Punjab State Board PSEB 10th Class Science Book Solutions Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ Textbook Exercise Questions and Answers.
PSEB Solutions for Class 10 Science Chapter 11 ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ
PSEB 10th Class Science Guide ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ Textbook Questions and Answers
ਪ੍ਰਸ਼ਨ 1.
ਮਨੁੱਖੀ ਅੱਖ, ਨੇਤਰ ਲੈੱਨਜ਼ ਦੀ ਫੋਕਸ ਦੂਰੀ ਨੂੰ ਵਿਵਸਥਿਤ ਕਰਕੇ ਭਿੰਨ-ਭਿੰਨ ਦੂਰੀਆਂ ਉੱਤੇ ਰੱਖੀਆਂ ਵਸਤੂਆਂ ਨੂੰ ਫੋਕਸਿਤ ਕਰ ਸਕਦਾ ਹੈ । ਅਜਿਹਾ ਹੋ ਸਕਣ ਦਾ ਕਾਰਨ ਹੈ :
(a) ਜਰਾ-ਦ੍ਰਿਸ਼ਟਤਾ
(b) ਅਨੁਕੂਲਣ ਸਮਰੱਥਾ
(c) ਨਿਕਟ-ਦ੍ਰਿਸ਼ਟਤਾ
(d) ਦੂਰ-ਦ੍ਰਿਸ਼ਟਤਾ ।
ਉੱਤਰ-
(b) ਅਨੁਕੂਲਣ ਸਮਰੱਥਾ ।
ਪ੍ਰਸ਼ਨ 2.
ਮਨੁੱਖੀ ਅੱਖ ਜਿਸ ਭਾਗ ਉੱਤੇ ਕਿਸੇ ਵਸਤੂ ਦਾ ਪ੍ਰਤਿਬਿੰਬ ਬਣਾਉਂਦੀ ਹੈ, ਉਹ ਹੈ :-
(a) ਕਾਰਨੀਆ
(b) ਆਇਰਿਸ
(c) ਪੁਤਲੀ
(d) ਰੈਟਿਨਾ ।
ਉੱਤਰ-
(d) ਰੈਟਿਨਾ ।
ਪ੍ਰਸ਼ਨ 3.
ਸਾਧਾਰਨ ਦ੍ਰਿਸ਼ਟੀ ਦੇ ਵਿਅਕਤੀ ਲਈ ਸਪਸ਼ਟ ਦਰਸ਼ਨ ਦੀ ਅਲਪਤਮ ਦੂਰੀ ਹੁੰਦੀ ਹੈ, ਲਗਭਗ :-
(a) 25 m
(b) 2.5 cm
(c) 25 cm
(d) 2.5 m.
ਉੱਤਰ-
(c) 25 ਸਮ ।
ਪ੍ਰਸ਼ਨ 4.
ਨੇਤਰ ਲੈੱਨਜ਼ ਦੀ ਫੋਕਸ ਦੂਰੀ ਵਿੱਚ ਪਰਿਵਰਤਨ ਕੀਤਾ ਜਾਂਦਾ ਹੈ :-
(a) ਪੁਤਲੀ ਦੁਆਰਾ
(b) ਰੈਟਿਨਾ ਦੁਆਰਾ
(c) ਸਿਲੀਅਰੀ ਪੇਸ਼ੀ ਦੁਆਰਾ
(d) ਆਇਰਿਸ ਦੁਆਰਾ ।
ਉੱਤਰ-
(c) ਸਿਲੀਅਰੀ ਪੇਸ਼ੀ ਦੁਆਰਾ ।
ਪ੍ਰਸ਼ਨ 5.
