PSEB 7th Class Punjabi Vyakaran ਵਰਨਮਾਲਾ

Punjab State Board PSEB 7th Class Punjabi Book Solutions Punjabi Grammar Varanamala ਵਰਨਮਾਲਾ Textbook Exercise Questions and Answers.

PSEB 7th Class Punjabi Grammar ਵਰਨਮਾਲਾ

ਪਸ਼ਨ 1.
ਲਿਪੀ ਕਿਸ ਨੂੰ ਆਖਦੇ ਹਨ ? ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ਲਿਖੋ ।
ਉੱਤਰ :
ਭਾਸ਼ਾ ਦੀਆਂ ਧੁਨੀਆਂ ਨੂੰ ਲਿਖਤੀ ਰੂਪ ਵਿਚ ਅੰਕਿਤ ਕਰਨ ਲਈ ਕੁੱਝ ਚਿੰਨ੍ਹ ਵਰਤੇ ਜਾਂਦੇ ਹਨ । ਇਨ੍ਹਾਂ ਚਿੰਨ੍ਹਾਂ ਦੇ ਸਮੂਹ ਨੂੰ “ਲਿਪੀ’ ਕਿਹਾ ਜਾਂਦਾ ਹੈ । ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ਗੁਰਮੁਖੀ ਹੈ ।

ਪ੍ਰਸ਼ਨ 2.
ਵਰਨ ਕਿਸ ਨੂੰ ਆਖਦੇ ਹਨ ? ਇਨ੍ਹਾਂ ਦੇ ਕਿੰਨੇ ਭੇਦ ਹਨ ? ਸੰਖੇਪ ਰੂਪ ਵਿਚ ਉੱਤਰ ਦਿਓ ।
ਉੱਤਰ :
ਮਨੁੱਖ ਜਦੋਂ ਬੋਲਦਾ ਹੈ, ਤਾਂ ਉਸ ਦੇ ਮੂੰਹੋਂ ਭਿੰਨ-ਭਿੰਨ ਪ੍ਰਕਾਰ ਦੀਆਂ ਅਵਾਜ਼ਾਂ ਧੁਨੀਆਂ) ਨਿਕਲਦੀਆਂ ਹਨ । ਇਨ੍ਹਾਂ ਅਵਾਜ਼ਾਂ ਨੂੰ ਪ੍ਰਗਟ ਕਰਨ ਲਈ, ਜੋ ਚਿੰਨ੍ਹ ਮਿੱਥੇ ਗਏ ਹਨ, ਉਨ੍ਹਾਂ ਨੂੰ ਵਰਨ ਜਾਂ ਅੱਖਰ ਆਖਿਆ ਜਾਂਦਾ ਹੈ , ਜਿਵੇਂ-ਕ, ਚ, ਟ, ਤ, ਪ । ਇਨ੍ਹਾਂ ਅਵਾਜ਼ਾਂ ਨੂੰ ਪ੍ਰਗਟ ਕਰਨ ਲਈ ਮੁੰਹ ਦੇ ਸਾਰੇ ਅੰਗ ਬੁਲ, ਜੀਭ, ਦੰਦ, ਤਾਲੁ ਤੇ ਸੰਘ ਆਦਿ ਰਲ ਕੇ ਹਿੱਸਾ ਪਾਉਂਦੇ ਹਨ । ਮਨੁੱਖੀ ਸਾਹ ਜਦੋਂ ਬਾਹਰ ਨਿਕਲਦਾ ਹੈ, ਤਾਂ ਉਹ ਮੁੰਹ ਦੇ ਇਨ੍ਹਾਂ ਅੰਗਾਂ ਨਾਲ ਟਕਰਾਉਂਦਾ ਹੈ, ਤਦ ਮੂੰਹ ਵਿਚੋਂ ਭਿੰਨ-ਭਿੰਨ ਅਵਾਜ਼ਾਂ ਧੁਨੀਆਂ) ਨਿਕਲਦੀਆਂ ਹਨ । ਇਨ੍ਹਾਂ ਅਵਾਜ਼ਾਂ ਨੂੰ ਲਿਖਣ ਲਈ, ਜੋ ਚਿੰਨ੍ਹ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਹੀ ਵਰਨ ਜਾਂ ਅੱਖਰ ਆਖਿਆ ਜਾਂਦਾ ਹੈ । ਇਹ ਅੱਖਰ ਮਿਲ ਕੇ ਸ਼ਬਦ ਬਣਦੇ ਹਨ ।

