ਖੋ-ਖੋ (Kho-Kho) Game Rules – PSEB 12th Class Physical Education

Punjab State Board PSEB 12th Class Physical Education Book Solutions ਖੋ-ਖੋ (Kho-Kho) Game Rules.

ਖੋ-ਖੋ (Kho-Kho) Game Rules – PSEB 12th Class Physical Education

ਖੋ-ਖੋ ਦਾ ਇਤਿਹਾਸ
(History of Kho-Kho)

ਖੋ-ਖੋ ਇੱਕ ਭਾਰਤੀ ਖੇਡ ਹੈ । ਭਾਰਤ ਵਿੱਚ ਇਹ ਲੜਕੇ ਤੇ ਲੜਕੀਆਂ ਦੁਆਰਾ ਖੇਡੀ ਜਾਂਦੀ ਹੈ । ਇਹ ਖੇਡ ਮਹਾਂਰਾਸ਼ਟਰਾਂ ਵਿੱਚ ਪ੍ਰਫੁੱਲਿਤ ਹੋਈ । ਇਸ ਖੇਡ ਦਾ ਸੰਬੰਧ ਮਹਾਂਰਾਸ਼ਟਰ ਦੇ ਪਹਾੜਾਂ ਦੇ ਕਸਰਤਕਰਾਂ ਨਾਲ ਰਿਹਾ ਹੈ । ਇਸ ਖੇਡ ਦਾ ਜਨਮ ਮਹਾਂਰਾਸ਼ਟਰ ਦੇ ਸ਼ਹਿਰ ‘ਪੂਨਾ’ ਵਿੱਚ ਹੋਇਆ । ਇਸ ਤੋਂ ਮਗਰੋਂ ਹਨੂੰਮਾਨ ਵਿਯਯਾਮ ਪ੍ਰਚਾਰਕ ਮੰਡਲ ਦੁਆਰਾ ਖੋ-ਖੋ ਖੇਡ ਦਾ ਆਧੁਨਿਕ ਰੂਪ ਦਿੱਤਾ ਗਿਆ । ਸੰਨ 1928 ਵਿੱਚ ਅਖਿਲ ਮਹਾਂਰਾਸ਼ਟਰ ਸਰੀਰਕ ਸਿੱਖਿਅਕ ਮੰਡਲ ਦੀ ਸਥਾਪਨਾ ਹੋਈ । ਉਸਦੇ ਨਾਲ-ਨਾਲ ਖੋ-ਖੋ ਦੇ ਨਵੇਂ ਨਿਯਮ ਬਣਾਏ ਗਏ । ਸੰਨ 1960 ਵਿੱਚ ਭਾਰਤੀ ਖੋ-ਖੋ ਫੈਡਰੇਸ਼ਨ ਦੀ ਸਥਾਪਨਾ ਹੋਈ ਅਤੇ ਇਸ ਸਾਲ ਹੀ ਪਹਿਲੀ ਰਾਸ਼ਟਰੀ ਚੈਂਪੀਅਨਸ਼ਿਪ ਦੇ ਮੁਕਾਬਲੇ ਕਰਵਾਏ ਗਏ । ਅਗਲੇ ਸਾਲ 1961 ਵਿੱਚ ਮਹਿਲਾਵਾਂ ਦਾ ਰਾਸ਼ਟਰੀ ਪੱਧਰ ਦਾ ਟੂਰਨਾਮੈਂਟ ਕਰਵਾਇਆ ਗਿਆ ।

ਸੰਨ 1982 ਵਿੱਚ ਏਸ਼ੀਅਨ ਖੇਡਾਂ ਵੀ ਦਿੱਲੀ ਵਿਖੇ ਹੋਈਆਂ । ਉਸ ਵਿੱਚ ਖੋ-ਖੋ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ | ਪਰ ਹੁਣ ਤੱਕ ਏਸ਼ੀਅਨ ਖੇਡਾਂ ਵਿੱਚ ਖੋ-ਖੋ ਸ਼ਾਮਿਲ ਨਹੀਂ ਕੀਤੀ ਗਈ । 1963-64 ਵਿੱਚ ਇੰਦੋਰ ਵਿਖੇ ਇਹ ਫ਼ੈਸਲਾ ਕੀਤਾ ਗਿਆ ਕਿ ਜਿਹੜੇ ਚੰਗੇ ਖੋ-ਖੋ ਦੇ ਖਿਡਾਰੀ ਹਨ । ਉਨ੍ਹਾਂ ਨੂੰ ਇਨਾਮ ਦਿੱਤਾ ਜਾਵੇ । ਇਸ ਫ਼ੈਸਲੇ ਅਨੁਸਾਰ ਪੁਰਖਾਂ ਦੇ ਵਰਗ ਵਿੱਚ ‘ਇੱਕਲਵੱਯ’ ਇਨਾਮ ਅਤੇ ਮਹਿਲਾ ਵਰਗ ਵਿੱਚ ‘ਝਾਂਸੀ ਦੀ ਰਾਣੀ’ ਨਾਂ ਰੱਖਿਆ ਗਿਆ । 1963 ਵਿੱਚ ਬੰਬਈ ਗੋਲਡ ਟਰਾਫ਼ੀ ਟੂਰਨਾਮੈਂਟ ਸ਼ੁਰੂ ਹੋਇਆ । ਸੰਨ 1970-72 ਵਿੱਚ ਹੈਦਰਾਬਾਦ ਵਿਖੇ 16 ਸਾਲ ਦੀ ਉਮਰ ਦੇ ਖਿਡਾਰੀਆਂ ਲਈ ਅਲੱਗ ਖੋ-ਖੋ ਮੁਕਾਬਲੇ ਕਰਵਾਏ ਜਾਣ ਲੱਗੇ । ਜਿਸ ਵਿੱਚ ਵੀਰ ਅਭਿਮੰਨਯੂ ਇਨਾਮ ਦੇਣ ਦਾ ਫ਼ੈਸਲਾ ਕੀਤਾ ਗਿਆ ।1976-78 ਵਿੱਚ ਬੰਗਲੌਰ ਵਿਖੇ ਖੋ-ਖੋ ਦੀ ਤਕਨੀਕੀ ਸਿੱਖਿਆ NIS ਰਾਹੀਂ ਇਸ ਖੇਡ ਨੂੰ ਸ਼ੁਰੂ ਕੀਤਾ ਗਿਆ । ਭਾਰਤ ਵਿੱਚ ਇਸ ਖੇਡ ਨੂੰ ਖੋ-ਖੋ ਫੈਡਰੇਸ਼ਨ ਆਫ਼ ਇੰਡੀਆ ਕੰਟਰੋਲ ਕਰ ਰਹੀ ਹੈ ।
ਖੋ-ਖੋ (Kho-Kho) Game Rules – PSEB 12th Class Physical Education 1

ਯਾਦ ਰੱਖਣ ਯੋਗ ਗੱਲਾਂ
(Tips to Remember)

  1. ਖੋ-ਖੋ ਮੈਦਾਨ ਦੀ ਲੰਬਾਈ ਅਤੇ ਚੌੜਾਈ ਪੁਰਸ਼ਾਂ ਲਈ = 29 ਮੀਟਰ × 16 ਮੀਟਰ
  2. ਕੇਂਦਰੀ ਲੇਨ ਵਿਚ ਵਰਗਾਂ ਦੀ ਸੰਖਿਆ = 8
  3. ਮੈਦਾਨ ਦੇ ਅੰਤ ਵਿਚ ਆਇਤਕਾਰ ਦਾ ਮਾਪ = 16 ਮੀਟਰ ਪੁਰਸ਼ਾਂ ਲਈ 2.75 ਮੀ.
  4. ਇਕ ਵਰਗ ਤੋਂ ਦੂਸਰੇ ਵਰਗ ਦੀ ਦੂਰੀ = 2.50 ਮੀਟਰ
  5. ਕੇਂਦਰੀ ਗਲੀ ਦੀ ਚੌੜਾਈ, ਲੰਬਾਈ = 30 ਸੈਂ.ਮੀ. ਲੰਬਾਈ, 23.50 ਮੀ. ਚੌੜਾਈ
  6. ਵਰਗ ਦਾ ਆਕਾਰ = 30 ਸੈਂ.ਮੀ. ਪੁਰਸ਼ਾਂ ਲਈ 30 ਸੈਂ.ਮੀ
  7. ਖੋ-ਖੋ ਦੇ ਖਿਡਾਰੀਆਂ ਦੀ ਸੰਖਿਆ = 9.
  8. ਬਦਲਵੇਂ ਖਿਡਾਰੀ = 3
  9. ਮੈਚ ਦਾ ਸਮਾਂ = 9-5-9 (7) 9-5-9
  10. ਖੋ-ਖੋ ਮੈਚ ਵਿਚ ਇਨਿੰਗ = 2
  11. ਫਰੀ ਜੋਨ ਦਾ ਮਾਪ = 2.75 × 16 ਮੀ.
  12. ਲਾਬੀ = 1.50 ਮੀਟਰ
  13. ਵਰਗਾਂ ਵਿਚ ਬੈਠੇ ਖਿਡਾਰੀ = ਚੇਜ਼ਰ
  14. ਵਰਗਾਂ ਦੇ ਵਿਰੋਧੀ ਖਿਡਾਰੀ = ਰਨਰ
  15. ਔਰਤਾਂ ਲਈ ਸਮਾਂ = 7-5-7-5) 7.5-7
  16. ਅਧਿਕਾਰੀਆਂ ਦੀ ਗਿਣਤੀ = 1 ਰੈਫ਼ਰੀ, 2 ਅੰਪਾਇਰ, ਇਕ ਟਾਈਮ ਕੀਪਰ, ਇਕ ਸਕੋਰਰ ।
  17. ਪੋਲ ਦੀ ਜ਼ਮੀਨ ਤੋਂ ਉਚਾਈ = 1.20 ਮੀਟਰ ,

