PSEB 8th Class Maths Solutions Chapter 3 ਚਤੁਰਭੁਜਾਵਾਂ ਨੂੰ ਸਮਝਣਾ Ex 3.4

Punjab State Board PSEB 8th Class Maths Book Solutions Chapter 3 ਚਤੁਰਭੁਜਾਵਾਂ ਨੂੰ ਸਮਝਣਾ Ex 3.4 Textbook Exercise Questions and Answers.

PSEB Solutions for Class 8 Maths Chapter 3 ਚਤੁਰਭੁਜਾਵਾਂ ਨੂੰ ਸਮਝਣਾ Exercise 3.4

ਪ੍ਰਸ਼ਨ 1.
ਦੱਸੋ, ਕਥਨ ਸੱਚ ਹੈ ਜਾਂ ਨਹੀਂ :
(a) ਸਾਰੇ ਆਇਤ ਵਰਗ ਹੁੰਦੇ ਹਨ ।
(b) ਸਾਰੇ ਸਮਚਤੁਰਭੁਜ ਸਮਾਂਤਰ ਚਤੁਰਭੁਜ ਹੁੰਦੇ ਹਨ ।
(c) ਸਾਰੇ ਵਰਗ ਸਮਚਤੁਰਭੁਜ ਅਤੇ ਆਇਤ ਵੀ ਹੁੰਦੇ ਹਨ ।
(d) ਸਾਰੇ ਵਰਗ ਸਮਾਂਤਰ ਚਤੁਰਭੁਜ ਨਹੀਂ ਹੁੰਦੇ ।
(e) ਸਾਰੀਆਂ ਪੰਗਾਂ ਸਮਚਤੁਰਭੁਜ ਹੁੰਦੀਆਂ ਹਨ ।
(f) ਸਾਰੇ ਸਮਚਤੁਰਭੁਜ ਪਤੰਗ ਹੁੰਦੇ ਹਨ ।
(g) ਸਾਰੇ ਸਮਾਂਤਰ ਚਤੁਰਭੁਜ ਸਮਲੰਬ ਹੁੰਦੇ ਹਨ ।
(h) ਸਾਰੇ ਵਰਗ ਸਮਲੰਬ ਹੁੰਦੇ ਹਨ ।
ਹੱਲ:
(a) ਗਲਤ
(b) ਸਹੀ
(c) ਸਹੀ
(d) ਗ਼ਲਤ
(e) ਗ਼ਲਤ
(f) ਸਹੀ
(g) ਸਹੀ
(h) ਸਹੀ

ਪ੍ਰਸ਼ਨ 2.
ਉਹ ਸਾਰੇ ਚਤੁਰਭੁਜਾਂ ਦੀ ਪਹਿਚਾਣ ਕਰੋ ਜਿਸ ਵਿਚ
(a) ਚਾਰ ਭੁਜਾਵਾਂ ਬਰਾਬਰ ਲੰਬਾਈ ਦੀਆਂ ਹੋਣ ।
(b) ਚਾਰ ਸਮਕੋਣ ਹੋਣ ।
ਹੱਲ:
(a) ਵਰਗ ਅਤੇ ਸਮਚਤੁਰਭੁਜ
(b) ਵਰਗ ਅਤੇ ਆਇਤ ।

PSEB 8th Class Maths Solutions Chapter 3 ਚਤੁਰਭੁਜਾਵਾਂ ਨੂੰ ਸਮਝਣਾ Ex 3.4

ਪ੍ਰਸ਼ਨ 3.
ਦੱਸੋ ਕਿਸ ਤਰ੍ਹਾਂ ਇਕ ਵਰਗ
(i) ਇਕ ਚਤੁਰਭੁਜ
(ii) ਇਕ ਸਮਾਂਤਰ ਚਤੁਰਭੁਜ
(iii) ਇਕ ਸਮਚਤੁਰਭੁਜ
(iv) ਇਕ ਆਇਤ ਹੈ ।
ਹੱਲ:
(i) ਕੋਈ ਵੀ ਚਾਰ ਭੁਜਾਵਾਂ ਵਾਲੀ ਆਕ੍ਰਿਤੀ ਇਕ ਚਤੁਰਭੁਜ ਕਹਾਉਂਦੀ ਹੈ ਅਤੇ ਇਸ ਲਈ ਇਕ ਵਰਗ ਇਕ ਚਤੁਰਭੁਜ ਹੈ ।
(ii) ਸਮਾਂਤਰ ਚਤੁਰਭੁਜ ਦੀਆਂ ਸਨਮੁਖ ਭੁਜਾਵਾਂ ਬਰਾਬਰ ਅਤੇ ਸਮਾਂਤਰ ਹੁੰਦੀਆਂ ਹਨ, ਇਸ ਲਈ ਵਰਗ ਸਮਾਂਤਰ ਚਤੁਰਭੁਜ ਹੈ ।
(iii) ਸਮਚਤੁਰਭੁਜ ਦੀਆਂ ਸਾਰੀਆਂ ਚਾਰ ਭੁਜਾਵਾਂ ਬਰਾਬਰ ਹੁੰਦੀਆਂ ਹਨ ਅਤੇ ਵਰਗ ਵਿਚ ਵੀ ਇਸ ਤਰ੍ਹਾਂ ਹੀ ਹੈ ।
(iv) ਆਇਤ ਦੇ ਸਾਰੇ ਚਾਰੇ ਕੋਣ ਸਮਕੋਣ ਅਤੇ ਸਨਮੁਖ ਭੁਜਾਵਾਂ ਸਮਾਨ ਹੁੰਦੀਆਂ ਹਨ । ਇਸ ਤਰ੍ਹਾਂ ਹੀ ਵਰਗ ਵਿਚ ਹੁੰਦਾ ਹੈ ।