PSEB 7th Class Punjabi Vyakaran ਵਰਨਮਾਲਾ

ਪ੍ਰਸ਼ਨ 3.
ਗੁਰਮੁਖੀ ਲਿਪੀ ਦੇ ਕਿੰਨੇ ਵਰਨ ਅੱਖਰ ਹਨ ? ਇਨ੍ਹਾਂ ਨੂੰ ਕਿੰਨੇ ਭਾਗਾਂ ਵਿਚ ਵੰਡਿਆ ਜਾਂਦਾ ਹੈ ?
ਉੱਤਰ :
ਗੁਰਮੁਖੀ ਲਿਪੀ ਦੇ 35 ਅੱਖਰ ਹਨ । ਇਨ੍ਹਾਂ ਵਿਚ ਫ਼ਾਰਸੀ ਦੀਆਂ ਪੰਜ ਧੁਨੀਆਂਸ਼, ਖ਼, ਗ਼, ਜ਼, ਫ਼-ਦੇ ਸ਼ਾਮਲ ਹੋਣ ਨਾਲ ਇਨ੍ਹਾਂ ਦੀ ਗਿਣਤੀ 40 ਹੋ ਜਾਂਦੀ ਹੈ ।
ਇਨ੍ਹਾਂ ਤੋਂ ਬਿਨਾਂ ਪੰਜਾਬੀ ਦੀ ਇਕ ਮੌਲਿਕ ਅਵਾਜ਼ ਨੂੰ ਪ੍ਰਗਟ ਕਰਨ ਲਈ ‘ਲ’ ਦੇ ਪੈਰ ਵਿਚ ਬਿੰਦੀ (ਲ ਲਾਉਣ ਦਾ ਰਿਵਾਜ ਵੀ ਪ੍ਰਚੱਲਤ ਹੋ ਗਿਆ ਹੈ । ਇਸ ਦੀ ਲੋੜ ਹੇਠ ਲਿਖੇ ਅੱਖਰਾਂ ਦਾ ਅਰਥ-ਭੇਦ ਦੱਸਣ ਨਾਲ ਸਪੱਸ਼ਟ ਹੋ ਜਾਂਦੀ ਹੈ
1. ਪਲ-ਉਹ ਇੱਥੇ ਘੜੀ-ਪਲ ਹੀ ਟਿਕੇਗਾ ।
ਪਲ-ਉਹ ਮਾੜਾ-ਮੋਟਾ ਖਾ ਕੇ ਪਲ ਗਿਆ ।

2. ਤਲ-ਪਾਣੀ ਦੇ ਤਲ ਉੱਤੇ ਲਹਿਰਾਂ ਨੱਚ ਰਹੀਆਂ ਹਨ ।
ਤਲ-ਹਲਵਾਈ ਪਕੌੜੇ ਤਲ ਰਿਹਾ ਹੈ ।
ਗੁਰਮੁਖੀ ਵਰਨਮਾਲਾ ਦੇ ਵਰਨਾਂ ਨੂੰ ਹੇਠ ਲਿਖੇ ਅੱਠ ਵਰਨਾਂ ਵਿਚ ਵੰਡਿਆ ਗਿਆ ਹੈ ।