ਖੋ-ਖੋ (Kho-Kho) Game Rules – PSEB 12th Class Physical Education

ਖੋ-ਖੋ ਦੇ ਨਵੇਂ ਸਧਾਰਨ ਨਿਯਮ
(Latest General Rules of Kho-Kho)

  1. ਖੋ-ਖੋ ਦਾ ਮੈਦਾਨ ਆਇਤ ਆਕਾਰ ਦਾ ਹੁੰਦਾ ਹੈ । ਇਹ 29 ਮੀ. ਲੰਬਾ ਅਤੇ 16 ਮੀ. ਚੌੜਾ ਹੁੰਦਾ ਹੈ ।
  2. ਖੋ-ਖੋ ਦੀ ਖੇਡ ਦੀ ਟੀਮ ਵਿੱਚ 12 ਖਿਡਾਰੀ ਹੁੰਦੇ ਹਨ । ਜਿਸ ਵਿਚੋਂ 9 ਖਿਡਾਰੀ ਖੇਡਦੇ ਹਨ ਅਤੇ 3 ਖਿਡਾਰੀ ਬਦਲਵੇਂ ਹੁੰਦੇ ਹਨ ।
  3. ਖੇਡ ਟਾਸ ਰਾਹੀਂ ਸ਼ੁਰੂ ਕੀਤਾ ਜਾਂਦਾ ਹੈ । ਟਾਸ ਜਿੱਤਣ ਵਾਲੀ ਟੀਮ ਦਾ ਕਪਤਾਨ ਚੇਜ਼ਰ ਜਾਂ ਰਨਰ ਬਣਾਉਣ ਦਾ ਫ਼ੈਸਲਾ ਕਰਦਾ ਹੈ ।
  4. ਇੱਕ ਚੇਜ਼ਰ ਨੂੰ ਛੱਡ ਕੇ ਸਾਰੇ ਚੇਜ਼ਰ ਇਸ ਤਰ੍ਹਾਂ ਬੈਠਣਗੇ ਕਿ ਚੇਜ਼ਰ ਦਾ ਮੂੰਹ ਇਕ ਦਿਸ਼ਾ ਵਿੱਚ ਨਾ ਹੋਵੇ ।
  5. ਖੋ-ਖੋ ਵਿੱਚ ਬੈਠੇ ਹੋਏ ਚੇਜ਼ਰ ਦੇ ਪਿੱਛੋਂ ਦੀ ਖੋ ਦੇਣੀ ਹੁੰਦੀ ਹੈ । ਬਿਨਾਂ ਖੋ ਹਾਸਲ ਕੀਤੇ ਚੇਜ਼ਰ ਉੱਠ ਨਹੀਂ ਸਕਦਾ |
  6. ਖੋ-ਖੋ ਮੈਚ ਦੀਆਂ ਦੋ ਇਨਿੰਗ ਹੁੰਦੀਆਂ ਹਨ । ਦੋਨੋਂ ਇਨਿੰਗ ਵਿੱਚ ਜ਼ਿਆਦਾ ਪੁਆਇੰਟ ਜਿੱਤਣ ਵਾਲੀ ਟੀਮ ਜਿੱਤ ਜਾਂਦੀ ਹੈ ।
  7. ਖੇਡ ਦੇ ਸਮੇਂ ਜੇਕਰ ਕਿਸੇ ਖਿਡਾਰੀ ਨੂੰ ਸੱਟ ਲੱਗ ਜਾਵੇ ਤਾਂ ਰੈਫ਼ਰੀ ਦੀ ਆਗਿਆ ਅਨੁਸਾਰ ਉਸਦੀ ਥਾਂ ਤੇ ਦੂਜਾ ਖਿਡਾਰੀ ਖੇਡ ਸਕਦਾ ਹੈ ।
  8. ਕੋਈ ਵੀ ਚੇਜ਼ਰ ਆਪਣੇ ਅੰਗ ਨਾਲ ਕੇਂਦਰੀ ਪੱਟੀ ਨੂੰ ਛੁਹ ਨਹੀਂ ਸਕਦਾ ।
  9. ਜੇਕਰ ਕੋਈ ਟੀਮ ਬਰਾਬਰ ਰਹਿ ਜਾਂਦੀ ਹੈ ਤਾਂ ਇੱਕ ਇਨਿੰਗ ਹੋਰ ਦਿੱਤੀ ਜਾਂਦੀ ਹੈ । ਜੇਕਰ ਫੇਰ ਵੀ ਬਰਾਬਰ ਰਹਿ ਜਾਵੇ ਤਾਂ ਫਿਰ ਇਨਿੰਗ ਦਿੱਤੀ ਜਾਂਦੀ ਹੈ ।
  10. ਜੇਕਰ ਕਿਸੇ ਖਿਡਾਰੀ ਦੇ ਸੱਟ ਲੱਗ ਜਾਵੇ ਤਾਂ ਉਸਦੀ ਥਾਂ ਬਦਲਵਾਂ ਖਿਡਾਰੀ ਖੇਡ ਸਕਦਾ ਹੈ । 11. ਖੇਡ ਦਾ ਸਮਾਂ 9-5-9, 10, 9-5-9 ਦਾ ਹੁੰਦਾ ਹੈ ।
  11. ਜੇਕਰ ਸਮੇਂ ਤੋਂ ਪਹਿਲਾਂ ਸਾਰੇ ਖਿਡਾਰੀ ਆਊਟ ਹੋ ਜਾਂਦੇ ਹਨ ਤਾਂ ਉਸਦੀ ਜਗ੍ਹਾ ਪਹਿਲੇ ਕ੍ਰਮ ਅਨੁਸਾਰ ਦੂਜੇ ਰਨਰ ਦੁਆਰਾ ਜਾਣਗੇ ।
  12. ਖੋ-ਖੋ ਦੇਣ ਤੋਂ ਪਿੱਛੋਂ ਚੇਜ਼ਰ ਨੂੰ ਉਸਦੇ ਖ਼ਾਲੀ ਸਥਾਨ ‘ਤੇ ਬੈਠਣਾ ਹੁੰਦਾ ਹੈ ।
  13. ਇਕ ਰੱਖਿਅਕ ਖਿਡਾਰੀ ਆਊਟ ਮੰਨਿਆ ਜਾਵੇਗਾ, ਜੇਕਰ ਕਿਸੇ ਐਸਟਿਵ ਚੇਜ਼ਰ ਹੱਥ ਨਾਲ ਉਸਨੂੰ ਛੂੰਹਦਾ ਹੈ ।

ਖੋ-ਖੋ ਦਾ ਮੈਦਾਨ, ਖੇਡ ਦਾ ਆਰੰਭ, ਪਰਿਭਾਸ਼ਿਕ ਸ਼ਬਦ, ਖੇਡ ਦੇ ਨਿਯਮ, ਮੈਚ ਦੇ
ਨਿਯਮ ਅਤੇ ਖੇਡ ਦੇ ਅਧਿਕਾਰੀ
ਖੇਡ ਦਾ ਮੈਦਾਨ
(Play Ground)

