ਕਬੱਡੀ (Kabaddi) Game Rules – PSEB 10th Class Physical Education

Punjab State Board PSEB 10th Class Physical Education Book Solutions ਕਬੱਡੀ (Kabaddi) Game Rules.

ਕਬੱਡੀ (Kabaddi) Game Rules – PSEB 10th Class Physical Education

ਯਾਦ ਰੱਖਣ ਵਾਲੀਆਂ ਗੱਲਾਂ
(Points to Remember)

  1. ਪੁਰਸ਼ਾਂ ਲਈ ਗਰਾਉਂਡ ਦੀ ਲੰਬਾਈ =13 ਮੀਟਰ
  2. ਪੁਰਸ਼ਾਂ ਲਈ ਗਰਾਉਂਡ ਦੀ ਚੌੜਾਈ = 10 ਮੀਟਰ
  3. ਔਰਤਾਂ ਲਈ ਗਰਾਉਂਡ ਦੀ ਲੰਬਾਈ = 12 ਮੀਟਰ
  4. ਔਰਤਾਂ ਲਈ ਗਰਾਉਂਡ ਦੀ ਚੌੜਾਈ =8 ਮੀਟਰ
  5. ਜੂਨੀਅਰ ਲੜਕੇ ਅਤੇ ਲੜਕੀਆਂ ਲਈ =11 ਮੀਟਰ × 8 ਮੀਟਰ
  6. ਟੀਮ ਦੇ ਕੁੱਲ ਖਿਡਾਰੀ = 12
  7. ਮੈਚ ਦਾ ਸਮਾਂ ਮਰਦਾਂ ਲਈ = 20-5-20
  8. ਔਰਤਾਂ ਲਈ ਮੈਚ ਦਾ ਸਮਾਂ = 15-5-15
  9. ਮੈਚ ਦੇ ਅਧਿਕਾਰੀ = 1 ਰੈਫਰੀ, 2 ਅੰਪਾਇਰ 1 ਸਕੋਰਰ, 1 ਟਾਈਮ ਕੀਪਰ, 2 ਲਾਈਨਮੈਨ
  10. ਲੋਨੇ ਦੇ ਅੰਕ = 2
  11. ਲਾਈਨ ਦੀ ਚੌੜਾਈ = 5 ਸੈਂ:ਮੀ:
  12. ਬਲਾਕ ਦਾ ਆਕਾਰ ਪੁਰਸ਼ਾਂ ਲਈ = 1 x 8 ਮੀ:
  13. ਔਰਤਾਂ ਲਈ ਬਲਾਕ ਦਾ ਆਕਾਰ = x 6 ਮੀ
  14. ਲਾਬੀ ਦੀ ਚੌੜਾਈ = 1 ਮੀ.
  15. ਸੈਂਟਰਲ ਰੇਖਾ ਤੋਂ ਬਲਾਕ ਰੇਖਾ ਦੀ ਦੂਰੀ = 2.75 ਮੀ.
  16. ਰੇਖਾਵਾਂ ਦੀ ਚੌੜਾਈ = 5 ਸੈਂ.ਮੀ.
  17. ਮੈਚ ਵਿਚ ਖਿਡਾਰੀਆਂ ਦੀ ਗਿਣਤੀ = 7
  18. ਆਰਾਮ ਦਾ ਸਮਾਂ = 5 ਮਿੰਟ |

ਖੇਡ ਸੰਬੰਧੀ ਮਹੱਤਵਪੂਰਨ ਜਾਣਕਾਰੀ –

  • ਹਰੇਕ ਟੀਮ ਵਿਚ 12 ਖਿਡਾਰੀ ਹੁੰਦੇ ਹਨ, ਪਰ ਇਕ ਵੇਲੇ ਸੱਤ ਖਿਡਾਰੀ ਹੀ ਮੈਦਾਨ ਵਿਚ ਆਉਣਗੇ ਅਤੇ 5 ਖਿਡਾਰੀ ਬਦਲਵੇਂ (Substitutes) ਹੁੰਦੇ ਹਨ ।
  • ਟਾਸ ਜਿੱਤਣ ਵਾਲੀ ਟੀਮ ਆਪਣੀ ਪਸੰਦ ਦਾ ਖੇਤਰ ਜਾਂ ਦਮ ਚੁਣਦੀ ਹੈ ਤੇ ਹਮਲਾ ਕਰਨ ਦਾ ਮੌਕਾ ਪ੍ਰਾਪਤ ਕਰਦੀ ਹੈ ।
  • ਖੇਡ ਦਾ ਸਮਾਂ 20-5-20 ਮਿੰਟਾਂ ਦਾ ਹੁੰਦਾ ਹੈ ਅਤੇ ਔਰਤਾਂ ਤੇ ਜੂਨੀਅਰ ਲਈ 15(5-15 ਮਿੰਟਾਂ ਦਾ ਹੁੰਦਾ ਹੈ, ਜਿਸ ਵਿਚ 5 ਮਿੰਟ ਦਾ ਸਮਾਂ ਆਰਾਮ ਦਾ ਹੁੰਦਾ ਹੈ ।
  • ਜੇਕਰ ਕੋਈ ਖਿਡਾਰੀ ਖੇਡ ਦੇ ਦੌਰਾਨ ਮੈਦਾਨ ਵਿਚੋਂ ਬਾਹਰ ਜਾਂਦਾ ਹੈ ਤਾਂ ਉਹ ਆਉਟ ਹੋ ਜਾਵੇਗਾ ।
  • ਜੇਕਰ ਕਿਸੇ ਖਿਡਾਰੀ ਦੇ ਸਰੀਰ ਦਾ ਕੋਈ ਅੰਗ ਸੀਮਾ ਦੇ ਬਾਹਰਲੇ ਹਿੱਸੇ ਨੂੰ ਛੂਹ | ਜਾਵੇ, ਤਾਂ ਉਹ ਆਉਟ ਮੰਨਿਆ ਜਾਵੇਗਾ ।
  • ਜੇਕਰ ਕਿਸੇ ਕਾਰਨ ਮੈਚ ਪੂਰਾ ਨਹੀਂ ਖੇਡਿਆ ਜਾਂਦਾ, ਤਾਂ ਮੈਚ ਦੁਬਾਰਾ ਖੇਡਿਆ ਜਾਵੇਗਾ ।
  • ਖਿਡਾਰੀ ਆਪਣੇ ਸਰੀਰ ‘ਤੇ ਤੇਲ ਜਾਂ ਕੋਈ ਚਿਕਨੀ ਚੀਜ਼ ਨਹੀਂ ਮਲ ਸਕਦਾ ।
  • ਖੇਡ ਦੇ ਦਰਮਿਆਨ ਕੋਈ ਖਿਡਾਰੀ ਦੂਸਰੇ ਖਿਡਾਰੀ ਨੂੰ ਕੈਂਚੀ (Scissors) ਨਹੀਂ ਮਾਰ ਸਕਦਾ ।
  • ਖਿਡਾਰੀ ਦੇ ਸੱਟ ਲੱਗਣ ਦੀ ਹਾਲਤ ਵਿਚ ਦੁਸਰਾ ਖਿਡਾਰੀ ਉਸ ਦੀ ਥਾਂ ‘ਤੇ ਆ ਸਕਦਾ ਹੈ ।
  • ਗਰਾਊਂਡ ਤੋਂ ਬਾਹਰ ਖੜ੍ਹੇ ਹੋ ਕੇ ਖਿਡਾਰੀ ਨੂੰ ਪਾਣੀ ਦਿੱਤਾ ਜਾ ਸਕਦਾ ਹੈ । ਗਰਾਊਂਡ ਦੇ ਅੰਦਰ ਆ ਕੇ ਦੇਣਾ ਫਾਊਲ ਹੈ ।
  • ਕੈਪਟਨ ਰੈਫਰੀ ਦੀ ਸਲਾਹ ਨਾਲ ਟਾਈਮ ਆਊਟ ਲੈ ਸਕਦਾ ਹੈ ਪਰ ਟਾਈਮ ਆਊਟ ਦਾ ਸਮਾਂ ਦੋ ਮਿੰਟ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ ।
  • ਇਕ ਟੀਮ ਤਿੰਨ ਖਿਡਾਰੀ ਬਦਲ ਸਕਦੀ ਹੈ ।
  • ਜੇਕਰ ਕੋਈ ਟੀਮ ਦੂਸਰੀ ਟੀਮ ਤੋਂ ਲੋਨਾ ਲੈ ਜਾਂਦੀ ਹੈ ਤਾਂ ਉਸ ਟੀਮ ਨੂੰ ਦੋ ਨੰਬਰ ਹੋਰ ਦਿੱਤੇ ਜਾਂਦੇ ਹਨ ।
  • ਬਦਲੇ ਹੋਏ ਖਿਡਾਰੀਆਂ ਨੂੰ ਦੁਬਾਰਾ ਨਹੀਂ ਬਦਲਿਆ ਜਾ ਸਕਦਾ ।