ਕਿਸੇ ਵਿਅਕਤੀ ਨੂੰ ਆਪਣੀ ਦੂਰ ਦੀ ਦ੍ਰਿਸ਼ਟੀ ਨੂੰ ਸੋਧਣ ਲਈ -5.5 ਡਾਈਆਟਰ ਸਮਰੱਥਾ ਦੇ ਲੈੱਨਜ਼ ਦੀ ਲੋੜ ਹੈ । ਆਪਣੀ ਨਿਕਟ ਦੀ ਦ੍ਰਿਸ਼ਟੀ ਦੇ ਸੋਧਣ ਲਈ +1.5 ਡਾਈਆਪਟਰ ਸਮਰੱਥਾ ਵਾਲੇ ਲੈੱਨਜ਼ ਨੂੰ ਸੋਧਣ ਲਈ ਲੋੜੀਂਦੇ ਲੈੱਨਜ਼ ਦੀ ਫੋਕਸ ਦੂਰੀ ਕੀ ਹੋਵੇਗੀ :-
(i) ਦੂਰ ਦੀ ਦ੍ਰਿਸ਼ਟੀ ਲਈ
(i) ਨਿਕਟ ਦੀ ਦ੍ਰਿਸ਼ਟੀ ਲਈ
ਹੱਲ :
(i) ਦਿੱਤਾ ਹੈ, ਦੂਰ ਪਈਆਂ ਵਸਤੂਆਂ ਨੂੰ ਸਪੱਸ਼ਟ ਵੇਖਣ ਲਈ ਦੂਰ ਦ੍ਰਿਸ਼ਟੀ ਨੂੰ ਸੰਬੋਧਿਤ ਕਰਨ ਲਈ ਲੈੱਨਜ਼ ਦੀ ਸਮਰੱਥਾ (P) = -5.5D
ਜਾਂ f = \(\frac{1}{P}\)
∴ ਫੋਕਸ ਦੂਰੀ (f) = \(\frac{1}{-5.5}\) m
= \(\frac{-100}{5.5}\) cm
= \(\frac{-200}{11}\) cm
(ii) ਦਿੱਤਾ ਹੈ, ਨਿਕਟ ਪਈਆਂ ਵਸਤੂਆਂ ਨੂੰ ਸਪੱਸ਼ਟ ਵੇਖਣ ਲਈ ਨਿਕਟ ਦ੍ਰਿਸ਼ਟੀ ਸੰਸ਼ੋਧਿਤ ਕਰਨ ਲਈ ਲੋੜੀਂਦੇ ਲੈੱਨਜ਼ ਦੀ ਸਮਰੱਥਾ (P) = + 1.5 D
ਜਾਂ ਫੋਕਸ ਦੂਰੀ f = \(\frac{1}{P}\)
= \(\frac{1}{+1.5}\) m
= \(\frac{10}{15}\) m
= \(\frac{1000}{15}\) m
= \(\frac{200}{3}\) cm
ਪ੍ਰਸ਼ਨ 6.
ਕਿਸੇ ਨਿਕਟ-ਦ੍ਰਿਸ਼ਟੀ ਦੋਸ਼ ਵਾਲੇ ਵਿਅਕਤੀ ਦਾ ਦੂਰ-ਬਿੰਦੂ ਅੱਖ ਦੇ ਸਾਹਮਣੇ 80 cm ਦੂਰੀ ਉੱਤੇ ਹੈ । ਇਸ ਦੋਸ਼ ਨੂੰ ਸੋਧਣ ਲਈ ਲੋੜੀਂਦੇ ਲੈੱਨਜ਼ ਦੀ ਪ੍ਰਕਿਰਤੀ ਅਤੇ ਸਮਰੱਥਾ ਕੀ ਹੋਵੇਗੀ ?
ਹੱਲ :
ਕਿਉਂਕਿ ਨਿਕਟ-ਦ੍ਰਿਸ਼ਟੀ ਦੋਸ਼ ਨਾਲ ਪੀੜਤ ਵਿਅਕਤੀ ਦਾ ਦੂਰ ਬਿੰਦੂ 80 cm ਦੀ ਦੂਰੀ ‘ਤੇ ਹੈ । ਇਸ ਲਈ ਉਸ ਵਿਅਕਤੀ ਨੂੰ ਇੱਕ ਅਜਿਹੇ ਲੈੱਨਜ਼ ਦੀ ਲੋੜ ਹੈ ਜੋ ਅਨੰਤ (ਬਹੁਤ ਦੂਰ) ਪਈ ਹੋਈ ਵਸਤੂ ਦਾ ਪ੍ਰਤਿਬਿੰਬ ਅੱਖ ਦੇ ਸਾਹਮਣੇ 80 cm ਦੀ ਦੂਰੀ ਤੇ ਬਣਾ ਸਕੇ ।
∴ ਵਸਤੂ ਦੀ ਦੁਰੀ (u) = – ∝
ਪ੍ਰਤਿਬਿੰਬ ਦੀ ਨੇਤਰ ਲੈਂਨਜ਼ ਤੋਂ ਦੂਰੀ (0) = – 80 cm
ਲੈੱਨਜ਼ ਦੀ ਫੋਕਸ ਦੂਰੀ (f) = ?
= -1.25 D
ਕਿਉਂਕਿ ਲੈੱਨਜ਼ ਦੀ ਸਮਰੱਥਾ ਰਿਣਾਤਮਕ ਹੈ, ਇਸ ਲਈ ਲੋੜੀਂਦੇ ਲੈੱਨਜ਼ ਦੀ ਪ੍ਰਕਿਰਤੀ ਅਵਤਲ (ਅਪਸਾਰੀ ਹੈ, ਜਿਸ ਦੀ ਸਮਰੱਥਾ = – 1.25D ਹੈ ।
ਪ੍ਰਸ਼ਨ 7.