ਮੁੱਖ ਵਰਗ
ਕ ਵਰਗੇ
ਚ ਵਰਗ
ਟ ਵਰਗ
ਤ ਵਰਗ
ਪ ਵਰਗ
ਅੰਤਿਮ ਵਰਗ
ਨਵੀਨ ਵਰਗ ਸ਼ ਖ਼ ਗ਼ ਜ਼ ਫ਼ ਲ਼

ਪ੍ਰਸ਼ਨ 4.
ਪੰਜਾਬੀ ਵਰਨ (ਅੱਖਰ) ਕਿੰਨੀ ਪ੍ਰਕਾਰ ਦੇ ਹਨ ?
ਜਾਂ
ਪੰਜਾਬੀ ਦੇ ਕਿੰਨੇ ਵਰਨ ਸ਼ਰ, ਵਿਅੰਜਨ, ਅਨੁਨਾਸਿਕ ਤੇ ਦੁੱਤ ਹਨ ? ਉਦਾਹਰਨਾਂ ਸਹਿਤ ਦੱਸੋ ।
ਉੱਤਰ :
ਰੂਪ ਅਤੇ ਉਚਾਰਨ ਦੇ ਫ਼ਰਕ ਕਰ ਕੇ ਪੰਜਾਬੀ ਵਰਨਾਂ (ਅੱਖਰਾਂ) ਦੇ ਚਾਰ ਭੇਦ
ਹਨ –
(ਉ) ਸ਼ਰ
(ਅ) ਵਿਅੰਜਨ
(ਇ) ਅਨੁਨਾਸਿਕ
(ਸ) ਦੁੱਤ ।

(ਉ) ਸੁਰ : ਉਨਾਂ ਵਰਨਾਂ ਨੂੰ ਸੁਰ ਆਖਿਆ ਜਾਂਦਾ ਹੈ, ਜਿਨ੍ਹਾਂ ਦਾ ਉਚਾਰਨ ਕਿਸੇ ਹੋਰ ਅਵਾਜ਼ ਦੀ ਸਹਾਇਤਾ ਤੋਂ ਬਿਨਾਂ ਹੀ ਹੋ ਸਕੇ । ਪੰਜਾਬੀ ਵਿਚ ਕੇਵਲ ਤਿੰਨ ਵਰਨ ਹੀ ਸ਼ਰ ਹਨ-ੳ, ਅ, ੲ ।

(ਅ) ਵਿਅੰਜਨ : ਵਿਅੰਜਨ ਉਨ੍ਹਾਂ ਵਰਨਾਂ ਨੂੰ ਆਖਿਆ ਜਾਂਦਾ ਹੈ, ਜਿਨ੍ਹਾਂ ਦਾ ਉਚਾਰਨ ਕਰਨ ਸਮੇਂ ਸਾਹ ਮੂੰਹ ਵਿਚੋਂ ਬੇਰੋਕ ਬਾਹਰ ਨਿਕਲਦਾ ਹੈ । ਪੰਜਾਬੀ ਵਿਚ ਸ ਤੋਂ ੜ ਤਕ ਸਾਰੇ ਵਰਨ ਤੇ ਨਵੇਂ ਅੱਖਰ ਸਾਰੇ ਹੀ ਵਿਅੰਜਨ ਹਨ । ਇਨ੍ਹਾਂ ਦੀ ਕੁੱਲ ਗਿਣਤੀ 38 ਹੈ ।

(ਇ) ਅਨੁਨਾਸਿਕ : ਜਿਨ੍ਹਾਂ ਵਰਨਾਂ ਦੀਆਂ ਅਵਾਜ਼ਾਂ ਨੱਕ ਵਿਚੋਂ ਨਿਕਲਦੀਆਂ ਹਨ, ਉਹ ਅਨੁਨਾਸਿਕ ਹਨ । ਪੰਜਾਬੀ ਦੇ ਇਹ ਵਰਨ ਅਨੁਨਾਸਿਕ ਹਨ-ਝ, ਬ, ਣ, ਨ, ਮ ।

