PSEB 6th Class Punjabi ਰਚਨਾ ਚਿੱਠੀ-ਪੱਤਰ

Punjab State Board PSEB 6th Class Punjabi Book Solutions Punjabi Rachana ਚਿੱਠੀ-ਪੱਤਰ Exercise Questions and Answers.

PSEB 6th Class Punjabi Rachana ਚਿੱਠੀ-ਪੱਤਰ

1. ਤੁਹਾਡੇ ਮਾਮਾ (ਚਾਚਾ) ਜੀ ਨੇ ਤੁਹਾਡੇ ਜਨਮ-ਦਿਨ ‘ਤੇ ਤੁਹਾਨੂੰ ਇਕ ਗੁੱਟ-ਘੜੀ ਭੇਜੀ ਹੈ । ਇਕ ਚਿੱਠੀ ਰਾਹੀਂ ਉਹਨਾਂ ਦਾ ਧੰਨਵਾਦ ਕਰੋ ।

ਪ੍ਰੀਖਿਆ ਭਵਨ,
…………ਸਕੂਲ,
……….. ਸ਼ਹਿਰ ।
16 ਜਨਵਰੀ, 20…..

ਸਤਿਕਾਰਯੋਗ ਮਾਮਾ ਜੀ,

ਸਤਿ ਸ੍ਰੀ ਅਕਾਲ । ਮੈਨੂੰ ਕਲ ਆਪਣੇ ਜਨਮ ਦਿਨ ‘ਤੇ ਤੁਹਾਡੀ ਭੇਜੀ ਹੋਈ ਗੁੱਟ-ਘੜੀ ਮਿਲ ਗਈ ਹੈ । ਇਹ ਬਹੁਤ ਹੀ ਸੋਹਣੀ ਹੈ । ਮੈਨੂੰ ਇਸ ਦੀ ਬਹੁਤ ਜ਼ਰੂਰਤ ਸੀ । ਮੇਰੇ ਮਿੱਤਰਾਂ ਨੇ ਇਸ ਦੀ ਬਹੁਤ ਪ੍ਰਸੰਸਾ ਕੀਤੀ ਹੈ । ਇਸ ਨਾਲ ਮੇਰਾ ਜੀਵਨ ਨਿਯਮਬੱਧ ਹੋ ਜਾਵੇਗਾ ਤੇ ਮੈਂ ਪੜ੍ਹਾਈ ਵਲ ਵਧੇਰੇ ਧਿਆਨ ਦੇ ਸਕਾਂਗਾ । ਮੈਂ ਆਪ ਵਲੋਂ ਭੇਜੇ ਇਸ ਤੋਹਫ਼ੇ ਲਈ ਆਪ ਦਾ ਬਹੁਤ ਧੰਨਵਾਦ ਕਰਦਾ ਹਾਂ ।

ਆਪ ਦਾ ਭਾਣਜਾ,
ਸੁਰਜੀਤ ਸਿੰਘ ॥

ਟਿਕਟ
ਸ: ਮਨਦੀਪ ਸਿੰਘ,
20, ਮਾਡਲ ਟਾਊਨ,
ਹੁਸ਼ਿਆਰਪੁਰ ।

PSEB 6th Class Punjabi ਰਚਨਾ ਚਿੱਠੀ-ਪੱਤਰ

2. ਤੁਹਾਡਾ ਇਕ ਮਿੱਤਰ/ਸਹੇਲੀ ਛੇਵੀਂ ਜਮਾਤ ਵਿਚੋਂ ਫੇਲ੍ਹ ਹੋ ਗਿਆ/ਗਈ ਹੈ । ਉਸ ਨੂੰ ਇਕ ਚਿੱਠੀ ਰਾਹੀਂ ਹੌਸਲਾ ਦਿਓ ।

ਪ੍ਰੀਖਿਆ ਭਵਨ,
………. ਸਕੂਲ,
……….. ਸ਼ਹਿਰ ।
20 ਅਪਰੈਲ, 20….

ਪਿਆਰੇ ਬਰਜਿੰਦਰ,

ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਤੂੰ ਛੇਵੀਂ ਜਮਾਤ ਵਿਚੋਂ ਫੇਲ੍ਹ ਹੋ ਗਿਆ ਹੈਂ । ਮੈਂ ਸਮਝਦਾ ਹਾਂ ਕਿ ਇਸ ਵਿਚ ਤੇਰਾ ਕੋਈ ਕਸੂਰ ਨਹੀਂ । ਤੂੰ ਪਿਛਲੇ ਸਾਲ ਦੋ ਮਹੀਨੇ ਬਿਮਾਰ ਰਿਹਾ ਸੀ ਤੇ ਸਕੂਲ ਨਹੀਂ ਸੀ ਜਾ ਸਕਿਆ । ਇਸ ਕਰਕੇ ਤੇਰੀ ਪੜ੍ਹਾਈ ਬਹੁਤ ਪਛੜ ਗਈ ਸੀ । ਜੇਕਰ ਤੂੰ ਬਿਮਾਰ ਨਾ ਹੁੰਦਾ, ਤਾਂ ਤੂੰ ਕਦੇ ਵੀ ਫੇਲ੍ਹ ਨਾ ਹੁੰਦਾ । ਤੈਨੂੰ ਮੇਰੀ ਇਹੋ ਹੀ ਸਲਾਹ ਹੈ ਕਿ ਤੂੰ ਹੌਂਸਲਾ ਬਿਲਕੁਲ ਨਾ ਹਾਰ, ਸਗੋਂ ਆਪਣੀ ਸਿਹਤ ਦਾ ਪੂਰਾ-ਪੂਰਾ ਖ਼ਿਆਲ ਰੱਖਦਾ ਹੋਇਆ ਅੱਗੋਂ ਪੜ੍ਹਾਈ ਨੂੰ ਜਾਰੀ ਰੱਖ । ਇਸ ਤਰ੍ਹਾਂ ਆਉਂਦੀ ਪ੍ਰੀਖਿਆ ਵਿਚ , ਤੂੰ ਜ਼ਰੂਰ ਹੀ ਪਾਸ ਹੋ ਜਾਵੇਂਗਾ ।

ਤੇਰਾ ਮਿੱਤਰ,
ਹਰਜਿੰਦਰ ।

ਟਿਕਟ
ਬਰਜਿੰਦਰ ਸਿੰਘ ਸਪੁੱਤਰ,
ਸ: ਲਾਲ ਸਿੰਘ,
88, ਫਰੈਂਡਜ਼ ਕਾਲੋਨੀ,
ਅੰਮ੍ਰਿਤਸਰ ।

3. ਤੁਹਾਡਾ ਮਿੱਤਰ/ਸਹੇਲੀ ਛੇਵੀਂ ਜਮਾਤ ਵਿਚੋਂ ਪਾਸ ਹੋ ਗਿਆ/ਗਈ ਹੈ । ਉਸ ਨੂੰ ਇਕ ਵਧਾਈ-ਪੱਤਰ ਲਿਖੋ ।

ਪ੍ਰੀਖਿਆ ਭਵਨ,
……….ਸਕੂਲ,
……….. ਸ਼ਹਿਰ ।
28 ਅਪਰੈਲ, 20….

ਪਿਆਰੀ ਕੁਲਵਿੰਦਰ,

ਮੈਨੂੰ ਅੱਜ ਹੀ ਮਾਤਾ ਜੀ ਦੀ ਚਿੱਠੀ ਮਿਲੀ । ਉਸ ਵਿਚੋਂ ਇਹ ਪੜ੍ਹ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਤੂੰ ਸਾਰੀ ਜਮਾਤ ਵਿਚੋਂ ਪਹਿਲੇ ਨੰਬਰ ‘ਤੇ ਰਹਿ ਕੇ ਛੇਵੀਂ ਦਾ ਇਮਤਿਹਾਨ ਪਾਸ ਕੀਤਾ ਹੈ । ਮੈਂ ਤੇਰੀ ਸਫਲਤਾ ਉੱਤੇ ਤੈਨੂੰ ਦਿਲੀ ਵਧਾਈ ਭੇਜਦੀ ਹਾਂ । ਆਪ ਦੇ ਮਾਤਾ-ਪਿਤਾ ਨੂੰ ਸਤਿ ਸ੍ਰੀ ਅਕਾਲ।

ਤੇਰੀ ਸਹੇਲੀ,
ਹਰਜੀਤ ।

ਟਿਕਟ,
ਕੁਲਵਿੰਦਰ ਕੌਰ,
ਸਪੁੱਤਰੀ ਸ: ਮਹਿੰਦਰ ਸਿੰਘ,
823, ਹਰਨਾਮਦਾਸ ਪੁਰਾ,
ਜਲੰਧਰ ।

PSEB 6th Class Punjabi ਰਚਨਾ ਚਿੱਠੀ-ਪੱਤਰ

4. ਆਪਣੇ ਪਿਤਾ ਜੀ ਨੂੰ ਆਪਣੇ ਸਾਲਾਨਾ ਇਮਤਿਹਾਨ ਵਿਚ ਪਾਸ ਹੋਣ ਦੀ ਖ਼ਬਰ ਦੇਣ ਲਈ ਇਕ ਚਿੱਠੀ ਲਿਖੋ ।
ਜਾਂ
ਆਪਣੇ ਪਿਤਾ ਜੀ ਤੋਂ ਕਿਤਾਬਾਂ ਅਤੇ ਕਾਪੀਆਂ ਖ਼ਰੀਦਣ ਲਈ ਪੈਸੇ ਮੰਗਵਾਉਣ ਲਈ ਚਿੱਠੀ ਲਿਖੋ ।

ਪ੍ਰੀਖਿਆ ਭਵਨ,
………. ਸਕੂਲ,
………. ਸ਼ਹਿਰ ।
5 ਅਪਰੈਲ, 20…..