ਖੋ-ਖੋ ਦਾ ਖੇਡ ਦਾ ਮੈਦਾਨ ਆਇਤਾਕਾਰ ਹੁੰਦਾ ਹੈ । ਇਹ 27 ਮੀਟਰ ਲੰਬਾ ਤੇ 15 ਮੀਟਰ ਚੌੜਾ ਹੁੰਦਾ ਹੈ । ਮੈਦਾਨ ਦੇ ਅੰਤ ਵਿਚ ਦੋ ਆਇਤਾਕਾਰ ਹੁੰਦੇ ਹਨ | ਆਇਤਾਕਾਰ ਦੀ ਇਕ ਭੁਜਾ 15 ਮੀਟਰ ਅਤੇ ਦੂਸਰੀ ਭੁਜਾ 2.70 ਮੀਟਰ ਹੁੰਦੀ ਹੈ । ਇਨ੍ਹਾਂ ਦੋਹਾਂ ਆਇਤਾਕਾਰਾਂ ਦੇ ਵਿਚਕਾਰ ਦੋ ਲੱਕੜੀ ਦੇ ਖੰਭੇ ਹੁੰਦੇ ਹਨ । ਮੈਦਾਨ ਦੇ ਵਿਚਕਾਰ 2.10 ਮੀਟਰ ਲੰਬੀ ਅਤੇ 30 ਸੈਂਟੀਮੀਟਰ ਚੌੜੀ ਪੱਟੀ ਹੁੰਦੀ ਹੈ । ਇਸ ਵਿਚ 30 ਸਮ x 30 ਸਮ ਦੇ ਅੱਠ ਵਰਗ ਹੋਣਗੇ । ਪੋਲ ਜ਼ਮੀਨ ਤੋਂ 1.20 ਸੈਂਟੀਮੀਟਰ ਉੱਚਾ ਹੁੰਦਾ ਹੈ । ਹਰ ਪੋਲ ਤੋਂ ਚੌੜਾਈ ਵੱਲ ਇਕ ਰੇਖਾ ਖਿੱਚੀ ਜਾਂਦੀ ਹੈ । ਇਸ ਰੇਖਾ ਦੇ ਸਮਾਨਾਂਤਰ 8 ਪੱਟੀਆਂ ਬਣਾਈਆਂ ਜਾਂਦੀਆਂ ਹਨ । ਹਰ ਪੱਟੀ ਦੀ ਲੰਬਾਈ 15 ਮੀਟਰ ਅਤੇ ਚੌੜਾਈ 30 ਸੈਂਟੀਮੀਟਰ ਹੁੰਦੀ ਹੈ । ਕੇਂਦਰੀ ਗਲੀ ਦੁਆਰਾ ਇਹ ਗਲੀ 7.10 ਮੀਟਰ ਦੇ ਦੋ ਬਰਾਬਰ ਹਿੱਸਿਆਂ ਵਿਚ ਵੰਡੀ ਹੁੰਦੀ ਹੈ । ਹਰ ਇਕ ਲਾਈਨ ਦੀ ਮੋਟਾਈ 2 ਸੈਂਟੀਮੀਟਰ ਹੁੰਦੀ ਹੈ । ਪਰ ਪੱਟੀ 2.10 ਮੀਟਰ ਹੁੰਦੀ ਹੈ, ਹਰ ਇਕ ਬਾਹਰਲੀ ਪੱਟੀ ਅਤੇ ਪੋਲ ਰੇਖਾ ਇਕ-ਦੂਜੇ ਤੋਂ 2.25 ਮੀਟਰ ਹੁੰਦੀ ਹੈ, ਹਰ ਪੋਲ ਰੇਖਾ ਬਾਹਰਲੀ ਸੀਮਾਂ ਤੋਂ 2.70 ਮੀਟਰ ਦੂਰ ਹੁੰਦੀ ਹੈ । ਖੇਡ ਦੇ ਮੈਦਾਨ ਦੇ ਚਾਰੇ ਪਾਸੇ 3 ਮੀਟਰ ਚੌੜੀ ਲਾਬੀ ਹੁੰਦੀ ਹੈ ।
ਖੋ-ਖੋ (Kho-Kho) Game Rules – PSEB 12th Class Physical Education 2
ਪਰਿਭਾਸ਼ਿਕ ਸ਼ਬਦ (Definitions)-
ਖੋ-ਖੋ (Kho-Kho) Game Rules – PSEB 12th Class Physical Education 3

 

 

