Punjab State Board PSEB 10th Class Science Important Questions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ Important Questions and Answers.
PSEB 10th Class Science Important Questions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ
ਵੱਡੇ ਉੱਚਰਾਂ ਵਾਲੇ ਪ੍ਰਸ਼ਨ (Long Answer Type Questions)
ਪ੍ਰਸ਼ਨ 1.
ਸੋਲੀਨਾਇਡ ਕੀ ਹੈ ? ਇਸਦੇ ਚੁੰਬਕੀ ਖੇਤਰ ਵਿੱਚ ਰੱਖੀ ਲੋਹੇ ਦੀ ਕੋਰ ਤੇ ਕੀ ਪ੍ਰਭਾਵ ਹੈ ? ਸੋਲੀਨਾਇਡ ਵਿੱਚ ਚੁੰਬਕ ਨੂੰ ਸ਼ਕਤੀਸ਼ਾਲੀ ਬਨਾਉਣ ਲਈ ਕਿਹੜੇ-ਕਿਹੜੇ ਉਪਾਅ ਹਨ ?
ਉੱਤਰ-
ਸੋਲੀਨਾਇਡ – ਇਹ ਇੱਕ ਕੁੰਡਲੀ ਦੀ ਸ਼ਕਲ ਦੀ ਤਾਰ ਹੁੰਦੀ ਹੈ ਜਿਸ ਵਿੱਚ ਰੋਧਕ ਚਾਲਕ ਤਾਰ ਦੇ ਕਈ ਲਪੇਟੇ ਹੁੰਦੇ ਹਨ । ਇਸ ਕੁੰਡਲੀ ਨੂੰ ਕਿਸੇ ਕੋਰ (core) ਦੇ ਆਲੇ-ਦੁਆਲੇ ਲਪੇਟਿਆ ਜਾਂਦਾ ਹੈ । ਜਦੋਂ ਇਸ ਸੋਲਨਾਇਡ ਵਿੱਚੋਂ ਬਿਜਲਈ ਧਾਰਾ ਪ੍ਰਵਾਹਿਤ ਕੀਤੀ ਜਾਂਦੀ ਹੈ ਤਾਂ ਇਹ ਚੁੰਬਕੀ ਗੁਣ ਪ੍ਰਦਰਸ਼ਿਤ ਕਰਨ ਲਗਦੀ ਹੈ ।
ਸੋਲੀਨਾਇਡ ਦੇ ਚੁੰਬਕੀ ਖੇਤਰ ਵਿੱਚ ਲੋਹਾ ਕੋਰ ਦਾ ਪ੍ਰਭਾਵ-
ਜਦੋਂ ਸੋਲੀਨਾਇਡ ਦੇ ਅੰਦਰ ਲੋਹੇ ਦੀ ਕੋਰ ਰੱਖ ਦਿੱਤੀ ਜਾਂਦੀ ਹੈ ਤਾਂ ਉਸ ਵੇਲੇ ਸੋਲੀਨਾਇਡ ਦੀ ਤਾਰ ਵਿੱਚੋਂ ਬਿਜਲਈ ਧਾਰਾ ਦੀ ਤੁਲਨਾ ਵਿੱਚ ਕਾਫ਼ੀ ਸ਼ਕਤੀਸ਼ਾਲੀ ਚੁੰਬਕ ਖੇਤਰ ਉਤਪੰਨ ਹੋ ਜਾਂਦਾ ਹੈ ਜਿਸ ਦਾ ਪਤਾ ਚੁੰਬਕੀ ਸੁਈ ਵਿੱਚ ਹੋਏ ਵਿਖੇਪਣ ਤੋਂ ਲਗਾਇਆ ਜਾ ਸਕਦਾ ਹੈ । ਬਿਜਲਈ ਧਾਰਾ ਕਾਰਨ ਚੁੰਬਕ ਬਣਨ ਵਾਲੀ ਲੋਹਾ ਕੋਰ ਨਾਲ ਯੁਕਤ ਸੋਲੀਨਾਇਡ ਨੂੰ ਹੀ ਬਿਜਲਈ ਚੁੰਬਕ ਕਹਿੰਦੇ ਹਨ । ਇਹ ਯਾਦ ਰਹੇ ਕਿ ਨਰਮ ਲੋਹੇ ਦੇ ਕੋਰ ਨਾਲ ਬਣਿਆ ਹੋਇਆ ਚੁੰਬਕ ਸਟੀਲ ਕੋਰ ਵਾਲੇ ਚੁੰਬਕ ਨਾਲੋਂ ਵੱਧ ਸ਼ਕਤੀਸ਼ਾਲੀ ਹੁੰਦਾ ਹੈ ।
ਇੱਕ ਧਾਰਾਵਾਹੀ ਸੋਲੀਨਾਇਡ ਦੁਆਰਾ ਉਤਪੰਨ ਚੁੰਬਕੀ ਖੇਤਰ ਦੀ ਪ੍ਰਬਲ ਹੇਠ ਲਿਖੇ ਕਾਰਕਾਂ ‘ਤੇ ਨਿਰਭਰ ਕਰਦੀ ਹੈ-
- ਸੋਲੀਨਾਇਡ ਦੇ ਲਪੇਟਾਂ ਦੀ ਸੰਖਿਆ – ਜੇਕਰ ਸੋਲੀਨਾਇਡ ਦੇ ਲਪੇਟਾਂ ਦੀ ਸੰਖਿਆ ਜ਼ਿਆਦਾ ਜਾਵੇਗੀ ਤਾਂ ਚੁੰਬਕੀ ਖੇਤਰ ਦੀ ਪ੍ਰਬਲਤਾ ਵੀ ਵੱਧ ਜਾਵੇਗੀ ।
- ਸੋਲੀਨਾਇਡ ਵਿੱਚੋਂ ਪ੍ਰਵਾਹਿਤ ਬਿਜਲਈ ਧਾਰਾ – ਜੇਕਰ ਸੋਲੀਨਾਇਡ ਵਿੱਚੋਂ ਪ੍ਰਵਾਹਿਤ ਬਿਜਲਈ ਧਾਰਾ ਦੀ ਮਾਤਰਾ ਅਧਿਕ ਹੋਵੇਗੀ ਤਾਂ ਚੁੰਬਕੀ ਖੇਤਰ ਦੀ ਪ੍ਰਬਲਤਾ ਵੱਧ ਜਾਵੇਗੀ ।
- ਕੋਰ ਪਦਾਰਥ ਦੀ ਪ੍ਰਕਿਰਤੀ ਜਿਸ ਉੱਪਰ ਸੋਲੀਨਾਇਡ ਲਪੇਟੀ ਹੋਈ ਹੈ – ਜੇਕਰ ਸੋਲੀਨਾਇਡ ਅੰਦਰ ਰੱਖੇ ਹੋਏ ਨਰਮ ਲੋਹੇ ਦੀ ਛੜ ਹੈ ਤਾਂ ਚੁੰਬਕੀ ਖੇਤਰ ਵੱਧ ਪ੍ਰਬਲ ਹੋਵੇਗਾ ।
ਸੋਲੀਨਾਇਡ ਦੀਆਂ ਵਿਸ਼ੇਸ਼ਤਾਈਆਂ-
- ਇੱਕ ਧਾਰਾਵਾਹੀ ਸੋਲੀਨਾਇਡ ਦੁਆਰਾ ਉਤਪੰਨ ਹੋਏ ਚੁੰਬਕੀ ਖੇਤਰ ਦੀ ਪ੍ਰਬਲਤਾ ਲਪੇਟਾਂ ਦੀ ਸੰਖਿਆ, ਉਸ ਵਿੱਚੋਂ ਪ੍ਰਵਾਹਿਤ ਧਾਰਾ ਦੀ ਮਾਤਰਾ ਅਤੇ ਕੋਰ ਪਦਾਰਥ ਦੇ ਸੁਭਾਅ ‘ਤੇ ਨਿਰਭਰ ਕਰਦੀ ਹੈ ।
- ਕਾਰਖ਼ਾਨਿਆਂ ਵਿੱਚ ਭਾਰੀ ਵਜ਼ਨ ਚੁੱਕਣ ਲਈ ਕੁੰਨ ਦੇ ਬਿਜਲਈ ਚੁੰਬਕ ਦੇ ਰੂਪ ਵਿੱਚ ਇਸਦਾ ਉਪਯੋਗ ਹੁੰਦਾ ਹੈ । ਇਸ ਤੋਂ ਛੋਟ ਬਿਜਲੀ ਘੰਟੀ ਟੈਲੀਗ੍ਰਾਫ਼ ਅਤੇ ਮੋਟਰ ਆਦਿ ਵਿੱਚ ਇਸਦਾ ਉਪਯੋਗ ਹੁੰਦਾ ਹੈ ।
- ਇਸਦਾ ਉਪਯੋਗ ਲੋਹੇ ਨੂੰ ਸ਼ਕਤੀਸ਼ਾਲੀ ਚੁੰਬਕ ਬਣਾਉਣ ਲਈ ਕੀਤਾ ਜਾਂਦਾ ਹੈ ।
ਪ੍ਰਸ਼ਨ 2.
ਅਪਰਤਵੀਂ (ਡੀ. ਸੀ.) ਬਿਜਲਈ ਧਾਰਾ ਜੈਨਰੇਟਰ ਦਾ ਸਿਧਾਂਤ, ਰਚਨਾ ਅਤੇ ਕਾਰਜ ਵਿਧੀ ਨੂੰ ਚਿੱਤਰ ਸਹਿਤ ਸੰਖੇਪ ਵਿੱਚ ਵਰਣਨ ਕਰੋ !
ਜਾਂ
ਬਿਜਲਈ ਜੈਨਰੇਟਰ ਦਾ ਸਿਧਾਂਤ, ਬਣਤਰ ਅਤੇ ਕਾਰਜਵਿਧੀ ਦਾ ਚਿੱਤਰ ਸਹਿਤ ਵਰਣਨ ਕਰੋ ।
ਉੱਤਰ-
ਬਿਜਲੀ ਜੈਨਰੇਟਰ – ਜੈਨਰੇਟਰ ਇੱਕ ਅਜਿਹਾ ਯੰਤਰ ਹੈ ਜਿਹੜਾ ਯੰਤਰਿਕ ਊਰਜਾ ਨੂੰ ਬਿਜਲੀ ਊਰਜਾ ਵਿੱਚ ਪਰਿਵਰਤਿਤ ਕਰਦਾ ਹੈ । ਇਹ ਕੇਵਲ ਊਰਜਾ ਨੂੰ ਇੱਕ ਰੂਪ ਤੋਂ ਦੂਜੇ ਰੂਪ ਵਿੱਚ ਪਰਿਵਰਤਿਤ ਕਰਦਾ ਹੈ । ਜੈਨਰੇਟਰ ਵਿੱਚ ਯੰਤਰਿਕ ਊਰਜਾ ਦਿੱਤੀ ਜਾਂਦੀ ਹੈ ਅਤੇ ਬਿਜਲੀ ਉਤਪਾਦਨ ਦੇ ਰੂਪ ਵਿੱਚ ਪ੍ਰਾਪਤ ਕੀਤੀ ਜਾਂਦੀ ਹੈ ।
ਸਿਧਾਂਤ – ਜੈਨਰੇਟਰ ਇਸ ਸਿਧਾਂਤ ਤੇ ਆਧਾਰਿਤ ਹੈ ਕਿ ਜਦੋਂ ਕੋਈ ਚਾਲਕ ਚੁੰਬਕੀ ਬਲ ਰੇਖਾਵਾਂ ਨੂੰ ਕੱਟਦਾ ਹੈ, ਤਾਂ ਫੈਰਾਡੇ ਦੇ ਬਿਜਲੀ ਚੁੰਬਕੀ ਪ੍ਰੇਰਣ ਕਾਰਨ ਇਸ ਵਿੱਚ ਬਿਜਲਈ ਚਾਲਕ ਬਲ ਪ੍ਰੇਰਿਤ ਹੋ ਜਾਂਦਾ ਹੈ ਜਿਸ ਨਾਲ ਸਰਕਟ ਵਿੱਚ ਧਾਰਾ ਪ੍ਰਵਾਹਿਤ ਹੁੰਦੀ ਹੈ, ਜਦੋਂ ਚਾਲਕ ਸਰਕਟ ਨੂੰ ਬੰਦ ਕਰ ਦਿੱਤਾ ਜਾਂਦਾ ਹੈ ।
ਬਨਾਵਟ-ਅਪਰਤਵੀ ਧਾਰਾ ਜੈਨਰੇਟਰ ਦੇ ਹੇਠ ਲਿਖੇ ਮੁੱਖ ਭਾਗ ਹਨ-
- ਆਰਮੇਚਰ (Armature) – ਇਸ ਵਿੱਚ ਇੱਕ ਆਇਤਾਕਾਰ ਕੁੰਡਲੀ ABCD ਹੁੰਦੀ ਹੈ, ਸਿਲੰਡਰ ਨੂੰ ਜਿਸ ਵਿੱਚ ਨਰਮ ਲੋਹੇ ਦੇ ਰੋਧੀ ਤਾਰ ਦੀ ਵੱਡੀ ਸੰਖਿਆ ਵਿੱਚ ਲਪੇਟ ਦਿੱਤੇ ਜਾਂਦੇ ਹਨ । ਇਸਨੂੰ ਆਰਮੇਚਰ ਕਹਿੰਦੇ ਹਨ । ਇਸ ਨੂੰ ਇੱਕ ਧੁਰੇ ਤੇ ਲਗਾਇਆ ਜਾਂਦਾ ਹੈ ਜਿਸਨੂੰ ਭਾਫ ਜਾਂ ਵਹਿੰਦੇ ਪਾਣੀ ਨਾਲ ਘੁਮਾਇਆ ਜਾਂਦਾ ਹੈ ।
- ਖੇਤਰ ਚੁੰਬਕ (Field Magnets) – ਸ਼ਕਤੀਸ਼ਾਲੀ ਦੋ ਚੁੰਬਕੀ ਧਰੁਵਾਂ ਦੇ ਵਿੱਚ ਇਸ ਕੁੰਡਲੀ ਨੂੰ ਸਥਾਪਿਤ ਕੀਤਾ ਜਾਂਦਾ ਹੈ ਜਿਸ ਨੂੰ ਚੁੰਬਕੀ ਖੇਤਰ ਕਹਿੰਦੇ ਹਨ । ਛੋਟੇ ਜੈਨਰੇਟਰਾਂ ਵਿੱਚ ਸਥਾਈ ਚੁੰਬਕਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਪਰੰਤੂ ਵੱਡੇ ਜੈਨਰੇਟਰਾਂ ਵਿੱਚ ਬਿਜਲੀ ਚੁੰਬਕ ਲਗਾਏ ਜਾਂਦੇ ਹਨ ।
- ਸਪਲਿਟ ਰਿੰਗ ਜਾਂ ਵਿਭਾਜਿਤ ਛੱਲੇ (Split Rings) – ਕੁੰਡਲੀ ਦੇ ਦੋਨਾਂ ਸਿਰਿਆਂ ਤੇ ਤਾਂਬੇ ਦੇ ਬਣੇ ਹੋਏ ਅੱਧੇ ਰਿੰਗ R1 ਅਤੇ R2 ਨਾਲ ਜੋੜਿਆ ਜਾਂਦਾ ਹੈ । ਇਹ ਦੋਨੋਂ ਕੰਮਿਊਟੇਟਰ ਵਜੋਂ ਕਾਰਜ ਕਰਦੇ ਹਨ ।
- ਕਾਰਬਨ ਬੁਰਸ਼ (Carbon Brush) – ਕਾਰਬਨ ਦੇ ਦੋ ਬਰੁੱਸ਼ B1 ਅਤੇ B2 ਦੋਨੋਂ ਅੱਧੇ ਰਿੰਗਜ਼ਾਂ R1 ਅਤੇ R2 ਦੇ ਨਾਲ ਛੂੰਹਦੇ ਹਨ । ਜਦੋਂ ਕੁੰਡਲੀ ਘੁੰਮਦੀ ਹੈ ਤਾਂ R1 ਅਤੇ R2 ਵਾਰੀ-ਵਾਰੀ B1 ਅਤੇ B2 ਨੂੰ ਛੂੰਹਦੇ ਹਨ । ਉਨ੍ਹਾਂ ਦੁਆਰਾ ਉਤਪਾਦਿਤ ਬਿਜਲਈ ਧਾਰਾ ਦੀ ਪ੍ਰਾਪਤੀ ਹੁੰਦੀ ਹੈ ।
- ਲੋਡ (Load) – ਬਰੁੱਸ਼ B1 ਅਤੇ B2 ਰਾਹੀਂ ਬਿਜਲਈ ਧਾਰਾ ਨੂੰ ਲੋਡ ਤੱਕ ਪਹੁੰਚਾਇਆ ਜਾਂਦਾ ਹੈ । ਚਿੱਤਰ ਵਿੱਚ ਲੋਡ ਦੀ ਥਾਂ ਤੇ ਗੈਲਵੈਨੋਮੀਟਰ ਲਗਾ ਕੇ ਦਰਸਾਇਆ ਗਿਆ ਹੈ ।
ਕਾਰਜ ਵਿਧੀ (Working) – ਜਦੋਂ ਕੁੰਡਲੀ ਨੂੰ ਆਪਣੇ ਧੁਰੇ ਤੇ ਘੁਮਾਇਆ ਜਾਂਦਾ ਹੈ, ਤਾਂ ਭੁਜਾਵਾਂ AB ਅਤੇ CD ਵਿੱਚ ਬਿਜਲਈ ਵਾਹਕ ਬਲ ਪ੍ਰੇਰਿਤ ਹੋ ਜਾਂਦਾ ਹੈ । ਫਲੇਮਿੰਗ ਦੇ ਸੱਜਾ ਹੱਥ ਨਿਯਮ ਦੁਆਰਾ ਪੇਰਿਤ ਬਿਜਲਈ ਚੁੰਬਕੀ ਬਲ ਦੀ ਦਿਸ਼ਾ ਗਿਆਤ ਕੀਤੀ ਜਾ ਸਕਦੀ ਹੈ ।
ਮੰਨ ਲਓ ਸ਼ੁਰੂ ਵਿੱਚ ਕੁੰਡਲੀ ਲੰਬਾਕਾਰ ਸਥਿਤੀ ਵਿੱਚ ਹੈ । ਇਸਦੀ ਭੁਜਾ AB ਹੇਠਾਂ ਵੱਲ ਅਤੇ ਭੁਜਾ CD ਉੱਪਰ ਵੱਲ ਹੈ । ਜਦੋਂ ਕੁੰਡਲੀ ਨੂੰ ਆਪਣੇ ਧੁਰੇ ਦੇ ਦੁਆਲੇ ਘੁਮਾਇਆ ਜਾਂਦਾ ਹੈ ਤਾਂ ਪਹਿਲੇ ਅੱਧੇ ਚੱਕਰ ਦੌਰਾਨ ਭੁਜਾ AB ਉੱਪਰ ਵੱਲ ਅਤੇ ਭੁਜਾਂ CD ਹੇਠਾਂ ਵੱਲ ਗਤੀ ਕਰਦੀ ਹੈ । ਫਲੇਮਿੰਗ ਦੇ ਸੱਜੇ ਹੱਥ ਨਿਯਮ ਅਨੁਸਾਰ ਪੇਰਿਤ ਧਾਰਾ ਦੀ ਦਿਸ਼ਾ ਭੁਜਾ AB ਵਿੱਚ ਤੋਂ 8 ਵੱਲ ਅਤੇ ਭੁਜਾ CD ਵਿੱਚ Cਤੋਂ CD ਉੱਪਰ ਵੱਲ ਗਤੀ ਕਰਨਾ ਸ਼ੁਰੂ ਕਰੇਗੀ । ਇਸ ਲਈ ਇਨ੍ਹਾਂ ਭੁਜਾਵਾਂ ਤੋਂ ਪ੍ਰੇਰਿਤ ਧਾਰਾ ਦੀ ਦਿਸ਼ਾ ਵੀ ਵਿਪਰੀਤ ਹੋਵੇਗੀ । ਲੋਡ (load) ਵਿੱਚ ਧਾਰਾ ਦੀ ਉਹੀ ਦਿਸ਼ਾ ਰੱਖਣ ਲਈ ਵਿਭਾਜਿਤ ਛੱਲਿਆਂ (Split Rings) ਦਾ ਪ੍ਰਯੋਗ ਕੀਤਾ ਜਾਂਦਾ ਹੈ । ਕੁੰਡਲੀ ਦੇ ਦੂਜੇ ਅੱਧ ਚੱਕਰ ਦੇ ਦੌਰਾਨ ਇਸ ਦਾ ਸਿਰਾ ਵਿਭਾਜਿਤ ਛੱਲੇ R, ਨਾਲ ਸੰਪਰਕ ਵਿੱਚ ਅਤੇ ਸਿਰਾ D ਵਿਭਾਜਿਤ ਛੱਲੇ R, ਦੇ ਸੰਪਰਕ ਵਿੱਚ ਜਾਂਦਾ ਹੈ ਜਿਸ ਨਾਲ ਲੋਡ ਵਿੱਚ ਧਾਰਾ ਦੀ ਦਿਸ਼ਾ ਉਹੀ ਰਹਿੰਦੀ ਹੈ ।
ਪ੍ਰਸ਼ਨ 3.
