Punjab State Board PSEB 12th Class History Book Solutions Map Questions Textbook Exercise Questions and Answers.
PSEB 12th Class History Map Questions
ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ (Battles of Guru Gobind Singh Ji:)
ਪ੍ਰਸ਼ਨ 1.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਪੂਰਵ-ਖ਼ਾਲਸਾ ਕਾਲ ਅਤੇ ਉੱਤਰ-ਖ਼ਾਲਸਾ ਕਾਲ ਦੀਆਂ ਚਾਰ ਲੜਾਈਆਂ ਦੇ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show the four places of battles of the Pre-Khalsa and Post-Khalsa period of Guru Gobind Singh.
(b) Write an explanatory note in about 20-25 words each on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੀਆਂ ਗਈਆਂ ਲੜਾਈਆਂ ਦੇ ਚਾਰ ਮੁੱਖ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਭਰੇ ਹੋਏ ਹਰੇਕ ਸਥਾਨ ਉੱਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਿਕ | ਨੋਟ ਲਿਖੋ ।
(a) On the given outline map of the Punjab, show the four important places of Guru Gobind Singh Ji’s battles.
(b) Write an explanatory note in about 20-25 words each on the battles as shown in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਚਾਰ ਮਹੱਤਵਪੂਰਨ ਲੜਾਈਆਂ ਦੇ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਉੱਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, show four important places where the battles of Guru Gobind Singh Ji were fought.
(b) Write an explanatory note in about 20-25 words each on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਭਰੋ-
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of the Punjab, show four places of Guru Gobind Singh Ji’s battles.
(b) Explain in about 20-25 words each the places given in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of the Punjab, show four places of the battles of Guru Gobind Singh Ji.
(b) Explain these places in about 20-25 words on each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਦਿਖਾਏ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of Punjab showing the rivers depict four places of the battles of Sri Guru Gobind Singh Ji.
(b) Write an explanatory note in about 20-25 words each on the places of the battles shown in the map.)
ਉੱਤਰ-
ਗੁਰੂ ਗੋਬਿੰਦ ਸਿੰਘ ਜੀ ਨੂੰ ਆਪਣੇ ਗੁਰਗੱਦੀ ਕਾਲ ਵਿੱਚ ਪਹਾੜੀ ਰਾਜਿਆਂ ਅਤੇ ਮੁਗ਼ਲਾਂ ਦੇ ਨਾਲ ਲੜਨਾ ਪਿਆ । ਗੁਰੂ ਜੀ ਦੁਆਰਾ ਪੁਰਵ-ਖ਼ਾਲਸਾ ਕਾਲ ਅਤੇ ਉੱਤਰ ਖ਼ਾਲਸਾ ਕਾਲ ਵਿੱਚ ਲੜੀਆਂ ਗਈਆਂ ਮਹੱਤਵਪੂਰਨ ਲੜਾਈਆਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-
I. ਪੂਰਵ-ਖ਼ਾਲਸਾ ਕਾਲ ਦੀਆਂ ਲੜਾਈਆਂ (Battles of Pre-Khalsa Period)
1. ਭੰਗਾਣੀ ਦੀ ਲੜਾਈ 1688 ਈ. (Battle of Bhangani 1688 A.D.) – ਗੁਰੂ ਗੋਬਿੰਦ ਸਿੰਘ ਜੀ ਦੀਆਂ ਫ਼ੌਜੀ ਤਿਆਰੀਆਂ ਨੂੰ ਵੇਖ ਕੇ ਕਹਿਲੂਰ ਦੇ ਸ਼ਾਸਕ ਭੀਮ ਚੰਦ ਅਤੇ ਸ੍ਰੀਨਗਰ ਦੇ ਸ਼ਾਸਕ ਫ਼ਤਿਹ ਸ਼ਾਹ ਨੇ ਗੁਰੂ ਜੀ ਦੇ ਵਿਰੁੱਧ ਇੱਕ ਗਠਜੋੜ ਤਿਆਰ ਕਰ ਲਿਆ । 22 ਸਤੰਬਰ, 1688 ਈ. ਵਾਲੇ ਦਿਨ ਪਹਾੜੀ ਰਾਜਿਆਂ ਨੇ ਭੰਗਾਣੀ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ‘ਤੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਸਢੋਰਾ ਦੇ ਪੀਰ ਬੁੱਧੂ ਸ਼ਾਹ ਨੇ ਆਪਣੇ ਸੈਨਿਕਾਂ ਸਮੇਤ ਗੁਰੂ ਜੀ ਦਾ ਸਾਥ ਦਿੱਤਾ । ਸਿੱਖਾਂ ਦੇ ਜੋਸ਼ ਅੱਗੇ ਪਹਾੜੀ ਰਾਜੇ ਨਾ ਟਿਕ ਸਕੇ । ਉਹ ਮੈਦਾਨ ਛੱਡ ਕੇ ਭੱਜਣ ਲਈ ਮਜਬੂਰ ਹੋ ਗਏ । ਇਸ ਸ਼ਾਨਦਾਰ ਜਿੱਤ ਨਾਲ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।
2. ਨਾਦੌਣ ਦੀ ਲੜਾਈ 1690 ਈ. (Battle of Nadaun 1690 A.D.) – ਭੰਗਾਣੀ ਦੀ ਲੜਾਈ ਵਿੱਚ ਹਾਰਨ ਤੋਂ ਬਾਅਦ ਪਹਾੜੀ ਰਾਜਿਆਂ ਨੇ ਗੁਰੂ ਗੋਬਿੰਦ ਸਿੰਘ ਜੀ ਨਾਲ ਮਿੱਤਰਤਾ ਕਰ ਲਈ ।ਉਨ੍ਹਾਂ ਨੇ ਮੁਗਲਾਂ ਨੂੰ ਸਾਲਾਨਾ ਖਿਰਾਜ ਕਰ ਭੇਜਣਾ ਬੰਦ ਕਰ ਦਿੱਤਾ । ਇਸ ਕਾਰਨ ਆਲਿਫ਼ ਖ਼ਾਂ ਦੇ ਅਧੀਨ ਇੱਕ ਫ਼ੌਜ ਪਹਾੜੀ ਰਾਜਿਆਂ ਦੇ ਵਿਰੁੱਧ ਭੇਜੀ ਗਈ । ਉਸ ਨੇ 20 ਮਾਰਚ, 1690 ਈ. ਨੂੰ ਪਹਾੜੀ ਰਾਜਿਆਂ ਦੇ ਨੇਤਾ ਭੀਮ ਚੰਦ ਦੀ ਸੈਨਾ ‘ਤੇ ਨਾਦੌਨ ਵਿਖੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਭੀਮ ਚੰਦ ਦਾ ਸਾਥ ਦਿੱਤਾ । ਇਸ ਸਾਂਝੀ ਫ਼ੌਜ ਨੇ ਮੁਗ਼ਲ ਫ਼ੌਜ ਨੂੰ ਹਰਾ ਦਿੱਤਾ | ਆਲਿਫ਼ ਖ਼ਾਂ ਨੂੰ ਲੜਾਈ ਦੇ ਮੈਦਾਨ ਵਿੱਚੋਂ ਨੱਸਣਾ ਪਿਆ |
