Punjab State Board PSEB 10th Class Science Book Solutions Chapter 15 ਸਾਡਾ ਵਾਤਾਵਰਨ Textbook Exercise Questions and Answers.
PSEB Solutions for Class 10 Science Chapter 15 ਸਾਡਾ ਵਾਤਾਵਰਨ
PSEB 10th Class Science Guide ਸਾਡਾ ਵਾਤਾਵਰਨ Textbook Questions and Answers
ਪ੍ਰਸ਼ਨ 1.
ਹੇਠ ਲਿਖਿਆਂ ਵਿਚੋਂ ਕਿਹੜੇ ਸਮੂਹਾਂ ਵਿੱਚ ਕੇਵਲ ਜੈਵ-ਵਿਘਟਨਸ਼ੀਲ ਪਦਾਰਥ ਹਨ
(a) ਘਾਹ, ਫੁੱਲ ਅਤੇ ਚਮੜਾ
(b) ਘਾਹ, ਲੱਕੜੀ ਅਤੇ ਪਲਾਸਟਿਕ
(c) ਫਲਾਂ ਦੇ ਛਿੱਲੜ, ਕੇਕ ਅਤੇ ਨਿੰਬੂ ਦਾ ਰਸ
(d) ਕੇਕ, ਲੱਕੜੀ ਅਤੇ ਘਾਹ ।
ਉੱਤਰ-
(a), (c) ਅਤੇ (d) ।
ਪ੍ਰਸ਼ਨ 2.
ਹੇਠ ਦਿੱਤਿਆਂ ਵਿਚੋਂ ਕਿਹੜੇ ਭੋਜਨ-ਲੜੀ ਦਾ ਨਿਰਮਾਣ ਕਰਦੇ ਹਨ- (ਮਾਂਡਲ ਪੇਪਰ, 2020)
(a) ਘਾਹ, ਕਣਕ ਅਤੇ ਅੰਬ
(b) ਘਾਹ, ਬੱਕਰੀ ਅਤੇ ਮਨੁੱਖ
(c) ਬੱਕਰੀ, ਗਾਂ ਅਤੇ ਹਾਥੀ
(d) ਘਾਹ, ਮੱਛੀ ਅਤੇ ਬੱਕਰੀ ।
ਉੱਤਰ-
(b) ਘਾਹ, ਬੱਕਰੀ ਅਤੇ ਮੁਨੱਖ ।
ਪ੍ਰਸ਼ਨ 3.
ਹੇਠ ਲਿਖਿਆਂ ਵਿਚੋਂ ਕਿਹੜਾ ਵਾਤਾਵਰਨ ਪੱਖੀ ਵਿਵਹਾਰ ਦਰਸਾਉਂਦਾ ਹੈ-
(a) ਬਾਜ਼ਾਰ ਜਾਂਦੇ ਸਮੇਂ ਸਾਮਾਨ ਲਈ ਕੱਪੜੇ ਦਾ ਥੈਲਾ ਲੈ ਜਾਣਾ ।
(b) ਕਾਰਜ ਸਮਾਪਤ ਹੋਣ ਤੇ ਲਾਈਟ (ਬੱਲਬ) ਅਤੇ ਪੱਖੇ ਦਾ ਸਵਿੱਚ ਬੰਦ ਕਰਨਾ ।
(c) ਮਾਂ ਦੁਆਰਾ ਸਕੂਟਰ ਤੇ ਸਕੂਲ ਛੱਡਣ ਦੀ ਬਜਾਏ ਤੁਹਾਡਾ ਸਕੂਲ ਨੂੰ ਪੈਦਲ ਜਾਣਾ ।
(d) ਉਪਰੋਕਤ ਸਾਰੇ ।
ਉੱਤਰ-
(d) ਉਪਰੋਕਤ ਸਾਰੇ ।
ਪ੍ਰਸ਼ਨ 4.
ਕੀ ਹੋਵੇਗਾ ਜੇ ਅਸੀਂ ਇੱਕ ਆਹਾਰੀ ਪੱਧਰ ਦੇ ਸਾਰੇ ਜੀਵਾਂ ਨੂੰ ਮਾਰ ਦੇਈਏ ?
ਉੱਤਰ-
ਜੇ ਇਕ ਆਹਾਰੀ ਪੱਧਰ ਦੇ ਸਾਰੇ ਜੀਵਾਂ ਨੂੰ ਮਾਰ ਦੇਈਏ ਤਾਂ ਪਰਿਸਥਿਤਿਕ ਸੰਤੁਲਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਜਾਵੇਗਾ | ਕੁਦਰਤ ਦੀਆਂ ਸਾਰੀਆਂ ਭੋਜਨ-ਲੜੀਆਂ ਇੱਕ ਦੂਜੇ ਨਾਲ ਜੁੜੀਆਂ ਹੁੰਦੀਆਂ ਹਨ । ਜਦੋਂ ਕਿਸੇ ਇਕ ਕੁੜੀ ਨੂੰ ਪੂਰੀ ਤਰ੍ਹਾਂ ਸਮਾਪਤ ਕਰ ਦਿੱਤਾ ਜਾਵੇ ਤਾਂ ਉਸ ਲੜੀ ਦਾ ਸੰਬੰਧ ਕਿਸੇ ਦੂਜੀ ਲੜੀ ਨਾਲ ਜੁੜ ਜਾਂਦਾ ਹੈ । ਜੇ ਘਾਹ–> ਹਿਰਨ » ਸ਼ੇਰ ਭੋਜਨਲੜੀ ਵਿਚੋਂ ਸ਼ੇਰਾਂ ਨੂੰ ਮਾਰ ਦਿੱਤਾ ਜਾਵੇ ਤਾਂ ਘਾਹ ਚਰਣ ਵਾਲੇ ਹਿਰਨਾਂ ਦਾ ਵਾਧਾ ਬੇਕਾਬ ਹੋ ਜਾਵੇਗਾ | ਉਨ੍ਹਾਂ ਦੀ ਗਿਣਤੀ ਬਹੁਤ ਵੱਧ ਜਾਵੇਗੀ | ਉਨ੍ਹਾਂ ਦੀ ਵਧੀ ਹੋਈ ਗਿਣਤੀ ਘਾਹ ਅਤੇ ਬਨਸਪਤੀਆਂ ਨੂੰ ਖ਼ਤਮ ਕਰ ਦੇਵੇਗੀ ਜਿਸ ਨਾਲ ਉਹ ਖੇਤਰ ਰੇਗਿਸਥਾਨ ਬਣ ਜਾਵੇਗਾ | ਸਹਾਰਾ ਦਾ ਰੇਗਿਸਥਾਨ ਇਸੇ ਪ੍ਰਕਾਰ ਦੇ ਪਰਿਸਥਿਤਿਕ ਪਰਿਵਰਤਨ ਦਾ ਉਦਾਹਰਨ ਹੈ ।
ਪ੍ਰਸ਼ਨ 5.
