Punjab State Board PSEB 10th Class Science Book Solutions Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ Textbook Exercise Questions and Answers.
PSEB Solutions for Class 10 Science Chapter 13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ
PSEB 10th Class Science Guide ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ Textbook Questions and Answers
ਪ੍ਰਸ਼ਨ 1.
ਹੇਠ ਲਿਖਿਆਂ ਵਿਚੋਂ ਕਿਹੜਾ ਕਿਸੇ ਲੰਬੀ ਸਿੱਧੀ ਤਾਰ ਦੇ ਨੇੜੇ ਚੁੰਬਕੀ ਖੇਤਰ ਦਾ ਸਹੀ ਵਰਣਨ ਕਰਦਾ ਹੈ ?
(a) ਤਾਰ ਦੇ ਉੱਪਰ ਸਿੱਧੀਆਂ ਲੰਬ ਰੂਪੀ ਰੇਖਾਵਾਂ ਦਾ ਬਣਦਾ ਖੇਤਰ ।
(b) ਤਾਰ ਦੇ ਸਮਾਨਾਂਤਰ ਸਿੱਧੀਆਂ ਰੇਖਾਵਾਂ ਦਾ ਬਣਦਾ ਖੇਤਰ ।
(c) ਤਾਰ ਤੋਂ ਪੈਦਾ ਅਰਧ-ਵਿਆਸੀ ਰੇਖਾਵਾਂ ਦਾ ਬਣਦਾ ਖੇਤਰ ।
(d) ਤਾਰ ਦੇ ਦੁਆਲੇ ਸਮਕੇਂਦਰੀ ਚੱਕਰਾਂ ਦਾ ਬਣਦਾ ਖੇਤਰ ।
ਉੱਤਰ-
(d) ਤਾਰ ਦੇ ਦੁਆਲੇ ਸਮਕੇਂਦਰੀ ਚੱਕਰਾਂ ਦਾ ਬਣਦਾ ਖੇਤਰ ।
ਪ੍ਰਸ਼ਨ 2.
ਬਿਜਲ-ਚੁੰਬਕੀ ਰਣ ਦੀ ਘਟਨਾ- .
(a) ਕਿਸੇ ਵਸਤੂ ਨੂੰ ਚਾਰਜ ਕਰਨ ਦੀ ਪ੍ਰਕਿਰਿਆ ਹੈ ?
(b) ਕਿਸੇ ਕੁੰਡਲੀ ਤੋਂ ਬਿਜਲਈ ਧਾਰਾ ਪ੍ਰਵਾਹਿਤ ਹੋਣ ਦੇ ਕਾਰਨ ਚੁੰਬਕੀ ਖੇਤਰ ਉਤਪੰਨ ਕਰਨ ਦੀ ਪ੍ਰਕਿਰਿਆ ਹੈ ।
(c) ਕੁੰਡਲੀ ਅਤੇ ਚੁੰਬਕੇ ਦੇ ਵਿੱਚ ਸਾਪੇਖਿਕ ਗਤੀ ਦੇ ਕਾਰਨ ਕੁੰਡਲੀ ਵਿੱਚ ਪੇਰਿਤ ਬਿਜਲੀ ਧਾਰਾ ਪੈਦਾ ਕਰਨਾ ।
(d) ਕਿਸੇ ਬਿਜਲੀ ਮੋਟਰ ਦੀ ਕੁੰਡਲੀ ਨੂੰ ਘੁੰਮਾਉਣ ਦੀ ਪ੍ਰਕਿਰਿਆ ਹੈ ।
ਉੱਤਰ-
(c) ਕੁੰਡਲੀ ਅਤੇ ਚੁੰਬਕ ਦੇ ਵਿੱਚ ਸਾਪੇਖਿਕ ਗਤੀ ਦੇ ਕਾਰਨ ਕੁੰਡਲੀ ਵਿੱਚ ਪ੍ਰੇਮ੍ਰਿਤ ਬਿਜਲੀ ਧਾਰਾ ਪੈਦਾ ਕਰਨਾ ।
ਪ੍ਰਸ਼ਨ 3.
ਬਿਜਲਈ ਧਾਰਾ ਪੈਦਾ ਕਰਨ ਦੀ ਵਿਉਂਤ ਕਹਿੰਦੇ ਹਨ :
(a) ਜਨਰੇਟਰ
(b) ਗੈਲਵੈਨੋਮੀਟਰ
(c) ਐਮਮੀਟਰ
(d) ਮੋਟਰ ।
ਉੱਤਰ-
(a) ਜਨਰੇਟਰ ।
ਪ੍ਰਸ਼ਨ 4.
ਕਿਸੇ AC ਜਨਰੇਟਰ ਅਤੇ DC ਜਨਰੇਟਰ ਵਿੱਚ ਇੱਕ ਮੂਲ ਅੰਤਰ ਹੈ ਕਿ-
(a) AC ਜਨਰੇਟਰ ਵਿੱਚ ਬਿਜਲੀ ਚੁੰਬਕ ਹੁੰਦਾ ਹੈ ਜਦੋਂ ਕਿ DC ਜਨਰੇਟਰ ਵਿੱਚ ਸਥਾਈ ਚੁੰਬਕ ਹੁੰਦਾ ਹੈ ।
(b) DC ਜਨਰੇਟਰ ਉੱਚੀ ਵੋਲਟਤਾ ਪੈਦਾ ਕਰਦਾ ਹੈ ।
(c) AC ਜਨਰੇਟਰ ਉੱਚੀ ਵੋਲਟਤਾ ਪੈਦਾ ਕਰਦਾ ਹੈ
(d) AC ਜਨਰੇਟਰ ਵਿੱਚ ਵਿਭੇਦਿਤ ਰਿੰਗ ਹੁੰਦੇ ਹਨ ਜਦੋਂ ਕਿ DC ਜਨਰੇਟਰ ਵਿਚ ਦਿਸ਼ਾ ਪਰਾਵਰਤਕ (Commutator) ਹੁੰਦਾ ਹੈ ।
ਉੱਤਰ-
(d) AC ਜਨਰੇਟਰ ਵਿੱਚ ਵਿਭੇਦਿਤ ਰਿੰਗ ਹੁੰਦੇ ਹਨ ਜਦੋਂ ਕਿ DC ਜਨਰੇਟਰ ਵਿਚ ਦਿਸ਼ਾ ਪਰਾਵਰਤਕ (Commutator) ਹੁੰਦਾ ਹੈ ।
ਪ੍ਰਸ਼ਨ 5.
ਸਾਰਟ ਸਰਕਟ ਸਮੇਂ ਸਰਕਟ ਵਿੱਚ ਬਿਜਲਈ ਧਾਰਾ ਦਾ ਮਾਨ-
(a) ਬਹੁਤ ਘੱਟ ਹੋ ਜਾਂਦਾ ਹੈ
(b) ਪਰਿਵਰਤਿਤ ਨਹੀਂ ਹੁੰਦਾ ।
(c) ਬਹੁਤ ਅਧਿਕ ਵੱਧ ਜਾਂਦਾ ਹੈ
(d) ਨਿਰੰਤਰ ਪਰਿਵਰਤਿਤ ਹੁੰਦਾ ਹੈ ।
ਉੱਤਰ-
(c) ਬਹੁਤ ਅਧਿਕ ਵੱਧ ਜਾਂਦਾ ਹੈ ।
ਪ੍ਰਸ਼ਨ 6.
ਹੇਠ ਲਿਖੇ ਕਥਨਾਂ ਵਿਚੋਂ ਕਿਹੜਾ ਸਹੀ ਹੈ ਅਤੇ ਕਿਹੜਾ ਗਲਤ ਹੈ-
(a) ਬਿਜਲੀ ਮੋਟਰ ਯੰਤਰਿਕ ਉਰਜਾ ਨੂੰ ਬਿਜਲੀ ਉਰਜਾ ਵਿੱਚ ਪਰਿਵਰਤਿਤ ਕਰਦੀ ਹੈ ।
(b) ਬਿਜਲੀ ਜਨਰੇਟਰ ਬਿਜਲ-ਚੁੰਬਕੀ ਪ੍ਰੇਰਣ ਦੇ ਸਿਧਾਂਤ ‘ਤੇ ਕਾਰਜ ਕਰਦਾ ਹੈ ।
(c) ਕਿਸੇ ਲੰਬੀ ਗੋਲਾਕਾਰ ਬਿਜਲੀ ਧਾਰਾ ਵਾਲੀ ਕੁੰਡਲੀ ਦੇ ਕੇਂਦਰ ਉੱਤੇ ਚੁੰਬਕੀ ਖੇਤਰ ਸਮਾਨਾਂਤਰ ਸਿੱਧੀਆਂ ਖੇਤਰੀ ਰੇਖਾਵਾਂ ਹੁੰਦਾ ਹੈ !
(d) ਹਰੇ ਬਿਜਲ ਰੋਧਕ ਵਾਲੀ ਤਾਰ ਆਮ ਕਰਕੇ ਬਿਜਲੀ ਸਪਲਾਈ ਦੀ ਲਾਇਵ ਤਾਰ ਹੁੰਦੀ ਹੈ ।
ਉੱਤਰ-
(a) ਗ਼ਲਤ
(b) ਸਹੀ
(c) ਸਹੀ
(d) ਗ਼ਲਤ ।
ਪ੍ਰਸ਼ਨ 7.
ਚੁੰਬਕੀ ਖੇਤਰ ਉਤਪੰਨ ਕਰਨ ਦੇ ਤਿੰਨ ਢੰਗਾਂ ਦੀ ਸੂਚੀ ਬਣਾਓ ।
ਉੱਤਰ-
ਚੁੰਬਕੀ ਖੇਤਰ ਉਤਪੰਨ ਕਰਨ ਦੇ ਢੰਗ-
- ਸਥਾਈ ਛੜ ਚੁੰਬਕ
- ਬਿਜਲੀ ਚੁੰਬਕ
- ਬਿਜਲੀ ਪ੍ਰੇਣ ਚੁੰਬਕ ।
ਪ੍ਰਸ਼ਨ 8.
ਸੋਲੀਨਾਇਡ ਚੁੰਬਕ ਦੀ ਤਰ੍ਹਾਂ ਕਿਵੇਂ ਵਿਵਹਾਰ ਕਰਦੀ ਹੈ ? ਕੀ ਤੁਸੀਂ ਛੜ ਚੁੰਬਕ ਦੀ ਸਹਾਇਤਾ ਨਾਲ ਕਿਸੇ ਬਿਜਲੀ ਧਾਰਾ ਵਾਲੇ ਸੋਲਨਾਇਡ ਦੇ ਉੱਤਰੀ ਧਰੁਵ ਦਾ ਪਤਾ ਕਰ ਸਕਦੇ ਹੋ ?