(ਸ) ਦੁੱਤ :
ਦੁੱਤ ਵਰਨਾਂ ਦੀ ਪੰਜਾਬੀ ਵਿਚ ਬਹੁਤ ਘੱਟ ਵਰਤੋਂ ਹੁੰਦੀ ਹੈ । ਇਨ੍ਹਾਂ ਦੀ ਬਹੁਤੀ ਵਰਤੋਂ ਹਿੰਦੀ ਤੇ ਸੰਸਕ੍ਰਿਤ ਵਿਚ ਹੁੰਦੀ ਹੈ । ਪੰਜਾਬੀ ਵਿਚ ਜੋ ਅੱਖਰ ਵਿਅੰਜਨਾਂ ਦੇ ਪੈਰਾਂ ਵਿਚ ਜੋੜ ਕੇ ਵਰਤੇ ਜਾਂਦੇ ਹਨ, ਉਹ ‘ਦੁੱਤ ਵਰਨ’ ਅਖਵਾਉਂਦੇ ਹਨ । ਪੰਜਾਬੀ ਵਿਚ ਕੇਵਲ ਤਿੰਨਾਂ ਅੱਖਰਾਂ ਹ, ਰ, ਵ ਦੀ ਹੀ ਅਜਿਹੀ ਵਰਤੋਂ ਕੀਤੀ ਜਾਂਦੀ ਹੈ । ਇਨ੍ਹਾਂ ਵਿਚੋਂ ਵ ਦੀ ਵਰਤੋਂ ਬਹੁਤ ਘੱਟ ਹੈ ਪਰ ਹ ਤੇ ਰ ਦੀ ਵਰਤੋਂ ਆਮ ਹੈ; ਜਿਵੇਂ ਪੜ੍ਹਨਾ, ਉਨ੍ਹਾਂ, ਇਨ੍ਹਾਂ, ਜਿਨ੍ਹਾਂ, ਪ੍ਰੇਮ, ਪ੍ਰੀਤਮ, ਸ਼੍ਰੀਮਾਨ, ਸ਼ੈ-ਮਾਨ, ਸ਼ੈ-ਜੀਵਨੀ ਆਦਿ ।

ਪ੍ਰਸ਼ਨ 5.
ਲਗਾਂ-ਮਾਤਰਾਂ ਕੀ ਹੁੰਦੀਆਂ ਹਨ ? ਪੰਜਾਬੀ ਵਿਚ ਕਿੰਨੀਆਂ ਲਗਾਂ-ਮਾਤਰਾਂ ਦੀ ਵਰਤੋਂ ਹੁੰਦੀ ਹੈ ?
ਉੱਤਰ :
ਪੰਜਾਬੀ ਵਿਚ ਤਿੰਨ, ਸੂਰ ਹਨ-ਉ, ਅ ਤੇ ੲ, ਪਰੰਤੂ ਵਰਤੋਂ ਵਿਚ ਇਨ੍ਹਾਂ ਦੀ ਗਿਣਤੀ 10 ਹੈ, ਜੋ ਕਿ ਹੇਠ ਲਿਖੇ ਅਨੁਸਾਰ ਹੈ- ਅ ਆ ਇ ਈ ਏ ਐ ਉ ਊ ਓ ਔ ।

ਬੋਲੀ ਨੂੰ ਲਿਖਦੇ ਸਮੇਂ ਵਿਅੰਜਨਾਂ ਨਾਲ ਇਨ੍ਹਾਂ ਦੇ ਕੇਵਲ ਚਿੰਨ੍ਹ ਹੀ ਵਰਤੇ ਜਾਂਦੇ ਹਨ, ਜੋ ਕਿ ਹੇਠ ਲਿਖੇ ਅਨੁਸਾਰ ਹਨ-ਮੁਕਤਾ ਇਸ ਦਾ ਕੋਈ ਚਿੰਨ੍ਹ ਨਹੀਂ, ਕੰਨਾ (ਾ), ਸਿਹਾਰੀ (ਿ), ਬਿਹਾਰੀ (ੀ), ਔਕੜ (_), ਦੁਲੈਂਕੜ (-ੂ ), ਲਾਂ (ੇ), ਦੁਲਾਂ (ੈ) ਹੋੜਾ ( ੋ), ਕਨੌੜਾ (ੌ) ।

