PSEB 8th Class Punjabi Vyakaran ਪੜਨਾਂਵ

Punjab State Board PSEB 8th Class Punjabi Book Solutions Punjabi Grammar Padnav ਪੜਨਾਂਵ Textbook Exercise Questions and Answers.

PSEB 8th Class Punjabi Grammar ਪੜਨਾਂਵ

ਪ੍ਰਸ਼ਨ 1.
ਪੜਨਾਂਵ ਕਿਸ ਨੂੰ ਆਖਦੇ ਹਨ ? ਇਸ ਦੇ ਕਿੰਨੇ ਭੇਦ ਹਨ ? ਉਦਾਹਰਨਾਂ ਦੇ ਕੇ ਸਮਝਾਓ ।
ਜਾਂ
ਪੜਨਾਂਵ ਕਿਸ ਨੂੰ ਆਖਦੇ ਹਨ ? ਇਸਦੀਆਂ ਕਿਸਮਾਂ ਕਿਹੜੀਆਂ-ਕਿਹੜੀਆਂ ਹਨ ? ਉਦਾਹਰਨਾਂ ਦੇ ਕੇ ਦੱਸੋ ।
ਉੱਤਰ :
ਵਾਕ ਵਿਚ ਜਿਹੜਾ ਸ਼ਬਦ ਕਿਸੇ ਨਾਂਵ ਦੀ ਜਗ੍ਹਾ ਵਰਤਿਆ ਜਾਵੇ, ਉਹ ਪੜਨਾਂਵ ਅਖਵਾਉਂਦਾ ਹੈ; ਜਿਵੇਂ-ਮੈਂ, ਅਸੀਂ, ਸਾਡਾ, ਤੂੰ, ਤੁਸੀਂ, ਤੁਹਾਡਾ, ਇਹ, ਉਹ, ਆਪ ਆਦਿ ।

ਪੜਨਾਂਵ ਛੇ ਪ੍ਰਕਾਰ ਦੇ ਹੁੰਦੇ ਹਨ-
1. ਪੁਰਖਵਾਚਕ ਪੜਨਾਂਵ :
ਜਿਹੇ ਪੜਨਾਂਵ ਕੇਵਲ ਕਿਸੇ ਪੁਰਖ ਦੀ ਥਾਂ ਹੀ ਵਰਤੇ ਜਾਣ, ਉਨ੍ਹਾਂ ਨੂੰ “ਪੁਰਖਵਾਚਕ ਪੜਨਾਂਵ” ਆਖਿਆ ਜਾਂਦਾ ਹੈ; ਜਿਵੇਂ-
ਮੈਂ, ਅਸੀਂ, ਤੂੰ, ਤੁਸੀਂ, ਉਹ ਆਦਿ ।
ਪੁਰਖਵਾਚਕ ਪੜਨਾਂਵ ਤਿੰਨ ਪ੍ਰਕਾਰ ਦੇ ਹੁੰਦੇ ਹਨ
(ੳ) ਉੱਤਮ (ਪਹਿਲਾ) ਪੁਰਖ : ਵਾਕ ਵਿਚ ਗੱਲ ਕਰਨ ਵਾਲੇ ਵਿਅਕਤੀ ਨੂੰ ਉੱਤਮ ਪੁਰਖ ਆਖਿਆ ਜਾਂਦਾ ਹੈ; ਜਿਵੇਂ-ਮੈਂ, ਮੈਥੋਂ, ਮੇਰਾ, ਮੈਨੂੰ, ਅਸੀਂ, ਸਾਨੂੰ, ਸਾਡਾ, ਸਾਡੇ, ਸਾਡੀ, ਸਾਡੀਆਂ, ਸਾਥੋਂ ਆਦਿ ।

(ਅ) ਮੱਧਮ (ਦੂਜਾ) ਪੁਰਖ : ਵਾਕ ਵਿਚ ਜਿਸ ਨਾਲ ਗੱਲ ਕੀਤੀ ਜਾਵੇ, ਉਹ “ਮੱਧਮ ਪੁਰਖ’ ਹੁੰਦਾ ਹੈ; ਜਿਵੇਂ-ਤੂੰ, ਤੁਸੀਂ, ਤੁਹਾਡਾ, ਤੁਹਾਡੇ, ਤੁਹਾਡੀ, ਤੁਹਾਡੀਆਂ, ਤੈਨੂੰ ਤੁਹਾਨੂੰ, ਤੇਰਾ, ਤੇਰੇ, ਤੁਹਾਥੋਂ ਆਦਿ ।
ਅਨਯ (ਤੀਜਾ) ਪੁਰਖ-ਵਾਕ ਵਿਚ ਜਿਸ ਬਾਰੇ ਗੱਲ ਕੀਤੀ ਜਾਵੇ, ਉਸ ਨੂੰ ‘ਅਨਯ ਪੁਰਖ ਆਖਿਆ ਜਾਂਦਾ ਹੈ; ਜਿਵੇਂ-ਉਹ, ਇਹ, ਉਨ੍ਹਾਂ ਆਦਿ ।

