Punjab State Board PSEB 6th Class Punjabi Book Solutions Punjabi Rachana Kahani Rachana ਰਚਨਾ ਕਹਾਣੀ-ਰਚਨਾ Exercise Questions and Answers.
PSEB 6th Class Hindi Punjabi Rachana ਕਹਾਣੀ-ਰਚਨਾ (1st Language)
1. ਤਿਹਾਇਆ ਕਾਂ
ਜਾਂ
ਸਿਆਣਾ ਕਾਂ
ਇਕ ਵਾਰੀ ਇਕ ਕਾਂ ਨੂੰ ਬਹੁਤ ਤੇਹ ਲੱਗੀ। ਉਹ ਪਾਣੀ ਦੀ ਭਾਲ ਵਿਚ ਇਧਰ – ਉਧਰ ਉੱਡਿਆ ਅੰਤ ਉਹ ਇਕ ਬਗੀਚੇ ਵਿਚ ਪੁੱਜਾ। ਉਸ ਨੇ ਪਾਣੀ ਦਾ ਇਕ ਘੜਾ ਦੇਖਿਆ। ਉਹ ਘੜੇ ਦੇ ਮੂੰਹ ਉੱਤੇ ਜਾ ਬੈਠਾ। ਉਸ ਨੇ ਦੇਖਿਆ ਕਿ ਘੜੇ ਵਿਚ ਪਾਣੀ ਥੋੜ੍ਹਾ ਹੈ। ਉਸ ਦੀ ਚੁੰਝ ਪਾਣੀ ਤਕ ਨਹੀਂ ਸੀ ਪਹੁੰਚਦੀ। ਉਸ ਨੇ ਘੜੇ ਨੂੰ ਉਲਟਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਅਸਫਲ ਰਿਹਾ।
ਉਹ ਤਾਂ ਬਹੁਤ ਸਿਆਣਾ ਸੀ ! ਉਸ ਨੇ ਘੜੇ ਦੇ ਨੇੜੇ ਕੁੱਝ ਰੋੜੇ ਤੇ ਠੀਕਰੀਆਂ ਦੇਖੀਆਂ ਉਸ ਨੂੰ ਇਕ ਢੰਗ ਸੁੱਝਿਆ। ਉਸ ਨੇ ਠੀਕਰੀਆਂ ਤੇ ਰੋੜੇ ਚੁੱਕ ਕੇ ਘੜੇ ਵਿਚ ਪਾਉਣੇ ਸ਼ੁਰੂ ਕਰ ਦਿੱਤੇ। ਹੌਲੀ – ਹੌਲੀ ਘੜਾ ਰੋੜਿਆਂ ਅਤੇ ਠੀਕਰੀਆਂ ਨਾਲ ਭਰਨ ਲੱਗਾ ਤੇ ਉਸ ਵਿਚਲਾ ਪਾਣੀ ਉੱਪਰ ਆ ਗਿਆ ! ਕਾਂ ਨੇ ਰੱਜ ਕੇ ਪਾਣੀ ਪੀਤਾ ਅਤੇ ਉੱਡ ਗਿਆ।
ਸਿੱਖਿਆ ਜਿੱਥੇ ਚਾਹ ਉੱਥੇ ਰਾਹ।
2. ਕਾਂ ਅਤੇ ਲੂੰਬੜੀ
ਜਾਂ
ਚਲਾਕ ਲੂੰਬੜੀ
ਇਕ ਵਾਰੀ ਇਕ ਲੂੰਬੜੀ ਨੂੰ ਬਹੁਤ ਭੁੱਖ ਲੱਗੀ। ਉਹ ਕੋਈ ਖਾਣ ਵਾਲੀ ਚੀਜ਼ ਲੱਭਣ ਲਈ ਇਧਰ – ਉਧਰ ਘੁੰਮੀ, ਪਰ ਉਸ ਨੂੰ ਕੁੱਝ ਨਾ ਮਿਲਿਆ ! ਅੰਤ ਉਹ ਦਰੱਖਤਾਂ ਦੇ ਇਕ ਬੁੰਡ ਹੇਠ ਪਹੁੰਚੀ : ਉਹ ਬਹੁਤ ਥੱਕੀ ਹੋਈ ਸੀ ਤੇ ਉਹ ਦਰੱਖ਼ਤਾਂ ਦੀ ਸੰਘਣੀ ਛਾਂ ਹੇਠਾਂ ਲੰਮੀ ਪੈ ਗਈ।
ਇੰਨੇ ਨੂੰ ਲੂੰਬੜੀ ਨੇ ਉੱਪਰ ਵਲ ਧਿਆਨ ਮਾਰਿਆ। ਦਰੱਖ਼ਤ ਦੀ ਇਕ ਟਹਿਣੀ ਉੱਤੇ ਉਸ ਨੇ ਇਕ ਕਾਂ ਦੇਖਿਆ, ਜਿਸ ਦੀ ਚੁੰਝ ਵਿਚ ਪਨੀਰ ਦਾ ਇਕ ਟੁਕੜਾ ਸੀ ! ਇਹ ਦੇਖ ਕੇ ਉਸ ਦੇ ਮੂੰਹ ਵਿਚ ਪਾਣੀ ਭਰ ਆਇਆ। ਉਸ ਨੇ ਕਾਂ ਕੋਲੋਂ ਪਨੀਰ ਦਾ ਟੁਕੜਾ ਖੋਹਣ ਦਾ ਇਕ ਢੰਗ ਕੱਢ ਲਿਆ। ਉਸ ਨੇ ਬੜੀ ਚਾਲਾਕੀ ਤੇ ਪਿਆਰ ਭਰੀ ਅਵਾਜ਼ ਨਾਲ ਕਾਂ ਨੂੰ ਕਿਹਾ, “ਤੂੰ ਬਹੁਤ ਹੀ ਮਨਮੋਹਣਾ ਪੰਛੀ ਹੈਂ। ਤੇਰੀ ਅਵਾਜ਼ ਬਹੁਤ ਹੀ ਸੁਰੀਲੀ ਹੈ। ਮੇਰਾ ਜੀ ਕਰਦਾ ਹੈ ਕਿ ਤੇਰਾ ਇਕ ਮਿੱਠਾ ਗੀਤ ਸੁਣਾਂ : ਕਿਰਪਾ ਕਰ ਕੇ ਮੈਨੂੰ ਗਾ ਕੇ ਸੁਣਾ।” ਕਾਂ ਲੂੰਬੜੀ ਦੀ ਖੁਸ਼ਾਮਦ ਵਿਚ ਆ ਕੇ ਖੁਸ਼ੀ ਨਾਲ ਫੁੱਲ ਗਿਆ ! ਜਿਉਂ ਹੀ ਉਸ ਨੇ ਗਾਉਣ ਲਈ ਮੂੰਹ ਖੋਲ੍ਹਿਆ, ਤਾਂ ਪਨੀਰ ਦਾ ਟੁਕੜਾ ਉਸ ਦੇ ਮੂੰਹ ਵਿਚੋਂ ਹੇਠਾਂ ਡਿੱਗ ਪਿਆ। ਲੂੰਬੜੀ ਪਨੀਰ ਦੇ ਟੁਕੜੇ ਨੂੰ ਝੱਟ – ਪੱਟ ਖਾ ਕੇ ਆਪਣੇ ਰਾਹ ਤੁਰਦੀ ਬਣੀ ਤੇ ਕਾਂ ਉਸ ਵਲ ਦੇਖਦਾ ਹੀ ਰਹਿ ਗਿਆ !
