡਤਾਂ ਨੇ ਗੁਰੂ ਸਾਹਿਬ ਨੂੰ ਜਗਨਨਾਥ ਦੇਵਤੇ ਦੀ ਆਰਤੀ ਕਰਨ ਲਈ ਕਿਹਾ । ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਪਰਮ ਪਿਤਾ ਅਕਾਲ ਪੁਰਖ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ ।

ਪ੍ਰਸ਼ਨ 4.
ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਦਾ ਸੰਖੇਪ ਵਰਣਨ ਕਰੋ । (Give a brief account of the First Udasi of Guru Nanak Dev Ji.)
ਉੱਤਰ-
ਗੁਰੁ ਨਾਨਕ ਦੇਵ ਜੀ ਨੇ 1499 ਈ. ਦੇ ਅਖੀਰ ਵਿੱਚ ਪਹਿਲੀ ਯਾਤਰਾ ਸ਼ੁਰੂ ਕੀਤੀ । ਇਨ੍ਹਾਂ ਯਾਤਰਾਵਾਂ ਸਮੇਂ ਭਾਈ ਮਰਦਾਨਾ ਵੀ ਉਨ੍ਹਾਂ ਦੇ ਨਾਲ ਰਿਹਾ ।

1. ਸੈਦਪੁਰ – ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਸਭ ਤੋਂ ਪਹਿਲਾਂ ਸੈਦਪੁਰ ਵਿਖੇ ਪਹੁੰਚੇ । ਇੱਥੇ ਪਹੁੰਚਣ ‘ਤੇ ਮਲਿਕ ਭਾਗੋ ਨੇ ਗੁਰੂ ਸਾਹਿਬ ਨੂੰ ਇੱਕ ਬ੍ਰਮ ਭੋਜ ਤੇ ਸੱਦਾ ਦਿੱਤਾ ਪਰ ਗੁਰੂ ਸਾਹਿਬ ਇੱਕ ਗਰੀਬ ਤਰਖਾਣ ਭਾਈ ਲਾਲੋ ਦੇ ਘਰ ਠਹਿਰੇ । ਜਦੋਂ ਇਸ ਸੰਬੰਧੀ ਮਲਿਕ ਭਾਗੋ ਨੇ ਗੁਰੂ ਨਾਨਕ ਦੇਵ ਜੀ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਇੱਕ ਹੱਥ ਵਿੱਚ ਮਲਿਕ ਭਾਗੋ ਦੇ ਭੋਜ ਅਤੇ ਦੂਸਰੇ ਹੱਥ ਵਿੱਚ ਭਾਈ ਲਾਲੋ ਦੀ ਸੁੱਕੀ ਰੋਟੀ ਲੈ ਕੇ ਜ਼ੋਰ ਦੀ ਘੁੱਟਿਆ । ਮਲਿਕ ਭਾਗੋ ਦੇ ਭੋਜ ਵਿੱਚੋਂ ਲਹੂ ਅਤੇ ਲਾਲੋ ਦੀ ਰੋਟੀ ਵਿੱਚੋਂ ਦੁੱਧ ਨਿਕਲਿਆ । ਇਸ ਤਰ੍ਹਾਂ ਗੁਰੂ ਸਾਹਿਬ ਨੇ ਉਸ ਨੂੰ ਦੱਸਿਆ ਕਿ ਸਾਨੂੰ ਦਸਾਂ ਨਹੁੰਆਂ ਦੀ ਕਿਰਤ ਕਰਨੀ ਚਾਹੀਦੀ ਹੈ ।

2. ਕੁਰੂਕਸ਼ੇਤਰ – ਗੁਰੂ ਨਾਨਕ ਦੇਵ ਜੀ ਸੂਰਜ ਗ੍ਰਹਿਣ ਦੇ ਮੌਕੇ ‘ਤੇ ਕੁਰੂਕਸ਼ੇਤਰ ਪਹੁੰਚੇ । ਇਸ ਮੌਕੇ ‘ਤੇ ਹਜ਼ਾਰਾਂ ਬਾਹਮਣ ਅਤੇ ਸਾਧੂ ਇਕੱਠੇ ਹੋਏ ਸਨ । ਗੁਰੂ ਸਾਹਿਬ ਨੇ ਬਾਹਮਣਾਂ ਨੂੰ ਸਮਝਾਇਆ ਕਿ ਸਾਨੂੰ ਫ਼ਜ਼ਲ ਦੀਆਂ ਗੱਲਾਂ ‘ਤੇ ਝਗੜਾ ਕਰਨ ਦੀ ਬਜਾਇ ਆਪਣੀ ਆਤਮਾ ਨੂੰ ਪਵਿੱਤਰ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ । ਗੁਰੂ ਜੀ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਲੋਕ ਉਨ੍ਹਾਂ ਦੇ ਸ਼ਰਧਾਲੂ ਬਣ ਗਏ ।

3. ਗੋਰਖਮਤਾ-ਹਰਿਦੁਆਰ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਗੋਰਖਮਤਾ ਪਹੁੰਚੇ । ਗੁਰੂ ਨਾਨਕ ਦੇਵ ਜੀ ਨੇ ਇੱਥੋਂ ਦੇ ਸਿੱਧ ਜੋਗੀਆਂ ਨੂੰ ਦੱਸਿਆ ਕਿ ਕੰਨਾਂ ਵਿੱਚ ਮੁੰਦਰਾਂ ਪਾਉਣ, ਸਰੀਰ ‘ਤੇ ਸੁਆਹ ਮਲਣ, ਸੰਖ ਵਜਾਉਣ ਨਾਲ ਜਾਂ ਸਿਰ ਮੁੰਡਵਾ ਦੇਣ ਨਾਲ ਮੁਕਤੀ ਪ੍ਰਾਪਤ ਨਹੀਂ ਹੁੰਦੀ । ਮੁਕਤੀ ਤਾਂ ਆਤਮਾ ਦੀ ਸ਼ੁੱਧੀ ਨਾਲ ਪ੍ਰਾਪਤ ਹੁੰਦੀ ਹੈ । ਇਹ ਜੋਗੀ ਗੁਰੁ ਸਾਹਿਬ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਏ । ਉਸ ਸਮੇਂ ਤੋਂ ਹੀ ਗੋਰਖਮਤਾ ਦਾ ਨਾਂ ਨਾਨਕਮਤਾ ਪੈ ਗਿਆ ।

4. ਕਾਮਰੂਪ – ਧੁਬਰੀ ਤੋਂ ਗੁਰੂ ਨਾਨਕ ਦੇਵ ਜੀ ਕਾਮਰੂਪ (ਆਸਾਮ) ਪਹੁੰਚੇ । ਇੱਥੋਂ ਦੀ ਪ੍ਰਸਿੱਧ ਜਾਦੂਗਰਨੀ ਨੂਰਸ਼ਾਹੀ ਨੇ ਆਪਣੇ ਹੁਸਨ ਦੇ ਜਾਦੂ ਨਾਲ ਗੁਰੂ ਜੀ ਨੂੰ ਭਰਮਾਉਣ ਦਾ ਅਸਫਲ ਯਤਨ ਕੀਤਾ । ਗੁਰੂ ਜੀ ਨੇ ਉਸ ਨੂੰ ਜੀਵਨ ਦਾ ਅਸਲ ਮਨੋਰਥ ਦੱਸਿਆ ।

5. ਜਗਨਨਾਥ ਪੁਰੀ – ਆਸਾਮ ਦੀ ਯਾਤਰਾ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਉੜੀਸਾ ਵਿੱਚ ਜਗਨਨਾਥ ਪੁਰੀ ਪਹੁੰਚੇ । ਪੰਡਤਾਂ ਨੇ ਗੁਰੂ ਸਾਹਿਬ ਨੂੰ ਜਗਨਨਾਥ ਦੇਵਤੇ ਦੀ ਆਰਤੀ ਕਰਨ ਲਈ ਕਿਹਾ । ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਪਰਮ ਪਿਤਾ ਅਕਾਲ ਪੁਰਖ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ ।

6. ਲੰਕਾ – ਗੁਰੁ ਨਾਨਕ ਦੇਵ ਜੀ ਨੇ ਲੰਕਾਂ ਦੀ ਯਾਤਰਾ ਵੀ ਕੀਤੀ । ਲੰਕਾਂ ਦਾ ਸ਼ਾਸਕ ਸ਼ਿਵਨਾਥ ਗੁਰੁ ਨਾਨਕ ਦੇਵ ਜੀ ਨੂੰ ਮਿਲ ਕੇ ਬਹੁਤ ਪ੍ਰਭਾਵਿਤ ਹੋਇਆ ਅਤੇ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ ।

ਪ੍ਰਸ਼ਨ 5.
ਗੁਰੂ ਨਾਨਕ ਦੇਵ ਜੀ ਦੀ ਦੂਜੀ ਉਦਾਸੀ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the Second Udasi of Guru Nanak Dev Ji ?)
ਉੱਤਰ-
ਗੁਰੂ ਨਾਨਕ ਦੇਵ ਜੀ ਨੇ 1513 ਈ. ਵਿੱਚ ਆਪਣੀ ਦੂਸਰੀ ਉਦਾਸੀ ਉੱਤਰ ਵੱਲ ਸ਼ੁਰੂ ਕੀਤੀ । ਇਸ ਉਦਾਸੀ ਵਿੱਚ ਉਨ੍ਹਾਂ ਨੂੰ ਤਿੰਨ ਸਾਲ ਲੱਗੇ । ਇਸ ਉਦਾਸੀ ਦੌਰਾਨ ਗੁਰੂ ਸਾਹਿਬ ਅੱਗੇ ਲਿਖੇ ਪ੍ਰਮੁੱਖ ਸਥਾਨਾਂ ‘ਤੇ ਗਏ-

  • ਪਹਾੜੀ ਰਿਆਸਤਾਂ – ਗੁਰੂ ਨਾਨਕ ਦੇਵ ਜੀ ਨੇ ਆਪਣੀ ਦੂਸਰੀ ਉਦਾਸੀ ਦੇ ਦੌਰਾਨ ਮੰਡੀ, ਰਿਵਾਲਸਰ, ਜਵਾਲਾਮੁੱਖੀ, ਕਾਂਗੜਾ, ਬੈਜਨਾਥ ਅਤੇ ਕੁੱਲੂ ਨਾਂ ਦੀਆਂ ਰਿਆਸਤਾਂ ਵਿਚ ਜਾ ਕੇ ਪ੍ਰਚਾਰ ਕੀਤਾ । ਸਿੱਟੇ ਵਜੋਂ ਇਨ੍ਹਾਂ ਰਿਆਸਤਾਂ ਦੇ ਅਨੇਕਾਂ ਲੋਕ ਗੁਰੂ ਜੀ ਦੇ ਸ਼ਰਧਾਲੂ ਬਣ ਗਏ ।
  • ਕੈਲਾਸ਼ ਪਰਬਤ – ਗੁਰੂ ਨਾਨਕ ਦੇਵ ਜੀ ਤਿੱਬਤ ਤੋਂ ਹੁੰਦੇ ਹੋਏ ਕੈਲਾਸ਼ ਪਰਬਤ ਪਹੁੰਚੇ । ਗੁਰੂ ਸਾਹਿਬ ਦੇ ਇੱਥੇ ਪਹੁੰਚਣ ‘ਤੇ ਸਿੱਧ ਬੜੇ ਹੈਰਾਨ ਹੋਏ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਦੱਸਿਆ ਕਿ ਸੰਸਾਰ ਵਿੱਚੋਂ ਸੱਚ ਅਲੋਪ ਹੋ ਗਿਆ ਹੈ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਤੇ ਝੂਠ ਦਾ ਬੋਲਬਾਲਾ ਹੈ । ਇਸ ਲਈ ਗੁਰੂ ਸਾਹਿਬ ਨੇ ਉਨ੍ਹਾਂ ਨੂੰ ਮਨੁੱਖਤਾ ਦਾ ਮਾਰਗ ਦਰਸ਼ਨ ਕਰਨ ਦਾ ਸੰਦੇਸ਼ ਦਿੱਤਾ ।
  • ਲੱਦਾਖ – ਕੈਲਾਸ਼ ਪਰਬਤ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਲੱਦਾਖ ਪਹੁੰਚੇ । ਇੱਥੋਂ ਦੇ ਬਹੁਤ ਸਾਰੇ ਲੋਕ ਗੁਰੂ ਸਾਹਿਬ ਦੇ ਪੈਰੋਕਾਰ ਬਣ ਗਏ ।
  • ਕਸ਼ਮੀਰ – ਕਸ਼ਮੀਰ ਵਿੱਚ ਸਥਿਤ ਮ ਵਿਖੇ ਗੁਰੂ ਨਾਨਕ ਦੇਵ ਜੀ ਦਾ ਪੰਡਤ ਬ੍ਰਹਮ ਦਾਸ ਨਾਲ ਕਾਫ਼ੀ ਲੰਬਾ ਧਾਰਮਿਕ ਵਾਦ-ਵਿਵਾਦ ਹੋਇਆ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਸਮਝਾਇਆ ਕਿ ਮੁਕਤੀ ਖ਼ਾਲੀ ਵੇਦਾਂ ਅਤੇ ਰਾਮਾਇਣ ਆਦਿ ਨੂੰ ਪੜ੍ਹਨ ਨਾਲ ਨਹੀਂ ਬਲਕਿ ਉਨ੍ਹਾਂ ਵਿੱਚ ਦਿੱਤੀਆਂ ਗੱਲਾਂ ‘ਤੇ ਅਮਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ ।
  • ਹਸਨ ਅਬਦਾਲ – ਗੁਰੁ ਨਾਨਕ ਦੇਵ ਜੀ ਪੰਜਾਬ ਦੀ ਵਾਪਸੀ ਯਾਤਰਾ ਸਮੇਂ ਹਸਨ ਅਬਦਾਲ ਵਿਖੇ ਠਹਿਰੇ । ਇੱਥੇ ਇੱਕ ਹੰਕਾਰੀ ਫ਼ਕੀਰ ਵਲੀ ਕੰਧਾਰੀ ਨੇ ਗੁਰੂ ਨਾਨਕ ਸਾਹਿਬ ਨੂੰ ਕੁਚਲਣ ਦੇ ਉਦੇਸ਼ ਨਾਲ ਇੱਕ ਵੱਡਾ ਪੱਥਰ ਪਹਾੜੀ ਤੋਂ ਹੇਠਾਂ ਵੱਲ ਨੂੰ ਸੁੱਟਿਆ । ਗੁਰੂ ਸਾਹਿਬ ਨੇ ਇਸ ਨੂੰ ਆਪਣੇ ਪੰਜੇ ਨਾਲ ਰੋਕ ਦਿੱਤਾ । ਇਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।
  • ਸਿਆਲਕੋਟ – ਸਿਆਲਕੋਟ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਇੱਕ ਮੁਸਲਮਾਨ ਸੰਤ ਹਮ ਸ ਨਾਲ ਲਿਆ ਸੀ । ਪਰ ਉਹ ਗੁਰੂ ਸਾਹਿਬ ਦੀ ਸ਼ਖ਼ਸੀਅਤ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਆਪਣਾ ਨਿਰਣਾ ਬਦਲ ਦਿੱਤਾ । ਇਸ ਘਟਨਾ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਪ੍ਰਭਾਵ ਪਿਆ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪਸ਼ਨ 6.
ਗੁਰੂ ਨਾਨਕ ਦੇਵ ਜੀ ਦੀ ਤੀਜੀ ਉਦਾਸੀ ਦਾ ਸੰਖੇਪ ਵੇਰਵਾ ਦਿਉ । (Give a brief account of the Third Udasi of Guru Nanak Dev Ji .)
ਉੱਤਰ-
ਗੁਰੂ ਨਾਨਕ ਦੇਵ ਜੀ ਨੇ 1517 ਈ. ਦੇ ਆਖੀਰ ਵਿੱਚ ਆਪਣੀ ਤੀਸਰੀ ਉਦਾਸੀ ਸ਼ੁਰੂ ਕੀਤੀ । ਇਸ ਉਦਾਸੀ ਦੌਰਾਨ ਗੁਰੂ ਸਾਹਿਬ ਪੱਛਮੀ ਏਸ਼ੀਆ ਦੇ ਦੇਸ਼ਾਂ ਵੱਲ ਗਏ । ਇਸ ਉਦਾਸੀ ਦੌਰਾਨ ਗੁਰੂ ਸਾਹਿਬ ਨੇ ਹੇਠ ਲਿਖੇ ਪ੍ਰਮੁੱਖ ਸਥਾਨਾਂ ਦੀ ਯਾਤਰਾ ਕੀਤੀ-

  • ਮੁਲਤਾਨ – ਮੁਲਤਾਨ ਵਿੱਚ ਬਹੁਤ ਸਾਰੇ ਸੂਫ਼ੀ ਸੰਤ ਰਹਿੰਦੇ ਸਨ । ਮੁਲਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੀ ਪ੍ਰਸਿੱਧ ਸੂਫ਼ੀ ਸੰਤ ਸ਼ੇਖ਼ ਬਹਾਉੱਦੀਨ ਨਾਲ ਮੁਲਾਕਾਤ ਹੋਈ । ਸ਼ੇਖ਼ ਬਹਾਉੱਦੀਨ ਉਨ੍ਹਾਂ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਇਆ ।
  • ਮੱਕਾ – ਮੁੱਕਾ ਹਜ਼ਰਤ ਮੁਹੰਮਦ ਸਾਹਿਬ ਦਾ ਜਨਮ ਸਥਾਨ ਹੈ । ਸਿੱਖ ਪਰੰਪਰਾ ਦੇ ਅਨੁਸਾਰ ਗੁਰੂ ਨਾਨਕ ਦੇਵ ਜੀ ਜਦੋਂ ਮੱਕੇ ਪਹੁੰਚੇ ਤਾਂ ਉਹ ਕਾਅਬੇ ਵੱਲ ਪੈਰ ਕਰਕੇ ਸੌਂ ਗਏ । ਜਦੋਂ ਕਾਜ਼ੀ ਰੁਕਨੁੱਦੀਨ ਨੇ ਇਹ ਵੇਖਿਆ ਤਾਂ ਉਹ ਗੁਰੂ ਜੀ ਨੂੰ ਗੁੱਸੇ ਹੋਇਆ । ਕਿਹਾ ਜਾਂਦਾ ਹੈ ਕਿ ਜਦੋਂ ਕਾਜ਼ੀ ਨੇ ਗੁਰੂ ਸਾਹਿਬ ਦੇ ਪੈਰ ਫੜ ਕੇ ਦੂਜੇ ਪਾਸੇ ਘੁਮਾਉਣੇ ਸ਼ੁਰੂ ਕੀਤੇ ਤਾਂ ਮਹਿਰਾਬ ਵੀ ਉਸ ਪਾਸੇ ਘੁੰਮਣ ਲੱਗ ਪਿਆ । ਇਹ ਵੇਖ ਕੇ ਮੁਸਲਮਾਨ ਬੜੇ ਪ੍ਰਭਾਵਿਤ ਹੋਏ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਸਮਝਾਇਆ ਕਿ ਅੱਲ੍ਹਾ ਸਰਬਵਿਆਪਕ ਹੈ ।
  • ਮਦੀਨਾ – ਮੱਕੇ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਮਦੀਨਾ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ । ਇੱਥੇ ਗੁਰੂ ਸਾਹਿਬ ਦਾ ਇਮਾਮ ਆਜਿਮ ਨਾਲ ਵਿਚਾਰ-ਵਟਾਂਦਰਾ ਹੋਇਆ ।
  • ਬਗ਼ਦਾਦ – ਬਗਦਾਦ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਸ਼ੇਖ਼ ਬਹਿਲੋਲ ਨਾਲ ਹੋਈ । ਉਹ ਗੁਰੂ ਸਾਹਿਬ ਦੀ ਬਾਣੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ ।
  • ਸੈਦਪੁਰ – ਗੁਰੂ ਨਾਨਕ ਦੇਵ ਜੀ ਜਦੋਂ 1520 ਈ. ਦੇ ਅਖੀਰ ਵਿੱਚ ਸੈਦਪੁਰ ਪਹੁੰਚੇ ਤਾਂ ਉਸ ਸਮੇਂ ਬਾਬਰ ਨੇ ਪੰਜਾਬ ਉੱਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉੱਥੇ ਹਮਲਾ ਕੀਤਾ । ਇਸ ਹਮਲੇ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਕੈਦੀ ਬਣਾ ਲਿਆ ਗਿਆ । ਇਨ੍ਹਾਂ ਕੈਦੀਆਂ ਵਿੱਚ ਗੁਰੂ ਸਾਹਿਬ ਵੀ ਸਨ । ਜਦੋਂ ਬਾਅਦ ਵਿੱਚ ਬਾਬਰ ਨੂੰ ਇਹ ਪਤਾ ਲੱਗਾ ਕਿ ਗੁਰੂ ਸਾਹਿਬ ਇੱਕ ਮਹਾਨ ਸੰਤ ਹਨ ਤਾਂ ਉਸ ਨੇ ਨਾ ਸਿਰਫ਼ ਗੁਰੂ ਨਾਨਕ ਦੇਵ ਜੀ ਨੂੰ ਸਗੋਂ ਬਹੁਤ ਸਾਰੇ ਹੋਰ ਕੈਦੀਆਂ ਨੂੰ ਵੀ ਰਿਹਾਅ ਕਰ ਦਿੱਤਾ ।
  • ਪਿਸ਼ਾਵਰ – ਗੁਰੂ ਨਾਨਕ ਦੇਵ ਜੀ ਆਪਣੀ ਤੀਸਰੀ ਉਦਾਸੀ ਦੇ ਦੌਰਾਨ ਪਿਸ਼ਾਵਰ ਵੀ ਗਏ । ਇੱਥੇ ਉਹ ਜੋਗੀਆਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਧਰਮ ਦਾ ਅਸਲੀ ਮਾਰਗ ਸਮਝਾਇਆ ।

ਪ੍ਰਸ਼ਨ 7.
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the teachings of Guru Nanak Dev Ji ?)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਸੰਖੇਪ ਵਿੱਚ ਵਰਣਨ ਕਰੋ । (Briefly describe the teachings of Guru Nanak Dev Ji.)
ਉੱਤਰ-

  • ਪਰਮਾਤਮਾ ਦਾ ਸਰੂਪ – ਗੁਰੂ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ ।ਉਨ੍ਹਾਂ ਨੇ ਆਪਣੀ ਬਾਣੀ ਵਿੱਚ ਬਾਰ-ਬਾਰ ਪਰਮਾਤਮਾ ਦੀ ਏਕਤਾ ਉੱਪਰ ਜ਼ੋਰ ਦਿੱਤਾ ਹੈ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਹੀ ਸੰਸਾਰ ਦੀ ਰਚਨਾ ਕਰਦਾ ਹੈ, ਉਸ ਦੀ ਪਾਲਣਾ ਕਰਦਾ ਹੈ ਅਤੇ ਉਸ ਦਾ ਨਾਸ਼ ਕਰਦਾ ਹੈ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਸਰਵ-ਸ਼ਕਤੀਮਾਨ ਹੈ ।
  • ਮਾਇਆ – ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਾਇਆ ਮਨੁੱਖ ਲਈ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਹੈ । ਮਨਮੁਖ ਵਿਅਕਤੀ ਹਮੇਸ਼ਾਂ ਸੰਸਾਰੀ ਵਸਤਾਂ ਜਿਵੇਂ-ਧਨ-ਦੌਲਤ, ਉੱਚਾ ਅਹੁਦਾ, ਐਸ਼ੋ-ਆਰਾਮ, ਸੋਹਣੀ ਨਾਰ, ਪੁੱਤਰ ਆਦਿ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਇਸੇ ਨੂੰ ਮਾਇਆ ਕਹਿੰਦੇ ਹਨ । ਮਾਇਆ ਕਾਰਨ ਉਹ ਪਰਮਾਤਮਾ ਤੋਂ ਦੂਰ ਹੋ ਜਾਂਦਾ ਹੈ ਅਤੇ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ ।
  • ਜਾਤੀ ਪ੍ਰਥਾ ਦਾ ਖੰਡਨ – ਉਸ ਸਮੇਂ ਦਾ ਹਿੰਦੂ ਸਮਾਜ ਨਾ ਕੇਵਲ ਚਾਰ ਮੁੱਖ ਜਾਤਾਂ ਬਲਕਿ ਅਨੇਕਾਂ ਹੋਰ ਉਪਜਾਤਾਂ ਵਿੱਚ ਵੰਡਿਆ ਹੋਇਆ ਸੀ । ਉੱਚ ਜਾਤੀ ਦੇ ਲੋਕ ਨੀਵੀਆਂ ਜਾਤਾਂ ਨਾਲ ਬਹੁਤ ਨਫ਼ਰਤ ਕਰਦੇ ਸਨ ਅਤੇ ਉਨ੍ਹਾਂ ‘ਤੇ ਬਹੁਤ ਜ਼ੁਲਮ ਕਰਦੇ ਸਨ | ਸਮਾਜ ਵਿੱਚ ਛੂਤ-ਛਾਤ ਦੀ ਭਾਵਨਾ ਬਹੁਤ ਫੈਲ ਚੁੱਕੀ ਸੀ । ਗੁਰੂ ਨਾਨਕ ਦੇਵ ਜੀ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਗੁਰੂ ਸਾਹਿਬ ਨੇ ਲੋਕਾਂ ਨੂੰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ।
  • ਇਸਤਰੀਆਂ ਨਾਲ ਮਾੜੇ ਸਲੂਕ ਦਾ ਖੰਡਨ – ਗੁਰੂ ਨਾਨਕ ਦੇਵ ਜੀ ਦੇ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ ।ਉਨ੍ਹਾਂ ਵਿੱਚ ਅਣਗਿਣਤ ਕੁਰੀਤੀਆਂ ਪ੍ਰਚਲਿਤ ਸਨ । ਗੁਰੂ ਨਾਨਕ ਸਾਹਿਬ ਨੇ ਇਸਤਰੀਆਂ ਵਿੱਚ ਪ੍ਰਚਲਿਤ ਕੁਰੀਤੀਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਇਸਤਰੀਆਂ ਦੇ ਬਰਾਬਰੀ ਦੇ ਹੱਕਾਂ ਲਈ ਆਵਾਜ਼ ਉਠਾਈ ।
  • ਗੁਰੂ ਦਾ ਮਹੱਤਵ – ਗੁਰੂ ਨਾਨਕ ਦੇਵ ਜੀ ਪਰਮਾਤਮਾ ਤਕ ਪਹੁੰਚਣ ਲਈ ਗੁਰੂ ਨੂੰ ਬੜਾ ਮਹੱਤਵਪੂਰਨ ਸਮਝਦੇ ਹਨ । ਉਨ੍ਹਾਂ ਅਨੁਸਾਰ ਗੁਰੁ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ । ਗੁਰੂ ਹੀ ਮਨੁੱਖ ਨੂੰ ਹਨੇਰੇ (ਅਗਿਆਨਤਾ) ਤੋਂ ਪ੍ਰਕਾਸ਼ (ਗਿਆਨ ਵੱਲ ਲਿਆਉਂਦਾ ਹੈ । ਸੱਚੇ ਗੁਰੂ ਦਾ ਮਿਲਣਾ ਕੋਈ ਆਸਾਨ ਕੰਮ ਨਹੀਂ ਹੈ । ਪਰਮਾਤਮਾ ਦੀ ਨਦਰਿ (ਮਿਹਰ) ਤੋਂ ਬਗੈਰ ਮਨੁੱਖ ਨੂੰ ਗੁਰੂ ਦੀ ਪ੍ਰਾਪਤੀ ਨਹੀਂ ਹੋ ਸਕਦੀ ।
  • ਹੁਕਮ – ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਪਰਮਾਤਮਾ ਦੇ ਹੁਕਮ ਜਾਂ ਭਾਣੇ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ । ਹੁਕਮ ਕਾਰਨ ਹੀ ਮਨੁੱਖ ਨੂੰ ਸੁਖ-ਦੁੱਖ ਪ੍ਰਾਪਤ ਹੁੰਦੇ ਸਨ । ਜਿਹੜਾ ਮਨੁੱਖ ਪਰਮਾਤਮਾ ਦੇ ਹੁਕਮ ਨੂੰ ਨਹੀਂ ਮੰਨਦਾ, ਉਹ ਦਰ-ਦਰ ਦੀਆਂ ਠੋਕਰਾਂ ਖਾਂਦਾ ਰਹਿੰਦਾ ਹੈ ।

ਪ੍ਰਸ਼ਨ 8.
ਗੁਰੂ ਨਾਨਕ ਦੇਵ ਜੀ ਦੇ ਪਰਮਾਤਮਾ ਸੰਬੰਧੀ ਕੀ ਵਿਚਾਰ ਸਨ ? (What was Guru Nanak’s concept of God ?)
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਦੇ ਸਰੂਪ ਸੰਬੰਧੀ ਵਿਸ਼ੇਸ਼ਤਾਵਾਂ ਹੇਠ ਲਿਖੇ ਅਨੁਸਾਰ ਹਨ-

  • ਪਰਮਾਤਮਾ ਇੱਕ ਹੈ – ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਲਿਖਤਾਂ ਵਿੱਚ ਵਾਰ-ਵਾਰ ਪਰਮਾਤਮਾ ਦੇ ਇੱਕ ਹੋਣ ‘ਤੇ ਜ਼ੋਰ ਦਿੱਤਾ ਹੈ । ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਹੀ ਸੰਸਾਰ ਦੀ ਰਚਨਾ, ਉਸ ਦੀ ਰੱਖਿਆ ਤੇ ਉਸ ਨੂੰ ਖ਼ਤਮ ਕਰ ਸਕਦਾ ਹੈ । ਦੇਵੀ-ਦੇਵਤੇ ਸੈਂਕੜੇ ਤੇ ਹਜ਼ਾਰਾਂ ਹਨ ਪਰ ਪਰਮਾਤਮਾ ਇੱਕ ਹੈ । ਪਰਮਾਤਮਾ ਨੂੰ ਕਈ ਨਾਂਵਾਂ ਜਿਵੇਂ ਹਰੀ, ਗੋਪਾਲ, ਅੱਲ੍ਹਾ, ਖ਼ੁਦਾ, ਰਾਮ ਤੇ ਸਾਹਿਬ ਆਦਿ ਦੇ ਨਾਂ ਨਾਲ ਜਾਣਿਆ ਜਾਂਦਾ ਹੈ ।
  • ਨਿਰਗੁਣ ਅਤੇ ਸਗੁਣ-ਪਰਮਾਤਮਾ ਦੇ ਦੋ ਰੂਪ ਹਨ ਉਹ ਨਿਰਗੁਣ ਵੀ ਹੈ ਅਤੇ ਸਗੁਣ ਵੀ । ਪਹਿਲਾਂ ਜਦੋਂ ਪਰਮਾਤਮਾ ਦਾ ਨਿਰਗੁਣ ਸਰੂਪ ਸੀ । ਫਿਰ ਪਰਮਾਤਮਾ ਨੇ ਇਸ ਸੰਸਾਰ ਦੀ ਰਚਨਾ ਕੀਤੀ । ਇਸ ਰਚਨਾ ਰਾਹੀਂ ਪਰਮਾਤਮਾ ਨੇ ਆਪਣਾ ਰੂਪਮਾਨ ਕੀਤਾ । ਇਹ ਪਰਮਾਤਮਾ ਦਾ ਸਗੁਣ ਸਰੂਪ ਹੈ ।
  • ਰਚਣਹਾਰ, ਪਾਲਣਹਾਰ ਅਤੇ ਨਾਸ਼ਵਾਨ-ਪਰਮਾਤਮਾ ਹੀ ਇਸ ਸੰਸਾਰ ਦਾ ਰਚਣਹਾਰ, ਪਾਲਣਹਾਰ ਅਤੇ ਨਾਸ਼ ਕਰਨ ਵਾਲਾ ਹੈ, ਪਰਮਾਤਮਾ ਦੇ ਜਦ ਮਨ ਵਿੱਚ ਆਇਆ, ਉਸ ਨੇ ਇਸ ਸੰਸਾਰ ਦੀ ਰਚਨਾ ਕੀਤੀ । ਉਹ ਹੀ ਇਸ ਦੀ ਪਾਲਣਾ ਕਰਦਾ ਹੈ, ਉਹ ਜਦ ਚਾਹੇ ਇਸ ਦਾ ਨਾਸ਼ ਕਰ ਸਕਦਾ ਹੈ ।
  • ਸਰਵ-ਸ਼ਕਤੀਮਾਨ-ਗੁਰੁ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਸਰਵ-ਸ਼ਕਤੀਮਾਨ ਹੈ ।ਉਹ ਜੋ ਚਾਹੁੰਦਾ ਹੈ ਉਹੀ ਹੁੰਦਾ ਹੈ । ਉਸ ਦੀ ਮਰਜ਼ੀ ਦੇ ਖਿਲਾਫ਼ ਕੁਝ ਨਹੀਂ ਹੋ ਸਕਦਾ । ਜੇ ਪਰਮਤਾਮਾ ਚਾਹੇ ਤਾਂ ਉਹ ਭਿਖਾਰੀ ਨੂੰ ਵੀ ਤਖ਼ਤ ‘ਤੇ ਬਿਠਾ ਸਕਦਾ ਹੈ ਅਤੇ ਰਾਜੇ ਨੂੰ ਭਿਖਾਰੀ ਬਣਾ ਸਕਦਾ ਹੈ ।
  • ਹਮੇਸ਼ਾਂ ਰਹਿਣ ਵਾਲਾ-ਪਰਮਾਤਮਾ ਦੁਆਰਾ ਰਚੀ ਹੋਈ ਦੁਨੀਆ ਨਾਸ਼ਵਾਨ ਹੈ । ਇਹ ਅਸਥਿਰ ਹੈ । ਪਰਮਾਤਮਾ ਹਮੇਸ਼ਾਂ ਰਹਿਣ ਵਾਲਾ ਹੈ । ਉਹ ਆਵਾਗੌਣ ਤੇ ਮੌਤ ਦੇ ਚੱਕਰਾਂ ਤੋਂ ਮੁਕਤ ਹੈ ।
  • ਪਰਮਾਤਮਾ ਦੀ ਮਹਾਨਤਾ-ਗੁਰੁ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਸਭ ਤੋਂ ਮਹਾਨ ਹੈ ।ਉਸ ਦੀ ਮਹਾਨਤਾ ਦਾ ਵਰਣਨ ਕਰਨਾ ਨਾ ਮੁਮਕਿਨ ਹੈ । ਉਹ ਕੀ ਦੇਖਦਾ ਅਤੇ ਸੁਣਦਾ ਹੈ, ਉਸ ਦਾ ਗਿਆਨ ਕਿੰਨਾ ਹੈ, ਉਹ ਕਿੰਨਾ ਦਿਆਲ ਹੈ ਅਤੇ ਉਸ ਦੁਆਰਾ ਦਿੱਤੇ ਤੋਹਫ਼ਿਆਂ ਸੰਬੰਧੀ ਵਰਣਨ ਨਹੀਂ ਕੀਤਾ ਜਾ ਸਕਦਾ। ਪਰਮਾਤਮਾ ਆਪ ਹੀ ਜਾਣਦਾ ਹੈ ਕਿ ਉਹ ਕਿੰਨਾ ਮਹਾਨ ਹੈ । ਪਰਮਾਤਮਾ ਨੂੰ ਛੱਡ ਕੇ ਹੋਰ ਦੇਵੀ-ਦੇਵਤਿਆਂ ਦੀ ਪ੍ਰਸ਼ੰਸਾ ਕਰਨਾ ਇੱਕ ਮੂਰਖਤਾ ਵਾਲੀ ਗੱਲ ਹੈ । ਇਹ ਪਰਮਾਤਮਾ ਅੱਗੇ ਉਸੇ ਤਰ੍ਹਾਂ ਹਨ ਜਿਵੇਂ ਸੂਰਜ ਅੱਗੇ ਇੱਕ ਛੋਟਾ ਜਿਹਾ ਤਾਰਾ ।

ਪ੍ਰਸ਼ਨ 9.
ਗੁਰੂ ਨਾਨਕ ਦੇਵ ਜੀ ਦਾ ਮਾਇਆ ਦਾ ਸੰਕਲਪ ਕੀ ਹੈ ? (What was Guru Nanak Dev Ji’s concept of Maya ?)
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਾਇਆ ਮਨੁੱਖ ਲਈ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਹੈ । ਮਨਮੁਖ ਆਦਮੀ ਹਮੇਸ਼ਾਂ ਸੰਸਾਰੀ ਵਸਤਾਂ ਜਿਵੇਂ ਧਨ-ਦੌਲਤ, ਉੱਚਾ ਅਹੁਦਾ, ਐਸ਼ੋ-ਆਰਾਮ, ਸੋਹਣੀ ਨਾਰ, ਪੁੱਤਰ ਆਦਿ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਇਸੇ ਨੂੰ ਮਾਇਆ ਕਹਿੰਦੇ ਹਨ | ਮਨਮੁਖ ਵਿਅਕਤੀ ਰਚਨਹਾਰ ਤੇ ਉਸ ਦੀ ਰਚਨਾ ਦੇ ਅੰਤਰ ਨੂੰ ਨਹੀਂ ਸਮਝ ਸਕਦਾ । ਗੁਰੂ ਨਾਨਕ ਦੇਵ ਜੀ ਨੇ ਮਾਇਆ ਨੂੰ ਸੱਪਣੀ, ਮਾਇਆ ਸਮਤਾ ਮੋਹਿਣੀ, ਮਾਇਆ ਮੋਹ, ਤ੍ਰਿਕੁਟੀ ਅਤੇ ਸੂਹਾ ਰੰਗ ਆਦਿ ਦੇ ਨਾਵਾਂ ਨਾਲ ਸੱਦਿਆ ਹੈ । ਮਾਇਆ ਜਿਸ ਨਾਲ ਉਹ ਇੰਨਾ ਪਿਆਰ ਕਰਦਾ ਹੈ ਉਸ ਦੀ ਮੌਤ ਤੋਂ ਬਾਅਦ ਉਸ ਦੇ ਨਾਲ ਨਹੀਂ ਜਾਂਦੀ (ਮਾਇਆ ਕਾਰਨ ਉਹ ਪਰਮਾਤਮਾ ਤੋਂ ਦੂਰ ਹੋ ਜਾਂਦਾ ਹੈ ਅਤੇ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ । ਗੁਰੂ ਜੀ ਕਹਿੰਦੇ ਹਨ ਕਿ ਮਨੁੱਖ ਸੋਨਾ-ਚਾਂਦੀ ਆਦਿ ਇਕੱਠਾ ਕਰਕੇ ਸੋਚਦਾ ਹੈ ਕਿ ਉਹ ਦੁਨੀਆਂ ਦਾ ਬਹੁਤ ਵੱਡਾ ਵਿਅਕਤੀ ਬਣ ਗਿਆ ਹੈ ਪਰ ਅਸਲ ਵਿੱਚ ਉਹ ਵਿਅਕਤੀ ਆਪਣੇ ਜੀਵਨ ਲਈ ਜ਼ਹਿਰ ਇਕੱਠਾ ਕਰ ਰਿਹਾ ਹੈ । ਇਸ ਤਰ੍ਹਾਂ ਉਹ ਦੁਵਿਧਾ ਵਿੱਚ ਫਸ ਕੇ ਆਪਣੇ ਜੀਵਨ ਦਾ ਨਾਸ਼ ਕਰ ਲੈਂਦਾ ਹੈ । ਸੰਖੇਪ ਵਿੱਚ ਮਾਇਆ ਮਨੁੱਖ ਦੀਆਂ ਖੁਸ਼ੀਆਂ ਦਾ ਸੋਮਾ ਨਹੀਂ ਸਗੋਂ ਉਸ ਦੇ ਦੁੱਖਾਂ ਦਾ ਸੋਮਾ ਹੈ । ਜੋ ਵਿਅਕਤੀ ਮਾਇਆ ਦਾ ਸ਼ਿਕਾਰ ਹੁੰਦਾ ਹੈ ਉਸ ਨੂੰ ਪਰਮਾਤਮਾ ਦੇ ਦਰਬਾਰ ਵਿੱਚ ਕੋਈ ਸਥਾਨ ਨਹੀਂ ਮਿਲਦਾ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 10.
ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚ ਗੁਰੂ ਦਾ ਕੀ ਮਹੱਤਵ ਹੈ ? (What is the importance of ‘Guru’ in Guru Nanak Dev Ji’s teachings ?)
ਜਾਂ
ਗੁਰੂ ਨਾਨਕ ਦੇਵ ਜੀ ਦੇ ‘ਗੁਰੂ’ ਸੰਬੰਧੀ ਕੀ ਵਿੱਚਾਰ ਸਨ ? (What was the concept of ‘Guru’ of Guru Nanak Dev Ji ?)
ਉੱਤਰ-
ਗੁਰੂ ਨਾਨਕ ਦੇਵ ਜੀ ਪਰਮਾਤਮਾ ਤਕ ਪਹੁੰਚਣ ਲਈ ਗੁਰੂ ਨੂੰ ਬੜਾ ਮਹੱਤਵਪੂਰਨ ਮੰਨਦੇ ਹਨ । ਉਨ੍ਹਾਂ ਅਨੁਸਾਰ ਗੁਰੂ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ । ਗੁਰੂ ਹੀ ਮਾਇਆ ਦੇ ਮੋਹ ਤੇ ਹਉਮੈ ਦੇ ਰੋਗ ਨੂੰ ਦੂਰ ਕਰਦਾ ਹੈ । ਉਹ ਹੀ ਨਾਮ ਤੇ ਸ਼ਬਦ ਦੀ ਅਰਾਧਨਾ ਦੁਆਰਾ ਭਗਤੀ ਦੇ ਮਾਰਗ ਉੱਤੇ ਚੱਲਣ ਦਾ ਢੰਗ ਦੱਸਦਾ ਹੈ। ਗੁਰੂ ਬਿਨਾਂ ਭਗਤੀ ਤੇ ਗਿਆਨ ਸੰਭਵ ਨਹੀਂ ਹੁੰਦਾ । ਗੁਰੂ ਬਿਨਾਂ ਮਨੁੱਖ ਨੂੰ ਹਰ ਪਾਸੇ ਹਨ੍ਹੇਰਾ ਹੀ ਹਨ੍ਹੇਰਾ ਨਜ਼ਰ ਆਉਂਦਾ ਹੈ । ਗੁਰੂ ਹੀ ਹਨੇਰੇ ਅਗਿਆਨਤਾ ਤੋਂ ਪ੍ਰਕਾਸ਼ (ਗਿਆਨ ਵੱਲ ਲਿਆਉਂਦਾ ਹੈ । ਉਹ ਹਰੇਕ ਅਸੰਭਵ ਕੰਮ ਨੂੰ ਸੰਭਵ ਬਣਾ ਸਕਦਾ ਹੈ । ਇਸ ਲਈ ਉਸ ਦੇ ਮਿਲਣ ਨਾਲ ਹੀ ਮਨੁੱਖ ਦੀ ਜੀਵਨ-ਧਾਰਾ ਬਦਲ ਜਾਂਦੀ ਹੈ । ਉਹ ਸਦਾ ਨਿਰਵੈਰ ਰਹਿੰਦਾ ਹੈ । ਦੋਸਤ ਅਤੇ ਦੁਸ਼ਮਣ ਉਸ ਲਈ ਇੱਕ ਹਨ । ਜੇਕਰ ਕੋਈ ਦੁਸ਼ਮਣ ਵੀ ਉਸ ਦੀ ਸ਼ਰਨ ਵਿੱਚ ਆ ਜਾਵੇ ਤਾਂ ਉਹ ਉਸ ਨੂੰ ਮੁਆਫ਼ ਕਰ ਦਿੰਦਾ ਹੈ । ਸੱਚੇ ਗੁਰੂ ਦਾ ਮਿਲਣਾ ਕੋਈ ਆਸਾਨ ਕੰਮ ਨਹੀਂ ਹੈ । ਪਰਮਾਤਮਾ ਦੀ ਨਦਰਿ (ਮਿਹਰ) ਤੋਂ ਬਗੈਰ ਮਨੁੱਖ ਨੂੰ ਗੁਰੂ ਦੀ ਪ੍ਰਾਪਤੀ ਨਹੀਂ ਹੋ ਸਕਦੀ । ਇਹ ਗੱਲ ਇੱਥੇ ਵਿਸ਼ੇਸ਼ ਵਰਣਨਯੋਗ ਹੈ ਕਿ ਗੁਰੂ ਨਾਨਕ ਸਾਹਿਬ ਜਦੋਂ ਗੁਰੂ ਜੀ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਦਾ ਭਾਵ ਕਿਸੇ ਮਨੁੱਖੀ ਗੁਰੂ ਤੋਂ ਨਹੀਂ ਹੈ | ਸੱਚਾ ਗੁਰੂ ਤਾਂ ਪਰਮਾਤਮਾ ਆਪ ਹੈ ਜੋ ਸ਼ਬਦ ਰਾਹੀਂ ਸਿੱਖਿਆ ਦਿੰਦਾ ਹੈ ।

ਪ੍ਰਸ਼ਨ 11.
ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ‘ ਸਿੱਖ ਜੀਵਨ ਜਾਚ ਦਾ ਆਧਾਰ ਹੈ । ਵਰਣਨ ਕਰੋ । (“Remembering Divine Name, Do the honest labour and Sharing with the Needy’ are the basis of the Sikh way of life. Discuss.)
ਉੱਤਰ-
‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਸਿੱਖ ਧਰਮ ਦੇ ਬੁਨਿਆਦੀ ਸਿਧਾਂਤ ਹਨ ।

1.ਨਾਮ ਜਪੋ – ਸਿੱਖ ਪੰਥ ਵਿੱਚ ਨਾਮ ਜਪਣ ਜਾਂ ਸਿਮਰਨ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ । ਗੁਰਬਾਣੀ ਵਿੱਚ ਇਸ ਗੱਲ ਦਾ ਜ਼ਿਕਰ ਵਾਰ-ਵਾਰ ਆਉਂਦਾ ਹੈ ਕਿ ਨਾਮ ਸਿਮਰਨ ਨਾਲ ਜਿੱਥੇ ਮਨ ਦੇ ਵਿਕਾਰ ਦੂਰ ਹੁੰਦੇ ਹਨ ਉੱਥੇ ਇਹ ਨਿਰਮਲ ਹੋ ਜਾਂਦਾ ਹੈ । ਇਸ ਕਾਰਨ ਮਨੁੱਖ ਦੇ ਸਾਰੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ । ਨਾਮ ਸਿਮਰਨ ਨਾਲ ਮਨੁੱਖ ਦੇ ਸਾਰੇ ਕਾਰਜ ਸਹਿਜ ਸੁਭਾਵਿਕ ਹੀ ਹੁੰਦੇ ਚਲੇ ਜਾਂਦੇ ਹਨ ਕਿਉਂਕਿ ਅਕਾਲ ਪੁਰਖ ਆਪ ਉਸ ਦੇ ਸਾਰੇ ਕੰਮਾਂ ਵਿੱਚ ਸਹਾਇਕ ਹੁੰਦਾ ਹੈ । ਨਾਮ ਤੋਂ ਬਿਨਾਂ ਮਨੁੱਖ ਦਾ ਇਸ ਸੰਸਾਰ ਵਿੱਚ ਆਉਣਾ ਵਿਅਰਥ ਹੈ।

2. ਕਿਰਤ ਕਰੋ – ਕਿਰਤ ਤੋਂ ਭਾਵ ਹੈ ਹੱਕ ਦੀ ਕਮਾਈ ਕਰਨਾ । ਕਿਰਤ ਕਰਨਾ ਅਤਿ ਜ਼ਰੂਰੀ ਹੈ । ਇਹ ਪਰਮਾਤਮਾ ਦਾ ਹੁਕਮ ਹੈ । ਅਸੀਂ ਰੋਜ਼ਾਨਾ ਵੇਖਦੇ ਹਾਂ ਕਿ ਸੰਸਾਰ ਦਾ ਹਰ ਜੀਵ-ਜੰਤੁ ਕਿਰਤ ਕਰ ਕੇ ਆਪਣਾ ਪੇਟ ਪਾਲ ਰਿਹਾ ਹੈ । ਮਨੁੱਖ ਲਈ ਕਿਰਤ ਕਰਨੀ ਸਭ ਤੋਂ ਵਧੇਰੇ ਜ਼ਰੂਰੀ ਹੈ ਕਿਉਂ ਜੋ ਉਹ ਸਾਰੇ ਜੀਵਾਂ ਦਾ ਸਰਦਾਰ ਹੈ । ਜੋ ਵਿਅਕਤੀ ਕਿਰਤ ਨਹੀਂ ਕਰਦਾ ਉਹ ਆਪਣੇ ਸਰੀਰ ਨੂੰ ਰਿਸ਼ਟ-ਪੁਸ਼ਟ ਨਹੀਂ ਰੱਖ ਸਕਦਾ । ਅਜਿਹਾ ਵਿਅਕਤੀ ਅਸਲ ਵਿੱਚ ਉਸ ਪਰਮਾਤਮਾ ਦੇ ਖਿਲਾਫ਼ ਗੁਨਾਹ ਕਰਦਾ ਹੈ ।

3. ਵੰਡ ਛਕੋ – ਸਿੱਖ ਧਰਮ ਵਿੱਚ ਵੰਡ ਛਕਣ ਦੇ ਸਿਧਾਂਤ ਨੂੰ ਕਾਫ਼ੀ ਮਹੱਤਵ ਦਿੱਤਾ ਗਿਆ ਹੈ । ਵੰਡ ਛਕਣ ਤੋਂ ਭਾਵ ਹੈ ਲੋੜਵੰਦਾਂ ਨੂੰ ਵੰਡਣਾ । ਸਿੱਖ ਧਰਮ ਖਾ ਕੇ ਪਿੱਛੋਂ ਵੰਡਣ ਦੀ ਨਹੀਂ, ਸਗੋਂ ਵੰਡ ਕੇ ਪਿੱਛੋਂ ਖਾਣ ਦੀ ਸਿੱਖਿਆ ਦਿੰਦਾ ਹੈ । ਇਸ ਵਿਚ ਦੂਸਰਿਆਂ ਨੂੰ ਵੀ ਆਪਣਾ ਭਰਾ-ਭੈਣ ਸਮਝਣ ਅਤੇ ਉਨ੍ਹਾਂ ਨੂੰ ਪਹਿਲਾਂ ਵੰਡਣ ਦੀ ਪ੍ਰੇਰਣਾ ਦਿੱਤੀ ਗਈ ਹੈ । ਗੁਰੂ ਨਾਨਕ ਦੇਵ ਜੀ ਫੁਰਮਾਉਂਦੇ ਹਨ,

ਘਾਲਿ ਖਾਇ ਕਿਛੁ ਹਥਹੁ ਦੇਇ ॥
ਨਾਨਕ ਰਾਹੁ ਪਛਾਣਹਿ ਸੇਇ ॥

ਦਾਨ ਦੇਣਾ ਜਾਂ ਵੰਡ ਕੇ ਖਾਣਾ ਉਹੀ ਯੋਗ ਤੇ ਸਫਲ ਹੈ ਜੋ ਮਿਹਨਤ ਦੀ ਕਮਾਈ ਕਰ ਕੇ ਦਿੱਤਾ ਜਾਵੇ । ਸਿੱਖ ਧਰਮ ਵਿਚ ਦਸਵੰਧ ਦੇਣ ਦਾ ਹੁਕਮ ਹੈ । ਇਸ ਦਾ ਭਾਵ ਇਹ ਹੈ ਕਿ ਆਪਣੀ ਕਮਾਈ ਦਾ ਦਸਵਾਂ ਹਿੱਸਾ ਲੋਕ ਭਲਾਈ ਦੇ ਕੰਮਾਂ ‘ਤੇ ਖ਼ਰਚ ਕਰਨਾ ।

ਪ੍ਰਸ਼ਨ 12.
ਗੁਰੂ ਨਾਨਕ ਦੇਵ ਜੀ ਦੇ ਇਸਤਰੀ ਜਾਤੀ ਸੰਬੰਧੀ ਕੀ ਵਿਚਾਰ ਸਨ ? (What were the views of Guru Nanak Dev Ji about women ?)
ਉੱਤਰ-
ਗੁਰੁ ਨਾਨਕ ਦੇਵ ਜੀ ਦੇ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਸਮਾਜ ਵਿੱਚ ਉਨ੍ਹਾਂ ਦਾ ਦਰਜਾ ਪੁਰਸ਼ਾਂ ਦੇ ਬਰਾਬਰ ਨਹੀਂ ਸੀ । ਉਨ੍ਹਾਂ ਵਿੱਚ ਅਣਗਿਣਤ ਕੁਰੀਤੀਆਂ ਜਿਵੇਂ ਬਾਲ ਵਿਆਹ, ਬਹੁ-ਵਿਆਹ, ਪਰਦਾ ਪ੍ਰਥਾ, ਸਤੀ ਪ੍ਰਥਾ ਅਤੇ ਤਲਾਕ ਪ੍ਰਥਾ ਆਦਿ ਪ੍ਰਚਲਿਤ ਸਨ । ਗੁਰੂ ਨਾਨਕ ਦੇਵ ਜੀ ਨੇ ਇਸਤਰੀਆਂ ਵਿੱਚ ਪ੍ਰਚਲਿਤ ਕੁਰੀਤੀਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਸਮਾਜ ਵਿੱਚ ਇਸਤਰੀਆਂ ਦਾ ਆਦਰ ਸਤਿਕਾਰ ਵਧਾਉਣ ਲਈ ਇੱਕ ਜ਼ੋਰਦਾਰ ਮੁਹਿੰਮ ਚਲਾਈ । ਉਨ੍ਹਾਂ ਨੇ ਬਾਲ ਵਿਆਹ, ਬਹੁ-ਵਿਆਹ, ਪਰਦਾ ਪ੍ਰਥਾ ਅਤੇ ਸਤੀ ਪ੍ਰਥਾ ਆਦਿ ਦਾ ਘੋਰ ਵਿਰੋਧ ਕੀਤਾ । ਉਹ ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦਿੱਤੇ ਜਾਣ ਦੇ ਹਾਮੀ ਸਨ । ਇਸ ਸੰਬੰਧੀ ਗੁਰੁ ਨਾਨਕ ਦੇਵ ਜੀ ਨੇ ਇਸਤਰੀਆਂ ਨੂੰ ਸੰਗਤ ਅਤੇ ਪੰਗਤ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ । ਗੁਰੂ ਜੀ ਦਾ ਕਹਿਣਾ ਸੀ ਕਿ ਸਾਨੂੰ ਕਦੇ ਵੀ ਕਿਸੇ ਇਸਤਰੀ ਨੂੰ ਜੋ ਕਿ ਮਹਾਨ ਸਮਰਾਟਾਂ ਨੂੰ ਜਨਮ ਦਿੰਦੀ ਹੈ, ਮਾੜਾ ਨਹੀਂ ਕਹਿਣਾ ਚਾਹੀਦਾ । ਉਹ ਇਸਤਰੀਆਂ ਨੂੰ ਸਿੱਖਿਆ ਦਿੱਤੇ ਜਾਣ ਦੇ ਹੱਕ ਵਿੱਚ ਸਨ ।

ਪ੍ਰਸ਼ਨ 13.
ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਸਮਾਜਿਕ ਅਰਥ ਅਤੇ ਮਹੱਤਵ ਕੀ ਸਨ ? (What was the social meaning and significance of Guru Nanak Dev Ji’s message ?)
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਸਮਾਜਿਕ ਅਰਥ ਬੜੇ ਮਹੱਤਵਪੂਰਨ ਸਨ ਉਨ੍ਹਾਂ ਦਾ ਸੰਦੇਸ਼ ਹਰੇਕ ਲਈ ਸੀ । ਕੋਈ ਵੀ ਇਸਤਰੀ-ਪੁਰਸ਼ ਗੁਰੂ ਜੀ ਦੁਆਰਾ ਦਰਸਾਏ ਗਏ ਮਾਰਗ ਨੂੰ ਅਪਣਾ ਸਕਦਾ ਸੀ । ਮੁਕਤੀ ਦਾ ਮਾਰਗ ਸਭ ਲਈ ਖੁੱਲ੍ਹਾ ਸੀ । ਗੁਰੂ ਜੀ ਨੇ ਸਮਾਜਿਕ ਸਮਾਨਤਾ ਦਾ ਪ੍ਰਚਾਰ ਕੀਤਾ । ਉਨ੍ਹਾਂ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ( ਸਮਾਜਿਕ ਸਮਾਨਤਾ ਦੇ ਸੰਦੇਸ਼ ਨੂੰ ਅਮਲੀ ਰੂਪ ਦੇਣ ਲਈ ਗੁਰੂ ਜੀ ਨੇ ਸੰਗਤ ਤੇ ਪੰਗਤ (ਲੰਗਰ) ਨਾਂ ਦੀਆਂ ਦੋ ਸੰਸਥਾਵਾਂ ਚਲਾਈਆਂ | ਲੰਗਰ ਤਿਆਰ ਕਰਨ ਸਮੇਂ ਜਾਤ-ਪਾਤ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਸੀ । ਗੁਰੂ ਨਾਨਕ ਸਾਹਿਬ ਨੇ ਆਪਣੇ ਸਮੇਂ ਦੇ ਸ਼ਾਸਕਾਂ ਵਿੱਚ ਪ੍ਰਚਲਿਤ ਅਨਿਆਂ ਦੀ ਨੀਤੀ ਅਤੇ ਫੈਲੇ ਹੋਏ ਭ੍ਰਿਸ਼ਟਾਚਾਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ । ਸ਼ਾਸਕ ਵਰਗ ਦੇ ਨਾਲ-ਨਾਲ ਗੁਰੂ ਜੀ ਨੇ ਅੱਤਿਆਚਾਰੀ ਸਰਕਾਰੀ ਕਰਮਚਾਰੀਆਂ ਦੀ ਵੀ ਆਲੋਚਨਾ ਕੀਤੀ । ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਨੇ ਪੰਜਾਬ ਦੇ ਸਮਾਜ ਨੂੰ ਇੱਕ ਨਵਾਂ ਸਰੂਪ ਦੇਣ ਦਾ ਉਪਰਾਲਾ ਕੀਤਾ ।

ਪ੍ਰਸ਼ਨ 14.
ਗੁਰੂ ਨਾਨਕ ਦੇਵ ਜੀ ਇੱਕ ਮਹਾਨ ਕਵੀ ਅਤੇ ਸੰਗੀਤਕਾਰ ਸਨ । ਇਸ ਦੀ ਵਿਆਖਿਆ ਕਰੋ । (Guru Nanak Dev Ji was a great poet and musician. Explain.)
ਉੱਤਰ-
ਗੁਰੁ ਨਾਨਕ ਦੇਵ ਜੀ ਨਾ ਕੇਵਲ ਇੱਕ ਧਾਰਮਿਕ ਮਹਾਂਪੁਰਖ ਹੀ ਸਨ ਸਗੋਂ ਇੱਕ ਮਹਾਨ ਕਵੀ ਅਤੇ ਸੰਗੀਤਕਾਰ ਵੀ ਸਨ ।ਉਨ੍ਹਾਂ ਦੀਆਂ ਕਵਿਤਾਵਾਂ ਇੰਨੀਆਂ ਉੱਚ-ਕੋਟੀ ਦੀਆਂ ਹਨ ਕਿ ਇਨ੍ਹਾਂ ਦੇ ਮੁਕਾਬਲੇ ਦੀਆਂ ਕਵਿਤਾਵਾਂ ਵਿਸ਼ਵ ਪੱਧਰ ਦੇ ਸਾਹਿਤ ਵਿੱਚ ਵੀ ਬਹੁਤ ਘੱਟ ਹਨ । ਗੁਰੂ ਗ੍ਰੰਥ ਸਾਹਿਬ ਵਿੱਚ ਅੰਕਿਤ ਆਪ ਜੀ ਦੇ 976 ਸ਼ਬਦ ਆਪ ਦੇ ਮਹਾਨ ਕਵੀ ਹੋਣ ਦਾ ਪ੍ਰਤੱਖ ਪ੍ਰਮਾਣ ਹਨ । ਗੁਰੂ ਨਾਨਕ ਸਾਹਿਬ ਨੇ ਇਨ੍ਹਾਂ ਵਿੱਚ ਕੁਦਰਤ ਅਤੇ ਮਨੁੱਖਤਾ ਦਾ ਬਹੁਤ ਸੋਹਣੇ ਢੰਗ ਨਾਲ ਵਰਣਨ ਕੀਤਾ ਹੈ । ਇਨ੍ਹਾਂ ਵਿੱਚ ਉਪਮਾਵਾਂ ਅਤੇ ਅਲੰਕਾਰਾਂ ਦੀ ਬਹੁਤ ਉੱਚ ਪੱਧਰੀ ਵਰਤੋਂ ਕੀਤੀ ਗਈ ਹੈ । ਗੁਰੂ ਨਾਨਕ ਸਾਹਿਬ ਬੜੇ ਸੰਖੇਪ ਸ਼ਬਦਾਂ ਵਿੱਚ ਬੜੀਆਂ ਡੂੰਘੀਆਂ ਗੱਲਾਂ ਕਹਿ ਜਾਂਦੇ ਹਨ । ਗੁਰੂ ਸਾਹਿਬ ਦੀਆਂ ਇਹ ਕਵਿਤਾਵਾਂ ਪੰਜਾਬੀ ਸਾਹਿਤ ਨੂੰ ਅਨਮੋਲ ਦੇਣ ਹਨ ! ਗੁਰੁ ਨਾਨਕ ਸਾਹਿਬ ਪਹਿਲੇ ਅਜਿਹੇ ਸੁਧਾਰਕ ਸਨ ਜਿਨ੍ਹਾਂ ਨੇ ਆਪਣੇ ਉਪਦੇਸ਼ਾਂ ਨੂੰ ਲੋਕਾਂ ਤਕ ਪਹੁੰਚਾਉਣ ਲਈ ਸੰਗੀਤ ਦੀ ਵਰਤੋਂ ਕੀਤੀ ।ਉਹ ਕਈ ਤਰ੍ਹਾਂ ਦੇ ਰਾਗਾਂ ਤੋਂ ਜਾਣੂ ਸਨ । ਉਨ੍ਹਾਂ ਦਾ ਕੀਰਤਨ ਸੁਣ ਕੇ ਵੱਡੇ-ਵੱਡੇ ਪਾਪੀ ਵੀ ਚਰਨੀਂ ਪੈ ਜਾਂਦੇ ਸਨ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 15.
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਭਗਤੀ ਸੁਧਾਰਕਾਂ ਨਾਲੋਂ ਕਿਵੇਂ ਵੱਖਰੀਆਂ ਸਨ ? (How far were the teachings of Guru Nanak different from the Bhakti reformers ?)
ਉੱਤਰ-
ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਭਗਤੀ ਸੁਧਾਰਕਾਂ ਤੋਂ ਕਈ ਪੱਖਾਂ ਵਿੱਚ ਵੱਖਰੀਆਂ ਸਨ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਨਿਰੰਕਾਰ ਹੈ । ਉਹ ਕਦੇ ਵੀ ਮਨੁੱਖੀ ਰੂਪ ਧਾਰਨ ਨਹੀਂ ਕਰ ਸਕਦਾ । ਭਗਤੀ ਸੁਧਾਰਕਾਂ ਨੇ ਕ੍ਰਿਸ਼ਨ ਅਤੇ ਰਾਮ ਨੂੰ ਪਰਮਾਤਮਾ ਦਾ ਅਵਤਾਰ ਦੱਸਿਆ । ਗੁਰੂ ਨਾਨਕ ਸਾਹਿਬ ਮੂਰਤੀ ਪੂਜਾ ਦੇ ਸਖ਼ਤ ਖਿਲਾਫ਼ ਸਨ ਜਦਕਿ ਭਗਤੀ ਸੁਧਾਰਕਾਂ ਦਾ ਇਸ ਵਿੱਚ ਪੂਰਨ ਵਿਸ਼ਵਾਸ ਸੀ । ਗੁਰੂ ਨਾਨਕ ਸਾਹਿਬ ਨੇ ਸਿੱਖ ਮਤ ਦਾ ਪ੍ਰਚਾਰ ਕਰਨ ਲਈ ਗੁਰੂ ਅੰਗਦ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕਰਕੇ ਗੁਰਗੱਦੀ ਨੂੰ ਕਾਇਮ ਰੱਖਿਆ । ਦੂਜੇ ਪਾਸੇ ਬਹੁਤ ਘੱਟ ਭਗਤੀ ਸੁਧਾਰਕਾਂ ਨੇ ਗੁਰਗੱਦੀ ਦਾ ਸਿਲਸਿਲਾ ਕਾਇਮ ਰੱਖਿਆ । ਸਿੱਟੇ ਵਜੋਂ ਹੌਲੀ-ਹੌਲੀ ਉਨ੍ਹਾਂ ਦੀ ਹੋਂਦ ਖ਼ਤਮ ਹੋ ਗਈ । ਗੁਰੂ ਨਾਨਕ ਸਾਹਿਬ ਹਿਸਥ ਜੀਵਨ ਵਿੱਚ ਵਿਸ਼ਵਾਸ ਰੱਖਦੇ ਸਨ । ਭਗਤੀ ਸੁਧਾਰਕ ਹਿਸਥ ਜੀਵਨ ਨੂੰ ਮੁਕਤੀ ਦੇ ਰਾਹ ਵਿੱਚ ਇੱਕ ਵੱਡੀ ਰੁਕਾਵਟ ਦੱਸਦੇ ਸਨ । ਗੁਰੂ ਨਾਨਕ ਸਾਹਿਬ ਨੇ ਸੰਗਤ ਅਤੇ ਪੰਗਤ ਨਾਂ ਦੀਆਂ ਸੰਸਥਾਵਾਂ ਸਥਾਪਿਤ ਕੀਤੀਆਂ । ਇਨ੍ਹਾਂ ਵਿੱਚ ਬਿਨਾਂ ਕਿਸੇ ਜਾਤਪਾਤ ਦੇ ਵਿਤਕਰੇ ਦੇ ਹਰ ਕੋਈ ਪੁਰਸ਼, ਇਸਤਰੀ ਜਾਂ ਬੱਚੇ ਸ਼ਾਮਲ ਹੋ ਸਕਦੇ ਸਨ । ਭਗਤੀ ਸੁਧਾਰਕਾਂ ਨੇ ਅਜਿਹੀ ਕਿਸੇ ਸੰਸਥਾ ਦੀ ਸਥਾਪਨਾ ਨਹੀਂ ਕੀਤੀ । ਗੁਰੂ ਨਾਨਕ ਸਾਹਿਬ ਸੰਸਕ੍ਰਿਤ ਨੂੰ ਪਵਿੱਤਰ ਭਾਸ਼ਾ ਨਹੀਂ ਸਮਝਦੇ ਸਨ । ਉਨ੍ਹਾਂ ਨੇ ਆਪਣੀਆਂ ਸਿੱਖਿਆਵਾਂ ਦਾ ਪ੍ਰਚਾਰ ਲੋਕਾਂ ਦੀ ਆਮ ਭਾਸ਼ਾ ਪੰਜਾਬੀ ਵਿੱਚ ਕੀਤਾ । ਬਹੁਤੇ ਭਗਤੀ ਸੁਧਾਰਕ ਸੰਸਕ੍ਰਿਤ ਨੂੰ ਪਵਿੱਤਰ ਭਾਸ਼ਾ ਦਾ ਦਰਜਾ ਦਿੰਦੇ ਸਨ ।

ਪ੍ਰਸ਼ਨ 16.
ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖ਼ੀਰਲੇ 18 ਵਰੇ ਕਿੱਥੇ ਤੇ ਕਿਵੇਂ ਬਤੀਤ ਕੀਤੇ ? . (How and where did Guru Nanak Dev Ji spend last 18 years of his life ?)
ਉੱਤਰ-
1521 ਈ. ਵਿੱਚ ਗੁਰੂ ਨਾਨਕ ਦੇਵ ਜੀ ਨੇ ਰਾਵੀ ਦਰਿਆ ਦੇ ਕਿਨਾਰੇ ਕਰਤਾਰਪੁਰ (ਭਾਵ ਈਸ਼ਵਰ ਦਾ ਨਗਰ ਨਾਂ ਦੇ ਨਗਰ ਦੀ ਸਥਾਪਨਾ ਕੀਤੀ । ਇਸੇ ਸਥਾਨ ‘ਤੇ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਨਾਲ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ ।ਇਸ ਸਮੇਂ ਦੇ ਦੌਰਾਨ ਗੁਰੂ ਸਾਹਿਬ ਨੇ ਸੰਗਤ ਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ । ਸੰਗਤ ਤੋਂ ਭਾਵ ਉਸ ਇਕੱਠ ਤੋਂ ਸੀ ਜੋ ਰੋਜ਼ਾਨਾ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਜੁੜਦੀ ਸੀ । ਇਸ ਸੰਗਤ ਵਿੱਚ ਬਿਨਾਂ ਕਿਸੇ ਵਿਤਕਰੇ ਦੇ ਹਰ ਇਸਤਰੀ-ਪੁਰਸ਼ ਨੂੰ ਸ਼ਾਮਲ ਹੋਣ ਦਾ ਅਧਿਕਾਰ ਸੀ । ਇਸ ਵਿੱਚ ਕੇਵਲ ਇੱਕ ਅਕਾਲ-ਪੁਰਖ ਦੇ ਨਾਮ ਦਾ ਜਾਪ ਹੁੰਦਾ ਸੀ । ਪੰਗਤ ਤੋਂ ਭਾਵ ਸੀ ਕਤਾਰ ਵਿੱਚ ਬੈਠ ਕੇ ਲੰਗਰ ਛਕਣਾ । ਲੰਗਰ ਵਿੱਚ ਜਾਤ-ਪਾਤ ਜਾਂ ਧਰਮ ਆਦਿ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਸੀ ।ਇਹ ਦੋਵੇਂ ਸੰਸਥਾਵਾਂ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਸਾਰ ਕਰਨ ਵਿੱਚ ਸਹਾਇੱਕ ਸਿੱਧ ਹੋਈਆਂ । ਇਨ੍ਹਾਂ ਤੋਂ ਇਲਾਵਾ ਗੁਰੂ ਜੀ ਨੇ 976 ਸ਼ਬਦਾਂ ਦੀ ਰਚਨਾ ਕੀਤੀ । ਗੁਰੂ ਸਾਹਿਬ ਦਾ ਇਹ ਕੰਮ ਸਿੱਖ ਪੰਥ ਦੇ ਵਿਕਾਸ ਲਈ ਅਤਿਅੰਤ ਮਹੱਤਵਪੂਰਨ ਸਿੱਧ ਹੋਇਆ। ਗੁਰੂ ਸਾਹਿਬ ਦੀਆਂ ਪ੍ਰਮੁੱਖ ਬਾਣੀਆਂ ਦੇ ਨਾਂ ਜਪੁਜੀ ਸਾਹਿਬ, ਵਾਰ ਮਾਝ, ਆਸਾ ਦੀ ਵਾਰ, ਸਿਧ ਗੋਸ਼ਟਿ, ਵਾਰ ਮਲਾਰ, ਬਾਰਾਹ ਮਾਹ ਅਤੇ ਪੱਟੀ ਆਦਿ ਹਨ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਗੁਰੂ ਨਾਨਕ ਦੇਵ ਜੀ ਦਾ ਜੀਵਨ (Life of Guru Nanak Dev Ji).

ਪ੍ਰਸ਼ਨ 1.
ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਸੰਖੇਪ ਵਰਣਨ ਕਰੋ । (Give a brief account of life of Guru Nanak Dev Ji.)
ਉੱਤਰ-
ਸਿੱਖ ਪੰਥ ਦੇ ਮੋਢੀ ਗੁਰੁ ਨਾਨਕ ਦੇਵ ਜੀ ਦੀ ਗਣਨਾ ਸੰਸਾਰ ਦੇ ਮਹਾਂਪੁਰਸ਼ਾਂ ਵਿੱਚ ਕੀਤੀ ਜਾਂਦੀ ਹੈ । ਗੁਰੂ ਨਾਨਕ ਦੇਵ ਜੀ ਨੇ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੀ ਮਨੁੱਖਤਾ ਨੂੰ ਗਿਆਨ ਦਾ ਰਸਤਾ ਦਿਖਾਇਆ । ਉਨ੍ਹਾਂ ਨੇ ਲੋਕਾਂ ਨੂੰ ਨਾਮ-ਜੱਪਣ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ । ਗੁਰੂ ਨਾਨਕ ਦੇਵ ਜੀ ਜੀ ਦੇ ਮਹਾਨ ਜੀਵਨ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਜਨਮ ਤੇ ਮਾਤਾ-ਪਿਤਾ (Birth and Parentage) – ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪਰੈਲ, 1469 ਈ. ਨੂੰ ਪੂਰਨਮਾਸ਼ੀ ਵਾਲੇ ਦਿਨ ਰਾਇ ਭੋਇ ਦੀ ਤਲਵੰਡੀ ਵਿਖੇ ਹੋਇਆ । ਇਹ ਸਥਾਨ ਪਾਕਿਸਤਾਨ ਦੇ ਸ਼ੇਖੁਪੁਰਾ ਜ਼ਿਲ੍ਹਾ ਵਿੱਚ ਸਥਿਤ ਹੈ । ਇਸ ਪਵਿੱਤਰ ਸਥਾਨ ਨੂੰ ਅੱਜ-ਕਲ੍ਹ ਨਨਕਾਣਾ ਸਾਹਿਬ ਕਿਹਾ ਜਾਂਦਾ ਹੈ । ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ਮਹਿਤਾ ਕਾਲੂ ਅਤੇ ਮਾਤਾ ਜੀ ਦਾ ਨਾਂ ਤ੍ਰਿਪਤਾ ਸੀ । ਗੁਰੂ ਨਾਨਕ ਦੇਵ ਜੀ ਦੀ ਇੱਕ ਭੈਣ ਸੀ ਜਿਸ ਦਾ ਨਾਂ ਬੇਬੇ ਨਾਨਕੀ ਸੀ । ਸਿੱਖ ਪਰੰਪਰਾਵਾਂ ਦੇ ਅਨੁਸਾਰ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਅਨੇਕਾਂ ਚਮਤਕਾਰ ਹੋਏ । ਭਾਈ ਗੁਰਦਾਸ ਜੀ ਲਿਖਦੇ ਹਨ,

ਸਤਿਗੁਰੁ ਨਾਨਕ ਪ੍ਰਗਟਿਆ ਮਿਟੀ ਧੁੰਧ ਜਗਿ ਚਾਨਣ ਹੋਆ ॥
ਜਿਉ ਕਰ ਸੂਰਜ ਨਿਕਲਿਆ ਤਾਰੇ ਛਪਿ ਅੰਧੇਰੁ ਪਲੋਆ ॥

2. ਬਚਪਨ ਤੇ ਸਿੱਖਿਆ (Childhood and Education) – ਗੁਰੂ ਨਾਨਕ ਦੇਵ ਜੀ ਬਚਪਨ ਤੋਂ ਹੀ ਬੜੇ ਗੰਭੀਰ ਅਤੇ ਵਿਚਾਰਸ਼ੀਲ ਸੁਭਾਅ ਦੇ ਸਨ । ਉਨ੍ਹਾਂ ਦਾ ਝੁਕਾਅ ਖੇਡਾਂ ਵੱਲ ਘੱਟ ਅਤੇ ਪਰਮਾਤਮਾ ਦੀ ਭਗਤੀ ਵੱਲ ਜ਼ਿਆਦਾ ਸੀ । ਗੁਰੂ ਜੀ ਜਦੋਂ ਸੱਤ ਵਰ੍ਹਿਆਂ ਦੇ ਹੋਏ ਤਾਂ ਉਨ੍ਹਾਂ ਨੂੰ ਪੰਡਤ ਗੋਪਾਲ ਦੀ ਪਾਠਸ਼ਾਲਾ ਵਿੱਚ ਹਿੰਦੀ ਅਤੇ ਗਣਿਤ ਦੀ ਮੁੱਢਲੀ ਸਿੱਖਿਆ ਪ੍ਰਾਪਤ ਕਰਨ ਲਈ ਭੇਜਿਆ ਗਿਆ । ਇਸ ਤੋਂ ਬਾਅਦ ਗੁਰੂ ਜੀ ਨੇ ਪੰਡਤ ਬ੍ਰਿਜਨਾਥ ਤੋਂ ਸੰਸਕ੍ਰਿਤ ਅਤੇ ਮੌਲਵੀ ਕੁਤਬਦੀਨ ਤੋਂ ਫ਼ਾਰਸੀ ਅਤੇ ਅਰਬੀ ਦਾ ਗਿਆਨ ਹਾਸਲ ਕੀਤਾ । ਜਦੋਂ ਗੁਰੂ ਨਾਨਕ ਦੇਵ ਜੀ 9 ਵਰਿਆਂ ਦੇ ਹੋਏ ਤਾਂ ਪੁਰੋਹਿਤ ਹਰਦਿਆਲ ਨੇ ਉਨ੍ਹਾਂ ਨੂੰ ਜਨੇਊ ਪਹਿਨਾਉਣ ਲਈ ਬੁਲਾਇਆ । ਪਰ ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ । ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਿਰਫ ਦਇਆ, ਸੰਤੋਖ, ਜਤ ਅਤੇ ਸਤ ਦਾ ਬਣਿਆ ਹੋਇਆ ਹੀ ਜਨੇਊ ਪਾਉਣਗੇ ਜਿਹੜਾ ਨਾ ਟੁੱਟੇ, ਨਾ ਸੜੇ ਅਤੇ ਨਾ ਹੀ ਮੈਲਾ ਹੋ ਸਕੇ ।

3. ਵੱਖ-ਵੱਖ ਕਿੱਤਿਆਂ ਵਿੱਚ (In Various Occupations) – ਗੁਰੂ ਨਾਨਕ ਦੇਵ ਜੀ ਨੂੰ ਆਪਣੇ ਵਿਚਾਰਾਂ ਵਿੱਚ ਮਗਨ ਵੇਖ ਕੇ ਉਨ੍ਹਾਂ ਦੇ ਪਿਤਾ ਜੀ ਨੇ ਉਨ੍ਹਾਂ ਨੂੰ ਕਿਸੇ ਕਾਰ-ਵਿਹਾਰ ਵਿੱਚ ਲਗਾਉਣ ਦਾ ਯਤਨ ਕੀਤਾ | ਸਭ ਤੋਂ ਪਹਿਲਾਂ ਗੁਰੂ ਜੀ ਨੂੰ ਮੱਝਾਂ ਚਰਾਉਣ ਦਾ ਕੰਮ ਸੌਂਪਿਆ ਗਿਆ | ਪਰ ਗੁਰੂ ਜੀ ਨੇ ਕੋਈ ਦਿਲਚਸਪੀ ਨਾ ਵਿਖਾਈ । ਸਿੱਟੇ ਵਜੋਂ ਹੁਣ ਗੁਰੂ ਜੀ ਨੂੰ ਵਪਾਰ ਦੇ ਕਿੱਤੇ ਵਿੱਚ ਲਗਾਉਣ ਦਾ ਫੈਸਲਾ ਕੀਤਾ ਗਿਆ | ਗੁਰੂ ਜੀ ਨੂੰ 20 ਰੁਪਏ ਦਿੱਤੇ ਗਏ ਅਤੇ ਮੰਡੀ ਭੇਜਿਆ ਗਿਆ । ਰਸਤੇ ਵਿੱਚ ਗੁਰੂ ਜੀ ਨੂੰ ਭੁੱਖੇ ਸਾਧੂਆਂ ਦਾ ਇੱਕ ਟੋਲਾ ਮਿਲਿਆ | ਗੁਰੂ ਜੀ ਨੇ ਆਪਣੇ ਸਾਰੇ ਰੁਪਏ ਇਨ੍ਹਾਂ ਸਾਧੂਆਂ ਨੂੰ ਭੋਜਨ ਕਰਾਉਣ ‘ਤੇ ਖ਼ਰਚ ਦਿੱਤੇ ਅਤੇ ਖ਼ਾਲੀ ਹੱਥ ਘਰ ਵਾਪਸ ਆ ਗਏ । ਇਹ ਘਟਨਾ ਇਤਿਹਾਸ ਵਿੱਚ ‘ਸੱਚਾ ਸੌਦਾ ਦੇ ਨਾਂ ਨਾਲ ਜਾਣੀ ਜਾਂਦੀ ਹੈ ।

4. ਵਿਆਹ (Marriage) – ਗੁਰੂ ਨਾਨਕ ਦੇਵ ਜੀ ਦਾ ਵਿਆਹ ਬਟਾਲਾ ਨਿਵਾਸੀ ਮੂਲਚੰਦ ਦੀ ਸਪੁੱਤਰੀ ਸੁਲੱਖਣੀ ਜੀ ਨਾਲ ਕਰ ਦਿੱਤਾ ਗਿਆ । ਉਸ ਸਮੇਂ ਆਪ ਜੀ ਦੀ ਉਮਰ 14 ਵਰਿਆਂ ਦੀ ਸੀ । ਆਪ ਜੀ ਦੇ ਘਰ ਦੋ ਪੁੱਤਰਾਂ ਸ੍ਰੀ ਚੰਦ ਅਤੇ ਲਖਮੀ ਦਾਸ ਨੇ ਜਨਮ ਲਿਆ ।

5. ਸੁਲਤਾਨਪੁਰ ਲੋਧੀ ਵਿੱਚ ਨੌਕਰੀ (Service at Sultanpur Lodhi) – ਜਦੋਂ ਗੁਰੂ ਨਾਨਕ ਦੇਵ ਜੀ 20 ਵਰਿਆਂ ਦੇ ਹੋਏ ਤਾਂ ਮਹਿਤਾ ਕਾਲੂ ਜੀ ਨੇ ਆਪ ਨੂੰ ਸੁਲਤਾਨਪੁਰ ਲੋਧੀ ਵਿਖੇ ਆਪਣੇ ਜਵਾਈ ਜੈ ਰਾਮ ਕੋਲ ਭੇਜ ਦਿੱਤਾ । ਉਨ੍ਹਾਂ ਦੀ ਸਿਫ਼ਾਰਿਸ਼ ‘ਤੇ ਗੁਰੂ ਜੀ ਨੂੰ ਮੋਦੀਖ਼ਾਨੇ ਅੰਨ ਭੰਡਾਰ ਵਿੱਚ ਨੌਕਰੀ ਮਿਲ ਗਈ । ਗੁਰੂ ਜੀ ਨੇ ਇਹ ਕੰਮ ਬੜੀ ਯੋਗਤਾ ਨਾਲ ਕੀਤਾ ।

6. ਗਿਆਨ ਪ੍ਰਾਪਤੀ (Enlightenment) – ਸੁਲਤਾਨਪੁਰ ਲੋਧੀ ਵਿੱਚ ਰਹਿੰਦੇ ਹੋਏ ਗੁਰੁ ਨਾਨਕ ਦੇਵ ਜੀ ਰੋਜ਼ਾਨਾ ਸਵੇਰੇ ਬੇਈਂ ਨਦੀ ਵਿੱਚ ਇਸ਼ਨਾਨ ਕਰਨ ਲਈ ਜਾਂਦੇ ਸਨ । ਇੱਕ ਦਿਨ ਉਹ ਇਸ਼ਨਾਨ ਕਰਨ ਗਏ ਅਤੇ ਤਿੰਨ ਦਿਨ ਅਲੋਪ ਰਹੇ । ਇਸ ਸਮੇਂ ਉਨ੍ਹਾਂ ਨੂੰ ਸੱਚੇ ਗਿਆਨ ਦੀ ਪ੍ਰਾਪਤੀ ਹੋਈ । ਉਸ ਸਮੇਂ ਗੁਰੂ ਨਾਨਕ ਦੇਵ ਜੀ ਦੀ ਉਮਰ 30 ਵਰਿਆਂ ਦੀ ਸੀ । ਗਿਆਨ ਪ੍ਰਾਪਤੀ ਤੋਂ ਬਾਅਦ ਗੁਰੂ ਜੀ ਨੇ ਸਭ ਤੋਂ ਪਹਿਲਾਂ “ਨਾ ਕੋ ਹਿੰਦੂ ਅਤੇ ਨਾ ਕੋ ਮੁਸਲਮਾਨ” ਦੇ ਸ਼ਬਦ ਕਹੇ ।

7. ਉਦਾਸੀਆਂ (Travels) – 1499 ਈ. ਵਿੱਚ ਗਿਆਨ ਦੀ ਪ੍ਰਾਪਤੀ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਨੇ ਦੇਸ਼ ਅਤੇ ਵਿਦੇਸ਼ ਦੀਆਂ ਯਾਤਰਾਵਾਂ ਕੀਤੀਆਂ । ਇਨ੍ਹਾਂ ਯਾਤਰਾਵਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ । ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ਸੀ ਅਤੇ ਆਪਸੀ ਭਾਈਚਾਰੇ ਤੇ ਇੱਕ ਪਰਮਾਤਮਾ ਦਾ ਪ੍ਰਚਾਰ ਕਰਨਾ ਸੀ । ਭਾਰਤ ਵਿੱਚ ਗੁਰੂ ਨਾਨਕ ਦੇਵ ਜੀ ਨੇ ਉੱਤਰ ਵਿੱਚ ਕੈਲਾਸ਼ ਪਰਬਤ ਤੋਂ ਲੈ ਕੇ ਦੱਖਣ ਵਿੱਚ ਰਾਮੇਸ਼ਵਰਮ ਤਕ ਅਤੇ ਪੱਛਮ ਵਿੱਚ ਪਾਕਪਟਨ ਤੋਂ ਲੈ ਕੇ ਪੂਰਬ ਵਿੱਚ ਆਸਾਮ ਤਕ ਦੀ ਯਾਤਰਾ ਕੀਤੀ । ਗੁਰੂ ਜੀ ਭਾਰਤ ਤੋਂ ਬਾਹਰ ਮੱਕਾ, ਮਦੀਨਾ, ਬਗਦਾਦ ਅਤੇ ਲੰਕਾ ਵੀ ਗਏ । ਗੁਰੂ ਜੀ ਦੀਆਂ ਯਾਤਰਾਵਾਂ ਬਾਰੇ ਸਾਨੂੰ ਉਨ੍ਹਾਂ ਦੀ ਬਾਣੀ ਤੋਂ ਮਹੱਤਵਪੂਰਨ ਸੰਕੇਤ ਮਿਲਦੇ ਹਨ । ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਲਗਭਗ 21 ਵਰੇ ਇਨ੍ਹਾਂ ਯਾਤਰਾਵਾਂ ਵਿੱਚ ਬਿਤਾਏ । ਇਨ੍ਹਾਂ ਯਾਤਰਾਵਾਂ ਦੌਰਾਨ ਗੁਰੂ ਨਾਨਕ ਦੇਵ ਜੀ ਲੋਕਾਂ ਵਿੱਚ ਫੈਲੇ ਅੰਧਵਿਸ਼ਵਾਸਾਂ ਨੂੰ ਕਾਫ਼ੀ ਹੱਦ ਤਕ ਦੂਰ ਕਰਨ ਵਿੱਚ ਸਫ਼ਲ ਹੋਏ ਅਤੇ ਉਨ੍ਹਾਂ ਦੇ ਨਾਮ ਦੇ ਚੱਕਰ ਨੂੰ ਚਾਰ ਦਿਸ਼ਾਵਾਂ ਵਿੱਚ ਫੈਲਾਇਆ ।

8. ਕਰਤਾਰਪੁਰ ਵਿਖੇ ਨਿਵਾਸ (Settled at Kartarpur) – ਗੁਰੂ ਨਾਨਕ ਦੇਵ ਜੀ ਨੇ 1521 ਈ. ਵਿੱਚ ਰਾਵੀ ਦਰਿਆ ਦੇ ਕਿਨਾਰੇ ਕਰਤਾਰਪੁਰ ਨਾਂ ਦੇ ਨਗਰ ਦੀ ਸਥਾਪਨਾ ਕੀਤੀ । ਇੱਥੇ ਗੁਰੂ ਜੀ ਨੇ ਆਪਣੇ ਪਰਿਵਾਰ ਨਾਲ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ । ਇਸ ਸਮੇਂ ਦੇ ਦੌਰਾਨ ਗੁਰੂ ਜੀ ਨੇ ਸੰਗਤ ਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ । ਇਨ੍ਹਾਂ ਤੋਂ ਇਲਾਵਾ ਗੁਰੂ ਜੀ ਨੇ 976 ਸ਼ਬਦਾਂ ਦੀ ਰਚਨਾ ਕੀਤੀ । ਗੁਰੂ ਜੀ ਦਾ ਇਹ ਕੰਮ ਸਿੱਖ ਪੰਥ ਦੇ ਵਿਕਾਸ ਲਈ ਇੱਕ ਮੀਲ ਪੱਥਰ ਸਿੱਧ ਹੋਇਆ । ਗੁਰੂ ਨਾਨਕ ਦੇਵ ਜੀ ਦੀਆਂ ਪ੍ਰਮੁੱਖ ਬਾਣੀਆਂ ਦੇ ਨਾਂ ਜਪੁਜੀ, ਵਾਰ ਮਾਝ, ਆਸਾ ਦੀ ਵਾਰ, ਸਿੱਧ ਗੋਸ਼ਟਿ, ਵਾਰ ਮਹਾਰ, ਬਾਰਹਮਾਹ ਅਤੇ ਪੱਟੀ ਆਦਿ ਹਨ ।

9. ਉੱਤਰਾਧਿਕਾਰੀ ਦੀ ਨਿਯੁਕਤੀ (Nomination of the Successor) – 1539 ਈ. ਵਿੱਚ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਗੁਰੂ ਨਾਨਕ ਦੇਵ ਜੀ ਨੇ ਇੱਕ ਨਾਰੀਅਲ ਤੇ ਪੰਜ ਪੈਸੇ ਭਾਈ ਲਹਿਣਾ ਜੀ ਅੱਗੇ ਰੱਖ ਕੇ ਆਪਣਾ ਸੀਸ ਨਿਵਾਇਆ । ਇਸ ਤਰ੍ਹਾਂ ਭਾਈ ਲਹਿਣਾ ਜੀ ਗੁਰੂ ਅੰਗਦ ਬਣੇ । ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਨੇ ਇੱਕ ਅਜਿਹਾ ਬੂਟਾ ਲਗਾਇਆ ਜੋ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇੱਕ ਘਣੇ ਰੁੱਖ ਦਾ ਰੂਪ ਧਾਰਨ ਕਰ ਗਿਆ ਸੀ । ਡਾਕਟਰ ਹਰੀ ਰਾਮ ਗੁਪਤਾ ਦੇ ਅਨੁਸਾਰ,
“ਗੁਰੂ ਅੰਗਦ ਦੇਵ ਜੀ ਦੀ ਨਿਯੁਕਤੀ ਇੱਕ ਬਹੁਤ ਹੀ ਦੂਰਦਰਸ਼ਿਤਾ ਵਾਲਾ ਕੰਮ ਸੀ ।”

10. ਜੋਤੀ-ਜੋਤ ਸਮਾਉਣਾ (Immersed in Eternal Light-ਗੁਰੂ ਨਾਨਕ ਦੇਵ ਜੀ 22 ਸਤੰਬਰ, 1539 ਈ. ਨੂੰ ਕਰਤਾਰਪੁਰ ਵਿਖੇ ਜੋਤੀ-ਜੋਤ ਸਮਾ ਗਏ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ (Udasis of Guru Nanak Dev JI)

ਪ੍ਰਸ਼ਨ 2.
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਵਰਣਨ ਕਰੋ । ਇਨ੍ਹਾਂ ਦਾ ਉਦੇਸ਼ ਕੀ ਸੀ ? (Describe the Udasis of Guru Nanak Dev Ji. What was the aim of these Udasis ?)
ਜਾਂ
ਉਦਾਸੀਆਂ ਤੋਂ ਕੀ ਭਾਵ ਹੈ ? ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਸੰਖੇਪ ਵਰਣਨ ਕਰੋ । (What is meant by Udasis ? Give a brief account of the Udasis of Guru Nanak Dev Ji.)
ਜਾਂ
ਸੰਖੇਪ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਵਰਣਨ ਕਰੋ । ਇਨ੍ਹਾਂ ਦਾ ਕੀ ਉਦੇਸ਼ ਸੀ ? (Briefly discuss the travels of Guru Nanak Dev Ji. What was their aim ?)
ਜਾਂ
ਗੁਰੁ ਨਾਨਕ ਦੇਵ ਜੀ ਦੀਆਂ ਉਦਾਸੀਆਂ (ਯਾਤਰਾਵਾਂ) ਦਾ ਵਰਣਨ ਕਰੋ । [Give an account of the Udasis (travels) of Guru Nanak Dev Ji.]
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਸੰਖੇਪ ਵਰਣਨ ਕਰੋ । ਇਨ੍ਹਾਂ ਉਦਾਸੀਆਂ ਦਾ ਸਮਾਜ ‘ਤੇ ਕੀ ਪ੍ਰਭਾਵ ਪਿਆ ? (Describe briefly the Udasis of Guru Nanak Dev Ji. What was their impact on society ?)
ਉੱਤਰ-
1499 ਈ. ਵਿੱਚ ਗਿਆਨ ਦੀ ਪ੍ਰਾਪਤੀ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਦੇਸ਼ ਅਤੇ ਵਿਦੇਸ਼ਾਂ ਦੀ ਲੰਬੀ ਯਾਤਰਾ ਲਈ ਨਿਕਲ ਪਏ । ਗੁਰੂ ਨਾਨਕ ਦੇਵ ਜੀ ਨੇ ਲਗਭਗ 21 ਵਰੇ ਇਨ੍ਹਾਂ ਯਾਤਰਾਵਾਂ ਵਿੱਚ ਬਤੀਤ ਕੀਤੇ । ਗੁਰੂ ਨਾਨਕ ਦੇਵ ਜੀ ਦੀਆਂ ਇਨ੍ਹਾਂ ਯਾਤਰਾਵਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ ਕਿਉਂਕਿ ਗੁਰੂ ਨਾਨਕ ਦੇਵ ਜੀ ਇਸ ਸਮੇਂ ਦੇ ਦੌਰਾਨ ਘਰ-ਬਾਰ ਤਿਆਗ ਕੇ ਇੱਕ ਉਦਾਸੀ ਵਾਂਗ ਘੁੰਮਦੇ ਫਿਰਦੇ ਰਹੇ । ਗੁਰੂ ਨਾਨਕ ਦੇਵ ਜੀ ਨੇ ਕਲ ਕਿੰਨੀਆਂ ਉਦਾਸੀਆਂ ਕੀਤੀਆਂ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ | ਆਧੁਨਿਕ ਖੋਜਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੀ ਗਿਣਤੀ ਤਿੰਨ ਸੀ ।
PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 1

ਉਦਾਸੀਆਂ ਦਾ ਉਦੇਸ਼ (Objects of the Udasis)

ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਪ੍ਰਮੁੱਖ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ਸੀ । ਉਸ ਸਮੇਂ ਹਿੰਦੂ ਅਤੇ ਮੁਸਲਮਾਨ ਦੋਵੇਂ ਹੀ ਧਰਮ ਦੇ ਮਾਰਗ ਤੋਂ ਭਟਕ ਚੁੱਕੇ ਸਨ । ਹਿੰਦੂ ਬਾਹਮਣ ਅਤੇ ਜੋਗੀ ਜਿਨ੍ਹਾਂ ਦਾ ਮੁੱਖ ਕੰਮ ਭਟਕੇ ਹੋਏ ਲੋਕਾਂ ਨੂੰ ਠੀਕ ਮਾਰਗ ਵਿਖਾਉਣਾ ਸੀ ਉਹ ਆਪ ਹੀ ਭ੍ਰਿਸ਼ਟ ਅਤੇ ਆਚਰਣਹੀਨ ਹੋ ਚੁੱਕੇ ਸਨ । ਲੋਕਾਂ ਨੇ ਅਣਗਿਣਤ ਦੇਵੀ-ਦੇਵਤਿਆਂ, ਕਬਰਾਂ, ਰੁੱਖਾਂ, ਸੱਪਾਂ ਅਤੇ ਪੱਥਰਾਂ ਆਦਿ ਦੀ ਪੂਜਾ ਸ਼ੁਰੂ ਕਰ ਦਿੱਤੀ ਸੀ । ਮੁਸਲਮਾਨਾਂ ਦੇ ਧਾਰਮਿਕ ਆਗੂ ਵੀ ਚਰਿੱਤਰਹੀਣ ਹੋ ਚੁੱਕੇ ਸਨ ਉਸ ਸਮੇਂ ਜ਼ਿਆਦਾਤਰ ਮੁਸਲਮਾਨ ਭੋਗ-ਵਿਲਾਸੀ ਜੀਵਨ ਬਤੀਤ ਕਰਦੇ ਸਨ । ਸਮਾਜ ਕਈ ਜਾਤਾਂ ਅਤੇ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ । ਇੱਕ ਜਾਤੀ ਦੇ ਲੋਕ ਦੂਜੀ ਜਾਤੀ ਦੇ ਲੋਕਾਂ ਨਾਲ ਨਫ਼ਰਤ ਕਰਦੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਗੁਰੂ ਨਾਨਕ ਦੇਵ ਜੀ ਨੇ ਅਗਿਆਨਤਾ ਵਿੱਚ ਭਟਕ ਰਹੇ ਇਨ੍ਹਾਂ ਲੋਕਾਂ ਨੂੰ ਰੌਸ਼ਨੀ ਦਾ ਇੱਕ ਨਵਾਂ ਮਾਰਗ ਦੱਸਣ ਲਈ ਆਪਣੀਆਂ ਯਾਤਰਾਵਾਂ ਕੀਤੀਆਂ । ਪ੍ਰਸਿੱਧ ਇਤਿਹਾਸਕਾਰ ਡਾ: ਐੱਸ. ਐੱਸ. ਕੋਹਲੀ ਦੇ ਅਨੁਸਾਰ,
“ਇਸ ਮਹਾਂਪੁਰਖ ਨੇ ਆਪਣੇ ਮਿਸ਼ਨ ਨੂੰ ਇਸ ਦੇਸ਼ ਤਕ ਸੀਮਿਤ ਨਹੀਂ ਰੱਖਿਆ । ਉਸ ਨੇ ਸਾਰੀ ਮਨੁੱਖਤਾ ਦੀ ਜਾਗ੍ਰਿਤੀ ਲਈ ਦੂਰ-ਦੁਰਾਡੇ ਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ ।”

ਪਹਿਲੀ ਉਦਾਸੀ (First Udasi)

ਗੁਰੂ ਨਾਨਕ ਦੇਵ ਜੀ ਨੇ 1499 ਈ. ਦੇ ਅਖੀਰ ਵਿੱਚ ਪਹਿਲੀ ਯਾਤਰਾ ਸ਼ੁਰੂ ਕੀਤੀ । ਇਨ੍ਹਾਂ ਯਾਤਰਾਵਾਂ ਸਮੇਂ ਭਾਈ ਮਰਦਾਨਾ ਵੀ ਉਨ੍ਹਾਂ ਦੇ ਨਾਲ ਰਿਹਾ । ਇਸ ਯਾਤਰਾ ਨੂੰ ਗੁਰੂ ਨਾਨਕ ਦੇਵ ਜੀ ਨੇ 12 ਸਾਲਾਂ ਵਿੱਚ ਸੰਪੂਰਨ ਕੀਤਾ ਅਤੇ ਉਹ ਪੂਰਬ ਤੋਂ ਦੱਖਣ ਵੱਲ ਗਏ ।ਇਸ ਯਾਤਰਾ ਦੇ ਦੌਰਾਨ ਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਪ੍ਰਮੁੱਖ ਸਥਾਨਾਂ ਦੀ ਯਾਤਰਾ ਕੀਤੀ-

1. ਸੈਦਪੁਰ (Saidpur) – ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਸਭ ਤੋਂ ਪਹਿਲਾਂ ਸੈਦਪੁਰ (ਐਮਨਾਬਾਦ) ਵਿਖੇ ਪਹੁੰਚੇ । ਇੱਥੇ ਪਹੁੰਚਣ ‘ਤੇ ਮਲਿਕ ਭਾਗੋ ਨੇ ਗੁਰੂ ਜੀ ਨੂੰ ਇੱਕ ਬ੍ਰਹਮ ਭੋਜ ‘ਤੇ ਸੱਦਾ ਦਿੱਤਾ ਪਰ ਗੁਰੂ ਜੀ ਇੱਕ ਗ਼ਰੀਬ ਤਰਖਾਣ ਭਾਈ ਲਾਲੋ ਦੇ ਘਰ ਠਹਿਰੇ । ਜਦੋਂ ਇਸ ਸੰਬੰਧੀ ਮਲਿਕ ਭਾਗੋ ਨੇ ਗੁਰੂ ਨਾਨਕ ਦੇਵ ਜੀ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਇੱਕ ਹੱਥ ਵਿੱਚ ਮਲਿਕ ਭਾਗੋ ਦੇ ਭੋਜ ਅਤੇ ਦੂਸਰੇ ਹੱਥ ਵਿੱਚ ਭਾਈ ਲਾਲੋ ਦੀ ਸੁੱਕੀ ਰੋਟੀ ਲੈ ਕੇ ਜ਼ੋਰ ਦੀ ਘੁੱਟਿਆ । ਮਲਿਕ ਭਾਗੋ ਦੇ ਭੋਜ ਵਿੱਚੋਂ ਲਹੂ ਅਤੇ ਲਾਲੋ ਦੀ ਰੋਟੀ ਵਿੱਚੋਂ ਦੁੱਧ ਨਿਕਲਿਆ । ਇਸ ਤਰ੍ਹਾਂ ਗੁਰੂ ਜੀ ਨੇ ਉਸ ਨੂੰ ਦੱਸਿਆ ਕਿ ਸਾਨੂੰ ਦਸਾਂ ਨਹੁੰਆਂ ਦੀ ਕਿਰਤ ਕਰਨੀ ਚਾਹੀਦੀ ਹੈ ।

2. ਤਾਲੰਬਾ (Talumba) – ਗੁਰੁ ਨਾਨਕ ਦੇਵ ਜੀ ਦੀ ਮੁਲਾਕਾਤ ਤਾਲੰਬਾ ਵਿਖੇ ਸੱਜਣ ਠੱਗ ਨਾਲ ਹੋਈ । ਉਸ ਨੇ ਯਾਤਰੀਆਂ ਲਈ ਆਪਣੀ ਹਵੇਲੀ ਵਿੱਚ ਇੱਕ ਮੰਦਰ ਅਤੇ ਮਸਜਿਦ ਬਣਾਈ ਹੋਈ ਸੀ । ਉਹ ਦਿਨ ਵੇਲੇ ਤਾਂ ਇਨ੍ਹਾਂ ਯਾਤਰੀਆਂ ਦੀ ਖੂਬ ਸੇਵਾ ਕਰਦਾ ਪਰ ਰਾਤ ਵੇਲੇ ਉਨ੍ਹਾਂ ਨੂੰ ਲੁੱਟ ਕੇ ਖੂਹ ਵਿੱਚ ਸੁੱਟ ਦਿੰਦਾ । ਉਹ ਗੁਰੂ ਨਾਨਕ ਦੇਵ ਜੀ ਅਤੇ ਮਰਦਾਨਾ ਨਾਲ ਵੀ ਕੁਝ ਅਜਿਹਾ ਹੀ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਸੀ । ਪਰ ਰਾਤ ਸਮੇਂ ਜਦੋਂ ਗੁਰੂ ਨਾਨਕ ਦੇਵ ਜੀ ਨੇ ਬਾਣੀ ਪੜ੍ਹੀ ਤਾਂ ਸੱਜਣ ਠੱਗ ਗੁਰੂ ਜੀ ਦੇ ਚਰਨੀਂ ਪੈ ਗਿਆ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਮੁਆਫ਼ ਕਰ ਦਿੱਤਾ । ਇਸ ਘਟਨਾ ਤੋਂ ਬਾਅਦ ਸੱਜਣ ਠੱਗ ਨੇ ਆਪਣਾ ਬਾਕੀ ਜੀਵਨ ਸਿੱਖ ਧਰਮ ਦਾ ਪ੍ਰਚਾਰ ਕਰਨ ਵਿੱਚ ਬਤੀਤ ਕੀਤਾ । ਕੇ. ਐੱਸ. ਦੁੱਗਲ ਦੇ ਅਨੁਸਾਰ,
” ਸੱਜਣ ਦੀ ਸਰਾਂ ਜੋ ਕਿ ਇੱਕ ਕਤਲਗਾਹ ਸੀ, ਇੱਕ ਧਰਮਸ਼ਾਲਾ ਵਿੱਚ ਤਬਦੀਲ ਹੋ ਗਈ ।”

3. ਕੁਰੂਕਸ਼ੇਤਰ (Kurukshetra) – ਗੁਰੂ ਨਾਨਕ ਦੇਵ ਜੀ ਸੂਰਜ ਗ੍ਰਹਿਣ ਦੇ ਮੌਕੇ ‘ਤੇ ਕੁਰੂਕਸ਼ੇਤਰ ਪਹੁੰਚੇ । ਇਸ ਮੌਕੇ ‘ਤੇ ਹਜ਼ਾਰਾਂ ਬ੍ਰਾਹਮਣ ਅਤੇ ਸਾਧੂ ਇਕੱਠੇ ਹੋਏ ਸਨ । ਗੁਰੂ ਨਾਨਕ ਦੇਵ ਜੀ ਨੇ ਬਾਹਮਣਾਂ ਨੂੰ ਸਮਝਾਇਆ ਕਿ ਸਾਨੂੰ ਸਾਦਾ ਅਤੇ ਪਵਿੱਤਰ ਜੀਵਨ ਬਤੀਤ ਕਰਨਾ ਚਾਹੀਦਾ ਹੈ । ਗੁਰੂ ਜੀ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਲੋਕ ਉਨ੍ਹਾਂ ਦੇ ਸ਼ਰਧਾਲੂ ਬਣ ਗਏ ।

4. ਦਿੱਲੀ (Delhi) – ਦਿੱਲੀ ਵਿਖੇ ਗੁਰੂ ਨਾਨਕ ਦੇਵ ਜੀ ਮਜਨੂੰ ਦਾ ਟਿੱਲਾ ਵਿਖੇ ਠਹਿਰੇ । ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੇ ਇੱਥੋਂ ਦੀ ਸੰਗਤ ‘ਤੇ ਡੂੰਘਾ ਪ੍ਰਭਾਵ ਪਾਇਆ ।

5. ਹਰਿਦੁਆਰ (Haridwar) – ਗੁਰੂ ਨਾਨਕ ਦੇਵ ਜੀ ਜਦੋਂ ਹਰਿਦੁਆਰ ਪਹੁੰਚੇ ਤਾਂ ਇੱਥੇ ਵੱਡੀ ਗਿਣਤੀ ਵਿੱਚ ਹਿੰਦੂ ਇਸ਼ਨਾਨ ਕਰਦੇ ਹੋਏ ਪੂਰਬ ਵੱਲ ਨੂੰ ਮੂੰਹ ਕਰਕੇ ਸੂਰਜ ਅਤੇ ਪਿੱਤਰਾਂ ਨੂੰ ਪਾਣੀ ਵੀ ਦੇ ਰਹੇ ਸਨ | ਅਜਿਹਾ ਵੇਖ ਕੇ ਗੁਰੂ ਜੀ ਨੇ ਪੱਛਮ ਵੱਲ ਮੂੰਹ ਕਰਕੇ ਪਾਣੀ ਦੇਣਾ ਸ਼ੁਰੂ ਕਰ ਦਿੱਤਾ । ਇਹ ਵੇਖ ਦੇ ਲੋਕ ਗੁਰੂ ਜੀ ਨੂੰ ਪੁੱਛਣ ਲੱਗੇ ਕਿ ਉਹ ਕੀ ਕਰ ਰਹੇ ਹਨ ? ਗੁਰੂ ਜੀ ਨੇ ਕਿਹਾ ਕਿ ਉਹ ਪੰਜਾਬ ਵਿਖੇ ਆਪਣੇ ਖੇਤਾਂ ਨੂੰ ਪਾਣੀ ਦੇ ਰਹੇ ਹਨ । ਇਹ ਉੱਤਰ ਸੁਣ ਕੇ ਲੋਕ ਹੱਸ ਪਏ ਅਤੇ ਕਹਿਣ ਲੱਗੇ ਕਿ ਇਹ ਪਾਣੀ ਇੱਥੋਂ 300 ਮੀਲ ਦੂਰ ਸਥਿਤ ਉਨ੍ਹਾਂ ਦੇ ਖੇਤਾਂ ਨੂੰ ਕਿਵੇਂ ਪਹੁੰਚ ਸਕਦਾ ਹੈ ? ਗੁਰੂ ਜੀ ਨੇ ਉੱਤਰ ਦਿੱਤਾ ਕਿ ਜੇਕਰ ਤੁਹਾਡਾ ਪਾਣੀ ਲੱਖਾਂ ਮੀਲ ਦੂਰ ਸਥਿਤ ਸੂਰਜ ਤਕ ਪਹੁੰਚ ਸਕਦਾ ਹੈ ਤਾਂ ਮੇਰਾ ਪਾਣੀ ਇੰਨੇ ਨੇੜੇ ਸਥਿਤ ਖੇਤਾਂ ਤਕ ਕਿਵੇਂ ਨਹੀਂ ਪਹੁੰਚ ਸਕਦਾ । ਗੁਰੂ ਜੀ ਦੇ ਇਸ ਉੱਤਰ ਤੋਂ ਲੋਕ ਬਹੁਤ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਦੇ ਚੇਲੇ ਬਣ ਗਏ ।

6. ਗੋਰਖਮਤਾ (Gorakhnata) – ਗੁਰੂ ਨਾਨਕ ਦੇਵ ਜੀ ਹਰਿਦੁਆਰ ਤੋਂ ਬਾਅਦ ਗੋਰਖਮਤਾ ਪਹੁੰਚੇ । ਗੁਰੂ ਜੀ ਨੇ ਇੱਥੋਂ ਦੇ ਸਿੱਧ ਜੋਗੀਆਂ ਨੂੰ ਦੱਸਿਆ ਕਿ ਕੰਨਾਂ ਵਿੱਚ ਮੁੰਦਰਾਂ ਪਾਉਣ, ਸਰੀਰ ‘ਤੇ ਸੁਆਹ ਮਲਣ, ਸੰਖ ਵਜਾਉਣ ਨਾਲ ਜਾਂ ਸਿਰ ਮੁੰਡਵਾ ਦੇਣ ਨਾਲ ਮੁਕਤੀ ਪ੍ਰਾਪਤ ਨਹੀਂ ਹੁੰਦੀ । ਮੁਕਤੀ ਤਾਂ ਆਤਮਾ ਦੀ ਸ਼ੁੱਧੀ ਨਾਲ ਪ੍ਰਾਪਤ ਹੁੰਦੀ ਹੈ । ਇਹ ਜੋਗੀ ਗੁਰੂ ਜੀ ਦੇ ਉਪਦੇਸ਼ਾਂ ਤੋਂ ਬਹੁਤ ਪ੍ਰਭਾਵਿਤ ਹੋਏ । ਉਸ ਸਮੇਂ ਤੋਂ ਹੀ ਗੋਰਖਮਤਾ ਦਾ ਨਾਂ ਨਾਨਕਮਤਾਂ ਪੈ ਗਿਆ ।

7. ਬਨਾਰਸ (Banaras) – ਬਨਾਰਸ ਵੀ ਹਿੰਦੂਆਂ ਦਾ ਇੱਕ ਪ੍ਰਸਿੱਧ ਤੀਰਥ ਸਥਾਨ ਸੀ । ਇੱਥੇ ਗੁਰੂ ਨਾਨਕ ਦੇਵ ਜੀ ਦਾ ਪੰਡਤ ਚਤਰ ਦਾਸ ਨਾਲ ਮੂਰਤੀ ਪੂਜਾ ਬਾਰੇ ਇੱਕ ਲੰਬਾ ਵਾਰਤਾਲਾਪ ਹੋਇਆ । ਗੁਰੂ ਜੀ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋ ਕੇ ਚਤਰ ਦਾਸ ਆਪਣੇ ਹੋਰ ਬਹੁਤ ਸਾਰੇ ਸਾਥੀਆਂ ਨਾਲ ਗੁਰੂ ਜੀ ਦਾ ਪੈਰੋਕਾਰ ਬਣ ਗਿਆ ।

8. ਕਾਮਰੂਪ (Kamrup) – ਧੁਬਰੀ ਤੋਂ ਗੁਰੂ ਨਾਨਕ ਦੇਵ ਜੀ ਕਾਮਰੂਪ (ਆਸਾਮ) ਪਹੁੰਚੇ । ਇੱਥੋਂ ਦੀ ਪ੍ਰਸਿੱਧ ਜਾਦੂਗਰਨੀ ਨੂਰਸ਼ਾਹੀ ਨੇ ਆਪਣੇ ਹੁਸਨ ਦੇ ਜਾਦੂ ਨਾਲ ਗੁਰੂ ਜੀ ਨੂੰ ਭਰਮਾਉਣ ਦਾ ਅਸਫਲ ਯਤਨ ਕੀਤਾ । ਗੁਰੂ ਜੀ ਨੇ ਉਸ ਨੂੰ ਜੀਵਨ ਦਾ ਅਸਲ ਮਨੋਰਥ ਦੱਸਿਆ ।

9. ਜਗਨਨਾਥ ਪੁਰੀ (Jagannath Puri) – ਆਸਾਮ ਦੀ ਯਾਤਰਾ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਉੜੀਸਾ ਵਿੱਚ ਜਗਨਨਾਥ ਪੁਰੀ ਪਹੁੰਚੇ । ਪੰਡਤਾਂ ਨੇ ਗੁਰੂ ਜੀ ਨੂੰ ਜਗਨਨਾਥ ਦੇਵਤੇ ਦੀ ਆਰਤੀ ਕਰਨ ਲਈ ਕਿਹਾ । ਗੁਰੂ ਨਾਨਕ ਦੇਵ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਪਰਮ ਪਿਤਾ ਅਕਾਲ ਪੁਰਖ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ ।

10. ਲੰਕਾ (Ceylon) – ਗੁਰੂ ਨਾਨਕ ਦੇਵ ਜੀ ਦੱਖਣੀ ਭਾਰਤ ਦੇ ਦੇਸ਼ਾਂ ਤੋਂ ਹੁੰਦੇ ਹੋਏ ਲੰਕਾ ਪਹੁੰਚੇ । ਗੁਰੂ ਜੀ ਦੀ ‘ਸ਼ਖ਼ਸੀਅਤ ਤੋਂ ਬਹੁਤ ਪ੍ਰਭਾਵਿਤ ਹੋ ਕੇ ਲੰਕਾ ਦਾ ਰਾਜਾ ਸ਼ਿਵਨਾਥ ਗੁਰੂ ਜੀ ਦਾ ਸ਼ਰਧਾਲੂ ਬਣ ਗਿਆ ।

11. ਪਾਕਪਟਨ (Pakpattan) – ਲੰਕਾ ਤੋਂ ਪੰਜਾਬ ਵਾਪਸੀ ਸਮੇਂ ਗੁਰੂ ਨਾਨਕ ਦੈਵ ਜੀ ਪਾਕਪਟਨ ਠਹਿਰੇ । ਇੱਥੇ ਉਹ ਸ਼ੇਖ਼ ਫ਼ਰੀਦ ਜੀ ਦੀ ਗੱਦੀ ‘ਤੇ ਬੈਠੇ ਸ਼ੇਖ ਬ੍ਰਹਮ ਨੂੰ ਮਿਲੇ । ਇਹ ਮੁਲਾਕਾਤ ਦੋਹਾਂ ਲਈ ਇੱਕ ਖੁਸ਼ੀ ਦਾ ਸੋਮਾ ਸਿੱਧ ਹੋਈ ।

ਦੂਜੀ ਉਦਾਸੀ (Second Udasi)

ਗੁਰੂ ਨਾਨਕ ਦੇਵ ਜੀ ਨੇ 1513 ਈ. ਦੇ ਅਖ਼ੀਰ ਵਿੱਚ ਆਪਣੀ ਦੂਸਰੀ ਉਦਾਸੀ ਉੱਤਰ ਵੱਲ ਸ਼ੁਰੂ ਕੀਤੀ । ਇਸ ਉਦਾਸੀ ਵਿੱਚ ਉਨ੍ਹਾਂ ਨੂੰ ਤਿੰਨ ਸਾਲ ਲੱਗੇ । ਇਸ ਉਦਾਸੀ ਦੌਰਾਨ ਗੁਰੂ ਜੀ ਹੇਠ ਲਿਖੇ ਪ੍ਰਮੁੱਖ ਸਥਾਨਾਂ ‘ਤੇ ਗਏ-

  • ਪਹਾੜੀ ਰਿਆਸਤਾਂ (Hilly States) – ਗੁਰੂ ਨਾਨਕ ਦੇਵ ਜੀ ਨੇ ਮੰਡੀ, ਰਿਵਾਲਸਰ, ਜਵਾਲਾਮੁਖੀ, ਕਾਂਗੜਾ, ਬੈਜਨਾਥ ਅਤੇ ਕੁੱਲੂ ਆਦਿ ਪਹਾੜੀ ਰਿਆਸਤਾਂ ਦੀ ਯਾਤਰਾ ਕੀਤੀ । ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਪਹਾੜੀ ਰਿਆਸਤਾਂ ਦੇ ਬਹੁਤ ਸਾਰੇ ਲੋਕ ਉਨ੍ਹਾਂ ਦੇ ਪੈਰੋਕਾਰ ਬਣ ਗਏ ।
  • ਕੈਲਾਸ਼ ਪਰਬਤ (Kailash Parbat) – ਗੁਰੂ ਨਾਨਕ ਦੇਵ ਜੀ ਤਿੱਬਤ ਤੋਂ ਹੁੰਦੇ ਹੋਏ ਕੈਲਾਸ਼ ਪਰਬਤ ਪਹੁੰਚੇ । ਗੁਰੂ ਜੀ ਦੇ ਇੱਥੇ ਪਹੁੰਚਣ ‘ਤੇ ਸਿੱਧ ਬੜੇ ਹੈਰਾਨ ਹੋਏ । ਗੁਰੂ ਜੀ ਨੇ ਉਨ੍ਹਾਂ ਨੂੰ ਦੱਸਿਆ ਕਿ ਸੰਸਾਰ ਵਿੱਚੋਂ ਸੱਚ ਅਲੋਪ ਹੋ ਗਿਆ ਹੈ ਅਤੇ ਹਰ ਪਾਸੇ ਭ੍ਰਿਸ਼ਟਾਚਾਰ ਤੇ ਝੂਠ ਦਾ ਬੋਲਬਾਲਾ ਹੈ । ਇਸ ਲਈ ਗੁਰੂ ਜੀ ਨੇ ਉਨ੍ਹਾਂ ਨੂੰ ਮਨੁੱਖਤਾ ਦਾ ਮਾਰਗ ਦਰਸ਼ਨ ਕਰਨ ਦਾ ਸੰਦੇਸ਼ ਦਿੱਤਾ ।
  • ਲੱਦਾਖ (Ladakh) – ਕੈਲਾਸ਼ ਪਰਬਤ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਲੱਦਾਖ ਪਹੁੰਚੇ । ਇੱਥੋਂ ਦੇ ਬਹੁਤ ਸਾਰੇ ਲੋਕ ਗੁਰੂ ਜੀ ਦੇ ਪੈਰੋਕਾਰ ਬਣ ਗਏ ।
  • ਕਸ਼ਮੀਰ (Kashmir) – ਕਸ਼ਮੀਰ ਵਿੱਚ ਸਥਿਤ ਮਟਨ ਵਿਖੇ ਗੁਰੂ ਨਾਨਕ ਦੇਵ ਜੀ ਦਾ ਪੰਡਤ ਬ੍ਰਹਮ ਦਾਸ ਨਾਲ ਕਾਫ਼ੀ ਲੰਬਾ ਧਾਰਮਿਕ ਵਾਦ-ਵਿਵਾਦ ਹੋਇਆ । ਗੁਰੂ ਨਾਨਕ ਦੇਵ ਜੀ ਨੇ ਉਸ ਨੂੰ ਸਮਝਾਇਆ ਕਿ ਮੁਕਤੀ ਖ਼ਾਲੀ ਵੇਦਾਂ ਅਤੇ ਰਾਮਾਇਣ ਆਦਿ ਨੂੰ ਪੜ੍ਹਨ ਨਾਲ ਨਹੀਂ ਬਲਕਿ ਉਨ੍ਹਾਂ ਵਿੱਚ ਦਿੱਤੀਆਂ ਗੱਲਾਂ ‘ਤੇ ਅਮਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ ।
  • ਹਸਨ ਅਬਦਾਲ (Hasan Abdal) – ਗੁਰੂ ਨਾਨਕ ਦੇਵ ਜੀ ਪੰਜਾਬ ਦੀ ਵਾਪਸੀ ਯਾਤਰਾ ਸਮੇਂ ਹਸਨ ਅਬਦਾਲ ਵਿਖੇ ਠਹਿਰੇ । ਇੱਥੇ ਇੱਕ ਹੰਕਾਰੀ ਫ਼ਕੀਰ ਵਲੀ ਕੰਧਾਰੀ ਨੇ ਗੁਰੂ ਨਾਨਕ ਦੇਵ ਜੀ ਨੂੰ ਕੁਚਲਣ ਦੇ ਉਦੇਸ਼ ਨਾਲ ਇੱਕ ਵੱਡਾ ਪੱਥਰ ਪਹਾੜੀ ਤੋਂ ਹੇਠਾਂ ਵੱਲ ਨੂੰ ਸੁੱਟਿਆ । ਗੁਰੂ ਜੀ ਨੇ ਇਸ ਨੂੰ ਆਪਣੇ ਪੰਜੇ ਨਾਲ ਰੋਕ ਦਿੱਤਾ । ਇਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।
  • ਸਿਆਲਕੋਟ (Sialkot) – ਸਿਆਲਕੋਟ ਵਿਖੇ ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਇੱਕ ਮੁਸਲਮਾਨ ਸੰਤ ਹਮਜਾ ਗੌਸ ਨਾਲ ਹੋਈ । ਉਸ ਨੇ ਕਿਸੇ ਗੱਲ ਤੋਂ ਨਾਰਾਜ਼ ਹੋ ਕੇ ਆਪਣੀ ਸ਼ਕਤੀ ਰਾਹੀਂ ਸਾਰੇ ਸ਼ਹਿਰ ਨੂੰ ਤਬਾਹ ਕਰਨ ਦਾ ਨਿਰਣਾ ਕਰ ਲਿਆ ਸੀ । ਪਰ ਉਹ ਗੁਰੂ ਜੀ ਦੀ ਸ਼ਖ਼ਸੀਅਤ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਆਪਣਾ ਨਿਰਣਾ ਬਦਲ ਦਿੱਤਾ । ਇਸ ਘਟਨਾ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਪ੍ਰਭਾਵ ਪਿਆ ।

ਤੀਜੀ ਉਦਾਸੀ (Third Udasi)

ਗੁਰੂ ਨਾਨਕ ਦੇਵ ਜੀ ਨੇ 1517 ਈ. ਦੇ ਅਖੀਰ ਵਿੱਚ ਆਪਣੀ ਤੀਸਰੀ ਉਦਾਸੀ ਸ਼ੁਰੂ ਕੀਤੀ । ਇਸ ਉਦਾਸੀ ਦੌਰਾਨ ਗੁਰੂ ਨਾਨਕ ਦੇਵ ਜੀ ਪੱਛਮੀ ਏਸ਼ੀਆ ਦੇ ਦੇਸ਼ਾਂ ਵੱਲ ਗਏ । ਇਸ ਉਦਾਸੀ ਦੌਰਾਨ ਗੁਰੂ ਨਾਨਕ ਸਾਹਿਬ ਨੇ ਅੱਗੇ ਲਿਖੇ ਪ੍ਰਮੁੱਖ ਸਥਾਨਾਂ ਦੀ ਯਾਤਰਾ ਕੀਤੀ-

  • ਮੁਲਤਾਨ (Multan) – ਮੁਲਤਾਨ ਵਿੱਚ ਬਹੁਤ ਸਾਰੇ ਸੂਫ਼ੀ ਸੰਤ ਰਹਿੰਦੇ ਸਨ । ਮੁਲਤਾਨ ਵਿੱਚ ਗੁਰੂ ਸਾਹਿਬ ਦੀ ਪ੍ਰਸਿੱਧ ਸੂਫ਼ੀ ਸੰਤ ਸ਼ੇਖ਼ ਬਹਾਉੱਦੀਨ ਨਾਲ ਮੁਲਾਕਾਤ ਹੋਈ । ਸ਼ੇਖ਼ ਬਹਾਉੱਦੀਨ ਉਨ੍ਹਾਂ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਇਆ ।
  • ਮੱਕਾ (Mecca) – ਮੱਕਾ ਹਜ਼ਰਤ ਮੁਹੰਮਦ ਸਾਹਿਬ ਦਾ ਜਨਮ ਸਥਾਨ ਹੈ । ਸਿੱਖ ਪਰੰਪਰਾ ਦੇ ਅਨੁਸਾਰ ਗੁਰੁ ਨਾਨਕ ਸਾਹਿਬ ਜਦੋਂ ਮੱਕੇ ਪਹੁੰਚੇ ਤਾਂ ਉਹ ਕਾਅਬੇ ਵੱਲ ਪੈਰ ਕਰਕੇ ਸੌਂ ਗਏ । ਜਦੋਂ ਕਾਜ਼ੀ ਰੁਕਨੁੱਦੀਨ ਨੇ ਇਹ ਵੇਖਿਆ ਤਾਂ ਉਹ ਗੁਰੂ ਜੀ ਨੂੰ ਗੁੱਸੇ ਹੋਇਆ । ਕਿਹਾ ਜਾਂਦਾ ਹੈ ਕਿ ਜਦੋਂ ਕਾਜ਼ੀ ਨੇ ਗੁਰੂ ਸਾਹਿਬ ਦੇ ਪੈਰ ਫੜ ਕੇ ਦੂਜੇ ਪਾਸੇ ਘੁਮਾਉਣੇ ਸ਼ੁਰੂ ਕੀਤੇ ਤਾਂ ਮਹਿਰਾਬ ਵੀ ਉਸ ਪਾਸੇ ਘੁੰਮਣ ਲੱਗ ਪਿਆ । ਇਹ ਵੇਖ ਕੇ ਮੁਸਲਮਾਨ ਬੜੇ ਪ੍ਰਭਾਵਿਤ ਹੋਏ । ਗੁਰੂ ਸਾਹਿਬ ਨੇ ਉਨ੍ਹਾਂ ਨੂੰ ਸਮਝਾਇਆ ਕਿ ਅੱਲ੍ਹਾ ਸਰਬਵਿਆਪਕ ਹੈ ।
  • ਮਦੀਨਾ (Madina) – ਮੱਕੇ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਮਹੀਨਾ ਪਹੁੰਚੇ । ਇੱਥੇ ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਦਾ ਪ੍ਰਚਾਰ ਕੀਤਾ । ਇੱਥੇ ਗੁਰੂ ਸਾਹਿਬ ਦਾ ਇਮਾਮ ਆਜਿਮ ਨਾਲ ਵਿਚਾਰ-ਵਟਾਂਦਰਾ ਹੋਇਆ ।
  • ਬਗ਼ਦਾਦ (Baghdad) – ਬਗ਼ਦਾਦ ਵਿਖੇ ਗੁਰੂ ਨਾਨਕ ਸਾਹਿਬ ਦੀ ਮੁਲਾਕਾਤ ਸ਼ੇਖ਼ ਬਹਿਲੋਲ ਨਾਲ ਹੋਈ । ਉਹ ਗੁਰੂ ਜੀ ਦੀ ਬਾਣੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ ।
  • ਸੈਦਪੁਰ (Saidpur) – ਗੁਰੂ ਨਾਨਕ ਦੇਵ ਜੀ ਜਦੋਂ 1520 ਈ. ਦੇ ਅਖੀਰ ਵਿੱਚ ਸੈਦਪੁਰ ਪਹੁੰਚੇ ਤਾਂ ਉਸ ਸਮੇਂ ਬਾਬਰ ਨੇ ਪੰਜਾਬ ਉੱਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉੱਥੇ ਹਮਲਾ ਕੀਤਾ । ਇਸ ਹਮਲੇ ਸਮੇਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਕੈਦੀ ਬਣਾ ਲਿਆ ਗਿਆ । ਇਨ੍ਹਾਂ ਕੈਦੀਆਂ ਵਿੱਚ ਗੁਰੂ ਨਾਨਕ ਦੇਵ ਜੀ ਵੀ ਸਨ । ਜਦੋਂ ਬਾਅਦ ਵਿੱਚ ਬਾਬਰ ਨੂੰ ਇਹ ਪਤਾ ਲੱਗਾ ਕਿ ਗੁਰੂ ਸਾਹਿਬ ਇੱਕ ਮਹਾਨ ਸੰਤ ਹਨ ਤਾਂ ਉਸ ਨੇ ਨਾ ਸਿਰਫ਼ ਗੁਰੂ ਨਾਨਕ ਦੇਵ ਜੀ ਨੂੰ ਸਗੋਂ ਬਹੁਤ ਸਾਰੇ ਹੋਰ ਕੈਦੀਆਂ ਨੂੰ ਵੀ ਰਿਹਾਅ ਕਰ ਦਿੱਤਾ ।

ਉਦਾਸੀਆਂ ਦਾ ਪ੍ਰਭਾਵ (Impact of the Udasis)

ਗੁਰੁ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਦੇ ਬੜੇ ਮਹੱਤਵਪੂਰਨ ਪ੍ਰਭਾਵ ਪਏ । ਉਹ ਲੋਕਾਂ ਵਿੱਚ ਫੈਲੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਵਿੱਚ ਇੱਕ ਨਵੀਂ ਜਾਗ੍ਰਿਤੀ ਲਿਆਉਣ ਵਿੱਚ ਕਾਫ਼ੀ ਹੱਦ ਤਕ ਸਫਲ ਰਹੇ । ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਪਰਮ ਸ਼ਰਧਾਲੂ ਬਣ ਗਏ । ਇਸ ਤਰ੍ਹਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਵਿੱਚ ਹੀ ਸਿੱਖ ਪੰਥ ਹੋਂਦ ਵਿੱਚ ਆ ਗਿਆ ਸੀ । ਅੰਤ ਵਿੱਚ ਅਸੀਂ ਡਾਕਟਰ ਐੱਸ. ਐੱਸ. ਕੋਹਲੀ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,
“ਉਹ (ਗੁਰੂ ਨਾਨਕ ਸਾਹਿਬ ਇੱਕ ਪਵਿੱਤਰ ਉਦੇਸ਼ ਨੂੰ ਪੂਰਾ ਕਰਨਾ ਚਾਹੁੰਦੇ ਸਨ ਅਤੇ ਇਸ ਵਿੱਚ ਉਨ੍ਹਾਂ ਨੂੰ ਚਮਤਕਾਰੀ ਸਫਲਤਾ ਮਿਲੀ ।”

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ (Teachings of Guru Nanak Dev Ji)

ਪ੍ਰਸ਼ਨ 3.
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਵਿਸਥਾਰ ਪੂਰਵਕ ਵਰਣਨ ਕਰੋ । (Describe in detail the teachings of Guru Nanak Dev Ji.).
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਕਿਹੜੀਆਂ-ਕਿਹੜੀਆਂ ਸਨ ? ਉਨ੍ਹਾਂ ਦਾ ਸਮਾਜਿਕ ਮਹੱਤਵ ਕੀ ਸੀ ?
(What were the main teachings of Guru Nanak Dev Ji ? What was their social importance ?)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਦਾ ਅਧਿਐਨ ਕਰੋ । ਉਨ੍ਹਾਂ ਦਾ ਸਮਾਜਿਕ ਮਹੱਤਵ ਕੀ ਸੀ ? (Study the main teachings of Guru Nanak Dev Ji. What was their social significance ?)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਦਾ ਅਧਿਐਨ ਕਰੋ । (Study the main teachings of Guru Nanak Dev Ji.)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਦਾ ਸੰਖੇਪ ਵੇਰਵਾ ਦਿਓ । (Give a brief account of the main teachings of Guru Nanak Dev Ji.)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਵਰਣਨ ਕਰੋ ।
(Decribe the teachings of Guru Nanak Dev Ji.)
ਉੱਤਰ-
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬੜੀਆਂ ਸਾਦਾ ਪਰ ਪ੍ਰਭਾਵਸ਼ਾਲੀ ਸਨ । ਉਨ੍ਹਾਂ ਦੀਆਂ ਸਿੱਖਿਆਵਾਂ ਕਿਸੇ ਇੱਕ ਵਰਗ, ਜਾਤੀ ਜਾਂ ਪੁੱਤ ਲਈ ਨਹੀਂ ਸਨ, ਇਨ੍ਹਾਂ ਦਾ ਸੰਬੰਧ ਤਾਂ ਸਾਰੀ ਮਨੁੱਖ ਜਾਤੀ ਦੇ ਨਾਲ ਸੀ । ਗੁਰੂ ਨਾਨਕ ਦੇਵ ਜੀ ਦੀਆਂ ਮੁੱਖ ਸਿੱਖਿਆਵਾਂ ਦਾ ਵਰਣਨ ਇਸ ਤਰ੍ਹਾਂ ਹੈ-

1. ਪਰਮਾਤਮਾ ਦਾ ਸਰੂਪ (The Nature of God) – ਗੁਰੂ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ । ਉਨ੍ਹਾਂ ਨੇ ਆਪਣੀ ਬਾਣੀ ਵਿੱਚ ਬਾਰ-ਬਾਰ ਪਰਮਾਤਮਾ ਦੀ ਏਕਤਾ ਉੱਪਰ ਜ਼ੋਰ ਦਿੱਤਾ ਹੈ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਹੀ ਸੰਸਾਰ ਦੀ ਰਚਨਾ ਕਰਦਾ ਹੈ, ਉਸ ਦੀ ਪਾਲਣਾ ਕਰਦਾ ਹੈ ਅਤੇ ਉਸ ਦਾ ਨਾਸ਼ ਕਰਦਾ ਹੈ । ਦੇਵੀ-ਦੇਵਤੇ ਹਜ਼ਾਰਾਂ ਹਨ ਪਰ ਪਰਮਾਤਮਾ ਇੱਕ ਹੈ । ਉਸ ਨੂੰ ਕਈ ਨਾਂਵਾਂ ਨਾਲ ਜਾਣਿਆ ਜਾਂਦਾ ਹੈ, ਜਿਵੇਂ-ਹਰੀ, ਗੋਪਾਲ, ਵਾਹਿਗੁਰੂ, ਸਾਹਿਬ, ਅੱਲ੍ਹਾ, ਖ਼ੁਦਾ ਤੇ ਰਾਮ ਆਦਿ । ਪਰਮਾਤਮਾ ਦੇ ਦੋ ਰੂਪ ਹਨ । ਉਹ ਨਿਰਗੁਣ ਵੀ ਹੈ ਅਤੇ ਸਗੁਣ ਵੀ । ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਸਰਵਸ਼ਕਤੀਮਾਨ ਹੈ । ਉਹ ਜੋ ਚਾਹੁੰਦਾ ਹੈ, ਉਹੀ ਹੁੰਦਾ ਹੈ । ਉਸ ਦੀ ਇੱਛਾ ਵਿਰੁੱਧ ਕੁਝ ਨਹੀਂ ਹੋ ਸਕਦਾ । ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਨਿਰਾਕਾਰ ਹੈ । ਉਸ ਦਾ ਕੋਈ ਆਕਾਰ ਜਾਂ ਰੰਗ ਰੂਪ ਨਹੀਂ ਹੈ । ਉਸ ਦਾ ਸ਼ਬਦਾਂ ਵਿੱਚ ਵਰਣਨ ਨਹੀਂ ਕੀਤਾ ਜਾ ਸਕਦਾ ।

2. ਮਾਇਆ (Maya) – ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਾਇਆ ਮਨੁੱਖ ਲਈ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਹੈ । ਮਨਮੁਖ ਵਿਅਕਤੀ ਹਮੇਸ਼ਾਂ ਸੰਸਾਰੀ ਵਸਤਾਂ ਜਿਵੇਂ ਧਨ-ਦੌਲਤ, ਉੱਚਾ ਅਹੁਦਾ, ਐਸ਼ੋ-ਆਰਾਮ, ਸੋਹਣੀ ਨਾਰ, ਪੁੱਤਰ ਆਦਿ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਇਸੇ ਨੂੰ ਮਾਇਆ ਕਹਿੰਦੇ ਹਨ । ਮਾਇਆ ਕਾਰਨ ਉਹ ਪਰਮਾਤਮਾ ਤੋਂ ਦੂਰ ਹੋ ਜਾਂਦਾ ਹੈ ਅਤੇ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ ।

3. ਹਉਮੈ (Haumai) – ਮਨਮੁਖ ਵਿਅਕਤੀ ਵਿੱਚ ਹਉਮੈ ਦੀ ਭਾਵਨਾ ਬੜੀ ਪ੍ਰਬਲ ਹੁੰਦੀ ਹੈ । ਹਉਮੈ ਕਾਰਨ ਉਹ ਸੰਸਾਰ ਦੀਆਂ ਬੁਰਾਈਆਂ ਵਿੱਚ ਫਸਿਆ ਰਹਿੰਦਾ ਹੈ । ਸਿੱਟੇ ਵਜੋਂ ਉਹ ਮੁਕਤੀ ਪ੍ਰਾਪਤ ਕਰਨ ਦੀ ਥਾਂ ਆਵਾਗੌਣ ਦੇ ਚੱਕਰਾਂ ਵਿੱਚ ਹੋਰ ਫਸ ਜਾਂਦਾ ਹੈ ।

4. ਜਾਤੀ ਪ੍ਰਥਾ ਦਾ ਖੰਡਨ (Condemnation of the Caste System) – ਉਸ ਸਮੇਂ ਦਾ ਹਿੰਦੂ ਸਮਾਜ ਨਾ ਕੇਵਲ ਚਾਰ ਮੁੱਖ ਜਾਤਾਂ ਬਲਕਿ ਅਨੇਕਾਂ ਹੋਰ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ । ਉੱਚ ਜਾਤੀ ਦੇ ਲੋਕ ਨੀਵੀਆਂ ਜਾਂਤਾਂ ਨਾਲ ਬਹੁਤ ਨਫ਼ਰਤ ਕਰਦੇ ਸਨ ਅਤੇ ਉਨ੍ਹਾਂ ‘ਤੇ ਬਹੁਤ ਜ਼ੁਲਮ ਕਰਦੇ ਸਨ | ਸਮਾਜ ਵਿੱਚ ਛੂਤ-ਛਾਤ ਦੀ ਭਾਵਨਾ ਬਹੁਤ ਫੈਲ ਚੁੱਕੀ ਸੀ । ਗੁਰੂ ਨਾਨਕ ਦੇਵ ਜੀ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਗੁਰੂ ਸਾਹਿਬ ਨੇ ਲੋਕਾਂ ਨੂੰ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ।

5. ਮੂਰਤੀ ਪੂਜਾ ਦਾ ਖੰਡਨ (Condemnation of Idol Worship) – ਗੁਰੁ ਨਾਨਕ ਦੇਵ ਜੀ ਨੇ ਮੂਰਤੀ ਪੂਜਾ ਵਿਰੁੱਧ ਜ਼ੋਰਦਾਰ ਪ੍ਰਚਾਰ ਕੀਤਾ | ਗੁਰੁ ਨਾਨਕ ਦੇਵ ਜੀ ਦਾ ਕਹਿਣਾ ਸੀ ਕਿ ਪੱਥਰ ਦੀਆਂ ਮੂਰਤੀਆਂ ਬੇਜਾਨ ਹਨ । ਜੇਕਰ ਉਨ੍ਹਾਂ ਨੂੰ ਪਾਣੀ ਵਿੱਚ ਸੁੱਟ ਦਿੱਤਾ ਜਾਵੇ ਤਾਂ ਉਹ ਡੁੱਬ ਜਾਣਗੀਆਂ । ਜਿਹੜੀਆਂ ਮੂਰਤੀਆਂ ਆਪਣੀ ਰੱਖਿਆ ਨਹੀਂ ਕਰ ਸਕਦੀਆਂ, ਉਹ ਮਨੁੱਖ ਨੂੰ ਕਿਵੇਂ ਇਸ ਭਵਸਾਗਰ ਤੋਂ ਪਾਰ ਉਤਾਰ ਸਕਦੀਆਂ ਹਨ । ਇਸ ਲਈ ਮੂਰਤੀਆਂ ਦੀ ਪੂਜਾ ਕਰਨਾ ਫ਼ਜ਼ੂਲ ਹੈ ।

6. ਖੋਖਲੇ ਰੀਤੀ-ਰਿਵਾਜਾਂ ਦਾ ਖੰਡਨ (Condemnation of Empty Rituals) – ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਪ੍ਰਚਲਿਤ ਖੋਖਲੇ ਰੀਤੀ-ਰਿਵਾਜਾਂ ਅਤੇ ਅੰਧ-ਵਿਸ਼ਵਾਸਾਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਮੱਥੇ ਤਿਲਕ ਲਗਾਉਣ, ਸਰੀਰ ‘ਤੇ ਭਸਮ ਮਲਣ, ਕਬਰਾਂ, ਖ਼ਾਨਗਾਹਾਂ, ਸੱਪਾਂ, ਰੁੱਖਾਂ ਆਦਿ ਦੀ ਪੂਜਾ ਕਰਨ ਨਾਲ ਮਨੁੱਖ ਨੂੰ ਮੁਕਤੀ ਪ੍ਰਾਪਤ ਨਹੀਂ ਹੁੰਦੀ । ਉਨ੍ਹਾਂ ਅਨੁਸਾਰ ਉਸ ਵਿਅਕਤੀ ਦਾ ਧਰਮ ਸੱਚਾ ਹੈ ਜਿਸ ਦਾ ਅੰਦਰੂਨਾ ਸੱਚਾ ਹੈ ।

7. ਇਸਤਰੀਆਂ ਨਾਲ ਮਾੜੇ ਸਲੂਕ ਦਾ ਖੰਡਨ (Denounced iltreatment with Women) – ਗੁਰੂ ਨਾਨਕ ਦੇਵ ਜੀ ਦੇ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਉਨ੍ਹਾਂ ਵਿੱਚ ਅਣਗਿਣਤ ਕੁਰੀਤੀਆਂ ਪ੍ਰਚਲਿਤ ਸਨ । ਗੁਰੂ ਨਾਨਕ ਦੇਵ ਜੀ ਨੇ ਇਸਤਰੀਆਂ ਵਿੱਚ ਪ੍ਰਚਲਿਤ ਬੁਰਾਈਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਇਸਤਰੀਆਂ ਦੇ ਬਰਾਬਰੀ ਦੇ ਹੱਕਾਂ ਲਈ ਆਵਾਜ਼ ਉਠਾਈ । ਗੁਰੂ ਨਾਨਕ ਦੇਵ ਜੀ ਫਰਮਾਉਂਦੇ ਹਨ, ਸੋ ਕਿਉਂ ਮੰਦਾ ਆਖੀਐ ਜਿਤੁ ਜੰਮੈ ਰਾਜਾਨ ।

8. ਨਾਮ ਦਾ ਜਾਪ (Recitation of Nam) – ਗੁਰੂ ਨਾਨਕ ਦੇਵ ਜੀ ਨਾਮ ਸਿਮਰਨ ਤੇ ਸ਼ਬਦ ਦੀ ਅਰਾਧਨਾ ਨੂੰ ਪਰਮਾਤਮਾ ਦੀ ਭਗਤੀ ਦਾ ਉੱਚਤਮ ਰੂਪ ਸਮਝਦੇ ਸਨ । ਇਨ੍ਹਾਂ ‘ਤੇ ਚਲ ਕੇ ਮਨੁੱਖ ਇਸ ਰੋਗ ਗ੍ਰਸਤ ਜਾਂ ਦੁੱਖਾਂ ਭਰੇ ਸੰਸਾਰ ਤੋਂ ਮੁਕਤੀ ਪ੍ਰਾਪਤ ਕਰ ਸਕਦਾ ਹੈ । ਨਾਮ ਤੋਂ ਬਿਨਾਂ ਮਨੁੱਖ ਆਵਾਗੌਣ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਪਰਮਾਤਮਾ ਦੇ ਨਾਮ ਦਾ ਜਾਪ ਪਵਿੱਤਰ ਮਨ ਅਤੇ ਸੱਚੀ ਸ਼ਰਧਾ ਨਾਲ ਕਰਨਾ ਚਾਹੀਦਾ ਹੈ । ਡਾਕਟਰ ਦੀਵਾਨ ਸਿੰਘ ਲਿਖਦੇ ਹਨ,
“ਪਾਪਾਂ ਅਤੇ ਬੁਰਾਈਆਂ ਨਾਲ ਸਿਰ ਮਨੁੱਖਤਾ ਦੀ ਮੁਕਤੀ ਲਈ ਸਿਰਫ ਨਾਮ ਹੀ ਸਭ ਤੋਂ ਮਹੱਤਵਪੂਰਨ ਸੋਮਾ ਅਤੇ ਸ਼ਕਤੀ ਹੈ ।”

9. ਗੁਰੂ ਦਾ ਮਹੱਤਵ (Importance of the Guru) – ਗੁਰੂ ਨਾਨਕ ਦੇਵ ਜੀ ਪਰਮਾਤਮਾ ਤਕ ਪਹੁੰਚਣ ਲਈ ਗੁਰੂ ਨੂੰ ਬੜਾ ਮਹੱਤਵਪੂਰਨ ਸਮਝਦੇ ਹਨ । ਉਨ੍ਹਾਂ ਅਨੁਸਾਰ ਗੁਰੂ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ । ਗੁਰੂ ਹੀ ਮਨੁੱਖ ਨੂੰ ਹਨੇਰੇ (ਅਗਿਆਨਤਾ) ਤੋਂ ਪ੍ਰਕਾਸ਼ (ਗਿਆਨ) ਵੱਲ ਲਿਆਉਂਦਾ ਹੈ । ਸੱਚੇ ਗੁਰੂ ਦਾ ਮਿਲਣਾ ਕੋਈ ਆਸਾਨ ਕੰਮ ਨਹੀਂ ਹੈ । ਪਰਮਾਤਮਾ ਦੀ ਨਦਰਿ (ਮਿਹਰ) ਤੋਂ ਬਗ਼ੈਰ ਮਨੁੱਖ ਨੂੰ ਗੁਰੂ ਦੀ ਪ੍ਰਾਪਤੀ ਨਹੀਂ ਹੋ ਸਕਦੀ ।

10. ਹੁਕਮ (Hukam) – ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਪਰਮਾਤਮਾ ਦੇ ਹੁਕਮ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ । ਹੁਕਮ ਕਾਰਨ ਹੀ ਮਨੁੱਖ ਨੂੰ ਸੁੱਖ-ਦੁੱਖ ਪ੍ਰਾਪਤ ਹੁੰਦੇ ਹਨ । ਗੁਰਬਾਣੀ ਵਿੱਚ ਅਨੇਕਾਂ ਸਥਾਨਾਂ ‘ਤੇ ਵਾਹਿਗੁਰ ਦੇ ਹੁਕਮ ਨੂੰ ਮਿੱਠਾ ਕਰਕੇ ਮੰਨਣ ਦੀ ਤਾਕੀਦ ਕੀਤੀ ਗਈ ਹੈ । ਜੋ ਮਨੁੱਖ ਅਜਿਹਾ ਕਰਦਾ ਹੈ ਉਸ ਨੂੰ ਮੁਕਤੀ ਪ੍ਰਾਪਤ ਹੁੰਦੀ ਹੈ । ਜੋ ਮਨੁੱਖ ਪਰਮਾਤਮਾ ਦੇ ਭਾਣੇ ਨੂੰ ਨਹੀਂ ਮੰਨਦਾ ਉਹ ਦਰ-ਦਰ ਦੀਆਂ ਠੋਕਰਾਂ ਖਾਂਦਾ ਰਹਿੰਦਾ ਹੈ ।

11. ਸੱਚ ਖੰਡ (Sach Khand) – ਗੁਰੂ ਨਾਨਕ ਦੇਵ ਜੀ ਅਨੁਸਾਰ ਮਨੁੱਖੀ ਜੀਵਨ ਦਾ ਉੱਚਤਮ ਉਦੇਸ਼ ਸੱਚ ਖੰਡ ਨੂੰ ਪ੍ਰਾਪਤ ਕਰਨਾ ਹੈ । ਸੱਚ ਖੰਡ ਤਕ ਪਹੁੰਚਣ ਲਈ ਮਨੁੱਖ ਨੂੰ ਧਰਮ ਖੰਡ, ਗਿਆਨ ਖੰਡ, ਸਰਮ ਖੰਡ ਅਤੇ ਕਰਮ ਖੰਡ ਵਿਚੋਂ ਗੁਜ਼ਰਨਾ ਪੈਂਦਾ ਹੈ । ਸੱਚ ਖੰਡ ਆਖਰੀ ਅਵਸਥਾ ਹੈ । ਸੱਚ ਖੰਡ ਵਿੱਚ ਆਤਮਾ ਪੂਰਨ ਰੂਪ ਵਿੱਚ ਪਰਮਾਤਮਾ ਵਿੱਚ ਲੀਨ ਹੋ ਜਾਂਦੀ ਹੈ ।