II. ਉੱਤਰ-ਖ਼ਾਲਸਾ ਕਾਲ ਦੀਆਂ ਲੜਾਈਆਂ (Battles of Post-Khalsa Period)
3. ਸ੍ਰੀ ਆਨੰਦਪੁਰ ਸਾਹਿਬ ਦੀ ਪਹਿਲੀ ਲੜਾਈ 1701 ਈ. (First Battle of Sri Anandpur Sahib 1701 A.D.) – 1699 ਈ. ਵਿੱਚ ਖ਼ਾਲਸਾ ਪੰਥ ਦੀ ਸਿਰਜਨਾ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਲੋਕ ਸਿੱਖ ਪੰਥ ਵਿੱਚ ਸ਼ਾਮਲ ਹੋਣ ਲੱਗੇ । ਗੁਰੂ ਜੀ ਦੀ ਇਸ ਵਧਦੀ ਹੋਈ ਸ਼ਕਤੀ ਨੂੰ ਵੇਖ ਕੇ ਕਹਿਰ ਦੇ ਰਾਜਾ ਭੀਮ ਚੰਦ ਨੇ ਗੁਰੂ ਜੀ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਖ਼ਾਲੀ ਕਰਨ ਲਈ ਕਿਹਾ । ਗੁਰੂ ਜੀ ਦੇ ਇਨਕਾਰ ਕਰਨ ‘ਤੇ ਭੀਮ ਚੰਦ ਅਤੇ ਉਸ ਦੇ ਸਾਥੀ ਪਹਾੜੀ ਰਾਜਿਆਂ ਨੇ 1701 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਕਿਲੇ ਉੱਤੇ ਹਮਲਾ ਕਰ ਦਿੱਤਾ । ਪਰ ਸਫਲਤਾ ਨਾ ਮਿਲਣ ਕਾਰਨ ਰਾਜਿਆਂ ਨੇ ਗੁਰੂ ਜੀ ਨਾਲ ਸੰਧੀ ਕਰ ਲਈ ।
4. ਸ੍ਰੀ ਆਨੰਦਪੁਰ ਸਾਹਿਬ ਦੀ ਦੂਜੀ ਲੜਾਈ 1704 ਈ. (Second Battle of Sri Anandpur Sahib 1704 A.D.) – ਪਹਾੜੀ ਰਾਜੇ ਗੁਰੁ ਗੋਬਿੰਦ ਸਿੰਘ ਜੀ ਤੋਂ ਆਪਣੀ ਹਾਰ ਦੇ ਅਪਮਾਨ ਦਾ ਬਦਲਾ ਲੈਣਾ ਚਾਹੁੰਦੇ ਸਨ । ਇਸ ਉਦੇਸ਼ ਨਾਲ ਉਨ੍ਹਾਂ ਨੇ ਮੁਗ਼ਲਾਂ ਫ਼ੌਜਾਂ ਨਾਲ ਮਿਲ ਕੇ 1704 ਈ. ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ‘ਤੇ ਦੁਸਰੀ ਵਾਰ ਹਮਲਾ ਕਰ ਦਿੱਤਾ । ਸਿੱਖਾਂ ਨੇ ਕਿਲ੍ਹੇ ਦੇ ਅੰਦਰੋਂ ਇਸ ਫ਼ੌਜ ਦਾ ਡਟ ਕੇ ਮੁਕਾਬਲਾ ਕੀਤਾ । ਘੇਰਾ ਲੰਬਾ ਹੋ ਜਾਣ ਕਾਰਨ ਕਿਲ੍ਹੇ ਦੇ ਅੰਦਰ ਰਸਦ ਥੁੜਨੀ ਸ਼ੁਰੂ ਹੋ ਗਈ । ਸਿੱਟੇ ਵਜੋਂ ਕੁਝ ਸਿੱਖਾਂ ਨੇ ਗੁਰੂ ਜੀ ਨੂੰ ਕਿਲ੍ਹੇ ਵਿੱਚੋਂ ਭੱਜ ਨਿਕਲਣ ਦੀ ਬੇਨਤੀ ਕੀਤੀ । ਗੁਰੂ ਜੀ ਦੇ ਇਨਕਾਰ ਕਰਨ ‘ਤੇ 40 ਸਿੱਖ ਗੁਰੂ ਜੀ ਦਾ ਸਾਥ ਛੱਡ ਕੇ ਚਲੇ ਗਏ । ਦੂਜੇ ਪਾਸੇ ਸਫਲਤਾ ਨਾ ਮਿਲਦੀ ਵੇਖ ਕੇ ਸ਼ਾਹੀ ਫ਼ੌਜਾਂ ਨੇ ਇੱਕ ਚਾਲ ਚੱਲੀ । ਉਨ੍ਹਾਂ ਨੇ ਝੂਠੀਆਂ ਕਸਮਾਂ ਖਾ ਕੇ ਗੁਰੂ ਜੀ ਨੂੰ ਇਹ ਕਿਹਾ ਕਿ ਜੇਕਰ ਉਹ ਕਿਲ੍ਹਾ ਛੱਡ ਦੇਣ ਤਾਂ ਉਨ੍ਹਾਂ ਨੂੰ ਕੁਝ ਨਹੀਂ ਕਿਹਾ ਜਾਵੇਗਾ । ਇਸ ਲਈ ਗੁਰੂ ਜੀ ਨੇ ਕਿਲ੍ਹਾ ਛੱਡਣ ਦਾ ਫੈਸਲਾ ਕੀਤਾ ।
5. ਸ਼ਾਹੀ ਟਿੱਬੀ ਦੀ ਲੜਾਈ 1704 ਈ. (Battle of Shahi Tibbi 1704 A.D.) – ਜਿਵੇਂ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਕਿਲ੍ਹੇ ਨੂੰ ਖ਼ਾਲੀ ਕੀਤਾ ਤਾਂ ਸ਼ਾਹੀ ਫ਼ੌਜਾਂ ਉਨ੍ਹਾਂ ‘ਤੇ ਟੁੱਟ ਪਈਆਂ । ਸਿੱਟੇ ਵੱਜੋਂ ਉਨ੍ਹਾਂ ਵਿੱਚ ਭਗਦੜ ਮਚ ਗਈ । ਸ਼ਾਹੀ ਟਿੱਬੀ ਵਿਖੇ ਹੋਈ ਲੜਾਈ ਵਿੱਚ ਭਾਈ ਉਧੈ ਸਿੰਘ ਨੇ ਆਪਣੇ 50 ਸਿੱਖਾਂ ਨਾਲ ਸ਼ਾਹੀ ਫ਼ੌਜਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਅੰਤ ਸ਼ਹੀਦੀਆਂ ਪਾ ਗਏ ।
6. ਚਮਕੌਰ ਸਾਹਿਬ ਦੀ ਲੜਾਈ 1704 ਈ. (Battle of Chamkaur Sahib 1704 A.D.) – ਗੁਰੂ ਗੋਬਿੰਦ ਸਿੰਘ ਜੀ ਆਪਣੇ 40 ਸਿੱਖਾਂ ਨਾਲ 21 ਦਸੰਬਰ, 1704 ਈ. ਨੂੰ ਚਮਕੌਰ ਸਾਹਿਬ ਦੀ ਗੜ੍ਹੀ ਵਿੱਚ ਪਹੁੰਚੇ । ਇੱਥੇ 22 ਦਸੰਬਰ, 1704 ਈ. ਨੂੰ ਮੁਗ਼ਲ ਸੈਨਿਕਾਂ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ । ਇੱਥੇ ਬੜੀ ਘਮਸਾਨ ਦੀ ਲੜਾਈ ਹੋਈ । ਇਸ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਅਜੀਤ ਸਿੰਘ ਅਤੇ ਜੁਝਾਰ ਸਿੰਘ ਨੇ ਬਹਾਦਰੀ ਦੇ ਉਹ ਜੌਹਰ ਵਿਖਾਏ ਕਿ ਮੁਗ਼ਲ ਹੈਰਾਨ ਰਹਿ ਗਏ । ਉਹ ਅੰਤ ਲੜਦੇ-ਲੜਦੇ ਸ਼ਹੀਦ ਹੋ ਗਏ । ਗੁਰੁ ਗੋਬਿੰਦ ਸਿੰਘ ਜੀ ਇੱਥੋਂ ਬਚ ਨਿਕਲਣ ਵਿੱਚ ਸਫਲ ਹੋ ਗਏ ।
7. ਖਿਦਰਾਣਾ ਦੀ ਲੜਾਈ 1705 ਈ. (Battle of Khidrana 1705 A.D.) – 29 ਦਸੰਬਰ, 1705 ਈ. ਨੂੰ ਸਰਹਿੰਦ ਦੇ ਮੁਗ਼ਲ ਫ਼ੌਜਦਾਰ ਵਜ਼ੀਰ ਖਾਂ ਨੇ ਖਿਦਰਾਣਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਫ਼ੌਜ ਉੱਤੇ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ ਸਿੱਖਾਂ ਨੇ ਆਪਣੀ ਅਦੁੱਤੀ ਬਹਾਦਰੀ ਦੇ ਸਬੂਤ ਦਿੱਤੇ । ਇਸ ਲੜਾਈ ਵਿੱਚ ਉਨ੍ਹਾਂ 40 ਸਿੱਖਾਂ ਨੇ ਜੋ ਸ੍ਰੀ ਆਨੰਦਪੁਰ ਸਾਹਿਬ ਦੀ ਦੂਜੀ ਲੜਾਈ ਵਿੱਚ ਗੁਰੂ ਜੀ ਦਾ ਸਾਥ ਛੱਡ ਗਏ ਹਨ, ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ । ਉਨ੍ਹਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੇ ਨੇਤਾ ਮਹਾਂ ਸਿੰਘ ਦੀ ਬੇਨਤੀ ਦੇ ਕਾਰਨ ਗੁਰੂ ਜੀ ਨੇ ਉਨ੍ਹਾਂ ਨੂੰ ਮੁਕਤੀ ਦਾ ਵਰ ਦਿੱਤਾ । ਇਸ ਕਾਰਨ ਖਿਦਰਾਣਾ ਦਾ ਨਾਂ ਸ੍ਰੀ ਮੁਕਤਸਰ ਸਾਹਿਬ ਪੈ ਗਿਆ । ਇਹ ਲੜਾਈ ਗੁਰੂ ਗੋਬਿੰਦ ਸਿੰਘ ਜੀ ਅਤੇ ਮੁਗ਼ਲਾਂ ਵਿਚਾਲੇ ਲੜੀ ਜਾਣ ਵਾਲੀ ਆਖਰੀ ਲੜਾਈ ਸੀ ।
ਬੰਦਾ ਸਿੰਘ ਬਹਾਦਰ ਦੀਆਂ ਮਹਤਵਪੂਰਨ ਲੜਾਈਆਂ (Important Battles of Banda Singh Bahadur)
ਪ੍ਰਸ਼ਨ 2.