ਇੱਕ ਪ੍ਰਯੋਗ ਦੁਆਰਾ ਦਰਸਾਓ ਕਿ ਇੱਕ ਚੁੰਬਕੀ ਖੇਤਰ ਵਿੱਚ ਰੱਖੇ ਹੋਏ ਧਾਰਾਵਾਹੀ ਚਾਲਕ ਤੇ ਇੱਕ ਬਲ ਕਿਰਿਆ ਕਰਦਾ ਹੈ । ਉਹ ਨਿਯਮ ਵੀ ਦੱਸੋ ਜਿਸ ਦੁਆਰਾ ਬਲ ਦੀ ਦਿਸ਼ਾ ਗਿਆਤ ਕੀਤੀ ਜਾ ਸਕਦੀ ਹੈ ?
ਉੱਤਰ-
ਪ੍ਰਯੋਗ – ਕਿਸੇ ਸਥਿਰ ਸਹਾਰੇ ਖੜਵੀਂ ਦਿਸ਼ਾ ਵਿੱਚ ਸਪਰਿੰਗ ਲੱਗੀ ਐਲੂਮੀਨੀਅਮ ਦੀ ਇੱਕ ਛੱੜ ਘੋੜੇ ਦੀ ਨਾਲ ਰੂਪੀ ਚੁੰਬਕ ਦੇ ਦੋਨਾਂ ਧਰੁਵਾਂ ਵਿੱਚ ਲਟਕਾਓ ਜਿਵੇਂ ਕਿ ਚਿੱਤਰ ਵਿੱਚ ਦਰਸਾਇਆ ਗਿਆ ਹੈ । ਹੁਣ ਕੁੰਜੀ K ਦੁਆਰਾ ਛੜ ਨੂੰ ਬੈਟਰੀ ਨਾਲ ਜੋੜੋ । ਹੁਣ ਕੁੰਜੀ K ਨੂੰ ਦਬਾ ਕੇ ਬੰਦ ਕਰ ਦਿਓ ।
AB ਕਾਗਜ਼ ਦੇ ਤਲ ਦੇ ਸਮਾਨਾਂਤਰ ਹੈ ਪਰੰਤੂ ਚੁੰਬਕੀ ਖੇਤਰ ਦੀ ਦਿਸ਼ਾ (N ਤੋਂ S ਵੱਲ ਹੈ) ਦੇ ਅਭਿਲੰਬ ਹੈ । ਛੜ AB ਵਿੱਚ ਧਾਰਾ A ਤੋਂ B ਵੱਲ ਪ੍ਰਵਾਹਿਤ ਹੁੰਦੀ
ਗਤੀ (ਬਲ) ਹੈ । ਜਿਉਂ ਹੀ ਛੜ ਵਿੱਚੋਂ ਬਿਜਲਈ ਧਾਰਾ ਪ੍ਰਵਾਹਿਤ ਹੋਵੇਗੀ ਛੜ ਇੱਕ ਬਲ ਮਹਿਸੂਸ ਕਰੇਗੀ ਅਤੇ ਫਲੇਮਿੰਗ ਦੇ ਖੱਬੇ ਹੱਥ ਨਿਯਮ ਅਨੁਸਾਰ ਬਲ ਦੀ ਦਿਸ਼ਾ ਹੇਠਾਂ ਵੱਲ ਹੋਵੇਗੀ । ਇਸ ਤਰ੍ਹਾਂ ਛੜ ਹੇਠਾਂ ਵੱਲ ਖਿੱਚੀ ਜਾਵੇਗੀ ਅਤੇ ਸਪਰਿੰਗ ਲੰਬੇ ਹੋ ਜਾਣਗੇ ।
ਜੇਕਰ ਧਾਰਾ ਦੀ ਦਿਸ਼ਾ ਬਦਲ ਦਿੱਤੀ ਜਾਵੇ ਤਾਂ ਬਲ ਵਿਪਰੀਤ ਦਿਸ਼ਾ ਵਿੱਚ ਕਿਰਿਆ ਕਰੇਗਾ । ਚੰਬਕੀ ਖੇਤਰ ਵਿੱਚ ਰੱਖੇ ਗਏ ਧਾਰਾਵਾਹੀ ਚਾਲਕ ਤੇ ਕਿਰਿਆ ਕਰ ਰਹੇ ਬਲ ਦੀ ਦਿਸ਼ਾ ਫਲੇਮਿੰਗ ਦੇ ਖੱਬੇ ਹੱਥ ਨਿਯਮ । ਦੁਆਰਾ ਪਤਾ ਕੀਤੀ ਜਾ ਸਕਦੀ ਹੈ ।
ਫਲੇਮਿੰਗ ਦਾ ਖੱਬੇ ਹੱਥ ਦਾ ਨਿਯਮ – ਇਸ ਨਿਯਮ ਅਨੁਸਾਰ ਆਪਣੇ ਖੱਬੇ ਹੱਥ ਦੀ ਪਹਿਲੀ ਉਂਗਲੀ, ਦੂਜੀ ਉਂਗਲੀ ਅਤੇ ਅੰਗੂਠੇ ਨੂੰ ਇਸ ਤਰ੍ਹਾਂ ਫੈਲਾਓ ਤਾਂ ਜੋ ਇਹ ਤਿੰਨੋਂ ਇੱਕ-ਦੂਜੇ ਤੇ ਲੰਬ ਰੂਪ ਵਿੱਚ ਹੋਣ ਜਿਵੇਂ ਕਿ ਚਿੱਤਰ ਵਿੱਚ ਦਿਖਾਇਆ ਗਿਆ ਹੈ । ਹੁਣ ਆਪਣੇ ਖੱਬੇ ਹੱਥ ਨੂੰ ਇਸ ਤਰ੍ਹਾਂ ਰੱਖੋ ਕਿ ਪਹਿਲੀ ਉਂਗਲੀ ਚੁੰਬਕੀ ਖੇਤਰ ਦੀ ਦਿਸ਼ਾ ਵਿੱਚ ਸੰਕੇਤ ਕਰੇ N ਤੋਂ S ਵੱਲ ਅਤੇ ਦੂਜੀ ਉਂਗਲੀ ਧਾਰਾ ਦੀ ਦਿਸ਼ਾ ਵਿੱਚ ਹੋਵੇ, ਤਾਂ ਅੰਗੂਠੇ ਦੀ ਦਿਸ਼ਾ ਤੋਂ ਸਾਨੂੰ ਬਲ ਦੀ ਦਿਸ਼ਾ ਪਤਾ ਲੱਗ ਜਾਵੇਗੀ ।
ਪ੍ਰਸ਼ਨ 4.
ਇੱਕ ਕਿਰਿਆ-ਕਲਾਪ ਦਾ ਆਯੋਜਨ ਕਰੋ ਜਿਸ ਤੋਂ ਸਪੱਸ਼ਟ ਹੋਵੇ ਕਿ ਚੁੰਬਕੀ ਖੇਤਰ ਬਿਜਲਈ ਧਾਰਾ ਉਤਪੰਨ ਕਰਦਾ ਹੈ ।
ਉੱਡਰ-
ਇੱਕ ਕੁੰਡਲੀ XY ਲਓ ਜਿਸ ਵਿੱਚ ਬਹੁਤ ਸਾਰੇ ਲਪੇਟ ਹੋਣ । ਇਸ ਕੁੰਡਲੀ ਦੇ ਸਿਰਿਆਂ ਵਿੱਚ ਇੱਕ ਗੈਲਵੈਨੋਮੀਟਰ ਜੋੜੋ । ਇਸ ਆਯੋਜਨ ਵਿੱਚ ਬਿਜਲਈ ਧਾਰਾ ਦਾ ਕੋਈ ਸਰੋਤ ਨਹੀਂ ਲਗਾਇਆ ਗਿਆ ਹੈ ।
ਹੁਣ ਚਿੱਤਰ (a) ਦੇ ਅਨੁਸਾਰ ਇੱਕ ਚੁੰਬਕ ਨੂੰ ਤੇਜ਼ੀ ਨਾਲ ਕੁੰਡਲੀ ਦੇ ਨੇੜੇ ਲਿਆਓ, ਪਰੰਤੂ ਚੁੰਬਕ ਕੁੰਡਲੀ ਨੂੰ ਨਹੀਂ ਛੂਹਣਾ ਚਾਹੀਦਾ । ਤੁਸੀਂ ਦੇਖੋਗੇ ਕਿ ਗੈਲਵੈਨੋਮੀਟਰ ਦੀ ਸੂਈ ਦਾ ਵਿਖੇਪਣ ਹੋ ਗਿਆ ਹੈ ਜੋ ਇਸ ਗੱਲ ਦਾ ਸਬੂਤ ਹੈ ਕਿ ਗੈਲਵੈਨੋਮੀਟਰ ਵਿੱਚ ਬਿਜਲਈ ਧਾਰਾ ਪ੍ਰਵਾਹਿਤ ਹੋ ਰਹੀ ਹੈ । ਸੂਈ ਵਿੱਚ ਹੋਏ ਵਿਖੇਪਣ ਦੀ ਦਿਸ਼ਾ ਨੋਟ ਕਰੋ । ਹੁਣ ਚੁੰਬਕ ਨੂੰ ਕੁੰਡਲੀ ਤੋਂ ਪਰ੍ਹਾਂ ਲਿਜਾਓ । ਤੁਸੀਂ ਵੇਖੋਗੇ ਕਿ ਗੈਲਵੈਨੋਮੀਟਰ ਵਿੱਚ ਫਿਰ ਵਿਖੇਪਣ ਹੋਇਆ ਹੈ, ਪਰੰਤੂ ਹੁਣ ਪਹਿਲੇ ਵਿਖੇਪਣ ਦੀ ਦਿਸ਼ਾਂ ਤੋਂ ਉਲਟ ਦਿਸ਼ਾ ਵਿੱਚ ਹੈ [ਚਿੱਤਰ (b)] । ਜਦੋਂ ਚੁੰਬਕ ਇੱਕ ਥਾਂ ਤੇ ਸਥਿਰ ਹੋ ਜਾਂਦਾ ਹੈ ਤਾਂ ਗੈਲਵੈਨੋਮੀਟਰ ਦੀ ਸੂਈ ਵਿੱਚ ਕੋਈ ਵਿਖੇਪਣ ਨਹੀਂ ਹੁੰਦਾ ਹੈ ।
ਇਸ ਕਿਰਿਆ ਤੋਂ ਇਹ ਸਪੱਸ਼ਟ ਹੈ ਕਿ ਜਦੋਂ ਚੁੰਬਕ ਅਤੇ ਕੁੰਡਲੀ ਦੀ ਸਾਪੇਖ ਗਤੀ ਹੁੰਦੀ ਹੈ ਤਾਂ ਸਰਕਟ ਵਿੱਚ ਪ੍ਰੇਰਿਤ ਧਾਰਾ ਉਤਪੰਨ ਹੋ ਜਾਂਦੀ ਹੈ ।
ਪ੍ਰਸ਼ਨ 5.
ਬਿਜਲੀ ਦਾ ਉਪਯੋਗ ਕਰਦੇ ਹੋਏ ਕਿਹੜੀਆਂ-ਕਿਹੜੀਆਂ ਸਾਵਧਾਨੀਆਂ ਵਰਤੋਗੇ ?
ਉੱਤਰ-
ਬਿਜਲੀ ਦਾ ਉਪਯੋਗ ਕਰਦੇ ਸਮੇਂ ਹੇਠ ਲਿਖੀਆਂ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ-
- ਸਾਰੇ ਜੋੜ ਬਿਜਲੀ ਰੋਧਕ ਟੇਪ ਨਾਲ ਚੰਗੀ ਤਰ੍ਹਾਂ ਢੱਕੇ ਹੋਏ ਹੋਣੇ ਚਾਹੀਦੇ ਹਨ ।
- ਭੋ-ਸੰਪਰਕ ਤਾਰ ਦਾ ਜ਼ਰੂਰ ਪ੍ਰਯੋਗ ਕਰਨਾ ਚਾਹੀਦਾ ਹੈ ।
- ਸਰਕਟ ਵਿੱਚ ਫਿਉਜ਼ ਦਾ ਪ੍ਰਯੋਗ ਜ਼ਰੂਰ ਕਰਨਾ ਚਾਹੀਦਾ ਹੈ ।
- ਸਾਰੇ ਪੇਚ ਜਾਂ ਟਰਮੀਨਲ ਚੰਗੀ ਤਰ੍ਹਾਂ ਕੱਸੇ ਹੋਏ ਹੋਣੇ ਚਾਹੀਦੇ ਹਨ ।
- ਸਰਕਟ ਦੀ ਮੁਰੰਮਤ ਕਰਨ ਵੇਲੇ ਰਬੜ ਦੇ ਦਸਤਾਨੇ ਅਤੇ ਜੁੱਤੇ ਪਾਏ ਹੋਣੇ ਚਾਹੀਦੇ ਹਨ ।
- ਜਦੋਂ ਬਿਜਲਈ ਧਾਰਾ ਕਿਸੇ ਉਪਕਰਨ ਵਿੱਚੋਂ ਪ੍ਰਵਾਹ ਕਰ ਰਹੀ ਹੋਵੇ ਤਾਂ ਉਸ ਸਮੇਂ ਉਪਕਰਨ ਦੇ ਧਾਤਵੀਂ ਖੋਲ ਜਾਂ ਫਰੇਮ ਨੂੰ ਨਹੀਂ ਛੂਹਣਾ ਚਾਹੀਦਾ ।
- ਪੇਚਕਸ, ਪਲਾਸ, ਟੈਸਟਰ ਆਦਿ ਉੱਪਰ ਬਿਜਲੀ ਰੋਧਕ ਕਵਰ ਹੋਣਾ ਚਾਹੀਦਾ ਹੈ ।
- ਖ਼ਰਾਬ ਸਵਿੱਚ ਨੂੰ ਛੇਤੀ ਬਦਲ ਦੇਣਾ ਚਾਹੀਦਾ ਹੈ ।
- ਅੱਗ ਲੱਗਣ ਜਾਂ ਦੁਰਘਟਨਾ ਦੀ ਸਥਿਤੀ ਵਿੱਚ ਸਰਕਟ ਦਾ ਸਵਿੱਚ ਛੇਤੀ ਹੀ ਬੰਦ ਕਰ ਦੇਣਾ ਚਾਹੀਦਾ ਹੈ ।
- ਪਰਵੀਂ ਧਾਰਾ ਸਰਕਟ ਵਿੱਚ ਫਿਊਜ਼ ਅਤੇ ਸਵਿੱਚ ਬਿਜਲੀ ਵਾਹਕੀ ਤਾਰ ਵਿੱਚ ਜ਼ਰੂਰ ਲਗਾਉਣਾ ਚਾਹੀਦਾ ਹੈ ।
- ਉੱਚਿਤ ਸਮਰੱਥਾ ਵਾਲਾ ਫਿਊਜ਼ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ ।
ਛੋਟੇ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)
ਪ੍ਰਸ਼ਨ 1.