ਕਬੱਡੀ (Kabaddi)Game Rules – PSEB 10th Class Physical Education

ਪ੍ਰਸ਼ਨ 1.
ਕਬੱਡੀ ਦੇ ਖੇਡ ਦਾ ਮੈਦਾਨ, ਖੇਡ ਅਧਿਕਾਰੀ ਅਤੇ ਖੇਡ ਦੇ ਮੁੱਖ ਨਿਯਮਾਂ ਦਾ ਵਰਣਨ ਕਰੋ ।
ਉੱਤਰ-
ਕਬੱਡੀ ਦੇ ਖੇਡ ਦਾ ਮੈਦਾਨ, ਖੇਡ ਅਧਿਕਾਰੀ ਅਤੇ ਖੇਡ ਦੇ ਨਿਯਮ ਖੇਡ ਦਾ ਮੈਦਾਨ (Play Ground-ਖੇਡ ਦਾ ਮੈਦਾਨ ਆਇਤਾਕਾਰ, ਸਮਤਲ ਅਤੇ ਨਰਮ ਹੋਵੇਗਾ । ਇਹ ਮਿੱਟੀ, ਖਾਦ ਜਾਂ ਬੁਰਾਦੇ ਦਾ ਹੋਣਾ ਚਾਹੀਦਾ ਹੈ । ਪੁਰਸ਼ਾਂ ਲਈ ਇਸ ਦੀ ਲੰਬਾਈ 12.50 ਮੀਟਰ ਅਤੇ ਚੌੜਾਈ 10 ਮੀਟਰ ਹੁੰਦੀ ਹੈ । ਇਸਤਰੀਆਂ ਅਤੇ ਬੱਚਿਆਂ ਲਈ 12 ਮੀਟਰ ਲੰਬਾਈ ਅਤੇ 8 ਮੀਟਰ ਚੌੜਾਈ ਹੋਵੇਗੀ । ਕੇਂਦਰੀ ਰੇਖਾ ਦੁਆਰਾ ਇਸ ਨੂੰ ਦੋ ਹਿੱਸਿਆਂ ਵਿਚ ਵੰਡਿਆ ਜਾਂਦਾ ਹੈ । ਮੈਦਾਨ ਦੇ ਦੋਵੇਂ ਪਾਸੇ ਇਕ ਮੀਟਰ ਚੌੜੀ ਪੱਟੀ ਹੋਵੇਗੀ, ਜਿਸ ਨੂੰ ਲਾਬੀ (Lobby) ਕਹਿੰਦੇ ਹਨ । ਹਰੇਕ ਖੇਤਰ ਵਿਚ ਕੇਂਦਰੀ ਰੇਖਾ ਤੋਂ ਤਿੰਨ ਮੀਟਰ ਦੂਰ ਉਸ ਦੇ ਸਮਾਨੰਤਰ ਮੈਦਾਨ ਦੀ ਪੂਰੀ ਚੌੜਾਈ ਦੇ ਬਰਾਬਰ ਰੇਖਾਵਾਂ ਖਿੱਚੀਆਂ ਜਾਣਗੀਆਂ । ਇਨ੍ਹਾਂ ਰੇਖਾਵਾਂ ਨੂੰ ਬਾਕ ਰੇਖਾਵਾਂ (Baulk Lines) ਕਹਿੰਦੇ ਹਨ । ਕੇਂਦਰੀ ਰੇਖਾ
ਕਬੱਡੀ (Kabaddi)Game Rules – PSEB 10th Class Physical Education 1
ਸਪੱਸ਼ਟ ਰੂਪ ਨਾਲ ਅੰਕਿਤ ਕੀਤੀ ਜਾਣੀ ਚਾਹੀਦੀ ਹੈ । ਕੇਂਦਰੀ ਰੇਖਾ ਅਤੇ ਹੋਰ ਰੇਖਾਵਾਂ ਦੀ ਵੱਧ ਤੋਂ ਵੱਧ ਚੌੜਾਈ 5 ਸੈਂਟੀਮੀਟਰ ਜਾਂ 2′ ਹੋਣੀ ਚਾਹੀਦੀ ਹੈ | ਸਾਈਡ ਰੇਖਾ ਅਤੇ ਅੰਤ ਰੇਖਾ ਦੇ ਬਾਹਰ ਵੱਲ 4 ਮੀਟਰ ਥਾਂ ਖੁੱਲੀ ਛੱਡੀ ਜਾਣੀ ਚਾਹੀਦੀ ਹੈ । ਬੈਠਣ ਦਾ ਬਲਾਕ ਅੰਤ ਰੇਖਾ ਤੋਂ ਦੋ ਮੀਟਰ ਦੂਰ ਹੋਵੇਗਾ | ਮਰਦਾਂ ਲਈ ਬੈਠਣ ਦਾ ਬਲਾਕ 2 ਮੀਟਰ x 8 ਮੀਟਰ ਅਤੇ ਔਰਤਾਂ ਅਤੇ ਜੂਨੀਅਰਜ਼ ਲਈ 2 ਮੀਟਰ X 6 ਮੀਟਰ ਹੋਵੇਗਾ ।

