Punjab State Board PSEB 6th Class Punjabi Book Solutions Punjabi Grammar Akhana ਅਖਾਣ Exercise Questions and Answers.
PSEB 6th Class Hindi Punjabi Grammar ਅਖਾਣ (1st Language)
1. ਉਹ ਕਿਹੜੀ ਗਲੀ ਜਿੱਥੇ ਭਾਗੋ ਨਹੀਂ ਖਲੀ (ਹਰ ਥਾਂ ਖੜਪੈਂਚ ਬਣਿਆ ਰਹਿਣ ਵਾਲਾ ਆਦਮੀ) – ‘ਉਹ ਕਿਹੜੀ ਗਲੀ ਜਿੱਥੇ ਭਾਗੋ ਨਹੀਂ ਖਲੀ ਦੇ ਕਹਿਣ ਅਨੁਸਾਰ ਰਾਮ ਸਿੰਘ ਪਿੰਡ ਦੇ ਹਰ ਮਸਲੇ ਵਿਚ ਪ੍ਰਧਾਨ ਹੁੰਦਾ ਹੈ – ਭਾਵੇਂ ਕੋਈ ਧਾਰਮਿਕ ਦੀਵਾਨ ਹੋਵੇ, ਭਾਵੇਂ ਕੋਈ ਪੰਚਾਇਤ ਦਾ ਮਸਲਾ, ਭਾਵੇਂ ਕਿਸੇ ਦਾ ਘਰੇਲੂ ਝਗੜਾ ਹੋਵੇ, ਭਾਵੇਂ ਵੋਟਾਂ ਮੰਗਣ ਵਾਲਿਆਂ ਨਾਲ ਘੁੰਮਣਾ ਹੋਵੇ, ਤੁਸੀਂ ਉਸ ਨੂੰ ਹਰ ਥਾਂ ਚੌਧਰੀ ਬਣਿਆ ਦੇਖ ਸਕਦੇ ਹੋ।
2. ਉਹ ਦਿਨ ਡੁੱਬਾ, ਜਦ ਘੋੜੀ ਚੜ੍ਹਿਆ ਕੁੱਬਾ (ਜਿਹੜਾ ਬੰਦਾ ਆਪਣੇ ਜੋਗਾ ਹੀ ਨਹੀਂ, ਉਸ ਨੇ ਹੋਰ ਕਿਸੇ ਦਾ ਕੰਮ ਕੀ ਸੰਵਾਰਨਾ) – ਜਦੋਂ ਕੁਲਜੀਤ ਨੇ ਮੈਨੂੰ ਦੱਸਿਆ ਕਿ ਪਿੰਡ ਦੇ ਸਰਪੰਚ ਨੇ ਕਿਹਾ ਹੈ ਕਿ ਉਹ ਉਸ ਨੂੰ ਪੰਜਾਬ ਐਂਡ ਸਿੰਧ ਬੈਂਕ ਵਿਚ ਨੌਕਰੀ ‘ਤੇ ਲੁਆ ਦੇਵੇਗਾ, ਤਾਂ ਮੈਂ ਹੱਸ ਕੇ ਕਿਹਾ, “ਉਹ ਦਿਨ ਭੁੱਬਾ, ਜਦ ਘੋੜੀ ਚੜਿਆ ਕੁੱਬਾ। ਜੇਕਰ ਉਸ ਦੀ ਇੰਨੀ ਚਲਦੀ ਹੋਵੇ, ਤਾਂ ਉਸ ਦਾ ਆਪਣਾ ਪੁੱਤਰ ਬੀ. ਏ. ਪਾਸ ਕਰ ਕੇ ਕਿਉਂ ਵਿਹਲਾ ਫਿਰੇ ? ਉਹ ਬੱਸ ਗੱਲਾਂ ਕਰਨ ਜੋਗਾ ਹੀ ਹੈ, ਕਰਨ ਜੋਗਾ ਕੁੱਝ ਨਹੀਂ।
3. ਉਲਟੀ ਵਾੜ ਖੇਤ ਨੂੰ ਖਾਏ ਰਖਵਾਲੇ ਦਾ ਹੀ ਚੀਜ਼ ਨੂੰ ਨੁਕਸਾਨ ਪੁਚਾਉਣਾ) – ਗੁਰੁ ਨਾਨਕ ਦੇਵ ਜੀ ਦੇ ਸਮੇਂ ਰਾਜੇ ਤੇ ਉਨ੍ਹਾਂ ਦੇ ਅਹਿਲਕਾਰ ਪਰਜਾ ਨੂੰ ਲੁੱਟ ਰਹੇ ਸਨ ਤੇ ਉਨ੍ਹਾਂ ਉੱਤੇ ਜ਼ੁਲਮ ਢਾਹ ਰਹੇ ਸਨ। ਇਹ ਗੱਲ ਤਾਂ ‘ਉਲਟੀ ਵਾੜ ਖੇਤ ਨੂੰ ਖਾਏਂ ਵਾਲੀ ਸੀ !
