Punjab State Board PSEB 12th Class Physical Education Book Solutions ਲਾਨ ਟੈਨਿਸ (Lawn Tennis) Game Rules.
ਲਾਨ ਟੈਨਿਸ (Lawn Tennies) Game Rules – PSEB 12th Class Physical Education
ਲਾਨ ਟੈਨਿਸ ਦਾ ਇਤਿਹਾਸ
(History of Lawn Tennis)
ਲਾਨ ਟੈਨਿਸ ਸੰਸਾਰ ਦੀ ਇਕ ਪ੍ਰਸਿੱਧ ਖੇਡ ਬਣ ਚੁੱਕੀ ਹੈ । ਇਸਦਾ ਟੂਰਨਾਮੈਂਟ ਕਰਵਾਉਣ ਦੇ ਲਈ ਬਹੁਤ ਪੈਸਾ ਖ਼ਰਚ ਕਰਨਾ ਪੈਂਦਾ ਹੈ । ਲਾਨ ਟੈਨਿਸ ਦੀ ਉਤਪੱਤੀ ਦੇ ਬਾਰੇ ਵਿੱਚ ਇਹ ਕਿਹਾ ਜਾ ਸਕਦਾ ਹੈ ਕਿ ਲਾਨ ਟੈਨਿਸ 12ਵੀਂ ਸਦੀ ਵਿੱਚ ਫਰਾਂਸ ਵਿੱਚ ਪਹਿਲੀ ਵਾਰ ਘਾਹ ਦੇ ਮੈਦਾਨ ਵਿੱਚ ਖੇਡਿਆ ਗਿਆ | ਪਹਿਲੇ ਪਹਿਲ ਖਿਡਾਰੀ ਹੱਥ ਦੁਆਰਾ ਇਹ ਖੇਡ ਖੇਡਿਆ ਕਰਦੇ ਸਨ । ਸ਼ੁਰੂ ਵਿੱਚ ਇਹ ਖੇਡ ਕੁਝ ਸਾਧਨਾਂ ਦੁਆਰਾ ਖੇਡੀ ਜਾਂਦੀ ਸੀ | ਪਰ ਬਾਅਦ ਵਿੱਚ ਇਹ ਖੇਡ ਹਾਈ ਜੈਨੇਟਰੀ ਦੀ ਪਸੰਦ ਬਣ ਗਿਆ । ਉਸਦੇ ਬਾਅਦ ਲਾਨ ਟੈਨਿਸ਼ ਮੱਧਮ ਵਰਗ ਦੇ ਲੋਕਾਂ ਦੀ ਪਸੰਦ ਬਣ ਗਿਆ ! ਅਸਲ ਵਿੱਚ ਇਸ ਖੇਡ ਦੇ ਵਿਕਾਸ ਦਾ ਸਿਹਰਾ ਮੇਜ਼ਰ ਡਬਲਯੂ. ਸੀ. ਵਿੰਗ ਲੀਡ ਨੂੰ ਜਾਂਦਾ ਹੈ । ਉਸਨੇ 19ਵੀਂ ਸਦੀ ਵਿੱਚ ਇਸ ਖੇਡ ਨੂੰ ਇੰਗਲੈਂਡ ਵਿੱਚ ਸ਼ੁਰੂ ਕੀਤਾ ਅਤੇ ਸਪੇਨ ਦੇ ਲਿਮਿੰਗਟਨ ਵਿੱਚ 1872 ਵਿੱਚ ਪਹਿਲਾਂ ਲਾਨ ਟੈਨਿਸ ਕਲੱਬ ਬਣਾਇਆ ਗਿਆ । ਪਹਿਲੀ ਵਿਲੰਬਡਨ ਚੈਂਪੀਅਨਸ਼ਿਪ 1877 ਵਿੱਚ ਪੁਰਸ਼ਾਂ ਦੇ ਲਈ ਕਰਵਾਈ ਗਈ 1884 ਵਿੱਚ ਵਿਲੰਬਡਨ ਚੈਂਪੀਅਨਸ਼ਿਪ ਮਹਿਲਾਵਾਂ ਦੇ ਲਈ ਕਰਵਾਈ ਗਈ । ਉਲੰਪਿਕ ਖੇਡਾਂ ਵਿੱਚ ਲਾਨ ਟੈਨਿਸ 1924 ਤੱਕ ਉਲੰਪਿਕ ਦਾ ਭਾਗ ਬਣਿਆ ਰਿਹਾ ਅਤੇ ਦੁਬਾਰਾ 1988 ਸਿਉਲ ਉਲੰਪਿਕ ਵਿੱਚ ਸ਼ਾਮਿਲ ਕੀਤਾ ਗਿਆ | ਹੁਣ ਇਹ ਖੇਡ ਭਾਰਤ ਸਮੇਤ ਬਹੁਤ ਸਾਰੇ ਦੇਸ਼ਾਂ ਵਿੱਚ ਖੇਡੀ ਜਾਂਦੀ ਹੈ ।
ਯਾਦ ਰੱਖਣ ਯੋਗ ਗੱਲਾਂ
(Tips to Remember)
- ਟੈਨਿਸ ਕੋਰਟ ਦੀ ਲੰਬਾਈ = 78 ਫੁੱਟ ਜਾਂ 23.77 ਮੀਟਰ
- ਕੋਰਟ ਦੀ ਚੌੜਾਈ = 27 ਫੁੱਟ ਜਾਂ 8.23 ਮੀਟਰ
- ਜਾਲ ਦੀ ਉਚਾਈ = 3 ਫੁੱਟ ਜਾਂ 1.07 ਮੀਟਰ
- ਜਾਲ ਵਿੱਚ ਤਾਰ ਦਾ ਵਿਕਾਸ = 1/4 ਇੰਚ
- ਖੰਭਿਆਂ ਦਾ ਵਿਆਸ = 6 ਇੰਚ ਜਾਂ 15 ਸੈਂ.ਮੀ.
- ਖੰਭਿਆਂ ਦੀ ਕੇਂਦਰ ਤੋਂ ਦੂਰੀ = 3 ਫੁੱਟ ਜਾਂ 0.90 ਮੀਟਰ
- ਟੈਨਿਸ ਗੇਂਦ ਦਾ ਭਾਰ = 2 ਐੱਸ 56,37 ਗ੍ਰਾਮ ਤੋਂ 60-124 ਗ੍ਰਾਮ
- ਟੈਨਿਸ ਗੇਂਦ ਦਾ ਵਿਆਸ = 22 ਇੰਚ
- ਗੇਂਦ ਦਾ ਉਛਾਲ 100 ਫੁੱਟ ਤੋਂ ਸੁੱਟਣ ਮਗਰੋਂ = 53 ਇੰਚ
- ਟੈਨਿਸ ਖੇਡ ਲਈ ਮਰਦਾਂ ਦੀ ਸੈਂਟਾਂ ਦੀ ਗਿਣਤੀ । = 5
- ਟੈਨਿਸ ਖੇਡ ਦੀ ਇਸਰਤੀਆਂ ਦੇ ਸੈੱਟਾਂ ਦੀ ਗਿਣਤੀ = 3
- ਟੈਨਿਸ ਗੇਂਦ ਦਾ ਰੰਗ = ਸਫ਼ੈਦ ਜਾਂ ਪੀਲਾ
- ਖੰਭਿਆਂ ਦੀ ਉੱਚਾਈ = 3.6 ਸੈਂ.ਮੀ. (1.07 ਮੀ.)
- ਸਟੈਪ ਦੀ ਉੱਚਾਈ = 2 ਇੰਚ 5 ਸੈਂ.ਮੀ.
- ਸਰਵਿਸ ਰੇਖਾ ਦੀ ਦੂਰੀ = 21 ਇੰਚ 6.4 ਸੈਂ.ਮੀ.)
- ਰੇਖਾ ਦੀ ਚੌੜਾਈ = 2 ਇੰਚ 5 ਸੈਂ.ਮੀ.)
- ਸੈਂਟਰ ਮਾਰਕ ਦੀ ਲੰਬਾਈ = 4 ਇੰਚ (10 ਸੈਂ.ਮੀ.)