ਜੇਕਰ ਕੋਈ ਟੀਮ ਲਗਾਤਾਰ ਤਿੰਨ ਰੇਡ ਕਰਨ ਉੱਪਰ ਵਿਰੋਧੀ ਖਿਡਾਰੀ ਨੂੰ ਮਾਰਨ ਵਿਚ ਸਫਲ ਨਹੀਂ ਹੁੰਦੀ ਤਾਂ ਉਸ ਟੀਮ ਵਿਰੁੱਧ ਇਕ ਅੰਕ ਦਿੱਤਾ ਜਾਂਦਾ ਹੈ ।
ਅਧਿਕਾਰੀ (Officials)-

  1. ਇਕ ਰੈਫ਼ਰੀ
  2. ਦੋ ਅੰਪਾਇਰ
  3. ਦੋ ਲਾਈਨ ਮੈਨ
  4. ਇਕ ਸਕੋਰਰ।

ਅੰਪਾਇਰ ਦਾ ਫੈਸਲਾ ਅੰਤਿਮ ਹੁੰਦਾ ਹੈ । ਖ਼ਾਸ ਹਾਲਤਾਂ ਵਿਚ ਬਦਲਿਆ ਵੀ ਜਾ ਸਕਦਾ ਹੈ । ਜਦੋਂ ਰੈਫ਼ਰੀ ਫੈਸਲੇ ਨੂੰ ਠੀਕ ਨਾ ਸਮਝੇ ਤਾਂ ਬਾਅਦ ਵਿਚ ਰੈਫ਼ਰੀ ਆਪਣਾ ਫੈਸਲਾ ਦੇ ਦਿੰਦਾ ਹੈ । ਖਿਡਾਰੀਆਂ ਦੀ ਵਰਦੀ-ਖਿਡਾਰੀ ਦੀ ਵਰਦੀ ਬੁਨੈਣ ਤੇ ਨਿੱਕਰ ਹੁੰਦੀ ਹੈ । ਇਸ ਦੇ ਥੱਲੇ ਜਾਂਘੀਆ ਜਾਂ ਲੰਗੋਟਾ ਹੁੰਦਾ ਹੈ । ਬਕਸੂਇਆਂ ਤੇ ਮੁੰਦਰੀਆਂ ਦੀ ਮਨਾਹੀ ਹੈ ਅਤੇ ਨਹੁੰ ਕੱਟੇ ਹੋਣੇ ਚਾਹੀਦੇ ਹਨ ।

ਪ੍ਰਸ਼ਨ 2.
ਕਬੱਡੀ ਮੈਚ ਖੇਡਣ ਦੇ ਨਿਯਮਾਂ ਬਾਰੇ ਲਿਖੋ ।
ਉੱਤਰ-
ਖੇਡ ਦੇ ਨਿਯਮ (Rules of the Games)-
1. ਟਾਸ ਜਿੱਤਣ ਵਾਲੇ ਪੱਖ ਨੂੰ ਇਸ ਗੱਲ ਦੀ ਚੋਣ ਕਰਨ ਦਾ ਅਧਿਕਾਰ ਹੋਵੇਗਾ ਕਿ ਉਸ ਨੇ ਸਾਈਡ ਲੈਣੀ ਹੈ ਜਾਂ ਦਮ ਪਾਉਣਾ ਹੈ ।

2. ਖੇਡ ਦੇ ਸਮੇਂ ਖਿਡਾਰੀ ਸੀਮਾ ਤੋਂ ਬਾਹਰ ਚਲਿਆ ਜਾਵੇ, ਤਾਂ ਉਹ ਆਉਟ ਮੰਨਿਆ ਜਾਵੇਗਾ । ਅਧਿਕਾਰੀ ਉਸ ਨੂੰ ਉਸ ਦਾ ਨੰਬਰ ਦੱਸ ਕੇ ਖੇਡ ਤੋਂ ਬਾਹਰ ਕੱਢ ਦੇਵੇਗਾ ।

3. ਵਿਰੋਧੀ ਦਲ ਦਾ ਕੋਈ ਖਿਡਾਰੀ ਸੀਮਾ ਤੋਂ ਬਾਹਰ ਚਲਿਆ ਜਾਵੇ ਅਤੇ ਹਮਲਾਵਰ ਨੂੰ ਫੜ ਲਵੇ ਤਾਂ ਹਮਲਾਵਰ ਆਉਟ ਨਹੀਂ ਮੰਨਿਆ ਜਾਵੇਗਾ, ਉਸ ਨੂੰ ਫੜਨ ਵਾਲੇ ਸਭ ਖਿਡਾਰੀ ਆਊਟ ਹੋ ਜਾਣਗੇ । ਉਹ ਆਪਣੇ ਖੇਤਰ ਵਿਚ ਸੁਰੱਖਿਅਤ ਮੁੜ ਆਏਗਾ ਅਤੇ ਖੇਡ ਵਿਚ ਹਿੱਸਾ ਲਏਗਾ ।

4. ਖੇਡ ਦੇ ਆਰੰਭ ਹੋਣ ‘ਤੇ ਲਾਬੀ ਨੂੰ ਵੀ ਖੇਡ ਦੀ ਸੀਮਾ ਮੰਨਿਆ ਜਾਵੇਗਾ | ਖੇਡ ਦੇ ਸਮਾਪਤ ਹੋਣ ‘ਤੇ ਖੇਡਣ ਵਾਲੇ ਖਿਡਾਰੀ ਆਪਣੀ-ਆਪਣੀ ਲਾਬੀ ਵਿਚ ਦਾਖਲ ਹੋ ਸਕਦੇ ਹਨ ।

