PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

Punjab State Board PSEB 12th Class History Book Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ Textbook Exercise Questions and Answers.

PSEB Solutions for Class 12 History Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

Long Answer Type Questions

ਪ੍ਰਸ਼ਨ 1.
ਗੁਰਗੱਦੀ ਉੱਤੇ ਬੈਠਣ ਤੋਂ ਬਾਅਦ ਗੁਰੁ ਅਰਜਨ ਦੇਵ ਜੀ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ? (What were the difficulties faced by Guru Arjan Dev Ji after he ascended the Gurgaddi ?)
ਜਾਂ
ਗੁਰੂ ਅਰਜਨ ਦੇਵ ਜੀ ਨੂੰ ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ? (What were the difficulties faced by Guru Arjan Dev Ji after his accession to Gurgaddi ?)
ਉੱਤਰ-
ਗੁਰਗੱਦੀ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਅਰਜਨ ਦੇਵ ਜੀ ਨੂੰ ਅਨੇਕਾਂ ਔਕੜਾਂ ਦਾ ਸਾਹਮਣਾ ਕਰਨਾ ਪਿਆ । ਇਨ੍ਹਾਂ ਔਕੜਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਪ੍ਰਿਥੀ ਚੰਦ ਦਾ ਵਿਰੋਧ – ਪ੍ਰਿਥੀ ਚੰਦ ਜਾਂ ਪ੍ਰਿਥੀਆ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਵੱਡਾ ਭਰਾ ਸੀ । ਉਹ ਵੱਡਾ ਹੋਣ ਦੇ ਨਾਤੇ ਗੁਰਗੱਦੀ ‘ਤੇ ਆਪਣਾ ਹੱਕ ਸਮਝਦਾ ਸੀ । ਪਰ ਗੁਰੂ ਰਾਮਦਾਸ ਜੀ ਨੇ ਉਸ ਦੇ ਸੁਆਰਥੀ ਸੁਭਾਓ ਨੂੰ ਦੇਖਦੇ ਹੋਏ ਅਰਜਨ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਇਸ ‘ਤੇ ਉਸ ਨੇ ਆਪਣੇ ਪਿਤਾ ਜੀ ਦੀ ਸ਼ਾਨ ਵਿੱਚ ਦਰਬਚਨ ਬੋਲੇ ।ਉਸ ਨੇ ਲਾਹੌਰ ਦੇ ਮੁਗ਼ਲ ਕਰਮਚਾਰੀ ਸੁਲਹੀ ਖਾਂ ਨਾਲ ਮਿਲ ਕੇ ਅਕਬਰ ਨੂੰ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਭੜਕਾਉਣ ਦਾ ਹਰ ਸੰਭਵ ਯਤਨ ਕੀਤਾ ।

2. ਕੱਟੜ ਮੁਸਲਮਾਨਾਂ ਦਾ ਵਿਰੋਧ – ਗੁਰੁ ਅਰਜਨ ਦੇਵ ਜੀ ਨੂੰ ਕੱਟੜ ਮੁਸਲਮਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ । ਇਹ ਮੁਸਲਮਾਨ ਸਿੱਖਾਂ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਉਨ੍ਹਾਂ ਦੇ ਦੁਸ਼ਮਣ ਬਣ ਗਏ । ਕੱਟੜਪੰਥੀ ਮੁਸਲਮਾਨਾਂ ਨੇ ਸਰਹਿੰਦ ਵਿਖੇ ਨਕਸ਼ਬੰਦੀ ਲਹਿਰ ਦੀ ਸਥਾਪਨਾ ਕੀਤੀ । ਇਸ ਲਹਿਰ ਦਾ ਨੇਤਾ ਸ਼ੇਖ ਅਹਿਮਦ ਸਰਹਿੰਦੀ ਸੀ । 1605 ਈ. ਵਿੱਚ ਜਹਾਂਗੀਰ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ ।ਉਹ ਬੜੇ ਕੱਟੜ ਵਿਚਾਰਾਂ ਦਾ ਸੀ । ਨਕਸ਼ਬੰਦੀਆਂ ਨੇ ਜਹਾਂਗੀਰ ਨੂੰ ਸਿੱਖਾਂ ਦੇ ਵਿਰੁੱਧ ਭੜਕਾਇਆ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਦਾ ਮਨ ਬਣਾ ਲਿਆ ।

3. ਪੁਜਾਰੀ ਵਰਗ ਦਾ ਵਿਰੋਧ – ਗੁਰੂ ਅਰਜਨ ਦੇਵ ਜੀ ਨੂੰ ਪੰਜਾਬ ਦੇ ਪੁਜਾਰੀ ਵਰਗ ਭਾਵ ਬ੍ਰਾਹਮਣਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ । ਇਸ ਦਾ ਕਾਰਨ ਇਹ ਸੀ ਕਿ ਸਿੱਖ ਧਰਮ ਦੇ ਪ੍ਰਚਾਰ ਕਾਰਨ ਬਾਹਮਣਾਂ ਦਾ ਸਮਾਜ ਵਿੱਚ ਪ੍ਰਭਾਵ ਬਹੁਤ ਘੱਟਦਾ ਜਾ ਰਿਹਾ ਸੀ । ਗੁਰੂ ਅਰਜਨ ਦੇਵ ਜੀ ਨੇ ਜਦੋਂ ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਕੀਤਾ ਤਾਂ ਬ੍ਰਾਹਮਣਾਂ ਨੇ ਮੁਗ਼ਲ ਬਾਦਸ਼ਾਹ ਅਕਬਰ ਪਾਸ ਇਹ ਸ਼ਿਕਾਇਤ ਕੀਤੀ ਕਿ ਇਸ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦੇ ਵਿਰੁੱਧ ਬਹੁਤ ਕੁਝ ਲਿਖਿਆ ਹੈ । ਪੜਤਾਲ ਕਰਨ ‘ਤੇ ਅਕਬਰ ਦਾ ਕਹਿਣਾ ਸੀ ਕਿ ਇਹ ਗ੍ਰੰਥ ਤਾਂ ਪੂਜਣ ਦੇ ਯੋਗ ਹੈ ।

4. ਚੰਦੂ ਸ਼ਾਹ ਦਾ ਵਿਰੋਧ-ਚੰਦੂ ਸ਼ਾਹ ਜੋ ਕਿ ਲਾਹੌਰ ਦਾ ਦੀਵਾਨ ਸੀ, ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਚੰਦੂ ਸ਼ਾਹ ਦੇ ਆਦਮੀਆਂ ਨੇ ਚੰਦੂ ਸ਼ਾਹ ਨੂੰ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਹਰਿਗੋਬਿੰਦ ਨਾਲ ਰਿਸ਼ਤਾ ਕਰਨ ਦਾ ਸੁਝਾਅ ਦਿੱਤਾ । ਇਸ ‘ਤੇ ਉਸ ਨੇ ਗੁਰੂ ਜੀ ਨੂੰ ਅਪਸ਼ਬਦ ਕਹੇ | ਬਾਅਦ ਵਿੱਚ ਉਹ ਆਪਣੀ ਪਤਨੀ ਦੇ ਮਜਬੂਰ ਕਰਨ ‘ਤੇ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਪਰ ਗੁਰੂ ਸਾਹਿਬ ਨੇ ਇਹ ਰਿਸ਼ਤਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਇਸ ਕਾਰਨ ਚੰਦੂ ਸ਼ਾਹ ਗੁਰੂ ਅਰਜਨ ਦੇਵ ਜੀ ਦਾ ਜਾਨੀ ਦੁਸ਼ਮਣ ਬਣ ਗਿਆ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 2.
ਗੁਰੁ ਅਰਜਨ ਦੇਵ ਜੀ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਕੀ ਯੋਗਦਾਨ ਦਿੱਤਾ ? (What was Guru Arjan Dev Ji’s contribution to the development of Sikhism ?)
ਜਾਂ
ਗੁਰੂ ਅਰਜਨ ਦੇਵ ਜੀ ਦੀਆਂ ਛੇ ਮਹੱਤਵਪੂਰਨ ਸਫਲਤਾਵਾਂ ‘ਤੇ ਸੰਖੇਪ ਚਾਨਣਾ ਪਾਓ । (Throw a brief light on six important achievements of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਵੱਲੋਂ ਸਿੱਖ ਧਰਮ ਦੇ ਵਿਕਾਸ ਲਈ ਪਾਏ ਯੋਗਦਾਨ ਬਾਰੇ ਚਰਚਾ ਕਰੋ । (Describe the contribution of Guru Arjan Dev Ji for the development of Sikhism.)
ਉੱਤਰ-
ਗੁਰੂ ਅਰਜਨ ਦੇਵ ਜੀ ਦਾ ਗੁਰੂਕਾਲ 1581 ਈ. ਤੋਂ 1606 ਈ. ਤਕ ਸੀ । ਗੁਰੂ ਸਾਹਿਬ ਨੇ ਸਿੱਖ ਪੰਥ ਦੇ ਵਿਕਾਸ ਲਈ ਅਨੇਕਾਂ ਮਹੱਤਵਪੂਰਨ ਕਾਰਜ ਕੀਤੇ, ਜਿਨ੍ਹਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ-

1. ਹਰਿਮੰਦਰ ਸਾਹਿਬ ਦਾ ਨਿਰਮਾਣ – ਗੁਰੂ ਅਰਜਨ ਸਾਹਿਬ ਦਾ ਸਿੱਖ ਪੰਥ ਦੇ ਵਿਕਾਸ ਲਈ ਸਭ ਤੋਂ ਪਹਿਲਾਂ ਮਹਾਨ ਕਾਰਜ ਹਰਿਮੰਦਰ ਸਾਹਿਬ ਦਾ ਨਿਰਮਾਣ ਸੀ । ਇਸ ਦੀ ਨੀਂਹ 13 ਜਨਵਰੀ, 1588 ਈ. ਵਿੱਚ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਨੇ ਰੱਖੀ ਸੀ । 1601 ਈ. ਵਿੱਚ ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਸੰਪੂਰਨ ਹੋਇਆ । ਹਰਿਮੰਦਰ ਸਾਹਿਬ ਦਾ ਨਿਰਮਾਣ ਸਿੱਖ ਪੰਥ ਦੇ ਵਿਕਾਸ ਵਿਚ ਇੱਕ ਮੀਲ ਪੱਥਰ ਸਿੱਧ ਹੋਇਆ ।

2. ਤਰਨ ਤਾਰਨ ਦੀ ਸਥਾਪਨਾ – 1590 ਈ. ਵਿੱਚ ਗੁਰੂ ਅਰਜਨ ਸਾਹਿਬ ਨੇ ਮਾਝੇ ਦੇ ਇਲਾਕੇ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਤੋਂ 24 ਕਿਲੋਮੀਟਰ ਦੱਖਣ ਵੱਲ ਤਰਨ ਤਾਰਨ ਨਗਰ ਦੀ ਸਥਾਪਨਾ ਕੀਤੀ । ਇੱਥੇ ਤਰਨ ਤਾਰਨ ਨਾਂ ਦਾ ਇੱਕ ਸਰੋਵਰ ਵੀ ਖੁਦਵਾਇਆ ਗਿਆ । ਤਰਨ ਤਾਰਨ ਤੋਂ ਭਾਵ ਸੀ ਕਿ ਇਸ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਾ ਯਾਤਰੂ ਇਸ ਭਵ ਸਾਗਰ ਤੋਂ ਤਰ ਜਾਵੇਗਾ ।

3. ਕਰਤਾਰਪੁਰ ਅਤੇ ਹਰਿਗੋਬਿੰਦਪੁਰ ਦੀ ਸਥਾਪਨਾ – 1593 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਜਲੰਧਰ ਜ਼ਿਲ੍ਹੇ ਵਿੱਚ ਕਰਤਾਰਪੁਰ ਨਗਰ ਦੀ ਸਥਾਪਨਾ ਕੀਤੀ । ਕਰਤਾਰਪੁਰ ਤੋਂ ਭਾਵ ਸੀ ਈਸ਼ਵਰ ਦਾ ਸ਼ਹਿਰ । 1595 ਈ. ਵਿੱਚ ਗੁਰੂ ਸਾਹਿਬ ਨੇ ਆਪਣੇ ਪੁੱਤਰ ਹਰਿਗੋਬਿੰਦ ਜੀ ਨੇ ਜਨਮ ਦੀ ਖ਼ੁਸ਼ੀ ਵਿੱਚ ਬਿਆਸ ਨਦੀ ਦੇ ਕੰਢੇ ਹਰਿਗੋਬਿੰਦਪੁਰ ਨਗਰ ਦੀ ਸਥਾਪਨਾ ਕੀਤੀ ।

4. ਮਸੰਦ ਪ੍ਰਥਾ ਦਾ ਵਿਕਾਸ – ਮਸੰਦ ਪ੍ਰਥਾ ਦਾ ਵਿਕਾਸ ਬਿਨਾਂ ਸ਼ੱਕ ਗੁਰੂ ਅਰਜਨ ਸਾਹਿਬ ਦੇ ਮਹਾਨ ਕੰਮਾਂ ਵਿੱਚੋਂ ਇੱਕ ਸੀ । ਸਿੱਖਾਂ ਦੀ ਗਿਣਤੀ ਵਿੱਚ ਹੋਏ ਵਾਧੇ ਕਾਰਨ ਗੁਰੂ ਸਾਹਿਬ ਨੂੰ ਲੰਗਰ ਅਤੇ ਹੋਰ ਵਿਕਾਸ ਕਾਰਜਾਂ ਵਾਸਤੇ ਮਾਇਆ ਦੀ ਲੋੜ ਸੀ । ਇਸ ਲਈ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰੇਕ ਸਿੱਖ ਆਪਣੀ ਆਮਦਨ ਵਿੱਚੋਂ ਦਸਵੰਧ (ਦਸਵਾਂ ਹਿੱਸਾ) ਗੁਰੂ ਸਾਹਿਬ ਨੂੰ ਭੇਟ ਕਰੇ । ਇਸ ਮਾਇਆ ਨੂੰ ਇਕੱਠਾ ਕਰਨ ਲਈ ਗੁਰੂ ਸਾਹਿਬ ਨੇ ਮਸੰਦ ਨਿਯੁਕਤ ਕੀਤੇ । ਮਸੰਦ ਪ੍ਰਥਾ ਦੇ ਕਾਰਨ ਸਿੱਖ ਧਰਮ ਦਾ ਪ੍ਰਸਾਰ ਦੂਰ-ਦੂਰ ਦੇ ਖੇਤਰਾਂ ਵਿੱਚ ਵੀ ਸੰਭਵ ਹੋ ਸਕਿਆ ।

5. ਆਦਿ ਗੰਥ ਸਾਹਿਬ ਜੀ ਦਾ ਸੰਕਲਨ – ਸਿੱਖ ਪੰਥ ਦੇ ਵਿਕਾਸ ਲਈ ਗੁਰੂ ਅਰਜਨ ਸਾਹਿਬ ਦਾ ਸਭ ਤੋਂ ਮਹਾਨ ਕਾਰਜ ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਸੀ । ਭਾਈ ਗੁਰਦਾਸ ਜੀ ਨੇ ਬਾਣੀ ਨੂੰ ਲਿਖਣ ਦਾ ਕੰਮ ਕੀਤਾ । ਇਹ ਮਹਾਨ ਕਾਰਜ 1604 ਈ. ਵਿੱਚ ਸੰਪੂਰਨ ਹੋਇਆ । ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਅਰਜਨ ਸਾਹਿਬ ਨੇ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਦੀ ਅਤੇ ਆਪਣੀ ਬਾਣੀ ਸ਼ਾਮਲ ਕੀਤੀ । ਇਨ੍ਹਾਂ ਤੋਂ ਇਲਾਵਾ ਇਸ ਵਿੱਚ ਕਈ ਭਗਤਾਂ, ਸੂਫ਼ੀ ਸੰਤਾਂ ਤੇ ਭੱਟਾਂ ਆਦਿ ਦੀ ਬਾਣੀ ਵੀ ਦਰਜ ਕੀਤੀ ਗਈ । ਬਾਅਦ ਵਿੱਚ ਇਸ ਗ੍ਰੰਥ ਸਾਹਿਬ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਸ਼ਾਮਲ ਕਰ ਲਈ ਗਈ । ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਨਾਲ ਸਿੱਖਾਂ ਨੂੰ ਇੱਕ ਪਵਿੱਤਰ ਧਾਰਮਿਕ ਗ੍ਰੰਥ ਪ੍ਰਾਪਤ ਹੋਇਆ ।

6. ਘੋੜਿਆਂ ਦੇ ਵਪਾਰ – ਗੁਰੂ ਅਰਜਨ ਦੇਵ ਜੀ ਸਿੱਖਾਂ ਨੂੰ ਆਰਥਿਕ ਪੱਖ ਤੋਂ ਖੁਸ਼ਹਾਲ ਬਣਾਉਣਾ ਚਾਹੁੰਦੇ ਸਨ । ਇਸ ਉਦੇਸ਼ ਨਾਲ ਉਨ੍ਹਾਂ ਨੇ ਸਿੱਖਾਂ ਨੂੰ ਅਰਬ ਦੇਸ਼ਾਂ ਨਾਲ ਘੋੜਿਆਂ ਦਾ ਵਪਾਰ ਕਰਨ ਲਈ ਉਤਸ਼ਾਹ ਦਿੱਤਾ । ਇਸ ਦੇ ਦੂਰਗਾਮੀ ਪ੍ਰਭਾਵ ਪਏ ।

ਪ੍ਰਸ਼ਨ 3.
ਗੁਰੂ ਅਰਜਨ ਦੇਵ ਜੀ ਦੇ ਰਾਹੀਂ ਹਰਿਮੰਦਰ ਸਾਹਿਬ ਦੀ ਸਥਾਪਨਾ ਅਤੇ ਇਸ ਦੇ ਮਹੱਤਵ ਬਾਰੇ ਦੱਸੋ । (Describe briefly the importance of the foundation of Harmandir Sahib by Guru Arjan Dev Ji.)
ਜਾਂ
ਹਰਿਮੰਦਰ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Harmandir Sahib.)
ਜਾਂ
ਹਰਿਮੰਦਰ ਸਾਹਿਬ ਦੀ ਸਥਾਪਨਾ ਅਤੇ ਮਹੱਤਵ ਦਾ ਸੰਖੇਪ ਵਰਣਨ ਕਰੋ । (Give a brief account of the foundation and importance of Harmandir Sahib.)
ਉੱਤਰ-
ਹਰਿਮੰਦਰ ਸਾਹਿਬ ਜੀ ਦੀ ਸਥਾਪਨਾ ਗੁਰੂ ਅਰਜਨ ਦੇਵ ਜੀ ਦੇ ਮਹਾਨ ਕਾਰਜਾਂ ਵਿੱਚੋਂ ਇੱਕ ਸੀ । ਇਸ ਦਾ ਨਿਰਮਾਣ ਅੰਮ੍ਰਿਤ ਸਰੋਵਰ ਵਿਚਕਾਰ ਸ਼ੁਰੂ ਕੀਤਾ ਗਿਆ । ਗੁਰੂ ਅਰਜਨ ਦੇਵ ਜੀ ਨੇ ਇਸ ਦੀ ਨੀਂਹ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਤੋਂ 13 ਜਨਵਰੀ, 1588 ਈ. ਨੂੰ ਰਖਵਾਈ । ਇਸ ਸਮੇਂ ਕੁਝ ਸਿੱਖਾਂ ਨੇ ਗੁਰੂ ਸਾਹਿਬ ਨੂੰ ਇਹ ਸੁਝਾਅ ਦਿੱਤਾ ਕਿ ਹਰਿਮੰਦਰ ਸਾਹਿਬ ਦੀ ਇਮਾਰਤ ਆਲੇ-ਦੁਆਲੇ ਦੀਆਂ ਸਾਰੀਆਂ ਇਮਾਰਤਾਂ ਨਾਲੋਂ ਉੱਚੀ ਹੋਣੀ ਚਾਹੀਦੀ ਹੈ । ਪਰ ਗੁਰੂ ਸਾਹਿਬ ਦਾ ਕਹਿਣਾ ਸੀ ਕਿ ਜੋ ਨੀਵਾਂ ਹੋਵੇਗਾ ਉਹ ਹੀ ਉੱਚਾ ਕਹਾਉਣ ਦੇ ਯੋਗ ਹੋਵੇਗਾ । ਇਸ ਲਈ ਇਸ ਦੀ ਇਮਾਰਤ ਹੋਰਨਾਂ ਇਮਾਰਤਾਂ ਨਾਲੋਂ ਨੀਵੀਂ ਰੱਖੀ ਗਈ । ਹਰਿਮੰਦਰ ਸਾਹਿਬ ਦੀ ਇੱਕ ਹੋਰ ਵਿਸ਼ੇਸ਼ਤਾ ਇਹ ਹੈ ਕਿ ਇਸ ਦੀਆਂ ਚਾਰੇ ਦਿਸ਼ਾਵਾਂ ਵੱਲ ਇੱਕ-ਇੱਕ ਦਰਵਾਜ਼ਾ ਬਣਾਇਆ ਗਿਆ ਹੈ । ਇਸ ਦਾ ਭਾਵ ਇਹ ਹੈ ਕਿ ਸੰਸਾਰ ਦੀਆਂ ਚਾਰੇ ਦਿਸ਼ਾਵਾਂ ਤੋਂ ਲੋਕ ਬਿਨਾਂ ਕਿਸੇ ਜਾਤ-ਪਾਤ ਜਾਂ ਹੋਰ ਵਿਤਕਰੇ ਦੇ ਇੱਥੇ ਆ ਸਕਦੇ ਸਨ । 1601 ਈ. ਵਿੱਚ ਹਰਿਮੰਦਰ ਸਾਹਿਬ ਦੇ ਨਿਰਮਾਣ ਦਾ ਕਾਰਜ ਸੰਪੂਰਨ ਹੋਇਆ | ਹਰਿਮੰਦਰ ਸਾਹਿਬ ਦੀ ਸ਼ਾਨ ਨੂੰ ਵੇਖ ਕੇ ਗੁਰੂ ਅਰਜਨ ਦੇਵ ਜੀ ਨੇ ਇਹ ਸ਼ਬਦ ਉਚਾਰਿਆ,
ਡਿਠੇ ਸਭੇ ਥਾਵ ਨਹੀਂ ਤੁਧ ਜੇਹਿਆ ॥

ਇਸੇ ਸਮੇਂ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰਿਮੰਦਰ ਸਾਹਿਬ ਦੀ ਯਾਤਰਾ ਕਰਨ ਵਾਲੇ ਨੂੰ ਹਿੰਦੂਆਂ ਦੇ 68 ਤੀਰਥ ਸਥਾਨਾਂ ਦੀ ਯਾਤਰਾਂ ਦੇ ਬਰਾਬਰ ਫਲ ਪ੍ਰਾਪਤ ਹੋਵੇਗਾ । ਜੇ ਕੋਈ ਯਾਤਰੂ ਸੱਚੀ ਸ਼ਰਧਾ ਨਾਲ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰੇਗਾ ਉਸ ਨੂੰ ਇਸ ਭਵਸਾਗਰ ਤੋਂ ਮੁਕਤੀ ਪ੍ਰਾਪਤ ਹੋਵੇਗੀ । ਇਸ ਦਾ ਲੋਕਾਂ ਦੇ ਮਨਾਂ ‘ਤੇ ਡੂੰਘਾ ਪ੍ਰਭਾਵ ਪਿਆ । ਉਹ ਵੱਡੀ ਗਿਣਤੀ ਵਿੱਚ ਇੱਥੇ ਪੁੱਜਣ ਲੱਗ ਪਏ । ਇਸ ਨਾਲ ਸਿੱਖ ਧਰਮ ਦੇ ਪ੍ਰਚਾਰ ਵਿੱਚ ਬੜੀ ਸਹਾਇਤਾ ਮਿਲੀ । 16 ਅਗਸਤ, 1604 ਈ. ਨੂੰ ਇੱਥੇ ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ ਅਤੇ ਬਾਬਾ ਬੁੱਢਾ ਜੀ ਨੂੰ ਪਹਿਲਾ ਮੁੱਖ ਗ੍ਰੰਥੀ ਥਾਪਿਆ ਗਿਆ । ਇਸ ਤਰ੍ਹਾਂ ਹਰਿਮੰਦਰ ਸਾਹਿਬ ਸੇਵਾ, ਸਿਮਰਨ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਬਣ ਗਿਆ ।

ਪ੍ਰਸ਼ਨ 4.
ਮਸੰਦ ਵਿਵਸਥਾ ਅਤੇ ਇਸ ਦੇ ਮਹੱਤਵ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note on Masand System and its importance.)
ਜਾਂ
ਮਸੰਦ ਪ੍ਰਥਾ ਦੇ ਵਿਕਾਸ ਅਤੇ ਸੰਗਠਨ ਦਾ ਵਰਣਨ ਕਰੋ । (Examine the organisation and development of Masand System.)
ਜਾਂ
ਮਸੰਦ ਪ੍ਰਥਾ ਬਾਰੇ ਤੁਸੀਂ ਕੀ ਜਾਣਦੇ ਹੋ ? (What do you know about Masand System ?)
ਜਾਂ
ਮਸੰਦ ਪ੍ਰਥਾ ਦੇ ਸੰਗਠਨ ਅਤੇ ਵਿਕਾਸ ਦੀ ਚਰਚਾ ਕਰੋ । (Examine the organisation and development of Masand System.)
ਜਾਂ
ਮਸੰਦ ਪ੍ਰਥਾ ਨੂੰ ਕਿਸ ਨੇ ਸ਼ੁਰੂ ਕੀਤਾ ? ਇਸ ਦੇ ਕੀ ਉਦੇਸ਼ ਸਨ ? (Who started Masand System ? What were its aims ?)
ਜਾਂ
ਮਸੰਦ ਪ੍ਰਥਾ ‘ਤੇ ਸੰਖੇਪ ਨੋਟ ਲਿਖੋ । (Write a short note on ‘Masand System’.)
ਉੱਤਰ-
ਸਿੱਖ ਪੰਥ ਦੇ ਵਿਕਾਸ ਵਿੱਚ ਜਿਨ੍ਹਾਂ ਸੰਸਥਾਵਾਂ ਨੇ ਬੜਾ ਸ਼ਲਾਘਾਯੋਗ ਯੋਗਦਾਨ ਦਿੱਤਾ ਮਸੰਦ ਪ੍ਰਥਾ ਉਨ੍ਹਾਂ ਵਿੱਚੋਂ ਇੱਕ ਸੀ । ਇਸ ਪ੍ਰਥਾ ਦੇ ਵਿਭਿੰਨ ਪੱਖਾਂ ਦਾ ਸੰਖੇਪ ਇਤਿਹਾਸ ਹੇਠ ਲਿਖੇ ਅਨੁਸਾਰ ਹੈ-

1. ਮਸੰਦ ਪ੍ਰਥਾ ਤੋਂ ਭਾਵ – ਮਸੰਦ ਸ਼ਬਦ ਫ਼ਾਰਸੀ ਦੇ ਸ਼ਬਦ ਮਸਨਦ ਤੋਂ ਲਿਆ ਗਿਆ ਹੈ । ਮਸਨਦ ਤੋਂ ਭਾਵ ਹੈ ਉੱਚ ਸਥਾਨ ਕਿਉਂਕਿ ਸੰਗਤ ਵਿੱਚ ਗੁਰੂ ਸਾਹਿਬਾਨ ਦੇ ਪ੍ਰਤੀਨਿਧੀਆਂ ਨੂੰ ਉੱਚੇ ਆਸਣ ‘ਤੇ ਬਿਠਾਇਆ ਜਾਂਦਾ ਸੀ ਇਸ ਲਈ ਉਨ੍ਹਾਂ ਨੂੰ ਮਸੰਦ ਕਿਹਾ ਜਾਣ ਲੱਗਾ ਪਿਆ ।

2. ਆਰੰਭ – ਮਸੰਦ ਪ੍ਰਥਾ ਦਾ ਆਰੰਭ ਕਦੋਂ ਹੋਇਆ ਇਸ ਬਾਰੇ ਇਤਿਹਾਸਕਾਰਾਂ ਵਿੱਚ ਮਤਭੇਦ ਹਨ । ਕੁੱਝ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਮਸੰਦ ਪ੍ਰਥਾ ਦਾ ਆਰੰਭ ਗੁਰੂ ਰਾਮਦਾਸ ਜੀ ਦੇ ਸਮੇਂ ਹੋਇਆ ਸੀ । ਇਸੇ ਕਾਰਨ ਆਰੰਭ ਵਿੱਚ ਮਸੰਦਾਂ ਨੂੰ ਰਾਮਦਾਸੀਏ ਵੀ ਕਿਹਾ ਜਾਂਦਾ ਸੀ । ਬਹੁਤੇ ਇਤਿਹਾਸਕਾਰਾਂ ਦਾ ਵਿਚਾਰ ਹੈ ਕਿ ਮਸੰਦ ਪ੍ਰਥਾ ਦਾ ਆਰੰਭ ਤਾਂ ਭਾਵੇਂ ਗੁਰੂ ਰਾਮਦਾਸ ਜੀ ਨੇ ਕੀਤਾ ਸੀ ਪਰ ਇਸ ਦਾ ਅਸਲ ਵਿਕਾਸ ਗੁਰੂ ਅਰਜਨ ਦੇਵ ਜੀ ਦੇ ਸਮੇਂ ਹੋਇਆ ।

3. ਮਸੰਦ ਪ੍ਰਥਾ ਦੀ ਲੋੜ – ਮਸੰਦ ਪ੍ਰਥਾ ਨੂੰ ਸ਼ੁਰੂ ਕਰਨ ਦਾ ਮੁੱਖ ਕਾਰਨ ਇਹ ਸੀ ਕਿ ਗੁਰੂ ਰਾਮਦਾਸ ਜੀ ਨੂੰ ਅੰਮ੍ਰਿਤਸਰ ਸ਼ਹਿਰ ਨੂੰ ਆਬਾਦ ਕਰਨ ਲਈ ਅਤੇ ਇੱਥੇ ਆਰੰਭ ਕੀਤੇ ਗਏ ਅੰਮ੍ਰਿਤਸਰ ਅਤੇ ਸੰਤੋਖਸਰ ਨਾਂ ਦੇ ਸਰੋਵਰਾਂ ਦੀ ਖੁਦਵਾਈ ਲਈ ਮਾਇਆ ਦੀ ਲੋੜ ਪਈ । ਦੂਸਰਾ, ਕਿਉਂਕਿ ਇਸ ਸਮੇਂ ਤਕ ਸਿੱਖ ਸੰਗਤ ਦੀ ਗਿਣਤੀ ਵੀ ਕਾਫ਼ੀ ਵੱਧ ਗਈ ਸੀ ਇਸ ਲਈ ਵੱਡੀ ਪੱਧਰ ‘ਤੇ ਲੰਗਰ ਦੇ ਪ੍ਰਬੰਧ ਲਈ ਵੀ ਮਾਇਆ ਦੀ ਲੋੜ ਸੀ । ਤੀਸਰਾ, ਮਸੰਦ ਪ੍ਰਥਾ ਨੂੰ ਸ਼ੁਰੂ ਕਰਨ ਦਾ ਉਦੇਸ਼ ਇਹ ਸੀ ਕਿ ਸਿੱਖ ਪੰਥ ਦਾ ਯੋਜਨਾਬੱਧ ਢੰਗ ਨਾਲ ਦੂਰ-ਦੁਰਾਡੇ ਇਲਾਕਿਆਂ ਵਿੱਚ ਪ੍ਰਚਾਰ ਕੀਤਾ ਜਾ ਸਕੇ ।

4. ਮਸੰਦਾਂ ਦੀ ਨਿਯੁਕਤੀ – ਮਸੰਦ ਦੇ ਅਹੁਦੇ ‘ਤੇ ਉਨ੍ਹਾਂ ਵਿਅਕਤੀਆਂ ਨੂੰ ਨਿਯੁਕਤ ਕੀਤਾ ਜਾਂਦਾ ਸੀ ਜੋ ਬੜਾ ਸਾਦਾ ਅਤੇ ਪਵਿੱਤਰ ਜੀਵਨ ਬਤੀਤ ਕਰਦੇ ਸਨ । ਇਲਾਕੇ ਦੇ ਲੋਕਾਂ ਵਿੱਚ ਉਨ੍ਹਾਂ ਦਾ ਬੜਾ ਸਤਿਕਾਰ ਹੁੰਦਾ ਸੀ । ਉਹ ਆਪਣੇ ਗੁਜ਼ਾਰੇ ਲਈ ਕਿਰਤ ਕਮਾਈ ਕਰਦੇ ਸਨ ਅਤੇ ਗੁਰੂ ਘਰ ਲਈ ਇਕੱਠੀ ਕੀਤੀ ਹੋਈ ਮਾਇਆ ਵਿੱਚੋਂ ਇੱਕ ਪੈਸਾ ਲੈਣਾ ਵੀ ਪਾਪ ਸਮਝਦੇ ਸਨ । ਮਸੰਦਾਂ ਦਾ ਅਹੁਦਾ ਜੱਦੀ ਨਹੀਂ ਹੁੰਦਾ ਸੀ ।

5. ਮਸੰਦ ਪ੍ਰਥਾ ਦਾ ਮਹੱਤਵ – ਮਸੰਦ ਪ੍ਰਥਾ ਨੇ ਆਰੰਭ ਵਿੱਚ ਸਿੱਖ ਪੰਥ ਦੇ ਵਿਕਾਸ ਵਿੱਚ ਬੜੀ ਮਹੱਤਵਪੂਰਨ ਭੂਮਿਕਾ ਅਦਾ ਕੀਤੀ । ਇਸ ਕਾਰਨ ਸਿੱਖ ਧਰਮ ਦਾ ਦੂਰ-ਦੁਰਾਡੇ ਇਲਾਕਿਆਂ ਵਿੱਚ ਪ੍ਰਚਾਰ ਸੰਭਵ ਹੋ ਸਕਿਆ । ਇਸ ਤੋਂ ਪ੍ਰਭਾਵਿਤ ਹੋ ਕੇ ਬਹੁਤ ਸਾਰੇ ਲੋਕ ਸਿੱਖ ਧਰਮ ਵਿੱਚ ਸ਼ਾਮਲ ਹੋਏ । ਦੂਸਰਾ, ਇਸ ਨਾਲ ਗੁਰੂ ਘਰ ਦੀ ਆਮਦਨ ਨਿਸ਼ਚਿਤ ਹੋ ਗਈ । ਤੀਸਰਾ, ਆਮਦਨ ਵਿੱਚ ਵਾਧੇ ਕਾਰਨ ਲੰਗਰ ਸੰਸਥਾ ਨੂੰ ਵਧੇਰੇ ਚੰਗੇ ਢੰਗ ਨਾਲ ਚਲਾਇਆ ਜਾ ਸਕਿਆ । ਚੌਥਾ, ਮਸੰਦ ਪ੍ਰਥਾ ਸਿੱਖਾਂ ਨੂੰ ਸੰਗਠਿਤ ਕਰਨ ਵਿੱਚ ਵੀ ਬੜੀ ਸਹਾਇਕ ਸਿੱਧ ਹੋਈ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 5.
ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਅਤੇ ਮਹੱਤਵ ਬਾਰੇ ਦੱਸੋ ।
[Write a note on the compilation and importance of Adi Granth (Guru Granth Sahib Ji).]
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਮਹੱਤਵ ਦੀ ਸੰਖੇਪ ਵਰਣਨ ਕਰੋ । (Briefly explain the significance of Adi Granth Sahib Ji.)
ਜਾਂ
ਆਦਿ ਗ੍ਰੰਥ ਸਾਹਿਬ ਜੀ `ਤੇ ਇੱਕ ਸੰਖੇਪ ਨੋਟ ਲਿਖੋ । (Write a note on the Adi Granth Sahib Ji.)
ਉੱਤਰ-
ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਮਹਾਨ ਕਾਰਜ ਸੀ ।