- ਡਬਲ ਖੇਡ ਵਿੱਚ ਕੋਰਟ ਦੀ ਚੌੜਾਈ = 36 ਫੁੱਟ (10.97 ਮੀ.)
ਲਾਨ ਟੈਨਿਸ ਖੇਡ ਦੇ ਨਵੇਂ ਨਿਯਮ
(Latest Rules of Lawn Tennis)
- ਟੈਨਿਸ ਦੇ ਕੋਰਟ ਦੀ ਲੰਬਾਈ 78 ਫੁੱਟ (26.77 ਮੀਟਰ) ਅਤੇ ਚੌੜਾਈ 27 ਫੁੱਟ (8.23 ਮੀਟਰ) ਹੁੰਦੀ ਹੈ ।
- ਜਾਲ ਦੀ ਉੱਚਾਈ 3 ਫੁੱਟ (9.91 ਮੀਟਰ) ਅਤੇ ਉਸ ਵਿਚ ਯੋਗ ਜਾਂ ਤਾਰ ਦਾ ਜ਼ਿਆਦਾ ਤੋਂ ਜ਼ਿਆਦਾ ਵਿਆਸ \(\frac{1}{3}\) ਇੰਚ ( 0.8 ਸੈਂਟੀਮੀਟਰ) ਹੋਣਾ ਚਾਹੀਦਾ ਹੈ ।
- ਖੰਭਿਆਂ ਦਾ ਵਿਆਸ 6 ਇੰਚ 15 ਸੈਂਟੀਮੀਟਰ ਅਤੇ ਹਰੇਕ ਪਾਸੇ ਕੋਰਟ ਦੇ ਬਾਹਰ ਖੰਭੇ ਦੇ ਕੇਂਦਰ ਦੀ ਦੂਰੀ 3 ਫੁੱਟ (0.91 ਮੀਟਰ) ਹੁੰਦੀ ਹੈ ।
- ਟੈਨਿਸ ਗੇਂਦ ਦਾ ਵਿਆਸ 21/2 ਇੰਚ (6.34 ਸੈਂਟੀਮੀਟਰ) ਹੁੰਦਾ ਹੈ ਅਤੇ ਇਸ ਦਾ ਭਾਰ 2 ਐੱਸ ਜਾਂ (56.7 ਗ੍ਰਾਮ), ਜਦੋਂ ਗੇਂਦ ਨੂੰ 100 ਇੰਚ (20.54 ਮੀਟਰ ਦੀ ਉਚਾਈ ਤੋਂ ਸੁੱਟਿਆ ਜਾਵੇ, ਤਾਂ ਉਸ ਦੀ ਉਛਾਲ 53 ਇੰਚ (1.35 ਮੀਟਰ) ਹੋਵੇ ।
- ਟੈਨਿਸ ਖੇਡ ਵਿਚ ਜ਼ਿਆਦਾ ਤੋਂ ਜ਼ਿਆਦਾ ਸੈਂਟਾਂ ਦੀ ਸੰਖਿਆ ਮਰਦਾਂ ਲਈ 5 ਅਤੇ ਇਸਤਰੀਆਂ ਲਈ 3 ਹੁੰਦੀ ਟੈਨਿਸ ਕੋਰਟ ਆਇਤਾਕਾਰ ਹੋਵੇਗਾ ।
ਇਹ 78 ਫੁੱਟ (23.77) ਮੀਟਰ ਲੰਮਾ ਅਤੇ 27 ਫੁੱਟ (8.23 ਮੀਟਰ) ਚੌੜਾ ਹੋਣਾ ਚਾਹੀਦਾ ਹੈ । ਇਹ ਦਰਮਿਆਨ ਵਿਚ ਲੋਹੇ ਜਾਂ ਧਾਤ ਦੀ ਤਾਰ ਨਾਲ ਲਟਕੇ ਜਾਲ ਨਾਲ ਵੰਡਿਆ ਹੋਣਾ ਚਾਹੀਦਾ ਹੈ । ਇਸ ਰੱਸੀ ਜਾਂ ਤਾਰ ਦਾ ਵਿਆਸ \(\frac{1}{3}\) ਇੰਚ (0.8 ਸੈਂਟੀਮੀਟਰ) ਹੋਣਾ ਚਾਹੀਦਾ ਹੈ ਜਿਸ ਦੇ ਸਿਰੇ ਦੋ ਬਰਾਬਰ ਹੋਏ ਖੰਭਿਆਂ ਦੇ ਉੱਪਰਲੇ ਸਿਰਿਆਂ ਤੋਂ ਗੁਜ਼ਰਨੀ ਚਾਹੀਦੀ ਹੈ । ਇਹ ਖੰਭੇ 3 ਫੁੱਟ 6 (1.07 } ਉੱਚੇ ਹੋਣੇ ਚਾਹੀਦੇ … ਅਤੇ ਇਹ 6 ਇੰਚ (15 ਸੈਂਟੀ ਮੀਟਰ) ਦੇ ਚੌਰਸ ਜਾਂ 6 ਇੰਚ (15 ਸੈਂਟੀ ਮੀਟਰ) ਵਿਆਸ ਦੇ ਹੋਣੇ ਚਾਹੀਦੇ ਹਨ । ਇਹਨਾਂ ਦਾ ਮੱਧ ਬੋਰਡ ਦੋਵੇਂ ਪਾਸੇ 3 ਫੁੱਟ (0.914 ਮੀ.) ਬਾਹਰ ਵੱਲ ਹੋਣਾ ਚਾਹੀਦਾ ਹੈ ।
ਜਾਲ ਪੂਰੀ ਤਰ੍ਹਾਂ ਤਣਿਆ ਹੋਇਆ ਹੋਣਾ ਚਾਹੀਦਾ ਹੈ ਤਾਂ ਕਿ ਇਹ ਦੋਵੇਂ ਪਾਸਿਆਂ ਦੀ ਜਗ੍ਹਾ ਨੂੰ ਢੱਕ ਲਵੇ ਅਤੇ ਇਸ ਦੇ ਛੇਕ ਇੰਨੇ ਬਰੀਕ ਹੋਣ ਕਿ ਉਹਨਾਂ ਵਿਚੋਂ ਗੇਂਦ ਨਾ ਲੰਘ ਸਕੇ । ਜਾਲ ਦੀ ਉਚਾਈ ਦਰਮਿਆਨ ਵਿਚ 3 ਫੁੱਟ (0.914 ਮੀਟਰ) ਹੋਵੇਗੀ ਅਤੇ ਇਹ ਇਕ ਸਟਰੈਪ ਨਾਲ ਹੇਠਾਂ ਕੱਸ ਕੇ ਬੰਨ੍ਹਿਆ ਹੋਵੇਗਾ, ਜਿਹੜਾ ਸਫ਼ੈਦ ਰੰਗ ਦਾ ਅਤੇ 2 ਇੰਚ (5 ਸੈਂਟੀਮੀਟਰ ਤੋਂ ਵੱਧ ਚੌੜਾ ਨਹੀਂ ਹੋਵੇਗਾ | ਧਾਤੁ ਦੀ ਤਾਰ ਅਤੇ ਜਾਲੇ ਦੇ ਉੱਪਰਲੇ ਸਿਰੇ ਨੂੰ ਇਕ ਬੈਂਡ ਚੱਕ ਕੇ ਰੱਖੇਗਾ, ਜਿਹੜਾ ਕਿ ਹਰ ਪਾਸੇ 2 ਇੰਚ (5 ਸੈਂਟੀ ਮੀਟਰ ਤੋਂ ਘੱਟ ਅਤੇ 2 ਇੰਚ (6.3 ਸੈਂਟੀ ਮੀਟਰ ਤੋਂ ਵੱਧ ਡੂੰਘਾ ਨਹੀਂ ਹੋਵੇਗਾ । ਇਹ ਸਫੈਦ ਰੰਗ ਦਾ ਹੋਣਾ ਚਾਹੀਦਾ ਹੈ । ਨੈੱਟ, ਸਟਰੈਪ, ਬੈਂਡ ਜਾਂ ਸਿੰਗਲ ਸਟਿਕਸ ਤੇ ਕੋਈ ਇਸ਼ਤਿਹਾਰ ਨਹੀਂ ਹੋਣਾ ਚਾਹੀਦਾ ਹੈ ।