2. ਨਿੱਜਵਾਚਕ ਪੜਨਾਂਵ :
ਜਿਹੜਾ ਪੜਨਾਂਵ ਕਰਤਾ ਦੀ ਥਾਂ ਵਰਤਿਆ ਜਾਵੇ, ਜਾਂ ਕਰਤਾ ਦੇ ਨਾਲ ਆ ਕੇ ਉਸ ਦੀ ਵਿਸ਼ੇਸ਼ਤਾ ਦੱਸੇ, ਉਸ ਨੂੰ “ਨਿੱਜਵਾਚਕ ਪੜਨਾਂਵ” ਆਖਿਆ ਜਾਂਦਾ ਹੈ; ਜਿਵੇਂ-ਮਨੁੱਖ ਆਪਣੀ ਕਿਸਮਤ ‘ਆਪ’ ਬਣਾਉਂਦਾ ਹੈ । (ਅ) ਮੈਂ ‘ਆਪ’ ਉੱਥੇ ਗਿਆ ।

ਇਨ੍ਹਾਂ ਵਿਚੋਂ ਪਹਿਲੇ ਵਾਕ ਵਿਚ ‘ਆਪ’ ਪੜਨਾਂਵ ਕਰਤਾ ‘ਮਨੁੱਖ’ ਦੀ ਥਾਂ ‘ਤੇ ਵਰਤਿਆ ਗਿਆ ਹੈ, ਪਰ ਦੂਜੇ ਵਾਕ ਵਿਚ ‘ਆਪ’ ਪੜਨਾਂਵ ‘ ਦੀ ਵਿਸ਼ੇਸ਼ਤਾ ਪ੍ਰਗਟ ਕਰਦਾ ਹੈ, ਇਸ ਕਰਕੇ ਇਹ ‘ਨਿੱਜਵਾਚਕ ਪੜਨਾਂਵ ਹੈ ।

ਪੰਜਾਬੀ ਵਿਚ ‘ਆਪ’ ਸ਼ਬਦ ਹਮੇਸ਼ਾਂ ਨਿੱਜਵਾਚਕ ਪੜਨਾਂਵ ਨਹੀਂ ਹੁੰਦਾ | ਅਸੀਂ ਆਦਰ ਵਜੋਂ ‘ਤੂੰ ਦੀ ਥਾਂ ‘ਤੁਸੀਂ ਜਾਂ ‘ਆਪ’ ਦੀ ਵਰਤੋਂ ਕਰਦੇ ਹਾਂ, ਤਾਂ ‘ਆਪ’ ਸ਼ਬਦ ਪੁਰਖਵਾਚਕ ਪੜਨਾਂਵ ਹੁੰਦਾ ਹੈ । ਜਦੋਂ ‘ਆਪ’ ਸ਼ਬਦ ਪੁਰਖਵਾਚਕ ਪੜਨਾਂਵ ਹੋਵੇ, ਤਾਂ ਇਹ ਇਕ-ਵਚਨ ਵੀ ਹੋ ਸਕਦਾ ਹੈ ਅਤੇ ਬਹੁ-ਵਚਨ ਵੀ ।ਇਸ ਅਵਸਥਾ ਵਿਚ ਇਹ ਤਿੰਨਾਂ ਹੀ ਪੁਰਖਾਂ ਲਈ ਵਰਤਿਆ ਜਾਂਦਾ ਹੈ ਅਤੇ ਇਹ ਜਿਸ ਨਾਂਵ ਜਾਂ ਪੜਨਾਂਵ ਦੀ ਥਾਂ ਵਰਤਿਆ ਜਾਂਦਾ ਹੈ, ਉਹ ਉਸੇ ਵਾਕ ਵਿਚ ਹੁੰਦਾ ਹੈ , ਜਿਵੇਂ
“ਉਹ ਮੈਨੂੰ ‘ਆਪ’ ਮਿਲਣ ਲਈ ਆਇਆ ।