ਸਤਿਕਾਰਯੋਗ ਪਿਤਾ ਜੀ,

ਸਤਿ ਸ੍ਰੀ ਅਕਾਲ । ਆਪ ਜੀ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਮੈਂ ਪੰਜਵੀਂ ਜਮਾਤ ਦਾ ਇਮਤਿਹਾਨ ਪਾਸ ਕਰ ਲਿਆ ਹੈ । ਮੈਂ ਸਾਰੀ ਜਮਾਤ ਵਿਚੋਂ ਪਹਿਲੇ ਨੰਬਰ ‘ਤੇ ਰਿਹਾ ਹਾਂ । ਮੈਂ ਹੁਣ ਛੇਵੀਂ ਜਮਾਤ ਵਿਚ ਦਾਖ਼ਲ ਹੋਣਾ ਹੈ ਤੇ ਨਵੀਆਂ ਕਿਤਾਬਾਂ ਤੇ ਕਾਪੀਆਂ ਖ਼ਰੀਦਣੀਆਂ ਹਨ | ਆਪ ਜਲਦੀ ਤੋਂ ਜਲਦੀ ਮੈਨੂੰ 1500 ਰੂਪਏ ਭੇਜ ਦੇਵੋ । 15 ਤਰੀਕ ਤੋਂ ਸਾਡੀ ਛੇਵੀਂ ਜਮਾਤ ਦੀ ਪੜ੍ਹਾਈ ਸ਼ੁਰੂ ਹੋ ਰਹੀ ਹੈ । ਮਾਤਾ ਜੀ, ਸੰਦੀਪ ਅਤੇ ਨਵਨੀਤ ਵਲੋਂ ਆਪ ਜੀ ਨੂੰ ਸਤਿ ਸ੍ਰੀ ਅਕਾਲ ।

ਆਪ ਦਾ ਸਪੁੱਤਰ,
ਅਰਸ਼ਦੀਪ ।

ਟਿਕਟ
ਸ: ਹਰਨੇਕ ਸਿੰਘ,
285, ਸੈਂਟਰਲ ਟਾਊਨ,
ਜਲੰਧਰ ।

5. ਆਪਣੇ ਜਨਮ-ਦਿਨ ਉੱਤੇ ਆਪਣੇ ਚਾਚੇ ਦੇ ਪੁੱਤਰ ਨੂੰ ਸੱਦਾ-ਪੱਤਰ ਭੇਜੋ ।

28, ਸੈਂਟਰਲ ਟਾਊਨ,
ਸੋਨੀਪਤ
8 ਜਨਵਰੀ, 20…..

ਪਿਆਰੇ ਸਤੀਸ਼,

ਤੈਨੂੰ ਇਹ ਜਾਣ ਕੇ ਬੜੀ ਖ਼ੁਸ਼ੀ ਹੋਵੇਗੀ ਕਿ 11 ਜਨਵਰੀ ਨੂੰ ਮੇਰਾ 11ਵਾਂ ਜਨਮਦਿਨ ਹੈ। ਅਤੇ ਮੈਂ ਇਸ ਦਿਨ ਉੱਤੇ ਆਪਣੇ ਮਿੱਤਰਾਂ ਤੇ ਭਰਾਵਾਂ ਨੂੰ ਚਾਹ ਦੀ ਪਾਰਟੀ ਦੇ ਰਿਹਾ ਹਾਂ। ਇਸ ਲਈ ਮੈਂ ਤੈਨੂੰ ਇਸ ਦਿਨ ਆਪਣੇ ਜਨਮ-ਦਿਨ ਦੀ ਚਾਹ-ਪਾਰਟੀ ਵਿਚ ਸ਼ਾਮਿਲ ਹੋਣ ਲਈ ਸੱਦਾ ਦੇ ਰਿਹਾ ਹਾਂ । ਤੂੰ ਆਪਣੇ ਛੋਟੇ ਭਰਾ ਨੂੰ ਨਾਲ ਲੈ ਕੇ 4 ਵਜੇ ਬਾਅਦ ਦੁਪਹਿਰ ਸਾਡੇ ਘਰ ਜ਼ਰੂਰ ਪੁੱਜ ਜਾਵੀਂ । ਆਸ ਹੈ ਕਿ ਤੂੰ ਮੈਨੂੰ ਨਿਰਾਸ਼ ਨਹੀਂ ਕਰੇਂਗਾ । . ਮੇਰੇ ਵੱਲੋਂ ਚਾਚਾ ਜੀ ਤੇ ਚਾਚੀ ਜੀ ਨੂੰ ਪ੍ਰਣਾਮ । ਸ਼ੁੱਭ ਇੱਛਾਵਾਂ ਸਹਿਤ ।

ਤੇਰਾ ਵੀਰ,
ਅਰੁਣ ਕੁਮਾਰ ।

ਟਿਕਟ
ਸਤੀਸ਼ ਕੁਮਾਰ,
9208, ਸੈਕਟਰ 26A,
ਚੰਡੀਗੜ੍ਹ ।

PSEB 6th Class Punjabi ਰਚਨਾ ਚਿੱਠੀ-ਪੱਤਰ

6. ਆਪਣੇ ਵੱਡੇ ਭਰਾ ਦੀ ਸ਼ਾਦੀ ਉੱਤੇ, ਬਰਾਂਤ ਵਿਚ ਸ਼ਾਮਲ ਹੋਣ ਲਈ, ਆਪਣੇ ਮਿੱਤਰ ਸਹੇਲੀ ਨੂੰ ਇਕ ਚਿੱਠੀ ਲਿਖੋ ।

ਪ੍ਰੀਖਿਆ ਭਵਨ,
……… ਸਕੂਲ,
……… ਸ਼ਹਿਰ ।
8 ਦਸੰਬਰ, 20……

ਪਿਆਰੀ ਅਮਨਦੀਪ,
ਸ਼ੁੱਭ ਇੱਛਾਵਾਂ !

ਤੈਨੂੰ ਪਤਾ ਹੀ ਹੈ ਕਿ ਮੇਰੇ ਵੱਡੇ ਭਰਾ ਦੀ ਸ਼ਾਦੀ 18 ਦਸੰਬਰ, 20…. ਦਿਨ ਐਤਵਾਰ ਨੂੰ ਹੋਣੀ ਨਿਸਚਿਤ ਹੋਈ ਹੈ । ਇਸ ਦਿਨ ਬਰਾਤ ਸਵੇਰੇ 6 ਵਜੇ ਚੰਡੀਗੜ੍ਹ ਲਈ ਤੁਰੇਗੀ । ਮੈਂ ਚਾਹੁੰਦੀ ਹਾਂ ਕਿ ਤੂੰ ਬਰਾਤ ਵਿਚ ਸ਼ਾਮਲ ਹੋ ਕੇ ਸਾਡੀਆਂ ਖੁਸ਼ੀਆਂ ਵਿਚ ਵਾਧਾ ਕਰੇਂ । ਇਸ ਸੰਬੰਧੀ ਮੰਮੀ ਨੇ ਮੈਨੂੰ ਵਿਸ਼ੇਸ਼ ਤੌਰ ਤੇ ਤੈਨੂੰ ਚਿੱਠੀ ਲਿਖਣ ਲਈ ਕਿਹਾ ਹੈ । ਸੋ, ਬਰਾਤ ਵਿਚ ਸ਼ਾਮਿਲ ਹੋਣ ਲਈ ਤੂੰ ਇਕ ਰਾਤ ਪਹਿਲਾਂ ਸਾਡੇ ਕੋਲ ਪੁੱਜ ਜਾਵੇਂ ਤਾਂ ਵਧੇਰੇ ਠੀਕ ਹੈ | ਅਸੀਂ ਸਾਰੇ ਤੀਬਰਤਾ ਨਾਲ ਤੇਰੀ ਉਡੀਕ ਕਰਾਂਗੇ ।

ਤੇਰੀ ਸਹੇਲੀ,
ਮਨਪ੍ਰੀਤ ॥

ਟਿਕਟ
ਅਮਨਦੀਪ ਕੌਰ,
260/ਮਾਡਲ ਟਾਊਨ,
ਲੁਧਿਆਣਾ ।

PSEB 6th Class Punjabi ਰਚਨਾ ਚਿੱਠੀ-ਪੱਤਰ

7. ਤੁਹਾਡਾ ਭਰਾ ਖੇਡਾਂ ਵਿਚ ਬਹੁਤ ਦਿਲਚਸਪੀ ਰੱਖਦਾ ਹੈ, ਪਰ ਪੜ੍ਹਾਈ ਵਿਚ ਨਹੀਂ, ਉਸ ਨੂੰ ਇਕ ਚਿੱਠੀ ਰਾਹੀਂ ਪੜ੍ਹਾਈ ਕਰਨ ਦੀ ਪ੍ਰੇਰਨਾ ਦਿਓ ।

ਪ੍ਰੀਖਿਆ ਭਵਨ,
…….. ਸਕੂਲ,
ਅੰਮ੍ਰਿਤਸਰ ।
5 ਜਨਵਰੀ, 20….

ਪਿਆਰੇ ਜਸਵਿੰਦਰ,

ਸ਼ੁੱਭ ਇੱਛਾਵਾਂ । ਮੈਨੂੰ ਅੱਜ ਹੀ ਮਾਤਾ ਜੀ ਦੀ ਚਿੱਠੀ ਮਿਲੀ, ਜਿਸ ਵਿਚ ਉਹਨਾਂ ਮੈਨੂੰ ਲਿਖਿਆ ਹੈ ਕਿ ਤੂੰ ਹਰ ਵੇਲੇ ਖੇਡਾਂ ਵਿਚ ਹੀ ਮਸਤ ਰਹਿੰਦਾ ਹੈਂ ਤੇ ਪੜ੍ਹਾਈ ਵਲ ਬਿਲਕੁਲ ਧਿਆਨ ਨਹੀਂ ਦਿੰਦਾ, ਜਿਸ ਕਰਕੇ ਤੂੰ ਆਪਣੇ ਨੌਮਾਹੀ ਇਮਤਿਹਾਨਾਂ ਵਿਚ ਸਾਰੇ ਮਜ਼ਮੂਨਾਂ ਵਿਚੋਂ ਫੇਲ੍ਹ ਹੋ ਗਿਆ ਹੈਂ । ਮੈਨੂੰ ਤੇਰੀ ਪੜ੍ਹਾਈ ਵਲੋਂ ਇਸ ਲਾਪਰਵਾਹੀ ਨੂੰ ਜਾਣ ਕੇ ਬਹੁਤ ਦੁੱਖ ਹੋਇਆ ਹੈ । ਤੈਨੂੰ ਪਤਾ ਹੈ ਕਿ ਤੇਰਾ ਇਮਤਿਹਾਨ ਤੇਰੇ ਸਿਰ ‘ਤੇ ਆ ਗਿਆ ਹੈ । ਤੈਨੂੰ ਹੁਣ ਖੇਡਾਂ ਵਿਚ ਸਮਾਂ ਖ਼ਰਾਬ ਨਹੀਂ ਕਰਨਾ ਚਾਹੀਦਾ ।