1. ਸੰਕਲਨ ਦੀ ਲੋੜ – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਲਈ ਕਈ ਕਾਰਨ ਜ਼ਿੰਮੇਵਾਰ ਸਨ । ਪਹਿਲਾ, ਸਿੱਖਾਂ ਦੀ ਰਹਿਨੁਮਾਈ ਦੇ ਲਈ ਇੱਕ ਪਵਿੱਤਰ ਧਾਰਮਿਕ ਗ੍ਰੰਥ ਦੀ ਲੋੜ ਸੀ । ਦੂਸਰਾ, ਗੁਰੂ ਅਰਜਨ ਦੇਵ ਜੀ ਦੇ ਭਰਾ ਪ੍ਰਿਥੀਆ ਨੇ ਆਪਣੀਆਂ ਰਚਨਾਵਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਕਹਿ ਕੇ ਪ੍ਰਚਲਿਤ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਸੀ । ਇਸ ਲਈ ਗੁਰੂ ਅਰਜਨ ਦੇਵ ਜੀ ਗੁਰੂ ਸਾਹਿਬਾਨ ਦੀ ਬਾਣੀ ਸ਼ੁੱਧ ਰੂਪ ਵਿੱਚ ਅੰਕਿਤ ਕਰਨਾ ਚਾਹੁੰਦੇ ਸਨ । ਤੀਸਰਾ, ਗੁਰੂ ਅਮਰਦਾਸ ਜੀ ਨੇ ਵੀ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਸੱਚੀ ਬਾਣੀ ਪੜ੍ਹਨ ਲਈ ਆਦੇਸ਼ ਦਿੱਤਾ ਸੀ ।

2. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਦਾ ਕੰਮ ਅੰਮ੍ਰਿਤਸਰ ਦੇ ਰਾਮਸਰ ਨਾਂ ਦੇ ਸਥਾਨ ‘ਤੇ ਕੀਤਾ ਗਿਆ । ਗੁਰੂ ਅਰਜਨ ਦੇਵ ਜੀ ਬਾਣੀ ਲਿਖਵਾਉਂਦੇ ਗਏ ਅਤੇ ਭਾਈ ਗੁਰਦਾਸ ਜੀ ਇਸ ਨੂੰ ਲਿਖਦੇ ਗਏ । ਇਹ ਮਹਾਨ ਕਾਰਜ ਅਗਸਤ 1604 ਈ. ਵਿੱਚ ਸੰਪੂਰਨ ਹੋਇਆ । ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਹਰਿਮੰਦਰ ਸਾਹਿਬ ਵਿੱਚ 16 ਅਗਸਤ, 1604 ਈ. ਨੂੰ ਕੀਤਾ ਗਿਆ । ਬਾਬਾ ਬੁੱਢਾ ਜੀ ਨੂੰ ਪਹਿਲਾ ਮੁੱਖ ਗ੍ਰੰਥੀ ਥਾਪਿਆ ਗਿਆ ।

3. ਆਦਿ ਗ੍ਰੰਥ ਸਾਹਿਬ ਜੀ ਵਿੱਚ ਯੋਗਦਾਨ ਦੇਣ ਵਾਲੇ – ਆਦਿ ਗ੍ਰੰਥ ਸਾਹਿਬ ਜੀ ਇੱਕ ਵਿਸ਼ਾਲ ਗੰਥ ਹੈ । ਇਸ ਵਿੱਚ ਯੋਗਦਾਨ ਦੇਣ ਵਾਲਿਆਂ ਦਾ ਵੇਰਵਾ ਹੇਠ ਲਿਖਿਆ ਹੈ-
(ਉ) ਸਿੱਖ ਗੁਰੂ – ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੇ 976, ਗੁਰੂ ਅੰਗਦ ਦੇਵ ਜੀ ਦੇ 62, ਗੁਰੂ ਅਮਰਦਾਸ ਜੀ ਦੇ 907, ਗੁਰੁ ਰਾਮਦਾਸ ਜੀ ਦੇ 679 ਅਤੇ ਗੁਰੂ ਅਰਜਨ ਦੇਵ ਜੀ ਦੇ 2216 ਸ਼ਬਦ ਅੰਕਿਤ ਹਨ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇਸ ਵਿੱਚ ਗੁਰੂ ਤੇਗ਼ ਬਹਾਦਰ ਜੀ ਦੇ 116 ਸ਼ਬਦ ਅਤੇ ਸ਼ਲੋਕ (59 ਸ਼ਬਦ ਅਤੇ 57 ਸ਼ਲੋਕ) ਸ਼ਾਮਲ ਕੀਤੇ ਗਏ ।

(ਅ) ਭਗਤ ਤੇ ਸੰਤ – ਆਦਿ ਗ੍ਰੰਥ ਸਾਹਿਬ ਜੀ ਵਿੱਚ 15 ਹਿੰਦੂ ਭਗਤਾਂ ਤੇ ਸੂਫ਼ੀ ਸੰਤਾਂ ਦੀ ਬਾਣੀ ਅੰਕਿਤ ਕੀਤੀ ਗਈ ਹੈ । ਪਮੁੱਖ ਭਗਤਾਂ ਤੇ ਸੰਤਾਂ ਦੇ ਨਾਂ ਇਹ ਹਨ-ਕਬੀਰ ਜੀ, ਫ਼ਰੀਦ ਜੀ, ਨਾਮਦੇਵ ਜੀ, ਗੁਰੂ ਰਵਿਦਾਸ ਜੀ, ਧੰਨਾ ਜੀ, ਰਾਮਾਨੰਦ ਜੀ ਅਤੇ ਜੈਦੇਵ ਜੀ । ਇਨ੍ਹਾਂ ਵਿੱਚੋਂ ਭਗਤ ਕਬੀਰ ਜੀ ਦੇ ਸਭ ਤੋਂ ਜ਼ਿਆਦਾ 541 ਸ਼ਬਦ ਹਨ ।

(ੲ) ਭੱਟ – ਆਦਿ ਗ੍ਰੰਥ ਸਾਹਿਬ ਜੀ ਵਿੱਚ 11 ਭੱਟਾਂ ਦੇ 123 ਸਵੱਯੇ ਵੀ ਅੰਕਿਤ ਕੀਤੇ ਗਏ ਹਨ । ਕੁਝ ਪ੍ਰਮੁੱਖ ਭੱਟਾਂ ਦੇ ਨਾਂ ਇਹ ਹਨ-ਕਲ੍ਹਸਹਾਰ ਜੀ, ਨਲ ਜੀ, ਬਲ ਜੀ, ਭਿਖਾ ਜੀ ਤੇ ਹਰਬੰਸ ਜੀ ।

4. ਆਦਿ ਗ੍ਰੰਥ ਸਾਹਿਬ ਜੀ ਦਾ ਮਹੱਤਵ – ਆਦਿ ਗ੍ਰੰਥ ਸਾਹਿਬ ਜੀ ਨੇ ਮਨੁੱਖੀ ਜੀਵਨ ਦੇ ਹਰੇਕ ਪੱਖ ਵਿੱਚ ਅਗਵਾਈ ਦੇਣ ਵਾਲੇ ਸੁਨਹਿਰੀ ਸਿਧਾਂਤ ਦਿੱਤੇ ਹਨ । ਇਸ ਦੀ ਬਾਣੀ ਪਰਮਾਤਮਾ ਦੀ ਏਕਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ ।

ਪ੍ਰਸ਼ਨ 6.
ਪ੍ਰਿਥੀ ਚੰਦ ‘ ਤੇ ਇੱਕ ਸੰਖੇਪ ਨੋਟ ਲਿਖੋ । (Write a short note a Prithi Chand.)
ਜਾਂ
ਪ੍ਰਿਥੀ ਚੰਦ ਕੌਣ ਸੀ ? ਉਸ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Who was Prithi Chand ? Why did he oppose Guru Arjan Dev Ji ?)
ਉੱਤਰ-
ਪ੍ਰਿਥੀ ਚੰਦ ਜਾਂ ਪ੍ਰਿਥੀਆ ਗੁਰੂ ਰਾਮਦਾਸ ਜੀ ਦਾ ਸਭ ਤੋਂ ਵੱਡਾ ਪੁੱਤਰ ਅਤੇ ਗੁਰੂ ਅਰਜਨ ਸਾਹਿਬ ਜੀ ਦਾ ਵੱਡਾ ਭਰਾ ਸੀ । ਉਸ ਨੇ ਮੀਣਾ ਸੰਪਰਦਾਇ ਦੀ ਸਥਾਪਨਾ ਕੀਤੀ ਸੀ ਉਹ ਬੜਾ ਸੁਆਰਥੀ ਅਤੇ ਲਾਲਚੀ ਸੁਭਾਅ ਦਾ ਸੀ । ਇਸ ਕਾਰਨ ਗੁਰੂ ਰਾਮਦਾਸ ਜੀ ਨੇ ਉਸ ਨੂੰ ਗੁਰਗੱਦੀ ਸੌਂਪਣ ਦੀ ਬਜਾਏ ਅਰਜਨ ਸਾਹਿਬ ਨੂੰ ਗੁਰਗੱਦੀ ਸੌਂਪੀ । ਪ੍ਰਿਥੀ ਚੰਦ ਇਹ ਸੁਣ ਕੇ ਗੁੱਸੇ ਨਾਲ ਤਿਲਮਿਲਾ ਉੱਠਿਆ ।ਉਹ ਤਾਂ ਗੁਰਗੱਦੀ ‘ਤੇ ਬੈਠਣ ਲਈ ਕਾਫ਼ੀ ਸਮੇਂ ਤੋਂ ਸੁਪਨੇ ਲੈ ਰਿਹਾ ਸੀ । ਸਿੱਟੇ ਵਜੋਂ ਗੁਰਗੱਦੀ ਨੂੰ ਪ੍ਰਾਪਤ ਕਰਨ ਲਈ ਉਸ ਨੇ ਗੁਰੂ ਅਰਜਨ ਸਾਹਿਬ ਦਾ ਖੁੱਲ੍ਹ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ । ਉਸ ਨੇ ਐਲਾਨ ਕੀਤਾ ਕਿ ਉਹ ਤਦ ਤਕ ਚੈਨ ਨਾਲ ਨਹੀਂ ਬੈਠੇਗਾ ਜਦ ਤਕ ਉਸ ਨੂੰ ਗੁਰਗੱਦੀ ਨਹੀਂ ਪ੍ਰਾਪਤ ਹੋ ਜਾਂਦੀ ।

ਉਸ ਦਾ ਖ਼ਿਆਲ ਸੀ ਕਿ ਗੁਰੂ ਅਰਜਨ ਸਾਹਿਬ ਤੋਂ ਬਾਅਦ ਗੁਰਗੱਦੀ ਉਸ ਦੇ ਪੁੱਤਰ ਮੇਹਰਬਾਨ ਨੂੰ ਜ਼ਰੂਰ ਮਿਲੇਗੀ ਪਰ ਜਦੋਂ ਗੁਰੁ ਸਾਹਿਬ ਦੇ ਘਰ ਹਰਿਗੋਬਿੰਦ ਦਾ ਜਨਮ ਹੋਇਆ ਤਾਂ ਉਸ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ । ਇਸ ਲਈ ਉਹ ਗੁਰੂ ਅਰਜਨ ਸਾਹਿਬ ਦਾ ਜਾਨੀ ਦੁਸ਼ਮਣ ਬਣ ਗਿਆ । ਉਸ ਨੇ ਮੁਗਲ ਅਧਿਕਾਰੀਆਂ ਨਾਲ ਮਿਲ ਕੇ ਗੁਰੂ ਅਰਜਨ ਸਾਹਿਬ ਵਿਰੁੱਧ ਸਾਜ਼ਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ । ਉਸ ਦੀਆਂ ਇਹ ਸਾਜ਼ਸ਼ਾਂ ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਦਾ ਇੱਕ ਮੁੱਖ ਕਾਰਨ ਬਣੀਆਂ ।

ਪ੍ਰਸ਼ਨ 7.
ਚੰਦੂ ਸ਼ਾਹ ਕੌਣ ਸੀ ? ਉਸ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Who was Chandu Shah ? Why did he oppose Guru Arjan Dev Ji ?)
ਜਾਂ
ਚੰਦੂ ਸ਼ਾਹ ’ਤੇ ਇੱਕ ਸੰਖੇਪ ਨੋਟ ਲਿਖੋ । (Write a short note on Chandu Shah.)
ਉੱਤਰ-
ਚੰਦੂ ਸ਼ਾਹ ਲਾਹੌਰ ਦਾ ਦੀਵਾਨ ਸੀ ।ਉਹ ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਚੰਦ ਸ਼ਾਹ ਦੇ ਸਲਾਹਕਾਰਾਂ ਨੇ ਉਸ ਨੂੰ ਆਪਣੀ ਲੜਕੀ ਦਾ ਵਿਆਹ ਗੁਰੂ ਅਰਜਨ ਸਾਹਿਬ ਜੀ ਦੇ ਲੜਕੇ ਹਰਿਗੋਬਿੰਦ ਨਾਲ ਕਰਨ ਦੀ ਸਲਾਹ ਦਿੱਤੀ । ਇਸ ਨਾਲ ਚੰਦੂ ਸ਼ਾਹ ਤਿਲਮਿਲਾ ਉੱਠਿਆ । ਉਸ ਨੇ ਗੁਰੂ ਜੀ ਦੀ ਸ਼ਾਨ ਵਿੱਚ ਬਹੁਤ ਅਪਮਾਨਜਨਕ ਸ਼ਬਦ ਕਹੇ । ਬਾਅਦ ਵਿੱਚ ਚੰਦੂ ਸ਼ਾਹ ਦੀ ਪਤਨੀ ਦੁਆਰਾ ਮਜਬੂਰ ਕਰਨ ‘ਤੇ ਉਹ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ ।

ਉਸ ਨੇ ਇਸ ਰਿਸ਼ਤੇ ਨੂੰ ਸਵੀਕਾਰ ਕਰਨ ਲਈ ਗੁਰੂ ਅਰਜਨ ਸਾਹਿਬ ਨੂੰ ਸ਼ਗਨ ਭੇਜਿਆ ! ਕਿਉਂਕਿ ਹੁਣ ਤਕ ਗੁਰੂ ਸਾਹਿਬ ਨੂੰ ਚੰਦੂ ਸ਼ਾਹ ਦੁਆਰਾ ਉਨ੍ਹਾਂ ਬਾਰੇ ਕਹੇ ਗਏ ਅਪਮਾਨ ਭਰੇ ਸ਼ਬਦਾਂ ਦਾ ਪਤਾ ਲੱਗ ਚੁੱਕਿਆ ਸੀ ਇਸ ਲਈ ਉਨ੍ਹਾਂ ਨੇ ਇਸ ਸ਼ਗਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਜਦੋਂ ਚੰਦੂ ਸ਼ਾਹ ਨੂੰ ਇਸ ਬਾਰੇ ਪਤਾ ਚਲਿਆ ਤਾਂ ਉਸ ਨੇ ਗੁਰੂ ਸਾਹਿਬ ਤੋਂ ਆਪਣੇ ਇਸ ਅਪਮਾਨ ਦਾ ਬਦਲਾ ਲੈਣ ਦਾ ਫੈਸਲਾ ਕੀਤਾ । ਉਸ ਨੇ ਪਹਿਲਾਂ ਮੁਗ਼ਲ ਬਾਦਸ਼ਾਹ ਅਕਬਰ ਅਤੇ ਉਸ ਦੀ ਮੌਤ ਤੋਂ ਬਾਅਦ ਜਹਾਂਗੀਰ ਨੂੰ ਗੁਰੂ ਸਾਹਿਬ ਵਿਰੁੱਧ ਭੜਕਾਇਆ ।ਇਸ ਦਾ ਜਹਾਂਗੀਰ ‘ਤੇ ਲੋੜੀਂਦਾ ਅਸਰ ਹੋਇਆ ਤੇ ਉਸ ਨੇ ਗੁਰੂ ਜੀ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕਰ ਲਿਆ । ਇਸ ਤਰ੍ਹਾਂ ਚੰਦੂ ਸ਼ਾਹ ਦਾ ਵਿਰੋਧ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਇੱਕ ਮਹੱਤਵਪੂਰਨ ਕਾਰਨ ਸਿੱਧ ਹੋਇਆ ।

ਪ੍ਰਸ਼ਨ 8.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਛੇ ਮੁੱਖ ਕਾਰਨ ਦੱਸੋ । (Mention six main causes for the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਈ ਜ਼ਿੰਮੇਵਾਰ ਕਾਰਨਾਂ ਦਾ ਸੰਖੇਪ ਵਰਣਨ ਕਰੋ । (Briefly explain the causes responsible for the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? (What were the causes of the martyrdom of Guru Arjan Dev Ji ?)
ਉੱਤਰ-
ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨਾਂ ਦਾ ਵਰਣਨ ਇਸ ਤਰਾਂ ਹੈ-

1. ਜਹਾਂਗੀਰ ਦੀ ਧਾਰਮਿਕ ਕੱਟੜਤਾ – ਜਹਾਂਗੀਰ ਬੜਾ ਕੱਟੜ ਸੁੰਨੀ ਮੁਸਲਮਾਨ ਸੀ ਅਤੇ ਉਸ ਦੀ ਇਹ ਕੱਟੜਤਾ ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਦਾ ਪ੍ਰਮੁੱਖ ਕਾਰਨ ਬਣੀ । ਉਹ ਇਸਲਾਮ ਧਰਮ ਨੂੰ ਛੱਡ ਕੇ ਕਿਸੇ ਹੋਰ ਧਰਮ ਦੀ ਹੋਂਦ ਨੂੰ ਕਦੇ ਸਹਿਣ ਨਹੀਂ ਕਰ ਸਕਦਾ ਸੀ । ਉਹ ਪੰਜਾਬ ਵਿੱਚ ਸਿੱਖਾਂ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ ।

2. ਸਿੱਖ ਪੰਥ ਦਾ ਵਿਕਾਸ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਸਿੱਖ ਪੰਥ ਦੀ ਵਧਦੀ ਲੋਕਪ੍ਰਿਯਤਾ ਦਾ ਵੀ ਯੋਗਦਾਨ ਹੈ । ਹਰਿਮੰਦਰ ਸਾਹਿਬ ਦੇ ਨਿਰਮਾਣ, ਤਰਨ ਤਾਰਨ, ਕਰਤਾਰਪੁਰ ਅਤੇ ਹਰਿਗੋਬਿੰਦਪੁਰ ਆਦਿ ਨਗਰਾਂ ਅਤੇ ਮਸੰਦ ਪ੍ਰਥਾ ਦੀ ਸਥਾਪਨਾ ਕਾਰਨ ਸਿੱਖ ਪੰਥ ਦਿਨੋ-ਦਿਨ ਹਰਮਨ-ਪਿਆਰਾ ਹੁੰਦਾ ਚਲਾ ਗਿਆ । ਆਦਿ ਗ੍ਰੰਥ ਸਾਹਿਬ ਦੀ ਰਚਨਾ ਕਾਰਨ ਸਿੱਖ ਧਰਮ ਦੇ ਪ੍ਰਸਾਰ ਵਿੱਚ ਬਹੁਤ ਸਹਾਇਤਾ ਮਿਲੀ । ਮੁਗ਼ਲਾਂ ਲਈ ਇਹ ਗੱਲ ਅਸਹਿ ਸੀ । ਇਸ ਲਈ ਉਨ੍ਹਾਂ ਨੇ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਦਾ ਨਿਰਣਾ ਕੀਤਾ ।

3. ਪ੍ਰਿਥੀ ਚੰਦ ਦੀ ਦੁਸ਼ਮਣੀ – ਪ੍ਰਿਥੀ ਚੰਦ ਗੁਰੂ ਅਰਜਨ ਸਾਹਿਬ ਦਾ ਵੱਡਾ ਭਰਾ ਸੀ । ਉਹ ਬੜਾ ਲਾਲਚੀ ਅਤੇ ਖ਼ੁਦਗਰਜ਼ ਇਨਸਾਨ ਸੀ । ਕਿਉਂਕਿ ਉਸ ਨੂੰ ਗੁਰਗੱਦੀ ਨਹੀਂ ਮਿਲੀ ਇਸ ਲਈ ਉਹ ਗੁਰੂ ਸਾਹਿਬ ਨਾਲ ਨਾਰਾਜ਼ ਸੀ । ਉਸ ਨੇ ਮੁਗ਼ਲ ਅਧਿਕਾਰੀਆਂ ਨਾਲ ਮਿਲ ਕੇ ਗੁਰੂ ਜੀ ਵਿਰੁੱਧ ਸਾਜ਼ਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ । ਇਨ੍ਹਾਂ ਸਾਜ਼ਸ਼ਾਂ ਨੇ ਮੁਗ਼ਲਾਂ ਵਿੱਚ ਗੁਰੂ ਜੀ ਵਿਰੁੱਧ ਹੋਰ ਨਫ਼ਰਤ ਪੈਦਾ ਕਰ ਦਿੱਤੀ ।

4. ਚੰਦੂ ਸ਼ਾਹ ਦੀ ਦੁਸ਼ਮਣੀ – ਚੰਦੂ ਸ਼ਾਹ ਲਾਹੌਰ ਦਾ ਦੀਵਾਨ ਸੀ । ਉਹ ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਚੰਦੂ ਸ਼ਾਹ ਨੂੰ ਗੁਰੂ ਸਾਹਿਬ ਦੇ ਪੁੱਤਰ ਹਰਿਗੋਬਿੰਦ ਦਾ ਨਾਂ ਸੁਝਾਇਆ ਗਿਆ । ਇਸ ‘ਤੇ ਉਸ ਨੇ ਗੁਰੂ ਜੀ ਦੀ ਸ਼ਾਨ ਵਿੱਚ ਅਨੇਕਾਂ ਅਪਮਾਨਜਨਕ ਸ਼ਬਦ ਕਹੇ | ਪਰ ਪਤਨੀ ਦੁਆਰਾ ਮਜਬੂਰ ਕਰਨ ‘ਤੇ ਉਹ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਗੁਰੂ ਸਾਹਿਬ ਨੇ ਇਸ ਰਿਸ਼ਤੇ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਚੰਦੂ ਸ਼ਾਹ ਨੇ ਆਪਣੀ ਬੇਇੱਜ਼ਤੀ ਦਾ ਬਦਲਾ ਲੈਣ ਲਈ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਜੀ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਨ ਬਣਾਇਆ ।

5. ਨਕਸ਼ਬੰਦੀਆਂ ਦਾ ਵਿਰੋਧ – ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਮਹੱਤਵਪੂਰਨ ਭੂਮਿਕਾ ਸੀ । ਉਸ ਸਮੇਂ ਇਸ ਲਹਿਰ ਦਾ ਨੇਤਾ ਸ਼ੇਖ ਅਹਿਮਦ ਸਰਹਿੰਦੀ ਸੀ । ਉਹ ਸਿੱਖਾਂ ਦੇ ਵੱਧਦੇ ਹੋਏ ਪ੍ਰਭਾਵ ਨੂੰ ਸਹਿਣ ਕਰਨ ਲਈ ਤਿਆਰ ਨਹੀਂ ਸੀ । ਸਿੱਟੇ ਵਜੋਂ ਉਸ ਨੇ ਜਹਾਂਗੀਰ ਨੂੰ ਸਿੱਖਾਂ ਵਿਰੁੱਧ ਕਾਰਵਾਈ ਲਈ ਭੜਕਾਇਆ ।

6. ਖੁਸਰੋ ਦੀ ਸਹਾਇਤਾ – ਗੁਰੂ ਅਰਜਨ ਸਾਹਿਬ ਦੁਆਰਾ ਸ਼ਹਿਜ਼ਾਦਾ ਖੁਸਰੋ ਦੀ ਸਹਾਇਤਾ ਉਨ੍ਹਾਂ ਦੀ ਸ਼ਹਾਦਤ ਦਾ ਫੌਰੀ ਕਾਰਨ ਬਣਿਆ । ਸ਼ਹਿਜ਼ਾਦਾ ਖੁਸਰੋ ਗੁਰੂ ਅਰਜਨ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਰਨ ਤਾਰਨ ਵਿਖੇ ਪਹੁੰਚਿਆ । ਗੁਰੂ ਸਾਹਿਬ ਨੇ ਖੁਸਰੋ ਦੇ ਮੱਥੇ ‘ਤੇ ਤਿਲਕ ਲਗਾਇਆ ਅਤੇ ਕੁਝ ਲੋੜੀਂਦੀ ਆਰਥਿਕ ਸਹਾਇਤਾ ਵੀ ਕੀਤੀ । ਜਦੋਂ ਜਹਾਂਗੀਰ ਨੂੰ ਇਸ ਬਾਰੇ ਪਤਾ ਚਲਿਆ ਤਾਂ ਉਸ ਨੇ ਲਾਹੌਰ ਦੇ ਗਵਰਨਰ, ਮੁਰਤਜਾ ਮਾਂ ਨੂੰ ਹੁਕਮ ਦਿੱਤਾ ਕਿ ਉਹ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਵੇ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 9.
ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦਾ ਵਰਣਨ ਕਰੋ । (Describe the role of Naqashbandis in the martyrdom of Guru Arjan Sahib.)
ਉੱਤਰ-
ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦਾ ਵੱਡਾ ਹੱਥ ਸੀ । ਨਕਸ਼ਬੰਦੀ ਕੱਟੜਪੰਥੀ ਮੁਸਲਮਾਨਾਂ ਦੁਆਰਾ ਸ਼ੁਰੂ ਕੀਤੀ ਗਈ ਇੱਕ ਲਹਿਰ ਸੀ । ਇਸ ਲਹਿਰ ਦਾ ਮੁੱਖ ਕੇਂਦਰ ਸਰਹਿੰਦ ਵਿਖੇ ਸੀ । ਇਹ ਲਹਿਰ ਪੰਜਾਬ ਵਿੱਚ ਸਿੱਖਾਂ ਦੇ ਤੇਜ਼ੀ ਨਾਲ ਵਧਦੇ ਹੋਏ ਪ੍ਰਭਾਵ ਨੂੰ ਵੇਖ ਕੇ ਬੌਖਲਾ ਉੱਠੀ ਸੀ । ਇਸ ਦਾ ਕਾਰਨ ਇਹ ਸੀ ਕਿ ਇਹ ਲਹਿਰ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਪ੍ਰਫੁੱਲਿਤ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੀ ਸੀ । ਸ਼ੇਖ਼ ਅਹਿਮਦ ਸਰਹਿੰਦੀ ਜੋ ਉਸ ਸਮੇਂ ਨਕਸ਼ਬੰਦੀਆਂ ਦਾ ਨੇਤਾ ਸੀ, ਬਹੁਤ ਕੱਟੜ ਵਿਚਾਰਾਂ ਦਾ ਸੀ । ਉਸ ਦਾ ਮੁਗ਼ਲ ਦਰਬਾਰ ਵਿੱਚ ਕਾਫ਼ੀ ਅਸਰ ਰਸੂਖ ਸੀ । ਇਸ ਲਈ ਉਸ ਨੇ ਜਹਾਂਗੀਰ ਨੂੰ ਗੁਰੂ ਅਰਜਨ ਸਾਹਿਬ ਜੀ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਉਸ ਦਾ ਕਹਿਣਾ ਸੀ ਕਿ ਜੇਕਰ ਸਮਾਂ ਰਹਿੰਦੇ ਸਿੱਖਾਂ ਦਾ ਮਨ ਨਾ ਕੀਤਾ ਗਿਆ ਤਾਂ ਇਸ ਦਾ ਇਸਲਾਮ ਉੱਤੇ ਤਬਾਹਕੁੰਨ ਪ੍ਰਭਾਵ ਪਵੇਗਾ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਸਾਹਿਬ ਦੇ ਵਿਰੁੱਧ ਕਾਰਵਾਈ ਕਰਨ ਦਾ ਨਿਸ਼ਚਾ ਕੀਤਾ ।

ਪ੍ਰਸ਼ਨ 10.
ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਦਾ ਫੌਰੀ ਕਾਰਨ ਕੀ ਸੀ ? (What was the immediate cause of the martyrdom of Guru Arjan Sahib.)
ਉੱਤਰ-
ਗੁਰੂ ਅਰਜਨ ਸਾਹਿਬ ਦੁਆਰਾ ਸ਼ਹਿਜ਼ਾਦਾ ਖੁਸਰੋ ਦੀ ਸਹਾਇਤਾ ਉਨ੍ਹਾਂ ਦੀ ਸ਼ਹਾਦਤ ਦਾ ਫੌਰੀ ਕਾਰਨ ਬਣਿਆ । ਸ਼ਹਿਜ਼ਾਦਾ ਖੁਸਰੋ ਜਹਾਂਗੀਰ ਦਾ ਸਭ ਤੋਂ ਵੱਡਾ ਪੁੱਤਰ ਸੀ ।ਉਸ ਨੇ ਆਪਣੇ ਪਿਤਾ ਵਿਰੁੱਧ ਰਾਜਗੱਦੀ ਪ੍ਰਾਪਤ ਕਰਨ ਲਈ ਵਿਦਰੋਹ ਕਰ ਦਿੱਤਾ ਸੀ । ਜਦੋਂ ਸ਼ਾਹੀ ਫ਼ੌਜਾਂ ਨੇ ਖੁਸਰੋ ਨੂੰ ਫੜਨ ਦਾ ਯਤਨ ਕੀਤਾ ਤਾਂ ਉਹ ਭੱਜ ਕੇ ਪੰਜਾਬ ਆ ਗਿਆ । ਪੰਜਾਬ ਪਹੁੰਚ ਕੇ ਖੁਸਰੋ ਗੁਰੂ ਅਰਜਨ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਰਨ ਤਾਰਨ ਵਿਖੇ ਪਹੁੰਚਿਆ । ਅਕਬਰ ਦਾ ਪੋਤਰਾ ਹੋਣ ਦੇ ਨਾਤੇ ਜਿਸ ਦੇ ਸਿੱਖ ਗੁਰੂਆਂ ਨਾਲ ਬੜੇ ਚੰਗੇ ਸੰਬੰਧ ਸਨ ਇਹ ਕੁਦਰਤੀ ਸੀ ਕਿ ਗੁਰੂ ਸਾਹਿਬ ਉਸ ਨਾਲ ਹਮਦਰਦੀ ਕਰਦੇ । ਨਾਲੇ ਗੁਰੂ ਘਰ ਵਿੱਚ ਆ ਕੇ ਕੋਈ ਵੀ ਵਿਅਕਤੀ ਗੁਰੂ ਸਾਹਿਬ ਨੂੰ ਅਸ਼ੀਰਵਾਦ ਦੇਣ ਦੀ ਅਰਦਾਸ ਕਰ ਸਕਦਾ ਸੀ । ਕਿਹਾ ਜਾਂਦਾ ਹੈ ਕਿ ਗੁਰੂ ਸਾਹਿਬ ਨੇ ਖੁਸਰੋ ਦੇ ਮੱਥੇ ‘ਤੇ ਤਿਲਕ ਲਗਾਇਆ ਅਤੇ ਉਸ ਨੂੰ ਕਾਬਲ ਜਾਣ ਲਈ ਕੁਝ ਲੋੜੀਂਦੀ ਆਰਥਿਕ ਸਹਾਇਤਾ ਵੀ ਕੀਤੀ । ਜਦੋਂ ਜਹਾਂਗੀਰ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਸ ਨੂੰ ਗੁਰੂ ਜੀ ਵਿਰੁੱਧ ਕਾਰਵਾਈ ਕਰਨ ਦਾ ਸੁਨਹਿਰੀ ਮੌਕਾ ਮਿਲ ਗਿਆ । ਉਸ ਨੇ ਲਾਹੌਰ ਦੇ ਗਵਰਨਰ ਮੁਰਤਜਾ ਮਾਂ ਨੂੰ ਹੁਕਮ ਦਿੱਤਾ ਕਿ ਉਹ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਵੇ । ਉਨ੍ਹਾਂ ਨੂੰ ਘੋਰ ਤਸੀਹੇ ਦੇ ਕੇ ਮਾਰ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰ ਲਈ ਜਾਵੇ ।

ਪ੍ਰਸ਼ਨ 11.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮਹੱਤਵ ਲਿਖੋ । (Write the importance of Guru Arjan Dev Ji’s martyrdom.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Briefly describe the importance of martyrdom of Guru Arjan Dev Ji.)
ਉੱਤਰ-
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਸਿੱਧ ਹੋਈ ।ਇਸ ਸ਼ਹੀਦੀ ਦੇ ਹੇਠ ਲਿਖੇ ਮਹੱਤਵਪੂਰਨ ਸਿੱਟੇ ਨਿਕਲੇ-

1. ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਗੁਰੂ ਹਰਿਗੋਬਿੰਦ ਜੀ ’ਤੇ ਬੜਾ ਡੂੰਘਾ ਅਸਰ ਪਿਆ । ਉਨ੍ਹਾਂ ਨੇ ਸਿੱਖਾਂ ਨੂੰ ਹਥਿਆਰਬੰਦ ਕਰਨ ਦਾ ਨਿਸ਼ਚਾ ਕੀਤਾ । ਉਨ੍ਹਾਂ ਨੇ ਅਕਾਲ ਤਖ਼ਤ ਦੀ ਉਸਾਰੀ ਕਰਵਾਈ । ਇੱਥੇ ਸਿੱਖਾਂ ਨੂੰ ਹਥਿਆਰਾਂ ਦੀ ਵਰਤੋਂ ਕਰਨੀ ਸਿਖਾਈ ਜਾਂਦੀ ਸੀ । ਇਸ ਤਰ੍ਹਾਂ ਸਿੱਖ ਸੰਤ ਸਿਪਾਹੀ ਬਣ ਕੇ ਉਭਰਨ ਲੱਗੇ ।

2. ਸਿੱਖਾਂ ਵਿੱਚ ਏਕਤਾ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨਾਲ ਸਿੱਖ ਇਹ ਮਹਿਸੂਸ ਕਰਨ ਲੱਗੇ ਕਿ ਮੁਗ਼ਲਾਂ ਦੇ ਅੱਤਿਆਚਾਰ ਵਿਰੁੱਧ ਉਨ੍ਹਾਂ ਵਿੱਚ ਏਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ । ਸਿੱਟੇ ਵਜੋਂ ਉਹ ਬੜੀ ਤੇਜ਼ੀ ਨਾਲ ਇੱਕ ਹੋਣ ਲੱਗੇ ।