ਸਿੱਖਿਆ – ਖੁਸ਼ਾਮਦ ਤੋਂ ਬਚੋ।
3. ਏਕਤਾ ਵਿਚ ਬਲ ਹੈ
ਜਾਂ
ਕਿਸਾਨ ਅਤੇ ਉਸ ਦੇ ਪੁੱਤਰ
ਇਕ ਵਾਰੀ ਦੀ ਗੱਲ ਹੈ ਕਿ ਕਿਸੇ ਥਾਂ ਇਕ ਬੁੱਢਾ ਕਿਸਾਨ ਰਹਿੰਦਾ ਸੀ। ਉਸ ਦੇ ਚਾਰ ਪੁੱਤਰ ਸਨ। ਉਹ ਹਮੇਸ਼ਾ ਆਪਸ ਵਿਚ ਲੜਦੇ ਰਹਿੰਦੇ ਸਨ ! ਕਿਸਾਨ ਨੇ ਉਨ੍ਹਾਂ ਨੂੰ ਬਹੁਤ ਵਾਰੀ ਸਮਝਾਇਆ ਸੀ ਕਿ ਉਹ ਪਿਆਰ ਅਤੇ ਏਕਤਾ ਨਾਲ ਰਿਹਾ ਕਰਨ, ਪਰ ਉਨ੍ਹਾਂ ਉੱਪਰ ਪਿਤਾ ਦੀਆਂ ਨਸੀਹਤਾਂ ਦਾ ਕੋਈ ਅਸਰ ਨਹੀਂ ਸੀ ਹੁੰਦਾ।
ਇਕ ਵਾਰੀ ਉਹ ਬੁੱਢਾ ਕਿਸਾਨ ਬਿਮਾਰ ਹੋ ਗਿਆ। ਉਸ ਨੂੰ ਆਪਣੇ ਪੁੱਤਰਾਂ ਵਿਚਕਾਰ ਲੜਾਈ – ਝਗੜੇ ਦਾ ਬਹੁਤ ਫ਼ਿਕਰ ਰਹਿੰਦਾ ਸੀ ! ਉਸ ਨੇ ਉਨ੍ਹਾਂ ਨੂੰ ਸਮਝਾਉਣ ਲਈ ਆਪਣੀ ਸਮਝ ਨਾਲ ਇਕ ਢੰਗ ਕੱਢਿਆ : ਉਸ ਨੇ ਪਤਲੀਆਂ – ਪਤਲੀਆਂ ਲੱਕੜਾਂ ਦਾ ਇਕ ਬੰਡਲ ਮੰਰਾਇਆ ਉਸ ਨੇ ਬੰਡਲ ਵਿਚੋਂ ਇਕ – ਇਕ ਸੋਟੀ ਕੱਢ ਕੇ ਆਪਣੇ ਪੁੱਤਰਾਂ ਨੂੰ ਦਿੱਤੀ ਤੇ ਉਨ੍ਹਾਂ ਨੂੰ ਤੋੜਨ ਲਈ ਕਿਹਾ ! ਚੌਹਾਂ ਪੁੱਤਰਾਂ ਨੇ ਇਕ – ਇਕ ਲੱਕੜੀ ਬੜੀ ਸੌਖ ਨਾਲ ਤੋੜ ਦਿੱਤੀ। ਫਿਰ ਕਿਸਾਨ ਨੇ ਸਾਰਾ ਬੰਡਲ ਘੁੱਟ ਕੇ ਬੰਨ੍ਹਿਆ ਤੇ ਉਨ੍ਹਾਂ ਨੂੰ ਦੇ ਕੇ ਕਿਹਾ ਕਿ ਇਕੱਲਾ – ਇਕੱਲਾ ਇਸ ਸਾਰੇ ਬੰਡਲ ਨੂੰ ਤੋੜੇ। ਕੋਈ ਵੀ ਪੁੱਤਰ ਉਸ ਬੰਨ੍ਹੇ ਹੋਏ ਬੰਡਲ ਨੂੰ ਨਾ ਤੋੜ ਸਕਿਆ। ਕਿਸਾਨ ਨੇ ਪੁੱਤਰਾਂ ਨੂੰ ਸਿੱਖਿਆ ਦਿੱਤੀ ਕਿ ਉਹ ਇਨ੍ਹਾਂ ਪਤਲੀਆਂ – ਪਤਲੀਆਂ ਲੱਕੜੀਆਂ ਤੋਂ ਸਿੱਖਿਆ ਲੈਣ। ਉਨ੍ਹਾਂ ਨੂੰ ਲੜਾਈ – ਝਗੜਾ ਕਰ ਕੇ ਇਕੱਲੇ – ਇਕੱਲੇ ਰਹਿਣ ਦੀ ਥਾਂ ਮਿਲ ਕੇ ਰਹਿਣਾ ਚਾਹੀਦਾ ਹੈ। ਇਸ ਤਰ੍ਹਾਂ ਉਨ੍ਹਾਂ ਦੀ ਤਾਕਤ ਬਹੁਤ ਹੋਵੇਗੀ ! ਇਹ ਸੁਣ ਕੇ ਪੁੱਤਰਾਂ ਨੇ ਪਿਤਾ ਨੂੰ ਰਲ – ਮਿਲ ਕੇ ਰਹਿਣ ਦਾ ਵਚਨ ਦਿੱਤਾ।
ਸਿੱਖਿਆ – ਏਕਤਾ ਵਿਚ ਬਲ ਹੈ।
4. ਲੇਲਾ ਤੇ ਬਘਿਆੜ
ਇਕ ਵਾਰੀ ਇਕ ਬਘਿਆੜ ਇਕ ਨਦੀ ਦੇ ਕੰਢੇ ਉੱਤੇ ਪਾਣੀ ਪੀ ਰਿਹਾ ਸੀ ! ਦੂਜੇ ਪਾਸੇ ਨਿਵਾਣ ਵਲ ਉਸ ਨੇ ਇਕ ਲੇਲੇ ਨੂੰ ਪਾਣੀ ਪੀਂਦਿਆਂ ਦੇਖਿਆ ਉਸਦਾ ਦਿਲ ਕੀਤਾ ਕਿ ਉਹ ਲੇਲੇ ਨੂੰ ਮਾਰ ਕੇ ਖਾ ਲਵੇ। ਉਹ ਮਨ ਵਿਚ ਉਸ ਨੂੰ ਖਾਣ ਦੇ ਬਹਾਨੇ ਸੋਚਣ ਲੱਗਾ। ਉਸ ਨੇ ਲੇਲੇ ਨੂੰ ਗੁੱਸੇ ਨਾਲ ਕਿਹਾ ਕਿ ਉਹ ਉਸਦੇ ਪੀਣ ਵਾਲੇ ਪਾਣੀ ਨੂੰ ਗੰਧਲਾ ਕਿਉਂ ਕਰ ਰਿਹਾ ਹੈ। ਲੇਲੇ ਨੇ ਡਰ ਕੇ ਨਿਮਰਤਾ ਨਾਲ ਕਿਹਾ, “ਮਹਾਰਾਜ ਪਾਣੀ ਤਾਂ ਤੁਹਾਡੇ ਵਲੋਂ ਮੇਰੀ ਵੱਲ ਆ ਰਿਹਾ ਹੈ। ਇਸ ਕਰਕੇ ਮੈਂ ਤੁਹਾਡੇ ਪੀਣ ਵਾਲੇ ਪਾਣੀ ਨੂੰ ਗੰਧਲਾ ਕਿਸ ਤਰ੍ਹਾਂ ਕਰ ਸਕਦਾ ਹਾਂ।”