5. ਹਮਲਾ ਕਰਨ ਵਾਲੇ ਖਿਡਾਰੀ ਨੂੰ ਕਬੱਡੀ-ਕਬੱਡੀ ਸ਼ਬਦ ਬੋਲਦੇ ਹੋਏ ਵਿਰੋਧੀ ਕੋਰਟ ਵਿਚ ਦਾਖ਼ਲ ਹੋਣਾ ਚਾਹੀਦਾ ਹੈ । ਜੇ ਉਹ ਵਿਰੋਧੀ ਕੋਰਟ ਵਿਚ ਦਾਖ਼ਲ ਹੋਣ ਤੋਂ ਬਾਅਦ ‘ਕਬੱਡੀ’ ਸ਼ਬਦ ਦਾ ਉਚਾਰਨ ਕਰਦਾ ਹੈ, ਤਾਂ ਅੰਪਾਇਰ ਉਸ ਨੂੰ ਵਾਪਸ ਭੇਜ ਦੇਵੇਗਾ ਅਤੇ ਦੂਸਰੀ ਟੀਮ ਦੇ ਖਿਡਾਰੀ ਨੂੰ ਫਿਰ ਹਮਲਾ ਕਰਨ ਦਾ ਮੌਕਾ ਦਿੱਤਾ ਜਾਵੇਗਾ ।

6. ਜੇਕਰ ਕੋਈ ਖਿਡਾਰੀ ਸੁਚੇਤ ਕੀਤੇ ਜਾਣ ‘ਤੇ ਵੀ ਉੱਪਰ ਦਿੱਤੇ ਗਏ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਨਿਰਣਾਇਕ ਉਸ ਦੀ ਵਾਰੀ ਸਮਾਪਤ ਕਰਨ ਦਾ ਐਲਾਨ ਕਰ ਦੇਵੇਗਾ ਅਤੇ ਉਸ ਦੇ ਵਿਰੋਧੀ ਨੂੰ ਇਕ ਨੰਬਰ ਦਿੱਤਾ ਜਾਵੇਗਾ, ਪਰ ਹਮਲਾਵਰ ਨੂੰ ਆਊਟ ਨਹੀਂ ਕੀਤਾ ਜਾਵੇਗਾ ।

7. ਹਮਲਾਵਰ ਦੇ ਆਪਣੇ ਕੋਰਟ ਵਿਚ ਮੁੜਨ ਦੇ ਤੁਰੰਤ ਬਾਅਦ ਵਿਰੋਧੀ ਦਲ ਆਪਣਾ ਹਮਲਾਵਰ ਭੇਜੇਗਾ । ਸੋ ਹਰੇਕ ਪੱਖ ਆਪਣਾ-ਆਪਣਾ ਖਿਡਾਰੀ ਵਾਰੀ-ਵਾਰੀ ਖੇਡ ਦੇ ਅੰਤ ਤਕ ਭੇਜੇਗਾ !

8. ਜੇਕਰ ਵਿਰੋਧੀਆਂ ਵਲੋਂ ਫੜਿਆ ਗਿਆ ਕੋਈ ਹਮਲਾਵਰ ਉਨ੍ਹਾਂ ਤੋਂ ਬਚ ਕੇ ਆਪਣੇ ਕੋਰਟ ਵਿਚ ਸੁਰੱਖਿਅਤ ਪਹੁੰਚ ਜਾਂਦਾ ਹੈ ਤਾਂ ਉਸ ਦਾ ਪਿੱਛਾ ਨਹੀਂ ਕੀਤਾ ਜਾਵੇਗਾ ।

9. ਵਿਰੋਧੀਆਂ ਦੇ ਕੋਰਟ ਵਿਚ ਇਕ ਵਾਰ ਵਿਚ ਕੇਵਲ ਇਕ ਹੀ ਹਮਲਾਵਰ ਜਾਵੇਗਾ । ਜੇਕਰ ਇਕ ਤੋਂ ਵਧੇਰੇ ਹਮਲਾਵਰ ਇਕੱਠੇ ਵਿਰੋਧੀ ਦੇ ਕੋਰਟ ਵਿਚ ਪਹੁੰਚ ਜਾਣ ਤਾਂ ਨਿਰਣਾਇਕ ਉਹਨਾਂ ਨੂੰ ਵਾਪਸ ਆ ਜਾਣ ਦੀ ਆਗਿਆ ਦੇਵੇਗਾ ਅਤੇ ਉਹਨਾਂ ਦੀ ਹਮਲਾ ਕਰਨ ਦੀ ਵਾਰੀ ਸਮਾਪਤ ਹੋ ਜਾਵੇਗੀ । ਜਿਨ੍ਹਾਂ ਵਿਰੋਧੀਆਂ ਨੇ ਉਹਨਾਂ ਨੂੰ ਛੂਹ ਲਿਆ ਹੋਵੇ ਉਹ ਆਊਟ ਨਹੀਂ ਮੰਨੇ ਜਾਣਗੇ । ਵਿਰੋਧੀ ਇਹਨਾਂ ਹਮਲਾਵਰਾਂ ਨੂੰ ਬਾਹਰ ਕੱਢਣ ਲਈ ਇਹਨਾਂ ਦਾ ਪਿੱਛਾ ਨਹੀਂ ਕਰਨਗੇ ।

10. ਜੇ ਚੇਤਾਵਨੀ ਦੇ ਬਾਅਦ ਵੀ ਕੋਈ ਹਮਲਾਵਰ ਖਿਡਾਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਨਿਰਣਾਇਕ ਉਸ ਦੀ ਵਾਰੀ ਖ਼ਤਮ ਕਰ ਦੇਵੇਗਾ ਅਤੇ ਵਿਰੋਧੀ ਟੀਮ ਨੂੰ ਇਕ ਅੰਕ ਦੇਵੇਗਾ ਪਰ ਉਸ ਨੂੰ ਆਉਟ ਨਹੀਂ ਕੀਤਾ ਜਾਵੇਗਾ ।

11. ਕੋਈ ਹਮਲਾਵਰ ਜੇਕਰ ਕਿਸੇ ਵਿਰੋਧੀ ਦੇ ਕੋਰਟ ਵਿਚ ਦਮ ਤੋੜ ਦੇਵੇ ਤਾਂ ਉਸ ਨੂੰ ਆਉਟ ਮੰਨ ਲਿਆ ਜਾਵੇਗਾ | ਪਰੰਤੂ ਅਜਿਹਾ ਜੇਕਰ ਵਿਰੋਧੀਆਂ ਦੁਆਰਾ ਕਿਸੇ ਅਨੁਚਿਤ ਸਾਧਨ ਦੀ ਵਰਤੋਂ ਕੀਤੇ ਜਾਣ ਦੇ ਕਾਰਨ ਹੋਇਆ ਹੋਵੇ ਤਾਂ ਉਹ ਆਪਣੀ ਕੋਰਟ ਵਿਚ ਸੁਰੱਖਿਅਤ ਵਾਪਸ ਹੋਇਆ ਮੰਨਿਆ ਜਾਂਦਾ ਹੈ ।