ਸਿੱਖਿਆਵਾਂ ਦਾ ਮਹੱਤਵ (Importance of Teachings)

ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੇ ਸਮਾਜ ਦੇ ਵਿਭਿੰਨ ਖੇਤਰਾਂ ਨੂੰ ਕਾਫ਼ੀ ਹੱਦ ਤਕ ਪ੍ਰਭਾਵਿਤ ਕੀਤਾ । ਸਿੱਟੇ ਵਜੋਂ ਲੋਕਾਂ ਨੂੰ ਇੱਕ ਨਵੀਂ ਦਿਸ਼ਾ ਮਿਲੀ । ਉਹ ਫ਼ਜ਼ੂਲ ਦੇ ਰੀਤੀ-ਰਿਵਾਜਾਂ ਨੂੰ ਛੱਡ ਕੇ ਇੱਕ ਪਰਮਾਤਮਾ ਦੀ ਪੂਜਾ ਕਰਨ ਲੱਗੇ । ਗੁਰੂ ਨਾਨਕ ਦੇਵ ਜੀ ਨੇ ਜਾਤੀ ਪ੍ਰਥਾ ਦਾ ਖੰਡਨ ਕਰਕੇ, ਆਪਸੀ ਭਾਈਚਾਰੇ ਦਾ ਪ੍ਰਚਾਰ ਕਰਕੇ, ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਦਰਜਾ ਦੇ ਕੇ, ਸੰਗਤ ਅਤੇ ਪੰਗਤ ਸੰਸਥਾਵਾਂ ਦੀ ਸਥਾਪਨਾ ਕਰਕੇ ਇੱਕ ਨਵੇਂ ਸਮਾਜ ਦਾ ਮੁੱਢ ਬੰਨਿਆ । ਗੁਰੂ ਨਾਨਕ ਸਾਹਿਬ ਨੇ ਆਪਣੇ ਉਪਦੇਸ਼ਾਂ ਰਾਹੀਂ ਉਸ ਸਮੇਂ ਦੇ ਅੱਤਿਆਚਾਰੀ ਸ਼ਾਸਕਾਂ ਅਤੇ ਉਨ੍ਹਾਂ ਦੇ ਭ੍ਰਿਸ਼ਟ ਕਰਮਚਾਰੀਆਂ ਨੂੰ ਵੀ ਹਲੁਣਾ ਦਿੱਤਾ | ਪ੍ਰਸਿੱਧ ਇਤਿਹਾਸਕਾਰ ਡਾਕਟਰ ਆਈ. ਬੀ. ਬੈਨਰਜੀ ਦੇ ਅਨੁਸਾਰ,
“ਗੁਰੁ ਨਾਨਕ ਦਾ ਸਮਾਂ ਅਗਿਆਨਤਾ ਅਤੇ ਸੰਘਰਸ਼ ਦਾ ਸਮਾਂ ਸੀ ਅਤੇ ਅਸੀਂ ਇਹ ਬਿਨਾਂ ਝਿਜਕ ਕਹਿ ਸਕਦੇ ਹਾਂ ਕਿ ਗੁਰੂ ਨਾਨਕ ਦਾ ਸੰਦੇਸ਼ ਸੱਚ ਅਤੇ ਸ਼ਾਂਤੀ ਦਾ ਸੰਦੇਸ਼ ਸੀ ।”

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਗੁਰੂ ਨਾਨਕ ਦੇਵ ਜੀ ਦੀ ਸਿੱਖ ਪੰਥ ਨੂੰ ਦੇਣ ਸੰਬੰਧੀ ਜਾਣਕਾਰੀ ਦਿਓ । (Give a brief account of the contribution of Guru Nanak Dev Ji to Sikhism.)
ਉੱਤਰ-
15ਵੀਂ ਸਦੀ ਵਿੱਚ ਜਦੋਂ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਤਾਂ ਉਸ ਸਮੇਂ ਲੋਕ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਸਨ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਖ਼ਰਾਬ ਸੀ । ਗੁਰੂ ਨਾਨਕ ਦੇਵ ਜੀ ਨੇ ਲੋਕਾਂ ਵਿੱਚ ਨਵੀਂ ਜਾਗ੍ਰਿਤੀ ਲਿਆਉਣ ਦੇ ਉਦੇਸ਼ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਵਿਦੇਸ਼ਾਂ ਦੀਆਂ ਯਾਤਰਾਵਾਂ ਕੀਤੀਆਂ । ਗੁਰੂ ਜੀ ਨੇ ਸੰਗਤ ਤੇ ਪੰਗਤ ਨਾਂ ਦੀਆਂ ਦੋ ਸੰਸਥਾਵਾਂ ਦੀ ਨੀਂਹ ਰੱਖੀ । ਗੁਰੂ ਨਾਨਕ ਦੇਵ ਜੀ ਨੇ 1539 ਈ. ਵਿੱਚ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ) ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਗੁਰੂ ਅੰਗਦ ਦੇਵ ਜੀ ਦੀ ਨਿਯੁਕਤੀ ਸਿੱਖ ਪੰਥ ਦੇ ਵਿਕਾਸ ਲਈ ਬੜੀ ਮਹੱਤਵਪੂਰਨ ਸਿੱਧ ਹੋਈ ।

ਪ੍ਰਸ਼ਨ 2.
ਉਦਾਸੀਆਂ ਤੋਂ ਕੀ ਭਾਵ ਹੈ ? ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀ ਉਦੇਸ਼ ਸਨ ? (What do you mean by Udasis ? What were the aims of Guru Nanak Dev Ji’s Udasis ?)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦੇ ਕੀ ਉਦੇਸ਼ ਸਨ ?
(What were the aims of the Udasis of Guru Nanak Dev Ji ?)
ਉੱਤਰ-
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਭਾਵ ਉਨ੍ਹਾਂ ਦੀਆਂ ਯੋਗਤਾਵਾਂ ਹੈ । ਇਨ੍ਹਾਂ ਉਦਾਸੀਆਂ ਦਾ ਪ੍ਰਮੁੱਖ ਉਦੇਸ਼ ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ਸੀ । ਗੁਰੂ ਸਾਹਿਬ ਇੱਕ ਪਰਮਾਤਮਾ ਦੀ ਪੂਜਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਆਮ ਲੋਕਾਂ ਤਕ ਪਹੁੰਚਾਉਣਾ ਚਾਹੁੰਦੇ ਸਨ । ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਆਪਣੇ ਵਿਚਾਰਾਂ ਤੋਂ ਜਾਣੂ ਕਰਾਇਆ । ਉਨ੍ਹਾਂ ਨੇ ਸਮਾਜ ਵਿੱਚ ਪ੍ਰਚਲਿਤ ਝੂਠੇ ਰੀਤੀ-ਰਿਵਾਜਾਂ, ਕਰਮ-ਕਾਂਡਾਂ ਅਤੇ ਕੁਰੀਤੀਆਂ ਦਾ ਖੰਡਨ ਕੀਤਾ ।

ਪ੍ਰਸ਼ਨ 3.
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਸੰਖੇਪ ਵਰਣਨ ਕਰੋ । (Give a brief account of the Udasis of Guru Nanak Dev Ji.)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਕਿਸੇ ਤਿੰਨ ਮਹੱਤਵਪੂਰਨ ਉਦਾਸੀਆਂ ਦੀ ਸੰਖੇਪ ਜਾਣਕਾਰੀ ਦਿਓ । (Give a brief account of any three important Udasis of Guru Nanak Dev Ji.)
ਉੱਤਰ-

  • ਸੈਦਪੁਰ ਤੋਂ ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਸ਼ੁਰੂ ਕੀਤੀ । ਇੱਥੇ ਮਲਿਕ ਭਾਗੋ ਦੁਆਰਾ ਪੁੱਛਣ ‘ਤੇ ਗੁਰੂ ਸਾਹਿਬ ਨੇ ਦੱਸਿਆ ਕਿ ਸਾਨੂੰ ਮਿਹਨਤ ਦੀ ਕਮਾਈ ਨਾਲ ਗੁਜ਼ਾਰਾ ਕਰਨਾ ਚਾਹੀਦਾ ਹੈ ਨਾ ਕਿ ਬੇਈਮਾਨੀ ਦੇ ਪੈਸਿਆਂ ਨਾਲ ।
  • ਹਰਿਦੁਆਰ ਵਿਖੇ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਇਹ ਗੱਲ ਸਮਝਾਈ ਕਿ ਗੰਗਾ ਇਸ਼ਨਾਨ ਨਾਲ ਜਾਂ ਪਿੱਤਰਾਂ ਨੂੰ ਪਾਣੀ ਦੇਣ ਨਾਲ ਕੁੱਝ ਪ੍ਰਾਪਤ ਨਹੀਂ ਹੁੰਦਾ । ਇਸ ਲਈ ਮਨੁੱਖ ਦਾ ਅੰਦਰੁਨਾ ਸਾਫ਼ ਹੋਣਾ ਜ਼ਰੂਰੀ ਹੈ ।
  • ਮੱਕਾ ਵਿੱਚ ਗੁਰੂ ਨਾਨਕ ਦੇਵ ਜੀ ਨੇ ਇਹ ਸਿੱਧ ਕੀਤਾ ਕਿ ਪਰਮਾਤਮਾ ਹਰ ਜਗ੍ਹਾ ਮੌਜੂਦ ਹੈ । ਉਹ ਕਿਸੇ ਵਿਸ਼ੇਸ਼ ਸਥਾਨ ਵਿੱਚ ਨਹੀਂ ਰਹਿੰਦਾ ।

ਪ੍ਰਸ਼ਨ 4.
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the teachings of Guru Nanak Dev Ji ?)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਸਾਰ ਲਿਖੋ । (Write an essence of the teachings of Guru Nanak Dev Ji.)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਕੋਈ ਤਿੰਨ ਸਿੱਖਿਆਵਾਂ ਦਾ ਵਰਣਨ ਕਰੋ । (Describe any three teachings of Guru Nanak Dev Ji.)
ਉੱਤਰ-

  1. ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਇੱਕ ਹੈ । ਉਹ ਨਿਰਾਕਾਰ ਅਤੇ ਸਰਬਵਿਆਪੀ ਹੈ ।
  2. ਗੁਰੂ ਜੀ ਮਾਇਆ ਨੂੰ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਮੰਨਦੇ ਹਨ ।
  3. ਗੁਰੂ ਜੀ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਨੂੰ ਮਨੁੱਖ ਦੇ ਪੰਜ ਵੈਰੀ ਦੱਸਦੇ ਹਨ । ਇਨ੍ਹਾਂ ਕਾਰਨ ਮਨੁੱਖ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ ।
  4. ਗੁਰੂ ਨਾਨਕ ਦੇਵ ਜੀ ਨੇ ਮੂਰਤੀ ਪੂਜਾ ਦਾ ਖੰਡਨ ਕੀਤਾ ।
  5. ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਨਮੁੱਖ ਵਿਅਕਤੀ ਵਿੱਚ ਹਉਮੈਂ ਦੀ ਭਾਵਨਾ ਬੜੀ ਪ੍ਰਬਲ ਹੁੰਦੀ ਹੈ ।

ਪ੍ਰਸ਼ਨ 5.
ਗੁਰੂ ਨਾਨਕ ਦੇਵ ਜੀ ਦੇ ਪਰਮਾਤਮਾ ਸੰਬੰਧੀ ਤਿੰਨ ਮੁੱਖ ਵਿਚਾਰ ਕੀ ਸਨ ? (What were the three views of Guru Nanak Dev Ji’s concept of God ?)
ਜਾਂ
ਗੁਰੂ ਨਾਨਕ ਦੇਵ ਜੀ ਦੇ ਈਸ਼ਵਰ ਸੰਬੰਧੀ ਕੀ ਵਿਚਾਰ ਸਨ ? (What were the views of Guru Nanak Dev Ji about God ?)
ਉੱਤਰ-

  1. ਗੁਰੁ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ । ਉਨ੍ਹਾਂ ਨੇ ਪਰਮਾਤਮਾ ਦੀ ਏਕਤਾ ‘ਤੇ ਜ਼ੋਰ ਦਿੱਤਾ ।
  2. ਸਿਰਫ਼ ਪਰਮਾਤਮਾ ਹੀ ਇਸ ਸੰਸਾਰ ਦਾ ਰਚਣਹਾਰ, ਪਾਲਣਹਾਰ ਅਤੇ ਨਾਸ਼ ਕਰਨ ਵਾਲਾ ਹੈ ।
  3. ਪਰਮਾਤਮਾ ਦੇ ਦੋ ਰੂਪ ਹਨ । ਉਹ ਨਿਰਗੁਣ ਵੀ ਹੈ ਅਤੇ ਸਗੁਣ ਵੀ ।
  4. ਪਰਮਾਤਮਾ ਸਰਬ-ਸ਼ਕਤੀਮਾਨ ਹੈ । ਉਸ ਦੀ ਇੱਛਾ ਬਿਨਾਂ ਕੁਝ ਨਹੀਂ ਹੋ ਸਕਦਾ ।
  5. ਉਹ ਆਵਾਗੌਣ ਦੇ ਬੰਧਨਾਂ ਤੋਂ ਮੁਕਤ ਹੈ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 6.
ਗੁਰੂ ਨਾਨਕ ਦੇਵ ਜੀ ਨੇ ਕਿਹੜੇ ਪ੍ਰਚਲਿਤ ਧਾਰਮਿਕ ਵਿਸ਼ਵਾਸਾਂ ਅਤੇ ਵਿਵਹਾਰਾਂ ਦਾ ਖੰਡਨ ਕੀਤਾ ? (What type of religious beliefs and rituals were condemned by Guru Nanak Dev Ji ?)
ਜਾਂ
ਗੁਰੂ ਨਾਨਕ ਦੇਵ ਜੀ ਨੇ ਕਿਹੜੇ ਪ੍ਰਚਲਿਤ ਧਾਰਮਿਕ ਵਿਸ਼ਵਾਸਾਂ ਅਤੇ ਰਸਮਾਂ ਦਾ ਖੰਡਨ ਕੀਤਾ ? (Which prevalent religious beliefs and conventions were condemned by Guru Nanak Dev Ji ?)
ਉੱਤਰ-
ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿੱਚ ਪ੍ਰਚਲਿਤ ਧਾਰਮਿਕ ਅੰਧ-ਵਿਸ਼ਵਾਸਾਂ ਅਤੇ ਵਿਵਹਾਰਾਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਨੇ ਵੇਦ, ਸ਼ਾਸਤਰ, ਮੂਰਤੀ ਪੂਜਾ, ਤੀਰਥ ਯਾਤਰਾ, ਜੀਵਨ ਦੇ ਮਹੱਤਵਪੂਰਨ ਅਵਸਰਾਂ ਨਾਲ ਸੰਬੰਧਿਤ ਸੰਸਕਾਰਾਂ ਦਾ ਵਿਰੋਧ ਕੀਤਾ , ਬਾਹਮਣ ਇਨ੍ਹਾਂ ਰਸਮਾਂ ਦੇ ਮੁੱਖ ਸਮਰਥਕ ਸਨ । ਉਨ੍ਹਾਂ ਨੇ ਜੋਗੀਆਂ ਦੀ ਪ੍ਰਣਾਲੀ ਨੂੰ ਵੀ ਦੋ ਕਾਰਨਾਂ ਕਰਕੇ ਅਪ੍ਰਵਾਨ ਕੀਤਾ । ਪਹਿਲਾ, ਜੋਗੀਆਂ ਵਿੱਚ ਈਸ਼ਵਰ ਦੇ ਪ੍ਰਤੀ ਸ਼ਰਧਾ ਦੀ ਘਾਟ ਸੀ । ਦੂਸਰਾ, ਉਹ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਤੋਂ ਦੂਰ ਰਹਿੰਦੇ ਸਨ । ਗੁਰੂ ਨਾਨਕ ਦੇਵ ਜੀ ਅਵਤਾਰਵਾਦ ਵਿੱਚ ਵੀ ਵਿਸ਼ਵਾਸ ਨਹੀਂ ਰੱਖਦੇ ਸਨ ।

ਪ੍ਰਸ਼ਨ 7.
ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਹਾਕਮ ਬੇਇਨਸਾਫ਼ ਕਿਉਂ ਸਨ ? (According to Guru Nanak Dev Ji why the rulers were unjust ?)
ਉੱਤਰ-

  1. ਉਹ ਹਿੰਦੁਆਂ ਤੋਂ ਜਜ਼ੀਆ ਅਤੇ ਤੀਰਥ ਯਾਤਰਾ ਕਰ ਵਸੂਲਦੇ ਸਨ ।
  2. ਉਹ ਕਿਸਾਨਾਂ ਅਤੇ ਆਮ ਲੋਕਾਂ ‘ਤੇ ਬਹੁਤ ਜ਼ੁਲਮ ਕਰਦੇ ਸਨ ।
  3. ਉਹ ਰਿਸ਼ਵਤ ਲਏ ਬਿਨਾਂ ਇਨਸਾਫ਼ ਨਹੀਂ ਕਰਦੇ ਸਨ ।

ਪ੍ਰਸ਼ਨ 8.
ਗੁਰੂ ਨਾਨਕ ਦੇਵ ਜੀ ਦਾ ਮਾਇਆ ਦਾ ਸੰਕਲਪ ਕੀ ਸੀ ? ਸੰਖੇਪ ਵਿੱਚ ਉੱਤਰ ਦਿਓ । (What was Guru Nanak Dev Ji’s concept of Maya ? Explain in brief.)
ਜਾਂ
ਗੁਰੂ ਨਾਨਕ ਦੇਵ ਜੀ ਦਾ ਮਾਇਆ ਦਾ ਸੰਕਲਪ ਦਾ ਵਰਣਨ ਕਰੋ । (Describe Guru Nanak Dev Ji’s concept of Maya.)
ਉੱਤਰ-
ਗੁਰੂ ਨਾਨਕ ਦੇਵ ਜੀ ਮੰਨਦੇ ਸਨ ਕਿ ਮਾਇਆ ਮਨੁੱਖ ਲਈ ਮੁਕਤੀ ਦੇ ਰਾਹ ਵਿੱਚ ਆਉਣ ਵਾਲੀ ਸਭ ਤੋਂ ਵੱਡੀ ਰੁਕਾਵਟ ਹੈ । ਮਨਮੁੱਖ ਆਦਮੀ ਹਮੇਸ਼ਾਂ ਸੰਸਾਰੀ ਵਸਤਾਂ; ਜਿਵੇਂ ਧਨ-ਦੌਲਤ, ਉੱਚਾ ਅਹੁਦਾ, ਸੋਹਣੀ ਨਾਰ, ਪੁੱਤਰ ਆਦਿ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ । ਇਸ ਨੂੰ ਮਾਇਆ ਕਹਿੰਦੇ ਹਨ । ਮਾਇਆ ਜਿਸ ਨਾਲ ਉਹ ਇੰਨਾ ਪਿਆਰ ਕਰਦਾ ਹੈ ਉਸ ਦਾ ਮੌਤ ਤੋਂ ਬਾਅਦ ਸਾਥ ਨਹੀਂ ਦਿੰਦੀ । ਮਾਇਆ ਕਾਰਨ ਉਹ ਆਵਾਗੌਣ ਦੇ ਚੱਕਰ ਵਿੱਚ ਫਸਿਆ ਰਹਿੰਦਾ ਹੈ ।

ਪ੍ਰਸ਼ਨ 9.
ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚ ‘ਗੁਰੂ’ ਦਾ ਕੀ ਮਹੱਤਵ ਹੈ ? (What is the importance of ‘Guru’ in Guru Nanak Dev Ji’s teachings ?)
ਜਾਂ
ਗੁਰੁ ਨਾਨਕ ਦੇਵ ਜੀ ਦੇ ‘ਗੁਰੂ’ ਸੰਬੰਧੀ ਕੀ ਵਿਚਾਰ ਸਨ ? (What was the concept of ‘Guru’ of Guru Nanak Dev Ji ?) :
ਉੱਤਰ-
ਗੁਰੂ ਨਾਨਕ ਦੇਵ ਜੀ ਪਰਮਾਤਮਾ ਤਕ ਪਹੁੰਚਣ ਲਈ ਗੁਰੂ ਨੂੰ ਇੱਕ ਅਸਲੀ ਪੌੜੀ ਮੰਨਦੇ ਹਨ । ਉਹ ਹੀ ਮਾਇਆ ਦੇ ਮੋਹ ਤੇ ਹਉਮੈ ਦੇ ਰੋਗ ਨੂੰ ਦੂਰ ਕਰਦਾ ਹੈ । ਉਹ ਹੀ ਨਾਮ ਤੇ ਸ਼ਬਦ ਦੀ ਆਰਾਧਨਾ ਦੁਆਰਾ ਭਗਤੀ ਦੇ ਮਾਰਗ ਉੱਤੇ ਚੱਲਣ ਦਾ ਢੰਗ ਦੱਸਦਾ ਹੈ । ਗੁਰੂ ਬਿਨਾਂ ਭਗਤੀ ਗਿਆਨ ਅਸੰਭਵ ਹਨ । ਗੁਰੂ ਬਿਨਾਂ ਮਨੁੱਖ ਨੂੰ ਹਰ ਪਾਸੇ ਹਨ੍ਹੇਰਾ ਹੀ ਹਨ੍ਹੇਰਾ ਨਜ਼ਰ ਆਉਂਦਾ ਹੈ । ਗੁਰੂ ਹੀ ਹਨ੍ਹੇਰੇ ਤੋਂ ਪ੍ਰਕਾਸ਼ ਵੱਲ ਲਿਆਉਂਦਾ ਹੈ । ਸੱਚਾ ਗੁਰੂ ਪਰਮਾਤਮਾ ਆਪ ਹੈ ਜੋ ਸ਼ਬਦ ਰਾਹੀਂ ਸਿੱਖਿਆ ਦਿੰਦਾ ਹੈ ।

ਪ੍ਰਸ਼ਨ 10.
ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚ ‘ਨਾਮ ਦਾ ਕੀ ਮਹੱਤਵ ਹੈ ? (What is the importance of ‘Nam’ in Guru Nanak Dev Ji’s teachings ?)
ਉੱਤਰ-
ਗੁਰੂ ਨਾਨਕ ਦੇਵ ਜੀ ਨਾਮ ਸਿਮਰਨ ਦੀ ਅਰਾਧਨਾ ਨੂੰ ਪਰਮਾਤਮਾ ਦੀ ਭਗਤੀ ਦਾ ਉੱਚਤਮ ਰੂਪ ਸਮਝਦੇ ਸਨ । ਨਾਮ ਸਿਮਰਨ ਕਾਰਨ ਮਨੁੱਖ ਇਸ ਰੋਗ ਗ੍ਰਸਤ ਜਾਂ ਦੁੱਖਾਂ ਭਰੇ ਸੰਸਾਰ ਤੋਂ ਮੁਕਤੀ ਪ੍ਰਾਪਤ ਕਰ ਸਕਦਾ ਹੈ । ਨਾਮ ਸਿਮਰਨ ਕਰਨ ਵਾਲੇ ਮਨੁੱਖ ਦੇ ਸਾਰੇ ਭਰਮ ਦੂਰ ਹੋ ਜਾਂਦੇ ਹਨ ਅਤੇ ਉਸ ਦੇ ਸਾਰੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ । ਉਸ ਦੀ ਆਤਮਾ ਇੱਕ ਕੰਵਲ ਦੇ ਫੁੱਲ ਵਾਂਗ ਹਮੇਸ਼ਾ ਖਿੜੀ ਰਹਿੰਦੀ ਹੈ । ਪਰਮਾਤਮਾ ਦੇ ਨਾਮ ਤੋਂ ਬਿਨਾਂ ਮਨੁੱਖ ਦਾ ਇਸ ਸੰਸਾਰ ਵਿੱਚ ਆਉਣਾ ਫ਼ਜ਼ੂਲ ਹੈ । ਨਾਮ ਤੋਂ ਬਿਨਾਂ ਮਨੁੱਖ ਹਰ ਤਰ੍ਹਾਂ ਦੇ ਪਾਪਾਂ ਅਤੇ ਆਵਾਗੌਣ ਦੇ ਚੱਕਰਾਂ ਵਿੱਚ ਫਸਿਆ ਰਹਿੰਦਾ ਹੈ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 11.
ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚ ਹੁਕਮ ਦਾ ਕੀ ਮਹੱਤਵ ਹੈ ? (What is the importance of Hukam in Guru Nanak Dev Ji’s teachings ?)
ਉੱਤਰ-
ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਵਿੱਚ ਪਰਮਾਤਮਾ ਦੇ ਹੁਕਮ ਜਾਂ ਭਾਣੇ ਨੂੰ ਵਿਸ਼ੇਸ਼ ਮਹੱਤਵ ਪ੍ਰਾਪਤ ਹੈ । ਸਾਰਾ ਸੰਸਾਰ ਉਸ ਪਰਮਾਤਮਾ ਦੇ ਹੁਕਮ ਅਨੁਸਾਰ ਚਲਦਾ ਹੈ । ਉਸ ਦੇ ਹੁਕਮ ਅਨੁਸਾਰ ਹੀ ਜੀਵ ਇਸ ਸੰਸਾਰ ਵਿੱਚ ਜਨਮ ਲੈਂਦਾ ਹੈ ਜਾਂ ਉਸ ਦੀ ਮੌਤ ਹੁੰਦੀ ਹੈ । ਉਸ ਨੂੰ ਵਡਿਆਈ ਪ੍ਰਾਪਤ ਹੁੰਦੀ ਹੈ ਜਾਂ ਉਹ ਨੀਚ ਬਣ ਜਾਂਦਾ ਹੈ । ਹੁਕਮ ਕਾਰਨ ਹੀ ਉਸ ਨੂੰ ਸੁਖ ਜਾਂ ਦੁੱਖ ਪ੍ਰਾਪਤ ਹੁੰਦੇ ਹਨ । ਜੋ ਮਨੁੱਖ ਪਰਮਾਤਮਾ ਦੇ ਭਾਣੇ ਨੂੰ ਨਹੀਂ ਮੰਨਦਾ ਉਹ ਦਰ-ਦਰ ਦੀਆਂ ਠੋਕਰਾਂ ਖਾਂਦਾ ਹੈ ।

ਪ੍ਰਸ਼ਨ 12.
ਗੁਰੂ ਨਾਨਕ ਦੇਵ ਜੀ ਦੇ ਇਸਤਰੀ ਜਾਤੀ ਸੰਬੰਧੀ ਕੀ ਵਿਚਾਰ ਸਨ ? (What were the views of Guru Nanak Dev Ji about women ?)
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਸਮਾਜ ਵਿੱਚ ਉਨ੍ਹਾਂ ਦਾ ਦਰਜਾ ਪੁਰਸ਼ਾਂ ਦੇ ਬਰਾਬਰ ਨਹੀਂ ਸੀ । ਗੁਰੂ ਨਾਨਕ ਦੇਵ ਜੀ ਨੇ ਬਾਲ ਵਿਆਹ, ਬਹੁ-ਵਿਆਹ ਅਤੇ ਸਤੀ ਪ੍ਰਥਾ ਆਦਿ ਦਾ ਘੋਰ ਵਿਰੋਧ ਕੀਤਾ । ਉਹ ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦਿੱਤੇ ਜਾਣ ਦੇ ਹਾਮੀ ਸਨ । ਇਸ ਸੰਬੰਧੀ ਗੁਰੂ ਨਾਨਕ ਦੇਵ ਜੀ ਨੇ ਇਸਤਰੀਆਂ ਨੂੰ ਸੰਗਤ ਅਤੇ ਪੰਗਤ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ।

ਪ੍ਰਸ਼ਨ 13.
ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਸਮਾਜਿਕ ਅਰਥ ਅਤੇ ਮਹੱਤਵ ਕੀ ਸਨ ? (What was the social meaning and significance of Guru Nanak Dev Ji’s message ?)
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪੰਜਾਬ ਉੱਤੇ ਕੀ ਪ੍ਰਭਾਵ ਪਿਆ ? (What was the impact of teachings of Guru Nanak Dev Ji on Punjab ?)
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੇ ਸਮਾਜਿਕ ਅਰਥ ਬੜੇ ਮਹੱਤਵਪੂਰਨ ਸਨ । ਉਨ੍ਹਾਂ ਦਾ ਸੰਦੇਸ਼ ਹਰੇਕ ਲਈ ਸੀ । ਕੋਈ ਵੀ ਇਸਤਰੀ-ਪੁਰਸ਼ ਗੁਰੂ ਜੀ ਦੁਆਰਾ ਦਰਸਾਏ ਗਏ ਮਾਰਗ ਨੂੰ ਅਪਣਾ ਸਕਦਾ ਸੀ । ਮੁਕਤੀ ਦਾ ਮਾਰਗ ਸਭ ਲਈ ਖੁੱਲ੍ਹਾ ਸੀ । ਗੁਰੂ ਜੀ ਨੇ ਸਮਾਜਿਕ ਸਮਾਨਤਾ ਦਾ ਪ੍ਰਚਾਰ ਕੀਤਾ । ਉਨ੍ਹਾਂ ਨੇ ਜਾਤੀ ਪ੍ਰਥਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ | ਸਮਾਜਿਕ ਸਮਾਨਤਾ ਦੇ ਸੰਦੇਸ਼ ਨੂੰ ਅਮਲੀ ਰੂਪ ਦੇਣ ਲਈ ਗੁਰੂ ਜੀ ਨੇ ਸੰਗਤ ਤੇ ਪੰਗਤ (ਲੰਗਰ) ਨਾਂ ਦੀਆਂ ਦੋ ਸੰਸਥਾਵਾਂ ਚਲਾਈਆਂ । ਲੰਗਰ ਤਿਆਰ ਕਰਨ ਸਮੇਂ ਜਾਤ-ਪਾਤ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਸੀ ।

ਪ੍ਰਸ਼ਨ 14.
ਜਾਤੀ ਪ੍ਰਥਾ ਬਾਰੇ ਗੁਰੂ ਨਾਨਕ ਦੇਵ ਜੀ ਦੇ ਵਿਚਾਰ ਕੀ ਹਨ ? (What are Guru Nanak Dev Ji views on caste system ?)
ਉੱਤਰ-
ਗੁਰੂ ਨਾਨਕ ਦੇਵ ਜੀ ਨੇ ਜਾਤ-ਪਾਤ ਦੀ ਭਾਵਨਾ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ । ਉਨ੍ਹਾਂ ਦਾ ਪ੍ਰਮੁੱਖ ਉਦੇਸ਼ ਸਮਾਜਿਕ ਅਸਮਾਨਤਾ ਨੂੰ ਦੂਰ ਕਰਨਾ ਸੀ । ਗੁਰੂ ਨਾਨਕ ਦੇਵ ਜੀ ਦਾ ਕਹਿਣਾ ਸੀ ਕਿ ਕੋਈ ਵੀ ਵਿਅਕਤੀ ਆਪਣੀ ਜਾਤੀ ਕਾਰਨ ਅਮੀਰ ਜਾਂ ਗ਼ਰੀਬ ਨਹੀਂ ਹੁੰਦਾ । ਪਰਮਾਤਮਾ ਦੇ ਦਰਬਾਰ ਵਿੱਚ ਜਾਤੀ ਨਹੀਂ ਸਗੋਂ ਕਰਮਾਂ ਦੇ ਅਨੁਸਾਰ ਨਿਬੇੜਾ ਹੁੰਦਾ ਹੈ। ਗੁਰੂ ਨਾਨਕ ਦੇਵ ਜੀ ਨੇ ਨੀਵੀਆਂ ਜਾਤੀਆਂ ਅਤੇ ਨਿਮਨ ਵਰਗਾਂ ਨਾਲ ਆਪਣੇ ਆਪ ਨੂੰ ਜੋੜਿਆ ।

ਪ੍ਰਸ਼ਨ 15.
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਭਗਤੀ ਸੁਧਾਰਕਾਂ ਨਾਲੋਂ ਕਿਵੇਂ ਵੱਖਰੀਆਂ ਸਨ ? (How far were the teachings of Guru Nanak Dev Ji different from the Bhakti reformers ?)
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਪਰਮਾਤਮਾ ਨਿਰੰਕਾਰ ਹੈ । ਉਹ ਕਦੇ ਵੀ ਮਨੁੱਖੀ ਰੂਪ ਧਾਰਨ ਨਹੀਂ ਕਰ ਸਕਦਾ । ਭਗਤੀ ਸੁਧਾਰਕਾਂ ਨੇ ਸ੍ਰੀ ਕ੍ਰਿਸ਼ਨ ਅਤੇ ਸ੍ਰੀ ਰਾਮ ਨੂੰ ਪਰਮਾਤਮਾ ਦਾ ਅਵਤਾਰ ਦੱਸਿਆ ਹੈ । ਗੁਰੂ ਨਾਨਕ ਦੇਵ ਜੀ ਮੂਰਤੀ ਪੂਜਾ ਦੇ ਸਖ਼ਤ ਖਿਲਾਫ਼ ਸਨ ਜਦਕਿ ਭਗਤੀ ਸੁਧਾਰਕਾਂ ਦਾ ਇਸ ਵਿੱਚ ਪੂਰਨ ਵਿਸ਼ਵਾਸ ਸੀ । ਗੁਰੂ ਨਾਨਕ ਦੇਵ ਜੀ ਹਿਸਥ ਜੀਵਨ ਵਿੱਚ ਵਿਸ਼ਵਾਸ ਰੱਖਦੇ ਸਨ । ਭਗਤੀ ਸੁਧਾਰਕ ਹਿਸਥ ਜੀਵਨ ਨੂੰ ਮੁਕਤੀ ਦੇ ਰਾਹ ਵਿੱਚ ਇੱਕ ਵੱਡੀ ਰੁਕਾਵਟ ਦੱਸਦੇ ਸਨ । ਗੁਰੂ ਨਾਨਕ ਦੇਵ ਜੀ ਨੇ ਸੰਗਤ ਅਤੇ ਪੰਗਤ ਨਾਂ ਦੀਆਂ ਸੰਸਥਾਵਾਂ ਸਥਾਪਿਤ ਕੀਤੀਆਂ । ਭਗਤੀ ਸੁਧਾਰਕਾਂ ਨੇ ਅਜਿਹੀ ਕਿਸੇ ਸੰਸਥਾ ਦੀ ਸਥਾਪਨਾ ਨਹੀਂ ਕੀਤੀ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 16.
ਗੁਰੂ ਨਾਨਕ ਦੇਵ ਜੀ ਇੱਕ ਮਹਾਨ ਕਵੀ ਅਤੇ ਸੰਗੀਤਕਾਰ ਸਨ । ਇਸ ਦੀ ਵਿਆਖਿਆ ਕਰੋ । (Guru Nanak Dev Ji was a great poet and musician. Explain.)
ਉੱਤਰ-
ਗੁਰੂ ਨਾਨਕ ਦੇਵ ਜੀ ਇੱਕ ਧਾਰਮਿਕ ਮਹਾਂਪੁਰਖ ਹੋਣ ਦੇ ਨਾਲ-ਨਾਲ ਇੱਕ ਮਹਾਨ ਸੰਗੀਤਕਾਰ ਅਤੇ ਕਵੀ ਵੀ ਸਨ । ਗੁਰੂ ਗ੍ਰੰਥ ਸਾਹਿਬ ਵਿੱਚ ਅੰਕਿਤ ਆਪ ਜੀ ਦੇ 976 ਸ਼ਬਦ ਆਪ ਦੇ ਮਹਾਨ ਕਵੀ ਹੋਣ ਦਾ ਪ੍ਰਤੱਖ ਪ੍ਰਮਾਣ ਹਨ । ਗੁਰੂ ਨਾਨਕ ਸਾਹਿਬ ਨੇ ਇਨ੍ਹਾਂ ਵਿੱਚ ਕੁਦਰਤ ਅਤੇ ਮਨੁੱਖਤਾ ਦਾ ਗੁਣਗਾਨ ਕੀਤਾ । ਇਨ੍ਹਾਂ ਵਿੱਚ ਉਪਮਾਵਾਂ ਅਤੇ ਅਲੰਕਾਰਾਂ ਦੀ ਬਹੁਤ ਉੱਚ ਪੱਧਰੀ ਵਰਤੋਂ ਕੀਤੀ ਗਈ ਹੈ । ਗੁਰੂ ਨਾਨਕ ਸਾਹਿਬ ਬੜੇ ਸੰਖੇਪ ਸ਼ਬਦਾਂ ਵਿੱਚ ਬੜੀਆਂ ਡੂੰਘੀਆਂ ਗੱਲਾਂ ਕਹਿ ਜਾਂਦੇ ਸਨ । ਗੁਰੂ ਨਾਨਕ ਦੇਵ ਜੀ ਕਈ ਤਰ੍ਹਾਂ ਦੇ ਰਾਗਾਂ ਤੋਂ ਜਾਣੂ ਸਨ ।

ਪ੍ਰਸ਼ਨ 17.
ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ 18 ਵਰੇ ਕਿੱਥੇ ਤੇ ਕਿਵੇਂ ਬਤੀਤ ਕੀਤੇ ? (How and where did Guru Nanak Dev Ji spend last 18 years of his life ?)
ਉੱਤਰ-
ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਆਪਣੇ ਪਰਿਵਾਰ ਨਾਲ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ । ਇਸ ਸਮੇਂ ਦੇ ਦੌਰਾਨ ਗੁਰੂ ਦੇਵ ਜੀ ਨੇ ਸੰਗਤ ਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ । ਸੰਗਤ ਤੋਂ ਭਾਵ ਉਸ ਇਕੱਠ ਤੋਂ ਸੀ ਜੋ ਰੋਜ਼ਾਨਾ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਜੁੜਦੀ ਸੀ । ਪੰਗਤ ਤੋਂ ਭਾਵ ਸੀ ਇੱਕ ਕਤਾਰ ਵਿੱਚ ਬੈਠ ਕੇ ਲੰਗਰ ਛਕਣਾ । ਇਨ੍ਹਾਂ ਤੋਂ ਇਲਾਵਾ ਗੁਰੂ ਜੀ ਨੇ 976 ਸ਼ਬਦਾਂ ਦੀ ਰਚਨਾ ਵੀ ਕੀਤੀ ।

ਵਸਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਸਿੱਖ ਧਰਮ ਦੇ ਸੰਸਥਾਪਕ ਕੌਣ ਸਨ ?
ਉੱਤਰ-
ਗੁਰੂ ਨਾਨਕ ਦੇਵ ਜੀ ।

ਪ੍ਰਸ਼ਨ 2.
ਗੁਰੂ ਨਾਨਕ ਦੇਵ ਜੀ ਦਾ ਜਨਮ ਕਦੋਂ ਹੋਇਆ ?
ਉੱਤਰ-
1469 ਈ. ।

ਪ੍ਰਸ਼ਨ 3.
ਗੁਰੂ ਨਾਨਕ ਦੇਵ ਜੀ ਦਾ ਜਨਮ ਕਿੱਥੇ ਹੋਇਆ ਸੀ ?
ਉੱਤਰ-
ਤਲਵੰਡੀ (ਪਾਕਿਸਤਾਨ) ।

ਪ੍ਰਸ਼ਨ 4.
ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨੂੰ ਅੱਜ-ਕਲ੍ਹ ਕੀ ਕਿਹਾ ਜਾਂਦਾ ਹੈ ?
ਉੱਤਰ-
ਨਨਕਾਣਾ ਸਾਹਿਬ ।

ਪ੍ਰਸ਼ਨ 5.
‘‘ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗੁ ਚਾਨਣੁ ਹੋਆ” । ਇਹ ਸ਼ਬਦ ਕਿਸ ਨੇ ਕਹੇ ਸਨ ?
ਉੱਤਰ-
ਭਾਈ ਗੁਰਦਾਸ ਜੀ ਨੇ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 6.
ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
ਉੱਤਰ-
ਮਹਿਤਾ ਕਾਲੂ ਜੀ ।

ਪ੍ਰਸ਼ਨ 7.
ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਕਿਸ ਜਾਤੀ ਨਾਲ ਸੰਬੰਧਿਤ ਸਨ ?
ਉੱਤਰ-
ਬੇਦੀ ।

ਪ੍ਰਸ਼ਨ 8.
ਮਹਿਤਾ ਕਾਲੂ ਕੌਣ ਸਨ ?
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ।

ਪ੍ਰਸ਼ਨ 9.
ਗੁਰੂ ਨਾਨਕ ਦੇਵ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
ਉੱਤਰ-
ਤ੍ਰਿਪਤਾ ਜੀ ।

ਪ੍ਰਸ਼ਨ 10.
ਤ੍ਰਿਪਤਾ ਕੌਣ ਸੀ ?
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਮਾਤਾ ਜੀ ।

ਪ੍ਰਸ਼ਨ 11.
ਗੁਰੂ ਨਾਨਕ ਦੇਵ ਜੀ ਦੀ ਭੈਣ ਦਾ ਕੀ ਨਾਂ ਸੀ ?
ਉੱਤਰ-
ਬੇਬੇ ਨਾਨਕੀ ਜੀ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 12.
ਗੁਰੂ ਨਾਨਕ ਦੇਵ ਜੀ ਦੀ ਪਤਨੀ ਦਾ ਕੀ ਨਾਂ ਸੀ ?
ਜਾਂ
ਗੁਰੂ ਨਾਨਕ ਦੇਵ ਜੀ ਦਾ ਵਿਆਹ ਕਿਸ ਨਾਲ ਹੋਇਆ ਸੀ ?
ਉੱਤਰ-
ਬੀਬੀ ਸੁਲੱਖਣੀ ਜੀ ਨਾਲ ।

ਪ੍ਰਸ਼ਨ 13.
ਗੁਰੂ ਨਾਨਕ ਦੇਵ ਜੀ ਨੇ ਸੱਚਾ ਸੌਦਾ ਕਿੰਨੇ ਰੁਪਇਆਂ ਨਾਲ ਕੀਤਾ ?
ਉੱਤਰ-
20 ਰੁਪਇਆਂ ਨਾਲ ।

ਪ੍ਰਸ਼ਨ 14.
ਗੁਰੂ ਨਾਨਕ ਦੇਵ ਜੀ ਨੂੰ ਸੁਲਤਾਨਪੁਰ ਲੋਧੀ ਕਿਉਂ ਭੇਜਿਆ ਗਿਆ ਸੀ ?
ਉੱਤਰ-
ਨੌਕਰੀ ਕਰਨ ਲਈ ।

ਪ੍ਰਸ਼ਨ 15.
ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਕਦੋਂ ਹੋਈ ?
ਉੱਤਰ-
1499 ਈ. ਵਿੱਚ ।

ਪ੍ਰਸ਼ਨ 16.
ਗੁਰੂ ਨਾਨਕ ਦੇਵ ਜੀ ਨੇ ਗਿਆਨ ਪ੍ਰਾਪਤੀ ਤੋਂ ਬਾਅਦ ਸਭ ਤੋਂ ਪਹਿਲਾਂ ਕਿਹੜੇ ਸ਼ਬਦ ਕਹੇ ?
ਜਾਂ
ਗੁਰੂ ਨਾਨਕ ਦੇਵ ਜੀ ਨੇ ਕਿਹੜੇ ਸ਼ਬਦਾਂ ਨਾਲ ਸਭ ਤੋਂ ਪਹਿਲਾ ਪ੍ਰਚਾਰ ਸ਼ੁਰੂ ਕੀਤਾ ?
ਉੱਤਰ-
“ਨਾ ਕੋ ਹਿੰਦੂ ਨਾ ਕੋ ਮੁਸਲਮਾਨ”।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 17.
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਕੀ ਭਾਵ ਹੈ ?
ਉੱਤਰ-
ਗੁਰੁ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਭਾਵ ਉਨ੍ਹਾਂ ਦੀਆਂ ਯਾਤਰਾਵਾਂ ਤੋਂ ਹੈ ।

ਪ੍ਰਸ਼ਨ 18.
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਕੀ ਉਦੇਸ਼ ਸੀ ?
ਉੱਤਰ-
ਲੋਕਾਂ ਵਿੱਚ ਫੈਲੀ ਅਗਿਆਨਤਾ ਅਤੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ ।

ਪ੍ਰਸ਼ਨ 19.
ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਕਦੋਂ ਸ਼ੁਰੂ ਕੀਤੀ ?
ਉੱਤਰ-
1499 ਈ. ਵਿੱਚ ।

ਪ੍ਰਸ਼ਨ 20.
ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਕਿੱਥੋਂ ਸ਼ੁਰੂ ਕੀਤੀ ?
ਉੱਤਰ-
ਸੈਦਪੁਰ ।

ਪ੍ਰਸ਼ਨ 21.
ਗੁਰੂ ਨਾਨਕ ਦੇਵ ਜੀ ਦੁਆਰਾ ਆਪਣੀ ਪਹਿਲੀ ਉਦਾਸੀ ਦੇ ਦੌਰਾਨ ਜਿਹੜੇ ਥਾਂਵਾਂ ‘ਤੇ ਚਰਨ ਪਾਏ ਉਨ੍ਹਾਂ ਵਿੱਚੋਂ ਕਿਸੇ ਇੱਕ ਮਹੱਤਵਪੂਰਨ ਸਥਾਨ ਦਾ ਨਾਂ ਦੱਸੋ ।
ਉੱਤਰ-
ਕੁਰੂਕਸ਼ੇਤਰ ।

ਪ੍ਰਸ਼ਨ 22.
ਉਦਾਸੀਆਂ ਸਮੇਂ ਗੁਰੂ ਨਾਨਕ ਦੇਵ ਜੀ ਨਾਲ ਕਿਹੜਾ ਸਾਥੀ ਸੀ ?
ਉੱਤਰ-
ਭਾਈ ਮਰਦਾਨਾ ।

ਪ੍ਰਸ਼ਨ 23.
ਭਾਈ ਮਰਦਾਨਾ ਕੀਰਤਨ ਕਰਨ ਸਮੇਂ ਕਿਹੜਾ ਸਾਜ਼ ਵਜਾਉਂਦਾ ਸੀ ?
ਉੱਤਰ-
ਰਬਾਬ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 24.
ਸ੍ਰੀ ਗੁਰੂ ਨਾਨਕ ਦੇਵ ਜੀ ਸੈਦਪੁਰ ਵਿਖੇ ਕਿਸ ਦੇ ਘਰ ਠਹਿਰੇ ਸਨ ?
ਜਾਂ
ਗੁਰੂ ਨਾਨਕ ਦੇਵ ਜੀ ਦਾ ਪਹਿਲਾ ਚੇਲਾ ਕੌਣ ਸੀ ?
ਉੱਤਰ-
ਭਾਈ ਲਾਲੋ ।

ਪ੍ਰਸ਼ਨ 25.
ਗੁਰੂ ਨਾਨਕ ਦੇਵ ਜੀ ਨੇ ਸੈਦਪੁਰ (ਐਮਨਾਬਾਦ) ਵਿੱਚ ਮਲਿਕ ਭਾਗੋ ਦਾ ਭੋਜਨ ਖਾਣ ਤੋਂ ਕਿਉਂ ਇਨਕਾਰ ਕਰ ਦਿੱਤਾ ਸੀ ?
ਉੱਤਰ-
ਕਿਉਂਕਿ ਉਸ ਦੀ ਕਮਾਈ ਈਮਾਨਦਾਰੀ ਦੀ ਨਹੀਂ ਸੀ ।

ਪ੍ਰਸ਼ਨ 26.
ਗੁਰੂ ਨਾਨਕ ਦੇਵ ਜੀ ਸੱਜਣ ਠੱਗ ਨੂੰ ਕਿੱਥੇ ਮਿਲੇ ?
ਜਾਂ
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੱਜਣ ਨਾਲ ਮੁਲਾਕਾਤ ਕਿੱਥੇ ਹੋਈ ਸੀ ?
ਉੱਤਰ-
ਤਾਲੰਬਾ ਵਿਖੇ ।

ਪ੍ਰਸ਼ਨ 27.
ਗੁਰੂ ਨਾਨਕ ਦੇਵ ਜੀ ਨੇ ਕਿਸ ਸਥਾਨ ‘ਤੇ ਪੱਛਮ ਦਿਸ਼ਾ ਵੱਲ ਆਪਣੇ ਖੇਤਾਂ ਨੂੰ ਪਾਣੀ ਦਿੱਤਾ ?
ਉੱਤਰ-
ਹਰਿਦੁਆਰ ।

ਪ੍ਰਸ਼ਨ 28.
ਗੁਰੂ ਨਾਨਕ ਦੇਵ ਜੀ ਪਾਨੀਪਤ ਵਿੱਚ ਕਿਹੜੇ ਸੂਫ਼ੀ ਨੂੰ ਮਿਲੇ ?
ਉੱਤਰ-
ਸ਼ੈਖ਼ ਤਾਹਿਰ ਨੂੰ ।

ਪ੍ਰਸ਼ਨ 29.
ਗੁਰੂ ਨਾਨਕ ਦੇਵ ਜੀ ਦੀ ਉਦਾਸੀ ਤੋਂ ਬਾਅਦ ਗੋਰਖਮਤਾ ਦਾ ਨਾਂ ਕੀ ਪਿਆ ?
ਉੱਤਰ-
ਨਾਨਕਮਤਾ ।

ਪ੍ਰਸ਼ਨ 30.
ਨੂਰਸ਼ਾਹੀ ਕੌਣ ਸੀ ?
ਉੱਤਰ-
ਕਾਮਰੂਪ ਦੀ ਪ੍ਰਸਿੱਧ ਜਾਦੂਗਰਨੀ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 31.
ਉੜੀਸਾ ਦੇ ਕਿਹੜੇ ਮੰਦਰ ਵਿੱਚ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਆਰਤੀ ਦਾ ਸਹੀ ਅਰਥ ਦੱਸਿਆ ?
ਉੱਤਰ-
ਜਗਨਨਾਥ ਪੁਰੀ ।

ਪ੍ਰਸ਼ਨ 32.
ਗੁਰੂ ਨਾਨਕ ਦੇਵ ਜੀ ਨੇ ਕੈਲਾਸ਼ ਪਰਬਤ ਦੇ ਸਿੱਧਾਂ ਨੂੰ ਕੀ ਉਪਦੇਸ਼ ਦਿੱਤਾ ?
ਉੱਤਰ-
ਉਹ ਮਨੁੱਖਤਾ ਦੀ ਸੇਵਾ ਕਰਨ ।

ਪ੍ਰਸ਼ਨ 33.
ਗੁਰੂ ਨਾਨਕ ਦੇਵ ਜੀ ਲੰਕਾ ਦੇ ਕਿਹੜੇ ਸ਼ਾਸਕ ਨੂੰ ਮਿਲੇ ਸਨ ?
ਉੱਤਰ-
ਸ਼ਿਵਨਾਥ ।

ਪ੍ਰਸ਼ਨ 34.
ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਉਦਾਸੀਆਂ ਦੇ ਦੌਰਾਨ ਕਿਸ ਸਥਾਨ ‘ਤੇ ਕਾਅਬੇ ਨੂੰ ਘੁਮਾਇਆ ?
ਉੱਤਰ-
ਮੱਕਾ ਵਿਖੇ ।

ਪ੍ਰਸ਼ਨ 35.
ਮੱਕਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਕਿਹੜੇ ਕਾਜ਼ੀ ਨਾਲ ਵਾਦ-ਵਿਵਾਦ ਹੋਇਆ ?
ਜਾਂ
ਮੱਕਾ ਵਿਖੇ ਕਿਹੜੇ ਕਾਜ਼ੀ ਨੂੰ ਗੁਰੂ ਨਾਨਕ ਦੇਵ ਜੀ ਨੇ ਤਰਕ ਨਾਲ ਸਮਝਾਇਆ ਕਿ ਪਰਮਾਤਮਾ ਹਰ ਥਾਂ ਮੌਜੂਦ ਹੈ ?
ਉੱਤਰ-
ਰੁਕਨਉੱਦੀਨ ।

ਪ੍ਰਸ਼ਨ 36.
ਹਸਨ ਅਬਦਾਲ ਨੂੰ ਹੁਣ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ ?
ਉੱਤਰ-
ਪੰਜਾ ਸਾਹਿਬ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 37.
ਸ੍ਰੀ ਗੁਰੂ ਨਾਨਕ ਦੇਵ ਜੀ ਬਗ਼ਦਾਦ ਵਿਖੇ ਕਿਸ ਸ਼ੇਖ਼ ਨੂੰ ਮਿਲੇ ?
ਉੱਤਰ-
ਸ਼ੇਖ਼ ਬਹਿਲੋਲ ਨੂੰ ।

ਪ੍ਰਸ਼ਨ 38.
ਗੁਰੂ ਨਾਨਕ ਦੇਵ ਜੀ ਨੂੰ ਬਾਬਰ ਨੇ ਕਦੋਂ ਗ੍ਰਿਫ਼ਤਾਰ ਕੀਤਾ ਸੀ ?
ਉੱਤਰ-
1520 ਈ. ।

ਪ੍ਰਸ਼ਨ 39.
ਗੁਰੂ ਨਾਨਕ ਦੇਵ ਜੀ ਦਾ ਸਮਕਾਲੀਨ ਬਾਦਸ਼ਾਹ ਕੌਣ ਸੀ ?
ਉੱਤਰ-
ਬਾਬਰ ।

ਪ੍ਰਸ਼ਨ 40.
ਗੁਰੂ ਨਾਨਕ ਦੇਵ ਜੀ ਨੇ ਬਾਬਰ ਦੇ ਸੈਦਪੁਰ ਹਮਲੇ ਦੀ ਤੁਲਨਾ ਕਿਸ ਨਾਲ ਕੀਤੀ ਹੈ ?
ਉੱਤਰ-
ਪਾਪ ਦੀ ਜੰਵ ਨਾਲ ।

ਪ੍ਰਸ਼ਨ 41.
ਗੁਰੂ ਨਾਨਕ ਦੇਵ ਜੀ ਦੀ ਕੋਈ ਇੱਕ ਮੁੱਖ ਸਿੱਖਿਆ ਦੱਸੋ ।
ਉੱਤਰ-
ਪਰਮਾਤਮਾ ਇੱਕ ਹੈ ।

ਪ੍ਰਸ਼ਨ 42.
ਗੁਰੂ ਨਾਨਕ ਦੇਵ ਜੀ ਦਾ “ਮਾਇਆ ਦਾ ਸੰਕਲਪ ਕੀ ਸੀ ?
ਉੱਤਰ-
ਸੰਸਾਰ ਇੱਕ ਮਾਇਆ ਹੈ ।

ਪ੍ਰਸ਼ਨ 43.
ਗੁਰੂ ਨਾਨਕ ਦੇਵ ਜੀ ਅਨੁਸਾਰ ਮਨੁੱਖ ਦੇ ਪੰਜ ਵੈਰੀ ਕੌਣ ਹਨ ?
ਉੱਤਰ-
ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ।

ਪ੍ਰਸ਼ਨ 44.
ਗੁਰੂ ਨਾਨਕ ਦੇਵ ਜੀ ਅਨੁਸਾਰ ਗੁਰੂ ਦਾ ਕੀ ਮਹੱਤਵ ਹੈ ? ਸਿੱਖ ਧਰਮ ਵਿੱਚ ਗੁਰੂ ਨੂੰ ਕੀ ਮਹੱਤਤਾ ਦਿੱਤੀ ਗਈ ਹੈ ?
ਉੱਤਰ-
ਗੁਰੂ ਮੁਕਤੀ ਤਕ ਲੈ ਜਾਣ ਵਾਲੀ ਅਸਲੀ ਪੌੜੀ ਹੈ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 45.
ਗੁਰੂ ਨਾਨਕ ਦੇਵ ਜੀ ਅਨੁਸਾਰ ਨਾਮ ਜਪਣ ਦਾ ਕੀ ਮਹੱਤਵ ਹੈ ?
ਉੱਤਰ-
ਨਾਮ ਤੋਂ ਬਿਨਾਂ ਮਨੁੱਖ ਦਾ ਇਸ ਸੰਸਾਰ ਵਿੱਚ ਆਉਣਾ ਫ਼ਜ਼ੂਲ ਹੈ ।

ਪ੍ਰਸ਼ਨ 46.
ਮਨਮੁੱਖ ਵਿਅਕਤੀ ਦੀ ਕੋਈ ਇੱਕ ਵਿਸ਼ੇਸ਼ਤਾ ਦੱਸੋ ।
ਉੱਤਰ-
ਮਨਮੁੱਖ ਵਿਅਕਤੀ ਇੰਦਰਿਆਵੀ ਭੁੱਖਾਂ ਨਾਲ ਘਿਰਿਆ ਰਹਿੰਦਾ ਹੈ ।

ਪ੍ਰਸ਼ਨ 47.
ਆਤਮ-ਸਮਰਪਣ ਤੋਂ ਕੀ ਭਾਵ ਹੈ ?
ਉੱਤਰ-
ਹਉਮੈ ਦਾ ਤਿਆਗ ।

ਪ੍ਰਸ਼ਨ 48.
ਨਦਰਿ ਤੋਂ ਕੀ ਭਾਵ ਹੈ ?
ਉੱਤਰ-
ਪਰਮਾਤਮਾ ਦੀ ਮਿਹਰ ।

ਪ੍ਰਸ਼ਨ 49.
ਹੁਕਮ ਸ਼ਬਦ ਤੋਂ ਕੀ ਭਾਵ ਹੈ ?
ਉੱਤਰ-
ਪਰਮਾਤਮਾ ਦਾ ਭਾਣਾ ।

ਪ੍ਰਸ਼ਨ 50.
ਕਿਰਤ ਤੋਂ ਕੀ ਭਾਵ ਹੈ ?
ਉੱਤਰ-
ਮਿਹਨਤ ਅਤੇ ਈਮਾਨਦਾਰੀ ਦੀ ਕਮਾਈ ।

ਪ੍ਰਸ਼ਨ 51.
‘ਅੰਜਨ ਮਾਹਿ ਨਿਰੰਜਨ’ ਤੋਂ ਕੀ ਭਾਵ ਹੈ ?
ਉੱਤਰ-
ਸੰਸਾਰ ਦੀਆਂ ਬੁਰਾਈਆਂ ਵਿੱਚ ਰਹਿੰਦੇ ਹੋਏ ਸਾਦਾ ਅਤੇ ਪਵਿੱਤਰ ਜੀਵਨ ਬਤੀਤ ਕਰਨਾ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 52.
ਗੁਰੂ ਨਾਨਕ ਦੇਵ ਜੀ ਨੇ ਆਪਣੇ ਪੈਰੋਕਾਰਾਂ ਨੂੰ ਕਿਹੜੀਆਂ ਤਿੰਨ ਗੱਲਾਂ ‘ਤੇ ਚੱਲਣ ਲਈ ਕਿਹਾ ?
ਜਾਂ
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਨਿਚੋੜ ਤਿੰਨ ਸ਼ਬਦਾਂ ਵਿੱਚ ਬਿਆਨ ਕਰੋ ।
ਉੱਤਰ-
ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ।

ਪਸ਼ਨ 53.
ਕੀਰਤਨ ਦੀ ਪ੍ਰਥਾ ਕਿਸ ਗੁਰੂ ਜੀ ਨੇ ਸ਼ੁਰੂ ਕੀਤੀ ?
ਉੱਤਰ-
ਗੁਰੂ ਨਾਨਕ ਦੇਵ ਜੀ ਨੇ ।

ਪ੍ਰਸ਼ਨ 54.
ਗੁਰੂ ਨਾਨਕ ਦੇਵ ਜੀ ਨੇ ਰਾਵੀ ਦੇ ਕੰਢੇ ਕਿਹੜੇ ਨਗਰ ਦੀ ਸਥਾਪਨਾ ਕੀਤੀ ?
ਉੱਤਰ-
ਕਰਤਾਰਪੁਰ ।

ਪ੍ਰਸ਼ਨ 55.
ਕਰਤਾਰਪੁਰ ਤੋਂ ਕੀ ਭਾਵ ਹੈ ?
ਉੱਤਰ-
ਪਰਮਾਤਮਾ ਦਾ ਸ਼ਹਿਰ !

ਪ੍ਰਸ਼ਨ 56.
ਕਰਤਾਰਪੁਰ ਵਿੱਚ ਗੁਰੂ ਨਾਨਕ ਦੇਵ ਜੀ ਨੇ ਕਿਹੜੀਆਂ ਦੋ ਸੰਸਥਾਵਾਂ ਕਾਇਮ ਕੀਤੀਆਂ ?
ਉੱਤਰ-
ਸੰਗਤ ਅਤੇ ਪੰਗਤ ।

ਪ੍ਰਸ਼ਨ 57.
ਸੰਗਤ ਤੋਂ ਕੀ ਭਾਵ ਹੈ ?
ਉੱਤਰ-
ਸੰਗਤ ਤੋਂ ਭਾਵ ਉਸ ਸਮੂਹ ਤੋਂ ਹੈ ਜੋ ਇਕੱਠੇ ਮਿਲ ਕੇ ਗੁਰੂ ਜੀ ਦੇ ਉਪਦੇਸ਼ ਸੁਣਦੇ ਹਨ ।

ਪ੍ਰਸ਼ਨ 58.
ਪੰਗਤ ਤੋਂ ਕੀ ਭਾਵ ਹੈ ?
ਉੱਤਰ-
ਕਤਾਰਾਂ ਵਿੱਚ ਬੈਠ ਕੇ ਲੰਗਰ ਛਕਣਾ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 59.
ਲੰਗਰ ਪ੍ਰਥਾ ਦਾ ਆਰੰਭ ਕਿਸ ਗੁਰੂ ਸਾਹਿਬ ਨੇ ਕੀਤਾ ?
ਉੱਤਰ-
ਗੁਰੂ ਨਾਨਕ ਦੇਵ ਜੀ ਨੇ ।

ਪ੍ਰਸ਼ਨ 60.
ਗੁਰੂ ਨਾਨਕ ਦੇਵ ਜੀ ਅਤੇ ਭਗਤਾਂ ਦੀਆਂ ਸਿੱਖਿਆਵਾਂ ਵਿੱਚ ਕੋਈ ਇੱਕ ਅੰਤਰ ਦੱਸੋ ।
ਉੱਤਰ-
ਗੁਰੁ ਨਾਨਕ ਦੇਵ ਜੀ ਮੂਰਤੀ ਪੂਜਾ ਦੇ ਵਿਰੁੱਧ ਸਨ ਜਦਕਿ ਭਗਤ ਨਹੀਂ ।

ਪ੍ਰਸ਼ਨ 61.
ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖ਼ਰੀ ਸਮਾਂ ਕਿੱਥੇ ਬਤੀਤ ਕੀਤਾ ?
ਜਾਂ
ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖ਼ਰੀ ਸਾਲ ਕਿੱਥੇ ਬਤੀਤ ਕੀਤੇ ?
ਉੱਤਰ-
ਕਰਤਾਰਪੁਰ (ਪਾਕਿਸਤਾਨ) ।

ਪ੍ਰਸ਼ਨ 62.
ਗੁਰੂ ਨਾਨਕ ਦੇਵ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
ਉੱਤਰ-
1539 ਈ. ਵਿੱਚ ।

ਪ੍ਰਸ਼ਨ 63.
ਗੁਰੂ ਨਾਨਕ ਦੇਵ ਜੀ ਕਿੱਥੇ ਜੋਤੀ-ਜੋਤ ਸਮਾਏ ਸਨ ?
ਉੱਤਰ-
ਕਰਤਾਰਪੁਰ (ਪਾਕਿਸਤਾਨ) ।

ਪ੍ਰਸ਼ਨ 64.
ਗੁਰੂ ਨਾਨਕ ਦੇਵ ਜੀ ਨੇ ਕਿਸ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ?
ਉੱਤਰ-
ਗੁਰੂ ਅੰਗਦ ਦੇਵ ਜੀ ਨੂੰ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 65.
ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਅੰਗਦ ਦੇਵ ਦਾ ਨਾਂ ਕਿਉਂ ਦਿੱਤਾ ?
ਉੱਤਰ-
ਕਿਉਂਕਿ ਉਹ ਭਾਈ ਲਹਿਣਾ ਜੀ ਨੂੰ ਆਪਣੇ ਸਰੀਰ ਦਾ ਅੰਗ ਸਮਝਦੇ ਸਨ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ :-

1. …………………………. ਵਿੱਚ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ।
ਉੱਤਰ-
(1469 ਈ.)

2. ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ………………….. ਜੀ ਸੀ ।
ਉੱਤਰ-
(ਮਹਿਤਾ ਕਾਲੂ)

3. ਗੁਰੂ ਨਾਨਕ ਦੇਵ ਜੀ ਦੀ ਭੈਣ ਦਾ ਨਾਂ …………………………. ਜੀ ਸੀ ।
ਉੱਤਰ-
(ਬੇਬੇ ਨਾਨਕੀ)

4. ਗੁਰੂ ਨਾਨਕ ਦੇਵ ਜੀ ਦੀ ਮਾਤਾ ਜੀ ਦਾ ਨਾਂ ………………….. ਜੀ ਸੀ ।
ਉੱਤਰ-
(ਤ੍ਰਿਪਤਾ ਜੀ)

5. ਗੁਰੂ ਨਾਨਕ ਦੇਵ ਜੀ ਨੇ ਸੱਚਾ ਸੌਦਾ ………………………….. ਰੁਪਇਆਂ ਨਾਲ ਕੀਤਾ ।
ਉੱਤਰ-
(20)

6. ਗੁਰੂ ਨਾਨਕ ਦੇਵ ਜੀ ਨੇ …………………… ਦੇ ਮੋਦੀਖ਼ਾਨੇ ਵਿੱਚ ਨੌਕਰੀ ਕੀਤੀ ।
ਉੱਤਰ-
(ਸੁਲਤਾਨਪੁਰ ਲੋਧੀ)

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

7. ਗੁਰੂ ਨਾਨਕ ਦੇਵ ਜੀ ਦੇ ਗਿਆਨ ਪ੍ਰਾਪਤੀ ਸਮੇਂ ਉਨ੍ਹਾਂ ਦੀ ਉਮਰ ……………………….. ਸੀ ।
ਉੱਤਰ-
(30 ਵਰੇ)

8. ਗੁਰੂ ਨਾਨਕ ਦੇਵ ਜੀ ਨੇ ਗਿਆਨ ਪ੍ਰਾਪਤੀ ਤੋਂ ਬਾਅਦ ਸਭ ਤੋਂ ਪਹਿਲਾਂ ਸ਼ਬਦ ਕਹੇ …………………………… ।
ਉੱਤਰ-
(ਨਾ ਕੋ ਹਿੰਦੂ ਅਤੇ ਨਾ ਕੋ ਮੁਸਲਮਾਨ)

9. ਗੁਰੂ ਨਾਨਕ ਦੇਵ ਜੀ ਦੀ ਉਦਾਸੀਆਂ ਤੋਂ ਭਾਵ ਹੈ ………………..
ਉੱਤਰ-
(ਯਾਤਰਾਵਾਂ)

10. ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ……………………. ਈ. ਵਿੱਚ ਸ਼ੁਰੂ ਕੀਤੀ ਸੀ ।
ਉੱਤਰ-
(1499)

11. ਗੁਰੂ ਨਾਨਕ ਦੇਵ ਜੀ ਦੇ ਯਾਤਰਾਵਾਂ ਸਮੇਂ ……………………….. ਹਮੇਸ਼ਾ ਉਨ੍ਹਾਂ ਨਾਲ ਰਹਿੰਦਾ ਸੀ ।
ਉੱਤਰ-
(ਭਾਈ ਮਰਦਾਨਾ)

12. ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਯਾਤਰਾ ਦੌਰਾਨ ਸਭ ਤੋਂ ਪਹਿਲਾਂ ……………………. ਵਿਖੇ ਗਏ ।
ਉੱਤਰ-
(ਸੈਦਪੁਰ)

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

13. ਗੁਰੂ ਨਾਨਕ ਦੇਵ ਜੀ ਦੀ ਸੱਜਣ ਠੱਗ ਦੀ ਮੁਲਾਕਾਤ ………………………… ਵਿਖੇ ਹੋਈ ।
ਉੱਤਰ-
(ਤਾਲੰਬਾ)

14. ਗੁਰੂ ਨਾਨਕ ਦੇਵ ਜੀ ਨੇ …………………….. ਵਿਖੇ ਆਪਣੇ ਖੇਤਾਂ ਨੂੰ ਪਾਣੀ ਦਿੱਤਾ ।
ਉੱਤਰ-
(ਹਰਿਦੁਆਰ)

15. ਗੁਰੂ ਨਾਨਕ ਦੇਵ ਜੀ ਨੇ ………………………….. ਵਿਖੇ ਅਕਾਲ ਪੁਰਖ ਦੀ ਅਸਲ ਆਰਤੀ ਦੇ ਮਹੱਤਵ ਬਾਰੇ ਦੱਸਿਆ !
ਉੱਤਰ-
(ਜਗਨਨਾਥ ਪੁਰੀ)

16. ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਮੁਲਾਕਾਤ ………………………. ਵਿਖੇ ਹੋਈ ਸੀ ।
ਉੱਤਰ-
(ਕੈਲਾਸ਼ ਪਰਬਤ

17. ਗੁਰੂ ਨਾਨਕ ਦੇਵ ਜੀ ਦੇ ਮੱਕਾ ਯਾਤਰਾ ਸਮੇਂ ਉੱਥੋਂ ਦੇ ਕਾਜ਼ੀ ਦਾ ਨਾਂ ……………………….. ਸੀ ।
ਉੱਤਰ-
(ਰੁਕਨੁੱਦੀਨ)

18. ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਵਰ੍ਹੇ ………………………. ਵਿਖੇ ਬਤੀਤ ਕੀਤੇ ।
ਉੱਤਰ-
(ਕਰਤਾਰਪੁਰ)

19. ਗੁਰੂ ਨਾਨਕ ਦੇਵ ਜੀ ਨੇ ……………………….. ਅਤੇ ……………………..ਨਾਂ ਦੀਆਂ ਦੋ ਸੰਸਥਾਵਾਂ ਦੀ ਸਥਾਪਨਾ ਕੀਤੀ ।
ਉੱਤਰ-
(ਸੰਗਤ/ਪੰਗਤ)

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

20. ਗੁਰੂ ਨਾਨਕ ਦੇਵ ਜੀ …………………………… ਪਰਮਾਤਮਾ ਵਿੱਚ ਵਿਸ਼ਵਾਸ ਕਰਦੇ ਸਨ ।
ਉੱਤਰ-
(ਇਕ)

21. ਗੁਰੂ ਨਾਨਕ ਦੇਵ ਜੀ ਨੇ ਜਾਤੀ ਪ੍ਰਥਾ ਅਤੇ ਮੂਰਤੀ ਪੂਜਾ ਦਾ ………………………… ਕੀਤਾ ।
ਉੱਤਰ-
(ਖੰਡਨ)

22. ਗੁਰੂ ਨਾਨਕ ਦੇਵ ਜੀ ਦੇ ਅਨੁਸਾਰ ਮਨੁੱਖ ਦੇ …………………………. ਵੈਰੀ ਹਨ ।
ਉੱਤਰ-
(ਪੰਜ)

23. ਗੁਰੂ ਨਾਨਕ ਦੇਵ ਜੀ ਅਨੁਸਾਰ ਮਨੁੱਖੀ ਜੀਵਨ ਦਾ ਉੱਚਤਮ ਉਦੇਸ਼ …………………… ਨੂੰ ਪ੍ਰਾਪਤ ਕਰਨਾ ਹੈ ।
ਉੱਤਰ-
(ਸੱਚ-ਖੰਡ)

24. ਗੁਰੂ ਨਾਨਕ ਦੇਵ ਜੀ……………………………. ਵਿੱਚ ਜੋਤੀ ਜੋਤ ਸਮਾਏ ।
ਉੱਤਰ-
(1539 ਈ.)

25. ਗੁਰੂ ਨਾਨਕ ਦੇਵ ਜੀ ਨੇ ……………………. ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ।
ਉੱਤਰ-
(ਭਾਈ ਲਹਿਣਾ ਜੀ)

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਠੀਕ ਜਾਂ ਗਲਤ (True or False)

ਨੋਟ :- ਹੇਠ ਲਿਖਿਆਂ ਵਿਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ. ਵਿੱਚ ਹੋਇਆ ।
ਉੱਤਰ-
ਠੀਕ

2. ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਕਿਹਾ ਜਾਂਦਾ ਹੈ ।
ਉੱਤਰ-
ਗ਼ਲਤ

3. ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ਮਹਿਤਾ ਕਾਲੂ ਜੀ ਸੀ ।
ਉੱਤਰ-
ਠੀਕ

4. ਗੁਰੂ ਨਾਨਕ ਦੇਵ ਜੀ ਦੀ ਮਾਤਾ ਜੀ ਦਾ ਨਾਂ ਸਭਰਾਈ ਦੇਵੀ ਜੀ ਸੀ ।
ਉੱਤਰ-
ਗ਼ਲਤ

5. ਗੁਰੂ ਨਾਨਕ ਦੇਵ ਜੀ ਦੀ ਭੈਣ ਦਾ ਨਾਂ ਬੇਬੇ ਨਾਨਕੀ ਜੀ ਸੀ ।
ਉੱਤਰ-
ਠੀਕ

6. ਗੁਰੂ ਨਾਨਕ ਦੇਵ ਜੀ ਬੇਦੀ ਜਾਤ ਨਾਲ ਸੰਬੰਧਿਤ ਸਨ ।
ਉੱਤਰ-
ਠੀਕ

7. ਗੁਰੂ ਨਾਨਕ ਦੇਵ ਜੀ ਨੇ 40 ਰੁਪਇਆਂ ਨਾਲ ਸੱਚਾ ਸੌਦਾ ਕੀਤਾ
ਉੱਤਰ-
ਗ਼ਲਤ

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

8. ਗੁਰੂ ਨਾਨਕ ਦੇਵ ਜੀ ਦਾ ਵਿਆਹ ਅੰਮ੍ਰਿਤਸਰ ਨਿਵਾਸੀ ਬੀਬੀ ਸੁਲੱਖਣੀ ਨਾਲ ਕੀਤਾ ਗਿਆ ਸੀ ।
ਉੱਤਰ-
ਗ਼ਲਤ

9. ਗੁਰੂ ਨਾਨਕ ਦੇਵ ਜੀ ਦੇ ਦੋ ਪੁੱਤਰਾਂ ਦੇ ਨਾਂ ਸ੍ਰੀ ਚੰਦ ਅਤੇ ਲਖਮੀ ਦਾਸ ਸਨ ।
ਉੱਤਰ-
ਠੀਕ

10. ਗੁਰੂ ਨਾਨਕ ਦੇਵ ਜੀ ਨੇ ਗੋਇੰਦਵਾਲ ਸਾਹਿਬ ਦੇ ਮੋਦੀਖ਼ਾਨੇ ਵਿੱਚ ਨੌਕਰੀ ਕੀਤੀ ਸੀ ।
ਉੱਤਰ-
ਗ਼ਲਤ

11. ਗੁਰੂ ਨਾਨਕ ਦੇਵ ਜੀ ਨੇ ਗਿਆਨ ਪ੍ਰਾਪਤੀ ਤੋਂ ਬਾਅਦ ‘ਨਾ ਕੋ ਹਿੰਦੂ ਅਤੇ ਨਾ ਕੋ ਮੁਸਲਮਾਨ’ ਨਾਂ ਦੇ ਸ਼ਬਦ ਕਹੇ ਸਨ ।
ਉੱਤਰ-
ਠੀਕ ਗਿਆਨ ਪ੍ਰਾਪਤੀ ਦੇ ਸਮੇਂ ਗੁਰੂ ਨਾਨਕ ਦੇਵ ਜੀ ਦੀ ਉਮਰ 35 ਵਰਿਆਂ ਦੀ ਸੀ ।
ਉੱਤਰ-
ਗ਼ਲਤ

13. ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਤੋਂ ਭਾਵ ਉਨ੍ਹਾਂ ਦੀਆਂ ਯਾਤਰਾਵਾਂ ਤੋਂ ਹੈ ।
ਉੱਤਰ-
ਠੀਕ

14. ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਸੈਦਪੁਰ ਤੋਂ ਸ਼ੁਰੂ ਕੀਤੀ ।
ਉੱਤਰ-
ਠੀਕ

15. ਗੁਰੂ ਨਾਨਕ ਦੇਵ ਜੀ ਸੈਦਪੁਰ ਵਿਖੇ ਮਲਿਕ ਭਾਗੋ ਦੇ ਘਰ ਠਹਿਰੇ ਸਨ ।
ਉੱਤਰ-
ਗ਼ਲਤ

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

16. ਗੁਰੂ ਨਾਨਕ ਦੇਵ ਜੀ ਦੀ ਕੁਰੂਕਸ਼ੇਤਰ ਵਿਖੇ ਸੱਜਣ ਠੱਗ ਨਾਲ ਮੁਲਾਕਾਤ ਹੋਈ ਸੀ ।
ਉੱਤਰ-
ਗ਼ਲਤ

17. ਗੁਰੂ ਨਾਨਕ ਦੇਵ ਜੀ ਨੇ ਹਰਿਦੁਆਰ ਵਿਖੇ ਆਪਣੇ ਖੇਤਾਂ ਨੂੰ ਪਾਣੀ ਦਿੱਤਾ ਸੀ ।
ਉੱਤਰ-
ਠੀਕ

18. ਗੁਰੂ ਨਾਨਕ ਦੇਵ ਜੀ ਨੇ ਜਗਨਨਾਥ ਪੁਰੀ ਵਿਖੇ ਪੰਡਤਾਂ ਨੂੰ ਅਸਲ ਆਰਤੀ ਬਾਰੇ ਜਾਣਕਾਰੀ ਦਿੱਤੀ ।
ਉੱਤਰ-
ਠੀਕ

19. ਮੱਕਾ ਵਿਖੇ ਗੁਰੂ ਨਾਨਕ ਦੇਵ ਜੀ ਕਾਅਬੇ ਵੱਲ ਪੈਰ ਕਰ ਕੇ ਸੌਂ ਗਏ ਸਨ ।
ਉੱਤਰ-
ਠੀਕ

20. ਗੁਰੂ ਨਾਨਕ ਦੇਵ ਜੀ ਨੇ ਸੰਗਤ ਅਤੇ ਪੰਗਤ ਨਾਂ ਦੀਆਂ ਦੋ ਸੰਸਥਾਵਾਂ ਦੀ ਸਥਾਪਨਾ ਕੀਤੀ ਸੀ ।
ਉੱਤਰ-ਠੀਕ

21. ਗੁਰੂ ਨਾਨਕ ਦੇਵ ਜੀ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ ।
ਉੱਤਰ-
ਠੀਕ

22. ਗੁਰੂ ਨਾਨਕ ਦੇਵ ਜੀ ਜਾਤੀ ਪ੍ਰਥਾ ਅਤੇ ਮੂਰਤੀ ਪੂਜਾ ਵਿੱਚ ਵਿਸ਼ਵਾਸ ਰੱਖਦੇ ਸਨ ।
ਉੱਤਰ-
ਗ਼ਲਤ

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

23. ਗੁਰੂ ਨਾਨਕ ਦੇਵ ਜੀ ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਅਧਿਕਾਰ ਦੇਣ ਦੇ ਪੱਖ ਵਿੱਚ ਸਨ ।
ਉੱਤਰ-
ਠੀਕ

24. ਗੁਰੂ ਨਾਨਕ ਦੇਵ ਜੀ 1539 ਈ. ਵਿੱਚ ਜੋਤੀ-ਜੋਤ ਸਮਾਏ ।
ਉੱਤਰ-
ਠੀਕ

25. ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿਚੋਂਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸਿੱਖ ਧਰਮ ਦੇ ਸੰਸਥਾਪਕ ਕੌਣ ਸਨ ?
(i) ਗੁਰੁ ਨਾਨਕ ਦੇਵ ਜੀ
(ii) ਗੁਰੂ ਅੰਗਦ ਦੇਵ ਜੀ
(iii) ਗੁਰੂ ਹਰਿਗੋਬਿੰਦ ਜੀ
(iv) ਗੁਰੂ ਗੋਬਿੰਦ ਸਿੰਘ ਜੀ ।
ਉੱਤਰ-
(i) ਗੁਰੁ ਨਾਨਕ ਦੇਵ ਜੀ

ਪ੍ਰਸ਼ਨ 2.
ਗੁਰੂ ਨਾਨਕ ਦੇਵ ਜੀ ਦਾ ਜਨਮ ਕਦੋਂ ਹੋਇਆ ?
(i) 1459 ਈ. ਵਿੱਚ
(ii) 1469 ਈ. ਵਿੱਚ
(iii) 1479 ਈ. ਵਿੱਚ
(iv) 1489 ਈ. ਵਿੱਚ
ਉੱਤਰ-
(ii) 1469 ਈ. ਵਿੱਚ

ਪ੍ਰਸ਼ਨ 3.
ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਕਿਹੜਾ ਸੀ ?
(i) ਕੀਰਤਪੁਰ ਸਾਹਿਬ
(ii) ਕਰਤਾਰਪੁਰ
(iii) ਤਲਵੰਡੀ
(iv) ਲਾਹੌਰ ਤੋਂ ।
ਉੱਤਰ-
(iii) ਤਲਵੰਡੀ

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 4.
ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਂ ਕੀ ਸੀ ?
(i) ਮਹਿਤਾ ਕਾਲੂ ਜੀ
(ii) ਜੈ ਰਾਮ ਜੀ
(iii) ਸ੍ਰੀ ਚੰਦ ਜੀ
(iv) ਫੇਰੂਮਲ ਜੀ ।
ਉੱਤਰ-
(i) ਮਹਿਤਾ ਕਾਲੂ ਜੀ

ਪ੍ਰਸ਼ਨ 5.
ਗੁਰੂ ਨਾਨਕ ਦੇਵ ਜੀ ਦੀ ਮਾਤਾ ਜੀ ਦਾ ਨਾਂ ਕੀ ਸੀ ?
(i) ਖੀਵੀ ਜੀ
(ii) ਤ੍ਰਿਪਤਾ ਜੀ
(iii) ਨਾਨਕੀ ਜੀ
(iv) ਗੁਜਰੀ ਜੀ ।
ਉੱਤਰ-
(ii) ਤ੍ਰਿਪਤਾ ਜੀ

ਪ੍ਰਸ਼ਨ 6.
ਹੇਠ ਲਿਖਿਆਂ ਵਿਚੋਂ ਕੌਣ ਗੁਰੂ ਨਾਨਕ ਦੇਵ ਜੀ ਦੀ ਭੈਣ ਸੀ ?
(i) ਬੇਬੇ ਨਾਨਕੀ ਜੀ
(ii) ਭਾਨੀ ਜੀ
(iii) ਦਾਨੀ ਜੀ
(iv) ਖੀਵੀ ਜੀ ।
ਉੱਤਰ-
(i) ਬੇਬੇ ਨਾਨਕੀ ਜੀ ।

ਪ੍ਰਸ਼ਨ 7.
ਗੁਰੂ ਨਾਨਕ ਦੇਵ ਜੀ ਨੇ ਸੱਚਾ ਸੌਦਾ ਕਿੰਨੇ ਰੁਪਇਆਂ ਨਾਲ ਕੀਤਾ ਸੀ ?
(i) 10
(ii) 20
(iii) 30
(iv) 50.
ਉੱਤਰ-
(ii) 20.

ਪ੍ਰਸ਼ਨ 8.
ਗੁਰੂ ਨਾਨਕ ਦੇਵ ਜੀ ਦੀ ਪਤਨੀ ਦਾ ਕੀ ਨਾਂ ਸੀ ?
(i) ਗੰਗਾ ਦੇਵੀ ਜੀ
(ii) ਸੁਲੱਖਣੀ ਜੀ
(iii) ਬੀਬੀ ਵੀਰੋ ਜੀ
(iv) ਬੀਬੀ ਭਾਨੀ ਜੀ ।
ਉੱਤਰ-
(ii) ਸੁਲੱਖਣੀ ਜੀ ।

ਪ੍ਰਸ਼ਨ 9.
ਮਹਿਤਾ ਕਾਲੂ ਨੇ ਗੁਰੂ ਨਾਨਕ ਦੇਵ ਜੀ ਨੂੰ ਕਿੱਥੇ ਨੌਕਰੀ ਕਰਨ ਲਈ ਭੇਜਿਆ ਸੀ ?
(i) ਮੁਲਤਾਨ
(ii) ਸੀਤਾਪੁਰ
(iii) ਸੁਲਤਾਨਪੁਰ ਲੋਧੀ
(iv) ਕੀਰਤਪੁਰ ਸਾਹਿਬ ।
ਉੱਤਰ-
(iii) ਸੁਲਤਾਨਪੁਰ ਲੋਧੀ ।

ਪ੍ਰਸ਼ਨ 10.
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਮੋਦੀਖਾਨੇ ਵਿੱਚ ਨੌਕਰੀ ਕੀਤੀ ?
(i) ਲਾਹੌਰ
(ii) ਦਿੱਲੀ
(iii) ਤਲਵੰਡੀ
(iv) ਸੁਲਤਾਨਪੁਰ ਲੋਧੀ ।
ਉੱਤਰ-
(iv) ਸੁਲਤਾਨਪੁਰ ਲੋਧੀ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 11.
ਗਿਆਨ ਪ੍ਰਾਪਤੀ ਸਮੇਂ ਗੁਰੂ ਨਾਨਕ ਦੇਵ ਜੀ ਦੀ ਉਮਰ ਕਿੰਨੀ ਸੀ ?
(i) 20 ਸਾਲ
(ii) 22 ਸਾਲ
(iii) 26 ਸਾਲ
(iv) 30 ਸਾਲ ।
ਉੱਤਰ-
(iv) 30 ਸਾਲ ।

ਪ੍ਰਸ਼ਨ 12.
ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਉਦੇਸ਼ ਕੀ ਸੀ ?
(i) ਲੋਕਾਂ ਵਿੱਚ ਫੈਲੇ ਅੰਧ-ਵਿਸ਼ਵਾਸਾਂ ਨੂੰ ਦੂਰ ਕਰਨਾ
(ii) ਨਾਮ ਦਾ ਪ੍ਰਚਾਰ ਕਰਨਾ
(iii) ਆਪਸੀ ਭਾਈਚਾਰੇ ਦਾ ਪ੍ਰਚਾਰ ਕਰਨਾ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 13.
ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਕਿੱਥੋਂ ਸ਼ੁਰੂ ਕੀਤੀ ?
(i) ਗੋਰਖਮਤਾ
(ii) ਹਰਿਦੁਆਰ
(iii) ਸੈਦਪੁਰ
(iv) ਕੁਰੂਕਸ਼ੇਤਰ ।
ਉੱਤਰ-
(iii) ਸੈਦਪੁਰ ।

ਪ੍ਰਸ਼ਨ 14.
ਗੁਰੂ ਨਾਨਕ ਦੇਵ ਜੀ ਦੀ ਮੁਲਾਕਾਤ ਸੱਜਣ ਠੱਗ ਨਾਲ ਕਿੱਥੇ ਹੋਈ ਸੀ ?
(i) ਤਾਲੰਬਾ ਵਿਖੇ
(ii) ਸੈਦਪੁਰ ਵਿਖੇ
(iii) ਦਿੱਲੀ ਵਿਖੇ
(iv) ਧੂਰੀ ਵਿਖੇ ।
ਉੱਤਰ-
(i) ਤਾਲੰਬਾ ਵਿਖੇ ।

ਪ੍ਰਸ਼ਨ 15.
ਗੁਰੂ ਨਾਨਕ ਦੇਵ ਜੀ ਜਾਦੂਗਰਨੀ ਨੂਰਸ਼ਾਹੀ ਨੂੰ ਕਿੱਥੇ ਮਿਲੇ ਸਨ ?
(i) ਗਯਾ
(ii) ਕਾਮਰੂਪ
(iii) ਧੁਬਰੀ
(iv) ਬਨਾਰਸ ।
ਉੱਤਰ-
(ii) ਕਾਮਰੂਪ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 16.
ਕਿਸ ਸਥਾਨ ‘ਤੇ ਗੁਰੂ ਨਾਨਕ ਦੇਵ ਜੀ ਨੇ ਦੱਸਿਆ ਕਿ ਪਰਮਾਤਮਾ ਦੀ ਆਰਤੀ ਕੁਦਰਤ ਹਰ ਸਮੇਂ ਕਰਦੀ ਰਹਿੰਦੀ ਹੈ ?
(i) ਹਰਿਦੁਆਰ
(ii) ਕੁਰੂਕਸ਼ੇਤਰ
(iii) ਬਨਾਰਸ
(iv) ਜਗਨਨਾਥ ਪੁਰੀ ।
ਉੱਤਰ-
(iv) ਜਗਨਨਾਥ ਪੁਰੀ ।

ਪ੍ਰਸ਼ਨ 17.
ਗੁਰੂ ਨਾਨਕ ਦੇਵ ਜੀ ਸ੍ਰੀਲੰਕਾ ਵਿੱਚ ਕਿਸ ਰਾਜੇ ਨੂੰ ਮਿਲੇ ਸਨ ?
(i) ਕ੍ਰਿਸ਼ਨਦੇਵ ਰਾਏ
(ii) ਭੋਲੇਨਾਥ
(iii) ਸ਼ਿਵਨਾਥ
(iv) ਸ਼ੰਕਰਦੇਵ ।
ਉੱਤਰ-
(iii) ਸ਼ਿਵਨਾਥ ।

ਪ੍ਰਸ਼ਨ 18.
ਹੇਠ ਲਿਖੇ ਕਿਸ ਸਥਾਨ ਨੂੰ ਅੱਜ-ਕਲ੍ਹ ਪੰਜਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ ?
(i) ਪਾਕਪਟਨ
(ii) ਸਿਆਲਕੋਟ
(iii) ਹਸਨ ਅਬਦਾਲ
(iv) ਗੋਰਖਮਤਾ ।
ਉੱਤਰ-
(iii) ਹਸਨ ਅਬਦਾਲ ।

ਪ੍ਰਸ਼ਨ 19.
ਮੱਕਾ ਵਿਖੇ ਕਿਹੜੇ ਕਾਜ਼ੀ ਨੇ ਗੁਰੂ ਨਾਨਕ ਦੇਵ ਜੀ ਨੂੰ ਕਾਅਬੇ ਵੱਲ ਪੈਰ ਕਰਕੇ ਸੌਣ ਤੋਂ ਮਨ੍ਹਾਂ ਕੀਤਾ ਸੀ ?
(i) ਬਹਾਉੱਦੀਨ
(ii) ਕੁਤਬਉੱਦੀਨ
(iii) ਰੁਕਨੁੱਦੀਨ
(iv) ਬਹਿਲੋਲ ।
ਉੱਤਰ-
(iii) ਰੁਕਨੁੱਦੀਨ ।

ਪ੍ਰਸ਼ਨ 20.
ਗੁਰੂ ਨਾਨਕ ਦੇਵ ਜੀ ਦੀ ਬਗ਼ਦਾਦ ਵਿਖੇ ਕਿਸ ਨਾਲ ਮੁਲਾਕਾਤ ਹੋਈ ?
(i) ਸੱਜਣ ਠੱਗ
(ii) ਸ਼ੇਖ ਬਹਿਲੋਲ
(iii) ਬਾਬਰ
(iv) ਚੈਤੰਨਿਆ ਮਹਾਂਪ੍ਰਭੂ ।
ਉੱਤਰ-
(ii) ਸ਼ੇਖ ਬਹਿਲੋਲ ।

ਪ੍ਰਸ਼ਨ 21.
ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਕਦੋਂ ਨਿਵਾਸ ਕੀਤਾ ?
(i) 1519 ਈ. ਵਿੱਚ
(ii) 1520 ਈ. ਵਿੱਚ
(iii) 1521 ਈ. ਵਿੱਚ
(iv) 1522 ਈ. ਵਿੱਚ ।
ਉੱਤਰ-
(iii) 1521 ਈ. ਵਿੱਚ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 22.
ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਦਾ ਕੀ ਸਰੂਪ ਹੈ ?
(i) ਉਹ ਸਰਵ-ਸ਼ਕਤੀਮਾਨ ਹੈ
(ii) ਉਹ ਹਮੇਸ਼ਾ ਰਹਿਣ ਵਾਲਾ ਹੈ
(iii) ਉਹ ਨਿਰਗੁਣ ਅਤੇ ਸਗੁਣ ਹੈ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 23.
ਹੇਠ ਲਿਖਿਆਂ ਵਿੱਚੋਂ ਕਿਹੜੀ ਵਿਸ਼ੇਸ਼ਤਾ ਮਨਮੁੱਖ ਵਿਅਕਤੀ ਦੀ ਨਹੀਂ ਹੈ ?
(i) ਉਹ ਮਾਇਆ ਦੇ ਚੱਕਰਾਂ ਵਿੱਚ ਰਹਿੰਦਾ ਹੈ
(ii) ਉਹ ਹਮੇਸ਼ਾ ਨਾਮ ਦਾ ਜਾਪ ਕਰਦਾ ਹੈ
(iii) ਉਸ ਵਿੱਚ ਹਉਮੈ ਦੀ ਭਾਵਨਾ ਹੁੰਦੀ ਹੈ।
(iv) ਉਹ ਹਮੇਸ਼ਾ ਇੰਦਰਿਆਵੀ ਭੁੱਖਾਂ ਨਾਲ ਘਿਰਿਆ ਰਹਿੰਦਾ ਹੈ ।
ਉੱਤਰ-
(ii) ਉਹ ਹਮੇਸ਼ਾ ਨਾਮ ਦਾ ਜਾਪ ਕਰਦਾ ਹੈ ।

ਪ੍ਰਸ਼ਨ 24.
ਗੁਰੂ ਨਾਨਕ ਦੇਵ ਜੀ ਨੇ ਹੇਠ ਲਿਖਿਆਂ ਵਿਚੋਂ ਕਿਸ ਦਾ ਖੰਡਨ ਨਹੀਂ ਕੀਤਾ ?
(i) ਪੁਰੋਹਿਤ ਵਰਗ ਦਾ
(ii) ਜਾਤੀ ਪ੍ਰਥਾ ਦਾ
(iii) ਮੂਰਤੀ ਪੂਜਾ ਦਾ
(iv) ਇਸਤਰੀ-ਪੁਰਸ਼ ਬਰਾਬਰੀ ਦਾ ।
ਉੱਤਰ-
(iv) ਇਸਤਰੀ-ਪੁਰਸ਼ ਬਰਾਬਰੀ ਦਾ ।

ਪ੍ਰਸ਼ਨ 25.
ਗੁਰੂ ਨਾਨਕ ਦੇਵ ਜੀ ਅਨੁਸਾਰ ਪਰਮਾਤਮਾ ਤਕ ਪਹੁੰਚਣ ਲਈ ਮਨੁੱਖ ਨੂੰ ਕਿਹੜਾ ਸਾਧਨ ਅਪਨਾਉਣਾ ਚਾਹੀਦਾ
ਹੈ ?
(i) ਨਾਮ ਦਾ ਸਿਮਰਨ ਕਰਨਾ
(ii) ਸੱਚੇ ਗੁਰੂ ਨੂੰ ਮਿਲਣਾ
(iii) ਪਰਮਾਤਮਾ ਦਾ ਹੁਕਮ ਮੰਨਣਾ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 26.
ਗੁਰੂ ਨਾਨਕ ਦੇਵ ਜੀ ਨੇ ਮਨੁੱਖ ਦੇ ਕਿੰਨੇ ਵੈਰੀ ਦੱਸੇ ਹਨ ?
(i) ਦੋ .
(ii) ਤਿੰਨ
(iii) ਚਾਰ
(iv) ਪੰਜ ।
ਉੱਤਰ-
(iv) ਪੰਜ ।

ਪ੍ਰਸ਼ਨ 27.
ਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਕਿਸ ਸਿਧਾਂਤ ‘ਤੇ ਚੱਲਣ ਲਈ ਹਰ ਵਿਅਕਤੀ ਲਈ ਜ਼ਰੂਰੀ ਦੱਸਿਆ ?
(i) ਕਿਰਤ ਕਰਨੀ
(ii) ਨਾਮ ਜਪਣਾ
(iii) ਵੰਡ ਛਕਣਾ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

ਪ੍ਰਸ਼ਨ 28.
ਕੀਰਤਨ ਦੀ ਪ੍ਰਥਾ ਕਿਸ ਗੁਰੂ ਨੇ ਸ਼ੁਰੂ ਕੀਤੀ ?
(i) ਗੁਰੂ ਨਾਨਕ ਦੇਵ ਜੀ ਨੇ
(ii) ਗੁਰੂ ਅਮਰਦਾਸ ਜੀ ਨੇ
(iii) ਗੁਰੂ ਅਰਜਨ ਦੇਵ ਜੀ ਨੇ
(iv) ਗੁਰੂ ਗੋਬਿੰਦ ਸਿੰਘ ਜੀ ਨੇ ।
ਉੱਤਰ-
(i) ਗੁਰੂ ਨਾਨਕ ਦੇਵ ਜੀ ਨੇ ।

ਪ੍ਰਸ਼ਨ 29.
ਹੇਠ ਲਿਖਿਆਂ ਵਿੱਚੋਂ ਕਿਹੜਾ ਤੱਥ ਸਿੱਧ ਕਰਦਾ ਹੈ ਕਿ ਗੁਰੂ ਨਾਨਕ ਦੇਵ ਜੀ ਇੱਕ ਕ੍ਰਾਂਤੀਕਾਰੀ ਸਨ ?
(i) ਨਵੀਆਂ ਸੰਸਥਾਵਾਂ ਦੀ ਸਥਾਪਨਾ
(ii) ਜਾਤੀ ਪ੍ਰਥਾ ਦਾ ਵਿਰੋਧ
(iii) ਮੂਰਤੀ ਪੂਜਾ ਦਾ ਖੰਡਨ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 30.
ਗੁਰੂ ਨਾਨਕ ਦੇਵ ਜੀ ਨੇ ਆਪਣਾ ਉੱਤਰਾਧਿਕਾਰੀ ਕਿਸ ਨੂੰ ਨਿਯੁਕਤ ਕੀਤਾ ?
(i) ਭਾਈ ਜੇਠਾ ਜੀ
(ii) ਭਾਈ ਦੁਰਗਾ ਜੀ
(iii) ਭਾਈ ਲਹਿਣਾ ਜੀ
(iv) ਸ੍ਰੀ ਚੰਦ ਜੀ ।
ਉੱਤਰ-
(iii) ਭਾਈ ਲਹਿਣਾ ਜੀ ।

ਪ੍ਰਸ਼ਨ 31.
ਗੁਰੂ ਨਾਨਕ ਦੇਵ ਜੀ ਕਦੋਂ ਜੋਤੀ-ਜੋਤ ਸਮਾਏ ਸਨ ?
(i) 1519 ਈ. ਵਿੱਚ
(ii) 1529 ਈ. ਵਿੱਚ
(iii) 1539 ਈ. ਵਿੱਚ
(iv) 1549 ਈ. ਵਿੱਚ ।
ਉੱਤਰ-
(iii) 1539 ਈ. ਵਿੱਚ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਗੁਰੂ ਨਾਨਕ ਦੇਵ ਜੀ ਸਿੱਖ ਪੰਥ ਦੇ ਸੰਸਥਾਪਕ ਸਨ । 15ਵੀਂ ਸਦੀ ਵਿੱਚ ਜਦੋਂ ਉਨ੍ਹਾਂ ਦਾ ਜਨਮ ਹੋਇਆ ਤਾਂ ਧਰਤੀ ‘ਤੇ ਹਰ ਪਾਸੇ ਹਾਹਾਕਾਰ ਮੱਚੀ ਹੋਈ ਸੀ । ਲੋਕਾਂ ਵਿੱਚ ਅੰਧ-ਵਿਸ਼ਵਾਸ ਬਹੁਤ ਵੱਧ ਗਏ ਸਨ ।ਉਹ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੇ ਸਨ । ਹਰ ਪਾਸੇ ਅਧਰਮ, ਝੂਠ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ । ਲੋਕ ਧਰਮ ਦੀ ਅਸਲੀਅਤ ਨੂੰ ਭੁੱਲ ਚੁੱਕੇ ਸਨ । ਇਹ ਸਿਰਫ ਆਡੰਬਰਾਂ ਅਤੇ ਕਰਮਕਾਂਡਾਂ ਦਾ ਇੱਕ ਦਿਖਾਵਾ ਜਿਹਾ ਬਣ ਕੇ ਰਹਿ ਗਿਆ ਸੀ । ਸ਼ਾਸਕ ਅਤੇ ਉਨ੍ਹਾਂ ਦੇ ਕਰਮਚਾਰੀ ਪਰਜਾ ਦੀ ਭਲਾਈ ਕਰਨ ਦੀ ਬਜਾਇ ਉਨ੍ਹਾਂ ‘ਤੇ ਜ਼ੁਲਮ ਕਰਦੇ ਸਨ । ਉਹ ਆਪਣਾ ਵਧੇਰੇ ਸਮਾਂ ਰੰਗਰਲੀਆਂ ਵਿੱਚ ਬਤੀਤ ਕਰਦੇ ਸਨ । ਗੁਰੂ ਨਾਨਕ ਦੇਵ ਜੀ ਨੇ ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੀ ਮਨੁੱਖਤਾ ਨੂੰ ਗਿਆਨ ਦਾ ਸੱਚਾ ਮਾਰਗ ਦਿਖਾਇਆ ।

1. ਸਿੱਖ ਧਰਮ ਦੇ ਸੰਸਥਾਪਕ ਕੌਣ ਸਨ ?
2. ਗੁਰੁ ਨਾਨਕ ਦੇਵ ਜੀ ਦੇ ਜਨਮ ਸਮੇਂ ਸਮਾਜ ਦੀ ਹਾਲਤ ਕਿਹੋ ਜਿਹੀ ਸੀ ?
3. ਗੁਰੁ ਨਾਨਕ ਦੇਵ ਜੀ ਦੇ ਜਨਮ ਸਮੇਂ ਸ਼ਾਸਕ ਅਤੇ ਕਰਮਚਾਰੀ ਵਰਗ ਦਾ ਪਰਜਾ ਪ੍ਰਤੀ ਕੀ ਵਤੀਰਾ ਸੀ ?
4. ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਹੜਾ ਮਾਰਗ ਦਿਖਾਇਆ ?
5. ਗੁਰੂ ਨਾਨਕ ਦੇਵ ਜੀ ਦੇ ਸਮੇਂ ਲੋਕ ਧਰਮ ਦੀ ਅਸਲੀਅਤ ਨੂੰ ………………….. ਚੁੱਕੇ ਸਨ ।
ਉੱਤਰ-
1. ਸਿੱਖ ਧਰਮ ਦੇ ਸੰਸਥਾਪਕ ਗੁਰੁ ਨਾਨਕ ਦੇਵ ਜੀ ਸਨ ।
2. ਉਸ ਸਮੇਂ ਲੋਕਾਂ ਵਿੱਚ ਅੰਧ-ਵਿਸ਼ਵਾਸ ਬਹੁਤ ਵੱਧ ਗਏ ਸਨ ।
3. ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸ਼ਾਸਕ ਅਤੇ ਕਰਮਚਾਰੀ ਵਰਗ ਪਰਜਾ ‘ਤੇ ਬਹੁਤ ਜ਼ੁਲਮ ਕਰਦੇ ਸਨ ।
4. ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਸੱਚ ਅਤੇ ਗਿਆਨ ਦਾ ਮਾਰਗ ਦਿਖਾਇਆ ।
5. ਭੁੱਲ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

2. 1499 ਈ. ਵਿੱਚ ਗਿਆਨ ਦੀ ਪ੍ਰਾਪਤੀ ਤੋਂ ਬਾਅਦ ਗੁਰੂ ਨਾਨਕ ਦੇਵ ਜੀ ਜ਼ਿਆਦਾ ਸਮਾਂ ਸੁਲਤਾਨਪੁਰ ਲੋਧੀ ਵਿਖੇ ਨਾ ਠਹਿਰੇ ਅਤੇ ਉਹ ਦੇਸ਼ ਅਤੇ ਵਿਦੇਸ਼ਾਂ ਦੀ ਲੰਬੀ ਯਾਤਰਾ ਲਈ ਨਿਕਲ ਪਏ । ਗੁਰੂ ਨਾਨਕ ਦੇਵ ਜੀ ਨੇ ਲਗਭਗ 21 ਵਰੇ ਇਨ੍ਹਾਂ ਯਾਤਰਾਵਾਂ ਵਿੱਚ ਬਤੀਤ ਕੀਤੇ ! ਗੁਰੁ ਸਾਹਿਬ ਦੀਆਂ ਇਨ੍ਹਾਂ ਯਾਤਰਾਵਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ ਕਿਉਂਕਿ ਗੁਰੂ ਸਾਹਿਬ ਇਸ ਸਮੇਂ ਦੇ ਦੌਰਾਨ ਘਰ-ਬਾਰ ਤਿਆਗ ਕੇ ਇੱਕ ਉਦਾਸੀ ਵਾਂਗ ਘੁੰਮਦੇ ਫਿਰਦੇ ਰਹੇ । ਗੁਰੂ ਸਾਹਿਬ ਦੀਆਂ ਇਨ੍ਹਾਂ ਉਦਾਸੀਆਂ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਨੂੰ ਕੁਝ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਪਹਿਲਾ, ਗੁਰੂ ਜੀ ਨੇ ਆਪਣੀਆਂ ਉਦਾਸੀਆਂ ਸੰਬੰਧੀ ਕੋਈ ਵੇਰਵਾ ਨਹੀਂ ਲਿਖਿਆ । ਦੂਜਾ, ਇਨ੍ਹਾਂ ਉਦਾਸੀਆਂ ਸੰਬੰਧੀ ਸਾਨੂੰ ਕੋਈ ਸਮਕਾਲੀਨ ਸੋਮਾ ਨਹੀਂ ਮਿਲਦਾ ।

1. ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਕਿੱਥੇ ਹੋਈ ?
2. ਉਦਾਸੀਆਂ ਤੋਂ ਕੀ ਭਾਵ ਹੈ ?
3. ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਸੰਬੰਧੀ ਸਾਨੂੰ ਪੇਸ਼ ਆਉਂਦੀ ਕੋਈ ਇੱਕ ਔਕੜ ਦੱਸੋ ।
4. ਗੁਰੂ ਨਾਨਕ ਦੇਵ ਜੀ ਨੇ ਆਪਣੀ ਉਦਾਸੀਆਂ ਦੀ ਸ਼ੁਰੂਆਤ ਕਿੱਥੋਂ ਕੀਤੀ ?
5. ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਕਦੋਂ ਹੋਈ ਸੀ ?
(i) 1469 ਈ.
(ii) 1479 ਈ.
(iii) 1489 ਈ.
(iv) 1499 ਈ. ।
ਉੱਤਰ-
1. ਗੁਰੂ ਨਾਨਕ ਦੇਵ ਜੀ ਨੂੰ ਗਿਆਨ ਦੀ ਪ੍ਰਾਪਤੀ ਸੁਲਤਾਨਪੁਰ ਲੋਧੀ ਵਿਖੇ ਹੋਈ ।
2. ਉਦਾਸੀਆਂ ਤੋਂ ਭਾਵ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਤੋਂ ਹੈ ।
3. ਇਨ੍ਹਾਂ ਉਦਾਸੀਆਂ ਸੰਬੰਧੀ ਸਾਨੂੰ ਕੋਈ ਸਮਕਾਲੀਨ ਸੋਮਾ ਨਹੀਂ ਮਿਲਦਾ ।
4. ਗੁਰੂ ਨਾਨਕ ਦੇਵ ਜੀ ਨੇ ਆਪਣੀ ਉਦਾਸੀਆਂ ਦੀ ਸ਼ੁਰੂਆਤ ਸੈਦਪੁਰ ਤੋਂ ਕੀਤੀ ।
5. 1499 ਈ. ।

3. ਗੁਰੂ ਨਾਨਕ ਦੇਵ ਜੀ ਜਦੋਂ 1520 ਈ. ਦੇ ਆਖੀਰ ਵਿੱਚ ਸੈਦਪੁਰ ਪਹੁੰਚੇ ਤਾਂ ਉਸ ਸਮੇਂ ਬਾਬਰ ਨੇ ਪੰਜਾਬ ਉੱਤੇ ਜਿੱਤ ਪ੍ਰਾਪਤ ਕਰਨ ਦੇ ਉਦੇਸ਼ ਨਾਲ ਉੱਥੇ ਹਮਲਾ ਕੀਤਾ । ਇਸ ਹਮਲੇ ਸਮੇਂ ਮੁਗ਼ਲ ਫ਼ੌਜਾਂ ਨੇ ਵੱਡੀ ਗਿਣਤੀ ਵਿੱਚ ਨਿਰਦੋਸ਼ ਲੋਕਾਂ ਨੂੰ ਕਤਲ ਕਰ ਦਿੱਤਾ । ਸੈਦਪੁਰ ਵਿੱਚ ਭਾਰੀ ਲੁੱਟਮਾਰ ਕੀਤੀ ਗਈ ਅਤੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ । ਇਸਤਰੀਆਂ ਦੀ ਬਹੁਤ ਬੇਪਤੀ ਕੀਤੀ ਗਈ । ਹਜ਼ਾਰਾਂ ਦੀ ਗਿਣਤੀ ਵਿੱਚ ਪੁਰਸ਼ਾਂ, ਇਸਤਰੀਆਂ ਅਤੇ ਬੱਚਿਆਂ ਨੂੰ ਕੈਦੀ ਬਣਾ ਲਿਆ ਗਿਆ । ਇਨ੍ਹਾਂ ਕੈਦੀਆਂ ਵਿੱਚ ਗੁਰੂ ਨਾਨਕ ਦੇਵ ਜੀ ਵੀ ਸਨ । ਜਦੋਂ ਬਾਅਦ ਵਿੱਚ ਬਾਬਰ ਨੂੰ ਇਹ ਪਤਾ ਲੱਗਾ ਕਿ ਗੁਰੂ ਸਾਹਿਬ ਇੱਕ ਮਹਾਨ ਸੰਤ ਹਨ ਤਾਂ ਉਹ ਗੁਰੂ ਜੀ ਦੇ ਦਰਸ਼ਨਾਂ ਲਈ ਆਪ ਆਇਆ । ਉਹ ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਤੋਂ ਇੰਨਾ ਪ੍ਰਭਾਵਿਤ ਹੋਇਆ ਕਿ ਉਸ ਨੇ ਨਾ ਸਿਰਫ ਗੁਰੂ ਸਾਹਿਬ ਨੂੰ ਬਲਕਿ ਬਹੁਤ ਸਾਰੇ ਹੋਰ ਕੈਦੀਆਂ ਨੂੰ ਵੀ ਰਿਹਾਅ ਕਰ ਦਿੱਤਾ ।

1. ਬਾਬਰ ਨੇ ਸੈਦਪੁਰ ‘ਤੇ ਹਮਲਾ ਕਦੋਂ ਕੀਤਾ ਸੀ ?
2. ਬਾਬਰ ਦੀ ਫ਼ੌਜ ਨੇ ਸੈਦਪੁਰ ਵਿਖੇ ਕੀ ਕੀਤਾ ?
3. ਕੀ ਬਾਬਰ ਨੇ ਗੁਰੂ ਨਾਨਕ ਦੇਵ ਜੀ ਨੂੰ ਸੈਦਪੁਰ ਵਿਖੇ ਕੈਦ ਕੀਤਾ ਸੀ ?
4. ਬਾਬਰ ਨੇ ਜਦੋਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਤਾਂ ਉਸ ਨੇ ਕੀ ਕਿਹਾ ?
5. ਬਾਬਰ ਦੀ ਫ਼ੌਜ ਨੇ ਸੈਦਪੁਰ ਵਿਖੇ ਇਸਤਰੀਆਂ ਨਾਲ ਕੀ ਸਲੂਕ ਕੀਤਾ ?
(i) ਉਨ੍ਹਾਂ ਨੂੰ ਬੇਇੱਜਤ ਕੀਤਾ ਗਿਆ ।
(ii) ਉਨ੍ਹਾਂ ਦਾ ਬਹੁਤ ਸਤਿਕਾਰ ਕੀਤਾ ਗਿਆ
(iii) ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ
(iv) ਉੱਪਰ ਲਿਖਿਆ ਵਿੱਚੋਂ ਕੋਈ ਨਹੀਂ ।
ਉੱਤਰ-
1. ਬਾਬਰ ਨੇ ਸੈਦਪੂਰ ਤੇ 1520 ਈ. ਵਿੱਚ ਹਮਲਾ ਕੀਤਾ ਸੀ ।
2. ਬਾਬਰ ਦੀ ਫ਼ੌਜ ਨੇ ਸੈਦਪੁਰ ਵਿਖੇ ਵੱਡੀ ਗਿਣਤੀ ਵਿੱਚ ਲੁੱਟਮਾਰ ਕੀਤੀ ।
3. ਜੀ ਹਾਂ, ਬਾਬਰ ਨੇ ਸੈਦਪੁਰ ਵਿਖੇ ਗੁਰੂ ਨਾਨਕ ਦੇਵ ਜੀ ਨੂੰ ਕੈਦ ਕੀਤਾ ਸੀ ।
4. ਬਾਬਰ ਨੇ ਜਦੋਂ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ ਤਾਂ ਉਸ ਨੇ ਗੁਰੂ ਸਾਹਿਬ ਅਤੇ ਬਹੁਤ ਸਾਰੇ ਹੋਰ
ਕੈਦੀਆਂ ਨੂੰ ਵੀ ਰਿਹਾਅ ਕਰਨ ਦੇ ਹੁਕਮ ਦਿੱਤੇ ।
5. ਉਨ੍ਹਾਂ ਨੂੰ ਬੇਇੱਜਤ ਕੀਤਾ ਗਿਆ ।

PSEB 12th Class History Solutions Chapter 4 ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ

4. ਗੁਰੂ ਨਾਨਕ ਦੇਵ ਜੀ ਨੇ ਰਾਵੀ ਦਰਿਆ ਦੇ ਕਿਨਾਰੇ 1521 ਈ. ਵਿੱਚ ਕਰਤਾਰਪੁਰ (ਭਾਵ ਈਸ਼ਵਰ ਦਾ ਨਗਰ) ਨਾਂ ਦੇ ਨਗਰ ਦੀ ਸਥਾਪਨਾ ਕੀਤੀ । ਇਸੇ ਸਥਾਨ ‘ਤੇ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਨਾਲ ਜੀਵਨ ਦੇ ਆਖ਼ਰੀ 18 ਸਾਲ ਬਤੀਤ ਕੀਤੇ । ਇਸ ਸਮੇਂ ਦੇ ਦੌਰਾਨ ਗੁਰੂ ਸਾਹਿਬ ਨੇ ਸੰਗਤ ਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ । ਸੰਗਤ ਤੋਂ ਭਾਵ ਉਸ ਇਕੱਠ ਤੋਂ ਸੀ ਜੋ ਰੋਜ਼ਾਨਾ ਗੁਰੂ ਜੀ ਦੇ ਉਪਦੇਸ਼ਾਂ ਨੂੰ ਸੁਣਨ ਲਈ ਜੁੜਦਾ ਸੀ । ਇਸ ਸੰਗਤ ਵਿੱਚ ਹਰ ਇਸਤਰੀ-ਪੁਰਸ਼ ਨੂੰ ਬਿਨਾਂ ਕਿਸੇ ਵਿਤਕਰੇ ਦੇ ਸ਼ਾਮਲ ਹੋਣ ਦਾ ਅਧਿਕਾਰ ਸੀ । ਇਸ ਵਿੱਚ ਕੇਵਲ ਇੱਕ ਅਕਾਲਪੁਰਖ ਦੇ ਨਾਮ ਦਾ ਜਾਪ ਹੁੰਦਾ ਸੀ । ਪੰਗਤ ਤੋਂ ਭਾਵ ਸੀ ਕਤਾਰ ਵਿੱਚ ਬੈਠ ਕੇ ਲੰਗਰ ਛਕਣਾ । ਲੰਗਰ ਵਿੱਚ ਜਾਤਪਾਤ ਜਾਂ ਧਰਮ ਆਦਿ ਦਾ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ ਸੀ । ਇਹ ਦੋਵੇਂ ਸੰਸਥਾਵਾਂ ਗੁਰੂ ਸਾਹਿਬ ਦੇ ਉਪਦੇਸ਼ਾਂ ਦਾ ਪ੍ਰਸਾਰ ਕਰਨ ਵਿੱਚ ਸਹਾਇਕ ਸਿੱਧ ਹੋਈਆਂ। ਇਨ੍ਹਾਂ ਤੋਂ ਇਲਾਵਾ ਗੁਰੂ ਜੀ ਨੇ 976 ਸ਼ਬਦਾਂ ਦੀ ਰਚਨਾ ਕੀਤੀ । ਗੁਰੂ ਸਾਹਿਬ ਦਾ ਇਹ ਕੰਮ ਸਿੱਖ ਪੰਥ ਦੇ ਵਿਕਾਸ ਲਈ ਅਤਿਅੰਤ ਮਹੱਤਵਪੂਰਨ ਸਿੱਧ ਹੋਇਆ ।

1. ਕਰਤਾਰਪੁਰ ਤੋਂ ਕੀ ਭਾਵ ਹੈ ?
2. ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਕਿਹੜੀਆਂ ਦੋ ਸੰਸਥਾਵਾਂ ਦੀ ਸਥਾਪਨਾ ਕੀਤੀ ?
3. ਗੁਰੂ ਨਾਨਕ ਦੇਵ ਜੀ ਨੇ ਕਿੰਨੇ ਸ਼ਬਦਾਂ ਦੀ ਰਚਨਾ ਕੀਤੀ ?
4. ਗੁਰੂ ਨਾਨਕ ਦੇਵ ਜੀ ਦੀਆਂ ਕਿਸੇ ਦੋ ਪ੍ਰਮੁੱਖ ਬਾਣੀਆਂ ਦੇ ਨਾਂ ਲਿਖੋ ।
5. ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਦੀ ਸਥਾਪਨਾ ਕਦੋਂ ਕੀਤੀ ਸੀ ?
(i) 1591 ਈ. ਵਿੱਚ
(ii) 1511 ਈ. ਵਿੱਚ
(iii) 1521 ਈ. ਵਿੱਚ
(iv) 1531 ਈ. ਵਿੱਚ !
ਉੱਤਰ-
1. ਕਰਤਾਰਪੁਰ ਤੋਂ ਭਾਵ ਹੈ ਈਸ਼ਵਰ ਦਾ ਨਗਰ ।
2. ਗੁਰੁ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਸੰਗਤ ਅਤੇ ਪੰਗਤ ਨਾਂ ਦੀਆਂ ਸੰਸਥਾਵਾਂ ਦੀ ਸਥਾਪਨਾ ਕੀਤੀ ।
3. ਗੁਰੂ ਨਾਨਕ ਦੇਵ ਜੀ ਨੇ 976 ਸ਼ਬਦਾਂ ਦੀ ਰਚਨਾ ਕੀਤੀ ।
4. ਗੁਰੂ ਨਾਨਕ ਦੇਵ ਜੀ ਦੀਆਂ ਦੋ ਪ੍ਰਮੁੱਖ ਬਾਣੀਆਂ ਦੇ ਨਾਂ ਜਪੁਜੀ ਸਾਹਿਬ ਅਤੇ ਆਸਾ ਦੀ ਵਾਰ ਹਨ ।
5. 1521 ਈ. ਵਿੱਚ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

Punjab State Board PSEB 12th Class History Book Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ Textbook Exercise Questions and Answers.

PSEB Solutions for Class 12 History Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

Long Answer Type Questions

ਪ੍ਰਸ਼ਨ 1.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਕਿਹੋ ਜਿਹੀ ਸੀ ? (What was the political condition of Punjab in the beginning of the 16th century ?)
ਜਾਂ
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਦਾ ਵਰਣਨ ਕਰੋ । (Explain the political condition of Punjab in the beginning of 16th century.)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਬੜੀ ਡਾਵਾਂਡੋਲ ਸੀ । ਲੋਧੀ ਸੁਲਤਾਨਾਂ ਦੀਆਂ ਗਲਤ ਨੀਤੀਆਂ ਵਜੋਂ ਹਰ ਪਾਸੇ ਬਦਅਮਨੀ ਫੈਲੀ ਹੋਈ ਸੀ । ਸ਼ਾਸਕ ਵਰਗ ਭੋਗ ਵਿਲਾਸ ਵਿੱਚ ਡੁੱਬਿਆ ਰਹਿੰਦਾ ਸੀ । ਦਰਬਾਰਾਂ ਵਿੱਚ ਰੋਜ਼ਾਨਾ ਜਸ਼ਨ ਮਨਾਏ ਜਾਂਦੇ ਸਨ । ਇਨ੍ਹਾਂ ਜਸ਼ਨਾਂ ਵਿੱਚ ਨਾਚੀਆਂ ਵੱਡੀ ਗਿਣਤੀ ਵਿੱਚ ਹਿੱਸਾ ਲੈਂਦੀਆਂ ਸਨ ਅਤੇ ਸ਼ਰਾਬ ਦੇ ਦੌਰ ਚਲਦੇ ਸਨ । ਸਿੱਟੇ ਵਜੋਂ ਪਰਜਾ ਵੱਲ ਧਿਆਨ ਦੇਣ ਲਈ ਕਿਸੇ ਕੋਲ ਸਮਾਂ ਨਹੀਂ ਸੀ । ਸਰਕਾਰੀ ਕਰਮਚਾਰੀ ਭਿਸ਼ਟ ਹੋ ਚੁੱਕੇ ਸਨ ।ਹਰ ਪਾਸੇ ਰਿਸ਼ਵਤ ਦਾ ਬੋਲਬਾਲਾ ਸੀ । ਇੱਥੋਂ ਤਕ ਕਿ ਕਾਜ਼ੀ ਅਤੇ ਉਲਮਾ ਵੀ ਰਿਸ਼ਵਤ ਲੈ ਕੇ ਨਿਆਂ ਕਰਦੇ ਸਨ । ਮੁਸਲਮਾਨ ਹਿੰਦੂਆਂ ‘ਤੇ ਬਹੁਤ ਅੱਤਿਆਚਾਰ ਕਰਦੇ ਸਨ । ਉਨ੍ਹਾਂ ਨੂੰ ਤਲਵਾਰ ਦੇ ਜ਼ੋਰ ‘ਤੇ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਂਦਾ ਸੀ ।

ਰਾਜ ਦੀ ਸ਼ਾਸਨ ਵਿਵਸਥਾ ਖੇਰੂੰ-ਖੇਰੂੰ ਹੋ ਕੇ ਰਹਿ ਗਈ ਸੀ । ਅਜਿਹੀ ਸਥਿਤੀ ਦਾ ਫਾਇਦਾ ਉਠਾ ਕੇ ਪੰਜਾਬ ਦੇ ਗਵਰਨਰ ਦੌਲਤ ਖਾਂ ਲੋਧੀ ਨੇ ਸੁਤੰਤਰ ਹੋਣ ਦਾ ਯਤਨ ਕੀਤਾ । ਇਸ ਸੰਬੰਧ ਵਿੱਚ ਉਸ ਨੇ ਬਾਬਰ ਨੂੰ ਭਾਰਤ ਉੱਤੇ ਹਮਲਾ ਕਰਨ ਦਾ ਸੱਦਾ ਦਿੱਤਾ । ਬਾਬਰ ਨੇ ਦੌਲਤ ਖਾਂ ਲੋਧੀ ਨੂੰ ਹਰਾ ਕੇ 1525 ਈ. ਦੇ ਅਖੀਰ ਵਿੱਚ ਪੰਜਾਬ ‘ਤੇ ਕਬਜ਼ਾ ਕਰ ਲਿਆ ਸੀ । ਉਸ ਨੇ 21 ਅਪਰੈਲ, 1526 ਈ. ਨੂੰ ਪਾਨੀਪਤ ਦੀ ਪਹਿਲੀ ਲੜਾਈ ਵਿੱਚ ਸੁਲਤਾਨ ਇਬਰਾਹੀਮ ਲੋਧੀ ਨੂੰ ਹਰਾ ਕੇ ਭਾਰਤ ਵਿੱਚ ਮੁਗ਼ਲ ਵੰਸ਼ ਦੀ ਸਥਾਪਨਾ ਕੀਤੀ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 2.
“16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਤਿਕੋਣੇ ਸੰਘਰਸ਼ ਦਾ ਅਖਾੜਾ ਸੀ ” ਵਿਆਖਿਆ ਕਰੋ । (“In the beginning of the 16th century, the Punjab was a cockpit of triangular struggle.” Explain.)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਤਿਕੋਣੇ ਸੰਘਰਸ਼ ਦਾ ਵਰਣਨ ਕਰੋ । (Explain the Triangular Struggle of the Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਤਿਕੋਣੇ ਸੰਘਰਸ਼ ਦਾ ਅਖਾੜਾ (Cockpit of triangular struggle) ਸੀ । ਇਹ ਤਿਕੋਣਾ ਸੰਘਰਸ਼ ਰਾਜ ਸੱਤਾ ਦੀ ਪ੍ਰਾਪਤੀ ਲਈ ਕਾਬਲ ਦੇ ਸ਼ਾਸਕ ਬਾਬਰ, ਦਿੱਲੀ ਦੇ ਸ਼ਾਸਕ ਇਬਰਾਹੀਮ ਲੋਧੀ ਅਤੇ ਪੰਜਾਬ ਦੇ ਸੂਬੇਦਾਰ ਦੌਲਤ ਖਾਂ ਲੋਧੀ ਵਿਚਾਲੇ ਚਲ ਰਿਹਾ ਸੀ । ਦੌਲਤ ਖਾਂ ਲੋਧੀ ਪੰਜਾਬ ਦਾ ਸੁਤੰਤਰ ਸ਼ਾਸਕ ਬਣਨ ਦੇ ਸੁਪਨੇ ਵੇਖ ਰਿਹਾ ਸੀ । ਇਸ ਸੰਬੰਧੀ ਜਦੋਂ ਇਬਰਾਹੀਮ ਲੋਧੀ ਨੂੰ ਪਤਾ ਚੱਲਿਆ ਤਾਂ ਉਸ ਨੇ ਦੌਲਤ ਖਾਂ ਲੋਧੀ ਨੂੰ ਸਥਿਤੀ ਨੂੰ ਸਪੱਸ਼ਟ ਕਰਨ ਲਈ ਸ਼ਾਹੀ ਦਰਬਾਰ ਵਿੱਚ ਹਾਜ਼ਰ ਹੋਣ ਲਈ ਕਿਹਾ । ਦੌਲਤ ਖਾਂ ਨੇ ਸੁਲਤਾਨ ਦੇ ਗੁੱਸੇ ਤੋਂ ਬਚਣ ਲਈ ਆਪਣੇ ਛੋਟੇ ਪੁੱਤਰ ਦਿਲਾਵਰ ਖਾਂ ਨੂੰ ਦਿੱਲੀ ਭੇਜਿਆ ।ਦਿੱਲੀ ਪੁੱਜਣ ‘ਤੇ ਇਬਰਾਹੀਮ ਲੋਧੀ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਕੈਦਖ਼ਾਨੇ ਵਿੱਚ ਸੁੱਟ ਦਿੱਤਾ । ਦਿਲਾਵਰ ਖਾਂ ਕਿਸੇ ਤਰ੍ਹਾਂ ਕੈਦਖ਼ਾਨੇ ਵਿੱਚੋਂ ਭੱਜ ਨਿਕਲਣ ਵਿੱਚ ਕਾਮਯਾਬ ਹੋ ਗਿਆ । ਪੰਜਾਬ ਪਹੁੰਚ ਕੇ ਉਸ ਨੇ ਆਪਣੇ ਪਿਤਾ ਦੌਲਤ ਖਾਂ ਨੂੰ ਉਸ ਨਾਲ ਦਿੱਲੀ ਵਿੱਚ ਕੀਤੇ ਗਏ ਮਾੜੇ ਵਿਵਹਾਰ ਬਾਰੇ ਦੱਸਿਆ ।ਦੌਲਤ ਖਾਂ ਲੋਧੀ ਨੇ ਇਸ ਅਪਮਾਨ ਦਾ ਬਦਲਾ ਲੈਣ ਲਈ ਬਾਬਰ ਨੂੰ ਭਾਰਤ ਉੱਤੇ ਹਮਲਾ ਕਰਨ ਦਾ ਸੱਦਾ ਦਿੱਤਾ | ਬਾਬਰ ਵੀ ਇਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ । ਇਸ ਤਿਕੋਣੇ ਸੰਘਰਸ਼ ਦੇ ਅੰਤ ਵਿੱਚ ਬਾਬਰ ਜੇਤੂ ਰਿਹਾ। ਉਸ ਨੇ 1525-26 ਈ. ਵਿੱਚ ਨਾ ਕੇਵਲ ਪੰਜਾਬ ਸਗੋਂ ਦਿੱਲੀ ‘ਤੇ ਵੀ ਕਬਜ਼ਾ ਕਰ ਲਿਆ । ਇਸ ਤਰ੍ਹਾਂ ਭਾਰਤ ਵਿੱਚ ਮੁਗ਼ਲ ਵੰਸ਼ ਦੀ ਸਥਾਪਨਾ ਹੋਈ ।

ਪ੍ਰਸ਼ਨ 3.
ਦੌਲਤ ਖਾਂ ਲੋਧੀ ਕੌਣ ਸੀ ? ਦੌਲਤ ਖਾਂ ਲੋਧੀ ਅਤੇ ਇਬਰਾਹੀਮ ਲੋਧੀ ਵਿੱਚੱਲੇ ਸੰਘਰਸ਼ ਦੇ ਕੀ ਕਾਰਨ ਸਨ ? (Who was Daulat Khan Lodhi ? What were the causes of struggle between Daulat Khan Lodhi and Ibrahim Lodhi ?)
ਜਾਂ
ਦੌਲਤ ਖਾਂ ਲੋਧੀ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Daulat Khan Lodhi.)
ਉੱਤਰ-
ਦੌਲਤ ਖਾਂ ਲੋਧੀ ਪੰਜਾਬ ਦਾ ਸੂਬੇਦਾਰ (ਗਵਰਨਰ) ਸੀ । ਉਹ ਇਸ ਅਹੁਦੇ ‘ਤੇ 1500 ਈ. ਵਿੱਚ ਨਿਯੁਕਤ ਹੋਇਆ ਸੀ । ਦੌਲਤ ਖਾਂ ਲੋਧੀ ਅਤੇ ਸੁਲਤਾਨ ਇਬਰਾਹੀਮ ਲੋਧੀ ਵਿਚਾਲੇ ਸੰਘਰਸ਼ ਦਾ ਮੁੱਖ ਕਾਰਨ ਇਹ ਸੀ ਕਿ ਦੌਲਤ ਮਾਂ ਪੰਜਾਬ ਵਿੱਚ ਸੁਤੰਤਰ ਸ਼ਾਸਨ ਸਥਾਪਿਤ ਕਰਨ ਦੇ ਯਤਨ ਕਰ ਰਿਹਾ ਸੀ । ਇਸ ਸੰਬੰਧੀ ਉਸ ਨੇ ਆਲਮ ਖਾਂ ਲੋਧੀ ਜੋ ਕਿ ਇਬਰਾਹੀਮ ਲੋਧੀ ਦਾ ਮਤਰੇਆ ਭਰਾ ਸੀ ਅਤੇ ਜੋ ਦਿੱਲੀ ਦਾ ਤਖ਼ਤ ਹਾਸਲ ਕਰਨਾ ਚਾਹੁੰਦਾ ਸੀ, ਦੇ ਨਾਲ ਮਿਲ ਕੇ ਸਾਜ਼ਸ਼ਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਸਨ । ਜਦੋਂ ਇਨ੍ਹਾਂ ਸਾਜ਼ਸ਼ਾਂ ਸੰਬੰਧੀ ਇਬਰਾਹੀਮ ਲੋਧੀ ਨੂੰ ਪਤਾ ਚੱਲਿਆ ਤਾਂ ਉਸ ਨੇ ਦੌਲਤ ਖਾਂ ਲੋਧੀ ਨੂੰ ਸ਼ਾਹੀ ਦਰਬਾਰ ਵਿੱਚ ਹਾਜ਼ਰ ਹੋਣ ਦਾ ਹੁਕਮ ਭੇਜਿਆ । ਦੌਲਤ ਖਾਂ ਨੇ ਸੁਲਤਾਨ ਦੇ ਗੁੱਸੇ ਤੋਂ ਬਚਣ ਲਈ ਆਪਣੇ ਛੋਟੇ ਪੁੱਤਰ ਦਿਲਾਵਰ ਖਾਂ ਨੂੰ ਦਿੱਲੀ ਭੇਜ ਦਿੱਤਾ । ਜਦੋਂ ਦਿਲਾਵਰ ਖਾਂ ਦਿੱਲੀ ਪਹੁੰਚਿਆ ਤਾਂ ਸੁਲਤਾਨ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ । ਜੇਲ੍ਹ ਵਿੱਚ ਉਸ ਨਾਲ ਮਾੜਾ ਵਿਹਾਰ ਕੀਤਾ ਗਿਆ । ਛੇਤੀ ਹੀ ਉਹ ਕਿਸੇ ਤਰ੍ਹਾਂ ਜੇਲ੍ਹ ਵਿੱਚੋਂ ਭੱਜਣ ਅਤੇ ਵਾਪਸ ਪੰਜਾਬ ਪਹੁੰਚਣ ਵਿੱਚ ਕਾਮਯਾਬ ਹੋ ਗਿਆ । ਇੱਥੇ ਪਹੁੰਚ ਕੇ ਉਸ ਨੇ ਆਪਣੇ ਪਿਤਾ ਦੌਲਤ ਖਾਂ ਨੂੰ ਦਿੱਲੀ ਵਿੱਚ ਉਸ ਨਾਲ ਕੀਤੇ ਗਏ ਮਾੜੇ ਸਲੂਕ ਬਾਰੇ ਦੱਸਿਆ ।ਦੌਲਤ ਖਾਂ ਲੋਧੀ ਨੇ ਇਸ ਅਪਮਾਨ ਦਾ ਬਦਲਾ ਲੈਣ ਲਈ ਬਾਬਰ ਨੂੰ ਭਾਰਤ ਉੱਤੇ ਹਮਲਾ ਕਰਨ ਦਾ ਸੱਦਾ ਦਿੱਤਾ । ਬਾਅਦ ਵਿੱਚ ਦੌਲਤ ਖਾਂ ਲੋਧੀ ਬਾਬਰ ਦੇ ਵਿਰੁੱਧ ਹੋ ਗਿਆ ਸੀ । ਬਾਬਰ ਨੇ ਉਸ ਨੂੰ 1525 ਈ. ਵਿੱਚ ਹਰਾ ਕੇ ਪੰਜਾਬ ‘ਤੇ ਕਬਜ਼ਾ ਕਰ ਲਿਆ ਸੀ ।

ਪ੍ਰਸ਼ਨ 4.
ਬਾਬਰ ਕੌਣ ਸੀ ? ਉਸ ਨੇ ਪੰਜਾਬ ‘ਤੇ ਕਿਸ ਸਮੇਂ ਦੇ ਦੌਰਾਨ ਅਤੇ ਕਿੰਨੇ ਹਮਲੇ ਕੀਤੇ ? ਇਨਾਂ ਹਮਲਿਆਂ ਦੀ ਸੰਖੇਪ ਜਾਣਕਾਰੀ ਦਿਓ ।
(Who was Babar ? When and how many times did he invade Punjab ? Write briefly about these invasions.)
ਜਾਂ
ਪੰਜਾਬ ਉੱਤੇ ਬਾਬਰ ਦੁਆਰਾ ਕੀਤੇ ਗਏ ਹਮਲਿਆਂ ਦਾ ਸੰਖੇਪ ਵਰਣਨ ਕਰੋ । (Give a brief account of Babar’s invasions over Punjab.)
ਉੱਤਰ-
ਬਾਬਰ ਕਾਬਲ ਦਾ ਸ਼ਾਸਕ ਸੀ । ਉਸ ਨੇ 1519 ਈ. ਤੋਂ 1526 ਈ. ਦੇ ਸਮੇਂ ਦੇ ਦੌਰਾਨ ਪੰਜਾਬ ‘ਤੇ ਪੰਜ ਹਮਲੇ ਕੀਤੇ । ਬਾਬਰ ਨੇ ਪੰਜਾਬ ‘ਤੇ ਪਹਿਲਾ ਹਮਲਾ 1519 ਈ. ਵਿੱਚ ਕੀਤਾ । ਇਸ ਹਮਲੇ ਦੇ ਦੌਰਾਨ ਬਾਬਰ ਨੇ ਭੇਰਾ ਅਤੇ ਬਾਕੌਰ ਨਾਂ ਦੇ ਖੇਤਰਾਂ ‘ਤੇ ਕਬਜ਼ਾ ਕੀਤਾ । ਬਾਬਰ ਦੇ ਵਾਪਸ ਜਾਂਦਿਆਂ ਹੀ ਉੱਥੋਂ ਦੇ ਲੋਕਾਂ ਨੇ ਮੁੜ ਇਨ੍ਹਾਂ ਇਲਾਕਿਆਂ ‘ਤੇ ਕਬਜ਼ਾ ਕਰ ਲਿਆ । ਇਸੇ ਵਰ੍ਹੇ ਬਾਬਰ ਨੇ ਪੰਜਾਬ ‘ਤੇ ਦੂਸਰੀ ਵਾਰ ਹਮਲਾ ਕੀਤਾ । ਇਸ ਵਾਰੀ ਬਾਬਰ ਨੇ ਪਿਸ਼ਾਵਰ ਨੂੰ ਆਪਣੇ ਅਧੀਨ ਕੀਤਾ | 1520 ਈ. ਵਿੱਚ ਬਾਬਰ ਨੇ ਪੰਜਾਬ ‘ਤੇ ਆਪਣੇ ਤੀਸਰੇ ਹਮਲੇ ਦੇ ਦੌਰਾਨ ਬਾਜੌਰ, ਭਰਾ ਅਤੇ ਸਿਆਲਕੋਟ ਦੇ ਦੇਸ਼ਾਂ ਨੂੰ ਆਪਣੇ ਅਧੀਨ ਕੀਤਾ । ਇਸ ਤੋਂ ਬਾਅਦ ਬਾਬਰ ਨੇ ਸੈਦਪੁਰ ‘ਤੇ ਹਮਲਾ ਕੀਤਾ । ਇਸ ਹਮਲੇ ਦੇ ਦੌਰਾਨ ਬਾਬਰ ਨੇ ਸੈਦਪੁਰ ਵਿੱਚ ਭਾਰੀ ਲੁੱਟਮਾਰ ਕੀਤੀ ।

ਮੁਗ਼ਲ ਫ਼ੌਜਾਂ ਨੇ ਹੋਰ ਲੋਕਾਂ ਦੇ ਨਾਲ-ਨਾਲ ਗੁਰੂ ਨਾਨਕ ਸਾਹਿਬ ਨੂੰ ਵੀ ਗ੍ਰਿਫ਼ਤਾਰ ਕਰ ਲਿਆ । ਬਾਅਦ ਵਿੱਚ ਬਾਬਰ ਦੇ ਕਹਿਣ ‘ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ । 1524 ਈ. ਵਿੱਚ ਦੌਲਤ ਖਾਂ ਲੋਧੀ ਦੇ ਸੱਦੇ ‘ਤੇ ਬਾਬਰ ਨੇ ਪੰਜਾਬ ’ਤੇ ਚੌਥੀ ਵਾਰ ਹਮਲਾ ਕੀਤਾ । ਬਾਬਰ ਨੇ ਬਿਨਾਂ ਕਿਸੇ ਔਕੜ ਦੇ ਪੰਜਾਬ ‘ਤੇ ਕਬਜ਼ਾ ਕਰ ਲਿਆ | ਬਾਅਦ ਵਿੱਚ ਦੌਲਤ ਖਾਂ ਲੋਧੀ ਬਾਬਰ ਦੇ ਵਿਰੁੱਧ ਹੋ ਗਿਆ । ਦੌਲਤ ਖਾਂ ਲੋਧੀ ਨੂੰ ਸਬਕ ਸਿਖਾਉਣ ਦੇ ਲਈ ਬਾਬਰ ਨੇ ਪੰਜਾਬ ‘ਤੇ ਪੰਜਵੀਂ ਵਾਰ ਨਵੰਬਰ, 1525 ਈ. ਵਿੱਚ ਹਮਲਾ ਕੀਤਾ । ਬਾਬਰ ਨੇ ਦੌਲਤ ਖਾਂ ਲੋਧੀ ਨੂੰ ਹਰਾ ਕੇ ਪੰਜਾਬ ‘ਤੇ ਕਬਜ਼ਾ ਕਰ ਲਿਆ । ਇਸ ਤੋਂ ਬਾਅਦ ਬਾਬਰ ਨੇ 21 ਅਪਰੈਲ, 1526 ਈ. ਨੂੰ ਪਾਨੀਪਤ ਦੀ ਪਹਿਲੀ ਲੜਾਈ ਵਿੱਚ ਸੁਲਤਾਨ ਇਬਰਾਹੀਮ ਲੋਧੀ ਨੂੰ ਹਰਾ ਕੇ ਭਾਰਤ ਵਿੱਚ ਮੁਗਲ ਵੰਸ਼ ਦੀ ਸਥਾਪਨਾ ਕੀਤੀ ।

ਪਸ਼ਨ 5.
ਬਾਬਰ ਨੇ ਸੈਦਪੁਰ ’ਤੇ ਕਦੋਂ ਹਮਲਾ ਕੀਤਾ ? ਸਿੱਖ ਇਤਿਹਾਸ ਵਿੱਚ ਇਸ ਹਮਲੇ ਦਾ ਕੀ ਮਹੱਤਵ ਹੈ ? (When did Babar invade Saidpur ? What is its importance in Sikh History ?)
ਉੱਤਰ-
ਬਾਬਰ ਨੇ ਸੈਦਪੁਰ ’ਤੇ 1520 ਈ. ਵਿੱਚ ਹਮਲਾ ਕੀਤਾ । ਇੱਥੋਂ ਦੇ ਲੋਕਾਂ ਨੇ ਬਾਬਰ ਦਾ ਮੁਕਾਬਲਾ ਕੀਤਾ । ਸਿੱਟੇ ਵਜੋਂ ਬਾਬਰ ਨੇ ਗੁੱਸੇ ਵਿੱਚ ਆ ਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਕਤਲ ਕਰ ਦਿੱਤਾ ਅਤੇ ਲੁੱਟਮਾਰ ਕਰਨ ਮਗਰੋਂ ਉਨ੍ਹਾਂ ਦੇ ਮਕਾਨਾਂ ਅਤੇ ਮਹੱਲਾਂ ਨੂੰ ਅੱਗ ਲਗਾ ਦਿੱਤੀ । ਹਜ਼ਾਰਾਂ ਇਸਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ । ਗੁਰੂ ਨਾਨਕ ਦੇਵ ਜੀ ਜੋ ਇਸ ਸਮੇਂ ਸੈਦਪੁਰ ਵਿੱਚ ਹੀ ਸਨ, ਨੇ ਬਾਬਰ ਦੀਆਂ ਫ਼ੌਜਾਂ ਵੱਲੋਂ ਲੋਕਾਂ ‘ਤੇ ਕੀਤੇ ਗਏ ਅੱਤਿਆਚਾਰਾਂ ਦਾ ਵਰਣਨ ‘ਬਾਬਰ ਬਾਣੀ’ ਵਿੱਚ ਕੀਤਾ ਹੈ । ਬਾਬਰ ਦੀਆਂ ਫ਼ੌਜਾਂ ਨੇ ਗੁਰੂ ਨਾਨਕ ਸਾਹਿਬ ਜੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ । ਬਾਅਦ ਵਿੱਚ ਜਦੋਂ ਬਾਬਰ ਨੂੰ ਇਸ ਬਾਰੇ ਪਤਾ ਲੱਗਿਆ ਕਿ ਉਸ ਦੀਆਂ ਫ਼ੌਜਾਂ ਨੇ ਕਿਸੇ ਸੰਤ-ਮਹਾਪੁਰਸ਼ ਨੂੰ ਗ੍ਰਿਫ਼ਤਾਰ ਕੀਤਾ ਹੈ ਤਾਂ ਉਸ ਨੇ ਫੌਰਨ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ | ਬਾਬਰ ਨੇ ਆਪਣੀ ਆਤਮ-ਕਥਾ ‘ਤਜ਼ਕ-ਏ-ਬਾਬਰੀ’ ਵਿੱਚ ਲਿਖਿਆ ਹੈ ਕਿ ਜੇ ਉਸ ਨੂੰ ਪਤਾ ਹੁੰਦਾ ਕਿ ਇਸ ਸ਼ਹਿਰ ਵਿੱਚ ਅਜਿਹਾ ਮਹਾਤਮਾ ਰਹਿੰਦਾ ਹੈ ਤਾਂ ਉਹ ਕਦੇ ਵੀ ਇਸ ਸ਼ਹਿਰ ‘ਤੇ ਹਮਲਾ ਨਾ ਕਰਦਾ । ਗੁਰੂ ਨਾਨਕ ਸਾਹਿਬ ਦੇ ਕਹਿਣ ‘ਤੇ ਬਾਬਰ ਨੇ ਬਹੁਤ ਸਾਰੇ ਹੋਰ ਨਿਰਦੋਸ਼ ਲੋਕਾਂ ਨੂੰ ਵੀ ਰਿਹਾਅ ਕਰ ਦਿੱਤਾ ।