3. ਸਿੱਖਾਂ ਤੇ ਮੁਗ਼ਲਾਂ ਦੇ ਸੰਬੰਧਾਂ ਵਿੱਚ ਪਰਿਵਰਤਨ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਪਹਿਲਾਂ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਸੰਬੰਧ ਸੁਹਿਰਦ ਸਨ । ਪਰ ਹੁਣ ਸਥਿਤੀ ਵਿੱਚ ਪੂਰਨ ਤੌਰ ‘ਤੇ ਪਰਿਵਰਤਨ ਆ ਚੁੱਕਾ ਸੀ । ਸਿੱਖਾਂ ਦੇ ਦਿਲਾਂ ਵਿੱਚ ਮੁਗ਼ਲਾਂ ਤੋਂ ਬਦਲਾ ਲੈਣ ਦੀ ਭਾਵਨਾ ਪੈਦਾ ਹੋ ਗਈ ਸੀ । ਮੁਗ਼ਲਾਂ ਨੂੰ ਵੀ ਸਿੱਖਾਂ ਦਾ ਹਥਿਆਰਬੰਦ ਹੋਣਾ ਬੰਦ ਨਹੀਂ ਸੀ । ਇਸ ਤਰ੍ਹਾਂ ਸਿੱਖਾਂ ਅਤੇ ਮੁਗ਼ਲਾਂ ਵਿੱਚਾਲੇ ਆਪਸੀ ਪਾੜਾ ਹੋਰ ਵੱਧ ਗਿਆ ।

4. ਸਿੱਖਾਂ ਉੱਤੇ ਅੱਤਿਆਚਾਰ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਨਾਲ ਹੀ ਮੁਗ਼ਲਾਂ ਨੇ ਸਿੱਖਾਂ ਉੱਤੇ ਅੱਤਿਆਚਾਰਾਂ ‘ਕ ਦੌਰ ਸ਼ੁਰੂ ਕਰ ਦਿੱਤਾ । ਸਿੱਖਾਂ ਨੇ ਗੁਰੂ ਗੋਬਿੰਦ ਸਿੰਘ, ਬੰਦਾ ਸਿੰਘ ਬਹਾਦਰ ਅਤੇ ਹੋਰ ਸਿੱਖ ਨੇਤਾਵਾਂ ਦੇ ਅਧੀਨ
ਤਿਆਚਾਰਾਂ ਦਾ ਡਟ ਕੇ ਸਾਹਮਣਾ ਕੀਤਾ ਅਤੇ ਸ਼ਹੀਦੀਆਂ ਦਿੱਤੀਆਂ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਦੀ ਤਾਂ ਲਈ ਇੱਕ ਪ੍ਰੇਰਣਾ ਦਾ ਸੋਮਾ ਬਣ ਗਈ ।

5. ਸਿੱਖ ਧਰਮ ਦੀ ਲੋਕਪ੍ਰਿਯਤਾ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਸਿੱਖ ਧਰਮ ਪਹਿਲਾਂ ਨਾਲੋਂ ਵਧੇਰੇ ਲੋਕਪ੍ਰਿਯ ਹੋ ਗਿਆ | ਇਸ ਘਟਨਾ ਨਾਲ ਨਾ ਸਿਰਫ ਹਿੰਦੁ, ਸਗੋਂ ਬਹੁਤ ਸਾਰੇ ਮੁਸਲਮਾਨਾਂ ਦੇ ਦਿਲਾਂ ਵਿੱਚ ਗੁਰੂ ਸਾਹਿਬ ਲਈ ਅਥਾਹ ਪ੍ਰੇਮ ਅਤੇ ਭਗਤੀ ਦੀ ਭਾਵਨਾ ਪੈਦਾ ਹੋ ਗਈ । ਉਹ ਵੱਡੀ ਗਿਣਤੀ ਵਿੱਚ ਸਿੱਖ ਧਰਮ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਗਏ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦਾ ਆਰੰਭ ਕੀਤਾ ।

6. ਸੁਤੰਤਰ ਸਿੱਖ ਰਾਜ ਦੀ ਸਥਾਪਨਾ – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਸਿੱਖਾਂ ਨੇ ਇਹ ਪ੍ਰਣ ਕੀਤਾ ਕਿ ਜਦੋਂ ਤਕ ਉਹ ਮੁਗ਼ਲਾਂ ਦੇ ਸ਼ਾਸਨ ਦਾ ਅੰਤ ਨਹੀਂ ਕਰ ਲੈਂਦੇ ਉਹ ਸੁੱਖ ਦਾ ਸਾਹ ਨਹੀਂ ਲੈਣਗੇ । ਇਸ ਲਈ ਉਨ੍ਹਾਂ ਨੇ ਸ਼ਸਤਰ ਚੁੱਕ ਲਏ । ਇਸ ਤਰ੍ਹਾਂ ਅਖ਼ੀਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਸਿੱਖਾਂ ਦਾ ਸੁਤੰਤਰ ਰਾਜ ਸਥਾਪਿਤ ਕਰਨ ਦਾ ਸੁਪਨਾ ਸਾਕਾਰ ਹੋਇਆ ।

ਪ੍ਰਸਤਾਵ ਰੂਪੀ ਪ੍ਰਸ਼ਨ (Essay Type Questions)
ਗੁਰੂ ਅਰਜਨ ਦੇਵ ਜੀ ਦਾ ਮੁੱਢਲਾ ਜੀਵਨ ਅਤੇ ਔਕੜਾਂ (Early Career and Ditficultles of Guru Arjan Dev Ji)

ਪ੍ਰਸ਼ਨ 1.
ਗੁਰੂ ਅਰਜਨ ਦੇਵ ਜੀ ਦੇ ਮੁੱਢਲੇ ਜੀਵਨ ਦਾ ਸੰਖੇਪ ਵਰਣਨ ਕਰੋ । ਗੁਰਗੱਦੀ ‘ਤੇ ਬੈਠਦੇ ਸਮੇਂ ਉਨ੍ਹਾਂ ਨੂੰ ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ?
(Describe briefly the early life of Guru Arjan Dev Ji. What difficulties he had to face at the time of his accession to Guruship ?)
ਉੱਤਰ-
ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ । ਉਨ੍ਹਾਂ ਦਾ ਗੁਰੂਕਾਲ 1581 ਈ. ਤੋਂ 1606 ਈ. ਤਕ ਸੀ । ਗੁਰੂ ਅਰਜਨ ਦੇਵ ਜੀ ਦੇ ਗੁਰੂਕਾਲ ਵਿੱਚ ਜਿੱਥੇ ਸਿੱਖ ਪੰਥ ਦਾ ਅਦੁੱਤਾ ਵਿਕਾਸ ਹੋਇਆ, ਉੱਥੇ ਹੀ ਉਨ੍ਹਾਂ ਦੀ ਸ਼ਹੀਦੀ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦਾ ਆਰੰਭ ਹੋਇਆ । ਗੁਰੂ ਜੀ ਦੇ ਮੁੱਢਲੇ ਜੀਵਨ ਅਤੇ ਔਕੜਾਂ ਦਾ ਸੰਖੇਪ ਵਰਣਨ ਇਸ ਤਰ੍ਹਾਂ ਹੈ-

I. ਗੁਰੂ ਅਰਜਨ ਦੇਵ ਜੀ ਦਾ ਮੁੱਢਲਾ ਜੀਵਨ (Early Career of Guru Arjan Dev Ji)

1. ਜਨਮ ਅਤੇ ਮਾਤਾ-ਪਿਤਾ (Birth and Parentage) – ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪਰੈਲ, 1563 ਈ. ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ ਸੀ । ਆਪ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ ਅਤੇ ਸੋਢੀ ਜਾਤ ਦੇ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸਨ । ਆਪ ਦੇ ਮਾਤਾ ਜੀ ਦਾ ਨਾਂ ਬੀਬੀ ਭਾਨੀ ਸੀ ।

2. ਬਚਪਨ ਅਤੇ ਵਿਆਹ (Childhood and Marriage) – ਗੁਰੁ ਅਰਜਨ ਦੇਵ ਜੀ ਬਚਪਨ ਤੋਂ ਹੀ ਸਭ ਦੇ, ਖ਼ਾਸ ਕਰਕੇ ਆਪਣੇ ਨਾਨਾ ਗੁਰੂ ਅਮਰਦਾਸ ਜੀ ਦੇ ਬਹੁਤ ਲਾਡਲੇ ਸਨ । ਗੁਰੂ ਅਮਰਦਾਸ ਜੀ ਨੇ ਇੱਕ ਵਾਰ ਭਵਿੱਖਬਾਣੀ ਕੀਤੀ ਕਿ, “ਇਹ ਮੇਰਾ ਦੋਹਤਾ ਬਾਣੀ ਕਾ ਬੋਹਿਥਾ ਹੋਵੇਗਾ ।” ਅਰਥਾਤ ਮੇਰਾ ਇਹ ਦੋਹਤਾ ਇੱਕ ਅਜਿਹੀ ਕਿਸ਼ਤੀ ਬਣੇਗਾ ਜੋ ਮਨੁੱਖਤਾ ਨੂੰ ਸੰਸਾਰ ਰੂਪੀ ਮਹਾਂਸਾਗਰ ਤੋਂ ਪਾਰ ਉਤਾਰੇਗੀ । ਉਨ੍ਹਾਂ ਦੀ ਇਹ ਭਵਿੱਖਬਾਣੀ ਸੱਚੀ ਨਿਕਲੀ । ਅਰਜਨ ਦੇਵ ਜੀ ਸ਼ੁਰੂ ਤੋਂ ਹੀ ਬੜੇ ਧਾਰਮਿਕ ਵਿਚਾਰਾਂ ਦੇ ਸਨ । ਉਨ੍ਹਾਂ ਨੇ ਮਾਤਾ-ਪਿਤਾ ਅਤੇ ਨਾਨਾ ਜੀ ਤੋਂ ਗੁਰਬਾਣੀ ਸੰਬੰਧੀ ਕਾਫ਼ੀ ਗਿਆਨ ਹਾਸਲ ਕੀਤਾ ਸੀ । ਆਪ ਜੀ ਦਾ ਵਿਆਹ ਮਉ ਪਿੰਡ ਦੇ ਨਿਵਾਸੀ ਕ੍ਰਿਸ਼ਨ ਚੰਦ ਦੀ ਸਪੁੱਤਰੀ ਗੰਗਾ ਦੇਵੀ ਜੀ ਨਾਲ ਹੋਇਆ । 1595 ਈ. ਵਿੱਚ ਆਪ ਜੀ ਦੇ ਘਰ ਹਰਿਗੋਬਿੰਦ ਜੀ ਦਾ ਜਨਮ ਹੋਇਆ ।

3. ਗੁਰਗੱਦੀ ਦੀ ਪ੍ਰਾਪਤੀ (Assumption of Guruship) – ਗੁਰੁ ਰਾਮਦਾਸ ਜੀ ਦੇ ਤਿੰਨ ਪੁੱਤਰ ਸਨ | ਸਭ ਤੋਂ ਵੱਡਾ ਪੁੱਤਰ ਪ੍ਰਿਥੀ ਚੰਦ ਬੜਾ ਬੇਈਮਾਨ ਤੇ ਸੁਆਰਥੀ ਸੀ । ਦੂਜਾ ਪੁੱਤਰ ਮਹਾਂਦੇਵ ਬੈਰਾਗੀ ਸੁਭਾਅ ਦਾ ਸੀ । ਉਸ ਦੀ ਸੰਸਾਰਿਕ ਕੰਮਾਂ ਵਿੱਚ ਕੋਈ ਰੁਚੀ ਨਹੀਂ ਸੀ । ਤੀਜੇ ਅਤੇ ਸਭ ਤੋਂ ਛੋਟੇ ਪੁੱਤਰ ਅਰਜਨ ਦੇਵ ਜੀ ਸਨ। ਉਨ੍ਹਾਂ ਵਿੱਚ ਗੁਰੂ ਭਗਤੀ, ਸੇਵਾ ਅਤੇ ਨਿਮਰਤਾ ਆਦਿ ਗੁਣ ਪ੍ਰਮੁੱਖ ਸਨ । ਇਸੇ ਕਾਰਨ ਗੁਰੂ ਰਾਮਦਾਸ ਜੀ ਨੇ ਅਰਜਨ ਦੇਵ ਜੀ ਨੂੰ 1581 ਈ. ਵਿੱਚ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਬਣੇ ।

II. ਗੁਰੂ ਅਰਜਨ ਦੇਵ ਜੀ ਦੀਆਂ ਔਕੜਾਂ (Difficulties of Guru Arjan Dev Ji)

ਗੁਰਗੱਦੀ ਪ੍ਰਾਪਤ ਕਰਨ ਤੋਂ ਬਾਅਦ ਗੁਰੂ ਅਰਜਨ ਸਾਹਿਬ ਨੂੰ ਅਨੇਕਾਂ ਔਕੜਾਂ ਦਾ ਸਾਹਮਣਾ ਕਰਨਾ ਪਿਆ । ਇਨ੍ਹਾਂ ਔਕੜਾਂ ਦਾ ਸੰਖੇਪ ਵਰਣਨ ਹੇਠ ਲਿਖੇ ਅਨੁਸਾਰ ਹੈ-

1. ਪ੍ਰਿਥੀ ਚੰਦ ਦਾ ਵਿਰੋਧ (Opposition of Prithi Chand) – ਪ੍ਰਿਥੀ ਚੰਦ ਜਾਂ ਪ੍ਰਿਥੀਆ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਵੱਡਾ ਭਰਾ ਸੀ । ਉਸ ਨੇ ਮੀਣਾ ਸੰਪਰਦਾਇ ਦੀ ਸਥਾਪਨਾ ਕੀਤੀ ਸੀ । ਉਹ ਵੱਡਾ ਹੋਣ ਦੇ ਨਾਤੇ ਗੁਰਗੱਦੀ ‘ਤੇ ਆਪਣਾ ਹੱਕ ਸਮਝਦਾ ਸੀ । ਪਰ ਗੁਰੂ ਰਾਮਦਾਸ ਜੀ ਨੇ ਉਸ ਦੇ ਸੁਆਰਥੀ ਸੁਭਾਓ ਨੂੰ ਦੇਖਦੇ ਹੋਏ ਅਰਜਨ ਦੇਵ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਇਸ ‘ਤੇ ਉਸ ਨੇ ਆਪਣੇ ਪਿਤਾ ਜੀ ਦੀ ਸ਼ਾਨ ਵਿੱਚ ਦੁਰਬਚਨ ਬੋਲੇ । ਉਸ ਨੇ ਗੁਰੂ ਰਾਮਦਾਸ ਜੀ ਦੇ ਜੋਤੀ-ਜੋਤ ਸਮਾਉਣ ਸਮੇਂ ਇਹ ਅਫਵਾਹ ਫੈਲਾ ਦਿੱਤੀ ਕਿ ਅਰਜਨ ਦੇਵ ਜੀ ਨੇ ਉਨ੍ਹਾਂ ਨੂੰ ਜ਼ਹਿਰ ਦੇ ਦਿੱਤਾ ਹੈ । ਉਸ ਨੇ ਗੁਰੂ ਅਰਜਨ ਸਾਹਿਬ ਤੋਂ ਜਾਇਦਾਦ ਵੀ ਲੈ ਲਈ । ਉਸ ਨੇ ਲੰਗਰ ਲਈ ਆਈ ਮਾਇਆ ਵੀ ਹੜੱਪਣੀ ਸ਼ੁਰੂ ਕਰ ਦਿੱਤੀ । ਜਦੋਂ 1595 ਈ. ਵਿੱਚ ਗੁਰੂ ਸਾਹਿਬ ਦੇ ਘਰ ਹਰਿਗੋਬਿੰਦ ਦਾ ਜਨਮ ਹੋਇਆ ਤਾਂ ਉਸ ਨੇ ਇਸ ਬਾਲਕ ਨੂੰ ਮਾਰਨ ਦੇ ਕਈ ਯਤਨ ਕੀਤੇ । ਉਸ ਨੇ ਲਾਹੌਰ ਦੇ ਮੁਗ਼ਲ ਕਰਮਚਾਰੀ ਸੁਲਹੀ ਖਾਂ ਨਾਲ ਮਿਲ ਕੇ ਅਕਬਰ ਨੂੰ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਭੜਕਾਉਣ ਦਾ ਹਰ ਸੰਭਵ ਯਤਨ ਕੀਤਾ । ਇਸ ਤਰ੍ਹਾਂ ਪ੍ਰਿਥੀਆ ਨੇ ਗੁਰੂ ਅਰਜਨ ਸਾਹਿਬ ਨੂੰ ਪਰੇਸ਼ਾਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ।

2. ਕੱਟੜ ਮੁਸਲਮਾਨਾਂ ਦਾ ਵਿਰੋਧ (Opposition of Orthodox Muslims) – ਗੁਰੂ ਅਰਜਨ ਦੇਵ ਜੀ ਨੂੰ ਕੱਟੜ ਮੁਸਲਮਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ । ਇਹ ਮੁਸਲਮਾਨ ਸਿੱਖਾਂ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਉਨ੍ਹਾਂ ਦੇ ਦੁਸ਼ਮਣ ਬਣ ਗਏ । ਕੱਟੜਪੰਥੀ ਮੁਸਲਮਾਨਾਂ ਨੇ ਆਪਣੇ ਧਰਮ ਦੀ ਰੱਖਿਆ ਲਈ ਸਰਹਿੰਦ ਵਿਖੇ ਨਕਸ਼ਬੰਦੀ ਲਹਿਰ ਦੀ ਸਥਾਪਨਾ ਕੀਤੀ । ਇਸ ਲਹਿਰ ਦਾ ਨੇਤਾ ਸ਼ੇਖ਼ ਅਹਿਮਦ ਸਰਹਿੰਦੀ ਸੀ । 1605 ਈ. ਵਿੱਚ ਜਹਾਂਗੀਰ ਮੁਗ਼ਲਾਂ ਦਾ ਨਵਾਂ ਬਾਦਸ਼ਾਹ ਬਣਿਆ । ਉਹ ਬੜੇ ਕੱਟੜ ਵਿਚਾਰਾਂ ਦਾ ਸੀ । ਨਕਸ਼ਬਾਦੀਆਂ ਨੇ ਜਹਾਂਗੀਰ ਨੂੰ ਸਿੱਖਾਂ ਦੇ ਵਿਰੁੱਧ ਭੜਕਾਇਆ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਦਾ ਮਨ ਬਣਾ ਲਿਆ ।

3. ਬਾਹਮਣਾਂ ਦਾ ਵਿਰੋਧ (Opposition of Brahmans) – ਗੁਰੁ ਅਰਜਨ ਦੇਵ ਜੀ ਨੂੰ ਪੰਜਾਬ ਦੇ ਹਿੰਦੂਆਂ ਦੇ ਮੁੱਖ ਪੁਜਾਰੀ ਵਰਗ ਭਾਵ ਬਾਹਮਣਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ । ਇਸ ਦਾ ਕਾਰਨ ਇਹ ਸੀ ਕਿ ਸਿੱਖ ਧਰਮ ਦੇ ਪ੍ਰਚਾਰ ਕਾਰਨ ਬਾਹਮਣਾਂ ਦਾ ਸਮਾਜ ਵਿੱਚ ਪ੍ਰਭਾਵ ਬਹੁਤ ਘੱਟਦਾ ਜਾ ਰਿਹਾ ਸੀ । ਸਿੱਖਾਂ ਨੇ ਬਾਹਮਣਾਂ ਦੇ ਬਿਨਾਂ ਹੀ ਆਪਣੇ ਰੀਤੀ-ਰਿਵਾਜ ਮਨਾਉਣੇ ਸ਼ੁਰੂ ਕਰ ਦਿੱਤੇ ਸਨ । ਗੁਰੂ ਅਰਜਨ ਦੇਵ ਜੀ ਨੇ ਜਦੋਂ ਆਦਿ ਗ੍ਰੰਥ ਸਾਹਿਬ ਦਾ ਸੰਕਲਨ ਕੀਤਾ ਤਾਂ ਬ੍ਰਾਹਮਣਾਂ ਨੇ ਮੁਗ਼ਲ ਬਾਦਸ਼ਾਹ ਅਕਬਰ ਪਾਸ ਇਹ ਸ਼ਿਕਾਇਤ ਕੀਤੀ ਕਿ ਇਸ ਵਿੱਚ ਹਿੰਦੂਆਂ ਅਤੇ ਮੁਸਲਮਾਨਾਂ ਦੇ ਵਿਰੁੱਧ ਬਹੁਤ ਕੁਝ ਲਿਖਿਆ ਹੈ । ਪੜਤਾਲ ਕਰਨ ‘ਤੇ ਅਕਬਰ ਦਾ ਕਹਿਣਾ ਸੀ ਕਿ ਇਹ ਗੰਥ ਤਾਂ ਪੂਜਣ ਦੇ ਯੋਗ ਹੈ ।

4. ਚੰਦੂ ਸ਼ਾਹ ਦਾ ਵਿਰੋਧ (Opposition of Chandu Shah) – ਚੰਦੂ ਸ਼ਾਹ ਜੋ ਕਿ ਲਾਹੌਰ ਦਾ ਦੀਵਾਨ ਸੀ, ਆਪਣੀ ਲੜਕੀ ਲਈ ਕਿਸੇ ਯੋਗ ਵਰ ਵੀ ਤਲਾਸ਼ ਵਿੱਚ ਸੀ । ਚੰਦੂ ਸ਼ਾਹ ਦੇ ਆਦਮੀਆਂ ਨੇ ਚੰਦੂ ਸ਼ਾਹ ਨੂੰ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਹਰਿਗੋਬਿੰਦ ਨਾਲ ਰਿਸ਼ਤਾ ਕਰਨ ਦਾ ਸੁਝਾਅ ਦਿੱਤਾ । ਇਸ ‘ਤੇ ਉਸ ਨੇ ਗੁਰੂ ਜੀ ਨੂੰ ਅਪਸ਼ਬਦ ਕਹੇ । ਬਾਅਦ ਵਿੱਚ ਉਹ ਆਪਣੀ ਪਤਨੀ ਦੇ ਮਜਬੂਰ ਕਰਨ ‘ਤੇ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਕਿਉਂਕਿ ਇਸ ਸਮੇਂ ਤਕ ਸਿੱਖਾਂ ਨੂੰ ਚੰਦੂ ਸ਼ਾਹ ਦੁਆਰਾ ਕਹੇ ਗਏ ਗੁਰੂ ਜੀ ਪ੍ਰਤੀ ਨਿਰਾਦਰੀ ਭਰੇ ਸ਼ਬਦਾਂ ਬਾਰੇ ਪਤਾ ਚਲ ਗਿਆ ਸੀ, ਇਸ ਲਈ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਇਹ ਰਿਸ਼ਤਾ ਮਨਜ਼ੂਰ ਨਾ ਕਰਨ ਲਈ ਬੇਨਤੀ ਕੀਤੀ । ਸਿੱਟੇ ਵਜੋਂ ਗੁਰੂ ਸਾਹਿਬ ਨੇ ਇਹ ਰਿਸ਼ਤਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਹੁਣ ਚੰਦੂ ਇੱਕ ਲੱਖ ਰੁਪਿਆ ਲੈ ਕੇ ਗੁਰੂ ਸਾਹਿਬ ਕੋਲ ਪਹੁੰਚਿਆ ਅਤੇ ਗੁਰੂ ਜੀ ਨੂੰ ਦਾਜ ਦਾ ਲਾਲਚ ਦੇਣ ਲੱਗਾ | ਗੁਰੂ ਸਾਹਿਬ ਨੇ ਚੰਦੂ ਸ਼ਾਹ ਨੂੰ ਕਿਹਾ, “ਮੇਰੇ ਸ਼ਬਦ ਪੱਥਰ ‘ਤੇ ਲਕੀਰ ਹਨ । ਜੇ ਤੂੰ ਸਾਰੀ ਦੁਨੀਆਂ ਵੀ ਦਾਜ ਵਿੱਚ ਦੇ ਦੇਵੇਂ ਤਾਂ ਵੀ ਮੇਰਾ ਲੜਕਾ ਤੇਰੀ ਲੜਕੀ ਨਾਲ ਸ਼ਾਦੀ ਨਹੀਂ ਕਰੇਗਾ ।” ਇਸ ਕਾਰਨ ਚੰਦੂ ਸ਼ਾਹ ਗੁਰੂ ਅਰਜਨ ਦੇਵ ਜੀ ਦਾ ਜਾਨੀ ਦੁਸ਼ਮਣ ਬਣ ਗਿਆ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਗੁਰੂ ਅਰਜਨ ਦੇਵ ਜੀ ਅਧੀਨ ਸਿੱਖ ਪੰਥ ਦਾ ਵਿਕਾਸ (Development of Sikhism under Guru Arjan Dev Ji).

ਪ੍ਰਸ਼ਨ 2.
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਨੇ ਕੀ ਯੋਗਦਾਨ ਦਿੱਤਾ ? (What was Guru Arjan Dev Ji’s Contribution in the evolution of Sikhism ?)
ਜਾਂ
ਗੁਰੂ ਅਰਜਨ ਦੇਵ ਜੀ ਦੇ ਸਿੱਖ ਧਰਮ ਲਈ ਕੀਤੇ ਸੰਗਠਨਾਤਮਕ ਕੰਮਾਂ ਦਾ ਵਰਣਨ ਕਰੋ । (Describe the various organisational works done by Guru Arjan Dev Ji for the development of Sikhism.)
ਜਾਂ
ਗੁਰੂ ਅਰਜਨ ਦੇਵ ਜੀ ਦੀਆਂ ਵਿਭਿੰਨ ਪ੍ਰਾਪਤੀਆਂ ਦਾ ਵੇਰਵਾ ਦਿਓ । (Give an account of various achievements of Guru Arjan Dev Ji.)
ਜਾਂ
ਸਿੱਖ ਧਰਮ ਦੇ ਸੰਗਠਨ ਅਤੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਦੇ ਯੋਗਦਾਨ ਦਾ ਵਰਣਨ ਕਰੋ । (Describe the Guru Arjan Dev Ji’s contribution to the organisation and development of Sikhism.)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਦਾ ਯੋਗਦਾਨ ਦੀ ਚਰਚਾ ਕਰੋ । (Discuss the contribution of Guru Arjan Dev Ji for the development of Sikhism.)
ਉੱਤਰ-
ਗੁਰੂ ਅਰਜਨ ਦੇਵ ਜੀ ਦਾ ਗੁਰੂਕਾਲ 1581 ਈ. ਤੋਂ 1606 ਈ. ਤਕ ਸੀ ਉਨ੍ਹਾਂ ਦੇ ਗੁਰਗੱਦੀ ‘ਤੇ ਬੈਠਣ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦਾ ਆਰੰਭ ਹੁੰਦਾ ਹੈ । ਗੁਰੂ ਸਾਹਿਬ ਨੇ ਸਿੱਖ ਪੰਥ ਦੇ ਵਿਕਾਸ ਲਈ ਅਨੇਕਾਂ ਮਹੱਤਵਪੂਰਨ ਕਾਰਜ ਕੀਤੇ । ਗੁਰੂ ਅਰਜਨ ਸਾਹਿਬ ਦੇ ਮਹਾਨ ਕੰਮਾਂ ਦਾ ਵੇਰਵਾ ਅੱਗੇ ਲਿਖੇ ਅਨੁਸਾਰ ਹੈ-
PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ 1

1. ਹਰਿਮੰਦਰ ਸਾਹਿਬ ਦਾ ਨਿਰਮਾਣ (Construction of Harmandir Sahib) – ਗੁਰੂ ਅਰਜਨ ਦੇਵ ਜੀ ਦਾ ਸਿੱਖ ਪੰਥ ਦੇ ਵਿਕਾਸ ਲਈ ਸਭ ਤੋਂ ਪਹਿਲਾਂ ਮਹਾਨ ਕਾਰਜ ਹਰਿਮੰਦਰ ਸਾਹਿਬ ਦਾ ਨਿਰਮਾਣ ਸੀ । ਸਭ ਤੋਂ ਪਹਿਲਾਂ ਗੁਰੂ ਅਰਜਨ ਦੇਵ ਜੀ ਨੇ ਗੁਰੂ ਰਾਮਦਾਸ ਜੀ ਦੁਆਰਾ ਕਰਾਏ ਗਏ ਅੰਮ੍ਰਿਤ ਸਰੋਵਰ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਵਾਇਆ । ਇਸ ਤੋਂ ਬਾਅਦ ਗੁਰੂ ਅਰਜਨ ਸਾਹਿਬ ਨੇ ਅੰਮ੍ਰਿਤ ਸਰੋਵਰ ਦੇ ਵਿਚਕਾਰ ਹਰਿਮੰਦਰ ਈਸ਼ਵਰ ਦਾ ਮੰਦਰ ਸਾਹਿਬ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ । ਇਸ ਦੀ ਨੀਂਹ 13 ਜਨਵਰੀ, 1588 ਈ. ਵਿੱਚ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਨੇ ਰੱਖੀ ਸੀ । ਸਿੱਖ ਸ਼ਰਧਾਲੂਆਂ ਨੇ ਗੁਰੂ ਜੀ ਨੂੰ ਸੁਝਾਅ ਦਿੱਤਾ ਕਿ ਹਰਿਮੰਦਰ ਸਾਹਿਬ ਦੀ ਇਮਾਰਤ ਆਲੇ-ਦੁਆਲੇ ਦੀਆਂ ਇਮਾਰਤਾਂ ਤੋਂ ਉੱਚੀ ਹੋਣੀ ਚਾਹੀਦੀ ਹੈ । ਪਰ ਗੁਰੂ ਸਾਹਿਬ ਦਾ ਕਹਿਣਾ ਸੀ ਕਿ ਜੋ ਨੀਵਾਂ ਹੋਵੇਗਾ ਉਹ ਹੀ ਉੱਚਾ ਕਹਾਉਣ ਦੇ ਯੋਗ ਹੋਵੇਗਾ । ਇਸ ਲਈ ਇਸ ਦੀ ਇਮਾਰਤ ਹੋਰਨਾਂ ਇਮਾਰਤਾਂ ਨਾਲੋਂ ਨੀਵੀਂ ਰੱਖੀ ਗਈ । ਹਰਿਮੰਦਰ ਸਾਹਿਬ ਦੀ ਇੱਕ ਹੋਰ ਵਿਸ਼ੇਸ਼ਤਾ ਇਸ ਦੀਆਂ ਚਾਰੇ ਦਿਸ਼ਾਵਾਂ ਵੱਲ ਬਣਵਾਇਆ ਗਿਆ ਇੱਕ-ਇੱਕ ਦਰਵਾਜ਼ਾ ਹੈ ਇਸ ਦਾ ਭਾਵ ਇਹ ਹੈ ਕਿ ਸੰਸਾਰ ਦੀਆਂ ਚਾਰੇ ਦਿਸ਼ਾਵਾਂ ਤੋਂ ਲੋਕ ਬਿਨਾਂ ਕਿਸੇ ਵਿਤਕਰੇ ਦੇ ਇੱਥੇ ਆ ਸਕਦੇ ਹਨ | 1601 ਈ. ਨੂੰ ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਸੰਪੂਰਨ ਹੋਇਆ ।

ਇਸ ਸਮੇਂ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰਿਮੰਦਰ ਸਾਹਿਬ ਦੀ ਯਾਤਰਾ ਕਰਨ ਵਾਲੇ ਨੂੰ ਹਿੰਦੁਆਂ ਦੇ 68 ਤੀਰਥ ਸਥਾਨਾਂ ਦੀ ਯਾਤਰਾ ਦੇ ਬਰਾਬਰ ਫਲ ਪ੍ਰਾਪਤ ਹੋਵੇਗਾ । ਸਿੱਖ ਉੱਥੇ ਵੱਡੀ ਗਿਣਤੀ ਵਿੱਚ ਆਉਣ ਲੱਗੇ । ਸਿੱਟੇ ਵਜੋਂ ਛੇਤੀ ਹੀ ਹਰਿਮੰਦਰ ਸਿੱਖਾਂ ਦਾ ਸਭ ਤੋਂ ਪ੍ਰਸਿੱਧ ਤੀਰਥ ਅਸਥਾਨ ਬਣ ਗਿਆ । ਸਿੱਧ ਲੇਖਕ ਜੀ. ਐੱਸ. ਤਾਲਿਬ ਦੇ ਅਨੁਸਾਰ,
‘‘ਇਸ ਮੰਦਰ ਅਤੇ ਸਰੋਵਰ ਦਾ ਸਿੱਖਾਂ ਲਈ ਉਹੀ ਸਥਾਨ ਹੈ ਜੋ ਮੱਕੇ ਦਾ ਮੁਸਲਮਾਨਾਂ ਲਈ, ਜੇਰੂਸਲੇਮ ਦਾ ਯਹੂਦੀਆਂ ਅਤੇ ਈਸਾਈਆਂ ਲਈ ਅਤੇ ਬੋਧ ਗਯਾ ਦਾ ਬੋਧੀਆਂ ਲਈ ’’ 1

2. ਤਰਨ ਤਾਰਨ ਦੀ ਸਥਾਪਨਾ (Foundation of Tarn Taran) – 1590 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਮਾਝੇ ਦੇ ਇਲਾਕੇ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਨ ਲਈ ਅੰਮ੍ਰਿਤਸਰ ਤੋਂ 24 ਕਿਲੋਮੀਟਰ ਦੱਖਣ ਵੱਲ ਤਰਨ ਤਾਰਨ ਨਗਰ ਦੀ ਸਥਾਪਨਾ ਕੀਤੀ । ਇੱਥੇ ਤਰਨ ਤਾਰਨ ਨਾਂ ਦਾ ਇੱਕ ਸਰੋਵਰ ਵੀ ਖੁਦਵਾਇਆ ਗਿਆ | ਤਰਨ ਤਾਰਨ ਤੋਂ ਭਾਵ ਸੀ ਕਿ ਇਸ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਾ ਯਾਤਰੂ ਇਸ ਭਵ ਸਾਗਰ ਤੋਂ ਤਰ ਜਾਵੇਗਾ । ਤਰਨ ਤਾਰਨ ਛੇਤੀ ਹੀ ਸਿੱਖਾਂ ਦਾ ਇੱਕ ਹੋਰ ਪ੍ਰਸਿੱਧ ਤੀਰਥ ਸਥਾਨ ਬਣ ਗਿਆ । ਇਸ ਦੇ ਪ੍ਰਭਾਵ ਸਦਕਾ ਮਾਝੇ ਦੇ ਬਹੁਤ ਸਾਰੇ ਜੱਟਾਂ ਨੇ ਸਿੱਖ ਧਰਮ ਨੂੰ ਅਪਣਾ ਲਿਆ । ਇਨ੍ਹਾਂ ਨੇ ਬਾਅਦ ਵਿੱਚ ਸਿੱਖ ਪੰਥ ਦੀ ਬਹੁਮੁੱਲੀ ਸੇਵਾ ਕੀਤੀ ।

3. ਕਰਤਾਰਪੁਰ ਅਤੇ ਹਰਿਗੋਬਿੰਦਪੁਰ ਦੀ ਸਥਾਪਨਾ (Foundation of Kartarpur and Hargobindpur) – 1593 ਈ. ਵਿੱਚ ਗੁਰੂ ਅਰਜਨ ਦੇਵ ਜੀ ਨੇ ਜਲੰਧਰ ਜ਼ਿਲ੍ਹੇ ਵਿੱਚ ਕਰਤਾਰਪੁਰ ਨਗਰ ਦੀ ਸਥਾਪਨਾ ਕੀਤੀ । ਕਰਤਾਰਪੁਰ ਤੋਂ ਭਾਵ ਸੀ “ਈਸ਼ਵਰ ਦਾ ਸ਼ਹਿਰ । ਇਹ ਸ਼ਹਿਰ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਦਰਮਿਆਨ ਸਥਿਤ ਹੈ । ਕਰਤਾਰਪੁਰ ਵਿਖੇ ਗੁਰੂ ਸਾਹਿਬ ਨੇ ਗੰਗਸਰ ਨਾਂ ਦਾ ਇੱਕ ਸਰੋਵਰ ਵੀ ਬਣਵਾਇਆ । ਇਸ ਤਰ੍ਹਾਂ ਕਰਤਾਰਪੁਰ ਜਲੰਧਰ ਦੁਆਬ ਵਿੱਚ ਇੱਕ ਪ੍ਰਸਿੱਧ ਪ੍ਰਚਾਰ ਕੇਂਦਰ ਬਣ ਗਿਆ । 1595 ਈ. ਵਿੱਚ ਗੁਰੂ ਸਾਹਿਬ ਨੇ ਆਪਣੇ ਪੁੱਤਰ ਹਰਿਗੋਬਿੰਦ ਜੀ ਨੇ ਜਨਮ ਦੀ ਖ਼ੁਸ਼ੀ ਵਿੱਚ ਬਿਆਸ ਨਦੀ ਦੇ ਠੰਢੇ ਹਰਿਗੋਬਿੰਦਪੁਰ ਨਗਰ ਦੀ ਸਥਾਪਨਾ ਕੀਤੀ ।