4. ਅਕਲ ਦਾ ਅੰਨਾ ਤੇ ਗੰਢ ਦਾ ਪੂਰਾ (ਜਿਹੜਾ ਬੰਦਾ ਹੋਵੇ ਮੂਰਖ ਪਰ ਉਸ ਕੋਲ ਧਨ ਬਹੁਤਾ ਹੋਵੇ – ਸੁਦੇਸ਼ ਚਾਹੁੰਦੀ ਹੈ ਕਿ ਉਸ ਦਾ ਅਜਿਹੇ ਮੁੰਡੇ ਨਾਲ ਵਿਆਹ ਹੋਵੇ, ਜੋ “ਅਕਲ ਦਾ ਅੰਨਾ ਤੇ ਗੰਢ ਦਾ ਪੂਰਾ ਹੋਵੇ, ਤਾਂ ਜੋ ਉਹ ਉਸ ਦੇ ਪੈਸੇ ਉੱਤੇ ਐਸ਼ ਕਰੇ ਪਰ ਉਸ ਦੀ ਰੋਕ – ਟੋਕ ਕੋਈ ਨਾ ਹੋਵੇ !
5. ਇਕ ਇਕ ਤੇ ਦੋ ਗਿਆਰਾਂ ਏਕਤਾ ਨਾਲ ਤਾਕਤ ਵਧ ਜਾਂਦੀ ਹੈ। ਪਹਿਲਾਂ ਮੈਂ ਜਦੋਂ ਇਕੱਲਾ ਸਾਂ, ਤਾਂ ਇਸ ਓਪਰੀ ਥਾਂ ਵਿਚ ਲੋਕਾਂ ਤੋਂ ਡਰਦਾ ਹੀ ਰਹਿੰਦਾ ਸੀ, ਪਰ ਜਦੋਂ ਤੋਂ ਮੇਰਾ ਮਿੱਤਰ ਮੇਰੇ ਕੋਲ ਆ ਕੇ ਰਹਿਣ ਲੱਗਾ ਹੈ, ਤਾਂ ਮੈਂ ਬੇਖੌਫ਼ ਹੋ ਗਿਆ ਹਾਂ। ਸੱਚ ਕਿਹਾ ਹੈ, “ਇਕ ਇਕ ਤੇ ਦੋ ਗਿਆਰਾਂ।
6. ਇਕ ਅਨਾਰ ਸੌ ਬਿਮਾਰ (ਚੀਜ਼ ਥੋੜ੍ਹੀ ਹੋਣੀ, ਪਰ ਲੋੜਵੰਦ ਬਹੁਤੇ ਹੋਣ) – ਮੇਰੇ ਕੋਲ ਇਕ ਕੋਟ ਫ਼ਾਲਤੂ ਸੀ। ਮੇਰਾ ਛੋਟਾ ਭਰਾ ਕਹਿ ਰਿਹਾ ਸੀ, ਮੈਨੂੰ ਦੇ ਦਿਓ ਤੇ ਵੱਡਾ ਕਹਿ ਰਿਹਾ ਸੀ, ਮੈਨੂੰ ਦੇ ਦਿਓ। ਇਕ ਦਿਨ ਮੇਰੇ ਨੌਕਰ ਨੇ ਕਿਹਾ, “ਇਹ ਕੋਟ ਮੈਨੂੰ ਦੇ ਦਿਓ। ਮੈਂ ਠੰਢ ਨਾਲ ਮਰ ਰਿਹਾ ਹਾਂ।’ ਮੈਂ ਕਿਹਾ, ““ਇਹ ਤਾਂ ਉਹ ਗੱਲ ਹੈ, ਅਖੇ ‘ਇਕ ਅਨਾਰ ਸੌ ਬਿਮਾਰ।
7. ਈਦ ਪਿੱਛੋਂ ਤੰਬਾ ਫੂਕਣਾ (ਲੋੜ ਦਾ ਸਮਾਂ ਲੰਘ ਜਾਣ ਮਗਰੋਂ ਮਿਲੀ ਚੀਜ਼ ਦਾ ਕੋਈ ਫ਼ਾਇਦਾ ਨਹੀਂ ਹੁੰਦਾ) – ਜਦੋਂ ਆਪਣੀ ਧੀ ਦੇ ਵਿਆਹ ਉੱਤੇ ਮੈਂ ਆਪਣੇ ਇਕ ਮਿੱਤਰ ਤੋਂ 50,000 ਰੁਪਏ ਉਧਾਰ ਮੰਗੇ, ਤਾਂ ਉਸਨੇ ਕਿਹਾ ਕਿ ਉਹ ਇਕ ਮਹੀਨੇ ਤਕ ਦੇਵੇਗਾ। ਮੈਂ ਉਸਨੂੰ ਕਿਹਾ, “ਵਿਆਹ ਤਾਂ ਦਸਾਂ ਦਿਨਾਂ ਨੂੰ ਹੈ। ਮੈਂ ‘ਈਦ ਪਿੱਛੋਂ ਤੰਬਾ ਫੂਕਣਾ ?” ਜੇਕਰ ਤੂੰ ਦੇ ਸਕਦਾ ਹੈ, ਤਾਂ ਹੁਣੇ ਦੇਹ, ਨਹੀਂ ਤਾਂ ਜਵਾਬ ਦੇ ਦੇਹ !”