ਤੁਸੀਂ ਕਿਸ ਤਰ੍ਹਾਂ ਸਿੱਧ ਕਰੋਗੇ ਕਿ ਤਾਰ ਵਿੱਚੋਂ ਪ੍ਰਵਾਹਿਤ ਬਿਜਲਈ ਧਾਰਾ ਚੁੰਬਕੀ ਪ੍ਰਭਾਵ ਪੈਦਾ ਕਰਦੀ ਹੈ ?
ਉੱਤਰ-
ਤਾਂਬੇ ਦੀ ਇੱਕ ਮੋਟੀ ਤਾਰ ਵਿੱਚੋਂ ਬਿਜਲਈ ਧਾਰਾ ਲੰਘਾਉਣ ਨਾਲ ਤਾਰ ਦੇ ਨੇੜੇ ਪਈ ਦਿਸ਼ਾ ਸੂਚਕ ਦੀ ਸੂਈ ਵਿਖੇਪਿਤ ਹੋ ਜਾਂਦੀ ਹੈ, ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਤਾਰ ਵਿੱਚੋਂ ਪ੍ਰਵਾਹਿਤ ਬਿਜਲਈ ਧਾਰਾ ਚੁੰਬਕੀ ਪ੍ਰਭਾਵ ਉਤਪੰਨ ਕਰਦੀ ਹੈ ।
ਪ੍ਰਸ਼ਨ 2.
ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ ਤੋਂ ਤੁਸੀਂ ਕੀ ਸਮਝਦੇ ਹੋ ? ਇਸ ਪ੍ਰਭਾਵ ਨੂੰ ਸਮਝਾਉਣ ਲਈ ਉਸਟੈਡ ਦਾ ਪ੍ਰਯੋਗ ਲਿਖੋ ।
ਉੱਤਰ-
ਬਿਜਲਈ ਧਾਰਾ ਦਾ ਚੁੰਬਕੀ ਪ੍ਰਭਾਵ – ਜਦੋਂ ਕਿਸੇ ਚਾਲਕ (ਤਾਰ) ਵਿੱਚੋਂ ਬਿਜਲਈ ਧਾਰਾ ਪ੍ਰਵਾਹਿਤ ਹੁੰਦੀ ਹੈ ਤਾਂ ਉਸਦੇ ਚਹੁੰ ਪਾਸੇ ਚੁੰਬਕੀ ਖੇਤਰ ਪੈਦਾ ਹੋ ਜਾਂਦਾ ਹੈ । ਇਸ ਪ੍ਰਭਾਵ ਨੂੰ ਬਿਜਲਈ ਧਾਰਾ ਦਾ ਚੁੰਬਕੀ ਪ੍ਰਭਾਵ ਕਿਹਾ ਜਾਂਦਾ ਹੈ ।
ਊਰਸਟੈਡ ਨੇ ਪ੍ਰਦਰਸ਼ਿਤ ਕੀਤਾ ਕਿ ਜਦੋਂ ਚੁੰਬਕੀ ਸੂਈ ਉੱਪਰ ਰੱਖੇ ਚਾਲਕ ਵਿੱਚੋਂ ਬਿਜਲੀ ਧਾਰਾ ਪ੍ਰਵਾਹਿਤ ਕੀਤੀ ਜਾਂਦੀ ਹੈ ਤਾਂ ਸੂਈ ਦਾ ਉੱਤਰੀ ਧਰੁਵ ਵਿਖੇਪਿਤ ਹੁੰਦਾ ਹੈ । ਇਸੇ ਤਰ੍ਹਾਂ ਜੇਕਰ ਧਾਰਾ ਦੀ ਦਿਸ਼ਾ ਬਦਲ ਦਿੱਤੀ ਜਾਵੇ ਤਾਂ ਉੱਤਰੀ ਧਰੁਵ ਦੁਸਰੀ ਦਿਸ਼ਾ ਵੱਲ ਵਿਖੇਪਿਤ ਹੁੰਦਾ ਹੈ । ਇਸੇ ਤਰ੍ਹਾਂ ਜੇਕਰ ਧਾਰਾ ਦੀ ਦਿਸ਼ਾ ਬਦਲ ਦਿੱਤੀ ਜਾਵੇ ਤਾਂ ਉੱਤਰੀ ਧਰੁਵ ਦੂਸਰੀ (ਉਲਟ) ਦਿਸ਼ਾ ਵੱਲ ਵਿਖੇਪਿਤ ਹੁੰਦਾ ਹੈ । ਜੇਕਰ ਸੂਈ ਤਾਰ ਦੇ ਉੱਪਰ ਰੱਖੀ ਜਾਵੇ ਤਾਂ ਉੱਤਰੀ ਧਰੁਵ ਦੀ ਵਿਖੇਪਣ ਦਿਸ਼ਾ SNOW ਨਿਯਮ ਦੁਆਰਾ ਯਾਦ ਰੱਖੀ ਜਾ ਸਕਦੀ ਹੈ ।
ਨੋਟ – SNOW ਨਿਯਮ ਇਹ ਦੱਸਦਾ ਹੈ ਕਿ ਜੇਕਰ ਧਾਰਾ 5 ਤੋਂN ਵੱਲ ਹੋਵੇ ਅਤੇ ਸੂਈ, ਤਾਰ ਦੇ ਉੱਪਰ ਰੱਖੀ ਹੋਈ ਹੋਵੇ ਤਾਂ ਉੱਤਰੀ ਧਰੁਵ ਦੱਖਣ ਵੱਲ ਵਿਖੇਪਿਤ ਹੋਵੇਗਾ ।
ਪ੍ਰਸ਼ਨ 3.
ਚੁੰਬਕੀ ਖੇਤਰ ਅਤੇ ਚੁੰਬਕੀ ਬਲ ਰੇਖਾਵਾਂ ਦੀ ਪਰਿਭਾਸ਼ਾ ਦਿਓ ਅਤੇ ਚੁੰਬਕੀ ਬਲ ਰੇਖਾਵਾਂ ਦੇ ਮਹੱਤਵਪੂਰਨ ਗੁਣ . ਲਿਖੋ ।
ਉੱਤਰ-
ਚੁੰਬਕੀ ਖੇਤਰ (Magnetic Field) – ਕਿਸੇ ਚੁੰਬਕ ਦੇ ਆਲੇ-ਦੁਆਲੇ ਦਾ ਉਹ ਖੇਤਰ ਜਿਸ ਵਿੱਚ ਚੁੰਬਕ ਦਾ ਪ੍ਰਭਾਵ ਆਕਰਸ਼ਣ ਜਾਂ ਤਿਕਰਸ਼ਣ ਬਲ) ਅਨੁਭਵ ਕੀਤਾ ਜਾ ਸਕਦਾ ਹੈ, ਚੁੰਬਕੀ ਖੇਤਰ ਅਖਵਾਉਂਦਾ ਹੈ ।
ਚੁੰਬਕੀ ਰੇਖਾਵਾਂ (Magnetic lines of forces) – ਜਦੋਂ ਇਕਾਈ ਉੱਤਰੀ ਧਰੁਵ ਗਤੀ ਕਰਨ ਲਈ ਸੁਤੰਤਰ ਹੋਵੇ, ਤਾਂ ਜਿਸ ਪੱਥ ਤੇ ਉੱਤਰੀ ਧਰੁਵ ਗਤੀ ਕਰਦਾ ਹੈ, ਉਸਨੂੰ ਚੁੰਬਕੀ ਬਲ ਰੇਖਾ ਕਿਹਾ ਜਾਂਦਾ ਹੈ ।
ਚੁੰਬਕੀ ਬਲ ਰੇਖਾਵਾਂ ਦੇ ਮਹੱਤਵਪੂਰਨ ਗੁਣ-
- ਚੁੰਬਕੀ ਬਲ ਰੇਖਾਵਾਂ ਚੁੰਬਕ ਦੇ ਉੱਤਰੀ ਧਰੁਵ ਤੋਂ ਸ਼ੁਰੂ ਹੋ ਕੇ ਚੁੰਬਕ ਦੇ ਦੱਖਣੀ ਧਰੁਵ ਤੇ ਜਾ ਕੇ ਖ਼ਤਮ ਹੁੰਦੀਆਂ ਹਨ ।
- ਕੋਈ ਵੀ ਦੋ ਚੁੰਬਕੀ ਬਲ ਰੇਖਾਵਾਂ ਇੱਕ-ਦੂਜੇ ਨੂੰ ਨਹੀਂ ਕੱਟਦੀਆਂ ਹਨ। ਜੇਕਰ ਕੱਟਦੀਆਂ ਹੋਣ ਤਾਂ ਇਸ ਦਾ ਅਰਥ ਹੈ ਕਿ ਉਸ ਬਿੰਦੁ ਤੇ ਚੁੰਬਕੀ ਖੇਤਰ ਦੀਆਂ ਦੋ ਦਿਸ਼ਾਵਾਂ ਹੋਣਗੀਆਂ ਜੋ ਸੰਭਵ ਨਹੀਂ ਹੈ ।
- ਕਿਸੇ ਬਿੰਦੂ ਤੇ ਚੁੰਬਕੀ ਬਲ ਦੀ ਦਿਸ਼ਾ ਚੁੰਬਕੀ ਬਲ ਰੇਖਾ ਦੀ ਸਪੱਰਸ਼ ਰੇਖਾ (ਟੇਜੈਂਟ) ਦੀ ਦਿਸ਼ਾ ਵਿੱਚ ਹੁੰਦੀ ਹੈ ।
ਪ੍ਰਸ਼ਨ 4.
ਤੁਸੀਂ ਸਮਾਨ ਅਤੇ ਅਸਮਾਨ ਚੁੰਬਕੀ ਖੇਤਰ ਨੂੰ ਕਿਵੇਂ ਪ੍ਰਦਰਸ਼ਿਤ ਕਰੋਗੇ ?
ਉੱਤਰ-
ਸਮਾਨ ਚੁੰਬਕੀ ਖੇਤਰ ਨੂੰ ਸਮਾਨ ਦਰੀ ਵਾਲੀਆਂ ਸਮਾਨਾਂਤਰ ਰੇਖਾਵਾਂ ਦੁਆਰਾ ਪ੍ਰਦਰਸ਼ਿਤ ਕੀਤਾ ਜਾਂਦਾ ਹੈ ਅਤੇ ਅਸਮਾਨ ਚੁੰਬਕੀ ਖੇਤਰ ਨੂੰ ਭਿੰਨ-ਭਿੰਨ ਦੁਰੀਆਂ ਵਾਲੀ ਸਮਾਨਾਂਤਰ ਰੇਖਾਵਾਂ ਨਾਲ ਦਰਸਾਇਆ ਜਾਂਦਾ ਹੈ ।
ਪ੍ਰਸ਼ਨ 5.
ਚਿੱਤਰ ਵਿਚ ਦਰਸਾਏ ਗਏ ਚੁੰਬਕ ਦੇ ਆਲੇ-ਦੁਆਲੇ ਦੀਆਂ ਰੇਖਾਵਾਂ ਨੂੰ ਕੀ ਕਿਹਾ ਜਾਂਦਾ ਹੈ ? ਇਨ੍ਹਾਂ ਦੇ ਕੋਈ ਦੋ ਗੁਣ ਵੀ ਦੱਸੋ ।
ਉੱਤਰ-
ਰੇਖਾਵਾਂ ਨੂੰ ਚੁੰਬਕੀ ਖੇਤਰ ਰੇਖਾਵਾਂ ਕਿਹਾ ਜਾਂਦਾ ਹੈ ।
ਚੁੰਬਕੀ ਖੇਤਰ ਰੇਖਾਵਾਂ ਦੇ ਗੁਣ-
- ਚੁੰਬਕ ਦੇ ਬਾਹਰ ਚੁੰਬਕੀ ਖੇਤਰ ਰੇਖਾਵਾਂ ਉੱਤਰੀ ਧਰੁਵ ਤੋਂ ਦੱਖਣੀ ਧਰੁਵ ਵੱਲ ਅਤੇ ਚੁੰਬਕ ਦੇ ਅੰਦਰ ਦੱਖਣੀ ਧਰੁਵ ਤੋਂ ਉੱਤਰੀ ਧਰੁਵ ਵੱਲ ਜਾਂਦੀਆਂ ਹਨ ।
- ਚੁੰਬਕੀ ਖੇਤਰ ਦੀ ਬਲ ਰੇਖਾ ਦੇ ਕਿਸੇ ਬਿੰਦੂ ਤੇ ਖਿੱਚੀ ਗਈ ਸਪੱਰਸ਼ ਰੇਖਾ (ਟੇਜੇਂਟ) ਉਸ ਬਿੰਦੂ ਤੇ ਚੁੰਬਕੀ ਖੇਤਰ ਦੀ ਦਿਸ਼ਾ ਦਰਸਾਉਂਦੀ ਹੈ ।
ਪ੍ਰਸ਼ਨ 6.
ਤੁਸੀਂ ਧਾਰਾਵਾਹੀ ਚਾਲਕ ਦੁਆਰਾ ਉਤਪੰਨ ਹੋਈਆਂ ਚੁੰਬਕੀ ਬਲ ਰੇਖਾਵਾਂ ਦੀ ਦਿਸ਼ਾ ਕਿਵੇਂ ਗਿਆਤ ਕਰੋਗੇ ?
ਉੱਤਰ-
ਧਾਰਾਵਾਹੀ ਚਾਲਕ ਦੁਆਰਾ ਉਤਪੰਨ ਚੁੰਬਕੀ ਬਲ ਰੇਖਾਵਾਂ ਦੀ ਦਿਸ਼ਾ ਮੈਕਸਵੈਲ ਦੇ ਸੱਜੇ ਹੱਥ ਦੇ ਨਿਯਮ ਦੀ ਸਹਾਇਤਾ ਨਾਲ ਪਤਾ ਲਗਾਈ ਜਾ ਸਕਦੀ ਹੈ । ਧਾਰਾਵਾਹੀ ਚਾਲਕ ਦੁਆਰਾ ਉਤਪੰਨ ਚੁੰਬਕੀ ਬਲ ਰੇਖਾਵਾਂ ਦੀ ਦਿਸ਼ਾ ਗਿਆਤ
ਕਰਨ ਲਈ ਚਾਲਕ ਨੂੰ ਸੱਜੇ ਹੱਥ ਵਿੱਚ ਚਿੱਤਰ ਵਿੱਚ ਵਿਖਾਏ ਅਨੁਸਾਰ ਇਸ ਤਰ੍ਹਾਂ ਪਕੜੋ ਤਾਂ ਜੋ ਤੁਹਾਡਾ ਅੰਗੂਠਾ ਬਿਜਲਈ ਧਾਰਾ ਦੀ ਦਿਸ਼ਾ ਵੱਲ ਸੰਕੇਤ ਕਰੇ ਤਾਂ ਤੁਹਾਡੀਆਂ ਉਂਗਲੀਆਂ ਦੀ ਦਿਸ਼ਾ ਚਾਲਕ ਦੇ ਚਹੁੰ ਪਾਸੇ ਉਤਪੰਨ ਹੋਏ ਖੇਤਰੀ ਰੇਖਾਵਾਂ ਦੀ ਦਿਸ਼ਾ ਦਰਸਾਏਗਾ ।
ਪ੍ਰਸ਼ਨ 7.