PSEB 8th Class Punjabi Vyakaran ਪੜਨਾਂਵ

3. ਸੰਬੰਧਵਾਚਕ ਪੜਨਾਂਵ :
ਜਿਹੜਾ ਸ਼ਬਦ ਪੜਨਾਂਵ ਹੁੰਦਾ ਹੋਇਆ ਵੀ ਯੋਜਕ ਵਾਂਗ ਵਾਕਾਂ ਨੂੰ ਆਪਸ ਵਿਚ ਜੋੜਨ ਦਾ ਕੰਮ ਕਰੇ, ਉਸ ਨੂੰ ‘ਸੰਬੰਧਵਾਚਕ ਪੜਨਾਂਵ’ ਆਖਿਆ ਜਾਂਦਾ ਹੈ ; ਜਿਵੇਂ-
(ੳ) ‘ਰਾਮ ਉਸੇ ਵਿਦਿਆਰਥੀ ਦਾ ਨਾਂ ਹੈ, ਜਿਹੜਾ ਕਲਾਸ ਵਿਚ ਬਹੁਤ ਰੌਲਾ ਪਾਉਂਦਾ ਹੈ ।
(ਅ) ‘ਉਹ, ਜੋ ਆਪਸ ਵਿਚ ਪਿਆਰ ਕਰਦੇ ਹਨ, ਸੁਖੀ ਵਸਦੇ ਹਨ ।
(ੲ) ‘ਸੁਰਿੰਦਰ, ਜਿਸ ਨੇ ਸੁਰਜੀਤ ਨੂੰ ਮਾਰਿਆ ਸੀ, ਦੌੜ ਗਿਆ ਹੈ । ਇਨ੍ਹਾਂ ਵਾਕਾਂ ਵਿਚ ‘ਜਿਹੜਾ’, ‘ਜੋ’ ਅਤੇ ‘ਜਿਸ ਆਦਿ ਸ਼ਬਦ ਯੋਜਕਾਂ ਵਾਂਗ ਵਾਕਾਂ ਨੂੰ ਆਪਸ ਵਿਚ ਜੋੜਦੇ ਹਨ, ਇਸ ਕਰਕੇ ਇਹ ਸੰਬੰਧਵਾਚਕ ਪੜਨਾਂਵ ਹਨ ।

ਕਈ ਵਾਕਾਂ ਵਿਚ ‘ਜੋ’ ਅਤੇ ‘ਜਿਹੜਾ’ ਦੇ ਨਾਲ ‘ਸੋ’ ਅਤੇ ‘ਉਹ’ ਪੜਨਾਂਵ ਵੀ ਵਰਤੇ ਜਾਂਦੇ ਹਨ, ਜਿਵੇਂ-ਜਿਹੜੇ ਹਰ ਰੋਜ਼ ਸੈਰ ਕਰਦੇ ਹਨ, ਉਹ ਕਦੇ ਰੋਗੀ ਨਹੀਂ ਹੁੰਦੇ । ਇਸ ਵਾਕ ਵਿਚ ‘ਜਿਹੜੇ ਸੰਬੰਧਵਾਚਕ ਪੜਨਾਂਵ ਹਨ, ਪਰ ‘ਉਹ’ ਪੜਨਾਂਵ ਵਾਕਾਂ ਨੂੰ ਜੋੜਦੇ ਨਹੀਂ, ਇਸ ਕਰਕੇ ਇਸ ਨੂੰ “ਅਸੰਬੰਧਵਾਚਕ ਪੜਨਾਂਵ ਕਿਹਾ ਜਾਂਦਾ ਹੈ ।

4. ਪ੍ਰਸ਼ਨਵਾਚਕ ਪੜਨਾਂਵ :
ਜਿਹੜੇ ਸ਼ਬਦ ਪੜਨਾਂਵ ਵੀ ਹੋਣ ਅਤੇ ਉਨ੍ਹਾਂ ਰਾਹੀਂ ਪ੍ਰਸ਼ਨ ਵੀ ਪੁੱਛਿਆ ਜਾਵੇ, ਉਨ੍ਹਾਂ ਨੂੰ “ਪ੍ਰਸ਼ਨਵਾਚਕ ਪੜਨਾਂਵ’ ਆਖਿਆ ਜਾਂਦਾ ਹੈ; ਜਿਵੇਂ-(ੳ) ‘ਇੱਥੋਂ ਕੀ ਲੈਣਾ ਹੈ ? (ਅ ‘ਸਲੇਟ ਕਿਸ ਨੇ ਤੋੜੀ ਹੈ ?’ (ਬ ‘ਕੌਣ ਰੌਲਾ ਪਾ ਰਿਹਾ ਹੈ ?’ (ਸ) “ਕਿਹੜਾ ਇਹ ਗੱਲਾਂ ਕਰਦਾ ਸੀ ?’ ਇਨ੍ਹਾਂ ਵਾਕਾਂ ਵਿਚ ‘ਕੀ’, ‘ਕਿਸ’, ‘ਕੌਣ’ ਅਤੇ ‘ਕਿਹੜਾ’ ਪ੍ਰਸ਼ਨਵਾਚਕ ਪੜਨਾਂਵ ਹਨ ।