8. ਸੱਦੀ ਨਾ ਬੁਲਾਈ, ਮੈਂ ਲਾੜੇ ਦੀ ਤਾਈ (ਬਦੋਬਦੀ ਕਿਸੇ ਦੇ ਕੰਮ ਵਿਚ ਦਖ਼ਲ ਦੇਣਾ ਜਦੋਂ ਮੈਂ ਉਸ ਨੂੰ ਖਾਹ – ਮਖ਼ਾਹ ਆਪਣੇ ਕੰਮ ਵਿਚ ਦਖ਼ਲ ਦਿੰਦਿਆਂ ਦੇਖਿਆ, ਤਾਂ ਮੈਂ ਉਸ ਨੂੰ ਗੁੱਸੇ ਵਿਚ ਕਿਹਾ, ‘ਭਾਈ ਤੂੰ ਇੱਥੋਂ ਜਾਹ, ਤੂੰ ਐਵੇਂ ਸਾਡੇ ਕੰਮ ਵਿਚ ਰੁਕਾਵਟ ਪਾ ਰਿਹਾ ਹੈਂ ? ਅਖੇ ‘ਸੱਦੀ ਨਾ ਬੁਲਾਈ, ਮੈਂ ਲਾੜੇ ਦੀ ਤਾਈ।
9. ਗ਼ਰੀਬਾਂ ਰੱਖੇ ਰੋਜ਼ੇ ਦਿਨ ਵੱਡੇ ਆਏ ਜਦੋਂ ਕਿਸੇ ਗਰੀਬ ਦੇ ਕੰਮ ਵਿਚ ਵਾਰ ਵਾਰ ਵਿਘਨ ਪਵੇ, ਤਾਂ ਇਹ ਅਖਾਣ ਵਰਤਿਆ ਜਾਂਦਾ ਹੈ) – ਜਦੋਂ ਬੰਤਾ ਇਧਰੋਂ – ਉਧਰੋਂ ਪੈਸੇ ਇਕੱਠੇ ਕਰ ਕੇ ਮਕਾਨ ਬਣਾਉਣ ਲੱਗਾ, ਤਾਂ ਪਹਿਲਾਂ ਇੱਟਾਂ ਮਹਿੰਗੀਆਂ ਹੋ ਗਈਆਂ ਤੇ ਫਿਰ ਸੀਮਿੰਟ, ਫਿਰ ਸਰੀਏ ਨੂੰ ਅੱਗ ਲੱਗ ਗਈ। ਵਿਚਾਰਾ ਔਖਾ ਸੌਖਾ ਇਹ ਖ਼ਰਚ ਪੂਰੇ ਕਰ ਹੀ ਰਿਹਾ ਸੀ ਕਿ ਉਸਦੀ ਪਤਨੀ ਬਿਮਾਰ ਹੋ ਕੇ ਹਸਪਤਾਲ ਜਾ ਪਹੁੰਚੀ ! ਖ਼ਰਚੇ ਤੋਂ ਦੁਖੀ ਹੋਇਆ ਬੰਤਾ ਕਹਿਣ ਲੱਗਾ, ਗ਼ਰੀਬਾਂ ਰੱਖੇ ਰੋਜ਼ੇ, ਦਿਨ ਵੱਡੇ ਆਏ।
10. ਗਾਂ ਨਾ ਵੱਛੀ ਤੇ ਨੀਂਦਰ ਆਵੇ ਅੱਛੀ (ਜਿਸ ਦੇ ਸਿਰ ‘ਤੇ ਕੋਈ ਜ਼ਿੰਮੇਵਾਰੀ ਨਾ ਹੋਵੇ, ਉਹ ਸੁਖੀ ਰਹਿੰਦਾ ਹੈ) – ਯਾਰ, ਜੁਗਿੰਦਰ ਸਿੰਘ ਵਲ ਦੇਖ। ਵਿਚਾਰਾ 5 ਧੀਆਂ ਦੇ ਵਿਆਹ ਕਰਦਾ ਕਰਦਾ ਅੰਤਾਂ ਦਾ ਕਰਜ਼ਾਈ ਹੋ ਗਿਆ, ਜਿਸ ਕਾਰਨ ਉਸ ਦੀ ਜ਼ਮੀਨ ਵੀ ਵਿਕ ਗਈ ਤੇ ਨਾਲ ਹੀ ਲਹਿਣੇਦਾਰ ਉਸਨੂੰ ਤੋੜ – ਤੋੜ ਖਾਣ ਲੱਗੇ ਅੱਜ ਉਹ ਬੇਹੱਦ ਪਰੇਸ਼ਾਨ ਤੇ ਦੁਖੀ ਹੈ, ਪਰ ਆਪਾਂ ਵਲ ਦੇਖ ਅਸੀਂ ਵਿਆਹ ਹੀ ਨਹੀਂ ਕਰਾਇਆ, ਨਾ ਘਰ, ਨਾ ਪਤਨੀ ਤੇ ਨਾ ਬੱਚੇ ਆਪਾਂ ਨੂੰ ਕੋਈ ਫ਼ਿਕਰ ਨਹੀਂ। ਕਹਿੰਦੇ ਹਨ, “ਗਾਂ ਨਾ ਵੱਛੀ, ਨੀਂਦਰ ਆਵੇ ਅੱਛੀ ਸਿਰਾਣੇ ਬਾਂਹ ਦੇ ਕੇ ਬੇਫ਼ਿਕਰ ਹੋ ਕੇ ਸੌਂਵੀਂਦਾ ਹੈ।