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੇ ਸੈਨਿਕ ਕਾਰਨਾਮਿਆਂ ਦੇ ਚਾਰ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show the four places of military exploits of Banda Singh Bahadur.
(b) Write an explanatory note on each in about 20-25 words on the places of battles shown in the map.
ਜਾਂ
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਚਾਰ ਲੜਾਈਆਂ ਦੇ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ਉੱਤੇ ਲਗਭਗ 20-25 ਸਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, fill places of four important battles of Banda Singh Bahadur.
(b) Write an explanatory note on each in about 20-25 words on the places shown in the map.
ਜਾਂ
(ਉ ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਜਿੱਤਾਂ ਦੇ ਚਾਰ ਸਥਾਨ ਭਰੋ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਟਿੱਪਣੀ ਕਰੋ ।
(a) On the given outline map of the Punjab, show four places of the battles ‘ of Banda Singh Bahadur.
(b) Write an explanatory note on each in about 20-25 words on the places shown in the map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਬੰਦਾ ਸਿੰਘ ਬਹਾਦਰ ਦੀਆਂ ਸੈਨਿਕ ਮੁਹਿੰਮਾਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of the Punjab, show four places of military exploits of Banda Singh Bahadur.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਬੰਦਾ ਸਿੰਘ ਬਹਾਦਰ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਦਿਓ ।
(a) On the given outline map of Punjab showing the rivers depict the four battle places of Banda Singh Bahadur.
(b) Write an explanatory note on each in about 20-25 words on the places of the battle shown in the map.
ਉੱਤਰ-
ਬੰਦਾ ਸਿੰਘ ਬਹਾਦਰ 1709 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲੈ ਕੇ ਨੰਦੇੜ ਤੋਂ ਪੰਜਾਬ ਲਈ ਰਵਾਨਾ ਹੋਇਆ । ਉਸ ਨੇ ਮੁਗ਼ਲਾਂ ਨੂੰ ਅਜਿਹਾ ਸਬਕ ਸਿਖਾਇਆ ਕਿ ਉਨ੍ਹਾਂ ਨੂੰ ਦਿਨੇ ਤਾਰੇ ਨਜ਼ਰ ਆ ਗਏ । ਬੰਦਾ ਸਿੰਘ ਬਹਾਦਰ ਦੀਆਂ ਮਹੱਤਵਪੂਰਨ ਲੜਾਈਆਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ :-
1. ਸੋਨੀਪਤ ਉੱਤੇ ਹਮਲਾ (Attack on Sonepat) – ਬੰਦਾ ਸਿੰਘ ਬਹਾਦਰ ਨੇ ਸਭ ਤੋਂ ਪਹਿਲਾਂ ਨਵੰਬਰ, 1709 ਈ. ਵਿੱਚ 500 ਸਿੱਖਾਂ ਨਾਲ ਸੋਨੀਪਤ ਉੱਤੇ ਹਮਲਾ ਕੀਤਾ | ਸੋਨੀਪਤ ਦਾ ਫ਼ੌਜਦਾਰ ਬਿਨਾਂ ਮੁਕਾਬਲਾ ਕੀਤੇ ਦਿੱਲੀ ਵੱਲ ਭੱਜ ਗਿਆ । ਇਸ ਜਿੱਤ ਨਾਲ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।
2. ਸਮਾਣਾ ਦੀ ਜਿੱਤ (Conquest of Samana) – ਸਮਾਣਾ ਵਿਖੇ ਗੁਰੂ ਤੇਗ਼ ਬਹਾਦਰ ਜੀ ਨੂੰ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਾਲੇ ਜੱਲਾਦ ਰਹਿੰਦੇ ਸਨ । ਬੰਦਾ ਸਿੰਘ ਬਹਾਦਰ ਨੇ ਸਮਾਣਾ ‘ਤੇ ਹਮਲਾ ਕਰਕੇ ਅਨੇਕਾਂ ਮੁਸਲਮਾਨਾਂ ਦਾ ਕਤਲ ਕਰ ਦਿੱਤਾ । ਇਹ ਬੰਦਾ ਸਿੰਘ ਬਹਾਦਰ ਦੀ ਪਹਿਲੀ ਮਹੱਤਵਪੂਰਨ ਜਿੱਤ ਸੀ ।
3. ਕਪੂਰੀ ਦੀ ਜਿੱਤ (Conquest of Kapuri) – ਕਪੂਰੀ ਦਾ ਸ਼ਾਸਕ ਕਦਮਉੱਦੀਨ ਹਿੰਦੂਆਂ ਨਾਲ ਬਹੁਤ ਮਾੜਾ ਵਿਵਹਾਰ ਕਰਦਾ ਸੀ । ਸਿੱਟੇ ਵਜੋਂ ਬੰਦਾ ਸਿੰਘ ਬਹਾਦਰ ਨੇ ਕਪੂਰੀ ‘ਤੇ ਹਮਲਾ ਕਰਕੇ ਕਦਮਉੱਦੀਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ । ਇਸ ਤਰ੍ਹਾਂ ਕਪੂਰੀ ’ਤੇ ਜਿੱਤ ਪ੍ਰਾਪਤ ਕੀਤੀ ਗਈ ।
4. ਸਢੋਰਾ ਦੀ ਜਿੱਤ (Conquest of Sadhaura) – ਸਢੌਰਾ ਦਾ ਸ਼ਾਸਕ ਉਸਮਾਨ ਖ਼ਾ ਬੜਾ ਜ਼ਾਲਮ ਸੀ । ਉਸ ਨੇ ਪੀਰ ਬੁੱਧੂ ਸ਼ਾਹ ਨੂੰ ਇਸ ਲਈ ਤਸੀਹੇ ਦੇ ਕੇ ਕਤਲ ਕਰਵਾ ਦਿੱਤਾ ਸੀ ਕਿਉਂਕਿ ਉਸ ਨੇ ਭੰਗਾਣੀ ਦੀ ਲੜਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਸਹਾਇਤਾ ਕੀਤੀ ਸੀ । ਬੰਦਾ ਸਿੰਘ ਬਹਾਦਰ ਨੇ ਸਢੋਰਾ ‘ਤੇ ਹਮਲਾ ਕਰ ਦਿੱਤਾ ਅਤੇ ਵੱਡੀ ਗਿਣਤੀ ਵਿੱਚ ਮੁਸਲਮਾਨਾਂ ਨੂੰ ਕਤਲ ਕਰ ਦਿੱਤਾ । ਇਸ ਕਾਰਨ ਇਸ ਸਥਾਨ ਦਾ ਨਾਂ ਕਤਲਗੜੀ ਪੈ ਗਿਆ ।
5. ਸਰਹਿੰਦ ਦੀ ਜਿੱਤ (Conquest of Sirhind) – ਸਰਹਿੰਦ ਦੇ ਫ਼ੌਜਦਾਰ ਵਜ਼ੀਰ ਖਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਨੂੰ ਕੰਧ ਵਿੱਚ ਜ਼ਿੰਦਾ ਚਿਣਵਾ ਦਿੱਤਾ ਸੀ । ਇਸ ਅਪਮਾਨ ਦਾ ਬਦਲਾ ਲੈਣ ਲਈ 12 ਮਈ, 1710 ਈ. ਨੂੰ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਸਥਾਨ ‘ਤੇ ਵਜ਼ੀਰ ਖਾਂ ਦੀਆਂ ਫ਼ੌਜਾਂ ‘ਤੇ ਹਮਲਾ ਕਰ ਦਿੱਤਾ । ਇਸ ਹਮਲੇ ਵਿੱਚ ਸਿੱਖਾਂ ਨੇ ਮੁਸਲਮਾਨਾਂ ਦੇ ਵਾਧੂ ਆਹੂ ਲਾਹੇ । ਵਜ਼ੀਰ ਖਾਂ ਨੂੰ ਯਮਲੋਕ ਪਹੁੰਚਾ ਕੇ ਉਸ ਦੀ ਲਾਸ਼ ਨੂੰ ਦਰੱਖ਼ਤ ਨਾਲ ਲਟਕਾ ਦਿੱਤਾ ਗਿਆ । ਇਸ ਜਿੱਤ ਕਾਰਨ ਸਿੱਖਾਂ ਦੇ ਹੌਸਲੇ ਬਹੁਤ ਵੱਧ ਗਏ ।
6. ਰਾਹੋਂ ਦੀ ਲੜਾਈ (Battle of Rahon) – ਜਲੰਧਰ ਦੇ ਫ਼ੌਜਦਾਰ ਸ਼ਮਸ ਖ਼ਾਂ ਨੇ ਸਿੱਖਾਂ ਦੇ ਵਿਰੁੱਧ ਜ਼ਿਹਾਦ ਦਾ ਐਲਾਨ ਕਰ ਦਿੱਤਾ | ਅਜਿਹੀ ਸਥਿਤੀ ਵਿੱਚ ਸਿੱਖਾਂ ਨੇ ਬੰਦਾ ਸਿੰਘ ਬਹਾਦਰ ਤੋਂ ਸਹਾਇਤਾ ਮੰਗੀ | ਅਕਤੂਬਰ, 1710 ਈ.