ਕੀ ਕਿਸੀ ਆਹਾਰੀ ਪੱਧਰ ਦੇ ਸਾਰੇ ਮੈਂਬਰਾਂ ਨੂੰ ਹਟਾਉਣ ਦਾ ਪ੍ਰਭਾਵ ਭਿੰਨ-ਭਿੰਨ ਆਹਾਰੀ ਪੱਧਰਾਂ ਲਈ ਵੱਖਵੱਖ ਹੋਵੇਗਾ ? ਕੀ ਕਿਸੇ ਆਹਾਰੀ ਪੱਧਰ ਦੇ ਜੀਵਾਂ ਨੂੰ ਪਰਿਸਥਿਤਿਕ ਪ੍ਰਬੰਧ ਨੂੰ ਪ੍ਰਭਾਵਿਤ ਕੀਤੇ ਬਿਨਾਂ ਹਟਾਉਣਾ ਸੰਭਵ ਹੈ ?
ਉੱਤਰ-
ਕਿਸੇ ਆਹਾਰੀ ਪੱਧਰ ਦੇ ਸਾਰੇ ਮੈਂਬਰਾਂ ਨੂੰ ਹਟਾਉਣ ਦਾ ਅਸਰ ਭਿੰਨ-ਭਿੰਨ ਆਹਾਰੀ ਪੱਧਰਾਂ ਤੇ ਵੱਖ-ਵੱਖ ਹੋਵੇਗਾ ।
- ਉਤਪਾਦਕਾਂ ਨੂੰ ਹਟਾਉਣ ਦਾ ਪ੍ਰਭਾਵ – ਜੇ ਉਤਪਾਦਕਾਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਜਾਵੇ ਤਾਂ ਸਾਰਾ ਪਰਿਸਥਿਤਿਕ ਪ੍ਰਬੰਧ ਹੀ ਨਸ਼ਟ ਹੋ ਜਾਵੇਗਾ । ਤਾਂ ਕਿਸੇ ਤਰ੍ਹਾਂ ਦਾ ਜੀਵਨ ਨਹੀਂ ਰਹੇਗਾ ।
- (ii) ਸ਼ਾਕਾਹਾਰੀਆਂ ਨੂੰ ਹਟਾਉਣ ਦਾ ਪ੍ਰਭਾਵ – ਸ਼ਾਕਾਹਾਰੀਆਂ ਨੂੰ ਨਸ਼ਟ ਕਰਨ ਨਾਲ ਉਤਪਾਦਕਾਂ ਪੇੜ-ਪੌਦੇ ਬਨਸਪਤੀਆਂ) ਦੇ ਜਣਨ ਅਤੇ ਵਾਧੇ ਤੇ ਰੋਕ-ਟੋਕ ਸਮਾਪਤ ਹੋ ਜਾਵੇਗੀ ਅਤੇ ਮਾਸਾਹਾਰੀ ਭੁੱਖ ਨਾਲ ਮਰ ਜਾਣਗੇ ।
- ਮਾਸਾਹਾਰੀਆਂ ਨੂੰ ਹਟਾਉਣ ਦਾ ਪ੍ਰਭਾਵ – ਮਾਸਾਹਾਰੀਆਂ ਨੂੰ ਹਟਾਉਣ ਤੇ ਸ਼ਾਕਾਹਾਰੀਆਂ ਦੀ ਗਿਣਤੀ ਇੰਨੀ ਵੱਧ ਜਾਂਦੀ ਹੈ ਕਿ ਖੇਤਰ ਦੀਆਂ ਸਾਰੀਆਂ ਬਨਸਪਤੀਆਂ ਸਮਾਪਤ ਹੋ ਜਾਣਗੀਆਂ ।
- ਅਪਘਟਕਾਂ ਜਾਂ ਨਿਖੇੜਕਾਂ ਨੂੰ ਹਟਾਉਣ ਦਾ ਅਸਰ – ਅਪਘਟਕਾਂ ਜਾਂ ਨਿਖੇੜਕਾਂ ਨੂੰ ਹਟਾ ਦੇਣ ਨਾਲ ਮਰੇ ਹੋਏ ਜੀਵ ਜੰਤੂਆਂ ਦੇ ਢੇਰ ਲੱਗ ਜਾਣਗੇ । ਉਨ੍ਹਾਂ ਦੇ ਸੜੇ ਹੋਏ ਸਰੀਰਾਂ ਵਿੱਚ ਤਰ੍ਹਾਂ-ਤਰ੍ਹਾਂ ਦੇ ਜੀਵਾਣੁਆਂ ਦੇ ਪੈਦਾ ਹੋ ਜਾਣ ਨਾਲ ਬਿਮਾਰੀਆਂ ਫੈਲਣਗੀਆਂ । ਮਿੱਟੀ ਵਿੱਚ ਉਤਪਾਦਕਾਂ ਲਈ ਲੋੜੀਂਦੇ ਪੋਸ਼ਕ ਤੱਤਾਂ ਦੀ ਕਮੀ ਹੋ ਜਾਵੇਗੀ ।
ਕਿਸੇ ਆਹਾਰੀ ਪੱਧਰ ਦੇ ਜੀਵਾਂ ਨੂੰ ਪਰਿਸਥਿਤਿਕ ਪ੍ਰਬੰਧ ਨੂੰ ਪ੍ਰਭਾਵਿਤ ਕੀਤੇ ਬਿਨਾਂ ਹਟਾਉਣਾ ਸੰਭਵ ਨਹੀਂ ਹੈ । ਉਤਪਾਦਕਾਂ ਨੂੰ ਹਟਾਉਣ ਨਾਲ ਸ਼ਾਕਾਹਾਰੀ ਜੀਵਤ ਨਹੀਂ ਰਹਿ ਸਕਦੇ ਹਨ ਅਤੇ ਸ਼ਾਕਾਹਾਰੀਆਂ ਦੇ ਨਾ ਰਹਿਣ ਨਾਲ ਮਾਸਾਹਾਰੀ ਨਹੀਂ ਰਹਿ ਸਕਦੇ । ਅਪਘਟਕਾਂ ਨੂੰ ਹਟਾ ਦੇਣ ਨਾਲ ਉਤਪਾਦਕਾਂ ਨੂੰ ਆਪਣੇ ਵਾਧੇ ਦੇ ਲਈ ਪੋਸ਼ਕ ਤੱਤ ਪ੍ਰਾਪਤ ਨਹੀਂ ਹੋ ਪਾਉਣਗੇ ।
ਪ੍ਰਸ਼ਨ 6.
