PSEB 12th Class History Notes Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

This PSEB 12th Class History Notes Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ will help you in revision during exams.

PSEB 12th Class History Notes Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

→ ਗੁਰੂ ਅੰਗਦ ਦੇਵ ਜੀ ਦਾ ਮੁੱਢਲਾ ਜੀਵਨ (Early Career of Guru Angad Dev Ji) – ਗੁਰੂ ਅੰਗਦ ਦੇਵ ਜੀ ਦਾ ਜਨਮ 31 ਮਾਰਚ, 1504 ਈ. ਨੂੰ ਮੱਤੇ ਦੀ ਸਰਾਏ ਨਾਂ ਦੇ ਪਿੰਡ ਵਿੱਚ ਹੋਇਆਉਨ੍ਹਾਂ ਦਾ ਮੁੱਢਲਾ ਨਾਂ ਭਾਈ ਲਹਿਣਾ ਜੀ ਸੀ–ਆਪ ਦੇ ਪਿਤਾ ਜੀ ਦਾ ਨਾਂ ਫੇਰੂਮਲ ਅਤੇ ਮਾਤਾ ਜੀ ਦਾ ਨਾਂ ਸਭਰਾਈ ਦੇਵੀ ਸੀ-ਆਪ ਦਾ ਵਿਆਹ ਆਪ ਦੇ ਪਿੰਡ ਦੇ ਸ੍ਰੀ ਦੇਵੀ ਚੰਦ ਦੀ ਸਪੁੱਤਰੀ ਬੀਬੀ ਖੀਵੀ ਨਾਲ ਹੋਇਆ-ਇਕ ਵਾਰ ਆਪ ਜਵਾਲਾ ਜੀ ਦੀ ਯਾਤਰਾ ‘ਤੇ ਗਏ ਤਾਂ ਆਪ ਨੇ ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ-ਗੁਰੂ ਨਾਨਕ ਦੇਵ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਆਪ ਉਨ੍ਹਾਂ ਦੇ ਸ਼ਰਧਾਲੂ ਬਣ ਗਏ-ਆਪ ਜੀ ਦੀ ਅਥਾਹ ਸੇਵਾ ਤੋਂ ਖੁਸ਼ ਹੋ ਕੇ ਗੁਰੂ ਨਾਨਕ ਦੇਵ ਜੀ ਨੇ 7 ਸਤੰਬਰ, 1539 ਈ. ਨੂੰ ਆਪ ਜੀ ਨੂੰ ਗੁਰਗੱਦੀ ਸੌਂਪ ਦਿੱਤੀ ।

→ ਗੁਰੂ ਅੰਗਦ ਦੇਵ ਜੀ ਅਧੀਨ ਸਿੱਖ ਧਰਮ ਦਾ ਵਿਕਾਸ (Development of Sikhism Under Guru Angad Dev Ji) – ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਨੂੰ ਹਰਮਨ-ਪਿਆਰਾ ਬਣਾਇਆ-ਗੁਰੂ ਜੀ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਇਕੱਠਿਆਂ ਕੀਤਾ-ਉਨ੍ਹਾਂ ਨੇ ਆਪ 62 ਸ਼ਬਦਾਂ ਦੀ ਰਚਨਾ ਕੀਤੀਉਨ੍ਹਾਂ ਨੇ ਭਾਈ ਬਾਲਾ ਜੀ ਤੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਸੰਬੰਧ ਵਿੱਚ ਇੱਕ ਜਨਮ ਸਾਖੀ ਲਿਖਵਾਈ-ਗੁਰੂ ਜੀ ਨੇ ਲੰਗਰ ਪ੍ਰਥਾ ਦਾ ਵਿਕਾਸ ਕੀਤਾ-ਸੰਗਤ ਸੰਸਥਾ ਨੂੰ ਹੋਰ ਵਧੇਰੇ ਸੰਗਠਿਤ ਕੀਤਾ ਗਿਆ-ਉਦਾਸੀ ਮਤ ਦਾ ਖੰਡਨ ਕਰਕੇ ਗੁਰੂ ਜੀ ਨੇ ਸਿੱਖ ਮਤ ਦੀ ਅਲੱਗ ਹੋਂਦ ਨੂੰ ਬਣਾਈ ਰੱਖਣ ਵਿੱਚ ਸਫਲਤਾ ਪ੍ਰਾਪਤ ਕੀਤੀ | ਆਪ ਨੇ ਖਡੂਰ ਸਾਹਿਬ ਦੇ ਨੇੜੇ 1546 ਈ. ਵਿੱਚ ਗੋਇੰਦਵਾਲ ਸਾਹਿਬ ਨਾਂ ਦੇ ਇੱਕ ਨਵੇਂ ਨਗਰ ਦੀ ਸਥਾਪਨਾ ਕੀਤੀ-ਆਪ ਨੇ ਮੁਗ਼ਲ ਬਾਦਸ਼ਾਹ ਹੁਮਾਯੂੰ ਨੂੰ ਅਸ਼ੀਰਵਾਦ ਦੇ ਕੇ ਸਿੱਖਾਂ ਅਤੇ ਮੁਗਲਾਂ ਵਿਚਕਾਰ ਮਿੱਤਰਤਾਪੂਰਨ ਸੰਬੰਧ ਸਥਾਪਿਤ ਕੀਤੇ ।