ਮੈਂ ਇਸ ਗੱਲ ਤੋਂ ਇਨਕਾਰ ਨਹੀਂ ਕਰਦਾ ਕਿ ਖੇਡਾਂ ਦੀ ਵਿਦਿਆਰਥੀ ਜੀਵਨ ਵਿਚ ਬਹੁਤ ਮਹਾਨਤਾ ਹੈ, ਪਰ ਇਹ ਖੇਡਾਂ ਤਾਸ਼ ਜਾਂ ਵੀ. ਡੀ. ਓ. ਗੇਮਾਂ ਨਹੀਂ ਬਲਕਿ ਹਾਕੀ, ਫੁੱਟਬਾਲ, ਵਾਲੀਵਾਲ ਜਾਂ ਕਬੱਡੀ ਆਦਿ ਹਨ, ਜੇਕਰ ਤੇਰਾ ਦਿਲ ਚਾਹੇ, ਤਾਂ ਤੂੰ ਇਹਨਾਂ ਖੇਡਾਂ ਵਿਚੋਂ ਕਿਸੇ ਇਕ ਵਿਚ ਹਰ ਰੋਜ਼ ਘੰਟਾਂ ਡੇਢ ਘੰਟਾ ਭਾਗ ਲੈ ਸਕਦਾ ਹੈਂ। ਇਸ ਨਾਲ ਤੇਰੇ ਕਿਤਾਬੀ ਪੜ੍ਹਾਈ ਨਾਲ ਥੱਕੇ ਦਿਮਾਗ਼ ਨੂੰ ਤਾਜ਼ਗੀ ਮਿਲੇਗੀ । ਤੈਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਵਿਦਿਆਰਥੀ ਨੂੰ ਆਪਣੀ ਪੜ੍ਹਾਈ ਦਾ ਨੁਕਸਾਨ ਕਰਨ ਵਾਲਾ ਕੋਈ ਕੰਮ ਨਹੀਂ ਕਰਨਾ ਚਾਹੀਦਾ । ਤੈਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ “ਖੇਡਾਂ ਸਾਡੇ ਜੀਵਨ ਲਈ ਹਨ, ਨਾ ਕਿ ਜੀਵਨ ਖੇਡਾਂ ਲਈ । ਇਸ ਲਈ ਤੈਨੂੰ ਪੜ੍ਹਾਈ ਵਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ ਤੇ ਖੇਡਣ ਲਈ ਉਸ ਸਮੇਂ ਹੀ ਜਾਣਾ ਚਾਹੀਦਾ ਹੈ, ਜਦੋਂ ਤੇਰਾ ਦਿਮਾਗ਼ ਪੜ੍ਹ-ਪੜ੍ਹ ਕੇ ਥੱਕ ਚੁੱਕਾ ਹੋਵੇ । ਇਸ ਨਾਲ ਤੇਰੀ ਸਿਹਤ ਵੀ · ਠੀਕ ਰਹੇਗੀ ਤੇ ਤੇਰੀ ਪੜ੍ਹਾਈ ਵੀ ਠੀਕ ਤਰ੍ਹਾਂ ਚਲਦੀ ਰਹੇਗੀ !

ਆਸ ਹੈ ਕਿ ਤੂੰ ਮੇਰੀਆਂ ਉਪਰੋਕਤ ਨਸੀਹਤਾਂ ਨੂੰ ਧਿਆਨ ਵਿਚ ਰੱਖੇਂਗਾ ਤੇ ਅੱਗੋਂ ਮੈਨੂੰ ਮਾਤਾ ਜੀ ਵਲੋਂ ਤੇਰੇ ਵਿਰੁੱਧ ਕੋਈ ਸ਼ਿਕਾਇਤ ਨਹੀਂ ਮਿਲੇਗੀ ।

ਤੇਰਾ ਵੱਡਾ ਵੀਰ,
ਗੁਰਜੀਤ ਸਿੰਘ ॥

ਟਿਕਟ
ਜਸਵਿੰਦਰ ਸਿੰਘ,
ਰੋਲ ਨੰ: 88 VI A,
ਸਰਕਾਰੀ ਹਾਈ ਸਕੂਲ,
ਕੋਹਾ,
ਜ਼ਿਲ੍ਹਾ ਜਲੰਧਰ ।

PSEB 6th Class Punjabi ਰਚਨਾ ਚਿੱਠੀ-ਪੱਤਰ

8. ਆਪਣੀ ਸਹੇਲੀ/ਮਿੱਤਰ ਨੂੰ ਆਪਣੇ ਸਕੂਲ ਦੀਆਂ ਵਿਸ਼ੇਸ਼ਤਾਵਾਂ ਦੱਸਦੇ ਹੋਏ ਆਪਣੇ ਸਕੂਲ ਵਿਚ ਦਾਖ਼ਲ ਹੋਣ ਲਈ ਪ੍ਰੇਮ੍ਰਿਤ ਕਰੋ ।

2828 ਮਾਡਲ ਟਾਉਨ,
ਲੁਧਿਆਣਾ |
2 ਅਪਰੈਲ, 20…….

ਪਿਆਰੇ ਗੁਰਜੀਤ,

ਮਿੱਠੀਆਂ ਯਾਦਾਂ । ਅੱਜ ਹੀ ਮਾਤਾ ਜੀ ਦੀ ਚਿੱਠੀ ਤੋਂ ਪਤਾ ਲੱਗਾ ਕਿ ਤੂੰ ਛੇਵੀਂ ਜਮਾਤ ਵਿਚੋਂ ਚੰਗਾ ਡ ਲੈ ਕੇ ਪਾਸ ਹੋ ਗਿਆ ਹੈ । ਅੱਗੋਂ ਮੈਂ ਚਾਹੁੰਦਾ ਹਾਂ ਕਿ ਤੂੰ ਆਪਣੇ ਪਿੰਡ ਵਾਲਾ ਸਕੂਲ ਛੱਡ ਕੇ ਸ਼ਹਿਰ ਵਿਚ ਮੇਰੇ ਵਾਲੇ ਸਕੂਲ ਵਿਚ ਦਾਖ਼ਲ ਹੋ ਜਾਹ । ਇਸ ਨਾਲ ਇਕ ਤਾਂ ਆਪਾਂ ਦੋਵੇਂ ਦੋਸਤ +2 ਤਕ ਇੱਕੋ ਸਕੂਲ ਵਿਚ ਇਕੱਠੇ ਪੜ੍ਹ ਸਕਾਂਗੇ । ਦੂਜਾ ਇੱਥੋਂ ਦਾ ਸਟਾਫ਼ ਤੇਰੇ ਪਿੰਡ ਦੇ ਸਰਕਾਰੀ ਸਕੂਲ ਨਾਲੋਂ ਬਹੁਤ ਮਿਹਨਤੀ ਤੇ ਤਜਰਬੇਕਾਰ ਹੈ । ਇੱਥੇ ਪੜ੍ਹਾਈ ਬਹੁਤ ਚੰਗੀ ਹੈ । ਜਿਹੜਾ ਤੂੰ ਕਹਿੰਦਾ ਹੈਂ ਕਿ ਤੂੰ ਅੰਗਰੇਜ਼ੀ ਵਿੱਚ ਕਮਜ਼ੋਰ ਹੈਂ, ਤੇਰੀ ਇਹ ਸਾਰੀ ਕਮਜ਼ੋਰੀ ਦੋ-ਤਿੰਨ ਮਹੀਨਿਆਂ ਵਿਚ ਦੂਰ ਹੋ ਜਾਵੇਗੀ । ਇੱਥੇ ਹਿਸਾਬ ਤੇ ਸਮਾਜਿਕ ਵਿਗਿਆਨ ਪੜ੍ਹਾਉਣ ਵਾਲੇ ਅਧਿਆਪਕ ਵੀ ਬਹੁਤ ਸਿਆਣੇ ਹਨ । ਉਨ੍ਹਾਂ ਦੀ ਪੜ੍ਹਾਈ ਹਰ ਇੱਕ ਚੀਜ਼ ਫਟਾਫਟ ਸਮਝ ਆ ਜਾਂਦੀ ਹੈ । ਇੱਥੇ ਲਾਇਬਰੇਰੀ ਤੇ ਭਿੰਨ-ਭਿੰਨ ਪ੍ਰਕਾਰ ਦੇ ਖੇਡ-ਮੈਦਾਨਾਂ ਤੇ ਖੇਡ-ਸਿਖਲਾਈ ਦਾ ਵੀ ਬਹੁਤ ਵਧੀਆ ਪ੍ਰਬੰਧ ਹੈ । ਇੱਥੇ ਸਵਿਮਿੰਗ ਪੂਲ ਵੀ ਹੈ । ਜਿੱਥੇ ਅਸੀਂ ਤੈਰਨਾ ਸਿੱਖਾਂਗੇ ਤੇ ਇਸ ਸੰਬੰਧੀ ਮੁਕਾਬਲਿਆਂ ਵਿਚ ਭਾਗ ਲਵਾਂਗੇ । ਮੇਰਾ ਖ਼ਿਆਲ ਹੈ ਕਿ ਇੱਥੇ ਆ ਕੇ ਤੇਰਾ ਦਿਲ ਬਹੁਤ ਲੱਗੇਗਾ ਤੇ ਪੜ੍ਹਾਈ ਵਿਚ ਵੀ ਤੇਰੀ ਹਰ ਪਾਸਿਓਂ ਤਰੱਕੀ ਹੋਵੇਗੀ ।

ਇਸ ਸੰਬੰਧੀ ਮੈਂ ਆਪਣੇ ਪਿਤਾ ਜੀ ਨਾਲ ਗੱਲ ਕੀਤੀ ਹੈ ।ਉਨ੍ਹਾਂ ਕਿਹਾ ਹੈ ਕਿ ਜੇਕਰ ਤੇਰਾ ਹੋਸਟਲ ਵਿਚ ਰਹਿਣ ਦਾ ਪ੍ਰਬੰਧ ਨਾ ਹੋਵੇ, ਤਾਂ ਤੂੰ ਸਾਡੇ ਘਰ ਹੀ ਰਹਿ ਕੇ ਆਪਣੀ ਪੜ੍ਹਾਈ ਕਰ ਸਕਦਾ ਹੈਂ । ਮੇਰਾ ਖ਼ਿਆਲ ਹੈ ਕਿ ਤੈਨੂੰ ਮੇਰੀ ਸਲਾਹ ਪਸੰਦ ਆਈ ਹੋਵੇਗੀ । ਮੈਂ ਆਸ ਕਰਦਾ ਹਾਂ ਕਿ ਤੂੰ ਆਪਣੇ ਮਾਤਾ-ਪਿਤਾ ਨਾਲ ਸਲਾਹ ਕਰ ਕੇ ਮੈਨੂੰ ਇਸ ਸੰਬੰਧੀ ਜਲਦੀ ਪਤਾ ਦੇਵੇਂਗਾ ।

ਜਲਦੀ ਉੱਤਰ ਦੀ ਉਡੀਕ ਵਿੱਚ ।

ਤੇਰਾ ਮਿੱਤਰ,
ਹਰਮੀਤ ॥

ਪਤਾ
ਗੁਰਜੀਤ ਸਿੰਘ
ਸਪੁੱਤਰ ਕਰਮਜੀਤ ਸਿੰਘ ,
ਪਿੰਡ ਤੇ ਡਾ : ਮੁੰਡੀਆਂ,
ਜ਼ਿਲ੍ਹਾ ਹੁਸ਼ਿਆਰਪੁਰ ।

9. ਤੁਹਾਡੇ ਮੁਹੱਲੇ ਵਿਚ ਸਫ਼ਾਈ, ਰੌਸ਼ਨੀ ਤੇ ਗੰਦੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਠੀਕ ਨਹੀਂ। ਇਸ ਨੂੰ ਠੀਕ ਕਰਨ ਲਈ ਆਪਣੇ ਸ਼ਹਿਰ ਦੇ ਨਗਰ ਨਿਗਮ (ਮਿਉਂਸਿਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਨੂੰ ਪੱਤਰ ਲਿਖੋ ।