ਮੈਕਸਵੈਲ ਦਾ ਸੱਜੇ ਹੱਥ ਦਾ ਅੰਗੂਠਾ ਨਿਯਮ ਕੀ ਹੈ ? ਉਸ ਦਾ ਪ੍ਰਯੋਗ ਕਿਸ ਉਦੇਸ਼ ਲਈ ਕੀਤਾ ਜਾਂਦਾ ਹੈ ?
ਉੱਤਰ-
ਮੈਕਸਵੈਲ ਦਾ ਸੱਜੇ ਹੱਥ ਦਾ ਅੰਗੂਠਾ ਨਿਯਮ – ਇਸ ਨਿਯਮ ਅਨੁਸਾਰ ਧਾਰਾਵਾਹੀ ਸਿੱਧੇ ਚਾਲਕ ਦੇ ਆਲੇ-ਦੁਆਲੇ ਚੁੰਬਕੀ ਖੇਤਰ ਦੀ ਦਿਸ਼ਾ ਗਿਆਤ ਕਰਨ ਲਈ ਜੇਕਰ ਚਾਲਕ ਨੂੰ ਸੱਜੇ ਹੱਥ ਵਿੱਚ ਇਸ ਤਰ੍ਹਾਂ ਪਕੜਿਆ ਜਾਏ ਕਿ ਤੁਹਾਡਾ ਅੰਗਨਾ ਧਾਰਾ ਦੀ ਦਿਸ਼ਾ ਅਤੇ ਤੁਹਾਡੀਆਂ ਉਂਗਲੀਆਂ ਦੀ ਦਿਸ਼ਾ, ਚਾਲਕ ਦੇ ਦੁਆਲੇ ਉਤਪੰਨ ਚੁੰਬਕ ਖੇਤਰ ਬਲ ਰੇਖਾਵਾਂ ਦੀ ਦਿਸ਼ਾ ਦਰਸਾਏਗੀ । ਇਸ ਨਿਯਮ ਦਾ ਪ੍ਰਯੋਗ ਧਾਰਾਵਾਹੀ ਚਾਲਕ ਦੁਆਰਾ ਉਤਪੰਨ ਚੁੰਬਕੀ ਬਲ ਰੇਖਾਵਾਂ ਦੀ ਦਿਸ਼ਾ ਗਿਆਤ ਕਰਨ ਲਈ ਕੀਤਾ ਜਾਂਦਾ ਹੈ ।
ਪ੍ਰਸ਼ਨ 8.
ਚੁੰਬਕ ਖੇਤਰ ਰੇਖਾਵਾਂ ਕੀ ਹਨ ? ਕਿਸੇ ਬਿੰਦੂ ਤੇ ਚੁੰਬਕੀ ਖੇਤਰ ਦੀ ਦਿਸ਼ਾ ਕਿਵੇਂ ਕੀਤੀ ਜਾਂਦੀ ਹੈ ?
ਉੱਤਰ-
ਚੁੰਬਕ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਜਿੱਥੇ ਇੱਕ ਚੁੰਬਕ ਦੇ ਆਕਰਸ਼ਣ ਜਾਂ ਪ੍ਰਤਿਕਰਸ਼ਣ ਬਲ ਨੂੰ ਅਨੁਭਵ ਕੀਤਾ ਜਾ ਸਕਦਾ ਹੈ, ਉਸਨੂੰ ਚੁੰਬਕੀ ਖੇਤਰ ਕਹਿੰਦੇ ਹਨ ।ਉਹ ਪੱਥ ਜਿਸ ਉੱਪਰ ਚੁੰਬਕ ਦਾ ਉੱਤਰੀ ਧਰੁਵ ਚੁੰਬਕੀ ਖੇਤਰ ਵਿੱਚ ਮੁਕਤ ਅਵਸਥਾ ਹੋਣ ਤੇ ਗਤੀ ਕਰੇਗਾ ਉਸਨੂੰ ਚੁੰਬਕੀ ਖੇਤਰ ਰੇਖਾ ਕਹਿੰਦੇ ਹਨ ! ਚੁੰਬਕੀ ਖੇਤਰ ਰੇਖਾਵਾਂ ਨੂੰ ਹੇਠ ਲਿਖੀਆਂ ਵਿਧੀਆਂ ਦੁਆਰਾ ਪ੍ਰਾਪਤ ਕੀਤਾ ਜਾ ਸਕਦਾ ਹੈ ।
(1) ਲੋਹ ਚੂਰਨ ਦੁਆਰਾ – ਇੱਕ ਕਾਰਡ ਬੋਰਡ ਉੱਤੇ ਇੱਕ ਛੜ ਚੁੰਬਕ ਰੱਖੋ । ਹੁਣ ਉਸ ਕਾਰਡ ਬੋਰਡ ਤੇ ਲੋਹ-ਚੂਰਨ ਛਿੜਕ ਕੇ ਕਾਰਡ ਬੋਰਡ ਨੂੰ ਹੌਲੀ-ਹੌਲੀ ਥਪਥਪਾਓ । ਲੋਹ ਚੂਰਨ ਆਪਣੇ ਆਪ ਨੂੰ ਚੁੰਬਕੀ ਖੇਤਰ ਰੇਖਾਵਾਂ ਦੇ ਅਨੁਰੂਪ ਚਿੱਤਰ ਵਿੱਚ ਦਰਸਾਏ ਅਨੁਸਾਰ ਵਿਵਸਥਿਤ ਹੋ ਜਾਏਗਾ ।
(2) ਇੱਕ ਛੜ ਚੁੰਬਕ ਦੇ ਆਲੇ-ਦੁਆਲੇ ਚੁੰਬਕੀ ਬਲ ਰੇਖਾਵਾਂ ਖਿੱਚਣਾ-
ਕਿਰਿਆ ਕਲਾਪ-ਚੁੰਬਕ ਦੇ ਉੱਤਰੀ ਧਰੁਵ ਦੇ ਨੇੜੇ ਇੱਕ ਚੁੰਬਕੀ ਦਿਸ਼ਾ ਸੂਚਕ ਰੱਖੋ । ਹੁਣ ਇੱਕ ਨੁਕੀਲੀ ਪੈਂਨਸਿਲ ਨਾਲ ਦਿਸ਼ਾ ਸੂਚਕ ਦੇ ਧਰੁਵਾਂ ਦੀ ਸਥਿਤੀ ਅੰਕਿਤ ਕਰੋ । ਹੁਣ ਦਿਸ਼ਾ ਸੂਚਕ ਨੂੰ ਇਸ ਤਰ੍ਹਾਂ ਅੱਗੇ ਚਲਾਓ ਤਾਂ ਜੋ ਇਸਦਾ ਦੱਖਣੀ ਧਰੁਵ ਉਸੇ ਸਥਿਤੀ ਵਿੱਚ ਹੋਵੇ ਜਿੱਥੇ ਪਹਿਲੇ ਇਸਦਾ ਉੱਤਰੀ ਧਰੁਵ ਸੀ । ਇਸ ਸਥਿਤੀ ਨੂੰ ਅੰਕਿਤ ਕਰੋ। ਇਸ ਕਿਰਿਆ ਨੂੰ ਦੁਹਰਾਓ ਤਾਂ ਜੋ ਤੁਸੀਂ ਚੁੰਬਕ ਦੇ ਦੱਖਣੀ ਧਰੁਵ ਤੱਕ ਪਹੁੰਚ ਜਾਓ । ਇਨ੍ਹਾਂ ਬਿੰਦੂਆਂ ਨੂੰ ਵਕਰ ਰੇਖਾ ਦੁਆਰਾ ਮਿਲਾਓ ਜੋ ਇੱਕ ਬਲ ਰੇਖਾ ਨੂੰ ਪ੍ਰਦਰਸ਼ਿਤ ਕਰਦੀ ਹੈ । ਇਸੇ ਤਰ੍ਹਾਂ ਛੜ ਚੁੰਬਕ ਦੇ ਨੇੜੇ ਚੁੰਬਕੀ ਦਿਸ਼ਾ ਸੂਚਕ ਦੀਆਂ ਸਥਿਤੀਆਂ ਅੰਕਿਤ ਕਰੋ : ਤੁਹਾਨੂੰ ਬਲ ਰੇਖਾਵਾਂ ਦਾ ਇੱਕ ਨਮੂਨਾ ਪੈਟਰਨ ਪ੍ਰਾਪਤ ਹੋ ਜਾਵੇਗਾ ।
ਪ੍ਰਸ਼ਨ 9.
ਪ੍ਰਯੋਗ ਦੁਆਰਾ ਸਿੱਧ ਕਰੋ ਕਿ ਕਿਸੇ ਚਾਲਕ ਤਾਰ ਵਿੱਚੋਂ ਬਿਜਲੀ ਧਾਰਾ ਪ੍ਰਵਾਹਿਤ ਕਰਨ ਨਾਲ ਉਸ ਦੇ ਚਹੁ ਪਾਸੇ ਚੰਬੜੀ ਖੇਤਰ ਉਤਪੰਨ ਹੋ ਜਾਂਦਾ ਹੈ ?
ਉੱਤਰ-
ਜਦੋਂ ਕਿਸੇ ਚਾਲਕ ਵਿੱਚੋਂ ਬਿਜਲੀ ਧਾਰਾ ਲੰਘਾਈ ਜਾਂਦੀ ਹੈ ਤਾਂ ਚਾਲਕ ਦੇ ਚਹੁੰ ਤਰਫ ਇੱਕ ਚੁੰਬਕੀ ਖੇਤਰ ਉਤਪੰਨ ਹੋ ਜਾਂਦਾ ਹੈ ।
ਪ੍ਰਯੋਗ – ਇੱਕ ਕਾਰਡ ਬੋਰਡ ਦਾ ਸਮਤਲ ਟੁਕੜਾ ਲਓ । ਇਸ ਤੇ ਇੱਕ ਚਿੱਟਾ ਕਾਗ਼ਜ਼ ਲਗਾ ਕੇ ਉਸਨੂੰ ਸਟੈਂਡ ਵਿੱਚ ਖਿਤਿਜ ਅਵਸਥਾ ਵਿੱਚ ਲਓ। ਇਸ ਦੇ ਵਿੱਚ-ਵਿੱਚ ਇੱਕ ਤਾਂਬੇ ਦੀ ਤਾਰ ਲੰਘਾਓ ! ਤਾਰ ਨੂੰ ਇੱਕ ਸੈੱਲ ਕੁੰਜੀ K ਨਾਲ ਜੋੜ ਕੇ ਸਰਕਟ ਪੂਰਾ ਕਰੋ : ਹੁਣ ਕੁੰਜੀ X ਨੂੰ ਦਬਾ ਕੇ ਤਾਰ XY ਵਿੱਚੋਂ ਬਿਜਲਈ ਧਾਰਾ ਲੰਘਾਓ । ਤਾਰ ਦੇ ਨੇੜੇ ਇੱਕ
ਚੁੰਬਕੀ ਸੂਈ ਲਓ । ਤੁਸੀਂ ਦੇਖੋਗੇ ਕਿ ਸੂਈ ਇੱਕ ਖ਼ਾਸ ਦਿਸ਼ਾ ਵਿੱਚ ਆ ਕੇ ਰੁਕਦੀ ਹੈ। ਇਸ ਤਰ੍ਹਾਂ ਇਸ ਪ੍ਰਯੋਗ ਤੋਂ ਇਹ ਸਿੱਧ ਹੁੰਦਾ ਹੈ ਕਿ ਕਿਸੇ ਚਾਲਕ ਤਾਰ ਵਿੱਚੋਂ ਬਿਜਲਈ ਧਾਰਾ ਗੁਜ਼ਾਰਨ ਨਾਲ ਇਸਦੇ ਚਹੁੰ ਪਾਸੇ ਚੁੰਬਕੀ ਖੇਤਰ ਉਤਪੰਨ ਹੋ ਜਾਂਦਾ ਹੈ । ਜਿਵੇਂ-ਜਿਵੇਂ ਬਿਜਲੀ ਧਾਰਾ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ । ਉਵੇਂ-ਉਵੇਂ ਕਿਸੇ ਬਿੰਦੁ ਤੇ ਚੁੰਬਕੀ ਖੇਤਰ ਦੇ ਪਰਿਮਾਣ ਵਿੱਚ ਵੀ ਵਾਧਾ ਹੁੰਦਾ ਹੈ ।
ਪ੍ਰਸ਼ਨ 10.
ਇੱਕ ਚੱਕਰੀ ਕੁੰਡਲੀ ਕਾਰਨ ਚੁੰਬਕੀ ਖੇਤਰ ਦੀ ਰੂਪ-ਰੇਖਾ ਖਿੱਚੋ ।
ਉੱਤਰ-
ਚੱਕਰੀ ਕੁੰਡਲੀ ਵਿੱਚ ਬਿਜਲਈ ਧਾਰਾ ਕਾਰਨ ਉਤਪੰਨ ਚੁੰਬਕੀ ਖੇਤਰ – ਚੱਕਰੀ ਕੁੰਡਲੀ ਵਿੱਚ ਪ੍ਰਵਾਹਿਤ ਬਿਜਲਈ ਧਾਰਾ ਕਾਰਨ ਉਤਪੰਨ ਚੁੰਬਕੀ ਖੇਤਰ ਦਾ ਅਧਿਐਨ ਕਰਨ ਲਈ ਹੇਠ ਲਿਖਿਆ ਪ੍ਰਯੋਗ ਕਰੋ ।
ਪ੍ਰਯੋਗ – ਇੱਕ ਕੁੰਡਲੀ ਦੇ ਰੂਪ ਵਿੱਚ ਮੁੜੇ ਹੋਏ ਤਾਰ ਦੇ ਟੁੱਕੜੇ ਨੂੰ ਇੱਕ ਖਿਤਿਜੀ ਗੱਤੇ ਵਿੱਚੋਂ ਲੰਘਾਓ । ਹੁਣ ਕੁੰਡਲੀ ਵਿੱਚੋਂ ਸ਼ਕਤੀਸ਼ਾਲੀ ਬਿਜਲਈ ਧਾਰਾ ਪ੍ਰਵਾਹਿਤ ਕਰੋ ਅਤੇ ਗੱਤੇ ਤੇ ਲੋਹ ਚੂਰਨ ਖਿਲਾਰ ਕੇ ਥਪਥਪਾਓ ! ਤੁਸੀਂ ਵੇਖੋਗੇ ਕਿ ਲੋਹ ਚੂਰਨ ਇੱਕ ਨਿਸਚਿਤ ਢੰਗ ਨਾਲ ਵਿਵਸਥਿਤ ਹੋ ਜਾਂਦਾ ਹੈ ਜੋ ਧਾਰਾਵਾਹੀ ਕੁੰਡਲੀ ਕਾਰਨ ਉਤਪੰਨ ਬਲ ਰੇਖਾਵਾਂ ਨੂੰ ਦਰਸਾਉਂਦਾ ਹੈ ।
ਜਿਉਂ-ਜਿਉਂ ਕੁੰਡਲੀ ਤੋਂ ਤੁਸੀਂ ਦੂਰ ਜਾਵੋਗੇ ਓਨਾ ਤੀ ਰੇਖਾਵਾਂ ਦਾ ਅਰਧ ਵਿਆਸ ਵੱਧਦਾ ਜਾਵੇਗਾ । ਜਦੋਂ ਕੁੰਡਲੀ ਦੇ ਕੇਂਦਰ ਤੇ ਪਹੁੰਚ ਜਾਂਦੇ ਹਾਂ ਤਾਂ ਖੇਤਰੀ ਬਲ ਰੇਖਾਵਾਂ ਇੱਕ-ਦੂਜੇ ਦੇ ਸਮਾਨਾਂਤਰ ਹੋ ਜਾਂਦੀਆਂ ਹਨ ।
ਚੁੰਬਕੀ ਖੇਤਰ ਦੀ ਪ੍ਰਬਲਤਾ ਵਧਾਉਣ ਦੇ ਕਾਰਕ-
- ਕੁੰਡਲੀ ਦੇ ਲਪੇਟਾਂ ਦੀ ਸੰਖਿਆ ਵਧਾਉਣ ਨਾਲ ।
- ਕੁੰਡਲੀ ਵਿੱਚੋਂ ਪ੍ਰਵਾਹਿਤ ਧਾਰਾ ਦੀ ਮਾਤਰਾ ਜ਼ਿਆਦਾ ਕਰਨ ਨਾਲ ।
- ਕੁੰਡਲੀਆਂ ਦਾ ਅਰਧ ਵਿਆਸ ਘਟਾ ਕੇ ।
ਪ੍ਰਸ਼ਨ 11.
ਬਿਜਲੀ ਚੁੰਬਕੀ ਪ੍ਰੇਰਣ ਕਿਸਨੂੰ ਕਹਿੰਦੇ ਹਨ ? ਕੁੰਡਲੀ ਵਿੱਚ ਉਤਪੰਨ ਹਿਤ ਬਿਜਲੀ ਧਾਰਾ ਅਧਿਕਤਮ ਕਦੋਂ ਹੁੰਦੀ ਹੈ ?