5. ਨਿਸ਼ਚੇਵਾਚਕ ਪੜਨਾਂਵ :
ਜਿਹੜੇ ਪੜਨਾਂਵ ਕਿਸੇ ਦੂਰ ਜਾਂ ਨੇੜੇ ਦੀ ਦਿਸਦੀ ਚੀਜ਼ ਵਲ ਇਸ਼ਾਰਾ ਕਰ ਕੇ ਉਸ ਦੇ ਨਾਂ ਦੀ ਥਾਂ ਤੇ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਨਿਸ਼ਚੇਵਾਚਕ ਪੜਨਾਂਵ ਆਖਿਆ ਜਾਂਦਾ ਹੈ; ਜਿਵੇਂ-
(ੳ) “ਉਹ ਗੀਤ ਗਾ ਰਹੀਆਂ ਹਨ ।
(ਆ) “ਔਹ ਕੀ ਆ ਰਿਹਾ ਹੈ ।
(ੲ) ‘ਇਹ ਕਹਿੰਦਾ ਹੈ ਕਿ ਸਾਰਾ ਕੰਮ ਉਸ ਨੇ ਵਿਗਾੜਿਆ ਹੈ ।
(ਸ) ‘ਉਨ੍ਹਾਂ ਨੇ ਇਸ ਸਮੇਂ ਆਹ ਕੰਮ ਨਹੀਂ ਕਰਨਾ । ਇਨ੍ਹਾਂ ਵਾਕਾਂ “ਉਹ” , “ਔਹ “ਇਹ’ ‘ਉਸ’, ‘ਆਹ’ ਨਿਸਚੇਵਾਚਕ ਪੜਨਾਂਵ ਹਨ ।

6. ਅਨਿਸਚਿਤ ਅਨਿਸਚੇਵਾਚਕ ਪੜਨਾਂਵ :
ਜੋ ਪੜਨਾਂਵ ਕਿਸੇ ਚੀਜ਼ ਦਾ ਅੰਦਾਜ਼ਾ ਤਾਂ ਦੱਸੇ, ਪਰ ਉਸ ਦੀ ਗਿਣਤੀ ਨਾ ਦੱਸੇ, ਉਸ ਨੂੰ ‘ਅਨਿਸਚਿਤ ਪੜਨਾਂਵ’ ਆਖਿਆ ਜਾਂਦਾ ਹੈ; ਜਿਵੇਂ-
(ਉ) ‘ਸਾਰੇ ਗੀਤ ਗਾ ਰਹੇ ਹਨ ।’
(ਅ) ‘ਸਰਬੱਤ ਦਾ ਭਲਾ ਮੰਗੋ ।
(ੲ)‘ਇੱਥੇ ਕਈ ਆਉਂਦੇ ਹਨ, ਪਰ ਕਰਦੇ ਕੁੱਝ ਨਹੀਂ ।’
(ਸ) ‘ਬਾਜ਼ੇ ਬੜੇ ਬੇਵਕੂਫ਼ ਹੁੰਦੇ ਹਨ । ਇਨ੍ਹਾਂ ਵਾਕਾਂ ਵਿਚ ‘ਸਾਰੇ’, ‘ਸਰਬੱਤ’, ‘ਕਈ’, ‘ਕੁੱਝ’ ਅਤੇ ‘ਬਾਜ਼’ ਅਨਿਸਚਿਤ ਪੜਨਾਂਵ ਹਨ ।
ਇਨ੍ਹਾਂ ਪੜਨਾਵਾਂ ਵਿਚੋਂ ‘ਸਭ’, ‘ਸਾਰੇ’, ‘ਅਨੇਕਾਂ’, ‘ਸਰਬੱਤ` ਅਤੇ ਉਹ ਸਾਰੇ ਪੜਨਾਂਵ, ਜਿਨ੍ਹਾਂ ਦੇ ਅੰਤ ਵਿਚ ਲਾਂ () ਆਉਂਦੀ ਹੈ, ਸਦਾ ਹੀ ਬਹੁ-ਵਚਨ ਹੁੰਦੇ ਹਨ ।

ਕਈ ਪੜਨਾਂਵ ਦੋਹਾਂ ਵਚਨਾਂ ਵਿਚ ਵਰਤੇ ਜਾਂਦੇ ਹਨ, ਜਿਵੇਂ-
(ਉ) ਕੋਈ ਗੀਤ ਗਾਏਗਾ । (ਇਕ-ਵਚਨ)
(ਅ) ਕੋਈ ਗੀਤ ਗਾਉਣਗੇ । (ਬਹੁ-ਵਚਨ)