ਚਿੱਤਰ ਬਣਾ ਕੇ ਦਰਸਾਓ ਕਿ ਦੂਰ-ਦ੍ਰਿਸ਼ਟੀ ਦੋਸ਼ ਸੰਸ਼ੋਧਿਤ (ਠੀਕ ਕੀਤਾ ਜਾਂਦਾ ਹੈ । ਇੱਕ ਦੁਰ-ਦ੍ਰਿਸ਼ਟੀ ਦੋਸ਼ ਵਾਲੀ ਅੱਖ ਦਾ ਨਿਕਟ ਬਿੰਦੂ 1m ਹੈ । ਇਸ ਦੋਸ਼ ਨੂੰ ਠੀਕ ਕਰਨ ਲਈ ਲੈੱਨਜ਼ ਦੀ ਸਮਰੱਥਾ ਕੀ ਹੋਵੇਗੀ ? ਇਹ ਮੰਨ ਲਓ ਕਿ ਆਮ ਅੱਖ ਦਾ ਨਿਕਟ ਬਿੰਦੂ 25 cm ਹੈ ।
ਉੱਤਰ-
ਦੂਰ ਦ੍ਰਿਸ਼ਟੀ ਦੋਸ਼ ਤੋਂ ਪੀੜਤ ਵਿਅਕਤੀ ਦਾ ਨਿਕਟ ਬਿੰਦੂ ਸਾਧਾਰਨ ਦ੍ਰਿਸ਼ਟੀ ਵਾਲੀ ਅੱਖ ਦੀ ਤੁਲਨਾ ਵਿੱਚ ਥੋੜਾ ਦੂਰ ਖਿਸਕ ਜਾਂਦਾ ਹੈ ਜਿਸਦੇ ਸਿੱਟੇ ਵਜੋਂ ਵਿਅਕਤੀ ਨੇੜੇ ਪਈਆਂ ਵਸਤੂਆਂ ਨੂੰ ਸਪੱਸ਼ਟ ਨਹੀਂ ਵੇਖ ਸਕਦਾ ਹੈ । ਇਸ ਦੋਸ਼ ਨੂੰ ਦੂਰ ਕਰਨ ਲਈ ਉੱਤਲ ਲੈੱਨਜ਼ (ਅਭਿਸਾਰੀ ਲੈੱਨਜ਼) ਦੀ ਵਰਤੋਂ ਕੀਤੀ ਜਾਂਦੀ ਹੈ ਜਿਵੇਂ ਕਿ ਹੇਠਾਂ ਚਿੱਤਰ ਵਿੱਚ ਦਰਸਾਇਆ ਗਿਆ ਹੈ ।
ਪ੍ਰਸ਼ਨ ਅਨੁਸਾਰ, ਸਾਧਾਰਨ ਅੱਖ ਦਾ ਨਿਕਟ ਬਿੰਦੂ 25 cm ਹੈ ਜੋ ਨੇਤਰ ਦੋਸ਼ ਕਾਰਨ ਖਿਸਕ ਕੇ 1 m (= 100 cm) ਦੂਰ ਪਹੁੰਚ ਗਿਆ ਹੈ । ਇਸ ਲਈ ਦ੍ਰਿਸ਼ਟੀ ਦੋਸ਼ ਤੋਂ ਪੀੜਤ ਵਿਅਕਤੀ ਨੂੰ ਇੱਕ ਅਜਿਹੇ ਲੈੱਨਜ਼ ਦੀ ਲੋੜ ਹੈ ਜੋ 25 cm ਦੇ ਰੱਖੀ ਹੋਈ ਵਸਤੂ ਦਾ ਪ੍ਰਤਿਬਿੰਬ 1 m ਅਰਥਾਤ 100 cm ’ਤੇ ਬਣਾਏ ।
ਇਸ ਲਈ u = – 25 cm
υ = -100 cm
= +3 ਡਾਈਆਪਟਰ (D)
ਇਸ ਲਈ ਦ੍ਰਿਸ਼ਟੀ ਦੋਸ਼ ਨੂੰ ਦੂਰ ਕਰਨ ਲਈ +3D ਸਮਰੱਥਾ ਵਾਲੇ ਉੱਤਲ ਲੈੱਨਜ਼ ਦੀ ਲੋੜ ਹੋਵੇਗੀ । ਯ
ਪ੍ਰਸ਼ਨ 8.
ਸਾਧਾਰਨ ਅੱਖ 25 cm ਤੋਂ ਨੇੜੇ ਰੱਖੀਆਂ ਵਸਤੂਆਂ ਨੂੰ ਸਪੱਸ਼ਟ ਕਿਉਂ ਨਹੀਂ ਵੇਖ ਸਕਦੀ ?