ਪ੍ਰਸ਼ਨ 4.
ਇਕ ਚਤੁਰਭੁਜ ਦਾ ਨਾਮ ਦੱਸੋ ਜਿਸਦੇ ਵਿਕਰਨ
(i) ਇਕ ਦੂਸਰੇ ਨੂੰ ਸਮਦੁਭਾਜਿਤ ਕਰਦੇ ਹਨ ।
(ii) ਇਕ ਦੂਸਰੇ ’ਤੇ ਲੰਬ ਸਮਭਾਜਕ ਹੋਣ ।
(iii) ਬਰਾਬਰ ਹੋਣ ।
ਹੱਲ:
(i) ਸਮਾਂਤਰ ਚਤੁਰਭੁਜ, ਸਮਚਤੁਰਭੁਜ ਵਰਗਾ, ਆਇਤ
(ii) ਸਮਚਤੁਰਭੁਜ, ਵਰਗ
(iii) ਆਇਤ, ਸਮਾਂਤਰ ਚਤੁਰਭੁਜ ।

PSEB 8th Class Maths Solutions Chapter 3 ਚਤੁਰਭੁਜਾਵਾਂ ਨੂੰ ਸਮਝਣਾ Ex 3.4

ਪ੍ਰਸ਼ਨ 5.
ਦੱਸੋ ਇਕ ਆਇਤ ਉੱਤਲ ਚਤੁਰਭੁਜ ਕਿਸ ਤਰ੍ਹਾਂ ਹਨ ?
ਹੱਲ:
ਇਕ ਆਇਤ ਉਤ ਚਤੁਰਭੁਜ ਹੁੰਦੀ ਹੈ ਕਿਉਂਕਿ ਇਸਦੇ ਦੋਨੋਂ ਵਿਕਰਣ ਆਇਤ ਵਿਚ ਸਥਿਤ ਹੁੰਦੇ ਹਨ ।

ਪ੍ਰਸ਼ਨ 6.
ABC ਇਕ ਸਮਕੋਣ ਤ੍ਰਿਭੁਜ ਹੈ ਅਤੇ ‘O’ ਸਮਕੋਣ ਦੀ ਸਨਮੁੱਖ ਭੁਜਾ ਦਾ ਮੱਧ ਬਿੰਦੁ ਹੈ । ਦੱਸੋ ਕਿਸ ਤਰ੍ਹਾਂ ‘O’ ਬਿੰਦੂ A, B ਅਤੇ Cਤੋਂ ਸਮਾਨ ਦੂਰੀ ‘ਤੇ ਸਥਿਤ ਹੈ । (ਬਿੰਦੂਆਂ ਨਾਲ ਬਣਾਈਆਂ ਭੁਜਾਵਾਂ ਤੁਹਾਡੀ ਸਹਾਇਤਾ ਦੇ ਲਈ ਖਿੱਚੀਆਂ ਗਈਆਂ ਹਨ ?)
PSEB 8th Class Maths Solutions Chapter 3 ਚਤੁਰਭੁਜਾਵਾਂ ਨੂੰ ਸਮਝਣਾ Ex 3.4 1
ਹੱਲ:
ਕਿਉਂਕਿ △ABC ਇਕ ਸਮਕੋਣ ਤਿਭੁਜ ਹੈ ਜੋ B ਤੇ ਸਮਕੋਣ ਹੈ ਅਤੇ O, AC ਦਾ ਮੱਧ ਬਿੰਦੂ ਹੈ ।
ਆਇਤ ABCD ਨੂੰ ਨਾਲ ਦਿੱਤੀ ਆਕ੍ਰਿਤੀ ਵਿਚੋਂ ਦਰਸਾਏ ਅਨੁਸਾਰ ਪੂਰਾ ਕਰੋ ।
ਕਿਉਂਕਿ ਆਇਤ ਦੇ ਵਿਕਰਣ ਬਰਾਬਰ ਹਨ ।
ਅਤੇ ਸਾਰੇ ਆਇਤ ਸਮਾਂਤਰ ਚਤੁਰਭੁਜ ਹੁੰਦੇ ਹਨ ।
ਸਮਾਂਤਰ ਚਤੁਰਭੁਜ ਦੇ ਵਿਕਰਣ ਇਕ ਦੂਸਰੇ ਨੂੰ ਸਮਦੋਭਾਜਿਤ ਕਰਦੇ ਹਨ ।
∴ O, AC ਅਤੇ BD ਦੋਨਾਂ ਦਾ ਮੱਧ ਬਿੰਦੂ ਹੈ।
∴ O, A, B, C ਅਤੇ D ਸਮਾਨ ਦੂਰੀ ਤੇ ਹਨ ।

Leave a Comment