  1. ਖੰਭਾ ਜਾਂ ਸਤੰਭ (Posts) – ਮੱਧ ਰੇਖਾ I ਅੰਤ ਵਿਚ ਦੋ ਖੰਭੇ ਗੱਡੇ ਜਾਂਦੇ ਹਨ ਜੋ ਜ਼ਮੀਨ ਤੋਂ 120 ਸੈਂਟੀਮੀਟਰ ਉੱਚੇ ਹੁੰਦੇ ਹਨ । ਇਹਨਾਂ ਦੀ ਪਰਿਧੀ 30 ਸੈਂਟੀਮੀਟਰ ਤੋਂ ਘੱਟ ਜਾਂ 40 ਸੈਂਟੀਮੀਟਰ ਤੋਂ ਜ਼ਿਆਦਾ ਨਹੀਂ ਹੋ ਸਕਦੀ ।
  2. ਕੇਂਦਰੀ ਗਲੀ ਜਾਂ ਲੇਨ (Central lane) – ਦੋਹਾਂ ਖੰਭਿਆਂ ਦੇ ਵਿਚਕਾਰ ਇਕ ਕੇਂਦਰੀ ਗਲੀ ਹੁੰਦੀ ਹੈ । ਇਹ 21.60 ਮੀਟਰ ਲੰਬੀ ਅਤੇ 30 ਸਮ ਚੌੜੀ ਹੁੰਦੀ ਹੈ ।
  3. ਕਰਾਸ ਲੇਨ (Cross lane) – ਹਰੇਕ ਆਇਤਾਕਾਰ 15 ਮੀਟਰ ਲੰਬਾ ਅਤੇ 30 ਸੈਂਟੀਮੀਟਰ ਚੌੜਾ ਹੁੰਦਾ ਹੈ । ਇਹ ਕੇਂਦਰੀ ਰੇਖਾ ਨੂੰ ਸਮਕੋਣ (909) ’ਤੇ ਕੱਟਦਾ ਹੈ । ਇਹ ਆਪ ਵੀ ਦੋ ਅਰਧਕਾਂ ਵਿਚ ਵੰਡਿਆ ਹੁੰਦਾ ਹੈ । ਇਸ ਨੂੰ ਕਰਾਸ ਲੇਨ ਕਹਿੰਦੇ ਹਨ ।
  4. ਵਰਗ (Square) – ਕੇਂਦਰੀ ਰੇਖਾ ਅਤੇ ਕਰਾਸ ਲੇਨ ਦੇ ਆਪਸ ਵਿਚ ਕੱਟਣ ਨਾਲ ਬਣਿਆ 30 ਸਮ x 30 ਸਮ ਦਾ ਖੇਤਰ ਵਰਗ ਅਖਵਾਉਂਦਾ ਹੈ ।
  5. ਸਤੰਭ ਰੇਖਾ (The kine of the post) – ਕੇਂਦਰ ਤੋਂ ਲੰਘਦੀ ਹੋਈ ਕਰਾਸਲੇਨ ਅਤੇ ਕੇਂਦਰੀ ਰੇਖਾ ਦੇ ਸਮਾਨ ਅੰਤਰ ਰੇਖਾ ਨੂੰ ਸਤੰਭ ਰੇਖਾ ਕਹਿੰਦੇ ਹਨ ।
  6. ਆਇਤਾਕਾਰ (Rectangle) – ਸਤੰਭ ਰੇਖਾ ਦਾ ਬਾਹਰੀ ਖੇਤਰ ਆਇਤਾਕਾਰ ਅਖਵਾਉਂਦਾ ਹੈ ।
  7. ਪਰਿਧੀਆਂ (Limits) – ਕੇਂਦਰੀ ਰੇਖਾ ਤੋਂ ਬਾਹਰੀ ਸੀਮਾ ਨਿਸਚਿਤ ਕਰਨ ਵਾਲੇ ਦੋਵੇਂ ਆਇਤਾਕਾਰਾਂ ਦੀਆਂ ਰੇਖਾਵਾਂ ਤੋਂ 7.30 ਮੀਟਰ ਦੂਰ ਦੋਵੇਂ ਛੂੰਹਦੀਆਂ ਰੇਖਾਵਾਂ ਨੂੰ ਪਰਿਧੀਆਂ ਕਹਿੰਦੇ ਹਨ ।
  8. ਚੇਜ਼ਰ (Chasers) – ਵਰਗਾਂ ਵਿਚ ਬੈਠੇ ਖਿਡਾਰੀ ਜ਼ਰ ਅਖਵਾਉਂਦੇ ਹਨ । ਵਿਰੋਧੀ ਖਿਡਾਰੀਆਂ ਨੂੰ ਫੜਨ ਜਾਂ ਨੱਠਣ ਵਾਲਾ ਚੇਜ਼ਰ ਸਰਗਰਮ ਚੇਜ਼ਰ ਅਖਵਾਉਂਦਾ ਹੈ ।
  9. ਧਾਵਕ (Runners )- ਚੇਜ਼ਰਾਂ ਜਾਂ ਅਨੁਧਾਵਕਾਂ ਦੇ ਵਿਰੋਧੀ ਖਿਡਾਰੀ ਧਾਕ ਜਾਂ ਰਨਰ ਕਹਾਉਂਦੇ ਹਨ ।
  10. ਖੋ-ਦੇਣਾ (To give Kho) – ਚੰਗੀ ਖੋ ਦੇਣ ਲਈ ਸਰਗਰਮ ਚੇਜ਼ਰ ਨੂੰ ਬੈਠੇ ਹੋਏ ਚੇਜ਼ਰ ਦੇ ਪਿੱਛੋਂ ਦੀ ਹੱਥ ਨਾਲ ਛੁਹ ਕੇ ਖੋ ਸ਼ਬਦ ਉੱਚੀ ਅਤੇ ਸਪੱਸ਼ਟ ਆਵਾਜ਼ ਵਿਚ ਕਹਿਣਾ ਚਾਹੀਦਾ ਹੈ । ਛੂਹਣ ਅਤੇ ਖੋ ਦੇਣ ਦਾ ਕੰਮ ਇਕੱਠਾ ਹੋਣਾ ਚਾਹੀਦਾ ਹੈ ।
  11. ਫਾਉਲ (Foul) – ਜੇਕਰ ਬੈਠਿਆ ਹੋਇਆ ਜਾਂ ਸਰਗਰਮ ਚੇਜ਼ਰ ਕਿਸੇ ਨਿਯਮ ਦਾ ਉਲੰਘਣ ਕਰੇ ਤਾਂ ਉਹ ਫਾਊਲ ਹੁੰਦਾ ਹੈ ।
  12. ਦਿਸ਼ਾ ਹਿਣ ਕਰਨਾ (To take a direction) – ਇਕ ਖੰਭੇ ਤੋਂ ਦੂਸਰੇ ਖੰਭੇ ਵੱਲ ਜਾਣਾ ਦਿਸ਼ਾ ਹਿਣ ਕਰਨਾ ਕਹਾਉਂਦਾ ਹੈ ।
  13. ਮੂੰਹ ਮੋੜਨਾ (To turn the face) – ਜਦੋਂ ਸਰਗਰਮ ਚੇਜ਼ਰ ਇਕ ਖਾਸ ਦਿਸ਼ਾ ਵੱਲ ਜਾਂਦੇ ਸਮੇਂ ਆਪਣੇ ਮੋਢੇ ਦੀ ਰੇਖਾ (90°) ਦੇ ਕੋਣ ਤੋਂ ਵੱਧ ਦਿਸ਼ਾ ਵੱਲ ਮੋੜ ਲੈਂਦਾ ਹੈ, ਤਾਂ ਉਸ ਨੂੰ ਮੂੰਹ ਮੋੜਨਾ ਕਹਿੰਦੇ ਹਨ । ਇਹ ਫਾਊਲ ਹੁੰਦਾ ਹੈ ।
  14. ਪਲਟਨਾ (Returning) – ਕਿਸੇ ਵਿਸ਼ੇਸ਼ ਦਿਸ਼ਾ ਵੱਲ ਜਾਂਦਾ ਹੋਇਆ ਸਰਗਰਮ ਚੇਜ਼ਰ ਜਦੋਂ ਉਲਟ ਦਿਸ਼ਾ ਵੱਲ ਜਾਂਦਾ ਹੈ, ਤਾਂ ਇਸ ਨੂੰ ਪਲਟਨਾ ਕਹਿੰਦੇ ਹਨ ।
  15. ਸਤੰਭ ਰੇਖਾ ਤੋਂ ਹਟਣਾ (To Leave the past line) – ਜਦੋਂ ਕੋਈ ਸਰਗਰਮ ਚੇਜ਼ਰ ਖੰਭੇ ਦਾ ਅਧਿਕਾਰ ਛੱਡ ਦੇਵੇ ਜਾਂ ਆਇਤਾਕਾਰ ਤੋਂ ਪਰ੍ਹਾਂ ਚਲਾ ਜਾਵੇ, ਤਾਂ ਇਸ ਨੂੰ ਸਤੰਭ ਰੇਖਾ ਤੋਂ ਹਟਣਾ ਕਹਿੰਦੇ ਹਨ ।
  16. ਪੈਰ ਬਾਹਰ (Footout) – ਜਦੋਂ ਰਨਰ ਦੇ ਦੋਵੇਂ ਪੈਰ ਸੀਮਾਵਾਂ ਤੋਂ ਬਾਹਰ ਭੂਮੀ ਨੂੰ ਛੂਹ ਲੈਣ, ਤਾਂ ਉਸ ਨੂੰ ਪੈਰ ਬਾਹਰ ਮੰਨਦੇ ਹਨ । ਉਸ ਨੂੰ ਆਉਟ ਮੰਨਿਆ ਜਾਂਦਾ ਹੈ ।
  17. ਲੋਨਾ (Lona) – ਜਦੋਂ ਸਾਰੇ ਰਨਰ 7 ਮਿੰਟਾਂ ਦੇ ਅੰਦਰ-ਅੰਦਰ ਆਊਟ ਹੋ ਜਾਣ, ਤਾਂ ਚੇਜ਼ਰ ਦੁਆਰਾ ਰਨਰਾਂ ਦੇ ਵਿਰੁੱਧ ‘ਲੋਨਾ’ ਅੰਕਿਤ ਕੀਤਾ ਜਾਵੇਗਾ | ਪਰ ਲੋਨੇ ਦਾ ਅੰਕ ਨਹੀਂ ਮਿਲਦਾ ।

ਖੇਡ ਆਰੰਭ ਕਰਨਾ (To begin the Play) – ਖੇਡ ਟਾਸ ਦੁਆਰਾ ਆਰੰਭ ਕੀਤੀ ਜਾਂਦੀ ਹੈ । ਟਾਸ ਜਿੱਤਣ ਵਾਲੀ ਟੀਮ ਦਾ ਕਪਤਾਨ ਛੂਹਣ ਜਾਂ ਛੂਹੇ ਜਾਣ ਦਾ ਫੈਸਲਾ ਕਰੇਗਾ ਅਤੇ ਆਪਣੇ ਫੈਸਲੇ ਦੀ ਰੈਫਰੀ ਨੂੰ ਸੂਚਨਾ ਦੇਵੇਗਾ । ਇਸ ਵਿਚ ਬੈਠੇ ਖਿਡਾਰੀ ਚੇਜ਼ਰ ਹੁੰਦੇ ਹਨ । ਚੇਜ਼ਰ ਦੇ ਵਿਰੋਧੀ ਪੱਖ ਦੇ ਖਿਡਾਰੀ ਰਨਰਜ਼ ਅਖਵਾਉਂਦੇ ਹਨ । ਇਸ ਚੇਜ਼ਰ ਨੂੰ ਛੱਡ ਕੇ ਸਾਰੇ ਚੇਜ਼ਰ ਵਰਗ ਇਸ ਪ੍ਰਕਾਰ ਬੈਠ ਜਾਂਦੇ ਹਨ ਕਿ ਕਿਸੇ ਕੋਲ-ਕੋਲ ਬੈਠੇ ਦੋ ਚੇਜ਼ਰਾਂ ਦਾ ਮੂੰਹ ਇਕ ਦਿਸ਼ਾ ਵਿਚ ਨਹੀਂ ਹੁੰਦਾ | ਖੇਡ ਆਰੰਭ ਕਰਦੇ ਸਮੇਂ ਨੌਵਾਂ ਚੇਜ਼ਰ ਕਿਸੇ ਇਕ ਪੋਲ ਦੇ ਕੋਲ ਖੜਾ ਹੁੰਦਾ ਹੈ । ਫਿਰ ਰੈਫਰੀ ਰਾਹੀਂ ਸੀਟੀ ਮਾਰ ਕੇ ਆਗਿਆ ਦੇਣ ਨਾਲ ਛੂਹਣ ਦਾ ਕੰਮ ਸ਼ੁਰੂ ਹੋ ਜਾਂਦਾ ਹੈ ।