ਉੱਤਰ-
ਜਦੋਂ ਵਸਤੁ ਸਾਧਾਰਨ ਅੱਖ ਤੋਂ 25 cm ਦੀ ਦੂਰੀ ‘ਤੇ ਰੱਖੀ ਹੁੰਦੀ ਹੈ ਤਾਂ ਅੱਖ ਆਪਣੀ ਸੰਪੂਰਨ ਅਨੁਕੂਲਣ ਸਮਰੱਥਾ ਦਾ ਪ੍ਰਯੋਗ ਕਰਕੇ ਵਸਤੂ ਦਾ ਪ੍ਰਤਿਬਿੰਬ ਰੈਟੀਨਾ ‘ਤੇ ਬਣਾ ਦਿੰਦੀ ਹੈ ਜਿਸ ਕਰਕੇ ਵਸਤੂ ਸਪੱਸ਼ਟ ਦਿਖਾਈ ਦਿੰਦੀ ਹੈ । ਜੇਕਰ ਉਸੇ ਵਸਤੂ ਨੂੰ 25 cm ਤੋਂ ਘੱਟ ਦੂਰੀ ‘ਤੇ ਰੱਖਿਆ ਜਾਂਦਾ ਹੈ ਤਾਂ ਨੇਤਰ ਲੈੱਨਜ਼ ਦੁਆਰਾ ਉਸ ਵਸਤੂ ਦਾ ਪ੍ਰਤਿਬਿੰਬ ਰੈਟੀਨਾ ‘ਤੇ ਬਣਦਾ ਹੈ ਜਿਸ ਕਰਕੇ ਵਸਤੂ ਸਪੱਸ਼ਟ ਵਿਖਾਈ ਨਹੀਂ ਦਿੰਦੀ ।
ਪ੍ਰਸ਼ਨ 9.
ਜਦੋਂ ਅਸੀਂ ਅੱਖ ਤੋਂ ਕਿਸੇ ਵਸਤੂ ਦੀ ਦੂਰੀ ਵਧਾ ਦਿੰਦੇ ਹਾਂ ਤਾਂ ਅੱਖ ਵਿੱਚ ਪ੍ਰਤਿਬਿੰਬ-ਦੂਰੀ ਨੂੰ ਕੀ ਹੁੰਦਾ ਹੈ ?
ਉੱਤਰ-
ਸਾਧਾਰਨ ਦ੍ਰਿਸ਼ਟੀ ਵਾਲੇ ਮਨੁੱਖ ਲਈ ਵਸਤੂ ਦੀ ਅੱਖ ਤੋਂ ਦੂਰੀ ਵਧਾਉਣ ਨਾਲ ਵੀ ਨੇਤਰ ਦੁਆਰਾ ਬਣੇ ਪ੍ਰਤਿਬਿੰਬ ਦੀ ਦੂਰੀ ‘ਤੇ ਕੋਈ ਪ੍ਰਭਾਵ ਨਹੀਂ ਪੈਂਦਾ ਹੈ ਕਿਉਂਕਿ ਨੇਤਰ ਲੈੱਨਜ਼ ਵਸਤੂ ਦੀ ਹਰੇਕ ਸਥਿਤੀ ਲਈ ਅਨੁਕੂਲਣ ਸਮਰੱਥਾ ਦਾ ਪ੍ਰਯੋਗ ਕਰਕੇ ਵਸਤੂ ਦਾ ਪ੍ਰਤਿਬਿੰਬ ਰੈਟੀਨਾ ‘ਤੇ ਹੀ ਬਣਾਉਂਦਾ ਹੈ ।
ਪ੍ਰਸ਼ਨ 10.
ਤਾਰੇ ਕਿਉਂ ਟਿਮਟਿਮਾਉਂਦੇ ਹਨ ?