ਇਨ੍ਹਾਂ ਲਗਾਂ-ਮਾਤਰਾਂ ਦੀ ਵਰਤੋਂ ਲਈ ਕੁੱਝ ਵਿਸ਼ੇਸ਼ ਗੱਲਾਂ ਦਾ ਧਿਆਨ ਰੱਖਣਾ ਪੈਂਦਾ ਹੈ । ਉੱਪਰ ਲਿਖੀਆਂ ਸਾਰੀਆਂ ਲਗਾਂ ਸਾਰੇ ਵਿਅੰਜਨਾਂ ਨਾਲ ਲਗਦੀਆਂ ਹਨ । ਪਰੰਤੁ ਰਾਂ-ਉ, ਅ ਅਤੇ ੲ-ਨਾਲ ਇਹ ਸਾਰੀਆਂ ਨਹੀਂ ਲੱਗ ਸਕਦੀਆਂ । (ੳ, ਅ, ੲ ਨਾਲ ਲਗਾਂ ਉੱਪਰ ਲਿਖੇ ਅਨੁਸਾਰ ਹੀ ਲਗਦੀਆਂ ਹਨ ਅਰਥਾਤ ਉ ਨੂੰ ਔਂਕੜ (ਉ), ਦੁਲੈਂਕੜ (ਊ ਤੇ ਹੋੜਾ (ਓ) ਲਗਦੀਆਂ ਹਨ । ਅ’ ਨੂੰ ਮੁਕਤਾ (ਅ) ਕੰਨਾ (ਆ) ਤੇ ਦੁਲਾਵਾਂ (ਐ ਲੋਗਾਂ ਲਗਦੀਆਂ ਹਨ । ਇ’ ਨੂੰ ਸਿਹਾਰੀ (ਇ), ਬਿਹਾਰੀ (ਈ) ਤੇ ਲਾਂ (ਏ) ਲਗਾਂ ਲਗਦੀਆਂ ਹਨ ।

PSEB 7th Class Punjabi Vyakaran ਵਰਨਮਾਲਾ

ਪ੍ਰਸ਼ਨ 6.
ਲਗਾਖਰ ਕਿਸ ਨੂੰ ਆਖਦੇ ਹਨ ? ਉਨ੍ਹਾਂ ਦੇ ਨਾਂ ਲਿਖੋ ।
ਉੱਤਰ :
ਇਨ੍ਹਾਂ ਤੋਂ ਬਿਨਾਂ ਗੁਰਮੁਖੀ ਵਿਚ ਲਗਾਂ ਦੇ ਨਾਲ ਕੁੱਝ ਚਿੰਨ੍ਹਾਂ ਦੀ ਵਰਤੋਂ ਵੀ ਹੁੰਦੀ ਹੈ, ਉਨ੍ਹਾਂ ਨੂੰ ਲਗਾਖਰ ਆਖਿਆ ਜਾਂਦਾ ਹੈ । ਪੰਜਾਬੀ ਵਿਚ ਇਹ ਚਿੰਨ੍ਹ ਤਿੰਨ ਹਨ
(ਉ) ਬਿੰਦੀ PSEB 6th Class Punjabi Vyakaran ਵਰਨਮਾਲਾ-1
(ਅ) ਟਿੱਪੀ PSEB 6th Class Punjabi Vyakaran ਵਰਨਮਾਲਾ-2
(ਇ) ਅੱਧਕ PSEB 6th Class Punjabi Vyakaran ਵਰਨਮਾਲਾ-3