12. ਕੋਈ ਵੀ ਖਿਡਾਰੀ ਆਪਣੇ ਵਿਰੋਧੀ ਨੂੰ ਜ਼ੋਰ ਨਾਲ ਆਪਣੀ ਸੀਮਾ ਤੋਂ ਬਾਹਰ ਧੱਕਾ ਨਹੀਂ ਦੇਵੇਗਾ | ਅਜਿਹਾ ਕਰਨ ਵਾਲੇ ਨੂੰ ਆਉਟ ਮੰਨਿਆ ਜਾਵੇਗਾ ਅਤੇ ਹਮਲਾਵਰ ਆਪਣੇ ਖੇਤਰ ਵਿਚ ਸੁਰੱਖਿਅਤ ਮੁੜ ਆਵੇਗਾ ।

13. ਹਮਲਾਵਰ ਜਦ ਤਕ ਵਿਰੋਧੀ ਕੋਰਟ ਵਿਚ ਰਹੇਗਾ, ਤਦ ਤਕ ਕੋਈ ਵੀ ਵਿਰੋਧੀ ਖਿਡਾਰੀ ਕੇਂਦਰੀ ਰੇਖਾ ਤੋਂ ਪਾਰ ਹਮਲਾਵਰ ਦੇ ਖੇਤਰ ਦੇ ਕਿਸੇ ਹਿੱਸੇ ਨੂੰ ਆਪਣੇ ਸਰੀਰ ਦੇ ਕਿਸੇ ਹਿੱਸੇ ਨਾਲ ਨਹੀਂ ਛੂਹੇਗਾ ।

14. ਨਿਯਮ 12 ਦੀ ਉਲੰਘਣਾ ਕਰਨ ਵਾਲਾ ਕੋਈ ਖਿਡਾਰੀ ਜੇਕਰ ਹਮਲਾਵਰ ਨੂੰ ਫੜੇ ਜਾਂ ਉਸਦੇ ਫੜੇ ਜਾਣ ਵਿਚ ਸਹਾਇਤਾ ਕਰੇ ਤੇ ਹਮਲਾਵਰ ਆਪਣੇ ਕੋਰਟ ਵਿਚ ਮੁੜ ਆਵੇ ਤਾਂ ਸੰਘਰਸ਼ ਦਲ ਦੇ ਸਭ ਵਿਰੋਧੀ ਮੈਂਬਰ ਆਊਟ ਮੰਨੇ ਜਾਣਗੇ ।

15. ਕੋਈ ਹਮਲਾਵਰ ਜੇਕਰ ਆਪਣੀ ਵਾਰੀ ਦੇ ਬਿਨਾਂ ਵਿਰੋਧੀ ਦੇ ਕੋਰਟ ਵਿਚ ਜਾਵੇ ਤਾਂ ਨਿਰਣਾਇਕ ਉਸ ਨੂੰ ਵਾਪਸ ਆਉਣ ਦੀ ਆਗਿਆ ਦੇ ਦੇਵੇਗਾ । ਜੇਕਰ ਉਹ ਨਿਰਣਾਇਕ ਦੀ ਚਿਤਾਵਨੀ ਦੇ ਬਾਅਦ ਦੂਸਰੀ ਵਾਰ ਅਜਿਹਾ ਕਰੇ, ਤਾਂ ਵਿਰੋਧੀਆਂ ਨੂੰ ਇਕ ਨੰਬਰ ਦਿੱਤਾ · ਜਾਵੇਗਾ ।

16. ਨਵੇਂ ਨਿਯਮਾਂ ਅਨੁਸਾਰ ਬਾਹਰੋਂ ਫੜ ਕੇ ਪਾਣੀ ਪੀਣਾ ਫਾਊਲ ਨਹੀਂ ਹੈ ।

17. ਕੋਈ ਦਲ ਜਦ ਪੂਰਨ ਵਿਰੋਧੀ ਦਲ ਨੂੰ ਨਿਸ਼ਕ੍ਰਿਤ ਕਰਨ ਵਿਚ ਸਫਲ ਹੋ ਜਾਵੇ, ਤਾਂ ਉਸ ਨੂੰ ਸਫਲਤਾ ਮਿਲੇਗੀ | ਸਾਰੇ ਖਿਡਾਰੀਆਂ ਨੂੰ ਆਉਟ ਕਰਨ ‘ਤੇ ਪ੍ਰਾਪਤ ਨੰਬਰਾਂ ਵਿਚ ਦੋ ਨੰਬਰਾਂ ਦਾ ਜੋੜ ਕੀਤਾ ਜਾਵੇਗਾ । ਦੋਵੇਂ ਪੱਖ ਦੇ ਸਭ ਖਿਡਾਰੀ ਆਪਣੇ ਅੱਧ ਵਿਚ ਦਾਖ਼ਲ ਹੋਣਗੇ ਅਤੇ ਇਸ ਪ੍ਰਕਾਰ ਖੇਡ ਸਮੇਂ ਦੇ ਅੰਤ ਤਕ ਚਲਦੀ ਰਹੇਗੀ ।

18. ਕੋਈ ਖਿਡਾਰੀ ਜੇਕਰ ਆਪਣੇ ਪੱਖ ਦੇ ਹਮਲੇ ਨੂੰ ਵਿਰੋਧੀ ਦੇ ਪ੍ਰਤੀ ਸੁਚੇਤ ਕਰੇ ਤਾਂ ਨਿਰਣਾਇਕ ਉਸ ਦੇ ਵਿਰੁੱਧ ਇਕ ਨੰਬਰ ਦੇਵੇਗਾ ।

19. ਕਿਸੇ ਵੀ ਹਮਲਾਵਰ ਜਾਂ ਵਿਰੋਧੀ ਨੂੰ ਲੱਕ ਜਾਂ ਹੱਥ-ਪੈਰ ਤੋਂ ਇਲਾਵਾ ਸਰੀਰ ਦੇ ਕਿਸੇ ਹਿੱਸੇ ਤੋਂ ਨਹੀਂ ਫੜਿਆ ਜਾ ਸਕਦਾ । ਇਸ ਨਿਯਮ ਦੀ ਉਲੰਘਣਾ ਕਰਨ ਵਾਲਾ ਆਉਟ ਘੋਸ਼ਿਤ ਕੀਤਾ ਜਾਵੇਗਾ ।

20. ਖੇਡ ਦੇ ਦੌਰਾਨ ਜੇ ਇਕ ਜਾਂ ਦੋ ਖਿਡਾਰੀ ਰਹਿ ਜਾਣ ਅਤੇ ਵਿਰੋਧੀ ਟੀਮ ਦਾ ਕਪਤਾਨ ਆਪਣੀ ਪੂਰੀ ਟੀਮ ਨੂੰ ਖੇਡ ਵਿਚ ਲਿਆਉਣ ਲਈ ਉਨ੍ਹਾਂ ਨੂੰ ਆਊਟ ਘੋਸ਼ਿਤ ਕਰ ਦੇਵੇ ਤਾਂ ਵਿਰੋਧੀਆਂ ਨੂੰ ਇਸ ਐਲਾਨ ਤੋਂ ਪਹਿਲਾਂ ਬਾਕੀ ਖਿਡਾਰੀਆਂ ਦੀ ਗਿਣਤੀ ਦੇ ਬਰਾਬਰ ਅੰਕਾਂ ਤੋਂ ਇਲਾਵਾ “ਲੋਨਾ’ ਦੇ ਦੋ ਨੰਬਰ ਹੋਰ ਮਿਲਣਗੇ ।