ਪ੍ਰਸ਼ਨ 6.
ਬਾਬਰ ਅਤੇ ਇਬਰਾਹੀਮ ਲੋਧੀ ਵਿਚਕਾਰ ਯੁੱਧ ਕਿੱਥੇ ਤੇ ਕਿਉਂ ਹੋਇਆ ? (Why and where did the battle take place between Babar and Ibrahim Lodhi ?)
ਜਾਂ
ਪਾਨੀਪਤ ਦੀ ਪਹਿਲੀ ਲੜਾਈ ‘ਤੇ ਨੋਟ ਲਿਖੋ । (Give a brief account of the First Battle of Panipat.)
ਜਾਂ
ਪਾਨੀਪਤ ਦੀ ਪਹਿਲੀ ਲੜਾਈ ਅਤੇ ਉਸ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Explain the First Battle of Panipat and its significance.)
ਉੱਤਰ-
ਬਾਬਰ ਨੇ ਪੰਜਾਬ ਦੇ ਗਵਰਨਰ ਦੌਲਤ ਖਾਂ ਲੋਧੀ ਨੂੰ ਸਬਕ ਸਿਖਾਉਣ ਦੇ ਉਦੇਸ਼ ਨਾਲ ਨਵੰਬਰ, 1525 ਈ. ਵਿੱਚ ਪੰਜਾਬ ‘ਤੇ ਪੰਜਵੀਂ ਵਾਰ ਹਮਲਾ ਕੀਤਾ । ਦੌਲਤ ਖਾਂ ਨੇ ਕੁਝ ਚਿਰ ਮੁਕਾਬਲਾ ਕਰਨ ਮਗਰੋਂ ਆਪਣੇ ਹਥਿਆਰ ਸੁੱਟ ਦਿੱਤੇ । ਬਾਬਰ ਨੇ ਉਸ ਨੂੰ ਮੁਆਫ਼ ਕਰ ਦਿੱਤਾ । ਇਸ ਤਰ੍ਹਾਂ ਬਾਬਰ ਨੇ ਇੱਕ ਵਾਰ ਫਿਰ ਪੂਰੇ ਪੰਜਾਬ ਨੂੰ ਆਪਣੇ ਅਧੀਨ ਕਰ ਲਿਆ । ਪੰਜਾਬ ਦੀ ਜਿੱਤ ਤੋਂ ਉਤਸ਼ਾਹਿਤ ਹੋ ਕੇ ਬਾਬਰ ਨੇ ਇਬਰਾਹੀਮ ਲੋਧੀ ਨਾਲ ਦੋ-ਦੋ ਹੱਥ ਕਰਨ ਦਾ ਫ਼ੈਸਲਾ ਕੀਤਾ । ਇਸ ਉਦੇਸ਼ ਨਾਲ ਉਸ ਨੇ ਆਪਣੀਆਂ ਫ਼ੌਜਾਂ ਨੂੰ ਦਿੱਲੀ ਵੱਲ ਵਧਣ ਦਾ ਹੁਕਮ ਦਿੱਤਾ । ਜਦੋਂ ਇਬਰਾਹੀਮ ਲੋਧੀ ਨੂੰ ਇਸ ਬਾਰੇ ਖ਼ਬਰ ਮਿਲੀ ਤਾਂ ਉਹ ਆਪਣੇ ਨਾਲ 1 ਲੱਖ ਸੈਨਿਕਾਂ ਨੂੰ ਲੈ ਕੇ ਬਾਬਰ ਦਾ ਮੁਕਾਬਲਾ ਕਰਨ ਲਈ ਪੰਜਾਬ ਵੱਲ ਤੁਰ ਪਿਆ । ਬਾਬਰ ਅਧੀਨ ਉਸ ਸਮੇਂ ਲਗਭਗ 20 ਹਜ਼ਾਰ ਸੈਨਿਕ ਸਨ ।21 ਅਪਰੈਲ, 1526 ਈ. ਨੂੰ ਦੋਹਾਂ ਫ਼ੌਜਾਂ ਵਿਚਾਲੇ ਪਾਨੀਪਤ ਦੀ ਪਹਿਲੀ ਲੜਾਈ ਹੋਈ । ਇਸ ਲੜਾਈ ਵਿੱਚ ਇਬਰਾਹੀਮ ਲੋਧੀ ਦੀ ਹਾਰ ਹੋਈ ਅਤੇ ਉਹ ਲੜਾਈ ਦੇ ਮੈਦਾਨ ਵਿੱਚ ਮਾਰਿਆ ਗਿਆ । ਪਾਨੀਪਤ ਦੀ ਇਸ ਨਿਰਣਾਇਕ ਜਿੱਤ ਕਾਰਨ ਪੰਜਾਬ ਵਿੱਚੋਂ ਲੋਧੀ ਵੰਸ਼ ਦੇ ਸ਼ਾਸਨ ਦਾ ਹਮੇਸ਼ਾਂ ਲਈ ਖ਼ਾਤਮਾ ਹੋ ਗਿਆ ਅਤੇ ਹੁਣ ਇਹ ਮੁਗ਼ਲ ਵੰਸ਼ ਦੇ ਅਧੀਨ ਹੋ ਗਿਆ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 7.
ਪਾਨੀਪਤ ਦੀ ਪਹਿਲੀ ਲੜਾਈ ਵਿੱਚ ਬਾਬਰ ਕਿਉਂ ਜੇਤੂ ਰਿਹਾ ? (What led to the victory of Babar in the First Battle of Panipat ?)
ਜਾਂ
ਭਾਰਤ ਵਿੱਚ ਬਾਬਰ ਦੀ ਜਿੱਤ ਅਤੇ ਅਫ਼ਗਾਨਾਂ ਦੀ ਹਾਰ ਦੇ ਕਾਰਨਾਂ ਦਾ ਸੰਖੇਪ ਵਰਣਨ ਕਰੋ । (Give a brief account of the causes of victory of Babar and defeat of the Afghans in India.)
ਉੱਤਰ-
ਪਾਨੀਪਤ ਦੀ ਪਹਿਲੀ ਲੜਾਈ ਵਿੱਚ ਬਾਬਰ ਦੀ ਜਿੱਤ ਲਈ ਕਈ ਕਾਰਨ ਜ਼ਿੰਮੇਵਾਰ ਸਨ । ਦਿੱਲੀ ਦਾ ਸੁਲਤਾਨ ਇਬਰਾਹੀਮ ਲੋਧੀ ਆਪਣੇ ਬੁਰੇ ਵਤੀਰੇ ਅਤੇ ਅੱਤਿਆਚਾਰਾਂ ਕਾਰਨ ਆਪਣੇ ਸਰਦਾਰਾਂ ਅਤੇ ਪਰਜਾ ਵਿੱਚ ਬੜਾ ਬਦਨਾਮ ਸੀ ।ਉਹ ਅਜਿਹੇ ਸ਼ਾਸਕ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਸਨ । ਇਬਰਾਹੀਮ ਲੋਧੀ ਦੀ ਫ਼ੌਜ ਵੀ ਬੜੀ ਨਿਰਬਲ ਸੀ । ਉਸ ਦੇ ਵਧੇਰੇ ਸੈਨਿਕ ਲੁੱਟ-ਮਾਰ ਦੇ ਉਦੇਸ਼ ਨਾਲ ਇਕੱਠੇ ਹੋਏ ਸਨ । ਉਨ੍ਹਾਂ ਦੇ ਲੜਨ ਦੇ ਢੰਗ ਪੁਰਾਣੇ ਸਨ ਅਤੇ ਉਨ੍ਹਾਂ ਵਿੱਚ ਯੋਜਨਾ ਦੀ ਵੀ ਘਾਟ ਸੀ । ਇਬਰਾਹੀਮ ਲੋਧੀ ਨੇ ਪਾਨੀਪਤ ਵਿੱਚ 8 ਦਿਨਾਂ ਤਕ ਬਾਬਰ ਦੀ ਫ਼ੌਜ ਉੱਤੇ ਹਮਲਾ ਨਾ ਕਰਕੇ ਭਾਰੀ ਰਾਜਨੀਤਿਕ ਭੁੱਲ ਕੀਤੀ । ਜੇ ਉਹ ਬਾਬਰ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਨਾ ਕਰਨ ਦਿੰਦਾ ਤਾਂ ਸ਼ਾਇਦ ਲੜਾਈ ਦਾ ਸਿੱਟਾ ਕੁਝ ਹੋਰ ਹੀ ਹੋਣਾ ਸੀ | ਬਾਬਰ ਇੱਕ ਯੋਗ ਸੈਨਾਪਤੀ ਸੀ । ਉਸ ਨੂੰ ਲੜਾਈਆਂ ਦਾ ਕਾਫ਼ੀ ਤਜਰਬਾ ਸੀ । ਬਾਬਰ ਦੁਆਰਾ ਤੋਪਖ਼ਾਨੇ ਦੀ ਵਰਤੋਂ ਨੇ ਭਾਰੀ ਤਬਾਹੀ ਮਚਾਈ । ਇਬਰਾਹੀਮ ਦੇ ਸੈਨਿਕ ਆਪਣੇ ਤੀਰ ਕਮਾਨਾਂ ਅਤੇ ਤਲਵਾਰਾਂ ਨਾਲ ਇਨ੍ਹਾਂ ਦਾ ਮੁਕਾਬਲਾ ਨਾ ਕਰ ਸਕੇ । ਇਨ੍ਹਾਂ ਕਾਰਨਾਂ ਕਰਕੇ ਅਫ਼ਗਾਨਾਂ ਦੀ ਹਾਰ ਹੋਈ ਅਤੇ ਬਾਬਰ ਜੇਤੂ ਰਿਹਾ ।

ਪ੍ਰਸ਼ਨ 8.
16ਵੀਂ ਸਦੀ ਦੇ ਮੁੱਢਲੇ ਸਮੇਂ ਪੰਜਾਬ ਦੀ ਸਮਾਜਿਕ ਦਸ਼ਾ ਦਾ ਸੰਖੇਪ ਵਰਣਨ ਕਰੋ । (Model Test Paper, July 2019) (Explain the social condition of Punjab in the beginning of the 16th century.)
ਜਾਂ
ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਪੰਜਾਬ ਦੀ ਸਮਾਜਿਕ ਦਸ਼ਾ ਦੇ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the social condition of Punjab at the time of birth of Guru Nanak Dev Ji ?)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਸਮਾਜ ਦੋ ਮੁੱਖ ਵਰਗਾਂ-ਮੁਸਲਮਾਨਾਂ ਅਤੇ ਹਿੰਦੂਆਂ ਵਿੱਚ ਵੰਡਿਆ ਹੋਇਆ ਸੀ । ਸ਼ਾਸਕ ਵਰਗ ਨਾਲ ਸੰਬੰਧਿਤ ਹੋਣ ਕਾਰਨ ਮੁਸਲਮਾਨਾਂ ਨੂੰ ਸਮਾਜ ਵਿੱਚ ਕੁਝ ਵਿਸ਼ੇਸ਼ ਅਧਿਕਾਰ ਪ੍ਰਾਪਤ ਸਨ । ਉਹ ਰਾਜ ਦੇ ਉੱਚ ਅਹੁਦਿਆਂ ‘ਤੇ ਨਿਯੁਕਤ ਸਨ । ਦੂਜੇ ਪਾਸੇ ਹਿੰਦੂਆਂ ਨੂੰ ਲਗਭਗ ਸਾਰੇ ਅਧਿਕਾਰਾਂ ਤੋਂ ਵਾਂਝਿਆਂ ਰੱਖਿਆ ਗਿਆ ਸੀ । ਮੁਸਲਮਾਨ ਉਨ੍ਹਾਂ ਨੂੰ ਕਾਫ਼ਰ ਕਹਿੰਦੇ ਸਨ । ਮੁਸਲਮਾਨ ਹਿੰਦੁਆਂ ’ਤੇ ਇੰਨੇ ਅੱਤਿਆਚਾਰ ਕਰਦੇ ਸਨ ਕਿ ਬਹੁਤ ਸਾਰੇ ਹਿੰਦੂ ਮੁਸਲਮਾਨ ਬਣਨ ਲਈ ਮਜਬੂਰ ਹੋ ਗਏ । ਉਸ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਉੱਚ ਸ਼੍ਰੇਣੀ ਦੇ ਮੁਸਲਮਾਨਾਂ ਦੀਆਂ ਪੁਸ਼ਾਕਾਂ ਬਹੁਤ ਕੀਮਤੀ ਹੁੰਦੀਆਂ ਸਨ । ਇਹ ਰੇਸ਼ਮ ਅਤੇ ਮਖਮਲ ਦੀਆਂ ਬਣੀਆਂ ਹੁੰਦੀਆਂ ਸਨ । ਨੀਵੀਂ ਸ਼੍ਰੇਣੀ ਦੇ ਲੋਕਾਂ ਅਤੇ ਹਿੰਦੂਆਂ ਦਾ ਪਹਿਰਾਵਾ ਬਿਲਕੁਲ ਸਾਦਾ ਹੁੰਦਾ ਸੀ । ਸ਼ਿਕਾਰ, ਘੋੜ-ਦੌੜ, ਸ਼ਤਰੰਜ, ਨਾਚ-ਗਾਣੇ, ਸੰਗੀਤ, ਜਾਨਵਰਾਂ ਦੀਆਂ ਲੜਾਈਆਂ ਅਤੇ ਤਾਸ਼ ਉਸ ਸਮੇਂ ਦੇ ਲੋਕਾਂ ਦੇ ਮਨੋਰੰਜਨ ਦੇ ਮੁੱਖ ਸਾਧਨ ਸਨ ।

ਪ੍ਰਸ਼ਨ 9.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀਆਂ ਇਸਤਰੀਆਂ ਦੀ ਸਥਿਤੀ ਕਿਹੋ ਜਿਹੀ ਸੀ ? (What was the social condition of women in Punjab in the beginning of the 16th century ?)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀਆਂ ਇਸਤਰੀਆਂ ਦੀ ਸਮਾਜਿਕ ਦਸ਼ਾ ਬਹੁਤ ਮਾੜੀ ਸੀ । ਹਿੰਦੂ ਸਮਾਜ ਵਿੱਚ ਇਸਤਰੀਆਂ ਦਾ ਦਰਜਾ ਪੁਰਸ਼ਾਂ ਦੇ ਬਰਾਬਰ ਨਹੀਂ ਸੀ ।ਉਨ੍ਹਾਂ ਨੂੰ ਘਰ ਦੀ ਚਾਰਦੀਵਾਰੀ ਅੰਦਰ ਬੰਦ ਰੱਖਿਆ ਜਾਂਦਾ ਸੀ । ਉਸ ਸਮੇਂ ਬਹੁਤ ਸਾਰੀਆਂ ਲੜਕੀਆਂ ਨੂੰ ਜੰਮਦੇ ਸਾਰ ਹੀ ਮਾਰ ਦਿੱਤਾ ਜਾਂਦਾ ਸੀ । ਉਸ ਸਮੇਂ ਕੁੜੀਆਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਕਰ ਦਿੱਤਾ ਜਾਂਦਾ ਸੀ । ਬਾਲ ਵਿਆਹ ਕਾਰਨ ਉਨ੍ਹਾਂ ਦੀ ਸਿੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ । ਉਸ ਸਮੇਂ ਸਤੀ ਪ੍ਰਥਾ ਵੀ ਪੂਰੇ ਜ਼ੋਰਾਂ ‘ਤੇ ਸੀ ।ਵਿਧਵਾ ਨੂੰ ਦੁਬਾਰਾ ਵਿਆਹ ਕਰਨ ਦੀ ਇਜਾਜ਼ਤ ਨਹੀਂ ਸੀ । ਮੁਸਲਿਮ ਸਮਾਜ ਵਿੱਚ ਵੀ ਇਸਤਰੀਆਂ ਦੀ ਹਾਲਤ ਚੰਗੀ ਨਹੀਂ ਸੀ । ਸਮਾਜ ਵੱਲੋਂ ਉਨ੍ਹਾਂ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ । ਵੇਸਵਾ ਪ੍ਰਥਾ, ਤਲਾਕ ਪ੍ਰਥਾ ਅਤੇ ਪਰਦਾ ਪ੍ਰਥਾ ਕਾਰਨ ਉਨ੍ਹਾਂ ਦੀ ਹਾਲਤ ਤਰਸਯੋਗ ਹੋ ਗਈ ਸੀ । ਮੁਸਲਿਮ ਸਮਾਜ ਵਿੱਚ ਉੱਚ ਵਰਗ ਦੀਆਂ ਇਸਤਰੀਆਂ ਨੂੰ ਕੁਝ ਵਿਸ਼ੇਸ਼ ਸਹੂਲਤਾਂ ਪ੍ਰਾਪਤ ਸਨ ਪਰ ਇਨ੍ਹਾਂ ਦੀ ਗਿਣਤੀ ਬਹੁਤ ਥੋੜ੍ਹੀ ਸੀ ।

ਪ੍ਰਸ਼ਨ 10.
16ਵੀਂ ਸਦੀ ਦੇ ਸ਼ੁਰੂ ਵਿੱਚ ਮੁਸਲਿਮ ਸਮਾਜ ਕਿਹੜੀਆਂ ਸ਼੍ਰੇਣੀਆਂ ਵਿੱਚ ਵੰਡਿਆ ਹੋਇਆ ਸੀ ਅਤੇ ਉਹ ਕਿਹੋ ਜਿਹਾ ਜੀਵਨ ਬਤੀਤ ਕਰਦੀਆਂ ਸਨ ? (Into which classes were the Muslim society of the Punjab divided and what type of life did they lead in the beginning of the 16th century ?)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਸਮਾਜ ਵਿੱਚ ਮੁਸਲਮਾਨਾਂ ਦੀਆਂ ਸ਼੍ਰੇਣੀਆਂ ਦਾ ਵਰਣਨ ਕਰੋ । (Give an account of the Muslim classes of Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਮੁਸਲਿਮ ਸਮਾਜ ਇਨ੍ਹਾਂ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਹੋਇਆ ਸੀ-

  • ਉੱਚ ਸ਼੍ਰੇਣੀ – ਉੱਚ ਸ਼੍ਰੇਣੀ ਵਿੱਚ ਅਮੀਰ, ਖ਼ਾਨ, ਸ਼ੇਖ਼, ਕਾਜ਼ੀ ਅਤੇ ਉਲਮਾ ਸ਼ਾਮਲ ਸਨ । ਇਸ ਸ਼੍ਰੇਣੀ ਦੇ ਲੋਕ ਬੜੇ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ । ਉਹ ਵੱਡੇ-ਵੱਡੇ ਮਹੱਲਾਂ ਵਿੱਚ ਰਹਿੰਦੇ ਸਨ । ਉਹ ਆਪਣਾ ਜ਼ਿਆਦਾਤਰ ਸਮਾਂ ਜਸ਼ਨ ਮਨਾਉਣ ਵਿੱਚ ਬਤੀਤ ਕਰਦੇ ਸਨ । ਉਲਮਾ ਅਤੇ ਕਾਜ਼ੀ ਮੁਸਲਮਾਨਾਂ ਦੇ ਧਾਰਮਿਕ ਨੇਤਾ ਸਨ ।ਉਨ੍ਹਾਂ ਦਾ ਮੁੱਖ ਕੰਮ ਇਸਲਾਮੀ ਕਾਨੂੰਨਾਂ ਦੀ ਵਿਆਖਿਆ ਕਰਨਾ ਅਤੇ ਲੋਕਾਂ ਨੂੰ ਨਿਆਂ ਦੇਣਾ ਸੀ ।
  • ਮੱਧ ਸ਼੍ਰੇਣੀ – ਮੱਧ ਸ਼੍ਰੇਣੀ ਵਿੱਚ ਵਪਾਰੀ, ਸੈਨਿਕ, ਕਿਸਾਨ ਅਤੇ ਰਾਜ ਦੇ ਛੋਟੇ ਕਰਮਚਾਰੀ ਸ਼ਾਮਲ ਸਨ । ਉਨ੍ਹਾਂ ਦੇ ਜੀਵਨ ਅਤੇ ਉੱਚ ਸ਼੍ਰੇਣੀ ਦੇ ਲੋਕਾਂ ਦੇ ਜੀਵਨ ਵਿੱਚ ਕਾਫ਼ੀ ਅੰਤਰ ਸੀ । ਪਰ ਉਨ੍ਹਾਂ ਦਾ ਜੀਵਨ ਪੱਧਰ ਹਿੰਦੁਆਂ ਦੀ ਉੱਚ ਸ਼੍ਰੇਣੀ ਦੇ ਮੁਕਾਬਲੇ ਕਾਫ਼ੀ ਚੰਗਾ ਸੀ ।
  • ਨੀਵੀਂ ਸ਼੍ਰੇਣੀ – ਇਸ ਸ਼੍ਰੇਣੀ ਵਿੱਚ ਜ਼ਿਆਦਾਤਰ ਦਾਸ, ਕਾਮੇ ਅਤੇ ਮਜ਼ਦੂਰ ਸ਼ਾਮਲ ਸਨ । ਇਨ੍ਹਾਂ ਦਾ ਜੀਵਨ ਚੰਗਾ ਨਹੀਂ ਸੀ । ਉਨ੍ਹਾਂ ਨੂੰ ਆਪਣੇ ਜੀਵਨ ਨਿਰਬਾਹ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਸੀ । ਉਨ੍ਹਾਂ ਨੂੰ ਆਪਣੇ ਸੁਆਮੀ ਦੇ ਅੱਤਿਆਚਾਰਾਂ ਨੂੰ ਸਹਿਣ ਕਰਨਾ ਪੈਂਦਾ ਸੀ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 11.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਸਮਾਜ ਵਿੱਚ ਮੁਸਲਮਾਨਾਂ ਦੀ ਸਮਾਜਿਕ ਹਾਲਤ ਕਿਹੋ ਜਿਹੀ ਸੀ ? What was the condition of Muslims in the society of punjab in the beginning of the 16th century ?)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਮੁਸਲਿਮ ਸਮਾਜ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਹਨ-

1. ਸਮਾਜ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਹੋਇਆ ਸੀ – 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦਾ ਮੁਸਲਿਮ ਸਮਾਜ ਉੱਚ ਸ਼੍ਰੇਣੀ, ਮੱਧ ਸ਼੍ਰੇਣੀ ਅਤੇ ਨੀਵੀਂ ਸ਼੍ਰੇਣੀ ਵਿੱਚ ਵੰਡਿਆ ਹੋਇਆ ਸੀ ।
(ਉ) ਉੱਚ ਸ਼੍ਰੇਣੀ – ਇਸ ਸ਼੍ਰੇਣੀ ਵਿੱਚ ਅਮੀਰ, ਖ਼ਾਨ, ਸ਼ੇਖ਼, ਮਲਿਕ, ਇਕਤਾਦਾਰ, ਉਲਮਾ ਅਤੇ ਕਾਜ਼ੀ ਆਦਿ ਸ਼ਾਮਲ ਸਨ । ਇਸ ਸ਼੍ਰੇਣੀ ਦੇ ਲੋਕ ਬੜਾ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ । ਉਹ ਬੜੇ ਸ਼ਾਨਦਾਰ ਮਹੱਲਾਂ ਵਿੱਚ ਰਹਿੰਦੇ ਸਨ । ਉਨ੍ਹਾਂ ਦੀ ਸੇਵਾ ਲਈ ਵੱਡੀ ਗਿਣਤੀ ਵਿੱਚ ਨੌਕਰ ਹੁੰਦੇ ਸਨ ।
(ਅ) ਮੱਧ ਸ਼੍ਰੇਣੀ-ਇਸ ਸ਼੍ਰੇਣੀ ਵਿੱਚ ਸੈਨਿਕ, ਵਪਾਰੀ, ਕਿਸਾਨ ਅਤੇ ਰਾਜ ਦੇ ਛੋਟੇ ਕਰਮਚਾਰੀ ਸ਼ਾਮਲ ਸਨ । ਉਨ੍ਹਾਂ ਦੇ ਜੀਵਨ ਅਤੇ ਉੱਚ ਸ਼੍ਰੇਣੀ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਬੜਾ ਅੰਤਰ ਸੀ । ਉਹ ਹਿੰਦੂਆਂ ਦੇ ਮੁਕਾਬਲੇ ਬਹੁਤ ਚੰਗਾ ਜੀਵਨ ਬਤੀਤ ਕਰਦੇ ਸਨ ।
(ੲ) ਨੀਵੀਂ ਸ਼੍ਰੇਣੀ-ਇਸ ਸ਼੍ਰੇਣੀ ਵਿੱਚ ਦਾਸ-ਦਾਸੀਆਂ, ਨੌਕਰ ਅਤੇ ਕਾਮੇ ਸ਼ਾਮਲ ਸਨ । ਇਨ੍ਹਾਂ ਦੀ ਗਿਣਤੀ ਬਹੁਤ ਜ਼ਿਆਦਾ ਸੀ । ਉਨ੍ਹਾਂ ਦਾ ਜੀਵਨ ਚੰਗਾ ਨਹੀਂ ਸੀ । ਉਨ੍ਹਾਂ ਦੇ ਸੁਆਮੀ ਉਨ੍ਹਾਂ ‘ਤੇ ਬੜੇ ਅੱਤਿਆਚਾਰ ਕਰਦੇ ਸਨ ।

2. ਇਸਤਰੀਆਂ ਦੀ ਸਥਿਤੀ – ਮੁਸਲਿਮ ਸਮਾਜ ਵਿੱਚ ਇਸਤਰੀਆਂ ਦੀ ਸਥਿਤੀ ਚੰਗੀ ਨਹੀਂ ਸੀ । ਉਹ ਬਹੁਤ ਘੱਟ ਪੜੀਆਂ-ਲਿਖੀਆਂ ਹੁੰਦੀਆਂ ਸਨ । ਬਹੁ-ਵਿਆਹ ਅਤੇ ਤਲਾਕ-ਪ੍ਰਥਾ ਨੇ ਉਨ੍ਹਾਂ ਦੀ ਹਾਲਤ ਹੋਰ ਤਰਸਯੋਗ ਬਣਾ ਦਿੱਤੀ ਸੀ ।

3. ਖਾਣ-ਪੀਣ – ਉੱਚ ਸ਼੍ਰੇਣੀ ਦੇ ਮੁਸਲਮਾਨ ਕਈ ਤਰ੍ਹਾਂ ਦੇ ਸੁਆਦਲੇ ਖਾਣੇ ਖਾਂਦੇ ਸਨ । ਉਹ ਆਪਣੇ ਜਸ਼ਨਾਂ ਵਿੱਚ ਮੀਟ, ਹਲਵਾ, ਪੂੜੀ ਅਤੇ ਮੱਖਣ ਆਦਿ ਦੀ ਬਹੁਤ ਵਰਤੋਂ ਕਰਦੇ ਸਨ । ਨੀਵੀਂ ਸ਼੍ਰੇਣੀ ਨਾਲ ਸੰਬੰਧਿਤ ਲੋਕਾਂ ਦਾ ਖਾਣਾ ਸਾਧਾਰਨ ਹੁੰਦਾ ਸੀ ।

4. ਪਹਿਰਾਵਾ – ਉੱਚ ਸ਼੍ਰੇਣੀ ਦੇ ਮੁਸਲਮਾਨਾਂ ਦੀਆਂ ਪੁਸ਼ਾਕਾਂ ਬਹੁਤ ਕੀਮਤੀ ਹੁੰਦੀਆਂ ਸਨ । ਇਹ ਪੁਸ਼ਾਕਾਂ ਰੇਸ਼ਮ ਅਤੇ ਮਖਮਲ ਦੀਆਂ ਬਣੀਆਂ ਹੁੰਦੀਆਂ ਸਨ । ਨੀਵੀਂ ਸ਼੍ਰੇਣੀ ਦੇ ਲੋਕ ਸੂਤੀ ਕੱਪੜੇ ਪਹਿਨਦੇ ਸਨ । ਪੁਰਸ਼ਾਂ ਵਿੱਚ ਕੁੜਤਾ ਅਤੇ ਪਜਾਮਾ ਪਾਉਣ ਦਾ ਰਿਵਾਜ ਸੀ, ਜਦ ਕਿ ਇਸਤਰੀਆਂ ਲੰਬਾ ਬੁਰਕਾ ਪਾਉਂਦੀਆਂ ਸਨ ।

5. ਸਿੱਖਿਆ – 16ਵੀਂ ਸਦੀ ਦੇ ਆਰੰਭ ਵਿੱਚ ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਉਲਮਾ, ਮੁੱਲਾਂ ਤੇ ਮੌਲਵੀ ਕਰਦੇ ਸਨ । ਉਹ ਮਸਜਿਦਾਂ, ਮਕਤਬਿਆਂ ਅਤੇ ਮਦਰੱਸਿਆਂ ਵਿੱਚ ਸਿੱਖਿਆ ਦਿੰਦੇ ਸਨ । ਮਸਜਿਦਾਂ ਅਤੇ ਮਕਤਬਿਆਂ ਵਿੱਚ ਮੁੱਢਲੀ ਸਿੱਖਿਆ ਦਿੱਤੀ ਜਾਂਦੀ ਸੀ ਜਦਕਿ ਮਦਰੱਸਿਆਂ ਵਿੱਚ ਉਚੇਰੀ । ਉਸ ਸਮੇਂ ਮੁਸਲਮਾਨਾਂ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਸਿੱਖਿਆ ਕੇਂਦਰ ਲਾਹੌਰ ਅਤੇ ਮੁਲਤਾਨ ਵਿੱਚ ਸਨ ।

6. ਮਨੋਰੰਜਨ ਦੇ ਸਾਧਨ – 16ਵੀਂ ਸਦੀ ਦੇ ਆਰੰਭ ਵਿੱਚ ਮੁਸਲਮਾਨ ਆਪਣਾ ਮਨੋਰੰਜਨ ਕਈ ਢੰਗਾਂ ਨਾਲ ਕਰਦੇ ਸਨ । ਉਨ੍ਹਾਂ ਦੇ ਮਨੋਰੰਜਨ ਦੇ ਮੁੱਖ ਸਾਧਨ ਸ਼ਿਕਾਰ, ਜਾਨਵਰਾਂ ਦੀਆਂ ਲੜਾਈਆਂ ਵੇਖਣਾ, ਜਸ਼ਨਾਂ ਵਿੱਚ ਹਿੱਸਾ ਲੈਣਾ ਅਤੇ ਸ਼ਤਰੰਜ ਆਦਿ ਸਨ । ਉਹ ਆਪਣੇ ਤਿਉਹਾਰਾਂ ਨੂੰ ਵੀ ਬੜੇ ਜੋਸ਼ ਨਾਲ ਮਨਾਉਂਦੇ ਸਨ ।

ਪ੍ਰਸ਼ਨ 12.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਹਿੰਦੂਆਂ ਦੀ ਸਮਾਜਿਕ ਸਥਿਤੀ ਕਿਹੋ ਜਿਹੀ ਸੀ ? (What was the social condition of the Hindus of Punjab in the beginning of the 16th century ?)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਹਿੰਦੂ ਸਮਾਜ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਸਨ-

  • ਜਾਤੀ ਪ੍ਰਥਾ – ਹਿੰਦੂ ਸਮਾਜ ਕਈ ਜਾਤਾਂ ਅਤੇ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ । ਸਮਾਜ ਵਿੱਚ ਸਭ ਤੋਂ ਉੱਚਾ ਸਥਾਨ ਬਾਹਮਣਾਂ ਨੂੰ ਪ੍ਰਾਪਤ ਸੀ । ਮੁਸਲਿਮ ਸ਼ਾਸਨ ਦੀ ਸਥਾਪਨਾ ਦੇ ਕਾਰਨ ਕਸ਼ੱਤਰੀਆਂ ਨੇ ਨਵੇਂ ਕਿੱਤੇ ਜਿਵੇਂ ਦੁਕਾਨਦਾਰੀ, ਖੇਤੀ-ਬਾੜੀ ਆਦਿ ਅਪਣਾ ਲਏ ਸਨ । ਵੈਸ਼ ਵਪਾਰ ਅਤੇ ਖੇਤੀਬਾੜੀ ਦਾ ਹੀ ਧੰਦਾ ਕਰਦੇ ਰਹੇ । ਸ਼ੂਦਰਾਂ ਨਾਲ ਇਸ ਕਾਲ ਵਿੱਚ ਵੀ ਮਾੜਾ ਸਲੂਕ ਕੀਤਾ ਜਾਂਦਾ ਰਿਹਾ ।
  • ਇਸਤਰੀਆਂ ਦੀ ਸਥਿਤੀ – ਹਿੰਦੂ ਸਮਾਜ ਵਿੱਚ ਇਸਤਰੀਆਂ ਦੀ ਦਸ਼ਾ ਚੰਗੀ ਨਹੀਂ ਸੀ । ਸਮਾਜ ਵਿੱਚ ਉਨ੍ਹਾਂ ਦਾ ਦਰਜਾ ਪੁਰਸ਼ਾਂ ਦੇ ਬਰਾਬਰ ਨਹੀਂ ਸੀ । ਉਸ ਸਮੇਂ ਲੜਕੀਆਂ ਦੀ ਸਿੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ । ਉਨ੍ਹਾਂ ਦਾ ਵਿਆਹ ਛੋਟੀ ਉਮਰ ਵਿੱਚ ਹੀ ਕਰ ਦਿੱਤਾ ਜਾਂਦਾ ਸੀ । ਇਸ ਕਾਲ ਵਿੱਚ ਸਤੀ ਪ੍ਰਥਾ ਬੜੀ ਜ਼ੋਰਾਂ ‘ਤੇ ਸੀ । ਵਿਧਵਾ ਨੂੰ ਦੁਬਾਰਾ ਵਿਆਹ ਕਰਨ ਦੀ ਇਜਾਜ਼ਤ ਨਹੀਂ ਸੀ ।
  • ਖਾਣ-ਪੀਣ – ਹਿੰਦੂਆਂ ਦਾ ਭੋਜਨ ਸਾਦਾ ਹੁੰਦਾ ਸੀ । ਜ਼ਿਆਦਾਤਰ ਹਿੰਦੂ ਸ਼ਾਕਾਹਾਰੀ ਹੁੰਦੇ ਸਨ । ਉਨ੍ਹਾਂ ਦਾ ਭੋਜਨ ਕਣਕ, ਚੌਲ, ਸਬਜ਼ੀਆਂ, ਘਿਉ ਅਤੇ ਦੁੱਧ ਆਦਿ ਤੋਂ ਤਿਆਰ ਕੀਤਾ ਜਾਂਦਾ ਸੀ । ਉਹ ਮਾਸ, ਲਸਣ ਅਤੇ ਪਿਆਜ਼ ਦੀ ਵਰਤੋਂ ਨਹੀਂ ਕਰਦੇ ਸਨ । ਗ਼ਰੀਬ ਲੋਕ ਸਾਧਾਰਨ ਰੋਟੀ ਨਾਲ ਲੱਸੀ ਪੀ ਕੇ ਆਪਣਾ ਗੁਜ਼ਾਰਾ ਕਰਦੇ ਸਨ ।
  • ਪਹਿਰਾਵਾ – ਹਿੰਦੂਆਂ ਦਾ ਪਹਿਰਾਵਾ ਬੜਾ ਸਾਦਾ ਹੁੰਦਾ ਸੀ । ਉਹ ਆਮ ਤੌਰ ‘ਤੇ ਸੂਤੀ ਕੱਪੜੇ ਪਾਉਂਦੇ ਸਨ । ਪੁਰਸ਼ ਧੋਤੀ ਅਤੇ ਕੁੜਤਾ ਪਾਉਂਦੇ ਸਨ । ਉਹ ਸਿਰ ‘ਤੇ ਪਗੜੀ ਵੀ ਬੰਦੇ ਸਨ । ਇਸਤਰੀਆਂ ਸਾੜ੍ਹੀ, ਚੋਲੀ ਅਤੇ ਲਹਿੰਗਾ ਪਾਉਂਦੀਆਂ ਸਨ । ਗਰੀਬ ਲੋਕ ਚਾਦਰ ਨਾਲ ਹੀ ਆਪਣਾ ਸਰੀਰ ਢੱਕ ਲੈਂਦੇ ਸਨ ।
  • ਮਨੋਰੰਜਨ ਦੇ ਸਾਧਨ – ਹਿੰਦੂ ਨਾਚ, ਗਾਣੇ ਅਤੇ ਸੰਗੀਤ ਦੇ ਬਹੁਤ ਸ਼ੌਕੀਨ ਸਨ । ਉਹ ਤਾਸ਼ ਅਤੇ ਸ਼ਤਰੰਜ ਵੀ ਖੇਡਦੇ ਸਨ । ਪਿੰਡਾਂ ਦੇ ਲੋਕ ਜਾਨਵਰਾਂ ਦੀਆਂ ਲੜਾਈਆਂ ਵੇਖ ਕੇ ਅਤੇ ਘੋਲ ਵੇਖ ਕੇ ਆਪਣਾ ਮਨੋਰੰਜਨ ਕਰਦੇ ਸਨ । ਇਨ੍ਹਾਂ ਤੋਂ ਇਲਾਵਾ ਹਿੰਦੂ ਆਪਣੇ ਤਿਉਹਾਰਾਂ ਦੁਸਹਿਰਾ, ਦੀਵਾਲੀ, ਹੋਲੀ ਆਦਿ ਵਿੱਚ ਵੀ ਹਿੱਸਾ ਲੈਂਦੇ ਸਨ ।
  • ਸਿੱਖਿਆ – 16ਵੀਂ ਸਦੀ ਦੇ ਆਰੰਭ ਵਿੱਚ ਹਿੰਦੂ ਆਪਣੀ ਮੁੱਢਲੀ ਸਿੱਖਿਆ ਬ੍ਰਾਹਮਣਾਂ ਤੋਂ ਮੰਦਰਾਂ ਅਤੇ ਪਾਠਸ਼ਲਾਵਾਂ ਵਿੱਚ ਪ੍ਰਾਪਤ ਕਰਦੇ ਸਨ । ਪੰਜਾਬ ਵਿੱਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਹਿੰਦੁਆਂ ਦਾ ਆਪਣਾ ਕੋਈ ਕੇਂਦਰ ਨਹੀਂ ਸੀ । ਉੱਚ ਵਰਗ ਦੇ ਹਿੰਦੂ ਮਦਰੱਸਿਆਂ ਵਿੱਚ ਆਪਣੀ ਉਚੇਰੀ ਸਿੱਖਿਆ ਪ੍ਰਾਪਤ ਕਰਦੇ ਸਨ ।

ਪ੍ਰਸ਼ਨ 13.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਪ੍ਰਚਲਿਤ ਸਿੱਖਿਆ ਪ੍ਰਣਾਲੀ ਦੇ ਬਾਰੇ ਸੰਖੇਪ ਜਾਣਕਾਰੀ ਦਿਓ । (Give a brief account of the prevalent education in the Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੋਈ ਖ਼ਾਸ ਉੱਨਤੀ ਨਹੀਂ ਹੋਈ ਸੀ । ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਉਲਮਾ, ਮੁੱਲਾਂ ਤੇ ਮੌਲਵੀ ਕਰਦੇ ਸਨ । ਉਹ ਮਸਜਿਦਾਂ, ਮਕਤਬਿਆਂ ਅਤੇ ਮਦਰੱਸਿਆਂ ਵਿੱਚ ਸਿੱਖਿਆ ਦਿੰਦੇ ਸਨ । ਰਾਜ ਸਰਕਾਰ ਉਨ੍ਹਾਂ ਨੂੰ ਅਨੁਦਾਨ ਦਿੰਦੀ ਸੀ । ਮਸਜਿਦਾਂ ਅਤੇ ਮਕਤਬਿਆਂ ਵਿੱਚ ਮੁੱਢਲੀ ਸਿੱਖਿਆ ਦਿੱਤੀ ਜਾਂਦੀ ਸੀ ਜਦਕਿ ਮਦਰੱਸਿਆਂ ਵਿੱਚ ਉਚੇਰੀ । ਮਦਰੱਸੇ ਆਮ ਤੌਰ ‘ਤੇ ਸ਼ਹਿਰਾਂ ਵਿੱਚ ਹੀ ਹੁੰਦੇ ਸਨ । ਉਸ ਸਮੇਂ ਮੁਸਲਮਾਨਾਂ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਸਿੱਖਿਆ ਕੇਂਦਰ ਲਾਹੌਰ ਅਤੇ ਮੁਲਤਾਨ ਵਿੱਚ ਸਨ । ਇਨ੍ਹਾਂ ਤੋਂ ਇਲਾਵਾ ਜਲੰਧਰ, ਸੁਲਤਾਨਪੁਰ, ਸਮਾਣਾ, ਨਾਰਨੌਲ, ਬਠਿੰਡਾ, ਸਰਹਿੰਦ, ਸਿਆਲਕੋਟ ਅਤੇ ਕਾਂਗੜਾ ਵੀ ਸਿੱਖਿਆ ਦੇ ਪ੍ਰਸਿੱਧ ਕੇਂਦਰ ਸਨ । ਹਿੰਦੂ ਲੋਕ ਬ੍ਰਾਹਮਣਾਂ ਤੋਂ ਮੰਦਰਾਂ ਅਤੇ ਪਾਠਸ਼ਾਲਾਵਾਂ ਵਿੱਚ ਸਿੱਖਿਆ ਪ੍ਰਾਪਤ ਕਰਦੇ ਸਨ । ਇਨ੍ਹਾਂ ਵਿੱਚ ਮੁੱਢਲੀ ਸਿੱਖਿਆ ਸੰਬੰਧੀ ਜਾਣਕਾਰੀ ਦਿੱਤੀ ਜਾਂਦੀ ਸੀ । ਪੰਜਾਬ ਵਿੱਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਹਿੰਦੂਆਂ ਦਾ ਕੋਈ ਕੇਂਦਰ ਨਹੀਂ ਸੀ | ਅਮੀਰ ਵਰਗ ਦੇ ਹਿੰਦੂ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਮੁਸਲਮਾਨਾਂ ਦੇ ਮਦਰੱਸਿਆਂ ਵਿੱਚ ਭੇਜ ਦਿੰਦੇ ਸਨ । ਉਨ੍ਹਾਂ ਦੀ ਗਿਣਤੀ ਨਾਂਹ ਦੇ ਬਰਾਬਰ ਸੀ ਕਿਉਂਕਿ ਮੁਸਲਮਾਨ ਹਿੰਦੂਆਂ ਨੂੰ ਨਫ਼ਰਤ ਦੀ ਨਜ਼ਰ ਨਾਲ ਵੇਖਦੇ ਸਨ ।

ਪ੍ਰਸ਼ਨ 14.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦੇ ਮਨੋਰੰਜਨ ਦੇ ਸਾਧਨ ਕੀ ਸਨ ? (What were the means of entertainment of the people of Punjab in the beginning of the 16th century ?)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਮੁਸਲਮਾਨ ਆਪਣਾ ਮਨੋਰੰਜਨ ਕਈ ਢੰਗਾਂ ਨਾਲ ਕਰਦੇ ਸਨ । ਉਹ ਸ਼ਿਕਾਰ ਕਰਨ, ਚੌਗਾਨ ਖੇਡਣ, ਜਾਨਵਰਾਂ ਦੀਆਂ ਲੜਾਈਆਂ ਵੇਖਣ ਅਤੇ ਘੋੜ-ਦੌੜ ਵਿੱਚ ਹਿੱਸਾ ਲੈਣ ਦੇ ਬਹੁਤ ਸ਼ੌਕੀਨ ਸਨ । ਉਹ ਜਸ਼ਨਾਂ ਅਤੇ ਮਹਿਫਲਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ । ਇਨ੍ਹਾਂ ਵਿੱਚ ਸੰਗੀਤਕਾਰ ਅਤੇ ਨਰਤਕੀਆਂ ਉਨ੍ਹਾਂ ਦਾ ਮਨੋਰੰਜਨ ਕਰਦੀਆਂ ਸਨ ਉਹ ਸ਼ਤਰੰਜ ਅਤੇ ਚੌਪੜ ਖੇਡ ਕੇ ਵੀ ਆਪਣਾ ਮਨੋਰੰਜਨ ਕਰਦੇ ਸਨ । ਮੁਸਲਮਾਨ ਈਦ, ਨੌਰੋਜ ਅਤੇ ਸ਼ਬ-ਏ-ਬਰਾਤ ਆਦਿ ਦੇ ਤਿਉਹਾਰਾਂ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਸਨ । 16ਵੀਂ ਸਦੀ ਦੇ ਆਰੰਭ ਵਿੱਚ ਹਿੰਦੂ ਨਾਚ, ਗਾਣੇ ਅਤੇ ਸੰਗੀਤ ਦੇ ਬਹੁਤ ਸ਼ੌਕੀਨ ਸਨ ।ਉਹ ਤਾਸ਼ ਅਤੇ ਸ਼ਤਰੰਜ ਵੀ ਖੇਡਦੇ ਸਨ । ਪਿੰਡਾਂ ਦੇ ਲੋਕ ਜਾਨਵਰਾਂ ਦੀਆਂ ਲੜਾਈਆਂ ਵੇਖ ਕੇ ਅਤੇ ਘੋਲ ਵੇਖ ਕੇ ਆਪਣਾ ਮਨੋਰੰਜਨ ਕਰਦੇ ਸਨ । ਇਨ੍ਹਾਂ ਤੋਂ ਇਲਾਵਾ ਹਿੰਦੂ ਆਪਣੇ ਤਿਉਹਾਰਾਂ ਵਿੱਚ ਵੀ ਹਿੱਸਾ ਲੈਂਦੇ ਸਨ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 15.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਮਾਲੀ ਹਾਲਤ ਦਾ ਸੰਖੇਪ ਵੇਰਵਾ ਦਿਓ । (Give a brief account of the economic condition of the Punjab in the beginning of the 16th century.)
ਜਾਂ
16ਵੀਂ ਸਦੀ ਵਿੱਚ ਪੰਜਾਬ ਦੇ ਲੋਕਾਂ ਦੀ ਆਰਥਿਕ ਸਥਿਤੀ ਦਾ ਵਰਣਨ ਕਰੋ । (Explain the economic condition of Punjab during the 16th century.)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਆਰਥਿਕ ਦਸ਼ਾ ਦਾ ਵਰਣਨ ਕਰੋ ।
(Briefly mention the economic condition of the Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦੀ ਆਰਥਿਕ ਦਸ਼ਾ ਬਹੁਤ ਚੰਗੀ ਸੀ । ਇਸ ਕਾਲ ਦੇ ਪੰਜਾਬ ਦੇ ਲੋਕਾਂ ਦੇ ਆਰਥਿਕ ਜੀਵਨ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

  • ਖੇਤੀਬਾੜੀ – 16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਸੀ । ਪੰਜਾਬ ਦੀ ਜ਼ਮੀਨ ਬਹੁਤ ਉਪਜਾਉ ਸੀ । ਸਿੰਜਾਈ ਲਈ ਕਿਸਾਨ ਭਾਵੇਂ ਮੁੱਖ ਤੌਰ ‘ਤੇ ਵਰਖਾ ‘ਤੇ ਨਿਰਭਰ ਕਰਦੇ ਸਨ । ਇੱਥੋਂ ਦੀਆਂ ਮੁੱਖ ਫ਼ਸਲਾਂ ਕਣਕ, ਕਪਾਹ, ਜੌ, ਮੱਕੀ, ਚੌਲ ਅਤੇ ਗੰਨਾ ਸਨ । ਫ਼ਸਲਾਂ ਦੀ ਭਰਪੂਰ ਪੈਦਾਵਾਰ ਹੋਣ ਕਾਰਨ ਪੰਜਾਬ ਨੂੰ ਭਾਰਤ ਦਾ ਅੰਨ ਭੰਡਾਰ ਕਿਹਾ ਜਾਂਦਾ ਸੀ ।
  • ਉਦਯੋਗ – ਖੇਤੀਬਾੜੀ ਤੋਂ ਬਾਅਦ ਪੰਜਾਬ ਦੇ ਲੋਕਾਂ ਦਾ ਦੂਜਾ ਮੁੱਖ ਧੰਦਾ ਉਦਯੋਗ ਸੀ । ਇਹ ਉਦਯੋਗ ਸਰਕਾਰੀ ਵੀ ਸਨ ਅਤੇ ਗੈਰ-ਸਰਕਾਰੀ ਵੀ । ਪੰਜਾਬ ਦੇ ਉਦਯੋਗਾਂ ਵਿੱਚ ਕੱਪੜਾ ਉਦਯੋਗ ਸਭ ਤੋਂ ਵੱਧ ਪ੍ਰਸਿੱਧ ਸੀ । ਇੱਥੇ ਸੁਤੀ, ਊਨੀ ਅਤੇ ਰੇਸ਼ਮੀ ਤਿੰਨਾਂ ਤਰ੍ਹਾਂ ਦੇ ਕੱਪੜੇ ਬਣਾਏ ਜਾਂਦੇ ਸਨ । ਕੱਪੜਾ ਉਦਯੋਗ ਤੋਂ ਇਲਾਵਾ ਉਸ ਸਮੇਂ ਪੰਜਾਬ ਵਿੱਚ ਚਮੜਾ, ਸ਼ਸਤਰ, ਭਾਂਡੇ, ਹਾਥੀ ਦੰਦ ਅਤੇ ਖਿਡੌਣੇ ਆਦਿ ਬਣਾਉਣ ਦੇ ਉਦਯੋਗ ਵੀ ਪ੍ਰਚਲਿਤ ਸਨ ।
  • ਪਸ਼ੂ ਪਾਲਣ – ਪੰਜਾਬ ਦੇ ਕੁਝ ਲੋਕ ਪਸ਼ੂ ਪਾਲਣ ਦਾ ਕਿੱਤਾ ਕਰਦੇ ਸਨ । ਪੰਜਾਬ ਵਿੱਚ ਪਾਲੇ ਜਾਣ ਵਾਲੇ ਮੁੱਖ ਪਸ਼ੂ ਗਊਆਂ, ਬਲਦ, ਮੱਝਾਂ, ਘੋੜੇ, ਖੱਚਰ, ਊਠ, ਭੇਡਾਂ ਅਤੇ ਬੱਕਰੀਆਂ ਆਦਿ ਸਨ । ਇਨ੍ਹਾਂ ਪਸ਼ੂਆਂ ਤੋਂ ਦੁੱਧ, ਉੱਨ ਅਤੇ ਭਾਰ ਢੋਣ ਦਾ ਕੰਮ ਲਿਆ ਜਾਂਦਾ ਸੀ ।
  • ਵਪਾਰ – ਪੰਜਾਬ ਦਾ ਵਪਾਰ ਕਾਫ਼ੀ ਵਿਕਸਿਤ ਸੀ । ਵਪਾਰ ਦਾ ਕੰਮ ਕੁਝ ਖ਼ਾਸ ਸ਼੍ਰੇਣੀਆਂ ਦੇ ਹੱਥ ਵਿੱਚ ਹੁੰਦਾ ਸੀ । ਪੰਜਾਬ ਦਾ ਵਿਦੇਸ਼ੀ ਵਪਾਰ ਮੁੱਖ ਰੂਪ ਨਾਲ ਅਫ਼ਗਾਨਿਸਤਾਨ, ਈਰਾਨ, ਅਰਬ, ਸੀਰੀਆ, ਤਿੱਬਤ, ਭੂਟਾਨ ਅਤੇ ਚੀਨ ਆਦਿ ਦੇਸ਼ਾਂ ਨਾਲ ਹੁੰਦਾ ਸੀ । ਪੰਜਾਬ ਤੋਂ ਇਨ੍ਹਾਂ ਦੇਸ਼ਾਂ ਨੂੰ ਅਨਾਜ, ਕੱਪੜੇ, ਕਪਾਹ, ਰੇਸ਼ਮ ਅਤੇ ਖੰਡ ਨਿਰਯਾਤ ਕੀਤੀ ਜਾਂਦੀ ਸੀ । ਇਨ੍ਹਾਂ ਦੇਸ਼ਾਂ ਤੋਂ ਪੰਜਾਬ ਘੋੜੇ, ਸ਼ਸਤਰ, ਫਰ, ਕਸਤੂਰੀ ਅਤੇ ਮੇਵੇ ਆਦਿ ਆਯਾਤ ਕਰਦਾ ਸੀ ।
  • ਵਪਾਰਿਕ ਨਗਰ-16ਵੀਂ ਸਦੀ ਦੇ ਆਰੰਭ ਵਿੱਚ ਲਾਹੌਰ ਅਤੇ ਮੁਲਤਾਨ ਪੰਜਾਬ ਦੇ ਦੋ ਸਭ ਤੋਂ ਪ੍ਰਸਿੱਧ ਵਪਾਰਿਕ ਨਗਰ ਸਨ । ਇਨ੍ਹਾਂ ਦੇ ਇਲਾਵਾ ਪਿਸ਼ਾਵਰ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਪੰਜਾਬ ਦੇ ਹੋਰ ਪ੍ਰਸਿੱਧ ਵਪਾਰਿਕ ਨਗਰ ਸਨ ।
  • ਜੀਵਨ ਪੱਧਰ-ਉਸ ਸਮੇਂ ਪੰਜਾਬ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਬਹੁਤ ਅੰਤਰ ਸੀ । ਮੁਸਲਮਾਨਾਂ ਦੀਆਂ ਉੱਚ ਸ਼੍ਰੇਣੀਆਂ ਦੇ ਲੋਕਾਂ ਕੋਲ ਬਹੁਤ ਧਨ ਸੀ । ਹਿੰਦੂਆਂ ਦੀਆਂ ਉੱਚ ਸ਼੍ਰੇਣੀਆਂ ਦੇ ਕੋਲ ਧਨ ਤਾਂ ਬਹੁਤ ਸੀ ਪਰ ਮੁਸਲਮਾਨ ਉਨ੍ਹਾਂ ਤੋਂ ਇਹ ਧਨ ਲੁੱਟ ਕੇ ਲੈ ਜਾਂਦੇ ਸਨ । ਸਮਾਜ ਵਿੱਚ ਮੱਧ ਸ਼੍ਰੇਣੀ ਦੇ ਮੁਸਲਮਾਨਾਂ ਦਾ ਜੀਵਨ ਪੱਧਰ ਤਾਂ ਚੰਗਾ ਸੀ ਪਰ ਹਿੰਦੁ ਆਪਣਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰਦੇ ਸਨ । ਸਮਾਜ ਵਿੱਚ ਗ਼ਰੀਬਾਂ ਅਤੇ ਕਿਸਾਨਾਂ ਦਾ ਜੀਵਨ ਪੱਧਰ ਬਹੁਤ ਨੀਵਾਂ ਸੀ ।

ਪ੍ਰਸ਼ਨ 16.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਖੇਤੀਬਾੜੀ ਸੰਬੰਧੀ ਸੰਖੇਪ ਜਾਣਕਾਰੀ ਦਿਓ । (Give a brief account of the agriculture of Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਸੀ । ਪੰਜਾਬ ਦੀ ਜ਼ਮੀਨ ਬਹੁਤ ਉਪਜਾਊ ਸੀ । ਵਾਹੀ ਅਧੀਨ ਹੋਰ ਜ਼ਮੀਨ ਲਿਆਉਣ ਲਈ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਸਨ । ਇੱਥੋਂ ਦੇ ਲੋਕ ਵੀ ਬੜੇ ਮਿਹਨਤੀ ਸਨ । ਸਿੰਜਾਈ ਲਈ ਨਹਿਰਾਂ, ਤਲਾਬਾਂ ਅਤੇ ਖੁਹਾਂ ਦੀ ਵਰਤੋਂ ਕੀਤੀ ਜਾਂਦੀ ਸੀ । ਇਨ੍ਹਾਂ ਕਾਰਨਾਂ ਕਰ ਕੇ ਭਾਵੇਂ ਪੰਜਾਬ ਦੇ ਕਿਸਾਨ ਪੁਰਾਣੇ ਢੰਗ ਨਾਲ ਹੀ ਖੇਤੀ ਕਰਦੇ ਸਨ ਤਾਂ ਵੀ ਇੱਥੇ ਫ਼ਸਲਾਂ ਦੀ ਭਰਪੂਰ ਪੈਦਾਵਾਰ ਹੁੰਦੀ ਸੀ । ਪੰਜਾਬ ਦੀਆਂ ਪ੍ਰਮੁੱਖ ਫ਼ਸਲਾਂ ਕਣਕ, ਜੌ, ਮੱਕੀ, ਚੌਲ ਅਤੇ ਗੰਨਾ ਸਨ । ਇਨ੍ਹਾਂ ਤੋਂ ਇਲਾਵਾ ਪੰਜਾਬ ਵਿੱਚ ਕਪਾਹ, ਬਾਜਰਾ, ਜੁਆਰ, ਸਰੋਂ ਅਤੇ ਕਈ ਕਿਸਮਾਂ ਦੀਆਂ ਦਾਲਾਂ ਵੀ ਪੈਦਾ ਕੀਤੀਆਂ ਜਾਂਦੀਆਂ ਸਨ । ਫ਼ਸਲਾਂ ਦੀ ਭਰਪੂਰ ਪੈਦਾਵਾਰ ਹੋਣ ਕਾਰਨ ਪੰਜਾਬ ਨੂੰ ਭਾਰਤ ਦਾ ਅੰਨ ਭੰਡਾਰ ਕਿਹਾ ਜਾਂਦਾ ਸੀ ।

ਪ੍ਰਸ਼ਨ 17.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਉਦਯੋਗਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the Punjab’s Industries in the beginning of the 16th century ?)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਪ੍ਰਮੁੱਖ ਉਦਯੋਗਾਂ ਦਾ ਵੇਰਵਾ ਦਿਓ ।
(Give an account of the main industries of Punjab in the beginning of the 16th century.)
ਉੱਤਰ-
ਖੇਤੀਬਾੜੀ ਤੋਂ ਬਾਅਦ ਪੰਜਾਬ ਦੇ ਲੋਕਾਂ ਦਾ ਦੂਜਾ ਮੁੱਖ ਧੰਦਾ ਉਦਯੋਗ ਸੀ । ਇਹ ਉਦਯੋਗ ਸਰਕਾਰੀ ਸਨ ਅਤੇ ਗੈਰ-ਸਰਕਾਰੀ ਵੀ । ਸਰਕਾਰੀ ਉਦਯੋਗ ਵੱਡੇ-ਵੱਡੇ ਸ਼ਹਿਰਾਂ ਵਿੱਚ ਸਥਾਪਿਤ ਸਨ ਜਦ ਕਿ ਗੈਰ-ਸਰਕਾਰੀ ਪਿੰਡਾਂ ਵਿੱਚ । ਪੰਜਾਬ ਦੇ ਉਦਯੋਗਾਂ ਵਿੱਚ ਕੱਪੜਾ ਉਦਯੋਗ ਸਭ ਤੋਂ ਵੱਧ ਪ੍ਰਸਿੱਧ ਸੀ। ਇੱਥੇ ਸੂਤੀ, ਊਨੀ ਅਤੇ ਰੇਸ਼ਮੀ ਤਿੰਨਾਂ ਤਰ੍ਹਾਂ ਦੇ ਕੱਪੜੇ ਬਣਾਏ ਜਾਂਦੇ ਸਨ ਕਿਉਂਕਿ ਪੰਜਾਬ ਦੀ ਉੱਚ ਸ਼੍ਰੇਣੀ ਦੇ ਲੋਕਾਂ ਵਿੱਚ ਰੇਸ਼ਮੀ ਕੱਪੜੇ ਦੀ ਬਹੁਤ ਮੰਗ ਸੀ ਇਸ ਲਈ ਪੰਜਾਬ ਵਿੱਚ ਇਹ ਕੱਪੜਾ ਵਧੇਰੇ ਮਾਤਰਾ ਵਿੱਚ ਤਿਆਰ ਕੀਤਾ ਜਾਂਦਾ ਸੀ । ਸਮਾਣਾ, ਸੁਨਾਮ, ਸਰਹਿੰਦ, ਦੀਪਾਲਪੁਰ, ਜਲੰਧਰ, ਲਾਹੌਰ ਅਤੇ ਮੁਲਤਾਨ ਇਸ ਉਦਯੋਗ ਦੇ ਪ੍ਰਸਿੱਧ ਕੇਂਦਰ ਸਨ । ਗੁਜਰਾਤ ਅਤੇ ਸਿਆਲਕੋਟ ਵਿੱਚ ਚਿਕਨ ਦੇ ਕੱਪੜੇ ਤਿਆਰ ਕੀਤੇ ਜਾਂਦੇ ਸਨ । ਮੁਲਤਾਨ ਅਤੇ ਸੁਲਤਾਨਪੁਰ ਸ਼ੀਟ ਦੇ ਕੱਪੜਿਆਂ ਲਈ ਪ੍ਰਸਿੱਧ ਸਨ । ਸਿਆਲਕੋਟ ਵਿੱਚ ਧੋਤੀਆਂ, ਸਾੜੀਆਂ, ਪੱਗਾਂ ਅਤੇ ਵਧੀਆ ਕਢਾਈ ਵਾਲੀਆਂ ਲੂੰਗੀਆਂ ਤਿਆਰ ਕੀਤੀਆਂ ਜਾਂਦੀਆਂ ਸਨ । ਅੰਮ੍ਰਿਤਸਰ, ਕਾਂਗੜਾ ਅਤੇ ਕਸ਼ਮੀਰ ਵਿੱਚ ਗਰਮ ਕੱਪੜੇ ਤਿਆਰ ਕਰਨ ਦੇ ਪ੍ਰਸਿੱਧ ਕੇਂਦਰ ਸਨ । ਕੱਪੜਾ ਉਦਯੋਗ ਤੋਂ ਇਲਾਵਾ ਉਸ ਸਮੇਂ ਪੰਜਾਬ ਵਿੱਚ ਚਮੜਾ, ਸ਼ਸਤਰ, ਭਾਂਡੇ, ਹਾਥੀ ਦੰਦ ਅਤੇ ਖਿਡੌਣੇ ਆਦਿ ਬਣਾਉਣ ਦੇ ਉਦਯੋਗ ਵੀ ਪ੍ਰਚਲਿਤ ਸਨ ।

ਪ੍ਰਸ਼ਨ 18.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਵਪਾਰ ਦਾ ਸੰਖੇਪ ਵਰਣਨ ਕਰੋ । (Give a brief account of the Trade of Punjab in the beginning of the 16th century.)
ਉੱਤਰ-
ਪੰਜਾਬ ਦਾ ਵਪਾਰ ਕਾਫ਼ੀ ਵਿਕਸਿਤ ਸੀ ।ਵਪਾਰ ਦਾ ਕੰਮ ਕੁਝ ਖ਼ਾਸ ਸ਼੍ਰੇਣੀਆਂ ਦੇ ਹੱਥ ਵਿੱਚ ਹੁੰਦਾ ਸੀ ।ਹਿੰਦੂਆਂ ਦੀਆਂ ਜਾਤੀਆਂ ਵਪਾਰ ਦਾ ਕੰਮ ਕਰਦੀਆਂ ਸਨ |ਮਾਲ ਦੀ ਢੋਆ-ਢੁਆਈ ਦਾ ਕੰਮ ਵਣਜਾਰੇ ਕਰਦੇ ਸਨ । ਵਪਾਰੀ ਚੋਰਾਂਡਾਕੂਆਂ ਦੇ ਡਰ ਕਾਰਨ ਕਾਫ਼ਲਿਆਂ ਦੀ ਸ਼ਕਲ ਵਿੱਚ ਚਲਦੇ ਸਨ । ਉਸ ਸਮੇਂ ਹੁੰਡੀ ਬਣਾਉਣ ਦਾ ਵੀ ਰਿਵਾਜ ਸੀ । ਸ਼ਾਹੂਕਾਰ ਵਿਆਜ ਉੱਤੇ ਪੈਸਾ ਦਿੰਦੇ ਸਨ । ਮੇਲਿਆਂ ਅਤੇ ਤਿਉਹਾਰਾਂ ਸਮੇਂ ਵਿਸ਼ੇਸ਼ ਮੰਡੀਆਂ ਲਗਾਈਆਂ ਜਾਂਦੀਆਂ ਸਨ । ਪੰਜਾਬ ਵਿੱਚ ਅਜਿਹੀਆਂ ਮੰਡੀਆਂ ਮੁਲਤਾਨ, ਲਾਹੌਰ, ਜਲੰਧਰ, ਦੀਪਾਲਪੁਰ, ਸਰਹਿੰਦ, ਸੁਨਾਮ ਅਤੇ ਸਮਾਣਾ ਆਦਿ ਥਾਂਵਾਂ ‘ਤੇ ਲਗਾਈਆਂ ਜਾਂਦੀਆਂ ਸਨ । ਇਨ੍ਹਾਂ ਮੰਡੀਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਆਪਣੀ ਜ਼ਰੂਰਤ ਦੀਆਂ ਚੀਜ਼ਾਂ ਖਰੀਦਦੇ ਸਨ । ਪਸ਼ੂਆਂ ਦੇ ਵਪਾਰ ਲਈ ਵੀ ਪੰਜਾਬ ਵਿੱਚ ਵਿਸ਼ੇਸ਼ ਮੰਡੀਆਂ ਲਗਦੀਆਂ ਸਨ । ਉਸ ਸਮੇਂ ਪੰਜਾਬ ਦਾ ਵਿਦੇਸ਼ੀ ਵਪਾਰ ਮੁੱਖ ਰੂਪ ਵਿੱਚ ਅਫ਼ਗਾਨਿਸਤਾਨ, ਈਰਾਨ, ਅਰਬ, ਸੀਰੀਆ, ਤਿੱਬਤ, ਭੂਟਾਨ ਅਤੇ ਚੀਨ ਆਦਿ ਦੇਸ਼ਾਂ ਨਾਲ ਹੁੰਦਾ ਸੀ । ਪੰਜਾਬ ਤੋਂ ਇਨ੍ਹਾਂ ਦੇਸ਼ਾਂ ਨੂੰ ਅਨਾਜ, ਕੱਪੜੇ, ਕਪਾਹ, ਰੇਸ਼ਮ ਅਤੇ ਖੰਡ ਨਿਰਯਾਤ ਕੀਤੀ ਜਾਂਦੀ ਸੀ । ਇਨ੍ਹਾਂ ਦੇਸ਼ਾਂ ਤੋਂ ਪੰਜਾਬ ਘੋੜੇ, ਸ਼ਸਤਰ, ਫਰ, ਕਸਤੂਰੀ ਅਤੇ ਮੇਵੇ ਆਦਿ ਆਯਾਤ ਕਰਦਾ ਸੀ ।

ਪ੍ਰਸ਼ਨ 19.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਕਿਹੋ ਜਿਹਾ ਸੀ ? (What was the living standard of people in the beginning of the 16th century ?)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਇੱਕੋ ਜਿਹਾ ਨਹੀਂ ਸੀ । ਮੁਸਲਮਾਨਾਂ ਦੀਆਂ ਉੱਚ ਸ਼੍ਰੇਣੀਆਂ ਦੇ ਲੋਕਾਂ ਕੋਲ ਬਹੁਤ ਧਨ ਸੀ ਅਤੇ ਉਹ ਐਸ਼ਪ੍ਰਸਤੀ ਦਾ ਜੀਵਨ ਬਤੀਤ ਕਰਦੇ ਸਨ । ਉਹ ਬੜੇ ਸ਼ਾਨਦਾਰ ਮਹੱਲਾਂ ਵਿੱਚ ਰਹਿੰਦੇ ਸਨ ।ਉਨ੍ਹਾਂ ਦੀਆਂ ਪੁਸ਼ਾਕਾਂ ਬਹੁਤ ਕੀਮਤੀ ਹੁੰਦੀਆਂ ਸਨ ਅਤੇ ਉਹ ਵਿਭਿੰਨ ਤਰ੍ਹਾਂ ਦੇ ਸੁਆਦਲੇ ਭੋਜਨ ਖਾਂਦੇ ਸਨ | ਸੂਰਾ ਅਤੇ ਸੁੰਦਰੀ ਉਨ੍ਹਾਂ ਦੇ ਜੀਵਨ ਦਾ ਇੱਕ ਅਨਿੱਖੜਵਾਂ ਅੰਗ ਬਣ ਚੁੱਕਿਆ ਸੀ ।ਉਨ੍ਹਾਂ ਦੀ ਸੇਵਾ ਲਈ ਵੱਡੀ ਗਿਣਤੀ ਵਿੱਚ ਨੌਕਰ, ਦਾਸ ਅਤੇ ਦਾਸੀਆਂ ਹੁੰਦੀਆਂ ਸਨ । ਹਿੰਦੂਆਂ ਦੀਆਂ ਉੱਚ-ਸ਼ੇਣੀਆਂ ਦੇ ਕੋਲ ਧਨ ਤਾਂ ਬਹੁਤ ਸੀ ਪਰ ਮੁਸਲਮਾਨ ਉਨ੍ਹਾਂ ਤੋਂ ਇਹ ਧਨ ਲੁੱਟ ਕੇ ਲੈ ਜਾਂਦੇ ਸਨ । ਇਸ ਲਈ ਉਹ ਆਪਣਾ ਧਨ ਚੋਰੀ ਛਿਪੇ ਖ਼ਰਚ ਕਰਦੇ ਸਨ । ਸਮਾਜ ਵਿੱਚ ਮੱਧ ਸ਼੍ਰੇਣੀ ਦੇ ਮੁਸਲਮਾਨਾਂ ਦਾ ਜੀਵਨ ਪੱਧਰ ਤਾਂ ਚੰਗਾ ਸੀ ਪਰ ਹਿੰਦੁਆਂ ਦਾ ਜੀਵਨ ਪੱਧਰ ਚੰਗਾ ਨਹੀਂ ਸੀ । ਹਿੰਦੇ ਆਪਣਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰਦੇ ਸਨ | ਸਮਾਜ ਵਿੱਚ ਗਰੀਬਾਂ ਅਤੇ ਕਿਸਾਨਾਂ ਦਾ ਜੀਵਨ ਪੱਧਰ ਬਹੁਤ ਨੀਵਾਂ ਸੀ ।ਉਹ ਨਾ ਤਾਂ ਚੰਗੇ ਕੱਪੜੇ ਪਾ ਸਕਦੇ ਸਨ ਅਤੇ ਨਾ ਹੀ ਚੰਗਾ ਭੋਜਨ ਖਾ ਸਕਦੇ ਸਨ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਰਾਜਨੀਤਿਕ ਦਸ਼ਾ (Political Condition)

ਪ੍ਰਸ਼ਨ 1.
ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ (16ਵੀਂ ਸ਼ਤਾਬਦੀ ਦੇ ਆਰੰਭ ਵਿੱਚ) ਪੰਜਾਬ ਦੀ ਰਾਜਨੀਤਿਕ ਦਸ਼ਾ ਦਾ ਵਰਣਨ ਕਰੋ । [Describe the political condition of the Punjab at the time (In the beginning of the 16th century) of Guru Nanak Dev Ji’s birth.]
ਜਾਂ
ਬਾਬਰ ਦੇ ਪੰਜਾਬ ਉੱਤੇ ਕੀਤੇ ਗਏ ਹਮਲਿਆਂ ਦੀ ਸੰਖੇਪ ਜਾਣਕਾਰੀ ਦਿੰਦੇ ਹੋਏ ਉਸ ਦੀ ਸਫਲਤਾ ਦੇ ਕਾਰਨ ਦੱਸੋ । (While describing briefly the invasions of Babur over the Punjab, explain the causes of his success.)
ਜਾਂ
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਅਵਸਥਾ ਦਾ ਵਰਣਨ ਕਰੋ । (Describe the Political Condition of the Punjab in the beginning of 16th Century.)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਬਹੁਤ ਮਾੜੀ ਸੀ । ਪੰਜਾਬ ਸਾਜ਼ਸ਼ਾਂ ਦਾ ਅਖਾੜਾ ਬਣਿਆ ਹੋਇਆ ਸੀ । ਉਸ ਸਮੇਂ ਪੰਜਾਬ ਦਿੱਲੀ ਸਲਤਨਤ ਦੇ ਅਧੀਨ ਸੀ । ਇਸ ਉੱਤੇ ਲੋਧੀ ਵੰਸ਼ ਦੇ ਸੁਲਤਾਨਾਂ ਦਾ ਸ਼ਾਸਨ ਸੀ । 16ਵੀਂ ਸ਼ਤਾਬਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਦਾ ਸੰਖੇਪ ਵਰਣਨ ਅੱਗੇ ਲਿਖੇ ਅਨੁਸਾਰ ਹੈ-

ਲੋਧੀਆਂ ਦੇ ਅਧੀਨ ਪੰਜਾਬ (The Punjab under the Lodhis)

1. ਤਤਾਰ ਖਾਂ ਲੋਧੀ (Tatar Khan Lodhi) – 1469 ਈ. ਵਿੱਚ ਦਿੱਲੀ ਦੇ ਸੁਲਤਾਨ ਬਹਿਲੋਲ ਲੋਧੀ ਨੇ ਤਤਾਰ ਖ਼ਾਂ ਲੋਧੀ ਨੂੰ ਪੰਜਾਬ ਦਾ ਗਵਰਨਰ ਨਿਯੁਕਤ ਕੀਤਾ । ਉਹ ਇਸ ਅਹੁਦੇ ‘ਤੇ 1485 ਈ. ਤਕ ਰਿਹਾ। ਉਸ ਨੇ ਬੜੀ ਸਖ਼ਤੀ ਨਾਲ ਪੰਜਾਬ ‘ਤੇ 1485 ਈ. ਤਕ ਸ਼ਾਸਨ ਕੀਤਾ । 1485 ਈ. ਵਿੱਚ ਤਤਾਰ ਖਾਂ ਲੋਧੀ ਨੇ ਸੁਲਤਾਨ ਬਹਿਲੋਲ ਲੋਧੀ ਦੇ ਵਿਰੁੱਧ ਵਿਦਰੋਹ ਕਰ ਦਿੱਤਾ । ਸੁਲਤਾਨ ਨੇ ਆਪਣੇ ਸ਼ਹਿਜ਼ਾਦੇ ਨਿਜ਼ਾਮ ਖ਼ਾਂ ਨੂੰ ਤਤਾਰ ਖਾਂ ਦੇ ਵਿਦਰੋਹ ਨੂੰ ਕੁਚਲਣ ਲਈ ਭੇਜਿਆ । ਤਤਾਰ ਖਾਂ ਲੋਧੀ ਨਿਜ਼ਾਮ ਖ਼ਾਂ ਨਾਲ ਲੜਦਾ ਹੋਇਆ ਮਾਰਿਆ ਗਿਆ ।

2. ਦੌਲਤ ਖਾਂ ਲੋਧੀ (Daulat Khan Lodhi) – ਦੌਲਤ ਖਾਂ ਲੋਧੀ ਤਤਾਰ ਖਾਂ ਲੋਧੀ ਦਾ ਪੁੱਤਰ ਸੀ । ਉਸ ਨੂੰ 1500 ਈ. ਵਿੱਚ ਨਵੇਂ ਸੁਲਤਾਨ ਸਿਕੰਦਰ ਲੋਧੀ ਨੇ ਪੰਜਾਬ ਦਾ ਗਵਰਨਰ ਨਿਯੁਕਤ ਕੀਤਾ । ਉਹ ਸਿਕੰਦਰ ਲੋਧੀ ਦੇ ਸ਼ਾਸਨ ਕਾਲ ਵਿੱਚ ਤਾਂ ਪੂਰਨ ਰੂਪ ਵਿੱਚ ਵਫ਼ਾਦਾਰ ਰਿਹਾ । ਪਰ ਸੁਲਤਾਨ ਇਬਰਾਹੀਮ ਲੋਧੀ ਦੇ ਸ਼ਾਸਨ ਕਾਲ ਵਿੱਚ ਉਹ ਸੁਤੰਤਰ ਹੋਣ ਦੇ ਸੁਪਨੇ ਵੇਖਣ ਲੱਗਾ। ਇਸ ਸੰਬੰਧੀ ਉਸ ਨੇ ਆਲਮ ਖਾਂ ਲੋਧੀ, ਜੋ ਕਿ ਇਬਰਾਹੀਮ ਲੋਧੀ ਦਾ ਚਾਚਾ ਸੀ, ਨਾਲ ਮਿਲ ਕੇ ਸਾਜ਼ਸ਼ਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ । ਜਦੋਂ ਇਨ੍ਹਾਂ ਸਾਜ਼ਸ਼ਾਂ ਸੰਬੰਧੀ ਇਬਰਾਹੀਮ ਲੋਧੀ ਨੂੰ ਪਤਾ ਚਲਿਆ, ਤਾਂ ਉਸ ਨੇ ਦੌਲਤ ਖਾਂ ਲੋਧੀ ਦੇ ਪੁੱਤਰ ਦਿਲਾਵਰ ਖਾਂ ਨੂੰ ਕੈਦ ਕਰ ਲਿਆ । ਛੇਤੀ ਹੀ ਦਿਲਾਵਰ ਖਾਂ ਵਾਪਸ ਪੰਜਾਬ ਪਹੁੰਚਣ ਵਿੱਚ ਕਾਮਯਾਬ ਹੋ ਗਿਆ । ਇੱਥੇ ਪਹੁੰਚ ਕੇ ਉਸ ਨੇ ਆਪਣੇ ਪਿਤਾ ਦੌਲਤ ਖਾਂ ਲੋਧੀ ਨੂੰ ਦਿੱਲੀ ਵਿੱਚ ਉਸ ਨਾਲ ਕੀਤੇ ਗਏ ਮਾੜੇ ਸਲੂਕ ਬਾਰੇ ਦੱਸਿਆ । ਦੌਲਤ ਖਾਂ ਲੋਧੀ ਨੇ ਇਸ ਅਪਮਾਨ ਦਾ ਬਦਲਾ ਲੈਣ ਲਈ ਬਾਬਰ ਨੂੰ ਭਾਰਤ ਉੱਤੇ ਹਮਲਾ ਕਰਨ ਦਾ ਸੱਦਾ ਦਿੱਤਾ ।

3. ਪਰਜਾ ਦੀ ਹਾਲਤ (Condition of Subject) – 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਪਰਜਾ ਦੀ ਹਾਲਤ ਬਹੁਤ ਤਰਸਯੋਗ ਸੀ । ਸ਼ਾਸਕ ਵਰਗ ਦਾ ਪਰਜਾ ਵੱਲ ਧਿਆਨ ਹੀ ਨਹੀਂ ਸੀ | ਸਰਕਾਰੀ ਕਰਮਚਾਰੀ ਕੁਸ਼ਟ ਹੋ ਚੁੱਕੇ ਸਨ । ਹਰ ਪਾਸੇ ਰਿਸ਼ਵਤ ਦਾ ਬੋਲਬਾਲਾ ਸੀ । ਹਿੰਦੁਆਂ ‘ਤੇ ਅੱਤਿਆਚਾਰ ਬਹੁਤ ਜ਼ਿਆਦਾ ਵੱਧ ਗਏ ਸਨ । ਉਨ੍ਹਾਂ ਨੂੰ ਤਲਵਾਰ ਦੀ ਨੋਕ ‘ਤੇ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਂਦਾ ਸੀ । ਸੰਖੇਪ ਵਿੱਚ ਉਸ ਸਮੇਂ ਹਰ ਪਾਸੇ ਅੱਤਿਆਚਾਰ, ਫਰੇਬ, ਧੋਖਾ ਤੇ ਭ੍ਰਿਸ਼ਟਾਚਾਰ ਫੈਲਿਆ ਹੋਇਆ ਸੀ । ਗੁਰੂ ਨਾਨਕ ਦੇਵ ਜੀ ਨੇ ਵਾਰ ਮਾਝ ਵਿੱਚ ਇਸ ਤਰ੍ਹਾਂ ਲਿਖਿਆ ਹੈ,

ਕਲ ਕਾਤੀ ਰਾਜੇ ਕਸਾਈ ਧਰਮ ਪੰਖ ਕਰ ਉਡਰਿਆ ॥
ਕੂੜ ਅਮਾਵਸ ਸਚ ਚੰਦਰਮਾ ਦੀਸੈ ਨਾਹੀ ਕਹ ਚੜਿਆ ॥

ਬਾਬਰ ਦੇ ਹਮਲੇ (Invasions of Babur)

1519 ਈ. ਤੋਂ 1526 ਈ. ਦੇ ਸਮੇਂ ਦੌਰਾਨ ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ਇੱਕ ਤਿਕੋਣਾ ਸੰਘਰਸ਼ ਸ਼ੁਰੂ ਹੋ ਗਿਆ । ਇਹ ਸੰਘਰਸ਼ ਇਬਰਾਹੀਮ ਲੋਧੀ, ਦੌਲਤ ਖਾਂ ਲੋਧੀ ਅਤੇ ਬਾਬਰ ਵਿਚਾਲੇ ਸ਼ੁਰੂ ਹੋਇਆ ਇਸ ਸੰਘਰਸ਼ ਦੇ ਅੰਤ ਵਿੱਚ ਬਾਬਰ ਜੇਤੂ ਰਿਹਾ । ਬਾਬਰ ਦਾ ਜਨਮ ਮੱਧ ਏਸ਼ੀਆ ਵਿੱਚ ਸਥਿਤ ਫਰਗਨਾ ਦੀ ਰਾਜਧਾਨੀ ਅੰਦੀਜਾਨ ਵਿਖੇ 14 ਫ਼ਰਵਰੀ, 1483 ਈ. ਨੂੰ ਹੋਇਆ ਸੀ । ਉਹ ਤੈਮੁਰ ਵੰਸ਼ ਨਾਲ ਸੰਬੰਧ ਰੱਖਦਾ ਸੀ ।

1. ਬਾਬਰ ਦੇ ਪਹਿਲੇ ਦੋ ਹਮਲੇ (First two Invasions of Babur) – ਬਾਬਰ ਨੇ 1519 ਈ. ਵਿੱਚ ਪੰਜਾਬ ‘ਤੇ ਦੋ ਵਾਰ ਹਮਲੇ ਕੀਤੇ । ਕਿਉਂਕਿ ਇਹ ਹਮਲੇ ਪੰਜਾਬ ਦੇ ਸੀਮਾਂਵਰਤੀ ਇਲਾਕਿਆਂ ‘ਤੇ ਹੀ ਕੀਤੇ ਗਏ ਸਨ, ਇਸ ਲਈ ਇਨ੍ਹਾਂ ਦਾ ਕੋਈ ਵਿਸ਼ੇਸ਼ ਮਹੱਤਵ ਨਹੀਂ ਹੈ ।

2. ਬਾਬਰ ਦਾ ਤੀਸਰਾ ਹਮਲਾ 1520 ਈ. (Third Invasion of Babur 1520 A.D.) – ਬਾਬਰ ਨੇ 1520 ਈ. ਵਿੱਚ ਪੰਜਾਬ ਉੱਤੇ ਤੀਸਰੀ ਵਾਰ ਹਮਲਾ ਕੀਤਾ । ਇਸ ਹਮਲੇ ਦੇ ਦੌਰਾਨ ਬਾਬਰ ਨੇ ਪਹਿਲਾਂ ਸੈਦਪੁਰ ‘ਤੇ ਹਮਲਾ ਕੀਤਾ । ਵੱਡੀ ਗਿਣਤੀ ਵਿੱਚ ਨਿਰਦੋਸ਼ ਲੋਕਾਂ ਨੂੰ ਕਤਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਬੇਰਹਿਮੀ ਨਾਲ ਲੁੱਟਿਆ ਗਿਆ । ਹਜ਼ਾਰਾਂ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਗੁਰੂ ਨਾਨਕ ਦੇਵ ਜੀ ਜੋ ਇਸ ਸਮੇਂ ਸੈਦਪੁਰ ਵਿੱਚ ਹੀ ਸਨ, ਨੇ ਬਾਬਰ ਦੇ ਇਸ ਹਮਲੇ ਦੀ ਤੁਲਨਾ ਪਾਪਾਂ ਦੀ ਜੰਝ ਨਾਲ ਕੀਤੀ ਹੈ । ਉਨ੍ਹਾਂ ਨੇ ਬਾਬਰ ਦੇ ਅੱਤਿਆਚਾਰਾਂ ਦਾ ਵਰਣਨ ‘ਬਾਬਰ ਵਾਣੀ ਵਿੱਚ ਇਸ ਤਰ੍ਹਾਂ ਕੀਤਾ,

ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨ ਡਰਾਇਆ ॥
ਆਪੇ ਦੋਸੁ ਨ ਦੇਈ ਕਰਤਾ, ਜਮੁ ਕਰਿ ਮੁਗਲੁ ਚੜਾਇਆ ॥
ਏਤੀ ਮਾਰ ਪਈ ਕੁਰਲਾਣੈ, ਤੈਂ ਕੀ ਦਰਦ ਨਾ ਆਇਆ ॥

ਬਾਬਰ ਦੀਆਂ ਫ਼ੌਜਾਂ ਨੇ ਗੁਰੂ ਨਾਨਕ ਸਾਹਿਬ ਜੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ । ਬਾਅਦ ਵਿੱਚ ਜਦੋਂ ਬਾਬਰ ਨੂੰ ਇਸ ਬਾਰੇ ਪਤਾ ਲੱਗਿਆ ਕਿ ਉਸ ਦੀਆਂ ਫ਼ੌਜਾਂ ਨੇ ਕਿਸੇ ਸੰਤ-ਮਹਾਂਪੁਰਸ਼ ਨੂੰ ਗ੍ਰਿਫ਼ਤਾਰ ਕੀਤਾ ਹੈ, ਤਾਂ ਉਸ ਨੇ ਫੌਰਨ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ ।

3. ਬਾਬਰ ਦਾ ਚੌਥਾ ਹਮਲਾ 1524 ਈ. (Fourth Invasion of Babur 1524 A.D.) – ਪੰਜਾਬ ਦੇ ਗਵਰਨਰ ਦੌਲਤ ਖਾਂ ਲੋਧੀ ਦੇ ਸੱਦੇ ‘ਤੇ ਬਾਬਰ ਨੇ 1524 ਈ. ਵਿੱਚ ਪੰਜਾਬ ਉੱਤੇ ਚੌਥਾ ਹਮਲਾ ਕੀਤਾ । ਉਹ ਬਿਨਾਂ ਕਿਸੇ ਖ਼ਾਸ ਵਿਰੋਧ ਦੇ ਲਾਹੌਰ ਤਕ ਪਹੁੰਚ ਗਿਆ ਸੀ । ਉਸ ਨੇ ਦੌਲਤ ਖਾਂ ਲੋਧੀ ਦੇ ਸਹਿਯੋਗ ਨਾਲ ਦੀਪਾਲਪੁਰ ’ਤੇ ਕਬਜ਼ਾ ਕਰ ਲਿਆ । ਇਸ ਤੋਂ ਬਾਅਦ ਬਾਬਰ ਨੇ ਜਲੰਧਰ ਦੁਆਬ ਨੂੰ ਆਪਣੇ ਅਧੀਨ ਕਰ ਲਿਆ ਬਾਬਰ ਨੇ ਜਲੰਧਰ ਦੁਆਬ ਅਤੇ ਸੁਲਤਾਨਪੁਰ ਦੇ ਦੇਸ਼ਾਂ ਦਾ ਸ਼ਾਸਨ ਦੌਲਤ ਖਾਂ ਲੋਧੀ ਨੂੰ ਸੌਂਪਿਆ । ਕਿਉਂਕਿ ਇਹ ਦੌਲਤ ਖਾਂ ਲੋਧੀ ਦੀਆਂ ਉਮੀਦਾਂ ਤੋਂ ਬਹੁਤ ਘੱਟ ਸੀ ਇਸ ਲਈ ਉਸ ਨੇ ਬਾਬਰ ਵਿਰੁੱਧ ਵਿਦਰੋਹ ਕਰ ਦਿੱਤਾ | ਬਾਬਰ ਨੇ ਉਸ ਨੂੰ ਹਰਾ ਦਿੱਤਾ ਅਤੇ ਉਹ ਸ਼ਿਵਾਲਿਕ ਦੀਆਂ ਪਹਾੜੀਆਂ ਵੱਲ ਦੌੜ ਗਿਆ । ਬਾਬਰ ਦੇ ਵਾਪਸ ਕਾਬਲ ਜਾਣ ਪਿੱਛੋਂ ਛੇਤੀ ਹੀ ਦੌਲਤ ਖ਼ਾਂ ਲੋਧੀ ਨੇ ਮੁੜ ਪੰਜਾਬ ‘ਤੇ ਕਬਜ਼ਾ ਕਰ ਲਿਆ ।

4. ਬਾਬਰ ਦਾ ਪੰਜਵਾਂ ਹਮਲਾ 1525-26 ਈ. (Fifth Invasion of Babur 1525-26 A.D.) – ਬਾਬਰ ਨੇ ਦੌਲਤ ਖਾਂ ਲੋਧੀ ਨੂੰ ਸਬਕ ਸਿਖਾਉਣ ਲਈ ਨਵੰਬਰ, 1525 ਈ. ਵਿੱਚ ਭਾਰਤ ਉੱਤੇ ਪੰਜਵੀਂ ਵਾਰ ਹਮਲਾ ਕੀਤਾ | ਬਾਬਰ ਦੇ ਆਉਣ ਦੀ ਖ਼ਬਰ ਸੁਣ ਕੇ ਦੌਲਤ ਖਾਂ ਲੋਧੀ ਜ਼ਿਲਾ ਹੁਸ਼ਿਆਰਪੁਰ ਵਿੱਚ ਸਥਿਤ ਮਲੋਟ ਦੇ ਕਿਲੇ ਵਿੱਚ ਜਾ ਛੁਪਿਆ । ਬਾਬਰ ਨੇ ਕਿਲ੍ਹੇ ਨੂੰ ਘੇਰਾ ਪਾ ਲਿਆ । ਦੌਲਤ ਖਾਂ ਲੋਧੀ ਨੇ ਕੁਝ ਚਿਰ ਮੁਕਾਬਲਾ ਕਰਨ ਮਗਰੋਂ ਆਪਣੇ ਹਥਿਆਰ ਸੁੱਟ ਦਿੱਤੇ । ਇਸ ਤਰ੍ਹਾਂ ਬਾਬਰ ਨੇ ਇੱਕ ਵਾਰ ਫਿਰ ਪੂਰੇ ਪੰਜਾਬ ਨੂੰ ਆਪਣੇ ਅਧੀਨ ਕਰ ਲਿਆ । ਪੰਜਾਬ ਦੀ ਜਿੱਤ ਤੋਂ ਉੱਤਸਾਹਿਤ ਹੋ ਕੇ ਬਾਬਰ ਨੇ ਆਪਣੀਆਂ ਫ਼ੌਜਾਂ ਨੂੰ ਦਿੱਲੀ ਵੱਲ ਵਧਣ ਦਾ ਹੁਕਮ ਦਿੱਤਾ । ਜਦੋਂ ਇਬਰਾਹੀਮ ਲੋਧੀ ਨੂੰ ਇਸ ਬਾਰੇ ਖ਼ਬਰ ਮਿਲੀ ਤਾਂ ਉਹ ਬਾਬਰ ਦਾ ਮੁਕਾਬਲਾ ਕਰਨ ਲਈ ਪੰਜਾਬ ਵੱਲ ਤੁਰ ਪਿਆ । 21 ਅਪਰੈਲ, 1526 ਈ. ਨੂੰ ਦੋਹਾਂ ਫ਼ੌਜਾਂ ਵਿਚਾਲੇ ਪਾਨੀਪਤ ਦੀ ਪਹਿਲੀ ਲੜਾਈ ਹੋਈ । ਇਸ ਲੜਾਈ ਵਿੱਚ ਇਬਰਾਹੀਮ ਲੋਧੀ ਦੀ ਹਾਰ ਹੋਈ । ਇਸ ਤਰ੍ਹਾਂ ਭਾਰਤ ਵਿੱਚ ਲੋਧੀ ਵੰਸ਼ ਦਾ ਅੰਤ ਹੋ ਗਿਆ ਅਤੇ ਮੁਗ਼ਲ ਵੰਸ਼ ਦੀ ਸਥਾਪਨਾ ਹੋਈ ।

5. ਬਾਬਰ ਦੀ ਜਿੱਤ ਦੇ ਕਾਰਨ (Causes of Babur’s Success) – ਬਾਬਰ ਦੀ ਜਿੱਤ ਲਈ ਕਈ ਕਾਰਨ ਜ਼ਿੰਮੇਵਾਰ ਸਨ । ਪਹਿਲਾਂ, ਇਬਰਾਹੀਮ ਲੋਧੀ ਆਪਣੀ ਪਰਜਾ ਵਿੱਚ ਬਹੁਤ ਬਦਨਾਮ ਸੀ । ਇਸ ਲਈ ਪਰਜਾ ਨੇ ਸੁਲਤਾਨ ਦਾ ਸਾਥ ਨਾ ਦਿੱਤਾ । ਦੂਜਾ, ਉਸ ਦੀ ਫ਼ੌਜ ਬੜੀ ਕਮਜ਼ੋਰ ਸੀ ਅਤੇ ਵਧੇਰੇ ਕਰਕੇ ਲੁੱਟਮਾਰ ਕਰਦੀ ਸੀ । ਤੀਜਾ, ਬਾਬਰ ਇੱਕ ਯੋਗ ਸੈਨਾਪਤੀ ਸੀ । ਉਸ ਦੀ ਸੈਨਾ ਨੂੰ ਕਈ ਲੜਾਈਆਂ ਦਾ ਤਜਰਬਾ ਸੀ । ਚੌਥਾ, ਬਾਬਰ ਕੋਲ ਤੋਪਖ਼ਾਨਾ ਸੀ ਅਤੇ ਇਬਰਾਹੀਮ ਦੇ ਸੈਨਿਕ ਤੀਰ ਕਮਾਨਾਂ ਅਤੇ ਤਲਵਾਰਾਂ ਨਾਲ ਉਸ ਦਾ ਮੁਕਾਬਲਾ ਨਾ ਕਰ ਸਕੇ । ਇਨ੍ਹਾਂ ਕਾਰਨਾਂ ਕਰਕੇ ਅਫ਼ਗਾਨਾਂ ਦੀ ਹਾਰ ਹੋਈ ਅਤੇ ਬਾਬਰ ਨੂੰ ਜਿੱਤ ਪ੍ਰਾਪਤ ਹੋਈ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਸਮਾਜਿਕ ਦਸ਼ਾ (Social Condition)

ਪ੍ਰਸ਼ਨ 2.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਸਮਾਜ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਿਆਨ ਕਰੋ । (Discuss the main features of the society of the Punjab in the beginning of the 16th century.)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਸਮਾਜਿਕ ਅਵਸਥਾ ਦਾ ਵਰਣਨ ਕਰੋ । (Describe the social condition of the Punjab. in the beginning of the 16th century.)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਸਮਾਜਿਕ ਦਸ਼ਾ ਬਹੁਤ ਖ਼ਰਾਬ ਸੀ । ਉਸ ਸਮੇਂ ਸਮਾਜ ਹਿੰਦੂ ਤੇ ਮੁਸਲਮਾਨ ਨਾਂ ਦੇ ਦੋ ਮੁੱਖ ਵਰਗਾਂ ਵਿੱਚ ਵੰਡਿਆ ਹੋਇਆ ਸੀ । ਮੁਸਲਮਾਨ ਸ਼ਾਸਕ ਵਰਗ ਨਾਲ ਸੰਬੰਧ ਰੱਖਦੇ ਸਨ । ਇਸ ਲਈ ਉਨ੍ਹਾਂ ਨੂੰ ਸਮਾਜ ਵਿੱਚ ਵਿਸ਼ੇਸ਼ ਅਧਿਕਾਰ ਪ੍ਰਾਪਤ ਸਨ | ਦੂਜੇ ਪਾਸੇ ਹਿੰਦੂਆਂ ਨੂੰ ਬਹੁ-ਗਿਣਤੀ ਵਿੱਚ ਹੁੰਦੇ ਹੋਏ ਵੀ ਲਗਭਗ ਸਾਰੇ ਅਧਿਕਾਰਾਂ ਤੋਂ ਵਾਂਝਿਆ ਰੱਖਿਆ ਗਿਆ ਸੀ । ਉਨ੍ਹਾਂ ਨੂੰ ਕਾਫ਼ਰ ਅਤੇ ਜਿੰਮੀ ਕਹਿ ਕੇ ਸੱਦਿਆ ਜਾਂਦਾ ਸੀ । ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ । ਉਨ੍ਹਾਂ ਨੂੰ ਮਰਦਾਂ ਦੀ ਜੁੱਤੀ ਸਮਝਿਆ ਜਾਂਦਾ ਸੀ । ਡਾਕਟਰ ਜਸਬੀਰ ਸਿੰਘ ਆਹਲੂਵਾਲੀਆ ਦੇ ਅਨੁਸਾਰ,

“ਜਿਸ ਸਮੇਂ ਗੁਰੂ ਨਾਨਕ ਜੀ ਨੇ ਅਵਤਾਰ ਧਾਰਨ ਕੀਤਾ, ਤਾਂ ਉਸ ਸਮੇਂ ਤੋਂ ਪਹਿਲਾਂ ਹੀ ਭਾਰਤੀ ਸਮਾਜ ਗਤੀਹੀਨ ਅਤੇ ਪਤਿਤ ਹੋ ਚੁੱਕਾ ਸੀ ।”

I. ਮੁਸਲਿਮ ਸਮਾਜ ਦੀਆਂ ਵਿਸ਼ੇਸ਼ਤਾਵਾਂ (Features of the Muslim Society)

16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਮੁਸਲਿਮ ਸਮਾਜ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਸਨ-
1. ਸਮਾਜ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਹੋਇਆ ਸੀ (Society was divided into three Classes) – 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦਾ ਮੁਸਲਿਮ ਸਮਾਜ ਉੱਚ ਸ਼੍ਰੇਣੀ, ਮੱਧ ਸ਼੍ਰੇਣੀ ਅਤੇ ਨੀਵੀਂ ਸ਼੍ਰੇਣੀ ਵਿੱਚ ਵੰਡਿਆ ਹੋਇਆ ਸੀ ।

(ੳ) ਉੱਚ ਸ਼੍ਰੇਣੀ (The Upper Class) – ਇਸ ਸ਼੍ਰੇਣੀ ਵਿੱਚ ਅਮੀਰ, ਖ਼ਾਨ, ਸ਼ੇਖ਼, ਮਲਿਕ, ਇਕਤਾਦਾਰ, ਉਲਮਾ ਅਤੇ ਕਾਜ਼ੀ ਆਦਿ ਸ਼ਾਮਲ ਸਨ । ਇਸ ਸ਼੍ਰੇਣੀ ਦੇ ਲੋਕ ਬੜੇ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ । ਉਹ ਬੜੇ ਸ਼ਾਨਦਾਰ ਮਹੱਲਾਂ ਵਿੱਚ ਰਹਿੰਦੇ ਸਨ । ਉੱਚ ਸ਼੍ਰੇਣੀ ਦੇ ਲੋਕਾਂ ਦੀ ਸੇਵਾ ਲਈ ਵੱਡੀ ਗਿਣਤੀ ਵਿੱਚ ਨੌਕਰ ਹੁੰਦੇ ਸਨ ।

(ਅ) ਮੱਧ ਸ਼੍ਰੇਣੀ (The Middle Class) – ਇਸ ਸ਼੍ਰੇਣੀ ਵਿੱਚ ਸੈਨਿਕ, ਵਪਾਰੀ, ਕਿਸਾਨ ਅਤੇ ਰਾਜ ਦੇ ਛੋਟੇ ਕਰਮਚਾਰੀ ਸ਼ਾਮਲ ਸਨ । ਉਨ੍ਹਾਂ ਦੇ ਜੀਵਨ ਅਤੇ ਉੱਚ ਸ਼੍ਰੇਣੀ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਬੜਾ ਅੰਤਰ ਸੀ । ਉਹ ਹਿੰਦੂਆਂ ਦੇ ਮੁਕਾਬਲੇ ਬਹੁਤ ਚੰਗਾ ਜੀਵਨ ਬਤੀਤ ਕਰਦੇ ਸਨ ।

(ੲ) ਨੀਵੀਂ ਸ਼੍ਰੇਣੀ (The Lower Class-ਇਸ ਸ਼੍ਰੇਣੀ ਵਿੱਚ ਦਾਸ-ਦਾਸੀਆਂ, ਨੌਕਰ ਅਤੇ ਕਾਮੇ ਸ਼ਾਮਲ ਸਨ · । ਇਨ੍ਹਾਂ ਦੀ ਗਿਣਤੀ ਬਹੁਤ ਜ਼ਿਆਦਾ ਸੀ । ਉਨ੍ਹਾਂ ਦਾ ਜੀਵਨ ਚੰਗਾ ਨਹੀਂ ਸੀ । ਉਨ੍ਹਾਂ ਦੇ ਸੁਆਮੀ ਉਨ੍ਹਾਂ ‘ਤੇ ਬੜੇ ਅੱਤਿਆਚਾਰ ਕਰਦੇ ਸਨ ।

2. ਇਸਤਰੀਆਂ ਦੀ ਸਥਿਤੀ (Position of Women-ਮੁਸਲਿਮ ਸਮਾਜ ਵਿੱਚ ਇਸਤਰੀਆਂ ਦੀ ਸਥਿਤੀ ਚੰਗੀ ਨਹੀਂ ਸੀ। ਉਹ ਬਹੁਤ ਘੱਟ ਪੜ੍ਹੀਆਂ-ਲਿਖੀਆਂ ਹੁੰਦੀਆਂ ਸਨ । ਬਹੁ-ਵਿਆਹ ਅਤੇ ਤਲਾਕ-ਪ੍ਰਥਾ ਨੇ ਉਨ੍ਹਾਂ ਦੀ ਹਾਲਤ ਹੋਰ ਤਰਸਯੋਗ ਬਣਾ ਦਿੱਤੀ ਸੀ ।

3. ਖਾਣ-ਪੀਣ (Diet) – ਉੱਚ ਸ਼੍ਰੇਣੀ ਦੇ ਮੁਸਲਮਾਨ ਕਈ ਤਰ੍ਹਾਂ ਦੇ ਸੁਆਦਲੇ ਖਾਣੇ ਖਾਂਦੇ ਸਨ । ਉਹ ਆਪਣੇ ਜਸ਼ਨਾਂ ਵਿੱਚ ਮੀਟ, ਹਲਵਾ, ਪੂੜੀ ਅਤੇ ਮੱਖਣ ਆਦਿ ਦੀ ਬਹੁਤ ਵਰਤੋਂ ਕਰਦੇ ਸਨ । ਉਨ੍ਹਾਂ ਵਿੱਚ ਸ਼ਰਾਬ ਪੀਣ ਦੀ ਪ੍ਰਥਾ ਆਮ ਹੋ ਗਈ ਸੀ । ਸ਼ਰਾਬ ਤੋਂ ਇਲਾਵਾ ਉਹ ਅਫ਼ੀਮ ਅਤੇ ਭੰਗ ਦੀ ਵੀ ਵਰਤੋਂ ਕਰਦੇ ਸਨ । ਨੀਵੀਂ ਸ਼੍ਰੇਣੀ ਨਾਲ ਸੰਬੰਧਿਤ ਲੋਕਾਂ ਦਾ ਖਾਣਾ ਸਾਧਾਰਨ ਹੁੰਦਾ ਸੀ ।

4. ਪਹਿਰਾਵਾ (Dress) – ਉੱਚ ਸ਼੍ਰੇਣੀ ਦੇ ਮੁਸਲਮਾਨਾਂ ਦੀਆਂ ਪੁਸ਼ਾਕਾਂ ਬਹੁਤ ਕੀਮਤੀ ਹੁੰਦੀਆਂ ਸਨ । ਇਹ ਪੁਸ਼ਾਕਾਂ ਰੇਸ਼ਮ ਅਤੇ ਮਖਮਲ ਦੀਆਂ ਬਣੀਆਂ ਹੁੰਦੀਆਂ ਸਨ । ਨੀਵੀਂ ਸ਼੍ਰੇਣੀ ਦੇ ਲੋਕ ਸੂਤੀ ਕੱਪੜੇ ਪਹਿਨਦੇ ਸਨ । ਪੁਰਸ਼ਾਂ ਵਿੱਚ ਕੁੜਤਾ ਅਤੇ ਪਜਾਮਾ ਪਾਉਣ ਦਾ ਰਿਵਾਜ ਸੀ, ਜਦ ਕਿ ਇਸਤਰੀਆਂ ਲੰਬਾ ਬੁਰਕਾ ਪਾਉਂਦੀਆਂ ਸਨ ।

5. ਸਿੱਖਿਆ (Education) – 16ਵੀਂ ਸਦੀ ਦੇ ਆਰੰਭ ਵਿੱਚ ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਉਲਮਾ, ਮੁੱਲਾਂ ਤੇ ਮੌਲਵੀ ਕਰਦੇ ਸਨ । ਉਹ ਮਸਜਿਦਾਂ, ਮਕਤਬਿਆਂ ਅਤੇ ਮਦਰੱਸਿਆਂ ਵਿੱਚ ਸਿੱਖਿਆ ਦਿੰਦੇ ਸਨ | ਮਸਜਿਦਾਂ ਅਤੇ ਮਕਤਬਿਆਂ ਵਿੱਚ ਮੁੱਢਲੀ ਸਿੱਖਿਆ ਦਿੱਤੀ ਜਾਂਦੀ ਸੀ ਜਦਕਿ ਮਦਰੱਸਿਆਂ ਵਿੱਚ ਉਚੇਰੀ । ਉਸ ਸਮੇਂ ਮੁਸਲਮਾਨਾਂ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਸਿੱਖਿਆ ਕੇਂਦਰ ਲਾਹੌਰ ਅਤੇ ਮੁਲਤਾਨ ਵਿੱਚ ਸਨ ।

6. ਮਨੋਰੰਜਨ ਦੇ ਸਾਧਨ (Means of Entertainment) – ਮੁਸਲਮਾਨ ਆਪਣਾ ਮਨੋਰੰਜਨ ਕਈ ਢੰਗਾਂ ਨਾਲ ਕਰਦੇ ਸਨ । ਉਹ ਸ਼ਿਕਾਰ ਕਰਨ, ਚੌਗਾਨ ਖੇਡਣ, ਜਾਨਵਰਾਂ ਦੀਆਂ ਲੜਾਈਆਂ ਵੇਖਣ ਅਤੇ ਘੋੜਦੌੜ ਵਿੱਚ ਹਿੱਸਾ ਲੈਣ ਦੇ ਬਹੁਤ ਸ਼ੌਕੀਨ ਸਨ । ਉਹ ਸ਼ਤਰੰਜ ਅਤੇ ਚੌਪੜ ਖੇਡ ਕੇ ਵੀ ਆਪਣਾ ਮਨੋਰੰਜਨ ਕਰਦੇ ਸਨ ।

II. ਹਿੰਦੂ ਸਮਾਜ ਦੀਆਂ ਵਿਸ਼ੇਸ਼ਤਾਵਾਂ (Features of the Hindu Society)

16ਵੀਂ ਸਦੀ ਦੇ ਆਰੰਭ ਵਿੱਚ ਹਿੰਦੂ ਸਮਾਜ ਦੀਆਂ ਮੁੱਖ ਵਿਸ਼ੇਸ਼ਤਾਵਾਂ ਹੇਠ ਲਿਖੀਆਂ ਸਨ-
1. ਜਾਤੀ ਪ੍ਰਥਾ (Caste System) – ਹਿੰਦੂ ਸਮਾਜ ਕਈ ਜਾਤਾਂ ਅਤੇ ਉਪ-ਜਾਤਾਂ ਵਿੱਚ ਵੰਡਿਆ ਹੋਇਆ ਸੀ । ਸਮਾਜ ਵਿੱਚ ਸਭ ਤੋਂ ਉੱਚਾ ਸਥਾਨ ਬ੍ਰਾਹਮਣਾਂ ਨੂੰ ਪ੍ਰਾਪਤ ਸੀ । ਮੁਸਲਿਮ ਸ਼ਾਸਨ ਦੀ ਸਥਾਪਨਾ ਕਾਰਨ ਬ੍ਰਾਹਮਣਾਂ ਦੇ ਪ੍ਰਭਾਵ ਵਿੱਚ ਕਾਫੀ ਕਮੀ ਆ ਗਈ ਸੀ । ਇਸੇ ਕਾਰਨ ਭਾਵ ਮੁਸਲਿਮ ਸ਼ਾਸਨ ਕਾਰਨ ਹੀ ਕਸ਼ੱਤਰੀਆਂ ਨੇ ਨਵੇਂ ਕਿੱਤੇ ਜਿਵੇਂ ਦੁਕਾਨਦਾਰੀ, ਖੇਤੀ-ਬਾੜੀ ਆਦਿ ਅਪਣਾ ਲਏ ਸਨ । ਵੈਸ਼ ਵਪਾਰ ਅਤੇ ਖੇਤੀਬਾੜੀ ਦਾ ਹੀ ਧੰਦਾ ਕਰਦੇ ਰਹੇ । ਸ਼ੂਦਰਾਂ ਨਾਲ ਇਸ ਕਾਲ ਵਿੱਚ ਵੀ ਮਾੜਾ ਸਲੂਕ ਕੀਤਾ ਜਾਂਦਾ ਰਿਹਾ । ਇਨ੍ਹਾਂ ਜਾਤਾਂ ਤੋਂ ਇਲਾਵਾ ਸਮਾਜ ਵਿੱਚ ਬਹੁਤ ਸਾਰੀਆਂ ਹੋਰ ਜਾਤਾਂ ਤੇ ਉਪ-ਜਾਤਾਂ ਪ੍ਰਚਲਿਤ ਸਨ । ਇਹ ਜਾਤਾਂ ਇੱਕ ਦੂਜੇ ਨਾਲ ਬਹੁਤ ਨਫ਼ਰਤ ਕਰਦੀਆਂ ਸਨ ।

2. ਇਸਤਰੀਆਂ ਦੀ ਸਥਿਤੀ Position of Women) – ਹਿੰਦੂ ਸਮਾਜ ਵਿੱਚ ਇਸਤਰੀਆਂ ਦੀ ਦਸ਼ਾ ਬੜੀ ਤਰਸਯੋਗ ਸੀ । ਸਮਾਜ ਵਿੱਚ ਉਨ੍ਹਾਂ ਦਾ ਦਰਜਾ ਪੁਰਸ਼ਾਂ ਦੇ ਬਰਾਬਰ ਨਹੀਂ ਸੀ । ਲੜਕੀਆਂ ਦੀ ਸਿੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ । ਉਨ੍ਹਾਂ ਦਾ ਛੋਟੀ ਉਮਰ ਵਿੱਚ ਹੀ ਵਿਆਹ ਕਰ ਦਿੱਤਾ ਜਾਂਦਾ ਸੀ । ਇਸ ਕਾਲ ਵਿੱਚ ਸਤੀ ਪ੍ਰਥਾ ਬੜੀ ਜ਼ੋਰਾਂ ‘ਤੇ ਸੀ । ਵਿਧਵਾ ਨੂੰ ਦੁਬਾਰਾ ਵਿਆਹ ਕਰਨ ਦੀ ਇਜਾਜ਼ਤ ਨਹੀਂ ਸੀ ।

3. ਖਾਣ-ਪੀਣ (Diet) – ਹਿੰਦੂਆਂ ਦਾ ਭੋਜਨ ਸਾਦਾ ਹੁੰਦਾ ਸੀ । ਜ਼ਿਆਦਾਤਰ ਹਿੰਦੂ ਸ਼ਾਕਾਹਾਰੀ ਹੁੰਦੇ ਸਨ । ਉਨ੍ਹਾਂ ਦਾ ਭੋਜਨ ਕਣਕ, ਚੌਲ, ਸਬਜ਼ੀਆਂ, ਘਿਉ ਅਤੇ ਦੁੱਧ ਆਦਿ ਤੋਂ ਤਿਆਰ ਕੀਤਾ ਜਾਂਦਾ ਸੀ । ਉਹ ਮਾਸ, ਲਸਣ ਅਤੇ ਪਿਆਜ਼ ਦੀ ਵਰਤੋਂ ਨਹੀਂ ਕਰਦੇ ਸਨ । ਗ਼ਰੀਬ ਲੋਕਾਂ ਦਾ ਭੋਜਨ ਬਹੁਤ ਸਾਧਾਰਨ ਹੁੰਦਾ ਸੀ ।

4. ਪਹਿਰਾਵਾ (Dress) – ਹਿੰਦੂਆਂ ਦਾ ਪਹਿਰਾਵਾ ਬੜਾ ਸਾਦਾ ਹੁੰਦਾ ਸੀ । ਉਹ ਆਮ ਤੌਰ ‘ਤੇ ਸੂਤੀ ਕੱਪੜੇ ਪਾਉਂਦੇ ਸਨ । ਪੁਰਸ਼ ਧੋਤੀ ਅਤੇ ਕੁੜਤਾ ਪਾਉਂਦੇ ਸਨ । ਉਹ ਸਿਰ ‘ਤੇ ਪਗੜੀ ਵੀ ਬੰਦੇ ਸਨ । ਇਸਤਰੀਆਂ ਸਾੜ੍ਹੀ, ਚੋਲੀ ਅਤੇ ਲਹਿੰਗਾ ਪਾਉਂਦੀਆਂ ਸਨ । ਗ਼ਰੀਬ ਲੋਕ ਚਾਦਰ ਨਾਲ ਹੀ ਆਪਣਾ ਸਰੀਰ ਢੱਕ ਲੈਂਦੇ ਸਨ ।

5. ਮਨੋਰੰਜਨ ਦੇ ਸਾਧਨ (Means of Entertainment) – ਹਿੰਦੂ ਨਾਚ, ਗਾਣੇ ਅਤੇ ਸੰਗੀਤ ਦੇ ਬਹੁਤ ਸ਼ੌਕੀਨ ਸਨ । ਉਹ ਤਾਸ਼ ਅਤੇ ਸ਼ਤਰੰਜ ਵੀ ਖੇਡਦੇ ਸਨ । ਪਿੰਡਾਂ ਦੇ ਲੋਕ ਜਾਨਵਰਾਂ ਦੀਆਂ ਲੜਾਈਆਂ ਵੇਖ ਕੇ ਅਤੇ ਘੋਲ ਵੇਖ ਕੇ ਆਪਣਾ ਮਨੋਰੰਜਨ ਕਰਦੇ ਸਨ । ਇਨ੍ਹਾਂ ਤੋਂ ਇਲਾਵਾ ਹਿੰਦੂ ਆਪਣੇ ਤਿਉਹਾਰਾਂ ਦੁਸਹਿਰਾ, ਦੀਵਾਲੀ, ਹੋਲੀ ਆਦਿ ਵਿੱਚ ਵੀ ਹਿੱਸਾ ਲੈਂਦੇ ਸਨ ।

6. ਸਿੱਖਿਆ (Education) – ਹਿੰਦੂ ਲੋਕ ਬ੍ਰਾਹਮਣਾਂ ਤੋਂ ਮੰਦਰਾਂ ਅਤੇ ਪਾਠਸ਼ਾਲਾਵਾਂ ਵਿੱਚ ਸਿੱਖਿਆ ਪ੍ਰਾਪਤ ਕਰਦੇ ਸਨ । ਇਨ੍ਹਾਂ ਵਿੱਚ ਮੁੱਢਲੀ ਸਿੱਖਿਆ ਸੰਬੰਧੀ ਜਾਣਕਾਰੀ ਦਿੱਤੀ ਜਾਂਦੀ ਸੀ । ਪੰਜਾਬ ਵਿੱਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਲਈ ਹਿੰਦੂਆਂ ਦਾ ਕੋਈ ਕੇਂਦਰ ਨਹੀਂ ਸੀ ।

ਉੱਪਰ ਲਿਖਿਤ ਵੇਰਵੇ ਤੋਂ ਸਪੱਸ਼ਟ ਹੈ ਕਿ 16ਵੀਂ ਸਦੀ ਦੇ ਆਰੰਭ ਵਿੱਚ ਮੁਸਲਿਮ ਅਤੇ ਹਿੰਦੂ ਸਮਾਜ ਵਿੱਚ ਅਣਗਿਣਤ ਕੁਰੀਤੀਆਂ ਪ੍ਰਚਲਿਤ ਸਨ । ਸਮਾਜ ਵਿੱਚ ਝੂਠ, ਫ਼ਰੇਬ, ਧੋਖਾ ਅਤੇ ਠੱਗੀ ਆਦਿ ਦਾ ਬੋਲਬਾਲਾ ਸੀ । ਲੋਕਾਂ ਦਾ ਚਰਿੱਤਰ ਬਹੁਤ ਡਿੱਗ ਚੁੱਕਿਆ ਸੀ । ਉਨ੍ਹਾਂ ਵਿੱਚ ਇਨਸਾਨੀਅਤ ਨਾਂ ਦੀ ਕੋਈ ਚੀਜ਼ ਨਹੀਂ ਸੀ ਰਹੀ । ਡਾਕਟਰ ਏ. ਸੀ. ਬੈਨਰਜੀ ਦਾ ਇਹ ਕਹਿਣਾ ਬਿਲਕੁਲ ਠੀਕ ਹੈ,

“ਇਹ ਅਨਿਸ਼ਚਿਤਤਾ ਅਤੇ ਹਲਚਲ ਦਾ ਲੰਬਾ ਹਨ੍ਹੇਰਾ ਕਾਲ ਸੀ ਜਿਸ ਨੇ ਲੋਕਾਂ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ‘ ਤੇ ਆਪਣੇ ਭੈੜੇ ਦਾਗ ਛੱਡੇ । ”

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 3.
ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਪੰਜਾਬ ਦੀ ਰਾਜਨੀਤਿਕ ਅਤੇ ਸਮਾਜਿਕ ਦਸ਼ਾ ਦਾ ਵਰਣਨ ਕਰੋ । (Explain the political and social conditions of the Punjab at the time of the birth of Guru Nanak Dev Ji.)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਰਾਜਨੀਤਿਕ ਅਤੇ ਸਮਾਜਿਕ ਹਾਲਤ ਦਾ ਸੰਖੇਪ ਵਰਣਨ ਕਰੋ । (Give a brief account of the political and social conditions of the Punjab in the beginning of the 16th century.)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 1 ਅਤੇ 2 ਦਾ ਉੱਤਰ ਸਾਂਝੇ ਰੂਪ ਵਿੱਚ ਲਿਖਣ ।

ਆਰਥਿਕ ਸਥਿਤੀ (Economic Condition)

ਪ੍ਰਸ਼ਨ 4.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਖੇਤੀਬਾੜੀ, ਵਪਾਰ ਅਤੇ ਉਦਯੋਗਾਂ ਸੰਬੰਧੀ ਤੁਸੀਂ ਕੀ ਜਾਣਦੇ ਹੋ ?
(What do you know about agriculture, trade and industries of Punjab in the beginning of the sixteenth century ?)
ਜਾਂ
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਆਰਥਿਕ ਦਸ਼ਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਿਆਨ ਕਰੋ ।
(Describe the main features of the economic condition of the Punjab in the beginning of the sixteenth century.)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦੀ ਆਰਥਿਕ ਦਸ਼ਾ ਬਹੁਤ ਚੰਗੀ ਸੀ । ਇਸ ਕਾਲ ਦੇ ਪੰਜਾਬ ਦੇ ਲੋਕਾਂ ਦੇ ਆਰਥਿਕ ਜੀਵਨ ਦਾ ਸੰਖੇਪ ਵੇਰਵਾ ਇਸ ਤਰਾਂ ਹੈ-
1. ਖੇਤੀਬਾੜੀ (Agriculture) – 16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਸੀ । ਪੰਜਾਬ ਦੀ ਜ਼ਮੀਨ ਬਹੁਤ ਉਪਜਾਉ ਸੀ । ਸਿੰਜਾਈ ਲਈ ਕਿਸਾਨ ਭਾਵੇਂ ਮੁੱਖ ਤੌਰ ‘ਤੇ ਵਰਖਾ ‘ਤੇ ਨਿਰਭਰ ਕਰਦੇ ਸਨ । ਪਰ ਨਹਿਰਾਂ, ਤਲਾਬਾਂ ਅਤੇ ਖੁਹਾਂ ਦੀ ਵੀ ਵਰਤੋਂ ਕੀਤੀ ਜਾਂਦੀ ਸੀ । ਇੱਥੋਂ ਦੀਆਂ ਮੁੱਖ ਫ਼ਸਲਾਂ ਕਣਕ, ਕਪਾਹ, ਸੌਂ, ਮੱਕੀ, ਚੌਲ ਅਤੇ ਗੰਨਾ ਸਨ । ਫ਼ਸਲਾਂ ਦੀ ਭਰਪੂਰ ਪੈਦਾਵਾਰ ਹੋਣ ਕਾਰਨ ਪੰਜਾਬ ਨੂੰ ਭਾਰਤ ਦਾ ਅੰਨ ਭੰਡਾਰ ਕਿਹਾ ਜਾਂਦਾ ਸੀ ।

2. ਉਦਯੋਗ (Industries) – ਖੇਤੀਬਾੜੀ ਤੋਂ ਬਾਅਦ ਪੰਜਾਬ ਦੇ ਲੋਕਾਂ ਦਾ ਦੂਜਾ ਮੁੱਖ ਧੰਦਾ ਉਦਯੋਗ ਸੀ । ਇਹ ਉਦਯੋਗ ਸਰਕਾਰੀ ਵੀ ਸਨ ਅਤੇ ਗੈਰ-ਸਰਕਾਰੀ ਵੀ । ਪੰਜਾਬ ਦੇ ਉਦਯੋਗਾਂ ਵਿੱਚ ਕੱਪੜਾ ਉਦਯੋਗ ਸਭ ਤੋਂ ਵੱਧ ਪ੍ਰਸਿੱਧ ਸੀ । ਇੱਥੇ ਸੂਤੀ, ਊਨੀ ਅਤੇ ਰੇਸ਼ਮੀ ਤਿੰਨਾਂ ਤਰ੍ਹਾਂ ਦੇ ਕੱਪੜੇ ਬਣਾਏ ਜਾਂਦੇ ਸਨ । ਸਮਾਣਾ, ਸੁਨਾਮ, ਸਰਹਿੰਦ, ਦੀਪਾਲਪੁਰ, ਜਲੰਧਰ, ਲਾਹੌਰ ਅਤੇ ਮੁਲਤਾਨ ਇਸ ਉਦਯੋਗ ਦੇ ਪ੍ਰਸਿੱਧ ਕੇਂਦਰ ਸਨ । ਕੱਪੜਾ ਉਦਯੋਗ ਤੋਂ ਇਲਾਵਾ ਉਸ ਸਮੇਂ ਪੰਜਾਬ ਵਿੱਚ ਚਮੜਾ, ਸ਼ਸਤਰ, ਭਾਂਡੇ, ਹਾਥੀ ਦੰਦ ਅਤੇ ਖਿਡੌਣੇ ਆਦਿ ਬਣਾਉਣ ਦੇ ਉਦਯੋਗ ਵੀ ਪ੍ਰਚਲਿਤ ਸਨ ।

3. ਪਸ਼ੂ ਪਾਲਣ (Animal Rearing) – ਪੰਜਾਬ ਦੇ ਕੁਝ ਲੋਕ ਪਸ਼ੂ ਪਾਲਣ ਦਾ ਕਿੱਤਾ ਕਰਦੇ ਸਨ । ਪੰਜਾਬ ਵਿੱਚ ਪਾਲੇ ਜਾਣ ਵਾਲੇ ਮੁੱਖ ਪਸ਼ੂ ਗਊਆਂ, ਬਲਦ, ਮੱਝਾਂ, ਘੋੜੇ, ਖੱਚਰ, ਊਠ, ਭੇਡਾਂ ਅਤੇ ਬੱਕਰੀਆਂ ਆਦਿ ਸਨ । ਇਨ੍ਹਾਂ ਪਸ਼ੂਆਂ ਤੋਂ ਦੁੱਧ, ਉੱਨ ਅਤੇ ਭਾਰ ਢੋਣ ਦਾ ਕੰਮ ਲਿਆ ਜਾਂਦਾ ਸੀ ।

4. ਵਪਾਰ (Trade) – ਪੰਜਾਬ ਦਾ ਵਪਾਰ ਕਾਫ਼ੀ ਵਿਕਸਿਤ ਸੀ । ਵਪਾਰ ਦਾ ਕੰਮ ਕੁਝ ਖ਼ਾਸ ਸ਼੍ਰੇਣੀਆਂ ਦੇ ਹੱਥ ਵਿੱਚ ਹੁੰਦਾ ਹੈ । ਹਿੰਦੂਆਂ ਦੀਆਂ ਖੱਤਰੀ, ਬਾਣੀਏ, ਮਹਾਜਨ, ਸੂਦ ਅਤੇ ਅਰੋੜੇ ਨਾਂ ਦੀਆਂ ਜਾਤੀਆਂ ਅਤੇ ਮੁਸਲਮਾਨਾਂ ਵਿੱਚ ਬੋਹਰਾ ਤੇ ਖੋਜਾ ਨਾਂ ਦੀਆਂ ਜਾਤੀਆਂ ਵਪਾਰ ਦਾ ਕੰਮ ਕਰਦੀਆਂ ਸਨ । ਮਾਲ ਦੀ ਢੋਆ-ਢੁਆਈ ਦਾ ਕੰਮ ਵਣਜਾਰੇ ਕਰਦੇ ਸਨ । ਪੰਜਾਬ ਦਾ ਵਿਦੇਸ਼ੀ ਵਪਾਰ ਮੁੱਖ ਰੂਪ ਨਾਲ ਅਫ਼ਗਾਨਿਸਤਾਨ, ਈਰਾਨ, ਅਰਬ, ਸੀਰੀਆ, ਤਿੱਬਤ, ਭੂਟਾਨ ਅਤੇ ਚੀਨ ਆਦਿ ਦੇਸ਼ਾਂ ਨਾਲ ਹੁੰਦਾ ਸੀ । ਪੰਜਾਬ ਤੋਂ ਇਨ੍ਹਾਂ ਦੇਸ਼ਾਂ ਨੂੰ ਅਨਾਜ, ਕੱਪੜੇ, ਕਪਾਹ, ਰੇਸ਼ਮ ਅਤੇ ਖੰਡ ਨਿਰਯਾਤ ਕੀਤੀ ਜਾਂਦੀ ਸੀ । ਇਨ੍ਹਾਂ ਦੇਸ਼ਾਂ ਤੋਂ ਪੰਜਾਬ ਘੋੜੇ, ਸ਼ਸਤਰ, ਫਰ, ਕਸਤੂਰੀ ਅਤੇ ਮੇਵੇ ਆਦਿ ਆਯਾਤ ਕਰਦਾ ਸੀ ।

5. ਵਪਾਰਿਕ ਨਗਰ (Commercial Towns) – 16ਵੀਂ ਸਦੀ ਦੇ ਆਰੰਭ ਵਿੱਚ ਲਾਹੌਰ ਅਤੇ ਮੁਲਤਾਨ ਪੰਜਾਬ ਦੇ ਦੋ ਸਭ ਤੋਂ ਵੱਧ ਪ੍ਰਸਿੱਧ ਵਪਾਰਿਕ ਨਗਰ ਸਨ । ਇਨ੍ਹਾਂ ਤੋਂ ਇਲਾਵਾ ਪਿਸ਼ਾਵਰ, ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਫ਼ਿਰੋਜ਼ਪੁਰ, ਸੁਲਤਾਨਪੁਰ, ਸਰਹਿੰਦ, ਸਿਆਲਕੋਟ, ਕੁੱਲੂ, ਚੰਬਾ ਅਤੇ ਕਾਂਗੜਾ ਵੀ ਵਪਾਰਿਕ ਪੱਖ ਤੋਂ ਪੰਜਾਬ ਦੇ ਪ੍ਰਸਿੱਧ ਨਗਰ ਸਨ ।

6. ਜੀਵਨ ਪੱਧਰ (Standard of Living) – ਉਸ ਸਮੇਂ ਪੰਜਾਬ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਬਹੁਤ ਅੰਤਰ ਸੀ । ਮੁਸਲਮਾਨਾਂ ਦੀਆਂ ਉੱਚ ਸ਼੍ਰੇਣੀਆਂ ਦੇ ਲੋਕਾਂ ਕੋਲ ਬਹੁਤ ਧਨ ਸੀ । ਹਿੰਦੂਆਂ ਦੀਆਂ ਉੱਚ ਸ਼੍ਰੇਣੀਆਂ ਦੇ ਕੋਲ ਧਨ ਤਾਂ ਬਹੁਤ ਸੀ ਪਰ ਮੁਸਲਮਾਨ ਉਨ੍ਹਾਂ ਤੋਂ ਇਹ ਧਨ ਲੁੱਟ ਕੇ ਲੈ ਜਾਂਦੇ ਸਨ । ਸਮਾਜ ਵਿੱਚ ਮੱਧ ਸ਼੍ਰੇਣੀ ਦੇ ਮੁਸਲਮਾਨਾਂ ਦਾ ਜੀਵਨ ਪੱਧਰ ਤਾਂ ਚੰਗਾ ਸੀ ਪਰ ਹਿੰਦੂ ਆਪਣਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰਦੇ ਸਨ । ਸਮਾਜ ਵਿੱਚ ਗ਼ਰੀਬਾਂ ਅਤੇ ਕਿਸਾਨਾਂ ਦਾ ਜੀਵਨ ਪੱਧਰ ਬਹੁਤ ਨੀਵਾਂ ਸੀ ।

ਪ੍ਰਸ਼ਨ 5.
ਸੋਲ੍ਹਵੀਂ ਸਦੀ ਵਿੱਚ ਪੰਜਾਬ ਦੇ ਲੋਕਾਂ ਦੀ ਸਮਾਜਿਕ ਤੇ ਆਰਥਿਕ ਦਸ਼ਾ ਕਿਹੋ ਜਿਹੀ ਸੀ ? (What were the social and economic condition of people of the Punjab in the 16th century ?)
ਜਾਂ
ਸੋਲ੍ਹਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਸਮਾਜਿਕ ਤੇ ਆਰਥਿਕ ਹਾਲਤ ਬਾਰੇ ਵਰਣਨ ਕਰੋ । (What were the social and economic condition of Punjab in the beginning of 16th century ? Discuss it.).
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 2 ਅਤੇ 4 ਦਾ ਉੱਤਰ ਸੰਯੁਕਤ ਰੂਪ ਵਿੱਚ ਲਿਖਣ ।

ਧਾਰਮਿਕ ਸਥਿਤੀ (Religious Condition)

ਪ੍ਰਸ਼ਨ 6.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦੀ ਧਾਰਮਿਕ ਦਸ਼ਾ ਦਾ ਸੰਖੇਪ ਵਰਣਨ ਕਰੋ । (Give a brief account of the religious condition of the people of Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਸੂਰ ਵਿੱਚ ਪੰਜਾਬ ਵਿੱਚ ਦੋ ਮੁੱਖ ਧਰਮ, ਹਿੰਦੂ ਧਰਮ ਅਤੇ ਇਸਲਾਮ ਪ੍ਰਚਲਿਤ ਸਨ । ਇਹ ਦੋਵੇਂ ਧਰਮ ਅੱਗੇ ਕਈ ਸੰਪਰਦਾਵਾਂ ਵਿੱਚ ਵੰਡੇ ਹੋਏ ਸਨ । ਇਨ੍ਹਾਂ ਤੋਂ ਇਲਾਵਾ ਪੰਜਾਬ ਵਿੱਚ ਬੁੱਧ ਧਰਮ ਅਤੇ ਜੈਨ ਧਰਮ ਵੀ ਪ੍ਰਚਲਿਤ ਸਨ । ਇਨ੍ਹਾਂ ਧਰਮਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਹਿੰਦੂ ਧਰਮ (Hinduism-16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕਾਂ ਦਾ ਸਭ ਤੋਂ ਪ੍ਰਮੁੱਖ ਧਰਮ, ਹਿੰਦੁ ਧਰਮ ਸੀ । ਹਿੰਦੂ ਧਰਮ ਵੇਦਾਂ ਵਿੱਚ ਵਿਸ਼ਵਾਸ ਰੱਖਦਾ ਸੀ । 16ਵੀਂ ਸਦੀ ਵਿੱਚ ਪੰਜਾਬ ਦੇ ਲੋਕਾਂ ਵਿੱਚ ਰਾਮਾਇਣ ਅਤੇ ਮਹਾਂਭਾਰਤ ਬਹੁਤ ਹਰਮਨ-ਪਿਆਰੇ ਸਨ । ਇਸ ਕਾਲ ਦੇ ਸਮਾਜ ਵਿੱਚ ਬਾਹਮਣਾਂ ਦਾ ਪ੍ਰਭਾਵ ਸੀ । ਜਨਮ ਤੋਂ ਲੈ ਕੇ ਮੌਤ ਤਕ ਦੇ ਸਾਰੇ ਸੰਸਕਾਰ ਬ੍ਰਾਹਮਣਾਂ ਤੋਂ ਬਿਨਾਂ ਅਧੂਰੇ ਸਮਝੇ ਜਾਂਦੇ ਸਨ । ਉਸ ਸਮੇਂ ਪੰਜਾਬ ਵਿੱਚ ਹਿੰਦੂ ਧਰਮ ਦੀਆਂ ਹੇਠ ਲਿਖੀਆਂ ਸੰਪਰਦਾਵਾਂ ਪ੍ਰਚਲਿਤ ਸਨ-

(ਉ) ਸ਼ੈਵ ਮਤ (Shaivism) – 16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਸ਼ੈਵ ਮਤ ਕਾਫ਼ੀ ਹਰਮਨ-ਪਿਆਰਾ ਸੀ । ਇੱਥੋਂ ਦੇ ਲੋਕ ਸ਼ਿਵ ਦੇ ਵਧੇਰੇ ਪੁਜਾਰੀ ਸਨ । ਉਨ੍ਹਾਂ ਨੇ ਥਾਂ-ਥਾਂ ਸ਼ਿਵਾਲੇ ਸਥਾਪਿਤ ਕੀਤੇ ਸਨ ਜਿੱਥੇ ਸ਼ੈਵ ਮਤ ਦੀ ਸਿੱਖਿਆ ਦਿੱਤੀ ਜਾਂਦੀ ਸੀ । ਸ਼ੈਵ ਮਤ ਨੂੰ ਮੰਨਣ ਵਾਲੇ ਜੋਗੀ ਅਖਵਾਉਂਦੇ ਸਨ । ਜੋਗੀਆਂ ਦੀ ਮੁੱਖ ਸ਼ਾਖਾ ਨੂੰ ਨਾਥਪੰਥੀ ਕਿਹਾ ਜਾਂਦਾ ਹੈ । ਇਸ ਦੀ ਸਥਾਪਨਾ ਗੋਰਖਨਾਥ ਨੇ ਕੀਤੀ ਸੀ । ਕਿਉਂਕਿ ਜੋਗੀ ਕੰਨਾਂ ਵਿੱਚ ਛੇਕ ਕਰਵਾ ਕੇ ਵੱਡੀਆਂ-ਵੱਡੀਆਂ ਮੁੰਦਰਾਂ ਪਾਉਂਦੇ ਸਨ ਇਸ ਲਈ ਉਨ੍ਹਾਂ ਨੂੰ ਕਨਫਟੇ ਜੋਗੀ ਵੀ ਕਿਹਾ ਜਾਂਦਾ ਸੀ । ਪੰਜਾਬ ਵਿੱਚ ਜੋਗੀਆਂ ਦਾ ਮੁੱਖ ਕੇਂਦਰ ਜੇਹਲਮ ਵਿਖੇ ਗੋਰਖਨਾਥ ਦਾ ਟਿੱਲਾ ਸੀ । ਜੋਗੀਆਂ ਨੇ ਬ੍ਰਾਹਮਣਾਂ ਦੀਆਂ ਰਸਮਾਂ ਅਤੇ ਜਾਤੀ ਪ੍ਰਥਾ ਦੇ ਵਿਰੁੱਧ ਪ੍ਰਚਾਰ ਕੀਤਾ ।

(ਅ) ਵੈਸ਼ਨਵ ਮਤ (Vaishnavismਵੈਸ਼ਨਵ ਮਤ ਵੀ ਪੰਜਾਬ ਵਿੱਚ ਕਾਫ਼ੀ ਲੋਕਪ੍ਰਿਅ ਸੀ । ਇਸ ਮਤ ਦੇ ਲੋਕ ਵਿਸ਼ਣੂ ਅਤੇ ਉਸ ਦੇ ਅਵਤਾਰਾਂ ਦੀ ਪੂਜਾ ਕਰਦੇ ਸਨ । ਇਸ ਕਾਲ ਵਿੱਚ ਸ੍ਰੀ ਰਾਮ ਅਤੇ ਸ੍ਰੀ ਕ੍ਰਿਸ਼ਨ ਨੂੰ ਵਿਸ਼ਣੂ ਦੇ ਅਵਤਾਰ ਮੰਨ ਕੇ ਉਨ੍ਹਾਂ ਦੀ ਪੂਜਾ ਕੀਤੀ ਜਾਂਦੀ ਸੀ । ਇਨ੍ਹਾਂ ਦੀ ਯਾਦ ਵਿੱਚ ਪੰਜਾਬ ਵਿੱਚ ਅਨੇਕਾਂ ਥਾਂਵਾਂ ‘ਤੇ ਵਿਸ਼ਾਲ ਅਤੇ ਸੁੰਦਰ ਮੰਦਰਾਂ ਦੀ ਉਸਾਰੀ ਕੀਤੀ ਗਈ । ਇਸ ਮਤ ਦੇ ਪੈਰੋਕਾਰ ਸ਼ਰਾਬ ਅਤੇ ਮੀਟ ਆਦਿ ਦੀ ਵਰਤੋਂ ਨਹੀਂ ਕਰਦੇ ਸਨ ।

(ਸ) ਸ਼ਕਤੀ ਮਤ (Shaktism) – 16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕਾਂ ਵਿੱਚ ਸ਼ਕਤੀ ਮਤ ਵੀ ਪ੍ਰਚਲਿਤ ਸੀ । ਇਸ ਮਤ ਨੂੰ ਮੰਨਣ ਵਾਲੇ ਲੋਕ ਦੁਰਗਾ, ਕਾਲੀ ਅਤੇ ਹੋਰ ਦੇਵੀਆਂ ਦੀ ਪੂਜਾ ਕਰਦੇ ਸਨ । ਉਹ ਇਨ੍ਹਾਂ ਦੇਵੀਆਂ ਨੂੰ ਸ਼ਕਤੀ ਦਾ ਪ੍ਰਤੀਕ ਸਮਝਦੇ ਸਨ । ਇਨ੍ਹਾਂ ਦੇਵੀਆਂ ਨੂੰ ਖ਼ੁਸ਼ ਕਰਨ ਲਈ ਪਸ਼ੂਆਂ ਦੀ ਬਲੀ ਚੜਾਈ ਜਾਂਦੀ ਸੀ । ਇਨ੍ਹਾਂ ਦੇਵੀਆਂ ਦੀ ਯਾਦ ਵਿੱਚ ਅਨੇਕਾਂ ਮੰਦਰਾਂ ਦੀ ਉਸਾਰੀ ਕੀਤੀ ਗਈ ਸੀ । ਇਨ੍ਹਾਂ ਵਿੱਚੋਂ ਜਵਾਲਾਮੁਖੀ, ਚਿੰਤਪੁਰਨੀ, ਚਾਮੁੰਡਾ ਦੇਵੀ ਅਤੇ ਨੈਣਾ ਦੇਵੀ ਦੇ ਮੰਦਰ ਬਹੁਤ ਪ੍ਰਸਿੱਧ ਸਨ ।

2. ਇਸਲਾਮ (Islam) – ਇਸਲਾਮ ਦੀ ਸਥਾਪਨਾ ਹਜ਼ਰਤ ਮੁਹੰਮਦ ਸਾਹਿਬ ਨੇ ਸੱਤਵੀਂ ਸਦੀ ਵਿੱਚ ਮੱਕਾ ਵਿੱਚ ਕੀਤੀ ਸੀ । ਉਨ੍ਹਾਂ ਨੇ ਸਮਾਜ ਵਿੱਚ ਪ੍ਰਚਲਿਤ ਸਮਾਜਿਕ-ਧਾਰਮਿਕ ਕੁਰੀਤੀਆਂ ਦਾ ਖੰਡਨ ਕੀਤਾ । ਉਨ੍ਹਾਂ ਨੇ ਇੱਕ ਪਰਮਾਤਮਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ । 16ਵੀਂ ਸਦੀ ਦੇ ਆਰੰਭ ਵਿੱਚ ਇਸਲਾਮ ਧਰਮ ਦਾ ਪ੍ਰਚਾਰ ਬੜੀ ਤੇਜ਼ੀ ਨਾਲ ਹੋ ਰਿਹਾ ਸੀ । ਇਸ ਦੇ ਦੋ ਪ੍ਰਮੁੱਖ ਕਾਰਨ ਸਨ । ਹਿਲਾ, ਭਾਰਤ ‘ਤੇ ਸ਼ਾਸਨ ਕਰਨ ਵਾਲੇ ਸਾਰੇ ਸੁਲਤਾਨ ਮੁਸਲਮਾਨ ਸਨ । ਦੂਸਰਾ, ਉਨ੍ਹਾਂ ਨੇ ਤਲਵਾਰ ਦੀ ਨੋਕ ‘ਤੇ ਲੋਕਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਇਆ । ਇਸਲਾਮ ਦੇ ਅਨੁਯਾਈ ਸੰਨੀ ਅਤੇ ਸ਼ੀਆ ਨਾਂ ਦੇ ਦੋ ਸੰਪਰਦਾਵਾਂ ਵਿੱਚ ਵੰਡੇ ਹੋਏ ਸਨ । ਸੰਨੀ ਮੁਸਲਮਾਨਾਂ ਦੀ ਗਿਣਤੀ ਵਧੇਰੇ ਸੀ ਅਤੇ ਉਹ ਕੱਟੜ ਵਿਚਾਰਾਂ ਦੇ ਸਨ । ਮੁਸਲਮਾਨਾਂ ਦੇ ਧਾਰਮਿਕ ਨੇਤਾਵਾਂ ਨੂੰ ਉਲਮਾ ਕਿਹਾ ਜਾਂਦਾ ਸੀ । ਉਹ ਇਸਲਾਮੀ ਕਾਨੂੰਨਾਂ ਦੀ ਵਿਆਖਿਆ ਕਰਦੇ ਸਨ ਅਤੇ ਲੋਕਾਂ ਨੂੰ ਪਵਿੱਤਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੇ ਸਨ । ਉਹ ਹੋਰਨਾਂ ਧਰਮਾਂ ਨੂੰ ਨਫ਼ਰਤ ਦੀ ਨਜ਼ਰ ਨਾਲ ਵੇਖਦੇ ਸਨ ।

3. ਸੂਫ਼ੀ ਮਤ (Sufism) – ਸੂਫ਼ੀ ਮਤ ਇਸਲਾਮ ਨਾਲ ਸੰਬੰਧਿਤ ਇੱਕ ਸੰਪਰਦਾ ਸੀ । ਇਹ ਮਤ ਪੰਜਾਬ ਵਿੱਚ ਬਹੁਤ ਹਰਮਨ-ਪਿਆਰਾ ਹੋਇਆ । ਇਹ ਮਤ 12 ਸਿਲਸਿਲਿਆਂ ਵਿੱਚ ਵੰਡਿਆ ਹੋਇਆ ਸੀ । ਇਨ੍ਹਾਂ ਵਿੱਚੋਂ ਚਿਸਤੀ ਅਤੇ ਸੁਹਰਾਵਰਦੀ ਸਿਲਸਿਲੇ ਪੰਜਾਬ ਵਿੱਚ ਵਧੇਰੇ ਪ੍ਰਸਿੱਧ ਸਨ । ਪੰਜਾਬ ਵਿੱਚ ਥਾਨੇਸਰ, ਹਾਂਸੀ, ਨਾਰਨੌਲ ਅਤੇ ਪਾਨੀਪਤ ਸੂਫ਼ੀਆਂ ਦੇ ਪ੍ਰਸਿੱਧ ਕੇਂਦਰ ਸਨ । ਇਸ ਮਤ ਦੇ ਲੋਕ ਕੇਵਲ ਇੱਕ ਅੱਲਾਹ ਵਿੱਚ ਵਿਸ਼ਵਾਸ ਰੱਖਦੇ ਸਨ । ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਸਨ । ਉਹ ਮਨੁੱਖ ਦੀ ਸੇਵਾ ਕਰਨਾ ਆਪਣਾ ਸਭ ਤੋਂ ਵੱਡਾ ਕਰਤੱਵ ਸਮਝਦੇ ਸਨ । ਉਹ ਸੰਗੀਤ ਵਿੱਚ ਵਿਸ਼ਵਾਸ ਰੱਖਦੇ ਸਨ । ਸੂਫ਼ੀਆਂ ਨੇ ਹਿੰਦੂਆਂ ਅਤੇ ਮੁਸਲਮਾਨਾਂ ਵਿੱਚ ਆਪਸੀ ਮੇਲ-ਜੋਲ ਰੱਖਣ, ਸੁਲਤਾਨਾਂ ਨੂੰ ਕੱਟੜ ਨੀਤੀ ਦਾ ਤਿਆਗ ਕਰਨ ਲਈ ਪ੍ਰੇਰਿਤ ਕਰਨ, ਸਾਹਿਤ ਅਤੇ ਸੰਗੀਤ ਦੀ ਉੱਨਤੀ ਲਈ ਸ਼ਲਾਘਾਯੋਗ ਯੋਗਦਾਨ ਦਿੱਤਾ ।

4. ਜੈਨ ਮਤ (Jainism) – ਜੈਨ ਮਤ ਪੰਜਾਬ ਦੇ ਵਪਾਰੀ ਵਰਗ ਵਿੱਚ ਪ੍ਰਚਲਿਤ ਸੀ । ਇਸ ਮਤ ਦੇ ਲੋਕ 24 ਤੀਰਥੰਕਰਾਂ, ਤਿੰਨ ਰਤਨਾਂ, ਅਹਿੰਸਾ, ਕਰਮ ਸਿਧਾਂਤ ਅਤੇ ਨਿਰਵਾਣ ਵਿੱਚ ਵਿਸ਼ਵਾਸ ਰੱਖਦੇ ਸਨ । ਉਹ ਈਸ਼ਵਰ ਦੀ ਹੋਂਦ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ।

5. ਬੁੱਧ ਮਤ (Buddhism) – 16ਵੀਂ ਸਦੀ ਵਿੱਚ ਪੰਜਾਬ ਵਿੱਚ ਬੁੱਧ ਮਤ ਨੂੰ ਹਿੰਦੂ ਮਤ ਦਾ ਹੀ ਇੱਕ ਹਿੱਸਾ ਸਮਝਿਆ ਜਾਂਦਾ ਸੀ । ਮਹਾਤਮਾ ਬੁੱਧ ਨੂੰ ਵਿਸ਼ਣੁ ਦਾ ਹੀ ਇੱਕ ਅਵਤਾਰ ਮੰਨਿਆ ਜਾਣ ਲੱਗਾ । ਪੰਜਾਬ ਦੇ ਬਹੁਤ ਘੱਟ ਲੋਕ ਇਸ ਮਤ ਵਿੱਚ ਸ਼ਾਮਲ ਸਨ ।

ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਰਚਨਾਵਾਂ ਵਿੱਚ ਅਨੇਕਾਂ ਥਾਂਵਾਂ ‘ਤੇ 16ਵੀਂ ਸਦੀ ਦੇ ਪੰਜਾਬ ਦੇ ਲੋਕਾਂ ਦੀ ਧਾਰਮਿਕ ਦਸ਼ਾ ਦਾ ਵਰਣਨ ਕੀਤਾ ਹੈ ।ਉਨ੍ਹਾਂ ਦੇ ਅਨੁਸਾਰ ਹਿੰਦੂ ਅਤੇ ਮੁਸਲਮਾਨ ਦੋਨੋਂ ਧਰਮ ਦੇ ਬਾਹਰੀ ਦਿਖਾਵਿਆਂ ਜਿਵੇਂ ਸਰੀਰ ‘ਤੇ ਭਸਮ ਮਲਣੀ, ਮੱਥੇ ‘ਤੇ ਤਿਲਕ ਲਗਾਉਣਾ, ਕੰਨਾਂ ਵਿੱਚ ਮੁੰਦਰਾਂ ਪਾਉਣੀਆਂ, ਨਦੀ ਵਿੱਚ ਇਸ਼ਨਾਨ ਕਰਨਾ, ਰੋਜ਼ੇ ਰੱਖਣਾ ਅਤੇ ਕਬਰਾਂ ਆਦਿ ਦੀ ਪੂਜਾ ‘ਤੇ ਵਧੇਰੇ ਜ਼ੋਰ ਦਿੰਦੇ ਸਨ | ਧਰਮ ਦੀ ਅਸਲੀਅਤ ਨੂੰ ਲੋਕ ਪੂਰੀ ਤਰ੍ਹਾਂ ਭੁਲਾ ਬੈਠੇ ਸਨ । ਅੰਤ ਵਿੱਚ ਅਸੀਂ ਡਾਕਟਰ ਹਰੀ ਰਾਮ ਗੁਪਤਾ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ,

‘‘ਸੰਖੇਪ ਵਿੱਚ ਗੁਰੂ ਨਾਨਕ ਸਾਹਿਬ ਦੇ ਆਗਮਨ ਸਮੇਂ ਭਾਰਤ ਦੇ ਦੋਨੋਂ ਧਰਮ-ਹਿੰਦੂ ਧਰਮ ਅਤੇ ਇਸਲਾਮ ਭ੍ਰਿਸ਼ਟਾਚਾਰੀ ਅਤੇ ਪਤਿਤ ਹੋ ਚੁੱਕੇ ਸਨ । ਉਹ ਆਪਣੀ ਪਵਿੱਤਰਤਾ ਅਤੇ ਗੌਰਵ ਨੂੰ ਗੁਆ ਚੁੱਕੇ ਸਨ ।’’

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 7.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਸਮਾਜਿਕ ਅਤੇ ਧਾਰਮਿਕ ਅਵਸਥਾ ਦਾ ਵਰਣਨ ਕਰੋ । (Describe the social and religious condition of the Punjab in the beginning of the 16th century.)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 2 ਅਤੇ ਪ੍ਰਸ਼ਨ ਨੰ: 6 ਦਾ ਉੱਤਰ ਸਾਂਝੇ ਤੌਰ ‘ਤੇ ਲਿਖਣ ।

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਕਿਹੋ ਜਿਹੀ ਸੀ ? (What was the political condition of Punjab in the beginning of the 16th century ?)
ਜਾਂ
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਦਾ ਵਰਣਨ ਕਰੋ । (Explain the political condition of the Punjab in the beginning of the 16th century.) |
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਬੜੀ ਖ਼ਰਾਬ ਸੀ । ਲੋਧੀ ਸੁਲਤਾਨਾਂ ਦੀਆਂ ਗ਼ਲਤ ਨੀਤੀਆਂ ਦੇ ਸਿੱਟੇ ਵਜੋਂ ਇੱਥੇ ਬਦਅਮਨੀ ਫੈਲੀ ਹੋਈ ਸੀ । ਸ਼ਾਸਕ ਵਰਗ ਭੋਗ-ਵਿਲਾਸ ਵਿੱਚ ਡੁੱਬਿਆ ਰਹਿੰਦਾ ਸੀ । ਸਰਕਾਰੀ ਕਰਮਚਾਰੀ, ਕਾਜ਼ੀ ਅਤੇ ਮੁੱਲਾਂ ਭ੍ਰਿਸ਼ਟ ਅਤੇ ਰਿਸ਼ਵਤਖੋਰ ਹੋ ਗਏ ਸਨ । ਮੁਸਲਮਾਨ ਹਿੰਦੂਆਂ ‘ਤੇ ਬਹੁਤ ਅੱਤਿਆਚਾਰ ਕਰਦੇ ਸਨ । ਉਨ੍ਹਾਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਂਦਾ ਸੀ । ਰਾਜ ਦੀ ਸ਼ਾਸਨ ਵਿਵਸਥਾ ਖੇਰੂੰ-ਖੇਰੂੰ ਹੋ ਕੇ ਰਹਿ ਗਈ ਸੀ ।