PSEB 8th Class Punjabi Vyakaran ਪੜਨਾਂਵ

ਪ੍ਰਸ਼ਨ 2.
ਪੁਰਖਵਾਚਕ ਪੜਨਾਂਵ ਕਿੰਨੇ ਪ੍ਰਕਾਰ ਦਾ ਹੁੰਦਾ ਹੈ ?
ਉੱਤਰ :
ਪ੍ਰਸ਼ਨਵਾਚਕ ਪੜਨਾਂਵ :
ਜਿਹੜੇ ਸ਼ਬਦ ਪੜਨਾਂਵ ਵੀ ਹੋਣ ਅਤੇ ਉਨ੍ਹਾਂ ਰਾਹੀਂ ਪ੍ਰਸ਼ਨ ਵੀ ਪੁੱਛਿਆ ਜਾਵੇ, ਉਨ੍ਹਾਂ ਨੂੰ “ਪ੍ਰਸ਼ਨਵਾਚਕ ਪੜਨਾਂਵ’ ਆਖਿਆ ਜਾਂਦਾ ਹੈ; ਜਿਵੇਂ-
(ੳ) ‘ਇੱਥੋਂ ਕੀ ਲੈਣਾ ਹੈ ?
(ਅ) ‘ਸਲੇਟ ਕਿਸ ਨੇ ਤੋੜੀ ਹੈ ?’
(ੲ) ‘ਕੌਣ ਰੌਲਾ ਪਾ ਰਿਹਾ ਹੈ ?’
(ਸ) “ਕਿਹੜਾ ਇਹ ਗੱਲਾਂ ਕਰਦਾ ਸੀ ?’ ਇਨ੍ਹਾਂ ਵਾਕਾਂ ਵਿਚ ‘ਕੀ’, ‘ਕਿਸ’, ‘ਕੌਣ’ ਅਤੇ ‘ਕਿਹੜਾ’ ਪ੍ਰਸ਼ਨਵਾਚਕ ਪੜਨਾਂਵ ਹਨ ।

ਪ੍ਰਸ਼ਨ 3.
ਨਿੱਜਵਾਚਕ ਪੜਨਾਂਵ ਕਿਸ ਨੂੰ ਆਖਦੇ ਹਨ ?
ਉੱਤਰ :
ਨਿੱਜਵਾਚਕ ਪੜਨਾਂਵ :
ਜਿਹੜਾ ਪੜਨਾਂਵ ਕਰਤਾ ਦੀ ਥਾਂ ਵਰਤਿਆ ਜਾਵੇ, ਜਾਂ ਕਰਤਾ ਦੇ ਨਾਲ ਆ ਕੇ ਉਸ ਦੀ ਵਿਸ਼ੇਸ਼ਤਾ ਦੱਸੇ, ਉਸ ਨੂੰ “ਨਿੱਜਵਾਚਕ ਪੜਨਾਂਵ” ਆਖਿਆ ਜਾਂਦਾ ਹੈ; ਜਿਵੇਂ-ਮਨੁੱਖ ਆਪਣੀ ਕਿਸਮਤ ‘ਆਪ’ ਬਣਾਉਂਦਾ ਹੈ । (ਅ) ਮੈਂ ‘ਆਪ’ ਉੱਥੇ ਗਿਆ ।

ਇਨ੍ਹਾਂ ਵਿਚੋਂ ਪਹਿਲੇ ਵਾਕ ਵਿਚ ‘ਆਪ’ ਪੜਨਾਂਵ ਕਰਤਾ ‘ਮਨੁੱਖ’ ਦੀ ਥਾਂ ‘ਤੇ ਵਰਤਿਆ ਗਿਆ ਹੈ, ਪਰ ਦੂਜੇ ਵਾਕ ਵਿਚ ‘ਆਪ’ ਪੜਨਾਂਵ ‘ ਦੀ ਵਿਸ਼ੇਸ਼ਤਾ ਪ੍ਰਗਟ ਕਰਦਾ ਹੈ, ਇਸ ਕਰਕੇ ਇਹ ‘ਨਿੱਜਵਾਚਕ ਪੜਨਾਂਵ ਹੈ ।

ਪੰਜਾਬੀ ਵਿਚ ‘ਆਪ’ ਸ਼ਬਦ ਹਮੇਸ਼ਾਂ ਨਿੱਜਵਾਚਕ ਪੜਨਾਂਵ ਨਹੀਂ ਹੁੰਦਾ | ਅਸੀਂ ਆਦਰ ਵਜੋਂ ‘ਤੂੰ ਦੀ ਥਾਂ ‘ਤੁਸੀਂ ਜਾਂ ‘ਆਪ’ ਦੀ ਵਰਤੋਂ ਕਰਦੇ ਹਾਂ, ਤਾਂ ‘ਆਪ’ ਸ਼ਬਦ ਪੁਰਖਵਾਚਕ ਪੜਨਾਂਵ ਹੁੰਦਾ ਹੈ । ਜਦੋਂ ‘ਆਪ’ ਸ਼ਬਦ ਪੁਰਖਵਾਚਕ ਪੜਨਾਂਵ ਹੋਵੇ, ਤਾਂ ਇਹ ਇਕ-ਵਚਨ ਵੀ ਹੋ ਸਕਦਾ ਹੈ ਅਤੇ ਬਹੁ-ਵਚਨ ਵੀ ।ਇਸ ਅਵਸਥਾ ਵਿਚ ਇਹ ਤਿੰਨਾਂ ਹੀ ਪੁਰਖਾਂ ਲਈ ਵਰਤਿਆ ਜਾਂਦਾ ਹੈ ਅਤੇ ਇਹ ਜਿਸ ਨਾਂਵ ਜਾਂ ਪੜਨਾਂਵ ਦੀ ਥਾਂ ਵਰਤਿਆ ਜਾਂਦਾ ਹੈ, ਉਹ ਉਸੇ ਵਾਕ ਵਿਚ ਹੁੰਦਾ ਹੈ , ਜਿਵੇਂ
“ਉਹ ਮੈਨੂੰ ‘ਆਪ’ ਮਿਲਣ ਲਈ ਆਇਆ ।