11. ਡਿਗੀ ਖੋਤੇ ਤੋਂ ਗੁੱਸਾ ਘੁਮਿਆਰ ‘ਤੇ ਕਿਸੇ ਦਾ ਗੁੱਸਾ ਕਿਸੇ ਹੋਰ ’ਤੇ ਕੱਢਣਾ – ਜਦੋਂ ਉਹ ਅਫ਼ਸਰ ਤੋਂ ਗਾਲਾਂ ਖਾ ਕੇ ਮੇਰੇ ਨਾਲ ਅਕਾਰਨ ਹੀ ਲੜਨ ਲੱਗ ਪਿਆ, ਤਾਂ ਮੈਂ ਕਿਹਾ, ‘‘ਚੁੱਪ ਕਰ ਉਏ, ਡਿਗੀ ਖੋਤੇ ਤੋਂ ਗੁੱਸਾ ਘੁਮਿਆਰ ‘ਤੇ, ਜੇ ਬਹੁਤਾ ਬੋਲਿਆ, ਤਾਂ ਮੇਰੇ ਕੋਲੋਂ ਵੀ ਖਾ ਲਵੇਂਗਾ
12.ਦਾਲ ਵਿਚ ਕੁੱਝ ਕਾਲਾ ਹੋਣਾ (ਮਾਮਲੇ ਵਿਚ ਕੁੱਝ ਹੇਰਾ – ਫੇਰੀ ਹੋਣ ਦਾ ਸ਼ੱਕ ਹੋਣਾ) – ਜਦੋਂ ਸੰਤਾ ਸਿੰਘ ਆਪਣੇ ਘਰ ਚੋਰੀ ਹੋਣ ਦੀ ਖ਼ਬਰ ਦੇਣ ਥਾਣੇ ਗਿਆ ਤੇ ਨਾਲ ਹੀ ਇਸ ਵਿਚ ਗੁਆਂਢੀ ਦਾ ਹੱਥ ਹੋਣ ਬਾਰੇ ਦੱਸਣ ਲੱਗਾ, ਤਾਂ ਉਸ ਦੀਆਂ ਗੱਲਾਂ ਤੋਂ ਪੁਲਿਸ ਨੂੰ ‘ਦਾਲ ਵਿਚ ਕਾਲਾ ਹੋਣ ਦਾ ਸ਼ੱਕ ਪਿਆ ਪੁਲਿਸ ਨੇ ਉਸ ਨੂੰ ਹੀ ਥਾਣੇ ਬਿਠਾ ਕੇ ਜ਼ਰਾ ਸਖ਼ਤੀ ਨਾਲ ਪੁੱਛ ਗਿੱਛ ਕੀਤੀ, ਤਾਂ ਪਤਾ ਲੱਗਾ ਕਿ ਉਹ ਗੁਆਂਢੀ ਨੂੰ ਕਿਸੇ ਲਾਗਤਬਾਜ਼ੀ ਕਾਰਨ ਚੋਰੀ ਦੇ ਦੋਸ਼ ਵਿਚ ਝੂਠਾ ਫ਼ਸਾਉਣ ਲਈ ਰਿਪੋਰਟ ਲਿਖਾਉਣ ਗਿਆ ਸੀ।
13. ਘਰ ਦਾ ਭੇਤੀ ਲੰਕਾ ਢਾਵੇ (ਭੇਤੀ ਆਦਮੀ ਹਾਨੀਕਾਰਕ ਹੁੰਦਾ ਹੈ) – ਆਪਣੇ ਭਾਈਵਾਲ ਨਾਲ ਝਗੜਾ ਹੋਣ ਮਗਰੋਂ ਜਦੋਂ ਸਮਗਲਰ ਰਾਮੇ ਦੇ ਪਾਸੋਂ ਅਗਲੇ ਦਿਨ ਵਿਦੇਸ਼ੀ ਮਾਲ ਫੜਿਆ ਗਿਆ, ਤਾਂ ਉਸ ਨੇ ਕਿਹਾ, “ਘਰ ਦਾ ਭੇਤੀ ਲੰਕਾ ਢਾਵੇ। ਇਹ ਸਾਰਾ ਕਾਰਾ ਮੇਰੇ ਭਾਈਵਾਲ ਦਾ ਹੈ, ਕਿਉਂਕਿ ਉਸ ਤੋਂ ਬਿਨਾਂ ਇਸ ਦਾ ਭੇਤ ਕਿਸੇ ਨੂੰ ਪਤਾ ਨਹੀਂ ’
