This PSEB 8th Class Science Notes Chapter 11 ਬਲ ਅਤੇ ਦਾਬ will help you in revision during exams.
PSEB 8th Class Science Notes Chapter 11 ਬਲ ਅਤੇ ਦਾਬ
→ ਬਲ, ਇਕ ਧੱਕਾ ਜਾਂ ਖਿੱਚ ਹੈ, ਜੋ ਵਸਤੁ ਦੀ ਸਥਿਤੀ ਬਦਲਣ ਵਿੱਚ ਸਹਾਇਕ ਹੈ ।
→ ਬਲ ਦਾ ਅਸਰ ਸਿਰਫ਼ ਉਸ ਦੇ ਮੁੱਲ ਉੱਤੇ ਨਿਰਭਰ ਨਹੀਂ ਕਰਦਾ ਬਲਕਿ ਉਸਦੇ ਖੇਤਰਫਲ ‘ਤੇ ਨਿਰਭਰ ਕਰਦਾ ਹੈ ।
→ ਬਲ, ਵਸਤੂ ਦੀ ਗਤੀ, ਗਤੀ ਦੀ ਦਿਸ਼ਾ ਜਾਂ ਵਸਤੂ ਦਾ ਆਕਾਰ ਬਦਲ ਸਕਦਾ ਹੈ ।
→ ਬਲ ਕਈ ਪ੍ਰਕਾਰ ਦੇ ਹੁੰਦੇ ਹਨ, ਜਿਵੇਂ-ਪੇਸ਼ੀ ਬਲ, ਚੁੰਬਕੀ ਬਲ, ਰਗੜ ਬਲ, ਗੁਰੁਤਾ ਬਲ ਅਤੇ ਸਥਿਰ | ਬਿਜਲਈ ਬਲ । 0 ਇਕਾਈ ਖੇਤਰਫਲ ਤੇ ਲਗਾਇਆ ਬਲ, ਦਾਬ ਕਹਾਉਂਦਾ ਹੈ ।
→ ਤਰਲ ਬਰਤਨ ਦੀਆਂ ਕੰਧਾਂ ਤੇ ਦਾਬ ਲਗਾਉਂਦੇ ਹਨ ।
→ ਵਾਤਾਵਰਨ ਵੀ ਦਾਬ ਲਗਾਉਂਦਾ ਹੈ, ਜਿਸਨੂੰ ਵਾਯੂਮੰਡਲੀ ਦਾਬ ਕਿਹਾ ਜਾਂਦਾ ਹੈ ।
→ ਤਰਲ, ਬਰਤਨ ਦੀਆਂ ਦੀਵਾਰਾਂ ਤੇ ਬਰਾਬਰ ਡੂੰਘਾਈ ਤੇ ਬਰਾਬਰ ਦਾਬ ਪਾਉਂਦੇ ਹਨ ।
ਮਹੱਤਵਪੂਰਨ ਸ਼ਬਦ ਅਤੇ ਉਨ੍ਹਾਂ ਦੇ ਅਰਥ –
- ਬਲ (Force) -ਕੋਈ ਵੀ ਬਾਹਰੀ ਕਾਰਨ ਜਿਹੜਾ ਕਿ ਵਸਤੁ ਦੀ ਵਿਸ਼ਰਾਮ ਅਵਸਥਾ ਅਤੇ ਗਤੀਸ਼ੀਲ ਅਵਸਥਾ ਵਿੱਚ ਬਦਲਾਅ ਲਿਆਏ, ਜਾਂ ਲਿਆਉਣ ਦੀ ਕੋਸ਼ਿਸ਼ ਕਰੇ, ਉਸ ਨੂੰ ਬਲ ਕਹਿੰਦੇ ਹਨ । ਇਹ ਇਕ ਸਦਿਸ਼ ਰਾਸ਼ੀ ਹੈ ।
- ਪਰਿਣਾਮੀ ਨੇਟ ਬਲ (Resultant Force)- ਜਦੋਂ ਦੋ ਜਾਂ ਦੋ ਤੋਂ ਵੱਧ ਬਲ ਵਸਤੁ ਤੇ ਇੱਕ ਹੀ ਸਮੇਂ ਲਗਦੇ ਹਨ, ਤਾਂ ਵਸਤੂ ਤੇ ਲੱਗ ਰਹੇ ਕੁੱਲ ਬਲ ਦੇ ਅਸਰ ਨੂੰ ਪਰਿਣਾਮੀ (ਨੇਟ) ਬਲ ਕਿਹਾ ਜਾਂਦਾ ਹੈ ।
- ਰਗੜ ਬਲ (Force of Friction)-ਦੋ ਸਤਿਨ੍ਹਾਂ ਦੇ ਵਿੱਚ ਲੱਗਣ ਵਾਲਾ ਬਲ ਜੋ ਵਸਤੂ ਦੀ ਗਤੀ ਦੇ ਉਲਟ ਦਿਸ਼ਾ ਵਿੱਚ ਲਗਦਾ ਹੈ, ਉਸਨੂੰ ਰਗੜ ਬਲ ਕਿਹਾ ਜਾਂਦਾ ਹੈ ।
- ਗੁਰੂਤਾਬਲ (Gravitation)-ਸੰਸਾਰ ਵਿੱਚ ਹਰ ਦੋ ਵਸਤੂਆਂ ਦੇ ਵਿੱਚ ਲੱਗ ਰਹੇ ਖਿੱਚ ਬਲ ਨੂੰ ਗੁਰੂਤਾ ਬਲ ਕਹਿੰਦੇ ਹਨ ।
- ਭਾਰ (Weight)-ਜਿਹੜੇ ਬਲ ਦੁਆਰਾ ਕੋਈ ਵਸਤੂ ਧਰਤੀ ਵੱਲ ਖਿੱਚ ਹੋ ਰਹੀ ਹੈ ।
- ਦਾਬ (Pressure)- ਤੀ ਇਕਾਈ ਖੇਤਰਫਲ ਤੇ ਲੱਗਿਆ ਬਲ ।
- ਵਾਯੂਮੰਡਲੀ ਦਾਬ (Atmospheric Pressure) -ਧਰਤੀ ਤੇ ਸਥਿਤ ਸਾਰੀਆਂ ਵਸਤੂਆਂ ਤੇ ਵਾਤਾਵਰਨ ਦੇ ਦੁਆਰਾ ਲੱਗਿਆ ਬਲ ।