ਉੱਤਰ-
- ਛੜ ਚੁੰਬਕ ਅਤੇ ਸੋਲੀਨਾਇਡ ਦੋਨਾਂ ਨੂੰ ਸੁਤੰਤਰਤਾਪੂਰਵਕ ਲਟਕਾਉਣ ਤੇ ਦੋਨਾਂ ਦੇ ਉੱਤਰ-ਦੱਖਣ ਦਿਸ਼ਾ ਵਿੱਚ ਠਹਿਰਦੇ ਹਨ ।
- ਛੜ ਚੁੰਬਕ ਅਤੇ ਸੋਲੀਨਾਇਡ ਸਮਾਨ ਧਰੁਵਾਂ ਨੂੰ ਪ੍ਰਤਿਕਰਸ਼ਿਤ (ਆਕਰਸ਼ਿਤ) ਅਤੇ ਅਸਮਾਨ ਵਿਪਰੀਤ) ਧਰੁਵਾਂ ਨੂੰ ਆਕਰਸ਼ਿਤ ਕਰਦੇ ਹਨ
- ਛੜ ਚੁੰਬਕ ਅਤੇ ਸੋਲੀਨਾਇਡ ਦੋਨੋਂ ਚੁੰਬਕੀ ਪਦਾਰਥਾਂ (ਜਿਵੇਂ ਲੋਹਾ, ਕੋਬਾਲਟ ਅਤੇ ਨਿਕਲ) ਨੂੰ ਆਪਣੇ ਵੱਲ ਆਕਰਸ਼ਿਤ ਕਰਦੇ ਹਨ ।
- ਛੜ ਚੁੰਬਕ ਅਤੇ ਸੋਲੀਨਾਇਡ ਦੋਨਾਂ ਦੇ ਨੇੜੇ ਦਿਸ਼ਾ ਸੂਚਕ ਸੂਈ ਲਿਆਉਣ ‘ਤੇ ਸੂਈ ਵਿਖੇਪਿਤ ਹੋ ਜਾਂਦੀ ਹੈ ।
- ਸੁਤੰਤਰਤਾਪੂਰਵਕ ਲਟਕ ਰਹੇ ਚੁੰਬਕ ਜਾਂ ਸੋਲੀਨਾਇਡ ਦੇ ਨੇੜੇ ਇੱਕ ਹੋਰ ਧਾਰਾਵਾਹੀ ਤਾਰ ਲਿਆਉਣ ਨਾਲ ਦੋਨੋਂ ਵਿਖੇਪਿਤ ਹੋ ਜਾਂਦੇ ਹਨ ।
ਛੜ ਚੁੰਬਕ ਦੁਆਰਾ ਸੋਲੀਨਾਇਡ ਦੇ ਧਰੁਵ ਨਿਰਧਾਰਨ ਕਰਨਾ-
- ਇੱਕ ਸੁਤੰਤਰਤਾ ਪੂਰਵਕ ਖਿਤਿਜ ਅਵਸਥਾ ਵਿੱਚ ਲਟਕ ਰਹੀ ਧਾਰਾਵਾਹੀ ਸੋਲੀਨਾਇਡ ਦੇ ਇੱਕ ਸਿਰੇ ਦੇ ਨੇੜੇ ਛੜ ਚੁੰਬਕ ਦਾ ਉੱਤਰੀ ਧਰੁਵ ਲਿਆਓ । ਜੇਕਰ ਧਾਰਾਵਾਹੀ ਸੋਲੀਨਾਇਡ ਆਕਰਸ਼ਿਤ ਹੁੰਦੀ ਹੈ ਤਾਂ ਇਹ ਸਿਰਾ ਸੋਲੀਨਾਇਡ ਦਾ ਦੱਖਣੀ ਧਰੁਵ ਹੋਵੇਗਾ ਅਤੇ ਦੂਜਾ ਸਿਰਾ ਉੱਤਰੀ ਧਰੁਵ ਹੋਵੇਗਾ ।
- ਜੇਕਰ ਛੜ ਚੁੰਬਕ ਦਾ ਉੱਤਰੀ ਧਰੁਵ ਸੋਲੀਨਾਇਡ ਦੇ ਨੇੜੇ ਲਿਆਉਣ ਨਾਲ ਸੋਲੀਨਾਇਡ ਵਿਖੇਪਿਤ ਹੋ ਜਾਂਦੀ ਹੈ ਤਾਂ ਛੜ ਚੁੰਬਕ ਦੇ ਉੱਤਰੀ ਧਰੁਵ ਦੇ ਸਾਹਮਣੇ ਵਾਲਾ ਸੋਲੀਨਾਇਡ ਦਾ ਸਿਰਾ ਉੱਤਰੀ ਧਰੁਵ ਅਤੇ ਦੂਜਾ ਸਿਰਾ ਦੱਖਣੀ ਧਰੁਵ ਹੋਵੇਗਾ ।
ਪ੍ਰਸ਼ਨ 9.
ਕਿਸੇ ਚੁੰਬਕੀ ਖੇਤਰ ਵਿੱਚ ਸਥਿਤ ਬਿਜਲੀ ਧਾਰਾ ਵਾਲੇ ਚਾਲਕ ਉੱਤੇ ਲੱਗ ਰਿਹਾ ਬਲ ਕਦੋਂ ਅਧਿਕਤਮ ਹੁੰਦਾ ਹੈ ?
ਉੱਤਰ-
ਕਿਸੇ ਚੰਬਕੀ ਖੇਤਰ ਵਿੱਚ ਸਥਿਤ ਬਿਜਲੀ ਧਾਰਾਵਾਹੀ ਚਾਲਕ ਉੱਤੇ ਲੱਗ ਰਿਹਾ ਬਲ ਉਸ ਸਮੇਂ ਅਧਿਕਤਮ ਹੁੰਦਾ ਹੈ ਜਦੋਂ ਬਿਜਲੀ ਧਾਰਾ ਦੀ ਦਿਸ਼ਾ ਚੁੰਬਕੀ ਖੇਤਰ ਦੀ ਦਿਸ਼ਾ ਦੇ ਲੰਬ ਹੋਵੇ ।
ਪ੍ਰਸ਼ਨ 10.
ਮੰਨ ਲਓ ਤੁਸੀਂ ਕਿਸੇ ਚੈਂਬਰ ਵਿੱਚ ਆਪਣੀ ਪਿੱਠ ਨੂੰ ਕਿਸੇ ਇੱਕ ਕੰਧ ਨਾਲ ਲਗਾ ਕੇ ਬੈਠੇ ਹੋ । ਕੋਈ ਇਲੈੱਕਟਰਾਨ ਪੁੰਜ ਤੁਹਾਡੇ ਪਿੱਛੇ ਦੀ ਕੰਧ ਤੋਂ ਸਾਹਮਣੇ ਵਾਲੀ ਕੰਧ ਵੱਲ ਖਤਿਜ ਗਤੀ ਕਰਦਾ ਹੋਇਆ ਕਿਸੇ ਪ੍ਰਬਲ ਚੁੰਬਕੀ ਖੇਤਰ ਦੁਆਰਾ ਤੁਹਾਡੇ ਸੱਜੇ ਪਾਸੇ ਵਿਖੇਪਿਤ ਹੋ ਜਾਂਦਾ ਹੈ । ਚੁੰਬਕੀ ਖੇਤਰ ਦੀ ਦਿਸ਼ਾ ਕੀ ਹੈ ?
ਉੱਤਰ-
ਫਲੇਮਿੰਗ ਦੇ ਖੱਬੇ ਹੱਥ ਦੇ ਨਿਯਮ ਅਨੁਸਾਰ ਲੱਗ ਰਹੇ ਬਲ ਦੀ ਦਿਸ਼ਾ ਚੁੰਬਕੀ ਖੇਤਰ ਅਤੇ ਬਿਜਲਈ ਧਾਰਾ ਦੋਨਾਂ ਦੀ ਦਿਸ਼ਾਵਾਂ ਦੇ ਲੰਬ ਹੁੰਦੀ ਹੈ । ਬਿਜਲਈ ਧਾਰਾ ਦੀ ਦਿਸ਼ਾ ਇਲੈੱਕਟ੍ਰਾਨ ਦੀ ਗਤੀ ਦੀ ਦਿਸ਼ਾ ਦੇ ਉਲਟ ਦਿਸ਼ਾ ਵਿੱਚ ਹੁੰਦੀ ਹੈ । ਇਸ ਲਈ ਚੁੰਬਕੀ ਖੇਤਰ ਦੀ ਦਿਸ਼ਾ ਹੇਠਾਂ ਵੱਲ ਹੋਵੇਗੀ ।
ਪ੍ਰਸ਼ਨ 11.
ਬਿਜਲੀ ਮੋਟਰ ਦਾ ਅੰਕਿਤ ਚਿੱਤਰ ਖਿੱਚੋ । ਇਸ ਦਾ ਸਿਧਾਂਤ ਅਤੇ ਕਾਰਜ ਵਿਧੀ ਸਪੱਸ਼ਟ ਕਰੋ । ਬਿਜਲੀ ਮੋਟਰ ਵਿੱਚ ਵਿਭੇਦਿਤ ਰਿੰਗ ਦਾ ਕੀ ਮਹੱਤਵ ਹੈ ?
ਜਾਂ
ਅੰਕਿਤ ਚਿੱਤਰ ਦੀ ਸਹਾਇਤਾ ਨਾਲ ਬਿਜਲੀ ਦੀ ਮੋਟਰ ਦਾ ਸਿਧਾਂਤ, ਰਚਨਾ ਅਤੇ ਕਾਰਜ ਵਿਧੀ ਸਮਝਾਓ ।
ਉੱਤਰ-
ਬਿਜਲੀ ਮੋਟਰ – ਬਿਜਲੀ ਮੋਟਰ, ਬਿਜਲ ਉਰਜਾ (ਬਿਜਲਈ ਧਾਰਾ) ਨੂੰ ਯੰਤਰਿਕ ਉਰਜਾ (ਗਤੀ) ਵਿੱਚ ਪਰਿਵਰਤਿਤ ਕਰ ਦਿੰਦੀ ਹੈ । ਰੋਜ਼ਾਨਾ ਜੀਵਨ ਵਿੱਚ ਬਿਜਲੀ ਮੋਟਰਾਂ ਦਾ ਕਈ ਸਥਾਨਾਂ ‘ਤੇ ਪ੍ਰਯੋਗ ਕੀਤਾ ਜਾਂਦਾ ਹੈ-ਜਿਵੇਂ ਕਿ ਵਾਲ ਸੁਕਾਉਣ ਵਾਲਾ ਯੰਤਰ (ਡਰਾਇਰ), ਪੱਖੇ, ਪਾਣੀ ਦੇ ਪੰਪ ਅਤੇ ਕਈ ਵਾਹਨ ਅਤੇ ਉਦਯੋਗ ।
ਸਿਧਾਂਤ-ਜਦੋਂ ਕਿਸੇ ਕਰੰਟ ਵਾਹਕ ਕੁੰਡਲੀ ਨੂੰ ਚੁੰਬਕੀ ਖੇਤਰ ਵਿੱਚ ਰੱਖਿਆ ਜਾਂਦਾ ਹੈ ਤਾਂ ਇਸ ਕੁੰਡਲੀ ਦੀਆਂ ਭੁਜਾਵਾਂ ‘ਤੇ ਵਾਹਕ ਬਲ ਕਿਰਿਆ ਕਰਦਾ ਹੈ ਜੋ ਕੁੰਡਲੀ ਨੂੰ ਘੁਮਾਉਣ ਦਾ ਯਤਨ ਕਰਦਾ ਹੈ ।
ਬਨਾਵਟ-ਬਿਜਲੀ ਮੋਟਰ ਦੇ ਹੇਠ ਲਿਖੇ ਭਾਗ ਹਨ-
- ਆਰਮੇਚਰ ਕੁੰਡਲੀ – ਆਰਮੇਚਰ ਕੁੰਡਲੀ ABCD ਇੱਕ ਨਰਮ ਲੋਹੇ ਦੀ ਛੜ ਦੇ ਗਿਰਦ ਲਪੇਟੀ ਇੱਕ ਕੁੰਡਲੀ ਆਪਣੇ ਧੁਰੇ ਦੇ ਗਿਰਦ ਘੁੰਮਣ ਲਈ ਸੁਤੰਤਰ ਹੁੰਦੀ ਹੈ ।
- ਦਿਸ਼ਾ ਪਰਿਵਰਤਕ – ਦਿਸ਼ਾ ਪਰਿਵਰਤਕ ਕੁੰਡਲੀ, ਵਿਭਾਜਿਤ ਛੱਲਿਆਂ ਨਾਲ S1 ਅਤੇ S2 ਨੂੰ ਜੁੜੀ ਹੁੰਦੀ ਹੈ ।
- ਹਾਰਸ-ਸੂ ਚੁੰਬਕ – ਕੁੰਡਲੀ ਨੂੰ ਹਾਰਸ-ਸੂ (ਘੋੜੇ ਦੀ ਨਾਲ ਜਿਹੇ) ਚੁੰਬਕ ਦੇ ਸ਼ਕਤੀਸ਼ਾਲੀ ਧਰੁਵਾਂ ਦੇ ਵਿਚਕਾਰ ਰੱਖਿਆ ਜਾਂਦਾ ਹੈ !