4. ਲਾਹੌਰ ਵਿੱਚ ਬਾਉਲੀ ਦਾ ਨਿਰਮਾਣ (Construction of a Baoli at Lahore) – ਗੁਰੁ ਅਰਜਨ ਦੇਵ ਜੀ ਇੱਕ ਵਾਰੀ ਸਿੱਖ ਸੰਗਤਾਂ ਦੀ ਬੇਨਤੀ ‘ਤੇ ਲਾਹੌਰ ਗਏ । ਇੱਥੇ ਉਨ੍ਹਾਂ ਨੇ ਡੱਬੀ ਬਾਜ਼ਾਰ ਵਿਖੇ ਇੱਕ ਬਾਉਲੀ ਦਾ ਨਿਰਮਾਣ ਕਰਵਾਇਆ । ਇਸ ਤਰ੍ਹਾਂ ਉਸ ਇਲਾਕੇ ਦੇ ਸਿੱਖਾਂ ਨੂੰ ਵੀ ਇੱਕ ਤੀਰਥ ਸਥਾਨ ਮਿਲ ਗਿਆ ।

5. ਮਸੰਦ ਪ੍ਰਥਾ ਦਾ ਵਿਕਾਸ (Development of Masand System) – ਮਸੰਦ ਪ੍ਰਥਾ ਦਾ ਵਿਕਾਸ ਬਿਨਾਂ ਸ਼ੱਕ ਗੁਰੂ ਅਰਜਨ ਦੇਵ ਜੀ ਦੇ ਮਹਾਨ ਕੰਮਾਂ ਵਿੱਚੋਂ ਇੱਕ ਸੀ । ਮਸੰਦ ਫ਼ਾਰਸੀ ਭਾਸ਼ਾ ਦੇ ਸ਼ਬਦ ‘ਮਸਨਦ ਤੋਂ ਲਿਆ ਗਿਆ ਹੈ ਜਿਸਦਾ ਸ਼ਾਬਦਿਕ ਅਰਥ ਹੈ “ਉੱਚਾ ਸਥਾਨ । ਗੁਰੂ ਸਾਹਿਬਾਨ ਦੇ ਪ੍ਰਤੀਨਿਧੀ ਸੰਗਤ ਵਿੱਚ ਉੱਚੇ ਸਥਾਨ ‘ਤੇ ਬੈਠਦੇ ਸਨ ਇਸ ਲਈ ਉਨ੍ਹਾਂ ਨੂੰ ਮਸੰਦ ਕਿਹਾ ਜਾਣ ਲੱਗਾ । ਸਿੱਖਾਂ ਦੀ ਗਿਣਤੀ ਵਿੱਚ ਹੋਏ ਵਾਧੇ ਕਾਰਨ ਗੁਰੂ ਸਾਹਿਬ ਨੂੰ ਲੰਗਰ ਅਤੇ ਹੋਰ ਵਿਕਾਸ ਕਾਰਜਾਂ ਵਾਸਤੇ ਮਾਇਆ ਦੀ ਲੋੜ ਸੀ । ਇਸ ਲਈ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰੇਕ ਸਿੱਖ ਆਪਣੀ ਆਮਦਨ ਵਿੱਚੋਂ ਦਸਵੰਧ ਦਸਵਾਂ ਹਿੱਸਾ) ਗੁਰੂ ਸਾਹਿਬ ਨੂੰ ਭੇਟ ਕਰੇ ।

ਇਸ ਮਾਇਆ ਨੂੰ ਇਕੱਠਾ ਕਰਨ ਲਈ ਗੁਰੂ ਸਾਹਿਬ ਨੇ ਮਸੰਦ ਨਿਯੁਕਤ ਕੀਤੇ । ਇਹ ਮਸੰਦ ਆਪਣੇ ਇਲਾਕੇ ਵਿੱਚ ਸਿੱਖੀ ਪ੍ਰਚਾਰ ਦੇ ਨਾਲ-ਨਾਲ ਮਾਇਆ ਵੀ ਇਕੱਠੀ ਕਰਦੇ ਸਨ । ਉਹ ਇਸ ਮਾਇਆ ਨੂੰ ਵਿਸਾਖੀ ਅਤੇ ਦੀਵਾਲੀ ਦੇ ਮੌਕਿਆਂ ‘ਤੇ ਗੁਰੂ ਸਾਹਿਬ ਕੋਲ ਅੰਮ੍ਰਿਤਸਰ ਵਿੱਚ ਆ ਕੇ ਜਮਾਂ ਕਰਵਾਉਂਦੇ ਸਨ । ਮਸੰਦ ਪ੍ਰਥਾ ਦੇ ਕਾਰਨ ਸਿੱਖ ਧਰਮ ਦਾ ਪ੍ਰਸਾਰ ਦੂਰ-ਦੂਰ ਦੇ ਖੇਤਰਾਂ ਵਿੱਚ ਵੀ ਸੰਭਵ ਹੋ ਸਕਿਆ । ਦੂਜਾ ਇਸ ਪ੍ਰਥਾ ਕਾਰਨ ਗੁਰੂ ਘਰ ਦੀ ਆਮਦਨ ਨਿਸ਼ਚਿਤ ਹੋ ਗਈ ।

6. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ (Compilation of Adi Granth Sahib Ji) – ਸਿੱਖ ਪੰਥ ਦੇ ਵਿਕਾਸ ਲਈ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਮਹਾਨ ਕਾਰਜ ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਸੀ । ਇਸ ਦਾ ਮੁੱਖ ਉਦੇਸ਼ ਇਨ੍ਹਾਂ ਤੋਂ ਪਹਿਲਾਂ ਦੇ ਗੁਰੂਆਂ ਦੀ ਬਾਣੀ ਨੂੰ ਅਸਲ ਰੂਪ ਵਿੱਚ ਅੰਕਿਤ ਕਰਨਾ ਅਤੇ ਸਿੱਖਾਂ ਨੂੰ ਇੱਕ ਵੱਖਰਾ ਧਾਰਮਿਕ ਗ੍ਰੰਥ ਦੇਣਾ ਸੀ । ਆਦਿ ਗ੍ਰੰਥ ਸਾਹਿਬ ਦੇ ਸੰਕਲਨ ਦਾ ਕਾਰਜ ਰਾਮਸਰ ਨਾਂ ਦੇ ਸਰੋਵਰ ਦੇ ਕੰਢੇ ਸ਼ੁਰੂ ਕੀਤਾ ਗਿਆ | ਭਾਈ ਗੁਰਦਾਸ ਜੀ ਨੇ ਬਾਣੀ ਨੂੰ ਲਿਖਣ ਦਾ ਕੰਮ ਕੀਤਾ । ਇਹ ਮਹਾਨ ਕਾਰਜ 1604 ਈ. ਵਿੱਚ ਸੰਪੂਰਨ ਹੋਇਆ ।

ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਅਰਜਨ ਸਾਹਿਬ ਨੇ ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਰਾਮਦਾਸ ਜੀ ਦੀ ਅਤੇ ਆਪਣੀ ਬਾਣੀ ਸ਼ਾਮਲ ਕੀਤੀ । ਇਨ੍ਹਾਂ ਤੋਂ ਇਲਾਵਾ ਇਸ ਵਿੱਚ ਕਈ ਭਗਤਾਂ, ਸੂਫ਼ੀ ਸੰਤਾਂ ਤੇ ਭੱਟਾਂ ਆਦਿ ਦੀ ਬਾਣੀ ਵੀ ਦਰਜ ਕੀਤੀ ਗਈ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਆਦਿ ਗ੍ਰੰਥ ਸਾਹਿਬ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਸ਼ਾਮਲ ਕਰ ਲਈ ਗਈ ਅਤੇ ਆਦਿ ਗ੍ਰੰਥ ਸਾਹਿਬ ਜੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਦਰਜਾ ਦਿੱਤਾ ਗਿਆ । ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਨਾਲ ਸਿੱਖਾਂ ਨੂੰ ਇੱਕ ਪਵਿੱਤਰ ਧਾਰਮਿਕ ਗ੍ਰੰਥ ਪ੍ਰਾਪਤ ਹੋਇਆ | ਇਸ ਨੇ ਸਿੱਖਾਂ ਵਿੱਚ ਵੀ ਜਾਗ੍ਰਿਤੀ ਲਿਆਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ । ਇਸ ਤੋਂ ਇਲਾਵਾ ਆਦਿ ਗ੍ਰੰਥ ਸਾਹਿਬ ਤੋਂ ਸਾਨੂੰ ਉਸ ਸਮੇਂ ਦੇ ਪੰਜਾਬ ਦੀ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਦਸ਼ਾ ਬਾਰੇ ਬਹੁਮੁੱਲੀ ਜਾਣਕਾਰੀ ਪ੍ਰਾਪਤ ਹੁੰਦੀ ਹੈ । ਡਾਕਟਰ ਹਰੀ ਰਾਮ ਗੁਪਤਾ ਦਾ ਇਹ ਕਹਿਣਾ ਬਿਲਕੁਲ ਠੀਕ ਹੈ,
‘‘ਗੁਰੂ ਗ੍ਰੰਥ ਸਾਹਿਬ ਦਾ ਸੰਕਲਨ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਸਥਾਨ ਰੱਖਦਾ ਹੈ ।’’

7. ਘੋੜਿਆਂ ਦਾ ਵਪਾਰ (Trade of Horses) – ਗੁਰੁ ਅਰਜਨ ਦੇਵ ਜੀ ਸਿੱਖਾਂ ਦੀ ਅਧਿਆਤਮਿਕ ਤਰੱਕੀ ਦੇ ਨਾਲ-ਨਾਲ ਆਰਥਿਕ ਤਰੱਕੀ ਵੀ ਚਾਹੁੰਦੇ ਸਨ । ਇਸ ਲਈ ਉਨ੍ਹਾਂ ਨੇ ਸਿੱਖਾਂ ਨੂੰ ਅਰਬ ਦੇਸ਼ਾਂ ਨਾਲ ਘੋੜਿਆਂ ਦਾ ਵਪਾਰ ਕਰਨ ਲਈ ਉਤਸ਼ਾਹ ਦਿੱਤਾ । ਇਸ ਦੇ ਤਿੰਨ ਲਾਭ ਹੋਏ । ਪਹਿਲਾ, ਸਿੱਖ ਚੰਗੇ ਵਪਾਰੀ ਸਿੱਧ ਹੋਏ ਜਿਸ ਕਾਰਨ ਉਨ੍ਹਾਂ ਦੀ ਆਰਥਿਕ ਦਸ਼ਾ ਸੁਧਰ ਗਈ । ਦੂਸਰਾ, ਉਹ ਚੰਗੇ ਘੋੜਸਵਾਰ ਬਣ ਗਏ । ਤੀਸਰਾ, ਇਸ ਨੇ ਸਮਾਜ ਵਿੱਚ ਪ੍ਰਚਲਿਤ ਇਸ ਵਹਿਮ ‘ਤੇ ਕਰਾਰੀ ਸੱਟ ਮਾਰੀ ਕਿ ਸਮੁੰਦਰ ਪਾਰ ਕਰਨ ਨਾਲ ਹੀ ਕਿਸੇ ਵਿਅਕਤੀ ਦਾ ਧਰਮ ਭ੍ਰਿਸ਼ਟ ਹੋ ਜਾਂਦਾ ਹੈ ।

8. ਅਕਬਰ ਨਾਲ ਮਿੱਤਰਤਾਪੂਰਨ ਸੰਬੰਧ (Friendly relations with Akbar) – ਗੁਰੂ ਅਰਜਨ ਦੇਵ ਜੀ ਅਤੇ ਮੁਗਲ ਬਾਦਸ਼ਾਹ ਅਕਬਰ ਵਿਚਾਲੇ ਦੋਸਤਾਨਾ ਸੰਬੰਧ ਰਹੇ । ਗੁਰੂ ਅਰਜਨ ਦੇਵ ਜੀ ਦੇ ਵਿਰੋਧੀਆਂ ਪ੍ਰਿਥੀਆ, ਚੰਦੂ ਸ਼ਾਹ, ਬਾਹਮਣਾਂ ਅਤੇ ਕੱਟੜ ਪੰਥੀ ਮੁਸਲਮਾਨਾਂ ਨੇ ਅਕਬਰ ਨੂੰ ਗੁਰੂ ਸਾਹਿਬ ਜੀ ਦੇ ਵਿਰੁੱਧ ਭੜਕਾਉਣ ਦਾ ਯਤਨ ਕੀਤਾ, ਪਰ ਉਨ੍ਹਾਂ ਦੀਆਂ ਚਾਲਾਂ ਬੇਕਾਰ ਗਈਆਂ । ਕਈ ਮੁਸਲਮਾਨਾਂ ਨੇ ਅਕਬਰ ਨੂੰ ਇਹ ਕਹਿ ਕੇ ਭੜਕਾਉਣ ਦੀ ਕੋਸ਼ਿਸ਼ ਕੀਤੀ ਕਿ ਆਦਿ ਗ੍ਰੰਥ ਸਾਹਿਬ ਵਿੱਚ ਬਹੁਤ ਸਾਰੀਆਂ ਇਸਲਾਮ ਵਿਰੋਧੀ ਗੱਲਾਂ ਲਿਖੀਆਂ ਹਨ । ਪਰ ਅਕਬਰ ਇਸ ਗੰਥ ਨੂੰ ਪੂਜਣਯੋਗ ਮੰਨਦਾ ਸੀ । ਗੁਰੂ ਅਰਜਨ ਦੇਵ ਜੀ ਦੇ ਕਹਿਣ ‘ਤੇ ਅਕਬਰ ਨੇ ਪੰਜਾਬ ਦੇ ਕਿਸਾਨਾਂ ਦੇ ਲੋਗਾਨ ਵਿੱਚ 10% ਦੀ ਕਮੀ ਕਰ ਦਿੱਤੀ । ਇਸ ਕਾਰਨ ਜਿੱਥੇ ਗੁਰੂ ਸਾਹਿਬ ਦੀ ਪ੍ਰਸਿੱਧੀ ਵਿੱਚ ਵਾਧਾ ਹੋਇਆ, ਉੱਥੇ ਸਿੱਖ ਪੰਥ ਦੇ ਵਿਕਾਸ ਵਿੱਚ ਵੀ ਕਾਫ਼ੀ ਸਹਾਇਤਾ ਮਿਲੀ ।

9. ਉੱਤਰਾਧਿਕਾਰੀ ਦੀ ਨਿਯੁਕਤੀ (Nomination of the successor) – ਗੁਰੁ ਅਰਜਨ ਦੇਵ ਜੀ ਨੇ ਆਪਣੀ ਸ਼ਹੀਦੀ ਦੇਣ ਤੋਂ ਪਹਿਲਾਂ ਆਪਣੇ ਪੁੱਤਰ ਹਰਿਗੋਬਿੰਦ ਜੀ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ । ਗੁਰੂ ਸਾਹਿਬ ਨੇ ਉਸ ਨੂੰ ਪੂਰੀ ਤਰ੍ਹਾਂ ਹਥਿਆਰਬੰਦ ਹੋ ਕੇ ਗੁਰਗੱਦੀ ‘ਤੇ ਬੈਠਣ ਅਤੇ ਫ਼ੌਜ ਰੱਖਣ ਦਾ ਵੀ ਹੁਕਮ ਦਿੱਤਾ । ਇਸ ਤਰ੍ਹਾਂ ਗੁਰੂ ਸਾਹਿਬ ਨੇ ਨਾ ਕੇਵਲ ਗੁਰਗੱਦੀ ਦੀ ਪਰੰਪਰਾ ਨੂੰ ਹੀ ਕਾਇਮ ਰੱਖਿਆ, ਸਗੋਂ ਇਸ ਦੇ ਸਰੂਪ ਨੂੰ ਵੀ ਬਦਲ ਦਿੱਤਾ ।

10. ਗੁਰੂ ਅਰਜਨ ਸਾਹਿਬ ਦੀਆਂ ਸਫਲਤਾਵਾਂ ਦਾ ਮੁੱਲਾਂਕਣ (Estimate of Guru Arjan Sahibs Achievements) – ਇਸ ਤਰ੍ਹਾਂ ਅਸੀਂ ਦੇਖਦੇ ਹਾਂ, ਕਿ ਗੁਰੂ ਅਰਜਨ ਦੇਵ ਜੀ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਬਹੁਤ ਮਹੱਤਵਪੂਰਨ ਯੋਗਦਾਨ ਦਿੱਤਾ । ਹਰਿਮੰਦਰ ਸਾਹਿਬ, ਤਰਨ ਤਾਰਨ, ਹਰਿਗੋਬਿੰਦਪੁਰ, ਕਰਤਾਰਪੁਰ ਅਤੇ ਲਾਹੌਰ ਵਿਖੇ ਬਾਉਲੀ ਦੀ ਸਥਾਪਨਾ, ਮਸੰਦ ਪ੍ਰਥਾ ਦੇ ਵਿਕਾਸ ਅਤੇ ਆਦਿ ਗ੍ਰੰਥ ਸਾਹਿਬ ਦੇ ਸੰਕਲਨ ਨਾਲ ਸਿੱਖ ਧਰਮ ਨੂੰ ਇੱਕ ਨਵੀਂ ਦਿਸ਼ਾ ਮਿਲੀ । ਸਿੱਟੇ ਵਜੋਂ ਇਹ ਇੱਕ ਸ਼ਕਤੀਸ਼ਾਲੀ ਸੰਗਠਨ ਦੇ ਰੂਪ ਵਿੱਚ ਉਭਰ ਕੇ ਸਾਹਮਣੇ ਆਇਆ ।
ਪ੍ਰੋਫੈਸਰ ਹਰਬੰਸ ਸਿੰਘ ਦੇ ਸ਼ਬਦਾਂ ਵਿੱਚ,
“ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਦੇ ਅਧੀਨ ਸਿੱਖ ਧਰਮ ਚੰਗੀ ਤਰ੍ਹਾਂ ਦ੍ਰਿੜ ਹੋ ਗਿਆ ਸੀ ।” 1
ਇੱਕ ਹੋਰ ਪ੍ਰਸਿੱਧ ਇਤਿਹਾਸਕਾਰ ਜੀ. ਐੱਸ. ਮਨਸੁਖਾਨੀ ਅਨੁਸਾਰ,
“ਗੁਰੂ ਅਰਜਨ ਜੀ ਦੇ ਗੁਰੂਕਾਲ ਵਿੱਚ ਸਿੱਖ ਧਰਮ ਦਾ ਤੇਜ਼ੀ ਨਾਲ ਵਿਕਾਸ ਹੋਇਆ ।” 2

ਪ੍ਰਸ਼ਨ 3.
ਗੁਰੂ ਅਰਜਨ ਦੇਵ ਜੀ ਦੇ ਮੁੱਢਲੇ ਜੀਵਨ ਦਾ ਵਰਣਨ ਕਰੋ । ਉਨ੍ਹਾਂ ਦੀ ਸਿੱਖ ਧਰਮ ਨੂੰ ਕੀ ਦੇਣ ਹੈ ? (Give an account of the early career of Guru Arjan Dev Ji. What was his contribution to Sikhism ?)
ਉੱਤਰ-
ਇਸ ਪ੍ਰਸ਼ਨ ਦੇ ਉੱਤਰ ਲਈ ਵਿਦਿਆਰਥੀ ਕਿਰਪਾ ਕਰਕੇ ਪ੍ਰਸ਼ਨ ਨੰ: 1 ਅਤੇ ਪ੍ਰਸ਼ਨ ਨੰ: 2 ਦੇ ਉੱਤਰ ਸੰਯੁਕਤ ਰੂਪ ਵਿੱਚ ਦੇਣ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਆਦਿ ਗ੍ਰੰਥ ਸਾਹਿਬ ਜੀ (Adi Granth Sahib Ji)

ਪ੍ਰਸ਼ਨ 4.
ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਅਤੇ ਇਸ ਦੇ ਇਤਿਹਾਸਿਕ ਮਹੱਤਵ ਸੰਬੰਧੀ ਇੱਕ ਵਿਸਥਾਰ ਪੂਰਵਕ ਨੋਟ ਲਿਖੋ । (Write a detailed note on the compilation and historic importance of Adi Granth Sahib Ji.)
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ, ਭਾਸ਼ਾ, ਵਿਸ਼ਾ-ਵਸਤੂ ਅਤੇ ਮਹੱਤਵ ‘ਤੇ ਇੱਕ ਆਲੋਚਨਾਤਮਕ ਨੋਟ ਲਿਖੋ । (Write a critical note on compilation, language, contents and significance of the Adi Granth Sahib Ji.)
ਉੱਤਰ-
ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਕਲਨ ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਮਹਾਨ ਕਾਰਜ ਸੀ । ਸਿੱਖਾਂ ਦੇ ਮਨ ਵਿੱਚ ਇਸ ਗ੍ਰੰਥ ਸਾਹਿਬ ਪ੍ਰਤੀ ਉਹੀ ਸ਼ਰਧਾ ਹੈ ਜੋ ਬਾਈਬਲ ਲਈ ਈਸਾਈਆਂ, ਕੁਰਾਨ ਲਈ ਮੁਸਲਮਾਨਾਂ ਅਤੇ ਗੀਤਾ ਦੇ ਲਈ ਹਿੰਦੂਆਂ ਦੇ ਮਨ ਵਿੱਚ ਹੈ । ਅਸਲ ਵਿੱਚ ਆਦਿ ਗ੍ਰੰਥ ਸਾਹਿਬ ਸਾਰੀ ਮਨੁੱਖ ਜਾਤੀ ਲਈ ਇੱਕ ਚਾਨਣ ਮੁਨਾਰਾ ਹੈ ।

1. ਸੰਕਲਨ ਦੀ ਲੋੜ (Need for its Compilation) – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਲਈ ਕਈ ਕਾਰਨ ਜ਼ਿੰਮੇਵਾਰ ਸਨ । ਪਹਿਲਾ, ਸਿੱਖਾਂ ਦੀ ਰਹਿਨੁਮਾਈ ਦੇ ਲਈ ਇੱਕ ਪਵਿੱਤਰ ਧਾਰਮਿਕ ਗ੍ਰੰਥ ਦੀ ਲੋੜ ਸੀ । ਦੂਸਰਾ, ਗੁਰੂ ਅਰਜਨ ਦੇਵ ਜੀ ਦੇ ਭਰਾ ਪ੍ਰਿਥੀਆ ਨੇ ਆਪਣੀਆਂ ਰਚਨਾਵਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਕਹਿ ਕੇ ਪ੍ਰਚਲਿਤ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਸੀ । ਗੁਰੂ ਅਰਜਨ ਦੇਵ ਜੀ ਗੁਰੂ ਸਾਹਿਬਾਨ ਦੀ ਬਾਣੀ ਸ਼ੁੱਧ ਰੂਪ ਵਿੱਚ ਅੰਕਿਤ ਕਰਨਾ ਚਾਹੁੰਦੇ ਸਨ । ਤੀਸਰਾ, ਗੁਰੂ ਅਮਰਦਾਸ ਜੀ ਨੇ ਵੀ ਸਿੱਖਾਂ ਨੂੰ ਗੁਰੂ ਸਾਹਿਬਾਨ ਦੀ ਸੱਚੀ ਬਾਣੀ ਪੜ੍ਹਨ ਲਈ ਆਦੇਸ਼ ਦਿੱਤਾ ਸੀ ।

2. ਬਾਣੀ ਨੂੰ ਇਕੱਠਾ ਕਰਨਾ (Collection of Hymns) – ਗੁਰੁ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਲਈ ਵੱਖ-ਵੱਖ ਸਰੋਤਾਂ ਤੋਂ ਬਾਣੀ ਇਕੱਠੀ ਕੀਤੀ । ਗੁਰੂ ਨਾਨਕ ਦੇਵ ਜੀ, ਗੁਰੂ ਅੰਗਦ ਦੇਵ ਜੀ ਅਤੇ ਗੁਰੂ ਅਮਰਦਾਸ ਜੀ ਦੀ ਬਾਣੀ ਗੁਰੂ ਅਮਰਦਾਸ ਜੀ ਦੇ ਵੱਡੇ ਸਪੁੱਤਰ ਬਾਬਾ ਮੋਹਨ ਜੀ ਪਾਸ ਪਈ ਸੀ । ਇਸ ਲਈ ਗੁਰੂ ਸਾਹਿਬ ਆਪ ਅੰਮ੍ਰਿਤਸਰ ਤੋਂ ਗੋਇੰਦਵਾਲ ਸਾਹਿਬ ਨੰਗੇ ਪੈਰੀਂ ਗਏ । ਗੁਰੂ ਜੀ ਦੀ ਨਿਮਰਤਾ ਤੋਂ ਪ੍ਰਭਾਵਿਤ ਹੋ ਕੇ ਬਾਬਾ ਮੋਹਨ ਜੀ ਨੇ ਸਾਰੀ ਬਾਣੀ ਗੁਰੂ ਜੀ ਦੇ ਹਵਾਲੇ ਕਰ ਦਿੱਤੀ । ਗੁਰੂ ਰਾਮਦਾਸ ਜੀ ਦੀ ਬਾਣੀ ਗੁਰੂ ਅਰਜਨ ਦੇਵ ਜੀ ਦੇ ਕੋਲ ਹੀ ਸੀ । ਇਸ ਤੋਂ ਬਾਅਦ ਗੁਰੂ ਸਾਹਿਬ ਨੇ ਹਿੰਦੂ ਭਗਤਾਂ ਤੇ ਮੁਸਲਿਮ ਸੰਤਾਂ ਦੇ ਸ਼ਰਧਾਲੂਆਂ ਤੋਂ ਉਨ੍ਹਾਂ ਦੇ ਗੁਰੂਆਂ ਦੀ ਸਹੀ ਬਾਣੀ ਮੰਗੀ । ਇਸ ਤਰ੍ਹਾਂ ਵੱਖ-ਵੱਖ ਸੋਮਿਆਂ ਤੋਂ ਬਾਣੀ ਦਾ ਸੰਗ੍ਰਹਿ ਕੀਤਾ ਗਿਆ ।

3. ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ (Compilation of Adi Granth Sahib Ji) – ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਦਾ ਕੰਮ ਅੰਮ੍ਰਿਤਸਰ ਦੇ ਰਾਮਸਰ ਨਾਂ ਦੇ ਸਥਾਨ ‘ਤੇ ਕੀਤਾ ਗਿਆ । ਗੁਰੂ ਅਰਜਨ ਦੇਵ ਜੀ ਬਾਣੀ ਲਿਖਵਾਉਂਦੇ ਗਏ ਅਤੇ ਭਾਈ ਗੁਰਦਾਸ ਜੀ ਇਸ ਨੂੰ ਲਿਖਦੇ ਗਏ । ਇਹ ਮਹਾਨ ਕਾਰਜ ਅਗਸਤ, 1604 ਈ. ਵਿੱਚ ਸੰਪੂਰਨ ਹੋਇਆ । ਆਦਿ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਹਰਿਮੰਦਰ ਸਾਹਿਬ ਵਿੱਚ ਕੀਤਾ ਗਿਆ । ਬਾਬਾ ਬੁੱਢਾ ਜੀ ਨੂੰ ਪਹਿਲਾ ਮੁੱਖ ਗ੍ਰੰਥੀ ਥਾਪਿਆ ਗਿਆ ।

4. ਆਦਿ ਰੀਥ ਸਾਹਿਬ ਜੀ ਵਿੱਚ ਯੋਗਦਾਨ ਦੇਣ ਵਾਲੇ (The Contributors of the Adi Granth Sahib Ji) – ਆਦਿ ਗ੍ਰੰਥ ਸਾਹਿਬ ਜੀ ਇੱਕ ਵਿਸ਼ਾਲ ਗੰਥ ਹੈ । ਇਸ ਵਿੱਚ ਯੋਗਦਾਨ ਦੇਣ ਵਾਲਿਆਂ ਦਾ ਵੇਰਵਾ ਹੇਠ ਲਿਖਿਆ ਹੈ-

(ੳ) ਸਿੱਖ ਗੁਰੂ (Sikh Gurus) – ਆਦਿ ਗ੍ਰੰਥ ਸਾਹਿਬ ਜੀ ਵਿੱਚ ਗੁਰੂ ਨਾਨਕ ਦੇਵ ਜੀ ਦੇ 976, ਗੁਰੂ ਅੰਗਦ ਦੇਵ ਜੀ ਦੇ 62, ਗੁਰੂ ਅਮਰਦਾਸ ਜੀ ਦੇ 907, ਗੁਰੂ ਰਾਮਦਾਸ ਜੀ ਦੇ 679 ਅਤੇ ਗੁਰੂ ਅਰਜਨ ਦੇਵ ਜੀ ਦੇ 2216 ਸ਼ਬਦ ਅੰਕਿਤ ਹਨ । ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਇਸ ਵਿੱਚ ਗੁਰੂ ਤੇਗ ਬਹਾਦਰ ਜੀ ਦੇ 116 ਸ਼ਬਦ ਅਤੇ ਸ਼ਲੋਕ (59 ਸ਼ਬਦ ਅਤੇ 57 ਸ਼ਲੋਕ ਸ਼ਾਮਲ ਕੀਤੇ ਗਏ ਅਤੇ ਇਸ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਦਰਜਾ ਦਿੱਤਾ ਗਿਆ ।

(ਅ) ਭਗਤ ’ਤੇ ਸੰਤ (Bhagats and Saints) – ਆਦਿ ਗ੍ਰੰਥ ਸਾਹਿਬ ਜੀ ਵਿੱਚ 15 ਹਿੰਦੂ ਭਗਤਾਂ ਤੇ ਸੂਫ਼ੀ ਸੰਤਾਂ ਦੀ ਬਾਣੀ ਅੰਕਿਤ ਕੀਤੀ ਗਈ ਹੈ । ਪ੍ਰਮੁੱਖ ਭਗਤਾਂ ਤੇ ਸੂਫ਼ੀ ਸੰਤਾਂ ਦੇ ਨਾਂ ਇਹ ਹਨ-ਭਗਤ ਕਬੀਰ ਜੀ, ਸ਼ੇਖ ਫ਼ਰੀਦ ਜੀ, ਭਗਤ ਨਾਮਦੇਵ ਜੀ, ਭਗਤ ਰਵਿਦਾਸ ਜੀ, ਭਗਤ ਧੰਨਾ ਜੀ, ਭਗਤ ਰਾਮਾਨੰਦ ਜੀ ਅਤੇ ਭਗਤ ਜੈਦੇਵ ਜੀ । ਇਨ੍ਹਾਂ ਵਿੱਚੋਂ ਭਗਤ ਕਬੀਰ ਜੀ ਦੇ ਸਭ ਤੋਂ ਜ਼ਿਆਦਾ 541 ਸ਼ਬਦ ਹਨ ।

(ੲ) ਭੱਟ (Bhatts) – ਆਦਿ ਗ੍ਰੰਥ ਸਾਹਿਬ ਜੀ ਵਿੱਚ 11 ਭੱਟਾਂ ਦੇ 123 ਸਵੱਯੇ ਵੀ ਅੰਕਿਤ ਕੀਤੇ ਗਏ ਹਨ । ਕੁਝ ਪ੍ਰਮੁੱਖ ਭੱਟਾਂ ਦੇ ਨਾਂ ਇਹ ਹਨ-ਕਲ੍ਹਸਹਾਰ ਜੀ, ਨਲ ਜੀ, ਬਲ ਜੀ, ਭਿਖਾ ਜੀ ਤੇ ਹਰਬੰਸ ਜੀ ।

5. ਬਾਣੀ ਦੀ ਤਰਤੀਬ (Arrangement of the Matter) – ਆਦਿ ਗ੍ਰੰਥ ਸਾਹਿਬ ਜੀ ਵਿੱਚ ਦਰਜ ਕੀਤੀ ਗਈ ਬਾਣੀ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ । ਪਹਿਲੇ ਹਿੱਸੇ ਵਿੱਚ ਜਪੁਜੀ ਸਾਹਿਬ, ਰਹਰਾਸਿ ਸਾਹਿਬ ਅਤੇ ਸੋਹਿਲਾ ਆਉਂਦੇ ਹਨ । ਦੂਸਰੇ ਭਾਗ ਵਿੱਚ ਵਰਣਿਤ ਬਾਣੀ ਨੂੰ 31 ਰਾਗਾਂ ਅਨੁਸਾਰ 31 ਭਾਗਾਂ ਵਿੱਚ ਵੰਡਿਆ ਗਿਆ ਹੈ । ਸਾਰੇ ਹੀ ਗੁਰੂਆਂ ਦੇ ਸ਼ਬਦਾਂ ਵਿੱਚ ‘ਨਾਨਕ’ ਦਾ ਨਾਂ ਵਰਤਿਆ ਗਿਆ ਹੈ । ਇਸ ਲਈ ਉਨ੍ਹਾਂ ਦੇ ਸ਼ਬਦਾਂ ਵਿੱਚ ਅੰਤਰ ਪ੍ਰਗਟ ਕਰਨ ਲਈ ਮਹਲਾ ਦੀ ਵਰਤੋਂ ਕੀਤੀ ਗਈ ਹੈ । ਤੀਸਰੇ ਭਾਗ ਵਿੱਚ ਭੱਟਾਂ ਦੇ ਸਵੈਯੇ, ਸਿੱਖ ਗੁਰੂਆਂ ਅਤੇ ਭਗਤਾਂ ਦੇ ਉਹ ਸਲੋਕ ਹਨ ਜਿਨ੍ਹਾਂ ਨੂੰ ਰਾਗਾਂ ਵਿੱਚ ਨਹੀਂ ਵੰਡਿਆ ਜਾ ਸਕਿਆ । ਆਦਿ ਗ੍ਰੰਥ ਸਾਹਿਬ ਜੀ ‘ਮੁੰਦਾਵਣੀ’ ਨਾਂ ਦੇ ਦੋ ਸਲੋਕਾਂ ਨਾਲ ਸਮਾਪਤ ਹੁੰਦਾ ਹੈ । ਆਦਿ ਗ੍ਰੰਥ ਸਾਹਿਬ ਜੀ ਵਿੱਚ ਕੁੱਲ 1430 ਅੰਗ (ਸਫ਼ੇ) ਹਨ ।