ਪ੍ਰਸ਼ਨ 4.
ਸੰਬੰਧਵਾਚਕ ਪੜਨਾਂਵ ਦੀਆਂ ਕੋਈ ਦੋ ਉਦਾਹਰਨਾਂ ਦਿਓ ।
ਉੱਤਰ :
ਸੰਬੰਧਵਾਚਕ ਪੜਨਾਂਵ :
ਜਿਹੜਾ ਸ਼ਬਦ ਪੜਨਾਂਵ ਹੁੰਦਾ ਹੋਇਆ ਵੀ ਯੋਜਕ ਵਾਂਗ ਵਾਕਾਂ ਨੂੰ ਆਪਸ ਵਿਚ ਜੋੜਨ ਦਾ ਕੰਮ ਕਰੇ, ਉਸ ਨੂੰ ‘ਸੰਬੰਧਵਾਚਕ ਪੜਨਾਂਵ’ ਆਖਿਆ ਜਾਂਦਾ ਹੈ ; ਜਿਵੇਂ-
(ੳ) ‘ਰਾਮ ਉਸੇ ਵਿਦਿਆਰਥੀ ਦਾ ਨਾਂ ਹੈ, ਜਿਹੜਾ ਕਲਾਸ ਵਿਚ ਬਹੁਤ ਰੌਲਾ ਪਾਉਂਦਾ ਹੈ ।
(ਅ) ‘ਉਹ, ਜੋ ਆਪਸ ਵਿਚ ਪਿਆਰ ਕਰਦੇ ਹਨ, ਸੁਖੀ ਵਸਦੇ ਹਨ ।
(ੲ) ‘ਸੁਰਿੰਦਰ, ਜਿਸ ਨੇ ਸੁਰਜੀਤ ਨੂੰ ਮਾਰਿਆ ਸੀ, ਦੌੜ ਗਿਆ ਹੈ । ਇਨ੍ਹਾਂ ਵਾਕਾਂ ਵਿਚ ‘ਜਿਹੜਾ’, ‘ਜੋ’ ਅਤੇ ‘ਜਿਸ ਆਦਿ ਸ਼ਬਦ ਯੋਜਕਾਂ ਵਾਂਗ ਵਾਕਾਂ ਨੂੰ ਆਪਸ ਵਿਚ ਜੋੜਦੇ ਹਨ, ਇਸ ਕਰਕੇ ਇਹ ਸੰਬੰਧਵਾਚਕ ਪੜਨਾਂਵ ਹਨ ।

PSEB 8th Class Punjabi Vyakaran ਪੜਨਾਂਵ

ਪ੍ਰਸ਼ਨ 5.
ਹੇਠ ਲਿਖੇ ਪੜਨਾਂਵਾਂ ਦੇ ਸਾਹਮਣੇ ਉਨ੍ਹਾਂ ਦੀ ਕਿਸਮ ਲਿਖੋ-
(ੳ) ਮੈਂ, ਅਸੀਂ
(ਅ) ਕਿਸ ਨੇ, ਕਿਹੜਾ
(ਬ) ਉਹ, ਇਹ
(ਸ) ਤੁਹਾਡਾ, ਤੁਹਾਨੂੰ
(ਹ) ਕੌਣ, ਕਿਹੜਾ
(ਕ) ਆਪ, ਆਪਸ
(ਖ) ਜੋ, ਸੋ
(ਗ) ਜਿਹੜੇ
(ਘ) ਕਈ, ਬਹੁਤ ਸਾਰੇ
(ਛ) ਅਹੁ, ਆਹ ।
ਉੱਤਰ :
(ੳ) ਪੁਰਖਵਾਚਕ ਪੜਨਾਂਵ
(ਅ) ਪ੍ਰਸ਼ਨਵਾਚਕ ਪੜਨਾਂਵ
(ਇ) ਪੁਰਖਵਾਚਕ ਪੜਨਾਂਵ
(ਸ) ਪੁਰਖਵਾਚਕ ਪੜਨਾਂਵ
(ਹ) ਪ੍ਰਸ਼ਨਵਾਚਕ ਪੜਨਾਂਵ
(ਕ) ਨਿੱਜਵਾਚਕ ਪੜਨਾਂਵ
(ਖ) ਸੰਬੰਧਵਾਚਕ ਪੜਨਾਂਵ
(ਗ) ਸੰਬੰਧਵਾਚਕ ਪੜਨਾਂਵ
(ਘ) ਅਨਿਸਚੇਵਾਚਕ ਪੜਨਾਂਵ
(ਛ) ਨਿਸਚੇਵਾਚਕ ਪੜਨਾਂਵ ।