ਖੋ-ਖੋ (Kho-Kho) Game Rules – PSEB 12th Class Physical Education

ਖੇਡ ਦੇ ਨਿਯਮ (Rules of the Play)-

  1. ਕਾਰਜਸ਼ੀਲ ਚੇਜ਼ਰ (Active chaser) ਦੇ ਸਰੀਰ ਦਾ ਕੋਈ ਹਿੱਸਾ ਕੇਂਦਰੀ ਪੱਟੀ ਦੀ ਜ਼ਮੀਨ ਨੂੰ ਨਹੀਂ ਛੂਹਣਾ ਚਾਹੀਦਾ । ਇਸ ਤੋਂ ਇਲਾਵਾ ਇਹ ਕੇਂਦਰੀ ਪੱਟੀ ਨੂੰ ਪੋਸਟਾਂ ਦੇ ਅੰਦਰ ਤੋਂ ਕੁੱਦ ਕੇ ਪਾਰ ਕਰ ਸਕਦਾ ।
  2. ਖੇਡ ਦੇ ਮੈਦਾਨ ਨੂੰ ਆਕਾਰ ਵਿਚ ਵਰਣਨ ਕੀਤੇ ਅਨੁਸਾਰ ਚਿੰਨ੍ਹ ਲਗਾਏ ਜਾਣਗੇ ।
  3. ਦੌੜਨ ਜਾਂ ਚੇਜ਼ਰ ਬਣਨ ਦਾ ਫੈਸਲਾ ਟਾਸ ਦੁਆਰਾ ਕੀਤਾ ਜਾਵੇਗਾ ।
  4. ਜੇਕਰ ਖੋ ਦੇਣੀ ਹੋਵੇ ਤਾਂ ਇਹ ਦੂਰ ਬੈਠੇ ਹੋਏ ਚੇਜ਼ਰ ਨੂੰ ਪਿੱਛੋਂ ਤੋਂ ਦੇਣੀ ਹੋਵੇਗੀ । ਖੋ ਪ੍ਰਾਪਤ ਕੀਤੇ ਬਿਨਾਂ ਬੈਠਾ ਹੋਇਆ ਚੇਜ਼ਰ ਨਹੀਂ ਉੱਠ ਸਕਦਾ | ਕਾਰਜਸ਼ੀਲ ਚੇਜ਼ਰ ਬੈਠੇ ਹੋਏ ਚੇਜ਼ਰ ਦੀ ਫੈਲਾਈ ਹੋਈ ਬਾਂਹ ਜਾਂ ਟੰਗ ਨੂੰ ਛੂ ਕੇ ਖੋ ਨਹੀਂ ਦੇਵੇਗਾ । ਜੇਕਰ ਚੇਜ਼ਰ ਨੰ: 1 ਅਤੇ 2 ਦੀ ਉਲੰਘਣਾ ਕਰੇਗਾ ਤਾਂ ਰੈਫਰੀ ਫਾਊਲ ਦੇ ਦੇਵੇਗਾ ।
  5. ਖੇਡਣ ਤੋਂ ਬਾਅਦ ਕਾਰਜਸ਼ੀਲ ਚੇਜ਼ਰ ਬੈਠੇ ਹੋਏ ਚੇਜ਼ਰ ਜਿਸ ਨੂੰ ਕਿ ਉਸ ਨੇ ਖੋ ਦਿੱਤੀ ਹੋਵੇ, ਉਸ ਦੀ ਥਾਂ ਸੰਭਾਲ ਲਵੇਗਾ ।
  6. ਖੋ ਮਿਲਣ ਦੇ ਬਾਅਦ ਭੱਜਣ ਵਾਲਾ ਚੇਜ਼ਰ ਉਸ ਦਿਸ਼ਾ ਵਿਚ ਜਾਵੇਗਾ, ਜੋ ਦਿਸ਼ਾ ਆਪਣੇ ਵਰਗ ਤੋਂ ਉੱਠ ਕੇ ਕੇਂਦਰੀ ਪੱਟੀ ਨੂੰ ਪਾਰ ਕਰਕੇ ਅਪਣਾਈ ਹੋਵੇ ।
  7. ਜਦ ਤਕ ਉਹ ਕਿਸੇ ਹੋਰ ਬੈਠੇ ਹੋਏ ਚੇਜ਼ਰ ਨੂੰ ਨਾ ਕਹਿ ਦੇਵੇ, ਤਾਂ ਉਹ ਕੇਂਦਰੀ ਪੱਟੀ ਦੇ ਦੂਸਰੇ ਪਾਸੇ ਪੋਲ ਦੇ ਉੱਪਰ ਤੋਂ ਹੋ ਕੇ ਹੀ ਆ ਸਕਦਾ ਹੈ ।
  8. ਭੱਜਣ ਵਾਲੇ ਦਾ ਮੁੰਹ ਉਸ ਦੇ ਭੱਜਣ ਦੀ ਦਿਸ਼ਾ ਵਿਚ ਹੀ ਹੋਣਾ ਚਾਹੀਦਾ ਹੈ ।
  9. ਚੇਜ਼ਰ ਇਸ ਪ੍ਰਕਾਰ ਬੈਠੇ ਕਿ ਉਸ ਨਾਲ ਭੱਜਣ ਵਾਲਿਆਂ ਨੂੰ ਰੋਕ ਨਾ ਪਵੇ । ਜੇਕਰ ਕੋਈ ਭੱਜਣ ਵਾਲਾ ਇਸ ਪ੍ਰਕਾਰ ਦੀ ਰੋਕ ਨਾਲ ਆਉਟ ਹੋ ਜਾਵੇ, ਤਾਂ ਉਸ ਨੂੰ ਆਉਟ ਐਲਾਨ ਕੀਤਾ ਜਾਵੇਗਾ ।
  10. ਕਾਰਜਸ਼ੀਲ ਚੇਜ਼ਰ (Active chaser) ਸੀਮਾ ਤੋਂ ਬਾਹਰ ਨਿਕਲ ਸਕਦਾ ਹੈ । ਪਰੰਤੂ ਉਸ ਨੂੰ ਦਿਸ਼ਾ ਹਿਣ ਕਰਨ ਅਤੇ ਮੂੰਹ ਘੁਮਾਉਣ ਆਦਿ ਦੇ ਸਾਰੇ ਨਿਯਮਾਂ ਦਾ ਪਾਲਣ ਕਰਨਾ ਪਵੇਗਾ ।
  11. ਡਾਇਰੈਕਸ਼ਨ ਲੈਣ ਤੋਂ ਬਾਅਦ ਐਕਟਿਵ ਚੇਜ਼ਰ ਦੁਬਾਰਾ ਕਰਾਸ ਲਾਈਨ ਵਿਚ ਅਟੈਕ ਕਰ ਸਕਦਾ ਹੈ ਅਤੇ ਇਸ ਨੂੰ ਫਾਊਲ ਨਹੀਂ ਮੰਨਿਆ ਜਾਵੇਗਾ ।
  12. ਭੱਜਣ ਵਾਲਾ ਬੈਠੇ ਚੇਜ਼ਰ ਨੂੰ ਨਹੀਂ ਛੂਹੇਗਾ । ਜੇਕਰ ਉਹ ਅਜਿਹਾ ਕਰ ਲਵੇ, ਤਾਂ ਉਸ ਨੂੰ ਇਕ ਵਾਰ ਚੇਤਾਵਨੀ ਦਿੱਤੀ ਜਾਵੇਗੀ । ਜੇਕਰੇ ਚੇਤਾਵਨੀ ਦੇ ਬਾਅਦ ਵੀ ਅਜਿਹਾ ਕਰੇ ਤਾਂ ਉਸ ਨੂੰ ਆਉਟ ਐਲਾਨ ਕਰ ਦਿੱਤਾ ਜਾਵੇਗਾ ।
  13. ਭੱਜਣ ਵਾਲਾ ਆਊਟ ਸਮਝਿਆ ਜਾਵੇਗਾ, ਜੇਕਰ ਕੋਰਟ ਤੋਂ ਬਾਹਰ ਚਲਾ ਜਾਵੇ ।
  14. ਭੱਜਣ ਵਾਲਾ ਜੇਕਰ ਚੇਜ਼ਰ ਦੁਆਰਾ ਹੱਥ ਨਾਲ ਛੁਹ ਦਿੱਤਾ ਜਾਵੇ, ਤਾਂ ਵੀ ਉਹ ਆਉਟ ਸਮਝਿਆ ਜਾਵੇਗਾ ।
  15. ਦਿਸ਼ਾ ਹਿਣ ਕਰਨ ਵਾਲੇ ਅਤੇ ਦਿਸ਼ਾ ਮੋੜਨ ਵਾਲੇ ਨਿਯਮ ਆਇਤਾਕਾਰ ਖੇਤਰ ਵਿਚ ਲਾਗੂ ਨਹੀਂ ਹੋਣਗੇ ।
  16. ਜੇਕਰ ਇਕ ਐਕਟਿਵ ਚੇਜ਼ਰ ਲਗਾਤਾਰ ਤਿੰਨ ਰਨਰਜ਼ ਨੂੰ ਆਊਟ ਕਰ ਦੇਵੇ, ਤਾਂ ਉਹ ਚੌਥੇ ਰਨਰ ਨੂੰ ਛੂਹ ਨਹੀਂ ਸਕਦਾ । ਉਹ ਬੈਠੇ ਹੋਏ ਚੇਜ਼ਰ ਨੂੰ ਖੋ ਦੇਵੇਗਾ ।