ਜੈਵਿਕ ਵਧਾਓ (Biological magnification) ਕੀ ਹੈ ? ਕੀ ਪਰਿਸਥਿਤਿਕ ਪ੍ਰਬੰਧ ਦੇ ਭਿੰਨ ਪੱਧਰਾਂ ਉੱਤੇ ਜੈਵਿਕ ਵਧਾਓ ਦਾ ਪ੍ਰਭਾਵ ਵੀ ਵੱਖ-ਵੱਖ ਹੋਵੇਗਾ ?
ਉੱਤਰ-
ਜੈਵਿਕ ਵਧਾਓ (Biological magnification) – ਵੱਖ-ਵੱਖ ਸਾਧਨਾਂ ਦੁਆਰਾ ਹਾਨੀਕਾਰਕ ਰਸਾਇਣਾਂ ਦਾ ਸਾਡੀ ਭੋਜਨ ਲੜੀ ਵਿਚ ਪ੍ਰਵੇਸ਼ ਕਰਨਾ ਅਤੇ ਉਨ੍ਹਾਂ ਦਾ ਸਾਡੇ ਸਰੀਰ ਵਿਚ ਗਾੜ੍ਹਾ ਹੋਣ ਦੀ ਪ੍ਰਕਿਰਿਆ ਨੂੰ ਜੈਵਿਕ-ਵਧਾਓ ਕਹਿੰਦੇ ਹਨ । ਇਨ੍ਹਾਂ ਰਸਾਇਣਾਂ ਦਾ ਸਾਡੇ ਸਰੀਰ ਵਿਚ ਪ੍ਰਵੇਸ਼ ਵੱਖ-ਵੱਖ ਢੰਗਾਂ ਰਾਹੀਂ ਹੋ ਸਕਦਾ ਹੈ ।
ਅਸੀਂ-ਫਸਲਾਂ ਨੂੰ ਰੋਗਾਂ ਤੋਂ ਬਚਾਉਣ ਲਈ ਕੀਟ ਨਾਸ਼ਕ, ਪੀੜਕ ਨਾਸ਼ਕ ਆਦਿ ਰਸਾਇਣਾਂ ਦਾ ਛਿੜਕਾਓ ਕਰਦੇ ਹਾਂ । ਇਨ੍ਹਾਂ ਦਾ ਕੁੱਝ ਭਾਗ ਮਿੱਟੀ ਦੁਆਰਾ ਭੂਮੀ ਵਿਚ ਰਿਸ ਜਾਂਦਾ ਹੈ ਜਿਸ ਨੂੰ ਪੌਦੇ ਜੜ੍ਹਾਂ ਦੁਆਰਾ ਖਣਿਜਾਂ ਦੇ ਨਾਲ ਗ੍ਰਹਿਣ ਕਰ ਲੈਂਦੇ ਹਨ । ਇਹੀ ਪੌਦਿਆਂ ਦੀ ਵਰਤੋਂ ਨਾਲ ਇਹ ਰਸਾਇਣ ਸਾਡੇ ਸਰੀਰ ਵਿੱਚ ਪ੍ਰਵੇਸ਼ ਕਰ ਜਾਂਦੇ ਹਨ ਅਤੇ ਪੌਦਿਆਂ ਦੇ ਲਗਾਤਾਰ ਸੇਵਨ ਨਾਲ ਸਾਂਦਰਤਾ ਵਧਦੀ ਜਾਂਦੀ ਹੈ ਜਿਸਦੇ ਨਤੀਜੇ ਵਜੋਂ ਜੈਵਿਕ ਵਧਾਓ ਦਾ ਵਿਸਥਾਰ ਹੁੰਦਾ ਹੈ ।
ਮਨੁੱਖ ਸਰਬ-ਆਹਾਰੀ ਹੈ । ਉਹ ਪੌਦਿਆਂ ਅਤੇ ਜੰਤੂਆਂ ਦੋਵਾਂ ਦੀ ਵਰਤੋਂ ਕਰਦਾ ਹੈ ਅਤੇ ਕਈ ਭੋਜਨ-ਲੜੀਆਂ ਵਿਚ ਸਥਾਨ ਗ੍ਰਹਿਣ ਕਰ ਸਕਦਾ ਹੈ । ਇਸ ਕਾਰਨ ਮਨੁੱਖ ਵਿੱਚ ਰਸਾਇਣਿਕ ਪਦਾਰਥਾਂ ਦਾ ਪ੍ਰਵੇਸ਼ ਅਤੇ ਗਾੜ੍ਹਾ ਹੋਣਾ ਬਹੁਤ ਜਲਦੀ ਹੁੰਦਾ ਹੈ ਅਤੇ ਜੈਵਿਕ ਵਧਾਓ ਦਾ ਵਿਸਥਾਰ ਹੁੰਦਾ ਹੈ ।