→ ਜੋਤੀ-ਜੋਤ ਸਮਾਉਣਾ (Immersed in Eternal Light) – ਆਪਣਾ ਆਖ਼ਰੀ ਸਮਾਂ ਨੇੜੇ ਦੇਖ ਕੇ ਗੁਰੂ ਅੰਗਦ ਦੇਵ ਜੀ ਨੇ ਗੁਰੂ ਅਮਰਦਾਸ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ-29 ਮਾਰਚ, 1552 ਈ. ਨੂੰ ਗੁਰੂ ਅੰਗਦ ਦੇਵ ਜੀ ਜੋਤੀ-ਜੋਤ ਸਮਾ ਗਏ ।

PSEB 12th Class History Notes Chapter 5 ਗੁਰੂ ਅੰਗਦ ਦੇਵ ਜੀ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸਮੇਂ ਦੌਰਾਨ ਸਿੱਖ ਧਰਮ ਦਾ ਵਿਕਾਸ

→ ਗੁਰੂ ਅਮਰਦਾਸ ਜੀ ਦਾ ਮੁੱਢਲਾ ਜੀਵਨ ਅਤੇ ਔਕੜਾਂ (Early Career and Difficulties of Guru Amar Das Ji) – ਗੁਰੂ ਅਮਰਦਾਸ ਜੀ ਦਾ ਜਨਮ 5 ਮਈ, 1479 ਈ. ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿਖੇ ਹੋਇਆ-ਆਪ ਦੇ ਪਿਤਾ ਜੀ ਦਾ ਨਾਂ ਤੇਜਭਾਨ ਭੱਲਾ ਸੀ-ਆਪ ਦਾ ਵਿਆਹ ਦੇਵੀ ਚੰਦ ਦੀ ਸਪੁੱਤਰੀ ਮਨਸਾ ਦੇਵੀ ਨਾਲ ਹੋਇਆ-ਆਪ 62 ਸਾਲ ਦੀ ਉਮਰ ਵਿੱਚ ਗੁਰੂ ਅੰਗਦ ਦੇਵ ਜੀ ਦੇ ਚੇਲੇ ਬਣੇ-ਆਪ ਮਾਰਚ, 1552 ਈ. ਵਿੱਚ ਸਿੱਖਾਂ ਦੇ ਤੀਜੇ ਗੁਰੂ ਨਿਯੁਕਤ ਹੋਏ-ਉਸ ਸਮੇਂ ਆਪ ਜੀ ਦੀ ਉਮਰ 73 ਸਾਲਾਂ ਦੀ ਸੀ-ਆਪ ਜੀ ਨੂੰ ਗੁਰਗੱਦੀ ਦਿੱਤੇ ਜਾਣ ਦਾ ਗੁਰੂ ਅੰਗਦ ਦੇਵ ਜੀ ਦੇ ਪੁੱਤਰਾਂ ਦਾਸੂ ਅਤੇ ਦਾਤੂ ਨੇ ਬਹੁਤ ਵਿਰੋਧ ਕੀਤਾ-ਆਪ ਜੀ ਨੂੰ ਗੁਰੂ ਨਾਨਕ ਦੇਵ ਜੀ ਦੇ ਵੱਡੇ ਪੁੱਤਰ ਬਾਬਾ ਸ੍ਰੀ ਚੰਦ ਦਾ ਵੀ ਵਿਰੋਧ ਸਹਿਣਾ ਪਿਆ-ਗੁਰੂ ਅਮਰਦਾਸ ਜੀ ਨੂੰ ਕੱਟੜ ਮੁਸਲਮਾਨਾਂ ਅਤੇ ਬ੍ਰਾਹਮਣ ਵਰਗ ਦੇ ਵੀ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ ।