- ਕਾਰਬਨ ਬੁਰਸ਼ – ਕਾਰਬਨ ਬਰੁਸ਼ B1 ਅਤੇ B2 ਦਾ ਜੋੜਾ ਵਿਭਾਜਿਤ ਛੱਲਿਆਂ ਨੂੰ ਦਬਾ ਕੇ ਰੱਖਦਾ ਹੈ । D.C. ਧਾਰਾ ਦਾ ਇੱਕ ਸਰੋਤ ਇਨ੍ਹਾਂ ਕਾਰਬਨ ਬਰੁਸ਼ਾਂ ਨਾਲ ਜੁੜਿਆ ਹੁੰਦਾ ਹੈ ।
ਕਾਰਜ ਵਿਧੀ – ਮੰਨ ਲਓ ਕੁੰਡਲੀ ABCD ਦਾ ਤਲ ਖਿਤਿਜ ਹੈ ਅਤੇ ਵਿਭਾਜਿਤ ਛੱਲੇ S1 ਅਤੇ S2 ਬੁਰਸ਼ B1 ਅਤੇ B2 ਨੂੰ ਛੂਹ ਰਹੇ ਹਨ । ਜਿਵੇਂ ਕਿ ਚਿੱਤਰ ਵਿੱਚ ਦਰਸਾਇਆ ਗਿਆ ਹੈ । ਧਾਰਾ ਘੜੀ ਦੀ ਦਿਸ਼ਾ ਦੇ ਉਲਟ ਦਿਸ਼ਾ ਵਿੱਚ ਪ੍ਰਵਾਹਿਤ ਕੀਤੀ ਜਾਂਦੀ ਹੈ ।
ਫਲੈਮਿੰਗ ਦੇ ਖੱਬੇ ਹੱਥ ਦੇ ਨਿਯਮ ਅਨੁਸਾਰ AB ਬਾਹਰ ਵੱਲ ਕਾਗ਼ਜ਼ ਦੇ ਤਲ ਦੇ ਲੰਬ ਦਿਸ਼ਾ ਵਿੱਚ ਇੱਕ ਬਲ F ਮਹਿਸੂਸ ਕਰਦੀ ਹੈ । ਭੁਜਾ DC ਅੰਦਰ ਵੱਲ ਕਾਗ਼ਜ਼ ਦੇ ਤਲ ਤੇ ਸਮਾਨਾਂਤਰ ਬਲ Fਮਹਿਸੂਸ ਕਰਦੀ ਹੈ ।
ਕਿਉਂਕਿ CB ਅਤੇ AD ਭੁਜਾਵਾਂ ਚੁੰਬਕੀ ਖੇਤਰ ਦੇ ਸਮਾਨੰਤਰ ਹਨ, ਇਸ ਲਈ ਕੋਈ ਬਲ ਮਹਿਸੂਸ ਨਹੀਂ ਕਰਦੀਆਂ । ਭੁਜਾਵਾਂ AB ਅਤੇ CD ਤੇ ਕਿਰਿਆ ਕਰ ਰਹੇ ਬਲ ਬਰਾਬਰ ਪਰੰਤੂ ਉਲਟ ਦਿਸ਼ਾਈ ਹਨ ਜਿਹੜੇ ਵਿਭਿੰਨ ਬਿੰਦੂਆਂ ਤੇ ਕਿਰਿਆ ਕਰਕੇ ਇੱਕ ਜੋੜਾ ਬਲ ਬਣਾਉਂਦਾ ਹੈ ਜਿਸ ਦੇ ਸਿੱਟੇ ਵਜੋਂ ਕੁੰਡਲੀ ਘੜੀ ਵਾਲੀ ਦਿਸ਼ਾ ਵਿੱਚ ਘੁੰਮਣ ਲਗਦੀ ਹੈ । ਜਦੋਂ ਕੁੰਡਲੀ ਕਾਗ਼ਜ਼ ਦੇ ਤਲ ਦੇ ਲੰਬ ਦਿਸ਼ਾ ਵਿੱਚ ਆ ਜਾਂਦੀ ਹੈ ਅਤੇ ਭੁਜਾ AB ਅਤੇ CD ਹੇਠਾਂ ਹੋ ਜਾਂਦੀ ਹੈ ਤਾਂ ਜੋੜਾ ਬਲ ਸਿਫਰ ਹੋ ਜਾਂਦਾ ਹੈ, ਪਰੰਤੁ ਜਤਾ ਦੇ ਕਾਰਨ ਕੁੰਡਲੀ ਘੁੰਮਦੀ ਰਹਿੰਦੀ ਹੈ । ਵਿਭਾਜਿਤ ਛੱਲਾ S1 ਅਤੇ ਬਰੁਸ਼ B2 ਪਰਸਪਰ ਸੰਪਰਕ ਵਿੱਚ ਅਤੇ ਵਿਭਾਜਿਤ ਛੱਲਾ S2 ਬਰੁਸ਼ B1 ਦੇ ਸੰਪਰਕ ਵਿੱਚ ਆ ਜਾਂਦਾ ਹੈ ।
ਵਿਭਾਜਿਤ ਛੱਲੇ ਆਪਣੀ ਸਥਿਤੀ ਬਦਲਦੇ ਹਨ ਨਾ ਕਿ ਬਰੁਸ਼ B1 ਅਤੇ B2 – ਫਿਰ ਜਦੋਂ ਬਿਜਲਈ ਧਾਰਾ ਕੁੰਡਲੀ ਵਿਚੋਂ ਦਿਸ਼ਾ ABCD ਵਿਚੋਂ ਲੰਘਦੀ ਹੈ ਤਾਂ ਕੁੰਡਲੀ ਦੀਆਂ ਭੁਜਾਵਾਂ ਤੇ ਕਿਰਿਆ ਕਰਕੇ ਬਲ ਉਸ ਦਿਸ਼ਾ ਵਿੱਚ ਬਾਹਰ ਵੱਲ ਜੋੜਾ ਬਲ ਬਣਾਉਂਦਾ ਹੈ । ਇਸ ਦੇ ਸਿੱਟੇ ਵਜੋਂ ਕੁੰਡਲੀ ਉਸੇ ਦਿਸ਼ਾ ਵਿੱਚ ਘੁੰਮਣਾ ਜਾਰੀ ਰੱਖਦੀ ਹੈ ।
ਇਸ ਤਰ੍ਹਾਂ ਮੋਟਰ ਦੀ ਕੁੰਡਲੀ ਦੇ ਧੁਰੇ ਤੇ ਜੇਕਰ ਕੋਈ ਪਹੀਆ ਲੱਗਾ ਹੋਵੇ ਤਾਂ ਪਹੀਆ ਕੋਈ ਮਸ਼ੀਨਾਂ ਨੂੰ ਚਲਾ ਸਕਦਾ ਹੈ ।
ਪ੍ਰਸ਼ਨ 12.
ਅਜਿਹੇ ਕੁੱਝ ਯੰਤਰਾਂ ਦੇ ਨਾਂ ਲਿਖੋ ਜਿਨ੍ਹਾਂ ਵਿੱਚ ਬਿਜਲੀ ਮੋਟਰ ਦਾ ਉਪਯੋਗ ਹੁੰਦਾ ਹੈ ।
ਉੱਤਰ-
ਬਿਜਲੀ ਮੋਟਰ ਦਾ ਉਪਯੋਗ ਬਿਜਲੀ ਪੱਖੇ, ਰੇਫਰੀਜਰੇਟਰਾਂ, ਬਿਜਲੀ ਮਿਕਸਰਾਂ, ਵਾਸ਼ਿੰਗ ਮਸ਼ੀਨਾਂ, ਕੰਪਿਊਟਰਾਂ, ਐੱਮ. ਪੀ. 3 ਪਲੇਅਰ, ਜਲ ਪੰਪ, ਆਟਾ ਪੀਸਣ ਵਾਲੀ ਮਸ਼ੀਨ ਵਿੱਚ ਕੀਤਾ ਜਾਂਦਾ ਹੈ ।
ਪ੍ਰਸ਼ਨ 13.
ਬਿਜਲਰੋਧੀ ਤਾਂਬੇ ਦੀ ਤਾਰ ਦੀ ਕੁੰਡਲੀ ਕਿਸੇ ਗੈਲਵੈਨੋਮੀਟਰ ਨਾਲ ਜੁੜੀ ਹੋਈ ਹੈ । ਕੀ ਹੋਵੇਗਾ ਜੇਕਰ ਕੋਈ ਛੜ ਚੁੰਬਕ :
(i) ਕੁੰਡਲੀ ਵਿੱਚ ਧਕੇਲਿਆ ਜਾਂਦਾ ਹੈ ?
(ii) ਕੁੰਡਲੀ ਦਾ ਅੰਦਰ ਤੋਂ ਬਾਹਰ ਖਿੱਚਿਆ ਜਾਂਦਾ ਹੈ ?
(iii) ਕੁੰਡਲੀ ਦੇ ਅੰਦਰ ਸਥਿਤ ਰੱਖਿਆ ਜਾਂਦਾ ਹੈ ?
ਉੱਤਰ-
(i) ਜਿਵੇਂ ਹੀ ਛੜ ਚੁੰਬਕ ਨੂੰ ਕੁੰਡਲੀ ਵਿੱਚ ਧਕੇਲਿਆ ਜਾਂਦਾ ਹੈ ਉਸੇ ਵੇਲੇ ਗੈਲਵੈਨੋਮੀਟਰ ਦੀ ਸੂਈ ਵਿੱਚ ਥੋੜ੍ਹੇ ਸਮੇਂ ਲਈ ਵਿਖੇਪਣ ਹੁੰਦਾ ਹੈ । ਇਸ ਕੁੰਡਲੀ ਵਿੱਚ ਬਿਜਲਈ ਧਾਰਾ ਦੀ ਉਪਸਥਿਤੀ ਦਾ ਸੰਕੇਤ ਦਿੰਦਾ ਹੈ ।
(ii) ਜਦੋਂ ਚੁੰਬਕ ਨੂੰ ਕੁੰਡਲੀ ਵਿੱਚੋਂ ਬਾਹਰ ਖਿੱਚਿਆ ਜਾਂਦਾ ਹੈ ਤਾਂ ਗੈਲਵੈਨੋਮੀਟਰ ਦੀ ਸੂਈ ਦਾ ਥੋੜੇ ਸਮੇਂ ਲਈ ਵਿਪਰੀਤ (ਉਲਟ ਦਿਸ਼ਾ ਵਿੱਚ ਵਿਖੇਪਣ ਹੁੰਦਾ ਹੈ ।
(iii) ਜੇਕਰ ਚੁੰਬਕ ਨੂੰ ਕੁੰਡਲੀ ਅੰਦਰ ਸਥਿਰ ਰੱਖਿਆ ਜਾਂਦਾ ਹੈ ਤਾਂ ਕੁੰਡਲੀ ਵਿੱਚ ਕੋਈ ਬਿਜਲਈ ਧਾਰਾ ਉਤਪੰਨ ਨਹੀਂ ਹੁੰਦੀ ਹੈ ਅਤੇ ਗੈਲਵੈਨੋਮੀਟਰ ਦੀ ਸੂਈ ਦਾ ਵਿਖੇਪਣ ਨਹੀਂ ਹੁੰਦਾ ਹੈ ।
ਪ੍ਰਸ਼ਨ 14.
ਦੋ ਗੋਲਾਕਾਰ ਕੁੰਡਲੀਆਂ A ਅਤੇ B ਇੱਕ ਦੂਜੇ ਦੇ ਨੇੜੇ ਸਥਿਤ ਹਨ । ਜੇਕਰ ਕੁੰਡਲੀ A ਵਿੱਚ ਬਿਜਲੀ ਧਾਰਾ ਵਿੱਚ ਕੋਈ ਪਰਿਵਰਤਨ ਕਰੀਏ ਤਾਂ ਕੀ ਕੁੰਡਲੀ B ਵਿੱਚ ਕੋਈ ਬਿਜਲਈ ਧਾਰਾ ਪ੍ਰੇਰਿਤ ਹੋਵੇਗੀ ? ਕਾਰਨ ਲਿਖੋ ।
ਉੱਤਰ-
ਹਾਂ, ਜਦੋਂ ਕੁੰਡਲੀ A ਵਿੱਚ ਬਿਜਲੀ ਧਾਰਾ ਵਿੱਚ ਕੋਈ ਪਰਿਵਰਤਨ ਕੀਤਾ ਜਾਂਦਾ ਹੈ ਤਾਂ ਕੁੰਡਲੀ B ਵਿੱਚ ਬਿਜਲਈ ਧਾਰਾ ਪ੍ਰੇਰਿਤ ਹੋ ਜਾਂਦੀ ਹੈ । ਕੁੰਡਲੀ A ਵਿੱਚ ਬਿਜਲਈ ਧਾਰਾ ਵਿੱਚ ਪਰਿਵਰਤਨ ਦੇ ਕਾਰਨ ਇਸ ਦੀਆਂ ਚੁੰਬਕੀ ਬਲ ਰੇਖਾਵਾਂ ਦਾ ਕੁੰਡਲੀ B ਨਾਲ ਸੰਬੰਧਤ ਰੇਖਾਵਾਂ ਵਿੱਚ ਪਰਿਵਰਤਨ ਹੋਣ ਕਾਰਨ ਕੁੰਡਲੀ B ਵਿੱਚ ਬਿਜਲਈ ਧਾਰਾ ਉਤਪੰਨ ਕਰਦੀਆਂ ਹਨ ।
ਪ੍ਰਸ਼ਨ 15.