ਪ੍ਰਸ਼ਨ 2.
“16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਤਿਕੋਣੇ ਸੰਘਰਸ਼ ਦਾ ਅਖਾੜਾ ਸੀ ” ਵਿਆਖਿਆ ਕਰੋ । (“In the beginning of the 16th century, the Punjab was a cockpit of triangular struggle.” Explain.)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਤਿਕੋਣੇ ਸੰਘਰਸ਼ ਦਾ ਵਰਣਨ ਕਰੋ । (Explain the triangular struggle of the Punjab in the beginning of the 16th century.)
ਜਾਂ
ਪੰਜਾਬ ਵਿੱਚ ਤਿਕੋਣੇ ਸੰਘਰਸ਼ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the triangular struggle in Punjab ?)
ਜਾਂ
ਪੰਜਾਬ ਵਿੱਚ 16ਵੀਂ ਸਦੀ ਦੇ ਸ਼ੁਰੂ ਵਿੱਚ ਹੋਏ ਤਿਕੋਣੇ ਸੰਘਰਸ਼ ਬਾਰੇ ਸੰਖੇਪ ਰੂਪ ਵਿੱਚ ਲਿਖੋ । (Write in brief about the triangular struggle of the Punjab in the beginning of the 16th Century.)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਤਿਕੋਣੇ ਸੰਘਰਸ਼ ਦਾ ਅਖਾੜਾ ਸੀ । ਇਹ ਤਿਕੋਣਾ ਸੰਘਰਸ਼ ਕਾਬਲ ਦੇ ਸ਼ਾਸਕ ਬਾਬਰ, ਦਿੱਲੀ ਦੇ ਸ਼ਾਸਕ ਇਬਰਾਹੀਮ ਲੋਧੀ ਅਤੇ ਪੰਜਾਬ ਦੇ ਸੂਬੇਦਾਰ ਦੌਲਤ ਖਾਂ ਲੋਧੀ ਵਿਚਾਲੇ ਚਲ ਰਿਹਾ ਸੀ । ਦੌਲਤ ਖਾਂ ਲੋਧੀ ਪੰਜਾਬ ਦਾ ਸੁਤੰਤਰ ਸ਼ਾਸਕ ਬਣਨਾ ਚਾਹੁੰਦਾ ਸੀ । ਇਸ ਸੰਬੰਧੀ ਜਦੋਂ ਇਬਰਾਹੀਮ ਲੋਧੀ ਨੂੰ ਪਤਾ ਚਲਿਆ ਤਾਂ ਉਸ ਨੇ ਦੌਲਤ ਖਾਂ ਲੋਧੀ ਦੇ ਪੁੱਤਰ ਦਿਲਾਵਰ ਖਾਂ ਨੂੰ ਗ੍ਰਿਫ਼ਤਾਰ ਕਰਕੇ ਕੈਦਖ਼ਾਨੇ ਵਿੱਚ ਸੁੱਟ ਦਿੱਤਾ । ਦਿਲਾਵਰ ਖਾਂ ਕਿਸੇ ਤਰ੍ਹਾਂ ਕੈਦਖ਼ਾਨੇ ਵਿੱਚੋਂ ਭੱਜ ਨਿਕਲਣ ਵਿੱਚ ਕਾਮਯਾਬ ਹੋ ਗਿਆ । ਦੌਲਤ ਖਾਂ ਲੋਧੀ ਨੇ ਇਸ ਅਪਮਾਨ ਦਾ ਬਦਲਾ ਲੈਣ ਲਈ ਬਾਬਰ ਨੂੰ ਭਾਰਤ ਉੱਤੇ ਹਮਲਾ ਕਰਨ ਦਾ ਸੱਦਾ ਦਿੱਤਾ । ਇਸ ਤਿਕੋਣੇ ਸੰਘਰਸ਼ ਦੇ ਅੰਤ ਵਿੱਚ ਬਾਬਰ ਦੀ ਜਿੱਤ ਹੋਈ ।

ਪ੍ਰਸ਼ਨ 3.
ਦੌਲਤ ਖਾਂ ਲੋਧੀ ਕੌਣ ਸੀ ? (Who was Daulat Khan Lodhi ?
ਜਾਂ
ਦੌਲਤ ਖਾਂ ਲੋਧੀ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note on Daulat Khan Lodhi.)
ਉੱਤਰ-
ਦੌਲਤ ਖਾਂ ਲੋਧੀ 1500 ਈ. ਵਿੱਚ ਪੰਜਾਬ ਦਾ ਸੂਬੇਦਾਰ ਨਿਯੁਕਤ ਹੋਇਆ ਸੀ ।ਉਹ ਪੰਜਾਬ ਵਿੱਚ ਸੁਤੰਤਰ ਰਾਜ ਦੀ ਸਥਾਪਨਾ ਕਰਨ ਦੇ ਸੁਪਨੇ ਵੇਖ ਰਿਹਾ ਸੀ । ਇਸ ਸੰਬੰਧੀ ਜਦੋਂ ਇਬਰਾਹੀਮ ਲੋਧੀ ਨੂੰ ਪਤਾ ਚਲਿਆ ਤਾਂ ਉਸ ਨੇ ਦੌਲਤ ਖਾਂ ਲੋਧੀ ਨੂੰ ਸ਼ਾਹੀ ਦਰਬਾਰ ਵਿੱਚ ਹਾਜ਼ਰ ਹੋਣ ਲਈ ਕਿਹਾ | ਦੌਲਤ ਖਾਂ ਲੋਧੀ ਨੇ ਆਪਣੇ ਛੋਟੇ ਪੁੱਤਰ ਦਿਲਾਵਰ ਖਾਂ ਨੂੰ ਦਿੱਲੀ ਭੇਜ ਦਿੱਤਾ । ਦਿਲਾਵਰ ਖਾਂ ਨੂੰ ਦਿੱਲੀ ਪਹੁੰਚਦਿਆਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ । ਛੇਤੀ ਹੀ ਉਹ ਕਿਸੇ ਤਰ੍ਹਾਂ ਜੇਲ੍ਹ ਵਿੱਚੋਂ ਭੱਜਣ ਅਤੇ ਵਾਪਸ ਪੰਜਾਬ ਪਹੁੰਚਣ ਵਿੱਚ ਕਾਮਯਾਬ ਹੋ ਗਿਆ । ਇਸ ਅਪਮਾਨ ਦਾ ਬਦਲਾ ਲੈਣ ਲਈ ਦੌਲਤ ਖਾਂ ਲੋਧੀ ਨੇ ਬਾਬਰ ਨੂੰ ਭਾਰਤ ਉੱਤੇ ਹਮਲਾ ਕਰਨ ਦਾ ਸੱਦਾ ਦਿੱਤਾ ।

ਪ੍ਰਸ਼ਨ 4.
ਬਾਬਰ ਦੇ ਭਾਰਤ ਉੱਤੇ ਹਮਲੇ ਦੇ ਕੋਈ ਤਿੰਨ ਕਾਰਨ ਲਿਖੋ । (Write any three causes of the invasions of Babur over India.)
ਉੱਤਰ-

  1. ਉਹ ਆਪਣੇ ਸਾਮਰਾਜ ਦਾ ਵਿਸਥਾਰ ਕਰਨਾ ਚਾਹੁੰਦਾ ਸੀ ।
  2. ਉਹ ਭਾਰਤ ਤੋਂ ਅਪਾਰ ਧਨ ਲੁੱਟਣਾ ਚਾਹੁੰਦਾ ਸੀ ।
  3. ਉਹ ਭਾਰਤ ਵਿੱਚ ਇਸਲਾਮ ਦਾ ਪ੍ਰਸਾਰ ਕਰਨਾ ਚਾਹੁੰਦਾ ਸੀ ।

ਪ੍ਰਸ਼ਨ 5.
ਬਾਬਰ ਨੇ ਸੈਦਪੁਰ ’ਤੇ ਕਦੋਂ ਹਮਲਾ ਕੀਤਾ ? ਸਿੱਖ ਇਤਿਹਾਸ ਵਿੱਚ ਇਸ ਹਮਲੇ ਦਾ ਕੀ ਮਹੱਤਵ ਹੈ ? (When did Babur invade Saidpur ? What is its importance in the Sikh History ?)
ਜਾਂ
ਬਾਬਰ ਦੇ ਪੰਜਾਬ ‘ਤੇ ਤੀਸਰੇ ਹਮਲੇ ਦਾ ਸੰਖੇਪ ਵਰਣਨ ਕਰੋ । (Give a brief account of Babur’s third invasion over Punjab.)
ਉੱਤਰ-
ਬਾਬਰ ਨੇ ਸੈਦਪੁਰ ‘ਤੇ 1520 ਈ. ਵਿੱਚ ਹਮਲਾ ਕੀਤਾ । ਇੱਥੋਂ ਦੇ ਲੋਕਾਂ ਨੇ ਬਾਬਰ ਦਾ ਮੁਕਾਬਲਾ ਕੀਤਾ । ਸਿੱਟੇ ਵਜੋਂ ਬਾਬਰ ਨੇ ਗੁੱਸੇ ਵਿੱਚ ਆ ਕੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਕਤਲ ਕਰ ਦਿੱਤਾ ਅਤੇ ਲੁੱਟਮਾਰ ਕਰਨ ਮਗਰੋਂ ਉਨ੍ਹਾਂ ਦੇ ਮਕਾਨਾਂ ਅਤੇ ਮਹੱਲਾਂ ਨੂੰ ਅੱਗ ਲਗਾ ਦਿੱਤੀ । ਹਜ਼ਾਰਾਂ ਇਸਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ । ਗੁਰੂ ਨਾਨਕ ਦੇਵ ਜੀ ਜੋ ਇਸ ਸਮੇਂ ਸੈਦਪੁਰ ਵਿੱਚ ਹੀ ਸਨ, ਨੇ ਬਾਬਰ ਦੀਆਂ ਫ਼ੌਜਾਂ ਵੱਲੋਂ ਲੋਕਾਂ ‘ਤੇ ਕੀਤੇ ਗਏ ਅੱਤਿਆਚਾਰਾਂ ਦਾ ਵਰਣਨ ‘ਬਾਬਰ ਬਾਣੀ ਵਿੱਚ ਕੀਤਾ ਹੈ । ਬਾਅਦ ਵਿੱਚ ਬਾਬਰ ਦੀਆਂ ਫ਼ੌਜਾਂ ਨੇ ਗੁਰੂ ਨਾਨਕ ਸਾਹਿਬ ਜੀ ਨੂੰ ਰਿਹਾਅ ਕਰ ਦਿੱਤਾ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 6.
ਬਾਬਰ ਅਤੇ ਇਬਰਾਹੀਮ ਲੋਧੀ ਵਿਚਕਾਰ ਯੁੱਧ ਕਿੱਥੇ ਤੇ ਕਿਉਂ ਹੋਇਆ ? (Why and where did the battle take place between Babur and Ibrahim Lodhi ?)
ਜਾਂ
ਪਾਨੀਪਤ ਦੀ ਪਹਿਲੀ ਲੜਾਈ ਦਾ ਸੰਖੇਪ ਵਰਣਨ ਕਰੋ । (Give a brief account of the First Battle of Panipat.)
ਜਾਂ
ਪਾਨੀਪਤ ਦੀ ਪਹਿਲੀ ਲੜਾਈ ਅਤੇ ਉਸ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Explain in brief the First Battle of Panipat and its significance.)
ਉੱਤਰ-
ਬਾਬਰ ਨੇ ਪੰਜਾਬ ਦੀ ਜਿੱਤ ਤੋਂ ਉਤਸਾਹਿਤ ਹੋ ਕੇ ਦਿੱਲੀ ਦੇ ਸੁਲਤਾਨ ਇਬਰਾਹੀਮ ਲੋਧੀ ਵੱਲ ਰੁਖ ਕੀਤਾ । ਇਸ ਉਦੇਸ਼ ਨਾਲ ਉਸ ਨੇ ਆਪਣੀਆਂ ਫ਼ੌਜਾਂ ਨੂੰ ਦਿੱਲੀ ਵੱਲ ਵਧਣ ਦਾ ਹੁਕਮ ਦਿੱਤਾ । 21 ਅਪਰੈਲ, 1526 ਈ. ਨੂੰ ਦੋਹਾਂ ਫ਼ੌਜਾਂ ਵਿਚਾਲੇ ਪਾਨੀਪਤ ਦੀ ਪਹਿਲੀ ਲੜਾਈ ਹੋਈ । ਇਸ ਲੜਾਈ ਵਿੱਚ ਇਬਰਾਹੀਮ ਲੋਧੀ ਦੀ ਹਾਰ ਹੋਈ ਅਤੇ ਉਹ ਲੜਾਈ ਦੇ ਮੈਦਾਨ ਵਿੱਚ ਮਾਰਿਆ ਗਿਆ । ਪਾਨੀਪਤ ਦੀ ਇਸ ਨਿਰਣਾਇਕ ਜਿੱਤ ਕਾਰਨ ਪੰਜਾਬ ਵਿੱਚੋਂ ਲੋਧੀ ਵੰਸ਼ ਦੇ ਸ਼ਾਸਨ ਦਾ ਹਮੇਸ਼ਾਂ ਲਈ ਖ਼ਾਤਮਾ ਹੋ ਗਿਆ ਅਤੇ ਭਾਰਤ ਵਿੱਚ ਮੁਗ਼ਲ ਵੰਸ਼ ਦੀ ਸਥਾਪਨਾ ਹੋਈ ।

ਪ੍ਰਸ਼ਨ 7.
ਪਾਨੀਪਤ ਦੀ ਪਹਿਲੀ ਲੜਾਈ ਵਿੱਚ ਬਾਬਰ ਕਿਉਂ ਜੇਤੂ ਰਿਹਾ ? ਕੋਈ ਤਿੰਨ ਕਾਰਨ ਦੱਸੋ । (What led to the victory of Babur in the First Battle of Panipat ? Write any three causes.)
ਜਾਂ
ਭਾਰਤ ਵਿੱਚ ਬਾਬਰ ਦੀ ਜਿੱਤ ਅਤੇ ਅਫ਼ਗਾਨਾਂ ਦੀ ਹਾਰ ਦੇ ਕਾਰਨਾਂ ਦਾ ਸੰਖੇਪ ਵਰਣਨ ਕਰੋ ।
(Give a brief account of the causes of victory of Babur and defeat of the Afghans in India.)
ਉੱਤਰ-

  1. ਦਿੱਲੀ ਦਾ ਸੁਲਤਾਨ ਇਬਰਾਹੀਮ ਲੋਧੀ ਆਪਣੇ ਬੁਰੇ ਵਤੀਰੇ ਅਤੇ ਅੱਤਿਆਚਾਰਾਂ ਕਾਰਨ ਬੜਾ ਬਦਨਾਮ ਸੀ ।
  2. ਇਬਰਾਹੀਮ ਲੋਧੀ ਦੀ ਫ਼ੌਜ ਵੀ ਬੜੀ ਕਮਜ਼ੋਰ ਸੀ ।
  3. ਬਾਬਰ ਇੱਕ ਯੋਗ ਸੈਨਾਪਤੀ ਸੀ । ਉਸ ਨੂੰ ਲੜਾਈਆਂ ਦਾ ਬਹੁਤ ਤਜਰਬਾ ਸੀ ।
  4. ਬਾਬਰ ਦੁਆਰਾ ਤੋਪਖ਼ਾਨੇ ਦੀ ਵਰਤੋਂ ਨੇ ਭਾਰੀ ਤਬਾਹੀ ਮਚਾਈ ।

ਪ੍ਰਸ਼ਨ 8.
ਪਾਨੀਪਤ ਦੀ ਪਹਿਲੀ ਲੜਾਈ ਦੇ ਤਿੰਨ ਮੁੱਖ ਸਿੱਟੇ ਲਿਖੋ । (Write the three main results of the First Battle of Panipat.)
ਉੱਤਰ-

  1. ਲੋਧੀ ਵੰਸ਼ ਦਾ ਅੰਤ ਹੋ ਗਿਆ ।
  2. ਮੁਗਲ ਸਾਮਰਾਜ ਦੀ ਸਥਾਪਨਾ ਹੋ ਗਈ ।
  3. ਨਵੀਂ ਯੁੱਧ ਪ੍ਰਣਾਲੀ ਦਾ ਆਰੰਭ ਹੋਇਆ ।

ਪ੍ਰਸ਼ਨ 9.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਸਮਾਜਿਕ ਅਵਸਥਾ ਕਿਹੋ ਜਿਹੀ ਸੀ ? (What was the social condition of the Punjab in the beginning of the 16th century ?)
ਜਾਂ
ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਪੰਜਾਬ ਦੀ ਸਮਾਜਿਕ ਦਸ਼ਾ ਦੇ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the social condition of the Punjab at the time of birth of Guru Nanak Dev ji ?)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਸਮਾਜ ਮੁਸਲਮਾਨਾਂ ਅਤੇ ਹਿੰਦੂਆਂ ਵਿੱਚ ਵੰਡਿਆ ਹੋਇਆ ਸੀ । ਮੁਸਲਮਾਨਾਂ ਨੂੰ ਖ਼ਾਸ ਅਧਿਕਾਰ ਪ੍ਰਾਪਤ ਸਨ ਕਿਉਂਕਿ ਉਹ ਸ਼ਾਸਕ ਵਰਗ ਨਾਲ ਸੰਬੰਧਿਤ ਸਨ । ਉਨ੍ਹਾਂ ਨੂੰ ਰਾਜ ਦੇ ਉੱਚ ਅਹੁਦਿਆਂ ‘ਤੇ ਨਿਯੁਕਤ ਕੀਤਾ ਜਾਂਦਾ ਸੀ । ਦੂਜੇ ਪਾਸੇ ਹਿੰਦੂਆਂ ਨੂੰ ਲਗਭਗ ਸਾਰੇ ਅਧਿਕਾਰਾਂ ਤੋਂ ਵਾਂਝਿਆਂ ਰੱਖਿਆ ਗਿਆ ਸੀ । ਮੁਸਲਮਾਨ ਉਨ੍ਹਾਂ ਨੂੰ ਕਾਫ਼ਰ ਕਹਿੰਦੇ ਸਨ । ਮੁਸਲਮਾਨ ਹਿੰਦੂਆਂ ‘ਤੇ ਬਹੁਤ ਅੱਤਿਆਚਾਰ ਕਰਦੇ ਸਨ । ਉਸ ਸਮੇਂ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ ।

ਪ੍ਰਸ਼ਨ 10.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀਆਂ ਇਸਤਰੀਆਂ ਦੀ ਸਥਿਤੀ ਕਿਹੋ ਜਿਹੀ ਸੀ ? (What was the social condition of women in the Punjab in the beginning of the the 16th century ?)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਔਰਤਾਂ ਦੀ ਹਾਲਤ ਦੇ ਬਾਰੇ ਵਿੱਚ ਵਰਣਨ ਕਰੋ । (Describe about the condition of women in the Punjab in the beginning of 16th century.)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀਆਂ ਇਸਤਰੀਆਂ ਦੀ ਸਮਾਜਿਕ ਦਸ਼ਾ ਬਹੁਤ ਤਰਸਯੋਗ ਸੀ । ਹਿੰਦੂ ਸਮਾਜ ਵਿੱਚ ਇਸਤਰੀਆਂ ਨੂੰ ਪੁਰਸ਼ਾਂ ਦੇ ਬਰਾਬਰ ਨਹੀਂ ਸਮਝਿਆ ਜਾਂਦਾ ਸੀ । ਉਸ ਸਮੇਂ ਬਹੁਤ ਸਾਰੀਆਂ ਲੜਕੀਆਂ ਨੂੰ ਜੰਮਦੇ ਸਾਰ ਹੀ ਮਾਰ ਦਿੱਤਾ ਜਾਂਦਾ ਸੀ । ਉਨ੍ਹਾਂ ਦਾ ਛੋਟੀ ਉਮਰ ਵਿੱਚ ਹੀ ਵਿਆਹ ਕਰ ਦਿੱਤਾ ਜਾਂਦਾ ਸੀ । ਉਨ੍ਹਾਂ ਦੀ ਸਿੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਸੀ । ਉਸ ਸਮੇਂ ਸਤੀ ਪ੍ਰਥਾ ਵੀ ਪੂਰੇ ਜ਼ੋਰਾਂ ‘ਤੇ ਸੀ । ਵਿਧਵਾ ‘ਤੇ ਅਨੇਕਾਂ ਪਾਬੰਦੀਆਂ ਲਗਾਈਆਂ ਗਈਆਂ ਸਨ । ਮੁਸਲਿਮ ਸਮਾਜ ਵਿੱਚ ਵੀ ਇਸਤਰੀਆਂ ਦੀ ਹਾਲਤ ਚੰਗੀ ਨਹੀਂ ਸੀ । ਸਮਾਜ ਵੱਲੋਂ ਉਨ੍ਹਾਂ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ ।

ਪ੍ਰਸ਼ਨ 11.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਸਮਾਜ ਵਿੱਚ ਮੁਸਲਮਾਨਾਂ ਦੀਆਂ ਸ਼੍ਰੇਣੀਆਂ ਦਾ ਵੇਰਵਾ ਦਿਓ । (Give an account of the Muslim classes of the Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਮੁਸਲਿਮ ਸਮਾਜ ਇਨ੍ਹਾਂ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਹੋਇਆ ਸੀ-

  • ਉੱਚ ਸ਼੍ਰੇਣੀ – ਉੱਚ ਸ਼੍ਰੇਣੀ ਵਿੱਚ ਅਮੀਰ, ਖ਼ਾਨ, ਸ਼ੇਖ਼, ਕਾਜ਼ੀ ਅਤੇ ਉਲਮਾ ਸ਼ਾਮਲ ਸਨ । ਇਸ ਸ਼੍ਰੇਣੀ ਦੇ ਲੋਕ ਬੜੇ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ ।
  • ਮੱਧ ਸ਼੍ਰੇਣੀ – ਮੱਧ ਸ਼੍ਰੇਣੀ ਵਿੱਚ ਵਪਾਰੀ, ਸੈਨਿਕ, ਕਿਸਾਨ ਅਤੇ ਰਾਜ ਦੇ ਛੋਟੇ ਕਰਮਚਾਰੀ ਸ਼ਾਮਲ ਸਨ । ਉਨ੍ਹਾਂ ਦੇ ਜੀਵਨ ਅਤੇ ਉੱਚ ਸ਼੍ਰੇਣੀ ਦੇ ਲੋਕਾਂ ਦੇ ਜੀਵਨ ਵਿੱਚ ਕਾਫ਼ੀ ਅੰਤਰ ਸੀ ।
  • ਨੀਵੀਂ ਸ਼੍ਰੇਣੀ – ਇਸ ਸ਼੍ਰੇਣੀ ਵਿੱਚ ਜ਼ਿਆਦਾਤਰ ਦਾਸ, ਕਾਮੇ ਅਤੇ ਮਜ਼ਦੂਰ ਸ਼ਾਮਲ ਸਨ। ਉਨ੍ਹਾਂ ਨੂੰ ਆਪਣੇ ਜੀਵਨ ਨਿਰਬਾਹ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਸੀ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 12.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਸਮਾਜ ਵਿੱਚ ਮੁਸਲਮਾਨਾਂ ਦੀ ਸਮਾਜਿਕ ਹਾਲਤ ਕਿਹੋ ਜਿਹੀ ਸੀ ? (What was the condition of the Muslims in the society of the Punjab in the beginning of the 16th century ?)
ਜਾਂ
ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਪੰਜਾਬ ਦੇ ਮੁਸਲਮਾਨ ਸਮਾਜ ਦੀ ਦਸ਼ਾ ਤੇ ਚਾਨਣਾ ਪਾਓ । (Throw light on the condition of Muslim society of Punjab on the eve of Guru Nanak Dev Ji’s birth.)
ਉੱਤਰ-
ਸ਼ਾਸਕ ਵਰਗ ਨਾਲ ਸੰਬੰਧਿਤ ਹੋਣ ਕਾਰਨ 16ਵੀਂ ਸਦੀ ਦੇ ਮੁਸਲਮਾਨਾਂ ਦੀ ਸਥਿਤੀ ਹਿੰਦੂਆਂ ਦੇ ਮੁਕਾਬਲੇ ਬਹੁਤ ਚੰਗੀ ਸੀ । ਉਸ ਸਮੇਂ ਮੁਸਲਿਮ ਸਮਾਜ ਉੱਚ ਸ਼੍ਰੇਣੀ, ਮੱਧ ਸ਼ੇਣੀ ਅਤੇ ਨੀਵੀਂ ਸ਼੍ਰੇਣੀ ਵਿੱਚ ਵੰਡਿਆ ਹੋਇਆ ਸੀ । ਉੱਚ ਸ਼੍ਰੇਣੀ ਵਿੱਚ ਅਮੀਰ, ਖ਼ਾਨ, ਸ਼ੇਖ਼ ਅਤੇ ਮਲਿਕ ਆਦਿ ਸ਼ਾਮਲ ਸਨ । ਇਹ ਬੜੇ ਐਸ਼ੋ-ਆਰਾਮ ਦਾ ਜੀਵਨ ਬਤੀਤ ਕਰਦੇ ਸਨ । ਮੱਧ ਸ਼੍ਰੇਣੀ ਵਿੱਚ ਸੈਨਿਕ, ਵਪਾਰੀ, ਕਿਸਾਨ ਅਤੇ ਰਾਜ ਦੇ ਛੋਟੇ ਕਰਮਚਾਰੀ ਸ਼ਾਮਲ ਸਨ । ਇਹ ਵੀ ਚੰਗਾ ਜੀਵਨ ਨਿਰਬਾਹ ਕਰਦੇ ਸਨ । ਨੀਵੀਂ ਸ਼੍ਰੇਣੀ ਵਿੱਚ ਦਾਸ-ਦਾਸੀਆਂ ਅਤੇ ਮਜ਼ਦੂਰ ਸ਼ਾਮਲ ਸਨ । ਉਨ੍ਹਾਂ ਨੂੰ ਆਪਣੀ ਰੋਜ਼ੀ ਕਮਾਉਣ ਲਈ ਸਖ਼ਤ ਮਿਹਨਤ ਕਰਨੀ ਪੈਂਦੀ ਸੀ ।

ਪ੍ਰਸ਼ਨ 13.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਹਿੰਦੂਆਂ ਦੀ ਸਮਾਜਿਕ ਸਥਿਤੀ ਕਿਹੋ ਜਿਹੀ ਸੀ ? (What was the social condition of the Hindus of the Punjab in the beginning of the 16th century ?)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਸਮਾਜ ਵਿੱਚ ਹਿੰਦੂਆਂ ਦੀ ਹਾਲਤ ਬਹੁਤ ਤਰਸਯੋਗ ਸੀ । ਸਮਾਜ ਦਾ ਬਹੁ ਵਰਗ ਹੁੰਦੇ ਹੋਏ ਵੀ ਉਨ੍ਹਾਂ ਨੂੰ ਲਗਭਗ ਸਾਰੇ ਅਧਿਕਾਰਾਂ ਤੋਂ ਵਾਂਝਿਆਂ ਰੱਖਿਆ ਗਿਆ ਸੀ । ਉਨ੍ਹਾਂ ਨੂੰ ਕਾਫ਼ਰ ਅਤੇ ਜਿੰਮੀ ਕਹਿ ਕੇ ਸੱਦਿਆ ਜਾਂਦਾ ਸੀ । ਉਨ੍ਹਾਂ ਨੂੰ ਜਜ਼ੀਆ ਅਤੇ ਯਾਤਰਾ ਕਰ ਆਦਿ ਦੇਣੇ ਪੈਂਦੇ ਸਨ । ਮੁਸਲਮਾਨ ਹਿੰਦੂਆਂ ਨੂੰ ਜ਼ਬਰਦਸਤੀ ਇਸਲਾਮ ਧਰਮ ਸਵੀਕਾਰ ਕਰਨ ਲਈ ਮਜਬੂਰ ਕਰਦੇ ਸਨ । ਉਸ ਸਮੇਂ ਹਿੰਦੂ ਸਮਾਜ ਕਈ ਜਾਤਾਂ ਅਤੇ ਉਪਜਾਤਾਂ ਵਿੱਚ ਵੰਡਿਆ ਹੋਇਆ ਸੀ । ਉੱਚ ਜਾਤੀ ਦੇ ਲੋਕ ਨੀਵੀਂ ਜਾਤੀ ਦੇ ਲੋਕਾਂ ਨਾਲ ਬਹੁਤ ਨਫ਼ਰਤ ਕਰਦੇ ਸਨ । ਹਿੰਦੂ ਸਮਾਜ ਵਿੱਚ ਇਸਤਰੀਆਂ ਦੀ ਦਸ਼ਾ ਬਹੁਤ ਤਰਸਯੋਗ ਸੀ ।

ਪ੍ਰਸ਼ਨ 14.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਪ੍ਰਚਲਿਤ ਸਿੱਖਿਆ ਪ੍ਰਣਾਲੀ ਦੇ ਬਾਰੇ ਸੰਖੇਪ ਜਾਣਕਾਰੀ ਦਿਓ । (Give a brief account of the prevalent education in the Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੋਈ ਖ਼ਾਸ ਉੱਨਤੀ ਨਹੀਂ ਹੋਈ ਸੀ । ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਉਲ, ਮੁੱਲਾਂ ਤੇ ਮੌਲਵੀ ਕਰਦੇ ਸਨ । ਉਹ ਮਸਜਿਦਾਂ, ਮਕਤਬਿਆਂ ਅਤੇ ਮਦਰੱਸਿਆਂ ਵਿੱਚ ਸਿੱਖਿਆ ਦਿੰਦੇ ਸਨ | ਰਾਜ ਸਰਕਾਰ ਉਨ੍ਹਾਂ ਨੂੰ ਅਨੁਦਾਨ ਦਿੰਦੀ ਸੀ । ਉਸ ਸਮੇਂ ਮੁਸਲਮਾਨਾਂ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਸਿੱਖਿਆ ਕੇਂਦਰ ਲਾਹੌਰ ਅਤੇ ਮੁਲਤਾਨ ਵਿੱਚ ਸਨ ।ਹਿੰਦੂ ਲੋਕ ਬ੍ਰਾਹਮਣਾਂ ਤੋਂ ਮੰਦਰਾਂ ਅਤੇ ਪਾਠਸ਼ਾਲਾਵਾਂ ਵਿੱਚ ਸਿੱਖਿਆ ਪ੍ਰਾਪਤ ਕਰਦੇ ਸਨ । ਇੱਥੇ ਮੁੱਢਲੀ ਸਿੱਖਿਆ ਸੰਬੰਧੀ ਜਾਣਕਾਰੀ ਦਿੱਤੀ ਜਾਂਦੀ ਸੀ ।

ਪ੍ਰਸ਼ਨ 15.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦੇ ਮਨੋਰੰਜਨ ਦੇ ਸਾਧਨਾਂ ‘ਤੇ ਨੋਟ ਲਿਖੋ । (Write a note on the means of entertainment of the people of the Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਮੁਸਲਮਾਨ ਆਪਣਾ ਮਨੋਰੰਜਨ ਕਈ ਢੰਗਾਂ ਨਾਲ ਕਰਦੇ ਸਨ । ਉਹ ਸ਼ਿਕਾਰ ਕਰਨ, ਚੌਗਾਨ ਖੇਡਣ, ਜਾਨਵਰਾਂ ਦੀਆਂ ਲੜਾਈਆਂ ਵੇਖਣ ਅਤੇ ਘੋੜ-ਦੌੜ ਵਿੱਚ ਹਿੱਸਾ ਲੈਣ ਦੇ ਬਹੁਤ ਸ਼ੌਕੀਨ ਸਨ । ਉਹ ਜਸ਼ਨਾਂ ਅਤੇ ਮਹਿਫ਼ਲਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਸਨ । ਉਸ ਸ਼ਤਰੰਜ ਅਤੇ ਚੌਪੜ ਖੇਡ ਕੇ ਵੀ ਆਪਣਾ ਮਨੋਰੰਜਨ ਕਰਦੇ ਸਨ । ਮੁਸਲਮਾਨ ਈਦ, ਨੌਰੋਜ ਅਤੇ ਸ਼ਬ-ਏ-ਬਰਾਤ ਆਦਿ ਤਿਉਹਾਰਾਂ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਸਨ । 16ਵੀਂ ਸਦੀ ਦੇ ਆਰੰਭ ਵਿੱਚ ਹਿੰਦੂ ਨਾਚ, ਗਾਣੇ ਅਤੇ ਸੰਗੀਤ ਦੇ ਬਹੁਤ ਸ਼ੌਕੀਨ ਸਨ । ਉਹ ਤਾਸ਼ ਅਤੇ ਸ਼ਤਰੰਜ ਵੀ ਖੇਡਦੇ ਸਨ ।

ਪ੍ਰਸ਼ਨ 16.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਮਾਲੀ ਹਾਲਤ ਦਾ ਸੰਖੇਪ ਵੇਰਵਾ ਦਿਓ । (Give a brief account of the economic condition of the Punjab in the beginning of the 16th century.)
ਜਾ
16ਵੀਂ ਸਦੀ ਵਿੱਚ ਪੰਜਾਬ ਦੇ ਲੋਕਾਂ ਦੀ ਆਰਥਿਕ ਸਥਿਤੀ ਦਾ ਸੰਖੇਪ ਵਰਣਨ ਕਰੋ । (Briefly explain the economic condition of the Punjab during the 16th century.)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਆਰਥਿਕ ਹਾਲਤ ਦਾ ਵਰਣਨ ਕਰੋ । (Briefly mention the economic condition of the Punjab in the beginning of the 16th century.)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਆਰਥਿਕ ਸਥਿਤੀ ਕਿਹੋ ਜਿਹੀ ਸੀ ? (What was the economic condition of the Punjab in the beginning of the 16th century ?)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕ ਆਰਥਿਕ ਤੌਰ ‘ਤੇ ਖ਼ੁਸ਼ਹਾਲ ਸਨ । ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਸੀ । ਪੰਜਾਬ ਦੀ ਜ਼ਮੀਨ ਦੇ ਉਪਜਾਊ ਹੋਣ ਕਾਰਨ, ਸਿੰਜਾਈ ਸਹੁਲਤਾਂ ਕਾਰਨ ਅਤੇ ਲੋਕਾਂ ਦੇ ਮਿਹਨਤੀ ਹੋਣ ਕਾਰਨ ਪੰਜਾਬ ਵਿੱਚ ਫ਼ਸਲਾਂ ਦੀ ਭਰਪੂਰ ਪੈਦਾਵਾਰ ਹੁੰਦੀ ਸੀ । ਇਸੇ ਕਾਰਨ ਪੰਜਾਬ ਨੂੰ ਭਾਰਤ ਦਾ ਅੰਨ ਭੰਡਾਰ ਕਿਹਾ ਜਾਂਦਾ ਸੀ | ਪੰਜਾਬ ਦੀਆਂ ਪ੍ਰਮੁੱਖ ਫ਼ਸਲਾਂ ਕਣਕ, ਚੌਲ, ਮੱਕੀ, ਗੰਨਾ ਅਤੇ ਸੌਂ ਸਨ । ਪੰਜਾਬ ਦੇ ਲੋਕਾਂ ਦਾ ਦੂਜਾ ਮੁੱਖ ਧੰਦਾ ਉਦਯੋਗ ਸੀ । ਉਸ ਸਮੇਂ ਪੰਜਾਬ ਵਿੱਚ ਕੱਪੜਾ ਉਦਯੋਗ, ਚਮੜਾ ਉਦਯੋਗ, ਸ਼ਸਤਰ ਉਦਯੋਗ ਅਤੇ ਲੱਕੜ ਉਦਯੋਗ ਬਹੁਤ ਪ੍ਰਸਿੱਧ ਸਨ । ਉਸ ਸਮੇਂ ਪੰਜਾਬ ਦਾ ਵਪਾਰ ਬਹੁਤ ਵਿਕਸਿਤ ਸੀ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 17.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਖੇਤੀਬਾੜੀ ਸੰਬੰਧੀ ਸੰਖੇਪ ਜਾਣਕਾਰੀ ਦਿਓ । (Give a brief account of the agriculture of Punjab in the beginning of the 16th century.)
ਉੱਤਰ-
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਸੀ । ਪੰਜਾਬ ਦੀ ਜ਼ਮੀਨ ਬਹੁਤ ਉਪਜਾਊ ਸੀ ! ਵਾਹੀ ਅਧੀਨ ਹੋਰ ਜ਼ਮੀਨ ਲਿਆਉਣ ਲਈ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਸਨ । ਇੱਥੋਂ ਦੇ ਲੋਕ ਵੀ ਬੜੇ ਮਿਹਨਤੀ ਸਨ । ਸਿੰਜਾਈ ਲਈ ਨਹਿਰਾਂ, ਤਲਾਬਾਂ ਅਤੇ ਖੂਹਾਂ ਦੀ ਵਰਤੋਂ ਕੀਤੀ ਜਾਂਦੀ ਸੀ । ਪੰਜਾਬ ਦੀਆਂ ਪ੍ਰਮੁੱਖ ਫ਼ਸਲਾਂ ਕਣਕ, ਜੌ, ਮੱਕੀ, ਚੌਲ ਅਤੇ ਗੰਨਾ ਸਨ । ਫ਼ਸਲਾਂ ਦੀ ਭਰਪੂਰ ਪੈਦਾਵਾਰ ਹੋਣ ਕਾਰਨ ਪੰਜਾਬ ਨੂੰ ਭਾਰਤ ਦਾ ਅੰਨ ਭੰਡਾਰ ਕਿਹਾ ਜਾਂਦਾ ਸੀ ।

ਪ੍ਰਸ਼ਨ 18.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਉਦਯੋਗਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about the Punjab’s industries in the beginning of the 16th century ?)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਪ੍ਰਮੁੱਖ ਉਦਯੋਗਾਂ ਦਾ ਵੇਰਵਾ ਦਿਓ । (Give an account of the main industries of the Punjab in the beginning of 16th century.)
ਉੱਤਰ-
ਖੇਤੀਬਾੜੀ ਤੋਂ ਬਾਅਦ ਪੰਜਾਬ ਦੇ ਲੋਕਾਂ ਦਾ ਦੂਜਾ ਮੁੱਖ ਧੰਦਾ ਉਦਯੋਗ ਸੀ । ਇਹ ਉਦਯੋਗ ਸਰਕਾਰੀ ਵੀ ਸਨ ਅਤੇ ਗੈਰ-ਸਰਕਾਰੀ ਵੀ | ਸਰਕਾਰੀ ਉਦਯੋਗ ਵੱਡੇ-ਵੱਡੇ ਸ਼ਹਿਰਾਂ ਵਿੱਚ ਸਥਾਪਿਤ ਸਨ ਜਦ ਕਿ ਗੈਰ-ਸਰਕਾਰੀ ਪਿੰਡਾਂ ਵਿੱਚ ਹੀ ਪੰਜਾਬ ਦੇ ਉਦਯੋਗਾਂ ਵਿੱਚ ਕੱਪੜਾ ਉਦਯੋਗ ਸਭ ਤੋਂ ਵੱਧ ਪ੍ਰਸਿੱਧ ਸੀ । ਇੱਥੇ ਸੂਤੀ, ਊਨੀ ਅਤੇ ਰੇਸ਼ਮੀ ਤਿੰਨਾਂ ਤਰ੍ਹਾਂ ਦੇ ਕੱਪੜੇ ਬਣਾਏ ਜਾਂਦੇ ਸਨ । ਕੱਪੜਾ ਉਦਯੋਗ ਤੋਂ ਇਲਾਵਾ ਉਸ ਸਮੇਂ ਪੰਜਾਬ ਵਿੱਚ ਚਮੜਾ, ਸ਼ਸਤਰ, ਭਾਂਡੇ, ਹਾਥੀ ਦੰਦ ਅਤੇ ਖਿਡੌਣੇ ਆਦਿ ਬਣਾਉਣ ਦੇ ਉਦਯੋਗ ਵੀ ਪ੍ਰਚਲਿਤ ਸਨ ।

ਪ੍ਰਸ਼ਨ 19.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਵਪਾਰ ਦਾ ਸੰਖੇਪ ਵਰਣਨ ਕਰੋ । (Give a brief account of the trade of Punjab in the beginning of the 16th century.)
ਉੱਤਰ-
ਪੰਜਾਬ ਦਾ ਵਪਾਰ ਕਾਫ਼ੀ ਵਿਕਸਿਤ ਸੀ । ਮਾਲ ਦੀ ਢੋਆ-ਢੁਆਈ ਦਾ ਕੰਮ ਵਣਜਾਰੇ ਕਰਦੇ ਸਨ । ਮੇਲਿਆਂ ਅਤੇ ਤਿਉਹਾਰਾਂ ਸਮੇਂ ਵਿਸ਼ੇਸ਼ ਮੰਡੀਆਂ ਲਗਾਈਆਂ ਜਾਂਦੀਆਂ ਸਨ । ਉਸ ਸਮੇਂ ਪੰਜਾਬ ਦਾ ਵਿਦੇਸ਼ੀ ਵਪਾਰ ਮੁੱਖ ਰੂਪ ਵਿੱਚ ਅਫ਼ਗਾਨਿਸਤਾਨ, ਈਰਾਨ, ਅਰਬ, ਸੀਰੀਆ, ਤਿੱਬਤ, ਭੂਟਾਨ ਅਤੇ ਚੀਨ ਆਦਿ ਦੇਸ਼ਾਂ ਨਾਲ ਹੁੰਦਾ ਸੀ । ਪੰਜਾਬ ਤੋਂ ਇਨ੍ਹਾਂ ਦੇਸ਼ਾਂ ਨੂੰ ਅਨਾਜ, ਕੱਪੜੇ, ਕਪਾਹ, ਰੇਸ਼ਮ ਅਤੇ ਖੰਡ ਨਿਰਯਾਤ ਕੀਤੀ ਜਾਂਦੀ ਸੀ । ਇਨ੍ਹਾਂ ਦੇਸ਼ਾਂ ਤੋਂ ਪੰਜਾਬ ਘੋੜੇ, ਸ਼ਸਤਰ, ਫਰ, ਕਸਤੂਰੀ ਅਤੇ ਮੇਵੇ ਆਦਿ ਆਯਾਤ ਕਰਦਾ ਸੀ ।

ਪ੍ਰਸ਼ਨ 20.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਕਿਹੋ ਜਿਹਾ ਸੀ ? (What was the living standard of the people in the beginning of the 16th century ?)
ਉੱਤਰ-
ਉਸ ਸਮੇਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਇੱਕੋ ਜਿਹਾ ਨਹੀਂ ਸੀ । ਮੁਸਲਮਾਨਾਂ ਦੀਆਂ ਉੱਚ ਸ਼੍ਰੇਣੀਆਂ ਦੇ ਲੋਕਾਂ ਕੋਲ ਬਹੁਤ ਧਨ ਸੀ ਅਤੇ ਉਹ ਐਸ਼ਪ੍ਰਸਤੀ ਦਾ ਜੀਵਨ ਬਤੀਤ ਕਰਦੇ ਸਨ । ਉਹ ਬੜੇ ਸ਼ਾਨਦਾਰ ਮਹੱਲਾਂ ਵਿੱਚ ਰਹਿੰਦੇ ਸਨ । ਹਿੰਦੂਆਂ ਦੀਆਂ ਉੱਚ ਸ਼੍ਰੇਣੀਆਂ ਦੇ ਕੋਲ ਧਨ ਤਾਂ ਬਹੁਤ ਸੀ ਪਰ ਮੁਸਲਮਾਨ ਉਨ੍ਹਾਂ ਤੋਂ ਇਹ ਧਨ ਲੱਟ ਕੇ ਲੈ ਜਾਂਦੇ ਸਨ । ਸਮਾਜ ਵਿੱਚ ਮੱਧ ਸ਼੍ਰੇਣੀ ਦੇ ਮੁਸਲਮਾਨਾਂ ਦਾ ਜੀਵਨ ਪੱਧਰ ਤਾਂ ਚੰਗਾ ਸੀ ਪਰ ਹਿੰਦੁਆਂ ਦਾ ਜੀਵਨ ਪੱਧਰ ਚੰਗਾ ਨਹੀਂ ਸੀ । ਸਮਾਜ ਵਿੱਚ ਨੀਵੀਂ ਸ਼੍ਰੇਣੀ ਦੇ ਲੋਕ ਨਾ ਤਾਂ ਚੰਗੇ ਕੱਪੜੇ ਪਾ ਸਕਦੇ ਸਨ ਅਤੇ ਨਾ ਹੀ ਚੰਗਾ ਭੋਜਨ ਖਾ ਸਕਦੇ ਸਨ ।

ਪ੍ਰਸ਼ਨ 21.
16ਵੀਂ ਸਦੀ ਦੇ ਸ਼ੁਰੂ ਵਿੱਚ ਹਿੰਦੂਆਂ ਦੀ ਧਾਰਮਿਕ ਸਥਿਤੀ ਕਿਹੋ ਜਿਹੀ ਸੀ ? (What was the religious condition of Hinduism in the beginning of the 16th century ?)
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਪ੍ਰਮੁੱਖ ਧਰਮ ਹਿੰਦੂ ਧਰਮ ਸੀ । ਇਹ ਧਰਮ ਭਾਰਤ ਦਾ ਸਭ ਤੋਂ ਪ੍ਰਾਚੀਨ ਧਰਮ ਸੀ । ਇਸ ਧਰਮ ਦੇ ਲੋਕ ਵੇਦਾਂ ਵਿੱਚ ਵਿਸ਼ਵਾਸ ਰੱਖਦੇ ਸਨ । 16ਵੀਂ ਸਦੀ ਦੇ ਪੰਜਾਬ ਵਿੱਚ ਰਾਮਾਇਣ ਅਤੇ ਮਹਾਂਭਾਰਤ ਬਹੁਤ ਹਰਮਨ-ਪਿਆਰੇ ਸਨ । ਉਹ ਅਨੇਕ ਦੇਵੀ-ਦੇਵਤਿਆਂ ਦੀ ਪੂਜਾ, ਤੀਰਥ ਯਾਤਰਾਵਾਂ, ਨਦੀਆਂ ਵਿੱਚ ਇਸ਼ਨਾਨ ਕਰਨ ਨੂੰ ਬਹੁਤ ਪਵਿੱਤਰ ਸਮਝਦੇ ਸਨ । ਉਹ ਬਾਹਮਣਾਂ ਦਾ ਬਹੁਤ ਸਤਿਕਾਰ ਕਰਦੇ ਸਨ । ਬਾਹਮਣਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਵੀ ਧਾਰਮਿਕ ਕਾਰਜ ਅਧੂਰਾ ਸਮਝਿਆ ਜਾਂਦਾ ਸੀ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 22.
ਇਸਲਾਮ ਬਾਰੇ ਇੱਕ ਸੰਖੇਪ ਨੋਟ ਲਿਖੋ । (Write a short notë on Islam.)
ਜਾਂ
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਇਸਲਾਮ ਦੀ ਦਸ਼ਾ ਕਿਹੋ ਜਿਹੀ ਸੀ ? (What was the condition of Islam in the beginning of the 16th century ?)
ਉੱਤਰ-
ਹਿੰਦੂ ਧਰਮ ਤੋਂ ਬਾਅਦ ਪੰਜਾਬ ਦਾ ਦੂਸਰਾ ਮੁੱਖ ਧਰਮ ਇਸਲਾਮ ਸੀ । ਇਸ ਦੀ ਸਥਾਪਨਾ ਸੱਤਵੀਂ ਸਦੀ ਵਿੱਚ ਹਜ਼ਰਤ ਮੁਹੰਮਦ ਸਾਹਿਬ ਦੁਆਰਾ ਮੱਕਾ ਵਿੱਚ ਕੀਤੀ ਗਈ ਸੀ । ਉਨ੍ਹਾਂ ਨੇ ਅਰਬ ਸਮਾਜ ਵਿੱਚ ਪ੍ਰਚਲਿਤ ਸਮਾਜਿਕ-ਧਾਰਮਿਕ ਕੁਰੀਤੀਆਂ ਦਾ ਖੰਡਨ ਕੀਤਾ । ਉਨ੍ਹਾਂ ਨੇ ਇੱਕ ਪਰਮਾਤਮਾ ਅਤੇ ਆਪਸੀ ਭਾਈਚਾਰੇ ਦਾ ਪ੍ਰਚਾਰ ਕੀਤਾ । ਉਨ੍ਹਾਂ ਦੇ ਅਨੁਸਾਰ ਹਰ ਮੁਸਲਮਾਨ ਨੂੰ ਪੰਜ ਸਿਧਾਂਤਾਂ ‘ਤੇ ਚਲਣਾ ਚਾਹੀਦਾ ਹੈ । ਇਨ੍ਹਾਂ ਸਿਧਾਂਤਾਂ ਨੂੰ ਜੀਵਨ ਦੇ ਪੰਜ ਥੰਮ ਕਿਹਾ ਜਾਂਦਾ ਹੈ ।

ਪ੍ਰਸ਼ਨ 23.
ਉਲਮਾ ਕੌਣ ਸਨ ? ਉਨ੍ਹਾਂ ਦੇ ਮੁੱਖ ਕੰਮ ਕੀ ਸਨ ? (Who were Ulemas ? What were their main functions ?)
ਉੱਤਰ-

  1. ਉਲਮਾ ਇਸਲਾਮ ਦੇ ਵਿਦਵਾਨ ਸਨ ।
  2. ਉਲਮਾ ਦੇ ਮੁੱਖ ਕੰਮ ਹੇਠ ਲਿਖੇ ਸਨ-
    • ਉਹ ਇਸਲਾਮੀ ਕਾਨੂੰਨ (ਸ਼ਰੀਅਤ ਦੀ ਵਿਆਖਿਆ ਕਰਦੇ ਸਨ ।
    • ਉਹ ਸੁਲਤਾਨ ਨੂੰ ਹਿੰਦੂਆਂ ਵਿਰੁੱਧ ਜ਼ਿਹਾਦ ਲਈ ਪ੍ਰੇਰਿਤ ਕਰਦੇ ਸਨ ।
    • ਉਹ ਇਸਲਾਮ ਦੇ ਪਸਾਰ ਲਈ ਯੋਜਨਾਵਾਂ ਤਿਆਰ ਕਰਦੇ ਸਨ ।

ਪ੍ਰਸ਼ਨ 24.
ਸੁੰਨੀਆਂ ਬਾਰੇ ਇੱਕ ਸੰਖੇਪ ਨੋਟ ਲਿਖੋ । (Write a short note on the Sunnis.)
ਜਾਂ
ਸੁੰਨੀ ਮੁਸਲਮਾਨ । (The Sunni Musalman.)
ਉੱਤਰ-
ਪੰਜਾਬ ਦੇ ਮੁਸਲਮਾਨਾਂ ਦੀ ਬਹੁ-ਗਿਣਤੀ ਸੁੰਨੀਆਂ ਦੀ ਸੀ । ਦਿੱਲੀ ਸਲਤਨਤ ਦੇ ਸਾਰੇ ਸੁਲਤਾਨ ਅਤੇ ਮੁਗ਼ਲ ਬਾਦਸ਼ਾਹ ਸੁੰਨੀ ਸਨ । ਇਸ ਲਈ ਉਨ੍ਹਾਂ ਨੇ ਸੁੰਨੀਆਂ ਨੂੰ ਪ੍ਰੋਤਸਾਹਿਤ ਕੀਤਾ ਅਤੇ ਉਨ੍ਹਾਂ ਨੂੰ ਵਿਸ਼ੇਸ਼-ਸਹੂਲਤਾਂ ਦਿੱਤੀਆਂ । ਉਸ ਸਮੇਂ ਨਿਯੁਕਤ ਕੀਤੇ ਜਾਣ ਵਾਲੇ ਸਾਰੇ ਕਾਜ਼ੀ ਮੁਫਤੀ ਅਤੇ ਉਲੇਮਾ ਜੋ ਨਿਆਂ ਅਤੇ ਸਿੱਖਿਆ ਦੇਣ ਦਾ ਕੰਮ ਕਰਦੇ ਸਨ ਉਹ ਸੁੰਨੀ ਸੰਪਰਦਾ ਨਾਲ ਸੰਬੰਧਿਤ ਸਨ । ਸੁੰਨੀ ਹਜ਼ਰਤ ਮੁਹੰਮਦ ਸਾਹਿਬ ਨੂੰ ਆਪਣਾ ਪੈਗੰਬਰ ਸਮਝਦੇ ਸਨ । ਉਹ ਕੁਰਾਨ ਨੂੰ ਆਪਣਾ ਸਭ ਤੋਂ ਪਵਿੱਤਰ ਗ੍ਰੰਥ ਸਮਝਦੇ ਸਨ । ਉਹ ਇੱਕ ਅੱਲ੍ਹਾ ਵਿੱਚ ਵਿਸ਼ਵਾਸ ਰੱਖਦੇ ਸਨ । ਉਹ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਦੀ ਹੋਂਦ ਨੂੰ ਸਹਿਣ ਕਰਨ ਲਈ ਤਿਆਰ ਨਹੀਂ ਸਨ । ਉਹ ਹਿੰਦੂਆਂ ਦੇ ਕੱਟੜ ਦੁਸ਼ਮਣ ਸਨ ਅਤੇ ਉਨ੍ਹਾਂ ਨੂੰ ਕਾਫ਼ਰ ਸਮਝਦੇ ਸਨ ।

ਪ੍ਰਸ਼ਨ 25.
ਸ਼ੀਆ ਕੌਣ ਸਨ ? ਵਰਣਨ ਕਰੋ । (Who were the Shias ? Explain.)
ਜਾਂ
ਸ਼ੀਆ । (The Shias.)
ਉੱਤਰ-
ਸੁੰਨੀਆਂ ਤੋਂ ਬਾਅਦ ਪੰਜਾਬ ਦੇ ਮੁਸਲਮਾਨਾਂ ਵਿੱਚ ਦੂਸਰਾ ਮਹੱਤਵਪੂਰਨ ਸਥਾਨ ਸ਼ੀਆ ਨੂੰ ਪ੍ਰਾਪਤ ਸੀ । ਉਹ ਵੀ ਸੁੰਨੀਆਂ ਵਾਂਗ ਹਜ਼ਰਤ ਮੁਹੰਮਦ ਸਾਹਿਬ ਨੂੰ ਆਪਣਾ ਪੈਗੰਬਰ ਮੰਨਦੇ ਸਨ ।ਉਹ ਕੁਰਾਨ ਨੂੰ ਆਪਣਾ ਪਵਿੱਤਰ ਗ੍ਰੰਥ ਸਵੀਕਾਰ ਕਰਦੇ ਸਨ । ਉਹ ਇੱਕ ਅੱਲਾ ਵਿੱਚ ਵਿਸ਼ਵਾਸ ਰੱਖਦੇ ਸਨ । ਉਹ ਵੀ ਰੋਜ਼ਾਨਾ ਪੰਜ ਨਮਾਜ਼ਾਂ ਪੜ੍ਹਦੇ ਸਨ । ਉਹ ਵੀ ਰਮਜ਼ਾਨ ਦੇ ਮਹੀਨੇ ਰੋਜ਼ੇ ਰੱਖਦੇ ਸਨ । ਉਹ ਵੀ ਮੱਕੇ ਦੀ ਯਾਤਰਾ ਕਰਨਾ ਜ਼ਰੂਰੀ ਸਮਝਦੇ ਸਨ । ਸ਼ੀਆ ਅਤੇ ਸੁੰਨੀਆਂ ਵਿਚਾਲੇ ਕੁਝ ਅੰਤਰ ਪਾਏ ਗਏ ਸਨ । ਇਨ੍ਹਾਂ ਮਤਭੇਦਾਂ ਕਾਰਨ ਸੁੰਨੀ ਅਤੇ ਸ਼ੀਆ ਇੱਕ-ਦੂਜੇ ਦੇ ਵਿਰੋਧੀ ਹੋ ਗਏ ।

ਪ੍ਰਸ਼ਨ 26.
ਸੂਫ਼ੀ ਮਤ ਦੀਆਂ ਮੁੱਖ ਸਿੱਖਿਆਵਾਂ ਲਿਖੋ । (Write the main teachings of Sufism.)
ਉੱਤਰ-
ਸੂਫ਼ੀ ਮਤ ਇੱਕ ਅੱਲਾ ਵਿੱਚ ਵਿਸ਼ਵਾਸ ਰੱਖਦਾ ਸੀ । ਉਹ ਅੱਲ੍ਹਾ ਨੂੰ ਛੱਡ ਕੇ ਕਿਸੇ ਹੋਰ ਦੀ ਪੂਜਾ ਵਿੱਚ ਵਿਸ਼ਵਾਸ ਨਹੀਂ ਰੱਖਦਾ ਸੀ । ਉਸ ਅਨੁਸਾਰ ਅੱਲ੍ਹਾ ਸਰਵ-ਸ਼ਕਤੀਮਾਨ ਹੈ ਤੇ ਉਹ ਹਰ ਜਗ੍ਹਾ ਮੌਜੂਦ ਹੈ । ਅੱਲ੍ਹਾ ਨੂੰ ਪ੍ਰਾਪਤ ਕਰਨ ਲਈ ਉਹ ਪੀਰ ਜਾਂ ਗੁਰੂ ਦਾ ਹੋਣਾ ਬਹੁਤ ਜ਼ਰੂਰੀ ਸਮਝਦਾ ਸੀ । ਉਹ ਸੰਗੀਤ ਵਿੱਚ ਵੀ ਵਿਸ਼ਵਾਸ ਰੱਖਦਾ ਸੀ । ਸੂਫ਼ੀ ਮਤ ਨੇ ਕੱਵਾਲੀ ਗਾਉਣ ਦੀ ਪ੍ਰਥਾ ਚਲਾਈ । ਉਹ ਮਨੁੱਖਾਂ ਦੀ ਸੇਵਾ ਕਰਨੀ ਆਪਣਾ ਜ਼ਰੂਰੀ ਕਰਤੱਵ ਸਮਝਦਾ ਸੀ । ਉਹ ਦੂਸਰੇ ਧਰਮਾਂ ਦਾ ਸਤਿਕਾਰ ਕਰਦਾ ਸੀ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ | (Answer in one Word to one sentence)

ਪ੍ਰਸ਼ਨ 1.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਕਿਹੋ ਜਿਹੀ ਸੀ ?
ਜਾਂ
ਬਾਬਰ ਦੇ ਹਮਲੇ ਸਮੇਂ ਪੰਜਾਬ ਦੀ ਰਾਜਨੀਤਿਕ ਸਥਿਤੀ ਕਿਹੋ ਜਿਹੀ ਸੀ ?
ਉੱਤਰ-
ਬਹੁਤ ਤਰਸਯੋਗ ।

ਪ੍ਰਸ਼ਨ 2.
ਪੰਜਾਬ ਦੀ ਰਾਜਨੀਤਿਕ ਦਸ਼ਾ ਦੇ ਸੰਬੰਧ ਵਿੱਚ ਗੁਰੂ ਨਾਨਕ ਦੇਵ ਜੀ ਕੀ ਫ਼ਰਮਾਉਂਦੇ ਹਨ ?
ਉੱਤਰ-
ਹਰ ਪਾਸੇ ਝੂਠ ਅਤੇ ਰਿਸ਼ਵਤ ਦਾ ਬੋਲਬਾਲਾ ਸੀ ।

ਪ੍ਰਸ਼ਨ 3.
ਗੁਰੁ ਨਾਨਕ ਦੇਵ ਜੀ ਦੇ ਜਨਮ ਸਮੇਂ ਦਿੱਲੀ ਉੱਤੇ ਕਿਹੜੇ ਸੁਲਤਾਨ ਦਾ ਸ਼ਾਸਨ ਸੀ ?
ਜਾਂ
ਲੋਧੀ ਵੰਸ਼ ਦਾ ਮੋਢੀ ਕੌਣ ਸੀ ?
ਉੱਤਰ-
ਬਹਿਲੋਲ ਲੋਧੀ ।

ਪ੍ਰਸ਼ਨ 4.
ਬਹਿਲੋਲ ਲੋਧੀ ਦਾ ਉੱਤਰਾਧਿਕਾਰੀ ਕੌਣ ਬਣਿਆ ?
ਉੱਤਰ-
ਸਿਕੰਦਰ ਲੋਧੀ ।

ਪ੍ਰਸ਼ਨ 5.
ਸਿਕੰਦਰ ਲੋਧੀ ਕੌਣ ਸੀ ?
ਉੱਤਰ-
ਉਹ 1489 ਈ. ਤੋਂ 1517 ਈ. ਤੱਕ ਭਾਰਤ ਦਾ ਸੁਲਤਾਨ ਰਿਹਾ ।

ਪ੍ਰਸ਼ਨ 6.
ਸਿਕੰਦਰ ਲੋਧੀ ਕਦੋਂ ਸਿੰਘਾਸਨ ‘ਤੇ ਬੈਠਿਆ ਸੀ ?
ਉੱਤਰ-
1489 ਈ. ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 7.
ਇਬਰਾਹੀਮ ਲੋਧੀ ਕਦੋਂ ਸਿੰਘਾਸਨ ‘ਤੇ ਬੈਠਿਆ ਸੀ ?
ਉੱਤਰ-
1517 ਈ. ਵਿੱਚ ।

ਪ੍ਰਸ਼ਨ 8.
ਲੋਧੀ ਵੰਸ਼ ਦਾ ਅੰਤਿਮ ਸੁਲਤਾਨ ਕੌਣ ਸੀ ?
ਉੱਤਰ-
ਇਬਰਾਹੀਮ ਲੋਧੀ ।

ਪ੍ਰਸ਼ਨ 9.
ਦੌਲਤ ਖਾਂ ਲੋਧੀ ਕੌਣ ਸੀ ?
ਉੱਤਰ-
ਦੌਲਤ ਖਾਂ ਲੋਧੀ 1500 ਈ. ਤੋਂ ਲੈ ਕੇ 1525 ਈ. ਤਕ ਪੰਜਾਬ ਦਾ ਸੂਬੇਦਾਰ ਸੀ ।

ਪ੍ਰਸ਼ਨ 10.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਸ਼ਾਸਕ ਕੌਣ ਸੀ ?
ਉੱਤਰ-
ਦੌਲਤ ਖਾਂ ਲੋਧੀ ।

ਪ੍ਰਸ਼ਨ 11.
ਪੰਜਾਬ ਦੇ ਤਿਕੋਣੇ ਸੰਘਰਸ਼ ਤੋਂ ਕੀ ਭਾਵ ਹੈ ?
ਉੱਤਰ-
16ਵੀਂ ਸਦੀ ਦੇ ਆਰੰਭ ਵਿੱਚ ਇਬਰਾਹੀਮ ਲੋਧੀ, ਦੌਲਤ ਖਾਂ ਲੋਧੀ ਅਤੇ ਬਾਬਰ ਵਿਚਕਾਰ ਚੱਲੇ ਸੰਘਰਸ਼ ਸੀ ।

ਪ੍ਰਸ਼ਨ 12.
ਬਾਬਰ ਕਿੱਥੋਂ ਦਾ ਸ਼ਾਸਕ ਸੀ ?
ਜਾਂ
ਬਾਬਰ ਕੌਣ ਸੀ ?
ਉੱਤਰ-
ਕਾਬਲ ਦਾ ਸ਼ਾਸਕ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 13.
ਬਾਬਰ ਨੇ ਪੰਜਾਬ ਉੱਤੇ ਆਪਣਾ ਪਹਿਲਾ ਹਮਲਾ ਕਦੋਂ ਕੀਤਾ ?
ਉੱਤਰ-
1519 ਈ. ।

ਪ੍ਰਸ਼ਨ 14.
ਬਾਬਰ ਨੇ ਭਾਰਤ ‘ਤੇ ਹਮਲਾ ਕਿਉਂ ਕੀਤਾ ? ਕੋਈ ਇੱਕ ਕਾਰਨ ਲਿਖੋ ।
ਉੱਤਰ-
ਉਹ ਆਪਣੇ ਰਾਜ ਦਾ ਵਿਸਥਾਰ ਕਰਨਾ ਚਾਹੁੰਦਾ ਸੀ ।

ਪ੍ਰਸ਼ਨ 15.
ਗੁਰੂ ਨਾਨਕ ਦੇਵ ਜੀ ਨੇ ਬਾਬਰ ਦੇ ਕਿਹੜੇ ਹਮਲੇ ਦੀ ਤੁਲਨਾ ਪਾਪ ਦੀ ਜੰਝ ਬਰਾਤ) ਨਾਲ ਕੀਤੀ ਹੈ ?
ਉੱਤਰ-
ਸੈਦਪੁਰ ਹਮਲੇ ਦੀ ।

ਪ੍ਰਸ਼ਨ 16.
ਬਾਬਰ ਨੇ ਸੈਦਪੁਰ ‘ ਤੇ ਕਦੋਂ ਹਮਲਾ ਕੀਤਾ ਸੀ ?
ਉੱਤਰ-
1520 ਈ. ਨੂੰ ।

ਪ੍ਰਸ਼ਨ 17.
ਬਾਬਰ ਨੇ ਸੈਦਪੁਰ ‘ਤੇ ਹਮਲੇ ਸਮੇਂ ਸਿੱਖਾਂ ਦੇ ਕਿਹੜੇ ਗੁਰੂ ਸਾਹਿਬਾਨ ਨੂੰ ਗ੍ਰਿਫ਼ਤਾਰ ਕੀਤਾ ਸੀ ?
ਉੱਤਰ-
ਗੁਰੂ ਨਾਨਕ ਸਾਹਿਬ ।

ਪ੍ਰਸ਼ਨ 18.
ਗੁਰੂ ਨਾਨਕ ਦੇਵ ਜੀ ਨੂੰ ਕਿਸ ਮੁਗ਼ਲ ਬਾਦਸ਼ਾਹ ਨੇ ਗ੍ਰਿਫ਼ਤਾਰ ਕੀਤਾ ਸੀ ?
ਉੱਤਰ-
ਬਾਬਰ ਨੇ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 19.
ਪਾਨੀਪਤ ਦੀ ਪਹਿਲੀ ਲੜਾਈ ਕਦੋਂ ਹੋਈ ? ਉੱਤਰ-21 ਅਪਰੈਲ, 1526 ਈ. ।

ਪ੍ਰਸ਼ਨ 20.
ਪਾਨੀਪਤ ਦੀ ਪਹਿਲੀ ਲੜਾਈ ਕਿੰਨ੍ਹਾਂ ਵਿਚਕਾਰ ਹੋਈ ?
ਉੱਤਰ-
ਇਬਰਾਹੀਮ ਲੋਧੀ ਅਤੇ ਬਾਬਰ ।

ਪ੍ਰਸ਼ਨ 21.
ਭਾਰਤ ਵਿੱਚ ਪਾਨੀਪਤ ਦੀ ਪਹਿਲੀ ਲੜਾਈ ਦਾ ਕੋਈ ਇੱਕ ਮਹੱਤਵਪੂਰਨ ਸਿੱਟਾ ਦੱਸੋ ।
ਉੱਤਰ-
ਭਾਰਤ ਵਿੱਚ ਮੁਗ਼ਲ ਵੰਸ਼ ਦੀ ਸਥਾਪਨਾ ਹੋ ਗਈ ।

ਪ੍ਰਸ਼ਨ 22.
ਪਾਨੀਪਤ ਦੀ ਪਹਿਲੀ ਲੜਾਈ ਦੇ ਬਾਅਦ ਭਾਰਤ ਵਿੱਚ ਕਿਸ ਵੰਸ਼ ਦੀ ਸਥਾਪਨਾ ਹੋਈ ?
ਉੱਤਰ-
ਮੁਗ਼ਲ ਵੰਸ਼ ।

ਪ੍ਰਸ਼ਨ 23.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਸਮਾਜ ਕਿਹੜੇ ਦੋ ਮੁੱਖ ਵਰਗਾਂ ਵਿੱਚ ਵੰਡਿਆ ਹੋਇਆ ਸੀ ?
ਉੱਤਰ-
ਮੁਸਲਿਮ ਅਤੇ ਹਿੰਦੁ ।

ਪ੍ਰਸ਼ਨ 24.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਮੁਸਲਿਮ ਸਮਾਜ ਕਿੰਨੇ ਵਰਗਾਂ ਵਿੱਚ ਵੰਡਿਆ ਹੋਇਆ ਸੀ ?
ਉੱਤਰ-
ਤਿੰਨ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 25.
16ਵੀਂ ਸਦੀ ਪੰਜਾਬ ਦੇ ਮੁਸਲਿਮ ਸਮਾਜ ਦੀ ਉੱਚ ਸ਼੍ਰੇਣੀ ਦੀ ਕੋਈ ਇੱਕ ਵਿਸ਼ੇਸ਼ਤਾ ਲਿਖੋ ।
ਉੱਤਰ-
ਉਹ ਬਹੁਤ ਐਸ਼ ਦਾ ਜੀਵਨ ਗੁਜ਼ਾਰਦੇ ਸਨ ।

ਪ੍ਰਸ਼ਨ 26.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਹਿੰਦੂ ਸਮਾਜ ਕਿੰਨੀਆਂ ਜਾਤਾਂ ਵਿੱਚ ਵੰਡਿਆ ਹੋਇਆ ਸੀ ?
ਉੱਤਰ-
ਚਾਰ ।

ਪ੍ਰਸ਼ਨ 27.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਇਸਤਰੀਆਂ ਦੀ ਸਥਿਤੀ ਕਿਹੋ ਜਿਹੀ ਸੀ ?
ਉੱਤਰ-
ਬਹੁਤੀ ਚੰਗੀ ਨਹੀਂ ।

ਪ੍ਰਸ਼ਨ 28.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਮੁਸਲਿਮ ਸਿੱਖਿਆ ਦੇ ਕਿਸੇ ਇੱਕ ਪ੍ਰਸਿੱਧ ਕੇਂਦਰ ਦਾ ਨਾਂ ਲਿਖੋ ।
ਉੱਤਰ-
ਲਾਹੌਰ ।

ਪ੍ਰਸ਼ਨ 29.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਕਿਹੜਾ ਸੀ ?
ਉੱਤਰ-
ਖੇਤੀਬਾੜੀ ।

ਪ੍ਰਸ਼ਨ 30.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਕਿਸੇ ਇੱਕ ਪ੍ਰਮੁੱਖ ਫ਼ਸਲ ਦਾ ਨਾਂ ਦੱਸੋ ।
ਉੱਤਰ-
ਕਣਕ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 31.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦਾ ਸਭ ਤੋਂ ਪ੍ਰਸਿੱਧ ਉਦਯੋਗ ਕਿਹੜਾ ਸੀ ?
ਉੱਤਰ-
ਕੱਪੜਾ ਉਦਯੋਗ ।

ਪ੍ਰਸ਼ਨ 32.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਕਿਸੇ ਇੱਕ ਪ੍ਰਸਿੱਧ ਕੇਂਦਰ ਦਾ ਨਾਂ ਦੱਸੋ ਜਿੱਥੇ ਗਰਮ ਕੱਪੜਾ ਤਿਆਰ ਕੀਤਾ ਜਾਂਦਾ ਸੀ ।
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 33.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚੋਂ ਨਿਰਯਾਤ ਕੀਤੀਆਂ ਜਾਣ ਵਾਲੀਆਂ ਦੋ ਪ੍ਰਮੁੱਖ ਵਸਤਾਂ ਦੇ ਨਾਂ ਦੱਸੋ ।
ਉੱਤਰ-
ਕੱਪੜਾ ਅਤੇ ਅਨਾਜ ।

ਪ੍ਰਸ਼ਨ 34.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਕਿਸੇ ਇੱਕ ਵਪਾਰਿਕ ਸ਼੍ਰੇਣੀ ਦਾ ਨਾਂ ਦੱਸੋ ।
ਉੱਤਰ-
ਮਹਾਜਨ ।

ਪ੍ਰਸ਼ਨ 35.
16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਜੋਗੀਆਂ ਦੀ ਮੁੱਖ ਸ਼ਾਖਾ ਨੂੰ ਕੀ ਕਿਹਾ ਜਾਂਦਾ ਸੀ ?
ਉੱਤਰ-
ਨਾਥ ਪੰਥੀ ਜਾਂ ਗੋਰਖ ਪੰਥੀ ।

ਪ੍ਰਸ਼ਨ 36.
ਜੋਗੀ ਕਿਸ ਦੀ ਪੂਜਾ ਕਰਦੇ ਸਨ ?
ਉੱਤਰ-
ਸ਼ਿਵ ਜੀ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 37.
ਜੋਗੀਆਂ ਨੂੰ ਕਨਫਟੇ ਜੋਗੀ ਕਿਉਂ ਕਿਹਾ ਜਾਂਦਾ ਸੀ ?
ਉੱਤਰ-
ਕਿਉਂਕਿ ਜੋਗੀ ਕੰਨਾਂ ਵਿੱਚ ਵੱਡੇ-ਵੱਡੇ ਕੁੰਡਲ ਪਾਉਂਦੇ ਸਨ ।

ਪ੍ਰਸ਼ਨ 38.
ਸ਼ੈਵ ਮਤ ਤੋਂ ਕੀ ਭਾਵ ਹੈ ?
ਉੱਤਰ-
ਇਸ ਮਤ ਦੇ ਲੋਕ ਸ਼ਿਵ ਜੀ ਦੇ ਪੁਜਾਰੀ ਸਨ ।

ਪ੍ਰਸ਼ਨ 39.
ਵੈਸ਼ਨਵ ਮਤ ਤੋਂ ਕੀ ਭਾਵ ਹੈ ?
ਉੱਤਰ-
ਇਸ ਮਤ ਦੇ ਲੋਕ ਵਿਸ਼ਨੂੰ ਅਤੇ ਉਸ ਦੇ ਅਵਤਾਰਾਂ ਦੀ ਪੂਜਾ ਕਰਦੇ ਸਨ ।

ਪ੍ਰਸ਼ਨ 40.
ਸ਼ਕਤੀ ਮਤ ਤੋਂ ਕੀ ਭਾਵ ਹੈ ?
ਉੱਤਰ-
ਇਸ ਮਤ ਦੇ ਲੋਕ ਦੁਰਗਾ, ਕਾਲੀ ਆਦਿ ਦੇਵੀਆਂ ਦੀ ਪੂਜਾ ਕਰਦੇ ਸਨ ।

ਪ੍ਰਸ਼ਨ 41.
ਇਸਲਾਮ ਦੀ ਸਥਾਪਨਾ ਕਿਸ ਨੇ ਕੀਤੀ ਸੀ ?
ਉੱਤਰ-
ਹਜ਼ਰਤ ਮੁਹੰਮਦ ਸਾਹਿਬ ।

ਪ੍ਰਸ਼ਨ 42.
ਇਸਲਾਮ ਕਿੰਨੇ ਥੰਮਾਂ ਵਿੱਚ ਵਿਸ਼ਵਾਸ ਰੱਖਦਾ ਹੈ ?
ਉੱਤਰ-
ਪੰਜ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 43.
ਭਾਰਤ ਵਿੱਚ ਚਿਸ਼ਤੀ ਸਿਲਸਿਲੇ ਦੀ ਨੀਂਹ ਕਿਸ ਨੇ ਰੱਖੀ ਸੀ ?
ਉੱਤਰ-
ਸ਼ੇਖ਼ ਮੁਈਨਉੱਦੀਨ ਚਿਸ਼ਤੀ ।

ਪ੍ਰਸ਼ਨ 44.
ਸ਼ੇਖ਼ ਮੁਈਨਉੱਦੀਨ ਚਿਸ਼ਤੀ ਨੇ ਚਿਸ਼ਤੀ ਸਿਲਸਿਲੇ ਦੀ ਸਥਾਪਨਾ ਕਿੱਥੇ ਕੀਤੀ ਸੀ ?
ਉੱਤਰ-
ਅਜਮੇਰ ।

ਪ੍ਰਸ਼ਨ 45.
ਪੰਜਾਬ ਵਿੱਚ ਚਿਸ਼ਤੀ ਸਿਲਸਿਲੇ ਦਾ ਸਭ ਤੋਂ ਪ੍ਰਸਿੱਧ ਨੇਤਾ ਕੌਣ ਸੀ ?
ਉੱਤਰ-
ਸ਼ੇਖ਼ ਫ਼ਰੀਦ ਜੀ ।

ਪ੍ਰਸ਼ਨ 46.
ਸੁਹਰਾਵਰਦੀ ਸਿਲਸਿਲੇ ਦੀ ਸਥਾਪਨਾ ਕਿਸ ਨੇ ਕੀਤੀ ਸੀ ?
ਉੱਤਰ-
ਸ਼ੇਖ਼ ਬਹਾਉੱਦੀਨ ਜ਼ਕਰੀਆ ।

ਪ੍ਰਸ਼ਨ 47.
ਸ਼ੇਖ਼ ਬਹਾਉੱਦੀਨ ਜ਼ਕਰੀਆ ਨੇ ਸੁਹਰਾਵਰਦੀ ਸਿਲਸਿਲੇ ਦੀ ਸਥਾਪਨਾ ਕਿੱਥੇ ਕੀਤੀ ਸੀ ?
ਉੱਤਰ-
ਮੁਲਤਾਨ ।

ਪ੍ਰਸ਼ਨ 48.
ਸੂਫ਼ੀਆਂ ਦਾ ਕੋਈ ਇੱਕ ਮੁੱਖ ਸਿਧਾਂਤ ਦੱਸੋ ।
ਉੱਤਰ-
ਉਹ ਕੇਵਲ ਅੱਲਾ ਵਿੱਚ ਵਿਸ਼ਵਾਸ ਰੱਖਦੇ ਸਨ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 49.
ਉਲਮਾ ਕੌਣ ਹੁੰਦੇ ਸਨ ?
ਉੱਤਰ-
ਮੁਸਲਮਾਨਾਂ ਦੇ ਧਾਰਮਿਕ ਨੇਤਾ ।

ਪ੍ਰਸ਼ਨ 50.
ਜਜ਼ੀਆ ਤੋਂ ਕੀ ਭਾਵ ਹੈ ?
ਉੱਤਰ-
ਗੈਰ-ਮੁਸਲਮਾਨਾਂ ਤੋਂ ਵਸੂਲ ਕੀਤਾ ਜਾਣ ਵਾਲਾ ਇੱਕ ਧਾਰਮਿਕ ਕਰ ।

ਪ੍ਰਸ਼ਨ 51.
ਭਗਤੀ ਲਹਿਰ ਦਾ ਕੋਈ ਇੱਕ ਮੁੱਖ ਸਿਧਾਂਤ ਲਿਖੋ ।
ਉੱਤਰ-
ਉਹ ਇੱਕ ਪਰਮਾਤਮਾ ਵਿੱਚ ਵਿਸ਼ਵਾਸ ਰੱਖਦੇ ਸਨ ।

ਪ੍ਰਸ਼ਨ 52.
ਪੰਜਾਬ ਵਿੱਚ ਭਗਤੀ ਲਹਿਰ ਦਾ ਮੋਢੀ ਕੌਣ ਸੀ ?
ਉੱਤਰ-
ਗੁਰੂ ਨਾਨਕ ਦੇਵ ਜੀ ।

ਪ੍ਰਸ਼ਨ 53.
ਪੰਜਾਬ ਵਿੱਚ ਕਿਸ ਧਰਮ ਦਾ ਜਨਮ ਹੋਇਆ ?
ਉੱਤਰ-
ਸਿੱਖ ਧਰਮ ਦਾ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ :

1. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਬਹੁਤ ………………………. ਸੀ ।
ਉੱਤਰ-
(ਮਾੜੀ)

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

2. ਬਹਿਲੋਲ ਲੋਧੀ ਨੇ ……………………………………… ਵਿੱਚ ਲੋਧੀ ਵੰਸ਼ ਦੀ ਸਥਾਪਨਾ ਕੀਤੀ ਸੀ ।
ਉੱਤਰ-
(1451 ਈ.)

3. 1469 ਈ. ਵਿੱਚ ਗੁਰੂ ਨਾਨਕ ਜੀ ਦੇ ਜਨਮ ਸਮੇਂ ਦਿੱਲੀ ਦਾ ਸੁਲਤਾਨ ………………….. ਸੀ ।
ਉੱਤਰ-
(ਬਹਿਲੋਲ ਲੋਧੀ)

4. ਇਬਰਾਹੀਮ ਲੋਧੀ …………………………………. ਵਿੱਚ ਦਿੱਲੀ ਦੇ ਸਿੰਘਾਸਨ ‘ਤੇ ਬੈਠਿਆ ।
ਉੱਤਰ-
(1517 ਈ.)

5. ਦੌਲਤ ਖਾਂ ਲੋਧੀ ……………………………….. ਈ. ਵਿੱਚ ਪੰਜਾਬ ਦਾ ਸੂਬੇਦਾਰ ਨਿਯੁਕਤ ਹੋਇਆ ।
ਉੱਤਰ-
(1500)

6. 1519 ਈ. ਤੋਂ 1526 ਈ. ਦੇ ਸਮੇਂ ਦੌਰਾਨ ਪੰਜਾਬ ਨੂੰ ਆਪਣੇ ਅਧੀਨ ਕਰਨ ਲਈ ………………………….. ਸੰਘਰਸ਼ ਸ਼ੁਰੂ ਹੋ ਗਿਆ ।
ਉੱਤਰ-
(ਤਿਕੋਣਾ)

7. 1504 ਈ. ਵਿੱਚ ਬਾਬਰ ………………………………. ਦਾ ਸ਼ਾਸਕ ਬਣਿਆ ।
ਉੱਤਰ-
(ਕਾਬਲ)

8. 1519 ਈ. ਤੋਂ 1526 ਈ. ਦੇ ਦੌਰਾਨ ਬਾਬਰ ਨੇ ਪੰਜਾਬ ‘ਤੇ …………………………… ਹਮਲੇ ਕੀਤੇ ।
ਉੱਤਰ-
(ਪੰਜ)

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

9. ਬਾਬਰ ਨੇ ਪੰਜਾਬ ‘ਤੇ ਪਹਿਲਾ ਹਮਲਾ ………………………… ਕੀਤਾ ।
ਉੱਤਰ-
(1519 ਈ.)

10. ਬਾਬਰ ਨੇ …………………………… ਹਮਲੇ ਦੇ ਦੌਰਾਨ ਗੁਰੂ ਨਾਨਕ ਦੇਵ ਜੀ ਨੂੰ ਗ੍ਰਿਫ਼ਤਾਰ ਕੀਤਾ ਸੀ ।
ਉੱਤਰ-
(ਸੈਦਪੁਰ)

11. ਪਾਨੀਪਤ ਦੀ ਪਹਿਲੀ ਲੜਾਈ ………………….. ਨੂੰ ਹੋਈ ।
ਉੱਤਰ-
(21 ਅਪਰੈਲ, 1526 ਈ.)

12. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦਾ ਮੁਸਲਿਮ ਸਮਾਜ ………………………… ਸ਼੍ਰੇਣੀਆਂ ਵਿੱਚ ਵੰਡਿਆ ਹੋਇਆ ਸੀ।
ਉੱਤਰ-
(ਤਿੰਨ)

13. ਪੰਜਾਬ ਵਿੱਚ ਮੁਸਲਮਾਨਾਂ ਦੇ ਉੱਚ ਸਿੱਖਿਆ ਦੇ ਪ੍ਰਸਿੱਧ ਕੇਂਦਰ ……………………. ਅਤੇ ……………………….. ਸਨ ।
ਉੱਤਰ-
(ਲਾਹੌਰ, ਮੁਲਤਾਨ)

14. 16ਵੀਂ ਸਦੀ ਦੇ ਆਰੰਭ ਵਿੱਚ ਹਿੰਦੂ ਸਮਾਜ ਵਿੱਚ ………………………. ਨੂੰ ਪ੍ਰਮੁੱਖਤਾ ਪ੍ਰਾਪਤ ਸੀ ।
ਉੱਤਰ-
(ਬ੍ਰਾਹਮਣਾਂ)

15. 16ਵੀਂ ਸਦੀ ਦੇ ਆਰੰਭ ਵਿੱਚ ਇਸਤਰੀਆਂ ਦੀ ਦਸ਼ਾ ਚੰਗੀ ………………… ਸੀ ।
ਉੱਤਰ-
(ਨਹੀਂ)

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

16. 16ਵੀਂ ਸਦੀ ਦੇ ਆਰੰਭ ਵਿੱਚ ਜ਼ਿਆਦਾਤਰ ਹਿੰਦੂ ……………………… ਭੋਜਨ ਖਾਂਦੇ ਸਨ ।
ਉੱਤਰ-
(ਸ਼ਾਕਾਹਾਰੀ)

17. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ …………………….. ਸੀ ।
ਉੱਤਰ-
(ਖੇਤੀਬਾੜੀ)

18. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦਾ ਸਭ ਤੋਂ ਪ੍ਰਸਿੱਧ ਉਦਯੋਗ …………………………. ਸੀ ।
ਉੱਤਰ-
(ਕੱਪੜਾ ਉਦਯੋਗ)

19. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਗਰਮ ਕੱਪੜਾ ਤਿਆਰ ਕਰਨ ਦੇ ਪ੍ਰਸਿੱਧ ਕੇਂਦਰ …………………. ਅਤੇ …………………. ਸਨ ।
ਉੱਤਰ-
(ਅੰਮ੍ਰਿਤਸਰ, ਕਸ਼ਮੀਰ)

20. 16ਵੀਂ ਸਦੀ ਦੇ ਆਰੰਭ ਵਿੱਚ ………………………. ਅਤੇ ………………………. ਪੰਜਾਬ ਦੇ ਸਭ ਤੋਂ ਪ੍ਰਸਿੱਧ ਵਪਾਰਿਕ ਕੇਂਦਰ ਸਨ ।
ਉੱਤਰ-
(ਲਾਹੌਰ, ਮੁਲਤਾਨ)

21. ……………………….. ਭਗਤੀ ਲਹਿਰ ਦਾ ਮੌਢੀ ਸੀ
ਉੱਤਰ-
(ਗੁਰੂ ਨਾਨਕ ਦੇਵ ਜੀ)

22. ਜੋਗੀ ਮਤ ਦੀ ਸਥਾਪਨਾ …………………………….. ਨੇ ਕੀਤੀ ਸੀ ।
ਉੱਤਰ-
(ਗੋਰਖਨਾਥ)

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

23. ਇਸਲਾਮ ਦਾ ਸੰਸਥਾਪਕ ……………………… ਸੀ ।
ਉੱਤਰ-
(ਹਜ਼ਰਤ ਮੁਹੰਮਦ)

24. ਪੰਜਾਬ ਵਿੱਚ ਚਿਸ਼ਤੀ ਸਿਲਸਿਲੇ ਦਾ ਸਭ ਤੋਂ ਪ੍ਰਸਿੱਧ ਪ੍ਰਚਾਰਕ ………………….. ਸੀ ।
ਉੱਤਰ-
(ਸ਼ੇਖ਼ ਫ਼ਰੀਦ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-

1. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ ਦਸ਼ਾ ਬਹੁਤ ਚੰਗੀ ਸੀ ।
ਉੱਤਰ-
ਗ਼ਲਤ

2. ਲੋਧੀ ਵੰਸ਼ ਦਾ ਸੰਸਥਾਪਕ ਸਿਕੰਦਰ ਲੋਧੀ ਸੀ ।
ਉੱਤਰ-
ਗ਼ਲਤ

3. ਬਹਿਲੋਲ ਲੋਧੀ 1451 ਈ. ਵਿੱਚ ਸਿੰਘਾਸਨ ‘ਤੇ ਬੈਠਿਆ ਸੀ ।
ਉੱਤਰ-
ਠੀਕ

4. ਸਿਕੰਦਰ ਲੋਧੀ 1489 ਈ. ਵਿੱਚ ਦਿੱਲੀ ਦੇ ਸਿੰਘਾਸਨ ‘ਤੇ ਬੈਠਿਆ ।
ਉੱਤਰ-
ਠੀਕ

5. ਇਬਰਾਹੀਮ ਲੋਧੀ 1517 ਈ. ਵਿੱਚ ਲੋਧੀ ਵੰਸ਼ ਦਾ ਨਵਾਂ ਸੁਲਤਾਨ ਬਣਿਆ ਸੀ ।
ਉੱਤਰ-
ਠੀਕ

6. ਦੌਲਤ ਖਾਂ ਲੋਧੀ 1469 ਈ. ਵਿੱਚ ਪੰਜਾਬ ਦਾ ਸੂਬੇਦਾਰ ਨਿਯੁਕਤ ਹੋਇਆ ਸੀ ।
ਉੱਤਰ-
ਗ਼ਲਤ

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

7. ਬਾਬਰ ਦਾ ਜਨਮ 1494 ਈ. ਵਿੱਚ ਹੋਇਆ ਸੀ ।
ਉੱਤਰ-
ਗਲਤ

8. ਬਾਬਰ ਨੇ 1504 ਈ. ਵਿੱਚ ਕਾਬਲ ‘ਤੇ ਕਬਜ਼ਾ ਕਰ ਲਿਆ ਸੀ ।
ਉੱਤਰ-
ਠੀਕ

9. ਬਾਬਰ ਨੇ ਭਾਰਤ ‘ਤੇ ਪਹਿਲਾ ਹਮਲਾ 1519 ਈ. ਵਿੱਚ ਕੀਤਾ ।
ਉੱਤਰ-
ਠੀਕ

10. ਬਾਬਰ ਨੇ ਸੈਦਪੁਰ ’ਤੇ 1524 ਈ. ਵਿੱਚ ਹਮਲਾ ਕੀਤਾ ।
ਉੱਤਰ-
ਗ਼ਲਤ

11. ਗੁਰੂ ਨਾਨਕ ਦੇਵ ਜੀ ਨੇ ਬਾਬਰ ਦੇ ਸੈਦਪੁਰ ਦੇ ਹਮਲੇ ਦੀ ਤੁਲਨਾ ਪਾਪ ਦੀ ਜੰਵ ਨਾਲ , ਕੀਤੀ ਸੀ ।
ਉੱਤਰ-
ਠੀਕ

12. ਬਾਬਰ ਅਤੇ ਇਬਰਾਹੀਮ ਲੋਧੀ ਵਿਚਾਲੇ ਪਾਨੀਪਤ ਦੀ ਪਹਿਲੀ ਲੜਾਈ 21 ਅਪਰੈਲ, 1526 ਈ. ਨੂੰ ਹੋਈ ।
ਉੱਤਰ-
ਠੀਕ

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

 

13. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦਾ ਮੁਸਲਿਮ ਸਮਾਜ ਦੋ ਸ਼੍ਰੇਣੀਆਂ ਵਿੱਚ ਵੰਡਿਆ ਹੋਇਆ ਸੀ ।
ਉੱਤਰ-
ਗ਼ਲਤ

14. ਮੁਸਲਿਮ ਸਮਾਜ ਦੀ ਨੀਵੀਂ ਸ਼੍ਰੇਣੀ ਵਿੱਚ ਸਭ ਤੋਂ ਵਧੇਰੇ ਗਿਣਤੀ ਕਿਸਾਨਾਂ ਦੀ ਸੀ ।
ਉੱਤਰ-
ਗ਼ਲਤ

15. 16ਵੀਂ ਸਦੀ ਦੇ ਮੁਸਲਿਮ ਸਮਾਜ ਵਿੱਚ ਇਸਤਰੀਆਂ ਦਾ ਬਹੁਤ ਸਨਮਾਨ ਕੀਤਾ ਜਾਂਦਾ ਸੀ ।
ਉੱਤਰ-
ਗ਼ਲਤ

16. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਮੁਸਲਿਮ ਸਿੱਖਿਆ ਦੇ ਦੋ ਪ੍ਰਸਿੱਧ ਕੇਂਦਰ ਲਾਹੌਰ ਅਤੇ ਮੁਲਤਾਨ ਸਨ ।
ਉੱਤਰ-
ਠੀਕ

17. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਹਿੰਦੂ ਸਮਾਜ ਵਿੱਚ ਬ੍ਰਾਹਮਣਾਂ ਨੂੰ ਪ੍ਰਮੁੱਖਤਾ ਪ੍ਰਾਪਤ ਸੀ ।
ਉੱਤਰ-
ਠੀਕ

18. 16ਵੀਂ ਸਦੀ ਦੇ ਆਰੰਭ ਵਿੱਚ ਕਸ਼ੱਤਰੀਆਂ ਦਾ ਮੁੱਖ ਪੇਸ਼ਾ ਖੇਤੀਬਾੜੀ ਕਰਨਾ ਸੀ ।
ਉੱਤਰ-
ਗ਼ਲਤ

19. 16ਵੀਂ ਸਦੀ ਵਿੱਚ ਹਿੰਦੂ ਸਮਾਜ ਵਿੱਚ ਇਸਤਰੀਆਂ ਦੀ ਦਸ਼ਾ ਬੜੀ ਤਰਸਯੋਗ ਸੀ ।
ਉੱਤਰ-
ਠੀਕ

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

20. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਪਸ਼ੂ ਪਾਲਣ ਸੀ ।
ਉੱਤਰ-
ਗ਼ਲਤ

21. 16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਵਿੱਚ ਸਭ ਤੋਂ ਵੱਧ ਕਣਕ ਦੀ ਪੈਦਾਵਾਰ ਕੀਤੀ ਜਾਂਦੀ ਸੀ ।
ਉੱਤਰ-
ਠੀਕ

22. 16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਸਭ ਤੋਂ ਪ੍ਰਸਿੱਧ ਉਦਯੋਗ ਕੱਪੜਾ ਉਦਯੋਗ ਸੀ ।
ਉੱਤਰ-
ਠੀਕ

23. 16ਵੀਂ ਸਦੀ ਵਿੱਚ ਕਸ਼ਮੀਰ ਸ਼ਾਲਾਂ ਦੇ ਉਦਯੋਗ ਲਈ ਬੜਾ ਪ੍ਰਸਿੱਧ ਸੀ ।
ਉੱਤਰ-
ਠੀਕ

24. ਗੋਰਖਨਾਥ ਨੇ ਜੋਗੀਆਂ ਦੀ ਨਾਥਪੰਥੀ ਦੀ ਸਥਾਪਨਾ ਕੀਤੀ ਸੀ ।
ਉੱਤਰ-
ਠੀਕ

25. ਇਸਲਾਮ ਦੀ ਸਥਾਪਨਾ ਹਜ਼ਰਤ ਮੁਹੰਮਦ ਸਾਹਿਬ ਨੇ ਕੀਤੀ ਸੀ ।
ਉੱਤਰ-
ਠੀਕ

26. ਚਿਸ਼ਤੀ ਸਿਲਸਿਲੇ ਦੀ ਨੀਂਹ ਖ਼ਵਾਜਾ ਮੁਈਨਉੱਦੀਨ ਚਿਸ਼ਤੀ ਨੇ ਰੱਖੀ ਸੀ ।
ਉੱਤਰ-
ਠੀਕ

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

27. ਪੰਜਾਬ ਵਿੱਚ ਚਿਸ਼ਤੀ ਸਿਲਸਿਲੇ ਦਾ ਪ੍ਰਮੁੱਖ ਪ੍ਰਚਾਰਕ ਸ਼ੇਖ਼ ਫ਼ਰੀਦ ਸੀ ।
ਉੱਤਰ-
ਠੀਕ

28. ਸੁਹਰਾਵਰਦੀ ਸਿਲਸਿਲੇ ਦਾ ਸੰਸਥਾਪਕ ਸ਼ੇਖ਼ ਬਹਾਉੱਦੀਨ ਜ਼ਕਰੀਆ ਸੀ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਲੋਧੀ ਵੰਸ਼ ਦਾ ਸੰਸਥਾਪਕ ਕੌਣ ਸੀ ?
(i) ਬਹਿਲੋਲ ਲੋਧੀ
(ii) ਦੌਲਤ ਖਾਂ ਲੋਧੀ
(iii) ਸਿਕੰਦਰ ਲੋਧੀ
(iv) ਇਬਰਾਹੀਮ ਲੋਧੀ ।
ਉੱਤਰ-
(i) ਬਹਿਲੋਲ ਲੋਧੀ ।

ਪ੍ਰਸ਼ਨ 2.
ਬਹਿਲੋਲ ਲੋਧੀ ਕਦੋਂ ਦਿੱਲੀ ਦੇ ਸਿੰਘਾਸਨ ‘ਤੇ ਬੈਠਿਆ ਸੀ ?
(i) 1437 ਈ. ਵਿੱਚ
(ii) 1451 ਈ. ਵਿੱਚ
(iii) 1489 ਈ. ਵਿੱਚ
(iv) 1517 ਈ. ਵਿੱਚ ।
ਉੱਤਰ-
(ii) 1451 ਈ. ਵਿੱਚ ।

ਪ੍ਰਸ਼ਨ 3.
ਹੇਠ ਲਿਖਿਆਂ ਵਿੱਚੋਂ ਕਿਹੜੇ ਸ਼ਾਸਕ ਦਾ ਪਹਿਲਾ ਨਾਂ ਨਿਜ਼ਾਮ ਖਾਂ ਸੀ ?
(i) ਬਹਿਲੋਲ ਲੋਧੀ
(ii) ਸਿਕੰਦਰ ਲੋਧੀ
(iii) ਇਬਰਾਹਿਮ ਲੋਧੀ
(iv) ਦੌਲਤ ਖਾਂ ਲੋਧੀ ।
ਉੱਤਰ-
(ii) ਸਿਕੰਦਰ ਲੋਧੀ ।

ਪ੍ਰਸ਼ਨ 4.
ਇਬਰਾਹੀਮ ਲੋਧੀ ਕਦੋਂ ਦਿੱਲੀ ਦੇ ਸਿੰਘਾਸਨ ‘ਤੇ ਬੈਠਿਆ ਸੀ ?
(i) 1489 ਈ. ਵਿੱਚ
(ii) 1516 ਈ. ਵਿੱਚ
(iii) 1517 ਈ. ਵਿੱਚ
(iv) 1526 ਈ. ਵਿੱਚ ।
ਉੱਤਰ-
(iii) 1517 ਈ. ਵਿੱਚ ।

ਪ੍ਰਸ਼ਨ 5.
ਦੌਲਤ ਖਾਂ ਲੋਧੀ ਕੌਣ ਸੀ ?
(i) ਪੰਜਾਬ ਦਾ ਸੂਬੇਦਾਰ
(ii) ਦਿੱਲੀ ਦਾ ਸੂਬੇਦਾਰ
(iii) ਅਵਧ ਦਾ ਸੂਬੇਦਾਰ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(i) ਪੰਜਾਬ ਦਾ ਸੂਬੇਦਾਰ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 6.
ਦੌਲਤ ਖਾਂ ਲੋਧੀ ਕਿਸ ਰਾਜ ਦਾ ਸੁਤੰਤਰ ਸ਼ਾਸਕ ਬਣਨਾ ਚਾਹੁੰਦਾ ਸੀ ?
(i) ਮਗਧ
(ii) ਦਿੱਲੀ
(iii) ਪੰਜਾਬ
(iv) ਗੁਜਰਾਤ ।
ਉੱਤਰ-
(iii) ਪੰਜਾਬ ।

ਪ੍ਰਸ਼ਨ 7.
ਦੌਲਤ ਖਾਂ ਲੋਧੀ ਪੰਜਾਬ ਦਾ ਸੂਬੇਦਾਰ ਕਦੋਂ ਨਿਯੁਕਤ ਹੋਇਆ ਸੀ ?
(i) 1489 ਈ. ਵਿੱਚ
(ii) 1500 ਈ. ਵਿੱਚ
(iii) 1517 ਈ. ਵਿੱਚ
(iv) 1526 ਈ. ਵਿੱਚ ।
ਉੱਤਰ-
(ii) 1500 ਈ. ਵਿੱਚ ।

ਪ੍ਰਸ਼ਨ 8.
ਪੰਜਾਬ ਦੇ ਤਿਕੋਣੇ ਸੰਘਰਸ਼ ਵਿੱਚ ਕੌਣ ਸ਼ਾਮਲ ਨਹੀਂ ਸੀ ?
(i) ਬਾਬਰ
(i) ਦੌਲਤ ਖਾਂ ਲੋਧੀ
(iii) ਇਬਰਾਹੀਮ ਲੋਧੀ
(iv) ਆਲਮ ਖਾਂ ਲੋਧੀ ।
ਉੱਤਰ-
(iv) ਆਲਮ ਖਾਂ ਲੋਧੀ ।

ਪ੍ਰਸ਼ਨ 9.
ਬਾਬਰ ਨੇ ਭਾਰਤ ਉੱਤੇ ਕਿੰਨੇ ਹਮਲੇ ਕੀਤੇ ?
(i) 11
(ii) 5
(iii) 6
(iv) 17.
ਉੱਤਰ-
(ii) 5 .

ਪ੍ਰਸ਼ਨ 10.
ਬਾਬਰ ਨੇ ਪੰਜਾਬ ’ਤੇ ਪਹਿਲਾ ਹਮਲਾ ਕਦੋਂ ਕੀਤਾ ?
(i) 1509 ਈ. ਵਿੱਚ
(ii) 1519 ਈ. ਵਿੱਚ
(iii) 1520 ਈ. ਵਿੱਚ
(iv) 1524 ਈ. ਵਿੱਚ ।
ਉੱਤਰ-
(ii) 1519 ਈ. ਵਿੱਚ ।

ਪ੍ਰਸ਼ਨ 11.
ਬਾਬਰ ਨੇ ਸੈਦਪੁਰ ’ਤੇ ਹਮਲਾ ਕਦੋਂ ਕੀਤਾ ਸੀ ?
(i) 1519 ਈ. ਵਿੱਚ
(ii) 1520 ਈ. ਵਿੱਚ
(iii) 1524 ਈ. ਵਿੱਚ
(iv) 1526 ਈ. ਵਿੱਚ ।
ਉੱਤਰ-
(ii) 1520 ਈ. ਵਿੱਚ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 12.
ਬਾਬਰ ਨੇ ਸੈਦਪੁਰ ‘ਤੇ ਹਮਲੇ ਸਮੇਂ ਕਿਹੜੇ ਸਿੱਖ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਿਆ ਸੀ ?
(i) ਗੁਰੂ ਨਾਨਕ ਦੇਵ ਜੀ
(ii) ਗੁਰੂ ਅੰਗਦ ਦੇਵ ਜੀ
(iii) ਗੁਰੂ ਹਰਿਗੋਬਿੰਦ ਜੀ
(iv) ਗੁਰੂ ਤੇਗ਼ ਬਹਾਦਰ ਜੀ ।
ਉੱਤਰ-
(i) ਗੁਰੂ ਨਾਨਕ ਦੇਵ ਜੀ ।

ਪ੍ਰਸ਼ਨ 13.
ਬਾਬਰ ਅਤੇ ਇਬਰਾਹੀਮ ਲੋਧੀ ਵਿਚਾਲੇ ਪਾਨੀਪਤ ਦੀ ਪਹਿਲੀ ਲੜਾਈ ਕਦੋਂ ਹੋਈ ?
(i) 1519 ਈ. ਵਿੱਚ
(ii) 1525 ਈ. ਵਿੱਚ
(iii) 1526 ਈ. ਵਿੱਚ
(iv) 1556 ਈ. ਵਿੱਚ ।
ਉੱਤਰ-
(iii) 1526 ਈ. ਵਿੱਚ ।

ਪ੍ਰਸ਼ਨ 14.
ਪਾਨੀਪਤ ਦੀ ਪਹਿਲੀ ਲੜਾਈ ਵਿੱਚ ਕਿਸਦੀ ਹਾਰ ਹੋਈ ?
(i) ਬਾਬਰ ਦੀ
(ii) ਮਹਾਰਾਣਾ ਪ੍ਰਤਾਪ ਦੀ
(iii) ਇਬਰਾਹੀਮ ਲੋਧੀ ਦੀ
(iv) ਦੌਲਤ ਖਾਂ ਲੋਧੀ ਦੀ ।
ਉੱਤਰ-
(iii) ਇਬਰਾਹੀਮ ਲੋਧੀ ਦੀ ।

ਪ੍ਰਸ਼ਨ 15.
ਆਲਮ ਖਾਂ ਲੋਧੀ ਕਿਸ ਦਾ ਪੁੱਤਰ ਸੀ ?
(i) ਸਿਕੰਦਰ ਲੋਧੀ
(ii) ਇਬਰਾਹੀਮ ਲੋਧੀ
(iii) ਦੌਲਤ ਖਾਂ ਲੋਧੀ
(iv) ਕੋਈ ਨਹੀਂ ।
ਉੱਤਰ-
(i) ਸਿਕੰਦਰ ਲੋਧੀ ।

ਪ੍ਰਸ਼ਨ 16.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਮੁਸਲਿਮ ਸਮਾਜ ਕਿੰਨੇ ਵਰਗਾਂ ਵਿੱਚ ਵੰਡਿਆ ਹੋਇਆ ਸੀ ?
(i) ਦੋ
(ii) ਤਿੰਨ
(iii) ਚਾਰ
(iv) ਪੰਜ
ਉੱਤਰ-
(ii) ਤਿੰਨ ।

ਪ੍ਰਸ਼ਨ 17.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਮੁਸਲਿਮ ਸਮਾਜ ਦੀ ਉੱਚ ਸ਼੍ਰੇਣੀ ਵਿੱਚ ਹੇਠ ਲਿਖਿਆਂ ਵਿੱਚੋਂ ਕੌਣ ਸ਼ਾਮਲ
ਨਹੀਂ ਸੀ ?
(i) ਮਲਿਕ
(ii) ਸ਼ੇਖ਼
(iii) ਇਕਤਾਰ
(iv) ਵਪਾਰੀ ।
ਉੱਤਰ-
(iv) ਵਪਾਰੀ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 18.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਮੁਸਲਿਮ ਸਮਾਜ ਦੀ ਮੱਧ ਸ਼੍ਰੇਣੀ ਵਿੱਚ ਕੌਣ ਸ਼ਾਮਲ ਸੀ ?
(i) ਵਪਾਰੀ
(ii) ਸੈਨਿਕ
(iii) ਕਿਸਾਨ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

ਪ੍ਰਸ਼ਨ 19.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਮੁਸਲਿਮ ਸਮਾਜ ਦੀ ਨੀਵੀਂ ਸ਼੍ਰੇਣੀ ਵਿੱਚ ਹੇਠ ਲਿਖਿਆਂ ਵਿੱਚੋਂ ਕੌਣ ਸ਼ਾਮਲ ਨਹੀਂ ਸੀ ?
(i) ਕਾਜ਼ੀ
(ii) ਨੌਕਰ
(iii) ਦਾਸ
(iv) ਮਜ਼ਦੂਰ ।
ਉੱਤਰ-
(i) ਕਾਜ਼ੀ ।

ਪ੍ਰਸ਼ਨ 20.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਮੁਸਲਮਾਨਾਂ ਦਾ ਸਭ ਤੋਂ ਪ੍ਰਸਿੱਧ ਸਿੱਖਿਆ ਦਾ ਕੇਂਦਰ ਕਿਹੜਾ ਸੀ ?
(i) ਸਰਹਿੰਦ
(ii) ਜਲੰਧਰ
(iii) ਪੇਸ਼ਾਵਰ
(iv) ਲਾਹੌਰ ।
ਉੱਤਰ-
(iv) ਲਾਹੌਰ ।

ਪ੍ਰਸ਼ਨ 21.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਕੀ ਸੀ ?
(i) ਵਪਾਰ
(ii) ਖੇਤੀਬਾੜੀ
(iii) ਉਦਯੋਗ
(iv) ਪਸ਼ੂ-ਪਾਲਣ ।
ਉੱਤਰ-
(ii) ਖੇਤੀਬਾੜੀ ।

ਪ੍ਰਸ਼ਨ 22.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਸਭ ਤੋਂ ਪ੍ਰਸਿੱਧ ਫ਼ਸਲ ਕਿਹੜੀ ਸੀ ?
(i) ਕਣਕ
(ii) ਚੌਲ
(iii) ਰੀਨਾ
(iv) ਉੱਪਰ ਲਿਖੀਆਂ ਸਾਰੀਆਂ ।
ਉੱਤਰ-
(iv) ਉੱਪਰ ਲਿਖੀਆਂ ਸਾਰੀਆਂ ।

ਪ੍ਰਸ਼ਨ 23.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਸਭ ਤੋਂ ਪ੍ਰਸਿੱਧ ਉਦਯੋਗ ਕਿਹੜਾ ਸੀ ?
(i) ਚਮੜਾ ਉਦਯੋਗ
(ii) ਕੱਪੜਾ ਉਦਯੋਗ
(iii) ਸ਼ਸਤਰ ਉਦਯੋਗ
(iv) ਹਾਥੀ ਦੰਦ ਉਦਯੋਗ ।
ਉੱਤਰ-
(ii) ਕੱਪੜਾ ਉਦਯੋਗ ।

ਪ੍ਰਸ਼ਨ 24.
16ਵੀਂ ਸਦੀ ਦੇ ਸ਼ੁਰੂ ਵਿੱਚ ਹੇਠ ਲਿਖਿਆਂ ਵਿੱਚੋਂ ਕਿਹੜਾ ਗਰਮ ਕੱਪੜਾ ਉਦਯੋਗ ਦਾ ਕੇਂਦਰ ਨਹੀਂ ਸੀ ?
(i) ਜਲੰਧਰ
(ii) ਅੰਮ੍ਰਿਤਸਰ
(iii) ਕਸ਼ਮੀਰ
(iv) ਕਾਂਗੜਾ ।
ਉੱਤਰ-
(i) ਜਲੰਧਰ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 25.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦਾ ਸਭ ਤੋਂ ਪ੍ਰਸਿੱਧ ਵਪਾਰਿਕ ਕੇਂਦਰ ਕਿਹੜਾ ਸੀ ?
(i) ਲਾਹੌਰ
(ii) ਲੁਧਿਆਣਾ
(iii) ਜਲੰਧਰ
(iv) ਅੰਮ੍ਰਿਤਸਰ ।
ਉੱਤਰ-
(i) ਲਾਹੌਰ ।

ਪ੍ਰਸ਼ਨ 26.
16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੇ ਲੋਕਾਂ ਦਾ ਪ੍ਰਮੁੱਖ ਧਰਮ ਕਿਹੜਾ ਸੀ ?
(i) ਇਸਲਾਮ
(ii) ਹਿੰਦੁ
(iii) ਈਸਾਈ
(iv) ਸਿੱਖ ।
ਉੱਤਰ-
(ii) ਹਿੰਦੁ ।

ਪ੍ਰਸ਼ਨ 27.
ਜੋਗੀਆਂ ਦੀ ਨਾਥਪੰਥੀ ਸ਼ਾਖਾ ਦੀ ਸਥਾਪਨਾ ਕਿਸਨੇ ਕੀਤੀ ਸੀ ?
(i) ਗੋਰਖਨਾਥ
(ii) ਸ਼ਿਵਨਾਥ
(iii) ਮਹਾਤਮਾ ਬੁੱਧ
(iv) ਸਵਾਮੀ ਮਹਾਂਵੀਰ ।
ਉੱਤਰ-
(i) ਗੋਰਖਨਾਥ ।

ਪ੍ਰਸ਼ਨ 28.
ਪੁਰਾਣਾਂ ਵਿੱਚ ਵਿਸ਼ਨੂੰ ਦੇ ਕਿੰਨੇ ਅਵਤਾਰਾਂ ਦਾ ਵਰਣਨ ਕੀਤਾ ਗਿਆ ਹੈ ?
(i) 5
(ii) 10
(iii) 24
(iv) 25.
ਉੱਤਰ-
(iii) 24.

ਪ੍ਰਸ਼ਨ 29.
16ਵੀਂ ਸਦੀ ਦੇ ਸ਼ੁਰੂ ਵਿਚ ਹੇਠ ਲਿਖਿਆਂ ਵਿੱਚੋਂ ਕਿਹੜਾ ਮਤ ਹਿੰਦੂ ਧਰਮ ਨਾਲ ਸੰਬੰਧਿਤ ਨਹੀਂ ਸੀ ?
(i) ਸ਼ੈਵ ਮਤ
(ii) ਵੈਸ਼ਨਵ ਮਤ
(iii) ਸ਼ਕਤੀ ਮਤ
(iv) ਸੂਫ਼ੀ ਮਤ ।
ਉੱਤਰ-
(iv) ਸੂਫ਼ੀ ਮਤ ।

ਪ੍ਰਸ਼ਨ 30.
ਇਸਲਾਮ ਦਾ ਸੰਸਥਾਪਕ ਕੌਣ ਸੀ ?
(i) ਅਬੂ ਬਕਰ
(ii) ਉਮਰ
(iii) ਹਜ਼ਰਤ ਮੁਹੰਮਦ ਸਾਹਿਬ
(iv) ਅਲੀ ।
ਉੱਤਰ-
(iii) ਹਜ਼ਰਤ ਮੁਹੰਮਦ ਸਾਹਿਬ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 31.
ਇਸਲਾਮ ਦੀ ਸਥਾਪਨਾ ਕਦੋਂ ਕੀਤੀ ਗਈ ਸੀ ?
(i) ਪੰਜਵੀਂ ਸਦੀ ਵਿੱਚ
(ii) ਛੇਵੀਂ ਸਦੀ ਵਿੱਚ
(iii) ਸੱਤਵੀਂ ਸਦੀ ਵਿੱਚ
(iv) ਅੱਠਵੀਂ ਸਦੀ ਵਿੱਚ
ਉੱਤਰ-
(iii) ਸੱਤਵੀਂ ਸਦੀ ਵਿੱਚ ।

ਪ੍ਰਸ਼ਨ 32.
ਇਸਲਾਮ ਦਾ ਪਹਿਲਾ ਖਲੀਫ਼ਾ ਕੌਣ ਸੀ ?
(i) ਅਲੀ
(ii) ਅਬੂ ਬਕਰ
(iii) ਉਮਰ
(iv) ਉਥਮਾਨ ।
ਉੱਤਰ-
(ii) ਅਬੂ ਬਕਰ ।

ਪ੍ਰਸ਼ਨ 33.
ਸੂਫ਼ੀ ਸ਼ੇਖਾਂ ਦੀ ਵਿਚਾਰਧਾਰਾ ਨੂੰ ਕੀ ਕਿਹਾ ਜਾਂਦਾ ਹੈ ?
(i) ਪੀਰ
(ii) ਦਰਗਾਹ
(iii) ਤਸਵੁਫ਼
(iv) ਸਿਲਸਿਲਾ ।
ਉੱਤਰ-
(iii) ਤਸਵੁਫ਼ ।

ਪ੍ਰਸ਼ਨ 34.
ਚਿਸ਼ਤੀ ਸਿਲਸਿਲੇ ਦਾ ਸੰਸਥਾਪਕ ਕੌਣ ਸੀ ?
(i) ਖ਼ਵਾਜ਼ਾ ਮੁਈਨਉੱਦੀਨ ਚਿਸ਼ਤੀ
(ii) ਸ਼ੇਖ਼ ਬਹਾਉੱਦੀਨ ਜ਼ਕਰੀਆ
(iii) ਸ਼ੇਖ਼ ਫ਼ਰੀਦ ਜੀ .
(iv) ਸ਼ੇਖ਼ ਨਿਜ਼ਾਮਉੱਦੀਨ ਔਲੀਆ
ਉੱਤਰ-
(i) ਖ਼ਵਾਜ਼ਾ ਮੁਈਨਉੱਦੀਨ ਚਿਸ਼ਤੀ ।

ਪ੍ਰਸ਼ਨ 35.
ਪੰਜਾਬ ਵਿਚ ਚਿਸ਼ਤੀ ਸਿਲਸਿਲੇ ਦਾ ਸਭ ਤੋਂ ਪ੍ਰਸਿੱਧ ਪ੍ਰਚਾਰਕ ਕੌਣ ਸੀ ?
(i) ਸ਼ੇਖ਼ ਨਿਜ਼ਾਮਉੱਦੀਨ ਔਲੀਆ
(ii) ਸ਼ੇਖ਼ ਫ਼ਰੀਦ
(iii) ਸ਼ੇਖ਼ ਕੁਤਬਉੱਦੀਨ ਬਖਤਿਆਰ ਕਾਕੀ
(iv) ਖਵਾਜ਼ਾ ਮੁਈਨਉੱਦੀਨ ਚਿਸ਼ਤੀ ।
ਉੱਤਰ-
(ii) ਸ਼ੇਖ਼ ਫ਼ਰੀਦ ।

ਪ੍ਰਸ਼ਨ 36.
ਸੂਫ਼ੀਆਂ ਦੇ ਸੁਹਰਾਵਰਦੀ ਸਿਲਸਿਲੇ ਦੀ ਸਥਾਪਨਾ ਕਿੱਥੇ ਹੋਈ ?
(i) ਲਾਹੌਰ
(ii) ਅਜਮੇਰ
(iii) ਆਗਰਾਂ
(iv) ਮੁਲਤਾਨ ।
ਉੱਤਰ-
(iv) ਮੁਲਤਾਨ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

ਪ੍ਰਸ਼ਨ 37.
ਹੇਠ ਲਿਖਿਆਂ ਵਿੱਚੋਂ ਕਿਸਨੇ ਕੱਵਾਲੀ ਗਾਉਣ ਦੀ ਪ੍ਰਥਾ ਨੂੰ ਸ਼ੁਰੂ ਕੀਤਾ ?
(i) ਇਸਲਾਮ ਨੇ
(ii) ਸੂਫ਼ੀਆਂ ਨੇ
(iii) ਹਿੰਦੂਆਂ ਨੇ
(iv) ਸਿੱਖਾਂ ਨੇ ।
ਉੱਤਰ-
(ii) ਸੂਫ਼ੀਆਂ ਨੇ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਬਹਿਲੋਲ ਲੋਧੀ ਦੀ ਮੌਤ ਤੋਂ ਬਾਅਦ ਉਸ ਦਾ ਪੁੱਤਰ ਸਿਕੰਦਰ ਲੋਧੀ 1489 ਈ. ਵਿੱਚ ਦਿੱਲੀ ਦੇ ਤਖ਼ਤ ਉੱਤੇ ਬੈਠਿਆ । ਉਸ ਨੇ 1517 ਈ. ਤਕ ਸ਼ਾਸਨ ਕੀਤਾ । ਮੁਸਲਿਮ ਇਤਿਹਾਸਕਾਰਾਂ ਦੀ ਨਜ਼ਰ ਵਿੱਚ ਉਹ ਇੱਕ ਬਹੁਤ ਹੀ ਨਿਆਂ-ਪਸੰਦ ਅਤੇ ਦਿਆਲੂ ਸੁਲਤਾਨ ਸੀ | ਪਰ ਉਸ ਦੀ ਨਿਆਂ-ਪ੍ਰਿਯਤਾ ਅਤੇ ਦਿਆਲਤਾ ਸਿਰਫ ਮੁਸਲਮਾਨਾਂ ਤਕ ਹੀ ਸੀਮਿਤ ਸੀ । ਉਹ ਫ਼ਿਰੋਜ਼ਸ਼ਾਹ ਤੁਗਲਕ ਅਤੇ ਔਰੰਗਜ਼ੇਬ ਵਾਂਗ ਇੱਕ ਕੱਟੜ ਮੁਸਲਮਾਨ ਸੀ ! ਉਹ ਹਿੰਦੂਆਂ ਨੂੰ ਬੜੀ ਨਫ਼ਰਤ ਦੀ ਨਜ਼ਰ ਨਾਲ ਵੇਖਦਾ ਸੀ । ਉਸ ਨੇ ਹਿੰਦੂਆਂ ਪ੍ਰਤੀ ਬੜੀ ਕਠੋਰ ਅਤੇ ਜ਼ਾਲਮਾਨਾ ਨੀਤੀ ਅਪਣਾਈ । ਉਸ ਨੇ ਹਿੰਦੂਆਂ ਦੇ ਕਈ ਪ੍ਰਸਿੱਧ ਮੰਦਰਾਂ ਨੂੰ ਤਹਿਸ-ਨਹਿਸ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਥਾਂ ਮਸਜਿਦਾਂ ਦੀ ਉਸਾਰੀ ਕਰਵਾਈ । ਉਸ ਨੇ ਹਿੰਦੂਆਂ ਨੂੰ ਜਮਨਾ ਵਿੱਚ ਇਸ਼ਨਾਨ ਕਰਨ ਦੀ ਮਨਾਹੀ ਕਰ ਦਿੱਤੀ । ਉਸ ਨੇ ਹਿੰਦੂਆਂ ਨੂੰ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ । ਉਸ ਨੇ ਬੋਧਨ ਨਾਂ ਦੇ ਇੱਕ ਬ੍ਰਾਹਮਣ ਨੂੰ ਇਸ ਲਈ ਮੌਤ ਦੇ ਘਾਟ ਉਤਾਰ ਦਿੱਤਾ ।

1. ਸਿਕੰਦਰ ਲੋਧੀ ਕੌਣ ਸੀ?
2. ਸਿਕੰਦਰ ਲੋਧੀ ਕਦੋਂ ਸਿੰਘਾਸਨ ‘ਤੇ ਬੈਠਿਆ ਸੀ ?
(i) 1485 ਈ.
(ii) 1486 ਈ.
(iii) 1487 ਈ.
(iv) 1489 ਈ. ।
3. ਮੁਸਲਿਮ ਇਤਿਹਾਸਕਾਰ ਸਿਕੰਦਰ ਲੋਧੀ ਨੂੰ ਕਿਹੋ ਜਿਹਾ ਸੁਲਤਾਨ ਦੱਸਦੇ ਹਨ ?
4. ਸਿਕੰਦਰ ਲੋਧੀ ਨੇ ਹਿੰਦੂਆਂ ਪ੍ਰਤੀ ਕਿਹੜਾ ਕਦਮ ਚੁੱਕਿਆ ?
5. ਸਿਕੰਦਰ ਲੋਧੀ ਨੇ ਬੋਧਨ ਬਾਹਮਣ ਨੂੰ ਕਿਉਂ ਮੌਤ ਦੇ ਘਾਟ ਉਤਾਰ ਦਿੱਤਾ ਸੀ ?
ਉੱਤਰ-
1. ਸਿਕੰਦਰ ਲੋਧੀ ਦਿੱਲੀ ਦਾ ਸੁਲਤਾਨ ਸੀ ।
2. 1489 ਈ. ।
3. ਇੱਕ ਬਹੁਤ ਹੀ ਨਿਆਂ ਪਸੰਦ ਅਤੇ ਦਿਆਲੂ ਸੁਲਤਾਨ ।
4. ਉਸ ਨੇ ਹਿੰਦੂਆਂ ਨੂੰ ਜ਼ਬਰਦਸਤੀ ਇਸਲਾਮ ਵਿੱਚ ਸ਼ਾਮਲ ਕੀਤਾ ।
5. ਉਸ ਨੇ ਹਿੰਦੂ ਧਰਮ ਨੂੰ ਇਸਲਾਮ ਧਰਮ ਦੇ ਬਰਾਬਰ ਚੰਗਾ ਕਿਹਾ ਸੀ ।

2. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਪਰਜਾ ਦੀ ਹਾਲਤ ਬਹੁਤ ਤਰਸਯੋਗ ਸੀ । ਸ਼ਾਸਕ ਵਰਗ ਜਸ਼ਨਾਂ ਵਿੱਚ ਆਪਣਾਂ ਸਮਾਂ ਬਤੀਤ ਕਰਦਾ ਸੀ । ਅਜਿਹੀ ਹਾਲਤ ਵਿੱਚ ਪਰਜਾ ਵੱਲ ਕਿਸੇ ਦਾ ਧਿਆਨ ਹੀ ਨਹੀਂ ਸੀ । ਸਰਕਾਰੀ ਕਰਮਚਾਰੀ ਭ੍ਰਿਸ਼ਟ ਹੋ ਚੁੱਕੇ ਸਨ । ਹਰ ਪਾਸੇ ਰਿਸ਼ਵਤ ਦਾ ਬੋਲਬਾਲਾ ਸੀ । ਸੁਲਤਾਨ ਤਾਂ ਸੁਲਤਾਨ, ਕਾਜ਼ੀ ਅਤੇ ਉਲਮਾ ਵੀ ਰਿਸ਼ਵਤ ਲੈ ਕੇ ਨਿਆਂ ਕਰਦੇ ਸਨ । ਹਿੰਦੂਆਂ ‘ਤੇ ਅੱਤਿਆਚਾਰ ਬਹੁਤ ਜ਼ਿਆਦਾ ਵੱਧ ਗਏ ਸਨ । ਉਨ੍ਹਾਂ ਨੂੰ ਤਲਵਾਰ ਦੀ ਨੋਕ ‘ਤੇ ਜ਼ਬਰਦਸਤੀ ਇਸਲਾਮ ਧਰਮ ਵਿੱਚ ਸ਼ਾਮਲ ਕੀਤਾ ਜਾਂਦਾ ਸੀ ।

1. 16ਵੀਂ ਸਦੀ ਦੇ ਆਰੰਭ ਵਿੱਚ ਪਰਜਾ ਦੀ ਹਾਲਤ ਕਿਹੋ ਜਿਹੀ ਸੀ ?
2. 16ਵੀਂ ਸਦੀ ਦੇ ਆਰੰਭ ਵਿੱਚ ਸਰਕਾਰੀ ਕਰਮਚਾਰੀਆਂ ਦਾ ਆਚਰਨ ਕਿਹੋ ਜਿਹਾ ਸੀ ?
3. 16ਵੀਂ ਸਦੀ ਦੇ ਆਰੰਭ ਵਿੱਚ ਸੁਲਤਾਨ, ਕਾਜ਼ੀ ਅਤੇ ਉਲਮਾਂ ਨਿਆਂ ਕਿਵੇਂ ਕਰਦੇ ਸਨ ?
4. 16ਵੀਂ ਸਦੀ ਦੇ ਆਰੰਭ ਵਿੱਚ ਰਾਜ ਵੱਲੋਂ ਹਿੰਦੂਆਂ ਪ੍ਰਤੀ ਕੀ ਨੀਤੀ ਅਪਣਾਈ ਜਾਂਦੀ ਸੀ ?
5. 16ਵੀਂ ਸਦੀ ਵਿੱਚ ਸ਼ਾਸਕ ਵਰਗ ……………………. ਵਿੱਚ ਆਪਣਾ ਸਮਾਂ ਬਤੀਤ ਕਰਦਾ ਸੀ ।
ਉੱਤਰ-
1. 16ਵੀਂ ਸਦੀ ਦੇ ਆਰੰਭ ਵਿੱਚ, ਪਰਜਾ ਦੀ ਹਾਲਤ ਬਹੁਤ ਤਰਸਯੋਗ ਸੀ ।
2. ਉਸ ਸਮੇਂ ਸਰਕਾਰੀ ਕਰਮਚਾਰੀ ਬਹੁਤ ਭਿਸ਼ਟ ਹੋ ਚੁੱਕੇ ਸਨ ।
3. ਉਸ ਸਮੇਂ ਸੁਲਤਾਨੀ, ਕਾਜ਼ੀ ਅਤੇ ਉਲਮਾ ਰਿਸ਼ਵਤ ਲੈ ਕੇ ਨਿਆਂ ਕਰਦੇ ਸਨ ।
4. ਉਸ ਸਮੇਂ ਰਾਜ ਵੱਲੋਂ ਹਿੰਦੂਆਂ ਤੇ ਬਹੁਤ ਅੱਤਿਆਚਾਰ ਕੀਤੇ ਜਾਂਦੇ ਸਨ ।
5. ਜਸ਼ਨਾਂ ।

3. 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਸਮਾਜਿਕ ਦਸ਼ਾ ਵੀ ਬਹੁਤ ਖ਼ਰਾਬ ਸੀ । ਉਸ ਸਮੇਂ ਸਮਾਜ ਹਿੰਦੂ ਤੇ ਮੁਸਲਮਾਨ ਨਾਂ ਦੇ ਦੋ ਮੁੱਖ ਵਰਗਾਂ ਵਿੱਚ ਵੰਡਿਆ ਹੋਇਆ ਸੀ । ਕਿਉਂਕਿ ਮੁਸਲਮਾਨ ਸ਼ਾਸਕ ਵਰਗ ਨਾਲ ਸੰਬੰਧ ਰੱਖਦੇ ਸਨ ਇਸ ਲਈ ਉਨ੍ਹਾਂ ਨੂੰ ਸਮਾਜ ਵਿੱਚ ਵਿਸ਼ੇਸ਼ ਅਧਿਕਾਰ ਪ੍ਰਾਪਤ ਸਨ । ਉਨ੍ਹਾਂ ਨੂੰ ਰਾਜ ਦੇ ਉੱਚ ਅਹੁਦਿਆਂ ‘ਤੇ ਲਗਾਇਆ ਜਾਂਦਾ ਸੀ । ਦੂਜੇ ਪਾਸੇ ਹਿੰਦੂ ਜੋ ਕਿ ਵੱਸੋਂ ਦੇ ਵਧੇਰੇ ਭਾਗ ਨਾਲ ਸੰਬੰਧਿਤ ਸਨ, ਨੂੰ ਲਗਭਗ ਸਾਰੇ ਅਧਿਕਾਰਾਂ ਤੋਂ ਵਾਂਝਿਆਂ ਰੱਖਿਆ ਗਿਆ ਸੀ । ਉਨ੍ਹਾਂ ਨੂੰ ਕਾਫ਼ਰ ਅਤੇ ਜਿੰਮੀ ਕਹਿ ਕੇ ਸੱਦਿਆ ਜਾਂਦਾ ਸੀ । ਉਨ੍ਹਾਂ ਤੋਂ ਜਜ਼ੀਆ ਅਤੇ ਯਾਤਰਾ ਕਰ ਆਦਿ ਬੜੀ ਸਖ਼ਤੀ ਨਾਲ ਵਸੂਲ ਕੀਤੇ ਜਾਂਦੇ ਸਨ । ਮੁਸਲਮਾਨ ਹਿੰਦੂਆਂ ‘ਤੇ ਏਨੇ ਅੱਤਿਆਚਾਰ ਕਰਦੇ ਸਨ ਕਿ ਅਨੇਕਾਂ ਹਿੰਦੂ ਮੁਸਲਮਾਨ ਬਣਨ ਲਈ ਮਜਬੂਰ ਹੋ ਗਏ ਸਨ ।

1. 16ਵੀਂ ਸਦੀ ਦੇ ਸ਼ੁਰੂ ਵਿੱਚ ਪੰਜਾਬ ਦੀ ਸਮਾਜਿਕ ਦਸ਼ਾ ਨੂੰ ਬਹੁਤ ਖ਼ਰਾਬ ਕਿਉਂ ਕਿਹਾ ਜਾਂਦਾ ਸੀ ? 1
2. 16ਵੀਂ ਸਦੀ ਦੇ ਸ਼ੁਰੂ ਵਿੱਚ ਕਿਨ੍ਹਾਂ ਨੂੰ ਅਧਿਕਾਰਾਂ ਤੋਂ ਵਾਂਝਿਆ ਰੱਖਿਆ ਗਿਆ ਸੀ ?
3. ਕਾਫ਼ਰ ਕੌਣ ਸਨ?
4. ਜਜ਼ੀਆ ਕੀ ਸੀ?
5. ਮੁਸਲਮਾਨ …………………….. ਵਰਗ ਨਾਲ ਸੰਬੰਧ ਰੱਖਦੇ ਸਨ ।
ਉੱਤਰ-
1. ਕਿਉਂਕਿ ਸਮਾਜ ਵਿੱਚ ਇਸਤਰੀਆਂ ਦੀ ਹਾਲਤ ਬਹੁਤ ਤਰਸਯੋਗ ਸੀ ।
2. ਹਿੰਦੂਆਂ ਨੂੰ ।
3. ਗੈਰ-ਮੁਸਲਮਾਨਾਂ ਨੂੰ ਕਾਫ਼ਰ ਕਿਹਾ ਜਾਂਦਾ ਸੀ ।
4. ਜਜ਼ੀਆ ਹਿੰਦੁਆਂ ਤੋਂ ਲਿਆ ਜਾਣ ਵਾਲਾ ਇੱਕ ਕਰ ਸੀ ।
5. ਸ਼ਾਸਕ ।

PSEB 12th Class History Solutions Chapter 3 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਦੀ ਰਾਜਨੀਤਿਕ, ਸਮਾਜਿਕ ਅਤੇ ਆਰਥਿਕ ਦਸ਼ਾ

4. 16ਵੀਂ ਸਦੀ ਦੇ ਆਰੰਭ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੋਈ ਖ਼ਾਸ ਉੱਨਤੀ ਨਹੀਂ ਹੋਈ ਸੀ । ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਉਮਾ, ਮੁੱਲਾਂ ਤੇ ਮੌਲਵੀ ਕਰਦੇ ਸਨ । ਉਹ ਮਸਜਿਦਾਂ, ਮਕਤਬਿਆਂ ਅਤੇ ਮਦਰੱਸਿਆਂ ਵਿੱਚ ਸਿੱਖਿਆ ਦਿੰਦੇ ਸਨ । ਰਾਜ ਸਰਕਾਰ ਉਨ੍ਹਾਂ ਨੂੰ ਅਨੁਦਾਨ ਦਿੰਦੀ ਸੀ । ਮਸਜਿਦਾਂ ਅਤੇ ਮਕਤਬਿਆਂ ਵਿੱਚ ਮੁੱਢਲੀ ਸਿੱਖਿਆ ਦਿੱਤੀ ਜਾਂਦੀ ਸੀ ਜਦਕਿ ਮਦਰੱਸਿਆਂ ਵਿੱਚ ਉਚੇਰੀ । ਮਦਰੱਸੇ ਆਮ ਤੌਰ ‘ਤੇ ਸ਼ਹਿਰਾਂ ਵਿੱਚ ਹੀ ਹੁੰਦੇ ਸਨ । ਉਸ ਸਮੇਂ ਮੁਸਲਮਾਨਾਂ ਦੇ ਪੰਜਾਬ ਵਿੱਚ ਸਭ ਤੋਂ ਪ੍ਰਸਿੱਧ ਸਿੱਖਿਆਂ ਕੇਂਦਰ ਲਾਹੌਰ ਅਤੇ ਮੁਲਤਾਨ ਵਿੱਚ ਸਨ ।

1. 16ਵੀਂ ਸਦੀ ਦੇ ਆਰੰਭ ਵਿੱਚ ਸਿੱਖਿਆ ਦੇ ਖੇਤਰ ਵਿੱਚ ਉੱਨਤੀ ਕਿਉਂ ਨਹੀਂ ਹੋਈ ਸੀ ?
2. ਕੀ ਮੌਲਵੀ ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਕਰਦੇ ਸਨ ?
3. ਮੁਸਲਮਾਨਾਂ ਨੂੰ ਮੁੱਢਲੀ ਸਿੱਖਿਆ ਕਿੱਥੇ ਦਿੱਤੀ ਜਾਂਦੀ ਸੀ ?
4. 16ਵੀਂ ਸਦੀ ਦੇ ਆਰੰਭ ਵਿੱਚ ਮੁਸਲਮਾਨਾਂ ਦੀ ਸਿੱਖਿਆ ਲਈ ਪ੍ਰਸਿੱਧ ਇੱਕ ਕੇਂਦਰ ਦਾ ਨਾਂ ਲਿਖੋ ।
5. ਮਦਰੱਸੇ ਆਮ ਤੌਰ ‘ਤੇ ……………………….. ਵਿੱਚ ਹੁੰਦੇ ਸਨ ।
ਉੱਤਰ-
1. ਕਿਉਂਕਿ ਉਸ ਸਮੇਂ ਲੋਕਾਂ ਨੂੰ ਸਿੱਖਿਆ ਦੇਣ ਦੀ ਜਿੰਮੇਵਾਰੀ ਸਰਕਾਰ ਦੀ ਨਹੀਂ ਹੁੰਦੀ ਸੀ ।
2. ਹਾਂ, ਮੌਲਵੀ ਮੁਸਲਮਾਨਾਂ ਨੂੰ ਸਿੱਖਿਆ ਦੇਣ ਦਾ ਕੰਮ ਕਰਦੇ ਸਨ ।
3. ਮੁਸਲਮਾਨਾਂ ਨੂੰ ਮੁੱਢਲੀ ਸਿੱਖਿਆ ਮਸਜਿਦਾਂ ਅਤੇ ਮਕਤਬਿਆਂ ਵਿੱਚ ਦਿੱਤੀ ਜਾਂਦੀ ਸੀ ।
4. 16ਵੀਂ ਸਦੀ ਦੇ ਆਰੰਭ ਵਿੱਚ ਮੁਸਲਮਾਨਾਂ ਦੀ ਸਿੱਖਿਆ ਦਾ ਇੱਕ ਪ੍ਰਸਿੱਧ ਕੇਂਦਰ ਲਾਹੌਰ ਸੀ ।
5. ਸ਼ਹਿਰਾਂ ।

5. ਸੂਫ਼ੀ ਮਤ 16ਵੀਂ ਸਦੀ ਦੇ ਆਰੰਭ ਵਿੱਚ ਪੰਜਾਬ ਵਿੱਚ ਬਹੁਤ ਹਰਮਨ-ਪਿਆਰਾ ਸੀ । ਸੂਫ਼ੀ ਨੇਤਾ ਸ਼ੇਖ਼ ਜਾਂ ਪੀਰ ਦੇ ਨਾਂ ਨਾਲ ਜਾਣੇ ਜਾਂਦੇ ਸਨ । ਉਹ ਇੱਕ ਅੱਲਾ ਵਿੱਚ ਵਿਸ਼ਵਾਸ ਰੱਖਦੇ ਸਨ । ਉਹ ਅੱਲਾਂ ਨੂੰ ਛੱਡ ਕੇ ਕਿਸੇ ਹੋਰ ਦੀ ਪੂਜਾ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ । ਉਨ੍ਹਾਂ ਅਨੁਸਾਰ ਅੱਲ੍ਹਾ ਸਰਬ ਸ਼ਕਤੀਮਾਨ ਹੈ ਤੇ ਉਹ ਹਰ ਜਗ੍ਹਾ ਮੌਜੂਦ ਹੈ । ਅੱਲ੍ਹਾ ਨੂੰ ਪ੍ਰਾਪਤ ਕਰਨ ਲਈ ਉਹ ਪ੍ਰੇਮ ਭਾਵਨਾ ਉੱਤੇ ਜ਼ੋਰ ਦਿੰਦੇ ਸਨ । ਉਹ ਧਰਮ ਦੇ ਬਾਹਰੀ ਦਿਖਾਵਿਆਂ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ । ਅੱਲਾ ਨੂੰ ਪ੍ਰਾਪਤ ਕਰਨ ਲਈ ਉਹ ਪੀਰ ਜਾਂ ਗੁਰੂ ਦਾ ਹੋਣਾ ਬਹੁਤ ਜ਼ਰੂਰੀ ਸਮਝਦੇ ਸਨ ।ਉਹ ਸੰਗੀਤ ਵਿੱਚ ਵੀ ਵਿਸ਼ਵਾਸ ਰੱਖਦੇ ਸਨ । ਉਨ੍ਹਾਂ ਨੇ ਕੱਵਾਲੀ ਗਾਉਣ ਦੀ ਪ੍ਰਥਾ ਚਲਾਈ । ਉਹ ਮਨੁੱਖਾਂ ਦੀ ਸੇਵਾ ਕਰਨੀ ਆਪਣਾ ਜ਼ਰੂਰੀ ਕਰਤੱਵ ਸਮਝਦੇ ਸਨ । ਉਨ੍ਹਾਂ ਦਾ ਜਾਤ-ਪਾਤ ਵਿੱਚ ਕੋਈ ਵਿਸ਼ਵਾਸ ਨਹੀਂ ਸੀ । ਉਹ ਦੂਸਰੇ ਧਰਮਾਂ ਦਾ ਸਤਿਕਾਰ ਕਰਦੇ ਸਨ ।

1. ਸੂਫ਼ੀ ਮਤ ਕਿਸ ਧਰਮ ਨਾਲ ਸੰਬੰਧਿਤ ਸੀ ?
2. ਸੂਫ਼ੀ ਸ਼ੇਖ ਹੋਰ ਕਿਸ ਨਾਂ ਨਾਲ ਜਾਣੇ ਜਾਂਦੇ ਸਨ ?
3. ਸੂਫ਼ੀ ਸ਼ੇਖਾਂ ਦੀ ਵਿਚਾਰਧਾਰਾ ਨੂੰ ਕੀ ਕਿਹਾ ਜਾਂਦਾ ਹੈ ?
4. ਸੂਫ਼ੀ ਮਤ ਦਾ ਕੋਈ ਇੱਕ ਸਿਧਾਤ ਲਿਖੋ ।
5. ਅੱਲਾ ਨੂੰ ਪ੍ਰਾਪਤ ਕਰਨ ਲਈ ਸੁਫ਼ੀ ਕਿਸ ਦਾ ਹੋਣਾ ਜ਼ਰੂਰੀ ਸਮਝਦੇ ਸਨ ?
(i) ਪੀਰ
(ii) ਕੱਵਾਲੀ
(iii) ਦਰਗਾਹ
(iv) ਉੱਪਰ ਲਿਖੇ ਸਾਰੇ ।
ਉੱਤਰ-
1. ਸੂਫ਼ੀ ਮਤ ਇਸਲਾਮ ਧਰਮ ਨਾਲ ਸੰਬੰਧਿਤ ਸੀ ।
2. ਸੂਫ਼ੀ ਸ਼ੇਖ ‘ਪੀਰ’ ਦੇ ਨਾਂ ਨਾਲ ਵੀ ਜਾਣੇ ਜਾਂਦੇ ਸਨ ।
3. ਸੂਫ਼ੀ ਸ਼ੇਖਾਂ ਦੀ ਵਿਚਾਰਧਾਰਾ ਨੂੰ ਤਸਵੁਫ਼ ਕਿਹਾ ਜਾਂਦਾ ਸੀ ।
4. ਉਹ ਇੱਕ ਅੱਲ੍ਹਾ ਵਿੱਚ ਵਿਸ਼ਵਾਸ ਰੱਖਦੇ ਹਨ ।
5. ਪੀਰ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

Punjab State Board PSEB 12th Class History Book Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ Textbook Exercise Questions and Answers.