ਪ੍ਰਸ਼ਨ 7.
ਪੰਜਾਬੀ ਲਗਾਖਰਾਂ ਦੀ ਕਿਨ੍ਹਾਂ-ਕਿਨ੍ਹਾਂ ਲਗਾਂ ਨਾਲ ਤੇ ਕਿਉਂ ਵਰਤੋਂ ਹੁੰਦੀ ਹੈ ? ਉਦਾਹਰਨਾਂ ਦੇ ਕੇ ਦੱਸੋ ।
ਉੱਤਰ :
ਦਸਾਂ ਲਗਾਂ ਵਿਚੋਂ ਜਦੋਂ ਕਿਸੇ ਦਾ ਉਚਾਰਨ ਨੱਕ ਵਿਚੋਂ ਹੁੰਦਾ ਹੈ, ਤਾਂ ਉਸ ਦੇ ਨਾਲ ਬਿੰਦੀ ਅਤੇ ਟਿੱਪੀ ਦੀ ਵਰਤੋਂ ਕੀਤੀ ਜਾਂਦੀ ਹੈ । ਦਸਾਂ ਲਗਾਂ ਵਿਚੋਂ ਛੇਆਂ ਨਾਲ ਬਿੰਦੀ ਲਗਦੀ ਹੈ ਅਤੇ ਚਹੁੰ ਨਾਲ ਟਿੱਪੀ ।

ਕੰਨਾ, ਬਿਹਾਰੀ, ਲਾਂ, ਦੁਲਾਂ, ਹੋੜਾ ਅਤੇ ਕਨੌੜਾ ਨਾਲ ਬਿੰਦੀ ਦੀ ਵਰਤੋਂ ਹੁੰਦੀ ਹੈ ; ਜਿਵੇਂ-ਗਾਂ, ਨਹੀਂ, ਗੇਂਦ, ਕੈਂਚੀ, ਜਦੋਂ, ਸੌਂ ।

ਮੁਕਤਾ, ਸਿਹਾਰੀ, ਔਂਕੜ ਅਤੇ ਦੁਲੈਂਕੜ ਨਾਲ ਟਿੱਪੀ ਦੀ ਵਰਤੋਂ ਕੀਤੀ ਜਾਂਦੀ ਹੈ; ਜਿਵੇਂ-ਚੰਦ, ਸਿੰਘ, ਚੁੰਝ, ਗੂੰਜ ।

ਇਸ ਤੋਂ ਬਿਨਾਂ ਉ, ਅ, ੲ ਨਾਲ ਲਗਾਖਰਾਂ ਦੀ ਵਰਤੋਂ ਦੇ ਨਿਯਮ ਕੁੱਝ ਭਿੰਨ ਹਨ, ਜਿਵੇਂ-ੳ, ਅ, ੲ ਨਾਲ ਲੱਗਣ ਵਾਲੀਆਂ ਅੱਠ ਲਗਾਂ-ਕੰਨਾ, ਬਿਹਾਰੀ, ਲਾਂ, ਦੁਲਾਂ, ਹੋੜਾ ਅਤੇ ਕਨੌੜਾ ਨਾਲ ਬਿੰਦੀ ਦੀ ਵਰਤੋਂ ਕੀਤੀ ਜਾਂਦੀ ਹੈ , ਜਿਵੇਂ-ਆਂਦਰ, ਸਾਈਂ, ਕਿਉਂ, ਖਾਉਂ, ਜਾਏਂ, ਐੱਠ, ਅੰਤਰਾ ।

ਜਦੋਂ ਅ’ ਮੁਕਤਾ ਹੁੰਦਾ ਹੈ ਅਤੇ ‘ਨੂੰ ਸਿਹਾਰੀ ਲੱਗੀ ਹੁੰਦੀ ਹੈ, ਤਾਂ ਇਨ੍ਹਾਂ ਨਾਲ ਟਿੱਪੀ PSEB 6th Class Punjabi Vyakaran ਵਰਨਮਾਲਾ-3 ਦੀ ਵਰਤੋਂ ਹੁੰਦੀ ਹੈ , ਜਿਵੇਂ-ਅੰਗ, ਇੰਦਰ ।