ਉੱਤਰ-
ਬਿਜਲੀ ਚੁੰਬਕੀ ਪ੍ਰਣ (Electromagnetic Induction) – ਕਿਸੇ ਸਰਕਟ ਨਾਲ ਸੰਬੰਧਤ ਚੁੰਬਕੀ ਬਲ ਰੇਖਾਵਾਂ ਨੂੰ ਪਰਿਵਰਤਿਤ ਕਰਕੇ ਬਿਜਲੀ ਵਾਹਕ ਬਲ ਉਤਪੰਨ ਕਰਨ ਦੀ ਪ੍ਰਕਿਰਿਆ ਨੂੰ ਬਿਜਲੀ ਚੁੰਬਕੀ ਪ੍ਰੇਰਣ ਕਿਹਾ ਜਾਂਦਾ ਹੈ । ਇਸ ਤਰ੍ਹਾਂ ਉਤਪੰਨ ਹੋਏ ਬਿਜਲੀ ਵਾਹਕ ਬਲ ਨੂੰ ਪ੍ਰੇਰਿਤ ਬਿਜਲਈ ਵਾਹਕ ਬਲ ਆਖਦੇ ਹਨ ।
ਇਸਨੂੰ ਕਿਸੇ ਕੁੰਡਲੀ ਵਿੱਚ ਪ੍ਰੇਮ੍ਰਿਤ ਬਿਜਲੀ ਧਾਰਾ ਜਾਂ ਤਾਂ ਕਿਸੇ ਚੁੰਬਕੀ ਖੇਤਰ ਦੀ ਗਤੀ ਕਰਵਾ ਕੇ ਜਾਂ ਫਿਰ ਉਸ ਦੇ ਚਹੁੰ ਤਰਫ ਚੁੰਬਕੀ ਖੇਤਰ ਨੂੰ ਪਰਿਵਰਤਿਤ ਕਰਕੇ ਉਤਪੰਨ ਕਰ ਸਕਦੇ ਹਾਂ । ਚੁੰਬਕੀ ਖੇਤਰ ਵਿੱਚ ਕੁੰਡਲੀ ਦੀ ਗਤੀ ਕਰਾ ਕੇ ਮ੍ਰਿਤ ਬਿਜਲਈ ਧਾਰਾ ਉਤਪੰਨ ਕਰਨਾ ਬਹੁਤ ਸੌਖਾ ਹੁੰਦਾ ਹੈ । ਜਦੋਂ ਕੁੰਡਲੀ ਦੀ ਗਤੀ ਦੀ ਦਿਸ਼ਾ ਚੁੰਬਕੀ ਖੇਤਰ ਦੀ ਦਿਸ਼ਾ ਦੇ ਲੰਬ ਰੂਪ ਹੁੰਦੀ ਹੈ, ਤਾਂ ਕੁੰਡਲੀ ਵਿੱਚ ਉਤਪੰਨ ਪ੍ਰੇਮ੍ਰਿਤ ਬਿਜਲੀ ਧਾਰਾ ਅਧਿਕਤਮ ਹੁੰਦੀ ਹੈ ।
ਪ੍ਰਸ਼ਨ 12.
ਅਸੀ ਕਦੀ-ਕਦੀ ਵੇਖਦੇ ਹਾਂ ਕਿ ਅਚਾਨਕ ਬਿਜਲੀ ਬਲਬ ਸਾਧਾਰਨ ਨਾਲੋਂ ਘੱਟ ਜਾਂ ਵੱਧ ਤੀਬਰਤਾ ਨਾਲ ਪ੍ਰਕਾਸ਼ ਦੇ ਰਿਹਾ ਹੈ । ਇਸ ਦਾ ਕੀ ਕਾਰਨ ਹੈ ?
ਉੱਤਰ-
ਘਰਾਂ ਵਿੱਚ ਸਪਲਾਈ ਹੋਣ ਵਾਲੀ ਬਿਜਲੀ ਧਾਰਾ ਦਾ ਪੁਟੈਂਸ਼ਲ 220 ਵੋਲਟ ਹੁੰਦਾ ਹੈ । ਕਈ ਵਾਰ ਇਸ ਦੀ ਮਾਤਰਾ ਵੱਧ ਜਾਂਦੀ ਹੈ ਜਿਸਦੇ ਕਾਰਨ ਬਲਬ ਦਾ ਪ੍ਰਕਾਸ਼ ਸਾਧਾਰਨ ਨਾਲੋਂ ਅਧਿਕ ਹੋ ਜਾਂਦਾ ਹੈ ਅਤੇ ਜਦੋਂ ਕਦੀ ਇਸ ਦੀ ਵੋਲਟਤਾ ਘੱਟ ਹੁੰਦੀ ਹੈ ਤਾਂ ਬਲਬ ਦਾ ਪ੍ਰਕਾਸ਼ ਸਾਧਾਰਨ ਨਾਲੋਂ ਘੱਟ ਹੋ ਜਾਂਦਾ ਹੈ ।
ਪ੍ਰਸ਼ਨ 13.
ਤਾਂਬੇ ਦੀ ਤਾਰ ਦੀ ਕੁੰਡਲੀ ਕਿਸ ਗੈਲਵੈਨੋਮੀਟਰ ਨਾਲ ਜੁੜੀ ਹੋਣੀ ਹੈ । ਕੀ ਹੋਵੇਗਾ ਜੇਕਰ ਕਿਸੇ ਛੜ ਚੁੰਬਕ-
(i) ਦਾ ਉੱਤਰੀ ਧਰੁਵ ਕੁੰਡਲੀ ਦੇ ਅੰਦਰ ਲਿਜਾਇਆ ਜਾਵੇ ।
(ii) ਨੂੰ ਕੁੰਡਲੀ ਦੇ ਅੰਦਰ ਸਥਿਰ ਰੱਖਿਆ ਜਾਵੇ ।
(iii) ਨੂੰ ਕੁੰਡਲੀ ਦੇ ਅੰਦਰੋਂ ਬਾਹਰ ਵੱਲ ਖਿੱਚ ਲਿਆ ਜਾਵੇ ।
ਉੱਤਰ-
(i) ਗੈਲਵੈਨੋਮੀਟਰ ਦੀ ਸਈ ਵਿਖੇਪਤ ਹੋ ਜਾਵੇਗੀ ਜਿਸ ਨਾਲ ਸਰਕਟ ਵਿੱਚ ਬਿਜਲਈ ਧਾਰਾ ਦੀ ਹੋਂਦ ਦਾ ਪਤਾ ਲਗਦਾ ਹੈ। ਜੇਕਰ ਚੁੰਬਕ ਨੂੰ ਤੀਬਰਤਾ ਨਾਲ ਗਤੀਮਾਨ ਕੀਤਾ ਜਾਵੇ ਤਾਂ ਵਿਖੇਪਨ ਹੋਰ ਵੱਧ ਜਾਵੇਗਾ ।
(ii) ਜੇਕਰ ਛੜ ਚੁੰਬਕ ਨੂੰ ਕੁੰਡਲੀ ਦੇ ਅੰਦਰ ਸਥਿਰ ਰੱਖਿਆ ਜਾਵੇ ਤਾਂ ਗੈਲਵੈਨੋਮੀਟਰ ਦੀ ਸੂਈ ਕੋਈ ਵਿਖੇਪਨ ਨਹੀਂ ਦਰਸਾਏਗੀ ।
(iii) ਜੇਕਰ ਛੜ ਚੁੰਬਕ ਨੂੰ ਕੁੰਡਲੀ ਤੋਂ ਬਾਹਰ ਵੱਲ ਖਿੱਚਿਆ ਜਾਵੇਗਾ ਤਾਂ ਗੈਲਵੈਨੋਮੀਟਰ ਦੀ ਸੂਈ ਵਿੱਚ ਉਲਟ ਦਿਸ਼ਾ ਵਿਖੇਪਨ ਵੱਲ ਹੋਵੇਗਾ ।
ਪ੍ਰਸ਼ਨ 14.
ਕੁੱਝ ਅਜਿਹੇ ਬਿਜਲਈ ਉਪਕਰਨਾਂ ਦੇ ਨਾਂ ਦੱਸੋ ਜਿਨ੍ਹਾਂ ਵਿੱਚ ਬਿਜਲਈ ਮੋਟਰ ਦਾ ਪ੍ਰਯੋਗ ਕੀਤਾ ਗਿਆ ਹੋਵੇ ।
ਉੱਤਰ-
ਬਿਜਲੀ ਮੋਟਰ ਦੀ ਸਹਾਇਤਾ ਨਾਲ ਉਹ ਸਾਰੇ ਉਪਕਰਨ ਕਾਰਜ ਕਰਦੇ ਹਨ ਜਿਨ੍ਹਾਂ ਵਿੱਚ ਘੁੰਮਣ ਗਤੀ ਦੀ ਲੋੜ ਹੁੰਦੀ ਹੈ । ਜਿਵੇਂ-ਬਿਜਲੀ ਪੱਖਾ, ਟੇਪ ਰਿਕਾਰਡਰ, ਮਿਕਸਰ ਆਦਿ ।
ਪ੍ਰਸ਼ਨ 15.
ਪਰਤਵੀਂ ਧਾਰਾ ਅਤੇ ਅਪਰਤਵੀਂ ਬਿਜਲੀ ਧਾਰਾ ਵਿੱਚ ਅੰਤਰ ਸਪੱਸ਼ਟ ਕਰੋ ।
ਉੱਤਰ-
ਪਰਤਵੀਂ ਧਾਰਾ ਅਤੇ ਅਪਰਤਵੀਂ ਬਿਜਲੀ ਧਾਰਾ ਵਿੱਚ ਅੰਤਰ-
ਪਤਵੀਂ ਬਿਜਲੀ ਧਾਰਾ (Alternating Current) | ਅਪਰਤਵੀਂ ਜਾਂ ਸਿੱਧੀ ਬਿਜਲੀ ਧਾਰਾ (Direct Current) |
(1) ਇਹ ਧਾਰਾ ਇੱਕ ਸਮਾਨ ਨਹੀਂ ਹੁੰਦੀ ਹੈ । | (1) ਇਹ ਧਾਰਾ ਇੱਕ ਸਮਾਨ ਹੁੰਦੀ ਹੈ । |
(2) ਇਸ ਧਾਰਾ ਦਾ ਪਰਿਮਾਣ ਇੱਕ ਸਮਾਨ ਵੱਧਦਾ ਰਹਿੰਦਾ ਹੈ । | (2) ਇਸ ਧਾਰਾ ਦਾ ਪਰਿਮਾਣ ਹਮੇਸ਼ਾ ਇੱਕ ਸਮਾਨ ਹੀ ਰਹਿੰਦਾ ਹੈ । |
(3) ਇਸ ਧਾਰਾ ਦੀ ਦਿਸ਼ਾ ਇੱਕ ਵਿਸ਼ੇਸ਼ ਸਮਾਂ ਅੰਤਰਾਲ ਦੇ ਬਾਅਦ ਬਦਲ ਜਾਂਦੀ ਹੈ । | (3) ਇਸ ਧਾਰਾ ਦੀ ਦਿਸ਼ਾ ਨਹੀਂ ਬਦਲਦੀ ਹੈ । |
(4) ਇਸ ਧਾਰਾ ਦਾ ਗਰਾਫ਼ ਇੱਕ ਸਮਾਨ ਨਾ ਹੋ ਕੇ ਲਪੇਟੇਦਾਰ ਹੁੰਦਾ ਹੈ । | (4) ਇਸ ਧਾਰਾ ਦਾ ਗਰਾਫ਼ ਇੱਕ ਸਿੱਧੀ ਰੇਖਾ ਹੁੰਦਾ ਹੈ । |
ਪ੍ਰਸ਼ਨ 16.
ਫਿਉਜ਼ ਕੀ ਹੁੰਦਾ ਹੈ ? ਇਸਦੇ ਕੀ ਲਾਭ ਹਨ ?
ਉੱਤਰ-
ਬਿਜਲਈ ਫਿਊਜ਼ – ਇਹ ਇੱਕ ਅਜਿਹਾ ਉਪਕਰਨ ਹੈ ਜੋ ਬਿਜਲਈ ਸਰਕਟ ਵਿੱਚ ਪ੍ਰਯੋਗ ਕੀਤਾ ਜਾਂਦਾ ਹੈ। ਜਿਹੜਾ ਬਿਜਲੀ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਤੋਂ ਸਰਕਟ ਵਿੱਚ ਲੱਗੇ ਹੋਰ ਉਪਕਰਨਾਂ ਨੂੰ ਸੁਰੱਖਿਅਤ ਰੱਖਦਾ ਹੈ : ਵਿਉਜ਼ ਤਾਰ ਜਿਸ ਧਾਤੂ ਦੀ ਬਣੀ ਹੁੰਦੀ ਹੈ ਉਸਦਾ ਪਿਘਲਾਓ ਦਰਜਾ ਬਹੁਤ ਘੱਟ ਹੁੰਦਾ ਹੈ ।
ਲਾਭ – ਜੇਕਰ ਬਿਜਲਈ ਸਰਕਟ ਵਿੱਚ ਕਿਸੇ ਕਾਰਨ ਬਿਜਲਈ ਧਾਰਾ ਦੀ ਮਾਤਰਾ ਨਿਯਤ ਮਾਤਰਾ ਤੋਂ ਵੱਧ ਜਾਵੇ ਤਾਂ ਫਿਊਜ਼ ਦੀ ਤਾਰ ਪਿਘਲ ਕੇ ਸਰਕਟ ਨੂੰ ਤੋੜ ਦਿੰਦੀ ਹੈ ਜਿਸ ਤੋਂ ਹੋਣ ਵਾਲੀ ਦੁਰਘਟਨਾ ਤੋਂ ਬਚਾਓ ਹੋ ਜਾਂਦਾ ਹੈ ।
ਪ੍ਰਸ਼ਨ 17.
ਫਿਉਜ਼ ਦੀ ਤਾਰ ਉੱਚ ਪ੍ਰਤਿਰੋਧ ਅਤੇ ਘੱਟ ਪਿਘਲਾਓ ਦਰਜੇ ਵਾਲੀ ਕਿਉਂ ਹੋਣੀ ਚਾਹੀਦੀ ਹੈ ?
ਉੱਤਰ-
ਫਿਊਜ਼ ਦੀ ਤਾਰ ਉੱਚ ਪ੍ਰਤਿਰੋਧ ਅਤੇ ਘੱਟ ਪਿਘਲਾਓ ਦਰਜੇ ਵਾਲੀ ਹੋਣੀ ਚਾਹੀਦੀ ਹੈ ਤਾਂ ਜੋ ਜਦੋਂ ਇਸਨੂੰ ਸਰਕਟ ਵਿੱਚ ਸ਼੍ਰੇਣੀਕੂਮ ਵਿੱਚ ਵਿਵਸਥਿਤ ਕੀਤਾ ਜਾਵੇ ਤਾਂ ਬਿਜਲਈ ਧਾਰਾ ਦੀ ਅਧਿਕ ਮਾਤਰਾ ਦਾ ਪ੍ਰਵਾਹ ਹੋਣ ਕਾਰਨ ਇਹ ਤਾਰ ਪਿਘਲ ਜਾਵੇ ਅਤੇ ਕਿਸੇ ਪ੍ਰਕਾਰ ਦੀ ਬਿਜਲੀ ਤੋਂ ਹੋਣ ਵਾਲੀ ਹਾਨੀ ਤੋਂ ਬਚਾਓ ਹੋ ਜਾਵੇ ।
ਪ੍ਰਸ਼ਨ 18.
ਬਿਜਲਈ ਸ਼ਾਂਕ (ਝੱਟਕਾ) ਕਿਸ ਨੂੰ ਆਖਦੇ ਹਨ ?
ਉੱਤਰ-
ਬਿਜਲਈ ਸ਼ਾਂਕ (Electric shock) – ਜਦੋਂ ਸਾਡੇ ਸਰੀਰ ਦਾ ਕੋਈ ਅੰਗ ਬਿਜਲੀ ਲਿਜਾ ਰਹੀ ਨੰਗੀ ਤਾਰ ਨੂੰ ਛੂਹ ਜਾਂਦਾ ਹੈ ਤਾਂ ਸਾਡੇ ਸਰੀਰ ਅਤੇ ਧਰਤੀ ਦੇ ਵਿਚਕਾਰ ਟੈਂਸ਼ਲ ਅੰਤਰ ਸਥਾਪਿਤ ਹੋ ਜਾਂਦਾ ਹੈ, ਜਿਸ ਤੋਂ ਸਾਡੇ ਸਰੀਰ ਵਿੱਚੋਂ ਧਾਰਾ ਦਾ ਪ੍ਰਵਾਹ ਹੁੰਦਾ ਹੈ । ਅਜਿਹਾ ਹੋਣ ਕਾਰਨ ਸਾਨੂੰ ਝੱਟਕਾ ਮਹਿਸੂਸ ਹੁੰਦਾ ਹੈ । ਇਸ ਝੱਟਕੇ ਨੂੰ ਬਿਜਲਈ ਸ਼ੱਕ ਕਹਿੰਦੇ ਹਨ । ਕਈ ਵਾਰ ਅਜਿਹੇ ਝੱਟਕੇ ਨਾਲ ਆਦਮੀ ਦੀ ਮੌਤ ਵੀ ਹੋ ਜਾਂਦੀ ਹੈ ।
ਪ੍ਰਸ਼ਨ 19.
ਓਵਰਲੋਡਿੰਗ ਅਤੇ ਸ਼ਾਰਟ ਸਰਕਟ ਤੋਂ ਕੀ ਭਾਵ ਹੈ ?