ਬਘਿਆੜ ਨਿੱਠ ਜਿਹਾ ਹੋ ਗਿਆ ਪਰ ਉਹ ਲੇਲੇ ਨੂੰ ਹੱਥੋਂ ਨਹੀਂ ਸੀ ਜਾਣ ਦੇਣਾ ਚਾਹੁੰਦਾ। ਉਸ ਨੇ ਉਸ ਨੂੰ ਕਿਹਾ, “ਤੂੰ ਮੈਨੂੰ ਪਿਛਲੇ ਸਾਲ ਗਾਲਾਂ ਕਿਉਂ ਕੱਢੀਆਂ ਸਨ ?” ਲੇਲੇ ਨੇ ਫਿਰ ਨਿਮਰਤਾ ਨਾਲ ਕਿਹਾ, “ਮਹਾਰਾਜ, ਪਿਛਲੇ ਸਾਲ ਤਾਂ ਮੈਂ ਜੰਮਿਆਂ ਵੀ ਨਹੀਂ ਸੀ।” ਹੁਣ ਬਘਿਆੜ ਕੋਲ ਚਾਰਾ ਨਾ ਰਿਹਾ ਤੇ ਗੁੱਸੇ ਨਾਲ ਕਹਿਣ ਲੱਗਾ, “ਜੇਕਰ ਉਦੋਂ ਤੂੰ ਨਹੀਂ ਸੀ, ਤਾਂ ਤੇਰਾ ਪਿਓ – ਦਾਦਾ ਹੋਵੇਗਾ। ਇਸ ਕਰਕੇ ਤੂੰ ਕਸੂਰਵਾਰ ਹੈਂ।’’ ਇਹ ਕਹਿ ਕੇ ਉਸ ਨੇ ਝਪੱਟਾ ਮਾਰਿਆ ਤੇ ਉਸ ਨੂੰ ਪਾੜ ਕੇ ਖਾ ਗਿਆ।
ਸਿੱਖਿਆ – ਡਾਢੇ ਦਾ ਸੱਤੀਂ ਵੀਹੀਂ ਸੌ।
ਜਾਂ
ਜ਼ੁਲਮ ਕਰਨ ਵਾਲਾ ਕੋਈ ਨਾ ਕੋਈ ਬਹਾਨਾ ਲੱਭ ਹੀ ਲੈਂਦਾ ਹੈ।
5. ਦਰਜ਼ੀ ਅਤੇ ਹਾਥੀ
ਇਕ ਰਾਜੇ ਕੋਲ ਇਕ ਹਾਥੀ ਸੀ। ਹਾਥੀ ਹਰ ਰੋਜ਼ ਨਦੀ ਵਿਚ ਨਹਾਉਣ ਲਈ ਜਾਂਦਾ ਹੁੰਦਾ ਸੀ। ਦਰਿਆ ਦੇ ਰਸਤੇ ਵਿਚ ਇਕ ਬਜ਼ਾਰ ਆਉਂਦਾ ਸੀ। ਬਜ਼ਾਰ ਵਿਚ ਇਕ ਦਰਜ਼ੀ ਦੀ ਦੁਕਾਨ ਸੀ। ਦਰਿਆ ਨੂੰ ਜਾਂਦਾ ਹੋਇਆ ਹਾਥੀ ਹਰ ਰੋਜ਼ ਦਰਜ਼ੀ ਦੀ ਦੁਕਾਨ ਕੋਲ ਰੁਕ ਜਾਂਦਾ ਸੀ। ਦਰਜ਼ੀ ਇਕ ਨਰਮ ਦਿਲ ਆਦਮੀ ਸੀ। ਉਹ ਹਰ ਰੋਜ਼ ਹਾਥੀ ਨੂੰ ਕੋਈ ਨਾ ਕੋਈ ਚੀਜ਼ ਖਾਣ ਨੂੰ ਦਿੰਦਾ ! ਇਸ ਤਰ੍ਹਾਂ ਹਾਥੀ ਅਤੇ ਦਰਜ਼ੀ ਆਪਸ ਵਿਚ ਮਿੱਤਰ ਬਣ ਗਏ।
ਇਕ ਦਿਨ ਦਰਜ਼ੀ ਘਰੋਂ ਆਪਣੀ ਪਤਨੀ ਨਾਲ ਲੜ ਕੇ ਆਇਆ ਸੀ ! ਉਸ ਦਾ ਮਨ ਗੁੱਸੇ ਨਾਲ ਭਰਿਆ ਹੋਇਆ ਸੀ ! ਇਸੇ ਵੇਲੇ ਹਾਥੀ ਵੀ ਉੱਥੇ ਆ ਗਿਆ। ਉਸ ਨੇ ਆਪਣੀ ਸੁੰਡ ਦੁਕਾਨ ਦੇ ਅੰਦਰ ਕੀਤੀ ! ਦਰਜ਼ੀ ਨੇ ਉਸ ਨੂੰ ਕੁੱਝ ਵੀ ਖਾਣ ਲਈ ਨਾ ਦਿੱਤਾ, ਸਗੋਂ ਉਸ ਦੀ ਸੁੰਡ ਵਿਚ ਸੂਈ ਚੋਭ ਦਿੱਤੀ। ਹਾਥੀ ਨੂੰ ਦਰਜ਼ੀ ਦੀ ਇਸ ਕਰਤੂਤ ‘ਤੇ ਬਹੁਤ ਗੁੱਸਾ ਆਇਆ। ਉਹ ਦਰਿਆ ‘ਤੇ ਪੁੱਜਾ। ਉਸ ਨੇ ਆਪਣੀ ਸੁੰਡ ਵਿਚ ਚਿੱਕੜ ਵਾਲਾ ਪਾਣੀ ਭਰ ਲਿਆ ! ਵਾਪਸੀ ’ਤੇ ਉਸ ਨੇ ਸਾਰਾ ਚਿੱਕੜ ਲਿਆ ਕੇ ਦਰਜ਼ੀ ਦੀ ਦੁਕਾਨ ਵਿਚ ਸੁੱਟ ਦਿੱਤਾ। ਦਰਜ਼ੀ ਦੇ ਸਾਰੇ ਕੱਪੜੇ ਖ਼ਰਾਬ ਹੋ ਗਏ। ਉਹ ਡਰਦਾ ਦੁਕਾਨ ਛੱਡ ਕੇ ਦੌੜ ਗਿਆ ! ਇਸ ਤਰ੍ਹਾਂ ਹਾਥੀ ਨੇ ਆਪਣਾ ਬਦਲਾ ਲੈ ਲਿਆ।
ਸਿੱਟਾ – ਜਿਹਾ ਕਰੋਗੇ ਤਿਹਾ ਭਰੋਗੇ !