ਅੱਧਕ :
ਹਿੰਦੀ ਅਤੇ ਸੰਸਕ੍ਰਿਤ ਵਿਚ ਕਈ ਅੱਖਰਾਂ ਦੀ ਦੋਹਰੀ ਅਵਾਜ਼ ਪ੍ਰਗਟ ਕਰਨ ਲੱਗਿਆਂ, ਉਸੇ ਅੱਖਰ ਨੂੰ ਅੱਧਾ ਅਤੇ ਨਾਲ ਹੀ ਪੂਰਾ ਪਾ ਦਿੱਤਾ ਜਾਂਦਾ ਹੈ , ਜਿਵੇਂ-ਕਥਾ, ਸਥਾ, ਡੀ ਆਦਿ । ਪਰੰਤੂ ਪੰਜਾਬੀ ਵਿਚ ਦੋਹਰੀ ਅਵਾਜ਼ ਪ੍ਰਗਟ ਕਰਨ ਲਈ ਅੱਧੇ ਅੱਖਰ ਨਹੀਂ ਪਾਏ ਜਾਂਦੇ, ਸਗੋਂ ਜਿਸ ਅੱਖਰ ਦੀ ਅਵਾਜ਼ ਦੋਹਰੀ ਕਰਨੀ ਹੋਵੇ, ਉਸ ਤੋਂ ਪਹਿਲੇ ਅੱਖਰ ਉੱਪਰ ਅੱਧਕ ਪਾ ਕੇ ਹੀ ਕੰਮ ਸਾਰ ਲਿਆ ਜਾਂਦਾ ਹੈ । ਇਸ ਲਈ ਉਪਰੋਕਤ ਸ਼ਬਦ ਪੰਜਾਬੀ ਵਿਚ ਇਸ ਤਰ੍ਹਾਂ ਲਿਖੇ ਜਾਣਗੇ-ਬੱਚਾ, ਸੱਚਾ, ਅੱਛਾ ਆਦਿ। ।

ਪੰਜਾਬੀ ਵਿਚ ਅੱਧਕ ਦੀ ਵਰਤੋਂ ਉੱਥੇ ਹੀ ਹੁੰਦੀ ਹੈ, ਜਿੱਥੇ ਮੁਕਤਾ, ਸਿਹਾਰੀ ਤੇ ਔਕੜ ਲਗਾਂ ਲੱਗੀਆਂ ਹੋਣ , ਜਿਵੇਂ-ਸੱਚ, ਹਿੱਕ, ਭੁੱਖਾ ਆਦਿ । ਅੰਗਰੇਜ਼ੀ ਦੇ ਕੁੱਝ ਅੱਖਰਾਂ ਨੂੰ ਪੰਜਾਬੀ ਵਿਚ ਲਿਖਣ ਸਮੇਂ ਦੁਲਾਵਾਂ (ਏ) ਨਾਲ ਵੀ ਇਸ ਦੀ ਵਰਤੋਂ ਹੁੰਦੀ ਹੈ; ਜਿਵੇਂਗੈਸ, ਪੈਂਨ ਆਦਿ ।