ਉੱਤਰ-
ਓਵਰਲੋਡਿੰਗ (Over loading) – ਸਰਕਟ ਵਿੱਚ ਪ੍ਰਵਾਹਿਤ ਹੋ ਰਹੀ ਬਿਜਲਈ ਧਾਰਾ ਇਸ ਨਾਲ ਜੁੜੇ ਹੋਏ ਉਪਕਰਨਾਂ ਦੀ ਬਿਜਲਈ ਸਮਰੱਥਾ ਤੇ ਨਿਰਭਰ ਕਰਦੀ ਹੈ । ਬਿਜਲਈ ਵਾਹਕ ਤਾਰਾਂ ਦੀ ਚੋਣ ਇਨ੍ਹਾਂ ਵਿੱਚੋਂ ਪ੍ਰਵਾਹਿਤ ਹੋਣ ਵਾਲੀ ਅਧਿਕਤਮ ਬਿਜਲਈ ਧਾਰਾ ਦੀ ਮਾਤਰਾ ਦੇ ਅਨੁਸਾਰ ਹੁੰਦੀ ਹੈ । ਜੇਕਰ ਸਾਰੇ ਉਪਕਰਨਾਂ ਦੀ ਸਮਰੱਥਾ ਨਿਸ਼ਚਿਤ ਸੀਮਾ ਤੋਂ ਵੱਧ ਹੋਵੇ ਤਾਂ ਉਪਕਰਨ ਆਪਣੀ ਸਮਰੱਥਾ ਤੋਂ ਵੱਧ ਧਾਰਾ ਦੀ ਮਾਤਰਾ ਖਿੱਚਦੇ ਹਨ ਜਿਸਨੂੰ ਓਵਰਲੋਡਿੰਗ ਕਹਿੰਦੇ ਹਨ ।
ਸ਼ਾਰਟ ਸਰਕਟ (Short Circuit) – ਕਈ ਵਾਰ ਬਿਜਲਈ ਵਾਹਕ ਤਾਰ ਅਤੇ ਉਦਾਸੀਨ ਤਾਰ (ਨਿਊਟਰਲ ਖ਼ਰਾਬ ਹੋਣ ਕਾਰਨ ਪਰਸਪਰ ਸੰਪਰਕ ਵਿੱਚ ਆ ਜਾਂਦੀਆਂ ਹਨ । ਅਜਿਹਾ ਹੋਣ ਕਾਰਨ ਸਰਕਟ ਦਾ ਪ੍ਰਤਿਰੋਧ ਸਿਫਰ (ਜ਼ੀਰੋ ਹੋ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਬਹੁਤ ਅਧਿਕ ਮਾਤਰਾ ਵਿੱਚ ਬਿਜਲਈ ਧਾਰਾ ਦਾ ਪ੍ਰਵਾਹ ਹੁੰਦਾ ਹੈ । ਇਸ ਵਰਤਾਰੇ ਨੂੰ ਸ਼ਾਰਟ ਸਰਕਟ ਆਖਦੇ ਹਨ । ਸ਼ਾਰਟ ਸਰਕਟ ਹੋਣ ਸਮੇਂ ਤਾਰ ਬਹੁਤ ਅਧਿਕ ਗਰਮ ਹੋ ਜਾਂਦੀ ਹੈ ਜਿਸ ਤੋਂ ਉਪਕਰਨ ਨੂੰ ਹਾਨੀ ਹੋ ਸਕਦੀ ਹੈ ।
ਪ੍ਰਸ਼ਨ 20.
ਬਿਜਲਈ ਧਾਰਾ ਦੇ ਕਾਰਨ ਕਿਹੜੇ-ਕਿਹੜੇ ਸੰਕਟ ਹੋ ਸਕਦੇ ਹਨ ? ਇਨ੍ਹਾਂ ਸੰਕਟਾਂ ਤੋਂ ਬਚਾਓ ਦੇ ਉਪਾਅ ਲਿਖੋ ।
ਉੱਤਰ-
ਬਿਜਲਈ ਧਾਰਾ ਦੇ ਕਾਰਨ ਸੰਕਟ ਅਤੇ ਬਚਾਓ ਦੇ ਉਪਾਅ-
- ਬਿਜਲੀ ਦਾ ਝੱਟਕਾ ਲੱਗਣ ਕਾਰਨ ਸਰੀਰ ਦੇ ਸੈੱਲ ਨਸ਼ਟ ਹੋ ਸਕਦੇ ਹਨ ।
- ਬਿਜਲਈ ਸ਼ਾਂਕ ਲੱਗਣ ਕਾਰਨ ਦਿਲ ਦੇ ਪੱਠਿਆਂ ਤੇ ਬੁਰਾ ਪ੍ਰਭਾਵ ਹੋ ਸਕਦਾ ਹੈ ਅਤੇ ਵਿਅਕਤੀ ਦੀ ਮੌਤ ਹੋ ਸਕਦੀ ਹੈ ।
- ਬਿਜਲਈ ਸ਼ਾਂਕ ਕਾਰਨ ਸਰੀਰ ਦੇ ਪੱਠਿਆਂ ਤੇ ਭੈੜਾ ਅਸਰ ਹੋਣ ਕਾਰਨ ਉਨ੍ਹਾਂ ਦੀ ਹਿਲ-ਜੁਲ ਘੱਟ ਸਕਦੀ ਹੈ ।
- ਜੇਕਰ ਬਿਜਲਈ ਸਰਕਟ ਵਿੱਚ ਮੋਟੀ ਫਿਉਜ਼ ਦੀ ਤਾਰ ਪ੍ਰਯੋਗ ਕੀਤੀ ਜਾਵੇ ਤਾਂ ਅਧਿਕ ਤੀਬਰ ਧਾਰਾ ਦਾ ਪਵਾਹ ਹੋਣ ਤੇ ਇਹ ਤਾਰ ਨਹੀਂ ਪਿਘਲੇਗੀ ਜਿਸ ਕਰਕੇ ਅੱਗ ਲੱਗ ਸਕਦੀ ਹੈ ਅਤੇ ਬਿਜਲਈ ਉਪਕਰਨ ਨੂੰ ਨੁਕਸਾਨ ਹੋ ਸਕਦਾ ਹੈ ।
ਬਚਾਓ ਲਈ ਉਪਾਅ
ਬਿਜਲਈ ਸ਼ਾਂਕ ਤੋਂ ਬਚਣ ਲਈ ਸਾਨੂੰ ਹੇਠ ਲਿਖੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ-
- ਜਿਸ ਤਾਰ ਵਿੱਚੋਂ ਬਿਜਲਈ ਧਾਰਾ ਦਾ ਪ੍ਰਵਾਹ ਹੋ ਰਿਹਾ ਹੋਵੇ ਉਸ ਨੂੰ ਗਿੱਲੇ ਹੱਥਾਂ ਨਾਲ ਨਹੀਂ ਛੂਹਣਾ ਚਾਹੀਦਾ ।
- ਘਰਾਂ ਵਿੱਚ ਪ੍ਰਯੋਗ ਕੀਤੇ ਜਾਣ ਵਾਲੇ ਉਪਕਰਨ ਵਧੀਆ ਕੁਆਲਟੀ ਵਾਲੇ ਅਤੇ ਆਈ. ਐੱਸ. ਆਈ. ਦੁਆਰਾ ਪ੍ਰਮਾਣਿਤ ਹੋਣੇ ਚਾਹੀਦੇ ਹਨ ।
- ਘਰਾਂ ਵਿੱਚ ਵਰਤੇ ਜਾਣ ਵਾਲੇ ਬਿਜਲਈ ਉਪਕਰਨਾਂ ਨਾਲ ਭੋ-ਸੰਪਰਕ ਤਾਰ ਜ਼ਰੂਰ ਲੱਗੀ ਹੋਣੀ ਚਾਹੀਦੀ ਹੈ ।
- ਖ਼ਰਾਬ ਪਲੱਗਾਂ ਅਤੇ ਸਵਿੱਚਾਂ ਨੂੰ ਫੌਰਨ ਬਦਲ ਦੇਣਾ ਚਾਹੀਦਾ ਹੈ ।
ਪ੍ਰਸ਼ਨ 21.
ਧਾਰਾਵਾਹੀ (ਲਾਇਵ), ਉਦਾਸੀਨ ਅਤੇ ਭੋ-ਸੰਪਰਕ ਜੋੜਕ ਤਾਰਾਂ ਨੂੰ ਆਮਤੌਰ ਤੇ ਕਿਹੜੇ-ਕਿਹੜੇ ਰੰਗ ਦੇ ਤਾਰ ਪ੍ਰਯੋਗ ਕੀਤੇ ਜਾਂਦੇ ਹਨ ?
ਉੱਤਰ-
ਪੁਰਾਣੀ ਮਾਨਤਾ ਦੇ ਅਨੁਸਾਰ ਧਾਰਾਵਾਹੀ ਲਈ ਲਾਲ, ਉਦਾਸੀਨ ਲਈ ਕਾਲੀ ਅਤੇ ਭੋ-ਸੰਪਰਕਿਤ ਲਈ ਕਾਲੇ ਰੰਗ ਦੀ ਤਾਰ ਵਰਤੋਂ ਵਿੱਚ ਲਿਆਈ ਜਾਂਦੀ ਹੈ । ਅੰਤਰ-ਰਾਸ਼ਟਰੀ ਸਤਰ ਤੇ ਇੱਕ ਨਵੀਂ ਮਾਨਤਾ ਅਨੁਸਾਰ ਲਾਇਵ ਤਾਰ ਲਈ ਭੁਰੀ, ਉਦਾਸੀਨ ਲਈ ਹਲਕੀ ਨੀਲੀ ਅਤੇ ਭੋ-ਸੰਪਰਕਿਤ ਤਾਰ ਲਈ ਹਰੀ ਜਾਂ ਹਰੀ-ਪੀਲੀ ਤਾਰ ਦਾ ਉਪਯੋਗ ਕੀਤਾ ਜਾਂਦਾ ਹੈ । ਭੋ-ਸੰਪਰਕਿਤ ਤਾਰ ਮੋਟੀ ਹੁੰਦੀ ਹੈ ਤਾਂ ਜੋ ਇਹ ਸ਼ਕਤੀਸ਼ਾਲੀ ਧਾਰਾ ਨੂੰ ਸਹਿ ਸਕੇ । ਹੋਰ ਤਾਰਾਂ ਦੀ ਮੋਟਾਈ ਉਪਕਰਨ ਦੀ ਦਰ ਤੇ ਨਿਰਭਰ ਕਰਦੀ ਹੈ ।
ਹਰੇਕ ਤਾਰ ਧਾਰਾ ਦੀ ਸੀਮਿਤ ਮਾਤਰਾ ਨੂੰ ਸਹਿ ਸਕਦੀ ਹੈ । ਜੇਕਰ ਧਾਰਾ ਇਸ ਸੀਮਾ ਤੋਂ ਵੱਧ ਹੋ ਜਾਵੇ ਤਾਂ ਵੱਧ ਤਾਪਨ ਹੋਣ ਕਾਰਨ ਇਸਨੂੰ ਅੱਗ ਲਗ ਸਕਦੀ ਹੈ ।
ਪ੍ਰਸ਼ਨ 22.
ਸਾਡੇ ਦੇਸ਼ ਵਿੱਚ 220V ਦੀ ਬਿਜਲਈ ਧਾਰਾ ਘਰਾਂ ਵਿੱਚ ਵਰਤੋਂ ਲਈ ਦਿੱਤੀ ਜਾਂਦੀ ਹੈ ਜਦਕਿ ਅਮਰੀਕਾ ਜਿਹੇ ਵਿਕਸਿਤ ਅਤੇ ਅਮੀਰ ਦੇਸ਼ਾਂ ਵਿੱਚ ਇਹ 110V ਦੀ ਹੁੰਦੀ ਹੈ। ਕਿਉਂ ?
ਉੱਤਰ-
ਜਦੋਂ ਕੋਈ ਵਿਅਕਤੀ 220V ਦੀ ਬਿਜਲਈ ਧਾਰਾ ਨੂੰ ਲੈ ਕੇ ਜਾਣ ਵਾਲੀ ਤਾਰ ਨੂੰ ਛੂੰਹਦਾ ਹੈ ਤਾਂ ਉਸ ਦੀ ਮੌਤ ਹੋ ਜਾਂਦੀ ਹੈ ਜਾਂ ਫਿਰ ਉਹ ਬੁਰੀ ਤਰ੍ਹਾਂ ਝੁਲਸ ਜਾਂਦਾ ਹੈ, ਪਰੰਤੁ 110V ਤੇ ਇਹ ਖ਼ਤਰਨਾਕ ਨਹੀਂ ਹੁੰਦੀ । ਘੱਟ ਵੋਲਟਤਾ ਤੇ ਦਿੱਤੀ ਜਾਣ ਵਾਲੀ ਬਿਜਲਈ ਧਾਰਾ ਵਿੱਚ ਸੰਚਾਰਣ ਨੁਕਸਾਨ ਬਹੁਤ ਜ਼ਿਆਦਾ ਹੁੰਦਾ ਹੈ । ਇਸ ਤੋਂ ਛੁੱਟ ਇਸਦੇ ਸੰਚਾਰ ਲਈ ਵੱਡੀ ਸੰਖਿਆ ਵਿੱਚ ਟ੍ਰਾਂਸਫਾਰਮਰ ਲਗਾਉਣੇ ਪੈਂਦੇ ਹਨ ਜੋ ਆਰਥਿਕ ਦ੍ਰਿਸ਼ਟੀ ਤੋਂ ਅਵਿਕਾਸਸ਼ੀਲ ਦੇਸ਼ਾਂ ਲਈ ਔਖਾ ਕੰਮ ਹੈ ।
ਪ੍ਰਸ਼ਨ 23.
ਧਰਤੀ ਇੱਕ ਵੱਡੇ ਚੁੰਬਕ ਵਾਂਗ ਵਿਵਹਾਰ ਕਰਦੀ ਹੈ ?
ਉੱਤਰ-
ਧਰਤੀ ਇੱਕ ਬਹੁਤ ਵੱਡੇ ਚੁੰਬਕ ਦੇ ਰੂਪ ਵਿੱਚ ਕਾਰਜ ਕਰਦੀ ਹੈ । ਇਸਦੇ ਚੁੰਬਕੀ ਖੇਤਰ ਨੂੰ ਧਰਤੀ ਸਤਹਿ ਤੋਂ 3 × 104 ਕਿ.ਮੀ. ਦੀ ਉੱਚਾਈ ਤੇ ਅਨੁਭਵ ਕੀਤਾ ਜਾ ਸਕਦਾ ਹੈ । ਅਸਲ ਵਿੱਚ ਧਰਤੀ ਦੀ ਸਤਹਿ ਦੇ ਹੇਠਾਂ ਕੋਈ ਚੁੰਬਕ ਨਹੀਂ ਹੈ ।
ਚੁੰਬਕੀ ਖੇਤਰ ਦੇ ਅੱਗੇ ਲਿਖੇ ਕਾਰਨ ਮੰਨੇ ਜਾਂਦੇ ਹਨ-
- ਧਰਤੀ ਹੇਠਾਂ ਪਿਘਲੀ ਹੋਈ ਅਵਸਥਾ ਵਿੱਚ ਮੌਜੂਦ ਧਾਤਵੀ ਵ ਲਗਾਤਾਰ ਘੁੰਮਦੇ ਹੋਏ ਇੱਕ ਵੱਡੇ ਚੁੰਬਕ ਦੀ ਤਰ੍ਹਾਂ ਵਿਵਹਾਰ ਕਰਦਾ ਹੈ ।
- ਧਰਤੀ ਆਪਣੇ ਧੁਰੇ ਦੁਆਲੇ ਘੁੰਮਣ ਕਾਰਨ ਚੁੰਬਕੀ ਗੁਣ ਪ੍ਰਗਟਾਉਂਦੀ ਹੈ ।
- ਧਰਤੀ ਦੇ ਕੇਂਦਰ ਦੀ ਰਚਨਾ ਲੋਹੇ ਅਤੇ ਨਿਕਲ ਨਾਲ ਹੋਈ ਹੈ । ਧਰਤੀ ਦੇ ਘੁੰਮਣ ਕਾਰਨ ਇਸ ਦਾ ਚੁੰਬਕੀ ਵਿਵਹਾਰ ਪ੍ਰਗਟ ਹੁੰਦਾ ਹੈ ।
ਪ੍ਰਸ਼ਨ 24.
ਧਰਤੀ ਇੱਕ ਛੜ ਚੁੰਬਕ ਦੀ ਤਰ੍ਹਾਂ ਵਿਵਹਾਰ ਕਰਦੀ ਹੈ ?