ਨਿਮਨਲਿਖਿਤ ਦੀ ਦਿਸ਼ਾ ਨਿਰਧਾਰਿਤ ਕਰਨ ਵਾਲਾ ਨਿਯਮ ਲਿਖੋ :
(i) ਕਿਸੇ ਸਿੱਧੇ ਬਿਜਲੀ ਧਾਰਾ ਵਾਲੇ ਚਾਲਕ ਦੇ ਆਲੇ-ਦੁਆਲੇ ਉਤਪੰਨ ਚੁੰਬਕੀ ਖੇਤਰ ।
(ii) ਕਿਸੇ ਚੰਬਕੀ ਖੇਤਰ ਵਿੱਚ ਖੇਤਰ ਦੇ ਲੰਬ ਵੱਲ ਸਥਿਤ ਬਿਜਲੀ ਧਾਰਾ ਵਾਲੇ ਸਿੱਧੇ ਚਾਲਕ ਤੇ ਲੱਗਿਆ ਬਲ ਅਤੇ
(iii) ਕਿਸੇ ਚੁੰਬਕੀ ਖੇਤਰ ਵਿੱਚ ਕਿਸੇ ਕੁੰਡਲੀ ਘੁੰਮਣ ਤੇ ਉਸ ਕੁੰਡਲੀ ਵਿੱਚ ਉਤਪੰਨ ਪ੍ਰੇਤ ਬਿਜਲੀ ਧਾਰਾ ।
ਉੱਤਰ-
(i) ਧਾਰਾਵਾਹੀ ਸਿੱਧੇ ਚਾਲਕ ਦੇ ਆਲੇ-ਦੁਆਲੇ ਪੈਦਾ ਹੋਏ ਚੁੰਬਕੀ ਖੇਤਰ ਦੀ ਦਿਸ਼ਾ ਸੱਜਾ ਹੱਥ ਅੰਗੁਠਾ ਨਿਯਮ ਨਿਰਧਾਰਿਤ ਕਰਦਾ ਹੈ ।
ਸੱਜਾ ਹੱਥ ਅੰਗੂਠਾ ਨਿਯਮ – ਜੇਕਰ ਤੁਸੀਂ ਬਿਜਲਈ ਧਾਰਾਂ ਲੰਘ ਰਹੇ ਚਾਲਕ ਨੂੰ ਇਸ ਤਰ੍ਹਾਂ ਫੜੋ ਕਿ ਤੁਹਾਡਾ ਅੰਗੂਠਾ ਬਿਜਲਈ ਧਾਰਾ ਦੀ ਦਿਸ਼ਾ ਵਿੱਚ ਸੰਕੇਤ ਕਰੇ, ਤਾਂ ਤੁਹਾਡੀਆਂ ਉਂਗਲੀਆਂ ਚਾਲਕ ਦੇ ਚਾਰੋਂ ਪਾਸੇ ਚੁੰਬਕੀ ਖੇਤਰ ਦੀਆਂ ਖੇਤਰੀ ਰੇਖਾਵਾਂ ਦੀ ਦਿਸ਼ਾ ਨੂੰ ਦਰਸਾਉਣਗੀਆਂ । ਇਸ ਨੂੰ ਸੱਜਾ ਹੱਥ ਅੰਗੂਠਾ ਨਿਯਮ ਆਖਦੇ ਹਨ ।
(ii) ਚੁੰਬਕੀ ਖੇਤਰ ਵਿੱਚ ਰੱਖੇ ਬਿਜਲਈ ਧਾਰਾ ਵਾਲੇ ਚਾਲਕ ਤੇ ਲੱਗਣ ਵਾਲੇ ਬਲ ਦੀ ਦਿਸ਼ਾ ਫਲੇਮਿੰਗ ਦੇ ਖੱਬੇ ਹੱਥ ਦੇ ਨਿਯਮ ਦੁਆਰਾ ਨਿਰਧਾਰਿਤ ਕੀਤੀ ਜਾਂਦੀ ਹੈ ।
ਫਲੇਮਿੰਗ ਦਾ ਖੱਬੇ-ਹੱਥ ਨਿਯਮ – ਆਪਣੇ ਖੱਬੇ ਹੱਥ ਦੀ ਪਹਿਲੀ ਉਂਗਲੀ ਵਿਚਕਾਰਲੀ ਉਂਗਲੀ ਅਤੇ ਅੰਗੂਠੇ ਨੂੰ ਇਸ ਤਰ੍ਹਾਂ ਫੈਲਾਓ ਕਿ ਇਹ ਤਿਨੋਂ ਇੱਕ ਦੂਜੇ ਦੇ ਪਰਸਪਰ ਲੰਬ ਰੂਪ ਵਿੱਚ ਹੋਣ । ਜੇਕਰ ਪਹਿਲੀ ਉਂਗਲੀ ਚੁੰਬਕੀ ਖੇਤਰ ਦੀ ਦਿਸ਼ਾ, ਵਿਚਕਾਰਲੀ ਉਂਗਲੀ ਚਾਲਕ ਵਿੱਚ ਪ੍ਰਵਾਹਿਤ ਹੋ ਰਹੀ ਬਿਜਲਈ ਧਾਰਾ ਦੀ ਦਿਸ਼ਾ ਵਿੱਚ ਸੰਕੇਤ ਕਰਦੀ ਹੋਵੇ, ਤਾਂ ਅੰਗੂਠਾ ਚਾਲਕ ਦੀ ਗਤੀ ਦੀ ਦਿਸ਼ਾ ਜਾਂ ਚਾਲਕ ਉੱਤੇ ਲੱਗੇ ਬਲ ਦੀ ਦਿਸ਼ਾ ਵੱਲ ਸੰਕੇਤ ਕਰੇਗਾ |
(iii) ਚੁੰਬਕੀ ਖੇਤਰ ਵਿੱਚ ਕਿਸੇ ਕੁੰਡਲੀ ਦੀ ਗਤੀ ਕਾਰਨ ਉਸ ਵਿੱਚ ਪ੍ਰੇਰਿਤ ਹੋ ਰਹੀ ਬਿਜਲਈ ਧਾਰਾ ਦੀ ਦਿਸ਼ਾ ਫਲੇਮਿੰਗ ਦੇ ਸੱਜਾ ਹੱਥ ਨਿਯਮ ਦੁਆਰਾ ਗਿਆਤ ਹੁੰਦੀ ਹੈ ।
ਫਲੇਮਿੰਗ ਦਾ ਸੱਜਾ – ਹੱਥ ਨਿਯਮ-ਆਪਣੇ ਸੱਜੇ ਹੱਥ ਦੀ ਪਹਿਲੀ ਉਂਗਲੀ, ਵਿਚਕਾਰਲੀ ਉਂਗਲੀ ਅਤੇ ਅੰਗੂਠੇ ਨੂੰ ਇਸ ਤਰ੍ਹਾਂ ਫੈਲਾਓ ਕਿ ਇਹ ਤਿੰਨੋਂ ਇੱਕ ਦੂਜੇ ਦੇ ਪਰਸਪਰ ਲੰਬ ਰੂਪ ਹੋਣ । ਜੇਕਰ ਪਹਿਲੀ ਉਂਗਲੀ , ਚੁੰਬਕੀ ਖੇਤਰ ਚੁੰਬਕੀ ਖੇਤਰ ਦੀ ਦਿਸ਼ਾ ਵੱਲ ਸੰਕੇਤ ਕਰੇ ਅਤੇ ਅੰਗੂਠਾ ਚਾਲਕ ਦੀ ਗਤੀ ਦੀ ਦਿਸ਼ਾ ਵੱਲ ਸੰਕੇਤ ਕਰੇ, ਤਾਂ ਵਿਚਕਾਰਲੀ ਉਂਗਲੀ ਚਾਲਕ ਵਿੱਚ ਪ੍ਰੇਮ੍ਰਿਤ ਬਿਜਲਈ ਮ੍ਰਿਤ ਬਿਜਲਈ ਧਾਰਾ ਧਾਰਾ ਦੀ ਦਿਸ਼ਾ ਦਰਸਾਏਗੀ ।
ਪ੍ਰਸ਼ਨ 16.
ਅੰਕਿਤ ਰੇਖਾ ਚਿੱਤਰ ਖਿੱਚ ਕੇ ਕਿਸੇ ਬਿਜਲੀ ਜਨਰੇਟਰ ਦਾ ਮੂਲ ਸਿਧਾਂਤ ਅਤੇ ਕਾਰਜ ਵਿਧੀ ਸਪੱਸ਼ਟ ਕਰੋ । ਇਸ ਵਿੱਚ ਬੁਰਸ਼ਾਂ ਦਾ ਕੀ ਕੰਮ ਹੈ ?