ਉਦਾਹਰਨ–ਉੱਤਰੀ ਅਮਰੀਕਾ ਵਿੱਚ ਮਿਸ਼ੀਗਨ ਝੀਲ ਦੇ ਆਸਪਾਸ ਮੱਛਰਾਂ ਨੂੰ ਮਾਰਨ ਲਈ ਬਹੁਤ ਜ਼ਿਆਦਾ ਡੀ.ਡੀ.ਟੀ. ਦਾ ਛਿੜਕਾਵ ਕੀਤਾ ਗਿਆ ਜਿਸ ਨਾਲ ਪੇਲੀਕਨ ਨਾਂ ਦੇ ਪੰਛੀਆਂ ਦੀ ਗਿਣਤੀ ਬਹੁਤ ਘੱਟ ਹੋ ਗਈ । ਵਾਤਾਵਰਨ ਦੇ ਜਾਣਕਾਰਾਂ ਦੁਆਰਾ ਪਾਇਆ ਗਿਆ ਕਿ ਪਾਣੀ ਵਿਚ ਪ੍ਰਤੀ ਦਸ ਲੱਖ ਕਣਾਂ ਵਿਚ 0.2 ਕਣ ਡੀ. ਡੀ. ਟੀ. (1ppm = \(\frac{1}{1000000}\)) ਹੈ । ਡੀ.ਡੀ.ਟੀ. ਦੇ ਉੱਚ ਪੱਧਰ ਕਾਰਨ ਪੇਲੀਕਨ ਪੰਛੀਆਂ ਦੇ ਅੰਡਿਆਂ ਦਾ ਛਿਲਕਾ ਪਤਲਾ ਹੋ ਗਿਆ ਜਿਸ ਨਾਲ ਬੱਚਿਆਂ ਦੇ ਨਿਕਲਣ ਤੋਂ ਪਹਿਲਾਂ ਹੀ ਅੰਡੇ ਟੁੱਟ ਜਾਂਦੇ ਸਨ ।
ਪ੍ਰਸ਼ਨ 7.
ਸਾਡੇ ਦੁਆਰਾ ਪੈਦਾ ਜੈਵ ਅਵਿਘਟਨਸ਼ੀਲ ਕਚਰੇ ਤੋਂ ਕਿਹੜੀਆਂ ਮੁਸ਼ਕਲਾਂ ਪੈਦਾ ਹੁੰਦੀਆਂ ਹਨ ?
ਉੱਤਰ-
ਸਾਡੇ ਦੁਆਰਾ ਪੈਦਾ ਪਲਾਸਟਿਕ, ਡੀ.ਡੀ.ਟੀ. ਆਦਿ ਤੋਂ ਯੁਕਤ ਜੈਵ ਅਵਿਘਟਨਸ਼ੀਲ ਕੱਚਰਾ ਕਈ ਸਮੱਸਿਆਵਾਂ ਪੈਦਾ ਕਰਦਾ ਹੈ-
- ਨਾਲੇ-ਨਾਲੀਆਂ ਵਿੱਚ ਰੁਕਾਵਟ ।
- ਮਿੱਟੀ ਦਾ ਪ੍ਰਦੂਸ਼ਣ ।
- ਪਲਾਸਟਿਕ ਵਰਗੇ ਪਦਾਰਥਾਂ ਨੂੰ ਨਿਗਲ ਲੈਣ ਤੇ ਸ਼ਾਕਾਹਾਰੀ ਜੰਤੂਆਂ ਦੀ ਮੌਤ !
- ਮਨੁੱਖੀ ਸਰੀਰ ਵਿਚ ਜੈਵਿਕ ਵਧਾਓ ।
- ਪਰਿਸਥਿਤਿਕ ਸੰਤੁਲਨ ਵਿੱਚ ਰੁਕਾਵਟ ।
- ਜਲ, ਹਵਾ ਅਤੇ ਮਿੱਟੀ ਪ੍ਰਦੂਸ਼ਣ ।
- ਸੁੰਦਰਤਾ ਦੇ ਪੱਖ ਤੋਂ ਹਾਨੀਕਾਰਨ ਅਤੇ ਬੁਰਾ ।
ਪ੍ਰਸ਼ਨ 8.
ਜੇਕਰ ਸਾਡੇ ਦੁਆਰਾ ਪੈਦਾ ਸਾਰਾ ਕੱਚਰਾ ਜੈਵ ਵਿਘਟਨਸ਼ੀਲ ਹੋਵੇ ਤਾਂ ਕੀ ਇਸ ਦਾ ਸਾਡੇ ਵਾਤਾਵਰਨ ਤੇ ਕੋਈ ਪ੍ਰਭਾਵ ਨਹੀਂ ਪਵੇਗਾ ?
ਉੱਤਰ-
ਜੇ ਸਾਡੇ ਦੁਆਰਾ ਉਤਪਾਦਿਤ ਸਾਰਾ ਕੱਚਰਾ ਜੈਵ ਵਿਘਟਨਸ਼ੀਲ ਹੋਵੇ ਅਤੇ ਉਸਦਾ ਨਿਪਟਾਰਾ ਠੀਕ ਢੰਗ ਨਾਲ ਕਰ ਦਿੱਤਾ ਜਾਵੇ ਤਾਂ ਸਾਡੇ ਵਾਤਾਵਰਨ ਤੇ ਕੋਈ ਉਲਟ ਪ੍ਰਭਾਵ ਨਹੀਂ ਪਵੇਗਾ ।
ਪ੍ਰਸ਼ਨ 9.