PSEB Solutions for Class 12 History Chapter 2 ਪੰਜਾਬ ਦੇ ਇਤਿਹਾਸਿਕ ਸੋਮੇ

Long Answer Type Questions

ਪ੍ਰਸ਼ਨ 1.
ਪੰਜਾਬ ਦੇ ਇਤਿਹਾਸਿਕ ਸਰੋਤਾਂ ਦੀ ਉਸਾਰੀ ਕਰਦੇ ਸਮੇਂ ਦਰਪੇਸ਼ ਮੁਸ਼ਕਿਲਾਂ ਬਾਰੇ ਦੱਸੋ । (Explain the problems being faced for constructing the history of Punjab.)
ਜਾਂ
ਪੰਜਾਬ ਦੇ ਇਤਿਹਾਸ ਨੂੰ ਸਮਝਣ ਵਿੱਚ ਇਤਿਹਾਸਕਾਰਾਂ ਨੂੰ ਕਿਹੜੀਆਂ ਛੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ? (Which six problems are faced by the historians in understanding the history of Punjab ?)
ਪੰਜਾਬ ਦੇ ਇਤਿਹਾਸਿਕ ਸੋਮਿਆਂ ਸੰਬੰਧੀ ਕਿਹੜੀਆਂ ਮੁੱਖ ਸਮੱਸਿਆਵਾਂ ਆਉਂਦੀਆਂ ਹਨ ? (What are the main problems regarding the historical sources of Punjab ?)
ਜਾਂ
ਪੰਜਾਬ ਦੇ ਇਤਿਹਾਸਿਕ ਸੋਮਿਆਂ ਸੰਬੰਧੀ ਸਾਨੂੰ ਕਿਹੜੀਆਂ ਛੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ? (What six difficulties do we face regarding the historical sources of Punjab ?)
ਜਾਂ
ਪੰਜਾਬ ਦੇ ਇਤਿਹਾਸ ਦਾ ਸੰਕਲਨ ਕਰਨ ਲਈ ਵਿਦਿਆਰਥੀਆਂ ਨੂੰ ਕਿਹੜੀਆਂ-ਕਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ? (What problems are faced by the students in composing the history of the Punjab ?)
ਉੱਤਰ-
ਪੰਜਾਬ ਦੇ ਇਤਿਹਾਸ ਦੀ ਰਚਨਾ ਕਰਨ ਵਿੱਚ ਇਤਿਹਾਸਕਾਰਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਨ੍ਹਾਂ ਸਮੱਸਿਆਵਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

  • ਸਿੱਖਾਂ ਨੂੰ ਆਪਣਾ ਇਤਿਹਾਸ ਲਿਖਣ ਦਾ ਸਮਾਂ ਨਾ ਮਿਲਿਆ – ਔਰੰਗਜ਼ੇਬ ਦੀ ਮੌਤ ਦੇ ਬਾਅਦ ਪੰਜਾਬ ਵਿੱਚ ਇੱਕ ਅਜਿਹਾ ਦੌਰ ਆਇਆ ਜੋ ਪੂਰੀ ਤਰ੍ਹਾਂ ਅਸ਼ਾਂਤੀ ਅਤੇ ਅਰਾਜਕਤਾ ਨਾਲ ਭਰਿਆ ਹੋਇਆ ਸੀ । ਸਿੱਖਾਂ ਨੂੰ ਆਪਣੀ ਜਾਨ ਬਚਾਉਣ ਲਈ ਪਹਾੜਾਂ ਅਤੇ ਜੰਗਲਾਂ ਵਿੱਚ ਸ਼ਰਨ ਲੈਣੀ ਪੈਂਦੀ ਸੀ । ਅਜਿਹੇ ਵਾਤਾਵਰਨ ਵਿੱਚ ਇਤਿਹਾਸ ਲਿਖਣ ਦਾ ਕੰਮ ਕਿਵੇਂ ਸੰਭਵ ਸੀ ।
  • ਮੁਸਲਿਮ ਇਤਿਹਾਸਕਾਰਾਂ ਦੇ ਪੱਖਪਾਤ ਪੂਰਨ ਵਿਚਾਰ – ਪੰਜਾਬ ਦੇ ਇਤਿਹਾਸ ਨੂੰ ਲਿਖਣ ਵਿੱਚ ਸਭ ਤੋਂ ਜ਼ਿਆਦਾ ਜਿਨ੍ਹਾਂ ਸੋਮਿਆਂ ਦੀ ਸਹਾਇਤਾ ਲਈ ਗਈ ਹੈ ਉਹ ਫ਼ਾਰਸੀ ਵਿੱਚ ਲਿਖੇ ਗਏ ਗ੍ਰੰਥ ਹਨ । ਇਨ੍ਹਾਂ ਗ੍ਰੰਥਾਂ ਨੂੰ ਮੁਸਲਮਾਨ ਲੇਖਕਾਂ ਨੇ ਲਿਖਿਆ ਹੈ ਜੋ ਸਿੱਖਾਂ ਦੇ ਕੱਟੜ ਦੁਸ਼ਮਣ ਸਨ । ਇਨ੍ਹਾਂ ਗ੍ਰੰਥਾਂ ਨੂੰ ਬੜੀ ਜਾਂਚ-ਪੜਤਾਲ ਨਾਲ ਪੜ੍ਹਨਾ ਪੈਂਦਾ ਹੈ ਕਿਉਂਕਿ ਇਨ੍ਹਾਂ ਇਤਿਹਾਸਕਾਰਾਂ ਨੇ ਵਧੇਰੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ । ਇਸ ਲਈ ਇਨ੍ਹਾਂ ਗ੍ਰੰਥਾਂ ਨੂੰ ਪੂਰੀ ਤਰ੍ਹਾਂ ਭਰੋਸੇਯੋਗ ਨਹੀਂ ਮੰਨਿਆ ਜਾ ਸਕਦਾ ।
  • ਇਤਿਹਾਸਿਕ ਸੋਮਿਆਂ ਦਾ ਨਸ਼ਟ ਹੋਣਾ – 18ਵੀਂ ਸਦੀ ਦੇ ਲਗਭਗ 7ਵੇਂ ਦਹਾਕੇ ਤਕ ਪੰਜਾਬ ਵਿੱਚ ਅਸ਼ਾਂਤੀ ਅਤੇ ਅਰਾਜਕਤਾ ਦਾ ਮਾਹੌਲ ਰਿਹਾ । 1739 ਈ. ਵਿੱਚ ਨਾਦਰ ਸ਼ਾਹ ਅਤੇ 1747 ਈ. ਤੋਂ ਲੈ ਕੇ 1767 ਈ. ਤਕ ਅਹਿਮਦ ਸ਼ਾਹ ਅਬਦਾਲੀ ਦੇ 8 ਹਮਲਿਆਂ ਕਾਰਨ ਪੰਜਾਬ ਦੀ ਸਥਿਤੀ ਵਧੇਰੇ ਬਦਤਰ ਹੋ ਗਈ ਸੀ । ਅਜਿਹੇ ਸਮੇਂ ਸਿੱਖਾਂ ਦੇ ਬਹੁਤੇ ਧਾਰਮਿਕ ਗੰਥ ਨਸ਼ਟ ਹੋ ਗਏ ।
  • ਪੰਜਾਬ-ਮੁਗ਼ਲ ਸਾਮਰਾਜ ਦਾ ਇੱਕ ਹਿੱਸਾ – ਪੰਜਾਬ 1752 ਈ. ਤਕ ਮੁਗਲ ਸਾਮਰਾਜ ਦਾ ਹਿੱਸਾ ਰਿਹਾ । ਇਸ ਕਾਰਨ ਇਸ ਦਾ ਕੋਈ ਅਲੱਗ ਇਤਿਹਾਸ ਨਾ ਲਿਖਿਆ ਗਿਆ । ਆਧੁਨਿਕ ਇਤਿਹਾਸਕਾਰਾਂ ਨੂੰ ਮੁਗ਼ਲ ਕਾਲ ਵਿੱਚ ਲਿਖੇ ਗਏ ਸਾਹਿਤ ਤੋਂ ਪੰਜਾਬ ਦੀ ਬਹੁਤ ਘੱਟ ਜਾਣਕਾਰੀ ਪ੍ਰਾਪਤ ਹੁੰਦੀ ਹੈ । ਇਸ ਲਈ ਲੋੜੀਂਦੇ ਵੇਰਵੇ ਦੀ ਕਮੀ ਕਾਰਨ ਪੰਜਾਬ ਦੇ ਇਤਿਹਾਸ ਦੀ ਅਸਲ ਤਸਵੀਰ ਪੇਸ਼ ਨਹੀਂ ਕੀਤੀ ਜਾ ਸਕਦੀ ।
  • ਅਣਘੋਖੇ ਇਤਿਹਾਸਿਕ ਸੋਮੇ – ਅਨੇਕ ਸਿੱਖ ਪਰਿਵਾਰਾਂ ਅਤੇ ਜਾਗੀਰਦਾਰਾਂ ਕੋਲ ਸਿੱਖ ਮਿਸਲਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੇ ਪੱਟੇ, ਸੰਦਾਂ, ਨਿਜੀ ਚਿੱਠੀਆਂ, ਵਹੀਆਂ ਅਤੇ ਸ਼ਸਤਰ ਆਦਿ ਸੰਦੂਕਾਂ ਵਿੱਚ ਬੇਅਰਥ ਪਏ ਹਨ । ਇਸ ਕਾਰਨ ਇਹ ਸੋਮੇ ਹਾਲੇ ਤਕ ਅਣਘੋਖੇ ਹੀ ਪਏ ਹਨ ।
  • ਪੰਜਾਬ ਦੀ ਵੰਡ – 1947 ਈ. ਵਿੱਚ ਭਾਰਤ ਦੀ ਵੰਡ ਦੇ ਨਾਲ-ਨਾਲ ਪੰਜਾਬ ਨੂੰ ਵੀ ਦੋ ਭਾਗਾਂ ਵਿੱਚ ਵੰਡਿਆ ਗਿਆ । ਇਸ ਵੰਡ ਕਾਰਨ ਬਹੁਤ ਸਾਰੀਆਂ ਯਾਦਗਾਰੀ ਇਮਾਰਤਾਂ ਅਤੇ ਬਹੁਮੁੱਲੇ ਗ੍ਰੰਥ ਪਾਕਿਸਤਾਨ ਵਿੱਚ ਹੀ ਰਹਿ ਗਏ । ਇਨ੍ਹਾਂ ਤੋਂ ਇਲਾਵਾ ਵੰਡ ਦੇ ਦੌਰਾਨ ਹੋਈ ਲੁੱਟਮਾਰ ਕਾਰਨ ਵੀ ਬਹੁਤ ਸਾਰੇ ਇਤਿਹਾਸਿਕ ਸੋਮੇ ਨਸ਼ਟ ਹੋ ਗਏ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 2.
ਹੁਕਮਨਾਮਿਆਂ ਉੱਤੇ ਇੱਕ ਸੰਖੇਪ ਨੋਟ ਲਿਖੋ ।
(Write a brief note on Hukamnamas.)
ਉੱਤਰ-
ਹੁਕਮਨਾਮੇ ਉਹ ਆਗਿਆ-ਪੱਤਰ ਸਨ ਜੋ ਸਿੱਖ ਗੁਰੂਆਂ ਜਾਂ ਗੁਰੂ ਘਰਾਣੇ ਨਾਲ ਸੰਬੰਧਿਤ ਮੈਂਬਰਾਂ ਨੇ ਸਮੇਂਸਮੇਂ ‘ਤੇ ਸਿੱਖ ਸੰਗਤਾਂ ਦੇ ਨਾਂ ਤੇ ਜਾਰੀ ਕੀਤੇ ਇਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਗੁਰੂ ਦੇ ਲੰਗਰ ਲਈ ਰਸਦ, ਧਾਰਮਿਕ ਥਾਂਵਾਂ ਦੇ ਨਿਰਮਾਣ ਲਈ ਮਾਇਆ, ਲੜਾਈਆਂ ਲਈ ਘੋੜੇ ਅਤੇ ਸ਼ਸਤਰ ਆਦਿ ਲਿਆਉਣ ਦੀ ਮੰਗ ਕੀਤੀ ਗਈ ਸੀ । ਹੁਣ ਤਕ 89 ਹੁਕਮਨਾਮੇ ਪ੍ਰਾਪਤ ਹੋਏ ਹਨ । ਇਨ੍ਹਾਂ ਵਿੱਚੋਂ 34 ਹੁਕਮਨਾਮੇ ਗੁਰੁ ਗੋਬਿੰਦ ਸਿੰਘ ਜੀ ਅਤੇ 23 ਗੁਰੂ ਤੇਗ਼ ਬਹਾਦਰ ਜੀ ਦੇ ਹਨ । ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮਨਾਮਿਆਂ ਵਿੱਚ ਕਿੱਤਿਆਂ ਦੇ ਵੇਰਵੇ ਵੀ ਦਿੱਤੇ ਗਏ ਹਨ ਜੋ ਇਤਿਹਾਸਿਕ ਪੱਖ ਤੋਂ ਮਹੱਤਵਪੂਰਨ ਹਨ । ਇੱਕ ਹੁਕਮਨਾਮੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਸੰਗਤਾਂ ਨੂੰ ਇਹ ਹਦਾਇਤ ਕੀਤੀ ਹੈ ਕਿ ਉਹ ਗੁਰੂ ਘਰ ਲਈ ਭੇਜੀ ਜਾਣ ਵਾਲੀ ਰਸਦ ਜਾਂ ਮਾਇਆ ਨੂੰ ਮਸੰਦਾਂ ਰਾਹੀਂ ਨਾ ਭੇਜਣ, ਸਗੋਂ ਆਪ ਆ ਕੇ ਸਿੱਧੀ ਜਮਾਂ ਕਰਵਾਉਣ ।ਉਨ੍ਹਾਂ ਨੇ ਆਪਣੇ ਆਖ਼ਰੀ ਹੁਕਮਨਾਮੇ ਵਿੱਚ ਪੰਜਾਬ ਦੇ ਸਿੱਖਾਂ ਨੂੰ ਇਹ ਹੁਕਮ ਦਿੱਤਾ ਸੀ ਕਿ ਉਹ ਬੰਦਾ ਸਿੰਘ ਬਹਾਦਰ ਨੂੰ ਆਪਣਾ ਸੈਨਿਕ ਨੇਤਾ ਪ੍ਰਵਾਨ ਕਰਨ ਅਤੇ ਉਸ ਨੂੰ ਲੋੜੀਂਦਾ ਸਹਿਯੋਗ ਦੇਣ ।

ਇਨ੍ਹਾਂ ਤੋਂ ਇਲਾਵਾ ਬਾਕੀ ਹੁਕਮਨਾਮੇ ਗੁਰੁ ਅਰਜਨ ਦੇਵ ਜੀ, ਗੁਰੂ ਹਰਿਗੋਬਿੰਦ ਸਾਹਿਬ ਜੀ, ਗੁਰੂ ਹਰਿ ਰਾਏ ਜੀ, ਗੁਰੂ ਹਰਿ ਕ੍ਰਿਸ਼ਨ ਜੀ, ਮਾਤਾ ਗੁਜਰੀ ਜੀ, ਮਾਤਾ ਸੁੰਦਰੀ ਜੀ, ਮਾਤਾ ਸਾਹਿਬ ਦੇਵਾਂ ਜੀ, ਬਾਬਾ ਗੁਰਦਿੱਤਾ ਜੀ ਅਤੇ ਬੰਦਾ ਸਿੰਘ ਬਹਾਦਰ ਨਾਲ ਸੰਬੰਧਿਤ ਹਨ । ਇਹ ਹੁਕਮਨਾਮੇ ਗੁਰੂ ਸਾਹਿਬਾਂ ਦੇ ਸਮੇਂ ਦੇ ਰਾਜਨੀਤਿਕ, ਧਾਰਮਿਕ, ਸਾਹਿਤਕ ਅਤੇ ਆਰਥਿਕ ਹਾਲਤ ਉੱਤੇ ਮਹੱਤਵਪੂਰਨ ਰੌਸ਼ਨੀ ਪਾਉਂਦੇ ਹਨ । ਸਿੱਖ ਹੁਕਮਨਾਮਿਆਂ ਨੂੰ ਪਰਮਾਤਮਾ ਦਾ ਹੁਕਮ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਦੇ ਹਨ । ਇਸ ਦੀ ਪਾਲਣਾ ਲਈ ਉਹ ਆਪਣਾ ਜੀਵਨ ਕੁਰਬਾਨ ਕਰਨ ਵਿੱਚ ਮਾਣ ਮਹਿਸੂਸ ਕਰਦੇ ਸਨ । ਇਨ੍ਹਾਂ ਹੁਕਮਨਾਮਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵੱਲੋਂ ਛਾਪਿਆ ਗਿਆ ਹੈ ।

ਪ੍ਰਸ਼ਨ 3.
ਸਿੱਖਾਂ ਦੇ ਧਾਰਮਿਕ ਸਾਹਿਤ ਨਾਲ ਸੰਬੰਧਿਤ ਮਹੱਤਵਪੂਰਨ ਇਤਿਹਾਸਿਕ ਸੋਮਿਆਂ ਦਾ ਸੰਖੇਪ ਵਰਣਨ ਕਰੋ ।
(Give a brief account of the main important historical sources related to religious literature of the Sikhs.)
ਜਾਂ
ਪੰਜਾਬ ਦੇ ਇਤਿਹਾਸ ਲਈ ਧਾਰਮਿਕ ਸਾਹਿਤ ਉੱਤੇ ਆਧਾਰਿਤ ਮਹੱਤਵਪੂਰਨ ਸੋਮਿਆਂ ਦਾ ਸੰਖੇਪ ਵਰਣਨ ਕਰੋ ।
(Give a brief account of important sources based on religious literature of Punjab History.)
ਉੱਤਰ-
ਪੰਜਾਬ ਦੇ ਇਤਿਹਾਸ ਦੀ ਰਚਨਾ ਵਿੱਚ ਸਭ ਤੋਂ ਵਧੇਰੇ ਯੋਗਦਾਨ ਸਿੱਖਾਂ ਦੇ ਧਾਰਮਿਕ ਸਾਹਿਤ ਦਾ ਹੈ । ਇਸ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਆਦਿ ਗ੍ਰੰਥ ਸਾਹਿਬ ਜੀ – ਆਦਿ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਦਾ ਸਰਵਉੱਚ, ਪ੍ਰਮਾਣਿਕ ਅਤੇ ਪਵਿੱਤਰ ਗ੍ਰੰਥ ਮੰਨਿਆ ਜਾਂਦਾ ਹੈ । ਇਸ ਗ੍ਰੰਥ ਸਾਹਿਬ ਦਾ ਸੰਕਲਨ 1604 ਈ. ਵਿੱਚ ਗੁਰੂ ਅਰਜਨ ਸਾਹਿਬ ਨੇ ਕੀਤਾ ਸੀ । ਇਸ ਵਿੱਚ ਪਹਿਲੇ ਪੰਜ ਗੁਰੂ ਸਾਹਿਬਾਂ, ਹਿੰਦੂ ਭਗਤਾਂ, ਮੁਸਲਿਮ ਸੰਤਾਂ ਅਤੇ ਭੱਟਾਂ ਆਦਿ ਦੀ ਬਾਣੀ ਸ਼ਾਮਲ ਹੈ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇਸ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਸ਼ਾਮਲ ਕੀਤੀ ਗਈ ਹੈ । ਆਦਿ ਗ੍ਰੰਥ ਸਾਹਿਬ ਜੀ ਦੇ ਡੂੰਘੇ ਅਧਿਐਨ ਤੋਂ ਅਸੀਂ ਉਸ ਸਮੇਂ ਦੇ ਰਾਜਸੀ, ਧਾਰਮਿਕ, ਸਮਾਜਿਕ ਅਤੇ ਆਰਥਿਕ ਜੀਵਨ ਬਾਰੇ ਬੜੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਕਰਦੇ ਹਾਂ ।

2. ਦਸਮ ਗ੍ਰੰਥ ਸਾਹਿਬ ਜੀ – ਦਸਮ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਇੱਕ ਹੋਰ ਪਵਿੱਤਰ ਧਾਰਮਿਕ ਗ੍ਰੰਥ ਹੈ । ਇਹ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਦਰਬਾਰੀ ਕਵੀਆਂ ਦੀਆਂ ਰਚਨਾਵਾਂ ਦਾ ਸੰਗ੍ਰਹਿ ਹੈ । ਇਸ ਗ੍ਰੰਥ ਸਾਹਿਬ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਨੇ ਕੀਤਾ ਸੀ । ਇਤਿਹਾਸਿਕ ਪੱਖ ਤੋਂ ਬਚਿੱਤਰ ਨਾਟਕ ਅਤੇ ਜ਼ਫਰਨਾਮਾ ਸਭ ਤੋਂ ਵੱਧ ਮਹੱਤਵਪੂਰਨ ਹਨ ।

3. ਭਾਈ ਗੁਰਦਾਸ ਜੀ ਦੀਆਂ ਵਾਰਾਂ – ਭਾਈ ਗੁਰਦਾਸ ਜੀ ਇੱਕ ਉੱਚ-ਕੋਟੀ ਦੇ ਕਵੀ ਸਨ । ਉਨ੍ਹਾਂ ਨੇ 39 ਵਾਰਾਂ ਦੀ ਰਚਨਾ ਕੀਤੀ । ਇਨ੍ਹਾਂ ਵਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਕੁੰਜੀ ਕਿਹਾ ਜਾਂਦਾ ਹੈ । ਇਤਿਹਾਸਿਕ ਪੱਖ ਤੋਂ ਪਹਿਲੀ ਅਤੇ ਗਿਆਰਵੀਂ ਵਾਰ ਸਭ ਤੋਂ ਮਹੱਤਵਪੂਰਨ ਹੈ । ਪਹਿਲੀ ਵਾਰ ਵਿੱਚ ਗੁਰੂ ਨਾਨਕ ਸਾਹਿਬ ਦੇ ਜੀਵਨ ਸੰਬੰਧੀ ਵਿਸਥਾਰਪੂਰਵਕ ਵਰਣਨ ਕੀਤਾ ਗਿਆ ਹੈ ।ਗਿਆਰਵੀਂ ਵਾਰ ਵਿੱਚ ਪਹਿਲੇ 6 ਗੁਰੂ ਸਾਹਿਬਾਨ ਨਾਲ ਸੰਬੰਧਿਤ ਕੁਝ ਪ੍ਰਸਿੱਧ ਸਿੱਖਾਂ ਦੇ ਨਾਂ ਅਤੇ ਥਾਂਵਾਂ ਦਾ ਵਰਣਨ ਕੀਤਾ ਗਿਆ ਹੈ ।

4. ਜਨਮ ਸਾਖੀਆਂ – ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਕਥਾਵਾਂ ਨੂੰ ‘ਜਨਮ ਸਾਖੀਆਂ ਕਿਹਾ ਜਾਂਦਾ ਹੈ ।17ਵੀਂ ਅਤੇ 18ਵੀਂ ਸਦੀ ਵਿੱਚ ਬਹੁਤ ਸਾਰੀਆਂ ਜਨਮ ਸਾਖੀਆਂ ਦੀ ਰਚਨਾ ਪੰਜਾਬ ਵਿੱਚ ਹੋਈ । ਇਨ੍ਹਾਂ ਜਨਮ ਸਾਖੀਆਂ ਵਿੱਚੋਂ ਪੁਰਾਤਨ ਜਨਮ-ਸਾਖੀ, ਮਿਹਰਬਾਨ ਵਾਲੀ ਜਨਮ ਸਾਖੀ, ਭਾਈ ਬਾਲੇ ਵਾਲੀ ਜਨਮ ਸਾਖੀ ਅਤੇ ਭਾਈ ਮਨੀ ਸਿੰਘ ਦੀ ਜਨਮ ਸਾਖੀ ਮਹੱਤਵਪੂਰਨ ਹਨ ।

5. ਹੁਕਮਨਾਮੇ – ਹੁਕਮਨਾਮੇ ਉਹ ਆਗਿਆ-ਪੱਤਰ ਸਨ ਜੋ ਸਿੱਖ ਗੁਰੂਆਂ ਜਾਂ ਗੁਰੂ ਘਰਾਣੇ ਨਾਲ ਸੰਬੰਧਿਤ ਮੈਂਬਰਾਂ ਨੇ ਸਮੇਂ-ਸਮੇਂ ‘ਤੇ ਸਿੱਖ ਸੰਗਤਾਂ ਜਾਂ ਵਿਅਕਤੀਆਂ ਦੇ ਨਾਂ ‘ਤੇ ਜਾਰੀ ਕੀਤੇ । ਇਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਗੁਰੂ ਦੇ ਲੰਗਰ ਲਈ ਰਸਦ, ਧਾਰਮਿਕ ਥਾਂਵਾਂ ਦੇ ਨਿਰਮਾਣ ਲਈ ਮਾਇਆ, ਲੜਾਈਆਂ ਲਈ ਘੋੜੇ ਅਤੇ ਸ਼ਸਤਰ ਆਦਿ ਲਿਆਉਣ ਦੀ ਮੰਗ ਕੀਤੀ ਗਈ ਸੀ ।

ਪ੍ਰਸ਼ਨ 4.
ਜਨਮ ਸਾਖੀਆਂ ਤੋਂ ਕੀ ਭਾਵ ਹੈ ? ਚਾਰ ਪ੍ਰਸਿੱਧ ਜਨਮ ਸਾਖੀਆਂ ਦਾ ਸੰਖੇਪ ਵਰਣਨ ਕਰੋ । (What is meant by Janam Sakhis ? Explain briefly the four Janam Sakhis.)
ਜਾਂ
ਜਨਮ ਸਾਖੀਆਂ ਦੇ ਇਤਿਹਾਸਿਕ ਮਹੱਤਵ ਬਾਰੇ ਇੱਕ ਨੋਟ ਲਿਖੋ । (Write a note on the historical importance of Janam Sakhis.)
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਕਥਾਵਾਂ ਨੂੰ ਜਨਮ ਸਾਖੀਆਂ ਕਿਹਾ ਜਾਂਦਾ ਹੈ ।

  • ਪੁਰਾਤਨ ਜਨਮ ਸਾਖੀ ਦਾ ਸੰਪਾਦਨ 1926 ਈ. ਵਿੱਚ ਭਾਈ ਵੀਰ ਸਿੰਘ ਜੀ ਨੇ ਕੀਤਾ ਸੀ । ਇਹ ਜਨਮ ਸਾਖੀ ਸਭ ਤੋਂ ਪੁਰਾਣੀ ਅਤੇ ਕਾਫ਼ੀ ਭਰੋਸੇਯੋਗ ਹੈ ।
  • ਮਿਹਰਬਾਨ ਵਾਲੀ ਜਨਮ ਸਾਖੀ ਦੀ ਰਚਨਾ ਪ੍ਰਿਥੀ ਚੰਦ ਦੇ ਸਪੁੱਤਰ ਮਿਹਰਬਾਨ ਨੇ ਕੀਤੀ ਸੀ । ਗੁਰੂ ਘਰ ਨਾਲ ਸੰਬੰਧਿਤ ਹੋਣ ਕਾਰਨ ਮਿਹਰਬਾਨ ਗੁਰੂ ਨਾਨਕ ਸਾਹਿਬ ਦੇ ਜੀਵਨ ਤੋਂ ਚੰਗੀ ਤਰ੍ਹਾਂ ਜਾਣੂ ਸੀ । ਉਸ ਨੇ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਦਾ ਵਿਸਥਾਰਪੂਰਵਕ ਵਰਣਨ ਕੀਤਾ ਹੈ । ਇਹ ਜਨਮ ਸਾਖੀ ਵੀ ਕਾਫ਼ੀ ਭਰੋਸੇਯੋਗ ਮੰਨੀ ਜਾਂਦੀ ਹੈ ।
  • ਭਾਈ ਬਾਲਾ ਵਾਲੀ ਜਨਮ ਸਾਖੀ ਦੀ ਰਚਨਾ ਗੁਰੂ ਨਾਨਕ ਸਾਹਿਬ ਜੀ ਦੇ ਸਾਥੀ ਭਾਈ ਬਾਲੇ ਨੇ ਕੀਤੀ ਸੀ । ਇਸ ਜਨਮ ਸਾਖੀ ਵਿੱਚ ਬਹੁਤ ਸਾਰੀਆਂ ਮਨਘੜਤ ਗੱਲਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਇਤਿਹਾਸਿਕ ਤੱਥਾਂ ਵੱਲ ਕੋਈ ਵਿਸ਼ੇਸ਼ ਧਿਆਨ ਨਹੀਂ ਦਿੱਤਾ ਗਿਆ ਹੈ । ਇਸ ਲਈ ਇਹ ਜਨਮ ਸਾਖੀ ਕੋਈ ਵਧੇਰੇ ਲਾਹੇਵੰਦ ਨਹੀਂ ਹੈ ।
  • ਗਿਆਨ ਰਤਨਾਵਲੀ ਨਾਂ ਦੀ ਜਨਮ ਸਾਖੀ ਦੀ ਰਚਨਾ ਭਾਈ ਮਨੀ ਸਿੰਘ ਨੇ ਕੀਤੀ ਸੀ । ਇਤਿਹਾਸਿਕ ਪੱਖ ਤੋਂ ਇਹ ਜਨਮ ਸਾਖੀ ਬਹੁਤ ਭਰੋਸੇਯੋਗ ਹੈ । ਇਸ ਵਿੱਚ ਇਤਿਹਾਸਿਕ ਤੱਥਾਂ ਨੂੰ ਠੀਕ ਰੂਪ ਵਿੱਚ ਪੇਸ਼ ਕੀਤਾ ਗਿਆ ਹੈ ।

ਪ੍ਰਸ਼ਨ 5.
ਭਾਈ ਗੁਰਦਾਸ ਜੀ ਦੀਆਂ ਵਾਰਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Vars of Bhai Gurdas Ji ?)
ਜਾਂ
ਭਾਈ ਗੁਰਦਾਸ ਜੀ ਭੱਲਾ ‘ਤੇ ਇੱਕ ਨੋਟ ਲਿਖੋ । (Write a note on Bhai Gurdas Bhalla Ji.)
ਉੱਤਰ-
ਭਾਈ ਗੁਰਦਾਸ ਜੀ ਭੱਲਾ ਗੁਰੂ ਅਮਰਦਾਸ ਜੀ ਦੇ ਭਰਾ ਦਾਤਾਰ ਚੰਦ ਭੱਲਾ ਜੀ ਦੇ ਪੁੱਤਰ ਸਨ । ਉਹ ਤੀਸਰੇ, ਚੌਥੇ, ਪੰਜਵੇਂ ਅਤੇ ਛੇਵੇਂ ਗੁਰੂ ਦੇ ਸਮਕਾਲੀਨ ਸਨ । ਉਹ ਇੱਕ ਉੱਚ-ਕੋਟੀ ਦੇ ਕਵੀ ਅਤੇ ਲੇਖਕ ਸਨ । ਉਨ੍ਹਾਂ ਨੇ 39 ਵਾਰਾਂ ਦੀ ਰਚਨਾ ਕੀਤੀ । ਇਹ ਵਾਰਾਂ ਪੰਜਾਬੀ ਭਾਸ਼ਾ ਵਿੱਚ ਹਨ । ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਦੇ ਭਾਵਾਂ ਨੂੰ ਚੰਗੀ ਤਰ੍ਹਾਂ ਸਮਝਣ ਲਈ ਇਨ੍ਹਾਂ ਵਾਰਾਂ ਦਾ ਅਧਿਐਨ ਕਰਨਾ ਜ਼ਰੂਰੀ ਹੈ । ਇਸੇ ਕਾਰਨ ਇਨ੍ਹਾਂ ਵਾਰਾਂ ਨੂੰ ‘ਗੁਰੂ’ ਗ੍ਰੰਥ ਸਾਹਿਬ ਦੀ ਕੁੰਜੀ’ ਕਿਹਾ ਜਾਂਦਾ ਹੈ । ਇਨ੍ਹਾਂ ਵਾਰਾਂ ਤੋਂ ਸਾਨੂੰ ਸਿੱਖਾਂ ਦੇ ਪਹਿਲੇ ਛੇ ਗੁਰੂਆਂ ਦੇ ਜੀਵਨ ਸੰਬੰਧੀ, ਸਿੱਖ ਧਰਮ ਦੀਆਂ ਸਿੱਖਿਆਵਾਂ, ਮਹੱਤਵਪੂਰਨ ਸਿੱਖਾਂ ਅਤੇ ਨਗਰਾਂ ਦੇ ਨਾਂਵਾਂ, ਭਗਤਾਂ ਅਤੇ ਸੰਤਾਂ ਦੇ ਜੀਵਨ ਸੰਬੰਧੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੁੰਦੀ ਹੈ । ਇਤਿਹਾਸਿਕ ਪੱਖ ਤੋਂ ਪਹਿਲੀ ਅਤੇ ਗਿਆਰਵੀਂ ਵਾਰ ਬਹੁਤ ਮਹੱਤਵਪੂਰਨ ਹੈ । ਪਹਿਲੀ ਵਾਰ ਵਿਚ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਪਹਿਲਾਂ ਸੰਸਾਰ ਦੀ ਦਸ਼ਾ ਦਾ ਵਰਣਨ ਕਰਦੇ ਹੋਏ ਗੁਰੂ ਨਾਨਕ ਦੇਵ ਜੀ ਦੇ ਆਗਮਨ ਦੀ ਲੋੜ, ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਪ੍ਰਮੁੱਖ ਘਟਨਾਵਾਂ ਦੀ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ ਹੈ । ਇਸ ਤੋਂ ਬਾਅਦ ਗੁਰੂ ਅੰਗਦ ਦੇਵ ਜੀ ਤੋਂ ਲੈ ਕੇ ਗੁਰੂ ਹਰਿਗੋਬਿੰਦ ਜੀ ਤਕ ਦਾ ਸੰਖੇਪ ਵੇਰਵਾ ਦਿੱਤਾ ਗਿਆ ਹੈ । ਗਿਆਰ੍ਹਵੀਂ ਵਾਰ ਵਿੱਚ ਗੁਰੂ ਸਾਹਿਬਾਨ ਨਾਲ ਸੰਬੰਧਿਤ ਪ੍ਰਮੁੱਖ ਸਿੱਖਾਂ ਬਾਰੇ, ਉਨ੍ਹਾਂ ਦੇ ਨਾਂਵਾਂ, ਕਿੱਤਿਆਂ, ਜਾਤਾਂ ਅਤੇ ਥਾਂਵਾਂ ਆਦਿ ਵਿਸ਼ਿਆਂ ‘ਤੇ ਚਾਨਣਾ ਪਾਇਆ ਗਿਆ ਹੈ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 6.
ਆਦਿ ਗ੍ਰੰਥ ਸਾਹਿਬ ‘ਤੇ ਇੱਕ ਨੋਟ ਲਿਖੋ । (Write a note on Adi Granth Sahib.)
ਜਾਂ
ਆਦਿ ਗ੍ਰੰਥ ਸਾਹਿਬ ਅਤੇ ਇਸ ਦੇ ਇਤਿਹਾਸਿਕ ਮਹੱਤਵ ਦਾ ਸੰਖੇਪ ਵਰਣਨ ਕਰੋ । (Give a brief description of Adi Granth Sahib and its historical importance.)
ਉੱਤਰ-
ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਮਹਾਨ ਕਾਰਜ ਸੀ ।

1. ਸੰਕਲਨ ਦੀ ਲੋੜ – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਲਈ ਕਈ ਕਾਰਨ ਜ਼ਿੰਮੇਵਾਰ ਸਨ | ਪਹਿਲਾ, ਸਿੱਖਾਂ ਦੀ ਰਹਿਨੁਮਾਈ ਦੇ ਲਈ ਇੱਕ ਪਵਿੱਤਰ ਧਾਰਮਿਕ ਗ੍ਰੰਥ ਦੀ ਲੋੜ ਸੀ । ਦੂਸਰਾ, ਗੁਰੂ ਅਰਜਨ ਦੇਵ ਜੀ ਦੇ ਭਰਾ ਪ੍ਰਿਥੀਆ ਨੇ ਆਪਣੀਆਂ ਰਚਨਾਵਾਂ ਨੂੰ ਗੁਰੁ ਸਾਹਿਬਾਨ ਦੀ ਬਾਣੀ ਕਹਿ ਕੇ ਪ੍ਰਚਲਿਤ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਸੀ । ਗੁਰੂ ਅਰਜਨ ਦੇਵ ਜੀ ਗੁਰੂ ਸਾਹਿਬਾਨ ਦੀ ਬਾਣੀ ਸ਼ੁੱਧ ਰੂਪ ਵਿੱਚ ਅੰਕਿਤ ਕਰਨਾ ਚਾਹੁੰਦੇ ਸਨ । ਤੀਸਰਾ, ਗੁਰੂ ਅਮਰਦਾਸ ਜੀ ਨੇ ਵੀ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਸੱਚੀ ਬਾਣੀ ਪੜ੍ਹਨ ਲਈ ਆਦੇਸ਼ ਦਿੱਤਾ ਸੀ ।

2. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਦਾ ਕੰਮ ਅੰਮ੍ਰਿਤਸਰ ਦੇ ਰਾਮਸਰ ਨਾਂ ਦੇ ਸਥਾਨ ‘ਤੇ ਕੀਤਾ ਗਿਆ | ਗੁਰੂ ਅਰਜਨ ਦੇਵ ਜੀ ਬਾਣੀ ਲਿਖਵਾਉਂਦੇ ਗਏ ਅਤੇ ਭਾਈ ਗੁਰਦਾਸ ਜੀ ਇਸ ਨੂੰ ਲਿਖਦੇ ਗਏ ।ਇਹ ਮਹਾਨ ਕਾਰਜ ਅਗਸਤ 1604 ਈ. ਵਿੱਚ ਸੰਪੂਰਨ ਹੋਇਆ । ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਹਰਿਮੰਦਰ ਸਾਹਿਬ ਵਿੱਚ 16 ਅਗਸਤ, 1604 ਈ. ਨੂੰ ਕੀਤਾ ਗਿਆ | ਬਾਬਾ ਬੁੱਢਾ ਜੀ ਨੂੰ ਪਹਿਲਾ ਮੁੱਖ ਗ੍ਰੰਥੀ ਥਾਪਿਆ ਗਿਆ ।

3. ਆਦਿ ਗ੍ਰੰਥ ਸਾਹਿਬ ਜੀ ਵਿੱਚ ਯੋਗਦਾਨ ਦੇਣ ਵਾਲੇ – ਆਦਿ ਗ੍ਰੰਥ ਸਾਹਿਬ ਜੀ ਇੱਕ ਵਿਸ਼ਾਲ ਗੰਥ ਹੈ । ਇਸ ਵਿੱਚ ਯੋਗਦਾਨ ਦੇਣ ਵਾਲਿਆਂ ਦਾ ਵੇਰਵਾ ਹੇਠ ਲਿਖਿਆ ਹੈ-

(ੳ) ਸਿੱਖ ਗੁਰੂ – ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੇ 976, ਗੁਰੂ ਅੰਗਦ ਦੇਵ ਜੀ ਦੇ 62, ਗੁਰੂ ਅਮਰਦਾਸ ਜੀ ਦੇ 907, ਗੁਰੂ ਰਾਮਦਾਸ ਜੀ ਦੇ 679 ਅਤੇ ਗੁਰੂ ਅਰਜਨ ਦੇਵ ਜੀ ਦੇ 2216 ਸ਼ਬਦ ਅੰਕਿਤ ਹਨ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇਸ ਵਿੱਚ ਗੁਰੂ ਤੇਗ ਬਹਾਦਰ ਜੀ ਦੇ 116 ਸ਼ਬਦ ਅਤੇ ਸ਼ਲੋਕ (59 ਸ਼ਬਦ ਅਤੇ 57 ਸ਼ਲੋਕ ਸ਼ਾਮਲ ਕੀਤੇ ਗਏ |

(ਅ) ਭਗਤ ਤੇ ਸੰਤ – ਆਦਿ ਗ੍ਰੰਥ ਸਾਹਿਬ ਜੀ ਵਿੱਚ 15 ਹਿੰਦੂ ਭਗਤਾਂ ਤੇ ਸੂਫ਼ੀ ਸੰਤਾਂ ਦੀ ਬਾਣੀ ਅੰਕਿਤ ਕੀਤੀ ਗਈ ਹੈ । ਪਮੁੱਖ ਭਗਤਾਂ ਤੇ ਸੰਤਾਂ ਦੇ ਨਾਂ ਇਹ ਹਨ-ਕਬੀਰ ਜੀ, ਫ਼ਰੀਦ ਜੀ, ਨਾਮਦੇਵ ਜੀ, ਗੁਰੂ ਰਵਿਦਾਸ ਜੀ, ਧੰਨਾ ਜੀ, ਰਾਮਾਨੰਦ ਜੀ ਅਤੇ ਜੈਦੇਵ ਜੀ । ਇਨ੍ਹਾਂ ਵਿੱਚੋਂ ਭਗਤ ਕਬੀਰ ਜੀ ਦੇ ਸਭ ਤੋਂ ਜ਼ਿਆਦਾ 541 ਸ਼ਬਦ ਹਨ ।

(ੲ) ਭੱਟ – ਆਦਿ ਗ੍ਰੰਥ ਸਾਹਿਬ ਜੀ ਵਿੱਚ 11 ਭੱਟਾਂ ਦੇ 123 ਸਵੱਯੇ ਵੀ ਅੰਕਿਤ ਕੀਤੇ ਗਏ ਹਨ | ਕੁਝ ਪ੍ਰਮੁੱਖ ਭੱਟਾਂ ਦੇ ਨਾਂ ਇਹ ਹਨ-ਕਲ੍ਹਸਹਾਰ ਜੀ, ਨਲ ਜੀ, ਬਲ ਜੀ, ਭਿਖਾ ਜੀ ਤੇ ਹਰਬੰਸ ਜੀ ।

4. ਆਦਿ ਗ੍ਰੰਥ ਸਾਹਿਬ ਜੀ ਦਾ ਮਹੱਤਵ – ਆਦਿ ਗ੍ਰੰਥ ਸਾਹਿਬ ਜੀ ਨੇ ਮਨੁੱਖੀ ਜੀਵਨ ਦੇ ਹਰੇਕ ਪੱਖ ਵਿੱਚ ਅਗਵਾਈ ਦੇਣ ਵਾਲੇ ਸੁਨਹਿਰੀ ਸਿਧਾਂਤ ਦਿੱਤੇ ਹਨ । ਇਸ ਦੀ ਬਾਣੀ ਪਰਮਾਤਮਾ ਦੀ ਏਕਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ ।

ਪ੍ਰਸ਼ਨ 7.
ਦਸਮ ਗ੍ਰੰਥ ਸਾਹਿਬ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Dasam Granth Sahib ?)
ਜਾਂ
ਦਸਮ ਗ੍ਰੰਥ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Dasam Granth Sahib.)
ਉੱਤਰ-
ਦਸਮ ਗ੍ਰੰਥ ਸਾਹਿਬ ਸਿੱਖਾਂ ਦਾ ਇੱਕ ਹੋਰ ਪਵਿੱਤਰ ਗ੍ਰੰਥ ਹੈ । ਇਹ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਦਰਬਾਰੀ ਕਵੀਆਂ ਦੀਆਂ ਰਚਨਾਵਾਂ ਦਾ ਸੰਗ੍ਰਹਿ ਹੈ । ਇਸ ਗ੍ਰੰਥ ਸਾਹਿਬ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਨੇ ਕੀਤਾ ਸੀ । ਇਸ ਦਾ ਸੰਕਲਨ ਮੁੱਖ ਤੌਰ ‘ਤੇ ਰਾਜਨੀਤਿਕ ਅਤੇ ਧਾਰਮਿਕ ਅੱਤਿਆਚਾਰੀਆਂ ਵਿਰੁੱਧ ਲੜਨ ਲਈ ਸਿੱਖਾਂ ਵਿੱਚ ਜੋਸ਼ ਪੈਦਾ ਕਰਨਾ ਸੀ । ਇਹ ਕੁੱਲ 18 ਗ੍ਰੰਥਾਂ ਦਾ ਸੰਗ੍ਰਹਿ ਹੈ । ਇਨ੍ਹਾਂ ਵਿੱਚੋਂ ‘ਜਾਪੁ ਸਾਹਿਬ’ , ‘ਅਕਾਲ ਉਸਤਤਿ’ , ‘ਚੰਡੀ ਦੀ ਵਾਰ’ , ‘ਚੌਬੀਸ ਅਵਤਾਰ’ , ‘ਸ਼ਬਦ ਹਜ਼ਾਰੇ’ , ‘ਸ਼ਸਤਰ ਨਾਮਾ’ , ‘ਬਚਿੱਤਰ ਨਾਟਕ ਅਤੇ ‘ਜ਼ਫ਼ਰਨਾਮਾ’ ਆਦਿ ਦੇ ਨਾਂ ਵਿਸ਼ੇਸ਼ ਤੌਰ ‘ਤੇ ਵਰਣਨ ਯੋਗ ਹਨ । ਇਤਿਹਾਸਿਕ ਪੱਖ ਤੋਂ ਬਚਿੱਤਰ ਨਾਟਕ ਅਤੇ ਜ਼ਫ਼ਰਨਾਮਾ ਸਭ ਤੋਂ ਵੱਧ ਮਹੱਤਵਪੂਰਨ ਹਨ ।

ਬਚਿੱਤਰ ਨਾਟਕ ਗੁਰੁ ਗੋਬਿੰਦ ਸਿੰਘ ਜੀ ਦੀ ਲਿਖੀ ਹੋਈ ਆਤਮ-ਕਥਾ ਹੈ ।ਇਹ ਬੇਦੀ ਅਤੇ ਸੋਢੀ ਜਾਤੀਆਂ ਦੇ ਪ੍ਰਾਚੀਨ ਇਤਿਹਾਸ, ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਹਾੜੀ ਰਾਜਿਆਂ ਨਾਲ ਲੜਾਈਆਂ ਨੂੰ ਜਾਣਨ ਸੰਬੰਧੀ ਇੱਕ ਬਹੁਤ ਹੀ ਮਹੱਤਵਪੂਰਨ ਸੋਮਾ ਹੈ । ਜ਼ਫ਼ਰਨਾਮਾ ਦੀ ਰਚਨਾ ਗੁਰੂ ਗੋਬਿੰਦ ਸਿੰਘ ਜੀ ਨੇ ਦੀਨਾ ਕਾਂਗੜ ਨਾਮੀ ਸਥਾਨ ‘ਤੇ ਕੀਤੀ ਸੀ । ਇਹ ਇੱਕ ਚਿੱਠੀ ਹੈ ਜੋ ਗੁਰੂ ਗੋਬਿੰਦ ਸਿੰਘ ਜੀ ਨੇ ਫ਼ਾਰਸੀ ਵਿੱਚ ਔਰੰਗਜ਼ੇਬ ਨੂੰ ਲਿਖੀ ਸੀ । ਇਸ ਚਿੱਠੀ ਵਿੱਚ ਗੁਰੂ ਜੀ ਨੇ ਔਰੰਗਜ਼ੇਬ ਦੇ ਜ਼ੁਲਮਾਂ, ਮੁਗ਼ਲ ਸੈਨਾਪਤੀਆਂ ਵੱਲੋਂ ਕੁਰਾਨ ਦੀਆਂ ਝੂਠੀਆਂ ਸਹੁੰਆਂ ਚੁੱਕ ਕੇ ਗੁਰੂ ਜੀ ਨਾਲ ਧੋਖਾ ਕਰਨ ਦਾ ਜ਼ਿਕਰ ਬੜੀ ਦਲੇਰੀ ਅਤੇ ਨਿਡਰਤਾ ਨਾਲ ਕੀਤਾ ਹੈ ।ਦਸਮ ਗੰਥ ਅਸਲ ਵਿੱਚ ਗੁਰੁ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਕੰਮਾਂ ਨੂੰ ਜਾਣਨ ਲਈ ਸਾਡਾ ਇੱਕ ਅਤਿ ਮਹੱਤਵਪੂਰਨ ਸੋਮਾ ਹੈ ।

ਪ੍ਰਸ਼ਨ 8.
18ਵੀਂ ਸਦੀ ਵਿੱਚ ਪੰਜਾਬੀ ਵਿੱਚ ਲਿਖੀਆਂ ਗਈਆਂ ਛੇ ਇਤਿਹਾਸਿਕ ਰਚਨਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of six historical sources written in 18th century in Punjabi.)
ਉੱਤਰ-
18ਵੀਂ ਸਦੀ ਵਿੱਚ ਪੰਜਾਬੀ ਵਿੱਚ ਲਿਖੀਆਂ ਗਈਆਂ ਪੰਜ ਇਤਿਹਾਸਿਕ ਰਚਨਾਵਾਂ ਦਾ ਸੰਖੇਪ ਵਰਣਨ ਅੱਗੇ ਲਿਖੇ ਅਨੁਸਾਰ ਹੈ-

1. ਸ੍ਰੀ ਗੁਰਸੋਭਾ – ਸ੍ਰੀ ਗੁਰਸੋਭਾ ਦੀ ਰਚਨਾ 1741 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਪ੍ਰਸਿੱਧ ਦਰਬਾਰੀ ਕਵੀ ਸੈਨਾਪਤ ਨੇ ਕੀਤੀ ਸੀ । ਇਸ ਗ੍ਰੰਥ ਵਿੱਚ ਉਸ ਨੇ 1699 ਈ. ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਤੋਂ ਲੈ ਕੇ 1708 ਈ. ਤਕ ਜਦੋਂ ਗੁਰੂ ਗੋਬਿੰਦ ਸਿੰਘ ਜੀ ਜੋਤੀ-ਜੋਤ ਸਮਾਏ ਦੀਆਂ ਅੱਖੀਂ ਡਿੱਠੀਆਂ ਘਟਨਾਵਾਂ ਦਾ ਵਰਣਨ ਕੀਤਾ ਹੈ ।

2. ਸਿੱਖਾਂ ਦੀ ਭਗਤ ਮਾਲਾ – ਇਸ ਗ੍ਰੰਥ ਦੀ ਰਚਨਾ ਭਾਈ ਮਨੀ ਸਿੰਘ ਜੀ ਨੇ 18ਵੀਂ ਸਦੀ ਵਿੱਚ ਕੀਤੀ ਸੀ । ਇਸ ਗ੍ਰੰਥ ਨੂੰ ਭਗਤ ਰਤਨਾਵਲੀ ਵੀ ਕਿਹਾ ਜਾਂਦਾ ਹੈ । ਇਸ ਤੋਂ ਸਿੱਖ ਗੁਰੂਆਂ ਦੇ ਜੀਵਨ, ਪ੍ਰਮੁੱਖ ਸਿੱਖਾਂ ਦੇ ਨਾਂ, ਜਾਤੀਆਂ ਤੇ ਉਨ੍ਹਾਂ ਦੇ ਨਿਵਾਸ ਸਥਾਨ ਅਤੇ ਉਸ ਸਮੇਂ ਦੀ ਸਮਾਜਿਕ ਹਾਲਤ ਬਾਰੇ ਬੜੀ ਕੀਮਤੀ ਜਾਣਕਾਰੀ ਪ੍ਰਾਪਤ ਹੁੰਦੀ ਹੈ ।

3. ਬੰਸਾਵਲੀਨਾਮਾ – ਬੰਸਾਵਲੀਨਾਮਾ ਦੀ ਰਚਨਾ 1780 ਈ. ਵਿੱਚ ਕੇਸਰ ਸਿੰਘ ਛਿੱਬੜ ਨੇ ਕੀਤੀ ਸੀ । ਇਸ ਵਿੱਚ ਗੁਰੂ ਨਾਨਕ ਸਾਹਿਬ ਤੋਂ ਲੈ ਕੇ 18ਵੀਂ ਸਦੀ ਦੇ ਅੱਧ ਤਕ ਦੇ ਇਤਿਹਾਸ ਦਾ ਵਰਣਨ ਕੀਤਾ ਗਿਆ ਹੈ । ਸਿੱਖ ਗੁਰੂਆਂ ਦੇ ਇਤਿਹਾਸ ਦੇ ਮੁਕਾਬਲੇ ਇਹ ਗ੍ਰੰਥ ਬਾਅਦ ਦੇ ਇਤਿਹਾਸ ਨੂੰ ਜਾਣਨ ਲਈ ਵਧੇਰੇ ਭਰੋਸੇਯੋਗ ਹੈ ।

4. ਮਹਿਮਾ ਪ੍ਰਕਾਸ਼ – ਮਹਿਮਾ ਪ੍ਰਕਾਸ਼ ਨਾਂ ਦੀਆਂ ਦੋ ਰਚਨਾਵਾਂ ਹਨ । ਪਹਿਲੀ ਦਾ ਨਾਂ ਮਹਿਮਾ ਪ੍ਰਕਾਸ਼ ਵਾਰਤਕ ਅਤੇ ਦੂਜੀ ਦਾ ਨਾਂ ਮਹਿਮਾ ਪ੍ਰਕਾਸ਼ ਕਵਿਤਾ ਹੈ ।
(ੳ) ਮਹਿਮਾ ਪ੍ਰਕਾਸ਼ ਵਾਰਤਕ-ਇਸ ਪੁਸਤਕ ਦੀ ਰਚਨਾ 1741 ਈ. ਵਿੱਚ ਕ੍ਰਿਪਾਲ ਚੰਦ ਨੇ ਕੀਤੀ ਸੀ । ਇਸ ਵਿੱਚ ਗੁਰੂ ਸਾਹਿਬਾਨਾਂ ਦੇ ਜੀਵਨ ਦਾ ਸੰਖੇਪ ਵਰਣਨ ਕੀਤਾ ਗਿਆ ਹੈ ।
(ਅ) ਮਹਿਮਾ ਪ੍ਰਕਾਸ਼ ਕਵਿਤਾ-ਇਸ ਪੁਸਤਕ ਦੀ ਰਚਨਾ 1776 ਈ. ਵਿੱਚ ਸਰੂਪ ਦਾਸ ਭੱਲਾ ਨੇ ਕੀਤੀ ਸੀ । ਇਸ ਵਿੱਚ ਸਿੱਖ ਗੁਰੂਆਂ ਦੇ ਜੀਵਨ ਦਾ ਵਿਸਥਾਰ ਸਹਿਤ ਵਰਣਨ ਕੀਤਾ ਗਿਆ ਹੈ ।

5. ਪ੍ਰਾਚੀਨ ਪੰਥ ਪ੍ਰਕਾਸ਼ – ਇਸ ਪੁਸਤਕ ਦੀ ਰਚਨਾ 1841 ਈ. ਵਿੱਚ ਰਤਨ ਸਿੰਘ ਭੰਗੂ ਨੇ ਕੀਤੀ ਸੀ । ਇਸ ਗ੍ਰੰਥ ਵਿੱਚ ਗੁਰੂ ਨਾਨਕ ਸਾਹਿਬ ਤੋਂ ਲੈ ਕੇ 18ਵੀਂ ਸਦੀ ਦੇ ਇਤਿਹਾਸ ਦਾ ਵਰਣਨ ਕੀਤਾ ਗਿਆ ਹੈ । 18ਵੀਂ ਸਦੀ ਦੇ ਇਤਿਹਾਸ ਲਈ ਇਹ ਪੁਸਤਕ ਬੜੀ ਮਹੱਤਵਪੂਰਨ ਜਾਣਕਾਰੀ ਦਿੰਦੀ ਹੈ । ਇਸ ਪੁਸਤਕ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਪਹਿਲੀ ਇਤਿਹਾਸਿਕ ਪੁਸਤਕ ਸੀ, ਜੋ ਕਿ ਕਿਸੇ ਸਿੱਖ ਨੇ ਲਿਖੀ ।

6. ਤਵਾਰੀਖ ਗੁਰੂ ਖ਼ਾਲਸਾ – ਇਸ ਗ੍ਰੰਥ ਦੀ ਰਚਨਾ ਗਿਆਨੀ ਗਿਆਨ ਸਿੰਘ ਨੇ ਕੀਤੀ ਸੀ । ਇਸ ਵਿੱਚ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ 1849 ਈ. ਵਿੱਚ ਸਿੱਖ ਰਾਜ ਦੇ ਅੰਤ ਤਕ ਦਾ ਵੇਰਵਾ ਦਿੱਤਾ ਗਿਆ ਹੈ ।

ਪ੍ਰਸ਼ਨ 9.
ਪੰਜਾਬ ਦੇ ਇਤਿਹਾਸ ਨਾਲ ਸੰਬੰਧਿਤ ਫ਼ਾਰਸੀ ਦੇ ਕਿਸੇ ਛੇ ਸੋਮਿਆਂ ਦੀ ਸੰਖੇਪ ਜਾਣਕਾਰੀ ਦਿਓ । (Give a brief account of six important Persian sources of the history of Punjab.)
ਜਾਂ
ਫ਼ਾਰਸੀ ਦੇ ਮੁੱਖ ਇਤਿਹਾਸਿਕ ਸੋਮਿਆਂ ਦਾ ਸੰਖੇਪ ਵਰਣਨ ਕਰੋ ਜੋ ਕਿ ਪੰਜਾਬ ਦੇ ਇਤਿਹਾਸ ਦੇ ਸੰਕਲਨ ਲਈ ਮਹੱਤਵਪੂਰਨ ਹਨ ।
(Give a brief mention of the important Persian sources which are essential for composing the history of the Punjab.)
ਉੱਤਰ-

  • ਆਇਨ-ਏ-ਅਕਬਰੀ ਦੀ ਰਚਨਾ ਅਕਬਰ ਦੇ ਪ੍ਰਸਿੱਧ ਦਰਬਾਰੀ ਇਤਿਹਾਸਕਾਰ ਅਬੁਲ ਫ਼ਜ਼ਲ ਨੇ ਕੀਤੀ ਸੀ । ਇਹ ਅਕਬਰ ਦੇ ਸਿੱਖ ਗੁਰੂਆਂ ਨਾਲ ਸੰਬੰਧਾਂ ਨੂੰ ਜਾਣਨ ਲਈ ਸਾਡਾ ਮੁੱਖ ਸੋਮਾ ਹੈ । ਇਸ ਤੋਂ ਇਲਾਵਾ ਇਸ ਤੋਂ ਸਾਨੂੰ ਉਸ ਸਮੇਂ ਦੇ ਪੰਜਾਬ ਦੀ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਆਰਥਿਕ ਦਸ਼ਾ ਬਾਰੇ ਵੀ ਕੁਝ ਜਾਣਕਾਰੀ ਪ੍ਰਾਪਤ ਹੁੰਦੀ ਹੈ ।
  • ਤੁਜ਼ਕ-ਏ-ਜਹਾਂਗੀਰੀ ਮੁਗ਼ਲ ਬਾਦਸ਼ਾਹ ਜਹਾਂਗੀਰ ਦੁਆਰਾ ਲਿਖੀ ਗਈ ਆਤਮ-ਕਥਾ ਹੈ । ਇਸ ਤੋਂ ਸਾਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨਾਲ ਸੰਬੰਧਿਤ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੁੰਦੀ ਹੈ । ਇਸ ਨੂੰ ਪੜ੍ਹ ਕੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਗੁਰੂ ਅਰਜਨ ਸਾਹਿਬ ਨੂੰ ਧਾਰਮਿਕ ਕਾਰਨਾਂ ਕਰਕੇ ਸ਼ਹੀਦ ਕੀਤਾ ਗਿਆ ਸੀ ।
  • ਜੰਗਨਾਮਾ ਦੀ ਰਚਨਾ ਕਾਜ਼ੀ ਨੂਰ ਮੁਹੰਮਦ ਨੇ ਕੀਤੀ ਸੀ । ਉਹ 1764 ਈ. ਵਿੱਚ ਅਹਿਮਦ ਸ਼ਾਹ ਅਬਦਾਲੀ ਦੇ ਪੰਜਾਬ ਦੇ ਹਮਲੇ ਸਮੇਂ ਉਸ ਨਾਲ ਆਇਆ ਸੀ । ਇਸ ਪੁਸਤਕ ਵਿੱਚ ਉਸ ਨੇ ਅਬਦਾਲੀ ਦੇ ਇਸ ਹਮਲੇ ਦਾ ਅੱਖੀਂ ਡਿੱਠਾ ਹਾਲ ਅਤੇ ਸਿੱਖਾਂ ਦੇ ਯੁੱਧ ਕਰਨ ਦੇ ਢੰਗ ਅਤੇ ਉਨ੍ਹਾਂ ਦੇ ਚਰਿੱਤਰ ਸੰਬੰਧੀ ਵਰਣਨ ਕੀਤਾ ਹੈ ।
  • ਉਮਦਤ-ਉਤ-ਤਵਾਰੀਖ ਦਾ ਲੇਖਕ ਮਹਾਰਾਜਾ ਰਣਜੀਤ ਸਿੰਘ ਦਾ ਦਰਬਾਰੀ ਸੋਹਣ ਲਾਲ ਸੂਰੀ ਸੀ । ਇਸ ਗ੍ਰੰਥ ਵਿੱਚ ਉਸ ਨੇ 1469 ਈ. ਤੋਂ ਲੈ ਕੇ 1849 ਈ. ਤਕ ਦੇ ਪੰਜਾਬ ਦੇ ਇਤਿਹਾਸ ਦਾ ਵਰਣਨ ਕੀਤਾ ਹੈ । ਮਹਾਰਾਜਾ ਰਣਜੀਤ ਸਿੰਘ ਦੇ ਕਾਲ ਲਈ ਇਹ ਸਾਡਾ ਇੱਕ ਬਹੁਤ ਹੀ ਭਰੋਸੇਯੋਗ ਸੋਮਾ ਹੈ ।
  • ਜ਼ਫ਼ਰਨਾਮਾ-ਏ-ਰਣਜੀਤ ਸਿੰਘ-ਇਹ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਕਾਲ ਨਾਲ ਸੰਬੰਧਿਤ ਇੱਕ ਬਹੁਤ ਹੀ ਮਹੱਤਵਪੂਰਨ ਸੋਮਾ ਹੈ । ਇਸ ਦੀ ਰਚਨਾ ਦੀਵਾਨ ਅਮਰ ਨਾਥ ਨੇ ਕੀਤੀ ਸੀ । ਇਸ ਪੁਸਤਕ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਦੀਆਂ 1837 ਈ. ਤਕ ਦੀਆਂ ਅੱਖੀਂ ਡਿੱਠੀਆਂ ਘਟਨਾਵਾਂ ਦਾ ਵਰਣਨ ਹੈ ।
  • ਚਾਰ ਬਾਗ਼-ਏ-ਪੰਜਾਬ-ਇਸ ਪੁਸਤਕ ਦੀ ਰਚਨਾ 1855 ਈ. ਵਿੱਚ ਗਣੇਸ਼ ਦਾਸ ਵਡੈਹਰਾ ਨੇ ਕੀਤੀ ਸੀ । ਇਸ ਵਿੱਚ ਪੰਜਾਬ ਦੇ ਪ੍ਰਾਚੀਨ ਕਾਲ ਤੋਂ ਲੈ ਕੇ 1849 ਈ. ਤਕ ਦੇ ਪੰਜਾਬ ਦੇ ਇਤਿਹਾਸ ਦਾ ਮਹੱਤਵਪੂਰਨ ਵਰਣਨ ਦਿੱਤਾ ਹੈ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 10.
ਪੰਜਾਬ ਦੇ ਇਤਿਹਾਸ ਦੀ ਜਾਣਕਾਰੀ ਦੇਣ ਵਾਲੇ ਛੇ ਮਹੱਤਵਪੂਰਨ ਅੰਗਰੇਜ਼ੀ ਸੋਮਿਆਂ ‘ਤੇ ਰੌਸ਼ਨੀ ਪਾਓ । (Mention six important English sources which throw light on the history of Punjab.)
ਜਾਂ
ਅੰਗਰੇਜ਼ੀ ਵਿੱਚ ਲਿਖੇ ਪੰਜਾਬ ਦੇ ਇਤਿਹਾਸ ਦੇ ਬਾਰੇ ਵਿੱਚ ਜਾਣਕਾਰੀ ਦੇਣ ਵਾਲੇ ਮਹੱਤਵਪੂਰਨ ਸੋਮਿਆਂ ਉੱਤੇ ਰੌਸ਼ਨੀ ਪਾਓ ।
(Throw light on the important sources of information on Punjab History written in English.)
ਉੱਤਰ-

  • ਦੀ ਕੋਰਟ ਐਂਡ ਕੈਂਪ ਆਫ਼ ਰਣਜੀਤ ਸਿੰਘ – ਇਸ ਪੁਸਤਕ ਦੀ ਰਚਨਾ 1840 ਈ. ਵਿੱਚ ਕੈਪਟਨ ਵਿਲੀਅਮ ਓਸਬੋਰਨ ਨੇ ਕੀਤੀ ਸੀ । ਉਸ ਨੇ ਆਪਣੀ ਪੁਸਤਕ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਦੀ ਸ਼ਾਨੋਸ਼ੌਕਤ ਸੰਬੰਧੀ ਅਤੇ ਫ਼ੌਜ ਸੰਬੰਧੀ ਬੜਾ ਭਰਪੂਰ ਚਾਨਣਾ ਪਾਇਆ ਹੈ । ਇਹ ਇਤਿਹਾਸਿਕ ਪੱਖ ਤੋਂ ਇੱਕ ਬਹੁਤ ਹੀ ਲਾਹੇਵੰਦ ਸੋਮਾ ਹੈ ।
  • ਹਿਸਟਰੀ ਆਫ਼ ਦੀ ਪੰਜਾਬ – ਇਸ ਪੁਸਤਕ ਦੀ ਰਚਨਾ 1842 ਈ. ਵਿੱਚ ਮੱਰੇ ਨੇ ਕੀਤੀ ਸੀ । ਇਸ ਦੇ ਦੋ ਭਾਗ ਹਨ । ਇਨ੍ਹਾਂ ਵਿੱਚ ਸਿੱਖਾਂ ਦੇ ਇਤਿਹਾਸ ਦਾ ਬੜਾ ਵਿਸਥਾਰਮਈ ਵਰਣਨ ਕੀਤਾ ਗਿਆ ਹੈ । ਇਹ ਮਹਾਰਾਜਾ ਰਣਜੀਤ ਸਿੰਘ ਅਤੇ ਉਸ ਦੇ ਉੱਤਰਾਧਿਕਾਰੀਆਂ ਸੰਬੰਧੀ ਬਹੁਮੁੱਲਾ ਸੋਮਾ ਹੈ ।
  • ਹਿਸਟਰੀ ਆਫ਼ ਦੀ ਸਿੱਖਜ਼ – ਇਸ ਦੀ ਰਚਨਾ ਡਾਕਟਰ ਮੈਕਗਰੇਗਰ ਨੇ ਕੀਤੀ ਸੀ । ਇਹ 1846 ਈ. ਵਿੱਚ ਲਿਖੀ ਗਈ ਸੀ ਅਤੇ ਇਹ ਦੋ ਭਾਗਾਂ ਵਿੱਚ ਹੈ । ਇਸ ਵਿੱਚ ਮਹਾਰਾਜਾ ਰਣਜੀਤ ਸਿੰਘ ਅਤੇ ਸਿੱਖਾਂ ਦੀਆਂ ਅੰਗਰੇਜ਼ਾਂ ਨਾਲ ਲੜਾਈਆਂ ਸੰਬੰਧੀ ਕਾਫ਼ੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਹੈ ।
  • ਦੀ ਪੰਜਾਬ – ਇਸ ਦੀ ਰਚਨਾ 1846 ਈ. ਵਿੱਚ ਸਟਾਈਨਬਖ ਨੇ ਕੀਤੀ ਸੀ ।ਉਹ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਉੱਚ ਅਹੁਦੇ ‘ਤੇ ਨਿਯੁਕਤ ਸੀ । ਇਸ ਲਈ ਉਸ ਨੇ ਆਪਣੀ ਰਚਨਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਸੰਬੰਧੀ ਬੜੇ ਮਹੱਤਵਪੂਰਨ ਵੇਰਵੇ ਦਿੱਤੇ ਹਨ ।
  • ਸਕੈਚ ਆਫ਼ ਸਿੱਖਸ – ਇਸ ਦੀ ਰਚਨਾ 1812 ਈ. ਵਿੱਚ ਮੈਲਕੋਮ ਨੇ ਕੀਤੀ ਸੀ । ਉਹ ਬ੍ਰਿਟਿਸ਼ ਫ਼ੌਜ ਵਿੱਚ ਕਰਨਲ ਸੀ । ਉਹ 1805 ਈ. ਵਿੱਚ ਹੋਲਕਰ ਦਾ ਪਿੱਛਾ ਕਰਦਾ ਹੋਇਆ ਪੰਜਾਬ ਆਇਆ ਸੀ । ਇਸ ਵਿੱਚ ਉਸ ਨੇ ਸਿੱਖਾਂ ਦਾ ਇਤਿਹਾਸ ਅਤੇ ਉਨ੍ਹਾਂ ਦੀਆਂ ਸੰਸਥਾਵਾਂ ਸੰਬੰਧੀ ਜਾਣਕਾਰੀ ਦਿੱਤੀ ਹੈ ।
  • ਹਿਸਟਰੀ ਆਫ਼ ਦੀ ਸਿੱਖਸ – ਇਸ ਦੀ ਰਚਨਾ 1849 ਈ. ਵਿੱਚ ਜੇ. ਡੀ. ਕਨਿੰਘਮ ਨੇ ਕੀਤੀ ਸੀ । ਇਸ ਵਿੱਚ ਸਿੱਖ ਇਤਿਹਾਸ ਦੀ ਬੜੀ ਬਹੁਮੁੱਲੀ ਜਾਣਕਾਰੀ ਦਿੱਤੀ ਗਈ ਹੈ ।

ਪ੍ਰਸ਼ਨ 11.
ਭਾਰਤ ਦੇ ਬ੍ਰਿਟਿਸ਼ ਸਰਕਾਰ ਦੇ ਰਿਕਾਰਡਾਂ ਦੇ ਇਤਿਹਾਸਿਕ ਮਹੱਤਵ ਉੱਤੇ ਇੱਕ ਸੰਖੇਪ ਨੋਟ ਲਿਖੋ ।
(Write a short note on the historical importance of records of British Indian Government.)
ਉੱਤਰ-
ਭਾਰਤ ਦੇ ਬ੍ਰਿਟਿਸ਼ ਸਰਕਾਰ ਦੇ ਰਿਕਾਰਡ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਦੇ ਆਰੰਭ ਤੋਂ ਲੈ ਕੇ ਸਿੱਖ ਰਾਜ ਦੇ ਪਤਨ ਤਕ (1799-1849 ਈ.) ਦੇ ਇਤਿਹਾਸ ਨੂੰ ਜਾਣਨ ਲਈ ਸਾਡਾ ਇੱਕ ਅਤੀ ਮਹੱਤਵਪੂਰਨ ਸੋਮਾ ਹਨ । ਈਸਟ ਇੰਡੀਆ ਕੰਪਨੀ ਦੇ ਅਧਿਕਾਰੀ ਕਲਕੱਤੇ ਵਿੱਚ ਆਪਣਾ ਰਾਜ ਸਥਾਪਿਤ ਹੋਣ ਮਗਰੋਂ ਆਪਣੇ ਨਾਲ ਲਗਦਿਆਂ ਇਲਾਕਿਆਂ ਦੀਆਂ ਰਾਜਸੀ ਘਟਨਾਵਾਂ ਉੱਤੇ ਪੂਰੀ ਨਜ਼ਰ ਰੱਖਦੇ ਸਨ । ਲੁਧਿਆਣਾ ਏਜੰਸੀ ਅਤੇ ਦਿੱਲੀ ਰੈਜ਼ੀਡੈਂਸੀ ਦੇ ਰਿਕਾਰਡ ਪੰਜਾਬ ਸੰਬੰਧੀ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ । ਇਨ੍ਹਾਂ ਵਿੱਚੋਂ ਬਹੁਤਾ ਰਿਕਾਰਡ ਮੱਰੇ, ਆਕਟਰਲੋਨੀ, ਰਿਚਮੋਂਡ, ਮੈਕਗਰੇਗਰ, ਨਿਕਲਸਨ, ਕਨਿੰਘਮ, ਪਿੰਸੇਪ ਅਤੇ ਬਰਾਡਫੁਟ ਆਦਿ ਅੰਗਰੇਜ਼ ਅਫ਼ਸਰਾਂ ਦੁਆਰਾ ਲਿਖਿਆ ਗਿਆ ਹੈ ।

ਇਨ੍ਹਾਂ ਵਿੱਚੋਂ ਬਹੁਤਾ ਰਿਕਾਰਡ ਭਾਰਤ ਸਰਕਾਰ ਦੇ ਰਾਸ਼ਟਰੀ ਪੁਰਾਲੇਖ ਵਿਭਾਗ ਦਿੱਲੀ ਵਿਖੇ ਪਿਆ ਹੈ । ਇਨ੍ਹਾਂ ਰਿਕਾਰਡਾਂ ਤੋਂ ਸਾਨੂੰ ਅੰਗਰੇਜ਼-ਸਿੱਖ ਸੰਬੰਧਾਂ, ਰਣਜੀਤ ਸਿੰਘ ਦੇ ਰਾਜ ਸੰਬੰਧੀ, ਅੰਗਰੇਜ਼ਾਂ ਦੇ ਸਿੰਧ ਅਤੇ ਅਫ਼ਗਾਨਿਸਤਾਨ ਨਾਲ ਸੰਬੰਧਾਂ ਬਾਰੇ ਬੜੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਹੁੰਦੀ ਹੈ । ਇਨ੍ਹਾਂ ਤੋਂ ਇਲਾਵਾ ਭਾਰਤ ਦੇ ਅੰਗਰੇਜ਼ੀ ਗਵਰਨਰ-ਜਨਰਲਾਂ ਵੱਲੋਂ ਇੰਗਲੈਂਡ ਦੀ ਸਰਕਾਰ, ਕੰਪਨੀ ਦੇ ਉੱਚ ਅਧਿਕਾਰੀਆਂ ਅਤੇ ਆਪਣੇ ਮਿੱਤਰਾਂ ਆਦਿ ਨੂੰ ਲਿਖੇ ਨਿਜੀ ਪੱਤਰਾਂ ਤੋਂ ਵੀ ਪੰਜਾਬ ਦੀਆਂ ਘਟਨਾਵਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੁੰਦੀ ਹੈ । ਇਸ ਵਿੱਚ ਕੋਈ ਸ਼ੱਕ ਨਹੀਂ ਕਿ ਭਾਰਤ ਦੇ ਬ੍ਰਿਟਿਸ਼ ਸਰਕਾਰ ਦੇ ਰਿਕਾਰਡ ਅੰਗਰੇਜ਼ਾਂ ਦੇ ਪੱਖ ਤੋਂ ਲਿਖੇ ਗਏ ਸਨ ਪਰ ਫਿਰ ਵੀ ਸਾਡੇ ਲਈ ਇਹ ਲਾਹੇਵੰਦ ਸੋਮਾ ਹਨ ।

ਪ੍ਰਸ਼ਨ 12.
ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿੱਚ ਸਿੱਕਿਆਂ ਦੇ ਮਹੱਤਵ ਦੀ ਚਰਚਾ ਕਰੋ । (Examine the importance of coins in the construction of the History of the Punjab.)
ਉੱਤਰ-
ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿੱਚ ਸਿੱਕਿਆਂ ਦਾ ਵਿਸ਼ੇਸ਼ ਮਹੱਤਵ ਹੈ । ਪੰਜਾਬ ਦੇ ਸਾਨੂੰ ਮੁਗ਼ਲਾਂ, ਬੰਦਾ ਸਿੰਘ ਬਹਾਦਰ, ਜੱਸਾ ਸਿੰਘ ਆਹਲੂਵਾਲੀਆ, ਅਹਿਮਦ ਸ਼ਾਹ ਅਬਦਾਲੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਕੇ ਮਿਲਦੇ ਹਨ । ਇਹ ਸਿੱਕੇ ਵੱਖ-ਵੱਖ ਧਾਤਾਂ ਦੇ ਬਣੇ ਹੋਏ ਹਨ । ਇਨ੍ਹਾਂ ਵਿੱਚੋਂ ਵਧੇਰੇ ਸਿੱਕੇ ਲਾਹੌਰ, ਪਟਿਆਲਾ ਅਤੇ ਚੰਡੀਗੜ੍ਹ ਦੇ ਅਜਾਇਬਘਰਾਂ ਵਿੱਚ ਪਏ ਹਨ। ਇਹ ਸਿੱਕੇ ਤਾਰੀਖਾਂ ਅਤੇ ਸ਼ਾਸਕਾਂ ਸੰਬੰਧੀ ਬਹੁਮੁੱਲਾ ਚਾਨਣਾ ਪਾਉਂਦੇ ਹਨ । ਬੰਦਾ ਬਹਾਦਰ ਦੇ ਸਿੱਕੇ ਇਹ ਸਿੱਧ ਕਰਦੇ ਹਨ ਕਿ ਉਹ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਬਹੁਤ ਆਦਰ ਕਰਦਾ ਸੀ । ਜੱਸਾ ਸਿੰਘ ਆਹਲੂਵਾਲੀਆ ਦੇ ਸਿੱਕੇ ਇਹ ਦੱਸਦੇ ਹਨ ਕਿ ਉਸ ਨੇ ਅਹਿਮਦ ਸ਼ਾਹ ਅਬਦਾਲੀ ਦੇ ਇਲਾਕੇ ਉੱਤੇ ਆਪਣਾ ਰਾਜ ਸਥਾਪਿਤ ਕਰ ਲਿਆ ਸੀ । ਮਹਾਰਾਜਾ ਰਣਜੀਤ ਸਿੰਘ ਦੇ ਸਿੱਕੇ ਇਸ ਤੱਥ ‘ਤੇ ਚਾਨਣਾ ਪਾਉਂਦੇ ਹਨ ਕਿ ਉਸ ਵਿੱਚ ਬਹੁਤ ਨਿਮਰਤਾ ਸੀ ਅਤੇ ਉਹ ਆਪਣੇ ਆਪ ਨੂੰ ਖ਼ਾਲਸਾ ਪੰਥ ਦਾ ਸੇਵਕ ਸਮਝਦਾ ਸੀ । ਇਨ੍ਹਾਂ ਸਿੱਕਿਆਂ ਵਿੱਚ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਸਾਹਿਤਕ ਸੋਮਿਆਂ ਵਿੱਚ ਦਿੱਤੀ ਗਈ ਜਾਣਕਾਰੀ ਦੀ ਤਾਈਦ ਹੁੰਦੀ ਹੈ । ਇਸ ਲਈ ਇਹ ਸਿੱਕੇ ਪੰਜਾਬ ਦੇ ਇਤਿਹਾਸ ਦੀਆਂ ਕਈ ਸਮੱਸਿਆਵਾਂ ਨੂੰ ਸੁਲਝਾਉਣ ਵਿੱਚ ਸਾਡੀ ਸਹਾਇਤਾ ਕਰਦੇ ਹਨ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਪੰਜਾਬ ਦੇ ਇਤਿਹਾਸ ਸੰਬੰਧੀ ਸਮੱਸਿਆਵਾਂ (Difficulties Regarding the History of the Punjab)

ਪ੍ਰਸ਼ਨ 1.
ਪੰਜਾਬ ਦੇ ਇਤਿਹਾਸ ਦੀ ਰਚਨਾ ਵਿੱਚ ਇਤਿਹਾਸਕਾਰਾਂ ਨੂੰ ਕਿਹੜੀਆਂ ਮੁੱਖ ਕਠਿਨਾਈਆਂ ਦਾ ਸਾਹਮਣਾ ਕਰਨਾ ਪੈਂਦਾ ਹੈ ? ਦੱਸੋ । (Explain the difficulties faced by the historians while constructing the History of the Punjab.)
ਜਾਂ
ਪੰਜਾਬ ਦੇ ਇਤਿਹਾਸ ਦੀ ਰਚਨਾ ਕਰਨ ਸਮੇਂ ਇਤਿਹਾਸਕਾਰਾਂ ਨੂੰ ਕਿਸ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ?
(Which difficulties are being faced by historians while composing the History of Punjab ?)
ਜਾਂ
ਪੰਜਾਬ ਦਾ ਇਤਿਹਾਸ ਲਿਖਣ ਸਮੇਂ ਇਤਿਹਾਸਕਾਰਾਂ ਨੂੰ ਕਿਸ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ?
(Explain the difficulties faced by the historians while writing the History of Punjab.)
ਉੱਤਰ-
ਪੰਜਾਬ ਦੇ ਇਤਿਹਾਸ ਦੀ ਰਚਨਾ ਕਰਨਾ ਇਤਿਹਾਸਕਾਰਾਂ ਲਈ ਸਦਾ ਇੱਕ ਗੰਭੀਰ ਸਮੱਸਿਆ ਰਹੀ ਹੈ । ਇਸ ਦਾ ਮੁੱਖ ਕਾਰਨ ਇਹ ਹੈ ਕਿ ਉਸ ਦੀ ਰਚਨਾ ਕਰਦੇ ਸਮੇਂ ਉਨ੍ਹਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਇਨ੍ਹਾਂ ਸਮੱਸਿਆਵਾਂ ਦਾ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਸਿੱਖਾਂ ਨੂੰ ਆਪਣਾ ਇਤਿਹਾਸ ਲਿਖਣ ਦਾ ਸਮਾਂ ਨਾ ਮਿਲਿਆ (Sikhs did not find time to write their own History) – ਔਰੰਗਜ਼ੇਬ ਦੀ ਮੌਤ ਦੇ ਬਾਅਦ ਪੰਜਾਬ ਵਿੱਚ ਇੱਕ ਅਜਿਹਾ ਦੌਰ ਆਇਆ ਜੋ ਪੂਰੀ ਤਰ੍ਹਾਂ ਅਸ਼ਾਂਤੀ ਅਤੇ ਅਰਾਜਕਤਾ ਨਾਲ ਭਰਿਆ ਹੋਇਆ ਸੀ । ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਦੁਸ਼ਮਣੀ ਕਾਫ਼ੀ ਹੱਦ ਤਕ ਵੱਧ ਗਈ ਸੀ । ਨਾਦਰ ਸ਼ਾਹ ਅਤੇ ਅਹਿਮਦ ਸ਼ਾਹ ਅਬਦਾਲੀ ਦੇ ਹਮਲਿਆਂ ਨੇ ਪੰਜਾਬ ਦੀ ਹਾਲਤ ਹੋਰ ਖ਼ਰਾਬ ਕਰ ਦਿੱਤੀ ਸੀ । ਇਸ ਤਰ੍ਹਾਂ ਅਜਿਹੇ ਵਾਤਾਵਰਨ ਵਿੱਚ ਇਤਿਹਾਸ ਲਿਖਣ ਦਾ ਕੰਮ ਕਿਵੇਂ ਸੰਭਵ ਸੀ । ਇਸ ਖੇਤਰ ਵਿੱਚ ਜੋ ਥੋੜੇਬਹੁਤ ਯਤਨ ਹੋਏ ਵੀ ਉਹ ਹਮਲਾਵਰਾਂ ਦੀ ਭੇਟ ਚੜ੍ਹ ਗਏ । ਸਿੱਟੇ ਵਜੋਂ ਅੱਜ ਦੇ ਇਤਿਹਾਸਕਾਰ ਕਈ ਮਹੱਤਵਪੂਰਨ ਗੰਥਾਂ ਤੋਂ ਵਾਂਝੇ ਹੋ ਗਏ ।

2. ਮੁਸਲਿਮ ਇਤਿਹਾਸਕਾਰਾਂ ਦੇ ਪੱਖਪਾਤ ਪੂਰਨ ਵਿਚਾਰ (Biased views of Muslim Historians) – ਪੰਜਾਬ ਦੇ ਇਤਿਹਾਸ ਨੂੰ ਲਿਖਣ ਵਿੱਚ ਸਭ ਤੋਂ ਜ਼ਿਆਦਾ ਜਿਨ੍ਹਾਂ ਸੋਮਿਆਂ ਦੀ ਸਹਾਇਤਾ ਲਈ ਗਈ ਹੈ ਉਹ ਫ਼ਾਰਸੀ ਵਿੱਚ ਲਿਖੇ ਗਏ ਗੰਥ ਹਨ । ਇਨ੍ਹਾਂ ਗ੍ਰੰਥਾਂ ਨੂੰ ਮੁਸਲਮਾਨ ਲੇਖਕਾਂ ਨੇ ਲਿਖਿਆ ਹੈ ਜੋ ਸਿੱਖਾਂ ਦੇ ਕੱਟੜ ਦੁਸ਼ਮਣ ਸਨ । ਇਨ੍ਹਾਂ ਗ੍ਰੰਥਾਂ ਨੂੰ ਬੜੀ ਜਾਂਚ-ਪੜਤਾਲੇ ਨਾਲ ਪੜ੍ਹਨਾ ਪੈਂਦਾ ਹੈ ਕਿਉਂਕਿ ਇਨ੍ਹਾਂ ਇਤਿਹਾਸਕਾਰਾਂ ਨੇ ਵਧੇਰੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ । ਇਸ ਲਈ ਇਨ੍ਹਾਂ ਗ੍ਰੰਥਾਂ ਨੂੰ ਪੂਰੀ ਤਰ੍ਹਾਂ ਭਰੋਸੇਯੋਗ ਨਹੀਂ ਮੰਨਿਆ ਜਾ ਸਕਦਾ । ਇਸ ਤੋਂ ਇਲਾਵਾ ਔਰੰਗਜ਼ੇਬ ਨੇ ਸਰਕਾਰੀ ਤੌਰ ‘ਤੇ ਕਿਸੇ ਵੀ ਰਾਜਨੀਤਿਕ ਘਟਨਾ ਨੂੰ ਲਿਖਣ ਦੀ ਮਨਾਹੀ ਕਰ ਦਿੱਤੀ ਸੀ । ਸਿੱਟੇ ਵਜੋਂ ਉਸ ਸਮੇਂ ਦੀਆਂ ਪੰਜਾਬ ਨਾਲ ਸੰਬੰਧਿਤ ਘਟਨਾਵਾਂ ਦਾ ਸਹੀ ਵਿਵਰਨ ਉਪਲੱਬਧ ਨਹੀਂ ਹੈ ।

3. ਇਤਿਹਾਸਿਕ ਸੋਮਿਆਂ ਦਾ ਨਸ਼ਟ ਹੋਣਾ (Destruction of Historical Sources) – 18ਵੀਂ ਸਦੀ ਦੇ ਲਗਭਗ 7ਵੇਂ ਦਹਾਕੇ ਤਕ ਪੰਜਾਬ ਵਿੱਚ ਅਸ਼ਾਂਤੀ ਅਤੇ ਅਰਾਜਕਤਾ ਦਾ ਮਾਹੌਲ ਰਿਹਾ | ਪਹਿਲਾਂ ਅਤੇ ਬਾਅਦ ਵਿੱਚ ਅਫ਼ਗਾਨਾਂ ਨੇ ਪੰਜਾਬ ਵਿੱਚੋਂ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ । 1739 ਈ. ਵਿੱਚ ਨਾਦਰ ਸ਼ਾਹ ਅਤੇ 1747 ਈ. ਤੋਂ ਲੈ ਕੇ 1767 ਈ. ਤਕ ਅਹਿਮਦ ਸ਼ਾਹ ਅਬਦਾਲੀ ਦੇ 8 ਹਮਲਿਆਂ ਕਾਰਨ ਪੰਜਾਬ ਦੀ ਸਥਿਤੀ ਵਧੇਰੇ ਬਦਤਰ ਹੋ ਗਈ ਸੀ । ਅਜਿਹੇ ਸਮੇਂ ਜਦੋਂ ਸਿੱਖਾਂ ਨੂੰ ਆਪਣੇ ਬੀਵੀ-ਬੱਚਿਆਂ ਦੀ ਸੰਭਾਵ ਕਰਨੀ ਵੀ ਬੜੀ ਔਖੀ ਸੀ ਤਾਂ ਉਹ ਆਪਣੇ ਧਾਰਮਿਕ ਗ੍ਰੰਥਾਂ ਦੀ ਸੰਭਾਵ ਕਿਵੇਂ ਕਰਦੇ । ਸਿੱਟੇ ਵਜੋਂ ਉਨ੍ਹਾਂ ਦੇ ਬਹੁਤੇ ਧਾਰਮਿਕ ਗ੍ਰੰਥ ਨਸ਼ਟ ਹੋ ਗਏ । ਇਸ ਕਾਰਨ ਸਿੱਖਾਂ ਨੂੰ ਆਪਣੇ ਬਹੁਮੁੱਲੇ ਵਿਰਸੇ ਤੋਂ ਵਾਂਝਿਆਂ ਹੋਣਾ ਪਿਆ ।

4. ਪੰਜਾਬ-ਮੁਗ਼ਲ ਸਾਮਰਾਜ ਦਾ ਇੱਕ ਹਿੱਸਾ (Punjaba part of Mughal Empire) – ਪੰਜਾਬ 1752 ਈ. ਤਕ ਮੁਗਲ ਸਾਮਰਾਜ ਦਾ ਹਿੱਸਾ ਰਿਹਾ । ਇਸ ਕਾਰਨ ਇਸ ਦਾ ਕੋਈ ਅਲੱਗ ਇਤਿਹਾਸ ਨਾ ਲਿਖਿਆ ਗਿਆ | ਆਧੁਨਿਕ ਇਤਿਹਾਸਕਾਰਾਂ ਨੂੰ ਮੁਗ਼ਲ ਕਾਲ ਵਿੱਚ ਲਿਖੇ ਗਏ ਸਾਹਿਤ ਤੋਂ ਪੰਜਾਬ ਦੀ ਬਹੁਤ ਘੱਟ ਜਾਣਕਾਰੀ ਪ੍ਰਾਪਤ ਹੁੰਦੀ ਹੈ । ਇਸ ਲਈ ਲੋੜੀਂਦੇ ਵੇਰਵੇ ਦੀ ਕਮੀ ਕਾਰਨ ਪੰਜਾਬ ਦੇ ਇਤਿਹਾਸ ਦੀ ਵਾਸਤਵਿਕ ਤਸਵੀਰ ਪੇਸ਼ ਨਹੀਂ ਕੀਤੀ ਜਾ ਸਕਦੀ ।

5. ਪੰਜਾਬ ਦੀ ਵੰਡ (Partition of Punjab)-1947 ਈ. ਵਿੱਚ ਪੰਜਾਬ ਦੀ ਵੰਡ ਕਾਰਨ ਹੋਈ ਲੁੱਟਮਾਰ ਦੇ ਸਿੱਟੇ ਵਜੋਂ ਪੰਜਾਬ ਦੇ ਅਨੇਕਾਂ ਬਹੁਮੁੱਲੇ ਸੋਮੇ ਬਰਬਾਦ ਹੋ ਗਏ। ਨਿਰਸੰਦੇਹ ਪੰਜਾਬ ਦੇ ਇਤਿਹਾਸ ਦੇ ਲਿਖਾਰੀਆਂ ਲਈ ਇਹ ਇੱਕ ਬਹੁਤ ਵੱਡਾ ਧੱਕਾ ਸੀ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪੰਜਾਬ ਦੇ ਇਤਿਹਾਸ ਦੇ ਮੁੱਖ ਸੋਮੇ (Maln Sources of the History of the Punjab)

ਪ੍ਰਸ਼ਨ 2.
ਪੰਜਾਬ ਦੇ ਇਤਿਹਾਸ ਦੇ ਮੁੱਖ ਸੋਮਿਆਂ ਦਾ ਸੰਖੇਪ ਵਰਣਨ ਕਰੋ । (Describe briefly the important sources of the History of the Punjab.)
ਜਾਂ
ਪੰਜਾਬ ਦੇ ਇਤਿਹਾਸ ਦੇ ਮੁੱਖ ਸੋਮਿਆਂ ਦਾ ਵਰਣਨ ਕਰੋ। (Discuss the main sources of the Punjab History.)
ਜਾਂ
1469 ਈ. ਤੋਂ ਲੈ ਕੇ 1849 ਈ. ਤਕ ਦੇ ਪੰਜਾਬ ਦੇ ਇਤਿਹਾਸ ਦੇ ਮੁੱਖ ਸੋਮਿਆਂ ਦੀ ਚਰਚਾ ਕਰੋ । (Discuss the sources of History of the Punjab from 1469 to 1849 A.D.)
ਉੱਤਰ-
ਪੰਜਾਬ ਦੇ 1469 ਈ. ਤੋਂ 1849 ਈ. ਤਕ ਦੇ ਇਤਿਹਾਸ ਲਈ ਅਨੇਕਾਂ ਤਰ੍ਹਾਂ ਦੇ ਸੋਮੇ ਉਪਲੱਬਧ ਹਨ । ਇਨ੍ਹਾਂ ਸੋਮਿਆਂ ਨੂੰ ਮੁੱਖ ਤੌਰ ‘ਤੇ ਦੋ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ-
(i) ਸਾਹਿਤਿਕ ਸੋਮੇ (Literary Sources)
(ii) ਪੁਰਾਤੱਤਵਿਕ ਸੋਮੇ (Archaeological Sources)

(ਉ) ਸਾਹਿਤਿਕ ਸੋਮਿਆਂ ਵਿੱਚ ਸ਼ਾਮਲ ਹਨ-

  1. ਸਿੱਖਾਂ ਦਾ ਧਾਰਮਿਕ ਸਾਹਿਤ ।
  2. ਇਤਿਹਾਸਿਕ ਅਤੇ ਅਰਧ-ਇਤਿਹਾਸਿਕ ਸਿੱਖ ਸਾਹਿਤ ।
  3. ਫ਼ਾਰਸੀ ਦੀਆਂ ਇਤਿਹਾਸਿਕ ਪੁਸਤਕਾਂ ।
  4. ਭੱਟ ਵਹੀਆਂ ।
  5. ਖ਼ਾਲਸਾ ਦਰਬਾਰ ਰਿਕਾਰਡ ।
  6. ਵਿਦੇਸ਼ੀ ਯਾਤਰੀਆਂ ਅਤੇ ਅੰਗਰੇਜ਼ਾਂ ਦੀਆਂ ਲਿਖਤਾਂ ।

(ਅ) ਪੁਰਾਤੱਤਵਿਕ ਸੋਮਿਆਂ ਵਿੱਚ ਸ਼ਾਮਲ ਹਨ-

  1. ਭਵਨ ਅਤੇ ਸਮਾਰਕ ।
  2. ਸਿੱਕੇ ਅਤੇ ਚਿੱਤਰ ।

(ਉ) ਸਾਹਿਤਿਕ ਸੋਮੇ (Literary Sources)

1. ਸਿੱਖਾਂ ਦਾ ਧਾਰਮਿਕ ਸਾਹਿਤ (Religious Literature of the Sikhs) – ਸਿੱਖਾਂ ਦੇ ਧਾਰਮਿਕ ਸਾਹਿਤ ਦੀ ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਹੈ । ਇਨ੍ਹਾਂ ਵਿੱਚ ਸਭ ਤੋਂ ਮੁੱਖ ਸਥਾਨ ਆਦਿ ਗ੍ਰੰਥ ਸਾਹਿਬ ਜੀ ਨੂੰ ਪ੍ਰਾਪਤ ਹੈ । ਇਸ ਨੂੰ ਅੱਜ-ਕਲ੍ਹ ਗੁਰੂ ਗ੍ਰੰਥ ਸਾਹਿਬ ਜੀ ਕਿਹਾ ਜਾਂਦਾ ਹੈ । ਇਸ ਦਾ ਸੰਕਲਨ 1604 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਕੀਤਾ ਸੀ । ਇਸ ਤੋਂ ਸਾਨੂੰ ਉਸ ਸਮੇਂ ਦੀ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਆਰਥਿਕ ਜੀਵਨ ਦੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੁੰਦੀ ਹੈ । ਇਸ ਤੋਂ ਬਾਅਦ ਭਾਈ ਮਨੀ ਸਿੰਘ ਜੀ ਦੁਆਰਾ 1721 ਈ. ਵਿੱਚ ਸੰਕਲਿਤ ‘ਦਸਮ ਗ੍ਰੰਥ ਸਾਹਿਬ ਦਾ ਸਥਾਨ ਹੈ । ਇਹ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਦਰਬਾਰੀ ਕਵੀਆਂ ਦੀਆਂ ਰਚਨਾਵਾਂ ਦਾ ਸੰਗ੍ਰਹਿ ਹੈ । ਇਸ ਵਿੱਚ ਕੁਲ 18 ਗੰਥ ਹਨ । ਇਨ੍ਹਾਂ ਵਿੱਚੋਂ ਇਤਿਹਾਸਿਕ ਤੌਰ ‘ਤੇ ਬਚਿੱਤਰ ਨਾਟਕ ਤੇ ਜ਼ਫ਼ਰਨਾਮਾ ਦਾ ਨਾਂ ਮੁੱਖ ਹੈ । ਇਨ੍ਹਾਂ ਗ੍ਰੰਥਾਂ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਮੁਗਲਾਂ ਅਤੇ ਸਿੱਖਾਂ ਦੇ ਸੰਬੰਧਾਂ ‘ਤੇ ਕਾਫ਼ੀ ਰੌਸ਼ਨੀ ਪਾਈ ਗਈ ਹੈ । ਇਸ ਦੇ ਬਾਅਦ ਭਾਈ ਗੁਰਦਾਸ ਜੀ ਦੁਆਰਾ ਲਿਖੀਆਂ ਗਈਆਂ 39 ਵਾਰਾਂ ਦਾ ਸਥਾਨ ਆਉਂਦਾ ਹੈ । ਇਨ੍ਹਾਂ ਵਿੱਚ ਸਿੱਖ ਗੁਰੂਆਂ ਦੇ ਜੀਵਨ ਦਾ ਬਹੁਮੁੱਲਾ ਵੇਰਵਾ ਦਿੱਤਾ ਗਿਆ ਹੈ । ਇਨ੍ਹਾਂ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਜਨਮ ਸਾਖੀਆਂ ਅਤੇ ਗੁਰੁ ਸਾਹਿਬਾਨ ਦੇ ਹੁਕਮਨਾਮੇ ਵੀ ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੇ ਹਨ ।

2. ਇਤਿਹਾਸਿਕ ਅਤੇ ਅਰਧ-ਇਤਿਹਾਸਿਕ ਸਿੱਖ ਸਾਹਿਤ (Historical and Semi-Historical Sikh Literature) – ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਸੈਨਾਪਤ ਦੁਆਰਾ ਰਚਿਤ ਗੁਰਸੋਭਾ ਨਿਭਾਉਂਦਾ ਹੈ । ਇਸ ਵਿੱਚ 1699 ਈ. ਤੋਂ 1708 ਈ. ਤਕ ਅੱਖੀਂ ਦੇਖੀਆਂ ਘਟਨਾਵਾਂ ਦਾ ਵੇਰਵਾ ਹੈ । ਇਸ ਤੋਂ ਇਲਾਵਾ ਭਾਈ ਮਨੀ ਸਿੰਘ ਜੀ ਦੁਆਰਾ ਰਚਿਤ ਸਿੱਖਾਂ ਦੀ ਭਗਤ ਮਾਲਾ, ਕੇਸਰ ਸਿੰਘ ਛਿੱਬਰ ਦੁਆਰਾ ਰਚਿਤ ਬੰਸਾਵਲੀਨਾਮਾ, ਕ੍ਰਿਪਾਲ ਚੰਦ ਦੁਆਰਾ ਰਚਿਤ ਮਹਿਮਾ ਪ੍ਰਕਾਸ਼ ਵਾਰਤਕ ਅਤੇ ਰਤਨ ਸਿੰਘ ਭੰਗੂ ਦੁਆਰਾ ਰਚਿਤ ਪ੍ਰਾਚੀਨ ਪੰਥ ਪ੍ਰਕਾਸ਼ ਵੀ ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ।

3. ਫ਼ਾਰਸੀ ਦੀਆਂ ਇਤਿਹਾਸਿਕ ਪੁਸਤਕਾਂ (Historical works in Persian) – ਫ਼ਾਰਸੀ ਦੀਆਂ ਜ਼ਿਆਦਾਤਰ ਰਚਨਾਵਾਂ ਮੁਸਲਮਾਨਾਂ ਦੁਆਰਾ ਰਚਿਤ ਹਨ । ਉਨ੍ਹਾਂ ਦੀਆਂ ਰਚਨਾਵਾਂ ਵਿੱਚ ਪੰਜਾਬ ਜਾਂ ਸਿੱਖਾਂ ਦੇ ਇਤਿਹਾਸ ਦਾ ਵਰਣਨ ਤਾਂ ਨਹੀਂ ਹੈ ਪਰ ਫਿਰ ਵੀ ਸਾਨੂੰ ਇਤਿਹਾਸ ਲਿਖਣ ਵਿੱਚ ਇਨ੍ਹਾਂ ਤੋਂ ਕਾਫ਼ੀ ਸਹਾਇਤਾ ਮਿਲਦੀ ਹੈ । ਇਨ੍ਹਾਂ ਵਿੱਚ ਬਾਬਰ ਦੁਆਰਾ ਰਚਿਤ ਬਾਬਰਨਾਮਾ, ਅਬੁਲ ਫ਼ਜ਼ਲ ਦੁਆਰਾ ਰਚਿਤ ਆਈਨ-ਏ-ਅਕਬਰੀ ਅਤੇ ਅਕਬਰਨਾਮਾ, ਜਹਾਂਗੀਰ ਦੁਆਰਾ ਲਿਖੀ ਗਈ ਤੁਜ਼ਕ-ਏ-ਜਹਾਂਗੀਰੀ, ਸੋਹਨ ਲਾਲ ਸੂਰੀ ਦੀ ਉਮਦਤ-ਉਤ-ਤਵਾਰੀਖ, ਬੂਟੇ ਸ਼ਾਹ ਦੀ ਤਵਾਰੀਖਏ-ਪੰਜਾਬ, ਦੀਵਾਨ ਅਮਰਨਾਥ ਦੀ ਜ਼ਫ਼ਰਨਾਮਾ-ਏ-ਰਣਜੀਤ ਸਿੰਘ ਅਤੇ ਅਲਾਉੱਦੀਨ ਮੁਫ਼ਤੀ ਦੀ ਇਬਰਤਨਾਮਾ ਮੁੱਖ ਹਨ ।

4. ਭੱਟ ਵਹੀਆਂ (Bhat Vahis) – ਭੱਟ ਲੋਕ ਆਪਣੀਆਂ ਵਹੀਆਂ ਵਿੱਚ ਮਹੱਤਵਪੂਰਨ ਘਟਨਾਵਾਂ ਨੂੰ ਮਿਤੀਆਂ ਸਹਿਤ ਦਰਜ ਕਰ ਲੈਂਦੇ ਸਨ । ਪੰਜਾਬ ਦੇ ਇਤਿਹਾਸ ਨਿਰਮਾਣ ਵਿੱਚ ਇਨ੍ਹਾਂ ਵਹੀਆਂ ਦਾ ਵਿਸ਼ੇਸ਼ ਸਥਾਨ ਹੈ । ਇਨ੍ਹਾਂ ਵਿੱਚ ਗੁਰੂ ਹਰਿਗੋਬਿੰਦ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰੂ ਕਾਲ ਦੀਆਂ ਅਨੇਕਾਂ ਮਹੱਤਵਪੂਰਨ ਘਟਨਾਵਾਂ ਦਾ ਵੇਰਵਾ ਦਰਜ ਹੈ ।

5. ਖ਼ਾਲਸਾ ਦਰਬਾਰ ਰਿਕਾਰਡ (Khalsa Darbar Records) – ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਦੇ ਸਰਕਾਰੀ ਰਿਕਾਰਡ ਤੱਤਕਾਲੀ ਪੰਜਾਬ ‘ਤੇ ਮਹੱਤਵਪੂਰਨ ਰੌਸ਼ਨੀ ਪਾਉਂਦੇ ਹਨ । ਇਹ ਫ਼ਾਰਸੀ ਭਾਸ਼ਾ ਵਿੱਚ ਹਨ ਅਤੇ ਇਨ੍ਹਾਂ ਦੀ ਸੰਖਿਆ ਇੱਕ ਲੱਖ ਤੋਂ ਵੀ ਉੱਪਰ ਹੈ । ਇਨ੍ਹਾਂ ਦੀ ਸੂਚੀ ਸੀਤਾ ਰਾਮ ਕੋਹਲੀ ਨੇ ਤਿਆਰ ਕੀਤੀ ਸੀ ।

6. ਵਿਦੇਸ਼ੀ ਯਾਤਰੀਆਂ ਅਤੇ ਅੰਗਰੇਜ਼ਾਂ ਦੀਆਂ ਲਿਖਤਾਂ (Writings of Foreign Travellers and the Europeans) – ਪੰਜਾਬ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਅਤੇ ਅੰਗਰੇਜ਼ੀ ਲੇਖਕਾਂ ਨੇ ਵੀ ਪੰਜਾਬ ਦੇ ਇਤਿਹਾਸ ‘ਤੇ ਆਪਣੀਆਂ ਰਚਨਾਵਾਂ ਵਿੱਚ ਕਾਫ਼ੀ ਰੌਸ਼ਨੀ ਪਾਈ ਹੈ । ਇਨ੍ਹਾਂ ਵਿੱਚ ਜਾਰਜ ਫੋਰਸਟਰ ਦੁਆਰਾ ਰਚਿਤ ਏ ਜਰਨੀ ਫ਼ਰਾਮ ਬੰਗਾਲ ਟੂ ਇੰਗਲੈਂਡ, ਮੈਲਕੋਮ ਦੁਆਰਾ ਰਚਿਤ ‘ਸਕੈਚ ਆਫ਼ ਦੀ ਸਿੱਖਜ਼’, ਐੱਚ. ਟੀ. ਪਰਿਸੇਪ ਦੁਆਰਾ ਰਚਿਤ ‘ਓਰਿਜਿਨ ਆਫ਼ ਸਿੱਖ ਪਾਵਰ ਇਨ ਦੀ ਪੰਜਾਬ’, ਕੈਪਟਨ ਵਿਲੀਅਮ ਉਸਬੋਰਨ ਦੁਆਰਾ ਰਚਿਤ ‘ਦੀ ਕੋਰਟ ਐਂਡ ਕੈਂਪ ਆਫ਼ ਰਣਜੀਤ ਸਿੰਘ’, ਮੱਰੇ ਦੁਆਰਾ ਰਚਿਤ ‘ਹਿਸਟਰੀ ਆਫ਼ ਦੀ ਪੰਜਾਬ ਸ਼ਾਮਲ ਹਨ । ਜੇ. ਡੀ. ਕਨਿੰਘਮ ਦੁਆਰਾ ਰਚਿਤ ‘ਹਿਸਟਰੀ ਆਫ਼ ਦੀ ਸਿੱਖਜ਼’ ਸਭ ਤੋਂ ਵੱਧ ਵਿਸ਼ਵਾਸਯੋਗ ਅਤੇ ਮਹੱਤਵਪੂਰਨ ਮੰਨੀ ਜਾਂਦੀ ਹੈ । ਇਸ ਵਿੱਚ 1699 ਈ. ਤੋਂ ਲੈ ਕੇ 1846 ਈ. ਤਕ ਦੀਆਂ ਘਟਨਾਵਾਂ ਦਾ ਵੇਰਵਾ ਦਰਜ ਹੈ ।

(ਅ) ਪੁਰਾਤੱਤਵਿਕ ਸੋਮੇ (Archaeological Sources)

ਪੰਜਾਬ ਦੇ ਇਤਿਹਾਸਿਕ ਭਵਨ, ਸਮਾਰਕ, ਸਿੱਕੇ ਅਤੇ ਚਿੱਤਰ ਵੀ ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿੱਚ ਮਹੱਤਵਪੂਰਨ ਸਹਿਯੋਗ ਦਿੰਦੇ ਹਨ । ਸਿੱਖ ਗੁਰੂਆਂ ਦੁਆਰਾ ਵਸਾਏ ਗਏ ਖਡੂਰ ਸਾਹਿਬ, ਗੋਇੰਦਵਾਲ ਸਾਹਿਬ, ਅੰਮ੍ਰਿਤਸਰ, ਤਰਨ ਤਾਰਨ, ਕਰਤਾਰਪੁਰ, ਸ੍ਰੀ ਆਨੰਦਪੁਰ ਸਾਹਿਬ ਆਦਿ ਧਾਰਮਿਕ ਸ਼ਹਿਰ ਪੰਜਾਬ ਦੇ ਇਤਿਹਾਸ ਦੀ ਮੂੰਹ ਬੋਲਦੀ ਤਸਵੀਰ ਹਨ । ਇਸ ਤੋਂ ਇਲਾਵਾ 18ਵੀਂ ਸਦੀ ਦੇ ਅਨੇਕਾਂ ਸਿੱਖ ਸਰਦਾਰਾਂ ਦੁਆਰਾ ਬਣਾਏ ਗਏ ਮਹੱਲ ਅਤੇ ਕਿਲ੍ਹੇ ਵੀ ਪੰਜਾਬ ਦੇ ਇਤਿਹਾਸ ‘ਤੇ ਕਾਫ਼ੀ ਰੌਸ਼ਨੀ ਪਾਉਂਦੇ ਹਨ । ਸਾਨੂੰ ਸਿੱਖ ਗੁਰੂਆਂ ਅਤੇ ਉਨ੍ਹਾਂ ਦੇ ਵੰਸ਼ਾਂ ਨਾਲ ਸੰਬੰਧਿਤ ਅਨੇਕਾਂ ਚਿੱਤਰ ਵੀ ਪ੍ਰਾਪਤ ਹੋਏ ਹਨ । ਇਨ੍ਹਾਂ ਚਿੱਤਰਾਂ ਦੇ ਮਾਧਿਅਮ ਤੋਂ ਸਾਨੂੰ ਉਸ ਸਮੇਂ ਦੇ ਪੰਜਾਬ ਦੀ ਸਮਾਜਿਕ ਅਤੇ ਧਾਰਮਿਕ ਹਾਲਤ ਦਾ ਪਤਾ ਲੱਗਦਾ ਹੈ । ਪੰਜਾਬ ਦੇ ਵੱਖ-ਵੱਖ ਸ਼ਾਸਕਾਂ, ਬੰਦਾ ਬਹਾਦਰ, ਮਹਾਰਾਜਾ ਰਣਜੀਤ ਸਿੰਘ, ਮੁਗ਼ਲ ਅਤੇ ਸਿੱਖ ਸਰਦਾਰਾਂ ਦੁਆਰਾ ਜਾਰੀ ਕੀਤੇ ਗਏ ਸਿੱਕਿਆਂ ਤੋਂ ਸਾਨੂੰ ਉਸ ਸਮੇਂ ਦੀਆਂ ਇਤਿਹਾਸਿਕ ਮਿਤੀਆਂ, ਧਾਰਮਿਕ ਵਿਸ਼ਵਾਸਾਂ ਅਤੇ ਆਰਥਿਕ ਹਾਲਤ ਦਾ ਗਿਆਨ ਪ੍ਰਾਪਤ ਹੁੰਦਾ ਹੈ । ਇਸ ਤਰ੍ਹਾਂ ਇਹ ਸਿੱਕੇ ਇਤਿਹਾਸ ਨਿਰਮਾਣ ਦੀ ਪ੍ਰਕ੍ਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਸਿੱਖਾਂ ਦਾ ਧਾਰਮਿਕ ਸਾਹਿਤ (Religious Literature of the Sikhs)

ਪ੍ਰਸ਼ਨ 3.
ਪੰਜਾਬ ਦੇ ਇਤਿਹਾਸ ਦੇ ਸੋਮੇ ਦੇ ਰੂਪ ਵਿੱਚ ਸਿੱਖ ਧਾਰਮਿਕ ਸਾਹਿਤ ਦਾ ਮੁੱਲਾਂਕਣ ਕਰੋ । (Evaluate the Sikh religious literature as a source of the Punjab History.)
ਜਾਂ
ਪੰਜਾਬ ਦਾ ਇਤਿਹਾਸ ਜਾਣਨ ਵਿੱਚ ਗੁਰਮੁਖੀ ਸਾਹਿਤ ਦਾ ਕੀ ਯੋਗਦਾਨ ਹੈ ? (What is the contribution of Sikh Gurmukhi Literature in the History of the Punjab ?)
ਜਾਂ
ਪੰਜਾਬ ਦੇ ਇਤਿਹਾਸਿਕ ਸੋਮਿਆਂ ਦੇ ਰੂਪ ਵਿੱਚ ਆਦਿ ਗ੍ਰੰਥ ਅਤੇ ਜਨਮ ਸਾਖੀਆਂ ਦਾ ਮਹੱਤਵ ਦੱਸੋ ।
(Describe the significance of Adi Granth and Janam Sakhis as sources of the Punjab History.)
ਉੱਤਰ-
ਪੰਜਾਬ ਦੇ ਇਤਿਹਾਸ ਦੀ ਰਚਨਾ ਵਿੱਚ ਸਭ ਤੋਂ ਵਧੇਰੇ ਯੋਗਦਾਨ ਸਿੱਖਾਂ ਦੇ ਧਾਰਮਿਕ ਸਾਹਿਤ ਦਾ ਹੈ ! ਇਸ ਵਿੱਚ ਦਿੱਤੀ ਗਈ ਜਾਣਕਾਰੀ ਉਸ ਸਮੇਂ ਦੀਆਂ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਗਤੀਵਿਧੀਆਂ ’ਤੇ ਰੌਸ਼ਨੀ ਪਾਉਂਦੀ ਹੈ । ਸਿੱਖਾਂ ਦੇ ਧਾਰਮਿਕ ਸਾਹਿਤ ਦਾ ਲੜੀਵਾਰ ਵਰਣਨ ਇਸ ਤਰ੍ਹਾਂ ਹੈ-

1. ਆਦਿ ਗ੍ਰੰਥ ਸਾਹਿਬ ਜੀ (Adi Granth Sahib Ji) – ਆਦਿ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਦਾ ਸਰਵਉੱਚ, ਪ੍ਰਮਾਣਿਕ ਅਤੇ ਪਵਿੱਤਰ ਗ੍ਰੰਥ ਮੰਨਿਆ ਜਾਂਦਾ ਹੈ । ਇਸ ਗ੍ਰੰਥ ਸਾਹਿਬ ਦਾ ਸੰਕਲਨ 1604 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਕੀਤਾ ਸੀ । ਇਸ ਵਿੱਚ ਪਹਿਲੇ ਪੰਜ ਗੁਰੂ ਸਾਹਿਬਾਂ ਅਤੇ ਹਿੰਦੂ ਭਗਤਾਂ, ਮੁਸਲਿਮ ਸੰਤਾਂ ਅਤੇ ਭੱਟਾਂ ਆਦਿ ਦੀ ਬਾਣੀ ਸ਼ਾਮਲ ਸੀ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇਸ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਸ਼ਾਮਲ ਕੀਤੀ ਗਈ ਸੀ ਅਤੇ ਇਸ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਦਰਜਾ ਦਿੱਤਾ ਗਿਆ । ਇਸ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਹੁਣ 6 ਗੁਰੂ ਸਾਹਿਬਾਨ ਦੀ ਬਾਣੀ ਦਰਜ਼ ਹੈ । ਆਦਿ ਗ੍ਰੰਥ ਸਾਹਿਬ ਜੀ ਦੇ ਡੂੰਘੇ ਅਧਿਐਨ ਤੋਂ ਅਸੀਂ ਉਸ ਸਮੇਂ ਦੇ ਰਾਜਸੀ, ਧਾਰਮਿਕ, ਸਮਾਜਿਕ ਅਤੇ ਆਰਥਿਕ ਜੀਵਨ ਬਾਰੇ ਬੜੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਕਰਦੇ ਹਾਂ ! ਕਿਉਂਕਿ ਇਹ ਜਾਣਕਾਰੀ ਬਹੁਤ ਹੀ ਪ੍ਰਮਾਣਿਕ ਹੈ, ਇਸ ਲਈ ਆਦਿ ਗ੍ਰੰਥ ਸਾਹਿਬ ਜੀ ਪੰਜਾਬ ਦੇ ਇਤਿਹਾਸ ਲਈ ਸਾਡਾ ਇੱਕ ਬਹੁਮੁੱਲਾ ਸੋਮਾ ਹੈ । ਡਾਕਟਰ ਇੰਦੂ ਭੂਸ਼ਣ ਬੈਨਰਜੀ ਦੇ ਸ਼ਬਦਾਂ ਵਿੱਚ,

“ਇਸ (ਆਦਿ ਗ੍ਰੰਥ ਸਾਹਿਬ ਜੀ) ਜੀ ਨੂੰ ਸਿੱਖਾਂ ਦੀ ਬਾਈਬਲ ਕਿਹਾ ਜਾਣਾ ਚਾਹੀਦਾ ਹੈ । ਯਕੀਨ ਦੇ ਨਾਲ ਕਿਹਾ ਜਾ ਸਕਦਾ ਹੈ ਕਿ ਸਿੱਖ ਧਰਮ ਦਾ ਇਹ ਸਭ ਤੋਂ ਵਿਸ਼ਵਾਸਯੋਗ ਸੋਮਾ ਹੈ ।”

2. ਦਸਮ ਗ੍ਰੰਥ ਸਾਹਿਬ ਜੀ (Dasam Granth Sahib Ji) – ਦਸਮ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਇੱਕ ਹੋਰ ਪਵਿੱਤਰ ਧਾਰਮਿਕ ਗ੍ਰੰਥ ਹੈ । ਇਹ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਦਰਬਾਰੀ ਕਵੀਆਂ ਦੀਆਂ ਰਚਨਾਵਾਂ ਦਾ ਸੰਗ੍ਰਹਿ ਹੈ। ਇਸ ਗ੍ਰੰਥ ਸਾਹਿਬ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਨੇ ਕੀਤਾ ਸੀ । ਇਸ ਦੇ ਸੰਕਲਨ ਦਾ ਮੁੱਖ ਉਦੇਸ਼ ਸਿੱਖਾਂ ਵਿੱਚ ਰਾਜਨੀਤਿਕ ਅਤੇ ਧਾਰਮਿਕ ਅੱਤਿਆਚਾਰੀਆਂ ਵਿਰੁੱਧ ਲੜਨ ਲਈ ਜੋਸ਼ ਪੈਦਾ ਕਰਨਾ ਸੀ ।

ਇਤਿਹਾਸਿਕ ਪੱਖ ਤੋਂ ਬਚਿੱਤਰ ਨਾਟਕ ਅਤੇ ਜ਼ਫ਼ਰਨਾਮਾ ਸਭ ਤੋਂ ਵੱਧ ਮਹੱਤਵਪੂਰਨ ਹਨ | ਬਚਿੱਤਰ ਨਾਟਕ ਗੁਰੂ ਗੋਬਿੰਦ ਸਿੰਘ ਜੀ ਦੀ ਲਿਖੀ ਹੋਈ ਆਤਮ-ਕਥਾ ਹੈ । ਇਹ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਪਹਾੜੀ ਰਾਜਿਆਂ ਨਾਲ ਲੜਾਈਆਂ ਨੂੰ ਜਾਣਨ ਸੰਬੰਧੀ ਸਾਡਾ ਇੱਕ ਬਹੁਤ ਹੀ ਮਹੱਤਵਪੂਰਨ ਸੋਮਾ ਹੈ ! ਜ਼ਫ਼ਰਨਾਮਾ ਇੱਕ ਚਿੱਠੀ ਹੈ ਜੋ ਗੁਰੁ ਗੋਬਿੰਦ ਸਿੰਘ ਜੀ ਨੇ ਫ਼ਾਰਸੀ ਵਿੱਚ ਦੀਨਾ ਕਾਂਗੜ ਤੋਂ ਔਰੰਗਜ਼ੇਬ ਨੂੰ ਲਿਖੀ ਸੀ । ਇਸ ਚਿੱਠੀ ਵਿੱਚ ਗੁਰੂ ਜੀ ਨੇ ਔਰੰਗਜ਼ੇਬ ਦੇ ਜ਼ੁਲਮਾਂ ਅਤੇ ਮੁਗ਼ਲ ਸੈਨਾਪਤੀਆਂ ਵੱਲੋਂ ਕੁਰਾਨ ਦੀਆਂ ਝੂਠੀਆਂ ਸਹੁੰਆਂ ਚੁੱਕ ਕੇ ਗੁਰੂ ਜੀ ਨਾਲ ਧੋਖਾ ਕਰਨ ਦਾ ਜ਼ਿਕਰ ਕੀਤਾ ਹੈ । ਦਸਮ ਗ੍ਰੰਥ ਸਾਹਿਬ ਜੀ ਅਸਲ ਵਿੱਚ ਗੁਰੁ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਕੰਮਾਂ ਨੂੰ ਜਾਨਣ ਲਈ ਸਾਡਾ ਇੱਕ ਅਣਮੋਲ ਸੋਮਾ ਹੈ ।

3. ਭਾਈ ਗੁਰਦਾਸ ਜੀ ਦੀਆਂ ਵਾਰਾਂ (Vars of Bhai Gurdas Ji) – ਭਾਈ ਗੁਰਦਾਸ ਜੀ ਇੱਕ ਉੱਚ-ਕੋਟੀ ਦੇ ਕਵੀ ਸਨ । ਉਨ੍ਹਾਂ ਨੇ 39 ਵਾਰਾਂ ਦੀ ਰਚਨਾ ਕੀਤੀ । ਇਨ੍ਹਾਂ ਵਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਕੁੰਜੀ ਕਿਹਾ ਜਾਂਦਾ ਹੈ । ਇਤਿਹਾਸਿਕ ਪੱਖ ਤੋਂ ਪਹਿਲੀ ਅਤੇ ਗਿਆਰਵੀਂ ਵਾਰ ਸਭ ਤੋਂ ਮਹੱਤਵਪੂਰਨ ਹੈ | ਪਹਿਲੀ ਵਾਰ ਵਿੱਚ ਗੁਰੂ ਨਾਨਕ ਸਾਹਿਬ ਦੇ ਜੀਵਨ ਸੰਬੰਧੀ ਵਿਸਥਾਰਪੂਰਵਕ ਵਰਣਨ ਕੀਤਾ ਗਿਆ ਹੈ । ਗਿਆਰੁਵੀਂ ਵਾਰ ਵਿੱਚ ਪਹਿਲੇ 6 ਗੁਰੂ ਸਾਹਿਬਾਨ ਨਾਲ ਸੰਬੰਧਿਤ ਕੁਝ ਪ੍ਰਸਿੱਧ ਸਿੱਖਾਂ ਦੇ ਨਾਂ ਅਤੇ ਥਾਂਵਾਂ ਦਾ ਵਰਣਨ ਕੀਤਾ ਗਿਆ ਹੈ ।

4. ਜਨਮ ਸਾਖੀਆਂ (Janam Sakhis) – ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਕਥਾਵਾਂ ਨੂੰ ‘ਜਨਮ ਸਾਖੀਆਂ” ਕਿਹਾ ਜਾਂਦਾ ਹੈ । 17ਵੀਂ ਅਤੇ 18ਵੀਂ ਸਦੀ ਵਿੱਚ ਬਹੁਤ ਸਾਰੀਆਂ ਜਨਮ ਸਾਖੀਆਂ ਦੀ ਰਚਨਾ ਪੰਜਾਬ ਵਿੱਚ ਹੋਈ | ਪਰ ਇਨ੍ਹਾਂ ਜਨਮ ਸਾਖੀਆਂ ਵਿੱਚ ਅਨੇਕਾਂ ਦੋਸ਼ ਹਨ | ਪਹਿਲਾਂ, ਇਨ੍ਹਾਂ ਵਿੱਚ ਘਟਨਾਵਾਂ ਦਾ ਵਰਣਨ ਵਧਾ-ਚੜਾ ਕੇ ਪੇਸ਼ ਕੀਤਾ ਗਿਆ ਹੈ । ਇਨ੍ਹਾਂ ਜਨਮ ਸਾਖੀਆਂ ਵਿੱਚ ਘਟਨਾਵਾਂ ਦੇ ਅਤੇ ਤਿੱਥੀਆਂ ਦੇ ਵੇਰਵੇ ਵਿੱਚ ਵੀ ਅੰਤਰ ਹੈ । ਇਨ੍ਹਾਂ ਦੋਸ਼ਾਂ ਦੇ ਬਾਵਜੂਦ ਇਹ ਜਨਮ ਸਾਖੀਆਂ ਗੁਰੂ ਨਾਨਕ ਸਾਹਿਬ ਦੇ ਜੀਵਨ ਸੰਬੰਧੀ ਮਹੱਤਵਪੂਰਨ ਚਾਨਣਾ ਪਾਉਂਦੀਆਂ ਹਨ । ਇਨ੍ਹਾਂ ਜਨਮ ਸਾਖੀਆਂ ਵਿੱਚੋਂ ਮਹੱਤਵਪੂਰਨ ਜਨਮ ਸਾਖੀਆਂ ਅੱਗੇ ਲਿਖੀਆਂ ਹਨ :-

(ਉ) ਪੁਰਾਤਨ ਜਨਮ ਸਾਖੀ (Puratan Janam Sakhi) – ਇਸ ਜਨਮ ਸਾਖੀ ਦਾ ਸੰਪਾਦਨ 1926 ਈ. ਵਿੱਚ ਭਾਈ ਵੀਰ ਸਿੰਘ ਨੇ ਕੀਤਾ ਸੀ । ਇਹ ਜਨਮ ਸਾਖੀ ਸਭ ਤੋਂ ਪੁਰਾਣੀ ਹੈ । ਇਸ ਨੂੰ ਹੋਰਨਾਂ ਜਨਮ ਸਾਖੀਆਂ ਦੇ ਮੁਕਾਬਲੇ ਵਧੇਰੇ ਭਰੋਸੇਯੋਗ ਮੰਨਿਆ ਜਾਂਦਾ ਹੈ ।

(ਅ) ਮਿਹਰਬਾਨ ਵਾਲੀ ਜਨਮ ਸਾਖੀ (Janam Sakhi of Meharban) – ਮਿਹਰਬਾਨ ਗੁਰੂ ਅਰਜਨ ਸਾਹਿਬ ਦੇ ਵੱਡੇ ਭਰਾ ਪ੍ਰਿਥੀ ਚੰਦ ਦੇ ਸਪੁੱਤਰ ਸਨ । ਉਹ ਬੜੇ ਵਿਦਵਾਨ ਸਨ । ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਅਤੇ ਕਰਤਾਰਪੁਰ ਵਿੱਚ ਗੁਰੂ ਜੀ ਦੇ ਨਿਵਾਸ ਬਾਰੇ ਬੜਾ ਵਿਸਥਾਰਪੂਰਵਕ ਵਰਣਨ ਕੀਤਾ ਹੈ । ਇਹ ਜਨਮ ਸਾਖੀ ਕਾਫ਼ੀ ਭਰੋਸੇਯੋਗ ਮੰਨੀ ਜਾਂਦੀ ਹੈ ।

(ੲ) ਭਾਈ ਬਾਲੇ ਵਾਲੀ ਜਨਮ ਸਾਖੀ (Janam Sakhi of Bhai Bala) – ਭਾਈ ਬਾਲਾ ਗੁਰੂ ਨਾਨਕ ਸਾਹਿਬ ਦਾ ਬਚਪਨ ਦਾ ਸਾਥੀ ਸੀ । ਉਹ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਸਮੇਂ ਉਨ੍ਹਾਂ ਦੇ ਨਾਲ ਸੀ । ਇਸ ਜਨਮ ਸਾਖੀ ਵਿੱਚ ਬਹੁਤ ਸਾਰੀਆਂ ਗੱਲਾਂ ਮਨਘੜਤ ਹਨ । ਇਸ ਲਈ ਇਸ ਜਨਮ ਸਾਖੀ ਨੂੰ ਸਭ ਤੋਂ ਘੱਟ ਵਿਸ਼ਵਾਸਯੋਗ ਮੰਨਿਆ ਜਾਂਦਾ ਹੈ ।

(ਸ) ਭਾਈ ਮਨੀ ਸਿੰਘ ਦੀ ਜਨਮ ਸਾਖੀ Janam Sakhi of Bhai Mani Singh) – ਇਸ ਜਨਮ ਸਾਖੀ ਨੂੰ “ਗਿਆਨ ਰਤਨਾਵਲੀ ਕਿਹਾ ਜਾਂਦਾ ਹੈ । ਇਸ ਨੂੰ ਗੁਰੁ ਗੋਬਿੰਦ ਸਿੰਘ ਜੀ ਦੇ ਇੱਕ ਸ਼ਰਧਾਲੂ ਭਾਈ ਮਨੀ ਸਿੰਘ ਜੀ ਨੇ ਲਿਖਿਆ ਸੀ । ਇਸ ਦੀ ਰਚਨਾ 1675 ਈ. ਤੋਂ 1708 ਈ. ਦੇ ਵਿਚਾਲੇ ਕੀਤੀ ਗਈ ਸੀ । ਇਹ ਜਨਮ ਸਾਖੀ ਬਹੁਤ ਭਰੋਸੇਯੋਗ ਹੈ ।

5. ਹੁਕਮਨਾਮੇ (Hukamnamas) – ਹੁਕਮਨਾਮੇ ਉਹ ਆਗਿਆ-ਪੱਤਰ ਸਨ ਜੋ ਸਿੱਖ ਗੁਰੂਆਂ ਜਾਂ ਗੁਰੂ ਘਰਾਣੇ ਨਾਲ ਸੰਬੰਧਿਤ ਮੈਂਬਰਾਂ ਨੇ ਸਮੇਂ-ਸਮੇਂ ‘ਤੇ ਸਿੱਖ ਸੰਗਤਾਂ ਜਾਂ ਵਿਅਕਤੀਆਂ ਦੇ ਨਾਂ ‘ਤੇ ਜਾਰੀ ਕੀਤੇ । ਇਨਾਂ ਵਿੱਚੋਂ ਬਹੁਤਿਆਂ ਵਿੱਚ ਗੁਰੂ ਦੇ ਲੰਗਰ ਲਈ ਰਸਦ, ਧਾਰਮਿਕ ਥਾਂਵਾਂ ਦੇ ਨਿਰਮਾਣ ਲਈ ਮਾਇਆ, ਲੜਾਈਆਂ ਲਈ ਘੋੜੇ ਅਤੇ ਸ਼ਸਤਰ ਆਦਿ ਲਿਆਉਣ ਦੀ ਮੰਗ ਕੀਤੀ ਗਈ ਸੀ | ਪੰਜਾਬ ਦੇ ਪ੍ਰਸਿੱਧ ਇਤਿਹਾਸਕਾਰ ਡਾਕਟਰ ਗੰਡਾ ਸਿੰਘ ਨੇ ਆਪਣੇ ਅਣਥੱਕ ਯਤਨਾਂ ਸਦਕਾ 89 ਹੁਕਮਨਾਮਿਆਂ ਦਾ ਸੰਕਲਨ ਕੀਤਾ । ਇਨ੍ਹਾਂ ਵਿੱਚੋਂ 34 ਹੁਕਮਨਾਮੇ ਗੁਰੁ ਗੋਬਿੰਦ ਸਿੰਘ ਜੀ ਦੇ ਅਤੇ 23 ਗੁਰੂ ਤੇਗ਼ ਬਹਾਦਰ ਜੀ ਦੇ ਹਨ । ਇਨ੍ਹਾਂ ਹੁਕਮਨਾਮਿਆਂ ਤੋਂ ਸਾਨੂੰ ਗੁਰੂ ਸਾਹਿਬਾਨ ਅਤੇ ਸਮਕਾਲੀਨ ਸਮਾਜ ਦੇ ਇਤਿਹਾਸ ਬਾਰੇ ਬੜੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੁੰਦੀ ਹੈ ।

ਇਤਿਹਾਸਿਕ ਅਤੇ ਅਰਧ-ਇਤਿਹਾਸਿਕ ਸਿੱਖ ਸਾਹਿਤ (Historical and Semi-Historical Sikh Literature)

ਪ੍ਰਸ਼ਨ 4.
ਪੰਜਾਬ ਦੇ ਇਤਿਹਾਸ ਦੇ ਵਿਸ਼ੇ ਵਿੱਚ ਜਾਣਕਾਰੀ ਦੇਣ ਵਾਲੇ ਇਤਿਹਾਸਿਕ ਅਤੇ ਅਰਧ-ਇਤਿਹਾਸਿਕ ਸਿੱਖ ਸਾਹਿਤ ਕਿੱਥੋਂ ਤਕ ਸਹਾਇਕ ਹੈ ? ਵਰਣਨ ਕਰੋ । (How far is Sikh Historical and Semi-Historical Literature helpful in giving information about the Punjab History ?)
ਉੱਤਰ-
18ਵੀਂ ਅਤੇ 19ਵੀਂ ਸਦੀ ਵਿੱਚ ਬਹੁਤ ਸਾਰੇ ਇਤਿਹਾਸਿਕ ਅਤੇ ਅਰਧ-ਇਤਿਹਾਸਿਕ ਸਿੱਖ ਸਾਹਿਤ ਦੀ ਰਚਨਾ ਕੀਤੀ ਗਈ ਸੀ । ਇਹ ਸਾਹਿਤ ਪੰਜਾਬ ਦੇ ਇਤਿਹਾਸ ‘ਤੇ ਬੜੀ ਮਹੱਤਵਪੂਰਨ ਰੌਸ਼ਨੀ ਪਾਉਂਦਾ ਹੈ । ਪ੍ਰਮੁੱਖ ਸਾਹਿਤਿਕ ਗ੍ਰੰਥਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਸ੍ਰੀ ਗੁਰਸੋਭਾ (Sri Gursobha) – ਸੀ ਗੁਰਸੋਭਾ ਦੀ ਰਚਨਾ 1741 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਪ੍ਰਸਿੱਧ ਦਰਬਾਰੀ ਕਵੀ ਸੈਨਾਪਤ ਨੇ ਕੀਤੀ ਸੀ । ਇਸ ਗ੍ਰੰਥ ਵਿੱਚ 1699 ਈ. ਤੋਂ ਲੈ ਕੇ 1708 ਈ. ਤਕ ਦੀਆਂ ਅੱਖੀਂ ਡਿੱਠੀਆਂ ਘਟਨਾਵਾਂ ਦਾ ਵਰਣਨ ਕੀਤਾ ਗਿਆ ਹੈ । ਅਸਲ ਵਿੱਚ ਇਹ ਗੁਰੁ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਕੰਮਾਂ ਨੂੰ ਜਾਣਨ ਲਈ ਸਭ ਤੋਂ ਮਹੱਤਵਪੂਰਨ ਸੋਮਿਆਂ ਵਿੱਚੋਂ ਇੱਕ ਹੈ ।

2. ਸਿੱਖਾਂ ਦੀ ਭਗਤ ਮਾਲਾ (Sikhan Di Bhagat Mala) – ਇਸ ਗ੍ਰੰਥ ਦੀ ਰਚਨਾ ਭਾਈ ਮਨੀ ਸਿੰਘ ਜੀ ਨੇ 18ਵੀਂ ਸਦੀ ਵਿੱਚ ਕੀਤੀ ਸੀ । ਇਸ ਗ੍ਰੰਥ ਨੂੰ ਭਗਤ ਰਤਨਾਵਲੀ ਵੀ ਕਿਹਾ ਜਾਂਦਾ ਹੈ । ਇਸ ਤੋਂ ਸਿੱਖ ਗੁਰੂਆਂ ਦੇ ਜੀਵਨ, ਪ੍ਰਮੁੱਖ ਸਿੱਖਾਂ ਦੇ ਨਾਂ ਅਤੇ ਜਾਤੀਆਂ ਬਾਰੇ ਬੜੀ ਜਾਣਕਾਰੀ ਪ੍ਰਾਪਤ ਹੁੰਦੀ ਹੈ ।

3. ਬੰਸਾਵਲੀਨਾਮਾ (Bansavalinama) – ਬੰਸਾਵਲੀਨਾਮਾ ਦੀ ਰਚਨਾ 1780 ਈ. ਵਿੱਚ ਕੇਸਰ ਸਿੰਘ ਛਿੱਬੜ ਨੇ ਕੀਤੀ ਸੀ । ਇਸ ਵਿੱਚ ਗੁਰੂ ਨਾਨਕ ਸਾਹਿਬ ਤੋਂ ਲੈ ਕੇ 18ਵੀਂ ਸਦੀ ਦੇ ਅੱਧ ਤਕ ਦੇ ਇਤਿਹਾਸ ਦਾ ਵਰਣਨ ਕੀਤਾ ਗਿਆ ਹੈ । ਇਹ ਗ੍ਰੰਥ ਗੁਰੂ ਕਾਲ ਦੇ ਬਾਅਦ ਦੇ ਇਤਿਹਾਸ ਨੂੰ ਜਾਣਨ ਲਈ ਵਧੇਰੇ ਭਰੋਸੇਯੋਗ ਹੈ । ਇਸ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਦਾ ਵਰਣਨ ਹੈ ਜੋ ਕਿ ਲੇਖਕ ਨੇ ਆਪਣੀ ਅੱਖੀਂ ਡਿੱਠੀਆਂ ਸਨ ।

4. ਮਹਿਮਾ ਪ੍ਰਕਾਸ਼ (Mehma Parkash) – ਮਹਿਮਾ ਪ੍ਰਕਾਸ਼ ਨਾਂ ਦੀਆਂ ਦੋ ਰਚਨਾਵਾਂ ਹਨ । ਪਹਿਲੀ ਦਾ ਨਾਂ ਮਹਿਮਾ ਪ੍ਰਕਾਸ਼ ਵਾਰਤਕ ਅਤੇ ਦੂਜੀ ਦਾ ਨਾਂ ਮਹਿਮਾ ਪ੍ਰਕਾਸ਼ ਕਵਿਤਾ ਹੈ । (ੳ) ਮਹਿਮਾ ਪ੍ਰਕਾਸ਼ ਵਾਰਤਕ-ਇਸ ਪੁਸਤਕ ਦੀ ਰਚਨਾ 1741 ਈ. ਵਿੱਚ ਬਾਵਾ ਕ੍ਰਿਪਾਲ ਸਿੰਘ ਨੇ ਕੀਤੀ ਸੀ । ਇਸ ਵਿੱਚ ਗੁਰੂ ਸਾਹਿਬਾਨਾਂ ਦੇ ਜੀਵਨ ਦਾ ਸੰਖੇਪ ਵਰਣਨ ਕੀਤਾ ਗਿਆ ਹੈ । (ਅ ਮਹਿਮਾ ਪ੍ਰਕਾਸ਼ ਕਵਿਤਾ-ਇਸ ਪੁਸਤਕ ਦੀ ਰਚਨਾ 1776 ਈ. ਵਿੱਚ ਸਰੂਪ ਦਾਸ ਭੱਲਾ ਨੇ ਕੀਤੀ ਸੀ । ਇਸ ਵਿੱਚ ਸਿੱਖ ਗੁਰੂਆਂ ਦੇ ਜੀਵਨ ਦਾ ਵਿਸਥਾਰ ਸਹਿਤ ਵਰਣਨ ਕੀਤਾ ਗਿਆ ਹੈ ।

5. ਗੁਰਪ੍ਰਤਾਪ ਸੂਰਜ ਗ੍ਰੰਥ (GurPartap Suraj Granth) – ਇਹ ਇੱਕ ਵਿਸ਼ਾਲ ਗੰਥ ਹੈ । ਇਸ ਦੀ ਰਚਨਾ ਭਾਈ ਸੰਤੋਖ ਸਿੰਘ ਨੇ ਕੀਤੀ ਸੀ । ਇਸ ਗ੍ਰੰਥ ਦੇ ਦੋ ਹਿੱਸੇ ਹਨ-(ਉ) ਨਾਨਕ ਪ੍ਰਕਾਸ਼-ਇਸ ਦੀ ਰਚਨਾ 1823 ਈ. ਵਿੱਚ ਕੀਤੀ ਗਈ ਸੀ । ਇਸ ਵਿੱਚ ਕੇਵਲ ਗੁਰੂ ਨਾਨਕ ਸਾਹਿਬ ਦੇ ਜੀਵਨ ਦਾ ਵਰਣਨ ਹੈ ।
(ਅ) ਸੂਰਜ ਪ੍ਰਕਾਸ਼ਇਸ ਦੀ ਰਚਨਾ 1843 ਈ. ਵਿੱਚ ਹੋਈ ਸੀ । ਇਸ ਵਿੱਚ ਗੁਰੂ ਅੰਗਦ ਸਾਹਿਬ ਤੋਂ ਲੈ ਕੇ ਬੰਦਾ ਸਿੰਘ ਬਹਾਦਰ ਤਕ ਦੀਆਂ ਘਟਨਾਵਾਂ ਦਾ ਵਰਣਨ ਕੀਤਾ ਗਿਆ ਹੈ । ਭਾਵੇਂ ਇਸ ਵਿੱਚ ਅਨੇਕਾਂ ਦੋਸ਼ ਹਨ, ਪਰ ਇਸ ਨੂੰ ਸਿੱਖ ਗੁਰੂਆਂ ਦੇ ਜੀਵਨ ਨਾਲ ਸੰਬੰਧਿਤ ਗਿਆਨ ਦਾ ਮੁੱਖ ਸੋਮਾ ਮੰਨਿਆ ਜਾਂਦਾ ਹੈ ।

6. ਪ੍ਰਾਚੀਨ ਪੰਥ ਪ੍ਰਕਾਸ਼ (Prachin Panth Parkash) – ਇਸ ਪੁਸਤਕ ਦੀ ਰਚਨਾ 1841 ਈ. ਵਿੱਚ ਰਤਨ ਸਿੰਘ ਭੰਗੂ ਨੇ ਕੀਤੀ ਸੀ । ਇਸ ਗ੍ਰੰਥ ਵਿੱਚ ਗੁਰੂ ਨਾਨਕ ਸਾਹਿਬ ਤੋਂ ਲੈ ਕੇ 18ਵੀਂ ਸਦੀ ਦੇ ਇਤਿਹਾਸ ਦਾ ਵਰਣਨ ਕੀਤਾ ਗਿਆ ਹੈ । 18ਵੀਂ ਸਦੀ ਦੇ ਇਤਿਹਾਸ ਲਈ ਇਹ ਪੁਸਤਕ ਬੜੀ ਮਹੱਤਵਪੂਰਨ ਜਾਣਕਾਰੀ ਦਿੰਦੀ ਹੈ । ਇਸ ਪੁਸਤਕ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਪਹਿਲੀ ਇਤਿਹਾਸਿਕ ਪੁਸਤਕ ਸੀ ਜੋ ਕਿ ਕਿਸੇ ਸਿੱਖ ਨੇ ਲਿਖੀ । ਡਾਕਟਰ ਹਰੀ ਰਾਮ ਗੁਪਤਾ ਦਾ ਇਹ ਕਹਿਣਾ ਬਿਲਕੁਲ ਠੀਕ ਹੈ,
“ਇਹ ਕੰਮ ਕਿਸੇ ਸਿੱਖ ਦੁਆਰਾ ਸਿੱਖ ਇਤਿਹਾਸ ਲਿਖਣ ਦਾ ਪਹਿਲਾ ਯਤਨ ਹੈ ਅਤੇ ਇਹ ਬਹੁਤ ਮਹੱਤਵ ਰੱਖਦਾ ਹੈ । 19″1

7, ਪੰਥ ਪ੍ਰਕਾਸ਼ ਅਤੇ ਤਵਾਰੀਖ ਗੁਰੂ ਖਾਲਸਾ (Panth Parkash and Tawarikh Guru Khalsa) – ਇਹ ਦੋਵੇਂ ਰਚਨਾਵਾਂ ਗਿਆਨੀ ਗਿਆਨ ਸਿੰਘ ਦੀਆਂ ਲਿਖੀਆਂ ਹੋਈਆਂ ਹਨ | ਪੰਥ ਪ੍ਰਕਾਸ਼ ਕਵਿਤਾ ਦੇ ਰੂਪ ਵਿੱਚ ਲਿਖੀ ਹੋਈ ਹੈ ਜਦ ਕਿ ਤਵਾਰੀਖ ਗੁਰੂ ਖ਼ਾਲਸਾ ਵਾਰਤਕ ਰੂਪ ਵਿੱਚ ਹੈ । ਇਨ੍ਹਾਂ ਦੋਹਾਂ ਗ੍ਰੰਥਾਂ ਵਿੱਚ 1469 ਈ. ਤੋਂ ਲੈ ਕੇ 1849 ਈ. ਤਕ ਦਾ ਵੇਰਵਾ ਦਿੱਤਾ ਗਿਆ ਹੈ । ਇਸ ਤੋਂ ਇਲਾਵਾ ਇਨ੍ਹਾਂ ਵਿੱਚ ਉਸ ਸਮੇਂ ਦੇ ਪ੍ਰਸਿੱਧ ਸੰਪਰਦਾਵਾਂ ਅਤੇ ਗੁਰਦੁਆਰਿਆਂ ਦਾ ਵੀ ਵਰਣਨ ਕੀਤਾ ਗਿਆ ਹੈ । ਇਤਿਹਾਸਿਕ ਪੱਖ ਤੋਂ ਪੰਥ ਪ੍ਰਕਾਸ਼ ਦੇ ਮੁਕਾਬਲੇ ਤਵਾਰੀਖ ਗੁਰੂ ਖ਼ਾਲਸਾ ਵਧੇਰੇ ਲਾਹੇਵੰਦ ਹੈ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਪੰਜਾਬ ਦੇ ਇਤਿਹਾਸਿਕ ਸੋਮਿਆਂ ਸੰਬੰਧੀ ਸਾਨੂੰ ਕਿਹੜੀਆਂ ਮੁੱਖ ਔਕੜਾਂ ਪੇਸ਼ ਆਉਂਦੀਆਂ ਹਨ ? (What difficulties do we face regarding the historical sources of Punjab ?)
ਜਾਂ
ਪੰਜਾਬ ਦੇ ਇਤਿਹਾਸ ਦਾ ਸੰਕਲਨ ਕਰਨ ਲਈ ਵਿਦਿਆਰਥੀਆਂ ਨੂੰ ਕਿਹੜੀਆਂ-ਕਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ?
(What problems are faced by the students in composing the History of the Punjab ?)
ਜਾਂ
ਪੰਜਾਬ ਦੇ ਇਤਿਹਾਸ ਦਾ ਸੰਕਲਨ ਕਰਨ ਲਈ ਵਿਦਿਆਰਥੀਆਂ ਨੂੰ ਪੇਸ਼ ਆਉਣ ਵਾਲੀਆਂ ਤਿੰਨ ਮਹੱਤਵਪੂਰਨ ਔਕੜਾਂ ਦਾ ਵਰਣਨ ਕਰੋ ।
(Describe any three important problems being faced by the students in composing the History of the Punjab.)
ਉੱਤਰ-

  1. ਗੁਰੂ ਸਾਹਿਬਾਨ ਦੇ ਕਾਲ ਨਾਲ ਸੰਬੰਧਿਤ ਸੋਮਿਆਂ ਵਿੱਚ ਵੀ ਇਤਿਹਾਸਿਕ ਤੱਥਾਂ ਦੇ ਨਾਲ-ਨਾਲ ਮਿਥਿਹਾਸ ਦੀ ਮਿਲਾਵਟ ਕੀਤੀ ਗਈ ਹੈ ।
  2. ਮੁਸਲਮਾਨ ਲਿਖਾਰੀਆਂ ਨੇ ਜਾਣ-ਬੁਝ ਕੇ ਸਿੱਖ ਇਤਿਹਾਸ ਨੂੰ ਠੀਕ ਰੂਪ ਵਿੱਚ ਪੇਸ਼ ਨਹੀਂ ਕੀਤਾ ।
  3. ਉਸ ਸਮੇਂ ਪੰਜਾਬ ਵਿੱਚ ਯੁੱਧਾਂ ਕਾਰਨ ਚਾਰੇ ਪਾਸੇ ਅਰਾਜਕਤਾ ਫੈਲੀ ਹੋਈ ਸੀ । ਇਸ ਮਾਹੌਲ ਵਿੱਚ ਸਿੱਖਾਂ ਨੂੰ ਆਪਣਾ ਇਤਿਹਾਸ ਲਿਖਣ ਦਾ ਸਮਾਂ ਨਹੀਂ ਮਿਲਿਆ ।
  4. ਪੰਜਾਬ ਦੇ ਬਹੁਤ ਸਾਰੇ ਸੋਮੇ ਅਣਘੋਖੇ ਪਏ ਹਨ ।

ਪ੍ਰਸ਼ਨ 2.
ਹੁਕਮਨਾਮਿਆਂ ਉੱਤੇ ਇੱਕ ਸੰਖੇਪ ਨੋਟ ਲਿਖੋ । (Write a brief note on Hukamnamas.) .
ਉੱਤਰ-
ਸਿੱਖ ਗੁਰੂਆਂ ਜਾਂ ਗੁਰੂ ਪਰਿਵਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੇ ਗਏ ਹੁਕਮਾਂ ਨੂੰ ‘ਹੁਕਮਨਾਮਾ’ ਕਿਹਾ ਜਾਂਦਾ ਹੈ । ਇਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਗੁਰੂ ਦੇ ਲੰਗਰ ਲਈ ਰਸਦ, ਧਾਰਮਿਕ ਥਾਂਵਾਂ ਦੇ ਨਿਰਮਾਣ ਲਈ ਮਾਇਆ, ਲੜਾਈਆਂ ਲਈ ਘੋੜੇ ਅਤੇ ਸ਼ਸਤਰ ਆਦਿ ਲਿਆਉਣ ਦੀ ਮੰਗ ਕੀਤੀ ਗਈ ਸੀ । ਹੁਣ ਤਕ ਪ੍ਰਾਪਤ ਹੋਏ ਹੁਕਮਨਾਮਿਆਂ ਦੀ ਸੰਖਿਆ 89 ਹੈ । ਇਨ੍ਹਾਂ ਵਿੱਚੋਂ 34 ਹੁਕਮਨਾਮੇ ਗੁਰੂ ਗੋਬਿੰਦ ਸਿੰਘ ਜੀ ਦੇ ਅਤੇ 23 ਗੁਰੂ ਤੇਗ ਬਹਾਦਰ ਜੀ ਦੇ ਹਨ । ਸਿੱਖ ਇਨ੍ਹਾਂ ਹੁਕਮਨਾਮਿਆਂ ਦੀ ਪਰਮਾਤਮਾ ਦਾ ਹੁਕਮ ਸਮਝ ਕੇ ਪਾਲਣਾ ਕਰਦੇ ਸਨ ।

ਪ੍ਰਸ਼ਨ 3.
ਸਿੱਖਾਂ ਦੇ ਧਾਰਮਿਕ ਸਾਹਿਤ ਨਾਲ ਸੰਬੰਧਿਤ ਮਹੱਤਵਪੂਰਨ ਇਤਿਹਾਸਿਕ ਸੋਮਿਆਂ ਦਾ ਸੰਖੇਪ ਵਰਣਨ ਕਰੋ । (Give a brief account of the important historical sources related to religious literature of the Sikhs.)
ਜਾਂ
ਪੰਜਾਬ ਦੇ ਇਤਿਹਾਸ ਲਈ ਧਾਰਮਿਕ ਸਾਹਿਤ ਉੱਤੇ ਆਧਾਰਿਤ ਤਿੰਨ ਮਹੱਤਵਪੂਰਨ ਸੋਮਿਆਂ ਦਾ ਸੰਖੇਪ ਵਰਣਨ ਕਰੋ । (Give a brief account of three important sources based on religious literature of the Punjab History.)
ਉੱਤਰ-

  1. 1604 ਈ. ਵਿੱਚ ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਗੁਰੂ ਅਰਜਨ ਸਾਹਿਬ ਜੀ ਨੇ ਕੀਤਾ ਸੀ । ਆਦਿ ਗ੍ਰੰਥ ਸਾਹਿਬ ਤੋਂ ਸਾਨੂੰ ਉਸ ਸਮੇਂ ਦੀ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਆਰਥਿਕ ਦਸ਼ਾ ਬਾਰੇ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੁੰਦੀ ਹੈ ।
  2. ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਨੇ ਕੀਤਾ ਸੀ । ਇਹ ਗੁਰੁ ਗੋਬਿੰਦ ਸਿੰਘ ਜੀ ਦੇ ਜੀਵਨ ਨੂੰ ਜਾਣਨ ਲਈ ਇੱਕ ਅਣਮੋਲ ਸੋਮਾ ਹੈ ।
  3. ਭਾਈ ਮਨੀ ਸਿੰਘ ਜੀ ਦੁਆਰਾ ਲਿਖੀ ਗਈ ‘ਗਿਆਨ ਰਤਨਾਵਲੀ’ ਨਾਂ ਦੀ ਜਨਮ ਸਾਖੀ ਵੀ ਬਹੁਤ ਹੀ ਭਰੋਸੇਯੋਗ ਹੈ ।
  4. ਭਾਈ ਗੁਰਦਾਸ ਜੀ ਨੇ 39 ਵਾਰਾਂ ਦੀ ਰਚਨਾ ਕੀਤੀ । ਇਨ੍ਹਾਂ ਵਾਰਾਂ ਤੋਂ ਪਹਿਲੇ 6 ਗੁਰੂ ਸਾਹਿਬਾਨ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਮਿਲਦੀ ਹੈ ।
  5. ਹੁਕਮਨਾਮਿਆਂ ਤੋਂ ਸਾਨੂੰ ਗੁਰੂ ਸਾਹਿਬਾਨ ਅਤੇ ਸਮਕਾਲੀਨ ਸਮਾਜ ਦੇ ਇਤਿਹਾਸ ਬਾਰੇ ਬਹੁਮੁੱਲੀ ਜਾਣਕਾਰੀ ਮਿਲਦੀ ਹੈ ।

ਪ੍ਰਸ਼ਨ 4.
ਜਨਮ ਸਾਖੀਆਂ ਤੋਂ ਕੀ ਭਾਵ ਹੈ ? ਪ੍ਰਸਿੱਧ ਜਨਮ ਸਾਥੀਆਂ ਦਾ ਸੰਖੇਪ ਵਰਣਨ ਕਰੋ । (What is meant by Janam Sakhis ? Explain briefly famous Janam Sakhis.)
ਜਾਂ
ਜਨਮ ਸਾਖੀਆਂ ਦੇ ਇਤਿਹਾਸਕ ਮਹੱਤਵ ਬਾਰੇ ਇੱਕ ਨੋਟ ਲਿਖੋ । (Write a note on the historical importance of Janam Sakhis.)
ਜਾਂ
ਜਨਮ ਸਾਖੀਆਂ ਕੀ ਹਨ ? ਵੱਖ-ਵੱਖ ਜਨਮ ਸਾਖੀਆਂ ਦੀ ਮਹੱਤਤਾ ਦੱਸੋ । (What do you understand by Janam Sakhis ? What is the importance of different Janam Sakhis ?)
ਜਾਂ
ਕਿਸੇ ਤਿੰਨ ਜਨਮ ਸਾਖੀਆਂ ਬਾਰੇ ਚਾਨਣਾ ਪਾਉ । (Throw light on any three Janam Sakhis.)
ਉੱਤਰ-
ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਕਥਾਵਾਂ ਨੂੰ ਜਨਮ ਸਾਖੀਆਂ ਕਿਹਾ ਜਾਂਦਾ ਹੈ ।