ਉੱਤਰ-
ਤਾਰਿਆਂ ਦਾ ਟਿਮਟਿਮਾਉਣਾ – ਤਾਰਿਆਂ ਦਾ ਟਿਮਟਿਮਾਉਣਾ ਵਿਖਾਈ ਦੇਣਾ ਤਾਰਿਆਂ ਦੇ ਪ੍ਰਕਾਸ਼ ਦਾ ਵਾਯੂਮੰਡਲੀ ਅਪਵਰਤਨ ਦੇ ਕਾਰਨ ਹੁੰਦਾ ਹੈ । ਵਾਯੂਮੰਡਲ
ਆਭਾਸੀ ਸਥਿਤੀ ਵਿੱਚ ਪ੍ਰਵੇਸ਼ ਕਰਨ ਪਿੱਛੋਂ ਪ੍ਰਿਥਵੀ ਦੀ ਸਤਹਿ ਉੱਤੇ ਪਹੁੰਚਣ ਤੱਕ ਤਾਰੇ ਦਾ ਪ੍ਰਕਾਸ਼ ਵਾਯੂਮੰਡਲੀ ਮਾਧਿਅਮ ਦੇ ਲਗਾਤਾਰ ਵੱਧ ਰਹੇ ਅਪਵਰਤਨਾਂ ਦੁਆਰਾ ਅਪਵਰਤਨ ਹੁੰਦਾ ਹੈ। ਜਿਸ ਤੋਂ ਪ੍ਰਕਾਸ਼ ਨੂੰ ਅਭਿਲੰਬ ਵੱਲ ਮੋੜ ਦਿੰਦਾ ਹੈ । ਖਿਤਿਜ ਵੱਲ ਦੇਖਣ ਨਾਲ ਤਾਰੇ ਦੀ ਆਭਾਸੀ ਸਥਿਤੀ ਉਸ
ਵਧਦਾ ਹੋਇਆ ਅਪਵਰਤਨ ਦੀ ਵਾਸਤਵਿਕ ਸਥਿਤੀ ਤੋਂ ਕੁੱਝ ਉੱਚਾਈ ਉੱਤੇ ਪ੍ਰਤੀਤ ਹੁੰਦੀ ਹੈ । ਵਾਯੂਮੰਡਲ ਦੀਆਂ ਭੌਤਿਕ ਅਵਸਥਾਵਾਂ ਸਥਾਈ ਨਾ ਹੋਣ ਕਾਰਨ ਇਹ ਆਭਾਸੀ ਸਥਿਤੀ ਥੋੜ੍ਹਾ ਬਦਲਦੀ ਰਹਿੰਦੀ ਹੈ ਅਤੇ ਅੱਖਾਂ ਵਿੱਚ ਪ੍ਰਵੇਸ਼ ਕਰਨ ਵਾਲੇ ਤਾਰਿਆਂ ਦੇ ਪ੍ਰਕਾਸ਼ ਦੀ ਮਾਤਰਾ ਪਰਿਵਰਤਿਤ ਹੁੰਦੀ ਹੈ ਜਿਸ ਕਾਰਨ ਕੋਈ ਤਾਰਾ ਕਦੀ ਚਮਕੀਲਾ ਅਤੇ ਕਦੀ ਧੁੰਦਲਾ ਜਾਪਦਾ ਹੈ । ਜੋ ਟਿਮਟਿਮਾਉਣ ਦਾ ਪ੍ਰਭਾਵ ਹੈ ।
ਪ੍ਰਸ਼ਨ 11.
ਵਿਆਖਿਆ ਕਰੋ ਕਿ ਗ੍ਰਹਿ ਕਿਉਂ ਨਹੀਂ ਟਿਮਟਿਮਾਉਂਦੇ ?
ਉੱਤਰ-
ਹਿ, ਤਾਰਿਆਂ ਦੀ ਤੁਲਨਾ ਵਿੱਚ ਬਹੁਤ ਨੇੜੇ ਹਨ ਅਤੇ ਉਨ੍ਹਾਂ ਨੂੰ ਵਿਸਤਰਿਤ ਸਰੋਤ ਮੰਨਿਆ ਜਾ ਸਕਦਾ ਹੈ । ਜੇਕਰ ਅਸੀਂ ਰ੍ਹਿਆਂ ਨੂੰ ਬਿੰਦੂ ਆਕਾਰ ਦੇ ਕਈ ਸਰੋਤਾਂ ਦਾ ਸਮੂਹ ਮੰਨ ਲਈਏ ਤਾਂ ਹਰੇਕ ਬਿੰਦੂ ਸਰੋਤ ਦਾ ਪ੍ਰਕਾਸ਼ ਸਾਡੀਆਂ ਅੱਖਾਂ ਵਿੱਚ ਪ੍ਰਵੇਸ਼ ਕਰਨ ਵਾਲੇ ਪ੍ਰਕਾਸ਼ ਦੀ ਮਾਤਰਾ ਵਿੱਚ ਕੁੱਲ ਪਰਿਵਰਤਨ ਦਾ ਔਸਤ ਮਾਨ ਜ਼ੀਰੋ ਹੋਵੇਗਾ ਜਿਸ ਕਾਰਨ ਲ੍ਹਿਆਂ ਦੀ ਆਭਾਸੀ ਸਥਿਤੀ ਰਹੇਗੀ ਅਤੇ ਟਿਮਟਿਮਾਉਣ ਦਾ ਪ੍ਰਭਾਵ ਸਮਾਪਤ ਹੋ ਜਾਏਗਾ ।
ਪ੍ਰਸ਼ਨ 12.