ਓਜ਼ੋਨ ਪਰਤ ਦੀ ਹਾਨੀ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ । ਇਸ ਹਾਨੀ ਨੂੰ ਘੱਟ ਕਰਨ ਲਈ ਕੀ ਕਦਮ ਉਠਾਏ
ਉੱਤਰ-
ਵੱਖ-ਵੱਖ ਰਸਾਇਣ ਕਾਰਨਾਂ ਨਾਲ ਓਜ਼ੋਨ ਪਰਤ ਨੂੰ ਹਾਨੀ ਬਹੁਤ ਤੇਜ਼ੀ ਨਾਲ ਹੋ ਰਹੀ ਹੈ । ਕਲੋਰੋਫਲੋਰੋ ਕਾਰਬਨਾਂ ਦੇ ਵਾਧੇ ਦੇ ਕਾਰਨ ਓਜ਼ੋਨ ਪਰਤ ਵਿਚ ਛੇਦ ਪੈਦਾ ਹੋ ਗਏ ਹਨ ਜਿਸ ਨਾਲ ਸੂਰਜੀ ਪ੍ਰਕਾਸ਼ ਵਿਚ ਮੌਜੂਦ ਪਰਾਬੈਂਗਣੀ ਵਿਕਿਰਣਾਂ ਸਿੱਧੇ ਧਰਤੀ ਤੇ ਆਉਣ ਲੱਗ ਪਈਆਂ ਹਨ ਜੋ ਕੈਂਸਰ, ਮੋਤੀਆ ਬਿੰਦ ਅਤੇ ਚਮੜੀ ਰੋਗਾਂ ਦਾ ਕਾਰਨ ਬਣ ਰਹੇ ਹਨ । ਓਜ਼ੋਨ ਪਰਤ ਪਰਾਬੈਂਗਣੀ ਵਿਕਿਰਣਾਂ (UV-Rays) ਦਾ ਅਵਸ਼ੋਸ਼ਣ ਕਰ ਲੈਂਦੀਆਂ ਹਨ ।
ਇਸ ਹਾਨੀ ਨੂੰ ਘੱਟ ਕਰਨ ਲਈ 1987 ਵਿਚ ਸੰਯੁਕਤ ਰਾਸ਼ਟਰ ਪ੍ਰੋਗਰਾਮ (UHEP) ਵਿੱਚ ਇਹੀ ਸਰਬਸੰਮਤੀ ਬਣੀ ਹੈ ਕਿ ਕਲੋਰੋਫਲੋਰੋ-ਕਾਰਬਨ (CFCs) ਦੇ ਉਤਪਾਦਨ ਨੂੰ 1986 ਦੇ ਪੱਧਰ ਤੇ ਸੀਮਿਤ ਰੱਖਿਆ ਜਾਵੇ । ਮਾਂਟਰੀਅਲ ਪ੍ਰੋਟੋਕੋਲ ਵਿੱਚ 1987 ਵਿੱਚ ਸਾਲ 1998 ਤੱਕ ਕਲੋਰੋਫਲੋਰੋ ਕਾਰਬਨ ਦੇ ਪ੍ਰਯੋਗ ਵਿਚ 50% ਦੀ ਕਮੀ ਕਰਨ ਦੀ ਗੱਲ ਕਹੀ ਗਈ ਹੈ । ਸਾਲ 1992 ਵਿਚ ਮਾਂਟਰੀਅਲ ਪ੍ਰੋਟੋਕੋਲ ਦੀ ਮੀਟਿੰਗ ਵਿੱਚ 1996 ਵਿਚ (CFCs) ਤੇ ਹੌਲੀ-ਹੌਲੀ ਰੋਕ ਲਗਾਉਣ ਨੂੰ ਮੰਨਿਆ ਗਿਆ । ਹੁਣ ਕਲੋਰੋਫਲੋਰੋ-ਕਾਰਬਨ ਦੀ ਜਗਾ ਹਾਈਡਰੋਫਲੋਰੋ ਕਾਰਬਨਾਂ ਦਾ ਪ੍ਰਯੋਗ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਓਜ਼ੋਨ ਪਰਤ ਨੂੰ ਹਾਨੀ ਪਹੁੰਚਾਉਣ ਵਾਲੇ ਕਲੋਰੀਨ ਜਾਂ ਬੋਮੀਨ ਨਹੀਂ ਹਨ । ਆਮ ਲੋਕਾਂ ਵਿੱਚ ਵੀ ਇਸਦੇ ਪ੍ਰਤੀ ਜਾਗਰੂਕਤਾ ਲਗਭਗ ਨਹੀਂ ਹੈ ।
ਜਾਗਰੂਕਤਾ ਨੂੰ ਵਧਾਉਣ ਦੀ ਬਹੁਤ ਲੋੜ ਹੈ ਦੁਨੀਆ ਭਰ ਦੀਆਂ ਸਰਕਾਰਾਂ ਨੂੰ ਹੇਠ ਲਿਖੇ ਕਾਰਜ ਤੇਜ਼ੀ ਨਾਲ ਕਰਨੇ ਚਾਹੀਦੇ ਹਨ-
- ਸੁਪਰ ਸੱਨਿਕ (Supersonic) ਜਹਾਜ਼ਾਂ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਚਾਹੀਦੀ ਹੈ ।
- ਪਰਮਾਣੂ ਵਿਸਫੋਟਾਂ ਤੇ ਕਾਬੂ ਰੱਖਣਾ ਚਾਹੀਦਾ ।
- ਕਲੋਰੋਫਲੋਰੋ-ਕਾਰਬਨ ਦੇ ਪ੍ਰਯੋਗ ਨੂੰ ਸੀਮਿਤ ਕਰਨਾ ਚਾਹੀਦਾ ਹੈ ।
- CFCs ਦੇ ਵਿਕਲਪ ਦੀ ਤਲਾਸ਼ ਕਰਨੀ ਚਾਹੀਦੀ ਹੈ ।
Science Guide for Class 10 PSEB ਸਾਡਾ ਵਾਤਾਵਰਨ InText Questions and Answers
ਅਧਿਆਇ ਦੇ ਅੰਦਰ ਦਿੱਤੇ ਗਏ ਪ੍ਰਸ਼ਨ ਅਤੇ ਉਨ੍ਹਾਂ ਦੇ ਉੱਤਰ
ਪ੍ਰਸ਼ਨ 1.
ਕੀ ਕਾਰਨ ਹੈ ਕਿ ਕੁੱਝ ਪਦਾਰਥ ਜੈਵ ਵਿਘਟਨਸ਼ੀਲ ਹੁੰਦੇ ਹਨ ਅਤੇ ਕੁੱਝ ਜੈਵ ਅਵਿਘਟਨਸ਼ੀਲ ?