  • ਪੁਰਾਤਨ ਜਨਮ ਸਾਖੀ ਦਾ ਸੰਪਾਦਨ 1926 ਈ. ਵਿੱਚ ਭਾਈ ਵੀਰ ਸਿੰਘ ਜੀ ਨੇ ਕੀਤਾ ਸੀ ਜੋ ਸਭ ਤੋਂ ਪੁਰਾਣੀ ਹੈ ਅਤੇ ਕਾਫ਼ੀ ਭਰੋਸੇਯੋਗ ਹੈ ।
  • ਮਿਹਰਬਾਨ ਵਾਲੀ ਜਨਮ ਸਾਖੀ ਦੀ ਰਚਨਾ ਪ੍ਰਿਥੀ ਚੰਦ ਦੇ ਸਪੁੱਤਰ ਮਿਹਰਬਾਨ ਨੇ ਕੀਤੀ ਸੀ । ਇਸ ਵਿੱਚ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਦਾ ਵਿਸਥਾਰਪੂਰਵਕ ਵਰਣਨ ਕੀਤਾ ਹੈ ।
  • ਭਾਈ ਬਾਲਾ ਵਾਲੀ ਜਨਮ ਸਾਖੀ ਦੀ ਰਚਨਾ ਕਦੋਂ ਅਤੇ ਕਿਸ ਨੇ ਕੀਤੀ ਸੀ ਇਸ ਸੰਬੰਧੀ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਇਸ ਜਨਮ ਸਾਖੀ ਵਿੱਚ ਬਹੁਤ ਸਾਰੀਆਂ ਮਨਘੜਤ ਗੱਲਾਂ ਨੂੰ ਸ਼ਾਮਲ ਕੀਤਾ ਗਿਆ ਹੈ ।
  • ਭਾਈ ਮਨੀ ਸਿੰਘ ਦੀ ਜਨਮਸਾਖੀ-ਇਸ ਜਨਮਸਾਖੀ ਨੂੰ ਗਿਆਨ ਰਤਨਾਵਲੀ ਵੀ ਕਿਹਾ ਜਾਂਦਾ ਹੈ । ਇਸ ਨੂੰ ਭਾਈ ਮਨੀ ਸਿੰਘ ਜੀ ਨੇ ਲਿਖਿਆ ਸੀ । ਇਹ ਬਹੁਤ ਵਿਸ਼ਵਾਸਯੋਗ ਹੈ ।

ਪ੍ਰਸ਼ਨ 5.
ਮਿਹਰਬਾਨ ਵਾਲੀ ਜਨਮ ਸਾਖੀ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Janam Sakhi of Meharban.)
ਉੱਤਰ-
ਮਿਹਰਬਾਨ ਗੁਰੂ ਅਰਜਨ ਸਾਹਿਬ ਦੇ ਵੱਡੇ ਭਰਾ ਪ੍ਰਿਥੀ ਚੰਦ ਦੇ ਸਪੁੱਤਰ ਸਨ । ਉਹ ਬੜੇ ਵਿਦਵਾਨ ਸਨ । ਉਨ੍ਹਾਂ ਨੇ ਗੁਰੂ ਨਾਨਕ ਸਾਹਿਬ ਦੀਆਂ ਉਦਾਸੀਆਂ ਅਤੇ ਕਰਤਾਰਪੁਰ ਵਿੱਚ ਗੁਰੂ ਜੀ ਦੇ ਨਿਵਾਸ ਬਾਰੇ ਬੜਾ ਵਿਸਥਾਰਪੂਰਵਕ ਵਰਣਨ ਕੀਤਾ ਹੈ । ਇਹ ਜਨਮ ਸਾਖੀ ਕਾਫ਼ੀ ਭਰੋਸੇਯੋਗ ਹੈ । ਇਸ ਵਿੱਚ ਘਟਨਾਵਾਂ ਦਾ ਵਰਣਨ ਬੜਾ ਤਰਤੀਬਵਾਰ ਕੀਤਾ ਗਿਆ ਹੈ । ਇਸ ਵਿੱਚ ਵਰਣਨ ਕੀਤੇ ਗਏ ਵਿਅਕਤੀਆਂ ਅਤੇ ਸਥਾਨਾਂ ਦੇ ਨਾਂ ਆਮ ਤੌਰ ‘ਤੇ ਠੀਕ ਹਨ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 6.
ਭਾਈ ਗੁਰਦਾਸ ਦੀਆਂ ਵਾਰਾਂ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Vars of Bhai Gurdas ?)
ਜਾਂ
ਭਾਈ ਗੁਰਦਾਸ ਭੱਲਾ ‘ਤੇ ਇੱਕ ਨੋਟ ਲਿਖੋ । (Write a note on Bhai Gurdas Bhalla.)
ਉੱਤਰ-
ਭਾਈ ਗੁਰਦਾਸ ਜੀ ਭੱਲਾ, ਗੁਰੂ ਅਮਰਦਾਸ ਜੀ ਦੇ ਭਰਾ ਦਾਤਾਰ ਚੰਦ ਭੱਲਾ ਜੀ ਦੇ ਪੁੱਤਰ ਸਨ । ਉਹ ਤੀਸਰੇ, ਚੌਥੇ, ਪੰਜਵੇਂ ਅਤੇ ਛੇਵੇਂ ਗੁਰੂਆਂ ਦੇ ਸਮਕਾਲੀਨ ਸਨ । ਉਹ ਇੱਕ ਉੱਚ-ਕੋਟੀ ਦੇ ਕਵੀ ਅਤੇ ਲੇਖਕ ਸਨ । ਉਨ੍ਹਾਂ ਦੁਆਰਾ ਰਚੀਆਂ ਗਈਆਂ ਵਾਰਾਂ ਦੀ ਗਿਣਤੀ 39 ਹੈ । ਇਹ ਵਾਰਾਂ ਪੰਜਾਬੀ ਭਾਸ਼ਾ ਵਿੱਚ ਹਨ । ਗੁਰੂ ਗ੍ਰੰਥ ਸਾਹਿਬ ਦੇ ਸ਼ਬਦਾਂ ਦੇ ਭਾਵਾਂ ਨੂੰ ਚੰਗੀ ਤਰ੍ਹਾਂ ਸਮਝਣ ਲਈ ਇਨ੍ਹਾਂ ਵਾਰਾਂ ਦਾ ਅਧਿਐਨ ਕਰਨਾ ਜ਼ਰੂਰੀ ਹੈ । ਇਸੇ ਕਾਰਨ ਇਨ੍ਹਾਂ ਵਾਰਾਂ ਨੂੰ “ਗੁਰੂ ਗ੍ਰੰਥ ਸਾਹਿਬ ਜੀ ਦੀ ਕੁੰਜੀ ਕਿਹਾ ਜਾਂਦਾ ਹੈ । ਇਤਿਹਾਸਿਕ ਪੱਖ ਤੋਂ ਪਹਿਲੀ ਅਤੇ ਗਿਆਰਵੀਂ ਵਾਰ ਬਹੁਤ ਮਹੱਤਵਪੂਰਨ ਹਨ ।

ਪ੍ਰਸ਼ਨ 7.
ਪੰਜਾਬ ਦੇ ਇਤਿਹਾਸ ਦੇ ਸੋਮੇ ਦੇ ਰੂਪ ਵਿੱਚ ‘ਆਦਿ ਗ੍ਰੰਥ ਸਾਹਿਬ ਜੀ’ ਦੇ ਮਹੱਤਵ ਦੀ ਵਿਆਖਿਆ ਕਰੋ ।
(Describe the importance of Adi Granth Sahib Ji as a source of the History of the Punjab.)
ਜਾਂ
ਆਦਿ ਗ੍ਰੰਥ ਸਾਹਿਬ ਜੀ ਦੀਆਂ ਵਿਸ਼ੇਸ਼ਤਾਵਾਂ ‘ਤੇ ਇੱਕ ਨੋਟ ਲਿਖੋ । (Write a note on the special features of Adi Granth Sahib Ji.)
ਜਾਂ
ਆਦਿ ਗ੍ਰੰਥ ਸਾਹਿਬ ਜੀ ਅਤੇ ਇਸ ਦੇ ਇਤਿਹਾਸਿਕ ਮਹੱਤਵ ਦਾ ਸੰਖੇਪ ਵਰਣਨ ਕਰੋ । (Give a brief description of Adi Granth Sahib Ji and its historical importance.)
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Briefly explain the significance of Adi Granth Sahib Ji.)
ਉੱਤਰ-ਆਦਿ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਦਾ ਸਰਵਉੱਚ, ਪ੍ਰਮਾਣਿਕ ਅਤੇ ਪਵਿੱਤਰ ਗ੍ਰੰਥ ਦਾ ਸਨਮਾਨ ਪ੍ਰਾਪਤ ਹੈ । ਇਸ ਦਾ ਸੰਕਲਨ 1604 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਕੀਤਾ ਸੀ । ਇਸ ਵਿੱਚ ਪਹਿਲੇ ਪੰਜ ਗੁਰੂ ਸਾਹਿਬਾਂ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਦਰਜ ਹੈ । ਇਸ ਤੋਂ ਇਲਾਵਾ ਇਸ ਵਿੱਚ ਬਹੁਤ ਸਾਰੇ ਹਿੰਦੂ ਭਗਤਾਂ, ਸੂਫ਼ੀ ਸੰਤਾਂ ਅਤੇ ਭੱਟਾਂ ਆਦਿ ਦੀ ਬਾਣੀ ਵੀ ਸ਼ਾਮਲ ਕੀਤੀ ਗਈ ਹੈ । ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਦੇ ਡੂੰਘੇ ਅਧਿਐਨ ਤੋਂ ਅਸੀਂ ਉਸ ਸਮੇਂ ਦੀ ਰਾਜਸੀ, ਧਾਰਮਿਕ, ਸਮਾਜਿਕ ਅਤੇ ਆਰਥਿਕ ਜੀਵਨ ਬਾਰੇ ਬੜੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਕਰਦੇ ਹਾਂ ।

ਪ੍ਰਸ਼ਨ 8.
ਦਸਮ ਗ੍ਰੰਥ ਸਾਹਿਬ ਜੀ ਬਾਰੇ ਤੁਸੀਂ ਕੀ ਜਾਣਦੇ ਹੋ? (What do you know about Dasam Granth Sahib Ji ?)
ਜਾਂ
ਦਸਮ ਗ੍ਰੰਥ ਸਾਹਿਬ ਜੀ ‘ਤੇ ਇੱਕ ਸੰਖੇਪ ਨੋਟ ਲਿਖੋ ।
(Write a short note on Dasam Granth Sahib Ji.)
ਉੱਤਰ-
ਦਸਮ ਗੰਥ ਸਾਹਿਬ ਜੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਦਰਬਾਰੀ ਕਵੀਆਂ ਦੀਆਂ ਰਚਨਾਵਾਂ ਦਾ ਸੰਗ੍ਰਹਿ ਹੈ । ਇਸ ਗ੍ਰੰਥ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਦੁਆਰਾ ਕੀਤਾ ਗਿਆ ਸੀ । ਇਸ ਦਾ ਉਦੇਸ਼ ਮੁੱਖ ਤੌਰ ‘ਤੇ ਅੱਤਿਆਚਾਰੀਆਂ ਵਿਰੁੱਧ ਲੜਨ ਲਈ ਸਿੱਖਾਂ ਵਿੱਚ ਜੋਸ਼ ਪੈਦਾ ਕਰਨਾ ਸੀ । ਇਹ ਕੁੱਲ 18 ਗ੍ਰੰਥਾਂ ਦਾ ਸੰਗ੍ਰਹਿ ਹੈ । ਇਨ੍ਹਾਂ ਵਿੱਚੋਂ ‘ਜਾਪੁ ਸਾਹਿਬ’, ‘ਅਕਾਲ ਉਸਤਤਿ’, ‘ਚੰਡੀ ਦੀ ਵਾਰ’, ‘ਚੌਬੀਸ ਅਵਤਾਰ’, ‘ਸ਼ਬਦ ਹਜ਼ਾਰੇ’, ‘ਸ਼ਸਤਰ ਨਾਮਾ’, ‘ਬਚਿੱਤਰ ਨਾਟਕ’ ਅਤੇ ‘ਜ਼ਫ਼ਰਨਾਮਾ’ ਆਦਿ ਦੇ ਨਾਂ ਵਿਸ਼ੇਸ਼ ਤੌਰ ‘ਤੇ ਵਰਣਨਯੋਗ ਹਨ | ਬਚਿੱਤਰ ਨਾਟਕ ਅਤੇ ਜ਼ਫ਼ਰਨਾਮਾ ਇਤਿਹਾਸਿਕ ਪੱਖ ਤੋਂ ਸਭ ਤੋਂ ਵੱਧ ਮਹੱਤਵਪੂਰਨ ਹਨ ।

ਪ੍ਰਸ਼ਨ 9.
ਗੁਰੁ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਵਿੱਚ ‘ਬਚਿੱਤਰ ਨਾਟਕ ਦੀ ਕੀ ਮਹੱਤਤਾ ਹੈ ? (What is the importance of Bachittar Natak in the life of Guru Gobind Singh Ji ?)
ਜਾਂ
‘ਬਚਿੱਤਰ ਨਾਟਕ’ ’ਤੇ ਇੱਕ ਸੰਖੇਪ ਨੋਟ ਲਿਖੋ । (Write a short note on Bachittar Natak.)
ਜਾਂ
ਬਚਿੱਤਰ ਨਾਟਕ ਦੇ ਬਾਰੇ ਵਿੱਚ ਦੱਸੋ । (Discuss about Bachittar Natak.)
ਜਾਂ
ਬਚਿੱਤਰ ਨਾਟਕ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Bachittar Natak.)
ਉੱਤਰ-
ਬਚਿੱਤਰ ਨਾਟਕ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਲਾਸਾਨੀ ਰਚਨਾ ਹੈ । ਇਸ ਦਾ ਸੰਬੰਧ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਿਰਤਾਂਤ ਨਾਲ ਹੈ । ਇਸ ਵਿੱਚ ਪਰਮਾਤਮਾ ਦੀ ਉਸਤਤਿ ਕੀਤੀ ਗਈ ਹੈ । ਸੰਸਾਰ ਦੀ ਰਚਨਾ ਕਿਵੇਂ ਹੋਈ, ਬੇਦੀ ਵੰਸ਼ ਅਤੇ ਸੋਢੀ ਵੰਸ਼ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ ਹੈ । ਇਸ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਵੀ ਚਾਨਣਾ ਪਾਇਆ ਗਿਆ ਹੈ । ਇਸ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੇ ਉਦੇਸ਼ ਦਾ ਵਰਣਨ ਕੀਤਾ ਹੈ ।

ਪ੍ਰਸ਼ਨ 10.
18ਵੀਂ ਸਦੀ ਵਿੱਚ ਪੰਜਾਬੀ ਵਿੱਚ ਲਿਖੀਆਂ ਗਈਆਂ ਇਤਿਹਾਸਿਕ ਰਚਨਾਵਾਂ ਦਾ ਸੰਖੇਪ ਵੇਰਵਾ ਦਿਓ । (Give a brief account of historical sources written in 18th century in Punjabi.)
ਉੱਤਰ-

  • ਗੁਰਸੋਭਾ-ਗੁਰਸੋਭਾ ਦੀ ਰਚਨਾ 1741 ਈ. ਵਿੱਚ ਗੁਰੁ ਗੋਬਿੰਦ ਸਿੰਘ ਜੀ ਦੇ ਇੱਕ ਪ੍ਰਸਿੱਧ ਦਰਬਾਰੀ ਕਵੀ ਸੈਨਾਪਤ ਨੇ ਕੀਤੀ ਸੀ । ਇਸ ਗ੍ਰੰਥ ਵਿੱਚ ਉਸ ਨੇ 1699 ਈ. ਤੋਂ ਲੈ ਕੇ 1708 ਈ. ਤਕ ਦੀਆਂ ਅੱਖੀਂ ਡਿੱਠੀਆਂ ਘਟਨਾਵਾਂ ਦਾ ਵਰਣਨ ਕੀਤਾ ਹੈ ।
  • ਸਿੱਖਾਂ ਦੀ ਭਗਤਮਾਲਾ-ਇਸ ਗ੍ਰੰਥ ਦੀ ਰਚਨਾ ਭਾਈ ਮਨੀ ਸਿੰਘ ਜੀ ਨੇ 18ਵੀਂ ਸਦੀ ਵਿੱਚ ਕੀਤੀ ਸੀ । ਇਸ ਤੋਂ ਸਿੱਖ ਗੁਰੂਆਂ ਦੇ ਜੀਵਨ, ਪ੍ਰਮੁੱਖ ਸਿੱਖਾਂ ਦੇ ਨਾਂ, ਜਾਤੀਆਂ ਤੇ ਉਨ੍ਹਾਂ ਦੇ ਨਿਵਾਸ ਸਥਾਨ ਅਤੇ ਉਸ ਸਮੇਂ ਦੀ ਸਮਾਜਿਕ ਹਾਲਤ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ ।
  • ਪ੍ਰਾਚੀਨ ਪੰਥ ਪ੍ਰਕਾਸ਼-ਇਸ ਪੁਸਤਕ ਦੀ ਰਚਨਾ 1841 ਈ. ਵਿੱਚ ਰਤਨ ਸਿੰਘ ਭੰਗੂ ਨੇ ਕੀਤੀ ਸੀ । ਇਸ ਗੰਥ ਵਿੱਚ, ਗੁਰੂ ਨਾਨਕ ਸਾਹਿਬ ਤੋਂ ਲੈ ਕੇ 18ਵੀਂ ਸਦੀ ਦੇ ਇਤਿਹਾਸ ਦਾ ਵਰਣਨ ਕੀਤਾ ਗਿਆ ਹੈ ।
  • ਬੰਸਾਵਲੀਨਾਮਾ-ਬੰਸਾਵਲੀਨਾਮਾ ਦੀ ਰਚਨਾ 1780 ਈ. ਵਿੱਚ ਕੇਸਰ ਸਿੰਘ ਛਿੱਬੜ ਨੇ ਕੀਤੀ ਸੀ । ਇਸ ਵਿਚ 18ਵੀਂ ਸਦੀ ਦੇ ਮੱਧ ਤਕ ਦੇ ਇਤਿਹਾਸ ਦਾ ਵਰਣਨ ਕੀਤਾ ਗਿਆ ਹੈ ।
  • ਮਹਿਮਾ ਪ੍ਰਕਾਸ਼ ਕਵਿਤਾ-ਇਸ ਦੀ ਰਚਨਾ 1776 ਈ. ਵਿੱਚ ਸਰੂਪ ਦਾਸ ਭੱਲਾ ਨੇ ਕੀਤੀ ਸੀ । ਇਸ ਵਿੱਚ ਸਿੱਖ ਗੁਰੂਆਂ ਦੇ ਇਤਿਹਾਸ ਦਾ ਵਰਣਨ ਕੀਤਾ ਗਿਆ ਹੈ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 11.
ਸ੍ਰੀ ਗੁਰਸੋਭਾ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Sri Gursobha.)
ਉੱਤਰ-
ਗੁਰਸੋਭਾ ਦੀ ਰਚਨਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਸਿੱਧ ਦਰਬਾਰੀ ਕਵੀ ਸੈਨਾਪਤ ਨੇ 1741 ਈ. ਵਿੱਚ ਕੀਤੀ ਸੀ । ਇਸ ਗ੍ਰੰਥ ਦੇ ਲੇਖਕ ਨੇ 1699 ਈ. ਵਿੱਚ ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ, ਤੋਂ ਲੈ ਕੇ 1708 ਈ. ਤਕ ਜਦੋਂ ਉਹ ਜੋਤੀ-ਜੋਤ ਸਮਾਏ ਸਨ, ਦੀਆਂ ਅੱਖੀਂ ਡਿੱਠੀਆਂ ਘਟਨਾਵਾਂ ਦਾ ਵਰਣਨ ਕੀਤਾ ਹੈ । ਇਸ ਵਿੱਚ ਘਟਨਾਵਾਂ ਦਾ ਵਿਸਤ੍ਰਿਤ ਅਤੇ ਪ੍ਰਮਾਣਿਕ ਵੇਰਵਾ ਦਿੱਤਾ ਹੈ ।

ਪ੍ਰਸ਼ਨ 12.
ਸਿੱਖਾਂ ਦੀ ਭਗਤਮਾਲਾ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Sikhan Di Bhagatmala ?)
ਉੱਤਰ-
ਇਸ ਗ੍ਰੰਥ ਦੀ ਰਚਨਾ 18ਵੀਂ ਸਦੀ ਦੇ ਇੱਕ ਮਹਾਨ ਸਿੱਖ ਭਾਈ ਮਨੀ ਸਿੰਘ ਜੀ ਨੇ ਕੀਤੀ ਸੀ । ਇਸ ਵਿੱਚ ਪਹਿਲੇ 6 ਸਿੱਖ ਗੁਰੂਆਂ, ਉਨ੍ਹਾਂ ਦੇ ਸਮੇਂ ਦੇ ਪ੍ਰਸਿੱਧ ਸਿੱਖਾਂ, ਉਨ੍ਹਾਂ ਦੀਆਂ ਜਾਤਾਂ ਅਤੇ ਨਿਵਾਸ ਸਥਾਨਾਂ ਦੇ ਬਾਰੇ ਵਿਸਤਾਰ ਵਿੱਚ ਰੌਸ਼ਨੀ ਪਾਈ ਗਈ ਹੈ । ਇਨ੍ਹਾਂ ਤੋਂ ਇਲਾਵਾ ਇਸ ਵਿੱਚ ਉਸ ਸਮੇਂ ਦੀ ਸਮਾਜਿਕ ਹਾਲਤ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ ।

ਪ੍ਰਸ਼ਨ 13.
ਬੰਸਾਵਲੀਨਾਮਾ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Bansavalinama.)
ਉੱਤਰ-
ਇਸ ਗ੍ਰੰਥ ਦੀ ਰਚਨਾ ਕੇਸਰ ਸਿੰਘ ਛਿੱਬੜ ਨੇ 1780 ਈ. ਵਿੱਚ ਕੀਤੀ ਸੀ । ਇਸ ਵਿੱਚ 14 ਅਧਿਆਇ ਹਨ । ਪਹਿਲੇ 10 ਅਧਿਆਇ 10 ਸਿੱਖ ਗੁਰੂਆਂ ਨਾਲ ਸੰਬੰਧਿਤ ਹਨ । ਬਾਕੀ 4 ਅਧਿਆਇ ਬਾਬਾ ਅਜੀਤ ਸਿੰਘ, ਬੰਦਾ ਸਿੰਘ ਬਹਾਦਰ, ਮਾਤਾ ਸੁੰਦਰੀ ਅਤੇ ਖ਼ਾਲਸਾ ਪੰਥ ਨਾਲ ਸੰਬੰਧਿਤ ਹਨ । ਲੇਖਕ ਗੁਰੁ ਗੋਬਿੰਦ ਸਿੰਘ ਜੀ ਦਾ ਸਮਕਾਲੀ ਸੀ । ਇਸ ਲਈ ਉਸ ਨੇ ਅਨੇਕਾਂ ਅੱਖੀਂ ਡਿੱਠੀਆਂ ਘਟਨਾਵਾਂ ਦਾ ਵਰਣਨ ਕੀਤਾ ਹੈ । ਇਹ 18ਵੀਂ ਸਦੀ ਦੇ ਸਿੱਖ ਇਤਿਹਾਸ ਲਈ ਸਾਡਾ ਇੱਕ ਬਹੁਮੁੱਲਾ ਸੋਮਾ ਹੈ ।

ਪ੍ਰਸ਼ਨ 14.
ਪ੍ਰਾਚੀਨ ਪੰਥ ਪ੍ਰਕਾਸ਼ ਦਾ ਸੰਖੇਪ ਵਰਣਨ ਕਰੋ । (Give a brief account of Prachin Panth Prakash.)
ਉੱਤਰ-
ਪ੍ਰਾਚੀਨ ਪੰਥ ਪ੍ਰਕਾਸ਼ ਇੱਕ ਮਹੱਤਵਪੂਰਨ ਇਤਿਹਾਸਿਕ ਰਚਨਾ ਹੈ । ਇਸ ਗ੍ਰੰਥ ਦੀ ਰਚਨਾ 1841 ਈ. ਵਿੱਚ ਰਤਨ ਸਿੰਘ ਭੰਗੂ ਨੇ ਕੀਤੀ ਸੀ । ਇਸ ਵਿੱਚ ਲੇਖਕ ਨੇ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ 18ਵੀਂ ਸਦੀ ਤਕ ਦੇ ਇਤਿਹਾਸ ਦੀ ਮਹੱਤਵਪੂਰਨ ਜਾਣਕਾਰੀ ਦਿੱਤੀ ਹੈ । ਇਸ ਵਿੱਚ ਮੁਗਲ-ਸਿੱਖ ਸੰਬੰਧਾਂ, ਮਰਾਠਾ-ਸਿੱਖ ਸੰਬੰਧਾਂ ਅਤੇ ਅਫ਼ਗਾਨ-ਸਿੱਖ ਸੰਬੰਧਾਂ ਦੇ ਬਾਰੇ ਵਿੱਚ ਮਹੱਤਵਪੂਰਨ ਅਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ ।

ਪ੍ਰਸ਼ਨ 15.
ਪੰਜਾਬ ਦੇ ਇਤਿਹਾਸ ਨਾਲ ਸੰਬੰਧਿਤ ਫ਼ਾਰਸੀ ਦੇ ਸੋਮਿਆਂ ਦੀ ਸੰਖੇਪ ਜਾਣਕਾਰੀ ਦਿਓ । (Give a brief account of important Persian sources of the History of the Punjab.)
ਜਾਂ
ਫ਼ਾਰਸੀ ਦੇ ਮੁੱਖ ਇਤਿਹਾਸਿਕ ਸੋਮਿਆਂ ਦਾ ਸੰਖੇਪ ਵਰਣਨ ਕਰੋ ਜੋ ਕਿ ਪੰਜਾਬ ਦੇ ਇਤਿਹਾਸ ਦੇ ਸੰਕਲਨ ਲਈ ਮਹੱਤਵਪੂਰਨ ਹਨ ।
(Give a brief mention of important Persian sources which are essential for composing the History of the Punjab.)
ਜਾਂ
ਪੰਜਾਬ ਦੇ ਇਤਿਹਾਸ ਦੇ ਪ੍ਰਸਿੱਧ ਫ਼ਾਰਸੀ ਦੇ ਸੋਮਿਆਂ ਦਾ ਵੇਰਵਾ ਦਿਓ । (Give an account of important Persian sources of the History of the Punjab.)
ਉੱਤਰ-

  • ਆਇਨ-ਏ-ਅਕਬਰੀ ਅਕਬਰ ਦੇ ਸਿੱਖ ਗੁਰੂਆਂ ਨਾਲ ਸੰਬੰਧਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡਾ ਮੁੱਖ ਸੋਮਾ ਹੈ । ਇਸ ਦੀ ਰਚਨਾ ਅਬੁਲ ਫ਼ਜ਼ਲ ਨੇ ਕੀਤੀ ਸੀ ।
  • ਜੰਗਨਾਮਾ ਦੀ ਰਚਨਾ ਕਾਜੀ ਨੂਰ ਮੁਹੰਮਦ ਨੇ ਕੀਤੀ ਸੀ । ਇਸ ਪੁਸਤਕ ਵਿੱਚ ਉਸ ਨੇ ਅਬਦਾਲੀ ਦੇ ਹਮਲੇ ਦਾ ਅੱਖੀਂ ਡਿੱਠਾ ਹਾਲ ਅਤੇ ਸਿੱਖਾਂ ਦੇ ਯੁੱਧ ਕਰਨ ਦੇ ਢੰਗ ਅਤੇ ਉਨ੍ਹਾਂ ਦੇ ਚਰਿੱਤਰ ਸੰਬੰਧੀ ਵਰਣਨ ਕੀਤਾ ਹੈ ।
  • ਉਮਦਤ-ਉਤ-ਤਵਾਰੀਖ ਦਾ ਲੇਖਕ ਮਹਾਰਾਜਾ ਰਣਜੀਤ ਸਿੰਘ ਦਾ ਦਰਬਾਰੀ ਸੋਹਣ ਲਾਲ ਸੁਰੀ ਸੀ । ਇਹ ਗੰਥ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਦੀ ਇਤਿਹਾਸਿਕ ਜਾਣਕਾਰੀ ਦਾ ਮਹੱਤਵਪੂਰਨ ਸੋਮਾ ਹੈ ।
  • ਤਵਾਰੀਖ-ਏ-ਸਿੱਖਾਂ ਦਾ ਲੇਖਕ ਖੁਸ਼ਵਕਤ ਰਾਏ ਸੀ । ਇਹ ਗੁਰੂ ਨਾਨਕ ਸਾਹਿਬ ਤੋਂ ਲੈ ਕੇ 1811 ਈ. ਤਕ ਦੇ ਇਤਿਹਾਸ ਨੂੰ ਜਾਣਨ ਦਾ ਇੱਕ ਮਹੱਤਵਪੂਰਨ ਸੋਮਾ ਹੈ ।
  • ਚਾਰ ਬਾਗ਼-ਏ-ਪੰਜਾਬ ਦਾ ਲੇਖਕ ਗਣੇਸ਼ ਦਾਸ ਵਡੇਹਰਾ ਸੀ । ਇਹ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਦਾ ਇੱਕ ਬਹੁਮੁੱਲਾ ਸੋਮਾ ਹੈ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 16.
ਚਾਰ ਬਾਗ਼-ਏ-ਪੰਜਾਬ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Char Bag-i-Punjab.)
ਉੱਤਰ-
ਇਸ ਪੁਸਤਕ ਦੀ ਰਚਨਾ 1855 ਈ. ਵਿੱਚ ਗਣੇਸ਼ ਦਾਸ ਵਡੇਹਰਾ ਨੇ ਕੀਤੀ ਸੀ ।ਉਹ ਮਹਾਰਾਜਾ ਰਣਜੀਤ ਸਿੰਘ ਅਧੀਨ ਕਾਨੂੰਨ ਦੇ ਅਹੁਦੇ ‘ਤੇ ਕੰਮ ਕਰਦਾ ਸੀ । ਇਸ ਪੁਸਤਕ ਵਿੱਚ ਲੇਖਕ ਨੇ ਪ੍ਰਾਚੀਨ ਕਾਲ ਦੇ ਪੰਜਾਬ ਤੋਂ ਲੈ ਕੇ 1849 ਈ. ਤਕ ਦੇ ਪੰਜਾਬ ਦੀਆਂ ਘਟਨਾਵਾਂ ਦਾ ਵਰਣਨ ਕੀਤਾ ਹੈ । ਇਸ ਪੁਸਤਕ ਵਿੱਚ ਲੇਖਕ ਨੇ ਮਹਾਰਾਜਾ ਰਣਜੀਤ ਸਿੰਘ ਦੇ ਕਾਲ ਨਾਲ ਸੰਬੰਧਿਤ ਅੱਖੀਂ ਡਿੱਠੀਆਂ ਘਟਨਾਵਾਂ ਦਾ ਬੜੇ ਤਰਤੀਬ ਅਨੁਸਾਰ ਵਰਣਨ ਕੀਤਾ ਹੈ ।

ਪ੍ਰਸ਼ਨ 17.
ਪੰਜਾਬ ਦੇ ਇਤਿਹਾਸ ਦੀ ਜਾਣਕਾਰੀ ਦੇਣ ਵਾਲੇ ਮਹੱਤਵਪੂਰਨ ਅੰਗਰੇਜ਼ੀ ਸੋਮਿਆਂ ‘ਤੇ ਰੌਸ਼ਨੀ ਪਾਓ । (Mention important English sources which throw light on the History of the Punjab.)
ਜਾਂ
ਅੰਗਰੇਜ਼ੀ ਵਿੱਚ ਲਿਖੇ ਪੰਜਾਬ ਦੇ ਇਤਿਹਾਸ ਦੇ ਬਾਰੇ ਵਿੱਚ ਜਾਣਕਾਰੀ ਦੇਣ ਵਾਲੇ ਮਹੱਤਵਪੂਰਨ ਸੋਮਿਆਂ ਉੱਤੇ ਰੌਸ਼ਨੀ ਪਾਓ ।
(Throw light on important sources of information on the Punjab History written in English.)
ਉੱਤਰ-

  • ਦੀ ਕੋਰਟ ਐਂਡ ਕੈਂਪ ਆਫ਼ ਰਣਜੀਤ ਸਿੰਘ – ਇਸ ਪੁਸਤਕ ਦੀ ਰਚਨਾ 1840 ਈ. ਵਿੱਚ ਕੈਪਟਨ ਵਿਲੀਅਮ ਓਸਬੋਰਨ ਨੇ ਕੀਤੀ ਸੀ । ਉਸ ਨੇ ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰ ਦੀ ਸ਼ਾਨੋ-ਸ਼ੌਕਤ ਸੰਬੰਧੀ ਅਤੇ ਫ਼ੌਜ ਸੰਬੰਧੀ ਬੜਾ ਭਰਪੂਰ ਚਾਨਣਾ ਪਾਇਆ ਹੈ ।
  • ਹਿਸਟਰੀ ਆਫ਼ ਦੀ ਪੰਜਾਬ – ਇਸ ਪੁਸਤਕ ਦੀ ਰਚਨਾ 1842 ਈ. ਵਿੱਚ ਡਾਕਟਰ ਮੱਰੇ ਨੇ ਕੀਤੀ ਸੀ । ਇਹ ਮਹਾਰਾਜਾ ਰਣਜੀਤ ਸਿੰਘ ਅਤੇ ਉਸ ਦੇ ਉੱਤਰਾਧਿਕਾਰੀਆਂ ਸੰਬੰਧੀ ਬਹੁਮੁੱਲਾ ਸੋਮਾ ਹੈ ।
  • ਹਿਸਟਰੀ ਆਫ਼ ਦੀ ਸਿੱਖਜ਼ – ਇਸ ਦੀ ਰਚਨਾ ਡਾਕਟਰ ਮੈਕਗਰੇਗਰ ਨੇ 1846 ਈ. ਵਿੱਚ ਕੀਤੀ ਸੀ । ਇਸ ਵਿੱਚ ਮਹਾਰਾਜਾ ਰਣਜੀਤ ਸਿੰਘ ਅਤੇ ਸਿੱਖਾਂ ਦੀਆਂ ਅੰਗਰੇਜ਼ਾਂ ਨਾਲ ਲੜਾਈਆਂ ਸੰਬੰਧੀ ਕਾਫ਼ੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਹੈ ।
  • ਸਕੈਚ ਆਫ਼ ਦੀ ਸਿੱਖਜ਼ – ਇਸ ਦੀ ਰਚਨਾ 1812 ਈ. ਵਿੱਚ ਮੈਲਕੋਮ ਨੇ ਕੀਤੀ ਸੀ । ਇਸ ਵਿੱਚ ਉਸ ਨੇ ਸਿੱਖ ਇਤਿਹਾਸ ਦੀ ਸੰਖੇਪ ਜਾਣਕਾਰੀ ਦਿੱਤੀ ਹੈ ।
  • ਦੀ ਪੰਜਾਬ – ਇਸ ਦੀ ਰਚਨਾ 1846 ਈ. ਵਿੱਚ ਸਟਾਈਨਬਖ ਨੇ ਕੀਤੀ ਸੀ । ਇਸ ਵਿੱਚ ਲੇਖਕ ਨੇ ਮਹਾਰਾਜਾ ਰਣਜੀਤ ਸਿੰਘ ਦੇ ਅਫ਼ਗਾਨਿਸਤਾਨ ਨਾਲ ਸੰਬੰਧਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਹੈ ।

ਪ੍ਰਸ਼ਨ 18.
ਭਾਰਤ ਦੇ ਬ੍ਰਿਟਿਸ਼ ਸਰਕਾਰ ਦੇ ਰਿਕਾਰਡਾਂ ਦੇ ਇਤਿਹਾਸਿਕ ਮਹੱਤਵ ਉੱਤੇ ਇੱਕ ਸੰਖੇਪ ਨੋਟ ਲਿਖੋ । (Write a short note on the historical importance of records of British Indian Government.)
ਉੱਤਰ-
ਭਾਰਤ ਦੇ ਬ੍ਰਿਟਿਸ਼ ਸਰਕਾਰ ਦੇ ਰਿਕਾਰਡ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਦੇ ਆਰੰਭ ਤੋਂ ਲੈ ਕੇ ਸਿੱਖ ਰਾਜ ਦੇ ਪਤਨ ਤਕ (1799-1849 ਈ. ) ਦੇ ਇਤਿਹਾਸ ਨੂੰ ਜਾਣਨ ਲਈ ਸਾਡਾ ਇੱਕ ਅਤੀ ਮਹੱਤਵਪੂਰਨ ਸੋਮਾ ਹਨ । ਲੁਧਿਆਣਾ ਏਜੰਸੀ ਅਤੇ ਦਿੱਲੀ ਰੈਜ਼ੀਡੈਂਸੀ ਦੇ ਰਿਕਾਰਡ ਪੰਜਾਬ ਸੰਬੰਧੀ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ । ਇਨ੍ਹਾਂ ਰਿਕਾਰਡਾਂ ਤੋਂ ਸਾਨੂੰ ਅੰਗਰੇਜ਼-ਸਿੱਖ ਸੰਬੰਧਾਂ, ਰਣਜੀਤ ਸਿੰਘ ਦੇ ਰਾਜ ਸੰਬੰਧੀ, ਅੰਗਰੇਜ਼ਾਂ ਦੇ ਸਿੰਧ ਅਤੇ ਅਫ਼ਗਾਨਿਸਤਾਨ ਨਾਲ ਸੰਬੰਧਾਂ ਬਾਰੇ ਬੜੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਹੁੰਦੀ ਹੈ ।

ਪ੍ਰਸ਼ਨ 19.
ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿਚ ਸਿੱਕਿਆਂ ਦੇ ਮਹੱਤਵ ਦੀ ਚਰਚਾ ਕਰੋ । (Examine the importance of coins in the construction of the History of the Punjab.)
ਉੱਤਰ-
ਪੰਜਾਬ ਦੇ ਇਤਿਹਾਸ ਦੇ ਨਿਰਮਾਣ ਵਿਚ ਸਿੱਕਿਆਂ ਦਾ ਵਿਸ਼ੇਸ਼ ਮਹੱਤਵ ਹੈ । ਪੰਜਾਬ ਤੋਂ ਸਾਨੂੰ ਮੁਗ਼ਲਾਂ, ਬੰਦਾ ਸਿੰਘ ਬਹਾਦਰ, ਜੱਸਾ ਸਿੰਘ ਆਹਲੂਵਾਲੀਆ, ਅਹਿਮਦ ਸ਼ਾਹ ਅਬਦਾਲੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਕੇ ਮਿਲੇ ਹਨ । ਇਹ ਸਿੱਕੇ ਵੱਖ-ਵੱਖ ਧਾਤਾਂ ਦੇ ਬਣੇ ਹੋਏ ਹਨ । ਇਨ੍ਹਾਂ ਵਿੱਚੋਂ ਵਧੇਰੇ ਸਿੱਕੇ ਲਾਹੌਰ, ਪਟਿਆਲਾ ਅਤੇ ਚੰਡੀਗੜ੍ਹ ਦੇ ਅਜਾਇਬਘਰਾਂ ਵਿੱਚ ਪਏ ਹਨ । ਇਹ ਸਿੱਕੇ ਤਾਰੀਖਾਂ ਅਤੇ ਸ਼ਾਸਕਾਂ ਸੰਬੰਧੀ ਬਹੁਮੁੱਲਾ ਚਾਨਣਾ ਪਾਉਂਦੇ ਹਨ । ਇਹ ਸਿੱਕੇ ਪੰਜਾਬ ਦੇ ਇਤਿਹਾਸ ਦੀਆਂ ਕਈ ਸਮੱਸਿਆਵਾਂ ਨੂੰ ਸੁਲਝਾਉਣ ਵਿੱਚ ਸਾਡੀ ਸਹਾਇਤਾ ਕਰਦੇ ਹਨ ।

ਵਸਤੂਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one word to one Sentence)

ਪ੍ਰਸ਼ਨ 1.
ਪੰਜਾਬ ਦਾ ਇਤਿਹਾਸ ਲਿਖਣ ਸੰਬੰਧੀ ਇਤਿਹਾਸਕਾਰਾਂ ਨੂੰ ਪੇਸ਼ ਆਉਣ ਵਾਲੀ ਕਿਸੇ ਇੱਕ ਔਕੜ ਦਾ ਵਰਣਨ ਕਰੋ ।
ਉੱਤਰ-
ਪੰਜਾਬੀਆਂ ਨੂੰ ਇਤਿਹਾਸ ਲਿਖਣ ਵਿੱਚ ਘੱਟ ਦਿਲਚਸਪੀ ਸੀ ।

ਪ੍ਰਸ਼ਨ 2.
ਪੰਜਾਬ ਦੇ ਇਤਿਹਾਸ ਸੰਬੰਧੀ ਸਿੱਖਾਂ ਦਾ ਕੋਈ ਇੱਕ ਮਹੱਤਵਪੂਰਨ ਸੋਮਾ ਦੱਸੋ । ਉੱਤਰ-ਆਦਿ ਗ੍ਰੰਥ ਸਾਹਿਬ ਜੀ ।

ਪ੍ਰਸ਼ਨ 3.
ਆਦਿ ਗ੍ਰੰਥ ਸਾਹਿਬ ਜੀ ਦੀ ਰਚਨਾ ਕਦੋਂ ਕੀਤੀ ਗਈ ਸੀ ?
ਉੱਤਰ-
1604 ਈ. ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 4.
ਆਦਿ ਗ੍ਰੰਥ ਸਾਹਿਬ ਜੀ ਦੀ ਰਚਨਾ ਕਿਸ ਨੇ ਕੀਤੀ ਸੀ ?
ਉੱਤਰ-
ਗੁਰੂ ਅਰਜਨ ਦੇਵ ਜੀ ਨੇ ।

ਪ੍ਰਸ਼ਨ 5.
ਸਿੱਖਾਂ ਦਾ ਸਭ ਤੋਂ ਪ੍ਰਸਿੱਧ ਧਾਰਮਿਕ ਗ੍ਰੰਥ ਕਿਹੜਾ ਹੈ ?
मां
ਸਿੱਖਾਂ ਦੀ ਕੇਂਦਰੀ ਧਾਰਮਿਕ ਪੁਸਤਕ (ਗੰਥ ਸਾਹਿਬ ਦਾ ਕੀ ਨਾਂ ਹੈ ?
ਉੱਤਰ-
ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ।

ਪ੍ਰਸ਼ਨ 6.
ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਦੋਂ ਅਤੇ ਕਿਸ ਨੇ ਕੀਤਾ ਸੀ ?
ਉੱਤਰ-
ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਨੇ ਕੀਤਾ ਸੀ ।

ਪ੍ਰਸ਼ਨ 7.
ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਿਸ ਨੇ ਕੀਤਾ ਸੀ ?
ਉੱਤਰ-
ਭਾਈ ਮਨੀ ਸਿੰਘ ਜੀ ਨੇ ।

ਪ੍ਰਸ਼ਨ 8.
ਦਸਮ ਗ੍ਰੰਥ ਸਾਹਿਬ ਜੀ ਦਾ ਸੰਬੰਧ ਕਿਸ ਗੁਰੂ ਨਾਲ ਹੈ ?
ਉੱਤਰ-
ਗੁਰੂ ਗੋਬਿੰਦ ਸਿੰਘ ਜੀ ਨਾਲ ।

ਪ੍ਰਸ਼ਨ 9.
ਦਸਮ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਲ ਗੁਰੂ ਗੋਬਿੰਦ ਸਿੰਘ ਜੀ ਦੀ ਕਿਸੇ ਇੱਕ ਰਚਨਾ ਦਾ ਨਾਂ ਦੱਸੋ ।
ਉੱਤਰ-
ਬਚਿੱਤਰ ਨਾਟਕ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 10.
ਬਚਿੱਤਰ ਨਾਟਕ ਦੀ ਰਚਨਾ ਕਿਸ ਨੇ ਕੀਤੀ ?
ਉੱਤਰ-
ਗੁਰੁ ਗੋਬਿੰਦ ਸਿੰਘ ਜੀ ਨੇ ।

ਪ੍ਰਸ਼ਨ 11.
ਬਚਿੱਤਰ ਨਾਟਕ ਕੀ ਹੈ ?
ਉੱਤਰ-
ਗੁਰੁ ਗੋਬਿੰਦ ਸਿੰਘ ਜੀ ਦੀ ਆਤਮ-ਕਥਾ ।

ਪ੍ਰਸ਼ਨ 12.
ਜ਼ਫ਼ਰਨਾਮਾ ਕੀ ਹੈ ?
ਉੱਤਰ-
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਔਰੰਗਜ਼ੇਬ ਨੂੰ ਲਿਖਿਆ ਗਿਆ ਇੱਕ ਪੱਤਰ ।

ਪ੍ਰਸ਼ਨ 13.
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਜ਼ਫ਼ਰਨਾਮਾ ਕਿਸ ਸਥਾਨ ਤੋਂ ਲਿਖਿਆ ਗਿਆ ?
ਉੱਤਰ-
ਦੀਨਾ ਕਾਂਗੜ ।

ਪ੍ਰਸ਼ਨ 14.
ਜ਼ਫ਼ਰਨਾਮਾ ਨੂੰ ਕਿਸ ਭਾਸ਼ਾ ਵਿੱਚ ਲਿਖਿਆ ਗਿਆ ?
ਉੱਤਰ-
ਫ਼ਾਰਸੀ ਵਿੱਚ ।

ਪ੍ਰਸ਼ਨ 15.
ਭਾਈ ਗੁਰਦਾਸ ਜੀ ਕੌਣ ਸਨ ?
ਉੱਤਰ-
ਦਾਤਾਰ ਚੰਦ ਭੱਲਾ ਦੇ ਪੁੱਤਰ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 16.
ਭਾਈ ਗੁਰਦਾਸ ਜੀ ਨੇ ਕੁੱਲ ਕਿੰਨੀਆਂ ਵਾਰਾਂ ਦੀ ਰਚਨਾ ਕੀਤੀ ?
ਉੱਤਰ-
39.

ਪ੍ਰਸ਼ਨ 17.
ਜਨਮ ਸਾਖੀਆਂ ਤੋਂ ਕੀ ਭਾਵ ਹੈ ?
ਉੱਤਰ-
ਜਨਮ ਸਾਖੀਆਂ ਤੋਂ ਭਾਵ ਉਨ੍ਹਾਂ ਕਥਾਵਾਂ ਤੋਂ ਹੈ ਜੋ ਕਿ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਹਨ ।

ਪ੍ਰਸ਼ਨ 18.
ਕਿਸੇ ਇੱਕ ਜਨਮ ਸਾਖੀ ਦਾ ਨਾਂ ਲਿਖੋ ।
ਉੱਤਰ-
ਭਾਈ ਮਨੀ ਸਿੰਘ ਜੀ ਦੀ ਜਨਮ ਸਾਖੀ ।

ਪ੍ਰਸ਼ਨ 19.
ਸਭ ਤੋਂ ਵੱਧ ਵਿਸ਼ਵਾਸ ਯੋਗ ਜਨਮ ਸਾਖੀ ਕਿਹੜੀ ਹੈ ?
ਉੱਤਰ-
ਪੁਰਾਤਨ ਜਨਮ ਸਾਖੀ ।

ਪ੍ਰਸ਼ਨ 20.
ਗਿਆਨ ਰਤਨਾਵਲੀ ਦਾ ਲੇਖਕ ਕੌਣ ਸੀ ?
ਉੱਤਰ-
ਭਾਈ ਮਨੀ ਸਿੰਘ ਜੀ ।

ਪ੍ਰਸ਼ਨ 21.
ਭਾਈ ਬਾਲਾ ਜੀ ਕੌਣ ਸਨ ?
ਉੱਤਰ-
ਗੁਰੁ ਨਾਨਕ ਸਾਹਿਬ ਦੇ ਬਚਪਨ ਦੇ ਸਾਥੀ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 22.
ਹੁਕਮਨਾਮੇ ਤੋਂ ਕੀ ਭਾਵ ਹੈ ?
ਉੱਤਰ-
‘ਹੁਕਮਨਾਮੇ’ ਦਾ ਅਰਥ ਹੈ ਆਗਿਆ-ਪੱਤਰ ।

ਪ੍ਰਸ਼ਨ 23.
ਹੁਣ ਤਕ ਕੁੱਲ ਕਿੰਨੇ ਹੁਕਮਨਾਮੇ ਪ੍ਰਾਪਤ ਹੋਏ ਹਨ ?
ਉੱਤਰ-
89.

ਪ੍ਰਸ਼ਨ 24.
ਗੁਰੂ ਤੇਗ ਬਹਾਦਰ ਜੀ ਦੇ ਕਿੰਨੇ ਹੁਕਮਨਾਮੇ ਪ੍ਰਾਪਤ ਹੋਏ ਹਨ ?
ਉੱਤਰ-
23.

ਪ੍ਰਸ਼ਨ 25.
ਸਭ ਤੋਂ ਵੱਧ ਹੁਕਮਨਾਮੇ ਕਿਸ ਗੁਰੂ ਸਾਹਿਬਾਨ ਦੇ ਮਿਲਦੇ ਹਨ ?
ਉੱਤਰ-
ਗੁਰੂ ਗੋਬਿੰਦ ਸਿੰਘ ਜੀ ।

ਪ੍ਰਸ਼ਨ 26.
ਗੁਰੂ ਗੋਬਿੰਦ ਸਿੰਘ ਜੀ ਦੇ ਕਿੰਨੇ ਹੁਕਮਨਾਮੇ ਪ੍ਰਾਪਤ ਹੋਏ ਹਨ ?
ਉੱਤਰ-
34.

ਪ੍ਰਸ਼ਨ 27.
ਸੈਨਾਪਤ ਕੌਣ ਸੀ ?
ਉੱਤਰ-
ਗੁਰੁ ਗੋਬਿੰਦ ਸਿੰਘ ਜੀ ਦੇ ਦਰਬਾਰ ਦਾ ਇੱਕ ਪ੍ਰਸਿੱਧ ਕਵੀ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 28.
ਸ੍ਰੀ ਗੁਰਸੋਭਾ ਦਾ ਲੇਖਕ ਕੌਣ ਸੀ ?
ਉੱਤਰ-
ਸੈਨਾਪਤ ।

ਪ੍ਰਸ਼ਨ 29.
ਸਿੱਖਾਂ ਦੀ ਭਗਤਮਾਲਾ ਪੁਸਤਕ ਦੀ ਰਚਨਾ ਕਿਸ ਨੇ ਕੀਤੀ ?
ਉੱਤਰ-
ਭਾਈ ਮਨੀ ਸਿੰਘ ਜੀ ।

ਪ੍ਰਸ਼ਨ 30.
ਰਤਨ ਸਿੰਘ ਭੰਗੂ ਨੇ ਪ੍ਰਾਚੀਨ ਪੰਥ ਪ੍ਰਕਾਸ਼ ਦੀ ਰਚਨਾ ਕਦੋਂ ਕੀਤੀ ਸੀ ?
ਉੱਤਰ-
1841 ਈ. ।

ਪ੍ਰਸ਼ਨ 31.
ਪ੍ਰਾਚੀਨ ਪੰਥ ਪ੍ਰਕਾਸ਼ ਦੀ ਰਚਨਾ ਕਿਸ ਨੇ ਕੀਤੀ ?
ਉੱਤਰ-
ਰਤਨ ਸਿੰਘ ਭੰਗੂ ।

ਪ੍ਰਸ਼ਨ 32.
ਗੁਰੂ ਪ੍ਰਤਾਪ ਸੂਰਜ ਗ੍ਰੰਥ ਦੀ ਰਚਨਾ ਕਿਸ ਨੇ ਕੀਤੀ ?
ਉੱਤਰ-
ਭਾਈ ਸੰਤੋਖ ਸਿੰਘ ਜੀ ।

ਪ੍ਰਸ਼ਨ 33.
“ਬੰਸਾਵਲੀ ਨਾਮਾ ਦੀ ਰਚਨਾ ਕਿਸ ਨੇ ਕੀਤੀ ਸੀ ?
ਉੱਤਰ-
ਕੇਸਰ ਸਿੰਘ ਛਿੱਬੜ ।

ਪ੍ਰਸ਼ਨ 34.
ਤੁਜ਼ਕ-ਏ-ਬਾਬਰੀ ਦਾ ਲੇਖਕ ਕੌਣ ਸੀ ?
ਉੱਤਰ-
ਬਾਬਰ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 35.
ਅਕਬਰ ਦੇ ਦਰਬਾਰ ਦਾ ਸਭ ਤੋਂ ਪ੍ਰਸਿੱਧ ਵਿਦਵਾਨ ਕਿਹੜਾ ਸੀ ?
ਉੱਤਰ-
ਅਬੁਲ ਫ਼ਜ਼ਲ ।

ਪ੍ਰਸ਼ਨ 36.
ਅਕਬਰਨਾਮਾ ਅਤੇ ਆਇਨ-ਏ-ਅਕਬਰੀ ਦੀ ਰਚਨਾ ਕਿਸ ਨੇ ਕੀਤੀ ?
ਉੱਤਰ-
ਅਬੁਲ ਫ਼ਜ਼ਲ ।

ਪ੍ਰਸ਼ਨ 37.
ਜਹਾਂਗੀਰ ਦੀ ਆਤਮ ਕਥਾ ਦਾ ਨਾਂ ਲਿਖੋ ।
ਉੱਤਰ-
ਤੁਜ਼ਕ-ਏ-ਜਹਾਂਗੀਰੀ ।

ਪ੍ਰਸ਼ਨ 38.
“ਖਾਫ਼ੀ ਖ਼ਾਂ ਦੁਆਰਾ ਰਚਿਤ ਪ੍ਰਸਿੱਧ ਕਿਤਾਬ ਦਾ ਨਾਂ ਦੱਸੋ ।
ਉੱਤਰ-
ਮੁੰਖਿਬ-ਉਲ-ਲੁਬਾਬ ।

ਪ੍ਰਸ਼ਨ 39.
ਜੰਗਨਾਮਾ ਦਾ ਲੇਖਕ ਕੌਣ ਸੀ ?
ਜਾਂ
‘ਜੰਗਨਾਮਾ ਪੁਸਤਕ ਦੀ ਰਚਨਾ ਕਿਸ ਨੇ ਕੀਤੀ ?
ਉੱਤਰ-
ਕਾਜ਼ੀ ਨੂਰ ਮੁਹੰਮਦ ।

ਪ੍ਰਸ਼ਨ 40.
ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਕਾਲ ਨਾਲ ਸੰਬੰਧਿਤ ਜਾਣਕਾਰੀ ਦੇਣ ਵਾਲੇ ਫ਼ਾਰਸੀ ਦੇ ਕਿਸੇ ਇੱਕ ਪ੍ਰਸਿੱਧ ਸੋਮੇ ਦਾ ਨਾਂ ਦੱਸੋ
ਉੱਤਰ-
ਉਮਦਤ-ਉਤ-ਤਵਾਰੀਖ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 41.
ਮਹਾਰਾਜਾ ਰਣਜੀਤ ਸਿੰਘ ਦਾ ਦਰਬਾਰੀ ਇਤਿਹਾਸਕਾਰ ਕੌਣ ਸੀ ?
ਜਾਂ
ਉਮਦਤ-ਉਤ-ਤਵਾਰੀਖ ਦਾ ਲੇਖਕ ਕੌਣ ਸੀ ?
ਉੱਤਰ-
ਸੋਹਣ ਲਾਲ ਸੁਰੀ ।

ਪ੍ਰਸ਼ਨ 42.
ਸੋਹਣ ਲਾਲ ਸੂਰੀ ਦੁਆਰਾ ਲਿਖੀ ਗਈ ਪ੍ਰਸਿੱਧ ਰਚਨਾ ਦਾ ਨਾਂ ਲਿਖੋ ।
ਉੱਤਰ-
ਉਮਦਤ-ਉਤ-ਤਵਾਰੀਖ ।

ਪ੍ਰਸ਼ਨ 43.
ਜਫ਼ਰਨਾਮਾ-ਏ-ਰਣਜੀਤ ਸਿੰਘ ਦਾ ਲੇਖਕ ਕੌਣ ਸੀ ?
ਉੱਤਰ-
ਦੀਵਾਨ ਅਮਰਨਾਥ ।

ਪ੍ਰਸ਼ਨ 44.
ਤਵਾਰੀਖ-ਏ-ਸਿੱਖਾਂ ਦੀ ਰਚਨਾ ਕਿਸ ਨੇ ਕੀਤੀ ?
ਉੱਤਰ-
ਖੁਸ਼ਵਕਤ ਰਾਏ ਨੇ ।

ਪ੍ਰਸ਼ਨ 45.
ਤਵਾਰੀਖ-ਏ-ਪੰਜਾਬ ਦਾ ਲੇਖਕ ਕੌਣ ਸੀ ?
ਉੱਤਰ-
ਬੂਟੇ ਸ਼ਾਹ ।

ਪ੍ਰਸ਼ਨ 46.
ਚਾਰ-ਬਾਗ਼-ਏ-ਪੰਜਾਬ ਪੁਸਤਕ ਦੀ ਰਚਨਾ ਕਿਸ ਨੇ ਕੀਤੀ ਸੀ ?
ਉੱਤਰ-
ਗਣੇਸ਼ ਦਾਸ ਵਡੇਹਰਾ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 47.
ਭੱਟ ਵਹੀਆਂ ਕੀ ਹਨ ?
ਉੱਤਰ-
ਭੱਟਾਂ ਦੁਆਰਾ ਸੰਕਲਿਤ ਬਿਉਰਾ ।

ਪ੍ਰਸ਼ਨ 48.
ਭੱਟ ਵਹੀਆਂ ਦੀ ਖੋਜ ਕਿਸ ਨੇ ਕੀਤੀ ?
ਉੱਤਰ-
ਗਿਆਨੀ ਗਰਜਾ ਸਿੰਘ ।

ਪ੍ਰਸ਼ਨ 49.
ਖ਼ਾਲਸਾ ਦਰਬਾਰ ਰਿਕਾਰਡ ਦਾ ਸੰਕਲਨ ਕਿਸ ਨੇ ਕੀਤਾ ਸੀ ?
ਉੱਤਰ-
ਸੀਤਾ ਰਾਮ ਕੋਹਲੀ ।

ਪ੍ਰਸ਼ਨ 50.
ਖ਼ਾਲਸਾ ਦਰਬਾਰ ਦੇ ਰਿਕਾਰਡ ਕਿਸ ਬਾਰੇ ਜਾਣਕਾਰੀ ਪ੍ਰਾਪਤ ਕਰਦੇ ਹਨ ?
ਉੱਤਰ-
ਮਹਾਰਾਜਾ ਰਣਜੀਤ ਸਿੰਘ ਨੇ

ਪ੍ਰਸ਼ਨ 51.
ਖ਼ਾਲਸਾ ਦਰਬਾਰ ਰਿਕਾਰਡ ਕਿਸ ਭਾਸ਼ਾ ਵਿੱਚ ਹਨ ?
ਉੱਤਰ-
ਫ਼ਾਰਸੀ ।

ਪ੍ਰਸ਼ਨ 52.
ਜੇ. ਡੀ. ਕਨਿੰਘਮ ਦੀ ਪ੍ਰਸਿੱਧ ਰਚਨਾ ਦਾ ਨਾਂ ਦੱਸੋ ।
ਉੱਤਰ-
ਹਿਸਟਰੀ ਆਫ਼ ਦੀ ਸਿੱਖਸ ।

ਪ੍ਰਸ਼ਨ 53.
ਸਕੈਚ ਆਫ਼ ਦੀ ਸਿੱਖਸ ਦਾ ਲੇਖਕ ਕੌਣ ਸੀ ?
ਉੱਤਰ-
ਮੈਲਕੋਮ ।

ਪ੍ਰਸ਼ਨ 54.
ਦੀ ਕੋਰਟ ਐਂਡ ਕੈਂਪ ਆਫ਼ ਰਣਜੀਤ ਸਿੰਘ ਦਾ ਲੇਖਕ ਕੌਣ ਸੀ ?
ਉੱਤਰ-
ਵਿਲੀਅਮ ਓਸਬੋਰਨ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 55.
ਡਾਕਟਰ ਮੱਰੇ ਨੇ ਕਿਸ ਪੁਸਤਕ ਦੀ ਰਚਨਾ ਕੀਤੀ ਸੀ ?
ਉੱਤਰ-
ਹਿਸਟਰੀ ਆਫ਼ ਦੀ ਪੰਜਾਬ ।

ਪ੍ਰਸ਼ਨ 56.
ਸਿੱਖ ਗੁਰੂਆਂ ਦੁਆਰਾ ਵਸਾਏ ਗਏ ਕਿਸੇ ਇੱਕ ਪ੍ਰਸਿੱਧ ਨਗਰ ਦਾ ਨਾਂ ਦੱਸੋ ।
ਉੱਤਰ-
ਅੰਮ੍ਰਿਤਸਰ ।

ਪ੍ਰਸ਼ਨ 57.
ਸਿੱਖਾਂ ਦੇ ਸਭ ਤੋਂ ਪਹਿਲੇ ਸਿੱਕੇ ਕਿਸ ਨੇ ਜਾਰੀ ਕੀਤੇ ਸਨ ?
ਉੱਤਰ-
ਬੰਦਾ ਸਿੰਘ ਬਹਾਦਰ ਨੇ ।

ਪ੍ਰਸ਼ਨ 58.
ਬੰਦਾ ਸਿੰਘ ਬਹਾਦਰ ਨੇ ਕਿਹੜੇ ਗੁਰੂਆਂ ਦੇ ਨਾਂ ‘ਤੇ ਸਿੱਕੇ ਜਾਰੀ ਕੀਤੇ ?
ਉੱਤਰ-
ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ

1. ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਜਾਣਨ ਸੰਬੰਧੀ ਸਾਡਾ ਮੁੱਖ ਸੋਮਾ ………………………….. ਹਨ ।
ਉੱਤਰ-
(ਜਨਮ ਸਾਖੀਆਂ)

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

2. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ………………………. ਵਿੱਚ ਹੋਇਆ ।
ਉੱਤਰ-
(1604 ਈ.)

3. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ………………………. ਨੇ ਕੀਤਾ ।
ਉੱਤਰ-
(ਗੁਰੁ ਅਰਜਨ ਦੇਵ ਜੀ)

4. ………………………. ਨੇ ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ ਕੀਤਾ ।
ਉੱਤਰ-
(ਭਾਈ ਮਨੀ ਸਿੰਘ ਜੀ)

5. ਦਸਮ ਗ੍ਰੰਥ ਦਾ ਸੰਬੰਧ ……………………………. ਨਾਲ ਹੈ ।
ਉੱਤਰ-
(ਗੁਰੂ ਗੋਬਿੰਦ ਸਿੰਘ ਜੀ)

6. ਗੁਰੂ ਗੋਬਿੰਦ ਸਿੰਘ ਜੀ ਦੀ ਆਤਮ-ਕਥਾ ਦਾ ਨਾਂ ………………………….. ਹੈ ।
ਉੱਤਰ-
(ਬਚਿੱਤਰ ਨਾਟਕ)

7. ਗੁਰੁ ਗੋਬਿੰਦ ਸਿੰਘ ਜੀ ਦੁਆਰਾ ਔਰੰਗਜ਼ੇਬ ਨੂੰ ਲਿਖੇ ਗਏ ਪੱਤਰ ਦਾ ਨਾਂ …………………………. ਹੈ ।
ਉੱਤਰ-
(ਜ਼ਫ਼ਰਨਾਮਾ)

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

8. ਭਾਈ ਗੁਰਦਾਸ ਜੀ ਨੇ ਕੁੱਲ …………………………….. ਵਾਰਾਂ ਦੀ ਰਚਨਾ ਕੀਤੀ ।
ਉੱਤਰ-
(39)

9. ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਕਥਾਵਾਂ ਨੂੰ …………………………. ਕਿਹਾ ਜਾਂਦਾ ਹੈ ।
ਉੱਤਰ-
(ਜਨਮ ਸਾਖੀਆਂ)

10. ਭਾਈ ਮਨੀ ਸਿੰਘ ਜੀ ਦੀ ਜਨਮ ਸਾਖੀ ਨੂੰ ……………………….. ਕਿਹਾ ਜਾਂਦਾ ਹੈ ।
ਉੱਤਰ-
(ਗਿਆਨ ਰਤਨਾਵਲੀ)

11. ਹੁਕਮਨਾਮਿਆਂ ਤੋਂ ਭਾਵ …………………………………… ਹੈ ।
ਉੱਤਰ-
(ਆਗਿਆ-ਪੱਤਰ)

12. ………………………….. ਨੇ ਗੁਰਸੋਭਾ ਦੀ ਰਚਨਾ ਕੀਤੀ ।
ਉੱਤਰ-
(ਸੈਨਾਪਤ)

13. ਭਾਈ ਮਨੀ ਸਿੰਘ ਜੀ ਨੇ ………………………….. ਦੀ ਰਚਨਾ ਕੀਤੀ ।
ਉੱਤਰ-
(ਸਿੱਖਾਂ ਦੀ ਭਗਤ ਮਾਲਾ)

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

14. ਪ੍ਰਾਚੀਨ ਪੰਥ ਪ੍ਰਕਾਸ਼ ਦਾ ਲੇਖਕ ……………………… ਸੀ ।
ਉੱਤਰ-
(ਰਤਨ ਸਿੰਘ ਭੰਗੂ)

15. ਤਵਾਰੀਖ ਗੁਰੂ ਖ਼ਾਲਸਾ ਦਾ ਲੇਖਕ ………………………. ਸੀ ।
ਉੱਤਰ-
(ਗਿਆਨੀ ਗਿਆਨ ਸਿੰਘ)

16. ਗੁਰੂ ਪ੍ਰਤਾਪ ਸੂਰਜ ਗ੍ਰੰਥ ਦੀ ਰਚਨਾ ………………………. ਨੇ ਕੀਤੀ ।
ਉੱਤਰ-
(ਭਾਈ ਸੰਤੋਖ ਸਿੰਘ)

17. ਗਿਆਨ ਰਤਨਾਵਲੀ ਦਾ ਲੇਖਕ ………………………… ਸੀ ।
ਉੱਤਰ-
ਭਾਈ ਮਨੀ ਸਿੰਘ ਜੀ)

18. ਬਾਬਰ ਦੀ ਆਤਮ-ਕਥਾ ਨੂੰ …………………………… ਕਿਹਾ ਜਾਂਦਾ ਹੈ ।
ਉੱਤਰ-
(ਤੁਜ਼ਕ-ਏ-ਬਾਬਰੀ)

19. ……………………….. ਨੇ ਆਇਨ-ਏ-ਅਕਬਰੀ ਅਤੇ ਅਕਬਰ ਨਾਮਾ ਦੀ ਰਚਨਾ ਕੀਤੀ ।
ਉੱਤਰ-
(ਅਬੁਲ ਫ਼ਜ਼ਲ)

20. ਤੁਜ਼ਕ-ਏ-ਜਹਾਂਗੀਰੀ ……………………………. ਦੀ ਆਤਮ-ਕਥਾ ਹੈ ।
ਉੱਤਰ-
(ਜਹਾਂਗੀਰ)

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

21. …………………………. ਨੇ ਮੁੰਖਿਬ-ਉਲ-ਲੁਬਾਬ ਦੀ ਰਚਨਾ ਕੀਤੀ ।
ਉੱਤਰ-
(ਖਾਫ਼ੀ ਖ਼ਾ)

22. …………………………. ਦੀ ਰਚਨਾ ਕਾਜ਼ੀ ਨੂਰ ਮੁਹੰਮਦ ਨੇ ਕੀਤੀ ਸੀ ।
ਉੱਤਰ-
(ਜੰਗਨਾਮਾ)

23. ………………………… ਮਹਾਰਾਜਾ ਰਣਜੀਤ ਸਿੰਘ ਦਾ ਦਰਬਾਰੀ ਇਤਿਹਾਸਕਾਰ ਸੀ ।
ਉੱਤਰ-
(ਸੋਹਣ ਲਾਲ ਸੂਰੀ)

24. ਸੋਹਣ ਲਾਲ ਸੂਰੀ ਨੇ ………………………. ਦੀ ਰਚਨਾ ਕੀਤੀ ।
ਉੱਤਰ-
(ਉਮਦਤ-ਉਤ-ਤਵਾਰੀਖ)

25. ਬੂਟੇ ਸ਼ਾਹ ਨੇ ……………………….. ਦੀ ਰਚਨਾ ਕੀਤੀ ।
ਉੱਤਰ-
(ਤਵਾਰੀਖ-ਏ-ਪੰਜਾਬ)

26. ਜ਼ਫ਼ਰਨਾਮਾ-ਏ-ਰਣਜੀਤ ਸਿੰਘ ਦੀ ਰਚਨਾ …………………….. ਨੇ ਕੀਤੀ ਸੀ ।
ਉੱਤਰ-
(ਦੀਵਾਨ ਅਮਰਨਾਥ)

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

27. ਗਣੇਸ਼ ਦਾਸ ਵਡੇਹਰਾ ਨੇ …………………………. ਦੀ ਰਚਨਾ ਕੀਤੀ ।
ਉੱਤਰ-
(ਚਾਰ ਬਾਗ਼-ਏ-ਪੰਜਾਬ)

28. ਦੀ ਕੋਰਟ ਐਂਡ ਕੈਂਪ ਆਫ਼ ਰਣਜੀਤ ਸਿੰਘ ਦਾ ਲੇਖਕ ………………………. ਸੀ ।
ਉੱਤਰ-
(ਵਿਲੀਅਮ ਓਸਬੋਰਨ)

29. ਜੇ. ਡੀ. ਕਨਿੰਘਮ ਨੇ …………………………. ਦੀ ਰਚਨਾ ਕੀਤੀ ।
ਉੱਤਰ-
(ਹਿਸਟਰੀ ਆਫ਼ ਦੀ ਸਿੱਖਸ)

30. ……………………….. ਨੇ ਸਿੱਖ ਰਾਜ ਦੇ ਪਹਿਲੇ ਸਿੱਕੇ ਜਾਰੀ ਕੀਤੇ ।
ਉੱਤਰ-
( ਬੰਦਾ ਸਿੰਘ ਬਹਾਦਰ)

ਠੀਕ ਜਾਂ ਗ਼ਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਆਦਿ ਗ੍ਰੰਥ ਸਾਹਿਬ ਜੀ ਨੂੰ ਸਿੱਖਾਂ ਦਾ ਸਰਵਉੱਚ ਅਤੇ ਪਵਿੱਤਰ ਗ੍ਰੰਥ ਮੰਨਿਆ ਜਾਂਦਾ ਹੈ ।
ਉੱਤਰ-
ਠੀਕ

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

2. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ 1604 ਈ: ਵਿੱਚ ਗੁਰੂ ਅਰਜਨ ਦੇਵ ਜੀ ਨੇ ਕੀਤਾ ਸੀ ।
ਉੱਤਰ-
ਠੀਕ

3. ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਨੇ ਕੀਤਾ ਸੀ ।
ਉੱਤਰ-
ਠੀਕ

4. ਗੁਰੂ ਗੋਬਿੰਦ ਸਿੰਘ ਜੀ ਦੀ ਲਿਖੀ ਆਤਮਕਥਾ ਦਾ ਨਾਂ ਜ਼ਫ਼ਰਨਾਮਾ ਹੈ । ਉੱਤਰ-ਗ਼ਲਤ 5. ਭਾਈ ਗੁਰਦਾਸ ਜੀ ਨੇ 39 ਵਾਰਾਂ ਦੀ ਰਚਨਾ ਕੀਤੀ ।
ਉੱਤਰ-
ਠੀਕ

6. ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਕਥਾਵਾਂ ਨੂੰ ਜਨਮ ਸਾਖੀਆਂ ਕਿਹਾ ਜਾਂਦਾ ਹੈ ।
ਉੱਤਰ-
ਠੀਕ

7. ਪੁਰਾਤਨ ਜਨਮ ਸਾਖੀ ਦਾ ਸੰਪਾਦਨ 1926 ਈ. ਵਿੱਚ ਭਾਈ ਵੀਰ ਸਿੰਘ ਜੀ ਨੇ ਕੀਤਾ ਸੀ ।
ਉੱਤਰ-
ਠੀਕ

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

8. ਭਾਈ ਮਨੀ ਸਿੰਘ ਜੀ ਦੀ ਜਨਮ ਸਾਖੀ ਨੂੰ ਗਿਆਨ ਰਤਨਾਵਲੀ ਵੀ ਕਿਹਾ ਜਾਂਦਾ ਹੈ ।
ਉੱਤਰ-
ਠੀਕ

9. ਹੁਕਮਨਾਮੇ ਉਹ ਆਗਿਆ ਪੱਤਰ ਸਨ ਜੋ ਸਿੱਖ ਗੁਰੂਆਂ ਜਾਂ ਗੁਰੂ ਘਰਾਣੇ ਨਾਲ ਸੰਬੰਧਿਤ ਮੈਂਬਰਾਂ ਨੇ ਸਿੱਖ ਸੰਗਤਾਂ ਦੇ ਨਾਂ ਤੇ ਜਾਰੀ ਕੀਤੇ ।
ਉੱਤਰ-
ਠੀਕ

10. ਗੁਰਸੋਭਾ ਦੀ ਰਚਨਾ ਸੈਨਾਪਤ ਨੇ 1741 ਈ. ਵਿੱਚ ਕੀਤੀ ਸੀ ।
ਉੱਤਰ-
ਠੀਕ

11. ਸਿੱਖਾਂ ਦੀ ਭਗਤਮਾਲਾ ਦੀ ਰਚਨਾ ਭਾਈ ਮਨੀ ਸਿੰਘ ਜੀ ਨੇ ਕੀਤੀ ਸੀ ।
ਉੱਤਰ-
ਠੀਕ

12. ਗੁਰ ਪ੍ਰਤਾਪ ਸੂਰਜ ਗ੍ਰੰਥ ਦੀ ਰਚਨਾ ਭਾਈ ਸੰਤੋਖ ਸਿੰਘ ਨੇ ਕੀਤੀ ਸੀ ।
ਉੱਤਰ-
ਠੀਕ

13. ਪ੍ਰਾਚੀਨ ਪੰਥ ਪ੍ਰਕਾਸ਼ ਦਾ ਲੇਖਕ ਗਿਆਨੀ ਗਿਆਨ ਸਿੰਘ ਸੀ ।
ਉੱਤਰ-
ਗ਼ਲਤ

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

14. ਬਾਬਰ ਦੀ ਆਤਮਕਥਾ ਨੂੰ ਤੁਜ਼ਕ-ਏ-ਬਾਬਰੀ ਕਿਹਾ ਜਾਂਦਾ ਹੈ ।
ਉੱਤਰ-
ਠੀਕ

15. ਆਇਨ-ਏ-ਅਕਬਰੀ ਅਤੇ ਅਕਬਰਨਾਮਾ ਦਾ ਲੇਖਕ ਅਬਲ ਫ਼ਜ਼ਲ ਸੀ ।
ਉੱਤਰ-
ਠੀਕ

16. ਤੁਜ਼ਕ-ਏ-ਜਹਾਂਗੀਰੀ ਦੀ ਰਚਨਾ ਸ਼ਾਹਜਹਾਂ ਨੇ ਕੀਤੀ ਸੀ ।
ਉੱਤਰ-
ਗ਼ਲਤ

17. ਖੁਲਾਸਤ-ਉਤ-ਤਵਾਰੀਖ਼ ਦੀ ਰਚਨਾ ਸੁਜਾਨ ਰਾਏ ਭੰਡਾਰੀ ਨੇ ਕੀਤੀ ਸੀ ।
ਉੱਤਰ-
ਠੀਕ

18. ਜੰਗਨਾਮਾ ਦਾ ਲੇਖਕ ਕਾਜ਼ੀ ਨੂਰ ਮੁਹੰਮਦ ਸੀ ।
ਉੱਤਰ-
ਠੀਕ

19. ਉਮਦਤ-ਉਤ ਤਵਾਰੀਖ਼ ਦਾ ਲੇਖਕ ਸੋਹਣ ਲਾਲ ਸੂਰੀ ਸੀ ।
ਉੱਤਰ-
ਠੀਕ

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

20. ਜ਼ਫ਼ਰਨਾਮਾ-ਏ-ਰਣਜੀਤ ਸਿੰਘ ਦੀ ਰਚਨਾ ਦੀਵਾਨ ਅਮਰਨਾਥ ਨੇ ਕੀਤੀ ਸੀ ।
ਉੱਤਰ-
ਠੀਕ

21. ਚਾਰ ਬਾਗ਼-ਏ-ਪੰਜਾਬ ਦੀ ਰਚਨਾ ਗਣੇਸ਼ ਦਾਸ ਵਡੇਹਰਾ ਨੇ ਕੀਤੀ ਸੀ ।
ਉੱਤਰ-
ਠੀਕ

22. ਖ਼ਾਲਸਾ ਦਰਬਾਰ ਰਿਕਾਰਡ ਗੁਰਮੁੱਖੀ ਭਾਸ਼ਾ ਵਿੱਚ ਹਨ ।
ਉੱਤਰ-
ਗਲਤ

23. ਸਕੈਚ ਆਫ਼ ਦੀ ਸਿੱਖਜ਼ ਦੀ ਰਚਨਾ ਮੈਲਕੋਮ ਨੇ ਕੀਤੀ ਸੀ ।
ਉੱਤਰ-
ਠੀਕ

24. ਦੀ ਕੋਰਟ ਐਂਡ ਦੀ ਕੈਂਪ ਆਫ਼ ਰਣਜੀਤ ਸਿੰਘ ਦੀ ਰਚਨਾ ਵਿਲੀਅਮ ਉਸਬੋਰਨ ਨੇ ਕੀਤੀ ਸੀ ।
ਉੱਤਰ-
ਠੀਕ

25. ਹਿਸਟਰੀ ਆਫ਼ ਦੀ ਸਿੱਖਜ਼’ ਦਾ ਲੇਖਕ ਜੇ. ਡੀ. ਕਨਿੰਘਮ ਸੀ ।
ਉੱਤਰ-
ਠੀਕ

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਿਸ ਨੇ ਕੀਤਾ ਸੀ ?
(i) ਗੁਰੁ ਨਾਨਕ ਦੇਵ ਜੀ ਨੇ ।
(ii) ਗੁਰੂ ਅੰਗਦ ਦੇਵ ਜੀ ਨੇ
(iii) ਗੁਰੂ ਅਰਜਨ ਦੇਵ ਜੀ ਨੇ
(iv) ਗੁਰੂ ਗੋਬਿੰਦ ਸਿੰਘ ਜੀ ਨੇ ।
ਉੱਤਰ-
(iii) ਗੁਰੂ ਅਰਜਨ ਦੇਵ ਜੀ ਨੇ ।

ਪ੍ਰਸ਼ਨ 2.
ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਦੋਂ ਹੋਇਆ ?
(i) 1601 ਈ. ਵਿੱਚ
(ii) 1602 ਈ. ਵਿੱਚ
(iii) 1604 ਈ. ਵਿੱਚ
(iv) 1605 ਈ. ਵਿੱਚ ।
ਉੱਤਰ-
(iii) 1604 ਈ. ਵਿੱਚ ।

ਪ੍ਰਸ਼ਨ 3.
ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਿਸ ਨੇ ਕੀਤਾ ਸੀ ?
(i) ਗੁਰੂ ਗੋਬਿੰਦ ਸਿੰਘ ਜੀ ਨੇ
(ii) ਭਾਈ ਮਨੀ ਸਿੰਘ ਜੀ ਨੇ
(iii) ਬਾਬਾ ਦੀਪ ਸਿੰਘ ਜੀ ਨੇ
(iv) ਗੁਰੂ ਅਰਜਨ ਦੇਵ ਜੀ ਨੇ ।
ਉੱਤਰ-
(ii) ਭਾਈ ਮਨੀ ਸਿੰਘ ਜੀ ਨੇ ।

ਪ੍ਰਸ਼ਨ 4.
ਦਸਮ ਗ੍ਰੰਥ ਸਾਹਿਬ ਜੀ ਦਾ ਸੰਬੰਧ ਕਿਸ ਗੁਰੂ ਨਾਲ ਹੈ ?
(i) ਪਹਿਲੇ ਗੁਰੂ ਨਾਲ
(ii) ਤੀਸਰੇ ਗੁਰੂ ਨਾਲ
(iii) ਪੰਜਵੇਂ ਗੁਰੂ ਨਾਲ
(iv) ਦਸਵੇਂ ਗੁਰੂ ਨਾਲ ।
ਉੱਤਰ-
(iv) ਦਸਵੇਂ ਗੁਰੂ ਨਾਲ ।

ਪ੍ਰਸ਼ਨ 5.
ਜ਼ਫ਼ਰਨਾਮਾ ਕਿਸ ਗੁਰੂ ਸਾਹਿਬ ਨੇ ਲਿਖਿਆ ਸੀ ?
(i) ਗੁਰੂ ਨਾਨਕ ਦੇਵ ਜੀ ਨੇ
(ii) ਗੁਰੂ ਅਮਰਦਾਸ ਜੀ ਨੇ
(iii) ਗੁਰੂ ਅਰਜਨ ਦੇਵ ਜੀ ਨੇ
(iv) ਗੁਰੂ ਗੋਬਿੰਦ ਸਿੰਘ ਜੀ ਨੇ ।
ਉੱਤਰ-
(iv) ਗੁਰੂ ਗੋਬਿੰਦ ਸਿੰਘ ਜੀ ਨੇ ।

ਪ੍ਰਸ਼ਨ 6.
ਬਚਿੱਤਰ ਨਾਟਕ ਕੀ ਹੈ ?
(i) ਗੁਰੂ ਨਾਨਕ ਦੇਵ ਜੀ ਦੀ ਆਤਮ-ਕਥਾ
(ii) ਗੁਰੂ ਹਰਿਗੋਬਿੰਦ ਜੀ ਦੀ ਆਤਮ-ਕਥਾ
(iii) ਗੁਰੂ ਗੋਬਿੰਦ ਸਿੰਘ ਜੀ ਦੀ ਆਤਮ-ਕਥਾ
(iv) ਬੰਦਾ ਸਿੰਘ ਬਹਾਦਰ ਦੀ ਆਤਮ-ਕਥਾ ।
ਉੱਤਰ-
(iii) ਗੁਰੂ ਗੋਬਿੰਦ ਸਿੰਘ ਜੀ ਦੀ ਆਤਮ-ਕਥਾ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 7.
ਭਾਈ ਗੁਰਦਾਸ ਜੀ ਨੇ ਕੁੱਲ ਕਿੰਨੀਆਂ ਵਾਰਾਂ ਦੀ ਰਚਨਾ ਕੀਤੀ ?
(i) 15
(ii) 20
(iii) 29
(iv) 39.
ਉੱਤਰ-
(iv) 39.

ਪ੍ਰਸ਼ਨ 8.
ਵਲਾਇਤ ਵਾਲੀ ਅਤੇ ਹਾਫ਼ਜ਼ਾਬਾਦ ਵਾਲੀ ਜਨਮ-ਸਾਖੀਆਂ ਦੇ ਸੁਮੇਲ ਤੋਂ ਇੱਕ ਕਿਹੜੀ ਜਨਮ-ਸਾਖੀ ਤਿਆਰ ਕੀਤੀ ਗਈ ਹੈ ?
(i) ਪੁਰਾਤਨ ਜਨਮ-ਸਾਖੀ
(ii) ਭਾਈ ਬਾਲੇ ਵਾਲੀ ਜਨਮ-ਸਾਖੀ
(iii) ਭਾਈ ਮਨੀ ਸਿੰਘ ਵਾਲੀ ਜਨਮ-ਸਾਖੀ
(iv) ਕੋਈ ਨਹੀਂ ।
ਉੱਤਰ-
(i) ਪੁਰਾਤਨ ਜਨਮ-ਸਾਖੀ ।

ਪ੍ਰਸ਼ਨ 9.
ਪੁਰਾਤਨ ਜਨਮ-ਸਾਖੀ ਦਾ ਸੰਪਾਦਨ ਕਿਸ ਨੇ ਕੀਤਾ ਸੀ ?
(i) ਭਾਈ ਕਾਨ੍ਹ ਸਿੰਘ ਨਾਭਾ ਨੇ
(ii) ਭਾਈ ਵੀਰ ਸਿੰਘ ਨੇ
(iii) ਭਾਈ ਮਨੀ ਸਿੰਘ ਜੀ ਨੇ
(iv) ਮਿਹਰਬਾਨ ਨੇ ।
ਉੱਤਰ-
(ii) ਭਾਈ ਵੀਰ ਸਿੰਘ ਨੇ ।

ਪ੍ਰਸ਼ਨ 10.
ਗਿਆਨ ਰਤਨਾਵਲੀ ਦਾ ਲੇਖਕ ਕੌਣ ਸੀ ?
(i) ਕੇਸਰ ਸਿੰਘ ਛਿੱਬੜ
(ii) ਭਾਈ ਮਨੀ ਸਿੰਘ ਜੀ
(iii) ਭਾਈ ਬਾਲਾ ਜੀ
(iv) ਭਾਈ ਗੁਰਦਾਸ ਜੀ ।
ਉੱਤਰ-
(ii) ਭਾਈ ਮਨੀ ਸਿੰਘ ਜੀ ।

ਪ੍ਰਸ਼ਨ 11.
ਮਿਹਰਬਾਨ ਵਾਲੀ ਜਨਮ ਸਾਖੀ ਦਾ ਲੇਖਕ ਕੌਣ ਸੀ ?
(i) ਮਨੋਹਰ ਦਾਸ
(ii) ਅਕਿਲ ਦਾਸ
(iii) ਭਾਈ ਬਾਲਾ
(iv) ਭਾਈ ਗੁਰਦਾਸ ਜੀ ।
ਉੱਤਰ-
(i) ਮਨੋਹਰ ਦਾਸ ।

ਪ੍ਰਸ਼ਨ 12.
ਹੁਕਮਨਾਮੇ ਕੀ ਹਨ ?
(i) ਸਿੱਖ ਗੁਰੂਆਂ ਦੇ ਆਗਿਆ-ਪੱਤਰ
(ii) ਸਭ ਤੋਂ ਪ੍ਰਸਿੱਧ ਜਨਮ-ਸਾਖੀ
(iii) ਮੁਗ਼ਲ ਬਾਦਸ਼ਾਹਾਂ ਦੇ ਆਦੇਸ਼
(iv) ਇਨ੍ਹਾਂ ਵਿਚੋਂ ਕੋਈ ਨਹੀਂ ।
ਉੱਤਰ-
(i) ਸਿੱਖ ਗੁਰੂਆਂ ਦੇ ਆਗਿਆ-ਪੱਤਰ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 13.
ਸ੍ਰੀ ਗੁਰਸੋਭਾ ਦਾ ਲੇਖਕ ਕੌਣ ਸੀ ?
(i) ਭਾਈ ਮਨੀ ਸਿੰਘ ਜੀ
(ii) ਰਤਨ ਸਿੰਘ ਭੰਗੂ
(iii) ਸੈਨਾਪਤ
(iv) ਗਿਆਨੀ ਗਿਆਨ ਸਿੰਘ ।
ਉੱਤਰ-
(iii) ਸੈਨਾਪਤ ।

ਪ੍ਰਸ਼ਨ 14.
ਬੰਸਾਵਲੀ ਨਾਮਾ ਦੀ ਰਚਨਾ ਕਿਸ ਨੇ ਕੀਤੀ ਸੀ ?
(i) ਕੇਸਰ ਸਿੰਘ ਛਿੱਬੜ ਨੇ
(ii) ਭਾਈ ਮਨੀ ਸਿੰਘ ਜੀ ਨੇ
(iii) ਭਾਈ ਗੁਰਦਾਸ ਜੀ ਨੇ
(iv) ਰਤਨ ਸਿੰਘ ਭੰਗੂ ਨੇ ।
ਉੱਤਰ-
(i) ਕੇਸਰ ਸਿੰਘ ਛਿੱਬੜ ਨੇ ।

ਪ੍ਰਸ਼ਨ 15.
‘ਸਿੱਖਾਂ ਦੀ ਭਗਤਮਾਲਾ ਦੀ ਰਚਨਾ ਕਿਸਨੇ ਕੀਤੀ ?
(i) ਭਾਈ ਮਨੀ ਸਿੰਘ ਜੀ ਨੇ
(ii) ਭਾਈ ਦਇਆ ਸਿੰਘ ਨੇ
(iii) ਭਾਈ ਸੰਤੋਖ ਸਿੰਘ ਜੀ ਨੇ
(iv) ਰਤਨ ਸਿੰਘ ਭੰਗੂ ਨੇ ।
ਉੱਤਰ-
(i) ਭਾਈ ਮਨੀ ਸਿੰਘ ਜੀ ਨੇ ।

ਪ੍ਰਸ਼ਨ 16.
ਗੁਰੂ ਪ੍ਰਤਾਪ ਸੂਰਜ ਗ੍ਰੰਥ ਦਾ ਲੇਖਕ ਕੌਣ ਸੀ ?
(i) ਸਰੂਪ ਦਾਸ ਭੱਲਾ
(ii) ਭਾਈ ਸੰਤੋਖ ਸਿੰਘ
(iii) ਰਤਨ ਸਿੰਘ ਭੰਗੂ
(iv) ਗਿਆਨੀ ਗਿਆਨ ਸਿੰਘ ।
ਉੱਤਰ-
(ii) ਭਾਈ ਸੰਤੋਖ ਸਿੰਘ ।

ਪ੍ਰਸ਼ਨ 17.
ਰਤਨ ਸਿੰਘ ਭੰਗੂ ਨੇ ਪ੍ਰਾਚੀਨ ਪੰਥ ਪ੍ਰਕਾਸ਼ ਦੀ ਰਚਨਾ ਕਦੋਂ ਕੀਤੀ ਸੀ ?
(i) 1641 ਈ. ਵਿੱਚ
(ii) 1741 ਈ. ਵਿੱਚ
(iii) 1841 ਈ. ਵਿੱਚ
(iv) 1849 ਈ. ਵਿੱਚ ।
ਉੱਤਰ-
(iii) 1841 ਈ. ਵਿੱਚ ।

ਪ੍ਰਸ਼ਨ 18.
ਤਵਾਰੀਖ਼ ਗੁਰੂ ਖ਼ਾਲਸਾ ਦਾ ਲੇਖਕ ਕੌਣ ਸੀ ?
(i) ਗਿਆਨੀ ਗਿਆਨ ਸਿੰਘ
(ii) ਭਾਈ ਸੰਤੋਖ ਸਿੰਘ
(iii) ਰਤਨ ਸਿੰਘ ਭੰਗੂ
(iv) ਭਾਈ ਮਨੀ ਸਿੰਘ ਜੀ ।
ਉੱਤਰ-
(i) ਗਿਆਨੀ ਗਿਆਨ ਸਿੰਘ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 19.
ਤੁਜ਼ਕ-ਏ-ਬਾਬਰੀ ਦਾ ਸੰਬੰਧ ਕਿਸ ਬਾਦਸ਼ਾਹ ਨਾਲ ਹੈ ?
(i) ਹੁਮਾਯੂੰ ਨਾਲ
(ii) ਬਾਬਰ ਨਾਲ
(iii) ਜਹਾਂਗੀਰ ਨਾਲ
(iv) ਅਕਬਰ ਨਾਲ ।
ਉੱਤਰ-
(i) ਹੁਮਾਯੂੰ ਨਾਲ ।

ਪ੍ਰਸ਼ਨ 20.
ਬਾਬਰ ਨੇ ਤੁਜ਼ਕ-ਏ-ਬਾਬਰੀ ਕਿਸ ਭਾਸ਼ਾ ਵਿੱਚ ਲਿਖੀ ਸੀ ?
(i) ਪੰਜਾਬੀ
(ii) ਅਰਬੀ,
(iii) ਤੁਰਕੀ
(iv) ਫ਼ਾਰਸੀ ।
ਉੱਤਰ-
(iii) ਤੁਰਕੀ ।

ਪ੍ਰਸ਼ਨ 21.
ਆਈਨ-ਏ-ਅਕਬਰੀ ਅਤੇ ਅਕਬਰਨਾਮਾ ਦਾ ਲੇਖਕ ਕੌਣ ਸੀ ?
(i) ਅਬੁਲ ਫ਼ਜ਼ਲ
(ii) ਸੁਜਾਨ ਰਾਏ ਭੰਡਾਰੀ
(iii) ਸੋਹਣ ਲਾਲ ਸੂਰੀ
(iv) ਕਾਜ਼ੀ ਨੂਰ ਮੁਹੰਮਦ
ਉੱਤਰ-
(i) ਅਬੁਲ ਫ਼ਜ਼ਲ ।

ਪ੍ਰਸ਼ਨ 22.
ਤੁਜ਼ਕ-ਏ-ਜਹਾਂਗੀਰੀ ਦਾ ਲੇਖਕ ਕੌਣ ਸੀ ?
(i) ਬਾਬਰ
(ii) ਜਹਾਂਗੀਰ
(iii) ਸ਼ਾਹਜਹਾਂ
(iv) ਔਰੰਗਜ਼ੇਬ ।
ਉੱਤਰ-
(ii) ਜਹਾਂਗੀਰ ।

ਪ੍ਰਸ਼ਨ 23.
ਖੁਲਾਸਤ-ਉਤ-ਤਵਾਰੀਖ ਦਾ ਲੇਖਕ ਕੌਣ ਸੀ ?
(i) ਸੁਜਾਨ ਰਾਏ ਭੰਡਾਰੀ
(ii) ਕਾਜ਼ੀ ਨੂਰ ਮੁਹੰਮਦ
(iii) ਖਾਫ਼ੀ ਖ਼ਾ
(iv) ਸੋਹਣ ਲਾਲ ਸੂਰੀ ।
ਉੱਤਰ-
(i) ਸੁਜਾਨ ਰਾਏ ਭੰਡਾਰੀ ।

ਪ੍ਰਸ਼ਨ 24.
ਖਾਫ਼ੀ ਮਾਂ ਨੇ ਕਿਸ ਪ੍ਰਸਿੱਧ ਪੁਸਤਕ ਦੀ ਰਚਨਾ ਕੀਤੀ ਸੀ ?
(i) ਦਬਿਸਤਾਨ-ਏ-ਮਜ਼ਾਹਿਬ
(ii) ਜੰਗਨਾਮਾ
(iii) ਖੁਲਾਸਤ-ਉਤ-ਤਵਾਰੀਖ
(iv) ਮੁੰਖਿਬ-ਉਲ-ਲੁਬਾਬ ।
ਉੱਤਰ-
(iv) ਮੁੰਖਿਬ-ਉਲ-ਲੁਬਾਬ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 25.
ਜੰਗਨਾਮਾ ਦਾ ਲੇਖਕ ਕੌਣ ਸੀ ?
(i) ਸੋਹਣ ਲਾਲ ਸੂਰੀ
(ii) ਕਾਜ਼ੀ ਨੂਰ ਮੁਹੰਮਦ
(iii) ਖਾਫ਼ੀ ਖ਼ਾ
(iv) ਅਬੁਲ ਫ਼ਜ਼ਲ ।
ਉੱਤਰ-
(ii) ਕਾਜ਼ੀ ਨੂਰ ਮੁਹੰਮਦ ।

ਪ੍ਰਸ਼ਨ 26.
ਮਹਾਰਾਜਾ ਰਣਜੀਤ ਸਿੰਘ ਦੇ ਦਰਬਾਰੀ ਇਤਿਹਾਸਕਾਰ ਸੋਹਣ ਲਾਲ ਸੂਰੀ ਨੇ ਕਿਸ ਪ੍ਰਸਿੱਧ ਗ੍ਰੰਥ ਦੀ ਰਚਨਾ
ਕੀਤੀ ਸੀ ?
(i) ਉਮਦਤ-ਉਤ-ਤਵਾਰੀਖ਼
(ii) ਤਵਾਰੀਖ-ਏ-ਸਿੱਖਾਂ
(iii) ਤਵਾਰੀਖ਼-ਏ-ਪੰਜਾਬ
(iv) ਇਬਰਤਨਾਮਾ ।
ਉੱਤਰ-
(i) ਉਮਦਤ-ਉਤ-ਤਵਾਰੀਖ਼ ।

ਪ੍ਰਸ਼ਨ 27.
ਖੁਸ਼ਵਕਤ ਰਾਏ ਨੇ ਤਵਾਰੀਖ਼-ਏ-ਸਿੱਖਾਂ ਦੀ ਰਚਨਾ ਕਦੋਂ ਕੀਤੀ ਸੀ ?
(i) 1764 ਈ. ਵਿੱਚ
(ii) 1784 ਈ. ਵਿੱਚ
(iii) 1811 ਈ. ਵਿੱਚ
(iv) 1821 ਈ. ਵਿੱਚ ।
ਉੱਤਰ-
(iii) 1811 ਈ. ਵਿੱਚ ।

ਪ੍ਰਸ਼ਨ 28.
ਤਵਾਰੀਖ-ਏ-ਸਿੱਖਾਂ ਦੀ ਰਚਨਾ ਕਿਸ ਨੇ ਕੀਤੀ ?
(i) ਦੀਵਾਨ ਅਮਰਨਾਥ
(ii) ਖੁਸ਼ਵਕਤ ਰਾਏ
(iii) ਸੋਹਣ ਲਾਲ ਸੂਰੀ
(iv) ਬੂਟੇ ਸ਼ਾਹ ।
ਉੱਤਰ-
(ii) ਖੁਸ਼ਵਕਤ ਰਾਏ ।

ਪ੍ਰਸ਼ਨ 29.
ਜ਼ਫ਼ਰਨਾਮਾ-ਏ-ਰਣਜੀਤ ਸਿੰਘ ਦਾ ਲੇਖਕ ਕੌਣ ਸੀ ?
(i) ਸੋਹਣ ਲਾਲ ਸੁਰੀ
(ii) ਦੀਵਾਨ ਅਮਰਨਾਥ
(iii) ਅਲਾਉੱਦੀਨ ਮੁਫ਼ਤੀ
(iv) ਕਾਜ਼ੀ ਨੂਰ ਮੁਹੰਮਦ ।
ਉੱਤਰ-
(ii) ਦੀਵਾਨ ਅਮਰਨਾਥ ।

ਪ੍ਰਸ਼ਨ 30.
ਗਣੇਸ਼ ਦਾਸ ਵਡੇਹਰਾ ਦੀ ਪ੍ਰਸਿੱਧ ਪੁਸਤਕ ਦਾ ਨਾਂ ਕੀ ਸੀ ?
(i) ਤਵਾਰੀਖ-ਏ-ਪੰਜਾਬ
(ii) ਤਵਾਰੀਖ-ਏ-ਸਿੱਖਾਂ
(iii) ਚਾਰ ਬਾਗ਼-ਏ-ਪੰਜਾਬ
(iv) ਇਬਰਤਨਾਮਾ ।
ਉੱਤਰ-
(iii) ਚਾਰ ਬਾਗ਼-ਏ-ਪੰਜਾਬ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

ਪ੍ਰਸ਼ਨ 31.
ਖ਼ਾਲਸਾ ਦਰਬਾਰ ਰਿਕਾਰਡ ਕਿਸ ਭਾਸ਼ਾ ਵਿੱਚ ਹਨ ?
(i) ਅੰਗਰੇਜ਼ੀ
(ii) ਫ਼ਾਰਸੀ
(iii) ਉਰਦੂ
(iv) ਪੰਜਾਬੀ ।
ਉੱਤਰ-
(ii) ਫ਼ਾਰਸੀ ।

ਪ੍ਰਸ਼ਨ 32.
ਮੈਲਕੋਮ ਨੇ ਸਕੈਚ ਆਫ਼ ਦੀ ਸਿੱਖਜ਼ ਦੀ ਰਚਨਾ ਕਦੋਂ ਕੀਤੀ ਸੀ ?
(i) 1802 ਈ. ਵਿੱਚ
(ii) 1812 ਈ. ਵਿੱਚ
(iii) 1822 ਈ. ਵਿੱਚ
(iv) 1832 ਈ. ਵਿੱਚ ।
ਉੱਤਰ-
(ii) 1812 ਈ. ਵਿੱਚ ।

ਪ੍ਰਸ਼ਨ 33.
ਦੀ ਕੋਰਟ ਐਂਡ ਕੈਂਪ ਆਫ਼ ਰਣਜੀਤ ਸਿੰਘ ਨਾਂ ਦੀ ਪ੍ਰਸਿੱਧ ਪੁਸਤਕ ਦਾ ਲੇਖਕ ਕੌਣ ਸੀ ?
(i) ਐੱਚ. ਟੀ. ਪਰਿੰਸੇਪ
(ii) ਵਿਲੀਅਮ ਓਸਬੋਰਨ
(iii) ਡਾਕਟਰ ਮੈਕਗਰੇਗਰ
(iv) ਜੇ. ਡੀ. ਕਨਿੰਘਮ ।
ਉੱਤਰ-
(ii) ਵਿਲੀਅਮ ਓਸਬੋਰਨ ।

ਪ੍ਰਸ਼ਨ 34.
ਹੇਠ ਲਿਖਿਆਂ ਵਿੱਚੋਂ ਕੌਣ ਹਿਸਟਰੀ ਆਫ਼ ਦੀ ਸਿੱਖਜ਼ ਦਾ ਲੇਖਕ ਸੀ ?
(i) ਜੇ. ਡੀ. ਕਨਿੰਘਮ
(ii) ਅਲੈਗਜ਼ੈਂਡਰ ਬਰਨਜ਼
(iii) ਡਾਕਟਰ ਸ਼੍ਰੀ
(iv) ਡਾਕਟਰ ਮੈਲਕੋਮ ।
ਉੱਤਰ-
(i) ਜੇ. ਡੀ. ਕਨਿੰਘਮ ।

ਪ੍ਰਸ਼ਨ 35.
ਸਿੱਖਾਂ ਦੇ ਸਭ ਤੋਂ ਪਹਿਲੇ ਸਿੱਕੇ ਕਿਸ ਨੇ ਜਾਰੀ ਕੀਤੇ ਸਨ ?
(i) ਗੁਰੂ ਗੋਬਿੰਦ ਸਿੰਘ ਜੀ ਨੇ
(ii) ਬੰਦਾ ਸਿੰਘ ਬਹਾਦਰ ਨੇ
(iii) ਜੱਸਾ ਸਿੰਘ ਆਹਲੂਵਾਲੀਆ ਨੇ
(iv) ਮਹਾਰਾਜਾ ਰਣਜੀਤ ਸਿੰਘ ਨੇ ।
ਉੱਤਰ-
(ii) ਬੰਦਾ ਸਿੰਘ ਬਹਾਦਰ ਨੇ ।

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਕਿਸੇ ਵੀ ਦੇਸ਼ ਦੇ ਇਤਿਹਾਸ ਨੂੰ ਚੰਗੀ ਤਰ੍ਹਾਂ ਸਮਝਣ ਲਈ ਉਸ ਦੇ ਇਤਿਹਾਸਿਕ ਸੋਮਿਆਂ ਦੀ ਜਾਣਕਾਰੀ ਹੋਣਾ ਅਤਿ ਜ਼ਰੂਰੀ ਹੈ । ਸੋਮੇ ਇਤਿਹਾਸ ਦੇ ਵਿਦਿਆਰਥੀਆਂ ਲਈ ਅਤਿ ਜ਼ਰੂਰੀ ਹੁੰਦੇ ਹਨ । ਪੰਜਾਬ ਦੇ ਇਤਿਹਾਸਿਕ ਸੋਮਿਆਂ ਸੰਬੰਧੀ ਸਾਨੂੰ ਬਹੁਤ ਸਾਰੀਆਂ ਔਕੜਾਂ ਪੇਸ਼ ਆਉਂਦੀਆਂ ਹਨ । 18ਵੀਂ ਸਦੀ ਵਿੱਚ ਪੰਜਾਬ ਯੁੱਧਾਂ ਦਾ ਅਖਾੜਾ ਬਣਿਆ ਰਿਹਾ । ਅਸ਼ਾਂਤੀ ਅਤੇ ਅਰਾਜਕਤਾ ਦੇ ਇਸ ਮਾਹੌਲ ਵਿੱਚ ਜਦੋਂ ਸਿੱਖ ਕੌਮ ਨੇ ਆਪਣੀ ਹੋਂਦ ਲਈ ਜ਼ਿੰਦਗੀ ਅਤੇ ਮੌਤ ਦੀ ਬਾਜ਼ੀ ਲਾਈ ਸੀ ਆਪਣਾ ਇਤਿਹਾਸ ਲਿਖਣ ਦਾ ਸਮਾਂ ਨਾ ਕੱਢ ਸਕੀ । ਪੰਜਾਬ ਦੇ ਜ਼ਿਆਦਾਤਰ ਸੋਮੇ 19ਵੀਂ ਸਦੀ ਨਾਲ ਸੰਬੰਧਿਤ ਹਨ ਜਦੋਂ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਸੁਤੰਤਰ ਸਿੱਖ ਰਾਜ ਦੀ ਸਥਾਪਨਾ ਕੀਤੀ ।

1. ਸੋਮੇ ਇਤਿਹਾਸ ਦੇ ਵਿਦਿਆਰਥੀਆਂ ਲਈ ਜ਼ਰੂਰੀ ਕਿਉਂ ਹਨ ?
2. ਪੰਜਾਬ ਦੇ ਇਤਿਹਾਸਿਕ ਸੋਮਿਆਂ ਸੰਬੰਧੀ ਸਾਨੂੰ ਕਿਹੜੀਆਂ ਔਕੜਾਂ ਪੇਸ਼ ਆਉਂਦੀਆਂ ਹਨ ? ਕੋਈ ਇੱਕ ਦੱਸੋ ।
3. ਕਿਹੜੀ ਸਦੀ ਵਿੱਚ ਪੰਜਾਬ ਯੁੱਧਾਂ ਦਾ ਅਖਾੜਾ ਬਣਿਆ ਰਿਹਾ ?
4. ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਕਿਹੜੀ ਸਦੀ ਵਿੱਚ ਸੁਤੰਤਰ ਸਿੱਖ ਸਾਮਰਾਜ ਦੀ ਸਥਾਪਨਾ ਕੀਤੀ ?
5. ਪੰਜਾਬ ਦੇ ਇਤਿਹਾਸ ਦੇ ਜ਼ਿਆਦਾਤਰ ਇਤਿਹਾਸਿਕ ਸੋਮੇ …………………………. ਸਦੀ ਨਾਲ ਸੰਬੰਧਿਤ ਹਨ ।
ਉੱਤਰ-
1. ਕਿਸੇ ਵੀ ਦੇਸ਼ ਦੇ ਇਤਿਹਾਸ ਨੂੰ ਚੰਗੀ ਤਰ੍ਹਾਂ ਸਮਝਣ ਲਈ ਸੋਮੇ ਇਤਿਹਾਸ ਦੇ ਵਿਦਿਆਰਥੀਆਂ ਲਈ ਜ਼ਰੂਰੀ ਹਨ ।
2. ਇਤਿਹਾਸਿਕ ਤੱਥਾਂ ਦੇ ਨਾਲ-ਨਾਲ ਮਿਥਿਹਾਸ ਦੀ ਮਿਲਾਵਟ ਕੀਤੀ ਗਈ ਹੈ ।
3. 18ਵੀਂ ਸਦੀ ਵਿੱਚ ਪੰਜਾਬ ਯੁੱਧਾਂ ਦਾ ਅਖਾੜਾ ਬਣਿਆ ਰਿਹਾ ।
4. ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ 19ਵੀਂ ਸਦੀ ਵਿੱਚ ਸੁਤੰਤਰ ਸਿੱਖ ਸਾਮਰਾਜ ਦੀ ਸਥਾਪਨਾ ਕੀਤੀ ।
5. 19ਵੀਂ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

2. ਪੰਜਾਬ ਦੇ ਇਤਿਹਾਸ ਦੀ ਰਚਨਾ ਵਿੱਚ ਸਭ ਤੋਂ ਵਧੇਰੇ ਯੋਗਦਾਨ ਸਿੱਖਾਂ ਦੇ ਧਾਰਮਿਕ ਸਾਹਿਤ ਦਾ ਹੈ । ਆਦਿ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਦਾ ਸਰਵਉੱਚ, ਪ੍ਰਮਾਣਿਕ ਅਤੇ ਪਵਿੱਤਰ ਗ੍ਰੰਥ ਮੰਨਿਆ ਜਾਂਦਾ ਹੈ । ਇਸ ਗ੍ਰੰਥ ਸਾਹਿਬ ਦਾ ਸੰਕਲਨ 1604 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਕੀਤਾ ਸੀ । ਇਸ ਵਿੱਚ ਪਹਿਲੇ ਪੰਜ ਗੁਰੂ ਸਾਹਿਬਾਨ ਜੀ ਦੀ ਬਾਣੀ ਦਰਜ ਸੀ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇਸ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਦਰਜ ਕੀਤੀ ਗਈ ਅਤੇ ਇਸ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਦਰਜਾ ਦਿੱਤਾ ਗਿਆ । ਇਸ ਤੋਂ ਇਲਾਵਾ ਇਸ ਵਿੱਚ ਬਹੁਤ ਸਾਰੇ ਹਿੰਦੂ ਭਗਤਾਂ, ਮੁਸਲਿਮ ਸੰਤਾਂ ਅਤੇ ਭੱਟਾਂ ਆਦਿ ਦੀ ਬਾਣੀ ਵੀ ਸ਼ਾਮਲ ਕੀਤੀ ਗਈ ਹੈ । ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ਭਾਵੇਂ ਇਤਿਹਾਸਿਕ ਉਦੇਸ਼ਾਂ ਨਾਲ ਨਹੀਂ ਲਿਖਿਆ ਗਿਆ ਪਰ ਇਸ ਦੇ ਡੂੰਘੇ ਅਧਿਐਨ ਤੋਂ ਅਸੀਂ ਉਸ ਸਮੇਂ ਦੇ ਰਾਜਸੀ, ਧਾਰਮਿਕ, ਸਮਾਜਿਕ ਅਤੇ ਆਰਥਿਕ ਜੀਵਨ ਬਾਰੇ ਬੜੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਕਰਦੇ ਹਾਂ ।

1. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਦੋਂ ਕੀਤਾ ਗਿਆ ?
2. ਆਦਿ ਗ੍ਰੰਥ ਸਾਹਿਬ ਜੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਦਰਜਾ ਕਿਸ ਗੁਰੂ ਸਾਹਿਬ ਨੇ ਦਿੱਤਾ ?
3. ਗੁਰੂ ਗੰਥ ਸਾਹਿਬ ਜੀ ਵਿੱਚ ਕਿੰਨੇ ਗੁਰੁ ਸਾਹਿਬਾਨ ਦੀ ਬਾਣੀ ਦਰਜ ਹੈ ?
4. ਆਦਿ ਗ੍ਰੰਥ ਸਾਹਿਬ ਜੀ ਦਾ ਕੋਈ ਇੱਕ ਮਹੱਤਵ ਦੱਸੋ ।
5. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ……………………… ਨੇ ਕੀਤਾ ਸੀ ।
ਉੱਤਰ-
1. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ 1604 ਈ: ਵਿੱਚ ਹੋਇਆ ।
2. ਆਦਿ ਗ੍ਰੰਥ ਸਾਹਿਬ ਜੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਦਰਜਾ ਗੁਰੂ ਗੋਬਿੰਦ ਸਿੰਘ ਜੀ ਨੇ ਦਿੱਤਾ ।
3. ਗੁਰੂ ਗ੍ਰੰਥ ਸਾਹਿਬ ਵਿੱਚ 6 ਗੁਰੂ ਸਾਹਿਬਾਨ ਦੀ ਬਾਣੀ ਦਰਜ ਹੈ ।
4. ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ ।
5. ਗੁਰੂ ਅਰਜਨ ਦੇਵ ਜੀ ਨੇ ।

3. ਦਸਮ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਇੱਕ ਹੋਰ ਪਵਿੱਤਰ ਧਾਰਮਿਕ ਗ੍ਰੰਥ ਹੈ ।ਇਹ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਦਰਬਾਰੀ ਕਵੀਆਂ ਦੀਆਂ ਰਚਨਾਵਾਂ ਦਾ ਸੰਗ੍ਰਹਿ ਹੈ । ਇਸ ਗ੍ਰੰਥ ਸਾਹਿਬ ਦਾ ਸੰਕਲਨ 1721 ਈ. ਵਿੱਚ ਭਾਈ ਮਨੀ ਸਿੰਘ ਜੀ ਨੇ ਕੀਤਾ ਸੀ । ਇਸ ਦਾ ਸੰਕਲਨ ਮੁੱਖ ਤੌਰ ‘ਤੇ ਸਿੱਖਾਂ ਵਿੱਚ ਰਾਜਨੀਤਿਕ ਅਤੇ ਧਾਰਮਿਕ ਅੱਤਿਆਚਾਰੀਆਂ ਵਿਰੁੱਧ ਲੜਨ ਲਈ ਜੋਸ਼ ਪੈਦਾ ਕਰਨ ਲਈ ਕੀਤਾ ਗਿਆ ਸੀ । ਇਹ ਕੁੱਲ 18 ਗ੍ਰੰਥਾਂ ਦਾ ਸੰਗ੍ਰਹਿ ਹੈ । ਇਨ੍ਹਾਂ ਵਿਚੋਂ ‘ਜਾਪੁ ਸਾਹਿਬ’, ‘ਅਕਾਲ ਉਸਤਤਿ’, ‘ਚੰਡੀ ਦੀ ਵਾਰ’, ‘ਚੌਬੀਸ ਅਵਤਾਰ’, ‘ਸ਼ਬਦ ਹਜ਼ਾਰੇ’, ‘ਸ਼ਸਤਰ ਨਾਮਾ`, ‘ਬਚਿੱਤਰ ਨਾਟਕ’ ਅਤੇ ‘ਜ਼ਫ਼ਰਨਾਮਾ` ਆਦਿ ਦੇ ਨਾਂ ਵਿਸ਼ੇਸ਼ ਤੌਰ ‘ਤੇ ਵਰਣਨਯੋਗ ਹਨ । ਇਤਿਹਾਸਿਕ ਪੱਖ ਤੋਂ ਬਚਿੱਤਰ ਨਾਟਕ ਅਤੇ ਜ਼ਫ਼ਰਨਾਮਾ ਸਭ ਤੋਂ ਵੱਧ ਮਹੱਤਵਪੂਰਨ ਹਨ । ਬਚਿੱਤਰ ਨਾਟਕ ਗੁਰੂ ਗੋਬਿੰਦ ਸਿੰਘ ਜੀ ਦੀ ਲਿਖੀ ਹੋਈ ਆਤਮ-ਕਥਾ ਹੈ | ਜ਼ਫ਼ਰਨਾਮਾ ਦੀ ਰਚਨਾ ਗੁਰੂ ਗੋਬਿੰਦ ਸਿੰਘ ਜੀ ਨੇ ਦੀਨਾ ਨਾਮੀ ਸਥਾਨ ‘ਤੇ ਕੀਤੀ ਸੀ । ਇਹ ਇੱਕ ਚਿੱਠੀ ਹੈ ਜੋ ਗੁਰੂ ਗੋਬਿੰਦ ਸਿੰਘ ਜੀ ਨੇ ਫ਼ਾਰਸੀ ਵਿੱਚ ਔਰੰਗਜ਼ੇਬ ਨੂੰ ਲਿਖੀ ਸੀ ।

1. ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਿਸ ਨੇ ਕੀਤਾ ਸੀ ?
2. ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਦੋਂ ਕੀਤਾ ਗਿਆ ਸੀ ?
(i) 1604 ਈ.
(ii) 1701 ਈ.
(iii) 1711 ਈ.
(iv) 1721 ਈ. ।
3. ਬਚਿੱਤਰ ਨਾਟਕ ਕੀ ਹੈ?
4. ਗੁਰੂ ਗੋਬਿੰਦ ਸਿੰਘ ਜੀ ਦੁਆਰਾ ਔਰੰਗਜ਼ੇਬ ਨੂੰ ਲਿਖੀ ਗਈ ਚਿੱਠੀ ਦਾ ਨਾਂ ਕੀ ਹੈ ?
5. ਗੁਰੂ ਗੋਬਿੰਦ ਸਿੰਘ ਜੀ ਨੇ ਜ਼ਫ਼ਰਨਾਮਾ ਵਿੱਚ ਕੀ ਲਿਖਿਆ ?
ਉੱਤਰ-
1. ਦਸਮ ਗ੍ਰੰਥ ਸਾਹਿਬ ਜੀ ਦਾ ਸੰਕਲਨ ਭਾਈ ਮਨੀ ਸਿੰਘ ਜੀ ਨੇ ਕੀਤਾ ਸੀ ।
2. 1721 ਈ. 1
3. ਬਚਿੱਤਰ ਨਾਟਕ ਗੁਰੁ ਗੋਬਿੰਦ ਸਿੰਘ ਜੀ ਦੀ ਆਤਮ ਕਥਾ ਦਾ ਨਾਂ ਹੈ ।
4. ਗੁਰੂ ਗੋਬਿੰਦ ਸਿੰਘ ਜੀ ਦੁਆਰਾ ਔਰੰਗਜ਼ੇਬ ਨੂੰ ਲਿਖੀ ਗਈ ਚਿੱਠੀ ਦਾ ਨਾਂ ਜ਼ਫ਼ਰਨਾਮਾ ਹੈ ।
5. ਇਸ ਵਿੱਚ ਔਰੰਗਜ਼ੇਬ ਦੇ ਜੁਲਮਾਂ ਦਾ ਵਰਣਨ ਕੀਤਾ ਗਿਆ ਹੈ ।

4. ਭਾਈ ਗੁਰਦਾਸ ਜੀ ਗੁਰੂ ਅਮਰਦਾਸ ਜੀ ਦੇ ਭਰਾ ਦਾਤਾਰ ਚੰਦ ਭੱਲਾ ਦੇ ਪੁੱਤਰ ਸਨ । ਉਹ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਹਰਿਗੋਬਿੰਦ ਜੀ ਦੇ ਸਮਕਾਲੀ ਸਨ ।ਉਹ ਇੱਕ ਉੱਚ-ਕੋਟੀ ਦੇ ਕਵੀ ਸਨ ।ਉਨ੍ਹਾਂ ਨੇ 39 ਵਾਰਾਂ ਦੀ ਰਚਨਾ ਕੀਤੀ । ਇਨ੍ਹਾਂ ਵਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਕੁੰਜੀ ਕਿਹਾ ਜਾਂਦਾ ਹੈ । ਇਤਿਹਾਸਿਕ ਪੱਖ ਤੋਂ ਪਹਿਲੀ ਅਤੇ ਗਿਆਰਵੀਂ ਵਾਰ ਸਭ ਤੋਂ ਮਹੱਤਵਪੂਰਨ ਹਨ । ਪਹਿਲੀ ਵਾਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਵਿਸਥਾਰਪੂਰਵਕ ਵਰਣਨ ਕੀਤਾ ਗਿਆ ਹੈ । ਇਸ ਤੋਂ ਇਲਾਵਾ ਇਸ ਵਾਰ ਵਿੱਚ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਅਤੇ ਗੁਰੂ ਹਰਿਗੋਬਿੰਦ ਜੀ ਦੇ ਜੀਵਨ ਦਾ ਵੇਰਵਾ ਵੀ ਦਿੱਤਾ ਗਿਆ ਹੈ । ਗਿਆਰਵੀਂ ਵਾਰ ਵਿੱਚ ਪਹਿਲੇ 6 ਗੁਰੁ ਸਾਹਿਬਾਨ ਨਾਲ ਸੰਬੰਧਿਤ ਕੁਝ ਪ੍ਰਸਿੱਧ ਸਿੱਖਾਂ ਦੇ ਨਾਂਵਾਂ ਅਤੇ ਥਾਂਵਾਂ ਦਾ ਵਰਣਨ ਕੀਤਾ ਗਿਆ ਹੈ ।

1. ਭਾਈ ਗੁਰਦਾਸ ਜੀ ਕੌਣ ਸਨ?
2. ਭਾਈ ਗੁਰਦਾਸ ਜੀ ਨੇ ਕਿੰਨੀਆਂ ਵਾਰਾਂ ਦੀ ਰਚਨਾ ਕੀਤੀ ?
3. ਭਾਈ ਗੁਰਦਾਸ ਜੀ ਦੀ …………………… ਵਾਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਵਿਸਥਾਰਪੂਰਵਕ | ਵਰਣਨ ਕੀਤਾ ਗਿਆ ਹੈ ।
4. ਗੁਰੂ ਗ੍ਰੰਥ ਸਾਹਿਬ ਜੀ ਦੀ ਕੁੰਜੀ ਕਿਸ ਨੂੰ ਕਿਹਾ ਜਾਂਦਾ ਹੈ ?
5. ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਕੀ ਮਹੱਤਵ ਹੈ ?
ਉੱਤਰ-
1. ਭਾਈ ਗੁਰਦਾਸ ਜੀ ਗੁਰੂ ਅਮਰਦਾਸ ਜੀ ਦੇ ਭਰਾ ਦਾਤਾਰ ਚੰਦ ਭੱਲਾ ਦੇ ਪੁੱਤਰ ਸਨ ।
2. ਭਾਈ ਗੁਰਦਾਸ ਜੀ ਨੇ 39 ਵਾਰਾਂ ਦੀ ਰਚਨਾ ਕੀਤੀ ।
3. ਪਹਿਲੀ ।
4. ਭਾਈ ਗੁਰਦਾਸ ਜੀ ਦੀਆਂ ਵਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਕੁੰਜੀ ਕਿਹਾ ਜਾਂਦਾ ਹੈ ।
5. ਇਨ੍ਹਾਂ ਵਿੱਚ ਪਹਿਲੇ 6 ਗੁਰੂ ਸਾਹਿਬਾਨ ਅਤੇ ਉਨ੍ਹਾਂ ਨਾਲ ਸੰਬੰਧਿਤ ਕੁਝ ਪ੍ਰਸਿੱਧ ਸਿੱਖਾਂ ਦੇ ਨਾਂਵਾਂ ਅਤੇ ਥਾਂਵਾਂ ਦਾ ਵਰਣਨ ਕੀਤਾ ਗਿਆ ਹੈ ।

PSEB 12th Class History Solutions Chapter 2 ਪੰਜਾਬ ਦੇ ਇਤਿਹਾਸਿਕ ਸੋਮੇ

5. ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਕਥਾਵਾਂ ਨੂੰ ‘ਜਨਮ ਸਾਖੀਆਂ” ਕਿਹਾ ਜਾਂਦਾ ਹੈ ।17ਵੀਂ ਅਤੇ 18ਵੀਂ ਸਦੀ ਵਿੱਚ ਬਹੁਤ ਸਾਰੀਆਂ ਜਨਮ ਸਾਖੀਆਂ ਦੀ ਰਚਨਾ ਹੋਈ । ਇਹ ਜਨਮ ਸਾਖੀਆਂ ਪੰਜਾਬੀ ਵਿੱਚ ਲਿਖੀਆਂ ਗਈਆਂ ਹਨ । ਇਹ ਜਨਮ ਸਾਖੀਆਂ ਇਤਿਹਾਸ ਦੇ ਵਿਦਿਆਰਥੀਆਂ ਲਈ ਨਹੀਂ ਸਗੋਂ ਸਿੱਖ ਧਰਮ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਲਈ ਲਿਖੀਆਂ ਗਈਆਂ ਸਨ । ਇਨ੍ਹਾਂ ਜਨਮ ਸਾਖੀਆਂ ਵਿੱਚ ਅਨੇਕਾਂ ਦੋਸ਼ ਹਨ । ਪਹਿਲਾ, ਇਨ੍ਹਾਂ ਵਿੱਚ ਘਟਨਾਵਾਂ ਦਾ ਵਰਣਨ ਵਧਾ-ਚੜਾ ਕੇ ਪੇਸ਼ ਕੀਤਾ ਗਿਆ ਹੈ । ਦੂਸਰਾ, ਇਨ੍ਹਾਂ ਜਨਮ ਸਾਖੀਆਂ ਵਿੱਚ ਘਟਨਾਵਾਂ ਅਤੇ ਤਿਥੀਆਂ ਦੇ ਵੇਰਵੇ ਵਿੱਚ ਅੰਤਰ ਹੈ । ਤੀਸਰਾ, ਇਹ ਜਨਮ ਸਾਖੀਆਂ ਗੁਰੁ ਨਾਨਕ ਦੇਵ ਜੀ ਦੇ ਜੋਤੀ-ਜੋਤ ਸਮਾਉਣ ਤੋਂ ਕਾਫ਼ੀ ਸਮਾਂ ਮਗਰੋਂ ਲਿਖੀਆਂ ਗਈਆਂ । ਚੌਥਾ, ਇਨ੍ਹਾਂ ਵਿੱਚ ਤੱਥਾਂ ਅਤੇ ਮਿਥਿਹਾਸ ਦਾ ਮਿਸ਼ਰਨ ਹੈ । ਇਨ੍ਹਾਂ ਦੋਸ਼ਾਂ ਦੇ ਬਾਵਜੂਦ ਇਹ ਜਨਮ ਸਾਖੀਆਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਸੰਬੰਧੀ ਮਹੱਤਵਪੂਰਨ ਚਾਨਣਾ ਪਾਉਂਦੀਆਂ ਹਨ ।

1. ਜਨਮ ਸਾਖੀਆਂ ਤੋਂ ਕੀ ਭਾਵ ਹੈ ?
2. ਜਨਮ ਸਾਖੀਆਂ ਦੀ ਰਚਨਾ ਕਿਸ ਭਾਸ਼ਾ ਵਿੱਚ ਕੀਤੀ ਗਈ ਹੈ ?
3. ਕਿਸੇ ਦੋ ਜਨਮ ਸਾਖੀਆਂ ਦੇ ਨਾਂ ਦੱਸੋ ।
4. ਜਨਮ ਸਾਖੀਆਂ ਦਾ ਕੋਈ ਇੱਕ ਦੋਸ਼ ਲਿਖੋ ।
5. ……………………ਅਤੇ ………………….. ਸਦੀ ਵਿੱਚ ਬਹੁਤ ਸਾਰੀ ਜਨਮ-ਸਾਖੀਆਂ ਦੀ ਰਚਨਾ ਹੋਈ ।
ਉੱਤਰ-
1. ਜਨਮ-ਸਾਖੀਆਂ ਤੋਂ ਭਾਵ ਹੈ ਗੁਰੂ ਨਾਨਕ ਦੇਵ ਜੀ ਦੇ ਜਨਮ ਅਤੇ ਜੀਵਨ ਨਾਲ ਸੰਬੰਧਿਤ ਕਥਾਵਾਂ ।
2. ਜਨਮ-ਸਾਖੀਆਂ ਦੀ ਰਚਨਾ ਪੰਜਾਬੀ ਭਾਸ਼ਾ ਵਿਚ ਕੀਤੀ ਗਈ ਹੈ ।
3. ਪੁਰਾਤਨ ਜਨਮ ਸਾਖੀ ਅਤੇ ਭਾਈ ਮਨੀ ਸਿੰਘ ਜੀ ਦੀ ਜਨਮ-ਸਾਖੀ ।
4. ਇਨ੍ਹਾਂ ਵਿੱਚ ਘਟਨਾਵਾਂ ਦਾ ਤਰਤੀਬਵਾਰ ਵਰਣਨ ਨਹੀਂ ਹੈ ।
5. 17ਵੀਂ, 18ਵੀਂ ।

6. ਹੁਕਮਨਾਮੇ ਉਹ ਆਗਿਆ-ਪੱਤਰ ਸਨ ਜੋ ਸਿੱਖ ਗੁਰੂਆਂ ਜਾਂ ਗੁਰੂ ਘਰਾਣੇ ਨਾਲ ਸੰਬੰਧਿਤ ਮੈਂਬਰਾਂ ਨੇ, ਸਮੇਂ-ਸਮੇਂ ‘ਤੇ ਸਿੱਖ ਸੰਗਤਾਂ ਜਾਂ ਵਿਅਕਤੀਆਂ ਦੇ ਨਾਂ ‘ਤੇ ਜਾਰੀ ਕੀਤੇ । ਇਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਗੁਰੂ ਦੇ ਲੰਗਰ ਲਈ ਰਸਦ, ਧਾਰਮਿਕ ਥਾਂਵਾਂ ਦੇ ਨਿਰਮਾਣ ਲਈ ਮਾਇਆ, ਲੜਾਈਆਂ ਲਈ ਘੋੜੇ ਅਤੇ ਸ਼ਸਤਰ ਆਦਿ ਲਿਆਉਣ ਦੀ ਮੰਗ ਕੀਤੀ ਗਈ ਸੀ । 18ਵੀਂ ਸ਼ਤਾਬਦੀ ਵਿੱਚ ਪੰਜਾਬ ਵਿੱਚ ਵਿਆਪਕ ਅਰਾਜਕਤਾ ਦੇ ਦੌਰਾਨ ਅਨੇਕਾਂ ਹੁਕਮਨਾਮੇ ਨਸ਼ਟ ਹੋ ਗਏ । ਹੁਣ ਤਕ 89 ਹੁਕਮਨਾਮੇ ਉਪਲੱਬਧ ਹਨ । ਇਨ੍ਹਾਂ ਵਿਚੋਂ 23 ਗੁਰੂ ਤੇਗ਼ ਬਹਾਦਰ ਜੀ ਦੇ ਅਤੇ 34 ਹੁਕਮਨਾਮੇ ਗੁਰੂ ਗੋਬਿੰਦ ਸਿੰਘ ਜੀ ਦੇ ਹਨ । ਇਨ੍ਹਾਂ ਤੋਂ ਇਲਾਵਾ ਬਾਕੀ ਹੁਕਮਨਾਮੇ ਗੁਰੂ ਅਰਜਨ ਸਾਹਿਬ, ਗੁਰੂ ਹਰਿਗੋਬਿੰਦ ਸਾਹਿਬ, ਗੁਰੁ ਹਰਿ ਰਾਇ ਜੀ, ਗੁਰੂ ਹਰਿ ਕ੍ਰਿਸ਼ਨ ਜੀ, ਮਾਤਾ ਗੁਜਰੀ ਜੀ, ਮਾਤਾ ਸੁੰਦਰੀ ਜੀ, ਮਾਤਾ ਸਾਹਿਬ ਦੇਵਾਂ ਜੀ, ਬਾਬਾ ਗੁਰਦਿੱਤਾ ਜੀ ਅਤੇ ਬੰਦਾ ਸਿੰਘ ਬਹਾਦਰ ਨਾਲ ਸੰਬੰਧਿਤ ਹਨ । ਇਨ੍ਹਾਂ ਹੁਕਮਨਾਮਿਆਂ ਤੋਂ ਸਾਨੂੰ ਗੁਰੂ ਸਾਹਿਬਾਨ ਅਤੇ ਸਮਕਾਲੀਨ ਸਮਾਜ ਦੇ ਇਤਿਹਾਸ ਬਾਰੇ ਬੜੀ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੁੰਦੀ ਹੈ ।

1. ਹੁਕਮਨਾਮਿਆਂ ਤੋਂ ਕੀ ਭਾਵ ਹੈ ?
2. ਹੁਕਮਨਾਮੇ ਕਿਉਂ ਜਾਰੀ ਕੀਤੇ ਜਾਂਦੇ ਹਨ ?
3. ਪੰਜਾਬ ਦੇ ਕਿਸ ਪ੍ਰਸਿੱਧ ਇਤਿਹਾਸਕਾਰ ਨੇ ਹੁਕਮਨਾਮਿਆਂ ਦਾ ਸੰਕਲਨ ਕੀਤਾ ?
4. ਹੁਕਮਨਾਮਿਆਂ ਦਾ ਕੋਈ ਇੱਕ ਮਹੱਤਵ ਦੱਸੋ । 5. ਹੁਣ ਤਕ ਕਿੰਨੇ ……………………… ਹੁਕਮਨਾਮੇ ਉਪਲੱਬਧ ਹਨ ?
(i) 23
(ii) 24
(iii) 79
(iv) 89.
ਉੱਤਰ-
1. ਹੁਕਮਨਾਮੇ ਉਹ ਆਗਿਆ-ਪੱਤਰ ਸਨ ਜੋ ਸਿੱਖ ਗੁਰੂਆਂ ਜਾਂ ਗੁਰੂ ਘਰਾਣੇ ਨਾਲ ਸੰਬੰਧਿਤ ਮੈਂਬਰਾਂ ਨੇ ਸਮੇਂ ਸਮੇਂ ਤੇ ਸਿੱਖ-ਸੰਗਤਾਂ ਜਾਂ ਵਿਅਕਤੀਆਂ ਦੇ ਨਾਂ ‘ਤੇ ਜਾਰੀ ਕੀਤੇ ।
2. ਹੁਕਮਨਾਮੇ ਗੁਰੂ ਦੇ ਲੰਗਰ ਲਈ ਰਸਦ, ਧਾਰਮਿਕ ਥਾਂਵਾਂ ਦੇ ਨਿਰਮਾਣ ਲਈ ਮਾਇਆ, ਲੜਾਈਆਂ ਲਈ । ਘੋੜੇ ਅਤੇ ਸ਼ਸਤਰ ਆਦਿ ਮੰਗਵਾਉਣ ਲਈ ਜਾਰੀ ਕੀਤੇ ਜਾਂਦੇ ਸਨ ।
3. ਗੰਡਾ ਸਿੰਘ ਨੇ ।
4. ਇਨ੍ਹਾਂ ਤੋਂ ਸਾਨੂੰ ਗੁਰੂ ਸਾਹਿਬਾਨ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਹੁੰਦੀ ਹੈ ।
5. 89.

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ ‘ਤੇ ਪ੍ਰਭਾਵ

Punjab State Board PSEB 12th Class History Book Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ ‘ਤੇ ਪ੍ਰਭਾਵ Textbook Exercise Questions and Answers.