ਕੋਰਟ ਦੇ ਸਿਰਿਆਂ ਅਤੇ ਪਾਸਿਆਂ ਨੂੰ ਘੇਰਨ ਵਾਲੀਆਂ ਲਾਈਨਾਂ ਬੇਸ ਲਾਈਨਾਂ ਅਤੇ ਸਾਈਡ ਲਾਈਨਾਂ ਅਖਵਾਉਣਗੀਆਂ । ਜਾਲ ਦੇ ਹਰੇਕ ਪਾਸੇ 0.21 ਫੁੱਟ (6.00 ਸੈਂਟੀ ਮੀਟਰ ਦੀ ਦੂਰੀ ਅਤੇ ਇਸ ਦੇ ਸਮਾਨਾਂਤਰ ਸਰਵਿਸ ਲਾਈਨਾਂ ਖਿੱਚੀਆਂ ਜਾਣਗੀਆਂ | ਜਾਲ ਦੇ ਹਰੇਕ ਪਾਸੇ ਸਰਵਿਸ ਲਾਈਨ ਅਤੇ ਸਾਈਡ ਲਾਈਨ ਵਿਚਕਾਰਲੀ ਜਗਾ ਨੂੰ ਸੈਂਟਰ ਸਰਵਿਸ ਲਾਈਨ ਦੁਆਰਾ ਦੋ ਹਿੱਸਿਆਂ ਵਿਚ ਵੰਡੇਗੀ, ਜਿਸ ਨੂੰ ਸਰਵਿਸ ਕੋਰਟ ਕਹਿੰਦੇ ਹਨ । ਇਹ ਲਾਈਨ 2 ਇੰਚ (5 ਸੈਂਟੀ ਮੀਟਰ) ਚੌੜੀ ਹੋਵੇਗੀ ਅਤੇ ਸਾਈਡ ਲਾਈਨਾਂ ਦੇ ਅੱਧ ਵਿਚਕਾਰ ਅਤੇ ਇਸ ਦੇ ਸਮਾਨਾਂਤਰ ਹੋਵੇਗੀ । | ਹਰੇਕ ਬੇਸ ਲਾਈਨ ਸੈਂਟਰ ਸਰਵਿਸ ਲਾਈਨ ਦੁਆਰਾ ਕੱਟੀ ਜਾਵੇਗੀ, ਜਿਹੜੀ 4 ਇੰਚ (10 ਸੈਂਟੀ ਮੀਟਰ) ਲੰਮੀ ਅਤੇ 2 ਇੰਚ (5 ਸੈਂਟੀ ਮੀਟਰ) ਚੌੜੀ ਹੋਵੇਗੀ, ਨੂੰ ਸੈਂਟਰ ਮਾਰਕ ਕਿਹਾ ਜਾਂਦਾ ਹੈ । ਇਹ ਮਾਰਕ ਕੋਰਟ ਦੇ ਵਿਚ ਬੇਸ ਲਾਈਨਾਂ ਨਾਲ ਸਮਕੋਣ ਤੇ ਇਸ ਨਾਲ ਲੱਗਿਆ ਹੋਵੇਗਾ । ਹੋਰ ਸਾਰੀਆਂ ਲਾਈਨਾਂ ਬੇਸ ਲਾਈਨਾਂ ਨੂੰ ਛੱਡ ਕੇ 1 ਇੰਚ (2.5 ਸੈਂਟੀ ਮੀਟਰ) ਤੋਂ ਘੱਟ ਨਹੀਂ ਅਤੇ 2 ਇੰਚ (5 ਸੈਂਟੀ ਮੀਟਰ) ਤੋਂ ਵੱਧ ਨਹੀਂ ਹੋਣੀਆਂ ਚਾਹੀਦੀਆਂ ( ਬੇਸ ਲਾਈਨ 4 ਇੰਚ (10 ਸੈਂਟੀ ਮੀਟਰ ਚੌੜੀ ਹੋ ਸਕਦੀ ਹੈ ਅਤੇ ਸਾਰੀਆਂ ਪੈਮਾਇਸ਼ਾਂ ਲਾਈਨਾਂ ਦੇ ਬਾਹਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ ।
ਕੋਰਟ ਦੀਆਂ ਸਥਾਈ ਚੀਜ਼ਾਂ ਵਿਚ ਨਾ ਸਿਰਫ ਜਾਲ, ਖੰਭੇ, ਸਿੰਗਲ ਸਟਿੱਕਾਂ, ਧਾਗਾ, ਧਾਤ ਦੀ ਤਾਰ, ਸਟਰੈਪ ਅਤੇ ਬੈਂਡ ਸ਼ਾਮਲ ਹੋਣਗੇ, ਸਗੋਂ ਬੈਕ ਅਤੇ ਸਾਈਡ ਸਟਾਪ, ਸਥਿਤ, ਹਿਲਾਣੇ ਜਾਂ ਸਿੰਗਲ ਸਟਿੱਕਾਂ, ਸੀਟਾਂ ਤੋਂ ਕੋਰਟ ਦੇ ਦੁਆਲੇ ਦੀਆਂ ਕੁਰਸੀਆਂ ਵੀ ਸ਼ਾਮਲ ਹੋਣਗੀਆਂ | ਹੋਰ ਸਾਰੀਆਂ ਕੋਰਟ, ਅੰਪਾਇਰ, ਜਾਲ ਰੱਸੀ, ਫੁੱਟ-ਫਾਸਟ, ਜੱਜਾਂ, ਲਾਈਨਜ਼ਮੈਨ, ਬਾਲ ਬੁਆਏਜ਼ ਦੁਆਲੇ ਲੱਗੀਆਂ ਚੀਜ਼ਾਂ ਆਪਣੀ ਠੀਕ ਜਗਾ ਤੇ ਹੋਣਗੀਆਂ ।
ਲਾਨ ਟੈਨਿਸ ਦੀ ਗੇਂਦ (The Lawn Tennis Ball) – ਗੇਂਦ ਦੀ ਬਾਹਰਲੀ ਸਤ੍ਹਾ ਪੱਧਰੀ ਹੋਣੀ ਚਾਹੀਦੀ ਹੈ ਅਤੇ ਇਹ ਸਫ਼ੈਦ ਜਾਂ ਪੀਲੇ ਰੰਗ ਦਾ ਹੋਵੇਗਾ । ਜੇਕਰ ਕੋਈ ਸੀਣਾਂ ਹੋਣ ਤਾਂ ਉਹ ਟਾਂਕੇ ਤੋਂ ਬਗੈਰ ਹੋਣੀਆਂ ਚਾਹੀਦੀਆਂ ਹਨ । ਗੇਂਦ ਦਾ ਵਿਆਸ 2\(\frac{1}{2}\)” (5.35 ਸੈਂ. ਮੀ.) ਤੋਂ ਜ਼ਿਆਦਾ ਅਤੇ 2\(\frac{5}{8}\)” (6.67 ਸੈਂ. ਮੀ.) ਤੋਂ ਘੱਟ ਨਹੀਂ ਹੋਣਾ ਚਾਹੀਦਾ । ਇਸ ਦਾ ਭਾਰ 2 ਐੱਸ (56.7 ਗ੍ਰਾਮ) ਤੋਂ ਜ਼ਿਆਦਾ ਅਤੇ 2\(\frac{1}{16}\) ਐੱਸ (58.8 ਗ੍ਰਾਮ ਤੋਂ ਘੱਟ ਹੋਣਾ ਚਾਹੀਦਾ ਹੈ । ਜਦੋਂ ਗੇਂਦ ਨੂੰ ਇਕ ਕੰਕਰੀਟ ਦੇ ਬੇਸ ਤੇ 100 ਇੰਚ (254 ਸੈਂ.