6. ਵਿਸ਼ਾ (Subject) – ਆਦਿ ਗ੍ਰੰਥ ਸਾਹਿਬ ਜੀ ਵਿੱਚ ਪਰਮਾਤਮਾ ਦੀ ਭਗਤੀ, ਨਾਮ ਜਾਪ, ਸੱਚ ਖੰਡ ਦੀ ਪ੍ਰਾਪਤੀ ਅਤੇ ਗੁਰੂ ਦੇ ਮਹੱਤਵ ਸੰਬੰਧੀ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ । ਇਸ ਤੋਂ ਇਲਾਵਾ ਇਸ ਵਿੱਚ ਮਨੁੱਖਤਾ ਦੀ ਭਲਾਈ, ਪਰਮਾਤਮਾ ਦੀ ਏਕਤਾ ਅਤੇ ਵਿਸ਼ਵ ਭਾਈਚਾਰੇ ਦਾ ਸੁਨੇਹਾ ਦਿੱਤਾ ਗਿਆ ਹੈ ।

7. ਭਾਸ਼ਾ (Language) – ਆਦਿ ਗ੍ਰੰਥ ਸਾਹਿਬ ਜੀ ਗੁਰਮੁੱਖੀ ਲਿਪੀ ਵਿੱਚ ਲਿਖਿਆ ਗਿਆ ਹੈ । ਇਸ ਤੋਂ ਇਲਾਵਾ ਇਸ ਵਿੱਚ ਪੰਜਾਬੀ, ਹਿੰਦੀ, ਮਰਾਠੀ, ਗੁਜਰਾਤੀ, ਸੰਸਕ੍ਰਿਤ ਅਤੇ ਫ਼ਾਰਸੀ ਆਦਿ ਭਾਸ਼ਾਵਾਂ ਦੇ ਸ਼ਬਦਾਂ ਦੀ ਵੀ ਵਰਤੋਂ ਕੀਤੀ ਗਈ ਹੈ ।

ਆਦਿ ਗ੍ਰੰਥ ਸਾਹਿਬ ਜੀ ਦਾ ਮਹੱਤਵ (Significance of Adi Granth Sahib Ji)

ਆਦਿ ਗ੍ਰੰਥ ਸਾਹਿਬ ਜੀ ਨੇ ਮਨੁੱਖੀ ਸਮੁਦਾਇ ਨੂੰ ਜੀਵਨ ਦੇ ਹਰੇਕ ਪੱਖ ਵਿੱਚ ਅਗਵਾਈ ਦੇਣ ਵਾਲੇ ਸੁਨਹਿਰੀ ਸਿਧਾਂਤ ਦਿੱਤੇ ਹਨ । ਇਸ ਦੀ ਬਾਣੀ ਪਰਮਾਤਮਾ ਦੀ ਏਕਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੀ ਹੈ ।

1. ਸਿੱਖਾਂ ਲਈ ਮਹੱਤਤਾ (Importance for the Sikhs) – ਆਦਿ ਗ੍ਰੰਥ ਸਾਹਿਬ ਜੀ ਦਾ ਸਿੱਖ ਇਤਿਹਾਸ ਵਿੱਚ ਇੱਕ ਵਿਸ਼ੇਸ਼ ਸਥਾਨ ਹੈ । ਹਰ ਸਿੱਖ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਬੜੇ ਆਦਰ ਤੇ ਸਤਿਕਾਰ ਸਹਿਤ ਉੱਚ ਸਥਾਨ ‘ਤੇ ਰੇਸ਼ਮੀ ਰੁਮਾਲਿਆਂ ਵਿੱਚ ਲਪੇਟ ਕੇ ਰੱਖਿਆ ਜਾਂਦਾ ਹੈ ਅਤੇ ਇਸ ਦਾ ਪ੍ਰਕਾਸ਼ ਕੀਤਾ ਜਾਂਦਾ ਹੈ । ਸਿੱਖ ਸੰਗਤਾਂ ਇਸ ਦੇ ਸਾਹਮਣੇ ਬੜੇ ਸਤਿਕਾਰ ਨਾਲ ਮੱਥਾ ਟੇਕ ਕੇ ਬੈਠਦੀਆਂ ਹਨ । ਸਿੱਖਾਂ ਦੀਆਂ ਜਨਮ ਤੋਂ ਲੈ ਕੇ ਮੌਤ ਤਕ ਦੀਆਂ ਸਾਰੀਆਂ ਰਸਮਾਂ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸੰਪੂਰਨ ਕੀਤੀਆਂ ਜਾਂਦੀਆਂ ਹਨ । ਇਹ ਗੰਥ ਅੱਜ ਵੀ ਇਨ੍ਹਾਂ ਦੀ ਪ੍ਰੇਰਨਾ ਦਾ ਮੁੱਖ ਸੋਮਾ ਹੈ । ਡਾਕਟਰ ਵਜ਼ੀਰ ਸਿੰਘ ਦੇ ਅਨੁਸਾਰ,
‘‘ਆਦਿ ਗ੍ਰੰਥ ਸਾਹਿਬ ਜੀ ਅਸਲ ਵਿੱਚ ਉਨ੍ਹਾਂ ਗੁਰੂ ਅਰਜਨ ਸਾਹਿਬ ਦਾ ਸਿੱਖਾਂ ਲਈ ਸਭ ਤੋਂ ਕੀਮਤੀ ਤੋਹਫ਼ਾ ਸੀ ” 1

2. ਸਾਂਝੀਵਾਲਤਾ ਦਾ ਸੰਦੇਸ਼ (Message of Brotherhood) – ਆਦਿ ਗ੍ਰੰਥ ਸਾਹਿਬ ਜੀ ਵਿੱਚ ਬਿਨਾਂ ਕਿਸੇ ਜਾਤਪਾਤ, ਊਚ-ਨੀਚ, ਧਰਮ ਜਾਂ ਕੌਮ ਦੇ ਵਿਤਕਰੇ ਦੇ ਬਾਣੀ ਸ਼ਾਮਲ ਕੀਤੀ ਗਈ ਹੈ | ਅਜਿਹਾ ਕਰਕੇ ਗੁਰੂ ਅਰਜਨ ਸਾਹਿਬ ਨੇ ਸਾਰੀ ਮਨੁੱਖ ਜਾਤੀ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ ।

3. ਸਾਹਿਤਕ ਮਹੱਤਤਾ (Literary Importance) – ਆਦਿ ਗ੍ਰੰਥ ਸਾਹਿਬ ਜੀ ਸਾਹਿਤਕ ਪੱਖ ਤੋਂ ਇੱਕ ਉੱਚਕੋਟੀ ਦਾ ਗ੍ਰੰਥ ਹੈ । ਇਸ ਵਿੱਚ ਸੁੰਦਰ ਉਪਮਾਵਾਂ ਅਤੇ ਅਲੰਕਾਰਾਂ ਦੀ ਵਰਤੋਂ ਕੀਤੀ ਗਈ ਹੈ | ਪੰਜਾਬੀ ਦਾ ਜੋ ਉੱਤਮ ਰੂਪ ਗ੍ਰੰਥ ਸਾਹਿਬ ਵਿੱਚ ਪੇਸ਼ ਕੀਤਾ ਗਿਆ ਹੈ ਉਸ ਦੀ ਤੁਲਨਾ ਬਾਅਦ ਦੇ ਲਿਖਾਰੀ ਵੀ ਨਹੀਂ ਕਰ ਸਕੇ ।

4. ਇਤਿਹਾਸਿਕ ਮਹੱਤਤਾ (Historical Importance) – ਜੇਕਰ ਇਤਿਹਾਸਿਕ ਮਹੱਤਵ ਦੇ ਪੱਖੋਂ ਦੇਖੀਏ ਤਾਂ ਆਦਿ ਗ੍ਰੰਥ ਦੇ ਡੂੰਘੇ ਅਧਿਐਨ ਤੋਂ ਅਸੀਂ 15ਵੀਂ ਤੋਂ 17ਵੀਂ ਸਦੀਆਂ ਦੇ ਪੰਜਾਬ ਦੀ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਦਸ਼ਾ ਬਾਰੇ ਬੜੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਦੇ ਹਾਂ । ਬਾਬਰ ਦੇ ਹਮਲੇ ਸਮੇਂ ਪੰਜਾਬ ਦੇ ਲੋਕਾਂ ਦੀ ਦੁਰਦਸ਼ਾ ਦਾ ਅੱਖੀਂ ਡਿੱਠਾ ਹਾਲ ਗੁਰੂ ਨਾਨਕ ਸਾਹਿਬ ਨੇ ਬਾਬਰ ਬਾਣੀ ਵਿੱਚ ਕੀਤਾ ਹੈ । ਸਮਾਜਿਕ ਖੇਤਰ ਵਿੱਚ ਇਸਤਰੀਆਂ ਨੂੰ ਬਹੁਤ ਨੀਵਾਂ ਦਰਜਾ ਪ੍ਰਾਪਤ ਸੀ । ਵਿਧਵਾ ਇਸਤਰੀ ਦਾ ਬਹੁਤ ਨਿਰਾਦਰ ਕੀਤਾ ਜਾਂਦਾ ਸੀ । ਸਮਾਜ ਕਈ ਜਾਤਾਂ ਅਤੇ ਉਪਜਾਤਾਂ ਵਿੱਚ ਵੰਡਿਆ ਹੋਇਆ ਸੀ । ਉਸ ਸਮੇਂ ਦੀ ਖੇਤੀਬਾੜੀ ਅਤੇ ਵਪਾਰ ਸੰਬੰਧੀ ਵੀ ਗੁਰੂ ਗ੍ਰੰਥ ਸਾਹਿਬ ਵਿੱਚ ਕਾਫ਼ੀ ਰੌਸ਼ਨੀ ਪਾਈ ਗਈ ਹੈ । ਡਾਕਟਰ ਡੀ. ਐੱਸ. ਢਿੱਲੋਂ ਦੇ ਅਨੁਸਾਰ,
“ਇਸ ਦਾ (ਆਦਿ ਗ੍ਰੰਥ ਸਾਹਿਬ ਦਾ ਸੰਕਲਨ ਨਿਰਸੰਦੇਹ ਸਿੱਖ ਇਤਿਹਾਸ ਦੀ ਇੱਕ ਮਹੱਤਵਪੂਰਨ ਇਤਿਹਾਸਿਕ ਘਟਨਾ ਹੈ ।” 2

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ (Martyrdom of Guru Arjan Dev Ji)

ਪ੍ਰਸ਼ਨ 5.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਇਸ ਸ਼ਹੀਦੀ ਦੇ ਕੀ ਪ੍ਰਭਾਵ ਪਏ ? (What were the causes of the martyrdom of Guru Arjan Dev Ji ? What were the significance of this martyrdom ?)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਈ ਜ਼ਿੰਮੇਵਾਰ ਹਾਲਾਤਾਂ ਦਾ ਵਰਣਨ ਕਰੋ । (Explain the circumstances responsible for the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? ਇਸ ਸ਼ਹੀਦੀ ਦਾ ਕੀ ਮਹੱਤਵ ਸੀ ? (What were the causes of the martyrdom of Guru Arjan Dev Ji ? What was its importance ?)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨਾਂ ਦੀ ਵਿਆਖਿਆ ਕਰੋ । ਉਨ੍ਹਾਂ ਦੀ ਸ਼ਹੀਦੀ ਦਾ ਕੀ ਮਹੱਤਵ ਸੀ ? (Examine the circumstances leading to the martyrdom of Guru Arjan Dev Ji. What was the significance of his martyrdom ?)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਅਤੇ ਮਹੱਤਵ ਦੱਸੋ । (Discuss the causes and importance of the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? (What were the causes of martyrdom of Guru Arjan Dev Ji ?)
ਉੱਤਰ-
1606 ਈ. ਵਿੱਚ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਦੀ ਬਹੁਤ ਹੀ ਮਹੱਤਵਪੂਰਨ ਘਟਨਾ ਹੈ । ਇਸ ਘਟਨਾ ਨਾਲ ਸਿੱਖ ਪੰਥ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨਾਂ ਅਤੇ ਮਹੱਤਵ ਦਾ ਵਰਣਨ ਇਸ ਤਰ੍ਹਾਂ ਹੈ-

I. ਸ਼ਹੀਦੀ ਦੇ ਕਾਰਨ (Causes of Martyrdom)

1. ਜਹਾਂਗੀਰ ਦੀ ਧਾਰਮਿਕ ਕੱਟੜਤਾ (Fanaticism of the Jahangir) – ਜਹਾਂਗੀਰ ਬੜਾ ਕੱਟੜ ਸੁੰਨੀ ਮੁਸਲਮਾਨ ਸੀ ਅਤੇ ਉਸ ਦੀ ਇਹ ਕੱਟੜਤਾ ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਦਾ ਪ੍ਰਮੁੱਖ ਕਾਰਨ ਬਣੀ । ਉਹ ਇਸਲਾਮ ਧਰਮ ਨੂੰ ਛੱਡ ਕੇ ਕਿਸੇ ਹੋਰ ਧਰਮ ਦੀ ਹੋਂਦ ਨੂੰ ਕਦੇ ਸਹਿਣ ਨਹੀਂ ਕਰ ਸਕਦਾ ਸੀ । ਉਹ ਪੰਜਾਬ ਵਿੱਚ ਸਿੱਖਾਂ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕਿਸੇ ਸੁਨਹਿਰੀ ਮੌਕੇ ਦੀ ਤਲਾਸ਼ ਵਿੱਚ ਸੀ । ਇਸ ਸੰਬੰਧੀ ਉਸ ਨੇ ਆਪਣੀ ਆਤਮ-ਕਥਾ ਤੁਜ਼ਕ-ਏ-ਜਹਾਂਗੀਰੀ ਵਿੱਚ ਸਪੱਸ਼ਟ ਲਿਖਿਆ ਹੈ ।

2. ਸਿੱਖ ਪੰਥ ਦਾ ਵਿਕਾਸ (Development of Sikh Panth) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਸਿੱਖ ਪੰਥ ਦੀ ਵਧਦੀ ਲੋਕਪ੍ਰਿਯਤਾ ਦਾ ਵੀ ਯੋਗਦਾਨ ਹੈ । ਹਰਿਮੰਦਰ ਸਾਹਿਬ ਦੇ ਨਿਰਮਾਣ, ਤਰਨ ਤਾਰਨ, ਕਰਤਾਰਪੁਰ ਅਤੇ ਹਰਿਗੋਬਿੰਦਪੁਰ ਆਦਿ ਨਗਰਾਂ ਅਤੇ ਮਸੰਦ ਪ੍ਰਥਾ ਦੀ ਸਥਾਪਨਾ ਕਾਰਨ ਸਿੱਖ ਪੰਥ ਦਿਨੋ-ਦਿਨ ਹਰਮਨ-ਪਿਆਰਾ ਹੁੰਦਾ ਚਲਾ ਗਿਆ । ਆਦਿ ਗ੍ਰੰਥ ਸਾਹਿਬ ਦੀ ਰਚਨਾ ਕਾਰਨ ਸਿੱਖ ਧਰਮ ਦੇ ਪ੍ਰਸਾਰ ਵਿੱਚ ਬਹੁਤ ਸਹਾਇਤਾ ਮਿਲੀ । ਮੁਗ਼ਲਾਂ ਲਈ ਇਹ ਗੱਲ ਅਸਹਿ ਸੀ । ਇਸ ਲਈ ਉਨ੍ਹਾਂ ਨੇ ਸਿੱਖਾਂ ਦੀ ਸ਼ਕਤੀ ਨੂੰ ਕੁਚਲਣ ਦਾ ਨਿਰਣਾ ਕੀਤਾ ।

3. ਪ੍ਰਿਥੀ ਚੰਦ ਦੀ ਦੁਸ਼ਮਣੀ (Enmity of Prithi Chand) – ਪ੍ਰਿਥੀ ਚੰਦ ਗੁਰੂ ਅਰਜਨ ਦੇਵ ਜੀ ਦਾ ਵੱਡਾ ਭਰਾ ਸੀ । ਉਹ ਬੜਾ ਲਾਲਚੀ ਅਤੇ ਖ਼ੁਦਗਰਜ਼ ਇਨਸਾਨ ਸੀ । ਕਿਉਂਕਿ ਉਸ ਨੂੰ ਗੁਰਗੱਦੀ ਨਹੀਂ ਮਿਲੀ ਇਸ ਲਈ ਉਹ ਗੁਰੂ ਸਾਹਿਬ ਨਾਲ ਨਾਰਾਜ਼ ਸੀ । ਉਸ ਨੇ ਇਹ ਐਲਾਨ ਕੀਤਾ ਕਿ ਉਹ ਤਦ ਤਕ ਚੈਨ ਨਾਲ ਨਹੀਂ ਬੈਠੇ ਜਦ ਤਕ ਉਸ ਨੂੰ ਗੁਰਗੱਦੀ ਪ੍ਰਾਪਤ ਨਹੀਂ ਹੋ ਜਾਂਦੀ । ਉਸ ਨੇ ਮਸੰਦਾਂ ਦੁਆਰਾ ਗੁਰੂ ਘਰ ਦੇ ਲੰਗਰ ਲਈ ਲਿਆਂਦੀ ਮਾਇਆ ਨੂੰ ਹੜੱਪਣਾ ਸ਼ੁਰੂ ਕਰ ਦਿੱਤਾ । ਉਸ ਨੇ ਆਪਣੀਆਂ ਰਚਨਾਵਾਂ ਨੂੰ ਗੁਰੂ ਸਾਹਿਬਾਨ ਦੀ ਬਾਣੀ ਕਹਿ ਕੇ ਪ੍ਰਚਲਿਤ ਕਰਨਾ ਸ਼ੁਰੂ ਕਰ ਦਿੱਤਾ । ਉਸ ਨੇ ਮੁਗ਼ਲ ਅਧਿਕਾਰੀਆਂ ਨਾਲ ਮਿਲ ਕੇ ਗੁਰੂ ਜੀ ਵਿਰੁੱਧ ਸਾਜ਼ਸ਼ਾਂ ਰਚਣੀਆਂ ਸ਼ੁਰੂ ਕਰ ਦਿੱਤੀਆਂ । ਇਨ੍ਹਾਂ ਸਾਜ਼ਸ਼ਾਂ ਨੇ ਮੁਗ਼ਲਾਂ ਵਿੱਚ ਗੁਰੂ ਜੀ ਵਿਰੁੱਧ ਹੋਰ ਨਫ਼ਰਤ ਪੈਦਾ ਕਰ ਦਿੱਤੀ ।

4. ਚੰਦੂ ਸ਼ਾਹ ਦੀ ਦੁਸ਼ਮਣੀ (Enmity of Chandu Shah) – ਚੰਦੂ ਸ਼ਾਹ ਲਾਹੌਰ ਦਾ ਦੀਵਾਨ ਸੀ । ਉਹ ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਚੰਦੂ ਸ਼ਾਹ ਨੂੰ ਗੁਰੂ ਸਾਹਿਬ ਦੇ ਪੁੱਤਰ ਹਰਿਗੋਬਿੰਦ ਦਾ ਨਾਂ ਸੁਝਾਇਆ ਗਿਆ । ਇਸ ‘ਤੇ ਉਸ ਨੇ ਗੁਰੂ ਜੀ ਦੀ ਸ਼ਾਨ ਵਿੱਚ ਬਹੁਤ ਅਪਮਾਨਜਨਕ ਸ਼ਬਦ ਕਹੇ । ਪਰ ਪਤਨੀ ਦੁਆਰਾ ਮਜਬੂਰ ਕਰਨ ‘ਤੇ ਉਹ ਇਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਗੁਰੂ ਸਾਹਿਬ ਨੂੰ ਚੰਦੂ ਸ਼ਾਹ ਦੁਆਰਾ ਕਹੇ ਗਏ ਅਪਮਾਨ ਭਰੇ ਸ਼ਬਦਾਂ ਦਾ ਪਤਾ ਲੱਗ ਚੁੱਕਿਆ ਸੀ ਇਸ ਲਈ ਉਨ੍ਹਾਂ ਨੇ ਇਸ ਸ਼ਗਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ । ਇਸ ’ਤੇ ਚੰਦੂ ਸ਼ਾਹ ਨੇ ਆਪਣੀ ਬੇਇੱਜ਼ਤੀ ਦਾ ਬਦਲਾ ਲੈਣ ਲਈ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ । ਜਹਾਂਗੀਰ ’ਤੇ ਇਸ ਦਾ ਅਸਰ ਹੋਇਆ ਤੇ ਉਸ ਨੇ ਗੁਰੂ ਜੀ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਨ ਬਣਾਇਆ ।

5. ਨਕਸ਼ਬੰਦੀਆਂ ਦਾ ਵਿਰੋਧ (Opposition of Naqashbandis) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦਾ ਵੀ ਵੱਡਾ ਹੱਥ ਸੀ । ਨਕਸ਼ਬੰਦੀ ਕੱਟੜਪੰਥੀ ਮੁਸਲਮਾਨਾਂ ਦੀ ਇੱਕ ਲਹਿਰ ਸੀ । ਇਸ ਲਹਿਰ ਦੇ ਪਮੁੱਖ ਨੇਤਾ ਦਾ ਨਾਂ ਸ਼ੇਖ਼ ਅਹਿਮਦ ਸਰਹਿੰਦੀ ਸੀ । ਇਹ ਲਹਿਰ ਇਸਲਾਮ ਤੋਂ ਬਿਨਾਂ ਕਿਸੇ ਹੋਰ ਧਰਮ ਨੂੰ ਪ੍ਰਫੁੱਲਿਤ ਹੁੰਦਾ ਦੇਖ ਕੇ ਸਹਿਣ ਨਹੀਂ ਕਰ ਸਕਦੀ ਸੀ । ਸ਼ੇਖ਼ ਅਹਿਮਦ ਸਰਹਿੰਦੀ ਦਾ ਮੁਗਲ ਦਰਬਾਰ ਵਿੱਚ ਕਾਫ਼ੀ ਅਸਰ ਰਸੂਖ ਸੀ । ਉਸ ਨੇ ਜਹਾਂਗੀਰ ਨੂੰ ਗੁਰੂ ਅਰਜਨ ਸਾਹਿਬ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਇਸ ਲਈ ਜਹਾਂਗੀਰ ਨੇ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ।

6. ਆਦਿ ਗ੍ਰੰਥ ਸਾਹਿਬ ਦਾ ਸੰਕਲਨ (Compilation of Adi Granth Sahib) – ਆਦਿ ਗ੍ਰੰਥ ਸਾਹਿਬ ਦਾ ਸੰਕਲਨ ਵੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਇੱਕ ਮੁੱਖ ਕਾਰਨ ਬਣਿਆ । ਗੁਰੂ ਸਾਹਿਬ ਦੇ ਵਿਰੋਧੀਆਂ ਨੇ ਜਹਾਂਗੀਰ ਨੂੰ ਕਿਹਾ ਕਿ ਇਸ ਗੰਥ ਵਿੱਚ ਬਹੁਤ ਸਾਰੀਆਂ ਇਸਲਾਮ ਵਿਰੋਧੀ ਗੱਲਾਂ ਲਿਖੀਆਂ ਹਨ । ਗੁਰੂ ਜੀ ਦਾ ਕਹਿਣਾ ਸੀ ਕਿ ਇਸ ਗ੍ਰੰਥ ਵਿੱਚ ਕੋਈ ਵੀ ਅਜਿਹੀ ਗੱਲ ਨਹੀਂ ਲਿਖੀ ਗਈ ਜੋ ਕਿਸੇ ਵੀ ਧਰਮ ਦੇ ਵਿਰੁੱਧ ਹੋਵੇ । ਜਹਾਂਗੀਰ ਨੇ ਗੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਸਾਹਿਬ ਬਾਰੇ ਵੀ ਕੁਝ ਲਿਖਣ ਲਈ ਕਿਹਾ । ਗੁਰੂ ਸਾਹਿਬ ਦਾ ਕਹਿਣਾ ਸੀ ਕਿ ਉਹ ਪਰਮਾਤਮਾ ਦੇ ਆਦੇਸ਼ ਤੋਂ ਬਗੈਰ ਅਜਿਹਾ ਨਹੀਂ ਕਰ ਸਕਦੇ । ਨਿਰਸੰਦੇਹ,, ਜਹਾਂਗੀਰ ਲਈ ਇਹ ਗੱਲ ਅਸਹਿ ਸੀ ।

7. ਖੁਸਰੋ ਦੀ ਸਹਾਇਤਾ (Help of Khusrau) – ਗੁਰੂ ਅਰਜਨ ਦੇਵ ਜੀ ਦੁਆਰਾ ਸ਼ਹਿਜ਼ਾਦਾ ਖੁਸਰੋ ਦੀ ਸਹਾਇਤਾ ਉਨ੍ਹਾਂ ਦੀ ਸ਼ਹਾਦਤ ਦਾ ਫੌਰੀ ਕਾਰਨ ਬਣਿਆ ਸ਼ਹਿਜ਼ਾਦਾ ਖੁਸਰੋ ਆਪਣੇ ਪਿਤਾ ਦੇ ਵਿਰੁੱਧ ਅਸਫਲ ਵਿਦਰੋਹ ਦੇ ਬਾਅਦ ਭੱਜ ਕੇ ਪੰਜਾਬ ਆ ਗਿਆ ਸੀ । ਪੰਜਾਬ ਪਹੁੰਚ ਕੇ ਖੁਸਰੋ ਗੁਰੂ ਅਰਜਨ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਰਨ ਤਾਰਨ ਵਿਖੇ ਪਹੁੰਚਿਆ | ਗੁਰੂ ਸਾਹਿਬ ਨੇ ਖੁਸਰੋ ਦੇ ਮੱਥੇ ‘ਤੇ ਤਿਲਕ ਲਗਾਇਆ ਅਤੇ ਉਸ ਨੂੰ ਕਾਬਲ ਜਾਣ ਲਈ ਕੁਝ ਲੋੜੀਂਦੀ ਆਰਥਿਕ ਸਹਾਇਤਾ ਵੀ ਕੀਤੀ । ਜਦੋਂ ਜਹਾਂਗੀਰ ਨੂੰ ਇਸ ਬਾਰੇ ਪਤਾ ਚਲਿਆ ਤਾਂ ਉਸ ਨੇ ਲਾਹੌਰ ਦੇ ਗਵਰਨਰ, ਮੁਰਤਜਾ ਸ਼ਾਂ ਨੂੰ ਹੁਕਮ ਦਿੱਤਾ ਕਿ ਉਹ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਕਰ ਲਵੇ ।

II. ਸ਼ਹਾਦਤ ਕਿਵੇਂ ਹੋਈ ? (How was Guru Martyred ?)

ਜਹਾਂਗੀਰ ਦੇ ਹੁਕਮ ‘ਤੇ ਗੁਰੂ ਅਰਜਨ ਸਾਹਿਬ ਨੂੰ 24 ਮਈ, 1606 ਈ. ਨੂੰ ਗ੍ਰਿਫ਼ਤਾਰ ਕਰ ਕੇ ਲਾਹੌਰ ਲਿਆਂਦਾ । ਗਿਆ । ਜਹਾਂਗੀਰ ਨੇ ਗੁਰੂ ਜੀ ਨੂੰ ਮੌਤ ਦੇ ਬਦਲੇ 2 ਲੱਖ ਰੁਪਏ ਜੁਰਮਾਨਾ ਦੇਣ ਲਈ ਕਿਹਾ । ਗੁਰੂ ਜੀ ਨੇ ਇਹ ਜੁਰਮਾਨਾ ਦੇਣ ਤੋਂ ਇਨਕਾਰ ਕਰ ਦਿੱਤਾ। ਸਿੱਟੇ ਵਜੋਂ ਮੁਗ਼ਲ ਜ਼ਾਲਮਾਂ ਨੇ ਗੁਰੂ ਸਾਹਿਬ ਨੂੰ ਤੱਤੀ ਲੋਹ ਉੱਤੇ ਬਿਠਾਇਆ ਅਤੇ ਸਰੀਰ ਉੱਤੇ ਗਰਮ ਰੇਤ ਦੇ ਕੜਛੇ ਪਾਏ । ਗੁਰੂ ਸਾਹਿਬ ਨੇ ਇਨ੍ਹਾਂ ਤਸੀਹਿਆਂ ਨੂੰ ਰੱਬ ਦਾ ਭਾਣਾ ਸਮਝ ਕੇ ਇਹ ਕਹਿੰਦੇ ਹੋਏ ਆਪਣੀ ਸ਼ਹਾਦਤ ਦੇ ਦਿੱਤੀ,

ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥

ਇਸ ਤਰ੍ਹਾਂ 30 ਮਈ, 1606 ਈ. ਵਿੱਚ ਗੁਰੂ ਅਰਜਨ ਦੇਵ ਜੀ ਲਾਹੌਰ ਵਿਖੇ ਸ਼ਹੀਦ ਹੋ ਗਏ ।

II. ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੀ ਮਹੱਤਤਾ (Importance of the Martyrdom of Guru Arjan Dev Ji)

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਸਿੱਧ ਹੋਈ । ਇਸ ਸ਼ਹੀਦੀ ਦੇ ਹੇਠ ਲਿਖੇ ਮਹੱਤਵਪੂਰਨ ਸਿੱਟੇ ਨਿਕਲੇ-
1. ਗੁਰੂ ਹਰਿਗੋਬਿੰਦ ਜੀ ਦੀ ਨਵੀਂ ਨੀਤੀ (New Policy of Guru Hargobind Ji) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਗੁਰੂ ਹਰਿਗੋਬਿੰਦ ਜੀ ‘ਤੇ ਬੜਾ ਡੂੰਘਾ ਅਸਰ ਪਿਆ । ਉਨ੍ਹਾਂ ਨੇ ਸਿੱਖਾਂ ਨੂੰ ਹਥਿਆਰਬੰਦ ਕਰਨ ਦਾ ਨਿਸ਼ਚਾ ਕੀਤਾ । ਉਨ੍ਹਾਂ ਨੇ ਅਕਾਲ ਤਖ਼ਤ ਦੀ ਉਸਾਰੀ ਕਰਵਾਈ । ਇੱਥੇ ਸਿੱਖਾਂ ਨੂੰ ਹਥਿਆਰਾਂ ਦੀ ਵਰਤੋਂ ਕਰਨੀ ਸਿਖਾਈ ਜਾਂਦੀ ਸੀ । ਇਸ ਤਰ੍ਹਾਂ ਸਿੱਖ ਸੰਤ ਸਿਪਾਹੀ ਬਣ ਕੇ ਉਭਰਨ ਲੱਗੇ । ਪ੍ਰਸਿੱਧ ਇਤਿਹਾਸਕਾਰ ਕੇ. ਐੱਸ. ਦੁੱਗਲ ਦੇ ਅਨੁਸਾਰ,
“ਗੁਰੂ ਅਰਜਨ ਸਾਹਿਬ ਦੀ ਸ਼ਹੀਦੀ ਨੇ ਸਮੱਸਿਆ ਨੂੰ ਮਜ਼ਬੂਤ ਕੀਤਾ । ਇਸ ਨੇ ਪੰਜਾਬ ਅਤੇ ਸਿੱਖ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ ।”

2. ਸਿੱਖਾਂ ਵਿੱਚ ਏਕਤਾ (Unity among the Sikhs) – ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਨਾਲ ਸਿੱਖ ਇਹ ਮਹਿਸੂਸ ਕਰਨ ਲੱਗੇ ਕਿ ਮੁਗ਼ਲਾਂ ਦੇ ਅੱਤਿਆਚਾਰ ਵਿਰੁੱਧ ਉਨ੍ਹਾਂ ਵਿੱਚ ਏਕਤਾ ਦਾ ਹੋਣਾ ਬਹੁਤ ਜ਼ਰੂਰੀ ਹੈ । ਸਿੱਟੇ ਵਜੋਂ ਉਹ ਬੜੀ ਤੇਜ਼ੀ ਨਾਲ ਇੱਕ ਹੋਣ ਲੱਗੇ ।

3. ਸਿੱਖਾਂ ਤੇ ਮੁਗ਼ਲਾਂ ਦੇ ਸੰਬੰਧਾਂ ਵਿੱਚ ਪਰਿਵਰਤਨ (Change in the relationship between Mughals and the Sikhs) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਪਹਿਲਾਂ ਮੁਗ਼ਲਾਂ ਅਤੇ ਸਿੱਖਾਂ ਵਿਚਾਲੇ ਸੰਬੰਧ ਸੁਹਿਰਦ ਸਨ । ਪਰ ਹੁਣ ਸਥਿਤੀ ਵਿੱਚ ਪੂਰਨ ਤੌਰ ‘ਤੇ ਪਰਿਵਰਤਨ ਆ ਚੁੱਕਾ ਸੀ । ਸਿੱਖਾਂ ਦੇ ਦਿਲਾਂ ਵਿੱਚ ਮੁਗਲਾਂ ਤੋਂ ਬਦਲਾ ਲੈਣ ਦੀ ਭਾਵਨਾ ਪੈਦਾ ਹੋ ਗਈ ਸੀ । ਮੁਗਲਾਂ ਨੂੰ ਵੀ ਸਿੱਖਾਂ ਦਾ ਹਥਿਆਰਬੰਦ ਹੋਣਾ ਪਸੰਦ ਨਹੀਂ ਸੀ । ਇਸ ਤਰਾਂ , ਸਿੱਖਾਂ ਅਤੇ ਮੁਗਲਾਂ ਵਿਚਾਲੇ ਆਪਸੀ ਪਾੜਾ ਹੋਰ ਵੱਧ ਗਿਆ ।

4. ਸਿੱਖਾਂ ਉੱਤੇ ਅੱਤਿਆਚਾਰ (Persecution of the Sikhs) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਨਾਲ ਹੀ ਮੁਗ਼ਲਾਂ ਦੇ ਸਿੱਖਾਂ ਉੱਤੇ ਅੱਤਿਆਚਾਰ ਸ਼ੁਰੂ ਹੋ ਗਏ । ਜਹਾਂਗੀਰ ਦੇ ਸਮੇਂ ਗੁਰੂ ਹਰਿਗੋਬਿੰਦ ਜੀ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚ ਕੈਦੀ ਬਣਾ ਕੇ ਰੱਖਿਆ ਗਿਆ ਸੀ । ਸ਼ਾਹਜਹਾਂ ਦੇ ਸਮੇਂ ਗੁਰੂ ਜੀ ਨੂੰ ਮੁਗ਼ਲਾਂ ਨਾਲ ਲੜਾਈਆਂ ਲੜਨੀਆਂ ਪਈਆਂ । 1675 ਈ. ਵਿੱਚ ਔਰੰਗਜ਼ੇਬ ਨੇ ਗੁਰੂ ਤੇਗ ਬਹਾਦਰ ਜੀ ਨੂੰ ਦਿੱਲੀ ਵਿਖੇ ਸ਼ਹੀਦ ਕਰ ਦਿੱਤਾ ਸੀ । ਉਸ ਦੇ ਸ਼ਾਸਨ ਕਾਲ ਵਿੱਚ ਸਿੱਖਾਂ ‘ਤੇ ਘੋਰ ਅੱਤਿਆਚਾਰ ਕੀਤੇ ਗਏ । ਸਿੱਖਾਂ ਨੇ ਗੁਰੂ ਗੋਬਿੰਦ ਸਿੰਘ ਜੀ, ਬੰਦਾ ਬਹਾਦਰ ਅਤੇ ਹੋਰ ਸਿੱਖ ਨੇਤਾਵਾਂ ਦੇ ਅਧੀਨ ਮੁਗ਼ਲ ਅੱਤਿਆਚਾਰਾਂ ਦਾ ਡਟ ਕੇ ਸਾਹਮਣਾ ਕੀਤਾ ਅਤੇ ਹੱਸਦੇ-ਹੱਸਦੇ ਸ਼ਹੀਦੀਆਂ ਦਿੱਤੀਆਂ ।