ਮੈਚ ਦੇ ਨਿਯਮ (Rules about the Match)-
1. ਹਰੇਕ ਟੀਮ ਵਿਚ ਖਿਡਾਰੀਆਂ ਦੀ ਗਿਣਤੀ 9 ਹੋਵੇਗੀ ਅਤੇ ਤਿੰਨ ਖਿਡਾਰੀ ਵਾਧੂ ਹੁੰਦੇ ਹਨ ।

2. ਹਰੇਕ ਪਾਰੀ ਵਿਚ 7-7 ਮਿੰਟ ਛੂਹਣ ਅਤੇ ਦੌੜਨ ਦਾ ਕੰਮ ਵਾਰੀ-ਵਾਰੀ ਹੋਵੇਗਾ । ਹਰੇਕ ਮੈਚ ਵਿਚ ਚਾਰ ਇਨਿੰਗਜ਼ ਹੁੰਦੀਆਂ ਹਨ । ਦੋ ਪਾਰੀਆਂ ਛੂਹਣ ਅਤੇ ਦੋ ਪਾਰੀਆਂ ਦੌੜਨ ਦੀਆਂ ਹੁੰਦੀਆਂ ਹਨ ।

3. ਮੈਚ ਸ਼ੁਰੂ ਕਰਨ ਤੋਂ ਪਹਿਲਾਂ ਦੋਵੇਂ ਟੀਮਾਂ ਦੇ ਕਪਤਾਨ ਟਾਸ ਕਰਕੇ ਚੇਜ਼ਰ ਜਾਂ ਰਨਰ ਦੀ ਵਾਰੀ ਦਾ ਫੈਸਲਾ ਕਰਦੇ ਹਨ ।

4. ਰਨਰ ਖੇਡਣ ਦੇ ਕ੍ਰਮ ਦੇ ਅਨੁਸਾਰ ਸਕੋਰਰ ਦੇ ਕੋਲ ਆਪਣੇ ਨਾਂ ਦਰਜ ਕਰਾਉਣਗੇ । ਵਾਰੀ ਦੇ ਆਰੰਭ ਵਿਚ ਪਹਿਲੇ ਤਿੰਨ ਖਿਡਾਰੀ ਸੀਮਾ ਦੇ ਅੰਦਰ ਹੋਣਗੇ । ਇਨ੍ਹਾਂ ਤਿੰਨਾਂ ਦੇ ਆਊਟ ਹੋਣ ਦੇ ਬਾਅਦ ਤਿੰਨ ਹੋਰ ਖਿਡਾਰੀ ਖੋ ਦੇਣ ਤੋਂ ਪਹਿਲਾਂ ਅੰਦਰ ਆ ਜਾਣਗੇ । ਜਿਹੜੇ ਇਸ ਮਿਆਦ ਵਿਚ ਅੰਦਰ ਦਾਖਲ ਨਾ ਹੋ ਸਕਣਗੇ, ਉਨ੍ਹਾਂ ਨੂੰ ਆਊਟ ਕਰਾਰ ਦਿੱਤਾ ਜਾਵੇਗਾ ।
ਆਪਣੀ ਵਾਰੀ ਦੇ ਬਿਨਾਂ ਦਾਖਲ ਹੋਣ ਵਾਲਾ ਖਿਡਾਰੀ ਵੀ ਆਊਟ ਕਰਾਰ ਦਿੱਤਾ ਜਾਵੇਗਾ । ਇਹ ਖੇਡ ਵਾਰੀ ਦੇ ਅੰਤ ਤਕ ਜਾਰੀ ਰਹੇਗੀ । ਤੀਜੇ ਰਨਰ ਨੂੰ ਕੱਢਣ ਵਾਲਾ ਸਰਗਰਮ ਚੇਜ਼ਰ ਨਵੇਂ ਦਾਖਲ ਹੋਣ ਵਾਲੇ ਰਨਰ ਦਾ ਪਿੱਛਾ ਨਹੀਂ ਕਰੇਗਾ । ਉਹ ਖੋ ਦੇਵੇਗਾ | ਹਰੇਕ ਟੀਮ ਖੇਡ ਦੇ ਮੈਦਾਨ ਦੇ ਸਿਰਫ ਇਕ ਪਾਸਿਓਂ ਹੀ ਆਪਣੇ ਰਨਰ ਅੰਦਰ ਭੇਜੇਗੀ ।

5. ਚੇਜ਼ਰ ਜਾਂ ਰਨਰ ਆਪਣੀ ਟਰਨ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਵੀ ਸਮਾਪਤ ਕਰ ਸਕਦੇ ਹਨ । ਰਨਰ ਜਾਂ ਚੇਜ਼ਰ ਟੀਮ ਦਾ ਕਪਤਾਨ ਆਪਣੇ ਫੈਸਲੇ ਦੀ ਸੂਚਨਾ ਰੈਫਰੀ ਨੂੰ ਦੇ ਦੇਵੇਗਾ ਅਤੇ ਉਸ ਨੂੰ ਵਾਰੀ ਦੇ ਬੰਦ ਕਰਨ ਦੀ ਪ੍ਰਾਰਥਨਾ ਕਰੇਗਾ । ਇਸ ਪ੍ਰਕਾਰ ਦੀ ਪ੍ਰਾਰਥਨਾ ਤੇ ਰੈਫਰੀ ਖੇਡ ਰੋਕ ਕੇ ਵਾਰੀ ਬੰਦ ਕਰ ਦੇਵੇਗਾ ਇਸ ਵਾਰੀ ਦੇ ਬਾਅਦ ਦੋ ਮਿੰਟ ਅਤੇ ਦੋ ਪਾਰੀਆਂ ਦੇ ਵਿਚਕਾਰ ਪੰਜ ਮਿੰਟ ਦਾ ਆਰਾਮ ਹੋਵੇਗਾ ।

6. ਚੇਜ਼ਰ ਟੀਮ ਨੂੰ ਹਰੇਕ ਰਨਰ ਦੇ ਆਉਟ ਹੋਣ ਉੱਤੇ ਇਕ ਨੰਬਰ ਮਿਲੇਗਾ | ਸਾਰੇ ਰਨਰਾਂ ਦੇ ਸਮੇਂ ਤੋਂ ਪਹਿਲਾਂ ਹੀ ਆਊਟ ਹੋ ਜਾਣ ਉੱਤੇ ਉਨ੍ਹਾਂ ਦੇ ਵਿਰੁੱਧ ਇਕ “ਲੋਨਾ” ਦੇ ਦਿੱਤਾ ਜਾਂਦਾ ਹੈ । ਇਸ ਦੇ ਬਾਅਦ ਉਹ ਟੀਮ ਉਸੇ ਕੁਮ ਨਾਲ ਆਪਣੇ ਰਨਰ ਭੇਜੇਗੀ । ਲੋਨਾ’ ਪ੍ਰਾਪਤ ਕਰਨ ਲਈ ਕੋਈ ਵਾਧੂ ਨੰਬਰ ਨਹੀਂ ਦਿੱਤਾ ਜਾਂਦਾ | ਪਾਰੀ ਖ਼ਤਮ ਹੋਣ ਤਕ ਇਸੇ ਢੰਗ ਨਾਲ ਖੇਡ ਜਾਰੀ ਰਹੇਗੀ । ਪਾਰੀ ਦੇ ਦੌਰਾਨ ਰਨਰਾਂ ਦੇ ਕੂਮ ਵਿਚ ਤਬਦੀਲੀ ਕੀਤੀ ਜਾ ਸਕਦੀ ਹੈ ।