ਉੱਤਰ-
ਜੈਵ ਵਿਘਟਨਸ਼ੀਲ ਪਦਾਰਥ ਜੈਵਿਕ ਪ੍ਰਮਾਂ ਨਾਲ ਅਪਘਟਿਤ ਹੁੰਦੇ ਹਨ । ਉਹ ਜੀਵਾਣੂਆਂ ਅਤੇ ਹੋਰ ਪ੍ਰਾਣੀਆਂ ਦੁਆਰਾ ਪੈਦਾ ਐਂਜ਼ਾਈਮਾਂ ਦੀ ਸਹਾਇਤਾ ਨਾਲ ਸਮੇਂ ਦੇ ਨਾਲ ਆਪਣੇ ਆਪ ਅਪਘਟਿਤ ਹੋ ਕੇ ਵਾਤਾਵਰਨ ਦਾ ਹਿੱਸਾ ਬਣ ਜਾਂਦੇ ਹਨ | ਪਰ ਜੈਵ ਅਵਿਘਟਨਸ਼ੀਲ ਪਦਾਰਥ ਜੈਵਿਕ ਮਾਂ ਦੁਆਰਾ ਅਪਘਟਿਤ ਨਹੀਂ ਹੁੰਦੇ । ਆਪਣੀ ਸੰਸ਼ਲਿਸ਼ਟ ਰਚਨਾ ਦੇ ਕਾਰਨ ਉਨ੍ਹਾਂ ਦੇ ਬੰਧਨ ਮਜ਼ਬੂਤੀ ਨਾਲ ਆਪਸ ਵਿਚ ਜੁੜੇ ਰਹਿੰਦੇ ਹਨ ਅਤੇ ਐਂਜ਼ਾਈਮ ਉਨ੍ਹਾਂ ਤੇ ਆਪਣਾ ਅਸਰ ਨਹੀਂ ਪਾ ਸਕਦੇ ।
ਪ੍ਰਸ਼ਨ 2.
ਅਜਿਹੇ ਦੋ ਢੰਗ ਦੱਸੋ ਜਿਨ੍ਹਾਂ ਨਾਲ ਜੈਵ ਵਿਘਟਨਸ਼ੀਲ ਪਦਾਰਥ ਵਾਤਾਵਰਨ ਨੂੰ ਪ੍ਰਭਾਵਿਤ ਕਰਦੇ ਹਨ ।
ਉੱਤਰ-
- ਜੈਵ ਵਿਘਟਨਸ਼ੀਲ ਪਦਾਰਥ ਵੱਡੀ ਮਾਤਰਾ ਵਿਚ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੇ ਹਨ । ਇਨ੍ਹਾਂ ਨਾਲ ਬਦਬੂ ਅਤੇ ਗੰਦਗੀ ਫੈਲਦੀ ਹੈ ।
- ਜੈਵ ਵਿਘਟਨਸ਼ੀਲ ਪਦਾਰਥ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਨੂੰ ਫੈਲਾਉਣ ਦੇ ਕਾਰਨ ਬਣਦੇ ਹਨ । ਇਨ੍ਹਾਂ ਨਾਲ ਵਾਤਾਵਰਨ ਵਿਚ ਹਾਨੀਕਾਰਕ ਜੀਵਾਣੂ ਵੱਧਦੇ ਹਨ ।
ਪ੍ਰਸ਼ਨ 3.
ਅਜਿਹੇ ਦੋ ਢੰਗ ਦੱਸੋ ਜਿਨ੍ਹਾਂ ਦੁਆਰਾ ਜੈਵ ਅਵਿਘਟਨਸ਼ੀਲ ਪਦਾਰਥ ਵਾਤਾਵਰਨ ਨੂੰ ਪ੍ਰਭਾਵਿਤ ਕਰਦੇ ਹਨ ।
ਉੱਤਰ-
- ਜੈਵ ਅਵਿਘਟਨਸ਼ੀਲ ਪਦਾਰਥਾਂ ਦਾ ਅਪਘਟਨ ਨਹੀਂ ਹੋ ਪਾਉਂਦਾ ਹੈ। ਇਹ ਉਦਯੋਗਾਂ ਵਿਚ ਤਰ੍ਹਾਂ-ਤਰ੍ਹਾਂ ਦੇ ਰਸਾਇਣਿਕ ਪਦਾਰਥਾਂ ਤੋਂ ਤਿਆਰ ਹੋ ਕੇ ਬਾਅਦ ਵਿੱਚ ਮਿੱਟੀ ਵਿੱਚ ਅਤੀ ਸੂਖ਼ਮ ਕਣਾਂ ਦੇ ਰੂਪ ਵਿੱਚ ਮਿਲ ਕੇ ਵਾਤਾਵਰਨ ਨੂੰ ਹਾਨੀ ਪਹੁੰਚਾਉਂਦੇ ਹਨ ।
- ਇਹ ਭੋਜਨ ਲੜੀ ਵਿੱਚ ਮਿਲ ਕੇ ਜੈਵਿਕ ਵਧਾਓ ਕਰਦੇ ਹਨ ਅਤੇ ਮਨੁੱਖਾਂ ਨੂੰ ਤਰ੍ਹਾਂ-ਤਰ੍ਹਾਂ ਦੀ ਹਾਨੀ ਪਹੁੰਚਾਉਂਦੇ ਹਨ ।
ਪ੍ਰਸ਼ਨ 4.