ਪ੍ਰੀਖਿਆ ਭਵਨ,
……….ਸਕੂਲ,
………. ਸ਼ਹਿਰ ।
19 ਅਗਸਤ, 20…

ਸੇਵਾ ਵਿਖੇ

ਕਮਿਸ਼ਨਰ ਸਾਹਿਬ,
ਨਗਰ ਨਿਗਮ,
………….. ਸ਼ਹਿਰ ।

ਸੀਮਾਨ ਜੀ,

ਬੇਨਤੀ ਹੈ ਕਿ ਅਸੀਂ ਆਪੁ ਦਾ ਧਿਆਨ ਆਪਣੇ ਮੁਹੱਲੇ ਸੈਂਟਰਲ ਟਾਉਨ ਵਲ ਦਿਵਾਉਣਾ ਚਾਹੁੰਦੇ ਹਾਂ । ਇੱਥੇ ਗੰਦਗੀ ਦੇ ਢੇਰ ਲੱਗੇ ਤੇ ਪਾਣੀ ਦੇ ਛੱਪੜ ਭਰੇ ਰਹਿੰਦੇ ਹਨ । ਰਾਤ ਨੂੰ ਗਲੀਆਂ ਵਿਚ ਰੌਸ਼ਨੀ ਦਾ ਕੋਈ ਪ੍ਰਬੰਧ ਨਹੀਂ, ਜਿਸ ਕਰਕੇ ਇੱਥੇ ਲੋਕਾਂ ਦਾ ਰਹਿਣਾ ਬਹੁਤ ਔਖਾ ਹੋਇਆ ਪਿਆ ਹੈ ।

ਇਸ ਮੁਹੱਲੇ ਦੀਆਂ ਗਲੀਆਂ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ । ਲੋਕ ਗਲੀਆਂ ਵਿਚ ਪਸ਼ੂ ਬੰਨ੍ਹਦੇ ਹਨ ਅਤੇ ਇਹ ਗੋਹੇ ਨਾਲ ਭਰੀਆਂ ਰਹਿੰਦੀਆਂ ਹਨ । ਲੋਕ ਬੱਚਿਆਂ ਨੂੰ ਨਾਲੀਆਂ ਵਿਚ ਹੀ ਟੱਟੀਆਂ ਫਿਰਾਉਂਦੇ ਹਨ । ਸਾਡੇ ਮੁਹੱਲੇ ਦਾ ਕੁੱਝ ਭਾਗ ਕਾਫ਼ੀ ਨੀਵਾਂ ਹੈ, ਜਿਸ ਕਰਕੇ ਥੋੜ੍ਹੀ ਜਿਹੀ ਬਰਸਾਤ ਹੋਣ ਨਾਲ ਇੱਥੇ ਪਾਣੀ ਖੜ੍ਹਾ ਹੋ ਜਾਂਦਾ ਹੈ । ਸਫ਼ਾਈ-ਸੇਵਕ ਬੜੀ ਬੇਪਰਵਾਹੀ ਨਾਲ ਸਫ਼ਾਈ ਕਰਦੇ ਹਨ | ਅਸੀਂ ਉਹਨਾਂ ਨੂੰ ਕਈ ਵਾਰ ਕਿਹਾ ਹੈ, ਪਰ ਉਹਨਾਂ ਦੇ ਕੰਨਾਂ ‘ਤੇ ਜੂੰ ਨਹੀਂ ਸਰਕਦੀ । ਕਈ ਵਾਰੀ ਸੀਵਰੇਜ ਬੰਦ ਹੋਣ ਮਗਰੋਂ ਗਲੀਆਂ ਬੁਰੀ ਤਰ੍ਹਾਂ ਸੜਾਂਦ ਮਾਰਦੇ ਪਾਣੀ ਨਾਲ ਭਰ ਜਾਂਦੀਆਂ ਹਨ । ਪਾਣੀ ਦੇ ਨਿਕਾਸ ਦਾ ਕੋਈ ਯੋਗ ਪ੍ਰਬੰਧ ਨਹੀਂ । ਮੱਛਰ ਤੇ ਮੱਖੀਆਂ ਬੜੇ ਮਜ਼ੇ ਨਾਲ ਪਲ ਰਹੇ ਹਨ | ਪਿਛਲੇ ਹਫ਼ਤੇ ਹੈਜ਼ੇ ਦੇ ਦੋ ਕੇਸ ਹੋ ਚੁੱਕੇ ਹਨ | ਅਜਿਹੀਆਂ ਘਟਨਾਵਾਂ ਕਰਕੇ ਲੋਕਾਂ ਵਿਚ ਬਿਮਾਰੀਆਂ ਦਾ ਸਹਿਮ ਛਾਇਆ ਹੋਇਆ ਹੈ ।

ਇਸ ਤੋਂ ਇਲਾਵਾ ਮਹੱਲੇ ਦੀਆਂ ਗਲੀਆਂ ਵਿਚ ਲੱਗੇ ਹੋਏ ਬਹੁਤ ਸਾਰੇ ਬਲਬ ਟੁੱਟ ਚੁੱਕੇ ਹਨ ਤੇ ਕਈ ਫਿਊਜ਼ ਹੋ ਚੁੱਕੇ ਹਨ । ਪਿਛਲੇ ਛੇ ਮਹੀਨਿਆਂ ਤੋਂ ਇਸ ਪਾਸੇ ਵਲ ਕੋਈ ਕਰਮਚਾਰੀ ਰੌਸ਼ਨੀ ਦਾ ਪ੍ਰਬੰਧ ਠੀਕ ਕਰਨ ਨਹੀਂ ਆਇਆ ਹਾਲਾਂਕਿ ਇਸ ਸੰਬੰਧੀ ਵਾਰ-ਵਾਰ ਇਨ੍ਹਾਂ ਕੀਤੀਆਂ ਜਾ ਚੁੱਕੀਆਂ ਹਨ । ਨਗਰ ਨਿਗਮ ਦੇ ਕਰਮਚਾਰੀਆਂ ਦੀ ਇਸ ਮਹੱਲੇ ਵਲ ਅਣਗਹਿਲੀ ਦੇਖ ਕੇ ਇਸ ਤਰ੍ਹਾਂ ਜਾਪਦਾ ਹੈ, ਜਿਵੇਂ ਸਾਡਾ ਮੁਹੱਲਾ ਨਗਰ ਨਿਗਮ ਦੇ ਨਕਸ਼ ਵਿਚ ਹੀ ਨਹੀਂ ਹੁੰਦਾ ।

ਅਸੀਂ ਆਸ ਕਰਦੇ ਹਾਂ ਕਿ ਆਪ ਸਾਡੀ ਬੇਨਤੀ ਨੂੰ ਧਿਆਨ ਵਿਚ ਰੱਖਦੇ ਹੋਏ ਮੁਹੱਲਾ ਨਿਵਾਸ ਆਂ ਨੂੰ ਆਉਣ ਵਾਲੇ ਕਿਸੇ ਛੂਤ ਦੇ ਰੋਗ ਤੋਂ ਬਚਾਉਣ ਲਈ ਇਸਦੀ ਸਫ਼ਾਈ ਦੇ ਨਾਲ-ਨਾਲ ਗੰਦੇ ਪਾਣੀ ਦੇ ਨਿਕਾਸ ਦਾ ਉੱਚਿਤ ਪ੍ਰਬੰਧ ਕਰੋਗੇ ਤੇ ਨਾਲ ਹੀ ਰੌਸ਼ਨੀ ਦਾ ਪ੍ਰਬੰਧ ਨੀਕ ਕਰਨ ਵਲ ਵੀ ਧਿਆਨ ਦਿਉਗੇ । ਧੰਨਵਾਦ ਸਹਿਤ ।

ਆਪ ਦਾ ਵਿਸ਼ਵਾਸ-ਪਾਤਰ,
ਦਰਬਾਰਾ ਸਿੰਘ,
ਤੇ ਬਾਕੀ ਮੁਹੱਲਾ ਨਿਵਾਸੀ ।

PSEB 6th Class Punjabi ਰਚਨਾ ਚਿੱਠੀ-ਪੱਤਰ

10. ਆਪਣੇ ਮਿੱਤਰ ਜਾਂ ਸਹੇਲੀ ਨੂੰ ਆਪਣੇ ਸਕੂਲ ਵਿਚ ਗਣਤੰਤਰ ਦਿਵਸ ਮਨਾਏ ਜਾਣ ਸੰਬੰਧੀ ਇਕ ਚਿੱਠੀ ਲਿਖੋ ।

…………….ਸਕੂਲ,
ਹੁਸ਼ਿਆਰਪੁਰ ।
28 ਜਨਵਰੀ, 20……..

ਪਿਆਰੀ ਹਰਪ੍ਰੀਤ,

ਪਰਸੋਂ ਛੱਬੀ ਜਨਵਰੀ ਦਾ ਦਿਨ ਸੀ । ਤੈਨੂੰ ਪਤਾ ਹੀ ਹੈ ਇਸ ਦਿਨ 1950 ਵਿਚ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ ਤੇ ਇਸ ਨੂੰ ਹਰ ਸਾਲ ਦੇਸ਼ ਭਰ ਵਿਚ ਗਣਤੰਤਰ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ।

ਹਰ ਸਾਲ ਵਾਂਗ ਐਤਕੀਂ ਵੀ ਸਾਡੇ ਸਕੂਲ ਵਿਚ ਇਹ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਸਾਢੇ 8 ਵਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਵਿਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸਦੇ ਨਾਲ ਹੀ ਰਾਸ਼ਟਰੀ ਗੀਤ ‘ਜਨ ਗਨ ਮਨ, …..’ ਗਾਇਆ ਗਿਆ, ਜਿਸ ਵਿਚ ਸਾਰਿਆਂ ਨੇ ਸਾਵਧਾਨ ਖੜ੍ਹੇ ਹੋ ਕੇ ਭਾਗ ਲਿਆ ।