6. ਆਜੜੀ ਅਤੇ ਬਘਿਆੜ
ਇਕ ਆਜੜੀ ਮੁੰਡਾ ਸੀ। ਉਹ ਆਪਣੇ ਪਿੰਡ ਤੋਂ ਬਾਹਰ ਜੰਗਲ ਵਿਚ ਭੇਡਾਂ ਚਾਰਨ ਜਾਂਦਾ ਹੁੰਦਾ ਸੀ। ਇਕ ਦਿਨ ਉਸ ਨੇ ਲੋਕਾਂ ਦਾ ਮਖੌਲ ਉਡਾਉਣਾ ਚਾਹਿਆ। ਉਹ ਇਕ ਉੱਚੇ ਦਰੱਖ਼ਤ ਉੱਤੇ ਚੜ੍ਹ ਗਿਆ ਅਤੇ ਉੱਚੀ – ਉੱਚੀ ਰੌਲਾ ਪਾਉਣ ਲੱਗਾ, ‘ਬਘਿਆੜ ! ਬਘਿਆੜ ! ਮੈਨੂੰ ਬਚਾਓ !” ਪਿੰਡ ਦੇ ਲੋਕਾਂ ਨੇ ਉਸ ਦੀਆਂ ਚੀਕਾਂ ਸੁਣੀਆਂ। ਉਹ ਆਪਣੇ ਕੰਮ – ਕਾਰ ਛੱਡ ਕੇ ਤੇ ਡਾਂਗਾਂ ਚੁੱਕ ਕੇ ਉਸ ਦੀ ਮੱਦਦ ਲਈ ਦੌੜੇ ਆਏ। ਜਦੋਂ ਉਹ ਉੱਥੇ ਪਹੁੰਚੇ, ਤਾਂ ਆਜੜੀ ਬਘਿਆੜ ਨਿੱਠ ਜਿਹਾ ਹੋ ਗਿਆ ਪਰ ਉਹ ਲੇਲੇ ਨੂੰ ਹੱਥੋਂ ਨਹੀਂ ਸੀ ਜਾਣ ਦੇਣਾ ਚਾਹੁੰਦਾ। ਉਸ ਨੇ ਉਸ ਨੂੰ ਕਿਹਾ, “ਤੂੰ ਮੈਨੂੰ ਪਿਛਲੇ ਸਾਲ ਗਾਲਾਂ ਕਿਉਂ ਕੱਢੀਆਂ ਸਨ ?” ਲੇਲੇ ਨੇ ਫਿਰ ਨਿਮਰਤਾ ਨਾਲ ਕਿਹਾ, “ਮਹਾਰਾਜ, ਪਿਛਲੇ ਸਾਲ ਤਾਂ ਮੈਂ ਜੰਮਿਆਂ ਵੀ ਨਹੀਂ ਸੀ। ਹੁਣ ਬਘਿਆੜ ਕੋਲ ਚਾਰਾ ਨਾ ਰਿਹਾ ਤੇ ਗੁੱਸੇ ਨਾਲ ਕਹਿਣ ਲੱਗਾ, “ਜੇਕਰ ਉਦੋਂ ਤੂੰ ਨਹੀਂ ਸੀ, ਤਾਂ ਤੇਰਾ ਪਿਓ – ਦਾਦਾ ਹੋਵੇਗਾ। ਇਸ ਕਰਕੇ ਤੂੰ ਕਸੂਰਵਾਰ ਹੈਂ।’ ਇਹ ਕਹਿ ਕੇ ਉਸ ਨੇ ਝਪੱਟਾ ਮਾਰਿਆ ਤੇ ਉਸ ਨੂੰ ਪਾੜ ਕੇ ਖਾ ਗਿਆ।
ਸਿੱਖਿਆ – ਡਾਢੇ ਦਾ ਸੱਤੀਂ ਵੀਹੀਂ ਸੌ।
ਜਾਂ
ਜ਼ੁਲਮ ਕਰਨ ਵਾਲਾ ਕੋਈ ਨਾ ਕੋਈ ਬਹਾਨਾ ਲੱਭ ਹੀ ਲੈਂਦਾ ਹੈ।
5. ਦਰਜ਼ੀ ਅਤੇ ਹਾਥੀ
ਇਕ ਰਾਜੇ ਕੋਲ ਇਕ ਹਾਥੀ ਸੀ। ਹਾਥੀ ਹਰ ਰੋਜ਼ ਨਦੀ ਵਿਚ ਨਹਾਉਣ ਲਈ ਜਾਂਦਾ ਹੁੰਦਾ ਸੀ। ਦਰਿਆ ਦੇ ਰਸਤੇ ਵਿਚ ਇਕ ਬਜ਼ਾਰ ਆਉਂਦਾ ਸੀ। ਬਜ਼ਾਰ ਵਿਚ ਇਕ ਦਰਜ਼ੀ ਦੀ ਦੁਕਾਨ ਸੀ 1 ਦਰਿਆ ਨੂੰ ਜਾਂਦਾ ਹੋਇਆ ਹਾਥੀ ਹਰ ਰੋਜ਼ ਦਰਜ਼ੀ ਦੀ ਦੁਕਾਨ ਕੋਲ ਰੁਕ ਜਾਂਦਾ ਸੀ। ਦਰਜ਼ੀ ਇਕ ਨਰਮ ਦਿਲ ਆਦਮੀ ਸੀ। ਉਹ ਹਰ ਰੋਜ਼ ਹਾਥੀ ਨੂੰ ਕੋਈ ਨਾ ਕੋਈ ਚੀਜ਼ ਖਾਣ ਨੂੰ ਦਿੰਦਾ। ਇਸ ਤਰ੍ਹਾਂ ਹਾਥੀ ਅਤੇ ਦਰਜ਼ੀ ਆਪਸ ਵਿਚ ਮਿੱਤਰ ਬਣ ਗਏ।