ਆਹਾਰੀ ਪੱਧਰ ਕੀ ਹੈ ? ਇੱਕ ਭੋਜਨ ਲੜੀ ਦੀ ਉਦਾਹਰਨ ਦਿਓ ਅਤੇ ਇਸ ਵਿੱਚ ਭਿੰਨ ਆਹਾਰੀ ਪੱਧਰ ਦੱਸੋ ।
ਉੱਤਰ-
ਆਹਾਰੀ ਪੱਧਰ – ਭੋਜਨ ਲੜੀ ਵਿਚ ਉਤਪਾਦਨ ਅਤੇ ਉਪਭੋਗਤਾ ਦਾ ਸਥਾਨ ਹਿਣ ਕਰਨ ਵਾਲੇ ਜੀਵ ਜੀਵਮੰਡਲ ਨੂੰ ਕੋਈ ਵਿਸ਼ੇਸ਼ ਸੰਰਚਨਾ ਪ੍ਰਦਾਨ ਕਰਦੇ ਹਨ, ਜਿਸ ਨੂੰ ਆਹਾਰੀ ਪੱਧਰ ਕਹਿੰਦੇ ਹਨ । ਭੋਜਨ-ਲੜੀ ਵਿਚ ਉਤਪਾਦਨ ਦਾ ਪਹਿਲਾਂ ਸਥਾਨ ਹੁੰਦਾ ਹੈ । ਜੇ ਅਸੀਂ ਪੌਦਿਆਂ ਦਾ ਸੇਵਨ ਕਰੀਏ ਤਾਂ ਭੋਜਨ-ਲੜੀ ਵਿਚ ਸਿਰਫ਼ ਉਤਪਾਦਕ ਅਤੇ ਉਪਭੋਗਤਾ ਪੱਧਰ ਹੀ ਹੁੰਦੇ ਹਨ । ਮਾਸਾਹਾਰੀਆਂ ਦੀ ਭੋਜਨ ਲੜੀ ਵਿੱਚ ਵਧੇਰੇ ਖਪਤਕਾਰ ਹੁੰਦੇ ਹਨ ।
ਭੋਜਨ ਲੜੀ ਦੀ ਉਦਾਹਰਨ-
ਪ੍ਰਸ਼ਨ 5.
ਪਰਿਸਥਿਤਿਕ ਪ੍ਰਬੰਧ ਵਿਚ ਨਿਖੇੜਕਾਂ ਦੀ ਕੀ ਭੂਮਿਕਾ ਹੈ ?
ਉੱਤਰ-
ਪਰਿਸਥਿਤਿਕ ਪ੍ਰਬੰਧ ਵਿੱਚ ਨਿਖੇੜਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ । ਜੀਵਾਣੁ ਮਿਤ ਉਪਜੀਵੀ, ਕਵਕ ਵਰਗੇ ਬਹੁਤ ਸੂਖ਼ਮ ਜੀਵ ਮਿਤ ਜੀਵ ਅਵਸ਼ੇਸ਼ਾਂ ਦਾ ਨਿਖੇੜਨ ਕਰਦੇ ਹਨ । ਇਹ ਮ੍ਰਿਤ ਸਰੀਰਾਂ ਦਾ ਆਪਣੇ ਭੋਜਨ ਲਈ ਉਪਯੋਗ ਕਰਦੇ ਹਨ । ਇਹੇ ਗੁੰਝਲਦਾਰ ਕਾਰਬਨਿਕ ਪਦਾਰਥਾਂ ਨੂੰ ਸਰਲ ਪਦਾਰਥਾਂ ਵਿੱਚ ਬਦਲ ਦਿੰਦੇ ਹਨ | ਫਲਾਂ ਸਬਜ਼ੀਆਂ ਦੇ ਛਿਲਕੇ, ਗਲੇ-ਸੜੇ ਫਲ, ਜੈਵਿਕ ਕਚਰਾ, ਗਾਂਵਾਂ ਮੱਝਾਂ ਦਾ ਗੋਬਰ, ਪੇੜ-ਪੌਦਿਆਂ ਦੇ ਗਲੇ-ਸੜੇ ਭਾਗ ਆਦਿ ਨਿਖੇੜਕਾਂ ਦੁਆਰਾ ਅਪਘਟਿਤ ਕਰ ਦਿੱਤੇ ਜਾਂਦੇ ਹਨ ਅਤੇ ਇਹ ਆਸਾਨੀ ਨਾਲ ਕੁਦਰਤ ਵਿਚ ਮੁੜ ਮਿਲ ਜਾਂਦੇ ਹਨ । ਨਿਖੇੜਕ ਗੁੰਝਲਦਾਰ ਕਾਰਬਨਿਕ ਪਦਾਰਥਾਂ ਨੂੰ ਸਰਲ ਅਕਾਰਬਨਿਕ ਪਦਾਰਥਾਂ ਵਿੱਚ ਬਦਲ ਦਿੰਦੇ ਹਨ ਜੋ ਮਿੱਟੀ ਵਿੱਚ ਮਿਲ ਕੇ ਪੌਦਿਆਂ ਦੁਆਰਾ ਮੁੜ ਉਪਯੋਗ ਵਿੱਚ ਲਿਆਂਏ ਜਾਂਦੇ ਹਨ ।
ਪ੍ਰਸ਼ਨ 6.
ਓਜ਼ੋਨ ਕੀ ਹੈ ਅਤੇ ਇਹ ਪਰਿਸਥਿਤਿਕ ਪ੍ਰਬੰਧ ਨੂੰ ਕਿਵੇਂ ਪ੍ਰਭਾਵਿਤ ਕਰਦੀ ਹੈ ?