ਵਿੱਚ ਰਾਹੋਂ ਦੇ ਸਥਾਨ ‘ਤੇ ਬੰਦਾ ਸਿੰਘ ਬਹਾਦਰ ਅਤੇ ਸ਼ਮਸ ਖ਼ਾਂ ਦੀਆਂ ਫ਼ੌਜਾਂ ਵਿਚਾਲੇ ਹੋਈ । ਇਸ ਲੜਾਈ ਵਿੱਚ ਸਿੱਖ ਜੇਤੂ ਰਹੇ । ਸਿੱਟੇ ਵਜੋਂ ਸਿੱਖਾਂ ਨੇ ਸਾਰੇ ਜਲੰਧਰ ਦੁਆਬ ‘ਤੇ ਕਬਜ਼ਾ ਕਰ ਲਿਆ ।
7. ਮੁਗ਼ਲਾਂ ਦਾ ਲੋਹਗੜ੍ਹ ’ਤੇ ਹਮਲਾ Attack of Mughals on Lohgarh) – ਬੰਦਾ ਸਿੰਘ ਬਹਾਦਰ ਦੀ ਵਧਦੀ ਹੋਈ ਸ਼ਕਤੀ ਨੂੰ ਦੇਖਦੇ ਹੋਏ ਮੁਗ਼ਲ ਬਾਦਸ਼ਾਹ ਬਹਾਦਰ ਸ਼ਾਹ ਨੇ ਮੁਨੀਮ ਖ਼ਾਂ ਅਧੀਨ ਇੱਕ ਵਿਸ਼ਾਲ ਫ਼ੌਜ ਬੰਦਾ ਸਿੰਘ ਬਹਾਦਰ ਨੂੰ ਕੁਚਲਣ ਲਈ ਭੇਜੀ । ਇਸ ਫ਼ੌਜ ਨੇ ਬੰਦਾ ਸਿੰਘ ਬਹਾਦਰ ਨੂੰ ਉਸ ਦੀ ਰਾਜਧਾਨੀ ਲੋਹਗੜ੍ਹ ਵਿਖੇ ਅਚਾਨਕ ਘੇਰ ਲਿਆ । ਕੁਝ ਦਿਨਾਂ ਤਕ ਮੁਗ਼ਲਾਂ ਨਾਲ ਡਟ ਕੇ ਮੁਕਾਬਲਾ ਕਰਨ ਮਗਰੋਂ ਬੰਦਾ ਸਿੰਘ ਬਹਾਦਰ ਕਿਲ੍ਹੇ ਵਿੱਚੋਂ ਬਚ ਨਿਕਲਣ ਵਿੱਚ ਕਾਮਯਾਬ ਹੋ ਗਿਆ । ਇਸ ਤਰ੍ਹਾਂ ਮੁਗ਼ਲ ਬੰਦਾ ਸਿੰਘ ਬਹਾਦਰ ਨੂੰ ਗ੍ਰਿਫ਼ਤਾਰ ਨਾ ਕਰ ਸਕੇ ।
8. ਗੁਰਦਾਸ ਨੰਗਲ ਦੀ ਲੜਾਈ (Battle of Gurdas Nangal) – ਬੰਦਾ ਸਿੰਘ ਬਹਾਦਰ ਨੇ 1715 ਈ. ਵਿੱਚ ਬਹਿਰਾਮਪੁਰ, ਬਟਾਲਾ ਤੇ ਕਲਾਨੌਰ ਦੇ ਦੇਸ਼ਾਂ ‘ਤੇ ਦੁਬਾਰਾ ਕਬਜ਼ਾ ਕਰ ਲਿਆ । ਇਸ ‘ਤੇ ਪੰਜਾਬ ਦੇ ਨਵੇਂ ਬਣੇ ਸੂਬੇਦਾਰ ਅਬਦੁਸ ਸਮਦ ਖ਼ਾਂ ਨੇ ਗੁਰਦਾਸ ਨੰਗਲ ਦੇ ਸਥਾਨ ‘ਤੇ ਸਿੱਖਾਂ ਉੱਤੇ ਅਚਾਨਕ ਹਮਲਾ ਕਰ ਦਿੱਤਾ । ਬੰਦਾ ਸਿੰਘ ਬਹਾਦਰ ਦੁਨੀ ਚੰਦ ਦੀ ਹਵੇਲੀ ਵਿੱਚ ਘਿਰ ਗਿਆ । ਇਹ ਘੇਰਾ 8 ਮਹੀਨਿਆਂ ਤਕ ਚਲਦਾ ਰਿਹਾ । ਅੰਤ ਮਜਬੂਰ ਹੋ ਕੇ ਬੰਦਾ ਸਿੰਘ ਬਹਾਦਰ ਨੂੰ ਆਪਣੀ ਹਾਰ ਮੰਨਣੀ ਪਈ । 9 ਜੂਨ, 1716 ਈ. ਨੂੰ ਬੰਦਾ ਸਿੰਘ ਬਹਾਦਰ ਨੂੰ ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਗਿਆ ।
ਮਹਾਰਾਜਾ ਰਣਜੀਤ ਸਿੰਘ ਦਾ ਸਾਮਰਾਜ (Kingdom of Maharaja Ranjit Singh)
ਪ੍ਰਸ਼ਨ 3.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਚਾਰ ਮਹੱਤਵਪੂਰਨ ਲੜਾਈਆਂ ਦੇ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਭਰੀ ਹਰੇਕ ਲੜਾਈ ਸੰਬੰਧੀ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show four important places of battles of Maharaja Ranjit Singh.
(b) Write an explanatory note in about 20-25 words on each battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੁਆਰਾ ਲੜੀਆਂ ਗਈਆਂ ਲੜਾਈਆਂ ਨਾਲ ਸੰਬੰਧਿਤ ਕੋਈ ਚਾਰ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਇੱਕ ਵਿਆਖਿਆਤਮਕ ਟਿੱਪਣੀ ਲਿਖੋ ।
(a) On the given outline map of the Punjab, show four places where Maharaja Ranjit Singh fought battles.
(b) Write an explanatory note on each in about 20-25 words on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀਆਂ ਜਿੱਤਾਂ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
(a) On the given outline map of Punjab, show four places of the battles of Maharaja Ranjit Singh.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਮਹਾਰਾਜਾ ਰਣਜੀਤ ਸਿੰਘ ਦੀਆਂ ਲੜਾਈਆਂ ਦੇ ਚਾਰ ਸਥਾਨ ਦਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
(a) On the given outline map of Punjab showing the rivers depict the four places of battles of Maharaja Ranjit Singh.
(b) Write an explanatory note in about 20-25 words eacg on the places of the battles shown in the map.