14, ਘਰ ਦੀ ਮੁਰਗੀ ਦਾਲ ਬਰਾਬਰ ਘਰ ਦੀ ਬਣਾਈ ਮਹਿੰਗੀ ਚੀਜ਼ ਵੀ ਸਸਤੀ ਹੁੰਦੀ ਹੈ) – ਮਹਿੰਦਰ ਸਿੰਘ ਨੇ ਆਪਣੀ ਪਤਨੀ ਨੂੰ ਕਿਹਾ ਕਿ ਆਪਣੀ ਕੁੜੀ ਦੇ ਵਿਆਹ ਲਈ ਸਾਨੂੰ ਮਹਿੰਗੇ ਭਾਅ ਦਾ ਸੋਨਾ ਖ਼ਰੀਦਣ ਲਈ ਬਜ਼ਾਰ ਜਾਣ ਦੀ ਕੀ ਜ਼ਰੂਰਤ ਹੈ, ਸਗੋਂ ਤੂੰ ਆਪਣੇ ਗਹਿਣਿਆਂ ਨਾਲ ਹੀ ਕੰਮ ਸਾਰ ਲੈ। ਅਖੇ, “ਘਰ ਦੀ ਮੁਰਗੀ ਦਾਲ
15. ਉੱਦਮ ਅੱਗੇ ਲੱਛਮੀ ਪੱਖੇ ਅੱਗੇ ਪੌਣ (ਜਦੋਂ ਇਹ ਦੱਸਣਾ ਹੋਵੇ ਕਿ ਉੱਦਮ ਤੇ ਮਿਹਨਤ ਕੀਤਿਆਂ ਧਨ ਤੇ ਸਫਲਤਾ ਪ੍ਰਾਪਤ ਹੁੰਦੀ ਹੈ, ਉਦੋਂ ਕਹਿੰਦੇ ਹਨ) – ਭਾਈ ਜੇਕਰ ਜ਼ਿੰਦਗੀ ਵਿਚ ਸਫਲ ਹੋਣਾ ਚਾਹੁੰਦੇ ਹੋ ਤੇ ਧਨ ਵੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਰਾਤ ਦਿਨ ਮਿਹਨਤ ਕਰੋ। ਸਿਆਣੇ ਕਹਿੰਦੇ ਹਨ, “ਉੱਦਮ ਅੱਗੇ ਲੱਛਮੀ ਪੱਖੇ ਅੱਗੇ ਪੌਣ।
16. ਅਸਮਾਨ ਤੋਂ ਡਿਗੀ ਖਜੂਰ ’ਤੇ ਅਟਕੀ ਇਕ ਮੁਸੀਬਤ ਤੋਂ ਛੁਟਕਾਰਾ ਪਾਉਂਦਾ ਹੋਇਆ ਜਦੋਂ ਕੋਈ ਵਿਅਕਤੀ ਕਿਸੇ ਹੋਰ ਮੁਸੀਬਤ ਵਿਚ ਫਸ ਜਾਏ, ਉਦੋਂ ਕਹਿੰਦੇ ਹਨ ਅਮਰੀਕ ਮਾਤਾ – ਪਿਤਾ ਦੇ ਵਿਰੋਧ ਦੇ ਬਾਵਜੂਦ ਬੀ. ਏ. ਦੀ ਪੜ੍ਹਾਈ ਨੂੰ ਛੱਡ ਬੈਠਾ ! ਫਿਰ ਉਹ ਏਜੰਟਾਂ ਦੇ ਚੱਕਰ ਵਿਚ ਫਸ ਕੇ ਬਾਹਰ ਜਾਣ ਦੀਆਂ ਗੱਲਾਂ ਕਰਨ ਲੱਗਾ।ਦੋ – ਤਿੰਨ ਵਾਰੀ ਉਹ ਏਜੰਟਾਂ ਨਾਲ ਮੁੰਬਈ ਤਕ ਜਾ ਕੇ ਮੁੜ ਆਇਆ ਹੈ ਪਰ ਵਿਦੇਸ਼ ਨਹੀਂ ਜਾ ਸਕਿਆ। ਇਸ ਪ੍ਰਕਾਰ ਉਹ ਅਜੇ ਤਕ ਕਿਸੇ ਸਿਰੇ ਨਹੀਂ ਲੱਗਾ, ਸਗੋਂ ਉਸ ਦੀ ਉਹ ਗੱਲ ਹੈ, “ਅਸਮਾਨ ਤੋਂ ਡਿਗੀ ਖ਼ਜੂਰ ‘ਤੇ ਅਟਕੀ। ਪੜ੍ਹਾਈ ਕਰਦਾ ਰਹਿੰਦਾ, ਤਾਂ ਉਹ ਅੱਜ ਤਕ ਬੀ. ਏ. ਪਾਸ ਕਰ ਜਾਂਦਾ।