ਸੂਰਜ ਚੜ੍ਹਨ ਸਮੇਂ ਸੂਰਜ ਲਾਲ ਕਿਉਂ ਪ੍ਰਤੀਤ ਹੁੰਦਾ ਹੈ ?
ਉੱਤਰ-
ਸੂਰਜ ਚੜ੍ਹਨ ਸਮੇਂ ਸੂਰਜ ਲਾਲ ਵਿਖਾਈ ਦੇਣਾ-ਸੂਰਜ ਚੜ੍ਹਨ (ਸੂਰਜ ਡੁੱਬਣ) ਸਮੇਂ ਸੂਰਜ ਤੋਂ ਆਉਣ ਵਾਲੇ ਪ੍ਰਕਾਸ਼ ਨੂੰ ਸਾਡੀਆਂ ਅੱਖਾਂ ਵਿੱਚ ਪਹੁੰਚਣ
ਤੋਂ ਪਹਿਲਾਂ ਵਾਯੂਮੰਡਲ ਦੀ ਹਵਾ ਦੀਆਂ ਮੋਟੀਆਂ ਪਰਤਾਂ ਵਿੱਚੋਂ ਹੋ ਕੇ ਲੰਘਣਾ ਹੁੰਦਾ ਹੈ । ਇੱਥੇ ਧੂੜ-ਕਣਾਂ ਅਤੇ ਜਲ-ਕਣਾਂ ਦੀ ਉਪਸਥਿਤੀ ਕਾਰਨ ਘੱਟ ਤਰੰਗ ਲੰਬਾਈ ਵਾਲੇ ਰੰਗ (ਜਿਵੇਂ ਨੀਲਾ, ਬੈਂਗਣੀ ਆਦਿ) ਦਾ ਖੰਡਰਾਓ ਹੁੰਦਾ ਹੈ ਅਤੇ ਸਿਰਫ ਅਧਿਕ ਤਰੰਗ ਲੰਬਾਈ ਵਾਲੀਆਂ ਲਾਲ ਪ੍ਰਕਾਸ਼ ਤਰੰਗਾਂ ਸਿੱਧੀਆਂ ਸਾਡੀਆਂ ਅੱਖਾਂ ਤੱਕ ਪੁੱਜਦੀਆਂ ਹਨ । ਇਸ ਤਰ੍ਹਾਂ ਸੂਰਜ ਚੜ੍ਹਨ (ਜਾਂ ਸੂਰਜ ਡੁੱਬਣ ਸਮੇਂ ਸੂਰਜ ਲਾਲ ਪ੍ਰਤੀਤ ਹੁੰਦਾ ਹੈ ।
ਪ੍ਰਸ਼ਨ 13.
ਕਿਸੇ ਪੁਲਾੜ ਯਾਤਰੀ ਨੂੰ ਆਕਾਸ਼ ਨੀਲੇ ਦੀ ਥਾਂ ਕਾਲਾ ਕਿਉਂ ਪ੍ਰਤੀਤ ਹੁੰਦਾ ਹੈ ? (ਮਾਡਲ ਪੇਪਰ, 2020)
ਉੱਤਰ-
ਬਹੁਤ ਉੱਚਾਈ ਤੇ ਉੱਡਦੇ ਸਮੇਂ ਪੁਲਾੜ ਯਾਤਰੀ ਦੇ ਲਈ ਕੋਈ ਵਾਯੂਮੰਡਲ ਨਹੀਂ ਹੁੰਦਾ ਹੈ । ਇਸ ਲਈ ਹਵਾ ਦੇ ਅਣੂਆਂ ਜਾਂ ਹੋਰ ਬਹੁਤ ਸੂਖ਼ਮ ਕਣਾਂ ਦੀ ਅਣਹੋਂਦ ਕਾਰਨ ਪ੍ਰਕਾਸ਼ ਦਾ ਭਿੰਡਰਾਓ ਨਹੀਂ ਹੁੰਦਾ ਹੈ, ਜਿਸ ਕਾਰਨ ਪੁਲਾੜ ਯਾਤਰੀ ਨੂੰ ਆਕਾਸ਼ ਕਾਲਾ ਵਿਖਾਈ ਦਿੰਦਾ ਹੈ ।
Science Guide for Class 10 PSEB ਮਨੁੱਖੀ ਅੱਖ ਅਤੇ ਰੰਗ-ਬਰੰਗਾ ਸੰਸਾਰ InText Questions and Answers
ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ
ਪ੍ਰਸ਼ਨ 1.
ਅੱਖ ਦੀ ਅਨੁਕੂਲਣ ਸਮਰੱਥਾ ਤੋਂ ਕੀ ਭਾਵ ਹੈ ?