ਮੀ.) ਉੱਚਾਈ ਤੋਂ ਸੁੱਟਿਆ ਜਾਵੇ, ਤਾਂ ਇਸ ਦੀ ਉਛਾਲ 53 ਇੰਚ (175 ਸੈਂ. ਮੀ.) ਤੋਂ ਵੱਧ ਅਤੇ 58 ਇੰਚ ਤੋਂ ਘੱਟ ਹੋਣੀ ਚਾਹੀਦੀ ਹੈ । ਗੇਂਦ ਦਾ ਭਾਰ 18 ਪੌਂਡ ਭਾਰ ਨਾਲ ਅੱਗੇ ਵੱਲ ਨੂੰ ਵਿਗਾੜ ,220 ਇੰਚ (.56 ਸੈਂ. ਮੀ.) ਤੋਂ ਵੱਧ ਅਤੇ 290 ਇੰਚ (.74 ਸੈਂ. ਮੀ.) ਤੋਂ ਘੱਟ ਹੋਣਾ ਚਾਹੀਦਾ ਹੈ ਅਤੇ ਮੋੜਵਾਂ ਵਿਗਾੜ ਇਸੇ ਭਾਰ ਤੇ .350 ਇੰਚ ਤੋਂ ਵੱਧ ਅਤੇ 425 ਇੰਚ ਤੋਂ ਘੱਟ ਹੋਣਾ ਚਾਹੀਦਾ ਹੈ । ਇਹ ਦੋਵੇਂ ਵਿਗਾੜਾਂ ਦੇ ਅੰਕ ਗੇਂਦ ਦੇ ਗਿਰਦ ਤਿੰਨ ਅਕਸ਼ਾਂ ਦੀਆਂ ਤਿੰਨ ਨਿੱਜੀ ਪੜਤਾਂ ਦੀ ਔਸਤ ਹੋਵੇਗੀ ਅਤੇ ਕੋਈ ਵੀ ਦੋ ਨਿੱਜੀ ਪੜ੍ਹਤਾਂ ਵਿਚ 031 ਇੰਚ ( 80 ਸੈਂਮੀ.) ਤੋਂ ਵੱਧ ਫਰਕ ਨਹੀਂ ਹੋਵੇਗਾ ।
ਖਿਡਾਰੀ (Players) – ਖਿਡਾਰੀ ਜਾਲ ਦੀ ਵਿਰੋਧੀ ਸਾਈਡਾਂ ਤੇ ਖੜ੍ਹਾ ਹੋਵੇਗਾ । ਉਹ ਖਿਡਾਰੀ ਜਿਹੜਾ ਪਹਿਲਾਂ ਗੇਂਦ ਕੇਂਦਰ ਹੈ, ਉਸ ਨੂੰ ਸਰਵਰ (Server) ਕਿਹਾ ਜਾਵੇਗਾ ਅਤੇ ਦੂਸਰੇ ਨੂੰ ਰਿਸੀਵਰ (Receiver) । ਪਾਸਿਆਂ ਦੀ ਚੋਣ ਅਤੇ ਸਰਵਰ ਜਾਂ ਰਿਸੀਵਰ ਬਣਨ ਦੀ ਚੋਣ ਦਾ ਫੈਸਲਾ ਟਾਸ (Toss) ਨਾਲ ਕੀਤਾ ਜਾਂਦਾ ਹੈ । ਟਾਸ ਜਿੱਤਣ ਵਾਲਾ ਖਿਡਾਰੀ ਪਾਸੇ ਦੀ ਚੋਣ ਆਪ ਕਰ ਸਕਦਾ ਹੈ ਜਾਂ ਆਪਣੇ ਵਿਰੋਧੀ ਨੂੰ ਅਜਿਹਾ ਕਰਨ ਲਈ ਕਹਿ ਸਕਦਾ ਹੈ । ਜੇਕਰ ਇਕ ਖਿਡਾਰੀ ਪਾਸਾ ਚੁਣਦਾ ਹੈ, ਤਾਂ ਦੂਜਾ ਖਿਡਾਰੀ ਸਰਵਰ ਜਾਂ ਰਿਸੀਵਰ ਬਣਨ ਦਾ ਅਧਿਕਾਰ ਚੁਣਦਾ ਹੈ ।
ਸਰਵਿਸ (Service) – ਸਰਵਿਸ ਹੇਠ ਲਿਖੇ ਢੰਗ ਨਾਲ ਕੀਤੀ ਜਾਵੇਗੀ-
ਸਰਵਿਸ ਸ਼ੁਰੂ ਕਰਨ ਕਰਨ ਤੋਂ ਪਹਿਲਾਂ ਸਰਵਰ ਆਪਣੇ ਦੋਵੇਂ ਪੈਰ ਪਿੱਛੇ ਵੱਲ ਟਿਕਾ ਕੇ ਖੜ੍ਹਾ ਹੋਵੇਗਾ (ਬੇਸ ਲਾਈਨ ਨਾਲੋਂ ਚਾਲ ਤੋਂ ਦੂਰ) । ਇਹ ਸਥਾਨ ਸੈਂਟਰ ਮਾਰਕ ਅਤੇ ਸੈਂਟਰ ਲਾਈਨ ਦੀ ਕਲਪਿਤ ਸੇਧ ਵਿਚ ਹੋਵੇਗਾ । ਫਿਰ ਸਰਵਰ ਹੱਥ ਨਾਲ ਗੇਂਦ ਨੂੰ ਹਵਾ ਵਿਚ ਕਿਸੇ ਵੀ ਦਿਸ਼ਾ ਵਿਚ ਉਛਾਲੇਗਾ ਅਤੇ ਇਸ ਦੇ ਜ਼ਮੀਨ ‘ਤੇ ਡਿੱਗਣ ਤੋਂ ਪਹਿਲਾਂ ਆਪਣੇ ਰੈਕਟ ਨਾਲ ਮਾਰੇਗਾ ਅਤੇ ਗੇਂਦ ਅਤੇ ਰੈਕਟ ਨਾਲ ਡਿਲੀਵਰੀ ਪੂਰੀ ਹੋਈ ਮੰਨੀ ਜਾਵੇਗੀ । ਖਿਡਾਰੀ ਆਪਣੇ ਇਕ ਬਾਜੂ ਨਾਲ ਰੈਕਟ ਨੂੰ ਬਚਾਅ ਲਈ ਪ੍ਰਯੋਗ ਕਰ ਸਕਦਾ ਹੈ ।
ਸਰਵਰ ਸਰਵਿਸ ਡਿਲੀਵਰ ਹੋਣ ਤਕ-
- ਤੁਰ ਕੇ ਜਾਂ ਦੌੜ ਕੇ ਆਪਣੀ ਪੋਜੀਸ਼ਨ ਨਹੀਂ ਬਦਲੇਗਾ ।
- ਆਪਣੇ ਕਿਸੇ ਪੈਰ ਨਾਲ ਕੋਈ ਖੇਤਰ ਨਹੀਂ ਛੂਹੇਗਾ, ਸਿਵਾਏ ਉਸ ਖੇਤਰ ਦੇ ਜਿਹੜਾ ਬੇਸ ਲਾਈਨ ਦੇ ਪਿੱਛੇ ਸੈਂਟਰ ਮਾਰਕ ਅਤੇ ਸਾਈਡ ਲਾਈਨ ਦੇ ਕਲਪਿਤ ਵਾਧੇ ਦੇ ਵਿਚ ਹੋਵੇ ।