PSEB Solutions for Class 12 History Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ ‘ਤੇ ਪ੍ਰਭਾਵ

Long Answer Type Questions

ਪ੍ਰਸ਼ਨ 1.
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦਾ ਸੰਖੇਪ ਵਰਣਨ ਕਰੋ । (Describe in brief physical features of the Punjab.)
ਜਾਂ
ਪੰਜਾਬ ਦੀਆਂ ਕਿਸੇ ਛੇ ਭੂਗੋਲਿਕ ਵਿਸ਼ੇਸ਼ਤਾਵਾਂ ਦਾ ਵਰਣਨ ਕਰੋ । (Explain any six physical features of Punjab.)
ਉੱਤਰ-
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ-
1. ਹਿਮਾਲਿਆ ਪਰਬਤ – ਹਿਮਾਲਿਆ ਪਰਬਤ ਪੰਜਾਬ ਦੇ ਉੱਤਰ ਵਿੱਚ ਸਥਿਤ ਹੈ । ਹਿਮਾਲਿਆ ਦੀਆਂ ਚੋਟੀਆਂ ਹਮੇਸ਼ਾਂ ਬਰਫ਼ ਨਾਲ ਢੱਕੀਆਂ ਰਹਿੰਦੀਆਂ ਹਨ । ਇਹ ਪਰਬਤ ਪੂਰਬ ਵਿੱਚ ਆਸਾਮ ਤੋਂ ਲੈ ਕੇ ਪੱਛਮ ਵਿੱਚ ਅਫ਼ਗਾਨਿਸਤਾਨ ਤਕ ਫੈਲਿਆ ਹੋਇਆ ਹੈ । ਇਸ ਦੀ ਲੰਬਾਈ 2500 ਕਿਲੋਮੀਟਰ ਅਤੇ ਚੌੜਾਈ 240 ਕਿਲੋਮੀਟਰ ਤੋਂ 320 ਕਿਲੋਮੀਟਰ ਹੈ । ਹਿਮਾਲਿਆ ਪਰਬਤ ਪੰਜਾਬ ਲਈ ਕਈ ਪੱਖਾਂ ਤੋਂ ਇੱਕ ਵਰਦਾਨ ਸਿੱਧ ਹੋਇਆ ਹੈ ।

2. ਸੁਲੇਮਾਨ ਪਰਬਤ ਸ਼੍ਰੇਣੀਆਂ – ਸੁਲੇਮਾਨ ਪਰਬਤ ਸ਼੍ਰੇਣੀਆਂ ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਹਨ । ਇਨ੍ਹਾਂ ਪਰਬਤ ਸ਼੍ਰੇਣੀਆਂ ਵਿੱਚ ਅਨੇਕਾਂ ਦੱਰੇ ਸਥਿਤ ਹਨ । ਇਨ੍ਹਾਂ ਦੱਰਿਆਂ ਵਿੱਚ ਖੈਬਰ, ਬੋਲਾਨ, ਕੁੱਰਮ, ਟੋਚੀ ਤੇ ਗੋਮਲ ਨਾਂ ਦੇ ਦੱਰੇ ਪ੍ਰਸਿੱਧ ਹਨ । ਪੰਜਾਬ ਵਿੱਚ ਆਉਣ ਵਾਲੇ ਜ਼ਿਆਦਾਤਰ ਵਿਦੇਸ਼ੀ ਹਮਲਾਵਰ ਅਤੇ ਵਪਾਰੀ ਇਨ੍ਹਾਂ ਦੱਰਿਆਂ ਰਾਹੀਂ ਹੀ ਆਏ ।

3. ਅਰਧ-ਪਹਾੜੀ ਦੇਸ਼ – ਇਹ ਦੇਸ਼ ਸ਼ਿਵਾਲਿਕ ਪਹਾੜੀਆਂ ਅਤੇ ਪੰਜਾਬ ਦੇ ਮੈਦਾਨੀ ਭਾਗ ਵਿਚਾਲੇ ਸਥਿਤ ਹੈ । ਇਸ ਦੇਸ਼ ਨੂੰ ਤਰਾਈ ਪਦੇਸ਼ ਵੀ ਕਿਹਾ ਜਾਂਦਾ ਹੈ । ਇਸ ਦੇਸ਼ ਵਿੱਚ ਹੁਸ਼ਿਆਰਪੁਰ, ਕਾਂਗੜਾ, ਅੰਬਾਲਾ, ਗੁਰਦਾਸਪੁਰ ਦੇ ਉੱਤਰੀ ਖੇਤਰ ਅਤੇ ਸਿਆਲਕੋਟ ਦੇ ਕੁਝ ਇਲਾਕੇ ਸ਼ਾਮਲ ਹਨ । ਪਹਾੜੀ ਦੇਸ਼ ਹੋਣ ਕਾਰਨ ਇੱਥੋਂ ਦੀ ਭੂਮੀ ਘੱਟ ਉਪਜਾਊ ਹੈ ਅਤੇ ਵਸੋਂ ਬਹੁਤੀ ਸੰਘਣੀ ਨਹੀਂ ਹੈ ।

4. ਮੈਦਾਨੀ ਦੇਸ਼ – ਮੈਦਾਨੀ ਦੇਸ਼ ਪੰਜਾਬ ਦਾ ਸਭ ਤੋਂ ਵੱਡਾ ਅਤੇ ਮਹੱਤਵਪੂਰਨ ਖੰਡ ਹੈ । ਇਹ ਪ੍ਰਦੇਸ਼ ਸਿੰਧ ਅਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਹੈ । ਇਸ ਮੈਦਾਨ ਦੀ ਗਿਣਤੀ ਸੰਸਾਰ ਦੇ ਸਭ ਤੋਂ ਵੱਧ ਉਪਜਾਊ ਮੈਦਾਨਾਂ ਵਿੱਚ ਕੀਤੀ ਜਾਂਦੀ ਹੈ । ਪੰਜਾਬ ਵਿੱਚ ਵਹਿਣ ਵਾਲੇ ਪੰਜੇ ਦਰਿਆ-ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ-ਇਸੇ ਪ੍ਰਦੇਸ਼ ਵਿੱਚ ਵਹਿੰਦੇ ਹਨ । ਇਹ ਪ੍ਰਦੇਸ਼ ਤਿੰਨ ਭਾਗਾਂ-ਪੰਜ ਦੁਆਬ, ਮਾਲਵਾ ਤੇ ਬਾਂਗਰ ਅਤੇ ਦੱਖਣ-ਪੱਛਮ ਦੇ ਮਾਰੂਥਲ ਵਿੱਚ ਵੰਡਿਆ ਹੋਇਆ ਹੈ ।

5. ਪੰਜਾਬ ਦਾ ਜਲਵਾਯੂ – ਪੰਜਾਬ ਦੇ ਜਲਵਾਯੂ ਵਿੱਚ ਵੀ ਬਹੁਤ ਭਿੰਨਤਾ ਪਾਈ ਜਾਂਦੀ ਹੈ । ਇੱਥੇ ਸਰਦੀਆਂ ਵਿੱਚ ਅਤਿ ਦੀ ਸਰਦੀ ਪੈਂਦੀ ਹੈ ਅਤੇ ਗਰਮੀਆਂ ਵਿੱਚ ਅਤਿ ਦੀ ਗਰਮੀ ਪੈਂਦੀ ਹੈ । ਜਨਵਰੀ ਅਤੇ ਫ਼ਰਵਰੀ ਦੇ ਮਹੀਨਿਆਂ ਵਿੱਚ ਇੱਥੇ ਸਖ਼ਤ ਠੰਢ ਪੈਂਦੀ ਹੈ । ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਮੈਦਾਨੀ ਭਾਗਾਂ ਵਿੱਚ ਲੁਆਂ ਚਲਦੀਆਂ ਹਨ । ਜੁਲਾਈ ਤੋਂ ਲੈ ਕੇ ਸਤੰਬਰ ਦੇ ਮਹੀਨਿਆਂ ਵਿੱਚ ਪੰਜਾਬ ਵਿੱਚ ਵਰਖਾ ਹੁੰਦੀ ਹੈ । ਅਕਤੂਬਰ-ਨਵੰਬਰ ਅਤੇ ਫ਼ਰਵਰੀ-ਮਾਰਚ ਦੇ ਮਹੀਨਿਆਂ ਵਿੱਚ ਪੰਜਾਬ ਦਾ ਮੌਸਮ ਬਹੁਤ ਸੁਹਾਵਣਾ ਹੁੰਦਾ ਹੈ ।

6. ਪੰਜਾਬ ਦੀ ਮਿੱਟੀ-ਪੰਜਾਬ ਦੇ ਵੱਖ-ਵੱਖ ਭਾਗਾਂ ਵਿੱਚ ਵੱਖੋ-ਵੱਖਰੀ ਕਿਸਮ ਦੀ ਮਿੱਟੀ ਪਾਈ ਜਾਂਦੀ ਹੈ । ਪੰਜਾਬ ਦੇ ਤਰਾਈ ਅਤੇ ਪਰਬਤੀ ਪ੍ਰਦੇਸ਼ ਦੀ ਜ਼ਮੀਨ ਪਥਰੀਲੀ ਹੋਣ ਕਾਰਨ ਉਪਜਾਊ ਨਹੀਂ ਹੈ । ਦੂਜੇ ਪਾਸੇ ਇਸ ਦੇ ਮੈਦਾਨੀ ਭਾਗ ਦੀ ਗਿਣਤੀ ਸੰਸਾਰ ਦੇ ਸਭ ਤੋਂ ਉਪਜਾਊ ਮੈਦਾਨਾਂ ਵਿੱਚ ਕੀਤੀ ਜਾਂਦੀ ਹੈ । ਪੰਜਾਬ ਦੇ ਦੱਖਣ-ਪੱਛਮ ਵਿੱਚ ਮਾਰੂਥਲੀ ਪ੍ਰਦੇਸ਼ ਸਥਿਤ ਹੈ । ਇੱਥੋਂ ਦੀ ਭੂਮੀ ਬਹੁਟ ਘੱਟ ਉਪਜਾਊ ਹੈ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 2.
ਪੰਜਾਬ ਨੂੰ ਭਾਰਤ ਦਾ ਪ੍ਰਵੇਸ਼ ਦੁਆਰ ਕਿਉਂ ਕਿਹਾ ਜਾਂਦਾ ਹੈ ? (Why is Punjab called as the Gateway of India ?)
ਉੱਤਰ-
ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਪੰਜਾਬ ਸਦੀਆਂ ਤਕ ਭਾਰਤ ਦਾ ਪ੍ਰਵੇਸ਼ ਦੁਆਰ ਰਿਹਾ ਹੈ । ਇਸ ਦੇ ਉੱਤਰ ਪੱਛਮ ਵੱਲ ਖੈਬਰ, ਕੁਰਮ, ਟੋਚੀ ਅਤੇ ਬੋਲਾਨ ਨਾਂ ਦੇ ਦੱਰੇ ਸਥਿਤ ਹਨ । ਇਨ੍ਹਾਂ ਦੱਰਿਆਂ ਨੂੰ ਪਾਰ ਕਰਨਾ ਕੋਈ ਔਖਾ ਕੰਮ ਨਹੀਂ ਸੀ । ਇਸ ਲਈ ਪ੍ਰਾਚੀਨ ਕਾਲ ਤੋਂ ਹੀ ਵਿਦੇਸ਼ੀ ਹਮਲਾਵਰ ਇਨ੍ਹਾਂ ਦੱਰਿਆਂ ਨੂੰ ਪਾਰ ਕਰਕੇ ਭਾਰਤ ਉੱਤੇ ਹਮਲਾ ਕਰਦੇ ਰਹੇ । ਆਰੀਆਂ, ਈਰਾਨੀਆਂ, ਯੂਨਾਨੀਆਂ, ਕੁਸ਼ਾਣਾਂ, ਹੂਣਾਂ, ਤੁਰਕਾਂ, ਮੁਗ਼ਲਾਂ ਅਤੇ ਦੁੱਰਾਨੀਆਂ ਨੇ ਇਸ ਰਸਤੇ ਤੋਂ ਵੇਸ਼ ਕਰਕੇ ਭਾਰਤ ਉੱਤੇ ਹਮਲੇ ਕੀਤੇ । ਇਨ੍ਹਾਂ ਹਮਲਾਵਰਾਂ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਸੰਘਰਸ਼ ਕਰਨਾ ਪਿਆ । ਪੰਜਾਬ ‘ਤੇ ਜਿੱਤ ਪ੍ਰਾਪਤ ਕਰਨ ਦੇ ਬਾਅਦ ਹੀ ਉਹ ਅੱਗੇ ਕਦਮ ਵਧਾ ਸਕੇ । ਅਸਲ ਵਿੱਚ ਪੰਜਾਬ ਦੀ ਜਿੱਤ ਹੀ ਇਨ੍ਹਾਂ ਹਮਲਾਵਰਾਂ ਨੂੰ ਭਾਰਤ ਦੀ ਜਿੱਤ ਪ੍ਰਦਾਨ ਕਰਦੀ ਸੀ । ਇਸ ਕਾਰਨ ਪੰਜਾਬ ਨੂੰ ਭਾਰਤ ਦਾ ਪ੍ਰਵੇਸ਼ ਦੁਆਰ ਕਿਹਾ ਜਾਂਦਾ ਹੈ ।

ਪ੍ਰਸ਼ਨ 3.
ਪੰਜਾਬ ਦਾ ਭਾਰਤੀ ਇਤਿਹਾਸ ਵਿੱਚ ਕੀ ਮਹੱਤਵ ਹੈ ? (What is the importance of Punjab in the Indian History ?)
ਉੱਤਰ-
ਪੰਜਾਬ ਦਾ ਭਾਰਤੀ ਇਤਿਹਾਸ ਵਿੱਚ ਅਨੇਕ ਕਾਰਨਾਂ ਕਰਕੇ ਵਿਸ਼ੇਸ਼ ਮਹੱਤਵ ਹੈ । ਅੱਜ ਤੋਂ ਲਗਭਗ ਪੰਜ ਹਜ਼ਾਰ ਵਰੇ ਪਹਿਲਾਂ ਇਸ ਧਰਤੀ ‘ਤੇ ਹੀ ਭਾਰਤ ਦੀ ਸਭ ਤੋਂ ਪ੍ਰਾਚੀਨ ਅਤੇ ਗੌਰਵਮਈ ਸਿੰਧ ਘਾਟੀ ਸਭਿਅਤਾ ਦਾ ਜਨਮ ਹੋਇਆ । ਆਰੀਆਂ ਨੇ ਆਪਣੇ ਸਭ ਤੋਂ ਪ੍ਰਸਿੱਧ ਧਾਰਮਿਕ ਗ੍ਰੰਥ ਰਿਗਵੇਦ ਦੀ ਰਚਨਾ ਇਸੇ ਪਵਿੱਤਰ ਧਰਤੀ ‘ਤੇ ਕੀਤੀ । ਰਾਮਾਇਣ ਅਤੇ ਮਹਾਂਭਾਰਤ ਦੇ ਮਹਾਨ ਪਾਤਰਾਂ ਦਾ ਸੰਬੰਧ ਵੀ ਪੰਜਾਬ ਨਾਲ ਸੀ । ਮਹਾਂਭਾਰਤ ਦਾ ਯੁੱਧ ਵੀ ਇਸ ਧਰਤੀ ‘ਤੇ ਲੜਿਆ ਗਿਆ ਸੀ ਅਤੇ ਸ੍ਰੀ ਕ੍ਰਿਸ਼ਨ ਜੀ ਨੇ ਗੀਤਾ ਦਾ ਸੰਦੇਸ਼ ਵੀ ਇੱਥੇ ਹੀ ਦਿੱਤਾ ਸੀ । ਸੰਸਾਰ ਪ੍ਰਸਿੱਧ ਤਕਸ਼ਿਲਾ ਵਿਸ਼ਵਵਿਦਿਆਲਾ ਅਤੇ ਗੰਧਾਰ ਕਲਾ ਦਾ ਕੇਂਦਰ ਇੱਥੇ ਹੀ ਸਥਾਪਿਤ ਸਨ ।ਇਸੇ ਧਰਤੀ ‘ਤੇ ਚੰਦਰਗੁਪਤ ਮੌਰੀਆ ਨੇ ਭਾਰਤ ਦੇ ਪਹਿਲੇ ਸਾਮਰਾਜ ਦੀ ਸਥਾਪਨਾ ਕੀਤੀ ।

ਭਾਰਤੀ ਇਤਿਹਾਸ ਦੀਆਂ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈਆਂਤਰਾਇਨ ਦੀਆਂ ਦੋ ਅਤੇ ਪਾਨੀਪਤ ਦੀਆਂ ਤਿੰਨ ਲੜਾਈਆਂ ਇੱਥੇ ਹੀ ਲੜੀਆਂ ਗਈਆਂ ।ਇਸੇ ਹੀ ਪਵਿੱਤਰ ਧਰਤੀ ਉੱਤੇ ਸਿੱਖ ਧਰਮ ਦੇ ਨੌਂ ਗੁਰੂਆਂ ਨੇ ਅਵਤਾਰ ਧਾਰਿਆ । ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਬਹੁਤਾ ਹਿੱਸਾ ਇੱਥੇ ਹੀ ਬਤੀਤ ਹੋਇਆ । ਉਨ੍ਹਾਂ ਨੇ ਖ਼ਾਲਸਾ ਪੰਥ ਦੀ ਸਿਰਜਣਾ ਵੀ ਇਸੇ ਧਰਤੀ ‘ਤੇ ਕੀਤੀ ।ਇਸੇ ਧਰਤੀ ‘ਤੇ ਬੰਦਾ ਸਿੰਘ ਬਹਾਦਰ ਨੇ ਮੁਗਲਾਂ ਨੂੰ ਨਾਨੀ ਚੇਤੇ ਕਰਵਾ ਦਿੱਤੀ । ਮਹਾਰਾਜਾ ਰਣਜੀਤ ਸਿੰਘ ਨੇ ਪਹਿਲਾ ਸਿੱਖ ਸਾਮਰਾਜ ਸਥਾਪਿਤ ਕੀਤਾ ਜਿਸ ਦੀ ਸ਼ਾਨੋ-ਸ਼ੌਕਤ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ । ਭਾਰਤ ਦੀਆਂ ਗੁਲਾਮੀ ਦੀਆਂ ਜ਼ੰਜੀਰਾਂ ਤੋੜਨ ਵਿੱਚ ਪੰਜਾਬ ਦੇ ਦੇਸ਼-ਭਗਤਾਂ ਨੇ ਸਭ ਤੋਂ ਵੱਧ ਯੋਗਦਾਨ ਦਿੱਤਾ ।

ਪ੍ਰਸ਼ਨ 4.
ਹਿਮਾਲਿਆ ਪਰਬਤ ਬਾਰੇ ਤੁਸੀਂ ਕੀ ਜਾਣਦੇ ਹੋ ? ਇਸ ਦੇ ਪੰਜਾਬ ਨੂੰ ਮੁੱਖ ਕੀ ਲਾਭ ਹੋਏ ? (What do you know about Himalayas ? What were its main benefits to Punjab ?)
ਜਾਂ
ਹਿਮਾਲਿਆ ਪਰਬਤ ਦੇ ਪੰਜਾਬ ਨੂੰ ਕੀ ਮੁੱਖ ਲਾਭ ਹੋਏ ? (What were the main benefits of the Himalayas to Punjab ?)
ਉੱਤਰ-
ਹਿਮਾਲਿਆ ਪਰਬਤ ਪੰਜਾਬ ਦੇ ਉੱਤਰ ਵਿੱਚ ਸਥਿਤ ਹੈ । ਹਿਮਾਲਿਆ ਤੋਂ ਭਾਵ ਹੈ ਬਰਫ਼ ਦਾ ਘਰ । ਹਿਮਾਲਿਆ ਦੀਆਂ ਚੋਟੀਆਂ ਹਮੇਸ਼ਾ ਬਰਫ਼ ਨਾਲ ਢੱਕੀਆਂ ਰਹਿੰਦੀਆਂ ਹਨ । ਇਹ ਪਰਬਤ ਪੂਰਬ ਵਿੱਚ ਆਸਾਮ ਤੋਂ ਲੈ ਕੇ ਪੱਛਮ ਵਿੱਚ ਅਫ਼ਗਾਨਿਸਤਾਨ ਤਕ ਫੈਲਿਆ ਹੋਇਆ ਹੈ । ਇਸ ਦੀ ਲੰਬਾਈ 2500 ਕਿਲੋਮੀਟਰ ਅਤੇ ਚੌੜਾਈ 240 ਕਿਲੋਮੀਟਰ ਤੋਂ 320 ਕਿਲੋਮੀਟਰ ਹੈ । ਉਚਾਈ ਦੇ ਆਧਾਰ ‘ਤੇ ਹਿਮਾਲਿਆ ਪਰਬਤ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ | ਪਹਿਲੇ ਭਾਗ ਵਿੱਚ ਉਹ ਚੋਟੀਆਂ ਆਉਂਦੀਆਂ ਹਨ, ਜਿਨ੍ਹਾਂ ਦੀ ਉਚਾਈ 20,000 ਫੁੱਟ ਅਤੇ ਇਸ ਤੋਂ ਉੱਪਰ ਹੈ । ਮਾਊਂਟ ਐਵਰੈਸਟ ਇਸ ਦੀ ਸੰਸਾਰ ਵਿੱਚ ਸਭ ਤੋਂ ਉੱਚੀ ਚੋਟੀ ਹੈ । ਇਸ ਦੀ ਉਚਾਈ 29,028 ਫੁੱਟ ਹੈ । ਇਹ ਚੋਟੀਆਂ ਸਾਰਾ ਸਾਲ ਬਰਫ਼ ਨਾਲ ਢੱਕੀਆਂ ਰਹਿੰਦੀਆਂ ਹਨ । ਦੂਜੇ ਭਾਗ ਵਿੱਚ ਉਹ ਚੋਟੀਆਂ ਆਉਂਦੀਆਂ ਹਨ ਜਿਨ੍ਹਾਂ ਦੀ ਉਚਾਈ 10,000 ਫੁੱਟ ਤੋਂ 20,000 ਫੁੱਟ ਦੇ ਵਿਚਾਲੇ ਹੈ । ਇਸ ਨੂੰ ਮੱਧ ਹਿਮਾਲਿਆ ਕਹਿੰਦੇ ਹਨ । ਇੱਥੇ ਸ਼ਿਮਲਾ, ਡਲਹੌਜ਼ੀ ਅਤੇ ਕਸ਼ਮੀਰ ਸਥਿਤ ਹਨ । ਹਿਮਾਲਿਆ ਦੇ ਤੀਜੇ ਭਾਗ ਵਿੱਚ 3,000 ਤੋਂ 10,000 ਫੁੱਟ ਉੱਚੀਆਂ ਚੋਟੀਆਂ ਆਉਂਦੀਆਂ ਹਨ । ਇਹ ਭਾਗ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਨਾਂ ਨਾਲ ਪ੍ਰਸਿੱਧ ਹੈ ।

ਹਿਮਾਲਿਆ ਪਰਬਤ ਪੰਜਾਬ ਲਈ ਉਸੇ ਤਰ੍ਹਾਂ ਇੱਕ ਵਰਦਾਨ ਸਿੱਧ ਹੋਇਆ ਹੈ ਜਿਵੇਂ ਨੀਲ ਨਦੀ ਮਿਸਰ ਲਈ ।ਇਸ ਦੇ ਪੰਜਾਬ ਨੂੰ ਅਨੇਕਾਂ ਲਾਭ ਹੋਏ । ਪਹਿਲਾ, ਇਹ ਪੰਜਾਬ ਅਤੇ ਭਾਰਤ ਵਰਸ਼ ਦਾ ਸਦੀਆਂ ਤਕ ਪਹਿਰੇਦਾਰ ਰਿਹਾ ਹੈ । ਕਿਉਂਕਿ ਹਿਮਾਲਿਆ ਪਰਬਤ ਦੀ ਉਚਾਈ ਬਹੁਤ ਜ਼ਿਆਦਾ ਹੈ ਅਤੇ ਇਹ ਹਮੇਸ਼ਾਂ ਬਰਫ਼ ਨਾਲ ਢੱਕਿਆ ਰਹਿੰਦਾ ਹੈ ਇਸ ਲਈ ਕਿਸੇ ਹਮਲਾਵਰ ਨੇ ਇਸ ਨੂੰ ਪਾਰ ਕਰਨ ਦਾ ਹੌਸਲਾ ਨਾ ਕੀਤਾ । ਸਿੱਟੇ ਵਜੋਂ ਪੰਜਾਬ ਉੱਤਰ ਵੱਲੋਂ ਇੱਕ ਲੰਬੇ ਸਮੇਂ ਤਕ ਹਮਲਾਵਰਾਂ ਤੋਂ ਸੁਰੱਖਿਅਤ ਰਿਹਾ ਹੈ । ਦੂਜਾ, ਮਾਨਸੂਨ ਪੌਣਾਂ ਇਨ੍ਹਾਂ ਪਰਬਤਾਂ ਨਾਲ ਟਕਰਾ ਕੇ ਪੰਜਾਬ ਵਿੱਚ ਕਾਫ਼ੀ ਵਰਖਾ ਕਰਦੀਆਂ ਹਨ ।ਤੀਸਰਾ, ਇੱਥੋਂ ਨਿਕਲਣ ਵਾਲੇ ਦਰਿਆਵਾਂ ਨੇ ਪੰਜਾਬ ਨੂੰ ਬਹੁਤ ਉਪਜਾਊ ਬਣਾਇਆ । ਸਿੱਟੇ ਵਜੋਂ ਪੰਜਾਬ ਵਿੱਚ ਫ਼ਸਲਾਂ ਦੀ ਭਰਪੂਰ ਪੈਦਾਵਾਰ ਹੋਣ ਲੱਗੀ ਜਿਸ ਕਾਰਨ ਇੱਥੋਂ ਦੇ ਵਸਨੀਕ ਖ਼ੁਸ਼ਹਾਲ ਬਣੇ । ਚੌਥਾ, ਹਿਮਾਲਿਆ ਦੀਆਂ ਵਾਦੀਆਂ ਨੇ ਪੰਜਾਬ ਨੂੰ ਸ਼ਿਮਲਾ, ਮਨਾਲੀ, ਕੁੱਲੂ, ਕਾਂਗੜਾ, ਡਲਹੌਜ਼ੀ ਅਤੇ ਕਸੌਲੀ ਵਰਗੇ ਨਗਰ ਦਿੱਤੇ । ਇਨ੍ਹਾਂ ਨਗਰਾਂ ਦੇ ਹੁਸਨ ਨੇ ਨਾ ਕੇਵਲ ਭਾਰਤੀ, ਸਗੋਂ ਵਿਦੇਸ਼ੀ ਸੈਲਾਨੀਆਂ ਦੇ ਦਿਲਾਂ ਨੂੰ ਵੀ ਮੋਹਿਆ ਹੈ ।ਇਨਾਂ ਸੈਲਾਨੀਆਂ ਕਾਰਨ ਰਾਜ ਦੀ ਆਮਦਨ ਵਿੱਚ ਚੋਖਾ ਵਾਧਾ ਹੋਇਆ । ਪੰਜਵਾਂ, ਇੱਥੋਂ ਪ੍ਰਾਪਤ ਹੋਣ ਵਾਲੀ ਲੱਕੜ ਨੇ ਪੰਜਾਬ ਦੇ ਖੇਡ ਉਦਯੋਗ ਨੂੰ ਉਤਸ਼ਾਹ ਦਿੱਤਾ ।

ਪ੍ਰਸ਼ਨ 5.
ਦੁਆਬ ਸ਼ਬਦ ਤੋਂ ਕੀ ਭਾਵ ਹੈ ? ਪੰਜਾਬ ਦੇ ਪੰਜ ਦੁਆਬਿਆਂ ਦਾ ਸੰਖੇਪ ਵਰਣਨ ਦਿਓ । (What do you mean by Doab ? Give a brief description of five Doabs of Punjab.)
ਜਾਂ
ਪੰਜਾਬ ਦੇ ਪੰਜ ਦੁਆਬਿਆਂ ਦਾ ਵਰਣਨ ਕਰੋ । (Explain the five Doabs of Punjab.)
ਉੱਤਰ-
ਦੁਆਬ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ ਜਿਸ ਦਾ ਭਾਵ ਹੈ ਦੋ ਪਾਣੀ ਜਾਂ ਦੋ ਦਰਿਆਵਾਂ ਦੇ ਵਿਚਕਾਰਲਾ ਇਲਾਕਾ । ਪੰਜਾਬ ਦੇ ਦੁਆਬਿਆਂ ਦੀ ਕੁੱਲ ਗਿਣਤੀ 5 ਹੈ । ਇਹ ਦੁਆਬੇ ਮੁਗ਼ਲ ਬਾਦਸ਼ਾਹ ਅਕਬਰ ਦੁਆਰਾ ਬਣਾਏ ਗਏ ਸਨ ਅਤੇ ਇਹ ਪੰਜਾਬ ਦੇ ਮੈਦਾਨੀ ਭਾਗਾਂ ਵਿੱਚ ਸਥਿਤ ਸਨ ।

  1. ਬਿਸਤ ਜਲੰਧਰ ਦੁਆਬ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਵਿਚਕਾਰਲੇ ਦੇਸ਼ਾਂ ਨੂੰ ਕਹਿੰਦੇ ਹਨ । ਜਲੰਧਰ ਅਤੇ ਹੁਸ਼ਿਆਰਪੁਰ ਇਸ ਦੁਆਬੇ ਦੇ ਦੋ ਸਭ ਤੋਂ ਵੱਡੇ ਸ਼ਹਿਰ ਹਨ ।ਇਹ ਦੁਆਬ ਸਭ ਤੋਂ ਵੱਧ ਪ੍ਰਸਿੱਧ ਹੈ ।
  2. ਬਾਰੀ ਦੁਆਬ ਬਿਆਸ ਅਤੇ ਰਾਵੀ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਕਹਿੰਦੇ ਹਨ । ਲਾਹੌਰ ਅਤੇ ਅੰਮ੍ਰਿਤਸਰ ਇਸ ਦੁਆਬੇ ਦੇ ਦੋ ਸਭ ਤੋਂ ਪ੍ਰਸਿੱਧ ਸ਼ਹਿਰ ਹਨ । ਬਾਰੀ ਦੁਆਬ ਨੂੰ ਮਾਝਾ ਵੀ ਕਿਹਾ ਜਾਂਦਾ ਹੈ ।
  3. ਰਚਨਾ ਦੁਆਬ ਰਾਵੀ ਤੇ ਚਨਾਬ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਕਿਹਾ ਜਾਂਦਾ ਹੈ । ਗੁਜਰਾਂਵਾਲਾ ਅਤੇ ਸ਼ੇਖੂਪੁਰਾ ਇਸ ਦੁਆਬੇ ਦੇ ਪ੍ਰਸਿੱਧ ਸ਼ਹਿਰ ਹਨ ।
  4. ਚੱਜ ਦੁਆਬ ਚਨਾਬ ਅਤੇ ਜੇਹਲਮ ਦੇ ਵਿਚਕਾਰਲੇ ਦੇਸ਼ ਨੂੰ ਕਹਿੰਦੇ ਹਨ । ਗੁਜਰਾਤ ਇਸ ਦੁਆਬੇ ਦਾ ਪ੍ਰਸਿੱਧ ਸ਼ਹਿਰ ਹੈ ।
  5. ਸਿੰਧ ਸਾਗਰ ਦੁਆਬ ਸਿੰਧ ਅਤੇ ਜੇਹਲਮ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਕਹਿੰਦੇ ਹਨ | ਰਾਵਲਪਿੰਡੀ ਇਸ ਦੁਆਬੇ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਹੈ । ਸਿੰਧ ਸਾਗਰ ਦੁਆਬ ਨੂੰ ਛੱਡ ਕੇ ਬਾਕੀ ਦੇ ਸਾਰੇ ਦੁਆਬੇ ਬਹੁਤ ਉਪਜਾਊ ਹਨ ।

ਪ੍ਰਸ਼ਨ 6.
ਮਾਲਵਾ ਅਤੇ ਬਾਂਗਰ ਤੋਂ ਤੁਹਾਡਾ ਕੀ ਭਾਵ ਹੈ ? (What do you understand by Malwa and Bangar ?)
ਉੱਤਰ-
ਪੰਜ ਦੁਆਬਿਆਂ ਤੋਂ ਇਲਾਵਾ ਪੰਜਾਬ ਦੇ ਮੈਦਾਨੀ ਭਾਗ ਵਿੱਚ ਸਤਲੁਜ ਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਵਿਸ਼ਾਲ ਮੈਦਾਨੀ ਭਾਗ ਆਉਂਦਾ ਹੈ । ਇਸ ਨੂੰ ਦੋ ਭਾਗਾਂ-ਮਾਲਵਾ ਅਤੇ ਬਾਂਗਰ-ਵਿੱਚ ਵੰਡਿਆ ਜਾ ਸਕਦਾ ਹੈ ।

  • ਮਾਲਵਾ – ਸਤਲੁਜ ਅਤੇ ਘੱਗਰ ਦਰਿਆਵਾਂ ਦੇ ਵਿੱਚਕਾਰਲੇ ਦੇਸ਼ ਨੂੰ ਮਾਲਵਾ ਕਿਹਾ ਜਾਂਦਾ ਹੈ । ਇਸ ਵਿੱਚ ਪਟਿਆਲਾ, ਲੁਧਿਆਣਾ, ਸਰਹਿੰਦ, ਸੰਗਰੁਰ, ਮਲੇਰਕੋਟਲਾ, ਬਠਿੰਡਾ, ਫ਼ਰੀਦਕੋਟ ਅਤੇ ਨਾਭਾ ਸ਼ਾਮਲ ਹਨ । ਇਸ ਪਦੇਸ਼ ਵਿੱਚ ਪ੍ਰਾਚੀਨ ਕਾਲ ਵਿੱਚ ‘ਮਲਵ’ ਨਾਂ ਦਾ ਪ੍ਰਸਿੱਧ ਕਬੀਲਾ ਆਬਾਦ ਸੀ ਜਿਸ ਕਾਰਨ ਇਸ ਦੇਸ਼ ਦਾ ਨਾਂ ਮਾਲਵਾ ਪੈ ਗਿਆ । ਇੱਥੋਂ ਦੇ ਵਸਨੀਕਾਂ ਨੂੰ ‘ਮਲਵਈਂ ਕਿਹਾ ਜਾਂਦਾ ਹੈ ।
  • ਬਾਂਗਰ – ਘੱਗਰ ਅਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਇਲਾਕੇ ਨੂੰ ਬਾਂਗਰ ਕਿਹਾ ਜਾਂਦਾ ਹੈ । ਇਸ ਨੂੰ ਹਰਿਆਣਾ ਵੀ ਕਿਹਾ ਜਾਂਦਾ ਹੈ । ਇਸ ਦੇਸ਼ ਵਿੱਚ ਅੰਬਾਲਾ, ਪਾਨੀਪਤ, ਰੋਹਤਕ, ਕਰਨਾਲ, ਕੁਰੂਕਸ਼ੇਤਰ, ਗੁਰੂਗ੍ਰਾਮ (ਗੁਰੂਗ੍ਰਾਮ, ਨੀਂਦ ਅਤੇ ਹਿਸਾਰ ਦੇ ਇਲਾਕੇ ਸ਼ਾਮਲ ਹਨ । ਪੰਜਾਬ ਦੇ ਇਸ ਭਾਗ ਵਿੱਚ ਭਾਰਤੀ ਇਤਿਹਾਸ ਦੀਆਂ ਕਈ ਮਹੱਤਵਪੂਰਨ ਅਤੇ ਨਿਰਣਾਇੱਕ ਲੜਾਈਆਂ ਲੜੀਆਂ ਗਈਆਂ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 7.
ਪੰਜਾਬ ਦੇ ਭੂਗੋਲ ਨੇ ਇਸ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ? ਕੋਈ ਛੇ ਨੁਕਤੇ ਦੱਸੋ । (How did the geography of Punjab influence its history ? Explain any six points.)
ਉੱਤਰ-

  • ਪੰਜਾਬ-ਭਾਰਤ ਦਾ ਪ੍ਰਵੇਸ਼ ਦੁਆਰ – ਪੰਜਾਬ ਦੇ ਉੱਤਰ-ਪੱਛਮ ਵਿੱਚ ਖੈਬਰ, ਕੁੱਰਮ, ਟੋਚੀ, ਬੋਲਾਨ ਆਦਿ ਦੱਰੇ ਸਥਿਤ ਸਨ । ਇਨ੍ਹਾਂ ਨੂੰ ਪਾਰ ਕਰਨਾ ਸੌਖਾ ਸੀ । ਇਸ ਲਈ ਸ਼ੁਰੂ ਤੋਂ ਹੀ ਵਿਦੇਸ਼ੀ ਹਮਲਾਵਰ ਇਨ੍ਹਾਂ ਦੱਰਿਆਂ ਰਾਹੀਂ ਭਾਰਤ ਆਉਂਦੇ ਰਹੇ । ਸਿੱਟੇ ਵਜੋਂ ਇਨ੍ਹਾਂ ਹਮਲਾਵਰਾਂ ਦਾ ਸਭ ਤੋਂ ਪਹਿਲਾ ਸੰਘਰਸ਼ ਪੰਜਾਬ ਦੇ ਲੋਕਾਂ ਨਾਲ ਹੁੰਦਾ ਸੀ । ਇਸ ਤਰ੍ਹਾਂ ਪੰਜਾਬ ਇਨ੍ਹਾਂ ਵਿਦੇਸ਼ੀਆਂ ਲਈ ਇੱਕ ਪ੍ਰਵੇਸ਼ ਦੁਆਰ ਬਣ ਗਿਆ ।
  • ਪੰਜਾਬ-ਨਿਰਣਾਇਕ ਲੜਾਈਆਂ ਦਾ ਖੇਤਰ – ਪੰਜਾਬ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਸਦੀਆਂ ਤਕ ਭਾਰਤੀ ਇਤਿਹਾਸ ਦੀਆਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈਆਂ ਦਾ ਖੇਤਰ ਰਿਹਾ ਹੈ । ਉਦਾਹਰਨ ਦੇ ਤੌਰ ‘ਤੇ ਸਿਕੰਦਰ ਦਾ ਪੋਰਸ ਨਾਲ ਯੁੱਧ, ਚੰਦਰਗੁਪਤ ਮੋਰੀਆ ਦਾ ਯੂਨਾਨੀਆਂ ਨਾਲ ਯੁੱਧ, ਤਰਾਇਨ ਦੇ ਦੋ ਯੁੱਧ ਅਤੇ ਪਾਨੀਪਤ ਦੀਆਂ ਤਿੰਨ ਲੜਾਈਆਂ ਪੰਜਾਬ ਦੀਆਂ ਉਹ ਨਿਰਣਾਇਕ ਲੜਾਈਆਂ ਸਨ, ਜਿਨ੍ਹਾਂ ਨੇ ਪੰਜਾਬ ਦੇ ਇਤਿਹਾਸ ‘ਤੇ ਡੂੰਘਾ ਪ੍ਰਭਾਵ ਪਾਇਆ ।
  • ਪੰਜਾਬ ਦੇ ਦਰਿਆਵਾਂ ਦਾ ਪ੍ਰਭਾਵ – ਪੰਜਾਬ ਦਾ ਇਤਿਹਾਸ ਇੱਥੇ ਵਹਿਣ ਵਾਲੇ ਦਰਿਆਵਾਂ ਤੋਂ ਵੀ ਬਹੁਤ ਪ੍ਰਭਾਵਿਤ ਹੋਇਆ ਹੈ । ਇਨ੍ਹਾਂ ਦਰਿਆਵਾਂ ਨੇ ਕਦੇ ਤਾਂ ਵਿਦੇਸ਼ੀ ਹਮਲਾਵਰਾਂ ਦੇ ਵਧਦੇ ਕਦਮਾਂ ਨੂੰ ਰੋਕਿਆ ਅਤੇ ਕਦੇ ਉਨ੍ਹਾਂ ਦਾ ਮਾਰਗ ਨਿਰਧਾਰਿਤ ਕੀਤਾ । ਹਮਲਾਵਰ ਇਨ੍ਹਾਂ ਦਰਿਆਵਾਂ ਨੂੰ ਉੱਥੋਂ ਪਾਰ ਕਰਦੇ ਜਿੱਥੇ ਇਹ ਘੱਟ ਤੰਗ ਹੁੰਦੇ ਸਨ । ਇਸ ਤਰ੍ਹਾਂ ਪੰਜਾਬ ਦੀ ਕਿਸਮਤ ਲਿਖਣ ਵਿੱਚ ਇਨ੍ਹਾਂ ਦਰਿਆਵਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ।
  • ਪੰਜਾਬ ਦੇ ਜੰਗਲਾਂ ਅਤੇ ਪਰਬਤਾਂ ਦਾ ਪ੍ਰਭਾਵ – ਪੰਜਾਬ ਦੇ ਜੰਗਲਾਂ ਅਤੇ ਪਰਬਤਾਂ ਨੇ ਵੀ ਪੰਜਾਬ ਦੇ ਰਾਜਨੀਤਿਕ ਜੀਵਨ ‘ਤੇ ਡੂੰਘਾ ਪ੍ਰਭਾਵ ਪਾਇਆ । ਜਦੋਂ ਸਿੱਖਾਂ ‘ਤੇ ਵਿਦੇਸ਼ੀ ਹਮਲਾਵਰਾਂ ਦੇ ਅੱਤਿਆਚਾਰ ਬਹੁਤ ਵੱਧ ਗਏ ਤਾਂ ਉਨ੍ਹਾਂ ਨੇ ਇਨ੍ਹਾਂ ਜੰਗਲਾਂ ਅਤੇ ਪਰਬਤਾਂ ਵਿੱਚ ਜਾ ਕੇ ਸ਼ਰਨ ਲਈ । ਇਸ ਦੇ ਨਾਲ ਹੀ ਉਹ ਆਪਣੇ ਦੁਸ਼ਮਣ ‘ਤੇ ਅਚਾਨਕ ਹਮਲਾ ਕਰ ਕੇ ਫਿਰ ਇਨ੍ਹਾਂ ਜੰਗਲਾਂ ਅਤੇ ਪਰਬਤਾਂ ਵਿੱਚ ਜਾ ਲੁਕਦੇ ਸਨ ।
  • ਪੰਜਾਬੀਆਂ ਦੇ ਚਰਿੱਤਰ ਦੇ ਵਿਸ਼ੇਸ਼ ਲੱਛਣਪੰਜਾਬ ਦੀ ਭੂਗੋਲਿਕ ਸਥਿਤੀ ਨੇ ਪੰਜਾਬੀਆਂ ਦੇ ਚਰਿੱਤਰ ਵਿੱਚ ਵਿਸ਼ੇਸ਼ ਲੱਛਣ ਪੈਦਾ ਕਰ ਦਿੱਤੇ । ਪੰਜਾਬ ਦੇ ਲੋਕ ਲੰਬੇ ਸਮੇਂ ਤਕ ਵਿਦੇਸ਼ੀ ਹਮਲਾਵਰਾਂ ਨਾਲ ਜੂਝਦੇ ਰਹੇ । ਇਸ ਲਈ ਉਹ ਬਾਕੀ ਭਾਰਤ ਦੇ ਲੋਕਾਂ ਤੋਂ ਵੱਧ ਬਹਾਦਰ, ਹਿੰਮਤੀ ਅਤੇ ਤਕਲੀਫਾਂ ਸਹਿਣ ਵਾਲੇ ਬਣ ਗਏ ।
  • ਪੰਜਾਬ ਦਾ ਖੁਸ਼ਹਾਲ ਹੋਣਾ-ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦੇ ਕਾਰਨ ਪੰਜਾਬ ਇੱਕ ਖੁਸ਼ਹਾਲ ਦੇਸ਼ ਬਣ ਗਿਆ । ਹਿਮਾਲਿਆ ਪਰਬਤ ‘ਚੋਂ ਨਿਕਲਣ ਵਾਲੇ ਦਰਿਆਵਾਂ ਨੇ ਇਸ ਨੂੰ ਉਪਜਾਊ ਮਿੱਟੀ ਪ੍ਰਦਾਨ ਕੀਤੀ । ਇਸ ‘ਤੇ ਭਰਪੂਰ ਫ਼ਸਲਾਂ ਦੀ ਪੈਦਾਵਾਰ ਕਰਕੇ ਇੱਥੋਂ ਦੇ ਲੋਕ ਅਮੀਰ ਹੋ ਗਏ ।

ਪ੍ਰਸ਼ਨ 8.
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇੱਥੋਂ ਦੇ ਰਾਜਨੀਤਿਕ ਇਤਿਹਾਸ ਉੱਤੇ ਕੀ ਪ੍ਰਭਾਵ ਪਾਇਆ ਹੈ ? (What influence did the physical features of the Punjab have on its political history ?)
मां
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਈਆਂ ਦੇ ਕੀ ਰਾਜਨੀਤਿਕ ਪ੍ਰਭਾਵ ਪਏ ? (What were the political effects of the geographical features of the Punjab ?)
ਉੱਤਰ-
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇੱਥੋਂ ਦੇ ਰਾਜਨੀਤਿਕ ਇਤਿਹਾਸ ‘ਤੇ ਹੇਠ ਲਿਖੇ ਪ੍ਰਭਾਵ ਪਾਏ-

  • ਪੰਜਾਬ-ਭਾਰਤ ਦਾ ਪ੍ਰਵੇਸ਼ ਦੁਆਰ – ਪੰਜਾਬ ਦੇ ਉੱਤਰ-ਪੱਛਮ ਵਿੱਚ ਖੈਬਰ, ਕੁੱਰਮ, ਟੋਚੀ, ਬੋਲਾਨ ਆਦਿ ਦੱਰੇ ਸਥਿਤ ਸਨ । ਇਨ੍ਹਾਂ ਨੂੰ ਪਾਰ ਕਰਨਾ ਸੌਖਾ ਸੀ । ਇਸ ਲਈ ਸ਼ੁਰੂ ਤੋਂ ਹੀ ਵਿਦੇਸ਼ੀ ਹਮਲਾਵਰ ਇਨ੍ਹਾਂ ਦੱਰਿਆਂ ਰਾਹੀਂ ਭਾਰਤ ਆਉਂਦੇ ਰਹੇ । ਇਨ੍ਹਾਂ ਦਾ ਸਭ ਤੋਂ ਪਹਿਲਾ ਸੰਘਰਸ਼ ਪੰਜਾਬ ਦੇ ਲੋਕਾਂ ਨਾਲ ਹੁੰਦਾ ਸੀ । ਇਸ ਤਰ੍ਹਾਂ ਪੰਜਾਬ ਇਨ੍ਹਾਂ ਵਿਦੇਸ਼ੀਆਂ ਲਈ ਇੱਕ ਪ੍ਰਵੇਸ਼ ਦੁਆਰ ਬਣ ਗਿਆ ।
  • ਪੰਜਾਬ-ਨਿਰਣਾਇਕ ਲੜਾਈਆਂ ਦਾ ਖੇਤਰ – ਪੰਜਾਬ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਸਦੀਆਂ ਤਕ ਭਾਰਤੀ ਇਤਿਹਾਸ ਦੀਆਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈਆਂ ਦਾ ਖੇਤਰ ਰਿਹਾ ਹੈ । ਆਰੀਆ ਦਾ ਦਾਵਿੜ ਲੋਕਾਂ ਨਾਲ ਯੁੱਧ, ਸਿਕੰਦਰ ਦਾ ਪੋਰਸ ਨਾਲ ਯੁੱਧ, ਚੰਦਰਗੁਪਤ ਮੋਰੀਆ ਦਾ ਯੁਨਾਨੀਆਂ ਨਾਲ ਯੁੱਧ, ਮੁਹੰਮਦ ਗੌਰੀ ਦਾ ਪਿਥਵੀ ਰਾਜ ਚੌਹਾਨ ਨਾਲ ਯੁੱਧ ਅਤੇ ਪਾਨੀਪਤ ਦੇ ਤਿੰਨੇ ਯੁੱਧ ਪੰਜਾਬ ਦੀ ਧਰਤੀ ‘ਤੇ ਹੀ ਲੜੇ ਗਏ ।
  • ਉੱਤਰ-ਪੱਛਮੀ ਸੀਮਾ ਦੀ ਸਮੱਸਿਆ – ਪੰਜਾਬ ਦੀ ਉੱਤਰ-ਪੱਛਮੀ ਸੀਮਾ ਸਦਾ ਹੀ ਇੱਥੋਂ ਦੇ ਸ਼ਾਸਕਾਂ ਲਈ ਪਰੇਸ਼ਾਨੀ ਦਾ ਇੱਕ ਸੋਮਾ ਰਹੀ ਹੈ । ਇਸ ਦੇ ਦੋ ਮੁੱਖ ਕਾਰਨ ਸਨ । ਪਹਿਲਾ, ਇਹ ਕਿ ਵਧੇਰੇ ਵਿਦੇਸ਼ੀ ਹਮਲਾਵਰ ਇਸੇ ਰਸਤੇ ਤੋਂ ਭਾਰਤ ਆਉਂਦੇ ਸਨ ਅਤੇ ਦੂਸਰਾ, ਇਸ ਸੀਮਾ ਵਿੱਚ ਰਹਿਣ ਵਾਲੇ ਲੋਕ ਬਹੁਤ ਖੂੰਖਾਰ ਸਨ । ਇਸ ਲਈ ਹਰੇਕ ਸ਼ਾਸਕ ਨੂੰ ਇਸ ਸੀਮਾ ਦੀ ਸੁਰੱਖਿਆ ਲਈ ਇੱਕ ਅਲੱਗ ਨੀਤੀ ਅਪਨਾਉਣੀ ਪੈਂਦੀ ਅਤੇ ਬਹੁਤ ਸਾਰਾ ਪੈਸਾ ਖ਼ਰਚ ਕਰਨਾ ਪੈਂਦਾ ਸੀ ।
  • ਪੰਜਾਬੀਆਂ ਨੂੰ ਸਦੀਆਂ ਤਕ ਕਸ਼ਟ ਝੱਲਣੇ ਪਏ – ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਪੰਜਾਬ ਦੇ ਨਿਵਾਸੀਆਂ ਨੂੰ ਸਦੀਆਂ ਤਕ ਕਸ਼ਟ ਝੱਲਣੇ ਪਏ ।ਲਗਭਗ ਸਭ ਵਿਦੇਸ਼ੀ ਹਮਲਾਵਰਾਂ ਦੇ ਅੱਤਿਆਚਾਰਾਂ ਦਾ ਸਾਹਮਣਾ ਸਭ ਤੋਂ ਪਹਿਲਾਂ ਅਤੇ ਸਭ ਤੋਂ ਜ਼ਿਆਦਾ ਪੰਜਾਬੀਆਂ ਨੂੰ ਹੀ ਕਰਨਾ ਪਿਆ । ਮਹਿਮੂਦ ਗਜ਼ਨਵੀ, ਮੁਹੰਮਦ ਗੌਰੀ, ਤੈਮੂਰ, ਨਾਦਰ ਸ਼ਾਹ ਅਤੇ ਅਹਿਮਦ ਸ਼ਾਹ ਅਬਦਾਲੀ ਆਦਿ ਹਮਲਾਵਰਾਂ ਨੇ ਇੱਥੋਂ ਦੇ ਲੋਕਾਂ ‘ਤੇ ਘੋਰ ਅੱਤਿਆਚਾਰ ਕੀਤੇ ।
  • ਪੰਜਾਬ ਦੇ ਦਰਿਆਵਾਂ ਦਾ ਪ੍ਰਭਾਵ – ਪੰਜਾਬ ਦਾ ਇਤਿਹਾਸ ਇੱਥੇ ਵਹਿਣ ਵਾਲੇ ਦਰਿਆਵਾਂ ਤੋਂ ਵੀ ਬਹੁਤ ਪ੍ਰਭਾਵਿਤ ਹੋਇਆ ਹੈ । ਇਨ੍ਹਾਂ ਦਰਿਆਵਾਂ ਨੇ ਕਦੇ ਤਾਂ ਵਿਦੇਸ਼ੀ ਹਮਲਾਵਰਾਂ ਦੇ ਵਧਦੇ ਕਦਮਾਂ ਨੂੰ ਰੋਕਿਆ ਅਤੇ ਕਦੇ ਉਨ੍ਹਾਂ ਦਾ ਮਾਰਗ ਨਿਰਧਾਰਿਤ ਕੀਤਾ । ਹਮਲਾਵਰ ਇਨ੍ਹਾਂ ਦਰਿਆਵਾਂ ਨੂੰ ਉੱਥੋਂ ਪਾਰ ਕਰਦੇ ਜਿੱਥੇ ਇਹ ਘੱਟ ਤੰਗ ਹੁੰਦੇ ਸਨ । ਇਸ ਤਰ੍ਹਾਂ ਪੰਜਾਬ ਦੀ ਕਿਸਮਤ ਲਿਖਣ ਵਿੱਚ ਇਨ੍ਹਾਂ ਦਰਿਆਵਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ।
  • ਪੰਜਾਬ ਉੱਤੇ ਅੰਗਰੇਜ਼ਾਂ ਦਾ ਕਬਜ਼ਾ ਸਭ ਤੋਂ ਬਾਅਦ ਵਿੱਚ ਹੋਇਆ – ਪੰਜਾਬ ਦੀ ਭੂਗੋਲਿਕ ਸਥਿਤੀ ਕਾਰਨ ਹੀ ਅੰਗਰੇਜ਼ਾਂ ਨੇ ਇਸ ਨੂੰ ਸਭ ਤੋਂ ਬਾਅਦ ਵਿੱਚ ਆਪਣੇ ਸਾਮਰਾਜ ਵਿੱਚ ਸ਼ਾਮਲ ਕੀਤਾ | ਅੰਗਰੇਜ਼ਾਂ ਨੇ 1757 ਈ. ਵਿੱਚ ਬੰਗਾਲ ‘ਤੇ ਕਬਜ਼ਾ ਕਰ ਲਿਆ ਸੀ । ਉਹ 1849 ਈ. ਵਿੱਚ ਪੰਜਾਬ ‘ਤੇ ਕਬਜ਼ਾ ਕਰਨ ਵਿੱਚ ਸਫ਼ਲ ਹੋਏ ।

ਪ੍ਰਸ਼ਨ 9.
ਪੰਜਾਬ ਦੇ ਭੂਗੋਲ ਦੇ ਪੰਜਾਬ ਦੇ ਲੋਕਾਂ ਤੇ ਕਿਹੜੇ ਆਰਥਿਕ ਪ੍ਰਭਾਵ ਪਏ ? (What were economic effects of geography of Punjab on the people of Punjab ?)
ਜਾਂ
ਪੰਜਾਬ ਦੇ ਭੂਗੋਲ ਦੇ ਮੁੱਖ ਆਰਥਿਕ ਸਿੱਟਿਆਂ ਦਾ ਵਰਣਨ ਕਰੋ । (Write main economic influences on the geography of Punjab.)
ਉੱਤਰ-
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇਸ ਦੇ ਆਰਥਿਕ ਇਤਿਹਾਸ ‘ਤੇ ਹੇਠ ਲਿਖੇ ਪ੍ਰਭਾਵ ਪਾਏ ।

  • ਖੇਤੀਬਾੜੀ ਮੁੱਖ ਕਿੱਤਾ – ਪੰਜਾਬ ਦੇ ਮੈਦਾਨੀ ਭਾਗਾਂ ਦੀ ਜ਼ਮੀਨ ਬਹੁਤ ਉਪਜਾਊ ਸੀ । ਇਸੇ ਕਾਰਨ ਇੱਥੋਂ ਦੀ ਜ਼ਿਆਦਾਤਰ ਵਲੋਂ ਖੇਤੀਬਾੜੀ ਦਾ ਕਿੱਤਾ ਕਰਦੀ ਸੀ । ਇੱਥੋਂ ਦੀਆਂ ਮੁੱਖ ਫ਼ਸਲਾਂ ਕਣਕ, ਕਪਾਹ, ਚੌਲ, ਗੰਨਾ, ਸੌਂ ਅਤੇ ਤੇਲਾਂ ਦੇ ਬੀਜ ਸਨ । ਪਹਾੜੀ ਇਲਾਕਿਆਂ ਵਿੱਚ ਲੋਕ ਭੇਡਾਂ ਅਤੇ ਬੱਕਰੀਆਂ ਪਾਲ ਕੇ ਆਪਣਾ ਗੁਜ਼ਾਰਾ ਕਰਦੇ ਸਨ ।
  • ਵਿਦੇਸ਼ੀ ਵਪਾਰ – ਪੰਜਾਬ ਦੀ ਭੂਗੋਲਿਕ ਸਥਿਤੀ ਦੇ ਕਾਰਨ ਹੀ ਇੱਥੋਂ ਦੇ ਲੋਕਾਂ ਦਾ ਪ੍ਰਾਚੀਨ ਕਾਲ ਤੋਂ ਹੀ ਵਿਦੇਸ਼ਾਂ ਨਾਲ ਬਹੁਤ ਜ਼ਿਆਦਾ ਵਪਾਰ ਚਲਦਾ ਰਿਹਾ । ਸਰਹੱਦੀ ਪ੍ਰਾਂਤ ਹੋਣ ਕਾਰਨ ਪੰਜਾਬ ਦਾ ਬਹੁਤਾ ਵਪਾਰ ਅਫ਼ਗਾਨਿਸਤਾਨ ਤੇ ਮੱਧ ਏਸ਼ੀਆ ਦੇ ਦੇਸ਼ਾਂ ਨਾਲ ਹੁੰਦਾ ਰਿਹਾ । ਪੰਜਾਬ ਦਾ ਜ਼ਿਆਦਾਤਰ ਵਪਾਰ ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਦੱਰਿਆਂ ਰਾਹੀਂ ਕੀਤਾ ਜਾਂਦਾ ਸੀ ।
  • ਵਪਾਰਿਕ ਨਗਰਾਂ ਦਾ ਹੋਂਦ ਵਿੱਚ ਆਉਣਾ – ਪ੍ਰਾਚੀਨ ਅਤੇ ਮੱਧ ਕਾਲ ਵਿੱਚ ਪੰਜਾਬ ਵਿੱਚ ਬਹੁਤ ਸਾਰੇ ਵਪਾਰਿਕ ਨਗਰ ਹੋਂਦ ਵਿੱਚ ਆਏ ।ਇਨ੍ਹਾਂ ਵਿੱਚੋਂ ਪ੍ਰਮੁੱਖ ਨਗਰ ਲਾਹੌਰ, ਮੁਲਤਾਨ, ਪਿਸ਼ਾਵਰ, ਗੁਜਰਾਂਵਾਲਾ, ਬਠਿੰਡਾ, ਸਰਹਿੰਦ, ਜਲੰਧਰ, ਅੰਮ੍ਰਿਤਸਰ, ਸਮਾਣਾ ਅਤੇ ਹਿਸਾਰ ਸਨ । ਇਹ ਸਾਰੇ ਨਗਰ ਆਪਣੀ ਭੂਗੋਲਿਕ ਸਥਿਤੀ ਕਰਕੇ ਵਿਕਸਿਤ ਹੋਏ ਕਿਉਂਕਿ ਇਹ ਵਪਾਰਿਕ ਰਸਤਿਆਂ ਜਾਂ ਉਨ੍ਹਾਂ ਦੇ ਨੇੜੇ ਸਥਿਤ ਸਨ ।
  • ਪੰਜਾਬ ਦਾ ਖੁਸ਼ਹਾਲ ਹੋਣਾ-ਪ੍ਰਾਚੀਨ ਸਮੇਂ ਤੋਂ ਹੀ ਪੰਜਾਬ ਆਪਣੀ ਭੂਗੋਲਿਕ ਸਥਿਤੀ ਕਾਰਨ ਆਰਥਿਕ ਪੱਖ ਤੋਂ ਬੜਾ ਖੁਸ਼ਹਾਲ ਰਿਹਾ ਹੈ । ਪੰਜਾਬ ਦੇ ਮੈਦਾਨੀ ਭਾਗ ਏਨੇ ਉਪਜਾਉ ਸਨ ਕਿ ਉਹ ਸੋਨਾ ਉਗਲਦੇ ਸਨ । ਪੰਜਾਬ ਦਾ ਵਿਦੇਸ਼ੀ ਵਪਾਰ ਵੀ ਬਹੁਤ ਉੱਨਤ ਰਿਹਾ ਹੈ । ਸਿੱਟੇ ਵਜੋਂ ਪੰਜਾਬ ਦੇ ਵਾਸੀ ਬਹੁਤ ਅਮੀਰ ਰਹੇ ਹਨ ।

ਪ੍ਰਸ਼ਨ 10.
ਪੰਜਾਬ ਦੇ ਦਰਿਆਵਾਂ ਨੇ ਇੱਥੋਂ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ? (How did the rivers of Punjab influence its history ?)
ਜਾਂ
ਪੰਜਾਬ ਦੀਆਂ ਨਦੀਆਂ ਦਾ ਪੰਜਾਬ ਦੇ ਇਤਿਹਾਸ ‘ ਤੇ ਕੀ ਪ੍ਰਭਾਵ ਪਿਆ ? (What were the effects of Punjab rivers on the history of Punjab ?)
ਉੱਤਰ-
ਪੰਜਾਬ ਵਿੱਚ ਵਹਿਣ ਵਾਲੇ ਦਰਿਆਵਾਂ ਨੇ ਵੀ ਇੱਥੋਂ ਦੇ ਇਤਿਹਾਸ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ । ਇਨ੍ਹਾਂ ਦਰਿਆਵਾਂ ਨੇ ਕਈ ਵਾਰੀ ਵਿਦੇਸ਼ੀ ਹਮਲਾਵਰਾਂ ਦੇ ਵਧਦੇ ਹੋਏ ਕਦਮਾਂ ਨੂੰ ਰੋਕਿਆ ਅਤੇ ਦੇਸ਼ ਦੀ ਰੱਖਿਆ ਕੀਤੀ । ਜਦੋਂ ਇਨ੍ਹਾਂ ਦਰਿਆਵਾਂ ਵਿੱਚ ਹੜ ਆਏ ਹੁੰਦੇ ਸਨ ਤਾਂ ਉਨ੍ਹਾਂ ਨੂੰ ਪਾਰ ਕਰਨਾ ਬੜਾ ਔਖਾ ਹੁੰਦਾ ਸੀ । ਸਿਕੰਦਰ ਦਰਿਆ ਬਿਆਸ ਦੇ ਕੰਢੇ ‘ਤੇ ਪੁੱਜ ਕੇ ਅਗਾਂਹ ਨਹੀਂ ਸੀ ਵੱਧ ਸਕਿਆ । ਇਨ੍ਹਾਂ ਦਰਿਆਵਾਂ ਨੇ ਕਈ ਵਾਰੀ ਹਮਲਾਵਰਾਂ ਦਾ ਮਾਰਗ ਵੀ ਨਿਰਧਾਰਿਤ ਕੀਤਾ । ਉਹ ਆਮ ਤੌਰ ‘ਤੇ ਉਸ ਪਾਸਿਉਂ ਅੱਗੇ ਵੱਧਦੇ ਜਿੱਥੇ ਨਦੀਆਂ ਘੱਟ ਤੰਗ ਹੁੰਦੀਆਂ ਸਨ ਤੇ ਉਨ੍ਹਾਂ ਨੂੰ ਪਾਰ ਕਰਨਾ ਸੌਖਾ ਹੁੰਦਾ ਸੀ । ਇਸ ਤਰ੍ਹਾਂ ਪੰਜਾਬ ਦੀ ਕਿਸਮਤ ਦਰਿਆਵਾਂ ‘ਤੇ ਨਿਰਭਰ ਕਰਦੀ ਸੀ । ਇਹ ਦਰਿਆ ਸਰਕਾਰਾਂ ਅਤੇ ਪਰਗਨਿਆਂ ਆਦਿ ਦੀਆਂ ਸੀਮਾਵਾਂ ਨਿਰਧਾਰਿਤ ਕਰਨ ਵਿੱਚ ਵੀ ਸਹਾਇੱਕ ਸਿੱਧ ਹੋਏ । ਇਨ੍ਹਾਂ ਦਰਿਆਵਾਂ ਦੇ ਕਿਨਾਰਿਆਂ ‘ਤੇ ਅਨੇਕਾਂ ਨਗਰਾਂ ਦਾ ਵਿਕਾਸ ਹੋਇਆ । ਇਨ੍ਹਾਂ ਦਰਿਆਵਾਂ ਨੇ ਪੰਜਾਬ ਦੀ ਧਰਤੀ ਨੂੰ ਬਹੁਤ ਉਪਜਾਊ ਬਣਾਇਆ । ਸਿੱਟੇ ਵਜੋਂ ਪੰਜਾਬ ਦੇ ਲੋਕ ਆਰਥਿਕ ਪੱਖੋਂ ਬਹੁਤ ਖੁਸ਼ਹਾਲ ਹੋਏ ।

ਪ੍ਰਸ਼ਨ 11.
ਪੰਜਾਬ ਦੇ ਜੰਗਲਾਂ ਅਤੇ ਪਰਬਤਾਂ ਨੇ ਇੱਥੋਂ ਦੇ ਇਤਿਹਾਸ ‘ਤੇ ਬਹੁਤ ਡੂੰਘਾ ਪ੍ਰਭਾਵ ਪਾਇਆ ਹੈ । ਕੀ ਤੁਸੀਂ ਇਸ ਕਥਨ ਨਾਲ ਸਹਿਮਤ ਹੋ ?
(The forests and hills of the Punjab have deeply influenced its history. Do you agree with this statement ?)
ਜਾਂ
ਪੰਜਾਬ ਦੇ ਜੰਗਲਾਂ ਨੇ ਇਸ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ? (How did the forests of the Punjab effect its history ?)
ਉੱਤਰ-
ਪੰਜਾਬ ਦੇ ਜੰਗਲਾਂ ਤੇ ਪਰਬਤਾਂ ਨੇ ਵੀ ਇਸ ਦੇ ਇਤਿਹਾਸ ‘ਤੇ ਡੂੰਘਾ ਪ੍ਰਭਾਵ ਪਾਇਆ ਹੈ । 1716 ਈ. ਵਿੱਚ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਤੋਂ ਬਾਅਦ ਜਦੋਂ ਸਿੱਖਾਂ ਉੱਤੇ ਅਬਦੁਸ ਸਮਦ ਖ਼ਾਂ, ਜ਼ਕਰੀਆ ਖ਼ਾਂ, ਯਾਹੀਆ ਖ਼ਾਂ, ਮੀਰ ਮੰਨੂੰ ਅਤੇ ਅਹਿਮਦ ਸ਼ਾਹ ਅਬਦਾਲੀ ਦੇ ਜ਼ੁਲਮ ਬਹੁਤ ਵੱਧ ਗਏ ਤਾਂ ਉਨ੍ਹਾਂ ਨੇ ਇਨ੍ਹਾਂ ਜੰਗਲਾਂ ਅਤੇ ਪਰਬਤਾਂ ਵਿੱਚ ਜਾ ਸ਼ਰਨ ਲਈ । ਇੱਥੋਂ ਉਨ੍ਹਾਂ ਨੇ ਗੁਰੀਲਾ ਯੁੱਧ ਪ੍ਰਣਾਲੀ ਅਪਣਾ ਕੇ ਦੁਸ਼ਮਣਾਂ ਦਾ ਟਾਕਰਾ ਕੀਤਾ । ਉਹ ਦੁਸ਼ਮਣਾਂ ਦੀ ਫ਼ੌਜ ‘ਤੇ ਅਚਾਨਕ ਹਮਲਾ ਕਰਕੇ ਫਿਰ ਇਨ੍ਹਾਂ ਜੰਗਲਾਂ ਅਤੇ ਪਰਬਤਾਂ ਵਿੱਚ ਜਾ ਲੁਕਦੇ ਸਨ । ਸਿੱਖਾਂ ਨੇ ਗੁਰੀਲਾ ਯੁੱਧ ਨੀਤੀ ਅਪਣਾ ਕੇ 1739 ਈ. ਵਿੱਚ ਨਾਦਰ ਸ਼ਾਹ ਵਰਗੇ ਜ਼ਾਲਮ ਨੂੰ ਲੁੱਟ ਲਿਆ ਸੀ । ਇਸੇ ਨੀਤੀ ਕਾਰਨ ਸਿੱਖਾਂ ਨੇ ਅਹਿਮਦ ਸ਼ਾਹ ਅਬਦਾਲੀ ਦੇ ਨੱਕ ਵਿੱਚ ਦਮ ਕਰ ਦਿੱਤਾ ਸੀ । ਉਸ ਨੇ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਲਈ ਪੰਜਾਬ ‘ਤੇ 8 ਵਾਰ ਹਮਲੇ ਕੀਤੇ ਪਰ ਅੰਤ ਉਸ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ । ਆਪਣੀ ਗੁਰੀਲਾ ਯੁੱਧ ਨੀਤੀ ਕਾਰਨ ਹੀ ਸਿੱਖ ਅੰਤ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਆਪਣੀਆਂ ਸੁਤੰਤਰ ਮਿਸਲਾਂ ਸਥਾਪਿਤ ਕਰਨ ਵਿੱਚ ਸਫਲ ਹੋਏ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 12.
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇਸ ਦੇ ਸਮਾਜਿਕ-ਸੰਸਕ੍ਰਿਤਿਕ ਇਤਿਹਾਸ ‘ ਤੇ ਕੀ ਪ੍ਰਭਾਵ ਪਾਇਆ ? (What effect did the physical features of Punjab have on its socio-cultural history ?)
ਜਾਂ
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦੇ ਸਮਾਜਿਕ ਅਤੇ ਸੰਸਕ੍ਰਿਤਿਕ ਪ੍ਰਭਾਵਾਂ ਦਾ ਵਰਣਨ ਕਰੋ । (Mention the Socio-cultural effects of the geographical features of the Punjab.)
ਉੱਤਰ-
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇਸ ਦੇ ਸਮਾਜਿਕ ਤੇ ਸੰਸਕ੍ਰਿਤਿਕ ਇਤਿਹਾਸ ‘ਤੇ ਹੇਠ ਲਿਖੇ ਪ੍ਰਭਾਵ ਪਾਏ-

  • ਪੰਜਾਬੀਆਂ ਦੇ ਚਰਿੱਤਰ ਦੇ ਵਿਸ਼ੇਸ਼ ਲੱਛਣ – ਪੰਜਾਬ ਦੀ ਭੂਗੋਲਿਕ ਸਥਿਤੀ ਦੇ ਕਾਰਨ ਪੰਜਾਬੀਆਂ ਦੇ ਚਰਿੱਤਰ ਵਿੱਚ ਕੁਝ ਵਿਸ਼ੇਸ਼ ਗੁਣ ਪੈਦਾ ਹੋਏ ।ਇਹ ਗੁਣ ਪੰਜਾਬੀਆਂ ਨੂੰ ਬਾਕੀ ਭਾਰਤ ਵਾਸੀਆਂ ਤੋਂ ਵਿਲੱਖਣਤਾ ਬਖ਼ਸ਼ਦੇ ਹਨ । ਪੰਜਾਬੀਆਂ ਨੂੰ ਕਾਫ਼ੀ ਸਮੇਂ ਤਕ ਲੜਾਈਆਂ ਅਤੇ ਅਨੇਕਾਂ ਔਕੜਾਂ ਦਾ ਸਾਹਮਣਾ ਕਰਨਾ ਪਿਆ ਸੀ । ਇਸ ਲਈ ਉਨ੍ਹਾਂ ਵਿੱਚ ਬਹਾਦਰੀ, ਹਿੰਮਤ, ਹਮਦਰਦੀ, ਸਮਾਜ ਸੇਵਾ, ਦੁੱਖਾਂ ਨੂੰ ਸਹਿਣ ਅਤੇ ਦੇਸ਼ ਲਈ ਕੁਰਬਾਨ ਹੋਣ ਦੇ ਗੁਣ ਪੈਦਾ ਹੋਏ ।
  • ਜਾਤੀਆਂ ਤੇ ਉਪ – ਜਾਤੀਆਂ ਦੀ ਗਿਣਤੀ ਵਿੱਚ ਵਾਧਾ-ਪਾਚੀਨ ਸਮੇਂ ਤੋਂ ਹੀ ਪੰਜਾਬ ਵਿਦੇਸ਼ੀ ਹਮਲਿਆਂ ਦਾ ਸ਼ਿਕਾਰ ਰਿਹਾ ਹੈ । ਈਰਾਨੀ, ਯੂਨਾਨੀ, ਹੂਣ, ਕੁਸ਼ਾਣ, ਮੰਗੋਲ, ਤੁਰਕ, ਮੁਗਲ ਤੇ ਅਫ਼ਗਾਨ ਆਦਿ ਜਾਤੀਆਂ ਨੇ ਪੰਜਾਬ ਉੱਤੇ ਹਮਲੇ ਕੀਤੇ ਉਨ੍ਹਾਂ ਵਿੱਚੋਂ ਬਹੁਤ ਸਾਰੇ ਹਮਲਾਵਰ ਪੰਜਾਬ ਵਿੱਚ ਹੀ ਵਸ ਗਏ ।ਇਨ੍ਹਾਂ ਨੇ ਇੱਥੋਂ ਦੀਆਂ ਇਸਤਰੀਆਂ ਨਾਲ ਵਿਆਹ ਕਰਵਾ ਲਏ । ਇਸ ਕਾਰਨ ਕਈ ਨਵੀਆਂ ਜਾਤੀਆਂ ਅਤੇ ਉਪ-ਜਾਤੀਆਂ ਹੋਂਦ ਵਿੱਚ ਆਈਆਂ ।
  • ਪੰਜਾਬ ਦਾ ਵਿਲੱਖਣ ਸਭਿਆਚਾਰ – ਪੰਜਾਬ ਵਿੱਚ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਦੇ ਲੋਕ ਵਸ ਹੋ ਗਏ ਸਨ । ਇਸ ਲਈ ਉਨ੍ਹਾਂ ਦੇ ਆਪਸੀ ਮੇਲ-ਜੋਲ ਨਾਲ ਇੱਕ ਨਵੇਂ ਸਭਿਆਚਾਰ ਦਾ ਜਨਮ ਹੋਇਆ । ਇੱਕ ਸਾਂਝੀ ਬੋਲੀ ਵੀ ਹੋਂਦ ਵਿੱਚ ਆਈ ਜਿਸ ਦਾ ਨਾਂ ਉਰਦੂ ਰੱਖਿਆ ਗਿਆ ।
  • ਕਲਾ ਤੇ ਸਾਹਿਤ ਦੀ ਹਾਨੀ – ਪੰਜਾਬ ਦੀ ਭੂਗੋਲਿਕ ਸਥਿਤੀ ਦੇ ਕਾਰਨ ਹੀ ਮੱਧ ਕਾਲ ਵਿੱਚ ਇੱਥੇ ਕਲਾ ਤੇ ਸਾਹਿਤ ਦਾ ਵਿਕਾਸ ਨਾ ਹੋ ਸਕਿਆ । ਲਗਾਤਾਰ ਹਮਲਿਆਂ ਤੇ ਯੁੱਧਾਂ ਦੇ ਕਾਰਨ ਪੰਜਾਬ ਵਿੱਚ ਸ਼ਾਂਤੀ ਤੇ ਸੁਰੱਖਿਆ ਦੀ ਅਣਹੋਂਦ ਰਹੀ । ਸਿੱਟੇ ਵਜੋਂ ਅਜਿਹੇ ਮਾਹੌਲ ਵਿੱਚ ਕਲਾ ਤੇ ਸਾਹਿਤ ਦਾ ਵਿਕਾਸ ਭਲਾ ਕਿਵੇਂ ਹੋ ਸਕਦਾ ਸੀ । ਜੇ ਇਸ ਖੇਤਰ ਵਿੱਚ ਕੁਝ ਵਿਕਾਸ ਹੋਇਆ ਵੀ ਤਾਂ ਹਮਲਾਵਰਾਂ ਨੇ ਇਸ ਨੂੰ ਨਸ਼ਟ ਕਰ ਦਿੱਤਾ । ਇਹ ਨਿਸ਼ਚਿਤ ਤੌਰ ‘ਤੇ ਪੰਜਾਬ ਲਈ ਇੱਕ ਬਹੁਤ ਹੀ ਮੰਦਭਾਗੀ ਗੱਲ ਸੀ ।

ਪ੍ਰਸ਼ਨ 13.
ਪੰਜਾਬ ਦੇ ਭੂਗੋਲ ਨੇ ਇੱਥੋਂ ਦੇ ਧਾਰਮਿਕ ਜੀਵਨ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ ? (How did geography of Punjab affect its religious life ?)
ਜਾਂ
‘‘ਪੰਜਾਬ ਧਾਰਮਿਕ ਅੰਦੋਲਨਾਂ ਦੀ ਭੂਮੀ ਹੈ ।’’ ਇਸ ਕਥਨ ਦੀ ਵਿਆਖਿਆ ਕਰੋ । (“Punjab is a land of religious movements.” Explain this statement.)
ਉੱਤਰ-
ਪੰਜਾਬ ਦੀ ਭੂਗੋਲਿਕ ਸਥਿਤੀ ਨੇ ਇੱਥੋਂ ਦੇ ਲੋਕਾਂ ਦੇ ਧਾਰਮਿਕ ਜੀਵਨ ‘ਤੇ ਡੂੰਘਾ ਪ੍ਰਭਾਵ ਪਾਇਆ ਹੈ । ਪੰਜਾਬ ਨੂੰ ਹਿੰਦੂ ਧਰਮ ਦੀ ਜਨਮ ਭੂਮੀ ਕਿਹਾ ਜਾਂਦਾ ਹੈ । ਆਰੀਆ ਸਭ ਤੋਂ ਪਹਿਲਾਂ ਇਸੇ ਦੇਸ਼ ਵਿੱਚ ਆ ਕੇ ਵਸੇ ਸਨ । ਇੱਥੇ ਹੀ ਉਨ੍ਹਾਂ ਨੇ ਆਪਣੇ ਵਧੇਰੇ ਧਾਰਮਿਕ ਸਾਹਿਤ ਦੀ ਰਚਨਾ ਕੀਤੀ । ਇਨ੍ਹਾਂ ਵਿੱਚ ਵੇਦਾਂ ਨੂੰ ਵਰਣਨਯੋਗ ਸਥਾਨ ਪ੍ਰਾਪਤ ਹੈ । ਇੱਥੇ ਹੀ ਭਗਵਾਨ ਕ੍ਰਿਸ਼ਨ ਨੇ ਗੀਤਾ ਦਾ ਉਪਦੇਸ਼ ਦਿੱਤਾ ਸੀ । ਪੰਜਾਬ ਵਿੱਚ ਭਾਰਤ ਦੇ ਹੋਰਨਾਂ ਭਾਗਾਂ ਦੇ ਮੁਕਾਬਲੇ ਇਸਲਾਮ ਦਾ ਵਧੇਰੇ ਪ੍ਰਚਾਰ ਹੋਇਆ । ਇਸ ਦੇ ਦੋ ਮੁੱਖ ਕਾਰਨ ਸਨ । ਪਹਿਲਾ, ਮੁਸਲਮਾਨ ਹਮਲਾਵਰਾਂ ਨੇ ਪੰਜਾਬ ਉੱਤੇ ਸਭ ਤੋਂ ਪਹਿਲਾਂ ਕਬਜ਼ਾ ਕੀਤਾ ਅਤੇ ਦੂਜਾ, ਇੱਥੇ ਉਨ੍ਹਾਂ ਨੇ ਲੰਬੇ ਸਮੇਂ ਤਕ ਸ਼ਾਸਨ ਕੀਤਾ । ਪੰਜਾਬ ਵਿੱਚ ਹੀ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੇ ਅੱਠ ਉੱਤਰਾਧਿਕਾਰੀਆਂ ਨੇ ਅਵਤਾਰ ਧਾਰਿਆ ਸੀ । ਸਿੱਖਾਂ ਦੇ ਦਸਵੇਂ ਅਤੇ ਆਖਰੀ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਵਧੇਰੇ ਹਿੱਸਾ ਪੰਜਾਬ ਵਿੱਚ ਹੀ ਬਤੀਤ ਹੋਇਆ ਕਿਉਂਕਿ ਪੰਜਾਬ ਦੇ ਲੋਕ ਆਰਥਿਕ ਪੱਖ ਤੋਂ ਖੁਸ਼ਹਾਲ ਸਨ ਇਸ ਲਈ ਉਨ੍ਹਾਂ ਨੇ ਸਿੱਖ ਧਰਮ ਦੇ ਵਿਕਾਸ ਵਿੱਚ ਬਹੁਮੁੱਲਾ ਯੋਗਦਾਨ ਦਿੱਤਾ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੂੰ (Physical Features of the Punjab)

ਪ੍ਰਸ਼ਨ 1.
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦਾ ਵਰਣਨ ਕਰੋ । (Describe the Geographical features of the Punjab.)
ਜਾਂ
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਦਾ ਵੇਰਵਾ ਦਿਓ । (Explain the physical features of the Punjab.)
ਜਾਂ
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਦੀ ਚਰਚਾ ਕਰੋ । (Explain the physical features of Punjab.)
ਜਾਂ
ਭੌਤਿਕ ਵਿਸ਼ੇਸ਼ਤਾ ਦੇ ਅਧਾਰ ਤੇ ਪੰਜਾਬ ਨੂੰ ਕਿੰਨੇ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ ? ਕਿਸੇ ਇੱਕ ਭਾਗ ਦਾ ਵਿਸਥਾਰਪੂਰਵਕ ਵਰਣਨ ਕਰੋ ।
(In how many parts can Punjab be divided on the basis of physical features ? Describe any one part in detail.)
ਉੱਤਰ-
ਪੰਜਾਬ ਫ਼ਾਰਸੀ ਭਾਸ਼ਾ ਦੇ ਦੋ ਸ਼ਬਦਾਂ ‘ਪੰਜ’ ਅਤੇ ‘ਆਬ’ ਤੋਂ ਮਿਲ ਕੇ ਬਣਿਆ ਹੈ । ਪੰਜਾਬ ਦਾ ਅਰਥ ਹੈ ਪੰਜ ਦਰਿਆਵਾਂ ਦਾ ਦੇਸ਼ । ਇਹ ਪੰਜ ਦਰਿਆ ਹਨ-ਸਤਲੁਜ, ਬਿਆਸ, ਰਾਵੀ, ਜੇਹਲਮ ਅਤੇ ਚਨਾਬ । ਪੰਜਾਬ ਨੂੰ ਵੱਖ-ਵੱਖ ਯੁੱਗਾਂ ਵਿੱਚ ਵੱਖ-ਵੱਖ ਨਾਂਵਾਂ ਨਾਲ ਸੱਦਿਆ ਜਾਂਦਾ ਰਿਹਾ ਹੈ । ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ‘ਸਪਤ ਸਿੰਧੂ’ ਕਿਹਾ ਜਾਂਦਾ ਸੀ । ਮਹਾਂਕਾਵਾਂ ਅਤੇ ਪੁਰਾਣਾਂ ਵਿੱਚ ਪੰਜਾਬ ਨੂੰ “ਪੰਜਨਦ ਕਿਹਾ ਗਿਆ ਹੈ । ਯੂਨਾਨੀਆਂ ਨੇ ਪੰਜਾਬ ਉੱਤੇ ਕਬਜ਼ਾ ਕਰਨ ਤੋਂ ਬਾਅਦ ਇਸ ਦਾ ਨਾਂ ‘ਪੈਂਟਾਪੋਟਾਮੀਆ ਰੱਖਿਆ । ਪੰਜਾਬ ਵਿੱਚ ਕਈ ਸਦੀਆਂ ਤਕ ਟੱਕ ਕਬੀਲੇ ਦਾ ਰਾਜ ਰਿਹਾ ਸੀ ਜਿਸ ਕਾਰਨ ਪੰਜਾਬ ਨੂੰ ਇੱਕ ਦੇਸ਼’ ਕਿਹਾ ਜਾਣ ਲੱਗ ਪਿਆ । ਮੱਧ ਕਾਲ ਵਿੱਚ ਪੰਜਾਬ ਨੂੰ “ਲਾਹੌਰ ਸੂਬਾ ਕਿਹਾ ਜਾਣ ਲੱਗਾ, ਅਜਿਹਾ ਇਸ ਦੀ ਰਾਜਧਾਨੀ ਲਾਹੌਰ ਕਾਰਨ ਸੀ 1849 ਈ. ਵਿੱਚ ਜਦੋਂ ਅੰਗਰੇਜ਼ਾਂ ਨੇ ਲਾਹੌਰ ਰਾਜ ਨੂੰ ਬ੍ਰਿਟਿਸ਼ ਸਾਮਰਾਜ ਵਿੱਚ ਸ਼ਾਮਲ ਕੀਤਾ ਤਾਂ ਉਨ੍ਹਾਂ ਨੇ ਇਸ ਦਾ ਨਾਂ “ਪੰਜਾਬ ਪ੍ਰਾਂਤ ਰੱਖਿਆ । ਪ੍ਰਸਿੱਧ ਇਤਿਹਾਸਕਾਰ ਐੱਸ. ਐੱਮ. ਲਤੀਫ਼ ਦਾ ਇਹ ਕਹਿਣਾ ਬਿਲਕੁਲ ਠੀਕ ਹੈ,

“ਪੂਰਬ ਦੇ ਕਿਸੇ ਵੀ ਦੇਸ਼ ਦੀਆਂ ਪ੍ਰਾਕ੍ਰਿਤਕ ਵਿਸ਼ੇਸ਼ਤਾਵਾਂ ਵਿੱਚ ਇੰਨੀ ਭਿੰਨਤਾ ਨਹੀਂ ਮਿਲਦੀ ਜਿੰਨੀ ਕਿ ਪੰਜ ਦਰਿਆਵਾਂ ਦੀ ਇਸ ਧਰਤੀ ਵਿੱਚ ਮਿਲਦੀ ਹੈ ।”
ਭੌਤਿਕ ਵਿਸ਼ੇਸ਼ਤਾਈਆਂ ਦੇ ਆਧਾਰ ‘ਤੇ ਅਸੀਂ ਪੰਜਾਬ ਨੂੰ ਹੇਠ ਲਿਖੇ ਤਿੰਨ ਭਾਗਾਂ ਵਿੱਚ ਵੰਡ ਸਕਦੇ ਹਾਂ-

  1. ਹਿਮਾਲਿਆ ਅਤੇ ਸੁਲੇਮਾਨ ਪਰਬਤ ਸ਼੍ਰੇਣੀਆਂ ।
  2. ਅਰਧ-ਪਹਾੜੀ ਦੇਸ਼ ।
  3. ਮੈਦਾਨੀ ਪ੍ਰਦੇਸ਼ ।

I. ਹਿਮਾਲਿਆ ਅਤੇ ਸੁਲੇਮਾਨ ਪਰਬਤ ਸ਼੍ਰੇਣੀਆਂ (The Himalayas and Sulaiman Mountain Ranges)

1. ਹਿਮਾਲਿਆ ਪਰਬਤ (The Himalayas) – ਹਿਮਾਲਿਆ ਪਰਬਤ ਪੰਜਾਬ ਦੇ ਉੱਤਰ ਵਿੱਚ ਸਥਿਤ ਹੈ । ਹਿਮਾਲਿਆ ਦੀਆਂ ਚੋਟੀਆਂ ਹਮੇਸ਼ਾਂ ਬਰਫ਼ ਨਾਲ ਢੱਕੀਆਂ ਰਹਿੰਦੀਆਂ ਹਨ । ਇਹ ਪਰਬਤ ਪੂਰਬ ਵਿੱਚ ਆਸਾਮ ਤੋਂ ਲੈ ਕੇ ਪੱਛਮ ਵਿੱਚ ਅਫ਼ਗਾਨਿਸਤਾਨ ਤਕ ਫੈਲਿਆ ਹੋਇਆ ਹੈ । ਇਸ ਦੀ ਲੰਬਾਈ 2500 ਕਿਲੋਮੀਟਰ ਅਤੇ ਚੌੜਾਈ 240 ਕਿਲੋਮੀਟਰ ਤੋਂ 320 ਕਿਲੋਮੀਟਰ ਹੈ । ਉੱਚਾਈ ਦੇ ਆਧਾਰ ‘ਤੇ ਹਿਮਾਲਿਆ ਪਰਬਤ ਨੂੰ ਤਿੰਨ ਭਾਗਾਂ-ਉੱਚ ਹਿਮਾਲਿਆ, ਮੱਧ ਹਿਮਾਲਿਆ ਅਤੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵੰਡਿਆ ਜਾ ਸਕਦਾ ਹੈ ।

ਹਿਮਾਲਿਆ ਪਰਬਤ ਪੰਜਾਬ ਲਈ ਉਸੇ ਤਰ੍ਹਾਂ ਇੱਕ ਵਰਦਾਨ ਸਿੱਧ ਹੋਇਆ ਹੈ ਜਿਵੇਂ ਨੀਲ ਨਦੀ ਮਿਸਰ ਲਈ । ਪਹਿਲਾ, ਇਹ ਪੰਜਾਬ ਅਤੇ ਭਾਰਤ ਵਰਸ਼ ਦਾ ਸਦੀਆਂ ਤਕ ਪਹਿਰੇਦਾਰ ਰਿਹਾ ਹੈ । ਕਿਉਂਕਿ ਹਿਮਾਲਿਆ ਪਰਬਤ ਦੀ ਉੱਚਾਈ ਬਹੁਤ ਜ਼ਿਆਦਾ ਹੈ ਸਿੱਟੇ ਵਜੋਂ ਪੰਜਾਬ ਉੱਤਰ ਵੱਲੋਂ ਇੱਕ ਲੰਬੇ ਸਮੇਂ ਤਕ ਹਮਲਾਵਰਾਂ ਤੋਂ ਸੁਰੱਖਿਅਤ ਰਿਹਾ | ਦੂਜਾ, ਮਾਨਸੂਨ ਪੌਣਾਂ ਇਨ੍ਹਾਂ ਪਰਬਤਾਂ ਨਾਲ ਟਕਰਾ ਕੇ ਪੰਜਾਬ ਵਿੱਚ ਕਾਫ਼ੀ ਵਰਖਾ ਕਰਦੀਆਂ ਹਨ । ਤੀਜਾ, ਇੱਥੋਂ ਨਿਕਲਣ ਵਾਲੇ ਦਰਿਆਵਾਂ ਨੇ ਪੰਜਾਬ ਦੀ ਧਰਤੀ ਨੂੰ ਬਹੁਤ ਉਪਜਾਊ ਬਣਾਇਆ । ਚੌਥਾ, ਹਿਮਾਲਿਆ ਦੀਆਂ ਵਾਦੀਆਂ ਨੇ ਪੰਜਾਬ ਨੂੰ ਸ਼ਿਮਲਾ, ਮਨਾਲੀ, ਕੁੱਲੂ, ਕਾਂਗੜਾ, ਡਲਹੌਜ਼ੀ ਅਤੇ ਕਸੌਲੀ ਵਰਗੇ ਨਗਰ ਦਿੱਤੇ ।

2. ਸੁਲੇਮਾਨ ਪਰਬਤ ਸ਼੍ਰੇਣੀਆਂ (Sulaiman Mountain Ranges) – ਸੁਲੇਮਾਨ ਪਰਬਤ ਸ਼੍ਰੇਣੀਆਂ ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਹਨ । ਇਹ ਹਿਮਾਲਿਆ ਦੀਆਂ ਪੱਛਮੀ ਸ਼ਾਖ਼ਾਵਾਂ ਹਨ । ਇਨ੍ਹਾਂ ਪਰਬਤ ਸ਼੍ਰੇਣੀਆਂ ਦੀ ਔਸਤ ਉੱਚਾਈ 6,000 ਫੁੱਟ ਤੋਂ ਵੱਧ ਨਹੀਂ ਹੈ । ਇਨ੍ਹਾਂ ਪਰਬਤ ਸ਼੍ਰੇਣੀਆਂ ਵਿੱਚ ਅਨੇਕਾਂ ਦੱਰੇ ਸਥਿਤ ਹਨ, ਜੋ ਭਾਰਤ ਨੂੰ ਏਸ਼ੀਆ ਦੇ ਹੋਰਨਾਂ ਦੇਸ਼ਾਂ ਨਾਲ ਜੋੜਦੇ ਹਨ । ਇਨ੍ਹਾਂ ਦੱਰਿਆਂ ਵਿੱਚ ਖੈਬਰ, ਬੋਲਾਨ, ਕੁੱਰਮ, ਟੋਚੀ ਤੇ ਗੋਮਲ ਨਾਂ ਦੇ ਦੱਰੇ ਪ੍ਰਸਿੱਧ . ਹਨ । ਪੰਜਾਬ ਵਿੱਚ ਆਉਣ ਵਾਲੇ ਜ਼ਿਆਦਾਤਰ ਵਿਦੇਸ਼ੀ ਹਮਲਾਵਰ ਅਤੇ ਵਪਾਰੀ ਇਨ੍ਹਾਂ ਦੱਰਿਆਂ ਰਾਹੀਂ ਹੀ ਆਏ ।

II. ਅਰਧ-ਪਹਾੜੀ ਦੇਸ਼ (Sub-Mountainous Region)

ਇਹ ਪ੍ਰਦੇਸ਼ ਸ਼ਿਵਾਲਿਕ ਪਹਾੜੀਆਂ ਅਤੇ ਪੰਜਾਬ ਦੇ ਮੈਦਾਨੀ ਭਾਗ ਵਿਚਾਲੇ ਸਥਿਤ ਹੈ । ਇਸ ਦੇਸ਼ ਨੂੰ ਤਰਾਈ ਦੇਸ਼ ਵੀ ਕਿਹਾ ਜਾਂਦਾ ਹੈ । ਇਸ ਪ੍ਰਦੇਸ਼ ਵਿੱਚ ਹੁਸ਼ਿਆਰਪੁਰ, ਕਾਂਗੜਾ, ਅੰਬਾਲਾ, ਗੁਰਦਾਸਪੁਰ ਦੇ ਉੱਤਰੀ ਖੇਤਰ ਅਤੇ ਸਿਆਲਕੋਟ ਦੇ ਕੁਝ ਇਲਾਕੇ ਸ਼ਾਮਲ ਹਨ । ਪਹਾੜੀ ਦੇਸ਼ ਹੋਣ ਕਾਰਨ ਇੱਥੋਂ ਦੀ ਭੂਮੀ ਘੱਟ ਉਪਜਾਊ ਹੈ ਅਤੇ ਵਸੋਂ ਬਹੁਤੀ ਸੰਘਣੀ ਨਹੀਂ ਹੈ ।

III. ਮੈਦਾਨੀ ਦੇਸ਼ (The Plains)

ਮੈਦਾਨੀ ਦੇਸ਼ ਪੰਜਾਬ ਦਾ ਸਭ ਤੋਂ ਵੱਡਾ ਅਤੇ ਮਹੱਤਵਪੂਰਨ ਖੰਡ ਹੈ । ਇਹ ਦੇਸ਼ ਸਿੰਧ ਅਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਹੈ । ਇਸ ਮੈਦਾਨ ਦੀ ਗਿਣਤੀ ਸੰਸਾਰ ਦੇ ਸਭ ਤੋਂ ਵੱਧ ਉਪਜਾਊ ਮੈਦਾਨਾਂ ਵਿੱਚ ਕੀਤੀ ਜਾਂਦੀ ਹੈ । ਪੰਜਾਬ ਵਿੱਚ ਵਹਿਣ ਵਾਲੇ ਪੰਜੇ ਦਰਿਆ-ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ-ਇਸੇ ਦੇਸ਼ ਵਿੱਚ ਵਹਿੰਦੇ ਹਨ । ਇਹ ਦੇਸ਼ ਤਿੰਨ ਭਾਗਾਂ-ਪੰਜ ਦੁਆਬ, ਮਾਲਵਾ ਤੇ ਬਾਂਗਰ ਅਤੇ ਦੱਖਣ-ਪੱਛਮ ਦੇ ਮਾਰੂਥਲ ਵਿੱਚ ਵੰਡਿਆ ਹੋਇਆ ਹੈ ।

(ਉ) ਪੰਜ ਦੁਆਬ (Five Doabs) – ਪੰਜਾਬ ਦੇ ਮੈਦਾਨੀ ਦੇਸ਼ ਦਾ ਜ਼ਿਆਦਾਤਰ ਹਿੱਸਾ ਪੰਜ ਦੁਆਬਿਆਂ ਨਾਲ ਘਿਰਿਆ ਹੋਇਆ ਹੈ । ਦੁਆਬ ਦਾ ਭਾਵ ਹੈ ਦੋ ਦਰਿਆਵਾਂ ਦੇ ਵਿਚਕਾਰਲਾ ਇਲਾਕਾ । ਇਨ੍ਹਾਂ ਦੁਆਬਿਆਂ ਦਾ ਵਰਣਨ ਹੇਠਾਂ ਲਿਖੇ ਅਨੁਸਾਰ ਹੈ-

  • ਬਿਸਤ ਜਲੰਧਰ ਦੁਆਬ (Bist Jalandhar Doab) – ਬਿਆਸ ਅਤੇ ਸਤਲੁਜ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਬਿਸਤ ਜਲੰਧਰ ਦੁਆਬ ਕਹਿੰਦੇ ਹਨ । ਜਲੰਧਰ ਅਤੇ ਹੁਸ਼ਿਆਰਪੁਰ ਇਸ ਦੁਆਬ ਦੇ ਦੋ ਸਭ ਤੋਂ ਵੱਡੇ ਸ਼ਹਿਰ ਹਨ ।
  • ਬਾਰੀ ਦੁਆਬ (Bari Doab) – ਇਹ ਦੁਆਬ ਬਿਆਸ ਅਤੇ ਰਾਵੀ ਦਰਿਆਵਾਂ ਦੇ ਵਿਚਕਾਰ ਸਥਿਤ ਹੈ । ਬਾਰੀ ਦੁਆਬ ਨੂੰ ਮਾਝਾ ਵੀ ਕਿਹਾ ਜਾਂਦਾ ਹੈ । ਇੱਥੋਂ ਦੇ ਵਸਨੀਕਾਂ ਨੂੰ ਮਝੈਲ ਕਹਿੰਦੇ ਹਨ | ਲਾਹੌਰ ਅਤੇ ਅੰਮ੍ਰਿਤਸਰ ਇਸ ਦੁਆਬ ਦੇ ਦੋ ਸਭ ਤੋਂ ਪ੍ਰਸਿੱਧ ਸ਼ਹਿਰ ਹਨ । ਇਹ ਦੁਆਬ ਬਹੁਤ ਉਪਜਾਉ ਹੈ ।
  • ਰਚਨਾ ਦੁਆਬ (Rachna Doab) – ਰਾਵੀ ਤੇ ਚਨਾਬ ਦਰਿਆਵਾਂ ਦੇ ਵਿਚਕਾਰਲੇ ਇਲਾਕੇ ਨੂੰ ਰਚਨਾ ਦੁਆਬ ਕਿਹਾ ਜਾਂਦਾ ਹੈ । ਗੁਜਰਾਂਵਾਲਾ ਅਤੇ ਸ਼ੇਖੂਪੁਰਾ ਇਸ ਦੁਆਬ ਦੇ ਦੋ ਸਭ ਤੋਂ ਪ੍ਰਸਿੱਧ ਸ਼ਹਿਰ ਹਨ ।
  • ਚੱਜ ਦੁਆਬ (Chaj Doab) – ਚਨਾਬ ਅਤੇ ਜੇਹਲਮ ਦਰਿਆਵਾਂ ਦੇ ਵਿਚਕਾਰਲੇ ਇਲਾਕੇ ਨੂੰ ਚੱਜ ਦੁਆਬ ਕਿਹਾ ਜਾਂਦਾ ਹੈ । ਗੁਜਰਾਤ ਅਤੇ ਸ਼ਾਹਪੁਰ ਇਸ ਦੁਆਬ ਦੇ ਪ੍ਰਸਿੱਧ ਸ਼ਹਿਰ ਹਨ ।
  • ਸਿੰਧ ਸਾਗਰ ਦੁਆਬ (Sindh Sagar Doab) – ਸਿੰਧ ਅਤੇ ਜੇਹਲਮ ਦਰਿਆਵਾਂ ਦੇ ਵਿਚਕਾਰਲੇ ਇਲਾਕੇ ਨੂੰ ਸਿੰਧ ਸਾਗਰ ਦੁਆਬ ਕਹਿੰਦੇ ਹਨ । ਰਾਵਲਪਿੰਡੀ ਇਸ ਦੁਆਬ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਹੈ ।

(ਅ) ਮਾਲਵਾ ਅਤੇ ਬਾਂਗਰ (Malwa and Bangar) – ਪੰਜ ਦੁਆਬਿਆਂ ਤੋਂ ਇਲਾਵਾ ਪੰਜਾਬ ਦੇ ਮੈਦਾਨੀ ਭਾਗ ਵਿੱਚ ਸਤਲੁਜ ਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਵਿਸ਼ਾਲ ਮੈਦਾਨੀ ਭਾਗ ਆਉਂਦਾ ਹੈ । ਇਸ ਨੂੰ ਮਾਲਵਾ ਅਤੇ ਬਾਂਗਰ ਵਿੱਚ ਵੰਡਿਆ ਜਾ ਸਕਦਾ ਹੈ-

  • ਮਾਲਵਾ (Malwa) – ਸਤਲੁਜ ਅਤੇ ਘੱਗਰ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਮਾਲਵਾ ਕਿਹਾ ਜਾਂਦਾ ਹੈ । ਇਸ ਵਿੱਚ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਬਠਿੰਡਾ, ਫਰੀਦਕੋਟ ਅਤੇ ਨਾਭਾ ਸ਼ਾਮਲ ਹਨ । ਇੱਥੋਂ ਦੇ ਵਸਨੀਕਾਂ ਨੂੰ ਮਲਵਈ ਕਿਹਾ ਜਾਂਦਾ ਹੈ ।
  • ਬਾਂਗਰ (Bangar) – ਘੱਗਰ ਅਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਇਲਾਕੇ ਨੂੰ ਬਾਂਗਰ ਕਿਹਾ ਜਾਂਦਾ ਹੈ । ਇਸ ਨੂੰ ਹਰਿਆਣਾ ਵੀ ਕਿਹਾ ਜਾਂਦਾ ਹੈ । ਇਸ ਪ੍ਰਦੇਸ਼ ਵਿੱਚ ਅੰਬਾਲਾ, ਪਾਨੀਪਤ, ਰੋਹਤਕ, ਕਰਨਾਲ, ਕੁਰੂਕਸ਼ੇਤਰ ਗੁਰੂ ਗ੍ਰਾਮ ਗੁੜਗਾਂਵ ਅਤੇ ਹਿਸਾਰ ਦੇ ਇਲਾਕੇ ਸ਼ਾਮਲ ਹਨ ।

(ੲ) ਦੱਖਣ-ਪੱਛਮ ਦੇ ਮਾਰੂਥਲ (South-West Deserts) – ਪੰਜਾਬ ਦੇ ਦੱਖਣ-ਪੱਛਮ ਦਾ ਸਾਰਾ ਦੇਸ਼ ਮਾਰੂਥਲ ਹੈ । ਇਸ ਵਿੱਚ ਸਿੰਧ, ਬਹਾਵਲਪੁਰ ਅਤੇ ਮੁਲਤਾਨ ਦੇ ਪ੍ਰਦੇਸ਼ ਸ਼ਾਮਲ ਹਨ । ਵਰਖਾ ਦੀ ਘਾਟ ਕਾਰਨ ਅਤੇ ਭੂਮੀ ਦੇ ਉਪਜਾਊ ਨਾ ਹੋਣ ਕਾਰਨ ਇੱਥੇ ਉਪਜ ਨਾਂ-ਮਾਤਰ ਹੁੰਦੀ ਹੈ । ਇਸੇ ਕਾਰਨ ਇੱਥੋਂ ਦੀ ਵਸੋਂ ਬਹੁਤ ਘੱਟ ਹੈ ।

IV. ਪੰਜਾਬ ਦਾ ਜਲਵਾਯੂ (Climate of the Punjab)

ਪੰਜਾਬ ਦੇ ਜਲਵਾਯੂ ਵਿੱਚ ਵੀ ਬਹੁਤ ਭਿੰਨਤਾ ਪਾਈ ਜਾਂਦੀ ਹੈ । ਇੱਥੇ ਸਰਦੀਆਂ ਵਿੱਚ ਅਤਿ ਦੀ ਸਰਦੀ ਪੈਂਦੀ ਹੈ ਅਤੇ ਗਰਮੀਆਂ ਵਿੱਚ ਅਤਿ ਦੀ ਗਰਮੀ ਪੈਂਦੀ ਹੈ । ਜਨਵਰੀ ਅਤੇ ਫ਼ਰਵਰੀ ਦੇ ਮਹੀਨਿਆਂ ਵਿੱਚ ਇੱਥੇ ਸਖ਼ਤ ਠੰਢ ਪੈਂਦੀ ਹੈ । ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਮੈਦਾਨੀ ਭਾਗਾਂ ਵਿੱਚ ਲੂਆਂ ਚਲਦੀਆਂ ਹਨ । ਜੁਲਾਈ ਤੋਂ ਲੈ ਕੇ ਸਤੰਬਰ ਦੇ ਮਹੀਨਿਆਂ ਵਿੱਚ ਪੰਜਾਬ ਵਿੱਚ ਵਰਖਾ ਹੁੰਦੀ ਹੈ । ਅਕਤੂਬਰ-ਨਵੰਬਰ ਅਤੇ ਫ਼ਰਵਰੀ-ਮਾਰਚ ਦੇ ਮਹੀਨਿਆਂ ਵਿੱਚ ਪੰਜਾਬ ਦਾ ਮੌਸਮ ਬਹੁਤ ਸੁਹਾਵਣਾ ਹੁੰਦਾ ਹੈ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਭੇਤਿਕ ਵਿਸ਼ੇਸ਼ਤਾਵਾਂ ਦਾ ਪੰਜਾਬ ਦੇ ਇਤਿਹਾਸ ਉੱਤੇ ਪ੍ਰਭਾਵ (Influence of Physical Features on the History of the Punjab)

ਪ੍ਰਸ਼ਨ 2.
ਪੰਜਾਬ ਦੇ ਭੂਗੋਲ ਨੇ ਇਸ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ ? (How did the geography of the Punjab affected its history ?)
ਜਾਂ
ਪੰਜਾਬ ਦੇ ਪਹਾੜਾਂ, ਮੈਦਾਨਾਂ ਅਤੇ ਨਦੀਆਂ ਨੇ ਇਸ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ ?(How have the mountains, plains and rivers of the Punjab influenced the course of its history ?)
ਜਾਂ
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇੱਥੋਂ ਦੇ ਇਤਿਹਾਸ ਨੂੰ ਕਿਸ ਤਰ੍ਹਾਂ ਪ੍ਰਭਾਵਿਤ ਕੀਤਾ ਹੈ ? (How did the physical features of the Punjab affected its history ?)
ਜਾਂ
ਪੰਜਾਬ ਦੇ ਭੂਗੋਲ ਨੇ ਇਸ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ? (How did the geography of the Punjab affect its history ?)
ਜਾਂ
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ? (How did physical features of the Punjab influence its social, political and economic history ?)
ਜਾਂ
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦੇ ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਦਾ ਵਰਣਨ ਕਰੋ । (Explain the social and economic effects of the geographical features of the Punjab.)
ਜਾਂ
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦੇ ਰਾਜਨੀਤਿਕ, ਸੈਨਿਕ ਅਤੇ ਸਮਾਜਿਕ ਪ੍ਰਭਾਵ ਕੀ ਏ ?
(What were the political, military and social effects of the geographical features of the Punjab ?)
ਉੱਤਰ-
ਕਿਸੇ ਵੀ ਦੇਸ਼ ਦਾ ਇਤਿਹਾਸ ਉੱਥੋਂ ਦੇ ਭੂਗੋਲ ਤੋਂ ਬਹੁਤ ਪ੍ਰਭਾਵਿਤ ਹੁੰਦਾ ਹੈ । ਇਸ ਲਈ ਪੰਜਾਬ ਦੇ ਭੂਗੋਲ ਦਾ ਇੱਥੋਂ ਦੇ ਇਤਿਹਾਸ ਨੂੰ ਪ੍ਰਭਾਵਿਤ ਕਰਨਾ ਸੁਭਾਵਿਕ ਹੀ ਸੀ । ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਪੰਜਾਬ ਦੇ ਰਾਜਨੀਤਿਕ, ਸਮਾਜਿਕ, ਸੰਸਕ੍ਰਿਤਿਕ, ਧਾਰਮਿਕ ਅਤੇ ਆਰਥਿਕ ਖੇਤਰ ਨੂੰ ਹੇਠ ਲਿਖੇ ਅਨੁਸਾਰ ਪ੍ਰਭਾਵਿਤ ਕੀਤਾ ।

I. ਰਾਜਨੀਤਿਕ ਪ੍ਰਭਾਵ (Political Effects)

1. ਪੰਜਾਬ-ਭਾਰਤ ਦਾ ਪ੍ਰਵੇਸ਼ ਦੁਆਰ (Punjab-Gateway to India) – ਪੰਜਾਬ ਦੇ ਉੱਤਰ-ਪੱਛਮ ਵਿੱਚ ਖੈਬਰ, ਕੁੱਰਮ, ਟੋਚੀ, ਬੋਲਾਨ ਆਦਿ ਦੱਰੇ ਸਥਿਤ ਸਨ । ਇਨ੍ਹਾਂ ਨੂੰ ਪਾਰ ਕਰਨਾ ਸੌਖਾ ਸੀ । ਇਸ ਲਈ ਸ਼ੁਰੂ ਤੋਂ ਹੀ ਵਿਦੇਸ਼ੀ ਹਮਲਾਵਰ ਇਨ੍ਹਾਂ ਦੱਰਿਆਂ ਰਾਹੀਂ ਭਾਰਤ ਆਉਂਦੇ ਰਹੇ । ਆਰੀਆਂ, ਯੂਨਾਨੀਆਂ, ਕੁਸ਼ਾਣਾਂ, ਹੂਣਾਂ, ਤੁਰਕਾਂ, ਮੁਗਲਾਂ ਅਤੇ ਦੁਰਾਨੀਆਂ ਨੇ ਇੱਥੋਂ ਹੀ ਭਾਰਤ ਵਿੱਚ ਪ੍ਰਵੇਸ਼ ਕੀਤਾ । ਸਿੱਟੇ ਵਜੋਂ ਇਨ੍ਹਾਂ ਦਾ ਸਭ ਤੋਂ ਪਹਿਲਾ ਸੰਘਰਸ਼ ਪੰਜਾਬ ਦੇ ਲੋਕਾਂ ਨਾਲ ਹੁੰਦਾ ਸੀ । ਇਸ ਤਰ੍ਹਾਂ ਪੰਜਾਬ ਇਨ੍ਹਾਂ ਵਿਦੇਸ਼ੀਆਂ ਲਈ ਇੱਕ ਪਵੇਸ਼ ਦੁਆਰ ਬਣ ਗਿਆ | ਪੰਜਾਬ ਨੂੰ ਜਿੱਤਣ ਤੋਂ ਬਾਅਦ ਬਾਕੀ ਭਾਰਤ ਨੂੰ ਜਿੱਤਣਾ ਕੋਈ ਔਖਾ ਕੰਮ ਨਹੀਂ ਰਹਿ ਜਾਂਦਾ ਸੀ । ਇਸ ਤਰ੍ਹਾਂ ਪੰਜਾਬ ਦੀ ਜਿੱਤ ਭਾਰਤ ਜਿੱਤ ਦੇ ਬਰਾਬਰ ਸੀ ।

2. ਪੰਜਾਬ-ਨਿਰਣਾਇਕ ਲੜਾਈਆਂ ਦਾ ਖੇਤਰ (Punjab-the battlefield of Decisive Battles) – ਪੰਜਾਬ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਸਦੀਆਂ ਤਕ ਭਾਰਤੀ ਇਤਿਹਾਸ ਦੀਆਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈਆਂ ਦਾ ਖੇਤਰ ਰਿਹਾ ਹੈ | ਆਰੀਆ ਦਾ ਦਾਵਿੜ ਲੋਕਾਂ ਨਾਲ ਯੁੱਧ, ਸਿਕੰਦਰ ਦਾ ਪੋਰਸ ਨਾਲ ਯੁੱਧ, ਚੰਦਰਗੁਪਤ ਦਾ ਯੂਨਾਨੀਆਂ ਨਾਲ ਯੁੱਧ, ਮੁਹੰਮਦ ਗੌਰੀ ਦਾ ਪਿਥਵੀ ਰਾਜ ਚੌਹਾਨ ਨਾਲ ਯੁੱਧ ਅਤੇ ਪਾਨੀਪਤ ਦੇ ਤਿੰਨੇ ਯੁੱਧ ਪੰਜਾਬ ਦੀ ਧਰਤੀ ‘ਤੇ ਹੀ ਲੜੇ ਗਏ । ਮੁਹੰਮਦ ਗੌਰੀ ਨੇ ਜਿੱਥੇ 1192 ਈ. ਵਿੱਚ ਤਰਾਇਨ ਦੇ ਯੁੱਧ ਵਿੱਚ ਪ੍ਰਿਥਵੀ ਰਾਜ ਚੌਹਾਨ ਨੂੰ ਹਰਾ ਕੇ ਭਾਰਤ ਵਿੱਚ ਮੁਸਲਿਮ ਰਾਜ ਦੀ ਨੀਂਹ ਰੱਖੀ, ਉੱਥੇ 1526 ਈ. ਵਿੱਚ ਪਾਨੀਪਤ ਦੇ ਪਹਿਲੇ ਯੁੱਧ ਵਿੱਚ ਬਾਬਰ ਨੇ ਇਬਰਾਹੀਮ ਲੋਧੀ ਨੂੰ ਹਰਾ ਕੇ ਮੁਗ਼ਲ ਵੰਸ਼ ਦੀ ਸਥਾਪਨਾ ਕੀਤੀ ।

3. ਉੱਤਰ-ਪੱਛਮੀ ਸੀਮਾ ਦੀ ਸਮੱਸਿਆ (North-West Frontier Problem) – ਪੰਜਾਬ ਦੀ ਉੱਤਰ-ਪੱਛਮੀ ਸੀਮਾ ਸਦਾ ਹੀ ਇੱਥੋਂ ਦੇ ਸ਼ਾਸਕਾਂ ਲਈ ਪਰੇਸ਼ਾਨੀ ਦਾ ਇੱਕ ਸੋਮਾ ਰਹੀ ਹੈ । ਇਸ ਦੇ ਦੋ ਮੁੱਖ ਕਾਰਨ ਸਨ । ਪਹਿਲਾ, ਇਹ ਕਿ ਵਧੇਰੇ ਵਿਦੇਸ਼ੀ ਹਮਲਾਵਰ ਇਸੇ ਰਸਤੇ ਤੋਂ ਭਾਰਤ ਆਉਂਦੇ ਸਨ ਅਤੇ ਦੂਸਰਾ, ਇਸ ਸੀਮਾ ਵਿੱਚ ਰਹਿਣ ਵਾਲੇ ਲੋਕ ਬਹੁਤ ਖੂੰਖਾਰ ਸਨ । ਉਹ ਨਿੱਤ ਨਵੀਆਂ ਪਰੇਸ਼ਾਨੀਆਂ ਖੜੀਆਂ ਕਰਨ ਤੋਂ ਬਾਜ ਨਹੀਂ ਆਉਂਦੇ ਸਨ । ਇਸ ਲਈ ਹਰੇਕ ਸ਼ਾਸਕ ਨੂੰ ਆਪਣਾ ਰਾਜ ਬਚਾਉਣ ਲਈ ਇਸ ਸੀਮਾ ਦੀ ਸੁਰੱਖਿਆ ਲਈ ਇੱਕ ਅਲੱਗ ਨੀਤੀ ਅਪਨਾਉਣੀ ਪੈਂਦੀ ਅਤੇ ਬਹੁਤ ਸਾਰਾ ਪੈਸਾ ਖ਼ਰਚ ਕਰਨਾ ਪੈਂਦਾ ਸੀ । ਬਲਬਨ, ਅਲਾਉੱਦੀਨ ਖ਼ਿਲਜੀ, ਅਕਬਰ ਅਤੇ ਮਹਾਰਾਜਾ ਰਣਜੀਤ ਸਿੰਘ ਨੇ ਇਸ ਸੀਮਾ ਵੱਲ ਖ਼ਾਸ ਧਿਆਨ ਦਿੱਤਾ । ਜਿਨ੍ਹਾਂ ਰਾਜਿਆਂ ਨੇ ਇਸ ਪ੍ਰਤੀ ਅਣਗਹਿਲੀ ਕੀਤੀ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ ।

4. ਪੰਜਾਬੀਆਂ ਨੂੰ ਸਦੀਆਂ ਤਕ ਕਸ਼ਟ ਝੱਲਣੇ ਪਏ (Punjabis had to suffer for Centuries) – ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਪੰਜਾਬ ਦੇ ਨਿਵਾਸੀਆਂ ਨੂੰ ਸਦੀਆਂ ਤਕ ਕਸ਼ਟ ਝੱਲਣੇ ਪਏ । ਲਗਭਗ ਸਭ ਵਿਦੇਸ਼ੀ ਹਮਲਾਵਰਾਂ ਦੇ ਅੱਤਿਆਚਾਰਾਂ ਦਾ ਸਾਹਮਣਾ ਸਭ ਤੋਂ ਪਹਿਲਾਂ ਅਤੇ ਸਭ ਤੋਂ ਜ਼ਿਆਦਾ ਪੰਜਾਬੀਆਂ ਨੂੰ ਹੀ ਕਰਨਾ ਪਿਆ । ਮਹਿਮੂਦ ਗਜ਼ਨਵੀ, ਮੁਹੰਮਦ ਗੌਰੀ, ਤੈਮੂਰ, ਨਾਦਰ ਸ਼ਾਹ ਅਤੇ ਅਹਿਮਦ ਸ਼ਾਹ ਅਬਦਾਲੀ ਆਦਿ ਹਮਲਾਵਰਾਂ ਨੇ ਇੱਥੋਂ ਦੇ ਲੋਕਾਂ ‘ਤੇ ਘੋਰ ਅੱਤਿਆਚਾਰ ਕੀਤੇ । ਮਰਦਾਂ ਦਾ ਕਤਲ ਕਰ ਦਿੱਤਾ ਜਾਂਦਾ ਅਤੇ ਇਸਤਰੀਆਂ ਨਾਲ ਦੁਰਵਿਹਾਰ ਕੀਤਾ ਜਾਂਦਾ । ਤਲਵਾਰ ਦੀ ਨੋਕ ‘ਤੇ ਜਬਰਨ ਲੋਕਾਂ ਨੂੰ ਇਸਲਾਮ ਧਰਮ ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾਂਦਾ ।

5. ਪੰਜਾਬ ਦੇ ਦਰਿਆਵਾਂ ਦਾ ਪ੍ਰਭਾਵ (Influence of the Rivers of the Punjab) – ਪੰਜਾਬ ਦਾ ਇਤਿਹਾਸ ਇੱਥੇ ਵਹਿਣ ਵਾਲੇ ਦਰਿਆਵਾਂ ਤੋਂ ਵੀ ਬਹੁਤ ਪ੍ਰਭਾਵਿਤ ਹੋਇਆ ਹੈ । ਇਨ੍ਹਾਂ ਦਰਿਆਵਾਂ ਨੇ ਕਦੇ ਤਾਂ ਵਿਦੇਸ਼ੀ ਹਮਲਾਵਰਾਂ ਦੇ ਵਧਦੇ ਕਦਮਾਂ ਨੂੰ ਰੋਕਿਆ ਅਤੇ ਕਦੇ ਉਨ੍ਹਾਂ ਦਾ ਮਾਰਗ ਨਿਰਧਾਰਿਤ ਕੀਤਾ । ਹਮਲਾਵਰ ਇਨ੍ਹਾਂ ਦਰਿਆਵਾਂ ਨੂੰ ਉੱਥੋਂ ਪਾਰ ਕਰਦੇ ਜਿੱਥੇ ਇਹ ਘੱਟ ਤੰਗ ਹੁੰਦੇ ਸਨ । ਇਸ ਤਰ੍ਹਾਂ ਪੰਜਾਬ ਦੀ ਕਿਸਮਤ ਲਿਖਣ ਵਿੱਚ ਇਨ੍ਹਾਂ ਦਰਿਆਵਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ।

6. ਪੰਜਾਬ ਦੇ ਜੰਗਲਾਂ ਅਤੇ ਪਰਬਤਾਂ ਦਾ ਪ੍ਰਭਾਵ (Influence of the Forests and Hills of the Punjab) – ਪੰਜਾਬ ਦੇ ਜੰਗਲਾਂ ਅਤੇ ਪਰਬਤਾਂ ਨੇ ਵੀ ਪੰਜਾਬ ਦੇ ਰਾਜਨੀਤਿਕ ਜੀਵਨ ‘ਤੇ ਡੂੰਘਾ ਪ੍ਰਭਾਵ ਪਾਇਆ । ਜਦੋਂ ਸਿੱਖਾਂ ‘ਤੇ ਵਿਦੇਸ਼ੀ ਹਮਲਾਵਰਾਂ ਦੇ ਅੱਤਿਆਚਾਰ ਬਹੁਤ ਵੱਧ ਗਏ ਤਾਂ ਉਨ੍ਹਾਂ ਨੇ ਇਨ੍ਹਾਂ ਜੰਗਲਾਂ ਅਤੇ ਪਰਬਤਾਂ ਵਿੱਚ ਜਾ ਕੇ ਸ਼ਰਨ ਲਈ । ਇਸ ਦੇ ਨਾਲ ਹੀ ਉਹ ਆਪਣੇ ਦੁਸ਼ਮਣ ‘ਤੇ ਅਚਾਨਕ ਹਮਲਾ ਕਰ ਕੇ ਫਿਰ ਇਨ੍ਹਾਂ ਜੰਗਲਾਂ ਅਤੇ ਪਰਬਤਾਂ ਵਿੱਚ ਜਾ ਲੁਕਦੇ ਸਨ ।

II. ਸਮਾਜਿਕ ਅਤੇ ਸੰਸਕ੍ਰਿਤਿਕ ਪ੍ਰਭਾਵ (Social and Cultural Effects)

1. ਪੰਜਾਬੀਆਂ ਦੇ ਚਰਿੱਤਰ ਦੇ ਵਿਸ਼ੇਸ਼ ਲੱਛਣ (Special traits of the Character of the Punjabis) – ਪੰਜਾਬ ਦੀ ਭੂਗੋਲਿਕ ਸਥਿਤੀ ਨੇ ਪੰਜਾਬੀਆਂ ਦੇ ਚਰਿੱਤਰ ਵਿੱਚ ਵਿਸ਼ੇਸ਼ ਲੱਛਣ ਪੈਦਾ ਕਰ ਦਿੱਤੇ । ਪੰਜਾਬ ਦੇ ਲੋਕ ਲੰਬੇ ਸਮੇਂ ਤਕ ਵਿਦੇਸ਼ੀ ਹਮਲਾਵਰਾਂ ਨਾਲ ਜੂਝਦੇ ਰਹੇ । ਇਸ ਲਈ ਉਹ ਬਾਕੀ ਭਾਰਤ ਦੇ ਲੋਕਾਂ ਤੋਂ ਵੱਧ ਬਹਾਦਰ, ਹਿੰਮਤੀ ਅਤੇ ਕਸ਼ਟ ਝੱਲਣ ਵਾਲੇ ਬਣ ਗਏ । ਇਸ ਦੇ ਨਾਲ ਹੀ ਉਨ੍ਹਾਂ ਵਿੱਚ ਇੱਕ ਖ਼ਾਸ ਗੁਣ ਪੈਦਾ ਹੋਇਆ । ਉਹ ਸੀ “ਖਾਓ, ਪੀਓ ਅਤੇ ਮੌਜ ਉਡਾਓ’ ਦਾ ਉਨ੍ਹਾਂ ਨੇ ਆਪਣਾ ਧਨ ਸਵਾਦੀ ਭੋਜਨ, ਚੰਗੇ ਕੱਪੜੇ ਅਤੇ ਮਨੋਰੰਜਨ ਦੇ ਸਾਧਨਾਂ ‘ਤੇ ਖ਼ਰਚ ਕਰਨਾ ਸ਼ੁਰੂ ਕਰ ਦਿੱਤਾ ।

2. ਜਾਤੀਆਂ ਅਤੇ ਉਪ-ਜਾਤੀਆਂ ਦੀ ਗਿਣਤੀ ਵਿੱਚ ਵਾਧਾ (Increase in the number of Castes and Sub-castes) – ਅਨੇਕਾਂ ਵਿਦੇਸ਼ੀ ਹਮਲਾਵਰਾਂ ਨੇ ਪੰਜਾਬ ਦੀਆਂ ਇਸਤਰੀਆਂ ਨਾਲ ਵਿਆਹ ਸੰਬੰਧ ਵੀ ਸਥਾਪਿਤ ਕੀਤੇ । ਸਿੱਟੇ ਵਜੋਂ ਕਈ ਨਵੀਆਂ ਜਾਤੀਆਂ ਅਤੇ ਉਪ-ਜਾਤੀਆਂ ਦਾ ਜਨਮ ਹੋਇਆ। ਇਨ੍ਹਾਂ ਵਿੱਚੋਂ ਮੁੱਖ ਸਨ-ਪਠਾਣ, ਗੁੱਜਰ, ਸਿਆਲ, ‘ ਮਹਾਜਨ ਅਤੇ ਡੋਗਰਾ ਆਦਿ ।

3. ਪੰਜਾਬ ਦਾ ਵਿਲੱਖਣ ਸਭਿਆਚਾਰ (Distinct Culture of the Punjab) – ਪੰਜਾਬ ਵਿੱਚ ਵਿਦੇਸ਼ੀ ਹਮਲਾਵਰਾਂ ਦੇ ਇੱਥੇ ਵਸ ਜਾਣ ਕਾਰਨ, ਇਸ ਧਰਤੀ ‘ਤੇ ਇੱਕ ਨਵੇਂ ਵਿਲੱਖਣ ਸਭਿਆਚਾਰ ਦਾ ਜਨਮ ਹੋਇਆ । ਇਸ ਸਭਿਆਚਾਰ ਵਿੱਚ ਕੁੱਝ ਦੇਸੀ ਅਤੇ ਵਿਦੇਸ਼ੀ ਗੁਣ ਸ਼ਾਮਲ ਸਨ ।

4. ਕਲਾ ਅਤੇ ਸਾਹਿਤ ਦੀ ਹਾਨੀ (Loss of the Art and Literature) – ਪੰਜਾਬ ’ਤੇ ਵਿਦੇਸ਼ੀ ਹਮਲਿਆਂ ਦੇ ਕਾਰਨ ਇੱਥੇ ਸਦਾ ਅਸ਼ਾਂਤੀ ਅਤੇ ਅਸੁਰੱਖਿਆ ਦਾ ਮਾਹੌਲ ਰਿਹਾ । ਸਿੱਟੇ ਵਜੋਂ ਕਲਾ ਅਤੇ ਸਾਹਿਤ ਦੇ ਖੇਤਰ ਵਿੱਚ ਪੰਜਾਬ ਪੱਛੜ ਗਿਆ । ਜੇਕਰ ਇਸ ਖੇਤਰ ਵਿੱਚ ਥੋੜ੍ਹਾ ਬਹੁਤ ਵਿਕਾਸ ਹੋਇਆ ਵੀ ਤਾਂ ਹਮਲਾਵਰਾਂ ਦੁਆਰਾ ਉਸ ਨੂੰ ਨਸ਼ਟ ਕਰ ਦਿੱਤਾ ਗਿਆ ।

III. ਧਾਰਮਿਕ ਪ੍ਰਭਾਵ (Religious Effects)

1. ਹਿੰਦੂ ਧਰਮ ਦਾ ਜਨਮ (Origin of Hinduism) – ਪੰਜਾਬ ਨੂੰ ਹਿੰਦੂ ਧਰਮ ਦਾ ਜਨਮ ਸਥਾਨ ਮੰਨਿਆ ਜਾਂਦਾ ਹੈ ਕਿਉਂਕਿ ਆਰੀਆ ਲੋਕ ਸਭ ਤੋਂ ਪਹਿਲਾਂ ਇਸੇ ਖੇਤਰ ਵਿੱਚ ਆ ਕੇ ਵਸੇ ਸਨ । ਉਨ੍ਹਾਂ ਨੇ ਆਪਣੇ ਪਵਿੱਤਰ ਗ੍ਰੰਥਾਂ ਦੀ ਰਚਨਾ ਇਸੇ ਦੇਸ਼ ਵਿੱਚ ਕੀਤੀ ।ਉਹ ਆਪਣੇ ਗ੍ਰੰਥਾਂ ਵਿੱਚ ਪੰਜਾਬ ਦੀਆਂ ਕੁਦਰਤੀ ਅਵਸਥਾਵਾਂ ਦਾ ਵਰਣਨ ਕਰਦੇ ਹਨ । ਵੱਖ-ਵੱਖ ਹਿੰਦੂ ਦੇਵੀ-ਦੇਵਤਿਆਂ, ਪੰਜਾਬ ਦੀਆਂ ਨਦੀਆਂ, ਪਰਬਤਾਂ ਅਤੇ ਜੰਗਲਾਂ ਦਾ ਉਲੇਖ ਇਨ੍ਹਾਂ ਗ੍ਰੰਥਾਂ ਵਿੱਚ ਵਾਰ-ਵਾਰ ਆਉਂਦਾ ਹੈ ।

2. ਇਸਲਾਮ ਦਾ ਪ੍ਰਚਾਰ (Propagation of Islam) – ਪੰਜਾਬ ਵਿੱਚ ਭਾਰਤ ਦੇ ਹੋਰ ਭਾਗਾਂ ਦੀ ਤੁਲਨਾ ਵਿੱਚ ਇਸਲਾਮ ਦਾ ਵਧੇਰੇ ਪ੍ਰਸਾਰ ਹੋਇਆ । ਇਸ ਦੇ ਕਈ ਕਾਰਨ ਸਨ । ਪਹਿਲਾ, ਪੰਜਾਬ ਮੁਸਲਿਮ ਹਮਲਾਵਰਾਂ ਦੇ ਸੰਪਰਕ ਵਿੱਚ ਆਉਣ ਵਾਲਾ ਪਹਿਲਾ ਦੇਸ਼ ਸੀ । ਦੂਸਰਾ, ਇਨ੍ਹਾਂ ਹਮਲਾਵਰਾਂ ਨੇ ਇੱਥੋਂ ਦੇ ਵਾਸੀਆਂ ਤੋਂ ਤਲਵਾਰ ਦੀ ਨੋਕ ’ਤੇ ਇਸਲਾਮ ਕਬੂਲ ਕਰਵਾਇਆ | ਤੀਸਰਾ, ਮੁਸਲਮਾਨ ਇੱਥੇ ਪੱਕੇ ਤੌਰ ‘ਤੇ ਵਸੇ । ਚੌਥਾ, ਹਿੰਦੂ ਧਰਮ ਦੀਆਂ ਬੁਰਾਈਆਂ ਨੇ ਲੋਕਾਂ ਨੂੰ ਇਸਲਾਮ ਧਰਮ ਵੱਲ ਆਕਰਸ਼ਿਤ ਕੀਤਾ । ਸਿੱਟੇ ਵਜੋਂ ਇਸਲਾਮ ਦਾ ਪੰਜਾਬ ਵਿੱਚ ਤੇਜ਼ੀ ਨਾਲ ਪ੍ਰਸਾਰ ਹੋਇਆ ।

3. ਸਿੱਖ ਧਰਮ ਦੀ ਉਤਪੱਤੀ ਅਤੇ ਵਿਕਾਸ (Origin and Development of Sikhism) – ਪੰਜਾਬ ਦੀ ਭੂਗੋਲਿਕ ਸਥਿਤੀ ਦਾ ਪੰਜਾਬ ’ਤੇ ਪੈਣ ਵਾਲਾ ਸਭ ਤੋਂ ਮਹੱਤਵਪੂਰਨ ਧਾਰਮਿਕ ਪ੍ਰਭਾਵ ਸਿੱਖ ਧਰਮ ਦੀ ਉਤਪੱਤੀ ਅਤੇ ਉਸ ਦਾ ਵਿਕਾਸ ਸੀ । ਸਿੱਖ ਧਰਮ ਦੀ ਸਥਾਪਨਾ ਅਤੇ ਉਸ ਦਾ ਵਿਕਾਸ ਕਰਨ ਵਾਲੇ ਗੁਰੂਆਂ ਦਾ ਸੰਬੰਧ ਪੰਜਾਬ ਨਾਲ ਹੀ ਸੀ । ਅਮੀਰ ਪੰਜਾਬੀਆਂ ਨੇ ਵੀ ਇਸ ਧਰਮ ਦੇ ਪ੍ਰਸਾਰ ਵਿੱਚ ਭਰਪੂਰ ਸਹਿਯੋਗ ਦਿੱਤਾ । ਸਿੱਟੇ ਵਜੋਂ ਬਹੁਤ ਸਾਰੇ ਲੋਕ ਸਿੱਖ ਧਰਮ ਦੇ ਪੈਰੋਕਾਰ ਬਣ ਗਏ ।

IV. ਆਰਥਿਕ ਪ੍ਰਭਾਵ (Economic Effects)

1. ਪੰਜਾਬ ਦਾ ਖੁਸ਼ਹਾਲ ਹੋਣਾ (Prosperity of the Punjab) – ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦੇ ਕਾਰਨ ਪੰਜਾਬ ਇੱਕ ਖੁਸ਼ਹਾਲ ਪ੍ਰਦੇਸ਼ ਬਣ ਗਿਆ । ਹਿਮਾਲਿਆ ਪਰਬਤ ‘ਚੋਂ ਨਿਕਲਣ ਵਾਲੇ ਦਰਿਆਵਾਂ ਨੇ ਇਸ ਨੂੰ ਉਪਜਾਊ ਮਿੱਟੀ ਪ੍ਰਦਾਨ ਕੀਤੀ । ਇਸ ’ਤੇ ਭਰਪੂਰ ਫ਼ਸਲਾਂ ਦੀ ਪੈਦਾਵਾਰ ਕਰਕੇ ਇੱਥੋਂ ਦੇ ਲੋਕ ਅਮੀਰ ਹੋ ਗਏ ।

2. ਖੇਤੀਬਾੜੀ (Agriculture) – ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ । ਇਸ ਦਾ ਸਿਹਰਾ ਵੀ ਇੱਥੋਂ ਦੀ ਭੂਗੋਲਿਕ ਸਥਿਤੀ ਨੂੰ ਹੀ ਜਾਂਦਾ ਹੈ । ਦਰਿਆਵਾਂ ਦੁਆਰਾ ਲਿਆਂਦੀ ਗਈ ਮਿੱਟੀ ਬਹੁਤ ਉਪਜਾਉ ਹੈ । ਇਸ ਕਾਰਨ ਵਧੇਰੇ ਵਸੋਂ ਖੇਤੀਬਾੜੀ ਦਾ ਕਿੱਤਾ ਕਰਦੀ ਹੈ । ਇੱਥੋਂ ਦੀਆਂ ਮੁੱਖ ਫ਼ਸਲਾਂ ਹਨ-ਕਣਕ, ਕਪਾਹ, ਚੌਲ, ਗੰਨਾ, ਦਾਲਾਂ ਅਤੇ ਸੌਂ ਆਦਿ ।

3. ਵਿਦੇਸ਼ੀ ਵਪਾਰ (Foreign Trade) – ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਦੱਰਿਆਂ ਤੋਂ ਜਿੱਥੇ ਵਿਦੇਸ਼ੀ ਹਮਲਾਵਰ ਪੰਜਾਬ ਆਉਂਦੇ ਰਹੇ, ਉੱਥੇ ਵਿਦੇਸ਼ੀ ਵਪਾਰੀ ਵੀ ਇਸੇ ਰਸਤੇ ਤੋਂ ਆਏ । ਪੰਜਾਬ ਦਾ ਵਿਦੇਸ਼ੀ ਵਪਾਰ ਅਫ਼ਗਾਨਿਸਤਾਨ ਅਤੇ ਮੱਧ ਏਸ਼ੀਆ ਦੇ ਦੇਸ਼ਾਂ ਨਾਲ ਸੀ । ਪੰਜਾਬ ਤੋਂ ਇਨ੍ਹਾਂ ਦੇਸ਼ਾਂ ਨੂੰ ਅਨਾਜ, ਖੰਡ, ਕਪਾਹ, ਊਨੀ, ਸੂਤੀ ਅਤੇ ਰੇਸ਼ਮੀ ਕੱਪੜੇ ਆਦਿ ਦਾ ਨਿਰਯਾਤ ਕੀਤਾ ਜਾਂਦਾ ਸੀ ਅਤੇ ਇਨ੍ਹਾਂ ਦੇਸ਼ਾਂ ਤੋਂ ਘੋੜੇ, ਸੁੱਕੇ ਮੇਵੇ, ਦਰੀਆਂ, ਗਲੀਚੇ, ਫਰ ਆਦਿ ਦਾ ਆਯਾਤ ਕੀਤਾ ਜਾਂਦਾ ਸੀ । ਪੰਜਾਬ ਦੇ ਵਪਾਰਿਕ ਸ਼ਹਿਰਾਂ ਵਿੱਚ ਲਾਹੌਰ, ਮੁਲਤਾਨ, ਪਿਸ਼ਾਵਰ, ਗੁਜਰਾਂਵਾਲਾ, ਬਠਿੰਡਾ, ਅੰਮ੍ਰਿਤਸਰ ਆਦਿ ਮੁੱਖ ਸਨ ।

ਅੰਤ ਵਿੱਚ ਅਸੀਂ ਡਾਕਟਰ ਬੀ. ਐੱਸ. ਨਿੱਝਰ ਦੇ ਇਨ੍ਹਾਂ ਸ਼ਬਦਾਂ ਨਾਲ ਸਹਿਮਤ ਹਾਂ । ‘‘ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਈਆਂ ਨੇ ਇੱਥੋਂ ਦੇ ਇਤਿਹਾਸ ‘ਤੇ ਬਹੁਤ ਡੂੰਘਾ ਪ੍ਰਭਾਵ ਪਾਇਆ ਹੈ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 3.
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦੇ ਰਾਜਨੀਤਿਕ ਪ੍ਰਭਾਵਾਂ ਦਾ ਵਰਣਨ ਕਰੋ । (Explain the political effects of the physical features of the Punjab.)
ਉੱਤਰ-
ਨੋਟ-ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 2 ਦਾ ਭਾਗ 1 ਦੇਖਣ ।

1. “The effects of physical features of the Punjab have exercised a great influence on its History.” Dr. B.S. Nijjar, Punjab Under the Great Mughals (Bombay : 1968) p. 9.

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਦਾ ਵਰਣਨ ਕਰੋ ।
(Describe in brief physical features of the Punjab.)
ਜਾਂ
ਪੰਜਾਬ ਦੀਆਂ ਕੋਈ ਤਿੰਨ ਭੂਗੋਲਿਕ ਵਿਸ਼ੇਸ਼ਤਾਵਾਂ ਲਿਖੋ । (Write any three geographical features of the Punjab.)
ਉੱਤਰ-
ਪੰਜਾਬ ਦੇ ਉੱਤਰ ਵਿੱਚ ਹਿਮਾਲਿਆ ਪਰਬਤ ਸਥਿਤ ਹੈ । ਇਹ ਪਰਬਤ ਬਹੁਤ ਉੱਚਾ ਹੋਣ ਕਾਰਨ ਸਦੀਆਂ ਤੋਂ ਪੰਜਾਬ ਅਤੇ ਭਾਰਤ ਦੇ ਪਹਿਰੇਦਾਰ ਦਾ ਕੰਮ ਕਰ ਰਿਹਾ ਹੈ । ਮਾਨਸੂਨ ਪੌਣਾਂ ਇਸ ਪਰਬਤ ਨਾਲ ਟਕਰਾ ਕੇ ਪੰਜਾਬ ਵਿੱਚ ਵਰਖਾ ਕਰਦੀਆਂ ਹਨ । ਸ਼ਿਵਾਲਿਕ ਪਹਾੜੀਆਂ ਅਤੇ ਮੈਦਾਨੀ ਭਾਗਾਂ ਵਿਚਾਲੇ ਪੰਜਾਬ ਦਾ ਅਰਧ-ਪਹਾੜੀ ਦੇਸ਼ ਸਥਿਤ ਹੈ । ਇਸ ਦੇਸ਼ ਨੂੰ ਤਰਾਈ ਦੇਸ਼ ਵੀ ਕਿਹਾ ਜਾਂਦਾ ਹੈ ! ਪਹਾੜੀ ਦੇਸ਼ ਹੋਣ ਕਾਰਨ ਇੱਥੋਂ ਦੀ ਭੁਮੀ ਘੱਟ ਉਪਜਾਉ ਹੈ । ਪੰਜਾਬ ਦਾ ਮੈਦਾਨੀ ਦੇਸ਼ ਸਭ ਤੋਂ ਵੱਧ ਪ੍ਰਸਿੱਧ ਹੈ । ਇਸ ਦੀ ਗਿਣਤੀ ਸੰਸਾਰ ਦੇ ਸਭ ਤੋਂ ਉਪਜਾਉ ਮੈਦਾਨਾਂ ਵਿੱਚ ਕੀਤੀ ਜਾਂਦੀ ਹੈ ।

ਪ੍ਰਸ਼ਨ 2.
ਪੰਜਾਬ ਨੂੰ ਭਾਰਤ ਦਾ ਪ੍ਰਵੇਸ਼ ਦੁਆਰ ਕਿਉਂ ਕਿਹਾ ਜਾਂਦਾ ਹੈ ? (Why is Punjab called as the Gateway of India ?)
ਉੱਤਰ-
ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਪੰਜਾਬ ਸਦੀਆਂ ਤਕ ਭਾਰਤ ਦਾ ਪ੍ਰਵੇਸ਼ ਦੁਆਰ ਰਿਹਾ ਹੈ । ਇਸ ਦੇ ਉੱਤਰ-ਪੱਛਮ ਵੱਲ ਖੈਬਰ, ਕੁੱਰਮ, ਟੋਚੀ ਅਤੇ ਬੋਲਾਨ ਨਾਂ ਦੇ ਦੱਰੇ ਸਥਿਤ ਹਨ । ਇਨ੍ਹਾਂ ਦੱਰਿਆਂ ਨੂੰ ਪਾਰ ਕਰਨਾ ਕੋਈ ਔਖਾ ਕੰਮ ਨਹੀਂ ਸੀ | ਪ੍ਰਾਚੀਨ ਸਮੇਂ ਤੋਂ ਵਿਦੇਸ਼ੀ ਹਮਲਾਵਰ ਇਸ ਰਸਤੇ ਤੋਂ ਹਮਲੇ ਕਰਦੇ ਸਨ । ਇਨ੍ਹਾਂ ਹਮਲਾਵਰਾਂ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਸੰਘਰਸ਼ ਕਰਨਾ ਪਿਆ । ਪੰਜਾਬ ‘ਤੇ ਜਿੱਤ ਪ੍ਰਾਪਤ ਕਰਨ ਦੇ ਬਾਅਦ ਹੀ ਉਹ ਅੱਗੇ ਕਦਮ ਵਧਾ ਸਕੇ । ਇਸ ਕਾਰਨ ਪੰਜਾਬ ਨੂੰ ਭਾਰਤ ਦਾ ਪ੍ਰਵੇਸ਼ ਦੁਆਰ ਕਿਹਾ ਜਾਂਦਾ ਹੈ ।

ਪ੍ਰਸ਼ਨ 3.
ਪੰਜਾਬ ਦਾ ਭਾਰਤੀ ਇਤਿਹਾਸ ਵਿੱਚ ਕੀ ਮਹੱਤਵ ਹੈ ? (What is the importance of Punjab in the Indian History ?)
ਉੱਤਰ-
ਪੰਜਾਬ ਦਾ ਭਾਰਤੀ ਇਤਿਹਾਸ ਵਿੱਚ ਕਈ ਕਾਰਨਾਂ ਕਰਕੇ ਵਿਸ਼ੇਸ਼ ਮਹੱਤਵ ਹੈ । ਆਰੀਆਂ ਨੇ ਆਪਣੇ ਸਭ ਤੋਂ ਪ੍ਰਸਿੱਧ ਧਾਰਮਿਕ ਗ੍ਰੰਥ ਰਿਗਵੇਦ ਦੀ ਰਚਨਾ ਇਸੇ ਪਵਿੱਤਰ ਧਰਤੀ ‘ਤੇ ਕੀਤੀ ਮਹਾਂਭਾਰਤ ਦਾ ਯੁੱਧ ਵੀ ਇਸੇ ਧਰਤੀ ‘ਤੇ ਲੜਿਆ ਗਿਆ ਹੈ । ਸ੍ਰੀ ਕ੍ਰਿਸ਼ਨ ਜੀ ਨੇ ਗੀਤਾ ਦਾ ਸੰਦੇਸ਼ ਵੀ ਇੱਥੇ ਹੀ ਦਿੱਤਾ ਸੀ । ਇਸ ਧਰਤੀ ‘ਤੇ ਚੰਦਰਗੁਪਤ ਮੌਰੀਆ ਨੇ ਭਾਰਤ ਦਾ ਪਹਿਲਾ ਸਾਮਰਾਜ ਸਥਾਪਿਤ ਕੀਤਾ । ਭਾਰਤੀ ਇਤਿਹਾਸ ਦੀਆਂ ਸਭ ਤੋਂ ਮਹੱਤਵਪੂਰਨ ਅਤੇ ਨਿਰਣਾਇਕ ਲੜਾਈਆਂ ਵੀ ਇੱਥੇ ਹੀ ਲੜੀਆਂ ਗਈਆਂ । ਇਸੇ ਹੀ ਪਵਿੱਤਰ ਧਰਤੀ ਉੱਤੇ ਸਿੱਖ ਧਰਮ ਦੇ ਨੌਂ ਗੁਰੂਆਂ ਨੇ ਅਵਤਾਰ ਧਾਰਿਆ । ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦਾ ਵਧੇਰੇ ਸਮਾਂ ਪੰਜਾਬ ਵਿੱਚ ਹੀ ਬਤੀਤ ਹੋਇਆ ।

ਪ੍ਰਸ਼ਨ 4.
ਹਿਮਾਲਿਆ ਪਰਬਤ ਦੇ ਪੰਜਾਬ ਨੂੰ ਕਿਹੜੇ ਮੁੱਖ ਲਾਭ ਹੋਏ ? (What were the main benefits of the Himalayas to the Punjab ?)
ਜਾਂ
ਹਿਮਾਲਿਆ ਦੇ ਪੰਜਾਬ ਨੂੰ ਹੋਣ ਵਾਲੇ ਕੋਈ ਤਿੰਨ ਲਾਭ ਲਿਖੋ । (Write any three benefits of the Himalayas to the Punjab.)
ਉੱਤਰ-

  1. ਹਿਮਾਲਿਆ ਪਰਬਤ ਸਦੀਆਂ ਤੋਂ ਇੱਕ ਪਹਿਰੇਦਾਰ ਦਾ ਕੰਮ ਦਿੰਦਾ ਰਿਹਾ ਹੈ ।
  2. ਹਿਮਾਲਿਆ ਦੀਆਂ ਵਾਦੀਆਂ ਨੇ ਪੰਜਾਬ ਨੂੰ ਸ਼ਿਮਲਾ, ਮਨਾਲੀ, ਕੁੱਲ, ਡਲਹੌਜ਼ੀ ਵਰਗੇ ਨਗਰ ਦਿੱਤੇ ।
  3. ਹਿਮਾਲਿਆ ਨੇ ਪੰਜਾਬ ਦੀ ਆਰਥਿਕ ਖ਼ੁਸ਼ਹਾਲੀ ਵਿੱਚ ਬਹੁਮੁੱਲਾ ਯੋਗਦਾਨ ਦਿੱਤਾ ।

ਪ੍ਰਸ਼ਨ 5.
ਦੁਆਬ ਸ਼ਬਦ ਤੋਂ ਕੀ ਭਾਵ ਹੈ ? ਪੰਜਾਬ ਦੇ ਦੁਆਬਿਆਂ ਦਾ ਸੰਖੇਪ ਵਰਣਨ ਦਿਓ । (What do you mean by Doab ? Give a brief description of Doabs of the Punjab.)
ਜਾਂ
ਪੰਜਾਬ ਦੇ ਦੁਆਬਿਆਂ ਦਾ ਵਰਣਨ ਕਰੋ । (Explain the Doabs of the Punjab.)
ਉੱਤਰ-
ਆਬ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਭਾਵ ਹੈ ਦੋ ਦਰਿਆਵਾਂ ਦੇ ਵਿਚਕਾਰਲਾ ਇਲਾਕਾ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਬਿਸਤ ਜਲੰਧਰ ਦੁਆਬ ਕਹਿੰਦੇ ਹਨ । ਬਿਆਸ ਅਤੇ ਰਾਵੀ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਬਾਰੀ ਦੁਆਬ ਕਹਿੰਦੇ ਹਨ । ਰਾਵੀ ਤੇ ਚਨਾਬ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਰਚਨਾ ਦੁਆਬ ਕਿਹਾ ਜਾਂਦਾ ਹੈ । ਚਨਾਬ ਅਤੇ ਜੇਹਲਮ ਦੇ ਵਿਚਕਾਰਲੇ ਦੇਸ਼ ਨੂੰ ਚੱਜ ਦੁਆਬ ਕਹਿੰਦੇ ਹਨ ! ਸਿੰਧ ਅਤੇ ਜੇਹਲਮ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਸਿੰਧ ਸਾਗਰ ਦੁਆਬ ਕਹਿੰਦੇ ਹਨ ।

ਪ੍ਰਸ਼ਨ 6.
ਪੰਜਾਬ ਦੇ ਮੈਦਾਨੀ ਭਾਗਾਂ ਦਾ ਸੰਖੇਪ ਵਿੱਚ ਵਰਣਨ ਕਰੋ । (Describe briefly about plain areas of Punjab.)
ਉੱਤਰ-
ਮੈਦਾਨੀ ਦੇਸ਼ ਪੰਜਾਬ ਦਾ ਸਭ ਤੋ ਵੱਡਾ ਅਤੇ ਮਹੱਤਵਪੂਰਨ ਖੰਡ ਹੈ | ਸਹੀ ਅਰਥਾਂ ਵਿੱਚ ਇਹੋ ਪੰਜਾਬ ਹੈ । ਇਹ ਪਦੇਸ਼ ਸਿੰਧ ਅਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਹੈ । ਇਸ ਮੈਦਾਨ ਦੀ ਗਿਣਤੀ ਸੰਸਾਰ ਦੇ ਸਭ ਤੋਂ ਵੱਧ ਉਪਜਾਊ ਮੈਦਾਨਾਂ ਵਿੱਚ ਕੀਤੀ ਜਾਂਦੀ ਹੈ । ਇਸ ਦੀ ਸਮੁੰਦਰ ਤਲ ਤੋਂ ਔਸਤ ਉਚਾਈ 1000 ਫੁੱਟ ਤੋਂ ਵੱਧ ਨਹੀਂ ਹੈ। ਪੰਜਾਬ ਵਿੱਚ ਵਹਿਣ ਵਾਲੇ ਪੰਜੇ ਦਰਿਆ-ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ-ਇਸੇ ਦੇਸ਼ ਵਿੱਚ ਵਹਿੰਦੇ ਹਨ ਕਿਉਂਕਿ ਇਹ ਦੇਸ਼ ਬਹੁਤ ਉਪਜਾਊ ਹੈ, ਵਰਖਾ ਕਾਫ਼ੀ ਹੁੰਦੀ ਹੈ ਅਤੇ ਆਵਾਜਾਈ ਦੇ ਸਾਧਨ ਵਿਕਸਿਤ ਹਨ ਇਸ ਲਈ ਇੱਥੇ ਦੀ ਵਸੋਂ ਵੀ ਕਾਫ਼ੀ ਸੰਘਣੀ ਹੈ । ਮੈਦਾਨੀ ਦੇਸ਼ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ(ੳ) ਪੰਜ ਦੁਆਬੇ, (ਅ) ਮਾਲਵਾ ਅਤੇ ਬਾਂਗਰ, (ਇ) ਦੱਖਣ-ਪੱਛਮ ਦੇ ਮਾਰੂਥਲ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 7.
ਮਾਲਵਾ ਅਤੇ ਬਾਂਗਰ ਤੋਂ ਤੁਹਾਡਾ ਕੀ ਭਾਵ ਹੈ ? (What do you understand by Malwa and Bangar ?)
ਉੱਤਰ-

  • ਮਾਲਵਾ-ਸਤਲੁਜ ਅਤੇ ਘੱਗਰ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਮਾਲਵਾ ਕਿਹਾ ਜਾਂਦਾ ਹੈ । ਇਸ ਵਿੱਚ ਪਟਿਆਲਾ, ਲੁਧਿਆਣਾ, ਸਰਹਿੰਦ, ਸੰਗਰੂਰ, ਮਲੇਰਕੋਟਲਾ, ਬਠਿੰਡਾ, ਫ਼ਰੀਦਕੋਟ ਅਤੇ ਨਾਭਾ ਸ਼ਾਮਲ ਹਨ । ਇਸ ਦੇਸ਼ ਵਿੱਚ ਪ੍ਰਾਚੀਨ ਕਾਲ ਵਿੱਚ ‘ਮਲਵ’ ਨਾਂ ਦਾ ਪ੍ਰਸਿੱਧ ਕਬੀਲਾ ਆਬਾਦ ਸੀ ਜਿਸ ਕਾਰਨ ਇਸ ਦੇਸ਼ ਦਾ ਨਾਂ ਮਾਲਵਾ ਪੈ ਗਿਆ । ਇੱਥੋਂ ਦੇ ਵਸਨੀਕਾਂ ਨੂੰ ਮਲਵਈ ਕਿਹਾ ਜਾਂਦਾ ਹੈ ।
  • ਬਾਂਗਰ-ਘੱਗਰ ਅਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਇਲਾਕੇ ਨੂੰ ਬਾਂਗਰ ਕਿਹਾ ਜਾਂਦਾ ਹੈ । ਇਸ ਨੂੰ ਹਰਿਆਣਾ ਵੀ ਕਿਹਾ ਜਾਂਦਾ ਹੈ । ਇਸ ਦੇਸ਼ ਵਿੱਚ ਅੰਬਾਲਾ, ਪਾਨੀਪਤ, ਰੋਹਤਕ, ਕਰਨਾਲ, ਕੁਰੂਕਸ਼ੇਤਰ, ਗੁਰੁ ਗਾਮ (ਗੁੜਗਾਂਵ), ਜੀਂਦ ਅਤੇ ਹਿਸਾਰ ਦੇ ਇਲਾਕੇ ਸ਼ਾਮਲ ਹਨ । ਪੰਜਾਬ ਦੇ ਇਸ ਭਾਗ ਵਿੱਚ ਭਾਰਤੀ ਇਤਿਹਾਸ ਦੀਆਂ ਨਿਰਣਾਇਕ ਲੜਾਈਆਂ ਹੋਈਆਂ ।

ਪ੍ਰਸ਼ਨ 8.
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇੱਥੋਂ ਦੇ ਰਾਜਨੀਤਿਕ ਇਤਿਹਾਸ ਉੱਤੇ ਕੀ ਪ੍ਰਭਾਵ ਪਾਇਆ ਹੈ ? (What influence did the physical features of the Punjab have on its political History ?)
ਜਾਂ
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਈਆਂ ਦੇ ਕੀ ਰਾਜਨੀਤਿਕ ਪ੍ਰਭਾਵ ਪਏ ?
(What were the political effects of the geographical features of the Punjab ?)
ਜਾਂ
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਈਆਂ ਦੇ ਕੋਈ ਤਿੰਨ ਰਾਜਨੀਤਿਕ ਪ੍ਰਭਾਵ ਲਿਖੋ । (Write any three political effects of the geographical features of the Punjab.)
ਉੱਤਰ-

  1. ਪੰਜਾਬ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਸਦੀਆਂ ਤਕ ਭਾਰਤ ਦਾ ਪ੍ਰਵੇਸ਼ ਦੁਆਰ ਰਿਹਾ ਹੈ । ਸਿੱਟੇ ਵਜੋਂ ਭਾਰਤੀ ਇਤਿਹਾਸ ਦੀਆਂ ਕਈ ਮਹੱਤਵਪੂਰਨ ਲੜਾਈਆਂ ਪੰਜਾਬ ਵਿੱਚ ਲੜੀਆਂ ਗਈਆਂ ।
  2. ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਪੰਜਾਬ ਦੇ ਲਾਹੌਰ, ਮੁਲਤਾਨ, ਪਿਸ਼ਾਵਰ ਅਤੇ ਸਰਹਿੰਦ ਨਾਂ ਦੇ ਸ਼ਹਿਰਾਂ ਦਾ ਵਿਸ਼ੇਸ਼ ਮਹੱਤਵ ਰਿਹਾ ਹੈ ।
  3. ਪੰਜਾਬ ਵਿੱਚ ਵਹਿਣ ਵਾਲੇ ਦਰਿਆਵਾਂ ਨੇ ਇੱਥੋਂ ਦੇ ਇਤਿਹਾਸ ਨੂੰ ਪ੍ਰਭਾਵਿਤ ਕੀਤਾ ਹੈ ।
  4. ਪੰਜਾਬ ਦੇ ਜੰਗਲਾਂ ਅਤੇ ਪਰਬਤਾਂ ਨੇ ਵੀ ਪੰਜਾਬ ਦੇ ਇਤਿਹਾਸ ‘ਤੇ ਡੂੰਘਾ ਪ੍ਰਭਾਵ ਪਾਇਆ ਹੈ ।

ਪ੍ਰਸ਼ਨ 9.
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇਸ ਦੇ ਆਰਥਿਕ ਇਤਿਹਾਸ ‘ਤੇ ਕੀ ਪ੍ਰਭਾਵ ਪਾਇਆ ਹੈ । (What impact did the physical features of the Punjab have on its economic History ?)
ਜਾਂ
ਪੰਜਾਬ ਦੇ ਭੂਗੋਲ ਦੇ ਤਿੰਨ ਮੁੱਖ ਆਰਥਿਕ ਸਿੱਟਿਆਂ ਦਾ ਵਰਣਨ ਕਰੋ । (Write three economic influences of the Geography of the Punjab.)
ਜਾਂ
ਪੰਜਾਬ ਦੇ ਭੂਗੋਲ ਨੇ ਇੱਥੋਂ ਦੇ ਆਰਥਿਕ ਜੀਵਨ ਨੂੰ ਕਿਵੇਂ ਪ੍ਰਭਾਵਿਤ ਕੀਤਾ ? (How did the Geography of the Punjab affect its economic life ?)
ਉੱਤਰ-

  1. ਪੰਜਾਬ ਦਾ ਮੈਦਾਨੀ ਭਾਗ ਬਹੁਤ ਉਪਜਾਊ ਹੋਣ ਦੇ ਕਾਰਨ ਇੱਥੋਂ ਦੇ ਲੋਕਾਂ ਦਾ ਮੁੱਖ ਧੰਦਾ ਖੇਤੀ ਹੈ । ਪੰਜਾਬ ਵਿੱਚ ਭਰਪੂਰ ਪੈਦਾਵਾਰ ਹੁੰਦੀ ਹੈ ।
  2. ਪੰਜਾਬ ਦੇ ਪਹਾੜੀ ਦੇਸ਼ਾਂ ਵਿੱਚ ਲੋਕ ਭੇਡ, ਬੱਕਰੀਆਂ ਪਾਲਦੇ ਹਨ ।
  3. ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਪੰਜਾਬ ਦੇ ਲਾਹੌਰ, ਮੁਲਤਾਨ, ਪਿਸ਼ਾਵਰ, ਗੁਜਰਾਂਵਾਲਾ, ਬਠਿੰਡਾ, ਸਰਹਿੰਦ, ਜਲੰਧਰ, ਅੰਮ੍ਰਿਤਸਰ ਅਤੇ ਸਮਾਣਾ ਸ਼ਹਿਰ ਪਸਿੱਧ ਵਪਾਰਿਕ ਨਗਰ ਬਣ ਗਏ ।
  4. ਪੰਜਾਬ ਦੀ ਭੂਗੋਲਿਕ ਸਥਿਤੀ ਦੇ ਕਾਰਨ ਹੀ ਇੱਥੋਂ ਦਾ ਵਿਦੇਸ਼ੀ ਵਪਾਰ ਬਹੁਤ ਵਿਕਸਿਤ ਰਿਹਾ ਹੈ ।

ਪ੍ਰਸ਼ਨ 10.
ਪੰਜਾਬ ਦੇ ਦਰਿਆਵਾਂ ਨੇ ਇੱਥੋਂ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ? (How did the rivers of the Punjab influence its History ?)
ਜਾਂ
ਪੰਜਾਬ ਦੀਆਂ ਨਦੀਆਂ ਦਾ ਪੰਜਾਬ ਦੇ ਇਤਿਹਾਸ ‘ਤੇ ਕੀ ਪ੍ਰਭਾਵ ਪਿਆ ? (What were the effects of Punjab rivers on the History of the Punjab ?)
ਜਾਂ
ਪੰਜਾਬ ਦੀਆਂ ਨਦੀਆਂ ਨੇ ਪੰਜਾਬ ਦੇ ਇਤਿਹਾਸ ‘ਤੇ ਕੀ ਪ੍ਰਭਾਵ ਪਾਇਆ ? (How did the rivers of the Punjab influenced its History ?)
ਉੱਤਰ-
ਪੰਜਾਬ ਦੇ ਇਤਿਹਾਸ ਨੂੰ ਇੱਥੇ ਰਹਿਣ ਵਾਲੇ ਦਰਿਆਵਾਂ ਨੇ ਬਹੁਤ ਪ੍ਰਭਾਵਿਤ ਕੀਤਾ ਹੈ । ਇਨ੍ਹਾਂ ਦਰਿਆਵਾਂ ਦੇ ਕਾਰਨ ਹੀ ਵਿਦੇਸ਼ੀ ਹਮਲਾਵਰ ਆਪਣੇ ਕਦਮ ਅੱਗੇ ਨਹੀਂ ਵਧਾ ਸਕੇ ਅਤੇ ਦੇਸ਼ ਦੀ ਸੁਰੱਖਿਆ ਹੁੰਦੀ ਰਹੀ । ਜਦੋਂ ਇਨ੍ਹਾਂ ਦਰਿਆਵਾਂ ਵਿੱਚ ਹੜ੍ਹ ਆਏ ਹੁੰਦੇ ਸਨ ਤਾਂ ਉਨ੍ਹਾਂ ਨੂੰ ਪਾਰ ਕਰਨਾ ਬੜਾ ਔਖਾ ਹੁੰਦਾ ਸੀ । ਇਨ੍ਹਾਂ ਦਰਿਆਵਾਂ ਨੇ ਕਈ ਵਾਰੀ ਹਮਲਾਵਰਾਂ ਦਾ ਮਾਰਗ ਵੀ ਨਿਰਧਾਰਿਤ ਕੀਤਾ । ਇਨ੍ਹਾਂ ਦਰਿਆਵਾਂ ਕਾਰਨ ਪੰਜਾਬ ਦੀ ਧਰਤੀ ਉਪਜਾਊ ਬਣੀ ।