ਇਸ ਪਿੱਛੋਂ ਸਾਰੇ ਅਧਿਆਪਕ ਮੁੱਖ ਮਹਿਮਾਨਾਂ ਸਮੇਤ, ਕੁਰਸੀਆਂ ਉੱਤੇ ਬੈਠ ਗਏ ਤੇ ਵਿਦਿਆਰਥੀ ਸਾਹਮਣੇ ਦਰੀਆਂ ਉੱਪਰ | ਦੇਸ਼ ਦੇ ਗਣਤੰਤਰਤਾ ਦਿਵਸ ਤੇ ਅਜ਼ਾਦੀ ਦੇ ਇਤਿਹਾਸ ਸੰਬੰਧੀ ਕੁੱਝ ਭਾਸ਼ਨਾਂ ਤੋਂ ਇਲਾਵਾ ਦੇਸ਼ ਦੇ ਤਰੱਕੀ ਸੰਬੰਧੀ ਵੀ ਵਿਦਿਆਰਥੀਆਂ ਨੂੰ ਦੱਸਿਆ ਗਿਆ । ਕੁੱਝ ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤ ਗਾਏ | ਕੁੜੀਆਂ ਨੇ ਗਿੱਧਾ ਤੇ ਮੁੰਡਿਆਂ ਨੇ ਭੰਗੜਾ ਪੇਸ਼ ਕੀਤਾ | ਇਸ ਸਮੇਂ ਵੱਖ-ਵੱਖ ਵਿਸ਼ਿਆਂ, ਖੇਡਾਂ ਤੇ ਮੁਕਾਬਲਿਆਂ ਵਿਚ ਵਿਸ਼ੇਸ਼ਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ । ਅੰਤ ਵਿਚ ਮੁੱਖ ਅਧਿਆਪਕ ਸਾਹਿਬ ਨੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ।

ਪ੍ਰੋਗਰਾਮ ਦੇ ਅੰਤ ਵਿਚ ਸਕੂਲ ਵਲੋਂ ਸਾਰੇ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਵਿਚ ਲੱਡੂ ਵੰਡੇ ਗਏ । ਇਸ ਪ੍ਰਕਾਰ ਸਾਡੇ ਸਕੂਲ ਵਿਚ ਵਿਦਿਆਰਥੀਆਂ ਵਿਚ ਦੇਸ਼ ਪਿਆਰ ਦੀ ਭਾਵਨਾ ਪੈਦਾ ਕੀਤੀ ਗਈ ।

ਤੇਰੀ ਸਹੇਲੀ,
ਅੰਮ੍ਰਿਤਪਾਲ !

PSEB 6th Class Punjabi ਰਚਨਾ ਚਿੱਠੀ-ਪੱਤਰ

11. ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਘਰ ਵਿਚ ਜ਼ਰੂਰੀ ਕੰਮ ਦੀ ਛੁੱਟੀ ਲੈਣ ਲਈ ਇਕ ਬੇਨਤੀ-ਪੱਤਰ ਲਿਖੋ ।

ਸੇਵਾ ਵਿਖੇ,

ਮੁੱਖ ਅਧਿਆਪਕ ਜੀ,
……….. ਸਕੂਲ,
ਪਿੰਡ………..
ਜ਼ਿਲ੍ਹਾ ……….।

ਸ੍ਰੀਮਾਨ ਜੀ,

ਸਨਿਮਰ ਬੇਨਤੀ ਹੈ ਕਿ ਮੈਨੂੰ ਘਰ ਵਿਚ ਇਕ ਜ਼ਰੂਰੀ ਕੰਮ ਪੈ ਗਿਆ ਹੈ । ਇਸ ਕਰਕੇ ਮੈਂ ਅੱਜ ਸਕੂਲ ਨਹੀਂ ਆ ਸਕਦਾ । ਕਿਰਪਾ ਕਰਕੇ ਮੈਨੂੰ ਇਕ ਦਿਨ ਦੀ ਛੁੱਟੀ ਦਿੱਤੀ ਜਾਵੇ । ਮੈਂ ਆਪ ਦਾ ਬਹੁਤ ਧੰਨਵਾਦੀ ਹੋਵਾਂਗਾ ।

ਆਪ ਦਾ ਆਗਿਆਕਾਰ,
………….. ਸਿੰਘ,
ਰੋਲ ਨੰ:…………,
ਛੇਵੀਂ ‘ਏ’ ।

ਮਿਤੀ : 23 ਜਨਵਰੀ, 20….

PSEB 6th Class Punjabi ਰਚਨਾ ਚਿੱਠੀ-ਪੱਤਰ

12. ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਆਪਣੀ ਵੱਡੀ ਭੈਣ ਜਾਂ ਵੱਡੇ ਭਰਾ ਦੇ ਵਿਆਹ ‘ਤੇ ਚਾਰ ਦਿਨ ਦੀ ਛੁੱਟੀ ਲੈਣ ਲਈ ਬੇਨਤੀ-ਪੱਤਰ ਲਿਖੋ ।

ਸੇਵਾ ਵਿਖੇ ,

ਮੁੱਖ ਅਧਿਆਪਕ ਸਾਹਿਬ,
……………. ਸਕੂਲ,
…………….. ਸ਼ਹਿਰ।

ਸ੍ਰੀਮਾਨ ਜੀ,

ਸਨਿਮਰ ਬੇਨਤੀ ਹੈ ਕਿ ਮੇਰੀ ਵੱਡੀ ਭੈਣ/ਭਰਾ ਦਾ ਵਿਆਹ 10 ਜਨਵਰੀ, 20… ਨੂੰ ਹੋਣਾ ਨਿਯਤ ਹੋਇਆ ਹੈ । ਵਿਆਹ ਦਾ ਪ੍ਰਬੰਧ ਕਰਨ ਲਈ ਮੈਨੂੰ ਘਰ ਵਿਚ ਬਹੁਤ ਕੰਮ ਹੈ । ਇਸ ਕਰਕੇ ਮੈਂ ਸਕੂਲ ਨਹੀਂ ਆ ਸਕਦਾ । ਕਿਰਪਾ ਕਰ ਕੇ ਮੈਨੂੰ 8 ਤੋਂ 11 ਜਨਵਰੀ ਤਕ ਚਾਰ ਦਿਨ ਦੀ ਛੁੱਟੀ ਦਿੱਤੀ ਜਾਵੇ । ਮੈਂ ਆਪ ਦਾ ਬਹੁਤ ਧੰਨਵਾਦੀ ਹੋਵਾਂਗਾ ।

ਆਪ ਦਾ ਆਗਿਆਕਾਰ,
…………… ਸਿੰਘ,
ਰੋਲ ਨੰ:………..,
ਛੇਵੀਂ ‘ਸੀ ।

ਮਿਤੀ : 7 ਜਨਵਰੀ, 20…. ..

PSEB 6th Class Punjabi ਰਚਨਾ ਚਿੱਠੀ-ਪੱਤਰ

13. ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਬਿਮਾਰੀ ਦੀ ਛੁੱਟੀ ਲੈਣ ਲਈ ਬੇਨਤੀ-ਪੱਤਰ ਲਿਖੋ ।

ਸੇਵਾ ਵਿਖੇ

ਮੁੱਖ ਅਧਿਆਪਕ ਸਾਹਿਬ,
……………… ਸਕੂਲ,
……………… ਸ਼ਹਿਰ ।

ਸ੍ਰੀਮਾਨ ਜੀ, ਸਨਿਮਰ ਬੇਨਤੀ ਹੈ ਕਿ ਮੈਂ ਬਿਮਾਰ ਹਾਂ, ਇਸ ਕਰਕੇ ਮੈਂ ਅੱਜ ਸਕੂਲ ਨਹੀਂ ਆ ਸਕਦਾ ।ਕਿਰਪਾ ਕਰ ਕੇ ਮੈਨੂੰ ਦੋ ਦਿਨ ਦੀ ਛੁੱਟੀ ਦਿੱਤੀ ਜਾਵੇ । ਮੈਂ ਆਪ ਦਾ ਬਹੁਤ ਧੰਨਵਾਦੀ ਹੋਵਾਂਗਾ ।

ਆਪ ਦਾ ਆਗਿਆਕਾਰ,
…………. ਕੁਮਾਰ,
ਰੋਲ ਨੰ: ………..
ਛੇਵੀਂ ‘ਬੀ’ ।

ਮਿਤੀ : 12 ਫ਼ਰਵਰੀ, 20..

14. ਸਕੂਲ ਛੱਡਣ ਦਾ ਸਰਟੀਫਿਕੇਟ ਅਤੇ ਚਰਿੱਤਰ ਸਰਟੀਫ਼ਿਕੇਟ ਲੈਣ ਲਈ ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਬੇਨਤੀ-ਪੱਤਰ ਲਿਖੋ ।

ਸੇਵਾ ਵਿਖੇ

ਮੁੱਖ ਅਧਿਆਪਕ ਸਾਹਿਬ,
…………. ਸਕੂਲ,
………….. ਸ਼ਹਿਰ ।

ਸ੍ਰੀਮਾਨ ਜੀ,

ਸਨਿਮਰ ਬੇਨਤੀ ਹੈ ਕਿ ਮੈਂ ਆਪ ਦੇ ਸਕੂਲ ਵਿਚ ਛੇਵੀਂ ਜਮਾਤ ਦਾ ਵਿਦਿਆਰਥੀ ਹਾਂ । ਮੇਰੇ ਪਿਤਾ ਜੀ ਜਨਰਲ ਪੋਸਟ ਆਫ਼ਿਸ, ਜਲੰਧਰ ਵਿਚ ਕਲਰਕ ਲੱਗੇ ਹੋਏ ਹਨ । ਪਿਛਲੇ ਮਹੀਨੇ ਉਹਨਾਂ ਦੀ ਬਦਲੀ ਲੁਧਿਆਣੇ ਦੀ ਹੋ ਗਈ ਸੀ । ਇਸ ਲਈ ਮੇਰਾ ਜਲੰਧਰ ਵਿਚ ਰਹਿਣਾ ਮੁਸ਼ਕਿਲ ਹੋ ਗਿਆ ਹੈ । ਹੁਣ ਮੈਂ ਲੁਧਿਆਣੇ ਰਹਿ ਕੇ ਹੀ ਪੜ੍ਹ ਸਕਾਂਗਾ । ਕਿਰਪਾ ਕਰ ਕੇ ਮੈਨੂੰ ਸਕੂਲ ਛੱਡਣ ਦਾ ਸਰਟੀਫ਼ਿਕੇਟ ਤੇ ਚਰਿੱਤਰ ਸਰਟੀਫ਼ਿਕੇਟ ਦਿੱਤੇ ਜਾਣ । ਮੈਂ ਆਪ ਦਾ ਬਹੁਤ ਧੰਨਵਾਦੀ ਹੋਵਾਂਗਾ !

ਆਪ ਦਾ ਆਗਿਆਕਾਰ,
………. ਚੰਦਰ,
ਰੋਲ ਨੰ:……….,
ਛੇਵੀਂ ‘ਡੀ ।

ਮਿਤੀ : 5 ਦਸੰਬਰ, 20….

PSEB 6th Class Punjabi ਰਚਨਾ ਚਿੱਠੀ-ਪੱਤਰ

15. ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਫ਼ੀਸ ਮਾਫ਼ੀ ਲਈ ਪ੍ਰਾਰਥਨਾ-ਪੱਤਰ ਲਿਖੋ ।

ਸੇਵਾ ਵਿਖੇ

ਮੁੱਖ ਅਧਿਆਪਕ ਸਾਹਿਬ,
……………… ਸਕੂਲ,
………………. ਸ਼ਹਿਰ ।
ਜ਼ਿਲ੍ਹਾ………….. !