ਜਾਂ
ਅੰਕਿਤ ਚਿੱਤਰ ਦੀ ਸਹਾਇਤਾ ਨਾਲ ਬਿਜਲੀ ਜਨਰੇਟਰ ਦਾ ਸਿਧਾਂਤ, ਰਚਨਾ ਤੇ ਕਾਰਜ ਵਿਧੀ ਸਮਝਾਓ ।
ਉੱਤਰ-
ਪਰਤਵੀਂ ਧਾਰਾ ਡਾਇਨਮੋ ਜਾਂ ਬਿਜਲੀ ਜਨਰੇਟਰ- ਬਿਜਲੀ ਜਨਰੇਟਰ ਇੱਕ ਅਜਿਹਾ ਯੰਤਰ ਹੈ ਜਿਹੜਾ ਯੰਤਰਿਕ ਊਰਜਾ ਨੂੰ ਬਿਜਲੀ ਊਰਜਾ ਵਿੱਚ ਬਦਲਦਾ ਹੈ । ਇਸ ਦਾ ਕਾਰਜ ਫੈਰਾਡੇ ਦੇ ਬਿਜਲੀ ਚੁੰਬਕੀ ਪ੍ਰੇਰਣ ਦੇ ਸਿਧਾਂਤ ਤੇ ਨਿਰਭਰ ਹੈ ।
ਸਿਧਾਂਤ – ਜਦੋਂ ਕਿਸੇ ਬੰਦ ਕੁੰਡਲੀ (ਚਾਲਕ) ਨੂੰ ਕਿਸੇ ਸ਼ਕਤੀਸ਼ਾਲੀ ਚੁੰਬਕੀ ਖੇਤਰ ਵਿੱਚ ਤੇਜ਼ੀ ਨਾਲ ਘੁਮਾਇਆ ਜਾਂਦਾ ਹੈ ਤਾਂ ਉਸ ਵਿਚੋਂ ਗੁਜ਼ਰਨ ਵਾਲੀਆਂ ਚੁੰਬਕੀ ਬਲ ਰੇਖਾਵਾਂ (ਚੁੰਬਕੀ ਫਲੈਕਸ) ਵਿੱਚ ਲਗਾਤਾਰ ਪਰਿਵਰਤਨ ਹੁੰਦਾ ਹੈ ਜਿਸ ਦੇ ਸਿੱਟੇ ਵਜੋਂ ਕੁੰਡਲੀ ਵਿੱਚ ਬਿਜਲੀ ਧਾਰਾ ਪ੍ਰਮ੍ਰਿਤ ਹੋ ਜਾਂਦੀ ਹੈ । ਕੁੰਡਲੀ ਨੂੰ ਘੁਮਾਉਣ ਲਈ ਕੀਤਾ ਗਿਆ ਯੰਤਰਿਕ ਕਾਰਜ ਕੁੰਡਲੀ ਵਿੱਚ ਬਿਜਲੀ ਉਰਜਾ ਦੇ ਰੂਪ ਵਿੱਚ ਵਿਖਾਈ ਦਿੰਦਾ ਹੈ ।
ਫਲੇਮਿੰਗ ਦਾ ਸੱਜੇ ਹੱਥ ਦਾ ਨਿਯਮ – ਆਪਣੇ ਸੱਜੇ ਹੱਥ ਦੇ ਅੰਗੂਠੇ, ਪਹਿਲੀ ਉਂਗਲੀ, ਦੂਜੀ ਵਿਚਕਾਰਲੀ ਉਂਗਲੀ ਨੂੰ ਇਸ ਤਰ੍ਹਾਂ ਫੈਲਾਓ ਕਿ ਤਿੰਨੋਂ ਇੱਕ-ਦੂਜੇ ਨਾਲ ਸਮਕੋਣ ਬਣਾਉਣ ਤਾਂ ਪਹਿਲੀ ਉਂਗਲੀ ਚੁੰਬਕੀ ਖੇਤਰ ਵੱਲ ਸੰਕੇਤ ਕਰਦੀ ਹੈ, ਅੰਗੁਠਾ ਚਾਲਕ ਦੀ ਗਤੀ ਦੀ ਦਿਸ਼ਾ ਨੂੰ ਪ੍ਰਦਰਸ਼ਿਤ ਕਰਦਾ ਹੈ ਅਤੇ ਦੂਜੀ ਉੱਗਲੀ ਕੁੰਡਲੀ ਵਿੱਚ ਉਤਪੰਨ ਹੋਈ ਬਿਜਲਈ ਧਾਰਾ ਦੀ ਦਿਸ਼ਾ ਦਰਸਾਉਂਦੀ ਹੈ ।
ਰਚਨਾ (ਬਨਾਵਟ)- ਕਿਸੇ ਸਾਧਾਰਨ ਪਰਤਵੀਂ ਜੈਨਰੇਟਰ ਦੇ ਹੇਠ ਲਿਖੇ ਮੁੱਖ ਭਾਗ ਹੁੰਦੇ ਹਨ :-
- ਆਰਮੇਚਰ (Armature) – ਇਸ ਵਿੱਚ ਨਰਮ ਲੋਹੇ ਦੀ ਕੋਰ ਤੇ ਤਾਂਬੇ ਦੀ ਰੋਧਕ ਤਾਰ ਦੇ ਬਹੁਤ ਲਪੇਟਾਂ ਵਾਲੀ ਆਇਤਾਕਾਰ ਕੁੰਡਲੀ ABCD ਹੁੰਦੀ ਹੈ ਜਿਸ ਨੂੰ ਆਰਮੇਚਰ ਕਹਿੰਦੇ ਹਨ । ਇਸ ਨੂੰ ਧੂਰੀ ਤੇ ਲਗਾਇਆ ਜਾਂਦਾ ਹੈ ਜਿਹੜੀ ਘੁਮਾਈ ਜਾ ਸਕਦੀ ਹੈ ।
- ਖੇਤਰ ਚੁੰਬਕ (Field Magnet) – ਕੁੰਡਲੀ ਨੂੰ ਸ਼ਕਤੀਸ਼ਾਲੀ ਚੁੰਬਕੀ ਧਰੁਵਾਂ ਵਿੱਚ ਸਥਾਪਿਤ ਕੀਤਾ ਜਾਂਦਾ ਹੈ । ਛੋਟੇ ਜੈਨਰੇਟਰਾਂ ਵਿੱਚ ਸਥਾਈ ਚੁੰਬਕ ਲਗਾਏ ਜਾਂਦੇ ਹਨ, ਪਰੰਤੂ ਵੱਡੇ ਜੈਨਰੇਟਰਾਂ ਵਿੱਚ ਬਿਜਲੀ ਚੁੰਬਕ ਦਾ ਪ੍ਰਯੋਗ ਕੀਤਾ ਜਾਂਦਾ ਹੈ ਜਿਹੜਾ ਚੁੰਬਕੀ ਖੇਤਰ ਉਤਪੰਨ ਕਰਦਾ ਹੈ ।
- ਸਲਿੱਪ ਰਿੰਗ (Slip Rings) – ਧਾਤੂ ਦੇ ਦੋ ਖੋਖਲੇ ਰਿੰਗ R1 ਅਤੇ R2 ਨੂੰ ਕੁੰਡਲੀ ਨੂੰ ਧੂਰੀ ਉੱਪਰ ਲਗਾਇਆ ਜਾਂਦਾ ਹੈ । ਕੁੰਡਲੀ ਦੀਆਂ ਭੁਜਾਵਾਂ A B ਅਤੇ CD ਨੂੰ ਕ੍ਰਮਵਾਰ ਇਨ੍ਹਾਂ ਨਾਲ ਜੋੜ ਦਿੱਤਾ ਜਾਂਦਾ ਹੈ । ਆਰਮੇਚਰ ਦੇ ਘੁੰਮਣ ਨਾਲ R1 ਅਤੇ R2 ਵੀ ਇਸ ਨਾਲ ਘੁੰਮਦੇ ਹਨ ।
- ਕਾਰਬਨ ਬੁਰਸ਼ (Carbon Brush) – ਦੋ ਕਾਰਬਨ ਬਰੁਸ਼ B1 ਅਤੇ B2 ਦੁਆਰਾ ਬਿਜਲਈ ਧਾਰਾ ਨੂੰ ਲੋਡ ਤੱਕ ਲਿਜਾਇਆ ਜਾਂਦਾ ਹੈ । ਚਿੱਤਰ ਵਿੱਚ ਇਸ ਨੂੰ ਗੈਲਵੈਨੋਮੀਟਰ ਨਾਲ ਜੋੜਿਆ ਗਿਆ ਹੈ ਜਿਹੜਾ ਬਿਜਲਈ ਧਾਰਾ ਨੂੰ ਮਾਪਦਾ ਹੈ !
ਕਾਰਜ ਵਿਧੀ (Working) – ਜਦੋਂ ਕੁੰਡਲੀ ਨੂੰ ਚੁੰਬਕ ਦੇ ਧਰੁਵਾਂ N ਅਤੇ S ਦੇ ਵਿੱਚ ਘੜੀ ਦੀ ਸੂਈ ਦੇ ਵਿਪਰੀਤ ਦਿਸ਼ਾ (Anticlockwise) ਵਿੱਚ ਘੁਮਾਇਆ ਜਾਂਦਾ ਹੈ ਤਾਂ AB ਅਤੇ CD ਉੱਪਰ ਵੱਲ ਗਤੀ ਕਰਦੀ ਹੈ । ਉੱਤਰੀ ਧਰੁਵ ਦੇ ਨੇੜੇ ਜਾ AB ਚੁੰਬਕੀ ਰੇਖਾਵਾਂ ਨੂੰ ਕੱਟਦੀ ਹੈ ਅਤੇ CD ਤੇ ਦੱਖਣੀ ਧਰੁਵ ਦੇ ਨੇੜੇ ਚੁੰਬਕੀ ਬਲ ਰੇਖਾਵਾਂ ਨੂੰ ਕੱਟਦੀ ਹੈ । ਇਸ ਤੋਂ AB ਅਤੇ DC ਵਿੱਚ ਕ੍ਰਿਤ ਬਿਜਲਈ ਧਾਰਾ ਉਤਪੰਨ ਹੁੰਦੀ ਹੈ । ਫਲੇਮਿੰਗ ਦੇ ਸੱਜੇ ਹੱਥ ਦੇ ਨਿਯਮ ਅਨੁਸਾਰ ਬਿਜਲਈ ਧਾਰਾ 8 ਤੋਂ A ਅਤੇ D ਤੋਂ c ਵੱਲ ਪ੍ਰਵਾਹ ਕਰਦੀ ਹੈ । ਪ੍ਰਭਾਵੀ ਬਿਜਲਈ ਧਾਰਾ DCBA ਦੀ ਦਿਸ਼ਾ ਵਿੱਚ ਵਹਿੰਦੀ ਹੈ । ਅੱਧੇ ਚੱਕਰ ਤੋਂ ਬਾਅਦ ਕੁੰਡਲੀ ਦੀਆਂ ਭੁਜਾਵਾਂ AB ਅਤੇ DC ਆਪਣੀ ਸਥਿਤੀ ਬਦਲ ਲੈਂਦੀਆਂ ਹਨ । AB ਸੱਜੇ ਪਾਸੇ ਅਤੇ DC ਖੱਬੇ ਪਾਸੇ ਹੋ ਜਾਂਦੀ ਹੈ ਜਿਸ ਕਰਕੇ AB ਉੱਪਰ ਵੱਲ ਅਤੇ DC ਹੇਠਾਂ ਵੱਲ ਜਾਂਦੀਆਂ ਹਨ ।
ਇਸ ਵਿਵਸਥਾ ਵਿੱਚ ਇੱਕ ਬੁਰਸ਼ ਹਮੇਸ਼ਾ ਉਸ ਬਾਜੂ ਨਾਲ ਸੰਪਰਕ ਵਿੱਚ ਰਹਿੰਦਾ ਹੈ ਜਿਹੜੀ ਚੁੰਬਕੀ ਖੇਤਰ ਵਿੱਚ ਉੱਪਰ ਵੱਲ਼ ਗਤੀ ਕਰਦੀ ਹੈ ਅਤੇ ਦੂਜਾ ਬਰੁਸ਼ ਹਮੇਸ਼ਾ ਹੇਠਾਂ ਵੱਲ ਗਤੀ ਕਰਨ ਵਾਲੀ ਬਾਜੂ ਦੇ ਸੰਪਰਕ ਵਿੱਚ ਰਹਿੰਦਾ ਹੈ ।
ਪ੍ਰਸ਼ਨ 17.
ਬਿਜਲੀ-ਸ਼ਾਰਟ ਸਰਕਟ ਕਦੋਂ ਹੁੰਦਾ ਹੈ ?
ਉੱਤਰ-
ਜਦੋਂ ਕਿਸੇ ਘਰੇਲੂ ਜਾਂ ਉਦਯੋਗਿਕ ਸਰਕਟ ਵਿੱਚ ਲਾਈਵ ਤਾਰ (ਜੀਵਤ ਜਾਂ ਫੇਜ਼ ਤਾਰ) ਅਤੇ ਨਿਊਟਰਲ ਤਾਰਾਂ ਆਪਸ ਵਿੱਚ ਜੁੜ ਜਾਂਦੀਆਂ ਹਨ ਤਾਂ ਸਰਕਟ ਸ਼ਾਰਟ ਹੋ (ਟੁੱਟ) ਜਾਂਦਾ ਹੈ । ਇਸ ਅਵਸਥਾ ਵਿੱਚ ਸਰਕਟ ਦਾ ਪ੍ਰਤਿਰੋਧ ਸਮਾਪਤ (ਜ਼ੀਰੋ) ਹੋ ਜਾਂਦਾ ਹੈ ਜਿਸ ਕਰਕੇ ਬਿਜਲਈ ਧਾਰਾ ਦੀ ਸਮਰੱਥਾ ਅਚਾਨਕ ਬਹੁਤ ਜ਼ਿਆਦਾ ਹੋ ਜਾਂਦੀ ਹੈ ।
ਪ੍ਰਸ਼ਨ 18.
ਭੋ-ਤਾਰ ਦਾ ਕੀ ਕਾਰਜ ਹੈ ? ਧਾਤ ਵਾਲੇ ਯੰਤਰਾਂ ਨੂੰ ਭੋ-ਸੰਪਰਕ ਕਰਨਾ ਕਿਉਂ ਜ਼ਰੂਰੀ ਹੈ ?