5. ਸਿੱਖ ਧਰਮ ਦੀ ਲੋਕਪ੍ਰਿਯਤਾ (Popularity of Sikhism) – ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕਾਰਨ ਸਿੱਖ ਧਰਮ ਪਹਿਲਾਂ ਨਾਲੋਂ ਵਧੇਰੇ ਲੋਕਪ੍ਰਿਯ ਹੋ ਗਿਆ । ਇਸ ਘਟਨਾ ਨਾਲ ਨਾ ਸਿਰਫ ਹਿੰਦੂ ਸਗੋਂ ਬਹੁਤ ਸਾਰੇ ਮੁਸਲਮਾਨਾਂ ਦੇ ਦਿਲਾਂ ਵਿੱਚ ਗੁਰੂ ਸਾਹਿਬ ਲਈ ਅਥਾਹ ਪ੍ਰੇਮ ਅਤੇ ਭਗਤੀ ਦੀ ਭਾਵਨਾ ਪੈਦਾ ਹੋ ਗਈ । ਉਹ ਵੱਡੀ ਗਿਣਤੀ ਵਿੱਚ ਸਿੱਖ ਧਰਮ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਗਏ । ਇਸ ਤਰ੍ਹਾਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੇ ਸਿੱਖ ਇਤਿਹਾਸ ਵਿੱਚ ਇੱਕ ਨਵੇਂ ਯੁੱਗ ਦਾ ਆਰੰਭ ਕੀਤਾ । ਪ੍ਰਸਿੱਧ ਇਤਿਹਾਸਕਾਰ ਡਾਕਟਰ ਜੀ. ਐੱਸ. ਮਨਸੁਖਾਨੀ ਦਾ ਇਹ ਕਹਿਣਾ ਬਿਲਕੁਲ ਠੀਕ ਹੈ,
“ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਿੱਖ ਧਰਮ ਦੇ ਵਿਕਾਸ ਵਿੱਚ ਇੱਕ ਨਵਾਂ ਮੋੜ ਸੀ ।” 1

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਸੰਖੇਪ ਉੱਤਰਾਂ ਵਾਲੇ ਪ੍ਰਸ਼ਨ (Short Answer Type Questions)

ਪ੍ਰਸ਼ਨ 1.
ਗੁਰਗੱਦੀ ਉੱਤੇ ਬੈਠਣ ਤੋਂ ਬਾਅਦ ਗੁਰੂ ਅਰਜਨ ਦੇਵ ਜੀ ਨੂੰ ਕਿਹੜੀਆਂ ਕਠਿਨਾਈਆਂ ਦਾ ਸਾਹਮਣਾ ਕਰਨਾ ਪਿਆ ? (What were the difficulties faced by Guru Arjan Dev Ji after he ascended the Gurgaddi ?)
ਜਾਂ
ਗੁਰੂ ਬਣਨ ‘ਤੇ ਗੁਰੂ ਅਰਜਨ ਦੇਵ ਜੀ ਨੂੰ ਕਿਹੜੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ ? ਸੰਖੇਪ ਵਰਣਨ ਕਰੋ । (What were the difficulties faced by Guru Arjan Dev Ji when he became the Guru ? Explain briefly.)
ਉੱਤਰ-
ਗੁਰੂ ਅਰਜਨ ਦੇਵ ਜੀ ਨੂੰ ਸਭ ਤੋਂ ਪਹਿਲਾਂ ਆਪਣੇ ਵੱਡੇ ਭਰਾ ਪ੍ਰਿਥੀ ਚੰਦ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ । ਉਹ ਵੱਡਾ ਹੋਣ ਦੇ ਨਾਤੇ ਗੁਰਗੱਦੀ ‘ਤੇ ਆਪਣਾ ਹੱਕ ਸਮਝਦਾ ਸੀ । ਉਸ ਨੇ ਮੁਗ਼ਲ ਬਾਦਸ਼ਾਹ ਜਹਾਂਗੀਰ ਨੂੰ ਗੁਰੂ ਸਾਹਿਬ ਵਿਰੁੱਧ ਭੜਕਾਉਣ ਦਾ ਵੀ ਹਰ ਸੰਭਵ ਯਤਨ ਕੀਤਾ । ਪੰਜਾਬ ਦੇ ਕੱਟੜ ਮੁਸਲਮਾਨ ਪੰਜਾਬ ਵਿੱਚ ਸਿੱਖਾਂ ਦੇ ਵੱਧਦੇ ਹੋਏ ਪ੍ਰਭਾਵ ਤੋਂ ਘਬਰਾ ਰਹੇ ਸਨ । ਉਨ੍ਹਾਂ ਨੇ ਗੁਰੂ ਜੀ ਦੇ ਵਿਰੁੱਧ ਜਹਾਂਗੀਰ ਦੇ ਕੰਨ ਭਰੇ । ਚੰਦੁ ਸ਼ਾਹ ਲਾਹੌਰ ਦਾ ਦੀਵਾਨ ਸੀ । ਉਸ ਦੀ ਲੜਕੀ ਲਈ ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਹਰਿਗੋਬਿੰਦ ਨਾਲ ਰਿਸ਼ਤਾ ਕਰਨ ਤੋਂ ਇਨਕਾਰ ਕਰਨ ਕਰਕੇ ਚੰਦੂ ਸ਼ਾਹ ਗੁਰੂ ਅਰਜਨ ਦੇਵ ਜੀ ਦਾ ਜਾਨੀ ਦੁਸ਼ਮਣ ਬਣ ਗਿਆ ।

ਪ੍ਰਸ਼ਨ 2.
ਗੁਰੂ ਅਰਜਨ ਦੇਵ ਜੀ ਨੇ ਸਿੱਖ ਪੰਥ ਦੇ ਵਿਕਾਸ ਵਿੱਚ ਕੀ ਯੋਗਦਾਨ ਦਿੱਤਾ ? (What was Guru Arjan Dev Ji’s contribution to the development of Sikhism ?)
ਜਾਂ
ਗੁਰੂ ਅਰਜਨ ਦੇਵ ਜੀ ਦੇ ਸੰਗਠਨਾਤਮਕ ਕੰਮਾਂ ਦਾ ਸੰਖੇਪ ਵਰਣਨ ਕਰੋ । (Give a brief account of the organizational works of Guru Arjan Dev Ji.)
ਜਾਂ
ਸਿੱਖ ਧਰਮ ਦੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਦੇ ਯੋਗਦਾਨ ਦਾ ਸੰਖੇਪ ਵੇਰਵਾ ਦਿਓ । (Describe briefly the contribution of Guru Arjan Dev Ji in the development of Sikhism.)
ਉੱਤਰ-

 1. ਗੁਰੂ ਅਰਜਨ ਦੇਵ ਜੀ ਨੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦਾ ਨਿਰਮਾਣ ਕਰ ਕੇ ਸਿੱਖਾਂ ਨੂੰ ਇੱਕ ਪਵਿੱਤਰ ਤੀਰਥ ਸਥਾਨ ਦਿੱਤਾ ।
 2. ਗੁਰੂ ਸਾਹਿਬ ਨੇ ਲਾਹੌਰ ਵਿੱਚ ਇੱਕ ਬਾਉਲੀ ਦਾ ਨਿਰਮਾਣ ਕਰਵਾਇਆ ।
 3. ਮਸੰਦ ਪ੍ਰਥਾ ਦਾ ਵਿਕਾਸ ਗੁਰੁ ਅਰਜਨ ਦੇਵ ਜੀ ਦੇ ਮਹੱਤਵਪੂਰਨ ਕੰਮਾਂ ਵਿੱਚੋਂ ਇੱਕ ਸੀ । ਇਸ ਪ੍ਰਥਾ ਨਾਲ ਸਿੱਖ ਧਰਮ ਦਾ ਪ੍ਰਸਾਰ ਦੂਰ-ਦੂਰ ਤਕ ਹੋਇਆ ।

ਪ੍ਰਸ਼ਨ 3.
ਹਰਿਮੰਦਰ ਸਾਹਿਬ ਦੀ ਸਥਾਪਨਾ ਤੇ ਮਹੱਤਵ ਬਾਰੇ ਸੰਖੇਪ ਵਿੱਚ ਲਿਖੋ । (Give a brief account of the foundation and importance of Harmandir Sahib.)
ਜਾਂ
ਗੁਰੂ ਅਰਜਨ ਦੇਵ ਜੀ ਦੇ ਰਾਹੀਂ ਹਰਿਮੰਦਰ ਸਾਹਿਬ ਦੀ ਸਥਾਪਨਾ ਅਤੇ ਇਸ ਦੇ ਮਹੱਤਵ ਬਾਰੇ ਦੱਸੋ । (Describe briefly the importance of the foundation of Harmandir Sahib by Guru Arjan Dev Ji.)
ਜਾਂ
ਹਰਿਮੰਦਰ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ । (Write a brief note on Harmandir Sahib.)
ਜਾਂ
ਹਰਿਮੰਦਰ ਸਾਹਿਬ ਦੀ ਸਥਾਪਨਾ ਅਤੇ ਮਹੱਤਵ ਦਾ ਸੰਖੇਪ ਵਰਣਨ ਕਰੋ । (Give a brief account of the foundation and importance of Harmandir Sahib.)
ਉੱਤਰ-
ਹਰਿਮੰਦਰ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਥਾਂ ਹੈ । ਇਸ ਦੀ ਸਥਾਪਨਾ ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਕੀਤੀ ਸੀ । ਗੁਰੂ ਅਰਜਨ ਦੇਵ ਜੀ ਨੇ ਇਸ ਦੀ ਨੀਂਹ 1588 ਈ. ਵਿੱਚ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਤੋਂ ਰਖਵਾਈ ਸੀ । ਹਰਿਮੰਦਰ ਤੋਂ ਭਾਵ ਸੀ ਈਸ਼ਵਰ ਦਾ ਮੰਦਰ ਘਰ । ਗੁਰੂ ਸਾਹਿਬ ਨੇ ਹਰਿਮੰਦਰ ਸਾਹਿਬ ਦੀ ਇਮਾਰਤ ਆਲੇ-ਦੁਆਲੇ ਦੀਆਂ ਸਾਰੀਆਂ ਇਮਾਰਤਾਂ ਤੋਂ ਨੀਵੀਂ ਰਖਵਾਈ ਕਿਉਂਕਿ ਗੁਰੂ ਸਾਹਿਬ ਦਾ ਕਹਿਣਾ ਸੀ ਕਿ ਜੋ ਨੀਵਾਂ ਹੋਵੇਗਾ ਉਹ ਹੀ ਉੱਚਾ ਕਹਾਉਣ ਦਾ ਯੋਗ ਹੋਵੇਗਾ । ਛੇਤੀ ਹੀ ਹਰਿਮੰਦਰ ਸਾਹਿਬ ਸਿੱਖਾਂ ਦਾ ਸਭ ਤੋਂ ਪਵਿੱਤਰ ਤੀਰਥ ਸਥਾਨ ਬਣ ਗਿਆ ।

ਪ੍ਰਸ਼ਨ 4.
ਮਸੰਦ ਵਿਵਸਥਾ ਅਤੇ ਇਸ ਦੇ ਮਹੱਤਵ ‘ਤੇ ਇੱਕ ਸੰਖੇਪ ਨੋਟ ਲਿਖੋ ।
(Write a short note on Masand system and its importance.)
ਜਾਂ
ਮਸੰਦ ਪ੍ਰਥਾ ਦੇ ਵਿਕਾਸ ਅਤੇ ਸੰਗਠਨ ਦਾ ਵਰਣਨ ਕਰੋ । (Examine the organisation and development of Masand system.)
ਜਾਂ
ਮਸੰਦ ਪ੍ਰਥਾ ਬਾਰੇ ਤੁਸੀਂ ਕੀ ਜਾਣਦੇ ਹੋ ? ਬਿਆਨ ਕਰੋ । (What do you know about Masand system ? Explain.)
ਜਾਂ
ਮਸੰਦ ਪ੍ਰਥਾ ਬਾਰੇ ਜਾਣਕਾਰੀ ਦਿਓ । (Write a brief description of the Masand system.)
ਜਾਂ
ਮਸੰਦ ਪ੍ਰਥਾ ਨੂੰ ਕਿਸ ਨੇ ਸ਼ੁਰੂ ਕੀਤਾ ? ਇਸ ਦੇ ਕੀ ਉਦੇਸ਼ ਸਨ ? (Who started Masand system ? What were its aims ?)
ਜਾਂ
ਮਸੰਦ ਪ੍ਰਥਾ ‘ਤੇ ਸੰਖੇਪ ਨੋਟ ਲਿਖੋ । (Write a short note on Masand system.)
ਜਾਂ
ਮਸੰਦ ਪ੍ਰਥਾ ਤੋਂ ਕੀ ਭਾਵ ਹੈ ? (What do you mean by Masand System ?)
ਉੱਤਰ-
ਮਸੰਦ ਫ਼ਾਰਸੀ ਭਾਸ਼ਾ ਦੇ ਸ਼ਬਦ ‘ਮਸਨਦ’ ਤੋਂ ਬਣਿਆ ਹੈ । ਇਸ ਤੋਂ ਭਾਵ ਹੈ ‘ਉੱਚਾ ਸਥਾਨ’ । ਇਸ ਪ੍ਰਥਾ ਦੀ ਸਥਾਪਨਾ ਗੁਰੂ ਰਾਮਦਾਸ ਜੀ ਨੇ ਕੀਤੀ ਸੀ । ਇਸ ਦਾ ਅਸਲ ਵਿਕਾਸ ਗੁਰੂ ਅਰਜਨ ਦੇਵ ਜੀ ਦੇ ਸਮੇਂ ਹੋਇਆ । ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰੇਕ ਸਿੱਖ ਆਪਣੀ ਆਮਦਨ ਵਿੱਚੋਂ ਦਸਵੰਧ (ਦਸਵਾਂ ਹਿੱਸਾ) ਗੁਰੂ ਸਾਹਿਬ ਨੂੰ ਭੇਟ ਕਰੇ । ਮਸੰਦਾਂ ਦਾ ਮੁੱਖ ਕੰਮ ਇਸੇ ਮਾਇਆ ਨੂੰ ਇਕੱਠਾ ਕਰਨਾ ਸੀ । ਇਹ ਮਸੰਦ ਮਾਇਆ ਇਕੱਠੀ ਕਰਨ ਦੇ ਨਾਲ-ਨਾਲ ਸਿੱਖ ਧਰਮ ਦਾ ਪ੍ਰਚਾਰ ਵੀ ਕਰਦੇ ਸਨ । ਮਸੰਦ ਪ੍ਰਥਾ ਸਿੱਖ ਪੰਥ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਿੱਧ ਹੋਈ ।

ਪ੍ਰਸ਼ਨ 5.
ਮਸੰਦਾਂ ਦੇ ਕੀ ਕੰਮ ਸਨ ? (What were the functions of the Masands ?)
ਉੱਤਰ-

 1. ਮਸੰਦ ਆਪਣੇ ਇਲਾਕੇ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਦੇ ਸਨ ।
 2. ਉਹ ਸਿੱਖ ਧਰਮ ਦੇ ਵਿਕਾਸ ਕਾਰਜਾਂ ਵਾਸਤੇ ਸਿੱਖਾਂ ਤੋਂ ਦਸਵੰਧ ਆਮਦਨੀ ਦਾ ਦਸਵਾਂ ਹਿੱਸਾ) ਇਕੱਠਾ ਕਰਦੇ ਸਨ ।
 3. ਮਸੰਦ ਹਰ ਵਰੇ ਇਕੱਠੀ ਹੋਈ ਮਾਇਆ ਨੂੰ ਵਿਸਾਖੀ ਅਤੇ ਦੀਵਾਲੀ ਦੇ ਮੌਕਿਆਂ ‘ਤੇ ਗੁਰੂ ਸਾਹਿਬ ਕੋਲ ਅੰਮ੍ਰਿਤਸਰ ਵਿਖੇ ਆ ਕੇ ਜਮਾਂ ਕਰਵਾਉਂਦੇ ਸਨ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 6.
ਤਰਨ ਤਾਰਨ ‘ਤੇ ਇੱਕ ਸੰਖੇਪ ਨੋਟ ਲਿਖੋ ਅਤੇ ਇਸ ਦਾ ਮਹੱਤਵ ਵੀ ਦੱਸੋ । (Write a short note on Tarn Taran and its importance.)
ਉੱਤਰ-
ਗੁਰੂ ਅਰਜਨ ਦੇਵ ਜੀ ਨੇ 1590 ਈ. ਵਿੱਚ ਤਰਨ ਤਾਰਨ ਨਗਰ ਦੀ ਸਥਾਪਨਾ ਕੀਤੀ । ਇੱਥੇ ਤਰਨ ਤਾਰਨ ਨਾਂ ਦੇ ਇੱਕ ਸਰੋਵਰ ਦੀ ਖੁਦਵਾਈ ਵੀ ਸ਼ੁਰੂ ਕਰਵਾਈ ਗਈ । ਤਰਨ ਤਾਰਨ ਤੋਂ ਭਾਵ ਸੀ ਕਿ ਇਸ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਾ ਯਾਤਰੂ ਇਸ ਭਵ ਸਾਗਰ ਤੋਂ ਤਰ ਜਾਵੇਗਾ । ਤਰਨ ਤਾਰਨ ਛੇਤੀ ਹੀ ਸਿੱਖਾਂ ਦਾ ਇੱਕ ਹੋਰ ਪ੍ਰਸਿੱਧ ਤੀਰਥ ਸਥਾਨ ਬਣ ਗਿਆ । ਇਸ ਦੇ ਪ੍ਰਭਾਵ ਸਦਕਾ ਮਾਝੇ ਦੇ ਬਹੁਤ ਸਾਰੇ ਜੱਟਾਂ ਨੇ ਸਿੱਖ ਧਰਮ ਨੂੰ ਅਪਣਾ ਲਿਆ । ਇਨ੍ਹਾਂ ਜੱਟਾਂ ਨੇ ਬਾਅਦ ਵਿੱਚ ਸਿੱਖ ਪੰਥ ਦੀ ਬਹੁਮੁੱਲੀ ਸੇਵਾ ਕੀਤੀ ।

ਪ੍ਰਸ਼ਨ 7.
ਆਦਿ ਗ੍ਰੰਥ ਸਾਹਿਬ ਦੇ ਸੰਕਲਨ ਅਤੇ ਮਹੱਤਵ ਬਾਰੇ ਦੱਸੋ । (Write a note on the compilation and importance of Adi Granth Sahib.)
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਇਤਿਹਾਸਿਕ ਮਹੱਤਵ ਦੀ ਸੰਖੇਪ ਵਿਆਖਿਆ ਕਰੋ । (Briefly explain the historical significance of Adi Granth Sahib.)
ਜਾਂ
ਆਦਿ ਗ੍ਰੰਥ ਸਾਹਿਬ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on the Adi Granth Sahib.)
ਉੱਤਰ-
ਆਦਿ ਗ੍ਰੰਥ ਸਾਹਿਬ ਦਾ ਸੰਕਲਨ ਗੁਰੂ ਅਰਜਨ ਦੇਵ ਜੀ ਦੇ ਸਮੇਂ ਦਾ ਸਭ ਤੋਂ ਮਹੱਤਵਪੂਰਨ ਕਾਰਜ ਸੀ । ਇਸ ਦਾ ਉਦੇਸ਼ ਗੁਰੂਆਂ ਦੀ ਬਾਣੀ ਨੂੰ ਇੱਕ ਥਾਂ ਇਕੱਠਾ ਕਰਨਾ ਸੀ । ਗੁਰੂ ਅਰਜਨ ਦੇਵ ਜੀ ਨੇ ਇਹ ਕਾਰਜ ਰਾਮਸਰ ਵਿਖੇ ਆਰੰਭਿਆ । ਆਦਿ ਗ੍ਰੰਥ ਸਾਹਿਬ ਨੂੰ ਲਿਖਣ ਦਾ ਕੰਮ ਭਾਈ ਗੁਰਦਾਸ ਜੀ ਨੇ ਕੀਤਾ । ਇਸ ਵਿੱਚ ਪਹਿਲੇ ਪੰਜ ਗੁਰੂ ਸਾਹਿਬਾਨ, ਕੁਝ ਹੋਰ ਭਗਤਾਂ ਤੇ ਸੰਤਾਂ ਦੀ ਬਾਣੀ ਨੂੰ ਸ਼ਾਮਲ ਕੀਤਾ । ਇਸ ਦਾ ਸੰਕਲਨ 1604 ਈ. ਵਿੱਚ ਸੰਪੂਰਨ ਹੋਇਆ । ਬਾਅਦ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਵੀ ਇਸ ਵਿੱਚ ਸ਼ਾਮਲ ਕੀਤੀ ਗਈ । ਆਦਿ ਗ੍ਰੰਥ ਸਾਹਿਬ ਜੀ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਹੈ ।

ਪ੍ਰਸ਼ਨ 8.
ਆਦਿ ਗ੍ਰੰਥ ਸਾਹਿਬ ਜੀ ਦਾ ਕੀ ਮਹੱਤਵ ਹੈ ? (What is the significance of Adi Granth Sahib ?)
ਜਾਂ
ਆਦਿ ਗ੍ਰੰਥ ਸਾਹਿਬ ਜੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Give a brief account of the importance of Adi Granth Sahib.)
ਉੱਤਰ-

 1. ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਨਾਲ ਸਿੱਖਾਂ ਨੂੰ ਇੱਕ ਵੱਖਰੇ ਪਵਿੱਤਰ ਧਾਰਮਿਕ ਗ੍ਰੰਥ ਦੀ ਪ੍ਰਾਪਤੀ ਹੋਈ ।
 2. ਇਸ ਨੇ ਸਿੱਖਾਂ ਵਿੱਚ ਇੱਕ ਨਵੀਂ ਚੇਤਨਾ ਪੈਦਾ ਕੀਤੀ ।
 3. ਇਸ ਵਿੱਚ ਗੁਰੂ ਅਰਜਨ ਦੇਵ ਜੀ ਨੇ ਸਾਰੀ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ।
 4. ਇਸ ਵਿੱਚ ਕਿਰਤ ਕਰਨ, ਨਾਮ ਜਪਣ ਤੇ ਵੰਡ ਛੱਕਣ ਦਾ ਸੰਦੇਸ਼ ਦਿੱਤਾ ਗਿਆ ਹੈ ।
 5. ਇਹ 15ਵੀਂ ਤੋਂ 17ਵੀਂ ਸਦੀ ਦੇ ਪੰਜਾਬ ਦੀ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਆਰਥਿਕ ਦਸ਼ਾ ਨੂੰ ਜਾਣਨ ਬਾਰੇ ਸਾਡਾ ਇੱਕ ਬਹੁਮੁੱਲਾ ਸੋਮਾ ਹੈ ।

ਪ੍ਰਸ਼ਨ 9.
ਪ੍ਰਿਥੀ ਚੰਦ ‘ਤੇ ਇੱਕ ਸੰਖੇਪ ਨੋਟ ਲਿਖੋ । (Write a short note on Prithi Chand.)
ਜਾਂ
ਪ੍ਰਿਥੀ ਚੰਦ ਕੌਣ ਸੀ ? ਉਸ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Who was Prithi Chand ? Why did he oppose Guru Arjan Dev Ji ?)
ਉੱਤਰ-ਪ੍ਰਿਥੀ ਚੰਦ ਗੁਰੂ ਅਰਜਨ ਸਾਹਿਬ ਦਾ ਵੱਡਾ ਭਰਾ ਸੀ । ਉਸ ਨੇ ਮੀਣਾ ਸੰਪਰਦਾਇ ਦੀ ਸਥਾਪਨਾ ਕੀਤੀ ਸੀ । ਉਹ ਬੜਾ ਸੁਆਰਥੀ ਸੁਭਾਅ ਦਾ ਸੀ । ਇਸੇ ਕਾਰਨ ਗੁਰੂ ਰਾਮਦਾਸ ਜੀ ਨੇ ਗੁਰੂ ਅਰਜਨ ਸਾਹਿਬ ਨੂੰ ਗੁਰਗੱਦੀ ਸੌਂਪੀ । ਇਸ ’ਤੇ ਪ੍ਰਿਥੀ ਚੰਦ ਗੁੱਸੇ ਨਾਲ ਤਿਲਮਿਲਾ ਉੱਠਿਆ । ਪ੍ਰਿਥੀ ਚੰਦ ਨੇ ਗੁਰਗੱਦੀ ਨੂੰ ਪ੍ਰਾਪਤ ਕਰਨ ਲਈ ਗੁਰੁ ਅਰਜਨ ਦੇਵ ਜੀ ਦਾ ਖੁੱਲ੍ਹ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ । ਉਹ ਇਹ ਆਸ ਲਾਈ ਬੈਠਾ ਸੀ ਕਿ ਗੁਰੂ ਅਰਜਨ ਸਾਹਿਬ ਤੋਂ ਬਾਅਦ ਗੁਰਗੱਦੀ ਉਸ ਦੇ ਪੁੱਤਰ ਮੇਹਰਬਾਨ ਨੂੰ ਜ਼ਰੂਰ ਮਿਲੇਗੀ ਪਰ ਜਦੋਂ ਹਰਿਗੋਬਿੰਦ ਦਾ ਜਨਮ ਹੋਇਆ, ਤਾਂ ਉਸ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ । ਇਸ ਲਈ ਉਹ ਗੁਰੂ ਅਰਜਨ ਦੇਵ ਜੀ ਦਾ ਜਾਨੀ ਦੁਸ਼ਮਣ ਬਣ ਗਿਆ ।

ਪ੍ਰਸ਼ਨ 10.
ਚੰਦੂ ਸ਼ਾਹ ਕੌਣ ਸੀ ? ਉਸ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Who was Chandu Shah ? Why did he oppose Guru Arjan Dev Ji ?)
ਜਾਂ
ਚੰਦੂ ਸ਼ਾਹ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ? (Why Chandu Shah opposed Guru Arjan Dev Ji ?)
ਜਾਂ
ਚੰਦੂ ਸ਼ਾਹ ’ਤੇ ਇੱਕ ਸੰਖੇਪ ਨੋਟ ਲਿਖੋ । (Write a short note on Chandu Shah.)
ਉੱਤਰ-
ਚੰਦੂ ਸ਼ਾਹ ਲਾਹੌਰ ਦਾ ਦੀਵਾਨ ਸੀ । ਉਹ ਆਪਣੀ ਲੜਕੀ ਲਈ ਕਿਸੇ ਯੋਗ ਵਰ ਦੀ ਤਲਾਸ਼ ਵਿੱਚ ਸੀ । ਉਸ ਦੇ ਸਲਾਹਕਾਰਾਂ ਨੇ ਉਸ ਨੂੰ ਆਪਣੀ ਲੜਕੀ ਦਾ ਵਿਆਹ ਗੁਰੂ ਅਰਜਨ ਸਾਹਿਬ ਦੇ ਲੜਕੇ ਹਰਿਗੋਬਿੰਦ ਨਾਲ ਕਰਨ ਦੀ ਸਲਾਹ ਦਿੱਤੀ । ਇਸ ’ਤੇ ਚੰਦੂ ਨੇ ਗੁਰੂ ਜੀ ਦੀ ਸ਼ਾਨ ਵਿੱਚ ਕੁਝ ਅਪਮਾਨਜਨਕ ਸ਼ਬਦ ਕਹੇ । ਬਾਅਦ ਵਿੱਚ ਉਹ ਰਿਸ਼ਤਾ ਕਰਨ ਲਈ ਤਿਆਰ ਹੋ ਗਿਆ । ਉਸ ਨੇ ਗੁਰੂ ਅਰਜਨ ਦੇਵ ਜੀ ਨੂੰ ਸ਼ਗਨ ਭੇਜਿਆ ਜੋ ਗੁਰੂ ਸਾਹਿਬ ਨੇ ਲੈਣ ਤੋਂ ਇਨਕਾਰ ਕਰ ਦਿੱਤਾ । ਸਿੱਟੇ ਵਜੋਂ ਚੰਦੂ ਸ਼ਾਹ ਨੇ ਮੁਗ਼ਲ ਬਾਦਸ਼ਾਹ ਅਕਬਰ ਅਤੇ ਜਹਾਂਗੀਰ ਨੂੰ ਗੁਰੂ ਸਾਹਿਬ ਵਿਰੁੱਧ ਭੜਕਾਇਆ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 11.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਤਿੰਨ ਮੁੱਖ ਕਾਰਨ ਦੱਸੋ । ( Mention three main causes for the martyrdom of Guru Arjan Dev Ji.)
मां
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਲਈ ਜ਼ਿੰਮੇਵਾਰ ਕਿਸੇ ਤਿੰਨ ਕਾਰਨਾਂ ਦਾ ਸੰਖੇਪ ਵਰਣਨ ਕਰੋ । (Briefly explain any three causes responsible for the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਕੀ ਕਾਰਨ ਸਨ ? (What were any three causes of the martyrdom of Guru Arjan Dev Ji ?)
ਉੱਤਰ-

 1. ਮੁਗ਼ਲ ਬਾਦਸ਼ਾਹ ਜਹਾਂਗੀਰ ਪੰਜਾਬ ਵਿੱਚ ਸਿੱਖਾਂ ਦੇ ਤੇਜ਼ੀ ਨਾਲ ਵੱਧ ਰਹੇ ਪ੍ਰਭਾਵ ਨੂੰ ਸਹਿਣ ਕਰਨ ਲਈ ਤਿਆਰ ਨਹੀਂ ਸੀ ।
 2. ਲਾਹੌਰ ਦਾ ਦੀਵਾਨ ਚੰਦੂ ਸ਼ਾਹ ਗੁਰੂ ਜੀ ਦਾ ਕੱਟੜ ਦੁਸ਼ਮਣ ਬਣ ਗਿਆ ਕਿਉਂਕਿ ਗੁਰੂ ਸਾਹਿਬ ਨੇ ਉਸ ਦੀ ਲੜਕੀ ਦਾ ਰਿਸ਼ਤਾ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ ।
 3. ਗੁਰੂ ਅਰਜਨ ਸਾਹਿਬ ਜੀ ਦੀ ਸ਼ਹੀਦੀ ਵਿੱਚ ਪ੍ਰਿਥੀ ਚੰਦ ਦਾ ਬਹੁਤ ਵੱਡਾ ਹੱਥ ਸੀ ।
 4. ਗੁਰੂ ਅਰਜਨ ਸਾਹਿਬ ਦੁਆਰਾ ਜਹਾਂਗੀਰ ਦੇ ਵੱਡੇ ਪੁੱਤਰ ਖੁਸਰੋ ਨੂੰ ਦਿੱਤੀ ਗਈ ਸਹਾਇਤਾ ਉਨ੍ਹਾਂ ਦੀ ਸ਼ਹੀਦੀ ਦਾ ਫੌਰੀ ਕਾਰਨ ਬਣਿਆ |

ਪ੍ਰਸ਼ਨ 12.
ਗੁਰੁ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਭੂਮਿਕਾ ਦਾ ਵਰਣਨ ਕਰੋ । (Describe the role of Naqashbandis in the martyrdom of Guru Arjan Dev Ji.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦੀ ਕੀ ਭੂਮਿਕਾ ਸੀ ? (What was the role of Naqashbandis in the martyrdom of Guru Arjan Dev. Ji.)
ਉੱਤਰ-
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਿੱਚ ਨਕਸ਼ਬੰਦੀਆਂ ਦਾ ਵੱਡਾ ਹੱਥ ਸੀ । ਨਕਸ਼ਬੰਦੀ ਕੱਟੜਪੰਥੀ ਮੁਸਲਮਾਨਾਂ ਦੁਆਰਾ ਸ਼ੁਰੂ ਕੀਤੀ ਗਈ ਇੱਕ ਲਹਿਰ ਸੀ । ਸ਼ੇਖ਼ ਅਹਿਮਦ ਸਰਹਿੰਦੀ ਜੋ ਉਸ ਸਮੇਂ ਨਕਸ਼ਬੰਦੀਆਂ ਦਾ ਨੇਤਾ ਸੀ, ਬਹੁਤ ਕੱਟੜ ਵਿਚਾਰਾਂ ਦਾ ਸੀ । ਉਸ ਦਾ ਮੁਗ਼ਲ ਦਰਬਾਰ ਵਿੱਚ ਕਾਫ਼ੀ ਅਸਰ ਰਸੂਖ ਸੀ । ਇਸ ਲਈ ਉਸ ਨੇ ਜਹਾਂਗੀਰ ਨੂੰ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਭੜਕਾਉਣਾ ਸ਼ੁਰੂ ਕਰ ਦਿੱਤਾ । ਸਿੱਟੇ ਵਜੋਂ ਜਹਾਂਗੀਰ ਨੇ ਗੁਰੂ ਅਰਜਨ ਸਾਹਿਬ ਦੇ ਵਿਰੁੱਧ ਕਾਰਵਾਈ ਕਰਨ ਦਾ ਨਿਸਚਾ ਕੀਤਾ ।

ਪ੍ਰਸ਼ਨ 13.
ਜਹਾਂਗੀਰ ਦੀ ਗੁਰੂ ਅਰਜਨ ਦੇਵ ਜੀ ਪ੍ਰਤੀ ਵੈਰ ਭਾਵਨਾ ਦਾ ਕੀ ਕਾਰਨ ਸੀ ? (Why was Jahangir hostile to Guru Arjan Dev Ji ?)
ਉੱਤਰ-

 1. ਜਹਾਂਗੀਰ ਗੁਰੂ ਅਰਜਨ ਦੇਵ ਜੀ ਦੇ ਅਧੀਨ ਸਿੱਖਾਂ ਦੇ ਵੱਧਦੇ ਹੋਏ ਪ੍ਰਭਾਵ ਨੂੰ ਸਹਿਣ ਕਰਨ ਨੂੰ ਤਿਆਰ ਨਹੀਂ ਸੀ ।
 2. ਕੁੱਝ ਮੁਸਲਮਾਨਾਂ ਦੁਆਰਾ ਸਿੱਖ ਧਰਮ ਨੂੰ ਅਪਨਾਉਣ ਕਾਰਨ ਵੀ ਉਸ ਦਾ ਖੂਨ ਖੌਲ ਰਿਹਾ ਸੀ ।
 3. ਗੁਰੂ ਅਰਜਨ ਦੇਵ ਜੀ ਦੁਆਰਾ ਬਾਗੀ ਸ਼ਹਿਜ਼ਾਦੇ ਖੁਸਰੋ ਦੀ ਮਦਦ ਕਾਰਨ ਜਹਾਂਗੀਰ ਭੜਕ ਉੱਠਿਆ ਸੀ ।