PSEB 7th Class Punjabi Vyakaran ਵਰਨਮਾਲਾ

ਪ੍ਰਸ਼ਨ 8.
ਖ਼ਾਲੀ ਸਥਾਨ ਭਰੋ
(ਉ) ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ………… ਹੈ ।
(ਅ) ਗੁਰਮੁਖੀ ਲਿਪੀ ਵਿਚ ………… ਰ ਤੇ ………… ਵਿਅੰਜਨ ਹਨ !
(ਈ) ਹ, ਰ, ਵ ਗੁਰਮੁਖੀ ਵਿਚ ………… ਅੱਖਰ ਹਨ ।
(ਸ) ਗੁਰਮੁਖੀ ਲਿਪੀ ਵਿਚ ……… ਲਗਾਂਖਰ ਹਨ ।
(ਹ) ਅੱਧਕ, ਬਿੰਦੀ ਤੇ ਟਿੱਪੀ ਨੂੰ ………… ਆਖਿਆ ਜਾਂਦਾ ਹੈ ।
ਉੱਤਰ :
(ਉ) ਪੰਜਾਬੀ ਬੋਲੀ ਦੀ ਲਿਪੀ ਦਾ ਨਾਂ ਗੁਰਮੁਖੀ ਹੈ ।
(ਅ) ਗੁਰਮੁਖੀ ਲਿਪੀ ਵਿਚ ਤਿੰਨ ਸੂਰ ਤੇ 38 ਵਿਅੰਜਨ ਹਨ ।
(ਇ) ਹ, ਰ, ਵ ਗੁਰਮੁਖੀ ਵਿਚ ਦੁੱਤ ਅੱਖਰ ਹਨ ।
(ਸ) ਗੁਰਮੁਖੀ ਲਿਪੀ ਵਿਚ ਤਿੰਨ ਲਗਾਖਰ ਹਨ ।
(ਹ) ਅੱਧਕ, ਬਿੰਦੀ ਤੇ ਟਿੱਪੀ ਨੂੰ ਲਗਾਖਰ ਆਖਿਆ ਜਾਂਦਾ ਹੈ ।

ਪ੍ਰਸ਼ਨ 9.
ਹੇਠ ਲਿਖੇ ਵਾਕਾਂ ਵਿਚੋਂ ਠੀਕ ਵਾਕ ਦੇ ਸਾਹਮਣੇ (✓) ਡੱਬੀ ਵਿਚ ਸਹੀ ਅਤੇ ਗ਼ਲਤ ਵਾਕ (×) ਦੇ ਸਾਹਮਣੇ ਆ ਨਿਸ਼ਾਨ ਲਗਾਓ
(ਉ) ਬੋਲੀ ਦੋ ਪ੍ਰਕਾਰ ਦੀ ਹੁੰਦੀ ਹੈ ।
(ਅ) ਬੋਲੀ ਜਾਂ ਭਾਸ਼ਾ ਰਾਹੀਂ ਅਸੀਂ ਆਪਣੇ ਮਨ ਦੇ ਭਾਵ ਦੂਜਿਆਂ ਨਾਲ ਸਾਂਝੇ ਕਰ ਸਕਦੇ ਹਾਂ ।
(ਈ) ਵਿਆਕਰਨ ਦੇ ਦੋ ਭਾਗ ਹੁੰਦੇ ਹਨ ।
(ਸ) ਆਮ ਬੋਲ-ਚਾਲ ਦੀ ਭਾਸ਼ਾ ਵਿਚ ਸਾਹਿਤ ਦੀ ਰਚਨਾ ਕੀਤੀ ਜਾਂਦੀ ਹੈ ।
(ਹ) ਪੰਜਾਬੀ ਬੋਲੀ ਦੀ ਲਿਪੀ ਗੁਰਮੁਖੀ ਹੈ ।
ਉੱਤਰ :
(ਉ) ਬੋਲੀ ਦੋ ਪ੍ਰਕਾਰ ਦੀ ਹੁੰਦੀ ਹੈ । (✓)
(ਅ) ਬੋਲੀ ਜਾਂ ਭਾਸ਼ਾ ਰਾਹੀਂ ਅਸੀਂ ਆਪਣੇ ਮਨ ਦੇ ਭਾਵ ਦੂਜਿਆਂ ਨਾਲ ਸਾਂਝੇ ਕਰ ਸਕਦੇ ਹਾਂ । (✓)
(ਈ) ਵਿਆਕਰਨ ਦੇ ਦੋ ਭਾਗ ਹੁੰਦੇ ਹਨ । (×)
(ਸ) ਆਮ ਬੋਲ-ਚਾਲ ਦੀ ਭਾਸ਼ਾ ਵਿਚ ਸਾਹਿਤ ਦੀ ਰਚਨਾ ਕੀਤੀ ਜਾਂਦੀ ਹੈ । (×)
(ਹ) ਪੰਜਾਬੀ ਬੋਲੀ ਦੀ ਲਿਪੀ ਗੁਰਮੁਖੀ ਹੈ । (✓)

Leave a Comment