→ ਗੁਰੂ ਅਮਰਦਾਸ ਜੀ ਦੇ ਸਮੇਂ ਸਿੱਖ ਧਰਮ ਦੀ ਉੱਨਤੀ (Development of Sikhism Under Guru Amar Das Ji) – ਗੁਰੂ ਅਮਰਦਾਸ ਜੀ ਦੀਆਂ ਗਤੀਵਿਧੀਆਂ ਦਾ ਕੇਂਦਰ ਗੋਇੰਦਵਾਲ ਸਾਹਿਬ ਸੀ-ਗੁਰੂ ਅਮਰਦਾਸ ਜੀ ਨੇ ਗੋਇੰਦਵਾਲ ਸਾਹਿਬ ਵਿਖੇ 84 ਪੌੜੀਆਂ ਵਾਲੀ ਇੱਕ ਬਾਉਲੀ ਦਾ ਨਿਰਮਾਣ ਕਰਵਾਇਆ-ਉਨ੍ਹਾਂ ਨੇ ਲੰਗਰ ਸੰਸਥਾ ਦਾ ਵਿਕਾਸ ਕੀਤਾ-ਗੁਰੂ ਜੀ ਨੇ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਅੰਗਦ ਦੇਵ ਜੀ ਦੀ ਬਾਣੀ ਦਾ ਸੰਗ੍ਰਹਿ ਕੀਤਾ-ਗੁਰੂ ਅਮਰਦਾਸ ਜੀ ਨੇ ਆਪ 907 ਸ਼ਬਦਾਂ ਦੀ ਰਚਨਾ ਕੀਤੀ-ਗੁਰੂ ਜੀ ਨੇ ਦੂਰ-ਦੂਰ ਦੇ ਖੇਤਰਾਂ ਵਿੱਚ ਸਿੱਖ ਧਰਮ ਦੇ ਪ੍ਰਚਾਰ ਲਈ 22 ਮੰਜੀਆਂ ਦੀ ਸਥਾਪਨਾ ਕੀਤੀ-ਗੁਰੂ ਜੀ ਨੇ ਉਦਾਸੀ ਸੰਪ੍ਰਦਾਇ ਦਾ ਖੰਡਨ ਕੀਤਾ-ਗੁਰੂ ਅਮਰਦਾਸ ਜੀ ਨੇ ਸਮਾਜ ਵਿੱਚ ਪ੍ਰਚਲਿਤ ਕੁਪ੍ਰਥਾਵਾਂ ਦਾ ਡਟ ਕੇ ਵਿਰੋਧ ਕੀਤਾ-ਗੁਰੂ ਜੀ ਨੇ ਸਿੱਖਾਂ ਦੇ ਜਨਮ, ਵਿਆਹ ਅਤੇ ਮੌਤ ਦੇ ਮੌਕਿਆਂ ਲਈ ਖ਼ਾਸ ਰਸਮਾਂ ਪ੍ਰਚਲਿਤ ਕੀਤੀਆਂ-1568 ਈ. ਵਿੱਚ ਅਕਬਰ ਦੇ ਗੋਇੰਦਵਾਲ ਆਉਣ ‘ਤੇ ਸਿੱਖਾਂ ਅਤੇ ਮੁਗ਼ਲਾਂ ਵਿਚਾਲੇ ਮਿੱਤਰਤਾਪੂਰਨ ਸੰਬੰਧ ਸਥਾਪਿਤ ਹੋਏ ।

→ ਜੋਤੀ-ਜੋਤ ਸਮਾਉਣਾ (Immersed in Eternal Light) – 1574 ਈ. ਵਿੱਚ ਗੁਰੂ ਅਮਰਦਾਸ ਜੀ ਨੇ ਆਪਣੇ ਦਾਮਾਦ ਭਾਈ ਜੇਠਾ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ-1 ਸਤੰਬਰ, 1574 ਈ. ਨੂੰ ਗੁਰੁ ਜੀ ਜੋਤੀ-ਜੋਤ ਸਮਾ ਗਏ ।