ਪਪ੍ਰਸ਼ਨ 6.
ਹੇਠ ਲਿਖਿਆਂ ਵਿਚੋਂ ਪੜਨਾਂਵ ਚੁਣੋ ਤੇ ਸਾਹਮਣੇ ਲਿਖੋ-
(ਉ) ਮਿਰਚ, ਫੁੱਲ, ਦਿੱਲੀ, ਆਪ
(ਅ) ਕੌਣ, ਲੜਕੀ, ਕੱਪੜਾ, ਸਾਡੇ
(ਇ) ਜਲੰਧਰ, ਜਿਹੜਾ, ਮੈਂ, ਅਸੀਂ
(ਸ) ਕਿਸ ਨੇ, ਗੀਤ, ਵਿਸ਼ਾਲ, ਹੈ
(ਹ) ਘਰ, ਮੇਰਾ, ਉਹ, ਗਿਆ
ਉੱਤਰ :
(ੳ) ਆਪ
(ਅ) ਕੌਣ, ਸਾਡੇ
(ਈ) ਮੈਂ, ਜਿਹੜਾ, ਅਸੀਂ,
(ਸ) ਕਿਸਨੇ
(ਹ) ਮੇਰਾ, ਉਹ ।

PSEB 8th Class Punjabi Vyakaran ਪੜਨਾਂਵ

ਪ੍ਰਸ਼ਨ 7.
ਹੇਠ ਲਿਖੇ ਵਾਕਾਂ ਵਿਚੋਂ ਪੜਨਾਂਵ ਚੁਣੋ ਤੇ ਸਾਹਮਣੇ ਲਿਖੋ-
(ੳ) ਉਸ ਦਾ ਭਰਾ ਬੜਾ ਬੇਈਮਾਨ ਹੈ ।
(ਅ) ਤੁਹਾਨੂੰ ਆਪ ਇਹ ਕੰਮ ਕਰਨਾ ਚਾਹੀਦਾ ਸੀ ।
(ਈ) ਕੌਣ-ਕੌਣ ਜਮਾਤ ਵਿਚ ਹਾਜ਼ਰ ਨਹੀਂ ਸਨ ।
(ਸ) ਕਈ ਲੋਕ ਘਰ ਨੂੰ ਜਾ ਰਹੇ ਸਨ ।
(ਹ) ਜੋ ਕਰੇਗਾ ਸੋ ਭਰੇਗਾ ।
(ਕ) ਤੁਹਾਡੇ ਪਿਤਾ ਜੀ ਕੀ ਕਰਦੇ ਸਨ ?
(ਖ) ਅਹਿ ਕਿਸ ਦਾ ਪੈਂਨ ਹੈ ?
(ਗ) ਗਰੀਬ ਨਾਲ ਕੋਈ-ਕੋਈ ਹਮਦਰਦੀ ਕਰਦਾ ਹੈ ।
ਉੱਤਰ :
(ੳ) ਉਸ
(ਅ) ਤੁਹਾਨੂੰ, ਆਪ,
(ਈ) ਕੌਣ-ਕੌਣ
(ਸ) ਕੋਈ (ਨੋਟ-ਇਹ ਪੜਨਾਂਵ ਨਹੀਂ, ਸਗੋਂ ਪੜਨਾਵੀਂ ਵਿਸ਼ੇਸ਼ਣ ਹੈ, ਜੇਕਰ ਇਸ ਨਾਲ ‘ਲੋਕ ਸ਼ਬਦ ਨਾ ਲੱਗਾ ਹੋਵੇ , ਤਾਂ ਇਹ ਪੜਨਾਂਵ ਹੋਵੇਗਾ
(ਹ) ਜੋ, ਸੋ,
(ਕ) ਕੀ
(ਖ) ਅਹਿ, ਕਿਸ
(ਗ) ਕੋਈ-ਕੋਈ ।