21. ਵਿਰੋਧੀ ਦੇ ਆਉਟ ਹੋਣ ਨਾਲ ਆਪਣੇ ਪੱਖ ਦੇ ਆਉਟ ਖਿਡਾਰੀਆਂ ਨੂੰ ਤਰਤੀਬ ਅਨੁਸਾਰ ਖੇਡ ਵਿਚ ਸ਼ਾਮਲ ਕੀਤਾ ਜਾਵੇਗਾ, ਜਿਸ ਤਰਤੀਬ ਅਨੁਸਾਰ ਉਹ ਆਉਟ ਹੋਏ ਹੋਣਗੇ

22. New Rules- ਜੇਕਰ ਕਿਸੇ ਸੱਟ ਕਾਰਨ ਮੈਚ 20 ਮਿੰਟ ਰੁਕਿਆ ਰਹੇ ਤਾਂ ਮੈਚ Re-play ਕਰਵਾ ਸਕਦੇ ਹਨ ।

23. 5 ਖਿਡਾਰੀਆਂ ਨਾਲ ਵੀ ਮੈਚ ਸ਼ੁਰੂ ਕੀਤਾ ਜਾ ਸਕਦਾ ਹੈ ਪਰ ਜਦੋਂ 5 ਖਿਡਾਰੀ ਆਊਟ ਹੋ ਜਾਣ ਤਾਂ ਅਸੀਂ ਪੂਰਾ ਲੋਨਾ ਮੰਨਾਂਗੇ, ਭਾਵ 5 + 2 ਨੰਬਰ ਖਿਡਾਰੀਆਂ ਦੇ ਅਤੇ 2 ਨੰਬਰ ਲੋਨੇ ਦੇ । ਜਦੋਂ ਦੋ ਖਿਡਾਰੀ ਆ ਜਾਣ ‘ਤੇ ਉਹ ਟੀਮ ਵਿਚ ਪਾਏ ਜਾ ਸਕਦੇ ਹਨ ।

24. ਲੋਨਾ ਦੇ ਦੋ ਨੰਬਰ ਹੁੰਦੇ ਹਨ ।

ਕਬੱਡੀ (Kabaddi)Game Rules – PSEB 10th Class Physical Education

ਪ੍ਰਸ਼ਨ 3.
ਕਬੱਡੀ ਖੇਡ ਦੇ ਨਿਯਮ ਲਿਖੋ ।
ਉੱਤਰ-
1. ਹਰੇਕ ਟੀਮ ਵਿਚ ਖਿਡਾਰੀਆਂ ਦੀ ਗਿਣਤੀ 12 ਹੋਵੇਗੀ, ਜਿਨ੍ਹਾਂ ਵਿਚੋਂ ਸੱਤ ਇਕੱਠੇ ਖੇਤਰ ਵਿਚ ਆਉਣਗੇ । ਬਾਕੀ ਖਿਡਾਰੀ ਰਿਜ਼ਰਵ ਵਿਚ ਰਹਿਣਗੇ !

2. ਖੇਡਾਂ ਦੀ ਮਿਆਦ ਮਰਦਾਂ ਲਈ 20 ਮਿੰਟ ਦੀਆਂ ਦੋ ਮਿਆਦਾਂ ਅਤੇ ਔਰਤਾਂ ਲਈ 15 ਮਿੰਟ ਦੀਆਂ ਦੋ ਮਿਆਦਾਂ ਹੋਣਗੀਆਂ । ਇਹਨਾਂ ਦੋਹਾਂ ਮਿਆਦਾਂ ਦਰਮਿਆਨ 5 ਮਿੰਟ ਦਾ ਆਰਾਮ ਹੋਵੇਗਾ । ਇੰਟਰਵਲ ਦੇ ਬਾਅਦ ਕੋਰਟ ਬਦਲ ਲਏ ਜਾਣਗੇ ।

3. ਹਰੇਕ ਆਉਟ ਹੋਣ ਵਾਲੇ ਵਿਰੋਧੀ ਲਈ ਦੂਸਰੀ ਟੀਮ ਨੂੰ ਇਕ ਅੰਕ ਮਿਲੇਗਾ । ਲੋਨਾ ਪ੍ਰਾਪਤ ਕਰਨ ਵਾਲੀ ਟੀਮ ਨੂੰ ਦੋ ਅੰਕ ਮਿਲਣਗੇ ।

4. ਖੇਡ ਦੀ ਸਮਾਪਤੀ ਉੱਤੇ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀ ਟੀਮ ਨੂੰ ਜੇਤੂ ਘੋਸ਼ਿਤ ਕੀਤਾ ਜਾਂਦਾ ਹੈ ।

5. ਜੇਕਰ ਖੇਡ ਬਰਾਬਰ ਰਹੇ ਤਾਂ ਖੇਡ ਪੰਜ-ਪੰਜ ਮਿੰਟ ਵਾਧੂ ਸਮੇਂ ਲਈ ਹੋਵੇਗੀ । ਇਸ ਫਾਲਤੂ ਸਮੇਂ ਵਿਚ ਇਸ ਖੇਡ ਨੂੰ ਦੁਸਰੇ ਪੱਖ ਦੇ ਅੰਤ ਵਾਲੇ ਖਿਡਾਰੀ ਜਾਰੀ ਰੱਖਣਗੇ । ਪੁਰਖਾਂ ਲਈ 50 ਮਿੰਟ ਅਤੇ ਇਸਤਰੀਆਂ ਲਈ 40 ਮਿੰਟ ਰੇ ਹੋਣ ਦੇ ਬਾਅਦ ਵੀ ਜੇਕਰ ਫ਼ੈਸਲਾ ਨਾ ਹੋਵੇ, ਤਾਂ ਉਹ ਜੇਤੁ ਅੰਕ ਪ੍ਰਾਪਤ ਕਰੇਗਾ !