7. ਨਾਕ ਆਊਟ (Knock out) ਪ੍ਰਣਾਲੀ ਵਿਚ ਮੈਚ ਦੇ ਅੰਤ ਵਿਚ ਵਧੇਰੇ ਅੰਕ ਪ੍ਰਾਪਤ ਕਰਨ ਵਾਲੀ ਟੀਮ ਨੂੰ ਜੇਤੂ ਘੋਸ਼ਿਤ ਕੀਤਾ ਜਾਵੇਗਾ । ਜੇਕਰ ਅੰਕ ਬਰਾਬਰ ਹੋਣ, ਤਾਂ ਇਕ ਹੋਰ ਵਾਰੀ ਦੇ ਲਈ ਚੇਜ਼ਰ ਅਤੇ ਰਨਰ ਦੀ ਖੇਡ ਹੋਵੇਗੀ । ਜੇ ਫਿਰ ਵੀ ਅੰਕ ਬਰਾਬਰ ਰਹਿਣ ਤਾਂ ਬੇਕਰ ਰੁਲ ਨਿਯਮ 29 ਦੀ ਵਰਤੋਂ ਕੀਤੀ ਜਾਂਦੀ ਹੈ । ਇਸ ਸਥਿਤੀ ਵਿਚ ਇਹ ਜ਼ਰੂਰੀ ਨਹੀਂ ਕਿ ਟੀਮਾਂ ਵਿਚ ਉਹ ਖਿਡਾਰੀ ਹੋਣ । ਲੀਗ ਪ੍ਰਣਾਲੀ ਵਿਚ ਜੇਤੂ ਟੀਮ ਨੂੰ ਦੋ ਅੰਕ ਪ੍ਰਾਪਤ ਹੋਣਗੇ । ਹਾਰੀ ਟੀਮ ਨੂੰ ਜ਼ੀਰੋ ਅੰਕ ਅਤੇ ਬਰਾਬਰ ਰਹਿਣ ਦੀ ਹਾਲਤ ਵਿਚ ਹਰੇਕ ਟੀਮ ਨੂੰ ਇਕ-ਇਕ ਅੰਕ ਦਿੱਤਾ ਜਾਵੇਗਾ । ਜੇਕਰ ਲੀਗ ਪ੍ਰਣਾਲੀ ਉੱਪਰ ਲੀਗ ਅੰਕ ਬਰਾਬਰ ਹੋਣ ਤਾਂ ਟੀਮ ਜਾਂ ਟੀਮਾਂ ਪਰਚੀਆਂ ਰਾਹੀਂ ਦੁਬਾਰਾ ਮੈਚ ਖੇਡਣਗੀਆਂ | ਅਜਿਹੇ ਮੈਚ ਨਾਕ ਆਉਟ ਪ੍ਰਣਾਲੀ ਦੇ ਆਧਾਰ ਉੱਤੇ ਖੇਡੇ ਜਾਣਗੇ ।

8. ਜੇਕਰ ਕਿਸੇ ਕਾਰਨ ਮੈਚ ਪੂਰਾ ਨਹੀਂ ਹੁੰਦਾ, ਤਾਂ ਇਹ ਕਿਸੇ ਹੋਰ ਸਮੇਂ ਖੇਡਿਆ ਜਾਵੇਗਾ ਅਤੇ ਪਿਛਲੇ ਅੰਕ ਨਹੀਂ ਗਿਣੇ ਜਾਣਗੇ । ਮੈਚ ਸ਼ੁਰੂ ਤੋਂ ਹੀ ਖੇਡਿਆ ਜਾਵੇਗਾ |

9. ਜੇਕਰ ਕਿਸੇ ਇਕ ਟੀਮ ਦੇ ਅੰਕ ਦੁਸਰੀ ਟੀਮ ਤੋਂ 12 ਜਾਂ ਇਸ ਤੋਂ ਵੱਧ ਜ਼ਿਆਦਾ ਹੋ ਜਾਣ ਤਾਂ ਪਹਿਲੀ ਟੀਮ ਦੂਸਰੀ ਟੀਮ ਨੂੰ ਚੇਜ਼ਰ ਦੇ ਰੂਪ ਵਿਚ ਪਿੱਛਾ ਕਰਨ ਲਈ ਕਹਿ ਸਕਦੀ ਹੈ । ਜੇ ਦੂਜੀ ਟੀਮ ਇਸ ਵਾਰੀ ਵਧੇਰੇ ਅੰਕ ਲੈ . ਲੈਂਦੀ ਹੈ ਤਾਂ ਵੀ ਉਸ ਦਾ ਚੇਜ਼ਰ ਬਣਨ ਦਾ ਹੱਕ ਬਣਿਆ ਰਹਿੰਦਾ ਹੈ ।

10. ਖੇਡ ਦੇ ਦੌਰਾਨ ਕਿਸੇ ਖਿਡਾਰੀ ਨੂੰ ਚੋਟ ਲੱਗ ਜਾਵੇ, ਤਾਂ ਰੈਫਰੀ ਦੀ ਆਗਿਆ ਮਿਲਣ ‘ਤੇ ਕੋਈ ਹੋਰ ਖਿਡਾਰੀ ਉਸ ਦੀ ਥਾਂ ਤੇ ਖੇਡ ਸਕਦਾ ਹੈ ।

ਮੈਚ ਲਈ ਅਧਿਕਾਰੀ (Officials) – ਮੈਚ ਦਾ ਪ੍ਰਬੰਧ ਕਰਨ ਲਈ ਹੇਠ ਲਿਖੇ ਅਧਿਕਾਰੀ ਨਿਯੁਕਤ ਕੀਤੇ ਜਾਂਦੇ ਹਨ

  1. ਦੋ ਅੰਪਾਇਰ (Two umpires)
  2. ਇਕ ਰੈਫਰੀ (One Referee)
  3. ਇਕ ਟਾਈਮ ਕੀਪਰ (One time keeper)
  4. ਇਕ ਸਕੋਰਰ (One Scorer) ।

1. ਅੰਪਾਇਰ (Umpire) – ਅੰਪਾਇਰ ਲੌਬੀ ਮੈਦਾਨ ਤੋਂ ਬਾਹਰ ਖੜ੍ਹਾ ਹੋਵੇਗਾ ਅਤੇ ਕੇਂਦਰੀ ਗਲੀ ਰਾਹੀਂ ਵੰਡੀ ਹੋਈ ਆਪਣੀ ਥਾਂ ਤੋਂ ਖੇਡ ਦੀ ਦੇਖ-ਰੇਖ ਕਰੇਗਾ । ਉਹ ਆਪਣੇ ਅੱਧ ਵਿਚ ਸਾਰੇ ਫੈਸਲੇ ਦੇਵੇਗਾ ਅਤੇ ਦੂਜੇ ਅੱਧ ਦੇ ਅੰਪਾਇਰ ਨੂੰ ਫ਼ੈਸਲੇ ਦੇਣ ਵਿਚ ਸਹਾਇਤਾ ਕਰੇਗਾ |

2. ਰੈਫਰੀ (Referee) – ਖੋ-ਖੋ ਖੇਡ ਵਿਚ ਇਕ ਰੈਫਰੀ ਹੁੰਦਾ ਹੈ । ਉਸ ਦੇ ਹੇਠ ਲਿਖੇ ਕਰਤੱਵ ਇਸ ਤਰ੍ਹਾਂ ਹਨ-

  1. ਉਹ ਅੰਪਾਇਰਾਂ ਦੀ ਉਨ੍ਹਾਂ ਦੇ ਹਰੇਕ ਕਰਤੱਵ ਪਾਲਣ ਵਿਚ ਸਹਾਇਤਾ ਕਰੇਗਾ ਅਤੇ ਉਨ੍ਹਾਂ ਵਿਚ ਮਤ-ਭੇਦ ਹੋਣ ਦੀ ਦਸ਼ਾ ਵਿਚ ਆਪਣਾ ਫੈਸਲਾ ਦੇਵੇਗਾ ।
  2. ਜੇਕਰ ਖਿਡਾਰੀ ਜਾਣ-ਬੁਝ ਕੇ ਖੇਡ ਵਿਚ ਰੁਕਾਵਟ ਪੈਦਾ ਕਰਦਾ ਹੈ ਜਾਂ ਬੁਰੇ ਢੰਗ ਨਾਲ ਵਿਵਹਾਰ ਕਰਦਾ ਹੈ, ਤਾਂ ਉਸ ਨੂੰ ਰੈਫ਼ਰੀ ਸਜ਼ਾ ਦਿੰਦਾ ਹੈ ।
  3. ਇਨਿੰਗਜ਼ ਦੇ ਅੰਤ ਵਿਚ ਉਹ ਸਕੋਰ ਦੱਸਦਾ ਹੈ ਅਤੇ ਨਤੀਜੇ ਦਾ ਐਲਾਨ ਕਰਦਾ ਹੈ ।
  4. ਉਹ ਖੇਡ ਅਤੇ ਮੈਚ ਨੂੰ ਠੀਕ ਢੰਗ ਨਾਲ ਚਲਾਉਣ ਦਾ ਜਵਾਬਦੇਹ ਹੁੰਦਾ ਹੈ ।