→ ਗੁਰੁ ਰਾਮਦਾਸ ਜੀ ਦਾ ਮੁੱਢਲਾ ਜੀਵਨ (Early Career of Guru Ram Das Ji) – ਗੁਰੁ ਰਾਮਦਾਸ ਜੀ ਦਾ ਜਨਮ 24 ਸਤੰਬਰ, 1534 ਈ. ਨੂੰ ਚੂਨਾ ਮੰਡੀ, ਲਾਹੌਰ ਵਿਖੇ ਹੋਇਆ ਸੀ-ਆਪ ਜੀ ਦਾ ਮੁੱਢਲਾ ਨਾਂ ਭਾਈ ਜੇਠਾ ਜੀ ਸੀ | ਆਪ ਜੀ ਦੇ ਪਿਤਾ ਜੀ ਦਾ ਨਾਂ ਹਰੀਦਾਸ ਅਤੇ ਮਾਤਾ ਜੀ ਦਾ ਨਾਂ ਦਇਆ ਕੌਰ ਸੀ-ਆਪ ਗੁਰੂ ਅਮਰਦਾਸ ਜੀ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਦੇ ਸ਼ਰਧਾਲੂ ਬਣ ਗਏ-1533 ਈ. ਵਿੱਚ ਆਪ ਜੀ ਦਾ ਵਿਆਹ ਗੁਰੂ ਅਮਰਦਾਸ ਜੀ ਦੀ ਛੋਟੀ ਸਪੁੱਤਰੀ ਬੀਬੀ ਭਾਨੀ ਨਾਲ ਹੋਇਆ-1574 ਈ. ਵਿੱਚ ਆਪ ਗੁਰਗੱਦੀ ‘ਤੇ ਬਿਰਾਜਮਾਨ ਹੋਏ ।

→ ਗੁਰੂ ਰਾਮਦਾਸ ਜੀ ਦੇ ਸਮੇਂ ਸਿੱਖ ਮਤ ਦਾ ਵਿਕਾਸ (Development of Sikhism Under Guru Ram Das Ji) – 1577 ਈ. ਵਿੱਚ ਗੁਰੂ ਰਾਮਦਾਸ ਜੀ ਨੇ ਰਾਮਦਾਸਪੁਰਾ ਜਾਂ ਅੰਮ੍ਰਿਤਸਰ ਦੀ ਸਥਾਪਨਾ ਕੀਤੀ-ਰਾਮਦਾਸਪੁਰਾ ਵਿੱਚ ਅੰਮ੍ਰਿਤਸਰ ਅਤੇ ਸੰਤੋਖਸਰ ਨਾਂ ਦੇ ਦੋ ਸਰੋਵਰਾਂ ਦੀ ਖੁਦਾਈ ਦਾ ਕੰਮ ਸ਼ੁਰੂ ਕੀਤਾ ਗਿਆ-ਸਿੱਖ ਮਤ ਦੇ ਪ੍ਰਚਾਰ ਅਤੇ ਸੰਗਤਾਂ ਤੋਂ ਪੈਸਾ ਇਕੱਠਾ ਕਰਨ ਲਈ ਮਸੰਦ ਪ੍ਰਥਾ ਸ਼ੁਰੂ ਕੀਤੀ ਗਈ । ਉਦਾਸੀ ਸੰਪ੍ਰਦਾਇ ਅਤੇ ਸਿੱਖ ਮਤ ਵਿੱਚ ਸਮਝੌਤਾ ਸਿੱਖ ਪੰਥ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਿੱਧ ਹੋਇਆ-ਸੰਗਤ, ਪੰਗਤ ਅਤੇ ਮੰਜੀ ਸੰਸਥਾਵਾਂ ਨੂੰ ਜਾਰੀ ਰੱਖਿਆ ਗਿਆ-ਮੁਗ਼ਲ ਬਾਦਸ਼ਾਹ ਅਕਬਰ ਦੇ ਨਾਲ ਮਿੱਤਰਤਾਪੂਰਨ ਸੰਬੰਧ ਵਧੇਰੇ ਮਜ਼ਬੂਤ ਹੋਏ ।

→ ਜੋਤੀ-ਜੋਤ ਸਮਾਉਣਾ (Immersed in Eternal Light) – ਜੋਤੀ-ਜੋਤ ਸਮਾਉਣ ਤੋਂ ਪਹਿਲਾਂ ਗੁਰੂ ਰਾਮਦਾਸ ਜੀ ਨੇ ਆਪਣੇ ਛੋਟੇ ਪੁੱਤਰ ਅਰਜਨ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ1 ਸਤੰਬਰ, 1581 ਈ. ਨੂੰ ਗੁਰੂ ਰਾਮਦਾਸ ਜੀ ਜੋਤੀ-ਜੋਤ ਸਮਾ ਗਏ ।

Leave a Comment