ਇਕ ਦਿਨ ਦਰਜ਼ੀ ਘਰੋਂ ਆਪਣੀ ਪਤਨੀ ਨਾਲ ਲੜ ਕੇ ਆਇਆ ਸੀ। ਉਸ ਦਾ ਮਨ ਗੁੱਸੇ ਨਾਲ ਭਰਿਆ ਹੋਇਆ ਸੀ। ਇਸੇ ਵੇਲੇ ਹਾਥੀ ਵੀ ਉੱਥੇ ਆ ਗਿਆ ਉਸ ਨੇ ਆਪਣੀ ਸੁੰਡ ਦੁਕਾਨ ਦੇ ਅੰਦਰ ਕੀਤੀ। ਦਰਜ਼ੀ ਨੇ ਉਸ ਨੂੰ ਕੁੱਝ ਵੀ ਖਾਣ ਲਈ ਨਾ ਦਿੱਤਾ, ਸਗੋਂ ਉਸ ਦੀ ਸੁੰਡ ਵਿਚ ਸੂਈ ਚੋਭ ਦਿੱਤੀ। ਹਾਥੀ ਨੂੰ ਦਰਜ਼ੀ ਦੀ ਇਸ ਕਰਤੂਤ ‘ਤੇ ਬਹੁਤ ਗੁੱਸਾ ਆਇਆ। ਉਹ ਦਰਿਆ ‘ਤੇ ਪੁੱਜਾ। ਉਸ ਨੇ ਆਪਣੀ ਸੁੰਡ ਵਿਚ ਚਿੱਕੜ ਵਾਲਾ ਪਾਣੀ ਭਰ ਲਿਆ। ਵਾਪਸੀ ‘ਤੇ ਉਸ ਨੇ ਸਾਰਾ ਚਿੱਕੜ ਲਿਆ ਕੇ ਦਰਜ਼ੀ ਦੀ ਦੁਕਾਨ ਵਿਚ ਸੁੱਟ ਦਿੱਤਾ ਦਰਜ਼ੀ ਦੇ ਸਾਰੇ ਕੱਪੜੇ ਖ਼ਰਾਬ ਹੋ ਗਏ। ਉਹ ਡਰਦਾ ਦੁਕਾਨ ਛੱਡ ਕੇ ਦੌੜ ਗਿਆ। ਇਸ ਤਰ੍ਹਾਂ ਹਾਥੀ ਨੇ ਆਪਣਾ ਬਦਲਾ ਲੈ ਲਿਆ।
ਸਿੱਟਾ – ਜਿਹਾ ਕਰੋਗੇ ਤਿਹਾ ਭਰੋਗੇ।
6. ਆਜੜੀ ਅਤੇ ਬਘਿਆੜ
ਇਕ ਆਜੜੀ ਮੁੰਡਾ ਸੀ। ਉਹ ਆਪਣੇ ਪਿੰਡ ਤੋਂ ਬਾਹਰ ਜੰਗਲ ਵਿਚ ਭੇਡਾਂ ਚਾਰਨ ਜਾਂਦਾ ਹੁੰਦਾ ਸੀ। ਇਕ ਦਿਨ ਉਸ ਨੇ ਲੋਕਾਂ ਦਾ ਮਖੌਲ ਉਡਾਉਣਾ ਚਾਹਿਆ। ਉਹ ਇਕ ਉੱਚੇ ਦਰੱਖ਼ਤ ਉੱਤੇ ਚੜ੍ਹ ਗਿਆ ਅਤੇ ਉੱਚੀ – ਉੱਚੀ ਰੌਲਾ ਪਾਉਣ ਲੱਗਾ, “ਬਘਿਆੜ ! ਬਘਿਆੜ ! ਮੈਨੂੰ ਬਚਾਓ ” ਪਿੰਡ ਦੇ ਲੋਕਾਂ ਨੇ ਉਸ ਦੀਆਂ ਚੀਕਾਂ ਸੁਣੀਆਂ। ਉਹ ਆਪਣੇ ਕੰਮ – ਕਾਰ ਛੱਡ ਕੇ ਤੇ ਡਾਂਗਾਂ ਚੁੱਕ ਕੇ ਉਸ ਦੀ ਮੱਦਦ ਲਈ ਦੌੜੇ ਆਏ। ਜਦੋਂ ਉਹ ਉੱਥੇ ਪਹੁੰਚੇ, ਤਾਂ ਆਜੜੀ ਮੁੰਡਾ ਅੱਗੋਂ ਹੱਸਣ ਲੱਗ ਪਿਆ। ਉਨ੍ਹਾਂ ਨੇ ਪੁੱਛਿਆ, “ਬਘਿਆੜ ਕਿੱਥੇ ਹੈ ?’ ਆਜੜੀ ਮੁੰਡੇ ਨੇ ਉੱਤਰ ਦਿੱਤਾ ਕਿ ਉਸ ਨੇ ਸਿਰਫ਼ ਉਨ੍ਹਾਂ ਨਾਲ ਮਖੌਲ ਹੀ ਕੀਤਾ ਹੈ, ਬਘਿਆੜ ਕੋਈ ਨਹੀਂ ਆਇਆ ਲੋਕਾਂ ਨੂੰ ਉਸ ਦੀ ਇਸ ਗੱਲ ‘ਤੇ ਬੜਾ ਗੁੱਸਾ ਆਇਆ। ਉਹ ਭਰੇ – ਪੀਤੇ ਵਾਪਸ ਮੁੜ ਗਏ।
ਅਗਲੇ ਦਿਨ ਆਜੜੀ ਮੁੰਡਾ ਜਦੋਂ ਭੇਡਾਂ ਚਾਰ ਰਿਹਾ ਸੀ, ਤਾਂ ਬਘਿਆੜ ਸੱਚ – ਮੁੱਚ ਹੀ ਆ ਗਿਆ। ਉਹ ਉਸ ਦੀਆਂ ਭੇਡਾਂ ਨੂੰ ਮਾਰ – ਮਾਰ ਕੇ ਖਾਣ ਲੱਗਾ। ਮੁੰਡੇ ਨੇ ਬਹੁਤ ਰੌਲਾ ਪਾਇਆ। ਪਿੰਡ ਦੇ ਲੋਕਾਂ ਨੇ ਉਸ ਦੀਆਂ ਚੀਕਾਂ ਸੁਣੀਆਂ, ਪਰ ਕੋਈ ਵੀ ਉਸ ਦੀ ਮੱਦਦ ਲਈ ਨਾ ਆਇਆ। ਬਘਿਆੜ ਨੇ ਮੁੰਡੇ ਉੱਤੇ ਝਪਟਾ ਮਾਰਿਆ ਤੇ ਉਸ ਨੂੰ ਵੀ ਮਾਰ ਕੇ ਸੁੱਟ ਦਿੱਤਾ। ਇਸ ਤਰ੍ਹਾਂ ਇਕ ਵਾਰ ਝੂਠ ਬੋਲਣ ਕਰਕੇ ਉਸ ਮੁੰਡੇ ਨੇ ਆਪਣੀ ਜਾਨ ਗੁਆ ਲਈ। ਸੱਚ ਹੈ, ਝੂਠੇ ‘ਤੇ ਕੋਈ ਇਤਬਾਰ ਨਹੀਂ ਕਰਦਾ। ਸਿੱਖਿਆ – ਝੂਠੇ ‘ਤੇ ਕੋਈ ਇਤਬਾਰ ਨਹੀਂ ਕਰਦਾ।