ਉੱਤਰ-
ਅੱਖ ਦੀ ਅਨੁਕੂਲਣ ਸਮਰੱਥਾ-ਨੇਤਰ ਲੈਨਜ਼ ਰੇਸ਼ੇਦਾਰ ਜੈਲੀ ਵਰਗੇ ਪਦਾਰਥ ਦਾ ਬਣਿਆ ਹੁੰਦਾ ਹੈ । ਇਸ ਦੀ ਵਕਰਤਾ ਵਿੱਚ ਕੁੱਝ ਸੀਮਾ ਤਕ ਸਿਲੀਆਮਈ ਪੇਸ਼ੀਆਂ (Ciliary muscles) ਦੁਆਰਾ ਪਰਿਵਰਤਨ ਕੀਤਾ ਜਾ ਸਕਦਾ ਹੈ । ਨੇਤਰ ਲੈੱਨਜ਼ ਦੀ ਵਕਤਾ ਵਿੱਚ ਪਰਿਵਰਤਨ ਹੋਣ ਨਾਲ ਇਸ ਦੀ ਫੋਕਸ ਦੂਰੀ ਵੀ ਪਰਿਵਰਤਿਤ ਹੋ ਜਾਂਦੀ ਹੈ । ਜਦੋਂ ਪੇਸ਼ੀਆਂ ਢਿੱਲੀਆਂ ਹੋ ਜਾਂਦੀਆਂ ਹਨ ਤਾਂ ਨੇਤਰ ਲੈੱਨਜ਼ ਪਤਲਾ ਹੋ ਜਾਂਦਾ ਹੈ ਅਤੇ ਇਸ ਦੀ ਫੋਕਸ ਦੁਰੀ ਵੱਧ ਜਾਂਦੀ ਹੈ । ਇਸ ਸਥਿਤੀ ਵਿੱਚ ਅਸੀਂ ਦੂਰ ਰੱਖੀਆਂ ਵਸਤੂਆਂ ਨੂੰ ਸਪੱਸ਼ਟ ਵੇਖਣ ਦੇ ਸਮਰੱਥ ਹੋ ਜਾਂਦੇ ਹਾਂ । ਜਦੋਂ ਤੁਸੀਂ ਨੇੜੇ ਪਈਆਂ ਵਸਤੁਆਂ ਨੂੰ ਵੇਖਦੇ ਹੋ ਤਾਂ ਸਿਲੀਆਮਈ ਪੇਸ਼ੀਆਂ ਸੁੰਗੜ ਜਾਂਦੀਆਂ ਹਨ । ਇਸ ਨਾਲ ਨੇਤਰ ਲੈੱਨਜ਼ ਦੀ ਵਕਤਾ ਵੱਧ ਜਾਂਦੀ ਹੈ ਅਤੇ ਨੇਤਰ ਲੈੱਨਜ਼ ਮੋਟਾ ਹੋ ਜਾਂਦਾ ਹੈ । ਇਸ ਦੇ ਨਤੀਜੇ ਵਜੋਂ ਨੇਤਰ ਲੈੱਨਜ਼ ਦੀ ਫੋਕਸ ਦੂਰੀ ਘੱਟ ਹੋ ਜਾਂਦੀ ਹੈ ਜਿਸ ਕਰਕੇ ਤੁਸੀਂ ਨੇੜੇ ਪਈਆਂ ਵਸਤੂਆਂ ਨੂੰ ਸਪੱਸ਼ਟ ਤੌਰ ‘ਤੇ ਵੇਖ ਸਕਦੇ ਹੋ । ਨੇਤਰ ਲੈੱਨਜ਼ ਦੀ ਉਹ ਸਮਰੱਥਾ ਜਿਸ ਦੇ ਕਾਰਨ ਉਹ ਆਪਣੀ ਫੋਕਸ ਦੂਰੀ ਨੂੰ ਸਮਾਯੋਜਿਤ ਕਰ ਲੈਂਦਾ ਹੈ ਅਨੁਕੂਲਣ ਕਹਾਉਂਦਾ ਹੈ ।
ਪ੍ਰਸ਼ਨ 2.