ਪ੍ਰਸ਼ਨ 11.
ਪੰਜਾਬ ਦੇ ਜੰਗਲਾਂ ਅਤੇ ਪਰਬਤਾਂ ਨੇ ਇੱਥੋਂ ਦੇ ਇਤਿਹਾਸ ‘ਤੇ ਬਹੁਤ ਡੂੰਘਾ ਪ੍ਰਭਾਵ ਪਾਇਆ ਹੈ । ਕੀ ਤੁਸੀਂ ਇਸ ਕਥਨ ਨਾਲ ਸਹਿਮਤ ਹੋ ?
(The forests and hills of the Punjab have deeply influenced its History. Do you agree with this statement ?)
ਜਾਂ
ਪੰਜਾਬ ਦੇ ਜੰਗਲਾਂ ਅਤੇ ਪਹਾੜਾਂ ਨੇ ਇਸ ਦੇ ਇਤਿਹਾਸ ‘ ਤੇ ਕੀ ਪ੍ਰਭਾਵ ਪਾਇਆ ?(How did the forests and hills of the Punjab affect its History ?)
ਜਾਂ
ਪੰਜਾਬ ਦੇ ਜੰਗਲਾਂ ਨੇ ਇਸ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ ? (How did the forests of the Punjab affect its History)
ਉੱਤਰ-
ਪੰਜਾਬ ਦੇ ਇਤਿਹਾਸ ‘ਤੇ ਪੰਜਾਬ ਦੇ ਜੰਗਲਾਂ ਤੇ ਪਰਬਤਾਂ ਨੇ ਵੀ ਡੂੰਘਾ ਪ੍ਰਭਾਵ ਪਾਇਆ ਹੈ । 1716 ਈ. ਵਿੱਚ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਤੋਂ ਬਾਅਦ ਸਿੱਖਾਂ ਉੱਤੇ ਮੁਗ਼ਲਾਂ ਅਤੇ ਅਫ਼ਗਾਨਾਂ ਦੇ ਜ਼ੁਲਮ ਜਦੋਂ ਬਹੁਤ ਵੱਧ ਗਏ ਤਾਂ ਇਨ੍ਹਾਂ ਜੰਗਲਾਂ ਅਤੇ ਪਰਬਤਾਂ ਨੇ ਹੀ ਉਨ੍ਹਾਂ ਨੂੰ ਸ਼ਰਨ ਦਿੱਤੀ । ਇੱਥੋਂ ਉਨ੍ਹਾਂ ਨੇ ਗੁਰੀਲਾ ਯੁੱਧ ਪ੍ਰਣਾਲੀ ਅਪਣਾ ਕੇ ਦੁਸ਼ਮਣਾਂ ਦਾ ਟਾਕਰਾ ਕੀਤਾ । ਉਹ ਦੁਸ਼ਮਣਾਂ ਦੀ ਫ਼ੌਜ ‘ਤੇ ਅਚਾਨਕ ਹਮਲਾ ਕਰਕੇ ਫਿਰ ਇਨ੍ਹਾਂ ਜੰਗਲਾਂ ਅਤੇ ਪਰਬਤਾਂ ਵਿੱਚ ਜਾ ਲੁਕਦੇ ਸਨ । ਸਿੱਖਾਂ ਨੇ ਗੁਰੀਲਾ ਯੁੱਧ ਨੀਤੀ ਅਪਣਾ ਕੇ ਨਾਦਰ ਸ਼ਾਹ ਅਤੇ ਅਹਿਮਦ ਸ਼ਾਹ ਅਬਦਾਲੀ ਨੂੰ ਲੁੱਟ ਲਿਆ ਸੀ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 12.
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇਸ ਦੇ ਸਮਾਜਿਕ-ਸੰਸਕ੍ਰਿਤਿਕ ਇਤਿਹਾਸ ‘ਤੇ ਕੀ ਪ੍ਰਭਾਵ ਪਾਇਆ ? (What effect did the physical features of the Punjab have on its socio-cultural History ?)
ਜਾਂ
ਪੰਜਾਬ ਦੀਆਂ ਭੂਗੋਲਿਕ ਵਿਸ਼ੇਸ਼ਤਾਵਾਂ ਦੇ ਸਮਾਜਿਕ ਅਤੇ ਸੰਸਕ੍ਰਿਤਿਕ ਪ੍ਰਭਾਵਾਂ ਦਾ ਵਰਣਨ ਕਰੋ । (Mention the socio-cultural effects of the geographical features of the Punjab.)
ਉੱਤਰ-
ਪ੍ਰਾਚੀਨ ਕਾਲ ਤੋਂ ਅਨੇਕਾਂ ਹਮਲਾਵਰ ਪੰਜਾਬ ਵਿੱਚ ਹੀ ਵਸ ਗਏ । ਉਨ੍ਹਾਂ ਨੇ ਇੱਥੋਂ ਦੀਆਂ ਇਸਤਰੀਆਂ ਨਾਲ ਵਿਆਹ ਕਰਵਾ ਲਏ । ਸਿੱਟੇ ਵਜੋਂ ਪੰਜਾਬ ਵਿੱਚ ਕਈ ਨਵੀਆਂ ਜਾਤੀਆਂ ਤੇ ਉਪਜਾਤੀਆਂ ਹੋਂਦ ਵਿੱਚ ਆਈਆਂ । ਪੰਜਾਬ ਵਿੱਚ ਵੱਖ-ਵੱਖ ਦੇਸ਼ਾਂ ਅਤੇ ਧਰਮਾਂ ਦੇ ਲੋਕਾਂ ਦੇ ਆਬਾਦ ਹੋਣ ਕਾਰਨ ਇੱਕ ਨਵੇਂ ਸਭਿਆਚਾਰ ਦਾ ਜਨਮ ਹੋਇਆ । ਵਿਦੇਸ਼ੀਆਂ ਦੇ ਲਗਾਤਾਰ ਹਮਲਿਆਂ ਕਾਰਨ ਪੰਜਾਬ ਦੇ ਸਾਹਿਤ ਅਤੇ ਕਲਾ ਨੂੰ ਭਾਰੀ ਧੱਕਾ ਲੱਗਿਆ ।

ਪ੍ਰਸ਼ਨ 13.
ਪੰਜਾਬ ਦੇ ਭੂਗੋਲ ਨੇ ਇੱਥੋਂ ਦੇ ਧਾਰਮਿਕ ਜੀਵਨ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ ? (How did Geography of the Punjab affect its religious life ?)
ਜਾਂ
“ਪੰਜਾਬ ਧਾਰਮਿਕ ਅੰਦੋਲਨਾਂ ਦੀ ਭੂਮੀ ਹੈ ।” ਇਸ ਕਥਨ ਦੀ ਵਿਆਖਿਆ ਕਰੋ । (“Punjab is a land of religious movements.” Explain this statement.)
ਉੱਤਰ-
ਪੰਜਾਬ ਦੀ ਭੂਗੋਲਿਕ ਸਥਿਤੀ ਨੇ ਇੱਥੋਂ ਦੇ ਲੋਕਾਂ ਦੇ ਧਾਰਮਿਕ ਜੀਵਨ ਨੂੰ ਵੀ ਕਾਫ਼ੀ ਪ੍ਰਭਾਵਿਤ ਕੀਤਾ । ਪੰਜਾਬ ਨੂੰ ਹਿੰਦੂ ਧਰਮ ਦੀ ਜਨਮ ਭੂਮੀ ਕਿਹਾ ਜਾਂਦਾ ਹੈ । ਆਰੀਆ ਸਭ ਤੋਂ ਪਹਿਲਾਂ ਇਸੇ ਦੇਸ਼ ਵਿੱਚ ਆ ਕੇ ਵਸੇ ਸਨ । ਇੱਥੇ ਹੀ ਉਨ੍ਹਾਂ ਨੇ ਆਪਣੇ ਧਾਰਮਿਕ ਸਾਹਿਤ ਦੀ ਰਚਨਾ ਕੀਤੀ । ਪੰਜਾਬ ਵਿੱਚ ਭਾਰਤ ਦੇ ਹੋਰਨਾਂ ਭਾਗਾਂ ਦੇ ਮੁਕਾਬਲੇ ਇਸਲਾਮ ਦਾ ਵਧੇਰੇ ਪ੍ਰਚਾਰ ਹੋਇਆ । ਪੰਜਾਬ ਵਿੱਚ ਹੀ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਅਤੇ ਉਨ੍ਹਾਂ ਦੇ ਅੱਠ ਉੱਤਰਾਧਿਕਾਰੀਆਂ ਨੇ ਅਵਤਾਰ ਧਾਰਿਆ ਸੀ । ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦਾ ਵਧੇਰੇ ਸਮਾਂ ਇੱਥੇ ਹੀ ਬਤੀਤ ਹੋਇਆ ਸੀ । ਇਸ ਤਰ੍ਹਾਂ ਅਸੀਂ ਦੇਖਦੇ ਹਾਂ ਕਿ ਪੰਜਾਬ ਦੀ ਧਰਤੀ ਨੇ ਵੱਖ-ਵੱਖ ਧਰਮਾਂ ਦਾ ਪਾਲਣਪੋਸ਼ਣ ਕੀਤਾ ।

ਪ੍ਰਸ਼ਨ 14.
ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਨੇ ਇੱਥੋਂ ਦੇ ਇਤਿਹਾਸ ‘ਤੇ ਬੜਾ ਡੂੰਘਾ ਪ੍ਰਭਾਵ ਪਾਇਆ । ਕਿਸੇ ਤਿੰਨ ਮਹੱਤਵਪੂਰਨ ਪ੍ਰਭਾਵਾਂ ਦਾ ਸੰਖੇਪ ਵਰਣਨ ਕਰੋ ।
(Physical features of the Punjab greatly influenced its History. Write briefly any three important effects.)
ਉੱਤਰ-

  1. ਪੰਜਾਬ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਸਦੀਆਂ ਤਕ ਭਾਰਤ ਦਾ ਪ੍ਰਵੇਸ਼ ਦੁਆਰ ਰਿਹਾ ਹੈ ।
  2. ਇਸ ਦੇ ਉੱਤਰ-ਪੱਛਮ ਵਿੱਚ ਸਥਿਤ ਦੱਰਿਆਂ ਰਾਹੀਂ ਵਿਦੇਸ਼ੀ ਹਮਲਾਵਰ ਭਾਰਤ ‘ਤੇ ਹਮਲੇ ਕਰਦੇ ਰਹੇ ਹਨ ।
  3. ਪੰਜਾਬ ਦੀ ਇਸ ਪਵਿੱਤਰ ਧਰਤੀ ‘ਤੇ ਸਿੱਖ ਧਰਮ ਨੇ ਜਨਮ ਲਿਆ ।
  4. ਪੰਜਾਬ ਕਿਉਂਕਿ ਸਦੀਆਂ ਤਕ ਯੁੱਧਾਂ ਦਾ ਅਖਾੜਾ ਬਣਿਆ ਰਿਹਾ ਹੈ ਇਸ ਲਈ ਇੱਥੇ ਕਲਾ ਅਤੇ ਸਾਹਿਤ ਦਾ ਵਿਕਾਸ ਨਹੀਂ ਹੋ ਸਕਿਆ ।
  5. ਪ੍ਰਾਚੀਨ ਸਮੇਂ ਤੋਂ ਹੀ ਪੰਜਾਬ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਆਰਥਿਕ ਪੱਖ ਤੋਂ ਬੜਾ ਖ਼ੁਸ਼ਹਾਲ ਰਿਹਾ ਹੈ ।

ਵਸਤੂਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one word to one Sentence)

ਪ੍ਰਸ਼ਨ 1.
ਪੰਜਾਬ ਸ਼ਬਦ ਤੋਂ ਕੀ ਭਾਵ ਹੈ ?
ਜਾਂ
ਪੰਜਾਬ ਦਾ ਸ਼ਾਬਦਿਕ ਅਰਥ ਕੀ ਹੈ ?
ਉੱਤਰ-
ਪੰਜ ਦਰਿਆਵਾਂ ਦੀ ਧਰਤੀ ।

ਪ੍ਰਸ਼ਨ 2.
ਪੰਜਾਬ ਦਾ ਨਾਂ ਪੰਜਾਬ ਕਿਉਂ ਪਿਆ ?
ਉੱਤਰ-
ਕਿਉਂਕਿ ਇੱਥੇ ਪੰਜ ਦਰਿਆ ਵਹਿੰਦੇ ਸਨ ।

ਪ੍ਰਸ਼ਨ 3.
ਪੰਜਾਬ ਦੇ ਪੰਜ ਦਰਿਆ ਕਿਹੜੇ-ਕਿਹੜੇ ਹਨ ?
ਜਾਂ
ਪੰਜਾਬ ਦੇ ਕਿਸੇ ਦੋ ਦਰਿਆਵਾਂ ਦੇ ਨਾਂ ਲਿਖੋ ।
ਜਾਂ
ਪੰਜਾਬ ਦੇ ਕਿਸੇ ਇੱਕ ਦਰਿਆ ਦਾ ਨਾਂ ਦੱਸੋ ।
ਉੱਤਰ-
ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ ।

ਪ੍ਰਸ਼ਨ 4.
ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ਕਿਸ ਨਾਂ ਨਾਲ ਪੁਕਾਰਿਆ ਜਾਂਦਾ ਸੀ ?
ਜਾਂ
ਰਿਗਵੈਦਿਕ ਕਾਲ ਵਿੱਚ ਪੰਜਾਬ ਦਾ ਕੀ ਨਾਂ ਸੀ ?
ਉੱਤਰ-
ਸਪਤ ਸਿੰਧੂ ।

ਪ੍ਰਸ਼ਨ 5.
ਸਪਤ ਸਿੰਧੂ ਤੋਂ ਕੀ ਭਾਵ ਹੈ ?
ਉੱਤਰ-
ਸੱਤ ਦਰਿਆ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 6.
ਯੂਨਾਨੀਆਂ ਨੇ ਪੰਜਾਬ ਨੂੰ ਕੀ ਨਾਂ ਦਿੱਤਾ ?
ਉੱਤਰ-
ਪੈਂਟਾਪੋਟਾਮੀਆ ।

ਪ੍ਰਸ਼ਨ 7.
ਪੈਂਟਾਪੋਟਾਮੀਆ ਤੋਂ ਕੀ ਭਾਵ ਹੈ ?
ਉੱਤਰ-
ਪੰਜ ਦਰਿਆ ।

ਪ੍ਰਸ਼ਨ 8.
ਮਹਾਕਾਵਾਂ ਅਤੇ ਪੁਰਾਣਾਂ ਵਿੱਚ ਪੰਜਾਬ ਨੂੰ ਕੀ ਕਿਹਾ ਜਾਂਦਾ ਸੀ ?
ਉੱਤਰ-
ਪੰਚਨਦ ।

ਪ੍ਰਸ਼ਨ 9.
ਪੰਚਨਦ ਤੋਂ ਕੀ ਭਾਵ ਹੈ ?
ਉੱਤਰ-
ਪੰਜ ਨਦੀਆਂ ।

ਪ੍ਰਸ਼ਨ 10.
ਪੰਜਾਬ ਨੂੰ ਟੱਕ ਦੇਸ਼ ਕਿਉਂ ਕਿਹਾ ਜਾਂਦਾ ਸੀ ?
ਉੱਤਰ-
ਕਿਉਂਕਿ ਇੱਥੇ ਲੰਬੇ ਸਮੇਂ ਤਕ ਟੱਕ ਕਬੀਲੇ ਦਾ ਸ਼ਾਸਨ ਰਿਹਾ ਸੀ ।

ਪ੍ਰਸ਼ਨ 11.
ਮੱਧ ਕਾਲ ਵਿੱਚ ਪੰਜਾਬ ਦਾ ਕੀ ਨਾਂ ਸੀ ?
ਜਾਂ
ਮੱਧ ਕਾਲ ਵਿੱਚ ਪੰਜਾਬ ਨੂੰ ਕੀ ਕਿਹਾ ਜਾਂਦਾ ਸੀ ?
ਉੱਤਰ-
ਲਾਹੌਰ ਸੂਬਾ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 12.
ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪੰਜਾਬ ਨੂੰ ਕੀ ਨਾਂ ਦਿੱਤਾ ਗਿਆ ?
ਉੱਤਰ-
ਲਾਹੌਰ ਰਾਜ ।

ਪ੍ਰਸ਼ਨ 13.
ਲਾਹੌਰ ਰਾਜ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਕਦੋਂ ਸ਼ਾਮਲ ਕੀਤਾ ਗਿਆ ?
ਉੱਤਰ-
29 ਮਾਰਚ, 1849 ਈ. ।

ਪ੍ਰਸ਼ਨ 14.
ਪੰਜਾਬ ‘ਤੇ ਅੰਗਰੇਜ਼ਾਂ ਦਾ ਕਬਜ਼ਾ ਸਭ ਤੋਂ ਬਾਅਦ ਵਿੱਚ ਕਿਉਂ ਹੋਇਆ ?
ਉੱਤਰ-
ਭੂਗੋਲਿਕ ਸਥਿਤੀ ਦੇ ਕਾਰਨ ।

ਪ੍ਰਸ਼ਨ 15.
1947 ਈ. ਵਿੱਚ ਪੰਜਾਬ ਦਾ ਕਿਹੜਾ ਭਾਗ ਪਾਕਿਸਤਾਨ ਨੂੰ ਦਿੱਤਾ ਗਿਆ ?
ਉੱਤਰ-
ਪੱਛਮੀ ਭਾਗ ।

ਪ੍ਰਸ਼ਨ 16.
ਪੰਜਾਬ ਦੇ ਭੂਗੋਲਿਕ ਖੰਡਾਂ ਦੇ ਨਾਂ ਦੱਸੋ ।
ਜਾਂ
ਪੰਜਾਬ ਦੇ ਭੌਤਿਕ ਲੱਛਣਾਂ ਦੇ ਨਾਂ ਦੱਸੋ ।
ਜਾਂ
ਪੰਜਾਬ ਨੂੰ ਭੂਗੋਲਿਕ ਦ੍ਰਿਸ਼ਟੀ ਤੋਂ ਕਿਹੜੇ ਤਿੰਨ ਭਾਗਾਂ ਵਿੱਚ ਵੰਡਿਆ ਜਾਂਦਾ ਹੈ ?
ਉੱਤਰ-
ਹਿਮਾਲਿਆ ਅਤੇ ਸੁਲੇਮਾਨ ਪਰਬਤ ਸ਼੍ਰੇਣੀਆਂ, ਉਪ-ਪਰਬਤੀ ਖੰਡ ਅਤੇ ਮੈਦਾਨੀ ਖੇਤਰ ।

ਪ੍ਰਸ਼ਨ 17.
ਪੰਜਾਬ ਨੂੰ ਕਿਸ ਦੀ ਖੜਗ ਭੁਜਾ ਕਿਹਾ ਜਾਂਦਾ ਹੈ ?
ਉੱਤਰ-
ਭਾਰਤ ਦੀ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 18.
ਪੰਜਾਬ ਨੂੰ ਭਾਰਤ ਦੀ ਤਲਵਾਰ ਜਾਂ ਖੜਗ ਭੁਜਾ ਕਿਉਂ ਕਿਹਾ ਜਾਂਦਾ ਹੈ ?
ਉੱਤਰ-
ਇੱਥੋਂ ਦੇ ਲੋਕਾਂ ਨੇ ਭਾਰਤ ਦੀ ਸੁਰੱਖਿਆ ਲਈ ਮੁੱਖ ਭੂਮਿਕਾ ਨਿਭਾਈ ।

ਪ੍ਰਸ਼ਨ 19.
ਭਾਰਤ ਦਾ ਪ੍ਰਵੇਸ਼ ਦੁਆਰ ਕਿਸ ਨੂੰ ਕਿਹਾ ਜਾਂਦਾ ਹੈ ?
ਉੱਤਰ-
ਪੰਜਾਬ ਨੂੰ ।

ਪ੍ਰਸ਼ਨ 20.
ਪੰਜਾਬ ਨੂੰ ਭਾਰਤ ਦਾ ਪ੍ਰਵੇਸ਼ ਦੁਆਰ ਕਿਉਂ ਕਿਹਾ ਜਾਂਦਾ ਹੈ ?
ਉੱਤਰ-
ਕਿਉਂਕਿ ਵਿਦੇਸ਼ੀ ਹਮਲਾਵਰਾਂ ਨੂੰ ਭਾਰਤ ਪਹੁੰਚਣ ਲਈ ਸਭ ਤੋਂ ਪਹਿਲਾਂ ਪੰਜਾਬ ਵਿੱਚੋਂ ਲੰਘਣਾ ਪੈਂਦਾ ਸੀ ।

ਪ੍ਰਸ਼ਨ 21.
ਪੰਜਾਬ ਵਿੱਚ ਆਉਣ ਵਾਲੇ ਵਿਦੇਸ਼ੀ ਹਮਲਾਵਰ ਕਿਸ ਦਿਸ਼ਾ ਤੋਂ ਪੰਜਾਬ ਵਿੱਚ ਪਵੇਸ਼ ਕਰਦੇ ਰਹੇ ?
ਉੱਤਰ-
ਉੱਤਰ-
ਪੱਛਮੀ ਦਿਸ਼ਾ ਤੋਂ ।

ਪ੍ਰਸ਼ਨ 22.
ਭਾਰਤ ਦੀ ਉੱਤਰ-ਪੱਛਮੀ ਸੀਮਾ ‘ਤੇ ਸਥਿਤ ਦੱਰਿਆਂ ਵਿੱਚੋਂ ਸਭ ਤੋਂ ਜ਼ਿਆਦਾ ਵਿਦੇਸ਼ੀ ਹਮਲੇ ਕਿਸ ਦੱਰੇ ਰਾਹੀਂ ਹੋਏ ?
ਉੱਤਰ-
ਖੈਬਰ ।

ਪ੍ਰਸ਼ਨ 23.
ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਸਭ ਤੋਂ ਪ੍ਰਸਿੱਧ ਦੱਰੇ ਦਾ ਨਾਂ ਦੱਸੋ ।
ਉੱਤਰ-
ਖੈਬਰ ।

ਪ੍ਰਸ਼ਨ 24.
ਹਿਮਾਲਿਆ ਪਰਬਤ ਦੀ ਸਭ ਤੋਂ ਉੱਚੀ ਚੋਟੀ ਕਿਹੜੀ ਹੈ ?
ਉੱਤਰ-
ਮਾਊਂਟ ਐਵਰੈਸਟ।

ਪ੍ਰਸ਼ਨ 25.
ਹਿਮਾਲਿਆ ਪਰਬਤ ਦਾ ਪੰਜਾਬ ਨੂੰ ਕਿਹੜਾ ਇੱਕ ਮੁੱਖ ਲਾਭ ਹੋਇਆ ?
ਉੱਤਰ-
ਇਸ ਨੇ ਉੱਤਰੀ ਦਿਸ਼ਾ ਵੱਲੋਂ ਵਿਦੇਸ਼ੀ ਹਮਲਾਵਰਾਂ ਤੋਂ ਪੰਜਾਬ ਦੀ ਰੱਖਿਆ ਕੀਤੀ ।

ਪ੍ਰਸ਼ਨ 26.
ਪੰਜਾਬ ਦੇ ਕਿਸੇ ਇੱਕ ਸੁੰਦਰ ਪਰਬਤੀ ਨਗਰ ਦਾ ਨਾਂ ਦੱਸੋ ਜੋ ਹਿਮਾਲਿਆ ਦੀ ਦੇਣ ਹੈ ।
ਉੱਤਰ-
ਸ਼ਿਮਲਾ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 27.
ਤਰਾਈ ਜਾਂ ਉਪ-ਪਰਬਤੀ ਦੇਸ਼ ਕਿੱਥੇ ਸਥਿਤ ਹੈ ?
ਉੱਤਰ-
ਹਿਮਾਲਿਆ ਪਹਾੜ ਦੇ ਉੱਚੇ ਦੇਸ਼ਾਂ ਅਤੇ ਪੰਜਾਬ ਦੇ ਮੈਦਾਨੀ ਦੇਸ਼ਾਂ ਵਿਚਾਲੇ ।

ਪ੍ਰਸ਼ਨ 28.
ਦੁਆਬ ਸ਼ਬਦ ਤੋਂ ਕੀ ਭਾਵ ਹੈ ?
ਉੱਤਰ-
ਦੋ ਦਰਿਆਵਾਂ ਦੇ ਵਿਚਕਾਰਲਾ ਇਲਾਕਾ ।

ਪ੍ਰਸ਼ਨ 29.
ਪੰਜਾਬ ਨੂੰ ਕੁੱਲ ਕਿੰਨੇ ਦੁਆਬਿਆਂ ਵਿੱਚ ਵੰਡਿਆ ਗਿਆ ਹੈ ?
ਉੱਤਰ-
ਪੰਜ ।

ਪ੍ਰਸ਼ਨ 30.
ਪੰਜ ਦੁਆਬੇ ਕਿਹੜੇ ਮੁਗ਼ਲ ਬਾਦਸ਼ਾਹ ਦੇ ਸਮੇਂ ਬਣਾਏ ਗਏ ਸਨ ?
ਜਾਂ
ਪੰਜਾਬ ਨੂੰ ਦੁਆਬਿਆਂ ਵਿੱਚ ਕਿਸ ਸ਼ਾਸਕ ਨੇ ਵੰਡਿਆ ?
ਉੱਤਰ-
ਅਕਬਰ ।

ਪ੍ਰਸ਼ਨ 31.
ਪੰਜਾਬ ਦੇ ਪੰਜ ਦੁਆਬਿਆਂ ਦੇ ਨਾਂ ਲਿਖੋ ।
ਜਾਂ
ਪੰਜਾਬ ਦੇ ਕਿਸੇ ਦੋ ਦੁਆਬਿਆਂ ਦੇ ਨਾਂ ਦੱਸੋ ।
ਜਾਂ
ਕਿਸੇ ਇੱਕ ਦੁਆਬ ਦਾ ਨਾਂ ਲਿਖੋ ।
ਉੱਤਰ-
ਬਿਸਤ ਜਲੰਧਰ ਦੁਆਬ, ਬਾਰੀ ਦੁਆਬ, ਰਚਨਾ ਦੁਆਬ, ਚੱਜ ਦੁਆਬ ਅਤੇ ਸਿੰਧ ਸਾਗਰ ਦੁਆਬ ।

ਪ੍ਰਸ਼ਨ 32.
ਜਲੰਧਰ ਕਿਸ ਦੁਆਬ ਵਿੱਚ ਸਥਿਤ ਹੈ ?
ਉੱਤਰ-
ਬਿਸਤ ਜਲੰਧਰ ਦੁਆਬ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 33.
ਹੁਸ਼ਿਆਰਪੁਰ ਕਿਹੜੇ ਦੁਆਬ ਵਿੱਚ ਸਥਿਤ ਹੈ ?
ਉੱਤਰ-
ਬਿਸਤ ਜਲੰਧਰ ਦੁਆਬ ।

ਪ੍ਰਸ਼ਨ 34.
ਬਾਰੀ ਦੁਆਬ ਤੋਂ ਕੀ ਭਾਵ ਹੈ ?.
ਉੱਤਰ-
ਰਾਵੀ ਅਤੇ ਬਿਆਸ ਦਰਿਆਵਾਂ ਵਿਚਕਾਰਲਾ ਦੇਸ਼ ।

ਪ੍ਰਸ਼ਨ 35.
ਬਾਰੀ ਦੁਆਬ ਦੇ ਕਿਸੇ ਇੱਕ ਪ੍ਰਸਿੱਧ ਸ਼ਹਿਰ ਦਾ ਨਾਂ ਦੱਸੋ ।
ਉੱਤਰ-
ਲਾਹੌਰ ।

ਪ੍ਰਸ਼ਨ 36.
ਲਾਹੌਰ ਕਿਸ ਦੁਆਬ ਵਿੱਚ ਸਥਿਤ ਹੈ ?
ਉੱਤਰ-
ਬਾਰੀ ਦੁਆਬ ਵਿੱਚ ।

ਪ੍ਰਸ਼ਨ 37.
ਬਾਰੀ ਦੁਆਬ ਨੂੰ ਹੋਰ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ ?
ਉੱਤਰ-
ਮਾਝਾ ।

ਪ੍ਰਸ਼ਨ 38.
ਦੁਆਬ ਬਾਰੀ ਨੂੰ ‘ਮਾਝਾ’ ਕਿਉਂ ਕਿਹਾ ਜਾਂਦਾ ਹੈ ?
ਉੱਤਰ-
ਪੰਜਾਬ ਦੇ ਮੱਧ ਵਿੱਚ ਸਥਿਤ ਹੋਣ ਦੇ ਕਾਰਨ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 39.
ਅੰਮ੍ਰਿਤਸਰ ਕਿਸ ਦੁਆਬ ਵਿੱਚ ਸਥਿਤ ਹੈ ?
ਉੱਤਰ-
ਬਾਰੀ ਦੁਆਬ ਵਿੱਚ ।

ਪ੍ਰਸ਼ਨ 40.
ਮਾਲਵਾ ਦੇ ਲੋਕਾਂ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਹੈ ?
ਉੱਤਰ-
ਮਲਵਈ ।

ਪ੍ਰਸ਼ਨ 41.
ਮਾਲਵਾ ਦੇਸ਼ ਕਿੱਥੇ ਸਥਿਤ ਹੈ ?
ਉੱਤਰ-
ਸਤਲੁਜ ਅਤੇ ਘੱਗਰ ਦਰਿਆਵਾਂ ਵਿਚਾਲੇ ।

ਪ੍ਰਸ਼ਨ 42.
ਮਾਲਵਾ ਦਾ ਇਹ ਨਾਂ ਕਿਉਂ ਪਿਆ ?
ਉੱਤਰ-
ਮਲਵ ਨਾਂ ਦੀ ਬਹਾਦਰ ਜਾਤੀ ਦੇ ਨਿਵਾਸ ਕਾਰਨ ।

ਪ੍ਰਸ਼ਨ 43.
ਮਾਲਵਾ ਦੇਸ਼ ਦੇ ਕਿਸੇ ਇੱਕ ਮੁੱਖ ਨਗਰ ਦਾ ਨਾਂ ਲਿਖੋ ।
ਉੱਤਰ-
ਪਟਿਆਲਾ ।

ਪ੍ਰਸ਼ਨ 44.
ਰਚਨਾ ਦੁਆਬ ਤੋਂ ਕੀ ਭਾਵ ਹੈ ?
ਉੱਤਰ-
ਰਾਵੀ ਅਤੇ ਚਨਾਬ ਦਰਿਆਵਾਂ ਵਿਚਕਾਰਲਾ ਦੇਸ਼ ।

ਪ੍ਰਸ਼ਨ 45.
ਰਚਨਾ ਦੁਆਬ ਦੇ ਕਿਸੇ ਇੱਕ ਪ੍ਰਸਿੱਧ ਨਗਰ ਦਾ ਨਾਂ ਦੱਸੋ ।
ਉੱਤਰ-
ਗੁਜਰਾਂਵਾਲਾ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 46.
ਚੱਜ ਦੁਆਬ ਤੋਂ ਕੀ ਭਾਵ ਹੈ ?
ਉੱਤਰ-
ਚਨਾਬ ਅਤੇ ਜੇਹਲਮ ਦਰਿਆਵਾਂ ਵਿਚਕਾਰਲਾ ਦੇਸ਼ ।

ਪ੍ਰਸ਼ਨ 47.
ਸਿੰਧ ਸਾਗਰ ਦੁਆਬ ਕਿੱਥੇ ਸਥਿਤ ਹੈ ?
ਉੱਤਰ-
ਸਿੰਧ ਅਤੇ ਜੇਹਲਮ ਦਰਿਆਵਾਂ ਦੇ ਵਿਚਾਲੇ ।

ਪ੍ਰਸ਼ਨ 48.
ਸਿੱਧ ਸਾਗਰ ਦੁਆਬ ਦਾ ਸਭ ਤੋਂ ਮਹੱਤਵਪੂਰਨ ਨਗਰ ਕਿਹੜਾ ਹੈ ?
ਉੱਤਰ-
ਰਾਵਲਪਿੰਡੀ ।

ਪ੍ਰਸ਼ਨ 49.
ਬਾਂਗਰ ਪ੍ਰਦੇਸ਼ ਕਿੱਥੇ ਸਥਿਤ ਹੈ ?
ਉੱਤਰ-
ਘੱਗਰ ਅਤੇ ਜਮਨਾ ਦਰਿਆਵਾਂ ਵਿਚਾਲੇ ।

ਪ੍ਰਸ਼ਨ 50.
ਪੰਜਾਬ ਦੀਆਂ ਦੋ ਪ੍ਰਸਿੱਧ ਫ਼ਸਲਾਂ ਦੇ ਨਾਂ ਦੱਸੋ ।
ਉੱਤਰ-
ਕਣਕ ਅਤੇ ਗੰਨਾ ।

ਪ੍ਰਸ਼ਨ :51
ਤਰਾਇਨ ਦੀ ਪਹਿਲੀ ਲੜਾਈ ਕਦੋਂ ਹੋਈ ?
ਉੱਤਰ-
1191 ਈ. ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 52.
ਤਰਾਇਨ ਦੀ ਦੂਜੀ ਲੜਾਈ ਕਦੋਂ ਹੋਈ ?
ਉੱਤਰ-
1192 ਈ. ।

ਪ੍ਰਸ਼ਨ 53.
ਪਾਨੀਪਤ ਦੀ ਪਹਿਲੀ ਲੜਾਈ ਕਦੋਂ ਹੋਈ ?
ਉੱਤਰ-
1526 ਈ. ।

ਪ੍ਰਸ਼ਨ 54.
ਪਾਨੀਪਤ ਦੀ ਦੂਸਰੀ ਲੜਾਈ ਕਦੋਂ ਹੋਈ ?
ਉੱਤਰ-
1556 ਈ. ।

ਪ੍ਰਸ਼ਨ 55.
ਹਿਮਾਲਿਆ ਦਾ ਪੰਜਾਬ ਦੇ ਇਤਿਹਾਸ ਉੱਤੇ ਪਾਇਆ ਕੋਈ ਇੱਕ ਮਹੱਤਵਪੂਰਨ ਪ੍ਰਭਾਵ ਦੱਸੋ ।
ਉੱਤਰ-
ਇਸ ਨੇ ਪੰਜਾਬ ਦੀ ਖੁਸ਼ਹਾਲੀ ਵਿੱਚ ਵਾਧਾ ਕੀਤਾ ਹੈ ।

ਪ੍ਰਸ਼ਨ 56.
ਪੰਜਾਬ ਦੀ ਭੂਮੀ ਕਿਹੋ ਜਿਹੀ ਹੈ ?
ਉੱਤਰ-
ਬਹੁਤ ਉਪਜਾਉ ।

ਪ੍ਰਸ਼ਨ 57.
ਪੰਜਾਬ ਦੇ ਦਰਿਆਵਾਂ ਨੇ ਇਸ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ ?
ਉੱਤਰ-
ਇਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦਾ ਕੰਮ ਕੀਤਾ ।

ਪ੍ਰਸ਼ਨ 58.
ਪੰਜਾਬ ਦੇ ਪਹਾੜਾਂ ਅਤੇ ਜੰਗਲਾਂ ਨੇ ਇਸ ਦੇ ਇਤਿਹਾਸ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ ?
ਉੱਤਰ-
ਇਨ੍ਹਾਂ ਨੇ ਸਿੱਖਾਂ ਦੀ ਸ਼ਕਤੀ ਦੇ ਉੱਥਾਨ ਵਿੱਚ ਬਹੁਤ ਬਹੁਮੁੱਲਾ ਯੋਗਦਾਨ ਦਿੱਤਾ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 59.
ਪੰਜਾਬ ਦੇ ਮੈਦਾਨੀ ਭਾਗਾਂ ਨੇ ਪੰਜਾਬ ਦੇ ਇਤਿਹਾਸ ‘ਤੇ ਕੀ ਪ੍ਰਭਾਵ ਪਾਇਆ ?
ਉੱਤਰ-
ਪੰਜਾਬ ਦੀ ਆਰਥਿਕ ਖ਼ੁਸ਼ਹਾਲੀ ਅਨੇਕਾਂ ਵਿਦੇਸ਼ੀ ਹਮਲਾਵਰਾਂ ਦੀ ਪ੍ਰੇਰਨਾ ਸ੍ਰੋਤ ਬਣੀ ।

ਪ੍ਰਸ਼ਨ 60.
ਪੰਜਾਬ ਦੇ ਆਰਥਿਕ ਦ੍ਰਿਸ਼ਟੀ ਤੋਂ ਖ਼ੁਸ਼ਹਾਲ ਹੋਣ ਦਾ ਕੋਈ ਇੱਕ ਕਾਰਨ ਲਿਖੋ ।
ਉੱਤਰ-
ਪੰਜਾਬ ਦਾ ਵਿਦੇਸ਼ਾਂ ਨਾਲ ਵਪਾਰ ਕਾਫ਼ੀ ਵਿਕਸਿਤ ਰਿਹਾ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ-

1. ਪੰਜਾਬ ਫ਼ਾਰਸੀ ਭਾਸ਼ਾ ਦੇ ਦੋ ਸ਼ਬਦਾਂ ………………….. ਅਤੇ ……………… ਦੇ ਮੇਲ ਤੋਂ ਬਣਿਆ ਹੈ ।
ਉੱਤਰ-
(ਪੰਜ, ਆਬ)

2. ਪੰਜਾਬ ਤੋਂ ਭਾਵ ਹੈ ……………………… ਦਰਿਆਵਾਂ ਦਾ ਦੇਸ਼ ।
ਉੱਤਰ-
(ਪੰਜ)

3. ਪੰਜਾਬ ਨੂੰ ਭਾਰਤ ਦਾ ………………………. ਕਿਹਾ ਜਾਂਦਾ ਹੈ ।
ਉੱਤਰ-
(ਪ੍ਰਵੇਸ਼ ਦੁਆਰ)

4. ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ……………………….. ਕਿਹਾ ਜਾਂਦਾ ਸੀ ।
ਉੱਤਰ-
(ਸਪਤ ਸਿੰਧੂ)

5. ਯੂਨਾਨੀਆਂ ਨੇ ਪੰਜਾਬ ਨੂੰ ………………………… ਨਾਂ ਦਿੱਤਾ ।
ਉੱਤਰ-
(ਪੈਂਟਾਪੋਟਾਮੀਆ)

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

6. ਪੁਰਾਣਾਂ ਵਿੱਚ ਪੰਜਾਬ ਨੂੰ …………………………. ਕਿਹਾ ਜਾਂਦਾ ਸੀ ।
ਉੱਤਰ-
ਪੰਚਨਦ

7. ਮੱਧ ਕਾਲ ਵਿੱਚ ਪੰਜਾਬ ਦਾ ਨਾਂ ……………………. ਸੀ ।
ਉੱਤਰ-
(ਲਾਹੌਰ ਸੂਬਾ)

8. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪੰਜਾਬ ਨੂੰ ………………………. ਦਾ ਨਾਂ ਦਿੱਤਾ ਗਿਆ ।
ਉੱਤਰ-
(ਲਾਹੌਰ ਰਾਜ)

9. ਹਿਮਾਲਿਆ ਤੋਂ ਭਾਵ ……………………… ਹੈ ।
ਉੱਤਰ-
(ਬਰਫ਼ ਦਾ ਘਰ)

10. ਹਿਮਾਲਿਆ ਪਰਬਤ ਦੀ ਸਭ ਤੋਂ ਉੱਚੀ ਚੋਟੀ ਦਾ ਨਾਂ ……………………….. ਹੈ ।
ਉੱਤਰ-
(ਮਾਊਂਟ ਐਵਰੈਸਟ)

11. ਪੰਜਾਬ ਦੇ ਉੱਤਰ-ਪੱਛਮ ਵਿੱਚ ਸਭ ਤੋਂ ਪ੍ਰਸਿੱਧ ……………………. ਦੱਰਾ ਹੈ ।
ਉੱਤਰ-
(ਖੈਬਰ)

12. ਪੰਜਾਬ ਵਿੱਚ ………………………. ਦੁਆਬ ਹਨ ।
ਉੱਤਰ-
(ਪੰਜ)

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

13. ਦੁਆਬ ਸ਼ਬਦ ਤੋਂ ਭਾਵ ………………………. ਹੈ ।
ਉੱਤਰ-
(ਦੋ ਦਰਿਆਵਾਂ ਦੇ ਵਿਚਕਾਰਲਾ ਪ੍ਰਦੇਸ਼)

14. ਬਾਰੀ ਦੁਆਬ ਨੂੰ …………………….. ਵੀ ਕਿਹਾ ਜਾਂਦਾ ਹੈ ।
ਉੱਤਰ-
(ਮਾਝਾ)

15. ਰਚਨਾ ਦੁਆਬ ਦਾ ਸਭ ਤੋਂ ਪ੍ਰਸਿੱਧ ਸ਼ਹਿਰ ……….. ਹੈ ।
ਉੱਤਰ-
(ਗੁਜਰਾਂਵਾਲਾ)

16. ………. ਸਿੰਧ ਸਾਗਰ ਦੁਆਬ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਹੈ ।
ਉੱਤਰ-
(ਰਾਵਲਪਿੰਡੀ)

17. ਮਾਲਵਾ ਦੇ ਵਸਨੀਕਾਂ ਨੂੰ ………… ਕਿਹਾ ਜਾਂਦਾ ਹੈ ।
ਉੱਤਰ-
(ਮਲਵਈ)

18. …………………………. ਨੂੰ ਤਰਾਇਨ ਦੀ ਪਹਿਲੀ ਲੜਾਈ ਹੋਈ ।
ਉੱਤਰ-
(1191 ਈ.)

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

19. ……………………. ਨੂੰ ਤਰਾਇਨ ਦੀ ਦੂਜੀ ਲੜਾਈ ਹੋਈ ॥
(1192 ਈ.)

20. 1556 ਈ. ਵਿੱਚ ਅਕਬਰ ਅਤੇ ਹੇਮੂੰ ਵਿਚਾਲੇ ਪਾਨੀਪਤ ਦੀ ……………………. ਲੜਾਈ ਹੋਈ ।
ਉੱਤਰ-
(ਦੂਜੀ)

21. ਪਾਨੀਪਤ ਦੀ ਤੀਸਰੀ ਲੜਾਈ ………………………….. ਵਿੱਚ ਹੋਈ ।
ਉੱਤਰ-
(1761 ਈ.)

22. ਪੰਜਾਬੀ ਦੇ ਲੋਕਾਂ ਦਾ ਮੁੱਖ ਧੰਦਾ ……….. ਸੀ ।
ਉੱਤਰ-
(ਖੇਤੀਬਾੜੀ)

ਠੀਕ ਜਾਂ ਗ਼ਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗ਼ਲਤ ਦੀ ਚੋਣ ਕਰੋ-

1. ਪੰਜਾਬ ਸ਼ਬਦ ਤੋਂ ਭਾਵ ਹੈ ਪੰਜ ਦਰਿਆਵਾਂ ਦੀ ਧਰਤੀ ।
ਉੱਤਰ-
ਠੀਕ

2. ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ਸਪਤ ਸਿੰਧੂ ਕਿਹਾ ਜਾਂਦਾ ਸੀ ।
ਉੱਤਰ-
ਠੀਕ

3. ਮਹਾਂਕਾਵਾਂ ਅਤੇ ਪੁਰਾਣਾਂ ਵਿੱਚ ਪੰਜਾਬ ਨੂੰ ‘ਟੱਕ ਦੇਸ਼’ ਕਿਹਾ ਜਾਂਦਾ ਸੀ ।
ਉੱਤਰ-
ਗਲਤ

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

4. ਯੂਨਾਨੀਆਂ ਨੇ ਪੰਜਾਬ ਦਾ ਨਾਂ ‘ਪੈਂਟਾਪੋਟਾਮੀਆ ਰੱਖਿਆ ।
ਉੱਤਰ-
ਠੀਕ

5. ਮੱਧ ਕਾਲ ਵਿੱਚ ਪੰਜਾਬ ਨੂੰ ਲਾਹੌਰ ਸੂਬਾ ਕਿਹਾ ਜਾਂਦਾ ਸੀ ।
ਉੱਤਰ-
ਠੀਕ

6. ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪੰਜਾਬ ਨੂੰ ਲਾਹੌਰ ਰਾਜ ਦਾ ਨਾਂ ਦਿੱਤਾ ਗਿਆ ।
ਉੱਤਰ-
ਠੀਕ

7. ਹਿਮਾਲਿਆ ਤੋਂ ਭਾਵ ਹੈ ਬਰਫ਼ ਦਾ ਘਰ ।
ਉੱਤਰ-
ਠੀਕ

8. ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਸਭ ਤੋਂ ਪ੍ਰਸਿੱਧ ਦੱਰੇ ਦਾ ਨਾਂ ਗੋਮਲ ਹੈ ।
ਉੱਤਰ-
ਗ਼ਲਤ

9. ਦੁਆਬ ਤੋਂ ਭਾਵ ਹੈ ਦੋ ਦਰਿਆਵਾਂ ਵਿਚਲਾ ਇਲਾਕਾ ॥
ਉੱਤਰ-
ਠੀਕ

10.
ਹੁਸ਼ਿਆਰਪੁਰ ਬਾਰੀ ਦੁਆਬ ਵਿਚ ਸਥਿਤ ਹੈ ।
ਉੱਤਰ-
ਗ਼ਲਤ

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

11. ਬਾਰੀ ਦੁਆਬ ਨੂੰ ਮਾਝਾ ਵੀ ਕਿਹਾ ਜਾਂਦਾ ਹੈ ।
ਉੱਤਰ-
ਠੀਕ

12. ਬਿਆਸ ਅਤੇ ਸਤਲੁਜ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਬਿਸਤ ਜਲੰਧਰ ਦੁਆਬ ਕਿਹਾ ਜਾਂਦਾ ਹੈ ।
ਉੱਤਰ-
ਠੀਕ

13. ਰਾਵੀ ਅਤੇ ਚਨਾਬ ਦਰਿਆਵਾਂ ਦੇ ਵਿਚਕਾਰਲੇ ਦੇਸ਼ ਨੂੰ ਰਚਨਾ ਦੁਆਬ ਕਿਹਾ ਜਾਂਦਾ ਹੈ ।
ਉੱਤਰ-
ਠੀਕ

14. ਰਚਨਾ ਦੁਆਬ ਵਿੱਚ ਸਥਿਤ ਸਭ ਤੋਂ ਪ੍ਰਸਿੱਧ ਸ਼ਹਿਰ ਦਾ ਨਾਂ ਗੁਜਰਾਂਵਾਲਾ ਹੈ ।
ਉੱਤਰ-
ਠੀਕ

15. ਸਤਲੁਜ ਅਤੇ ਚਨਾਬ ਦਰਿਆਵਾਂ ਦੇ ਵਿਚਕਾਰਲੇ ਦੇਸ਼ਾਂ ਨੂੰ ਚੱਜ ਦੁਆਬ ਕਿਹਾ ਜਾਂਦਾ ਹੈ ।
ਉੱਤਰ-
ਗ਼ਲਤ

16. ਸਿੰਧ ਸਾਗਰ ਦੁਆਬ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਰਾਵਲਪਿੰਡੀ ਹੈ ।
ਉੱਤਰ-
ਠੀਕ

17. ਸਤਲੁਜ ਅਤੇ ਜਮੁਨਾ ਦਰਿਆਵਾਂ ਦੇ ਵਿਚਕਾਰਲੇ ਇਲਾਕੇ ਨੂੰ ਮਾਲਵਾ ਕਿਹਾ ਜਾਂਦਾ ਹੈ ।
ਉੱਤਰ-
ਗ਼ਲਤ

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

18. ਮਾਲਵਾ ਦੇ ਵਸਨੀਕਾਂ ਨੂੰ ਮਲਵਈ ਕਿਹਾ ਜਾਂਦਾ ਹੈ ।
ਉੱਤਰ-
ਠੀਕ

19. ਘੱਗਰ ਅਤੇ ਜਮੁਨਾ ਦਰਿਆਵਾਂ ਦੇ ਵਿਚਕਾਰਲੇ ਇਲਾਕੇ ਨੂੰ ਬਾਂਗਰ ਕਿਹਾ ਜਾਂਦਾ ਹੈ ।
ਉੱਤਰ-
ਠੀਕ

20. ਤਰਾਇਨ ਦੀ ਦੂਸਰੀ ਲੜਾਈ 1193 ਈ. ਵਿੱਚ ਹੋਈ ।
ਉੱਤਰ-
ਗ਼ਲਤ

21. ਬਾਬਰ ਅਤੇ ਇਬਰਾਹਿਮ ਲੋਧੀ ਵਿਚਾਲੇ ਪਾਨੀਪਤ ਦੀ ਪਹਿਲੀ ਲੜਾਈ 1536 ਈ. ਵਿੱਚ ਹੋਈ ।
ਉੱਤਰ-
ਗਲਤ

22. 1556 ਈ. ਵਿੱਚ ਅਕਬਰ ਅਤੇ ਹੇਮੂ ਵਿਚਾਲੇ ਪਾਨੀਪਤ ਦੀ ਦੂਜੀ ਲੜਾਈ ਹੋਈ ।
ਉੱਤਰ-
ਠੀਕ

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

23. ਪਾਨੀਪਤ ਦੀ ਤੀਸਰੀ ਲੜਾਈ 1761 ਈ. ਨੂੰ ਹੋਈ ।
ਉੱਤਰ-
ਠੀਕ

24. ਪੰਜਾਬ ਵਿੱਚ ਸਿੱਖ ਧਰਮ ਦਾ ਜਨਮ ਹੋਇਆ ।
ਉੱਤਰ-
ਠੀਕ

25. ਪੰਜਾਬ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਰਿਹਾ ਹੈ ।
ਉੱਤਰ-
ਠੀਕ

26. ਪੰਜਾਬ ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਆਰਥਿਕ ਪੱਖ ਤੋਂ ਬੜਾ ਖੁਸ਼ਹਾਲ ਰਿਹਾ ਹੈ ।
ਉੱਤਰ-
ਠੀਕ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਪੰਜਾਬ ਸ਼ਬਦ ਤੋਂ ਕੀ ਭਾਵ ਹੈ ?
(i) ਦੋ ਦਰਿਆਵਾਂ ਦੀ ਧਰਤੀ
(ii) ਤਿੰਨ ਦਰਿਆਵਾਂ ਦੀ ਧਰਤੀ
(iii) ਚਾਰ ਦਰਿਆਵਾਂ ਦੀ ਧਰਤੀ
(iv) ਪੰਜ ਦਰਿਆਵਾਂ ਦੀ ਧਰਤੀ ।
ਉੱਤਰ-
(iv) ਪੰਜ ਦਰਿਆਵਾਂ ਦੀ ਧਰਤੀ ।

ਪ੍ਰਸ਼ਨ 2.
ਪੰਜਾਬ ਕਿਸ ਭਾਸ਼ਾ ਦਾ ਸ਼ਬਦ ਹੈ ?
(i) ਫ਼ਾਰਸੀ
(ii) ਉਰਦੂ
(iii) ਹਿੰਦੀ
(iv) ਗੁਰਮੁੱਖੀ ।
ਉੱਤਰ-
(i) ਫ਼ਾਰਸੀ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 3.
ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ਕਿਸ ਨਾਂ ਨਾਲ ਪੁਕਾਰਿਆ ਜਾਂਦਾ ਸੀ ?
(i) ਸਪਤ ਸਿੰਧੂ
(ii) ਪੈਂਟਾਪੋਟਾਮੀਆ
(iii) ਟਕ ਦੇਸ਼
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(i) ਸਪਤ ਸਿੰਧੂ ।

ਪ੍ਰਸ਼ਨ 4.
ਯੂਨਾਨੀਆਂ ਨੇ ਪੰਜਾਬ ਨੂੰ ਕੀ ਨਾਂ ਦਿੱਤਾ ?
(i) ਪੰਚਨਦ,
(ii) ਸਪਤ ਸਿੰਧੂ
(iii) ਟੱਕ ਦੇਸ਼
(iv) ਪੈਂਟਾਪੋਟਾਮੀਆ ।
ਉੱਤਰ-
(iv) ਪੈਂਟਾਪੋਟਾਮੀਆ ।

ਪ੍ਰਸ਼ਨ 5.
ਪ੍ਰਾਚੀਨ ਕਾਲ ਵਿੱਚ ਪੰਜਾਬ ਨੂੰ ਟਕ ਦੇਸ਼ ਕਿਉਂ ਕਿਹਾ ਜਾਂਦਾ ਸੀ ?
(i) ਟਕ ਕਬੀਲੇ ਦੇ ਕਾਰਨ
(ii) ਟਕ ਰਾਜੇ ਦੇ ਕਾਰਨ
(iii) ਟਕ ਸਿੱਕੇ ਦੇ ਕਾਰਨ
(iv) ਟਕ ਪਹਾੜ ਦੇ ਕਾਰਨ ।
ਉੱਤਰ-
(i) ਟਕ ਕਬੀਲੇ ਦੇ ਕਾਰਨ ।

ਪ੍ਰਸ਼ਨ 6.
ਮੱਧ ਕਾਲ ਵਿੱਚ ਪੰਜਾਬ ਦੀ ਰਾਜਧਾਨੀ ਦਾ ਕੀ ਨਾਂ ਸੀ ?
(i) ਮੁਲਤਾਨ
(ii) ਰਾਵਲਪਿੰਡੀ
(iii) ਕਾਬਲ
(iv) ਲਾਹੌਰ ।
ਉੱਤਰ-
(iv) ਲਾਹੌਰ ।

ਪ੍ਰਸ਼ਨ 7.
ਇਸ ਸਮੇਂ ਪੰਜਾਬ ਵਿੱਚ ਕੁੱਲ ਜ਼ਿਲ੍ਹੇ ਕਿੰਨੇ ਹਨ ?
(i) 20
(ii) 21
(iii) 22
(iv) 23.
ਉੱਤਰ-
(iv) 23.

ਪ੍ਰਸ਼ਨ 8.
ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਸਭ ਤੋਂ ਪ੍ਰਸਿੱਧ ਦੱਰਾ ਕਿਹੜਾ ਸੀ ?
(i) ਖੈਬਰ
(ii) ਕੁਰਮ
(iii) ਟੋਚੀ
(iv) ਬੋਲਾਨ
ਉੱਤਰ-
(i) ਖੈਬਰ

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 9.
ਹਿਮਾਲਿਆ ਪਰਬਤ ਦੀ ਸਭ ਤੋਂ ਉੱਚੀ ਚੋਟੀ ਦਾ ਕੀ ਨਾਂ ਹੈ ?
(i) ਕੰਚਨ ਜੰਗਾ
(ii) ਨੰਦਾ ਦੇਵੀ
(iii) ਮਾਊਂਟ ਐਵਰੈਸਟ
(iv) K2.
ਉੱਤਰ-
(iii) ਮਾਊਂਟ ਐਵਰੈਸਟ ।

ਪ੍ਰਸ਼ਨ 10.
ਹਿਮਾਲਿਆ ਪਰਬਤ ਦੀ ਲੰਬਾਈ ਲਗਭਗ ਕਿੰਨੀ ਹੈ ?
(i) 1200 ਕਿਲੋਮੀਟਰ
(ii) 1800 ਕਿਲੋਮੀਟਰ
(iii) 2000 ਕਿਲੋਮੀਟਰ
(iv) 2500 ਕਿਲੋਮੀਟਰ ।
ਉੱਤਰ-
(iv) 2500 ਕਿਲੋਮੀਟਰ ।

ਪ੍ਰਸ਼ਨ 11.
ਦੁਆਬ ਸ਼ਬਦ ਤੋਂ ਕੀ ਭਾਵ ਹੈ ?
(i) ਦੋ ਦਰਿਆਵਾਂ ਦੇ ਵਿਚਕਾਰਲਾ ਦੇਸ਼
(ii) ਦੋ ਪਹਾੜਾਂ ਦੇ ਵਿਚਕਾਰਲਾ ਪ੍ਰਦੇਸ਼
(iii) ਦੋ ਮੈਦਾਨਾਂ ਦੇ ਵਿਚਕਾਰਲਾ ਦੇਸ਼
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(i) ਦੋ ਦਰਿਆਵਾਂ ਦੇ ਵਿਚਕਾਰਲਾ ਦੇਸ਼ ।

ਪ੍ਰਸ਼ਨ 12.
ਪੰਜਾਬ ਵਿੱਚ ਕਿੰਨੇ ਦੁਆਬੇ ਹਨ ?
(i) ਦੋ
(ii) ਤਿੰਨ
(iii) ਚਾਰ
(iv) ਪੰਜ ।
ਉੱਤਰ-
(iv) ਪੰਜ ।

ਪ੍ਰਸ਼ਨ 13.
ਅੰਮ੍ਰਿਤਸਰ ਕਿਹੜੇ ਦੁਆਬ ਵਿੱਚ ਸਥਿਤ ਹੈ ?
(i) ਚੱਜ ਦੁਆਬ
(ii) ਬਿਸਤ-ਜਲੰਧਰ ਦੁਆਬ
(iii) ਰਚਨਾ ਦੁਆਬ
(iv) ਬਾਰੀ ਦੁਆਬ ।
ਉੱਤਰ-
(iv) ਬਾਰੀ ਦੁਆਬ ।

ਪ੍ਰਸ਼ਨ 14.
ਰਚਨਾ ਦੁਆਬ ਕਿੱਥੇ ਸਥਿਤ ਹੈ ?
(i) ਰਾਵੀ ਅਤੇ ਚਨਾਬ ਦਰਿਆਵਾਂ ਵਿਚਾਲੇ
(ii) ਚਨਾਬ ਅਤੇ ਜੇਹਲਮ ਦਰਿਆਵਾਂ ਵਿਚਾਲੇ
(iii) ਰਾਵੀ ਅਤੇ ਸਤਲੁਜ ਦਰਿਆਵਾਂ ਵਿਚਾਲੇ
(iv) ਸਤਲੁਜ ਅਤੇ ਬਿਆਸ ਦਰਿਆਵਾਂ ਵਿਚਾਲੇ ।
ਉੱਤਰ-
(i) ਰਾਵੀ ਅਤੇ ਚਨਾਬ ਦਰਿਆਵਾਂ ਵਿਚਾਲੇ ।

ਪ੍ਰਸ਼ਨ 15.
ਗੁਜਰਾਤ ਅਤੇ ਸ਼ਾਹਪੁਰ ਕਿਸ ਦੁਆਬ ਦੇ ਪ੍ਰਸਿੱਧ ਸ਼ਹਿਰ ਹਨ ?
(i) ਚੱਜ ਦੁਆਬ
(ii) ਰਚਨਾ ਦੁਆਬ
(iii) ਬਾਰੀ ਦੁਆਬ
(iv) ਬਿਸਤ-ਜਲੰਧਰ ਦੁਆਬ ।
ਉੱਤਰ-
(i) ਚੱਜ ਦੁਆਬ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 16.
ਸਿੰਧ ਸਾਗਰ ਦੁਆਬ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਕਿਹੜਾ ਹੈ ?
(i) ਸਿੰਧ
(ii) ਜਲੰਧਰ
(iii) ਲੁਧਿਆਣਾ
(iv) ਰਾਵਲਪਿੰਡੀ ।
ਉੱਤਰ-
(iv) ਰਾਵਲਪਿੰਡੀ ।

ਪ੍ਰਸ਼ਨ 17.
ਤਰਾਇਨ ਦੀ ਪਹਿਲੀ ਲੜਾਈ ਕਦੋਂ ਹੋਈ ਸੀ ?
(i) 1191 ਈ. ਵਿੱਚ
(ii) 1192 ਈ. ਵਿੱਚ
(iii) 1291 ਈ. ਵਿੱਚ
(iv) 1491 ਈ. ਵਿੱਚ ।
ਉੱਤਰ-
(i) 1191 ਈ. ਵਿੱਚ ।

ਪ੍ਰਸ਼ਨ 18.
ਤਰਾਇਨ ਦੀ ਦੂਜੀ ਲੜਾਈ ਕਦੋਂ ਲੜੀ ਗਈ ਸੀ ?
(i) 1152 ਈ. ਵਿੱਚ
(ii) 1192 ਈ. ਵਿੱਚ
(iii) 1292 ਈ. ਵਿੱਚ
(iv) 1526 ਈ. ਵਿੱਚ ।
ਉੱਤਰ-
(ii) 1192 ਈ. ਵਿੱਚ

ਪ੍ਰਸ਼ਨ 19.
ਪਾਨੀਪਤ ਦੀ ਦੂਸਰੀ ਲੜਾਈ ਕਦੋਂ ਹੋਈ ਸੀ ?
(i)_1526 ਈ. ਵਿੱਚ
(ii) 1536 ਈ. ਵਿੱਚ
(iii) 1556 ਈ. ਵਿੱਚ
(iv) 1656 ਈ. ਵਿੱਚ ।
ਉੱਤਰ-
(iii) 1556 ਈ. ਵਿੱਚ

ਪ੍ਰਸ਼ਨ 20.
ਪਾਨੀਪਤ ਦੀ ਤੀਸਰੀ ਲੜਾਈ ਕਦੋਂ ਹੋਈ ਸੀ ?
(i)_1526 ਈ. ਵਿੱਚ
(ii) 1556 ਈ. ਵਿੱਚ
(iii) 1661 ਈ. ਵਿੱਚ
(iv) 1761 ਈ. ਵਿੱਚ ।
ਉੱਤਰ-
(iv) 1761 ਈ. ਵਿੱਚ ।

ਪ੍ਰਸ਼ਨ 21.
ਭੂਗੋਲਿਕ ਦ੍ਰਿਸ਼ਟੀ ਤੋਂ ਪੰਜਾਬ ਦਾ ਕਿਹੜਾ ਸ਼ਹਿਰ ਮਹੱਤਵਪੂਰਨ ਹੈ ?
(i) ਮੁਲਤਾਨ
(ii) ਲਾਹੌਰ
(iii) ਪਿਸ਼ਾਵਰ
(iv) ਉੱਪਰ ਲਿਖੇ ਸਾਰੇ ।
ਉੱਤਰ-
(iv) ਉੱਪਰ ਲਿਖੇ ਸਾਰੇ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

ਪ੍ਰਸ਼ਨ 22.
16ਵੀਂ ਸ਼ਤਾਬਦੀ ਵਿੱਚ ਪੰਜਾਬ ਵਿੱਚ ਕਿਹੜੀ ਭਾਸ਼ਾ ਨਹੀਂ ਬੋਲੀ ਜਾਂਦੀ ਸੀ ?
(i) ਉਰਦੂ
(ii) ਹਿੰਦੀ
(iii) ਪੰਜਾਬੀ
(iv) ਤਮਿਲ ।
ਉੱਤਰ-
(iv) ਤਮਿਲ ।

ਪ੍ਰਸ਼ਨ 23.
ਪੰਜਾਬ ਦੀ ਭੂਗੋਲਿਕ ਸਥਿਤੀ ਨੇ ਪੰਜਾਬੀਆਂ ਵਿੱਚ ਹੇਠ ਲਿਖਿਆਂ ਵਿੱਚੋਂ ਕਿਸ ਨੂੰ ਧਾਰਨ ਨਹੀਂ ਕੀਤਾ ?
(i) ਬਹਾਦਰੀ
(ii) ਮਿਹਨਤ
(iii) ਸਹਿਣਸ਼ੀਲਤਾ
(iv) ਧੋਖੇਬਾਜ਼ੀ ।
ਉੱਤਰ-
(iv) ਧੋਖੇਬਾਜ਼ੀ ।

ਪ੍ਰਸ਼ਨ 24.
ਹੇਠ ਲਿਖਿਆਂ ਵਿੱਚੋਂ ਕਿਹੜੇ ਵਿਦੇਸ਼ੀ ਹਮਲਾਵਰ ਨੇ ਉੱਤਰ-ਪੱਛਮ ਵੱਲੋਂ ਭਾਰਤ ‘ਤੇ ਹਮਲਾ ਨਹੀਂ ਕੀਤਾ ?
(i) ਮੁਗ਼ਲ
(ii) ਹੂਣ
(iii) ਯੂਨਾਨੀ
(iv) ਅੰਗਰੇਜ਼ ।
ਉੱਤਰ-
(iv) ਅੰਗਰੇਜ਼ ।

ਪ੍ਰਸ਼ਨ 25.
ਪੰਜਾਬ ਵਿੱਚ ਇਸਲਾਮ ਦਾ ਵਧੇਰੇ ਪ੍ਰਸਾਰ ਕਿਉਂ ਹੋਇਆ ?
(i) ਇੱਥੋਂ ਦੇ ਮੁਸਲਮਾਨ ਆਰਥਿਕ ਪੱਖ ਤੋਂ ਵਧੇਰੇ ਖੁਸ਼ਹਾਲ ਸਨ
(ii) ਮੁਸਲਮਾਨਾਂ ਨੇ ਸਭ ਤੋਂ ਪਹਿਲਾਂ ਪੰਜਾਬ ‘ਤੇ ਕਬਜ਼ਾ ਕੀਤਾ ਸੀ
(iii) ਪੰਜਾਬ ਦੇ ਲੋਕ ਇਸ ਧਰਮ ਨੂੰ ਵਧੇਰੇ ਪਸੰਦ ਕਰਦੇ ਸਨ
(iv) ਕਿਉਂਕਿ ਪੰਜਾਬ ਵਿੱਚ ਮੁਸਲਮਾਨਾਂ ਦੇ ਵਧੇਰੇ ਸਿੱਖਿਆ ਕੇਂਦਰ ਸਨ ।
ਉੱਤਰ-
(iii) ਪੰਜਾਬ ਦੇ ਲੋਕ ਇਸ ਧਰਮ ਨੂੰ ਵਧੇਰੇ ਪਸੰਦ ਕਰਦੇ ਸਨ ।

ਪ੍ਰਸ਼ਨ 26.
6ਵੀਂ ਸ਼ਤਾਬਦੀ ਵਿੱਚ ਪੰਜਾਬ ਹੇਠ ਲਿਖਿਆਂ ਵਿੱਚੋਂ ਕਿਸ ਚੀਜ਼ ਦਾ ਨਿਰਯਾਤ ਨਹੀਂ ਕਰਦਾ ਸੀ ?
(i) ਘੋੜੇ
(ii) ਕਪਾਹ
(iii) ਖੰਡ
(iv) ਕੱਪੜੇ ।
ਉੱਤਰ-
(i) ਘੋੜੇ ।

ਪ੍ਰਸ਼ਨ 27.
16ਵੀਂ ਸ਼ਤਾਬਦੀ ਵਿੱਚ ਪੰਜਾਬ ਹੇਠ ਲਿਖਿਆਂ ਵਿੱਚੋਂ ਕਿਸ ਚੀਜ਼ ਦਾ ਆਯਾਤ ਨਹੀਂ ਕਰਦਾ ਸੀ ?
(i) ਖ਼ੁਸ਼ਕ ਮੇਵੇ
(ii) ਹਥਿਆਰ
(iii) ਘੋੜੇ
(iv) ਕਪਾਹ ।
ਉੱਤਰ-
(iv) ਕਪਾਹ ।

ਪ੍ਰਸ਼ਨ 28.
16ਵੀਂ ਸਦੀ ਵਿੱਚ ਹੇਠ ਲਿਖਿਆਂ ਵਿੱਚੋਂ ਕਿਹੜਾ ਪ੍ਰਸਿੱਧ ਵਪਾਰਿਕ ਨਗਰ ਨਹੀਂ ਸੀ ?
(i) ਅੰਮ੍ਰਿਤਸਰ
(ii) ਲਾਹੌਰ
(iii) ਹਿਸਾਰ
(iv) ਰਾਵਲਪਿੰਡੀ ।
ਉੱਤਰ-
(iv) ਰਾਵਲਪਿੰਡੀ ।

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਭਾਰਤੀ ਸੰਸਕ੍ਰਿਤੀ ਅਤੇ ਸਭਿਅਤਾ ਦੀ ਜਨਮ ਭੂਮੀ ਕਿਹਾ ਜਾਂਦਾ ਹੈ । ਅੱਜ ਤੋਂ ਲਗਭਗ 4 ਹਜ਼ਾਰ ਤੋਂ 5 ਹਜ਼ਾਰ ਸਾਲ ਪਹਿਲਾਂ ਪੰਜਾਬ ਦੇ ਆਲੇ-ਦੁਆਲੇ ਦੇ ਦੇਸ਼ਾਂ ਵਿੱਚ ਸਿੰਧ ਘਾਟੀ ਦੀ ਸਭਿਅਤਾ ਜਾਂ ਹੜੱਪਾ ਸੱਭਿਅਤਾ ਦਾ ਜਨਮ ਹੋਇਆ, ਜੋ ਸੰਸਾਰ ਦੀਆਂ ਪ੍ਰਾਚੀਨ ਸਭਿਆਤਾਵਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ । ਰਮਾਇਣ ਅਤੇ ਮਹਾਂਭਾਰਤ ਦੇ ਮਹਾਨ ਪਾਤਰਾਂ ਦਾ ਸੰਬੰਧ ਵੀ ਪੰਜਾਬ ਨਾਲ ਸੀ । ਮਹਾਂਭਾਰਤ ਦਾ ਯੁੱਧ ਇਸੇ ਧਰਤੀ ਉੱਤੇ ਲੜਿਆ ਗਿਆ ਹੈ ਜਿਸ ਵਿੱਚ ਸ੍ਰੀ ਕਿਸ਼ਨ ਜੀ ਨੇ ਗੀਤਾ ਦਾ ਉਪਦੇਸ਼ ਦਿੱਤਾ ਸੀ । ਪੰਜਾਬ ਵਿੱਚ ਸੰਸਾਰ ਪ੍ਰਸਿੱਧ ਤਕਸ਼ਿਲਾ ਵਿਸ਼ਵ ਵਿਦਿਆਲਾ ਅਤੇ ਗੰਧਾਰ ਕਲਾ ਦੇ ਪ੍ਰਮੁੱਖ ਕੇਂਦਰ ਸਥਿਤ ਸਨ | ਅਰਥਸ਼ਾਸਤਰ ਦੇ ਲੇਖਕ ਕੋਟਿਲਯ, ਸੰਸਕ੍ਰਿਤ ਵਿਆਕਰਨ ਦੇ ਮਹਾਨ ਵਿਦਵਾਨ ਪਾਣਿਨੀ ਅਤੇ ਪ੍ਰਸਿੱਧ ਚਿਕਿਤਸਕ ਚਰਕ ਪੰਜਾਬ ਨਾਲ ਹੀ ਸੰਬੰਧ ਰੱਖਦੇ ਸਨ । ਭਾਰਤ ਦੇ ਰਾਜਨੀਤਿਕ ਇਤਿਹਾਸ ਦਾ ਨਿਰਮਾਣ ਵੀ ਕਿਸੇ ਹੱਦ ਤੱਕ ਪੰਜਾਬ ਵਿਚ ਹੀ ਹੋਇਆ | ਪੰਜਾਬ ਦੀ ਆਰਥਿਕ ਸਥਿਤੀ ਦੇ ਕਾਰਨ ਸਾਰੇ ਵਿਦੇਸ਼ੀ ਹਮਲਾਵਰ ਪੰਜਾਬ ਦੀ ਉੱਤਰ-ਪੱਛਮੀ ਸੀਮਾ ਤੋਂ ਹੋ ਕੇ ਪੰਜਾਬ ਵਿੱਚ ਆਏ ਸਨ । ਚੰਦਰ ਗੁਪਤ ਮੌਰੀਆ ਅਤੇ ਹਰਸ਼ ਵਰਧਨ ਜਿਹੇ ਰਾਜਿਆਂ ਨੇ ਪੰਜਾਬ ਤੋਂ ਹੀ ਆਪਣੀਆਂ ਜਿੱਤਾਂ ਦੀ ਮੁਹਿੰਮ ਆਰੰਭ ਕੀਤੀ ਅਤੇ ਵਿਸ਼ਾਲ ਅਤੇ ਸ਼ਕਤੀਸ਼ਾਲੀ ਸਾਮਰਾਜ ਦੀ ਸਥਾਪਨਾ ਕੀਤੀ ।

1. ਹੜੱਪਾ ਸਭਿਅਤਾ ਦਾ ਜਨਮ ਕਿਸ ਧਰਤੀ ‘ਤੇ ਹੋਇਆ ।
2. ਕਿਹੜੇ ਮਹਾਂਕਾਵਾਂ ਦੇ ਪਾਤਰਾਂ ਦਾ ਸੰਬੰਧ ਪੰਜਾਬ ਨਾਲ ਸੀ ?
3. ਸ੍ਰੀ ਕ੍ਰਿਸ਼ਨ ਨੇ ਗੀਤਾ ਦਾ ਉਪਦੇਸ਼ …………………………… ਦੀ ਧਰਤੀ ‘ਤੇ ਦਿੱਤਾ ।
4. ਭਾਰਤ ‘ਤੇ ਹਮਲੇ ਕਰਨ ਵਾਲੇ ਵਿਦੇਸ਼ੀ ਹਮਲਾਵਰ ਪੰਜਾਬ ਵਿੱਚ ਕਿਸ ਪਾਸੇ ਤੋਂ ਦਾਖਲ ਹੁੰਦੇ ਸਨ ?
5. ਪਾਣਿਨੀ ਕਿਸ ਵਿਸ਼ੇ ਦਾ ਵਿਦਵਾਨ ਸੀ ?
ਉੱਤਰ-
1. ਹੜੱਪਾ ਸੱਭਿਅਤਾ ਦਾ ਜਨਮ ਪੰਜਾਬ ਦੇ ਆਲੇ-ਦੁਆਲੇ ਦੇ ਦੇਸ਼ਾਂ ਵਿੱਚ ਹੋਇਆ ।
2. ਰਮਾਇਣ ਅਤੇ ਮਹਾਂਭਾਰਤ ਦੇ ਮਹਾਨ ਪਾਤਰਾਂ ਦਾ ਸੰਬੰਧ ਵੀ ਪੰਜਾਬ ਨਾਲ ਸੀ ।
3. ਪੰਜਾਬ ।
4. ਭਾਰਤ ‘ਤੇ ਹਮਲੇ ਕਰਨ ਵਾਲੇ ਵਿਦੇਸ਼ੀ ਹਮਲਾਵਰ ਪੰਜਾਬ ਵਿੱਚ ਉੱਤਰ-ਪੱਛਮੀ ਸੀਮਾ ਤੋਂ ਪੰਜਾਬ ਵਿੱਚ ਦਾਖਲ ਹੁੰਦੇ ਸਨ ।
5. ਪਾਣਿਨੀ ਸੰਸਕ੍ਰਿਤ ਵਿਆਕਰਨ ਦੇ ਮਹਾਨ ਵਿਦਵਾਨ ਸਨ ।

2.ਪੰਜਾਬ ਨੂੰ ਵੱਖ-ਵੱਖ ਯੁੱਗਾਂ ਵਿੱਚ ਵੱਖ-ਵੱਖ ਨਾਂਵਾਂ ਨਾਲ ਸੱਦਿਆ ਜਾਂਦਾ ਰਿਹਾ ਹੈ । ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ‘ਸਪਤ ਸਿੰਧੂ’ ਕਿਹਾ ਜਾਂਦਾ ਸੀ । ਇਹ ਨਾਂ ਪੰਜਾਬ ਵਿੱਚ ਵਹਿਣ ਵਾਲੇ ਸੱਤ ਦਰਿਆਵਾਂ ਕਾਰਨ ਪਿਆ । ਇਹ ਸੱਤ ਦਰਿਆ ਸਨ-ਸਿੰਧ, ਵਿਤਸਤਾ (ਜੇਹਲਮ, ਅਧਿਕਨੀ (ਚਨਾਬ), ਪਰੂਸ਼ਨੀ (ਰਾਵੀ), ਵਿਆਸ (ਬਿਆਸ), ਸ਼ਤੁਦਰੀ (ਸਤਲੁਜ) ਅਤੇ ਸਰਸਵਤੀ । ਉਸ ਸਮੇਂ ਸਿੰਧ ਅਤੇ ਸਰਸਵਤੀ ਪੰਜਾਬ ਦੀਆਂ ਬਾਹਰਲੀਆਂ ਹੱਦਾਂ ਗਿਣੀਆਂ ਜਾਂਦੀਆਂ ਸਨ | ਮਹਾਂਕਾਵਾਂ ਅਤੇ ਪੁਰਾਣਾਂ ਵਿੱਚ ਪੰਜਾਬ ਨੂੰ ‘ਪੰਚਨਦ` ਕਿਹਾ ਗਿਆ ਹੈ । ਪੰਚਨਦ ਤੋਂ ਭਾਵ ਹੈ ਪੰਜ ਦਰਿਆਵਾਂ ਦੀ ਧਰਤੀ । ਯੂਨਾਨੀਆਂ ਨੇ ਪੰਜਾਬ ਉੱਤੇ ਕਬਜ਼ਾ ਕਰਨ ਤੋਂ ਬਾਅਦ ਇਸ ਦਾ ਨਾਂ ‘ਪੈਂਟਾਪੋਟਾਮੀਆ’ ਰੱਖਿਆ | ਟਾ ਤੋਂ ਅਰਥ ਸੀ ਪੰਜ ਅਤੇ ਪੋਟਾਮੀਆ ਦਾ ਅਰਥ ਸੀ ਦਰਿਆ । ਇਸ ਤਰ੍ਹਾਂ ਯੂਨਾਨੀਆਂ ਨੇ ਵੀ ਪੰਜਾਬ ਨੂੰ ਪੰਜ ਦਰਿਆਵਾਂ ਦੀ ਹੀ ਧਰਤੀ ਕਿਹਾ । ਮੌਰੀਆ ਕਾਲ ਵਿੱਚ ਅਫ਼ਗਾਨਿਸਤਾਨ ਅਤੇ ਬਲੋਚਿਸਤਾਨ ਦੇ ਇਲਾਕੇ ਵੀ ਪੰਜਾਬ ਵਿੱਚ ਸ਼ਾਮਲ ਕਰ ਲਏ ਗਏ ਸਨ ਜਿਸ ਕਾਰਨ ਇਸ ਦੀ ਉੱਤਰ-ਪੱਛਮੀ ਹੱਦ ਹਿੰਦੂਕੁਸ਼ ਪਰਬਤ ਤਕ ਪਹੁੰਚ ਗਈ ਸੀ । ਪੰਜਾਬ ਵਿੱਚ ਕਈ ਸਦੀਆਂ ਤਕ ਟੱਕ ਕਬੀਲੇ ਦਾ ਰਾਜ ਰਿਹਾ ਸੀ ਜਿਸ ਕਾਰਨ ਪੰਜਾਬ ਨੂੰ “ਟੱਕ ਦੇਸ਼’ ਕਿਹਾ ਜਾਣ ਲੱਗ ਪਿਆ ।

1. ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ਕਿਸ ਨਾਂ ਨਾਲ ਜਾਣਿਆ ਜਾਂਦਾ ਸੀ ?
2. ਪੰਚਨਦ ਤੋਂ ਕੀ ਭਾਵ ਹੈ?
3. ਪੰਜਾਬ ਨੂੰ ਪੈਂਟਾਪੋਟਾਮੀਆ ਦਾ ਨਾਂ ਕਿਸ ਨੇ ਦਿੱਤਾ ?
4. ਪੰਜਾਬ ਨੂੰ ਟੱਕ ਦੇਸ਼ ਕਿਉਂ ਕਿਹਾ ਜਾਂਦਾ ਸੀ ?
5. ਹੇਠ ਲਿਖਿਆਂ ਵਿੱਚੋਂ ਕਿਹੜੀ ਨਦੀ ਪੰਜਾਬ ਵਿੱਚ ਵਹਿੰਦੀ ਹੈ ?
(i) ਬਿਆਸ
(ii) ਗੰਗਾ ।
(iii) ਜਮੁਨਾ
(iv) ਉੱਪਰ ਲਿਖਿਆਂ ਵਿੱਚੋਂ ਕੋਈ ਨਹੀਂ ।
ਉੱਤਰ-
1. ਰਿਗਵੈਦਿਕ ਕਾਲ ਵਿੱਚ ਪੰਜਾਬ ਨੂੰ ‘ਸਪਤ ਸਿੰਧੂ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ।
2. ਪੰਚਨਦ ਤੋਂ ਭਾਵ ਹੈ ਪੰਜ ਦਰਿਆ ।
3. ਪੰਜਾਬ ਨੂੰ ਪੈਂਟਾਪੋਟਾਮੀਆ ਦਾ ਨਾਂ ਯੂਨਾਨੀਆਂ ਨੇ ਦਿੱਤਾ ।
4. ਪੰਜਾਬ ਨੂੰ ਟੱਕ ਦੇਸ਼ ਇਸ ਕਰਕੇ ਕਿਹਾ ਜਾਂਦਾ ਸੀ ਕਿਉਂਕਿ ਇੱਥੇ ਸਦੀਆਂ ਤਕ ਟੱਕ ਕਬੀਲੇ ਦਾ ਰਾਜ ਰਿਹਾ ਸੀ ।
5. ਬਿਆਸ ।

3. ਹਿਮਾਲਿਆ ਪਰਬਤ ਪੰਜਾਬ ਦੇ ਉੱਤਰ ਵਿੱਚ ਸਥਿਤ ਹੈ । ਹਿਮਾਲਿਆ ਤੋਂ ਭਾਵ ਹੈ ਬਰਫ਼ ਦਾ ਘਰ । ਹਿਮਾਲਿਆ ਦੀਆਂ ਚੋਟੀਆਂ ਹਮੇਸ਼ਾਂ ਬਰਫ਼ ਨਾਲ ਢੱਕੀਆਂ ਰਹਿੰਦੀਆਂ ਹਨ । ਇਹ ਪਰਬਤ ਪੂਰਬ ਵਿੱਚ ਆਸਾਮ ਤੋਂ ਲੈ ਕੇ ਪੱਛਮ ਵਿੱਚ ਅਫ਼ਗਾਨਿਸਤਾਨ ਤਕ ਫੈਲਿਆ ਹੋਇਆ ਹੈ । ਇਸ ਦੀ ਲੰਬਾਈ 2500 ਕਿਲੋਮੀਟਰ ਅਤੇ ਚੌੜਾਈ 240 ਕਿਲੋਮੀਟਰ ਤੋਂ 320 ਕਿਲੋਮੀਟਰ ਹੈ । ਉੱਚਾਈ ਦੇ ਆਧਾਰ ‘ਤੇ ਹਿਮਾਲਿਆ ਪਰਬਤ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ । ਪਹਿਲੇ ਭਾਗ ਵਿੱਚ ਉਹ ਚੋਟੀਆਂ ਆਉਂਦੀਆਂ ਹਨ, ਜਿਨ੍ਹਾਂ ਦੀ ਉੱਚਾਈ 20,000 ਫੁੱਟ ਅਤੇ ਇਸ ਤੋਂ ਉੱਪਰ ਹੈ । ਇਨ੍ਹਾਂ ਚੋਟੀਆਂ ਵਿੱਚੋਂ ਮਾਊਂਟ ਐਵਰੇਸਟ ਸੰਸਾਰ ਦੀ ਸਭ ਤੋਂ ਉੱਚੀ ਚੋਟੀ ਹੈ । ਇਸ ਦੀ ਉੱਚਾਈ 29,028 ਫੁੱਟ ਜਾਂ 8848 ਮੀਟਰ ਹੈ । ਇਹ ਚੋਟੀਆਂ ਸਾਰਾ ਸਾਲ ਬਰਫ਼ ਨਾਲ ਢੱਕੀਆਂ ਰਹਿੰਦੀਆਂ ਹਨ ।

1. ਹਿਮਾਲਿਆ ਤੋਂ ਕੀ ਭਾਵ ਹੈ ?
2. ਹਿਮਾਲਿਆ ਦੀ ਲੰਬਾਈ ਅਤੇ ਚੌੜਾਈ ਕਿੰਨੀ ਹੈ ?
3. ਹਿਮਾਲਿਆ ਦੀ ਸੰਸਾਰ ਵਿੱਚ ਸਭ ਤੋਂ ਉੱਚੀ ਚੋਟੀ ਕਿਹੜੀ ਹੈ ?
4. ਹਿਮਾਲਿਆ ਦਾ ਕੋਈ ਇੱਕ ਵਰਦਾਨ ਦੱਸੋ ।
5. ਮਾਊਂਟ ਐਵਰੇਸਟ ਦੀ ਉੱਚਾਈ ……………………. ਮੀਟਰ ਹੈ ।
ਉੱਤਰ-
1. ਹਿਮਾਲਿਆ ਤੋਂ ਭਾਵ ਹੈ ਬਰਫ਼ ਦਾ ਘਰ ।
2. ਹਿਮਾਲਿਆ ਦੀ ਲੰਬਾਈ 2500 ਕਿਲੋਮੀਟਰ ਅਤੇ ਚੌੜਾਈ 240 ਕਿਲੋਮੀਟਰ ਤੋਂ 320 ਕਿਲੋਮੀਟਰ ਹੈ ।
3. ਹਿਮਾਲਿਆ ਦੀ ਸੰਸਾਰ ਵਿੱਚ ਸਭ ਤੋਂ ਉੱਚੀ ਚੋਟੀ ਦਾ ਨਾ ਮਾਊਂਟ ਐਵਰੇਸਟ ਹੈ ।
4. ਇਸ ਨੇ ਸਦੀਆਂ ਤਕ ਪੰਜਾਬ ਅਤੇ ਭਾਰਤ ਲਈ ਪਹਿਰੇਦਾਰੀ ਦਾ ਕੰਮ ਕੀਤਾ ।
5. 8848.

PSEB 12th Class History Solutions Chapter 1 ਪੰਜਾਬ ਦੀਆਂ ਭੌਤਿਕ ਵਿਸ਼ੇਸ਼ਤਾਵਾਂ ਅਤੇ ਉਨ੍ਹਾਂ ਦਾ ਇਸ ਦੇ ਇਤਿਹਾਸ 'ਤੇ ਪ੍ਰਭਾਵ

4. ਮੈਦਾਨੀ ਦੇਸ਼ ਪੰਜਾਬ ਦਾ ਸਭ ਤੋਂ ਵੱਡਾ ਅਤੇ ਮਹੱਤਵਪੂਰਨ ਖੰਡ ਹੈ । ਸਹੀ ਅਰਥਾਂ ਵਿੱਚ ਇਹੋ ਪੰਜਾਬ ਹੈ । ਇਹ ਦੇਸ਼ ਸਿੰਧ ਅਤੇ ਜਮਨਾ ਦਰਿਆਵਾਂ ਦੇ ਵਿਚਾਲੇ ਸਥਿਤ ਹੈ ।ਇਸ ਮੈਦਾਨ ਦੀ ਗਿਣਤੀ ਸੰਸਾਰ ਦੇ ਸਭ ਤੋਂ ਵੱਧ ਉਪਜਾਊ ਮੈਦਾਨਾਂ ਵਿੱਚ ਕੀਤੀ ਜਾਂਦੀ ਹੈ । ਇਸ ਦੀ ਸਮੁੰਦਰ ਤਲ ਤੋਂ ਔਸਤ ਉਚਾਈ 1000 ਫੁੱਟ ਤੋਂ ਵੱਧ ਨਹੀਂ ਹੈ | ਪੰਜਾਬ ਵਿੱਚ ਵਹਿਣ ਵਾਲੇ ਪੰਜੇ ਦਰਿਆ-ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ-ਇਸੇ ਦੇਸ਼ ਵਿੱਚ ਵਹਿੰਦੇ ਹਨ । ਕਿਉਂਕਿ ਇਹ ਦੇਸ਼ ਬਹੁਤ ਉਪਜਾਊ ਹੈ, ਵਰਖਾ ਕਾਫ਼ੀ ਹੁੰਦੀ ਹੈ ਅਤੇ ਆਵਾਜਾਈ ਦੇ ਸਾਧਨ ਵਿਕਸਿਤ ਹਨ ਇਸ ਲਈ ਇੱਥੋਂ ਦੀ ਵਸੋਂ ਵੀ ਕਾਫ਼ੀ ਸੰਘਣੀ ਹੈ ।

1. ਪੰਜਾਬ ਦਾ ਮੈਦਾਨੀ ਪ੍ਰਦੇਸ਼ ਕਿੱਥੇ ਸਥਿਤ ਹੈ ?
2. ਸੰਸਾਰ ਵਿੱਚ ਸਭ ਤੋਂ ਵੱਧ ਉਪਜਾਊ ਮੈਦਾਨ ਕਿਹੜੇ ਹਨ ?
3. ਪੰਜਾਬ ਵਿੱਚ ਵਹਿਣ ਵਾਲੇ ਦਰਿਆਵਾਂ ਦੇ ਨਾਂ ਕੀ ਹਨ ?
4. ਪੰਜਾਬ ਦੇ ਮੈਦਾਨੀ ਦੇਸ਼ ਵਿੱਚ ਵਸੋਂ ਸੰਘਣੀ ਕਿਉਂ ਹੈ ?
5. ਪੰਜਾਬ ਦੀ ਵਲੋਂ ਕਾਫ਼ੀ ……………………. ਹੈ ।
ਉੱਤਰ-
1. ਪੰਜਾਬ ਦਾ ਮੈਦਾਨੀ ਦੇਸ਼ ਸਿੰਧ ਅਤੇ ਜਮਨਾ ਦਰਿਆਵਾਂ ਵਿਚਾਲੇ ਸਥਿਤ ਹੈ ।
2. ਸੰਸਾਰ ਵਿੱਚ ਸਭ ਤੋਂ ਵੱਧ ਉਪਜਾਉ ਮੈਦਾਨ ਪੰਜਾਬ ਦੇ ਮੈਦਾਨ ਹਨ ।
3. ਪੰਜਾਬ ਵਿੱਚ ਵਹਿਣ ਵਾਲੇ ਦਰਿਆਵਾਂ ਦੇ ਨਾਂ ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ ਹਨ ।
4. ਕਿਉਂਕਿ ਇੱਥੇ ਆਵਾਜਾਈ ਦੇ ਸਾਧਨ ਬਹੁਤ ਵਿਕਸਿਤ ਹਨ ।
5. ਸੰਘਣੀ ।

5.ਆਪਣੀ ਭੂਗੋਲਿਕ ਸਥਿਤੀ ਦੇ ਕਾਰਨ ਪੰਜਾਬ ਸਦੀਆਂ ਤਕ ਭਾਰਤ ਦਾ ਪ੍ਰਵੇਸ਼ ਦੁਆਰ ਰਿਹਾ ਹੈ । ਇਸ ਦੇ ਉੱਤਰਪੱਛਮ ਵੱਲ ਖੈਬਰ, ਕੁੱਰਮ, ਟੋਚੀ ਅਤੇ ਬੋਲਾਨ ਨਾਂ ਦੇ ਦੱਰੇ ਸਥਿਤ ਹਨ । ਇਨ੍ਹਾਂ ਦੱਰਿਆਂ ਨੂੰ ਪਾਰ ਕਰਨਾ ਕੋਈ ਔਖਾ ਕੰਮ ਨਹੀਂ ਸੀ । ਇਸ ਲਈ ਪ੍ਰਾਚੀਨ ਕਾਲ ਤੋਂ ਹੀ ਵਿਦੇਸ਼ੀ ਹਮਲਾਵਰ ਅੰਗਰੇਜ਼ਾਂ ਨੂੰ ਛੱਡ ਕੇ ਇਨ੍ਹਾਂ ਦੱਰਿਆਂ ਨੂੰ ਪਾਰ ਕਰਕੇ ਭਾਰਤ ਉੱਤੇ ਹਮਲਾ ਕਰਦੇ ਰਹੇ । ਆਰੀਆਂ, ਈਰਾਨੀਆਂ, ਯੂਨਾਨੀਆਂ, ਕੁਸ਼ਾਣਾਂ, ਹੂਣਾਂ, ਤੁਰਕਾਂ, ਮੁਗ਼ਲਾਂ ਅਤੇ ਦੁੱਰਾਨੀਆਂ ਨੇ ਇਸ ਰਸਤੇ ਤੋਂ ਪ੍ਰਵੇਸ਼ ਕਰਕੇ ਭਾਰਤ ਉੱਤੇ ਹਮਲੇ ਕੀਤੇ । ਇਨ੍ਹਾਂ ਹਮਲਾਵਰਾਂ ਨੂੰ ਸਭ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਹੀ ਸੰਘਰਸ਼ ਕਰਨਾ ਪਿਆ ! ਪੰਜਾਬ ‘ਤੇ ਜਿੱਤ ਪ੍ਰਾਪਤ ਕਰਨ ਦੇ ਬਾਅਦ ਹੀ ਉਹ ਅੱਗੇ ਕਦਮ ਵਧਾ ਸਕੇ । ਅਸਲ ਵਿੱਚ ਪੰਜਾਬ ਦੀ ਜਿੱਤ ਹੀ ਇਨ੍ਹਾਂ ਹਮਲਾਵਰਾਂ ਨੂੰ ਭਾਰਤ ਦੀ ਜਿੱਤ ਪ੍ਰਦਾਨ ਕਰਦੀ ਸੀ । ਇਸੇ ਕਾਰਨ ਪੰਜਾਬ ਨੂੰ ਭਾਰਤ ਦਾ ਪ੍ਰਵੇਸ਼ ਦੁਆਰ ਕਿਹਾ ਜਾਂਦਾ ਹੈ ।

1. ਪੰਜਾਬ ਨੂੰ ਭਾਰਤ ਦਾ ਪ੍ਰਵੇਸ਼ ਦੁਆਰ ਕਿਉਂ ਕਿਹਾ ਜਾਂਦਾ ਹੈ ?
2. ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਸਭ ਤੋਂ ਪ੍ਰਸਿੱਧ ਦੱਰਾ ਕਿਹੜਾ ਹੈ ?
3. ਵਿਦੇਸ਼ੀ ਹਮਲਾਵਰ ਦੱਰਿਆਂ ਰਾਹੀਂ ਭਾਰਤ ਕਿਉਂ ਆਉਂਦੇ ਰਹੇ ?
4. ਕਿਹੜੇ ਵਿਦੇਸ਼ੀ ਹਮਲਾਵਰਾਂ ਨੇ ਸਭ ਤੋਂ ਪਹਿਲਾਂ ਪੰਜਾਬ ‘ਤੇ ਹਮਲੇ ਕੀਤੇ ?
5. ਪੰਜਾਬ ਵਿੱਚ ਕਿਹੜੇ ਵਿਦੇਸ਼ੀ ਹਮਲਾਵਰ ਸਭ ਤੋਂ ਪਹਿਲਾਂ ……………………… ਆਏ ।
(i) ਈਰਾਨੀ
(ii) ਆਰੀਆਂ
(iii) ਯੂਨਾਨੀ
(iv) ਕੁਸ਼ਾਣ ।
ਉੱਤਰ
1. ਕਿਉਂਕਿ ਵਿਦੇਸ਼ੀ ਹਮਲਾਵਰਾਂ ਨੇ ਸਭ ਤੋਂ ਪਹਿਲਾਂ ਪੰਜਾਬ ‘ਤੇ ਹਮਲੇ ਕੀਤੇ ।
2. ਪੰਜਾਬ ਦੇ ਉੱਤਰ-ਪੱਛਮ ਵਿੱਚ ਸਥਿਤ ਸਭ ਤੋਂ ਪ੍ਰਸਿੱਧ ਦੱਰਾ ਖੈਬਰ ਹੈ ।
3. ਕਿਉਂਕਿ ਇਨ੍ਹਾਂ ਦੱਰਿਆਂ ਨੂੰ ਪਾਰ ਕਰਨਾ ਸੌਖਾ ਸੀ ।
4. ਪੰਜਾਬ ‘ਤੇ ਸਭ ਤੋਂ ਪਹਿਲਾਂ ਆਰੀਆਂ, ਈਰਾਨੀਆਂ, ਯੂਨਾਨੀਆਂ, ਕੁਸ਼ਾਣਾਂ, ਤੁਰਕਾਂ, ਮੁਗ਼ਲਾਂ ਅਤੇ ਦੁੱਰਾਨੀਆਂ ਨੇ ਹਮਲੇ ਕੀਤੇ ।
5. ਆਰੀਆਂ ।

PSEB 12th Class Environmental Education Solutions Chapter 20 ਨਸ਼ਾ-ਮਾੜੇ ਪ੍ਰਭਾਵ-II

Punjab State Board PSEB 12th Class Environmental Education Book Solutions Chapter 20 ਨਸ਼ਾ-ਮਾੜੇ ਪ੍ਰਭਾਵ-II Textbook Exercise Questions and Answers.

PSEB Solutions for Class 12 Environmental Education Chapter 20 ਨਸ਼ਾ-ਮਾੜੇ ਪ੍ਰਭਾਵ-II

Environmental Education Guide for Class 12 PSEB ਨਸ਼ਾ-ਮਾੜੇ ਪ੍ਰਭਾਵ-II Textbook Questions and Answers

ਪ੍ਰਸ਼ਨ 1.
ਨਸ਼ਿਆਂ ਦੀ ਵਰਤੋਂ ਨਾਲ ਪੈਣ ਵਾਲੇ ਸਮਾਜਿਕ ਪ੍ਰਭਾਵ ਲਿਖੋ ।
ਉੱਤਰ-
ਨਸ਼ਿਆਂ ਦੀ ਵਰਤੋਂ ਦੇ ਸਮਾਜਿਕ ਪ੍ਰਭਾਵ-

  1. ਨਸ਼ਿਆਂ ਦੀ ਵਰਤੋਂ ਕਰਨ ਵਾਲੇ ਸਮਾਜ ਨੂੰ ਨਜ਼ਰ-ਅੰਦਾਜ਼ ਕਰਦੇ ਹਨ । ਨਤੀਜੇ ਵਜੋਂ ਸਮਾਜ ਵੀ ਉਨ੍ਹਾਂ ਨੂੰ ਨਜ਼ਰ-ਅੰਦਾਜ਼ ਕਰਦਾ ਹੈ ਅਤੇ ਹੌਲੀ-ਹੌਲੀ ਸਮਾਜ ਅਤੇ ਉਨ੍ਹਾਂ ਦੇ ਵਿਚਕਾਰ ਵਿੱਥ ਪੈ ਜਾਂਦੀ ਹੈ ।
  2. ਨਸ਼ਿਆਂ ਦੀ ਵਰਤੋਂ ਕਰਨ ਵਾਲੇ ਛੋਟੀਆਂ-ਛੋਟੀਆਂ ਗੱਲਾਂ ਤੇ ਭੜਕਣ ਲੱਗ ਪੈਂਦੇ ਹਨ ਅਤੇ ਜਲਦੀ ਹੀ ਲੜਨ ਲਈ ਤਿਆਰ ਹੋ ਜਾਂਦੇ ਹਨ ।
  3. ਉਹ ਦੋਸਤਾਂ ਅਤੇ ਗੁਆਂਢੀਆਂ ਨੂੰ ਨਜ਼ਰ-ਅੰਦਾਜ਼ ਕਰਨ ਲੱਗ ਜਾਂਦੇ ਹਨ । ਇਸ ਤਰ੍ਹਾਂ ਉਹ ਸਮਾਜ ਨਾਲ ਨਾਤਾ ਤੋੜਨ ਲੱਗ ਜਾਂਦੇ ਹਨ ।
  4. ਨਸ਼ਿਆਂ ਦੀ ਵਰਤੋਂ ਕਰਨ ਵਾਲੇ ਅਜੀਬ ਤਰ੍ਹਾਂ ਦੇ ਡਰ ਨਾਲ ਘਿਰ ਜਾਂਦੇ ਹਨ ਅਤੇ ਕਦੇ-ਕਦੇ ਪੁਆੜੇ ਵੀ ਪੈਦਾ ਕਰਦੇ ਹਨ ।
  5. ਨਸ਼ਿਆਂ ਦੀ ਬਹੁਤ ਜ਼ਿਆਦਾ ਵਰਤੋਂ ਨਾਲ ਦੁਰਘਟਨਾਵਾਂ ਵੀ ਹੋ ਸਕਦੀਆਂ ਹਨ ।
  6. ਨਸ਼ਿਆਂ ਦੇ ਆਦੀ ਆਪਣੇ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਮਦਦਗਾਰਾਂ ਨੂੰ ਨਜ਼ਰਅੰਦਾਜ਼ ਕਰਨ ਲੱਗ ਜਾਂਦੇ ਹਨ ।

ਪ੍ਰਸ਼ਨ 2.
ਕਿਨ੍ਹਾਂ ਅਰਥਾਂ ਵਿਚ ਤੰਬਾਕੂ ਨੂੰ ਹਥਿਆਰਾ ਕਿਹਾ ਜਾ ਸਕਦਾ ਹੈ ?
ਉੱਤਰ-
ਤੰਬਾਕੂ ਦੇ ਪ੍ਰਭਾਵ-

  1. ਤੰਬਾਕੂ ਦਮੇ ਦਾ ਕਾਰਨ ਹੈ ।
  2. ਇਹ ਫੇਫੜੇ, ਮੂੰਹ, ਘੰਡੀ, ਗਲਾ, ਖ਼ੁਰਾਕ ਵਾਲੀ ਨਾਲੀ, ਪੇਟ, ਪਿਸ਼ਾਬ ਵਾਲੀ ਬਲੈਡਰ, ਕਿਡਨੀ, ਪਾਚਕ ਗੰਥੀ, ਵੱਡੀ ਆਂਦਰ ਅਤੇ ਗੁਰਦੇ ਦੁਆਰ ਦੇ ਕੈਂਸਰ ਦਾ ਕਾਰਨ ਬਣਦੇ ਹਨ । ਕੈਂਸਰ ਇਕ ਭਿਅੰਕਰ ਬਿਮਾਰੀ ਹੈ ਅਤੇ ਇਹ ਬੰਦੇ ਨੂੰ ਮੌਤ ਦੇ ਮੂੰਹ ਤੱਕ ਲੈ ਜਾਂਦੀ ਹੈ ।
  3. ਤੰਬਾਕੂ/ਸਿਗਰੇਟ ਦੀ ਹੱਦ ਤੋਂ ਜ਼ਿਆਦਾ ਵਰਤੋਂ ਕੋਰੋਨਰੀ ਲਹੂ ਨਾੜੀ ਦੀਆਂ ਬਿਮਾਰੀਆਂ ਪੈਦਾ ਕਰਦੀ ਹੈ ।
  4. ਨਸ਼ਿਆਂ ਦੇ ਆਦੀ ਵਿਅਕਤੀ ਦੀ ਸਮਰੱਥਾ ਘਟ ਜਾਂਦੀ ਹੈ ।
  5. ਨਸ਼ਿਆਂ ਦੇ ਆਦੀ ਨੂੰ ਉਸ ਦੇ ਸਾਥੀਆਂ ਅਤੇ ਉਸ ਦੇ ਨਾਲ ਪੜ੍ਹਦੇ ਵਿਦਿਆਰਥੀਆਂ ਦੁਆਰਾ ਨਜ਼ਰ-ਅੰਦਾਜ਼ ਕੀਤਾ ਜਾਂਦਾ ਹੈ ਅਤੇ ਉਹ ਇਕੱਲਾ ਰਹਿ ਜਾਂਦਾ ਹੈ ।
  6. ਨਸ਼ਿਆਂ ਦੇ ਆਦੀ ਦੀ ਸੋਚ ਦਾ ਤਰੀਕਾ ਅਤੇ ਜ਼ਿੰਦਗੀ ਜਿਉਣ ਦੇ ਤਰੀਕੇ ਵਿਚ ਵੀ ਅੰਤਰ ਆ ਜਾਂਦਾ ਹੈ ਜਿਸ ਨਾਲ ਉਸ ਦੇ ਕਿੱਤੇ ਅਤੇ ਪੜ੍ਹਾਈ ਉੱਪਰ ਵੀ ਅਸਰ ਪੈਂਦਾ ਹੈ ।

PSEB 12th Class Environmental Education Solutions Chapter 20 ਨਸ਼ਾ-ਮਾੜੇ ਪ੍ਰਭਾਵ-II

ਪ੍ਰਸ਼ਨ 3.
ਕੋਕੀਨ ਦਾ ਸੇਵਨ ਕਰਨ ਨਾਲ ਸਾਡੇ ਸਰੀਰ ‘ਤੇ ਕਿਸ ਤਰ੍ਹਾਂ ਦਾ ਹਾਨੀਕਾਰਕ ਪ੍ਰਭਾਵ ਪੈਂਦਾ ਹੈ ?
ਉੱਤਰ-

  1. ਇਹ ਇਰਥਰੋਕਸੀਲੋਨ ਕੋਕਾ (Erythroxylon Coca) ਨਾਂ ਦੇ ਬੂਟੇ ਤੋਂ ਪ੍ਰਾਪਤ ਹੁੰਦਾ ਹੈ ।
  2. ਕੋਕੀਨ ਨਿਊਰੋਸਮਿਟਰ ਡੋਪਾਮਾਈਨ (Neurotransmitter dopamine) ਨੂੰ ਲੈ ਕੇ ਜਾਣ ਦਾ ਕੰਮ ਵੀ ਕਰਦੀ ਹੈ ।
  3. ਇਸ ਨੂੰ ਸਿਗਰਟ ਦੁਆਰਾ ਲਿਆ ਜਾਂਦਾ ਹੈ ।

ਕੋਕੀਨ ਦੇ ਹਾਨੀਕਾਰਕ ਪ੍ਰਭਾਵ-

  1. ਇਹ ਕੇਂਦਰੀ ਨਸ ਪਬੰਧ ਤੇ ਉਤੇਜਨਾ ਪੈਦਾ ਕਰਦਾ ਹੈ ਅਤੇ ਵਧੀ ਹੋਈ ਤਾਕਤ ਦੀ ਭਾਵਨਾ ਪੈਦਾ ਕਰਦਾ ਹੈ । ਇਸ ਦੀ ਜ਼ਿਆਦਾ ਮਾਤਰਾ ਲੈਣ ਨਾਲ ਮਨੋਭਾਂਤੀਆਂ ਪੈਦਾ ਹੁੰਦੀਆਂ ਹਨ ।
  2. ਕੋਕੀਨ ਦਿਲ ਦੇ ਦੌਰੇ ਦਾ ਕਾਰਨ ਹੈ ।
  3. ਕੋਕੀਨ ਦੇ ਪ੍ਰਯੋਗ ਨਾਲ ਨੀਂਦ ਨਾ ਆਉਣ ਦੀ ਸਮੱਸਿਆ ਪੈਦਾ ਹੁੰਦੀ ਹੈ ।
  4. ਇਸ ਦੇ ਨਾਲ ਬਲੱਡ-ਪ੍ਰੈਸ਼ਰ ਵੱਧ ਜਾਂਦਾ ਹੈ ।
  5. ਇਸ ਦੀ ਜ਼ਿਆਦਾ ਮਾਤਰਾ ਲੈਣ ਨਾਲ ਵਿਅਕਤੀ ਮੌਤ ਦੇ ਮੂੰਹ ਵਿਚ ਚਲਾ ਜਾਂਦਾ ਹੈ ।

ਪ੍ਰਸ਼ਨ 4.
ਵਾਸ਼ਪਸ਼ੀਲ ਪਦਾਰਥ ਕਿਸ ਨੂੰ ਆਖਦੇ ਹਨ ? ਨਸ਼ਿਆਂ ਵਜੋਂ ਇਨ੍ਹਾਂ ਦਾ ਪ੍ਰਯੋਗ ਕਿਸ ਤਰ੍ਹਾਂ ਹਾਨੀਕਾਰਕ ਹੈ ?
ਉੱਤਰ-
ਵਾਸ਼ਪੀ ਘਲਣਸ਼ੀਲ ਪਦਾਰਥ – ਇਹ ਉਹ ਪਦਾਰਥ ਹਨ ਜੋ ਕਮਰੇ ਦੇ ਸਧਾਰਨ ਤਾਪਮਾਨ ‘ਤੇ ਵਾਸ਼ਪ ਹੋ ਜਾਂਦੇ ਹਨ । ਇਸ ਕਾਰਬਨ ਯੁਕਤ ਘੁਲਣਸ਼ੀਲ ਪਦਾਰਥ ਦਾ ਮਾਨਸਿਕ ਪ੍ਰਭਾਵਾਂ ਲਈ ਸੁਟਾ ਲਗਾਇਆ ਜਾਂਦਾ ਹੈ ਅਤੇ ਇਹ ਬਹੁਤ ਸਾਰੇ ਘਰੇਲੂ ਅਤੇ ਉਦਯੋਗਿਕ ਉਪਜਾਂ ਵਿਚ ਸ਼ਾਮਿਲ ਹੁੰਦੇ ਹਨ ।
ਜਿਵੇਂ – ਮਿੱਟੀ ਦਾ ਤੇਲ, ਗੈਸੋਲੀਨ, ਪੇਂਟ ਥਿਰ, ਸਾਫ਼ ਕਰਨ ਵਾਲੇ ਤਰਲ ਆਦਿ ।

ਵਾਸ਼ਪੀ ਘੁਲਣਸ਼ੀਲ ਪਦਾਰਥ ਦਾ ਪ੍ਰਭਾਵ ਜਦੋਂ ਇਹ ਵਰਤੇ ਜਾਂਦੇ ਹਨ :

  1. ਘੁਲਣਸ਼ੀਲ ਪਦਾਰਥਾਂ ਦਾ ਸੂਟਾ ਲਾਉਣ ਨਾਲ ਨਸ਼ਾ ਹੁੰਦਾ ਹੈ । ਇਹ ਲੀਵਰ, ਕਿਡਨੀ ਅਤੇ ਦਿਲ ‘ਤੇ ਬੁਰਾ ਅਸਰ ਪਾਉਂਦਾ ਹੈ ।
  2. ਇਸ ਤਰ੍ਹਾਂ ਦੇ ਸੁਟੇ ਲਾਉਣ ਨਾਲ ਲੱਤਾਂ ਅਤੇ ਪੈਰਾਂ ਦੀਆਂ ਨਸਾਂ ਕਮਜ਼ੋਰ ਹੋ ਜਾਂਦੀਆਂ ਹਨ ।
  3. ਤੰਤੂ ਰੋਗਾਂ ਨਾਲ ਦਿਮਾਗ ਹੌਲੀ-ਹੌਲੀ ਭ੍ਰਿਸ਼ਟ ਹੁੰਦਾ ਹੈ ।

ਪ੍ਰਸ਼ਨ 5.
ਨਸ਼ੇ ਦੀ ਆਦਤ ਮਨੁੱਖ ਦੀ ਸਿੱਖਿਆ ਅਤੇ ਕਿੱਤੇ ਨੂੰ ਕਿਵੇਂ ਪ੍ਰਭਾਵਿਤ ਕਰਦਾ ਹੈ ?
ਉੱਤਰ-
ਨਸ਼ਿਆਂ ਦਾ ਕਿੱਤੇ ਅਤੇ ਵਿੱਦਿਅਕ ਜ਼ਿੰਦਗੀ ਉੱਤੇ ਪ੍ਰਭਾਵ-

  1. ਨਸ਼ੇ ਦੀ ਵਰਤੋਂ ਕਰਨ ਵਾਲਾ ਆਪਣੀ ਪੜ੍ਹਾਈ ਜਾਂ ਕੰਮ ਵਾਲੀ ਜਗ੍ਹਾ ਤੇ ਬੇਕਾਇਦਾ ਹੋ ਜਾਂਦਾ ਹੈ ।
  2. ਜੇ ਉਹ ਕਿਤੇ ਨੌਕਰੀ ਕਰਦਾ ਹੈ ਤਾਂ ਹੋ ਸਕਦਾ ਹੈ ਕਿ ਉਸਦੀ ਨੌਕਰੀ ਚਲੀ ਜਾਏ ਅਤੇ ਉਹ ਹਮੇਸ਼ਾ ਲਈ ਬੇਰੁਜ਼ਗਾਰ ਹੋ ਜਾਵੇ ।
  3. ਜੇ ਉਹ ਵਿਦਿਆਰਥੀ ਹੈ ਤਾਂ ਹੋ ਸਕਦਾ ਹੈ ਕਿ ਉਸਦਾ ਪੜ੍ਹਾਈ ਵਲੋਂ ਧਿਆਨ ਉਠ ਜਾਵੇ ਤੇ ਉਹ ਫੇਲ ਹੋ ਜਾਵੇ ।
  4. ਨਸ਼ਾ ਕਰਨ ਵਾਲੇ ਦਾ ਆਪਣੇ ਸਾਥੀਆਂ, ਉੱਚ ਅਧਿਕਾਰੀਆਂ ਜਾਂ ਨੀਵੀਂ ਸ਼੍ਰੇਣੀ ਦੇ ਅਧਿਕਾਰੀਆਂ ਨਾਲ ਵਿਗਾੜ ਪੈ ਸਕਦਾ ਹੈ ।
  5. ਨਸ਼ਾ ਕਰਨ ਵਾਲਿਆਂ ਦੀ ਸਮਰੱਥਾ ਘਟ ਜਾਂਦੀ ਹੈ ।
  6. ਨਸ਼ਾ ਕਰਨ ਵਾਲਾ ਆਪਣੇ ਸਾਥੀਆਂ ਅਤੇ ਨਾਲ ਪੜ੍ਹਨ ਵਾਲੇ ਵਿਦਿਆਰਥੀਆਂ ਦੁਆਰਾ ਨਜ਼ਰ-ਅੰਦਾਜ਼ ਕੀਤਾ ਜਾਂਦਾ ਹੈ ਅਤੇ ਇਸ ਤਰ੍ਹਾਂ ਉਹ ਇਕੱਲਾ ਰਹਿ ਜਾਂਦਾ ਹੈ ।
  7. ਨਸ਼ਿਆਂ ਦੀ ਵਰਤੋਂ ਕਰਨ ਨਾਲ ਉਸ ਵਿਅਕਤੀ ਦੀ ਸੋਚ ਅਤੇ ਜ਼ਿੰਦਗੀ ਜਿਉਣ ਦੇ ਢੰਗ ’ਤੇ ਵੀ ਅਸਰ ਪੈਂਦਾ ਹੈ ਅਤੇ ਅੱਗੇ ਇਸ ਦਾ ਅਸਰ ਉਸਦੇ ਕਿੱਤੇ ਅਤੇ ਪੜ੍ਹਾਈ ‘ਤੇ ਪੈਂਦਾ ਹੈ ।

ਪ੍ਰਸ਼ਨ 6.
ਇਕ ਨਸ਼ਾਖੋਰ ਵਿਅਕਤੀ ਕਾਨੂੰਨੀ ਸਮੱਸਿਆਵਾਂ ਵਿਚ ਕਿਵੇਂ ਉਲਝ ਜਾਂਦਾ ਹੈ ?
ਉੱਤਰ-
ਕਾਨੂੰਨੀ ਅਤੇ ਅਪਰਾਧੀ ਨਤੀਜੇ-

  1. ਸ਼ਰਾਬ ਪੀ ਕੇ ਕਿਸੇ ਵੀ ਗੱਡੀ ਨੂੰ ਚਲਾਉਣਾ ਇੱਕ ਕਾਨੂੰਨੀ ਅਪਰਾਧ ਹੈ ।
  2. ਸ਼ਰਾਬੀ ਵਿਅਕਤੀ ਹਮੇਸ਼ਾ ਸ਼ਰਾਬ-ਘਰਾਂ ਵਿਚ ਜਾਂ ਸੜਕਾਂ ਉੱਤੇ ਛੋਟੀਆਂ-ਛੋਟੀਆਂ ਗੱਲਾਂ ਪਿੱਛੇ ਝਗੜਾ ਕਰਦੇ ਹਨ । ਇਸ ਦੇ ਨਾਲ ਕਾਨੂੰਨੀ ਕਾਰਵਾਈ ਕਰਨੀ ਪੈਂਦੀ ਹੈ ।
  3. ਨਸ਼ਿਆਂ ਦੇ ਆਦੀ ਅਤੇ ਸ਼ਰਾਬੀ ਲੋਕ ਹਮੇਸ਼ਾ ਪੁਆੜਿਆਂ ਦੀ ਜੜ੍ਹ ਹੁੰਦੇ ਹਨ ।
  4. ਸੜਕਾਂ ਉੱਤੇ ਹੋਣ ਵਾਲੇ ਬਹੁਤ ਸਾਰੇ ਹਾਦਸੇ ਨਸ਼ਿਆਂ ਦਾ ਨਤੀਜਾ ਹਨ ।
  5. ਕਾਨੂੰਨੀ ਰੂਪ ਤੇ ਅਵੈਧ ਨਸ਼ਿਆਂ ਦਾ ਪ੍ਰਯੋਗ ਆਪਣੇ ਆਪ ਵਿਚ ਇੱਕ ਅਪਰਾਧ ਹੈ ।
  6. ਨਸ਼ਿਆਂ ਦਾ ਉਪਯੋਗ ਕਰਨ ਵਾਲੇ ਗੈਰ-ਕਾਨੂੰਨੀ ਧੰਦੇ ਵਿਚ ਫਸ ਜਾਂਦੇ ਹਨ ।

ਇਹ ਸਾਰੇ ਉਹ ਅਪਰਾਧ ਹਨ ਜੋ ਕਿਸੇ ਨਸ਼ਿਆਂ ਦੇ ਆਦੀ ਨੂੰ ਕਾਨੂੰਨੀ ਅਤੇ ਅਪਰਾਧਿਕ ਮੁਕੱਦਮੇ ਵੱਲ ਨੂੰ ਮੋੜ ਦਿੰਦੇ ਹਨ ।

PSEB 12th Class Environmental Education Solutions Chapter 20 ਨਸ਼ਾ-ਮਾੜੇ ਪ੍ਰਭਾਵ-II

ਪ੍ਰਸ਼ਨ 7.
ਨਸ਼ਿਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ ?
ਉੱਤਰ-

  1. ਵਿਦਿਆਰਥੀਆਂ ਨੂੰ ਇਨ੍ਹਾਂ ਨਸ਼ੀਲੀਆਂ ਵਸਤੂਆਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਜਿਸ ਨਾਲ ਉਹ ਨਸ਼ੀਲੀਆਂ ਵਸਤੂਆਂ ਤੋਂ ਦੂਰ ਰਹਿ ਸਕਣ ਅਤੇ ਚੰਗੇ ਦੇਸ਼ ਵਾਸੀ ਬਣ ਸਕਣ ..
  2. ਵਿਦਿਆਰਥੀ ਚਾਹੇ ਕਿਸੇ ਉਮਰ ਦੇ ਹੋਣ ਉਨ੍ਹਾਂ ਨੂੰ ਭੈੜੇ ਨਸ਼ਿਆਂ ਵੱਲ ਝੁਕਾਅ ਨਹੀਂ ਰੱਖਣਾ ਚਾਹੀਦਾ | ਸਗੋਂ ਇਨ੍ਹਾਂ ਭੈੜੀਆਂ ਵਸਤੂਆਂ ਤੋਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ ।
  3. ਮਾਂ-ਬਾਪ ਅਤੇ ਅਧਿਆਪਕਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਚੰਗੀਆਂ ਕਿਤਾਬਾਂ ਪੜਨ ਦੀ ਪ੍ਰੇਰਨਾ ਦੇਣੀ ਚਾਹੀਦੀ ਹੈ । ਇਸ ਤੋਂ ਇਲਾਵਾ ਬੱਚਿਆਂ ਨੂੰ ਸਰੀਰਕ ਕਸਰਤਾਂ, ਖੇਡਾਂ ਅਤੇ ਨਾਚ-ਭੰਗੜਾ ਆਦਿ ਕਰਵਾਉਣੇ ਚਾਹੀਦੇ ਹਨ ।

ਪ੍ਰਸ਼ਨ 8.
‘ਦ ਨਾਰਕੋਟਿਕ ਡਰੱਗਜ਼ ਐਂਡ ਸਾਈਕੋਪਿਕ ਐਕਟ 1985 ਕੀ ਹੈ ?
ਉੱਤਰ-‘ਦ ਨਾਰਕੋਟਿਕ ਡਰੱਗਜ਼ ਐਂਡ ਸਾਈਕੋਪਿਕ ਐਕਟ’ ਨਸ਼ੀਲੇ ਪਦਾਰਥ ਅਤੇ ਮਨੋਵਿਗਿਆਨਕ ਪਦਾਰਥ ਅਧਿਨਿਯਮ, 1985 ਨੂੰ NDPS Act, 1985 ਕਿਹਾ ਜਾਂਦਾ ਹੈ । ਇਸਨੂੰ ਸੰਸਦ ਦੁਆਰਾ 16 ਸਤੰਬਰ, 1985 ਨੂੰ ਪਾਸ ਕੀਤਾ ਗਿਆ ਅਤੇ ਇਹ 14 ਨਵੰਬਰ, 1985 ਤੋਂ ਲਾਗੂ ਹੋਇਆ ! ਇਸ ਤਰ੍ਹਾਂ ਇਹ ਅਧਿਨਿਯਮ ਸਾਰੇ ਭਾਰਤ ਵਿਚ ਫੈਲ ਗਿਆ ਜਿਸ ਨੇ ਸਾਰੇ ਨਾਗਰਿਕਾਂ ਅਤੇ ਜਹਾਜ਼ਾਂ ਅਤੇ ਹਵਾਈ-ਜਹਾਜ਼ਾਂ ਵਿੱਚ ਜਾਣ ਵਾਲਿਆਂ ਨੂੰ ਵੀ ਸ਼ਾਮਿਲ ਕਰ ਲਿਆ ।

ਇਹ ਅਧਿਨਿਯਮ ਨਸ਼ੀਲੇ ਪਦਾਰਥਾਂ ਅਤੇ ਉਸਦੇ ਨਾਲ ਜੁੜੇ ਮਨੋਵਿਗਿਆਨਕ ਪਦਾਰਥਾਂ ਤੇ ਨਿਗਰਾਨੀ ਰੱਖਣ ਅਤੇ ਉਸਦੇ ਨਾਲ ਜੁੜੇ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸ਼ੁਰੂ ਕੀਤਾ ਗਿਆ ।

ਇਸ NDPS ਦੇ ਅਧਿਨਿਯਮ ਦੇ ਅਨੁਸਾਰ, ਕਿਸੇ ਵਿਅਕਤੀ ਲਈ ਨਸ਼ੀਲੇ ਪਦਾਰਥਾਂ ਨੂੰ ਪੈਦਾ ਕਰਨਾ ਜਾਂ ਬਣਾਉਣਾ, ਆਪਣੇ ਕੋਲ ਰੱਖਣਾ, ਵੇਚਣਾ, ਖਰੀਦਣਾ, ਕਿਤੇ ਹੋਰ ਭੇਜਣਾ ਜਾਂ ਸਟੋਰ ਕਰਨਾ ਜਾਂ ਉਪਭੋਗ ਕਰਨਾ ਗੈਰ-ਕਾਨੂੰਨੀ ਹੈ ।

ਇਹ ਕਾਨੂੰਨ ਬਹੁਤ ਸਖ਼ਤ ਹੈ ਅਤੇ ਇਸ ਦੀ ਸਜ਼ਾ 20 ਸਾਲ ਦੀ ਕੈਦ ਅਤੇ ਤੋਂ 2 ਲੱਖ ਤੱਕ ਦਾ ਜੁਰਮਾਨਾ ਹੈ ਜੋ ਕਿ ਅਪਰਾਧ ਦੀ ਸੀਮਾ ਤੇ ਨਿਰਭਰ ਕਰਦਾ ਹੈ ।

ਪ੍ਰਸ਼ਨ 9.
ਬਿਨਾਂ ਲਾਇਸੈਂਸ ਲਈ ਨਸ਼ੀਲੇ ਪਦਾਰਥਾਂ ਦਾ ਉਤਪਾਦਨ ਕਰਨ ਦੀ ਕੀ ਸਜ਼ਾ ਹੈ ?
ਉੱਤਰ-
NDPS ਅਧਿਨਿਯਮ 1985 ਦੇ ਅਨੁਸਾਰ, ਕਾਨੂੰਨੀ ਰੋਕ ਵਾਲੇ ਪੌਦੇ ਜਿਵੇਂ ਅਫ਼ੀਮ, ਕੋਕੋ ਆਦਿ ਦਾ ਉਤਪਾਦਨ ਕਰਨਾ ਜ਼ੁਰਮ ਹੈ । ਇਸਦੀ ਸਜ਼ਾ 10 ਸਾਲ ਦੀ ਕੈਦ ਅਤੇ ‘ਤੇ 1 ਲੱਖ ਦਾ ਜ਼ੁਰਮਾਨਾ ਹੈ ।

ਪ੍ਰਸ਼ਨ 10.
ਲਾਇਸੈਂਸ ਪ੍ਰਾਪਤ ਕਿਸਾਨ ਵਲੋਂ ਅਫ਼ੀਮ ਦਾ ਗਬਨ ਕਰਨ ‘ਤੇ ਕਿਹੜੇ ਸੈਕਸ਼ਨ ਅਧੀਨ ਕੀ ਸਜ਼ਾ ਹੁੰਦੀ ਹੈ ?
ਉੱਤਰ-
ਧਾਰਾ : 19 ਜੁਰਮਾਨਾ : 10 ਸਾਲ ਦੀ ਸਖ਼ਤ ਕੈਦ ਅਤੇ ਤੋਂ 1 ਲੱਖ ਦਾ ਜੁਰਮਾਨਾ ।

PSEB 12th Class Environmental Education Solutions Chapter 20 ਨਸ਼ਾ-ਮਾੜੇ ਪ੍ਰਭਾਵ-II

ਪ੍ਰਸ਼ਨ 11.
ਕੀ ਨਸ਼ਿਆਂ ਦਾ ਸੇਵਨ ਕਰਨਾ ਇੱਕ ਅਪਰਾਧ ਹੈ ? ਜੇ ਹੈ ਤਾਂ ਇਸਦੀ ਸਜ਼ਾ ਕੀ ਹੈ ?
ਉੱਤਰ-
NDPS ਅਧਿਨਿਯਮ ਦੀ ਧਾਰਾ 27 ਦੇ ਅਨੁਸਾਰ ਇਸ ਦਾ ਜੁਰਮਾਨਾ ਇਹ ਹੈ

  1. ਕੋਕੀਨ, ਮੋਰਫਿਨ, ਹੈਰੋਇਨ-ਇਸ ਦੀ ਵਰਤੋਂ ਕਰਨ ਨਾਲ ਇੱਕ ਸਾਲ ਦੀ ਕੈਦ ਦੀ ਸਜ਼ਾ ਜਾਂ ਨੂੰ 20,000/- ਦਾ ਜ਼ੁਰਮਾਨਾ ਜਾਂ ਇਹ ਦੋਵੇਂ ।
  2. ਦੂਸਰੇ ਨਸ਼ੇ-6 ਮਹੀਨੇ ਦੀ ਕੈਦ ਜਾਂ 10,000/- ਦਾ ਜੁਰਮਾਨਾ ਜਾਂ ਇਹ ਦੋਵੇਂ ।

PSEB 12th Class Environmental Education Solutions Chapter 19 ਵਾਤਾਵਰਣੀ ਕਿਰਿਆ (ਭਾਗ-6)

Punjab State Board PSEB 12th Class Environmental Education Book Solutions Chapter 19 ਵਾਤਾਵਰਣੀ ਕਿਰਿਆ (ਭਾਗ-6) Textbook Exercise Questions and Answers.

PSEB Solutions for Class 12 Environmental Education Chapter 19 ਵਾਤਾਵਰਣੀ ਕਿਰਿਆ (ਭਾਗ-6)

Environmental Education Guide for Class 12 PSEB ਵਾਤਾਵਰਣੀ ਕਿਰਿਆ (ਭਾਗ-6) Textbook Questions and Answers

ਛੋਟੇ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਵਣ ਮਹੋਤਸਵ ਕਿਸਨੇ ਸ਼ੁਰੂ ਕੀਤਾ ਸੀ ?
ਉੱਤਰ-
ਵਣ ਮਹੋਤਸਵ ਦਾ ਆਰੰਭ ਸ੍ਰੀ ਕੇ. ਐੱਮ. ਮੁਨਸ਼ੀ ਨੇ ਸੰਨ 1950 ਨੂੰ ਕੀਤਾ ।

ਪ੍ਰਸ਼ਨ 2.
ਸਾਈਲੈਂਟ ਘਾਟੀ ਕਿੱਥੇ ਸਥਿਤ ਹੈ ?
ਉੱਤਰ-
ਸਾਈਲੈਂਟ ਘਾਟੀ ਕੇਰਲਾ ਪ੍ਰਾਂਤ ਦੇ ਪੱਛਮੀ ਘਾਟ ਵਿਖੇ ਸਥਿਤ ਹੈ ।

PSEB 12th Class Environmental Education Solutions Chapter 19 ਵਾਤਾਵਰਣੀ ਕਿਰਿਆ (ਭਾਗ-6)

ਪ੍ਰਸ਼ਨ 3.
ਗੰਗਾ ਦਰਿਆ ਕਿੱਥੋਂ ਨਿਕਲਦਾ ਹੈ ?
ਉੱਤਰ-
ਗੰਗਾ ਦਰਿਆ ਗੜ੍ਹਵਾਲ ਹਿਮਾਲਿਆ ਵਿਖੇ ਸਮੁੰਦਰੀ ਤਲ ਤੋਂ 4000 ਮੀਟਰ ਦੀ ਉੱਚਾਈ ‘ਤੇ ਸਥਿਤ ਗੰਗੋਤਰੀ ਹਿਮ ਨਦੀ (Gangotri Glaciers) ਤੋਂ ਨਿਕਲਦਾ ਹੈ ।

ਪ੍ਰਸ਼ਨ 4.
ਸੋਸ਼ਲ ਫਾਰੈਸਟਰੀ (Social Forestry) ਤੋਂ ਕੀ ਭਾਵ ਹੈ ?
ਉੱਤਰ-
ਸੋਸ਼ਲ/ਸਮਾਜਿਕ ਫਾਰੈਸਟਰੀ ਵਣ ਰੋਪਣ ਦਾ ਪ੍ਰੋਗਰਾਮ ਹੈ । ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਖ਼ਾਲੀ ਪਈ ਜ਼ਮੀਨ ਉੱਤੇ ਵੱਖ-ਵੱਖ ਤਰ੍ਹਾਂ ਦੇ ਅਜਿਹੇ ਰੁੱਖ ਲਗਾਉਣਾ ਹੈ, ਜਿਹੜੇ ਕਿ ਸਮੁਦਾਇ ਲਈ ਮੁਫੀਦ ਲਾਹੇਵੰਦ ਹੋਣ ਅਤੇ ਜਿਨ੍ਹਾਂ ਤੋਂ ਸਮੁਦਾਇ ਲਈ ਫਲ, ਪਸ਼ੂਆਂ ਦੇ ਲਈ ਚਾਰਾ ਅਤੇ ਛਾਂ ਆਦਿ ਪ੍ਰਾਪਤ ਹੋ ਸਕਣ ।

ਵੱਡੇ ਉੱਤਰਾਂ ਵਾਲੇ ਪ੍ਰਸ਼ਨ (Long Answer Type Questions)

ਪ੍ਰਸ਼ਨ 1.
ਵਣ ਮਹੋਤਸਵ ਦੀ ਸਹਾਇਤਾ ਨਾਲ ਭੋਂ-ਖੋਰ ਨੂੰ ਕਿਵੇਂ ਕੰਟਰੋਲ ਕੀਤਾ ਜਾ ਸਕਦਾ ਹੈ ?
ਉੱਤਰ-
ਮਿੱਟੀ ਦੇ ਖੁਰਣ ‘ਤੇ ਕਈ ਤਰੀਕਿਆਂ ਨਾਲ ਕੰਟਰੋਲ ਕੀਤਾ ਜਾ ਸਕਦਾ ਹੈ । ਜਿਨ੍ਹਾਂ ਵਿਚ ਕੁੱਝ ਤਰੀਕੇ ਇਹ ਹਨ-

  1. ਸੰਘਣੀ ਬਨਸਪਤੀ ਅਤੇ ਬਹੁਤ ਵੱਡੀ ਪੱਧਰ ਦੇ ਵਣ ਰੋਪਣ ਅਤੇ ਪੌਦੇ ਲਗਾਉਣ ਨਾਲ ਮਿੱਟੀ ਨੂੰ ਖੁਰਣ ਤੋਂ ਰੋਕਿਆ ਜਾ ਸਕਦਾ ਹੈ ।
  2. ਪੌਦਿਆਂ ਦੀਆਂ ਜੜਾਂ ਮਿੱਟੀ ਦੇ ਕਣਾਂ ਨੂੰ ਜਕੜ ਕੇ ਰੱਖਦੀਆਂ ਹਨ ।
  3. ਦਰੱਖ਼ਤਾਂ ਤੋਂ ਡਿਗੇ ਹੋਏ ਪੱਤੇ, ਪਾਣੀ ਦੇ ਤੇਜ਼ ਵਹਾਓ ਨੂੰ ਘੱਟ ਕਰਦੇ ਹਨ ।
  4. ਫ਼ਸਲਾਂ ਦਾ ਬਦਲ-ਬਦਲ ਕੇ ਬੀਜਣਾ ਵੀ ਮਿੱਟੀ ਨੂੰ ਖੁਰਣ ਤੋਂ ਰੋਕਦਾ ਹੈ ।
    ਵਣ ਮਹਾਂਉਤਸਵ ਵੇਲੇ ਅਸੀਂ ਨਵੇਂ ਪੌਦੇ ਲਗਾ ਕੇ ਭੋਂ-ਖੋਰ ਨੂੰ ਵੀ ਕੰਟਰੋਲ ਕਰ ਸਕਦੇ ਹਾਂ ।

ਪ੍ਰਸ਼ਨ 2.
ਸੰਯੁਕਤ/ਜੁਆਇੰਟ ਫਾਰੈਸਟਰੀ ਮੈਨੇਜਮੈਂਟ (JFM) ਦੇ ਕੰਮਾਂ ਅਤੇ ਉਦੇਸ਼ ਕੀ ਹਨ ?
ਉੱਤਰ-
ਵਣ ਪ੍ਰਬੰਧਣ ਦਾ ਇਹ ਪ੍ਰੋਗਰਾਮ 1990 ਨੂੰ ਸ਼ੁਰੂ ਕੀਤਾ ਗਿਆ । ਇਸ ਪ੍ਰੋਗਰਾਮ ਦੇ ਅਧੀਨੇ ਵਣ ਵਿਭਾਗ ਅਤੇ ਪੇਂਡੂ ਸਮੁਦਾਇ ਵਣਾਂ ਦੇ ਸੁਰੱਖਿਅਣ ਅਤੇ ਦੇਖ-ਭਾਲ ਦੇ ਨਾਲ ਪਤਨ ਹੋਏ ਵਣਾਂ ਦੀ ਥਾਂ ਨਵੇਂ ਦਰੱਖ਼ਤ ਲਾਉਣ ਦਾ ਕਾਰਜ ਇਕੱਠੇ ਮਿਲ ਕੇ ਕਰਨਗੇ ਅਤੇ ਇਹ ਕੰਮ ਪਿੰਡਾਂ ਦੇ ਨੇੜਲੀ ਭੂਮੀ (ਜ਼ਮੀਨ) ਉੱਤੇ ਕੀਤਾ ਜਾਵੇਗਾ । ਇਸ ਸਾਂਝੇ ਪ੍ਰੋਗਰਾਮ ਨੂੰ ਸਰਕਾਰ ਅਤੇ ਜਨਤਾ ਦੇ ਵਿਚਾਲੇ ਇਕ ਤਰ੍ਹਾਂ ਦੀ ਭਾਗੀਦਾਰੀ ਵਾਲਾ ਪ੍ਰੋਗਰਾਮ ਹੀ ਆਖਿਆ ਜਾ ਸਕਦਾ ਹੈ ।

ਪਿੰਡ ਦੀ ਸਮੁਦਾਇ ਦੀ ਪ੍ਰਤੀਨਿਧਤਾ ਇਹ ਸੰਸਥਾ ਕਰਦੀ ਹੈ, ਨੂੰ ਆਮ ਤੌਰ ‘ਤੇ ਵਣਸੁਰੱਖਿਅਣ ਕਮੇਟੀ (Forest Protection Committee, FPC) ਆਖਦੇ ਹਨ । ਦੇਸ਼ ਦੇ 17 ਰਾਜਾਂ ਨੇ ਇਸ ਪ੍ਰੋਗਰਾਮ ਨੂੰ ਅਪਣਾਅ ਲਿਆ ਹੈ ਅਤੇ 63,000 ਦੇ ਲਗਪਗ ਵਣ ਸੁਰੱਖਿਆ ਕਮੇਟੀਆਂ ਇਸ ਕਾਰਜ ਵਿਚ ਲੱਗੀਆਂ ਹੋਈਆਂ ਹਨ ਅਤੇ ਇਹ ਕਮੇਟੀਆਂ 14 ਮਿਲੀਅਨ ਹੈਕਟੇਅਰ ਵਿਚ ਫੈਲੇ ਹੋਏ ਖੇਤਰ ਦੀ ਦੇਖ-ਭਾਲ ਕਰ ਰਹੀਆਂ ਹਨ ।

ਸੰਯੁਕਤ ਵਣ-ਪ੍ਰਬੰਧਣ ਦੇ ਮਨੋਰਥ
(Objectives of Joint Forest Management)
ਜੁਆਇੰਟ ਫਾਰੈਸਟਰੀ ਮੈਨੇਜਮੈਂਟ ਦੇ ਪ੍ਰੋਗਰਾਮ ਵਿਚ ਪਿੰਡ ਵਾਸੀਆਂ ਦੇ ਲਈ ਬਾਲਣ (Fuel Wood), ਪਸ਼ੂਆਂ ਲਈ ਚਾਰਾ ਅਤੇ ਪਿੰਡ ਦੇ ਸਮੁਦਾਇ ਲਈ ਥੋੜ੍ਹੀ ਜਿਹੀ ਮਾਤਰਾ ਵਿਚ ਇਮਾਰਤੀ ਲੱਕੜੀ ਉਪਲੱਬਧ ਕਰਾਉਂਦਾ ਹੈ । ਇਹ ਵਣਾਂ ਦੇ ਵਿਕਾਸ ਵੱਲ ਵੀ ਧਿਆਨ ਦਿੰਦੀ ਹੈ । ਸੰਯੁਕਤ ਵਣ-ਪ੍ਰਬੰਧਣ ਦੀ ਸਕੀਮ ਨੂੰ ਦੇਸ਼ ਦੇ 17 ਪ੍ਰਾਂਤਾਂ ਨੇ ਅਪਣਾਅ ਲਿਆ ਹੈ ਅਤੇ ਵਣਾਂ ਦੇ ਪ੍ਰਬੰਧਣ ਦੇ ਸੰਬੰਧ ਵਿਚ ਕੀਤੇ ਜਾਂਦੇ ਕੰਮਾਂ ਦਾ ਵੇਰਵਾ ਇਸ ਪ੍ਰਕਾਰ ਹੈ-

  1. ਗੈਰ ਸਰਕਾਰੀ-ਸੰਗਠਨਾਂ, ਸਰਕਾਰ ਅਤੇ ਸਥਾਨਿਕ ਸਮੁਦਾਇਕੀ ਸ਼ਮੂਲੀਅਤ ।
  2. ਚੁਣੇ ਗਏ ਖੇਤਰਾਂ ਵਿਚ ਫਲਦਾਰ ਪੌਦਿਆਂ ਨੂੰ ਉਗਾਉਣਾ ।
  3. ਪਸ਼ੂਆਂ ਦੇ ਚਾਰਨ ਉੱਤੇ ਰੋਕ ।
  4. ਲਾਭਕਾਰੀਆਂ ਨੂੰ ਨਿੱਜੀ ਮਲਕੀਅਤ ਦਾ ਹੱਕ ਨਾ ਦੇਣਾ ।
  5. ਲਾਭਕਾਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਸਕਦੀ ਹੈ ।
  6. ਪਿੰਡ ਦੀ ਸਮੁਦਾਇ ਸਰਕਾਰ ਦੁਆਰਾ ਨਿਸ਼ਚਿਤ ਕੀਤੇ ਗਏ ਲਾਭਾਂ ਦੀ ਹੱਕਦਾਰ ਹੈ ।
  7. ਲਾਭਕਾਰੀ ਘਾਹ, ਦਰੱਖ਼ਤਾਂ ਦੀਆਂ ਟਹਿਣੀਆਂ ਦੇ ਸਿਰਿਆਂ ਅਤੇ ਵਣਾਂ ਤੋਂ ਨਿੱਕੇ-ਮੋਟੇ ਪਦਾਰਥਾਂ ਦੀ ਵਰਤੋਂ ਕਰ ਸਕਦੇ ਹਨ ।

ਪ੍ਰਸ਼ਨ 3.
ਦਰੱਖ਼ਤ ਉਗਾਉਣ ਵਿਚ ਵਿਦਿਆਰਥੀ ਆਪਣਾ ਕੀ ਯੋਗਦਾਨ ਪਾ ਸਕਦੇ ਹਨ ?
ਉੱਤਰ-
ਪੌਦਿਆਂ ਦੀ ਪਾਲਣਾ ਅਤੇ ਦੇਖ-ਭਾਲ ਕਰਨ ਵਿਚ ਵਿਦਿਆਰਥੀ ਹੇਠ ਲਿਖੇ ਤਰੀਕਿਆਂ ਦੁਆਰਾ ਆਪਣਾ ਯੋਗਦਾਨ ਪਾ ਸਕਦੇ ਹਨ :-

  1. ਵਿਦਿਆਰਥੀ ਆਪਣੇ ਸਕੂਲ ਦੇ ਅਹਾਤੇ ਅੰਦਰ, ਆਪਣੇ ਘਰਾਂ ਦੇ ਪਿਛਵਾੜੇ ਜਾਂ ਦੁਸਰੀਆਂ ਖ਼ਾਲੀ ਥਾਂਵਾਂ ਉੱਤੇ ਰੁੱਖ ਲਗਾ ਸਕਦੇ ਹਨ ।
  2. ਆਪਣੀ ਮਰਜ਼ੀ ਅਨੁਸਾਰ ਵਿਦਿਆਰਥੀ ਆਪਣੇ ਮਨਪਸੰਦ ਰੁੱਖਾਂ ਨੂੰ ਨਾਮ ਦੇ ਸਕਦੇ ਹਨ ਅਤੇ ਇਸ ਤਰ੍ਹਾਂ ਉਹ ਰੁੱਖਾਂ ਦੀ ਸਾਂਭ-ਸੰਭਾਲ ਅਤੇ ਦੇਖ-ਭਾਲ ਸ਼ੌਕ ਨਾਲ ਕਰ ਸਕਦੇ ਹਨ ।
  3. ਆਪਣੇ ਜਨਮ ਦਿਨ ਦੀ ਖ਼ੁਸ਼ੀ ਵਿੱਚ ਹਰੇਕ ਵਿਦਿਆਰਥੀ ਇਕ-ਇਕ ਪੌਦਾ ਲਗਾ ਸਕਦਾ ਹੈ । ਇੱਥੇ ਇਹ ਦੱਸਣਾ ਜ਼ਰੂਰੀ ਹੋ ਜਾਂਦਾ ਹੈ ਕਿ ਦਰੱਖ਼ਤ ਲਗਾਉਣੇ ਤਾਂ ਇੰਨੇ ਜ਼ਰੂਰੀ ਨਹੀਂ ਹਨ ਜਿੰਨੀ ਕਿ ਲਗਾਏ ਗਏ ਦਰੱਖ਼ਤਾਂ ਦੀ ਦੇਖ-ਭਾਲ ਕਰਨੀ ਜ਼ਰੂਰੀ ਹੈ ।
  4. ਵਿਦਿਆਰਥੀ ਦਰੱਖ਼ਤ ਲਗਾਉਣ ਦੀ ਮੁਹਿੰਮ ਵਿੱਚ ਆਪਣੇ ਇਲਾਕੇ ਦੇ ਨਿਵਾਸੀਆਂ ਦੀ ਸਹਾਇਤਾ ਕਰ ਸਕਦੇ ਹਨ ।
  5. ਵਿਦਿਆਰਥੀਆਂ ਦੁਆਰਾ ਲਗਾਏ ਗਏ ਰੁੱਖ ਸਕੂਲ ਦੀ ਸ਼ੋਭਾ ਵਧਾਉਣਗੇ ।

PSEB 12th Class Environmental Education Solutions Chapter 19 ਵਾਤਾਵਰਣੀ ਕਿਰਿਆ (ਭਾਗ-6)

ਪ੍ਰਸ਼ਨ 4.
ਸਮੁਦਾਇ ਫਾਰੈਸਟਰੀ (Community Forestry) ਐ-ਫਾਰੈਸਟਰੀ (AgroForestry) ਤੋਂ ਕਿਵੇਂ ਭਿੰਨ ਹੈ ?
ਉੱਤਰ-
ਸਮੁਦਾਇ ਫਾਰੈਸਟਰੀ (Community Forestry) – ਸਮੁਦਾਇ ਫਾਰੈਸਟਰੀ ਸਮੁਦਾਇ ਦੀ ਖ਼ਾਲੀ ਪਈ ਹੋਈ ਜ਼ਮੀਨ ‘ਤੇ ਹੀ ਕੀਤੀ ਜਾਂਦੀ ਹੈ । ਆਮ ਤੌਰ ‘ਤੇ ਰੁੱਖ ਪਿੰਡਾਂ ਦੇ ਆਲੇ-ਦੁਆਲੇ, ਪੰਚਾਇਤੀ ਜ਼ਮੀਨ, ਰੇਲਵੇ ਪੱਟੜੀਆਂ ਦੇ ਆਲੇ-ਦੁਆਲੇ ਸੜਕਾਂ ਦੇ ਕਿਨਾਰਿਆਂ ‘ਤੇ ਅਤੇ ਘਰਾਂ ਦੇ ਸਾਹਮਣੇ ਲਗਾਏ ਜਾਂਦੇ ਹਨ । ਇਸ ਫਾਰੈਸਟਰੀ ਦਾ ਮਨੋਰਥ ਸਮੁਦਾਇ ਨੂੰ ਕੁੱਝ ਨਾ ਕੁੱਝ ਲਾਭ ਪਹੁੰਚਾਉਣ ਤੋਂ ਹੈ ।

ਸਮੁਦਾਇ ਫਾਰੈਸਟਰੀ ਦੇ ਪ੍ਰੋਗਰਾਮ ਅਧੀਨ ਪਿੰਡ ਵਾਸੀਆਂ ਦੇ ਲਈ ਦਰੱਖ਼ਤ ਦੀ ਪਨੀਰੀ, ਫਰਟੀਲਾਈਜਰਜ਼ ਦੀ ਉਪਲੱਬਧ ਕਰਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਦੇ ਇਵਜ਼ਾਨੇ ਵਜੋਂ ਸਮੁਦਾਇ ਨੂੰ ਲਗਾਏ ਗਏ ਦਰੱਖ਼ਤਾਂ ਦੀ ਦੇਖਭਾਲ ਅਤੇ ਸੁਰੱਖਿਆ ਪ੍ਰਦਾਨ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ।

ਐਗੋ/ਕ੍ਰਿਸ਼ੀ-ਫਾਰੈਸਟਰੀ (Agro-Forestry) – ਖੇਤਾਂ ਦੇ ਆਲੇ-ਦੁਆਲੇ ਅਤੇ ਖੇਤਾਂ ਦੇ ਵਿਚ ਰੁੱਖ ਲਗਾਉਣ ਨੂੰ ਐ-ਫਾਰੈਸਟਰੀ ਆਖਦੇ ਹਨ । ਜ਼ਮੀਨ ਨੂੰ ਖੇਤੀ ਕਰਨ ਲਈ, ਵਣ ਲਾਉਣ ਲਈ ਅਤੇ ਪਸ਼ੂ ਪਾਲਣ ਕਰਨ ਦੀ ਪ੍ਰੈਕਟਿਸ ਬੜੀ ਪੁਰਾਣੀ ਹੈ । ਕਿੱਕਰ, ਅੰਬ, ਸਫ਼ੈਦਾ, ਪਾਪੁਲਰ ਅਤੇ ਸਰੀਰ ਵਰਗੇ ਰੁੱਖ ਐਗਰੋ-ਫਾਰੈਸਟਰੀ ਪ੍ਰੋਗਰਾਮ ਦੇ ਅਧੀਨ ਲਗਾਏ ਜਾਂਦੇ ਹਨ ।

ਐਗੋ-ਫਾਰੈਸਟਰੀ ਕੋਈ ਨਵਾਂ ਪ੍ਰੋਗਰਾਮ ਨਹੀਂ ਹੈ, ਸਗੋਂ ਇਹ ਇਕ ਪੁਰਾਣੀ ਪ੍ਰੈਕਟਿਸ, ਜਿਸ ਵਿਚ ਭਾਂ ਨੂੰ ਖੇਤੀ ਕਰਨ ਦੇ ਨਾਲ-ਨਾਲ ਫਾਰੈਸਟਰੀ ਅਤੇ ਪਸ਼ੂ ਪਾਲਣ ਦੇ ਕੰਮ ਵੀ ਕੀਤੇ ਜਾਂਦੇ ਸਨ । ਪੁਰਾਣੀ ਫਾਰੈਸਟਰੀ ਦੇ ਮੁਕਾਬਲੇ ਐਗੋ ਫਾਰੈਸਟਰੀ ਬਹੁਤ ਚੰਗੀ ਹੈ ਕਿਉਂਕਿ ਐਗੋਫਾਰੈਸਟਰੀ ਵਿਚ ਕੋਈ ਵੀ ਆਦਮੀ ਗੈਰ-ਕਾਨੂੰਨੀ ਤੌਰ ‘ਤੇ ਨਾ ਤਾਂ ਦਰੱਖ਼ਤਾਂ ਨੂੰ ਵੱਢ ਹੀ ਸਕਦਾ ਹੈ ਨਾ ਹੀ ਪਸ਼ੂਆਂ ਨੂੰ ਚਾਰ ਸਕਦਾ ਹੈ ਅਤੇ ਨਾ ਹੀ ਜੰਗਲਾਂ ਦੀ ਸਫ਼ਾਈ ਹੀ ਕਰ ਸਕਦਾ ਹੈ । ਪਰੰਪਰਾਗਤ ਫਾਰੈਸਟਰੀ ਗੈਰ-ਕਾਨੂੰਨੀ ਢੰਗ ਨਾਲ ਰੁੱਖ ਕੱਟਣ, ਪਸ਼ੂ ਚਾਰਨ ਨੂੰ ਰੋਕਣ ਦੇ ਵਾਸਤੇ ਨਿਗਰਾਨੀ ਕਰਨੀ ਪੈਂਦੀ ਹੈ ।