ਉੱਤਰ-
ਆਕਸੀਜਨ (O2) ਦੇ ਤਿੰਨ ਪਰਮਾਣੂਆਂ ਤੋਂ ਬਣੀ ਓਜ਼ੋਨ (O3) ਦਾ ਵਾਯੂਮੰਡਲ ਦੇ ਓਪਰੀ ਪੱਧਰ (ਸਟਰੈਟੋਸਫੀਅਰ) ਵਿਚ ਲਗਭਗ 16 ਕਿਲੋਮੀਟਰ ਉੱਪਰ ਇੱਕ ਆਵਰਨ (ਲਿਹਾਫ਼ ਹੈ ਜੋ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਵਿਕਿਰਣਾਂ ਤੋਂ ਧਰਤੀ ਦੀ ਸੁਰੱਖਿਆ ਕਰਦਾ ਹੈ । ਪਰਾਬੈਂਗਣੀ ਵਿਕਿਰਣ ਜੀਵਾਂ ਦੇ ਲਈ ਬਹੁਤ ਹਾਨੀਕਾਰਨ ਹੈ । ਇਹ ਚਮੜੀ ਦਾ ਕੈਂਸਰ ਕਰਦੀ ਹੈ । ਧਰਤੀ ਦੇ ਚਾਰੋਂ ਪਾਸੇ ਓਜ਼ੋਨ ਪਰਤ ਸਮਾਪਤ ਹੋ ਜਾਣ ਤੇ ਸੂਰਜ ਦੇ ਪ੍ਰਕਾਸ਼ ਤੋਂ ਆਉਣ ਵਾਲੀਆਂ ਪਰਾਬੈਂਗਣੀ ਵਿਕਿਰਣਾਂ ਧਰਤੀ ਤੇ ਬਿਨਾਂ ਰੋਕ ਟੋਕ ਪਹੁੰਚਣ ਲੱਗ ਜਾਣਗੀਆਂ ਅਤੇ ਪਰਿਸਥਿਤਿਕ ਪ੍ਰਬੰਧ ਤੇ ਬੁਰਾ ਪ੍ਰਭਾਵ ਪਾਉਣਗੀਆਂ । ਸਾਲ 1980 ਤੋਂ ਵਾਯੂਮੰਡਲ ਵਿੱਚ ਓਜ਼ੋਨ ਦੀ ਮਾਤਰਾ ਵਿੱਚ ਤੇਜ਼ੀ ਨਾਲ ਗਿਰਾਵਟ ਆਉਣ ਲੱਗੀ ਹੈ ।
ਓਜ਼ੋਨ ਪਰਿਸਥਿਤਿਕ ਪ੍ਰਬੰਧ ਨੂੰ ਹੇਠ ਲਿਖੇ ਆਧਾਰਾਂ ਤੇ ਵੀ ਪ੍ਰਭਾਵਿਤ ਕਰਦੀ ਹੈ-
- ਤਾਪਮਾਨ ਵਿਚ ਪਰਿਵਰਤਨ ਦੇ ਕਾਰਨ ਧਰਤੀ ਤੇ ਵਰਖਾ ਵਿੱਚ ਕਮੀ ।
- ਚਾਵਲ ਵਰਗੀਆਂ ਫਸਲਾਂ ਤੇ ਅਸਰ ।
- ਜਲੀ ਜੀਵਾਂ ਅਤੇ ਪਦਾਰਥਾਂ ਤੇ ਅਸਰ ।
- ਮਨੁੱਖਾਂ ਵਿਚ ਪ੍ਰਤੀਰੋਧ ਸਮਰੱਥਾ ਦੀ ਕਮੀ ਅਤੇ ਚਮੜੀ ਦੇ ਕੈਂਸਰ ਵਿਚ ਵਾਧਾ ।
- ਪਰਿਸਥਿਤਿਕ ਅਸੰਤੁਲਨ ਪੈਦਾ ਹੋਣ ਦੀ ਸੰਭਾਵਨਾ ।
- ਸੂਖ਼ਮਜੀਵਾਂ ਵਿਚ ਉਤਪਰਿਵਰਤਨ ਅਤੇ ਉਨ੍ਹਾਂ ਦੀ ਮੌਤ ਦਾ ਕਾਰਨ ।
ਪ੍ਰਸ਼ਨ 7.
ਤੁਸੀਂ ਕੂੜੇ-ਕਰਕਟ ਦੇ ਨਿਪਟਾਰੇ ਦੀ ਸਮੱਸਿਆ ਘੱਟ ਕਰਨ ਵਿੱਚ ਕੀ ਯੋਗਦਾਨ ਪਾ ਸਕਦੇ ਹੋ ? ਕੋਈ ਦੋ ਤਰੀਕਿਆਂ ਦਾ ਵਰਣਨ ਕਰੋ ।
ਉੱਤਰ-
ਕੂੜਾ-ਕਰਕਟ ਵਿਅਕਤੀ ਅਤੇ ਸਮਾਜ ਦੋਨਾਂ ਲਈ ਬਹੁਤ ਹਾਨੀਕਾਰਕ ਹੈ ਕਿਉਂਕਿ ਇਸ ਨਾਲ ਸਿਰਫ਼ ਗੰਦਗੀ ਹੀ ਨਹੀਂ ਫੈਲਦੀ ਬਲਕਿ ਇਹ ਕਈ ਪ੍ਰਕਾਰ ਦੀਆਂ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ । ਇਸ ਦੇ ਨਿਪਟਾਰੇ ਲਈ ਹੇਠ ਲਿਖੇ ਦੋ ਤਰੀਕਿਆਂ ਨੂੰ ਅਪਣਾਇਆ ਜਾ ਸਕਦਾ ਹੈ-
- ਮੁੜ ਚੱਕਰਣ – ਕਚਰੇ ਜਾਂ ਕੂੜੇ ਕਰਕਟ ਵਿਚੋਂ ਕਾਗਜ਼, ਪਲਾਸਟਿਕ, ਧਾਤਾਂ, ਚੀਥੜੇ ਆਦਿ ਚੁਣ ਕੇ ਅਲੱਗ ਕਰਕੇ ਉਨ੍ਹਾਂ ਦਾ ਮੁੜ ਚੱਕਰਣ ਕੀਤਾ ਜਾਣਾ ਚਾਹੀਦਾ ਹੈ । ਪੁਰਾਣੇ ਕੱਪੜੇ ਅਤੇ ਕਾਗ਼ਜ਼ਾਂ ਦੇ ਮੁੜ ਚੱਕਰਣ ਨਾਲ ਦਰੱਖ਼ਤਾਂ ਨੂੰ ਕੱਟਣ ਤੋਂ ਬਚਾਇਆ ਜਾ ਸਕਦਾ ਹੈ । ਪਲਾਸਟਿਕ ਦਾ ਬਾਰ-ਬਾਰ ਉਪਯੋਗ ਕੀਤਾ ਜਾ ਸਕਦਾ ਹੈ ।
- ਮਿੱਟੀ ਵਿਚ ਦਬਾਉਣਾ – ਜੈਵ ਵਿਘਟਨਸ਼ੀਲ ਪਦਾਰਥਾਂ ਨੂੰ ਮਿੱਟੀ ਵਿੱਚ ਦਬਾ ਕੇ ਕੂੜੇ-ਕਰਕਟ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ । ਉਸ ਨਾਲ ਖਾਦ ਪ੍ਰਾਪਤ ਕਰ ਕੇ ਖੇਤਾਂ ਵਿਚ ਵਰਤੀ ਜਾ ਸਕਦੀ ਹੈ ।