6. ਜੇਕਰ 50 ਮਿੰਟ (ਪੁਰਖਾਂ ਲਈ ਜਾਂ 40 ਮਿੰਟ ਇਸਤਰੀਆਂ ਲਈ) ਦੇ ਪੂਰੇ ਖੇਡ ਦੇ ਅੰਤ ਵਿਚ ਕੋਈ ਸਕੋਰ ਨਹੀ ਹੁੰਦਾ , ਤਾਂ ਟਾਸ ਜਿੱਤਣ ਵਾਲੀ ਟੀਮ ਨੂੰ ਜੇ ਘੋਸ਼ਿਤ ਕਰ ਦਿੱਤਾ ਜਾਵੇਗਾ ।

7. ਜੇਕਰ ਮੈਚ ਕਿਸੇ ਕਾਰਨ ਪੂਰਾ ਨਾ ਹੋ ਸਕੇ ਤਾਂ ਉਸ ਨੂੰ ਦੁਬਾਰਾ ਖੇਡਿਆ ਜਾਵੇਗਾ ।

8. ਜੇਕਰ ਕਿਸੇ ਖਿਡਾਰੀ ਨੂੰ ਸੱਟ ਲੱਗ ਜਾਏ ਤਾਂ ਉਸ ਟੀਮ ਦਾ ਕਪਤਾਨ ‘ਸਮਾਂ ਆਰਾਮ ਮੰਗੇ, ਪਰ ਸਮਾਂ ਆਰਾਮ’ ਦੀ ਮਿਆਦ ਦੋ ਮਿੰਟ ਤੋਂ ਵੱਧ ਨਹੀਂ ਹੋਵੇਗੀ |ਸੱਟ ਲੱਗਣ ਵਾਲਾ ਖਿਡਾਰੀ ਬਦਲਿਆ ਜਾ ਸਕਦਾ ਹੈ । ਖੇਡ ਦੀ ਦੂਜੀ ਵਾਰੀ ਸ਼ੁਰੂ ਹੋਣ ਤੋਂ ਪਹਿਲਾਂ ਦੋ ਖਿਡਾਰੀ ਬਦਲੇ ਜਾ ਸਕਦੇ ਹਨ, ਖੇਡ ਸ਼ੁਰੂ ਹੋਣ ਵੇਲੇ ਕੋਈ ਟੀਮ ਇਕ ਜਾਂ ਦੋ ਘੱਟ ਖਿਡਾਰੀਆਂ ਨਾਲ ਵੀ ਖੇਡ ਸ਼ੁਰੂ ਕਰ ਸਕਦੀ ਹੈ । ਜਿਹੜੇ ਖਿਡਾਰੀ ਖੇਡ ਸ਼ੁਰੂ ਹੋਣ ਸਮੇਂ ਹਾਜ਼ਰ ਨਹੀਂ ਹੁੰਦੇ, ਖੇਡ ਦੇ ਦੌਰਾਨ ਕਿਸੇ ਵਕਤ ਰਲ ਸਕਦੇ ਹਨ, ਰੈਫ਼ਰੀ ਨੂੰ ਸੂਚਿਤ ਕਰਨਾ ਜ਼ਰੂਰੀ ਹੈ । ਸੱਟ ਗੰਭੀਰ ਹੋਵੇ ਤਾਂ ਉਸ ਦੀ ਥਾਂ ਦੂਜਾ ਖਿਡਾਰੀ ਖੇਡ ਸਕਦਾ ਹੈ, ਪਰ ਪਹਿਲੀ ਖੇਡ ਦੇ ਅੰਤ ਤਕ ਸਿਰਫ਼ ਦੋ ਖਿਡਾਰੀ ਬਦਲੇ ਜਾ ਸਕਦੇ ਹਨ ।

9. ਕਿਸੇ ਵੀ ਟੀਮ ਵਿਚ ਪੰਜ ਖਿਡਾਰੀ ਹੋਣ ਦੀ ਦਿਸ਼ਾ ਵਿਚ ਖੇਡ ਸ਼ੁਰੂ ਕੀਤੀ ਜਾ ਸਕਦੀ ਹੈ ਪਰ –

  • ਟੀਮ ਦੇ ਸੱਤ ਖਿਡਾਰੀ ਆਊਟ ਹੋਣ ਉੱਤੇ ਗ਼ੈਰ-ਹਾਜ਼ਰ ਖਿਡਾਰੀ ਵੀ ਆਉਟ ਹੋ ਜਾਣਗੇ ਅਤੇ ਵਿਰੋਧੀ ਟੀਮ ਨੂੰ “ਲੋਨਾ’ ਦਿੱਤਾ ਜਾਵੇਗਾ ।
  • ਜੇ ਗ਼ੈਰ-ਹਾਜ਼ਰ ਖਿਡਾਰੀ ਆ ਜਾਣ, ਤਾਂ ਉਹ ਰੈਫਰੀ ਤੋਂ ਇਜਾਜ਼ਤ ਲੈ ਕੇ ਖੇਡ ਵਿਚ ਸ਼ਾਮਿਲ ਹੋ ਸਕਦੇ ਹਨ ।
  • ਗੈਰਹਾਜ਼ਰ ਖਿਡਾਰੀਆਂ ਦੇ ਬਦਲਵੇਂ ਖਿਡਾਰੀ ਕਦੀ ਵੀ ਲਏ ਜਾ ਸਕਦੇ ਹਨ । ਪਰ ਜਦ ਉਹ ਇਸ ਤਰ੍ਹਾਂ ਲਏ ਜਾਂਦੇ ਹਨ ਤਾਂ ਮੈਚ ਦੇ ਅੰਤ ਤਕ ਕਿਸੇ ਖਿਡਾਰੀ ਨੂੰ ਬਦਲਿਆ ਨਹੀਂ ਜਾ ਸਕਦਾ
  • ਮੈਚ ਦੁਬਾਰਾ ਖੇਡੇ ਜਾਣ ਉੱਤੇ ਕਿਸੇ ਵੀ ਖਿਡਾਰੀ ਨੂੰ ਬਦਲਿਆ ਜਾ ਸਕਦਾ ਹੈ ।

10. ਸਰੀਰ ਨੂੰ ਤੇਲ ਮਲ ਕੇ ਖੇਡਣ ਦੀ ਆਗਿਆ ਨਹੀਂ ਹੈ । ਖਿਡਾਰੀਆਂ ਦੇ ਨਹੁੰ ਚੰਗੀ ਤਰ੍ਹਾਂ ਕੱਟੇ ਹੋਣੇ ਚਾਹੀਦੇ ਹਨ । ਖਿਡਾਰੀ ਬਨੈਣ, ਜਾਂਘੀਆ (Under wear) ਅਤੇ ਨਿੱਕਰ ਪਹਿਣਨਗੇ । ਰਬੜ ਦੇ ਸੋਲ ਵਾਲਾ ਟੈਨਸ ਬੂਟ ਅਤੇ ਜ਼ੁਰਾਬਾਂ ਲੋੜ ਅਨੁਸਾਰ ਪਹਿਨੇ ਜਾ ਸਕਦੇ ਹਨ ।