- ਸਰਵਿਸ ਦੇਣ ਲੱਗੇ ਸਰਵਰ ਵਾਰੀ-ਵਾਰੀ ਸੱਜੇ ਅਤੇ ਖੱਬੇ ਕੋਰਟਾਂ ਵਿਚ ਖੜ੍ਹਾ ਹੋਵੇਗਾ ਅਤੇ ਸ਼ੁਰੁ ਇਹ ਸੱਜੇ ਪਾਸੇ ਤੋਂ ਕਰੇਗਾ । ਜੇਕਰ ਕੋਰਟ ਦੇ ਗ਼ਲਤ ਅੱਧ ਵਿਚੋਂ ਸਰਵਿਸ ਹੁੰਦੀ ਹੈ ਅਤੇ ਇਸ ਦਾ ਪਤਾ ਨਹੀਂ ਚਲਦਾ, ਤਾਂ ਇਸ ਗ਼ਲਤ ਸਰਵਿਸ ਜਾਂ ਸਰਵਿਸ ਵਜੋਂ ਹੋਈ ਸਾਰੀ ਖੇਡ ਕਾਇਮ ਰਹੇਗੀ, ਪਰ ਪਤਾ ਚੱਲਣ ਤੇ ਸਥਿਤੀ ਦੀ ਗ਼ਲਤੀ ਨੂੰ ਠੀਕ ਕਰਨਾ ਹੋਵੇਗਾ ।
- ਸਰਵਿਸ ਕੀਤਾ ਗੇਂਦ ਜਾਲ ਨੂੰ ਪਾਰ ਕਰਕੇ ਸਰਵਿਸ ਕੋਰਟ ਵਿਚ ਰਿਸੀਵਰ ਦੇ ਰਿਟਰਨ ਕਰਨ ਤੋਂ ਪਹਿਲਾਂ ਜ਼ਮੀਨ ਨਾਲ ਟਕਰਾਉਣਾ ਚਾਹੀਦਾ ਹੈ, ਜਿਹੜਾ ਕਿ ਡਾਇਗਨਲ ਰੂਪ ਵਿਚ ਸਾਹਮਣੇ ਹੁੰਦਾ ਹੈ ਜੋ ਕੋਰਟ ਦੀ ਕਿਸੇ ਹੋਰ ਲਾਈਨ ਨਾਲ ਟਕਰਾਏ ਤਾਂ ਸਰਵਿਸ ਮੰਨੀ ਨਹੀਂ ਜਾਵੇਗੀ ।
ਟੈਨਿਸ ਦੇ ਸਾਧਾਰਨ ਨਿਯਮ
(General Rules of Tennis)
1. ਟੈਨਿਸ ਖਿਡਾਰੀ ਉਸ ਸਮੇਂ ਤਕ ਸਰਵਿਸ ਨਹੀਂ ਕਰੇਗਾ, ਜਦੋਂ ਤਕ ਸਰਵਿਸ ਨੂੰ ਖੇਡਣ ਵਾਲਾ ਖਿਡਾਰੀ ਜਾਂ ਰਿਸੀਵਰ ਤਿਆਰ ਨਾ ਹੋਵੇ । ਜੇਕਰ ਰਿਸੀਵਰ ਸਰਵਿਸ ਰਿਟਰਨ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਤਿਆਰ ਸਮਝਿਆ ਜਾਵੇਗਾ ।
2. ਜੇਕਰ ਸਰਵਿਸ ਕੀਤਾ ਹੋਇਆ ਗੇਂਦ ਜਾਲ, ਸਟਰੈਪ ਜਾਂ ਬੈਡ ਨੂੰ ਸਪਰਸ਼ ਕਰਦਾ ਹੈ ਅਤੇ ਰਿਸੀਵਰ ਨੂੰ ਜਾਂ ਜਿਹੜੀ ਚੀਜ਼ ਉਸ ਨੇ ਪਾਈ ਜਾ ਚੁੱਕੀ ਹੈ, ਨੂੰ ਸਪਰਸ਼ ਕਰਦਾ ਹੈ ਤਾਂ ਸਰਵਿਸ ਲੈਟ ਹੁੰਦੀ ਹੈ । ਜੇਕਰ ਸਰਵਿਸ ਜਾਂ ਫਾਲਟ ਡਿਲੀਵਰੀ ਹੋ ਜਾਵੇ ਜਦੋਂ ਕਿ ਰਿਸੀਵਰ ਬਾਲ ਖੇਡਣ ਨੂੰ ਤਿਆਰ ਨਾ ਹੋਵੇ ਤਾਂ ਸਰਵਿਸ ਲੇਟ ਹੋਵੇਗੀ ।
3. ਪਹਿਲੀ ਗੇਮ ਤੋਂ ਬਾਅਦ ਰਿਸੀਵਰ ਸਰਵਰ ਬਣੇਗਾ ਅਤੇ ਸਰਵਰ ਰਿਸੀਵਰ ਅਤੇ ਹਰ ਇਕ ਗੇਮ ਤੋਂ ਬਾਅਦ | ਇਸ ਤਰ੍ਹਾਂ ਦੀ ਬਦਲੀ ਹੁੰਦੀ ਰਹੇਗੀ ।
4. ਜੇਕਰ ਸਰਵਿਸ ਕੀਤਾ ਗੇਂਦ ਲੈਟ ਨਹੀਂ ਅਤੇ ਇਹ ਜ਼ਮੀਨ ਨੂੰ ਲੱਗਣ ਤੋਂ ਪਹਿਲਾਂ ਰਿਸੀਵਰ ਨੂੰ ਜਾਂ ਉਸ ਦੀ ਡਰੈਸ ਜਾਂ ਕੋਰਟ ਨੂੰ ਸਪਰਸ਼ ਕਰ ਲਵੇ, ਤਾਂ ਸਰਵਰ ਪੁਆਇੰਟ ਜਿੱਤ ਜਾਂਦਾ ਹੈ ।
5. ਜੇਕਰ ਖਿਡਾਰੀ ਜਾਣ-ਬੁੱਝ ਕੇ ਜਾਂ ਅਚਨਚੇਤ ਕੋਈ ਅਜਿਹਾ ਕੰਮ ਕਰਦਾ ਹੈ, ਜਿਹੜਾ ਅੰਪਾਇਰ ਦੀ ਨਜ਼ਰ ਵਿਚ ਉਸ ਦੇ ਵਿਰੋਧੀ ਖਿਡਾਰੀ ਨੂੰ ਸ਼ਾਟ ਲਗਾਉਣ ਵਿਚ ਰੁਕਾਵਟ ਪਹੁੰਚਾਉਂਦਾ ਹੈ ਤਾਂ ਅੰਪਾਇਰ ਪਹਿਲੀ ਹਾਲਤ ਵਿਚ ਵਿਰੋਧੀ ਖਿਡਾਰੀ ਨੂੰ ਇਕ ਪੁਆਇੰਟ ਦੇ ਦੇਵੇਗਾ ਅਤੇ ਦੂਜੀ ਹਾਲਤ ਵਿਚ ਉਸ ਪੁਆਇੰਟ ਨੂੰ ਦੁਬਾਰਾ ਖੇਡਣ ਲਈ ਆਖੇਗਾ ।
6. ਜੇਕਰ ਖੇਡ ਵਿਚ ਗੇਂਦ ਕਿਸੇ ਸਥਾਈ ਕੋਰਟ, ਜਿਵੇਂ ਜਾਲ, ਖੰਭੇ, ਸਿੰਗਲਜ਼, ਧਾਗਾ ਜਾਂ ਧਾਤੂ ਦੀ ਤਾਰ, ਸਟੈਪ ਜਾਂ ਬੈਡ ਛੱਡ ਕੇ ਜ਼ਮੀਨ ਨੂੰ ਲਗ ਕੇ ਸਪਰਸ਼ ਕਰਦੀ ਹੈ ਤਾਂ ਖਿਡਾਰੀ ਜਿਸ ਨੇ ਚੋਟ ਕੀਤੀ ਹੁੰਦੀ ਹੈ, ਪੁਆਇੰਟ ਜਿੱਤ ਲੈਂਦਾ ਹੈ । ਜੇਕਰ ਇਹ ਪਹਿਲਾਂ ਜ਼ਮੀਨ ਨੂੰ ਸਪਰਸ਼ ਕਰਦੀ ਹੈ ਤਾਂ ਵਿਰੋਧੀ ਪੁਆਇੰਟ ਜਿੱਤ ਲੈਂਦਾ ਹੈ ।