7. ਬਾਂਦਰ ਤੇ ਮਗਰਮੱਛ
ਇਕ ਦਰਿਆ ਦੇ ਕੰਢੇ ਉੱਤੇ ਇਕ ਭਾਰਾ ਜਾਮਣ ਦਾ ਦਰੱਖ਼ਤ ਸੀ। ਉਸ ਨੂੰ ਬਹੁਤ ਸਾਰੀਆਂ ਕਾਲੀਆਂ ਸ਼ਾਹ ਜਾਮਣਾਂ ਲੱਗੀਆਂ ਹੋਈਆਂ ਸਨ। ਉਸ ਦਰੱਖ਼ਤ ਉੱਤੇ ਇਕ ਬਾਂਦਰ ਰਹਿੰਦਾ ਸੀ, ਜੋ ਹਰ ਰੋਜ਼ ਰੱਜ – ਰੱਜ ਜਾਮਣਾਂ ਖਾਂਦਾ ਸੀ। ਇਕ ਦਿਨ ਇਕ ਮਗਰਮੱਛ ਦਰਿਆ ਹੇਠ ਤੁਰਦਾ – ਤੁਰਦਾ ਜਾਮਣ ਦੇ ਰੁੱਖ ਹੇਠ ਆ ਗਿਆ ਤੇ ਬਾਹਰ ਨਿਕਲ ਕੇ ਧੁੱਪ ਸੇਕਣ ਲੱਗਾ। ਇੰਨੇ ਨੂੰ ਉਸ ਦੀ ਨਜ਼ਰ ਬਾਂਦਰ ਉੱਤੇ ਪਈ, ਜੋ ਕਿ ਜਾਮਣ ਦੇ ਦਰੱਖ਼ਤ ਉੱਤੇ ਜਾਮਣਾਂ ਖਾਂਦਾ ਤੇ ਟਪੂਸੀਆਂ ਮਾਰਦਾ ਸੀ। ਮਗਰਮੱਛ ਵੀ ਲਲਚਾਈਆਂ ਅੱਖਾਂ ਨਾਲ ਉਸ ਵਲ ਵੇਖਣ ਲੱਗ ਪਿਆ ਬਾਂਦਰ ਨੇ ਉਸ ਵਲ ਕੁੱਝ ਜਾਮਣਾਂ ਸੁੱਟ ਦਿੱਤੀਆਂ, ਜਿਨ੍ਹਾਂ ਨੂੰ ਖਾ ਕੇ ਉਹ ਬਹੁਤ ਖ਼ੁਸ਼ ਹੋਇਆ। ਉਸ ਨੇ ਕੁੱਝ ਜਾਮਣਾਂ ਆਪਣੀ ਘਰ ਵਾਲੀ ਲਈ ਵੀ ਰੱਖ ਲਈਆਂ।
ਬਾਂਦਰ ਦਾ ਧੰਨਵਾਦ ਕਰ ਕੇ ਉਹ ਜਾਮਣਾਂ ਲੈ ਕੇ ਘਰ ਵਲ ਚਲ ਪਿਆ ਘਰ ਪਹੁੰਚ ਕੇ ਉਸ ਨੇ ਮਗਰਮੱਛਣੀ ਨੂੰ ਜਾਮਣਾਂ ਖੁਆਈਆਂ ਤੇ ਉਹ ਬਹੁਤ ਖ਼ੁਸ਼ ਹੋਈ। ਹੁਣ ਮਗਰਮੱਛ ਹਰ ਰੋਜ਼ ਜਾਮਣ ਦੇ ਰੁੱਖ ਹੇਠ ਆ ਜਾਂਦਾ ਤੇ ਬਾਂਦਰ ਉਸ ਦੇ ਖਾਣ ਲਈ ਜਾਮਣਾਂ ਸੁੱਟਦਾ। ਇਸ ਤਰ੍ਹਾਂ ਦੋਹਾਂ ਦੀ ਖੂਬ ਦੋਸਤੀ ਪੈ ਗਈ।
ਮਗਰਮੱਛ ਕੁੱਝ ਜਾਮਣਾਂ ਹਰ ਰੋਜ਼ ਲਿਜਾ ਕੇ ਆਪਣੀ ਘਰਵਾਲੀ ਨੂੰ ਦਿੰਦਾ ਸੀ ਤੇ ਉਹ ਖਾ ਕੇ ਬਹੁਤ ਖ਼ੁਸ਼ ਹੁੰਦੀ ਸੀ। ਉਸਨੂੰ ਮਹਿਸੂਸ ਹੋਇਆ ਕਿ ਜਿਹੜਾ ਬਾਂਦਰ ਹਰ ਰੋਜ਼ ਇੰਨੀਆਂ ਸੁਆਦੀ ਜਾਮਣਾਂ ਖਾਂਦਾ ਹੈ, ਉਸ ਦਾ ਕਲੇਜਾ ਵੀ ਜ਼ਰੂਰ ਬਹੁਤ ਸੁਆਦ ਹੋਵੇਗਾ। ਉਹ ਮਗਰਮੱਛ ਦੇ ਖਹਿੜੇ ਪਈ ਰਹਿੰਦੀ ਕਿ ਉਹ ਆਪਣੇ ਦੋਸਤ ਨੂੰ ਘਰ ਲਿਆਵੇ, ਕਿਉਂਕਿ ਉਹ ਉਸ ਦਾ ਕਲੇਜਾ ਖਾਣਾ ਚਾਹੁੰਦੀ ਹੈ। ਮਗਰਮੱਛ ਆਪਣੇ ਦੋਸਤ ਨਾਲ ਧੋਖਾ ਨਹੀਂ ਸੀ ਕਰਨਾ ਚਾਹੁੰਦਾ ਪਰ ਘਰਵਾਲੀ ਬੁਰੀ ਤਰ੍ਹਾਂ ਜਿੱਦ ਪਈ ਹੋਈ ਕਿ ਉਹ ਆਪਣੇ ਦੋਸਤ ਨੂੰ ਘਰ ਲੈ ਕੇ ਆਵੇ।