ਪ੍ਰਸ਼ਨ 14.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਫੌਰੀ ਕਾਰਨ ਕੀ ਸੀ ? (What was the immediate cause of martyrdom of Guru Arjan Dev Ji ?)
ਉੱਤਰ-
ਗੁਰੂ ਅਰਜਨ ਦੇਵ ਜੀ ਦੁਆਰਾ ਸ਼ਹਿਜ਼ਾਦਾ ਖੁਸਰੋ ਦੀ ਸਹਾਇਤਾ ਉਨ੍ਹਾਂ ਦੀ ਸ਼ਹਾਦਤ ਦਾ ਫੌਰੀ ਕਾਰਨ ਬਣਿਆ । ਸ਼ਹਿਜ਼ਾਦਾ ਖੁਸਰੋ ਜਹਾਂਗੀਰ ਦਾ ਸਭ ਤੋਂ ਵੱਡਾ ਪੁੱਤਰ ਸੀ । ਉਸ ਨੇ ਆਪਣੇ ਪਿਤਾ ਵਿਰੁੱਧ ਰਾਜਗੱਦੀ ਪ੍ਰਾਪਤ ਕਰਨ ਲਈ ਵਿਦਰੋਹ ਕਰ ਦਿੱਤਾ ਸੀ । ਉਹ ਗੁਰੂ ਅਰਜਨ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਤਰਨ ਤਾਰਨ ਵਿਖੇ ਪਹੁੰਚਿਆ । ਕਿਹਾ ਜਾਂਦਾ ਹੈ ਕਿ ਗੁਰੂ ਸਾਹਿਬ ਨੇ ਖੁਸਰੋ ਦੇ ਮੱਥੇ ‘ਤੇ ਤਿਲਕ ਲਗਾਇਆ । ਜਦੋਂ ਜਹਾਂਗੀਰ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਸ ਨੂੰ ਗੁਰੂ ਜੀ ਵਿਰੁੱਧ ਕਾਰਵਾਈ ਕਰਨ ਦਾ ਸੁਨਹਿਰੀ ਮੌਕਾ ਮਿਲ ਗਿਆ ।

ਪ੍ਰਸ਼ਨ 15.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਮਹੱਤਵ ਲਿਖੋ । (Write the importance of Guru Arjan Dev Ji’s martyrdom.)
ਜਾਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਮਹੱਤਵ ਦਾ ਸੰਖੇਪ ਵਰਣਨ ਕਰੋ । (Briefly describe the importance of martyrdom of Guru Arjan Dev Ji.)
मां
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਪ੍ਰਭਾਵ ਦੱਸੋ । (Write down the impact of martyrdom of Guru Arjan Dev Ji.)
मां
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੀ ਮਹੱਤਵ ਹੈ ? (What is the significance of martyrdom of Guru Arjan Dev Ji ?)
ਉੱਤਰ-
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਾਰਨ ਸ਼ਾਂਤੀ ਨਾਲ ਰਹਿ ਰਹੇ ਸਿੱਖ ਭੜਕ ਉੱਠੇ ।ਉਨ੍ਹਾਂ ਨੂੰ ਇਹ ਸਪੱਸ਼ਟ ਹੋ ਗਿਆ ਕਿ ਹੁਣ ਸ਼ਸਤਰ ਚੁੱਕਣੇ ਬਹੁਤ ਜ਼ਰੂਰੀ ਹਨ । ਇਸੇ ਕਾਰਨ ਗੁਰੂ ਹਰਿਗੋਬਿੰਦ ਜੀ ਨੇ ਨਵੀਂ ਨੀਤੀ ਅਪਣਾਈ । ਉਨ੍ਹਾਂ ਨੇ ਮੀਰੀ ਅਤੇ ਪੀਰੀ ਨਾਂ ਦੀਆਂ ਦੋ ਤਲਵਾਰਾਂ ਧਾਰਨ ਕਰ ਲਈਆਂ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਾਰਨ ਸਿੱਖਾਂ ਅਤੇ ਮੁਗਲਾਂ ਵਿਚਕਾਰ ਚਲੇ ਆ ਰਹੇ ਮਿੱਤਰਤਾ-ਪੂਰਵਕ ਸੰਬੰਧਾਂ ਦਾ ਅੰਤ ਹੋ ਗਿਆ । ਇਸ ਤੋਂ ਬਾਅਦ ਸਿੱਖਾਂ ਅਤੇ ਮੁਗਲਾਂ ਵਿਚਕਾਰ ਇੱਕ ਲੰਬੇ ਸੰਘਰਸ਼ ਦੀ ਸ਼ੁਰੂਆਤ ਹੋਈ । ਇਸ ਸ਼ਹੀਦੀ ਨੇ ਸਿੱਖਾਂ ਨੂੰ ਸੰਗਠਿਤ ਕਰਨ ਲਈ ਸ਼ਲਾਘਾਯੋਗ ਯੋਗਦਾਨ ਦਿੱਤਾ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਵਸਤੁਨਿਸ਼ਠ ਪ੍ਰਸ਼ਨ (Objective Type Questions)
ਇੱਕ ਸ਼ਬਦ ਤੋਂ ਇੱਕ ਵਾਕ ਵਿੱਚ ਉੱਤਰ (Answer in one Word to one Sentence)

ਪ੍ਰਸ਼ਨ 1.
ਸਿੱਖਾਂ ਦੇ ਪੰਜਵੇਂ ਗੁਰੂ ਕੌਣ ਸਨ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 2.
ਗੁਰੂ ਅਰਜਨ ਦੇਵ ਜੀ ਦਾ ਜਨਮ ਕਦੋਂ ਹੋਇਆ ?
ਉੱਤਰ-
1563 ਈ. ।

ਪ੍ਰਸ਼ਨ 3.
ਗੁਰੂ ਅਰਜਨ ਦੇਵ ਜੀ ਦਾ ਜਨਮ ਕਿੱਥੇ ਹੋਇਆ ?
ਉੱਤਰ-
ਗੋਇੰਦਵਾਲ ਸਾਹਿਬ ।

ਪ੍ਰਸ਼ਨ 4.
ਗੁਰੂ ਅਰਜਨ ਦੇਵ ਜੀ ਦੇ ਮਾਤਾ ਜੀ ਦਾ ਕੀ ਨਾਂ ਸੀ ?
ਉੱਤਰ-
ਬੀਬੀ ਭਾਨੀ ਜੀ ।

ਪ੍ਰਸ਼ਨ 5.
ਗੁਰੂ ਅਰਜਨ ਦੇਵ ਜੀ ਦੇ ਪਿਤਾ ਜੀ ਦਾ ਕੀ ਨਾਂ ਸੀ ?
ਉੱਤਰ-
ਗੁਰੂ ਰਾਮਦਾਸ ਜੀ ।

ਪ੍ਰਸ਼ਨ 6.
ਗੁਰੂ ਅਰਜਨ ਸਾਹਿਬ ਕਦੋਂ ਤੋਂ ਲੈ ਕੇ ਕਦੋਂ ਤਕ ਗੁਰਗੱਦੀ ‘ਤੇ ਬਿਰਾਜਮਾਨ ਰਹੇ ?
ਜੋ
ਗੁਰੂ ਅਰਜਨ ਦੇਵ ਜੀ ਦਾ ਗੁਰੂ ਕਾਲ ਲਿਖੋ ।
ਉੱਤਰ-
1581 ਈ. ਤੋਂ 1606 ਈ. ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 7.
ਪ੍ਰਿਥੀਆ ਕੌਣ ਸੀ ?
ਉੱਤਰ-
ਗੁਰੂ ਅਰਜਨ ਦੇਵ ਜੀ ਦਾ ਸਭ ਤੋਂ ਵੱਡਾ ਭਰਾ ।

ਪ੍ਰਸ਼ਨ 8.
ਪ੍ਰਿਥੀ ਚੰਦ ਨੇ ਗੁਰੂ ਅਰਜਨ ਦੇਵ ਜੀ ਦਾ ਵਿਰੋਧ ਕਿਉਂ ਕੀਤਾ ?
ਉੱਤਰ-
ਕਿਉਂਕਿ ਉਹ ਆਪਣੇ ਆਪ ਨੂੰ ਗੁਰਗੱਦੀ ਦਾ ਅਸਲ ਹੱਕਦਾਰ ਸਮਝਦਾ ਸੀ ।

ਪ੍ਰਸ਼ਨ 9.
ਪ੍ਰਿਥੀ ਚੰਦ ਨੇ ਕਿਹੜੇ ਸੰਪ੍ਰਦਾਇ ਦੀ ਸਥਾਪਨਾ ਕੀਤੀ ?
ਉੱਤਰ-
ਮੀਣਾ ।

ਪ੍ਰਸ਼ਨ 10.
ਮਿਹਰਬਾਨ ਦੇ ਪਿਤਾ ਦਾ ਕੀ ਨਾਂ ਸੀ ?
ਉੱਤਰ-
ਪ੍ਰਿਥੀ ਚੰਦ ।

ਪ੍ਰਸ਼ਨ 11.
ਚੰਦੂ ਸ਼ਾਹ ਕੌਣ ਸੀ ?
ਉੱਤਰ-
ਲਾਹੌਰ ਦਾ ਦੀਵਾਨ ।

ਪ੍ਰਸ਼ਨ 12.
ਗੁਰੂ ਅਰਜਨ ਸਾਹਿਬ ਦੀ ਕਿਸੇ ਇੱਕ ਮਹੱਤਵਪੂਰਨ ਪ੍ਰਾਪਤੀ ਦਾ ਵਰਣਨ ਕਰੋ ।
ਉੱਤਰ-
ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਦੀ ਸਥਾਪਨਾ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 13.
‘ਹਰਿਮੰਦਰ ਸਾਹਿਬ ਤੋਂ ਕੀ ਭਾਵ ਹੈ ?
ਉੱਤਰ-
ਪਰਮਾਤਮਾ ਦਾ ਘਰ ।

ਪ੍ਰਸ਼ਨ 14.
ਹਰਿਮੰਦਰ ਸਾਹਿਬ ਦੀ ਉਸਾਰੀ ਕਿਹੜੇ ਗੁਰੂ ਸਾਹਿਬ ਨੇ ਕਰਵਾਈ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 15.
ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਕਿਸ ਨੇ ਰੱਖਿਆ ?
ਉੱਤਰ-
ਸੂਫ਼ੀ ਸੰਤ ਮੀਆਂ ਮੀਰ ਜੀ ।

ਪ੍ਰਸ਼ਨ 16.
ਹਰਿਮੰਦਰ ਸਾਹਿਬ ਦੀ ਸਥਾਪਨਾ ਕਦੋਂ ਕੀਤੀ ਗਈ ਸੀ ?
ਉੱਤਰ-
1588 ਈ. ਨੂੰ ।

ਪ੍ਰਸ਼ਨ 17.
ਹਰਿਮੰਦਰ ਸਾਹਿਬ ਦੀ ਉਸਾਰੀ ਕਦੋਂ ਪੂਰੀ ਹੋਈ ?
ਉੱਤਰ-
1601 ਈ. ।

ਪ੍ਰਸ਼ਨ 18.
ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਕੌਣ ਸਨ ?
ਉੱਤਰ-
ਬਾਬਾ ਬੁੱਢਾ ਜੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 19.
ਹਰਿਮੰਦਰ ਸਾਹਿਬ ਦੇ ਕਿੰਨੇ ਦਰਵਾਜ਼ੇ ਰੱਖੇ ਗਏ ਸਨ ?
ਉੱਤਰ-
ਚਾਰ ।

ਪ੍ਰਸ਼ਨ 20.
ਹਰਿਮੰਦਰ ਸਾਹਿਬ ਦੇ ਦਰਵਾਜ਼ੇ ਚਾਰੇ ਪਾਸੇ ਕਿਉਂ ਰੱਖੇ ਗਏ ?
ਜਾਂ
ਹਰਿਮੰਦਰ ਸਾਹਿਬ ਦੇ ਚਾਰ ਦਰਵਾਜ਼ੇ ਕਿਸ ਉਦੇਸ਼ ਦਾ ਸੰਕੇਤ ਕਰਦੇ ਹਨ ?
ਉੱਤਰ-
ਇਹ ਮੰਦਰ ਚਾਰੇ ਜਾਤੀਆਂ ਅਤੇ ਚਾਰੇ ਦਿਸ਼ਾਵਾਂ ਤੋਂ ਆਉਣ ਵਾਲੇ ਲੋਕਾਂ ਲਈ ਖੁੱਲਾ ਹੈ ।

ਪ੍ਰਸ਼ਨ 21.
ਤਰਨ ਤਾਰਨ ਤੋਂ ਕੀ ਭਾਵ ਹੈ ?
ਉੱਤਰ-
ਇਸ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਾ ਵਿਅਕਤੀ ਇਸ ਭਵਸਾਗਰ ਤੋਂ ਤਰ ਜਾਂਦਾ ਹੈ ।

ਪ੍ਰਸ਼ਨ 22.
ਤਰਨ ਤਾਰਨ ਨਗਰ ਦਾ ਨਿਰਮਾਣ ਕਿਸ ਨੇ ਕੀਤਾ ?
ਉੱਤਰ-
ਗੁਰੂ ਅਰਜਨ ਦੇਵ ਜੀ ਨੇ ।

ਪ੍ਰਸ਼ਨ 23.
ਲਾਹੌਰ ਵਿਖੇ ਬਾਉਲੀ ਦਾ ਨਿਰਮਾਣ ਕਿਸ ਗੁਰੂ ਸਾਹਿਬ ਨੇ ਕਰਵਾਇਆ ?
ਉੱਤਰ-
ਗੁਰੂ ਅਰਜਨ ਦੇਵ ਜੀ ਨੇ ।

ਪ੍ਰਸ਼ਨ 24.
ਮਸੰਦ ਸ਼ਬਦ ਤੋਂ ਕੀ ਭਾਵ ਹੈ ?
ਉੱਤਰ-
ਉੱਚਾ ਸਥਾਨ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 25.
ਦਸਵੰਧ ਤੋਂ ਕੀ ਭਾਵ ਹੈ ?
ਉੱਤਰ-
ਦਸਵੰਧ ਤੋਂ ਭਾਵ ਦਸਵੇਂ ਹਿੱਸੇ ਤੋਂ ਹੈ ਜੋ ਕਿ ਸਿੱਖ ਮਸੰਦਾਂ ਨੂੰ ਆਪਣੀ ਆਮਦਨ ਵਿੱਚੋਂ ਦਿੰਦੇ ਸਨ ।

ਪ੍ਰਸ਼ਨ 26.
ਆਦਿ ਗ੍ਰੰਥ ਸਾਹਿਬ ਦਾ ਸੰਕਲਨ ਕਦੋਂ ਕੀਤਾ ਗਿਆ ਸੀ ?
ਉੱਤਰ-
1604 ਈ. ।

ਪ੍ਰਸ਼ਨ 27.
ਆਦਿ ਗ੍ਰੰਥ ਸਾਹਿਬ ਜੀ ਦੀ ਰਚਨਾ ਕਿਸ ਨੇ ਕੀਤੀ ਸੀ ?
ਜਾਂ
ਆਦਿ ਗ੍ਰੰਥ ਸਾਹਿਬ ਜੀ ਦਾ ਸੰਪਾਦਨ ਕਿਸ ਗੁਰੂ ਨੇ ਕਰਵਾਇਆ ਸੀ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 28.
ਆਦਿ ਗ੍ਰੰਥ ਸਾਹਿਬ ਜੀ ਨੂੰ ਲਿਖਣ ਲਈ ਗੁਰੂ ਅਰਜਨ ਦੇਵ ਜੀ ਨੇ ਕਿਸ ਦੀ ਸਹਾਇਤਾ ਲਈ ?
ਉੱਤਰ-
ਭਾਈ ਗੁਰਦਾਸ ਜੀ ।

ਪ੍ਰਸ਼ਨ 29.
ਹਰਿਮੰਦਰ ਸਾਹਿਬ ਵਿੱਚ ਆਦਿ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਦੋਂ ਕੀਤਾ ਗਿਆ ਸੀ ?
ਉੱਤਰ-
16 ਅਗਸਤ, 1604 ਈ. ।

ਪ੍ਰਸ਼ਨ 30.
ਆਦਿ ਗ੍ਰੰਥ ਸਾਹਿਬ ਜੀ ਵਿੱਚ ਸਭ ਤੋਂ ਵੱਧ ਸ਼ਬਦ ਕਿਸ ਦੇ ਹਨ ?
ਉੱਤਰ-
ਗੁਰੂ ਅਰਜਨ ਦੇਵ ਜੀ ਦੇ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 31.
ਗੁਰੂ ਅਰਜਨ ਦੇਵ ਜੀ ਨੇ ਕਿੰਨੇ ਸ਼ਬਦ ਲਿਖੇ ਸਨ ?
ਉੱਤਰ-
2216.

ਪ੍ਰਸ਼ਨ 32.
ਆਦਿ ਗ੍ਰੰਥ ਸਾਹਿਬ ਜੀ ਵਿੱਚ ਕਿੰਨੇ ਭਗਤਾਂ ਦੀ ਬਾਣੀ ਸ਼ਾਮਲ ਕੀਤੀ ਗਈ ਹੈ ?
ਉੱਤਰ-
15.

ਪ੍ਰਸ਼ਨ 33.
ਕਿਸੇ ਇੱਕ ਭਗਤ ਦਾ ਨਾਂ ਲਿਖੋ ਜਿਸ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਗਿਆ ਹੈ ?
ਉੱਤਰ-
ਭਗਤ ਕਬੀਰ ਜੀ ।

ਪ੍ਰਸ਼ਨ 34.
ਆਦਿ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਕੁੱਲ ਕਿੰਨੇ ਰਾਗਾਂ ਵਿੱਚ ਵੰਡਿਆ ਗਿਆ ਹੈ ?
ਉੱਤਰ-
31 ਰਾਗਾਂ ਵਿੱਚ ।

ਪ੍ਰਸ਼ਨ 35.
ਆਦਿ ਗ੍ਰੰਥ ਸਾਹਿਬ ਜੀ ਦੇ ਸਫ਼ਿਆਂ (ਅੰਗਾਂ) ਦੀ ਕੁੱਲ ਗਿਣਤੀ ਦੱਸੋ
ਉੱਤਰ-
1430.

ਪ੍ਰਸ਼ਨ 36.
ਆਦਿ ਗ੍ਰੰਥ ਸਾਹਿਬ ਜੀ ਦੀ ਲਿਪੀ ਦਾ ਨਾਂ ਦੱਸੋ ।
ਉੱਤਰ-
ਗੁਰਮੁੱਖੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 37.
ਸਿੱਖਾਂ ਦੀ ਕੇਂਦਰੀ ਧਾਰਮਿਕ ਪੁਸਤਕ (ਗ੍ਰੰਥ ਸਾਹਿਬ) ਦਾ ਨਾਂ ਦੱਸੋ ?
ਉੱਤਰ-
ਆਦਿ ਗ੍ਰੰਥ ਸਾਹਿਬ ਜੀ ਜਾਂ ਗੁਰੂ ਗ੍ਰੰਥ ਸਾਹਿਬ ਜੀ ।

ਪ੍ਰਸ਼ਨ 38.
ਆਦਿ ਗ੍ਰੰਥ ਸਾਹਿਬ ਜੀ ਕਿਸ ਬਾਣੀ ਨਾਲ ਸ਼ੁਰੂ ਹੁੰਦਾ ਹੈ ?
ਉੱਤਰ-
ਜਪੁਜੀ ਸਾਹਿਬ ਜੀ ।

ਪ੍ਰਸ਼ਨ 39.
ਜਪੁਜੀ ਸਾਹਿਬ ਦਾ ਪਾਠ ਕਦੋਂ ਕੀਤਾ ਜਾਂਦਾ ਹੈ ?
ਉੱਤਰ-
ਸਵੇਰ ਵੇਲੇ ।

ਪ੍ਰਸ਼ਨ 40.
ਆਦਿ ਗ੍ਰੰਥ ਸਾਹਿਬ ਜੀ ਦਾ ਕੀ ਮਹੱਤਵ ਹੈ ?
ਉੱਤਰ-
ਇਸ ਵਿੱਚ ਸਾਰੀ ਮਨੁੱਖ ਜਾਤੀ ਲਈ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਗਿਆ ਹੈ ।

ਪ੍ਰਸ਼ਨ 41.
ਬਾਬਾ ਬੁੱਢਾ ਜੀ ਕੌਣ ਸਨ ?
ਉੱਤਰ-
ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ।

ਪ੍ਰਸ਼ਨ 42.
ਸਿੱਖਾਂ ਦੇ ਕੇਂਦਰੀ ਧਾਰਮਿਕ ਗੁਰਦੁਆਰੇ ਦਾ ਨਾਂ ਦੱਸੋ ।
ਉੱਤਰ-
ਹਰਿਮੰਦਰ ਸਾਹਿਬ (ਅੰਮ੍ਰਿਤਸਰ) ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 43.
ਚੰਦੂ ਸ਼ਾਹ ਕੌਣ ਸੀ ?
ਉੱਤਰ-
ਲਾਹੌਰ ਦਾ ਦੀਵਾਨ ।

ਪ੍ਰਸ਼ਨ 44.
ਸ਼ੇਖ਼ ਅਹਿਮਦ ਸਰਹਿੰਦੀ ਕੌਣ ਸੀ ?
ਉੱਤਰ-
ਨਕਸ਼ਬੰਦੀ ਸੰਪਰਦਾਇ ਦਾ ਨੇਤਾ ।

ਪ੍ਰਸ਼ਨ 45.
ਜਹਾਂਗੀਰ ਦੇ ਸਭ ਤੋਂ ਵੱਡੇ ਪੁੱਤਰ ਦਾ ਕੀ ਨਾਂ ਸੀ ?
ਉੱਤਰ-
ਖੁਸਰੋ ।

ਪ੍ਰਸ਼ਨ 46.
ਸ਼ਹੀਦੀ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਕੌਣ ਸਨ ?
ਜਾਂ
ਸ਼ਹੀਦਾਂ ਦੇ ਸਰਤਾਜ ਕਿਹੜੇ ਗੁਰੂ ਸਾਹਿਬ ਨੂੰ ਕਿਹਾ ਜਾਂਦਾ ਹੈ ?
ਉੱਤਰ-
ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 47.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਿਸ ਮੁਗਲ ਬਾਦਸ਼ਾਹ ਦੇ ਆਦੇਸ਼ ‘ਤੇ ਹੋਈ ?
ਉੱਤਰ-
ਜਹਾਂਗੀਰ ।

ਪ੍ਰਸ਼ਨ 48.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਕਦੋਂ ਹੋਈ ?
मां
ਗੁਰੂ ਅਰਜਨ ਦੇਵ ਜੀ ਕਦੋਂ ਸ਼ਹੀਦ ਹੋਏ ?
ਉੱਤਰ-
30 ਮਈ, 1606 ਈ. ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 49.
ਗੁਰੂ ਅਰਜਨ ਦੇਵ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
ਉੱਤਰ-
ਲਾਹੌਰ ਵਿਖੇ ।

ਪ੍ਰਸ਼ਨ 50.
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਕੋਈ ਇੱਕ ਪ੍ਰਭਾਵ ਲਿਖੋ ।
ਉੱਤਰ-
ਇਸ ਸ਼ਹੀਦੀ ਕਾਰਨ ਸਿੱਖਾਂ ਦੇ ਜਜ਼ਬਾਤ ਭੜਕ ਉੱਠੇ ।

ਖ਼ਾਲੀ ਥਾਂਵਾਂ ਭਰੋ (Fill in the Blanks)

ਨੋਟ :-ਖ਼ਾਲੀ ਥਾਂਵਾਂ ਭਰੋ-

1. ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ……………………… ਗੁਰੂ ਸਨ ।
ਉੱਤਰ-
(ਪੰਜਵੇਂ)

2. ਗੁਰੁ ਅਰਜਨ ਦੇਵ ਜੀ ਦੇ ਪਿਤਾ ਜੀ ਦਾ ਨਾਂ …………………….. ਸੀ ।
ਉੱਤਰ-
(ਗੁਰੂ ਰਾਮਦਾਸ ਜੀ)

3. ਗੁਰੂ ਅਰਜਨ ਦੇਵ ਜੀ ਦੀ ਮਾਤਾ ਜੀ ਦਾ ਨਾਂ ……………………. ਸੀ ।
ਉੱਤਰ-
(ਬੀਬੀ ਭਾਨੀ)

4. ਗੁਰੂ ਅਰਜਨ ਦੇਵ ਜੀ ਦੇ ਪੁੱਤਰ ਦਾ ਨਾਂ ………………….. ਸੀ ।
ਉੱਤਰ-
(ਹਰਿਗੋਬਿੰਦ)

5. ਗੁਰੂ ਅਰਜਨ ਦੇਵ ਜੀ ………………… ਵਿੱਚ ਗੁਰਗੱਦੀ ‘ਤੇ ਬਿਰਾਜਮਾਨ ਹੋਏ ।
ਉੱਤਰ-
(1581 ਈ.)

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

6. ਪ੍ਰਿਥੀਆ ਨੇ …………………….. ਸਥਾਪਨਾ ਕੀਤੀ ।
ਉੱਤਰ-
(ਮੀਣਾ ਸੰਪ੍ਰਦਾਇ ਦੀ)

7. ਸ਼ੇਖ਼ ਅਹਿਮਦ ਸਰਹੰਦੀ ਨੇ ……………………. ਲਹਿਰ ਦੀ ਸਥਾਪਨਾ ਕੀਤੀ ।
ਉੱਤਰ-
(ਨਕਸ਼ਬੰਦੀ)

8. ਨਕਸ਼ਬੰਦੀਆਂ ਨੇ ਆਪਣਾ ਮੁੱਖ ਕੇਂਦਰ ……………………. ਵਿਖੇ ਸਥਾਪਿਤ ਕੀਤਾ ਸੀ ।
ਉੱਤਰ-
(ਸਰਹਿੰਦ)

9. ਚੰਦੂ ਸ਼ਾਹ …………………….. ਦਾ ਦੀਵਾਨ ਸੀ ।
ਉੱਤਰ-
(ਲਾਹੌਰ)

10. ਹਰਿਮੰਦਰ ਸਾਹਿਬ ਦਾ ਨਿਰਮਾਣ ……………….. ਨੇ ਕਰਵਾਇਆ ।
ਉੱਤਰ-
(ਗੁਰੂ ਅਰਜਨ ਸਾਹਿਬ)

11. ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ……….. ….. ਨੇ ਰੱਖਿਆ ।
ਉੱਤਰ-
(ਮੀਆਂ ਮੀਰ)

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

12. ਤਰਨ ਤਾਰਨ ਦੀ ਸਥਾਪਨਾ ……………………. ਨੇ ਕੀਤੀ ।
ਉੱਤਰ-
(ਗੁਰੂ ਅਰਜਨ ਸਾਹਿਬ)

13. ………………………… ਨੇ ਲਾਹੌਰ ਵਿਖੇ ਬਾਉਲੀ ਦਾ ਨਿਰਮਾਣ ਕਰਵਾਇਆ ।
ਉੱਤਰ-
(ਗੁਰੂ ਅਰਜਨ ਸਾਹਿਬ)

14. ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ …………………….. ਨੇ ਕੀਤਾ ਸੀ ।
ਉੱਤਰ-
(ਗੁਰੂ ਅਰਜਨ ਸਾਹਿਬ)

15. ਆਦਿ ਗ੍ਰੰਥ ਸਾਹਿਬ ਜੀ ਨੂੰ ਲਿਖਣ ਦਾ ਮਹਾਨ ਕਾਰਜ …………………… ਵਿੱਚ ਸੰਪੂਰਨ ਹੋਇਆ ।
ਉੱਤਰ-
(1604 ਈ.)

16. ਹਰਿਮੰਦਰ ਸਾਹਿਬ ਦੇ ਵਿੱਚ ਪਹਿਲੇ ਮੁੱਖ ਗ੍ਰੰਥੀ …………………… ਨੂੰ ਥਾਪਿਆ ਗਿਆ ।
ਉੱਤਰ-
(ਬਾਬਾ ਬੁੱਢਾ ਜੀ)

17. ਜਹਾਂਗੀਰ ਦੀ ਆਤਮ-ਕਥਾ ਦਾ ਨਾਂ ………………….. ਹੈ ।
ਉੱਤਰ-
(ਤੁਜ਼ਕ-ਏ-ਜਹਾਂਗੀਰੀ)

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

18. ਦਾਰਾ ਸ਼ਿਕੋਹ ਦੇ ਪਿਤਾ ਦਾ ਨਾਂ …………………… ਸੀ ।
ਉੱਤਰ-
(ਜਹਾਂਗੀਰ)

19. ਗੁਰੂ ਅਰਜਨ ਦੇਵ ਜੀ ਨੂੰ ……………………. ਵਿੱਚ ਸ਼ਹੀਦ ਕੀਤਾ ਗਿਆ ।
ਉੱਤਰ-
(1606 ਈ.)

20. ਗੁਰੂ ਅਰਜਨ ਦੇਵ ਜੀ ਨੂੰ ……………………… ਵਿਖੇ ਸ਼ਹੀਦ ਕੀਤਾ ਗਿਆ ।
ਉੱਤਰ-
(ਲਾਹੌਰ)

21. ਗੁਰੂ ਅਰਜਨ ਦੇਵ ਜੀ ਨੂੰ ਮੁਗ਼ਲ ਬਾਦਸ਼ਾਹ ………………………. ਨੇ ਸ਼ਹੀਦ ਕੀਤਾ ।
ਉੱਤਰ-
(ਜਹਾਂਗੀਰ)

ਠੀਕ ਜਾਂ ਗਲਤ (True or False)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਜਾਂ ਗਲਤ ਦੀ ਚੋਣ ਕਰੋ-.

1. ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ ।
ਉੱਤਰ-
ਠੀਕ

2. ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ, 1563 ਈ. ਵਿੱਚ ਗੋਇੰਦਵਾਲ ਸਾਹਿਬ ਵਿਖੇ ਹੋਇਆ ਸੀ ।
ਉੱਤਰ-
ਠੀਕ

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

3. ਗੁਰੂ ਅਰਜਨ ਦੇਵ ਜੀ ਦੀ ਮਾਤਾ ਦਾ ਨਾਂ ਤ੍ਰਿਪਤਾ ਦੇਵੀ ਸੀ ।
ਉੱਤਰ-
ਗ਼ਲਤ

4. ਗੁਰੂ ਅਰਜਨ ਦੇਵ ਜੀ ਦੇ ਸਪੁੱਤਰ ਦਾ ਨਾਂ ਹਰਿਗੋਬਿੰਦ ਜੀ ਸੀ ।
ਉੱਤਰ-
ਠੀਕ

5. ਮੀਣਾ ਸੰਪਰਦਾਇ ਦੀ ਸਥਾਪਨਾ ਪ੍ਰਿਥੀ ਚੰਦ ਨੇ ਕੀਤੀ ਸੀ ।
ਉੱਤਰ-
ਠੀਕ

6. ਚੰਦੂ ਸ਼ਾਹ ਗੁਰੂ ਅਰਜਨ ਦੇਵ ਜੀ ਦਾ ਦੋਸਤ ਬਣ ਗਿਆ.
ਉੱਤਰ-
ਗਲਤ

7. ਹਰਿਮੰਦਰ ਸਾਹਿਬ ਦਾ ਨਿਰਮਾਣ ਗੁਰੂ ਅਰਜਨ ਸਾਹਿਬ ਨੇ ਕਰਵਾਇਆ ।
ਉੱਤਰ-
ਠੀਕ

8. ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ 1688 ਈ. ਵਿੱਚ ਆਰੰਭ ਕੀਤਾ ਗਿਆ ਸੀ ।
ਉੱਤਰ-
ਗ਼ਲਤ

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

9. ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਸੂਫ਼ੀ ਸੰਤ ਮੀਆਂ ਮੀਰ ਜੀ ਨੇ ਰੱਖਿਆ ਸੀ ।
ਉੱਤਰ-
ਠੀਕ

10. ਮਸੰਦ ਪ੍ਰਥਾ ਦੇ ਵਿਕਾਸ ਵਿੱਚ ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਮਹੱਤਵਪੂਰਨ ਯੋਗਦਾਨ ਦਿੱਤਾ ।
ਉੱਤਰ-
ਠੀਕ

11. ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਦਾ ਸੰਕਲਨ 1604 ਈ. ਵਿੱਚ ਕੀਤਾ ।
ਉੱਤਰ-
ਠੀਕ

12. ਬਾਬਾ ਬੁੱਢਾ ਜੀ ਨੇ ਆਦਿ ਗ੍ਰੰਥ ਸਾਹਿਬ ਦੀ ਬਾਣੀ ਨੂੰ ਲਿਖਣ ਦਾ ਕੰਮ ਕੀਤਾ ।
ਉੱਤਰ-
ਗ਼ਲਤ

13. ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਸਨ ।
ਉੱਤਰ-
ਠੀਕ

14. ਆਦਿ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ 33 ਰਾਗਾਂ ਅਨੁਸਾਰ ਵੰਡਿਆ ਗਿਆ ਹੈ ।
ਉੱਤਰ-
ਗ਼ਲਤ

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

15. ਆਦਿ ਗ੍ਰੰਥ ਸਾਹਿਬ ਜੀ ਵਿੱਚ ਕੁੱਲ 1430 ਪੰਨੇ (ਅੰਗ) ਹਨ ।
ਉੱਤਰ-
ਠੀਕ

16. ਗੁਰੁ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਾਹਿਬਾਨ ਦੀ ਬਾਣੀ ਸ਼ਾਮਲ ਹੈ
ਉੱਤਰ-
ਠੀਕ

17. ਤੁਜ਼ਕ-ਏ-ਜਹਾਂਗੀਰੀ ਦਾ ਲੇਖਕ ਬਾਬਰ ਸੀ ।
ਉੱਤਰ-
ਗ਼ਲਤ

18. ਗੁਰੂ ਅਰਜਨ ਦੇਵ ਜੀ ਨੂੰ 1606 ਈ. ਵਿੱਚ ਸ਼ਹੀਦ ਕੀਤਾ ਗਿਆ ਸੀ ।
ਉੱਤਰ-ਠੀਕ

19. ਗੁਰੂ ਅਰਜਨ ਦੇਵ ਜੀ ਨੂੰ ਔਰੰਗਜ਼ੇਬ ਦੇ ਆਦੇਸ਼ ਤੇ ਸ਼ਹੀਦ ਕੀਤਾ ਗਿਆ ਸੀ ।
ਉੱਤਰ-
ਗ਼ਲਤ

20. ਗੁਰੂ ਅਰਜਨ ਦੇਵ ਜੀ ਨੂੰ ਲਾਹੌਰ ਵਿਖੇ ਸ਼ਹੀਦ ਕੀਤਾ ਗਿਆ ਸੀ ।
ਉੱਤਰ-
ਠੀਕ

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਬਹੁਪੱਖੀ ਪ੍ਰਸ਼ਨ (Multiple Choice Questions)

ਨੋਟ :-ਹੇਠ ਲਿਖਿਆਂ ਵਿੱਚੋਂ ਠੀਕ ਉੱਤਰ ਦੀ ਚੋਣ ਕਰੋ-

ਪ੍ਰਸ਼ਨ 1.
ਸਿੱਖਾਂ ਦੇ ਪੰਜਵੇਂ ਗੁਰੂ ਕੌਣ ਸਨ ?
(i) ਗੁਰੂ ਰਾਮਦਾਸ ਜੀ
(ii) ਗੁਰੂ ਅਰਜਨ ਦੇਵ ਜੀ
(iii) ਗੁਰੂ ਹਰਿਗੋਬਿੰਦ ਜੀ
(iv) ਗੁਰੂ ਹਰਿਕ੍ਰਿਸ਼ਨ ਜੀ ।
ਉੱਤਰ-
(ii) ਗੁਰੂ ਅਰਜਨ ਦੇਵ ਜੀ ।

ਪ੍ਰਸ਼ਨ 2.
ਗੁਰੂ ਅਰਜਨ ਦੇਵ ਜੀ ਦਾ ਜਨਮ ਕਦੋਂ ਹੋਇਆ ਸੀ ?
(i) 1539 ਈ. ਵਿੱਚ
(ii) 1560 ਈ. ਵਿੱਚ
(iii) 1563 ਈ. ਵਿੱਚ
(iv) 1574 ਈ. ਵਿੱਚ ।
ਉੱਤਰ-
(iii) 1563 ਈ. ਵਿੱਚ ।