7. ਜੇਕਰ ਇਕ ਖਿਡਾਰੀ ਪਹਿਲਾਂ ਪੁਆਇੰਟ ਜਿੱਤ ਲੈਂਦਾ ਹੈ, ਤਾਂ ਉਸ ਦਾ ਸਕੋਰ 15 ਹੋ ਜਾਂਦਾ ਹੈ । ਦੂਜਾ ਪੁਆਇੰਟ ਜਿੱਤਣ ਤੇ 30 ਅਤੇ ਤੀਸਰਾ ਪੁਆਇੰਟ ਜਿੱਤਣ ਤੇ 40 ਹੋਵੇਗਾ ਅਤੇ ਇਸ ਤਰ੍ਹਾਂ ਉਹ ਖਿਡਾਰੀ ਜਿਸ ਨੇ 40 ਸਕੋਰ ਕਰ ਲਿਆ ਹੋਵੇਗਾ, ਉਸ ਸੈਂਟ ਦੀ ਗੇਮ ਜਿੱਤ ਲਵੇਗਾ, ਪਰ ਜੇਕਰ ਦੋਵੇਂ ਖਿਡਾਰੀ ਤਿੰਨ-ਤਿੰਨ ਪੁਆਇੰਟ ਬਣਾ ਲੈਣ, ਤਾਂ ਸਕੋਰ ਡਿਉਜ਼ ਅਖਵਾਉਂਦਾ ਹੈ ਅਤੇ ਅਗਲਾ ਪੁਆਇੰਟ ਬਣਨ ਤੇ ਉਸ ਖਿਡਾਰੀ ਲਈ ਲਾਭ ਸਕੋਰ ਅਖਵਾਉਂਦਾ ਹੈ । ਜੇਕਰ ਉਹ ਖਿਡਾਰੀ ਅਗਲਾ ਪੁਆਇੰਟ ਜਿੱਤ ਲਵੇ ਤਾਂ ਉਹ ਗੇਮ ਜਿੱਤ ਜਾਂਦਾ ਹੈ । ਜੇਕਰ ਅਗਲਾ ਪੁਆਇੰਟ ਵਿਰੋਧੀ ਜਿੱਤ ਜਾਵੇ ਤਾਂ ਸਕੋਰ ਫਿਰ ਡਿਉਜ਼ ਅਖਵਾਉਂਦਾ ਹੈ ਅਤੇ ਇਸੇ ਤਰ੍ਹਾਂ ਜਦੋਂ ਤਕ ਕਿ ਇਕ ਖਿਡਾਰੀ ਡਿਉਜ਼ ਹੋਣ ਤੋਂ ਬਾਅਦ ਦੋ ਪੁਆਇੰਟ ਲਗਾਤਾਰ ਨਹੀਂ ਜਿੱਤਦਾ ਗੇਮ ਚਲਦੀ ਰਹਿੰਦੀ ਹੈ ।
8. ਜਦੋਂ ਖਿਡਾਰੀ ਪਹਿਲੀਆਂ ਛੇ ਗੇਮਾਂ ਜਿੱਤ ਲੈਂਦਾ ਹੈ, ਉਹ ਸੈਂਟ ਜਿੱਤ ਜਾਂਦਾ ਹੈ, ਪਰ ਵਿਰੋਧੀ ਨਾਲੋਂ ਦੋ ਗੇਮਾਂ ਦੀ ਲੀਡ ਕਰ ਰਿਹਾ ਹੋਵੇ, ਜਦੋਂ ਤਕ ਇਹ ਸੀਮਾ ਹਾਸਲ ਨਹੀਂ ਹੁੰਦੀ ਸੈਂਟ ਦੀਆਂ ਗੇਮਾਂ ਚਲਦੀਆਂ ਰਹਿੰਦੀਆਂ ਹਨ ।
ਖਿਡਾਰੀ ਹਰੇਕ ਸੈਂਟ ਦੀ ਬਦਲਵੀਂ ਗੇਮ ਅਤੇ ਪਹਿਲੀ ਤੇ ਤੀਜੀ ਗੇਮ ਦੇ ਬਾਅਦ ਸਿਰੇ ਬਦਲ ਲੈਣਗੇ । ਉਹ ਹਰ ਸੈਂਟ ਦੇ ਅਖੀਰ ਵੀ ਸਿਰੇ ਬਦਲਣਗੇ ਬਸ਼ਰਤੇ ਕਿ ਸੈੱਟਾਂ ਵਿਚ ਗੇਮਾਂ ਦੀ ਸੰਖਿਆ ਬਰਾਬਰ ਨਹੀਂ ਹੁੰਦੀ ਹੈ । ਉਸ ਦਸ਼ਾ ਵਿਚ ਅਗਲੇ ਸੈੱਟ ਦੀ ਪਹਿਲੀ ਗੇਮ ਦੇ ਅੰਤ ਤੇ ਸਿਰੇ ਬਦਲੇ ਜਾਣਗੇ ।
9. ਇਕ ਮੈਚ ਵਿਚ ਸੈੱਟਾਂ ਦੀ ਵੱਧ ਤੋਂ ਵੱਧ ਸੰਖਿਆ ਮਰਦਾਂ ਲਈ 5 ਅਤੇ ਔਰਤਾਂ ਲਈ 3 ਹੁੰਦੀ ਹੈ ।
10. ਖੇਡ ਪਹਿਲੀ ਸਰਵਿਸ ਤੋਂ ਸ਼ੁਰੂ ਹੋ ਕੇ ਮੈਚ ਦੇ ਅੰਤ ਤਕ ਲਗਾਤਾਰ ਜਾਰੀ ਰਹੇਗੀ ਬਸ਼ਰਤੇ ਕਿ ਤੀਸਰੇ ਸੈੱਟ ਤੋਂ ਬਾਅਦ ਜਦੋਂ ਔਰਤਾਂ ਭਾਗ ਲੈਂਦੀਆਂ ਹੋਣ ਤਾਂ ਦੂਜੇ ਸੈੱਟ ਤੋਂ ਬਾਅਦ ਕੋਈ ਖਿਡਾਰੀ ਆਰਾਮ ਕਰ ਸਕਦਾ ਹੈ, ਪਰ ਇਸ ਦੀ ਮਿਆਦ 10 ਜਾਂ ਮਿੰਟ 15 ਹੈ । ਜੇਕਰ ਹਾਲਾਤ ਅਨੁਸਾਰ ਜ਼ਰੂਰੀ ਹੋਵੇ ਤਾਂ ਅੰਪਾਇਰ ਖੇਡ ਨੂੰ ਉਸ ਸਮੇਂ ਤਕ ਮੁਲਤਵੀ ਕਰ ਸਕਦਾ ਹੈ, ਜਿੰਨਾ ਚਿਰ ਉਹ ਠੀਕ ਸਮਝੇ ।
11. ਜੇਕਰ ਖੇਡ ਮੁਲਤਵੀ ਕਰ ਦਿੱਤੀ ਜਾਵੇ ਅਤੇ ਦੂਸਰੇ ਕਿਸੇ ਦਿਨ ਸ਼ੁਰੂ ਨਾ ਹੋਣੀ ਹੋਵੇ ਤਾਂ ਤੀਸਰੇ ਸੈੱਟ ਦੇ ਮਗਰੋਂ (ਜਦੋਂ ਔਰਤਾਂ ਭਾਗ ਲੈਂਦੀਆਂ ਹੋਣ ਤਾਂ ਦੂਜੇ ਸੈਂਟ ਮਗਰੋਂ) ਵਿਸ਼ਰਾਮ ਕੀਤਾ ਜਾ ਸਕਦਾ ਹੈ । ਜੇਕਰ ਖੇਡ ਕਿਸੇ ਹੋਰ ਦਿਨ ਲਈ ਮੁਲਤਵੀ ਕਰ ਦਿੱਤੀ ਜਾਵੇ, ਤਾਂ ਅਧੂਰੇ ਸੈਂਟ ਦਾ ਪੂਰਾ ਕਰਨਾ ਇਕ ਸੈੱਟ ਗਿਣਿਆ ਜਾਵੇਗਾ । ਇਨ੍ਹਾਂ ਵਿਵਸਥਾਵਾਂ ਦੀ ਪੂਰੀ ਤਰ੍ਹਾਂ ਵਿਆਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਖੇਡ ਨੂੰ ਕਦੇ ਵੀ ਮੁਲਤਵੀ, ਲੈਟ ਜਾਂ ਰੁਕਾਵਟ ਵਾਲਾ ਨਹੀਂ ਹੋਣ ਦੇਣਾ ਚਾਹੀਦਾ, ਜਿਸ ਨਾਲ ਇਕ ਖਿਡਾਰੀ ਨੂੰ ਆਪਣੀ ਸ਼ਕਤੀ ਨੂੰ ਮੁੜ ਪ੍ਰਾਪਤ ਕਰਨ ਦਾ ਮੌਕਾ ਮਿਲੇ ।