ਨਿਕਟ-ਦ੍ਰਿਸ਼ਟੀ ਦੋਸ਼ ਦਾ ਕੋਈ ਵਿਅਕਤੀ 1.2m ਤੋਂ ਵੱਧ ਦੂਰੀ ਉੱਤੇ ਰੱਖੀਆਂ ਵਸਤੂਆਂ ਨੂੰ ਸਪੱਸ਼ਟ ਨਹੀਂ ਦੇਖ ਸਕਦਾ । ਇਸ ਦੋਸ਼ ਨੂੰ ਦੂਰ ਕਰਨ ਲਈ ਸਹੀ ਸੋਧਿਆ ਹੋਇਆ ਲੈਂਨਜ਼ ਕਿਸ ਪ੍ਰਕਾਰ ਦਾ ਹੋਣਾ ਚਾਹੀਦਾ ਹੈ ? (ਮਾਂਡਲ ਪੇਪਰ)
ਉੱਤਰ-
ਨਿਕਟ-ਦ੍ਰਿਸ਼ਟੀ ਦੋਸ਼ ਯੁਕਤ ਅੱਖ 1.2 m ਤੋਂ ਵੱਧ ਦੂਰੀ ‘ਤੇ ਰੱਖੀ ਹੋਈ ਵਸਤੂਆਂ ਨੂੰ ਨਹੀਂ ਦੇਖ ਸਕਦੀ ਕਿਉਂਕਿ ਵਸਤੁਆਂ ਦਾ ਪ੍ਰਤਿਬਿੰਬ ਰੈਟੀਨਾ ਤੇ ਨਾ ਬਣ ਕੇ ਰੈਟੀਨਾ ਦੇ ਸਾਹਮਣੇ ਬਣਦਾ ਹੈ । ਇਸ ਦੋਸ਼ ਨੂੰ ਸਹੀ ਸ਼ਕਤੀ ਵਾਲੇ ਅਵਤਲ ਲੈੱਨਜ਼ (ਅਭਿਸਾਰੀ ਲੈਂਨਜ਼) ਦੇ ਉਪਯੋਗ ਦੁਆਰਾ ਸੋਧਿਆ ਜਾਂ ਸਕਦਾ ਹੈ ।
ਪ੍ਰਸ਼ਨ 3.
ਮਨੁੱਖੀ ਅੱਖ ਦੀ ਸਾਧਾਰਨ ਦ੍ਰਿਸ਼ਟੀ ਦੇ ਲਈ ਦੂਰ ਬਿੰਦੂ ਅਤੇ ਨਿਕਟ ਬਿੰਦੂ ਅੱਖ ਤੋਂ ਕਿੰਨੀ ਦੂਰੀ ਉੱਤੇ ਹੁੰਦੇ ਹਨ ?
ਉੱਤਰ-
ਮਨੁੱਖੀ ਅੱਖ ਦੀ ਸਾਧਾਰਨ ਦ੍ਰਿਸ਼ਟੀ ਦੇ ਲਈ ਨਿਕਟ ਬਿੰਦੂ ਦੀ ਅੱਖ ਤੋਂ ਦੂਰੀ 25 cm ਅਤੇ ਦੂਰ ਬਿੰਦੂ ਦੀ ਅੱਖ ਤੋਂ ਦੂਰੀ ਅਨੰਤ ਹੁੰਦੀ ਹੈ । ਅਰਥਾਤ ਨੀਰੋਗ ਅੱਖ 25 cm ਅਤੇ ਅਨੰਤ ਵਿਚਾਲੇ ਕਿਸੇ ਥਾਂ ‘ਤੇ ਵੀ ਸਥਿਤ ਵਸਤੂ ਨੂੰ ਸਾਫ਼ਸਾਫ਼ ਵੇਖ ਸਕਦੀ ਹੈ ।
ਪ੍ਰਸ਼ਨ 4.
ਆਖਰੀ ਕਤਾਰ ਵਿੱਚ ਬੈਠੇ ਕਿਸੇ ਵਿਦਿਆਰਥੀ ਨੂੰ ਬਲੈਕ ਬੋਰਡ ਪੜ੍ਹਨ ਵਿੱਚ ਕਠਿਨਾਈ ਹੁੰਦੀ ਹੈ । ਇਹ ਵਿਦਿਆਰਥੀ ਕਿਸ ਦ੍ਰਿਸ਼ਟੀ ਰੋਗ ਤੋਂ ਪੀੜਤ ਹੈ । ਇਸਨੂੰ ਕਿਸ ਪ੍ਰਕਾਰ ਠੀਕ ਕੀਤਾ ਜਾ ਸਕਦਾ ਹੈ ?
ਉੱਤਰ-
ਵਿਦਿਆਰਥੀ ਨਿਕਟ ਦ੍ਰਿਸ਼ਟੀ ਦੋਸ਼ ਤੋਂ ਪੀੜਤ ਹੈ ਜਿਸ ਨੂੰ ਸਹੀ ਸ਼ਕਤੀ ਵਾਲੇ ਅਵਤਲ ਲੈੱਨਜ਼ ਦੁਆਰਾ ਠੀਕ ਕੀਤਾ ਜਾ ਸਕਦਾ ਹੈ ।