ਹਾਰ ਕੇ ਮਗਰਮੱਛ ਨੇ ਬਾਂਦਰ ਨੂੰ ਘਰ ਲਿਆਉਣ ਦਾ ਇਰਾਦਾ ਕਰ ਲਿਆ।ਉਹ ਜਾਮਣ ਹੇਠ ਪੁੱਜਾ ਤੇ ਬਾਂਦਰ ਦੀਆਂ ਸੁੱਟੀਆਂ ਜਾਮਣਾਂ ਖਾਣ ਮਗਰੋਂ ਕਹਿਣ ਲੱਗਾ, “ਦੋਸਤਾਂ ਤੂੰ ਹਰ ਰੋਜ਼ ਮੈਨੂੰ ਮਿੱਠੀਆਂ ਜਾਮਣਾਂ ਖੁਆਉਂਦਾ ਹੈਂ ਤੇ ਮੇਰੀ ਘਰਵਾਲੀ ਵੀ ਖਾਂਦੀ ਹੈ। ਉਹ ਚਾਹੁੰਦੀ ਹੈ ਕਿ ਤੂੰ ਮੇਰੇ ਨਾਲ ਘਰ ਚੱਲੇਂ, ਤਾਂ ਜੋ ਤੇਰਾ ਸ਼ੁਕਰੀਆ ਅਦਾ ਕੀਤਾ ਜਾ ਸਕੇ।
ਇਹ ਸੁਣ ਕੇ ਬਾਂਦਰ ਝੱਟ ਤਿਆਰ ਹੋ ਗਿਆ। ਮਗਰਮੱਛ ਨੇ ਉਸ ਨੂੰ ਆਪਣੀ ਪਿੱਠ ਤੇ ਬਿਠਾ ਲਿਆ ਤੇ ਦਰਿਆ ਵਿਚ ਤਰਦਾ ਹੋਇਆ ਆਪਣੇ ਘਰ ਵਲ ਚਲ ਪਿਆ ਅੱਧ ਕੁ ਵਿਚ ਪਹੁੰਚ ਕੇ ਮਗਰਮੱਛ ਨੇ ਬਾਂਦਰ ਨੂੰ ਅਸਲ ਗੱਲ ਦੱਸੀ ਤੇ ਕਹਿਣ ਲੱਗਾ ਕਿ ਉਸ ਦੀ ਘਰ ਵਾਲੀ ਉਸ ਦਾ ਦਿਲ ਖਾਣਾ ਚਾਹੁੰਦੀ ਹੈ। ਇਸ ਕਰਕੇ ਉਹ ਉਸ ਨੂੰ ਆਪਣੇ ਘਰ ਲਿਜਾ ਰਿਹਾ ਹੈ।
ਬਾਂਦਰ ਬੜਾ ਹੁਸ਼ਿਆਰ ਸੀ। ਉਹ ਮਗਰਮੱਛ ਦੀ ਗੱਲ ਸੁਣ ਕੇ ਹੱਸਿਆ ਤੇ ਕਹਿਣ ਲੱਗਾ, “ਤੂੰ ਮੈਨੂੰ ਪਹਿਲਾਂ ਕਿਉਂ ਨਹੀਂ ਦੱਸਿਆ। ਮੈਨੂੰ ਤੇਰੀ ਗੱਲ ਸੁਣ ਕੇ ਬਹੁਤ ਖੁਸ਼ੀ ਹੋਈ ਹੈ ਪਰ ਮੈਂ ਆਪਣਾ ਦਿਲ ਤਾਂ ਜਾਮਣ ਦੇ ਦਰੱਖ਼ਤ ਉੱਤੇ ਹੀ ਛੱਡ ਆਇਆ ਹਾਂ ! ਦਿਲ ਲੈਣ ਲਈ ਤਾਂ ਸਾਨੂੰ ਵਾਪਸ ਜਾਣਾ ਪਵੇਗਾ। ਜੇਕਰ ਮੇਰੇ ਕੋਲ ਦਿਲ ਹੀ ਨਹੀਂ ਹੋਵੇਗਾ ਤਾਂ ਭਾਬੀ ਖਾਵੇਗੀ ਕੀ।’ ਇਹ ਸੁਣ ਕੇ ਮਗਰਮੱਛ ਮੁੜ ਉਸ ਨੂੰ ਜਾਮਣ ਦੇ ਦਰੱਖ਼ਤ ਕੋਲ ਲੈ ਆਇਆ। ਬਾਂਦਰ ਟਪੂਸੀ ਮਾਰ ਕੇ ਜਾਣ ਉੱਤੇ ਜਾ ਚੜਿਆ ਤੇ ਕਹਿਣ ਲੱਗਾ, “ਤੂੰ ਚੰਗਾ ਦੋਸਤ ਹੈਂ। ਜੋ ਮੇਰੀ ਜਾਨ ਲੈਣੀ ਚਾਹੁੰਦਾ ਹੈਂ। ਤੇਰੇ ਵਰਗੇ ਦੋਸਤ ਤੋਂ ਤਾਂ ਰੱਬ ਬਚਾਵੇ।
ਇਹ ਸੁਣ ਕੇ ਮਗਰਮੱਛ ਸ਼ਰਮਿੰਦਾ ਜਿਹਾ ਹੋ ਗਿਆ। ਉਹ ਆਪਣੀ ਘਰ ਵਾਲੀ ਦੀ ਗੱਲ ਮੰਨ ਕੇ ਪਛਤਾ ਰਿਹਾ ਸੀ।
ਸਿੱਖਿਆ – ਸੁਆਰਥੀ ਮਿੱਤਰਾਂ ਤੋਂ ਬਚੋ।
8. ਦੋ ਆਲਸੀ ਮਿੱਤਰ
ਇਕ ਪਿੰਡ ਵਿਚ ਦੋ ਨੌਜਵਾਨ ਮਿੱਤਰ ਰਹਿੰਦੇ ਸਨ। ਉਹ ਦੋਵੇਂ ਬਹੁਤ ਹੀ ਸੁਸਤ ਤੇ ਆਲਸੀ ਸਨ। ਉਹ ਕੋਈ ਕੰਮ ਨਹੀਂ ਸਨ ਕਰਦੇ। ਇਕ ਦਿਨ ਉਹ ਕਿਸੇ ਕਾਰਨ ਸ਼ਹਿਰ ਨੂੰ ਤੁਰ ਪਏ। ਰਸਤੇ ਵਿਚ ਧੁੱਪ ਬਹੁਤ ਸੀ ਅਤੇ ਉਹ ਇਕ ਸੰਘਣੀ ਛਾਂ ਵਾਲੀ ਬੇਰੀ ਹੇਠ ਲੰਮੇ ਪੈ ਗਏ। ਉਨ੍ਹਾਂ ਲੰਮੇ ਪਿਆ ਦੇਖਿਆ ਕਿ ਬੇਰੀ ਉੱਤੇ ਲਾਲ – ਲਾਲ ਬੇਰ ਲੱਗੇ ਹੋਏ ਸਨ। ਉਨ੍ਹਾਂ ਦੇ ਮੂੰਹ ਵਿਚ ਪਾਣੀ ਭਰ ਆਇਆ।