12. ਅੰਪਾਇਰ ਅਜਿਹੇ ਵਿਘਨਾਂ ਦਾ ਇਕੋ-ਇਕ ਜੱਜ ਹੋਵੇਗਾ ਅਤੇ ਦੋਸ਼ੀ ਨੂੰ ਚਿਤਾਵਨੀ ਦੇ ਕੇ ਉਸ ਨੂੰ ਅਯੋਗ ਘੋਸ਼ਿਤ ਕਰ ਸਕਦਾ ਹੈ ।
13. ਸਿਰੇ ਬਦਲਣ ਲਈ ਪਹਿਲੀ ਗੇਮ ਖ਼ਤਮ ਹੋਣ ਤੋਂ ਬਾਅਦ ਉਸ ਵੇਲੇ ਤਕ ਵੱਧ ਤੋਂ ਵੱਧ ਇਕ ਮਿੰਟ ਦਾ ਸਮਾਂ ਲੱਗਣਾ ਚਾਹੀਦਾ ਹੈ, ਜਦੋਂ ਖਿਡਾਰੀ ਅਗਲੀ ਗੇਮ ਖੇਡਣ ਲਈ ਤਿਆਰ ਹੋ ਜਾਣ ।
ਡਬਲਜ਼ ਗੇਮ
(The Doubles Game)
ਕੋਰਟ (The Court) – ਡਬਲਜ਼ ਗੇਮ ਲਈ ਕੋਰਟ 36 ਫੁੱਟ (10.97 ਮੀ.) ਚੌੜਾ ਹੋਣਾ ਚਾਹੀਦਾ ਹੈ ਅਰਥਾਤ ਸਿੰਗਲਜ਼ ਗੇਮ ਨਾਲੋਂ ਹਰ ਪਾਸੇ 4 ਫੁੱਟ (1.47 ਮੀ.) ਵੱਧ ਹੋਣਾ ਚਾਹੀਦਾ ਹੈ । ਜਿਹੜੇ ਭਾਗ ਸਿੰਗਲਜ਼ ਸਾਈਡ ਲਾਈਨਾਂ ਤੇ ਦੋ ਸਰਵਿਸ ਲਾਈਨਾਂ ਦੇ ਵਿਚਕਾਰ ਹੁੰਦੇ ਹਨ, ਉਹਨਾਂ ਨੂੰ ਸਾਈਡ ਸਰਵਿਸ ਲਾਈਨ ਆਖਦੇ ਹਨ । ਦੁਸਰੀਆਂ ਗੱਲਾਂ ਵਿਚ ਇਹ ਕੋਰਟ ਸਿੰਗਲਜ਼ ਗੇਮ ਦੇ ਕੋਰਟ ਨਾਲ ਮਿਲਦਾ ਹੈ, ਪਰ ਜੇਕਰ ਚਾਹੇ ਤਾਂ ਸਿੰਗਲਜ਼ ਸਾਈਡ ਲਾਈਨਾਂ ਦੇ ਬੇਸ ਅਤੇ ਸਰਵਿਸ ਲਾਈਨਾਂ ਦੇ ਭਾਗਾਂ ਨੂੰ ਛੱਡਿਆ ਜਾ ਸਕਦਾ ਹੈ ।
ਸਾਧਾਰਨ ਨਿਯਮ
(General Rules)
1. ਹਰੇਕ ਸੈਂਟ ਦੇ ਸ਼ੁਰੂ ਹੋਣ ਤੇ ਸਰਵਿਸ ਦੇ ਕੂਮ ਦਾ ਫੈਸਲਾ ਹੇਠ ਲਿਖੇ ਅਨੁਸਾਰ ਕੀਤਾ ਜਾਵੇਗਾ-
- ਜਿਹੜੇ ਜੋੜੇ ਨੇ ਪਹਿਲੇ ਸੈੱਟ ਵਿਚ ਸਰਵਿਸ ਕਰਨੀ ਹੁੰਦੀ ਹੈ, ਉਹ ਫੈਸਲਾ ਕਰਦੇ ਹਨ ਕਿ ਕਿਹੜਾ ਪਾਰਟਨਰ ਸਰਵਿਸ ਕਰੇਗਾ ਅਤੇ ਦੂਜੀ ਗੇਮ ਲਈ ਵਿਰੋਧੀ ਜੋੜਾ ਇਸ ਗੱਲ ਬਾਰੇ ਫੈਸਲਾ ਕਰੇਗਾ ।
- ਉਸ ਖਿਡਾਰੀ ਦਾ ਪਾਰਟਨਰ ਜਿਸ ਨੇ ਪਹਿਲੀ ਗੇਮ ਵਿਚ ਸਰਵਿਸ ਕੀਤੀ ਹੈ, ਉਹ ਤੀਸਰੀ ਗੇਮ ਵਿਚ ਸਰਵਿਸ ਕਰੇਗਾ ਅਤੇ ਖਿਡਾਰੀ ਦਾ ਪਾਰਟਨਰ ਜਿਸ ਨੇ ਦੂਸਰੀ ਗੇਮ ਵਿਚ ਸਰਵਿਸ ਕੀਤੀ ਹੈ, ਉਹ ਚੌਥੀ ਗੇਮ ਵਿਚ ਸਰਵਿਸ ਕਰੇਗਾ ਅਤੇ ਇਸ ਤਰ੍ਹਾਂ ਸੈਂਟ ਦੀਆਂ ਬਾਕੀ ਗੇਮਾਂ ਵਿਚ ਹੋਵੇਗਾ ।
2. ਸਰਵਿਸ ਹਾਸਲ ਕਰਨ ਦਾ ਕੰਮ ਹਰੇਕ ਸੈਂਟ ਦੇ ਸ਼ੁਰੂ ਵਿਚ ਹੇਠ ਲਿਖੇ ਅਨੁਸਾਰ ਨਿਸ਼ਚਿਤ ਕੀਤਾ ਜਾਵੇਗਾ-
- ਜਿਹੜੇ ਜੋੜੇ ਨੇ ਪਹਿਲੀ ਗੇਮ ਵਿਚ ਸਰਵਿਸ ਪ੍ਰਾਪਤ ਕਰਨੀ ਹੁੰਦੀ ਹੈ, ਉਹ ਇਸ ਗੱਲ ਦਾ ਫ਼ੈਸਲਾ ਕਰੇਗਾ ਕਿ | ਪਾਰਟਨਰ ਪਹਿਲੀ ਸਰਵਿਸ ਪ੍ਰਾਪਤ ਕਰੇ ਅਤੇ ਉਹ ਪਾਰਟਨਰ ਸਾਰੇ ਸੈੱਟ ਵਿਚ ਹਰੇਕ ਵਿਖਮ ਗੇਮ ਵਿਚ ਸਰਵਿਸ ਪ੍ਰਾਪਤ ਕਰੇਗਾ ।
- ਇਸੇ ਤਰ੍ਹਾਂ ਵਿਰੋਧੀ ਜੋੜਾ ਇਹ ਨਿਸ਼ਚਾ ਕਰੇਗਾ ਕਿ ਦੂਜੀ ਗੇਮ ਵਿਚ ਜਿਹੜਾ ਪਾਰਟਨਰ ਸਰਵਿਸ ਪ੍ਰਾਪਤ ਕਰੇਗਾ ਅਤੇ ਉਹ ਪਾਰਟਨਰ ਉਸ ਸੈਂਟ ਦੀ ਹਰੇਕ ਸਮ ਗੇਮ ਵਿਚ ਸਰਵਿਸ ਪ੍ਰਾਪਤ ਕਰੇਗਾ | ਪਾਰਟਨਰ ਵਾਰੀ-ਵਾਰੀ ਹਰ ਗੇਮ ਵਿਚ ਸਰਵਿਸ ਪ੍ਰਾਪਤ ਕਰਨਗੇ ।