ਉੱਤਰ-
ਧਰਤੀ ਦਾ ਚੁੰਬਕੀ ਖੇਤਰ ਅਜਿਹਾ ਹੈ ਜਿਵੇਂ ਇਸਦੇ ਅੰਦਰ ਇੱਕ ਬਹੁਤ ਵੱਡਾ ਚੁੰਬਕ ਮੌਜੂਦ ਹੈ। ਇਸਦਾ ਦੱਖਣੀ ਧਰੁਵ ਕੈਨੇਡਾ ਦੇ ਉੱਤਰੀ ਅਰਧ ਗੋਲੇ ਵਿੱਚ 70.5 ਉੱਤਰੀ ਅਕਸ਼ਾਂਸ਼ ਅਤੇ 96° ਪੱਛਮੀ ਰੇਖਾਵਾਂ ਤੇ ਸਥਿਤ ਹੈ । ਇਹ ਉੱਤਰੀ ਧਰੁਵ ਤੋਂ ਲਗਭਗ 1600 ਕਿ. ਮੀ. ਦੂਰ ਹੈ । ਇਸ ਵਿੱਚੋਂ ਲੰਘ ਰਿਹਾ ਖਿਤਿਜ ਤਲ ਭੂਗੋਲਿਕ ਮੀਰੀਡਿਅਨ ਅਖਵਾਉਂਦਾ ਹੈ ।ਉੱਤਰ ਅਤੇ ਦੱਖਣ ‘ਚੋਂ ਲੰਘ ਰਿਹਾ ਤਲ ਚੁੰਬਕੀ ਮੀਰੀਡਿਅਨ ਦੇ ਨਾਂ ਨਾਲ ਜਾਣਿਆ। ਜਾਂਦਾ ਹੈ ।
ਪ੍ਰਸ਼ਨ 25.
ਚਿੱਤਰ ਵਿਚ ਕਿਸ ਨਿਯਮ ਨੂੰ ਦਰਸਾਇਆ ਗਿਆ ਹੈ ? ਨਿਯਮ ਦੀ ਪਰਿਭਾਸ਼ਾ ਦਿਓ । ਇਸ ਦਾ ਉਪਯੋਗ ਕਿਸ ਯੰਤਰ ਵਿਚ ਕੀਤਾ ਜਾਂਦਾ ਹੈ ।
ਉੱਤਰ-
ਫਲੇਮਿੰਗ ਦਾ ਖੱਬਾ ਹੱਥ ਨਿਯਮ – ਇਸ ਨਿਯਮ ਦੇ ਅਨੁਸਾਰ ‘‘ਆਪਣੇ ਖੱਬੇ ਹੱਥ ਦੀ ਪਹਿਲੀ ਉਂਗਲੀ, ਵਿਚਕਾਰਲੀ ਉਂਗਲੀ ਅਤੇ ਅੰਗੂਠੇ ਨੂੰ ਇਸ ਪ੍ਰਕਾਰ ਫੈਲਾਓ ਕਿ ਇਹ ਤਿੰਨੋਂ ਇੱਕ-ਦੂਜੇ ਦੇ ਪਰਸਪਰ ਲੰਬ ਰੂਪ ਵਿੱਚ ਹੋਣ, ਜੇਕਰ ਪਹਿਲੀ ਉਂਗਲੀ ਚੁੰਬਕੀ ਖੇਤਰ ਦੀ ਦਿਸ਼ਾ, ਵਿਚਕਾਰਲੀ ਉਂਗਲੀ ਚਾਲਕ ਵਿੱਚ ਪ੍ਰਵਾਹਿਤ ਬਿਜਲਈ ਧਾਰਾ ਦੀ ਦਿਸ਼ਾ ਵਿੱਚ ਸੰਕੇਤ ਕਰਦੀ ਹੈ ਤਾਂ ਅੰਗੂਠਾ ਚਾਲਕ ਦੀ ਗਤੀ ਦੀ ਦਿਸ਼ਾ ਜਾਂ ਚਾਲਕ ਉੱਤੇ ਲੱਗ ਰਹੇ ਬਲ ਦੀ ਦਿਸ਼ਾ ਵੱਲ ਸੰਕੇਤ ਕਰੇਗਾ ।”
ਇਸ ਨਿਯਮ ਦਾ ਉਪਯੋਗ ਬਿਜਲੀ ਮੋਟਰ ਬਣਾਉਣ ਲਈ ਕੀਤਾ ਜਾਂਦਾ ਹੈ ।”
ਪ੍ਰਸ਼ਨ 26.
ਹੇਠਾਂ ਦਿੱਤੇ ਚਿੱਤਰ ਵਿੱਚ ਦਰਸਾਏ ਨਿਯਮ ਦਾ ਨਾਂ ਲਿਖੋ । ਨਿਯਮ ਅਨੁਸਾਰ ਨੂੰ ਅੰਕਿਤ ਕਰੋ ।
ਉੱਤਰ-
ਚਿੱਤਰ ਵਿੱਚ ਫਲੇਮਿੰਗ ਦਾ ਸੱਜਾ ਹੱਥ ਨਿਯਮ ਦਰਸਾਇਆ ਗਿਆ ਹੈ ।
ਚੁੰਬਕੀ ਖੇਤਰ ।
ਮ੍ਰਿਤ ਬਿਜਲਈ ਧਾਰਾ ।
ਪ੍ਰਸ਼ਨ 27.
ਹੇਠਾਂ ਦਿੱਤੇ ਚਿੱਤਰ ਵਿੱਚ ਕਿਹੜਾ ਨਿਯਮ ਦਰਸਾਇਆ ਹੈ ? ਇਸ ਨਿਯਮ ਅਨੁਸਾਰ ਨੂੰ ਅੰਕਿਤ ਕਰੋ ।
ਉੱਤਰ-
ਚਿੱਤਰ ਵਿੱਚ ਫਲੇਮਿੰਗ ਦਾ ਖੱਬੇ ਹੱਥ ਦਾ ਨਿਯਮ ਦਰਸਾਇਆ ਗਿਆ ਹੈ ।
ਚੁੰਬਕੀ ਖੇਤਰ
ਬਿਜਲੀ ਧਾਰਾ ।
ਬਹੁਤ ਛੋਟੇ ਉੱਤਰਾਂ ਵਾਲੇ ਪ੍ਰਸ਼ਨ (Very Short Answer Type Questions)
ਪ੍ਰਸ਼ਨ 1.
ਧਰਤੀ ਇੱਕ ਬੜਾ ਵੱਡਾ ਚੁੰਬਕ ਹੈ । ਇਸ ਦਾ ਚੁੰਬਕੀ ਦੱਖਣੀ ਧਰੁਵ ਕਿਸ ਪਾਸੇ ਸਥਿਤ ਹੈ ?
ਉੱਤਰ-
ਭੂਗੋਲਿਕ ਉੱਤਰੀ ਧਰੁਵ ਵੱਲ ।
ਪ੍ਰਸ਼ਨ 2.
ਤਿੰਨ ਚੁੰਬਕੀ ਪਦਾਰਥਾਂ ਦੇ ਨਾਂ ਲਿਖੋ ।
ਉੱਤਰ-
ਚੁੰਬਕੀ ਪਦਾਰਥ-
- ਲੋਹਾ
- ਕੋਬਾਲਟ
- ਨਿਕਲ ।
ਪ੍ਰਸ਼ਨ 3.
ਚੁੰਬਕ ਦੇ ਕਿਸ ਭਾਗ ਵਿੱਚ ਆਕਰਸ਼ਣ ਸ਼ਕਤੀ ਸਭ ਤੋਂ ਵੱਧ ਪ੍ਰਬਲ ਹੁੰਦੀ ਹੈ ?
ਉੱਤਰ-
ਸਿਰਿਆਂ ਤੇ (ਅਰਥਾਤ ਧਰੁਵਾਂ ਤੇ) ।
ਪ੍ਰਸ਼ਨ 4.
ਜਦੋਂ ਕਿਸੇ ਚੁੰਬਕ ਨੂੰ ਸੁਤੰਤਰ ਪੂਰਵਕ ਲਟਕਾਇਆ ਜਾਂਦਾ ਹੈ ਤਾਂ ਕਿਸ ਦਿਸ਼ਾ ਵਿੱਚ ਸੰਕੇਤ ਕਰਦਾ ਹੈ ?
ਉੱਤਰ-
ਉੱਤਰ-ਦੱਖਣ ਦਿਸ਼ਾ ਵਿੱਚ ।
ਪ੍ਰਸ਼ਨ 5.
ਮੁਕਤ ਰੂਪ ਵਿੱਚ ਲਟਕਾਏ ਗਏ ਚੁੰਬਕ ਦਾ ਉੱਤਰੀ ਧਰੁਵ ਕਿਸ ਦਿਸ਼ਾ ਵਿੱਚ ਸੰਕੇਤ ਕਰਦਾ ਹੈ ?
ਉੱਤਰ-
ਭੂਗੋਲਿਕ ਉੱਤਰ ਦਿਸ਼ਾ ਵੱਲ ।
ਪ੍ਰਸ਼ਨ 6.
ਫਿਉਜ਼ ਦੀ ਤਾਰ ਦਾ ਪ੍ਰਤਿਰੋਧ ਕਿਹੋ ਜਿਹਾ ਹੋਣਾ ਚਾਹੀਦਾ ਹੈ ?
ਉੱਤਰ-
ਅਧਿਕ ਪ੍ਰਤਿਰੋਧ ਤਾਂ ਜੋ ਗਰਮ ਹੋ ਕੇ ਪਿਘਲ ਸਕੇ ।
ਪ੍ਰਸ਼ਨ 7.
ਚੁੰਬਕੀ ਖੇਤਰ ਦੇ ਕਿਸੇ ਬਿੰਦੂ ਤੇ ਚੁੰਬਕੀ ਖੇਤਰ ਦੀ ਦਿਸ਼ਾ ਕੀ ਹੁੰਦੀ ਹੈ ?
ਉੱਤਰ-
ਜਿਹੜੀ ਦਿਸ਼ਾ ਉਸ ਬਿੰਦੂ ਤੇ ਰੱਖੀ ਕੰਪਾਸ ਸੂਈ ਦੇ ਦੱਖਣੀ ਧਰੁਵ ਤੋਂ ਉੱਤਰੀ ਧਰੁਵ ਵੱਲ ਖਿੱਚੀ ਗਈ ਰੇਖਾ ਦੀ ਹੁੰਦੀ ਹੈ ।
ਪ੍ਰਸ਼ਨ 8.
ਜੇਕਰ ਸੁਤੰਤਰਤਾ ਪੂਰਵਕ ਲਟਕ ਰਹੀ ਸੋਲੀਨਾਇਡ ਵਿੱਚ ਬਿਜਲਈ ਧਾਰਾ ਦੀ ਦਿਸ਼ਾ ਬਦਲ ਦਿੱਤੀ ਜਾਵੇ ਤਾਂ ਕੀ ਹੋਵੇਗਾ ?
ਉੱਤਰ-
ਬਿਜਲਈ ਧਾਰਾ ਦੀ ਦਿਸ਼ਾ ਬਦਲਣ ਨਾਲ ਸੋਲੀਨਾਇਡ 180° ਘੁੰਮ ਜਾਵੇਗੀ ।
ਪ੍ਰਸ਼ਨ 9.
ਉਦਾਸੀਨ ਬਿੰਦੁ ਤੇ ਨੇਟ ਚੰਬਕੀ ਖੇਤਰ ਦੀ ਤੀਬਰਤਾ ਦਾ ਮਾਨ ਦੱਸੋ ।
ਉੱਤਰ-
ਉਦਾਸੀਨ ਬਿੰਦੁ ਤੇ ਚੁੰਬਕੀ ਖੇਤਰ ਦੀ ਤੀਬਤਾ ਦਾ ਮਾਨ ਜ਼ੀਰੋ ਹੁੰਦਾ ਹੈ ।
ਪ੍ਰਸ਼ਨ 10.
ਧਾਰਾ ਵਾਹੀ ਸੋਲੀਨਾਇਡ ਦੇ ਨੇੜੇ ਚੁੰਬਕੀ ਸੁਈ ਲਿਆਉਣ ਨਾਲ ਕੀ ਹੋਵੇਗਾ ?
ਉੱਤਰ-
ਚੁੰਬਕੀ ਸੂਈ ਵਿਖੇਤ ਹੋ ਕੇ ਸੁਈ ਦੇ ਚੁੰਬਕੀ ਖੇਤਰ ਦੀ ਦਿਸ਼ਾ ਵਿੱਚ ਠਹਿਰੇਗੀ ।
ਪ੍ਰਸ਼ਨ 11.
ਬਿਜਲੀ ਮੋਟਰ ਅਤੇ ਬਿਜਲੀ ਜੈਨਰੇਟਰ ਵਿੱਚ ਸਿਧਾਂਤਕ ਤੌਰ ‘ਤੇ ਕੀ ਅੰਤਰ ਹੈ ?
ਉੱਤਰ-
ਬਿਜਲੀ ਮੋਟਰ ਵਿੱਚ ਬਿਜਲਈ ਊਰਜਾ ਨੂੰ ਯੰਤਿਕ ਉਰਜਾ ਵਿੱਚ ਅਤੇ ਬਿਜਲਈ ਜੈਨਰੇਟਰ ਵਿੱਚ ਯੰਤਿਕ ਉਰਜਾ ਨੂੰ ਬਿਜਲਈ ਊਰਜਾ ਵਿੱਚ ਬਦਲਿਆ ਜਾਂਦਾ ਹੈ ।
ਪ੍ਰਸ਼ਨ 12.
ਜੇਕਰ ਛੜ ਚੁੰਬਕ ਦੇ ਉੱਤਰੀ ਧਰੁਵ ਨੂੰ ਸੋਲੀਨਾਇਡ ਦੇ ਸਾਹਮਣੇ ਸਿਰੇ ਤੋਂ ਦੂਰ ਲਿਜਾਇਆ ਜਾਵੇ ਤਾਂ ਇਸ ਸਿਰੇ ਵਿੱਚ ਕਿਹੜਾ ਧਰੁਵ ਪ੍ਰੇਰਿਤ ਹੋਵੇਗਾ ?
ਉੱਤਰ-
ਦੱਖਣੀ ਧਰੁਵ ।
ਪ੍ਰਸ਼ਨ 13.
ਖੱਬਾ ਹੱਥ ਅੰਗੂਠਾ ਨਿਯਮ ਕਿਸ ਦੀ ਦਿਸ਼ਾ ਦਰਸਾਉਂਦਾ ਹੈ ?
ਉੱਤਰ-
ਧਾਰਾਵਾਹੀ ਚਾਲਕ ਦੇ ਕਾਰਨ ਪੈਦਾ ਹੋਏ ਚੁੰਬਕੀ ਖੇਤਰ ਦੀ ਦਿਸ਼ਾ ਨੂੰ ਦਰਸਾਉਂਦਾ ਹੈ ।
ਪ੍ਰਸ਼ਨ 14.
ਫਲੇਮਿੰਗ ਦੇ ਖੱਬੇ ਹੱਥ ਦੇ ਨਿਯਮ ਵਿੱਚ ਅੰਗੂਠਾ ਕਿਸ ਦੀ ਦਿਸ਼ਾ ਨੂੰ ਪ੍ਰਦਰਸ਼ਿਤ ਕਰਦਾ ਹੈ ?
ਉੱਤਰ-
ਧਾਰਾਵਾਹੀ ਚਾਲਕ ਤੇ ਲੱਗ ਰਹੇ ਬਲ ਦੀ ਦਿਸ਼ਾ ਨੂੰ ।
ਪ੍ਰਸ਼ਨ 15.
ਚੁੰਬਕੀ ਖੇਤਰ ਵਿੱਚ ਗਤੀਮਾਨ ਚਾਲਕ ਵਿੱਚ ਕ੍ਰਿਤ ਧਾਰਾ ਦੀ ਦਿਸ਼ਾ ਕਿਸ ਨਿਯਮ ਦੁਆਰਾ ਪਤਾ ਕੀਤੀ। ਜਾਂਦੀ ਹੈ ?
ਉੱਤਰ-
ਫਲੇਮਿੰਗ ਦੇ ਸੱਜੇ ਹੱਥ ਦੇ ਨਿਯਮ ਦੁਆਰਾ ।
ਪ੍ਰਸ਼ਨ 16.
ਬਿਜਲੀ ਚੁੰਬਕੀ ਪ੍ਰੇਰਣ ਦੀ ਘਟਨਾ ਦੀ ਖੋਜ ਕਿਸ ਵਿਗਿਆਨਿਕ ਨੇ ਕੀਤੀ ਸੀ ?
ਉੱਤਰ-
ਮਾਇਕਲ ਫੈਰਾਡੇ ਨੇ ।
ਪ੍ਰਸ਼ਨ 17.
ਸਾਡੇ ਘਰਾਂ ਵਿੱਚ ਉਪਲੱਬਧ ਮੇਨਜ਼ ਬਿਜਲੀ ਸਪਲਾਈ ਦੀ ਵੋਲਟਤਾ ਕਿੰਨੀ ਹੁੰਦੀ ਹੈ ?
ਉੱਤਰ-
220 ਵੋਲਟ ।
ਪ੍ਰਸ਼ਨ 18.
ਘਰੇਲੂ ਸਰਕਟ ਨੂੰ ਓਵਰਲੋਡਿੰਗ ਅਤੇ ਸ਼ਾਰਟ ਸਰਕਟ ਤੋਂ ਬਚਾਉਣ ਲਈ ਕਿਹੜੀ ਜੁਗਤ ਦਾ ਪ੍ਰਯੋਗ ਕੀਤਾ ਜਾਂਦਾ ਹੈ ?
ਉੱਤਰ-
ਫਿਉਜ਼ ਤਾਰ ਦਾ ।
ਪ੍ਰਸ਼ਨ 19.