ਉੱਤਰ-
ਮਹਾਰਾਜਾ ਰਣਜੀਤ ਸਿੰਘ ਇੱਕ ਮਹਾਨ ਜੇਤੁ ਸੀ । ਉਸ ਨੇ ਆਪਣੇ ਸ਼ਾਸਨ ਕਾਲ (1797-1839) ਦੇ ਦੌਰਾਨ ਇਸ ਵਿਸ਼ਾਲ ਸਾਮਰਾਜ ਦੀ ਸਥਾਪਨਾ ਕੀਤੀ । ਉਸ ਦੀਆਂ ਮੁੱਖ ਜਿੱਤਾਂ ਦਾ ਵਰਣਨ ਹੇਠ ਲਿਖੇ ਅਨੁਸਾਰ ਹੈ-
1. ਲਾਹੌਰ ਦੀ ਜਿੱਤ 1799 ਈ. (Conquest of Lahore 1799 A.D.) – ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਪਹਿਲੀ ਜਿੱਤ ਲਾਹੌਰ ਦੀ ਸੀ । ਇੱਥੇ ਤਿੰਨ ਭੰਗੀ ਸਰਦਾਰਾਂ-ਸਾਹਿਬ ਸਿੰਘ, ਮੋਹਰ ਸਿੰਘ ਅਤੇ ਚੇਤ ਸਿੰਘ ਦਾ ਰਾਜ ਸੀ । ਉਨ੍ਹਾਂ ਦੇ ਅੱਤਿਆਚਾਰਾਂ ਕਾਰਨ ਇੱਥੋਂ ਦੀ ਪਰਜਾ ਬੜੀ ਦੁਖੀ ਸੀ । ਉਸ ਨੇ ਰਣਜੀਤ ਸਿੰਘ ਨੂੰ ਲਾਹੌਰ ‘ਤੇ ਕਬਜ਼ਾ ਕਰਨ ਦਾ ਸੱਦਾ ਦਿੱਤਾ । ਸਿੱਟੇ ਵਜੋਂ ਰਣਜੀਤ ਸਿੰਘ ਨੇ ਲਾਹੌਰ ‘ਤੇ ਹਮਲਾ ਕਰ ਦਿੱਤਾ । ਉਸ ਨੇ 7 ਜੁਲਾਈ, 1799 ਈ. ਨੂੰ ਲਾਹੌਰ ‘ਤੇ ਕਬਜ਼ਾ ਕਰ ਲਿਆ ।
2. ਅੰਮ੍ਰਿਤਸਰ ਦੀ ਜਿੱਤ 1805 ਈ. (Conquest of Amritsar 1805 A.D.) – ਧਾਰਮਿਕ ਪੱਖ ਤੋਂ ਅੰਮ੍ਰਿਤਸਰ ਸਿੱਖਾਂ ਦਾ ਮੱਕਾ ਸਮਝਿਆ ਜਾਂਦਾ ਹੈ । ਇਹ ਪੰਜਾਬ ਦਾ ਸਭ ਤੋਂ ਪ੍ਰਸਿੱਧ ਵਪਾਰਿਕ ਕੇਂਦਰ ਵੀ ਸੀ । ਪੰਜਾਬ ਦਾ ਮਹਾਰਾਜਾ । ਬਣਨ ਲਈ ਰਣਜੀਤ ਸਿੰਘ ਲਈ ਅੰਮ੍ਰਿਤਸਰ ‘ਤੇ ਕਬਜ਼ਾ ਕਰਨਾ ਜ਼ਰੂਰੀ ਸੀ । 1805 ਈ. ਨੂੰ ਰਣਜੀਤ ਸਿੰਘ ਨੇ ਅੰਮ੍ਰਿਤਸਰ ‘ਤੇ ਹਮਲਾ ਕਰ ਕੇ ਗੁਲਾਬ ਸਿੰਘ ਦੀ ਵਿਧਵਾ ਮਾਈ ਸੁੱਖਾਂ ਨੂੰ ਹਰਾ ਦਿੱਤਾ । ਇਸ ਤਰ੍ਹਾਂ ਅੰਮ੍ਰਿਤਸਰ ਨੂੰ ਲਾਹੌਰ ਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।
3. ਕਸੂਰ ਦੀ ਜਿੱਤ 1807 ਈ. (Conquest of Kasur 1807 A.D.) – ਕਸੂਰ ਦੇ ਸ਼ਾਸਕ ਕੁਤਬ-ਉਦ-ਦੀਨ ਨੇ ਰਣਜੀਤ ਸਿੰਘ ਦੀ ਅਧੀਨਤਾ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ । ਸਿੱਟੇ ਵਜੋਂ 1807 ਈ. ਵਿੱਚ ਰਣਜੀਤ ਸਿੰਘ ਨੇ ਕਸੂਰ ’ਤੇ ਹਮਲਾ ਕਰਕੇ ਕੁਤਬ-ਉਦ-ਦੀਨ ਨੂੰ ਹਰਾ ਦਿੱਤਾ ਅਤੇ ਕਸੂਰ ‘ਤੇ ਕਬਜ਼ਾ ਕਰ ਲਿਆ ।
4. ਕਾਂਗੜਾ ਦੀ ਜਿੱਤ 1809 ਈ. (Conquest of Kangra 1809 A.D.) – 1809 ਈ. ਵਿੱਚ ਕਾਂਗੜਾ ਦੇ ਸ਼ਾਸਕ ਸੰਸਾਰ ਚੰਦ ਕਟੋਚ ਨੇ ਮਹਾਰਾਜਾ ਰਣਜੀਤ ਸਿੰਘ ਤੋਂ ਗੋਰਖਿਆਂ ਦੇ ਵਿਰੁੱਧ ਸਹਾਇਤਾ ਮੰਗੀ । ਇਸ ਦੇ ਬਦਲੇ ਉਸ ਨੇ ਕਾਂਗੜਾ ਦਾ ਕਿਲ੍ਹਾ ਦੇਣ ਦਾ ਵਚਨ ਦਿੱਤਾ । ਰਣਜੀਤ ਸਿੰਘ ਦੀ ਫ਼ੌਜ ਨੇ ਗੋਰਖਿਆਂ ਨੂੰ ਹਰਾ ਦਿੱਤਾ | ਪਰ ਹੁਣ ਸੰਸਾਰ ਚੰਦ ਨੇ ਕਿਲਾ ਦੇਣ ਵਿੱਚ ਕੁਝ ਟਾਲ-ਮਟੋਲ ਕੀਤੀ । ਰਣਜੀਤ ਸਿੰਘ ਨੇ ਉਸ ਦੇ ਪੁੱਤਰ ਅਨੁਰੋਧ ਨੂੰ ਕੈਦ ਕਰ ਲਿਆ । ਸਿੱਟੇ ਵਜੋਂ ਉਸ ਨੇ ਮਜਬੂਰ ਹੋ ਕੇ ਕਿਲ੍ਹਾ ਰਣਜੀਤ ਸਿੰਘ ਦੇ ਹਵਾਲੇ ਕਰ ਦਿੱਤਾ ।
5. ਮੁਲਤਾਨ ਦੀ ਜਿੱਤ 1818 ਈ. (Conguest of Multan 1818 A.D.) – ਮੁਲਤਾਨ ਸ਼ਹਿਰ ਵਪਾਰਿਕ ਅਤੇ ਭੁਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । ਇਸ ਨੂੰ ਜਿੱਤਣ ਲਈ ਮਹਾਰਾਜਾ ਰਣਜੀਤ ਸਿੰਘ ਨੇ 7 ਵਾਰ ਹਮਲੇ ਕੀਤੇ । ਮੁਲਤਾਨ ਦਾ ਸ਼ਾਸਕ ਮੁਜੱਫਰ ਖ਼ਾਂ ਹਰ ਵਾਰੀ ਰਣਜੀਤ ਸਿੰਘ ਨੂੰ ਭਾਰੀ ਨਜ਼ਰਾਨਾ ਦੇ ਕੇ ਟਾਲ ਦਿੰਦਾ ਰਿਹਾ । 1818 ਈ. ਵਿੱਚ ਰਣਜੀਤ ਸਿੰਘ ਨੇ ਇੱਕ ਵਿਸ਼ਾਲ ਫ਼ੌਜ ਮਿਸਰ ਦੀਵਾਨ ਚੰਦ ਦੇ ਅਧੀਨ ਭੇਜੀ । ਘਮਸਾਨ ਦੇ ਯੁੱਧ ਮਗਰੋਂ ਰਣਜੀਤ ਸਿੰਘ ਦੀਆਂ ਫ਼ੌਜਾਂ ਨੇ ਮੁਲਤਾਨ ‘ਤੇ ਕਬਜ਼ਾ ਕਰ ਲਿਆ ।
6. ਕਸ਼ਮੀਰ ਦੀ ਜਿੱਤ 1819 ਈ. (Conquest of Kashmir 1819 A.D.) – ਕਸ਼ਮੀਰ ਦੀ ਘਾਟੀ ਆਪਣੀ ਸੁੰਦਰਤਾ ਅਤੇ ਵਪਾਰ ਕਾਰਨ ਬੜੀ ਪ੍ਰਸਿੱਧ ਸੀ । ਮੁਲਤਾਨ ਦੀ ਜਿੱਤ ਤੋਂ ਰਣਜੀਤ ਸਿੰਘ ਬੜਾ ਉਤਸ਼ਾਹਿਤ ਹੋਇਆ । ਇਸ ਲਈ ਉਸ ਨੇ 1819 ਈ. ਵਿੱਚ ਮਿਸਰ ਦੀਵਾਨ ਚੰਦ ਦੀ ਅਗਵਾਈ ਹੇਠ ਇੱਕ ਵਿਸ਼ਾਲ ਫ਼ੌਜ ਕਸ਼ਮੀਰ ਨੂੰ ਜਿੱਤਣ ਲਈ ਭੇਜੀ । ਇਸ ਫ਼ੌਜ ਨੇ ਕਸ਼ਮੀਰ ਦੇ ਸ਼ਾਸਕ ਜ਼ਬਰ ਖਾਂ ਨੂੰ ਹਰਾ ਕੇ ਕਸ਼ਮੀਰ ‘ਤੇ ਕਬਜ਼ਾ ਕਰ ਲਿਆ ।