ਸ੍ਰੀਮਾਨ ਜੀ, , ਸਨਿਮਰ ਬੇਨਤੀ ਹੈ ਕਿ ਮੈਂ ਆਪ ਦੇ ਸਕੂਲ ਵਿਚ ਛੇਵੀਂ ਜਮਾਤ ਦਾ ਵਿਦਿਆਰਥੀ ਹਾਂ । ਮੈਂ ਛੇਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿਚ ਸਾਰੀ ਜਮਾਤ ਵਿਚੋਂ ਅੱਵਲ ਰਿਹਾ ਹਾਂ । ਮੇਰਾ ਪੜ੍ਹਨ ਨੂੰ ਬਹੁਤ ਦਿਲ ਕਰਦਾ ਹੈ, ਪਰ ਮੇਰੇ ਪਿਤਾ ਜੀ ਇਕ ਕਾਰਖ਼ਾਨੇ ਵਿਚ ਚਪੜਾਸੀ ਹਨ । ਉਹਨਾਂ ਦੀ ਤਨਖ਼ਾਹ ਬਹੁਤੀ ਨਹੀਂ । ਉਹਨਾਂ ਦੀ ਤਨਖ਼ਾਹ ਨਾਲ ਸਾਡੇ ਘਰ ਦੇ ਪੰਜ ਜੀਆਂ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਚਲਦਾ ਹੈ । ਇਸ ਗ਼ਰੀਬੀ ਕਰਕੇ ਮੇਰੇ ਪਿਤਾ ਜੀ ਮੇਰੀ ਸਕੂਲ ਦੀ ਫ਼ੀਸ ਨਹੀਂ ਦੇ ਸਕਦੇ । ਕਿਰਪਾ ਕਰ ਕੇ ਮੇਰੀ ਪੜ੍ਹਾਈ ਵਿਚ ਰੁਚੀ ਨੂੰ ਧਿਆਨ ਵਿਚ ਰੱਖਦੇ ਹੋਏ ਆਪ ਮੇਰੀ ਪੂਰੀ ਫ਼ੀਸ ਮਾਫ਼ ਕਰ ਦਿਓ । ਮੈਂ ਆਪ ਜੀ ਦਾ ਬਹੁਤ ਧੰਨਵਾਦੀ ਹੋਵਾਂਗਾ ।

ਆਪ ਦਾ ਆਗਿਆਕਾਰ,
………… ਕੁਮਾਰ,
ਰੋਲ ਨੰ: ……….,
ਛੇਵੀਂ ‘ਏ ।

ਮਿਤੀ : 17 ਅਪ੍ਰੈਲ, 20…..

16. ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਜੁਰਮਾਨੇ ਦੀ ਮਾਫ਼ੀ ਲਈ ਬੇਨਤੀ-ਪੱਤਰ ‘ਤੇ ਲਿਖੋ !

ਸੇਵਾ ਵਿਖੇ

ਮੁੱਖ ਅਧਿਆਪਕ ਸਾਹਿਬ,
……………… ਸਕੂਲ,
………………. ਸ਼ਹਿਰ ।

ਸ੍ਰੀਮਾਨ ਜੀ,

ਸਨਿਮਰ ਬੇਨਤੀ ਇਹ ਹੈ ਕਿ ਮੈਂ ਆਪ ਜੀ ਦੇ ਸਕੂਲ ਵਿਚ ਛੇਵੀਂ ਜਮਾਤ ਦਾ ਵਿਦਿਆਰਥੀ ਹਾਂ ! ਪਿਛਲੇ ਮਹੀਨੇ ਹੋਈ ਪ੍ਰੀਖਿਆ ਵਿਚ ਹਿਸਾਬ ਦਾ ਪੇਪਰ ਨਾ ਦੇ ਸਕਣ ਕਰਕੇ ਮੈਨੂੰ ਪੰਜ ਰੁਪਏ ਜੁਰਮਾਨਾ ਹੋ ਗਿਆ ਹੈ । ਅਸਲ ਵਿਚ ਮੈਂ ਉਸ ਦਿਨ ਬਹੁਤ ਬਿਮਾਰ ਸਾਂ, ਇਸ ਕਰਕੇ ਮੈਂ ਉਹ ਪੇਪਰ ਨਾ ਦੇ ਸਕਿਆ । ਮੇਰੇ ਪਿਤਾ ਜੀ ਦੀ ਆਮਦਨ ਬਹੁਤ ਘੱਟ ਹੈ । ਉਹ ਮੇਰੀ ਪੜ੍ਹਾਈ ਦਾ ਖ਼ਰਚ ਬੜੀ ਮੁਸ਼ਕਿਲ ਨਾਲ ਚਲਾਉਂਦੇ ਹਨ । ਕਿਰਪਾ ਕਰਕੇ ਮੇਰਾ ਜ਼ੁਰਮਾਨਾ ਮਾਫ਼ ਕਰ ਦਿੱਤਾ ਜਾਵੇ । ਮੈਂ ਆਪ ਦਾ ਬਹੁਤ ਧੰਨਵਾਦੀ ਹੋਵਾਂਗਾ ।

ਆਪ ਦਾ ਆਗਿਆਕਾਰ,
……………. ਸਿੰਘ,
ਰੋਲ ਨੰ: ………….,
ਛੇਵੀਂ ‘ਬੀ’।

ਮਿਤੀ : 19 ਜਨਵਰੀ, 20……

PSEB 6th Class Punjabi ਰਚਨਾ ਚਿੱਠੀ-ਪੱਤਰ

17. ਆਪਣੇ ਸਕੂਲ ਦੇ ਮੁੱਖ ਅਧਿਆਪਕ ਜਾਂ ਪ੍ਰਿੰਸੀਪਲ ਨੂੰ ਆਪਣਾ ਸੈਕਸ਼ਨ ਬਦਲਣ ਲਈ ਬੇਨਤੀ-ਪੱਤਰ ਲਿਖੋ ।

ਸੇਵਾ ਵਿਖੇ

ਮੁੱਖ ਅਧਿਆਪਕ ਸਾਹਿਬ,
……………… ਸਕੂਲ,
………………. ਸ਼ਹਿਰ ।
ਜ਼ਿਲ੍ਹਾ ……….।

ਸ੍ਰੀਮਾਨ ਜੀ,

ਸਨਿਮਰ ਬੇਨਤੀ ਹੈ ਕਿ ਮੈਂ ਤੇ ਮੇਰਾ ਭਰਾ ਕੁਲਬੀਰ ਸਿੰਘ ਰੋਲ ਨੰ: 87 ਆਪ ਦੇ ਸਕੂਲ ਵਿਖੇ ਛੇਵੀਂ ਜਮਾਤ ਵਿਚ ਪੜ੍ਹਦੇ ਹਾਂ | ਪਰ ਬੀਤੇ ਹਫ਼ਤੇ ਨਵੇਂ ਬਣੇ ਸੈਕਸ਼ਨਾਂ ਵਿਚ ਮੇਰਾ ਰੋਲ ਨੰ: ‘ਏ ਸੈਕਸ਼ਨ ਵਿਚ ਸ਼ਾਮਲ ਹੋ ਗਿਆ ਹੈ ਤੇ ਮੇਰੇ ਭਰਾ ਦਾ ਰੋਲ ਨੰਬਰ ‘ਬੀ’ ਸੈਕਸ਼ਨ ਵਿਚ ਚਲਾ ਗਿਆ ਹੈ । ਪਰ ਸਾਡੇ ਕੋਲ ਕੁੱਝ ਕਿਤਾਬਾਂ ਸਾਂਝੀਆਂ ਹਨ, ਜਿਸ ਕਰਕੇ ਅਸੀਂ ਦੋਵੇਂ ਵੱਖ-ਵੱਖ ਸੈਕਸ਼ਨਾਂ ਵਿਚ ਨਹੀਂ ਪੜ੍ਹ ਸਕਦੇ ਤੇ ਗ਼ਰੀਬੀ ਕਾਰਨ ਸਾਡੇ ਘਰ ਦੇ ਸਾਨੂੰ ਵੱਖ-ਵੱਖ ਕਿਤਾਬਾਂ ਵੀ ਖ਼ਰੀਦ ਕੇ ਨਹੀਂ ਦੇ ਸਕਦੇ । ਇਸ ਕਰਕੇ ਬੇਨਤੀ ਹੈ ਕਿ ਆਪ ਮੈਨੂੰ ਮੇਰੇ ਭਰਾ ਵਾਲੇ ਸੈਕਸ਼ਨ ਵਿਚ ਭੇਜ ਦੇਵੋ । ਮੈਂ ਆਪ ਦਾ ਬਹੁਤ ਧੰਨਵਾਦੀ ਹੋਵਾਂਗਾ ।