3. ਟਾਈਮ ਕੀਪਰ (Time Keeper) – ਟਾਈਮ ਕੀਪਰ ਦਾ ਕੰਮ ਸਮੇਂ ਦਾ ਰਿਕਾਰਡ ਰੱਖਣਾ ਹੈ । ਉਹ ਵਿਸਲ ਦੇ ਕੇ ਵਾਰੀ ਦੇ ਆਰੰਭ ਜਾਂ ਸਮਾਪਤੀ ਦਾ ਸੰਕੇਤ ਦਿੰਦਾ ਹੈ ।

4. ਸਕੋਰਰ (Scorer) – ਸਕੌਰਰ ਇਸ ਗੱਲ ਦਾ ਧਿਆਨ ਰੱਖਦਾ ਹੈ ਕਿ ਖਿਡਾਰੀ ਨਿਸਚਿਤ ਕੂਮ ਨਾਲ ਮੈਦਾਨ ਵਿਚ ਉੱਤਰਨ । ਉਹ ਆਊਟ ਹੋਏ ਰਨਰਾਂ ਦਾ ਰਿਕਾਰਡ ਰੱਖਦਾ ਹੈ । ਹਰੇਕ ਵਾਰੀ ਦੇ ਅੰਤ ਵਿਚ ਉਹ ਸਕੋਰ ਸ਼ੀਟ ਉੱਤੇ ਅੰਕ ਦਰਜ ਕਰਦਾ ਹੈ ਅਤੇ ਚੇਜ਼ਰਾਂ ਦੇ ਸਕੋਰ ਤਿਆਰ ਕਰਦਾ ਹੈ । ਮੈਚ ਦੇ ਅੰਤ ਵਿਚ ਉਹ ਨਤੀਜੇ ਤਿਆਰ ਕਰਦਾ ਹੈ ਅਤੇ ਰੈਫਰੀ ਨੂੰ ਸੁਣਾਉਣ ਲਈ ਦਿੰਦਾ ਹੈ ।

ਖੋ-ਖੋ (Kho-Kho) Game Rules – PSEB 12th Class Physical Education

ਸਪਰੋਟਸ ਅਵਾਰਡ
(Sports Award)

ਅਰਜੁਨ ਅਵਾਰਡ ਜੇਤੂਆਂ ਦੀ ਸੂਚੀ (List of Arjuna Award Winners) – ਸੁਧੀਰ ਭਾਸਕਰ ਰਾਵ ਪਰਬ (1970), ਅਚਲਾ ਦੇਵਰੇ (1971), ਭਾਵਨਾ ਹੁੰਮੁਖਲਾਲ ਪਾਰਿਖ (1973), ਨੀਲਿਆ ਚੰਦਰਕਾਂਤ ਸਰੋਲਕਰ (1974), ਰੰਗਜਨਾਰਦਨ ਇਨਾਮਦਾਰ, ਊਸ਼ਾ ਵਸੰਤ ਨਾਗਰਕਰ (1975), ਐੱਸ. ਧਾਰਵਾੜਕ (1976), ਹੇਮੰਤ ਮੋਹਨ ਕਾਲਕਰ, ਸੁਸ਼ਮਾ ਸੋਲਕਰ (1981), ਵੀਨਾ ਨਰਾਇਣ ਪਰਬ (1983), ਐੱਸ ਪ੍ਰਕਾਸ਼ (1984), ਐੱਸ ਭਗਵਾਨ ਕੁਲਕਰਨੀ, ਸੁਰੇਖਾ (1985), ਸ਼ੋਭਾ ਨਰਾਇਣਾ (1999) ।
ਦਰੋਣਾਚਾਰੀਆ ਅਵਾਰਡ ਜੇਤੂ-ਫਾਦਕੇ ਗੋਪਾਲ ਪੁਰਸ਼ੋਤਮ (2000) ।

PSEB 12th Class Physical Education Practical ਖੋ-ਖੋ (Kho-Kho)

ਪ੍ਰਸ਼ਨ 1.
ਖੋ-ਖੋ ਦੀ ਖੇਡ ਵਿਚ ਕਿੰਨੇ ਖਿਡਾਰੀ ਖੇਡਦੇ ਹਨ ?
ਉੱਤਰ-9.

ਪ੍ਰਸ਼ਨ 2.
ਮੈਦਾਨ ਦੀ ਲੰਬਾਈ ਅਤੇ ਚੌੜਾਈ ਦੱਸੋ ।
ਉੱਤਰ-
ਖੋ-ਖੋ ਮੈਦਾਨ ਦੀ ਲੰਬਾਈ ਅਤੇ ਚੌੜਾਈ = 29 ਮੀਟਰ × 16 ਮੀਟਰ ।

ਪ੍ਰਸ਼ਨ 3.
ਖੋ-ਖੋ ਦੀ ਖੇਡ ਵਿਚ ਚੇਜ਼ਰ ਤੇ ਰਨਰ ਕਿਸੇ ਨੂੰ ਆਖਦੇ ਹਨ ?
ਉੱਤਰ-
ਚੇਜ਼ਰ ਜੋ ਪੀਰੇ ਕਰਦਾ ਹੈ ਅਤੇ ਰਨਰ ਜੋ ਭੱਜਦਾ ਹੈ ।

ਪ੍ਰਸ਼ਨ 4.
ਮੈਚ ਵਿਚ ਕਿੰਨੀਆਂ ਇਨਿੰਗਜ਼ ਹੁੰਦੀਆਂ ਹਨ ?
ਉੱਤਰ-
2.

ਖੋ-ਖੋ (Kho-Kho) Game Rules – PSEB 12th Class Physical Education

ਪਸ਼ਨ 5.
ਖੋ-ਖੋ ਦਾ ਮੈਚ ਕਿਵੇਂ ਸ਼ੁਰੂ ਹੁੰਦਾ ਹੈ ਅਤੇ ਇਸ ਦਾ ਸਮਾਂ ਦੱਸੋ ।
ਉੱਤਰ-
ਮੈਚ ਟਾਸ ਨਾਲ ਸ਼ੁਰੂ ਹੁੰਦਾ ਹੈ ਅਤੇ ਇਹ 95-9 ਦੀਆਂ ਦੋ ਇੰਨਿੰਗ ਵਿਚ ਹੁੰਦਾ ਹੈ ।

ਪ੍ਰਸ਼ਨ 6.
ਰਨਰ ਦੇ ਆਊਟ ਹੋਣ ਤੇ ਕਿੰਨੇ ਨੰਬਰ ਮਿਲਦੇ ਹਨ ?
ਉੱਤਰ-
1 ਨੰਬਰ ।

ਪ੍ਰਸ਼ਨ 7.
ਖੋ-ਖੋ ਦੀ ਖੇਡ ਵਿਚ ਕਿੰਨੀਆਂ ਪੱਟੀਆਂ ਹੁੰਦੀਆਂ ਹਨ ?
ਉਤਰ-
8.

ਪ੍ਰਸ਼ਨ 8.
ਇਨ੍ਹਾਂ ਦਾ ਆਕਾਰ ਕਿੰਨਾਂ ਹੁੰਦਾ ਹੈ ?
ਉੱਤਰ-
30 × 30 ਇੰਚ ।

ਪ੍ਰਸ਼ਨ 9.
ਖੋ-ਖੋ ਦੇ ਪੋਲ ਦੀ ਲੰਬਾਈ ਕਿੰਨੀ ਹੁੰਦੀ ਹੈ ?
ਉੱਤਰ-
ਲੰਬਾਈ, 23.50 ਮੀ. ।

ਖੋ-ਖੋ (Kho-Kho) Game Rules – PSEB 12th Class Physical Education

ਪ੍ਰਸ਼ਨ 10.
ਖੋ-ਖੋ ਦੇ ਪੋਲ ਦੀ ਲੰਬਾਈ ਅਤੇ ਘੇਰਾ ਦੱਸੋ ! ਉੱਤਰ-
1.20 ਮੀਟਰ !

ਪ੍ਰਸ਼ਨ 11.
ਖੋ-ਖੋ ਦੇ ਖਿਡਾਉਣ ਵਾਲੇ ਅਧਿਕਾਰੀਆਂ ਦੀ ਕੁੱਲ ਗਿਣਤੀ ਦੱਸੋ ।
ਉੱਤਰ-

  1. ਰੈਫ਼ਰੀ,
  2. ਅੰਪਾਇਰ, ਇਕ ਟਾਈਮ ਕੀਪਰ, ਇਕ ਸਕੋਰਰ । ,

Leave a Comment