3. ਜੇਕਰ ਕੋਈ ਪਾਰਟਨਰ ਆਪਣੀ ਵਾਰੀ ਤੋਂ ਬਗੈਰ ਸਰਵਿਸ ਕਰਦਾ ਹੈ, ਤਾਂ ਉਹ ਪਾਰਟਨਰ ਜਿਸ ਨੂੰ ਸਰਵਿਸ ਕਰਨੀ ਚਾਹੀਦੀ ਸੀ, ਆਪ ਸਰਵਿਸ ਕਰੇਗਾ ਜਦੋਂ ਕਿ ਗ਼ਲਤੀ ਦਾ ਪਤਾ ਨਾ ਲੱਗ ਜਾਵੇ ! ਪਰ ਇਸ ਗੱਲ ਦਾ ਪਤਾ ਲੱਗਣ ਤੋਂ ਪਹਿਲਾਂ ਸਕੋਰ ਕੀਤੇ ਗਏ ਪੁਆਇੰਟ ਗਿਣੇ ਜਾਣਗੇ । ਜੇਕਰ ਅਜਿਹਾ ਪਤਾ ਲੱਗਣ ਤੋਂ ਪਹਿਲਾਂ ਗੇਮ ਖ਼ਤਮ ਹੋ ਜਾਵੇ ਤਾਂ ਸਰਵਿਸ ਦਾ ਕੂਮ ਬਦਲਿਆ ਰਹਿੰਦਾ ਹੈ ।
4. ਜੇਕਰ ਗੇਮ ਦੌਰਾਨ ਸਰਵਿਸ ਕਰਨ ਦਾ ਕੂਮ ਰਿਸੀਵਰ ਦੁਆਰਾ ਬਦਲਿਆ ਜਾਂਦਾ ਹੈ ਤਾਂ ਇਹ ਗੇਮ ਦੀ ਸਮਾਪਤੀ ਤਕ ਅਜਿਹਾ ਰਹਿੰਦਾ ਹੈ । ਜਿਸ ਵਿਚ ਇਸ ਦਾ ਪਤਾ ਲੱਗਿਆ ਹੈ, ਪਰ ਪਾਰਟਨਰ ਸੈੱਟ ਦੀ ਅਗਲੀ ਗੇਮ ਵਿਚ ਆਪਣੇ ਵਾਸਤਵਿਕ ਕ੍ਰਮ ਨੂੰ ਦੁਬਾਰਾ ਸ਼ੁਰੂ ਕਰਨਗੇ, ਜਿਸ ਵਿਚ ਉਹ ਸਰਵਿਸ ਦੇ ਰਿਸੀਵਰ ਹਨ ।
5. ਗੇਂਦ ਵਾਰੀ-ਵਾਰੀ ਵਿਰੋਧੀ ਜੋੜੇ ਦੇ ਇਕ ਜਾਂ ਦੂਜੇ ਖਿਡਾਰੀ ਦੁਆਰਾ ਮਾਰਿਆ ਜਾਣਾ ਚਾਹੀਦਾ ਹੈ । ਜੇਕਰ ਖਿਡਾਰੀ ਖੇਡ ਵਿਚ ਗੇਂਦ ਨੂੰ ਆਪਣੇ ਰੈਕਟ ਨਾਲ ਉੱਪਰ ਦਿੱਤੇ ਨਿਯਮਾਂ ਦੇ ਵਿਰੁੱਧ ਸਪਰਸ਼ ਕਰਦਾ ਹੈ, ਤਾਂ ਉਸ ਦਾ ਵਿਰੋਧੀ ਪੁਆਇੰਟ ਜਿੱਤ ਲੈਂਦਾ ਹੈ ।
ਸਪਰੋਟਸ ਅਵਾਰਡ
(Sports Award)
ਅਰਜੁਨ ਪੁਰਸਕਾਰ ਜੇਤੂਆਂ ਦੀ ਸੂਚੀ (List of Arjuna Award Winners) – ਲੀਜੈਂਡਰ ਪੇਸ਼, ਮਹੇਸ਼ ਭੂਪਤੀ, ਸਾਨੀਆ ਮਿਰਜ਼ਾ, ਸੋਮਦੇਵ ਦੇਵਗਨ ਅਤੇ ਨਰੇਸ਼ ਕੁਮਾਰ ।
ਰਾਜੀਵ ਗਾਂਧੀ ਖੇਲ ਰਤਨ ਐਵਾਰਡ ਜੇਤੂ ਖਿਡਾਰੀਲੀਜੈਂਡਰ ਪੇਸ ਅਤੇ ਸਾਨੀਆ ਮਿਰਜ਼ਾ । ਪਦਮ ਸ੍ਰੀ ਐਵਾਰਡ ਜੇਤੂ ਖਿਡਾਰੀ-ਲੀਜੈਂਡਰ ਪੇਸ਼, ਸਾਨੀਆ ਮਿਰਜ਼ਾ, ਸ੍ਰੀ ਵਿਜੈ ਪ੍ਰਕਾਸ਼ ਅਤੇ ਅੰਮ੍ਰਿਤ ਰਾਜ । ਧਿਆਨ ਚੰਦ ਐਵਾਰਡ ਜੇਤੂ ਖਿਡਾਰੀ-ਜੀਸ਼ਨੇ ਅਲੀ ਅਤੇ ਸ਼ਿਵ ਪ੍ਰਕਾਸ਼ ਸਿਸ਼ਮ ।
PSEB 12th Class Physical Education Practical ਸਾਫਟ ਬਾਲ (Lawn Tennis)
ਪ੍ਰਸ਼ਨ 1.
ਟੈਨਿਸ ਕੋਰਟ ਦੀ ਲੰਬਾਈ ਕਿੰਨੀ ਹੁੰਦੀ ਹੈ ?
ਉੱਤਰ-
23.40 ਮੀਟਰ ।
ਪ੍ਰਸ਼ਨ 2.
ਟੈਨਿਸ ਕੋਰਟ ਦੀ ਚੌੜਾਈ ਕਿੰਨੀ ਹੁੰਦੀ ਹੈ ?
ਉੱਤਰ-
8.10 ਮੀਟਰ |
ਪ੍ਰਸ਼ਨ 3.
ਟੈਨਿਸ ਪੋਸਟ ਦੀ ਉੱਚਾਈ ਕਿੰਨੀ ਹੁੰਦੀ ਹੈ ?
ਉੱਤਰ-
1.07 ਮੀਟਰ |
ਪ੍ਰਸ਼ਨ 4.
ਪੋਲ ਦਾ ਘੇਰਾ ਕਿੰਨਾ ਹੁੰਦਾ ਹੈ ?
ਉੱਤਰ-
15 ਸੈਂ.ਮੀ.
ਪ੍ਰਸ਼ਨ 5.
ਟੈਨਿਸ ਨੈੱਟ ਦੀ ਉੱਚਾਈ ਕਿੰਨੀ ਹੁੰਦੀ ਹੈ ?
ਉੱਤਰ-
0.91 ਮੀ. ਮੱਧ ਵਿਚੋਂ) ।
ਪ੍ਰਸ਼ਨ 6.
ਔਰਤਾਂ ਅਤੇ ਆਦਮੀਆਂ ਦੇ ਟੈਨਿਸ ਰੈਕਟ ਦੀ ਲੰਬਾਈ ਅਤੇ ਭਾਰ ਕਿੰਨਾ ਹੁੰਦਾ ਹੈ ?
ਉੱਤਰ-
ਲੰਬਾਈ 27” ਅਤੇ ਟੈਨਿਸ ਰੈਕਟ ਦਾ ਭਾਰ ਆਦਮੀਆਂ ਲਈ 395 ਗ੍ਰਾਮ ਅਤੇ ਔਰਤਾਂ ਲਈ 365 ਗ੍ਰਾਮ ਹੁੰਦਾ ਹੈ ।
ਪ੍ਰਸ਼ਨ 7.
ਟੈਨਿਸ ਗੇਂਦ ਦਾ ਭਾਰ ਕਿੰਨਾ ਹੁੰਦਾ ਹੈ ?
ਉੱਤਰ-
56.7 ਗ੍ਰਾਮ ਤੋਂ 58.6 ਗ੍ਰਾਮ ਤੱਕ ।