17. ਗਿੱਦੜ ਦਾਖ ਨਾ ਅੱਪੜੇ ਆਖੇ ਬੂਹ ਕੌੜੀ ਕੰਮ ਕਰਨ ਦੀ ਸ਼ਕਤੀ ਆਪਣੇ ਵਿਚ ਨਾਂ ਹੋਣੀ, ਪਰ ਦੋਸ਼ ਦੂਜਿਆਂ ਸਿਰ ਦੇਣਾ) – ਗੁਰਮੀਤ ਨੂੰ ਘਰੋਂ ਖ਼ਰਚਣ ਲਈ ਇਕ ਪੈਸਾ ਵੀ ਨਹੀਂ ਮਿਲਦਾ, ਪਰੰਤੂ ਉਹ ਫ਼ਿਲਮਾਂ ਦੇਖਣ ਦਾ ਵਿਰੋਧ ਕਰਦਾ ਰਹਿੰਦਾ ਹੈ। ਜੇਕਰ ਉਸ ਕੋਲ ਪੈਸੇ ਹੋਣ, ਤਾਂ ਉਹ ਟਿਕਟ ਖ਼ਰੀਦੇ ਅਤੇ ਫ਼ਿਲਮ ਦੇਖੇ। ਉਸ ਦੀ ਤਾਂ ਉਹ ਗੱਲ ਹੈ, “ਅਖੇ, “ਗਿੱਦੜ ਦਾਖ ਨਾ ਅੱਪੜੇ, ਆਖੇ ਧੂਹ ਕੌੜੀ।
18. ਕੁੱਛੜ ਕੁੜੀ, ਸ਼ਹਿਰ ਢੰਡੋਰਾ (ਕਿਸੇ ਬੌਦਲੇ ਹੋਏ ਦਾ ਆਪਣੇ ਕੋਲ ਜਾਂ ਘਰ ਵਿਚ ਪਈ ਚੀਜ਼ ਨੂੰ ਏਧਰ – ਓਧਰ ਲੱਭਣਾ – ਉਹ ਇਕ ਘੰਟੇ ਤੋਂ ਆਪਣਾ ਪੈਂਨ ਲੱਭ ਰਿਹਾ ਸੀ, ਪਰ ਜਦੋਂ ਮੈਂ ਉਸ ਦੀ ਭਾਲ ਤੋਂ ਤੰਗ ਆ ਕੇ ਉਸ ਵਲ ਧਿਆਨ ਮਾਰਿਆ, ਤਾਂ ਮੈਨੂੰ ਪੈਂਨ ਉਸ ਦੀ ਜੇਬ ਨਾਲ ਹੀ ਦਿਸ ਪਿਆ। ਮੈਂ ਕਿਹਾ, ਤੇਰੀ ਤਾਂ ਉਹ ਗੱਲ ਹੈ, ਅਖੇ, “ਕੁੱਛੜ ਕੁੜੀ, ਸ਼ਹਿਰ ਢੰਡੋਰਾ।
19. ਚੋਰ ਚੋਰੀ ਤੋਂ ਜਾਏ, ਹੇਰਾ – ਫੇਰੀ ਤੋਂ ਨਾ ਜਾਏ (ਭੈੜਾ ਆਦਮੀ ਆਪਣੀ ਆਦਤ ਨਹੀਂ ਛੱਡ ਸਕਦਾ – ਇਹ ਠੱਗ ਭਾਵੇਂ ਅੱਜ – ਕਲ੍ਹ ਬੜਾ ਭਲਾਮਾਣਸ ਬਣਿਆ ਹੋਇਆ ਹੈ, ਪਰ ਇਸ ਦਾ ਵਿਸਾਹ ਨਾ ਕਰਿਓ। ਅਖੇ, “ਚੋਰ ਚੋਰੀ ਤੋਂ ਜਾਏ, ਹੇਰਾ – ਫੇਰੀ ਤੋਂ ਨਾ ਜਾਏ।
20. ਜਿੱਥੇ ਚਾਹ ਉੱਥੇ ਚਾਹ (ਕਿਸੇ ਚੀਜ਼ ਦੀ ਇੱਛਾ ਹੋਵੇ, ਤਾਂ ਉਸਦੀ ਪ੍ਰਾਪਤੀ ਲਈ ਰਾਹ ਲੱਭ ਹੀ ਪੈਂਦਾ ਹੈ) – ਜੇਕਰ ਤੁਸੀਂ ਇਸ ਮੁਸ਼ਕਿਲ ਕੰਮ ਨੂੰ ਨੇਪਰੇ ਚਾੜ੍ਹਨਾ ਚਾਹੁੰਦੇ ਹੋ, ਤਾਂ ਲੱਕ ਬੰਨ੍ਹ ਕੇ ਇਸ ਨੂੰ ਕਰਨ ਵਿਚ ਜੁੱਟ ਜਾਵੋ। ਫਿਰ ਜਿਹੜੀਆਂ ਮੁਸ਼ਕਿਲਾਂ ਤੁਹਾਡੇ ਰਸਤੇ ਵਿਚ ਆਉਣਗੀਆਂ, ਉਨ੍ਹਾਂ ਨੂੰ ਹੱਲ ਕਰਨ ਦਾ ਵੀ ਕੋਈ ਨਾ ਕੋਈ ਰਾਹ ਨਿਕਲ ਆਵੇਗਾ। ਸਿਆਣਿਆਂ ਕਿਹਾ ਹੈ, “ਜਿੱਥੇ ਚਾਹ ਉੱਥੇ ਰਾਹ।