ਭੋ-ਸੰਪਰਕ ਤਾਰ ਦਾ ਕਿਹੜਾ ਰੰਗ ਹੁੰਦਾ ਹੈ ?
ਉੱਤਰ-
ਹਰਾ ।
ਪ੍ਰਸ਼ਨ 20.
ਧਾਤਵੀ ਫਰੇਮ ਵਾਲੇ ਬਿਜਲੀ ਉਪਕਰਨਾਂ ਨੂੰ ਬਿਜਲੀ ਸ਼ੱਕ ਤੋਂ ਬਚਣ ਲਈ ਕੀ ਸਾਵਧਾਨੀ ਵਰਤਨੀ ਚਾਹੀਦੀ ਹੈ ?
ਉੱਤਰ-
ਫਰੇਮ ਨੂੰ ਭੋ-ਸੰਪਰਕਿਤ ਕਰੋ ।
ਪ੍ਰਸ਼ਨ 21.
ਧਾਰਾਵਾਹੀ ਚਾਲਕ ਦੇ ਚੁੰਬਕੀ ਖੇਤਰ ਦੀ ਦਿਸ਼ਾ ਕਿਸ ਨਿਯਮ ਦੁਆਰਾ ਪਤਾ ਕੀਤੀ ਜਾਂਦੀ ਹੈ ?
ਉੱਤਰ-
ਸੱਜੇ ਹੱਥ ਦੇ ਅੰਗੁਠਾ ਨਿਯਮ ਦੁਆਰਾ ।
ਪ੍ਰਸ਼ਨ 22.
ਬਿਜਲਈ ਊਰਜਾ ਨੂੰ ਯੰਤ੍ਰਿਕ ਊਰਜਾ ਵਿੱਚ ਰੂਪਾਂਤਰਿਤ ਕਰਨ ਵਾਲੇ ਯੰਤਰ ਦਾ ਨਾਂ ਦੱਸੋ ।
ਉੱਤਰ-
ਬਿਜਲਈ ਮੋਟਰ ।
ਪ੍ਰਸ਼ਨ 23.
MRI ਸ਼ਬਦ ਦਾ ਪੂਰਾ ਨਾਂ ਲਿਖੋ ।
ਉੱਤਰ-
ਚੰਬਕੀ ਅਨੁਨਾਦ ਪ੍ਰਤਿਬਿੰਬਨ (Magnetic Resonance Imaging) ।
ਪ੍ਰਸ਼ਨ 24.
ਯੰਤਰਿਕ ਊਰਜਾ ਨੂੰ ਬਿਜਲਈ ਊਰਜਾ ਵਿੱਚ ਬਦਲਣ ਵਾਲੇ ਯੰਤਰ ਦਾ ਨਾਂ ਦੱਸੋ ।
ਉੱਤਰ-
ਬਿਜਲੀ ਜੈਨਰੇਟਰ ।
ਪ੍ਰਸ਼ਨ 25.
ਡਾਇਨਮੋ ਕਿਹੜੀ ਊਰਜਾ ਨੂੰ ਕਿਹੜੀ ਊਰਜਾ ਵਿੱਚ ਪਰਿਵਰਤਿਤ ਕਰਦਾ ਹੈ ?
ਉੱਤਰ-
ਯੰਤਰਿਕ ਊਰਜਾ ਨੂੰ ਬਿਜਲਈ ਊਰਜਾ ਵਿੱਚ ।
ਪ੍ਰਸ਼ਨ 26.
ਡਾਇਨਮੋ ਵਿੱਚ ਉਤਪੰਨ ਹੋਈ ਪ੍ਰੇਰਿਤ ਬਿਜਲਈ ਧਾਰਾ ਦੀ ਦਿਸ਼ਾ ਕਿਸ ਨਿਯਮ ਦੁਆਰਾ ਗਿਆਤ ਕੀਤੀ ਜਾਂਦੀ ਹੈ ?
ਉੱਤਰ-
ਫਲੇਮਿੰਗ ਦੇ ਸੱਜੇ ਹੱਥ ਦੇ ਨਿਯਮ ਦੁਆਰਾ ।
ਪ੍ਰਸ਼ਨ 27.
50 ਸਾਈਕਲ ਦੀ ਪਰਤਵੀਂ ਧਾਰਾ ਦਾ ਦੋਲਨ ਕਾਲ ਦੱਸੋ ।
ਉੱਤਰ-
1/50 ਸੈਕਿੰਡ ।
ਪ੍ਰਸ਼ਨ 28.
ਇੱਕ ਪਰਤਵੀਂ ਧਾਰਾ ਦੀ ਆਕ੍ਰਿਤੀ 50 ਹਰਟਜ਼ (Hz) ਹੈ । ਦੱਸੋ ਇੱਕ ਸੈਕਿੰਡ ਵਿੱਚ ਇਸ ਦੀ ਦਿਸ਼ਾ ਕਿੰਨੀ ਵਾਰੀ ਬਦਲੇਗੀ ?
ਉੱਤਰ-
100 ਵਾਰ ।
ਪ੍ਰਸ਼ਨ 29.
ਦਰਸਾਏ ਗਏ ਚਿੱਤਰ ਵਿਚ ਅੰਗੂਠਾ ਕਿਸ ਗੱਲ ਦਾ ਸੰਕੇਤ ਕਰਦਾ ਹੈ ?
ਉੱਤਰ-
ਬਿਜਲੀ ਧਾਰਾ ਦੀ ਦਿਸ਼ਾ ।
ਪ੍ਰਸ਼ਨ 30.
ਚਿੱਤਰ ਵਿਚ ਕਿਹੜੀ ਬਿਜਲਈ ਕਿਰਿਆ ਕਾਰਨ ਗੈਲਵੈਨੋਮੀਟਰ ਦੀ ਸੂਈ ਵਿਖਪਿਤ ਹੁੰਦੀ ਹੈ ?
ਉੱਤਰ-
ਬਿਜਲੀ ਚੁੰਬਕੀ ਪ੍ਰੇਰਣ ।
ਪ੍ਰਸ਼ਨ 31.
ਦੋ ਚੁੰਬਕਾਂ ਦੀਆਂ ਚੁੰਬਕੀ ਰੇਖਾਵਾਂ ਚਿੱਤਰ ਵਿਚ ਦਿੱਤੀਆਂ ਗਈਆਂ ਹਨ । ਇਹਨਾਂ ਦੋਨਾਂ ਚੁੰਬਕਾਂ ਦੇ ਆਹਮਣੇਸਾਹਮਣੇ ਵਾਲੇ ਧਰੁੱਵਾਂ ਦਾ ਨਾਂ ਲਿਖੋ ।
ਉੱਤਰ-
ਦੋਵੇਂ ਉੱਤਰੀ ਧਰੁਵ (N) ਹਨ ।
ਪ੍ਰਸ਼ਨ 32.
ਹੇਠਾਂ ਦਿੱਤੇ ਚਿੱਤਰ ਵਿਚ ਲੋਹਚੂਨ ਇਕ ਖ਼ਾਸ ਪੈਟਰਨ ਵਿਚ ਸੈੱਟ ਹੋ ਜਾਂਦਾ ਹੈ । ਇਹ ਪੈਟਰਨ ਕੀ ਦਰਸਾਉਂਦਾ ਹੈ ?
ਉੱਤਰ-
ਚੁੰਬਕੀ ਖੇਤਰ ਰੇਖਾਵਾਂ ।
ਪ੍ਰਸ਼ਨ 33.
ਸਾਧਾਰਨ ਬਿਜਲੀ ਮੋਟਰ ਦੇ ਦਿੱਤੇ ਚਿੱਤਰ ਵਿੱਚ P ਅਤੇ Q ਕੀ ਦਰਸਾਉਂਦਾ ਹੈ ਅਤੇ ਇਸ ਦਾ ਕੀ ਕੰਮ ਹੈ ?
ਉੱਤਰ-
ਸਪਲਿਟ ਰਿੰਗ ।
ਵਸਤੁਨਿਸ਼ਠ ਪ੍ਰਸ਼ਨ (Objective Type Questions)
ਪ੍ਰਸ਼ਨ 1.
ਕਿਸੇ ਚਾਲਕ ਵਿੱਚ ਬਿਜਲੀ ਧਾਰਾ ਪ੍ਰਵਾਹਿਤ ਕਰਨ ਤੋਂ ਉਤਪੰਨ ਚੁੰਬਕੀ ਖੇਤਰ ਦੀ ਦਿਸ਼ਾ ਗਿਆਤ ਕਰਦੇ ਹਾਂ-
(a) ਮੈਕਸਵੈਲ ਦੇ ਸੱਜੇ ਹੱਥ ਦੇ ਨਿਯਮ ਦੁਆਰਾ
(b) ਫਲੈਮਿੰਗ ਦੇ ਸੱਜੇ ਹੱਥ ਦੇ ਨਿਯਮ ਦੁਆਰਾ
(c) ਫਲੈਮਿੰਗ ਦੇ ਖੱਬੇ ਹੱਥ ਦੇ ਨਿਯਮ ਦੁਆਰਾ
(d) ਫੈਰਾਡੇ ਦੇ ਨਿਯਮ ਦੁਆਰਾ ।
ਉੱਤਰ-
(a) ਮੈਕਸਵੈਲ ਦੇ ਸੱਜੇ ਹੱਥ ਦੇ ਨਿਯਮ ਦੁਆਰਾ ।
ਪ੍ਰਸ਼ਨ 2.
ਕਿਸੇ ਤੀਬਰ ਚੁੰਬਕੀ ਖੇਤਰ ਵਿੱਚ ਧਾਰਾਵਾਹੀ ਕੁੰਡਲੀ ਰੱਖਣ ਨਾਲ ਉਤਪੰਨ ਹੋਏ ਬਲ ਦੀ ਦਿਸ਼ਾ ਗਿਆਤ ਕਰਦੇ ਹਾਂ-
(a) ਮੈਕਸਵੈਲ ਦੇ ਸੱਜੇ ਹੱਥ ਦੇ ਨਿਯਮ ਦੁਆਰਾ
(b) ਫਲੈਮਿੰਗ ਦੇ ਸੱਜੇ ਹੱਥ ਦੇ ਨਿਯਮ ਨਾਲ
(c) ਫਲੈਮਿੰਗ ਦੇ ਖੱਬੇ ਹੱਥ ਦੇ ਨਿਯਮ ਨਾਲ
(d) ਫੈਰਾਡੇ ਦੇ ਨਿਯਮ ਨਾਲ ।
ਉੱਤਰ-
(c) ਫਲੈਮਿੰਗ ਦੇ ਖੱਬੇ ਹੱਥ ਦੇ ਨਿਯਮ ਨਾਲ ।
ਪ੍ਰਸ਼ਨ 3.
ਘਰੇਲੂ ਪਰਿਪੱਥ ਵਿੱਚ ਉਪਯੋਗ ਕੀਤੀ ਗਈ ਉਦਾਸੀਨ ਤਾਰ ਦਾ ਰੰਗ ਹੁੰਦਾ ਹੈ
(a) ਕਾਲਾ
(b) ਲਾਲ
(c) ਹਰਾ
(d) ਕੋਈ ਨਿਸ਼ਚਿਤ ਨਹੀਂ ।
ਉੱਤਰ-
(a) ਕਾਲਾ ।
ਪ੍ਰਸ਼ਨ 4.
ਜਦੋਂ ਬਿਜਲੀ ਲਿਜਾਣ ਵਾਲੀ ਅਤੇ ਉਦਾਸੀਨ ਤਾਰ ਆਪਸੀ ਸੰਪਰਕ ਹੋਣ ਕਰਕੇ ਬਹੁਤ ਵੱਧ ਧਾਰਾ ਪ੍ਰਵਾਹਿਤ ਹੁੰਦੀ ਹੈ ਤਾਂ ਉਸੇ ਅਵਸਥਾ ਨੂੰ ਕੀ ਕਹਿੰਦੇ ਹਨ ?
(a) ਓਵਰਲੋਡ
(b) ਸ਼ਾਰਟ ਸਰਕਟ
(c) ਭੋ-ਸੰਪਰਕ
(d) ਉੱਪਰ ਦਿੱਤੇ ਹੋਏ ਸਾਰੇ ।
ਉੱਤਰ-
(b) ਸ਼ਾਰਟ ਸਰਕਟ ।
ਪ੍ਰਸ਼ਨ 5.
ਉੱਚ-ਸ਼ਕਤੀ ਵਾਲੇ ਬਿਜਲੀ ਉਪਕਰਨਾਂ ਦੇ ਧਾਤਵੀਂ ਫਰੇਮ ਨੂੰ ਘਰੇਲੂ ਪਰਿਪਥ ਦੀ ਝੋ-ਤਾਰ ਨਾਲ ਜੋੜਨਾ ਕੀ ਕਹਾਉਂਦਾ ਹੈ ?
(a) ਓਵਰਲੋਡਿੰਗ
(b) ਸ਼ਾਰਟ ਸਰਕਟ
(c) ਭੋ-ਸੰਪਰਕ
(d) ਉੱਪਰ ਦਿੱਤੇ ਹੋਏ ਸਾਰੇ ।
ਉੱਤਰ-
(c) ਭੋ-ਸੰਪਰਕ ।
ਪ੍ਰਸ਼ਨ 6.
ਹੇਠ ਲਿਖਿਆਂ ਵਿੱਚੋਂ ਕਿਹੜਾ ਸਿੱਧੀ ਬਿਜਲਈ ਧਾਰਾ ਦਾ ਸ੍ਰੋਤ ਹੈ ?
(a) ਖ਼ੁਸ਼ਕ ਸੈੱਲ
(b) ਬਟਨ ਸੈੱਲ
(c) ਲੈਡ ਬੈਟਰੀ
(d) ਉੱਪਰ ਦਿੱਤੇ ਹੋਏ ਸਾਰੇ ।
ਉੱਤਰ-
(d) ਉੱਪਰ ਦਿੱਤੇ ਹੋਏ ਸਾਰੇ ।
ਪ੍ਰਸ਼ਨ 7.
ਬਿਜਲੀ ਧਾਰਾ ਉਤਪੰਨ ਕਰਨ ਦੀ ਜੁਗਤ ਨੂੰ ਕਹਿੰਦੇ ਹਨ-
(a) ਜਨਰੇਟਰ
(b) ਗੈਲਵੈਨੋਮੀਟਰ
(c) ਮੀਟਰ
(d) ਐਮਮੀਟਰ ।
ਉੱਤਰ-
(a) ਜਨਰੇਟਰ ।
ਪ੍ਰਸ਼ਨ 8.
ਸਮਾਨ ਚੁੰਬਕੀ ਧਰੁਵਾਂ ਦਾ ਆਪਸੀ ਕੀ ਸੰਬੰਧ ਹੈ ?
(a) ਅਪਕਰਸ਼ਣ
(b) ਆਕਰਸ਼ਣ
(c) ਦੋਨੋਂ ਅਪਕਰਸ਼ਣ ਅਤੇ ਆਕਰਸ਼ਣ
(d) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(a) ਅਪਕਰਸ਼ਣ ।
ਖ਼ਾਲੀ ਥਾਂਵਾਂ ਭਰਨਾ
ਪ੍ਰਸ਼ਨ-ਹੇਠ ਲਿਖੀਆਂ ਖ਼ਾਲੀ ਥਾਂਵਾਂ ਭਰੋ :
(i) ਉਹ ਜੁਗਤ ਜਿਹੜੀ ਯੰਤ੍ਰਿਕ ਊਰਜਾ ਨੂੰ ਬਿਜਲਈ ਊਰਜਾ ਵਿੱਚ ਪਰਿਵਰਤਿਤ ਕਰਦੀ ਹੈ …………………………. ਅਖਵਾਉਂਦੀ ਹੈ ।
ਉੱਤਰ-
ਜਨਰੇਟਰ
(ii) ਫਲੇਮਿੰਗ ਦੇ ਸੱਜੇ ਹੱਥ ਦੇ ਨਿਯਮ ਦੁਆਰਾ ……………… ਦੀ ਦਿਸ਼ਾ ਗਿਆਤ ਕੀਤੀ ਜਾਂਦੀ ਹੈ ।
ਉੱਤਰ-
ਪ੍ਰੇਮ੍ਰਿਤ ਧਾਰਾ
(iii) ਮੈਕਸਵੈਲ ਦੇ ਸੱਜੇ ਹੱਥ ਦੇ ਨਿਯਮ ਨਾਲ ……………… ਦੀ ਦਿਸ਼ਾ ਗਿਆਤ ਕੀਤੀ ਜਾਂਦੀ ਹੈ ।
ਉੱਤਰ-
ਚੁੰਬਕੀ ਖੇਤਰ ਦੀ ਦਿਸ਼ਾ
(iv) ……………… ਦੀ ਕੂਡ ਨਾਲ ਅਧਿਕ ਸ਼ਕਤੀਸ਼ਾਲੀ ਬਿਜਲਈ ਚੁੰਬਕ ਬਣਦਾ ਹੈ ।
ਉੱਤਰ-
ਨਰਮ ਲੋਹੇ
(v) ਧਰਤੀ ਇੱਕ ਵੱਡੇ ……………… ਵਿਵਹਾਰ ਕਰਦੀ ਹੈ ।
ਉੱਤਰ-
ਚੁੰਬਕ ।