7. ਪਿਸ਼ਾਵਰ ਦੀ ਜਿੱਤ 1834 ਈ. (Conquest of Peshawar 1834 A.D.) – ਪਿਸ਼ਾਵਰ ਦਾ ਇਲਾਕਾ ਭੂਗੋਲਿਕ ਪੱਖ ਤੋਂ ਬੜਾ ਮਹੱਤਵਪੂਰਨ ਸੀ । 1823 ਈ. ਵਿੱਚ ਅਫ਼ਗਾਨਿਸਤਾਨ ਦੇ ਵਜ਼ੀਰ ਮੁਹੰਮਦ ਆਜ਼ਿਮ ਸ਼ਾਂ ਨੇ ਪਿਸ਼ਾਵਰ ਉੱਤੇ ਕਬਜ਼ਾ ਕਰ ਲਿਆ ਸੀ । ਮਹਾਰਾਜਾ ਰਣਜੀਤ ਸਿੰਘ ਨੇ ਉਸ ਨੂੰ ਨੌਸ਼ਹਿਰਾ ਵਿਖੇ ਹੋਈ ਇੱਕ ਘਮਸਾਨ ਦੀ ਲੜਾਈ ਵਿੱਚ ਹਰਾ ਕੇ ਪਿਸ਼ਾਵਰ ਉੱਤੇ ਕਬਜ਼ਾ ਕਰ ਲਿਆ । ਪਿਸ਼ਾਵਰ ਨੂੰ 1834 ਈ. ਵਿੱਚ ਲਾਹੌਰ ਸਾਮਰਾਜ ਵਿੱਚ ਸ਼ਾਮਲ ਕਰ ਲਿਆ ਗਿਆ ।
ਪਹਿਲਾ ਐਂਗਲੋ-ਸਿੱਖ ਯੁੱਧ (First Anglo-Sikh War)
ਪ੍ਰਸ਼ਨ 4.
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ‘ਤੇ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆਤਮਕ ਨੋਟ ਲਿਖੋ ।
(a) On the given outline map of the Punjab, show the four places of the First Anglo-Sikh War.
(b) Write an explanatory note in about 20-25 words each on the above.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਅੰਗਰੇਜ਼-ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) Show any four places of First Anglo Sikh War on the given map of Punjab.
(b) Write in about 20-25 words each about the spots shown on map.
ਜਾਂ
(ੳ) ਪੰਜਾਬ ਦੇ ਮਾਨਚਿੱਤਰ ਵਿੱਚ ਪਹਿਲੇ ਐਂਗਲੋ-ਸਿੱਖ ਯੁੱਧ ਦੇ ਕੋਈ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਲਿਖੋ ।
(a) On the given outline map of Punjab, show four places of First Anglo Sikh War.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਪਹਿਲੇ ਐਂਗਲੋ ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) On the given outline map of Punjab showing the rivers depict four places of First Anglo Sikh War.
(b) Write an explanatory note in about 20-25 words each on the places of the battles shown in the map.
ਉੱਤਰ-
1845-46 ਈ. ਵਿੱਚ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਪਹਿਲਾ ਯੁੱਧ ਸ਼ੁਰੂ ਹੋਇਆ । ਇਹ ਯੁੱਧ ਹੇਠ ਲਿਖੇ ਮੁੱਖ ਸਥਾਨਾਂ ‘ਤੇ ਲੜਿਆ ਗਿਆ-
1. ਮੁਦਕੀ ਦੀ ਲੜਾਈ (Battle of Mudki) – ਫ਼ਿਰੋਜ਼ਪੁਰ ਤੋਂ 20 ਮੀਲ ਦੀ ਦੂਰੀ ‘ਤੇ ਮੁਦਕੀ ਨਾਂ ਦੇ ਸਥਾਨ ‘ਤੇ ਸਿੱਖਾਂ ਅਤੇ ਅੰਗਰੇਜ਼ਾਂ ਵਿਚਕਾਰ ਪਹਿਲੀ ਲੜਾਈ 18 ਦਸੰਬਰ, 1845 ਈ. ਨੂੰ ਹੋਈ । ਇਸ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਲਾਲ ਸਿੰਘ ਅਤੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਲਾਲ ਸਿੰਘ ਦੀ ਗੱਦਾਰੀ ਕਾਰਨ ਸਿੱਖ ਫ਼ੌਜਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ । ਇਸ ਲੜਾਈ ਵਿੱਚ ਭਾਵੇਂ ਅੰਗਰੇਜ਼ ਜੇਤੂ ਰਹੇ ਪਰ ਉਨ੍ਹਾਂ ਨੂੰ ਇਹ ਅਹਿਸਾਸ ਹੋ ਗਿਆ ਕਿ ਸਿੱਖਾਂ ਦਾ ਮੁਕਾਬਲਾ ਕਰਨਾ ਕੋਈ ਸੌਖਾ ਕੰਮ ਨਹੀਂ ਹੈ ।
2. ਫ਼ਿਰੋਜ਼ਸ਼ਾਹ ਦੀ ਲੜਾਈ (Battle of Ferozeshah) – 21 ਦਸੰਬਰ, 1845 ਈ. ਨੂੰ ਸਿੱਖਾਂ ਅਤੇ ਅੰਗਰੇਜ਼ਾਂ ਵਿਚਕਾਰ ਫ਼ਿਰੋਜ਼ਸ਼ਾਹ ਵਿਖੇ ਦੁਸਰੀ ਲੜਾਈ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਕਰ ਰਹੇ ਸਨ । ਦੂਜੇ ਪਾਸੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹਿਊਗ ਗਫ਼, ਜਾਂਨ ਲਿਟਲਰ ਅਤੇ ਲਾਰਡ ਹਾਰਡਿੰਗ ਵਰਗੇ ਤਜਰਬੇਕਾਰ ਸੈਨਾਪਤੀ ਕਰ ਰਹੇ ਸਨ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਨੇ ਅੰਗਰੇਜ਼ੀ ਸੈਨਿਕਾਂ ‘ਤੇ ਜ਼ੋਰਦਾਰ ਹਮਲਾ ਕੀਤਾ । ਪਰ ਲਾਲ ਸਿੰਘ ਅਤੇ ਤੇਜਾ ਸਿੰਘ ਦੀ ਗੱਦਾਰੀ ਕਾਰਨ ਸਿੱਖਾਂ ਨੂੰ ਮੁੜ ਹਾਰ ਦਾ ਮੂੰਹ ਵੇਖਣਾ ਪਿਆ ।