21. ਨੌਂ ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ (ਰੱਜਵੇਂ ਗੁਨਾਹ ਕਰਨ ਮਗਰੋਂ ਆਖ਼ਰੀ ਉਮਰ ਵਿਚ ਧਰਮਾਤਮਾ ਬਣਨਾ) – ਸਾਰੀ ਉਮਰ ਲੋਕਾਂ ਵਿਰੁੱਧ ਝੂਠੀਆਂ ਗਵਾਹੀਆਂ ਦੇ ਕੇ ਉਨ੍ਹਾਂ ਨੂੰ ਮੁਕੱਦਮਿਆਂ ਵਿਚ ਫਸਾਉਣ ਤੇ ਉਨ੍ਹਾਂ ਦੀਆਂ ਧੀਆਂ ਦੇ ਉਧਾਲੇ ਕਰਾਉਣ ਵਾਲੇ ਜੀਉਣ ਸਿੰਘ ਨੂੰ ਜਦੋਂ ਮੈਂ ਬੁਢਾਪੇ ਵਿਚ ਧਰਮ – ਕਰਮ ਦੀਆਂ ਗੱਲਾਂ ਕਰਦਿਆਂ ਸੁਣਿਆ, ਤਾਂ ਮੈਂ ਕਿਹਾ, ਇਸਦੀ ਤਾਂ ਉਹ ਗੱਲ ਹੈ ਕਿ “ਨੌ ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ।
22. ਬੁੱਢੀ ਘੋੜੀ ਲਾਲ ਲਗਾਮ (ਬੁਢੇਪੇ ਵਿਚ ਵੀ ਸ਼ੁਕੀਨੀ ਕਰਨੀ) – ਜਦੋਂ ਇੰਗਲੈਂਡ ਤੋਂ ਆਏ ਪੋਤੇ ਨੇ ਆਪਣੀ ਬੁੱਢੀ ਦਾਦੀ ਨੂੰ ਚਮਕੀਲੇ ਤਿੱਲੇ ਦੀ ਕਢਾਈ ਵਾਲਾ ਇਕ ਸੂਟ ਦਿੱਤਾ, ਤਾਂ ਉਸ ਨੇ ਕਿਹਾ, ਪੁੱਤਰ, ਹੁਣ ਮੈਨੂੰ ਇਹ ਸੂਟ ਪਾਇਆ ਚੰਗਾ ਨਹੀਂ ਲੱਗੇਗਾ ਜੇਕਰ ਮੈਂ ਇਹ ਸੂਟ ਪਾਵਾਂਗੀ, ਤਾਂ ਇਹ ਉਹ ਗੱਲ ਹੋਵੇਗੀ, ਅਖੇ, ਬੁੱਢੀ ਘੋੜੀ ਲਾਲ ਲਗਾਮ।
23. ਬਗ਼ਲ ਵਿਚ ਛੁਰੀ, ਮੂੰਹ ਵਿਚ ਰਾਮ ਰਾਮ (ਬਾਹਰੋਂ ਭਲਾ ਅਤੇ ਅੰਦਰੋਂ ਕਪਟੀ ਹੋਣਾ – ਦੇਸੀ ਘਿਓ ਵੇਚਣ ਵਾਲਾ ਰਾਮ ਸਿੰਘ ਹੱਥ ਵਿਚ ਹਰ ਵੇਲੇ ਮਾਲਾ ਰੱਖਦਾ ਹੈ, ਪਰ ਸਾਰਾ ਦਿਨ ਘਿਓ ਵਿਚ ਗਰੀਸ ਅਤੇ ਸੁਰਾਂ ਦੀ ਚਰਬੀ ਮਿਲਾ ਕੇ ਵੇਚਦਾ ਹੈ। ਉਸ ਦੀ ਤਾਂ ਉਹ ਗੱਲ ਹੈ, “ਬਗ਼ਲ ਵਿਚ ਛੁਰੀ, ਮੂੰਹ ਵਿਚ ਰਾਮ ਰਾਮ।