ਉੱਤਰ-
ਤੋਂ-ਤਾਰ ਤਾਰ – ਘਰੇਲੁ ਬਿਜਲੀ ਸਰਕਟ ਵਿੱਚ ਲਾਈਵ ਅਤੇ ਨਿਊਟਰਲ ਤਾਰਾਂ ਦੇ ਨਾਲ ਤੀਸਰੀ ਤਾਰ ਵੀ ਲੱਗੀ ਹੁੰਦੀ ਹੈ । ਇਸ ਤਾਰ ਦਾ ਸੰਪਰਕ ਘਰ ਦੇ ਨੇੜੇ ਧਰਤੀ ਹੇਠਾਂ ਗਹਿਰਾਈ ਤੇ ਦੱਬੀ ਹੋਈ ਧਾਤ ਦੀ ਪਲੇਟ ਨਾਲ ਹੁੰਦਾ ਹੈ । ਇਸ ਤਾਰ ਦਾ ਕਵਰ ਹਰੇ ਰੰਗ ਦਾ ਹੁੰਦਾ ਹੈ । ਇਸ ਤਾਰ ਨੂੰ ਭੋ-ਸੰਪਰਕ ਤਾਰ ਕਹਿੰਦੇ ਹਨ । ਇਹ ਤਾਰ ਬਿਜਲਈ ਧਾਰਾ ਨੂੰ ਘੱਟ ਤਿਰੋਧ ਵਾਲਾ ਚਾਲਨ ਪੱਥ ਪ੍ਰਦਾਨ ਕਰਦੀ ਹੈ ।
ਧਾਤ ਦੇ ਉਪਕਰਨਾਂ ਜਿਵੇਂ ਬਿਜਲੀ ਸ, ਫਰਿਜ਼, ਟੋਸਟਰ ਆਦਿ ਨੂੰ ਭੋ-ਸੰਪਰਕ ਤਾਰ ਨਾਲ ਜੋੜ ਦਿੱਤਾ ਜਾਂਦਾ ਹੈ। ਇਸ ਨਾਲ ਇਹ ਯਕੀਨੀ ਹੋ ਜਾਂਦਾ ਹੈ ਕਿ ਉਪਕਰਨ ਦੀ ਬਾਡੀ ਵਿੱਚੋਂ ਬਿਜਲੀ ਧਾਰਾ ਗੁਜ਼ਰਨ ਨਾਲ ਬਾਡੀ ਦਾ ਟੈਂਸ਼ਲ ਧਰਤੀ ਦੇ ਪੁਟੈਂਸ਼ਲ ਦੇ ਬਰਾਬਰ ਬਣਾ ਦਿੱਤਾ ਗਿਆ ਹੈ । ਇਸ ਨਾਲ ਉਪਕਰਨ ਦੀ ਵਰਤੋਂ ਕਰ ਰਹੇ ਵਿਅਕਤੀ ਨੂੰ ਬਿਜਲੀ ਦਾ ਝੱਟਕਾ ਲੱਗਣ ਦਾ ਖ਼ਤਰਾ ਨਹੀਂ ਰਹਿੰਦਾ ਹੈ ।
Science Guide for Class 10 PSEB ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ InText Questions and Answers
ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ
ਪ੍ਰਸ਼ਨ 1.
ਚੁੰਬਕ ਦੇ ਨੇੜੇ ਲਿਆਉਣ ਤੇ ਦਿਸ਼ਾ ਸੂਚਕ ਦੀ ਸੂਈ ਵਿਖੇਪਿਤ ਕਿਉਂ ਹੋ ਜਾਂਦੀ ਹੈ ?
ਉੱਤਰ-
ਚੁੰਬਕ ਦੇ ਨੇੜੇ ਲਿਆਉਣ ‘ਤੇ ਚੁੰਬਕ ਦਾ ਚੁੰਬਕੀ ਖੇਤਰ ਦਿਸ਼ਾ ਸੂਚਕ ਦੀ ਸੂਈ ਜੋ ਇੱਕ ਪ੍ਰਕਾਰ ਦਾ ਛੋਟਾ ਚੁੰਬਕ ਹੈ, ਤੇ ਬਲ ਦਾ ਜੋੜਾ (ਬਲ-ਯੁਗਮ ਲਗਾਉਂਦਾ ਹੈ ਜਿਸ ਤੋਂ ਸੂਈ ਵਿਖੇਪਿਤ ਹੋ ਜਾਂਦੀ ਹੈ ।
ਪ੍ਰਸ਼ਨ 2.
ਕਿਸੇ ਛੜ ਚੁੰਬਕ ਦੇ ਚਾਰੋਂ ਪਾਸੇ ਚੁੰਬਕੀ ਖੇਤਰ ਰੇਖਾਵਾਂ ਖਿੱਚੋ ।
ਉੱਤਰ-
ਪ੍ਰਸ਼ਨ 3.
ਚੁੰਬਕੀ ਖੇਤਰ ਰੇਖਾਵਾਂ ਦੇ ਗੁਣਾਂ ਦੀ ਸੂਚੀ ਬਣਾਓ ।
ਉੱਤਰ-
ਚੁੰਬਕੀ ਖੇਤਰ ਰੇਖਾਵਾਂ ਦੇ ਗੁਣ-
- ਚੁੰਬਕ ਦੇ ਬਾਹਰ ਚੁੰਬਕੀ ਖੇਤਰ ਰੇਖਾਵਾਂ ਉੱਤਰੀ ਧਰੁਵ ਤੋਂ ਦੱਖਣੀ ਧਰੁਵ ਵੱਲ ਅਤੇ ਚੁੰਬਕ ਦੇ ਅੰਦਰ ਦੱਖਣੀ ਧਰੁਵ ਤੋਂ ਉੱਤਰੀ ਧਰੁਵ ਵੱਲ ਜਾਂਦੀਆਂ ਹਨ ।
- ਚੁੰਬਕੀ ਖੇਤਰ ਦੀ ਬਲ ਰੇਖਾ ਦੇ ਕਿਸੇ ਬਿੰਦੂ ਤੇ ਖਿੱਚੀ ਗਈ ਸਪੱਰਸ਼ ਰੇਖਾ (ਟੇਜੇਂਟ) ਉਸ ਬਿੰਦੂ ਤੇ ਚੁੰਬਕੀ ਖੇਤਰ ਦੀ ਦਿਸ਼ਾ ਦਰਸਾਉਂਦੀ ਹੈ ।
- ਕੋਈ ਦੋ ਚੁੰਬਕੀ ਖੇਤਰ ਬਲ ਰੇਖਾਵਾਂ ਆਪਸ ਵਿੱਚ ਇੱਕ-ਦੂਜੇ ਨੂੰ ਨਹੀਂ ਕੱਟਦੀਆਂ ਕਿਉਂਕਿ ਇਸ ਬਿੰਦੂ ਤੇ ਚੁੰਬਕੀ ਖੇਤਰ ਦੀਆਂ ਦੋ ਦਿਸ਼ਾਂਵਾਂ ਸੰਭਵ ਨਹੀਂ ਹਨ ।
- ਕਿਸੇ ਥਾਂ ਤੇ ਚੁੰਬਕੀ ਖੇਤਰ ਰੇਖਾਵਾਂ ਦੀ ਸੰਘਣਤਾ ਉਸ ਥਾਂ ‘ਤੇ ਚੁੰਬਕੀ ਖੇਤਰ ਦੀ ਤੀਬਰਤਾ ਦੇ ਸਿੱਧਾ ਅਨੁਪਾਤੀ ਹੁੰਦੀ ਹੈ ।
- ਇੱਕ-ਸਮਾਨ ਚੁੰਬਕੀ ਖੇਤਰ ਦੀਆਂ ਚੁੰਬਕੀ ਰੇਖਾਵਾਂ ਇੱਕ-ਦੂਜੇ ਦੇ ਸਮਾਨ-ਅੰਤਰ ਅਤੇ ਸਮਾਨ ਦੂਰੀ ‘ਤੇ ਹੁੰਦੀਆਂ ਹਨ ।
ਪ੍ਰਸ਼ਨ 4.
ਦੋ ਚੁੰਬਕੀ ਖੇਤਰ ਰੇਖਾਵਾਂ ਇੱਕ ਦੂਜੇ ਨੂੰ ਕਿਉਂ ਨਹੀਂ ਕੱਟਦੀਆਂ ?
ਉੱਤਰ-
ਜੇਕਰ ਦੋ ਚੁੰਬਕੀ ਖੇਤਰ ਰੇਖਾਵਾਂ ਇੱਕ ਦੂਜੇ ਨੂੰ ਕੱਟਣਗੀਆਂ ਤਾਂ ਉਸ ਬਿੰਦੂ ਤੇ ਖੇਤਰ ਦੀਆਂ ਦੋ ਦਿਸ਼ਾਵਾਂ ਹੋਣਗੀਆਂ ਜੋ ਅਸੰਭਵ ਹੈ ਅਤੇ ਦਿਸ਼ਾ ਸੂਚਕ ਸੂਈ ਇਸ ਬਿੰਦੂ ‘ਤੇ ਰੱਖਣ ਨਾਲ ਚੁੰਬਕੀ ਸੂਈ ਦੋ ਦਿਸ਼ਾਵਾਂ ਵੱਲ ਸੰਕੇਤ ਕਰੇਗੀ ਜੋ ਸੰਭਵ ਨਹੀਂ ਹੈ ।
ਪ੍ਰਸ਼ਨ 5.
ਮੇਜ਼ ਦੇ ਤਲ ਤੇ ਪਏ ਤਾਰ ਦੇ ਗੋਲਾਕਾਰ ਲੂਪ ਤੇ ਵਿਚਾਰ ਕਰੋ । ਮੰਨ ਲਓ ਇਸ ਲੂਪ ਵਿੱਚ ਕਲਾਕਵਾਈਜ਼ ਬਿਜਲੀ ਧਾਰਾ ਪ੍ਰਵਾਹਿਤ ਹੋ ਰਹੀ ਹੈ । ਸੱਜੇ ਹੱਥ ਅੰਗੂਠਾ ਨਿਯਮ ਲਾਗੂ ਕਰਕੇ ਲੂਪ ਦੇ ਅੰਦਰ ਅਤੇ ਬਾਹਰ ਚੁੰਬਕੀ ਖੇਤਰ ਦੀ ਦਿਸ਼ਾ ਗਿਆਤ ਕਰੋ ।
ਉੱਤਰ-
ਚਿੱਤਰ ਅਨੁਸਾਰ ਮੇਜ਼ ਦੇ ਤਲ ਤੇ ਤਾਰ ਦਾ ਗੋਲਾਕਾਰ ਲੂਪ ਜਿਸ ਵਿੱਚ ਕਲਾਕਵਾਈਜ਼ (ਸੱਜੇ ਗੇੜ ਵਾਲੀ) ਬਿਜਲੀ ਧਾਰਾ ਪ੍ਰਵਾਹਿਤ ਹੋ ਰਹੀ ਹੈ । ਇਹ ਸੱਜੇ ਹੱਥ ਅੰਗੁਠਾ ਨਿਯਮ ਲਾਗੂ ਕਰਕੇ ਉਂਗਲੀਆਂ ਦੇ ਮੁੜਨ ਦੀ ਦਿਸ਼ਾ ਚੁੰਬਕੀ ਖੇਤਰ ਦੀ ਦਿਸ਼ਾ ਦਰਸਾਏਗੀ । ਚਿੱਤਰ ਤੋਂ ਸਪੱਸ਼ਟ ਹੈ ਕਿ ਲੂਪ ਦੇ ਅੰਦਰ ਚੁੰਬਕੀ ਖੇਤਰ ਲੂਪ ਦੇ ਤਲ ਦੇ ਲੰਬੇ-ਦਾਅ ਉੱਪਰ ਤੋਂ ਹੇਠਾਂ ਵੱਲ ਹੋਵੇਗੀ ।
ਪ੍ਰਸ਼ਨ 6.
ਕਿਸੇ ਦਿੱਤੇ ਗਏ ਖੇਤਰ ਵਿੱਚ ਚੁੰਬਕੀ ਖੇਤਰ ਇੱਕ ਸਮਾਨ ਹੈ । ਇਸ ਨੂੰ ਵਿਖਾਉਣ ਲਈ ਰੇਖਾ-ਚਿੱਤਰ ਖਿੱਚੋ !
ਉੱਤਰ-
ਇੱਕ ਸਮਾਨ ਚੁੰਬਕੀ ਖੇਤਰ ਨੂੰ ਸਮਾਨ-ਅੰਤਰ ਬਲ ਰੇਖਾਵਾਂ ਦੁਆਰਾ ਦਰਸਾਇਆ ਜਾਂਦਾ ਹੈ । ਇਸ ਲਈ ਇਸ ਨੂੰ ਹੇਠਾਂ ਦਿੱਤੇ ਚਿੱਤਰ ਵਾਂਗ ਦਰਸਾਇਆ ਜਾਵੇਗਾ ।
ਪ੍ਰਸ਼ਨ 7.