3. ਬੱਦੋਵਾਲ ਦੀ ਲੜਾਈ (Battle of Baddowal) – ਸਿੱਖਾਂ ਅਤੇ ਅੰਗਰੇਜ਼ਾਂ ਵਿਚਾਲੇ ਤੀਜੀ ਲੜਾਈ ਲੁਧਿਆਣਾ ਤੋਂ 18 ਮੀਲ ਦੂਰ ਬੱਦੋਵਾਲ ਵਿਖੇ 21 ਜਨਵਰੀ, 1846 ਈ. ਨੂੰ ਲੜੀ ਗਈ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਸਰਦਾਰ ਰਣਜੋਧ ਸਿੰਘ ਮਜੀਠੀਆ ਅਤੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹੈਰੀ ਸਮਿਥ ਕਰ ਰਿਹਾ ਸੀ । ਇਸ ਲੜਾਈ ਵਿੱਚ ਅੰਗਰੇਜ਼ਾਂ ਨੂੰ ਲੜਾਈ ਦਾ ਮੈਦਾਨ ਛੱਡਣ ਲਈ ਮਜਬੂਰ ਹੋਣਾ ਪਿਆ ।
4. ਅਲੀਵਾਲ ਦੀ ਲੜਾਈ (Battle of Aliwal) – ਹੈਰੀ ਸਮਿਥ ਬੱਦੋਵਾਲ ਵਿਖੇ ਹੋਈ ਆਪਣੀ ਹਾਰ ਦਾ ਬਦਲਾ ਲੈਣਾ ਚਾਹੁੰਦਾ ਸੀ । ਉਸ ਨੇ 28 ਜਨਵਰੀ, 1846 ਈ. ਨੂੰ ਅਲੀਵਾਲ ਵਿਖੇ ਰਣਜੋਧ ਸਿੰਘ ਅਧੀਨ ਸਿੱਖ ਫ਼ੌਜ ‘ਤੇ ਹਮਲਾ ਕਰ ਦਿੱਤਾ । ਇਹ ਲੜਾਈ ਬੜੀ ਭਿਆਨਕ ਸੀ । ਰਣਜੋਧ ਸਿੰਘ ਦੀ ਗੱਦਾਰੀ ਕਾਰਨ ਇਸ ਲੜਾਈ ਵਿੱਚ ਅੰਗਰੇਜ਼ ਜੇਤੂ ਰਹੇ ।
5. ਸਭਰਾਉਂ ਦੀ ਲੜਾਈ (Battle of Sobraon) – ਸਭਰਾਉਂ ਦੀ ਲੜਾਈ ਪਹਿਲੇ ਐਂਗਲੋ-ਸਿੱਖ ਯੁੱਧ ਦੀ ਅੰਤਿਮ ਅਤੇ ਨਿਰਣਾਇਕ ਲੜਾਈ ਸੀ । ਇਹ ਲੜਾਈ 10 ਫ਼ਰਵਰੀ, 1846 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਸਿੱਖ ਸੈਨਿਕਾਂ ਦੀ ਅਗਵਾਈ ਲਾਲ ਸਿੰਘ ਅਤੇ ਤੇਜਾ ਸਿੰਘ ਵਰਗੇ ਗੱਦਾਰ ਅਤੇ ਦੂਜੇ ਪਾਸੇ ਅੰਗਰੇਜ਼ ਸੈਨਿਕਾਂ ਦੀ ਅਗਵਾਈ ਹਿਊ ਗਫ਼ ਅਤੇ ਲਾਰਡ ਹਾਰਡਿੰਗ ਵਰਗੇ ਪ੍ਰਸਿੱਧ ਸੈਨਾਪਤੀ ਕਰ ਰਹੇ ਸਨ । ਸਿੱਖ ਸੈਨਾਪਤੀ ਜੋ ਅੰਦਰ ਖਾਤੇ ਅੰਗਰੇਜ਼ਾਂ ਨਾਲ ਰਲੇ ਹੋਏ ਸਨ, ਮੌਕਾ ਵੇਖ ਕੇ ਲੜਾਈ ਦੇ ਮੈਦਾਨ ਵਿੱਚੋਂ ਨੱਸ ਗਏ । ਅਜਿਹੀ ਸਥਿਤੀ ਵਿੱਚ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੇ ਸਿੱਖ ਸੈਨਿਕਾਂ ਦੀ ਅਗਵਾਈ ਕੀਤੀ । ਉਨ੍ਹਾਂ ਨੇ ਇਸ ਲੜਾਈ ਵਿੱਚ ਆਪਣੀ ਬਹਾਦਰੀ ਦੇ ਉਹ ਜੌਹਰ ਦਿਖਾਏ ਕਿ ਅੰਗਰੇਜ਼ਾਂ ਨੂੰ ਨਾਨੀ ਚੇਤੇ ਆ ਗਈ । ਇਸ ਲੜਾਈ ਵਿੱਚ ਅੰਤ ਸਿੱਖਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ।
ਦੂਸਰਾ ਐਂਗਲੋ-ਸਿੱਖ ਯੁੱਧ (Second Anglo-Sikh War)
ਪ੍ਰਸ਼ਨ 5.
(ਓ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਉੱਤੇ ਦੂਸਰੇ ਐਂਗਲੋ-ਸਿੱਖ ਯੁੱਧ ਦੇ ਸਥਾਨ ਭਰੋ ।
(ਅ) ਭਰੇ ਹੋਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਕਰੋ ।
(a) On the given outline map of the Punjab, show the places of Second Anglo-Sikh War.
(b) Write an explanatory note on each in about 20-25 words on these battles.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਦੂਜੇ ਅੰਗਰੇਜ਼-ਸਿੱਖ ਯੁੱਧ ਦੇ ਚਾਰ ਸਥਾਨ ਵਿਖਾਓ ।
(ਅ) ਮਾਨਚਿੱਤਰ ਵਿੱਚ ਭਰੇ ਗਏ ਹਰੇਕ ਸਥਾਨ ਦੀ ਲਗਭਗ 20-25 ਸ਼ਬਦਾਂ ਵਿੱਚ ਵਿਆਖਿਆ ਕਰੋ ।
(a) Show four places of Second Anglo Sikh War on the given outline map of Punjab.
(b) Write in about 20-25 words on each about the spots shown in map.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਦੂਸਰੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਦਿਖਾਓ ।
(ਅ) ਮਾਨਚਿੱਤਰ ਵਿੱਚ ਦਿਖਾਏ ਗਏ ਹਰੇਕ ਸਥਾਨ ਦੀ ਵਿਆਖਿਆ ਲਗਭਗ 20-25 ਸ਼ਬਦਾਂ ਵਿੱਚ ਲਿਖੋ ।
(a) On the given outline map of Punjab, show the four places of Second Anglo Sikh War.
(b) Explain these places in about 20-25 words each.
ਜਾਂ
(ਉ) ਦਿੱਤੇ ਗਏ ਪੰਜਾਬ ਦੇ ਮਾਨਚਿੱਤਰ ਵਿੱਚ ਨਦੀਆਂ ਦਰਸਾਉਂਦੇ ਹੋਏ ਦੂਜੇ ਐਂਗਲੋ-ਸਿੱਖ ਯੁੱਧ ਦੇ ਚਾਰ ਸਥਾਨ ਭਰੋ ।
(ਅ) ਭਰੇ ਗਏ ਹਰੇਕ ਸਥਾਨ ਦੀ ਵਿਆਖਿਆ 20-25 ਸ਼ਬਦਾਂ ਵਿੱਚ ਕਰੋ ।
(a) On the given outline map of Punjab showing the rivers fill the places of battles of the Second Anglo Sikh War.
(b) Write an explanatory note in about 20-25 words on each the places of the battles shown in the map.