PSEB 8th Class Punjabi Vyakaran ਪੜਨਾਂਵ

ਪ੍ਰਸ਼ਨ 8.
ਖ਼ਾਲੀ ਥਾਂਵਾਂ ਭਰੋ-
(ੳ) ਜਿਹੜੇ ਪੁਰਖ ਨਾਲ ਗੱਲ ਕੀਤੀ ਜਾਵੇ ……… ਪੁਰਖ ਹੁੰਦਾ ਹੈ ।
(ਅ) ਜਿਸ ਪੁਰਖ ਬਾਰੇ ਗੱਲ ਕੀਤੀ ਜਾਵੇ ……… ਪੁਰਖ ਹੁੰਦਾ ਹੈ ।
(ਇ) ਨਾਂਵ ਦੀ ਥਾਂ ਵਰਤੇ ਜਾਣ ਵਾਲੇ ਸ਼ਬਦ ……… ਕਹਾਉਂਦੇ ਹਨ ।
(ਸ) : ਜਿਹੜੇ ਸ਼ਬਦ ਯੋਜਕਾਂ ਵਾਂਗ ਦੋ ਵਾਕਾਂ ਨੂੰ ਜੋੜਨ ……… ਪੜਨਾਂਵ ਹੁੰਦੇ ਹਨ ।
ਉੱਤਰ :
(ੳ) ਮੱਧਮ
(ਅ) ਅਨਯ
(ਇ) ਪੜਨਾਂਵ
(ਸ) ਸੰਬੰਧਵਾਚਕ ।

ਪ੍ਰਸ਼ਨ 9.
ਹੇਠ ਲਿਖੇ ਵਾਕਾਂ ਵਿਚੋਂ ਠੀਕ ਵਾਕਾਂ ਦੇ ਸਾਹਮਣੇ (✓) ਤੇ ਗ਼ਲਤ ਵਾਕਾਂ ਦੇ ਸਾਹਮਣੇ (✗) ਦਾ ਨਿਸ਼ਾਨ ਲਗਾਓ

(ਉ) ਗੱਲ ਕਰਨ ਵਾਲਾ ਪੁਰਖ ਉੱਤਮ ਪੁਰਖ ਹੁੰਦਾ ਹੈ ।
(ਅ) ਜੋ ਸ਼ਬਦ ਕਿਸੇ ਵਿਅਕਤੀ, ਵਸਤੂ, ਜਗਾ ਦਾ ਨਾਂ ਦੱਸਣ, ਪੜਨਾਂਵ ਕਹਾਉਂਦੇ ਹਨ ।
(ੲ) ਜਿਹੜੇ ਸ਼ਬਦ ਨਾਂਵ ਦੀ ਥਾਂ ਆ ਕੇ ਕੋਈ ਪ੍ਰਸ਼ਨ ਪੁੱਛਣ, ਉਨ੍ਹਾਂ ਨੂੰ ਪ੍ਰਸ਼ਨਵਾਚਕ ”, ਪੜਨਾਂਵ ਕਹਿੰਦੇ ਹਨ ।
(ਸ) ਪੜਨਾਂਵ ਪੰਜ ਪ੍ਰਕਾਰ ਦੇ ਹੁੰਦੇ ਹਨ ।
(ਹ) ਜਿਹੜੇ ਸ਼ਬਦ ਯੋਜਕ ਵਾਂਗ ਵਾਕਾਂ ਨੂੰ ਜੋੜਨ, ਉਹ ਪ੍ਰਸ਼ਨਵਾਚਕ ਪੜਨਾਂਵ ਹੁੰਦੇ ਹਨ ।
ਉੱਤਰ :
(ਉ) ਗੱਲ ਕਰਨ ਵਾਲਾ ਪੁਰਖ ਉੱਤਮ ਪੁਰਖ ਹੁੰਦਾ ਹੈ । (✓)
(ਅ) ਜੋ ਸ਼ਬਦ ਕਿਸੇ ਵਿਅਕਤੀ, ਵਸਤੂ, ਜਗਾ ਦਾ ਨਾਂ ਦੱਸਣ, ਪੜਨਾਂਵ ਕਹਾਉਂਦੇ ਹਨ । (✗)
(ੲ) ਜਿਹੜੇ ਸ਼ਬਦ ਨਾਂਵ ਦੀ ਥਾਂ ਆ ਕੇ ਕੋਈ ਪ੍ਰਸ਼ਨ ਪੁੱਛਣ, ਉਨ੍ਹਾਂ ਨੂੰ ਪ੍ਰਸ਼ਨਵਾਚਕ ”, ਪੜਨਾਂਵ ਕਹਿੰਦੇ ਹਨ । (✓)
(ਸ) ਪੜਨਾਂਵ ਪੰਜ ਪ੍ਰਕਾਰ ਦੇ ਹੁੰਦੇ ਹਨ । (✗)
(ਹ) ਜਿਹੜੇ ਸ਼ਬਦ ਯੋਜਕ ਵਾਂਗ ਵਾਕਾਂ ਨੂੰ ਜੋੜਨ, ਉਹ ਪ੍ਰਸ਼ਨਵਾਚਕ ਪੜਨਾਂਵ ਹੁੰਦੇ ਹਨ । (✗)

Leave a Comment