ਠੀਕ ਵਿਕਲਪ ਚੁਣੋ : ਕਿਸੇ ਬਿਜਲੀ ਧਾਰਾ ਵਾਲੀ ਸਿੱਧੀ, ਲੰਬੀ ਸੋਲੀਨਾਇਡ ਦੇ ਅੰਦਰ ਚੁੰਬਕੀ ਖੇਤਰ :
(a) ਜ਼ੀਰੋ ਹੁੰਦਾ ਹੈ ।
(b) ਇਸ ਦੇ ਸਿਰੇ ਵੱਲ ਜਾਣ ਨਾਲ ਘੱਟਦਾ ਹੈ ।
(c) ਇਸ ਦੇ ਸਿਰੇ ਵੱਲ ਜਾਣ ਨਾਲ ਵਧਦਾ ਹੈ ।
(d) ਸਾਰੇ ਬਿੰਦੁਆਂ ਉੱਤੇ ਬਰਾਬਰ ਹੁੰਦਾ ਹੈ ।
ਉੱਤਰ-
(c) ਇਸ ਦੇ ਸਿਰੇ ਵੱਲ ਜਾਣ ਨਾਲ ਵਧਦਾ ਹੈ ।
ਪ੍ਰਸ਼ਨ 8.
ਕਿਸੇ ਪ੍ਰੋਟਾਨ ਦਾ ਹੇਠ ਲਿਖਿਆਂ ਵਿੱਚੋਂ ਕਿਹੜਾ ਗੁਣ ਕਿਸੇ ਚੁੰਬਕੀ ਖੇਤਰ ਵਿੱਚ ਸੁਤੰਤਰ ਗਤੀ ਕਰਦੇ ਸਮੇਂ । ਪਰਿਵਰਤਿਤ ਹੋ ਜਾਂਦਾ ਹੈ ? (ਇੱਥੇ ਇੱਕ ਤੋਂ ਵੱਧ ਉੱਤਰ ਹੋ ਸਕਦੇ ਹਨ ।)
(a) ਪੁੰਜ
(b) ਚਾਲ
(c) ਵੇਗ
(d) ਮੋਮੈਂਟਮ ।
ਉੱਤਰ-
(c) ਵੇਗ ਅਤੇ (d) ਮੋਮੈਂਟਮ ।
ਪ੍ਰਸ਼ਨ 9.
ਕਿਰਿਆ 13.7 ਵਿੱਚ ਤੁਹਾਡੇ ਵਿਚਾਰ ਵਿੱਚ ਛੜ AB ਦਾ ਵਿਸਥਾਪਨ ਕਿਸ ਪ੍ਰਕਾਰ ਪ੍ਰਭਾਵਿਤ ਹੋਵੇਗਾ ਜੇਕਰ :
(i) ਛੜ AB ਵਿੱਚ ਪ੍ਰਵਾਹਿਤ ਬਿਜਲੀ ਧਾਰਾ ਵਿੱਚ ਵਾਧਾ ਜਾਵੇ ।
(ii) ਵਾਧਾ ਇੱਕ ਪ੍ਰਬਲ ਨਾਲ ਚੁੰਬਕ ਪ੍ਰਯੋਗ ਕੀਤਾ ਜਾਵੇ ।
(ii) ਛੜ AB ਦੀ ਲੰਬਾਈ ਵਿੱਚ ਵਾਧਾ ਕਰ ਦਿੱਤਾ ਜਾਵੇ ।
ਉੱਤਰ-
(i) ਛੜ ਦਾ ਵਿਸਥਾਪਨ ਵੱਧ ਜਾਵੇਗਾ ਕਿਉਂਕਿ ਛੜ ਤੇ ਲੱਗ ਰਿਹਾ ਬਲ ਪ੍ਰਵਾਹਿਤ ਬਿਜਲਈ ਧਾਰਾ ਦੇ ਸਿੱਧਾ ਅਨੁਪਾਤੀ ਹੁੰਦਾ ਹੈ ।
(ii) ਛੜ ਦਾ ਵਿਸਥਾਪਨ ਵੱਧ ਜਾਵੇਗਾ, ਕਿਉਂਕਿ ਛੜ ਤੇ ਲੱਗ ਰਿਹਾ ਬਲ ਚੁੰਬਕੀ ਖੇਤਰ ਦੇ ਸਿੱਧਾ ਅਨੁਪਾਤੀ ਹੁੰਦਾ ਹੈ ।
(iii) ਛੜ ਦਾ ਵਿਸਥਾਪਨ ਵੱਧ ਜਾਵੇਗਾ, ਕਿਉਂਕਿ ਇਸ ਤੇ ਲੱਗ ਰਿਹਾ ਬਲ ਛੜ ਦੀ ਲੰਬਾਈ ਦੇ ਸਿੱਧਾ ਅਨੁਪਾਤੀ ਹੁੰਦਾ ਹੈ ।
ਪ੍ਰਸ਼ਨ 10.
ਪੱਛਮ ਦੇ ਵੱਲ ਪਰਖੇਪਿਤ ਕੋਈ ਧਨਚਾਰਜਿਤ ਕਣ (ਐਲਫਾ ਕਣ ਕਿਸੇ ਚੁੰਬਕੀ ਖੇਤਰ ਦੁਆਰਾ ਉੱਤਰ ਵੱਲ ਵਿਖੇਪਿਤ ਹੋ ਜਾਂਦਾ ਹੈ । ਚੁੰਬਕੀ ਖੇਤਰ ਦੀ ਦਿਸ਼ਾ ਹੈ :
(a) ਦੱਖਣ ਵੱਲ
(b) ਪੂਰਬ ਵੱਲ
(c) ਹੇਠਾਂ ਵੱਲ
(d) ਉੱਪਰ ਵੱਲ ।
ਉੱਤਰ-
(d) ਉੱਪਰ ਵੱਲ (ਅਜਿਹਾ ਫਲੇਮਿੰਗ ਦੇ ਖੱਬੇ ਹੱਥ ਦੇ ਨਿਯਮ ਅਨੁਸਾਰ ਹੈ ।)
ਪ੍ਰਸ਼ਨ 11.
ਫਲੇਮਿੰਗ ਦਾ ਖੱਬਾ ਹੱਥ ਨਿਯਮ ਲਿਖੋ ।
ਜਾਂ
ਬਲ
ਫਲੇਮਿੰਗ ਦਾ ਖੱਬੇ ਹੱਥ ਦਾ ਨਿਯਮ ਲਿਖੋ । ਚਿੱਤਰ ਵੀ ਬਣਾਓ ।
ਉੱਤਰ-
ਫਲੇਮਿੰਗ ਦਾ ਖੱਬਾ ਹੱਥ ਨਿਯਮ-ਇਸ ਨਿਯਮ ਦੇ ਅਨੁਸਾਰ “ਆਪਣੇ ਖੱਬੇ ਹੱਥ ਦੀ ਪਹਿਲੀ ਉਂਗਲੀ, ਵਿਚਕਾਰਲੀ ਉਂਗਲੀ ਅਤੇ ਅੰਗੂਠੇ ਨੂੰ ਇਸ ਪ੍ਰਕਾਰ ਫੈਲਾਓ ਕਿ ਇਹ ਤਿੰਨੋਂ ਇੱਕ ਦੂਜੇ ਦੇ ਪਰਸਪਰ ਲੰਬ ਰੂਪ ਵਿੱਚ ਹੋਣ, ਜੇਕਰ ਪਹਿਲੀ ਉਂਗਲੀ ਚੁੰਬਕੀ ਖੇਤਰ ਦੀ ਦਿਸ਼ਾ, ਵਿਚਕਾਰਲੀ ਉਂਗਲੀ ਚਾਲਕ ਵਿੱਚ ਪ੍ਰਵਾਹਿਤ ਬਿਜਲਈ ਧਾਰਾ ਦੀ ਦਿਸ਼ਾ ਵਿੱਚ ਸੰਕੇਤ ਕਰਦੀ ਹੈ ਤਾਂ ਅੰਗੂਠਾ ਚਾਲਕ ਦੀ ਗਤੀ ਦੀ ਦਿਸ਼ਾ ਜਾਂ ਚਾਲਕ ਉੱਤੇ ਲੱਗ ਰਹੇ ਬਲ ਦੀ ਦਿਸ਼ਾ ਵੱਲ ਸੰਕੇਤ ਕਰੇਗਾ ।”
ਪ੍ਰਸ਼ਨ 12.
ਬਿਜਲਈ ਮੋਟਰ ਦਾ ਕੀ ਸਿਧਾਂਤ ਹੈ ?
ਉੱਤਰ-
ਬਿਜਲਈ ਮੋਟਰ ਦਾ ਸਿਧਾਂਤ-ਜਦੋਂ ਕਿਸੇ ਕੁੰਡਲੀ ਨੂੰ ਚੁੰਬਕੀ ਖੇਤਰ ਵਿੱਚ ਰੱਖ ਕੇ ਉਸ ਵਿਚੋਂ ਬਿਜਲਈ ਧਾਰਾ ਪ੍ਰਵਾਹਿਤ ਕੀਤੀ ਜਾਂਦੀ ਹੈ ਤਾਂ ਕੁੰਡਲੀ ਉੱਪਰ ਇੱਕ ਬਲ ਦਾ ਜੋੜਾ (ਬਲ ਯੁਗਮ) ਕਾਰਜ ਕਰਨ ਲਗਦਾ ਹੈ ਜਿਹੜਾ ਕੁੰਡਲੀ ਨੂੰ ਉਸ ਦੇ ਧੁਰੇ ਦੁਆਲੇ ਘੁਮਾਉਣ ਲੱਗ ਪੈਂਦਾ ਹੈ, ਜੇਕਰ ਕੁੰਡਲੀ ਘੁੰਮਣ ਲਈ ਸੁਤੰਤਰ ਹੋਵੇ ।
ਪ੍ਰਸ਼ਨ 13.
ਬਿਜਲਈ ਮੋਟਰ ਵਿੱਚ ਸਪਲਿਟ ਰਿੰਗ ਦੀ ਕੀ ਮਹੱਤਤਾ ਹੈ ?
ਉੱਤਰ-
ਬਿਜਲਈ ਮੋਟਰ ਵਿੱਚ ਸਪਲਿਟ ਰਿੰਗ ਦੀ ਮਹੱਤਤਾ – ਬਿਜਲਈ ਮੋਟਰ ਵਿੱਚ ਸਪਲਿਟ ਰਿੰਗ (ਛੱਲੇ) ਦਾ ਕੰਮ ਕੁੰਡਲੀ ਵਿਚੋਂ ਪ੍ਰਵਾਹਿਤ ਬਿਜਲੀ ਧਾਰਾ ਦੀ ਦਿਸ਼ਾ ਨੂੰ ਬਦਲਣਾ ਹੈ (ਅਰਥਾਤ ਦਿਸ਼ਾ ਪਰਿਵਰਤਨ ਦਾ ਕੰਮ ਕਰਦੇ ਹਨ) । ਜਦੋਂ ਕੁੰਡਲੀ ਅੱਧਾ ਚੱਕਰ ਪੂਰਾ ਕਰ ਲੈਂਦੀ ਹੈ ਤਾਂ ਸਪਲਿਟ ਰਿੰਗ ਦਾ ਇੱਕ ਪਾਸਿਓਂ ਬੁਰਸ਼ ਨਾਲ ਸੰਪਰਕ ਸਮਾਪਤ ਹੋ ਕੇ ਦੂਜੇ ਪਾਸੇ ਜੁੜ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਕੁੰਡਲੀ ਵਿੱਚ ਬਿਜਲਈ ਧਾਰਾ ਦੀ ਦਿਸ਼ਾ ਹਮੇਸ਼ਾ ਇਸ ਤਰ੍ਹਾਂ ਬਣੀ ਰਹਿੰਦੀ ਹੈ ਕਿ ਕੁੰਡਲੀ ਇੱਕ ਹੀ ਦਿਸ਼ਾ ਵਿੱਚ ਚੱਕਰ ਲਾਉਂਦੀ ਰਹਿੰਦੀ ਹੈ । ਜੇਕਰ ਬਿਜਲਈ ਮੋਟਰ ਵਿੱਚ ਸਪਲਿਟ ਰਿੰਗ ਨਾ ਲੱਗੇ ਹੋਣ ਤਾਂ ਮੋਟਰ ਅੱਧਾ ਚੱਕਰ ਲਗਾ ਕੇ ਰੁੱਕ ਜਾਵੇਗੀ ।
ਪ੍ਰਸ਼ਨ 14.
ਕਿਸੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਕਰਨ ਦੇ ਢੰਗ ਸਪੱਸ਼ਟ ਕਰੋ ।
ਉੱਤਰ-
ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਕਰਨ ਦੇ ਵਿਭਿੰਨ ਢੰਗ-
- ਕੁੰਡਲੀ ਨੂੰ ਇੱਕ ਥਾਂ ‘ਤੇ ਸਥਿਰ ਰੱਖ ਕੇ, ਛੜ ਚੁੰਬਕ ਨੂੰ ਕੁੰਡਲੀ ਵੱਲ ਲਿਆ ਕੇ ਜਾਂ ਫਿਰ ਕੁੰਡਲੀ ਤੋਂ ਦੂਰ ਲਿਜਾ ‘ ਕੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਕੀਤੀ ਜਾ ਸਕਦੀ ਹੈ ।
- ਚੁੰਬਕ ਨੂੰ ਸਥਿਰ ਰੱਖ ਕੇ ਕੁੰਡਲੀ ਨੂੰ ਚੁੰਬਕ ਵੱਲ ਜਾਂ ਇਸ ਤੋਂ ਦੂਰ ਲਿਜਾ ਕੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਮ੍ਰਿਤ ਕੀਤੀ ਜਾ ਸਕਦੀ ਹੈ ।
- ਕੁੰਡਲੀ ਨੂੰ ਕਿਸੇ ਚੁੰਬਕੀ ਖੇਤਰ ਵਿੱਚ ਘੁਮਾ ਕੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਕੀਤੀ ਜਾ ਸਕਦੀ ਹੈ ।
- ਇੱਕ ਕੁੰਡਲੀ ਦੇ ਨੇੜੇ ਰੱਖੀ ਹੋਈ ਕਿਸੇ ਦੂਜੀ ਕੁੰਡਲੀ ਵਿੱਚ ਬਿਜਲਈ ਧਾਰਾ ਦੀ ਮਾਤਰਾ ਵਿੱਚ ਪਰਿਵਰਤਨ ਲਿਆਉਣ ਨਾਲ ਪਹਿਲੀ ਕੁੰਡਲੀ ਵਿੱਚ ਬਿਜਲਈ ਧਾਰਾ ਪੇਰਿਤ ਕੀਤੀ ਜਾ ਸਕਦੀ ਹੈ ।
ਪ੍ਰਸ਼ਨ 15.
ਬਿਜਲੀ ਜਨਰੇਟਰ ਦਾ ਸਿਧਾਂਤ ਲਿਖੋ ।
ਉੱਤਰ-
ਬਿਜਲੀ ਜਨਰੇਟਰ ਦਾ ਸਿਧਾਂਤ – “ਜਦੋਂ ਕਿਸੇ ਬੰਦ ਕੁੰਡਲੀ ਨੂੰ ਕਿਸੇ ਸ਼ਕਤੀਸ਼ਾਲੀ ਚੁੰਬਕੀ ਖੇਤਰ ਵਿੱਚ ਤੇਜ਼ ਗਤੀ ਨਾਲ ਘੁੰਮਾਇਆ ਜਾਂਦਾ ਹੈ ਤਾਂ ਉਸ ਵਿਚੋਂ ਗੁਜਰਨ ਵਾਲੇ ਚੁੰਬਕੀ-ਫਲੱਕਸ ਵਿੱਚ ਲਗਾਤਾਰ ਪਰਿਵਰਤਨ ਹੁੰਦਾ ਰਹਿੰਦਾ ਹੈ, ਜਿਸ ਕਰਕੇ ਕੁੰਡਲੀ ਵਿੱਚ ਬਿਜਲਈ ਧਾਰਾ ਪ੍ਰੇਰਿਤ ਹੋ ਜਾਂਦੀ ਹੈ । ਕੁੰਡਲੀ ਨੂੰ ਘੁੰਮਾਉਣ ਲਈ ਕੀਤਾ ਗਿਆ ਕਾਰਜ ਹੀ ਕੁੰਡਲੀ ਅੰਦਰ ਬਿਜਲੀ ਊਰਜਾ ਦੇ ਰੂਪ ਵਿੱਚ ਵਿਖਾਈ ਦਿੰਦਾ ਹੈ ।”
ਪ੍ਰਸ਼ਨ 16.
ਸਿੱਧੀ ਧਾਰਾ DC ਦੇ ਕੁੱਝ ਤਾਂ ਦੇ ਨਾਂ ਲਿਖੋ ।
ਉੱਤਰ-
ਸਿੱਧੀ ਧਾਰਾ ਦੇ ਸੋਤ-
- ਬਿਜਲਈ ਸੈੱਲ ਜਾਂ ਬੈਟਰੀ
- ਅਪਰਤਵੀਂ ਧਾਰਾ ਜੈਨਰੇਟਰ ਡਾਇਨਮੋ)
- ਬਟਨ ਸੈਲ ।
ਪ੍ਰਸ਼ਨ 17.
ਪਤਵੀਂ ਸਿੱਧੀ ਬਿਜਲੀ ਧਾਰਾ (AC) ਉਤਪੰਨ ਕਰਨ ਵਾਲੇ ਤਾਂ ਦੇ ਨਾਂ ਲਿਖੋ ।
ਉੱਤਰ-
ਪਰਤਵੀਂ ਸਿੱਧੀ ਬਿਜਲੀ ਧਾਰਾ ਦੇ ਸੋਤ-
- ਜੈਨਰੇਟਰ
- ਪਣ-ਬਿਜਲਈ ਪਲਾਂਟ
- ਪਰਤਵੀਂ ਬਿਜਲੀ ਧਾਰਾ ਉਤਪੰਨ ਕਰਦਾ ਹੈ ।
ਪ੍ਰਸ਼ਨ 18.
ਠੀਕ ਵਿਕਲਪ ਦੀ ਚੋਣ ਕਰੋ :
ਤਾਂਬੇ ਦੀ ਤਾਰ ਦੀ ਇੱਕ ਆਇਤਾਕਾਰ ਕੁੰਡਲੀ ਕਿਸੇ ਚੁੰਬਕੀ ਖੇਤਰ ਵਿੱਚ ਘੁੰਮਣ ਗਤੀ ਕਰ ਰਹੀ ਹੈ । ਇਸ ਕੁੰਡਲੀ ਵਿੱਚ. ਪ੍ਰੇਰਿਤ ਬਿਜਲੀ ਧਾਰਾ ਦੀ ਦਿਸ਼ਾ ਵਿੱਚ ਕਿੰਨੇ ਘੁੰਮਣ-ਚੱਕਰਾਂ ਦੇ ਪਿੱਛੋਂ ਪਰਿਵਰਤਨ ਹੁੰਦਾ ਹੈ ?
(a) ਦੋ
(b) ਇੱਕ
(c) ਅੱਧੇ
(d) ਚੌਥਾਈ ।
ਉੱਤਰ-
(c) ਅੱਧੇ ।
ਪ੍ਰਸ਼ਨ 19.
ਬਿਜਲੀ ਸਰਕਟਾਂ ਅਤੇ ਉਪਕਰਨਾਂ ਵਿੱਚ ਆਮ ਵਰਤੇ ਜਾਂਦੇ ਦੋ ਸੁਰੱਖਿਆ ਉਪਾਵਾਂ ਦੇ ਨਾਂ ਲਿਖੋ ।
ਉੱਤਰ-
- ਫਿਉਜ਼ ਤਾਰ ਅਤੇ
- ਭੂ-ਸੰਪਰਕ ਤਾਰ ।
ਪ੍ਰਸ਼ਨ 20.
2KW ਸ਼ਕਤੀ ਅੰਕਿਤ ਦੀ ਬਿਜਲੀ ਓਵਨ ਕਿਸੇ ਘਰੇਲੂ ਬਿਜਲੀ ਸਰਕਟ (220V) ਵਿੱਚ ਚਲਾਇਆ ਗਿਆ ਹੈ ਜਿਸ ਦਾ ਬਿਜਲਈ ਧਾਰਾ ਅੰਕ 5A ਹੈ। ਇਸ ਤੋਂ ਤੁਸੀਂ ਕਿਸ ਸਿੱਟੇ ਦੀ ਆਸ ਕਰਦੇ ਹੋ ? ਸਪੱਸ਼ਟ ਕਰੋ ।
ਹੱਲ :
∵ ਘਰੇਲੂ ਸਰਕਟ ਦੀ ਬਿਜਲੀ ਧਾਰਾ ਦਾ ਅੰਕ. 5A ਹੈ । ਇਸ ਦਾ ਇਹ ਅਰਥ ਹੈ ਕਿ ਘਰ ਦੀ ਮੁੱਖ ਲਾਇਨ ਵਿੱਚ 5A ਦਾ ਫਿਉਜ਼ ਤਾਰ ਲੱਗਿਆ ਹੋਇਆ ਹੈ ।
ਬਿਜਲੀ ਓਵਨ (ਤੰਦੂਰ) ਦੀ ਸ਼ਕਤੀ (P) = 2 KW= 2000W
ਜਦੋਂ ਪੁਟੈਸ਼ਲ ਅੰਤਰੇ (V) = 220V
ਮੰਨ ਲਓ ਕਿ ਬਿਜਲੀ ਓਵਨ (ਤੰਦੂਰ) ਦੁਆਰਾ ਲਈ ਜਾਣ ਵਾਲੀ ਧਾਰਾ I ਹੈ, ਤਾਂ
P = V × I ਤੋਂ
I = \frac{\mathrm{P}}{\mathrm{V}}
= \frac{2000 \mathrm{~W}}{220 \mathrm{~V}}
= 9.09 A
ਅਰਥਾਤ ਬਿਜਲੀ ਓਵਨ ਮੁੱਖ ਲਾਇਨ ਤੋਂ 9.09 A ਦੀ ਧਾਰਾ ਲਵੇਗਾ ਜੋ ਫਿਊਜ਼ ਤਾਰ ਦੀ ਸਮਰੱਥਾ ਤੋਂ ਵੱਧ ਹੈ । ਇਸ ਲਈ ਵਿਉਜ਼ ਦੀ ਤਾਰ ਪਿਘਲ ਜਾਵੇਗੀ ਅਤੇ ਬਿਜਲੀ ਸਰਕਟ ਟੁੱਟ ਜਾਵੇਗਾ ।
ਪ੍ਰਸ਼ਨ 21.
ਘਰੇਲੂ ਬਿਜਲਈ ਸਰਕਟਾਂ ਵਿੱਚ ਓਵਰ ਲੋਡਿੰਗ ਦੇ ਬਚਾਓ ਲਈ ਤੁਸੀਂ ਕੀ ਸਾਵਧਾਨੀਆਂ ਵਰਤੋਗੇ ?
ਉੱਤਰ-
ਓਵਰ ਲੋਡਿੰਗ ਦੇ ਬਚਾਓ ਲਈ ਸਾਵਧਾਨੀਆਂ-
- ਬਿਜਲਈ ਪ੍ਰਵਾਹ ਲਈ ਵਰਤੋਂ ਵਿੱਚ ਲਿਆਉਣ ਵਾਲੀਆਂ ਤਾਰਾਂ ਵਧੀਆ ਪ੍ਰਤਿਰੋਧਨ ਪਦਾਰਥ ਨਾਲ ਢੱਕੀਆਂ ਹੋਣੀਆਂ ਚਾਹੀਦੀਆਂ ਹਨ ।
- ਬਿਜਲਈ ਸਰਕਟ ਵੱਖ-ਵੱਖ ਭਾਗਾਂ ਵਿੱਚ ਵੰਡੇ ਹੋਣੇ ਚਾਹੀਦੇ ਹਨ ਅਤੇ ਹਰੇਕ ਉਪਕਰਨ ਦਾ ਵੱਖ ਫਿਊਜ਼ ਹੋਣਾ ਚਾਹੀਦਾ ਹੈ ।
- ਉੱਚ ਸ਼ਕਤੀ ਪ੍ਰਾਪਤ ਕਰਨ ਵਾਲੇ ਏਅਰ ਕੰਡੀਸ਼ਨਰ, ਫਰਿੱਜ਼, ਵਾਟਰ ਹੀਟਰ, ਹੀਟਰ, ਐੱਸ ਆਦਿ ਸਾਰੇ ਇੱਕ ਸਮੇਂ ਨਹੀਂ ਵਰਤੋਂ ਵਿੱਚ ਲਿਆਉਣੇ ਚਾਹੀਦੇ ।
- ਇੱਕ ਸਾਕਟ ਨਾਲ ਬਹੁਤ ਸਾਰੇ ਉਪਕਰਨ ਨਹੀਂ ਚਲਾਉਣੇ ਚਾਹੀਦੇ ।