ਪ੍ਰਸ਼ਨ 3.
ਗੁਰੂ ਅਰਜਨ ਦੇਵ ਜੀ ਦਾ ਜਨਮ ਕਿੱਥੇ ਹੋਇਆ ਸੀ ?
(i) ਅੰਮ੍ਰਿਤਸਰ
(ii) ਖਡੂਰ ਸਾਹਿਬ
(iii) ਗੋਇੰਦਵਾਲ ਸਾਹਿਬ
(iv) ਤਰਨ ਤਾਰਨ ।
ਉੱਤਰ-
(iii) ਗੋਇੰਦਵਾਲ ਸਾਹਿਬ ।

ਪ੍ਰਸ਼ਨ 4.
ਗੁਰੂ ਅਰਜਨ ਦੇਵ ਜੀ ਦੇ ਪਿਤਾ ਜੀ ਕੌਣ ਸਨ ?
(i) ਗੁਰੂ ਅਮਰਦਾਸ ਜੀ
(ii) ਗੁਰੂ ਰਾਮਦਾਸ ਜੀ
(iii) ਭਾਈ ਗੁਰਦਾਸ ਜੀ
(iv) ਹਰੀਦਾਸ ਜੀ ।
ਉੱਤਰ-
(ii) ਗੁਰੂ ਰਾਮਦਾਸ ਜੀ ।

ਪ੍ਰਸ਼ਨ 5.
ਗੁਰੂ ਅਰਜਨ ਦੇਵ ਜੀ ਦੀ ਮਾਤਾ ਜੀ ਦਾ ਕੀ ਨਾਂ ਸੀ ?
(i) ਬੀਬੀ ਭਾਨੀ ਜੀ
(ii) ਬੀਬੀ ਅਮਰੋ ਜੀ
(iii) ਬੀਬੀ ਅਨੋਖੀ ਜੀ
(iv) ਬੀਬੀ ਦਾਨੀ ਜੀ ।
ਉੱਤਰ-
(i) ਬੀਬੀ ਭਾਨੀ ਜੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 6.
ਪ੍ਰਿਥੀਆ ਨੇ ਕਿਸ ਸੰਪਰਦਾ ਦੀ ਸਥਾਪਨਾ ਕੀਤੀ ਸੀ ?
(i) ਮੀਣਾ
(ii) ਉਦਾਸੀ
(iii) ਹਰਜਸ
(iv) ਨਿਰੰਜਨਿਆ ।
ਉੱਤਰ-
(i) ਮੀਣਾ ।

ਪ੍ਰਸ਼ਨ 7.
ਮਿਹਰਬਾਨ ਕਿਸ ਦਾ ਪੁੱਤਰ ਸੀ ?
(i) ਗੁਰੂ ਅਰਜਨ ਦੇਵ ਜੀ ਦਾ
(ii) ਸ੍ਰੀ ਚੰਦ ਜੀ ਦਾ
(iii) ਭਾਈ ਮੋਹਨ ਜੀ ਦਾ
(iv) ਪ੍ਰਿਥੀ ਚੰਦ ਦਾ ।
ਉੱਤਰ-
(iv) ਪ੍ਰਿਥੀ ਚੰਦ ਦਾ ।

ਪ੍ਰਸ਼ਨ 8.
ਗੁਰੂ ਅਰਜਨ ਦੇਵ ਜੀ ਕਦੋਂ ਗੁਰਗੱਦੀ ‘ਤੇ ਬਿਰਾਜਮਾਨ ਹੋਏ ?
(i) 1580 ਈ. ਵਿੱਚ
(ii) 1581 ਈ. ਵਿੱਚ
(iii) 1585 ਈ. ਵਿੱਚ
(iv) 1586 ਈ. ਵਿੱਚ ।
ਉੱਤਰ-
(ii) 1581 ਈ. ਵਿੱਚ ।

ਪ੍ਰਸ਼ਨ 9.
ਨਕਸ਼ਬੰਦੀ ਲਹਿਰ ਦਾ ਹੈਡਕੁਆਟਰ ਕਿੱਥੇ ਸੀ ?
(t) ਮਾਲੇਰਕੋਟਲਾ
(ii) ਲੁਧਿਆਣਾ
(iii) ਜਲੰਧਰ
(iv) ਸਰਹਿੰਦ ।
ਉੱਤਰ-
(iv) ਸਰਹਿੰਦ ।

ਪ੍ਰਸ਼ਨ 10.
ਨਕਸ਼ਬੰਦੀ ਲਹਿਰ ਦਾ ਮੁੱਖ ਨੇਤਾ ਕੌਣ ਸੀ ?
(i) ਕਾਜ਼ੀ ਨੂਰ ਮੁਹੰਮਦ
(ii) ਸ਼ੇਖ ਅਹਿਮਦ ਸਰਹਿੰਦੀ
(iii) ਮੀਆਂ ਮੀਰ
(iv) ਅਤਾ ਮੁਹੰਮਦ ਖ਼ਾਂ ।
ਉੱਤਰ-
(ii) ਸ਼ੇਖ ਅਹਿਮਦ ਸਰਹਿੰਦੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 11.
ਚੰਦੂ ਸ਼ਾਹ ਕੌਣ ਸੀ ?
(i) ਲਾਹੌਰ ਦਾ ਦੀਵਾਨ
(ii) ਜਲੰਧਰ ਦਾ ਫ਼ੌਜਦਾਰ
(iii) ਪੰਜਾਬ ਦਾ ਸੂਬੇਦਾਰ
(iv) ਮੁਲਤਾਨ ਦਾ ਦੀਵਾਨ ।
ਉੱਤਰ-
(i) ਲਾਹੌਰ ਦਾ ਦੀਵਾਨ ।

ਪ੍ਰਸ਼ਨ 12.
ਗੁਰੂ ਅਰਜਨ ਦੇਵ ਜੀ ਨੇ ਹਰਿਮੰਦਰ ਸਾਹਿਬ ਦੀ ਨੀਂਹ ਕਦੋਂ ਰੱਖੀ ਸੀ ?
(i) 1581 ਈ. ਵਿੱਚ ।
(ii) 1585 ਈ. ਵਿੱਚ
(iii) 1587 ਈ. ਵਿੱਚ
(iv) 1588 ਈ. ਵਿੱਚ ।
ਉੱਤਰ-
(iv) 1588 ਈ. ਵਿੱਚ ।

ਪ੍ਰਸ਼ਨ 13.
ਹਰਿਮੰਦਰ ਸਾਹਿਬ ਦੀ ਨੀਂਹ ਕਿਸ ਨੇ ਰੱਖੀ ਸੀ ?
(i) ਗੁਰੂ ਅਰਜਨ ਦੇਵ ਜੀ ਨੇ
(ii) ਬਾਬਾ ਫ਼ਰੀਦ ਜੀ ਨੇ
(iii) ਸੰਤ ਮੀਆਂ ਮੀਰ ਜੀ ਨੇ
(iv) ਬਾਬਾ ਬੁੱਢਾ ਜੀ ਨੇ ।
ਉੱਤਰ-
(iii) ਸੰਤ ਮੀਆਂ ਮੀਰ ਜੀ ਨੇ ।

ਪ੍ਰਸ਼ਨ 14.
ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਜੀ ਦੇ ਸੰਕਲਨ ਦਾ ਕਾਰਜ ਕਿੱਥੇ ਆਰੰਭ ਕੀਤਾ ?
(i) ਰਾਮਸਰ
(ii) ਗੋਇੰਦਵਾਲ ਸਾਹਿਬ
(iii) ਖਡੂਰ ਸਾਹਿਬ
(iv) ਬਾਬਾ ਬਕਾਲਾ ।
ਉੱਤਰ-
(i) ਰਾਮਸਰ ।

ਪ੍ਰਸ਼ਨ 15.
ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਸਾਹਿਬ ਜੀ ਨੂੰ ਲਿਖਣ ਦਾ ਕਾਰਜ ਕਿਸ ਨੂੰ ਸੌਂਪਿਆ ?
(i) ਬਾਬਾ ਬੁੱਢਾ ਜੀ ਨੂੰ
(ii) ਭਾਈ ਗੁਰਦਾਸ ਜੀ ਨੂੰ
(iii) ਭਾਈ ਮੋਹਕਮ ਚੰਦ ਨੂੰ
(iv) ਭਾਈ ਮਨੀ ਸਿੰਘ ਜੀ ਨੂੰ ।
ਉੱਤਰ-
(ii) ਭਾਈ ਗੁਰਦਾਸ ਜੀ ਨੂੰ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 16.
ਆਦਿ ਗ੍ਰੰਥ ਸਾਹਿਬ ਜੀ ਦਾ ਸੰਕਲਨ ਕਦੋਂ ਪੂਰਾ ਹੋਇਆ ?
(i) 1600 ਈ. ਵਿੱਚ
(ii) 1601 ਈ. ਵਿੱਚ
(iii) 1602 ਈ. ਵਿੱਚ
(iv) 1604 ਈ. ਵਿੱਚ ।
ਉੱਤਰ-
(iv) 1604 ਈ. ਵਿੱਚ ।

ਪ੍ਰਸ਼ਨ 17.
ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਿੱਥੇ ਹੋਇਆ ?
(i) ਹਰਿਮੰਦਰ ਸਾਹਿਬ
(ii) ਖਡੂਰ ਸਾਹਿਬ
(iii) ਗੋਇੰਦਵਾਲ ਸਾਹਿਬ
(iv), ਨਨਕਾਣਾ ਸਾਹਿਬ ।
ਉੱਤਰ-
(i) ਹਰਿਮੰਦਰ ਸਾਹਿਬ

ਪ੍ਰਸ਼ਨ 18.
ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਦੋਂ ਹੋਇਆ ?
(i) 1602 ਈ. ਵਿੱਚ
(ii) 1604 ਈ. ਵਿੱਚ
(iii) 1605 ਈ. ਵਿੱਚ
(iv) 1606 ਈ. ਵਿੱਚ ।
ਉੱਤਰ-
(ii) 1604 ਈ. ਵਿੱਚ

ਪ੍ਰਸ਼ਨ 19.
ਹਰਿਮੰਦਰ ਸਾਹਿਬ ਵਿਖੇ ਪਹਿਲਾ ਮੁੱਖ ਗ੍ਰੰਥੀ ਕਿਸ ਨੂੰ ਨਿਯੁਕਤ ਕੀਤਾ ਗਿਆ ਸੀ ?
(i) ਭਾਈ ਗੁਰਦਾਸ ਜੀ
(ii) ਭਾਈ ਮਨੀ ਸਿੰਘ ਜੀ
(iii) ਬਾਬਾ ਬੁੱਢਾ ਜੀ
(iv) ਬਾਬਾ ਦੀਪ ਸਿੰਘ ਜੀ ।
ਉੱਤਰ-
(iii) ਬਾਬਾ ਬੁੱਢਾ ਜੀ

ਪ੍ਰਸ਼ਨ 20.
ਹਰਿਮੰਦਰ ਸਾਹਿਬ ਦੇ ਪਹਿਲੇ ਗ੍ਰੰਥੀ ਕੌਣ ਸਨ ?
(i) ਬਾਬਾ ਬੁੱਢਾ ਜੀ
(ii) ਭਾਈ ਗੁਰਦਾਸ ਜੀ
(iii) ਭਾਈ ਬਾਲਾ ਜੀ
(iv) ਭਾਈ ਮੰਝ ਜੀ ।
ਉੱਤਰ-
(i) ਬਾਬਾ ਬੁੱਢਾ ਜੀ

ਪ੍ਰਸ਼ਨ 21.
ਆਦਿ ਗ੍ਰੰਥ ਸਾਹਿਬ ਜੀ ਵਿੱਚ ਬਾਣੀ ਨੂੰ ਕਿੰਨੇ ਰਾਗਾਂ ਦੇ ਅਨੁਸਾਰ ਵੰਡਿਆ ਗਿਆ ਹੈ ?
(i) 10
(ii) 15
(iii) 21
(iv) 31.
ਉੱਤਰ-
(iv) 31.

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 22.
ਆਦਿ ਗ੍ਰੰਥ ਸਾਹਿਬ ਜੀ ਨੂੰ ਕਿਸ ਲਿਪੀ ਵਿੱਚ ਲਿਖਿਆ ਗਿਆ ਹੈ ?
(i) ਹਿੰਦੀ
(ii) ਫ਼ਾਰਸੀ
(iii) ਮਰਾਠੀ
(iv) ਗੁਰਮੁੱਖੀ ।
ਉੱਤਰ-
(iv) ਗੁਰਮੁੱਖੀ ।

ਪ੍ਰਸ਼ਨ 23.
ਕਿਸ ਭਗਤ ਸਾਹਿਬਾਨ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਨਹੀਂ ਹੈ ?
(i) ਭਗਤ ਧੰਨਾ ਜੀ
(ii) ਭਗਤ ਨਾਮਦੇਵ ਜੀ
(iii) ਭਗਤ ਸਧਨਾ ਜੀ
(iv) ਮੀਰਾਂ ਬਾਈ ਜੀ ।
ਉੱਤਰ-
(iv) ਮੀਰਾਂ ਬਾਈ ਜੀ ।

ਪ੍ਰਸ਼ਨ 24.
ਬਾਬਾ ਬੁੱਢਾ ਜੀ ਕੌਣ ਸਨ ?
(i) ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ
(ii) ਆਦਿ ਗ੍ਰੰਥ ਸਾਹਿਬ ਦੀ ਬਾਣੀ ਲਿਖਣ ਵਾਲੇ
(iii) ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਵਾਲੇ
(iv) ਇਨ੍ਹਾਂ ਵਿੱਚੋਂ ਕੋਈ ਨਹੀਂ ।
ਉੱਤਰ-
(i) ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੇ ਪਹਿਲੇ ਮੁੱਖ ਗ੍ਰੰਥੀ ।

ਪ੍ਰਸ਼ਨ 25.
ਸਿੱਖਾਂ ਦੇ ਕੇਂਦਰੀ ਧਾਰਮਿਕ ਗ੍ਰੰਥ ਦਾ ਨਾਂ ਦੱਸੋ ।
(i) ਆਦਿ ਗ੍ਰੰਥ ਸਾਹਿਬ ਜੀ
(ii) ਦਸਮ ਗ੍ਰੰਥ ਸਾਹਿਬ ਜੀ
(iii) ਜ਼ਫ਼ਰਨਾਮਾ
(iv) ਰਹਿਤਨਾਮਾ ।
ਉੱਤਰ-
(i) ਆਦਿ ਗ੍ਰੰਥ ਸਾਹਿਬ ਜੀ ।

ਪ੍ਰਸ਼ਨ 26.
ਸਿੱਖਾਂ ਦੇ ਕੇਂਦਰੀ ਧਾਰਮਿਕ ਗੁਰਦੁਆਰੇ ਦਾ ਨਾਂ ਦੱਸੋ ।
(i) ਹਰਿਮੰਦਰ ਸਾਹਿਬ
(ii) ਸੀਸ ਗੰਜ
(iii) ਰਕਾਬ ਗੰਜ
(iv) ਕੇਸਗੜ੍ਹ ਸਾਹਿਬ ।
ਉੱਤਰ-
(i) ਹਰਿਮੰਦਰ ਸਾਹਿਬ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

ਪ੍ਰਸ਼ਨ 27.
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਿਆਸ ਨਦੀ ਦੇ ਕੰਢੇ ਕਿਹੜਾ ਨਗਰ ਵਸਾਇਆ ?
(i) ਸ੍ਰੀ ਹਰਗੋਬਿੰਦਪੁਰ ਸਾਹਿਬ
(ii) ਤਰਨਤਾਰਨ ਸਾਹਿਬ
(iii) ਕਰਤਾਰਪੁਰ ਸਾਹਿਬ
(iv) ਸ੍ਰੀ ਕੀਰਤਪੁਰ ਸਾਹਿਬ ।
ਉੱਤਰ-
(i) ਸ੍ਰੀ ਹਰਗੋਬਿੰਦਪੁਰ ਸਾਹਿਬ ।

ਪ੍ਰਸ਼ਨ 28.
ਜਹਾਂਗੀਰ ਦੀ ਆਤਮਕਥਾ ਦਾ ਕੀ ਨਾਂ ਸੀ ?
(i) ਤੁਜ਼ਕ-ਏ-ਬਾਬਰੀ ,
(ii) ਤੁਜ਼ਕ-ਏ-ਜਹਾਂਗੀਰੀ
(iii) ਜਹਾਂਗੀਰਨਾਮਾ
(iv) ਆਲਮਗੀਰਨਾਮਾ ।
ਉੱਤਰ-
(ii) ਤੁਜ਼ਕ-ਏ-ਜਹਾਂਗੀਰੀ ।

ਪ੍ਰਸ਼ਨ 29.
ਸ਼ਹੀਦੀ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਕੌਣ ਸਨ ?
(i) ਗੁਰੁ ਨਾਨਕ ਦੇਵ ਜੀ
(ii) ਗੁਰੂ ਅਮਰਦਾਸ ਜੀ
(iii) ਗੁਰੁ ਅਰਜਨ ਦੇਵ ਜੀ
(iv) ਗੁਰੂ ਤੇਗ਼ ਬਹਾਦਰ ਜੀ ।
ਉੱਤਰ-
(iii) ਗੁਰੁ ਅਰਜਨ ਦੇਵ ਜੀ ।

ਪ੍ਰਸ਼ਨ 30.
ਗੁਰੂ ਅਰਜਨ ਦੇਵ ਜੀ ਨੂੰ ਕਿਸ ਮੁਗ਼ਲ ਬਾਦਸ਼ਾਹ ਦੇ ਆਦੇਸ਼ ‘ਤੇ ਸ਼ਹੀਦ ਕੀਤਾ ਗਿਆ ਸੀ ?
(i) ਜਹਾਂਗੀਰ
(ii) ਬਾਬਰ
(iii) ਸ਼ਾਹਜਹਾਂ
(iv) ਔਰੰਗਜ਼ੇਬ ।
ਉੱਤਰ-
(i) ਜਹਾਂਗੀਰ ।

ਪ੍ਰਸ਼ਨ 31.
ਗੁਰੂ ਅਰਜਨ ਦੇਵ ਜੀ ਨੂੰ ਕਿੱਥੇ ਸ਼ਹੀਦ ਕੀਤਾ ਗਿਆ ਸੀ ?
(i) ਦਿੱਲੀ
(ii) ਅੰਮ੍ਰਿਤਸਰ
(iii) ਲਾਹੌਰ
(iv) ਮੁਲਤਾਨ ।
ਉੱਤਰ-
(iii) ਲਾਹੌਰ ।

ਪ੍ਰਸ਼ਨ 32.
ਗੁਰੂ ਅਰਜਨ ਦੇਵ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
(i) 1604 ਈ. ਵਿੱਚ
(ii) 1605 ਈ. ਵਿੱਚ
(iii) 1606 ਈ. ਵਿੱਚ
(iv) 1609 ਈ. ਵਿੱਚ ।
ਉੱਤਰ-
(iii) 1606 ਈ. ਵਿੱਚ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

Source Based Questions
ਨੋਟ-ਹੇਠ ਲਿਖੇ ਪੈਰਿਆਂ ਨੂੰ ਧਿਆਨ ਨਾਲ ਪੜ੍ਹੋ ਅਤੇ ਉਨ੍ਹਾਂ ਦੇ ਅੰਤ ਵਿੱਚ ਦਿੱਤੇ ਗਏ ਪ੍ਰਸ਼ਨਾਂ ਦੇ ਉੱਤਰ ਦਿਓ-

1. ਗੁਰੂ ਅਰਜਨ ਦੇਵ ਜੀ ਦਾ ਸਿੱਖ ਪੰਥ ਦੇ ਵਿਕਾਸ ਲਈ ਸਭ ਤੋਂ ਪਹਿਲਾ ਮਹਾਨ ਕਾਰਜ ਹਰਿਮੰਦਰ ਸਾਹਿਬ ਦਾ ਨਿਰਮਾਣ ਸੀ । ਗੁਰੂ ਰਾਮਦਾਸ ਜੀ ਨੇ ਅੰਮ੍ਰਿਤਸਰ ਵਿਖੇ ਅੰਮ੍ਰਿਤ ਸਰੋਵਰ ਦੀ ਖੁਦਵਾਈ ਆਰੰਭ ਕਰਵਾਈ ਸੀ । ਇਸ ਕਾਰਜ ਨੂੰ ਗੁਰੂ ਅਰਜਨ ਦੇਵ ਜੀ ਨੇ ਮੁਕੰਮਲ ਕਰਵਾਇਆ ਸੀ । ਇਸ ਤੋਂ ਬਾਅਦ ਗੁਰੂ ਅਰਜਨ ਦੇਵ ਜੀ ਨੇ ਅੰਮ੍ਰਿਤ ਸਰੋਵਰ ਦੇ ਵਿਚਕਾਰ ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ । ਇਸ ਦੀ ਨੀਂਹ 1588 ਈ. ਵਿੱਚ ਪ੍ਰਸਿੱਧ ਸੂਫ਼ੀ ਸੰਤ ਨੇ ਰੱਖੀ ਸੀ । ਸਿੱਖਾਂ ਨੇ ਗੁਰੂ ਸਾਹਿਬ ਨੂੰ ਇਹ ਸੁਝਾਅ ਦਿੱਤਾ ਕਿ ਹਰਿਮੰਦਰ ਸਾਹਿਬ ਦੀ ਇਮਾਰਤ ਆਲੇ-ਦੁਆਲੇ ਦੀਆਂ ਸਾਰੀਆਂ ਇਮਾਰਤਾਂ ਨਾਲੋਂ ਉੱਚੀ ਹੋਣੀ ਚਾਹੀਦੀ ਹੈ । ਪਰ ਗੁਰੂ ਸਾਹਿਬ ਦਾ ਕਹਿਣਾ ਸੀ ਕਿ ਜੋ ਨੀਵਾਂ ਹੋਵੇਗਾ ਉਹ ਹੀ ਉੱਚਾ ਕਹਾਉਣ ਦੇ ਯੋਗ ਹੋਵੇਗਾ । ਇਸ ਲਈ ਇਸ ਦੀ ਇਮਾਰਤ ਹੋਰਨਾਂ ਇਮਾਰਤਾਂ ਨਾਲੋਂ ਨੀਵੀਂ ਰੱਖੀ ਗਈ । ਹਰਿਮੰਦਰ ਸਾਹਿਬ ਦੀ ਇੱਕ ਹੋਰ ਵਿਸ਼ੇਸ਼ਤਾ ਇਹ ਹੈ ਕਿ ਇਸ ਦੀਆਂ ਚਾਰੇ ਦਿਸ਼ਾਵਾਂ ਵੱਲ ਇੱਕਇੱਕ ਦਰਵਾਜ਼ਾ ਬਣਾਇਆ ਗਿਆ ਸੀ ।

1. ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਕਿਸ ਗੁਰੂ ਸਾਹਿਬ ਨੇ ਕੀਤਾ ਸੀ ?
2. ਹਰਿਮੰਦਰ ਸਾਹਿਬ ਦੀ ਨੀਂਹ ਕਿਸਨੇ ਰੱਖੀ ਸੀ ?
3. ਹਰਿਮੰਦਰ ਸਾਹਿਬ ਦੀ ਨੀਂਹ …………………. ਵਿੱਚ ਰੱਖੀ ਗਈ ਸੀ ।
4. ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਲਈ ਕਿੰਨੇ ਦਰਵਾਜ਼ੇ ਰੱਖੇ ਗਏ ਸੀ ?
5. ਹਰਿਮੰਦਰ ਸਾਹਿਬ ਦਾ ਕੀ ਮਹੱਤਵ ਸੀ ?
ਉੱਤਰ-
1. ਹਰਿਮੰਦਰ ਸਾਹਿਬ ਦਾ ਨਿਰਮਾਣ ਕਾਰਜ ਗੁਰੂ ਅਰਜਨ ਦੇਵ ਜੀ ਨੇ ਕੀਤਾ ਸੀ ।
2. ਹਰਿਮੰਦਰ ਸਾਹਿਬ ਦੀ ਨੀਂਹ ਪ੍ਰਸਿੱਧ ਸੂਫ਼ੀ ਸੰਤ ਮੀਆਂ ਮੀਰ ਜੀ ਨੇ ਰੱਖੀ ਸੀ ।
3. 1588 ਈ. ।
4. ਹਰਿਮੰਦਰ ਸਾਹਿਬ ਵਿੱਚ ਪ੍ਰਵੇਸ਼ ਲਈ ਚਾਰ ਦਰਵਾਜ਼ੇ ਰੱਖੇ ਗਏ ਸੀ ।
5. ਇਸ ਕਾਰਨ ਸਿੱਖਾਂ ਨੂੰ ਉਨ੍ਹਾਂ ਦਾ ਸਭ ਤੋਂ ਪ੍ਰਸਿੱਧ ਤੀਰਥ ਸਥਾਨ ਮਿਲਿਆ ।

2. ਮਸੰਦ ਪ੍ਰਥਾ ਦਾ ਵਿਕਾਸ ਗੁਰੂ ਅਰਜਨ ਦੇਵ ਜੀ ਦੇ ਮਹਾਨ ਕੰਮਾਂ ਵਿੱਚੋਂ ਇੱਕ ਸੀ । ਇਸ ਸੰਸਥਾ ਦੀ ਸਥਾਪਨਾ ਗੁਰੂ ਰਾਮਦਾਸ ਜੀ ਨੇ ਕੀਤੀ ਸੀ । ਮਸੰਦ ਫ਼ਾਰਸੀ ਭਾਸ਼ਾ ਦੇ ਸ਼ਬਦ ‘ਮਸਨਦ’ ਤੋਂ ਲਿਆ ਗਿਆ ਹੈ ਜਿਸ ਦਾ ਸ਼ਾਬਦਿਕ ਅਰਥ ਹੈ ‘ਉੱਚਾ ਸਥਾਨ’ । ਕਿਉਂਕਿ ਗੁਰੂ ਸਾਹਿਬਾਨ ਦੇ ਪ੍ਰਤੀਨਿਧੀ ਸੰਗਤ ਵਿੱਚ ਉੱਚੇ ਸਥਾਨ ‘ਤੇ ਬੈਠਦੇ ਸਨ ਇਸ ਲਈ ਉਨ੍ਹਾਂ ਨੂੰ ਮਸੰਦ ਕਿਹਾ ਜਾਣ ਲੱਗਾ । ਗੁਰੂ ਅਰਜਨ ਦੇਵ ਜੀ ਦੇ ਸਮੇਂ ਸਿੱਖਾਂ ਦੀ ਗਿਣਤੀ ਕਾਫ਼ੀ ਵੱਧ ਗਈ ਸੀ ਇਸ ਲਈ ਉਨ੍ਹਾਂ ਨੂੰ ਲੰਗਰ ਵਾਸਤੇ ਅਤੇ ਹੋਰ ਵਿਕਾਸ ਕਾਰਜਾਂ ਵਾਸਤੇ ਮਾਇਆ ਦੀ ਲੋੜ ਸੀ । ਇਸ ਲਈ ਗੁਰੂ ਸਾਹਿਬ ਨੇ ਇਹ ਐਲਾਨ ਕੀਤਾ ਕਿ ਹਰੇਕ ਸਿੱਖ ਆਪਣੀ ਆਮਦਨ ਵਿੱਚੋਂ ਦਸਵੰਧ ਗੁਰੂ ਸਾਹਿਬ ਨੂੰ ਭੇਟ ਕਰੇ ।

1. ਮਸੰਦ ਪ੍ਰਥਾ ਦੀ ਸਥਾਪਨਾ ਕਿਸ ਗੁਰੂ ਸਾਹਿਬ ਨੇ ਕੀਤੀ ਸੀ ?
2. ਮਸੰਦ ਕਿਸ ਭਾਸ਼ਾ ਦਾ ਸ਼ਬਦ ਹੈ ?
3. ਦਸਵੰਧ ਤੋਂ ਕੀ ਭਾਵ ਹੈ?
4. ਮਸੰਦ ਪ੍ਰਥਾ ਦਾ ਕੀ ਮਹੱਤਵ ਸੀ ?
5. ਮਸੰਦ ਪ੍ਰਥਾ ਦਾ ਵਿਕਾਸ ਕਿਸ ਗੁਰੂ ਸਾਹਿਬ ਦੇ ਸਮੇਂ ਹੋਇਆ ?
(i) ਗੁਰੂ ਰਾਮਦਾਸ ਜੀ
(ii) ਗੁਰੂ ਅਰਜਨ ਦੇਵ ਜੀ
(ii) ਗੁਰੂ ਹਰਿਗੋਬਿੰਦ ਜੀ
(iv) ਗੁਰੂ ਗੋਬਿੰਦ ਸਿੰਘ ਜੀ ।
ਉੱਤਰ-
1. ਮਸੰਦ ਪ੍ਰਥਾ ਦੀ ਸਥਾਪਨਾ ਗੁਰੂ ਰਾਮਦਾਸ ਜੀ ਨੇ ਕੀਤੀ ਸੀ ।
2. ਮਸੰਦ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ ।
3. ਦਸਵੰਧ ਤੋਂ ਭਾਵ ਹੈ ਆਮਦਨੀ ਦਾ ਦੱਸਵਾਂ ਹਿੱਸਾ ।
4. ਇਸ ਕਾਰਨ ਸਿੱਖ ਧਰਮ ਦਾ ਪ੍ਰਸਾਰ ਦੂਰ-ਦੂਰ ਤੇ ਖੇਤਰਾਂ ਵਿੱਚ ਸੰਭਵ ਹੋ ਸਕਿਆ ।
5. ਗੁਰੂ ਅਰਜਨ ਦੇਵ ਜੀ ।

PSEB 12th Class History Solutions Chapter 6 ਗੁਰੂ ਅਰਜਨ ਦੇਵ ਜੀ ਅਤੇ ਉਨ੍ਹਾਂ ਦੀ ਸ਼ਹੀਦੀ

3. ਜਹਾਂਗੀਰ ਨੇ ਆਪਣੀ ਆਤਮ-ਕਥਾ ਵਿੱਚ ਸਪੱਸ਼ਟ ਲਿਖਿਆ ਹੈ-
‘‘ਦਰਿਆ ਬਿਆਸ ਦੇ ਕੰਢੇ ਗੋਇੰਦਵਾਲ ਸਾਹਿਬ ਵਿੱਚ ਅਰਜਨ ਨਾਮੀ ਹਿੰਦੂ, ਪੀਰ ਜਾਂ ਸ਼ੇਖ਼ ਦੇ ਲਿਬਾਸ ਵਿੱਚ ਰਹਿੰਦਾ ਸੀ । ਉਸ ਨੇ ਆਪਣੇ ਤੌਰ-ਤਰੀਕਿਆਂ ਨਾਲ ਬਹੁਤ ਸਾਰੇ ਸਰਲ ਸੁਭਾਅ ਵਾਲੇ ਹਿੰਦੂਆਂ ਅਤੇ ਮੂਰਖ ਤੇ ਬੇਸਮਝ ਮੁਸਲਮਾਨਾਂ ਉੱਤੇ ਆਪਣੇ ਡੋਰੇ ਪਾ ਰੱਖੇ ਸਨ । ਉਸ ਨੇ ਆਪਣੇ ਪੀਰ ਅਤੇ ਵਲੀ ਹੋਣ ਦਾ ਉੱਚਾ ਡੰਕਾ ਵਜਾਇਆ ਹੋਇਆ ਸੀ । ਲੋਕ ਉਸ ਨੂੰ ਗੁਰੂ ਕਹਿੰਦੇ ਸਨ | ਸਭ ਪਾਸਿਆਂ ਤੋਂ ਭੋਲੇ ਅਤੇ ਅਣਜਾਣ ਲੋਕ ਉਸ ਪਾਸ ਆ ਕੇ ਆਪਣੀ ਪੂਰਨ ਸ਼ਰਧਾ ਪ੍ਰਗਟ ਕਰਦੇ ਸਨ । ਤਿੰਨ-ਚਾਰ ਪੁਸ਼ਤਾਂ ਤੋਂ ਉਨ੍ਹਾਂ ਨੇ ਇਹ ਦੁਕਾਨ ਗਰਮ ਰੱਖੀ ਸੀ । ਕਿੰਨੇ ਚਿਰਾਂ ਤੋਂ ਮੇਰੇ ਮਨ ਵਿੱਚ ਇਹ ਖ਼ਿਆਲ ਆਉਂਦਾ ਰਿਹਾ ਸੀ ਕਿ ਇਸ ਝੂਠ ਦੀ ਦੁਕਾਨ ਨੂੰ ਬੰਦ ਕਰਨਾ ਚਾਹੀਦਾ ਹੈ ਜਾਂ ਫਿਰ ਉਸ ਨੂੰ ਇਸਲਾਮ ਵਿੱਚ ਲੈ ਆਉਣਾ ਚਾਹੀਦਾ ਹੈ ।”

1. ਜਹਾਂਗੀਰ ਦੀ ਆਤਮ-ਕਥਾ ਦਾ ਨਾਂ ਕੀ ਸੀ ?
2. ਜਹਾਂਗੀਰ ਗੁਰੂ ਅਰਜਨ ਦੇਵ ਜੀ ਦੇ ਵਿਰੁੱਧ ਕਿਉਂ ਸੀ ?
3. ਜਹਾਂਗੀਰ ਕਿਸ ਨੂੰ ਝੂਠ ਦੀ ਦੁਕਾਨ ਕਹਿੰਦਾ ਹੈ ?
4. ਗੁਰੂ ਅਰਜਨ ਦੇਵ ਜੀ ਨੂੰ ਕਦੋਂ ਸ਼ਹੀਦ ਕੀਤਾ ਗਿਆ ਸੀ ?
5. ਗੁਰੂ ਅਰਜਨ ਦੇਵ ਜੀ ਨੂੰ ………………………. ਵਿਖੇ ਸ਼ਹੀਦ ਕੀਤਾ ਗਿਆ ਸੀ ।
ਉੱਤਰ-
1. ਜਹਾਂਗੀਰ ਦੀ ਆਤਮ-ਕਥਾ ਦਾ ਨਾਂ ਤੁਜ਼ਕ-ਏ-ਜਹਾਂਗੀਰੀ ਸੀ ।
2. ਉਹ ਗੁਰੂ ਅਰਜਨ ਦੇਵ ਜੀ ਅਧੀਨ ਸਿੱਖ ਧਰਮ ਦੇ ਤੇਜ਼ੀ ਨਾਲ ਵੱਧ ਰਹੇ ਪ੍ਰਸਾਰ ਨੂੰ ਸਹਿਣ ਕਰਨ ਨੂੰ ਤਿਆਰ
ਨਹੀਂ ਸੀ ।
3. ਜਹਾਂਗੀਰ ਗੁਰੂ ਅਰਜਨ ਦੇਵ ਜੀ ਦੁਆਰਾ ਕੀਤੇ ਜਾ ਰਹੇ ਪ੍ਰਚਾਰ ਨੂੰ ਝੂਠ ਦੀ ਦੁਕਾਨ ਕਹਿੰਦਾ ਹੈ ।
4. ਗੁਰੂ ਅਰਜਨ ਦੇਵ ਜੀ ਨੂੰ 30 ਮਈ, 1606 ਈ. ਨੂੰ ਸ਼ਹੀਦ ਕੀਤਾ ਗਿਆ ਸੀ ।
5. ਲਾਹੌਰ ।

Leave a Comment