ਆਪ ਦਾ ਆਗਿਆਕਾਰੀ,
ੳ, ਅ, ੲ,
ਰੋਲ ਨੰ: 88,
ਛੇਵੀਂ ‘ਏ।

ਮਿਤੀ : 16 ਅਪਰੈਲ, 20…

18. ਆਪਣੇ ਇਲਾਕੇ ਦੇ ਡਾਕੀਏ ਦੀ ਲਾਪਰਵਾਹੀ ਵਿਰੁੱਧ ਪੋਸਟ ਮਾਸਟਰ ਨੂੰ ਸ਼ਿਕਾਇਤ ਕਰੋ ।

ਸੇਵਾ ਵਿਖੇ

ਪੋਸਟ ਮਾਸਟਰ ਸਾਹਿਬ,
ਜਨਰਲ ਪੋਸਟ ਆਫ਼ਿਸ,
………………. ਸ਼ਹਿਰ ।

ਸ੍ਰੀਮਾਨ ਜੀ,

ਮੈਂ ਆਪ ਅੱਗੇ ਇਸ ਪ੍ਰਾਰਥਨਾ-ਪੱਤਰ ਰਾਹੀਂ ਆਪਣੇ ਮੁਹੱਲੇ ਦੇ ਡਾਕੀਏ ਰਾਮ ਨਾਥ ਦੀ ਸ਼ਿਕਾਇਤ ਕਰਨੀ ਚਾਹੁੰਦਾ ਹਾਂ । ਮੈਂ ਉਸ ਨੂੰ ਮੂੰਹ ਨਾਲ ਬਹੁਤ ਵਾਰੀ ਕਿਹਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਵੇ, ਪਰ ਉਸ ਦੇ ਕੰਨਾਂ ‘ਤੇ ਜੂੰ ਨਹੀਂ ਸਰਕਦੀ | ਅੱਕ ਕੇ ਮੈਂ ਆਪ ਅੱਗੇ ਸ਼ਿਕਾਇਤ ਕਰ ਰਿਹਾ ਹਾਂ । ਉਹ ਸਾਡੇ ਮੁਹੱਲੇ ਵਿਚ ਕਦੇ ਵੀ ਡਾਕ ਸਮੇਂ ਸਿਰ ਨਹੀਂ ਵੰਡਦਾ | ਕਈ ਵਾਰ ਤਾਂ ਦੋ-ਦੋ ਦਿਨਾਂ ਦੀ ਡਾਕ ਇਕੱਠੀ ਹੀ ਵੰਡਦਾ ਹੈ । | ਕਈ ਵਾਰ ਉਹ ਚਿੱਠੀਆਂ ਇਧਰ-ਉਧਰ ਗਲਤ ਲੋਕਾਂ ਨੂੰ ਦੇ ਜਾਂਦਾ ਹੈ, ਜਿਸ ਕਰਕੇ ਲੋਕਾਂ ਨੂੰ ਬਹੁਤ ਮੁਸ਼ਕਿਲ ਬਣਦੀ ਹੈ । ਪਰਸੋਂ ਮੈਨੂੰ ਨੌਕਰੀ ਲਈ ਇੰਟਰਵਿਊ ਦੀ ਇਕ ਚਿੱਠੀ ਆਈ ਸੀ, ਜੋ ਕਿ ਮੈਨੂੰ ਦੋ ਦਿਨ ਲੇਟ ਮਿਲੀ, ਜਿਸ ਕਰਕੇ ਮੈਂ ਆਪਣੀ ਇੰਟਰਵਿਉ ਨਾ ਦੇ ਸਕਿਆ । ਮੈਂ ਇਹ ਸ਼ਿਕਾਇਤ ਆਪਣੇ ਅਤੇ ਲੋਕਾਂ ਦੇ ਭਲੇ ਲਈ ਕਰ ਰਿਹਾ ਹਾਂ । ਮੇਰਾ ਇਸ ਡਾਕੀਏ ਨਾਲ ਕੋਈ ਨਿੱਜੀ ਵੈਰ ਨਹੀਂ ।

ਮੈਂ ਆਸ ਕਰਦਾ ਹਾਂ ਕਿ ਆਪ ਮੇਰੇ ਇਸ ਬੇਨਤੀ-ਪੱਤਰ ਨੂੰ ਧਿਆਨ ਵਿਚ ਰੱਖ ਕੇ ਇਸ ਡਾਕੀਏ ਨੂੰ ਤਾੜਨਾ ਕਰੋਗੇ ਕਿ ਉਹ ਧਿਆਨ ਨਾਲ ਪਤੇ ਪੜ੍ਹ ਕੇ ਡਾਕ ਦੀ ਵੰਡ ਸਮੇਂ ਸਿਰ ਕਰਿਆ ਕਰੇ । ਧੰਨਵਾਦ ਸਹਿਤ ।

ਆਪ ਦਾ ਵਿਸ਼ਵਾਸ-ਪਾਤਰ,
ਰੋਲ ਨੰ:……….।

PSEB 6th Class Punjabi ਰਚਨਾ ਚਿੱਠੀ-ਪੱਤਰ

19. ਤੁਹਾਡਾ ਸਾਈਕਲ ਗੁਆਚ ਗਿਆ ਹੈ । ਤੁਸੀਂ ਉਸ ਦੀ ਥਾਣੇ ਵਿਚ ਰਿਪੋਰਟ ਲਿਖਾਉਣ ਲਈ ਮੁੱਖ ਥਾਣਾ ਅਫ਼ਸਰ (ਐੱਸ. ਐੱਚ. ਓ.) ਨੂੰ ਬੇਨਤੀ-ਪੱਤਰ ਲਿਖੋ ।

ਸੈਂਵਾ ਵਿਖੇ

ਐੱਸ. ਐੱਚ. ਓ. ਸਾਹਿਬ
ਚੌਕੀ ਨੰਬਰ 4,
………… ਸ਼ਹਿਰ

ਸ੍ਰੀਮਾਨ ਜੀ,

ਬੇਨਤੀ ਹੈ ਕਿ ਅੱਜ ਸਵੇਰੇ ਮੇਰਾ ਸਾਈਕਲ ਗੁੰਮ ਹੋ ਗਿਆ ਹੈ। ਉਸ ਦੀ ਭਾਲ ਕਰਨ ਵਿਚ ਆਪ, ਆਪਣੇ ਕਰਮਚਾਰੀਆਂ ਦੀ ਸਹਾਇਤਾ ਦਿਓ ।

ਮੈਂ ਅੱਜ ਸਵੇਰੇ 11 ਵਜੇ ਪੰਜਾਬ ਨੈਸ਼ਨਲ ਬੈਂਕ ਵਿਚ ਰੁਪਏ ਕਢਵਾਉਣ ਲਈ ਗਿਆ ਅਤੇ ਸਾਈਕਲ ਨੂੰ ਜਿੰਦਰਾ ਲਾ ਕੇ ਬਾਹਰ ਖੜ੍ਹਾ ਕਰ ਗਿਆ ਸਾਂ | ਪਰ ਜਦੋਂ 11.30 ‘ਤੇ ਬਾਹਰ ਆਇਆ, ਤਾਂ ਉੱਥੇ ਸਾਈਕਲ ਨਾ ਦੇਖ ਕੇ ਮੈਂ ਹੈਰਾਨ ਰਹਿ ਗਿਆ । ਮੈਂ ਸਮਝ ਗਿਆ ਕਿ ਉਸ ਨੂੰ ਕੋਈ ਸਾਈਕਲ-ਚੋਰ ਚੁੱਕ ਕੇ ਲੈ ਗਿਆ ਹੈ ।

ਮੇਰਾ ਸਾਈਕਲ ਰਾਬਨ-ਹੁੱਡ ਹੈ ਅਤੇ ਉਸ ਦਾ ਨੰਬਰ, A-334060 ਹੈ । ਮੈਂ ਇਸ ਸਾਈਕਲ ਨੂੰ ਖ਼ਾਲਸਾ ਸਾਈਕਲ ਸਟੋਰ, ਜਲੰਧਰ ਤੋਂ ਮਾਰਚ, 2500 ਵਿਚ ਖ਼ਰੀਦਿਆ ਸੀ । ਉਸ ਦੀ ਰਸੀਦ ਮੇਰੇ ਕੋਲ ਹੈ । ਇਸ ਦੇ ਚੇਨ-ਕਵਰ ਉੱਤੇ ਮੇਰਾ ਨਾਂ ਲਿਖਿਆ ਹੋਇਆ ਹੈ । ਇਸ ਦੀ ਉਚਾਈ 22 ਇੰਚ ਅਤੇ ਰੰਗ ਹਰਾ ਹੈ । ਮੈਂ ਸਾਈਕਲ ਦੀ ਸੂਹ ਦੇਣ ਵਾਲੇ ਨੂੰ 100 ਰੁਪਏ ਇਨਾਮ ਦੇਣ ਲਈ ਵੀ ਤਿਆਰ ਹਾਂ ।

ਮੈਂ ਆਸ ਕਰਦਾ ਹਾਂ ਕਿ ਆਪ ਆਪਣੇ ਕਰਮਚਾਰੀਆਂ ਨੂੰ ਹੁਕਮ ਦੇ ਕੇ ਮੇਰਾ ਸਾਈਕਲ . ਲਭਾਉਣ ਵਿਚ ਮੇਰੀ ਪੂਰੀ-ਪੂਰੀ ਮੱਦਦ ਕਰੋਗੇ ,
ਧੰਨਵਾਦ ਸਹਿਤ ।

ਆਪ ਦਾ ਵਿਸ਼ਵਾਸ-ਪਾਤਰ, … .
……….. ਸਿੰਘ,
ਮਾਡਲ ਟਾਊਨ,
…….. ਸ਼ਹਿਰ ।

ਮਿਤੀ : 10 ਦਸੰਬਰ, 20……..

20. ਕਿਸੇ ਕਿਤਾਬਾਂ ਦੇ ਦੁਕਾਨਦਾਰ ਨੂੰ ਚਿੱਠੀ ਲਿਖੋ, ਜਿਸ ਵਿਚ ਕੁੱਝ ਕਿਤਾਬਾਂ ਮੰਗਾਉਣ ਲਈ ਆਰਡਰ ਭੇਜੋ ।

                   ਪੀਖਿਆ ਭਵਨ,
ਗੌਰਮਿੰਟ ਗਰਲਜ਼ ਹਾਈ ਸਕੂਲ,
ਜ਼ਿਲ੍ਹਾ ਰੋਪੜ ।
28 ਅਪਰੈਲ, 20…………

ਸੇਵਾ ਵਿਖੇ

ਮੈਸਰਜ਼ ਮਲਹੋਤਰਾ ਬੁੱਕ ਡਿਪੋ,
ਐੱਮ. ਬੀ. ਡੀ. ਹਾਊਸ,
ਰੇਲਵੇ ਰੋਡ,
ਜਲੰਧਰ,

ਸ੍ਰੀਮਾਨ ਜੀ,

ਮੈਨੂੰ ਹੇਠ ਲਿਖੀਆਂ ਕਿਤਾਬਾਂ ਜਲਦੀ ਤੋਂ ਜਲਦੀ ਵੀ. ਪੀ. ਪੀ. ਕਰ ਕੇ ਭੇਜ ਦਿਓ । ਕਿਤਾਬਾਂ ਦਾ ਐਡੀਸ਼ਨ ਨਵਾਂ ਤੇ ਉਹਨਾਂ ਦੀਆਂ ਜਿਲਦਾਂ ਮਜ਼ਬੂਤ ਹੋਣੀਆਂ ਚਾਹੀਦੀਆਂ ਹਨ । ਛਪਾਈ ਸਾਫ਼-ਸੁਥਰੀ ਹੋਵੇ । ਕੀਮਤ ਵੀ ਵਾਜਬ ਹੀ ਲੱਗਣੀ ਚਾਹੀਦੀ ਹੈ ਅਤੇ ਲੋੜੀਂਦਾ ਕਮਿਸ਼ਨ ਕੱਟ ਦਿੱਤਾ ਜਾਵੇ ।

ਕਿਤਾਬਾਂ ਦੀ ਸੂਚੀ
1. ਐੱਮ. ਬੀ. ਡੀ. ਪੰਜਾਬੀ ਗਾਈਡ                 (ਛੇਵੀਂ ਸ਼੍ਰੇਣੀ)               ਪੁਸਤਕ
2: ਐੱਮ. ਬੀ. ਡੀ. ਗਣਿਤ                             ”       ”
3. ਐੱਮ. ਬੀ. ਡੀ. ਇੰਗਲਿਸ਼ ਟੈਸਟ ਪੇਪਰ         ”        ”
4. ਐੱਮ. ਬੀ. ਡੀ. ਹਿੰਦੀ ਗਾਈਡ

‘… ਧੰਨਵਾਦ ਸਹਿਤ ।
ਆਪ ਦਾ ਵਿਸ਼ਵਾਸ-ਪਾਤਰ,
ਰੋਲ ਨੰ: …….