ਲੰਮਾ ਪਿਆ – ਪਿਆ ਇਕ ਮਿੱਤਰ ਦੂਜੇ ਨੂੰ ਤੇ ਦੂਜਾ ਪਹਿਲੇ ਨੂੰ ਕਹਿਣ ਲੱਗਾ ਕਿ ਉਹ ਬੇਰੀ ਉੱਤੇ ਚੜ੍ਹ ਕੇ ਬੇਰ ਲਾਹਵੇ ਆਲਸੀ ਹੋਣ ਕਾਰਨ ਦੋਹਾਂ ਵਿਚੋਂ ਕੋਈ ਵੀ ਨਾ ਉੱਠਿਆ ਤੇ ਉਸੇ ਤਰ੍ਹਾਂ ਪਏ ਰਹੈ। ਉਨ੍ਹਾਂ ਆਪਣੇ – ਆਪਣੇ ਮੂੰਹ ਅੱਡੇ ਤੇ ਕਹਿਣ ਲੱਗੇ, ਲਾਲ – ਲਾਲ ਬੇਰੋ, ਸਾਨੂੰ ਬੇਰੀ ਉੱਤੇ ਚੜ੍ਹਨਾ ਨਹੀਂ ਆਉਂਦਾ, ਤੁਸੀਂ ਆਪ ਹੀ ਸਾਡੇ ਮੂੰਹਾਂ ਵਿਚ ਡਿਗ ਪਵੋ।” ਇਸ ਤਰ੍ਹਾਂ ਸਾਰਾ ਦਿਨ ਮੂੰਹ ਅੱਡ ਕੇ ਪਏ ਰਹੇ।
ਕਹਾਣੀ – ਰਚਨਾ ਸ਼ਾਮ ਤਕ ਉਨ੍ਹਾਂ ਦੇ ਮੂੰਹ ਵਿਚ ਬੇਰ ਤਾਂ ਕੋਈ ਨਾ ਡਿਗਿਆ, ਪਰ ਪੰਛੀਆਂ ਦੀਆਂ ਵਿੱਠਾਂ ਜ਼ਰੂਰ ਡਿਗਦੀਆਂ ਰਹੀਆਂ, ਜਿਨ੍ਹਾਂ ਨਾਲ ਉਨ੍ਹਾਂ ਦੇ ਮੂੰਹ ਬਹੁਤ ਗੰਦੇ ਹੋ ਗਏ। ਉਨ੍ਹਾਂ ਦੇ ਮੂੰਹਾਂ ਉੱਤੇ ਮੱਖੀਆਂ ਬੈਠਣ ਲੱਗੀਆਂ ਪਰੰਤੂ ਉਹ ਉਨ੍ਹਾਂ ਨੂੰ ਉਡਾਉਣ ਦੀ ਹਿੰਮਤ ਨਹੀਂ ਸਨ ਕਰ ਰਹੇ। ਇੰਨੇ ਨੂੰ ਇਕ ਘੋੜ – ਸਵਾਰ ਉਧਰੋਂ ਲੰਘਿਆ। ਉਹ ਘੋੜੇ ਤੋਂ ਉੱਤਰਿਆ ਤੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਮੁੰਹ ਅੱਡ ਕੇ ਕਿਉਂ ਪਏ ਹਨ। ਇਕ ਮਿੱਤਰ ਨੇ ਉੱਤਰ ਦਿੱਤਾ ਕਿ ਨਾਲ ਦਾ ਉਸਦਾ ਮਿੱਤਰ ਬਹੁਤ ਸੁਸਤ ਹੈ।ਉਹ ਉਸ ਲਈ ਬੇਰੀ ਤੋਂ ਬੇਰ ਲਾਹ ਕੇ ਨਹੀਂ ਲਿਆਉਂਦਾ। ਦੂਜਾ ਕਹਿਣ ਲੱਗਾ ਕਿ ਉਸ ਦੇ ਨਾਲ ਦਾ ਦੋਸਤ ਉਸ ਤੋਂ ਵੀ ਵਧੇਰੇ ਸੁਸਤ ਹੈ। ਉਹ ਉਸ ਦੇ ਮੂੰਹ ਤੋਂ ਮੱਖੀਆਂ ਨਹੀਂ ਉਡਾਉਂਦਾ।
ਇਹ ਸੁਣ ਕੇ ਘੋੜ – ਸਵਾਰ ਨੂੰ ਸਾਰੀ ਗੱਲ ਸਮਝ ਆ ਗਈ 1ਉਹ ਸਮਝ ਗਿਆ ਕਿ ਦੋਵੇਂ ਮਿੱਤਰ ਆਲਸੀ ਤੇ ਸੁਸਤ ਹਨ। ਉਸ ਨੇ ਦੋਹਾਂ ਨੂੰ ਖੂਬ ਕੁਟਾਪਾ ਚਾੜਿਆ ਤੇ ਬੇਰੀ ਉੱਤੇ ਚੜ੍ਹਨ ਲਈ ਕਿਹਾ ਕੁੱਟ ਤੋਂ ਡਰਦੇ ਦੋਵੇਂ ਬੇਰੀ ਉੱਤੇ ਚੜ੍ਹ ਕੇ ਤੇ ਆਪਣੇ ਹੱਥਾਂ ਨਾਲ ਬੇਰ ਤੋੜ ਕੇ ਖਾਣ ਲੱਗੇ। ਉਨ੍ਹਾਂ ਢਿੱਡ ਭਰ ਕੇ ਮਿੱਠੇ ਬੇਰ ਖਾਧੇ ਤੇ ਜਦੋਂ ਉਹ ਹੇਠਾਂ ਉੱਤਰੇ ਤਾਂ ਘੋੜ – ਸਵਾਰ ਜਾ ਚੁੱਕਾ ਸੀ।
ਸਿੱਖਿਆ – ਆਲਸ ਜਾਂ ਸੁਸਤੀ ਸਭ ਤੋਂ ਵੱਡੀ ਬਿਮਾਰੀ ਹੈ।