11 . ਖੇਡ ਦੌਰਾਨ ਕਪਤਾਨ ਜਾਂ ਨੇਤਾ ਤੋਂ ਇਲਾਵਾ ਕੋਈ ਵੀ ਖਿਡਾਰੀ ਹੁਕਮ ਨਹੀਂ ਦੇਵੇਗਾ | ਕਪਤਾਨ ਆਪਣੇ ਅੱਧ ਵਿੱਚ ਹੀ ਹੁਕਮ ਜਾਂ ਸਲਾਹ ਦੇ ਸਕਦਾ ਹੈ ।
12. ਜੂਨੀਅਰ ਲੜਕੇ ਅਤੇ ਲੜਕੀਆਂ ਲਈ ਸਮਾਂ 15-5-15 ਹੁੰਦਾ ਹੈ, ਜਿਸ ਵਿਚ ਪੰਜ ਮਿੰਟ ਦਾ ਆਰਾਮ ਹੁੰਦਾ ਹੈ ।

ਪ੍ਰਸ਼ਨ 3.
ਕਬੱਡੀ ਦੇ ਵੱਖ-ਵੱਖ ਫਾਉਲ ਅਤੇ ਉਲੰਘਣਾਵਾਂ ਦਾ ਵਰਣਨ ਕਰੋ ।
ਉੱਤਰ-
ਕਬੱਡੀ ਦੇ ਵੱਖ-ਵੱਖ ਫਾਊਲ ਅਤੇ ਉਲੰਘਣਾਵਾਂਫਾਊਲ (Fouls)

  • ਹਮਲਾਵਰ ਦਾ ਮੂੰਹ ਬੰਦ ਕਰਕੇ ਜਾਂ ਗਲਾ ਦਬਾ ਕੇ ਉਸ ਦਾ ਸਾਹ ਤੋੜਨ ਦੀ ਕੋਸ਼ਿਸ਼ ਕਰਨਾ |
  • ਕਿਸੇ ਵੀ ਖਿਡਾਰੀ ਦੁਆਰਾ ਦੂਸਰੇ ਖਿਡਾਰੀ ‘ਤੇ ਘਾਤਕ ਹਮਲਾ ਕਰਨਾ ।
  • ਜਦ ਕੋਈ ਆਰਾਮ (Rest) ਕਰ ਰਿਹਾ ਖਿਡਾਰੀ ਪੰਜ ਸੈਕਿੰਡ (Five Seconds) ਤੋਂ ਵੱਧ ਸਮਾਂ ਲਵੇ ।
  • ਬਾਹਰ ਤੋਂ ਨਿਰਦੇਸ਼ ਜਾਂ ਕੋਚਿੰਗ ਨਹੀਂ ਕੀਤੀ ਜਾ ਸਕਦੀ ਹੈ !
  • ਹਮਲਾਵਰ ਖਿਡਾਰੀ ਨੂੰ ਲੱਤਾਂ ਨਾਲ ਕੈਂਚੀ ਮਾਰਨਾ ।
  • ਕਿਸੇ ਟੀਮ ਦੁਆਰਾ ਹਮਲਾਵਰ ਦੇ ਭੇਜਣ ਵਿਚ ਪੰਜ ਸੈਕਿੰਡ ਤੋਂ ਵੱਧ ਸਮਾਂ ਲਗਾਉਣਾ }
  • ਅਜਿਹੇ ਵਿਅਕਤੀਆਂ ਨੂੰ ਰੈਫ਼ਰੀ ਨੰਬਰ ਕੱਟ ਕੇ ਬਾਹਰ ਕੱਢ ਸਕਦਾ ਹੈ । ਹਮਲਾ ਜਾਰੀ ਹੋਣ ਦੌਰਾਨ ਸੀਟੀ ਨਹੀਂ ਵਜਾਈ ਜਾਵੇਗੀ ।
  • ਜਾਣ ਬੁੱਝ ਕੇ ਵਾਲਾਂ ਤੋਂ ਜਾਂ ਕੱਪੜੇ ਤੋਂ ਫੜਨਾ ਜਾਂ ਧੱਕਾ ਦੇਣਾ ਫਾਊਲ ਹੈ ।

ਉਲੰਘਣਾ (Violations) –

  1. ਫੈਸਲਿਆਂ ਦੀ ਵਾਰ-ਵਾਰ ਉਲੰਘਣਾ ਕਰਨਾ ।
  2. ਅਧਿਕਾਰੀਆਂ ਲਈ ਅਪਮਾਨ ਭਰੇ ਸ਼ਬਦ ਕਹਿਣਾ ।
  3. ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਕਰਨਾ ਜਾਂ ਉਨ੍ਹਾਂ ਦੇ ਫੈਸਲੇ ਨੂੰ ਪ੍ਰਭਾਵਿਤ ਕਰਨ ਲਈ ਯਤਨ ਕਰਨਾ ।
  4. ਵਿਰੋਧੀ ਖਿਡਾਰੀ ਨੂੰ ਅਪਮਾਨ ਦੇ ਸ਼ਬਦ ਕਹਿਣਾ ।

ਕਬੱਡੀ (Kabaddi)Game Rules – PSEB 10th Class Physical Education

ਫਾਊਲ
(FOULS)

ਅਧਿਕਾਰੀ ਮੈਚ ਦੌਰਾਨ ਖਿਡਾਰੀਆਂ ਨੂੰ ਜਾਣ-ਬੁੱਝ ਕੇ ਫਾਊਲ ਤਰੀਕੇ ਅਪਨਾਉਣ ਤੇ ਤਿੰਨ ਤਰ੍ਹਾਂ ਦੇ ਕਾਰਡ ਦਿਖਾ ਕੇ ਨਿਯਮਾਂ ਦੀ ਉਲੰਘਣਾ ਕਰਨ ਤੋਂ ਰੋਕ ਸਕਦੇ ਹਨ ।

ਹਰਾ ਕਾਰਡ (Green Card-ਇਹ ਕਾਰਡ ਚੇਤਾਵਨੀ ਲਈ ਦਿਖਾਇਆ ਜਾਂਦਾ ਹੈ ।
ਪੀਲਾ ਕਾਰਡ (Yellow Card)ਇਹ ਕਾਰਡ ਦੋ ਮਿੰਟ ਲਈ, ਮੈਦਾਨ ਵਿਚੋਂ ਬਾਹਰ ਕੱਢਣ ਲਈ ਦਿਖਾਇਆ ਜਾਂਦਾ ਹੈ ।
ਲਾਲ ਕਾਰਡ (Red Card)-ਇਹ ਕਾਰਡ ਮੈਚ ਜਾਂ ਟੂਰਨਾਮੈਂਟ ਤੋਂ ਬਾਹਰ ਕੱਢਣ ਲਈ ਦਿਖਾਇਆ ਜਾਂਦਾ ਹੈ ।

Leave a Comment