ਉੱਤਰ-
1848-49 ਈ. ਵਿੱਚ ਅੰਗਰੇਜ਼ਾਂ ਅਤੇ ਸਿੱਖਾਂ ਵਿਚਾਲੇ ਦੂਸਰਾ ਯੁੱਧ ਹੋਇਆ । ਇਹ ਯੁੱਧ ਹੇਠ ਲਿਖੇ ਮੁੱਖ ਸਥਾਨਾਂ ‘ਤੇ ਲੜਿਆ ਗਿਆ ਸੀ-
1. ਰਾਮਨਗਰ ਦੀ ਲੜਾਈ (Battle of Ramnagar) – ਦੂਸਰੇ ਐਂਗਲੋ-ਸਿੱਖ ਯੁੱਧ ਦੀ ਪਹਿਲੀ ਲੜਾਈ 22 ਨਵੰਬਰ, 1848 ਈ. ਨੂੰ ਰਾਮਨਗਰ ਦੇ ਸਥਾਨ ‘ਤੇ ਹੋਈ | ਅੰਗਰੇਜ਼ੀ ਸੈਨਾ ਦੀ ਅਗਵਾਈ ਲਾਰਡ ਹਿਊਗ ਗਫ਼ ਅਤੇ ਸਿੱਖ ਸੈਨਿਕਾਂ ਦੀ ਅਗਵਾਈ ਸ਼ੇਰ ਸਿੰਘ ਕਰ ਰਿਹਾ ਸੀ । ਇਸ ਲੜਾਈ ਵਿੱਚ ਅੰਗਰੇਜ਼ਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ।
2. ਚਿਲਿਆਂਵਾਲਾਂ ਦੀ ਲੜਾਈ (Battle of Chillianwala) – ਚਿਲਿਆਂਵਾਲਾ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀਆਂ ਮਹੱਤਵਪੂਰਨ ਲੜਾਈਆਂ ਵਿੱਚੋਂ ਇੱਕ ਸੀ । ਇਹ ਲੜਾਈ 13 ਜਨਵਰੀ, 1849 ਈ. ਨੂੰ ਲੜੀ ਗਈ ਸੀ । ਇਸ ਲੜਾਈ ਵਿੱਚ ਅੰਗਰੇਜ਼ੀ ਸੈਨਿਕਾਂ ਦੀ ਕਮਾਂਡ ਲਾਰਡ ਹਿਊਗ ਗਫ਼ ਅਤੇ ਸਿੱਖ ਸੈਨਿਕਾਂ ਦੀ ਕਮਾਂਡ ਸ਼ੇਰ ਸਿੰਘ ਕਰ ਰਿਹਾ ਸੀ । ਇਸ ਲੜਾਈ ਵਿੱਚ ਸ਼ੇਰ ਸਿੰਘ ਦੇ ਸੈਨਿਕਾਂ ਨੇ ਅੰਗਰੇਜ਼ੀ ਸੈਨਿਕਾਂ ਨੂੰ ਕਰਾਰੀ ਹਾਰ ਦਿੱਤੀ । ਇਸ ਲੜਾਈ ਵਿੱਚ ਅੰਗਰੇਜ਼ਾਂ ਦੇ 132 ਸੈਨਿਕ ਅਫ਼ਸਰ ਵੀ ਮਾਰੇ ਗਏ ਸਨ । ਸਿੱਟੇ ਵਜੋਂ ਲਾਰਡ ਹਿਊਗ ਗਫ਼ ਦੀ ਥਾਂ ਸਰ ਚਾਰਲਸ ਨੇਪੀਅਰ ਨੂੰ ਪੰਜਾਬ ਵਿੱਚ ਅੰਗਰੇਜ਼ੀ ਸੈਨਿਕਾਂ ਦਾ ਸਰਵਉੱਚ ਕਮਾਂਡਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਗਿਆ ।
3. ਮੁਲਤਾਨ ਦੀ ਲੜਾਈ (Battle of Multan) – ਮੁਲਤਾਨ ਵਿੱਚ ਦੀਵਾਨ ਮੁਲਰਾਜ ਅੰਗਰੇਜ਼ਾਂ ਵਿਰੁੱਧ ਵਿਦਰੋਹੀਆਂ ਦੀ ਅਗਵਾਈ ਕਰ ਰਿਹਾ ਸੀ । ਜਨਰਲ ਵਿਸ਼ ਅਧੀਨ ਅੰਗਰੇਜ਼ੀ ਸੈਨਾ ਨੇ ਮੁਲਤਾਨ ਦੇ ਕਿਲ੍ਹੇ ਨੂੰ ਘੇਰਾ ਪਾਇਆ ਹੋਇਆ ਸੀ । ਸ਼ੇਰ ਸਿੰਘ ਵੀ ਦੀਵਾਨ ਮੁਲਰਾਜ ਨਾਲ ਆ ਰਲਿਆ ਸੀ । ਜਨਰਲ ਵਿਸ਼ ਨੇ ਚਲਾਕੀ ਨਾਲ ਜਾਅਲੀ ਚਿੱਠੀਆਂ ਦੁਆਰਾ ਦੀਵਾਨ ਮੁਲਰਾਜ ਅਤੇ ਸ਼ੇਰ ਸਿੰਘ ਵਿਚਾਲੇ ਫੁੱਟ ਪੁਆ ਦਿੱਤੀ । ਇਸ ਕਾਰਨ ਸ਼ੇਰ ਸਿੰਘ ਨੇ ਦੀਵਾਨ ਮੂਲਰਾਜ ਦਾ ਸਾਥ ਛੱਡ ਦਿੱਤਾ । ਇਕੱਲਾ ਦੀਵਾਨ ਮੂਲਰਾਜ ਅੰਗਰੇਜ਼ਾਂ ਦਾ ਮੁਕਾਬਲਾ ਨਾ ਕਰ ਸਕਿਆ ਅਤੇ ਅੰਤ ਮਜਬੂਰ ਹੋ ਕੇ 22 ਜਨਵਰੀ, 1849 ਈ. ਨੂੰ ਅੰਗਰੇਜ਼ਾਂ ਅੱਗੇ ਹਥਿਆਰ ਸੁੱਟ ਦਿੱਤੇ । ਮੁਲਤਾਨ ਦੀ ਇਸ ਜਿੱਤ ਨਾਲ ਅੰਗਰੇਜ਼ੀ ਫ਼ੌਜਾਂ ਦੇ ਹੌਸਲੇ ਮੁੜ ਵੱਧ ਗਏ ।
4. ਗੁਜਰਾਤ ਦੀ ਲੜਾਈ (Battle of Gujarat) – ਗੁਜਰਾਤ ਦੀ ਲੜਾਈ ਦੂਸਰੇ ਐਂਗਲੋ-ਸਿੱਖ ਯੁੱਧ ਦੀ ਆਖਰੀ ਅਤੇ ਨਿਰਣਾਇਕ ਲੜਾਈ ਸੀ । ਇਸ ਲੜਾਈ ਵਿੱਚ ਸਿੱਖ ਸੈਨਾ ਦੀ ਅਗਵਾਈ ਸ਼ੇਰ ਸਿੰਘ, ਚਤਰ ਸਿੰਘ ਅਤੇ ਭਾਈ ਮਹਾਰਾਜ ਸਿੰਘ ਕਰ ਰਹੇ ਸਨ । ਦੂਜੇ ਪਾਸੇ ਅੰਗਰੇਜ਼ੀ ਸੈਨਿਕਾਂ ਦੀ ਅਗਵਾਈ ਲਾਰਡ ਹਿਊਗ ਗਫ਼ ਕਰ ਰਿਹਾ ਸੀ । ਇਹ ਲੜਾਈ 21 ਫ਼ਰਵਰੀ, 1849 ਈ. ਨੂੰ ਲੜੀ ਗਈ ਸੀ । ਇਹ ਲੜਾਈ ‘ਤੋਪਾਂ ਦੀ ਲੜਾਈ ਦੇ ਨਾਂ ਨਾਲ ਵੀ ਪ੍ਰਸਿੱਧ ਹੈ । ਇਸ ਲੜਾਈ ਵਿੱਚ ਸਿੱਖਾਂ ਦਾ ਗੋਲਾ-ਬਾਰੂਦ ਛੇਤੀ ਹੀ ਖ਼ਤਮ ਹੋ ਗਿਆ । ਸਿੱਟੇ ਵਜੋਂ ਅੰਗਰੇਜ਼ੀ ਸੈਨਿਕਾਂ ਨੇ ਸਿੱਖਾਂ ‘ਤੇ ਜ਼ਬਰਦਸਤ ਹਮਲਾ ਕਰ ਦਿੱਤਾ । ਇਸ ਲੜਾਈ ਵਿੱਚ 3,000 ਤੋਂ 5,000 ਸਿੱਖ ਸੈਨਿਕ ਮਾਰੇ ਗਏ ਸਨ । 10 ਮਾਰਚ ਨੂੰ ਚਤਰ ਸਿੰਘ ਅਤੇ ਸ਼ੇਰ ਸਿੰਘ ਨੇ ਆਪਣੇ ਹਥਿਆਰ ਜਨਰਲ ਗਿਲਬਰਟ ਅੱਗੇ ਸੁੱਟ ਦਿੱਤੇ ।
29 ਮਾਰਚ, 1849 ਈ. ਨੂੰ ਅੰਗਰੇਜ਼ਾਂ ਨੇ ਪੰਜਾਬ ਨੂੰ ਅੰਗਰੇਜ਼ੀ ਸਾਮਰਾਜ ਵਿੱਚ ਸ਼ਾਮਲ ਕਰ ਲਿਆ । ਇਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਦੇ ਅਣਥੱਕ ਯਤਨਾਂ ਨਾਲ ਉਸਾਰੇ ਸਾਮਰਾਜ ਦਾ ਦੁਖਮਈ ਅੰਤ ਹੋਇਆ ।