PSEB 6th Class Punjabi ਰਚਨਾ ਚਿੱਠੀ-ਪੱਤਰ

21. ਸੰਪਾਦਕ, ਮੈਗਜ਼ੀਨ ਸੈਕਸ਼ਨ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਦਿਆਰਥੀਆਂ ‘ ਲਈ ਛੱਪਦੇ ਰਸਾਲੇ ਮੰਗਵਾਉਣ ਲਈ ਇਕ ਬੇਨਤੀ-ਪੱਤਰ ਲਿਖੋ

2202 ਆਦਰਸ਼ ,
ਜਲੰਧਰ ।
12 ਸਤੰਬਰ, 20……….

ਸੇਵਾ ਵਿਖੇ

ਸੰਪਾਦਕ,
ਮੈਗਜ਼ੀਨ ਸੈਕਸ਼ਨ,
ਪੰਜਾਬ ਸਕੂਲ ਸਿੱਖਿਆ ਬੋਰਡ,
ਸਾਹਿਬਜ਼ਾਦਾ ਅਜੀਤ ਸਿੰਘ ਨਗਰ ।

ਸ੍ਰੀਮਾਨ ਜੀ,

ਬੇਨਤੀ ਹੈ ਕਿ ਆਪ ਵਲੋਂ ਵਿਦਿਆਰਥੀਆਂ ਲਈ ਪ੍ਰਕਾਸ਼ਿਤ ਕੀਤੇ ਜਾਂਦੇ ਰਸਾਲੇ ‘ਪੰਖੜੀਆਂ’ ਅਤੇ ਪ੍ਰਾਇਮਰੀ ਸਿੱਖਿਆ ਨੂੰ ਮੈਂ ਆਪਣੇ ਸਕੂਲ ਦੀ ਲਾਇਬਰੇਰੀ ਵਿਚ ਨਿਯਮਿਤ ਤੌਰ ਤੇ ਪੜ੍ਹਦਾ ਹਾਂ । ਇਹ ਰਸਾਲੇ ਵਿਦਿਆਰਥੀਆਂ ਦੀ ਅਗਵਾਈ ਕਰਨ, ਜਾਣਕਾਰੀ ਵਧਾਉਣ ਤੇ ਉਨ੍ਹਾਂ ਵਿਚ ਰਚਨਾਤਮਕ ਰੁਚੀਆਂ ਪੈਦਾ ਕਰਨ ਵਾਲੇ ਹਨ । ਮੈਂ ਚਾਹੁੰਦਾ ਹਾਂ ਕਿ ਘਰ ਵਿਚ ਇਨ੍ਹਾਂ ਨੂੰ ਮੇਰੇ ਹੋਰ ਭੈਣ-ਭਰਾ ਤੇ ਗੁਆਂਢੀ ਬੱਚੇ ਵੀ ਪੜ੍ਹਨ । ਇਸ ਕਰਕੇ ਆਪ ਮੇਰੇ ਉੱਪਰ ਲਿਖੇ ਪਤੇ ਉੱਤੇ ਇਹ ਰਸਾਲੇ ਇਕ ਸਾਲ ਲਈ ਭੇਜਣੇ ਸ਼ੁਰੂ ਕਰ ਦਿਓ | ਮੈਂ ਆਪ ਜੀ ਨੂੰ ਇਨ੍ਹਾਂ ਦੇ ਚੰਦੇ ਦਾ ਬੈਂਕ ਡਰਾਫ਼ਟ ਨੰ: PQ 1628196 ਮਿਤੀ 12 ਸਤੰਬਰ, 20….. ਪੰਜਾਬ ਐਂਡ ਸਿੰਧ ਬੈਂਕ ਤੋਂ ਬਣਵਾ ਕੇ ਇਸ ਪੱਤਰ ਦੇ ਨਾਲ ਹੀ ਭੇਜ ਰਿਹਾ ਹਾਂ ।

ਧੰਨਵਾਦ ਸਹਿਤ ।

ਆਪ ਦਾ ਵਿਸ਼ਵਾਸ-ਪਾਤਰ,
ਮਨਪ੍ਰੀਤ ਸਿੰਘ ॥

22. ਸਕੂਲ ਮੁਖੀ ਨੂੰ ਐਨ. ਸੀ. ਸੀ., ਸਕਾਊਟ ਜਾਂ ਗਰਲ ਗਾਈਡ ਟੀਮ ਵਿਚ ਸ਼ਾਮਲ ਕਰਨ ਲਈ ਬਿਨੈ-ਪੱਤਰ ਲਿਖੋ ।

ਸੇਵਾ ਵਿਖੇ

ਮੁੱਖ ਅਧਿਆਪਕ ਜੀ,
ਸਰਕਾਰੀ ਮਿਡਲ ਸਕੂਲ ।
ਬੁਲੋਵਾਲ ।

ਸ੍ਰੀਮਾਨ ਜੀ,

ਸਨਿਮਰ ਬੇਨਤੀ ਹੈ ਕਿ ਮੈਂ ਆਪਣੇ ਸਕੂਲ ਦੀ ਐਨ.ਸੀ.ਸੀ/ਸਕਾਊਟ/ਗਰਲ ਗਾਈਡ ਟੀਮ ਵਿਚ ਸ਼ਾਮਲ ਹੋਣਾ ਚਾਹੁੰਦਾ/ਚਾਹੁੰਦੀ ਹਾਂ । ਕਿਰਪਾ ਕਰਕੇ ਮੈਨੂੰ ਇਸ ਸੰਬੰਧੀ ਆਗਿਆ ਦਿੱਤੀ ਜਾਵੇ, ਮੈਂ ਆਪ ਦਾ ਬਹੁਤ ਧੰਨਵਾਦੀ ਹੋਵਾਂਗਾ/ਹੋਵਾਂਗੀ ।

ਆਪ ਦਾਆਪ ਦੀ ਆਗਿਆਕਾਰ,
ਉ. ਅ. ਬ.
ਰੋਲ ਨੰ: 610, ਛੇਵੀਂ ਸੀ.

ਮਿਤੀ : 18 ਸਤੰਬਰ, 20………

PSEB 6th Class Punjabi ਰਚਨਾ ਚਿੱਠੀ-ਪੱਤਰ

23. ਆਪਣੇ ਸਕੂਲ ਦੇ ਮੁੱਖ ਅਧਿਆਪਕ ਨੂੰ ਦੂਜੇ ਸਕੂਲ ਦੀ ਟੀਮ ਨਾਲ ਮੈਚ ਖੇਡਣ ਦੀ ਆਗਿਆ ਲੈਣ ਲਈ ਬੇਨਤੀ-ਪੱਤਰ ਲਿਖੋ ।

ਸੇਵਾ ਵਿਖੇ

ਮੁੱਖ ਅਧਿਆਪਕ ਸਾਹਿਬ,
……………ਸਕੂਲ,
…………… ਸ਼ਹਿਰ ।

ਸ੍ਰੀਮਾਨ ਜੀ,

ਸਨਿਮਰ ਬੇਨਤੀ ਹੈ ਕਿ ਅਸੀਂ ਖ਼ਾਲਸਾ ਹਾਈ ਸਕੂਲ, ਮੁਕੇਰੀਆਂ ਦੀ ਹਾਕੀ ਟੀਮ ਨਾਲ । ਉਹਨਾਂ ਦੇ ਖੇਡ ਦੇ ਮੈਦਾਨ ਵਿਚ ਮੈਚ ਖੇਡਣਾ ਚਾਹੁੰਦੇ ਹਾਂ | ਸਾਨੂੰ ਉਮੀਦ ਹੈ ਕਿ ਅਸੀਂ ਇਹ | ਮੈਚ ਜ਼ਰੂਰ ਜਿੱਤ ਜਾਵਾਂਗੇ । ਕਿਰਪਾ ਕਰ ਕੇ ਮੈਚ ਖੇਡਣ ਦੀ ਆਗਿਆ ਦਿੱਤੀ ਜਾਵੇ ।

ਆਪ ਦਾ ਆਗਿਆਕਾਰੀ,
………. ਸਿੰਘ,
ਰੋਲ ਨੰ:……

ਮਿਤੀ : 6 ਨਵੰਬਰ, 20……

PSEB 6th Class Punjabi ਰਚਨਾ ਚਿੱਠੀ-ਪੱਤਰ

24. ਤੁਹਾਡੀ ਸ਼੍ਰੇਣੀ ਕੋਈ ਮੈਚ ਦੇਖਣਾ ਚਾਹੁੰਦੀ ਹੈ । ਇਸ ਸੰਬੰਧ ਵਿਚ ਆਪਣੇ ਮੁੱਖ ਅਧਿਆਪਕ ਜੀ ਤੋਂ ਆਗਿਆ ਲੈਣ ਲਈ ਬਿਨੈ-ਪੱਤਰ ਲਿਖੋ ।

ਸੇਵਾ ਵਿਖੇ

ਮੁੱਖ ਅਧਿਆਪਕ ਜੀ,
………..ਸਕੂਲ,
………. ਸ਼ਹਿਰ ।

ਸ੍ਰੀਮਾਨ ਜੀ,

ਸਨਿਮਰ ਬੇਨਤੀ ਹੈ ਕਿ ਅੱਜ ਚੌਥੇ ਪੀਰੀਅਡ ਤੋਂ ਮਗਰੋਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਜੀ. ਟੀ. ਰੋਡ ਦੀ ਗਰਾਉਂਡ ਵਿਚ ਸਾਡੇ ਸਕੂਲ ਤੇ ਸਾਈਂ ਦਾਸ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾਂ ਵਿਚਕਾਰ ਹਾਕੀ ਦਾ ਮੈਚ ਹੋ ਰਿਹਾ ਹੈ । ਸਾਡੀ ਸਾਰੀ ਜਮਾਤ ਇਸ ਮੈਚ ਨੂੰ ਦੇਖਣਾ ਚਾਹੁੰਦੀ ਹੈ । ਕਿਉਂਕਿ ਇਸ ਵਿਚ ਸਾਡੀ ਜਮਾਤ ਦੇ ਦੋ ਖਿਡਾਰੀ ਖੇਡ ਰਹੇ ਹਨ । ਜੇਕਰ ਆਪ ਸਾਡੀ ਸਾਰੀ ਜਮਾਤ ਨੂੰ ਇਹ ਮੈਚ ਦੇਖਣ ਦੀ ਆਗਿਆ ਦੇ ਦੇਵੋ, ਤਾਂ ਆਪ ਦੀ ਬਹੁਤ ਮਿਹਰਬਾਨੀ ਹੋਵੇਗੀ । ਧੰਨਵਾਦ ਸਹਿਤ ।

ਆਪ ਦਾ ਵਿਸ਼ਵਾਸ-ਪਾਤਰ,
ਮਨਿੰਦਰ ਸਿੰਘ,
ਮਨੀਟਰ,
ਸੱਤਵੀਂ ਏਂ ।

ਮਿਤੀ : 10 ਨਵੰਬਰ, 20……

Leave a Comment