24. ਲਿਖੇ ਮੂਸਾ ਪੜੇ ਖੁਦਾ (ਲਿਖਾਈ ਦਾ ਸਾਫ਼ ਤੇ ਪੜ੍ਹਨ ਯੋਗ ਨਾ ਹੋਣਾ – ਜਦੋਂ ਉਸ ਦੀ ਲਿਖੀ ਚਿੱਠੀ ਉਸਦੀ ਲਿਖਤ ਠੀਕ ਨਾ ਹੋਣ ਕਰਕੇ ਮੈਥੋਂ ਪੜੀ ਨਾ ਗਈ, ਤਾਂ ਮੈਂ ਕਿਹਾ, ਲਿਖੇ ਮੂਸਾ ਪੜੇ ਖ਼ੁਦਾ।
25. ਲਾਗੀਆਂ ਤਾਂ ਲਾਗ ਲੈਣਾ, ਭਾਵੇਂ ਜਾਂਦੀ ਰੰਡੀ ਹੋ ਜਾਵੇ (ਮਿਹਨਤੀ ਨੇ ਤਾਂ ਮਿਹਨਤ ਦੇ ਪੈਸੇ ਲੈਣੇ ਹਨ, ਤਿਆਰ ਹੋਈ ਚੀਜ਼ ਭਾਵੇਂ ਕਿਸੇ ਦੇ ਕੰਮ ਆਵੇ ਜਾਂ ਨਾ – ਸੁਰਜੀਤ ਨੇ ਕਿਸ਼ਤਾਂ ਉੱਪਰ ਸਾਈਕਲ ਲਿਆ ਅਜੇ ਉਸ ਨੇ ਦੋ ਕਿਸ਼ਤਾਂ ਹੀ ਤਾਰੀਆਂ ਸਨ ਕਿ ਉਸ ਦਾ ਸਾਈਕਲ ਚੋਰੀ ਹੋ ਗਿਆ। ਜਦੋਂ ਉਸ ਨੇ ਕਿਸ਼ਤ ਲੈਣ ਆਏ ਦੁਕਾਨਦਾਰ ਨੂੰ ਅਗਲੀਆਂ ਕਿਸ਼ਤਾਂ ਦੇਣ ਤੋਂ ਨਾਂਹ – ਨੁੱਕਰ ਕੀਤੀ, ਤਾਂ ਦੁਕਾਨਦਾਰ ਨੇ ਕਿਹਾ, “ਲਾਗੀਆਂ ਤਾਂ ਲਾਗ ਲੈਣਾ, ਭਾਵੇਂ ਜਾਂਦੀ ਰੰਡੀ ਹੋ ਜਾਵੇ।
26. ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ (ਯੋਗ ਸਮਾਂ ਬੀਤਣ ਮਗਰੋਂ ਕੰਮ ਠੀਕ ਨਹੀਂ ਹੁੰਦਾ) – ਤੁਹਾਨੂੰ ਆਪਣਾ ਹਰ ਕੰਮ ਵੇਲੇ ਸਿਰ ਕਰ ਲੈਣਾ ਚਾਹੀਦਾ ਹੈ, ਨਹੀਂ ਤਾਂ ਮਗਰੋਂ ਉਸ ਵਿਚ ਰੁਕਾਵਟਾਂ ਪੈ ਜਾਂਦੀਆਂ ਹਨ। ਤੁਹਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ “ਵੇਲੇ ਦੀ ਨਮਾਜ਼ ਤੇ ਕੁਵੇਲੇ ਦੀਆਂ ਟੱਕਰਾਂ।
27. ਵਿਹਲੀ ਜੱਟੀ ਉੱਨ ਵੇਲੇ (ਵਿਹਲੇ ਹੋਣ ਕਰਕੇ ਅਜਿਹਾ ਕੰਮ ਸ਼ੁਰੂ ਕਰਨਾ, ਜਿਸ ਤੋਂ ਕੋਈ ਲਾਭ ਨਾ ਹੋਵੇ) – ਜਦੋਂ ਮੈਂ ਘਰ ਵਿਚ ਬੁੱਢੀ ਸੱਸ ਨੂੰ ਨੂੰਹ ਨਾਲ ਲੜਾਈ ਕਰਨ ਲਈ ਹਰ ਵੇਲੇ ਕੋਈ ਨਾ ਕੋਈ ਬਹਾਨਾ ਲੱਭਦੀ ਦੇਖਿਆ, ਤਾਂ ਮੈਂ ਕਿਹਾ ਕਿ ਇਸ ਦੀ ਤਾਂ ਉਹ ਗੱਲ ਹੈ, “ਵਿਹਲੀ ਜੱਟੀ ਉੱਨ ਵੇਲੇ।